ਤਾਜਾ ਖ਼ਬਰਾਂ


ਜਲੰਧਰ ਦੇ ਸ਼ਿਵ ਨਗਰ 'ਚ ਦੇਰ ਰਾਤ ਚੱਲੀ ਗੋਲੀ , ਇਕ ਜ਼ਖ਼ਮੀ
. . .  about 2 hours ago
ਗੁਲਾਬ ਦੇਵੀ ਰੋਡ 'ਤੇ ਅਕਟਿਵਾ ਸਵਾਰ ਤੋਂ ਲੁੱਟੇ 2 ਲੱਖ
. . .  1 day ago
ਜਲੰਧਰ , 23 ਜੁਲਾਈ -ਗੁਲਾਬ ਦੇਵੀ ਰੋਡ 'ਤੇ ਅਕਟਿਵਾ 'ਤੇ ਜਾ ਰਹੇ 60 ਸਾਲਾ ਵਿਅਕਤੀ ਤੋਂ 2 ਮੋਟਰ ਸਾਈਕਲ ਸਵਾਰਾਂ ਨੇ 2 ਲੱਖ ਲੁੱਟ ਲਏ ।ਇਹ ਵਿਅਕਤੀ ਮੈਡੀਕਲ ਸ਼ਾਪ ਤੋਂ ਘਰ ਜਾ ਰਿਹਾ ...
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਨੇ ਰਾਜਪਾਲ ਵੈਜੂਭਾਈ ਨੂੰ ਸੌਂਪਿਆ ਅਸਤੀਫ਼ਾ
. . .  1 day ago
ਕਰਨਾਟਕਾ ਸਿਆਸੀ ਸੰਕਟ : ਬੰਗਲੁਰੂ ਦੇ ਰਾਜਭਵਨ ਪੁੱਜੇ ਕੁਮਾਰਸਵਾਮੀ
. . .  1 day ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਸਰਕਾਰ ਬਹੁਮਤ ਸਾਬਤ ਨਹੀਂ ਕਰ ਸਕੀ, ਵਿਰੋਧ 'ਚ 105 ਤੇ ਸਮਰਥਨ ਵਿਚ ਪਏ 99 ਵੋਟ
. . .  1 day ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਸਰਕਾਰ ਬਹੁਮਤ ਸਾਬਤ ਨਹੀਂ ਕਰ ਸਕੀ, ਵਿਰੋਧ 'ਚ 105 ਤੇ ਸਮਰਥਨ ਵਿਚ ਪਏ...
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਦੇ ਭਾਸ਼ਣ ਮਗਰੋਂ ਵਿਧਾਨ ਸਭਾ ਵਿਚ ਵਿਸ਼ਵਾਸ ਮਤ 'ਤੇ ਵੋਟਿੰਗ
. . .  1 day ago
ਬਿਜਲੀ ਮੁਲਾਜ਼ਮਾਂ ਕੋਲੋਂ ਲੱਖਾਂ ਰੁਪਏ ਲੁੱਟੇ, ਕੈਸ਼ੀਅਰ ਬੁਰੀ ਤਰ੍ਹਾਂ ਜ਼ਖਮੀ
. . .  1 day ago
ਅਟਾਰੀ/ ਖਾਸਾ, 23 ਜੁਲਾਈ (ਰੁਪਿੰਦਰਜੀਤ ਸਿੰਘ ਭਕਨਾ, ਪੰਨੂੰ) - ਹਰ ਰੋਜ਼ ਦੀ ਤਰ੍ਹਾਂ ਬੈਂਕ ਵਿਚ ਰਕਮ ਜਮ੍ਹਾਂ ਕਰਾਉਣ ਜਾ ਰਹੇ ਖਾਸਾ ਬਿਜਲੀ ਘਰ ਦੇ ਮੁਲਾਜ਼ਮਾਂ ਪਾਸੋਂ ਅਣਪਛਾਤੇ ਲੁਟੇਰੇ ਲਗਭਗ 3 ਲੱਖ 68 ਹਜ਼ਾਰ ਰੁਪਏ ਦੀ ਰਕਮ ਲੁੱਟ ਕੇ ਫ਼ਰਾਰ ਹੋਣ ਵਿੱਚ ਕਾਮਯਾਬ...
ਵਿਜੀਲੈਂਸ ਵਲੋਂ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ
. . .  1 day ago
ਢਿਲਵਾਂ, 23 ਜੁਲਾਈ (ਪ੍ਰਵੀਨ/ਸੁਖੀਜਾ/ਪਲਵਿੰਦਰ) - ਵਿਜੀਲੈਂਸ ਵਿਭਾਗ ਵਲੋਂ ਅੱਜ ਡੀ.ਐਸ.ਪੀ. ਕਰਮਵੀਰ ਸਿੰਘ ਦੀ ਅਗਵਾਈ ਹੇਠ ਟੀਮ ਵਲੋਂ ਸਬ-ਤਹਿਸੀਲ ਢਿਲਵਾਂ ਵਿਖੇ 8 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਸਮੇਤ ਇਕ ਔਰਤ ਨੂੰ ਰੰਗੇ ਹੱਥੀ ਕਾਬੂ...
ਭਾਰਤ ਦੀ 2020 ਵਿਚ ਆਰਥਿਕ ਦਰ 7.2 ਫੀਸਦੀ ਰਹੇਗੀ - ਅੰਤਰਰਾਸ਼ਟਰੀ ਮੁਦਰਾ ਫ਼ੰਡ
. . .  1 day ago
ਨਵੀਂ ਦਿੱਲੀ, 23 ਜੁਲਾਈ - ਅੰਤਰਰਾਸ਼ਟਰੀ ਮੁਦਰਾ ਫ਼ੰਡ ਵਲੋਂ ਕਿਹਾ ਗਿਆ ਹੈ ਕਿ 2019 ਵਿਚ ਵਿਸ਼ਵ ਦੀ ਵਿਕਾਸ ਦਰ 3.2 ਫੀਸਦੀ ਰਹੇਗੀ ਤੇ 2020 ਵਿਚ ਇਹ ਦਰ ਵੱਧ ਕੇ 3.5 ਫੀਸਦੀ ਹੋ ਜਾਵੇਗੀ ਅਤੇ ਉੱਥੇ ਹੀ, ਭਾਰਤ ਦਾ ਆਰਥਿਕ ਵਿਕਾਸ 2019 ਵਿਚ 7 ਫੀਸਦੀ ਰਹੇਗਾ
ਸ੍ਰੀ ਮੁਕਤਸਰ ਸਾਹਿਬ: ਚਿੱਟੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਲਾਗਲੇ ਇਕ ਪਿੰਡ ਵਿਚ ਨੌਜਵਾਨ ਦੀ ਚਿੱਟੇ ਦਾ ਟੀਕਾ ਲਾਉਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਮੀਂਦਾਰ ਘਰਾਣੇ ਨਾਲ ਸਬੰਧਿਤ ਨੌਜਵਾਨ ਨਸ਼ੇ...
ਪਿੰਡ ਵਾਸੀਆਂ ਨੇ ਪੁਲਿਸ ਪਾਰਟੀ ਨੂੰ ਬਣਾਇਆ ਬੰਧਕ
. . .  1 day ago
ਪਠਾਨਕੋਟ, 23 ਜੁਲਾਈ (ਚੌਹਾਨ) - ਥਾਣਾ ਡਮਟਾਲ ਅਧੀਨ ਪੈਂਦੇ ਪਿੰਡ ਛੰਨੀ ਬੇਲੀ ਵਿਖੇ ਪੰਜਾਬ ਦੇ ਭੋਗਪੁਰ ਤੋਂ ਕਿਸੇ ਮਾਮਲੇ ਵਿਚ ਛਾਪੇਮਾਰੀ ਕਰਨ ਆਈ ਪੰਜਾਬ ਪੁਲਿਸ ਟੀਮ ਨੂੰ ਪਿੰਡ ਵਾਸੀਆਂ ਨੇ ਬੰਧਕ ਬਣਾ ਲਿਆ ਤੇ ਉਨ੍ਹਾਂ ਦੇ ਹਥਿਆਰ ਕਥਿਤ ਰੂਪ ਵਿਚ ਖੋਹ ਲਏ ਤੇ...
ਪ੍ਰਧਾਨ ਮੰਤਰੀ ਨੂੰ ਮਿਲਣ ਲਈ ਸੰਸਦ 'ਚ ਪਹੁੰਚਿਆ 'ਖ਼ਾਸ ਦੋਸਤ', ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ
. . .  1 day ago
ਨਵੀਂ ਦਿੱਲੀ, 23 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਪਿਆਰੇ ਬੱਚੇ ਨਾਲ ਆਪਣੀਆਂ ਤਸੀਵਰਾਂ ਸਾਂਝੀਆਂ ਕੀਤੀਆਂ। ਤਸਵੀਰਾਂ ਨਾਲ ਉਨ੍ਹ ਨੇ ਲਿਖਿਆ ਸੀ, ''ਅੱਜ ਸੰਸਦ 'ਚ ਇੱਕ ਬੇਹੱਦ ਖ਼ਾਸ ਦੋਸਤ ਮੈਨੂੰ ਮਿਲਣ...
ਭੇਦਭਰੀ ਹਾਲਤ 'ਚ ਬੱਚਿਆਂ ਦੇ ਗੁੰਮ ਹੋਣ ਦਾ ਮਾਮਲਾ : ਇਲਾਕਾ ਵਾਸੀਆਂ ਨੇ ਲਾਇਆ ਸੜਕ 'ਤੇ ਜਾਮ
. . .  1 day ago
ਰਾਜਪੁਰਾ, 23 ਜੁਲਾਈ (ਰਣਜੀਤ ਸਿੰਘ)- ਰਾਜਪੁਰਾ ਨੇੜਲੇ ਪਿੰਡ ਖੇੜੀ ਗੰਡਿਆ ਵਿਖੇ ਬੀਤੀ ਸ਼ਾਮ ਦੋ ਸਕੇ ਭਰਾ ਭੇਦਭਰੀ ਹਾਲਤ 'ਚ ਗੁੰਮ ਹੋ ਗਏ ਸਨ। ਇਸ ਮਾਮਲੇ ਨੂੰ ਲੈ ਕੇ ਹੁਣ ਇਲਾਕਾ ਵਾਸੀਆਂ ਨੇ ਰਾਜਪੁਰਾ-ਪਟਿਆਲਾ ਹਾਈਵੇਅ 'ਤੇ ਗੰਡਾ ਨਰਵਾਣਾ ਬਰਾਂਚ...
ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਰੰਗੇ ਹੱਥੀਂ ਕਾਬੂ
. . .  1 day ago
ਮੋਗਾ, 23 ਜੁਲਾਈ- ਮੋਗਾ 'ਚ ਵਿਜੀਲੈਂਸ ਬਿਊਰੋ ਵਲੋਂ ਅੱਜ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਗੁਰਪ੍ਰੀਤ ਸਿੰਘ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਏ. ਐੱਸ. ਆਈ. ਗੁਰਪ੍ਰੀਤ ਸਿੰਘ ਧਰਮਕੋਟ ਵਿਖੇ ਥਾਣੇ 'ਚ...
ਸਿਰਸਾ ਵਲੋਂ ਸਰਨਾ ਨੂੰ ਦਿੱਲੀ ਕਮੇਟੀ ਦੇ ਨਗਰ ਕੀਰਤਨ 'ਚ ਸ਼ਾਮਲ ਹੋਣ ਦੀ ਅਪੀਲ
. . .  1 day ago
ਜਲੰਧਰ, 23 ਜੁਲਾਈ (ਮੇਜਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੂੰ ਸਨਿਮਰ ਬੇਨਤੀ ਕੀਤੀ ਹੈ ਕਿ ਉਹ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਵਲੋਂ ਦਿੱਲੀ ਤੋਂ...
ਬੌਰਿਸ ਜੌਹਨਸਨ ਹੋਣਗੇ ਇੰਗਲੈਂਡ ਦੇ ਨਵੇਂ ਪ੍ਰਧਾਨ ਮੰਤਰੀ
. . .  1 day ago
ਬੇਅਦਬੀ ਮਾਮਲੇ 'ਚ ਅਦਾਲਤ ਵਲੋਂ ਤਿੰਨ ਸ਼ਿਕਾਇਤਕਰਤਾਵਾਂ ਦੀ ਅਰਜ਼ੀ ਮਨਜ਼ੂਰ
. . .  1 day ago
11ਵੇਂ ਦਿਨ ਹੋਇਆ ਚੱਕ ਜਵਾਹਰੇਵਾਲਾ ਗੋਲੀਕਾਂਡ ਦੇ ਮ੍ਰਿਤਕਾਂ ਦਾ ਅੰਤਿਮ ਸਸਕਾਰ
. . .  1 day ago
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਾਦਸ਼ਾਹਪੁਰ ਦਾ ਦੌਰਾ
. . .  1 day ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਲੁਧਿਆਣਾ 'ਚ ਹੌਜ਼ਰੀ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਹੋਇਆ ਸੁਆਹ
. . .  1 day ago
ਟੋਲ ਟੈਕਸ ਬੈਰੀਅਰ ਨਿੱਝਰਪੁਰਾ ਵਿਖੇ ਅਚਾਨਕ ਕਾਰ ਨੂੰ ਲੱਗੀ ਅੱਗ
. . .  1 day ago
ਮੋਟਰਸਾਈਕਲ ਵਲੋਂ ਟੱਕਰ ਮਾਰੇ ਜਾਣ ਕਾਰਨ ਔਰਤ ਦੀ ਮੌਤ
. . .  1 day ago
'84 ਸਿੱਖ ਵਿਰੋਧੀ ਦੰਗਾ ਮਾਮਲਾ : ਹਾਈਕੋਰਟ ਵਲੋਂ ਦੋਸ਼ੀ ਕਰਾਰੇ ਗਏ 33 ਲੋਕਾਂ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ
. . .  1 day ago
ਆਪਣੇ ਸਕੂਲ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਬੱਚੇ ਦੀ ਮੌਤ
. . .  1 day ago
ਲਾਦੇਨ ਦਾ ਪਤਾ ਲਗਾਉਣ 'ਚ ਸੀ. ਏ. ਆਈ. ਨੂੰ ਆਈ. ਐੱਸ. ਆਈ. ਦੀ ਸੂਚਨਾ ਨਾਲ ਮਿਲੀ ਮਦਦ- ਇਮਰਾਨ ਖ਼ਾਨ
. . .  1 day ago
ਮਹਿਲ ਕਲਾਂ ਨੇੜੇ ਸਾਬਕਾ ਅਕਾਲੀ ਆਗੂ ਪੰਮਾ ਸਿੱਧੂ ਮੂੰਮ 'ਤੇ ਦੋ ਹਮਲਾਵਰਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ
. . .  1 day ago
ਬੰਗਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ
. . .  1 day ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  1 day ago
ਟਰੰਪ ਦੇ ਬਿਆਨ 'ਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ- ਮੋਦੀ ਨੇ ਨਹੀਂ ਮੰਗੀ ਕੋਈ ਮਦਦ
. . .  1 day ago
ਸੰਗਰੂਰ 'ਚ ਡੀ. ਸੀ. ਦਫ਼ਤਰ ਮੂਹਰੇ ਕਿਸਾਨਾਂ ਦਾ ਧਰਨਾ ਸ਼ੁਰੂ
. . .  1 day ago
ਰਾਜਪੁਰਾ ਨੇੜਲੇ ਪਿੰਡ 'ਚ ਦੋ ਸਕੇ ਭਰਾ ਅਗਵਾ, ਇਲਾਕੇ 'ਚ ਫੈਲੀ ਸਨਸਨੀ
. . .  1 day ago
ਕੈਪਟਨ ਵਲੋਂ ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ
. . .  1 day ago
ਸੁਖਵਿੰਦਰ ਸਿੰਘ ਵਲੋਂ ਗਾਇਆ ਸ਼ਬਦ 'ਕਲਿ ਤਾਰਣ ਗੁਰੂ ਨਾਨਕ ਆਇਆ' ਸ਼ਬਦ ਸ਼੍ਰੋਮਣੀ ਕਮੇਟੀ ਵਲੋਂ ਰਿਲੀਜ਼
. . .  1 day ago
ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਕੈਪਟਨ
. . .  1 day ago
ਕਸ਼ਮੀਰ 'ਤੇ ਟਰੰਪ ਵਲੋਂ ਦਿੱਤੇ ਵਿਵਾਦਿਤ ਬਿਆਨ 'ਤੇ ਅਮਰੀਕਾ ਨੇ ਸੁਧਾਰੀ ਗ਼ਲਤੀ
. . .  1 day ago
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਜਾਰੀ
. . .  1 day ago
ਈਰਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  1 day ago
ਸੁਪਰੀਮ ਕੋਰਟ ਅੱਜ ਕਰੇਗਾ ਐਨ.ਆਰ.ਸੀ ਮਾਮਲੇ 'ਚ ਸੁਣਵਾਈ
. . .  1 day ago
ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਦੀ ਘੋਸ਼ਣਾ ਅੱਜ
. . .  1 day ago
ਬਿਹਾਰ 'ਚ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ ਜਨਾਹ
. . .  1 day ago
ਮਹਾਰਾਸ਼ਟਰ 'ਚ ਕੈਮੀਕਲ ਗੋਦਾਮ ਨੂੰ ਲੱਗੀ ਅੱਗ
. . .  1 day ago
ਕਰਨਾਟਕ ਦੇ 2 ਆਜ਼ਾਦ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  1 day ago
ਬਲਾਕ ਸੰਮਤੀ ਮੈਂਬਰ 270 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ
. . .  1 day ago
ਅੱਜ ਦਾ ਵਿਚਾਰ
. . .  1 day ago
ਕੈਪਟਨ ਭਲਕੇ ਪਟਿਆਲਾ ਅਤੇ ਸੰਗਰੂਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਰਵੇਖਣ ਕਰਨਗੇ
. . .  2 days ago
ਲੜਕਾ ਤੇ ਲੜਕੀ ਦੇ ਪਰਿਵਾਰ ਦੀ ਆਪਸੀ ਲੜਾਈ ਵਿੱਚ ਅੱਧੀ ਦਰਜਨ ਦੇ ਕਰੀਬ ਲੋਕ ਜ਼ਖਮੀ
. . .  2 days ago
ਘੱਗਰ ਦਰਿਆ ਦੇ ਵਧੇ ਪਾਣੀ ਦਾ ਘਟਿਆ ਪੱਧਰ
. . .  2 days ago
ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਦੁਕਾਨਦਾਰਾਂ ਤੇ ਪਿੰਡ ਵਾਸੀਆਂ ਨੇ ਲਗਾਇਆ ਧਰਨਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਫੱਗਣ ਸੰਮਤ 550

ਮਾਨਸਾ

ਨੌਜਵਾਨ ਹੁਨਰਮੰਦ ਸਿੱਖਿਆ ਹਾਸਲ ਕਰ ਕੇ ਸਮੇਂ ਦੇ ਹਾਣੀ ਬਣਨ- ਹਰਸਿਮਰਤ ਕੌਰ ਬਾਦਲ

ਮਾਨਸਾ/ਬੁਢਲਾਡਾ, 22 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ, ਸਵਰਨ ਸਿੰਘ ਰਾਹੀ)- ਨੌਜਵਾਨ ਵਰਗ ਹੁਨਰਮੰਦ ਸਿੱਖਿਆ ਹਾਸਲ ਕਰ ਕੇ ਹੀ ਸਮੇਂ ਦਾ ਹਾਣੀ ਬਣ ਸਕਦਾ ਹੈ | ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ, ਸੱ ਭਿਆਚਾਰਕ ਤੇ ਕਲਾਤਮਿਕ ਗਤੀਵਿਧੀਆਂ 'ਚ ਭਾਗ ਲੈਣਾ ਚਾਹੀਦਾ ਹੈ ਤਾਂ ਕਿ ਉਨ੍ਹਾਂ ਦੀ ਸ਼ਖ਼ਸੀਅਤ ਪੂਰੀ ਤਰ੍ਹਾਂ ਉਸਰ ਸਕੇ | ਇਹ ਪ੍ਰਗਟਾਵਾ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਮਾਨਸਾ ਵਿਖੇ ਬਾਸਕਟਬਾਲ ਕੋਰਟ ਦਾ ਉਦਘਾਟਨ ਅਤੇ ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕਰਨ ਉਪਰੰਤ ਕੀਤਾ | ਮਾਨਸਾ ਕਾਲਜ ਵਿਖੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਲਈ ਮੁਹਿੰਮ ਚਲਾਉਣ, ਵਾਤਾਵਰਨ ਦੀ ਸੰਭਾਲ ਲਈ ਹੋਰ ਬੂਟੇ ਲਗਾਉਣ ਅਤੇ ਭਰੂਣ ਹੱਤਿਆ ਿਖ਼ਲਾਫ਼ ਲਾਮਬੰਦ ਹੋਣ ਲਈ ਕਿਹਾ | ਉਨ੍ਹਾਂ ਨੇ ਲੜਕੀਆਂ ਨੂੰ ਨੰਨ੍ਹੀ ਛਾਂ ਦੀ ਸੋਚ ਅਪਣਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਦੱਸਿਆ ਕਿ ਹੁਣ ਤੱਕ ਨੰਨ੍ਹੀ ਛਾਂ ਅਧੀਨ ਲਗਪਗ 200 ਕੇਂਦਰ ਪੰਜਾਬ ਵਿਚ ਉਨ੍ਹਾਂ ਵਲੋਂ ਚਲਾਏ ਗਏ ਅਤੇ 13 ਹਜ਼ਾਰ ਦੇ ਕਰੀਬ ਲੜਕੀਆਂ ਨੂੰ ਆਤਮ ਨਿਰਭਰ ਬਣਾਇਆ ਗਿਆ | ਕਾਲਜ ਪਿ੍ੰਸੀਪਲ ਤੇ ਜਲੰਧਰ ਦੂਰਦਰਸ਼ਨ ਦੇ ਕੈਜ਼ੂਅਲ ਨਿਊਜ਼ ਰੀਡਰ ਡਾ: ਬਰਿੰਦਰ ਕੌਰ ਨੇ ਫਖ਼ਰ ਮਹਿਸੂਸ ਕੀਤਾ ਕਿ ਕੇਂਦਰੀ ਮੰਤਰੀ ਬੀਬੀ ਬਾਦਲ ਦੇ ਯਤਨਾਂ ਸਦਕਾ 2013 'ਚ ਸਥਾਪਤ ਹੋਇਆ ਇਹ ਕਾਲਜ ਹਰ ਖੇਤਰ 'ਚ ਮੱਲਾਂ ਮਾਰ ਰਿਹਾ ਹੈ | ਇਸ ਮੌਕੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਫਫੜੇ, ਸ਼ਹਿਰੀ ਪ੍ਰਧਾਨ ਪ੍ਰੇਮ ਕੁਮਾਰ ਅਰੋੜਾ, ਜਥੇਦਾਰ ਮਨਜੀਤ ਸਿੰਘ ਬੱਪੀਆਣਾ, ਸ਼੍ਰੋਮਣੀ ਕਮੇਟੀ ਮੈਂਬਰ ਮਿੱਠੂ ਸਿੰਘ ਕਾਹਨੇਕੇ ਤੇ ਗੁਰਪ੍ਰੀਤ ਸਿੰਘ ਝੱਬਰ, ਗੁਰਪ੍ਰੀਤ ਸਿੰਘ ਚਹਿਲ, ਬਿੱਕਰ ਸਿੰਘ ਮੰਘਾਣੀਆਂ, ਗੁਰਪ੍ਰੀਤ ਸਿੰਘ ਸਿੱਧੂ, ਪਿ੍ੰਸੀਪਲ ਮੱਘਰ ਸਿੰਘ, ਗੁਰਮੇਲ ਸਿੰਘ ਠੇਕੇਦਾਰ, ਇਸਤਰੀ ਆਗੂ ਸਿਮਰਜੀਤ ਕੌਰ ਸਿੰਮੀ ਆਦਿ ਹਾਜ਼ਰ ਸਨ | ਸਮਾਗਮ ਦਾ ਮੰਚ ਸੰਚਾਲਨ ਡਾ: ਬਾਲਮ ਲੀਂਬਾ ਤੇ ਡਾ: ਜਸਪਾਲ ਸਿੰਘ ਹੀਰੋਂ ਨੇ ਕੀਤਾ |
ਬੁਢਲਾਡਾ- ਗੁਰੂ ਨਾਨਕ ਕਾਲਜ ਵਿਖੇ ਪਿਛਲੇ ਅਕਾਦਮਿਕ ਸਾਲ ਦੇ ਵੱਖ-ਵੱਖ ਖੇਤਰਾਂ 'ਚ ਵਧੀਆ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਉਪਰੰਤ ਸੰਬੋਧਨ ਕਰਦਿਆਂ ਬੀਬੀ ਬਾਦਲ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਚ ਅੱਗੇ ਵਧਣ ਲਈ ਲਗਨ ਤੇ ਮਿਹਨਤ ਦਾ ਪੱਲਾ ਨਾ ਛੱਡਣ ਦੀ ਸਿੱਖਿਆ ਦਿੱਤੀ | ਕੇਂਦਰੀ ਮੰਤਰੀ ਨੇ ਕਾਲਜ ਦੇ ਫੂਡ ਪ੍ਰੋਸੈਸਿੰਗ ਵਿਭਾਗ, ਹੋਮ ਸਾਇੰਸ ਤੇ ਫ਼ੈਸ਼ਨ ਤਕਨਾਲੋਜੀ ਵਿਭਾਗ ਵੱਲੋਂ ਤਿਆਰ ਵਸਤਾਂ ਦੀ ਲਗਾਈ ਪ੍ਰਦਰਸ਼ਨੀ ਵੀ ਦੇਖੀ | ਉਨ੍ਹਾਂ ਪਿੰ੍ਰਸੀਪਲ ਤੇ ਕਾਲਜ ਸਟਾਫ਼ ਦੀ ਸ਼ਲਾਘਾ ਕੀਤੀ | ਪਿੰ੍ਰਸੀਪਲ ਡਾ: ਕੁਲਦੀਪ ਸਿੰਘ ਬੱਲ ਨੇ ਕਾਲਜ ਦੀਆਂ ਪ੍ਰਾਪਤੀਆਂ ਬਾਰੇ ਦੱਸਦਿਆਂ ਕਿਹਾ ਕਿ ਕਾਲਜ 'ਚ 6500 ਦੇ ਕਰੀਬ ਵਿਦਿਆਰਥੀ ਸਿੱਖਿਆ ਹਾਸਲ ਕਰ ਰਹੇ ਹਨ | ਉਪਰੰਤ ਹਰਸਿਮਰਤ ਕੌਰ ਨੇ ਰਮਦਾਸੀਆ ਧਰਮਸ਼ਾਲਾ, ਸੈਣੀ ਧਰਮਸ਼ਾਲਾ, ਮਾਤਾ ਕਲਰ ਵਾਲੀ ਧਰਮਸ਼ਾਲਾ ਅਤੇ ਪੰਚਾਇਤੀ ਗਊਸ਼ਾਲਾ ਵਿਖੇ ਰੱਖੇ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਦੀ ਤਿੱਖੀ ਨੁਕਤਾਚੀਨੀ ਕੀਤੀ | ਉਨ੍ਹਾਂ ਸ਼ਹਿਰ ਦੇ ਵੱਖ ਵੱਖ ਪਤਵੰਤਿਆਂ ਦੇ ਘਰ ਪਹੁੰਚ ਕੇ ਦੁੱਖ ਤਕਲੀਫ਼ਾਂ ਵੀ ਸਾਂਝੀਆਂ ਕੀਤੀਆਂ | ਉਨ੍ਹਾਂ ਨਾਲ ਹਲਕਾ ਇੰਚਾਰਜ ਡਾ: ਨਿਸ਼ਾਨ ਸਿੰਘ, ਅਕਾਲੀ ਆਗੂ ਅਮਰਜੀਤ ਸਿੰਘ ਕੁਲਾਣਾ, ਬੱਲਮ ਸਿੰਘ ਕਲੀਪੁਰ, ਗੁਰਦੀਪ ਸਿੰਘ ਟੋਡਰਪੁਰ, ਸ਼ਹਿਰੀ ਪ੍ਰਧਾਨ ਰਜਿੰਦਰ ਕੁਮਾਰ ਚੌਧਰੀ, ਰਘਵੀਰ ਸਿੰਘ ਚਹਿਲ, ਸ਼ਾਮ ਲਾਲ ਧਲੇਵਾਂ, ਸ਼ਹਿਰੀ ਯੂਥ ਪ੍ਰਧਾਨ ਤਨਜੋਤ ਸਿੰਘ ਸਾਹਨੀ, ਹਰਮੇਲ ਸਿੰਘ ਕਲੀਪੁਰ, ਦਰਸ਼ਨ ਸਿੰਘ ਰੱਲੀ, ਰਜਿੰਦਰ ਸੈਣੀ ਝੰਡਾ, ਕਰਮਜੀਤ ਸਿੰਘ ਮਾਘੀ, ਦਰਸ਼ਨ ਸਿੰਘ ਮੰਡੇਰ, ਵਿੱਕੀ ਬੱਤਰਾ, ਜਥੇਦਾਰ ਹਾਕਮ ਸਿੰਘ, ਮਿ: ਭੂਰਾ ਸਿੰਘ ਆਦਿ ਹਾਜ਼ਰ ਸਨ |

ਵੱਖ-ਵੱਖ ਪਾਰਟੀਆਂ ਦੇ ਵਰਕਰ ਪੰਜਾਬੀ ਏਕਤਾ ਪਾਰਟੀ 'ਚ ਸ਼ਾਮਿਲ ਹੋਏ

ਬੁਢਲਾਡਾ, 22 ਫਰਵਰੀ (ਨਿ. ਪ. ਪ.)- ਪੰਜਾਬੀ ਏਕਤਾ ਪਾਰਟੀ ਦੇ ਆਗੂਆਂ ਵਲੋਂ ਪਿੰਡ ਦਾਤੇਵਾਸ ਵਿਖੇ ਕੀਤੀ ਗਈ ਮੀਟਿੰਗ ਦੌਰਾਨ ਪਿੰਡ ਦੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੇ ਪਾਰਟੀ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ | ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਭਰਪੂਰ ...

ਪੂਰੀ ਖ਼ਬਰ »

26 ਦੇ ਜੇਲ੍ਹ ਭਰੋ ਅੰਦੋਲਨ ਸਬੰਧੀ ਲੋਕਾਂ 'ਚ ਉਤਸ਼ਾਹ

ਮਾਨਸਾ, 22 ਫਰਵਰੀ (ਵਿ. ਪ੍ਰਤੀ.)- ਕੇਂਦਰ ਸਰਕਾਰ ਦੇ ਲੋਕ ਵਿਰੋਧੀ ਫ਼ੈਸਲਿਆਂ ਿਖ਼ਲਾਫ਼ ਸੰਵਿਧਾਨ ਬਚਾਓ ਸੰਘਰਸ਼ ਸੰਮਤੀ ਵੱਲੋਂ ਰਾਸ਼ਟਰ ਵਿਆਪੀ ਅੰਦੋਲਨ ਤਹਿਤ 26 ਫਰਵਰੀ ਨੂੰ ਜੇਲ੍ਹ ਭਰੋ ਅੰਦੋਲਨ ਤੇ 5 ਮਾਰਚ ਨੂੰ ਭਾਰਤ ਬੰਦ ਦੇ ਸੱਦੇ ਨੂੰ ਕਾਮਯਾਬ ਕਰਨ ਲਈ ਲੋਕਾਂ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ ਅਧਿਆਪਕਾਂ ਨੇ ਰੋਸ ਮੁਜ਼ਾਹਰੇ ਕੱਢ ਕੇ ਸਿੱਖਿਆ ਸਕੱਤਰ ਦੀਆਂ ਅਰਥੀਆਂ ਸਾੜੀਆਂ

ਮਾਨਸਾ, 22 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦੀਆਂ ਨੀਤੀਆਂ ਦੇ ਵਿਰੋਧ 'ਚ ਅਧਿਆਪਕ ਸੰਘਰਸ਼ ਕਮੇਟੀ ਦੇ ਸੱਦੇ 'ਤੇ ਅੱਜ ਸ਼ਾਮ ਸਮੇਂ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰਾਂ/ਕਸਬਿਆਂ 'ਚ ਅਧਿਆਪਕ ਵਰਗ ਵਲੋਂ ਰੋਸ ਮੁਜ਼ਾਹਰੇ ਕੱਢਣ ਉਪਰੰਤ ...

ਪੂਰੀ ਖ਼ਬਰ »

ਪੰਜਾਬ 'ਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੇ ਰਮਨਦੀਪ ਸਿੰਘ ਦਾ ਕੀਤਾ ਸਨਮਾਨ

ਸਰਦੂਲਗੜ੍ਹ, 22 ਫਰਵਰੀ (ਅਰੋੜਾ)- ਅਕਾਲ ਅਕੈਡਮੀ ਕੋੜੀਵਾੜਾ ਦੇ ਵਿਦਿਆਰਥੀ ਰਮਨਦੀਪ ਸਿੰਘ ਔਲਖ ਪੁੱਤਰ ਕੇਵਲ ਸਿੰਘ ਪਿੰਡ ਉੱਲਕ ਵਲੋਂ ਐਮ.ਡੀ. ਦੇ ਦਾਖ਼ਲੇ ਦੀ ਪ੍ਰੀਖਿਆ ਵਿਚੋਂ ਪੰਜਾਬ ਵਿਚੋਂ ਪਹਿਲਾ ਸਥਾਨ ਅਤੇ ਆਲ ਇੰਡੀਆ ਵਿਚੋਂ 19ਵਾਂ ਸਥਾਨ ਹਾਸਲ ਕਰਨ 'ਤੇ ਅੱਜ ...

ਪੂਰੀ ਖ਼ਬਰ »

ਸਕੂਲ ਦੇ ਕਮਰਿਆਂ ਨੂੰ ਸਮਾਰਟ ਕਲਾਸ ਵਿਚ ਤਬਦੀਲ ਕਰਨ ਦੀ ਸ਼ੁਰੂਆਤ

ਸਰਦੂਲਗੜ੍ਹ, 22 ਫਰਵਰੀ (ਅਰੋੜਾ)-ਇੱਥੋਂ ਕੁਝ ਕਿੱਲੋਮੀਟਰ ਦੂਰ ਪਿੰਡ ਕਰੰਡੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀਆਂ ਜਮਾਤਾਂ ਨੂੰ ਸਮਾਰਟ ਕਲਾਸ ਰੂਮ ਵਿਚ ਤਬਦੀਲ ਕਰਨ ਦੀ ਸ਼ੁਰੂਆਤ ਕੀਤੀ ਗਈ ਜਿਸ ਦਾ ਉਦਘਾਟਨ ਪਿੰਡ ਦੇ ਸਰਪੰਚ ਅਜੀਤ ਸ਼ਰਮਾ ਨੇ ਕੀਤਾ | ਸ਼ੁਰੂਆਤ 'ਚ ...

ਪੂਰੀ ਖ਼ਬਰ »

ਕਿ੍ਸ਼ਨਾ ਕਾਲਜ ਦੇ ਰੁਜ਼ਗਾਰ ਮੇਲੇ 'ਚ 480 ਨੌਜਵਾਨਾਂ ਦੀ ਨੌਕਰੀ ਲਈ ਚੋਣ

ਬੁਢਲਾਡਾ, 22 ਫਰਵਰੀ (ਸਵਰਨ ਸਿੰਘ ਰਾਹੀ)- ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਪ੍ਰੋਗਰਾਮ ਤਹਿਤ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਮਾਨਸਾ ਦੇ ਸਹਿਯੋਗ ਨਾਲ ਕਿ੍ਸ਼ਨਾ ਕਾਲਜ ਰੱਲੀ ਵਿਖੇ ਲਗਾਏ ਰੁਜ਼ਗਾਰ ਮੇਲੇ 'ਚ ਪੁੱਜੀਆਂ 15 ਕੰਪਨੀਆਂ ਨੇ 480 ਲੜਕੇ-ਲੜਕੀਆਂ ਦੀ ...

ਪੂਰੀ ਖ਼ਬਰ »

ਪੰਜਾਬ ਕਿਸਾਨ ਯੂਨੀਅਨ ਤੇ ਕਮਿਊਨਿਸਟਾਂ ਦਾ ਵਫ਼ਦ ਐਸ. ਐਸ. ਪੀ. ਨੂੰ ਮਿਲਿਆ

ਮਾਨਸਾ, 22 ਫਰਵਰੀ (ਵਿ.ਪ੍ਰਤੀ.)- ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ, ਸੀ.ਪੀ.ਆਈ.(ਐਮ.ਐਲ) ਲਿਬਰੇਸ਼ਨ ਦੇ ਕੇਂਦਰੀ ਕਮੇਟੀ ਮੈਂਬਰ ਰਾਜਵਿੰਦਰ ਸਿੰਘ ਰਾਣਾ ਦੀ ਅਗਵਾਈ ਵਿੱਚ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਨਾ ਨੂੰ ਮਿਲਿਆ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਸਰਕਲ ਬਰੇਟਾ ਦਿਹਾਤੀ 'ਚ ਨਿਯੁਕਤੀਆਂ ਦੀ ਸੂਚੀ ਜਾਰੀ

ਬਰੇਟਾ, 22 ਫਰਵਰੀ (ਰਵਿੰਦਰ ਕੌਰ ਮੰਡੇਰ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਫਫੜੇ ਅਤੇ ਸਰਕਲ ਜਥੇਦਾਰ ਬਲਦੇਵ ਸਿੰਘ ਸਿਰਸੀਵਾਲਾ ਵਲੋਂ ਸਰਕਲ ਬਰੇਟਾ ਦੀ ਦਿਹਾਤੀ ਇਕਾਈ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ | ਬਿਰਛਾ ਸਿੰਘ ਬਹਾਦੁਰਪੁਰ, ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ ਆਪ ਵਰਕਰਾਂ ਦਾ ਬੀਬਾ ਬਾਦਲ ਨੇ ਕੀਤਾ ਸਵਾਗਤ

ਬਠਿੰਡਾ, 22 ਫਰਵਰੀ (ਸਟਾਫ਼ ਰਿਪੋਰਟਰ)-ਸ਼ੋ੍ਰਮਣੀ ਅਕਾਲੀ ਦਲ ਸਰਕਲ ਨੰਦਗੜ੍ਹ ਦੇ ਜਥੇਦਾਰ ਖੇਤਾ ਸਿੰਘ ਬੰਬੀਹਾ ਦੀ ਅਗਵਾਈ ਵਿਚ ਪਿੰਡ ਬੰਬੀਹਾ ਵਿਖੇ ਰੱਖੇ ਗਏ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦੇ ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿਚ ਆਪ ਦੇ ਵਰਕਰ ...

ਪੂਰੀ ਖ਼ਬਰ »

ਕਿਸਾਨ ਆਗੂਆਂ ਨੇ ਕਰਜ਼ਾ ਮੁਆਫ਼ੀ ਲਈ ਕਿਸਾਨਾਂ ਦੇ ਫਾਰਮ ਭਰੇ

ਬੋਹਾ, 22 ਫਰਵਰੀ (ਤਾਂਗੜੀ)- ਪੰਜਾਬ ਕਿਸਾਨ ਯੂਨੀਅਨ ਵਲੋਂ ਇੱਥੇ ਗੁਰਦੁਆਰਾ ਗਾਦੜ ਪੱਤੀ ਸੰਗਤਸਰ ਸਾਹਿਬ ਵਿਖੇ ਇਕ ਕੈਂਪ ਲਗਾ ਕੇ ਕਿਸਾਨਾਂ ਦੇ ਕਰਜ਼ਾ ਮੁਆਫ਼ੀ ਫਾਰਮ ਭਰੇ ਗਏ | ਬਲਾਕ ਪ੍ਰਧਾਨ ਗੁਰਤੇਜ ਸਿੰਘ ਬਰੇ੍ਹ ਅਤੇ ਦਰਸ਼ਨ ਸਿੰਘ ਮੰਘਾਣੀਆਂ ਨੇ ਸੰਬੋਧਨ ...

ਪੂਰੀ ਖ਼ਬਰ »

ਮਾਈ ਭਾਗੋ ਸਕੀਮ ਤਹਿਤ ਵਿਦਿਆਰਥਣਾਂ ਨੂੰ ਸਾਈਕਲ ਵੰਡੇ

ਮਾਨਸਾ, 22 ਫਰਵਰੀ (ਵਿ. ਪ੍ਰਤੀ.)- ਸਰਕਾਰੀ ਸੈਕੰਡਰੀ ਸਕੂਲ ਨੰਗਲ ਕਲਾਂ ਵਿਖੇ ਮਾਈ ਭਾਗੋ ਸਕੀਮ ਤਹਿਤ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ 46 ਵਿਦਿਆਰਥਣਾਂ ਨੂੰ ਮੁਫ਼ਤ ਸਾਈਕਲ ਵੰਡਣ ਦੀ ਰਸਮ ਸਰਦੂਲਗੜ੍ਹ ਹਲਕਾ ਇੰਚਾਰਜ ਅਜੀਤਇੰਦਰ ਸਿੰਘ ਮੋਫਰ ਨੇ ਕੀਤੀ | ...

ਪੂਰੀ ਖ਼ਬਰ »

ਦਰਿਆਈ ਪਾਣੀ ਰੋਕਣ ਸਬੰਧੀ ਗੁੰਮਰਾਹਕੁੰਨ ਬਿਆਨਬਾਜ਼ੀ ਦੀ ਬਜਾਏ ਮੋਦੀ ਸਰਕਾਰ ਕਸ਼ਮੀਰ ਮਸਲੇ ਦਾ ਨਿਆਂਪੂਰਨ ਹੱਲ ਲੱਭੇ- ਲਿਬਰੇਸ਼ਨ

ਮਾਨਸਾ, 22 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਸੀ.ਪੀ.ਆਈ. (ਐਮ. ਐਲ.) ਲਿਬਰੇਸ਼ਨ ਪੰਜਾਬ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਵਲੋਂ ਪਾਕਿਸਤਾਨ ਨੂੰ ਜਾਂਦੇ ਪਾਣੀ ਨੂੰ ਰੋਕਣ ਸਬੰਧੀ ਦਿੱਤੇ ਬਿਆਨ ਦੀ ਤਿੱਖੀ ਨੁਕਤਾਚੀਨੀ ਕੀਤੀ ਹੈ | ਪਾਰਟੀ ਦੇ ਸੂਬਾਈ ਬੁਲਾਰੇ ਕਾ: ...

ਪੂਰੀ ਖ਼ਬਰ »

ਸ਼ਹੀਦ ਜਵਾਨਾਂ ਦੀ ਆਤਮਿਕ ਸ਼ਾਂਤੀ ਲਈ ਜਾਪ ਕਰਵਾਏ

ਸਰਦੂਲਗੜ੍ਹ, 22 ਫਰਵਰੀ (ਪ. ਪ.)- ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਸੀ.ਆਰ.ਪੀ.ਐਫ. ਦੇ ਜਵਾਨਾਂ ਦੀ ਆਤਮਿਕ ਸ਼ਾਂਤੀ ਲਈ ਪਿੰਡ ਚੋਟੀਆਂ ਵਿਖੇ ਗਰਾਮ ਪੰਚਾਇਤ ਅਤੇ ਸਮੂਹ ਪਿੰਡ ਵਾਸੀਆਂ ਨੇ ਗੁਰਦੁਆਰਾ ਸਾਹਿਬ ਵਿਖੇ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਤੇ ਅਰਦਾਸ ਬੇਨਤੀ ਕੀਤੀ | ...

ਪੂਰੀ ਖ਼ਬਰ »

ਅਨਾਜ ਮੰਡੀ 'ਚ ਡੱਕੇ ਆਵਾਰਾ ਪਸ਼ੂਆਂ ਦੀ ਸਮੱਸਿਆ ਤੋਂ ਦੁਖੀ ਕਿਸਾਨਾਂ ਦਾ ਇਕੱਠ ਅੱਜ

ਭੀਖੀ, 22 ਫਰਵਰੀ (ਸਿੱਧੂ)- ਪਿਛਲੇ ਮਹੀਨੇ ਤੋਂ ਸਥਾਨਕ ਅਨਾਜ ਮੰਡੀ 'ਚ ਡੱਕੇ ਹੋਏ ਆਵਾਰਾ ਪਸ਼ੂਆਂ ਦੇ ਸਬੰਧ ਵਿਚ ਨਗਰ ਪੰਚਾਇਤ ਵਲੋਂ ਢਿੱਲ ਮੱਠ ਵਰਤਣ ਅਤੇ ਪ੍ਰਸ਼ਾਸਨ ਵਲੋਂ ਵੱਟੀ ਘੇਸਲ ਦੇ ਿਖ਼ਲਾਫ਼ ਦੁਖੀ ਕਿਸਾਨਾਂ ਨੇ ਅਨਾਜ ਮੰਡੀ ਵਿਖੇ 23 ਫਰਵਰੀ ਨੂੰ 10:30 ਵਜੇ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਦੀ ਇਕੱਤਰਤਾ ਹੋਈ

ਮਾਨਸਾ, 22 ਫਰਵਰੀ (ਵਿ. ਪ੍ਰਤੀ.)-ਭਾਰਤੀ ਜਨਤਾ ਪਾਰਟੀ ਦੀ ਇਕੱਤਰਤਾ ਇੱਥੇ ਜ਼ਿਲ੍ਹਾ ਪ੍ਰਧਾਨ ਸਤੀਸ਼ ਗੋਇਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਲੋਕ ਸਭਾ ਚੋਣਾਂ ਸਬੰਧੀ ਚਰਚਾ ਕੀਤੀ ਗਈ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ | ਬੁਲਾਰਿਆਂ ਨੇ ਕਿਹਾ ਕਿ ਨਰਿੰਦਰ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ 19 ਹਜ਼ਾਰ 648 ਬਡੀ ਗਰੁੱਪ ਨਸ਼ਿਆਂ ਦੇ ਿਖ਼ਲਾਫ਼ ਲਾਮਬੰਦੀ ਕਰ ਰਹੇ ਹਨ- ਡੀ. ਸੀ.

ਮਾਨਸਾ, 22 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਰਾਜ ਸਰਕਾਰ ਵੱਲੋਂ ਨਸ਼ਿਆਂ ਿਖ਼ਲਾਫ਼ ਚਲਾਈ ਗਈ ਮੁਹਿੰਮ ਤਹਿਤ ਜ਼ਿਲ੍ਹੇ ਦੇ 19 ਹਜ਼ਾਰ 648 ਬਡੀ ਗਰੁੱਪਾਂ ਦੇ 98 ਹਜ਼ਾਰ 10 ਨੌਜਵਾਨ ਵਿਦਿਆਰਥੀਆਂ ਵਲੋਂ ਲਾਮਬੰਦੀ ਕੀਤੀ ਜਾ ਰਹੀ ਹੈ | ਇਨ੍ਹਾਂ ਗਰੁੱਪਾਂ ਵਲੋਂ ਆਮ ਲੋਕਾਂ ਨੂੰ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਵਿਖੇ ਸਾਲਾਨਾ ਅਥਲੈਟਿਕਸ ਮੀਟ ਸ਼ੁਰੂ

ਸਰਦੂਲਗੜ੍ਹ, 22 ਫਰਵਰੀ (ਪ. ਪ.)- ਸਥਾਨਕ ਸਵਰਗੀ ਬਲਰਾਜ ਸਿੰਘ ਭੂੰਦੜ ਯਾਦਗਾਰੀ ਯੂਨੀਵਰਸਿਟੀ ਕਾਲਜ ਵਿਖੇ ਸਾਲਾਨਾ ਅਥਲੈਟਿਕਸ ਮੀਟ ਦੀ ਸ਼ੁਰੂਆਤ ਹੋਈ ਜਿਸ ਦਾ ਉਦਘਾਟਨ ਥਾਣਾ ਮੁਖੀ ਬਿਕਰਮਜੀਤ ਸਿੰਘ ਨੇ ਕੀਤਾ | ਪਹਿਲੇ ਦਿਨ 5 ਹਜ਼ਾਰ ਮੀਟਰ ਦੌੜ (ਲੜਕੇ) ਦੇ ਮੁਕਾਬਲੇ 'ਚ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਯੋਜਨਾ ਬਹਾਲੀ ਲਈ ਮੁਲਾਜ਼ਮਾਂ ਦਾ ਪੱਕਾ ਮੋਰਚਾ ਦੂਜੇ ਦਿਨ ਵੀ ਜਾਰੀ

ਬਠਿੰਡਾ, 22 ਫਰਵਰੀ (ਸੁੱਖਾ)-ਪੁਰਾਣੀ ਪੈਨਸ਼ਨ ਯੋਜਨਾ ਬਹਾਲੀ ਲਈ ਬੀਤੇ ਕੱਲ੍ਹ ਬਠਿੰਡਾ 'ਚ ਕੀਤੇ ਗਏ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਪਿਛੋਂ ਸਥਾਨਕ ਚਿਲਡਰਨ ਪਾਰਕ ਵਿਖੇ ਪੱਕਾ ਮੋਰਚਾ ਲਾਈ ਬੈਠੇ ਮੁਲਾਜ਼ਮਾਂ ਦਾ ਮੋਰਚਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ | ਸੀ.ਪੀ.ਐਫ. ...

ਪੂਰੀ ਖ਼ਬਰ »

ਦੀ ਬਠਿੰਡਾ ਡਿਸਟਿ੍ਕਟ ਕ੍ਰਿਕਟ ਐਸੋਸੀਏਸ਼ਨ ਵਲੋਂ ਇੰਟਰ ਡਿਸਟਿ੍ਕਟ ਟੂਰਨਾਮੈਂਟ ਅੰਡਰ 19 ਟਰਾਇਲ ਕੱਲ੍ਹ

ਬਠਿੰਡਾ, 22 ਫਰਵਰੀ (ਸ. ਰਿਪੋ.)- ਬਠਿੰਡਾ ਵਿਚ ਕ੍ਰਿਕਟ ਦੇ ਪ੍ਰਸਾਰ ਲਈ ਯਤਨਸ਼ੀਲ ਦੀ ਬਠਿੰਡਾ ਡਿਸਟਿ੍ਕਟ ਕ੍ਰਿਕਟ ਐਸੋਸੀਏਸ਼ਨ ਵਲੋਂ ਇੰਟਰ ਡਿਸਟਿ੍ਕਟ ਟੂਰਨਾਮੈਂਟ ਅੰਡਰ 19 ਦੇ ਟਰਾਇਲ 24 ਫਰਵਰੀ ਨੂੰ ਦੁਪਹਿਰ 2 ਵਜੇ ਸਥਾਨਕ ਰਜਿੰਦਰਾ ਕਾਲਜ ਦੇ ਗਰਾਊਾਡ ਵਿਖੇ ਲਏ ...

ਪੂਰੀ ਖ਼ਬਰ »

ਸਰਪੰਚੀ ਦੀ ਚੋਣ ਲੜ ਚੁੱਕੇ ਵਿਅਕਤੀ ਦੇ ਘਰੋਂ 200 ਕਿੱਲੋ ਲਾਹਣ ਬਰਾਮਦ

ਬਠਿੰਡਾ ਛਾਉਣੀ, 22 ਫਰਵਰੀ (ਪਰਵਿੰਦਰ ਸਿੰਘ ਜੌੜਾ)-ਤੁੰਗਵਾਲੀ ਤੋਂ ਸਰਪੰਚੀ ਦੀ ਚੋਣ ਲੜ ਚੁੱਕੇ ਤਰਸੇਮ ਸਿੰਘ ਉਰਫ਼ ਲਾਲੋ ਪੁੱਤਰ ਕਣਕੂ ਸਿੰਘ ਦੇ ਘਰੋਂ ਭੁੱਚੋ ਪੁਲਿਸ ਨੇ 200 ਕਿੱਲੋ ਲਾਹਣ (ਕੱਚੀ ਸ਼ਰਾਬ) ਬਰਾਮਦ ਕੀਤੀ ਹੈ | ਇਸ ਦੇ ਨਾਲ ਹੀ ਭੁੱਚੋ ਪੁਲਿਸ ਨੇ ਪਿੰਡ ...

ਪੂਰੀ ਖ਼ਬਰ »

ਐਨਲਾਈਟਡ ਕਾਲਜ ਦੀ ਤੀਸਰੀ ਸਾਲਾਨਾ ਅਥਲੈਟਿਕ ਮੀਟ ਕਰਵਾਈ

ਝੁਨੀਰ, 22 ਫਰਵਰੀ (ਰਮਨਦੀਪ ਸਿੰਘ ਸੰਧੂ)- ਐਨਲਾਈਟਡ ਕਾਲਜ ਝੁਨੀਰ ਵਿਖੇ ਤੀਸਰੀ ਸਾਲਾਨਾ ਅਥਲੈਟਿਕ ਮੀਟ ਕਰਵਾਈ ਗਈ, ਦਾ ਉਦਘਾਟਨ ਕਾਲਜ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਮਾਨ ਦਲੇਲਵਾਲਾ ਨੇ ਕੀਤਾ ਇਸ ਸਮੇਂ ਉਨ੍ਹਾਂ ਨੇ ਝੰਡਾ ਲਹਿਰਾਉਣ ਉਪਰੰਤ ਮਾਰਚ ਪਾਸਟ ਤੋਂ ਸਲਾਮੀ ...

ਪੂਰੀ ਖ਼ਬਰ »

ਦਲਜੀਤ ਸਿੰਘ ਗੇਦੂ ਵਲੋਂ ਰਾਮਗੜ੍ਹੀਆ ਭਾਈਚਾਰੇ ਨਾਲ ਇਕੱਤਰਤਾ

ਮਾਨਸਾ, 22 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਰਾਮਗੜ੍ਹੀਆ ਸਿੱਖ ਫਾਊਾਡੇਸ਼ਨ ਓਨਟਾਰੀਓ ਦੇ ਚੇਅਰਮੈਨ ਦਲਜੀਤ ਸਿੰਘ ਗੇਦੂ ਵਲੋਂ ਇੱਥੇ ਭਾਈਚਾਰੇ ਦੇ ਆਗੂਆਂ ਨਾਲ ਇਕੱਤਰਤਾ ਕੀਤੀ ਗਈ | ਉਨ੍ਹਾਂ ਸਿੱਖ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਸਬੰਧੀ ਵਿਚਾਰਾਂ ...

ਪੂਰੀ ਖ਼ਬਰ »

ਆਦਰਸ਼ ਸਕੂਲ ਦੇ ਅਧਿਆਪਕ ਅੱਜ ਸਾੜਨਗੇ ਅਰਥੀ

ਬੋਹਾ, 22 ਫਰਵਰੀ (ਪ. ਪ.)- ਆਦਰਸ਼ ਸਕੂਲ ਬੋਹਾ ਦੇ ਅਧਿਆਪਕਾਂ ਵਲੋਂ 4 ਮਹੀਨਿਆਂ ਦੀਆਂ ਤਨਖ਼ਾਹਾਂ ਨਾ ਮਿਲਣ ਦੇ ਰੋਸ 'ਚ 23 ਫਰਵਰੀ ਨੂੰ ਮੈਨੇਜਮੈਂਟ ਦੇ ਅੜੀਅਲ ਵਤੀਰੇ ਿਖ਼ਲਾਫ਼ ਸਮੂਹਿਕ ਛੁੱਟੀ ਲੈ ਕੇ ਪਿੱਟ ਸਿਆਪਾ ਕਰਨ ਉਪਰੰਤ ਅਰਥੀ ਸਾੜੀ ਜਾਵੇਗੀ | ਇਹ ਜਾਣਕਾਰੀ ਆਗੂ ...

ਪੂਰੀ ਖ਼ਬਰ »

ਮਾਤਾ ਸੁੰਦਰੀ ਕਾਲਜ ਦੀ ਅਥਲੈਟਿਕ ਮੀਟ 'ਚ ਅਮਨਦੀਪ ਕੌਰ ਸਰਬੋਤਮ ਅਥਲੀਟ ਚੁਣੀ

ਮਾਨਸਾ, 22 ਫਰਵਰੀ (ਧਾਲੀਵਾਲ, ਰਵੀ)- ਸਥਾਨਕ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਕਰਵਾਈ ਸਾਲਾਨਾ ਅਥਲੈਟਿਕ ਮੀਟ 'ਚ ਅਮਨਦੀਪ ਕੌਰ ਸਰਵੋਤਮ ਅਥਲੀਟ ਚੁਣੀ ਗਈ | ਜਿੱਥੇ ਬਿਆਸ ਹਾਊਸ ਨੂੰ ਸਰਵੋਤਮ ਐਲਾਨਿਆ ਗਿਆ ਉੱਥੇ ਮਾਰਚ ਪਾਸਟ 'ਚ ਰਾਵੀ ਹਾਊਸ ਦੀ ਝੰਡੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX