ਤਾਜਾ ਖ਼ਬਰਾਂ


ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ
. . .  1 day ago
ਸ੍ਰੀਨਗਰ, 20 ਅਕਤੂਬਰ - ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਜੰਗਬੰਦੀ ਦੀ ਕੀਤੀ ਗਈ ਉਲੰਘਣਾ ਦੌਰਾਨ 2 ਭਾਰਤੀ ਜਵਾਨ ਸ਼ਹੀਦ ਹੋ ਗਏ। ਭਾਰਤੀ ਫ਼ੌਜ ਵੱਲੋਂ ਪਾਕਿਸਤਾਨ ਦੀ ਗੋਲੀਬਾਰੀ ਦਾ ਮੂੰਹ-ਤੋੜ ਜਵਾਬ...
ਸੜਕ ਹਾਦਸੇ ਵਿਚ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਆਏ ਵੱਡੀ ਗਿਣਤੀ ਪ੍ਰਵਾਸੀ ਮਜ਼ਦੂਰਾਂ ਨੇ ਮੁੱਖ ਮਾਰਗ ਕੀਤਾ ਜਾਮ
. . .  1 day ago
ਮੁੱਲਾਂਪੁਰ ਗਰੀਬਦਾਸ, 20 ਅਕਤੂਬਰ (ਦਿਲਬਰ ਸਿੰਘ ਖੈਰਪੁਰ) - ਸੜਕ ਹਾਦਸੇ ਵਿਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਵੱਡੀ ਗਿਣਤੀ ਪ੍ਰਵਾਸੀਆਂ ਨੇ ਮੁੱਲਾਂਪੁਰ ਗਰੀਬਦਾਸ ਵਿਖੇ ਚੰਡੀਗੜ੍ਹ - ਬੱਦੀ - ਕੁਰਾਲੀ ਮੁੱਖ ਮਾਰਗ ਘੰਟਾ ਭਰ ਜਾਮ ਰੱਖਿਆ। ਮ੍ਰਿਤਕ ਦੀ ਲਾਸ਼ ਸੜਕ 'ਤੇ ਰੱਖ ਕੇ ਜਾਮ ਕਰਨ ਵਾਲੇ...
ਅੰਤਰਰਾਸ਼ਟਰੀ ਨਗਰ ਕੀਰਤਨ ਨੇ ਜ਼ਿਲ੍ਹਾ ਸੰਗਰੂਰ 'ਚ ਪ੍ਰਵੇਸ਼ ਕੀਤਾ
. . .  1 day ago
ਲੌਂਗੋਵਾਲ, 20 ਅਕਤੂਬਰ (ਵਿਨੋਦ ਖੰਨਾ) – ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਅੰਤਰ ਰਾਸ਼ਟਰੀ ਨਗਰ ਕੀਰਤਨ ਅੱਜ ਸੰਗਰੂਰ ਜ਼ਿਲ੍ਹੇ ਵਿਚ ਪ੍ਰਵੇਸ਼ ਕਰ ਗਿਆ ਹੈ। ਸੰਗਰੂਰ ਜ਼ਿਲ੍ਹੇ ਦੇ ਪਹਿਲੇ ਪੜਾਅ ਅਤੇ 52 ਸ਼ਹੀਦਾਂ ਦੀ ਪਾਵਨ ਧਰਤੀ...
ਅੱਤਵਾਦੀ ਘੁਸਪੈਠ ਦੇ ਲਈ ਨਵੇਂ-ਨਵੇਂ ਤਰੀਕਿਆਂ ਦੀ ਕਰ ਰਹੇ ਹਨ ਵਰਤੋਂ : ਫ਼ੌਜ ਮੁਖੀ
. . .  1 day ago
ਨਵੀਂ ਦਿੱਲੀ, 20 ਅਕਤੂਬਰ- ਫ਼ੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਮਕਬੂਜ਼ਾ ਕਸ਼ਮੀਰ ਦੇ ਅੰਦਰ ਸਥਿਤ ਅੱਤਵਾਦੀ ...
ਨਹੀ ਰਹੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਦੇਵ ਰਾਜ ਭੂੰਬਲਾ
. . .  1 day ago
ਪੋਜੇਵਾਲ ਸਰਾਂ, 20 ਅਕਤੂਬਰ (ਨਵਾਂਗਰਾਈਂ) - ਕੰਢੀ ਦੇ ਇਸ ਇਲਾਕੇ ਦੇ ਮਾਣ ਤੇ ਨਾਮਵਰ ਸ਼ਖ਼ਸੀਅਤ ਤੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ...
ਲੱਖਾਂ ਦੇ ਸੋਨੇ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 20 ਅਕਤੂਬਰ- ਕਸਟਮ ਵਿਭਾਗ ਦੀ ਏਅਰ ਇੰਟੇਲੀਜੈਂਸੀ ਯੂਨਿਟ ਨੇ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ...
ਜਲਾਲਾਬਾਦ ਜ਼ਿਮਨੀ ਚੋਣਾਂ : ਫ਼ੈਕਟਰੀਆਂ/ਦੁਕਾਨਾਂ ਅਤੇ ਵਪਾਰਕ ਇਕਾਈਆਂ 'ਚ ਕੰਮ ਕਰਦੇ ਕਿਰਤੀਆਂ ਲਈ ਪੇਡ ਛੁੱਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) : ਵਿਧਾਨ ਸਭਾ ਹਲਕਾ-79 ਜਲਾਲਾਬਾਦ 'ਚ 21 ਅਕਤੂਬਰ ਸੋਮਵਾਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਹਲਕਾ ਜਲਾਲਾਬਾਦ 'ਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ...
ਨਾਭਾ ਦੀ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਖ਼ੁਦਕੁਸ਼ੀ
. . .  1 day ago
ਨਾਭਾ, 20 ਅਕਤੂਬਰ (ਅਮਨਦੀਪ ਸਿੰਘ ਲਵਲੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਗਲ 'ਚ ਫਾਹਾ ਲੈ ਦਰਖਤ ਨਾਲ ਲਟਕ...
ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਦੀ ਕਾਰਵਾਈ ਤੋਂ ਬੌਖਲਾਇਆ ਪਾਕਿ, ਭਾਰਤੀ ਡਿਪਟੀ ਹਾਈ ਕਮਿਸ਼ਨ ਨੂੰ ਕੀਤਾ ਤਲਬ
. . .  1 day ago
ਇਸਲਾਮਾਬਾਦ, 20 ਅਕਤੂਬਰ- ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਵੱਲੋਂ ਅੱਤਵਾਦੀ ਲਾਂਚ ਪੈਡ 'ਤੇ ਹਮਲਾ ਕਰਨ ਤੋਂ ਬਾਅਦ ...
ਹਰਿਆਣਾ ਵਿਧਾਨਸਭਾ ਚੋਣਾਂ : ਪੋਲਿੰਗ ਸਟੇਸ਼ਨਾਂ ਦੇ ਲਈ ਰਵਾਨਾ ਹੋਇਆ ਚੋਣ ਅਮਲਾ
. . .  1 day ago
ਚੰਡੀਗੜ੍ਹ, 20 ਅਕਤੂਬਰ- ਕੱਲ੍ਹ ਹੋਣ ਵਾਲੀ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਅੰਬਾਲਾ 'ਚ ਚੋਣ ਅਮਲਾ...
ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਐਲਾਨ
. . .  1 day ago
ਸੰਗਰੂਰ, 20 ਅਕਤੂਬਰ (ਧੀਰਜ ਪਸ਼ੋਰੀਆ)- ਤਕਰੀਬਨ ਸਵਾ ਮਹੀਨੇ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  1 day ago
ਮੌਸਮ ਵਿਭਾਗ ਵੱਲੋਂ ਮਹਾਰਾਸ਼ਟਰ 'ਚ ਮੀਂਹ ਦਾ ਅਲਰਟ ਕੀਤਾ ਜਾਰੀ
. . .  1 day ago
ਮੁੰਬਈ, 20 ਅਕਤੂਬਰ- ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ 21 ਅਤੇ 22 ਅਕਤੂਬਰ ਨੂੰ ਮਹਾਰਾਸ਼ਟਰ ਦੇ ਰਾਏਗੜ੍ਹ ਦੇ ਕਈ ਇਲਾਕਿਆਂ 'ਚ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਤੀਸਰੇ ਦਿਨ ਭਾਰਤ ਨੇ 498/9 'ਤੇ ਪਾਰੀ ਦਾ ਕੀਤਾ ਐਲਾਨ
. . .  1 day ago
ਜੰਮੂ-ਕਸ਼ਮੀਰ 'ਚ ਸਰਹੱਦ 'ਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਰੱਖਿਆ ਮੰਤਰੀ ਨੇ ਫ਼ੌਜ ਮੁਖੀ ਨਾਲ ਕੀਤੀ ਗੱਲਬਾਤ
. . .  1 day ago
ਨਵੀਂ ਦਿੱਲੀ, 20 ਅਕਤੂਬਰ- ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਅੱਜ ਪਾਕਿਸਤਾਨ ਫ਼ੌਜ ਵੱਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਸਰਹੱਦ 'ਤੇ ਮੌਜੂਦਾ ਹਾਲਤਾਂ...
ਦੋ ਯੂਨੀਅਨਾਂ ਵੱਲੋਂ 22 ਅਕਤੂਬਰ ਨੂੰ ਹੜਤਾਲ ਦਾ ਐਲਾਨ
. . .  1 day ago
ਰੱਖਿਆ ਮੰਤਰੀ ਵੱਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ
. . .  1 day ago
ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ 5 ਜਵਾਨਾਂ ਨੂੰ ਕੀਤਾ ਢੇਰ, ਕਈ ਅੱਤਵਾਦੀ ਠਿਕਾਣੇ ਵੀ ਕੀਤੇ ਤਬਾਹ
. . .  1 day ago
ਖੰਨਾ 'ਚ ਚੋਰਾਂ ਨੇ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  1 day ago
ਪਿੰਡ ਸੁਲਤਾਨੀ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਨੇ ਥਾਣਾ ਦੋਰਾਂਗਲਾ ਸਾਹਮਣੇ ਲਗਾਇਆ ਅਣਮਿਥੇ ਸਮੇਂ ਲਈ ਧਰਨਾ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ : ਪੁਲਿਸ ਮੁਲਾਜ਼ਮਾਂ ਸਮੇਤ ਬੀ.ਐੱਸ.ਐਫ ਅਤੇ ਪੀ.ਏ.ਪੀ ਜਵਾਨਾਂ ਦੀਆਂ ਕੰਪਨੀਆਂ ਦੀ ਹੋਈ ਤਾਇਨਾਤੀ
. . .  1 day ago
ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ 'ਚ ਮੌਜੂਦ ਚਾਰ ਅੱਤਵਾਦੀ ਪੈਡ ਕੀਤੇ ਤਬਾਹ
. . .  1 day ago
ਮਕਬੂਜ਼ਾ ਕਸ਼ਮੀਰ 'ਚ ਸਥਿਤ ਅੱਤਵਾਦੀ ਕੈਂਪਾਂ 'ਤੇ ਭਾਰਤੀ ਫ਼ੌਜ ਨੇ ਕੀਤਾ ਹਮਲਾ
. . .  1 day ago
ਸ਼ਹੀਦਾਂ ਦੀ ਯਾਦ 'ਚ ਅਜਨਾਲਾ 'ਚ ਪੁਲਿਸ ਵੱਲੋਂ ਕਰਵਾਈ ਗਈ ਮੈਰਾਥਨ ਦੌੜ
. . .  1 day ago
ਮੁੱਖਮੰਤਰੀ ਯੋਗੀ ਨੂੰ ਮਿਲਣ ਪਹੁੰਚੇ ਕਮਲੇਸ਼ ਤਿਵਾਰੀ ਦੇ ਪਰਿਵਾਰਕ ਮੈਂਬਰ
. . .  1 day ago
ਦਾਦੂਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਬਠਿੰਡਾ ਜਾ ਰਹੇ ਯੂਨਾਈਟਿਡ ਅਕਾਲੀ ਦਲ ਦੇ ਲੀਡਰ ਗ੍ਰਿਫ਼ਤਾਰ
. . .  1 day ago
ਰੇਲ ਗੱਡੀ ਥੱਲੇ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਮੈਟਰੋ ਸਟੇਸ਼ਨ ਤੋਂ ਲੱਖਾਂ ਰੁਪਏ ਦੇ ਨਕਲੀ ਨੋਟ ਬਰਾਮਦ
. . .  1 day ago
ਪ੍ਰਧਾਨ ਮੰਤਰੀ ਦੇ ਹੈਲੀਕਾਪਟਰ ਦੀਆਂ ਫ਼ੋਟੋਆਂ ਖਿੱਚਣ 'ਤੇ ਏ.ਟੀ.ਐੱਸ ਵੱਲੋਂ 2 ਵਿਅਕਤੀਆਂ ਤੋਂ ਪੁੱਛਗਿੱਛ
. . .  1 day ago
ਜ਼ਮੀਨ ਖਿਸਕਣ ਕਾਰਨ 2 ਲੋਕ ਲਾਪਤਾ, 3 ਜ਼ਖਮੀ
. . .  1 day ago
ਪੰਜਾਬ ਪੁਲਿਸ ਦੇ ਸ਼ਹੀਦ ਹੋਏ ਜਵਾਨਾ ਅਤੇ ਅਧਿਕਾਰੀਆਂ ਦੀ ਯਾਦ ਵਿਚ ਮੈਰਾਥਨ ਦੋੜ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ
. . .  1 day ago
ਪਿਉ ਨੇ ਦੋ ਧੀਆਂ ਦਾ ਕਤਲ ਕਰ ਕੇ ਖ਼ੁਦ ਨੂੰ ਵੀ ਮਾਰੀ ਗੋਲੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ, ਇੱਕ ਨਾਗਰਿਕ ਦੀ ਮੌਤ-3 ਜ਼ਖਮੀ
. . .  1 day ago
ਰਾਸ਼ਟਰਪਤੀ ਰਾਮਾਨਥ ਕੋਵਿੰਦ ਨੇ ਫਿਲਪੀਨਜ਼ 'ਚ ਕੀਤੀ ਮਾਹਤਮਾ ਗਾਂਧੀ ਦੇ ਬੁੱਤ ਦੀ ਘੁੰਢ ਚੁਕਾਈ
. . .  1 day ago
ਖਿਡਾਰੀਆਂ ਲਈ ਉਲੰਪਿਕ ਕੁਆਲੀਫਾਇਰਸ ਵਾਸਤੇ ਸਹਾਈ ਹੋਣਗੀਆਂ ਗਿਆ ਮਿਲਟਰੀ ਖੇਡਾਂ - ਬਾਕਸਿੰਗ ਕੋਚ ਪਾਟਿਲ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਬਰਨਾਲਾ ਪਹੁੰਚਣ 'ਤੇ ਨਿੱਘਾ ਸਵਾਗਤ
. . .  1 day ago
ਦਿੱਲੀ 'ਚ ਹਾਫ਼ ਮੈਰਾਥਨ ਦਾ ਆਯੋਜਨ
. . .  1 day ago
ਲੜਕੀ ਪੈਦਾ ਹੋਣ 'ਤੇ ਫ਼ੋਨ ਉੱਪਰ ਦਿੱਤਾ ਤਿੰਨ ਤਲਾਕ
. . .  1 day ago
ਅੱਜ ਦਾ ਵਿਚਾਰ
. . .  1 day ago
ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  2 days ago
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  2 days ago
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  2 days ago
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  2 days ago
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  2 days ago
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  2 days ago
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  2 days ago
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  2 days ago
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  2 days ago
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਚੇਤ ਸੰਮਤ 551

ਫਰੀਦਕੋਟ / ਮੁਕਤਸਰ

ਕਰਾਸ ਬੈਰੀਅਰ ਲਗਾਉਣ ਵਿਚ ਘਪਲੇ ਦਾ ਦੋਸ਼, 10 ਕਰੋੜ 49 ਲੱਖ ਰੁਪਏ ਕੀਤੇ ਖ਼ਰਚ

ਮਲੋਟ, 19 ਮਾਰਚ (ਗੁਰਮੀਤ ਸਿੰਘ ਮੱਕੜ)-ਕੇਂਦਰ ਸਰਕਾਰ ਵਲੋਂ ਲੋਕਾਂ ਨੂੰ ਸੜਕਾਂ ਸਬੰਧੀ ਵਧੀਆ ਸਹੂਲਤਾਂ ਦੇਣ ਦੇ ਲਈ ਲੋਕਾਂ ਤੋਂ ਟੈਕਸ ਦੇ ਰੂਪ ਵਿਚ ਲਈ ਗਈ ਰਾਸ਼ੀ ਵਿਚੋਂ ਕਰੋੜਾਂ ਰੁਪਏ ਵਿਕਾਸ ਕੰਮਾਂ ਤੇ ਖ਼ਰਚ ਕੀਤੇ ਜਾ ਰਹੇ ਹਨ, ਪ੍ਰੰਤੂ ਇਨ੍ਹਾਂ ਵਿਕਾਸ ਕਾਰਜਾਂ ਦੀ ਸਹੀ ਦੇਖ-ਭਾਲ ਨਾ ਹੋਣ ਦੇ ਕਾਰਨ ਸਮੇਂ-ਸਮੇਂ ਤੇ ਸਰਕਾਰ ਤੱਕ ਗੱਲ ਪਹੁੰਚਾਉਣ ਦੇ ਲਈ ਮੀਡੀਆ ਨੇ ਆਪਣਾ ਪੂਰਾ ਯੋਗਦਾਨ ਦਿੱਤਾ ਹੈ ਤੇ ਸਰਕਾਰੀ ਕੰਮਾਂ ਵਿਚ ਕਰੋੜਾਂ ਰੁਪਏ ਖ਼ਰਚ ਹੋਣ ਦੇ ਬਾਵਜੂਦ ਵੀ ਹੋਏ ਵਿਕਾਸ ਕੰਮਾਂ ਵਿਚ ਵਰਤੀ ਗਈ ਲਾਪ੍ਰਵਾਹੀ ਅਤੇ ਇਸ ਦੌਰਾਨ ਵਰਤੋਂ ਵਿਚ ਲਿਆਂਦੇ ਗਏ ਘਟੀਆ ਮਟੀਰੀਅਲ ਦੇ ਬਾਬਤ ਖ਼ਬਰਾਂ ਪ੍ਰਕਾਸ਼ਿਤ ਵੀ ਹੋਈਆਂ, ਪ੍ਰੰਤੂ ਅਜਿਹਾ ਲੱਗਦਾ ਹੈ ਕਿ ਸਰਕਾਰੀ ਦਫ਼ਤਰਾਂ ਵਿਚ ਬੈਠੇ ਅਧਿਕਾਰੀ ਕੰਮ ਕਰਨ ਵਾਲੇ ਠੇਕੇਦਾਰ ਦੇ ਖਿਲਾਫ਼ ਕਾਰਵਾਈ ਕਰਨ ਦੀ ਬਜਾਏ ਸਿਰਫ਼ ਖਾਨਾਪੂਰਤੀ ਲਈ ਕਾਗ਼ਜ਼ਾਂ ਵਿਚ ਹੀ ਪੇਟ ਭਰ ਰਹੇ ਹਨ, ਜਿਸ ਕਾਰਨ ਖ਼ਰਚ ਹੋਈ ਕਰੋੜਾਂ ਰੁਪਏ ਦੀ ਰਾਸ਼ੀ ਦੇ ਬਾਅਦ ਵੀ ਲੋਕਾਂ ਨੂੰ ਸਹੀ ਫ਼ਾਇਦਾ ਮਿਲਦਾ ਨਜ਼ਰ ਨਹੀਂ ਆ ਰਿਹਾ | ਇਸ ਬਾਰੇ ਆਰ.ਟੀ.ਆਈ. ਕਾਰਕੁੰਨ ਸੰਦੀਪ ਮਲੂੁਜਾ ਨੇ ਦੱਸਿਆ ਕਿ ਮਲੋਟ-ਅਬੋਹਰ 'ਤੇ ਬਣੀ ਸਰਵਿਸ ਰੋਡ ਅਤੇ ਇਸ ਦੇ ਨਾਲ ਕਰਾਸ ਬੈਰੀਅਰ ਕਈ ਜਗ੍ਹਾ ਤੋਂ ਜਿਸਤੀ ਚਾਦਰਾਂ ਗਾਇਬ ਹੋਣ ਤੇ ਕਈ ਜਗ੍ਹਾ ਤੋਂ ਟੁੱਟ ਚੁੱਕੇ ਕਰਾਸ ਬੈਰੀਅਰ ਦੇ ਸਬੰਧ ਵਿਚ 3 ਫ਼ਰਵਰੀ ਨੂੰ ਇਕ ਖ਼ਬਰ ਪ੍ਰਕਾਸ਼ਿਤ ਕੀਤੀ ਗਈ, ਪ੍ਰੰਤੂ ਇਸ ਦੇ ਬਾਅਦ ਮਹਿਕਮੇ ਨੇ ਕਾਰਵਾਈ ਨਾ ਕੀਤੀ ਤਾਂ ਇਸ ਸਬੰਧ ਵਿਚ ਆਰ.ਟੀ.ਆਈ. ਐਕਟ ਦੇ ਤਹਿਤ ਜਾਣਕਾਰੀ ਲਈ ਗਈ ਤਾਂ ਬੀ.ਐਾਡ.ਆਰ. ਵਿਭਾਗ ਅਬੋਹਰ ਦੇ ਵਲੋਂ ਮਿਲੀ ਜਾਣਕਾਰੀ ਦੇ ਅਨੁਸਾਰ ਮਹਿਕਮੇ ਨੇ ਠੇਕੇਦਾਰ ਨੂੰ ਪੱਤਰ ਨੰ. 258, 3 ਦਸੰਬਰ 2018 ਨੂੰ ਲਿਖਿਆ ਅਤੇ ਉਸਦੇ ਬਾਅਦ ਮਹਿਕਮੇ ਦੇ ਵਲੋਂ ਫ਼ਿਰ ਠੇਕੇਦਾਰ ਨੂੰ ਪੱਤਰ ਨੰ. 33, 28 ਜਨਵਰੀ 2019 ਨੂੰ ਲਿਖਿਆ, ਜਿਸ ਵਿਚ ਠੇਕੇਦਾਰ ਨੂੰ ਕਰਾਸ ਬੈਰੀਅਰ ਦੀ ਰੇਿਲੰਗ ਨੂੰ ਤੁਰੰਤ ਹੀ ਠੀਕ ਕਰਵਾਉਣ ਅਤੇ 2 ਜਗ੍ਹਾ ਤੋਂ ਪੈਚ ਵਰਕਰ ਕਰਵਾਉਣ ਦੀ ਜ਼ਰੂਰਤ ਦੱਸਿਆ ਤਾਂ ਠੇਕੇਦਾਰ ਨੇ ਵੀ 6 ਫ਼ਰਵਰੀ 2019 ਨੂੰ ਮਹਿਕਮੇ ਨੂੰ ਪੱਤਰ ਲਿਖਦੇ ਹੋਏ ਦੱਸਿਆ ਕਿ ਟੁੱਟ ਚੁੱਕੇ ਕਰਾਸ ਬੈਰੀਅਰ ਨੂੰ ਆਰਜ਼ੀ ਤੌਰ 'ਤੇ ਠੀਕ ਕਰਵਾਉਣ ਦੀ ਗੱਲ ਕਹੀਂ ਗਈ | ਆਰ.ਟੀ.ਆਈ. ਕਾਰਕੁੰਨ ਸੰਦੀਪ ਮਲੂਜਾ ਨੇ ਦੱਸਿਆ ਕਿ ਹਕੀਕਤ ਕੁੱਝ ਹੋਰ ਹੀ ਹੈ, ਕਿਉਂਕਿ ਸਰਵਿਸ ਰੋਡ ਦੇ ਨਾਲ ਲਗਾਏ ਗਏ ਕਰਾਸ ਬੈਰੀਅਰ ਦੇ ਦੋਵਾਂ ਪਾਸੇ ਲਗਾਈ ਗਈ ਚਾਦਰਾਂ ਨੂੰ ਸਹਾਰਾ ਦੇਣ ਲਈ ਹੀ ਬੀਮ ਵਿਚ ਪਲੇਟ ਲਗਾਈ ਗਈ, ਪ੍ਰੰਤੂ ਬਹੁਤ ਸਾਰੀਆਂ ਥਾਵਾਂ 'ਤੇ ਵਿਚਕਾਰ ਵਾਲੀਆਂ ਪਲੇਟਾਂ ਆਪਣੀ ਜਗ੍ਹਾ 'ਤੇ ਨਹੀਂ ਹਨ | ਅਜਿਹਾ ਲੱਗਦਾ ਹੈ ਕਿ ਠੇਕੇਦਾਰ ਵਲੋਂ ਇਹ ਪਲੇਟਾਂ ਲਗਾਈਆਂ ਹੀ ਨਾ ਗਈਆਂ ਹੋਣ ਤੇ ਮਹਿਕਮੇ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਪੂਰੇ ਪੈਸੇ ਤਾਂ ਪੂਰੇ ਕੰਮ ਦੇ ਲੈ ਗਏ ਹੋਣ | ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਖ਼ਬਰ ਪ੍ਰਕਾਸ਼ਿਤ ਹੋਣ ਦੇ ਬਾਅਦ ਸਬੰਧਿਤ ਅਧਿਕਾਰੀ ਇਸ ਜਗ੍ਹਾ ਦਾ ਦੌਰਾ ਕਰਦੇ ਤੇ ਰਹਿੰਦਾ ਵਿਕਾਸ ਕੰਮ ਕਰਵਾਉਂਦੇ, ਪ੍ਰੰਤੂ ਅਜਿਹਾ ਲੱਗਦਾ ਹੈ ਕਿ ਅਧਿਕਾਰੀ ਦਫ਼ਤਰਾਂ ਵਿਚ ਬੈਠ ਕੇ ਸਿਰਫ਼ ਕਾਗ਼ਜ਼ਾਂ ਤੱਕ ਹੀ ਕਾਰਵਾਈ ਕਰਕੇ ਠੇਕੇਦਾਰ ਨੂੰ ਫ਼ਾਇਦਾ ਪਹੁੰਚਾ ਰਹੇ ਹਨ | ਆਰ.ਟੀ.ਆਈ. ਕਾਰਕੁੰਨ ਨੇ ਕਿਹਾ ਕਿ ਸਰਕਾਰ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕਰਵਾਏ ਤੇ ਇਸ ਮਾਮਲੇ ਵਿਚ ਜਿਸਦੀ ਵੀ ਗਲਤੀ ਅਤੇ ਲਾਪ੍ਰਵਾਹੀ ਹੈ, ਉਨ੍ਹਾਂ ਤੇ ਬਣਦੀ ਕਾਰਵਾਈ ਕੀਤੀ ਜਾਵੇ | ਜਦੋਂ ਇਸ ਮਾਮਲੇ ਸਬੰਧੀ ਬੀ.ਐਾਡ ਆਰ. ਦੇ ਐਕਸੀਅਨ ਨੀਰਜ ਭੰਡਾਰੀ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਮੇਰੇ ਧਿਆਨ ਵਿਚ ਹੈ ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ |

ਕਿਸਾਨ ਜਥੇਬੰਦੀ ਨੇ ਪਰਾਲੀ ਸਾੜਨ ਬਦਲੇ ਆਏ 2500-2500 ਰੁਪਏ ਦੇ ਨੋਟਿਸਾਂ ਨੂੰ ਅੱਗ ਲਗਾ ਕੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਜੈਤੋ, 19 ਮਾਰਚ (ਗੁਰਚਰਨ ਸਿੰਘ ਗਾਬੜੀਆ, ਭੋਲਾ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਧਰਮਪਾਲ ਸਿੰਘ ਰੋੜੀਕਪੂਰਾ, ਵਿੱਤ ਸਕੱਤਰ ਪ੍ਰਗਟ ਸਿੰਘ ਰੋੜੀਕਪੂਰਾ, ਬਲਾਕ ਖ਼ਜ਼ਾਨਚੀ ਗੁਰਮੇਲ ਸਿੰਘ ਚੈਨਾ ਤੇ ਬਲਾਕ ਸਕੱਤਰ ਨਛੱਤਰ ਸਿੰਘ ...

ਪੂਰੀ ਖ਼ਬਰ »

ਜ਼ਖ਼ਮੀ ਲੜਕੇ ਦੇ ਪਿਤਾ ਨੇ ਉੱਚ ਅਧਿਕਾਰੀਆਂ ਕੋਲ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦੀ ਕੀਤੀ ਮੰਗ

ਕੋਟਕਪੂਰਾ, 19 ਮਾਰਚ (ਮੇਘਰਾਜ)-ਕੋਟਕਪੂਰਾ ਵਿਖੇ ਕਰੀਬ 1 ਮਹੀਨਾ ਪਹਿਲਾਂ ਦੀਪਕ ਰਾਵਲ ਪੁੱਤਰ ਸੁਭਾਸ਼ ਚੰਦਰ ਵਾਸੀ ਕੋਟਕਪੂਰਾ ਦੇ ਸਥਾਨਕ ਸਿਵਲ ਹਸਪਤਾਲ 'ਚ ਕੁਝ ਵਿਅਕਤੀਆਂ ਨੇ ਸੱਟਾਂ ਮਾਰੀਆਂ ਸਨ ਤੇ ਸੱਟਾਂ ਜ਼ਿਆਦਾ ਹੋਣ ਕਾਰਨ ਉਸ ਨੂੰ ਮੈਡੀਕਲ ਕਾਲਜ ਫ਼ਰੀਦਕੋਟ ...

ਪੂਰੀ ਖ਼ਬਰ »

ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਕਾਬੂ

ਫ਼ਰੀਦਕੋਟ, 19 ਮਾਰਚ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਾਬੰਦੀ ਸ਼ੂਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਜਸਵੰਤ ਸਿੰਘ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ...

ਪੂਰੀ ਖ਼ਬਰ »

ਲੁਟੇਰੇ ਵਲੋਂ 16-17 ਤੋਲੇ ਸੋਨੇ ਦੇ ਗਹਿਣੇ ਤੇ 25 ਹਜ਼ਾਰ ਰੁਪਏ ਚੋਰੀ

ਜੈਤੋ, 19 ਮਾਰਚ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਦੀਨੇ ਦੁੱਧ ਵਾਲੀ ਗਲੀ 'ਚ ਸਥਿਤ ਇਕ ਘਰ ਵਿਚ ਦਿਨ ਦਿਹਾੜੇ ਵੜ੍ਹ ਕੇ ਮੋਨੇ ਵਿਅਕਤੀ ਵਲੋਂ 16-17 ਤੋਲੇ ਸੋਨੇ ਦੇ ਗਹਿਣੇ ਅਤੇ 25 ਹਜ਼ਾਰ ਰੁਪਏ ਦੀ ਨਗਦੀ ਲੈ ਕੇ ਰਫ਼ੂ ਚੱਕਰ ਹੋਣ ਜਾਣ ਦਾ ਪਤਾ ਲੱਗਿਆ ਹੈ | ਚਰਨਜੀਤ ਉਰਫ਼ ਲੱਕੀ ...

ਪੂਰੀ ਖ਼ਬਰ »

ਜੂਆ ਖੇਡਣ ਦੇ ਦੋਸ਼ਾਂ ਤਹਿਤ ਚਾਰ ਕਾਬੂ

ਫ਼ਰੀਦਕੋਟ, 19 ਮਾਰਚ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਜੂਆ ਖੇਡਣ ਦੇ ਦੋਸ਼ਾਂ ਤਹਿਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਾਬੂ ਕੀਤੇ ਗਏ ਚਾਰਾਂ ਕਥਿਤ ਦੋਸ਼ੀਆਂ ਨੂੰ ਜ਼ਮਾਨਤ 'ਤੇ ਰਿਹਾ ਕਰ ਦਿੱਤਾ ਗਿਆ ਹੈ ...

ਪੂਰੀ ਖ਼ਬਰ »

ਸ਼ਟਰ ਤੋੜ ਕੇ ਦੁਕਾਨ 'ਚ ਚੋਰੀ

ਸ੍ਰੀ ਮੁਕਤਸਰ ਸਾਹਿਬ, 19 ਮਾਰਚ (ਗੁਲਵਿੰਦਰ ਸਿੰਘ)-ਬੀਤੀ ਰਾਤ ਸਥਾਨਕ ਗਾਂਧੀ ਨਗਰ ਸਥਿਤ ਮੁਸਕਾਨ ਹੈਂਡਲੂਮ ਵਿਖੇ ਚੋਰਾਂ ਨੇ ਦੁਕਾਨ ਦਾ ਸ਼ਟਰ ਤੋੜ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ | ਇਸ ਦੌਰਾਨ ਚੋਰ ਗੱਲੇ ਵਿਚ ਪਈ 700-800 ਰੁਪਏ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ | ...

ਪੂਰੀ ਖ਼ਬਰ »

ਕੋਟਕਪੂਰਾ ਗੋਲੀ ਕਾਂਡ ਮਾਮਲਾ ਮਨਤਾਰ ਸਿੰਘ ਬਰਾੜ ਦੀ ਜ਼ਮਾਨਤ ਬਾਰੇ ਫ਼ੈਸਲਾ ਅੱਜ

ਫ਼ਰੀਦਕੋਟ, 19 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਕੋਟਕਪੂਰਾ ਗੋਲੀਕਾਂਡ ਵਿਚ ਸਪੈਸ਼ਲ ਜਾਂਚ ਟੀਮ ਵਲੋਂ ਨਾਮਜ਼ਦ ਕੀਤੇ ਗਏ ਪੰਜਾਬ ਦੇ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਦੀ ਜ਼ਮਾਨਤ 'ਤੇ ਅੱਜ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਪਾਲ ਸਿੰਘ ਦੀ ਅਦਾਲਤ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਿਖ਼ਲਾਫ਼ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 19 ਮਾਰਚ (ਹਰਮਹਿੰਦਰ ਪਾਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੱਛਮੀ ਜ਼ੋਨ ਕਮੇਟੀ ਬਠਿੰਡਾ ਦੇ ਸੱਦੇ 'ਤੇ ਅੱਜ ਇੱਥੇ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਦੇ ਬਿਜਲੀ ਕਰਮਚਾਰੀਆਂ ਵਲੋਂ ਸੰਘਰਸ਼ਸ਼ੀਲ ਆਗੂ ਨਿਰਮਲ ਸਿੰਘ ਅਬੋਹਰ ਦੀ ਸਿਆਸੀ ਆਧਾਰ 'ਤੇ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕਿਆਂ ਲਈ ਡਰਾਅ ਅੱਜ

ਸ੍ਰੀ ਮੁਕਤਸਰ ਸਾਹਿਬ, 19 ਮਾਰਚ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸ਼ਰਾਬ ਦੇ ਠੇਕਿਆਂ ਦੇ ਡਰਾਅ 20 ਮਾਰਚ ਨੂੰ ਅਜਮੇਰ ਰਿਜ਼ੋਰਟਸ ਮਲੋਟ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਦੀ ਹਾਜ਼ਰੀ ਵਿਚ ਸਵੇਰੇ 9 ਵਜੇ ਪ੍ਰੈੱਸ ਤੇ ਜਨਤਾ ...

ਪੂਰੀ ਖ਼ਬਰ »

ਬਹੁਮੰਤਵੀ ਰੈਣ ਬਸੇਰੇ ਦੀ ਉਸਾਰੀ ਜੰਗੀ ਪੱਧਰ 'ਤੇ ਜਾਰੀ : ਕੈਪਟਨ ਗਿੱਲ

ਫ਼ਰੀਦਕੋਟ, 19 ਮਾਰਚ (ਸਤੀਸ਼ ਬਾਗ਼ੀ)-ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਜੀ ਲੰਗਰ ਮਾਤਾ ਖੀਵੀ ਜੀ ਵਿਖੇ ਬਹੁ ਮੰਤਵੀ ਅਤੇ ਆਧੁਨਿਕ ਸਹੂਲਤਾਂ ਵਾਲੇ ਰੈਣ ਬਸੇਰੇ ਜਿੱਥੇ ਗ਼ਰੀਬ, ਲੋੜਵੰਦ, ਲਾਵਾਰਿਸ, ਬਿਰਧ ਅਤੇ ਕੈਂਸਰ ਪੀੜਤਾਂ ਨੂੰ ਰਿਹਾਇਸ਼, ਲੰਗਰ, ਕੱਪੜੇ ਅਤੇ ...

ਪੂਰੀ ਖ਼ਬਰ »

ਮੁਹੰਮਦ ਸਦੀਕ ਹੋ ਸਕਦੇ ਹਨ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਦੇ ਉਮੀਦਵਾਰ

ਬਾਜਾਖਾਨਾ, 19 ਮਾਰਚ (ਜੀਵਨ ਗਰਗ)-ਲੋਕ ਸਭਾ ਚੋਣਾਂ ਦਾ ਐਲਾਨ ਹੁੰਦਿਆਂ ਹੀ ਸਾਰੀਆਂ ਰਾਜਨੀਤਿਕ ਪਾਰਟੀਆਂ ਵਲੋਂ ਆਪਣੇ ਆਪਣੇ ਉਮੀਦਵਾਰਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਸਾਰੀਆਂ ਪਾਰਟੀਆਂ ਵਿਚ ਹੀ ਲੋਕ ਸਭਾ ਦੀ ਚੋਣ ਲੜ੍ਹਨ ਲਈ ਟਿਕਟ ਦੇ ਕਈ ...

ਪੂਰੀ ਖ਼ਬਰ »

ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਇਫ਼ਟੂ ਪੰਜਾਬ ਇਕਾਈ ਜੈਤੋ ਦੀ ਮੀਟਿੰਗ

ਜੈਤੋ, 19 ਮਾਰਚ (ਗੁਰਚਰਨ ਸਿੰਘ ਗਾਬੜੀਆ)-ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਇਫ਼ਟੂ ਪੰਜਾਬ ਦੀ ਇਕਾਈ ਜੈਤੋ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਮਿਸਤਰੀ ਹਾਕਮ ਸਿੰਘ ਪ੍ਰਧਾਨ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਹੋਈ | ਮੀਟਿੰਗ ਵਿਚ ਸਰਕਾਰ ਤੋਂ ਮੰਗ ਕੀਤੀ ਗਈ ਕਿ ...

ਪੂਰੀ ਖ਼ਬਰ »

ਸੁਰਜੀਤ ਸਿੰਘ ਸ਼ਤਾਬ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਨਿਯੁਕਤ

ਫ਼ਰੀਦਕੋਟ, 19 ਮਾਰਚ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੇ ਅਣਥੱਕ, ਮਿਹਨਤੀ ਤੇ ਟਰੇਡ ਯੂਨੀਅਨ ਆਗੂ ਸੁਰਜੀਤ ਸਿੰਘ ਸ਼ਤਾਬ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਗਈਆਂ ਸੇਵਾਵਾਂ ਨੂੰ ਦੇਖਦਿਆਂ ਪਾਰਟੀ ਦਾ ...

ਪੂਰੀ ਖ਼ਬਰ »

ਬੀਬੀ ਨਿਰਮਲ ਕੌਰ ਪੁਰਬਾ ਦਾ ਸੇਵਾ ਮੁਕਤ ਹੋਣ 'ਤੇ ਸਨਮਾਨ

ਫ਼ਰੀਦਕੋਟ, 19 ਮਾਰਚ (ਹਰਮਿੰਦਰ ਸਿੰਘ ਮਿੰਦਾ)-ਗੁਰਦੁਆਰਾ ਸਾਹਿਬ ਬਾਬਾ ਨਾਮ ਦੇਵ ਜੀ ਡੋਗਰ ਬਸਤੀ ਫ਼ਰੀਦਕੋਟ ਵਿਖੇ ਕੀਤੇ ਗਏ ਸਮਾਗਮ ਦੌਰਾਨ ਬੀਬੀ ਨਿਰਮਲ ਕੌਰ ਪੁਰਬਾ ਪਤਨੀ ਇੰਦਰਜੀਤ ਸਿੰਘ ਪੁਰਬਾ ਜੋ ਕਿ ਸਿੱਖਿਆ ਵਿਭਾਗ ਵਿਚ ਬਤੌਰ ਐਸ.ਐਸ ਮਿਸਟ੍ਰੈਸ ਸਰਕਾਰੀ ...

ਪੂਰੀ ਖ਼ਬਰ »

ਨੇਤਰਦਾਨੀ ਜਸਵੰਤ ਸਿੰਘ ਬਰਾੜ ਡੋਡ ਦੇ ਸ਼ਰਧਾਂਜਲੀ ਸਮਾਰੋਹ 'ਤੇ ਬੂਟਿਆਂ ਦਾ ਪ੍ਰਸ਼ਾਦਿ ਵੰਡਿਆ

ਬਾਜਾਖਾਨਾ, 19 ਮਾਰਚ (ਜੀਵਨ ਗਰਗ)-17ਵੇਂ ਨੇਤਰਦਾਨੀ ਜਸਵੰਤ ਸਿੰਘ ਬਰਾੜ ਵਾਸੀ ਡੋਡ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਉਨ੍ਹਾਂ ਦੇ ਨਮਿਤ ਰੱਖੇ ਗਏ ਸ੍ਰੀ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 'ਤੇ ਸਰਧਾਂਜ਼ਲੀ ਸਮਾਗਮ ਗੁਰਦੁਆਰਾ ਹਰਸਰ ਸਾਹਿਬ ਪਿੰਡ ਡੋਡ ...

ਪੂਰੀ ਖ਼ਬਰ »

ਰੂਪ ਸਿੰਘ ਵਲੋਂ ਸਕੂਲ ਨੂੰ 10 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਦਾਨ

ਫ਼ਰੀਦਕੋਟ, 19 ਮਾਰਚ (ਹਰਮਿੰਦਰ ਸਿੰਘ ਮਿੰਦਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਚਾਕੀ ਮੱਲ ਸਿੰਘ ਵਿਖੇ ਪੰਚਾਇਤ ਮੈਂਬਰ ਰੂਪ ਸਿੰਘ ਵਲੋਂ 10 ਹਜ਼ਾਰ ਰੁਪਏ ਰਾਸ਼ੀ ਨਗਦ, ਸਕੂਲ ਦੀਆਂ ਲੋੜਾ ਅਤੇ ਫ਼ੁਟਕਲ ਕੰਮਾਂ ਲਈ ਪਿ੍ੰਸੀਪਲ ਅਮਰਜੀਤ ਕੁਮਾਰੀ ਨੂੰ ਭੇਟ ਕੀਤੀ | ਇਸ ...

ਪੂਰੀ ਖ਼ਬਰ »

ਪੰਜਾਬ ਕਿਸਾਨ ਯੂਨੀਅਨ ਦੀ ਚੋਣ

ਬਰਗਾੜੀ, 19 ਮਾਰਚ (ਲਖਵਿੰਦਰ ਸ਼ਰਮਾ)-ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਗੁਰੂਸਰ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਸੁਖਮੰਦਰ ਬਰਗਾੜੀ ਨੇ ਦੱਸਿਆ ਕਿ ਪੰਜਾਬ ਕਿਸਾਨ ਯੂਨੀਅਨ ਦੀ ਪਿੰਡ ਢੀਮਾਂਵਾਲੀ ਇਕਾਈ ਦੀ ਚੋਣ ਸਰਬਸੰਮਤੀ ਨਾਲ ਹੋਈ ਜਿਸ ...

ਪੂਰੀ ਖ਼ਬਰ »

ਬੇਟੀ ਬਚਾਓ ਬੇਟੀ ਪੜ੍ਹਾਓ, ਸਬੰਧੀ ਔਰਤਾਂ ਨੂੰ ਜਾਗਰੂਕ ਕੀਤਾ

ਬਰਗਾੜੀ, 19 ਮਾਰਚ (ਸੁਖਰਾਜ ਸਿੰਘ ਗੋਂਦਾਰਾ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਹਦਾਇਤਾਂ ਨੂੰ ਮੁੱਖ ਰੱਖਦਿਆਂ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਬੇਟੀ ਬਚਾਉ, ਬੇਟੀ ਪੜ੍ਹਾਉ ਸਬੰਧੀ ਔਰਤਾਂ ਨੂੰ ਜਾਗਰੂਕ ਕਰਨ ਲਈ ਪ੍ਰੋਗਰਾਮ ਕਰਵਾਇਆ ਗਿਆ | ਇਸ ਸਮੇਂ ਹਾਜ਼ਰ ...

ਪੂਰੀ ਖ਼ਬਰ »

ਨਵਦੀਪ ਸਿੰਘ 'ਬੱਬੂ ਬਰਾੜ' ਦੀ ਕੌਮੀ ਜਥੇਬੰਦਕ ਸਕੱਤਰ ਵਜੋਂ ਹੋਈ ਨਿਯੁਕਤੀ 'ਤੇ ਖੁਸ਼ੀ ਪ੍ਰਗਟ

ਜੈਤੋ, 19 ਮਾਰਚ (ਭੋਲਾ ਸ਼ਰਮਾ)-ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਪੀ.ਆਰ.ਟੀ.ਸੀ. ਪੰਜਾਬ ਦੇ ਸਾਬਕਾ ਚੇਅਰਮੈਨ ਨਵਦੀਪ ਸਿੰਘ 'ਬੱਬੂ ਬਰਾੜ' ਸਪੁੱਤਰ ਸਾਬਕਾ ਸਿੱਖਿਆ ਮੰਤਰੀ ਸਵ: ਅਵਤਾਰ ਸਿੰਘ ਬਰਾੜ ਦੀਆਂ ਪਾਰਟੀ ਪ੍ਰਤੀ ...

ਪੂਰੀ ਖ਼ਬਰ »

ਦੂਸ਼ਿਤ ਪਾਣੀ ਵਾਲੇ ਛੱਪੜ ਤੋਂ ਪਿੰਡ ਵਾਸੀ ਪੇ੍ਰਸ਼ਾਨ

ਮੰਡੀ ਬਰੀਵਾਲਾ, 19 ਮਾਰਚ (ਨਿਰਭੋਲ ਸਿੰਘ)-ਦੂਸ਼ਿਤ ਪਾਣੀ ਵਾਲੇ ਛੱਪੜ ਤੋਂ ਡੋਡਾਂਵਾਲੀ ਵਾਸੀ ਡਾਢੇ ਪੇ੍ਰਸ਼ਾਨ ਹਨ | ਲੋਕਾਂ ਦਾ ਕਹਿਣਾ ਹੈ ਕਿ ਦੂਸ਼ਿਤ ਪਾਣੀ ਵਾਲੇ ਛੱਪੜ ਤੋਂ ਮੱਛਰ ਵੱਡੀ ਤਾਦਾਦ ਵਿਚ ਪਲ ਰਿਹਾ ਹੈ, ਜਿਸ ਤੋਂ ਮਲੇਰੀਆ ਤੇ ਹੋਰ ਭਿਆਨਕ ਬਿਮਾਰੀਆਂ ...

ਪੂਰੀ ਖ਼ਬਰ »

ਸਿੱਖਵਾਲਾ ਕਾਲਜ ਵਿਚ ਸਵੀਪ ਤਹਿਤ ਵਰਕਸ਼ਾਪ ਲਗਾਈ

ਲੰਬੀ, 19 ਮਾਰਚ (ਸ਼ਿਵਰਾਜ ਸਿੰਘ ਬਰਾੜ)-ਲੰਬੀ ਹਲਕੇ ਦੇ ਪਿੰਡ ਸਿੱਖਵਾਲਾ ਵਿਖੇ ਸ੍ਰੀ ਐੱਮ.ਕੇ. ਅਰਾਵਿੰਦ ਕੁਮਾਰ ਜ਼ਿਲ੍ਹਾ ਚੋਣ ਅਫ਼ਸਰ ਕਮ-ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਸਰਕਾਰੀ ਕਾਲਜ ਸਿੱਖਵਾਲਾ ਵਿਚ ਭਾਰਤੀ ਚੋਣ ਕਮਿਸ਼ਨ ਵਲੋਂ ਚਲਾਈ ਸਵੀਪ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਲਏ ਪੀਣ ਵਾਲੇ ਪਾਣੀ ਦੇ ਨਮੂਨੇ

ਲੰਬੀ, 19 ਮਾਰਚ (ਸ਼ਿਵਰਾਜ ਸਿੰਘ ਬਰਾੜ)-ਕਮਿਊਨਿਟੀ ਹੈਲਥ ਸੈਂਟਰ ਲੰਬੀ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਜਗਦੀਪ ਚਾਵਲਾ ਦੀ ਅਗਵਾਈ ਵਿਚ ਹਲਕੇ ਦੇ ਪਿੰਡਾਂ ਵਿਚੋਂ ਪੀਣ ਵਾਲੇ ਪਾਣੀ ਦੇ ਨਮੂਨੇ ਲਏ ਗਏ ਹਨ | ਜ਼ਿਕਰਯੋਗ ਹੈ ਕਿ ਮਾਲਵੇ ਦੇ ਇਸ ਖੇਤਰ ਵਿਚ ਪੀਣ ਲਈ ਨਹਿਰੀ ...

ਪੂਰੀ ਖ਼ਬਰ »

ਪੈਨਸ਼ਨ ਕੇਸਾਂ ਤੇ ਪੈਨਸ਼ਨਰਾਂ ਦੀ ਸ਼ਿਕਾਇਤਾਂ ਦੇ ਅੰਕੜੇ ਦੀ ਜਾਣਕਾਰੀ ਪੋਰਟਲ 'ਤੇ ਅਪਲੋਡ ਕਰਨ ਲਈ ਈ-ਲਿੰਕ ਜਾਰੀ

ਸ੍ਰੀ ਮੁਕਤਸਰ ਸਾਹਿਬ, 19 ਮਾਰਚ (ਗੁਲਵਿੰਦਰ ਸਿੰਘ)-ਸਿੱਖਿਆ ਵਿਭਾਗ ਪੰਜਾਬ ਵਲੋਂ ਵਿਭਾਗ ਦੇ ਕਰਮਚਾਰੀਆਂ ਦੇ ਪੈਨਸ਼ਨ ਕੇਸਾਂ/ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਅੰਕੜਾ ਪੋਰਟਲ 'ਤੇ ਅਪਲੋਡ ਕਰਨ ਅਤੇ ਪੈਨਸ਼ਨ ਕੇਸਾਂ ਦੀ ਮਾਨਿਟਰਿੰਗ ਕਰਨ ਲਈ ...

ਪੂਰੀ ਖ਼ਬਰ »

ਯੁਵਕ ਮੇਲੇ ਦੌਰਾਨ ਨੌਜਵਾਨਾਂ ਨੇ ਲਿਆ ਵੋਟਰ ਪ੍ਰਣ

ਸ੍ਰੀ ਮੁਕਤਸਰ ਸਾਹਿਬ, 19 ਮਾਰਚ (ਰਣਜੀਤ ਸਿੰਘ ਢਿੱਲੋਂ)-ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਯੁਵਕ ਮੇਲਾ ਬਾਵਾ ਨਿਹਾਲ ਸਿੰਘ ਸਿੰਘ ਬੀ.ਐੱਡ. ਕਾਲਜ ਸ੍ਰੀ ਮੁਕਤਸਰ ਸਾਹਿਬ ਵਿਚ ਆਰੰਭ ਹੋਇਆ, ਜਿਸ ਦਾ ਰਸਮੀ ਤੌਰ 'ਤੇ ਉਦਘਾਟਨ ਕਾਲਜ ...

ਪੂਰੀ ਖ਼ਬਰ »

ਪਿੰਡ ਤਰਖਾਣਵਾਲਾ ਵਿਖੇ 9ਵਾਂ ਕਬੱਡੀ ਟੂਰਨਾਮੈਂਟ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 19 ਮਾਰਚ (ਰਣਜੀਤ ਸਿੰਘ ਢਿੱਲੋਂ)-ਪਿੰਡ ਤਰਖਾਣਵਾਲਾ ਵਿਖੇ ਮੇਲਾ ਕਮੇਟੀ ਵਲੋਂ ਮਾਤਾ ਸ਼ੇਰਾਂਵਾਲੀ 9ਵਾਂ ਕਬੱਡੀ ਕੱਪ ਕਰਵਾਇਆ ਗਿਆ | ਇਸ ਸਮਾਗਮ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਚਰਨ ਸਿੰਘ ਬਰਾੜ ਦੇ ਸਪੁੱਤਰ ਅਨਮੋਲ ਸਿੰਘ ਬਰਾੜ ...

ਪੂਰੀ ਖ਼ਬਰ »

ਵਾਟਰ ਵਰਕਸ ਦੀ ਪਾਈਪ ਲਾਈਨ ਪਾਉਣ ਦਾ ਪੰਚਾਇਤ ਵਲੋਂ ਕੰਮ ਸ਼ੁਰੂ

ਮੰਡੀ ਲੱਖੇਵਾਲੀ, 19 ਮਾਰਚ (ਰੁਪਿੰਦਰ ਸਿੰਘ ਸੇਖੋਂ)-ਇਥੋਂ ਨੇੜਲੇ ਪਿੰਡ ਚਿੱਬੜਾਂਵਾਲੀ ਵਿਖੇ ਵਾਟਰ ਵਰਕਸ ਤੋਂ ਪਿੰਡ ਨੂੰ ਨਵੀਂ ਪਾਈਪ ਲਾਈਨ ਪਾਉਣ ਦਾ ਕੰਮ ਗਰਾਮ ਪੰਚਾਇਤ ਨੇ ਰਸਮੀ ਤੌਰ ਤੇ ਸ਼ੁਰੂ ਕਰਵਾ ਦਿੱਤਾ | ਜ਼ਿਕਰਯੋਗ ਹੈ ਕਿ ਕਰੀਬ 38 ਸਾਲ ਪਹਿਲਾਂ ਪਿੰਡ 'ਚ ...

ਪੂਰੀ ਖ਼ਬਰ »

ਮੀਰੀ ਪੀਰੀ ਸੰਮੇਲਨ ਦੀ ਵਿਚਾਰਧਾਰਾ ਨੂੰ ਅੱਗੇ ਤੋਰਨ ਲਈ 28 ਮਾਰਚ ਨੂੰ ਅਹਿਮ ਮੀਟਿੰਗ ਮਾਨਸਾ ਵਿਖੇ-ਭੰਗਚੜ੍ਹੀ

ਸ੍ਰੀ ਮੁਕਤਸਰ ਸਾਹਿਬ 19 ਮਾਰਚ (ਰਣਜੀਤ ਸਿੰਘ ਢਿੱਲੋਂ)-ਅਕਾਲੀ ਦਲ 1920 ਦੇ ਸੀਨੀਅਰ ਆਗੂ ਤੇ ਮੀਰੀ ਪੀਰੀ ਵਿਚਾਰ ਮੰਚ ਮੈਂਬਰ ਭਾਈ ਰਮਨਦੀਪ ਸਿੰਘ ਭੰਗਚੜ੍ਹੀ ਨੇ ਕਿਹਾ ਕਿ ਮੀਰੀ-ਪੀਰੀ ਸੰਮੇਲਨ 23 ਫ਼ਰਵਰੀ ਨੂੰ ਪਿੰਡ ਰਣਸੀਂਹ ਕਲਾ ਜ਼ਿਲ੍ਹਾ ਮੋਗਾ ਵਿਖੇ ਕਰਵਾਇਆ ਗਿਆ ...

ਪੂਰੀ ਖ਼ਬਰ »

ਕੋਟਭਾਈ ਨੇ ਕੋਟਲੀ ਨੂੰ ਹਰਾ ਕੇ ਜਿੱਤਿਆ ਕ੍ਰਿਕਟ ਟੂਰਨਾਮੈਂਟ

ਗਿੱਦੜਬਾਹਾ, 19 ਮਾਰਚ (ਬਲਦੇਵ ਸਿੰਘ ਘੱਟੋਂ)-ਪਿੰਡ ਭਾਰੂ ਵਿਖੇ ਚੱਲ ਰਿਹਾ 4 ਰੋਜ਼ਾ ਕ੍ਰਿਕਟ ਟੂਰਨਾਮੈਂਟ ਬੀਤੀ ਦੇਰ ਸ਼ਾਮ ਸਮਾਪਤ ਹੋ ਗਿਆ | ਟੂਰਨਾਮੈਂਟ ਪ੍ਰਬੰਧਕਾਂ ਨੇ ਦੱਸਿਆ ਕਿ ਪਿੰਡ ਦੀ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ...

ਪੂਰੀ ਖ਼ਬਰ »

ਚੱਕ ਮੋਤਲੇਵਾਲਾ ਵਿਚ ਸਿਹਤ ਸੇਵਾਵਾਂ ਦੀ ਘਾਟ

ਮੰਡੀ ਬਰੀਵਾਲਾ, 19 ਮਾਰਚ (ਨਿਰਭੋਲ ਸਿੰਘ)-ਚੱਕ ਮੋਤਲੇਵਾਲਾ ਵਿਚ ਸਿਹਤ ਸੇਵਾਵਾਂ ਦੀ ਭਾਰੀ ਘਾਟ ਹੈ | ਪਿੰਡ ਵਿਚ ਕੋਈ ਸਰਕਾਰੀ ਐਲੋਪੈਥੀ ਜਾਂ ਆਯੁਰਵੈਦਿਕ ਡਿਸਪੈਂਸਰੀ ਨਹੀਂ ਹੈ | ਪਿੰਡ ਵਿਚ ਸਿਹਤ ਸੇਵਾਵਾਂ ਲਈ ਮਰੀਜ਼ਾਂ ਨੂੰ ਫ਼ਰੀਦਕੋਟ ਜਾਂ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਯੂ. ਜੀ. ਸੀ. ਕਾਲਜਾਂ ਨੂੰ ਖੋਜ ਲਈ ਦੇਵੇ ਵੱਧ ਤੋਂ ਵੱਧ ਵਿੱਤੀ ਸਹਾਇਤਾ-ਪ੍ਰੋ: ਉੱਪਲ

ਮਲੋਟ, 19 ਮਾਰਚ (ਗੁਰਮੀਤ ਸਿੰਘ ਮੱਕੜ)-ਸਥਾਨਕ ਡੀ.ਏ.ਵੀ ਕਾਲਜ ਦੇ ਪ੍ਰੋ: ਆਰ.ਕੇ ਉੱਪਲ ਮੁਖੀ ਅਰਥਸ਼ਾਸ਼ਤਰ ਵਿਭਾਗ ਨੇ ਗੋਪੀ ਚੰਦ ਆਰੀਆ ਮਹਿਲਾ ਕਾਲਜ ਅਬੋਹਰ ਦੇ ਖੋਜ ਸੈੱਲ ਵਲੋਂ ਕਰਵਾਏ ਰਾਸ਼ਟਰੀ ਸੈਮੀਨਾਰ ਵਿਚ ਬੋਲਦਿਆਂ ਕਿਹਾ ਕਿ ਭਾਰਤ ਵਿਚ ਖੋਜ ਦਾ ਪੱਧਰ ਲਗਾਤਾਰ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਵਿਖੇ ਵਿਦਿਆਰਥੀਆਂ ਦਾ ਸਾਲਾਨਾ ਨਤੀਜਾ ਐਲਾਨਿਆ

ਸ੍ਰੀ ਮੁਕਤਸਰ ਸਾਹਿਬ, 19 ਮਾਰਚ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮੌੜ ਰੋਡ ਸਥਿਤ ਸੀ.ਆਰ.ਐੱਮ.ਡੀ.ਏ.ਵੀ. ਮਾਡਲ ਹਾਈ ਸਕੂਲ ਵਿਖੇ ਪ੍ਰੀ-ਨਰਸਰੀ ਤੋਂ ਨੌਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਸਲਾਨਾ ਨਤੀਜਾ ਐਲਾਨਿਆ ਗਿਆ | ਇਸ ਮੌਕੇ ਸਤਪਾਲ ਬਾਂਸਲ ਕਮੇਟੀ ਮੈਂਬਰ ਡੀ.ਏ.ਵੀ. ...

ਪੂਰੀ ਖ਼ਬਰ »

ਮੁਕਤਸਰ ਵਿਕਾਸ ਮਿਸ਼ਨ 'ਚ ਸੱਤ ਨਵੇਂ ਮੈਂਬਰ ਸ਼ਾਮਿਲ

ਸ੍ਰੀ ਮੁਕਤਸਰ ਸਾਹਿਬ, 19 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਮੁਕਤਸਰ ਵਿਕਾਸ ਮਿਸ਼ਨ ਦੀ ਮੀਟਿੰਗ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਚੇਅਰਮੈਨ ਹਨੀ ਫ਼ੱਤਣਵਾਲਾ, ਸੀਨੀਅਰ ਉੱਪ ਪ੍ਰਧਾਨ ਨਿਰੰਜਨ ਸਿੰਘ ਰੱਖਰਾ, ਸੀਨੀਅਰ ...

ਪੂਰੀ ਖ਼ਬਰ »

ਦਸਮੇਸ਼ ਸਿੱਖਿਆ ਕਾਲਜ ਬਾਦਲ 'ਚ ਵੋਟ ਪਾਉਣ ਦਾ ਪ੍ਰਣ ਦਿਵਾਇਆ

ਮੰਡੀ ਕਿੱਲਿਆਂਵਾਲੀ, 19 ਮਾਰਚ (ਇਕਬਾਲ ਸਿੰਘ ਸ਼ਾਂਤ)-ਦਸਮੇਸ਼ ਗਰਲਜ਼ ਸਿੱਖਿਆ ਕਾਲਜ ਬਾਦਲ ਵਿਖੇ ਕਲਪਨਾ ਚਾਵਲਾ ਹਾਊਸ ਵਲੋਂ ਲੋਕ ਸਭਾ ਚੋਣਾਂ ਲਈ ਸਟਾਫ਼ ਅਤੇ ਵਿਦਿਆਰਥਣਾਂ ਨੂੰ ਸਹੁੰ ਚੁਕਵਾਈ ਗਈ | ਕਾਲਜ ਪਿ੍ੰਸੀਪਲ ਵਨੀਤਾ ਗੁਪਤਾ ਵਲੋਂ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਐਡਵਾਂਸ ਥਿੰਕਰ ਓਵਰਸੀਜ਼ ਐਜੂਕੇਸ਼ਨ ਨੇ ਲਗਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਸ੍ਰੀ ਮੁਕਤਸਰ ਸਾਹਿਬ, 19 ਮਾਰਚ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਸਥਿਤ ਐਡਵਾਂਸ ਥਿੰਕਰ ਓਵਰਸੀਜ਼ ਐਜੂਕੇਸ਼ਨ ਨੇ ਜਸ਼ਨਪ੍ਰੀਤ ਕੌਰ ਪੁੱਤਰੀ ਗੁਰਜੀਤ ਸਿੰਘ ਵਾਸੀ ਬਰੀਵਾਲਾ ਮੰਡੀ ਸ੍ਰੀ ਮੁਕਤਸਰ ਸਾਹਿਬ ਦਾ ਆਸਟ੍ਰੇਲੀਆ ਦਾ ਸਟੱਡੀ ...

ਪੂਰੀ ਖ਼ਬਰ »

ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 19 ਮਾਰਚ (ਰਣਜੀਤ ਸਿੰਘ ਢਿੱਲੋਂ)-ਦ ਗਲੈਡੀਓਲਸ ਸਕੂਲ ਵਿਖੇ ਸੈਸ਼ਨ 2019-20 ਦੀ ਸ਼ੁਰੂਆਤ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ | ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਪ੍ਰਧਾਨ ਮਨੋਹਰ ਲਾਲ ਗਰਗ, ਸ੍ਰੀਮਤੀ ਸੁਨੀਤਾ ਰਾਣਾ ਅਤੇ ...

ਪੂਰੀ ਖ਼ਬਰ »

ਡਾਕਘਰ ਵਿਚੋਂ ਚੋਰਾਂ ਵਲੋਂ ਕੀਮਤੀ ਸਾਮਾਨ ਚੋਰੀ

ਨਿਹਾਲ ਸਿੰਘ ਵਾਲਾ, 19 ਮਾਰਚ (ਟਿਵਾਣਾ)-ਸਥਾਨਕ ਮੁੱਖ ਡਾਕ ਘਰ ਵਿਚੋਂ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਹਜ਼ਾਰਾਂ ਰੁਪਏ ਦਾ ਕੀਮਤੀ ਸਮਾਨ ਚੋਰੀ ਕੀਤੇ ਜਾਣ ਦਾ ਸਮਾਚਾਰ ਹੈ | ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਸਥਾਨਕ ਮੁੱਖ ਡਾਕਘਰ ਵਿਚੋਂ ਕੰਪਿਊਟਰ ...

ਪੂਰੀ ਖ਼ਬਰ »

ਭੁੱਕੀ ਪੋਸਤ ਬਰਾਮਦ-ਔਰਤ ਸਮੇਤ ਦੋ ਕਾਬੂ

ਮੋਗਾ, 19 ਮਾਰਚ (ਸ਼ਿੰਦਰ ਸਿੰਘ ਭੁਪਾਲ)-ਥਾਣਾ ਕੋਟ ਈਸੇ ਖਾਂ ਦੀਆਂ ਵੱਖ-ਵੱਖ ਦੋ ਪੁਲਿਸ ਪਾਰਟੀਆਂ ਵਲੋਂ ਗਸ਼ਤ ਕਰਨ ਸਮੇਂ ਭੁੱਕੀ ਚੂਰਾ ਪੋਸਤ ਸਮੇਤ ਦੋ ਪੋਸਤ ਤਸਕਰਾਂ ਨੂੰ ਵੱਖ-ਵੱਖ ਦੋ ਥਾਵਾਂ ਤੋਂ ਕਾਬੂ ਕੀਤੇ ਜਾਣ ਦੀ ਖ਼ਬਰ ਹੈ ਅਤੇ ਇਸ ਸਬੰਧ ਵਿਚ ਵੱਖ-ਵੱਖ ਦੋ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਖਨੌਰੀ, 19 ਮਾਰਚ (ਬਲਵਿੰਦਰ ਸਿੰਘ ਥਿੰਦ)-ਸੰਗਰੂਰ-ਦਿੱਲੀ ਮੁੱਖ ਮਾਰਗ 'ਤੇ ਇਕ ਅਣਪਛਾਤੇ ਵਾਹਨ ਦੀ ਲਪੇਟ 'ਚ ਆ ਕੇ ਪੈਦਲ ਜਾ ਰਹੇ ਇਕ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਸੰਗਰੂਰ-ਦਿੱਲੀ ਮੁੱਖ ਮਾਰਗ 'ਤੇ ਖਨੌਰੀ ਵਿਖੇ ਰਾਮਫਲ (25) ਪੁੱਤਰ ਮਾਂਗੇ ਰਾਮ ਵਾਸੀ ਪਿੰਡ ...

ਪੂਰੀ ਖ਼ਬਰ »

ਖੋਸਾ ਰਣਧੀਰ ਦਾ ਕਬੱਡੀ ਕੱਪ ਪਿੰਡ ਸੁਰਖਪੁਰ ਦੀ ਟੀਮ ਨੇ ਚੁੰਮਿਆ

ਕੋਟ ਈਸੇ ਖਾਂ, 19 ਮਾਰਚ (ਨਿਰਮਲ ਸਿੰਘ ਕਾਲੜਾ)-ਸ਼ਹੀਦ ਗੁਰਦਰਸ਼ਨ ਸਿੰਘ ਸਪੋਰਟਸ ਕਲੱਬ ਖੋਸਾ ਕੋਟਲਾ ਵਲੋਂ ਬਾਬਾ ਇੰਦਰ ਸਿੰਘ, ਸੰਤ ਬਾਬਾ ਰਾਮ ਸਿੰਘ ਅਤੇ ਸੰਤ ਬਾਬਾ ਫ਼ਤਿਹ ਸਿੰਘ ਦੀ ਯਾਦ ਵਿਚ ਪਿੰਡ ਵਾਸੀਆਂ ਅਤੇ ਵਿਦੇਸ਼ੀ ਵੀਰਾਂ ਦੇ ਸਹਿਯੋਗ ਨਾਲ ਸੰਤ ਗੁਰਮੀਤ ...

ਪੂਰੀ ਖ਼ਬਰ »

ਅਵਾਰਾ ਢੱਠਿਆਂ ਨੇ ਮਚਾਇਆ ਹੁੜਦੰਗ ਕਈ ਰੇਹੜੀਆਂ ਤੇ ਵਾਹਨਾਂ ਦਾ ਕੀਤਾ ਨੁਕਸਾਨ

ਸੰਗਰੂਰ, 19 ਮਾਰਚ (ਧੀਰਜ ਪਸ਼ੌਰੀਆ)-ਅੱਜ ਸ਼ਾਮੀ ਸਥਾਨਕ ਨੈਣਾ ਦੇਵੀ ਮੰਦਰ ਨੇੜੇ ਦੋ ਅਵਾਰਾ ਢੱਠਿਆਂ ਨੇ ਐਸਾ ਖੁੜਦੰਗ ਮਚਾਇਆ ਕਿ ਟਰੈਫ਼ਿਕ ਤਾਂ ਜਾਮ ਹੋ ਹੀ ਗਿਆ, ਦੁਕਾਨਦਾਰਾਂ ਨੇ ਵੀ ਦੁਕਾਨਾਂ ਦੇ ਸ਼ਟਰ ਸੁੱਟਣੇ ਸ਼ੁਰੂ ਕਰ ਦਿੱਤੇ | ਲੋਕਾਂ ਵਲੋਂ ਪਾਣੀ ਸੁੱਟਣ 'ਤੇ ...

ਪੂਰੀ ਖ਼ਬਰ »

ਕੌਮੀ ਪੱਧਰ ਦਾ ਘੋੜਿਆਂ ਦਾ ਸ਼ੋਅ ਅੱਜ

ਫ਼ਰੀਦਕੋਟ, 19 ਮਾਰਚ (ਜਸਵੰਤ ਸਿੰਘ ਪੁਰਬਾ)-ਪੰਜਾਬ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਹੌਰਸ ਬਰੀਡਰਜ਼ ਸੁਸਾਇਟੀ ਪੰਜਾਬ ਵਲੋਂ ਪਹਿਲੀ ਵਾਰ ਨਸਲੀ ਘੋੜਿਆਂ ਦਾ ਕੌਮੀ ਸ਼ੋਅ ਕਰਵਾਇਆ ਜਾ ਰਿਹਾ ਹੈ | ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਫ਼ਰੀਦਕੋਟ ਵਿਖੇ ...

ਪੂਰੀ ਖ਼ਬਰ »

ਸੁਰਜੀਤ ਸਿੰਘ ਸ਼ਤਾਬ ਨੂੰ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਬਣਨ 'ਤੇ ਵਧਾਈ ਦਿੱਤੀ

ਫ਼ਰੀਦਕੋਟ, 19 ਮਾਰਚ (ਸਤੀਸ਼ ਬਾਗ਼ੀ)-ਸਾਹਿਤ ਸਭਾ ਫ਼ਰੀਦਕੋਟ ਦੇ ਪ੍ਰਧਾਨ ਪਿ੍ੰਸੀਪਲ ਸ਼ਾਮ ਸੁੰਦਰ ਕਾਲੜਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਜਿਸ ਦੌਰਾਨ ਸਮੂਹ ਮੈਂਬਰਾਂ ਨੇ ਸੁਰਜੀਤ ਸਿੰਘ ਸ਼ਤਾਬ ਮੁਲਾਜ਼ਮ ਆਗੂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ...

ਪੂਰੀ ਖ਼ਬਰ »

ਦੁਰਗੇਸ਼ ਸ਼ਰਮਾ ਸ੍ਰੀ ਬ੍ਰਾਹਮਣ ਸਭਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਬਣੇ

ਫ਼ਰੀਦਕੋਟ, 19 ਮਾਰਚ (ਸਤੀਸ਼ ਬਾਗ਼ੀ)-ਸ੍ਰੀ ਬ੍ਰਾਹਮਣ ਸਭਾ ਪੰਜਾਬ ਦੀ ਵਿਸ਼ੇਸ਼ ਮੀਟਿੰਗ ਜੋ ਲੁਧਿਆਣਾ ਵਿਖੇ ਹੋਈ ਉਸ ਵਿਚ ਸ੍ਰੀ ਦੁਰਗੇਸ਼ ਸ਼ਰਮਾ ਦੀਆਂ ਬ੍ਰਾਹਮਣ ਸਮਾਜ ਪ੍ਰਤੀ ਬਿਹਤਰ ਸੇਵਾਵਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਸ੍ਰੀ ਬ੍ਰਾਹਮਣ ਸਭਾ ਪੰਜਾਬ ...

ਪੂਰੀ ਖ਼ਬਰ »

ਨਵੇਂ ਆਏ ਡੀ.ਐਸ.ਪੀ. ਗੁਰਪ੍ਰੀਤ ਸਿੰਘ ਗਿੱਲ ਨੇ ਪੱਤਰਕਾਰਾਂ ਨਾਲ ਕੀਤੀ ਪਲੇਠੀ ਮੀਟਿੰਗ

ਜੈਤੋ, 19 ਮਾਰਚ (ਭੋਲਾ ਸ਼ਰਮਾ)-ਰਾਮਪੁਰਾ ਫ਼ੂਲ ਤੋਂ ਬਦਲ ਕੇ ਸਬ-ਡਵੀਜ਼ਨ ਜੈਤੋ 'ਚ ਨਵੇਂ ਆਏ ਡੀ.ਐਸ.ਪੀ. ਗੁਰਪ੍ਰੀਤ ਸਿੰਘ ਗਿੱਲ ਨੇ ਆਪਣੇ ਦਫ਼ਤਰ ਜੈਤੋ ਵਿਖੇ ਪੱਤਰਕਾਰਾਂ ਨਾਲ ਪਲੇਠੀ ਮੀਟਿੰਗ ਕਰਦਿਆਂ ਕਿਹਾ ਕਿ ਸ਼ਹਿਰ ਵਿਚ ਅਮਨ ਕਾਨੂੰਨ ਬਣਾਈ ਰੱਖਣਾ ਉਨ੍ਹਾਂ ਦੀ ...

ਪੂਰੀ ਖ਼ਬਰ »

ਨਵਦੀਪ ਸਿੰਘ ਬਰਾੜ ਦੀ ਨਿਯੁਕਤੀ ਨਾਲ ਪਾਰਟੀ ਦੀ ਮਜ਼ਬੂਤੀ ਹੋਵੇਗੀ : ਅਕਾਲੀ ਆਗੂ

ਕੋਟਕਪੂਰਾ, 19 ਮਾਰਚ (ਮੋਹਰ ਸਿੰਘ ਗਿੱਲ)-ਅਕਾਲੀ ਦਲ ਵਲੋਂ ਸਾਬਕਾ ਸਿੱਖਿਆ ਮੰਤਰੀ ਅਤੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਸਵ. ਅਵਤਾਰ ਸਿੰਘ ਬਰਾੜ ਦੇ ਬੇਟੇ ਨਵਦੀਪ ਸਿੰਘ ਬੱਬੂ ਬਰਾੜ ਸਾਬਕਾ ਚੇਅਰਮੈਨ ਪੀ.ਆਰ.ਟੀ.ਸੀ. ਨੂੰ ਪਾਰਟੀ ਦਾ ਜਥੇਬੰਦਕ ਸਕੱਤਰ ਬਣਾਏ ਜਾਣ ਨਾਲ ...

ਪੂਰੀ ਖ਼ਬਰ »

ਚਾਰ ਸਾਹਿਬਜ਼ਾਦਿਆਂ ਦੇ ਨਾਂਅ 'ਤੇ ਬਣੇ ਪਾਰਕ ਦਾ ਉਦਘਾਟਨ

ਕੋਟਕਪੂਰਾ, 19 ਮਾਰਚ (ਮੋਹਰ ਸਿੰਘ ਗਿੱਲ)-ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਰਾਂਵਾਲੀ ਵਿਖੇ ਬਣਾਈ ਗਏ ਨਵੇਂ ਪਾਰਕ ਦਾ ਉਦਘਾਟਨ ਕਰਦਿਆਂ ਮਿਹਰ ਸਿੰਘ ਮੋਰਾਂਵਾਲੀ ਅਤੇ ਸਕੂਲ ਸਟਾਫ਼ ਦਾ ਧੰਨਵਾਦ ਕੀਤਾ | ...

ਪੂਰੀ ਖ਼ਬਰ »

ਤੂੜੀ ਦੇ ਵਧੇ ਭਾਅ ਨੇ ਕਿਸਾਨਾਂ ਨੂੰ ਕੁਝ ਰਾਹਤ ਦਿੱਤੀ

ਬਰਗਾੜੀ, 19 ਮਾਰਚ (ਸੁਖਰਾਜ ਸਿੰਘ ਗੋਂਦਾਰਾ)-ਪਿਛਲੇ ਲੰਮੇ ਸਮੇਂ ਤੋਂ ਕਿਸਾਨਾਂ ਨੂੰ ਤੂੜੀ ਦਾ ਵਾਜਬ ਮੁੱਲ ਨਹੀਂ ਮਿਲ ਰਿਹਾ ਸੀ ਜਿਸ ਤੋਂ ਕਿਸਾਨ ਕਾਫ਼ੀ ਨਿਰਾਸ਼ ਸਨ | ਕਿਉਂਕਿ ਉਨ੍ਹਾਂ ਦੇ ਪੱਲੇ ਸਾਂਭ-ਸੰਭਾਲ ਦਾ ਖਰਚਾ ਵੀ ਨਹੀਂ ਪੈਦਾ ਸੀ ਜ਼ਿਆਦਤਰ ਕਿਸਾਨਾਂ ਨੇ ...

ਪੂਰੀ ਖ਼ਬਰ »

ਭਾਰਤੀ ਰੰਗਾਂ ਦੇ ਕਲਾਕਾਰ ਨੂੰ ਆਬੂਧਾਬੀ 'ਚ ਮਿਲਿਆ ਵਿਸ਼ੇਸ਼ ਸਨਮਾਨ

ਕੋਟਕਪੂਰਾ, 19 ਮਾਰਚ (ਮੋਹਰ ਸਿੰਘ ਗਿੱਲ)-ਕੋਟਕਪੂਰਾ ਸ਼ਹਿਰ ਦੇ ਇਕ ਚਿੱਤਰਕਾਰ ਨੂੰ ਆਬੂਧਾਬੀ ਵਿਖੇ ਇਕ ਯੂਨੀਵਰਸਿਟੀ ਵਲੋਂ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ ਗਿਆ | ਆਬੂਧਾਬੀ (ਯੂ.ਏ.ਈ.) ਵਿਖੇ ਫ਼ਰਾਂਸ ਦੀ ਪੈਰਿਸ ਸੋਰਬੌਨ ਯੂਨੀਵਰਸਿਟੀ ਵਲੋਂ ਇਕ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਮਾਨ 'ਸਾਬਕਾ ਮੰਤਰੀ' ਨੇ ਪਾਰਟੀ ਕੋਲ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਪੇਸ਼ ਕੀਤੀ ਦਾਅਵੇਦਾਰੀ

ਜੈਤੋ, 19 ਮਾਰਚ (ਗੁਰਚਰਨ ਸਿੰਘ ਗਾਬੜੀਆ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਹਰ ਵਰਗ ਨੂੰ ਬਣਦੀਆਂ ਸਹੂਲਤਾਂ, ਕਿਸਾਨਾਂ ਤੇ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕੀਤੇ ਉਥੇ ਹੀ ਸ਼ਗਨ ਸਕੀਮ, ਬੁਢਾਪਾ ਪੈਨਸ਼ਨ 'ਚ ਵਾਧਾ, ਸ਼ਗਨ ਸਕੀਮ ਆਦਿ ...

ਪੂਰੀ ਖ਼ਬਰ »

ਪੁਲਿਸ ਨੇ ਭਗੌੜਾ ਕਾਬੂ ਕੀਤਾ

ਫ਼ਰੀਦਕੋਟ, 19 ਮਾਰਚ (ਸਰਬਜੀਤ ਸਿੰਘ)-ਜ਼ਿਲ੍ਹਾ ਪੁਲਿਸ ਦੇ ਪੀ.ਓ. ਸਟਾਫ਼ ਵਲੋਂ ਜੂਆ ਐਕਟ ਤਹਿਤ ਦਰਜ ਇਕ ਮਾਮਲੇ ਵਿਚ ਲੋੜੀਂਦਾ ਭਗੌੜਾ ਕਾਬੂ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸਬ ਇੰਸਪੈਕਟਰ ਗੁਰਜੀਤ ਸਿੰਘ ਇੰਚਾਰਜ ਪੀ.ਓ. ਸਟਾਫ਼ ਫ਼ਰੀਦਕੋਟ ਵਲੋਂ ਹੋਰ ਪੁਲਿਸ ...

ਪੂਰੀ ਖ਼ਬਰ »

ਵਿਜੇ ਕੁਮਾਰ ਟੀਟੂ ਲਾਇਨਜ਼ ਕਲੱਬ ਰਾਇਲ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ

ਕੋਟਕਪੂਰਾ, 19 ਮਾਰਚ (ਮੇਘਰਾਜ)-ਲਾਇਨਜ਼ ਕਲੱਬ ਕੋਟਕਪੂਰਾ ਰਾਇਲ ਦੀ ਸਾਲ 2019-20 ਲਈ ਨਵੀਂ ਟੀਮ ਉੱਘੇ ਕਾਰੋਬਾਰੀ ਵਿਜੈ ਕੁਮਾਰ ਟੀਟੂ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ | ਕਲੱਬ ਦੀ ਨਵੀਂ ਚੋਣ ਕਰਨ ਲਈ ਨਿਯਮਾਂ ਅਨੁਸਾਰ ਪਹਿਲਾਂ ਸੁਨੀਲ ਛਾਬੜਾ, ਭੁਪਿੰਦਰ ...

ਪੂਰੀ ਖ਼ਬਰ »

ਕਾਂਗਰਸ ਛੱਡ ਕੇ ਤਿੰਨ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਦੋਦਾ, 19 ਮਾਰਚ (ਰਵੀਪਾਲ)-ਪਿੰਡ ਕੋਟਲੀ ਅਬਲੂ ਵਿਖੇ ਅਕਾਲੀ ਦਲ ਗਿੱਦੜਬਾਹਾ ਹਲਕੇ ਦੇ ਮੁੱਖ ਸੇਵਾਦਾਰ ਤੇ ਅਕਾਲੀ ਦਲ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ 'ਚ ਸੇਵਕ ਸਿੰਘ ਚਹਿਲ, ਰਾਜਾ ਸਿੰਘ ਚਹਿਲ ਤੇ ਜਗਦੀਪ ਸਿੰਘ ...

ਪੂਰੀ ਖ਼ਬਰ »

ਚਿੱਬੜਾਂਵਾਲੀ ਦਾ ਖੇਡ ਮੇਲਾ ਸ਼ਾਨੋ-ਸ਼ੌਕਤ ਨਾਲ ਸ਼ੁਰੂ

ਮੰਡੀ ਲੱਖੇਵਾਲੀ, 19 ਮਾਰਚ (ਰੁਪਿੰਦਰ ਸਿੰਘ ਸੇਖੋਂ)-ਗੁਰੂ ਰਾਮਦਾਸ ਸਪੋਰਟਸ ਕਲੱਬ ਤੇ ਗ੍ਰਾਮ ਪੰਚਾਇਤ ਚਿੱਬੜਾਂਵਾਲੀ ਵਲੋਂ ਕਰਵਾਏ ਜਾ ਰਹੇ 4 ਰੋਜ਼ਾ ਫੁੱਟਬਾਲ ਓਪਨ ਖੇਡ ਮੇਲੇ ਦਾ ਆਗਾਜ਼ ਹੋ ਗਿਆ | ਰਸਮੀ ਉਦਘਾਟਨ ਪਿੰਡ ਦੀ ਸਰਪੰਚ ਵੀਰਪਾਲ ਕੌਰ ਨੇ ਕੀਤਾ | ਖੁੰਡੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX