ਤਾਜਾ ਖ਼ਬਰਾਂ


ਵਿਵੇਕ ਓਬਰਾਏ ਨੂੰ ਮਿਲੀ ਧਮਕੀ ਤੋਂ ਬਾਅਦ ਦਿੱਤੀ ਗਈ ਸੁਰੱਖਿਆ
. . .  1 day ago
ਮੁੰਬਈ ,22 ਮਈ - ਫ਼ਿਲਮ ਅਭਿਨੇਤਾ ਵਿਵੇਕ ਓਬਰਾਏ ਨੂੰ ਧਮਕੀ ਮਿਲਣਾ ਤੋਂ ਬਾਅਦ ਮੁੰਬਈ ਪੁਲਿਸ ਵੱਲੋਂ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ ।
ਰਾਜੌਰੀ 'ਚ ਅੱਤਵਾਦੀ ਠਿਕਾਣੇ ਤੋਂ ਭਾਰੀ ਗੋਲਾ ਬਾਰੂਦ ਬਰਾਮਦ
. . .  1 day ago
ਸ੍ਰੀਨਗਰ ,22 ਮਈ -ਜੰਮੂ-ਕਸ਼ਮੀਰ ਦੇ ਰਾਜੌਰੀ ਦੇ ਚਟਿਆਰੀ ਵਣ ਖੇਤਰ 'ਚੋਂ ਅੱਤਵਾਦੀਆਂ ਦੇ ਵੱਡੇ ਅੱਡੇ ਨੂੰ ਤਬਾਹ ਕੀਤਾ ਹੈ ।ਪੁਲਿਸ ਨੂੰ ਇੱਥੋਂ ਭਾਰੀ ਮਾਤਰਾ 'ਚ ਗੋਲਾ ਬਾਰੂਦ ਮਿਲਿਆ ...
ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਨ ਲਈ ਸਿੱਖਿਆ ਵਿਭਾਗ ਕਰ ਰਿਹਾ ਟਾਲ-ਮਟੋਲ
. . .  1 day ago
ਮਲੌਦ, 22 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸਿੱਖਿਆ ਵਿਭਾਗ ਦੁਆਰਾ 2011 ਵਿਚ ਸ਼ੁਰੂ ਕੀਤੇ ਅਧਿਆਪਕ ਰਾਜ ਯੋਗਤਾ ਟੈਸਟ-2 ਵਿਚ ਬੈਠਣ ਵਾਲੇ ਬੇਰੁਜ਼ਗਾਰਾਂ ਵਲੋਂ ਕੁਝ ਪ੍ਰਸ਼ਨਾਂ ਸਬੰਧੀ ਪੰਜਾਬ ਹਰਿਆਣਾ ...
ਕੱਲ੍ਹ ਗੁਰਦਾਸਪੁਰ ਪਹੁੰਚਣਗੇ ਸੰਨੀ ਦਿਓਲ
. . .  1 day ago
ਰਾਜਾਸਾਂਸੀ, 22 ਮਈ (ਹੇਰ,ਖੀਵਾ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ, ਜੋ ਕਿ ਪੰਜਾਬ ਦੇ ਸੱਤਵੇਂ ਅਤੇ ਅਖੀਰੀ ਪੜਾਅ ਤਹਿਤ ਆਪਣਾ ਚੋਣ ਪ੍ਰਚਾਰ ਕਰਨ ਅਤੇ ਵੱਖ-ਵੱਖ ਥਾਵਾਂ 'ਤੇ ਵੋਟਾਂ ਪੋਲ ਕਰਵਾਉਣ ਦਾ ...
ਸੜਕ ਹਾਦਸੇ 'ਚ ਇੰਜੀਨੀਅਰਿੰਗ ਕਰ ਰਹੇ ਵਿਦਿਆਰਥੀ ਦੀ ਮੌਤ
. . .  1 day ago
ਪਠਾਨਕੋਟ, 22 ਮਈ (ਸੰਧੂ)- ਪਠਾਨਕੋਟ-ਜਲੰਧਰ ਕੌਮੀ ਸ਼ਾਹ ਮਾਰਗ ਤੇ ਸਥਿਤ ਪਿੰਡ ਤਲਵਾੜਾ ਜੱਟਾ ਦੇ ਨੇੜੇ ਤੇਜ ਰਫ਼ਤਾਰ ਟਰੱਕ ਦੀ ਚਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ ਤੇ ਦੂਜਾ ਗੰਭੀਰ ਤੌਰ 'ਤੇ ਜ਼ਖਮੀ ਹੋ ....
ਵੜਿੰਗ ਖਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ਸਬੰਧੀ ਵੀਡੀਓ ਵਾਇਰਲ ਕਰਨ 'ਤੇ ਸ਼ਨੀ ਢਿੱਲੋਂ ਖਿਲਾਫ਼ ਪਰਚਾ ਦਰਜ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਗਿੱਦੜਬਾਹਾ ਹਲਕੇ ਦੇ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਛੋਟੇ ਭਰਾ ਅਤੇ ਅਕਾਲੀ ਆਗੂ ਸੰਦੀਪ ਸਿੰਘ ਸ਼ਨੀ ਢਿੱਲੋਂ ਵੱਲੋਂ ਪਿਛਲੇ ਦਿਨੀਂ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ....
ਪਿੰਡ ਸ਼ਹੂਰਾ ਵਿਖੇ 72 ਫ਼ੀਸਦੀ ਹੋਈ ਵੋਟਿੰਗ
. . .  1 day ago
ਬੱਚੀ ਵਿੰਡ, 22 ਮਈ (ਬਲਦੇਵ ਸਿੰਘ ਕੰਬੋ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਸ਼ਹੂਰਾ ਵਿਖੇ ਬੂਥ ਨੰਬਰ 123 ਦੀ ਚੋਣ ਰੱਦ ਹੋ ਗਈ ਸੀ ਅੱਜ ਮੁੜ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸੰਪੰਨ ਹੋ ਗਿਆ। ਇਸ ਸਬੰਧੀ ਜਾਣਕਾਰੀ ...
ਰਾਫੇਲ ਡੀਲ: ਫਰਾਂਸ 'ਚ ਭਾਰਤੀ ਟੀਮ ਦੇ ਠਿਕਾਣਿਆਂ 'ਤੇ ਘੁਸਪੈਠ ਦੀ ਕੋਸ਼ਿਸ਼
. . .  1 day ago
ਨਵੀਂ ਦਿੱਲੀ, 22 ਮਈ- ਲੋਕ ਸਭਾ ਚੋਣਾਂ ਦੇ ਦੌਰਾਨ ਹੀ ਰਾਫੇਲ ਮੁੱਦਾ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਫਰਾਂਸ 'ਚ ਕੁੱਝ ਅਣਪਛਾਤੇ ਤੱਤਾਂ ਵੱਲੋਂ ਭਾਰਤੀ ਰਾਫੇਲ ਪ੍ਰਾਜੈਕਟ ਟੀਮ 'ਚ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ ....
ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਗ੍ਰਹਿ ਮੰਤਰਾਲਾ ਵੱਲੋਂ ਅਲਰਟ- ਦੰਗੇ ਭੜਕਣ ਦਾ ਡਰ
. . .  1 day ago
ਨਵੀਂ ਦਿੱਲੀ, 22 ਮਈ - ਗ੍ਰਹਿ ਮੰਤਰਾਲਾ ਨੇ ਦੇਸ਼ ਦੇ ਸਾਰੇ ਰਾਜਾਂ ਦੇ ਮੁੱਖ ਸਕੱਤਰਾਂ ਤੇ ਡੀ.ਜੀ.ਪੀ. ਨੂੰ ਅਲਰਟ ਕੀਤਾ ਹੈ ਕਿ 23 ਮਈ ਨੂੰ ਗਿਣਤੀ ਵਾਲੇ ਦਿਨ ਦੇਸ਼ ਦੇ ਵੱਖ ਵੱਖ ਰਾਜਾਂ ਵਿਚ ਦੰਗੇ ਭੜਕ ਸਕਦੇ ਹਨ। ਗ੍ਰਹਿ ਮੰਤਰਾਲਾ ਨੇ ਰਾਜਾਂ ਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ 'ਚ ਕਾਨੂੰਨ...
ਧਰਮਿੰਦਰ ਨੇ ਸੁਨੀਲ ਜਾਖੜ ਦੇ ਨਾਲ ਪੁਰਾਣੇ ਰਿਸ਼ਤੇ ਬਰਕਰਾਰ ਰੱਖਣ ਲਈ ਟਵੀਟ ਰਾਹੀਂ ਭੇਜਿਆ ਪਿਆਰ ਭਰਿਆ ਸੰਦੇਸ਼
. . .  1 day ago
ਪਠਾਨਕੋਟ, 22 ਮਈ (ਸੰਧੂ) - ਸੂਬੇ ਦੀ ਸਭ ਤੋਂ ਜ਼ਿਆਦਾ ਹਾਟ ਸੀਟ ਮੰਨੀ ਜਾ ਰਹੀ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਸੀਟ 'ਤੇ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਸਿਨੇ ਸਟਾਰ ਸੰਨੀ ਦਿਓਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦਰਮਿਆਨ...
ਭਿਆਨਕ ਸੜਕ ਹਾਦਸੇ ਵਿਚ 2 ਵਿਅਕਤੀਆਂ ਦੀ ਦਰਦਨਾਕ ਮੌਤ
. . .  1 day ago
ਰੁੜਕੀ ਕਲਾਂ 22 ਮਈ (ਜਤਿੰਦਰ ਮੰਨਵੀ) - ਆਏ ਦਿਨ ਸੜਕੀ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ ਜਿਸ ਕਰ ਕੇ ਇਨਸਾਨੀ ਜਾਨਾਂ ਤੇਜ਼ੀ ਨਾਲ ਜਾ ਰਹੀਆਂ ਹਨ ਭਾਵੇਂ ਕਿ ਪੁਲਿਸ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਲੋਕਾਂ ਨੂੰ ਸੜਕੀ ਹਾਦਸਿਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਪਰ...
ਨਜਾਇਜ਼ ਸਬੰਧ ਬਣਾਉਣ ਤੋਂ ਰੋਕਣ 'ਤੇ ਕਤਲ
. . .  1 day ago
ਫ਼ਾਜ਼ਿਲਕਾ, 22 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਦੇ ਪਿੰਡ ਖੁਈ ਖੇੜਾ ਵਿਚ ਪਤਨੀ ਨਾਲ ਨਜਾਇਜ਼ ਸਬੰਧ ਬਣਾਉਣ ਤੋਂ ਰੋਕਣ 'ਤੇ ਨੌਜਵਾਨ ਵੱਲੋਂ ਪਤੀ ਦਾ ਕਤਲ ਕਰ ਦਿੱਤੇ ਜਾਨ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਨੀਲ ਕੁਮਾਰ ਵਾਸੀ ਪਿੰਡ ਖੁਈ ਖੇੜਾ ਦਾ...
ਇੰਡੋਨੇਸ਼ੀਆ 'ਚ ਚੋਣ ਨਤੀਜਿਆਂ ਤੋਂ ਬਾਅਦ ਹੋਈ ਝੜਪ 'ਚ 6 ਮੌਤਾਂ, 200 ਜ਼ਖਮੀ
. . .  1 day ago
ਜਕਾਰਤਾ, 22 ਮਈ- ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ 'ਚ ਰਾਸ਼ਟਰਪਤੀ ਚੋਣ ਨਤੀਜਿਆਂ ਕਿ ਬਾਅਦ ਹੋਏ ਵਿਰੋਧ ਪ੍ਰਦਰਸ਼ਨਾਂ 'ਚ 6 ਲੋਕਾਂ ਦੀ ਮੌਤ ਹੋ ਗਈ ਜਦਕਿ 200 ਲੋਕ ਜ਼ਖਮੀ ਹੋਏ ਹਨ। ਇੰਡੋਨੇਸ਼ੀਆ ਡੈਮੋਕ੍ਰੇਟਿਕ ਪਾਰਟੀ ਆਫ਼ ਸਟ੍ਰਗਲ ਦੇ ਮੈਂਬਰ ਜੋਕੋ ....
ਅਰੁਣਾਚਲ ਪ੍ਰਦੇਸ਼ ਵਿਚ ਵੱਡੇ ਪੱਧਰ 'ਤੇ ਫ਼ੌਜੀ ਛਾਪੇਮਾਰੀ- ਕਿਰੇਨ ਰਿਜੀਜੂ
. . .  1 day ago
ਨਵੀਂ ਦਿੱਲੀ, 22 ਮਈ - ਕੇਂਦਰੀ ਮੰਤਰੀ ਕਿਰੇਨ ਰਿਜੀਜੂ ਨੇ ਅੱਜ ਬੁੱਧਵਾਰ ਕਿਹਾ ਕਿ ਅਰੁਣਾਚਲ ਪ੍ਰਦੇਸ਼ ਵਿਚ ਅੱਤਵਾਦੀਆਂ ਖਿਲਾਫ ਵੱਡੇ ਪੱਧਰ 'ਤੇ ਫੌਜ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਥਾਨਕ ਸਮੂਹ ਵਿਦਰੋਹੀ ਕਾਰਵਾਈਆਂ ਵਿਚ ਸ਼ਾਮਲ ਹੋਣ ਤੇ ਅੱਤਵਾਦੀਆਂ...
ਇਕ ਕੁਇੰਟਲ ਚੂਰਾ ਪੋਸਤ ਤੇ ਅਫ਼ੀਮ ਸਮੇਤ ਦੋ ਕਾਬੂ
. . .  1 day ago
ਜਲੰਧਰ, 22 ਮਈ - ਥਾਣਾ ਮਕਸੂਦਾਂ ਦੀ ਪੁਲਿਸ ਨੇ ਅਮਾਨਤਪੁਰ ਨੇੜੇ ਕੀਤੀ ਗਈ ਨਾਕੇਬੰਦੀ ਦੌਰਾਨ 2 ਕਿੱਲੋ 550 ਗਰਾਮ ਅਫ਼ੀਮ ਤੇ ਇਕ ਕੁਇੰਟਲ ਡੋਡੇ ਚੂਰਾ ਪੋਸਤ ਸਮੇਤ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ...
ਰਾਫੇਲ ਸੌਦਾ: ਪ੍ਰਸ਼ਾਂਤ ਭੂਸ਼ਨ ਅਤੇ ਹੋਰ ਪਟੀਸ਼ਨਰਾਂ ਨੇ ਸੁਪਰੀਮ ਕੋਰਟ 'ਚ ਰੱਖਿਆ ਆਪਣਾ ਪੱਖ
. . .  1 day ago
ਕੁਲਗਾਮ ਮੁੱਠਭੇੜ 'ਚ ਮਾਰੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ- ਡੀ.ਜੀ.ਆਈ
. . .  1 day ago
ਕੋਹਲੀ ਇਕੱਲੇ ਵਿਸ਼ਵ ਕੱਪ ਨਹੀਂ ਜਿਤਵਾ ਸਕਦੇ - ਤੇਂਦੁਲਕਰ
. . .  1 day ago
ਸੁਪਰੀਮ ਕੋਰਟ ਨੇ ਭਾਜਪਾ ਉਮੀਦਵਾਰ ਦੀ ਗ੍ਰਿਫ਼ਤਾਰੀ 'ਤੇ 28 ਮਈ ਤੱਕ ਲਗਾਈ ਰੋਕ
. . .  1 day ago
ਔਜਲਾ ਨੇ ਪੋਲਿੰਗ ਬੂਥ ਦਾ ਲਿਆ ਜਾਇਜ਼ਾ
. . .  1 day ago
ਕੰਟਰੋਲ ਰੇਖਾ ਨੇੜੇ ਕੋਈ ਆਈ.ਈ.ਡੀ. ਧਮਾਕਾ ਨਹੀਂ ਹੋਇਆ - ਫੌਜ
. . .  1 day ago
ਅਫ਼ਗ਼ਾਨਿਸਤਾਨ 'ਚ 16 ਅੱਤਵਾਦੀ ਹਵਾਈ ਹਮਲੇ 'ਚ ਢੇਰ
. . .  1 day ago
ਡਰਨ ਦੀ ਲੋੜ ਨਹੀਂ, ਚੁਕੰਨੇ ਰਹੋ, ਮਿਹਨਤ ਬੇਕਾਰ ਨਹੀਂ ਜਾਵੇਗੀ - ਰਾਹੁਲ ਗਾਂਧੀ ਨੇ ਵਰਕਰਾਂ ਨੂੰ ਕਿਹਾ
. . .  1 day ago
ਵਿਰੋਧੀ ਧਿਰ ਵੱਲੋਂ ਕੀਤੀ ਗਈ ਵੀ.ਵੀ.ਪੈਟ ਮਿਲਾਣ ਦੀ ਮੰਗ ਚੋਣ ਕਮਿਸ਼ਨ ਵੱਲੋਂ ਖ਼ਾਰਜ
. . .  1 day ago
ਬੀਬੀ ਲਖਵਿੰਦਰ ਕੌਰ ਗਰਚਾ ਮੁੜ ਕਾਂਗਰਸ ਵਿਚ ਸ਼ਾਮਲ
. . .  1 day ago
ਧਮਾਕਾ ਹੋਣ ਕਾਰਨ ਇਕ ਜਵਾਨ ਸ਼ਹੀਦ ਤੇ 7 ਹੋਰ ਜ਼ਖਮੀ
. . .  1 day ago
ਧਰਨੇ ਵਿਚ ਸ਼ਾਮਲ ਹੋਏ ਸੁਖਪਾਲ ਖਹਿਰਾ, ਬੀਬੀ ਖਾਲੜਾ ਸਮੇਤ ਵੱਖ ਵੱਖ ਆਗੂ
. . .  1 day ago
ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਕੰਮਕਾਜ ਰੱਖਿਆ ਠੱਪ
. . .  1 day ago
ਕਾਂਗਰਸੀ ਆਗੂ ਨੇ ਸੁਪਰੀਮ ਕੋਰਟ 'ਤੇ ਦਿੱਤਾ ਵਿਵਾਦਗ੍ਰਸਤ ਬਿਆਨ
. . .  1 day ago
ਭਿਆਨਕ ਸੜਕ ਹਾਦਸੇ 'ਚ 5 ਜੀਆਂ ਦੀ ਮੌਤ
. . .  1 day ago
ਭਾਰਤੀ ਕ੍ਰਿਕਟ ਟੀਮ ਵਿਸ਼ਵ ਕੱਪ 2019 ਵਿਚ ਹਿੱਸਾ ਲੈਣ ਲਈ ਹੋਈ ਰਵਾਨਾ
. . .  1 day ago
ਟਿਕ ਟਾਕ 'ਤੇ 5 ਲੱਖ ਪ੍ਰਸੰਸਕਾਂ ਵਾਲੇ ਸ਼ਖ਼ਸ ਦਾ ਗੋਲੀਆਂ ਮਾਰ ਕੇ ਕਤਲ
. . .  1 day ago
ਮੇਰਠ ਵਿਚ ਐਸ.ਪੀ. ਬਸਪਾ ਵਰਕਰ ਸਟਰਾਂਗ ਰੂਮ ਦੀ ਦੂਰਬੀਨਾਂ ਤੇ ਕੈਮਰਿਆਂ ਨਾਲ ਕਰ ਰਹੇ ਹਨ ਨਿਗਰਾਨੀ
. . .  1 day ago
ਬੱਚੀ ਵਿੰਡ ਦੇ ਪਿੰਡ ਸ਼ਹੂਰਾ ਵਿਖੇ ਹੁਣ ਤੱਕ 25 ਫੀਸਦੀ ਪੋਲਿੰਗ ਹੋ ਚੁੱਕੀ ਹੈ
. . .  1 day ago
ਐਨ.ਸੀ.ਪੀ ਆਗੂ ਜੈਦੱਤ ਕਾਸ਼ੀਨਗਰ ਅੱਜ ਹੋਣਗੇ ਸ਼ਿਵਸੈਨਾ 'ਚ ਸ਼ਾਮਲ
. . .  1 day ago
ਸੀ.ਆਰ.ਪੀ.ਐਫ ਬੰਕਰ 'ਤੇ ਗਰਨੇਡ ਹਮਲਾ
. . .  1 day ago
ਸਰੀਆ : ਬਾਗ਼ੀਆਂ ਦੇ ਜਵਾਬੀ ਹਮਲੇ 'ਚ ਦਰਜਨਾਂ ਮੌਤਾਂ
. . .  1 day ago
ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ
. . .  1 day ago
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  1 day ago
ਇਸਰੋ ਵੱਲੋਂ ਭਾਰਤੀ ਪ੍ਰਿਥਵੀ ਨਿਗਰਾਨੀ ਉਪਗ੍ਰਹਿ ਸਫਲਤਾਪੂਰਵਕ ਲਾਂਚ
. . .  1 day ago
ਪਿੰਡ ਸ਼ਹੂਰਾਂ 'ਚ ਵੋਟਾਂ ਪਾਉਣ ਦਾ ਕੰਮ ਸ਼ੁਰੂ
. . .  1 day ago
ਮੁੰਬਈ : ਪੱਛਮੀ ਰੇਲਵੇ ਲਾਈਨ 'ਤੇ ਸਿਗਨਲ ਫ਼ੇਲ੍ਹ
. . .  1 day ago
ਅੱਜ ਦਾ ਵਿਚਾਰ
. . .  1 day ago
ਦਰਿਆ ਰਾਵੀ 'ਚ ਨਹਾਉਣ ਗਏ 3 ਨੌਜਵਾਨਾਂ 'ਚੋਂ ਇਕ ਰੁੜ੍ਹਿਆ 2 ਨੂੰ ਪਿੰਡ ਵਾਸੀਆਂ ਬਚਾਇਆ
. . .  2 days ago
ਬੱਚੀ ਵਿੰਡ, ਪਿੰਡ ਸ਼ਹੂਰਾ ਵਿਖੇ ਚੋਣ ਰੱਦ ਹੋਣ ਕਰਕੇ ਰਾਜਨੀਤਿਕ ਪਾਰਾ ਮੁੜ ਗਰਮਾਇਆ , ਵੋਟਾਂ ਕੱਲ੍ਹ
. . .  2 days ago
ਦਰਸ਼ਨ ਕਰੋ ਜੀ , ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਤੋ ਭਾਰਤ ਵੱਲ ਬਣਾਏ ਜਾ ਰਹੇ ਲਾਂਘੇ ਦੀਆਂ ਤਾਜ਼ਾ ਤਸਵੀਰਾਂ ਰਾਹੀਂ
. . .  2 days ago
ਦੁਬਈ ਤੋਂ ਪੁੱਜੇ ਦੋ ਸਕੇ ਭਰਾ ਯਾਤਰੀਆਂ ਕੋਲੋਂ ਕਰੀਬ ਸਾਢੇ 11ਲੱਖ ਦਾ ਸੋਨਾ ਬਰਾਮਦ
. . .  2 days ago
ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ 'ਛੜਾ' ਦਾ ਟਰੇਲਰ ਰਿਲੀਜ਼
. . .  2 days ago
ਦਿੱਲੀ 'ਚ ਕੇਂਦਰੀ ਕੈਬਨਿਟ ਦੀ ਬੈਠਕ ਜਾਰੀ
. . .  2 days ago
ਬਾਘਾਪੁਰਾਣਾ : ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਡੀ. ਐੱਸ. ਪੀ. ਦਫ਼ਤਰ ਦਾ ਘਿਰਾਓ ਜਾਰੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਚੇਤ ਸੰਮਤ 551

ਕਪੂਰਥਲਾ / ਫਗਵਾੜਾ

ਮੋਦੀ ਦੇ ਕੰਮਾਂ ਕਾਰਨ ਭਾਜਪਾ ਦੀ ਹੋਵੇਗੀ ਇਤਿਹਾਸਕ ਜਿੱਤ- ਕੈਪਟਨ ਅਭਿਮੰਨਿਊ

ਫਗਵਾੜਾ, 17 ਮਾਰਚ (ਅਸ਼ੋਕ ਕੁਮਾਰ ਵਾਲੀਆ)- ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਨੇ ਆਪਣਾ ਚੋਣਾਵੀ ਜਾਲ ਵਿਛਾ ਲਿਆ ਹੈ | ਭਾਜਪਾ ਯੁਵਾ ਮੋਰਚਾ ਦੇ ਸੈਲਾਬ ਨੇ ਅੱਜ ਇਹ ਸਾਬਤ ਕਰ ਦਿੱਤਾ ਕਿ ਲੋਕ ਸਭਾ ਚੋਣਾਂ ਵਿਚ ਭਾਜਪਾ ਦੀ ਜਿੱਤ ਪੱਕੀ ਹੈ | ਫਗਵਾੜਾ ਵਿਖੇ ਪ੍ਰਦੇਸ ਭਾਜਯੂਮੋ ਪ੍ਰਧਾਨ ਸੰਨ੍ਹੀ ਸ਼ਰਮਾ ਦੀ ਪ੍ਰਧਾਨਗੀ ਵਿਚ ਵਿਸ਼ਾਲ ਯੁਵਾ ਸੰਮੇਲਨ ਦਾ ਕਰਵਾਇਆ ਗਿਆ ਜਿਸ ਵਿਚ ਸੂਬੇ ਭਰ ਤੋ ਭਾਜਯੂਮੋ ਅਹੁਦੇਦਾਰ ਤੇ ਵਰਕਰ ਭਾਜਪਾ ਦਾ ਝੰਡਾ ਹੱਥ ਵਿਚ ਫੜੇ ਨਾਅਰੇ ਲਾਉਂਦੇ ਸ਼ਾਮਿਲ ਹੋਏ | ਇਸ ਸੰਮੇਲਨ ਵਿਚ ਮੁੱਖ ਮਹਿਮਾਨ ਵਜੋਂ ਪੰਜਾਬ ਲੋਕ ਸਭਾ ਚੋਣਾ ਦੇ ਇੰਚਾਰਜ ਤੇ ਵਿੱਤ ਮੰਤਰੀ ਹਰਿਆਣਾ ਸਰਕਾਰ ਕੈਪਟਨ ਅਭਿਮੰਨਿਊ ਤੇ ਪੰਜਾਬ ਦੇ ਸੂਬਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸਵੇਤ ਮਲਿਕ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਕੇਂਦਰੀ ਮੰਤਰੀ ਵਿਜੇ ਸਾਂਪਲਾ, ਸੂਬਾ ਸਕੱਤਰ ਰਾਕੇਸ਼ ਰਠੋਰ, ਵਿਧਾਇਕ ਸੋਮ ਪ੍ਰਕਾਸ਼ ਕੈਂਥ, ਦੀਨ ਦਿਆਲ ਸੋਢੀ, ਕੇਂਦਰੀ ਭਾਜਯੂਮੋ ਸਕੱਤਰ ਅਭਿਜਾਤ ਮਿਸਰਾ, ਨਰੋਤਮ ਰੱਤੀ , ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਸ਼ੋਤਮ ਪਾਸੀ , ਮੇਅਰ ਅਰੁਣ ਖੋਸਲਾ ਆਦਿ ਹਾਜ਼ਰ ਸਨ | ਯੁਵਾ ਨੂੰ ਪ੍ਰੇਰਿਤ ਕਰਦੇ ਹੋਏ ਅਭਿਮੰਨਿਊ ਨੇ ਕਿਹਾ ਕਿ ਅੱਜ ਦਾ ਯੁਵਾ ਦੇਸ ਦੀ ਰੀੜ੍ਹ ਦੀ ਹੱਡੀ ਹੈ ਤੇ ਇਸ ਦੇ ਬਲ ਨਾਲ ਦੇਸ ਤਰੱਕੀ ਕਰਦਾ ਹੈ | ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੌਕੀਦਾਰ ਦੀ ਤਰ੍ਹਾਂ ਦੇਸ ਦੀ ਸੁਰੱਖਿਆ ਦਾ ਜ਼ਿੰਮਾ ਨਿਭਾ ਰਹੇ ਹਨ ਤੇ ਦੇਸ ਦਾ ਹਰ ਯੁਵਾ ਚੌਕੀਦਾਰ ਸਮਝ ਕੇ ਉਨ੍ਹਾਂ ਦਾ ਸਾਥ ਦੇ ਰਿਹਾ ਹੈ | ਇਸ ਮੌਕੇ ਸਵੇਤ ਮਲਿਕ ਨੇ ਕਿਹਾ ਕਿ ਭਾਰਤ ਵਿਚ 65 ਪ੍ਰਤੀਸ਼ਤ ਯੁਵਾ ਵੋਟ ਦਾ ਇਸ਼ਤਮਾਲ ਕਰ ਸਕਦਾ ਹੈ ਤੇ ਯੁਵਾ ਸ਼ਕਤੀ ਭਾਜਪਾ ਦੇ ਨਾਲ ਹੈ | ਇਸ ਮੌਕੇ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਕਿਹਾ ਕਿ ਅੱਜ ਦੇ ਸੈਲਾਬ ਨੇ ਇਹ ਸਾਬਤ ਕਰ ਦਿੱਤਾ ਕਿ ਅਗਲੀ ਸਰਕਾਰ ਵੀ ਭਾਰਤੀ ਜਨਤਾ ਪਾਰਟੀ ਦੀ ਤਹਿ ਹੈ | ਉਪਰੰਤ ਵਿਧਾਇਕ ਸੋਮ ਪ੍ਰਕਾਸ਼ ਕੈਂਥ ਨੇ ਕਿਹਾ ਕਿ ਦੇਸ ਦਾ ਯੁਵਾ ਭਾਰਤੀ ਜਨਤਾ ਪਾਰਟੀ ਦੇ ਨਾਲ ਹੈ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋ ਹਰ ਵਰਗ ਖ਼ੁਸ਼ ਹੈ | ਇਸ ਮੌਕੇ ਭਾਜਯੂਮੋ ਦੇ ਜ਼ਿਲ੍ਹਾ ਪ੍ਰਧਾਨ ਸੋਨੂੰ ਰਾਵਲਪਿੰਡੀ, ਗਗਨ ਸੋਨੀ, ਇੰਦਰਜੀਤ ਸਿੰਘ ਖਲਿਆਣ, ਪਰਮਜੀਤ ਸਿੰਘ ਚਾਚੋਕੀ, ਰਮੇਸ਼ ਸਚਦੇਵਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਭਾਜਯੂਮੋ ਅਤੇ ਭਾਜਪਾ ਵਰਕਰ ਅਤੇ ਆਗੂ ਹਾਜ਼ਰ ਸਨ |

ਜੁਡੀਸ਼ੀਅਲ ਕੰਪਲੈਕਸ ਭੁਲੱਥ ਵਿਖੇ ਵਕੀਲਾਂ ਵਲੋਂ ਆਪੋ ਆਪਣੇ ਚੈਂਬਰ ਬਣਾਉਣ ਲਈ ਮਚੀ ਹਫ਼ੜਾ ਦਫ਼ੜੀ

ਭੁਲੱਥ, 17 ਮਾਰਚ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)- ਸਬ ਡਵੀਜ਼ਨ ਭੁਲੱਥ ਵਿਖੇ ਨਵੇਂ ਬਣੇ ਜੁਡੀਸ਼ੀਅਲ ਕੰਪਲੈਕਸ ਦੇ ਉਦਘਾਟਨ ਤੋਂ ਬਾਅਦ ਵਕੀਲਾਂ ਵਲੋਂ ਕੰਪਲੈਕਸ ਵਿਚ ਬਿਨਾਂ ਕਿਸੇ ਦੀ ਆਗਿਆ ਤੋਂ ਆਪੋ ਆਪਣੇ ਮਨ ਪਸੰਦ ਚੈਂਬਰਾਂ ਲਈ ਕਬਜ਼ਾ ਕਰਨ ਲਈ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਕਪੂਰਥਲਾ, 17 ਮਾਰਚ (ਸਡਾਨਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਕਮੇਟੀ ਦੇ ਵਿੰਗ ਧਰਮ ਪ੍ਰਚਾਰ ਕਮੇਟੀ ਵਲੋਂ ਸਟੇਟ ਗੁਰਦੁਆਰਾ ਸਾਹਿਬ ਵਿਖੇ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਮੌਕੇ ਭਾਈ ਗੁਰਕੀਰਤ ਸਿੰਘ, ਭਾਈ ...

ਪੂਰੀ ਖ਼ਬਰ »

ਸੀ. ਆਈ. ਏ. ਸਟਾਫ਼ ਵਲੋਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ

ਕਪੂਰਥਲਾ, 17 ਮਾਰਚ (ਸਡਾਨਾ)- ਸੀ. ਆਈ. ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਬਲਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਏ.ਐੱਸ.ਆਈ. ਸਵਰਨ ਸਿੰਘ ਤੇ ਏ.ਐੱਸ.ਆਈ. ਨਵੀਨ ਕੁਮਾਰ ਨੇ ਪੁਲਿਸ ਟੀਮ ਦੇ ਨਾਲ ਨਵਾਂ ਪਿੰਡ ਭੱਠੇ ਤੇ ਵਿਲਾ ਕੋਠੀ ਵਿਖੇ ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਅਗਵਾ ਤੇ ਧਮਕਾਉਣ ਦੇ ਮਾਮਲੇ 'ਚ ਗਿ੍ਫ਼ਤਾਰ ਰਕੇਸ਼ ਕੁਮਾਰ ਅਦਾਲਤ ਵਲੋਂ ਬਰੀ

ਸੁਲਤਾਨਪੁਰ ਲੋਧੀ, 17 ਮਾਰਚ (ਪ. ਪ.)- ਸਥਾਨਕ ਪੁਲਿਸ ਵਲੋਂ ਕਥਿਤ ਤੌਰ 'ਤੇ ਨਾਬਾਲਗ ਲੜਕੀ ਨੂੰ ਅਗਵਾ ਕਰਨ ਤੇ ਧਮਕਾਉਣ ਦੇ ਮਾਮਲੇ ਵਿਚ ਗਿ੍ਫ਼ਤਾਰ ਕੀਤੇ ਗਏ ਸ਼ਿਵ ਮੰਦਰ ਚੌੜਾ ਖੂਹ ਦੇ ਪ੍ਰਧਾਨ ਤੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਮੀਤ ਪ੍ਰਧਾਨ ਰਕੇਸ਼ ਕੁਮਾਰ ਨੀਟੂ ਨੂੰ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੁਆਬਾ ਜ਼ੋਨ ਦੇ ਜਥੇਬੰਦਕ ਢਾਂਚੇ ਦਾ ਐਲਾਨ

ਜਲੰਧਰ, 17 ਮਾਰਚ (ਜਸਪਾਲ ਸਿੰਘ)-ਯੂਥ ਅਕਾਲੀ ਦਲ ਦੁਆਬਾ ਜ਼ੋਨ ਦੇ ਪ੍ਰਧਾਨ ਸੁਖਦੀਪ ਸਿੰਘ ਸੁਕਾਰ ਵਲੋਂ ਅੱਜ ਦੁਆਬਾ ਜ਼ੋਨ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਗਿਆ | ਸੀਨੀਅਰ ਮੀਤ ਪ੍ਰਧਾਨਾਂ 'ਚ ਕੁਲਜੀਤ ਸਿੰਘ ਸਰਹਾਲ ਕਾਜੀਆਂ, ਇਕਬਾਲ ਸਿੰਘ ਢੀਂਡਸਾ ਜਲੰਧਰ, ...

ਪੂਰੀ ਖ਼ਬਰ »

ਨਜਾਇਜ਼ ਸ਼ਰਾਬ ਸਮੇਤ ਤਿੰਨ ਕਾਬੂ

ਕਪੂਰਥਲਾ, 17 ਮਾਰਚ (ਸਡਾਨਾ)- ਸੀ. ਆਈ. ਏ. ਸਟਾਫ਼ ਤੇ ਥਾਣਾ ਸਦਰ ਦੀ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਦੌਰਾਨ ਤਿੰਨ ਵਿਅਕਤੀਆਂ ਨੂੰ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪਹਿਲੇ ਮਾਮਲੇ ਤਹਿਤ ਸਟਾਫ਼ ਦੇ ਏ.ਐੱਸ.ਆਈ. ਸਵਰਨ ਸਿੰਘ ਨੇ ਗਸ਼ਤ ਦੌਰਾਨ ਕਥਿਤ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਮਾਂ-ਪੁੱਤ ਦੀ ਕੀਤੀ ਮਾਰਕੁੱਟ

ਕਪੂਰਥਲਾ, 17 ਮਾਰਚ (ਸਡਾਨਾ)- ਸਿਵਲ ਹਸਪਤਾਲ ਵਿਖੇ ਕੁੱਝ ਵਿਅਕਤੀਆਂ ਨੇ ਗੁੰਡਾਗਰਦੀ ਕਰਦੇ ਹੋਏ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਜੇਰੇ ਇਲਾਜ ਮਾਂ ਪੁੱਤ ਦੀ ਮਾਰਕੁੱਟ ਕੀਤੀ ਤੇ ਡਿਊਟੀ 'ਤੇ ਤਾਇਨਾਤ ਸਟਾਫ਼ ਵਲੋਂ ਹੂਟਰ ਵਜਾਏ ਜਾਣ 'ਤੇ ਹਮਲਾਵਰ ਮੌਕੇ ਤੋਂ ਫ਼ਰਾਰ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨੇ ਕੀਰਤਨ ਦਰਬਾਰ ਕਰਵਾਇਆ

ਡਡਵਿੰਡੀ, 17 ਮਾਰਚ (ਬਲਬੀਰ ਸੰਧਾ)- ਸ੍ਰੀ ਗੁਰੂ ਰਾਮਦਾਸ ਕੀਰਤਨ ਸੇਵਾ ਸੁਸਾਇਟੀ ਜੈਨਪੁਰ, ਸਮੂਹ ਨਗਰ ਨਿਵਾਸੀਆਂ ਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਪਿੰਡ ਦੇ ਗੁਰਦੁਆਰਾ ਸਾਹਿਬ 'ਚ ਸਾਲਾਨਾ ਕੀਰਤਨ ਦਰਬਾਰ ਕਰਵਾਇਆ ਗਿਆ | ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ...

ਪੂਰੀ ਖ਼ਬਰ »

ਵੋਟਰਾਂ ਨੂੰ ਜਾਗਰੂਕ ਕਰਨ ਸਬੰਧੀ ਵਿਦਿਆਰਥੀਆਂ ਨੇ ਕੱਢੀ ਰੈਲੀ

ਕਪੂਰਥਲਾ, 17 ਮਾਰਚ (ਸਡਾਨਾ)- ਲੋਕਾਂ ਨੂੰ ਵੋਟ ਦੇ ਹੱਕ ਪ੍ਰਤੀ ਜਾਗਰੂਕ ਕਰਨ ਦੇ ਮਨੋਰਥ ਨਾਲ ਵੱਖ-ਵੱਖ ਬੂਥਾਂ 'ਤੇ ਜਾਗਰੂਕਤਾ ਕੈਂਪ ਲਗਾਏ ਗਏ | ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਮੁਹਿਮ ਡਾ. ਸ਼ਿਖਾ ਭਗਤ ਸਹਾਇਕ ਕਮਿਸ਼ਨਰ ਜਨਰਲ ਦੇ ਨਿਰਦੇਸ਼ਾਂ ਤਹਿਤ ਸਹਾਇਕ ਨੋਡਲ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਪਲਾਹੀ ਵਿਖੇ ਨਿਸ਼ਾਨ ਸਾਹਿਬ 'ਤੇ ਚੌਲਾਂ ਸਾਹਿਬ ਪਹਿਨਾਏ

ਫਗਵਾੜਾ, 17 ਮਾਰਚ (ਅਸ਼ੋਕ ਕੁਮਾਰ ਵਾਲੀਆ)- ਸ੍ਰੀ ਗੁਰੂ ਹਰਿਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਪਲਾਹੀ ਵਿਖੇ ਖ਼ਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਨਿਸ਼ਾਨ ਸਾਹਿਬ ਦੇ ਚੋਲਾ ਸਾਹਿਬ ਦੀ ਸੇਵਾ ਗੁਰਦੁਆਰਾ ਸਾਹਿਬ ਦੇ ਗੰ੍ਰਥੀ ਸੇਵਾ ਸਿੰਘ ਵਲੋਂ ਅਰਦਾਸ ...

ਪੂਰੀ ਖ਼ਬਰ »

ਜਥੇ. ਕੁਲਾਰ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਹੋਏ ਨਤਮਸਤਕ

ਫਗਵਾੜਾ, 17 ਮਾਰਚ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਸਰਵਣ ਸਿੰਘ ਕੁਲਾਰ ਨੂੰ ਅਕਾਲੀ ਦਲ ਹਾਈਕਮਾਨ ਵਲੋਂ ਪੀ.ਏ.ਸੀ. ਦਾ ਮੈਂਬਰ ਬਣਾਏ ਜਾਣ 'ਤੇ ਜਥੇਦਾਰ ਸਰਵਣ ਸਿੰਘ ਕੁਲਾਰ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ...

ਪੂਰੀ ਖ਼ਬਰ »

ਬੇਬੇ ਨਾਨਕੀ ਜੀ ਦੇ ਜਨਮ ਦਿਹਾੜੇ 'ਤੇ ਕਰਵਾਏ ਜਾ ਰਹੇ ਮੇਲੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਸੁਲਤਾਨਪੁਰ ਲੋਧੀ, 17 ਮਾਰਚ (ਨਰੇਸ਼ ਹੈਪੀ, ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਭੈਣ ਬੇਬੇ ਨਾਨਕੀ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਕਰਵਾਏ ਜਾ ਰਹੇ ਸਾਲਾਨਾ ਮੇਲੇ ਦੀਆਂ ਤਿਆਰੀਆਂ ਸਬੰਧੀ ਇਕ ਵਿਸ਼ੇਸ਼ ਮੀਟਿੰਗ ਬੇਬੇ ਨਾਨਕੀ ਇਸਤਰੀ ਸਤਿਸੰਗ ...

ਪੂਰੀ ਖ਼ਬਰ »

ਰਣਜੀਤ ਸਿੰਘ ਯੂਥ ਅਕਾਲੀ ਦਲ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਬਣੇ

ਕਪੂਰਥਲਾ, 17 ਮਾਰਚ (ਸਡਾਨਾ)- ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਤੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਜਥੇਦਾਰ ਰਣਜੀਤ ਸਿੰਘ ਖੋਜੇਵਾਲ ਨੂੰ ਯੂਥ ਅਕਾਲੀ ਦਲ ਜ਼ਿਲ੍ਹਾ ਕਪੂਰਥਲਾ ਦਾ ਦਿਹਾਤੀ ਪ੍ਰਧਾਨ ਨਿਯੁਕਤ ਕੀਤਾ ਗਿਆ | ਆਪਣੀ ਇਸ ਨਿਯੁਕਤੀ 'ਤੇ ...

ਪੂਰੀ ਖ਼ਬਰ »

ਸ਼ਹੀਦ ਜੈਮਲ ਸਿੰਘ ਪੱਡਾ ਦੀ ਬਰਸੀ ਸਬੰਧੀ ਸਮਾਗਮ ਕਰਵਾਇਆ

ਨਡਾਲਾ, 17 ਮਾਰਚ (ਮਾਨ)- ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ ਲੈਨਿਨਵਾਦੀ ਨਿਊ ਡੈਮੋਕਰੇਸੀ ਵਲੋਂ ਸ਼ਹੀਦ ਹੋਏ ਪਾਰਟੀ ਸੂਬਾਈ ਆਗੂ ਕਾਮਰੇਡ ਜੈਮਲ ਸਿੰਘ ਪੱਡਾ ਦੀ 31ਵੀਂ ਸ਼ਹੀਦੀ ਸਿਆਸੀ ਕਾਨਫ਼ਰੰਸ ਤੇ ਬਰਸੀ ਪਿੰਡ ਲੱਖਣ ਕੇ ਪੱਡਾ ਵਿਖੇ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਰੋਟਰੀ ਕਲੱਬ ਬੇਗੋਵਾਲ ਦੇ ਕੁਸ਼ਟ ਰੋਗੀਆਂ ਨੂੰ ਫ਼ਲ ਵੰਡੇ

ਕਪੂਰਥਲਾ, 17 ਮਾਰਚ (ਸਡਾਨਾ)- ਰੋਟਰੀ ਕਲੱਬ ਬੇਗੋਵਾਲ ਵਲੋਂ ਸਮਾਜ ਸੇਵਾ ਦੇ ਕੰਮਾਂ ਨੂੰ ਜਾਰੀ ਰੱਖਦਿਆਂ ਗੰਗਾ ਨਿਰਮਲਾ ਕੁਸ਼ਟ ਆਸ਼ਰਮ ਕਪੂਰਥਲਾ ਵਿਖੇ ਕੁਸ਼ਟ ਰੋਗੀਆਂ ਨੂੰ ਰਾਸ਼ਨ ਤੇ ਫਲ ਵੰਡੇ ਗਏ | ਇਸ ਮੌਕੇ ਰਕੇਸ਼ ਕੁਮਾਰ ਸਡਾਨਾ, ਭੁਪਿੰਦਰ ਸਿੰਘ, ਵਿੱਦਿਆ ...

ਪੂਰੀ ਖ਼ਬਰ »

ਕੈਪਟਨ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨਾ ਭੁੱਲੀ- ਦੇਵੀ ਦਾਸ ਨਾਹਰ

ਕਪੂਰਥਲਾ, 17 ਮਾਰਚ (ਸਡਾਨਾ)- ਬਸਪਾ ਅੰਬੇਡਕਰ ਵਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਿੰਡ ਭੁਲਾਣਾ ਵਿਖੇ ਵਿਸ਼ਾਲ ਰੈਲੀ ਕੀਤੀ ਗਈ, ਜਿਸ ਵਿਚ ਪਾਰਟੀ ਪ੍ਰਧਾਨ ਦੇਵੀ ਦਾਸ ਨਾਹਰ ਸ਼ਾਮਿਲ ਹੋਏ | ਰੈਲੀ ਨੂੰ ਸੰਬੋਧਨ ਕਰਦਿਆਂ ਦੇਵੀ ਦਾਸ ਨਾਹਰ ਨੇ ਕਿਹਾ ਕਿ ਸੂਬੇ ਦੀ ...

ਪੂਰੀ ਖ਼ਬਰ »

ਦੋ ਭਗੌੜੇ ਦੋਸ਼ੀ ਗਿ੍ਫ਼ਤਾਰ

ਕਪੂਰਥਲਾ, 17 ਮਾਰਚ (ਸਡਾਨਾ)- ਪੀ. ਓ. ਸਟਾਫ਼ ਦੇ ਇੰਚਾਰਜ ਏ.ਐੱਸ.ਆਈ. ਲਾਭ ਸਿੰਘ ਦੀ ਅਗਵਾਈ ਹੇਠ ਹਵਾਲਦਾਰ ਗੁਰਵਿੰਦਰ ਸਿੰਘ ਤੇ ਬਲਵਿੰਦਰ ਸਿੰਘ ਨੇ ਵੱਖ-ਵੱਖ ਮਾਮਲਿਆਂ ਵਿਚ ਲੋੜੀਂਦੇ ਦੋ ਕਥਿਤ ਭਗੌੜੇ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪਹਿਲੇ ਮਾਮਲੇ ਤਹਿਤ ਰਾਜ ...

ਪੂਰੀ ਖ਼ਬਰ »

ਪਿੰਡ ਭਾਣੋ ਲੰਗਾ ਦਾ ਸਾਲਾਨਾ ਛਿੰਝ ਮੇਲਾ ਅੱਜ

ਹੁਸੈਨਪੁਰ, 17 ਮਾਰਚ (ਸੋਢੀ)- ਦੋਨਾਂ ਇਲਾਕੇ ਦਾ ਮਸ਼ਹੂਰ ਤੇ ਵਿਰਾਸਤੀ ਪਿੰਡ ਭਾਣੋ ਲੰਗਾ ਦਾ ਸਾਲਾਨਾ ਛਿੰਝ ਮੇਲਾ 18 ਮਾਰਚ ਨੂੰ ਸਮੂਹ ਪਿੰਡ ਵਾਸੀਆਂ ਵਲੋਂ ਸਾਂਝੇ ਤੌਰ 'ਤੇ ਪੂਰੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਰਛਪਾਲ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਤੇ ਅੱਖਾਂ ਦੇ ਕੈਂਪ ਦਾ ਚੌਧਰੀ ਸੰਤੋਖ ਸਿੰਘ ਵਲੋਂ ਉਦਘਾਟਨ

ਜਲੰਧਰ, 17 ਮਾਰਚ (ਜਸਪਾਲ ਸਿੰਘ)- ਲੋਜ ਡਿਵੋਨ 1999 ਈ. ਸੀ. ਅਤੇ ਸਿੱਖ ਯੂਨੀਅਨ ਕਵੈਂਟਰੀ (ਯੂ. ਕੇ.) ਵਲੋਂ ਗੁਰੂ ਤੇਗ ਬਹਾਦਰ ਚੈਰੀਟੇਬਲ ਹਸਪਤਾਲ ਦੇ ਸਹਿਯੋਗ ਨਾਲ ਫਰੀਮੈਸਨ ਹਾਲ ਸਾਹਮਣੇ ਤੋਪਖਾਨਾ ਬਾਜ਼ਾਰ ਜਲੰਧਰ ਛਾਉਣੀ ਵਿਖੇ ਲਗਾਏ ਗਏ ਮੁਫਤ ਮੈਡੀਕਲ ਅਤੇ ਅੱਖਾਂ ਦੇ ...

ਪੂਰੀ ਖ਼ਬਰ »

ਇਨੋਕਿਡਜ਼ ਦੇ ਬੱਚਿਆਂ ਨੇ ਕੈਂਪ 'ਚ ਕੀਤੀ ਖ਼ੂਬ ਮਸਤੀ

ਜਲੰਧਰ, 17 ਮਾਰਚ (ਰਣਜੀਤ ਸਿੰਘ ਸੋਢੀ)- ਇੰਨੋਸੈਂਟ ਹਾਰਟਸ ਦੇ ਚਾਰਾਂ ਸਕੂਲਾਂ ਦੇ ਇੰਨੋਕਿਡਜ਼ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਨੇ ਕੈਂਪ ਕਾਮਰੇਡ ਫਗਵਾੜਾ ਵਿਚ ਇਕ ਦਿਨ ਦਾ ਐਡਵੈਂਚਰ ਕੈਂਪ ਲਗਾਇਆ | ਕੈਂਪ 'ਰਾਕਸਪੋਰਟਸ' ਦੇ ਮੈਂਬਰਾਂ ਵਲੋਂ ਲਗਾਇਆ ਗਿਆ | ਦੋ ...

ਪੂਰੀ ਖ਼ਬਰ »

ਮੁਫ਼ਤ ਡਾਕਟਰੀ ਜਾਂਚ ਤੇ ਅੱਖਾਂ ਮੁਫ਼ਤ ਦਾ ਆਪ੍ਰੈਸ਼ਨ ਕੈਂਪ ਲਗਾਇਆ

ਜਲੰਧਰ, 17 ਮਾਰਚ (ਹਰਵਿੰਦਰ ਸਿੰਘ ਫੁੱਲ)- ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਦੇ ਪ੍ਰਬੰਧਾਂ ਹੇਠ ਚੱਲ ਰਹੇ ਗੁਰੂ ਹਰਗੋਬਿੰਦ ਹਸਪਤਾਲ ਵਲੋਂ ਵਰਿੰਦਰਾ ਟੂਲਜ਼ ਵਰਿਆਣਾ ਦੇ ਸਹਿਯੋਗ ਨਾਲ ਹਸਪਤਾਲ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ ਚੀਮਾ ਤੇ ਜਨਰਲ ਸਕੱਤਰ ...

ਪੂਰੀ ਖ਼ਬਰ »

ਮਿਸ਼ਨ ਮੋਦੀ ਪੀ. ਐਮ. ਅਗੇਨ ਮਹਿਲਾ ਵਿੰਗ ਦੀ ਪ੍ਰਧਾਨ ਨਿਯੁਕਤ

ਜਲੰਧਰ, 17 ਮਾਰਚ (ਸ਼ਿਵ)- ਮਿਸ਼ਨ ਮੋਦੀ ਪੀ. ਐਮ. ਅਗੇਨ ਦੀ ਮਹਿਲਾ ਵਿੰਗ ਦੀ ਪ੍ਰਧਾਨ ਭਾਜਪਾ ਦੀ ਸੀਨੀਅਰ ਆਗੂ ਸ੍ਰੀਮਤੀ ਉਰਮਿਲ ਵੈਦ ਨੂੰ ਪ੍ਰਦੇਸ਼ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਨਿਯੁਕਤੀ 'ਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ, ਅਕਾਲੀ-ਭਾਜਪਾ ਗਠਜੋੜ ਦੇ ...

ਪੂਰੀ ਖ਼ਬਰ »

ਚੋਣ ਜਾਬਤੇ ਦੌਰਾਨ ਸਰਕਾਰੀ ਇਮਾਰਤਾਂ ਨੂੰ 'ਡੀਫੇਸ' ਕਰਨ 'ਤੇ ਸਖ਼ਤ ਕਾਰਵਾਈ ਹੋਵੇਗੀ-ਡਿਪਟੀ ਕਮਿਸ਼ਨਰ

ਜਲੰਧਰ, 17 ਮਾਰਚ (ਹਰਵਿੰਦਰ ਸਿੰਘ ਫੁੱਲ)- ਜ਼ਿਲ੍ਹਾ ਚੋਣ ਅਫਸਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਆਦਰਸ਼ ਚੋਣ ਜਾਬਤੇ ਤਹਿਤ ਸਰਕਾਰੀ ਦਫਤਰਾਂ ਦੀਆਂ ਇਮਾਰਤਾਂ/ ਜਾਇਦਾਦਾਂ ਨੂੰ ਪ੍ਰਚਾਰ ਸਮੱਗਰੀ ਜਿਵੇਂ ਕਿ ਪੋਸਟਰ/ ਫਲੈਗ/ ਹੋਰਡਿੰਗ ...

ਪੂਰੀ ਖ਼ਬਰ »

ਐਫ.ਸੀ. ਸੌਾਧੀ ਚੈਰੀਟੇਬਲ ਟਰੱਸਟ ਨੇ ਕਰਵਾਇਆ ਸਾਲਾਨਾ ਸਮਾਗਮ

ਜਲੰਧਰ, 17 ਮਾਰਚ (ਹਰਵਿੰਦਰ ਸਿੰਘ ਫੁੱਲ)- ਐਫ.ਸੀ. ਸੌਾਧੀ ਚੈਰੀਟੇਬਲ ਟਰੱਸਟ ਨੇ ਆਪਣਾ ਸਾਲਾਨਾ ਸਮਾਗਮ ਕਰਵਾਇਆ ਜਿਸ ਵਿਚ 400 ਦੇ ਲਗਭਗ ਸੀਨੀਅਰ ਸਿਟੀਜ਼ਨ, ਵਿਧਵਾਵਾਂ ਤੇ ਵਿਸ਼ੇਸ਼ ਜ਼ਰੂਰਤਾਂ ਵਾਲੇ ਲੋਕਾਂ ਨੇ ਭਾਗ ਲਿਆ | ਇਸ ਮੌਕੇ ਕਮਲ ਕੁਮਾਰ ਨੇ ਉਨ੍ਹਾਂ ਨੂੰ ਆਪਣੀ ...

ਪੂਰੀ ਖ਼ਬਰ »

ਸ਼ਾਨਦਾਰ ਪ੍ਰਾਪਤੀਆਂ ਕਰਕੇ ਵਰਿੰਦਰ ਕੁਮਾਰ ਸ਼ਰਮਾ ਸਭ ਤੋਂ ਸਫ਼ਲ ਡੀ.ਸੀ.

ਜਲੰਧਰ, 17 ਮਾਰਚ (ਹਰਵਿੰਦਰ ਸਿੰਘ ਫੁੱਲ)- ਜ਼ਿਲ੍ਹੇ ਵਿੱਚ ਆਪਣੇ 2 ਸਾਲ ਦੇ ਕਾਰਜਕਾਲ 'ਚ ਪ੍ਰਭਾਵਸ਼ਾਲੀ, ਜਵਾਬਦੇਹ ਤੇ ਪਾਰਦਰਸ਼ੀ ਪ੍ਰਸ਼ਾਸਨ ਚਲਾਉਣ ਦੇ ਨਾਲ ਨਾਲ ਤਿੰਨ ਮਹੱਤਵਪੂਰਨ ਪ੍ਰਾਜੈਕਟਾਂ ਨੂੰ ਪੂਰਾ ਕਰਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ...

ਪੂਰੀ ਖ਼ਬਰ »

ਫੈਡਰੇਸ਼ਨ ਕੱਪ 'ਚੋਂ ਰੁਪਿੰਦਰ ਕੌਰ ਨੇ ਕਾਂਸੀ ਦਾ ਤਗਮਾ ਹਾਸਲ ਕੀਤਾ

ਜਲੰਧਰ, 17 ਮਾਰਚ (ਜਤਿੰਦਰ ਸਾਬੀ) - ਅਥਲੈਟਿਕ ਫੈਡਰੇਸ਼ਨ ਆਫ ਇੰਡੀਆ ਵੱਲੋਂ ਕਰਵਾਈ ਜਾ ਰਹੀ 23ਵੇੇਂ ਫੈਡਰੇਸ਼ਨ ਕੱਪ ਵਿਚੋਂ ਪੰਜਾਬ ਪੁਲਿਸ ਦੀ ਹੌਲਦਾਰ ਰੁਪਿੰਦਰ ਕੌਰ ਨੇ ਜੈਵਲਿਨ ਥਰੋਅ ਦੇ ਮੁਕਾਬਲੇ ਵਿਚੋਂਨ ਕਾਂਸੀ ਦਾ ਤਗਮਾ ਹਾਸਲ ਕੀਤਾ | ਜੇਤੂ ਖਿਡਾਰਨ ਨੂੰ ...

ਪੂਰੀ ਖ਼ਬਰ »

ਹੋਲੇ ਮਹੱਲਾ ਜਾਣ ਵਾਲੀ ਸੰਗਤ ਲਈ ਲੰਗਰ ਲਾਇਆ

ਜਲੰਧਰ ਛਾਉਣੀ, 17 ਮਾਰਚ (ਪਵਨ ਖਰਬੰਦਾ)- ਹੋਲੇ ਮਹੱਲਾ ਦੇ ਸਬੰਧ ਅੱਜ ਗੁਰਦੁਆਰਾ ਸਿੰਘ ਸਭਾ ਪਰਾਗਪੁਰ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਲੰਗਰ ਲਾਇਆ ਗਿਆ | ਇਸ ਦੌਰਾਨ ਵਿਸ਼ੇਸ਼ ਤੌਰ 'ਤੇ ਪਹੁੰਚੇ ਕੇਂਦਰੀ ਹਲਕੇ ਦੇ ਵਿਧਾਇਕ ਰਜਿੰਦਰ ਬੇਰੀ ਤੇ ...

ਪੂਰੀ ਖ਼ਬਰ »

ਅੰਡਰ ਬਿ੍ਜ ਨੂੰ ਨੁਕਸਾਨ ਪਹੁੰਚਾਉਣ ਦੀ ਕਮਿਸ਼ਨਰ ਵਲੋਂ ਰਿਪੋਰਟ ਤਲਬ

ਸ਼ਿਵ ਸ਼ਰਮਾ ਜਲੰਧਰ, 17 ਮਾਰਚ- ਗ਼ਾਜ਼ੀ ਗੁੱਲਾ ਪਾਸੇ ਚੰਦਨ ਨਗਰ ਅੰਡਰ ਬਿ੍ਜ ਦੀ ਦੀਵਾਰ 'ਚੋਂ ਮਘੋਰੇ ਕੱਢਣ ਦੇ ਮਾਮਲੇ ਵਿਚ ਕਮਿਸ਼ਨਰ ਦੀਪਰਵਾ ਲਾਕੜਾ ਨੇ ਬੀ. ਐਾਡ. ਆਰ. ਦੇ ਐੱਸ. ਈ. ਕੋਲੋਂ ਰਿਪੋਰਟ ਮੰਗ ਲਈ ਹੈ ਕਿਉਂਕਿ ਇਹ ਮਾਮਲਾ ਸਰਕਾਰੀ ਜਾਇਦਾਦ ਨੂੰ ਵੱਡਾ ...

ਪੂਰੀ ਖ਼ਬਰ »

ਘੁਰਾੜੇ ਆਉਣਾ ਸਿਹਤ ਲਈ ਹੋ ਸਕਦਾ ਹੈ ਹਾਨੀਕਾਰਕ- ਡਾ: ਐਚ.ਜੇ. ਸਿੰਘ

ਜਲੰਧਰ, 17 ਮਾਰਚ (ਐੱਮ. ਐੱਸ. ਲੋਹੀਆ) - ਜੇਕਰ ਕੋਈ ਸੁੱਤਾ ਹੋਇਆ ਵਿਅਕਤੀ ਘੁਰਾੜੇ ਮਾਰਦਾ ਹੈ ਤਾਂ ਇਹ ਉਸ ਦੀ ਸਿਹਤ ਲਈ ਹਾਨੀਕਾਰਕ ਸਾਬਤ ਹੋ ਸਕਦਾ ਹੈ | ਰਣਜੀਤ ਹਸਪਤਾਲ ਦੇ ਡਾ: ਐਚ.ਜੇ. ਸਿੰਘ ਨੇ ਦੱਸਿਆ ਕਿ ਸੌਾਦੇ ਸਮੇਂ ਜ਼ਿਆਦਾ ਘੁਰਾੜੇ ਮਾਰਨਾ, ਇਹ ਲੱਛਣ 'ਸਲੀਪ ਐਪਨੀਆ' ...

ਪੂਰੀ ਖ਼ਬਰ »

ਰਿਸ਼ਵਤਖ਼ੋਰੀ ਤੇ ਭਿ੍ਸ਼ਟਾਚਾਰ ਵਰਗੀਆਂ ਸਮੱਸਿਆਵਾਂ ਸਮਾਜ ਦੇ ਮੱਥੇ 'ਤੇ ਕਲੰਕ- ਅਰੋੜਾ

ਢਿਲਵਾਂ, 17 ਮਾਰਚ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)- ਸਾਡੇ ਸਮਾਜ ਵਿਚ ਨਸ਼ਾਖੋਰੀ, ਰਿਸ਼ਵਤਖ਼ੋਰੀ ਤੇ ਭਿ੍ਸ਼ਟਾਚਾਰ ਵਰਗੀਆਂ ਫੈਲੀਆਂ ਭੈੜੀਆਂ ਸਮੱਸਿਆਵਾਂ ਸਮਾਜ ਦੇ ਮੱਥੇ 'ਤੇ ਕਲੰਕ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਨਯ ਅਰੋੜਾ ਸੀਨੀਅਰ ਆਗੂ ਸਮਾਨ ...

ਪੂਰੀ ਖ਼ਬਰ »

ਪੰਜਾਬੀ ਗੀਤਕਾਰ ਲੱਕੀ ਮੋਠਾਂਵਾਲਾ ਦਾ ਸਨਮਾਨ

ਸੁਲਤਾਨਪੁਰ ਲੋਧੀ, 17 ਮਾਰਚ (ਨਰੇਸ਼ ਹੈਪੀ, ਥਿੰਦ)- ਮਾਂ ਬੋਲੀ ਪੰਜਾਬੀ ਨੂੰ ਪ੍ਰਫੁੱਲਿਤ ਕਰਨ ਵਿਚ ਅਹਿਮ ਯੋਗਦਾਨ ਦੇਣ ਵਾਲੇ ਪ੍ਰਸਿੱਧ ਪੰਜਾਬੀ ਗੀਤਕਾਰ ਲੱਕੀ ਮੋਠਾਂਵਾਲਾ ਦਾ ਇੱਥੇ ਸਮਾਜ ਸੇਵਕ ਗੁਰਨਾਮ ਸਿੰਘ ਟੁਰਨਾ ਤੇ ਹੋਰਾਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ...

ਪੂਰੀ ਖ਼ਬਰ »

ਡੀ. ਟੀ. ਐੱਫ. ਦਾ ਵਫ਼ਦ ਡੀ. ਈ. ਓ. (ਅ) ਨੂੰ ਮਿਲਿਆ

ਕਪੂਰਥਲਾ, 17 ਮਾਰਚ (ਸਡਾਨਾ)- ਡੈਮੋਕਰੇਟਿਕ ਟੀਚਰ ਫ਼ਰੰਟ ਦਾ ਵਫ਼ਦ ਜ਼ਿਲ੍ਹਾ ਕਨਵੀਨਰ ਅਸ਼ਵਨੀ ਟਿੱਬਾ ਦੀ ਅਗਵਾਈ ਹੇਠ ਸਤਿੰਦਰਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੂੰ ਮਿਲਿਆ | ਇਸ ਮੌਕੇ ਵਫ਼ਦ ਦੇ ਆਗੂਆਂ ਵਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਲਈ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਡਡਵਿੰਡੀ, 17 ਮਾਰਚ (ਬਲਬੀਰ ਸੰਧਾ)- ਚਾਵਲਾ ਨਰਸਿੰਗ ਤੇ ਮੈਂਟਰਨਿਟੀ ਹਸਪਤਾਲ ਜਲੰਧਰ ਦੇ ਔਰਤਾਂ ਦੇ ਮਾਹਿਰ ਡਾਕਟਰਾਂ ਵਲੋਂ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਪਿੰਡ ਮੋਖੇ ਤੇ ਕਰਮਜੀਤਪੁਰ ਦੀਆਂ ਪੰਚਾਇਤਾਂ ਦੇ ਸਹਿਯੋਗ ਲਾਲ ਲਗਾਏ ਗਏ ਮੁਫ਼ਤ ਜਾਂਚ ਕੈਂਪ ਦੌਰਾਨ 60 ...

ਪੂਰੀ ਖ਼ਬਰ »

ਸ੍ਰੀ ਦੁਰਗਾ ਸਤੁਤੀ ਪਾਠ ਕਮੇਟੀ ਦੀ ਮੀਟਿੰਗ

ਨਡਾਲਾ, 17 ਮਾਰਚ (ਮਾਨ)- ਸ੍ਰੀ ਦੁਰਗਾ ਸਤੁਤੀ ਪਾਠ ਕਮੇਟੀ ਰਜਿ: ਤੇ ਸ੍ਰੀ ਦੁਰਗਾ ਮੰਦਰ ਪ੍ਰਬੰਧਕ ਕਮੇਟੀ ਨਡਾਲਾ ਦੀ ਮੀਟਿੰਗ ਮਾਸਟਰ ਬਲਦੇਵ ਰਾਜ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਮੌਕੇ ਮਾਸਟਰ ਬਲਦੇਵ ਰਾਜ ਨੇ ਦੱਸਿਆ ਕਿ 22ਵਾਂ ਸਾਲਾਨਾ 208 ਸ੍ਰੀ ਦੁਰਗਾ ਸਤੁਤੀ ਪਾਠ ...

ਪੂਰੀ ਖ਼ਬਰ »

ਬਾਬਾ ਹਰਕੇਵਲ ਸਿੰਘ ਦੀ ਬਰਸੀ 24 ਨੂੰ

ਖਲਵਾੜਾ, 17 ਮਾਰਚ (ਮਨਦੀਪ ਸਿੰਘ ਸੰਧੂ)- ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਤੋਂ ਵਰੋਸਾਏ ਬਾਬਾ ਹਰਕੇਵਲ ਸਿੰਘ ਸਲਾਰਪੁਰ ਵਾਲਿਆਂ ਦੀ ਤੀਜੀ ਬਰਸੀ ਸੰਤ ਬਾਬਾ ਰਣਜੀਤ ਸਿੰਘ ਜੀ ਤੋਂ ਵਰੋਸਾਏ ਹੋਏ ਮੁੱਖ ਸੇਵਾਦਾਰ ਤਲਵਿੰਦਰ ਸਿੰਘ ਉਰਫ਼ ਪ੍ਰਮੇਸ਼ਰ ਸਿੰਘ ...

ਪੂਰੀ ਖ਼ਬਰ »

ਮਾਂਗੇਵਾਲ ਵਿਖੇ ਜੋਤਿ ਸਮਾਗਮ ਕਰਾਉਣ ਸਬੰਧੀ ਮੀਟਿੰਗ

ਢਿਲਵਾਂ, 17 ਮਾਰਚ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)- ਮੰਦਰ ਪ੍ਰਬੰਧਕ ਕਮੇਟੀ ਮਾਂਗੇਵਾਲ ਵਲੋਂ ਸਮੂਹ ਪਿੰਡ ਵਾਸੀਆਂ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸਾਲਾਨਾ ਜੋਤਿ ਸਮਾਰੋਹ ਕਰਵਾਉਣ ਸਬੰਧੀ ਮੀਟਿੰਗ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ...

ਪੂਰੀ ਖ਼ਬਰ »

ਸੋਮਵਾਰ ਨੂੰ ਰੋਹਨ ਦੇ ਸਕਦੇ ਨੇ ਕਾਰਨ ਦੱਸੋ ਨੋਟਿਸ ਦਾ ਜਵਾਬ

ਜਲੰਧਰ, 17 ਮਾਰਚ (ਸ਼ਿਵ)- ਅਸਤੀਫ਼ਾ ਦੇ ਕੇ ਪ੍ਰੇਸ਼ਾਨੀ ਵਿਚ ਫਸੇ ਕਾਂਗਰਸੀ ਕੌਾਸਲਰ ਰੋਹਨ ਸਹਿਗਲ ਨੇ ਜਲੰਧਰ ਕਾਂਗਰਸ ਪ੍ਰਧਾਨ ਬਲਦੇਵ ਸਿੰਘ ਦੇਵ ਵਲੋਂ ਜਾਰੀ ਕੀਤੇ ਗਏ ਕਾਰਨ ਦੱਸੋ ਨੋਟਿਸ ਦਾ ਜਵਾਬ ਨਹੀਂ ਦਿੱਤਾ ਹੈ ਤੇ ਸੋਮਵਾਰ ਨੂੰ ਇਸ ਨੋਟਿਸ ਦਾ ਜਵਾਬ ਦਿੱਤੇ ...

ਪੂਰੀ ਖ਼ਬਰ »

ਕੌਾਸਲਰ ਬੰਟੀ ਨੀਲਕੰਠ ਵਲੋਂ 1 ਵਿਅਕਤੀ ਵਿਰੁੱਧ ਕਬਜ਼ਾ ਕਰਨ ਤੇ ਲੜਾਈ ਝਗੜੇ ਦੀ ਸ਼ਿਕਾਇਤ

ਜਲੰਧਰ, 17 ਮਾਰਚ (ਸ਼ੈਲੀ) - ਬੀਤੀ ਦੇਰ ਰਾਤ ਕੌਾਸਲਰ ਬੰਟੀ ਨੀਲਕੰਠ ਵਲੋਂ ਇਕ ਆਦਮੀ ਖਿਲਾਫ ਥਾਣਾ ਨੰਬਰ ਦੋ ਵਿਖੇ ਕਾਰਪੋਰੇਸ਼ਨ ਦੀ ਥਾਂ 'ਤੇ ਨਾਜਾਇਜ਼ ਕਬਜ਼ਾ ਕਰਨ ਤੇ ਉਨ੍ਹਾਂ ਨਾਲ ਲੜਾਈ ਝਗੜਾ ਕਰਨ ਸਬੰਧੀ ਸ਼ਿਕਾਇਤ ਦਿੱਤੀ ਗਈ | ਮੌਕੇ 'ਤੇ ਪਹੁੰਚੀ ਪੁਲਸ ਨੇ ਉਕਤ ...

ਪੂਰੀ ਖ਼ਬਰ »

ਐਨ. ਆਈ. ਟੀ. ਵਿਖੇ ਸੱਭਿਆਚਾਰਕ ਮੇਲਾ 'ਉਤਕਾਂਸ਼' ਦਾ ਸਮਾਪਤੀ ਸਮਾਰੋਹ ਯਾਦਗਾਰ ਹੋ ਨਿਬੜਿਆ

ਜਲੰਧਰ, 17 ਮਾਰਚ (ਰਣਜੀਤ ਸਿੰਘ ਸੋਢੀ)- ਡਾ: ਬੀ. ਆਰ. ਅੰਬੇਡਕਰ ਐਨ. ਆਈ. ਟੀ. ਜਲੰਧਰ ਵਿਖੇ ਚਾਰ ਦਿਨਾਂ ਸੱਭਿਆਚਾਰਕ ਮੇਲੇ 'ਉਤਕਾਂਸ਼' ਦਾ ਸਮਾਪਤੀ ਸਮਾਰੋਹ ਯਾਦਗਾਰ ਹੋ ਨਿੱਬੜਿਆ, ਜਿਸ 'ਚ ਵਿਦਿਆਰਥੀਆਂ ਨੇ ਵੱਖ ਵੱਖ ਵੰਨਗੀਆਂ ਪੇਸ਼ ਕੀਤੀਆਂ | ਸਮਾਗਮ ਦੇ ਅੰਤ 'ਚ ਸਟਾਰ ...

ਪੂਰੀ ਖ਼ਬਰ »

ਪ੍ਰਮਿੰਦਰ ਸਿੰਘ ਲਾਲਾ ਦੇ ਯਤਨਾਂ ਨਾਲ ਭਾਰਤ ਨਗਰ ਵਿਖੇ ਅਟਵਾਲ ਦੇ ਹੱਕ 'ਚ ਬੈਠਕ

ਚੁਗਿੱਟੀ/ਜੰਡੂਸਿੰਘਾ, 17 ਮਾਰਚ (ਨਰਿੰਦਰ ਲਾਗੂ)- ਕੇਂਦਰੀ ਹਲਕੇ ਅਧੀਨ ਆਉਂਦੇ ਮੁਹੱਲਾ ਚੁਗਿੱਟੀ ਨਾਲ ਲਗਦੇ ਭਾਰਤ ਨਗਰ ਵਿਖੇ ਅੱਜ ਅਕਾਲੀ-ਭਾਜਪਾ ਗਠਜੋੜ ਦੇ ਸਰਗਰਮ ਆਗੂ ਪ੍ਰਮਿੰਦਰ ਸਿੰਘ ਲਾਲਾ ਦੇ ਯਤਨਾਂ ਨਾਲ ਲੋਕ ਸਭਾ ਚੋਣ ਲਈ ਉਮੀਦਵਾਰ ਐਲਾਨੇ ਗਏ ਚਰਨਜੀਤ ...

ਪੂਰੀ ਖ਼ਬਰ »

ਸੁਖਮਨੀ ਸੇਵਾ ਸੁਸਾਇਟੀ ਨੇ ਮਨਾਇਆ 45ਵਾਂ ਸਥਾਪਨਾ ਦਿਵਸ

ਜਲੰਧਰ, 17 ਮਾਰਚ (ਹਰਵਿੰਦਰ ਸਿੰਘ ਫੁੱਲ) - ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਚੌਕ ਰੈਣਕ ਬਾਜ਼ਾਰ ਜਲੰਧਰ ਨੇ ਆਪਣਾ 45ਵਾਂ ਸਥਾਪਨਾ ਦਿਵਸ ਗੁਰੂ ਤੇਗ ਬਹਾਦਰ ਐਕਸਟੈਨਸ਼ਨ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ 'ਚ ਸ੍ਰੀ ...

ਪੂਰੀ ਖ਼ਬਰ »

ਸੰਤ ਲਾਲ ਸਿੰਘ ਦੀ 41ਵੀਂ ਬਰਸੀ ਮੌਕੇ ਸਜਾਏ ਭਾਰੀ ਦੀਵਾਨ

ਮਲਸੀਆਂ, 17 ਮਾਰਚ (ਸੁਖਦੀਪ ਸਿੰਘ) - ਸ੍ਰੀਮਾਨ ਸੰਤ ਲਾਲ ਸਿੰਘ ਦੀ 41ਵੀਂ ਬਰਸੀ ਨਿਰਮਲ ਕੁਟੀਆ ਸੀਚੇਵਾਲ ਵਿਖੇ ਸ਼ਰਧਾ ਪੂਰਵਕ ਮਨਾਈ ਗਈ | ਸਮਾਗਮ ਵਿਚ ਧਾਰਮਿਕ, ਰਾਜਨੀਤਕ ਅਤੇ ਸਮਾਜਿਕ ਸ਼ਖਸੀਅਤਾਂ ਨੇ ਹਾਜ਼ਰੀ ਭਰੀ | ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਭਾਰੀ ਦੀਵਾਨ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਨੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ

ਭੋਗਪੁਰ, 17 ਮਾਰਚ (ਕਮਲਜੀਤ ਸਿੰਘ ਡੱਲੀ)- ਭੋਗਪੁਰ ਨਜ਼ਦੀਕੀ ਪਿੰਡ ਲੜੋਆ ਵਿਖੇ ਪ੍ਰਵਾਸੀ ਭਾਰਤੀ ਭੁਪਿੰਦਰ ਸਿੰਘ ਵਲੋਂ ਪਿੰਡ ਦੇ ਮੋਹਤਬਰਾਂ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਲੜੋਆ ਵਿਖੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਗਈ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਖੰਡ ਮਿੱਲ ਭੋਗਪੁਰ ਵਲੋਂ ਗੰਨਾ ਕਾਸ਼ਤਕਾਰਾਂ ਨਾਲ ਮੀਟਿੰਗ

ਭੋਗਪੁਰ, 17 ਮਾਰਚ (ਕਮਲਜੀਤ ਸਿੰਘ ਡੱਲੀ)- ਸਹਿਕਾਰਤਾ ਵਿਭਾਗ ਪੰਜਾਬ ਤੇ ਸ਼ੂੂਗਰਫੈੱਡ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਗੰਨਾਂ ਕਾਸ਼ਤਕਾਰਾਂ ਨੂੰ ਗੰਨੇ ਸਬੰਧੀ ਆ ਰਹੀ ਲੇਬਰ ਦੀ ਮੁਸ਼ਕਿਲ, ਪਾਣੀ ਦੀ ਘਾਟ, ਘੱਟ ਰਹੇ ਉਤਪਾਦਨ ਤੇ ਮਿੱਲਾਂ ਦੇ ...

ਪੂਰੀ ਖ਼ਬਰ »

ਵੋਟਾਂ ਦੌਰਾਨ ਨਸ਼ਾ ਵੰਡਣ ਵਾਲੇ ਖਿਲਾਫ ਹੋਵੇਗੀ ਕਾਨੂੰਨੀ ਕਾਰਵਾਈ - ਥਾਣਾ ਮੁਖੀ ਸਰਬਜੀਤ ਸਿੰਘ

ਆਦਮਪੁਰ, 17 ਮਾਰਚ (ਹਰਪ੍ਰੀਤ ਸਿੰਘ)- ਲੋਕ ਸਭਾ ਚੋਣਾਂ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਅਤੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਸਬੰਧੀ ਆਦਮਪੁਰ ਦੇ ਵੱਖ-ਵੱਖ ਸਥਾਨਾਂ 'ਤੇ ਆਦਮਪੁਰ ਪੁਲਿਸ ਵਲੋਂ ਨਾਕਾਬੰਦੀ ਕਰ ਵਾਹਨਾਂ ਦੀ ਚੈਂਕਿਗ ਕੀਤੀ ਗਈ | ਥਾਣਾ ਮੁਖੀ ਸਰਬਜੀਤ ...

ਪੂਰੀ ਖ਼ਬਰ »

ਦੋਨੇਵਾਲ ਦੀ ਧੀ 'ਬ੍ਰਹਮਜੋਤ ਕੌਰ ਚੰਦੀ' ਨੇ ਫਿਰ ਚਮਕਾਇਆ ਪਿੰਡ ਦਾ ਨਾਂਅ

ਲੋਹੀਆਂ ਖਾਸ, 17 ਮਾਰਚ (ਗੁਰਪਾਲ ਸਿੰਘ ਸ਼ਤਾਬਗੜ੍ਹ) - ਐੱਚ.ਐੱਮ.ਵੀ. ਕਾਲਜ ਜਲੰਧਰ 'ਚ ਬੀ.ਐੱਸ.ਸੀ. (ਆਈ.ਟੀ.) ਦੀ ਵਿਦਿਆਰਥਣ ਬ੍ਰਹਮਜੋਤ ਕੌਰ ਚੰਦੀ ਜਿਸ ਨੇ ਪਿੱਛਲੇ ਸਾਲ ਚੌਥੇ ਸਮੈਸਟਰ ਦੌਰਾਨ ਆਪਣੇ ਕਾਲਜ ਵਿਚੋਂ ਪਹਿਲਾ ਸਥਾਨ ਅਤੇ ਯੂਨੀਵਰਸਿਟੀ 'ਚੋਂ ਵੀ ਤੀਜਾ ਸਥਾਨ ...

ਪੂਰੀ ਖ਼ਬਰ »

ਸਰਕਲ ਪ੍ਰਧਾਨ ਬਣਨ 'ਤੇ ਜਥੇ: ਕਾਹਲੋਂ ਦਾ ਅਸਮਾਇਲਪੁਰ 'ਚ ਨਿੱਘਾ ਸਨਮਾਨ

ਮਹਿਤਪੁਰ, 17 ਮਾਰਚ (ਰੰਧਾਵਾ) - ਪਿੰਡ ਅਸਮਾਇਲਪੁਰ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਜਥੇਦਾਰ ਦਲਜੀਤ ਸਿੰਘ ਕਾਹਲੋਂ ਦੇ ਸਰਕਲ ਪ੍ਰਧਾਨ (ਦਿਹਾਤੀ) ਸਰਕਲ ਮਹਿਤਪੁਰ ਬਣਨ 'ਤੇ ਕਸ਼ਮੀਰ ਸਿੰਘ ਪੰਚ ਦੇ ਗ੍ਰਹਿ ਅਤੇ ਗੋਰਾ ਖ਼ਾਲਸਾ ਦੀ ਅਗਵਾਈ ਹੇਠ ਪਿੰਡ ਪੁੱਜਣ 'ਤੇ ਇਕ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਲੋਕ ਆਪਣੇ ਲਾਇਸੰਸੀ ਹਥਿਆਰ ਜਮ੍ਹਾਂ ਕਰਵਾਉਣ-ਡੀ.ਐੱਸ.ਪੀ.

ਸ਼ਾਹਕੋਟ, 17 ਮਾਰਚ (ਦਲਜੀਤ ਸਿੰਘ ਸਚਦੇਵਾ)- ਪੰਜਾਬ 'ਚ 19 ਮਈ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਲਾਇਸੰਸੀ ...

ਪੂਰੀ ਖ਼ਬਰ »

ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੀ ਮੀਟਿੰਗ ਭੋਗਪੁਰ ਵਿਖੇ ਹੋਈ

ਭੋਗਪੁਰ, 17 ਮਾਰਚ (ਕਮਲਜੀਤ ਸਿੰਘ ਡੱਲੀ)- ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੀ ਮੀਟਿੰਗ ਭੋਗਪੁਰ ਵਿਖੇ ਹੋਈ ਜਿਸ ਵਿਚ ਲੋਕ ਸਭਾ ਹਲਕਾ ਜਲੰਧਰ ਦੇ ਉਮੀਦਵਾਰ ਬਲਵਿੰਦਰ ਕੁਮਾਰ ਨੇ ਮੁੱਖ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਪੰਜਾਬੀ ਏਕਤਾ ਪਾਰਟੀ ਦੇ ਹਲਕਾ ਆਦਮਪੁਰ ਦੇ ...

ਪੂਰੀ ਖ਼ਬਰ »

ਚਰਨਜੀਤ ਸਿੰਘ ਅਟਵਾਲ ਨੂੰ ਜਿਤਾਉਣ ਲਈ ਭਾਜਪਾ ਯੁਵਾ ਮੋਰਚਾ ਪੱਬਾਂ ਭਾਰ - ਕਾਲੜਾ

ਫਿਲੌਰ, ਅੱਪਰਾ, 17 ਮਾਰਚ (ਸੁਰਜੀਤ ਸਿੰਘ ਬਰਨਾਲਾ)- ਸਥਾਨਕ ਅੱਪਰਾ ਵਿਖੇ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਦੀ ਇਕ ਅਹਿਮ ਮੀਟਿੰਗ ਵਿਸ਼ਾਲ ਕਾਲੜਾ ਜ਼ਿਲ੍ਹਾ ਪ੍ਰਧਾਨ ਭਾਜਪਾ ਯੁਵਾ ਮੋਰਚਾ ਦੀ ਅਗਵਾਈ ਹੇਠ ਹੋਈ | ਪ੍ਰਧਾਨ ਵਿਸ਼ਾਲ ਕਾਲੜਾ ਨੇ ਕਿਹਾ ਕਿ ਪੰਜਾਬ 'ਚ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਲਗਾਇਆ ਮੁਫ਼ਤ ਮੈਡੀਕਲ ਜਾਂਚ ਕੈਂਪ

ਨਕੋਦਰ, 17 ਮਾਰਚ (ਭੁਪਿੰਦਰ ਅਜੀਤ ਸਿੰਘ)-ਰੋਟਰੀ ਕਲੱਬ ਨਕੋਦਰ ਵਲੋਂ ਕਮਲ ਹਸਪਤਾਲ ਨਕੋਦਰ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ, ਜਿਸ ਵਿਚ ਵੱਖ-ਵੱਖ ਬਿਮਾਰੀਆਂ ਦੀ ਜਾਂਚ ਡਾ: ਕੰਵਲਜੀਤ ਸਿੰਘ, ਡਾ: ਹਰਦੀਪ ਸਿੰਘ, ਡਾ: ਕੁਲਦੀਪ ਸਿੰਘ, ਡਾ: ਨਵਜੋਤ ਸਿੰਘ ਆਦਿ ...

ਪੂਰੀ ਖ਼ਬਰ »

ਵਾਲਮੀਕਿ ਆਸ਼ਰਮ ਰਹੀਮਪੁਰ 'ਚ ਗੁਰੂ ਲਾਲ ਨਾਥ ਦੀ 22ਵੀਂ ਬਰਸੀ ਤੇ ਸਥਾਪਨਾ ਦਿਵਸ 23 ਨੂੰ

ਮੱਲ੍ਹੀਆਂ ਕਲਾਂ, 17 ਮਾਰਚ (ਮਨਜੀਤ ਮਾਨ)-ਭਗਵਾਨ ਵਾਲਮੀਕਿ ਯੋਗ ਆਸ਼ਰਮ ਡੇਰਾ ਬਾਬਾ ਲਾਲ ਨਾਥ ਰਹੀਮਪੁਰ ਪੁਰ ਪੁਲ (ਜਲੰਧਰ) ਵਿਖੇ ਗੁਰੂ ਲਾਲ ਨਾਥ ਦੀ 22ਵੀਂ ਬਰਸੀ ਤੇ ਸਥਾਪਨਾ ਦਿਵਸ 23 ਮਾਰਚ ਨੂੰ ਵਾਲਮੀਕਿ ਯੋਗ ਆਸ਼ਰਮ ਦੇ ਮੁੱਖ ਸੰਚਾਲਕ ਦੇ ਬਾਲ ਯੋਗੀ ਪ੍ਰਗਟ ਨਾਥ ਦੀ ...

ਪੂਰੀ ਖ਼ਬਰ »

2019 ਲੋਕ ਸਭਾ ਦੀਆਂ ਚੋਣਾਂ 'ਚ ਭਾਜਪਾ ਸਰਕਾਰ ਦਾ ਸਫਾਇਆ ਹੋ ਜਾਵੇਗਾ-ਡਾ: ਵਿਲਮੀਅਮ ਜੋਨ

ਮੱਲ੍ਹੀਆਂ ਕਲਾਂ, 17 ਮਾਰਚ (ਮਨਜੀਤ ਮਾਨ)-ਦੇਸ਼ ਵਿਚ ਲੋਕ ਸਭਾ ਦੀਆਂ ਚੋਣਾਂ ਦਾ ਬਿਗਲ ਵੱਜ ਚੁੱਕਾ ਹੈ ਤੇ ਦੇਸ਼ ਦੀ ਵਾਗਡੋਰ ਹੁਣ ਕਾਂਗਰਸ ਦੇ ਹੱਥ ਹੋਵੇਗੀ | ਅੱਜ ਇੱਥੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀ. ਕਾਂਗਰਸ ਆਗੂ ਤੇ ਕ੍ਰਿਸਚੀਅਨ ਮੂਵਮੈਂਟ ਪੰਜਾਬ ਦੇ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਵਲੋਂ 'ਪੰਜਾਬ ਦੀ ਇਤਿਹਾਸਕ ਗਾਥਾ' ਪੁਸਤਕ 'ਤੇ ਵਿਚਾਰ ਚਰਚਾ ਲਈ ਸਮਾਗਮ

ਸ਼ਾਹਕੋਟ, 17 ਮਾਰਚ (ਬਾਂਸਲ)-ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸ਼ਾਹਕੋਟ ਇਕਾਈ ਵਲੋਂ ਸਥਾਨਕ ਸੀ.ਐੱਚ.ਸੀ. ਦੇ ਮੀਟਿੰਗ ਹਾਲ ਵਿਖੇ ਇਕ ਸਾਹਿਤਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਰਾਜਪਾਲ ਸਿੰਘ ਦੀ ਪੁਸਤਕ 'ਪੰਜਾਬ ਦੀ ਇਤਿਹਾਸਕ ਗਾਥਾ' ਉੱਪਰ ਵਿਚਾਰ ਚਰਚਾ ਕੀਤੀ ਗਈ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX