ਤਾਜਾ ਖ਼ਬਰਾਂ


ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  5 minutes ago
ਫ਼ਿਰੋਜ਼ਪੁਰ 19 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਹਿੰਦ ਪਾਕਿ ਕੌਮਾਂਤਰੀ ਸਰਹੱਦ 'ਤੇ ਪੈਂਦੀ ਸਰਹੱਦੀ ਚੌਕੀ ਰਾਜੋ ਕੇ ਦੇ ਖੇਤਰ 'ਚ ਲੱਗੇ ਸਰਹੱਦੀ ਬੁਰਜੀ ਨੰਬਰ 144/4-5 ਲਾਗਿਓਂ ਬੀ.ਐਸ.ਐਫ ਐਕਸ ਐਡਹੌਕ ਪਾਪਾ-ਵੀ ਵਲੋਂ ਹੈਰੋਇਨ ਦਾ ਇਕ ਪੈਕੇਟ ਬਰਾਮਦ ਕਰਨ 'ਚ ਸਫਲਤਾ ਹਾਸਲ...
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  19 minutes ago
ਲਖਨਊ, 19 ਅਕਤੂਬਰ - ਹਿੰਦੂ ਮਹਾਂਸਭਾ ਦੇ ਸਾਬਕਾ ਪ੍ਰਧਾਨ ਕਮਲੇਸ਼ ਤਿਵਾਰੀ ਦੀ ਹੱਤਿਆ ਮਾਮਲੇ ਵਿਚ ਪੁਲਿਸ ਨੇ ਗੁਜਰਾਤ ਦੇ ਸੂਰਤ ਤੋਂ 6 ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ। ਸ਼ੁੱਕਰਵਾਰ ਨੂੰ ਲਖਨਊ ਵਿਚ ਕਮਲੇਸ਼ ਤਿਵਾਰੀ ਦੀ ਬੇਰਹਿਮੀ ਨਾਲ ਗਲਾ ਵੱਢ ਕੇ ਹੱਤਿਆ ਕਰ ਦਿੱਤੀ ਗਈ...
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  about 1 hour ago
ਨਵੀਂ ਦਿੱਲੀ, 19 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਵਿਚ ਸਿਰਸਾ ਤੇ ਰੇਵਾੜੀ ਵਿਖੇ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੇ ਚੱਲਦਿਆਂ ਆਪਣੀ ਪਾਰਟੀ ਭਾਜਪਾ ਲਈ ਚੋਣ ਰੈਲੀਆਂ ਨੂੰ ਸੰਬੋਧਨ...
ਅੱਜ ਦਾ ਵਿਚਾਰ
. . .  about 1 hour ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਜਲੰਧਰ , 18 ਅਕਤੂਬਰ -ਗੁਰੂ ਨਾਨਕ ਮਿਸ਼ਨ ਹਸਪਤਾਲ ਨਜ਼ਦੀਕ ਇਕ ਪੱਤਰਕਾਰ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ ਤੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ।
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਸਰਬੱਤ ਖ਼ਾਲਸਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪਹਿਲਾਂ ਜ਼ਮਾਨਤ ਦੇਣ ਦੇ ਹੁਕਮਾਂ ਉਪਰੰਤ ਜ਼ਮਾਨਤ ਦੇ ਭਰੇ ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੀ ਗੱਲ ਕਰਦਿਆਂ ਨੈਬ ...
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਬੱਧਨੀ ਕਲਾਂ, 18 ਅਕਤੂਬਰ {ਸੰਜੀਵ ਕੋਛੜ }-ਮੋਗਾ ਬਰਨਾਲਾ ਨੈਸ਼ਨਲ ਹਾਈ ਵੇਅ 'ਤੇ ਪਿੰਡ ਬੋਡੇ ਨਜ਼ਦੀਕ ਸੜਕ ਹਾਦਸੇ 'ਚ ਬੱਸ ਅਤੇ ਕਾਰ ਦੀ ਟੱਕਰ 'ਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਗੰਭੀਰ ਫੱਟੜ ...
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਜਲਾਲਾਬਾਦ, 18 ਅਕਤੂਬਰ (ਪ੍ਰਦੀਪ ਕੁਮਾਰ)- 21 ਤਾਰੀਖ਼ ਨੂੰ ਇਕ ਨਵਾਂ ਮੋੜ ਪੰਜਾਬ ਦੀ ਸਿਆਸਤ 'ਚ ਪੈਣਾ ਹੈ। ਇਹ ਸ਼ਬਦ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਲੋਕ ਸਭਾ ਦੇ ਸਾਂਸਦ ਸੁਖਬੀਰ ਸਿੰਘ...
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਰਾਜਾਸਾਂਸੀ, 18 ਅਕਤੂਬਰ (ਹਰਦੀਪ ਸਿੰਘ ਖੀਵਾ)- ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਐੱਸ.ਐੱਸ.ਪੀ ਵਿਕਰਮ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਅਤੇ ਥਾਣਾ ਕੰਬੋਅ...
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 day ago
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  1 day ago
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  1 day ago
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  1 day ago
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  1 day ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  1 day ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  1 day ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  1 day ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  1 day ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  1 day ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  1 day ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  1 day ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  1 day ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  1 day ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  1 day ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  1 day ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  1 day ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  1 day ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  1 day ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  1 day ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  1 day ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  1 day ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 1 hour ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 1 hour ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 1 hour ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  1 minute ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  37 minutes ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  38 minutes ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 1 hour ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਚੇਤ ਸੰਮਤ 551

ਮੋਗਾ

ਖੇਤੀਬਾੜੀ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ

ਮੋਗਾ, 22 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਸਾਉਣੀ ਦੀਆਂ ਫ਼ਸਲਾਂ ਅਤੇ ਫ਼ਸਲੀ ਰਹਿੰਦ-ਖੂੰਹਦ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਮੋਗਾ ਵਲੋਂ ਵਿੰਡਸਰ ਗਾਰਡਨ ਪੈਲੇਸ ਦੁੱਨੇਕੇ ਮੋਗਾ ਵਿਖੇ ਲਗਾਏ ਗਏ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਉਦਘਾਟਨ ਕੀਤਾ | ਉਨ੍ਹਾਂ ਆਧੁਨਿਕ ਖੇਤੀ ਮਸ਼ੀਨਰੀ ਸਬੰਧੀ ਵੱਖ-ਵੱਖ ਕੰਪਨੀਆਂ, ਵਿਭਾਗਾਂ ਅਤੇ ਸਵੈ-ਸਹਾਇਤਾ ਗਰੁੱਪਾਂ ਵਲੋਂ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਦਾ ਦੌਰਾ ਕੀਤਾ | ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਕਿੱਤੇ ਨੂੰ ਆਧੁਨਿਕ ਤਕਨੀਕਾਂ ਨਾਲ ਕਰਕੇ ਇਸ ਨੂੰ ਇਕ ਲਾਹੇਵੰਦ ਕਿੱਤਾ ਬਣਾਉਣ | ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਇੰਸਦਾਨ ਅਤੇ ਵਿਕਸਤ ਦੇਸ਼ ਖੇਤੀ ਸਬੰਧੀ ਬਹੁਤ  ਨਵੀਆਂ ਤਕਨੀਕਾਂ ਦੀ ਖੋਜ਼ ਕਰ ਰਹੇ ਹਨ ਅਤੇ ਕਿਸਾਨ ਵੀਰਾਂ ਵਲੋਂ ਇਨ੍ਹਾਂ ਨੂੰ ਅਪਣਾਉਣਾ ਸਮੇਂ ਦੀ ਲੋੜ ਹੈ | ਉਨ੍ਹਾਂ ਦੱਸਿਆ ਕਿ ਇਸ ਕੈਂਪ ਦਾ ਮੁੱਖ ਮੰਤਵ ਜਿੱਥੇ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਸਬੰਧੀ ਭਰਪੂਰ ਜਾਣਕਾਰੀ ਦੇਣਾ ਸੀ | ਇਸ ਕਿਸਾਨ ਕੈਂਪ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖੇਤੀ ਮਾਹਿਰ ਜਿਨ੍ਹਾਂ ਵਿਚ ਡਾ: ਖੁਸ਼ਵਿੰਦਰ ਸਿੰਘ ਬਰਾੜ ਨੇ ਫ਼ਸਲਾਂ ਦੀਆਂ ਕਿਸਮਾਂ, ਡਾ: ਪ੍ਰੇਰਨਾ ਠਾਕੁਰ ਨੇ ਸਬਜ਼ੀਆਂ ਦੀ ਕਾਸ਼ਤ, ਡਾ: ਹਰਿੰਦਰ ਸਿੰਘ ਨੇ ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ, ਡਾ: ਹਰਸਿਮਰਨਜੀਤ ਕੌਰ ਨੇ ਮੰਡੀਕਰਨ, ਡਾ: ਅਰਸ਼ਦੀਪ ਕੌਰ ਨੇ ਕੀੜੇ ਮਕੌੜੇ ਅਤੇ ਫ਼ਸਲਾਂ ਦੀਆਂ ਬਿਮਾਰੀਆਂ ਅਤੇ ਰੋਕਥਾਮ, ਡਾ: ਅਮਨਦੀਪ ਸਿੰਘ ਨੇ ਕਿ੍ਸ਼ੀ ਵਿਗਿਆਨ ਕੇਂਦਰ ਦੀਆਂ ਗਤੀਵਿਧੀਆਂ ਸਬੰਧੀ ਭਰਪੂਰ ਜਾਣਕਾਰੀ ਦਿੱਤੀ | ਡਾ: ਮੀਨਾਕਸ਼ੀ ਪਸ਼ੂ ਪਾਲਨ ਵਿਭਾਗ ਨੇ ਪਸ਼ੂਆਂ ਦੀ ਸਹੀ ਚੋਣ ਅਤੇ ਸਾਂਭ ਸੰਭਾਲ ਸਬੰਧੀ ਦੱਸਿਆ | ਇਸ ਸਮੇਂ ਸੰਤ ਬਾਬਾ ਗੁਰਮੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਵੀਰ ਵਾਤਾਵਰਨ ਨੂੰ ਬਚਾਉਣ ਲਈ ਹਰ ਤਰੀਕਾ ਅਪਣਾਉਣ | ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਖੇਤੀ ਪ੍ਰਦਰਸ਼ਨੀਆਂ ਨੂੰ ਵੀ ਗਹੁ ਨਾਲ ਦੇਖਿਆ | ਫ਼ਸਲੀ ਰਹਿੰਦ-ਖੂੰਹਦ ਨੂੰ ਜ਼ਮੀਨ ਵਿਚ ਹੀ ਵਾਹੁਣ ਲਈ ਆਧੁਨਿਕ ਖੇਤੀ ਮਸ਼ੀਨਰੀ, ਵੱਖ ਵੱਖ ਕੰਪਨੀਆਂ ਅਤੇ ਸੈੱਲਫ਼ ਹੈਲਪ ਗਰੁੱਪਾਂ ਵਲੋਂ ਖੇਤੀ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ | ਕਿਸਾਨ ਕੈਂਪ ਵਿਚ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਜਿਨ੍ਹਾਂ ਵਿਚ ਬਲਦੇਵ ਸਿੰਘ ਖੋਸਾ ਰਣਧੀਰ, ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਕੇਵਲ ਸਿੰਘ, ਨਿਰਮਲ ਸਿੰਘ ਮਾਣੂੰਕੇ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਹੋਏ | ਕਿਸਾਨ ਕੈਂਪ ਦੌਰਾਨ ਸਟੇਜ ਦਾ ਸੰਚਾਲਨ ਡਾ: ਜਸਵਿੰਦਰ ਸਿੰਘ ਬਰਾੜ ਅਤੇ ਡਾ: ਕੁਲਦੀਪ ਸਿੰਘ ਨੇ ਬਾਖ਼ੂਬੀ ਨਿਭਾਇਆ |

ਮੋਗਾ ਸਬ ਜੇਲ੍ਹ 'ਚ ਮਨਾਇਆ ਹੋਲੀ ਦਾ ਤਿਉਹਾਰ

ਮੋਗਾ, 22 ਮਾਰਚ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)- ਹੋਲੀ ਦੇ ਤਿਉਹਾਰ 'ਤੇ ਬੀਤੇ ਦਿਨ ਸਬ ਜੇਲ੍ਹ ਮੋਗਾ ਵਿਚ ਇਕ ਸਮਾਗਮ ਆਯੋਜਨ ਕੀਤਾ ਗਿਆ ਜਿਸ ਦੌਰਾਨ ਜੇਲ੍ਹ ਸੁਪਰਡੈਂਟ ਪਰਮਜੀਤ ਸਿੰਘ ਸਿੱਧੂ ਦੀ ਅਗਵਾਈ ਵਿਚ ਹੋਲੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ 'ਤੇ ...

ਪੂਰੀ ਖ਼ਬਰ »

ਚੋਣਾਂ ਨੂੰ ਲੈ ਕੇ ਸੁਰੱਖਿਆ ਪੱਖੋਂ ਪ੍ਰਬੰਧ ਪੂਰੀ ਤਰ੍ਹਾਂ ਸਖ਼ਤ- ਅਮਰਜੀਤ ਸਿੰਘ ਬਾਜਵਾ

ਬਾਘਾ ਪੁਰਾਣਾ, 22 ਮਾਰਚ (ਬਲਰਾਜ ਸਿੰਗਲਾ)-ਬੀਤੀ ਦੇਰ ਰਾਤ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਅਮਰਜੀਤ ਸਿੰਘ ਬਾਜਵਾ ਨੇ ਸਥਾਨਕ ਪੁਲਿਸ ਥਾਣੇ ਦੀ ਅਚਨਚੇਤੀ ਚੈਕਿੰਗ ਕੀਤੀ | ਚੈਕਿੰਗ ਉਪਰੰਤ ਜ਼ਿਲ੍ਹਾ ਪੁਲਿਸ ਮੁਖੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਬਾਘਾ ਪੁਰਾਣਾ ਪੁਲਿਸ ਵਲੋਂ ਭਗੌੜਾ ਕਾਬੂ

ਬਾਘਾ ਪੁਰਾਣਾ, 22 ਮਾਰਚ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਪੁਲਿਸ ਵਲੋਂ ਇਕ ਭਗੌੜੇ ਵਿਅਕਤੀ ਕਾਬੂ ਕਰਨ ਦਾ ਸਮਾਚਾਰ ਹੈ | ਮਿਲੀ ਜਾਣਕਾਰੀ ਮੁਤਾਬਿਕ ਹੌਲਦਾਰ ਕ੍ਰਿਸ਼ਨ ਗੋਪਾਲ ਆਪਣੀ ਪੁਲਿਸ ਪਾਰਟੀ ਸਮੇਤ ਸ਼ੱਕੀ ਅਤੇ ਭਗੌੜੇ ਵਿਅਕਤੀਆਂ ਦੀ ਭਾਲ ਵਿਚ ਗਸ਼ਤ ਕਰ ਰਹੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੇ ਵਫ਼ਦ ਨੇ ਬੈਂਕ ਕੋਲੋਂ ਕਿਸਾਨਾਂ ਦੇ ਚੈੱਕ ਵਾਪਸ ਕਰਵਾਏ

ਬਾਘਾ ਪੁਰਾਣਾ, 22 ਮਾਰਚ (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਵਫ਼ਦ ਵਲੋਂ ਬਲਾਕ ਪ੍ਰਧਾਨ ਗੁਰਦਾਸ ਸਿੰਘ ਸੇਖਾ ਦੀ ਅਗਵਾਈ ਹੇਠ ਬਾਘਾ ਪੁਰਾਣਾ ਦੀਆਂ ਵੱਖ-ਵੱਖ ਬੈਂਕਾਂ ਦੇ ਅਧਿਕਾਰੀਆਂ ਨੂੰ ਮਿਲ ਕੇ ਮੰਗ ਕੀਤੀ ਗਈ ਕਿ ਮਾਨਯੋਗ ਪੰਜਾਬ ਐਾਡ ...

ਪੂਰੀ ਖ਼ਬਰ »

ਹੋਲੀ ਦੀ ਖ਼ੁਸ਼ੀ ਵਿਚ ਨੱਚਦੇ ਨੌਜਵਾਨ ਦੀ ਅਚਾਨਕ ਡਿੱਗਣ ਕਾਰਨ ਮੌਤ

ਮੋਗਾ, 22 ਮਾਰਚ (ਗੁਰਤੇਜ ਸਿੰਘ)-ਦਾਣਾ ਮੰਡੀ ਮੋਗਾ ਵਿਖੇ ਹੋਲੀ ਵਾਲੇ ਦਿਨ ਆਪਣੇ ਮਿੱਤਰਾਂ ਨਾਲ ਨੱਚ ਕੇ ਖ਼ੁਸ਼ੀ ਮਨਾ ਰਹੇ ਇਕ 25 ਸਾਲਾ ਨੌਜਵਾਨ ਦੀ ਅਚਾਨਕ ਜ਼ਮੀਨ 'ਤੇ ਡਿੱਗਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ-1 ਦੇ ...

ਪੂਰੀ ਖ਼ਬਰ »

ਰੰਗਾਂ ਦਾ ਤਿਉਹਾਰ ਹੋਲੀ ਧੂਮ ਧੜੱਕੇ ਨਾਲ ਮਨਾਇਆ

ਕੋਟ ਈਸੇ ਖਾਂ, 22 ਮਾਰਚ (ਯਸ਼ਪਾਲ ਗੁਲਾਟੀ)-ਇਤਿਹਾਸਕ ਮਹੱਤਤਾ ਭਰਪੂਰ ਰੰਗਾਂ ਦਾ ਤਿਉਹਾਰ ਹੋਲੀ ਕੋਟ ਈਸੇ ਖਾਂ ਵਿਖੇ ਬੱਚਿਆਂ, ਨੌਜਵਾਨਾਂ ਅਤੇ ਲੋਕਾਂ ਵਲੋਂ ਉਤਸ਼ਾਹ ਪੂਰਵਕ ਮਨਾਇਆ ਗਿਆ | ਸਵੇਰ ਤੋਂ ਹੀ ਕਸਬੇ ਦੇ ਮੰਦਰਾਂ, ਧਾਰਮਿਕ ਅਸਥਾਨਾਂ ਵਿਖੇ ਨਤਮਸਤਕ ਹੋਣ ਲਈ ...

ਪੂਰੀ ਖ਼ਬਰ »

ਜੂਆ ਖੇਡਦੇ ਨਕਦੀ ਸਮੇਤ ਪੰਜ ਕਾਬੂ

ਮੋਗਾ, 22 ਮਾਰਚ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਜਗਦੇਵ ਸਿੰਘ ਸੀ.ਆਈ.ਏ. ਸਟਾਫ਼ ਮੋਗਾ ਤੇ ਉਸ ਦੀ ਗਸ਼ਤ ਕਰਦੀ ਪੁਲਿਸ ਪਾਰਟੀ ਵਲੋਂ ਰਾਤ ਸਵਾ ਅੱਠ ਵਜੇ ਦੇ ਕਰੀਬ ਦਾਣਾ ਮੰਡੀ ਮੋਗਾ ਤੋਂ ਤਰਸੇਮ ਸਿੰਘ ਪੁੱਤਰ ਰਾਮ ਸਿੰਘ ਵਾਸੀ ਨੇੜੇ ਗੁਰਦੁਆਰਾ ਮੱਲ ਸਿੰਘ ...

ਪੂਰੀ ਖ਼ਬਰ »

ਛੋਟੇ ਹਾਥੀ ਦੀ ਟੱਕਰ ਨਾਲ ਸਾਈਕਲ ਸਵਾਰ 10 ਸਾਲਾ ਬੱਚੇ ਦੀ ਮੌਤ

ਮੋਗਾ, 22 ਮਾਰਚ (ਗੁਰਤੇਜ ਸਿੰਘ)-ਜ਼ਿਲ੍ਹਾ ਮੋਗਾ ਦੇ ਪਿੰਡ ਲੰਗੇਆਣਾ ਨਵਾਂ ਵਿਚ ਤੇਜ਼ ਰਫ਼ਤਾਰ ਛੋਟੇ ਹਾਥੀ ਦੀ ਟੱਕਰ ਨਾਲ ਸਾਈਕਲ ਸਵਾਰ 10 ਸਾਲਾ ਬੱਚੇ ਦੀ ਦਰਦਨਾਕ ਮੌਤ ਹੋ ਜਾਣ ਦੀ ਖਬਰ ਹੈ | ਜਾਣਕਾਰੀ ਮੁਤਾਬਿਕ ਥਾਣਾ ਸਮਾਲਸਰ ਦੇ ਸਹਾਇਕ ਥਾਣੇਦਾਰ ਰਾਜ ਸਿੰਘ ਨੇ ...

ਪੂਰੀ ਖ਼ਬਰ »

ਰਾਜਿੰਦਰਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸਾਲਾਨਾ ਨਤੀਜਿਆਂ 'ਚੋਂ ਮਾਰੀਆਂ ਮੱਲਾਂ

ਮੋਗਾ, 22 ਮਾਰਚ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਰਾਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ ਜਿਸ ਵਿਚ ਵਿਦਿਆਰਥੀਆਂ ਨੇ ਚੰਗੇ ਨੰਬਰ ਲੈ ਕੇ ਆਪਣਾ, ਮਾਪਿਆਂ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ...

ਪੂਰੀ ਖ਼ਬਰ »

ਸ੍ਰੀ ਸਾਲਾਸਰ ਬਾਲਾ ਜੀ ਛੇਵਾਂ ਮੂਰਤੀ ਸਥਾਪਨਾ ਕਾਰਡ ਜਾਰੀ

ਮੋਗਾ, 22 ਮਾਰਚ (ਜਸਪਾਲ ਸਿੰਘ ਬੱਬੀ)-ਸ੍ਰੀ ਸਾਲਾਸਰ ਬਾਲਾ ਜੀ ਚੈਰੀਟੇਬਲ ਸੁਸਾਇਟੀ (ਰਜਿ:) ਮੋਗਾ ਵਲੋਂ ਛੇਵਾਂ ਮੂਰਤੀ ਸਥਾਪਨਾ ਦਿਵਸ 2 ਮਈ ਦਿਨ ਵੀਰਵਾਰ ਨੂੰ ਸ੍ਰੀ ਸਾਲਾਸਰ ਧਾਮ ਕੋਟਕਪੂਰਾ ਬਾਈਪਾਸ ਮੋਗਾ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

12 ਬੋਤਲਾਂ ਸ਼ਰਾਬ ਬਰਾਮਦ, ਦੋਸ਼ੀ ਫ਼ਰਾਰ

ਬਾਘਾ ਪੁਰਾਣਾ, 22 ਮਾਰਚ (ਬਲਰਾਜ ਸਿੰਗਲਾ)-ਪੁਲਿਸ ਥਾਣਾ ਬਾਘਾ ਪੁਰਾਣਾ ਦੇ ਹੌਲਦਾਰ ਅਮਰਜੀਤ ਸਿੰਘ ਆਪਣੀ ਪੁਲਿਸ ਪਾਰਟੀ ਜਿਸ ਵਿਚ ਹੌਲਦਾਰ ਰਾਜਾ ਸਿੰਘ, ਕਾਂਸਟੇਬਲ ਗੁਰਪਿੰਦਰ ਸਿੰਘ ਅਤੇ ਪੀ.ਐਚ.ਜੀ. ਸਵਰਨ ਸਿੰਘ ਸਮੇਤ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਖ਼ਾਸ ...

ਪੂਰੀ ਖ਼ਬਰ »

ਹੌਲੀ ਹਾਰਟ ਸਕੂਲ ਦੇ ਬੱਚਿਆਂ ਨੇ ਖੇਡੀ ਫੁੱਲਾਂ ਦੀ ਹੋਲੀ

ਅਜੀਤਵਾਲ, 22 ਮਾਰਚ (ਹਰਦੇਵ ਸਿੰਘ ਮਾਨ)-ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਭਿਆਚਾਰਕ ਕਦਰਾਂ ਕੀਮਤਾਂ ਸਬੰਧੀ ਜਾਣੂ ਕਰਵਾਉਣ ਅਤੇ ਤਿਉਹਾਰਾਂ ਨੂੰ ਚੰਗੇ ਢੰਗ ਨਾਲ ਮਨਾਉਣ ਲਈ ਹੌਲੀ ਹਾਰਟ ਸਕੂਲ ਅਜੀਤਵਾਲ ਵਲੋਂ ਹੋਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ ਵਿਚ ਖ਼ੂਨਦਾਨ ਕੈਂਪ ਭਲਕੇ

ਕੋਟ ਈਸੇ ਖਾਂ, 22 ਮਾਰਚ (ਖਾਲਸਾ)-ਰੂਰਲ ਐਨ.ਜੀ.ਓ. ਕਲੱਬਜ਼ ਐਸੋਸੀਏਸ਼ਨ ਬਲਾਕ ਧਰਮਕੋਟ ਵਲੋਂ ਜ਼ਿਲ੍ਹਾ ਕਮੇਟੀ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਸਿੰਘ, ਜੈਮਲ ਸਿੰਘ ਘਲੋਟੀ ਖ਼ੁਰਦ, ਕਰਮਜੀਤ ਸਿੰਘ ਜਨੇਰ ਸਮੇਤ ਪੁਲਵਾਮਾ ਦੇ ਸ਼ਹੀਦਾਾ ਨੂੰ ...

ਪੂਰੀ ਖ਼ਬਰ »

ਪੰਜਾਬ ਕੋ-ਐਜੂਕੇਸ਼ਨ ਸੀਨੀ. ਸੈਕੰ. ਸਕੂਲ ਦਾ ਸਾਲਾਨਾ ਨਤੀਜਾ ਰਿਹਾ 100 ਫ਼ੀਸਦੀ

ਬਾਘਾ ਪੁਰਾਣਾ, 22 ਮਾਰਚ (ਬਲਰਾਜ ਸਿੰਗਲਾ)- ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਪੰਜਾਬ ਕੋ ਐਜੂਕੇਸ਼ਨ ਸੀਨੀ. ਸੈਕੰ. ਸਕੂਲ ਵਿਖੇ 9ਵੀਂ ਅਤੇ 11ਵੀਂ ਜਮਾਤ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ | ਜੋ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਲਏ ਓਵਰਆਲ 6.5 ਬੈਂਡ

ਬਾਘਾ ਪੁਰਾਣਾ, 22 ਮਾਰਚ (ਬਲਰਾਜ ਸਿੰਗਲਾ)-ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਅਤੇ ਇਮੀਗਰੇਸ਼ਨ ਸੰਸਥਾ ਦੇ ਐਮ.ਡੀ. ਨਵਜੋਤ ਸਿੰਘ ਬਰਾੜ ਨੇ ਦੱਸਿਆ ਕਿ ਸੰਸਥਾ ਦੀ ਵਿਦਿਆਰਥਣ ਲਵਪ੍ਰੀਤ ਕੌਰ ਪੁੱਤਰੀ ਯਾਦਵਿੰਦਰ ਸਿੰਘ ਨੇ ਬਹੁਤ ਹੀ ਘੱਟ ਸਮੇਂ ਦੀ ਕੋਚਿੰਗ ਲੈ ...

ਪੂਰੀ ਖ਼ਬਰ »

ਦਸਤਾਵੇਜ਼ਾਂ ਤੋਂ ਬਿਨਾਂ ਵਾਲੇ ਮੋਟਰਸਾਈਕਲਾਂ ਦੇ ਕੱਟੇ ਚਲਾਨ

ਬਾਘਾ ਪੁਰਾਣਾ, 22 ਮਾਰਚ (ਬਲਰਾਜ ਸਿੰਗਲਾ)-ਪੁਲਿਸ ਪ੍ਰਸ਼ਾਸਨ ਵਲੋਂ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਨੂੰ ਨੱਥ ਪਾਉਣ ਲਈ ਨਾਕਾਬੰਦੀ ਕਰਕੇ ਸਖ਼ਤ ਚੈਕਿੰਗ ਕੀਤੀ ਗਈ | ਚੈਕਿੰਗ ਦੌਰਾਨ ਸਹਾਇਕ ਥਾਣੇਦਾਰ ਬਿੰਦਰਪਾਲ ਕੌਰ ਅਤੇ ਟਰੈਫ਼ਿਕ ...

ਪੂਰੀ ਖ਼ਬਰ »

ਨਿਵੇਕਲੇ ਢੰਗ ਨਾਲ ਫ਼ਸਲ ਦੀ ਪੈਦਾਵਾਰ ਕਰਕੇ ਕਿਸਾਨ ਬਲਦੇਵ ਸਿੰਘ ਨੇ ਮਿਸਾਲ ਪੈਦਾ ਕੀਤੀ

ਕੋਟ ਈਸੇ ਖਾਂ, 22 ਮਾਰਚ (ਗੁਰਮੀਤ ਸਿੰਘ ਖ਼ਾਲਸਾ)-ਪਿੰਡ ਖੋਸਾ ਰਣਧੀਰ ਦੇ ਅਗਾਂਹਵਧੂ ਉੱਦਮੀ ਕਿਸਾਨ ਬਲਦੇਵ ਸਿੰਘ ਖੋਸਾ ਵਲੋਂ ਪਰਾਲੀ ਨੂੰ ਸਾੜੇ ਬਿਨਾਂ ਅਤੇ ਖੜ੍ਹੀ ਬਾਸਮਤੀ ਵਿਚ ਕਣਕ ਦਾ ਛੱਟਾ ਦੇ ਕੇ ਵਧੀਆ ਖੇਤੀਬਾੜੀ ਕਰਦਿਆਂ ਇਲਾਕੇ ਅੰਦਰ ਨਵੀਂ ਪਿਰਤ ਪਾਈ ਹੈ¢ ...

ਪੂਰੀ ਖ਼ਬਰ »

ਸਾਫੂਵਾਲਾ ਵਿਖੇ ਛੱਪੜ ਦੇ ਪਾਣੀ ਦੇ ਨਿਕਾਸ ਦਾ ਦਲੀਪ ਸਿੰਘ ਬੋਪਾਰਾਏ ਨੇ ਕੀਤਾ ਉਦਘਾਟਨ

ਮੋਗਾ, 22 ਮਾਰਚ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਪਿੰਡ ਸਾਫੂਵਾਲਾ ਵਿਖੇ ਪਿੰਡ ਦੇ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਰ ਕੇ ਪਿੰਡ ਦੇ ਛੱਪੜ ਵਿਚ ਖੜ੍ਹਦਾ ਗੰਦਾ ਪਾਣੀ ਬਿਮਾਰੀਆਂ ਨੂੰ ਸੱਦਾ ਦੇ ਰਿਹਾ ਸੀ ਅਤੇ ਪਿੰਡ ਵਾਸੀ ਪਿਛਲੇ ਲੰਮੇ ਸਮੇਂ ਤੋਂ ਹੀ ਇਸ ਦਾ ...

ਪੂਰੀ ਖ਼ਬਰ »

ਗਿਆਨ ਜੋਤੀ ਸਕੂਲ 'ਚ ਹੋਲੀ ਦਾ ਤਿਉਹਾਰ ਮਨਾਇਆ

ਮੋਗਾ, 22 ਮਾਰਚ (ਜਸਪਾਲ ਸਿੰਘ ਬੱਬੀ)-ਗਿਆਨ ਜੋਤੀ ਸੀਨੀਅਰ ਸੈਕੰਡਰੀ ਸਕੂਲ ਦਾਰਾਪੁਰ ਵਿਖੇ ਹੋਲੀ ਦਾ ਤਿਉਹਾਰ ਮਨਾਇਆ ਗਿਆ | ਕਿੰਡਰ ਸੈਕਸ਼ਨ ਦੇ ਵਿਦਿਆਰਥੀਆਂ ਵਲੋਂ ਗਰੁੱਪ ਡਾਂਸ ਕੀਤਾ ਗਿਆ | ਨੌਵੀਂ ਕਲਾਸ ਦੀ ਵਿਦਿਆਰਥਣ ਨੇ ਵਿਦਿਆਰਥੀਆਂ ਨੂੰ ਹੋਲੀ ਦੇ ਤਿਉਹਾਰ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਭਾਸ਼ਣ ਕਰਵਾਇਆ

ਮੋਗਾ, 22 ਮਾਰਚ (ਸੁਰਿੰਦਰਪਾਲ ਸਿੰਘ)-ਸੰਤ ਜਗਜੀਤ ਸਿੰਘ ਦੀ ਰਹਿਨੁਮਾਈ ਹੇਠ ਪ੍ਰਗਤੀ ਕਰ ਰਹੀ ਸੰਸਥਾ ਸੰਤ ਦਰਬਾਰਾ ਸਿੰਘ ਕਾਲਜ ਆਫ਼ ਐਜੂਕੇਸ਼ਨ ਲੋਪੋ ਵਿਖੇ ਕਾਰਜਕਾਰੀ ਪਿ੍ੰਸੀਪਲ ਡਾ: ਬਲਵਿੰਦਰ ਕੌਰ ਦੀ ਅਗਵਾਈ ਵਿਚ 22 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ...

ਪੂਰੀ ਖ਼ਬਰ »

ਮਾਉਂਟ ਲਿਟਰਾ ਜੀ ਸਕੂਲ 'ਚ ਮਨਾਇਆ ਵਿਸ਼ਵ ਜਲ ਦਿਵਸ

ਮੋਗਾ, 22 ਮਾਰਚ (ਸੁਰਿੰਦਰਪਾਲ ਸਿੰਘ)-ਮੋਗਾ ਲੁਧਿਆਣਾ ਜੀ.ਟੀ. ਰੋਡ 'ਤੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਾਉਂਟ ਲਿਟਰਾ ਜੀ ਸਕੂਲ ਵਿਚ ਸਕੂਲ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਵਿਸ਼ਵ ਜਲ ਦਿਵਸ ਮਨਾਇਆ ਗਿਆ | ਇਸ ਮੌਕੇ ਕਰਵਾਏ ਸੈਮੀਨਾਰ ਦੌਰਾਨ ...

ਪੂਰੀ ਖ਼ਬਰ »

ਸਾਬਕਾ ਸਰਪੰਚ ਬਲਦੇਵ ਸਿੰਘ ਗਿੱਲ ਰੌਲ਼ੀ ਨਹੀਂ ਰਹੇ

ਮੋਗਾ, 22 ਮਾਰਚ (ਸੰਧੂ)-ਹਰ ਗੱਲ ਨੂੰ ਸਚਾਈ ਨਾਲ ਕਹਿਣ ਦੀ ਹਿੰਮਤ ਰੱਖਣ ਵਾਲੇ ਉੱਘੇ ਸਮਾਜ ਸੇਵੀ ਤੇ ਸਲਾਹਕਾਰ ਬਰੇਵ ਵੈੱਲਫੇਅਰ ਸੁਸਾਇਟੀ ਰੌਲ਼ੀ ਦੇ ਸਾਬਕਾ ਸਰਪੰਚ ਬਲਦੇਵ ਸਿੰਘ ਗਿੱਲ ਦਾ ਬੀਤੇ ਕੱਲ੍ਹ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਉਨ੍ਹਾਂ ...

ਪੂਰੀ ਖ਼ਬਰ »

ਮਾਤਾ ਗੁਰਦੇਵ ਕੌਰ ਨੂੰ ਦਿੱਤੀ ਅੰਤਿਮ ਵਿਦਾਇਗੀ

ਬਿਲਾਸਪੁਰ, 22 ਮਾਰਚ (ਗਾਹਲਾ)-ਸਾਬਕਾ ਮੈਂਬਰ ਪੰਚਾਇਤ ਕਰਤਾਰ ਸਿੰਘ ਧਾਲੀਵਾਲ ਦੀ ਪਤਨੀ ਅਤੇ ਜਗਰਾਜ ਸਿੰਘ ਗਾਜੀ, ਜਗਜੀਤ ਸਿੰਘ ਅਤੇ ਸੁਖਪਾਲ ਸਿੰਘ ਦੀ ਮਾਤਾ ਗੁਰਦੇਵ ਕੌਰ ਦੇ ਅਕਾਲ ਚਲਾਣਾ ਕਰ ਜਾਣ ਉਪਰੰਤ ਸੈਂਕੜੇ ਲੋਕਾਂ ਵਲੋਂ ਪਿੰਡ ਰਣਸੀਂਹ ਕਲਾਂ (ਮੋਗਾ) ਵਿਖੇ ...

ਪੂਰੀ ਖ਼ਬਰ »

ਪਾਣੀ ਬਚਾਓ, ਜੀਵਨ ਬਚਾਓ ਦਾ ਪੋਸਟਰ ਕੀਤਾ ਜਾਰੀ

ਮੋਗਾ, 22 ਮਾਰਚ (ਬੱਬੀ)-ਗੋਪਾਲ ਗਊਸ਼ਾਲਾ ਗਾਂਧੀ ਰੋਡ ਮੋਗਾ ਵਿਖੇ ਮਹਿਲਾ ਮੰਡਲ ਸਤਸੰਗ ਵਲੋਂ ਹੋਲੀ ਮੌਕੇ ਪਾਣੀ ਬਚਾਓ ਦਾ ਸੰਦੇਸ਼ ਦਿੰਦਿਆਂ ਫੁੱਲਾਂ ਦੀ ਹੋਲੀ ਖੇਡੀ | ਇਸ ਮੌਕੇ ਪਾਣੀ ਬਚਾਓ, ਜੀਵਨ ਬਚਾਓ ਦਾ ਪੋਸਟਰ ਮਹਿਲਾ ਮੰਡਲ ਦੀਆ ਔਰਤਾਂ ਪ੍ਰਧਾਨ ਸੁਮਨ ਗਰਗ, ...

ਪੂਰੀ ਖ਼ਬਰ »

ਦੀ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ 'ਚ ਹੋਲੀ ਮਨਾਈ

ਮੋਗਾ, 22 ਮਾਰਚ (ਜਸਪਾਲ ਸਿੰਘ ਬੱਬੀ)-ਦੀ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਮੋਗਾ ਵਿਖੇ ਹੋਲੀ ਦਾ ਤਿਉਹਾਰ ਮਨਾਇਆ ਗਿਆ | ਸਟਾਫ ਤੇ ਵਿਦਿਆਰਥੀਆਂ ਨੇ ਇਕ-ਦੂਜੇ ਨੂੰ ਗੁਲਾਲ ਲਗਾ ਕੇ ਇਸ ਤਿਉਹਾਰ ਦੀ ਵਧਾਈ ਦਿੱਤੀ | ਇਸ ਮੌਕੇ ਸਕੂਲ ਚੇਅਰਮੈਨ ਇੰਜ. ਜਨੇਸ਼ ਗਰਗ ਨੇ ਕਿਹਾ ਕਿ ...

ਪੂਰੀ ਖ਼ਬਰ »

ਆਈ.ਐਸ.ਐਫ. ਕਾਲਜ ਆਫ ਫਾਰਮੇਸੀ 'ਚ ਹੋਲੀ ਦਾ ਤਿਉਹਾਰ ਮਨਾਇਆ

ਮੋਗਾ, 22 ਮਾਰਚ (ਜਸਪਾਲ ਸਿੰਘ ਬੱਬੀ)-ਆਈ.ਐਸ.ਐਫ. ਕਾਲਜ ਆਫ ਫਾਰਮੇਸੀ ਮੋਗਾ ਵਿਖੇ ਹੋਲੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਇਕ-ਦੂਜੇ ਨੂੰ ਰੰਗ ਅਤੇ ਗੁਲਾਲ ਲਗਾ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ | ਸੰਸਥਾ ਦੇ ਡਾਇਰੈਕਟਰ ਡਾ. ਜੀ.ਡੀ. ਗੁਪਤਾ ਨੇ ਕਿਹਾ ...

ਪੂਰੀ ਖ਼ਬਰ »

ਸੈਕਰਡ ਹਾਰਟ ਕਾਨਵੈਂਟ ਸਕੂਲ ਦਾ ਨਤੀਜਾ ਰਿਹਾ ਸੌ ਫ਼ੀਸਦੀ

ਮੋਗਾ, 22 ਮਾਰਚ (ਸੁਰਿੰਦਰਪਾਲ ਸਿੰਘ)-ਸੈਕਰਡ ਹਾਰਟ ਕਾਨਵੈਂਟ ਸਕੂਲ ਧੂੜਕੋਟ ਕਲਾਂ ਦਾ ਨਤੀਜਾ ਸੌ ਫ਼ੀਸਦੀ ਰਿਹਾ | ਬੱਚਿਆਂ ਨੇ ਚੰਗੇ ਅੰਕ ਪ੍ਰਾਪਤ ਕਰ ਕੇ ਆਪਣਾ, ਆਪਣੇ ਮਾਪਿਆਂ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਪਹਿਲੀ, ਦੂਜੀ ਤੇ ਤੀਜੀ ਪੁਜ਼ੀਸ਼ਨ ਹਾਸਲ ਕਰਨ ਵਾਲੇ ...

ਪੂਰੀ ਖ਼ਬਰ »

ਫ਼ਾਜ਼ਿਲਕਾ ਤੇ ਅਬੋਹਰ ਇਲਾਕੇ 'ਚ ਧੂਮ-ਧਾਮ ਨਾਲ ਮਨਾਇਆ ਹੋਲੀ ਦਾ ਤਿਉਹਾਰ

ਫ਼ਾਜ਼ਿਲਕਾ, 22 ਮਾਰਚ (ਦਵਿੰਦਰ ਪਾਲ ਸਿੰਘ, ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਇਲਾਕੇ ਅੰਦਰ ਹੋਲੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ | ਫ਼ਾਜ਼ਿਲਕਾ ਸ਼ਹਿਰ ਤੋਂ ਇਲਾਵਾ ਵੱਖ ਵੱਖ ਪਿੰਡਾਂ ਵਿਚ ਬੱਚਿਆਂ, ਨੌਜਵਾਨਾਂ ਨੇ ਜੰਮ ਕੇ ਹੋਲੀ ਖੇਡੀ ਅਤੇ ਇਕ ਦੂਜੇ ਦੇ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦਾ ਵਫ਼ਦ 25 ਨੂੰ ਖਜਾਨਾ ਅਫ਼ਸਰ ਨੂੰ ਮਿਲੇਗਾ

ਮੋਗਾ, 22 ਮਾਰਚ (ਸ਼ਿੰਦਰ ਸਿੰਘ ਭੁਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਮੋਗਾ ਕਮੇਟੀ ਦਾ ਇਕ ਵਫ਼ਦ 25 ਮਾਰਚ ਸੋਮਵਾਰ ਨੂੰ 11 ਵਜੇ ਜ਼ਿਲ੍ਹਾ ਖਜਾਨਾ ਅਫ਼ਸਰ ਮੋਗਾ ਨੂੰ ਮਿਲੇਗਾ ਤਾਂ ਜੋ 31 ਮਾਰਚ ਤੱਕ ਦੇ ਮੈਡੀਕਲ ਰੀਇੰਬਰਸਮੈਂਟ ਦੇ ...

ਪੂਰੀ ਖ਼ਬਰ »

ਚੂਰਾ ਪੋਸਤ ਤੇ ਅਫ਼ੀਮ ਸਮੇਤ ਤਿੰਨ ਵਿਅਕਤੀ ਕਾਬੂ

ਅਬੋਹਰ, 22 ਮਾਰਚ (ਕੁਲਦੀਪ ਸਿੰਘ ਸੰਧੂ)-ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 250 ਗ੍ਰਾਮ ਅਫ਼ੀਮ ਅਤੇ ਡੇਢ ਕਿੱਲੋ ਚੂਰਾ ਪੋਸਤ ਸਮੇਤ ਤਿੰਨ ਜਣਿਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਥਾਣਾ ਸਿਟੀ-1 ਦੇ ਸਹਾਇਕ ਥਾਣੇਦਾਰ ਮਿਲਖ ਰਾਜ ਨੇ ਗੁਪਤ ਸੂਚਨਾ ...

ਪੂਰੀ ਖ਼ਬਰ »

ਤਾਲੇ ਹੀ ਲਗਾਉਣੇ ਸੀ ਤਾਂ ਬਣਾਏ ਹੀ ਕਿਉਂ?

ਸ੍ਰੀਗੰਗਾਨਗਰ, 22 ਮਾਰਚ (ਦਵਿੰਦਰਜੀਤ ਸਿੰਘ)-ਸ਼ਹਿਰ 'ਚ ਵਕੀਲਾਂ ਵਾਲੀ ਡਿੱਗੀ 'ਤੇ ਆਮ ਜਨਤਾ ਦੀ ਸੁਵਿਧਾ ਲਈ ਲੱਖਾਂ ਰੁਪਏ ਖ਼ਰਚ ਕੇ ਬਣਾਏ ਗਏ ਸਰਵਜਨਕ ਪਖਾਨੇ ਬਣਨ ਤੋਂ ਬਾਅਦ ਤਾਲਿਆਂ 'ਚ ਕੈਦ ਕਰ ਰੱਖੇ ਹਨ | ਹੁਣ ਸਵਾਲ ਇਹ ਉੱਠਦਾ ਹੈ ਕਿ ਇਨ੍ਹਾਂ ਸਰਵਜਨਕ ...

ਪੂਰੀ ਖ਼ਬਰ »

ਕਮਾਲ ਵਾਲਾ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਕਰਵਾਈ

ਮੰਡੀ ਅਰਨੀਵਾਲਾ, 22 ਮਾਰਚ (ਨਿਸ਼ਾਨ ਸਿੰਘ ਸੰਧੂ) ਪਿੰਡ ਕਮਾਲ ਵਾਲਾ ਦੀ 27 ਏਕੜ ਜਮੀਨ ਦੀ ਬੋਲੀ ਪੰਚਾਇਤੀ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਪੰਚਾਇਤ ਦੀ ਦੇਖ ਰੇਖ ਹੇਠ ਕਰਵਾਈ ਗਈ | ਪਿੰਡ ਦੇ ਸਰਪੰਚ ਗੁਰਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਪੰਚਾਇਤੀ ਜਮੀਨ ਨੂੰ ਸਾਲ ...

ਪੂਰੀ ਖ਼ਬਰ »

ਟੈਲੀਕਾਮ ਕੰਪਨੀ ਦੇ ਟਾਵਰ ਤੋਂ ਬੈਟਰੇ ਤੇ ਜਨਰੇਟਰ ਚੋਰੀ

ਅਬੋਹਰ, 22 ਮਾਰਚ (ਸੁਖਜੀਤ ਸਿੰਘ ਬਰਾੜ)-ਉਪ ਮੰਡਲ ਦੇ ਪਿੰਡ ਕੇਰਾਖੇੜਾ ਵਿਖੇ ਏ.ਟੀ.ਸੀ. ਟੈਲੀਕਾਮ ਕੰਪਨੀ ਦੇ ਲੱਗੇ ਟਾਵਰ 'ਚ ਬੀਤੀ ਰਾਤ ਬੈਟਰੇ ਤੇ ਜਨਰੇਟਰ ਸਣੇ ਹੋਰ ਸਾਮਾਨ ਵੀ ਚੋਰੀ ਹੋ ਗਿਆ | ਸਥਾਨਕ ਥਾਣਾ ਸਦਰ ਪੁਲਿਸ ਨੂੰ ਦਿੱਤੇ ਬਿਆਨਾਂ ਰਾਹੀ ਟਾਵਰ ਦੇ ਕਰਮਚਾਰੀ ...

ਪੂਰੀ ਖ਼ਬਰ »

ਐਮ.ਡੀ. ਕਾਲਜ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਮੁਕਾਬਲੇ 'ਚ ਦੂਜਾ ਸਥਾਨ ਹਾਸਲ ਕੀਤਾ

ਅਬੋਹਰ, 22 ਮਾਰਚ (ਸੁਖਜੀਤ ਸਿੰਘ ਬਰਾੜ)-ਸਥਾਨਕ ਐਮ.ਡੀ. ਕਾਲਜ ਆਫ਼ ਐਜੂਕੇਸ਼ਨ ਦੇ ਲੜਕੇ, ਲੜਕੀਆਂ ਨੇ ਪੰਜਾਬ ਯੂਨੀਵਰਸਿਟੀ ਵਲੋਂ ਕਰਵਾਏ ਗਏ ਟੇਬਲ ਟੈਨਿਸ ਮੁਕਾਬਲੇ 'ਚ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਪ੍ਰਾਪਤ ਕਰ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ...

ਪੂਰੀ ਖ਼ਬਰ »

ਯੂਥ ਵੀਰਾਂਗਨਾਵਾਂ ਸੰਸਥਾ ਨੇ ਗਰਭਵਤੀ ਔਰਤਾਂ ਨੂੰ ਵੰਡੇ ਪੋਸ਼ਟਿਕ ਆਹਾਰ

ਫ਼ਾਜ਼ਿਲਕਾ, 22 ਮਾਰਚ (ਅਮਰਜੀਤ ਸ਼ਰਮਾ)-ਯੂਥ ਵੀਰਾਂਗਨਾਵਾਾ ਸੰਸਥਾ ਨਵੀਂ ਦਿੱਲੀ ਦੀਆਂ ਯੂਥ ਵੀਰਾਂਗਨਾਵਾਂ ਵਲੋਂ ਸਥਾਨਕ ਓਡਾਂ ਵਾਲੀ ਬਸਤੀ 'ਚ ਲਗਭਗ 50 ਜ਼ਰੂਰਤਮੰਦ ਗਰਭਵਤੀ ਔਰਤਾਂ ਨੂੰ ਪੌਸ਼ਟਿਕ ਆਹਾਰ ਵੰਡਿਆ ਗਿਆ | ਜਾਣਕਾਰੀ ਦਿੰਦਿਆਾ ਯੂਥ ਵਿਰਾਾਗਨਾਗਾਾ ...

ਪੂਰੀ ਖ਼ਬਰ »

ਮੰਦਰ 'ਚ ਫੁੱਲਾਂ ਦੀ ਹੋਲੀ ਖੇਡੀ

ਮੰਡੀ ਲਾਧੂਕਾ, 22 ਮਾਰਚ (ਮਨਪ੍ਰੀਤ ਸਿੰਘ ਸੈਣੀ)-ਸ਼੍ਰੀ ਕ੍ਰਿਸ਼ਨਾ ਮੰਦਰ ਮੰਡੀ ਲਾਧੂਕਾ ਵਿੱਚ ਮੰਡੀ ਦੀ ਸਮੂਹ ਸੰਗਤ ਵੱਲੋਂ ਰਾਧਾ ਕ੍ਰਿਸ਼ਨ ਨਾਲ ਫੁੱਲਾਂ ਦੀ ਹੋਲੀ ਖੇਡੀ ਗਈ | ਇਸ ਦੌਰਾਨ ਮੰਦਰ ਦੇ ਪੁਜਾਰੀ ਅਸ਼ੋਕ ਸ਼ਰਮਾ ਅਤੇ ਮੰਡੀ ਲਾਧੂਕਾ ਦੀ ਭਜਨ ਮੰਡਲੀ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਦੀ ਵਿਦਿਆਰਥਣ ਰੋਸ਼ਾਲੀ ਨੇ 7 ਬੈਂਡ ਹਾਸਲ ਕੀਤੇ

ਮੋਗਾ, 22 ਮਾਰਚ (ਸੁਰਿੰਦਰਪਾਲ ਸਿੰਘ)-ਵਿਦਿਆਰਥੀਆਂ ਨੂੰ ਉੱਚ ਪੱਧਰੀ ਤਕਨੀਕ ਨਾਲ ਆਈਲਟਸ ਦੀ ਸਿੱਖਿਆ ਪ੍ਰਦਾਨ ਕਰ ਰਹੀ ਆਈਲਟਸ ਅਤੇ ਇਮੀਗੇ੍ਰਸ਼ਨ ਸੰਸਥਾ ਵੇਵਜ਼ ਓਵਰਸੀਜ਼ ਮੋਗਾ ਮਾਲਵਾ ਜ਼ਿਲ੍ਹੇ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਹੈ | ਸੰਸਥਾ ਦੇ ਡਾਇਰੈਕਟਰ ਗੌਰਵ ...

ਪੂਰੀ ਖ਼ਬਰ »

ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਸ਼ਹੀਦ ਕਰਮਜੀਤ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਕੋਟ ਈਸੇ ਖਾਂ, 22 ਮਾਰਚ (ਗੁਰਮੀਤ ਸਿੰਘ ਖਾਲਸਾ)-ਬੀਤੇ ਸੋਮਵਾਰ ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਸੈਕਟਰ ਸੁੰਦਰ ਬਣੀ ਇਲਾਕੇ ਵਿਚ ਕੰਟਰੋਲ ਰੇਖਾ ਨੇੜੇ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ ਕਰਦਿਆਂ ਕੀਤੀ ਗੋਲੀ ਬਾਰੀ ਦੌਰਾਨ 18 ਜੈਬਕ ਰਾਈਫ਼ਲ ਬਟਾਲੀਅਨ ...

ਪੂਰੀ ਖ਼ਬਰ »

ਮਾਤਾ ਸੁਖਦੇਵ ਕੌਰ ਨੂੰ ਵੱਡੀ ਗਿਣਤੀ ਵਿਚ ਲੋਕਾਂ ਨੇ ਦਿੱਤੀ ਅੰਤਿਮ ਵਿਦਾਇਗੀ

ਮੋਗਾ, 22 ਮਾਰਚ (ਸੁਰਿੰਦਰਪਾਲ ਸਿੰਘ)-ਸੀਨੀਅਰ ਕਾਂਗਰਸੀ ਆਗੂ ਰਵਿੰਦਰ ਸਿੰਘ ਰਾਜੂ ਲੰਢੇਕੇ ਅਤੇ ਉੱਘੇ ਟਰਾਂਸਪੋਰਟ ਕੁਲਵਿੰਦਰ ਸਿੰਘ ਮੱਖਣ ਦੇ ਸਤਿਕਾਰਯੋਗ ਮਾਤਾ ਸੁਖਦੇਵ ਕੌਰ ਪਤਨੀ ਸਵ. ਪ੍ਰੀਤਮ ਸਿੰਘ (88 ਸਾਲ) ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ਜਾ ...

ਪੂਰੀ ਖ਼ਬਰ »

ਜਰਨੈਲ ਸਿੰਘ ਸੰਧੂ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਫਤਹਿਗੜ੍ਹ ਪੰਜਤੂਰ, 22 ਮਾਰਚ (ਜਸਵਿੰਦਰ ਸਿੰਘ)-ਟਕਸਾਲੀ ਅਕਾਲੀ ਪਰਿਵਾਰ ਦੇ ਆਗੂ ਸਵ. ਹਾਕਮ ਸਿੰਘ ਸੰਧੂ ਅਤੇ ਪਿੰਡ ਮੰੁਡੀ ਜਮਾਲ ਅਤੇ ਇਲਾਕੇ ਦੀ ਜਾਨੀ ਮਾਨੀ ਸ਼ਖ਼ਸੀਅਤ ਸਾਬਕਾ ਚੇਅਰਮੈਨ ਜੋਗਿੰਦਰ ਸਿੰਘ ਸੰਧੂ ਅਤੇ ਦਿੱਲੀ ਕਾਨਵੈਂਟ ਸਕੂਲ ਦੇ ਚੇਅਰਮੈਨ ...

ਪੂਰੀ ਖ਼ਬਰ »

ਪੰਚਾਇਤੀ ਸੰਸਥਾਵਾਂ ਦੀ ਮਜ਼ਬੂਤੀ ਲਈ ਲਾਏ ਟਰੇਨਿੰਗ ਕੈਂਪ

ਕੋਟ ਈਸੇ ਖਾਂ, 22 ਮਾਰਚ (ਕਾਲੜਾ)-ਬਲਾਕ ਕੋਟ ਈਸੇ ਖਾਂ 5 ਮਾਰਚ ਤੋਂ 4 ਅਪੈ੍ਰਲ ਤੱਕ ਪੰਜਾਬ 'ਚ ਪੰਚਾਇਤੀ ਸੰਸਥਾਵਾਂ ਦੀ ਮਜ਼ਬੂਤੀ ਲਈ ਪੰਜਾਬ ਸਰਕਾਰ ਦੀਆਂ ਵਿਸ਼ੇਸ਼ ਹਦਾਇਤਾਂ 'ਤੇ ਪੰਚਾਇਤੀ ਰਾਜ ਸੰਸਥਾਵਾਂ ਦੇ ਨਵੇਂ ਚੁਣੇ ਗਏ ਨੁਮਾਇੰਦਿਆਂ ਤੇ ਪੰਚਾਇਤ ਅਧਿਕਾਰੀਆਂ ...

ਪੂਰੀ ਖ਼ਬਰ »

ਟਰੇਡ ਯੂਨੀਅਨ ਕੌ ਾਸਲ ਦੀ ਮੀਟਿੰਗ ਹੋਈ

ਮੋਗਾ, 22 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਵਿਖੇ ਟਰੇਡ ਯੂਨੀਅਨ ਕੌਾਸਲ ਮੋਗਾ (ਏਟਕ) ਦੀ ਜ਼ਰੂਰੀ ਮੀਟਿੰਗ ਜਗਦੀਸ਼ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਟਰੇਡ ਯੂਨੀਅਨ ਵਿਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਦੇ ...

ਪੂਰੀ ਖ਼ਬਰ »

ਕਿੰਗਜ਼ ਕਾਲਜ ਅਮਰੀਕਾ ਦੇ ਅਧਿਕਾਰੀ 25 ਨੂੰ ਬੀ.ਆਈ.ਐਸ. ਕਾਲਜ ਗਗੜਾ 'ਚ

ਮੋਗਾ, 22 ਮਾਰਚ (ਸੁਰਿੰਦਰਪਾਲ ਸਿੰਘ)-ਵਿਦਿਆਰਥੀਆਂ ਲਈ ਸਿੱਖਿਆ ਦੇ ਖੇਤਰ ਵਿਚ ਨਵੇਂ ਕੀਰਤੀਮਾਨ ਸਥਾਪਿਤ ਕਰਨ ਵਾਲੀਆਂ ਬੀ.ਆਈ.ਐਸ. ਸੰਸਥਾਵਾਂ ਨੇ ਤਰੱਕੀ ਦੀ ਇਕ ਹੋਰ ਪੁਲਾਂਘ ਪੁੱਟਦਿਆਂ ਆਈਲਟਸ ਕੋਰਸ ਦੇ 5 ਬੈਂਡ ਵਾਲੇ ਵਿਦਿਆਰਥੀਆਂ ਲਈ ਅਮਰੀਕਾ ਦੇ ਨਾਮਵਰ ਕਿੰਗਜ਼ ...

ਪੂਰੀ ਖ਼ਬਰ »

ਸੰਤ ਰਾਮ ਪਾਲ ਸਿੰਘ ਦੇ ਰੂਹਾਨੀ ਦੀਵਾਨਾਂ ਸਬੰਧੀ ਸ੍ਰੀ ਅਖੰਡ ਪਾਠ ਆਰੰਭ

ਬੱਧਨੀ ਕਲਾਂ, 22 ਮਾਰਚ (ਸੰਜੀਵ ਕੋਛੜ)-ਹਰ ਸਾਲ ਦੀ ਤਰਾਂ ਸੰਤ ਰਾਮ ਪਾਲ ਸਿੰਘ ਗੁਰੂ ਨਾਨਕ ਦਰਬਾਰ ਪਿੰਡ ਝਾਂਡੇ (ਲੁਧਿਆਣਾ) ਵਾਲਿਆਂ ਵਲੋਂ 24 ਮਾਰਚ ਦਿਨ ਐਤਵਾਰ ਨੂੰ ਸਜਾਏ ਜਾ ਰਹੇ ਧਾਰਮਿਕ ਰੂਹਾਨੀ ਦੀਵਾਨਾ ਦੇ ਸਬੰਧ ਵਿਚ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਗਿੱਲ ਦੀ ...

ਪੂਰੀ ਖ਼ਬਰ »

ਖੋਹੇ ਗਏ ਦੋ ਮੋਟਰਸਾਈਕਲਾਂ ਸਮੇਤ ਕਾਬੂ

ਮੋਗਾ, 22 ਮਾਰਚ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਜਸਵੰਤ ਸਿੰਘ ਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਨੂੰ ਮੁਖ਼ਬਰ ਖ਼ਾਸ ਨੇ ਗੁਪਤ ਸੂਚਨਾ ਦਿੱਤੀ ਕਿ ਮਨੀ ਉਰਫ਼ ਅਮਾਨਤ ਮਸੀਹ ਪੁੱਤਰ ਦੀਪਕ ਕੁਮਾਰ ਵਾਸੀ ਬਾਬਾ ਨੰਦ ਸਿੰਘ ਨਗਰ ਮੋਗਾ ਲੋਕਾਂ ਨੂੰ ਡਰਾ ਧਮਕਾ ਕੇ ...

ਪੂਰੀ ਖ਼ਬਰ »

ਦਾ ਆਕਸਫੋਰਡ ਸਕੂਲ ਆਫ ਐਜੂਕੇਸ਼ਨ ਵਿਖੇ ਬੱਚਿਆਂ ਦੀ ਕਾਨਵੋਕੇਸ਼ਨ ਹੋਈ

ਮੋਗਾ, 22 ਮਾਰਚ (ਸੁਰਿੰਦਰਪਾਲ ਸਿੰਘ)-'ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ' ਭਗਤਾ ਭਾਈਕਾ ਵਿਖੇ ਨੰਨ੍ਹੇ-ਮੁੰਨੇ ਬੱਚਿਆਂ ਦੀ ਰੰਗਮਈ ਜ਼ਿੰਦਗੀ ਨੂੰ ਸਟੇਜ ਉੱਤੇ ਪੇਸ਼ ਕਰਨ ਲਈ ਸਕੂਲ ਵਿਚ ਪ੍ਰੀ ਨਰਸਰੀ ਦੇ ਮਾਸੂਮ ਬੱਚਿਆਂ ਦਾ ਕਨਵੋਕੇਸ਼ਨ ਸਮਾਰੋਹ ਕਰਵਾਇਆ ਗਿਆ | ਜਿਸ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਮੋਗਾ, 22 ਮਾਰਚ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਰੋਡ ਮੋਗਾ ਦਾ ਨਤੀਜਾ ਸ਼ਾਨਦਾਰ ਰਿਹਾ | ਬੱਚਿਆਂ ਨੇ ਸਾਰੀਆਂ ਕਲਾਸਾਂ ਵਿਚ ਚੰਗੇ ਅੰਕ ਲੈ ਕੇ ਆਪਣਾ, ਆਪਣੇ ਮਾਪਿਆਂ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੇ ਫਾਈਨ ਆਰਟਸ ...

ਪੂਰੀ ਖ਼ਬਰ »

ਰਵਦੀਪ ਸਿੰਘ ਸੰਘਾ ਨੂੰ ਸਰਕਲ ਪ੍ਰਧਾਨ ਬਣਾਉਣ 'ਤੇ ਹਾਈਕਮਾਂਡ ਦਾ ਕੀਤਾ ਧੰਨਵਾਦ

ਮੋਗਾ, 22 ਮਾਰਚ (ਸੁਰਿੰਦਰਪਾਲ ਸਿੰਘ)-ਰਵਦੀਪ ਸਿੰਘ ਸੰਘਾ ਦਾਰਾਪੁਰ ਨੂੰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੋਗਾ ਦੇ ਸਰਕਲ ਘੱਲ ਕਲਾਂ ਦਾ ਪ੍ਰਧਾਨ ਬਣਾਉਣ 'ਤੇ ਸੀਨੀਅਰ ਅਕਾਲੀ ਲੀਡਰਸ਼ਿਪ ਅਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ, ਜ਼ਿਲ੍ਹਾ ਪ੍ਰਧਾਨ ਜਥੇਦਾਰ ਤੀਰਥ ...

ਪੂਰੀ ਖ਼ਬਰ »

8ਵੇਂ ਦਸਤਾਰ ਚੇਤਨਾ ਮਾਰਚ ਸਬੰਧੀ ਮੀਟਿੰਗ ਹੋਈ

ਮੋਗਾ, 22 ਮਾਰਚ (ਬੱਬੀ)-ਗੁਰਦੁਆਰਾ ਨਾਮਦੇਵ ਭਵਨ ਅਕਾਲਸਰ ਰੋਡ ਵਿਖੇ ਸੰਗਤਾਂ ਅਤੇ ਸੰਸਥਾਵਾਂ ਦੇ ਸਹਿਯੋਗ ਨਾਲ ਕੱਢੇ ਜਾਣ ਵਾਲੇ ਦਸਤਾਰ ਚੇਤਨਾ ਮਾਰਚ ਸਬੰਧੀ ਮੀਟਿੰਗ ਹੋਈ | ਇਸ ਮੌਕੇ ਜਗਰੂਪ ਸਿੰਘ ਅਤੇ ਸੁਖਵਿੰਦਰ ਸਿੰਘ ਆਜ਼ਾਦ ਨੇ ਦੱਸਿਆ ਦਸਤਾਰ ਖਾਲਸੇ ਦੀ ਸ਼ਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX