ਤਾਜਾ ਖ਼ਬਰਾਂ


ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  11 minutes ago
ਚੰਡੀਗੜ੍ਹ ,20 ਅਪ੍ਰੈਲ -ਕਾਂਗਰਸ ਪਾਰਟੀ ਵੱਲੋਂ ਅੱਜ ਪੰਜਾਬ ਦੇ ਦੋ ਲੋਕ ਸਭਾ ਹਲਕਿਆਂ ਦੇ ਉਮੀਦਵਾਰਾਂ ਦੀ ਸੂਚੀ ਅਨੁਸਾਰ ਕੁੱਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਕਾਂਗਰਸ ਚ ਸ਼ਾਮਲ ਹੋਏ ਸੰਸਦ ਮੈਂਬਰ ਸ਼ੇਰ ਸਿੰਘ ...
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  13 minutes ago
ਗੁਰੂ ਹਰਸਹਾਏ ,20 ਅਪ੍ਰੈਲ - [ਹਰਚਰਨ ਸਿੰਘ ਸੰਧੂ } -ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋੲ ੇਸ਼ੇਰ ਸਿੰਘ ਘੁਬਾਇਆ ਨੂੰ ਕਾਂਗਰਸ ਨੇ ਟਿਕਟ ਦੇ ਕੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ ...
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  28 minutes ago
ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਪ੍ਰਦੀਪ ਕੁਮਾਰ ਸਭਰਵਾਲ ਵੱਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਡੈਮੋਕਰੈਟਿਕ ਅਲਾਇੰਸ ਫ਼ਰੰਟ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ...
ਆਈ. ਪੀ. ਐੱਲ. 2019 :ਦਿੱਲੀ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ
. . .  51 minutes ago
ਆਈ. ਪੀ. ਐੱਲ. 2019 : ਰਾਜਸਥਾਨ ਨੇ ਮੁੰਬਈ ਨੂੰ 5 ਵਿਕਟਾਂ ਨਾਲ ਹਰਾਇਆ
. . .  about 1 hour ago
ਆਦੇਸ਼ ਕੈਰੋਂ ਨੇ ਖੇਮਕਰਨ ਹਲਕੇ ਅੰਦਰ ਨਾਰਾਜ਼ ਅਕਾਲੀਆਂ ਨੂੰ ਮਨਾਉਣ ਦੀ ਸ਼ੁਰੂ ਕੀਤੀ ਮੁਹਿੰਮ
. . .  about 1 hour ago
ਖੇਮਕਰਨ, 20 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਅੱਜ ਵਿਧਾਨ ਸਭਾ...
ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਢਾਡੀ ਦੀ ਮੌਤ
. . .  about 1 hour ago
ਲੌਂਗੋਵਾਲ, 20 ਅਪ੍ਰੈਲ (ਵਿਨੋਦ)- ਪਿੰਡ ਸਾਹੋ ਕੇ ਵਿਖੇ ਬੀਤੀ ਰਾਤ ਇੱਕ ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਪੰਥ ਪ੍ਰਸਿੱਧ ਢਾਡੀ ਸੁਰਜੀਤ ਸਿੰਘ ਸਾਜਨ (55 ਸਾਲ) ਦੀ ਮੌਤ ਹੋ ਗਈ ਹੈ। ਮਿਲੇ ਵੇਰਵਿਆਂ ਮੁਤਾਬਕ ਢਾਡੀ ...
ਕਾਰ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਟਕਰਾਈ ਤਿੰਨ ਫੱਟੜ
. . .  about 1 hour ago
ਜੈਤੋ, 20 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ-ਰੋੜੀਕਪੂਰਾ-ਰਾਮੇਆਣਾ ਰੋਡ ਦੀ ਖਸਤਾ ਹਾਲਤ ਕਾਰਨ ਕਾਰ ਚਾਲਕ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਜਾ ਟਕਰਾਉਣ 'ਤੇ ਤਿੰਨ ਵਿਅਕਤੀਆਂ ...
ਕਰਜ਼ੇ ਤੋਂ ਪ੍ਰੇਸ਼ਾਨ ਪੰਜ ਧੀਆਂ ਦੇ ਬਾਪ ਵੱਲੋਂ ਖ਼ੁਦਕੁਸ਼ੀ
. . .  about 2 hours ago
ਜੋਗਾ, 20 ਅਪ੍ਰੈਲ (ਬਲਜੀਤ ਸਿੰਘ ਅਕਲੀਆ )- ਮਾਨਸਾ ਜ਼ਿਲ੍ਹੇ ਦੇ ਪਿੰਡ ਅਤਲਾ ਕਲਾਂ ਵਿਖੇ ਇਕ ਕਾਰੀਗਰ ਜੋ ਕਿ ਪੰਜ ਧੀਆਂ ਦਾ ਬਾਪ ਸੀ, ਵਲੋਂ ਖੁਦਕਸ਼ੀ ਕਰ ਲੈਣ ਦੀ ਖਬਰ ਹੈ l ਜਾਣਕਾਰੀ ਅਨੁਸਾਰ ਬਲਵੀਰ...
ਆਈ. ਪੀ. ਐੱਲ. 2019 : ਮੁੰਬਈ ਨੇ ਰਾਜਸਥਾਨ ਨੂੰ ਜਿੱਤ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  about 1 hour ago
ਸਕੂਲ ਦੀ ਬੱਸ 'ਚੋਂ ਮਿਲਿਆ ਚੂਰਾ ਪੋਸਤ
. . .  about 2 hours ago
ਪਠਾਨਕੋਟ, 20 ਅਪ੍ਰੈਲ (ਚੌਹਾਨ)- ਮਾਮੂਨ ਮਿਲਟਰੀ ਸਟੇਸ਼ਨ ਦੇ ਅੰਦਰ ਸਕੂਲ ਦੀ ਇੱਕ ਬੱਸ 'ਚੋਂ ਅੱਜ ਫੌਜ ਵਲੋਂ ਚੂਰਾ ਪੋਸਤ ਬਰਾਮਦ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਨਿੱਜੀ ਸਕੂਲ ਦੀ ਇਹ ਬੱਸ ਸਕੂਲੀ ਬੱਚਿਆਂ ਨੂੰ ਮਿਲਟਰੀ ਸਟੇਸ਼ਨ ਦੇ ਅੰਦਰ ਸਥਿਤ...
ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਹਰਮੇਲ ਟੌਹੜਾ
. . .  about 3 hours ago
ਪਟਿਆਲਾ, 20 ਅਪ੍ਰੈਲ (ਅਮਨਦੀਪ ਸਿੰਘ)- ਅੱਜ ਹਰਮੇਲ ਸਿੰਘ ਟੌਹੜਾ ਅਤੇ ਉਨ੍ਹਾਂ ਦਾ ਸਮੁੱਚਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਚ ਸ਼ਾਮਲ ਹੋ ਗਿਆ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਗੁਰਵਿੰਦਰ ਸਿੰਘ ਬਾਵਾ ਮੈਂਬਰ ਸ਼੍ਰੋਮਣੀ ਕਮੇਟੀ ਦੀ...
ਸ਼ਹੀਦ ਹੇਮੰਤ ਕਰਕਰੇ ਵਿਰੁੱਧ ਬਿਆਨ ਦੇਣ 'ਤੇ ਚੋਣ ਕਮਿਸ਼ਨ ਨੇ ਸਾਧਵੀ ਪ੍ਰਗਿਆ ਨੂੰ ਭੇਜਿਆ ਨੋਟਿਸ
. . .  about 3 hours ago
ਭੋਪਾਲ, 20 ਅਪ੍ਰੈਲ- ਮੱਧ ਪ੍ਰਦੇਸ਼ ਦੇ ਲੋਕ ਸਭਾ ਹਲਕੇ ਭੋਪਾਲ ਤੋਂ ਭਾਜਪਾ ਦੀ ਉਮੀਦਵਾਰ ਸਾਧਵੀ ਪ੍ਰਗਿਆ ਸਿੰਘ ਠਾਕੁਰ ਨੂੰ ਮੁੰਬਈ ਏ. ਟੀ. ਐੱਸ. ਦੇ ਮੁਖੀ ਰਹੇ ਸ਼ਹੀਦ ਹੇਮੰਤ ਕਰਕਰੇ ਵਿਰੁੱਧ ਦਿੱਤੇ ਬਿਆਨ 'ਤੇ ਚੋਣ ਕਮਿਸ਼ਨ ਨੇ ਨੋਟਿਸ ਜਾਰੀ ਕੀਤਾ ਹੈ। ਚੋਣ ਕਮਿਸ਼ਨ ਵਲੋਂ...
ਹਥਿਆਰਬੰਦ ਲੁਟੇਰਿਆਂ ਨੇ ਬੈਂਕ 'ਚੋਂ ਦਿਨ-ਦਿਹਾੜੇ ਲੁੱਟੀ ਲੱਖਾਂ ਦੀ ਨਕਦੀ
. . .  about 3 hours ago
ਸਮਾਣਾ, 20 ਅਪ੍ਰੈਲ (ਸਾਹਿਬ ਸਿੰਘ)- ਸਮਾਣਾ (ਪਟਿਆਲਾ) ਦੇ ਪਿੰਡ ਬੰਮਣਾ ਵਿਖੇ ਸਥਿਤ ਓ. ਬੀ. ਸੀ. ਬੈਂਕ ਦੀ ਇੱਕ ਸ਼ਾਖਾ 'ਚੋਂ ਅੱਜ ਦਿਨ-ਦਿਹਾੜੇ ਹਥਿਆਰਬੰਦ ਲੁਟੇਰਿਆਂ ਨੇ ਡਾਕਾ ਮਾਰ ਸੱਤ ਲੱਖ ਰੁਪਏ ਤੋਂ ਵੱਧ ਦੀ ਰਕਮ ਲੁੱਟ ਲਈ। ਘਟਨਾ ਜਾਣਕਾਰੀ ਮਿਲਣ ਤੋਂ...
ਆਈ. ਪੀ. ਐੱਲ. 2019 : 10 ਓਵਰਾਂ ਤੋਂ ਬਾਅਦ ਮੁੰਬਈ ਇੰਡੀਅਨਜ਼ 81/1
. . .  about 1 hour ago
ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  about 4 hours ago
ਮੁਹੰਮਦ ਸਦੀਕ ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ, ਨੋਟਿਸ ਜਾਰੀ
. . .  about 3 hours ago
ਜਯੋਤਿਰਾਦਿਤਿਆ ਸਿੰਧੀਆ ਨੇ ਭਰਿਆ ਨਾਮਜ਼ਦਗੀ ਪੱਤਰ
. . .  about 4 hours ago
ਅੰਮ੍ਰਿਤਸਰ : ਓਠੀਆ ਦੀ ਮੰਡੀ 'ਚ ਕਣਕ ਦੀ ਆਮਦ ਸ਼ੁਰੂ
. . .  about 5 hours ago
ਆਈ. ਪੀ. ਐੱਲ. 12 : ਰਾਜਸਥਾਨ ਨੇ ਜਿੱਤੀ ਟਾਸ, ਮੁੰਬਈ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 5 hours ago
ਹਰਿਆਣਾ 'ਚ ਵੀ ਕਾਂਗਰਸ ਵਲੋਂ ਕੀਤੀ 'ਨਾਂਹ' ਤੋਂ ਬਾਅਦ ਸਿਰਫ਼ ਦਿੱਲੀ 'ਚ ਗਠਜੋੜ ਲਈ ਤਿਆਰ ਨਹੀਂ 'ਆਪ'- ਸਿਸੋਦੀਆ
. . .  about 5 hours ago
ਕਾਂਗਰਸ 'ਚ ਸ਼ਾਮਲ ਹੋਏ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਗਜੀਤ ਕੰਗ
. . .  about 5 hours ago
ਸਮਾਜਵਾਦੀ ਪਾਰਟੀ ਵਲੋਂ ਫੂਲਪੁਰ ਅਤੇ ਇਲਾਹਾਬਾਦ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  about 5 hours ago
ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਗਈ ਵਿਸ਼ੇਸ਼ ਬੈਠਕ
. . .  1 minute ago
ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਹੋਏ ਨਤਮਸਤਕ ਜਗਮੀਤ ਸਿੰਘ ਬਰਾੜ
. . .  about 6 hours ago
ਜਲੰਧਰ 'ਚ ਪੁਲਿਸ ਨੇ ਕੋਰੀਅਰ ਕੰਪਨੀ ਦੇ ਮੁਲਾਜ਼ਮ ਕੋਲੋਂ ਫੜੀ ਲੱਖਾਂ ਦੀ ਨਕਦੀ
. . .  about 6 hours ago
ਓਡੀਸ਼ਾ : ਬੀਜੂ ਜਨਤਾ ਦਲ ਦੇ ਵਿਧਾਇਕ ਵੇਦ ਪ੍ਰਕਾਸ਼ ਦਾ ਦੇਹਾਂਤ
. . .  about 6 hours ago
ਅਫ਼ਗ਼ਾਨਿਸਤਾਨ 'ਚ 10 ਅੱਤਵਾਦੀ ਢੇਰ, 8 ਗ੍ਰਿਫ਼ਤਾਰ
. . .  about 7 hours ago
ਔਰਤਾਂ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ 'ਚ ਪੰਡਯਾ ਅਤੇ ਰਾਹੁਲ 'ਤੇ ਲੱਗਾ 20-20 ਲੱਖ ਰੁਪਏ ਦਾ ਜੁਰਮਾਨਾ
. . .  about 7 hours ago
ਜਗਮੀਤ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  about 7 hours ago
ਪੇਰੂ ਦੇ ਸਾਬਕਾ ਰਾਸ਼ਟਰਪਤੀ ਨੂੰ ਤਿੰਨ ਸਾਲ ਦੀ ਜੇਲ੍ਹ
. . .  1 minute ago
ਰੰਜਨ ਗੋਗੋਈ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਕੀਤਾ ਇਨਕਾਰ, ਕਿਹਾ- ਨਿਆਂ ਪਾਲਿਕਾ ਦੀ ਸੁਤੰਤਰਤਾ ਖ਼ਤਰੇ 'ਚ
. . .  about 8 hours ago
ਪਾਬੰਦੀ ਹਟਦਿਆਂ ਹੀ ਛਲਕੇ ਆਜ਼ਮ ਦੇ ਹੰਝੂ, ਕਿਹਾ- ਮੇਰੇ ਨਾਲ ਅੱਤਵਾਦੀ ਦੇ ਵਾਂਗ ਹੋ ਰਿਹੈ ਸਲੂਕ
. . .  about 8 hours ago
ਅਕਾਲੀ ਦਲ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ 200 ਪਰਿਵਾਰ
. . .  about 9 hours ago
ਮਾਂ 'ਤੇ ਬੰਦੂਕ ਤਾਣ ਕੇ ਬਦਮਾਸ਼ਾਂ ਨੇ ਧੀ ਨਾਲ ਕੀਤੀ ਛੇੜਛਾੜ, ਵਿਰੋਧ ਕਰਨ 'ਤੇ ਸੁੱਟਿਆ ਤੇਜ਼ਾਬ
. . .  about 9 hours ago
ਆਈ. ਐੱਸ. ਮਾਡਿਊਲ ਵਿਰੁੱਧ ਐੱਨ. ਆਈ. ਏ. ਵਲੋਂ ਹੈਦਰਾਬਾਦ ਅਤੇ ਮਹਾਰਾਸ਼ਟਰ 'ਚ ਛਾਪੇਮਾਰੀ
. . .  about 9 hours ago
ਦਿਗਵਿਜੇ ਸਿੰਘ ਅੱਜ ਭਰਨਗੇ ਨਾਮਜ਼ਦਗੀ ਪੱਤਰ
. . .  about 10 hours ago
ਰੋਹਿਤ ਸ਼ੇਖਰ ਹੱਤਿਆ ਮਾਮਲੇ 'ਚ ਰੋਹਿਤ ਦੀ ਪਤਨੀ ਕੋਲੋਂ ਕ੍ਰਾਈਮ ਬਰਾਂਚ ਵਲੋਂ ਪੁੱਛਗਿੱਛ
. . .  about 10 hours ago
ਸੋਪੋਰ 'ਚ ਇਕ ਅੱਤਵਾਦੀ ਢੇਰ
. . .  about 11 hours ago
ਰੇਲ ਹਾਦਸਾ : ਰੇਲਵੇ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ, 13 ਟਰੇਨਾਂ ਦਾ ਰੂਟ ਬਦਲਿਆ, 11 ਰੱਦ
. . .  about 12 hours ago
ਸੁਰਵੀਨ ਚਾਵਲਾ ਦੇ ਘਰ ਬੱਚੀ ਨੇ ਲਿਆ ਜਨਮ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 10 ਦੌੜਾਂ ਨਾਲ ਹਰਾਇਆ
. . .  1 day ago
ਪੰਜਾਬੀ ਤੋਂ ਅਣਜਾਣ ਹੋਈ ਕਾਂਗਰਸ ਪਾਰਟੀ
. . .  1 day ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 214 ਦੌੜਾਂ ਦਾ ਦਿੱਤਾ ਟੀਚਾ
. . .  about 1 hour ago
ਸੁਆਂ ਨਦੀ 'ਚ ਡੁੱਬੇ ਦੋ ਨੌਜਵਾਨਾਂ ਚੋਂ ਇੱਕ ਦੀ ਲਾਸ਼ ਮਿਲੀ
. . .  about 1 hour ago
ਆਈ.ਪੀ.ਐੱਲ - 2019 : ਟਾਸ ਜਿੱਤ ਕੇ ਕੋਲਕਾਤਾ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  about 1 hour ago
ਪ੍ਰਧਾਨ ਮੰਤਰੀ ਵੱਲੋਂ ਵਪਾਰੀਆਂ ਦੇ ਸੰਮੇਲਨ ਨੂੰ ਸੰਬੋਧਨ
. . .  about 1 hour ago
ਚੋਣ ਕਮਿਸ਼ਨ ਵੱਲੋਂ ਹਿਮਾਚਲ ਭਾਜਪਾ ਪ੍ਰਧਾਨ ਦੇ ਚੋਣ ਪ੍ਰਚਾਰ 'ਤੇ 48 ਘੰਟਿਆਂ ਲਈ ਰੋਕ
. . .  about 1 hour ago
ਪੰਜਾਬ ਏਕਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਗਰੂਰ ਕਾਲਾ ਢਿੱਲੋਂ ਕਾਂਗਰਸ 'ਚ ਸ਼ਾਮਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 8 ਚੇਤ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਕਲਿਆਣ ਹੀ ਸਭ ਤੋਂ ਚੰਗਾ ਕਾਨੂੰਨ ਹੈ। -ਸੀਰੋ

ਸੰਪਾਦਕੀ

ਵੱਡਾ ਤੇ ਪ੍ਰਭਾਵਸ਼ਾਲੀ ਕਦਮ

ਅਖੀਰ ਬਹੁਤ ਲੰਮੀ ਇੰਤਜ਼ਾਰ ਤੋਂ ਬਾਅਦ ਭਾਰਤ ਦੇ ਪਹਿਲੇ ਲੋਕਪਾਲ ਦੀ ਨਿਯੁਕਤੀ ਦਾ ਐਲਾਨ ਕਰ ਦਿੱਤਾ ਗਿਆ ਹੈ। ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਪਿਨਾਕੀ ਚੰਦਰ ਘੋਸ਼ ਪਹਿਲੇ ਲੋਕਪਾਲ ਬਣ ਗਏ ਹਨ। ਲੋਕਪਾਲ ਸਬੰਧੀ ਕਾਨੂੰਨ ਪਿਛਲੀ ਸਾਂਝੇ ਪ੍ਰਗਤੀਸ਼ੀਲ ਗੱਠਜੋੜ ਦੀ ਸਰਕਾਰ ਨੇ ਆਪਣੇ ਆਖਰੀ ਸਮੇਂ ਵਿਚ ਬਣਾ ਦਿੱਤਾ ਸੀ ਪਰ ਇਸ ਦੇ ਗਠਨ ਨੂੰ 5 ਸਾਲ ਫਿਰ ਇੰਤਜ਼ਾਰ ਕਰਨੀ ਪਈ ਅਤੇ ਹੁਣ ਇਹ ਕੌਮੀ ਜਮਹੂਰੀ ਗੱਠਜੋੜ ਸਰਕਾਰ ਦੇ ਆਖਰੀ ਸਮੇਂ ਹੋਂਦ ਵਿਚ ਆ ਗਿਆ ਹੈ। ਉਮੀਦ ਕੀਤੀ ਜਾਣੀ ਚਾਹੀਦੀ ਹੈ ਕਿ ਕੇਂਦਰ ਵਿਚ ਨਵੀਂ ਸਰਕਾਰ ਦੇ ਗਠਨ ਨਾਲ ਹੀ ਲੋਕਪਾਲ ਦੀ ਸੰਸਥਾ ਵੀ ਹਕੀਕਤ ਬਣ ਜਾਏਗੀ, ਜਿਸ ਦਾ ਮੁੱਖ ਕੰਮ ਹਰ ਪੱਧਰ 'ਤੇ ਹੇਠਾਂ ਤੋਂ ਲੈ ਕੇ ਉੱਪਰ ਤੱਕ ਸਰਕਾਰੀ ਤੰਤਰ ਵਿਚ ਫੈਲੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣਾ ਹੋਵੇਗਾ।
ਇਸ ਲਈ ਕੇਂਦਰ ਵਿਚ ਲੋਕਪਾਲ ਦੀ ਨਿਯੁਕਤੀ ਦੇ ਨਾਲ-ਨਾਲ ਪ੍ਰਾਂਤਾਂ ਵਿਚ ਲੋਕ ਆਯੁਕਤਾਂ ਦੀ ਨਿਯੁਕਤੀ ਵੀ ਜ਼ਰੂਰੀ ਬਣਾਈ ਗਈ ਹੈ। ਇਸ ਵਿਚ ਕੋਈ ਸ਼ੱਕ ਨਹੀਂ ਕਿ ਅੱਜ ਭਾਰਤੀ ਤੰਤਰ ਦੀ ਰਗ-ਰਗ ਵਿਚ ਭ੍ਰਿਸ਼ਟਾਚਾਰ ਸਮਾਇਆ ਜਾਪਦਾ ਹੈ। ਛੋਟੇ ਤੋਂ ਛੋਟੇ ਕੰਮ ਅਤੇ ਵੱਡੇ ਤੋਂ ਵੱਡੇ ਕੰਮ ਕਰਵਾਉਣ ਲਈ ਭ੍ਰਿਸ਼ਟਾਚਾਰ ਦਾ ਸਹਾਰਾ ਲੈਣਾ ਪੈਂਦਾ ਹੈ। ਇਸ ਨਾਲ ਲੋਕ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦਾ ਹੈ ਅਤੇ ਵੱਡੀ ਹੱਦ ਤੱਕ ਗ਼ਰੀਬ ਲੋਕਾਂ ਦਾ ਨੁਕਸਾਨ ਹੁੰਦਾ ਰਿਹਾ ਹੈ। ਬਿਨਾਂ ਸ਼ੱਕ ਸਰਕਾਰੀ ਤੰਤਰ ਦੇ ਹਰ ਪੱਧਰ ਦੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਪਹਿਲਾਂ ਹੀ ਕਈ ਵਿਵਸਥਾਵਾਂ ਹਨ। ਇਸ ਲਈ ਕਾਨੂੰਨ ਵੀ ਬਣੇ ਹੋਏ ਹਨ ਪਰ ਆਮ ਤੌਰ 'ਤੇ ਅਜਿਹੇ ਕਾਨੂੰਨ ਅਤੇ ਪ੍ਰਬੰਧ ਬੁਰੀ ਤਰ੍ਹਾਂ ਮਨਫ਼ੀ ਹੋ ਕੇ ਰਹਿ ਜਾਂਦੇ ਹਨ। ਇਕ ਅੰਦਾਜ਼ੇ ਅਨੁਸਾਰ ਸਿਰਫ 20 ਫ਼ੀਸਦੀ ਭ੍ਰਿਸ਼ਟਾਚਾਰ ਦੇ ਮਸਲਿਆਂ ਵਿਚ ਹੀ ਸਜ਼ਾ ਹੁੰਦੀ ਹੈ। ਦੇਸ਼ ਆਜ਼ਾਦ ਹੋਣ ਤੋਂ ਬਾਅਦ ਹੀ ਇਸ ਗੱਲ ਨੂੰ ਵੱਡੀ ਹੱਦ ਤੱਕ ਮਹਿਸੂਸ ਕੀਤਾ ਜਾਣ ਲੱਗਾ ਸੀ। ਇਸ ਲਈ ਲੋਕਪਾਲ ਦੀ ਸੰਸਥਾ ਕਾਇਮ ਕਰਨ ਲਈ ਪਹਿਲੇ ਯਤਨ ਚਿਰਾਂ ਪਹਿਲਾਂ 1966 ਵਿਚ ਸ਼ੁਰੂ ਹੋਏ ਸਨ। ਪਰ ਇਹ ਯਤਨ ਆਪਣੇ-ਆਪ ਹੀ ਬੰਦ ਅਤੇ ਸ਼ੁਰੂ ਹੁੰਦੇ ਰਹੇ ਅਤੇ ਇਸ ਸਬੰਧੀ ਸਾਹਮਣੇ ਆਈਆਂ ਯੋਜਨਾਵਾਂ ਨੂੰ ਵੀ ਠੰਢੇ ਬਸਤੇ ਵਿਚ ਪਾਇਆ ਜਾਂਦਾ ਰਿਹਾ। ਚਾਹੇ ਅਜਿਹੀ ਸੰਸਥਾ ਦੀ ਲੋੜ ਸਬੰਧੀ ਚਰਚਾ ਚਲਦੀ ਰਹੀ ਅਤੇ ਆਮ ਲੋਕ ਦਹਾਕਿਆਂ ਤੋਂ ਇਸ ਦੀ ਅਣਹੋਂਦ ਕਾਰਨ ਪ੍ਰਭਾਵਿਤ ਵੀ ਹੁੰਦੇ ਰਹੇ ਪਰ ਇਹ ਗੱਲ ਸਾਲ 2011 ਵਿਚ ਉਦੋਂ ਉੱਭਰ ਕੇ ਸਾਹਮਣੇ ਆਈ ਅਤੇ ਕੇਂਦਰ ਬਿੰਦੂ ਬਣ ਗਈ ਜਦੋਂ ਪ੍ਰੋੜ੍ਹ ਸਮਾਜ ਸੇਵੀ ਅੰਨਾ ਹਜ਼ਾਰੇ ਨੇ ਇਸ ਲਈ ਵੱਡਾ ਕਦਮ ਚੁੱਕਿਆ ਅਤੇ ਉਨ੍ਹਾਂ ਦੀ ਅਗਵਾਈ ਵਿਚ ਦੇਸ਼ ਭਰ ਵਿਚ ਬਹੁਤ ਵੱਡਾ ਅੰਦੋਲਨ ਖੜ੍ਹਾ ਹੋ ਗਿਆ। ਸਾਂਝਾ ਪ੍ਰਗਤੀਸ਼ੀਲ ਗੱਠਜੋੜ ਸਰਕਾਰ ਦੇ ਪ੍ਰਸ਼ਾਸਨ ਸਮੇਂ ਵੀ ਕੁਝ ਮਸਲੇ ਵੱਡੀ ਪੱਧਰ 'ਤੇ ਉੱਠੇ ਸਨ, ਜਿਨ੍ਹਾਂ ਦੀ ਬੇਹੱਦ ਚਰਚਾ ਹੋਈ ਸੀ। ਇਨ੍ਹਾਂ ਵਿਚ ਕੋਲਾ ਘੁਟਾਲਾ, 2-ਜੀ ਅਤੇ ਰਾਸ਼ਟਰ ਮੰਡਲ ਖੇਡਾਂ ਸਬੰਧੀ ਉੱਠੇ ਵਿਵਾਦਾਂ ਨੇ ਸਾਂਝੇ ਪ੍ਰਗਤੀਸ਼ੀਲ ਗੱਠਜੋੜ ਦੀ ਸਰਕਾਰ ਨੂੰ ਜੜ੍ਹਾਂ ਤੱਕ ਹਿਲਾ ਕੇ ਰੱਖ ਦਿੱਤਾ ਸੀ। ਅਖੀਰ ਸਭ ਪਾਸੇ ਤੋਂ ਪਏ ਦਬਾਅ ਕਾਰਨ ਸਾਲ 2013 ਵਿਚ ਸੰਸਦ ਵਿਚ ਇਸ ਸਬੰਧੀ ਕਾਨੂੰਨ ਪਾਸ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਲੋਕਪਾਲ ਦੀ ਨਿਯੁਕਤੀ ਨੂੰ ਲੈ ਕੇ ਅਨੇਕਾਂ ਤਰ੍ਹਾਂ ਦੀਆਂ ਕਾਨੂੰਨੀ ਅੜਚਨਾਂ ਸਾਹਮਣੇ ਆਉਣੀਆਂ ਸ਼ੁਰੂ ਹੋ ਗਈਆਂ ਅਤੇ ਇਹ ਮਾਮਲਾ ਲਗਾਤਾਰ ਲਟਕਦਾ ਰਿਹਾ। ਇਸ ਨੂੰ ਵੇਖਦਿਆਂ ਹੀ ਪਿੱਛੇ ਜਿਹੇ ਇਕ ਵਾਰ ਫਿਰ ਅੰਨਾ ਹਜ਼ਾਰੇ ਨੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਸੀ ਅਤੇ ਲੋਕਪਾਲ ਦੇ ਗਠਨ ਸਬੰਧੀ ਚੱਲ ਰਹੀ ਹੌਲੀ ਚਾਲ ਲਈ ਕੇਂਦਰ ਸਰਕਾਰ ਨੂੰ ਕੋਸਿਆ ਸੀ। ਅੰਨਾ ਹਜ਼ਾਰੇ ਨੇ ਇਥੋਂ ਤੱਕ ਵੀ ਬਿਆਨ ਦੇ ਦਿੱਤਾ ਸੀ ਕਿ ਸਾਂਝਾ ਪ੍ਰਗਤੀਸ਼ੀਲ ਗੱਠਜੋੜ ਦੀ ਸਰਕਾਰ ਸਮੇਂ ਭਾਰਤੀ ਜਨਤਾ ਪਾਰਟੀ ਨੇ ਚੋਣਾਂ ਜਿੱਤਣ ਲਈ ਉਨ੍ਹਾਂ ਦੇ ਅੰਦੋਲਨ ਦਾ ਆਸਰਾ ਲਿਆ ਸੀ ਅਤੇ ਇਹ ਵੀ ਕਿ ਆਮ ਆਦਮੀ ਪਾਰਟੀ ਇਸੇ ਅੰਦੋਲਨ ਕਰਕੇ ਹੀ ਹੋਂਦ ਵਿਚ ਆਈ ਸੀ।
ਬਣੇ ਕਾਨੂੰਨ ਅਨੁਸਾਰ ਲੋਕਪਾਲ ਨੂੰ ਕੇਂਦਰ ਸਰਕਾਰ ਦੇ ਪ੍ਰਭਾਵ ਤੋਂ ਮੁਕਤ ਰੱਖਣ ਦਾ ਯਤਨ ਕੀਤਾ ਗਿਆ ਹੈ। ਇਸ ਦੀ ਚੋਣ ਕਮੇਟੀ ਵਿਚ ਪ੍ਰਧਾਨ ਮੰਤਰੀ, ਸੁਪਰੀਮ ਕੋਰਟ ਦੇ ਮੁੱਖ ਜੱਜ, ਵਿਰੋਧੀ ਧਿਰ ਦੇ ਨੇਤਾ, ਲੋਕ ਸਭਾ ਦਾ ਸਪੀਕਰ ਅਤੇ ਇਕ ਉੱਘਾ ਕਾਨੂੰਨਦਾਨ ਸ਼ਾਮਿਲ ਹੋਵੇਗਾ। ਇਸ ਦੀ ਨਿਯੁਕਤੀ ਵੀ ਪੰਜ ਸਾਲ ਲਈ ਕੀਤੀ ਜਾ ਸਕੇਗੀ ਅਤੇ ਸਮੁੱਚਾ ਕੰਮਕਾਜ ਵੀ ਆਜ਼ਾਦ ਰੂਪ ਵਿਚ ਹੋਵੇਗਾ। ਇਸੇ ਹੀ ਤਰਜ਼ 'ਤੇ ਪ੍ਰਾਂਤਾਂ ਵਿਚ ਲੋਕ ਆਯੁਕਤਾਂ ਦੀ ਨਿਯੁਕਤੀ ਵੀ ਕੀਤੀ ਜਾਏਗੀ। ਅਸੀਂ ਇਸ ਨੂੰ ਚਿਰਾਂ ਤੋਂ ਭਾਰਤੀ ਸਮਾਜ ਲਈ ਕੈਂਸਰ ਬਣੇ ਭ੍ਰਿਸ਼ਟਾਚਾਰ ਦੇ ਮਸਲੇ ਦਾ ਕੋਈ ਪ੍ਰਭਾਵੀ ਹੱਲ ਕੱਢਣ ਦੇ ਮੰਤਵ ਨਾਲ ਚੁੱਕਿਆ ਗਿਆ ਇਕ ਵੱਡਾ ਅਤੇ ਪ੍ਰਭਾਵਸ਼ਾਲੀ ਕਦਮ ਸਮਝਦੇ ਹਾਂ। ਅਸੀਂ ਇਹ ਵੀ ਉਮੀਦ ਕਰਦੇ ਹਾਂ ਕਿ ਆਉਂਦੇ ਸਮੇਂ ਵਿਚ ਇਸ ਨਾਲ ਸਮਾਜ ਨੂੰ ਭ੍ਰਿਸ਼ਟਾਚਾਰ ਰੋਕਣ ਦੇ ਪੱਖੋਂ ਇਕ ਚੰਗਾ ਸੁਨੇਹਾ ਜਾਏਗਾ।


-ਬਰਜਿੰਦਰ ਸਿੰਘ ਹਮਦਰਦ

ਬਹੁਤ ਕੁਝ ਦਾਅ 'ਤੇ ਲੱਗਾ ਹੋਇਆ ਹੈ ਇਨ੍ਹਾਂ ਚੋਣਾਂ ਵਿਚ

ਦੇਸ਼ ਦੀ 17ਵੀਂ ਲੋਕ ਸਭਾ ਦੇ ਗਠਨ ਦੀ ਚੋਣਾਵੀ ਪ੍ਰਕਿਰਿਆ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤੇ ਜਾਣ ਨਾਲ ਸ਼ੁਰੂ ਹੋ ਚੁੱਕੀ ਹੈ। ਦੁਨੀਆ ਦਾ ਇਹ ਸਭ ਤੋਂ ਵੱਡਾ ਲੋਕਤੰਤਰ ਇਕ ਵਾਰ ਫਿਰ ਉਸ ਅਮਲ ਦਾ ਗਵਾਹ ਬਣੇਗਾ, ਜਦੋਂ 90 ਕਰੋੜ ਭਾਰਤੀ ਵੋਟਰ ...

ਪੂਰੀ ਖ਼ਬਰ »

ਵਕਤ ਨਾਲ ਇਨਸਾਫ਼ ਕਰੋ

ਵਕਤ ਹੀ ਤਾਕਤ ਰੱਖਦਾ ਹੈ ਤਬਦੀਲੀ ਲਿਆਉਣ ਦੀ। ਕਿਸੇ ਜ਼ਮਾਨੇ ਵਿਚ ਗੀਤ ਸੁਣਦੇ ਸਾਂ 'ਮੁੱਲ ਵਿਕਦਾ ਸੱਜਣ ਮਿਲ ਜਾਵੇ, ਲੈ ਲਵਾਂ ਮੈਂ ਜਿੰਦ ਵੇਚ ਕੇ....।' ਅੱਜ ਹਾਲਾਤ ਇਹ ਹਨ ਕਿ ਜਿਸ ਸ਼ੈਅ ਦਾ ਮੁੱਲ ਬੱਝਾ ਨਹੀਂ, ਉਸ ਸ਼ੈਅ ਦਾ ਮੁੱਲ ਪੈਂਦਾ ਵੀ ਨਹੀਂ। ਗੱਲਾਂ ਵੀ ਜੇ ਮੁਫ਼ਤ ...

ਪੂਰੀ ਖ਼ਬਰ »

ਕੱਲ੍ਹ ਵਿਸ਼ਵ ਜਲ ਦਿਵਸ 'ਤੇ ਵਿਸ਼ੇਸ਼

ਪਾਣੀਆਂ ਦਾ ਸੂਬਾ ਪੰਜਾਬ ਜਲ ਸੰਕਟ ਵਿਚ ਡੁੱਬਿਆ

ਦੁਨੀਆ ਭਰ ਵਿਚ ਗੁਰੂ ਨਾਨਕ ਨਾਮ ਲੇਵਾ ਸੰਗਤਾਂ 12 ਨਵੰਬਰ, 2019 ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਵਿਚ ਰੁੱਝੀਆਂ ਹੋਈਆਂ ਹਨ। ਗੁਰੂ ਨਾਨਕ ਦੇਵ ਜੀ ਹੀ ਇਕ ਅਜਿਹੇ ਰਹਿਬਰ ਹਨ ਜਿਨ੍ਹਾਂ ਨੇ ਪਾਣੀ ਨੂੰ ਪਿਤਾ ਵਰਗਾ ਸਤਿਕਾਰ ਦਿੱਤਾ। ਉਨ੍ਹਾਂ ...

ਪੂਰੀ ਖ਼ਬਰ »

ਸੇਵਾ ਸਿਮਰਨ ਦੇ ਪੁੰਜ ਬਾਬਾ ਸੋਹਣ ਸਿੰਘ ਸੁਰ ਸਿੰਘ ਵਾਲੇ

ਬਰਸੀ 'ਤੇ ਵਿਸ਼ੇਸ਼

ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੋਂ ਵਰੋਸਾਏ 'ਬਿਧੀ ਚੰਦ ਛੀਨਾ- ਗੁਰੂ ਕਾ ਸੀਨਾ' ਬਾਬਾ ਬਿਧੀ ਚੰਦ ਜੀ ਦੇ ਦਸਵੇਂ ਜਾਨਸ਼ੀਨ, ਪਰਉਪਕਾਰ ਅਤੇ ਸੇਵਾ ਸਿਮਰਨ ਦੇ ਪੁੰਜ ਬਾਬਾ ਸੋਹਣ ਸਿੰਘ ਸੁਰ ਸਿੰਘ ਵਾਲਿਆਂ ਦਾ ਜਨਮ ਸੰਨ 1895 ਵਿਚ ਬਾਬਾ ਬਿਧੀ ਚੰਦ ਜੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX