ਤਾਜਾ ਖ਼ਬਰਾਂ


ਬੀ ਐੱਸ ਐੱਫ ਨੇ ਕੀਤਾ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ
. . .  1 day ago
ਗੁਰੂ ਹਰ ਸਹਾਏ ,21 ਅਕਤੂਬਰ {ਕਪਿਲ ਕੰਧਾਰੀ }- ਬੀਐਸਐਫ ਦੇ ਦੋ ਬਟਾਲੀਅਨ ਨੇ ਕਾਮਸਕੇ ਚੌਕੀ ਦੇ ਅਧੀਨ ਭਾਰਤੀ ਹੱਦ ਵਿਚ ਘੁੰਮਦੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ ਕੀਤਾ ਹੈ । ਇਨ੍ਹਾਂ ਕੋਲੋਂ 2 ਮੋਬਾਈਲ...
ਜਲਾਲਾਬਾਦ ਵਿਚ ਅਮਨ ਸ਼ਾਂਤੀ ਨਾਲ ਵੋਟਾਂ ਦਾ ਕੰਮ ਚੜ੍ਹਿਆ ਸਿਰੇ - ਜ਼ਿਲ੍ਹਾ ਪ੍ਰਸ਼ਾਸਨ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਵਿਧਾਨ ਸਭਾ ਚੋਣ ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸਿਰੇ ਚੜ੍ਹਨ ਦਾ ਪ੍ਰਸ਼ਾਸਨ ਵੱਲੋਂ ਦਾਅਵਾ ਕੀਤਾ ...
104 ਸਾਲਾ ਮਾਤਾ ਚਾਂਦ ਰਾਣੀ ਨੇ ਪਾਈ ਵੋਟ
. . .  1 day ago
ਫਗਵਾੜਾ , 21 ਅਕਤੂਬਰ { ਕਿੰਨੜਾ }- ਫਗਵਾੜਾ 'ਚ 104 ਸਾਲਾ ਮਾਤਾ ਚਾਂਦ ਰਾਣੀ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ ।ਵੋਟ ਪਾਉਣ ਮੌਕੇ ਪਰਿਵਾਰ ਦੇ ਮੈਂਬਰ ਉਨ੍ਹਾਂ ਦੇ ਨਾਲ ...
ਕਰਤਾਰਪੁਰ ਲਾਂਘਾ : 'ਆਸਥਾ ਦੇ ਨਾਂਅ 'ਤੇ ਕਾਰੋਬਾਰ' ਕਰ ਰਿਹਾ ਹੈ ਪਾਕਿਸਤਾਨ - ਬੀਬਾ ਬਾਦਲ
. . .  1 day ago
ਚੰਡੀਗੜ੍ਹ, 21 ਅਕਤੂਬਰ- ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਦੇ ਲਈ ਇੱਕ ਸਮਝੌਤੇ 'ਤੇ ਹਸਤਾਖ਼ਰ ਕਰਨ ਦਾ ਫ਼ੈਸਲੇ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਬਹੁਤ ਖ਼ੁਸ਼ ਹਨ ਕਿ 23 ...
ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  1 day ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  1 day ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  1 day ago
ਬੱਚੀਵਿੰਡ, 21 ਅਕਤੂਬਰ (ਬਲਦੇਵ ਸਿੰਘ ਕੰਬੋ/ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਸੈਕਟਰ ਅਧੀਨ ਆਉਂਦੇ ਅੰਤਰਰਾਸ਼ਟਰੀ ਸਰਹੱਦ ਦੇ ਨਜ਼ਦੀਕ ਪੈਂਦੇ ਪਿੰਡ ਕੱਕੜ ਵਿਖੇ ...
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  1 day ago
ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪੰਜਾਬ ਸਟੂਡੈਂਟ ਡਿਵੈਲਪਮੈਂਟ ਐਸੋਸੀਏਸ਼ਨ, ਵਿਦਿਆਰਥੀਆਂ (ਯੂਨੀਵਰਸਿਟੀ ਕਾਲਜ ਜੈਤੋ) ਅਤੇ ਨੌਜਵਾਨ ਭਾਰਤ ਸਭਾ....
ਅਕਾਲੀ ਉਮੀਦਵਾਰ ਨੂੰ ਸੁਰੱਖਿਆ ਕਾਰਨਾਂ ਕਰਕੇ ਇੱਕ ਜਗ੍ਹਾ ਤੋਂ ਦੂਜੀ ਥਾਂ ‘ਤੇ ਛੱਡਿਆ ਗਿਆ ਸੀ- ਐਸ.ਐਚ.ਓ.ਸਿਟੀ
. . .  1 day ago
ਜਲਾਲਾਬਾਦ 21,ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਜਲਾਲਾਬਾਦ ਵਿਖੇ ਹੋ ਰਹੀ ਵਿਧਾਨ ਸਭਾ ਚੌਣਾਂ ਦੌਰਾਨ ਸ਼ਾਮ ਨੂੰ ਹੋਏ ਇੱਕ ਅਕਾਲੀ-ਕਾਂਗਰਸੀ ਝਗੜੇ ਵਿੱਚ ਇਹ ਗੱਲ ਸਾਹਮਣੇ ਆਈ ਸੀ ਕਿ ਅਕਾਲੀ ਉਮੀਦਵਾਰ ਡਾ. ਰਾਜ ਸਿੰਘ ...
ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ
. . .  1 day ago
ਪਠਾਨਕੋਟ 21 ਅਕਤੂਬਰ (ਸੰਧੂ) - ਵਿੱਤ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿੰਨ ਫ਼ੀਸਦੀ ਡੀ.ਏ ਦੇਣ ਸਬੰਧੀ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ...
ਪਲਾਸਟਿਕ ਦੀਆਂ ਬੋਤਲਾਂ 'ਚੋਂ ਹੈਰੋਇਨ ਹੋਈ ਬਰਾਮਦ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ- ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਬੀ.ਓ.ਪੀ ਮੋਹਰ ਸੋਨਾ ਦੇ ਨੇੜਿਉਂ ਬੀ.ਐੱਸ.ਐਫ ਦੀ 96 ਬਟਾਲੀਅਨ ਦੇ ਜਵਾਨਾਂ ਨੇ ਦੋ ਪਲਾਸਟਿਕ ਦੀ ਬੋਤਲਾਂ 'ਚ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਬੀ.ਐੱਸ.ਐਫ. ਦੇ ...
ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ, ਅਕਾਲੀ ਵਰਕਰ ਹੋਇਆ ਜ਼ਖਮੀ
. . .  1 day ago
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ ਦੌਰਾਨ ਇੱਕ ਅਕਾਲੀ ਵਰਕਰ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ...
ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਤੇ ਹਾਈ ਕਮਿਸ਼ਨ ਮਾਈਕਲ ਨੋਰਟੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸੁਲਤਾਨਪੁਰ ਲੋਧੀ, 21 ਅਕਤੂਬਰ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਬੀ.ਐੱਸ ਲਾਡੀ)- ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਜੋਏ ਘਰਟੇ, ਹਾਈ ਕਮਿਸ਼ਨ ਮਾਈਕਲ ਨੋਰਟੋ ਅੱਜ ਇਤਿਹਾਸਿਕ ਗੁਰਦੁਆਰਾ ...
ਪੰਜਾਬ 'ਚ ਅਗੇਤੀ ਕਣਕ ਦੀ ਬਿਜਾਈ ਸ਼ੁਰੂ
. . .  1 day ago
ਕੌਹਰੀਆਂ, 21 ਅਕਤੂਬਰ(ਮਾਲਵਿੰਦਰ ਸਿੰਘ ਸਿੱਧੂ)- ਮਾਲਵਾ ਪੱਟੀ 'ਚ ਝੋਨੇ ਅਤੇ ਬਾਸਮਤੀ ਦੀ ਕਟਾਈ ਜੋਰਾ 'ਤੇ ਹੈ। ਕਿਸਾਨਾਂ ਨੇ ਖਾਲੀ ਹੋਏ ਖੇਤਾਂ 'ਚ ਕਣਕ ਅਗੇਤੀਆਂ ...
ਸ਼ਾਮ 5 ਵਜੇ ਤੱਕ ਮੁਕੇਰੀਆਂ 'ਚ 57.28 ਫ਼ੀਸਦੀ ਵੋਟਿੰਗ
. . .  1 day ago
23 ਅਕਤੂਬਰ ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ ਹਸਤਾਖ਼ਰ ਕਰੇਗਾ ਪਾਕਿਸਤਾਨ
. . .  1 day ago
ਸ਼ਾਮ 5 ਵਜੇ ਤੱਕ ਫਗਵਾੜਾ 'ਚ 49.19 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ 'ਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ਦੇ ਦੋਸ਼
. . .  1 day ago
ਸ੍ਰੀ ਮੁਕਤਸਰ ਸਾਹਿਬ: ਲੁੱਟ ਖੋਹ ਦੇ ਦੋਸ਼ੀ ਪਿਸਤੌਲ, ਨਗਦੀ, ਮੋਟਰਸਾਈਕਲ ਸਮੇਤ ਕਾਬੂ
. . .  1 day ago
ਕਰੰਟ ਲੱਗਣ ਕਾਰਨ ਕਈ ਮੱਝਾਂ ਦੀ ਮੌਤ
. . .  1 day ago
ਕਰਤਾਰਪੁਰ ਲਾਂਘਾ: 23 ਅਕਤੂਬਰ ਨੂੰ ਭਾਰਤ ਕਰੇਗਾ ਸਮਝੌਤੇ 'ਤੇ ਹਸਤਾਖ਼ਰ
. . .  1 day ago
ਦਾਖਾ ਵਿਖੇ ਸ਼ਾਮੀਂ 5.10 ਵਜੇ ਤੱਕ 64.67 ਫ਼ੀਸਦੀ ਵੋਟਿੰਗ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਗੁਰਦੁਆਰਾ ਵਿਖੇ ਪਹੁੰਚ 'ਚੇ ਹੋਇਆ ਭਰਵਾਂ ਸਵਾਗਤ
. . .  1 day ago
ਜਲਾਲਾਬਾਦ ਵਿਖੇ ਕਾਂਗਰਸੀ ਸਮਰਥਕਾਂ ਵਲੋਂ ਅਕਾਲੀ ਦਲ ਦੇ ਬੂਥ 'ਤੇ ਹਮਲਾ ਅਤੇ ਭੰਨ-ਤੋੜ
. . .  1 day ago
ਪ੍ਰਕਾਸ਼ ਪੁਰਬ ਨੂੰ ਇੱਕੋ ਸਟੇਜ 'ਤੇ ਮਨਾਉਣ ਸੰਬੰਧੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਦਾ ਅਕਾਲੀ ਦਲ ਵਲੋਂ ਸਵਾਗਤ
. . .  1 day ago
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਦਾ ਖਰਚਾ ਨਹੀਂ ਚੁੱਕ ਸਕਦੀ ਪੰਜਾਬ ਸਰਕਾਰ : ਰੰਧਾਵਾ
. . .  1 day ago
106 ਸਾਲਾ ਹਰਸ਼ ਸਿੰਘ ਨੇ ਪਾਈ ਵੋਟ
. . .  1 day ago
ਜਲਾਲਾਬਾਦ ਦੇ ਪਿੰਡ ਚੱਕ ਪੁੰਨਾ ਵਾਲੀ ਦੇ ਬੂਥ ਨੰਬਰ 151 'ਤੇ ਮਸ਼ੀਨ ਖ਼ਰਾਬ ਹੋਣ ਕਰ ਕੇ ਵੋਟਿੰਗ ਦਾ ਕੰਮ ਰੁਕਿਆ
. . .  1 day ago
ਪੱਲੀ ਝਿੱਕੀ ਲਾਗੇ ਕਾਰ ਮੋਟਰਸਾਈਕਲ ਦੀ ਟੱਕਰ ਚ ਇੱਕ ਦੀ ਮੌਤ
. . .  1 day ago
ਦੁਪਹਿਰ 3 ਵਜੇ ਤੱਕ ਫਗਵਾੜਾ 'ਚ 39.97 ਫ਼ੀਸਦੀ ਵੋਟਿੰਗ
. . .  1 day ago
ਚਾਰ ਅਣਪਛਾਤੇ ਨੌਜਵਾਨਾਂ ਨੇ ਹਵਾਈ ਫਾਇਰ ਕਰ ਕੇ ਨੌਜਵਾਨਾਂ ਕੋਲੋਂ ਖੋਹੀ ਗੱਡੀ
. . .  1 day ago
ਸ੍ਰੀ ਬੇਰ ਸਾਹਿਬ ਪਹੁੰਚਣਗੇ ਘਾਨਾ ਦੇ ਰੇਲ ਮੰਤਰੀ ਅਤੇ 10 ਦੇਸ਼ਾਂ ਦੇ ਰਾਜਦੂਤ
. . .  1 day ago
ਹਲਕਾ ਜਲਾਲਾਬਾਦ 'ਚ 3 ਵਜੇ ਤੱਕ 57 ਫ਼ੀਸਦੀ ਹੋਈ ਵੋਟਿੰਗ
. . .  1 day ago
ਦੁਪਹਿਰ 3 ਵਜੇ ਤੱਕ ਦਾਖਾ 'ਚ 50.80 ਫ਼ੀਸਦੀ ਵੋਟਿੰਗ
. . .  1 day ago
ਸ੍ਰੀ ਅਕਾਲ ਤਖ਼ਤ ਜਥੇਦਾਰ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਦਾ ਮੁੱਖ ਸਮਾਗਮ ਇੱਕ ਸਟੇਜ 'ਤੇ ਮਨਾਉਣ ਦਾ ਆਦੇਸ਼ ਜਾਰੀ
. . .  1 day ago
ਅਕਾਲੀ ਉਮੀਦਵਾਰ ਨੇ ਬੂਥ 'ਤੇ ਪੈਸੇ ਵੰਡਦਾ ਵਿਅਕਤੀ ਕਾਬੂ ਕਰ ਕੇ ਕੀਤਾ ਪੁਲਿਸ ਹਵਾਲੇ
. . .  1 day ago
ਦੁਪਹਿਰ 2 ਵਜੇ ਤੱਕ ਫਗਵਾੜਾ 'ਚ 34 ਫ਼ੀਸਦੀ ਵੋਟਿੰਗ
. . .  1 day ago
ਹਲਕਾ ਜਲਾਲਾਬਾਦ ਦੇ ਵੱਖ-ਵੱਖ ਪਿੰਡਾ 'ਚ ਦੁਪਹਿਰ 2.30 ਵਜੇ ਤੱਕ 48 ਫ਼ੀਸਦੀ ਵੋਟਿੰਗ
. . .  1 day ago
ਦੁਪਹਿਰ 2.15 ਵਜੇ ਤੱਕ ਹਲਕਾ ਦਾਖਾ 'ਚ 45 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ 'ਚ ਕਾਂਗਰਸ ਵੱਲੋਂ ਲਗਾਏ ਗਏ ਬੂਥ 'ਤੇ ਸ਼ਰੇਆਮ ਵੰਡੇ ਜਾ ਰਹੇ ਹਨ ਪੈਸੇ
. . .  1 day ago
ਪੰਥਕ ਮਸਲਿਆਂ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਦੀ ਇਕੱਤਰਤਾ ਸ਼ੁਰੂ
. . .  1 day ago
ਦੁਪਹਿਰ 1 ਵਜੇ ਤੱਕ ਮੁਕੇਰੀਆਂ 'ਚ 36.94 ਫ਼ੀਸਦੀ ਵੋਟਿੰਗ
. . .  1 day ago
ਬਦਲਿਆ ਗਿਆ ਫਗਵਾੜਾ ਦੇ ਬੂਥ ਨੰਬਰ 184 ਦਾ ਪੋਲਿੰਗ ਸਟਾਫ਼
. . .  1 day ago
ਸਕਾਟਲੈਂਡ ਤੋਂ ਆ ਕੇ ਪ੍ਰਿਆ ਕੌਰ ਕਰ ਰਹੀ ਹੈ ਪੰਜਾਬ ਦੇ ਨੌਜਵਾਨਾਂ ਨੂੰ ਜਾਗਰੂਕ
. . .  1 day ago
ਪੀ.ਡੀ.ਏ ਉਮੀਦਵਾਰ ਤੇ ਕਾਂਗਰਸੀ ਕੌਂਸਲਰ ਵਿਚਕਾਰ ਝੜਪ
. . .  1 day ago
ਸਾਬਕਾ ਹਾਕੀ ਕਪਤਾਨ ਸੰਦੀਪ ਸਿੰਘ ਨੇ ਪਾਈ ਵੋਟ
. . .  1 day ago
ਦੁਪਹਿਰ 1 ਵਜੇ ਤੱਕ ਫਗਵਾੜਾ 'ਚ 32 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ 'ਚ ਦੁਪਹਿਰ 1 ਵਜੇ ਤੱਕ 44.03 ਫ਼ੀਸਦੀ ਵੋਟਿੰਗ
. . .  1 day ago
ਦੁਪਹਿਰ 1 ਵਜੇ ਤੱਕ ਦਾਖਾ 'ਚ 39.19 ਫ਼ੀਸਦੀ ਵੋਟਿੰਗ
. . .  1 day ago
18 ਨਵੰਬਰ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਸਰਦ ਰੁੱਤ ਇਜਲਾਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਚੇਤ ਸੰਮਤ 551

ਪਹਿਲਾ ਸਫ਼ਾ

ਨੀਰਵ ਮੋਦੀ ਲੰਡਨ 'ਚ ਗਿ੍ਫ਼ਤਾਰ

ਅਦਾਲਤ 'ਚ ਪੇਸ਼, ਜ਼ਮਾਨਤ ਅਰਜ਼ੀ ਰੱਦ, 29 ਤੱਕ ਰਹੇਗਾ ਹਿਰਾਸਤ 'ਚ
ਮਨਪ੍ਰੀਤ ਸਿੰਘ ਬੱਧਨੀ ਕਲਾਂ
ਲੰਡਨ, 20 ਮਾਰਚ -ਭਾਰਤ ਤੋਂ ਫਰਾਰ ਹੋਏ ਹੀਰਿਆਂ ਦੇ ਵਪਾਰੀ ਨੀਰਵ ਮੋਦੀ ਨੂੰ ਲੰਡਨ ਦੇ ਹੋਲਬੌਰਨ ਇਲਾਕੇ ਵਿਚ ਯੂ. ਕੇ. ਦੀ ਪੁਲਿਸ ਵਲੋਂ ਗਿ੍ਫ਼ਤਾਰ ਕੀਤਾ ਗਿਆ ਹੈ | ਨੀਰਵ ਮੋਦੀ ਨੂੰ ਵੈਸਟ ਮਿਨਸਟਰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਉਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਅਤੇ ਅਦਾਲਤ ਨੇ 29 ਮਾਰਚ ਤੱਕ ਹਿਰਾਸਤ ਵਿਚ ਭੇਜ ਦਿੱਤਾ ਹੈ | ਜ਼ਿਲ੍ਹਾ ਜੱਜ ਮੈਰੀ ਮੈਲੋਨ ਨੇ ਨੀਰਵ ਮੋਦੀ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਸ ਗੱਲ 'ਤੇ ਵਿਸ਼ਵਾਸ ਕਰਨ ਦੇ ਵਿਆਪਕ ਸਬੂਤ ਹਨ ਕਿ ਜੇਕਰ ਉਸ ਨੂੰ ਜ਼ਮਾਨਤ ਦੇ ਦਿੱਤੀ ਗਈ ਤਾਂ ਉਹ ਆਤਮ-ਸਮਰਪਣ ਨਹੀਂ ਕਰੇਗਾ | ਨੀਰਵ ਮੋਦੀ 'ਤੇ ਭਾਰਤ ਦੀਆਂ ਬੈਂਕਾਂ ਖਾਸ ਤੌਰ 'ਤੇ ਪੰਜਾਬ ਨੈਸ਼ਨਲ ਬੈਂਕ ਨਾਲ ਧੋਖਾਧੜੀ ਕਰਨ ਦਾ ਸਭ ਤੋਂ ਵੱਡਾ ਦੋਸ਼ ਲੱਗਾ ਹੋਇਆ ਹੈ | ਨੀਰਵ ਮੋਦੀ 'ਤੇ ਪੰਜਾਬ ਨੈਸ਼ਨਲ ਬੈਂਕ ਨਾਲ 13 ਹਜ਼ਾਰ ਕਰੋੜ ਰੁਪਏ ਦੇ ਘਪਲੇ ਦਾ ਦੋਸ਼ ਹੈ ਅਤੇ ਉਹ 2018 ਦੀ ਸ਼ੁਰੂਆਤ ਵਿਚ ਭਾਰਤ ਛੱਡ ਕੇ ਫ਼ਰਾਰ ਹੋ ਗਿਆ ਸੀ | ਨੀਰਵ ਮੋਦੀ (48) ਨੂੰ ਮੰਗਲਵਾਰ ਨੂੰ ਕੇਂਦਰੀ ਲੰਡਨ ਤੋਂ ਗਿ੍ਫ਼ਤਾਰ ਕੀਤਾ ਗਿਆ, ਜਿਸ ਨੂੰ ਅੱਜ ਲੰਡਨ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ | ਯੂ. ਕੇ. ਪੁਲਿਸ ਅਨੁਸਾਰ ਇਹ ਗਿ੍ਫ਼ਤਾਰੀ ਭਾਰਤੀ ਏਜੰਸੀਆਂ ਦੇ ਆਧਾਰ 'ਤੇ ਕੀਤੀ ਗਈ ਹੈ, ਜਿਨ੍ਹਾਂ ਵਲੋਂ ਨੀਰਵ ਮੋਦੀ ਦੀ ਭਾਰਤ ਹਵਾਲਗੀ ਦੀ ਮੰਗ ਕੀਤੀ ਗਈ ਸੀ | ਨੀਰਵ ਮੋਦੀ ਉਸ ਵੇਲੇ ਸੁਰਖੀਆਂ ਵਿਚ ਆਇਆ ਸੀ, ਜਦੋਂ ਇਕ ਬਰਤਾਨਵੀ ਅਖ਼ਬਾਰ ਨੇ ਉਸ ਦੇ ਲੰਡਨ ਦੇ 80 ਲੱਖ ਪੌਾਡ ਦੀ ਕੀਮਤ ਵਾਲੇ ਫਲੈਟ ਵਿਚ ਰਹਿੰਦੇ ਹੋਣ ਦਾ ਖੁਲਾਸਾ ਕੀਤਾ ਸੀ | ਮਾਰਚ 2019 ਦੇ ਸ਼ੁਰੂ ਦੇ ਦਿਨਾਂ ਵਿੱਚ ਟੈਲੀਗ੍ਰਾਫ ਅਖ਼ਬਾਰ ਨੇ ਆਕਸਫੋਰਡ ਸਟਰੀਟ ਦੀ ਇਕ ਰਿਹਾਇਸ਼ਗਾਹ ਦੇ ਨੇੜੇ ਨੀਰਵ ਮੋਦੀ ਨੂੰ ਕਈ ਸਵਾਲ ਪੁੱਛੇ ਸਨ | ਪਿਛਲੇ ਸਾਲ ਫਰਵਰੀ 'ਚ ਉਹ ਭਗੌੜਾ ਹੋਇਆ ਸੀ ਅਤੇ ਜੂਨ ਤੋਂ ਬਾਅਦ ਬਰਤਾਨੀਆ ਦੀ ਰਾਜਧਾਨੀ ਵਿਚ ਰਹਿੰਦੇ ਹੋਣ ਬਾਰੇ ਪਤਾ ਲੱਗਾ ਸੀ | ਵੈਸਟ ਮਿਨਸਟਰ ਅਦਾਲਤ ਵਿਚ ਪੇਸ਼ ਕਰਨ ਤੋਂ ਪਹਿਲਾਂ ਨੀਰਵ ਮੋਦੀ ਿਖ਼ਲਾਫ਼ ਇਸੇ ਹਫ਼ਤੇ ਗਿ੍ਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਸਨ | ਜ਼ਿਕਰਯੋਗ ਹੈ ਕਿ ਨੀਰਵ ਮੋਦੀ 'ਤੇ ਪੰਜਾਬ ਨੈਸ਼ਨਲ ਬੈਂਕ ਜੋ ਭਾਰਤ ਦੀ ਦੂਜੀ ਸਭ ਤੋਂ ਵੱਡੀ ਬੈਂਕ ਹੈ, ਨਾਲ 13 ਹਜ਼ਾਰ ਕਰੋੜ ਰੁਪਏ ਦੇ ਘਪਲੇ ਦੇ ਦੋਸ਼ ਹਨ | ਨੀਰਵ ਮੋਦੀ ਨਾਲ ਹੀ ਉਸ ਦਾ ਇਕ ਹੋਰ ਰਿਸ਼ਤੇਦਾਰ ਮੇਹੁਲ ਚੋਕਸੀ ਵੀ ਭਗੌੜਾ ਹੈ | ਨੀਰਵ ਮੋਦੀ ਦੀ ਕੁਲ ਸੰਪਤੀ 1.75 ਅਰਬ ਡਾਲਰ ਦੇ ਕਰੀਬ ਹੈ | ਉਸ ਨੇ 2010 ਵਿਚ ਹੀਰਿਆਂ ਦਾ ਆਪਣਾ ਬਰਾਂਡ ਸ਼ੁਰੂ ਕੀਤਾ ਅਤੇ ਭਾਰਤ ਦੇ ਨਾਲ-ਨਾਲ ਨਿਊਯਾਰਕ, ਲੰਡਨ ਅਤੇ ਹਾਂਗਕਾਂਗ ਵਿਚ ਕਾਰੋਬਾਰ ਸਥਾਪਿਤ ਕੀਤਾ | ਨੀਰਵ ਮੋਦੀ ਦੀ ਕੰਪਨੀ ਦੇ ਤਿਆਰ ਕੀਤੇ ਗਹਿਣੇ ਹਾਲੀਵੁੱਡ ਅਤੇ ਬਾਲੀਵੁੱਡ ਦੀਆਂ ਪ੍ਰਸਿੱਧ ਅਭਿਨੇਤਰੀਆਂ ਪਹਿਨਦੀਆਂ ਰਹੀਆਂ ਹਨ |
ਫਰਜ਼ੀ ਪਾਸਪੋਰਟਾਂ ਦੇ ਸਹਾਰੇ ਲੰਡਨ 'ਚ ਘੁੰਮ ਰਿਹਾ ਸੀ
ਲੰਡਨ, (ਏਜੰਸੀ)-ਨੀਰਵ ਮੋਦੀ ਕੋਲ ਤਿੰਨ ਪਾਸਪੋਰਟ ਹਨ | ਲੰਡਨ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਜਾਣ ਦੇ ਬਾਅਦ ਜਦੋਂ ਉਸ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਤਾਂ ਉਸ ਕੋਲ ਤਿੰਨ ਪਾਸਪੋਰਟ ਹੋਣ ਸਬੰਧੀ ਪਤਾ ਲੱਗਾ ਹੈ | ਭਾਰਤ ਨੇ ਉਸ ਦਾ ਪਾਸਪੋਰਟ ਰੱਦ ਕਰ ਦਿੱਤਾ ਸੀ | ਉਸ ਕੋਲ ਜੋ ਪਾਸਪੋਰਟ ਹਨ ਉਨ੍ਹਾਂ 'ਚੋਂ ਇਕ ਹੁਣ ਮੈਟਰੋਪੁਲੀਟਨ ਪੁਲਿਸ ਕੋਲ ਹੈ, ਦੂਸਰਾ ਪਾਸਪੋਰਟ ਬਰਤਾਨੀਆ ਦਾ ਗ੍ਰਹਿ ਵਿਭਾਗ ਕੋਲ ਪਿਆ ਹੈ ਅਤੇ ਇਸ ਦੀ ਮਿਆਦ ਖ਼ਤਮ ਹੋ ਚੁੱਕੀ ਹੈ | ਤੀਸਰਾ ਪਾਸਪੋਰਟ ਬਰਤਾਨੀਆ ਦੇ ਡਰਾਈਵਿੰਗ ਐਾਡ ਵਹੀਕਲ ਲਾਈਸੈਸਿੰਗ ਅਥਾਰਿਟੀ ਕੋਲ ਹੈ | ਅਦਾਲਤ ਨੂੰ ਇਹ ਵੀ ਦੱਸਿਆ ਗਿਆ ਕਿ ਨੀਰਵ ਮੋਦੀ ਕੋਲ ਪਾਸਪੋਰਟ ਦੇ ਇਲਾਵਾ ਕਈ ਨਿਵਾਸ ਕਾਰਡ ਵੀ ਹਨ | ਇਨ੍ਹਾਂ 'ਚੋਂ ਕੁਝ ਦੀ ਮਿਆਦ ਖ਼ਤਮ ਹੋ ਚੁੱਕੀ ਹੈ | ਉਸ ਕੋਲ ਸੰਯੁਕਤ ਅਰਬ ਅਮੀਰਾਤ, ਸਿੰਗਾਪੁਰ ਅਤੇ ਹਾਂਗਕਾਂਗ ਦੇ ਨਿਵਾਸੀ ਕਾਰਡ ਹਨ |

11 ਗੱਡੀਆਂ ਤੇ 173 ਪੇ ਾਟਿੰਗਾਂ ਨੂੰ ਨਿਲਾਮ ਕਰੇਗੀ ਈ. ਡੀ.

ਪਤਨੀ ਿਖ਼ਲਾਫ਼ ਵੀ ਗੈਰ-ਜ਼ਮਾਨਤੀ ਵਾਰੰਟ
ਨਵੀਂ ਦਿੱਲੀ, 20 ਮਾਰਚ (ਏਜੰਸੀ)-ਮੁੰਬਈ ਦੀ ਵਿਸ਼ੇਸ਼ ਅਦਾਲਤ ਵਲੋਂ ਪ੍ਰਵਾਨਗੀ ਮਿਲਣ ਤੋਂ ਬਾਅਦ ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੀਰਵ ਮੋਦੀ ਦੀਆਂ 11 ਲਗਜ਼ਰੀ ਗੱਡੀਆਂ ਅਤੇ 173 ਬਹੁਕੀਮਤੀ ਪੇ ਾਟਿੰਗਾਂ ਨੂੰ ਨਿਲਾਮ ਕਰੇਗਾ | ਅਧਿਕਾਰੀਆਂ ਨੇ ਦੱਸਿਆ ਕਿ ਵਿਸ਼ੇਸ਼ ਅਦਾਲਤ ਨੇ ਨੀਰਵ ਮੋਦੀ ਦੀ ਪਤਨੀ ਅਮੀ ਿਖ਼ਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਹਨ | ਉਨ੍ਹਾਂ ਦੱਸਿਆ ਕਿ ਈ. ਡੀ. ਨੀਰਵ ਮੋਦੀ ਦੀਆਂ ਕਰੀਬ 57.72 ਕਰੋੜ ਰੁਪਏ ਮੁੱਲ ਦੀਆਂ 173 ਪੇ ਾਟਿੰਗਾਂ ਅਤੇ ਰੋਲਸ ਰਾਇਸ, ਮਰਸਡੀਜ਼, ਟੋਇਟਾ ਫਾਰਚੂਨਰ ਅਤੇ ਪੋਰਸ਼ ਸਣੇ 11 ਗੱਡੀਆਂ ਨੂੰ ਨਿਲਾਮ ਕਰੇਗੀ | ਇਸ ਸਬੰਧੀ ਨਿਲਾਮੀ ਇਸ ਮਹੀਨੇ ਦੇ ਅਖ਼ੀਰ 'ਚ ਕਰਵਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਅਦਾਲਤ ਨੇ ਆਮਦਨ ਕਰ ਵਿਭਾਗ ਨੂੰ ਨੀਰਵ ਮੋਦੀ ਦੀਆਂ 68 ਹੋਰ ਪੇ ਾਟਿੰਗਾਂ ਨੂੰ ਨਿਲਾਮ ਕਰਨ ਦੀ ਆਗਿਆ ਦਿੱਤੀ ਹੈ |

'ਚੌਕੀਦਾਰ' ਹੁਣ ਦੇਸ਼ ਭਗਤੀ ਤੇ ਇਮਾਨਦਾਰੀ ਦਾ ਪ੍ਰਤੀਕ-ਮੋਦੀ

25 ਲੱਖ ਚੌਕੀਦਾਰਾਂ ਨੂੰ ਕੀਤਾ ਸੰਬੋਧਨ
ਨਵੀਂ ਦਿੱਲੀ, 20 ਮਾਰਚ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਆਪਣੀ ਨਵੀਂ ਮੁਹਿੰਮ 'ਮੈਂ ਵੀ ਚੌਕੀਦਾਰ' ਤਹਿਤ ਕਰੀਬ 25 ਲੱਖ ਚੌਕੀਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਭਰ ਤੋਂ ਲੋਕ ਚੌਕੀਦਾਰ ਬਣਨ ਦਾ ਵਾਅਦਾ ਕਰ ਰਹੇ ਹਨ, ਜਿਹੜਾ ਕਿ ਦੇਸ਼ ਭਗਤੀ ਤੇ ਇਮਾਨਦਾਰੀ ਦਾ ਸਮਾਨਅਰਥੀ ਹੈ | ਜ਼ਿਕਰਯੋਗ ਹੈ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵਲੋਂ ਭਾਜਪਾ 'ਤੇ ਰਾਫ਼ੇਲ ਘੁਟਾਲੇ ਦਾ ਦੋਸ਼ ਲਾਉਂਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 'ਚੌਕੀਦਾਰ ਹੀ ਚੋਰ' ਕਹਿ ਘੇਰਿਆ ਜਾ ਰਿਹਾ ਸੀ, ਪਰ ਹੁਣ ਇਸ ਦੇ ਜਵਾਬ 'ਚ ਭਾਜਪਾ ਨੇ 'ਮੈਂ ਵੀ ਚੌਕੀਦਾਰ' ਨਵੀਂ ਮੁਹਿੰਮ ਸ਼ੁਰੂ ਕੀਤੀ ਹੈ | ਉਨ੍ਹਾਂ ਰਾਹੁਲ ਗਾਂਧੀ 'ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਕੁਝ ਲੋਕ 'ਚੌਕੀਦਾਰ' ਨੂੰ ਅਪਸ਼ਬਦ ਬੋਲ ਰਹੇ ਹਨ ਅਤੇ ਹੋਰ ਚੌਕੀਦਾਰਾਂ ਨੂੰ ਇਸ ਦੇ ਘੇਰੇ 'ਚ ਲਿਆ ਰਹੇ ਹਨ, ਪਰ ਉਨ੍ਹਾਂ ਕੋਲ ਮੇਰਾ ਨਾਂਅ ਲੈਣ ਦੀ ਸਿੱਧੀ ਹਿੰਮਤ ਨਹੀਂ | ਉਨ੍ਹਾਂ ਰਾਹੁਲ ਦਾ ਨਾਂਅ ਲੈਣ ਬਿਨਾਂ ਹੀ ਆਖਿਆ ਕਿ ਜਿਹੜੇ ਲੋਕ ਕੰਮ 'ਚ ਵਿਸ਼ਵਾਸ ਕਰਦੇ ਹਨ, ਉਨ੍ਹਾਂ ਿਖ਼ਲਾਫ਼ ਨਫ਼ਰਤ ਫੈਲਾਉਣਾ ਨਾਮਦਾਰ (ਵੰਸ਼ ਵਾਦ) ਦੀ ਆਦਤ ਹੈ | ਜੇਕਰ ਇਨ੍ਹਾਂ 'ਚੋਂ ਕੋਈ ਪ੍ਰਧਾਨ ਮੰਤਰੀ ਵੀ ਬਣ ਜਾਂਦਾ ਹੈ ਤਾਂ ਉਹ ਉਸ ਿਖ਼ਲਾਫ਼ ਨਫ਼ਰਤ ਫੈਲਾਉਣਾ ਜਾਰੀ ਰੱਖਣਗੇ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਆਡੀਓ ਰਾਹੀਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ 'ਮੈਂ ਵੀ ਚੌਕੀਦਾਰ' ਮੁਹਿੰਮ ਨਾਲ ਜੁੜੇ 25 ਲੱਖ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚੌਕੀਦਾਰਾਂ ਨੂੰ ਚੋਰ ਕਹਿਣ ਵਾਲਿਆਂ ਨੂੰ ਦੇਸ਼ ਕਦੇ ਵੀ ਨਹੀਂ ਭੁੱਲੇਗਾ | ਸ਼ੌਸ਼ਲ ਮੀਡੀਆ 'ਤੇ ਚੌਕੀਦਾਰ ਦੀ ਹੋ ਰਹੀ ਚਰਚਾ ਦਾ ਜ਼ਿਕਰ ਕਰਦਿਆਂ ਮੋਦੀ ਨੇ ਕਿਹਾ ਕਿ ਟਵਿੱਟਰ ਹੋਵੇ ਜਾਂ ਟੀ.ਵੀ. ਹਰ ਜਗ੍ਹਾ ਤੁਹਾਡੀ ਗੱਲ ਹੋ ਰਹੀ ਹੈ |

ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਸਾਰੇ ਦੋਸ਼ੀ ਬਰੀ

ਪੰਚਕੂਲਾ ਦੀ ਐਨ.ਆਈ.ਏ. ਅਦਾਲਤ ਨੇ ਸੁਣਾਇਆ ਫ਼ੈਸਲਾ
ਪੰਚਕੂਲਾ, 20 ਮਾਰਚ (ਕਪਿਲ)-ਪਾਣੀਪਤ ਦੇ ਪ੍ਰਸਿੱਧ ਸਮਝੌਤਾ ਐਕਸਪੈੱ੍ਰਸ ਬੰਬ ਧਮਾਕੇ ਦੇ ਮਾਮਲੇ 'ਚ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਐੱਨ. ਆਈ. ਏ. ਅਦਾਲਤ ਨੇ ਅੱਜ 12 ਸਾਲ ਬਾਅਦ ਵੱਡਾ ਫ਼ੈਸਲਾ ਸੁਣਾਉਂਦੇ ਹੋਏ ਮਾਮਲੇ ਦੇ ਮੁੱਖ ਮੁਲਜ਼ਮ ਅਸੀਮਾਨੰਦ ਸਮੇਤ ਚਾਰੋ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ | ਸਮਝੌਤਾ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਲੋਕੇਸ਼ ਸ਼ਰਮਾ, ਕਮਲ ਚੌਹਾਨ ਤੇ ਰਾਜੇਂਦਰ ਚੌਧਰੀ ਨੂੰ ਮੁਲਜ਼ਮ ਨਾਮਜ਼ਦ ਕੀਤਾ ਗਿਆ ਸੀ, ਜਿਨ੍ਹਾਂ ਨੂੰ ਅੱਜ ਹਰਿਆਣਾ ਦੀ ਐੱਨ. ਆਈ. ਏ. ਅਦਾਲਤ ਵਲੋਂ ਬਰੀ ਕਰ ਦਿੱਤਾ ਗਿਆ ਹੈ | ਇਥੇ ਇਹ ਵੀ ਵਰਨਣਯੋਗ ਹੈ ਕਿ ਲੋਕੇਸ਼ ਸ਼ਰਮਾ ਅਤੇ ਰਾਜੇਂਦਰ ਚੌਧਰੀ ਮਾਲੇਗਾਂਓਾ ਧਮਾਕਾ ਮਾਮਲੇ ਦੇ ਚਲਦਿਆਂ ਹੁਣ ਵੀ ਪੁਲਿਸ ਦੀ ਹਿਰਾਸਤ 'ਚ ਹੀ ਰਹਿਣਗੇ | ਇਸ ਮਾਮਲੇ 'ਚ ਕੁੱਲ 8 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਸੀ, ਜਿਨ੍ਹਾਂ 'ਚੋਂ ਇਕ ਦਾ ਕਤਲ ਹੋ ਚੁੱਕਾ ਹੈ, ਜਦਕਿ 3 ਭਗੌੜੇ ਐਲਾਨੇ ਜਾ ਚੁੱਕੇ ਹਨ | ਪਿਛਲੀ ਸੁਣਵਾਈ ਦੌਰਾਨ ਪਾਕਿਸਤਾਨੀ ਔਰਤ ਰਾਹਿਲਾ ਵਕੀਲ ਵਲੋਂ ਗਵਾਹੀ ਦੇਣ ਲਈ ਲਗਾਈ ਗਈ ਅਰਜ਼ੀ ਨੂੰ ਅਦਾਲਤ ਵਲੋਂ ਖ਼ਾਰਜ ਕਰਦਿਆਂ ਹੀ ਅੱਜ ਉਕਤ ਫ਼ੈਸਲਾ ਸੁਣਾਇਆ ਗਿਆ ਹੈ | ਇਸ ਮੌਕੇ ਵਕੀਲ ਮੋਮਿਨ ਮਲਿਕ ਨੇ ਕਿਹਾ ਕਿ ਉਹ ਅਦਾਲਤ ਦੇ ਇਸ ਫ਼ੈਸਲੇ ਨਾਲ ਸਹਿਮਤ ਨਹੀਂ ਹਨ, ਲਿਹਾਜ਼ਾ ਉਹ ਹਾਈਕੋਰਟ ਜਾਣਗੇ | ਅੱਜ ਅਦਾਲਤ 'ਚੋਂ ਬਰੀ ਹੋਣ ਤੋਂ ਬਾਅਦ ਅਦਾਲਤੀ ਕੰਪਲੈਕਸ ਤੋਂ ਬਾਹਰ ਆਉਂਦੇ ਹੋਏ ਅਸੀਮਾਨੰਦ ਨੇ ਹੱਥ ਜੋੜਦੇ ਹੋਏ ਸਾਰਿਆਂ ਦਾ ਧੰਨਵਾਦ ਕੀਤਾ, ਪਰ ਕਿਸੇ ਨਾਲ ਵੀ ਗੱਲ ਕਰਨ ਤੋਂ ਬਚਦੇ ਰਹੇ | ਇਸ ਮੌਕੇ ਅਸੀਮਾਨੰਦ ਦੇ ਸਮਰਥਕਾਂ ਵਲੋਂ ਖ਼ੁਸ਼ੀ 'ਚ ਲੱਡੂ ਵੀ ਵੰਡੇ ਗਏ | ਜ਼ਿਕਰਯੋਗ ਹੈ ਕਿ 18 ਫਰਵਰੀ 2007 ਨੂੰ ਸਮਝੌਤਾ ਐਕਸਪੈੱ੍ਰਸ 'ਚ ਹੋਇਆ ਧਮਾਕਾ ਅੱਤਵਾਦੀ ਘਟਨਾ ਸੀ, ਜਿਸ ਦੌਰਾਨ 68 ਦੇ ਕਰੀਬ ਯਾਤਰੀ ਮਾਰੇ ਗਏ ਸਨ, ਜਦਕਿ 13 ਜ਼ਖ਼ਮੀ ਹੋ ਗਏ ਸਨ | ਇਸ ਧਮਾਕੇ 'ਚ ਜਾਨਾਂ ਗਵਾਉਣ ਵਾਲੇ ਜ਼ਿਆਦਾਤਰ ਯਾਤਰੀ ਪਾਕਿਸਤਾਨ ਨਾਲ ਸਬੰਧਿਤ ਸਨ | 26 ਜੁਲਾਈ 2010 ਨੂੰ ਇਸ ਮਾਮਲੇ ਦੀ ਜਾਂਚ ਐੱਨ. ਆਈ. ਏ. ਨੂੰ ਸੌਾਪੀ ਗਈ ਸੀ ਅਤੇ 26 ਜੂਨ 2011 ਮੁਲਜ਼ਮਾਂ ਦੇ ਿਖ਼ਲਾਫ਼ ਚਾਰਜਸ਼ੀਟ ਦਾਖਲ ਕੀਤੀ ਗਈ ਸੀ | ਇਸ ਤੋਂ ਬਾਅਦ 2012 ਅਤੇ 2013 ਵਿਚ 1-1 ਸਪਲੀਮੈਂਟਰੀ ਦੋਸ਼ ਪੱਤਰ ਦਾਖ਼ਲ ਕੀਤਾ ਗਿਆ ਸੀ | ਮੁਲਜ਼ਮਾਂ ਿਖ਼ਲਾਫ਼ ਆਈ. ਪੀ. ਸੀ. ਦੀ ਧਾਰਾ 120ਬੀ ਸਾਜਿਸ਼ ਕਰਨ, 302 ਕਤਲ, 307 ਕਤਲ ਦੀ ਕੋਸ਼ਿਸ਼, 324, 326, 124ਏ, 438, 440, 150, 151 ਅਤੇ 152 ਦੇ ਨਾਲ-ਨਾਲ ਰੇਲਵੇ ਐਕਟ ਸੈਕਸ਼ਨ 3, 4, 6 , 13, 15, 16, 17, 18, 19 ਅਤੇ 23 ਯੂ. ਏ. ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ | ਮਾਮਲੇ ਵਿਚ ਹੁਣ ਤੱਕ ਕੁੱਲ 224 ਗਵਾਹਾਂ ਦੇ ਬਿਆਨ ਦਰਜ ਹੋ ਚੁੱਕੇ ਹਨ |

ਫ਼ੈਸਲੇ ਿਖ਼ਲਾਫ਼ ਪਾਕਿ ਵਲੋਂ ਭਾਰਤੀ ਰਾਜਦੂਤ ਤਲਬ

ਇਸਲਾਮਾਬਾਦ, 20 ਮਾਰਚ (ਏਜੰਸੀਆਂ)-ਪਾਕਿਸਤਾਨ ਨੇ ਅੱਜ 2007 'ਚ ਹੋਏ ਸਮਝੌਤਾ ਧਮਾਕੇ ਮਾਮਲੇ 'ਚ ਸਵਾਮੀ ਅਸੀਮਾਨੰਦ ਸਮੇਤ ਸਾਰੇ ਚਾਰੇ ਦੋਸ਼ੀਆਂ ਨੂੰ ਬਰੀ ਕਰਨ ਿਖ਼ਲਾਫ਼ ਜ਼ੋਰਦਾਰ ਵਿਰੋਧ ਕੀਤਾ ਹੈ ਅਤੇ ਇਸ ਮਾਮਲੇ 'ਚ ਭਾਰਤੀ ਰਾਜਦੂਤ ਨੂੰ ਤਲਬ ਕਰ ਲਿਆ ਹੈ | ਇਸੇ ਦੌਰਾਨ ਭਾਰਤੀ ਹਾਈ ਕਮਿਸ਼ਨਰ ਨੇ ਪਾਕਿਸਤਾਨ ਨੂੰ ਇਹ ਸਪੱਸ਼ਟ ਕੀਤਾ ਹੈ ਕਿ ਇਸ ਮਾਮਲੇ ਵਿਚ ਸਬੂਤਾਂ ਦੇ ਆਧਾਰ 'ਤੇ ਪੂਰੀ ਪਾਰਦਰਸ਼ਤਾ ਨਾਲ ਫ਼ੈਸਲਾ ਦਿੱਤਾ ਗਿਆ ਹੈ | ਇਥੇ ਦੱਸਣਯੋਗ ਹੈ ਕਿ ਸਮਝੌਤਾ ਐਕਸਪ੍ਰੈਸ 'ਚ ਬੰਬ ਧਮਾਕਾ ਹੋਇਆ ਸੀ ਜਿਸ 'ਚ 68 ਲੋਕ ਮਾਰੇ ਗਏ ਸਨ ਜਿਨ੍ਹਾਂ 'ਚ ਜ਼ਿਆਦਾਤਰ ਪਾਕਿਸਤਾਨੀ ਸਨ | ਐਨ.ਆਈ. ਏ. ਦੇ ਵਿਸ਼ੇਸ਼ ਜੱਜ ਜਗਦੀਪ ਸਿੰਘ ਨੇ ਇਕ ਪਾਕਿਸਤਾਨੀ ਔਰਤ ਵਲੋਂ ਆਪਣੇ ਦੇਸ਼ ਦੇ ਚਸ਼ਮਦੀਦ ਗਵਾਹਾਂ ਵਲੋਂ ਜਾਂਚ ਲਈ ਦਾਇਰ ਪਟੀਸ਼ਨ ਨੂੰ ਖਾਰਜ ਕਰਦੇ ਹੋਏ ਕਿਹਾ ਕਿ ਇਸ ਫ਼ੈਸਲੇ ਲਈ ਇਸ ਦੀ ਯੋਗਤਾ ਨਹੀਂ ਹੈ | ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਵਲੋਂ ਜਾਰੀ ਇਕ ਬਿਆਨ 'ਚ ਕਿਹਾ ਕਿ ਪਾਕਿਸਤਾਨ ਦੇ ਕਾਰਜਕਾਰੀ ਵਿਦੇਸ਼ ਸਕੱਤਰ ਨੇ ਭਾਰਤੀ ਰਾਜਦੂਤ ਅਜੈ ਬਿਸਾਰੀਆ ਨੂੰ ਤਲਬ ਕੀਤਾ ਹੈ |

ਹੋਲੇ ਮਹੱਲੇ ਦੇ ਦੂਜੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦੀ ਵੱਡੀ ਆਮਦ

ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ
ਸ੍ਰੀ ਅਨੰਦਪੁਰ ਸਾਹਿਬ, 20 ਮਾਰਚ-ਖ਼ਾਲਸਾ ਪੰਥ ਦੀ ਪਾਵਨ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੱਲੇ ਕੌਮੀ ਜੋੜ ਮੇਲੇ ਹੋਲਾ-ਮਹੱਲਾ ਦੇ ਦੂਜੇ ਦਿਨ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ 'ਚ ਪਹੰੁਚੀਆਂ ਸੰਗਤਾਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਹੋਰ ਇਤਿਹਾਸਕ ਧਾਰਮਿਕ ਅਸਥਾਨ ਜਿਨ੍ਹਾਂ 'ਚ ਗੁ: ਗੁਰੂ ਕੇ ਮਹਿਲ ਭੋਰਾ ਸਾਹਿਬ, ਗੁ: ਸੀਸ ਗੰਜ ਸਾਹਿਬ, ਗੁ: ਕਿਲ੍ਹਾ ਅਨੰਦਗੜ੍ਹ ਸਾਹਿਬ, ਗੁ: ਕਿਲ੍ਹਾ ਫ਼ਤਹਿਗੜ੍ਹ ਸਾਹਿਬ ਆਦਿ 'ਤੇ ਘੰਟਿਆਂਬੱਧੀ ਕਤਾਰਾਂ 'ਚ ਲੱਗ ਕੇ ਨਤਮਸਤਕ ਹੋਈਆਂ ਅਤੇ ਗੁਰੂ ਸਾਹਿਬਾਨ ਦੀਆਂ ਅਸੀਸਾਂ ਪ੍ਰਾਪਤ ਕੀਤੀਆਂ | ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਚੱਲ ਰਹੇ ਧਾਰਮਿਕ ਸਮਾਗਮਾਂ 'ਚ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ, ਪ੍ਰੇਮ ਸਿੰਘ ਚੰਦੂਮਾਜਰਾ ਆਦਿ ਨੇ ਸੰਬੋਧਨ 'ਚ ਸੰਗਤਾਂ ਨੂੰ ਹੋਲੇ-ਮਹੱਲੇ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਗੁਰੂ ਸਾਹਿਬਾਨ ਨੇ ਭਾਰਤੀ ਲੋਕਾਂ 'ਚ ਸਮੇਂ ਦੀਆਂ ਜਾਬਰ ਅਤੇ ਜ਼ਾਲਮ ਸਰਕਾਰਾਂ ਦਾ ਟਾਕਰਾ ਕਰਨ ਲਈ ਪੁਰਾਤਨ ਹੋਲੀ ਦੇ ਤਿਉਹਾਰ ਨੂੰ ਨਵਾਂ ਰੂਪ ਦੇ ਕੇ ਹੋਲਾ-ਮਹੱਲਾ ਦੀ ਪਰੰਪਰਾ ਆਰੰਭ ਕੀਤੀ ਸੀ | ਜਿਸ 'ਚ ਲੋਕਾਂ ਨੂੰ ਜੰਗੀ ਕਲਾ ਦੇ ਅਭਿਆਸ ਦੇ ਨਾਲ ਤਲਵਾਰਬਾਜ਼ੀ, ਨੇਜ਼ੇਬਾਜ਼ੀ ਦੇ ਗੁਰ ਸਿਖਾ ਕੇ ਜ਼ੁਲਮ ਦਾ ਟਾਕਰਾ ਕਰਨ ਲਈ ਤਿਆਰ ਕੀਤਾ ਗਿਆ ਸੀ | ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਪਾਵਨ ਧਰਤੀ ਜਿੱਥੇ ਤਿਆਗ ਦਾ ਸੰਦੇਸ਼ ਦਿੰਦੀ ਹੈ ਉੱਥੇ ਹੀ ਜ਼ੁਲਮ ਿਖ਼ਲਾਫ਼ ਸੰਘਰਸ਼ ਲਈ ਲੋਕਾਂ ਨੂੰ ਲਾਮਬੰਦ ਕਰਦੀ ਹੈ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਹੋਲੇ-ਮਹੱਲੇ ਦੇ ਪਾਵਨ ਤਿਉਹਾਰ ਮੌਕੇ ਗੁਰੂ ਸਾਹਿਬਾਨ 'ਤੇ ਦਰਸਾਏ ਮਾਰਗ ਦੇ ਚੱਲਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ | ਇਸ ਤੋਂ ਪਹਿਲਾਂ ਸਮਾਗਮਾਂ 'ਚ ਅੰਮਿ੍ਤ ਵੇਲੇ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮਿ੍ਤਸਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਸਪਿੰਦਰ ਸਿੰਘ ਨੇ ਆਸਾ ਦੀ ਵਾਰ, ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਗੰ੍ਰਥੀ ਸ੍ਰੀ ਦਰਬਾਰ ਸਾਹਿਬ ਨੇ ਕਥਾ ਵਿਚਾਰ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਫੂਲਾ ਸਿੰਘ ਨੇ ਪਾਵਨ ਸ਼ਾਸਤਰਾਂ ਦੇ ਦਰਸ਼ਨ ਅਤੇ ਸੰਖੇਪ ਇਤਿਹਾਸ, ਭਾਈ ਗੁਰਪ੍ਰੀਤ ਸਿੰਘ ਹੁਸ਼ਿਆਰਪੁਰ, ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਪਰਵਾਨਾ, ਭਾਈ ਸਤਨਾਮ ਸਿੰਘ ਕੋਹਾੜਕਾ, ਗਿਆਨੀ ਬਲਦੇਵ ਸਿੰਘ ਪਾਉਂਟਾ ਸਾਹਿਬ, ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਆਦਿ ਨੇ ਸੰਗਤਾਂ ਨੂੰ ਕਥਾ ਵਿਚਾਰਾਂ ਅਤੇ ਸ਼ਬਦ ਕੀਰਤਨ ਰਾਹੀਂ ਨਿਹਾਲ ਕੀਤਾ | ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਸਮੁੱਚੀਆਂ ਨਿਹੰਗ ਸਿੰਘ ਫ਼ੌਜਾਂ ਵਲੋਂ ਹੋਲੇ-ਮਹੱਲੇ ਦੀ ਸਮਾਪਤੀ ਮੌਕੇ 22 ਮਾਰਚ ਨੂੰ ਸਜਾਏ ਜਾਣ ਵਾਲੇ ਮਹੱਲੇ ਮੌਕੇ ਜੰਗਜੂ ਕਰਤਬ, ਘੋੜਸਵਾਰੀ, ਨੇਜ਼ੇਬਾਜ਼ੀ ਅਤੇ ਗਤਕੇ ਦੇ ਜੌਹਰ ਦਿਖਾਉਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈ ਹਨ | ਇਸ ਮੌਕੇ ਉਕਤ ਤੋਂ ਇਲਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਸੀ: ਮੀਤ ਪ੍ਰਧਾਨ ਭਾਈ ਮਨਜੀਤ ਸਿੰਘ, ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਦੇ ਮੈਂਬਰ ਪਿ੍ੰਸੀਪਲ ਸੁਰਿੰਦਰ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ, ਜਥੇ: ਪਰਮਜੀਤ ਸਿੰਘ ਲੱਖੇਵਾਲ, ਬੀਬੀ ਰਣਜੀਤ ਕੌਰ ਮਾਹਿਲਪੁਰੀ, ਜਥੇਦਾਰ ਮੋਹਨ ਸਿੰਘ ਢਾਹੇ, ਪਰਮਜੀਤ ਸਿੰਘ ਮਾਕੜ, ਮਨਜਿੰਦਰ ਸਿੰਘ ਬਰਾੜ, ਹਰਜੀਤ ਸਿੰਘ ਅਚਿੰਤ, ਸੰਦੀਪ ਸਿੰਘ ਕਲੋਤਾ ਪ੍ਰਧਾਨ ਯੂਥ ਅਕਾਲੀ ਦਲ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਅਕਾਲੀ ਵਰਕਰ ਹਾਜ਼ਰ ਸਨ |

ਚੋਣ ਕਮਿਸ਼ਨ ਨੇ ਸੁਰੱਖਿਆ ਬਲਾਂ ਦੀ ਵਰਤੋਂ ਪ੍ਰਚਾਰ ਲਈ ਨਾ ਕਰਨ ਹਿੱਤ ਜਾਰੀ ਕੀਤੀ ਐਡਵਾਇਜ਼ਰੀ

ਚੰਡੀਗੜ੍ਹ, 20 ਮਾਰਚ (ਬਿਊਰੋ ਚੀਫ਼)-ਕੌਮੀ ਚੋਣ ਕਮਿਸ਼ਨ ਵਲੋਂ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਚੋਣ ਪ੍ਰਚਾਰ ਸਬੰਧੀ ਫ਼ੌਜੀ ਕਾਰਵਾਈਆਂ ਤੇ ਸੁਰੱਖਿਆ ਬਲਾਂ ਦੀਆਂ ਗਤੀਵਿਧੀਆਂ ਦੀ ਵਰਤੋਂ ਨਾ ਕਰਨ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ, ਜਿਸ ਤੋਂ ਸਪਸ਼ਟ ਹੈ ਕਿ ...

ਪੂਰੀ ਖ਼ਬਰ »

ਹਰਿਆਣਾ ਦੀਆਂ ਮੰਡੀਆਂ 'ਚ ਜਿਣਸ ਨਹੀਂ ਵੇਚ ਸਕਣਗੇ ਪੰਜਾਬ ਤੇ ਰਾਜਸਥਾਨ ਦੇ ਕਿਸਾਨ

ਹਰਿਆਣਵੀ ਕਿਸਾਨਾਂ ਨੂੰ ਫ਼ਸਲ ਵੇਚਣ ਲਈ ਕਰਵਾਉਣੀ ਪਵੇਗੀ ਰਜਿਸਟ੍ਰੇਸ਼ਨ ਇਕਬਾਲ ਸਿੰਘ ਸ਼ਾਂਤ ਡੱਬਵਾਲੀ, 20 ਮਾਰਚ -ਗੁਆਂਢੀ ਸੂਬਿਆਂ ਪੰਜਾਬ ਤੇ ਰਾਜਸਥਾਨ ਦੇ ਕਿਸਾਨ ਹਰਿਆਣਾ ਦੀਆਂ ਮੰਡੀਆਂ 'ਚ ਆਪਣੀ ਜਿਣਸ ਨਹੀਂ ਵੇਚ ਸਕਣਗੇ | ਹਰਿਆਣਾ ਸਰਕਾਰ ਨੇ ਰਾਜਸਥਾਨ ਤੇ ...

ਪੂਰੀ ਖ਼ਬਰ »

ਸੀ.ਆਰ.ਪੀ.ਐਫ਼. ਜਵਾਨ ਵਲੋਂ ਤਿੰਨ ਸਾਥੀਆਂ ਦੀ ਗੋਲੀਆਂ ਮਾਰ ਕੇ ਹੱਤਿਆ

ਨਵੀਂ ਦਿੱਲੀ, 20 ਮਾਰਚ (ਏਜੰਸੀ)-ਜੰਮੂ-ਕਸ਼ਮੀਰ ਦੇ ਊਧਮਪੁਰ ਵਿਚ ਸੀ. ਆਰ. ਪੀ. ਐਫ਼. ਜਵਾਨ ਨੇ ਕਿਸੇ ਵਿਵਾਦ ਤੋਂ ਬਾਅਦ ਆਪਣੇ ਤਿੰਨ ਸਾਥੀਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਅਤੇ ਬਾਅਦ ਵਿਚ ਖੁਦ ਨੂੰ ਵੀ ਗੋਲੀ ਮਾਰ ਲਈ ਜਿਸ ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ | ...

ਪੂਰੀ ਖ਼ਬਰ »

ਗੋਆ 'ਚ ਭਾਜਪਾ ਸਰਕਾਰ ਨੇ ਬਹੁਮਤ ਸਾਬਤ ਕੀਤਾ

ਪਣਜੀ, 20 ਮਾਰਚ (ਏਜੰਸੀ)-ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਦੇ ਦਿਹਾਂਤ ਬਾਅਦ ਪ੍ਰਮੋਦ ਸਾਵੰਤ ਦੀ ਅਗਵਾਈ 'ਚ ਭਾਜਪਾ ਸਰਕਾਰ ਨੇ ਅੱਜ ਬੁੱਧਵਾਰ ਨੂੰ ਸਦਨ 'ਚ ਬਹੁਮਤ ਹਾਸਲ ਕਰ ਲਿਆ ਹੈ | ਇਸ ਦੌਰਾਨ ਦੋ ਦਿਨ ਪੁਰਾਣੀ ਸਰਕਾਰ ਨੂੰ 20 ਵਿਧਾਇਕਾਂ ਦਾ ਸਮਰਥਨ ਮਿਲਿਆ ਜਦੋਂ ...

ਪੂਰੀ ਖ਼ਬਰ »

ਪਾਕਿ ਵਿਧਾਨ ਸਭਾ 'ਚ ਹਿੰਦੂਆਂ ਵਿਰੁੱਧ ਟਿੱਪਣੀ ਕਰਨ 'ਤੇ ਹੰਗਾਮਾ

ਅੰਮਿ੍ਤਸਰ, 20 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੀ ਅਸੈਂਬਲੀ 'ਚ ਇਕ ਐਮ. ਪੀ. ਏ. ਵਲੋਂ ਹਿੰਦੂਆਂ ਵਿਰੁੱਧ ਟਿੱਪਣੀ ਕਰਨ 'ਤੇ ਭਾਰੀ ਹੰਗਾਮਾ ਹੋ ਗਿਆ | ਅਸੈਂਬਲੀ ਮੈਂਬਰ ਸ਼ੇਰ ਆਜ਼ਮ ਵਜ਼ੀਰ ਨੇ ਭਾਰਤੀ ਕਸ਼ਮੀਰ ਦੇ ਪੁਲਵਾਮਾ 'ਚ ਸੀ. ਆਰ. ਪੀ. ...

ਪੂਰੀ ਖ਼ਬਰ »

ਮਾਇਆਵਤੀ ਵਲੋਂ ਲੋਕ ਸਭਾ ਚੋਣਾਂ ਨਾ ਲੜਨ ਦਾ ਐਲਾਨ

ਲਖਨਊ, 20 ਮਾਰਚ (ਪੀ.ਟੀ.ਆਈ.)- ਬੀ.ਐਸ.ਪੀ. (ਬਹੁਜਨ ਸਮਾਜ ਪਾਰਟੀ) ਮੁਖੀ ਮਾਇਆਵਤੀ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਉਹ ਆਗਾਮੀ ਲੋਕ ਸਭਾ ਚੋਣਾਂ ਨਹੀਂ ਲੜੇਗੀ | ਹਾਲਾਂਕਿ ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਦੋੜ 'ਚ ਸ਼ਾਮਿਲ ਹਨ | ਉਨ੍ਹਾਂ ਇਸ਼ਾਰਾ ਕੀਤਾ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੇ 2018 'ਚ ਖ਼ਤਮ ਕੀਤੀਆਂ ਇਕ ਕਰੋੜ ਨੌਕਰੀਆਂ-ਰਾਹੁਲ ਗਾਂਧੀ

ਇੰਫਾਲ, 20 ਮਾਰਚ (ਏਜੰਸੀਆਂ)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਦੋਸ਼ ਲਗਾਇਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰ ਸਾਲ 2 ਕਰੋੜ ਨੌਕਰੀਆਂ ਦੇਣ ਦਾ ਵਾਅਦਾ ਕਰਨ ਦੇ ਬਾਵਜੂਦ ਇਕੱਲੇ 2018 'ਚ ਇਕ ਕਰੋੜ ਨੌਕਰੀਆਂ ਖ਼ਤਮ ਕਰ ਦਿੱਤੀਆਂ | ਮਨੀਪੁਰ ਦੀ ਰਾਜਧਾਨੀ 'ਚ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਕਾਂਗਰਸ ਤੇ ਨੈਸ਼ਨਲ ਕਾਨਫਰੰਸ ਦਾ ਚੋਣ ਗੱਠਜੋੜ

ਜੰਮੂ, 20 ਮਾਰਚ (ਏਜੰਸੀ)- ਕਾਂਗਰਸ ਤੇ ਨੈਸ਼ਨਲ ਕਾਨਫਰੰਸ ਵਿਚਾਲੇ ਜੰਮੂ-ਕਸ਼ਮੀਰ ਦੀਆਂ 6 ਲੋਕ ਸਭਾ ਸੀਟਾਂ ਲਈ ਚੋਣ ਗੱਠਜੋੜ ਹੋ ਗਿਆ ਹੈ, ਜਿਸ ਦੇ ਚੱਲਦਿਆਂ ਕਾਂਗਰਸ 2 ਅਤੇ ਨੈਸ਼ਨਲ ਕਾਨਫਰੰਸ 1 ਸੀਟ 'ਤੇ ਚੋਣ ਲੜੇਗੀ ਜਦਕਿ 3 ਸੀਟਾਂ 'ਤੇ ਦੋਹਾਂ ਪਾਰਟੀਆਂ ਵਿਚਾਲੇ ...

ਪੂਰੀ ਖ਼ਬਰ »

ਜੀ.ਕੇ. ਵਲੋਂ ਭਿ੍ਸ਼ਟਾਚਾਰ ਦੇ ਮਾਮਲਿਆਂ 'ਚ ਕਿਸੇ ਵੱਡੀ ਸਾਜਿਸ਼ ਦਾ ਖਦਸ਼ਾ

ਨਵੀਂ ਦਿੱਲੀ, 20 ਮਾਰਚ (ਜਗਤਾਰ ਸਿੰਘ)- ਭਿ੍ਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਵਲੋਂ ਕਲੋਜ਼ਰ ਰਿਪੋਰਟ ਅਦਾਲਤ 'ਚ ਦਾਖਲ ਕਰਨ ਉਪਰੰਤ ਪਹਿਲੀ ਵਾਰ ਮੀਡੀਆ ਨਾਲ ਰੂਬਰੂ ਹੁੰਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ...

ਪੂਰੀ ਖ਼ਬਰ »

ਮੋਦੀ ਇਹ ਸੋਚਣਾ ਛੱਡ ਦੇਣ ਕਿ ਦੇਸ਼ ਦੇ ਲੋਕ ਮੂਰਖ ਹਨ-ਪਿ੍ਅੰਕਾ

ਵਾਰਾਨਸੀ, 20 ਮਾਰਚ (ਏਜੰਸੀਆਂ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਹਮਲਾ ਕਰਦੇ ਹੋਏ ਕਾਂਗਰਸ ਦੀ ਜਨਰਲ ਸਕੱਤਰ ਪਿ੍ਅੰਕਾ ਗਾਂਧੀ ਨੇ ਕਿਹਾ ਕਿ ਮੇਰਾ ਮੰਨਣਾ ਹੈ ਕਿ ਪ੍ਰਧਾਨ ਮੰਤਰੀ ਨੂੰ ਇਹ ਸੋਚਣਾ ਛੱਡ ਦੇਣਾ ਚਾਹੀਦਾ ਕਿ ਲੋਕ ਮੂਰਖ ਹਨ, ਉਨ੍ਹਾਂ ਨੂੰ ਪਤਾ ਹੋਣਾ ...

ਪੂਰੀ ਖ਼ਬਰ »

ਜਲਦ ਹਵਾਲਗੀ ਲਈ ਭਾਰਤ ਬਰਤਾਨੀਆ ਦੇ ਸੰਪਰਕ 'ਚ-ਵਿਦੇਸ਼ ਮੰਤਰਾਲਾ

ਨਵੀਂ ਦਿੱਲੀ, 20 ਮਾਰਚ (ਏਜੰਸੀ)-ਨੀਰਵ ਮੋਦੀ ਨੂੰ ਲੰਡਨ 'ਚ ਗਿ੍ਫ਼ਤਾਰ ਕੀਤੇ ਜਾਣ ਦਾ ਭਾਰਤ ਨੇ ਸਵਾਗਤ ਕਰਦਿਆ ਕਿਹਾ ਕਿ ਸਰਕਾਰ ਨੀਰਵ ਮੋਦੀ ਦੀ ਜਲਦ ਹਵਾਲਗੀ ਲਈ ਬਰਤਾਨੀਆ ਸਰਕਾਰ ਦੇ ਸੰਪਰਕ 'ਚ ਹੈ | ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਨੀਰਵ ...

ਪੂਰੀ ਖ਼ਬਰ »

ਖੁਸ਼ ਰਹਿਣ ਦੇ ਮਾਮਲੇ 'ਚ ਭਾਰਤ 140ਵੇਂ ਸਥਾਨ 'ਤੇ

ਸੰਯੁਕਤ ਰਾਸ਼ਟਰ, 20 ਮਾਰਚ (ਏਜੰਸੀ)- ਭਾਰਤੀ ਲੋਕ 2019 ਦੇ ਮੁਕਾਬਲੇ 2018 ਦੌਰਾਨ ਵਧੇਰੇ ਖੁਸ਼ ਸਨ, ਇਸ ਸਾਲ ਖੁਸ਼ ਰਹਿਣ ਦੇ ਮਾਮਲੇ 'ਚ ਵਿਸ਼ਵ ਵਿਆਪੀ ਸੂਚੀ 'ਚ 7 ਸਥਾਨਾਂ ਦੀ ਕਮੀ ਨਾਲ ਭਾਰਤ 140ਵੇਂ ਸਥਾਨ 'ਤੇ ਪੁੱਜ ਗਿਆ ਹੈ | ਸੰਯੁਕਤ ਰਾਸ਼ਟਰ ਵਲੋਂ 2012 'ਚ ਪਹਿਲੀ ਵਾਰ ਯੂ.ਐਨ. ...

ਪੂਰੀ ਖ਼ਬਰ »

ਭਾਰਤ ਨੇ ਕੂਟਨੀਤਕਾਂ ਨੂੰ ਤੰਗ-ਪ੍ਰੇਸ਼ਾਨ ਕਰਨ 'ਤੇ ਵਿਰੋਧ ਦਰਜ ਕਰਵਾਇਆ

ਨਵੀਂ ਦਿੱਲੀ, 20 ਮਾਰਚ (ਏਜੰਸੀ)- ਭਾਰਤ ਨੇ ਪਾਕਿਸਤਾਨ ਕੋਲ 4 ਵੱਖ-ਵੱਖ ਘਟਨਾਵਾਂ ਮੌਕੇ ਕਥਿਤ ਤੌਰ 'ਤੇ ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ (ਕੂਟਨੀਤਕਾਂ) ਨੂੰ ਤੰਗ-ਪ੍ਰੇਸ਼ਾਨ ਕਰਨ 'ਤੇ ਤਾਜ਼ਾ ਵਿਰੋਧ ਦਰਜ ਕਰਵਾਉਂਦਿਆ ਇਸਲਾਮਾਬਾਦ ਨੂੰ ਤੁਰੰਤ ਇਨ੍ਹਾਂ ਦੀ ਜਾਂਚ ...

ਪੂਰੀ ਖ਼ਬਰ »

ਸੀ.ਬੀ.ਆਈ. ਵਲੋਂ ਏਅਰਪੋਰਟ ਅਥਾਰਿਟੀ ਦਾ ਅਧਿਕਾਰੀ 4 ਲੱਖ ਰਿਸ਼ਵਤ ਲੈਂਦਾ ਕਾਬੂ

ਨਵੀਂ ਦਿੱਲੀ, 20 ਮਾਰਚ (ਏਜੰਸੀ)- ਸੀ.ਬੀ.ਆਈ. ਨੇ ਬੁੱਧਵਾਰ ਨੂੰ ਏਅਰਪੋਰਟ ਅਥਾਰਿਟੀ ਆਫ਼ ਇੰਡੀਆ ਦੇ ਕਾਰਜਕਾਰੀ ਨਿਰਦੇਸ਼ਕ ਨੂੰ ਹਵਾਈ ਅੱਡੇ ਦੀ ਗਰਾਊਾਡ ਸੰਭਾਲਣ ਵਾਲੀ ਕੰਪਨੀ ਦੇ ਮਾਲਕ ਤੋਂ ਰਿਸ਼ਵਤ ਮੰਗਣ ਦੇ ਦੋਸ਼ 'ਚ ਗਿ੍ਫ਼ਤਾਰ ਕੀਤਾ ਹੈ | ਅਧਿਕਾਰੀਆਂ ਦੁਆਰਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX