ਤਾਜਾ ਖ਼ਬਰਾਂ


ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  0 minutes ago
ਜੋਧਾਂ, 21 ਅਪ੍ਰੈਲ (ਗੁਰਵਿੰਦਰ ਸਿੰਘ ਹੈਪੀ)- ਲੁਧਿਆਣਾ ਜ਼ਿਲ੍ਹੇ ਦੇ ਨਾਮਵਰ ਪਿੰਡ ਗੁੱਜਰਵਾਲ ਵਿਖੇ ਅੱਜ ਇੱਕ ਨੌਜਵਾਨ ਵਲੋਂ ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਹਿਚਾਣ 22 ਸਾਲਾ ਚਰਨਜੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ...
'ਸ਼ਬਦ ਗੁਰੂ ਯਾਤਰਾ' ਦਾ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਪੁੱਜਣ 'ਤੇ ਮਜੀਠੀਆ ਅਤੇ ਸੰਗਤਾਂ ਵਲੋਂ ਸਵਾਗਤ
. . .  10 minutes ago
ਮੱਤੇਵਾਲ, 21 ਅਪ੍ਰੈਲ (ਗੁਰਪ੍ਰੀਤ ਸਿੰਘ ਮੱਤੇਵਾਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 'ਸ਼ਬਦ ਗੁਰੂ ਯਾਤਰਾ' ਅੱਜ ਹਲਕਾ ਮਜੀਠਾ ਦੇ ਪਿੰਡ ਨਾਥ ਦੀ ਖੂਹੀ, ਮੱਤੇਵਾਲ ਵਿਖੇ ਸਥਿਤ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ...
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 129
. . .  27 minutes ago
ਕੋਲੰਬੋ, 21 ਅਪ੍ਰੈਲ- ਈਸਟਰ ਮੌਕੇ ਅੱਜ ਰਾਜਧਾਨੀ ਕੋਲੰਬੋ ਅਤੇ ਸ੍ਰੀਲੰਕਾ 'ਚ ਇੱਕੋ ਸਮੇਂ ਕਈ ਥਾਈਂ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 129 ਹੋ ਗਈ ਹੈ। ਉੱਥੇ ਹੀ ਇਨ੍ਹਾਂ ਧਮਾਕਿਆਂ 'ਚ 450 ਲੋਕ ਜ਼ਖ਼ਮੀ ਹੋਏ ਹਨ। ਧਮਾਕੇ ਰਾਜਧਾਨੀ...
ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਚਾਲਕ ਦੀ ਮੌਤ
. . .  47 minutes ago
ਜਲੰਧਰ, 21 ਅਪ੍ਰੈਲ- ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਗੁਰੂ ਗੋਬਿੰਦ ਸਿੰਘ ਐਵਨਿਊ ਨੇੜੇ ਅੱਜ ਇੱਕ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਰਿਕਸ਼ਾ ਚਾਲਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਅਜੇ ਤੱਕ ਨਹੀਂ ਹੋ ਸਕੀ ਹੈ। ਦੱਸਿਆ ਜਾ ਰਿਹਾ ਹੈ...
ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਜਥਾ ਭਾਰਤ ਪਰਤਿਆ
. . .  about 1 hour ago
ਅਟਾਰੀ, 21ਅਪ੍ਰੈਲ (ਰੁਪਿੰਦਰਜੀਤ ਸਿੰਘ ਭਕਨਾ)- ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਖ਼ਾਲਸੇ ਦਾ ਸਾਜਨਾ ਦਿਵਸ ਵਿਸਾਖੀ ਦਾ ਤਿਉਹਾਰ ਮਨਾਉਣ ਅਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ 'ਤੇ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਵਾਪਸ ਪਰਤ ਆਇਆ...
ਸ੍ਰੀਲੰਕਾ ਧਮਾਕੇ : ਕੋਲੰਬੋ 'ਚ ਭਾਰਤੀ ਹਾਈ ਕਮਿਸ਼ਨਰ ਨਾਲ ਲਗਾਤਾਰ ਸੰਪਰਕ 'ਚ ਹਾਂ- ਸੁਸ਼ਮਾ
. . .  about 1 hour ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ 'ਚ ਅੱਜ ਤਿੰਨ ਚਰਚਾਂ ਅਤੇ ਤਿੰਨ ਹੋਟਲਾਂ 'ਚ ਧਮਾਕਿਆਂ ਦੀ ਖ਼ਬਰ ਨਾਲ ਕਰੋੜਾਂ ਭਾਰਤੀ ਵੀ ਚਿੰਤਾ 'ਚ ਹਨ। ਵੱਡੀ ਗਿਣਤੀ ਭਾਰਤੀ ਨਾਗਰਿਕ ਅਤੇ ਭਾਰਤੀ ਮੂਲ ਦੇ ਲੋਕ ਸ੍ਰੀਲੰਕਾ 'ਚ ਰਹਿੰਦੇ ਹਨ। ਹਾਲਾਂਕਿ ਇਨ੍ਹਾਂ ਧਮਾਕਿਆਂ 'ਚ ਅਜੇ ਤੱਕ...
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ ਕਾਰਨ 49 ਲੋਕਾਂ ਦੀ ਮੌਤ, 300 ਤੋਂ ਵੱਧ ਜ਼ਖ਼ਮੀ
. . .  about 1 hour ago
ਕੋਲੰਬੋ, 21 ਅਪ੍ਰੈਲ- ਈਸਟਰ ਮੌਕੇ ਰਾਜਧਾਨੀ ਕੋਲੰਬੋ ਸਮੇਤ ਸ੍ਰੀਲੰਕਾ 'ਚ ਅੱਜ ਇੱਕੋ ਸਮੇਂ ਕਈ ਥਾਈਂ ਲੜੀਵਾਰ ਧਮਾਕੇ ਹੋਏ, ਜਿਨ੍ਹਾਂ 'ਚ 49 ਲੋਕਾਂ ਦੀ ਮੌਤ ਹੋ ਗਈ, ਜਦਕਿ 300 ਤੋਂ ਵੱਧ ਹੋਰ ਜ਼ਖ਼ਮੀ ਹੋਏ ਹਨ। ਸ੍ਰੀਲੰਕਾ ਦੀ ਪੁਲਿਸ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ...
ਈਸਟਰ ਮੌਕੇ ਸ੍ਰੀਲੰਕਾ 'ਚ ਲੜੀਵਾਰ ਧਮਾਕੇ, ਚਰਚਾਂ ਅਤੇ ਹੋਟਲਾਂ ਨੂੰ ਬਣਾਇਆ ਗਿਆ ਨਿਸ਼ਾਨਾ
. . .  about 2 hours ago
ਕੋਲੰਬੋ, 21 ਅਪ੍ਰੈਲ- ਰਾਜਧਾਨੀ ਕੋਲੰਬੋ ਸਮੇਤ ਸ੍ਰੀਲੰਕਾ ਦੇ ਕਈ ਇਲਾਕਿਆਂ 'ਚ ਅੱਜ ਈਸਟਰ ਮੌਕੇ ਬੰਬ ਧਮਾਕੇ ਹੋਣ ਦੀ ਖ਼ਬਰ ਹੈ। ਮੀਡੀਆ ਰਿਪੋਰਟਾਂ ਮੁਤਾਬਕ ਧਮਾਕੇ ਇੱਥੇ ਦੋ ਚਰਚਾਂ ਤੇ ਹੋਟਲਾਂ 'ਚ ਹੋਏ ਹਨ ਅਤੇ ਇਨ੍ਹਾਂ 'ਚ ਕਈ ਲੋਕਾਂ ਦੇ ਮਾਰੇ ਜਾਣ ਤੇ ਜ਼ਖ਼ਮੀ ਹੋਣ ਦਾ...
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਦੋ ਨਕਸਲੀ ਢੇਰ
. . .  about 1 hour ago
ਰਾਏਪੁਰ, 21 ਅਪ੍ਰੈਲ- ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਖੇਤਰ ਬੀਜਾਪੁਰ ਦੇ ਪਾਮੇੜ ਪਿੰਡ ਦੇ ਜੰਗਲਾਂ 'ਚ ਅੱਜ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ ਹੋਈ। ਇਸ ਮੁਠਭੇੜ 'ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਢੇਰ...
ਨਾਨਕੇ ਪਿੰਡ ਆਏ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮਿਲੀ ਲਾਸ਼
. . .  about 3 hours ago
ਅਮਰਕੋਟ, 21 ਅਪ੍ਰੈਲ (ਗੁਰਚਰਨ ਸਿੰਘ ਭੱਟੀ)- ਸਰਹੱਦੀ ਖੇਤਰ ਦੇ ਪਿੰਡ ਵਲਟੋਹਾ ਵਿਖੇ ਬੀਤੀ ਰਾਤ ਇਕ ਨੌਜਵਾਨ ਦੇ ਕਤਲ ਹੋਣ ਦਾ ਪਤਾ ਲੱਗਾ, ਜਾਣਕਾਰੀ ਅਨੁਸਾਰ ਪਿੰਡ ਵਲਟੋਹਾ ਵਿਖੇ ਆਪਣੇ ਨਾਨਕੇ ਘਰ ਆਏ ਨੌਜਵਾਨ ਮਲਕੀਤ ਸਿੰਘ ਪੁੱਤਰ ਸਤਨਾਮ ਸਿੰਘ ਪਿੰਡ ਨੂਰਵਾਲਾ ਜੋ ਕਿ ਬੀਤੀ ਰਾਤ ਆਪਣੇ...
ਰੈਲੀ ਦੌਰਾਨ ਮਾਇਆਵਤੀ ਨੇ ਸਮਾਜਵਾਦੀ ਪਾਰਟੀ ਦੇ ਵਰਕਰਾਂ ਨੂੰ ਦਿੱਤੀ ਨਸੀਹਤ
. . .  about 3 hours ago
ਨਵੀਂ ਦਿੱਲੀ, 21 ਅਪ੍ਰੈਲ - ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਨੇ ਬੀਤੇ ਲੰਘੇ ਦਿਨ ਸਨਿੱਚਰਵਾਰ ਨੂੰ ਸਪਾ ਨੇਤਾ ਤੇ ਰਾਮਗੋਪਾਲ ਯਾਦਵ ਦੇ ਬੇਟੇ ਅਕਸ਼ੈ ਯਾਦਵ ਲਈ ਰੈਲੀ ਵਿਚ ਵੋਟ ਮੰਗਿਆ। ਫ਼ਿਰੋਜ਼ਾਬਾਦ 'ਚ ਗੱਠਜੋੜ ਦੀ ਰੈਲੀ 'ਚ ਭਾਜਪਾ ਤੇ ਪ੍ਰਧਾਨ ਮੰਤਰੀ ਮੋਦੀ 'ਤੇ ਬਰਸ ਰਹੀ ਮਾਇਆਵਤੀ...
ਅਸਲੀ ਪੱਪੂ ਕੌਣ ਸਾਬਤ ਹੋ ਰਿਹਾ ਹੈ - ਸ਼ਤਰੂਘਣ ਸਿਨਹਾ ਦਾ ਮੋਦੀ 'ਤੇ ਹਮਲਾ
. . .  about 3 hours ago
ਨਵੀਂ ਦਿੱਲੀ, 21 ਅਪ੍ਰੈਲ - ਹਾਲ ਹੀ ਵਿਚ ਭਾਜਪਾ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਏ ਸ਼ਤਰੂਘਣ ਸਿਨਹਾ ਨੇ ਪਿਛਲੇ ਸਾਲ ਮੱਧ ਪ੍ਰਦੇਸ਼, ਰਾਜਸਥਾਨ ਤੇ ਛੱਤੀਸਗੜ੍ਹ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੀ ਜਿੱਤ ਨੂੰ ਲੈ ਕੇ ਸਨਿੱਚਰਵਾਰ ਨੂੰ ਭਾਜਪਾ 'ਤੇ ਨਿਸ਼ਾਨਾ ਸਾਧਿਆ। ਸਿਨਹਾ ਨੇ ਸਵਾਲ ਕੀਤਾ ਕਿ ਕ੍ਰਿਪਾ ਕਰਕੇ...
ਬੱਸ ਟਰੱਕ ਵਿਚਾਲੇ ਟੱਕਰ ਵਿਚ 7 ਮੌਤਾਂ, 34 ਜ਼ਖਮੀ
. . .  about 4 hours ago
ਲਖਨਊ, 21 ਅਪ੍ਰੈਲ - ਉਤਰ ਪ੍ਰਦੇਸ਼ ਦੇ ਆਗਰਾ ਲਖਨਊ ਐਕਸਪ੍ਰੈਸ ਵੇ 'ਤੇ ਇਕ ਬੱਸ ਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ ਵਿਚ 7 ਲੋਕਾਂ ਦੀ ਮੌਤ ਹੋ ਗਈ ਹੈ ਤੇ 34 ਲੋਕ ਜ਼ਖਮੀ ਹੋਏ ਹਨ। ਇਹ ਹਾਦਸਾ ਮੈਨਪੁਰੀ ਕੋਲ ਵਾਪਰਿਆ ਹੈ। ਜ਼ਖਮੀ ਲੋਕਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਜਾ ਰਿਹਾ...
ਅੱਜ ਦਾ ਵਿਚਾਰ
. . .  about 4 hours ago
ਆਈ. ਪੀ. ਐੱਲ. 2019 : ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  1 day ago
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  1 day ago
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਆਈ. ਪੀ. ਐੱਲ. 2019 :ਦਿੱਲੀ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ. ਪੀ. ਐੱਲ. 2019 : ਰਾਜਸਥਾਨ ਨੇ ਮੁੰਬਈ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਆਦੇਸ਼ ਕੈਰੋਂ ਨੇ ਖੇਮਕਰਨ ਹਲਕੇ ਅੰਦਰ ਨਾਰਾਜ਼ ਅਕਾਲੀਆਂ ਨੂੰ ਮਨਾਉਣ ਦੀ ਸ਼ੁਰੂ ਕੀਤੀ ਮੁਹਿੰਮ
. . .  1 day ago
ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਢਾਡੀ ਦੀ ਮੌਤ
. . .  1 day ago
ਕਾਰ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਟਕਰਾਈ ਤਿੰਨ ਫੱਟੜ
. . .  1 day ago
ਕਰਜ਼ੇ ਤੋਂ ਪ੍ਰੇਸ਼ਾਨ ਪੰਜ ਧੀਆਂ ਦੇ ਬਾਪ ਵੱਲੋਂ ਖ਼ੁਦਕੁਸ਼ੀ
. . .  1 day ago
ਆਈ. ਪੀ. ਐੱਲ. 2019 : ਮੁੰਬਈ ਨੇ ਰਾਜਸਥਾਨ ਨੂੰ ਜਿੱਤ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਸਕੂਲ ਦੀ ਬੱਸ 'ਚੋਂ ਮਿਲਿਆ ਚੂਰਾ ਪੋਸਤ
. . .  1 day ago
ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਹਰਮੇਲ ਟੌਹੜਾ
. . .  1 day ago
ਸ਼ਹੀਦ ਹੇਮੰਤ ਕਰਕਰੇ ਵਿਰੁੱਧ ਬਿਆਨ ਦੇਣ 'ਤੇ ਚੋਣ ਕਮਿਸ਼ਨ ਨੇ ਸਾਧਵੀ ਪ੍ਰਗਿਆ ਨੂੰ ਭੇਜਿਆ ਨੋਟਿਸ
. . .  1 day ago
ਹਥਿਆਰਬੰਦ ਲੁਟੇਰਿਆਂ ਨੇ ਬੈਂਕ 'ਚੋਂ ਦਿਨ-ਦਿਹਾੜੇ ਲੁੱਟੀ ਲੱਖਾਂ ਦੀ ਨਕਦੀ
. . .  1 day ago
ਆਈ. ਪੀ. ਐੱਲ. 2019 : 10 ਓਵਰਾਂ ਤੋਂ ਬਾਅਦ ਮੁੰਬਈ ਇੰਡੀਅਨਜ਼ 81/1
. . .  1 day ago
ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਮੁਹੰਮਦ ਸਦੀਕ ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ, ਨੋਟਿਸ ਜਾਰੀ
. . .  1 day ago
ਜਯੋਤਿਰਾਦਿਤਿਆ ਸਿੰਧੀਆ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਅੰਮ੍ਰਿਤਸਰ : ਓਠੀਆ ਦੀ ਮੰਡੀ 'ਚ ਕਣਕ ਦੀ ਆਮਦ ਸ਼ੁਰੂ
. . .  1 day ago
ਆਈ. ਪੀ. ਐੱਲ. 12 : ਰਾਜਸਥਾਨ ਨੇ ਜਿੱਤੀ ਟਾਸ, ਮੁੰਬਈ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਹਰਿਆਣਾ 'ਚ ਵੀ ਕਾਂਗਰਸ ਵਲੋਂ ਕੀਤੀ 'ਨਾਂਹ' ਤੋਂ ਬਾਅਦ ਸਿਰਫ਼ ਦਿੱਲੀ 'ਚ ਗਠਜੋੜ ਲਈ ਤਿਆਰ ਨਹੀਂ 'ਆਪ'- ਸਿਸੋਦੀਆ
. . .  1 day ago
ਕਾਂਗਰਸ 'ਚ ਸ਼ਾਮਲ ਹੋਏ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਗਜੀਤ ਕੰਗ
. . .  1 day ago
ਸਮਾਜਵਾਦੀ ਪਾਰਟੀ ਵਲੋਂ ਫੂਲਪੁਰ ਅਤੇ ਇਲਾਹਾਬਾਦ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  1 day ago
ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਗਈ ਵਿਸ਼ੇਸ਼ ਬੈਠਕ
. . .  1 day ago
ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਹੋਏ ਨਤਮਸਤਕ ਜਗਮੀਤ ਸਿੰਘ ਬਰਾੜ
. . .  1 day ago
ਜਲੰਧਰ 'ਚ ਪੁਲਿਸ ਨੇ ਕੋਰੀਅਰ ਕੰਪਨੀ ਦੇ ਮੁਲਾਜ਼ਮ ਕੋਲੋਂ ਫੜੀ ਲੱਖਾਂ ਦੀ ਨਕਦੀ
. . .  1 day ago
ਓਡੀਸ਼ਾ : ਬੀਜੂ ਜਨਤਾ ਦਲ ਦੇ ਵਿਧਾਇਕ ਵੇਦ ਪ੍ਰਕਾਸ਼ ਦਾ ਦੇਹਾਂਤ
. . .  1 day ago
ਅਫ਼ਗ਼ਾਨਿਸਤਾਨ 'ਚ 10 ਅੱਤਵਾਦੀ ਢੇਰ, 8 ਗ੍ਰਿਫ਼ਤਾਰ
. . .  about 1 hour ago
ਔਰਤਾਂ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ 'ਚ ਪੰਡਯਾ ਅਤੇ ਰਾਹੁਲ 'ਤੇ ਲੱਗਾ 20-20 ਲੱਖ ਰੁਪਏ ਦਾ ਜੁਰਮਾਨਾ
. . .  about 1 hour ago
ਜਗਮੀਤ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  about 1 hour ago
ਪੇਰੂ ਦੇ ਸਾਬਕਾ ਰਾਸ਼ਟਰਪਤੀ ਨੂੰ ਤਿੰਨ ਸਾਲ ਦੀ ਜੇਲ੍ਹ
. . .  0 minutes ago
ਰੰਜਨ ਗੋਗੋਈ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਕੀਤਾ ਇਨਕਾਰ, ਕਿਹਾ- ਨਿਆਂ ਪਾਲਿਕਾ ਦੀ ਸੁਤੰਤਰਤਾ ਖ਼ਤਰੇ 'ਚ
. . .  19 minutes ago
ਪਾਬੰਦੀ ਹਟਦਿਆਂ ਹੀ ਛਲਕੇ ਆਜ਼ਮ ਦੇ ਹੰਝੂ, ਕਿਹਾ- ਮੇਰੇ ਨਾਲ ਅੱਤਵਾਦੀ ਦੇ ਵਾਂਗ ਹੋ ਰਿਹੈ ਸਲੂਕ
. . .  49 minutes ago
ਅਕਾਲੀ ਦਲ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ 200 ਪਰਿਵਾਰ
. . .  about 1 hour ago
ਮਾਂ 'ਤੇ ਬੰਦੂਕ ਤਾਣ ਕੇ ਬਦਮਾਸ਼ਾਂ ਨੇ ਧੀ ਨਾਲ ਕੀਤੀ ਛੇੜਛਾੜ, ਵਿਰੋਧ ਕਰਨ 'ਤੇ ਸੁੱਟਿਆ ਤੇਜ਼ਾਬ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਚੇਤ ਸੰਮਤ 551
ਿਵਚਾਰ ਪ੍ਰਵਾਹ: ਨੀਤੀਆਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਉਨ੍ਹਾਂ 'ਤੇ ਅਮਲ ਕਰਵਾਉਣ ਵਾਲਿਆਂ ਦਾ ਆਪਣਾ ਵਿਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ

ਧਰਮ ਤੇ ਵਿਰਸਾ

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ

ਸ੍ਰੀ ਤਪਿਆਣਾ ਸਾਹਿਬ, ਖਡੂਰ ਸਾਹਿਬ

ਮਾਝੇ ਦਾ ਇਤਿਹਾਸਕ ਕਸਬਾ ਖਡੂਰ ਸਾਹਿਬ ਵਿਖੇ 8 ਸਿੱਖ ਗੁਰੂ ਸਾਹਿਬਾਨ ਨੇ ਆਪਣੇ ਚਰਨ ਪਾਏ ਹਨ। ਇਸ ਤੋਂ ਇਲਾਵਾ ਇਸ ਪਵਿੱਤਰ ਧਰਤੀ ਨੂੰ ਮਹਾਨ ਸ਼ਹੀਦਾਂ, ਗੁਰੂ-ਘਰ ਦੇ ਸੇਵਕਾਂ ਦੀ ਧਰਤੀ ਹੋਣ ਦਾ ਮਾਣ ਵੀ ਪ੍ਰਾਪਤ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿਨ ਸੇਵਕ ਭਾਈ ਜੋਧ ਇਸ ਪਵਿੱਤਰ ਨਗਰੀ ਦੇ ਰਹਿਣ ਵਾਲੇ ਸਨ। ਦਸਮ ਪਾਤਸ਼ਾਹ ਦੇ ਸਮੇਂ ਵੀ ਇਸ ਨਗਰ ਦੇ ਸਿੰਘਾਂ ਨੇ ਵੱਧ ਚੜ੍ਹ ਕੇ ਗੁਰੂ-ਘਰ ਦੀ ਸੇਵਾ ਕੀਤੀ। ਚਮਕੌਰ ਦੀ ਗੜ੍ਹੀ ਦੇ ਸ਼ਹੀਦ ਸਿੰਘਾਂ ਵਿਚੋਂ ਤਿੰਨ ਸਿੰਘ ਭਾਈ ਪੰਜਾਬ ਸਿੰਘ, ਭਾਈ ਭਗਵਾਨ ਸਿੰਘ, ਭਾਈ ਦਮੋਦਰ ਸਿੰਘ ਕਸਬਾ ਖਡੂਰ ਸਾਹਿਬ ਦੇ ਹੀ ਵਸਨੀਕ ਸਨ। ਮੁਕਤਸਰ ਸਾਹਿਬ ਵਿਖੇ ਸ਼ਹੀਦ ਹੋਏ ਸਿੰਘਾਂ ਵਿਚੋਂ ਦੋ ਸਿੰਘ ਇਸ ਕਸਬੇ ਦੇ ਵਸਨੀਕ ਸਨ। ਹਜ਼ੂਰ ਸਾਹਿਬ ਤੋਂ ਬਾਬਾ ਬੰਦਾ ਸਿੰਘ ਬਹਾਦਰ ਨਾਲ ਜੋ ਪੰਜ ਪਿਆਰੇ ਗੁਰੂ ਸਿੰਘ ਜੀ ਨੇ ਭੇਜੇ ਸਨ, ਉਨ੍ਹਾਂ ਵਿਚੋਂ ਦੋ ਸਿੰਘ ਬਾਬਾ ਜੋਧ ਸਿੰਘ, ਬਾਬਾ ਕਾਹਨ ਸਿੰਘ ਇਸ ਪਵਿੱਤਰ ਨਗਰੀ ਦੇ ਰਹਿਣ ਵਾਲੇ ਸਨ।
ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਤਪਿਆਣਾ ਸਾਹਿਬ ਕਸਬਾ ਸ੍ਰੀ ਖਡੂਰ ਸਾਹਿਬ ਤੋਂ ਤਰਨ ਤਾਰਨ ਨੂੰ ਜਾਣ ਵਾਲੀ ਸੜਕ ਉੱਪਰ ਸਥਿਤ ਹੈ। ਇਸ ਪਵਿੱਤਰ ਸਥਾਨ 'ਤੇ ਗੁਰੂ ਨਾਨਕ ਦੇਵ ਜੀ ਨੇ ਭਾਈ ਬਾਲਾ ਜੀ ਅਤੇ ਭਾਈ ਮਰਦਾਨਾ ਜੀ ਨਾਲ ਕੀਰਤਨ ਕੀਤਾ। ਇਥੇ ਹੀ ਮਾਈ ਭਰਾਈ ਨੇ ਸਤਿਗੁਰਾਂ ਨੂੰ ਭੋਜਨ ਛਕਾਇਆ। ਇਥੇ ਹੀ ਸ੍ਰੀ ਗੁਰੂ ਅੰਗਦ ਦੇਵ ਜੀ ਨੇ ਭਾਈ ਬਾਲਾ ਜੀ ਰਾਹੀਂ ਭਾਈ ਪੈੜਾ ਮੋਖਾ ਪਾਸੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜਨਮ ਸਾਖੀ ਲਿਖਵਾਈ ਸੀ। ਇਸ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਕਾਰ ਸੇਵਾ ਖਡੂਰ ਸਾਹਿਬ ਦੇ ਮੁਖੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ ਕਰ ਰਹੇ ਹਨ। ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਵਿਸ਼ਾਲ ਅੰਮ੍ਰਿਤ ਸਰੋਵਰ ਹੈ ਅਤੇ ਗੁਰਦੁਆਰਾ ਸਾਹਿਬ ਦੇ ਲਹਿੰਦੇ ਪਾਸੇ ਮਾਤਾ ਖੀਵੀ ਜੀ ਲੰਗਰ ਹਾਲ ਹੈ, ਜਿਥੇ 24 ਘੰਟੇ ਸੰਗਤਾਂ ਲਈ ਲੰਗਰ ਦੀ ਸੇਵਾ ਚਲਦੀ ਰਹਿੰਦੀ ਹੈ।
ਕਸਬਾ ਖਡੂਰ ਸਾਹਿਬ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਜਲ ਦੀ ਗਾਗਰ ਬਿਆਸ ਦਰਿਆ ਤੋਂ ਭਰ ਕੇ ਲਿਆਇਆ ਕਰਦੇ ਸਨ ਅਤੇ ਗੁਰੂ ਅੰਗਦ ਦੇਵ ਜੀ ਦਾ ਇਸ਼ਨਾਨ ਕਰਵਾਉਂਦੇ ਸਨ। ਇਕ ਦਿਨ ਜੁਲਾਹੇ ਦੀ ਖੱਡੀ ਨਾਲ ਠੇਡਾ ਲੱਗ ਕੇ ਗੁਰੂ ਸਾਹਿਬ ਡਿੱਗੇ ਸਨ। ਇਹ ਕਰੀਰ ਦਾ ਕਿੱਲ੍ਹਾ ਅੱਜ ਵੀ ਸੰਗਤਾਂ ਦੇ ਦਰਸ਼ਨਾਂ ਲਈ ਗੁਰਦੁਆਰਾ ਅੰਗੀਠਾ ਸਾਹਿਬ ਵਿਖੇ ਮੌਜੂਦ ਹੈ। ਇਥੇ ਹੀ ਗੁਰੂ ਅੰਗਦ ਦੇਵ ਜੀ 29 ਮਾਰਚ, 1552 ਈ: ਨੂੰ ਜੋਤੀ ਜੋਤਿ ਸਮਾਏ ਸਨ। ਗੁਰੂ ਅਮਰਦਾਸ ਜੀ ਨੂੰ ਗੁਰਤਾਗੱਦੀ ਵੀ ਇਸੇ ਹੀ ਪਵਿੱਤਰ ਨਗਰ ਵਿਚ ਮਿਲੀ ਸੀ। ਸ੍ਰੀ ਗੁਰੂ ਰਾਮਦਾਸ ਜੀ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਗੋਇੰਦਵਾਲ ਸਾਹਿਬ ਤੋਂ ਅੰਮ੍ਰਿਤਸਰ ਸਾਹਿਬ ਨੂੰ ਜਾਂਦੇ ਸਮੇਂ ਕਸਬਾ ਖਡੂਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਸ੍ਰੀ ਅੰਗੀਠਾ ਸਾਹਿਬ ਵਿਖੇ ਵਿਸ਼ਰਾਮ ਕਰਦੇ ਸਨ। ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਆਪਣੀ ਸਪੁੱਤਰੀ ਬੀਬੀ ਵੀਰੋ ਦਾ ਵਿਆਹ ਝਬਾਲ ਵਿਖੇ ਕਰਨ ਉਪਰੰਤ ਪਰਿਵਾਰ ਸਮੇਤ ਖਡੂਰ ਸਾਹਿਬ ਵਿਖੇ ਆਏ ਸਨ। ਸ੍ਰੀ ਗੁਰੂ ਹਰਿ ਰਾਏ ਜੀ ਉਨ੍ਹਾਂ ਨਾਲ ਬਾਲ ਅਵਸਥਾ ਵਿਚ ਇਥੇ ਆਏ ਸਨ। ਸ੍ਰੀ ਗੁਰੂ ਹਰਿਕ੍ਰਿਸ਼ਨ ਜੀ 2200 ਸਵਾਰਾਂ ਸਮੇਤ ਖਡੂਰ ਸਾਹਿਬ ਦੇ ਦਰਸ਼ਨਾਂ ਲਈ ਆਏ।
ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਸਬੰਧੀ ਇਥੇ ਵੱਡੀ ਪੱਧਰ 'ਤੇ ਤਿਆਰੀਆਂ ਕਾਰ ਸੇਵਾ ਖਡੂਰ ਸਾਹਿਬ ਵਾਲੇ ਬਾਬਾ ਸੇਵਾ ਸਿੰਘ ਅਤੇ ਸਥਾਨਕ ਗੁਰਦੁਆਰਾ ਪ੍ਰਬੰਧਕੀ ਕਮੇਟੀ ਵਲੋਂ ਆਰੰਭੀਆਂ ਜਾ ਚੁੱਕੀਆਂ ਹਨ। ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜਾ ਇਥੇ ਬੜੀ ਵੱਡੀ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਸਥਾਨਾਂ ਦੇ ਵਿਕਾਸ ਲਈ ਉਲੀਕੀ ਗਈ ਯੋਜਨਾ ਵਿਚ ਖਡੂਰ ਸਾਹਿਬ ਨਗਰ ਦੇ ਰਹਿੰਦੇ ਵਿਕਾਸ ਕਾਰਜ ਹੋਣ ਦੀ ਸੰਭਾਵਨਾ ਹੈ।

ਸਿੱਖ ਧਰਮ ਦੇ ਅਜੋਕੇ ਸਰੋਕਾਰ

ਸਿੱਖ ਧਰਮ ਅਜੋਕੇ ਯੁੱਗ ਦਾ ਧਰਮ ਹੈ। 16ਵੀਂ ਤੇ 17ਵੀਂ ਸਦੀ ਵਿਚ ਪੂੰਜੀਵਾਦ ਦੇ ਆਉਣ ਨਾਲ ਆਧੁਨਿਕ ਯੁੱਗ ਦਾ ਆਰੰਭ ਹੋਇਆ। ਸੰਸਾਰ ਦੇ ਬਾਕੀ ਸਾਰੇ ਧਰਮ ਇਸ ਤੋਂ ਕਾਫੀ ਸਮਾਂ ਪਹਿਲਾਂ ਹੋਂਦ ਵਿਚ ਆ ਚੁੱਕੇ ਸਨ। ਕ੍ਰਮਵਾਰ ਸਿੱਖ ਧਰਮ ਨਵਾਂ ਧਰਮ ਹੈ। ਇਸ ਲਈ ਇਹ ਮਾਇਆ ਦੇ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਨੂੰ ਪ੍ਰਨਾਈ ਹੋਈ ਹੈ ਸ੍ਰੀ ਗੁਰੂ ਨਾਨਕ ਦੀ ਫਿਲਾਸਫ਼ੀ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਉਤਸਵ ਮਨਾਉਣ ਲਈ ਹਰ ਪਾਸੇ ਤਿਆਰੀਆਂ ਹੋ ਰਹੀਆਂ ਹਨ। ਹਿੰਦੁਸਤਾਨ ਦੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕੁਝ ਹਫ਼ਤੇ ਪਹਿਲਾਂ ਦਿੱਲੀ ਦੇ ਇਕ ਗੁਰਦੁਆਰਾ ਸਾਹਿਬ ਵਿਚ ਬੋਲਦਿਆਂ ਗੁਰੂ ਜੀ ਦੀ ਸੋਚ ਅਤੇ ਫਲਸਫੇ ਨੂੰ ਬਹੁਤ ਹੀ ...

ਪੂਰੀ ਖ਼ਬਰ »

ਸਿੱਖ ਰਾਜ ਦਾ ਅੰਤ

(ਲੜੀ ਜੋੜਨ ਲਈ ਪਿਛਲੇ ਮੰਗਲਵਾਰ ਦਾ ਅੰਕ ਦੇਖੋ) ਜਦੋਂ 30 ਦਸੰਬਰ, 1848 ਨੂੰ ਕਿਲ੍ਹੇ ਦੇ ਅੰਦਰ ਬਰੂਦ ਦੇ ਜ਼ਖੀਰੇ ਨੂੰ ਅੱਗ ਲੱਗੀ ਤਾਂ ਨਾ ਸਿਰਫ ਹਿਫਾਜ਼ਤੀ ਸਿਪਾਹੀਆਂ ਦੀ ਹੀ ਮੌਤ ਹੋਈ, ਅੰਦਰ ਬਣੇ ਕੈਦਖਾਨੇ ਦੀ ਛੱਤ ਵੀ ਡਿੱਗ ਪਈ। ਜਦੋਂ ਕਦੇ ਬਾਅਦ ਵਿਚ ਮਲਬਾ ਸਾਫ਼ ਕੀਤਾ ...

ਪੂਰੀ ਖ਼ਬਰ »

ਸੁਜਾਖੇ-ਸੂਰਮੇ ਭਾਈ ਗੁਰਮੇਜ ਸਿੰਘ ਨੂੰ ਸਿਜਦਾ

ਸੰਸਾਰਿਕ ਸ਼ਬਦਾਵਲੀ 'ਚ ਸੁਜਾਖਾ ਉਸ ਨੂੰ ਆਖਦੇ ਹਨ, ਜਿਸ ਦੀ ਨਜ਼ਰ ਚੰਗੀ ਹੋਵੇ, ਉੱਤਮ ਨੇਤਰਾਂ ਵਾਲਾ, ਦੂਰਅੰਦੇਸ਼ ਤੇ ਸੂਰਮਾ-ਸੂਰ, ਯੋਧਾ, ਬੀਰ-ਬਹਾਦਰ, ਬਲਵਾਨ ਅਤੇ ਅੰਧਾਂ, ਨੇਤਰਹੀਣ, ਨੈਣਾਂ ਦੀ ਜੋਤਿ-ਨਜ਼ਰ ਤੋਂ ਰਹਿਤ। ਮੈਂ ਜਿਸ ਪ੍ਰਮੁੱਖ ਸਿੱਖ ਸ਼ਖ਼ਸੀਅਤ ਨੂੰ ਜਾਣੂ ...

ਪੂਰੀ ਖ਼ਬਰ »

ਸਾਲਾਨਾ ਸਮਾਗਮ 'ਤੇ ਵਿਸ਼ੇਸ਼

ਅੰਤਰਰਾਸ਼ਟਰੀ ਮਹਾਂ-ਪਵਿੱਤਰ ਗੁਰਮਤਿ ਸਮਾਗਮ

ਅੰਤਰਰਾਸ਼ਟਰੀ ਪੱਧਰ 'ਤੇ ਹੋਣ ਵਾਲੇ ਗੁਰਮਤਿ ਸਮਾਗਮਾਂ ਵਿਚੋਂ ਮਹਾਂ-ਪਵਿੱਤਰ ਗੁਰਮਤਿ ਸਮਾਗਮ ਆਪਣੀ ਵੱਖਰੀ ਪਛਾਣ ਬਣਾ ਚੁੱਕਾ ਹੈ। ਇਸ ਵਾਰ ਇਹ ਸਮਾਗਮ ਕਲਗੀਧਰ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨੂੰ ਸਮਰਪਿਤ ਕੀਤਾ ...

ਪੂਰੀ ਖ਼ਬਰ »

ਸ਼ਬਦ ਵਿਚਾਰ

ਸਹਜੈ ਨੋ ਸਭ ਲੋਚਦੀ ਬਿਨੁ ਗੁਰ ਪਾਇਆ ਨ ਜਾਇ॥

ਸਿਰੀਰਾਗੁ ਮਹਲਾ ੩॥ ਸਹਜੈ ਨੋ ਸਭ ਲੋਚਦੀ ਬਿਨੁ ਗੁਰ ਪਾਇਆ ਨ ਜਾਇ॥ ਪੜਿ ਪੜਿ ਪੰਡਿਤ ਜੋਤਕੀ ਥਕੇ ਭੇਖੀ ਭਰਮਿ ਭੁਲਾਇ॥ ਗੁਰ ਭੇਟੇ ਸਹਜੁ ਪਾਇਆ ਆਪਣੀ ਕਿਰਪਾ ਕਰੇ ਰਜਾਇ॥ ੧॥ ਭਾਈ ਰੇ ਗੁਰ ਬਿਨੁ ਸਹਜੁ ਨ ਹੋਇ॥ ਸਬਦੈ ਹੀ ਤੇ ਸਹਜੁ ਊਪਜੈ ਹਰਿ ਪਾਇਆ ਸਚੁ ਸੋਇ॥ ੧॥ ...

ਪੂਰੀ ਖ਼ਬਰ »

ਪ੍ਰੇਰਨਾ-ਸਰੋਤ

ਇੱਛਾ ਸ਼ਕਤੀ ਦੀ ਊਰਜਾ ਮਨੁੱਖ ਨੂੰ ਪਵਿੱਤਰ ਬਣਾਉਂਦੀ ਹੈ

ਵਿਗਿਆਨ ਦਾ ਗਿਆਨ ਸਾਨੂੰ ਕੀ, ਕਿਵੇਂ, ਕਦੋਂ, ਕਿੱਥੇ ਵਰਗੇ ਪ੍ਰਸ਼ਨਾਂ ਦੇ ਉੱਤਰ ਲੱਭਣ ਵਿਚ ਸਹਾਈ ਹੁੰਦਾ ਹੈ। ਜੇ ਲੋਕਾਂ ਦੇ ਮਨਾਂ ਵਿਚ ਅਜਿਹੇ ਪ੍ਰਸ਼ਨ ਨਾ ਆਏ ਹੁੰਦੇ ਤਾਂ ਵਿਗਿਆਨਕ ਖੋਜਾਂ ਸ਼ਾਇਦ ਨਾ ਹੁੰਦੀਆਂ। ਜਾਣਨ ਦੀ ਇੱਛਾ ਸਾਡੇ ਅੰਦਰ ਇਕ ਉਥਲ-ਪੁਥਲ ਮਚਾਉਂਦੀ ...

ਪੂਰੀ ਖ਼ਬਰ »

ਖਿੱਚ ਦਾ ਕੇਂਦਰ ਬਣ ਰਹੀ ਲਾਹੌਰ ਸ਼ਾਹੀ ਕਿਲ੍ਹੇ ਦੀ ਸਿੱਖ ਗੈਲਰੀ

ਪਾਕਿਸਤਾਨ ਪੁਰਾਤੱਤਵ ਅਤੇ ਮਿਊਜ਼ੀਅਮ ਵਿਭਾਗ ਵਲੋਂ ਲਾਹੌਰ ਦੇ ਸ਼ਾਹੀ ਕਿਲ੍ਹੇ 'ਚ ਰਾਣੀ ਜਿੰਦਾਂ ਦੀ ਹਵੇਲੀ 'ਚ ਸਥਾਪਿਤ ਕੀਤੀ ਗਈ 'ਸਿੱਖ ਗੈਲਰੀ' ਕਿਲ੍ਹਾ ਵੇਖਣ ਆਉਣ ਵਾਲੇ ਦਰਸ਼ਕਾਂ ਦੀ ਖਿੱਚ ਦਾ ਮੁੱਖ ਕੇਂਦਰ ਬਣੀ ਹੋਈ ਹੈ। ਕਿਲ੍ਹੇ ਵਿਚ ਕਾਇਮ ਕੀਤੀ ਗਈ ਉਪਰੋਕਤ ...

ਪੂਰੀ ਖ਼ਬਰ »

ਧਾਰਮਿਕ ਸਾਹਿਤ

ਕੌਮੀ ਨਿਘਾਰ ਜ਼ਿੰਮੇਵਾਰ ਕੌਣ? ਕੀ ਜਥੇਦਾਰ ਤੇ ਨਹੀਂ? ਲੇਖਕ : ਮੋਹਣ ਸਿੰਘ ਸਹਿਗਲ ਪ੍ਰਕਾਸ਼ਕ : ਸਿੱਖ ਸੇਵਾ ਸੁਸਾਇਟੀ ਇੰਟਰਨੈਸ਼ਨਲ, ਜਲੰਧਰ। ਭੇਟਾ : 200 ਰੁਪਏ, ਸਫੇ : 144 ਸੰਪਰਕ : 98155-86515 ਲੇਖਕ ਧਾਰਮਿਕ ਰੁਚੀ ਦਾ ਮਾਲਕ ਹੋਣ ਕਰਕੇ ਹਮੇਸ਼ਾ ਇਸ ਗੱਲ ਲਈ ਚਿੰਤਤ ਰਿਹਾ ਹੈ ਕਿ ...

ਪੂਰੀ ਖ਼ਬਰ »

ਸਿਰ ਤੋਂ ਪਰ੍ਹੇ ਇਸ਼ਕ ਦਾ ਡੇਰਾ

ਬਾਬਾ ਦੀਪ ਸਿੰਘ

ਸ਼ਹੀਦ ਬਾਬਾ ਦੀਪ ਸਿੰਘ ਉਹ ਵਿਲੱਖਣ ਹਸਤੀ ਹੋਏ ਹਨ, ਜਿਨ੍ਹਾਂ ਨੇ ਇਸ਼ਕ ਦੇ ਰਾਹ ਵਿਚ ਸੱਚਮੁੱਚ ਹੀ ਸੀਸ ਤਲੀ 'ਤੇ ਰੱਖ ਵਿਖਾਇਆ। ਉਨ੍ਹਾਂ ਦਾ ਜਨਮ ਭਾਈ ਭਗਤੂ ਜੀ ਅਤੇ ਮਾਤਾ ਜੀਵਨੀ ਜੀ ਦੇ ਘਰ ਪਿੰਡ ਪਹੂਵਿੰਡ ਵਿਖੇ 26 ਜਨਵਰੀ, 1682 ਈ: ਨੂੰ ਹੋਇਆ। ਮਾਤਾ ਜੀ ਦੇ ਮਾਤਾ-ਪਿਤਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX