ਤਾਜਾ ਖ਼ਬਰਾਂ


ਜਲੰਧਰ 'ਚ ਅੱਜ ਕੁੱਲ 16 ਮਰੀਜ਼ ਮਿਲੇ ਕੋਰੋਨਾ ਪਾਜ਼ੀਟਿਵ
. . .  10 minutes ago
ਜਲੰਧਰ, 25 ਮਈ (ਐੱਮ. ਐੱਸ. ਲੋਹੀਆ) - ਜਲੰਧਰ 'ਚ ਕੋਵਿਡ-19 (ਕੋਰੋਨਾ) ਵਾਇਰਸ ਤੋਂ ਪੀੜਤ 16 ਹੋਰ ਮਰੀਜ਼ਾਂ ਦੇ ਮਿਲਣ ਨਾਲ ਗਿਣਤੀ ਵੱਧ ਕੇ 238 ਹੋ ਗਈ ਹੈ। ਇਨ੍ਹਾਂ 'ਚ ਸਿਵਲ ਹਸਪਤਾਲ ਦੇ ...
ਕੋਰੋਨਾ ਵਾਇਰਸ ਨੇ ਮੁੜ ਦਿੱਤੀ ਦਸਤਕ ਇਕ ਮਰੀਜ਼ ਆਇਆ ਪਾਜ਼ੀਟਿਵ
. . .  about 1 hour ago
ਨਵਾਂਸ਼ਹਿਰ, 25 ਮਈ (ਗੁਰਬਖ਼ਸ਼ ਸਿੰਘ ਮਹੇ)-ਅੱਜ ਦੋ ਮਰੀਜ਼ਾਂ ਦੇ ਠੀਕ ਹੋ ਕੇ ਘਰ ਜਾਣ ਕਾਰਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਹਾਲੇ ਸ਼ਾਮ ਸਮੇਂ ਹੀ ਕੋਰੋਨਾ ਮੁਕਤ ਹੋਇਆ ਸੀ ਕਿ ਦੇਰ ਸ਼ਾਮ ...
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸੰਗਤ ਆਪਣੇ ਘਰ 'ਚ ਸੁਖਮਨੀ ਸਾਹਿਬ ਦੇ ਪਾਠ ਕਰਨ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
. . .  about 1 hour ago
ਸ੍ਰੀ ਅੰਮ੍ਰਿਤਸਰ , 25 ਮਈ (ਰਾਜੇਸ਼ ਕੁਮਾਰ ਸੰਧੂ) - ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਿਆਨ ਜਾਰੀ ਕਰਦਿਆਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਸੰਸਾਰ ਭਰ ਵਿਚ ਫੈਲੀ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸਰਕਾਰ ਵੱਲੋਂ ...
ਕਰੀਬ 51 ਦਿਨ ਬਾਅਦ ਫ਼ਰੀਦਕੋਟ ਜ਼ਿਲ੍ਹਾ ਹੋਇਆ ਕੋਰੋਨਾ ਮੁਕਤ
. . .  about 2 hours ago
ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ) - ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਆਈਸੋਲੇਸ਼ਨ ਵਾਰਡ ਵਿਚੋਂ ਅੱਜ ਬਾਕੀ ਦੇ ਰਹਿੰਦੇ 10 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਸਿਹਤਮੰਦ ਹੋਣ ਮਗਰੋਂ ਛੁੱਟੀ ਦਿੱਤੀ ਗਈ ਹੈ। ਇਹ ਲੋਕ ਹਜ਼ੂਰ ਸਾਹਿਬ ਨਾਂਦੇੜ ਤੋਂ ਪਰਤੇ ਸ਼ਰਧਾਲੂ ਜਿਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ..,.
ਪਠਾਨਕੋਟ 'ਚ ਕੋਰੋਨਾ ਦੇ 5 ਨਵੇਂ ਮਾਮਲਿਆਂ ਦੀ ਪੁਸ਼ਟੀ
. . .  about 3 hours ago
ਪਠਾਨਕੋਟ, 25 ਮਈ (ਸੰਧੂ) - ਪਠਾਨਕੋਟ 'ਚ ਕੋਰੋਨਾ ਵਾਇਰਸ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਐੱਸ.ਐਮ.ਓ ਡਾ. ਭੁਪਿੰਦਰ ਸਿੰਘ ਨੇ...
ਪੰਜਾਬ ਸਰਕਾਰ ਵੱਲੋਂ 45 ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  about 3 hours ago
ਚੰਡੀਗੜ੍ਹ, 25 ਮਈ (ਵਿਕਰਮਜੀਤ ਮਾਨ) - ਪੰਜਾਬ ਸਰਕਾਰ ਵੱਲੋਂ 45 ਆਈ.ਪੀ.ਐੱਸ ਤੇ ਪੀ.ਪੀ.ਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਐਲ.ਪੀ.ਯੂ ਦੇ ਚਾਂਸਲਰ ਸਬੰਧੀ ਗਲਤ ਖ਼ਬਰ ਲਾਉਣ ਵਾਲੇ ਵੈੱਬ ਪੋਰਟਲ ਸੰਚਾਲਕ ਖ਼ਿਲਾਫ਼ ਕੇਸ ਦਰਜ
. . .  about 2 hours ago
ਫਗਵਾੜਾ, 25 ਮਈ (ਹਰੀਪਾਲ ਸਿੰਘ ) - ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਨੂੰ ਕੋਰੋਨਾ ਹੋਣ ਸਬੰਧੀ ਝੂਠੀ ਖ਼ਬਰ ਵੈੱਬ ਪੋਰਟਲ 'ਤੇ ਚਲਾਉਣ ਵਾਲੇ ਵੈੱਬ ਪੋਰਟਲ ਦੇ ਸੰਚਾਲਕ ਵਿਨੋਦ ਸ਼ਰਮਾ ਵਾਸੀ ਥਾਣੇਦਾਰ ਮੁਹੱਲਾ ਫਗਵਾੜਾ ਦੇ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ...
ਰਾਜਪੁਰਾ 'ਚ ਕੋਰੋਨਾ ਪਾਜ਼ੀਟਿਵ ਕੇਸ ਆਇਆ ਸਾਹਮਣੇ
. . .  about 3 hours ago
ਰਾਜਪੁਰਾ, 25 ਮਈ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿੱਚ ਅੱਜ ਇਕ ਔਰਤ ਦੀ ਕੋਰੋਨਾ ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ ।ਇਹ ਔਰਤ ਕਾਲਕਾ ਰੋਡ ਗਰਗ ਕਲੋਨੀ ਦੀ ਵਸਨੀਕ ਹੈ ਜੋ ਕਿ ਦਿੱਲੀ ਰਹਿ ਕੇ ਆਈ ਹੈ ।ਇਹ ਜਾਣਕਾਰੀ ਸੀ.ਐਮ.ਓ ਡਾ. ਹਰੀਸ਼ ਮਲਹੋਤਰਾ...
ਸੁਖਪਾਲ ਖਹਿਰਾ ਜਲੰਧਰ 'ਚ ਗ੍ਰਿਫ਼ਤਾਰ
. . .  about 3 hours ago
ਜਲੰਧਰ, 25 ਮਈ (ਚਿਰਾਗ਼ ਸ਼ਰਮਾ) - ਕਬੱਡੀ ਖਿਡਾਰੀ ਅਰਵਿੰਦਰ ਪਹਿਲਵਾਨ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬੀ ਏਕਤਾ ਪਾਰਟੀ ਦੇ ਪ੍ਰਮੁੱਖ ਸੁਖਪਾਲ ਸਿੰਘ ਖਹਿਰਾ ਅੱਜ ਜਲੰਧਰ 'ਚ ਦੇਸ਼ ਭਗਤ ਹਾਲ ਤੋਂ ਕੈਂਡਲ ਮਾਰਚ ਕੱਢਣ ਜਾ ਰਹੇ ਸਨ ਕਿ ਪੁਲਿਸ ਨੇ ਉਸ ਤੋਂ ਪਹਿਲਾ ਹੀ ਖਹਿਰਾ...
ਪ੍ਰਵਾਸੀ ਕਾਮਿਆਂ ਨੂੰ ਲੈ ਕੇ ਅੰਮ੍ਰਿਤਸਰ ਤੋਂ 28ਵੀਂ ਰੇਲਗੱਡੀ ਰਵਾਨਾ
. . .  about 3 hours ago
ਅੰਮ੍ਰਿਤਸਰ, 25 ਮਈ (ਰਾਜੇਸ਼ ਕੁਮਾਰ) - ਪ੍ਰਵਾਸੀ ਕਾਮਿਆਂ ਨੂੰ ਲੈ ਕੇ ਅੱਜ ਅੰਮ੍ਰਿਤਸਰ ਤੋਂ 28ਵੀਂ ਰੇਲਗੱਡੀ ਬਿਹਾਰ ਲਈ ਰਵਾਨਾ ਹੋਈ। ਇਸ ਰੇਲਗੱਡੀ 'ਚ ਅੰਮ੍ਰਿਤਸਰ ਜ਼ਿਲ੍ਹੇ 'ਚੋਂ 897, ਗੁਰਦਾਸਪੁਰ...
ਅੰਮ੍ਰਿਤਸਰ 'ਚ ਕੋਰੋਨਾ ਦੇ 8 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਅੰਮ੍ਰਿਤਸਰ, 25 ਮਈ (ਸੁਰਿੰਦਰਪਾਲ ਸਿੰਘ ਵਰਪਾਲ/ਰੇਸ਼ਮ ਸਿੰਘ/ਰਾਜੇਸ਼ ਸ਼ਰਮਾ) - ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦੇ ਅੱਜ 8 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਜ਼ਿਲ੍ਹੇ 'ਚ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 335 ਹੋ ਗਈ ਹੈ। ਹੁਣ ਤੱਕ 301 ਮਰੀਜ਼ ਡਿਸਚਾਰਜ...
ਪਰਾਲੀ ਦੀਆਂ ਗੰਢਾ ਨੂੰ ਲੱਗੀ ਭਿਆਨਕ ਅੱਗ
. . .  about 4 hours ago
ਫ਼ਾਜ਼ਿਲਕਾ, 25 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਅਬੋਹਰ ਰੋਡ 'ਤੇ ਪਿੰਡ ਬੰਨਵਾਲਾ ਹਨਵੰਤਾ ਨੇੜੇ ਰੱਖੀਆਂ ਪਰਾਲੀ ਦੀਆਂ ਗੰਢਾਂ ਨੂੰ ਭਿਆਨਕ ਅੱਗ ਲੱਗ ਗਈ, ਜਿਸ ਤੇ ਕਾਬੂ ਪਾਉਣ ਲਈ ਫ਼ਾਜ਼ਿਲਕਾ, ਅਬੋਹਰ, ਮਲੋਟ ਆਦਿ ਸ਼ਹਿਰ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪੁੱਜੀਆਂ। ਮਿਲੀ ਜਾਣਕਾਰੀ ਅਨੁਸਾਰ ਨੈਸ਼ਨਲ ਹਾਈਵੇ 10 'ਤੇ ਸਥਿਤ ਪਿੰਡ ਬੰਨਵਾਲਾ ਹਨਵੰਤਾ ਦੇ ਨੇੜੇ ਕਿਸੇ ਵਿਅਕਤੀ ਵਲ਼ੋਂ ਵੱਡੀ ਮਾਤਰਾ ਵਿਚ ਪਰਾਲੀ ਦੀਆਂ ਗੰਢਾਂ ਸਟੋਰ ਕੀਤੀਆਂ ਹੋਇਆ ਸਨ ਅਤੇ ਉਸ ਵਿਚੋਂ ਰਾਜਸਥਾਨ ਦਾ ਇਕ ਟਰੱਕ ਪਰਾਲੀ ਦੀਆਂ ਗੰਢਾ ਨੂੰ ਲੱਦ ਰਿਹਾ ਸੀ ਕਿ ਅਚਾਨਕ...
ਇੰਗਲੈਂਡ 'ਚ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼, ਦੋਸ਼ੀ ਕਾਬੂ
. . .  about 4 hours ago
ਲੈਸਟਰ (ਯੂ.ਕੇ), 25 ਮਈ (ਸੁਖਜਿੰਦਰ ਸਿੰਘ ਢੱਡੇ) - ਇੰਗਲੈਂਡ ਦੇ ਸ਼ਹਿਰ ਡਰਬੀ ਦੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਵਿਖੇ ਅੱਜ ਸਵੇਰੇ 5.30 ਵਜੇ ਇਕ ਸ਼ਰਾਰਤੀ ਅਨਸਰ ਵੱਲੋਂ ਕੰਧ ਟੱਪ ਕੇ ਗੁਰਦੁਆਰਾ ਸਾਹਿਬ ਚ ਦਾਖਲ ਹੋ ਕੇ ਗੁਰੂ ਘਰ ਦੇ ਕੱਚ ਦੇ ਦਰਵਾਜ਼ਿਆਂ ਦੀ ਭੰਨਤੋੜ ਕਰ ਕੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ। ਪਰੰਤੂ ਸਵੇਰ ਦਾ ਸਮਾਂ ਹੋਣ ਕਾਰਨ ਗੁਰੂ ਘਰ ਵਿੱਚ ਦੋ ਪਾਠੀ ਸਿੰਘ ਮੌਜੂਦ ਹੋਣ ਕਰ ਕੇ ਹਮਲਾਵਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੱਕ ਨਹੀਂ ਪਹੁੰਚ ਸਕਿਆ, ਜਿਸ ਕਰ ਕੇ ਕੋਈ ਵੀ ਅਣਸੁਖਾਵੀਂ ਘਟਨਾ ਹੋਣ ਤੋਂ ਬਚਾਅ ਹੋ ਗਿਆ। ਗੁਰਦੁਆਰਾ ਸਾਹਿਬ...
ਹੁਸ਼ਿਆਰਪੁਰ ਤੋਂ ਚੱਲੀ ਪਹਿਲੀ ਸ਼ਰੱਮਿਕ ਐਕਸਪ੍ਰੈੱਸ, 1600 ਯਾਤਰੀ ਬਿਹਾਰ ਲਈ ਰਵਾਨਾ
. . .  about 5 hours ago
ਹੁਸ਼ਿਆਰਪੁਰ, 25 ਮਈ (ਬਲਜਿੰਦਰਪਾਲ ਸਿੰਘ)- ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼-ਵਿਆਪੀ ਲਾਕਡਾਊਨ ਕਾਰਨ ਹੋਰਨਾਂ ਰਾਜਾਂ ਦੇ ਚਾਹਵਾਨ ਵਸਨੀਕਾਂ ਨੂੰ ਆਪਣੇ ਘਰ ਵਾਪਸ ਭੇਜਣ ਲਈ...
ਐੱਸ. ਏ. ਐੱਸ. ਨਗਰ 'ਚ ਕੋਰੋਨਾ ਦੀ ਮੁੜ ਦਸਤਕ
. . .  about 5 hours ago
ਐੱਸ ਏ ਐੱਸ ਨਗਰ, 25 ਮਈ (ਕੇ. ਐੱਸ .ਰਾਣਾ)- ਕੋਰੋਨਾ ਤੋਂ ਮੁਕਤ ਹੋਏ ਜ਼ਿਲ੍ਹਾ ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਇੱਕ ਵਾਰ ਫਿਰ ਜਣੇਪੇ ਦੌਰਾਨ ਮਹਿਲਾ ਨੂੰ ਕੋਰੋਨਾ ਪੀੜਤ ਪਾਏ ਜਾਣ 'ਤੇ ਸਿਹਤ ਵਿਭਾਗ...
ਤੇਜਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
. . .  about 5 hours ago
ਮਲੇਰਕੋਟਲਾ, 25 ਮਈ (ਕੁਠਾਲਾ) - ਅੱਜ ਸ਼ਾਮੀ ਕਰੀਬ 4 ਵਜੇ ਮਲੇਰਕੋਟਲਾ ਦੇ ਮੁਹੱਲਾ ਜਮਾਲਪੁਰਾ ਵਿਖੇ ਦੋ ਮੋਟਰਸਾਈਕਲਾਂ 'ਤੇ ਸਵਾਰ ਤਿੰਨ ਹਮਲਾਵਰਾਂ ਨੇ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ। ਮਾਰੇ ਗਏ ਨੌਜਵਾਨ ਦੀ ਪਛਾਣ ਮੁਹੰਮਦ ਸ਼ਮਸ਼ਾਦ...
ਤਾਲਾਬੰਦੀ ਕਾਰਨ ਲਾਹੌਰ 'ਚ ਫਸੇ ਸਤਬੀਰ ਸਿੰਘ ਦੇ ਬੇਟੇ ਦੀ ਸਰਕਾਰ ਨੂੰ ਅਪੀਲ
. . .  about 6 hours ago
ਅੰਮ੍ਰਿਤਸਰ, 25 ਮਈ - ਅੰਮ੍ਰਿਤਸਰ 'ਚ ਕਮਲਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਸਤਬੀਰ ਸਿੰਘ, ਮਾਤਾ ਤੇ 3 ਜਣੇ ਹੋਰ 10 ਮਾਰਚ ਨੂੰ ਪਾਕਿਸਤਾਨ ਗਏ ਸਨ, ਜਿੱਥੇ ਕਿ ਉਨ੍ਹਾਂ ਗੁਰਧਾਮਾਂ ਦੇ ਦਰਸ਼ਨ ਕੀਤੇ ਸਨ। ਇਸ ਦੌਰਾਨ ਤਾਲਾਬੰਦੀ ਦੇ ਚੱਲਦਿਆਂ ਉਹ ਲਾਹੌਰ 'ਚ ਫਸ ਗਏ। ਕਮਲਜੀਤ ਸਿੰਘ ਨੇ ਸਰਕਾਰ ਨੂੰ ਅਪੀਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਫਿਰ ਹੋਇਆ ਕੋਰੋਨਾ ਮੁਕਤ
. . .  about 6 hours ago
ਬੰਗਾ, 25 ਮਈ (ਜਸਬੀਰ ਸਿੰਘ ਨੂਰਪੁਰ) - ਕੋਰੋਨਾ ਵਾਇਰਸ ਖ਼ਿਲਾਫ਼ ਇਕ ਮਹੀਨੇ ਦੀ ਲੰਬੀ ਲੜਾਈ ਬਾਅਦ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਆਪਣੇ ਆਖ਼ਰੀ ਦੋ ਕੋਵਿਡ ਮਰੀਜ਼ਾਂ ਨੂੰ ਸਿਹਤਯਾਬ ਕਰ ਕੇ ਘਰ ਭੇਜਣ ਬਾਅਦ ਇਕ ਵਾਰ ਫਿਰ ਕੋਵਿਡ ਮੁਕਤ ਜ਼ਿਲ੍ਹਾ ਬਣ ਗਿਆ ਹੈ। ਘਰਾਂ ਨੂੰ ਭੇਜੇ ਗਏ ਦੋਵੇਂ ਮਰੀਜ਼...
ਏ.ਆਈ.ਓ.ਸੀ.ਡੀ ਨੇ ਪ੍ਰਧਾਨ ਮੰਤਰੀ ਅਤੇ ਵਿਤ ਮੰਤਰੀ ਨੂੰ ਲਿਖਿਆ ਪੱਤਰ
. . .  about 6 hours ago
ਸੰਗਰੂਰ, 25 ਮਈ (ਧੀਰਜ ਪਸ਼ੋਰੀਆ)- ਦੇਸ਼ ਭਰ ਦੇ ਕਰੀਬ 8.50 ਲੱਖ ਕੈਮਿਸਟਾਂ ਦੀ ਅਗਵਾਈ ਕਰ ਰਹੀ ਆਲ ਇੰਡੀਆ...
ਈਦ ਮੌਕੇ ਭਾਰਤ ਪਾਕਿ ਵਿਚਾਲੇ ਅਟਾਰੀ ਸਰਹੱਦ 'ਤੇ ਨਹੀਂ ਹੋ ਸਕਿਆ ਮਿਠਿਆਈਆਂ ਦਾ ਆਦਾਨ-ਪ੍ਰਦਾਨ
. . .  about 7 hours ago
ਅਟਾਰੀ, 25 ਮਈ (ਰੁਪਿੰਦਰਜੀਤ ਸਿੰਘ ਭਕਨਾ)- ਭਾਰਤ ਪਾਕਿਸਤਾਨ ਵਿਚਾਲੇ ਚੱਲ ਰਹੇ ਖਟਾਸ ਭਰੇ ਸੰਬੰਧਾਂ ਕਾਰਨ...
ਚੰਡੀਗੜ੍ਹ 'ਚ ਸਿਹਤਯਾਬ ਹੋਏ ਕੋਰੋਨਾ ਤੋਂ ਪੀੜਤ 3 ਸਾਲਾ ਬੱਚਾ ਅਤੇ ਮਾਂ
. . .  about 7 hours ago
ਚੰਡੀਗੜ੍ਹ, 25 ਮਈ (ਮਨਜੋਤ ਸਿੰਘ)- ਚੰਡੀਗੜ੍ਹ 'ਚ ਕੋਰੋਨਾ ਦੇ ਦੋ ਮਰੀਜ਼ ਮਾਂ-ਪੁੱਤ ਦੇ ਸਿਹਤਯਾਬ ਹੋਣ ...
ਮੋਟਰਸਾਈਕਲ ਨੂੰ ਅਚਾਨਕ ਲੱਗੀ ਅੱਗ
. . .  about 7 hours ago
ਜਲੰਧਰ, 25 ਮਈ- ਨਕੋਦਰ ਰੋਡ 'ਤੇ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਇਕ ਮੋਟਰਸਾਈਕਲ...
ਰੇਤਾ ਦੀ ਨਜਾਇਜ਼ ਮਾਈਨਿੰਗ ਤਹਿਤ ਟਰੈਕਟਰ ਟਰਾਲੀ ਕਾਬੂ, ਚਾਲਕ ਫ਼ਰਾਰ
. . .  about 8 hours ago
ਮੁੰਬਈ ਤੋਂ ਅੰਮ੍ਰਿਤਸਰ ਵਿਚਾਲੇ ਚੱਲਣ ਵਾਲੀਆਂ ਦੋ ਉਡਾਣਾਂ ਰੱਦ
. . .  about 8 hours ago
ਰਾਜਾਸਾਂਸੀ, 25 ਮਈ (ਹੇਰ/ਖੀਵਾ)- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਵਿਖੇ ਮੁੰਬਈ ਤੋਂ ...
ਪਾਰਕ 'ਚੋਂ ਨੌਜਵਾਨ ਦੀ ਮਿਲੀ ਲਾਸ਼
. . .  about 8 hours ago
ਤਲਵੰਡੀ ਸਾਬੋ, 25 ਮਈ (ਰਣਜੀਤ ਸਿੰਘ ਰਾਜੂ) - ਅੱਜ ਸਿਖਰ ਦੁਪਹਿਰੇ ਸ਼ਹਿਰ ਦੇ ਡੱਲ ਸਿੰਘ ਪਾਰਕ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਚੇਤ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਰਵਿਦਾਸੀਆ ਭਾਈਚਾਰੇ ਨਾਲ ਸਬੰਧਿਤ ਜਥੇਬੰਦੀਆਂ ਨੇ ਐਸ.ਐਸ.ਪੀ. ਨੂੰ ਦਿੱਤਾ ਮੰਗ ਪੱਤਰ

ਨਵਾਂਸ਼ਹਿਰ, 18 ਮਾਰਚ (ਹਰਮਿੰਦਰ ਸਿੰਘ ਪਿੰਟੂ)-ਅੱਜ ਰਵਿਦਾਸੀਆ ਭਾਈਚਾਰੇ ਨਾਲ ਸਬੰਧਿਤ ਜਥੇਬੰਦੀਆਂ ਨੇ ਐਸ.ਐਸ.ਪੀ. ਅਲਕਾ ਮੀਨਾ ਨੂੰ ਇਕ ਲਿਖਤੀ ਸ਼ਿਕਾਇਤ ਦੇ ਕੇ ਗਾਇਕ ਜੀਵਨ ਮਹਿਮੀ ਲੇਖਕ ਪਵਨ ਮਹਿਮੀ ਅਤੇ ਪੱਪੂ ਮੀਡੀਆ ਕੰਪਨੀ ਉੱਤੇ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ | ਅੱਜ ਗੁਰੂ ਰਵਿਦਾਸ ਸੈਨਾ ਪੰਜਾਬ, ਗੁਰੂ ਰਵਿਦਾਸ ਵੈੱਲਫੇਅਰ ਟਰੱਸਟ ਨਵਾਂਸ਼ਹਿਰ, ਗੁਰੂ ਰਵਿਦਾਸ ਮਿਸ਼ਨ ਵੈੱਲਫੇਅਰ ਟਰੱਸਟ ਬਹਿਰਾਮ, ਭਗਵਾਨ ਵਾਲਮੀਕਿ ਰਕਸ਼ਾ ਸੰਮਤੀ ਹੁਸ਼ਿਆਰਪੁਰ ਆਦਿ ਵਲੋਂ ਕੀਤੀ ਗਈ ਸ਼ਿਕਾਇਤ ਵਿਚ ਜਥੇਬੰਦੀਆਂ ਨੇ ਆਖਿਆ ਹੈ ਕਿ ਗਾਇਕ ਜੀਵਨ ਮਹਿਮੀ ਨੇ ਇਕ ਗੀਤ ਸੁਨੇਹਾ ਗਾਇਆ ਹੈ, ਜਿਸ ਨੰੂ ਪਵਨ ਮਹਿਮੀ ਨੇ ਲਿਖਿਆ ਹੈ, ਜਿਸ ਨੂੰ ਪੱਪੂ ਮੀਡੀਆ ਕੰਪਨੀ ਨੇ ਰਿਕਾਰਡ ਕੀਤਾ ਹੈ | ਜਥੇਬੰਦੀਆਂ ਨੇ ਦੋਸ਼ ਲਾਇਆ ਹੈ ਕਿ ਇਸ ਗੀਤ ਦੀ ਸ਼ਬਦਾਵਲੀ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ | ਇਸ ਮੌਕੇ ਲਾਲੀ ਬਹਿਰਾਮ, ਦਿਲਵਰ ਬਲਾਚੌਰ, ਚਮਨ ਲਾਲ ਕਲਸੀ, ਨਿੱਕੂ ਰਾਮ, ਸਤਪਾਲ ਸਾਹਲੋਂ, ਸਤਨਾਮ ਸਿੰਘ ਫ਼ੌਜੀ, ਪਰਮਜੀਤ ਮਹਾਲੋਂ, ਹਰਮੇਸ਼ ਥਾਂਦੀਆਂ, ਲਾਡੀ ਚਾਹਲਾ, ਮੱਖਣ ਚਾਹਲਾ, ਅਮਨਦੀਪ ਸੱਲਣ, ਸੰਮੀ ਮਹਾਲੋੋਂ, ਦਰਸ਼ਨ ਪੱਲੀਆਂ, ਪਰਮਿੰਦਰ ਸਿੰਘ, ਅਜੈ ਕੁਮਾਰ, ਰਾਕੇਸ਼ ਕੁਮਾਰ ਆਦਿ ਵੀ ਹਾਜ਼ਰ ਸਨ |

ਯੂਥ ਅਕਾਲੀ ਦਲ ਦੋਆਬਾ ਜ਼ੋਨ ਦੇ ਜਨਰਲ ਸਕੱਤਰ ਵਲੋਂ ਧੰਨਵਾਦ

ਬਹਿਰਾਮ, 18 ਮਾਰਚ (ਨਛੱਤਰ ਸਿੰਘ ਬਹਿਰਾਮ) - ਸ਼੍ਰੋਮਣੀ ਅਕਾਲੀ ਦਲ ਮਿਹਨਤੀ ਵਰਕਰਾਂ ਦਾ ਹਮੇਸ਼ਾ ਸਤਿਕਾਰ ਕਰਦਾ ਹੈ ਤੇ ਭਵਿੱਖ ਵਿਚ ਕਰਦਾ ਰਹੇਗਾ | ਇਹ ਸ਼ਬਦ ਰਣਜੀਤ ਸਿੰਘ ਦੀਪਾ ਕਲੇਰਾਂ ਨਵ-ਨਿਯੁਕਤ ਜਨਰਲ ਸਕੱਤਰ ਯੂਥ ਅਕਾਲੀ ਦਲ ਦੁਆਬਾ ਜੋਨ ਨੇ ਬਹਿਰਾਮ ਵਿਖੇ ...

ਪੂਰੀ ਖ਼ਬਰ »

ਬੰਗਾ 'ਚ ਹੋਇਆ ਵੋਟਰ ਜਾਗਰੂਕਤਾ ਹਸਤਾਖਰ ਮੁਹਿੰਮ ਸਮਾਗਮ

ਬੰਗਾ, 18 ਮਾਰਚ (ਕਰਮ ਲਧਾਣਾ) - ਬਾਲ ਵਿਕਾਸ ਵਿਭਾਗ ਬੰਗਾ ਦੇ ਦਫ਼ਤਰ 'ਚ ਭਾਰਤ ਦੇ ਮੁੱਖ ਚੋਣ ਕਮਿਸ਼ਨ ਵਲੋਂ ਦਿੱਤੇ ਪ੍ਰੋਗਰਾਮ ਤਹਿਤ ਵੋਟਰ ਜਾਗਰੂਕਤਾ ਹਸਤਾਖਰ ਮੁਹਿੰਮ ਸਮਾਗਮ ਕਰਾਇਆ ਗਿਆ | ਇਸ ਸਮਾਗਮ ਦੀ ਪ੍ਰਧਾਨਗੀ ਸੀ. ਡੀ. ਪੀ. ਓ ਬੰਗਾ ਮੈਡਮ ਸਵਿਤਾ ਕੁਮਾਰੀ ...

ਪੂਰੀ ਖ਼ਬਰ »

ਹੋਲੇ ਮਹੱਲੇ ਨੂੰ ਸਮਰਪਿਤ ਬਹਿਰਾਮ ਵਿਖੇ ਸੰਗਤਾਂ ਵਲੋਂ ਲੰਗਰ 22 ਤਕ

ਬਹਿਰਾਮ, 18 ਮਾਰਚ (ਨਛੱਤਰ ਸਿੰਘ ਬਹਿਰਾਮ)- ਫਗਵਾੜਾ-ਬੰਗਾ ਮੁੱਖ ਮਾਰਗ ਨੇੜੇ ਬਹਿਰਾਮ ਵਿਖੇ ਪਿੰਡ ਸੂੰਢ-ਮਕਸੂਦਪੁਰ, ਗਦਾਣੀ, ਬਲਾਕੀਪੁਰ, ਭਰੋਲੀ ਤੇ ਕੱਟ ਦੀਆਂ ਸੰਗਤਾਂ ਵਲੋਂ ਅਨੰਦਪੁਰ ਸਾਹਿਬ ਵਿਖੇ ਹੌਲੇ ਮੁਹੱਲੇ ਦੇ ਦਰਸ਼ਨਾਂ ਨੂੰ ਆ ਜਾ ਰਹੀਆਂ ਸੰਗਤਾਂ ਲਈ ਹਰ ...

ਪੂਰੀ ਖ਼ਬਰ »

ਬਾਬਾ ਬਾਲਕ ਨਾਥ ਦਾ ਭੰਡਾਰਾ ਕਰਵਾਇਆ

ਮਜਾਰੀ/ਸਾਹਿਬਾ 18 ਮਾਰਚ (ਨਿਰਮਲਜੀਤ ਸਿੰਘ ਚਾਹਲ)-ਬਾਲਕ ਨਾਥ ਮੰਦਰ ਸਾਹਿਬਾ ਵਿਖੇ ਭਗਤ ਸੱਤਪਾਲ ਦੀ ਅਗਵਾਈ ਹੇਠ ਸਾਲਾਨਾ ਭੰਡਾਰਾ ਕਰਵਾਇਆ ਗਿਆ | ਪਹਿਲਾਂ ਝੰਡੇ ਦੀ ਰਸਮ ਤੇ ਹਵਨ ਪੂਜਾ ਕੀਤੀ ਗਈ | ਉਪਰੰਤ ਧਾਰਮਿਕ ਸਟੇਜ ਤੋਂ ਗਾਇਕ ਲਖਵਿੰਦਰ ਲੱਖਾ ਵਲੋਂ ਬਾਬਾ ਜੀ ...

ਪੂਰੀ ਖ਼ਬਰ »

ਚਾਹਲ ਕਲਾਂ ਵਿਖੇ ਬੈਲ ਗੱਡੀਆਂ ਤੇ ਹਲਟੀ ਦੌੜ ਦੇ ਰੌਚਿਕ ਮੁਕਾਬਲੇ ਹੋਏ

ਮੁਕੰਦਪੁਰ, 18 ਮਾਰਚ (ਅਮਰੀਕ ਸਿੰਘ ਢੀਂਡਸਾ)- ਪਿੰਡ ਚਾਹਲ ਕਲਾਂ ਵਿਖੇ ਸਮੂਹ ਨਗਰ ਨਿਵਾਸੀਆਂ ਗ੍ਰਾਮ ਪੰਚਾਇਤ ਅਤੇ ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਬਾਬਾ ਰਾਮ ਜੋਗੀ ਪੀਰ ਦੀ ਯਾਦ ਨੂੰ ਸਮਰਪਿਤ ਸਲਾਨਾ ਜੋੜ ਮੇਲੇ 'ਤੇ ਬੈਲ ਗੱਡੀਆਂ ਤੇ ਹਲਟੀ ਦੌੜ ਦੇ ਵੱਖ-ਵੱਖ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਵਿਰੋਧੀਆਂ ਦੇ ਪੈਰ ਲੱਗਣੇ ਔਖੇ- ਮਕਸੂਦਪੁਰ

ਸੰਧਵਾਂ, 18 ਮਾਰਚ (ਪ੍ਰੇਮੀ ਸੰਧਵਾਂ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਕਰਕੇ ਲੋਕ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਹੱਕ ਵਿਚ ਚੱਲ ਰਹੀ ਹਨੇਰੀ ਅੱਗੇ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੇ ...

ਪੂਰੀ ਖ਼ਬਰ »

ਸੁਖਚੈਨ ਕਬੱਡੀ ਕਲੱਬ ਨੇ 2 ਲੱਖ ਦਾ ਇਨਾਮ ਜਿੱਤਿਆ

ਘੁੰਮਣਾਂ, 18 ਮਾਰਚ (ਮਹਿੰਦਰ ਪਾਲ ਸਿੰਘ) - ਪਿੰਡ ਮਾਣਕ 'ਚ ਪੰਜਵਾਂ ਅੰਤਰਰਾਸ਼ਟਰੀ ਕਬੱਡੀ ਕੱਪ ਸ੍ਰੀ ਗੁਰੂ ਨਾਨਕ ਦੇਵ ਜੀ ਸਪੋਰਟਸ ਕਲੱਬ ਵਲੋਂ ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਰਾਜਵੀਰ ਸਿੰਘ ਮਾਣਕ ਯੂ. ਕੇ, ਕਬੱਡੀ ...

ਪੂਰੀ ਖ਼ਬਰ »

2 ਦਿਨਾਂ ਐਥਲੈਟਿਕਸ ਮੀਟ ਦਾ ਆਰੰਭ

ਨਵਾਂਸ਼ਹਿਰ, 18 ਮਾਰਚ (ਗੁਰਬਖਸ਼ ਸਿੰਘ ਮਹੇ)-ਆਰ.ਕੇ.ਆਰੀਆ ਕਾਲਜ ਨਵਾਂਸ਼ਹਿਰ ਵਿਖੇ ਕਾਲਜ ਦੀ ਪ੍ਰਬੰਧਕ ਕਮੇਟੀ, ਪਿ੍ੰਸੀਪਲ ਡਾ: ਸੰਜੀਵ ਡਾਵਰ, ਕਨਵੀਨਰ ਅਥਲੈਟਿਕਸ ਮੀਟ ਮਨੀਸ਼ ਮਾਨਿਕ, ਟੀਮ ਇੰਚਾਰਜ ਪ੍ਰੋ. ਕੇਵਲ ਕ੍ਰਿਸ਼ਨ, ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ: ...

ਪੂਰੀ ਖ਼ਬਰ »

ਡਿਫਾਲਟਰ ਖਪਤਕਾਰ ਬਿਨਾਂ ਦੇਰੀ ਬਿਜਲੀ ਦੇ ਬਿੱਲ ਜਮ੍ਹਾਂ ਕਰਾਉਣ-ਲੰਗੜੋਆ

ਬਲਾਚੌਰ,18 ਮਾਰਚ (ਦੀਦਾਰ ਸਿੰਘ ਬਲਾਚੌਰੀਆ)-ਬਲਾਚੌਰ ਉਪ ਮੰਡਲ ਅਧੀਨ ਆਉਂਦੇ ਬਿਜਲੀ ਦੇ ਡਿਫਾਲਟਰ ਖਪਤਕਾਰ ਬਿਨਾ ਦੇਰੀ ਜਲਦੀ ਤੋਂ ਜਲਦੀ ਬਿਜਲੀ ਦੇ ਬਿੱਲ ਜਮ੍ਹਾ ਕਰਾਉਣ, ਇਹ ਅਪੀਲ ਅੱਜ ਜੇ.ਈ. ਮੋਹਨ ਸਿੰਘ ਲੰਗੜੋਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਮੂਹ ...

ਪੂਰੀ ਖ਼ਬਰ »

ਪਿੰਡ ਕੁੱਕੜਸੂਹਾ ਦੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ

ਚੰਦਿਆਣੀ ਖੁਰਦ, 18 ਮਾਰਚ (ਰਮਨ ਭਾਟੀਆ)-ਲੋਕ ਸਭਾ ਦੀਆਂ ਤਾਰੀਖਾਂ ਦਾ ਐਲਾਨ ਹੁੰਦੇ ਹੀ ਸ਼੍ਰੋੋਮਣੀ ਅਕਾਲੀ ਦਲ ਵਲੋਂ ਹਲਕਾ ਬਲਾਚੌਰ ਅੰਦਰ ਆਪਣੀਆ ਚੋਣ ਸਰਗਰਮੀਆਂ ਤੇਜੀ ਨਾਲ ਆਰੰਭ ਕਰ ਦਿੱਤੀਆ ਗਈਆ ਹਨ | ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਗਏ ਲੋਕ ਸਭਾ ਹਲਕਾ ਸ੍ਰੀ ...

ਪੂਰੀ ਖ਼ਬਰ »

ਬਾਬੇ ਦੇ ਜਾਗਰਣ 'ਚ ਕਲਾਕਾਰਾਂ ਨੇ ਰੰਗ ਬੰਨਿ੍ਹਆ

ਸੰਧਵਾਂ, 18 ਮਾਰਚ (ਪ੍ਰੇਮੀ ਸੰਧਵਾਂ) - ਪਿੰਡ ਸੰਧਵਾਂ ਵਿਖੇ ਸਾਈਾ ਲੋਕ ਬੜ੍ਹ ਵਾਲੇ, ਪੀਰ ਸਈਅਦ ਸੱਯਦ ਅਤੇ ਸਿੱਧ ਜੋਗੀ ਬਾਬਾ ਬਾਲਕ ਨਾਥ ਦੀ ਯਾਦ 'ਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਾਈਾ ਲੋਕਾਂ ਦੇ ਸੇਵਕ ਬਿੰਦਰ ਭਗਤ ਯੂ. ਕੇ ਦੀ ਰਹਿਨੁਮਾਈ ਹੇਠ ...

ਪੂਰੀ ਖ਼ਬਰ »

ਤਲਵੰਡੀ ਵਿਚ ਧਾਰਮਿਕ ਸਮਾਗਮ ਕਰਾਇਆ

ਬਹਿਰਾਮ, 18 ਮਾਰਚ (ਨਛੱਤਰ ਸਿੰਘ ਬਹਿਰਾਮ) - ਪਿੰਡ ਤਲਵੰਡੀ ਜੱਟਾਂ ਵਿਖੇ ਕਲਸੀ ਪਰਿਵਾਰ ਵਲੋਂ ਸਾਂਈ ਲੋਕਾਂ ਦੀ ਯਾਦ ਵਿਚ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ | ਦਰਬਾਰ ਦੀਆਂ ਸਾਰੀਆਂ ਧਾਰਮਿਕ ਰਸਮਾਂ ਕਰਨ ਉਪਰੰਤ ਸੰਗਤਾਂ ਵਲੋਂ ਵਿਸ਼ਾਲ ਭੰਡਾਰਾ ਕੀਤਾ ਗਿਆ | ...

ਪੂਰੀ ਖ਼ਬਰ »

ਵਿਸ਼ਵਕਰਮਾ ਸਾਲਾਨਾ ਮਹਾਂ ਉਤਸਵ ਮਨਾਇਆ

ਭੱਦੀ, 18 ਮਾਰਚ (ਨਰੇਸ਼ ਧੌਲ)-ਵਿਸ਼ਵਕਰਮਾ ਮੰਦਿਰ ਪਿੰਡ ਕਾਹਨੇਵਾਲ ਮਝੋਟ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 5ਵਾਂ ਸਾਲਾਨਾ ਮਹਾਂ ਉਤਸਵ ਸ਼ਰਧਾ ਪੂਰਵਕ ਮਨਾਇਆ ਗਿਆ | ਸਵੇਰ ਵੇਲੇ ਹਵਨ ਪੂਜਾ ਅਤੇ ਝੰਡੇ ਦੀ ਰਸਮ ਕਰਵਾਉਣ ਉਪਰੰਤ ਧਾਰਮਿਕ ਸਟੇਜ ਦੌਰਾਨ ਸੰਤ ਬਾਬਾ ...

ਪੂਰੀ ਖ਼ਬਰ »

ਕਹਾਣੀਕਾਰ ਅਜਮੇਰ ਸਿੱਧੂ ਤੇ ਨਾਟਕਕਾਰ ਡਾ: ਦਵਿੰਦਰ ਸ਼ਰਮਾ ਸਨਮਾਨਿਤ

ਬੰਗਾ, 18 ਮਾਰਚ (ਕਰਮ ਲਧਾਣਾ) - ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਖਟਕੜ ਕਲਾਂ ਵਿਖੇ ਹੋਏ ਇਕ ਸਾਹਿਤਕ ਸਮਾਗਮ ਦੌਰਾਨ ਆਧੁਨਿਕ ਪੰਜਾਬੀ ਕਹਾਣੀ ਦੇ ਸਿਰਕੱਢ ਪ੍ਰਤੀਨਿਧ ਕਹਾਣੀਕਾਰ ਅਜਮੇਰ ਸਿੱਧੂ ਸੰਪਾਦਕ ਮੈਗਜੀਨ 'ਰਾਗ' ਅਤੇ ਆਧੁਨਿਕ ...

ਪੂਰੀ ਖ਼ਬਰ »

ਸੰਧਵਾਂ ਸਹਿਕਾਰੀ ਸਭਾ ਦੇ ਜਸਵੀਰ ਸ਼ੀਰਾ ਪ੍ਰਧਾਨ ਬਣੇ

ਸੰਧਵਾਂ, 18 ਮਾਰਚ (ਪ੍ਰੇਮੀ ਸੰਧਵਾਂ) - ਦੀ ਸੰਧਵਾਂ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਸੰਧਵਾਂ ਦੇ ਪ੍ਰਧਾਨ ਤੇ ਉਪ ਪ੍ਰਧਾਨ ਦੀ ਚੋਣ ਲਈ ਹੋਈ ਇਕੱਤਰਤਾ ਦੌਰਾਨ ਜਸਵੀਰ ਸ਼ੀਰਾ ਸੰਧਵਾਂ ਨੂੰ ਪ੍ਰਧਾਨ ਤੇ ਸ: ਮੋਹਣ ਸਿੰਘ ਭਰੋਲੀ ਨੂੰ ਸਰਬ ਸੰਮਤੀ ਨਾਲ ਉਪ ਪ੍ਰਧਾਨ ...

ਪੂਰੀ ਖ਼ਬਰ »

ਗਾਇਕ ਜੋੜੀ ਸਵ : ਅਮਰ ਸਿੰਘ ਚਮਕੀਲਾ ਤੇ ਬੀਬੀ ਅਮਰਜੋਤ ਕੌਰ ਦੀ 31ਵੀਂ ਬਰਸੀ ਮਨਾਈ

ਔੜ, 18 ਮਾਰਚ (ਜਰਨੈਲ ਸਿੰਘ ਖ਼ੁਰਦ)-ਸਵ: ਗਾਇਕ ਅਮਰ ਸਿੰਘ ਚਮਕੀਲਾ ਦੇ ਸ਼ਾਗਿਰਦ ਬਲਬੀਰ ਚੰਦ ਬੰਗਾ ਦੀ ਅਗਵਾਈ ਹੇਠ ਪਿੰਡ ਗੜੁੱਪੜ ਵਿਖੇ ਅਮਰ ਸਿੰਘ ਚਮਕੀਲਾ ਅਤੇ ਬੀਬੀ ਅਮਰਜੋਤ ਕੌਰ ਗਾਇਕ ਜੋੜੀ ਦੀ 31ਵੀਂ ਬਰਸੀ ਮਨਾਈ ਗਈ | ਸਮਾਗਮ 'ਚ ਪਹੁੰਚੇ ਪਿ੍ੰਸੀਪਲ ਨਛੱਤਰ ਸਿੰਘ ...

ਪੂਰੀ ਖ਼ਬਰ »

ਹੈਲਥ ਸੈਂਟਰਾਂ ਸਬੰਧੀ ਦੂਸਰੇ ਬੈਚ ਦੀ ਟਰੇਨਿੰਗ ਕਰਵਾਈ

ਨਵਾਂਸ਼ਹਿਰ, 18 ਮਾਰਚ (ਗੁਰਬਖਸ਼ ਸਿੰਘ ਮਹੇ)-ਸਿਵਲ ਸਰਜਨ ਡਾ: ਗੁਰਿੰਦਰ ਕੌਰ ਚਾਵਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਹਸਪਤਾਲ ਨਵਾਾਸ਼ਹਿਰ ਵਿਖੇ ਐਚ.ਆਈ.ਐਮ.ਐਸ./ਆਰ.ਸੀ ਐਚ ਅਤੇ ਹੈਲਥ ਸੈਂਟਰਾਂ ਸਬੰਧੀ ਦੂਸਰੇ ਬੈਚ ਦੀ ਟਰੇਨਿੰਗ ਕਰਵਾਈ ਗਈ | ਇਸ ...

ਪੂਰੀ ਖ਼ਬਰ »

ਕਪਿਲ ਕਿਰਪਾਲ ਬਣੇ ਯੂਥ ਅਕਾਲੀ ਦਲ ਦੇ ਬੁਲਾਰੇ

ਨਵਾਂਸ਼ਹਿਰ, 18 ਮਾਰਚ (ਹਰਮਿੰਦਰ ਸਿੰਘ ਪਿੰਟੂ)-ਯੂਥ ਅਕਾਲੀ ਦਲ ਬਾਦਲ ਵਲੋਂ ਨੌਜਵਾਨ ਆਗੂ ਕਪਿਲ ਕਿਰਪਾਲ ਦੀਆਂ ਵਧੀਆ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਦੋਆਬਾ ਜੋਨ ਦਾ ਯੂਥ ਬੁਲਾਰਾ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਕਪਿਲ ਕਿਰਪਾਲ ਨੇ ਦੱਸਿਆ ਕਿ ਜੋ ਵੀ ...

ਪੂਰੀ ਖ਼ਬਰ »

ਗੁਰਦੁਆਰਾ ਗੁਰਪਲਾਹ ਪੰਜ ਟਾਹਲੀਆਂ ਵਿਖੇ ਨਗਰ ਕੀਰਤਨ ਅੱਜ

ਬਹਿਰਾਮ, 18 ਮਾਰਚ (ਸਰਬਜੀਤ ਸਿੰਘ ਚੱਕਰਾਮੰੂ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਚਰਨਾਂ ਦੀ ਛੋਹ ਪ੍ਰਾਪਤ ਗੁਰਦੁਆਰਾ ਗੁਰਪਲਾਹ ਪੰਜ ਟਾਹਲੀਆਂ ਸਾਹਿਬ ਚੱਕ ਗੁਰੂ ਵਿਖੇ ਮੁੱਖ ਪ੍ਰਬੰਧਕ ਸੰਤ ਬਾਬਾ ਲਾਭ ਸਿੰਘ ਕਿਲ੍ਹਾ ਅਨੰਦਗੜ੍ਹ ...

ਪੂਰੀ ਖ਼ਬਰ »

ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦਾ ਨਤੀਜਾ ਸ਼ਾਨਦਾਰ ਰਿਹਾ

ਬੰਗਾ, 18 ਮਾਰਚ (ਲਾਲੀ ਬੰਗਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਬੀ. ਕਾਮ. ਸਮੈਸਟਰ ਤੀਜਾ ਦੇ ਨਤੀਜੇ ਦੌਰਾਨ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦਾ ਨਤੀਜਾ 100 ਫੀਸਦੀ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਪਿ੍ੰਸੀਪਲ ਡਾ: ਰਣਜੀਤ ...

ਪੂਰੀ ਖ਼ਬਰ »

ਤਲਵੰਡੀ ਵਿਚ ਧਾਰਮਿਕ ਸਮਾਗਮ ਕਰਾਇਆ

ਬਹਿਰਾਮ, 18 ਮਾਰਚ (ਨਛੱਤਰ ਸਿੰਘ ਬਹਿਰਾਮ) - ਪਿੰਡ ਤਲਵੰਡੀ ਜੱਟਾਂ ਵਿਖੇ ਕਲਸੀ ਪਰਿਵਾਰ ਵਲੋਂ ਸਾਂਈ ਲੋਕਾਂ ਦੀ ਯਾਦ ਵਿਚ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ | ਦਰਬਾਰ ਦੀਆਂ ਸਾਰੀਆਂ ਧਾਰਮਿਕ ਰਸਮਾਂ ਕਰਨ ਉਪਰੰਤ ਸੰਗਤਾਂ ਵਲੋਂ ਵਿਸ਼ਾਲ ਭੰਡਾਰਾ ਕੀਤਾ ਗਿਆ | ...

ਪੂਰੀ ਖ਼ਬਰ »

ਕਾਂਸ਼ੀ ਰਾਮ ਦਾ ਜਨਮ ਦਿਨ ਮਨਾਇਆ

ਰਾਹੋਂ, 18 ਮਾਰਚ (ਬਲਬੀਰ ਸਿੰਘ ਰੂਬੀ)- ਪਿੰਡ ਗੜ੍ਹੀ ਫ਼ਤਿਹ ਖਾਂ ਅਤੇ ਪਿੰਡ ਉਧੋਵਾਲ ਵਿਖੇ ਬਹੁਜਨ ਸਮਾਜ ਪਾਰਟੀ ਦੇ ਸੰਸਥਾਪਕ ਕਾਸ਼ੀ ਰਾਮ ਦਾ 85ਵਾਂ ਜਨਮ ਦਿਨ ਬੜੀ ਧੂਮਧਾਮ ਨਾਲ ਮਨਾਇਆ ਗਿਆ | ਵੀਨਾ ਰਾਣੀ ਬਲਾਕ ਸੰਮਤੀ ਮੈਂਬਰ (ਬਸਪਾ) ਅਮਰਜੀਤ ਕੌਰ ਸਰਪੰਚ ਪਿੰਡ ...

ਪੂਰੀ ਖ਼ਬਰ »

ਸਵ: ਦਿਲਬਾਗ ਸਿੰਘ ਦੀ 23ਵੀਂ ਬਰਸੀ ਮਨਾਈ

ਨਵਾਂਸ਼ਹਿਰ, 18 ਮਾਰਚ (ਹਰਵਿੰਦਰ ਸਿੰਘ)-ਸਵ: ਦਿਲਬਾਗ ਸਿੰਘ ਮੈਮੋਰੀਅਲ ਐਜੂਕੇਸ਼ਨ ਅਤੇ ਚੈਰੀਟੇਬਲ ਟਰੱਸਟ ਵਲੋਂ ਦੋਆਬਾ ਦੇ ਮਹਿਬੂਬ ਨੇਤਾ ਅਤੇ ਸਾਬਕਾ ਮੰਤਰੀ ਸਵ: ਦਿਲਬਾਗ ਸਿੰਘ ਨੂੰ 23 ਵੀਂ ਬਰਸੀ ਮੌਕੇ ਯਾਦ ਕਰਦਿਆ ਪਾਠ ਦੇ ਭੋਗ ਪਾਏ ਗਏ ਅਤੇ ਇਕ ਵਿਸ਼ਾਲ ਸਮਾਗਮ ...

ਪੂਰੀ ਖ਼ਬਰ »

ਸਥਾਨਕ ਨੌਜਵਾਨ ਕੰਮ 'ਤੇ ਨਾ ਰੱਖੇ ਤਾਂ ਸੰਘਰਸ਼ ਕੀਤਾ ਜਾਵੇਗਾ-ਰਾਣਾ

ਰੈਲਮਾਜਰਾ, 18 ਮਾਰਚ (ਰਾਕੇਸ਼ ਰੋਮੀ)-ਪੰਜਾਬ ਸਰਕਾਰ ਇਕ ਪਾਸੇ ਤਾਂ ਵੱਡੇ-ਵੱਡੇ ਰੋਜਗਾਰ ਮੇਲੇ ਲਗਾ ਕੇ ਨੌਜਵਾਨਾਂ ਨੂੰ ਰੋਜਗਾਰ ਦੇਣ ਦੇ ਵਾਅਦੇ ਕਰ ਰਹੀ ਹੈ | ਦੂਜੇ ਪਾਸੇ ਇਨ੍ਹਾਂ ਫੈਕਟਰੀਆਂ ਦੇ ਪ੍ਰਬੰਧਕ ਫੈਕਟਰੀ ਵਿਚ ਕੰਮ ਕਰਦੇ ਲੋਕਰ ਨੌਜਵਾਨਾਂ ਦੀ ਛਾਂਟੀ ...

ਪੂਰੀ ਖ਼ਬਰ »

ਰਣਜੀਤ ਸਿੰਘ ਖੋਜੇਵਾਲ ਯੂਥ ਅਕਾਲੀ ਦਲ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਬਣੇ

ਕਪੂਰਥਲਾ, 18 ਮਾਰਚ (ਸਡਾਨਾ)- ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਤੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਜਥੇਦਾਰ ਰਣਜੀਤ ਸਿੰਘ ਖੋਜੇਵਾਲ ਨੂੰ ਯੂਥ ਅਕਾਲੀ ਦਲ ਜ਼ਿਲ੍ਹਾ ਕਪੂਰਥਲਾ ਦਾ ਦਿਹਾਤੀ ਪ੍ਰਧਾਨ ਨਿਯੁਕਤ ਕੀਤਾ ਗਿਆ | ਆਪਣੀ ਇਸ ਨਿਯੁਕਤੀ 'ਤੇ ...

ਪੂਰੀ ਖ਼ਬਰ »

ਵਿਸ਼ਾਲ ਸ਼ੋਭਾ ਯਾਤਰਾ ਸਜਾਈ

ਮਜਾਰੀ ਸਾਹਿਬਾ, 18 ਮਾਰਚ (ਗੁਰਬਖਸ਼ ਸਿੰਘ ਮਹੇ)- ਮੰਦਿਰ ਸਿੱਧ ਬਾਬਾ ਬਾਲਕ ਨਾਥ ਰੱਕੜਾਂ ਢਾਹਾਂ ਦੇ ਭਗਤ ਵਿਜੈ ਕੁਮਾਰ ਨਈਅਰ ਦੀ ਅਗਵਾਈ ਹੇਠ 59ਵੀਂ ਸਾਲਾਨਾ ਸ਼ੋਭਾ ਯਾਤਰਾ ਸਜਾਈ ਗਈ | ਇਹ ਯਾਤਰਾ ਮੰਦਰ ਸਿੱਧ ਬਾਬਾ ਬਾਲਕ ਨਾਥ ਤੋਂ ਗਣੇਸ਼ ਵੰਦਨਾ ਕਰਨ ਉਪਰੰਤ ਆਰੰਭ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਬੰਗਾ ਦੀ ਵਿਦਿਆਰਥਣ ਯੂਨੀਵਰਸਿਟੀ 'ਚੋਂ ਅੱਵਲ

ਬੰਗਾ, 18 ਮਾਰਚ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਨਤੀਜੇ ਮੁਤਾਬਕ ਸਿੱਖ ਨੈਸ਼ਨਲ ਕਾਲਜ ਦੇ ਇਤਿਹਾਸ ਵਿਭਾਗ ਦੀ ਵਿਦਿਆਰਥਣ ਮਨਵੀਰ ਨੇ ਐਮ. ਏ. ਤੀਸਰੇ ਸਮੈਸਟਰ ਵਿਚੋਂ 328 (82 ਫ਼ੀਸਦੀ) ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ...

ਪੂਰੀ ਖ਼ਬਰ »

ਸਵ : ਸੱਤਿਆ ਦੇਵੀ ਬਣੀ 525ਵੀਂ ਨੇਤਰਦਾਨੀ

ਨਵਾਂਸ਼ਹਿਰ, 18 ਮਾਰਚ (ਗੁਰਬਖਸ਼ ਸਿੰਘ ਮਹੇ)-ਨੇਤਰਦਾਨ ਸੰਸਥਾ ਨਵਾਂਸ਼ਹਿਰ ਦੇ ਜਨਰਲ ਸਕੱਤਰ ਰਤਨ ਕੁਮਾਰ ਜੈਨ ਨੇ ਦੱਸਿਆ ਕਿ ਪਿੰਡ ਮਝੋਟ ਨਿਵਾਸੀ ਮਾਤਾ ਸੱਤਿਆ ਦੇਵੀ ਪਤਨੀ ਪ੍ਰੇਮ ਨਾਥ ਮਹੇਸ਼ੀ ਦੀ ਸੰਖੇਪ ਬਿਮਾਰੀ ਨਾਲ ਮੌਤ ਹੋ ਗਈ ਸੀ | ਪਰਿਵਾਰਿਕ ਮੈਂਬਰਾਂ ...

ਪੂਰੀ ਖ਼ਬਰ »

ਚੱਕ-ਮਾਈਦਾਸ 'ਚ ਕੈਂਸਰ ਰੋਕੂ ਅਤੇ ਅੱਖਾਂ ਦਾ ਜਾਂਚ ਕੈਂਪ ਲਗਾਇਆ

ਬਹਿਰਾਮ, 18 ਮਾਰਚ (ਨਛੱਤਰ ਸਿੰਘ ਬਹਿਰਾਮ) - ਉੱਘੇ ਸਮਾਜ ਸੇਵਕ ਤੇ ਪ੍ਰਵਾਸੀ ਭਾਰਤੀ ਗੁਰਨਾਮ ਸਿੰਘ ਮਾਨ (ਲਹੌਰਾ ਸਿੰਘ) ਯੂ. ਕੇ ਵਲੋਂ ਆਪਣੇ ਪਿਤਾ ਸਵ: ਸ: ਬਖਸ਼ੀਸ਼ ਸਿੰਘ, ਮਾਤਾ ਸਵ: ਚੰਨਣ ਕੌਰ ਅਤੇ ਸੁਪਤਨੀ ਬਲਵੀਰ ਕੌਰ ਮਾਨ ਦੀ ਯਾਦ ਵਿਚ ਸਮੂਹ ਪਿੰਡ ਵਾਸੀਆਂ ਅਤੇ ...

ਪੂਰੀ ਖ਼ਬਰ »

ਭਰੋਲੀ 'ਚ ਕਬੱਡੀ ਕੱਪ 26 ਨੂੰ

ਘੁੰਮਣਾਂ, 18 ਮਾਰਚ (ਮਹਿੰਦਰ ਪਾਲ ਸਿੰਘ) - ਪਿੰਡ ਭਰੋਲੀ 'ਚ ਪ੍ਰਵਾਸੀ ਭਾਰਤੀਆਂ, ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਬੱਡੀ ਕੱਪ 26 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ | ਸ਼ੰਭੂ ਭਰੋਲੀ ਤੇ ਬਿੰਦਾ ਭਰੋਲੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ...

ਪੂਰੀ ਖ਼ਬਰ »

'ਉੱਡ-ਪੁੱਡ ਗਏ ਚਿੜੀਆਂ ਦੇ ਚੰਬੇ' ਪੁਸਤਕ ਭਲਕੇ ਹੋਵੇਗੀ ਰਿਲੀਜ਼

ਮੋਰਿੰਡਾ, 18 ਮਾਰਚ (ਕੰਗ)-ਲੇਖਕ ਸਤਵਿੰਦਰ ਸਿੰਘ ਮੜ੍ਹੌਲਵੀ ਵਲੋਂ ਰਚਿਤ ਵਾਰਤਕ ਪੁਸਤਕ 'ਉੱਡ-ਪੁੱਡ ਗਏ ਚਿੜੀਆਂ ਦੇ ਚੰਬੇ' ਮਿਤੀ 20 ਮਾਰਚ ਨੂੰ ਸਵੇਰੇ 10 ਵਜੇ ਛੱਤਬੀੜ ਚਿੜੀਆਘਰ ਵਿਖੇ ਰਿਲੀਜ਼ ਕੀਤੀ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਤਵਿੰਦਰ ਸਿੰਘ ...

ਪੂਰੀ ਖ਼ਬਰ »

ਨਗਰ ਕੌ ਾਸਲ ਮੋਰਿੰਡਾ ਕੋਲ ਮਰੇ ਹੋਏ ਪਸ਼ੂਆਂ ਨੂੰ ਸਾਂਭਣ ਦਾ ਨਹੀਂ ਕੋਈ ਪ੍ਰਬੰਧ

ਮੋਰਿੰਡਾ, 18 ਮਾਰਚ (ਕੰਗ)-50 ਹਜ਼ਾਰ ਦੀ ਆਬਾਦੀ ਵਾਲਾ ਇਤਿਹਾਸਕ ਸ਼ਹਿਰ ਮੋਰਿੰਡਾ ਪ੍ਰਸ਼ਾਸਨ ਦੀ ਬੇਰੁਖ਼ੀ ਅਤੇ ਰਾਜਨੀਤਕ ਲੋਕਾਂ ਦੀ ਸੌੜੀ ਰਾਜਨੀਤੀ ਕਾਰਨ ਦਿਨ ਪ੍ਰਤੀ ਦਿਨ ਨਾਗਰਿਕਾਂ ਨੂੰ ਮਿਲਣ ਵਾਲੀਆਂ ਮੁੱਢਲੀਆਂ ਸਹੂਲਤਾਂ ਤੋਂ ਵਾਂਝਾ ਹੁੰਦਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਪਿੰਡ ਸਿੰਘਪੁਰਾ, ਪਲਾਸੀ ਤੋਂ ਬੇਲਾ ਧਿਆਨੀ, ਬੇਲਾ ਦਰਗਾਹੀ ਰਾਹ 'ਤੇ ਬਣਨ ਵਾਲੇ ਪੁਲ ਦਾ ਨੀਂਹ-ਪੱਥਰ ਰੱਖਿਆ

ਸੁਖਸਾਲ, 18 ਮਾਰਚ (ਧਰਮ ਪਾਲ)-ਉੱਤਰੀ ਭਾਰਤ ਵਿਚ ਕਾਰ ਸੇਵਾ ਦੇ ਪੁੰਜ ਸੰਤ ਬਾਬਾ ਲਾਭ ਸਿੰਘ ਵਲੋਂ ਸਥਾਨਕ ਪਿੰਡ ਸਿੰਘਪੁਰਾ, ਪਲਾਸੀ ਤੋਂ ਬੇਲਾ ਧਿਆਨੀ, ਬੇਲਾ ਦਰਗਾਹੀ ਆਦਿ ਦੇ ਰਾਹ 'ਤੇ ਦਰਿਆ ਸਤਲੁਜ 'ਤੇ ਬਣਾਏ ਜਾ ਰਹੇ ਪੁਲ ਦਾ ਅੱਜ ਰਸਮੀ ਨੀਂਹ ਪੱਥਰ ਸੰਤ ਬਾਬਾ ਸੁੱਚਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਚੰਨੀ 20 ਨੂੰ ਸ੍ਰੀ ਚਮਕੌਰ ਸਾਹਿਬ 'ਚ

ਸ੍ਰੀ ਚਮਕੌਰ ਸਾਹਿਬ, 18 ਮਾਰਚ (ਜਗਮੋਹਣ ਸਿੰਘ ਨਾਰੰਗ)-ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਮਿਤੀ 20 ਮਾਰਚ ਨੂੰ ਸਵੇਰੇ 10 ਵਜੇ ਵਰਕਰਾਂ ਨਾਲ ਮੀਟਿੰਗ ਕਰਨਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ | ਇਹ ਜਾਣਕਾਰੀ ਦਿੰਦਿਆਂ ਸਹਾਇਕ ਸਕੱਤਰ ਨਿਰਵੈਰ ਸਿੰਘ ਬਿੱਲਾ ...

ਪੂਰੀ ਖ਼ਬਰ »

ਬਾਬਾ ਦੌਲੇ ਸ਼ਾਹ ਨੌਸ਼ਾਹੀ ਕਾਦਰੀ ਦਾ ਸਾਲਾਨਾ ਜੋੜ ਮੇਲਾ ਕਰਵਾਇਆ

ਕਟਾਰੀਆਂ, 18 ਮਾਰਚ (ਨਵਜੋਤ ਸਿੰਘ ਜੱਖੂ)- ਰੌਜ਼ਾ ਸ਼ਰੀਫ਼ ਪੀਰ ਬਾਬਾ ਹਾਕਮ ਸ਼ਾਹ ਨੌਸ਼ਾਹੀ ਕਾਦਰੀ ਕਟਾਰੀਆਂ ਵਿਖੇ ਪ੍ਰਬੰਧਕ ਕਮੇਟੀ ਦੀ ਰਹਿਨੁਮਾਈ ਹੇਠ ਬਾਬਾ ਦੌਲੇ ਸ਼ਾਹ ਨੌਸ਼ਾਹੀ ਕਾਦਰੀ ਦੀ ਨਿੱਘੀ ਯਾਦ 'ਚ ਸਾਲਾਨਾ ਜੋੜ ਮੇਲਾ ਗ੍ਰਾਮ ਪੰਚਾਇਤ, ਐਨ. ਆਰ. ਆਈ ...

ਪੂਰੀ ਖ਼ਬਰ »

ਦੋ ਦਿਨਾ ਅੰਤਰ ਕਾਲਜ ਸੰਸਦੀ ਭਾਸ਼ਣ ਮੁਕਾਬਲੇ ਸਮਾਪਤ

ਰੂਪਨਗਰ, 18 ਮਾਰਚ (ਪ.ਪ.)-ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਲਾਅ ਵਿਖੇ ਆਯੋਜਿਤ 2 ਦਿਨਾਂ ਅੰਤਰ ਕਾਲਜ ਸੰਸਦੀ ਭਾਸ਼ਣ ਮੁਕਾਬਲੇ ਸਮਾਪਤ ਹੋ ਗਏ | ਇਹ ਮੁਕਾਬਲੇ ਡਾ. ਐਮ. ਐਸ. ਬੈਂਸ ਡੀਨ ਯੂਨੀਵਰਸਿਟੀ ਸਕੂਲ ਆਫ਼ ਲਾਅ ਅਤੇ ਯੂਨੀਵਰਸਿਟੀ ਸਕੂਲ ਆਫ਼ ਲਾਅ ਦੀ ਵਾਈਸ ...

ਪੂਰੀ ਖ਼ਬਰ »

ਹੌਲੇ ਮਹੱਲੇ ਨੂੰ ਸਮਰਪਿਤ ਗੁਰੂ ਨਾਨਕ ਦਰਬਾਰ ਬਹਿਰਾਮ ਤੋਂ ਨਗਰ ਕੀਰਤਨ ਸਜਾਇਆ

ਬਹਿਰਾਮ, 18 ਮਾਰਚ (ਨਛੱਤਰ ਸਿੰਘ ਬਹਿਰਾਮ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਦਰਬਾਰ ਬਹਿਰਾਮ ਤੋਂ ਸਮੂਹ ਕਮੇਟੀ ਮੈਂਬਰਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਹੋਲੇ ਮਹੱਲੇ ਨੂੰ ਸਮਰਪਿਤ ਨਗਰ ...

ਪੂਰੀ ਖ਼ਬਰ »

ਜੱਜ ਬਣੇ ਗੁਰਪ੍ਰੀਤ ਸਿੰਘ ਨੂੰ ਕੀਤਾ ਸਨਮਾਨਿਤ

ਸੁਖਸਾਲ, 18 ਮਾਰਚ (ਧਰਮ ਪਾਲ)-ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਸੂਰੇਵਾਲ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਪੁੱਤਰ ਸ੍ਰੀ ਮਲਕੀਅਤ ਸਿੰਘ ਵਾਸੀ ਪਿੰਡ ਬੈਂਸ ਪੁਰ ਦੇ ਐਡੀਸ਼ਨਲ ਜੱਜ ਬਣਨ 'ਤੇ ਅੱਜ ਸਕੂਲ ਵਿਖੇ ਕੀਤੇ ਇਕ ਪ੍ਰਭਾਵਸ਼ਾਲੀ ਸਮਾਗਮ ਮੌਕੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਮੁਫ਼ਤ ਸਿੱਖਿਆ ਲਈ ਪ੍ਰਤਿਭਾ ਪ੍ਰੀਖਿਆ ਕੱਲ੍ਹ

ਸ਼੍ਰੀ ਚਮਕੌਰ ਸਾਹਿਬ, 18 ਮਾਰਚ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਬਸੀ ਗੁੱਜਰਾਂ ਦੇ ਸ: ਗੁਰਦੇਵ ਸਿੰਘ ਕੰਗ ਮੈਮੋਰੀਅਲ ਰੂਰਲ ਇੰਸਟੀਚਿਊਟ ਫ਼ਾਰ ਕੈਰੀਅਰ ਕੋਰਸਿਜ਼ ਵਿਖੇ ਸਲਾਨਾ ਪ੍ਰਤਿਭਾ ਪ੍ਰੀਖਿਆ, ਕੱਲ੍ਹ ਮਿਤੀ 20 ਮਾਰਚ 2019 ਨੂੰ ਸਵੇਰੇ 10 ਵਜੇ ਹੋਵੇਗੀ | ਇਹ ...

ਪੂਰੀ ਖ਼ਬਰ »

ਪ੍ਰਸ਼ਾਸਨ ਸੰਗਤਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਖਿਆਲ ਰੱਖੇ

ਸ੍ਰੀ ਅਨੰਦਪੁਰ ਸਾਹਿਬ, 18 ਮਾਰਚ (ਕਰਨੈਲ ਸਿੰਘ, ਜੇ.ਐੱਸ. ਨਿੱਕੂਵਾਲ)-ਪ੍ਰਸ਼ਾਸਨ ਵਲੋਂ ਹੋਲੇ ਮਹੱਲੇ ਮੌਕੇ ਸੰਗਤਾਂ ਦੀ ਸਹੂਲਤ ਲਈ ਕੀਤੇ ਪ੍ਰਬੰਧ ਲੋਕਾਂ ਲਈ ਮੁਸ਼ਕਿਲਾਂ ਦਾ ਸਬੱਬ ਬਣੇ ਹੋਏ ਹਨ,ਜਿਸ ਕਰਕੇ ਵੱਡੀ ਗਿਣਤੀ 'ਚ ਸ੍ਰੀ ਅਨੰਦਪੁਰ ਸਾਹਿਬ ਆ ਰਹੀਆਂ ਸੰਗਤਾਂ ...

ਪੂਰੀ ਖ਼ਬਰ »

ਅਬਿਆਣਾ ਦੁੱਧ ਉਤਪਾਦਕ ਸਭਾ ਨੇ ਮੁਨਾਫ਼ਾ ਵੰਡ ਸਮਾਗਮ ਕਰਵਾਇਆ

ਨੂਰਪੁਰ ਬੇਦੀ, 18 ਮਾਰਚ (ਵਿੰਦਰਪਾਲ ਝਾਂਡੀਆਂ, ਹਰਦੀਪ ਸਿੰਘ ਢੀਂਡਸਾ)-ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਅਬਿਆਣਾ ਕਲਾਂ ਨੇ ਆਪਣੇ ਦੁੱਧ ਉਤਪਾਦਕ ਨੂੰ ਮਿਲਕ ਪਲਾਂਟ ਮੁਹਾਲੀ ਵਲੋਂ ਪ੍ਰਾਪਤ ਹੋਇਆ ਮੁਨਾਫ਼ਾ ਵੰਡਣ ਲਈ ਇਕ ਸਮਾਗਮ ਕਰਵਾਇਆ, ਜਿਸ ਦੌਰਾਨ ਸਭਾ ਦੇ ...

ਪੂਰੀ ਖ਼ਬਰ »

ਗੁ: ਅਜੀਤਗੜ੍ਹ ਸਾਹਿਬ ਵਿਖੇ ਹੋਲਾ ਮਹੱਲਾ ਸਬੰਧੀ ਧਾਰਮਿਕ ਸਮਾਗਮ ਆਰੰਭ

ਸ੍ਰੀ ਅਨੰਦਪੁਰ ਸਾਹਿਬ, 18 ਮਾਰਚ (ਕਰਨੈਲ ਸਿੰਘ, ਜੇ ਐਸ ਨਿੱਕੁੂਵਾਲ)-ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾ ਵਾਲਿਆਂ ਦੀ ਅਗਵਾਈ 'ਚ ਇਤਿਹਾਸਕ ਗੁਰਦੁਆਰਾ ਅਜੀਤਗੜ੍ਹ ਸਾਹਿਬ ਵਿਖੇ ਹੋਲੇ ਮਹੱਲੇ ਸਬੰਧੀ ਸਮਾਗਮਾਂ ਦੀ ਆਰੰਭਤਾ ਧਾਰਮਿਕ ਦੀਵਾਨ ...

ਪੂਰੀ ਖ਼ਬਰ »

ਹੋਲੇ ਮਹੱਲੇ ਮੌਕੇ ਕਰਵਾਏ ਜਾਣ ਵਾਲੇ ਗਤਕਾ ਮੁਕਾਬਲਿਆਂ ਦੀਆਂ ਤਿਆਰੀਆਂ ਮੁਕੰਮਲ

ਸ੍ਰੀ ਅਨੰਦਪੁਰ ਸਾਹਿਬ, 18 ਮਾਰਚ (ਕਰਨੈਲ ਸਿੰਘ,ਜੇ ਐਸ ਨਿੱਕੂਵਾਲ)-ਖ਼ਾਲਸਾ ਪੰਥ ਦੇ ਜਾਹੋ ਜਲਾਲ ਦੇ ਪ੍ਰਤੀਕ ਕੌਮੀ ਜੋੜ ਮੇਲੇ ਹੋਲਾ ਮਹੱਲਾ ਮੌਕੇ ਹਰ ਸਾਲ ਦੀ ਤਰ੍ਹਾਂ ਬਾਬਾ ਸ੍ਰੀ ਚੰਦ ਸੇਵਾ ਸੁਸਾਇਟੀ ਜੋਤੀ ਸਰੂਪ ਫਤਿਹਗੜ੍ਹ ਸਾਹਿਬ ਅਤੇ ਬਾਬਾ ਗਾਜੀਦਾਸ ਕਲੱਬ ...

ਪੂਰੀ ਖ਼ਬਰ »

ਕੀਰਤਪੁਰ ਸਾਹਿਬ ਵਿਖੇ ਹੋਲੇ-ਮਹੱਲੇ ਦਾ ਪਹਿਲਾ ਪੜਾਅ ਸਮਾਪਤ

ਕੀਰਤਪੁਰ ਸਾਹਿਬ, 18 ਮਾਰਚ (ਬੀਰਅੰਮਿ੍ਤਪਾਲ ਸਿੰਘ ਸੰਨੀ)-ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਕੌਮੀ ਤਿਉਹਾਰ ਹੋਲੇ-ਮਹੱਲੇ ਦਾ ਪਹਿਲਾ ਪੜਾਅ ਅੱਜ ਕੀਰਤਪੁਰ ਸਾਹਿਬ ਵਿਖੇ ਸਮਾਪਤ ਹੋ ਗਿਆ | ਅੱਜ ਸਵੇਰੇ ਸਭ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ...

ਪੂਰੀ ਖ਼ਬਰ »

ਬਾਬਾ ਦੌਲੇ ਸ਼ਾਹ ਨੌਸ਼ਾਹੀ ਕਾਦਰੀ ਦਾ ਸਾਲਾਨਾ ਜੋੜ ਮੇਲਾ ਕਰਵਾਇਆ

ਕਟਾਰੀਆਂ, 18 ਮਾਰਚ (ਨਵਜੋਤ ਸਿੰਘ ਜੱਖੂ)- ਰੌਜ਼ਾ ਸ਼ਰੀਫ਼ ਪੀਰ ਬਾਬਾ ਹਾਕਮ ਸ਼ਾਹ ਨੌਸ਼ਾਹੀ ਕਾਦਰੀ ਕਟਾਰੀਆਂ ਵਿਖੇ ਪ੍ਰਬੰਧਕ ਕਮੇਟੀ ਦੀ ਰਹਿਨੁਮਾਈ ਹੇਠ ਬਾਬਾ ਦੌਲੇ ਸ਼ਾਹ ਨੌਸ਼ਾਹੀ ਕਾਦਰੀ ਦੀ ਨਿੱਘੀ ਯਾਦ 'ਚ ਸਾਲਾਨਾ ਜੋੜ ਮੇਲਾ ਗ੍ਰਾਮ ਪੰਚਾਇਤ, ਐਨ. ਆਰ. ਆਈ ...

ਪੂਰੀ ਖ਼ਬਰ »

ਇਮਾਨਦਾਰੀ ਜ਼ਿੰਦਾ ਹੈ, ਨਕਦੀ, ਚੈੱਕ ਅਤੇ ਬਟੂਆ ਵਾਪਸ ਕੀਤਾ

ਮੋਰਿੰਡਾ, 18 ਮਾਰਚ (ਪਿ੍ਤਪਾਲ ਸਿੰਘ)-ਅੱਜ ਦੇ ਸਮੇਂ ਵਿਚ ਜਿੱਥੇ ਪੈਸੇ ਦੇ ਲਾਲਚ ਵੱਸ ਇਨਸਾਨ ਛੋਟੀ ਜਿਹੀ ਰਾਸ਼ੀ ਕਾਰਨ ਘਿਨੌਣੇ ਅਪਰਾਧ ਕਰਨ ਤੋਂ ਵੀ ਗੁਰੇਜ਼ ਨਹੀਂ ਕਰਦਾ ਉੱਥੇ ਹੀ ਇਮਾਨਦਾਰ ਲੋਕ ਵੀ ਆਪਣੀ ਇਮਾਨਦਾਰੀ ਮਿਸਾਲ ਦੇ ਕੇ ਅਜਿਹੇ ਲੋਕਾਂ ਨੂੰ ਸਬਕ ਦਿੰਦੇ ...

ਪੂਰੀ ਖ਼ਬਰ »

ਨਸ਼ੇ ਿਖ਼ਲਾਫ਼ ਜਾਗਰੂਕਤਾ ਕੈਂਪ ਲਗਾਇਆ

ਨਵਾਂਸ਼ਹਿਰ, 18 ਮਾਰਚ (ਗੁਰਬਖ਼ਸ਼ ਸਿੰਘ ਮਹੇ)-ਪਿੰਡ ਬੜਵਾ ਵਿਖੇ ਸਿਹਤ ਵਿਭਾਗ ਦੀ ਟੀਮ ਵਲੋਂ ਸਿਵਲ ਸਰਜਨ ਡਾ. ਗੁਰਿੰਦਰ ਕੌਰ ਚਾਵਲਾ ਅਤੇ ਡਾ. ਐਨ.ਪੀ. ਸ਼ਰਮਾ ਐਸ.ਐਮ.ਓ. ਪੀ.ਐਚ.ਸੀ. ਮੁਜੱਫਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ੇ ਿਖ਼ਲਾਫ਼ ਜਾਗਰੂਕਤਾ ਕੈਂਪ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਰਾਜਾ ਸਾਹਿਬ ਵਲੋਂ ਖੂਨਦਾਨ ਕੈਂਪ

ਬੰਗਾ, 18 ਮਾਰਚ (ਕਰਮ ਲਧਾਣਾ) - ਲਾਇਨਜ਼ ਕਲੱਬ ਰਾਜਾ ਸਾਹਿਬ ਵਲੋਂ ਪਿੰਡ ਮਜਾਰਾ ਨੌ ਅਬਾਦ ਰਾਜਾ ਸਾਹਿਬ ਵਿਖੇ ਸਵੈ-ਇਛੱਤ ਖੂਨਦਾਨ ਕੈਂਪ ਲਗਾਇਆ, ਜਿਸ ਦਾ ਉਦਘਾਟਨ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਲਾਇਨ ਹਰਦੀਪ ਸਿੰਘ ਖਾੜਕਾ ਨੇ ਕੀਤਾ | ਉਨ੍ਹਾਂ ਨਾਲ ਸੀਨੀਅਰ ਲਾਇਨ ...

ਪੂਰੀ ਖ਼ਬਰ »

ਨਸ਼ੇ ਿਖ਼ਲਾਫ਼ ਜਾਗਰੂਕਤਾ ਕੈਂਪ ਲਗਾਇਆ

ਨਵਾਂਸ਼ਹਿਰ, 18 ਮਾਰਚ (ਗੁਰਬਖ਼ਸ਼ ਸਿੰਘ ਮਹੇ)-ਪਿੰਡ ਬੜਵਾ ਵਿਖੇ ਸਿਹਤ ਵਿਭਾਗ ਦੀ ਟੀਮ ਵਲੋਂ ਸਿਵਲ ਸਰਜਨ ਡਾ. ਗੁਰਿੰਦਰ ਕੌਰ ਚਾਵਲਾ ਅਤੇ ਡਾ. ਐਨ.ਪੀ. ਸ਼ਰਮਾ ਐਸ.ਐਮ.ਓ. ਪੀ.ਐਚ.ਸੀ. ਮੁਜੱਫਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ੇ ਿਖ਼ਲਾਫ਼ ਜਾਗਰੂਕਤਾ ਕੈਂਪ ...

ਪੂਰੀ ਖ਼ਬਰ »

ਗੁਰਦਿਆਂ ਦੀਆਂ ਬਿਮਾਰੀਆਂ ਸਬੰਧੀ ਸੈਮੀਨਾਰ

ਬੰਗਾ, 18 ਮਾਰਚ (ਲਾਲੀ ਬੰਗਾ) - ਇੰਡੀਅਨ ਮੈਡੀਕਲ ਐਸੋਸੀਏਸ਼ਨ ਬੰਗਾ ਵਲੋਂ ਪਟੇਲ ਹਸਪਤਾਲ ਜਲੰਧਰ ਦੇ ਸਹਿਯੋਗ ਨਾਲ ਅਤੇ ਐਸੋਸੀਏਸ਼ਨ ਪ੍ਰਧਾਨ ਉੱਘੇ ਸਮਾਜ ਸੇਵਕ ਮਾਹਰ ਡਾਕਟਰ ਉਂਕਾਰ ਸਿੰਘ ਦੀ ਸੁਯੋਗ ਅਗਵਾਈ ਹੇਠ ਬੰਗਾ ਵਿਖੇ ਗੁਰਦਿਆਂ ਦੀਆਂ ਬਿਮਾਰੀਆਂ ਅਤੇ ...

ਪੂਰੀ ਖ਼ਬਰ »

ਟਿੱਬਾ ਟੱਪਰੀਆਂ ਵਿਖੇ ਵਿੱਤੀ ਸਾਖ਼ਰਤਾ ਕੈਂਪ ਲਗਾਇਆ

ਨੂਰਪੁਰ ਬੇਦੀ, 18 ਮਾਰਚ (ਵਿੰਦਰਪਾਲ ਝਾਂਡੀਆਂ)-ਨਾਬਾਰਡ ਦੇ ਸਹਿਯੋਗ ਨਾਲ ਚੱਲ ਰਹੇ ਵਿੱਤੀ ਸਾਖ਼ਰਤਾ ਕੇਂਦਰ ਨੂਰਪੁਰ ਬੇਦੀ ਵਲੋਂ ਆਰੰਭੇ ਪ੍ਰੋਗਰਾਮ ਤਹਿਤ ਪਿੰਡ ਟਿੱਬਾ ਟੱਪਰੀਆਂ ਵਿਖੇ ਵਿੱਤੀ ਸਾਖ਼ਰਤਾ ਕੈਂਪ ਲਗਾਇਆ ਗਿਆ, ਜਿਸ ਵਿਚ ਸ਼ਾਮਿਲ ਲੋਕਾਂ ਨੂੰ ਐਫ. ਐਲ. ...

ਪੂਰੀ ਖ਼ਬਰ »

ਕਾਲੇਵਾਲ ਭਗਤਾਂ 'ਚ 23 ਮਾਰਚ ਦਾ ਸਨਮਾਨ ਸਮਾਗਮ ਇਤਿਹਾਸਕ ਹੋਵੇਗਾ, ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ:ਪੰਜਾਬ

ਬਹਿਰਾਮ, 18 ਮਾਰਚ (ਨਛੱਤਰ ਸਿੰਘ ਬਹਿਰਾਮ)- ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ:ਪੰਜਾਬ, ਸਮੂਹ ਸੰਤ ਸਮਾਜ ਹਰੇਕ ਜੀਵ ਦੇ ਭਲੇ ਅਤੇ ਸਮਾਜ ਦੇ ਹਿੱਤ ਦੀ ਹਮੇਸ਼ਾ ਗੱਲ ਕਰਦਾ ਹੈ ਅਤੇ ਭਵਿੱਖ ਵਿਚ ਕਰਦਾ ਰਹੇਗਾ | ਇਹ ਸ਼ਬਦ ਸੁਸਾਇਟੀ ਦੇ ਪ੍ਰਧਾਨ ਸੰਤ ਕੁਲਵੰਤ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਦੌਰਾਨ 50 ਯੂਨਿਟ ਖ਼ੂਨ ਇਕੱਤਰ ਕੀਤਾ

ਰੂਪਨਗਰ, 18 ਮਾਰਚ (ਸੱਤੀ, ਚੱਕਲ)-ਜ਼ਿਲ੍ਹਾ ਬਾਰ ਕੌਾਸਲ ਐਸੋਸੀਏਸ਼ਨ ਰੂਪਨਗਰ ਵਲੋਂ ਲਾਈਫ਼ ਲਾਇਨ ਬਲੱਡ ਡੋਨਰ ਸੋਸਾਇਟੀ ਰੂਪਨਗਰ ਦੇ ਸਹਿਯੋਗ ਨਾਲ ਸ਼ਹੀਦੇ ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਖ਼ੂਨਦਾਨ ਕੈਂਪ ਦਾ ਆਯੋਜਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX