ਤਾਜਾ ਖ਼ਬਰਾਂ


ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  17 minutes ago
ਠੱਠੀ ਭਾਈ, 21 ਨਵੰਬਰ (ਜਗਰੂਪ ਸਿੰਘ ਮਠਾੜੂ)-ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਆਗੂ ਭਗਵੰਤ ਮਾਨ 22 ਨਵੰਬਰ ਨੂੰ ਸ਼ਾਮ 4 ਵਜੇ ਤੋਂ 6 ਵਜੇ ਤੱਕ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ...
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  28 minutes ago
ਫ਼ਤਿਹਗੜ੍ਹ ਸਾਹਿਬ, 21 ਨਵੰਬਰ (ਅਰੁਣ ਆਹੂਜਾ)- ਪਿਛਲੀ ਅਕਾਲੀ ਸਰਕਾਰ ਸਮੇਂ ਹੋਂਦ 'ਚ ਆਏ ਬਿਜਲੀ ਮਾਫ਼ੀਆ, ਰੇਤ ਮਾਫ਼ੀਆ, ਲੈਂਡ ਮਾਫ਼ੀਆਂ, ਕੇਬਲ ਮਾਫ਼ੀਆ ਤੇ ਗੁੰਡਾ ਟੈਕਸ ...
ਈ.ਡੀ. ਨੇ ਕਸ਼ਮੀਰ 'ਚ 7 ਅੱਤਵਾਦੀਆਂ ਦੀ ਜਾਇਦਾਦ ਕੀਤੀ ਜ਼ਬਤ
. . .  about 1 hour ago
ਨਵੀਂ ਦਿੱਲੀ, 21 ਨਵੰਬਰ- ਟੈਰਰ ਫੰਡਿੰਗ ਮਾਮਲੇ 'ਚ ਈ.ਡੀ. ਨੇ ਕਸ਼ਮੀਰ 'ਚ ਹਿਜ਼ਬੁਲ ਮੁਜ਼ਾਹਦੀਨ ਦੇ ਅੱਤਵਾਦੀਆਂ ਦੀ ਜਾਇਦਾਦ ਨੂੰ ਜ਼ਬਤ ਕਰ...
ਵਿਧਾਇਕ ਦੇ ਫ਼ੋਨ ਦੀ ਟੈਪਿੰਗ ਦਾ ਗਰਮਾਇਆ ਮਾਮਲਾ
. . .  about 1 hour ago
ਸਮਾਣਾ(ਪਟਿਆਲਾ) 21 ਨਵੰਬਰ (ਸਾਹਿਬ ਸਿੰਘ)- ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਦਾ ਫ਼ੋਨ ਸੀ.ਆਈ.ਏ. ਸਮਾਣਾ ਦੇ ਸਾਬਕਾ ਮੁਖੀ ਇੰਸਪੈਕਟਰ ਵਿਜੇ ਕੁਮਾਰ ਵਲੋਂ ਕਥਿਤ ਟੈਪ ਕਰਨ ਦਾ ਮਾਮਲਾ ਗਰਮਾ...
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ
. . .  about 1 hour ago
ਸੁਲਤਾਨਵਿੰਡ, 21 ਨਵੰਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ-ਜਲੰਧਰ ਜੀ.ਟੀ ਰੋਤ ਸਥਿਤ ਟੀ ਪੁਆਇੰਟ ਨਿਊ ਅੰਮ੍ਰਿਤਸਰ ਵਿਖੇ ਆਈ ਟਵੰਟੀ ਕਾਰ 'ਚ ਅਣਪਛਾਤੇ ਸਵਾਰ ਵਿਅਕਤੀਆਂ ਵੱਲੋਂ ਦੂਜੇ ਕਾਰ ਸਵਾਰ ਵਿਅਕਤੀ ...
ਡਿਊਟੀ 'ਚ ਕੁਤਾਹੀ ਵਰਤਣ 'ਤੇ ਅਧਿਆਪਕ ਮੁਅੱਤਲ
. . .  about 1 hour ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਅੱਜ ਸ਼ੁਰੂ ਹੋਈਆਂ ਪੰਜਾਬ ਸਕੂਲੀ ਖੇਡਾਂ 'ਚ ਡਿਊਟੀ 'ਚ ਕੁਤਾਹੀ ਕਾਰਣ ਜੋਗਿੰਦਰ ਸਿੰਘ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਦੋਦਾ (ਸ੍ਰੀ ਮੁਕਤਸਰ ਸਾਹਿਬ) ਨੂੰ ਤਤਕਾਲ...
ਪੰਜਾਬ ਦੀਆਂ ਅਧਿਆਪਕ, ਮੁਲਾਜ਼ਮ ਜਥੇਬੰਦੀਆਂ ਵਲੋਂ 24 ਨਵੰਬਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  about 2 hours ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਵੱਖ-ਵੱਖ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਇੱਕਜੁੱਟ ਹੋ ਕੇ 24 ਨਵੰਬਰ ਨੂੰ....
ਆਮਿਰ ਖ਼ਾਨ ਨੇ ਰੂਪਨਗਰ ਸਥਿਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਟੇਕਿਆ ਮੱਥਾ
. . .  about 2 hours ago
ਰੂਪਨਗਰ, 21 ਨਵੰਬਰ (ਸਤਨਾਮ ਸਿੰਘ ਸੱਤੀ)- ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਅੱਜ ਦੁਪਹਿਰ ਕਰੀਬ 1 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਮੱਥਾ ਟੇਕਣ ਪੁੱਜੇ। ਉਹ...
ਜਮੀਅਤ ਉਲਮਾ-ਏ-ਹਿੰਦ ਬਾਬਰੀ ਮਸਜਿਦ ਮਾਮਲੇ 'ਚ ਸੁਪਰੀਮ ਕੋਰਟ 'ਚ ਨਹੀਂ ਦਾਇਰ ਕਰੇਗਾ ਸਮੀਖਿਆ ਪਟੀਸ਼ਨ
. . .  about 3 hours ago
ਨਵੀਂ ਦਿੱਲੀ, 21 ਨਵੰਬਰ- ਜਮੀਅਤ ਉਲਮਾ-ਏ-ਹਿੰਦ ਨੇ ਇੱਕ ਸਪਸ਼ਟੀਕਰਨ ਜਾਰੀ ਕਰਦਿਆਂ ਕਿਹਾ ਕਿ ਜਮੀਅਤ ਉਲਮਾ-ਏ-ਹਿੰਦ ਨੇ ਇੱਕ ਪ੍ਰਸਤਾਵ ਪਾਸ ਕੀਤਾ ਹੈ ਕਿ ਉਹ ਬਾਬਰੀ ਮਸਜਿਦ...
ਸਰਾਏ ਅਮਾਨਤ ਖਾਂ ਪਹੁੰਚੀ ਮਨਦੀਪ ਦੀ ਮ੍ਰਿਤਕ ਦੇਹ, ਦਿਲ ਦਾ ਦੌਰਾ ਪੈਣ ਕਾਰਨ ਦੁਬਈ 'ਚ ਹੋਈ ਸੀ ਮੌਤ
. . .  about 3 hours ago
ਸਰਾਏ ਅਮਾਨਤ ਖਾਂ, 21 ਨਵੰਬਰ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਗੰਡੀ ਵਿੰਡ ਦੇ ਵਸਨੀਕ 23 ਸਾਲਾ ਨੌਜਵਾਨ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਅੱਜ ਉਸ ਦੇ ਘਰ ਪਹੁੰਚ ਗਈ ਹੈ ਅਤੇ ਹੁਣ ਉਸ...
ਬੈਂਕ 'ਚ ਪੈਸੇ ਜਮਾ ਕਰਵਾਉਣ ਗਏ ਪ੍ਰਵਾਸੀ ਮਜ਼ਦੂਰ ਕੋਲੋਂ 50 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋਇਆ ਵਿਅਕਤੀ
. . .  about 3 hours ago
ਗੁਰਦਾਸਪੁਰ, 21 ਨਵੰਬਰ (ਆਲਮਬੀਰ ਸਿੰਘ)- ਸਥਾਨਕ ਸ਼ਹਿਰ ਦੇ ਮੰਡੀ ਰੋਡ ਸਥਿਤ ਸੈਂਟਰਲ ਬੈਂਕ ਵਿਖੇ ਅੱਜ ਸਵੇਰੇ ਪੈਸੇ ਜਮਾ ਕਰਵਾਉਣ ਗਏ ਇੱਕ ਪ੍ਰਵਾਸੀ ਮਜ਼ਦੂਰ ਕੋਲੋਂ ਇੱਕ ਵਿਅਕਤੀ 50 ਹਜ਼ਾਰ ਰੁਪਏ...
ਗੁਰੂਹਰਸਹਾਏ ਸ਼ਹਿਰ 'ਚ ਡੇਂਗੂ ਨੇ ਦਿੱਤੀ ਦਸਤਕ
. . .  about 2 hours ago
ਗੁਰੂਹਰਸਹਾਏ, 21 ਨਵੰਬਰ (ਕਪਿਲ ਕੰਧਾਰੀ)- ਇੱਕ ਪਾਸੇ ਜਿੱਥੇ ਗੁਰੂਹਰਸਹਾਏ 'ਚ 4 ਦਸੰਬਰ ਨੂੰ ਅੰਤਰਰਾਸ਼ਟਰੀ ਕਬੱਡੀ ਮੈਚ ਹੋਣ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਸ਼ਹਿਰ 'ਚ ਡੇਂਗੂ ਦਾ ਕਹਿਰ ਸ਼ੁਰੂ...
ਬੇਅੰਤ ਸਿੰਘ ਦੀ ਸਰਕਾਰ ਵਾਂਗ ਪੰਜਾਬ 'ਚ ਸਮੁੱਚੇ ਅਧਿਕਾਰਾਂ ਦਾ ਹੋ ਰਿਹੈ ਘਾਣ- ਮਜੀਠੀਆ
. . .  about 4 hours ago
ਚੰਡੀਗੜ੍ਹ, 21 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ. ਐੱਸ. ਆਈ. ਰੰਗੇ ਹੱਥੀਂ ਦਬੋਚਿਆ
. . .  about 4 hours ago
ਬਠਿੰਡਾ, 21 ਨਵੰਬਰ (ਨਾਇਬ ਸਿੱਧੂ)- ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਅੱਜ ਵਾਰੰਟ ਸਟਾਫ਼ ਇੱਕ ਏ. ਐੱਸ. ਆਈ. ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ...
ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  about 5 hours ago
ਨਵੀਂ ਦਿੱਲੀ, 21 ਨਵੰਬਰ- ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪਾਣੀ ਦੇ ਸੈਂਪਲਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ...
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  about 5 hours ago
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  about 5 hours ago
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  about 6 hours ago
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  about 6 hours ago
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  about 6 hours ago
ਈ. ਡੀ. ਵਲੋਂ ਕੋਲਕਾਤਾ 'ਚ ਕਈ ਥਾਈਂ ਛਾਪੇਮਾਰੀ
. . .  about 6 hours ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 7 hours ago
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਕੌਮੀ ਹਾਈਵੇਅ ਤੋਂ ਮਿਲੀ ਸ਼ੱਕੀ ਵਸਤੂ
. . .  about 7 hours ago
ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੀ ਹੋਈ ਅੱਗੜ-ਪਿੱਛੜ ਭਿਆਨਕ ਟੱਕਰ
. . .  about 6 hours ago
ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ ਪ੍ਰਹਿਲਾਦ ਪਟੇਲ
. . .  about 7 hours ago
ਥਾਈਲੈਂਡ ਅਤੇ ਲਾਓਸ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 8 hours ago
ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ
. . .  about 8 hours ago
ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਹੋਇਆ ਪ੍ਰਭਾਵਿਤ
. . .  about 8 hours ago
ਅੰਮ੍ਰਿਤਸਰ ਦੇ ਪਿੰਡ ਵਰਪਾਲ ਵਿਖੇ ਵਿਅਕਤੀ ਦਾ ਕਤਲ
. . .  about 9 hours ago
ਜੇ. ਐੱਨ. ਯੂ. ਅਤੇ ਜੰਮੂ-ਕਸ਼ਮੀਰ 'ਤੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  about 9 hours ago
ਪਰਾਲੀ ਸਾੜਨ ਵਾਲੇ ਕਿਸਾਨਾਂ ਸਿਰ ਮੜ੍ਹੇ ਮੁਕੱਦਮੇ ਰੱਦ ਕਰਾਉਣ ਲਈ ਡੀ. ਐੱਸ. ਪੀ. ਦਫ਼ਤਰਾਂ ਅੱਗੇ ਧਰਨੇ 25 ਨੂੰ
. . .  about 9 hours ago
ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਣ 'ਤੇ ਮਨਚਲਿਆਂ ਨੇ ਨੌਜਵਾਨ ਦੀ ਧੌਣ 'ਚ ਮਾਰੀ ਗੋਲੀ
. . .  about 9 hours ago
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਅੱਜ ਮਨਾਇਆ ਜਾ ਰਿਹਾ ਹੈ ਗਿਆਨ ਉਤਸਵ
. . .  about 9 hours ago
ਅਧਿਆਪਕਾਂ ਦੇ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਅੱਜ ਸੰਗਰੂਰ 'ਚ ਹੋਣਗੀਆਂ ਇਕੱਠੀਆਂ
. . .  about 10 hours ago
ਆਵਾਰਾ ਪਸ਼ੂ ਨੇ ਲਈ ਵਿਅਕਤੀ ਦੀ ਜਾਨ
. . .  about 10 hours ago
ਦਿੱਲੀ ਐਨ.ਸੀ.ਆਰ. ਦੀ ਹਵਾ ਦਾ ਜ਼ਹਿਰੀਲਾ ਰਹਿਣਾ ਜਾਰੀ
. . .  about 11 hours ago
ਮਹਾਰਾਸ਼ਟਰ ਸਿਆਸੀ ਸੰਕਟ : ਅੱਜ ਫਿਰ ਹੋਵੇਗੀ ਐਨ.ਸੀ.ਪੀ- ਕਾਂਗਰਸ ਦੀ ਬੈਠਕ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  about 1 hour ago
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  35 minutes ago
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  58 minutes ago
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  about 1 hour ago
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  about 1 hour ago
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  about 1 hour ago
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  about 1 hour ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  about 1 hour ago
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  1 day ago
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  1 day ago
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  1 day ago
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਚੇਤ ਸੰਮਤ 551

ਪਹਿਲਾ ਸਫ਼ਾ

ਕਰਤਾਰਪੁਰ ਸਾਹਿਬ ਲਈ ਰੋਜ਼ਾਨਾ 5 ਹਜ਼ਾਰ ਸ਼ਰਧਾਲੂਆਂ ਨੂੰ ਮਿਲੇ ਵੀਜ਼ਾ ਮੁਕਤ ਲਾਂਘਾ

• ਭਾਰਤ ਨੇ ਪਾਕਿਸਤਾਨ ਨੂੰ ਕਿਹਾ • ਅਟਾਰੀ-ਵਾਹਗਾ ਸਰਹੱਦ 'ਤੇ ਦੋਵਾਂ ਦੇਸ਼ਾਂ ਵਿਚਕਾਰ ਹੋਈ ਪਹਿਲੀ ਉਸਾਰੂ ਮੀਟਿੰਗ • ਲਾਂਘਾ ਜਲਦ ਸ਼ੁਰੂ ਕਰਨ ਦੀ ਦਿਸ਼ਾ 'ਚ ਕੰਮ ਕਰਨ 'ਤੇ ਜਤਾਈ ਸਹਿਮਤੀ
- ਰੁਪਿੰਦਰਜੀਤ ਸਿੰਘ ਭਕਨਾ -
ਅਟਾਰੀ, 14 ਮਾਰਚ-ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਭਾਰਤ-ਪਾਕਿਸਤਾਨ ਦਰਮਿਆਨ ਪਲੇਠੀ ਉੱਚ ਪੱਧਰੀ ਮੀਟਿੰਗ ਅੱਜ ਅਟਾਰੀ ਵਿਖੇ ਸਕਾਰਾਤਮਕ ਮਾਹੌਲ 'ਚ ਹੋਈ | ਜਿਸ ਦੌਰਾਨ ਦੋਵੇਂ ਦੇਸ਼ਾਂ ਵਲੋਂ ਕਰਤਾਰਪੁਰ ਲਾਂਘੇ ਸਬੰਧੀ ਪ੍ਰਸਤਾਵਿਤ ਸਮਝੌਤੇ ਦੇ ਵੱਖ-ਵੱਖ ਪਹਿਲੂਆਂ ਸਬੰਧੀ ਰਚਨਾਤਮਕ ਗੱਲਬਾਤ ਕੀਤੀ ਗਈ | ਇਸ ਮੌਕੇ ਭਾਰਤ ਵਲੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਰੋਜ਼ਾਨਾ 5 ਹਜ਼ਾਰ ਸ਼ਰਧਾਲੂਆਂ ਨੂੰ ਵੀਜ਼ਾ ਮੁਕਤ ਯਾਤਰਾ ਕਰਨ ਦੀ ਆਗਿਆ ਦੇਣ ਸਬੰਧੀ ਜ਼ੋਰ ਦਿੱਤਾ ਗਿਆ ਅਤੇ ਯਾਤਰਾ ਹਫ਼ਤੇ ਦੇ ਸੱਤ ਦਿਨ ਜਾਰੀ ਰੱਖਣ ਬਾਰੇ ਕਿਹਾ ਗਿਆ | ਭਾਰਤ ਨੇ ਕਿਹਾ ਕਿ ਜੋ ਸ਼ਰਧਾਲੂ ਪੈਦਲ ਜਾਣਾ ਚਾਹੁੰਦੇ ਹਨ, ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਤੱਕ ਪੈਦਲ ਜਾਣ ਦੀ ਆਗਿਆ ਦਿੱਤੀ ਜਾਣੀ ਚਾਹੀਦੀ ਹੈ | ਇਸ ਮੌਕੇ ਪਹਿਲੇ ਕਦਮ ਵਜੋਂ ਦੋਵੇਂ ਦੇਸ਼ ਇਸ ਗੱਲ 'ਤੇ ਸਹਿਮਤ ਹੋਏ ਕਿ ਪਾਸਪੋਰਟ ਸ਼ਰਧਾਲੂਆਂ ਲਈ ਸ਼ਨਾਖਤ ਦਸਤਾਵੇਜ਼ ਹੋਵੇਗਾ | ਦੋਵੇਂ ਦੇਸ਼ਾਂ 'ਚ ਜਾਰੀ ਤਣਾਅ ਦਰਮਿਆਨ ਅੱਜ ਸਵੇਰੇ ਅਟਾਰੀ-ਵਾਹਗਾ ਸਰਹੱਦ ਰਸਤੇ ਭਾਰਤ ਪੁੱਜੇ ਡਾ: ਮੁਹੰਮਦ ਫ਼ੈਸਲ ਦੀ ਅਗਵਾਈ ਹੇਠਲੇ ਪਾਕਿ ਵਫ਼ਦ ਦਾ ਭਾਰਤੀ ਵਫ਼ਦ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਦੋਵੇਂ ਦੇਸ਼ਾਂ ਦੇ ਸਕੱਤਰ ਪੱਧਰ ਦੇ ਅਧਿਕਾਰੀਆਂ ਦੀ ਮੀਟਿੰਗ ਅਟਾਰੀ ਵਾਹਗਾ ਸਰਹੱਦ ਦੇ ਭਾਰਤ ਵਾਲੇ ਪਾਸੇ ਬੀ. ਐਸ. ਐਫ. ਦੇ ਕਾਨਫਰੰਸ ਹਾਲ ਵਿਚ ਹੋਈ | ਜਿਸ ਵਿਚ ਭਾਰਤ ਵਲੋਂ ਗ੍ਰਹਿ ਮੰਤਰਾਲੇ ਦੇ ਸੰਯੁਕਤ ਸਕੱਤਰ ਐਸ. ਸੀ. ਐਲ. ਦਾਸ ਦੀ ਅਗਵਾਈ ਵਾਲੇ ਵਫ਼ਦ ਵਲੋਂ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਡਾਇਰੈਕਟਰ ਜਰਨਲ (ਦੱਖਣੀ ਏਸ਼ੀਆ ਅਤੇ ਸਾਰਕ) ਡਾ: ਮੁਹੰਮਦ ਫ਼ੈਜਲ ਦੀ ਅਗਵਾਈ ਹੇਠਲੇ ਵਫ਼ਦ ਨਾਲ ਕਰਤਾਰਪੁਰ ਲਾਂਘੇ ਦੀ ਰੂਪ ਰੇਖਾ ਨੂੰ ਅੰਤਿਮ ਛੋਹ ਦੇਣ ਲਈ ਵਿਚਾਰਾਂ ਕਰਦਿਆਂ ਭਾਰਤ ਵਲੋਂ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਬਿਨਾਂ ਵੀਜ਼ਾ ਯਾਤਰਾ ਕਰਨ ਦੀ ਮੰਗ ਕਰਦਿਆਂ ਰੋਜ਼ਾਨਾ ਕਰਤਾਰਪੁਰ ਸਾਹਿਬ ਜਾਣ ਲਈ 5 ਹਜ਼ਾਰ ਸ਼ਰਧਾਲੂਆਂ ਲਈ ਪ੍ਰਬੰਧ ਕਰਨ ਦੀ ਮੰਗ ਕੀਤੀ, ਜਿਸ ਦਾ ਪਾਕਿਸਤਾਨ ਵਲੋਂ ਹਾਂ ਪੱਖੀ ਰਵੱਈਆ ਅਪਣਾਉਂਦੇ ਹੋਏ ਜਲਦ ਹੀ ਇਸ ਸਬੰਧੀ ਫ਼ੈਸਲਾ ਲੈਣ ਦੀ ਗੱਲ ਕਹੀ |
ਮੀਟਿੰਗ ਉਪਰੰਤ ਸੰਗਠਿਤ ਜਾਂਚ ਚੌਕੀ ਅਟਾਰੀ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸੰਯੁਕਤ ਸਕੱਤਰ ਐਸ. ਸੀ. ਐਲ. ਦਾਸ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਸਬੰਧੀ ਅੱਜ ਪਾਕਿਸਤਾਨ ਦੇ ਵਫ਼ਦ ਨਾਲ ਹੋਈ ਪਹਿਲੀ ਮੀਟਿੰਗ ਸਕਾਰਾਤਮਕ ਰਹੀ | ਜਿਸ ਵਿਚ ਉਨ੍ਹਾਂ ਵਲੋਂ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਖਿਆਲ ਵਿਚ ਰੱਖਦੇ ਹੋਏ ਇਸ ਯਾਤਰਾ ਨੂੰ ਵੀਜ਼ਾ ਮੁਕਤ ਰੱਖਣ ਦੀ ਮੰਗ ਕੀਤੀ ਗਈ | ਜਦੋਂ ਕਿ ਵਿਸਾਖੀ ਅਤੇ ਗੁਰਪੁਰਬ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥਿਆਂ 'ਚ 10 ਹਜ਼ਾਰ ਜਾਂ ਵੱਧ ਸ਼ਰਧਾਲੂਆਂ ਦਾ ਪ੍ਰਬੰਧ ਕਰਨ ਅਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੀ ਯਾਤਰਾ 7 ਦਿਨ ਹੀ ਜਾਰੀ ਰੱਖਣ ਸਬੰਧੀ ਮੰਗ ਕੀਤੀ ਹੈ | ਜਿਸ ਸਬੰਧੀ ਪਾਕਿਸਤਾਨੀ ਵਫ਼ਦ ਨੇ ਕਿਹਾ ਕਿ ਉਹ ਇਸ ਸਬੰਧੀ ਵਿਚਾਰ ਕਰਨਗੇ ਅਤੇ ਜਲਦ ਹੀ ਇਸ ਸਬੰਧੀ ਭਾਰਤ ਨੂੰ ਸੂਚਿਤ ਕਰਨਗੇ | ਉਨ੍ਹਾਂ ਦੱਸਿਆ ਕਿ ਇਸ ਪ੍ਰਜੈਕਟ ਦਾ ਸਾਢੇ 4 ਕਿਲੋਮੀਟਰ ਰਸਤਾ ਪਾਕਿਸਤਾਨ ਵਿਚ ਹੈ, ਜਿਸ ਲਈ ਉਨ੍ਹਾਂ ਵਲੋਂ ਭਾਰਤੀ ਸ਼ਰਧਾਲੂਆਂ ਲਈ ਵਾਹਨਾਂ ਦਾ ਪ੍ਰਬੰਧ ਕਰਨ ਲਈ ਵੀ ਕਿਹਾ ਹੈ | ਇਹ ਯਾਤਰਾ ਇਕ ਤਰਫ਼ੀ ਹੋਵੇਗੀ ਜਿਸ ਵਿਚ ਗੁਰਦੁਆਰਾ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਉਸੇ ਦਿਨ ਹੀ ਵਾਪਸ ਆਉਣਾ ਪਵੇਗਾ | ਉਨ੍ਹਾਂ ਦੱਸਿਆ ਕਿ ਦੋਵੇਂ ਦੇਸ਼ਾਂ ਦੇ ਤਕਨੀਕੀ ਵਫ਼ਦ 19 ਮਾਰਚ ਨੂੰ ਲਾਂਘੇ ਵਾਲੀ ਥਾਂ ਦੇ ਜ਼ੀਰੋ ਲਾਇਨ 'ਤੇ ਜਾ ਕੇ ਬਣ ਰਹੇ ਪ੍ਰਜੈਕਟ ਸਬੰਧੀ ਜਾਇਜ਼ਾ ਲੈਣਗੇ ਅਤੇ ਉਸ ਤੋਂ ਬਾਅਦ ਦੋਵੇਂ ਦੇਸ਼ਾਂ ਦੀ ਅਗਲੀ ਮੀਟਿੰਗ 2 ਅਪ੍ਰੈਲ ਨੂੰ ਪਾਕਿਸਤਾਨ ਵਾਲੇ ਪਾਸੇ ਵਾਹਗਾ ਵਿਖੇ ਹੋਵੇਗੀ | ਇਸ ਮੌਕੇ ਸੰਯੁਕਤ ਸਕੱਤਰ ਸ੍ਰੀਮਤੀ ਨਿਧੀ ਖਰੇ ਨੇ ਦੱਸਿਆ ਕਿ ਭਾਰਤ ਸਰਕਾਰ ਨੇ ਕਰਤਾਰਪੁਰ ਸਾਹਿਬ ਲਾਂਘੇ ਲਈ 50 ਏਕੜ ਜ਼ਮੀਨ ਦੀ ਸ਼ਨਾਖਤ ਕੀਤੀ ਹੈ | ਇਹ ਪ੍ਰਾਜੈਕਟ ਦੋ ਪੜਾਵਾਂ ਵਿਚ ਵਿਕਸਤ ਕੀਤਾ ਜਾਵੇਗਾ | ਪਹਿਲ ਪੜਾਅ ਤਹਿਤ 15 ਏਕੜ ਤੋਂ ਵਧ ਜ਼ਮੀਨ 'ਤੇ ਯਾਤਰੀ ਟਰਮੀਨਲ ਬਿਲਡਿੰਗ ਕੰਪਲੈਕਸ ਵਿਕਸਤ ਕੀਤਾ ਜਾਵੇਗਾ | ਟਰਮੀਨਲ ਦੀ ਸ਼ਾਨਦਾਰ ਇਮਾਰਤ ਅਤੇ ਖੂਬਸੂਰਤ ਲੈਂਡ ਸਕੇਪਿੰਗ ਦੇ ਨਾਲ ਅਮੀਰ ਭਾਰਤੀ ਸੱਭਿਆਚਾਰਕ ਕਦਰਾਂ-ਕੀਮਤਾਂ ਦੇ ਆਧਾਰ 'ਤੇ ਬੁੱਤ ਅਤੇ ਤਸਵੀਰਾਂ ਪ੍ਰਦਰਸ਼ਿਤ ਕੀਤੀਆਂ ਜਾਣਗੀਆਂ | ਇਸ ਕੰਪਲੈਕਸ ਦਾ ਡਿਜ਼ਾਇਨ 'ਖੰਡੇ' ਤੋਂ ਪ੍ਰੇਰਿਤ ਹੈ, ਜੋ ਏਕਤਾ ਅਤੇ ਮਨੁੱਖਤਾ ਦੀਆਂ ਕਦਰਾਂ ਕੀਮਤਾਂ ਨੂੰ ਦਰਸਾਉਂਦਾ ਹੈ | ਇਹ ਇਮਾਰਤ ਅਪਾਹਜ਼ਾਂ ਅਤੇ ਬਜ਼ੁਰਗਾਂ ਦੇ ਆਉਣ-ਜਾਣ ਨੂੰ ਧਿਆਨ ਵਿਚ ਰੱਖ ਕੇ ਬਣਾਈ ਜਾਵੇਗੀ | ਇਹ ਇਮਾਰਤ ਰੋਜ਼ਾਨਾ ਕਰੀਬ 5000 ਸ਼ਰਧਾਲੂਆਂ ਦੇ ਆਉਣ ਜਾਣ ਸਬੰਧੀ ਲੋੜਾਂ ਨੂੰ ਪੂਰਾ ਕਰੇਗੀ | ਇਸ ਟਰਮੀਨਲ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਬਣਾਏ ਜਾਣ ਦੀ ਯੋਜਨਾ ਹੈ | ਇਸ ਮੌਕੇ ਹੁਸਨ ਲਾਲ ਸਕੱਤਰ ਲੋਕ ਭਲਾਈ ਵਿਭਾਗ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਪ੍ਰਜੈਕਟ ਲਈ ਹਰ ਤਰ੍ਹਾਂ ਦੀ ਸਹਾਇਤਾ ਕਰੇਗੀ | ਇਸ ਮੌਕੇ ਸਵਾਲਾਂ ਦੇ ਜਵਾਬ ਵਿਚ ਵਫ਼ਦ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਮੀਟਿੰਗ ਸਿਰਫ ਕਰਤਾਰਪੁਰ ਲਾਂਘੇ ਲਈ ਹੈ, ਇਸ ਦਾ ਪਾਕਿਸਤਾਨ ਨਾਲ ਦੁਵੱਲੀ ਗੱਲਬਾਤ ਦਾ ਕੋਈ ਸਬੰਧ ਨਹੀ ਹੈ | ਉਨ੍ਹਾਂ ਦੱਸਿਆ ਕਿ ਭਾਰਤ ਦਾ ਇਸ ਸਬੰਧੀ ਸਿੱਧਾ ਰੁੱਖ ਹੈ ਕਿ ਅੱਤਵਾਦ ਅਤੇ ਗੱਲਬਾਤ ਨਾਲ-ਨਾਲ ਨਹੀਂ ਹੋ ਸਕਦੀ | ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਵਿਚ ਪਾਕਿਸਤਾਨੀ ਵਫ਼ਦ ਨੂੰ ਕਿਹਾ ਗਿਆ ਹੈ ਕਿ ਭਾਰਤ ਤੋਂ ਜਾਣ ਵਾਲੇ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋਰ ਕਿਸੇ ਕਿਸਮ ਦਾ ਖਾਲਿਸਤਾਨੀ ਜਾਂ ਹੋਰ ਲੋਕਾਂ ਵਲੋਂ ਖਿਲਵਾੜ ਨਾ ਕੀਤਾ ਜਾਵੇ | ਜਿਸ 'ਤੇ ਪਾਕਿਸਤਾਨ ਨੇ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਵਲੋਂ ਆਪਣੀ ਜ਼ਮੀਨ ਤੋਂ ਇਸ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਇਸ ਮੌਕੇ ਆਈ. ਸੀ. ਪੀ. ਵਿਚ ਕੰਮ ਕਰਦੇ ਕੁਲੀਆਂ ਵਲੋਂ ਠੱਪ ਪਏ ਕਾਰੋਬਾਰ ਨੂੰ ਸ਼ੁਰੂ ਕਰਨ ਲਈ ਮੰਗ ਪੱਤਰ ਦੇਣ ਦੀ ਕੋਸ਼ਿਸ ਕੀਤੀ ਗਈ ਪਰ ਪੁਲਿਸ ਵਲੋਂ ਮੰਗ ਪੱਤਰ ਲੈਂਦਿਆਂ ਉਨ੍ਹਾਂ ਨੂੰ ਵਫ਼ਦ ਦੇ ਨੇੜੇ ਵੀ ਨਹੀਂ ਜਾਣ ਦਿੱਤਾ | ਇਸ ਮੌਕੇ ਲੈਂਡ ਪੋਰਟ ਅਥਾਰਟੀ, ਬੀ. ਐਸ. ਐਫ. ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |
ਕਰਤਾਰਪੁਰ ਲਾਂਘੇ ਸਬੰਧੀ ਪਹਿਲੀ ਮੀਟਿੰਗ ਉਸਾਰੂ ਰਹੀ- ਪਾਕਿਸਤਾਨ
ਇਸਲਾਮਾਬਾਦ, 14 ਮਾਰਚ (ਏਜੰਸੀ)-ਪਾਕਿਸਤਾਨ ਦੇ ਵਿਦੇਸ਼ ਵਿਭਾਗ ਦੇ ਦਫ਼ਤਰ ਅਨੁਸਾਰ ਕਰਤਾਰਪੁਰ ਲਾਂਘੇ ਸਬੰਧੀ ਭਾਰਤ ਤੇ ਪਾਕਿਸਤਾਨ ਦੇ ਅਧਿਕਾਰੀਆਂ ਦਰਮਿਆਨ ਅੱਜ ਹੋਈ ਪਹਿਲੀ ਮੀਟਿੰਗ ਉਸਾਰੂ ਰਹੀ ਅਤੇ ਦੋਵੇਂ ਦੇਸ਼ਾਂ ਵਲੋਂ ਸਕਾਰਾਤਮਕ ਮਾਹੌਲ 'ਚ ਵਿਚਾਰ ਚਰਚਾ ਕੀਤੀ ਗਈ | ਪਾਕਿ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫ਼ੈਜ਼ਲ ਨੇ ਕਿਹਾ ਕਿ ਦੁਵੱਲੀ ਮੀਟਿੰਗ ਦੌਰਾਨ ਲਾਂਘੇ ਸਬੰਧੀ ਰਚਨਾਤਮਿਕ ਵਿਚਾਰ ਵਟਾਂਦਰਾ ਕੀਤਾ ਗਿਆ | ਉਨ੍ਹਾਂ ਟਵੀਟ ਕਰਕੇ ਕਿਹਾ ਕਿ ਕਰਤਾਰਪੁਰ ਲਾਂਘੇ ਸਬੰਧੀ ਪਾਕਿ ਵਫ਼ਦ ਸੁਖਾਵੇਂ ਮਾਹੌਲ 'ਚ ਸਕਾਰਾਤਮਿਕ ਤੇ ਉਸਾਰੂ ਗੱਲਬਾਤ ਕਰਕੇ ਵਾਪਸ ਪੁੱਜ ਗਿਆ ਹੈ | ਉਨ੍ਹਾਂ ਕਿਹਾ ਕਿ ਲੰਮੇ ਸਮੇਂ ਬਾਅਦ ਭਾਰਤ ਤੇ ਪਾਕਿਸਤਾਨ ਨੇ ਸਾਂਝਾ ਪ੍ਰੈਸ ਬਿਆਨ ਜਾਰੀ ਕੀਤਾ ਹੈ | ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ਾਂ ਦਰਮਿਆਨ ਜਾਰੀ ਤਣਾਅ ਦੌਰਾਨ ਕਰਤਾਰਪੁਰ ਲਾਂਘੇ ਦੇ ਪ੍ਰਸਤਾਵਿਤ ਸਮਝੌਤੇ ਦੇ ਵੱਖ-ਵੱਖ ਪਹਿਲੂਆਂ ਤੇ ਵਿਵਸਥਾਵਾਂ ਸਬੰਧੀ ਵਿਸਥਾਰ 'ਚ ਉਸਾਰੂ ਗੱਲਬਾਤ ਕੀਤੀ ਗਈ | ਦੋਵੇਂ ਦੇਸ਼ਾਂ ਦੇ ਤਕਨੀਕੀ ਮਾਹਿਰਾਂ ਵਲੋਂ ਵੀ ਲਾਂਘੇ ਸਬੰਧੀ ਵਿਚਾਰ ਚਰਚਾ ਕੀਤੀ ਗਈ |

ਰਾਸ਼ਟਰਪਤੀ ਵਲੋਂ ਕੀਰਤੀ ਅਤੇ ਸ਼ੌਰਿਆ ਚੱਕਰ ਪ੍ਰਦਾਨ

ਫ਼ੌਜ ਮੁਖੀ ਰਾਵਤ ਪਰਮ ਵਿਸ਼ਿਸ਼ਟ ਸੇਵਾ ਮੈਡਲ ਨਾਲ ਸਨਮਾਨਿਤ
ਨਵੀਂ ਦਿੱਲੀ, 14 ਮਾਰਚ (ਏਜੰਸੀਆਂ)-ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਬੇਮਿਸਾਲ ਅਤੇ ਅਸਾਧਾਰਨ ਬਹਾਦਰੀ ਦਾ ਸਬੂਤ ਦੇਣ ਵਾਲੇ ਸੈਨਾਵਾਂ ਦੇ ਜਵਾਨਾਂ ਅਤੇ ਕਰਤੱਵ ਪ੍ਰਤੀ ਸਮਰਪਿਤ ਸੈਨਿਕ ਕਰਮੀਆਂ ਨੂੰ ਅੱਜ ਇਥੇ ਬਹਾਦਰੀ ਅਤੇ ਵਿਸ਼ਿਸ਼ਟ ਸੇਵਾ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ | ਕੋਵਿੰਦ ਨੇ ਰਾਸ਼ਟਰਪਤੀ ਭਵਨ 'ਚ ਕਰਵਾਏ ਇਕ ਸਮਾਰੋਹ 'ਚ ਇਨ੍ਹਾਂ ਸੈਨਿਕ ਕਰਮੀਆਂ ਦੀ ਬਹਾਦਰੀ ਅਤੇ ਅਹਿਮ ਸੇਵਾਵਾਂ ਲਈ ਪੁਰਸਕਾਰ ਪ੍ਰਦਾਨ ਕੀਤੇ | ਇਨ੍ਹਾਂ 'ਚ 3 ਕੀਰਤੀ ਚੱਕਰ ਅਤੇ 15 ਸ਼ੌਰਿਆ ਚੱਕਰ ਸ਼ਾਮਿਲ ਹਨ | 2 ਕੀਰਤੀ ਚੱਕਰ ਅਤੇ ਇਕ ਸ਼ੌਰਿਆ ਚੱਕਰ ਦੇਸ਼ ਲਈ ਆਪਣੀ ਕੀਮਤੀ ਜਾਨ ਵਾਰਨ ਵਾਲੇ ਸੈਨਿਕਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਨੂੰ ਦਿੱਤੇ ਗਏ | ਰਾਸ਼ਟਰਪਤੀ ਨੇ ਕਰਤੱਵ ਪ੍ਰਤੀ ਸਮਰਪਿਤ ਅਤੇ ਪ੍ਰਤੀਬੱਧਤਾ ਲਈ 15 ਪਰਮ ਵਿਸ਼ਿਸ਼ਟ ਸੇਵਾ ਮੈਡਲ, ਇਕ ਉੱਤਮ ਯੁੱਧ ਸੇਵਾ ਮੈਡਲ ਅਤੇ ਵਿਸ਼ਿਸ਼ਟ ਸੇਵਾਵਾਂ ਲਈ ਸੀਨੀਅਰ ਸੈਨਿਕ ਅਧਿਕਾਰੀਆਂ ਨੂੰ 25 ਅਤਿ ਵਿਸ਼ਿਸ਼ਟ ਸੇਵਾ ਮੈਡਲ ਪ੍ਰਦਾਨ ਕੀਤੇ | ਰਾਸ਼ਟਰਪਤੀ ਰਾਈਫ਼ਲ ਦੇ ਸਿਪਾਹੀ ਬ੍ਰਹਮਪਾਲ ਸਿੰਘ ਅਤੇ ਕਾਂਸਟੇਬਲ ਰਾਜਿੰਦਰ ਕੁਮਾਰ ਨੈਣ ਨੂੰ ਮਰਨ ਉਪਰੰਤ ਕੀਰਤੀ ਚੱਕਰ ਅਤੇ ਕੇਂਦਰੀ ਰਿਜ਼ਰਵ ਪੁਲਿਸ ਫੋਰਸ ਦੇ ਹੈੱਡ ਕਾਂਸਟੇਬਲ ਧਨਾਵੜੇ ਰਵਿੰਦਰ ਨੂੰ ਮਰਨ ਉਪਰੰਤ ਸ਼ੌਰਿਆ ਚੱਕਰ ਪ੍ਰਦਾਨ ਕੀਤੇ ਗਏ | ਇਹ ਪੁਰਸਕਾਰ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਨੂੰ ਪ੍ਰਦਾਨ ਕੀਤੇ ਗਏ | ਜਾਟ ਰੈਜੀਮੈਂਟ ਦੇ ਮੇਜਰ ਤੁਸ਼ਾਰ ਗਾਬਾ ਨੂੰ ਵੀ ਕੀਰਤੀ ਚੱਕਰ ਨਾਲ ਸਨਮਾਨਿਤ ਕੀਤਾ ਗਿਆ | ਫ਼ੌਜ ਦੇ ਮੇਜਰ ਅਦਿੱਤਿਆ ਕੁਮਾਰ ਨੂੰ ਵੀ ਸ਼ੌਰਿਆ ਚੱਕਰ ਨਾਲ ਸਨਮਾਨਿਤ ਕੀਤਾ ਗਿਆ | ਮੇਜਰ ਅਦਿੱਤਿਆ ਨੇ ਜੰਮੂ-ਕਸ਼ਮੀਰ 'ਚ ਇਕ ਜੇ.ਸੀ.ਓ. 'ਤੇ ਘਾਤਕ ਤਰੀਕੇ ਨਾਲ ਪੱਥਰਬਾਜ਼ੀ ਕਰ ਰਹੇ ਸਥਾਨਕ ਲੋਕਾਂ 'ਤੇ ਗੋਲੀਬਾਰੀ ਕਰਨ ਦੇ ਆਦੇਸ਼ ਦੇ ਕੇ ਜੇ. ਸੀ. ਓ. ਦੀ ਜਾਨ ਬਚਾਈ ਸੀ | ਜੰਮੂ-ਕਸ਼ਮੀਰ ਨੇ ਇਨ੍ਹਾਂ ਿਖ਼ਲਾਫ਼ ਮੁਕੱਦਮਾ ਚਲਾਉਣ ਦੀ ਸਿਫ਼ਾਰਿਸ਼ ਕੀਤੀ ਸੀ | ਫ਼ੌਜ ਮੁਖੀ ਜਨਰਲ ਬਿਪਿਨ ਰਾਵਤ ਨੂੰ ਪਰਮ ਵਿਸ਼ਿਸ਼ਟ ਸੇਵਾ ਮੈਡਲ ਨਾਲ ਸਨਮਾਨਿਤ ਕੀਤਾ ਗਿਆ | ਸ਼ੌਰਿਆ ਚੱਕਰ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਜਵਾਨਾਂ 'ਚ ਸੀ. ਆਰ. ਪੀ. ਐਫ. ਦੇ ਹੈੱਡ ਕਾਂਸਟੇਬਲ ਏ. ਐਸ. ਕ੍ਰਿਸ਼ਨਾ, ਕਾਂਸਟੇਬਲ ਕੇ. ਦਿਨੇਸ਼ ਰਾਜਾ, ਕਾਂਸਟੇਬਲ ਪੀ. ਕੁਮਾਰ, ਫ਼ੌਜ ਦੇ ਕੈਪਟਨ ਵੀ. ਜੇ. ਰਾਜੇਸ਼, ਕੈਪਟਨ ਕੇ. ਪੀ. ਸਿੰਘ, ਗਗਨਰਣਜੀਤ ਸਿੰਘ, ਕੈਪਟਨ ਪੀ. ਰਾਜ ਕੁਮਾਰ, ਨਾਇਬ ਸੂਬੇਦਾਰ ਵਿਜੈ ਕੁਮਾਰ ਯਾਦਵ, ਮੇਜਰ ਪਵਨ ਗੌਤਮ, ਇੰਜੀਨੀਅਰ ਮਹੇਸ਼ ਐਸ. ਐਨ., ਕੈਪਟਨ ਅਭੀਨਵ ਚੌਧਰੀ, ਲਾਂਸ ਨਾਇਕ ਅਯੂਬ ਅਲੀ ਅਤੇ ਮੇਜਰ ਅਮਿਤ ਕੁਮਾਰ ਡਿਮਰੀ ਸ਼ਾਮਿਲ ਹਨ |

-ਰਾਫੇਲ ਮਾਮਲਾ-

ਪਹਿਲਾਂ ਕੇਂਦਰ ਦੇ ਮੁੱਢਲੇ ਇਤਰਾਜ਼ਾਂ 'ਤੇ ਫ਼ੈਸਲਾ ਕੀਤਾ ਜਾਵੇਗਾ-ਸੁਪਰੀਮ ਕੋਰਟ

ਨਵੀਂ ਦਿੱਲੀ, 14 ਮਾਰਚ (ਏਜੰਸੀ)-ਸੁਪਰੀਮ ਕੋਰਟ ਨੇ ਅੱਜ ਸਪਸ਼ਟ ਕੀਤਾ ਕਿ ਰਾਫੇਲ ਜਹਾਜ਼ ਸੌਦੇ ਦੇ ਤੱਥਾਂ 'ਤੇ ਗੌਰ ਕਰਨ ਤੋਂ ਪਹਿਲਾਂ ਕੇਂਦਰ ਸਰਕਾਰ ਵਲੋਂ ਉਠਾਏ ਮੁੱਢਲੇ ਇਤਰਾਜ਼ਾਂ 'ਤੇ ਫ਼ੈਸਲਾ ਕੀਤਾ ਜਾਵੇਗਾ | ਚੀਫ਼ ਜਸਟਿਸ ਰੰਜਨ ਗੋਗੋਈ, ਜਸਟਿਸ ਸੰਜੇ ਕਿਸ਼ਨ ਕੌਲ ਅਤੇ ਜਸਟਿਸ ਕੇ. ਐਮ. ਜੋਸੇਫ ਦੇ ਬੈਂਚ ਨੇ ਸੁਪਰੀਮ ਕੋਰਟ ਦੇ ਆਦੇਸ਼ 'ਤੇ ਮੁੜ ਵਿਚਾਰ ਦੀ ਬੇਨਤੀ ਕਰਨ ਵਾਲੀਆਂ ਪਟੀਸ਼ਨਾਂ 'ਤੇ ਫ਼ੈਸਲਾ ਰਾਖਵਾਂ ਰੱਖਦਿਆਂ ਕਿਹਾ ਕਿ ਪਹਿਲਾਂ ਉਹ ਲੀਕ ਹੋਏ ਦਸਤਾਵੇਜ਼ਾਂ ਸਬੰਧੀ ਮੁੱਢਲੇ ਇਤਰਾਜ਼ਾਂ 'ਤੇ ਧਿਆਨ ਦੇਣ | ਬੈਂਚ ਨੇ ਕਿਹਾ ਕਿ ਕੇਂਦਰ ਵਲੋਂ ਉਠਾਏ ਮੁੱਢਲੇ ਇਤਰਾਜ਼ਾਂ 'ਤੇ ਫ਼ੈਸਲਾ ਕਰਨ ਦੇ ਬਾਅਦ ਹੀ ਅਸੀਂ ਮਾਮਲੇ ਦੇ ਤੱਥਾਂ 'ਤੇ ਗੌਰ ਕਰਾਂਗੇ | ਇਸ ਤੋਂ ਪਹਿਲਾਂ ਮਾਮਲੇ ਦੀ ਸੁਣਵਾਈ ਸ਼ੁਰੂ ਹੁੰਦਿਆਂ ਹੀ ਕੇਂਦਰ ਵਲੋਂ ਪੇਸ਼ ਹੋਏ ਅਟਾਰਨੀ ਜਨਰਲ ਕੇ. ਕੇ. ਵੇਣੂਗੋਪਾਲ ਨੇ ਫਰਾਂਸ ਨਾਲ ਹੋਏ ਰਾਫੇਲ ਸੌਦੇ ਨਾਲ ਸਬੰਧਿਤ ਦਸਤਾਵੇਜ਼ਾਂ 'ਤੇ ਵਿਸ਼ੇਸ਼ਅਧਿਕਾਰ ਦਾ ਦਾਅਵਾ ਕੀਤਾ ਅਤੇ ਅਦਾਲਤ ਨੂੰ ਦੱਸਿਆ ਕਿ ਸਬੰਧਿਤ ਵਿਭਾਗ ਦੀ ਆਗਿਆ ਦੇ ਬਗੈਰ ਕੋਈ ਵੀ ਇਨ੍ਹਾਂ ਨੂੰ ਅਦਾਲਤ 'ਚ ਪੇਸ਼ ਨਹੀਂ ਕਰ ਸਕਦਾ | ਉਨ੍ਹਾਂ ਆਪਣੇ ਦਾਅਵੇ ਦੇ ਸਮਰਥਨ 'ਚ ਸਬੂਤ ਕਾਨੂੰਨ ਦੀ ਧਾਰਾ 123 ਅਤੇ ਸੂਚਨਾ ਦੇ ਅਧਿਕਾਰ ਕਾਨੂੰਨ ਦੀਆਂ ਵਿਵਸਥਾਵਾਂ ਦਾ ਹਵਾਲਾ ਦਿੱਤਾ | ਉਨ੍ਹਾਂ ਕਿਹਾ ਕਿ ਰਾਸ਼ਟਰੀ ਸੁਰੱਖਿਆ ਨਾਲ ਸਬੰਧਿਤ ਕੋਈ ਵੀ ਦਸਤਾਵੇਜ਼ ਕੋਈ ਪ੍ਰਕਾਸ਼ਿਤ ਨਹੀਂ ਕਰ ਸਕਦਾ | ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਮੁੜ ਵਿਚਾਰ ਦੀ ਬੇਨਤੀ ਕਰਨ ਵਾਲੇ ਪਟੀਸ਼ਨਰਾਂ 'ਚੋਂ ਇਕ ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਕਿਹਾ ਕਿ ਰਾਫੇਲ ਸੌਦੇ ਦੇ ਦਸਤਾਵੇਜ਼, ਜਿੰਨ੍ਹਾਂ 'ਤੇ ਅਟਾਰਨੀ ਜਨਰਲ ਵਿਸ਼ੇਸ਼ ਅਧਿਕਾਰ ਦਾ ਦਾਅਵਾ ਕਰ ਰਹੇ ਹਨ, ਪ੍ਰਕਾਸ਼ਿਤ ਹੋ ਚੁੱਕੇ ਹਨ ਅਤੇ ਇਹ ਪਹਿਲਾਂ ਹੀ ਜਨਤਕ ਹੋ ਚੁੱਕੇ ਹਨ |
ਕੈਗ ਰਿਪਰੋਟ ਦੇ ਤਿੰਨ ਸਫ਼ੇ ਗਾਇਬ- ਅਟਾਰਨੀ ਜਨਰਲ
ਅਟਾਰਨੀ ਜਨਰਲ ਕੇ. ਕੇ. ਵੇਣੂਗੋਪਾਲ ਨੇ ਅਦਾਲਤ ਨੂੰ ਦੱਸਿਆ ਕਿ ਇਸ ਮਾਮਲੇ 'ਚ ਸਰਕਾਰ ਕੋਲੋਂ ਕੈਗ ਰਿਪੋਰਟ ਦਾਖਲ ਕਰਨ 'ਚ ਅਣਗਹਿਲੀ ਹੋਈ ਹੈ | ਉਸ 'ਚੋਂ ਤਿੰਨ ਸਫ਼ੇ ਗਾਇਬ ਹਨ | ਉਹ ਇਨ੍ਹਾਂ ਸਫ਼ਿਆਂ ਨੂੰ ਵੀ ਰਿਕਾਰਡ 'ਚ ਲਿਆਉਣਾ ਚਾਹੁੰਦੇ ਹਨ | ਅਟਾਰਨੀ ਜਨਰਲ ਨੇ ਲੀਕ ਹੋਏ ਸਫ਼ਿਆਂ ਨੂੰ ਮੁੜ ਵਿਚਾਰ ਪਟੀਸ਼ਨ ਤੋਂ ਹਟਾਉਣ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਰੱਖਿਆ ਮੰਤਰਾਲੇ ਦੇ ਲੀਕ ਹੋਏ ਦਸਤਾਵੇਜ਼ਾਂ ਨੂੰ ਮੁੜ ਵਿਚਾਰ ਪਟੀਸ਼ਨ ਤੋਂ ਹਟਾਇਆ ਜਾਵੇ ਕਿਉਂਕਿ ਇਨ੍ਹਾਂ ਦਸਤਾਵੇਜ਼ਾਂ 'ਤੇ ਭਾਰਤ ਸਰਕਾਰ ਦਾ ਅਧਿਕਾਰ ਹੈ | ਗੁਪਤ ਦਸਤਾਵੇਜ਼ਾਂ ਨੂੰ ਸਬੂਤ ਵਜੋਂ ਸਵੀਕਾਰ ਨਹੀਂ ਕੀਤਾ ਜਾ ਸਕਦਾ | ਲੀਕ ਹੋਏ ਦਸਤਾਵੇਜ਼ਾਂ 'ਚ ਰਾਫੇਲ ਦੀ ਕੀਮਤ ਦੱਸੀ ਗਈ ਹੈ ਜੋ ਸੌਦੇ ਦੀਆਂ ਸ਼ਰਤਾਂ ਦੀ ਉਲੰਘਣਾ ਹੈ |

ਸਿੱਧੂ ਕਾਂਗਰਸ ਲਈ ਦੂਜੇ ਸੂਬਿਆਂ 'ਚ ਵੀ ਚੋਣ ਪ੍ਰਚਾਰ ਕਰਨਗੇ-ਆਸ਼ਾ ਕੁਮਾਰੀ

ਚੰਡੀਗੜ੍ਹ, 14 ਮਾਰਚ (ਬਿਊਰੋ ਚੀਫ਼)- ਆਲ ਇੰਡੀਆ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੀ ਇੰਚਾਰਜ ਸ੍ਰੀਮਤੀ ਆਸ਼ਾ ਕੁਮਾਰੀ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਜਿਨ੍ਹਾਂ ਵਲੋਂ ਮਗਰਲੀਆਂ ਚੋਣਾਂ ਦੌਰਾਨ ਵੀ ਪਾਰਟੀ ਲਈ ਦੂਜਿਆਂ ਸੂਬਿਆਂ ਚ ਜ਼ੋਰਦਾਰ ਪ੍ਰਚਾਰ ਕੀਤਾ ਗਿਆ ਸੀ, ਵਲੋਂ ਆਉਂਦੀਆਂ ਪਾਰਲੀਮਾਨੀ ਚੋਣਾਂ ਲਈ ਵੀ ਪਾਰਟੀ ਉਮੀਦਵਾਰਾਂ ਦੇ ਹੱਕ 'ਚ ਪੰਜਾਬ ਅਤੇ ਦੂਜੇ ਸੂਬਿਆਂ 'ਚ ਪ੍ਰਚਾਰ ਕੀਤਾ ਜਾਵੇਗਾ | ਇਹ ਪੁੱਛੇ ਜਾਣ 'ਤੇ ਕਿ ਕੀ ਸ. ਸਿੱਧੂ ਨੂੰ ਪਾਰਲੀਮਾਨੀ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ 'ਚ ਸ਼ਾਮਿਲ ਕੀਤਾ ਗਿਆ ਹੈ ਤਾਂ ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਅਜੇ ਅਜਿਹੀ ਸੂਚੀ ਤਿਆਰ ਨਹੀਂ ਕੀਤੀ ਗਈ ਜੋ ਕਿ ਚੋਣ ਕਮਿਸ਼ਨ ਨੂੰ ਭੇਜੀ ਜਾਂਦੀ ਹੈ | ਸਟਾਰ ਪ੍ਰਚਾਰਕਾਂ ਦੀ ਸੂਚੀ ਪਾਰਟੀ ਦੇ ਕੌਮੀ ਪ੍ਰਧਾਨ ਦੀ ਪ੍ਰਵਾਨਗੀ ਨਾਲ ਜਾਰੀ ਕੀਤੀ ਜਾਵੇਗੀ ਪ੍ਰੰਤੂ ਅਜੇ ਚੋਣਾਂ 'ਚ ਸਮਾਂ ਬਾਕੀ ਹੈ | ਅੱਜ ਇੱਥੇ ਚੰਡੀਗੜ੍ਹ ਵਿਖੇ ਸ੍ਰੀ ਆਸ਼ਾ ਕੁਮਾਰੀ ਨੇ ਦੱਸਿਆ ਕਿ ਕਾਂਗਰਸ ਵਲੋਂ ਆਉਂਦੀਆਂ ਪਾਰਲੀਮਾਨੀ ਚੋਣਾਂ ਦੌਰਾਨ ਭਾਜਪਾ ਵਲੋਂ ਪੰਜ ਸਾਲ ਪਹਿਲਾਂ ਚੋਣਾਂ ਮੌਕੇ ਦਿੱਤੇ ਗਏ ਵਾਅਦੇ ਲੋਕਾਂ ਨੂੰ ਯਾਦ ਕਰਵਾਏ ਜਾਣਗੇ ਜਿਨ੍ਹਾਂ ਨੂੰ ਪਾਰਟੀ ਵਲੋਂ ਸੱਤਾ 'ਚ ਆਉਣ ਤੋਂ ਬਾਅਦ ਅੱਖੋਂ ਪਰੋਖੇ ਕਰ ਦਿੱਤਾ ਗਿਆ ਅਤੇ ਉਨ੍ਹਾਂ 'ਤੇ ਅਮਲ ਕਰਨ 'ਚ ਪਾਰਟੀ ਫ਼ੇਲ੍ਹ ਸਾਬਤ ਹੋਈ ਹੈ, ਪਰ ਉਨ੍ਹਾਂ ਇਕ ਸਵਾਲ ਦੇ ਜਵਾਬ 'ਚ ਕਿਹਾ ਕਿ ਪੰਜਾਬ ਵਿਚਲੀ ਮੌਜੂਦਾ ਕਾਂਗਰਸ ਸਰਕਾਰ ਆਪਣੇ ਪਹਿਲੇ ਦੋ ਸਾਲਾਂ 'ਚ ਚੋਣਾਂ 'ਚ ਕੀਤੇ ਬਹੁਤ ਸਾਰੇ ਵਾਅਦਿਆਂ ਨੂੰ ਅਮਲ ਹੇਠ ਲਿਆਉਣ 'ਚ ਕਾਮਯਾਬ ਸਾਬਤ ਹੋਈ ਹੈ ਜਦੋਂ ਕਿ ਅਕਾਲੀ ਦਲ ਜੋ ਕਿ ਕੇਂਦਰ ਵਿਚਲੀ ਭਾਜਪਾ ਸਰਕਾਰ 'ਚ ਬਰਾਬਰ ਭਾਈਵਾਲ ਹੈ, ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਜਿਨ੍ਹਾਂ 2 ਕਰੋੜ ਨੌਕਰੀਆਂ ਦਾ, ਉਨ੍ਹਾਂ ਦੀ ਸਰਕਾਰ ਵਲੋਂ ਚੋਣਾਂ ਮੌਕੇ ਵਾਅਦਾ ਦਿੱਤਾ ਗਿਆ ਸੀ, ਉਹ ਕਿੱਥੇ ਗਈਆਂ ਹਨ | ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਆਉਂਦੀਆਂ ਪਾਰਲੀਮਾਨੀ ਚੋਣਾਂ ਦੌਰਾਨ ਸਾਰੀਆਂ 13 ਸੀਟਾਂ 'ਤੇ ਜੇਤੂ ਰਹੇਗੀ |

ਪੱਟੀ 'ਚ ਲੜਕੀ ਨੂੰ ਅਗਵਾ ਹੋਣ ਤੋਂ ਬਚਾਉਣ ਵਾਲੇ ਨੂੰ ਮਾਰੀ ਗੋਲੀ

ਪੱਟੀ, 14 ਮਾਰਚ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਲਾਹੌਰ ਚੌਕ ਪੱਟੀ 'ਚ ਇਕ ਲੜਕੀ ਨੂੰ ਕੁਝ ਵਿਅਕਤੀਆਂ ਵਲੋਂ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਇਸ ਮੌਕੇ ਲੜਕੀ ਨੂੰ ਅਗਵਾ ਹੋਣ ਤੋਂ ਬਚਾਉਣ ਵਾਲੇ ਇਕ ਵਿਅਕਤੀ ਨੂੰ ਕਾਰ ਸਵਾਰ ਅਗਵਾਕਾਰਾਂ ਨੇ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ | ਜਾਣਕਾਰੀ ਅਨੁਸਾਰ ਉਕਤ ਲੜਕੀ ਹੁਸ਼ਿਆਰਪੁਰ 'ਚ ਨੌਕਰੀ ਕਰਦੀ ਹੈ ਅਤੇ ਪੱਟੀ ਵਿਖੇ ਆਪਣਾ ਆਧਾਰ ਕਾਰਡ ਬਣਵਾਉਣ ਲਈ ਆਈ ਸੀ | ਉਹ ਸਵੇਰੇ ਕਰੀਬ 11:30 ਕੁ ਵਜੇ ਲਾਹੌਰ ਚੌਕ ਪੱਟੀ 'ਚ ਖੜ੍ਹੀ ਸੀ ਤਾਂ ਇਕ ਵਰਨਾ ਕਾਰ ਪੀ.ਬੀ. 10-7474 'ਤੇ ਸਵਾਰ 6 ਨੌਜਵਾਨਾਂ ਵਲੋਂ ਉਸ ਨੂੰ ਜਬਰਦਸਤੀ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ, ਇਸ ਦੌਰਾਨ ਲੜਕੀ ਨੇ ਆਪਣੇ ਬਚਾਅ ਲਈ ਰੌਲਾ ਪਾਇਆ ਤਾਂ ਉਸ ਸਮੇਂ ਉੱਥੇ ਖੜ੍ਹੇ ਇਕ ਵਿਅਕਤੀ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਅਗਵਾਕਾਰਾਂ ਨੇ ਉਸ 'ਤੇ ਗੋਲੀ ਚਲਾ ਦਿੱਤੀ ਜੋ ਉਸ ਦੀ ਗਰਦਨ ਦੇ ਨਜ਼ਦੀਕ ਜਾ ਲੱਗੀ | ਇਸ ਦੌਰਾਨ ਅਗਵਾਕਾਰ ਮੌਕੇ ਤੋਂ ਫ਼ਰਾਰ ਹੋ ਗਏ ਅਤੇ ਜ਼ਖ਼ਮੀ ਹੋਏ ਵਿਅਕਤੀ ਨੂੰ ਲੋਕਾਂ ਨੇ ਤੁਰੰਤ ਸਿਵਿਲ ਹਸਪਤਾਲ ਪੱਟੀ 'ਚ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮੁੱਢਲੀ ਸਹਾਇਤਾ ਦੇਣ ਬਾਅਦ ਅੰਮਿ੍ਤਸਰ ਵਿਖੇ ਰੈਫ਼ਰ ਕਰ ਦਿੱਤਾ | ਉਕਤ ਜ਼ਖ਼ਮੀ ਦੀ ਪਹਿਚਾਣ ਚੇਤੰਨ ਸਿੰਘ ਪੁੱਤਰ ਗੁਰਦੇਵ ਸਿੰਘ (52) ਵਾਸੀ ਲੱਟਕੀ ਮਾਜਰਾ, ਤਹਿਸੀਲ ਸਮਾਣਾ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ ਜੋ ਕਿ ਆਮ ਆਦਮੀ ਪਾਰਟੀ ਪਟਿਆਲਾ ਦਾ ਜ਼ਿਲ੍ਹਾ ਇੰਚਾਰਜ ਹੈ | ਇਸ ਘਟਨਾ ਦੀ ਸੂਚਨਾ ਮਿਲਣ 'ਤੇ ਥਾਣਾ ਮੁਖੀ ਇੰਸਪੈਕਟਰ ਬਲਕਾਰ ਸਿੰਘ, ਏ.ਐੱਸ.ਆਈ. ਗੁਰਮੁਖ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ | ਘਟਨਾ ਦਾ ਜਾਇਜ਼ਾ ਲੈਣ ਉਪਰੰਤ ਥਾਣਾ ਮੁਖੀ ਨੇ ਦੱਸਿਆ ਕਿ ਪੀੜਤ ਲੜਕੀ ਵਲੋਂ ਉਕਤ ਅਗਵਾਕਾਰਾਂ ਦੀ ਪਛਾਣ ਜਸਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਹਰੀਕੇ, ਸੰਦੀਪ ਉਰਫ਼ ਸ਼ਿਸ਼ੂ ਵਾਸੀ ਮਰੜ, ਮੰਨਾ ਤੇ ਜੱਗਾ ਵਾਸੀ ਹਰੀਕੇ ਅਤੇ ਦੋ ਅਣਪਛਾਤੇ ਨੌਜਵਾਨਾਂ ਵਜੋਂ ਕੀਤੀ ਹੈ | ਉਨ੍ਹਾਂ ਦੱਸਿਆ ਕਿ ਇਸ ਘਟਨਾ 'ਚ ਜ਼ਖ਼ਮੀ ਹੋਏ ਚੇਤੰਨ ਸਿੰਘ ਦੇ ਬਿਆਨ ਉਪਰੰਤ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ |

ਐਾਟੀ ਟੈਂਕ ਗਾਇਡਡ ਮਿਜ਼ਾਈਲ ਦਾ ਸਫ਼ਲ ਪ੍ਰੀਖ਼ਣ

ਨਵੀਂ ਦਿੱਲੀ, 14 ਮਾਰਚ (ਏਜੰਸੀ)-ਰੱਖਿਆ ਖ਼ੋਜ ਅਤੇ ਵਿਕਾਸ ਸੰਗਠਨ (ਡੀ.ਆਰ.ਡੀ.ਓ.) ਨੇ ਦੇਸ਼ 'ਚ ਹੀ ਵਿਕਸਤ ਮੋਢੇ 'ਤੇ ਰੱਖ ਕੇ ਚਲਾਉਣ ਵਾਲੀ ਹਲਕੀ ਐਾਟੀ ਟੈਂਕ ਗਾਇਡਡ ਮਿਜ਼ਾਈਲ ਦਾ ਲਗਾਤਾਰ ਦੂਸਰੀ ਵਾਰ ਸਫ਼ਲ ਪ੍ਰੀਖ਼ਣ ਕੀਤਾ ਹੈ | ਇਸ ਮਿਜ਼ਾਈਲ ਨੂੰ ਆਸਾਨੀ ਨਾਲ ਕਿਤੇ ਵੀ ਲਿਆਂਦਾ ਜਾ ਸਕਦਾ ਹੈ | ਇਹ ਮਿਜ਼ਾਈਲ ਅਤਿ-ਆਧੁਨਿਕ ਅਤੇ ਕਈ ਉੱਨਤ ਤਕਨੀਕਾਂ ਨਾਲ ਲੈਸ ਹੈ, ਜਿਸ ਨਾਲ ਸੈਨਾ ਦੀ ਮਾਰ ਕਰਨ ਦੀ ਸਮਰੱਥਾ ਵਧੇਗੀ | ਇਹ ਮੁਸ਼ਕਿਲ ਖ਼ੇਤਰਾਂ 'ਚ ਵੀ ਦੁਸ਼ਮਣ 'ਤੇ ਸਟੀਕ ਹਮਲਾ ਕਰ ਸਕੇਗੀ | ਮਿਜ਼ਾਈਲ ਦਾ ਅੱਜ ਰਾਜਸਥਾਨ ਦੇ ਰੇਗਿਸਤਾਨੀ ਖ਼ੇਤਰ 'ਚ ਸਫ਼ਲ ਪ੍ਰੀਖ਼ਣ ਕੀਤਾ ਗਿਆ | ਡੀ.ਆਰ.ਡੀ.ਓ. ਨੇ ਬੁੱਧਵਾਰ ਨੂੰ ਵੀ ਇਸ ਮਿਜ਼ਾਈਲ ਦਾ ਸਫ਼ਲ ਪ੍ਰੀਖ਼ਣ ਕੀਤਾ ਸੀ | ਦੋਵਾਂ ਹੀ ਪ੍ਰ੍ਰੀਖ਼ਣਾਂ 'ਚ ਮਿਜ਼ਾਈਲ ਨੇ ਸਟੀਕ ਨਿਸ਼ਾਨਾ ਸਾਧਿਆ ਅਤੇ ਨਿਰਧਾਰਿਤ ਟੀਚਿਆਂ 'ਤੇ ਮਾਰ ਕਰਨ 'ਚ ਕੋਈ ਗਲਤੀ ਨਹੀਂ ਕੀਤੀ |

ਸੈਲਫ਼ੀ ਲੈਂਦੇ ਨਹਿਰ ਦੇ ਤੇਜ਼ ਵਹਾਅ ਵਿਚ ਰੁੜ੍ਹੇ ਦੋ ਨੌਜਵਾਨ

ਛਾਜਲੀ, 14 ਮਾਰਚ (ਕੁਲਦੀਪ ਸ਼ਰਮਾ)-ਪਿੰਡ ਸੰਗਤੀਵਾਲਾ ਦੇ ਨੇੜੇ ਦੀ ਲੰਘ ਰਹੀ ਘੱਗਰ ਬਰਾਂਚ ਨਹਿਰ ਵਿਚ ਅੱਜ ਦੁਪਹਿਰ ਕਰੀਬ ਦੋ ਵਜੇ ਦੋ ਨੌਜਵਾਨਾਂ ਦੀ ਪਾਣੀ ਦੇ ਤੇਜ਼ ਵਹਾਅ ਵਿਚ ਰੁੜ੍ਹ ਜਾਣ ਕਾਰਨ ਮੌਤ ਹੋ ਗਈ | ਇਸ ਮੌਕੇ ਜਾਣਕਾਰੀ ਦਿੰਦਿਆਂ ਪਿੰਡ ਸੰਗਤੀਵਾਲਾ ਦੇ ਸਾਬਕਾ ਸਰਪੰਚ ਜਥੇਦਾਰ ਰਘਵੀਰ ਸਿੰਘ ਸੰਗਤੀਵਾਲਾ , ਪਿੰਡ ਛਾਜਲੀ ਦੇ ਸਰਪੰਚ ਇੰਦਰਜੀਤ ਸਿੰਘ ਧਾਲੀਵਾਲ ਤੇ ਪਿੰਡ ਬਿਗੜਵਾਲ ਦੇ ਪੰਚਾਇਤ ਸਕੱਤਰ ਗੁਰਮੇਲ ਸਿੰਘ ਨੇ ਦੱਸਿਆ ਕਿ ਪਿੰਡ ਬਿਗੜਵਾਲ ਤੋਂ ਦੋ ਨੌਜਵਾਨ ਲਵਪ੍ਰੀਤ ਗਿਰ ਬਾਵਾ (20 ਸਾਲ) ਪੁੱਤਰ ਓਮ ਗਿਰ ਬਾਵਾ ਤੇ ਹਰਪੀ੍ਰਤ ਗਿਰ ਬਾਵਾ 17 ਸਾਲ ਪੁੱਤਰ ਪਵਿੱਤਰ ਗਿਰ ਬਾਵਾ ਪਿੰਡ ਬਿਗੜਵਾਲ ਜੋ ਕਿ ਪਿੰਡ ਸੰਗਤੀਵਾਲਾ ਵਿਖੇ ਆਪਣੇ ਮੋਟਰਸਾਇਕਲ 'ਤੇ ਕਿਸੇ ਕੰਮ ਆਏ ਸੀ ਤੇ ਨੇੜੇ ਬਣੇ ਨਹਿਰ ਦੇ ਪੁਲ ਦੀ ਝਾਲ 'ਤੇ ਆਪਣੇ ਮੋਬਾਈਲ ਫ਼ੋਨ ਰਾਹੀਂ ਸੈਲਫੀਆਂ ਲੈਣ ਲੱਗ ਪਏ | ਸੈਲਫੀਆਂ ਲੈਂਦੇ ਸਮੇਂ ਅਚਾਨਕ ਦੋਵੇਂ ਨੌਜਵਾਨ ਨਹਿਰ ਵਿਚ ਡਿੱਗ ਪਏ ਜਿਨ੍ਹਾਂ ਨੂੰ ਨਹਿਰ ਦੇ ਪਾਣੀ ਦਾ ਤੇਜ਼ ਵਹਾਅ ਆਪਣੇ ਨਾਲ ਹੀ ਰੋੜ੍ਹ ਕੇ ਲੈ ਗਿਆ | ਪਿੰਡ ਵਾਸੀਆਂ ਨੇ ਜਦੋਂ ਨਹਿਰ ਵਿਚ ਰੁੜੇ੍ਹ ਜਾਂਦੇ ਦੋਵੇਂ ਨੌਜਵਾਨਾਂ ਨੂੰ ਦੇਖਿਆ ਤਾਂ ਨੌਜਵਾਨਾਂ ਨੂੰ ਬੜੀ ਮੁਸ਼ਕਿਲ ਨਾਲ ਬਾਹਰ ਕੱਢਿਆ ਪਰ ਉਦੋਂ ਤੱਕ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ | ਪਿੰਡ ਦੇ ਮੋਹਤਬਰ ਵਿਅਕਤੀਆਂ ਦੀ ਹਾਜ਼ਰੀ ਵਿਚ ਦੋਵੇਂ ਨੌਜਵਾਨਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਆਪਣੇ ਪਿੰਡ ਬਿਗੜਵਾਲ ਲੈ ਗਏ | ਦੱਸਣਯੋਗ ਹੈ ਕਿ ਦੋਵੇਂ ਨੌਜਵਾਨ ਇੱਕੋ ਗ਼ਰੀਬ ਪਰਿਵਾਰ ਨਾਲ ਸਬੰਧਿਤ ਚਾਚੇ-ਤਾਏ ਦੇ ਲੜਕੇ ਸਨ | ਇਸ ਮੌਕੇ ਉਕਤ ਪਿੰਡਾਂ ਦੇ ਸਰਪੰਚਾਂ ਵਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨਹਿਰ ਤੇ ਪੁਲ 'ਤੇ ਰੇਲਿੰਗ ਲਾ ਕੇ ਮੁਲਾਜ਼ਮਾਂ ਦੀ ਤੁਰੰਤ ਤਾਇਨਾਤੀ ਕੀਤੀ ਜਾਵੇ ਤਾਂ ਜੋ ਇਹੋ ਜਿਹੀਆਂ ਹੋਰ ਘਟਨਾਵਾਂ ਨਾ ਵਾਪਰਨ |

ਮੁੰਬਈ 'ਚ 'ਕਸਾਬ ਬਿ੍ਜ' ਡਿੱਗਾ-6 ਦੀ ਮੌਤ, 31 ਜ਼ਖ਼ਮੀ

ਮੁੰਬਈ, 14 ਮਾਰਚ (ਪੀ.ਟੀ.ਆਈ.)- ਦੱਖਣੀ ਮੁੰਬਈ ਦੇ ਰੇਲਵੇ ਸਟੇਸ਼ਨ ਨੇੜੇ ਅੱਜ ਸ਼ਾਮ ਨੂੰ ਫੁੱਟ ਓਵਰਬਿ੍ਜ ਦਾ ਜ਼ਿਆਦਾ ਹਿੱਸਾ ਡਿੱਗਣ ਕਾਰਨ 6 ਲੋਕਾਂ ਦੀ ਮੌਤ ਅਤੇ 31 ਹੋਰ ਜ਼ਖ਼ਮੀ ਹੋ ਗਏ | ਇਹ ਜਾਣਕਾਰੀ ਅਧਿਕਾਰੀਆਂ ਦੁਆਰਾ ਦਿੱਤੀ ਗਈ | ਇਹ ਪੁਲ ਆਜ਼ਾਦ ਮੈਦਾਨ ਪੁਲਿਸ ...

ਪੂਰੀ ਖ਼ਬਰ »

ਉੱਚੀ ਬੱਸੀ ਛਾਉਣੀ 'ਚ ਬੰਬਾਂ ਦੀ ਦੇਖਭਾਲ ਕਰਦੇ ਸਮੇਂ ਬੰਬ ਫਟਿਆ

ਐਮਾਂ ਮਾਂਗਟ, 14 ਮਾਰਚ (ਗੁਰਾਇਆ)-ਕਸਬਾ ਉੱਚੀ ਬੱਸੀ ਫ਼ੌਜੀ ਛਾਉਣੀ ਵਿਖੇ ਬੰਬਾਂ ਦੀ ਦੇਖ-ਭਾਲ ਕਰਨ ਸਮੇਂ ਬਕਸਾ ਥੱਲੇ ਡਿੱਗਣ ਸਮੇਂ ਬੰਬ ਫਟ ਗਿਆ | ਇਸ ਦੇ ਫਟਣ ਨਾਲ ਕੰਮ ਕਰਦੀ ਲੇਬਰ ਵਾਲ-ਵਾਲ ਬਚ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਫ਼ੌਜੀ ਛਾਉਣੀ ਉੱਚੀ ਬੱਸੀ ਵਿਖੇ ...

ਪੂਰੀ ਖ਼ਬਰ »

ਜਮਾਇਤ-ਉਲ-ਅਹਿਲ-ਹਦੀਸ ਦਾ ਉੱਪ ਪ੍ਰਧਾਨ ਪੀ.ਐੱਸ.ਏ. ਤਹਿਤ ਨਜ਼ਰਬੰਦ

ਸ੍ਰੀਨਗਰ, 14 ਮਾਰਚ (ਮਨਜੀਤ ਸਿੰਘ)-ਜਮਾਇਤ-ਉਲ-ਅਹਿਲ-ਹਦੀਸ ਦੇ ਉੱਪ ਪ੍ਰਧਾਨ ਮੌਲਵੀ ਮੁਸ਼ਤਾਕ ਅਹਿਮਦ ਵੀਰੀ 'ਤੇ ਵੀਰਵਾਰ ਨੂੰ ਪੀ.ਐਸ.ਏ. ਲਗਾ ਕੇ ਜੰਮੂ ਦੀ ਕੋਟਬਲਵਾਲ ਜੇਲ੍ਹ ਤਬਦੀਲ ਕਰ ਦਿੱਤਾ ਗਿਆ | ਉਹ 22 ਫਰਵਰੀ ਨੂੰ ਗਿ੍ਫਤਾਰ ਹੋਣ ਦੇ ਬਾਅਦ ਬਿਜਬਹਾੜਾ ਥਾਣੇ 'ਚ ...

ਪੂਰੀ ਖ਼ਬਰ »

ਪੰਜਾਬ ਤੋਂ ਆਮਦਨ ਕਰ ਵਿਭਾਗ ਦੀਆਂ ਟੀਮਾਂ ਵਲੋਂ ਜੰਮੂ 'ਚ ਵਪਾਰਕ ਕਾਰੋਬਾਰੀਆਂ 'ਤੇ ਛਾਪੇ

ਜੰਮੂ, 14 ਮਾਰਚ (ਏਜੰਸੀ)- ਪੰਜਾਬ ਤੋਂ ਆਮਦਨ ਕਰ ਵਿਭਾਗ ਦੀਆਂ ਟੀਮਾਂ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਅੱਜ ਇਥੋਂ ਦੇ ਨਾਮਵਰ ਵਪਾਰਕ ਕਾਰੋਬਾਰੀਆਂ ਦੀਆਂ ਫਰਮਾਂ 'ਤੇ ਛਾਪੇ ਮਾਰੇ ਹਨ | ਅਧਿਕਾਰਤ ਸੂਤਰਾਂ ਵਲੋਂ ਦੱਸਿਆ ਗਿਆ ਹੈ ਕਿ ਪੰਜਾਬ ਤੋਂ ਆਮਦਨ ਕਰ ...

ਪੂਰੀ ਖ਼ਬਰ »

ਕਾਂਗਰਸ ਨੂੰ ਅਲਵਿਦਾ ਆਖ ਭਾਜਪਾ 'ਚ ਸ਼ਾਮਿਲ ਹੋਏ ਸੀਨੀਅਰ ਆਗੂ ਟਾਮ ਵਡੱਕਨ

ਨਵੀਂ ਦਿੱਲੀ, 14 ਮਾਰਚ (ਜਗਤਾਰ ਸਿੰਘ)- ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ | ਪਾਰਟੀ ਦੇ ਸੀਨੀਅਰ ਆਗੂ ਤੇ ਕੇਰਲ 'ਚ ਪਾਰਟੀ ਦੇ ਬੁਲਾਰੇ ਰਹੇ ਟਾਮ ਵਡੱਕਨ ਭਾਜਪਾ 'ਚ ਸ਼ਾਮਿਲ ਹੋ ਗਏ | ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਕੋਈ ...

ਪੂਰੀ ਖ਼ਬਰ »

ਕਮਜ਼ੋਰ ਮੋਦੀ ਚੀਨੀ ਰਾਸ਼ਟਰਪਤੀ ਤੋਂ ਡਰੇ ਹੋਏ ਹਨ-ਰਾਹੁਲ ਗਾਂਧੀ

ਜਦ ਦੇਸ਼ ਦੁਖੀ ਹੁੰਦਾ ਹੈ ਤਾਂ ਰਾਹੁਲ ਨੂੰ ਖੁਸ਼ੀ ਕਿਉਂ ਹੁੰਦੀ-ਰਵੀ ਸ਼ੰਕਰ ਪ੍ਰਸਾਦ ਨਵੀਂ ਦਿੱਲੀ, 14 ਮਾਰਚ (ਜਗਤਾਰ ਸਿੰਘ)-ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ 'ਚ ਅੱਤਵਾਦੀ ਸੰਗਠਨ 'ਜੈਸ਼-ਏ-ਮੁਹੰਮਦ' ਦੇ ਸਰਗਨਾ ਮਸੂਦ ਅਜ਼ਹਰ ਨੂੰ ਗਲੋਬਲ ਅੱਤਵਾਦੀ ਐਲਾਨ ...

ਪੂਰੀ ਖ਼ਬਰ »

ਬਰਤਾਨੀਆ ਦੀ ਸੰਸਦ 'ਚ ਦੂਜਾ ਜਨਮਤ ਕਰਵਾਉਣ ਦਾ ਪ੍ਰਸਤਾਵ ਰੱਦ

ਲੰਡਨ, 14 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦਾ ਸੰਸਦ ਵਿਚ ਅੱਜ ਦੂਜਾ ਜਨਮਤ ਕਰਵਾਉਣ ਲਈ ਸੰਸਦ ਮੈਂਬਰਾਂ ਵਲੋਂ ਵੋਟਾਂ ਪਾਈਆਂ ਗਈਆਂ ਜੋ 85 ਦੇ ਮੁਕਾਬਲੇ 334 ਵੋਟਾਂ ਨਾਲ ਰੱਦ ਕਰ ਦਿੱਤਾ ਗਿਆ ਪਰ ਅੱਜ ਦੂਜੇ ਪ੍ਰਸਤਾਵ ਬੈ੍ਰਗਜ਼ਿਟ 412 ਤੇ 202 ਦੇ ਫ਼ਰਕ ਨਾਲ ...

ਪੂਰੀ ਖ਼ਬਰ »

ਇਮਰਾਨ ਖ਼ਾਨ ਉਦਾਰ ਹਨ ਤਾਂ ਮਸੂਦ ਅਜ਼ਹਰ ਭਾਰਤ ਨੂੰ ਸੌ ਾਪਣ-ਸੁਸ਼ਮਾ

ਨਵੀਂ ਦਿੱਲੀ, 14 ਮਾਰਚ (ਏਜੰਸੀ)-ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕਿਹਾ ਕਿ ਭਾਰਤ ਪਾਕਿ ਨਾਲ ਗੱਲਬਾਤ ਕਰਨ ਲਈ ਤਿਆਰ ਹੈ, ਪਰ ਇਸ ਲਈ ਅੱਤਵਾਦ ਮੁਕਤ ਵਾਤਾਵਰਨ ਉਸਾਰਨ ਦੀ ਲੋੜ ਹੈ ਅਤੇ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਜੈਸ਼-ਏ-ਮੁਹੰਮਦ ਅੱਤਵਾਦੀ ਮਸੂਦ ਅਜ਼ਹਰ ...

ਪੂਰੀ ਖ਼ਬਰ »

ਭਾਰਤ 'ਚ 6 ਪ੍ਰਮਾਣੂ ਪਾਵਰ ਪਲਾਂਟਾਂ ਦਾ ਨਿਰਮਾਣ ਕਰੇਗਾ ਅਮਰੀਕਾ

ਦੋਵਾਂ ਦੇਸ਼ਾਂ ਵਿਚਾਲੇ ਬਣੀ ਸਹਿਮਤੀ ਵਾਸ਼ਿੰਗਟਨ, 14 ਮਾਰਚ (ਪੀ.ਟੀ.ਆਈ.)-ਦੁਵੱਲੇ ਸੁਰੱਖਿਆ ਅਤੇ ਸਿਵਲ ਪ੍ਰਮਾਣੂ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਅਮਰੀਕਾ ਨੇ ਭਾਰਤ 'ਚ 6 ਪ੍ਰਮਾਣੂ ਪਾਵਰ ਪਲਾਂਟ ਬਣਾਉਣ 'ਤੇ ਸਹਿਮਤੀ ਜਤਾਈ ਹੈ | ਇਸ ਤੋਂ ਇਲਾਵਾ ਐਨ.ਐਸ.ਜੀ. 'ਚ ਭਾਰਤ ਦੀ ...

ਪੂਰੀ ਖ਼ਬਰ »

ਅੱਤਵਾਦੀਆਂ ਿਖ਼ਲਾਫ਼ ਠੋਸ ਤੇ ਲਗਾਤਾਰ ਕਾਰਵਾਈ ਕਰੇ ਪਾਕਿ

ਵਾਸ਼ਿੰਗਟਨ, 14 ਮਾਰਚ (ਪੀ.ਟੀ.ਆਈ.)-ਭਾਰਤ ਅਤੇ ਅਮਰੀਕਾ ਨੇ ਪਾਕਿਸਤਾਨ ਤੋਂ ਅੱਤਵਾਦੀ ਸੰਗਠਨਾਂ ਅਤੇ ਉਨ੍ਹਾਂ ਦੇ ਮੁਖੀਆਂ ਦੇ ਿਖ਼ਲਾਫ਼ ਠੋਸ ਅਤੇ ਲਗਾਤਾਰ ਕਾਰਵਾਈ ਕਰਨ ਦੀ ਮੰਗ ਕੀਤੀ ਹੈ | ਇਸ ਤੋਂ ਇਲਾਵਾ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਨੇ ਕਿਹਾ ਕਿ ...

ਪੂਰੀ ਖ਼ਬਰ »

ਅਮਰੀਕਾ ਸਮੇਤ 50 ਦੇਸ਼ਾਂ ਨੇ ਬੋਇੰਗ ਮੈਕਸ 8 ਜਹਾਜ਼ਾਂ 'ਤੇ ਲਾਈ ਰੋਕ

ਵਾਸ਼ਿੰਗਟਨ, 14 ਮਾਰਚ (ਆਈ. ਏ. ਐਨ. ਐਸ.)-ਅਮਰੀਕਾ ਸਮੇਤ ਦੁਨੀਆ ਦੇ 50 ਦੇਸ਼ਾਂ ਨੇ ਬੋਇੰਗ 737 ਮੈਕਸ 8 ਜਹਾਜ਼ਾਂ ਨੂੰ ਜਾਂ ਤਾਂ ਚਲਾਉਣਾ ਬੰਦ ਕਰ ਦਿੱਤਾ ਜਾਂ ਫਿਰ ਪਾਬੰਦੀ ਲਗਾ ਦਿੱਤੀ ਹੈ | ਇਹ ਕਦਮ ਇਥੋਪੀਆ ਏਅਰਲਾਈਨਜ਼ ਦੇ ਇਸੇ ਮਾਡਲ ਦੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਤੋਂ ...

ਪੂਰੀ ਖ਼ਬਰ »

ਸਹਿਵਾਗ ਨੇ ਚੋਣਾਂ ਲੜਨ ਸਬੰਧੀ ਭਾਜਪਾ ਦੀ ਪੇਸ਼ਕਸ਼ ਨੂੰ ਠੁਕਰਾਇਆ-ਭਾਜਪਾ ਨੇਤਾ

ਨਵੀਂ ਦਿੱਲੀ, 14 ਮਾਰਚ (ਏਜੰਸੀ)-ਸਾਬਕਾ ਭਾਰਤੀ ਕਿ੍ਕਟਰ ਵਰਿੰਦਰ ਸਹਿਵਾਗ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਭਾਜਪਾ ਟਿਕਟ 'ਤੇ ਲੋਕ ਸਭਾ ਚੋਣਾਂ ਲੜਨ ਦੀ ਭਾਜਪਾ ਦੀ ਪੇਸ਼ਕਸ਼ ਤੋਂ ਇਨਕਾਰ ਕਰ ਦਿੱਤਾ ਹੈ | ਹਾਲਾਂਕਿ ਉਨ੍ਹਾਂ ਨੇ ਜੋਰ ਦੇ ਕੇ ਕਿਹਾ ਕਿ ਸਹਿਵਾਗ ...

ਪੂਰੀ ਖ਼ਬਰ »

ਕਿਸ ਤਰ੍ਹਾਂ ਕਰੋਗੇ 3500 ਕਰੋੜ ਦਾ ਭੁਗਤਾਨ?

ਸੁਪਰੀਮ ਕੋਰਟ ਨੇ ਮਲਵਿੰਦਰ ਤੇ ਸ਼ਿਵਿੰਦਰ ਤੋਂ ਪੁੱਛਿਆ

ਨਵੀਂ ਦਿੱਲੀ, 14 ਮਾਰਚ (ਏਜੰਸੀ)-ਸੁਪਰੀਮ ਕੋਰਟ ਨੇ ਰੈਨਬੈਕਸੀ ਦੇ ਸਾਬਕਾ ਪ੍ਰਮੋਟਰਾਂ ਮਲਵਿੰਦਰ ਸਿੰਘ ਅਤੇ ਸ਼ਿਵਿੰਦਰ ਸਿੰਘ ਨੂੰ ਇਹ ਦੱਸਣ ਦਾ ਆਦੇਸ਼ ਦਿੱਤਾ ਹੈ ਕਿ ਉਹ ਸਿੰਗਾਪੁਰ ਟਿ੍ਬਿਊਨਲ ਦੇ 3500 ਕਰੋੜ ਰੁਪਏ ਦੇ ਸਾਲਸੀ ਫ਼ੈਸਲੇ ਦਾ ਕਿਸ ਤਰ੍ਹਾਂ ਪਾਲਣ ਕਰਨਗੇ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX