ਤਾਜਾ ਖ਼ਬਰਾਂ


ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  26 minutes ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  23 minutes ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  48 minutes ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  41 minutes ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  59 minutes ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  about 2 hours ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  about 2 hours ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  about 2 hours ago
ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)- ਘੰਟਾ ਘਰ ਦੇ ਨਜ਼ਦੀਕ ਡਰਾਈ-ਕਲੀਨਰ ਅਤੇ ਕੱਪੜਿਆਂ ਦੀ ਦੁਕਾਨ 'ਚ ਅੱਜ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਲੱਖਾਂ ਰੁਪਏ ਦਾ...
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  about 3 hours ago
ਲਖਨਊ, 21 ਜਨਵਰੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਸਮਰਥਨ 'ਚ ਇੱਕ ਰੈਲੀ ਨੂੰ ਸੰਬੋਧਿਤ ਕੀਤਾ। ਉੱਤਰ ਪ੍ਰਦੇਸ਼ ਦੇ ਲਖਨਊ 'ਚ ਹੋਈ ਇਸ ਰੈਲੀ 'ਚ...
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  about 3 hours ago
ਨੇਪਾਲ, 21 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੇ ਮੰਗਲਵਾਰ ਨੂੰ ਇੱਥੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਦੋਹਾਂ ...
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  about 3 hours ago
ਸੰਗਰੂਰ, 21 ਜਨਵਰੀ (ਦਮਨਜੀਤ ਸਿੰਘ)- ਸੰਗਰੂਰ ਦੇ ਜਲ ਸਪਲਾਈ ਅਤੇ ਸੀਵਰੇਜ ਬੋਰਡ ਦਫ਼ਤਰ ਵਿਖੇ ਵਿਭਾਗ ਦੇ ਹੀ ਐੱਸ. ਡੀ. ਓ. ਵਲੋਂ ਇੱਕ ਕਲਰਕ 'ਤੇ ਗੋਲੀ ਚਲਾਉਣ ਦਾ ਸਨਸਨੀਖ਼ੇਜ਼ ਮਾਮਲਾ...
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  about 4 hours ago
ਫ਼ਤਿਹਗੜ੍ਹ ਸਾਹਿਬ, 21 ਜਨਵਰੀ (ਬਲਜਿੰਦਰ ਸਿੰਘ) - ਫ਼ਤਿਹਗੜ੍ਹ ਸਾਹਿਬ 'ਚ ਪੈਂਦੇ ਸਰਹਿੰਦ ਮੰਡੀ ਓਵਰਬ੍ਰਿਜ ਨੇੜੇ ਸਥਿਤ ਕਰਿਆਨਾ ਦੀ ਹੋਲਸੇਲ ਦੀ ਦੁਕਾਨ '...
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  about 3 hours ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  about 4 hours ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  about 4 hours ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  about 5 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 5 hours ago
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  about 5 hours ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 5 hours ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  about 6 hours ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 6 hours ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  about 6 hours ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  about 2 hours ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  about 6 hours ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  about 7 hours ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  about 7 hours ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  about 7 hours ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  about 7 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  about 8 hours ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  about 8 hours ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  about 9 hours ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  about 9 hours ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 10 hours ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  about 1 hour ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  7 minutes ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  about 1 hour ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  52 minutes ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  about 1 hour ago
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  about 1 hour ago
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  about 1 hour ago
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  about 1 hour ago
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  about 1 hour ago
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਚੇਤ ਸੰਮਤ 551

ਮਾਨਸਾ

ਬੇਮੌਸਮੀ ਬਾਰਿਸ਼ ਤੇ ਬੱਦਲਵਾਈ ਕਾਰਨ ਕਿਸਾਨਾਂ ਦੇ ਸਾਹ ਸੂਤੇ

ਮਾਨਸਾ, 14 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਪਿਛਲੇ ਕਈ ਦਿਨਾਂ ਤੋਂ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਤੇ ਅਸਮਾਨ 'ਚ ਛਾਏ ਬੱਦਲਾਂ ਨੇ ਮਾਲਵਾ ਖੇਤਰ ਦੇ ਇਧਰਲੇ ਜਿਲਿ੍ਹਆਂ 'ਚ ਕਿਸਾਨਾਂ ਦੇ ਸਾਹ ਸੂਤ ਰੱਖੇ ਹਨ | ਅੱਜ ਆਈ ਤੇਜ਼ ਹਨੇਰੀ ਨੇ ਉਨ੍ਹਾਂ ਦੀਆਂ ਚਿੰਤਾਵਾਂ 'ਚ ਵਾਧਾ ਕਰ ਦਿੱਤਾ ਹੈ | ਦੱਸਣਯੋਗ ਹੈ ਬਾਰਿਸ਼ਾਂ ਕਾਰਨ ਕਣਕ ਦੀ ਫ਼ਸਲ 'ਤੇ ਤੇਲਾ ਵਧਣ ਦੀ ਸੰਭਾਵਨਾ ਹੈ ਉਥੇ ਝਾੜ 'ਤੇ ਵੀ ਅਸਰ ਪੈਣ ਤੋਂ ਮੁਨਕਰ ਨਹੀਂ ਹੋਇਆ ਜਾ ਸਕਦਾ | ਪੰਜਾਬ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਗੋਰਾ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਕਿਸਾਨ ਡਰਦੇ ਮਾਰੇ ਪਾਣੀ ਵੀ ਨਹੀਂ ਲਗਾ ਰਹੇ ਕਿਉਂਕਿ ਸਿੰਚਾਈ ਕੀਤੀ ਕਣਕ ਤੇਜ਼ ਹਵਾਵਾਂ ਨਾਲ ਡਿੱਗ ਪੈਂਦੀ ਹੈ, ਜਿਸ ਨਾਲ ਫ਼ਸਲ ਦਾ ਭਾਰੀ ਨੁਕਸਾਨ ਹੁੰਦਾ ਹੈ | ਉਨ੍ਹਾਂ ਕਿਹਾ ਕਿ ਹਾੜ੍ਹੀ ਦੀਆਂ ਫਸਲਾਂ ਵਾਂਗ ਕਿਸਾਨਾਂ ਨੇ ਸਬਜ਼ੀਆਂ ਦੀ ਵੀ ਕਾਸ਼ਤ ਕੀਤੀ ਹੈ, 'ਤੇ ਵੀ ਮੌਸਮ ਦਾ ਬਦਲਿਆ ਮਿਜਾਜ ਮਾੜਾ ਅਸਰ ਪਾ ਰਿਹਾ ਹੈ | ਕਿਸਾਨਾਂ ਦਾ ਦੱਸਣਾ ਹੈ ਕਿ ਮੌਸਮ ਕਾਰਨ ਜਿਥੇ ਤੇਲੇ ਦਾ ਖਤਰਾ ਦਾ ਵਧਿਆ ਹੈ ਉਥੇ ਉੱਲੀ ਰੋਗ ਪੈਣ ਦਾ ਖਦਸਾ ਪਾਇਆ ਜਾ ਰਿਹਾ ਹੈ | ਇਸੇ ਤਰ੍ਹਾਂ ਆਲੂਆਂ ਦੀ ਫ਼ਸਲ ਪੱੁਟਣ ਲਈ ਤਿਆਰ ਹੈ ਤੇ ਨਿੱਤ ਦਿਨ ਹੋ ਰਹੀ ਬਾਰਿਸ਼ ਦੇ ਕਾਰਨ ਸਾਰੀਆਂ ਫ਼ਸਲਾਂ 'ਤੇ ਮਾੜਾ ਅਸਰ ਪੈ ਰਿਹਾ ਹੈ, ਜਿਸ ਕਾਰਨ ਕਿਸਾਨਾਂ ਵਿਚ ਬੇਚੈਨੀ ਪੈਦਾ ਹੋ ਰਹੀ ਹੈ | ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਹਾਲ ਦੀ ਘੜੀ ਕੋਈ ਨੁਕਸਾਨ ਹੋਣ ਦੀ ਸੂਚਨਾ ਨਹੀਂ | ਉਨ੍ਹਾਂ ਕਿਹਾ ਜੇਕਰ ਅਗਲੇ ਦਿਨਾਂ 'ਚ ਮੀਂਹ, ਹਨੇਰੀ ਆਦਿ ਆਉਂਦੀ ਹੈ ਤਾਂ ਹਾੜ੍ਹੀ ਦੀਆਂ ਫ਼ਸਲਾਂ ਨੂੰ ਨੁਕਸਾਨ ਹੋ ਸਕਦਾ ਹੈ |
ਨਿੱਤ ਦੀ ਬੱਦਲਵਾਈ ਤੇ ਬਾਰਿਸ਼ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਾਈਆਂ
ਬਰੇਟਾ, (ਜੀਵਨ ਸ਼ਰਮਾ)-ਨਿੱਤ ਦੀ ਬੱਦਲਵਾਈ ਤੇ ਬਾਰਿਸ਼ ਨੇ ਕਿਸਾਨਾਂ ਦੇ ਚਿਹਰਿਆਂ 'ਤੇ ਮਾਯੂਸੀ ਲੈ ਆਦੀਂ ਹੈ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ 'ਚ ਵਾਧਾ ਹੋ ਗਿਆ ਹੈ | ਸਵੇਰ ਵਕਤ ਇਲਾਕੇ 'ਚ ਹੋਈ ਭਰਵੀਂ ਬਾਰਿਸ਼ ਤੇ ਹਵਾਵਾਂ ਨੇ ਖੜ੍ਹੀਆਂ ਕਣਕਾਂ ਜਿਨ੍ਹਾਂ ਨੂੰ ਕਿਸਾਨਾਂ ਨੇ ਪਾਣੀ ਲਗਾਇਆ ਸੀ, ਨੂੰ ਧਰਤੀ 'ਤੇ ਵਿਛਾ ਦਿੱਤਾ | ਕਿਸਾਨਾਂ ਦਾ ਕਹਿਣਾ ਹੈ ਕਿ ਕੁਝ ਦਿਨਾ ਬਾਅਦ ਕਣਕ ਦੀ ਵਾਢੀ ਸ਼ੁਰੂ ਹੋ ਜਾਣੀ ਹੈ ਪਰ ਨਿੱਤ ਦੀ ਬੱਦਲਵਾਈ ਤੇ ਬਾਰਿਸ਼ ਕਣਕ ਪੱਕਣ 'ਚ ਮੁਸ਼ਕਿਲ ਪੈਦਾ ਕਰ ਰਹੀ ਹੈ ਇਸ ਤੋਂ ਇਲਾਵਾ ਧਰਤੀ 'ਤੇ ਵਿਛ ਚੁੱਕੀ ਕਣਕ ਦੇ ਝਾੜ 'ਤੇ ਵੀ ਕਾਫੀ ਮਾੜਾ ਅਸਰ ਪਵੇਗਾ | ਕਿਸਾਨ ਇੰਦਰ ਦੇਵਤਾ ਅੱਗੇ ਹੋਰ ਬਾਰਿਸ਼ ਨਾ ਪਾਉਣ ਦੀ ਅਰਦਾਸ ਕਰ ਰਹੇ ਹਨ |
ਖ਼ਰਾਬ ਮੌਸਮ ਤੋਂ ਕਿਸਾਨ ਚਿੰਤਾ 'ਚ
ਬਰੇਟਾ ਤੋਂ ਰਵਿੰਦਰ ਕੌਰ ਮੰਡੇਰ ਅਨੁਸਾਰ-ਪਿਛਲੇ ਲਗਪਗ ਇਕ ਮਹੀਨੇ ਤੋਂ ਮੌਸਮ 'ਚ ਹੋ ਰਹੇ ਬਦਲਾਅ ਕਾਰਨ ਫ਼ਸਲਾਂ ਦਾ ਨੁਕਸਾਨ ਹੋਣ ਦਾ ਖ਼ਦਸ਼ਾ ਬਣ ਰਿਹਾ ਹੈ ਕਿਉਂਕਿ ਲਗਾਤਾਰ ਮੌਸਮ 'ਚ ਚੱਲ ਰਹੀ ਬੱਦਲਵਾਈ ਤੇ ਹਰ-ਰੋਜ਼ ਦੀ ਹੋ ਰਹੀ ਕਿਣ-ਮਿਣ ਨੇ ਕਿਸਾਨਾਂ ਨੂੰ ਚਿੰਤਾ ਵਿਚ ਪਾ ਦਿੱਤਾ ਹੈ | ਸਰੋਂ੍ਹ ਦੀ ਫ਼ਸਲ ਵਾਢੀ ਲਈ ਤਿਆਰ ਹੈ, ਜਿਸ ਕਰ ਕੇ ਤੇਜ਼ ਹਵਾ ਤੇ ਮੀਹ ਨਾਲ ਉਸ ਦਾ ਨੁਕਸਾਨ ਹੋ ਰਿਹਾ ਹੈ | ਇਸ ਤੋਂ ਇਲਾਵਾ ਕਣਕ ਦੀ ਫ਼ਸਲ ਵੀ ਪੱਕਣ ਦੇ ਨੇੜੇ ਲੱਗ ਗਈ ਹੈ | ਪਾਣੀ ਲੱਗੀ ਕਣਕ ਮਾਮੂਲੀ ਹਵਾ ਨਾਲ ਧਰਤੀ 'ਤੇ ਵਿਛ ਜਾਂਦੀ ਹੈ, ਜਿਸ ਨਾਲ ਝਾੜ 'ਤੇ ਬੁਰਾ ਅਸਰ ਪੈ ਜਾਂਦਾ ਹੈ ਤੇ ਮੌਸਮ 'ਚ ਨਮੀ ਜ਼ਿਆਦਾ ਹੋਣ ਕਾਰਨ ਇਸ ਫ਼ਸਲ 'ਤੇ ਕਈ ਤਰ੍ਹਾਂ ਦੇ ਕੀਟ ਜਿਵੇਂ ਕਿ ਹਰਾ ਤੇ ਕਾਲਾ ਤੇਲਾ ਵੀ ਪੈ ਗਿਆ ਹੈ, ਜਿਸ 'ਤੇ ਕਿਸਾਨਾਂ ਨੂੰ ਸਪਰੇਆਂ ਦੇ ਛਿੜਕਾਅ ਕਰਨੇ ਪੈ ਰਹੇ ਹਨ | ਕਿਸਾਨਾਂ ਨੇ ਦੱਸਿਆ ਕਿ ਮੌਸਮ 'ਚ ਸਿਲ ਵਧੇਰੇ ਹੋਣ ਕਾਰਨ ਫ਼ਸਲ ਨੂੰ ਪੱਕਣ ਵਿਚ ਵੱਧ ਸਮਾਂ ਲੱਗ ਸਕਦਾ ਹੈ |

ਧਰਨਾ 52ਵੇਂ ਦਿਨ 'ਚ ਦਾਖਲ

ਮਾਨਸਾ, 14 ਮਾਰਚ (ਵਿ. ਪ.)-ਪੰਜਾਬ ਕਿਸਾਨ ਯੂਨੀਅਨ ਵਲੋਂ ਕਿਸਾਨੀ ਮੰਗਾਂ ਸਬੰਧੀ ਲਗਾਇਆ ਧਰਨਾ 52ਵੇਂ ਦਿਨ 'ਚ ਦਾਖਲ ਹੋ ਗਿਆ | ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਜਲਿ੍ਹਆਂ ਵਾਲਾ ਬਾਗ ਅੰਮਿ੍ਤਸਰ ਵਿਖੇ 13 ਅਪ੍ਰੈਲ ਨੂੰ ਖ਼ੂਨੀ ਕਾਂਡ ਦੀ 100ਵੀਂ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਤੇ ਕੀਰਤਨ ਦਰਬਾਰ ਅੱਜ

ਮਾਨਸਾ, 14 ਮਾਰਚ (ਸ. ਰ.)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 15 ਮਾਰਚ ਨੂੰ ਸਵੇਰੇ 10 ਵਜੇ ਤੋਂ 2 ਵਜੇ ਤੱਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀ ਸੂਲੀਸਰ ਕੋਟਧਰਮੂ ਵਿਖੇ ਮਹਾਨ ਗੁਰਮਤਿ ...

ਪੂਰੀ ਖ਼ਬਰ »

17 ਦੀ ਰੈਲੀ 'ਚ ਸ਼ਾਮਿਲ ਹੋਣ ਦਾ ਫ਼ੈਸਲਾ

ਮਾਨਸਾ, 14 ਮਾਰਚ (ਸ. ਰਿ.)-ਭਾਰਤੀ ਜਨਤਾ ਯੁਵਾ ਮੋਰਚਾ ਜ਼ਿਲ੍ਹਾ ਮਾਨਸਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਵਿਨੈ ਮਹਾਜਨ ਸਕੱਤਰ ਯੁਵਾ ਮੋਰਚਾ ਤੇ ਨੀਰਜ ਸ਼ਰਮਾ ਮੀਡੀਆ ਇੰਚਾਰਜ ਯੁਵਾ ਮੋਰਚਾ ਪੰਜਾਬ ਨੇ ਸੰਬੋਧਨ ਕਰਦਿਆਂ 17 ਮਾਰਚ ...

ਪੂਰੀ ਖ਼ਬਰ »

ਨਸ਼ਾ ਤਸਕਰੀ ਦੇ ਦੋਸ਼ 'ਚ 10 ਸਾਲ ਦੀ ਸਜ਼ਾ

ਮਾਨਸਾ, 14 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ)-ਵਧੀਕ ਸੈਸ਼ਨ ਜੱਜ ਮਾਨਸਾ ਦੀ ਅਦਾਲਤ ਵਲੋਂ ਭੁੱਕੀ ਦੀ ਤਸਕਰੀ ਦੇ ਦੋਸ਼ 'ਚ ਇਕ ਵਿਅਕਤੀ ਨੂੰ 10 ਸਾਲ ਦੀ ਸਜ਼ਾ ਦਾ ਫ਼ੈਸਲਾ ਸੁਣਾਇਆ ਗਿਆ ਹੈ | ਜਾਣਕਾਰੀ ਅਨੁਸਾਰ ਥਾਣਾ ਜੌੜਕੀਆਂ ਦੀ ਪੁਲਿਸ ਵਲੋਂ ਸਤੰਬਰ 2013 'ਚ ਰਾਜ ਕੁਮਾਰ ...

ਪੂਰੀ ਖ਼ਬਰ »

ਗੁਆਚੀ ਬੱਚੀ ਕੀਤੀ ਮਾਪਿਆਂ ਦੇ ਹਵਾਲੇ

ਮਾਨਸਾ, 14 ਮਾਰਚ (ਸਟਾਫ਼ ਰਿਪੋਰਟਰ)-ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਨੇ ਇਕ ਗੁਆਚੀ ਬੱਚੀ ਨੂੰ ਮਾਪਿਆਂ ਦੇ ਹਵਾਲਾ ਕੀਤਾ ਹੈ | ਥਾਣੇ ਦੀ ਇੰਚਾਰਜ ਸਬ ਇੰਸਪੈਕਟਰ ਸਰਬਜੀਤ ਕੌਰ ਨੇ ਦੱਸਿਆ ਕਿ ਪੁਲਿਸ ਨੂੰ ਇਕ ਛੋਟੀ ਬੱਚੀ ਸਥਾਨਕ ਬੱਸ ਅੱਡੇ 'ਚੋਂ ਮਿਲੀ ਜੋ ਡਰੀ ਹੋਈ ਹੋਣ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਨੇ ਰਾਸ਼ਟਰਪਤੀ ਦੇ ਨਾਂਅ ਦਿੱਤਾ ਮੰਗ-ਪੱਤਰ

ਮਾਨਸਾ, 14 ਮਾਰਚ (ਸ. ਰ.)-ਸਾਬਕਾ ਸੈਨਿਕ ਵਿੰਗ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮਾਨਸਾ ਵਲੋਂ ਵਧੀਕ ਡਿਪਟੀ ਕਮਿਸ਼ਨਰ (ਜ) ਮਾਨਸਾ ਰਾਹੀਂ ਭਾਰਤ ਦੇ ਰਾਸ਼ਟਰਪਤੀ ਦੇ ਨਾਂਅ ਮੰਗ-ਪੱਤਰ ਦੇ ਕੇ ਮੰਗ ਕੀਤੀ ਗਈ ਕਿ ਸਿਆਸੀ ਨੇਤਾਵਾਂ ਨੂੰ ਦੇਸ਼ ਦੀ ਸੁਰੱਖਿਆ ਲਈ ਕੀਤੀ ਫ਼ੌਜੀ ...

ਪੂਰੀ ਖ਼ਬਰ »

ਇਨਕਲਾਬੀ ਕੇਂਦਰ ਵਲੋਂ ਸ਼ਹੀਦਾਂ ਦੀ ਯਾਦ 'ਚ ਮੁਹਿੰਮ ਸ਼ੁਰੂ

ਬਰੇਟਾ, 14 ਮਾਰਚ (ਰਵਿੰਦਰ ਕੌਰ ਮੰਡੇਰ)-ਇਨਕਲਾਬੀ ਕੇਂਦਰ ਪੰਜਾਬ ਦੀ ਬਰੇਟਾ ਇਕਾਈ ਵਲੋਂ ਮੀਟਿੰਗ ਕੀਤੀ ਗਈ, ਜਿਸ 'ਚ ਕਿਸਾਨਾਂ ਮੁਲਾਜ਼ਮਾਂ ਤੇ ਵੱਖ-ਵੱਖ ਜਥੇਬੰਦੀਆਂ ਦੇ ਵਰਕਰ ਸ਼ਾਮਿਲ ਹੋਏ | ਇਸ ਸਮੇਂ ਇਨਕਲਾਬੀ ਕੇਂਦਰ ਪੰਜਾਬ ਦੇ ਸੂਬਾਈ ਆਗੂ ਮੁਖਤਿਆਰ ਸਿੰਘ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਭੀਖੀ, 14 ਮਾਰਚ (ਪ. ਪ.)-ਹੀਰੋ ਖ਼ੁਰਦ ਵਿਖੇ ਸੰਤ ਬੱਗਾ ਸਿੰਘ ਹੀਰੋਂ ਕਲਾਂ ਵਾਲਿਆਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ | ਗਤਕਾ ਪਾਰਟੀ ਵਲੋਂ ਆਪਣੀ ਕਲਾ ਦੇ ਜੌਹਰ ...

ਪੂਰੀ ਖ਼ਬਰ »

ਮਾਈ ਭਾਗੋ ਸੰਸਥਾ ਰੱਲਾ 'ਚ ਅਥਲੈਟਿਕ ਮੀਟ ਕਰਵਾਈ

ਜੋਗਾ, 14 ਮਾਰਚ (ਮਨਜੀਤ ਸਿੰਘ ਘੜੈਲੀ/ਬਲਜੀਤ ਸਿੰਘ ਅਕਲੀਆ)-ਮਾਈ ਭਾਗੋ ਗਰੁੱਪ ਆਫ਼ ਇੰਸਟੀਚਿਊਟਸ (ਲੜਕੀਆਂ) ਰੱਲਾ ਦੇ ਡਿਗਰੀ ਕਾਲਜ ਤੇ ਕਾਲਜ ਆਫ ਐਜੂਕੇਸ਼ਨ ਦੀ ਸਾਲਾਨਾ ਅੰਤਰ ਹਾਊਸ ਅਥਲੈਟਿਕ ਮੀਟ ਕਰਵਾਈ ਗਈ | ਸਵੇਰ ਦੇ ਸੈਸ਼ਨ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ...

ਪੂਰੀ ਖ਼ਬਰ »

ਲਾਵਾਰਸ ਕੁੱਤਿਆਂ ਤੋਂ ਲੋਕ ਦੁਖੀ

ਝੁਨੀਰ, 14 ਮਾਰਚ (ਪ. ਪ.)-ਕਸਬਾ ਝੁਨੀਰ ਤੇ ਆਸ-ਪਾਸ ਦੇ ਹਰ ਪਿੰਡ 'ਚ ਲਾਵਾਰਸ ਕੁੱਤਿਆਂ ਦੀ ਗਿਣਤੀ ਲਗਾਤਾਰ ਵਧਣ ਕਾਰਨ ਪਿੰਡਾਂ ਦੇ ਸਕੂਲੀ ਵਿਦਿਆਰਥੀ ਤੇ ਬਜ਼ੁਰਗ ਕਾਫੀ ਦੁਖੀ ਹਨ ਕਿਉਂਕਿ ਵੇਲੇ-ਕੁਵੇਲੇ ਲਾਵਾਰਸ ਕੁੱਤੇ ਉਨ੍ਹਾਂ ਨੂੰ ਵੱਢਣ ਲਈ ਮਗਰ ਪੈ ਜਾਂਦੇ ਹਨ | ...

ਪੂਰੀ ਖ਼ਬਰ »

ਹਰਸਿਮਰਤ ਨੂੰ ਬਠਿੰਡਾ ਤੋਂ ਚੋਣ ਲੜਾਉਣ ਦੀ ਮੰਗ

ਬਰੇਟਾ, 14 ਮਾਰਚ (ਜੀਵਨ ਸ਼ਰਮਾ)-ਪਿੰਡ ਕੁੱਲਰੀਆਂ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੀ ਮੀਟਿੰਗ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਫਫੜੇ ਨੇ ਕਿਹਾ ਕਿ ਲੋਕ ਸਭਾ ਹਲਕਾ ਬਠਿੰਡਾ ਤੋਂ ਪਾਰਟੀ ਦੇ ਉਮੀਦਵਾਰ ਵੱਡੀ ਜਿੱਤ ਪ੍ਰਾਪਤ ...

ਪੂਰੀ ਖ਼ਬਰ »

ਹੌਲਦਾਰ ਨੇ ਲੱਭਿਆ ਮੋਬਾਈਲ ਕੀਤਾ ਵਾਪਸ

ਭੀਖੀ, 14 ਮਾਰਚ (ਨਿ. ਪ. ਪ.)-ਅੱਜ ਦੇ ਪਦਾਰਥਵਾਦੀ ਯੁੱਗ 'ਚ ਜਦੋਂ ਵਿਅਕਤੀ ਸਿਰਫ਼ ਨਿੱਜ ਤੱਕ ਸਿਮਟ ਗਿਆ ਹੈ, ਉਥੇ ਹੀ ਥਾਣਾ ਭੀਖੀ 'ਚ ਤਾਇਨਾਤ ਹੌਲਦਾਰ ਹਰਬੰਸ ਸਿੰਘ ਨੇ ਮਹਿੰਗੇ ਮੁੱਲ ਦਾ ਮੋਬਾਈਲ ਫ਼ੋਨ ਉਸ ਦੇ ਮਾਲਕ ਨੂੰ ਵਾਪਸ ਕਰ ਕੇ ਇਮਾਨਦਾਰੀ ਦੀ ਮਿਸਾਲ ਕਾਇਮ ਕੀਤੀ ...

ਪੂਰੀ ਖ਼ਬਰ »

ਨਾਟਕ ਮੇਲਾ 17 ਨੂੰ

ਮਾਨਸਾ, 14 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਕ੍ਰਾਂਤੀਕਾਰੀ ਜਥੇਬੰਦੀਆਂ ਵਲੋਂ ਪਿੰਡ ਖੋਖਰ ਕਲਾਂ ਵਿਖੇ ਮਾਰਚ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਨਾਟਕ ਮੇਲਾ 17 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ | ਕਾਮਰੇਡ ਮੇਜਰ ਸਿੰਘ, ਕਾਮਰੇਡ ਗੁਰਦੀਪ ਸਿੰਘ ਮੱਲ ਸਿੰਘ ਵਾਲਾ ਨੇ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ 22 ਤੱਕ ਮਨਾਇਆ ਜਾਵੇਗਾ ਪੋਸ਼ਣ ਪੰਦ੍ਹਰਵਾੜਾ-ਏ. ਡੀ. ਸੀ.

ਮਾਨਸਾ, 14 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹੇ 'ਚ ਪੋਸ਼ਣ ਪਖਵਾੜਾ 22 ਮਾਰਚ ਤੱਕ ਮਨਾਇਆ ਜਾਵੇਗਾ, ਜਿਸ ਤਹਿਤ ਪੰਚਾਇਤ ਇਕੱਤਰਤਾਵਾਂ ਤੇ ਪ੍ਰਭਾਤ ਫੇਰੀਆਂ ਵੀ ਕੱਢੀਆਂ ਜਾਣਗੀਆਂ | ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ ਬਰਾੜ ਨੇ ਵੱਖ-ਵੱਖ ...

ਪੂਰੀ ਖ਼ਬਰ »

ਪਿੰਡ ਆਲਮਪੁਰ ਮੰਦਰਾਂ ਵਿਖੇ 125 ਪ੍ਰਾਣੀ ਗੁਰੂ ਵਾਲੇ ਬਣੇ

ਬੋਹਾ, 14 ਮਾਰਚ (ਸਲੋਚਨਾ ਤਾਂਗੜੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਸ਼ਤਾਬਦੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਹੋਈਆ | ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਯਾਦਗਰ ਭਗਤ ਰਵੀਦਾਸ ਗੁਰਦੁਆਰਾ ਸਾਹਿਬ ਵਿਖੇ 125 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ | ...

ਪੂਰੀ ਖ਼ਬਰ »

ਵਧੇਰੇ ਬੂਟੇ ਲਗਾਉਣ ਤੇ ਉਨ੍ਹਾਂ ਦੀ ਸਾਂਭ ਸੰਭਾਲ 'ਤੇ ਦਿੱਤਾ ਜ਼ੋਰ

ਮਾਨਸਾ, 14 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਸਿੱਖ ਵਾਤਾਵਰਨ ਦਿਵਸ ਮਨਾਇਆ ਗਿਆ | ਇਨਵਾਰਮੈਂਟ ਸੁਸਾਇਟੀ ਦੇ ਸਹਿਯੋਗ ਨਾਲ ਕਰਵਾਏ ਇਸ ਸਮਾਗਮ ਦੌਰਾਨ ਵਾਤਾਵਰਨ ਦੀ ਸੰਭਾਲ 'ਤੇ ਜ਼ੋਰ ਦਿੱਤਾ ਗਿਆ | ਵਿਸ਼ੇਸ਼ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX