ਤਾਜਾ ਖ਼ਬਰਾਂ


ਆਈ.ਪੀ.ਐੱਲ : 2019 - ਰੋਮਾਂਚਕ ਮੁਕਾਬਲੇ 'ਚ ਬੈਂਗਲੌਰ ਨੇ ਚੇਨਈ ਨੂੰ 1 ਦੌੜ ਨਾਲ ਹਰਾਇਆ
. . .  1 day ago
ਕੱਲ੍ਹ ਤੋਂ ਅਧਿਆਪਕ ਲਗਾਤਾਰ ਕਰਨਗੇ ਅਰਥੀ ਫ਼ੂਕ ਮੁਜ਼ਾਹਰੇ
. . .  1 day ago
ਸੰਗਰੂਰ, 21 ਅਪ੍ਰੈਲ - (ਧੀਰਜ ਪਿਸ਼ੌਰੀਆ) ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਸਮੇਤ ਕਈ ਮੰਗਾਂ ਨੂੰ ਲੈ ਕੇ ਕੱਲ੍ਹ 22 ਅਪ੍ਰੈਲ ਤੋਂ ਅਧਿਆਪਕ ਪੂਰੇ ਰਾਜ ਵਿਚ ਅਧਿਆਪਕ ਸੰਘਰਸ਼ ਕਮੇਟੀ ਦੀ...
ਮੌਲਵੀ ਉੱਪਰ ਜਾਨਲੇਵਾ ਹਮਲਾ
. . .  1 day ago
ਖੇਮਕਰਨ, 21 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ) - ਸ੍ਰੀਲੰਕਾ ਵਿਖੇ ਸੀਰੀਅਲ ਬੰਬ ਧਮਾਕਿਆਂ ਤੋਂ ਬਾਅਦ ਖੇਮਕਰਨ ਵਿਖੇ ਇੱਕ ਮਸਜਿਦ ਦੇ ਮੌਲਵੀ ਉੱਪਰ ਇੱਕ ਵਿਅਕਤੀ ਨੇ ਤੇਜ਼ਧਾਰ...
ਆਈ.ਪੀ.ਐੱਲ : 2019 - ਬੈਂਗਲੌਰ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਅਗਵਾ ਹੋਏ ਵਪਾਰੀ ਦੀ ਲਾਸ਼ ਬਰਾਮਦ
. . .  1 day ago
ਜਲਾਲਾਬਾਦ, 21 ਅਪ੍ਰੈਲ (ਕਰਨ ਚੁਚਰਾ) - ਵੀਰਵਾਰ ਦੀ ਸ਼ਾਮ ਨੂੰ ਅਗਵਾ ਹੋਏ ਜਲਾਲਾਬਾਦ ਦੇ ਵਪਾਰੀ ਅਤੇ ਮੰਡੀ ਪੰਜੇਕੇ ਵਸਨੀਕ ਸੁਮਨ ਮੁਟਨੇਜਾ ਦੀ ਲਾਸ਼ ਫ਼ਾਜ਼ਿਲਕਾ ਅਤੇ ਅਬੋਹਰ...
ਚੌਧਰੀ ਬੱਗਾ ਦੀ 2 ਸਾਲ ਬਾਅਦ ਅਕਾਲੀ ਦਲ ਵਿਚ ਘਰ ਵਾਪਸੀ
. . .  1 day ago
ਲੁਧਿਆਣਾ, 21 ਅਪ੍ਰੈਲ ( ਪੁਨੀਤ ਬਾਵਾ)2019 ਦੀ ਵਿਧਾਨ ਸਭਾ ਚੋਣ ਦੌਰਾਨ ਅਕਾਲੀ ਦਲ ਤੋਂ ਬਾਗ਼ੀ ਹੋ ਕੇ ਆਜ਼ਾਦ ਵਿਧਾਨ ਸਭਾ ਹਲਕਾ ਉਤਰੀ ਤੋਂ ਚੋਣ ਲੜਨ ਵਾਲੇ ਚੌਧਰੀ ਮਦਨ ਲਾਲ ਬੱਗਾ...
ਬਾਲੀਵੁੱਡ ਅਭਿਨੇਤਰੀ ਕ੍ਰਿਸ਼ਮਾ ਕਪੂਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ
. . .  1 day ago
ਅੰਮ੍ਰਿਤਸਰ, 21 ਅਪ੍ਰੈਲ (ਜਸਵੰਤ ਸਿੰਘ ਜੱਸ) - ਬਾਲੀਵੁੱਡ ਅਭਿਨੇਤਰੀ ਅਤੇ ਕਪੂਰ ਖਾਨਦਾਨ ਦੀ ਬੇਟੀ ਕ੍ਰਿਸ਼ਮਾ ਕਪੂਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ। ਉਹ...
ਹਰਦੀਪ ਸਿੰਘ ਪੁਰੀ ਹੋਣਗੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ
. . .  1 day ago
ਨਵੀਂ ਦਿੱਲੀ, 21 ਅਪ੍ਰੈਲ - ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਲੋਕ ਸਭਾ ਚੋਣਾਂ ਲਈ 7 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ, ਜਿਸ ਵਿਚ ਅੰਮ੍ਰਿਤਸਰ ਲੋਕ-ਸਭਾ ਹਲਕੇ ਤੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ...
ਆਈ.ਪੀ.ਐੱਲ : 2019 - ਟਾਸ ਜਿੱਤ ਕੇ ਚੇਨਈ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐੱਲ : 2019 - ਹੈਦਰਾਬਾਦ ਨੇ ਕੋਲਕਾਤਾ ਨੂੰ 9 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  1 day ago
ਸ੍ਰੀਲੰਕਾ 'ਚ ਧਮਾਕਿਆਂ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ ਹੋਈ 207
. . .  1 day ago
ਕੋਲੰਬੋ, 21 ਅਪ੍ਰੈਲ - ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ...
ਅੱਗ ਲੱਗਣ ਨਾਲ 15 ਏਕੜ ਕਣਕ ਸੜ ਕੇ ਸੁਆਹ
. . .  1 day ago
ਤਲਵੰਡੀ ਭਾਈ, 21 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਵਿਖੇ ਖੇਤਾਂ 'ਚ ਲੱਗੀ ਅੱਗ ਕਾਰਨ 4 ਕਿਸਾਨਾਂ ਦੀ 15 ਏਕੜ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ। ਅੱਗ ਬੁਝਾਉਣ...
13 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ
. . .  1 day ago
ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਅਰੁਣ ਆਹੂਜਾ)- ਨੇੜਲੇ ਪਿੰਡ ਰਾਮਦਾਸ ਨਗਰ 'ਚ 13 ਸਾਲਾ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ਅੱਜ ਸਰਹਿੰਦ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਸਰਹਿੰਦ ਦੇ...
ਅੱਠ ਧਮਾਕਿਆਂ ਕਾਰਨ ਸ੍ਰੀਲੰਕਾ 'ਚ 188 ਲੋਕਾਂ ਦੀ ਮੌਤ, 500 ਤੋਂ ਵੱਧ ਜ਼ਖ਼ਮੀ
. . .  1 day ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ 188 ਲੋਕਾਂ ਦੀ ਮੌਤ ਹੋ ਚੁੱਕੀ ਹੈ। ਧਮਾਕਿਆਂ ਕਾਰਨ 500 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਵੱਖ-ਵੱਖ...
ਵਾਰਾਣਸੀ ਤੋਂ ਮੋਦੀ ਵਿਰੁੱਧ ਚੋਣ ਲੜਨ 'ਤੇ ਪ੍ਰਿਅੰਕਾ ਨੇ ਕਿਹਾ- ਕਾਂਗਰਸ ਪ੍ਰਧਾਨ ਕਹਿਣਗੇ ਤਾਂ ਖ਼ੁਸ਼ੀ ਨਾਲ ਲੜਾਂਗੀ
. . .  1 day ago
ਤਿਰੂਵਨੰਤਪੁਰਮ, 21 ਅਪ੍ਰੈਲ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵਲੋਂ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਵਾਰਾਣਸੀ ਤੋਂ ਚੋਣ ਲੜਨ ਦੀਆਂ ਅਟਕਲਾਂ ਫਿਰ ਤੇਜ਼ ਹੋ ਗਈਆਂ ਹਨ। ਚੋਣ ਪ੍ਰਚਾਰ ਕਰਨ ਲਈ ਕੇਰਲ ਦੇ ਵਾਇਨਾਡ 'ਚ ਪਹੁੰਚੀ ਪ੍ਰਿਅੰਕਾ ਗਾਂਧੀ...
ਅਕਾਲੀ ਦਲ ਨੂੰ ਛੱਡ ਕਾਂਗਰਸ 'ਚ ਸ਼ਾਮਲ ਹੋਏ 50 ਪਰਿਵਾਰ
. . .  1 day ago
ਨਹੀਂ ਰਹੇ ਸਾਬਕਾ ਵਿਧਾਇਕ ਕਰਨੈਲ ਸਿੰਘ ਡੋਡ
. . .  1 day ago
ਪੁਲਿਸ ਨੇ ਬਿਜਲੀ ਟਰਾਂਸਫ਼ਾਰਮਰ ਤੋੜ ਕੇ ਤਾਂਬਾ ਚੋਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਕੀਤਾ ਪਰਦਾਫਾਸ਼
. . .  1 day ago
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਮੰਡੀਆਂ 'ਚ ਰੁਲ ਰਿਹੈ ਅੰਨਦਾਤਾ
. . .  1 day ago
ਆਵਾਰਾ ਕੁੱਤਿਆਂ ਵਲੋਂ ਕੀਤੇ ਹਮਲੇ 'ਚ ਅੱਠ ਸਾਲਾ ਬੱਚਾ ਜ਼ਖ਼ਮੀ
. . .  1 day ago
ਅੱਠ ਧਮਾਕਿਆਂ ਤੋਂ ਬਾਅਦ ਸ੍ਰੀਲੰਕਾ 'ਚ ਲੱਗਾ ਕਰਫ਼ਿਊ, ਸੋਸ਼ਲ ਮੀਡੀਆ 'ਤੇ ਵੀ ਲੱਗੀ ਪਾਬੰਦੀ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹੇ ਦੋ ਬੱਚੇ
. . .  1 day ago
ਸ੍ਰੀਲੰਕਾ 'ਚ ਹੋਇਆ ਅੱਠਵਾਂ ਧਮਾਕਾ
. . .  1 day ago
ਜੇਕਰ ਪਾਕਿਸਤਾਨ ਸਾਡਾ ਪਾਇਲਟ ਵਾਪਸ ਨਾ ਕਰਦਾ ਤਾਂ ਉਹ 'ਕਤਲ ਦੀ ਰਾਤ' ਹੁੰਦੀ- ਮੋਦੀ
. . .  1 day ago
ਗੁਰਦੁਆਰਾ ਕਮੇਟੀ ਦੀ ਚੋਣ ਨੂੰ ਲੈ ਕੇ ਅਕਾਲੀ ਅਤੇ ਕਾਂਗਰਸੀ ਧੜੇ ਵਿਚਕਾਰ ਖ਼ੂਨੀ ਝੜਪ
. . .  1 day ago
ਸ੍ਰੀਲੰਕਾ 'ਚ ਹੋਇਆ ਇੱਕ ਹੋਰ ਧਮਾਕਾ
. . .  1 day ago
ਬਾਬਰੀ ਢਾਂਚਾ ਸੁੱਟਣ ਦੇ ਬਿਆਨ 'ਤੇ ਸਾਧਵੀ ਪ੍ਰਗਿਆ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ
. . .  1 day ago
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ 156 ਲੋਕਾਂ ਦੀ ਗਈ ਜਾਨ, ਮ੍ਰਿਤਕਾਂ 'ਚ 35 ਵਿਦੇਸ਼ੀ ਵੀ ਸ਼ਾਮਲ
. . .  1 day ago
ਹਰਿਆਣਾ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ 'ਆਪ' ਨੇ ਕੀਤਾ ਉਮੀਦਵਾਰਾਂ ਦਾ ਐਲਾਨ
. . .  1 day ago
ਸ੍ਰੀਲੰਕਾ 'ਚ ਹੋਏ ਧਮਾਕਿਆਂ ਤੋਂ ਬਾਅਦ ਸੁਸ਼ਮਾ ਸਵਰਾਜ ਨੇ ਭਾਰਤੀਆਂ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਿਖੇਧੀ
. . .  1 day ago
ਘਰ 'ਚ ਗੋਲੀ ਲੱਗਣ ਕਾਰਨ ਸਹਾਇਕ ਥਾਣੇਦਾਰ ਦੀ ਮੌਤ
. . .  1 day ago
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
'ਸ਼ਬਦ ਗੁਰੂ ਯਾਤਰਾ' ਦਾ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਪੁੱਜਣ 'ਤੇ ਮਜੀਠੀਆ ਅਤੇ ਸੰਗਤਾਂ ਵਲੋਂ ਸਵਾਗਤ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 129
. . .  1 day ago
ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਚਾਲਕ ਦੀ ਮੌਤ
. . .  1 day ago
ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਜਥਾ ਭਾਰਤ ਪਰਤਿਆ
. . .  1 day ago
ਸ੍ਰੀਲੰਕਾ ਧਮਾਕੇ : ਕੋਲੰਬੋ 'ਚ ਭਾਰਤੀ ਹਾਈ ਕਮਿਸ਼ਨਰ ਨਾਲ ਲਗਾਤਾਰ ਸੰਪਰਕ 'ਚ ਹਾਂ- ਸੁਸ਼ਮਾ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ ਕਾਰਨ 49 ਲੋਕਾਂ ਦੀ ਮੌਤ, 300 ਤੋਂ ਵੱਧ ਜ਼ਖ਼ਮੀ
. . .  1 day ago
ਈਸਟਰ ਮੌਕੇ ਸ੍ਰੀਲੰਕਾ 'ਚ ਲੜੀਵਾਰ ਧਮਾਕੇ, ਚਰਚਾਂ ਅਤੇ ਹੋਟਲਾਂ ਨੂੰ ਬਣਾਇਆ ਗਿਆ ਨਿਸ਼ਾਨਾ
. . .  1 day ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਦੋ ਨਕਸਲੀ ਢੇਰ
. . .  1 day ago
ਨਾਨਕੇ ਪਿੰਡ ਆਏ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮਿਲੀ ਲਾਸ਼
. . .  1 day ago
ਰੈਲੀ ਦੌਰਾਨ ਮਾਇਆਵਤੀ ਨੇ ਸਮਾਜਵਾਦੀ ਪਾਰਟੀ ਦੇ ਵਰਕਰਾਂ ਨੂੰ ਦਿੱਤੀ ਨਸੀਹਤ
. . .  1 day ago
ਅਸਲੀ ਪੱਪੂ ਕੌਣ ਸਾਬਤ ਹੋ ਰਿਹਾ ਹੈ - ਸ਼ਤਰੂਘਣ ਸਿਨਹਾ ਦਾ ਮੋਦੀ 'ਤੇ ਹਮਲਾ
. . .  1 day ago
ਬੱਸ ਟਰੱਕ ਵਿਚਾਲੇ ਟੱਕਰ ਵਿਚ 7 ਮੌਤਾਂ, 34 ਜ਼ਖਮੀ
. . .  1 day ago
ਅੱਜ ਦਾ ਵਿਚਾਰ
. . .  1 day ago
ਆਈ. ਪੀ. ਐੱਲ. 2019 : ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ
. . .  2 days ago
ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  2 days ago
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  2 days ago
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਚੇਤ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਕਲਿਆਣ ਹੀ ਸਭ ਤੋਂ ਚੰਗਾ ਕਾਨੂੰਨ ਹੈ। -ਸੀਰੋ

ਤਰਨਤਾਰਨ

ਜ਼ਿਲ੍ਹਾ ਤਰਨ ਤਾਰਨ ਦੇ 8 ਬਲਾਕਾਂ ਦੇ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਡਿਪਟੀ ਕਮਿਸ਼ਨਰ ਦੀ ਦੇਖ ਰੇਖ ਹੇਠ ਹੋਈ

ਤਰਨ ਤਾਰਨ, 20 ਮਾਰਚ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਦੇ ਸ਼ਰਾਬ ਦੇ ਠੇਕਿਆ ਦਾ ਡਰਾਅ ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਦੀ ਅਗਵਾਈ ਹੇਠ ਕੱਢਿਆ ਗਿਆ | ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਸਬੰਧੀ ਐਕਸਾਈਜ਼ ਵਿਭਾਗ ਨੂੰ ਕੁੱਲ 46 ਅਰਜ਼ੀਆਂ ਪ੍ਰਾਪਤ ਹੋਈਆ ਸਨ, ਜਿਨ੍ਹਾਂ ਵਿਚ ਤਰਨ ਤਾਰਨ ਜ਼ੋਨ-1 ਤੇ 2 ਲਈ 15, ਝਬਾਲ ਲਈ 27, ਭਿੱਖੀਵਿੰਡ ਲਈ 1, ਹਰੀਕੇ ਲਈ 1, ਫਤਿਆਬਾਦ ਲਈ 1 ਤੇ ਨਾਗੋਕੇ ਮੋੜ ਲਈ 1 ਅਰਜ਼ੀ ਪ੍ਰਾਪਤ ਹੋਈ ਸੀ, ਜਦਕਿ ਪੱਟੀ ਸਰਕਲ ਦੇ ਠੇਕਿਆਂ ਲਈ ਕਿਸੇ ਵੀ ਵਿਅਕਤੀ ਨੇ ਆਪਣੀ ਅਰਜ਼ੀ ਦਾਖ਼ਲ ਨਹੀਂ ਕੀਤੀ | ਵਰਣਨਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਸ਼ਰਾਬ ਦੇ ਠੇਕਿਆਂ ਦਾ ਸਰਕਾਰੀ ਸ਼ਰਾਬ ਦਾ ਕੋਟਾ ਘਟਾਉਣ ਤੋਂ ਬਾਅਦ ਪੰਜਾਬ ਵਿਚ ਵੱਡੇ ਪੱਧਰ 'ਤੇ ਹਰਿਆਣਾ, ਹਿਮਾਚਲ ਤੇ ਹੋਰਨਾਂ ਰਾਜਾਂ ਤੋਂ ਸ਼ਰਾਬ ਦੀ ਸਮੱਗਿਲੰਗ ਹੋ ਕੇ ਵਿਕਦੀ ਰਹੀ, ਜਿਸ ਕਾਰਨ ਸ਼ਰਾਬ ਦੇ ਠੇਕੇਦਾਰਾਂ ਨੇ ਮਜ਼ਬੂਰੀ ਵੱਸ ਪਹਿਲਾਂ ਤਾਂ ਠੇਕੇ ਚਲਾ ਲਏ, ਪਰ ਉਨ੍ਹਾਂ ਨੇ ਸ਼ਰਾਬ ਦੇ ਠੇਕੇ ਲੈਣ ਤੋਂ ਹੱਥ ਖੜ੍ਹੇ ਕਰ ਦਿੱਤੇ | ਇਸ ਸਾਲ ਠੇਕਿਆਂ ਦੀ ਹੋਈ ਨਿਲਾਮੀ ਵਿਚ ਤਰਨ ਤਾਰਨ ਦੇ ਦੋ ਸਰਕਲ ਤੇ ਝਬਾਲ ਦੇ ਇਕ ਸਰਕਲ ਦੇ ਠੇਕੇ ਹੀ ਨਿਲਾਮ ਹੋ ਸਕੇ ਅਤੇ ਇਹ ਠੇਕੇ ਵੀ ਕਾਂਗਰਸੀ ਆਗੂਆਂ ਵਲੋਂ ਹੀ ਹਾਸਲ ਕੀਤੇ ਗਏ | ਤਰਨ ਤਾਰਨ-1 ਦੇ ਠੇਕੇ ਕਾਂਗਰਸੀ ਆਗੂ ਸੰਦੀਪ ਦੋਦੇ ਦੇ ਨਜ਼ਦੀਕੀ ਦਲਜੀਤ ਕੁਮਾਰ ਤੇ ਤਰਨ ਤਾਰਨ-2 ਦੇ ਠੇਕੇ ਸੀਨੀਅਰ ਕਾਂਗਰਸੀ ਆਗੂ ਰਣਜੀਤ ਸਿੰਘ ਰਾਣਾ ਗੰਡੀਵਿੰਡ ਦੇ ਨਾਂਅ 'ਤੇ ਅਲਾਟ ਹੋਏ | ਇਸ ਤੋਂ ਇਲਾਵਾ ਸਰਕਲ ਦੇ ਠੇਕੇ ਚਊਜ਼ਰ ਟ੍ਰੇਡਿੰਗ ਕੰਪਨੀ ਦੇ ਨਾਂਅ 'ਤੇ ਅਲਾਟ ਹੋਏ | ਭਿੱਖੀਵਿੰਡ, ਹਰੀਕੇ, ਨਾਗੋਕੇ ਤੇ ਫਤਿਆਬਾਦ ਲਈ ਕ੍ਰਮਵਾਰ ਮਨਬੀਰ ਸਿੰਘ, ਕੁਲਬੀਰ ਸਿੰਘ, ਕਵਲਜੀਤ ਸਿੰਘ ਤੇ ਹਰਮਨਪ੍ਰੀਤ ਸਿੰਘ ਵਲੋਂ ਪਰਚੀ ਪਾਈ ਗਈ, ਪਰ ਉਹ ਨਿਲਾਮੀ ਮੌਕੇ ਨਹੀਂ ਪਹੁੰਚੇ, ਜਦਕਿ ਪੱਟੀ ਸਰਕਲ ਲਈ ਕਿਸੇ ਵੀ ਠੇਕੇਦਾਰ ਜਾਂ ਹੋਰ ਵਿਅਕਤੀ ਨੇ ਅਰਜ਼ੀ ਦਾਖ਼ਲ ਨਹੀਂ ਕੀਤੀ ਗਈ, ਜਿਸ ਕਾਰਨ ਇਹ ਸਾਰੇ ਸਰਕਲ ਨਿਲਾਮ ਹੋਣ ਤੋਂ ਰਹਿ ਗਏ, ਜਿਨ੍ਹਾਂ ਦੀ ਨਿਲਾਮੀ ਦੁਬਾਰਾ ਹੋਵੇਗੀ | ਇਸ ਮੌਕੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਠੇਕਿਆਂ ਦੀ ਨਿਲਾਮੀ ਦੀ ਸ਼ੁਰੂਆਤ ਕਰਵਾਈ ਤੇ ਆਪਣੀ ਨਿਗਰਾਨੀ ਹੇਠ ਠੇਕਿਆਂ ਦੀਆਂ ਪਰਚੀਆਂ ਕੱਢੀਆਂ | ਇਸ ਮੌਕੇ ਉਨ੍ਹਾਂ ਦੱਸਿਆ ਕਿ ਤਰਨ ਤਾਰਨ ਸ਼ਹਿਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਗਿਆ ਹੈ ਤੇ ਮਿੱਥੀ ਹੱਦ ਤੋਂ ਅੰਦਰ ਸ਼ਰਾਬ ਵਿਕਰੀ ਦੀ ਸਖ਼ਤ ਮਨਾਹੀ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਨਜ਼ਾਇਜ਼ ਸ਼ਰਾਬ ਦੀ ਵਿਕਰੀ ਕਿਸੇ ਕੀਮਤ 'ਤੇ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਇਸ ਨੂੰ ਸਖ਼ਤੀ ਨਾਲ ਰੋਕਿਆ ਜਾਵੇਗਾ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਤੋਂ 53 ਕਰੋੜ 20 ਲੱਖ ਰੁਪਏ ਦਾ ਮਾਲੀਆ ਇਕੱਠਾ ਹੋਵੇਗਾ | ਇਸ ਮੌਕੇ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਸੁਖਚੈਨ ਸਿੰਘ, ਈ. ਟੀ. ਓ. ਮਧੁਰ ਭਾਟੀਆ ਤੇ ਸੁਨੀਲ ਗੁਪਤਾ, ਇੰਸ. ਜਤਿੰਦਰ ਸਿੰਘ, ਈ. ਟੀ. ਓ. ਸੁਨੀਲ ਗੁਪਤਾ, ਇੰਸ: ਜਤਿੰਦਰ ਸਿੰਘ ਵਾਲੀਆ, ਇੰਸ: ਬਲਜਿੰਦਰ ਕੌਰ, ਇੰਸ: ਹਰਪ੍ਰੀਤ ਸਿੰਘ ਤੇ ਹੋਰ ਹਾਜ਼ਰ ਸਨ |

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਕਾਬੂ

ਤਰਨ ਤਾਰਨ, 20 ਮਾਰਚ (ਹਰਿੰਦਰ ਸਿੰਘ)- ਸੀ. ਆਈ. ਏ. ਸਟਾਫ਼ ਤਰਨਤਾਰਨ ਤੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ ਕੁਲਦੀਪ ਸਿੰਘ ਚਾਹਲ ਨੇ ਪੱਤਰਕਾਰਾਂ ਨੂੰ ਜਾਣਕਾਰੀ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਲੋਂ ਵੋਟਰ ਜਾਗਰੂਕਤਾ ਹਸਤਾਖ਼ਰ ਮੁਹਿੰਮ ਦੀ ਸ਼ੁਰੂਆਤ

ਪੱਟੀ, 20 ਮਾਰਚ (ਕੁਲਵਿੰਦਰਪਾਲ ਸਿੰਘ ਕਾਲੇਕੇ)- 19 ਮਈ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਪ੍ਰਤੀ ਜਾਗਰੂਕ ਕਰਨ ਲਈ ਸ਼ਹੀਦ ਭਗਤ ਸਿੰਘ ਸਕੂਲ ਪੱਟੀ ਵਿਖੇ ਵਿਸ਼ੇਸ ਪ੍ਰੋਗਰਾਮ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ 'ਚੋਂ ਸਮਾਨ ਚੋਰੀ

ਤਰਨ ਤਾਰਨ, 20 ਮਾਰਚ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਸਰਕਾਰੀ ਐਲੀਮੈਂਟਰੀ ਸਕੂਲ ਦੀਨੇਵਾਲ 'ਚ ਬੱਚਿਆਂ ਨੂੰ ਦੁਪਹਿਰ ਦੇ ਸਮੇਂ ਖਾਣਾ ਬਣਾਉਣ ਲਈ ਦਿੱਤੇ ਜਾ ਰਹੇ ਮਿਡ-ਡੇ-ਮੀਲ ਦਾ ਸਮਾਨ ਅਣਪਛਾਤੇ ਵਿਅਕਤੀਆਂ ਵਲੋਂ ਚੋਰੀ ਕਰਨ ਦੇ ਦੋਸ਼ ਹੇਠ ...

ਪੂਰੀ ਖ਼ਬਰ »

ਲੜਕੀ ਨੂੰ ਬੰਦੀ ਬਣਾ ਕੇ ਲੈ ਜਾਣ 'ਤੇ ਇਕ ਵਿਅਕਤੀ ਖਿਲਾਫ਼ ਕੇਸ ਦਰਜ

ਤਰਨ ਤਾਰਨ, 20 ਮਾਰਚ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਇਕ ਲੜਕੀ ਨੂੰ ਬੰਦੀ ਬਣਾ ਕੇ ਲੈ ਜਾਣ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਨੇ ਪੱਤਰਕਾਰਾਂ ਨੂੰ ...

ਪੂਰੀ ਖ਼ਬਰ »

ਦੇਸੀ ਪਿਸਤੌਲ ਤੇ ਨਸ਼ੀਲੇ ਸਮਾਨ ਸਮੇਤ ਤਿੰਨ ਗਿ੍ਫ਼ਤਾਰ

ਤਰਨ ਤਾਰਨ, 20 ਮਾਰਚ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਗਸ਼ਤ ਦੌਰਾਨ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਪਿਸਤੌਲ 315 ਬੋਰ, 3 ਵਾਇਲਾਂ ਨਸ਼ੀਲੀਆਂ, 3 ਸਿਰੰਜਾ ਤੇ 3 ਸੂਈਆ ਬਰਾਮਦ ਕੀਤੀਆ ਹਨ | ਥਾਣਾ ਸਿਟੀ ਦੇ ਐੱਸ. ਐੱਚ. ਓ. ਜਗਜੀਤ ...

ਪੂਰੀ ਖ਼ਬਰ »

ਲੁੱਟਖੋਹ ਕਰਨ ਵਾਲੇ ਅਣਪਛਾਤੇ ਲੁਟੇਰਿਆਂ ਖਿਲਾਫ਼ ਕੇਸ ਦਰਜ

ਤਰਨ ਤਾਰਨ, 20 ਮਾਰਚ (ਹਰਿੰਦਰ ਸਿੰਘ)- ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਪਾਸੋਂ ਲੁੱਟਖੋਹ ਕਰਨ ਦੇ ਦੋਸ਼ ਹੇਠ ਅਣਪਛਾਤੇ ਲੁਟੇਰਿਆਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਨੇ ਪੱਤਰਕਾਰਾਂ ...

ਪੂਰੀ ਖ਼ਬਰ »

ਪੇਸ਼ੀ ਦੌਰਾਨ ਹਵਾਲਾਤੀ ਦੇ ਫਰਾਰ ਹੋਣ 'ਤੇ ਪੁਲਿਸ ਕਰਮਚਾਰੀ ਤੇ ਹਵਾਲਾਤੀ ਖਿਲਾਫ਼ ਕੇਸ ਦਰਜ

ਤਰਨ ਤਾਰਨ, 20 ਮਾਰਚ (ਪਰਮਜੀਤ ਜੋਸ਼ੀ)- ਪੱਟੀ ਅਦਾਲਤ 'ਚ ਪੇਸ਼ੀ ਦੌਰਾਨ ਇਕ ਹਵਾਲਾਤੀ ਦੇ ਫਰਾਰ ਹੋਣ ਦੇ ਮਾਮਲੇ 'ਚ ਇਕ ਪੁਲਿਸ ਕਰਮਚਾਰੀ ਤੇ ਫਰਾਰ ਹੋਏ ਹਵਾਲਾਤੀ ਖਿਲਾਫ਼ ਥਾਣਾ ਪੱਟੀ ਦੀ ਪੁਲਿਸ ਨੇ ਕੇਸ ਦਰਜ ਕਰਨ ਤੋਂ ਬਾਅਦ ਡਿਊਟੀ ਦੌਰਾਨ ਲਾਪ੍ਰਵਾਹੀ ਦਿਖਾਉਣ ਵਾਲੇ ...

ਪੂਰੀ ਖ਼ਬਰ »

ਔਰਤ ਨਾਲ ਜਬਰ-ਜਨਾਹ ਕਰਨ 'ਤੇ 2 ਵਿਅਕਤੀਆਂ ਖਿਲਾਫ਼ ਕੇਸ ਦਰਜ

ਤਰਨ ਤਾਰਨ, 20 ਮਾਰਚ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਇਕ ਔਰਤ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ. ਐੱਸ. ਪੀ. ਕੁਲਦੀਪ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਮੀਟਿੰਗ ਹੋਈ

ਤਰਨ ਤਾਰਨ, 20 ਮਾਰਚ (ਹਰਿੰਦਰ ਸਿੰਘ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐੱਮ. ਪੀ. ਆਈ.) ਦੇ ਆਗੂਆਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮੁਖਤਾਰ ਸਿੰਘ ਮੱਲ੍ਹਾ ਦੀ ਪ੍ਰਧਾਨਗੀ ਹੇਠ ਹੋਈ¢ ਮੀਟਿੰਗ ਦੇ ਫ਼ੈਸਲੇ ਪ੍ਰੈੱਸ ਨੂੰ ਜਾਰੀ ਕਰਦਿਆਂ ਜ਼ਿਲ੍ਹਾ ਸਕੱਤਰ ਪ੍ਰਗਟ ...

ਪੂਰੀ ਖ਼ਬਰ »

ਵਾਲਮੀਕਿ ਧਰਮ ਸਮਾਜ ਵਲੋਂ ਦਲਿਤ ਪਰਿਵਾਰਾਂ ਲਈ ਇਨਸਾਫ਼ ਦੀ ਮੰਗ

ਖਡੂਰ ਸਾਹਿਬ, 20 ਮਾਰਚ (ਮਾਨ ਸਿੰਘ)- ਗੁਰੂ ਗਿਆਨ ਨਾਥ ਵਾਲਮੀਕਿ ਧਰਮ ਸਮਾਜ ਦੇ ਮਾਝਾ ਜ਼ੋਨ ਚੇਅਰਮੈਨ ਗੁਰਪ੍ਰੀਤ ਸਿੰਘ ਕੱਲਾ ਨੇ ਖਡੂਰ ਸਾਹਿਬ ਵਿਖੇ ਪੱਤਰਕਾਰਾਂ ਨੂੰ ਲਿਖਤੀ ਤੌਰ 'ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਦਿਨੀ ਪਿੰਡ ਹੋਠੀਆਂ ਦੀ ਇਕ ਔਰਤ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਸੂਬੇ ਨੂੰ ਆਰਥਿਕ ਪੱਖੋਂ ਮਜ਼ਬੂਤ ਕੀਤਾ- ਡਾ. ਜੱਜ ਕੋਟ

ਫਤਿਆਬਾਦ, 20 ਮਾਰਚ (ਹਰਵਿੰਦਰ ਸਿੰਘ ਧੂੰਦਾ)- ਪੰਜਾਬ ਸਰਕਾਰ ਦੇ 2 ਸਾਲ ਪੂਰੇ ਹੋਣ ਤੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਸ਼ਲਾਘਾ ਕਰਦਿਆਂ ਆਲ ਇੰਡੀਆ ਕਾਂਗਰਸ ਵਰਕਰਜ਼ ਦੇ ਸ਼ਹਿਰੀ ਪ੍ਰਧਾਨ ਡਾ. ਜੱਜ ਸ਼ਰਮਾ ਕੋਟ ਮੁਹੰਮਦ ਖਾਂ ਨੇ ਕਿਹਾ ਕਿ ਇਨ੍ਹਾਂ ਦੋ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਵਲੋਂ ਆਗੂਆਂ ਨਾਲ ਚੋਣ ਸਬੰਧੀ ਵਿਚਾਰਾਂ

ਗੋਇੰਦਵਾਲ ਸਾਹਿਬ, 20 ਮਾਰਚ (ਵਰਿੰਦਰ ਸਿੰਘ ਰੰਧਾਵਾ)- ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੇ ਹਲਕਾ ਖਡੂਰ ਸਾਹਿਬ ਦੇ ਆਗੂਆਂ ਨਾਲ ਬਾਵਾ ਸੁਜਿੰਦਰ ਸਿੰਘ ਲਾਲੀ ਦੇ ਗ੍ਰਹਿ ਵਿਖੇ ਵਿਸ਼ੇਸ਼ ਮੀਟਿੰਗ ਕਰਦਿਆਂ ਲੋਕ ...

ਪੂਰੀ ਖ਼ਬਰ »

ਨੌਜਵਾਨ ਸਮਾਜਿਕ ਕੁਰੀਤੀਆਂ ਨੂੰ ਖਤਮ ਕਰਨ ਲਈ ਆਪਣਾ ਬਣਦਾ ਯੋਗਦਾਨ ਪਾਉਣ- ਐੱਸ. ਡੀ. ਐੱਮ. ਸੁਰਿੰਦਰ ਸਿੰਘ

ਤਰਨ ਤਾਰਨ, 20 ਮਾਰਚ (ਗੁਰਪ੍ਰੀਤ ਸਿੰਘ ਕੱਦਗਿੱਲ)- ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਨੂੰ ਲੈ ਕੇ ਸਹਾਇਕ ਡਾਇਰੈਕਟਰ ਦਵਿੰਦਰ ਸਿੰਘ ਲੋਟੇ ਯੁਵਕ ਸੇਵਾ ਤਰਨ ਤਾਰਨ ਦੀ ਅਗਵਾਈ ਹੇਠ ਸਥਾਨਕ ਗੰਗਾ ਗਰਲਜ ...

ਪੂਰੀ ਖ਼ਬਰ »

ਬਾਬਾ ਸੋਹਣ ਸਿੰਘ ਸੁਰ ਸਿੰਘ ਵਾਲਿਆਂ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਕਬੱਡੀ ਕੱਪ ਕਰਵਾਇਆ

ਸੁਰ ਸਿੰਘ, 20 ਮਾਰਚ (ਧਰਮਜੀਤ ਸਿੰਘ)- ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੋਂ ਵਰੋਸਾਏ 'ਬਿਧੀ ਚੰਦ ਛੀਨਾ-ਗੁਰੂ ਕਾ ਸੀਨਾ' ਬਹਾਦਰ ਬਾਬਾ ਬਿਧੀ ਚੰਦ ਜੀ ਦੇ ਦਸਵੇਂ ਜਾਨਸ਼ੀਨ ਬਾਬਾ ਸੋਹਣ ਸਿੰਘ ਸੁਰ ਸਿੰਘ ਵਾਲਿਆਂ ਦੀ ਸਾਲਾਨਾ ਬਰਸੀ ਨੂੰ ਸਮਰਪਿਤ ...

ਪੂਰੀ ਖ਼ਬਰ »

ਸਵ. ਕਸ਼ਮੀਰ ਸਿੰਘ ਮਾੜੀ ਮੇਘਾ ਨੂੰ ਸ਼ਰਧਾਂਜਲੀਆਂ ਭੇਟ

ਖਾਲੜਾ, 20 ਮਾਰਚ (ਜੱਜਪਾਲ ਸਿੰਘ)- ਗੁਰਬਿੰਦਰ ਸਿੰਘ, ਗੁਰਸਾਹਿਬ ਸਿੰਘ ਤੇ ਗੁਰਬਾਜ ਸਿੰਘ ਦੇ ਪਿਤਾ ਮਾ. ਕਸ਼ਮੀਰ ਸਿੰਘ ਮਾੜੀ ਮੇਘਾ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ ਨਿਵਾਸੀ ਪਿੰਡ ਮਾੜੀ ਮੇਘਾ ਵਿਖੇ ਪੈਣ ਉਪਰੰਤ ਦਾਣਾ ਮੰਡੀ ਮਾੜੀ ...

ਪੂਰੀ ਖ਼ਬਰ »

ਢਾਈ ਸਾਲ ਦੇ ਬੱਚੇ ਦੀ ਮੌਤ ਦੇ ਮਾਮਲੇ 'ਚ ਇਨਸਾਫ਼ ਲੈਣ ਲਈ ਡੀ. ਜੀ. ਪੀ. ਨੂੰ ਮਿਲਿਆ ਪਰਿਵਾਰ

ਤਰਨ ਤਾਰਨ, 20 ਮਾਰਚ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਭੈਣੀ ਸਿਧਵਾਂ ਵਿਖੇ 23 ਫਰਵਰੀ 2019 ਨੂੰ ਪਿੰਡ ਵਿਚੋਂ ਹੀ ਲਾਪਤਾ ਹੋਏ ਢਾਈ ਸਾਲ ਦੇ ਬੱਚੇ ਦੀ ਲਾਸ਼ 3 ਮਾਰਚ ਨੂੰ ਪਿੰਡ ਦੇ ਹੀ ਛੱਪੜ ਵਿਚੋਂ ਮਿਲਣ ਤੋਂ ਬਾਅਦ ਇਨਸਾਫ਼ ਲੈਣ ਲਈ ਮਿ੍ਤਕ ਬੱਚੇ ਦੇ ਪਿਤਾ ...

ਪੂਰੀ ਖ਼ਬਰ »

ਖ਼ੇਤੀਬਾੜੀ ਸਭਾਵਾਂ ਵੈੱਲਫੇਅਰ ਸਹਾਇਤਾ ਕਮੇਟੀ ਦਾ ਇਜਲਾਸ 23 ਨੂੰ- ਮਨਿਹਾਲਾ, ਪੁੰਜ

ਤਰਨ ਤਾਰਨ, 20 ਮਾਰਚ (ਲਾਲੀ ਕੈਰੋਂ)- ਪੰਜਾਬ ਰਾਜ ਖ਼ੇਤੀਬਾੜੀ ਸਭਾਵਾਂ ਵੈੱਲਫੇਅਰ ਤੇ ਸਹਾਇਤਾ ਕਮੇਟੀ ਦਾ ਆਮ ਇਜਲਾਸ ਮਿਤੀ 23 ਮਾਰਚ ਨੂੰ ਸੀ. ਐੱਮ. ਐੱਸ. ਗੋਇੰਦਵਾਲ ਸਾਹਿਬ ਰੋਡ ਰੇਲਵੇ ਫਾਟਕ ਤਰਨ ਤਾਰਨ ਵਿਖੇ ਸਵੇਰੇ 10 ਵਜੇ ਸ਼ੁਰੂ ਹੋ ਰਿਹਾ ਹੈ | ਇਹ ਜਾਣਕਾਰੀ ਪ੍ਰੈੱਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX