ਤਾਜਾ ਖ਼ਬਰਾਂ


ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  1 day ago
ਠੱਠੀ ਭਾਈ, 21 ਨਵੰਬਰ (ਜਗਰੂਪ ਸਿੰਘ ਮਠਾੜੂ)-ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਆਗੂ ਭਗਵੰਤ ਮਾਨ 22 ਨਵੰਬਰ ਨੂੰ ਸ਼ਾਮ 4 ਵਜੇ ਤੋਂ 6 ਵਜੇ ਤੱਕ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ...
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  1 day ago
ਫ਼ਤਿਹਗੜ੍ਹ ਸਾਹਿਬ, 21 ਨਵੰਬਰ (ਅਰੁਣ ਆਹੂਜਾ)- ਪਿਛਲੀ ਅਕਾਲੀ ਸਰਕਾਰ ਸਮੇਂ ਹੋਂਦ 'ਚ ਆਏ ਬਿਜਲੀ ਮਾਫ਼ੀਆ, ਰੇਤ ਮਾਫ਼ੀਆ, ਲੈਂਡ ਮਾਫ਼ੀਆਂ, ਕੇਬਲ ਮਾਫ਼ੀਆ ਤੇ ਗੁੰਡਾ ਟੈਕਸ ...
ਈ.ਡੀ. ਨੇ ਕਸ਼ਮੀਰ 'ਚ 7 ਅੱਤਵਾਦੀਆਂ ਦੀ ਜਾਇਦਾਦ ਕੀਤੀ ਜ਼ਬਤ
. . .  1 day ago
ਨਵੀਂ ਦਿੱਲੀ, 21 ਨਵੰਬਰ- ਟੈਰਰ ਫੰਡਿੰਗ ਮਾਮਲੇ 'ਚ ਈ.ਡੀ. ਨੇ ਕਸ਼ਮੀਰ 'ਚ ਹਿਜ਼ਬੁਲ ਮੁਜ਼ਾਹਦੀਨ ਦੇ ਅੱਤਵਾਦੀਆਂ ਦੀ ਜਾਇਦਾਦ ਨੂੰ ਜ਼ਬਤ ਕਰ...
ਵਿਧਾਇਕ ਦੇ ਫ਼ੋਨ ਦੀ ਟੈਪਿੰਗ ਦਾ ਗਰਮਾਇਆ ਮਾਮਲਾ
. . .  1 day ago
ਸਮਾਣਾ(ਪਟਿਆਲਾ) 21 ਨਵੰਬਰ (ਸਾਹਿਬ ਸਿੰਘ)- ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਦਾ ਫ਼ੋਨ ਸੀ.ਆਈ.ਏ. ਸਮਾਣਾ ਦੇ ਸਾਬਕਾ ਮੁਖੀ ਇੰਸਪੈਕਟਰ ਵਿਜੇ ਕੁਮਾਰ ਵਲੋਂ ਕਥਿਤ ਟੈਪ ਕਰਨ ਦਾ ਮਾਮਲਾ ਗਰਮਾ...
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ
. . .  1 day ago
ਸੁਲਤਾਨਵਿੰਡ, 21 ਨਵੰਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ-ਜਲੰਧਰ ਜੀ.ਟੀ ਰੋਤ ਸਥਿਤ ਟੀ ਪੁਆਇੰਟ ਨਿਊ ਅੰਮ੍ਰਿਤਸਰ ਵਿਖੇ ਆਈ ਟਵੰਟੀ ਕਾਰ 'ਚ ਅਣਪਛਾਤੇ ਸਵਾਰ ਵਿਅਕਤੀਆਂ ਵੱਲੋਂ ਦੂਜੇ ਕਾਰ ਸਵਾਰ ਵਿਅਕਤੀ ...
ਡਿਊਟੀ 'ਚ ਕੁਤਾਹੀ ਵਰਤਣ 'ਤੇ ਅਧਿਆਪਕ ਮੁਅੱਤਲ
. . .  1 day ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਅੱਜ ਸ਼ੁਰੂ ਹੋਈਆਂ ਪੰਜਾਬ ਸਕੂਲੀ ਖੇਡਾਂ 'ਚ ਡਿਊਟੀ 'ਚ ਕੁਤਾਹੀ ਕਾਰਣ ਜੋਗਿੰਦਰ ਸਿੰਘ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਦੋਦਾ (ਸ੍ਰੀ ਮੁਕਤਸਰ ਸਾਹਿਬ) ਨੂੰ ਤਤਕਾਲ...
ਪੰਜਾਬ ਦੀਆਂ ਅਧਿਆਪਕ, ਮੁਲਾਜ਼ਮ ਜਥੇਬੰਦੀਆਂ ਵਲੋਂ 24 ਨਵੰਬਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  1 day ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਵੱਖ-ਵੱਖ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਇੱਕਜੁੱਟ ਹੋ ਕੇ 24 ਨਵੰਬਰ ਨੂੰ....
ਆਮਿਰ ਖ਼ਾਨ ਨੇ ਰੂਪਨਗਰ ਸਥਿਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਟੇਕਿਆ ਮੱਥਾ
. . .  1 day ago
ਰੂਪਨਗਰ, 21 ਨਵੰਬਰ (ਸਤਨਾਮ ਸਿੰਘ ਸੱਤੀ)- ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਅੱਜ ਦੁਪਹਿਰ ਕਰੀਬ 1 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਮੱਥਾ ਟੇਕਣ ਪੁੱਜੇ। ਉਹ...
ਜਮੀਅਤ ਉਲਮਾ-ਏ-ਹਿੰਦ ਬਾਬਰੀ ਮਸਜਿਦ ਮਾਮਲੇ 'ਚ ਸੁਪਰੀਮ ਕੋਰਟ 'ਚ ਨਹੀਂ ਦਾਇਰ ਕਰੇਗਾ ਸਮੀਖਿਆ ਪਟੀਸ਼ਨ
. . .  1 day ago
ਨਵੀਂ ਦਿੱਲੀ, 21 ਨਵੰਬਰ- ਜਮੀਅਤ ਉਲਮਾ-ਏ-ਹਿੰਦ ਨੇ ਇੱਕ ਸਪਸ਼ਟੀਕਰਨ ਜਾਰੀ ਕਰਦਿਆਂ ਕਿਹਾ ਕਿ ਜਮੀਅਤ ਉਲਮਾ-ਏ-ਹਿੰਦ ਨੇ ਇੱਕ ਪ੍ਰਸਤਾਵ ਪਾਸ ਕੀਤਾ ਹੈ ਕਿ ਉਹ ਬਾਬਰੀ ਮਸਜਿਦ...
ਸਰਾਏ ਅਮਾਨਤ ਖਾਂ ਪਹੁੰਚੀ ਮਨਦੀਪ ਦੀ ਮ੍ਰਿਤਕ ਦੇਹ, ਦਿਲ ਦਾ ਦੌਰਾ ਪੈਣ ਕਾਰਨ ਦੁਬਈ 'ਚ ਹੋਈ ਸੀ ਮੌਤ
. . .  1 day ago
ਸਰਾਏ ਅਮਾਨਤ ਖਾਂ, 21 ਨਵੰਬਰ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਗੰਡੀ ਵਿੰਡ ਦੇ ਵਸਨੀਕ 23 ਸਾਲਾ ਨੌਜਵਾਨ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਅੱਜ ਉਸ ਦੇ ਘਰ ਪਹੁੰਚ ਗਈ ਹੈ ਅਤੇ ਹੁਣ ਉਸ...
ਬੈਂਕ 'ਚ ਪੈਸੇ ਜਮਾ ਕਰਵਾਉਣ ਗਏ ਪ੍ਰਵਾਸੀ ਮਜ਼ਦੂਰ ਕੋਲੋਂ 50 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋਇਆ ਵਿਅਕਤੀ
. . .  1 day ago
ਗੁਰਦਾਸਪੁਰ, 21 ਨਵੰਬਰ (ਆਲਮਬੀਰ ਸਿੰਘ)- ਸਥਾਨਕ ਸ਼ਹਿਰ ਦੇ ਮੰਡੀ ਰੋਡ ਸਥਿਤ ਸੈਂਟਰਲ ਬੈਂਕ ਵਿਖੇ ਅੱਜ ਸਵੇਰੇ ਪੈਸੇ ਜਮਾ ਕਰਵਾਉਣ ਗਏ ਇੱਕ ਪ੍ਰਵਾਸੀ ਮਜ਼ਦੂਰ ਕੋਲੋਂ ਇੱਕ ਵਿਅਕਤੀ 50 ਹਜ਼ਾਰ ਰੁਪਏ...
ਗੁਰੂਹਰਸਹਾਏ ਸ਼ਹਿਰ 'ਚ ਡੇਂਗੂ ਨੇ ਦਿੱਤੀ ਦਸਤਕ
. . .  1 day ago
ਗੁਰੂਹਰਸਹਾਏ, 21 ਨਵੰਬਰ (ਕਪਿਲ ਕੰਧਾਰੀ)- ਇੱਕ ਪਾਸੇ ਜਿੱਥੇ ਗੁਰੂਹਰਸਹਾਏ 'ਚ 4 ਦਸੰਬਰ ਨੂੰ ਅੰਤਰਰਾਸ਼ਟਰੀ ਕਬੱਡੀ ਮੈਚ ਹੋਣ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਸ਼ਹਿਰ 'ਚ ਡੇਂਗੂ ਦਾ ਕਹਿਰ ਸ਼ੁਰੂ...
ਬੇਅੰਤ ਸਿੰਘ ਦੀ ਸਰਕਾਰ ਵਾਂਗ ਪੰਜਾਬ 'ਚ ਸਮੁੱਚੇ ਅਧਿਕਾਰਾਂ ਦਾ ਹੋ ਰਿਹੈ ਘਾਣ- ਮਜੀਠੀਆ
. . .  1 day ago
ਚੰਡੀਗੜ੍ਹ, 21 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ. ਐੱਸ. ਆਈ. ਰੰਗੇ ਹੱਥੀਂ ਦਬੋਚਿਆ
. . .  1 day ago
ਬਠਿੰਡਾ, 21 ਨਵੰਬਰ (ਨਾਇਬ ਸਿੱਧੂ)- ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਅੱਜ ਵਾਰੰਟ ਸਟਾਫ਼ ਇੱਕ ਏ. ਐੱਸ. ਆਈ. ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ...
ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 21 ਨਵੰਬਰ- ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪਾਣੀ ਦੇ ਸੈਂਪਲਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ...
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  1 day ago
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  1 day ago
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  1 day ago
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  1 day ago
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  1 day ago
ਈ. ਡੀ. ਵਲੋਂ ਕੋਲਕਾਤਾ 'ਚ ਕਈ ਥਾਈਂ ਛਾਪੇਮਾਰੀ
. . .  1 day ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  1 day ago
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਕੌਮੀ ਹਾਈਵੇਅ ਤੋਂ ਮਿਲੀ ਸ਼ੱਕੀ ਵਸਤੂ
. . .  1 day ago
ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੀ ਹੋਈ ਅੱਗੜ-ਪਿੱਛੜ ਭਿਆਨਕ ਟੱਕਰ
. . .  1 day ago
ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ ਪ੍ਰਹਿਲਾਦ ਪਟੇਲ
. . .  1 day ago
ਥਾਈਲੈਂਡ ਅਤੇ ਲਾਓਸ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ
. . .  1 day ago
ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਹੋਇਆ ਪ੍ਰਭਾਵਿਤ
. . .  1 day ago
ਅੰਮ੍ਰਿਤਸਰ ਦੇ ਪਿੰਡ ਵਰਪਾਲ ਵਿਖੇ ਵਿਅਕਤੀ ਦਾ ਕਤਲ
. . .  1 day ago
ਜੇ. ਐੱਨ. ਯੂ. ਅਤੇ ਜੰਮੂ-ਕਸ਼ਮੀਰ 'ਤੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  1 day ago
ਪਰਾਲੀ ਸਾੜਨ ਵਾਲੇ ਕਿਸਾਨਾਂ ਸਿਰ ਮੜ੍ਹੇ ਮੁਕੱਦਮੇ ਰੱਦ ਕਰਾਉਣ ਲਈ ਡੀ. ਐੱਸ. ਪੀ. ਦਫ਼ਤਰਾਂ ਅੱਗੇ ਧਰਨੇ 25 ਨੂੰ
. . .  1 day ago
ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਣ 'ਤੇ ਮਨਚਲਿਆਂ ਨੇ ਨੌਜਵਾਨ ਦੀ ਧੌਣ 'ਚ ਮਾਰੀ ਗੋਲੀ
. . .  1 day ago
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਅੱਜ ਮਨਾਇਆ ਜਾ ਰਿਹਾ ਹੈ ਗਿਆਨ ਉਤਸਵ
. . .  1 day ago
ਅਧਿਆਪਕਾਂ ਦੇ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਅੱਜ ਸੰਗਰੂਰ 'ਚ ਹੋਣਗੀਆਂ ਇਕੱਠੀਆਂ
. . .  1 day ago
ਆਵਾਰਾ ਪਸ਼ੂ ਨੇ ਲਈ ਵਿਅਕਤੀ ਦੀ ਜਾਨ
. . .  1 day ago
ਦਿੱਲੀ ਐਨ.ਸੀ.ਆਰ. ਦੀ ਹਵਾ ਦਾ ਜ਼ਹਿਰੀਲਾ ਰਹਿਣਾ ਜਾਰੀ
. . .  1 day ago
ਮਹਾਰਾਸ਼ਟਰ ਸਿਆਸੀ ਸੰਕਟ : ਅੱਜ ਫਿਰ ਹੋਵੇਗੀ ਐਨ.ਸੀ.ਪੀ- ਕਾਂਗਰਸ ਦੀ ਬੈਠਕ
. . .  1 day ago
ਅੱਜ ਦਾ ਵਿਚਾਰ
. . .  1 day ago
ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  2 days ago
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  2 days ago
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  2 days ago
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  2 days ago
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  2 days ago
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  2 days ago
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  2 days ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  2 days ago
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  2 days ago
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  2 days ago
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  2 days ago
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਚੇਤ ਸੰਮਤ 551

ਬਠਿੰਡਾ /ਮਾਨਸਾ

ਬਠਿੰਡਾ ਵਿਖੇ ਹੋਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਬਠਿੰਡਾ, 22 ਮਾਰਚ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਵਿਖੇ ਰੰਗਾਂ ਦਾ ਤਿਉਹਾਰ ਹੋਲੀ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਬਠਿੰਡਾ ਦੇ ਸਾਰੇ ਬਾਜ਼ਾਰਾਂ 'ਚ ਬੀਤੇ 1 ਹਫ਼ਤੇ ਤੋਂ ਰੰਗਾਂ ਤੇ ਪਿਚਕਾਰੀਆਂ ਦੀਆਂ ਦੁਕਾਨਾਂ 'ਤੇ ਲੋਕਾਂ ਨੇ ਖ਼ੂਬ ਖਰੀਦੋ ਫਰੋਖਤ ਕੀਤੀ | ਇਸ ਮੌਕੇ ਕੈਮੀਕਲ ਰੰਗਾਂ ਦੀ ਵਰਤੋਂ ਸਬੰਧੀ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਬੁੱਧੀਜੀਵੀਆਂ ਨੇ ਕੈਮੀਕਲ ਮੁਕਤ ਹੋਲੀ ਖੇਡਣ ਲਈ ਜਨਤਕ ਅਪੀਲਾਂ ਕੀਤੀਆਂ | ਇਸ ਵਾਰ ਕਿਸੇ ਵੀ ਰਾਜਸੀ ਪਾਰਟੀ ਦੇ ਨੁਮਾਇੰਦੇ ਨੇ ਸ਼ਹਿਰ 'ਚ ਹਰ ਵਾਰ ਦੀ ਤਰ੍ਹਾਂ ਜਨਤਕ ਤੌਰ 'ਤੇ ਹੋਲੀ ਨਹੀਂ ਖੇਡੀ | ਹਲਕਾ ਵਿਧਾਇਕ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵੀ ਸ਼ਹਿਰ ਵਾਸੀਆਂ ਨੂੰ ਕੇਵਲ ਹੋਲੀ ਦੀ ਵਧਾਈ ਦਿੱਤੀ ਤੇ ਪੁਲਵਾਮਾ ਹਮਲੇ 'ਚ ਸ਼ਹੀਦਾਂ ਦੀ ਸ਼ਹਾਦਤ ਨੂੰ ਚੇਤੇ ਕਰਦਿਆਂ ਰੰਗਾਂ ਨਾਲ ਹੋਲੀ ਨਾ ਖੇਡਦਿਆਂ ਕੇਵਲ ਧਾਰਮਿਕ ਅਸਥਾਨਾਂ ਜਿਨ੍ਹਾਂ 'ਚ ਪ੍ਰਮੁੱਖ ਮੰਦਰ ਸਿੰਘ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਵਿਖੇ ਨਤਮਸਤਕ ਹੋਏ | ਉਧਰ ਦੂਜੇ ਪਾਸੇ ਸ਼ਹਿਰ ਵਾਸੀਆਂ ਨੇ ਆਪੋ-ਆਪਣੇ ਗਲੀ ਮੁਹੱਲਿਆਂ, ਸੁਸਾਇਟੀਆਂ ਤੇ ਕਾਲੋਨੀਆਂ 'ਚ ਜੰਮ ਕੇ ਗੁਲਾਲ ਖੇਡਿਆ | ਇਸ ਮੌਕੇ ਬਠਿੰਡਾ ਵਿਖੇ ਪੀ. ਜੀ. 'ਚ ਰਹਿੰਦੇ ਲੜਕੇ-ਲੜਕੀਆਂ ਨੇ ਪੂਰੇ ਜੋਸ਼ ਨਾਲ ਆਪੋ ਆਪਣੇ ਸੰਗੀ ਸਾਥੀਆਂ ਨਾਲ ਹੋਲੀ ਖੇਡੀ | ਰੰਗਾਂ ਦੇ ਤਿਉਹਾਰ ਹੋਲੀ ਮੌਕੇ ਲੜਕੀਆਂ ਨੇ ਟੋਲੀਆਂ ਬਣਾ ਕੇ ਹੋਲੀ ਖੇਡੀ | ਸਥਾਨਕ ਅਜੀਤ ਰੋਡ ਜਿਥੇ ਵੱਖ-ਵੱਖ ਆਈਲੈਟਸ ਕੇਂਦਰ ਤੇ ਪੀ. ਜੀ. ਸਥਿਤ ਹਨ ਵਿਖੇ ਨੌਜਵਾਨਾਂ ਵਲੋਂ ਹੁੱਲੜਬਾਜ਼ੀ ਕੀਤੀ, ਪਰ ਇਨ੍ਹਾਂ ਨੂੰ ਵੀ ਪੁਲਿਸ ਨੇ ਕੁਝ ਸਮੇਂ ਅੰਦਰ ਹੀ ਨਿਯੰਤਰਨ ਕਰ ਲਿਆ | ਪੁਲਿਸ ਵਲੋਂ ਭਾਵੇਂ ਸ਼ਹਿਰ ਦੇ ਪ੍ਰਮੁੱਖ ਚੌਕਾਂ 'ਚ ਹੁੱਲੜਬਾਜ਼ਾਂ ਨੂੰ ਰੋਕਣ ਲਈ ਨਾਕੇਬੰਦੀ ਕੀਤੀ ਗਈ ਸੀ, ਪਰ ਇਸ ਦੇ ਬਾਵਜੂਦ ਦੇਰ ਸ਼ਾਮ ਤੱਕ ਸ਼ਹਿਰ 'ਚ ਮੋਟਰਸਾਈਕਲਾਂ ਦੇ ਪਟਾਕਿਆਂ ਦੀ ਆਵਾਜ਼ ਗੂੰਜਦੀ ਰਹੀ | ਰੰਗਾਂ ਦੇ ਇਸ ਤਿਉਹਾਰ ਮੌਕੇ ਸਿਵਲ ਤੇ ਉੱਚ ਪੁਲਿਸ ਅਧਿਕਾਰੀਆਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਕੇ ਨਿਯਮਾਂ ਕਾਇਦੇ ਕਾਨੂੰਨ ਦੇ ਦਾਇਰੇ 'ਚ ਰਹਿ ਕੇ ਰੰਗਾਂ ਦਾ ਤਿਉਹਾਰ ਮਨਾਉਣ ਦੀ ਅਪੀਲ ਕੀਤੀ | ਕੇਵਲ ਅਜੀਤ ਰੋਡ 'ਤੇ ਹੁੱਲੜਬਾਜ਼ਾਂ ਵਲੋਂ ਹੁੱਲੜਬਾਜ਼ੀ ਦੀਆਂ ਰਿਪੋਰਟਾਂ ਤੋਂ ਇਲਾਵਾ ਕੁਲ ਮਿਲਾ ਕੇ ਸ਼ਹਿਰ ਵਾਸੀਆਂ ਨੇ ਜੋਸ਼ ਖਰੋਸ਼ ਨਾਲ ਹੋਲੀ ਦਾ ਤਿਉਹਾਰ ਮਨਾਇਆ |
ਸ਼ਿਵਾਲਿਕ ਹਿਲਜ਼ ਪਬਲਿਕ ਸਕੂਲ ਰਾਮਪੁਰਾ ਵਿਖੇ ਹੋਲੀ ਮਨਾਈ
ਚਾਉਕੇ, (ਮਨਜੀਤ ਸਿੰਘ ਘੜੈਲੀ)-ਸ਼ਿਵਾਲਿਕ ਹਿਲਜ ਪਬਲਿਕ ਸਕੂਲ ਰਾਮਪੁਰਾ ਵਿਖੇ ਸਕੂਲੀ ਬੱਚਿਆਂ ਨੇ ਰੰਗਾਂ ਦੀ ਖ਼ੂਬ ਗੁਲਾਲੀ ਖੇਡੀ ਤੇ ਹੋਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ | ਅਧਿਆਪਕਾਂ ਨੇ ਬੱਚਿਆਂ ਨੂੰ ਹੋਲੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉਪਰੰਤ ਬੱਚਿਆ ਨੇ ਇਕ ਦੂਜੇ 'ਤੇ ਰੰਗ ਬਰਸਾਏ | ਇਸ ਤੋਂ ਇਲਾਵਾ ਖੇਤਰ ਦੇ ਪਿੰਡਾਂ 'ਚ ਵੀ ਹੋਲੀ ਦਾ ਤਿਉਹਾਰ ਪੂਰੇ ਚਾਵਾਂ ਤੇ ਮਲਾਰਾਂ ਨਾਲ ਮਨਾਇਆ ਗਿਆ | ਇਸ ਮੌਕੇ ਖਾਸ ਕਰ ਬੱਚਿਆਂ ਤੇ ਨੌਜਵਾਨਾਂ ਨੇ ਖ਼ੂਬ ਹੋਲੀ ਖੇਡੀ |
ਪਿੰਡ ਮਹਿਰਾਜ ਵਿਖੇ ਮਨਾਈ ਹੋਲੀ
ਮਹਿਰਾਜ, (ਸੁਖਪਾਲ ਮਹਿਰਾਜ)-ਪਿੰਡ ਮਹਿਰਾਜ ਵਿਖੇ ਹੋਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਲੋਕਾਂ ਨੇ ਵੱਖ-ਵੱਖ ਰੰਗਾਂ ਨਾਲ ਹੋਲੀ ਖੇਡੀ | ਦੂਜੇ ਪਾਸੇ ਵਿਗੜੇ ਤੇ ਮਨਚਲੇ ਲੋਕਾਂ ਨੇ ਸ਼ਰੀਫ਼ ਲੋਕਾਂ ਦੇ ਨੱਕ 'ਚ ਦਮ ਕਰੀ ਰੱਖਿਆ | ਇਕ ਇਕ ਮੋਟਰਸਾਈਕਲ 'ਤੇ ਚਾਰ-ਚਾਰ ਮੁੰਡੇ ਬੈਠ ਕੇ, ਮੂੰਹ 'ਚ ਸੀਟੀਆਂ ਲੈ ਕੇ ਤੇ ਮੋਟਰਸਾਈਕਲ ਹਾਰਨ ਜ਼ੋਰ ਦੀ ਵਜਾ ਕੇ ਕਾਨੂੰਨ ਦੀਆਂ ਧੱਜੀਆਂ ਉਡਾਉਂਦੇ ਵੇਖੇ ਗਏ | ਬੁਲਟ ਮੋਟਰਸਾਈਕਲ ਦੇ ਸਾਇਲੈਸਰ ਤੋਂ ਪਟਾਕੇ ਤੇ ਟਰੈਕਟਰਾਂ 'ਤੇ ਉੱਚੀ ਆਵਾਜ਼ 'ਚ ਡੈੱਕ ਲਾ ਕੇ ਮਨਮਾਨੀਆਂ ਕਰਦੇ ਵੇਖੇ ਗਏ ਪਰ ਇਨ੍ਹਾਂ ਨੂੰ ਰੋਕਣ ਵਾਲਾ ਕੋਈ ਵੀ ਨਜ਼ਰ ਨਹੀਂ ਆਇਆ | ਕਿਤੇ ਵੀ ਕੋਈ ਪੁਲਿਸ ਨਾਕਾ ਆਦਿ ਨਹੀਂ ਸੀ | ਪੁਲਿਸ ਦੀ ਇਕ ਗੱਡੀ ਹੂਟਰ ਵਜਾਉਂਦੀ ਹੋਈ ਤੇਜ਼ ਰਫ਼ਤਾਰ ਨਾਲ ਕਦੇ ਕਦਾਈਾ ਲੰਘਦੀ ਜ਼ਰੂਰ ਵੇਖੀ ਗਈ | ਉਹ ਗੱਡੀ ਵੀ ਕਿਤੇ ਰੁਕਦੀ ਨਹੀਂ ਸੀ | ਸ਼ਰੀਫ਼ ਲੋਕ ਖ਼ਾਸ ਕਰਕੇ ਔਰਤਾਂ ਤੇ ਕੁੜੀਆਂ ਘਰਾਂ ਤੋਂ ਬਾਹਰ ਨਹੀਂ ਨਿਕਲੇ | ਜਦੋ ਵੀ ਮੰਡੀਰ ਦੀਆਂ ਟੋਲੀਆਂ ਚੀਕਾਂ ਮਾਰਦੀਆਂ ਲੰਘਦੀਆਂ ਸਨ ਤਾਂ ਲੋਕ ਸਹਿਮ ਜਾਂਦੇ ਸਨ |
ਸੀਂਗੋ ਮੰਡੀ 'ਚ ਹੋਲੀ ਦਾ ਤਿਉਹਾਰ ਮਨਾਇਆ
ਸੀਂਗੋ ਮੰਡੀ, (ਪਿ੍ੰਸ ਸੌਰਭ ਗਰਗ)-ਪਿੰਡਾਂ 'ਚ ਹੋਲੀ ਦਾ ਤਿਉਹਾਰ ਬੱਚਿਆਂ ਤੇ ਨੌਜਵਾਨਾਂ ਵਲੋਂ ਧੂਮ ਧਾਮ ਨਾਲ ਮਨਾਇਆ ਗਿਆ | ਨੌਜਵਾਨਾਂ ਵਲੋਂ ਟੋਲੀਆਂ ਬਣਾ ਕੇ ਮੋਟਰਸਾਈਕਲਾਂ ਤੇ ਹੋਰ ਵਹੀਕਲਾਂ 'ਤੇ ਸਵਾਰ ਹੋ ਕੇ ਹੋਲੀ ਦਾ ਖੂਬ ਆਨੰਦ ਮਾਨਿਆਂ ਤੇ ਬੱਚਿਆਂ ਵਲੋਂ ਵੀ ਗਲੀ ਮੁਹੱਲਿਆਂ 'ਚ ਇਕੱਤਰ ਹੋ ਕੇ ਹੋਲੀ ਖੇਡਣ ਦਾ ਖੂਬ ਤਾਤਾਂ ਲੱਗਿਆ ਰਿਹਾ, ਜਦ ਕਿ ਦੁਕਾਨਦਾਰਾਂ ਵਲੋਂ ਵੀ ਆਪਣੀਆਂ ਦੁਕਾਨਾਂ 'ਤੇ ਕੰਮ ਦੇ ਨਾਲ-ਨਾਲ ਤਿਲਕ ਹੋਲੀ ਖੇਡਦਿਆਂ ਇਕ ਦੂਜੇ ਨੂੰ ਹੋਲੀ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ | ਘਰਾਂ 'ਚ ਮਿੱਠੇ ਪਕਵਾਨ ਵੀ ਬਣਾਏ ਗਏ |
ਰਾਮਾਂ ਮੰਡੀ ਇਲਾਕ 'ਚ ਹੋਲੀ ਦਾ ਤਿਉਹਾਰ ਮਨਾਇਆ
ਰਾਮਾਂ ਮੰਡੀ, (ਤਰਸੇਮ ਸਿੰਗਲਾ)-ਹੋਲੀ ਉਤਸਵ ਦੌਰਾਨ ਇਸ ਵਾਰ ਮਹਿਲਾਵਾਂ 'ਚ ਮਰਦਾਂ ਨਾਲੋਂ ਵੱਧ ਉਤਸ਼ਾਹ ਵੇਖਣ ਨੂੰ ਮਿਲਿਆ | ਇਸ ਵਾਰ ਗਿੱਲੇ ਪਾਣੀ ਵਾਲੇ ਰੰਗਾਂ ਦੀ ਬਜਾਏ ਗੁਲਾਲ ਦੀ ਹੋਲੀ ਖੇਲੀ ਗਈ | ਜਾਣਕਾਰੀ ਅਨੁਸਾਰ ਅੱਜ ਦੇ ਕਲਯੁੱਗ ਵਿਚ ਰਿਸ਼ਤਿਆਂ 'ਚ ਆਈ ਕੜਵਾਹਟ ਦੇ ਕਾਰਨ ਪੁਰਾਣੇ ਸਮੇਂ ਦੇ ਦਿਓਰ ਭਾਬੀਆਂ ਵਿਚਕਾਰ ਖੇਡੀ ਜਾਣ ਵਾਲੀ ਹੋਲੀ ਦਾ ਬਿਲਕੁੱਲ ਹੀ ਅੰਤ ਹੋ ਗਿਆ | ਇਸ ਲਈ ਮਹਿਲਾਵਾਂ ਨੇ ਮਹਿਲਾਵਾਂ ਨਾਲ ਹੀ ਹੋਲੀ ਖੇਡੀ |
ਰਾਮਾਂ ਮੰਡੀ 'ਚ ਲੜਕੀਆਂ ਤੇ ਬੱਚਿਆਂ ਨੇ ਹੋਲੀ ਮਨਾਈ
ਰਾਮਾਂ ਮੰਡੀ, (ਅਮਰਜੀਤ ਸਿੰਘ ਲਹਿਰੀ)-ਸਥਾਨਕ ਮੰਡੀ ਵਿਖੇ ਰੰਗਾਂ ਦਾ ਤਿਉਹਾਰ ਹੋਲੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੰਡੀ ਦੀਆਂ ਔਰਤਾ, ਬੱਚਿਆਂ ਤੇ ਲੜਕੀਆਂ ਨੇ ਇਕ ਦੂਜੇ ਦੇ ਰੰਗ ਲਗਾ ਕੇ ਹੋਲੀ ਖੇਡੀ | ਇਸ ਮੌਕੇ ਅਧਿਆਪਕਾ ਰਮਨਦੀਪ ਕੌਰ ਸਿੱਧੂ, ਸ਼ਾਂਤਾ ਕੁਮਾਰੀ ਕਿਰਨ, ਅਧਿਆਪਕਾ ਅਮਰਜੀਤ ਕੌਰ ਨੇ ਕਿਹਾ ਕਿ ਰੰਗਾਂ ਦਾ ਤਿਉਹਾਰ ਹੋਲੀ ਖ਼ੁਸ਼ੀਆਂ ਦਾ ਸਭ ਤੋਂ ਵੱਡਾ ਤਿਉਹਾਰ ਹੈ | ਇਸ ਮੌਕੇ ਸਾਨੂੰ ਸਾਰਿਆਂ ਨੂੰ ਇਕ ਦੂਜੇ 'ਤੇ ਰੰਗ ਲਗਾ ਕੇ ਗਿਲੇ ਸ਼ਿਕਵੇ ਮਿਟਾ ਲੈਣੇ ਚਾਹੀਦੇ ਹਨ |
ਹੋਲੇ ਮਹੱਲੇ ਮੌਕੇ ਵੱਡੀ ਗਿਣਤੀ ਸੰਗਤਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਈਆਂ ਨਤਮਸਤਕ
ਤਲਵੰਡੀ ਸਾਬੋ, (ਰਣਜੀਤ ਸਿੰਘ ਰਾਜੂ)-ਤਲਵੰਡੀ ਸਾਬੋ ਹੋਲਾ ਮਹੱਲਾ ਮਨਾਉਂਦਿਆਂ ਸੰਗਤਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੱਡੀ ਗਿਣਤੀ 'ਚ ਨਤਮਸਤਕ ਹੋਈਆਂ | ਭਾਂਵੇਕਿ ਹੋਲੀ ਅਮਨ ਅਮਾਨ ਨਾਲ ਮਨਾਈ ਗਈ, ਪਰ ਪੁਲਿਸ ਦੇ ਪੁ੍ਰਬੰਧ ਬਹੁਤੇ ਨਾ ਹੋਣ ਕਰਕੇ ਨੌਜਵਾਨਾਂ ਨੇ ਬਾਜ਼ਾਰਾਂ 'ਚ ਖੂਬ ਹੁੱਲੜਬਾਜੀ ਵੀ ਦਿਖਾਈ | ਨਗਰ ਅੰਦਰ ਸਵੇਰ ਤੋਂ ਹੀ ਹਰ ਵਰਗ ਤੇ ਉਮਰ ਦਾ ਵਿਅਕਤੀ ਹੋਲੀ ਦੇ ਰੰਗ 'ਚ ਰੰਗਿਆ ਦਿਖਾਈ ਦੇ ਰਿਹਾ ਸੀ | ਛੋਟੇ-ਛੋਟੇ ਬੱਚੇ ਰੰਗ ਬਿਰੰਗੇ ਰੰਗਾਂ ਨਾਲ ਹੋਲੀ ਖੇਡਦੇ ਦਿਖਾਈ ਦੇ ਰਹੇ ਸਨ | ਤਲਵੰਡੀ ਸਾਬੋ ਦੇ ਰਾਇਲ ਕਲੱਬ ਦੇ ਸਮੂਹ ਮੈਂਬਰਾਂ ਨੇ ਇਕ ਦੂਜੇ ਮੈਂਬਰਾਂ ਦੇ ਘਰਾਂ 'ਚ ਜਾ ਕੇ ਰੰਗ ਲਗਾ ਕੇ ਹੋਲੀ ਮਨਾਈ ਅਤੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੱਤਾ | ਕਲੱਬ ਦੇ ਪ੍ਰਧਾਨ ਡਾ: ਪਰਮਜੀਤ ਸਿੰਘ ਕੌਰੇਆਣਾ ਨੇ ਦੱਸਿਆ ਕਿ ਕਲੱਬ ਦੇ ਮੈਂਬਰਾਂ ਨੇ ਇਕੱਠੇ ਹੋ ਕੇ ਸਾਰਿਆਂ ਦੇ ਘਰਾਂ 'ਚ ਜਾ ਕੇ ਹੋਲੀ ਮਨਾਈ | ਨਗਰ ਅੰਦਰ ਨੌਜਵਾਨਾਂ ਵਲੋਂ ਜ਼ਿਆਦਾਤਰ ਮੋਟਰਸਾਈਕਲਾਂ 'ਤੇ ਹੋਲੀ ਖੇਡੀ ਜਾ ਰਹੀ ਸੀ ਜਿਸ 'ਚੋਂ ਬਹੁਤ ਸਾਰੇ ਨੌਜਵਾਨਾਂ ਨੇ ਹੋਲੀ ਖੇਡਣ ਦੇ ਨਾਲ-ਨਾਲ ਬੁਲਟ ਦੇ ਪਟਾਕੇ ਪਾ ਕੇ ਸ਼ਹਿਰ 'ਚ ਦਹਿਸ਼ਤ ਵਾਲਾ ਮਾਹੌਲ ਪੈਦਾ ਕੀਤਾ ਹੋਇਆ ਸੀ, ਤਲਵੰਡੀ ਸਾਬੋ ਪੁਲਿਸ ਵਲੋਂ ਇਸ ਮੌਕੇ ਵਧੀਆ ਪ੍ਰਬੰਧ ਨਾ ਕਰਨ ਦਾ ਹੀ ਨਤੀਜਾ ਸੀ ਕਿ ਬਾਜ਼ਾਰਾਂ 'ਚ ਅਤੇ ਮੁਹੱਲਿਆਂ 'ਚ ਨੌਜਵਾਨ ਹੁੱਲੜਬਾਜ਼ੀ ਕਰਦੇ ਵੀ ਦਿਖਾਈ ਦਿੱਤੇ | ਹਾਲਾਂਕਿ ਖੰਡਾ ਚੌਕ 'ਚ ਪੁਲਿਸ ਨੇ ਪੀ. ਸੀ. ਆਰ. ਤਾਇਨਾਤ ਕੀਤੀ ਸੀ ਇਸੇ ਕਰ ਕੇ ਉੱਧਰ ਘੱਟ ਹੁੱਲੜਬਾਜ਼ੀ ਹੋਈ | ਉੱਧਰ ਸਿੱਖ ਸੰਗਤਾਂ ਨੇ ਹੋਲੇ ਮਹੱਲੇ ਨੂੰ ਦੇਖਦਿਆਂ ਵੱਡੀ ਗਿਣਤੀ 'ਚ ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜਕੇ ਮੱਥਾ ਟੇਕਿਆ, ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਹੋਲੇ ਮਹੱਲੇ ਦੇ ਇਤਿਹਾਸ ਤੋਂ ਜਾਣੂੰ ਕਰਵਾਉਣ ਲਈ ਵਿਸ਼ੇਸ ਪ੍ਰੋਗਰਾਮ ਵੀ ਕਰਵਾਏ ਗਏ ਸਨ |

ਰੰਗ 'ਚ ਭੰਗ ਪਾਉਣ ਵਾਲਿਆਂ ਦੇ ਪੁਲਿਸ ਨੇ ਕੱਟੇ ਚਾਲਾਨ

ਰਾਮਾਂ ਮੰਡੀ, 22 ਮਾਰਚ (ਤਰਸੇਮ ਸਿੰਗਲਾ)-ਹੋਲੀ ਉਤਸਵ 'ਤੇ ਸ਼ਹਿਰ ਅੰਦਰ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਲਈ ਮਹਿਲਾ ਥਾਣਾ ਮੁਖੀ ਸੁਖਵੀਰ ਕੌਰ ਨੇ ਪੂਰਾ ਦਿਨ ਇਲਾਕੇ ਦੀ ਗਸ਼ਤ ਕੀਤੀ ਤੇ ਟ੍ਰੈਫਿਕ ਇੰਚਾਰਜ ਜਗਤਾਰ ਸਿੰਘ ਏ. ਐਸ. ਆਈ. ਦੀ ਮਦਦ ਨਾਲ ਸ਼ਹਿਰ ਦੇ ਚੌਕਾਂ 'ਚ ...

ਪੂਰੀ ਖ਼ਬਰ »

ਸਕੂਲ 'ਚੋਂ ਮੋਟਰਸਾਈਕਲ ਚੋਰੀ

ਮਹਿਮਾ ਸਰਜਾ, 22 ਮਾਰਚ (ਰਾਮਜੀਤ ਸ਼ਰਮਾ)-ਦਿਨ ਦਿਹਾੜੇ ਚੋਰਾਂ ਨੇ ਸਕੂਲ 'ਚੋਂ ਮੋਟਰਸਾਈਕਲ ਚੋਰੀ ਕਰ ਲਿਆ ਹੈ | ਇਸ ਦੀ ਜਾਣਕਾਰੀ ਦਿੰਦੇ ਹੋਏ ਸੰਦੀਪ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਮਹਿਮਾ ਸਰਜਾ ਨੇ ਦੱਸਿਆ ਕਿ ਉਹ ਸਰਕਾਰੀ ਹਾਈ ਸਕੂਲ ਕੋਠੇ ਨੱਥਾ ਸਿੰਘ ਵਾਲਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ

ਭਗਤਾ ਭਾਈਕਾ, 22 ਮਾਰਚ (ਸੁਖਪਾਲ ਸਿੰਘ ਸੋਨੀ)-ਪੁਲਿਸ ਸਟੇਸ਼ਨ ਭਗਤਾ ਭਾਈਕਾ ਵਲੋਂ ਸ਼ਹਿਰ ਦੀ ਹੀ ਇਕ ਔਰਤ ਨੰੂ 105 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦੀ ਸਫ਼ਲਤਾ ਹਾਸਲ ਕੀਤੀ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਔਰਤ ਿਖ਼ਲਾਫ਼ ਮੁਕੱਦਮਾ ਦਰਜ ਕਰ ਲਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਰਾਜਿੰਦਰਾ ਕਾਲਜ ਅੰਦਰ ਰੋਸ ਪ੍ਰਦਰਸ਼ਨ

ਬਠਿੰਡਾ, 22 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਪੰਜਾਬ ਸਟੂਡੈਂਟਸ ਯੂਨੀਅਨ ਦੇ ਬੈਨਰ ਹੇਠ ਇਕੱਠੇ ਹੋਏ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਦੇ ਵਿਦਿਆਰਥੀਆਂ ਨੇ ਆਪਣੇ ਕਾਲਜ ਪੱਧਰ ਦੇ ਮਸਲਿਆਂ ਨੂੰ ਲੈ ਕੇ ਪਿ੍ੰਸੀਪਲ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ | ਇਸ ...

ਪੂਰੀ ਖ਼ਬਰ »

ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ

ਬਠਿੰਡਾ, 22 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪਿੰਡ ਮੀਆਂ ਵਿਖੇ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਇਕ ਮਜ਼ਦੂਰ ਦੁਆਰਾ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਮਿਲੀ ਹੈ | ਪੁਲਿਸ ਨੇ ਮੁੱਢਲੀ ਕਾਰਵਾਈ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਬਾਦਲ ...

ਪੂਰੀ ਖ਼ਬਰ »

ਹੋਲੀ ਵਾਲੇ ਦਿਨ ਵਾਪਰੇ ਹਾਦਸਿਆਂ 'ਚ 2 ਬੱਚਿਆਂ ਸਮੇਤ 13 ਜਣੇ ਜ਼ਖ਼ਮੀ

ਬਠਿੰਡਾ, 22 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਹੋਲੀ ਵਾਲੇ ਦਿਨ ਬਠਿੰਡਾ ਸ਼ਹਿਰ ਤੇ ਆਸ-ਪਾਸ ਵਾਪਰੇ ਵੱਖ-ਵੱਖ ਹਾਦਸਿਆਂ 'ਚ ਦੋ ਬੱਚਿਆਂ ਸਮੇਤ 13 ਜਣਿਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ | ਇਨ੍ਹਾਂ 'ਚੋਂ ਰੇਲ ਗੱਡੀ ਨਾਲ ਟਕਰਾਏ ਇਕ ਸ਼ਰਾਬੀ ਨੌਜਵਾਨ ਦੀ ਹਾਲਤ ...

ਪੂਰੀ ਖ਼ਬਰ »

ਸੀ. ਆਈ. ਏ. ਸਟਾਫ਼ ਵਲੋਂ ਹੈਰੋਇਨ ਤੇ 50 ਹਜ਼ਾਰ ਨਕਦੀ ਸਣੇ ਇਕ ਔਰਤ ਗਿ੍ਫ਼ਤਾਰ

ਬਠਿੰਡਾ, 22 ਮਾਰਚ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਪੁਲਿਸ ਦੇ ਸੀ. ਆਈ. ਏ. ਸਟਾਫ਼-2 ਦੇ ਸਬ ਇੰਸਪੈਕਟਰ ਅਵਤਾਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਸਥਾਨਕ ਕ੍ਰਿਸ਼ਨਾ ਕਾਲੋਨੀ ਤੋਂ ਇਕ ਔਰਤ ਨੂੰ 30 ਗਰਾਮ ਹੈਰੋਇਨ ਤੇ 50 ਹਜ਼ਾਰ ਰੁਪਏ (ਡਰੱਗ ਮਨੀ) ਨਕਦੀ ਸਣੇ ਗਿ੍ਫ਼ਤਾਰ ...

ਪੂਰੀ ਖ਼ਬਰ »

ਮਹਿਮਾ ਭਗਵਾਨਾ ਵਿਖੇ ਇਜਲਾਸ ਦੌਰਾਨ ਔਰਤਾਂ ਦੀ ਕਮੇਟੀ ਗਠਿਤ

ਗੋਨਿਆਣਾ, 22 ਮਾਰਚ (ਲਛਮਣ ਦਾਸ ਗਰਗ)-ਗੋਨਿਆਣਾ ਬਲਾਕ ਦੇ ਅਧੀਨ ਪੈਂਦੇ ਪਿੰਡ ਮਹਿਮਾ ਭਗਵਾਨਾ ਵਿਖੇ ਜਲ ਸਪਲਾਈ ਤੇ ਸੈਨੀਟੇਸ਼ਨ ਕਮੇਟੀ ਦਾ ਗਠਿਤ ਕਰਨ ਲਈ ਇਜਲਾਸ ਬੁਲਾਇਆ ਗਿਆ | ਜਿਸ 'ਚ ਪਿੰਡ ਪੰਚਾਇਤ ਸਮੇਤ ਪਿੰਡ ਵਸਨੀਕ ਸ਼ਾਮਿਲ ਹੋਏ | ਜਲ ਸਪਲਾਈ ਤੇ ਸੈਨੀਟੇਸ਼ਨ ...

ਪੂਰੀ ਖ਼ਬਰ »

ਬੀ. ਐਫ. ਜੀ. ਆਈ. ਦੀ ਵਿਦਿਆਰਥਣ ਨੇ 10000 ਦਾ ਨਕਦ ਇਨਾਮ ਜਿੱਤਿਆ

ਬਠਿੰਡਾ, 22 ਮਾਰਚ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਬੀ. ਐਫ. ਜੀ. ਆਈ.) ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸੰਸਥਾ ਦੀ ਇਕ ਵਿਦਿਆਰਥਣ ਨੇ ਨੈਸ਼ਨਲ ਸਕਿੱਲ ਡਿਵੈਲਪਮੈਂਟ ਕੌਾਸਲ, ਨਵੀਂ ਦਿੱਲੀ ਦੇ ਸਹਿਯੋਗ ਨਾਲ ਕਰਵਾਈ ਗਈ ...

ਪੂਰੀ ਖ਼ਬਰ »

ਵਿੱਤ ਮੰਤਰੀ ਦੀ ਕੋਠੀ ਦਾ ਘਿਰਾਓ 26 ਨੂੰ

ਬਠਿੰਡਾ, 22 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸੰਘਰਸ਼ ਕਮੇਟੀ ਦੀ ਮੀਟਿੰਗ ਸਥਾਨਕ ਪੈਨਸ਼ਨਰ ਭਵਨ ਵਿਖੇ ਹੋਈ, ਜਿਸ 'ਚ ਸੂਬਾ ਕਮੇਟੀ ਦੇ ਦਿੱਤੇ ਪ੍ਰੋਗਰਾਮ ਅਨੁਸਾਰ 26 ਮਾਰਚ ਦੀ ਜ਼ੋਨਲ ਰੈਲੀ ਤੇ ਵਿੱਤ ਮੰਤਰੀ ਦੀ ਕੋਠੀ ਦੇ ...

ਪੂਰੀ ਖ਼ਬਰ »

ਉੱਡਣ ਦਸਤੇ ਵਲੋਂ ਪ੍ਰੀਖਿਆ ਕੇਂਦਰਾਂ ਦਾ ਅਚਨਚੇਤ ਨਿਰੀਖਣ

ਰਾਮਪੁਰਾ ਫੂਲ, 22 ਮਾਰਚ (ਗੁਰਮੇਲ ਸਿੰਘ ਵਿਰਦੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਜਾ ਰਹੀ 10ਵੀਂ ਕਲਾਸ ਦੀ ਸਾਲਾਨਾ ਪ੍ਰੀਖਿਆ ਦੇ ਅੱਧਾ ਦਰਜਨ ਕੇਂਦਰਾਂ ਦੀ ਬੋਰਡ ਦੇ ਉੱਡਣ ਦਸਤੇ ਵਲੋਂ ਅਚਾਨਕ ਨਿਰੀਖਣ ਕੀਤਾ ਪਰ ਬੋਰਡ ਪ੍ਰੀਖਿਆ ਕੇਦਰਾਂ ਅੰਦਰ ਕਿਸੇ ਕਿਸਮ ਦੀ ...

ਪੂਰੀ ਖ਼ਬਰ »

ਬਠਿੰਡਾ ਵਿਖੇ ਹੋਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

(ਸਫ਼ਾ 7 ਦੀ ਬਾਕੀ) ਰਾਮਾਂ ਮੰਡੀ ਇਲਾਕ 'ਚ ਹੋਲੀ ਦਾ ਤਿਉਹਾਰ ਮਨਾਇਆ ਰਾਮਾਂ ਮੰਡੀ, (ਤਰਸੇਮ ਸਿੰਗਲਾ)-ਹੋਲੀ ਉਤਸਵ ਦੌਰਾਨ ਇਸ ਵਾਰ ਮਹਿਲਾਵਾਂ 'ਚ ਮਰਦਾਂ ਨਾਲੋਂ ਵੱਧ ਉਤਸ਼ਾਹ ਵੇਖਣ ਨੂੰ ਮਿਲਿਆ | ਇਸ ਵਾਰ ਗਿੱਲੇ ਪਾਣੀ ਵਾਲੇ ਰੰਗਾਂ ਦੀ ਬਜਾਏ ਗੁਲਾਲ ਦੀ ਹੋਲੀ ਖੇਲੀ ...

ਪੂਰੀ ਖ਼ਬਰ »

ਦੂਹਰੀ ਵੋਟ ਅਪਰਾਧ ਹੈ ਤਾਂ ਦੂਹਰੀ ਉਮੀਦਵਾਰੀ ਅਪਰਾਧ ਕਿਉਂ ਨਹੀਂ-ਹਿਊਮਨ ਰਾਈਟਸ

ਰਾਮਾਂ ਮੰਡੀ, 22 ਮਾਰਚ (ਤਰਸੇਮ ਸਿੰਗਲਾ)-ਦੂਹਰੀ ਵੋਟ ਅਪਰਾਧ ਹੈ ਤਾਂ ਦੂਹਰੀ ਉਮੀਦਵਾਰੀ ਅਪਰਾਧ ਕਿਉਂ ਨਹੀਂ ਹੈ | ਇਹ ਪ੍ਰਗਟਾਵਾ ਹਿਊਮਨ ਰਾਈਟਸ ਪ੍ਰੋਟੈਕਸ਼ਨ ਕੌਾਸਲ ਦੇ ਪ੍ਰਦੇਸ਼ ਚੇਅਰਮੈਨ ਲਵ ਕੁਮਾਰ ਗਰਗ ਗੋਨਿਆਣਾ ਨੇ ਪ੍ਰੈੱਸ ਮੀਟਿੰਗ ਦੌਰਾਨ ਕੀਤਾ | ਸ੍ਰੀ ...

ਪੂਰੀ ਖ਼ਬਰ »

ਬਠਿੰਡਾ ਲੋਕ ਸਭਾ ਸੀਟ ਤੋਂ ਸੰਭਾਵਿਤ ਉਮੀਦਵਾਰਾਂ ਸ਼ਹਿਰ 'ਚ ਸਰਗਰਮੀਆਂ ਕੀਤੀਆਂ ਤੇਜ਼

ਬਠਿੰਡਾ, 22 ਮਾਰਚ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਲੋਕ ਸਭਾ ਸੀਟ ਤੋਂ ਦੋਵੇਂ ਰਵਾਇਤੀ ਪਾਰਟੀਆਂ ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਗੱਠਜੋੜ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸੰਭਾਵਿਤ ਉਮੀਦਵਾਰਾਂ ਵਜੋਂ ਪਿਛਲੇ ਸਮੇਂ ਤੋਂ ਹੀ ਚਰਚਾ 'ਚ ਚੱਲ ਰਹੇ ਕੇਂਦਰੀ ...

ਪੂਰੀ ਖ਼ਬਰ »

ਏਮਜ਼ ਬਠਿੰਡਾ ਦਾ ਆਰਜ਼ੀ ਕੈਂਪਸ ਸ਼ੁਰੂ ਨਾ ਕਰ ਕੇ ਕਾਂਗਰਸ ਸਰਕਾਰ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ-ਹਰਸਿਮਰਤ

ਬਠਿੰਡਾ, 22 ਮਾਰਚ (ਕੰਵਲਜੀਤ ਸਿੰਘ ਸਿੱਧੂ)-ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਵਿਖੇ ਅੱਧਾ ਦਰਜਨ ਥਾਵਾਂ 'ਤੇ ਵੱਖ-ਵੱਖ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕੀਤਾ | ਇਸ ਮੌਕੇ ਬੀਬੀ ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਹਰਸਿਮਰਤ ਏਮਜ਼ ਮਾਮਲੇ 'ਤੇ ਗੁੰਮਰਾਹਕੁੰਨ ਪ੍ਰਚਾਰ ਰਾਹੀਂ ਸਿਆਸਤ ਤੋਂ ਗੁਰੇਜ਼ ਕਰਨ-ਬ੍ਰਹਮ ਮਹਿੰਦਰਾ

ਬਠਿੰਡਾ, 22 ਮਾਰਚ (ਕੰਵਲਜੀਤ ਸਿੰਘ ਸਿੱਧੂ)-ਸਿਹਤ ਮੰਤਰੀ ਪੰਜਾਬ ਬ੍ਰਹਮ ਮਹਿੰਦਰਾ ਨੇ ਬਠਿੰਡਾ ਵਿਖੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਦੇ ਬਿਆਨ 'ਤੇ ਤਿੱਖਾ ਪ੍ਰਤਿਕਰਮ ਦਿੰਦੇ ਹੋਏ ਸਪੱਸ਼ਟ ਕੀਤਾ ਕਿ ਬੀਬਾ ਹਰਸਿਮਰਤ ਕੌਰ ਬਾਦਲ ਏਮਜ਼ ਸਬੰਧੀ ਗੈਰ ...

ਪੂਰੀ ਖ਼ਬਰ »

24 ਨੂੰ ਮਾਨਸਾ ਅਤੇ 25 ਮਾਰਚ ਨੂੰ ਬਠਿੰਡਾ ਵਿਖੇ ਮਿਲਣਗੀਆਂ ਅੱਧੇ ਮੱੁਲ 'ਤੇ ਕੰਨਾਂ ਦੀਆਂ ਮਸ਼ੀਨਾਂ

ਜਲੰਧਰ, 22 ਮਾਰਚ (ਅ. ਬ.)- ਈਕੋ ਸਾਊਾਡ ਇੰਟਰਨੈਸ਼ਨਲ ਵਲੋਂ ਘੱਟ ਸੁਣਾਈ ਦੇਣ ਵਾਲਿਆਂ ਲਈ ਮੁਫ਼ਤ ਹਿਅਰਿੰਗ ਚੈੱਕਅੱਪ ਕੈਂਪ 24 ਮਾਰਚ ਨੂੰ ਹੋਟਲ ਆਰ. ਐਮ. ਨੇੜੇ ਗੁਰਦੁਆਰਾ ਚੌਕ ਮਾਨਸਾ ਅਤੇ 25 ਮਾਰਚ ਨੂੰ ਹੋਟਲ ਸਮਰਾਟ ਰੇਲਵੇ ਰੋਡ ਸਾਹਮਣੇ ਰੇਲਵੇ ਪਾਰਸਲ ਆਫ਼ਿਸ, ਬਠਿੰਡਾ ...

ਪੂਰੀ ਖ਼ਬਰ »

ਕਾਲਜ ਦੇ ਨਜ਼ਦੀਕ ਗਲੀ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ

ਗੋਨਿਆਣਾ, 22 ਮਾਰਚ (ਲਛਮਣ ਦਾਸ ਗਰਗ)-ਵੈਸੇ ਤਾਂ ਸਾਰੇ ਸ਼ਹਿਰ ਵਿਚ ਸਫ਼ਾਈ ਦਾ ਬੁਰਾ ਹਾਲ ਹੈ, ਪਰ ਸਥਾਨਕ ਗਰਲਜ਼ ਕਾਲਜ ਦੇ ਪਿਛਲੇ ਪਾਸੇ ਬਣੇ ਵਾਰਡ ਨੰਬਰ-11 ਦੇ ਵਸਨੀਕ ਗਲੀ 'ਚ ਕੂੜੇ ਦੇ ਢੇਰ ਹਮੇਸ਼ਾਂ ਹੀ ਲੱਗੇ ਹੋਏ ਹਨ, ਸਫ਼ਾਈ ਸੇਵਕਾਂ ਤੇ ਕੂੜਾ ਚੁੱਕਣ ਵਾਲੇ ...

ਪੂਰੀ ਖ਼ਬਰ »

ਕਲੱਬ ਵਲੋਂ ਗਊਆਂ ਲਈ ਹਰੇ-ਚਾਰੇ ਤੇ ਤੂੜੀ ਦਾ ਪ੍ਰਬੰਧ

ਸੰਗਤ ਮੰਡੀ, 22 ਮਾਰਚ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਭਾਈ ਘਨੱਈਆ ਜੀ ਸਮਾਜ ਭਲਾਈ ਕਲੱਬ ਜੱਸੀ ਬਾਗ ਵਾਲੀ ਵਲੋਂ ਸਮੂਹ ਮੈਂਬਰਾਂ ਦੇ ਉਪਰਾਲੇ ਸਦਕਾ ਬਾਬਾ ਰਾਮਾਨੰਦ ਗਊਸ਼ਾਲਾ ਜੱਸੀ ਬਾਗ ਵਾਲੀ ਲਈ ਹਰੇ-ਚਾਰੇ ਤੇ ਤੂੜੀ ਅਤੇ ਪੰਚਾਇਤੀ ਗਊਸ਼ਾਲਾ ਸੰਗਤ ...

ਪੂਰੀ ਖ਼ਬਰ »

ਨਵੇਂ ਚੁਣੇ ਪੰਚਾਂ ਸਰਪੰਚਾਂ ਨੰੂ ਅਧਿਕਾਰਾਂ ਤੇ ਜ਼ਿੰਮੇਵਾਰੀਆਂ ਦੀ ਦਿੱਤੀ ਸਿਖਲਾਈ

ਭਗਤਾ ਭਾਈਕਾ, 22 ਮਾਰਚ (ਸੁਖਪਾਲ ਸਿੰਘ ਸੋਨੀ)-ਪੰਚਾਇਤਾਂ ਦਾ ਕੰਮ ਸੁਚਾਰੂ ਤਰੀਕੇ ਚਲਾਉਣ ਲਈ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਵਿਸ਼ੇਸ਼ ਸਿਖਲਾਈ ਦੇ ਕੇ ਜਾਗਰੂਕ ਕਰਨ ਦੀ ਮੁਹਿੰਮ ਆਰੰਭੀ ਗਈ ਹੈ, ਜਿਸ ਦੇ ਤਹਿਤ ਬਲਾਕ ਭਗਤਾ ਭਾਈਕਾ ਅਧੀਨ ਪੈਂਦੇ ਪਿੰਡਾਂ ...

ਪੂਰੀ ਖ਼ਬਰ »

ਰਿਫ਼ਾਇਨਰੀ ਅੰਦਰ ਕੰਮ ਕਰਦੇ ਪ੍ਰਵਾਸੀ ਮਜ਼ਦੂਰ ਦੀ ਮੌਤ

ਰਾਮਾਂ ਮੰਡੀ, 22 ਮਾਰਚ (ਤਰਸੇਮ ਸਿੰਗਲਾ)-ਸਥਾਨਕ ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਅੰਦਰ ਕੰਮ ਕਰਦੇ ਪ੍ਰਵਾਸੀ ਮਜ਼ਦੂਰ ਦੀ ਬੁੱਧਵਾਰ ਨੂੰ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਮਜ਼ਦੂਰ ਰਾਜੂ (33) ਪੁੱਤਰ ਪ੍ਰਮੇਸ਼ਵਰ ਵਾਸੀ ਯੂ. ਪੀ. ਹਾਲ ਅਬਾਦ ਰਾਮਾਂ ...

ਪੂਰੀ ਖ਼ਬਰ »

ਬੈਂਕ ਤੋਂ ਕਿਸਾਨਾਂ ਦੇ ਖਾਲੀ ਚੈੱਕ ਵਾਪਸ ਕਰਵਾਏ

ਨਥਾਣਾ, 22 ਮਾਰਚ (ਗੁਰਦਰਸ਼ਨ ਲੁੱਧੜ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਖੇਤੀ ਵਿਕਾਸ ਬੈਂਕ ਬ੍ਰਾਂਚ ਨਥਾਣਾ ਅੱਗੇ ਰੋਸ ਪ੍ਰਦਰਸ਼ਨ ਕਰ ਕੇ ਕਿਸਾਨਾਂ ਤੋਂ ਹਾਸਲ ਕੀਤੇ ਖਾਲੀ ਚੈੱਕ ਵਾਪਸ ਕਰਵਾਏ ਗਏ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਮੁੱਖ ਮੁੰਤਰੀ ਕੈਪਟਨ ...

ਪੂਰੀ ਖ਼ਬਰ »

ਹਰਿਆਣਵੀਂ ਸ਼ਰਾਬ ਬਰਾਮਦ

ਸੰਗਤ ਮੰਡੀ, 22 ਮਾਰਚ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਥਾਣਾ ਸੰਗਤ ਦੀ ਪੁਲਿਸ ਨੇ ਪਿੰਡ ਪਥਰਾਲਾ ਵਿਖੇ ਇਕ ਵਿਅਕਤੀ ਪਾਸੋਂ 11 ਬੋਤਲਾਂ ਹਰਿਆਣਵੀ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ | ਸਹਾਇਕ ਥਾਣੇਦਾਰ ਗੁਰਸਾਹਿਬ ਸਿੰਘ ਮੁਤਾਬਿਕ ਰਾਮਲਾਲ ਸਿੰਘ ਪੁੱਤਰ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਨਾਨਕ ਵਾੜੀ ਵਿਖੇ 11ਵੇਂ ਸਾਲਾਨਾ ਸਮਾਗਮ ਮੌਕੇ ਸ੍ਰੀ ਅਖੰਡ ਪਾਠ ਪ੍ਰਕਾਸ਼ ਕਰਵਾਏ

ਬਠਿੰਡਾ, 22 ਮਾਰਚ (ਸੁਖਵਿੰਦਰ ਸਿੰਘ ਸੁੱਖਾ)-ਗੁਰਦੁਆਰਾ ਗੁਰੂ ਨਾਨਕ ਵਾੜੀ ਸਾਹਿਬ ਗੁਰੂ ਗੋਬਿੰਦ ਸਿੰਘ ਨਗਰ ਬਠਿੰਡਾ ਵਿਖੇ ਕਰਵਾਏ ਜਾਂਦੇ ਸਾਲਾਨਾ ਸਮਾਗਮਾਂ ਦੀ ਸ਼ੁਰੂਆਤ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਸੀਨੀਅਰ ਐਡਵੋਕੇਟ ਬਲਤੇਜ ਸਿੰਘ ਖੋਖਰ ਨਹੀਂ ਰਹੇ

ਬਠਿੰਡਾ, 22 ਮਾਰਚ (ਸਟਾਫ਼ ਰਿਪੋਰਟਰ)-ਸੀਨੀਅਰ ਐਡਵੋਕੇਟ ਬਲਤੇਜ ਸਿੰਘ ਖੋਖਰ (71) ਜੋ ਕੁਝ ਸਮੇਂ ਤੋਂ ਜ਼ੇਰੇ ਇਲਾਜ ਸਨ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗੁਰੂ ਚਰਨੀ ਜਾ ਬਿਰਾਜੇ ਹਨ | ਸ: ਖੋਖਰ 40 ਸਾਲ ਵਕਾਲਤ ਦੇ ਪੇਸ਼ੇ ਨੂੰ ਸਮਰਪਿਤ ਰਹੇ | ਉਨ੍ਹਾਂ ਲੰਮਾ ਸਮਾਂ ...

ਪੂਰੀ ਖ਼ਬਰ »

ਵਿਦੇਸ਼ ਦੌਰੇ ਤੋਂ ਪਰਤੇ ਮੋਟਰਸਾਈਕਲ ਸਵਾਰਾਂ ਦਾ ਤਖ਼ਤ ਸਾਹਿਬ ਪੁੱਜਣ 'ਤੇ ਸਵਾਗਤ

ਤਲਵੰਡੀ ਸਾਬੋ, 22 ਮਾਰਚ (ਰਣਜੀਤ ਸਿੰਘ ਰਾਜੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰ ਕੇ ਪੰਜਾਬੀ ਐਡਵੈਂਚਰਜ਼ ਕਲੱਬ ਦੇ ਬੈਨਰ ਹੇਠ ਦੇਸ਼ ਵਿਦੇਸ਼ ਦੀ ਯਾਤਰਾ 'ਤੇ ਨਿਕਲੇ ਜ਼ਿਲ੍ਹੇ ਦੇ ਨੌਜਵਾਨਾਂ ਨੇ ਆਪਣੀ 49 ਦਿਨਾਂ ਦੀ ਦੇਸ਼ ...

ਪੂਰੀ ਖ਼ਬਰ »

ਗਲੋਬਲ ਡਿਸਕਵਰੀ ਸਕੂਲ 'ਚ ਕਿੰਡਰਗਾਰਟਨ ਗਰੈਜੂਏਸ਼ਨ ਡੇ ਮਨਾਇਆ

ਲਹਿਰਾ ਮੁਹੱਬਤ, 22 ਮਾਰਚ (ਸੁਖਪਾਲ ਸਿੰਘ ਸੁੱਖੀ)-ਸਰਾਫ਼ ਐਜੂਬੀਕਨਸ ਗਲੋਬਲ ਡਿਸਕਵਰੀ ਸਕੂਲ 'ਚ ਕਿੰਡਰਗਾਰਟਨ ਗਰੈਜੂਏਸ਼ਨ ਡੇ ਮਨਾਇਆ ਗਿਆ | ਯੂ. ਕੇ. ਜੀ. ਦੇ ਬੱਚੇ ਮੁੱਢਲੀ ਸਿੱਖਿਆ ਦੇ ਪੜਾਅ ਨੂੰ ਪਾਰ ਕਰ ਕੇ ਪ੍ਰਾਇਮਰੀ ਪੜਾਅ 'ਚ ਦਾਖਲ ਹੋਏ | ਬੱਚਿਆ ਨੇ ਰੰਗਾ-ਰੰਗ ...

ਪੂਰੀ ਖ਼ਬਰ »

ਪਿੰਡ ਰਾਮ ਨਿਵਾਸ ਦੇ ਨੌਜਵਾਨਾਂ ਵਲੋਂ ਦੋਸ਼ੀਆਂ ਿਖ਼ਲਾਫ਼ ਕਾਨੂੰਨੀ ਕਾਰਵਾਈ ਕਰਨ ਲਈ ਐਸ.ਐਸ.ਪੀ. ਨੂੰ ਮੰਗ ਪੱਤਰ

ਬਠਿੰਡਾ, 22 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਰਾਮ ਨਿਵਾਸ ਪਿੰਡ ਦੀ ਇਕ ਲੜਕੀ ਨੂੰ ਚੁੱਕਣ ਬਾਰੇ ਵੀਡਿਓ ਕਲਿੱਪ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ ਦੇ ਮਾਮਲੇ 'ਚ ਪਿੰਡ ਦੇ ਨੌਜਵਾਨ ਐਸ. ਐਸ. ਪੀ. ਬਠਿੰਡਾ ਨੂੰ ਮਿਲੇ ਤੇ ਉਨ੍ਹਾਂ ਨੂੰ ਮੰਗ-ਪੱਤਰ ਦਿੰਦਿਆਂ ...

ਪੂਰੀ ਖ਼ਬਰ »

ਆਕਸਫੋਰਡ ਸਕੂਲ ਵਿਖੇ ਨੰਨ੍ਹੇ-ਮੁੰਨੇ ਬੱਚਿਆਂ ਦਾ ਕਾਨਵੋਕੇਸ਼ਨ ਸਮਾਰੋਹ

ਭਗਤਾ ਭਾਈਕਾ, 22 ਮਾਰਚ (ਸੁਖਪਾਲ ਸਿੰਘ ਸੋਨੀ)-ਦ ਆਕਸਫੋਰਡ ਸਕੂਲ ਆਫ਼ ਐਜ਼ੂਕੇਸਨ ਭਗਤਾ ਭਾਈਕਾ ਇਕ ਅਜਿਹੀ ਵਿੱਦਿਅਕ ਸੰਸਥਾ ਹੈ ਜੋ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਕਰਨ ਲਈ ਹਮੇਸ਼ਾ ਯਤਨਸ਼ੀਲ ਰਹਿੰਦੀ ਹੈ | ਇਸ 'ਚ ਸਿਰਫ਼ ਵੱਡੇ ਬੱਚਿਆਂ ਨੂੰ ਹੀ ਨਹੀਂ ਤਰਾਸ਼ਿਆ ...

ਪੂਰੀ ਖ਼ਬਰ »

ਯਾਦਵਿੰਦਰਾ ਕਾਲਜ ਵਿਖੇ 'ਚੁਣੌਤੀਆਂ ਤੇ ਸੰਭਾਵਨਾਵਾਂ' ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਤਲਵੰਡੀ ਸਾਬੋ, 22 ਮਾਰਚ (ਰਣਜੀਤ ਸਿੰਘ ਰਾਜੂ)-ਪੰਜਾਬੀ ਯੂਨੀਵਰਸਿਟੀ ਕੈਂਪਸ ਯਾਦਵਿੰਦਰਾ ਕਾਲਜ ਤਲਵੰਡੀ ਸਾਬੋ 'ਚ 'ਅਨੁਵਾਦ ਚੁਣੌਤੀਆਂ ਤੇ ਸੰਭਾਵਨਾਵਾਂ' ਵਿਸ਼ੇ 'ਤੇ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੀ ਸ਼ੁਰੂਆਤ ਡਾ: ਸੁਸ਼ੀਲ ਕੁਮਾਰ ਨੇ ਜਾਣ-ਪਛਾਣ ...

ਪੂਰੀ ਖ਼ਬਰ »

ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਾਂਗਾ-ਮਾ: ਬਲਦੇਵ ਸਿੰਘ

ਭਗਤਾ ਭਾਈਕਾ, 22 ਮਾਰਚ (ਸੁਖਪਾਲ ਸਿੰਘ ਸੋਨੀ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਪੰਜਾਬ ਜਮਹੂਰੀ ਗਠਜੋੜ ਦੇ ਉਮੀਦਵਾਰ ਮਾ: ਬਲਦੇਵ ਸਿੰਘ ਵਿਧਾਇਕ ਵਲੋਂ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਅੰਦਰ ਆਪਣੀਆਂ ਚੋਣ ਸਰਗਰਮੀਆਂ ਆਰੰਭ ਕਰਦੇ ਹੋਏ ਗਠਜੋੜ ਦੀਆਂ ਪਾਰਟੀਆਂ ਦੇ ...

ਪੂਰੀ ਖ਼ਬਰ »

ਭੁੱਚੋ ਮੰਡੀ 'ਚ ਮਜ਼ਦੂਰ ਦੀ ਕਰੰਟ ਲੱਗਣ ਨਾਲ ਮੌਤ

ਭੁੱਚੋ ਮੰਡੀ 22 ਮਾਰਚ (ਬਲਵਿੰਦਰ ਸਿੰਘ ਸੇਠੀ)-ਭੁੱਚੋ ਮੰਡੀ ਦੇ ਫੁਆਰਾ ਚੌਕ 'ਚ ਕੱਲ੍ਹ ਬਾਅਦ ਦੁਪਹਿਰ ਨੂੰ ਬਿਜਲੀ ਦਾ ਕਰੰਟ ਲੱਗਣ ਨਾਲ ਖੰਬੇ 'ਤੇ ਚੜ੍ਹੇ ਮਜ਼ਦੂਰ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਸਥਾਨਕ ਟਰੱਟ ਯੂਨੀਅਨ ਦੇ ਨਜ਼ਦੀਕ ਇਕ ਬਿਜਲੀ ਸਪਲਾਈ ਲਈ ਨਵਾਂ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਸਬ ਤਹਿਸੀਲ ਗੋਨਿਆਣਾ ਦੀ ਚੋਣ

ਗੋਨਿਆਣਾ, 22 ਮਾਰਚ (ਲਛਮਣ ਦਾਸ ਗਰਗ)-ਪੰਜਾਬ ਗੋਰਮਿੰਟ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸਬ: ਤਹਿ ਗੋਨਿਆਣਾ ਇਕਾਈ ਦੀ ਮੀਟਿੰਗ ਸਥਾਨਕ ਐਲੀਮੈਟਰੀ ਸਕੂਲ ਲੜਕੀਆਂ 'ਚ ਕੀਤੀ ਗਈ | ਜਿਸ 'ਚ ਐਸੋਸੀਏਸ਼ਨ ਦੀ ਚੋਣ ਸੁਖਮੰਦਰ ਸਿੰਘ ਢਿੱਲੋਂ ਮੈਬਰ ਪੰਜਾਬ ਸਟੈਟ, ਗੁਰਦੀਪ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਸਟੇਟ ਬੈਂਕ ਆਫ਼ ਇੰਡੀਆ ਦੇ ਗੇਟ ਅੱਗੇ ਧਰਨਾ

ਮੌੜ ਮੰਡੀ, 22 ਮਾਰਚ (ਗੁਰਜੀਤ ਸਿੰਘ ਕਮਾਲੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੌੜ ਵਲੋਂ ਬੈਂਕ ਆਫ ਇੰਡੀਆ ਸ਼ਾਖਾ ਮੌੜ ਮੰਡੀ ਅੱਗੇ ਸੰਕੇਤਕ ਧਰਨਾ ਦਿੱਤਾ ਗਿਆ | ਇਸ ਮੌਕੇ ਬਲਾਕ ਮੌੜ ਦੇ ਪ੍ਰਧਾਨ ਦਰਸ਼ਨ ਸਿੰਘ ਮਾਈਸਰਖਾਨਾ ਨੇ ਦੱਸਿਆ ਕਿ 8 ਫਰਵਰੀ ਤੋਂ 23 ...

ਪੂਰੀ ਖ਼ਬਰ »

ਇਰਾਦਾ ਕਤਲ ਮਾਮਲੇ 'ਚ ਦੋ ਸਕੇ ਭਰਾ ਬਰੀ

ਬਠਿੰਡਾ, 22 ਮਾਰਚ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਦੇ ਅਡੀਸ਼ਨਲ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਅਦਾਲਤ ਨੇ ਇਰਾਦਾ ਕਤਲ ਤੇ ਅਸਲਾ ਐਕਟ ਤਹਿਤ ਦੋਸ਼ਾਂ ਦਾ ਸਾਹਮਣਾ ਕਰ ਰਹੇ ਪਿੰਡ ਪੂਹਲਾ ਦੇ ਦੋ ਸਕੇ ਭਰਾਵਾਂ ਨੂੰ ਬਚਾਅ ਪੱਖ ਦੇ ਵਕੀਲ ਹਰਪਾਲ ਸਿੰਘ ਖਾਰਾ ਦੀਆਂ ...

ਪੂਰੀ ਖ਼ਬਰ »

ਸ਼ੱਕੀ ਹਾਲਾਤਾਂ 'ਚ ਨੌਜਵਾਨ ਦੀ ਲਾਸ਼ ਬਰਾਮਦ

ਸੰਗਤ ਮੰਡੀ, 22 ਮਾਰਚ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਥਾਣਾ ਸੰਗਤ ਦੀ ਪੁਲਿਸ ਵਲੋਂ ਬਠਿੰਡਾ ਜ਼ਿਲ੍ਹੇ ਦੇ ਪਿੰਡ ਅਮਰਪੁਰਾ ਗੁਰਥੜੀ ਵਿਖੇ ਰੋਹੀ ਵਾਲੇ ਰਾਹ 'ਤੇ ਸਥਿਤ (ਨੇੜੇ ਰਿਫ਼ਾਇਨਰੀ ਰੋਡ) ਇੱਟਾਂ ਦੇ ਭੱਠੇ ਤੋਂ ਇਕ ਨੌਜਵਾਨ ਦੀ ਲਾਸ਼ ਸ਼ੱਕੀ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਚਾਉਕੇ, 22 ਮਾਰਚ (ਮਨਜੀਤ ਸਿੰਘ ਘੜੈਲੀ)-ਗੁਰਦੁਆਰਾ ਸਿੰਘ ਸਭਾ ਪਿੰਡ ਘੜੈਲੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਸਹਿਯੋਗ ਨਾਲ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ...

ਪੂਰੀ ਖ਼ਬਰ »

ਪੋਸ਼ਣ ਅਭਿਆਨ ਪੰਦ੍ਹਰਵਾੜਾ ਆਖਰੀ ਦਿਨ ਪੰਚਾਇਤੀ ਮੀਟਿੰਗਾਂ ਨਾਲ ਸਮਾਪਤ

ਨਥਾਣਾ, 22 ਮਾਰਚ (ਗੁਰਦਰਸ਼ਨ ਲੁੱਧੜ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਨਥਾਣਾ ਦੇ ਸਮੂਹ ਪਿੰਡਾਂ 'ਚ ਪੋਸ਼ਣ ਅਭਿਆਨ ਤਹਿਤ ਮਨਾਇਆ ਗਿਆ ਪੰਦਰਵਾੜਾ ਪੰਚਾਇਤੀ ਮਿਲਣੀਆਂ ਹੋਣ ਉਪਰੰਤ ਸਮਾਪਤ ਹੋਇਆ | ਪੰਦਰਵਾੜੇ ਦੌਰਾਨ ਬਲਾਕ ਦੇ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ

ਬਰੇਟਾ, 22 ਮਾਰਚ (ਵਿ. ਪ.)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਇਕਾਈ ਬਰੇਟਾ ਦੀ ਮੀਟਿੰਗ ਮਾਰਕੀਟ ਕਮੇਟੀ ਬਰੇਟਾ ਵਿਖੇ ਹੋਈ | ਪੂਰਨ ਸਿੰਘ ਕੁੱਲਰੀਆਂ ਕਨਵੀਨਰ ਇਕਾਈ ਬਰੇਟਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨੀ ਇਸ ਸਮੇਂ ਡੂੰਘੇ ਸੰਕਟ 'ਚੋਂ ...

ਪੂਰੀ ਖ਼ਬਰ »

ਸਟਾਰ ਪਲੱਸ ਸਕੂਲ ਐਨ. ਸੀ. ਸੀ. ਕੈਡਿਟਾਂ ਨੇ ਪਾਣੀ ਬਚਾਊ ਜਾਗਰੂਕਤਾ ਰੈਲੀ ਕੱਢੀ

ਰਾਮਾਂ ਮੰਡੀ, 22 ਮਾਰਚ (ਅਮਰਜੀਤ ਸਿੰਘ ਲਹਿਰੀ)-ਸਥਾਨਕ ਬੰਗੀ ਰੋਡ 'ਤੇ ਸਥਿਤ ਸਟਾਰ ਪਲੱਸ ਕਾਨਵੈਂਟ ਸਕੂਲ 'ਚ ਪਿ੍ੰਸੀਪਲ ਸ਼ਾਰਿਕਾ ਸ਼ਰਮਾ ਦੀ ਅਗਵਾਈ ਹੇਠ ਵਿਸ਼ਵ ਜਲ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ 3 ਪੰਜਾਬ ਲੇਵਲ ਯੂਨਿਟ ਦੇ ਐਨ. ਸੀ. ਸੀ. ਕੈਡਿਟਾਂ ਵਲੋਂ ਏ. ਐਨ. ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX