ਤਾਜਾ ਖ਼ਬਰਾਂ


ਸਿੰਗਾਪੁਰ ਜਾ ਰਹੇ ਜਹਾਜ਼ ਦੀ ਚੇਨਈ ਦੇ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  1 minute ago
ਚੇਨਈ, 20 ਮਈ- ਤਾਮਿਲਨਾਡੂ ਦੇ ਤ੍ਰਿਚੀ ਤੋਂ ਸਿੰਗਾਪੁਰ ਜਾ ਰਹੀ ਸਕੂਟ ਏਅਰਵੇਜ਼ ਦੀ ਉਡਾਣ ਟੀ. ਆਰ. 567 ਦੀ ਅੱਜ ਤੜਕੇ ਕਰੀਬ 3.40 ਵਜੇ ਚੇਨਈ ਦੇ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਹੋਈ। ਅਧਿਕਾਰੀਆਂ ਨੇ ਦੱਸਿਆ ਕਿ ਜਹਾਜ਼ ਨੂੰ ਹਵਾਈ ਅੱਡੇ 'ਤੇ...
ਬ੍ਰਾਜ਼ੀਲ ਦੇ ਬਾਰ 'ਚ ਹੋਈ ਗੋਲੀਬਾਰੀ 'ਚ 11 ਲੋਕਾਂ ਦੀ ਮੌਤ
. . .  16 minutes ago
ਰੀਓ ਡੀ ਜੇਨੇਰੀਓ, 20 ਮਈ- ਬ੍ਰਾਜ਼ੀਲ ਦੇ ਬੇਲਮ ਸ਼ਹਿਰ 'ਚ ਐਤਵਾਰ ਨੂੰ ਇੱਕ ਬਾਰ 'ਚ ਬੰਦੂਕਧਾਰੀਆਂ ਦੀ ਗੋਲੀਬਾਰੀ 'ਚ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਸਥਾਨਕ ਅਧਿਕਾਰੀਆਂ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ...
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਯਾਤਰੀਆਂ ਦੀ ਮੌਤ, 20 ਜ਼ਖ਼ਮੀ
. . .  36 minutes ago
ਮੁੰਬਈ, 20 ਮਈ- ਮਹਾਰਾਸ਼ਟਰ ਦੇ ਰਾਏਗੜ੍ਹ ਸੂਬੇ ਦੇ ਖਾਲਾਪੁਰ 'ਚ ਮੁੰਬਈ-ਪੁਣੇ ਹਾਈਵੇਅ 'ਤੇ ਅੱਜ ਦੋ ਬੱਸਾਂ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ 'ਚ 2 ਦੋ ਯਾਤਰੀਆਂ ਦੀ ਮੌਤ ਹੋ ਗਈ, ਜਦਕਿ 20 ਹੋਰ ਜ਼ਖ਼ਮੀ ਹੋ ਗਏ। ਪੁਲਿਸ ਵਲੋਂ ਇੱਥੇ ਰਾਹਤ...
ਐਗਜ਼ਿਟ ਪੋਲ ਨਾਲ ਸ਼ੇਅਰ ਬਾਜ਼ਾਰ ਵਿਚ ਤੇਜ਼ੀ
. . .  about 1 hour ago
ਮੁੰਬਈ, 20 ਮਈ - ਐਗਜ਼ਿਟ ਪੋਲ ਅਨੁਸਾਰ ਦੇਸ਼ ਵਿਚ ਇਕ ਵਾਰ ਫਿਰ ਮੋਦੀ ਸਰਕਾਰ ਬਣ ਰਹੀ ਹੈ। ਜਿਸ ਦੇ ਚੱਲਦਿਆਂ ਸ਼ੇਅਰ ਬਾਜ਼ਾਰ ਵਿਚ ਤੇਜ਼ੀ ਪਾਈ ਜਾ ਰਹੀ ਹੈ। ਸੈਂਸੈਕਸ 888 ਅਤੇ ਨਿਫਟੀ 'ਚ 284 ਅੰਕਾਂ ਦੀ ਤੇਜ਼ੀ ਨਾਲ...
ਲੋੜ ਪਈ ਤਾਂ ਕਾਂਗਰਸ ਨੂੰ ਦੇ ਸਕਦੈ ਹਾਂ ਸਮਰਥਨ
. . .  about 2 hours ago
ਨਵੀਂ ਦਿੱਲੀ, 20 ਮਈ - ਐਗਜ਼ਿਟ ਪੋਲ ਮੁਤਾਬਿਕ ਇਕ ਵਾਰ ਫਿਰ ਮੋਦੀ ਸਰਕਾਰ ਬਣ ਰਹੀ ਹੈ, ਪਰੰਤੂ ਵਿਰੋਧੀ ਧਿਰ ਨੇ ਅਜੇ ਵੀ ਆਸ ਨਹੀਂ ਛੱਡੀ ਹੈ। ਇਕ ਪਾਸੇ ਟੀ.ਡੀ.ਪੀ. ਪ੍ਰਮੁੱਖ ਤੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਲਗਾਤਾਰ ਵਿਰੋਧੀ ਧਿਰ ਦੇ ਨੇਤਾਵਾਂ ਨਾਲ ਮਿਲ ਰਹੇ ਹਨ, ਉੱਥੇ ਹੀ, ਅਖਿਲੇਸ਼...
ਕਾਂਗਰਸੀ ਵਰਕਰਾਂ ਤੇ ਜਾਨਲੇਵਾ ਹਮਲਾ 4 ਜ਼ਖ਼ਮੀ
. . .  about 2 hours ago
ਡੇਰਾਬੱਸੀ, 20 ਮਈ ( ਸ਼ਾਮ ਸਿੰਘ ਸੰਧੂ )-ਡੇਰਾਬੱਸੀ ਬਰਵਾਲਾ ਰੋਡ 'ਤੇ ਸਥਿਤ ਚੰਡੀਗੜ੍ਹ ਅਪਾਰਟਮੈਂਟਸ ਵਿਖੇ ਬੀਤੀ ਦੇਰ ਰਾਤ ਕਰੀਬ ਸਾਢੇ ਗਿਆਰਾਂ ਵਜੇ ਕੁਝ ਨੌਜਵਾਨਾਂ ਵੱਲੋਂ ਤੇਜ਼ ਧਾਰਦਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰਕੇ ਚਾਰ ਵਿਅਕਤੀਆਂ ਨੂੰ ਗੰਭੀਰ ਵਿੱਚ ਜਖ਼ਮੀ ਕਰ ਦਿੱਤਾ। ਉਨ੍ਹਾਂ ਨੂੰ ਇਲਾਜ...
ਚੱਲਦੀ ਬੱਸ 'ਚ ਲੱਗੀ ਭਿਆਨਕ ਅੱਗ
. . .  about 2 hours ago
ਤਪਾ ਮੰਡੀ,20 ਮਈ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ ਤੇ ਪਿੰਡ ਘੁੰਨਸਾਂ ਨਜ਼ਦੀਕ ਰਾਤ ਦੇ ਕਰੀਬ 2:30 ਕੁ ਵਜੇ ਸਪਾਰਕਿੰਗ ਕਾਰਨ ਇਕ ਚੱਲਦੀ ਏ.ਸੀ ਬੱਸ ਨੂੰ ਅੱਗ ਲੱਗਣ ਨਾਲ ਬੁਰੀ ਤਰ੍ਹਾਂ ਸੜ ਕੇ ਸੁਆਹ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ,ਜਦਕਿ ਜਾਨੀ ਨੁਕਸਾਨ ਤੋਂ ਬਚਾਅ ਰਿਹਾ।ਮੌਕੇ...
ਮਹਿਲਾ ਵੋਟਰ ਨੂੰ ਆਕਰਸ਼ਤ ਕਰਨ ਲਈ ਬਣਾਇਆ ਗਿਆ ਪਿੰਕ ਪੋਲਿੰਗ ਬੂਥ ਦੇ ਬਾਹਰ ਖੜ੍ਹੇ ਚੋਣ ਮੁਲਾਜ਼ਮ
. . .  1 day ago
ਮਹਿਲਾ ਵੋਟਰ ਨੂੰ ਆਕਰਸ਼ਤ ਕਰਨ ਲਈ ਬਣਾਇਆ ਗਿਆ ਪਿੰਕ ਪੋਲਿੰਗ ਬੂਥ ਦੇ ਬਾਹਰ ਖੜ੍ਹੇ ਚੋਣ ਮੁਲਾਜ਼ਮ...
ਖੇਮਕਰਨ : ਪਿੰਡ ਘਰਿਆਲਾ 'ਚ ਕੁਲ ਵੋਟਾਂ 7044 'ਚੋਂ ਕੇਵਲ 3630 ਵੋਟਾਂ ਪੋਲ ਹੋਈਆਂ
. . .  1 day ago
ਲੁਧਿਆਣਾ 'ਚ ਹੋਈ 62.15 ਫ਼ੀਸਦੀ ਵੋਟਿੰਗ
. . .  1 day ago
ਬੱਚੀਵਿੰਡ-ਪਿੰਡ ਸਾਰੰਗੜਾ ਵਿਖੇ ਦੇਰ ਸ਼ਾਮ ਹੋਈ ਹਿੰਸਾ ਵਿਚ ਅਕਾਲੀ ਸਮਰਥਕ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਰਾਣੀਵਾਲਾ ਵਿਖੇ ਵੋਟਿੰਗ ਪਾਰਟੀ ਦੀ ਬੱਸ ਨੂੰ ਘੇਰਿਆ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਦੇਰ ਸ਼ਾਮ ਜਦੋਂ ਵੋਟਿੰਗ ਸਮਾਪਤ ਹੋਈ ਤਾਂ ਵੋਟਿੰਗ ਅਮਲਾ ਆਪਣੇ ਘਰਾਂ ਨੂੰ ਰਵਾਨਾ ਹੋ ਰਿਹਾ ਸੀ ਤਾਂ ਕੁਝ ਨੌਜਵਾਨਾਂ ਨੇ ਗੱਡੀ ਨੂੰ ਘੇਰੀ ਰੱਖਿਆ ਅਤੇ ਐੱਸ.ਐੱਚ.ਓ...
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਵਿਚ 65.65 ਫ਼ੀਸਦੀ ਵੋਟਾਂ ਪਈਆਂ-ਡਾ. ਪ੍ਰਸ਼ਾਂਤ ਕੁਮਾਰ ਗੋਇਲ
. . .  1 day ago
ਫ਼ਤਿਹਗੜ੍ਹ ਸਾਹਿਬ, 19 ਮਈ (ਭੂਸ਼ਨ ਸੂਦ)ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਵਿਚ ਅੱਜ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀਪੂਰਵਕ ਸੰਪੰਨ ਹੋਇਆ ਅਤੇ ਹਲਕੇ ਵਿਚ 65.65 ਫ਼ੀਸਦੀ ਵੋਟਾਂ ਪਈਆਂ। ਸਮੁੱਚੇ ਹਲਕੇ ਵਿਚ ...
ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਵੋਟਾਂ ਦੌਰਾਨ ਹੋਇਆ 64.17 ਫ਼ੀਸਦੀ ਮਤਦਾਨ
. . .  1 day ago
ਤਰਨ ਤਾਰਨ, 19 ਮਈ (ਹਰਿੰਦਰ ਸਿੰਘ, ਲਾਲੀ ਕੈਰੋਂ, ਪਰਮਜੀਤ ਜੋਸ਼ੀ)-ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਪਾਈਆਂ ਗਈਆਂ ਵੋਟਾਂ ਦੌਰਾਨ ਲਗਭਗ 64.17 ਫ਼ੀਸਦੀ ਮਤਦਾਨ ਹੋਇਆ। ਜ਼ਿਲ੍ਹੇ ਵਿਚ ਛੋਟੀਆਂ ਮੋਟੀਆਂ ...
ਸਰਲੀ ਕਤਲ ਕਾਂਡ ਨਾਲ ਵੋਟਾਂ ਦਾ ਕੋਈ ਸੰਬੰਧ ਨਹੀਂ - ਐੱਸ ਐੱਸ ਪੀ ਤਰਨ ਤਾਰਨ
. . .  1 day ago
ਖਡੂਰ ਸਾਹਿਬ ,19 ਮਈ (ਮਾਨ ਸਿੰਘ)- ਐੱਸ. ਐੱਸ. ਪੀ. ਤਰਨ ਤਾਰਨ ਕੁਲਦੀਪ ਸਿੰਘ ਚਾਹਲ ਵੱਲੋਂ ਖ਼ੁਲਾਸਾ ਕੀਤਾ ਗਿਆ ਹੈ ਕਿ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਸਰਲੀ ਕਲਾਂ ਵਿਚ ਹੋਏ ...
ਫ਼ਰੀਦਕੋਟ 'ਚ ਸ਼ਾਂਤੀ ਪੂਰਵਕ 62.67 ਫ਼ੀਸਦੀ ਪੋਲਿੰਗ ਹੋਈ
. . .  1 day ago
ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਧੀਨ ਵਿਧਾਨ ਸਭਾ ਹਲਕਾ ਅਮਲੋਹ ਚ 72% ਵੋਟ ਪੋਲਿੰਗ ਹੋਈ
. . .  1 day ago
ਬੱਚੀਵਿੰਡ : ਛੋਟਿਆਂ ਪਿੰਡਾਂ ਦੇ ਮੁਕਾਬਲੇ ਵੱਡਿਆਂ ਪਿੰਡਾਂ ਵਿੱਚ ਪੋਲਿੰਗ ਰੇਟ ਘੱਟ
. . .  1 day ago
ਬੱਚੀਵਿੰਡ ਅਤੇ ਇਸ ਦੇ ਆਸ ਪਾਸ ਵਾਲੇ ਪਿੰਡਾਂ ਵਿੱਚ ਲਗਭਗ 65 % ਵੋਟਾਂ ਹੋਈਆਂ ਪੋਲ
. . .  1 day ago
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 70.68 ਪ੍ਰਤੀਸ਼ਤ ਵੋਟਿੰਗ ਹੋਈ
. . .  1 day ago
ਬੱਚੀਵਿੰਡ - ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਦੋਹਾਂ ਰਵਾਇਤੀ ਪਾਰਟੀਆਂ ਤੋਂ ਬਿਨਾ ਕਿਸੇ ਹੋਰ ਪਾਰਟੀ ਦਾ ਨਹੀਂ ਲੱਗਾ ਪੋਲਿੰਗ ਬੂਥ
. . .  1 day ago
ਬਲਾਕ ਖਮਾਣੋਂ ਵਿਚ ਸ਼ਾਂਤੀਪੂਰਵਕ ਨੇਪਰੇ ਚੜ੍ਹਿਆ ਚੋਣਾਂ ਦਾ ਕੰਮ
. . .  1 day ago
ਬਾਘਾ ਪੁਰਾਣਾ 'ਚ 61. 49 ਫ਼ੀਸਦੀ ਹੋਈ ਵੋਟਿੰਗ
. . .  1 day ago
ਦਹਿਸ਼ਤ ਭਰੇ ਮਾਹੌਲ ਵਿਚ ਸੰਪੰਨ ਹੋਈਆਂ ਖਡੂਰ ਸਾਹਿਬ ਤੇ ਆਸ ਪਾਸ ਪਿੰਡਾਂ ਦੀਆਂ ਵੋਟਾਂ
. . .  1 day ago
ਜਲਾਲਾਬਾਦ ਹਲਕੇ ਵਿੱਚ ਹੋਈ ਲੱਗਭਗ 77 ਫੀਸਦੀ ਵੋਟਿੰਗ
. . .  1 day ago
ਨਵਾਂਸ਼ਹਿਰ ਜ਼ਿਲ੍ਹੇ ਚੋਂ ਬਲਾਚੌਰ ਵੋਟਾਂ ਭੁਗਤਾਉਣ ’ਚ ਰਿਹਾ ਮੋਹਰੀ
. . .  1 day ago
ਨੌਜਵਾਨਾਂ ਤੇ ਬਜ਼ੁਰਗਾਂ ਨੂੰ ਵੰਡੇ ਪ੍ਰਸੰਸਾ ਪੱਤਰ
. . .  1 day ago
ਬੰਗਾ ਹਲਕੇ 'ਚ 65.75 ਫ਼ੀਸਦੀ ਵੋਟਿੰਗ
. . .  1 day ago
ਖੇਮਕਰਨ ਹੱਲਕੇ' ਚ ਵੋਟਾਂ ਪਾਉਣ ਦਾ,ਅਮਨ ਅਮਾਨ ਨਾਲ ਸਮਾਪਤ ਹੋ ਗਿਆ,ਪੋਲਿੰਗ ਕਰੀਬ 61% ਰਹੀ
. . .  1 day ago
ਠੱਠੀ ਭਾਈ : ਬਾਘਾ ਪੁਰਾਣਾ ਦੇ ਪਿੰਡ ਬੰਬੀਹਾ ਭਾਈ ਵਿਖੇ 2064 ਚੋਂ 1430 ਵੋਟਾਂ ਪੋਲ ਹੋਈਆਂ
. . .  1 day ago
ਗੜ੍ਹਸ਼ੰਕਰ ਹਲਕੇ 'ਚ 63.09 ਫ਼ੀਸਦੀ ਪੋਲਿੰਗ
. . .  1 day ago
ਪਠਾਨਕੋਟ 'ਚ ਹੋਈ 75% ਵੋਟਿੰਗ
. . .  1 day ago
ਜਲੰਧਰ 'ਚ 7 ਵਜੇ ਤੱਕ 62.36 %ਵੋਟਿੰਗ
. . .  1 day ago
ਭੋਆ 'ਚ 71% ਵੋਟਿੰਗ
. . .  1 day ago
ਹਲਕਾ ਮਜੀਠਾ ਨਾਲ ਸਬੰਧਤ ਸਰਕਲ ਮੱਤੇਵਾਲ ਦੇ ਕਰੀਬ 32 ਪਿੰਡਾਂ ਦੇ 45 ਬੁਥਾ ਵਿੱਚ 61.40 ਫੀਸਦੀ ਵੋਟਾਂ ਹੋਈਆਂ ਪੋਲ
. . .  1 day ago
ਹਲਕਾ ਸ਼ੁਤਰਾਣਾ ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਲੋਕ ਸਭਾ ਚੋਣ, 66 ਫੀਸਦੀ ਪਈਆਂ ਵੋਟਾਂ
. . .  1 day ago
ਅਮਨ ਅਮਾਨ ਨਾਲ ਨੇਪਰੇ ਚੜ੍ਹੀ ਲੋਕ ਸਭਾ ਚੋਣ
. . .  1 day ago
ਸਬ-ਡਿਵੀਜ਼ਨ ਮਹਿਲ ਕਲਾਂ 'ਚ 68.87 ਫ਼ੀਸਦੀ ਪੋਲਿੰਗ
. . .  1 day ago
ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਅਧੀਨ ਵਿਧਾਨ ਸਭਾ ਹਲਕਾ ਅਮਲੋਹ 'ਚ 70% ਤੋਂ ਵੱਧ ਵੋਟ ਹੋਈ ਪੋਲ
. . .  1 day ago
ਪੋਲਿੰਗ ਸਟੇਸ਼ਨ ਅੰਦਰ ਵੀਡੀਓ ਵਾਇਰਲ ਸਬੰਧੀ ਕਾਰਵਾਈ ਦੀ ਸਿਫ਼ਾਰਿਸ਼
. . .  1 day ago
ਅਜਨਾਲਾ ਚ ਵੋਟਾਂ ਅਮਨ ਅਮਾਨ ਨਾਲ ਸੰਪੰਨ
. . .  1 day ago
ਸੁਲਤਾਨਪੁਰ ਲੋਧੀ 'ਚ 61 ਫ਼ੀਸਦੀ ਤੋਂ ਵੱਧ ਪੋਲਿੰਗ
. . .  1 day ago
ਮੁੱਲਾਂਪੁਰ ਵਿਖੇ ਅੰਗਹੀਣ ਨੂੰ ਰੋਕਣ 'ਤੇ ਚੋਣ ਕਮਿਸ਼ਨ ਨੂੰ ਕੀਤੀ ਗਈ ਸ਼ਿਕਾਇਤ
. . .  1 day ago
ਕੁਹਾੜਾ ਅਤੇ ਆਲੇ ਦੁਆਲੇ ਦੇ ਪਿੰਡਾਂ ਵਿੱਚ ਅਮਨ ਅਮਾਨ ਨਾਲ ਵੋਟਾਂ ਪੈਣ ਦਾ ਕੰਮ ਮੁਕੰਮਲ
. . .  1 day ago
ਕਤਾਰਾਂ ਲੱਗੀਆਂ ਹੋਣ ਕਾਰਨ ਸ੍ਰੀ ਚਮਕੌਰ ਸਾਹਿਬ ਦੇ ਕੋਈ ਬੂਥਾਂ 'ਤੇ 6 ਵਜੇ ਤੋਂ ਬਾਅਦ ਵੀ ਵੋਟਿੰਗ ਜਾਰੀ
. . .  1 day ago
ਰੂੰ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ
. . .  1 day ago
ਬਾਘਾਪੁਰਾਣਾ ਦੇ ਪਿੰਡ ਜੀਤਾ ਸਿੰਘ ਵਾਲਾ 'ਚ ਸ਼ਾਮੀਂ 6 ਵਜੇ ਤੱਕ 73 ਫ਼ੀਸਦੀ ਮਤਦਾਨ
. . .  1 day ago
ਬੱਧਣੀਕਲਾਂ ਵਿਖੇ 6 ਵਜੇ ਤੱਕ 58.20 ਫ਼ੀਸਦੀ ਵੋਟਿੰਗ, ਕੁੱਲ 8011 ਵੋਟਰਾਂ 'ਚੋਂ 4663 ਵੋਟਰਾਂ ਨੇ ਆਪਣੀ ਵੋਟ ਦੀ ਵਰਤੋਂ ਕੀਤੀ
. . .  1 day ago
ਬਾਘਾਪੁਰਾਣਾ ਦੇ ਪਿੰਡ ਠੱਠੀ ਭਾਈ 'ਚ ਸ਼ਾਮੀਂ 6 ਵਜੇ ਤੱਕ 71 ਫ਼ੀਸਦੀ ਮਤਦਾਨ
. . .  1 day ago
ਜੰਡਿਆਲਾ ਗੁਰੂ 'ਚ ਵੋਟਿੰਗ ਦਾ ਕੰਮ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਿਆ, ਕੁੱਲ 57 ਫ਼ੀਸਦੀ ਮਤਦਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਚੇਤ ਸੰਮਤ 551

ਲੁਧਿਆਣਾ

'ਵਿਧਾਇਕ ਬੈਂਸ ਦੀ ਘੁਰਕੀ ਦਾ ਅਸਰ'

6 ਕਰੋੜ 30 ਲੱਖ ਦੀ ਹੈਰੋਇਨ ਸਮੇਤ 7 ਕਾਬੂ


ਲੁਧਿਆਣਾ, 17 ਮਾਰਚ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ਼. ਅਤੇ ਪੁਲਿਸ ਵਲੋਂ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਛਾਪਾਮਾਰੀ ਕਰਕੇ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 6 ਕਰੋੜ 30 ਲੱਖ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਗ੍ਰਿਫ਼ਤਾਰ ਕੀਤੇ ਕਥਿਤ ਦੋਸ਼ੀਆਂ 'ਚ ਇਕ ਔਰਤ ਵੀ ਸ਼ਾਮਿਲ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਟੀ.ਐਫ. ਦੇ ਏ.ਆਈ.ਜੀ. ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਜ਼ਿਲ੍ਹਾ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠ ਅਮਲ ਵਿਚ ਲਿਆਂਦੀ ਹੈ ਤੇ ਗ੍ਰਿਫ਼ਤਾਰ ਕੀਤੇ ਕਥਿਤ ਦੋਸ਼ੀਆਂ ਵਿਚ ਕੁਲਦੀਪ ਸਿੰਘ ਉਰਫ਼ ਟੀਟੂ (36) ਪੁੱਤਰ ਹੁਕਮ ਸਿੰਘ ਵਾਸੀ ਪਿੰਡ ਮੁੰਡੀ ਛੁਰੀਮਾਰ ਫਿਰੋਜਪੁਰ ਤੇ ਪਲਵਿੰਦਰ ਸਿੰਘ ਪੁੱਤਰ ਅਨੂਪ ਸਿੰਘ ਵਾਸੀ ਪਿੰਡ ਪੀਰ ਖਾਂ ਫਿਰੋਜਪੁਰ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਪੁਲਿਸ ਨੇ ਪ੍ਰਤਾਪ ਚੌਕ ਨੇੜਿਓਂ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਬੀਤੀ ਰਾਤ ਪ੍ਰਤਾਪ ਚੌਕ ਨੇੜੇ ਨਾਕੇਬੰਦੀ ਕੀਤੀ ਹੋਈ ਸੀ ਕਿ ਇਹ ਦੋਵੇਂ ਮੋਟਰਸਾਈਕਲ 'ਤੇ ਜਾ ਰਹੇ ਸਨ। ਪੁਲਿਸ ਵਲੋਂ ਇਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਇਨ੍ਹਾਂ ਕਥਿਤ ਦੋਸ਼ੀਆਂ ਨੇ ਮੋਟਰਸਾਈਕਲ ਭਜਾ ਲਿਆ। ਪਿਛਾ ਕਰਨ 'ਤੇ ਪੁਲਿਸ ਨੇ ਇਨ੍ਹਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਲੈਣ 'ਤੇ ਇਨ੍ਹਾਂ ਦੇ ਕਬਜ਼ੇ ਵਿਚੋਂ 1 ਕਿੱਲੋ 30 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਟੀਟੂ ਰੰਗ ਰੋਗਣ ਕਰਨ ਦਾ ਕੰਮ ਕਰਦਾ ਹੈ, ਉਸ ਖ਼ਿਲਾਫ਼ ਪਹਿਲਾਂ ਵੀ 2 ਅਜਿਹੇ ਮੁਕੱਦਮੇ ਦਰਜ ਹਨ ਜਦਕਿ ਪਲਵਿੰਦਰ ਫਿਰੋਜਪੁਰ ਕਚਿਹਰੀ ਵਿਚ ਵਕੀਲ ਦਾ ਮੁਨਸ਼ੀ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਖੁਦ ਵੀ ਨਸ਼ਾ ਕਰਨ ਦੇ ਆਦੀ ਹਨ ਤੇ ਪਿਛਲੇ 2 ਸਾਲ ਤੋਂ ਇਸ ਧੰਦੇ ਵਿਚ ਸਨ। ਕਥਿਤ ਦੋਸ਼ੀ ਇਹ ਹੈਰੋਇਨ ਸੁਰਿੰਦਰ ਸਿੰਘ ਨਾਮੀ ਵਾਸੀ ਫਿਰੋਜ਼ਪੁਰ ਤੋਂ ਲੈ ਕੇ ਆਉਂਦੇ ਹਨ। ਪੁਲਿਸ ਵਲੋਂ ਇਨ੍ਹਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਦੂਜੇ ਮਾਮਲੇ ਵਿਚ ਐਸ.ਟੀ.ਐਫ਼. ਦੀ ਪੁਲਿਸ ਨੇ ਗੋਬਿੰਦ ਪੁੱਤਰ ਮੱਖਣ ਸਿੰਘ ਵਾਸੀ ਨਿਊ ਸ਼ਕਤੀ ਨਗਰ ਤੇ ਰਾਹੁਲ ਪੁੱਤਰ ਹੈਪੀ ਮੱਘੋ ਵਾਸੀ ਸੁਭਾਸ਼ ਨਗਰ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 100 ਗਰਾਮ ਹੈਰੋਇਨ ਬਰਾਮਦ ਕੀਤੀ ਹੈ। ਕਥਿਤ ਦੋਸ਼ੀ ਗੋਬਿੰਦ ਹੋਜ਼ਰੀ ਵਰਕਰ ਹੈ ਜਦਕਿ ਰਾਹੁਲ ਦਰਜੀ ਹੈ। ਕਥਿਤ ਦੋਸ਼ੀਆਂ ਨੇ ਹੈਰੋਇਨ ਸੰਨੀ ਨਾਮੀ ਵਿਅਕਤੀ ਤੋਂ ਖਰੀਦ ਕੀਤੀ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਖੁਦ ਵੀ ਹੈਰੋਇਨ ਦਾ ਨਸ਼ਾ ਕਰਦੇ ਹਨ, ਇਨ੍ਹਾਂ ਖ਼ਿਲਾਫ ਕੇਸ ਦਰਜ ਕਰ ਲਿਆ ਹੈ ਤੇ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਪਾਸੋਂ ਵੀ ਭਾਰੀ ਮਾਤਰਾ ਵਿਚ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਡਵੀਜਨ ਨੰਬਰ 5 ਦੀ ਪੁਲਿਸ ਨੇ ਅਸ਼ੋਕ ਕੁਮਾਰ ਵਾਸੀ ਸ਼ਿਮਲਾਪੁਰੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 5 ਗਰਾਮ ਹੈਰੋਇਨ ਬਰਾਮਦ ਕੀਤੀ ਹੈ। ਅਸ਼ੋਕ ਕੁਮਾਰ ਲੜਾਈ ਝਗੜੇ ਦੇ ਇਕ ਮਾਮਲੇ ਦਾ ਸਾਹਮਣਾ ਕਰ ਰਿਹਾ ਹੈ ਅਤੇ ਪੁਲਿਸ ਉਸ ਨੂੰ ਅਦਾਲਤ ਚਿ ਪੇਸ਼ ਕਰਨ ਲਈ ਲਿਆਂਦਾ ਗਿਆ ਸੀ। ਪੇਸ਼ੀ ਉਪਰੰਤ ਜਦ ਪੁਲਿਸ ਨੇ ਸ਼ੱਕ ਪੈਣ 'ਤੇ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ਵਿਚੋਂ ਇਹ ਹੈਰੋਇਨ ਬਰਾਮਦ ਕੀਤੀ ਗਈ। ਇਸ ਤਰ੍ਹਾਂ ਥਾਣਾ ਦੁਗਰੀ ਦੀ ਪੁਲਿਸ ਨੇ ਗੁਰਦੀਪ ਸਿੰਘ ਪੁੱਤਰ ਕਮਲਜੀਤ ਸਿੰਘ ਵਾਸੀ ਸੀ.ਆਰ.ਪੀ. ਐਫ਼ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਵੀ 5 ਗਰਾਮ ਹੈਰੋਇਨ ਬਰਾਮਦ ਕੀਤੀ ਹੈ ਜਦ ਕਿ ਸੀ.ਆਈ.ਏ. ਸਟਾਫ਼-3 ਦੀ ਪੁਲਿਸ ਨੇ ਆਰਤੀ ਪਤਨੀ ਵਰਿੰਦਰ ਕੁਮਾਰ ਵਾਸੀ ਗੁਰਮੇਲ ਨਗਰ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 50 ਗਰਾਮ ਹੈਰੋਇਨ ਬਰਾਮਦ ਕੀਤੀ ਹੈ। ਕਥਿਤ ਦੋਸ਼ੀ ਨੇ ਇਹ ਹੈਰੋਇਨ ਆਪਣੇ ਕੱਪੜੇ ਅੰਦਰ ਲੁਕਾ ਕੇ ਰੱਖੀ ਸੀ। ਪੁਲਿਸ ਨੇ ਆਰਤੀ ਨੂੰ ਡਾਬਾ ਇਲਾਕੇ 'ਚੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ।
ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਬੀਤੇ ਦਿਨ ਘੋੜਾ ਕਾਲੋਨੀ ਨੇੜੇ ਨਸ਼ਾ ਤਸਕਰੀ ਕਰਦੇ ਨੌਜਵਾਨਾਂ ਨੂੰ ਫੇਸਬੁੱਕ 'ਤੇ ਲਾਈਵ ਦਿਖਾਇਆ ਸੀ ਜਿਸ ਤੋਂ ਬਾਅਦ ਪੁਲਿਸ ਹਰਕਤ ਵਿਚ ਆਈ ਤੇ ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ 'ਤੇ ਕੀਤੀ ਗਈ ਹੈ।

ਕਾਰ ਨੇ 6 ਵਾਹਨਾਂ ਨੂੰ ਲਪੇਟ 'ਚ ਲਿਆ-4 ਜ਼ਖ਼ਮੀ

ਲੁਧਿਆਣਾ, 17 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪੱਖੋਵਾਲ ਸੜਕ 'ਤੇ ਰੇਲ ਫਾਟਕ ਨੇੜੇ ਅੱਜ ਰਾਤ ਇਕ ਤੇਜ ਰਫ਼ਤਾਰ ਦੀ ਆਡੀ ਕਾਰ ਨੇ ਸੜਕ 'ਤੇ ਜਾ ਰਹੇ ਅੱਧੀ ਦਰਜਨ ਦੇ ਕਰੀਬ ਵਾਹਨਾਂ ਨੂੰ ਲਪੇਟ ਵਿਚ ਲੈ ਲਿਆ ਜਿਸ ਦ ਸਿੱਟੇ ਵਜੋਂ 4 ਵਿਅਕਤੀ ਜ਼ਖਮੀ ਹੋ ਗਏ ਹਨ। ਘਟਨਾ ਅੱਜ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ 'ਚ ਨਾਮਜ਼ਦ ਦੋਸ਼ੀ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਥਾਣੇ ਦੇ ਬਾਹਰ ਧਰਨਾ

ਲੁਧਿਆਣਾ, 17 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪੁਰਾਣੀ ਮਾਧੋਪੁਰੀ 'ਚ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ 'ਚ ਨਾਮਜ਼ਦ ਦੋਸ਼ੀ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਲੋਕਾਂ ਵਲੋਂ ਥਾਣਾ ਡਵੀਜਨ ਨੰਬਰ 3 ਦੇ ਬਾਹਰ ਧਰਨਾ ਦੇ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਿਸ ਕਾਰਨ ...

ਪੂਰੀ ਖ਼ਬਰ »

ਪਤੀ ਨੂੰ ਖ਼ੁਦਕੁਸ਼ੀ ਲਈ ਮਜ਼ਬੂਰ ਕਰਨ ਵਾਲੀ ਪਤਨੀ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 17 ਮਾਰਚ (ਪਰਮਿੰਦਰ ਸਿੰਘ ਆਹੂਜਾ)-ਪਿੰਡ ਬੌਾਕੜ ਡੋਗਰਾ 'ਚ ਪਤੀ ਨੂੰ ਖੁਦਕੁਸ਼ੀ ਲਈ ਮਜ਼ਬੂਰ ਕਰਨ ਵਾਲੀ ਪਤਨੀ ਿਖ਼ਲਾਫ਼ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮਿ੍ਤਕ ਦੀਪਕ ਦੇ ਪਿਤਾ ਦੇਵਾ ਨੰਦ ਦੀ ਸ਼ਿਕਾਇਤ 'ਤੇ ਅਮਲ ਵਿਚ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮੌਤ

ਲੁਧਿਆਣਾ, 17 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ਿਮਲਾਪੁਰੀ ਦੇ ਇਲਾਕੇ ਚਿਮਨੀ ਸੜਕ 'ਤੇ ਜਿਆਦਾ ਨਸ਼ਾ ਕਰਨ ਕਰਕੇ ਇਕ ਸ਼ੱਕੀ ਹਲਾਤ 'ਚ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਅੱਜ ਦੇਰ ਸ਼ਾਮ ਕੁਝ ਲੋਕਾਂ ਨੇ ਜਦੋਂ ਉਥੇ ਖਾਲੀ ...

ਪੂਰੀ ਖ਼ਬਰ »

ਗੰਦਾ ਪਾਣੀ ਆਉਣ 'ਤੇ ਲੋਕਾਂ ਵਲੋਂ ਧਰਨਾ

ਲੁਧਿਆਣਾ, 17 ਮਾਰਚ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਦੇ ਵਾਰਡ ਨੰ. 17 ਦੇ ਇਲਾਕਾ ਨਿਵਾਸੀਆਂ ਵਲੋਂ ਪੀਣ ਵਾਲੇ ਪਾਣੀ ਨਾਲ ਗੰਦਾ ਪਾਣੀ ਆਉਣ ਕਾਰਨ ਤਾਜਪੁਰ ਸੜਕ ਉੱਪਰ ਰੋਸ ਧਰਨਾ ਲਗਾਇਆ ਗਿਆ | ਸ਼੍ਰੋਮਣੀ ਅਕਾਲੀ ਦਲ ਸਰਕਲ ਪ੍ਰਧਾਨ ਤੇ ਨੌਜਵਾਨ ਅਕਾਲੀ ਆਗੂ ਬਲਵਿੰਦਰ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀਆਂ ਦੋ ਔਰਤਾਂ ਚਰਸ ਸਮੇਤ ਕਾਬੂ

ਲੁਧਿਆਣਾ, 17 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਰੇਲਵੇ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀਆਂ ਦੋ ਔਰਤਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 12 ਕਿਲੋ ਚਰਸ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਐਸ.ਐਚ.ਓ. ਬਲਬੀਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਦੇਸ਼ ਦੇ ਉਸ ਹਰ ਕੋਨੇ 'ਚ ਜਾਵਾਂਗੇ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਚਰਨ ਪਾਏ-ਧਰਮਿੰਦਰ ਕੁਮਾਰ

ਲੁਧਿਆਣਾ, 17 ਮਾਰਚ (ਬੀ.ਐਸ.ਬਰਾੜ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਸਰਕਾਰਾਂ ਤੇ ਧਾਰਮਿਕ ਸੰਸਥਾਵਾਂ ਵਲੋਂ ਸਮਾਗਮ ਕਰਵਾਏ ਜਾ ਰਹੇ ਹਨ | ਪਰ ਇਕ ਵੱਖਰੀ ਹੀ ਕਿਸਮ ਦਾ ਪ੍ਰੋਗਰਾਮ ਬੰਗਲੌਰ ਦੇ ਰਹਿਣ ...

ਪੂਰੀ ਖ਼ਬਰ »

ਵਿਆਹੁਤਾ ਦੀ ਹੱਤਿਆ ਕਰਨ ਵਾਲੇ ਪਤੀ ਸਮੇਤ ਸਹੁਰੇ ਪਰਿਵਾਰ ਦੇ 4 ਮੈਂਬਰਾਂ ਖਿਲਾਫ ਕੇਸ ਦਰਜ

ਲੁਧਿਆਣਾ, 17 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਦੇ ਇਲਾਕੇ ਮਾਸਟਰ ਕਰਨੈਲ ਸਿੰਘ ਨਗਰ 'ਚ ਦਾਜ ਖਾਤਰ ਵਿਆਹੁਤਾ ਦੀ ਹੱਤਿਆ ਕਰਨ ਦੇ ਮਾਮਲੇ 'ਚ ਪੁਲਿਸ ਨੇ ਪਤੀ ਸਮੇਤ ਸਹੁਰੇ ਪਰਿਵਾਰ ਦੇ 4 ਮੈਂਬਰਾਂ ਿਖ਼ਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ...

ਪੂਰੀ ਖ਼ਬਰ »

ਬੈਂਕ ਦੇ ਕਸਟਮਰ ਸਟੋਰ ਤੋਂ 42 ਹਜ਼ਾਰ ਦੀ ਨਕਦੀ ਚੋਰੀ

ਲੁਧਿਆਣਾ, 17 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸੰਧੂ ਨਗਰ 'ਚ ਚੋਰ ਇਲਾਹਬਾਦ ਬੈਂਕ ਦੇ ਕਸਟਮਰ ਸਰਵਿਸ ਸਟੋਰ ਤੋਂ 42 ਹਜ਼ਾਰ ਦੀ ਨਕਦੀ ਚੋਰੀ ਕਰਕੇ ਫਰਾਰ ਹੋ ਗਏ | ਘਟਨਾ ਬੀਤੇ ਦਿਨ ਉਸ ਵਕਤ ਵਾਪਰੀ ਜਦੋਂ ਸਰਵਿਸ ਸਟੋਰ ਦੇ ਮੁਲਾਜ਼ਮ ਕੁਝ ਸਮੇਂ ਲਈ ਸਟੋਰ ਬੰਦ ਕਰਕੇ ...

ਪੂਰੀ ਖ਼ਬਰ »

ਨਵ-ਨਿਯੁਕਤ ਹੋਮਿਓਪੈਥਿਕਾਂ ਵਲੋਂ ਐਲੋਪੈਥੀ ਡਾਕਟਰਾਂ ਦੀ ਤਰਜ਼ 'ਤੇ ਪੂਰੀ ਤਨਖਾਹ ਲਈ ਉੱਚ ਅਦਾਲਤ ਦਾ ਦਰਵਾਜ਼ਾ ਖੜਕਾਉਣ ਦਾ ਫੈਸਲਾ

ਲੁਧਿਆਣਾ, 17 ਮਾਰਚ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ 'ਚ ਆਯੂਸ਼ ਅਧੀਨ ਭਰਤੀ ਹੋਏ ਨਵ-ਨਿਯੁਕਤ ਰੈਗੂਲਰ ਹੋਮਿਓਪੈਥੀ ਮੈਡੀਕਲ ਅਫ਼ਸਰਾਂ ਵਲੋਂ ਤਨਖ਼ਾਹ ਨੂੰ ਲੈ ਕੇ ਅਦਾਲਤ 'ਚ ਜਾਣ ਦਾ ਫੈਸਲਾ ਕੀਤਾ ਹੈ | ਨਵ-ਨਿਯੁਕਤ ਭਰਤੀ ਹੋਏ ਹੋਮਿਓਪੈਥਿਕ ਡਾਕਟਰਾਂ ਦੀ ...

ਪੂਰੀ ਖ਼ਬਰ »

ਪਤੀ ਤੋਂ ਦੁਖੀ ਹੋ ਕੇ ਪਤਨੀ ਵਲੋਂ ਖੁਦਕੁਸ਼ੀ

ਲੁਧਿਆਣਾ, 17 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੋਤੀ ਨਗਰ 'ਚ ਪਤੀ ਤੋਂ ਦੁਖੀ ਹੋ ਕੇ ਪਤਨੀ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਸਬੰਧੀ ਲੜਕੀ ਮੋਨਿਕਾ ਦੇ ਪਿਤਾ ਸੁਰਿੰਦਰਪਾਲ ਦੀ ਸ਼ਿਕਾਇਤ 'ਤੇ ਮੋਨਿਕਾ ਦੇ ਪਤੀ ਦਿਲਬਾਗ ...

ਪੂਰੀ ਖ਼ਬਰ »

ਚੋਰੀਸ਼ੁਦਾ ਮੋਟਰਸਾਈਕਲ ਸਮੇਤ ਦੋ ਕਾਬੂੂ

ਲੁਧਿਆਣਾ, 17 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੀ ਪੁਲਿਸ ਨੇ ਵਾਹਨ ਚੋਰ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਇਕ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਕਥਿਤ ...

ਪੂਰੀ ਖ਼ਬਰ »

ਫੈਕਟਰੀਆਂ 'ਚੋਂ ਨਿਕਲ ਰਹੇ ਜ਼ਹਿਰੀਲੇ ਧੂਏਾ ਨਾਲ ਵਾਤਾਵਰਨ ਹੋ ਰਿਹਾ ਹੈ ਪ੍ਰਦੂਸ਼ਿਤ

ਢੰਡਾਰੀ ਕਲਾਂ, 17 ਮਾਰਚ (ਪਰਮਜੀਤ ਸਿੰਘ ਮਠਾੜੂ)-ਮਨੱੁਖੀ ਨਿਰਮਤ ਪ੍ਰਦੂਸ਼ਣ ਨਾਲ ਭਿਆਨਕ ਬਿਮਾਰੀਆਂ ਫੈਲ ਰਹੀਆਂ ਹਨ ਅਤੇ ਜ਼ਿਆਦਾਤਰ ਲੋਕ ਆਪਣੀ ਉਮਰ ਵੀ ਪੂਰੀ ਨਹੀਂ ਗੁਜਾਰ ਸਕਦੇ¢ ਉਦਯੋਗਿਕ ਇਲਾਕੇ ਵਿਚ ਲਗੀਆਂ ਫੈਕਟਰੀਆਂ ਤੋਂ ਤਰ੍ਹ੍ਹਾਂ ਤਰ੍ਹਾਂ ਦੀਆਂ ਗੈਸਾਂ ...

ਪੂਰੀ ਖ਼ਬਰ »

ਸ਼ਿਵਾਲਿਕ, ਇਯਾਲੀ ਵਲੋਂ ਸੰਤ ਰਾਮਪਾਲ ਸਿੰਘ ਝਾਂਡੇ ਨੂੰ ਸੀਨੀ: ਮੀਤ ਪ੍ਰਧਾਨ ਚੁਣੇ ਜਾਣ ਦਾ ਸਵਾਗਤ

ਇਆਲੀ/ਥਰੀਕੇ, 17 ਮਾਰਚ (ਰਾਜ ਜੋਸ਼ੀ)-ਗੁਰੂ ਨਾਨਕ ਦਰਬਾਰ ਝਾਂਡੇ (ਲੁਧਿ:) ਦੇ ਮੁੱਖ ਸੇਵਾਦਾਰ ਸੰਤ ਰਾਮਪਾਲ ਸਿੰਘ ਝਾਂਡੇ ਵਲੋਂ ਸਿੱਖੀ ਦੇ ਪ੍ਰਚਾਰ-ਪਸਾਰ ਕਰਕੇ ਸੰਗਤ 'ਚ ਵੱਡਾ ਸਤਿਕਾਰ ਬਣਿਆ ਹੋਇਆ, ਹੁਣ ਸਿੱਖਾਂ ਦੀ ਧਾਰਮਿਕ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਸੜਕ ਦੇ ਨਿਰਮਾਣ 'ਚ ਵਰਤੀਆਂ ਜਾ ਰਹੀਆਂ ਬੇਨਿਯਮੀਆਂ ਦੀ ਜਾਂਚ ਕਰਾਉਣ ਦੀ ਮੰਗ

ਲੁਧਿਆਣਾ, 17 ਮਾਰਚ (ਅਮਰੀਕ ਸਿੰਘ ਬੱਤਰਾ)-ਨਗਰ ਸੁਧਾਰ ਟਰੱਸਟ ਬਲਾਕ-ਈ ਦੀਆਂ ਬਣਾਈਆ ਜਾ ਰਹੀਆਂ ਸੜਕਾਂ ਦੇ ਨਿਰਮਾਣ 'ਚ ਬੇਨਿਯਮੀਆਂ ਕਰਨ ਤੇ 40 ਵਰਗਗਜ਼ ਦੇ ਪਲਾਟ ਵਿਚ ਨਿਯਮ ਕਾਨੂੰਨ ਛਿੱਕੇ ਟੰਗ ਕੇ ਕੀਤੀ ਜਾ ਰਹੀ ਉਸਾਰੀ ਵਿਰੁੱਧ ਕੌਾਸਲ ਆਫ਼ ਆਰ.ਟੀ.ਆਈ.ਐਕਟਵਿਸਟ ਦੇ ...

ਪੂਰੀ ਖ਼ਬਰ »

ਲੋਕ ਆਪਣੇ ਲਾਇਸੈਂਸੀ ਹਥਿਆਰ ਥਾਣੇ 'ਚ ਜਮ੍ਹਾਂ ਕਰਾਉਣ-ਥਾਣਾ ਮੁਖੀ

ਲਾਡੋਵਾਲ, 17 ਮਾਰਚ (ਬਲਬੀਰ ਸਿੰਘ ਰਾਣਾ)-ਲੋਕ ਸਭਾ ਦੀਆਂ ਚੋਣਾਂ ਨੂੰ ਧਿਆਨ 'ਚ ਰੱਖਦੇ ਹੋਏ ਪੁਲਿਸ ਥਾਣਾ ਲਾਡੋਵਾਲ ਦੇ ਥਾਣਾ ਮੁੱਖੀ ਮਨਮੋਹਨ ਸਿੰਘ ਵਲੋਂ ਥਾਣੇ ਅਧੀਨ ਆਉਂਦੇ ਪਿੰਡਾਂ ਦੇ ਸਰਪੰਚਾਂ, ਪੰਚਾਂ ਤੇ ਮੋਹਤਵਰ ਵਿਅਕਤੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ...

ਪੂਰੀ ਖ਼ਬਰ »

ਗੁਰੂ ਅੰਗਦ ਦੇਵ ਯੂਨੀਵਰਸਿਟੀ ਦਾ ਪਸ਼ੂ ਪਾਲਣ ਮੇਲਾ ਸਮਾਪਤ

ਲੁਧਿਆਣਾ, 17 ਮਾਰਚ (ਬੀ.ਐਸ.ਬਰਾੜ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਲੋਂ ਲਗਾਇਆ ਗਿਆਾ ਪਸ਼ੂ ਪਾਲਣ ਮੇਲਾ ਅੱਜ ਪਸ਼ੂ ਪਾਲਣ ਮੇਲਾ ਸਮਾਪਤ ਹੋ ਗਿਆ | ਮੇਲੇ ਦੇ ਆਖਰੀ ਦਿਨ ਏ.ਐਸ ਮਿਗਲਾਨੀ, ਆਈ.ਏ.ਐਸ., ਸਕੱਤਰ ਪਰਸੋਨਲ ਤੇ ਮਿਸ਼ਨ ...

ਪੂਰੀ ਖ਼ਬਰ »

ਇੰਦਰ ਸਿੰਘ ਬਿੰਦਰਾ ਨਮਿਤ ਅੰਤਿਮ ਅਰਦਾਸ ਮੌਕੇ ਕਈ ਆਗੂ ਪੁੱਜੇ

ਲੁਧਿਆਣਾ, 17 ਮਾਰਚ (ਅਮਰੀਕ ਸਿੰਘ ਬੱਤਰਾ)-ਮੰਨਾ ਸਿੰਘ ਨਗਰ ਵੈਲਫੇਅਰ ਐਸੋਸੀਏਸ਼ਨ ਦੇ ਸਰਪ੍ਰਸਤ ਅਮਰਜੀਤ ਸਿੰਘ ਹੈਪੀ ਤੇ ਜ਼ਿਲ੍ਹਾ ਅਕਾਲੀ ਜਥਾ ਦੇ ਮੀਤ ਪ੍ਰਧਾਨ ਅਮਰੀਕ ਸਿੰਘ ਬੌਬੀ ਦੇ ਪਿਤਾ ਇੰਦਰ ਸਿੰਘ ਬਿੰਦਰਾ ਨਮਿਤ ਕੀਰਤਨ ਤੇ ਅੰਤਿਮ ਅਰਦਾਸ ਗੁਰਦੁਆਰਾ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਲੁਧਿਆਣਾ, 17 ਮਾਰਚ (ਸਲੇਮਪੁਰੀ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਬਲਦੇਵ ਕ੍ਰਿਸ਼ਨ ਮੋਦਗਿਲ ਸੂਬਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਗੁਰਚਰਨ ਸਿੰਘ ਹਮਰਾਹੀ ਜ਼ਿਲ੍ਹਾ ਪ੍ਰਧਾਨ ਨੇ ਸੰਬੋਧਨ ਕਰਦਿਆਂ ਮੰਗ ਕੀਤ ਕਿ ਡੀ. ਏ. ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ

ਲੁਧਿਆਣਾ, 17 ਮਾਰਚ (ਕਵਿਤਾ ਖੁੱਲਰ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਹਫ਼ਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ ...

ਪੂਰੀ ਖ਼ਬਰ »

ਇੰਦਰ ਸਿੰਘ ਬਿੰਦਰਾ ਨਮਿਤ ਅੰਤਿਮ ਅਰਦਾਸ ਮੌਕੇ ਕਈ ਆਗੂ ਪੁੱਜੇ

ਲੁਧਿਆਣਾ, 17 ਮਾਰਚ (ਅਮਰੀਕ ਸਿੰਘ ਬੱਤਰਾ)-ਮੰਨਾ ਸਿੰਘ ਨਗਰ ਵੈਲਫੇਅਰ ਐਸੋਸੀਏਸ਼ਨ ਦੇ ਸਰਪ੍ਰਸਤ ਅਮਰਜੀਤ ਸਿੰਘ ਹੈਪੀ ਤੇ ਜ਼ਿਲ੍ਹਾ ਅਕਾਲੀ ਜਥਾ ਦੇ ਮੀਤ ਪ੍ਰਧਾਨ ਅਮਰੀਕ ਸਿੰਘ ਬੌਬੀ ਦੇ ਪਿਤਾ ਇੰਦਰ ਸਿੰਘ ਬਿੰਦਰਾ ਨਮਿਤ ਕੀਰਤਨ ਤੇ ਅੰਤਿਮ ਅਰਦਾਸ ਗੁਰਦੁਆਰਾ ...

ਪੂਰੀ ਖ਼ਬਰ »

ਡਾਕਟਰੀ ਜਾਂਚ ਕੈਂਪ ਲਗਾਇਆ

ਲੁਧਿਆਣਾ, 17 ਮਾਰਚ (ਕਵਿਤਾ ਖੁੱਲਰ)-ਸਿੱਖ ਪੰਥ ਦੀ ਮਹਾਨ ਸੰਸਥਾ ਜਵੱਦੀ ਟਕਸਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਂਦਿਆਂ ਕੀਰਤਨ ਸੇਵਾ ਸੁਸਾਇਟੀ ਮਾਡਲ ਟਾਊਨ ਵਲੋਂ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਵਾਲਿਆਂ ਦੀ ...

ਪੂਰੀ ਖ਼ਬਰ »

ਸੰਸਦ ਬਿੱਟੂ ਨੇ ਢੰਡਾਰੀ ਨਿਵਾਸੀਆਂ ਨਾਲ ਕੀਤੀ ਮੀਟਿੰਗ

ਢੰਡਾਰੀ ਕਲਾਂ, 17 ਮਾਰਚ (ਪਰਮਜੀਤ ਸਿੰਘ ਮਠਾੜੂ)-ਲੋਕ ਸਭਾ ਚੋਣਾਂ ਦਾ ਬਿਗਲ ਵੱਜਦੇ ਸਾਰ ਹੀ ਹਰ ਪਾਰਟੀ ਦੇ ਉਮੀਦਵਾਰਾਂ ਨੇ ਬੈਠਕਾਂ ਦਾ ਦੌਰ ਸ਼ੁਰੂ ਕਰ ਦਿੱਤਾ ਹੈ ¢ ਇਸੇ ਮਕਸਦ ਨਾਲ ਮੌਜੂਦਾ ਸੰਸਦ ਰਵਨੀਤ ਸਿੰਘ ਬਿੱਟੂ ਨੇ ਢੰਡਾਰੀ ਕਲਾਂ ਵਾਰਡ ਨੰ: 30 ਵਿਚ ਇਲਾਕਾ ...

ਪੂਰੀ ਖ਼ਬਰ »

ਸਰਕਾਰੀ ਕਾਲਜ ਲੜਕੀਆਂ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾ

ਲੁਧਿਆਣਾ, 17 ਮਾਰਚ (ਬੀ.ਐਸ.ਬਰਾੜ)-ਸਰਕਾਰੀ ਕਾਲਜ ਲੜਕੀਆਂ ਦੀਆਂ ਐਮ.ਐਸ.ਸੀ. (ਬਾਟਨੀ), ਐਮ.ਕਾਮ ਤੇ ਬੀ.ਏ. ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਵਲੋਂ ਕਰਵਾਏ ਇਮਤਿਹਾਨਾਂ ਵਿਚ 6 ਯੂਨੀਵਰਸਿਟੀ ਸਥਾਨ ਹਾਸਲ ਕੀਤੇ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਸਵਿਤਾ ਸ਼ਰਮਾ ...

ਪੂਰੀ ਖ਼ਬਰ »

ਭਰਜਾਈ ਨਾਲ ਛੇੜਖ਼ਾਨੀ ਕਰਨ ਵਾਲੇ ਦਿਓਰ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 17 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੀ ਪੁਲਿਸ ਨੇ ਨੈਨਾ ਨਾਸੀ ਗਰਾਮ ਵਿਹਾਰ ਦੀ ਸ਼ਿਕਾਇਤ 'ਤੇ ਉਸ ਦੇ ਦਿਓਰ ਸਾਗਰ ਅਰੋੜਾ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ 'ਤੇ ਉਸ ...

ਪੂਰੀ ਖ਼ਬਰ »

ਫਾਊਾਡੇਸ਼ਨ ਦਾ ਜਥਾ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਕੇ ਵਾਪਸ ਪਰਤਿਆ

ਲੁਧਿਆਣਾ, 17 ਮਾਰਚ (ਕਵਿਤਾ ਖੁੱਲਰ)-ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਸਮਾਜ ਨੂੰ ਦੇਣ, ਬੇਮਿਸਾਲ ਕੁਰਬਾਨੀਆਂ ਅਤੇ ਸਮਾਜਿਕ ਪਰਿਵਰਤਨ ਲਿਆਉਣਾ ਵੱਡਮੁੱਲੀ ਦੇਣ ਹੈ | ਇਸ ਮਹਾਨ ਯੋਧੇ ਜਰਨੈਲ ਦੀ ਯਾਦ ਵਿਚ ਪਿੰਡ ਰਕਬਾ ਜਿਲ੍ਹਾ ਲੁਧਿਆਣਾ ਵਿਚ ਬਾਬਾ ਬੰਦਾ ਸਿੰਘ ਬਹਾਦਰ ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਨੇ ਮਨਾਇਆ ਵਿਸ਼ਵਾਸਘਾਤ ਦਿਵਸ

ਲਾਡੋਵਾਲ, 17 ਮਾਰਚ (ਬਲਬੀਰ ਸਿੰਘ ਰਾਣਾ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਪਿੰਡ ਭੱਟੀਆਂ ਵਿਖੇ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਕਾਲੀ ਵਰਕਰਾਂ ਵਲੋਂ ਅੱਜ ਵਿਸ਼ਵਾਸ਼ਘਾਤ ਦਿਵਸ ਵਜੋਂ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਗੁਰੂ ਨਾਨਕ ਗਰਲਜ਼ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਲੁਧਿਆਣਾ, 17 ਮਾਰਚ (ਬੀ.ਐਸ.ਬਰਾੜ)-ਪੰਜਾਬ ਯੂਨੀਵਰਸਿਟੀ ਵਲੋ­ਾ ਪਿਛਲੇ ਸਾਲ ਮਈ ਮਹੀਨੇ 'ਚ ਲਈ ਗਈ ਐਮ.ਐਸ.ਸੀ.(ਫੈਸ਼ਨ ਡਿਜ਼ਾਇਨਿੰਗ)-ਸਮੈਸਟਰ ਤੀਜਾ ਦੀ ਪ੍ਰੀਖਿਆ 'ਚ ਗੁਰੂ ਨਾਨਕ ਗਰਲਜ਼ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ ਜਿਸ ਵਿਚ ਰਜ਼ਾਪ੍ਰੀਤ ਕੌਰ ਨੇ 90.4 ਫੀਸਦੀ ਅੰਕ ...

ਪੂਰੀ ਖ਼ਬਰ »

ਬੈਂਸ ਭਰਾਵਾਂ ਵਲੋਂ ਆਤਮ ਨਗਰ ਤੇ ਦੱਖਣੀ ਹਲਕੇ ਤੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

ਲੁਧਿਆਣਾ, 17 ਮਾਰਚ (ਪਰਮੇਸ਼ਰ ਸਿੰਘ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਸਰਪ੍ਰਸਤ ਜਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਲੋਕ ਸਭਾ ਚੋਣਾਂ ਲਈ ਵਰਕਰਾਂ ਨੂੰ ਲਾਮਬੰਦ ਕਰਨ ਲਈ ਵਿਧਾਨ ਸਭਾ ਹਲਕਾ ਆਤਮ ਨਗਰ ਤੇ ਦੱਖਣੀ ਤੋਂ ਰਸਮੀ ਤੌਰ 'ਤੇ ...

ਪੂਰੀ ਖ਼ਬਰ »

ਮਾਮਲਾ ਰਾਹੋਂ ਰੋਡ ਦੇ ਪਿੰਡਾਂ ਦਾ ਸੀਵਰੇਜ ਕੁਨੈਕਸ਼ਨ ਜੋੜਨ ਦਾ

ਲੁਧਿਆਣਾ, 17 ਮਾਰਚ (ਅਮਰੀਕ ਸਿੰਘ ਬੱਤਰਾ)-ਰਾਹੋਂ ਰੋਡ 'ਤੇ ਕਰੀਬ ਇਕ ਦਰਜਨ ਪਿੰਡਾਂ ਦੀ ਘਰੇਲੂ ਸੀਵਰੇਜ ਗੰਦਗੀ ਨਗਰ ਨਿਗਮ ਦੀ ਲਾਈਨ ਵਿਚ ਪਾਉਣ ਲਈ ਸ਼ੁਰੂ ਹੋਏ ਪ੍ਰੋਜੈਕਟ ਦਾ ਪਿਛਲੇ ਕਰੀਬ ਢਾਈ ਸਾਲ ਤੋਂ ਵਿਰੋਧ ਚੱਲ ਰਿਹਾ ਹੈ ਪਰ ਹੁਣ ਲੋਕ ਸਭਾ ਚੋਣਾਂ ਦਾ ਐਲਾਨ ਹੋ ...

ਪੂਰੀ ਖ਼ਬਰ »

ਇੰਜੋਗ੍ਰਾਫੀ ਤੇ ਬਾਈਪਾਸ ਸਰਜਰੀ ਤੋਂ ਬਗੈਰ ਵੀ ਦਿਲ ਦੀਆਂ ਨਾੜੀਆਂ ਦਾ ਇਲਾਜ ਸੰਭਵ-ਡਾ: ਅਗਰਵਾਲ

ਲੁਧਿਆਣਾ, 17 ਮਾਰਚ (ਸਲੇਮਪੁਰੀ)-ਮਲਟੀ ਸੁਪਰ ਸਪੈਸ਼ਲਿਟੀ ਏਸ਼ੀਅਨ ਹਸਪਤਾਲ ਲੁਧਿਆਣਾ ਦੇ ਡਾਇਰੈਕਟਰ ਡਾ. ਧੀਰਜ ਅਗਰਵਾਲ ਨੇ ਹਸਪਤਾਲ 'ਚ ਲਗਾਏ ਸਿਹਤ ਜਾਗਰੂਕਤਾ ਸੈਮੀਨਾਰ ਦੌਰਾਨ ਦੱਸਿਆ ਕਿ ਦਿਲ ਦੀਆਂ ਬਿਮਾਰੀਆਂ ਦੇ ਸ਼ਿਕਾਰ ਮਰੀਜ਼ਾਂ ਨੂੰ ਇੰਜੋਗ੍ਰਾਫੀ ਜਾਂ ...

ਪੂਰੀ ਖ਼ਬਰ »

ਅਲਮਾਇਟੀ ਨੂੰ ਸਵੱਛ ਭਾਰਤ ਅਭਿਆਨ ਦਾ ਸਨਮਾਨ ਚਿੰਨ੍ਹ ਮਿਲਿਆ

ਢੰਡਾਰੀ ਕਲਾਂ, 17 ਮਾਰਚ (ਪਰਮਜੀਤ ਸਿੰਘ ਮਠਾੜੂ)-ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਵਾਸਤੇ ਸਵੱਛ ਭਾਰਤ ਅਭਿਆਨ ਦੇ ਅੰਤਰਗਤ ਐਸੋਸੀਏਸ਼ਨ ਆਫ਼ ਲੁਧਿਆਣਾ ਮਸ਼ੀਨ ਟੂਲ ਇੰਡਸਟ੍ਰੀਜ ਨੂੰ ਫਾਉਂਡੇਸ਼ਨ ਆਫ਼ ਐਮ.ਐਸ. ਐਮ. ਈ. ਕਲੱਸਟਰ ਆਲ ਇੰਡੀਆ ਲੈਵਲ ਵਲੋਂ ਸਨਮਾਨ ਚਿੰਨ੍ਹ ...

ਪੂਰੀ ਖ਼ਬਰ »

ਜੀ. ਐਨ. ਆਈ. ਐਮ. ਟੀ ਦਾ ਨਤੀਜਾ ਸ਼ਾਨਦਾਰ

ਲੁਧਿਆਣਾ, 17 ਮਾਰਚ (ਬੀ.ਐਸ.ਬਰਾੜ)-ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂੁਨੀਵਰਸਿਟੀ ਵਲੋਂ ਬੀ.ਕਾਮ ਪਹਿਲੇ ਸਮੈਸਟਰ ਦੇ ਐਲਾਨੇ ਨਤੀਜੇ 'ਚ ਗੁਰੂ ਨਾਨਕ ਇੰਨਸਟੀਚੂਟ ਆਫ ਮੈਨੇਜਮੈਂਟ ਤੇ ਟੈਕਨੋਲੋਜੀ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ ਵਿਚ ਕਾਲਜ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਵਲੋਂ ਸੁਵਰਨ ਸਿੰਘ ਵਿਰਕ ਤੇ ਅਵਤਾਰ ਸਿੰਘ ਸੰਧੂ ਸਨਮਾਨਿਤ

ਲੁਧਿਆਣਾ, 17 ਮਾਰਚ (ਕਵਿਤਾ ਖੁੱਲਰ)-ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਅੱਜ ਸਨਮਾਨ ਸਮਾਰੋਹ ਪੰਜਾਬੀ ਭਵਨ ਲੁਧਿਆਣਾ ਵਿਖੇ ਕਰਵਾਇਆ ਗਿਆ | ਕਾਮਰੇਡ ਜਗਜੀਤ ਸਿੰਘ ਆਨੰਦ ਵਾਰਤਕ ਪੁਰਸਕਾਰ ਪ੍ਰਸਿੱਧ ਵਿਦਵਾਨ ਤੇ ਵਾਰਤਕਾਰ ਸੁਵਰਨ ਸਿੰਘ ਵਿਰਕ ਨੂੰ ਭੇਟ ਕੀਤਾ ...

ਪੂਰੀ ਖ਼ਬਰ »

ਮਾਨਵ ਰਚਨਾ ਇੰਟਰਨੈਸ਼ਨਲ ਸਕੂਲ ਵਿਖੇ ਸਮਾਗਮ

ਲੁਧਿਆਣਾ, 17 ਮਾਰਚ (ਪਰਮੇਸ਼ਰ ਸਿੰਘ)-ਮਾਨਵ ਰਚਨਾ ਇੰਟਰਨੈਸ਼ਨਲ ਸਕੂਲ ਸ਼ੁਰੂ ਤੋਂ ਹੀ ਬੱਚਿਆਂ ਦੇ ਸਰਵਪੱਖੀ ਵਿਕਾਸ 'ਚ ਵਿਸ਼ਵਾਸ ਰੱਖਦਾ ਹੈ, ਜਿਸ ਲਈ ਸਕੂਲ ਵਲੋਂ ਕਿਤਾਬੀ ਪੜ੍ਹਾਈ ਦੇ ਨਾਲ ਖੇਡਾਂ, ਕਲਾ, ਸੱਭਿਆਚਾਰ ਤੇ ਹੋਰ ਸਹਿ ਵਿਦਿਅਕ ਸਰਗਰਮੀਆਂ ਵੱਲ ਵੀ ਬਰਾਬਰ ...

ਪੂਰੀ ਖ਼ਬਰ »

ਗ਼ੈਰ ਕਾਨੰਨੀ ਹੋਣ ਦੇ ਬਾਵਜੂਦ ਸਬਮਰਸੀਬਲ ਪੰਪਾਂ ਦਾ ਲੱਗਣਾ ਲਗਾਤਾਰ ਜਾਰੀ

ਢੰਡਾਰੀ ਕਲਾਂ. 17 ਮਾਰਚ (ਪਰਮਜੀਤ ਸਿੰਘ ਮਠਾੜੂ)-ਜ਼ਮੀਨ 'ਚੋਂ ਨਿਕਲ ਰਹੇ ਪਾਣੀ ਦਾ ਪੱਧਰ ਦਿਨੋਂ ਦਿਨ ਡੁੂੰਘਾ ਹੁੰਦਾ ਜਾ ਰਿਹਾ ਹੈ¢ ਸਰਕਾਰੀ ਸਰਵੇ ਮੁਤਾਬਿਕ ਜੇਕਰ ਧਰਤੀ ਤੋਂ ਪਾਣੀ ਕੱਢਣਾ ਲਗਾਤਾਰ ਜਾਰੀ ਰਿਹਾ ਤਾਂ ਭਵਿੱਖ ਵਿਚ ਲੋਕ ਪੀਣ ਵਾਲੇ ਪਾਣੀ ਨੂੰ ਵੀ ...

ਪੂਰੀ ਖ਼ਬਰ »

ਜ਼ਿਲ੍ਹਾ ਲੁਧਿਆਣਾ ਦੇ 713 ਦੇਸੀ ਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਲੈਣ ਲਈ 18 ਹਜ਼ਾਰ 773 ਪਰਚੀਆਂ ਪਈਆਂ

ਲੁਧਿਆਣਾ, 17 ਮਾਰਚ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ ਦੇ ਡਰਾਅ ਰਾਹੀਂ 149 ਜ਼ੋਨਾਂ 'ਚ ਵੰਡੇ 713 ਦੇਸੀ ਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਲੈਣ ਲਈ ਇਸ ਸਾਲ ਲੋਕਾਂ ਨੇ ਭਾਰੀ ਉਤਸ਼ਾਹ ਦਿਖਾਉਂਦਿਆਂ 18 ਹਜ਼ਾਰ 773 ਪਰਚੀਆਂ ਪਾਈਆਂ ਹਨ | ਜਿਸ ਨਾਲ ਪਿਛਲੇ ਸਾਲ 13 ਕਰੋੜ 59 ਰੁਪਏ ਦੇ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੇ ਨੇੜੇ ਬਣੇ ਕੂੜੇ ਦੇ ਡੰਪ ਤੋਂ ਲੋਕ ਪ੍ਰੇਸ਼ਾਨ

ਢੰਡਾਰੀ ਕਲਾਂ, 17 ਮਾਰਚ (ਪਰਮਜੀਤ ਸਿੰਘ ਮਠਾੜੂ)-ਵਾਰਡ ਨੰ: 30 'ਚ ਵੱਡੇ ਗੁਰਦੁਆਰਾ ਸਾਹਿਬ ਦੇ ਨੇੜੇ ਬਣੇ ਗੰਦਗੀ ਦੇ ਡੰਪ ਕਰਕੇ ਲੋਕ ਭਾਰੀ ਪਰੇਸ਼ਾਨ ਹਨ¢ ਉਦਯੋਗਪਤੀ ਰਾਜੇਸ਼ ਆਰੀਆ, ਸਤਨਾਮ ਸਿੰਘ, ਸੁਖਦੇਵ ਸਿੰਘ ਗਰਚਾ, ਨਰਿੰਦਰ ਸਿੰਘ ਗਰਚਾ ਤੇ ਬਚਿੱਤਰ ਸਿੰਘ ਨੇ ...

ਪੂਰੀ ਖ਼ਬਰ »

ਨਿਗਮ ਅਧਿਕਾਰੀ ਸਰਕਾਰੀ ਕਾਨੂੰਨ ਨੂੰ ਟਿੱਚ ਸਮਝਦੇ ਹਨ
ਗ਼ੈਰ ਕਾਨੰਨੀ ਹੋਣ ਦੇ ਬਾਵਜੂਦ ਸਬਮਰਸੀਬਲ ਪੰਪਾਂ ਦਾ ਲੱਗਣਾ ਲਗਾਤਾਰ ਜਾਰੀ

ਢੰਡਾਰੀ ਕਲਾਂ. 17 ਮਾਰਚ (ਪਰਮਜੀਤ ਸਿੰਘ ਮਠਾੜੂ)-ਜ਼ਮੀਨ 'ਚੋਂ ਨਿਕਲ ਰਹੇ ਪਾਣੀ ਦਾ ਪੱਧਰ ਦਿਨੋਂ ਦਿਨ ਡੁੂੰਘਾ ਹੁੰਦਾ ਜਾ ਰਿਹਾ ਹੈ¢ ਸਰਕਾਰੀ ਸਰਵੇ ਮੁਤਾਬਿਕ ਜੇਕਰ ਧਰਤੀ ਤੋਂ ਪਾਣੀ ਕੱਢਣਾ ਲਗਾਤਾਰ ਜਾਰੀ ਰਿਹਾ ਤਾਂ ਭਵਿੱਖ ਵਿਚ ਲੋਕ ਪੀਣ ਵਾਲੇ ਪਾਣੀ ਨੂੰ ਵੀ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਦੇ ਆਗੂ ਕਾਂਗਰਸ 'ਚ ਸ਼ਾਮਿਲ

ਲੁਧਿਆਣਾ, 17 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿਆਸਪਰਾ ਇਲਾਕੇ 'ਚ ਲੋਕ ਇਨਸਾਫ਼ ਪਾਰਟੀ ਦੇ 9 ਆਗੂ ਕਾਂਗਰਸ 'ਚ ਸ਼ਾਮਿਲ ਹੋ ਗਏ ਹਨ | ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਹਾਜ਼ਰੀ ਵਿਚ ਜਿਹੜੇ ਆਗੂ ਕਾਂਗਰਸ ਵਿਚ ਸ਼ਾਮਿਲ ਹੋਏ ਹਨ, ਉਨ੍ਹਾਂ ਵਿਚ ਪਰਮਜੀਤ ...

ਪੂਰੀ ਖ਼ਬਰ »

ਸਰਕਾਰੀ ਪ੍ਰਾ: ਸਕੂਲ ਸੁਖਦੇਵ ਨਗਰ ਦੀ ਵਿਦਿਆਰਥਣ ਨੂੰ 5000 ਦਾ ਵਜ਼ੀਫੇ ਦਾ ਚੈੱਕ ਭੇਟ

ਲੁਧਿਆਣਾ, 17 ਮਾਰਚ (ਪਰਮੇਸ਼ਰ ਸਿੰਘ)-ਸਰਕਾਰੀ ਪ੍ਰਾ: ਸਕੂਲ ਸੁਖਦੇਵ ਨਗਰ ਵਿਖੇ ਡੀ. ਐਸ. ਪੀ. ਭਗਵੰਤ ਸਿੰਘ ਯਾਦਗਾਰੀ ਵਜ਼ੀਫ਼ਾ ਸਕੀਮ ਦੀ ਸ਼ੁਰੂਆਤ ਕੀਤੀ ਗਈ | ਸਕੂਲ ਮੁਖੀ ਸੁਖਧੀਰ ਸਿੰਘ ਸੇਖੋਂ ਨੇ ਦੱਸਿਆ ਕਿ ਸਕੂਲ ਵਿਚ ਪਿਛਲੇ ਸਾਲਾਂ ਦੌਰਾਨ ਹੋਏ ਮੁੱਢਲੇ ਢਾਂਚੇ ...

ਪੂਰੀ ਖ਼ਬਰ »

ਆਗੂਆਂ ਨੂੰ ਪਾਰਟੀ 'ਚ ਬਣਦਾ ਸਤਿਕਾਰ ਦੇਵਾਂਗਾ-ਬਿੱਟੂ
ਲੋਕ ਇਨਸਾਫ਼ ਪਾਰਟੀ ਦੇ ਆਗੂ ਕਾਂਗਰਸ 'ਚ ਸ਼ਾਮਿਲ

ਲੁਧਿਆਣਾ, 17 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿਆਸਪਰਾ ਇਲਾਕੇ 'ਚ ਲੋਕ ਇਨਸਾਫ਼ ਪਾਰਟੀ ਦੇ 9 ਆਗੂ ਕਾਂਗਰਸ 'ਚ ਸ਼ਾਮਿਲ ਹੋ ਗਏ ਹਨ | ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਹਾਜ਼ਰੀ ਵਿਚ ਜਿਹੜੇ ਆਗੂ ਕਾਂਗਰਸ ਵਿਚ ਸ਼ਾਮਿਲ ਹੋਏ ਹਨ, ਉਨ੍ਹਾਂ ਵਿਚ ਪਰਮਜੀਤ ...

ਪੂਰੀ ਖ਼ਬਰ »

ਕਾਰੋਬਾਰੀ ਲੱਭੂ ਰਾਮ ਦਾ ਦਿਹਾਂਤ

ਲੁਧਿਆਣਾ, 17 ਮਾਰਚ (ਪੁਨੀਤ ਬਾਵਾ)-ਕਾਰੋਬਾਰੀ ਲੱਭੂ ਰਾਮ (84) ਦਾ ਅਚਾਨਕ ਦਿਹਾਂਤ ਹੋ ਗਿਆ | ਜਿਨ੍ਹਾਂ ਦਾ ਬੱਸ ਅੱਡੇ ਦੇ ਨੇੜਲੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ ਤੇ ਉਨ੍ਹਾਂ ਦੀ ਮਿ੍ਤਕ ਦੇਹ ਨੂੰ ਅਗਨੀ ਭੇਟ ਕਰਨ ਦੀ ਰਸਮ ਵੱਡੇ ਸਪੁੱਤਰ ਤੇ ਕਾਰੋਬਾਰੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਾਈਕਲ ਸਵਾਰ ਦੀ ਮੌਤ

ਲੁਧਿਆਣਾ, 17 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਮਰਾਲਾ ਚੌਕ ਨੇੜੇ ਅੱਜ ਦੁਪਹਿਰ ਹੋਏ ਸੜਕ ਹਾਦਸੇ 'ਚ ਇਕ ਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ ਹੈ | ਮਿ੍ਤਕ ਦੀ ਸ਼ਨਾਖ਼ਤ ਮੁਹੰਮਦ ਸ਼ਹਿਨਾਜ (50) ਵਜੋਂ ਕੀਤੀ ਗਈ ਹੈ | ਉਹ ਟਿਬਾ ਸੜਕ ਦੀ ਨਾਮਦੇਵ ਕਾਲੋਨੀ ਦਾ ਰਹਿਣ ...

ਪੂਰੀ ਖ਼ਬਰ »

ਮਿੱਟੀ ਰਹਿਤ ਛੱਤ ਵਾਲੇ ਪੌਸ਼ਟਿਕ ਸਬਜ਼ੀ ਬਗੀਚੀ ਦਾ ਮਾਡਲ ਮੇਲੇ 'ਚ ਰਿਹਾ ਖਿੱਚ ਦਾ ਕੇਂਦਰ

ਲੁਧਿਆਣਾ, 17 ਮਾਰਚ (ਬੀ.ਐਸ.ਬਰਾੜ)-ਕਿਸਾਨ ਮੇਲੇ 'ਚ ਪੀ.ਏ.ਯੂ ਵਲੋਂ ਤਿਆਰ ਮਿੱਟੀ ਰਹਿਤ ਛੱਤ ਵਾਲਾ ਪੌਸ਼ਟਿਕ ਸਬਜ਼ੀ ਬਗੀਚੀ ਮਾਡਲ ਆਕਰਸ਼ਣ ਦਾ ਕੇਂਦਰ ਰਿਹਾ | ਕਿਸਾਨ ਹੀ ਨਹੀਂ ਸ਼ਹਿਰਾਂ ਦੇ ਵਸਨੀਕਾਂ ਨੇ ਵੀ ਇਸ ਮਾਡਲ ਨੂੰ ਦੇਖਣ 'ਚ ਉਤਸ਼ਾਹ ਦਿਖਾਇਆ | ਮੇਲੇ ਵਿਚ ...

ਪੂਰੀ ਖ਼ਬਰ »

ਗੁੱਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ 'ਚ ਵਰਕਸ਼ਾਪ

ਲੁਧਿਆਣਾ, 17 ਮਾਰਚ (ਬੀ.ਐਸ.ਬਰਾੜ)-ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਇੰਟਰਨਲ ਕੁਆਲਿਟੀ ਅਸੈਸਮੈਂਟ ਸੈੱਲ ਵਲੋਂ ਉਚੇਰੀ ਸਿੱਖਿਆ ਨੂੰ ਮਿਆਰੀ ਬਣਾਉਣ ਲਈ ਇਸ ਵਿਚ ਤਕਨੀਕੀ ਸੁਧਾਰ ਕਰਨ ਦੇ ਸਬੰਧ 'ਚ ਵਰਕਸ਼ਾਪ ਲਗਾਈ ਗਈ, ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ...

ਪੂਰੀ ਖ਼ਬਰ »

ਐਲ.ਈ.ਡੀ. ਲਾਇਟਾਂ ਸੁਵਿਧਾ ਦੀ ਥਾਂ ਦੁਵਿਧਾ ਬਣੀਆਂ-ਸੰਧੂ

ਡਾਬਾ/ਲੁਹਾਰਾ, 17 ਮਾਰਚ (ਕੁਲਵੰਤ ਸਿੰਘ ਸੱਪਲ)-ਨਗਰ ਨਿਗਮ ਵਲੋ ਐਲ ਈ ਡੀ ਲਗਾਈਆ ਜਾ ਰਹੀਆਂ ਲਾਈਟਾਂ ਲੋਕਾਂ ਨੂੰ ਸੁਵਿਧਾ ਦੀ ਥਾਂ ਦੁਵਿਧਾ ਦੇ ਰਹੀਆਂ ਹਨ¢ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਸੰਧੂ ਨੇ ਕੀਤਾ ¢ ...

ਪੂਰੀ ਖ਼ਬਰ »

ਏ.ਟੀ.ਐਮ. 'ਚੋਂ ਨਕਦੀ ਚੋਰੀ ਦੀ ਕੋਸ਼ਿਸ਼-ਕੇਸ ਦਰਜ

ਲੁਧਿਆਣਾ, 17 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ੇਰਪੁਰ ਇਲਾਕੇ 'ਚੋਂ ਚੋਰਾਂ ਵਲੋਂ ਏ.ਟੀ.ਐਮ. 'ਚੋਂ ਨਕਦੀ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਪੰਜਾਬ ਨੈਸ਼ਨਲ ਬੈਂਕ ਦੇ ਮੱੁਖ ਮੈਨੇਜਰ ਪੰਕਜ ਮੋਹਣ ਦੀ ...

ਪੂਰੀ ਖ਼ਬਰ »

ਪੰਜਾਬ ਐਾਡ ਸਿੰਧ ਬੈਂਕ ਦੇ ਮੁਲਾਜ਼ਮਾਂ ਦੇ ਹੋਏ ਖੇਡ ਮੁਕਾਬਲੇ

ਲੁਧਿਆਣਾ, 17 ਮਾਰਚ (ਸਲੇਮਪੁਰੀ)-ਪੰਜਾਬ ਐਾਡ ਸਿੰਧ ਬੈਂਕ ਦੇ ਖੇਤਰੀ ਦਫ਼ਤਰ ਲੁਧਿਆਣਾ ਵਲੋਂ 'ਆਉ ਖੇਲੇਂ' ਖੇਡ ਈਵੈਂਟਸ ਤਹਿਤ ਮੁਲਾਜ਼ਮਾਂ ਦੇ ਖੇਡ ਮੁਕਾਬਲੇ ਭਾਈ ਰਣਧੀਰ ਸਿੰਘ ਨਗਰ 'ਚ ਕਰਵਾਏ ਗਏ | ਇਸ ਮੌਕੇ ਹਰਵਿੰਦਰ ਸਿੰਘ ਢਿੱਲੋਂ ਪ੍ਰਬੰਧ ਨਿਰਦੇਸ਼ਕ ਲੁਧਿਆਣਾ ...

ਪੂਰੀ ਖ਼ਬਰ »

ਗੁਰੂ ਨਾਨਕ ਗਰਲਜ਼ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਲੁਧਿਆਣਾ, 17 ਮਾਰਚ (ਬੀ.ਐਸ.ਬਰਾੜ)-ਪੰਜਾਬ ਯੂਨੀਵਰਸਿਟੀ ਵਲੋ­ਾ ਪਿਛਲੇ ਸਾਲ ਦਸੰਬਰ ਮਹੀਨੇ ਵਿਚ ਲਈਆਂ ਗਈਆਂ ਐਮ.ਏ. (ਸਮਾਜ ਵਿਗਿਆਨ) ਸਮੈਸਟਰ ਪਹਿਲਾ ਦੀ ਪ੍ਰੀਖਿਆਵਾਂ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿਚ ਗੁਰੂ ਨਾਨਕ ਗਰਲਜ਼ ਕਾਲਜ ਦੀ ਵਿਦਿਆਰਥਣ ਕਿਰਨਪ੍ਰੀਤ ਕੌਰ ...

ਪੂਰੀ ਖ਼ਬਰ »

ਗੁਰੂ ਨਾਨਕ ਗਰਲਜ਼ ਕਾਲਜ 'ਚ ਵਰਕਸ਼ਾਪ

ਲੁਧਿਆਣਾ, 17 ਮਾਰਚ (ਬੀ.ਐਸ.ਬਰਾੜ)-ਗੁਰੂ ਨਾਨਕ ਗਰਲਜ਼ ਕਾਲਜ ਵਿਖੇ ਫੈਸ਼ਨ ਡਿਜ਼ਾਇਨਿੰਗ ਫੈਕਲਟੀ ਦੇ ਯੂਨਿਟ ਇੰਟੀਰੀਅਰ ਡਿਜ਼ਾਇਨਿੰਗ ਤੇ ਡੈਕੋਰੇਸ਼ਨ ਵਿਭਾਗ ਵਲੋਂ ਸੀ.ਏ.ਡੀ ਸਾਫਟਵੇਅਰ ਕੇਂਦਰ ਦੇ ਸਹਿਯੋਗ ਨਾਲ ਦੋ ਦਿਨਾਂ ਵਰਕਸ਼ਾਪ ਲਗਾਈ ਗਈ | ਸੀ.ਏ.ਡੀ. ਵਲੋਂ ਇਸ ...

ਪੂਰੀ ਖ਼ਬਰ »

-ਲੋਕ ਸਭਾ ਚੋਣਾਂ 2019- ਚੋਣ ਅਮਲ ਵਿਚ ਲੱਗੇ ਸਟਾਫ਼ ਲਈ ਸਰਕਾਰੀ ਕਾਲਜ ਵਿਖੇ ਸਿਖ਼ਲਾਈ ਕਮ-ਵਰਕਸ਼ਾਪ ਕੈਂਪ

ਲੁਧਿਆਣਾ, 17 ਮਾਰਚ (ਪੁਨੀਤ ਬਾਵਾ)-ਲੋਕ ਸਭਾ ਹਲਕਾ ਲੁਧਿਆਣਾ ਦੀ 19 ਮਈ ਨੂੰ ਹੋਣ ਵਾਲੀ ਚੋਣ ਦੇ ਮੱਦੇਨਜ਼ਰ ਚੋਣ ਅਮਲ ਵਿਚ ਲੱਗੇ ਸਮੁੱਚੇ ਸਟਾਫ਼ ਲਈ ਅੱਜ ਸਰਕਾਰੀ ਕਾਲਜ ਲੜਕੀਆਂ ਵਿਖੇ ਸਿਖ਼ਲਾਈ ਕਮ ਵਰਕਸ਼ਾਪ ਕੈਂਪ ਲਗਾਇਆ ਗਿਆ, ਜਿਸ ਵਿਚ ਜ਼ਿਲ੍ਹਾ ਚੋਣ ...

ਪੂਰੀ ਖ਼ਬਰ »

ਲੁਧਿਆਣਾ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਸਾਈਕਲ ਰੈਲੀ ਕੱਢੀ

ਲੁਧਿਆਣਾ, 17 ਮਾਰਚ (ਪੁਨੀਤ ਬਾਵਾ)-ਲੁਧਿਆਣਾ ਬਾਇਸਾਈਕਲ ਕਲੱਬ ਵਲੋਂ 'ਪ੍ਰਦੂਸ਼ਣ ਮੁਕਤ ਲੁਧਿਆਣਾ' ਬਣਾਉਣ ਦੇ ਮਕਸਦ ਨਾਲ 50 ਤੋਂ 100 ਕਿਲੋਮੀਟਰ ਸਾਈਕਲ ਰੈਲੀ ਕੱਢੀ ਗਈ | ਰੈਲੀ 'ਚ 160 ਸਾਈਕਲ ਚਲਾਉਣ ਵਾਲਿਆਂ ਨੇ ਹਿੱਸਾ ਲਿਆ | ਜਿਸ ਨੂੰ ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ...

ਪੂਰੀ ਖ਼ਬਰ »

ਸਰਬਲੋਕ ਡੈਮੋਕ੍ਰੈਟਿਕ ਪਾਰਟੀ ਦੀ ਬਜਾਏ ਮਿੱਢਾ ਆਜ਼ਾਦ ਲੋਕ ਸਭਾ ਦੀ ਚੋਣ ਲੜਨਗੇ

ਲੁਧਿਆਣਾ, 17 ਮਾਰਚ (ਪੁਨੀਤ ਬਾਵਾ)-ਸਰਬਲੋਕ ਡੈਮੋਕ੍ਰੈਟਿਕ ਪਾਰਟੀ ਦੀ ਬਜਾਏ ਜੀ.ਐਸ. ਮਿੱਢਾ ਹੁਣ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਹਲਕਾ ਲੁਧਿਆਣਾ ਤੋਂ ਚੋਣ ਲੜਗੇ | ਇਹ ਜਾਣਕਾਰੀ ਸ.ਮਿੱਢਾ ਨੇ ਇਕ ਪ੍ਰੈਸ ਨੋਟ ਜਾਰੀ ਕਰਕੇ ਦਿੱਤੀ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ...

ਪੂਰੀ ਖ਼ਬਰ »

ਖ਼ਾਲਸਾ ਏਡ ਤੋਂ ਪ੍ਰਭਾਵਿਤ ਹਾਂ-ਰਜ਼ਾਖ਼ਾਨ

ਲੁਧਿਆਣਾ, 17 ਮਾਰਚ (ਬੀ.ਐਸ.ਬਰਾੜ)-ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਵਲੋਂ ਕੀਤੀ ਗਈ ਕਾਨਫਰੰਸ 'ਚ ਜਿੱਥੇ ਸ਼ਹਿਰ ਦੇ ਮੁਸਲਮਾਨ ਭਾਈਚਾਰੇ ਨਾਲ ਸਬੰਧਤ ਲੋਕ ਹਾਜ਼ਰ ਹੋਏ | ਉਥੇ ਨਾਲ ਹੀ ਭਾਰਤੀ ਸੁੰਨੀ ਮੁਸਲਮਾਨਾਂ ਦੇ ਇਮਾਮ ਹਜਰਤ ...

ਪੂਰੀ ਖ਼ਬਰ »

ਗੁਰਦੁਆਰਾ ਆਲਮਗੀਰ ਵਿਖੇ ਗੁਰਮਤਿ ਸਮਾਗਮ

ਆਲਮਗੀਰ, 17 ਮਾਰਚ (ਜਰਨੈਲ ਸਿੰਘ ਪੱਟੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦਾਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਸ਼ੁਰੂ ਕੀਤੀ ਗਈ ਹਫ਼ਤਾਵਾਰੀ ਕੀਰਤਨ ਦੀ ...

ਪੂਰੀ ਖ਼ਬਰ »

ਨਗਰ ਨਿਗਮ ਪ੍ਰਸ਼ਾਸਨ ਵਲੋਂ ਹਸਪਤਾਲ ਮਾਲਕਾਂ/ਪ੍ਰਬੰਧਕਾਂ ਦੀ ਮੀਟਿੰਗ

ਲੁਧਿਆਣਾ, 17 ਮਾਰਚ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਦੀ ਹਦੂਦ ਅੰਦਰ ਪਾਰਕਿੰਗ ਨਿਯਮਾਂ ਦੀ ਕਥਿਤ ਉਲੰਘਣਾ ਕਰਕੇ ਬਣੇ ਹਸਪਤਾਲਾਂ ਦੇ ਮਾਲਕਾਂ/ਪ੍ਰਬੰਧਕਾਂ ਦੀ ਸ਼ੁੱਕਰਵਾਰ ਨੂੰ ਕਮਿਸ਼ਨਰ ਸ੍ਰੀਮਤੀ ਕਵਲਪ੍ਰੀਤ ਕੌਰ ਬਰਾੜ ਨਾਲ ਹੋਈ ਮੀਟਿੰਗ ਦੌਰਾਨ ਕਰੀਬ ਦੋ ...

ਪੂਰੀ ਖ਼ਬਰ »

ਸ਼ਰ੍ਹੇਆਮ ਦੁਕਾਨਦਾਰਾਂ ਵਲੋਂ ਘਰੇਲੂ ਰਸੋਈ ਗੈਸ ਦੀ ਕੀਤੀ ਜਾ ਰਹੀ ਵਪਾਰਕ ਵਰਤੋਂ

ਲੁਧਿਆਣਾ, 17 ਮਾਰਚ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਖ਼ਾਣ ਪੀਣ ਦਾ ਕਾਰੋਬਾਰ ਕਰਨ ਵਾਲੇ ਅਨੇਕਾਂ ਹੀ ਦੁਕਾਨਦਾਰਾਂ ਵਲੋਂ ਸ਼ਰ੍ਹੇਆਮ ਘਰੇਲੂ ਰਸੋਈ ਗੈਸ ਦੀ ਵਪਾਰਕ ਤੌਰ 'ਤੇ ਵਰਤੋਂ ਕੀਤੀ ਜਾ ਰਹੀ ਹੈ ਜੋ ਕਿ ਨਿਯਮਾਂ ਦੀ ਉਲੰਘਣਾ ਹੈ | ਰਸੋਈ ...

ਪੂਰੀ ਖ਼ਬਰ »

ਭਾਰਤੀਆ ਵਾਲਮੀਕਿ ਆਦਿ ਧਰਮ ਸਮਾਜ ਦੀ ਮੀਟਿੰਗ

ਲੁਧਿਆਣਾ, 17 ਮਾਰਚ (ਬੀ. ਐਸ. ਬਰਾੜ)-ਭਾਰਤੀਆ ਵਾਲਮੀਕਿ ਆਦਿ ਧਰਮ ਸਮਾਜ ਦੀ ਮੀਟਿੰਗ ਜਸਵੀਰ ਲਵਣ ਸਰਵਉਚ ਨਿਰਦੇਸ਼ਕ ਦੀ ਪ੍ਰਧਾਨਗੀ ਹੇਠ ਸਰਕਟ ਹਾਊਸ ਵਿਖੇ ਹੋਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਅਸ਼ੋਕ ਲੰਕੇਸ਼ ਮੁੱਖ ਸੰਚਾਲਕ ਤੇ ਰਾਮ ਲਾਲ ਅਸੁਰ ਨਿਰਦੇਸ਼ਕ, ਰਵੀ ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ ਨੇ ਸ਼ੁਰੂ ਕੀਤਾ 'ਮੱਝ ਪਸਾਰ ਟੀਚਾ-2019'

ਲੁਧਿਆਣਾ, 17 ਮਾਰਚ (ਬੀ.ਐਸ.ਬਰਾੜ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਲੋਂ ਕਰਵਾਏ ਗਏ | ਪਸ਼ੂ ਪਾਲਣ ਮੇਲੇ ਵਿਚ 'ਮੱਝ ਪਸਾਰ ਟੀਚਾ-2019' ਦਾ ਆਰੰਭ ਕੀਤਾ ਗਿਆ, ਜਿਸ ਦੀ ਉੱਪ-ਕੁਲਪਤੀ ਡਾ. ਅਮਰਜੀਤ ਸਿੰਘ ਨੰਦਾ ਨੇ ਕਿਸਾਨਾਂ ਦੀ ਹਾਜ਼ਰੀ ਵਿਚ ਇਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX