ਤਾਜਾ ਖ਼ਬਰਾਂ


ਉਤਰ ਪ੍ਰਦੇਸ਼ ਪੁੱਜੇ ਮੋਦੀ
. . .  6 minutes ago
ਨਵੀਂ ਦਿੱਲੀ, 29 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪ੍ਰਯਾਗਰਾਜ ਪੁੱਜੇ। ਜਿੱਥੇ ਉਨ੍ਹਾਂ ਨੇ ਦਿਵਯਾਂਗ ਵਿਅਕਤੀਆਂ ਨੂੰ ਉਪਕਰਨ...
ਗਰੀਬ ਪਰਿਵਾਰਾਂ ਦੀਆਂ ਮੱਝਾਂ ਚੋਰੀ
. . .  10 minutes ago
ਲੌਂਗੋਵਾਲ, 29 ਫਰਵਰੀ (ਸ.ਸ.ਖੰਨਾ, ਵਿਨੋਦ) - ਸਥਾਨਕ ਕਸਬੇ ਅੰਦਰ ਮੱਝਾਂ ਚੋਰੀ ਕਰਨ ਵਾਲਾ ਗਰੋਹ ਹੋਇਆ ਸਰਗਰਮ ਪੱਤੀ ਝਾੜੋਂ ਦੇ ਗਰੀਬ ਪਰਿਵਾਰ ਦੀਆਂ ਮੱਝਾਂ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਕਿਰਤੀ ਕਿਸਾਨ ਯੂਨੀਅਨ ਦੇ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ...
ਆਈ.ਸੀ.ਸੀ. ਮਹਿਲਾ ਟੀ20 ਵਿਸ਼ਵ ਕੱਪ : ਸ੍ਰੀਲੰਕਾ ਨੇ ਬਣਾਈਆਂ 9 ਵਿਕਟਾਂ 'ਤੇ 113 ਦੌੜਾਂ, ਭਾਰਤ ਮਜ਼ਬੂਤ ਸਥਿਤੀ 'ਚ
. . .  45 minutes ago
ਮੇਘਾਲਿਆ ਵਿਚ ਝੜਪਾਂ, ਇਕ ਮੌਤ
. . .  36 minutes ago
ਸ਼ਿਲਾਂਗ, 29 ਫਰਵਰੀ - ਮੇਘਾਲਿਆ ਦੇ ਪੂਰਬੀ ਖਾਸੀ ਹਿਲਸ ਜ਼ਿਲ੍ਹੇ ਵਿਚ ਨਾਗਰਿਕਤਾ ਸੋਧ ਕਾਨੂੰਨ ਤੇ ਇਨਰ ਲਾਈਨ ਪਰਮਿਟ 'ਤੇ ਇਕ ਬੈਠਕ ਦੌਰਾਨ ਕੇ.ਐਸ.ਯੂ. ਮੈਂਬਰਾਂ ਤੇ ਗੈਰ ਆਦੀਵਾਸੀਆਂ ਵਿਚਕਾਰ ਝੜਪਾਂ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ...
ਦੂਸਰਾ ਟੈਸਟ: ਭਾਰਤ ਪਹਿਲੀ ਪਾਰੀ 'ਚ 242 ਦੌੜਾਂ ਬਣਾ ਕੇ ਆਊਟ
. . .  about 1 hour ago
ਦੱਖਣੀ ਕੋਰੀਆ ਦੇ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 29 ਫਰਵਰੀ (ਰਾਜੇਸ਼ ਕੁਮਾਰ ਸੰਧੂ) - ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੱਖਣੀ ਕੋਰੀਆ ਦੇ ਰਾਜਦੂਤ ਸ਼ਿਨ ਬੋਂਗ ਕਿਲ ਆਪਣੀ ਪਤਨੀ ਨਾਲ ਨਤਮਸਤਕ ਹੋਣ ਲਈ ਪਹੁੰਚੇ ਅਤੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ...
ਜੇਲ੍ਹ ਤੋਂ ਸੁਣਵਾਈ ਲਈ ਜਾ ਰਹੇ ਆਜ਼ਮ ਖਾਨ ਨੇ ਕਿਹਾ- ਅੱਤਵਾਦੀ ਦੀ ਤਰ੍ਹਾਂ ਕੀਤਾ ਜਾ ਰਿਹਾ ਹੈ ਸਲੂਕ
. . .  about 2 hours ago
ਨਵੀਂ ਦਿੱਲੀ, 29 ਫਰਵਰੀ- ਉਤਰ ਪ੍ਰਦੇਸ਼ ਦੇ ਸੀਤਾਪੁਰ ਤੋਂ ਰਾਮਪੁਰ ਸੁਣਵਾਈ ਦੇ ਲਈ ਜਾ ਰਹੇ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਆਜ਼ਮ
ਨਵਾਂ ਸ਼ਹਿਰ 'ਚ ਹੋਈ ਗੜੇਮਾਰੀ
. . .  about 2 hours ago
ਨਵਾਂ ਸ਼ਹਿਰ, 29 ਫਰਵਰੀ (ਹਰਵਿੰਦਰ ਸਿੰਘ)- ਬੀਤੀ ਰਾਤ ਤੋਂ ਰੁਕ ਰੁਕ ਕੇ ਪੈ ਰਹੇ ਮੀਂਹ ਤੋਂ ਬਾਅਦ ਅੱਜ ...
ਅਜਨਾਲਾ ਦੀ ਅਗਵਾ ਹੋਈ ਨੌਜਵਾਨ ਲੜਕੀ ਦੀ ਮਿਲੀ ਲਾਸ਼
. . .  about 3 hours ago
ਅਜਨਾਲਾ, 29 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਕੁੱਝ ਦਿਨ ਪਹਿਲਾਂ ਅੰਮ੍ਰਿਤਸਰ ਵਿਖੇ ਅਗਵਾ ਹੋਈ ਅਜਨਾਲਾ ਦੀ ਰਹਿਣ ਵਾਲੀ ਨੌਜਵਾਨ ਲੜਕੀ ਦੀ ਅੰਮ੍ਰਿਤਸਰ ਦੇ ਨੇੜੇ ਇਕ ਨਿੱਜੀ ਸਕੂਲ ਇਕ ਨਿੱਜੀ ਸਕੂਲ ਕੋਲੋਂ ਬੀਤੀ...
ਹਿਮਾਚਲ ਪ੍ਰਦੇਸ਼ ਦੇ ਚੰਬਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 3 hours ago
ਸ਼ਿਮਲਾ, 29 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਚੰਬਾ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ...
ਦੱਖਣੀ ਕੋਰੀਆ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ, 594 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਸਿਓਲ, 29 ਫਰਵਰੀ- ਚੀਨ 'ਚ ਕੋਰੋਨਾ ਵਾਇਰਸ ਦੇ ਵੱਧ ਰਹੇ ਕਹਿਰ ਤੋਂ ਬਾਅਦ ਹੁਣ ਦੱਖਣੀ ਕੋਰੀਆ ਵੀ ਇਸ ਦੀ ਲਪੇਟ ...
ਕਿਸਾਨਾਂ ਵੱਲੋਂ ਪੁੱਤਾਂ ਵਾਂਗ ਪਾਲੀ ਫ਼ਸਲ ਮੀਂਹ ਕਾਰਨ ਜ਼ਮੀਨ 'ਤੇ ਵਿਛੀ
. . .  about 3 hours ago
ਅਜਨਾਲਾ, 29 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਵੱਖ ਵੱਖ ਹਿੱਸਿਆ 'ਚ ਪਏ ਮੀਂਹ ਦੇ ਚੱਲਦਿਆਂ ਸਰਹੱਦੀ ਖੇਤਰ 'ਚ ਕਈ ਥਾਵਾਂ 'ਤੇ ਕਿਸਾਨਾਂ...
ਪਾਕਿ 'ਚ ਬੱਸ ਤੇ ਟਰੇਨ ਵਿਚਾਲੇ ਹੋਈ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 30
. . .  about 4 hours ago
ਕਰਾਚੀ, 29 ਫਰਵਰੀ- ਪਾਕਿਸਤਾਨ ਦੇ ਸਿੰਧ ਸੂਬੇ 'ਚ ਇਕ ਬੱਸ ਅਤੇ ਟਰੇਨ ਵਿਚਾਲੇ ਹੋਈ ਭਿਆਨਕ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 30 ...
ਅੱਜ ਦਾ ਵਿਚਾਰ
. . .  about 4 hours ago
ਫੋਕਲ ਪੁਆਇੰਟ ਨਜ਼ਦੀਕ 'ਚ ਮਿਲੀ ਬਿਨਾਂ ਸਿਰ ਤੋਂ ਲਾਸ਼
. . .  1 day ago
ਜਲੰਧਰ , 28 ਫਰਵਰੀ - ਹਾਈ ਸਕਿਉਰਿਟੀ ਜ਼ੋਨ ਮੰਨੇ ਜਾਂਦੇ ਫੋਕਲ ਪੁਆਇੰਟ ਨਜ਼ਦੀਕ ਬਿਨਾਂ ਸਿਰ ਦੇ ਲਾਸ਼ ਮਿਲਣ ਨਾਲ ਹਾਹਾਕਾਰ ਮੱਚ ਗਈ । ਪੁਲਿਸ ਸਿਰ ਲੱਭਣ 'ਚ ਲੱਗੀ ਹੈ ।
ਕਨ੍ਹਈਆ ਕੁਮਾਰ 'ਤੇ ਚੱਲੇਗਾ ਰਾਜ-ਧ੍ਰੋਹ ਦਾ ਮਾਮਲਾ, ਕੇਜਰੀਵਾਲ ਨੇ ਦਿੱਤੀ ਮਨਜ਼ੂਰੀ
. . .  1 day ago
ਅਧਿਆਪਕ ਅਮ੍ਰਿੰਤਪਾਲ ਸਿੰਘ ਟਿਵਾਣਾ ਦੀ ਕੌਮੀ ਐਵਾਰਡ ਲਈ ਚੋਣ
. . .  1 day ago
ਸੀ.ਏ.ਏ. 'ਤੇ ਫੈਲਾਇਆ ਜਾ ਰਿਹੈ ਝੂਠ - ਅਮਿਤ ਸ਼ਾਹ
. . .  1 day ago
ਆਪ ਨੇ ਜਰਨੈਲ ਸਿੰਘ ਨੂੰ ਪੰਜਾਬ ਇਕਾਈ ਦਾ ਬਣਾਇਆ ਇੰਚਾਰਜ
. . .  1 day ago
ਮੋਦੀ ਸਰਕਾਰ ਦੇ ਦੌਰ 'ਚ ਭਾਈਚਾਰਕ ਸਾਂਝ ਨੂੰ ਖ਼ਤਰਾ-ਜਨਾਬ ਮੁਹੰਮਦ ਸਦੀਕ
. . .  1 day ago
ਸੜਕ ਹਾਦਸੇ ਵਿਚ 45 ਸਾਲਾ ਔਰਤ ਦੀ ਮੌਤ
. . .  1 day ago
ਭਾਰਤ ਦੀ ਵਿਕਾਸ ਦਰ 4.7 ਫ਼ੀਸਦੀ
. . .  1 day ago
ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ
. . .  1 day ago
ਸ਼ਾਹਕੋਟ 'ਚ ਭਾਜਪਾ ਨੇ ਆਮ ਆਦਮੀ ਪਾਰਟੀ ਦਾ ਪੁਤਲਾ ਫੂਕਿਆ
. . .  1 day ago
ਬਜਟ ਪਾਸ ਕਰਨ ਲਈ ਅਕਾਲੀ-ਭਾਜਪਾ ਨੂੰ ਥਾਣੇ 'ਚ ਡੱਕ ਕੇ ਰੱਖਿਆ ਗਿਆ - ਮਜੀਠੀਆ
. . .  1 day ago
ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕੇ ਵਿਚ ਸਿੱਖਾਂ ਨੇ ਵੰਡਿਆ ਲੰਗਰ
. . .  1 day ago
ਰੋਜ਼ੀ ਰੋਟੀ ਲਈ ਗਏ ਠੱਠੀ ਭਾਈ ਵਾਸੀ ਦੀ ਕੁਵੈਤ 'ਚ ਭੇਦ ਭਰੀ ਹਾਲਤ 'ਚ ਮੌਤ
. . .  1 day ago
ਨੌਜਵਾਨ ਦੀ ਨਸ਼ਿਆਂ ਨਾਲ ਹੋਈ ਮੌਤ
. . .  1 day ago
ਆਵਾਰਾ ਪਸ਼ੂਆਂ ਦੀ ਸਮੱਸਿਆ ਪੰਜਾਬ ਸਰਕਾਰ ਦੇ ਏਜੰਡੇ 'ਤੇ ਹੀ ਨਹੀਂ - ਭਾਰਤੀ ਕਿਸਾਨ ਯੂਨੀਅਨ
. . .  1 day ago
ਬੋਰਡ ਪ੍ਰੀਖਿਆ ਕੇਂਦਰਾਂ ਨੂੰ ਦਿੱਲੀ ਪੁਲਿਸ ਉਚਿੱਤ ਸੁਰੱਖਿਆ ਮੁਹੱਈਆ ਕਰਵਾਏ - ਹਾਈਕੋਰਟ
. . .  1 day ago
ਨਿਰਮਾਣ ਅਧੀਨ ਇਮਾਰਤ ਦੀ ਛੱਤ 'ਤੇ ਲੱਗੀ ਅੱਗ
. . .  1 day ago
11 ਕਿੱਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ
. . .  1 day ago
ਰੈਗੂਲੇਟਰੀ ਕਰਦੀ ਹੈ ਬਿਜਲੀ ਦੀਆਂ ਕੀਮਤਾਂ ਘਟਾਉਣ-ਵਧਾਉਣ ਦਾ ਫ਼ੈਸਲਾ - ਮਨਪ੍ਰੀਤ ਬਾਦਲ
. . .  1 day ago
ਇਮਾਰਤ ਦੀ ਦੀਵਾਰ ਡਿੱਗਣ ਕਾਰਨ ਇੱਕ ਨੌਜਵਾਨ ਜ਼ਖਮੀ
. . .  1 day ago
ਸੜਕ ਹਾਦਸੇ 'ਚ ਦੋ ਟੈਂਪੂ ਸਵਾਰਾਂ ਦੀ ਮੌਤ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 42
. . .  1 day ago
ਏ.ਐਸ.ਆਈ ਵੱਲੋਂ ਸਰਵਿਸ ਰਾਈਫਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ
. . .  1 day ago
ਦਿੱਲੀ ਹਾਈਕੋਰਟ ਵੱਲੋਂ ਸਿਸੋਦੀਆ ਨੂੰ ਨੋਟਿਸ
. . .  1 day ago
ਬਜਟ ਪੇਸ਼ ਕਰਨ ਤੋਂ ਬਾਅਦ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਮੀਡੀਆ ਨੂੰ ਸੰਬੋਧਨ
. . .  1 day ago
ਦਿੱਲੀ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ 6 ਮੈਂਬਰੀ ਸਬ ਕਮੇਟੀ ਦਾ ਗਠਨ
. . .  1 day ago
ਨਾਗਰਿਕਤਾ ਕਾਨੂੰਨ ਖ਼ਿਲਾਫ਼ 14 ਜਥੇਬੰਦੀਆਂ ਵੱਲੋਂ ਸ਼ਾਹਕੋਟ 'ਚ ਵਿਰੋਧ ਪ੍ਰਦਰਸ਼ਨ
. . .  1 day ago
ਸ਼ਾਹਕੋਟ 'ਚ ਇਨਕਲਾਬੀ ਜਥੇਬੰਦੀਆਂ ਵੱਲੋਂ ਸੀ.ਏ.ਏ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  1 day ago
ਬਾਘਾਪੁਰਾਣਾ ਸ਼ਹਿਰ 'ਚ ਤੀਸਰੇ ਦਿਨ ਵੀ ਲੈਂਡਲਾਈਨ ਸੇਵਾਵਾਂ ਬੰਦ
. . .  1 day ago
ਸਰਕਾਰੀ ਭੋਜ ਮਗਰੋਂ ਖ਼ਜ਼ਾਨਾ ਮੰਤਰੀ ਬਾਦਲ ਮੀਡੀਆ ਨੂੰ ਕਰਨਗੇ ਸੰਬੋਧਨ
. . .  about 1 hour ago
ਪੀੜਤ ਪਰਿਵਾਰਾਂ ਨੂੰ ਮਿਲਣ ਲਈ ਥੋੜ੍ਹੀ ਦੇਰ ਤੱਕ ਸੈਕਟਰ ਤਿੰਨ ਦੇ ਪੁਲਿਸ ਸਟੇਸ਼ਨ 'ਚ ਪਹੁੰਚਣਗੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ
. . .  about 1 hour ago
ਪੁਲਿਸ ਨੇ ਸੈਕਟਰ 3 ਦੇ ਥਾਣੇ 'ਚ ਬੰਦ ਕੀਤੇ ਮਨਪ੍ਰੀਤ ਬਾਦਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰ ਪਰਿਵਾਰ
. . .  about 1 hour ago
ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ
. . .  about 1 hour ago
ਬਜਟ ਇਜਲਾਸ : ਪੰਜਾਬ ਪੁਲਿਸ ਫੋਰਸ ਦੇ ਆਧੁਨਿਕਰਨ ਦੇ ਲਈ 132 ਕਰੋੜ, ਜੇਲ੍ਹ ਸੁਧਾਰ ਅਤੇ ਸੁਰੱਖਿਆ ਦੇ ਲਈ 25 ਕਰੋੜ ਰੁਪਏ ਰਾਖਵੇਂ
. . .  about 1 hour ago
ਬਜਟ ਇਜਲਾਸ : ਸਮਾਰਟ ਸਿਟੀ ਪ੍ਰੋਗਰਾਮ ਲਈ 810 ਕਰੋੜ ਰਾਖਵੇਂ- ਬਾਦਲ
. . .  about 1 hour ago
ਬਜਟ ਇਜਲਾਸ : ਸੈਰ ਸਪਾਟਾ ਵਿਭਾਗ ਲਈ 447 ਕਰੋੜ ਰੁਪਏ ਰਾਖਵੇਂ- ਬਾਦਲ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਚੇਤ ਸੰਮਤ 551

ਤਰਨਤਾਰਨ

ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਕਨਵੀਨਰ ਪੰਨੂੰ ਸਮੇਤ 60 ਆਗੂ ਅਦਾਲਤ ਵਲੋਂ ਬਰੀ

ਤਰਨ ਤਾਰਨ, 19 ਮਾਰਚ (ਹਰਿੰਦਰ ਸਿੰਘ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਕਨਵੀਨਰ ਕੰਵਲਪ੍ਰੀਤ ਸਿੰਘ ਪੰਨੂੰ ਸਮੇਤ 60 ਦੇ ਕਰੀਬ ਆਗੂਆਂ ਤੇ ਵਰਕਰਾਂ ਉਪਰ ਦਰਜ ਕੀਤੇ ਗਏ ਕੇਸ ਦੀ ਸੁਣਵਾਈ ਕਰਦਿਆਂ ਅਡੀਸ਼ਨਲ ਸੈਸ਼ਨ ਜੱਜ ਸੁਮੀਤ ਮਲਹੋਤਰਾ ਦੀ ਅਦਾਲਤ ਨੇ ਸਾਰਿਆਂ ਨੂੰ ਬਾਇੱਜਤ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਗੁਰਿੰਦਰਜੀਤ ਸਿੰਘ ਸੰਧੂ ਨੇ ਦੱਸਿਆ ਕਿ ਅਕਾਲੀ ਸਰਕਾਰ ਦੌਰਾਨ ਮਿਤੀ 7 ਜੂਨ 2014 ਨੂੰ ਕਿਸਾਨ-ਸੰਘਰਸ਼ ਕਮੇਟੀ ਦੇ ਕਨਵੀਨਰ ਕੰਵਲਪ੍ਰੀਤ ਸਿੰਘ ਪੰਨੂੰ ਸਮੇਤ 60 ਦੇ ਕਰੀਬ ਕਿਸਾਨ ਆਗੂਆਂ ਤੇ ਵਰਕਰਾਂ ਿਖ਼ਲਾਫ਼ ਆੜ੍ਹਤੀਏ ਦੀ ਕਣਕ ਲਿਜਾਣ ਦੇ ਮਾਮਲੇ ਵਿਚ ਪੱਟੀ ਥਾਣੇ ਵਿਚ ਧਾਰਾ 395-120 ਬੀ. ਆਈ.ਪੀ.ਐੱਸ. ਤਹਿਤ ਮਾਮਲਾ ਦਰਜ ਕੀਤਾ ਗਿਆ ਸੀ | ਇਸ ਮਾਮਲੇ ਵਿਚ ਜਥੇਬੰਦੀ ਦੇ 60 ਆਗੂ ਤੇ ਵਰਕਰ ਵੱਖ-ਵੱਖ ਜੇਲ੍ਹਾਂ ਵਿਚ ਬੰਦ ਰਹੇ, ਉਥੋਂ ਜ਼ਮਾਨਤ ਉਪਰ ਰਿਹਾਅ ਹੋਏ | ਪਿਛਲੇ ਪੰਜ ਸਾਲਾਂ ਤੋਂ ਅਦਾਲਤ ਵਿਚ ਪੇਸ਼ੀਆਂ ਭੁਗਤ ਰਹੇ ਸਨ | ਐਡੀਸ਼ਨਲ ਸੈਸ਼ਨ ਨਾਲ ਸੁਮੀਤ ਮਲਹੋਤਰਾ ਦੀ ਅਦਾਲਤ ਨੇ ਕਿਸਾਨਾਂ ਨੂੰ ਬਾਇੱਜਤ ਬਰੀ ਕਰ ਦਿੱਤਾ ਹੈ | ਬਰੀ ਹੋਣ ਵਾਲਿਆਂ ਵਿਚ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਕਨਵੀਨਰ ਕੰਵਲਪ੍ਰੀਤ ਸਿੰਘ ਪੰਨੂੰ ਤੋਂ ਇਲਾਵਾ ਮੇਜਰ ਸਿੰਘ ਪਿ੍ੰਗੜੀ, ਬਾਬਾ ਪ੍ਰਗਟ ਸਿੰਘ, ਸੁਖਦੇਵ ਸਿੰਘ, ਗੁਰਬਾਜ ਸਿੰਘ ਸਿਧਵਾਂ, ਬਖ਼ਸ਼ੀਸ਼ ਸਿੰਘ ਬਹਾਦਰਨਗਰ, ਜਸਪਾਲ ਸਿੰਘ ਕਿਰਤੋਵਾਲ, ਪਲਵਿੰਦਰ ਸਿੰਘ ਚੌਧਰੀਵਾਲਾ, ਕੁਲਬੀਰ ਸਿੰਘ, ਕੁਲਵੰਤ ਸਿੰਘ, ਗੁਰਸ਼ਰਨ ਸਿੰਘ ਕਿੜੀਆਂ, ਮੰਗਲ ਸਿੰਘ, ਸੁਰਜੀਤ ਸਿੰਘ ਪਿ੍ੰਗੜੀ, ਦੁੱਲਾ ਸਿੰਘ ਆਦਿ ਪ੍ਰਮੁੱਖ ਆਗੂ ਸ਼ਾਮਿਲ ਸਨ | ਇਸ ਸਬੰਧੀ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਕਨਵੀਨਰ ਕੰਵਲਪ੍ਰੀਤ ਸਿੰਘ ਪੰਨੂੰ ਨੇ ਕਿਹਾ ਕਿ ਉਸ ਸਮੇਂ ਅਕਾਲੀ ਦਲ ਦੇ ਮੰਤਰੀ ਦੀ ਸ਼ਹਿ 'ਤੇ ਉਨ੍ਹਾਂ ਦੇ ਿਖ਼ਲਾਫ਼ ਝੂਠਾ ਮਾਮਲਾ ਦਰਜ ਕੀਤਾ ਗਿਆ ਸੀ | ਅਦਾਲਤ ਵਲੋਂ ਸਾਰੇ ਕਿਸਾਨ ਆਗੂਆਂ ਤੇ ਮੈਂਬਰਾਂ ਨੂੰ ਬਰੀ ਕੀਤੇ ਜਾਣ 'ਤੇ ਉਨ੍ਹਾਂ ਸੰਤੁਸ਼ਟੀ ਜਾਹਿਰ ਕਰਦਿਆਂ ਕਿਹਾ ਕਿ ਅਦਾਲਤ ਵਲੋਂ ਉਨ੍ਹਾਂ ਨੂੰ ਨਿਆਂ ਦਿੱਤਾ ਗਿਆ ਹੈ |

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ

ਖਡੂਰ ਸਾਹਿਬ, 19 ਮਾਰਚ (ਮਾਨ ਸਿੰਘ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ ਬਾਬਾ ਸਾਧੂ ਸਿੰਘ ਦੀ ਸਮਾਧ ਕਸਬਾ ਖਡੂਰ ਸਾਹਿਬ ਵਿਖੇ ਹੋਈ | ਇਸ ਮੌਕੇ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਸਵਿੰਦਰ ਸਿੰਘ ਚੁਤਾਲਾ ਨੇ ਕਿਹਾ ਕਿ ਇਹ ਧਰਨਾ ਕਿਸਾਨ ਮਜ਼ਦੂਰਾਂ ਦੀਆਂ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਸਵੀਪ ਮਸ਼ੀਨਾਂ ਸਬੰਧੀ ਦਿੱਤੀ ਜਾਣਕਾਰੀ

ਤਰਨ ਤਾਰਨ, 19 ਮਾਰਚ (ਹਰਿੰਦਰ ਸਿੰਘ)- ਭਾਰਤ ਸਰਕਾਰ ਦੇ ਚੋਣ ਕਮਿਸ਼ਨਰ ਵਲੋਂ ਲੋਕ ਸਭਾ ਚੋਣਾਂ ਦੇ ਮਦੇਨਜ਼ਰ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਤਹਿਤ ਸਹਾਇਕ ਰਜਿਸਟ੍ਰੇਸ਼ਨ ਅਫ਼ਸਰ ਕਮ ਉਪ ਮੰਡਲ ਮੈਜਿਸਟ੍ਰੇਟ ਤਰਨ ਤਾਰਨ ਵਲੋਂ ਵਿਧਾਨ ਸਭਾ ਹਲਕਾ ਤਰਨ ਤਾਰਨ ਵਿਖੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰ ਸਾਈਕਲ ਸਵਾਰ ਗੰਭੀਰ ਜਖ਼ਮੀ

ਹਰੀਕੇ ਪੱਤਣ, 19 ਮਾਰਚ (ਸੰਜੀਵ ਕੁੰਦਰਾ)- ਹਰੀਕੇ ਖਾਲੜਾ ਰੋਡ ਦਾ ਅੱਧ ਵਿਚਾਲੇ ਰੁਕਿਆ ਕੰਮ ਰਾਹਗੀਰਾਂ ਲਈ ਜਾਨ ਦਾ ਖੌਅ ਬਣਿਆ ਹੋਇਆ ਹੈ | ਸੜਕ ਨੂੰ ਚੌੜਾ ਕਰਨ ਵਾਸਤੇ ਵਿਭਾਗ ਵਲੋਂ ਪੁੱਟੀ ਗਈ ਖਾਈ ਮੌਤ ਦੀ ਖਾਈ ਬਣ ਗਈ ਹੈ ਅਤੇ ਅੱਜ ਫਿਰ ਇਕ ਮੋਟਰ ਸਾਈਕਲ ਸਵਾਰ ਇਸ ਖਾਈ ...

ਪੂਰੀ ਖ਼ਬਰ »

ਖਾਣ ਪੀਣ ਵਾਲੀਆਂ ਵਸਤਾਂ ਨੂੰ ਤਿਆਰ ਕਰਨ ਤੇ ਵੇਚਣ ਵਾਲਿਆਂ ਨੂੰ ਫੂਡ ਸੇਫਟੀ ਤਹਿਤ ਟ੍ਰੇਨਿੰਗ ਦਿੱਤੀ

ਤਰਨ ਤਾਰਨ, 19 ਮਾਰਚ (ਹਰਿੰਦਰ ਸਿੰਘ)- ਤੰਦਰੁਸਤ ਮਿਸ਼ਨ ਪੰਜਾਬ ਅਧੀਨ ਪੰਜਾਬ ਸਰਕਾਰ ਵਲੋਂ ਚਲਾਈ ਗਈ ਮੁਹਿੰਮ ਤਹਿਤ ਕਮਿਸ਼ਨਰ ਫੂਡ ਤੇ ਡਰੱਗਜ਼ ਐਡਮਨਿਸਟੇ੍ਰਸ਼ਨ ਪੰਜਾਬ ਕਾਹਨ ਸਿੰਘ ਪੰਨੂੰ ਦੇ ਹੁਕਮਾਂ ਤਹਿਤ ਤੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨ ...

ਪੂਰੀ ਖ਼ਬਰ »

ਮਾਲ ਵਿਭਾਗ ਦੇ ਰਿਕਾਰਡ 'ਚ ਹੇਰਾਫੇਰੀ ਕਰਨ 'ਤੇ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 19 ਮਾਰਚ (ਪਰਮਜੀਤ ਜੋਸ਼ੀ)- ਗੁਰੂ ਅਮਰਦਾਸ ਨੌਜਵਾਨ ਨਗਰ ਸੁਧਾਰ ਸਭਾ ਗੋਇੰਦਵਾਲ ਸਾਹਿਬ ਦੇ ਪ੍ਰਧਾਨ ਵਲੋਂ ਕੀਤੀ ਗਈ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਮਾਲ ਵਿਭਾਗ ਦੇ ਰਿਕਾਰਡ ਵਿਚ ਹੇਰਾ ਫੇਰੀ ਨਾਲ ਗ਼ਲਤ ਇੰਦਰਾਜ ਕਰਵਾ 2 ਮਰਲੇ ਤੋਂ 14 ਮਰਲੇ ਦੀ ਰਜਿਸਟਰੀ ...

ਪੂਰੀ ਖ਼ਬਰ »

ਪਤੀ ਨੂੰ ਪੁਲਿਸ ਦੀ ਗਿ੍ਫ਼ਤਾਰੀ ਤੋਂ ਬਚਾਉਣ ਦੀ ਮਦਦ ਕਰਨ ਵਾਲੀ ਪਤਨੀ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ 19 ਮਾਰਚ (ਹਰਿੰਦਰ ਸਿੰਘ)- ਐੱਨ.ਡੀ.ਪੀ.ਐੱਸ. ਮਾਮਲੇ ਵਿਚ ਲੋੜੀਂਦੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਲਈ ਉਸ ਦੇ ਘਰ ਛਾਪਾ ਮਾਰਨ ਗਈ ਪੁਲਿਸ ਪਾਰਟੀ ਨਾਲ ਦੁਰਵਿਵਹਾਰ ਕਰਨ ਤੇ ਨਾਮਜ਼ਦ ਆਪਣੇ ਪਤੀ ਨੂੰ ਪੁਲਿਸ ਦੀ ਗਿ੍ਫ਼ਤ 'ਚੋਂ ਵਿਅਕਤੀ ਨੂੰ ਭਜਾਉਣ ਦੇ ਦੋਸ਼ ...

ਪੂਰੀ ਖ਼ਬਰ »

ਜੇਲ੍ਹ 'ਚ ਹਵਾਲਾਤੀ ਪਾਸੋਂ ਮੋਬਾਈਲ ਬਰਾਮਦ

ਤਰਨ ਤਾਰਨ, 19 ਮਾਰਚ (ਹਰਿੰਦਰ ਸਿੰਘ)- ਸਬ-ਜੇਲ੍ਹ ਪੱਟੀ ਵਿਖੇ ਸੁਪਰਡੈਂਟ ਬਲਰਾਜ ਸਿੰਘ ਵਲੋਂ ਤਲਾਸ਼ੀ ਲੈਣ 'ਤੇ ਇਕ ਹਵਾਲਾਤੀ ਪਾਸੋਂ ਮੋਬਾਈਲ ਬਰਾਮਦ ਹੋਇਆ ਹੈ | ਇਸ ਸਬੰਧੀ ਥਾਣਾ ਸਿਟੀ ਪੱਟੀ ਵਿਖੇ ਹਵਾਲਾਤੀ ਦੇ ਿਖ਼ਲਾਫ਼ ਮਾਮਲਾ ਦਰਜ ਕਰਕੇ ਪੁਲਿਸ ਨੇ ਅਗਲੇਰੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ ਵੱਖ-ਵੱਖ ਥਾਵਾਂ ਤੋਂ 6 ਗਿ੍ਫ਼ਤਾਰ

ਤਰਨਤਾਰਨ, 19 ਮਾਰਚ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਨਸ਼ੇ ਦਾ ਧੰਦਾ ਕਰਨ ਵਾਲੇ 6 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਨਾਜਾਇਜ਼ ਸ਼ਰਾਬ ਤੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਇਸ ਸਬੰਧੀ ਪੁਲਿਸ ਨੇ ਕੇਸ ਦਰਜ ਕਰਨ ਤੋਂ ਬਾਅਦ ਅਗਲੇਰੀ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਰਕਾਰੀ ਸਕੂਲ ਖਾਲੜਾ ਦੀ ਕੀਤੀ ਚੈਕਿੰਗ

ਖਾਲੜਾ 19 ਮਾਰਚ (ਜੱਜਪਾਲ ਸਿੰਘ)- ਜ਼ਿਲ੍ਹਾ ਸਿੱਖਿਆ ਅਫ਼ਸਰ ਨਿਰਮਲ ਸਿੰਘ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਲੜਾ ਵਿਖੇ ਚੱਲ ਰਹੇ ਦਸਵੀਂ ਤੇ ਬਾਰ੍ਹਵੀਂ ਦੇ ਪੇਪਰਾਂ ਦੀ ਅਚਨਚੇਤ ਚੈਕਿੰਗ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਸਿੱਖਿਆ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਚੋਹਲਾ ਸਾਹਿਬ, 19 (ਬਲਵਿੰਦਰ ਸਿੰਘ)- ਥਾਣਾ ਚੋਹਲਾ ਸਾਹਿਬ ਦੀ ਪੁਲਸ ਪਾਰਟੀ ਨੂੰ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ, ਜਿਸ ਨੂੰ ਸ਼ਨਾਖਤ ਕਰਨ ਲਈ 72 ਘੰਟੇ ਲਈ ਸਿਵਲ ਹਸਪਤਾਲ ਤਰਨ ਤਾਰਨ ਦੇ ਮੁਰਦਾ ਘਰ ਵਿਚ ਰੱਖਿਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਅੰਮਿ੍ਤਸਰ ਤੋਂ ਪੇਸ਼ੀ ਭੁਗਤਣ ਆਇਆ ਹਵਾਲਾਤੀ ਫਰਾਰ

ਪੱਟੀ, 19 ਮਾਰਚ (ਅਵਤਾਰ ਸਿੰਘ ਖਹਿਰਾ)- ਕੇਂਦਰੀ ਜੇਲ੍ਹ ਅੰਮਿ੍ਤਸਰ ਤੋਂ ਪੱਟੀ ਅਦਾਲਤ 'ਚ ਪੇਸ਼ੀ ਭੁਗਤਣ ਆਇਆ ਹਵਾਲਾਤੀ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਬਿਕਰਮਜੀਤ ਸਿੰਘ ਪੁੱਤਰ ਅਵਤਾਰ ਸਿੰਘ ਨਿਵਾਸੀ ਸੁਰ ਸਿੰਘ ਥਾਣਾ ...

ਪੂਰੀ ਖ਼ਬਰ »

ਪੰਜਾਬ ਦਾ ਹਰ ਵਰਗ ਮਹਿੰਗੀ ਬਿਜਲੀ ਦੇ ਰੇਟ ਤੋਂ ਤ੍ਰਾਹ ਤ੍ਰਾਹ ਕਰ ਰਿਹਾ ਹੈ- ਚੀਮਾ

ਹਰੀਕ ਪੱਤਣ, 19 ਮਾਰਚ (ਸੰਜੀਵ ਕੁੰਦਰਾ)- ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਵਲੋਂ ਸ਼ੁਰੂ ਕੀਤੇ ਗਏ ਮਹਿੰਗੀ ਬਿਜਲੀ ਦੇ ਅੰਦੋਲਨ ਦੀ ਚਰਚਾ ਪਿੰਡ-ਪਿੰਡ, ਸ਼ਹਿਰ ਸ਼ਹਿਰ ਹੋ ਰਹੀ ਹੈ ਤੇ ਪੰਜਾਬ ਦਾ ਹਰ ਵਰਗ ਮਹਿੰਗੀ ਬਿਜਲੀ ਦੇ ਰੇਟ ਤੋਂ ਤ੍ਰਾਹ-ਤ੍ਰਾਹ ਕਰ ...

ਪੂਰੀ ਖ਼ਬਰ »

ਨਵੇਂ ਚੁਣੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੂੰ ਅਕਾਲੀ ਆਗੂਆਂ ਨੇ ਕੀਤਾ ਸਨਮਾਨਿਤ

ਫਤਿਆਬਾਦ, 19 ਮਾਰਚ (ਹਰਵਿੰਦਰ ਸਿੰਘ ਧੂੰਦਾ)- ਰਮਨਦੀਪ ਸਿੰਘ ਭਰੋਵਾਲ ਕੌਮੀ ਮੀਤ ਪ੍ਰਧਾਨ ਸ੍ਰੋਮਣੀ ਅਕਾਲੀ ਦਲ (ਬ) ਦੀ ਅਗਵਾਈ ਹੇਠ ਆਗੂਆਂ ਤੇ ਵਰਕਰਾਂ ਨੇ ਨਵ ਨਿਯੁਕਤ ਪ੍ਰਧਾਨ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਮਨਜਿੰਦਰ ਸਿੰਘ ਸਿਰਸਾ ਦਾ ਸਵਾਗਤ ਕਰਦੇ ਹੋਏ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਨੇ 'ਸਵੀਪ' ਪ©ੋਗਰਾਮ ਤਹਿਤ ਵੋਟਰਾਂ ਨੂੰ ਅਧਿਕਾਰਾਂ ਤੋਂ ਜਾਣੂ ਕਰਵਾਇਆ

ਖਡੂਰ ਸਾਹਿਬ, 19 ਮਾਰਚ (ਮਾਨ ਸਿੰਘ)- ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸਭਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐੱਸ. ਡੀ. ਐੱਮ. ਕੁਲਪ੍ਰੀਤ ਸਿੰਘ ਤੇ ਸੀ. ਡੀ. ਪੀ. ਓ. ਖਡੂਰ ਸਾਹਿਬ ਮਲਕੀਤ ਕੌਰ ਵਲੋਂ ਸਵੀਪ ਪ੍ਰੋਗਰਾਮ ਤਹਿਤ ਵੋਟਰਾਂ ਨੂੰ ਵੋਟ ਦੇ ਅਧਿਕਾਰ ...

ਪੂਰੀ ਖ਼ਬਰ »

ਬੀਬੀ ਪਰਮਜੀਤ ਕੌਰ ਖਾਲੜਾ ਨੇ ਆਪਣੀ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ

ਖਡੂਰ ਸਾਹਿਬ, 19 ਮਾਰਚ (ਮਾਨ ਸਿੰਘ)- ਪੀ. ਡੀ. ਏ. ਦੇ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਨੇ ਇਤਿਹਾਸਕ ਕਸਬਾ ਖਡੂਰ ਸਾਹਿਬ ਵਿਖੇ ਆਪਣੀ ਪਲੇਠੀ ਦੀ ਮੀਟਿੰਗ ਕੀਤੀ ਤੇ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕੀਤਾ | ਇਸ ਮੌਕੇ ਸੰਬੋਧਨ ਕਰਦੇ ਹੋਏ ਜਿਥੇ ਵੱਖ-ਵੱਖ ਆਗੂਆਂ ਨੇ ...

ਪੂਰੀ ਖ਼ਬਰ »

ਜਥੇ. ਦਲਬੀਰ ਸਿੰਘ ਜਹਾਂਗੀਰ ਨੂੰ ਪਿੰਡ ਵਾਸੀਆਂ ਨੂੰ ਕੀਤਾ ਸਨਮਾਨਿਤ

ਖਡੂਰ ਸਾਹਿਬ, 19 ਮਾਰਚ (ਰਸ਼ਪਾਲ ਸਿੰਘ ਕੁਲਾਰ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਜੁਝਾਰੂ ਆਗੂ ਜਥੇ. ਦਲਬੀਰ ਸਿੰਘ ਜਹਾਂਗੀਰ ਨੂੰ ਅਕਾਲੀ ਦਲ ਦਾ ਜਥੇਬੰਦਕ ਸਕੱਤਰ ਬਣਾਉਣ 'ਤੇ ਪਿੰਡ ਵਾਸੀਆਂ ਨੇ ਜਿੱਥੇ ਪਾਰਟੀ ਹਾਈ ਕਮਾਂਡ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਸ਼ਰਾਬ ਪਿਲਾਉਣ ਦੇ ਮਾਮਲੇ 'ਚ ਚੋਣ ਕਮਿਸ਼ਨਰ ਅਕਾਲੀ ਦਲ 'ਤੇ ਪਾਬੰਧੀ ਲਾਵੇ

ਸਰਹਾਲੀ ਕਲਾਂ, 19 ਮਾਰਚ (ਅਜੇ ਸਿੰਘ ਹੁੰਦਲ)- ਬੀਤੇ ਦਿਨੀਂ ਡੇਹਰਾ ਸਾਹਿਬ ਵਿਖੇ ਅਕਾਲੀ ਦਲ (ਬ) ਦੀ ਰੈਲੀ ਦੌਰਾਨ ਸ਼ਰਾਬ ਵਰਤਾਉਣ ਦੇ ਮਾਮਲੇ ਨੂੰ ਲੈ ਕੇ ਭਾਰਤੀ ਕਮਿਊਨਿਸਟ ਪਾਰਟੀ ਦੇ ਸਕੱਤਰ ਕਾਮਰੇਡ ਬਲਵਿੰਦਰ ਸਿੰਘ ਦਦੇਹਰ ਸਾਹਿਬ ਨੇ ਤਿੱਖੇ ਸ਼ਬਦੀ ਹਮਲੇ ਕੀਤੇ | ...

ਪੂਰੀ ਖ਼ਬਰ »

ਕਾਂਗਰਸ ਦੇ ਝੂਠੇ ਵਾਅਦਿਆਂ ਦਾ ਲੋਕ ਚੋਣਾਂ 'ਚ ਹਿਸਾਬ ਮੰਗਣਗੇ- ਭਰੋਵਾਲ

ਗੋਇੰਦਵਾਲ ਸਾਹਿਬ, 19 ਮਾਰਚ (ਵਰਿੰਦਰ ਸਿੰਘ ਰੰਧਾਵਾ)- ਕਾਂਗਰਸ ਸਰਕਾਰ ਨੇ ਆਪਣੇ ਦੋ ਸਾਲ ਦੇ ਕਾਰਜਕਾਲ ਦੀਆਂ ਜੋ ਪ੍ਰਾਪਤੀਆਂ ਦਿਖਾਈਆਂ ਉਸ ਹਿਸਾਬ ਨਾਲ ਕਾਂਗਰਸ ਵਿਕਾਸ ਪੱਖੋਂ ਕਲੀਨ ਬੋਲਡ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਮੀਤ ...

ਪੂਰੀ ਖ਼ਬਰ »

ਗੁਰਦੁਆਰਾ ਭਗਤ ਜੱਲਣ ਦਾਸ 'ਚ ਵਿਸਾਖੀ ਮੇਲੇ ਦੀਆਂ ਤਿਆਰੀਆਂ ਆਰੰਭ

ਸਰਾਏਾ ਅਮਾਨਤ ਖਾਂ, 19 ਮਾਰਚ (ਨਰਿੰਦਰ ਸਿੰਘ ਦੋਦੇ)- ਗੁਰਦੁਆਰਾ ਤਪ ਸਥਾਨ ਭਗਤ ਜੱਲ੍ਹਣ ਦਾਸ ਨੌਸ਼ਿਹਰਾ ਢਾਲਾ ਦੀ ਲੋਕਲ ਕਮੇਟੀ ਵਲੋਂ ਵਿਸਾਖੀ ਮੇਲੇ ਦੀਆਂ ਤਿਆਰੀਆਂ ਇਲਾਕਾ ਨਿਵਾਸੀਆਂ ਵਲੋਂ ਆਰੰਭ ਕੀਤੀਆਂ ਗਈਆਂ | ਇਸ ਮੌਕੇ ਮੁੱਖ ਸੇਵਾਦਾਰ ਬਾਬਾ ਨਿਰਮਲ ਸਿੰਘ ...

ਪੂਰੀ ਖ਼ਬਰ »

ਆਤਮਾ ਸਕੀਮ ਤਹਿਤ ਬਲਾਕ ਪੱਧਰੀ ਸਾਉਣੀ ਦਾ ਕੈਂਪ ਲਗਾਇਆ

ਸਰਾਏਾ ਅਮਾਨਤ ਖਾਂ, 19 ਮਾਰਚ (ਨਰਿੰਦਰ ਸਿੰਘ ਦੋਦੇ)- ਜ਼ਿਲ੍ਹਾ ਤਰਨ ਤਾਰਨ ਦੇ ਮੁੱਖ ਖੱਤੀਬਾੜੀ ਅਫ਼ਸਰ ਡਾ. ਹਰਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਫ਼ਸਰ ਡਾ. ਜਸਵੀਰ ਸਿੰਘ ਗਿੱਲ ਦੀ ਅਗਵਾਈ ਹੇਠ ਡਾ. ਅੰਮਿ੍ਤਪਾਲ ਸਿੰਘ ਖ਼ੇਤੀਬਾੜੀ ...

ਪੂਰੀ ਖ਼ਬਰ »

ਕਿਸ਼ੋਰ ਸਿੱਖਿਆ ਸਬੰਧੀ ਸੈਮੀਨਾਰ ਲਗਾਇਆ

ਸਰਾਏਾ ਅਮਾਨਤ ਖਾਂ, 19 ਮਾਰਚ (ਨਰਿੰਦਰ ਸਿੰਘ ਦੋਦੇ)- ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਬਲਵਿੰਦਰ ਕੁਮਾਰ ਦੀ ਅਗਵਾਈ ਹੇਠ ਪਿੰਡ ਕਸੇਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਸੈਮੀਨਾਰ ...

ਪੂਰੀ ਖ਼ਬਰ »

ਹਰਜਿੰਦਰ ਸਿੰਘ ਗਿੱਲ ਵਲੋਂ ਅੰਗਹੀਣ ਵਿਅਕਤੀ ਨੂੰ ਟਰਾਈ ਸਾਈਕਲ ਭੇਟ

ਖਡੂਰ ਸਾਹਿਬ, 19 ਮਾਰਚ (ਰਸ਼ਪਾਲ ਸਿੰਘ ਕੁਲਾਰ)- ਇਲਾਕੇ 'ਚ ਲੋਕ ਭਲਾਈ ਦੇ ਕੰਮਾਂ ਤੇ ਗ਼ਰੀਬ ਲੋਕਾਂ ਦੀ ਸੇਵਾ ਲਈ ਹਮੇਸ਼ਾਂ ਤਤਪਰ ਰਹਿਣ ਵਾਲੇ ਪਿੰਡ ਦੀਨੇਵਾਲ ਦੇ ਸਰਪੰਚ ਹਰਜਿੰਦਰ ਸਿੰਘ ਗਿੱਲ ਵਲੋਂ ਇਕ ਅੰਗਹੀਣ ਵਿਅਕਤੀ ਪਰਮਜੀਤ ਸਿੰਘ ਨੂੰ ਟਰਾਈ ਸਾਈਕਲ ਭੇਟ ...

ਪੂਰੀ ਖ਼ਬਰ »

ਅਣਪਛਾਤੇ ਚੋਰਾਂ ਵਲੋਂ ਘਰ ਦੇ ਬਾਹਰ ਖੜ੍ਹੀ ਮਰੂਤੀ ਕਾਰ ਚੋਰੀ

ਵੇਰਕਾ, 19 ਮਾਰਚ (ਪਰਮਜੀਤ ਸਿੰਘ ਬੱਗਾ)-ਥਾਣਾ ਸਦਰ ਖੇਤਰ 'ਚ ਪੈਂਦੇ ਬਟਾਲਾ ਰੋਡ ਦੇ ਇਲਾਕੇ ਮੁਸਤਫ਼ਾਬਾਦ ਇਲਾਕੇ 'ਚੋਂ ਬੀਤੀ ਰਾਤ ਅਣਪਛਾਤੇ ਚੋਰ ਘਰ ਦੇ ਬਾਹਰ ਗਲੀ 'ਚ ਖੜ੍ਹੀ ਕੀਤੀ ਕਾਰ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਦਿੰਦਿਆਂ ਪ੍ਰਦੀਪ ਪੁੱਤਰ ਰਮੇਸ਼ ਕੁਮਾਰ ...

ਪੂਰੀ ਖ਼ਬਰ »

ਆਟੋ ਰਿਕਸ਼ਾ 'ਚ ਬੈਠੀ ਔਰਤ ਦੀ 3 ਔਰਤਾਂ ਵਲੋਂ ਲੁੱਟ

ਅੰਮਿ੍ਤਸਰ, 19 ਮਾਰਚ (ਰੇਸ਼ਮ ਸਿੰਘ)¸ਸ਼ਹਿਰ 'ਚ ਕੇਵਲ ਮਰਦ ਲੁਟੇਰੇ ਜਾਂ ਚੋਰ ਹੀ ਸਰਗਰਮ ਨਹੀਂ ਬਲਕਿ ਔਰਤਾਂ ਵੀ ਪਿੱਛੇ ਨਹੀਂ ਹਨ | ਇਹ ਔਰਤਾਂ ਜਿਨ੍ਹਾਂ ਨੇ ਆਪਣੇ ਬੱਚੇ ਵੀ ਆਪਣੇ ਕੁਛੜ ਚੁੱਕੇ ਹੁੰਦੇ ਹਨ ਬੱਸ ਜਾਂ ਆਟੋ 'ਚ ਬੈਠੀਆਂ ਔਰਤ ਸਵਾਰਾਂ ਨੂੰ ਬੜੇ ਆਰਾਮ ਨਾਲ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ 24 ਨੂੰ

ਪੱਟੀ, 19 ਮਾਰਚ (ਅਵਤਾਰ ਸਿੰਘ ਖਹਿਰਾ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਰਣਜੀਤ ਸਿੰਘ ਮੈਮੋਰੀਅਲ ਦਸਮੇਸ਼ ਪਬਲਿਕ ਸਕੂਲ ਕੋਟ ਬੁੱਢਾ ਵਿਖੇ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰੱਸਟ ਦੇ ਪ੍ਰਧਾਨ ਪਿ੍ੰਸ ...

ਪੂਰੀ ਖ਼ਬਰ »

ਕਿਸਾਨੀ ਮੰਗਾਂ ਨੂੰ ਲੈ ਕੇ ਪਟਿਆਲਾ 'ਚ ਪੰਜ ਰੋਜ਼ਾ ਮੋਰਚਾ 25 ਤੋਂ- ਪੰਨੂੰ

ਖਾਲੜਾ, 19 ਮਾਰਚ (ਜੱਜਪਾਲ ਸਿੰਘ)- ਪੰਜਾਬ ਦੀਆਂ ਸੰਘਰਸ਼ਸ਼ੀਲ ਸੱਤ ਕਿਸਾਨ ਜਥੇਬੰਦੀਆਂ ਕਿਸਾਨੀ ਮੰਗਾਂ ਨੂੰ ਲੈ ਕੇ 25 ਮਾਰਚ ਤੋਂ ਪੰਜ ਰੋਜ਼ਾ ਮੋਰਚਾ ਆਰੰਭ ਕਰਨਗੀਆਂ ਅਤੇ ਇਸ ਮੋਰਚੇ ਨੂੰ ਸਫ਼ਲ ਬਣਾਉਣ ਲਈ ਪਿੰਡ-ਪਿੰਡ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਲਾਮਬੰਦ ...

ਪੂਰੀ ਖ਼ਬਰ »

ਫਰੈਂਡਜ਼ ਸੇਵਾ ਸੁਸਾਇਟੀ ਨੇ ਗੁੰਮ ਹੋਈ ਬਜ਼ੁਰਗ ਮਾਤਾ ਨੂੰ ਲੱਭ ਕੇ ਕੀਤਾ ਪਰਿਵਾਰ ਹਵਾਲੇ

ਤਰਨ ਤਾਰਨ, 19 ਮਾਰਚ (ਹਰਿੰਦਰ ਸਿੰਘ)- ਸ੍ਰੀ ਦਰਬਾਰ ਸਾਹਿਬ ਤਰਨ ਤਾਰਨ 2-3 ਦਿਨਾਾ ਤੋ ਲੰਗਰ ਹਾਲ ਵਿਚ ਰੋਜ਼ਾਨਾ ਇਕ ਔਰਤ ਨੂੰ ਵੇਖਦਿਆਂ ਕਿਸੇ ਨੌਜਵਾਨ ਵਲੋਂ ਫਰੈਂਡਜ਼ ਸੇਵਾ ਸੁਸਾਇਟੀ ਤਰਨ ਤਾਰਨ ਨਾਲ ਸਪੰਰਕ ਕਰਨ 'ਤੇ ਸੁਸਾਇਟੀ ਦੇ ਮੈਂਬਰਾ ਵਲੋਂ ਮੌਕੇ 'ਤੇ ਪਹੁੰਚ ਕੇ ...

ਪੂਰੀ ਖ਼ਬਰ »

ਚਾਈਲਡ ਹੈਲਥ ਕੇਅਰ ਵਰਕਸ਼ਾਪ ਲਗਾਈ

ਪੱਟੀ, 19 ਮਾਰਚ (ਅਵਤਾਰ ਸਿੰਘ ਖਹਿਰਾ)- ਸਿਵਲ ਸਰਜਨ ਡਾ. ਨਵਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਪ੍ਰੀਤ ਸਿੰਘ ਦੀ ਰਹਿਨੁਮਾਈ ਹੇਠ ਸੀ. ਐੱਚ. ਸੀ. ਘਰਿਆਲਾ ਵਿਖੇ ਬਲਾਕ ਪੱਧਰੀ ਚਾਈਲਡ ਹੈਲਥ ਕੇਅਰ ਵਰਕਸ਼ਾਪ ਲਗਾਈ ਗਈ, ਜਿਸ ਵਿਚ ਡਾ. ...

ਪੂਰੀ ਖ਼ਬਰ »

ਸਵ. ਵਰਿੰਦਰ ਕੌਰ ਨੂੰ ਸ਼ਰਧਾਜਲੀਆਂ ਭੇਟ

ਤਰਨ ਤਾਰਨ, 19 ਮਾਰਚ (ਹਰਿੰਦਰ ਸਿੰਘ)- ਡੀ.ਡੀ.ਪੀ.ਓ. ਹਰਨੰਦਨ ਸਿੰਘ ਤੇ ਸਾਬਕਾ ਸਰਪੰਚ ਹਿੰਦਰਬੀਰ ਸਿੰਘ ਦੀ ਮਾਤਾ ਵਰਿੰਦਰ ਕੌਰ ਜੋ ਪਿਛਲੇ ਦਿਨੀਂ ਸਵਰਗ ਸਿਧਾਰ ਗਈ ਸੀ, ਦੀ ਆਤਮਿਕ ਸ਼ਾਂਤੀ ਲਈ ਅਰੰਭ ਹੋਏ ਸ੍ਰੀ ਸਹਿਜ ਪਾਠ ਜੀ ਦੇ ਭੋਗ ਅੱਜ ਉਨ੍ਹਾਂ ਦੇ ਗ੍ਰਹਿ ਪਿੰਡ ...

ਪੂਰੀ ਖ਼ਬਰ »

ਭਾਈ ਰਾਜਬੀਰ ਸਿੰਘ ਕੀਰਤਨ ਸਮਾਗਮਾਂ ਲਈ ਕੈਨੇਡਾ ਦੌਰੇ 'ਤੇ ਰਵਾਨਾ

ਖਡੂਰ ਸਾਹਿਬ, 18 ਮਾਰਚ (ਰਸ਼ਪਾਲ ਸਿੰਘ)- ਰਾਗੀ ਭਾਈ ਰਾਜਬੀਰ ਸਿੰਘ ਖਡੂਰ ਸਾਹਿਬ ਵਾਲੇ ਵਿਸਾਖੀ ਤੇ ਹੋਰ ਧਾਰਮਿਕ ਸਮਾਗਮਾਂ ਵਿਚ ਸ਼ਿਰਕਤ ਕਰਨ ਲਈ ਗੁਰੂ ਨਾਨਕ ਸਿੱਖ ਗੁਰਦੁਆਰਾ ਡੈਲਟਾ ਸਰੀ ਕੈਨੇਡਾ ਲਈ ਖਡੂਰ ਸਾਹਿਬ ਤੋਂ ਰਵਾਨਾ ਹੋ ਗਏ ਹਨ | ਇਸ ਮੌਕੇ ਭਾਈ ਰਾਜਬੀਰ ...

ਪੂਰੀ ਖ਼ਬਰ »

ਬਾਬਾ ਸੋਹਣ ਸਿੰਘ ਸੁਰ ਸਿੰਘ ਵਾਲਿਆਂ ਦੀ ਬਰਸੀ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਸੁਰ ਸਿੰਘ, 19 ਮਾਰਚ (ਧਰਮਜੀਤ ਸਿੰਘ)- ਬਾਬਾ ਸੋਹਣ ਸਿੰਘ ਸੁਰ ਸਿੰਘ ਵਾਲਿਆਂ ਦੀ 44ਵੀਂ ਬਰਸੀ ਜੋ ਕਿ 21 ਮਾਰਚ ਨੂੰ ਦਲ-ਪੰਥ ਦੇ ਹੈੱਡਕੁਆਰਟਰ ਗੁਰਦੁਆਰਾ ਸ੍ਰੀ ਛਾਉਣੀ ਸਾਹਿਬ ਵਿਖੇ ਬਾਬਾ ਬਿਧੀ ਚੰਦ ਜੀ ਦੇ ਬਾਰ੍ਹਵੇਂ ਜਾਨਸ਼ੀਨ, 'ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਜੀ' ਦੇ ...

ਪੂਰੀ ਖ਼ਬਰ »

ਖਡੂਰ ਸਾਹਿਬ ਤੋਂ ਅਕਾਲੀ ਤੇ ਕਾਂਗਰਸ ਮੁਕਾਬਲੇ ਬੀਬੀ ਖਾਲੜਾ ਨੂੰ ਤੀਜੀ ਧਿਰ ਬਣਾਉਣ ਵਾਸਤੇ ਯਤਨ ਸ਼ੁਰੂ

ਖੇਮਕਰਨ, 19 ਮਾਰਚ (ਰਾਕੇਸ਼ ਬਿੱਲਾ)-ਲੋਕ ਸਭਾ ਹਲਕਾ ਖਡੂਰ ਸਾਹਿਬ ਜਿਹੜਾ ਨਵੀਂ ਹਲਕਾ ਬੰਦੀ ਕਾਰਨ ਤਰਨ ਤਾਰਨ ਹਲਕੇ ਤੋਂ ਬਦਲ ਕੇ ਬਣਿਆ ਸੀ | ਦੇਸ਼ ਅੰਦਰ ਐਮਰਜੈਂਸੀ ਤੋਂ ਬਾਅਦ ਲਗਾਤਾਰ ਅਕਾਲੀ ਦਲ ਦਾ ਗੜ੍ਹ ਰਿਹਾ ਹੈ | ਦੇਸ਼ ਅੰਦਰ ਚੱਲੀਆਂ ਸਿਆਸੀ ਹਨੇਰੀਆਂ ਵੀ ਗੜ੍ਹ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਖਡੂਰ ਸਾਹਿਬ, 19 ਮਾਰਚ (ਰਸ਼ਪਾਲ ਸਿੰਘ ਕੁਲਾਰ)- ਸ਼ਹੀਦ ਬਾਬਾ ਪਰੋਜ ਸਿੰਘ ਜੀ ਦੇ ਸਲਾਨਾ ਜੋੜ ਮੇਲੇ ਨੂੰ ਸਮਰਪਿਤ ਪਿੰਡ ਹਰਦੋ ਸਰਲੀ ਵਿਖੇ ਪਿੰਦਰਜੀਤ ਸਿੰਘ ਸਰਲੀ ਦੀ ਅਗਵਾਈ ਹੇਠ ਦਲੇਰ ਸਿੰਘ ਸਰਪੰਚ ਸਰਲੀ, ਸਰਵਣਜੀਤ ਸਿੰਘ ਤੇ ਰਸ਼ਪਾਲ ਸਿੰਘ ਦੇ ਸਹਿਯੋਗ ਸਦਕਾ ਇਕ ...

ਪੂਰੀ ਖ਼ਬਰ »

ਤਰਕਸ਼ੀਲ ਮੇਲੇ ਦੀਆਂ ਤਿਆਰੀਆਂ ਮੁਕੰਮਲ

ਚੋਹਲਾ ਸਾਹਿਬ, 19 ਮਾਰਚ (ਬਲਵਿੰਦਰ ਸਿੰਘ ਚੋਹਲਾ)- 23 ਮਾਰਚ ਦੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀ ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਰਕਸ਼ੀਲ ਮੇਲਾ ਚੋਹਲਾ ਸਾਹਿਬ ਵਿਖੇ 24 ਮਾਰਚ 11 ਵਜੇ ਕਰਵਾਉਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ...

ਪੂਰੀ ਖ਼ਬਰ »

ਪਿੰਡ ਕੰਗ ਵਿਖੇ ਗੁਰਮਤਿ ਸਮਾਗਮ 25 ਨੂੰ

ਖਡੂਰ ਸਾਹਿਬ, 19 ਮਾਰਚ (ਮਾਨ ਸਿੰਘ)- ਪਿੰਡ ਕੰਗ ਵਿਖੇ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਵਿਖੇ ਵਿਸ਼ਵ ਭਲਾਈ ਸੰਸਥਾ ਬਿ੍ਧ ਆਸ਼ਰਮ ਵਲੋਂ ਸੰਤ ਬਾਬਾ ਦਲੀਪ ਸਿੰਘ ਦੇਹਰਾਦੂਨ ਵਾਲਿਆਂ ਦੀ ਸਲਾਨਾ ਯਾਦ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਹਸਪਤਾਲ ਵਿਚ ਚਿੱਟਾ ਦੇਣ ਪੁੱਜੇ ਤਸਕਰ ਨੂੰ ਪੀੜਤ ਪਰਿਵਾਰਕ ਮੈਂਬਰਾਂ ਨੇ ਦਬੋਚਿਆ

ਛੇਹਰਟਾ, 19 ਮਾਰਚ (ਸੁਰਿੰਦਰ ਸਿੰਘ ਵਿਰਦੀ)¸ਨਸ਼ੇ ਦੇ ਤੱਸਕਰਾਂ ਦੇ ਹੌਸਲੇ ਏਨੇ ਬੁਲੰਦ ਹਨ ਕਿ ਉਹ ਨਸ਼ੇ ਦਾ ਕਾਰੋਬਾਰ ਕਰਨ ਲਈ ਗੁੰਡਾ ਗਰਦੀ ਕਰਨ ਤੋਂ ਵੀ ਗੁਰੇਜ਼ ਨਹੀਂ ਕਰਦੇ | ਇਸ ਦੀ ਮਿਸਾਲ ਅੱਜ ਉਸ ਵਕਤ ਗਿਲੀ ਜਦ ਨਰਾਇਣਗੜ ਦੇ ਇਕ ਨਿੱਜੀ ਹਸਪਤਾਲ 'ਚ ਚਿੱਟਾ ਦੇਣ ...

ਪੂਰੀ ਖ਼ਬਰ »

ਚੋਰੀਸ਼ੁਦਾ ਕਾਰਾਂ 'ਤੇ ਜਾਅਲੀ ਨੰਬਰ ਲਗਾ ਕੇ ਵੇਚਣ ਵਾਲੇ ਪੁਲਿਸ ਨੇ ਕੀਤੇ ਬੇਪਰਦ

ਅੰਮਿ੍ਤਸਰ, 19 ਮਾਰਚ (ਰੇਸ਼ਮ ਸਿੰਘ)-ਚੋਰੀ ਸ਼ੁਦਾ ਕਾਰਾਂ ਦੇ ਇੰਜ਼ਨ ਤੇ ਚੈਸੀ ਨੰਬਰ ਟੈਂਪਰ ਕਰਕੇ ਉਨ੍ਹਾਂ ਦੀਆਂ ਜ਼ਾਅਲੀ ਆਰ.ਸੀ (ਕਾਪੀਆਂ) ਤਿਆਰ ਕਰਕੇ ਵੇਚਣ ਵਾਲੇ ਪੁਲਿਸ ਨੇ ਬੇਪਰਦ ਕਰ ਦਿੱਤੇ ਹਨ ਜਿਨ੍ਹਾਂ ਪਾਸੋਂ ਪੁਲਿਸ ਨੇ ਚਾਰ ਕਾਰਾਂ ਤੇ ਕਾਰਾਂ ਦੇ ਜ਼ਾਅਲੀ ...

ਪੂਰੀ ਖ਼ਬਰ »

ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਦਿੱਲੀ ਕਮੇਟੀ ਤੇ ਫ਼ੈੱਡਰੇਸ਼ਨ (ਮਹਿਤਾ) ਮਿਲ ਕੇ ਹੰਭਲਾ ਮਾਰਨਗੇ-ਸਿਰਸਾ, ਢੋਟ

ਅੰਮਿ੍ਤਸਰ, 19 ਮਾਰਚ (ਜਸਵੰਤ ਸਿੰਘ ਜੱਸ)¸ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਸ: ਮਨਜਿੰਦਰ ਸਿੰਘ ਸਿਰਸਾ ਤੇ ਬਾਕੀ ਟੀਮ ਦੇ ਅੱਜ ਅੰਮਿ੍ਤਸਰ ਪੁੱਜਣ 'ਤੇ ਸਿੱਖ ਸਟੂਡੈਂਟਸ ਫ਼ੈਡਰੇਸ਼ਨ (ਮਹਿਤਾ) ਵੱਲੋਂ ਸਾਰਾਗੜੀ ਨਿਵਾਸ ਵਿਖੇ ...

ਪੂਰੀ ਖ਼ਬਰ »

ਧਰਮਪੁਰਾ ਇਲਾਕੇ 'ਚ ਮੋਬਾਈਲ ਟਾਵਰ ਲਗਾਉਣ ਦੇ ਵਿਰੋਧ 'ਚ ਪ੍ਰਦਰਸ਼ਨ

ਵੇਰਕਾ, 19 ਮਾਰਚ (ਪਰਮਜੀਤ ਸਿੰਘ ਬੱਗਾ)- ਹਲਕਾ ਪੂਰਬੀ ਤੇ ਥਾਣਾ ਮੋਹਕਮਪੁਰਾ ਖੇਤਰ 'ਚ ਆਉਦੇ ਜੋੜੇ ਫਾਟਕਾਂ ਨੇੜਲੇ ਇਲਾਕੇ ਧਰਮਪੁਰਾ ਵਿਖੇ ਸਾਬਕਾ ਯੂਥ ਅਕਾਲੀ ਦਲ ਆਗੂ ਦੁਆਰਾ ਆਪਣੇ ਮਕਾਨ ਦੀ ਛੱਤ 'ਤੇ ਇਕ ਨਿੱਜੀ ਕੰਪਨੀ ਦਾ ਮੋਬਾਇਲ ਟਾਵਰ ਲਗਾਏ ਜਾਣ ਦੇ ਵਿਰੋਧ 'ਚ ...

ਪੂਰੀ ਖ਼ਬਰ »

ਉੱਘੇ ਬਜ਼ੁਰਗ ਸਿੱਖ ਚਿੱਤਰਕਾਰ ਤੇ ਫ਼ੋਟੋਗ੍ਰਾਫਰ ਸਤਪਾਲ ਦਾਨਿਸ਼ ਹਸਪਤਾਲ ਦਾਖਲ

ਅੰਮਿ੍ਤਸਰ, 19 ਮਾਰਚ (ਜੱਸ)¸ਗੁਰੂ ਨਗਰੀ ਦੇ ਉੱਘੇ ਫੋਟੋਗ੍ਰਾਫ਼ਰ ਤੇ ਸਿੱਖ ਚਿੱਤਰਕਾਰ ਸਤਪਾਲ ਸਿੰਘ ਦਾਨਿਸ਼ ਨੂੰ ਬੀਤੇ ਦਿਨ ਅਧਰੰਗ ਦਾ ਦੌਰਾ ਪਿਆ, ਜਿਸ ਕਾਰਣ ਉਹ ਰਾਣੀ ਕਾ ਬਾਗ ਇਲਾਕੇ ਦੇ ਇਕ ਨਾਮਵਰ ਹਸਪਤਾਲ 'ਚ ਜ਼ੇਰੇ ਇਲਾਜ ਹਨ | ਪ੍ਰਾਪਤ ਵੇਰਵਿਆਂ ਅਨੁਸਾਰ 70 ...

ਪੂਰੀ ਖ਼ਬਰ »

ਭਾਜਪਾ ਜ਼ਿਲ੍ਹਾ ਦਿਹਾਤੀ ਨੇ 'ਮੈ ਵੀ ਚੌਾਕੀਦਾਰ ਹਾਂ' ਕੀਤਾ ਨਾਗਰਿਕ ਜਾਗਰੂਕਤਾ ਮਾਰਚ

ਅਜਨਾਲਾ, 19 ਮਾਰਚ (ਐਸ. ਪ੍ਰਸ਼ੋਤਮ)¸ਅੱਜ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਬਾਊ ਰਾਮ ਸ਼ਰਨ ਪ੍ਰਾਸ਼ਰ ਦੀ ਪ੍ਰਧਾਨਗੀ 'ਚ ਜ਼ਿਲ੍ਹਾ ਦਿਹਾਤੀ ਦੇ ਵੱਖ-ਵੱਖ ਮੋਰਚਿਆਂ ਅਤੇ ਮੰਡਲਾਂ ਦੇ ਪ੍ਰਧਾਨਾਂ ਤੇ ਅਹੁਦੇਦਾਰਾਂ ਨੇ ਆਪਣੇ ਹੱਥਾਂ 'ਚ 'ਮੈਂ ਵੀ ਚੌਾਕੀਦਾਰ ਹਾਂ' ਦੇ ਨਾਅਰੇ ...

ਪੂਰੀ ਖ਼ਬਰ »

'ਆਪ' ਆਗੂ ਦੀ ਕਾਰ ਦਿਨ-ਦਿਹਾੜੇ ਭੰਡਾਰੀ ਪੁਲ 'ਤੋਂ ਚੋਰੀ

ਅੰਮਿ੍ਤਸਰ, 19 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)¸ਆਮ ਆਦਮੀ ਪਾਰਟੀ ਦੇ ਵਪਾਰ ਵਿੰਗ ਦੇ ਪ੍ਰਧਾਨ ਦੀ ਭੰਡਾਰੀ ਪੁਲ ਤੋਂ ਗੱਡੀ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਜਾਣਕਾਰੀ ਦਿੰਦਿਆ ਆਮ ਆਦਮੀ ਪਾਰਟੀ ਦੇ ਮਾਝਾ ਜ਼ੋਨ ਦੇ ਵਪਾਰ ਵਿੰਗ ਦੇ ਪ੍ਰਧਾਨ ਮਨੀਸ਼ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰੇ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ

ਅੰਮਿ੍ਤਸਰ, 19 ਮਾਰਚ (ਰੇਸ਼ਮ ਸਿੰਘ)¸ਬੱਸ ਅੱਡੇ ਨੇੜੇ ਇਕ ਵਿਅਕਤੀ ਪਾਸੋਂ ਇਕ ਮੋਟਰਸਾਇਕਲ 'ਤੇ ਸਵਾਰ ਦੋ ਲੁਟੇਰੇ ਉਸਦਾ ਫੋਨ ਖੋਹ ਕੇ ਲੈ ਗਏ | ਇਹ ਸ਼ਿਕਾਇਤ ਥਾਣਾ ਰਾਮ ਬਾਗ ਦੀ ਪੁਲਿਸ ਨੂੰ ਸੁਖਵਿੰਦਰ ਸਿਘ ਨੇ ਦਰਜ ਕਰਵਾਈ ਹੈ | ਜਿਸ ਨੇ ਦੱਸਿਆ ਕਿ ਉਹ ਜਦੋਂ ਖੜਾ ਹੋ ਕੇ ...

ਪੂਰੀ ਖ਼ਬਰ »

ਬੱਕਰੀਆਂ ਚੋਰੀ ਕਰਨ ਦੇ ਦੋਸ਼ 'ਚ ਪੁਲਿਸ ਮੁਲਾਜਮ ਸਣੇ 2 ਕਾਬੂ

ਅੰਮਿ੍ਤਸਰ, 19 ਮਾਰਚ (ਰੇਸ਼ਮ ਸਿੰਘ)¸ਇਕ ਗਰੀਬ ਬੰਦੇ ਦੀਆਂ ਬੱਕਰੀਆਂ ਚੋਰੀ ਕਰਨ ਦੇ ਮਾਮਲੇ 'ਚ ਪੁਲਿਸ ਵਲੋਂ ਇਕ ਪੁਲਿਸ ਮੁਲਾਜਮ ਸਣੇ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ ਜਿਨ੍ਹਾਂ ਖਿਲਾਫ਼ ਥਾਣਾ ਮੋਹਕਮਪੁਰਾ ਦੀ ਪੁਲਿਸ ਵਲੋਂ ਪਰਚਾ ਦਰਜ ਕਰ ਲਿਆ ਗਿਆ ਹੈ | ...

ਪੂਰੀ ਖ਼ਬਰ »

ਟਰੱਕ ਆਪ੍ਰੇਟਰ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਤਰਨ ਤਾਰਨ, 19 ਮਾਰਚ (ਲਾਲੀ ਕੈਰੋਂ)- ਤਰਨ ਤਾਰਨ ਟਰੱਕ ਆਪ੍ਰੇਟਰ ਵੈੱਲਫੇਅਰ ਸੁਸਾਇਟੀ ਦੇ ਨਵ ਨਿਯੁਕਤ ਪ੍ਰਧਾਨ ਯਾਦਵਿੰਦਰ ਸਿੰਘ ਭੱਠਲ ਦੀ ਅਗਵਾਈ ਹੇਠ ਸੁਸਾਇਟੀ ਦੇ ਸਥਾਨਕ ਦਫ਼ਤਰ ਵਿਖੇ ਮੀਟਿੰਗ ਬੁਲਾਈ ਗਈ, ਜਿਸ ਵਿਚ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਨਾਲ ਸਬੰਧਤ ...

ਪੂਰੀ ਖ਼ਬਰ »

ਪਿੰਡ ਮੂਧਲ ਦੀ ਪੰਚਾਇਤ ਵਲੋਂ ਡਾ: ਰਾਜ ਕੁਮਾਰ ਵੇਰਕਾ ਦਾ ਸਨਮਾਨ

ਵੇਰਕਾ, 19 ਮਾਰਚ (ਪਰਮਜੀਤ ਸਿੰਘ ਬੱਗਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਹਲਕਾ ਪੱਛਮੀ ਦੇ ਵਿਧਾਇਕ ਡਾ: ਰਾਜ ਕੁਮਾਰ ਵੇਰਕਾ ਨੂੰ ਵੇਅਰ ਹਾਊੁਸ ਦਾ ਚੇਅਰਮੈਂਨ ਬਣਾਏ ਜਾਣ 'ਤੇ ਅੱਜ ਹਲਕਾ ਪੂਰਬੀ ਦੇ ਹਿੱਸੇ ਆਈ ਇਕਲੌਤੀ ਗ੍ਰਾਮ ਪੰਚਾਇਤ ਮੂਧਲ ...

ਪੂਰੀ ਖ਼ਬਰ »

ਪ੍ਰਵਾਸੀ ਸ਼ਾਇਰ ਸੰਤੋਖ ਸਿੰਘ ਭੁੱਲਰ ਦਾ ਗ਼ਜ਼ਲ ਸੰਗਿ੍ਹ 'ਵੰਝਲੀ' ਲੋਕ ਅਰਪਿਤ ਸਮਾਗਮ

ਬਾਬਾ ਬਕਾਲਾ ਸਾਹਿਬ, 19 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)¸ਪਿਛਲੇ 33 ਸਾਲਾਂ ਤੋਂ ਨਿਰੰਤਰ ਪੰਜਾਬੀ ਮਾਂ ਬੋਲੀ ਦੀ ਸੇਵਾ ਵਿੱਚ ਜੁੱਟੀ ਚਰਚਿੱਤ ਸਾਹਿਤਕ ਸੰਸਥਾ, ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਇਕ ਸਾਹਿਤਕ ਸਮਾਗਮ 'ਬੱਲ ਪੰਜਾਬੀ ਰਸੋਈ (ਕੰਪਲੈਕਸ), ...

ਪੂਰੀ ਖ਼ਬਰ »

ਡੀ. ਐੱਸ. ਪੀ. ਸਿੱਧੂ ਨੇ ਥਾਣਾ ਮਹਿਤਾ ਵਿਖੇ ਸੁਣੀਆਂ ਮੁਸ਼ਕਿਲਾਂ

ਚੌਕ ਮਹਿਤਾ, 19 ਮਾਰਚ (ਧਰਮਿੰਦਰ ਸਿੰਘ ਸਦਾਰੰਗ)-ਬੀਤੇ ਦਿਨੀਂ ਇਲਾਕੇ ਦੇ ਸਰਪੰਚਾਂ, ਪੰਚਾਂ ਤੇ ਹੋਰ ਮੁਹਤਬਰ ਵਿਅਕਤੀਆਂ ਸਮੇਤ ਦੁਕਾਨਦਾਰਾਂ ਦੀ ਇਕ ਅਹਿਮ ਮੀਟਿੰਗ ਡੀ. ਐੱਸ. ਪੀ. ਗੁਰਿੰਦਰਬੀਰ ਸਿੰਘ ਸਿੱਧੂ ਜੰਡਿਆਲਾ ਗੁਰੂੁ ਦੀ ਅਗਵਾਈ 'ਚ ਥਾਣਾ ਮਹਿਤਾ ਵਿਖੇ ਐੱਸ. ...

ਪੂਰੀ ਖ਼ਬਰ »

ਗੁ: ਗੁਰੂ ਤੇਗ ਬਹਾਦਰ ਸਾਹਿਬ ਮੱਖਣਵਿੰਡੀ ਵਿਖੇ ਹੋਲੇ-ਮਹੱਲੇ ਦੇ ਦੀਵਾਨ 22 ਤੋਂ-ਬਾਬਾ ਅਜੈਬ ਸਿੰਘ

ਨਵਾਂ ਪਿੰਡ, 19 ਮਾਰਚ (ਜਸਪਾਲ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਪਿੰਡ ਮੱਖਣਵਿੰਡੀ ਵਿਖੇ ਸੁਸ਼ੋਭਿਤ ਗੁਰਦੁਆਰਾ ਸਮੂੰਹ 'ਚ ਸਾਲਾਨਾ ਹੋਲੇ-ਮਹੱਲੇ ਦੇ ਸਮਾਗਮ 22 ਮਾਰਚ ਤੋਂ ਆਰੰਭ ਹੋਣਗੇ ਜੋ ਕਿ 29 ਮਾਰਚ ਤੱਕ ਚੱਲਣਗੇ, ਦੇ ਸਬੰਧ 'ਚ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਕਿਸਾਨ ਸਨਮਾਨ ਨਿੱਧੀ ਸਕੀਮ 'ਚ ਪੰਜਾਬ ਨਾਲ ਮੁੜ ਕੀਤਾ ਮਤਰੇਈ ਮਾਂ ਵਾਲਾ ਸਲੂਕ-ਵਿਧਾਇਕ ਹਰਪ੍ਰਤਾਪ ਸਿੰਘ

ਅਜਨਾਲਾ, 19 ਮਾਰਚ (ਐਸ. ਪ੍ਰਸ਼ੋਤਮ)¸ਅਜਨਾਲਾ ਸ਼ਹਿਰ ਦੀ ਵਾਰਡ ਨੰਬਰ 8 'ਚ ਕਾਂਗਰਸ ਵਰਕਰਾਂ ਦੀ ਸਰਪੰਚ ਡਾ. ਹਰਮੀਤ ਸਿੰਘ ਲਾਡੀ ਸੰਧੂ ਦੇ ਉੱਦਮ ਨਾਲ ਕਰਵਾਈ ਗਈ ਵਰਕਰਜ਼ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਸ: ਹਰਪ੍ਰਤਾਪ ਸਿੰਘ ਅਜਨਾਲਾ ਨੇ ਕੇਂਦਰੀ ਮੋਦੀ ...

ਪੂਰੀ ਖ਼ਬਰ »

ਤਲਬੀਰ ਸਿੰਘ ਗਿੱਲ ਵਲੋਂ ਹਲਕਾ ਦੱਖਣੀ 'ਚ ਬੈਠਕ

ਅੰਮਿ੍ਤਸਰ, 19 ਮਾਰਚ (ਹਰਮਿੰਦਰ ਸਿੰਘ)-ਅਗਾਮੀ ਲੋਕ ਸਭਾ ਚੋਣਾ ਦੇ ਮੱਦੇਨਜ਼ਰ ਸ਼ੋ੍ਰਮਣੀ ਅਕਾਲੀ ਦਲ ਦੀ ਇਕ ਬੈਠਕ ਵਾਰਡ ਨੰ: 64 ਵਿਖੇ ਜਗਤਾਰ ਸਿੰਘ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਹਲਕਾ ਦੱਖਣੀ ਤੋਂ ਇਚਾਰਜ਼ ਸ: ਤਲਬੀਰ ਸਿੰਘ ਗਿੱਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ...

ਪੂਰੀ ਖ਼ਬਰ »

ਜਸਪਾਲ ਭੌਆ ਦੀ ਅਗਵਾਈ 'ਚ ਯੂਥ ਅਕਾਲੀ ਵਰਕਰਾਂ ਦੀ ਮੀਟਿੰਗ

ਜੇਠੂਵਾਲ, 19 ਮਾਰਚ (ਮਿੱਤਰਪਾਲ ਸਿੰਘ ਰੰਧਾਵਾ)-ਮਾਝਾ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਸਰਪੰਚ ਜਸਪਾਲ ਸਿੰਘ ਭੋਆ ਦੀ ਅਗਵਾਈ 'ਚ ਹਲਕੇ ਦੇ ਯੂਥ ਅਕਾਲੀ ਆਗੂਆਂ ਦੀ ਮੀਟਿੰਗ ਪੰਚ ਗੁਰਭੇਜ ਸਿੰਘ ਸੋਨਾ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਵਿਚ ਜਸਪਾਲ ਭੋਆ ਨੇ ...

ਪੂਰੀ ਖ਼ਬਰ »

ਕੁਸ਼ਤੀ ਦੰਗਲ ਤੇ ਝੰਡੀ ਦਾ ਮੁਕਾਬਲਾ ਗਨੀ ਹੁਸ਼ਿਆਰਪੁਰ ਨੇ ਜਿੱਤਿਆ

ਬੱਚੀਵਿੰਡ, 19 ਮਾਰਚ (ਬਲਦੇਵ ਸਿੰਘ ਕੰਬੋ)-ਗੁਰਦੁਆਰਾ ਬਾਬਾ ਪੱਲ੍ਹਾ ਸ਼ਹੀਦ ਪਿੰਡ ਬੱਚੀਵਿੰਡ ਵਿਖੇ ਦੋ ਦਿਨਾ ਸਾਲਾਨਾ ਜੋੜ ਮੇਲਾ ਸਮਾਪਤ ਹੋ ਗਿਆ | ਦੂਜੇ ਦਿਨ ਦੇ ਦੀਵਾਨ ਵਿਚ ਭਾਈ ਜਗਦੀਸ਼ ਸਿੰਘ ਵਡਾਲਾ, ਭਾਈ ਕੁਲਵੰਤ ਸਿੰਘ ਫੁੱਲ, ਭਾਈ ਅਜਮੇਰ ਸਿੰਘ ਅਦਲੀਵਾਲ ਅਤੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਨੂੰ ਸਦਮਾ, ਪਿਤਾ ਦਾ ਦਿਹਾਂਤ-ਅੰਤਿਮ ਸੰਸਕਾਰ ਅੱਜ

ਮਾਨਾਂਵਾਲਾ, 19 ਮਾਰਚ (ਗੁਰਦੀਪ ਸਿੰਘ ਨਾਗੀ)¸ਹਲਕਾ ਜੰਡਿਆਲਾ ਗੁਰੂ ਤੋਂ ਸ੍ਰੋਮਣੀ ਅਕਾਲੀ ਦਲ ਬਾਦਲ ਦੇ ਇੰਚਾਰਜ ਡਾ. ਦਲਬੀਰ ਸਿੰਘ ਵੇਰਕਾ ਤੇ ਸ਼੍ਰੋਮਣੀ ਕਮੇਟੀ ਮੈਂਬਰ ਬਿਕਰਮਜੀਤ ਸਿੰਘ ਕੋਟਲਾ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਸ: ...

ਪੂਰੀ ਖ਼ਬਰ »

ਚੋਣਾਂ ਸਬੰਧੀ ਛੀਨਾ ਵਲੋਂ ਮਜੀਠਾ ਹਲਕੇ ਦੇ ਭਾਜਪਾ ਵਰਕਰਾਂ ਨਾਲ ਅਹਿਮ ਬੈਠਕ

ਅੰਮਿ੍ਤਸਰ, 19 ਮਾਰਚ (ਹਰਮਿੰਦਰ ਸਿੰਘ)¸ਭਾਜਪਾ ਦੇ ਸੀਨੀਅਰ ਆਗੂ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਆਪਣੇ ਗ੍ਰਹਿ ਵਿਖੇ ਮਜੀਠਾ ਹਲਕਾ ਦੇ ਅਕਾਲੀ-ਭਾਜਪਾ ਆਗੂਆਂ ਤੇ ਵਰਕਰਾਂ ਨਾਲ ਅਹਿਮ ਬੈਠਕ ਕਰਦਿਆਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀਆਂ ਪ੍ਰਾਪਤੀਆ ਅਤੇ ...

ਪੂਰੀ ਖ਼ਬਰ »

ਪੰਚਾਇਤੀ ਰਾਜ ਸੰਸਥਾਵਾਂ ਦੀਆਂ ਮਹਿਲਾ ਗਤੀਵਿਧੀਆਂ ਲਈ ਤਿੰਨ ਰੋਜ਼ਾ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ

ਰਮਦਾਸ, 19 ਮਾਰਚ (ਜਸਵੰਤ ਸਿੰਘ ਵਾਹਲਾ)-ਪੰਚਾਇਤੀ ਰਾਜ ਸੰਸਥਾਵਾ ਦੀਆਂ ਮਹਿਲਾ ਗਤੀਵਿਧੀਆਂ ਲਈ ਤਿੰਨ ਰੋਜ਼ਾ ਟ੍ਰੇਨਿੰਗ ਪ੍ਰੋਗਰਾਮ ਪ੍ਰਦੇਸ਼ਿਕ ਦਿਹਾਤੀ ਵਿਕਾਸ ਸੰਸਥਾ ਮੋਹਾਲੀ ਵਲੋਂ ਰਾਸ਼ਟਰ ਜਨ ਸਹਿਯੋਗ ਅਤੇ ਬਾਲ ਵਿਕਾਸ ਸੰਸਥਾਨ ਨਵੀਂ ਦਿੱਲੀ ਦੇ ਸਹਿਯੋਗ ...

ਪੂਰੀ ਖ਼ਬਰ »

ਚੋਰਾਂ ਵਲੋਂ ਬੈਂਕ 'ਚ ਚੋਰੀ ਦੀ ਕੋਸ਼ਿਸ

ਅੰਮਿ੍ਤਸਰ, 19 ਮਾਰਚ (ਰੇਸ਼ਮ ਸਿੰਘ)¸ਇੱਥੇ ਨਵੀਂ ਆਬਾਦੀ ਫੈਜ਼ਪੁਰਾ ਸਥਿਤ ਇਕ ਬੈਂਕ 'ਚ ਚੋਰਾਂ ਵਲੋਂ ਦਾਖਲ ਹੋ ਕੇ ਬੈਂਕ 'ਚ ਚੋਰੀ ਦੀ ਕੋਸ਼ਿਸ ਕੀਤੀ ਪਰ ਉਹ ਕਾਮਯਾਬ ਨਾ ਹੋ ਸਕੇ | ਪੁਲਿਸ ਨੂੰ ਕੀਤੀ ਸ਼ਿਕਾਇਤ 'ਚ ਬੈਂਕ ਦੇ ਮੁੱਖ ਮੈਨੇਜ਼ਰ ਕਸ਼ਮੀਰ ਚੰਦ ਰਾਣਾ ਨੇ ...

ਪੂਰੀ ਖ਼ਬਰ »

ਗੁ: ਭਗਤਾਂ ਦਾ ਡੇਰਾ ਤਰਸਿੱਕਾ ਵਿਖੇ ਸਲਾਨਾ ਜੋੜ ਮੇਲਾ 26-27 ਨੂੰ

ਤਰਸਿੱਕਾ, 19 ਮਾਰਚ (ਅਤਰ ਸਿੰਘ ਤਰਸਿੱਕਾ)-ਸੱਚਖੰਡ ਵਾਸੀ ਸੰਤ ਬਾਬਾ ਗੁਰਬਚਨ ਸਿੰਘ ਦੇ ਤਪ ਅਸਥਾਨ ਗੁਰਦੁਆਰਾ ਭਗਤਾਂ ਦਾ ਡੇਰਾ ਤਰਸਿੱਕਾ ਵਿਖੇ ਸਲਾਨਾ ਜੋੜ ਮੇਲਾ 26-27 ਮਾਰਚ ਦਿਨ ਮੰਗਲਵਾਰ ਤੇ ਬੁੱਧਵਾਰ ਨੂੰ ਸੰਤ ਬਾਬਾ ਪ੍ਰੀਤਮ ਸਿੰਘ ਮੁੱਖ ਸੇਵਾਦਾਰ ਹੁਣਾਂ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX