ਤਾਜਾ ਖ਼ਬਰਾਂ


ਪੰਜਾਬ 'ਚ ਹੋਏ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  18 minutes ago
ਅਜਨਾਲਾ, 3 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਪੁਲਿਸ ਵਿਚ 18 ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ...
ਮਲੋਟ ਵਿਚ ਇਕ ਹੋਰ ਲੜਕੀ ਦੀ ਕੋਰੋਨਾ ਰਿਪੋਰਟਾ ਪਾਜੀਟਿਵ ਆਈ
. . .  33 minutes ago
ਮਲੋਟ, 3 ਜੂਨ (ਰਣਜੀਤ ਸਿੰਘ ਪਾਟਿਲ)- ਮਲੋਟ ਵਿਚ ਇਕ ਹੋਰ 23 ਸਾਲਾ ਲੜਕੀ ਦੀ ਕੋਰੋਨਾ ਰਿਪੋਰਟ ਪਾਜੀਟਿਵ ਆਈ ਹੈ। ਸਿਵਲ ਸਰਜਨ ਡਾ ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਇਸ ਕੋਰੋਨਾ ਪਾਜੀਟਿਵ ਲੜਕੀ ਦੀ ਹਿਸਟਰੀ ਬਾਰੇ ਜਾਣਕਾਰੀ ਤੋਂ ਬਾਅਦ ਹੀ ਹੋਰ ਸੰਪਰਕ ਵਿਚ ਆਉਣ ਵਾਲੇ ਲੋਕਾਂ ਬਾਰੇ...
ਫ਼ਾਜ਼ਿਲਕਾ ਜ਼ਿਲ੍ਹੇ ਵਿਚ 44 ਸਾਲਾਂ ਔਰਤ ਪਾਈ ਗਈ ਕੋਰੋਨਾ ਪਾਜੀਟਿਵ
. . .  47 minutes ago
ਅਬੋਹਰ, 3 ਜੂਨ (ਪ੍ਰਦੀਪ ਕੁਮਾਰ)- ਮਹਾਰਾਸ਼ਟਰ ਤੋਂ ਅਬੋਹਰ ਵਾਪਸ ਪਰਤੀ ਇਕ 44 ਸਾਲਾਂ ਔਰਤ ਕੋਰੋਨਾ ਵਾਇਰਸ ਨਾਲ ਪਾਜੀਟਿਵ ਪਾਈ ਗਈ, ਜਾਣਕਾਰੀ ਦੇਂਦਿਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ ਸਰਜਨ ਸੀ. ਐਮ. ਕਟਾਰੀਆਂ ਨੇ ਦੱਸਿਆ ਕਿ ਬੀਤੇ ਦਿਨੀ ਮਹਾਰਾਸ਼ਟਰ ਤੋਂ ਤਿੰਨ ਵਿਅਕਤੀ ਵਾਪਸ ਆਏ ਸਨ...
ਪੰਜਾਬ ਬਣਿਆ ਬੱਚਿਆਂ ਦਾ ਵਿਸ਼ਵ ਦਾ ਸਭ ਤੋਂ ਵੱਡਾ ਆਨਲਾਈਨ ਕੁਵਿਜ਼ ਟੈਸਟ ਲੈਣ ਵਾਲਾ ਸੂਬਾ
. . .  about 1 hour ago
ਕਰਨਾਲ ਵਿਖੇ ਆਏ 4 ਹੋਰ ਕੋਰੋਨਾ ਪਾਜ਼ੀਟਿਵ
. . .  50 minutes ago
ਦੋ ਸਕੇ ਨਾਬਾਲਗ ਭਰਾਵਾਂ ਦੀ ਤਲਾਬ ਵਿਚ ਡੁੱਬਣ ਕਾਰਨ ਹੋਈ ਮੌਤ
. . .  about 1 hour ago
ਕਰਨਾਲ, 3 ਜੂਨ ( ਗੁਰਮੀਤ ਸਿੰਘ ਸੱਗੂ ) – ਜ਼ਿਲ੍ਹੇ ਦੇ ਪਿੰਡ ਕਾਛਵਾ ਵਿਖੇ ਦੋ ਨਾਬਾਲਗ ਸੱਕੇ ਭਰਾਵਾਂ ਦੀ ਪਿੰਡ ਦੇ ਹੀ ਤਲਾਬ ਵਿਚ ਡੁੱਬ ਜਾਣ ਕਾਰਨ ਮੌਤ ਹੋ ਗਈ ਜਿਸ ਤੋ ਬਾਅਦ ਪਿੰਡ ਵਿਚ ਮਾਤਮ ਛਾ ਗਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਕਾਛਵਾ ਵਿਖੇ ਦੋ ਸਕੇ ਭਰਾ ਸ਼ੁਭਮ ਅਤੇ ਵਿਸ਼ਾਲ ਜੋ ਕਿ 5ਵੀਂ ਅਤੇ...
ਤੇਜ਼ ਰਫ਼ਤਾਰ ਇਨੋਵਾ ਗੱਡੀ ਵੱਲੋਂ ਮਾਰੀ ਟੱਕਰ 'ਚ ਮੋਟਰ ਸਾਇਕਲ ਨੌਜਵਾਨ ਹਲਾਕ
. . .  about 2 hours ago
ਮੰਡੀ ਕਿੱਲਿਆਂਵਾਲੀ, 3 ਜੂਨ (ਇਕਬਾਲ ਸਿੰਘ ਸ਼ਾਂਤ)-ਅੱਜ ਸ਼ਾਮ ਪਿੰਡ ਮਾਹੂਆਣਾ ਨੇੜੇ ਇੱਕ ਤੇਜ਼ ਰਫ਼ਤਾਰ ਸਰਕਾਰੀ ਡਿਊਟੀ ਲਈ ਕਿਰਾਏ 'ਤੇ ਲਈ ਇਨੋਵਾ ਗੱਡੀ ਨਾਲ ਮੋਟਰ ਸਾਇਕਲ ਨਾਲ ਵਾਪਰੇ ਹਾਦਸੇ ਨੇ ਮਾਪਿਆਂ ਦਾ ਇਕਲੌਤਾ ਚਿਰਾਗ ਅਤੇ ਦੋ ਸਾਲਾਂ ਦੀ ਬੱਚੀ ਦੇ ਸਿਰ ਦਾ ਪਰਛਾਵਾਂ ਹਮੇਸ਼ਾਂ ਲਈ...
ਫ਼ਾਜ਼ਿਲਕਾ- ਕੋਰੋਨਾ ਪਾਜੀਟਿਵ ਨੌਜਵਾਨ ਦੇ ਸੰਪਰਕ ਵਿਚ ਆਏ 44 ਲੋਕਾਂ ਦੀ ਕੋਰੋਨਾ ਰਿਪੋਰਟ ਨੈਗਟਿਵ
. . .  about 2 hours ago
ਫ਼ਾਜ਼ਿਲਕਾ, 3 ਜੂਨ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ 'ਚ ਕੋਰੋਨਾ ਪਾਜੀਟਿਵ ਨੌਜਵਾਨ ਦੇ ਸੰਪਰਕ ਵਿਚ ਆਏ 44 ਲੋਕਾਂ ਦੀ ਕੋਰੋਨਾ ਵਾਇਰਸ ਰਿਪੋਰਟਾਂ ਨੈਗਟਿਵ ਆਈਆਂ ਹਨ ,ਜਾਣਕਾਰੀ ਦੇਂਦੀਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਸੀ .ਐਮ. ਕਟਾਰੀਆਂ ਨੇ ਦੱਸਿਆ ਕਿ ਪੀੜਿਤ ਨੌਜਵਾਨ ਜੋਕਿ ਸੋਨੀਪਤ...
ਮੁੰਬਈ 'ਚ ਆਉਂਦਿਆਂ ਹੀ ਕਮਜ਼ੋਰ ਪਿਆ ਤੂਫ਼ਾਨ ਨਿਸਰਗ
. . .  about 3 hours ago
ਮੁੰਬਈ, 3 ਜੂਨ - ਚਕਰਵਾਤੀ ਤੂਫ਼ਾਨ ਨਿਸਰਗ ਮਹਾਰਾਸ਼ਟਰ ਦੇ ਤਟੀ ਇਲਾਕਿਆਂ ਨਾਲ ਟਕਰਾਇਆ। ਮੁੰਬਈ 'ਚ ਨਿਸਰਗ ਤੂਫਾਨ ਅਲੀਬਾਗ ਦੇ ਤੱਟ ਨਾਲ ਟਕਰਾਇਆ। ਹਾਲਾਂਕਿ ਤੂਫ਼ਾਨ ਦਾ ਮੁੰਬਈ ਲਈ ਖ਼ਤਰਾ ਲਗਭਗ ਖ਼ਤਮ ਹੋ ਚੁੱਕਾ ਹੈ ਪਰੰਤੂ ਮੁੰਬਈ ਦੇ ਜ਼ਿਆਦਾਤਰ...
ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਅੱਜ 7 ਨਵੇਂ ਕੋਰੋਨਾ ਪੀੜਤਾਂ ਦੀ ਹੋਈ ਪੁਸ਼ਟੀ
. . .  about 3 hours ago
ਐੱਸ. ਏ. ਐੱਸ. ਨਗਰ, 3 ਜੂਨ (ਕੇ. ਐੱਸ. ਰਾਣਾ) - ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਅੱਜ 7 ਨਵੇਂ ਕੋਰੋਨਾ ਪੀੜਤਾਂ ਦੀ ਗਿਣਤੀ ਹੋਣ ਨਾਲ ਜ਼ਿਲ੍ਹੇ ਅੰਦਰ ਹੁਣ ਤੱਕ ਕੋਰੋਨਾ ਪੀੜਤਾਂ ਦੀ ਗਿਣਤੀ 123 ਤੱਕ ਪਹੁੰਚ ਗਈ ਹੈ। ਇਸ ਸਬੰਧੀ ਪੁਸ਼ਟੀ ਕਰਦਿਆਂ ਸਿਵਲ ਸਰਜਨ...
ਅਮਰੀਕਾ ਅਗਲੇ ਹਫ਼ਤੇ ਵੈਂਟੀਲੈਂਟਰਾਂ ਦੀ ਪਹਿਲੀ ਕਿਸ਼ਤ ਭਾਰਤ ਪਹੁੰਚਾਏਗਾ
. . .  about 3 hours ago
ਵਾਸ਼ਿੰਗਟਨ, 3 ਜੂਨ - ਸੰਯੁਕਤ ਰਾਸ਼ਟਰ ਅਮਰੀਕਾ ਭਾਰਤ ਨੂੰ 100 ਵੈਂਟੀਲੈਂਟਰ ਦਾਨ ਵਿਚ ਦੇ ਰਿਹਾ ਹੈ। ਜਿਨ੍ਹਾਂ ਵਿਚੋਂ ਕੁਝ ਵੈਂਟੀਲੈਂਟਰ ਪਹਿਲੇ ਪੜਾਅ ਤਹਿਤ ਅਗਲੇ ਹਫ਼ਤੇ ਭਾਰਤ ਪਹੁੰਚ...
ਏਅਰ ਮਾਰਸ਼ਲ ਬੀ.ਸੁਰੇਸ਼ ਵੱਲੋਂ ਏਅਰ ਫੋਰਸ ਸਟੇਸ਼ਨ ਹਲਵਾਰਾ ਦਾ ਦੌਰਾ
. . .  about 4 hours ago
ਰਾਏਕੋਟ 3 ਜੂਨ (ਸੁਸ਼ੀਲ ) - ਭਾਰਤੀ ਹਵਾਈ ਫੌਜ ਦੇ ਏਅਰ ਮਾਰਸ਼ਲ ਬੀ ਸੁਰੇਸ਼ ( ਏਅਰ ਅਫਸਰ ਕਮਾਂਡਿੰਗ ਇਨ ਚੀਫ ਪੱਛਮੀ ਏਅਰ ਕਮਾਂਡ ) ਵੱਲੋਂ ਅੱਜ ਨੇੜਲੇ ਏਅਰ ਫੋਰਸ ਸਟੇਸ਼ਨ ਹਲਵਾਰਾ ਦਾ ਦੌਰਾ ਕਰਕੇ ਏਅਰਬੇਸ ਦੀਆਂ ...
ਸ਼ਾਹਕੋਟ ਪੁਲਿਸ ਵਲੋਂ ਨਸ਼ੀਲੇ ਪਦਾਰਥ ਅਤੇ ਨਾਜਾਇਜ਼ ਸ਼ਰਾਬ ਬਰਾਮਦ
. . .  about 4 hours ago
ਸ਼ਾਹਕੋਟ, 3 ਜੂਨ (ਦਲਜੀਤ ਸਚਦੇਵਾ)- ਡੀ. ਐੱਸ. ਪੀ. ਸ਼ਾਹਕੋਟ ਪਿਆਰਾ ਸਿੰਘ ਥਿੰਦ ਦੀ ਅਗਵਾਈ ਹੇਠ ਥਾਣਾ ਮੁਖੀ ਸ਼ਾਹਕੋਟ ਸਬ-ਇੰਸਪੈਕਟਰ ਸੁਰਿੰਦਰ ਕੁਮਾਰ ਕੰਬੋਜ ਦੀ ਦੇਖ-ਰੇਖ...
ਫ਼ਰੀਦਕੋਟ 'ਚ ਕੋਰੋਨਾ ਦੇ 3 ਹੋਰ ਮਾਮਲੇ ਆਏ ਸਾਹਮਣੇ
. . .  about 4 hours ago
ਫ਼ਰੀਦਕੋਟ, 3 ਜੂਨ (ਜਸਵੰਤ ਸਿੰਘ ਪੁਰਬਾ)- ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਫ਼ਰੀਦਕੋਟ ਵਿਖੇ ਕੋਰੋਨਾ ਦੇ ਤਿੰਨ ਹੋਰ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ...
ਅੰਮ੍ਰਿਤਸਰ 'ਚ ਕੋਰੋਨਾ ਦੇ ਦੋ ਹੋਰ ਮਾਮਲੇ ਆਏ ਸਾਹਮਣੇ
. . .  about 4 hours ago
ਅੰਮ੍ਰਿਤਸਰ, 3 ਜੂਨ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ ਦੋ ਹੋਰ ਮਾਮਲੇ ਸਾਹਮਣੇ ਆਏ ਹਨ। ਇੱਕ ਕੋਰੋਨਾ ਪਾਜ਼ੀਟਿਵ ਮਰੀਜ਼ ਭਾਰਤ ਨਗਰ ਅਤੇ ਦੂਜਾ ਹਾਊਸਿੰਗ ਬੋਰਡ ਕਾਲੋਨੀ...
ਬਾਘਾਪੁਰਾਣਾ 'ਚ ਪੇਂਡੂ-ਮਜ਼ਦੂਰ ਯੂਨੀਅਨ ਵਲੋਂ ਰੋਸ ਮਾਰਚ ਤੇ ਧਰਨਾ
. . .  about 4 hours ago
ਬਾਘਾਪੁਰਾਣਾ, 3 ਜੂਨ (ਬਲਰਾਜ ਸਿੰਗਲਾ)- ਪੇਂਡੂ-ਮਜ਼ਦੂਰ ਯੂਨੀਅਨ ਵਲੋਂ ਅੱਜ ਇੱਥੇ ਜ਼ਿਲ੍ਹਾ ਸਕੱਤਰ ਮੰਗਾ ਸਿੰਘ ਵੈਰੋਕੇ, ਬਲਾਕ ਪ੍ਰਧਾਨ ਹਰਬੰਸ ਸਿੰਘ ਰੋਡੇ ਅਤੇ ਹੋਰਨਾਂ ਆਗੂਆਂ ਦੀ...
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਨੌਜਵਾਨ ਵਲੋਂ ਖ਼ੁਦਕੁਸ਼ੀ
. . .  about 5 hours ago
ਹੁਸ਼ਿਆਰਪੁਰ, 3 ਜੂਨ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ-ਜਲੰਧਰ ਰੋਡ 'ਤੇ ਸਥਿਤ ਪਿੱਪਲਾਂਵਾਲਾ ਵਿਖੇ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਇੱਕ ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ...
ਮਿਸ਼ਨ ਫ਼ਤਿਹ : ਬਰਨਾਲਾ ਦੇ ਪਿੰਡ ਤਾਜੋਕੇ ਦੇ ਨੌਜਵਾਨ ਨੇ ਕੋਰੋਨਾ ਨੂੰ ਦਿੱਤੀ ਮਾਤ
. . .  about 5 hours ago
ਤਪਾ ਮੰਡੀ , 3 ਜੂਨ (ਵਿਜੇ ਸ਼ਰਮਾ)- ਬਰਨਾਲਾ ਜ਼ਿਲ੍ਹੇ ਲਈ ਇਹ ਰਾਹਤ ਭਰੀ ਖ਼ਬਰ ਹੈ ਕਿ ਤਪਾ ਨੇੜਲੇ ਪਿੰਡ ਤਾਜੋਕੇ ਦੇ 18 ਸਾਲਾ ਨੌਜਵਾਨ ਜਸਵੀਰ ਸਿੰਘ ਨੇ ਕੋਵਿਡ-19 'ਤੇ ਫ਼ਤਿਹ ਪ੍ਰਾਪਤ...
ਸਕੂਲ 2020-21 ਸੈਸ਼ਨ ਦੌਰਾਨ ਫੀਸਾਂ 'ਚ ਵਾਧਾ ਨਹੀਂ ਕਰ ਸਕਣਗੇ : ਪਰੀਦਾ
. . .  about 5 hours ago
ਚੰਡੀਗੜ੍ਹ, 3 ਜੂਨ (ਲਿਬਰੇਟ)- ਪ੍ਰਸ਼ਾਸਨ ਨੇ ਅੱਜ ਇੱਕ ਵੱਡਾ ਫ਼ੈਸਲਾ ਲੈਂਦਿਆਂ ਸੈਸ਼ਨ 2020-21 'ਚ ਫੀਸਾਂ 'ਚ ਵਾਧਾ ਨਾ ਕਰਨ ਦਾ ਫ਼ੈਸਲਾ ਕਰਦਿਆਂ ਚੰਡੀਗੜ੍ਹ ਦੇ ਪ੍ਰਾਈਵੇਟ ਸਕੂਲਾਂ ਦੀ...
ਦਲ ਖ਼ਾਲਸਾ ਵਲੋਂ 5 ਜੂਨ ਦਾ ਯਾਦਗਾਰੀ ਮਾਰਚ 5 ਸਿੰਘਾਂ ਨਾਲ ਸੰਕੇਤਕ ਤੌਰ 'ਤੇ ਕੱਢਣ ਦਾ ਐਲਾਨ
. . .  about 5 hours ago
ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਘੱਲੂਘਾਰਾ ਦਿਵਸ ਮੌਕੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਹਰ ਸਾਲ ਸ੍ਰੀ ਹਰਿਮੰਦਰ ਸਾਹਿਬ ਤੱਕ 5 ਜੂਨ ਨੂੰ ਕੀਤਾ ਜਾਂਦਾ ਘੱਲੂਘਾਰਾ...
ਕਿਤੇ ਵੀ ਉਤਪਾਦ ਵੇਚਣ ਅਤੇ ਵਧੇਰੇ ਕੀਮਤ ਦੇਣ ਵਾਲੇ ਨੂੰ ਵੇਚਣ ਦੀ ਹੁਣ ਕਿਸਾਨਾਂ ਨੂੰ ਆਜ਼ਾਦੀ- ਜਾਵੜੇਕਰ
. . .  about 5 hours ago
ਨਵੀਂ ਦਿੱਲੀ, 3 ਜੂਨ- ਕੇਂਦਰੀ ਕੈਬਨਿਟ ਦੀ ਬੈਠਕ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ਕਰਦਿਆਂ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਦੱਸਿਆ ਕਿ ਐਗਰੀਕਲਚਰ ਮਾਰਕੀਟ ਕਮੇਟੀ ਦੇ ਬੰਧਨ...
ਮਸੂਦ ਅਜ਼ਹਰ ਦਾ ਰਿਸ਼ਤੇਦਾਰ ਫੌਜੀ ਭਾਈ ਮੁਠਭੇੜ ਦੌਰਾਨ ਢੇਰ, ਪੁਲਵਾਮਾ ਹਮਲੇ 'ਚ ਸੀ ਸ਼ਾਮਲ
. . .  about 5 hours ago
ਅੰਮ੍ਰਿਤਸਰ, 3 ਜੂਨ (ਸੁਰਿੰਦਰ ਕੋਛੜ)- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਕੰਗਨ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਜੈਸ਼-ਏ-ਮੁਹੰਮਦ ਦੇ ਚੋਟੀ ਦੇ ਕਮਾਂਡਰ ਅਤੇ ਆਈ. ਈ. ਡੀ. ਬਣਾਉਣ...
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਤੇ ਇਸਤਰੀ ਜਾਗ੍ਰਿਤੀ ਮੰਚ ਨੇ ਐੱਸ. ਡੀ. ਐੱਮ. ਦਫ਼ਤਰ ਅੱਗੇ ਲਾਇਆ ਧਰਨਾ
. . .  about 6 hours ago
ਨਾਭਾ, 3 ਜੂਨ (ਕਰਮਜੀਤ ਸਿੰਘ)- ਅੱਜ ਇਸਤਰੀ ਜਾਗ੍ਰਿਤੀ ਮੰਚ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਨਾਭਾ ਸ਼ਹਿਰ ਅੰਦਰ ਮੁਜ਼ਾਹਰਾ ਕਰਦਿਆਂ ਐੱਸ. ਡੀ. ਐੱਮ. ਦਫ਼ਤਰ ਨਾਭਾ ਅੱਗੇ ਧਰਨਾ ਲਾਇਆ...
ਸਰਕਾਰ ਦੇ ਹੁਕਮਾਂ ਦੀ ਪ੍ਰਵਾਹ ਨਾ ਕਰਦਿਆਂ ਕਿਸਾਨਾਂ ਵਲੋਂ ਝੋਨੇ ਦੀ ਬਿਜਾਈ ਸ਼ੁਰੂ
. . .  about 6 hours ago
ਤਪਾ ਮੰਡੀ, 3 ਜੂਨ (ਵਿਜੇ ਸ਼ਰਮਾ)- ਸੂਬੇ ਦੀ ਕੈਪਟਨ ਸਰਕਾਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ ਬਿਜਾਈ ਲਈ ਜੂਨ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ ਤਾਂ ਜੋ ਕਿਸਾਨ ਸਰਕਾਰ ਤੇ ਪ੍ਰਸ਼ਾਸਨ ਦੀਆਂ...
ਪੰਜਾਬ 'ਚ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
. . .  about 6 hours ago
ਖਰੜ, 3 ਜੂਨ (ਗੁਰਮੁੱਖ ਸਿੰਘ ਮਾਨ)- ਪੰਜਾਬ ਸਰਕਾਰ ਦੇ ਮਾਲ ਵਿਭਾਗ ਵਲੋਂ ਚਾਰ ਨਾਇਬ ਤਹਿਸੀਲਦਾਰ ਦੇ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਚੇਤ ਸੰਮਤ 551

ਜਲੰਧਰ

ਸੁਖਬੀਰ ਦੀ ਕੱੱਲ੍ਹ ਹੋਣ ਵਾਲੀ ਰੈਲੀ ਨੂੰ ਲੈ ਕੇ ਅਕਾਲੀ ਆਗੂ ਆਪਸ 'ਚ ਉਲਝੇ

ਜਲੰਧਰ, 14 ਮਾਰਚ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਕੀਤੀਆਂ ਜਾ ਰਹੀਆਂ ਹਲਕਾ ਵਾਰ ਮੀਟਿੰਗਾਂ ਤਹਿਤ ਜਲੰਧਰ ਛਾਉਣੀ ਹਲਕੇ ਦੀ 16 ਮਾਰਚ ਨੂੰ ਹੋ ਰਹੀ ਵਰਕਰ ਮਿਲਣੀ ਨੂੰ ਲੈ ਕੇ ਸ਼ਹਿਰ ਦੇ ਅਕਾਲੀ ਆਗੂਆਂ 'ਚ 'ਕ੍ਰੇਡਿਟ ਵਾਰ' ਸ਼ੁਰੂ ਹੋ ਚੁੱਕੀ ਹੈ ਤੇ ਇਹ ਲੜਾਈ ਅੱਜ ਉਸ ਸਮੇਂ ਖੁੱਲ੍ਹ ਕੇ ਸਾਹਮਣੇ ਆਈ, ਜਦੋਂ ਬਾਠ ਕੈਸਲ ਵਿਖੇ ਜਲੰਧਰ ਛਾਉਣੀ ਹਲਕੇ ਦੇ ਇੰਚਾਰਜ ਸਰਬਜੀਤ ਸਿੰਘ ਮੱਕੜ ਸਾਬਕਾ ਵਿਧਾਇਕ ਅਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਆਪਸ 'ਚ ਉਲਝ ਪਏ ਤੇ ਦੋਵਾਂ ਆਗੂਆਂ ਵਿਚਾਲੇ ਕਾਫੀ ਸਮੇਂ ਤੱਕ ਤਿੱਖੀ ਬਹਿਸ ਹੋਈ | ਇਸ ਦੌਰਾਨ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਨੀਲਾਮਹਿਲ, 'ਆਮ ਆਦਮੀ ਪਾਰਟੀ' ਦੀ ਟਿਕਟ ਤੋਂ ਚੋਣ ਲੜ ਚੁੱਕੇ ਤੇ ਯੂਥ ਅਕਾਲੀ ਦਲ ਦੇ ਬੁਲਾਰੇ ਐਚ. ਐਸ. ਵਾਲੀਆ ਤੇ ਡਾ. ਅਮਰਜੀਤ ਸਿੰਘ ਥਿੰਦ ਵੀ ਮੌਕੇ 'ਤੇ ਮੌਜੂਦ ਸਨ ਤੇ ਇਨ੍ਹਾਂ ਦੋਵਾਂ ਆਗੂਆਂ ਨਾਲ ਵੀ ਮੱਕੜ ਵਲੋਂ ਬੋਲ ਬੁਲਾਰਾ ਕੀਤੇ ਜਾਣ ਬਾਰੇ ਪਤਾ ਲੱਗਾ ਹੈ | ਮਿਲੀ ਜਾਣਕਾਰੀ ਅਨੁਸਾਰ ਬਾਠ ਕੈਸਲ, ਜਿੱਥੇ ਕਿ ਸੁਖਬੀਰ ਸਿੰਘ ਬਾਦਲ ਵਲੋਂ ਜਲੰਧਰ ਛਾਉਣੀ ਹਲਕੇ ਦੇ ਵਰਕਰਾਂ ਨਾਲ ਮੀਟਿੰਗ ਕੀਤੀ ਜਾਣੀ ਹੈ ਵਿਖੇ ਸਰਬਜੀਤ ਸਿੰਘ ਮੱਕੜ ਤਿਆਰੀਆਂ ਦਾ ਜਾਇਜ਼ਾ ਲੈ ਰਹੇ ਸਨ ਤੇ ਇਸ ਦੌਰਾਨ ਉੁੱਥੇ ਪੁੱਜੇ ਬਲਜੀਤ ਸਿੰਘ ਨੀਲਾਮਹਿਲ, ਐਚ. ਐਸ. ਵਾਲੀਆ ਅਤੇ ਕਮਲਜੀਤ ਸਿੰਘ ਭਾਟੀਆ ਨਾਲ ਉਨ੍ਹਾਂ ਦੀ ਕਿਸੇ ਗੱਲ ਨੂੰ ਲੈ ਕੇ ਬਹਿਸਬਾਜ਼ੀ ਹੋ ਗਈ | ਦੱਸਿਆ ਜਾ ਰਿਹਾ ਹੈ ਕਿ ਸ. ਮੱਕੜ ਵਲੋਂ ਪਹਿਲਾਂ ਐਚ. ਐਸ. ਵਾਲੀਆ ਦੇ ਆਉਣ 'ਤੇ ਇਤਰਾਜ਼ ਕੀਤਾ ਗਿਆ ਫਿਰ ਡਾ. ਅਮਰਜੀਤ ਸਿੰਘ ਥਿੰਦ ਅਤੇ ਫਿਰ ਕਮਲਜੀਤ ਸਿੰਘ ਭਾਟੀਆ ਨਾਲ ਕਾਫੀ ਤੂੰ-ਤੂੰ ਮੈਂ-ਮੈਂ ਹੋਈ | ਇਹ ਮਾਮਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਰਬਾਰ ਵੀ ਪੁੱਜ ਚੁੱਕਾ ਹੈ ਤੇ ਪਤਾ ਲੱਗਾ ਹੈ ਕਿ ਉਕਤ ਆਗੂਆਂ ਵਲੋਂ ਸਰਬਜੀਤ ਸਿੰਘ ਮੱਕੜ ਦੀ ਇਸ ਹਰਕਤ ਦੀ ਸ਼ਿਕਾਇਤ ਅੱਜ ਚੰਡੀਗੜ੍ਹ ਵਿਖੇ ਸੁਖਬੀਰ ਸਿੰਘ ਬਾਦਲ ਕੋਲ ਕੀਤੀ ਗਈ ਹੈ |
ਇਸ ਸਬੰਧੀ ਗੱਲ ਕਰਦਿਆਂ ਸਰਬਜੀਤ ਸਿੰਘ ਮੱਕੜ ਨੇ ਹਾਲਾਂਕਿ ਕਿਸੇ ਵੀ ਤਰ੍ਹਾਂ ਦੀ ਬਹਿਸਬਾਜ਼ੀ ਤੋਂ ਇਨਕਾਰ ਕੀਤਾ ਹੈ ਪਰ ਉਨ੍ਹਾਂ ਮੰਨਿਆ ਕਿ ਉਨ੍ਹਾਂ ਨੇ ਉਕਤ ਆਗੂਆਂ ਨੂੰ ਕੇਵਲ ਏਨਾ ਹੀ ਕਿਹਾ ਸੀ ਕਿ ਇਹ ਵਰਕਰ ਮਿਲਣੀ ਹੈ ਨਾ ਕਿ ਕੋਈ ਰੈਲੀ ਤੇ ਇਸ ਵਿਚ ਕੇਵਲ ਜਲੰਧਰ ਛਾਉਣੀ ਹਲਕੇ ਦੇ ਵਰਕਰਾਂ ਵਲੋਂ ਹੀ ਸ਼ਮੂਲੀਅਤ ਕੀਤੀ ਜਾਣੀ ਹੈ, ਜਦਕਿ ਉਨ੍ਹਾਂ (ਭਾਟੀਆ ਧੜੇ) ਦਾ ਇਸ ਹਲਕੇ ਨਾਲ ਕੋਈ ਸਬੰਧ ਨਹੀਂ ਹੈ ਤੇ ਉਨ੍ਹਾਂ ਨੂੰ ਵਰਕਰਾਂ ਨੂੰ ਗੁੰਮਰਾਹ ਨਹੀਂ ਕਰਨਾ ਚਾਹੀਦਾ ਕਿ ਰੈਲੀ ਦਾ ਪ੍ਰਬੰਧ ਉਹ ਕਰ ਰਹੇ ਹਨ | ਸ. ਮੱਕੜ ਨੇ ਕਿਹਾ ਕਿ ਉਹ ਜਲੰਧਰ ਛਾਉਣੀ ਹਲਕੇ ਦੇ ਇੰਚਾਰਜ ਹਨ ਤੇ ਇਸ ਮੀਟਿੰਗ ਸਬੰਧੀ ਪਾਰਟੀ ਹਾਈਕਮਾਨ ਵਲੋਂ ਉਨ੍ਹਾਂ ਦੀ ਡਿਊਟੀ ਲਗਾਈ ਗਈ ਹੈ ਤੇ ਉਹ ਹੀ ਇਸ ਵਰਕਰ ਮੀਟਿੰਗ ਦਾ ਸਾਰਾ ਪ੍ਰਬੰਧ ਕਰ ਰਹੇ ਹਨ, ਜਦਕਿ ਉਕਤ ਆਗੂ ਬਿਨਾਂ ਵਜ੍ਹਾ ਇਸ ਦਾ ਕ੍ਰੈਡਿਟ ਖੁਦ ਲੈਣਾ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਮੀਟਿੰਗ 'ਚ ਆਉਣ ਤੋਂ ਕੋਈ ਨਹੀਂ ਰੋਕ ਰਿਹਾ, ਉਹ ਆਉਣ ਪਰ ਇਕ ਵਰਕਰ ਦੀ ਤਰ੍ਹਾਂ ਆਉਣ |
ਉਧਰ ਕਮਲਜੀਤ ਸਿੰਘ ਭਾਟੀਆ ਨੇ ਵੀ ਆਪਸੀ ਤਕਰਾਰ ਹੋਣ ਦੀ ਗੱਲ ਮੰਨਦਿਆਂ ਕਿਹਾ ਕਿ ਉਹ ਤਾਂ ਬਲਜੀਤ ਸਿੰਘ ਨੀਲਾਮਹਿਲ ਅਤੇ ਐਚ. ਐਸ. ਵਾਲੀਆ ਸਮੇਤ ਹੋਰਨਾਂ ਆਗੂਆਂ ਨਾਲ ਪਾਰਟੀ ਹਾਈਕਮਾਨ ਦੀਆਂ ਹਦਾਇਤਾਂ 'ਤੇ 16 ਮਾਰਚ ਨੂੰ ਹੋਣ ਵਾਲੀ ਵਰਕਰ ਮਿਲਣੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਗਏ ਸਨ ਪਰ ਉਨ੍ਹਾਂ ਦੇ ਉੱਥੇ ਪਹੁੰਚਦਿਆਂ ਹੀ ਸਰਬਜੀਤ ਸਿੰਘ ਮੱਕੜ ਅੱਗ ਬਬੂਲਾ ਹੋ ਗਏ ਤੇ ਉਨ੍ਹਾਂ ਨਾਲ ਖਹਿਬੜਨ ਲੱਗ ਪਏ | ਭਾਟੀਆ ਨੇ ਕਿਹਾ ਕਿ ਉਨ੍ਹਾਂ ਨੇ ਮੱਕੜ ਨੂੰ ਬਹੁਤ ਸਮਝਾਇਆ ਤੇ ਇੱਥੋਂ ਤੱਕ ਕਿਹਾ ਕਿ ਉਹ ਇੱਥੇ ਆਪਣੀ ਮਰਜ਼ੀ ਨਾਲ ਨਹੀਂ ਬਲਕਿ ਹਾਈਕਮਾਨ ਦੇ ਆਦੇਸ਼ਾਂ 'ਤੇ ਆਏ ਹਨ ਪਰ ਤਾਂ ਵੀ ਉਹ ਸ਼ਾਂਤ ਨਹੀਂ ਹੋਏ ਤੇ ਲਗਾਤਾਰ ਉਨ੍ਹਾਂ ਨੂੰ ਨਿਸ਼ਾਨਾ ਬਣਾਉਂਦੇ ਰਹੇ | ਭਾਟੀਆ ਨੇ ਕਿਹਾ ਕਿ ਉਨ੍ਹਾਂ ਦਾ ਅਤੇ ਸਾਥੀਆਂ ਦਾ ਮਕਸਦ ਕੇਵਲ ਵਰਕਰ ਮਿਲਣੀ ਨੂੰ ਸਫਲ ਬਣਾਉਣਾ ਹੈ |
ਇਸ ਦੌਰਾਨ ਅਕਾਲੀ ਦਲ ਅੰਦਰ ਪੈਦਾ ਹੋਈ ਇਸ ਨਵੀਂ ਸਫਬੰਦੀ ਨੇ ਪਾਰਟੀ ਹਾਈਕਮਾਨ ਨੂੰ ਚਿੰਤਾ 'ਚ ਪਾ ਦਿੱਤਾ ਹੈ | ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਹਲਕਾ ਤਾਂ ਪਹਿਲਾਂ ਹੀ ਕਾਂਗਰਸ ਦਾ ਗੜ੍ਹ ਸਮਝਿਆ ਜਾਂਦਾ ਰਿਹਾ ਹੈ ਤੇ ਇਸ ਤਰ੍ਹਾਂ ਦੀ ਧੜੇਬੰਦੀ ਅਕਾਲੀ ਦਲ ਲਈ ਹੋਰ ਨੁਕਸਾਨਦੇਹ ਸਾਬਤ ਹੋ ਸਕਦੀ ਹੈ |

ਇੰਪਰੂਵਮੈਂਟ ਟਰੱਸਟ 5 ਕੇਸ ਹਾਰਿਆ- ਦੇਣੇ ਪੈਣਗੇ 62 ਲੱਖ

ਜਲੰਧਰ, 14 ਮਾਰਚ (ਸ਼ਿਵ)- ਬੀਬੀ ਭਾਨੀ ਕੰਪਲੈਕਸ 'ਚ ਅਲਾਟੀਆਂ ਨੂੰ ਸਹੀ ਫਲੈਟ ਨਾ ਬਣਾ ਕੇ ਦੇਣ ਦੇ ਮਾਮਲੇ 'ਚ ਇੰਪਰੂਵਮੈਂਟ ਟਰੱਸਟ ਨੂੰ ਅੱਜ ਵੱਡਾ ਝਟਕਾ ਲੱਗਾ ਹੈ | ਜ਼ਿਲ੍ਹਾ ਖਪਤਕਾਰ ਫੋਰਮ ਨੇ ਟਰੱਸਟ ਿਖ਼ਲਾਫ਼ 5 ਫ਼ੈਸਲੇ ਸੁਣਾਏ ਹਨ ਜਿਨ੍ਹਾਂ ਨਾਲ 5 ਦੇ ਕਰੀਬ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ 'ਤੇ ਨੌਜਵਾਨਾਂ ਨੇ ਲਗਾਏ ਕੁੱਟਮਾਰ ਕਰਨ ਦੇ ਦੋਸ਼

ਚੁਗਿੱਟੀ/ਜੰਡੂਸਿੰਘਾ, 14 ਮਾਰਚ (ਨਰਿੰਦਰ ਲਾਗੂ)-ਬੀਤੀ ਦੇਰ ਰਾਤ ਚੁਗਿੱਟੀ ਮੁਹੱਲਾ ਨੇੜੇ ਜੰਝ ਘਰ ਵਿਖੇ ਦੋ ਨੌਜਵਾਨਾਂ ਨੇ ਆਪਣੇ ਹੀ ਘਰ ਦੇ ਬਾਹਰ ਖੜ੍ਹੇ ਇਕ ਪੁਲਿਸ ਮੁਲਾਜ਼ਮ 'ਤੇ ਉਨ੍ਹਾਂ ਨਾਲ ਨਾਜਾਇਜ਼ ਤੌਰ 'ਤੇ ਕੁਟਮਾਰ ਕਰਨ ਦੇ ਦੋਸ਼ ਲਗਾਏ ਗਏ | ਮੌਕੇ 'ਤੇ ਹੀ ...

ਪੂਰੀ ਖ਼ਬਰ »

ਬਿਲਡਿੰਗ ਬਰਾਂਚ ਨੇ 836 ਸ਼ਿਕਾਇਤਾਂ ਦਾ ਨਹੀਂ ਕੀਤਾ ਨਿਪਟਾਰਾ

ਸ਼ਿਵ ਸ਼ਰਮਾ ਜਲੰਧਰ, 14 ਮਾਰਚ (ਸ਼ਿਵ)- ਸ਼ਹਿਰ 'ਚ ਕਿਸ ਤਰ੍ਹਾਂ ਨਾਲ ਨਾਜਾਇਜ਼ ਉਸਾਰੀਆਂ ਦੀ ਗਿਣਤੀ ਵਧ ਰਹੀ ਹੈ ਕਿ ਇਨ੍ਹਾਂ ਅੰਕੜਿਆਂ ਤੋਂ ਹੀ ਪਤਾ ਲੱਗਦਾ ਹੈ ਕਿ ਨਿਗਮ ਦੀ ਬਿਲਡਿੰਗ ਬਰਾਂਚ 'ਚ 836 ਸ਼ਿਕਾਇਤਾਂ ਦਾ ਅਜੇ ਤੱਕ ਨਿਪਟਾਰਾ ਨਹੀਂ ਹੋ ਸਕਿਆ ਹੈ | ਨਿਗਮ ਨੂੰ ...

ਪੂਰੀ ਖ਼ਬਰ »

ਤਰੀਕ ਭੁਗਤਣ ਆਏ ਦੋਸ਼ੀ ਤੇ ਉਸ ਦੇ ਭਰਾ ਨੇ ਪੁਲਿਸ ਮੁਲਾਜ਼ਮ ਨਾਲ ਕੀਤੀ ਹੱਥੋਪਾਈ

ਜਲੰਧਰ, 14 ਮਾਰਚ (ਸ਼ੈਲੀ)-ਵੀਰਵਾਰ ਨੂੰ ਇਕ ਮਾਮਲੇ 'ਚ ਸਜ਼ਾ ਕੱਟ ਰਹੇ ਇਕ ਦੋਸ਼ੀ ਗੌਰਵ ਤੇ ਉਸ ਦੇ ਭਰਾ ਨੇ ਜੇਲ੍ਹ 'ਚੋਂ ਲਿਆ ਕੇ ਅਦਾਲਤ 'ਚ ਪੇਸ਼ ਕਰਨ ਵਾਲੇ ਮੁਲਾਜ਼ਮ ਨਾਲ ਹੱਥੋਪਾਈ ਕਰਦਿਆਂ ਉਸ ਦੀ ਵਰਦੀ ਪਾੜ ਦਿੱਤੀ | ਇਸ ਸਬੰਧੀ ਥਾਣਾ ਬਾਰਾਦਰੀ 'ਚ ਦੋਸ਼ੀ ਖਿਲਾਫ਼ ...

ਪੂਰੀ ਖ਼ਬਰ »

ਅਸਤੀਫ਼ਾ ਮਾਮਲਾ ਸੁਲਝਾਉਣ ਲਈ ਮੇਅਰ ਨੂੰ ਮਿਲੇ ਰੋਹਨ

ਜਲੰਧਰ, 14 ਮਾਰਚ (ਸ਼ਿਵ)- ਸਫ਼ਾਈ ਦੇ ਮਾੜੇ ਪ੍ਰਬੰਧਾਂ ਨੂੰ ਲੈ ਕੇ ਅਸਤੀਫ਼ਾ ਦੇਣ ਵਾਲੇ ਰੋਹਨ ਸਹਿਗਲ ਦਾ ਮਾਮਲਾ ਪੰਜਾਬ ਪ੍ਰਦੇਸ਼ ਕਾਂਗਰਸ ਕੋਲ ਪੁੱਜ ਗਿਆ ਹੈ | ਰੋਹਨ ਸਹਿਗਲ ਨੇ ਚਾਹੇ ਅਪਣਾ ਅਸਤੀਫ਼ਾ ਦੇ ਦਿੱਤਾ ਹੈ ਪਰ ਰੋਹਨ ਦੀਆਂ ਮੁਸ਼ਕਲਾਂ ਜ਼ਿਲ੍ਹਾ ਕਾਂਗਰਸ ...

ਪੂਰੀ ਖ਼ਬਰ »

ਜੇਲ੍ਹ ਰੋਡ ਨੇੜੇ ਬਣੀ ਇਮਾਰਤ ਦੀ ਖੋਲ੍ਹੀ ਸੀਲ

ਜਲੰਧਰ, 14 ਮਾਰਚ (ਸ਼ਿਵ)-ਮੇਅਰ ਜਗਦੀਸ਼ ਰਾਜਾ ਨੇ ਜੇਲ੍ਹ ਰੋਡ 'ਤੇ ਕਾਫ਼ੀ ਸਮਾਂ ਪਹਿਲਾਂ ਲੱਗੀ ਇਕ ਇਮਾਰਤ ਦੀ ਸੀਲ ਖੁਲ੍ਹਵਾ ਦਿੱਤੀ ਹੈ | ਦੋ ਸਾਲ ਪਹਿਲਾਂ ਇਸ ਇਮਾਰਤ ਦੀ ਆਰ.ਟੀ. ਆਈ. ਐਕਟੀਵਿਸਟ ਨੇ ਸ਼ਿਕਾਇਤ ਕੀਤੀ ਸੀ ਤੇ ਇਸ ਨੂੰ ਸੀਲ ਕਰ ਦਿੱਤਾ ਗਿਆ ਸੀ | ਇਮਾਰਤ ਦਾ ...

ਪੂਰੀ ਖ਼ਬਰ »

1 ਕਿੱਲੋ ਹੈਰੋਇਨ ਸਮੇਤ 2 ਕਾਬੂ

ਜਲੰਧਰ, 14 ਮਾਰਚ (ਐੱਮ. ਐੱਸ. ਲੋਹੀਆ) - ਥਾਣਾ ਫਿਲੋਰ ਦੀ ਪੁਲਿਸ ਨੇ ਸਤਲੁਜ ਪੁੱਲ 'ਤੇ ਲਗਾਏ ਨਾਕੇ ਦੌਰਾਨ ਕਾਰਵਾਈ ਕਰਦੇ ਹੋਏ 1 ਕਿਲੋ ਹੈਰੋਇਨ ਬਰਾਮਦ ਕਰਕੇ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੀ ਪਹਿਚਾਣ ਏਨੀ ਚੀਫ਼ ਓਬੀਨਾ (37) ਵਾਸੀ ਮਾਈਾਡ ਲੈਂਡ ...

ਪੂਰੀ ਖ਼ਬਰ »

ਪੰਜਾਬ ਇੰਚਾਰਜ ਬਲਵਿੰਦਰ ਸਿੰਘ ਦਾ ਸੇਵਾ ਦਲ ਵਲੋਂ ਨਿੱਘਾ ਸਵਾਗਤ

ਜਲੰਧਰ ਛਾਉਣੀ, 14 ਮਾਰਚ (ਪਵਨ ਖਰਬੰਦਾ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਇੰਚਾਰਜ ਬਲਵਿੰਦਰ ਸਿੰਘ ਸੰਭਿਆਲ ਦਾ ਅੱਜ ਜਲੰਧਰ ਵਿਖੇ ਪਰਾਗਪੁਰ ਨੇੜੇ ਪਹੁੰਚਣ 'ਤੇ ਕਾਂਗਰਸ ਪਾਰਟੀ ਸੇਵਾ ਦਲ ਦੇ ਯੂਥ ਬਿ੍ਗੇਡ ਦੇ ਪ੍ਰਧਾਨ ਅਖਿਲ ਸੂਰੀ ਦੀ ਅਗਵਾਈ 'ਚ ਆਗੂਆਂ ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਨਵੇਂ ਸੁਵਿਧਾ ਪੋਰਟਲ ਸਬੰਧੀ ਏ.ਆਰ.ਓਜ਼ ਲਈ ਵਿਸ਼ੇਸ਼ ਟ੍ਰੇਨਿੰਗ ਕਰਵਾਈ

ਜਲੰਧਰ, 14 ਮਾਰਚ (ਚੰਦੀਪ ਭੱਲਾ)—ਆਗਾਮੀ ਚੋਣਾਂ ਦੇ ਮੱਦੇਨਜ਼ਰ ਵੋਟਾਂ ਦੀ ਗਿਣਤੀ ਵਾਲੇ ਦਿਨ (23 ਮਈ) ਵੋਟਾਂ ਦੀ ਗਿਣਤੀ ਨੂੰ ਸੁਚਾਰੂ ਤੇ ਪ੍ਰਭਾਵੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਭਾਰਤ ਚੋਣ ਕਮਿਸ਼ਨ ਵਲੋਂ ਸਾਰੇ ਸਹਾਇਕ ਰਿਟਰਨਿੰਗ ਅਫ਼ਸਰਾਂ (ਏ.ਆਰ.ਓਜ) ਲਈ ਮੋਕ ...

ਪੂਰੀ ਖ਼ਬਰ »

ਕੋਟ ਕਲਾਂ ਦੇ 11ਵੇਂ ਕਬੱਡੀ ਟੂਰਨਾਮੈਂਟ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਜਲੰਧਰ, 14 ਮਾਰਚ (ਜਸਪਾਲ ਸਿੰਘ)-ਸ਼ਹੀਦ ਭਗਤ ਸਿੰਘ ਮੈਮੋਰੀਅਲ ਸਪੋਰਟਸ ਕਲੱਬ ਪਿੰਡ ਕੋਟ ਕਲਾਂ ਵਲੋਂ ਐਨ. ਆਰ. ਆਈ. ਵੀਰਾਂ, ਸਮੂਹ ਗ੍ਰਾਮ ਪੰਚਾਇਤ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ 11ਵਾਂ ਕਬੱਡੀ ਟੂਰਨਾਮੈਂਟ 23 ਤੇ 24 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ | ਇਹ ...

ਪੂਰੀ ਖ਼ਬਰ »

ਰਕਸ਼ਾ ਕਮੇਟੀ ਨੇ ਵੋਟਾਂ ਪ੍ਰਤੀ ਲੋਕਾਂ ਨੂੰ ਕੀਤਾ ਜਾਗਰੂਕ

ਜਲੰਧਰ, 14 ਮਾਰਚ (ਹਰਵਿੰਦਰ ਸਿੰਘ ਫੁੱਲ)-ਜਾਗੋ ਵੋਟਰ ਜਾਗੋ ਮੁਹਿੰਮ ਤਹਿਤ ਕੰਜ਼ਿਊਮਰ ਐਾਡ ਹਿਊਮਨ ਰਾਈਟਸ ਰਕਸ਼ਾ ਕਮੇਟੀ ਦੇ ਚੇਅਰਮੈਨ ਮੁਕੇਸ਼ ਵਰਮਾ ਸੈਕਟਰ ਅਫ਼ਸਰ ਦੇਸ ਰਾਜ ਬੀ.ਐਲ.ਓ ਰਸ਼ਪਾਲ ਕੌਰ, ਫਕੀਰ ਚੰਦ, ਰਾਜੀਵ ਕੁਮਾਰ, ਵਿਨੋਦ ਕੁਮਾਰ ਦੇ ਨਾਲ ਬੂਥ ਨੰ. 163,164 ...

ਪੂਰੀ ਖ਼ਬਰ »

ਪਠੇਜਾ ਪੀ. ਈ. ਪੀ. ਵਪਾਰ ਵਿੰਗ ਪੰਜਾਬ ਦੇ ਪ੍ਰਧਾਨ ਬਣੇ

ਜਲੰਧਰ, 14 ਮਾਰਚ (ਸ਼ਿਵ)- ਲੋਕ-ਸਭਾ ਚੋਣਾਂ ਤੋਂ ਪਹਿਲਾਂ ਵਪਾਰਕ, ਸਨਅਤ ਵਰਗ ਨੂੰ ਵੀ ਨਾਲ ਜੋੜਨ ਦੀ ਮੁਹਿੰਮ ਸ਼ੁਰੂ ਕਰਦੇ ਹੋਏ ਪੰਜਾਬ ਏਕਤਾ ਪਾਰਟੀ ਨੇ ਵਪਾਰੀ ਅਸ਼ਵਨੀ ਪਠੇਜਾ ਨੂੰ ਪਾਰਟੀ ਦੇ ਵਪਾਰ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ | ਪ੍ਰਧਾਨ ਵਜੋਂ ਅਸ਼ਵਨੀ ...

ਪੂਰੀ ਖ਼ਬਰ »

ਵਿਸ਼ਵ ਕਿਡਨੀ ਦਿਵਸ ਮੌਕੇ ਲਗਾਏ ਕੈਂਪ 'ਚ 120 ਤੋਂ ਵੱਧ ਮਰੀਜ਼ਾਂ ਨੇ ਕਰਵਾਈ ਮੁਫ਼ਤ ਜਾਂਚ

ਜਲੰਧਰ, 14 ਮਾਰਚ (ਐੱਮ. ਐੱਸ. ਲੋਹੀਆ) - ਵਿਸ਼ਵ ਕਿਡਨੀ ਦਿਵਸ ਮੌਕੇ ਪਟੇਲ ਹਸਪਤਾਲ 'ਚ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਇਸ ਦੌਰਾਨ ਹਸਪਤਾਲ ਦੇ ਯੂਰੋਲੋਜੀ ਅਤੇ ਕਿਡਨੀ ਵਿਭਾਗ ਦੇ ਮੁਖੀ ਡਾ. ਸਵਪਨ ਸੂਦ, ਡਾ. ਮਨੋਜ ਚੌਧਰੀ, ਡਾ. ਸੁਰੇਸ਼ ਅਗਰਵਾਲ ਅਤੇ ਡਾ. ਸਤਿੰਦਰ ਪਾਲ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਦੀ ਵਿਸ਼ੇਸ਼ ਬੈਠਕ ਅੱਜ

ਜਲੰਧਰ, 14 ਮਾਰਚ (ਹਰਵਿੰਦਰ ਸਿੰਘ ਫੁੱਲ)- ਪੰਜਾਬੀ ਲਿਖਾਰੀ ਸਭਾ ਦੀ ਵਿਸ਼ੇਸ਼ ਬੈਠਕ 15 ਮਾਰਚ ਨੂੰ ਸ਼ਾਮ 4 ਵਜੇ ਸਿਮਰਨ ਕੰਪਲੈਕਸ ਬਸਤੀ ਸ਼ੇਖ ਵਿਖੇ ਹੋਵੇਗੀ | ਜਾਣਕਾਰੀ ਦਿੰਦਿਆਂ ਸਭਾ ਦੇ ਪ੍ਰਧਾਨ ਬੇਅੰਤ ਸਿੰਘ ਸਰਹੱਦੀ ਨੇ ਦੱਸਿਆ ਕਿ ਇਸ ਬੈਠਕ 'ਚ ਅਮਰੀਕਾ ਤੋਂ ਆਏ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਲੋਂ ਨਵੇਂ ਸਾਲ ਦੀ ਆਮਦ ਸਬੰਧੀ ਸਮਾਗਮ

ਜਲੰਧਰ, 14 ਮਾਰਚ (ਹਰਵਿੰਦਰ ਸਿੰਘ ਫੁੱਲ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਨਗਰ (ਨੇੜੇ ਗੋਲ ਮਾਰਕੀਟ) ਵਲੋਂ ਨਵੇਂ ਸਾਲ ਦੀ ਆਮਦ ਸਬੰਧੀ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਵੇਰੇ 8 ਵਜੇ ਤੋਂ ਸ਼ੁਰੂ ਹੋਏ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦੇ ਮਾਮਲੇ 'ਚ 10 ਸਾਲ ਦੀ ਕੈਦ

ਜਲੰਧਰ, 14 ਮਾਰਚ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼ਾਮ ਲਾਲ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਸੁਰਿੰਦਰ ਪੁੱਤਰ ਬ੍ਰਹਮ ਦੱਤ ਵਾਸੀ ਗਾਂਧੀ ਕੈਂਪ, ਜਲੰਧਰ ਨੂੰ 10 ਸਾਲ ਦੀ ਕੈਦ ਤੇ ਇਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ...

ਪੂਰੀ ਖ਼ਬਰ »

ਨਿਰਮਲ ਕੁਟੀਆ ਜੌਹਲਾਂ ਵਿਖੇ ਚੇਤ ਦੀ ਸੰਗਰਾਂਦ ਮੌਕੇ ਦੀਵਾਨ ਸਜਾਏ

ਚੁੱਗਿੱਟੀ/ ਜੰਡੂ ਸਿੰਘਾ, 14 ਮਾਰਚ (ਨਰਿੰਦਰ ਲਾਗੂ)-ਜਲੰਧਰ ਤੋਂ ਹੁਸ਼ਿਆਰਪੁਰ ਕੌਮੀ ਸੜਕ ਮਾਰਗ 'ਤੇ ਸਥਿਤ 108 ਸੰਤ ਬਸੰਤ ਸਿੰਘ ਦੇ ਤਪ ਅਸਥਾਨ ਨਿਰਮਲ ਕੁਟੀਆ ਜੌਹਲਾਂ ਵਿਖੇ ਚੇਤ ਮਹੀਨੇ ਦੀ ਸੰਗਰਾਂਦ ਤੇ ਸਮਾਗਮ ਕਰਵਾਏ ਗਏ | ਇਸ ਦੌਰਾਨ 12 ਮਾਰਚ ਤੋਂ ਆਰੰਭ ਕੀਤੇ 6 ਸ੍ਰੀ ...

ਪੂਰੀ ਖ਼ਬਰ »

ਦਿਮਾਗੀ ਬਿਮਾਰੀ ਤੋਂ ਪੀੜਤ ਔਰਤ ਦੇ ਇਲਾਜ ਲਈ ਸਵਾ ਲੱਖ ਰੁਪਏ ਦਿੱਤੇ

ਜਲੰਧਰ ਛਾਉਣੀ, 14 ਮਾਰਚ (ਪਵਨ ਖਰਬੰਦਾ)-ਭਾਰਤ ਸਰਕਾਰ ਦੇ ਸਮਾਜਿਕ ਨਿਆਂ ਤੇ ਅਧਿਕਾਰ ਮੰਤਰਾਲਾ ਅਧੀਨ ਚੱਲ ਰਹੀ ਡਾ. ਅੰਬੇਡਕਰ ਫਾਉਂਡੇਸ਼ਨ ਪੰਜਾਬ ਦੇ ਮੈਂਬਰ ਮਨਜੀਤ ਬਾਲੀ ਵਲੋਂ ਦਿਮਾਗ ਦੀ ਬਿਮਾਰੀ ਤੋਂ ਪੀੜਤ ਇਕ ਔਰਤ ਦੇ ਇਲਾਜ ਲਈ ਇਕ ਲੱਖ 25 ਹਜ਼ਾਰ ਰੁਪਏ ਦੀ ਸਬੰਧਤ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਕੰਧਾਲਾ ਗੁਰੂ ਵਿਖੇ ਇਨਾਮ ਵੰਡ ਸਮਾਗਮ

ਭੋਗਪੁਰ 14 ਮਾਰਚ(ਕੁਲਦੀਪ ਸਿੰਘ ਪਾਬਲਾ) - ਸਰਕਾਰੀ ਪ੍ਰਾਇਮਰੀ ਸਕੂਲ ਕੰਧਾਲਾ ਗੁਰੁ (ਭੋਗਪੁਰ) ਵਿਖੇ ਮੁੱਖ ਅਧਿਆਪਕ ਬਲਵੀਰ ਮੰਨਣ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ |ਇਸ ਮੌਕੇ ਸੱਭਿਆਚਾਰਕ ਪ੍ਰੋਗਰਾਮ ਵੀ ਹੋਇਆ ਜਿਸ ਵਿਚ ਸਕੂਲ ਦੇ ਬੱਚਿਆਂ ...

ਪੂਰੀ ਖ਼ਬਰ »

ਜਰਮਨੀ ਫੁੱਟਬਾਲ ਕੋਚ ਵਿਦਿਆਰਥੀਆਾ ਦੇ ਰੂਬਰੂ ਹੋਏ

ਗੁਰਾਇਆ,14 ਮਾਰਚ (ਬਲਵਿੰਦਰ ਸਿੰਘ)-ਸ਼੍ਰੀ ਹਨੂਮਤ ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ਟੈਕਨਾਲੋਜੀ ਗੁਰਾਇਆ ਵਿਖੇ ਜਰਮਨੀ ਦੇ ਤਜ਼ਰਬੇਕਾਰ ਫੁੱਟਬਾਲ ਕੋਚ ਲੀਨਸ ਨਿਕੋਲਾ ਡੇਵਿਡ ਨੇ ਦੌਰਾ ਕੀਤਾ¢ ਕਾਲਜ ਡਾਇਰੈਕਟਰ ਡਾ. ਸ਼ੈਲੀ ਰੇਖੀ ਸ਼ਰਮਾ ਨੇ ਕੋਚ ਦਾ ਸਵਾਗਤ ...

ਪੂਰੀ ਖ਼ਬਰ »

ਪੁਲਿਸ ਨੇ 3 ਭਗੌੜਿਆਂ ਨੂੰ ਕੀਤਾ ਕਾਬੂ

ਸ਼ਾਹਕੋਟ, 14 ਮਾਰਚ (ਦਲਜੀਤ ਸਿੰਘ ਸਚਦੇਵਾ)- ਐੱਸ.ਐੱਸ.ਪੀ (ਦਿਹਾਤੀ) ਜਲੰਧਰ ਨਵਜੋਤ ਸਿੰਘ ਮਾਹਲ ਦੇ ਦਿਸ਼ਾਂ-ਨਿਰਦੇਸ਼ਾ ਅਨੁਸਾਰ ਮਾੜੇ ਅਨਸਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਮਾਡਲ ਥਾਣਾ ਸ਼ਾਹਕੋਟ ਦੀ ਪੁਲਿਸ ਵਲੋਂ ਥਾਣਾ ਮੁਖੀ ਇੰਸ. ਪਵਿੱਤਰ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ 7 ਸਾਲਾ ਬੱਚੇ ਦੀ ਮੌਤ

ਜਲੰਧਰ ਛਾਉਣੀ, 14 ਮਾਰਚ (ਪਵਨ ਖਰਬੰਦਾ)-ਥਾਣਾ ਛਾਉਣੀ ਦੀ ਉੱਪ ਪੁਲਿਸ ਚੌਾਕੀ ਪਰਾਗਪੁਰ ਅਧੀਨ ਆਉਂਦੇ ਦੀਪ ਨਗਰ ਖੇਤਰ ਵਿਖੇ ਸਥਿਤ ਇਕ ਘਰ 'ਚ ਹੀ ਬਣੇ ਹੋਏ ਬਾਥਰੂਮ 'ਚ ਪਾਣੀ ਨੂੰ ਗਰਮ ਕਰਨ ਲਈ ਲਗਾਈ ਗਈ ਰਾਡ ਨੂੰ ਹੱਥ ਲੱਗਣ ਕਾਰਨ ਇਕ 7 ਸਾਲਾ ਬੱਚੇ ਦੀ ਮੌਤ ਹੋਣ ਸਬੰਧੀ ...

ਪੂਰੀ ਖ਼ਬਰ »

ਜਲੰਧਰ ਛਾਉਣੀ ਹਲਕੇ 'ਚ ਬਾਹਰੀ ਦਖ਼ਲ ਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ-ਔਜਲਾ

ਜਲੰਧਰ, 14 ਮਾਰਚ (ਜਸਪਾਲ ਸਿੰਘ)-ਜਲੰਧਰ ਛਾਉਣੀ ਹਲਕੇ ਦੇ ਸੀਨੀਅਰ ਆਗੂ ਸੌਦਾਗਰ ਸਿੰਘ ਔਜਲਾ ਨੇ ਚਿਤਾਵਨੀ ਦਿੱਤੀ ਹੈ ਕਿ ਹਲਕੇ 'ਚ ਬਾਹਰੀ ਦਖਲ ਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ 16 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ...

ਪੂਰੀ ਖ਼ਬਰ »

ਡੇਵੀਏਟ ਵਿਖੇ ਦੋ ਦਿਨਾ ਰਾਸ਼ਟਰੀ ਸਾਲਾਨਾ ਤਕਨੀਕੀ ਮੇਲਾ 'ਅਦਵਿੱਤਿਆ-19' ਸਮਾਪਤ

ਜਲੰਧਰ, 14 ਮਾਰਚ (ਰਣਜੀਤ ਸਿੰਘ ਸੋਢੀ)-ਡੇਵੀਏਟ ਵਿਖੇ ਦੋ ਦਿਨਾ ਰਾਸ਼ਟਰੀ ਸਾਲਾਨਾ ਤਕਨੀਕੀ ਮੇਲਾ 'ਅਦਵਿੱਤਿਆ-19' ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਇਆ | ਇਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਅਰਵਿੰਦ ਘਈ, ਸਕੱਤਰ, ਡੀ. ਏ.ਵੀ.ਸੀ.ਐਮ.ਸੀ ਨੇ ਸ਼ਿਰਕਤ ਕੀਤੀ | ਸਮਾਗਮ 'ਚ ਡਾ. ਗੌਰਵ ...

ਪੂਰੀ ਖ਼ਬਰ »

ਸਕੂਲ 'ਚ ਦਾਖ਼ਲ ਹੋ ਕੇ ਵਿਦਿਆਰਥੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ

ਸ਼ਾਹਕੋਟ, 14 ਮਾਰਚ (ਸੁਖਦੀਪ ਸਿੰਘ)-ਸਰਕਾਰੀ ਹਾਈ ਸਕੂਲ ਕੋਟਲਾ ਸੂਰਜ ਮੱਲ (ਸ਼ਾਹਕੋਟ) ਵਿਖੇ ਅੱਜ ਵਿਦਿਆਰਥੀਆਂ ਦੇ ਆਪਸੀ ਝਗੜੇ ਤੋਂ ਬਾਅਦ ਬਾਹਰੋਂ ਆਏ ਨੌਜਵਾਨਾਂ ਨੇ ਹਮਲਾ ਕਰਕੇ ਇਕ ਵਿਦਿਆਰਥੀ ਨੂੰ ਗੰਭੀਰ ਜ਼ਖਮੀ ਕਰ ਦਿੱਤਾ | ਸ਼ਾਹਕੋਟ ਦੇ ਸਰਕਾਰੀ ਹਸਪਤਾਲ 'ਚ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨਾਲ ਟੱਕਰ ਤੇ ਪੱਪੂ ਨੇ ਕੀਤੀ ਮੁਲਾਕਾਤ

ਜਲੰਧਰ ਛਾਉਣੀ, 14 ਮਾਰਚ (ਪਵਨ ਖਰਬੰਦਾ)-ਸ਼੍ਰੋਮਣੀ ਅਕਾਲੀ ਦਲ (ਬ) ਜਲੰਧਰ ਛਾਉਣੀ ਦੇ ਸਰਕਲ ਪ੍ਰਧਾਨ ਗੁਰਸ਼ਰਨ ਸਿੰਘ ਟੱਕਰ ਤੇ ਸੀਨੀਅਰ ਅਕਾਲੀ ਆਗੂ ਹਰਵਿੰਦਰ ਸਿੰਘ ਪੱਪੂ ਵਲੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ...

ਪੂਰੀ ਖ਼ਬਰ »

ਆੜ੍ਹਤੀ ਲੁੱਟ ਮਾਮਲੇ 'ਚ ਪੁਲਿਸ ਖੰਘਾਲ ਰਹੀ ਹੈ ਸੀ.ਸੀ.ਟੀ.ਵੀ. ਕੈਮਰਿਆਂ ਦੀ ਫਟੇਜ

ਮਕਸੂਦਾਂ, 14 ਮਾਰਚ (ਲਖਵਿੰਦਰ ਪਾਠਕ)-ਬੀਤੀ ਰਾਤ ਸਾਢੇ 11 ਵਜੇ ਦੇ ਕਰੀਬ ਥਾਣਾ 1 ਅਧੀਨ ਆਉਂਦੀ ਸੇਠ ਹੁਕਮ ਚੰਦ ਕਾਲੋਨੀ 'ਚ ਸੈਰ ਕਰ ਰਹੇ ਆੜ੍ਹਤੀਆਂ ਦੇ ਨਾਲ ਹੋਈ ਲੁੱਟ ਦੇ ਮਾਮਲੇ 'ਚ ਪੁਲਿਸ ਵਲੋਂ ਇਲਾਕੇ 'ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਘਾਲੀ ਜਾ ਰਹੀ ਹੈ | ...

ਪੂਰੀ ਖ਼ਬਰ »

ਨਾਨਕਸ਼ਾਹੀ ਸੰਮਤ ਦੇ ਨਵੇਂ ਵਰ੍ਹੇ ਮੌਕੇ ਵਿਸ਼ੇਸ਼ ਦੀਵਾਨ ਸਜਾਏ

ਜਲੰਧਰ, 14 ਮਾਰਚ (ਹਰਵਿੰਦਰ ਸਿੰਘ ਫੁੱਲ)- ਗੁਰਦੁਆਰਾ ਸ੍ਰੀ ਗੁਰੂੁ ਸਿੰਘ ਸਭਾ ਮਾਡਲ ਟਾਊਨ ਜਲੰਧਰ ਵਿਖੇ ਨਾਨਕਸ਼ਾਹੀ ਸੰਮਤ ਦੇ ਨਵੇਂ ਵਰੇ ਮੌਕੇ ਸਵੇਰ ਅਤੇ ਸ਼ਾਮ ਦੇ ਵਿਸ਼ੇਸ਼ ਦੀਵਾਨ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਸਜਾਏ ਗਏ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਐਨ. ਆਈ. ਟੀ. ਵਿਖੇ ਚਾਰ ਦਿਨਾ ਸੱਭਿਆਚਾਰਕ ਮੇਲੇ 'ਉਤਕਾਂਸ਼' ਦਾ ਆਗਾਜ਼

ਜਲੰਧਰ, 14 ਮਾਰਚ (ਰਣਜੀਤ ਸਿੰਘ ਸੋਢੀ)-ਡਾ. ਬੀ. ਆਰ. ਅੰਬੇਡਕਰ ਐਨ. ਆਈ. ਟੀ. ਜਲੰਧਰ ਵਿਖੇ ਚਾਰ ਦਿਨਾ ਸਭਿਆਚਾਰਕ ਮੇਲੇ 'ਉਤਕਾਂਸ਼' ਦਾ ਆਗਾਜ਼ ਬੜੇ ਜੋਸ਼ ਤੇ ਉਤਸ਼ਾਹ ਨਾਲ ਹੋਇਆ | ਇਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਡਾ. ਅਦਿੱਤਿਆ ਤਿ੍ਵੇਦੀ ਅਟੱਲ ਬਿਹਾਰੀ ਵਾਜਪਾਈ ...

ਪੂਰੀ ਖ਼ਬਰ »

ਡਰੇਕ ਯੂਨੀਵਰਸਿਟੀ ਦੇ ਪ੍ਰੋ. ਡਾ. ਆਰ. ਸੀ. ਧੁੱਸਾ ਨੇ ਐਲ. ਪੀ. ਯੂ. ਦੇ ਵਿਦਿਆਰਥੀਆਂ ਨਾਲ ਕੀਤੀ ਵਿਚਾਰ-ਚਰਚਾ

ਜਲੰਧਰ, 14 ਮਾਰਚ (ਰਣਜੀਤ ਸਿੰਘ ਸੋਢੀ)-ਡਰੇਕ ਯੂਨੀਵਰਸਿਟੀ ਦੇ ਵਿਸ਼ਵ ਪ੍ਰਸਿੱਧ ਭੂਗੋਲ ਵਿਸ਼ਾ ਮਾਹਿਰ ਪ੍ਰੋਫੈਸਰ ਡਾ. ਰਮੇਸ਼ ਚੰਦਰ ਧੁੱਸਾ ਨੇ ਲਵਲੀ ਪੋ੍ਰਫੈਸ਼ਨਲ ਯੂਨੀਵਰਸਿਟੀ ਵਿਖੇ ਲੈਂਗੂਏਜ, ਲਿਟਰੇਚਰ ਤੇ ਭੂਗੋਲ ਦੇ ਵਿਦਿਆਰਥੀਆਂ ਨਾਲ ਵਿਚਾਰ-ਚਰਚਾ ਕੀਤੀ | ...

ਪੂਰੀ ਖ਼ਬਰ »

ਕੇ.ਐਮ.ਵੀ. ਕਾਲਜ ਵਿਖੇ ਮਨਾਇਆ ਰਾਸ਼ਟਰੀ ਪਾਈ ਦਿਵਸ

ਜਲੰਧਰ, 14 ਮਾਰਚ (ਰਣਜੀਤ ਸਿੰਘ ਸੋਢੀ)-ਕੰਨਿਆ ਮਹਾਂਵਿਦਿਆਲਾ ਕਾਲਜ, ਜਲੰਧਰ ਦੇ ਪੋਸਟ ਗਰੈਜੂਏਟ ਡਿਪਾਰਟਮੈਂਟ ਆਫ਼ ਮੈਥੇਮੈਟਿਕਸ ਵੱਲੋਂ ਰਾਸ਼ਟਰੀ ਪਾਈ ਦਿਵਸ ਮਨਾਇਆ ਗਿਆ | ਗਣਿਤ 'ਚ ਮਹੱਤਵਪੂਰਨ ਪਾਈ ਦੇ ਮੁੱਲ 3.14159 ਦੁਆਰਾ ਮਹੀਨੇ ਤੇ ਦਿਨ ਨੂੰ 3/14 ਸੰਖਿਆ 'ਚ ਦਰਸਾਉਣ ...

ਪੂਰੀ ਖ਼ਬਰ »

ਬਸ਼ੀਰਪੁਰਾ ਵਿਖੇ ਗੁਰਮਤਿ ਸਮਾਗਮ ਕਰਾਵਇਆ

ਚੁਗਿੱਟੀ/ਜੰਡੂਸਿੰਘਾ, 14 ਮਾਰਚ (ਨਰਿੰਦਰ ਲਾਗੂ)-ਸਥਾਨਕ ਮੁਹੱਲਾ ਬਸ਼ੀਰਪੁਰਾ 'ਚ ਸਥਿਤ ਗੁ: ਯਾਦਗਾਰ ਬੀਬਾ ਨਿਰੰਜਣ ਕੌਰ ਵਿਖੇ ਅੱਜ ਸੰਗਤਾਂ ਵਲੋਂ ਮੁੱਖ ਸੇਵਾਦਾਰਾਂ ਸੰਤ ਬਾਬਾ ਜਸਵਿੰਦਰ ਸਿੰਘ ਦੀ ਦੇਖ-ਰੇਖ ਹੇਠ ਚੇਤ ਮਹੀਨੇ ਦੀ ਸੰਗਰਾਂਦ ਦੇ ਸਬੰਧ 'ਚ ਗੁਰਮਤਿ ...

ਪੂਰੀ ਖ਼ਬਰ »

50 ਹਜ਼ਾਰ ਤੋਂ ਜ਼ਿਆਦਾ ਰਕਮ ਲਿਜਾਉਣ 'ਤੇ ਸਬੂਤ ਦਿਖਾਉਣ ਦੇ ਫ਼ੈਸਲੇ ਦਾ ਵਿਰੋਧ

ਜਲੰਧਰ, 14 ਮਾਰਚ (ਸ਼ਿਵ)- ਜਲੰਧਰ ਟਰੇਡਰ ਫੋਰਮ ਨੇ ਇਕ ਮੀਟਿੰਗ ਕਰਕੇ ਚੋਣ ਕਮਿਸ਼ਨ ਦੇ 50000 ਤੋਂ ਜ਼ਿਆਦਾ ਦੀ ਰਕਮ ਲੈ ਜਾਣ 'ਤੇ ਸਬੂਤ ਦਿਖਾਉਣ ਦੇ ਫ਼ੈਸਲੇ ਦਾ ਵਿਰੋਧ ਕਰਦਿਆਂ ਮੰਗ ਕੀਤੀ ਹੈ ਕਿ ਇਸ ਦੀ ਹੱਦ ਵਧਾ ਕੇ 2 ਲੱਖ ਰੁਪਏ ਕੀਤੀ ਜਾਵੇ | ਜਥੇਬੰਦੀ ਦੇ ਆਗੂ ਰਵਿੰਦਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 66398 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੰਦਾਂ

ਜਲੰਧਰ, 14 ਮਾਰਚ (ਐੱਮ.ਐੱਸ. ਲੋਹੀਆ) - ਪੋਲੀਓ ਰੋਕੂ ਮੁਹਿੰਮ ਤਹਿਤ ਜ਼ਿਲ੍ਹੇ 'ਚ ਕੁੱਲ 66398 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ ਨੇ ਦੱਸਿਆ ਕਿ ਸ਼ਹਿਰੀ ਖੇਤਰ 'ਚ 36166 ਤੇ ...

ਪੂਰੀ ਖ਼ਬਰ »

20 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਗੁਰਾਇਆ,14ਮਾਰਚ (ਬਲਵਿੰਦਰ ਸਿੰਘ)-ਪੁਲਿਸ ਨੇ 20 ਗ੍ਰਾਮ ਹੈਰੋਇਨ ਸਮੇਤ ਦੋਸ਼ੀ ਨੂੰ ਕਾਬੂ ਕੀਤਾ ਹੈ, ਲਖਵੀਰ ਸਿੰਘ ਐੱਸ.ਐੱਚ.ਓ. ਗੁਰਾਇਆ ਨੇ ਦੱਸਿਆ ਕਿ ਜਗਦੀਸ਼ ਰਾਜ ਐੱਸ.ਆਈ. ਨੇ ਗਸ਼ਤ ਦੌਰਾਨ ਰਜਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਦਸਮੇਸ਼ ਨਗਰ ਲੁਧਿਆਣਾ ਨੂੰ ...

ਪੂਰੀ ਖ਼ਬਰ »

ਸਰਕਾਰੀ ਸਮਾਰਟ ਸਕੂਲ ਜਮਸ਼ੇਰ ਦੇ ਹੋਣਹਾਰ ਵਿਦਿਆਰਥੀ ਸਨਮਾਨਿਤ

ਜਮਸ਼ੇਰ ਖ਼ਾਸ, 14 ਮਾਰਚ (ਜਸਬੀਰ ਸਿੰਘ ਸੰਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਜਮਸ਼ੇਰ ਖ਼ਾਸ ਵਿਖੇ ਸਾਲਾਨਾ ਸਮਾਗਮ ਤਹਿਤ ਮੁੱਖ ਮਹਿਮਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹਰਿੰਦਰਪਾਲ ਸਿੰਘ ਹੋਰ ਕਾਇਆ-ਕਲਪ ਕਰਨ, ਬੱਚਿਆਂ ਦੀਆਂ ਸਟੇਟ/ਨੈਸ਼ਨਲ ਖੇਡ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਭਾਜਪਾ ਦਾ ਹੱਥ ਫੜਿਆ

ਜਲੰਧਰ, 14 ਮਾਰਚ (ਸ਼ਿਵ)- ਕਰਤਾਰਪੁਰ ਦੇ ਐੱਸ. ਸੀ. ਵਿੰਗ ਦੇ ਇੰਚਾਰਜ ਹਰੀ ਮਿੱਤਰ ਵਧਣ ਆਪਣੇ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ ਹੋ ਗਏ | ਦਿਹਾਤੀ ਭਾਜਪਾ ਦੇ ਪ੍ਰਧਾਨ ਅਮਰਜੀਤ ਸਿੰਘ ਅਮਰੀ ਦਾ ਕਹਿਣਾ ਸੀ ਕਿ ਭਾਜਪਾ ਦੇ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਦੇ ਕੰਮ ਨੂੰ ਅਤੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੇ ਮਾਮਲੇ 'ਚ ਭਗੌੜਾ ਕਾਬੂ

ਆਦਮਪੁਰ, 14 ਮਾਰਚ (ਹਰਪ੍ਰੀਤ ਸਿੰਘ, ਰਮਨ ਦਵੇਸਰ)-ਆਦਮਪੁਰ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦੇ ਮਾਮਲੇ 'ਚ ਇਕ ਭਗੌੜੇ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸਰਬਜੀਤ ਸਿੰਘ ਆਦਮਪੁਰ ਨੇ ਦੱਸਿਆ ਕਿ ਮੁਖਬਰ ਦੀ ਇਤਲਾਹ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ ਦੇ ਰੋਲ ਨੰਬਰ ਜਾਰੀ

ਮਲਸੀਆਂ, 14 ਮਾਰਚ (ਸੁਖਦੀਪ ਸਿੰਘ)-ਭਾਰਤ ਸਰਕਾਰ ਦੇ ਮਨੁੱਖੀ ਸਰੋਤ ਤੇ ਵਿਕਾਸ ਮੰਤਰਾਲੇ ਵੱਲੋਂ ਚਲਾਏ ਜਾ ਰਹੇ ਜਵਾਹਰ ਨਵੋਦਿਆ ਵਿਦਿਆਲਿਆ, ਤਲਵੰਡੀ ਮਾਧੋ (ਜਲੰਧਰ) ਵਿਚ 6ਵੀਂ ਜਮਾਤ ਦੇ ਦਾਖ਼ਲੇ ਲਈ ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ-2019 ...

ਪੂਰੀ ਖ਼ਬਰ »

ਬਲਜਿੰਦਰ ਸਿੰਘ ਕੰਗ ਬਣੇ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੇ ਮੈਂਬਰ

ਮਹਿਤਪੁਰ,14 ਮਾਰਚ (ਮਨਜਿੰਦਰ ਸਿੰਘ ਥਿੰਦ) ਲੋਕ ਸਭਾ ਚੋਣਾਾ ਨੂੰ ਵੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਮੂਹ ਅਕਾਲੀ ਵਰਕਰਾਾ ਨੂੰ ਅਹਿਮ ਅਹੁਦੇ ਦਿੱਤੇ ਜਾ ਰਹੇ ਹਨ ਜਿਨ੍ਹਾਾ'ਚੋਂ ਮਹਿਤਪੁਰ ਬਲਾਕ ਦੇ ਬਲਜਿੰਦਰ ਸਿੰਘ ਕੰਗ ਦੀ ਪਾਰਟੀ ਪ੍ਰਤੀ 25 ਸਾਲ ਦੀ ਅਣਥੱਕ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ ਦੇ ਰੋਲ ਨੰਬਰ ਜਾਰੀ

ਮਲਸੀਆਂ, 14 ਮਾਰਚ (ਸੁਖਦੀਪ ਸਿੰਘ)-ਭਾਰਤ ਸਰਕਾਰ ਦੇ ਮਨੁੱਖੀ ਸਰੋਤ ਤੇ ਵਿਕਾਸ ਮੰਤਰਾਲੇ ਵੱਲੋਂ ਚਲਾਏ ਜਾ ਰਹੇ ਜਵਾਹਰ ਨਵੋਦਿਆ ਵਿਦਿਆਲਿਆ, ਤਲਵੰਡੀ ਮਾਧੋ (ਜਲੰਧਰ) ਵਿਚ 6ਵੀਂ ਜਮਾਤ ਦੇ ਦਾਖ਼ਲੇ ਲਈ ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ-2019 ...

ਪੂਰੀ ਖ਼ਬਰ »

ਕੈਂਪ ਦੌਰਾਨ 157 ਮਰੀਜ਼ਾਾ ਦਾ ਕੀਤਾ ਮੁਫ਼ਤ ਚੈੱਕਅਪ

ਮਹਿਤਪੁਰ, 14 ਮਾਰਚ (ਮਨਜਿੰਦਰ ਸਿੰਘ ਥਿੰਦ)-ਦੁਆਬਾ ਮਲਟੀ ਸਪੈਸ਼ਲਿਟੀ ਹਸਪਤਾਲ ਮਹਿਤਪੁਰ ਵਿਖੇ ਲੱਗੇ ਵਿਸ਼ੇਸ਼ ਸਿਹਤ ਕੈਂਪ ਦੌਰਾਨ ਡਾ.ਅਮਨ ਬਾਾਸਲ ਤੇ ਡਾ. ਰਮਨਦੀਪ ਕੌਰ ਥਿੰਦ ਦੁਆਰਾ 157 ਮਰੀਜ਼ਾਂ ਦਾ ਮੁਫਤ ਚੈੱਕਅੱਪ ਕੀਤਾ ਗਿਆ, ਇਸ ਕੈਂਪ ਦੌਰਾਨ ਡਾ.ਅਮਨ ਬਾਾਸਲ ...

ਪੂਰੀ ਖ਼ਬਰ »

ਤੇਹਿੰਗ ਕਾਲਜ ਵਿਖੇ ਸਾਲਾਨਾ ਅਥਲੈਟਿਕਸ ਮੀਟ ਅਤੇ ਸਵੀਪ ਪ੍ਰੋਗਰਾਮ ਕਰਵਾਇਆ

ਫਿਲੌਰ, 14 ਮਾਰਚ ( ਸੁਰਜੀਤ ਸਿੰਘ ਬਰਨਾਲਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਫਿਲੌਰ ਵੱਲੋਂ ਕੈਂਪਸ ' ਚ ਸਾਲਾਨਾ ਐਥਲੈਟਿਕਸ ਮੀਟ ਤੇ ਸਵੀਪ ਪ੍ਰੋਗਰਾਮ ਕਰਵਾਇਆ ਗਿਆ | ਇਸ ਸਾਲਾਨਾ ਖੇਡ ਸਮਾਗਮ ਦਾ ਉਦਘਾਟਨ ਰਾਜੇਸ਼ ਸ਼ਰਮਾ, ਐੱਸ.ਡੀ.ਐੱਮ. ਫਿਲੌਰ ਵਲੋਂ ਕੀਤਾ ਗਿਆ ...

ਪੂਰੀ ਖ਼ਬਰ »

ਰਾਤ ਨੂੰ ਚੋਰੀ ਹੋਇਆ ਪਲੈਟੀਨਾ ਮੋਟਰ ਸਾਈਕਲ ਸਵੇਰੇ ਬਰਾਮਦ

ਮਹਿਤਪੁਰ, 14 ਮਾਰਚ ( ਰੰਧਾਵਾ ) = ਨਵਜੋਤ ਸਿੰਘ ਮਾਹਲ ਐਸ. ਐਸ. ਪੀ. ਜਲੰਧਰ ( ਦਿਹਾਤੀ ) ਦੇ ਦਿਸ਼ਾ ਨਿਰਦੇਸ਼ਾਂ ਤੇ ਲਖਵੀਰ ਸਿੰਘ ਪੀ. ਪੀ. ਐਸ. ਉੱਪ ਪੁਲਿਸ ਕਪਤਾਨ ਸ਼ਾਹਕਟ ਦੀ ਅਗਵਾਈ ਹੇਠ ਮਹਿਤਪੁਰ ਪੁਲਿਸ ਨੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਚੌਕਸੀ ...

ਪੂਰੀ ਖ਼ਬਰ »

ਦੂਜਾ ਕ੍ਰਾਂਤੀ ਮੇਲਾ ਮਿੱਠੀਆਂ ਯਾਦਾਂ ਛੱਡਦਾ ਸਮਾਪਤ

ਫਿਲੌਰ, 14 ਮਾਰਚ ( ਸੁਰਜੀਤ ਸਿੰਘ ਬਰਨਾਲਾ )-ਪ੍ਰਗਤੀ ਕਲਾਂ ਕੇਂਦਰ ਲਾਦੜਾ ਵਲ਼ੋਂ ਰੰਗਮੰਚ ਦੇ ਸ਼ਹੀਦ ਮਾਸਟਰ ਮੱਖਣ ਕ੍ਰਾਂਤੀ ਦੀ ਯਾਦ ਨੂੰ ਸਮਰਪਿਤ ਦੂਜਾ ਕ੍ਰਾਂਤੀ ਮੇਲਾ ਕਰਵਾਇਆ ਗਿਆ | ਮੇਲੇ ਦਾ ਉਦਘਾਟਨ ਬਸਪਾ ਆਗੂ ਠੇਕੇਦਾਰ ਭਗਵਾਨ ਦਾਸ ਵਲ਼ੋਂ ਕੀਤਾ ਗਿਆ ਤੇ ...

ਪੂਰੀ ਖ਼ਬਰ »

ਗੁਰਦੀਪ ਸਿੰਘ ਲਾਹਦੜਾ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਨਿਯੁਕਤ

ਭੋਗਪੁਰ, 14 ਮਾਰਚ (ਕੁਲਦੀਪ ਸਿੰਘ ਪਾਬਲਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਇੰਚਾਰਜ ਬਿਕਰਮ ਸਿੰਘ ਮਜੀਠੀਆ ਨੇ ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਨੌਜਵਾਨ ਆਗੂ ਗੁਰਦੀਪ ਸਿੰਘ ਲਾਹਦੜਾ ਸਾਬਕਾ ਚੇਅਰਮੈਨ ਮਾਰਕੀਟ ...

ਪੂਰੀ ਖ਼ਬਰ »

ਹਰਵਿੰਦਰਜੀਤ ਸਿੱਧੂ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਬਣੇ

ਭੋਗਪੁਰ, 14 ਮਾਰਚ (ਕੁਲਦੀਪ ਸਿੰਘ ਪਾਬਲਾ)- ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਇੰਚਾਰਜ ਬਿਕਰਮ ਸਿੰਘ ਮਜੀਠੀਆ ਨੇ ਵਿਧਾਨ ਸਭਾ ਹਲਕਾ ਆਦਮਪੁਰ ਤੋਂ ਨਗਰ ਕੌਾਸਲ ਭੋਗਪੁਰ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਹਰਵਿੰਦਰਜੀਤ ...

ਪੂਰੀ ਖ਼ਬਰ »

ਅਮਿੱਟ ਯਾਦਾਂ ਛੱਡਦਾ ਸਮਾਪਤ ਹੋਇਆ ਪਿੰਡ ਖੋਜਕੀਪੁਰ ਨੰਗਲ ਸਲਾਲਾ ਦਾ 2 ਰੋਜ਼ਾ ਕਬੱਡੀ ਕੱਪ

ਆਦਮਪੁਰ,14 ਮਾਰਚ (ਹਰਪ੍ਰੀਤ ਸਿੰਘ)-ਪਿੰਡ ਖੋਜਕੀਪੁਰ ਨੰਗਲ ਸਲਾਲਾ ਵਿਖੇ ਗੁਰਦੁਆਰਾ ਸ਼ਹੀਦ ਗੰਜ ਸਲਾਲਾ ਪ੍ਰਬੰਧਕ ਕਮੇਟੀ,ਸਮੂਹ ਗ੍ਰਾਮ ਪੰਚਾਇਤ ਖੋਜਕੀਪੁਰ,ਸਲਾਲਾ ਤੇ ਐਨਆਰਆਈ ਦੇ ਸਹਿਯੋਗ ਨਾਲ ਸ੍ਰੀ ਨਨਕਾਣਾ ਸਾਹਿਬ ਦੇ ਸਿੰਘਾਂ ਸ਼ਹੀਦਾਂ ਦੀ ਯਾਦ ਨੂੰ ...

ਪੂਰੀ ਖ਼ਬਰ »

ਸਟੇਟ ਬੈਂਕ ਆਫ਼ ਇੰਡੀਆ 'ਚ ਪੈਸੇ ਜਮ੍ਹਾਂ ਕਰਵਾਉਣ ਗਈ ਔਰਤ ਨਾਲ ਠੱਗੀ

ਫ਼ਿਲੌਰ, 14 ਮਾਰਚ (ਬੀ.ਐੱਸ.ਕੈਨੇਡੀ)-ਫਿਲੌਰ ਦੀ ਸਟੇਟ ਬੈਂਕ ਆਫ਼ ਇੰਡੀਆ 'ਚ ਫਿਲੌਰ ਦੀ ਰਹਿਣ ਵਾਲੀ ਮੋਨਾ ਨਾਂਅ ਦੀ ਔਰਤ ਨਾਲ 5 ਹਜ਼ਾਰ ਰੁਪਏ ਦੀ ਠੱਗੀ ਹੋ ਗਈ | ਮੋਨਾ ਨੇ ਦੱਸਿਆ ਕਿ ਉਹ ਬੈਂਕ 'ਚ 5 ਹਜ਼ਾਰ ਰੁਪਏ ਜਮ੍ਹਾਂ ਕਰਾਉਣ ਆਈ ਸੀ ਜਦੋਂ ਉਹ ਬੈਂਕ ਵਿਚ ਆਈ ਤਾਂ ਇਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX