ਤਾਜਾ ਖ਼ਬਰਾਂ


ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਡੇਰਾਬੱਸੀ, 20 ਜਨਵਰੀ (ਸ਼ਾਮ ਸਿੰਘ ਸੰਧੂ )-ਵਿਜੀਲੈਂਸ ਵਿਭਾਗ ਦੀ ਟੀਮ ਨੇ ਅੱਜ ਦੇਰ ਸ਼ਾਮ ਡੇਰਾਬਸੀ ਪੁਲੀਸ ਥਾਣੇ 'ਚ ਛਾਪਾ ਮਾਰ ਕੇ ਥਾਣੇ 'ਚ ਤਾਇਨਾਤ ਇਕ ਸਹਾਇਕ ਸਬ-ਇੰਸਪੈਕਟਰ ਓਂਕਾਰ ਸਿੰਘ ਨੂੰ 20 ਹਜ਼ਾਰ ਰੁਪਏ ਰਿਸ਼ਵਤ ...
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇ ਨਵਨਿਯੁਕਤ ਕੌਮੀ ਪ੍ਰਧਾਨ ਜੇ.ਪੀ ਨੱਢਾ ਨੇ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ...
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਰਾਜਾਸਾਂਸੀ , 20 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) 26 ਜਨਵਰੀ ਨੂੰ ਦੇਸ਼ ਭਰ ਵਿਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ...
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਪੂਰਬੀ ਲੰਡਨ ਦੇ ਇਲਾਕੇ ਇਲਫੋਰਡ ਵਿਚ ਤਿੰਨ ਸਿੱਖ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਕੱਲ੍ਹ ਸ਼ਾਮੀ...
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 day ago
ਪਠਾਨਕੋਟ ,20 ਜਨਵਰੀ (ਸੰਧੂ)- ਪੂਰੇ ਦੇਸ਼ ਅੰਦਰ ਬਲ਼ੂ ਵੇਲ ਗੇਮ ਦੇ ਨਾਲ ਕਈ ਬਚਿਆ ਦੀਆਂ ਕੀਮਤੀ ਜਾਨਾ ਖ਼ਤਮ ਹੋਣ ਤੋਂ ਬਾਅਦ ਵੀ ਚਾਈਨੀਜ ਗੇਮਾਂ ਦਾ ਖ਼ੁਮਾਰ ਬੱਚਿਆ ਤੋਂ ਉੱਤਰਦਾ ਨਜ਼ਰ ਨਹੀਂ ਆ ਰਿਹਾ ਤੇ ਹੁਣ ਬੱਚਿਆ ਤੇ ਪੱਬ ਜੀ ...
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  1 day ago
ਨਵੀਂ ਦਿੱਲੀ, 20 ਜਨਵਰੀ - ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੇ ਸਹਿਯੋਗੀਆਂ ਨੂੰ 3 ਸੀਟਾਂ ਦੇਣ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  1 day ago
ਨਾਭਾ ,20 ਜਨਵਰੀ (ਕਰਮਜੀਤ ਸਿੰਘ )-ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਪੰਜਾਬ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ਉਪ ਮੰਡਲ ਮਜਿਸਟਰੇਟ ਅਤੇ ਉਪ ਪੁਲਿਸ ਕਪਤਾਨ ਨਾਭਾ ਦੇ ਦਫ਼ਤਰ ...
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਘੱਟ ਗਿਣਤੀਆਂ ਲਈ ਭਾਰਤ ਸਰਕਾਰ ਦੇ ਪ੍ਰਧਾਨ ਮੰਤਰੀ 15 ਨੁਕਾਤੀ ਪ੍ਰੋਗਰਾਮ ਦੀ ...
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  1 day ago
ਨਵੀਂ ਦਿੱਲੀ, 20 ਜਨਵਰੀ- ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਰੋਡ ਬੀਤੀ 15 ਦਸੰਬਰ ਤੋਂ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ...
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  1 day ago
ਨਵੀਂ ਦਿੱਲੀ, 20 ਜਨਵਰੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਅੱਜ ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਈ. ਡੀ. ਦਫ਼ਤਰ 'ਚ...
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  1 day ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ. ਦਿਲਬਾਗ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸ਼ੋਪੀਆਂ 'ਚ ਮੁਠਭੇੜ ਦੌਰਾਨ ਮਾਰੇ ਗਏ ਤਿੰਨੋਂ ਅੱਤਵਾਦੀ ਹਿਜ਼ਬੁਲ ਮੁਜ਼ਾਹਦੀਨ...
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 20 ਜਨਵਰੀ- ਟਾਟਾ ਸੰਨਜ਼ ਦੇ ਬੋਰਡ ਪ੍ਰਧਾਨ ਐੱਨ. ਚੰਦਰਸ਼ੇਖਰਨ ਨੇ ਅੱਜ ਵਿੱਤ ਮੰਤਰੀ ਨਿਰਮਲਾ...
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਨਵੀਂ ਦਿੱਲੀ, 20 ਜਨਵਰੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਰੋਡ ਸ਼ੋਅ 'ਚ ਸਾਰਾ ਸਮਾਂ ਬੀਤਣ ਕਾਰਨ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰ ਸਕਣਗੇ। ਉਨ੍ਹਾਂ ਨੇ ਦਿੱਲੀ ਵਿਧਾਨ...
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  1 day ago
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  1 day ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  1 day ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  1 day ago
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  1 day ago
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  1 day ago
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  1 day ago
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  1 day ago
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  1 day ago
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  1 day ago
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  1 day ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  1 day ago
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਹੈ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਮਨ 'ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਪ੍ਰੀਖਿਆ 'ਚ 'ਮੂਡ ਆਫ਼' ਲਈ ਬਾਹਰ ਦੇ ਹਾਲਾਤ ਵਧੇਰੇ ਜ਼ਿੰਮੇਵਾਰ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ ਹਿੰਦੁਸਤਾਨ ਲਈ ਮਹੱਤਵਪੂਰਨ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਵਿਦਿਆਰਥੀਆਂ ਨਾਲ ਪ੍ਰੀਖਿਆ 'ਤੇ ਚਰਚਾ ਸ਼ੁਰੂ
. . .  1 day ago
ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ 'ਤੇ ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ 'ਚ ਬਜ਼ੁਰਗ ਦਾ ਕਤਲ
. . .  1 day ago
ਰਣਦੀਪ ਸੁਰਜੇਵਾਲਾ ਦੇ ਪਿਤਾ ਸ਼ਮਸ਼ੇਰ ਸਿੰਘ ਸੁਰਜੇਵਾਲਾ ਦਾ ਦੇਹਾਂਤ
. . .  1 day ago
ਉੱਤਰ ਪ੍ਰਦੇਸ਼ 'ਚ ਸ਼ੱਕੀ ਆਈ. ਐੱਸ. ਆਈ. ਏਜੰਟ ਗ੍ਰਿਫ਼ਤਾਰ
. . .  1 day ago
ਟਰੱਕ ਅਤੇ ਸਕਾਰਪੀਓ ਵਿਚਾਲੇ ਹੋਈ ਜ਼ਬਰਦਸਤ ਟੱਕਰ, 7 ਲੋਕਾਂ ਦੀ ਮੌਤ
. . .  1 day ago
ਦਿੱਲੀ ਟਰਾਂਸਪੋਰਟ ਵਿਭਾਗ ਦੇ ਦਫ਼ਤਰ 'ਚ ਲੱਗੀ ਅੱਗ
. . .  1 day ago
ਜੇ.ਐਨ.ਯੂ ਸਟੂਡੈਂਟਸ ਯੂਨੀਅਨ ਅੱਜ ਨਵੇਂ ਹੋਸਟਲ ਮੈਨੂਅਲ ਦੇ ਖ਼ਿਲਾਫ਼ ਜਾਵੇਗਾ ਦਿੱਲੀ ਹਾਈ ਕੋਰਟ
. . .  1 day ago
ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  1 day ago
ਨਿਰਭੈਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  1 day ago
ਅੱਜ ਦਾ ਵਿਚਾਰ
. . .  1 day ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  2 days ago
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਚੇਤ ਸੰਮਤ 551

ਮੋਗਾ

ਜਥਾ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਵਲੋਂ ਲੋੜਵੰਦ ਪਰਿਵਾਰਾਂ ਦੀਆਂ 5 ਲੜਕੀਆਂ ਦੇ ਵਿਆਹ ਕਰਵਾਏ

ਬਾਘਾ ਪੁਰਾਣਾ, 18 ਮਾਰਚ (ਬਲਰਾਜ ਸਿੰਗਲਾ)-ਜਥਾ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਬਾਘਾ ਪੁਰਾਣਾ ਵਲੋਂ ਸਮੂਹ ਸੰਗਤਾਂ ਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਸਥਾਨਕ ਗੁਰਦੁਆਰਾ ਹਰਗੋਬਿੰਦਸਰ ਸਾਹਿਬ ਪਾਤਸ਼ਾਹੀ ਛੇਵੀਂ (ਸੰਤ ਗੁਰਮੇਲ ਸਿੰਘ ਲੋਪੋ ਵਾਲੇ) ਵਿਖੇ ਪੰਜ ਲੋੜਵੰਦ ਜੋੜਿਆਂ ਦੇ ਅਨੰਦ ਕਾਰਜ ਕਰਵਾਏ ਗਏ | ਨਵਵਿਆਹੇ ਜੋੜਿਆਂ ਨੂੰ ਲੋੜੀਂਦਾ ਸਮਾਨ ਪੇਟੀ, ਅਲਮਾਰੀ,ਬੈੱਡ, ਸਿਲਾਈ ਮਸ਼ੀਨਾਂ, ਪੱਖੇ, ਮੇਜ਼-ਕੁਰਸੀਆਂ ਦਿੱਤੀਆਂ ਗਈਆਂ | ਬਰਾਤਾਂ ਤੇ ਸੰਗਤਾਂ ਵਾਸਤੇ ਚਾਹ, ਪਕੌੜੇ ਤੇ ਮਠਿਆਈਆਂ ਦੇ ਲੰਗਰ ਲਗਾਏ ਗਏ | ਸੱਭ ਤੋਂ ਪਹਿਲਾਂ ਸਕੂਲੀ ਬੱਚਿਆਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ ਉਪਰੰਤ ਭਾਈ ਮੱਖਣ ਸਿੰਘ ਰਤਵਾੜਾ ਸਾਹਿਬ ਦੇ ਜਥੇ ਵਲੋਂ ਗੁਰਬਾਣੀ ਧਾਰਨਾ ਰਾਹੀਂ ਨਿਹਾਲ ਕੀਤਾ | ਅਨੰਦ ਕਾਰਜਾਂ ਦੀ ਸਮੁੱਚੀ ਰਸਮ ਭਾਈ ਸਤਪਾਲ ਸਿੰਘ ਨੇ ਸ਼ਬਦ ਕੀਰਤਨ ਰਾਹੀਂ ਨਿਭਾਈ | ਅੰਤ ਵਿਚ ਸਮੂਹ ਪਰਿਵਾਰਾਂ ਦੀ ਆਪਸੀ ਸਾਂਝ ਵਾਸਤੇ ਅਰਦਾਸ ਕੀਤੀ ਗਈ | ਭਾਈ ਜਗਰਾਜ ਸਿੰਘ ਮੌੜ ਮਾਲਵਾ ਦੇ ਜਥੇ ਵਲੋਂ ਗੁਰਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਕੇਸ ਸੰਭਾਲ ਇੰਟਰਨੈਸ਼ਨਲ ਸਿੱਖ ਫ਼ਾਊਾਡੇਸ਼ਨ ਵਲੋਂ ਹੋਲੇ ਮੁਹੱਲੇ ਨੂੰ ਸਮਰਪਿਤ ਖ਼ਾਲਸਾਈ ਖੇਡਾਂ ਕਰਵਾਈਆਂ ਗਈਆਂ ਜਿਸ ਵਿਚ ਬਾਬਾ ਜੀਵਨ ਵਿਚ ਰੰਘਰੇਟਾ ਗਤਕਾ ਅਖਾੜਾ ਬੱਧਨੀ ਕਲਾਂ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ | ਇਸ ਸਮੇਂ ਧਾਰਮਿਕ ਪ੍ਰਦਰਸ਼ਨੀ ਵੀ ਲਗਾਈ ਗਈ, ਸਮੂਹ ਪ੍ਰਚਾਰਕਾਂ ਤੇ ਸਹਿਯੋਗੀ ਸੰਗਤਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਭਾਈ ਮਲਕੀਤ ਸਿੰਘ, ਇਕਬਾਲ ਸਿੰਘ ਢਿੱਲੋਂ, ਹਰਬੰਸ ਸਿੰਘ ਢਿੱਲੋਂ, ਪ੍ਰਧਾਨ ਪ੍ਰੀਤਮ ਸਿੰਘ, ਪ੍ਰਧਾਨ ਸੁਖਮੰਦਰ ਸਿੰਘ, ਸੈਕਟਰੀ ਕੁਲਵੰਤ ਸਿੰਘ, ਮੇਜਰ ਸਿੰਘ ਕਾਲੇਕੇ, ਮਨਮੋਹਨ ਸਿੰਘ ਘੋਲੀਆਂ, ਹਰਜਿੰਦਰ ਸਿੰਘ ਘੋਲੀਆਂ, ਬਲਜਿੰਦਰ ਸਿੰਘ ਖ਼ਾਲਸਾ ਆਦਿ ਹਾਜ਼ਰ ਸਨ |

ਲੋਕਲ ਗੁਰਪੁਰਬ ਕਮੇਟੀ ਮੋਗਾ ਦਾ ਡੈਲੀਗੇਟ ਇਜਲਾਸ ਹੋਇਆ

ਮੋਗਾ, 18 ਮਾਰਚ (ਸੁਰਿੰਦਰਪਾਲ ਸਿੰਘ)-ਲੋਕਲ ਗੁਰਪੁਰਬ ਕਮੇਟੀ ਮੋਗਾ ਦਾ ਡੈਲੀਗੇਟ ਇਜਲਾਸ ਸਥਾਨਕ ਗੁਰਦੁਆਰਾ ਬੀਬੀ ਕਾਹਨ ਕੌਰ ਮੇਨ ਬਾਜ਼ਾਰ ਵਿਖੇ ਹੋਇਆ, 'ਚ ਸੰਸਥਾ ਦੇ ਵਿਧਾਨ ਮੁਤਾਬਿਕ ਸੰਸਥਾ ਦਾ ਲੇਖਾ-ਜੋਖਾ ਸੰਸਥਾ ਦੇ ਵਿਤ ਸਕੱਤਰ ਵਲੋਂ ਪੇਸ਼ ਕੀਤਾ ਗਿਆ | ਹਾਜ਼ਰ ...

ਪੂਰੀ ਖ਼ਬਰ »

ਜੰਮੂ ਵਿਖੇ ਸ਼ਹੀਦ ਹੋਏ ਮੋਗਾ ਦੇ ਜਵਾਨ ਨੂੰ ਵਿਧਾਇਕ ਡਾ. ਹਰਜੋਤ ਨੇ ਦਿੱਤੀ ਸ਼ਰਧਾਂਜਲੀ

ਮੋਗਾ, 18 ਮਾਰਚ (ਸੁਰਿੰਦਰਪਾਲ ਸਿੰਘ)-ਜੰਮੂ ਕਸ਼ਮੀਰ ਦੇ ਉੜੀ ਸੈਕਟਰ ਵਿਚ ਸ਼ਹੀਦ ਹੋਏ ਮੋਗਾ ਦੇ ਪਿੰਡ ਜਨੇਰ ਦੇ ਜਵਾਨ ਕਰਮਜੀਤ ਸਿੰਘ ਨੂੰ ਸ਼ਰਧਾਂਜਲੀ ਦਿੰਦੇ ਹੋਏ ਵਿਧਾਇਕ ਮੋਗਾ ਡਾ. ਹਰਜੋਤ ਕਮਲ ਨੇ ਕਿਹਾ ਕਿ ਬਹੁਤ ਛੋਟੀ ਉਮਰ ਵਿਚ ਦੇਸ਼ ਦੀ ਖ਼ਾਤਰ ਆਪਣੀ ਜਾਨ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਨੇ ਬੈਂਕ ਅੱਗੇ ਦਿੱਤਾ ਧਰਨਾ-ਨਾਅਰੇਬਾਜ਼ੀ ਵੀ ਕੀਤੀ

ਬਾਘਾ ਪੁਰਾਣਾ, 18 ਮਾਰਚ (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਬਾਘਾ ਪੁਰਾਣਾ ਵਲੋਂ ਬਲਾਕ ਪ੍ਰਧਾਨ ਗੁਰਦਾਸ ਸਿੰਘ ਸੇਖਾਂ ਦੀ ਪ੍ਰਧਾਨਗੀ ਹੇਠ ਧਰਨਾ ਦਿੱਤਾ ਗਿਆ | ਇਸ ਮੌਕੇ ਪ੍ਰਧਾਨ ਗੁਰਦਾਸ ਸਿੰਘ ਸੇਖਾ ਨੇ ਦੱਸਿਆ ਕਿ ਬੀਤੀ 14 ਮਾਰਚ ਨੂੰ ...

ਪੂਰੀ ਖ਼ਬਰ »

ਚੰਦ ਪੁਰਾਣਾ ਵਿਖੇ ਜੋੜ ਮੇਲੇ 'ਤੇ ਸਹਿਯੋਗੀਆਂ ਨੂੰ ਸੰਤ ਬਾਬਾ ਗੁਰਦੀਪ ਸਿੰਘ ਨੇ ਕੀਤਾ ਸਨਮਾਨਿਤ

ਬਾਘਾ ਪੁਰਾਣਾ, 18 ਮਾਰਚ (ਬਲਰਾਜ ਸਿੰਗਲਾ)-ਸਿੱਖੀ ਦੇ ਪ੍ਰਚਾਰ ਤੇ ਮਾਨਵਤਾ ਦੀ ਭਲਾਈ ਲਈ ਦੇਸ਼-ਵਿਦੇਸ਼ ਵਿਚ ਪ੍ਰਸਿੱਧੀ ਹਾਸਲ ਅਤੇ ਮਾਲਵੇ ਦਾ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ (ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ) ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਗਟਰਾ ਦਾ ਕੀਤਾ ਸਨਮਾਨ

ਧਰਮਕੋਟ, 18 ਮਾਰਚ (ਹਰਮਨਦੀਪ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਸਰਕਲ ਧਰਮਕੋਟ ਵਲੋਂ ਨਵ ਨਿਯੁਕਤ ਯੂਥ ਪ੍ਰਧਾਨ ਜ਼ਿਲ੍ਹਾ ਮੋਗਾ ਜਗਦੀਪ ਸਿੰਘ ਗਟਰਾ ਦੇ ਸਨਮਾਨ ਲਈ ਸਰਕਲ ਪ੍ਰਧਾਨ ਯੂਥ ਅਕਾਲੀ ਦਲ ਪਰਮਪਾਲ ਸਿੰਘ ਚੁੱਘਾ ਦੀ ਅਗਵਾਈ ਹੇਠ ਉਨ੍ਹਾਂ ਦੇ ਗ੍ਰਹਿ ਪਿੰਡ ਚੁੱਘਾ ...

ਪੂਰੀ ਖ਼ਬਰ »

ਚੂਰਾ ਪੋਸਤ ਤਸਕਰ ਨੂੰ 10 ਸਾਲ ਕੈਦ ਤੇ ਜੁਰਮਾਨਾ

ਮੋਗਾ, 18 ਮਾਰਚ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਸ੍ਰੀ ਚਰਨਜੀਤ ਅਰੋੜਾ ਦੀ ਅਦਾਲਤ ਨੇ ਚੂਰਾ ਪੋਸਤ ਤਸਕਰੀ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ ਦੋਸ਼ ਸਾਬਤ ਹੋਣ 'ਤੇ 10 ਸਾਲ ਕੈਦ ਤੇ ਇਕ ਲੱਖ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ਹਨ | ਜੁਰਮਾਨਾ ਨਾ ...

ਪੂਰੀ ਖ਼ਬਰ »

ਸਬ-ਡਵੀਜ਼ਨ ਦਫ਼ਤਰ ਵਿਖੇ ਬਿਜਲੀ ਕਾਮਿਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

ਬੱਧਨੀ ਕਲਾਂ, 18 ਮਾਰਚ (ਸੰਜੀਵ ਕੋਛੜ)-ਜ਼ੋਨ ਕਮੇਟੀ ਦੇ ਸੱਦੇ 'ਤੇ ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਸਬ ਡਵੀਜ਼ਨ ਦਫ਼ਤਰ ਬੱਧਨੀ ਕਲਾਂ ਵਿਖੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ | ਇਸ ਸਮੇਂ ਸੰਬੋਧਨ ਕਰਦਿਆਂ ਆਗੂ ਮੱਖਣ ਸਿੰਘ, ਗੁਰਚਰਨ ਸਿੰਘ, ਗੁਰਜੀਤ ਸਿੰਘ, ਜਗਤਾਰ ...

ਪੂਰੀ ਖ਼ਬਰ »

ਸਹਿਕਾਰੀ ਸੁਸਾਇਟੀ ਬਾਘਾ ਪੁਰਾਣਾ ਦੀ ਚੋਣ-ਮੱਖਣ ਸਿੰਘ ਪ੍ਰਧਾਨ ਬਣੇ

ਬਾਘਾ ਪੁਰਾਣਾ, 18 ਮਾਰਚ (ਬਲਰਾਜ ਸਿੰਗਲਾ)-ਸਹਿਕਾਰੀ ਸੁਸਾਇਟੀ ਬਾਘਾ ਪੁਰਾਣਾ ਦੇ ਚੁਣੇ ਹੋਏ ਮੈਂਬਰਾਂ ਦੀ ਇਕੱਤਰਤਾ ਹੋਈ ਜਿਸ ਵਿਚ ਵਿਧਾਇਕ ਦਰਸ਼ਨ ਸਿੰਘ ਬਰਾੜ ਮੁੱਖ ਤੌਰ 'ਤੇ ਸ਼ਾਮਲ ਹੋਏ | ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਨੇ ਪ੍ਰਧਾਨਗੀ ਦੀ ਚੋਣ ਕਰਦਿਆਂ ...

ਪੂਰੀ ਖ਼ਬਰ »

ਜੂਆ ਖੇਡਦੇ ਚਾਰ ਵਿਅਕਤੀ ਕਾਬੂ

ਮੋਗਾ, 17 ਮਾਰਚ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਸੁਖਪਾਲ ਸਿੰਘ ਅਤੇ ਪੁਲਿਸ ਪਾਰਟੀ ਨਵੀਂ ਦਾਣਾ ਮੰਡੀ ਮੋਗਾ ਕੋਲ ਰਾਤ ਨੂੰ ਆਮ ਵਾਂਗ ਗਸ਼ਤ ਕਰ ਰਹੇ ਸਨ ਕਿ 9 ਵਜੇ ਦੇ ਕਰੀਬ ਮੁਖਬਰ ਦੀ ਇਤਲਾਹ 'ਤੇ ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਬੰਟੀ ਬਾਂਸਲ ...

ਪੂਰੀ ਖ਼ਬਰ »

ਕਿਰਤੀ ਮੁਜ਼ਾਹਰਾ ਲਹਿਰ ਸਮਾਗਮ 23 ਨੂੰ

ਮੋਗਾ, 18 ਮਾਰਚ (ਭੁਪਾਲ)-ਅੰਤਰ ਰਾਸ਼ਟਰੀ ਲੇਖਕ ਪਾਠਕ ਵਿਚਾਰ ਮੰਚ ਅਤੇ ਅਦਾਰਾ ਲੋਹਮਣੀ ਦੇ ਸਹਿਯੋਗ ਨਾਲ ਕਿਰਤੀ ਮੁਜ਼ਾਹਰਾ ਲਹਿਰ ਨਾਲ ਸਬੰਧਿਤ ਸਮਾਗਮ 23 ਮਾਰਚ 2019 ਦਿਨ ਸਨਿੱਚਰਵਾਰ ਨੂੰ 10 ਵਜੇ ਕਚਹਿਰੀ ਰੋਡ ਬਰਨਾਲਾ ਵਿਖੇ ਕਰਵਾਇਆ ਜਾ ਰਿਹਾ | ਸਮਾਗਮ ਸਬੰਧੀ ਅਦਾਰਾ ...

ਪੂਰੀ ਖ਼ਬਰ »

ਸਬਜ਼ੀ ਮੰਡੀ ਆੜ੍ਹਤੀ ਯੂਨੀਅਨ ਦੀ ਚੋਣ ਹੋਈ

ਬਾਘਾ ਪੁਰਾਣਾ, 18 ਮਾਰਚ (ਬਲਰਾਜ ਸਿੰਗਲਾ)-ਸਬਜ਼ੀ ਮੰਡੀ ਆੜ੍ਹਤੀ ਯੂਨੀਅਨ ਬਾਘਾ ਪੁਰਾਣਾ ਦੀ ਇਕੱਤਰਤਾ ਯੂਨੀਅਨ ਦੀ ਚੋਣ ਸਬੰਧੀ ਹੋਈ ਜਿਸ ਵਿਚ ਤਰਸੇਮ ਲਾਲ ਸੇਤੀਆ, ਕੇਵਲ ਕ੍ਰਿਸ਼ਨ ਬਿੱਟਾ, ਵਿਜੇ ਕੁਮਾਰ ਮਰਵਾਹਾ, ਸੋਮ ਨਾਥ ਧਮੀਜਾ, ਰਮੇਸ਼ ਕੁਮਾਰ ਹੈਪੀ ਸ਼ਾਮਲ ਹੋਏ ...

ਪੂਰੀ ਖ਼ਬਰ »

ਨਵੇਂ ਸੈਸ਼ਨ ਨੂੰ ਮੁੱਖ ਰੱਖਦਿਆਂ ਕਰਵਾਇਆ ਹਵਨ

ਕੋਟ ਈਸੇ ਖਾਂ, 18 ਮਾਰਚ (ਨਿਰਮਲ ਸਿੰਘ ਕਾਲੜਾ)-ਨਵੇਂ ਸੈਸ਼ਨ ਨੂੰ ਮੁੱਖ ਰੱਖਦੇ ਡੀ.ਏ.ਵੀ. ਕੇ.ਆਰ.ਬੀ.ਪਬਲਿਕ ਸਕੂਲ ਕੋਟ ਈਸੇ ਖਾਂ ਵਿਚ ਹਵਨ ਕਰਵਾਇਆ ਗਿਆ | ਇਲਾਕੇ ਦੀ ਸਭ ਤੋਂ ਪੁਰਾਣੀ ਸੀ.ਬੀ.ਐਸ.ਸੀ. ਮਾਨਤਾ ਪ੍ਰਾਪਤ ਸੰਸਥਾ ਵਿਚ ਨਵੇਂ ਸੈਸ਼ਨ ਦੇ ਪਹਿਲੇ ਦਿਨ ਦੀ ...

ਪੂਰੀ ਖ਼ਬਰ »

ਅਜੀਤਵਾਲ ਕਾਲਜ ਦੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ

ਅਜੀਤਵਾਲ, 18 ਮਾਰਚ (ਹਰਦੇਵ ਸਿੰਘ ਮਾਨ)-ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਅਤੇ ਉਦਯੋਗਿਕ ਸਿਖਲਾਈ ਚੰਡੀਗੜ੍ਹ ਵਲੋਂ ਐਲਾਨੇ ਗਏ ਦਸੰਬਰ 2018 ਦੇ ਨਤੀਜਿਆਂ ਵਿਚ ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ ਪੰਜਵੇਂ ਸਮੈਸਟਰ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਕਾਫ਼ਲੇ ਦੇ ਰੂਪ ਵਿਚ ਫ਼ਰੀਦਕੋਟ ਪੁੱਜੇਗੀ-ਸਮਾਧ ਭਾਈ

ਮੋਗਾ, 18 ਮਾਰਚ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਹਲਕਾ ਫ਼ਰੀਦਕੋਟ ਤੋਂ ਚੋਣ ਲੜ ਰਹੇ ਪੀ.ਡੀ.ਏ. ਦੇ ਸਾਂਝੇ ਉਮੀਦਵਾਰ ਮਾਸਟਰ ਬਲਦੇਵ ਸਿੰਘ ਜੈਤੋ ਦੇ ਦਫ਼ਤਰ ਦੇ ਉਦਘਾਟਨ ਲਈ 20 ਮਾਰਚ ਨੂੰ ਮੋਗਾ ਜ਼ਿਲ੍ਹੇ ਤੋਂ ਲੋਕ ਇਨਸਾਫ਼ ਪਾਰਟੀ ਕਾਫ਼ਲਿਆਂ ਦੇ ਰੂਪ ਵਿਚ ...

ਪੂਰੀ ਖ਼ਬਰ »

ਗੁਰੂ ਹਰਿ ਰਾਇ ਸਾਹਿਬ ਦੀ ਗੁਰਤਾਗੱਦੀ ਨੂੰ ਸਮਰਪਿਤ ਵਾਤਾਵਰਨ ਦਿਵਸ ਮਨਾਇਆ

ਸਮਾਧ ਭਾਈ, 18 ਮਾਰਚ (ਗੁਰਮੀਤ ਸਿੰਘ ਮਾਣੂੰਕੇ)-ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੀ ਗੁਰਤਾਗੱਦੀ ਨੂੰ ਸਮਰਪਿਤ ਪੌਦਾ ਸੇਵਾ ਕਮੇਟੀ ਸਮਾਧ ਭਾਈ ਵਲੋਂ ਨਗਰ ਦੇ ਸਹਿਯੋਗ ਨਾਲ ਸਿੱਖ ਵਾਤਾਵਰਨ ਦਿਵਸ ਸਰਕਾਰੀ ਸੀਨੀਅਰ ਸੈਕੰਡਰੀ ਵਿਖੇ ਮਨਾਇਆ ਗਿਆ | ਇਸ ਮੌਕੇ ਬਾਬਾ ...

ਪੂਰੀ ਖ਼ਬਰ »

ਗਰੀਨ ਵੈਲੀ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ

ਬੱਧਨੀ ਕਲਾਂ, 18 ਮਾਰਚ (ਸੰਜੀਵ ਕੋਛੜ)-ਗੁਰਦੁਆਰਾ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਬਾਘਾ ਪੁਰਾਣਾ ਵਿਖੇ ਸ਼ਬਦ ਗਾਇਨ, ਗਤਕਾ, ਪੇਂਟਿੰਗ, ਕਵੀਸ਼ਰੀ, ਲੇਖ ਅਤੇ ਦਸਤਾਰ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿਚੋਂ ਗਰੀਨ ਵੈਲੀ ਪਬਲਿਕ ਸਕੂਲ ਬੱਧਨੀ ਕਲਾਂ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸ਼ੱਕੀ ਹਾਲਤਾਂ ਵਿਚ ਹੋਈ ਮੌਤ ਦੇ ਸਬੰਧ 'ਚ ਥਾਣੇ ਅੱਗੇ ਦਿੱਤਾ ਧਰਨਾ

ਅਜੀਤਵਾਲ, 18 ਮਾਰਚ (ਗ਼ਾਲਿਬ)-ਕੋਕਰੀ ਕਲਾਂ ਦੇ ਵਿਅਕਤੀ ਦੀ ਬੀਤੀ 15-16 ਮਾਰਚ ਦੀ ਦਰਮਿਆਨੀ ਰਾਤ ਨੂੰ ਹੋਈ ਮੌਤ ਦੇ ਸਬੰਧ ਵਿਚ ਤਿੰਨ ਪਿਉ-ਪੁੱਤਰਾਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਅਜੀਤਵਾਲ ਥਾਣੇ ਅੱਗੇ ਬੀਤੇ ਕੱਲ੍ਹ ਧਰਨਾ ਦਿੱਤਾ ਗਿਆ | ਥਾਣਾ ਮੁਖੀ ਵਲੋਂ ਦੋਸ਼ੀ ਜਲਦ ...

ਪੂਰੀ ਖ਼ਬਰ »

ਦਸਮੇਸ਼ ਸਕੂਲ 'ਚ ਮਨਾਇਆ ਵਾਤਾਵਰਨ ਦਿਵਸ

ਨਿਹਾਲ ਸਿੰਘ ਵਾਲਾ/ਬਿਲਾਸਪੁਰ, 18 ਮਾਰਚ (ਟਿਵਾਣਾ, ਗਾਹਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਸਿੱਖ ਵਾਤਾਵਰਨ ਦਿਵਸ ਮਨਾਇਆ ਗਿਆ | ਇਸ ਮੌਕੇ ਸਤਿਨਾਮੁ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਵਲੋਂ ਕਰਵਾਏ ...

ਪੂਰੀ ਖ਼ਬਰ »

ਆਈ.ਐਸ.ਐਫ. ਕਾਲਜ ਆਫ ਫਾਰਮੇਸੀ ਦਾ ਡਿਗਰੀ ਵੰਡ ਸਮਾਗਮ ਅੱਜ

ਮੋਗਾ, 18 ਮਾਰਚ (ਬੱਬੀ)-ਆਈ.ਐਸ.ਐਫ. ਕਾਲਜ ਆਫ ਫਾਰਮੇਸੀ ਮੋਗਾ ਦੇ ਚੇਅਰਮੈਨ ਪ੍ਰਵੀਨ ਗਰਗ, ਡਾਇਰੈਕਟਰ ਡਾ. ਜੀ.ਡੀ. ਗੁਪਤਾ, ਵਾਈਸ ਪਿ੍ੰਸੀਪਲ ਡਾ. ਆਰ.ਕੇ. ਨਾਰੰਗ ਨੇ ਦੱਸਿਆ ਕਿ 19 ਮਾਰਚ ਨੂੰ ਬੀ.ਫਾਰਮ, ਐਮ.ਫਾਰਮ. ਫਾਰਮ. ਡੀ ਅਤੇ ਪੀ.ਐਚ.ਡੀ. ਦੇ ਵਿਦਿਆਰਥੀਆਂ ਨੂੰ ਡਿਗਰੀ ...

ਪੂਰੀ ਖ਼ਬਰ »

ਸ਼ੂਗਰ ਚੇਤਨਾ ਸੁਸਾਇਟੀ ਵਲੋਂ ਮੁਫ਼ਤ ਸ਼ੂਗਰ ਜਾਂਚ ਕੈਂਪ ਲਗਾਇਆ

ਮੋਗਾ, 18 ਮਾਰਚ (ਜਸਪਾਲ ਸਿੰਘ ਬੱਬੀ)-ਸ਼ੂਗਰ ਚੇਤਨਾ ਸੁਸਾਇਟੀ ਮੋਗਾ ਵਲੋਂ ਸੁਸਾਇਟੀ ਦੇ ਸੰਸਥਾਪਕ ਰਾਜਿੰਦਰ ਛਾਬੜਾ ਅਤੇ ਪ੍ਰਧਾਨ ਪ੍ਰਦੀਪ ਮੰਗਲਾ ਦੀ ਅਗਵਾਈ ਵਿਚ ਰੇਲਵੇ ਸਟੇਸ਼ਨ ਮੋਗਾ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਇਸ ਮੌਕੇ ਬੰਬੇ ਲੈਬ ਦੇ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਸੰਸਥਾ ਦਾ ਨਤੀਜਾ ਰਿਹਾ ਸ਼ਾਨਦਾਰ

ਮੋਗਾ, 18 ਮਾਰਚ (ਸੁਰਿੰਦਰਪਾਲ ਸਿੰਘ)-ਆਪਣੀਆਂ ਸਰਵਉੱਚ ਅਤੇ ਪਾਰਦਰਸ਼ੀ ਸੇਵਾਵਾਂ ਸਦਕਾ ਮੈਕਰੋ ਗਲੋਬਲ ਮੋਗਾ ਪੰਜਾਬ ਵਿਚ ਹਰਮਨ-ਪਿਆਰੀ ਸੰਸਥਾ ਬਣ ਚੁੱਕੀ ਹੈ, ਵਲੋਂ ਆਈਲਟਸ ਦੀ ਤਿਆਰੀ ਕਰਕੇ ਵਿਸਾਲ ਗੁਪਤਾ ਨਿਵਾਸੀ ਮੋਗਾ 7.5, ਰਮਨਦੀਪ ਕੌਰ ਨੇਗੀ ਨਿਵਾਸੀ ਭਿੰਡਰ ...

ਪੂਰੀ ਖ਼ਬਰ »

ਸਬਜ਼ੀ ਮੰਡੀ ਆੜ੍ਹਤੀ ਯੂਨੀਅਨ ਦੀ ਚੋਣ ਹੋਈ

ਬਾਘਾ ਪੁਰਾਣਾ, 18 ਮਾਰਚ (ਬਲਰਾਜ ਸਿੰਗਲਾ)-ਸਬਜ਼ੀ ਮੰਡੀ ਆੜ੍ਹਤੀ ਯੂਨੀਅਨ ਬਾਘਾ ਪੁਰਾਣਾ ਦੀ ਇਕੱਤਰਤਾ ਯੂਨੀਅਨ ਦੀ ਚੋਣ ਸਬੰਧੀ ਹੋਈ ਜਿਸ ਵਿਚ ਤਰਸੇਮ ਲਾਲ ਸੇਤੀਆ, ਕੇਵਲ ਕ੍ਰਿਸ਼ਨ ਬਿੱਟਾ, ਵਿਜੇ ਕੁਮਾਰ ਮਰਵਾਹਾ, ਸੋਮ ਨਾਥ ਧਮੀਜਾ, ਰਮੇਸ਼ ਕੁਮਾਰ ਹੈਪੀ ਸ਼ਾਮਲ ਹੋਏ ...

ਪੂਰੀ ਖ਼ਬਰ »

ਬਾਘਾ ਪੁਰਾਣਾ ਪੁਲਿਸ ਵਲੋਂ ਦੋ ਭਗੌੜੇ ਕਾਬੂ

ਬਾਘਾ ਪੁਰਾਣਾ, 18 ਮਾਰਚ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਪੁਲਿਸ ਵਲੋਂ ਅਦਾਲਤ ਦੁਆਰਾ ਭਗੌੜੇ ਕਰਾਰ ਦਿੱਤੇ ਹੋਏ ਦੋ ਵਿਅਕਤੀ ਕਾਬੂ ਕਰਨ ਦਾ ਸਮਾਚਾਰ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਮੁਤਾਬਿਕ ਐਸ.ਆਈ. ਪਵਨ ਕੁਮਾਰ ਨੇ ਆਪਣੇ ਨਾਲ ਸਹਾਇਕ ਟੀਮ ਵਿਚ ਹੌਲਦਾਰ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਦੋ ਵਿਅਕਤੀ ਕਾਬੂ

ਮੋਗਾ, 18 ਮਾਰਚ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਜਗਦੇਵ ਸਿੰਘ ਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਬਾਅਦ ਦੁਪਹਿਰ ਚਾਰ ਵਜੇ ਦੇ ਕਰੀਬ ਕੱਚਾ ਦੁਸਾਂਝ ਰੋਡ ਕੋਲ ਗਸ਼ਤ ਕਰ ਰਹੇ ਸਨ ਤਾਂ ਮੁਖ਼ਬਰ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਉਰਫ਼ ਬੱਗਾ ਪੁੱਤਰ ਗੁਰਦੇਵ ਸਿੰਘ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦੇਸ਼ 'ਚ ਜੰਗੀ ਮਾਹੌਲ ਸਿਰਜਣ ਦੀ ਕੋਸ਼ਿਸ਼ ਕਰ ਰਿਹਾ-ਕਰਮਜੀਤ ਕੋਟਕਪੂਰਾ

ਨਿਹਾਲ ਸਿੰਘ ਵਾਲਾ, 18 ਮਾਰਚ (ਪਲਵਿੰਦਰ ਸਿੰਘ ਟਿਵਾਣਾ)-ਨੌਜਵਾਨ ਭਾਰਤ ਸਭਾ ਤੇ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ 13 ਅਪ੍ਰੈਲ ਨੂੰ ਅੰਮਿ੍ਤਸਰ ਵਿਖੇ ਜ਼ਲਿ੍ਹਆਂ ਵਾਲੇ ਬਾਗ ਦੇ ਖ਼ੂਨੀ ਸਾਕੇ ਦੀ ਮਨਾਈ ਜਾ ਰਹੀ ਸ਼ਤਾਬਦੀ ਦੀਆਂ ਤਿਆਰੀਆਂ ਵਜੋਂ ਹਲਕੇ ਦੇ ਪਿੰਡ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਅਕਾਲੀ ਦਲ ਦਾ ਹਰੇਕ ਵਿੰਗ ਅਹਿਮ ਭੂਮਿਕਾ ਨਿਭਾਏਗਾ-ਆਗੂ

ਫਤਹਿਗੜ੍ਹ ਪੰਜਤੂਰ, 18 ਮਾਰਚ (ਜਸਵਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਇਸੇ ਤਹਿਤ ਪਿੰਡ ਖੰਬੇ ਵਿਖੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਇਸਤਰੀ ਵਿੰਗ ਦੀ ਪ੍ਰਧਾਨ ...

ਪੂਰੀ ਖ਼ਬਰ »

ਸ਼ੁਕਦੇਵਾ ਕ੍ਰਿਸ਼ਨਾ ਕਾਲਜ ਆਫ਼ ਐਜੂਕੇਸ਼ਨ 'ਚ ਵਿਸਥਾਰ ਭਾਸ਼ਣ

ਮੋਗਾ, 18 ਮਾਰਚ (ਸੁਰਿੰਦਰਪਾਲ ਸਿੰਘ)-ਸ਼ੁਕਦੇਵਾ ਕਿ੍ਸ਼ਨਾ ਆਫ਼ ਐਜੂਕੇਸ਼ਨ ਘੱਲ-ਕਲਾਂ ਵਿਖੇ ਵਿਸਥਾਰ ਭਾਸ਼ਣ ਕਰਵਾਇਆ ਗਿਆ | ਮੈਡਮ ਕਿਰਨਦੀਪ ਨੇ ਵਧੀਆ ਜ਼ਿੰਦਗੀ ਜਿਉਣ ਦੇ ਨੁਕਤੇ ਅਤੇ ਯੋਗ ਸਬੰਧੀ ਵਿਸਥਾਰ ਪੂਰਵਕ ਦੱਸਿਆ | ਉਨ੍ਹਾਂ ਕਿਹਾ ਕਿ ਆਰਟ ਆਫ਼ ਲਿਵਿੰਗ ...

ਪੂਰੀ ਖ਼ਬਰ »

ਚੈੱਕ ਵਾਪਸ ਕਰਵਾਉਣ ਸਬੰਧੀ ਭਾਕਿਯੂ ਏਕਤਾ ਦਾ ਵਫ਼ਦ ਬੈਂਕ ਅਧਿਕਾਰੀਆਂ ਨੂੰ ਮਿਲਿਆ

ਬੱਧਨੀ ਕਲਾਂ, 18 ਮਾਰਚ (ਸੰਜੀਵ ਕੋਛੜ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਨਿਹਾਲ ਸਿੰਘ ਵਾਲਾ ਦੀ ਇਕੱਤਰਤਾ ਗੁਰਦੁਆਰਾ ਸਾਹਿਬ ਬੱਧਨੀ ਕਲਾਂ ਵਿਖੇ ਹੋਈ ਇਸ ਸਮੇਂ ਬੈਂਕਾਂ ਤੋਂ ਚੈੱਕ ਵਾਪਸ ਲੈਣ ਸਬੰਧੀ ਵਿਚਾਰਾਂ ਕਰਨ ਉਪਰੰਤ ਇਕਾਈ ਪ੍ਰਧਾਨ ਸੁਦਾਗਰ ...

ਪੂਰੀ ਖ਼ਬਰ »

ਕੈਰੀਅਰ ਐਕਸਪਲੋਰਰ ਨੇ ਹਰਪ੍ਰੀਤ ਦਾ ਕੈਨੇਡਾ ਦਾ ਵੀਜ਼ਾ ਲਵਾਇਆ

ਮੋਗਾ, 18 ਮਾਰਚ (ਗੁਰਤੇਜ ਸਿੰਘ)-ਪੰਜਾਬ ਦੀ ਮਸ਼ਹੂਰ ਇਮੀਗ੍ਰੇਸ਼ਨ ਸੰਸਥਾ ਕੈਰੀਅਰ ਐਕਸਪਲੋਰਰ ਪ੍ਰਾਈਵੇਟ ਜੋ ਕਿ ਅੰਮਿ੍ਤਸਰ ਰੋਡ ਮੋਗਾ ਵਿਖੇ ਸਥਿਤ ਹੈ ਅਤੇ ਪਿਛਲੇ ਲੰਮੇ ਸਮੇਂ ਤੋਂ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨੇ ਨੂੰ ਸਾਕਾਰ ਕਰ ਰਹੀ ਹੈ, ਵਲੋਂ ...

ਪੂਰੀ ਖ਼ਬਰ »

ਅਧਿਆਪਕ ਗੌਰਵ ਸ਼ਰਮਾ ਨੂੰ ਕੀਤਾ ਸਨਮਾਨਿਤ

ਧਰਮਕੋਟ, 18 ਮਾਰਚ (ਪਰਮਜੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਨਮਾਨ ਸਮਾਗਮ ਸਰਵਹਿੱਤਕਾਰੀ ਐਜੂਕੇਸ਼ਨਲ ਸੁਸਾਇਟੀ ਪੰਜਾਬ ਵਲੋਂ ਬੀਤੇ ਦਿਨ ਵਿੱਦਿਆ ਧਾਮ ਜਲੰਧਰ ਵਿਖੇ ਕਰਵਾਇਆ ਗਿਆ | ਸਨਮਾਨ ਸਮਾਰੋਹ ਵਿਚ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ 'ਚ ਅਹਿਮ ਵਿਚਾਰਾਂ

ਕੋਟ ਈਸੇ ਖਾਂ, 18 ਮਾਰਚ (ਨਿਰਮਲ ਸਿੰਘ ਕਾਲੜਾ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਬਹਿਰਾਮਕੇ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪ੍ਰਧਾਨ ਗੁਰਮੀਤ ਸਿੰਘ ਦੌਲੇਵਾਲਾ ਅਤੇ ਚੰਨਣ ...

ਪੂਰੀ ਖ਼ਬਰ »

ਚੋਣਾਂ ਨੂੰ ਲੈ ਕੇ ਜ਼ਿਲ੍ਹੇ ਵਿਚ ਪੁਖ਼ਤਾ ਪੁਲਿਸ ਪ੍ਰਬੰਧ-ਜ਼ਿਲ੍ਹਾ ਪੁਲਿਸ ਮੁਖੀ

ਮੋਗਾ, 18 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-19 ਮਈ ਨੂੰ ਹੋਣ ਜਾ ਰਹੀਆਂ ਲੋਕ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਮੁਖੀ ਅਮਰਜੀਤ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਚੋਣਾ ਅਮਨ ਅਮਾਨ ਨਾਲ ਨੇਪਰੇ ਚੜ੍ਹਨ ਦੇ ਮਾਮਲੇ ਨੂੰ ਲੈ ਕੇ ...

ਪੂਰੀ ਖ਼ਬਰ »

ਮਾੳਾੂਟ ਲਿਟਰਾ ਜੀ ਸਕੂਲ ਦੇ ਵਿਦਿਆਰਥੀਆਂ ਨੇ ਓਲੰਪੀਅਡ 'ਚ ਮਾਰੀ ਬਾਜ਼ੀ

ਮੋਗਾ, 18 ਮਾਰਚ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੱੁਖ ਵਿੱਦਿਅਕ ਸੰਸਥਾ ਮਾੳਾੂਟ ਲਿਟਰਾ ਜੀ ਸਕੂਲ ਦੇ ਵਿਦਿਆਰਥੀਆਂ ਨੇ ਮੈਥ ਓਲੰਪੀਅਡ 'ਚ ਬਾਜੀ ਮਾਰੀ ਹੈ | ਸਕੂਲ ਦੇ ਡਾਇਰੈਕਟਰ ਅਨੁਜ ਗੁਪਤਾ ਅਤੇ ਪਿ੍ੰਸੀਪਲ ਡਾ. ਨਿਰਮਲ ਧਾਰੀ ਨੇ ਦੱਸਿਆ ਕਿ ਪਹਿਲੀ ਕਲਾਸ ਦੇ ...

ਪੂਰੀ ਖ਼ਬਰ »

ਰਾਜਿੰਦਰਾ ਪਬਲਿਕ ਸਕੂਲ ਵਿਚ ਮਨਾਇਆ ਗਲੋਬਲ ਰੀਸਾਈਕਲਿੰਗ ਦਿਵਸ

ਮੋਗਾ, 18 ਮਾਰਚ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਰਾਜਿੰਦਰਾ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਚੇਅਰਮੈਨ ਵਾਸੂ ਸ਼ਰਮਾ ਤੇ ਡਾਇਰੈਕਟਰ ਮੈਡਮ ਸੀਮਾ ਸ਼ਰਮਾ ਦੀ ਅਗਵਾਈ ਹੇਠ ਗਲੋਬਲ ਰੀ ਸਾਈਕਲਿੰਗ ਦਿਵਸ ਮਨਾਇਆ ਗਿਆ | ...

ਪੂਰੀ ਖ਼ਬਰ »

ਗੁਜਰਾਤ ਵਿਖੇ ਹੋਏ ਖੇਤੀਬਾੜੀ ਸਮਾਰੋਹ ਦੌਰਾਨ ਸੁਖਤੇਜ ਸਿੰਘ ਝੰਡੇਆਣਾ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ

ਮੋਗਾ, 18 ਮਾਰਚ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਖੇਤੀਬਾੜੀ ਸੰਦ ਬਣਾਉਣ ਵਿਚ ਵਿਸ਼ਵ ਪੱਧਰ ਦੀ ਮੋਹਰੀ ਮੰਨੀ ਜਾਂਦੀ ਇੰਡਸਟਰੀ ਝੰਡੇਆਣਾ ਇੰਡਸਟਰੀ ਫੋਕਲ ਪੁਆਇੰਟ ਮੋਗਾ ਨੂੰ ਉਨ੍ਹਾਂ ਦੇ ਖੇਤੀਬਾੜੀ ਖੇਤਰ ਵਿਚ ਬਣਾਏ ਗਏ ਔਜ਼ਾਰਾਂ ਵਿਚ ਸਪੈਸ਼ਲ ਮੱਕੀ ਦੀ ...

ਪੂਰੀ ਖ਼ਬਰ »

ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕਸ਼ੀ

ਨਿਹਾਲ ਸਿੰਘ ਵਾਲਾ, 18 ਮਾਰਚ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਮਧੇਕੇ ਵਿਖੇ ਦਲਿਤ ਪਰਿਵਾਰ ਨਾਲ ਸਬੰਧਿਤ ਇਕ ਵਿਅਕਤੀ ਵਲੋਂ ਘਰ ਦੀ ਆਰਥਿਕ ਹਾਲਤ ਮਾੜੀ ਹੋਣ ਕਾਰਨ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਖ਼ਤਮ ਕੀਤੇ ਜਾਣ ਦਾ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 23 ਤੋਂ

ਮੱਲਾਂਵਾਲਾ, 18 ਮਾਰਚ (ਸੁਰਜਨ ਸਿੰਘ ਸੰਧੂ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 23, 24 ਅਤੇ 25 ਮਾਰਚ ਨੂੰ ਦਾਣਾ ਮੰਡੀ ਮੱਲਾਂਵਾਲਾ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਇਸ ਧਾਰਮਿਕ ...

ਪੂਰੀ ਖ਼ਬਰ »

ਖੇਤਾਂ 'ਚੋਂ ਟਰਾਂਸਫ਼ਾਰਮਰ ਚੋਰੀ ਹੋਣ ਦਾ ਸਿਲਸਿਲਾ ਜਾਰੀ

ਗੁਰੂਹਰਸਹਾਏ, 18 ਮਾਰਚ (ਹਰਚਰਨ ਸਿੰਘ ਸੰਧੂ)-ਇਲਾਕੇ ਅੰਦਰ ਕਿਸਾਨਾਂ ਦੇ ਟਰਾਂਸਫ਼ਾਰਮਰ ਚੋਰੀ ਹੋਣ ਦਾ ਸਿਲਸਿਲਾ ਜਾਰੀ ਹੈ | ਬੀਤੀ ਰਾਤ ਵੀ ਚੋਰਾਂ ਵਲੋਂ ਦੋ ਕਿਸਾਨਾਂ ਦੇ ਖੇਤਾਂ ਵਿਚੋਂ ਟਰਾਂਸਫ਼ਾਰਮਰ ਚੋਰੀ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਕਿਸਾਨ ਪ੍ਰਤਾਪ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ (ਰਜਿ:) ਜ਼ੀਰਾ ਦੀ ਮਾਸਿਕ ਮੀਟਿੰਗ ਹੋਈ

ਜ਼ੀਰਾ, 18 ਮਾਰਚ (ਮਨਜੀਤ ਸਿੰਘ ਢਿੱਲੋਂ)- ਪੰਜਾਬੀ ਸਾਹਿਤ ਸਭਾ (ਰਜਿ:) ਜ਼ੀਰਾ ਦੀ ਮਾਸਿਕ ਮੀਟਿੰਗ ਜੀਵਨ ਮੱਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਜਰਨੈਲ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ | ਸਭ ਤੋਂ ਪਹਿਲਾਂ ਜ਼ੀਰਾ ਦੇ ਸਾਹਿਤਕਾਰ ਮੱਖਣ ਸਿੰਘ ਨਿਰਮਲ ...

ਪੂਰੀ ਖ਼ਬਰ »

3 ਕਿੱਲੋ ਚੂਰਾ ਪੋਸਤ ਸਮੇਤ ਇਕ ਕਾਬੂ

ਜਲਾਲਾਬਾਦ, 18 ਮਾਰਚ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਿਟੀ ਪੁਲਿਸ ਨੇ 3 ਕਿੱਲੋ ਚੂਰਾ ਪੋਸਤ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ¢ ਇਸ ਸਬੰਧੀ ਜਾਂਚ ਅਧਿਕਾਰੀ ਐਸ.ਆਈ ਓਮ ਪ੍ਰਕਾਸ਼ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਜਲਾਲਾਬਾਦ ਦੇ ਗੰਦੇ ਨਾਲੇ ...

ਪੂਰੀ ਖ਼ਬਰ »

ਆਰੀਆ ਸਮਾਜ ਵਲੋਂ ਦਿਲ ਦੇ ਰੋਗੀਆਂ ਲਈ ਜਾਂਚ ਕੈਂਪ

ਫਾਜ਼ਿਲਕਾ, 18 ਮਾਰਚ (ਅਮਰਜੀਤ ਸ਼ਰਮਾ)-ਆਰੀਆ ਸਮਾਜ ਵਲੋਂ ਮੇਦਾਤਾਂ ਸੁਪਰ ਸਪੈਸ਼ਲਿਟੀ ਹਸਪਤਾਲ ਦੇ ਸਹਿਯੋਗ ਨਾਲ ਦਿਲ ਦੇ ਰੋਗਾਂ ਦਾ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਇਸ ਸਬੰਧੀ ਆਰੀਆ ਸਮਾਜ ਦੇ ਪ੍ਰਧਾਨ ਡਾ. ਨਵਦੀਪ ਜਸੂਜਾ ਨੇ ਦੱਸਿਆ ਕਿ ਆਰੀਆ ਸਮਾਜ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ 26ਵੀਂ ਵਾਰ ਯੋਗਾ ਚੈਂਪੀਅਨ ਬਣਿਆ

ਅਬੋਹਰ, 18 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਡੀ.ਏ.ਵੀ. ਕਾਲਜ ਅੰਤਰ ਕਾਲਜ ਯੋਗਾ ਚੈਂਪੀਅਨਸ਼ਿਪ ਜਿੱਤ ਕੇ 26ਵੀਂ ਵਾਰ ਚੈਂਪੀਅਨ ਬਣਿਆ ਹੈ | ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਸਰਕਾਰੀ ਕਾਲਜ ਵਿਚ ਹੋਈ ਯੋਗਾ ਚੈਂਪੀਅਨਸ਼ਿਪ ਵਿਚ ਡੀ.ਏ.ਵੀ. ਦੇ ਵਿਦਿਆਰਥੀਆਂ ਨੇ ਵੀ ਭਾਗ ...

ਪੂਰੀ ਖ਼ਬਰ »

ਫ਼ਾਜ਼ਿਲਕਾ ਇਲਾਕੇ 'ਚ ਸਿੱਖਿਆ ਦਾ ਚਾਨਣ ਮੁਨਾਰਾ ਸਾਬਤ ਹੋ ਰਹੀ ਅਕਾਲ ਅਕੈਡਮੀ ਥੇਹ ਕਲੰਦਰ

ਫ਼ਾਜ਼ਿਲਕਾ, 18 ਮਾਰਚ (ਦਵਿੰਦਰ ਪਾਲ ਸਿੰਘ)-ਬੜੂ ਸਾਹਿਬ ਦੀ ਸ਼ਾਖਾ ਅਕਾਲ ਅਕੈਡਮੀ ਥੇਹ ਕਲੰਦਰ ਫ਼ਾਜ਼ਿਲਕਾ ਇਲਾਕੇ ਅੰਦਰ ਸਿੱਖਿਆ ਦੇ ਨਾਲ ਨਾਲ ਛੋਟੇ ਛੋਟੇ ਬੱਚਿਆਂ ਨੂੰ ਧਾਰਮਿਕ ਖੇਤਰ ਵਿਚ ਨਿਪੁੰਨ ਕਰ ਰਹੀ ਹੈ | ਬੱਚਿਆਂ ਨੂੰ ਦੁਨਿਆਵੀ ਵਿੱਦਿਆ ਦੇ ਨਾਲ ਨਾਲ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਦਾ ਨਤੀਜਾ ਸ਼ਾਨਦਾਰ ਰਿਹਾ

ਅਬੋਹਰ, 18 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਦਾ ਐਮ.ਏ. ਅੰਗਰੇਜ਼ੀ ਦੇ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਵਿਦਿਆਰਥਣ ਗਰਿਮਾ ਬੁਲੰਦੀ ਪੁੱਤਰੀ ਸਤੀਸ਼ ਕੁਮਾਰ ਬੁਲੰਦੀ ਨੇ 67 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ 'ਚੋਂ ...

ਪੂਰੀ ਖ਼ਬਰ »

ਹੁੱਕਾ ਬਾਰਾਂ 'ਤੇ ਪਾਬੰਦੀ ਦੇ ਹੁਕਮ

ਫ਼ਾਜ਼ਿਲਕਾ, 18 ਮਾਰਚ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਮਨਪ੍ਰੀਤ ਸਿੰਘ ਛਤਵਾਲ, ਆਈ.ਏ.ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜਨਹਿਤ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਫਾਜ਼ਿਲਕਾ ਵਿਚ ਹੁੱਕਾ ਬਾਰ ਚਲਾਉਣ 'ਤੇ ਮੁਕੰਮਲ ਤੌਰ 'ਤੇ ਪਾਬੰਦੀ ...

ਪੂਰੀ ਖ਼ਬਰ »

ਮਿਲਟਰੀ ਰੰਗ ਦੀ ਵਰਦੀ ਤੇ ਜੀਪਾਂ ਆਦਿ ਵਰਤਣ 'ਤੇ ਪਾਬੰਦੀ ਦੇ ਹੁਕਮ

ਫ਼ਾਜ਼ਿਲਕਾ, 18 ਮਾਰਚ (ਅਮਰਜੀਤ ਸ਼ਰਮਾ)-ਜ਼ਿਲ੍ਹਾ ਮੈਜਿਸਟੇ੍ਰਟ ਮਨਪ੍ਰੀਤ ਸਿੰਘ ਛਤਵਾਲ, ਆਈ.ਏ.ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜ਼ਿਲ੍ਹੇ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਾਹਨਾਂ ਦੀ ਖ਼ਰੀਦ ਤੇ ਵੇਚ ਅਤੇ ...

ਪੂਰੀ ਖ਼ਬਰ »

ਪੀ.ਏ.ਯੂ. ਦੇ ਕਿਸਾਨ ਮੇਲੇ 'ਚ ਜ਼ਿਲ੍ਹੇ ਦੇ 3 ਕਿਸਾਨਾਂ ਨੇ ਖੇਤੀ ਜਿਨਸਾਂ ਦੇ ਮੁਕਾਬਲੇ 'ਚ ਜਿੱਤੇ ਪਹਿਲੇ ਇਨਾਮ

ਅਬੋਹਰ, 18 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਕਰਵਾਏ ਗਏ 2 ਰੋਜ਼ਾ ਕਿਸਾਨ ਮੇਲੇ ਦੌਰਾਨ ਫ਼ਾਜ਼ਿਲਕਾ ਜ਼ਿਲ੍ਹੇ ਦੇ 3 ਕਿਸਾਨਾਂ ਨੇ ਮੱਲਾਂ ਮਾਰ ਕੇ ਪਹਿਲੇ ਸਥਾਨ ਪ੍ਰਾਪਤ ਕੀਤੇ ਹਨ | ਇਨ੍ਹਾਂ ਤਿੰਨਾਂ ਕਿਸਾਨਾਂ ਨੇ ਜਿਨਸਾਂ ਦੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਹੋਲੇ ਮਹੱਲੇ ਬਾਰੇ ਪੋਸਟਰ ਜਾਰੀ

ਅਬੋਹਰ, 18 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਅਤੇ ਸਿੱਖ ਮਿਸ਼ਨਰੀ ਕਾਲਜ ਦੇ ਸਰਕਲ ਅਬੋਹਰ ਵਲੋਂ ਹਰ ਸਾਲ ਦੀ ਤਰ੍ਹਾਂ ਹੋਲੇ ਮਹੱਲੇ ਨੂੰ ਖੇਡ ਦਿਵਸ ਦੇ ਤੌਰ 'ਤੇ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਸੰਸਥਾ ਦੇ ਪੁਰਾਣੀ ਸੂਰਜ ...

ਪੂਰੀ ਖ਼ਬਰ »

ਕੋਬਰਾ ਤੇ ਕੰਡਿਆਲੀ ਤਾਰ ਦੀ ਵਰਤੋਂ ਕਰਨ 'ਤੇ ਪਾਬੰਦੀ ਦੇ ਹੁਕਮ

ਫ਼ਾਜ਼ਿਲਕਾ, 18 ਮਾਰਚ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟੇ੍ਰਟ ਮਨਪ੍ਰੀਤ ਸਿੰਘ ਛਤਵਾਲ ਆਈ.ਏ.ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਕੋਬਰਾ/ ਕੰਡਿਆਂ ਵਾਲੀ ਤਾਰ ਨੂੰ ਵੇਚਣ, ਖ਼ਰੀਦਣ ਅਤੇ ਵਰਤਣ 'ਤੇ ਪੂਰਨ ...

ਪੂਰੀ ਖ਼ਬਰ »

ਮਗਨੇਰਗਾ ਮਜ਼ਦੂਰਾਂ ਨੇ ਪਿੰਡ ਫ਼ਤਹਿਗੜ੍ਹ ਦੀ ਨੁਹਾਰ ਬਦਲੀ

ਮੰਡੀ ਲਾਧੂਕਾ, 18 ਮਾਰਚ (ਰਾਕੇਸ਼ ਛਾਬੜਾ)-ਪਿੰਡ ਫ਼ਤਿਹਗੜ੍ਹ ਵਿਚ ਮਨਰੇਗਾ ਮਜ਼ਦੂਰਾਂ ਨੇ ਪਿੰਡ ਦੀਆਂ ਸੜਕਾਂ ਦੀ ਸਫ਼ਾਈ ਤੇ ਬਰਮਾ 'ਤੇ ਮਿੱਟੀ ਪਾ ਕੇ ਪਿੰਡ ਦੀ ਦਿੱਖ ਸੁੰਦਰ ਬਣਾ ਦਿੱਤੀ ਹੈ | ਪਿੰਡ ਦੀ ਮਹਿਲਾ ਸਰਪੰਚ ਰਾਣੋਂ ਬਾਈ ਨੇ ਦੱਸਿਆ ਹੈ ਕਿ ਪਿੰਡ 'ਚ ...

ਪੂਰੀ ਖ਼ਬਰ »

ਦਿੱਲੀ ਪਬਲਿਕ ਵਰਲਡ ਸਕੂਲ ਨੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਜਲਾਲਾਬਾਦ, 18 ਮਾਰਚ (ਹਰਪ੍ਰੀਤ ਸਿੰਘ ਪਰੂਥੀ)-ਦਿੱਲੀ ਪਬਲਿਕ ਵਰਲਡ ਸਕੂਲ ਜਲਾਲਾਬਾਦ ਨੇ ਨਵਾਂ ਸੈਸ਼ਨ 2019-20 ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਕੀਰਤਨ ਨਾਲ ਕੀਤੀ | ਜਿਸ ਵਿੱਚ ਪ੍ਰਬੰਧਕ ਕਮੇਟੀ, ਅਧਿਆਪਕ, ਬੱਚੇ ਅਤੇ ਬੱਚਿਆਂ ਦੇ ਮਾਤਾ ਪਿਤਾ ਮੌਜੂਦ ਸਨ¢ ...

ਪੂਰੀ ਖ਼ਬਰ »

3 ਕਿੱਲੋ ਚੂਰਾ ਪੋਸਤ ਸਮੇਤ ਇਕ ਕਾਬੂ

ਜਲਾਲਾਬਾਦ, 18 ਮਾਰਚ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਿਟੀ ਪੁਲਿਸ ਨੇ 3 ਕਿੱਲੋ ਚੂਰਾ ਪੋਸਤ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ¢ ਇਸ ਸਬੰਧੀ ਜਾਂਚ ਅਧਿਕਾਰੀ ਐਸ.ਆਈ ਓਮ ਪ੍ਰਕਾਸ਼ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਜਲਾਲਾਬਾਦ ਦੇ ਗੰਦੇ ਨਾਲੇ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਸ਼ਰਾਬ ਸਮੇਤ 2 ਫੜੇ

ਅਬੋਹਰ, 18 ਮਾਰਚ (ਢਿੱਲੋਂ)-ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 2 ਜਣਿਆਂ ਨੂੰ ਸ਼ਰਾਬ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਸਦਰ ਥਾਣਾ ਦੇ ਕੌਰ ਸਿੰਘ ਹੌਲਦਾਰ ਨੇ ਮਲਕੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਕੱਟਿਆਵਾਲੀ ਨੂੰ 20 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ...

ਪੂਰੀ ਖ਼ਬਰ »

ਨਤੀਜੇ ਐਲਾਨੇ ਗਏ

ਅਬੋਹਰ, 18 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਵਿਚ ਸੱਤਵੀਂ, ਨੌਵੀਂ ਅਤੇ ਗਿਆਰ੍ਹਵੀਂ ਕਲਾਸ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ | ਸੱਤਵੀਂ ਕਲਾਸ ਵਿਚ ਅਰਸ਼ੀਆ ਬਗਈ, ਅਰਸ਼ਦੀਪ ਸਿੰਘ ਅਤੇ ਅਨਾਹਦ ਕੌਰ ਨੇ ਪਹਿਲਾ, ਦੂਜਾ ਤੇ ਤੀਜਾ ਸਥਾਨ ...

ਪੂਰੀ ਖ਼ਬਰ »

ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਪਹਿਰਾ ਲਾਉਣ ਤੇ ਚੌਕਸੀ ਰੱਖਣ ਦੇ ਆਦੇਸ਼

ਫ਼ਾਜ਼ਿਲਕਾ, 18 ਮਾਰਚ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟੇ੍ਰਟ ਮਨਪ੍ਰੀਤ ਸਿੰਘ ਆਈ.ਏ.ਐਸ. ਨੇ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਵਿਚ ਪੰਜਾਬ ਵਿਲੇਜ ਅਤੇ ਸਮਾਲ ਟਾਊਨਜ਼ ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪਿੰਡਾਂ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਅੰਤਰਰਾਸ਼ਟਰੀ ਪੰਜਾਬੀ ਕਾਨਫ਼ਰੰਸ ਅੱਜ ਤੋਂ

ਮੋਗਾ, 18 ਮਾਰਚ (ਬੱਬੀ)-ਗੁਰੂ ਨਾਨਕ ਕਾਲਜ ਮੋਗਾ ਅਤੇ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈ ਦੇ ਪਿ੍ੰਸੀਪਲ ਡਾ. ਗੋਬਿੰਦ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ...

ਪੂਰੀ ਖ਼ਬਰ »

ਜੋਧਾ ਸਿੰਘ ਬਰਾੜ ਨੇ ਸੁਸਾਇਟੀ ਦੀ ਚੋਣ ਨੂੰ ਲੈ ਕੇ ਕੀਤੀ ਆਲੋਚਨਾ

ਬਾਘਾ ਪੁਰਾਣਾ, 18 ਮਾਰਚ (ਸਿੰਗਲਾ)-ਕਾਂਗਰਸ ਪਾਰਟੀ ਦੇ ਆਗੂ ਜੋਧਾ ਸਿੰਘ ਬਰਾੜ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਜੋ ਅੱਜ ਕੋਆਪ੍ਰੇਟਿਵ ਸੁਸਾਇਟੀ ਬਾਘਾ ਪੁਰਾਣਾ ਦੀ ਚੋਣ ਹੋਈ ਉਹ 11 ਮੈਂਬਰਾਂ ਨੇ ਕਰਨੀ ਸੀ ਪਰ ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਧੱਕੇ ਨਾਲ ...

ਪੂਰੀ ਖ਼ਬਰ »

ਫੂਡ ਸੇਫ਼ਟੀ ਟਰੇਨਿੰਗ ਦੀ ਸ਼ੁਰੂਆਤ ਸਿਵਲ ਸਰਜਨ ਨੇ ਕੀਤੀ

ਮੋਗਾ, 18 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਫੂਡ ਸੇਫ਼ਟੀ ਤੇ ਸਟੈਂਡਰਡ ਐਕਟ ਅਧੀਨ ਕਾਹਨ ਸਿੰਘ ਪੰਨੂ ਕਮਿਸ਼ਨਰ ਤੇ ਡਾ. ਜਸਪ੍ਰੀਤ ਕੌਰ ਸਿਵਲ ਸਰਜਨ ਮੋਗਾ ਦੀਆਂ ਹਦਾਇਤਾਂ ਅਨੁਸਾਰ ਅੱਜ ਫੂਡ ਸੇਫ਼ਟੀ ਦੀ ਟਰੇਨਿੰਗ ਦੀ ਸ਼ੁਰੂਆਤ ਡਾ. ਜਸਪ੍ਰੀਤ ਕੌਰ ਸਿਵਲ ...

ਪੂਰੀ ਖ਼ਬਰ »

ਰੋਟਰੀ ਕਲੱਬ ਮੋਗਾ ਨਾਰਥ ਦੀ ਮੀਟਿੰਗ ਹੋਈ

ਮੋਗਾ, 18 ਫਰਵਰੀ (ਜਸਪਾਲ ਸਿੰਘ ਬੱਬੀ)-ਟਾਊਨ ਹਾਲ ਕਲੱਬ ਮੋਗਾ ਵਿਖੇ ਰੋਟਰੀ ਕਲੱਬ ਮੋਗਾ ਨਾਰਥ ਦੀ ਮੀਟਿੰਗ ਬੈਸਟ ਰੋਟੇਰੀਅਨ ਐਵਾਰਡੀ ਪ੍ਰੋਫੈਸਰ ਸੁਖਦੇਵ ਸਿੰਘ ਹੁੰਦਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਰੋਟੇਰੀਅਨ ਕਮਲ ਗੋਇਲ ਸਕੱਤਰ ਨੇ ਮੀਟਿੰਗ ਦੀ ਕਾਰਵਾਈ ...

ਪੂਰੀ ਖ਼ਬਰ »

ਸੁਪਰੀਮ ਕੋਰਟ ਦੀ ਵਕੀਲ ਗੁਰਕੀਰਤ ਕੌਰ ਦਾ ਸਨਮਾਨ

ਮੋਗਾ, 18 ਮਾਰਚ (ਜਸਪਾਲ ਸਿੰਘ ਬੱਬੀ)-ਆਲ ਇੰਡੀਆ ਵਾਲਮੀਕ ਖ਼ਾਲਸਾ ਦਲ ਮੁੱਖ ਦਫ਼ਤਰ ਬਹੋਨਾ ਚੌਾਕ ਮੋਗਾ ਦੇ ਮੁੱਖ ਸੇਵਾਦਾਰ ਅਮਰਜੀਤ ਸਿੰਘ ਗਿੱਲ ਅਤੇ ਸਾਥੀ ਅਹੁਦੇਦਾਰਾਂ ਨੇ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਦੀ ਸਪੁੱਤਰੀ ਤੇ ਸੁਪਰੀਮ ਕੋਰਟ ਦੀ ਵਕੀਲ ਗੁਰਕੀਰਤ ...

ਪੂਰੀ ਖ਼ਬਰ »

ਮੁਫ਼ਤ ਇਲੈੱਕਟਰੋ ਹੋਮਿਓਪੈਥਿਕ ਕੈਂਪ ਲਗਾਇਆ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 18 ਮਾਰਚ (ਪਲਵਿੰਦਰ ਸਿੰਘ ਟਿਵਾਣਾ, ਗੁਰਮੀਤ ਸਿੰਘ ਮਾਣੂੰਕੇ)-ਪਿੰਡ ਨੰਗਲ ਵਿਖੇ ਇਲੈਕਟਰੋ ਹੋਮਿਓਪੈਥਿਕ ਦਾ ਮੁਫਤ ਕੈਂਪ ਡਾਕਟਰ ਪਰਮਜੀਤ ਸਿੰਘ ਅਤੇ ਰਮਨਦੀਪ ਸਿੰਘ ਦੀ ਅਗਵਾਈ ਹੇਠ ਲਾਇਆ ਗਿਆ ਜਿਸ 'ਚ ਈ.ਐਮ.ਏ. ਪੰਜਾਬ ਦੇ ਚੇਅਰਮੈਨ ...

ਪੂਰੀ ਖ਼ਬਰ »

ਮੁਕਾਬਲਿਆਂ 'ਚ ਛਾਏ ਐਮ.ਡੀ. ਕਾਲਜ ਦੇ ਵਿਦਿਆਰਥੀ

ਅਬੋਹਰ, 18 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਰੈੱਡ ਰਿਬਨ ਕਲੱਬ ਫ਼ਾਜ਼ਿਲਕਾ ਵਲੋਂ ਗੋਪੀਚੰਦ ਆਰੀਆ ਮਹਿਲਾ ਕਾਲਜ ਵਿਖੇ ਕਰਵਾਏ ਗਏ ਦੋ ਰੋਜ਼ਾ ਯੁਵਕ ਮੇਲੇ ਵਿਚ ਮਹਾਂਰਿਸ਼ੀ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ ਹਨ | ਕਾਲਜ ਦੀ ਵਿਦਿਆਰਥਣ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX