ਤਾਜਾ ਖ਼ਬਰਾਂ


ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  28 minutes ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  36 minutes ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  37 minutes ago
ਮਾਨਸਾ, 24 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਸ਼ੁਰੂ ਕਰਨ ਸੰਬੰਧੀ ਤੈਅ ਕੀਤੀਆਂ...
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  45 minutes ago
ਫ਼ਿਰੋਜ਼ਪੁਰ, 24 ਜੂਨ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ 'ਚ ਅੱਜ ਨਸ਼ਿਆਂ ਦੇ ਓਵਰਡੋਜ਼ ਕਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਤਿੰਨ ਹੋ ਗਈ ਹੈ। ਪਹਿਲਾਂ ਨਸ਼ਿਆਂ ਕਾਰਨ ਕਾਬਲ ਸਿੰਘ ਵਾਸੀ ਰੁਕਣਾ ਬੇਗੂ ਅਤੇ ਮਲਕੀਤ ਸਿੰਘ ਵਾਸੀ ਝੁੱਗੇ ਹਜ਼ਾਰਾ ਸਿੰਘ ਦੀ..
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  51 minutes ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  51 minutes ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਦੋ ਕੈਦੀਆਂ ਵਲੋਂ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਲੰਘੇ ਦਿਨ ਡੇਰਾ ਪ੍ਰੇਮੀਆਂ ਵਲੋਂ ਆਪਣੀਆਂ ਕੁਝ ਮੰਗਾਂ ਕਾਰਨ ਰੋਕ ਦਿੱਤਾ ਗਿਆ ਸੀ। ਅੱਜ ਜ਼ਿਲ੍ਹਾ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  about 1 hour ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  about 1 hour ago
ਗੜ੍ਹਸ਼ੰਕਰ, 24 ਜੂਨ (ਧਾਲੀਵਾਲ)- ਇੱਥੇ ਅੱਜ ਪੰਜਾਬ ਜਲ ਸਰੋਤ ਮੁਲਾਜ਼ਮ ਯੂਨੀਅਨ ਵਲੋਂ ਜਲ ਸਰੋਤ ਮੁਲਾਜ਼ਮਾਂ ਨੂੰ ਮਈ ਮਹੀਨੇ ਦੀ ਤਨਖ਼ਾਹ ਨਾ ਮਿਲਣ ਖ਼ਿਲਾਫ਼ ਵਿਭਾਗ ਦੇ ਉਪ ਮੰਡਲ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਅਤੇ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  about 1 hour ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  about 1 hour ago
ਝਬਾਲ, 24 ਜੂਨ (ਸੁਖਦੇਵ ਸਿੰਘ, ਸਰਬਜੀਤ ਸਿੰਘ)- ਝਬਾਲ-ਭਿੱਖੀਵਿੰਡ ਰੋਡ 'ਤੇ ਸਥਿਤ ਪਿੰਡ ਭੁੱਜੜਾ ਵਾਲਾ ਨੇੜਿਓਂ ਮੋਟਰਸਾਈਕਲ ਸਵਾਰ ਦੋ ਲੁਟੇਰੇ ਦਿਨ-ਦਿਹਾੜੇ ਹਵਾਈ ਫਾਇਰ ਕਰਕੇ ਇੱਕ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ 7 ਲੱਖ, 23 ਹਜ਼ਾਰ, 400 ਰੁਪਏ ਦੀ
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  about 1 hour ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  about 2 hours ago
ਬਲਾਚੌਰ, 24 ਜੂਨ (ਦੀਦਾਰ ਸਿੰਘ ਬਲਾਚੌਰੀਆ)- ਬਲਾਚੌਰ- ਨੂਰਪੁਰ ਬੇਦੀ ਵਾਇਆ ਭੱਦੀ ਸੜਕ ਦੇ ਨਵ ਨਿਰਮਾਣ ਕੰਮ ਕੁੱਝ ਸਮੇਂ ਤੋਂ ਕੱਛੂ-ਕਾਮੇ ਵਾਲੀ ਚਾਲ ਚੱਲ ਰਿਹਾ ਹੈ। ਇਸ ਤੋਂ ਅਕਾਲੀ ਆਗੂ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਦੀ ਅਗਵਾਈ ਹੇਠ ਅਕਾਲੀ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  about 2 hours ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  about 2 hours ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਜੇਲ੍ਹ ਤੋਂ ਸ੍ਰੀ ਮੁਕਤਸਰ ਸਾਹਿਬ ਪੇਸ਼ੀ ਲਈ ਲਿਜਾਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਮੁਤਾਬਕ ਕੈਦੀ ਜਗਵੀਰ ਸਿੰਘ ਪੁੱਤਰ ਸਰਬਜੀਤ ਸਿੰਘ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  about 2 hours ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  about 2 hours ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  about 2 hours ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  about 2 hours ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  about 2 hours ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  about 3 hours ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 3 hours ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  about 3 hours ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  about 4 hours ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  about 3 hours ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  about 4 hours ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  about 4 hours ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  about 5 hours ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  about 5 hours ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  about 5 hours ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  about 5 hours ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  about 6 hours ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  about 6 hours ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  about 7 hours ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 7 hours ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  about 7 hours ago
ਰਾਹੁਲ ਗਾਂਧੀ ਖ਼ਿਲਾਫ਼ ਪੁਲਿਸ ਥਾਣੇ 'ਚ ਸ਼ਿਕਾਇਤ ਦਰਜ
. . .  about 8 hours ago
ਰਿਜ਼ਰਵ ਬੈਂਕ ਦੇ ਡਿਪਟੀ ਗਵਰਨਰ ਵੱਲੋਂ ਅਸਤੀਫ਼ਾ
. . .  about 8 hours ago
ਯੈੱਸ ਬੈਂਕ ਨੂੰ ਲੱਗੀ ਭਿਆਨਕ ਅੱਗ
. . .  about 7 hours ago
ਪਿੰਡਾਂ ਚੋਂ ਡੇਰਾ ਪ੍ਰੇਮੀ ਕੋਟਕਪੂਰਾ ਵੱਲ ਵਹੀਰਾਂ ਘੱਤ ਪੁੱਜਣ ਲੱਗੇ
. . .  about 8 hours ago
ਵਕੀਲ ਦੀ ਗੋਲੀ ਮਾਰ ਕੇ ਹੱਤਿਆ
. . .  about 9 hours ago
ਚਮਕੀ ਬੁਖ਼ਾਰ ਨਾਲ ਹੋਈਆਂ ਮੌਤਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 9 hours ago
ਮਹਾਰਾਸ਼ਟਰ ਦੇ ਮੁੱਖ ਮੰਤਰੀ ਫੜਨਵੀਸ ਦਾ ਬੰਗਲਾ ਡਿਫਾਲਟਰ ਘੋਸ਼ਿਤ
. . .  about 9 hours ago
ਵਿਸ਼ਵ ਕੱਪ 'ਚ ਅੱਜ ਦਾ ਮੁਕਾਬਲਾ ਬੰਗਲਾਦੇਸ਼ ਤੇ ਅਫ਼ਗ਼ਾਨਿਸਤਾਨ ਵਿਚਕਾਰ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਪਾਕਿਸਤਾਨ-ਦੱਖਣੀ ਅਫ਼ਰੀਕਾ ਮੈਚ : ਪਾਕਿਸਤਾਨ ਨੇ ਦੱਖਣੀ ਅਫ਼ਰੀਕਾ ਨੂੰ 49 ਦੌੜਾਂ ਨਾਲ ਹਰਾਇਆ
. . .  1 day ago
ਹਿਮਾਚਲ ਘੁੰਮਣ ਗਏ ਜੀਜੇ- ਸਾਲੇ ਦੀ ਪਹਾੜ ਤੋਂ ਪੱਥਰ ਡਿੱਗਣ ਕਾਰਨ ਮੌਤ
. . .  1 day ago
ਸਰ੍ਹੋਂ ਦੇ ਤੇਲ ਅਤੇ ਲਾਈਟ ਘਿਉ ਦੀ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  1 day ago
ਬੇਰੁਜ਼ਗਾਰ ਅਧਿਆਪਕ ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਚੰਡੀਗੜ੍ਹ 'ਚ ਲਾਉਣਗੇ ਡੇਰੇ
. . .  1 day ago
ਸਤਿਕਾਰ ਕਮੇਟੀ ਨੇ ਡੇਰੇ 'ਚ ਹੋ ਰਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਲਈ ਕੀਤੀ ਕਾਰਵਾਈ
. . .  1 day ago
ਪਾਕਿਸਤਾਨ-ਦੱਖਣੀ ਅਫ਼ਰੀਕਾ ਮੈਚ : 5 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 23/1
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਚੇਤ ਸੰਮਤ 551

ਸੰਪਾਦਕੀ

ਸ਼ਹੀਦੀ ਦਿਨ 'ਤੇ ਵਿਸ਼ੇਸ਼

ਲੋੜ ਹੈ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਸਮਝਣ ਦੀ

ਰਾਸ਼ਟਰ ਅਤੇ ਸਮਾਜ ਦੀ ਬਿਹਤਰੀ ਲਈ ਕੁਝ ਲੋਕ ਆਪਣਾ-ਆਪ ਕੁਰਬਾਨ ਕਰ ਅਜਿਹਾ ਇਤਿਹਾਸ ਸਿਰਜ ਜਾਂਦੇ ਹਨ, ਜਿਸ ਨੂੰ ਰਹਿੰਦੀ ਦੁਨੀਆ ਤੱਕ ਕੌਮਾਂ ਯਾਦ ਰੱਖਦੀਆਂ ਹਨ। ਲੱਖਾਂ-ਕਰੋੜਾਂ ਵਿਚੋਂ ਟਾਵੀਆਂ ਹੀ ਹਸਤੀਆਂ ਪੈਦਾ ਹੁੰਦੀਆਂ ਹਨ ਜੋ ਇਤਿਹਾਸ ਦੇ ਪੰਨਿਆਂ ਨੂੰ ਸੁਨਹਿਰੀ ਛੋਹ ਦੇ ਜਾਂਦੀਆਂ ਹਨ। ਅਜਿਹੀਆਂ ਹੀ ਚੋਣਵੀਆਂ ਸ਼ਖ਼ਸੀਅਤਾਂ ਵਿਚੋਂ ਇਕ ਸੀ ਸ਼ਹੀਦ ਭਗਤ ਸਿੰਘ। ਦਰਅਸਲ ਹੁਣ ਤੱਕ ਦੇ ਕ੍ਰਾਂਤੀਕਾਰੀ ਇਤਿਹਾਸ 'ਚੋਂ ਕੁਝ ਹੀ ਇਨਕਾਲਬੀ ਨਾਇਕਾਂ ਦੀ ਮਕਬੂਲੀਅਤ ਸਭ ਹੱਦਾਂ ਬੰਨੇ ਲੰਘ ਦੂਰ-ਦੂਰ ਤੱਕ ਫੈਲੀ ਹੈ। ਭਗਤ ਸਿੰਘ ਤੋਂ ਇਲਾਵਾ ਨੌਜਵਾਨਾਂ ਲਈ ਵੱਡੀ ਪ੍ਰੇਰਨਾ ਅਰਜਨਟੀਨਾ ਦਾ ਚੀ ਗੁਵੇਰਾ ਵੀ ਬਣਿਆ। ਦੋਵੇਂ ਹੀ ਬਹੁਤ ਸ਼ਕਤੀਸ਼ਾਲੀ ਤੇ ਦਮਨਕਾਰੀ ਤਾਕਤਾਂ ਨਾਲ ਜੂਝਦੇ ਸ਼ਹੀਦ ਹੋਏ। ਇਨਸਾਫ਼ ਅਤੇ ਬਰਾਬਰਤਾ ਲਈ ਆਵਾਜ਼ ਚੁੱਕਣ ਵਾਲੇ ਇਨ੍ਹਾਂ ਨਾਇਕਾਂ ਦੀਆਂ ਸ਼ਹਾਦਤਾਂ ਦੇ ਤ੍ਰਾਸਦੀਪੂਰਨ ਅੰਤ ਨੇ ਦੋਵਾਂ ਦੇ ਪ੍ਰਤੀ ਸਮਾਜ ਵਿਚ ਸਨੇਹ, ਹਮਦਰਦੀ ਤੇ ਇਕਜੁੱਟਤਾ ਦਾ ਤੂਫ਼ਾਨ ਖੜ੍ਹਾ ਕੀਤਾ। ਭਗਤ ਸਿੰਘ ਦੀ ਤਰ੍ਹਾਂ ਹੀ ਚੀ ਗੁਵੇਰਾ ਨੇ ਵੀ ਆਪਣੇ ਵਿਚਾਰਾਂ ਤੇ ਸੋਚ ਨੂੰ ਸੁਹਜਮਈ ਢੰਗ ਨਾਲ ਸ਼ਾਬਦਿਕ ਰੂਪ ਦਿੱਤਾ ਅਤੇ ਵਿਰੋਧੀਆਂ ਨੂੰ ਨਿਡਰਤਾ ਤੇ ਦਲੇਰੀ ਨਾਲ ਚੁਣੌਤੀ ਦਿੱਤੀ। ਛੋਟੀ ਉਮਰ ਵਿਚ ਹੀ ਭਗਤ ਸਿੰਘ ਸ਼ਹੀਦੀ ਜਾਮ ਪੀ ਗਿਆ ਪਰ ਉਹ ਆਪਣੇ ਪਿੱਛੇ ਬੇਮਿਸਾਲ ਬੌਧਿਕ ਵਿਰਾਸਤ ਛੱਡ ਗਿਆ।
ਸ਼ਹੀਦ ਭਗਤ ਸਿੰਘ ਦਾ ਜਨਮ 28 ਸਤੰਬਰ, 1907 ਨੂੰ ਪਿਤਾ ਕਿਸ਼ਨ ਸਿੰਘ ਦੇ ਘਰ ਮਾਤਾ ਵਿਦਿਆਵਤੀ ਦੀ ਕੁੱਖੋਂ ਚੱਕ ਨੰਬਰ 105 ਬੰਗਾ ਜ਼ਿਲ੍ਹਾ ਲਾਇਲਪੁਰ (ਹੁਣ ਪਾਕਿਸਤਾਨ) ਵਿਚ ਹੋਇਆ ਸੀ। ਭਗਤ ਸਿੰਘ ਦਾ ਜਨਮ ਇਕ ਅਜਿਹੇ ਪਰਿਵਾਰ ਵਿਚ ਹੋਇਆ, ਜੋ ਕ੍ਰਾਂਤੀਕਾਰੀ ਸਰਗਰਮੀਆਂ ਦਾ ਕੇਂਦਰ ਸੀ, ਜਿਸ ਸਾਲ ਭਗਤ ਸਿੰਘ ਦਾ ਜਨਮ ਹੋਇਆ, ਉਦੋਂ 'ਪਗੜੀ ਸੰਭਾਲ ਜੱਟਾ' ਲਹਿਰ ਦੀ ਅਗਵਾਈ ਉਸ ਦੇ ਚਾਚਾ ਅਜੀਤ ਸਿੰਘ ਕਰ ਰਹੇ ਸਨ। ਭਗਤ ਸਿੰਘ ਨੇ ਮੁਢਲੀ ਸਿੱਖਿਆ ਪਿੰਡ ਦੇ ਪ੍ਰਾਇਮਰੀ ਸਕੂਲ ਤੋਂ ਪ੍ਰਾਪਤ ਕੀਤੀ ਅਤੇ ਬਾਅਦ ਵਿਚ ਉਹ ਡੀ.ਏ.ਵੀ. ਕਾਲਜ ਲਾਹੌਰ ਵਿਚ ਪੜ੍ਹੇ। ਕਾਲਜ ਦੇ ਸਮੇਂ ਤੋਂ ਹੀ ਭਗਤ ਸਿੰਘ ਦੇਸ਼ ਦੀ ਆਜ਼ਾਦੀ ਪ੍ਰਤੀ ਬਹੁਤ ਗੰਭੀਰ ਸੀ। ਇਸੇ ਕਾਰਨ ਉਸ ਨੇ ਆਪਣੇ ਵਿਆਹ ਦਾ ਵਿਰੋਧ ਕੀਤਾ ਅਤੇ ਕੁਝ ਸਮੇਂ ਬਾਅਦ ਪੰਜਾਬ ਛੱਡ ਕੇ ਕਾਨਪੁਰ ਚਲਾ ਗਿਆ। ਇਥੇ ਹੀ ਉਸ ਦਾ ਮੇਲ ਚੰਦਰ ਸ਼ੇਖਰ ਆਜ਼ਾਦ, ਬਟੁਕੇਸ਼ਵਰ ਦੱਤ ਆਦਿ ਕ੍ਰਾਂਤੀਕਾਰੀ ਨੌਜਵਾਨਾਂ ਨਾਲ ਹੋਇਆ ਜੋ ਹਿੰਦੁਸਤਾਨ ਰਿਪਬਲਿਕ ਐਸੋਸੀਏਸ਼ਨ ਨਾਲ ਸਬੰਧਿਤ ਸਨ। ਭਗਤ ਸਿੰਘ ਵੀ ਉਸ ਦਾ ਮੈਂਬਰ ਬਣਿਆ। ਸਾਲ 1925 ਵਿਚ ਭਗਤ ਸਿੰਘ ਪੰਜਾਬ ਵਾਪਸ ਆ ਗਿਆ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਨੌਜਵਾਨ ਭਾਰਤ ਸਭਾ ਦੀ ਸਥਾਪਨਾ ਕੀਤੀ। ਭਗਤ ਸਿੰਘ ਅਤੇ ਉਸ ਦੇ ਸਾਥੀਆਂ ਨੇ ਲੋਕਾਂ ਨੂੰ ਭਾਈਚਾਰੇ, ਦੇਸ਼ ਭਗਤੀ ਤੇ ਸਵਦੇਸ਼ੀ ਅਪਣਾਉਣ ਲਈ ਜਾਗਰੂਕ ਕਰਨਾ ਸ਼ੁਰੂ ਕਰ ਦਿੱਤਾ। ਸੰਨ 1928 ਨੂੰ ਸਾਈਮਨ ਕਮਿਸ਼ਨ ਭਾਰਤ ਆਇਆ ਤਾਂ ਇਸ ਵਿਚ ਕੋਈ ਭਾਰਤੀ ਮੈਂਬਰ ਨਾ ਹੋਣ ਕਰਕੇ ਇਸ ਦਾ ਵੱਡੀ ਪੱਧਰ 'ਤੇ ਵਿਰੋਧ ਕੀਤਾ ਗਿਆ। ਜਦੋਂ ਅਕਤੂਬਰ, 1928 ਨੂੰ ਸਾਈਮਨ ਕਮਿਸ਼ਨ ਲਾਹੌਰ ਪਹੁੰਚਿਆ ਤਾਂ ਲਾਲਾ ਲਾਜਪਤ ਰਾਏ ਦੀ ਅਗਵਾਈ 'ਚ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ 'ਤੇ ਲਾਠੀਚਾਰਜ ਕੀਤਾ ਗਿਆ। ਇਸ ਲਾਠੀਚਾਰਜ ਵਿਚ ਲਾਲਾ ਲਾਜਪਤ ਰਾਏ ਗੰਭੀਰ ਜ਼ਖ਼ਮੀ ਹੋ ਗਏ ਅਤੇ 17 ਨਵੰਬਰ ਨੂੰ ਉਨ੍ਹਾਂ ਦਾ ਦਿਹਾਂਤ ਹੋ ਗਿਆ। ਇਸ ਘਟਨਾ ਦਾ ਕ੍ਰਾਂਤੀਕਾਰੀਆਂ 'ਤੇ ਡੂੰਘਾ ਅਸਰ ਪਿਆ ਅਤੇ ਉਹ ਅੰਗਰੇਜ਼ ਹਕੂਮਤ ਨੂੰ ਸਬਕ ਸਿਖਾਉਣ ਦੀ ਯੋਜਨਾ ਬਣਾਉਣ ਲੱਗੇ। 17 ਨਵੰਬਰ, 1928 ਨੂੰ ਰਾਜਗੁਰੂ ਤੇ ਭਗਤ ਸਿੰਘ ਨੇ ਇਕ ਅੰਗਰੇਜ਼ ਪੁਲਿਸ ਅਧਿਕਾਰੀ ਸਾਂਡਰਸ ਨੂੰ ਮਾਰ ਮੁਕਾਇਆ ਅਤੇ ਲਾਲਾ ਜੀ ਦੀ ਮੌਤ ਦਾ ਬਦਲਾ ਲਿਆ। ਇਸ ਘਟਨਾ ਤੋਂ ਬਾਅਦ ਭਗਤ ਸਿੰਘ ਰੇਲਗੱਡੀ ਰਾਹੀਂ ਕਲਕੱਤੇ ਆ ਗਿਆ। ਸੰਨ 1929 ਵਿਚ ਸੰਸਦ ਵਿਚ 'ਪਬਲਿਕ ਸੇਫਟੀ ਬਿੱਲ' ਪਾਸ ਹੋਇਆ। ਬਰਤਾਨਵੀ ਹਕੂਮਤ ਦੇ ਕੰਨ ਖੋਲ੍ਹਣ ਲਈ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਅਸੰਬਲੀ 'ਚ ਬੰਬ ਸੁੱਟਣ ਦੀ ਯੋਜਨਾ ਬਣਾਈ। ਭਗਤ ਸਿੰਘ ਤੇ ਬੀ.ਕੇ. ਦੱਤ ਅਸੰਬਲੀ ਦੀ ਬਾਲਕੋਨੀ 'ਚ ਜਾ ਬੈਠੇ ਅਤੇ ਦਮਨਕਾਰੀ ਬਿੱਲਾਂ 'ਤੇ ਚੱਲ ਰਹੀ ਬਹਿਸ ਦੌਰਾਨ ਉਨ੍ਹਾਂ ਨੇ ਅਸੰਬਲੀ ਵਿਚ ਬੰਬ ਸੁੱਟ ਦਿੱਤਾ ਤੇ 'ਇਨਕਲਾਬ ਜ਼ਿੰਦਾਬਾਦ' ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ। ਦੋਵਾਂ ਹੀ ਕ੍ਰਾਂਤੀਕਾਰੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ 'ਤੇ ਮੁਕੱਦਮਾ ਚਲਾਇਆ ਗਿਆ। ਇਸ ਤੋਂ ਇਲਾਵਾ ਭਗਤ ਸਿੰਘ 'ਤੇ ਅੰਗਰੇਜ਼ ਪੁਲਿਸ ਅਧਿਕਾਰੀ ਸਾਂਡਰਸ ਦੇ ਕਤਲ ਦਾ ਦੋਸ਼ ਵੀ ਸੀ, ਜਿਸ ਦਾ ਮੁਕੱਦਮਾ ਵਿਸ਼ੇਸ਼ ਅਦਾਲਤ ਵਿਚ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ 'ਤੇ ਚਲਾਇਆ ਗਿਆ। ਅਦਾਲਤ ਨੇ ਤਿੰਨਾਂ ਕ੍ਰਾਂਤੀਕਾਰੀਆਂ ਨੂੰ ਫਾਂਸੀ ਦੀ ਸਜ਼ਾ ਸੁਣਾਈ, ਜਿਸ ਦਾ ਪੂਰੇ ਦੇਸ਼ ਵਿਚ ਵਿਰੋਧ ਹੋਇਆ। ਮਿੱਥੇ ਦਿਨ ਤੋਂ ਇਕ ਦਿਨ ਪਹਿਲਾਂ ਹੀ 23 ਮਾਰਚ, 1931 ਨੂੰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਫਾਂਸੀ ਦੇ ਦਿੱਤੀ ਗਈ। ਅਜਿਹੇ ਸੂਰਬੀਰਾਂ ਦੇ ਬਲੀਦਾਨ ਸਦਕਾ ਹੀ ਅਸੀਂ ਅੱਜ ਸੁਤੰਤਰ ਜੀਵਨ ਜੀਅ ਰਹੇ ਹਾਂ।
ਜੇਕਰ ਮੌਜੂਦਾ ਸਮੇਂ ਦੀ ਗੱਲ ਕੀਤੀ ਜਾਵੇ ਤਾਂ ਸਮਾਜ ਦੀ ਵੱਡੀ ਤ੍ਰਾਸਦੀ ਇਹ ਹੈ ਕਿ ਅਸੀਂ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਸ਼ਹੀਦੀ ਦਿਨ ਜਾਂ ਫਿਰ ਕਿਤਾਬਾਂ ਦੇ ਪੰਨਿਆਂ ਤੱਕ ਹੀ ਸੀਮਤ ਕਰ ਦਿੱਤਾ ਹੈ। ਬਹੁਤੇ ਟਿੱਪਣੀਕਾਰਾਂ ਨੇ ਤਾਂ ਭਗਤ ਸਿੰਘ ਤੇ ਮਹਾਤਮਾ ਗਾਂਧੀ ਵਿਚਕਾਰ ਵਖਰੇਵਿਆਂ ਨੂੰ ਹਿੰਸਾ ਤੇ ਅਹਿੰਸਾ ਦੇ ਢਾਂਚੇ ਤੱਕ ਸੀਮਤ ਕਰ ਦਿੱਤਾ ਹੈ। ਜਦ ਕਿ ਭਗਤ ਸਿੰਘ ਦਾ ਦ੍ਰਿਸ਼ਟੀਕੋਣ ਸਾਮਰਾਜਵਾਦੀ ਤੇ ਪੂੰਜੀਵਾਦੀ ਪ੍ਰਬੰਧ ਵਿਰੁੱਧ ਇਕ ਬਦਲਵਾਂ ਹਕੂਮਤੀ ਢਾਂਚਾ ਉਸਾਰਨ ਵੱਲ ਸੇਧਤ ਸੀ।
ਭਗਤ ਸਿੰਘ ਦਾ ਸਾਡੇ ਲਈ ਇਤਿਹਾਸਕ ਸੰਦੇਸ਼ ਕੀ ਹੈ? ਇਹ ਸੰਦੇਸ਼ ਹੈ ਉਸ ਮਹਾਨ ਸਮਾਜਵਾਦੀ ਵਿਚਾਰਧਾਰਾ ਨੂੰ ਅਪਣਾਉਣਾ ਜਿਹੜੀ ਆਮ ਲੋਕਾਂ ਦੀਆਂ ਸਮਾਜਿਕ, ਆਰਥਿਕ ਹਾਲਤਾਂ ਵਿਚ ਤਬਦੀਲੀ ਲਿਆਉਣ ਲਈ ਯਤਨਸ਼ੀਲ ਹੈ। ਦੂਜੇ ਅਰਥਾਂ ਵਿਚ ਸਮਾਜ ਵਿਚ ਹਰ ਤਰ੍ਹਾਂ ਦੇ ਸ਼ੋਸ਼ਣ ਨੂੰ ਖ਼ਤਮ ਕਰਨਾ ਭਗਤ ਸਿੰਘ ਦਾ ਸੁਪਨਾ ਸੀ। ਮੌਜੂਦਾ ਸਮੇਂ ਸਿਹਤ, ਸਿੱਖਿਆ ਦੇ ਪੱਧਰ 'ਚ ਵੱਡਾ ਨਿਘਾਰ ਆ ਚੁੱਕਾ ਹੈ ਅਤੇ ਕਿਸਾਨ, ਮਜ਼ਦੂਰ ਤੇ ਹੋਰ ਵਰਗ ਵੀ ਨਾਬਰਾਬਰੀ ਦੀ ਚੱਕੀ 'ਚ ਪਿਸਦੇ ਜਾ ਰਹੇ ਹਨ। ਧਰਮ ਦੇ ਆਧਾਰ 'ਤੇ ਪਾਈਆਂ ਜਾ ਰਹੀਆਂ ਵੰਡੀਆਂ ਸਾਡੀ ਰਾਸ਼ਟਰੀ ਏਕਤਾ ਨੂੰ ਖ਼ਤਰਨਾਕ ਹੱਦ ਤੱਕ ਕਮਜ਼ੋਰ ਕਰ ਰਹੀਆਂ ਹਨ। ਇਕ ਪਾਸੇ ਤਾਂ ਦੇਸ਼ ਦਾ ਧਨ ਕੁਝ ਹੱਥਾਂ ਤੱਕ ਹੀ ਸੀਮਤ ਹੁੰਦਾ ਜਾ ਰਿਹਾ ਹੈ, ਉਥੇ ਹੀ ਦੂਜੇ ਪਾਸੇ ਸਮਾਜ ਦਾ ਇਕ ਵੱਡਾ ਹਿੱਸਾ ਭੁੱਖਮਰੀ ਦਾ ਸ਼ਿਕਾਰ ਹੋ ਰਿਹਾ ਹੈ। ਅਜਿਹੀ ਦੁਖਦਾਈ ਸਥਿਤੀ ਸਦਾ ਤਾਂ ਨਹੀਂ ਰਹਿ ਸਕਦੀ। ਨੌਜਵਾਨ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੀ ਵਿਚਾਰਧਾਰਾ ਤੋਂ ਜਾਣੂ ਹੋਣ ਅਤੇ ਸਮਾਜ ਅੰਦਰ ਵੱਡੀ ਕ੍ਰਾਂਤੀਕਾਰੀ ਤਬਦੀਲੀ ਦੇ ਪਾਂਧੀ ਬਣਨ, ਜਿਹੜੀ ਕਿ ਮੌਜੂਦਾ ਸਮੇਂ ਸਾਡੇ ਦੇਸ਼ ਤੇ ਸਮਾਜ ਦੀ ਲੋੜ ਹੈ। ਅੱਜ ਦੇ ਸਮੇਂ ਦੀ ਇਕ ਹੋਰ ਤ੍ਰਾਸਦੀ ਇਹ ਹੈ ਕਿ ਅੱਜ ਦਾ ਨੌਜਵਾਨ ਸੰਚਾਰ ਦੇ ਸਾਧਨਾਂ ਦੀ ਬਹੁਲਤਾ ਦੇ ਬਾਵਜੂਦ ਉਨ੍ਹਾਂ ਬੁੱਧੀਜੀਵੀਆਂ ਦੇ ਵਿਚਾਰਾਂ ਤੋਂ ਅਨਜਾਣ ਹੈ, ਜਿਨ੍ਹਾਂ ਨੇ ਸਮਾਜ ਦੀ ਸਮੱਸਿਆ ਨੂੰ ਇਕ ਡੂੰਘੀ ਦ੍ਰਿਸ਼ਟੀ ਨਾਲ ਸਮਝਿਆ ਤੇ ਉਨ੍ਹਾਂ ਦੇ ਹੱਲ ਪੇਸ਼ ਕਰਨ ਲਈ ਗੰਭੀਰਤਾ ਨਾਲ ਯਤਨ ਕੀਤੇ। ਸ਼ਹੀਦ ਭਗਤ ਸਿੰਘ ਆਪਣੀ ਉਮਰ ਦੇ 20 ਵਰ੍ਹਿਆਂ ਵਿਚ ਆਪਣੇ ਗਹਿਰੇ ਅਧਿਐਨ ਨਾਲ ਬਹੁਤ ਸਾਰੇ ਕੌਮਾਂਤਰੀ ਅਤੇ ਕੌਮੀ ਮਹਾਂਪੁਰਸ਼ਾਂ ਦੇ ਵਿਚਾਰਾਂ ਤੇ ਸੰਘਰਸ਼ਾਂ ਤੋਂ ਜਾਣੂ ਹੋ ਚੁੱਕਾ ਸੀ। ਸੋ ਇਸ ਸਮੇਂ ਵਿਚ ਨੌਜਵਾਨਾਂ ਦੇ ਚੇਤਨਾ ਪੱਧਰ 'ਚ ਆਈ ਗਿਰਾਵਟ ਲੋਕਤੰਤਰ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਦੇਸ਼ ਵਿਚ ਵੱਡੀਆਂ ਤਬਦੀਲੀਆਂ ਲਈ ਨੌਜਵਾਨਾਂ ਦਾ ਜਾਗਰੂਕ ਹੋਣਾ ਜ਼ਰੂਰੀ ਹੈ।

-ਪਿੰਡ ਭੀਖੀ ਖੱਟੜਾ, ਜ਼ਿਲ੍ਹਾ ਲੁਧਿਆਣਾ
ਮੋ: 96532-96535

 

ਚੋਣਾਂ ਨੂੰ ਅਗਵਾ ਹੋਣ ਤੋਂ ਰੋਕਿਆ ਜਾਏ

ਅੱਜ 23 ਮਾਰਚ ਦਾ ਦਿਨ 20ਵੀਂ ਸਦੀ ਦੇ ਭਾਰਤ ਦੀਆਂ ਤਿੰਨ ਯਾਦਗਾਰੀ ਘਟਨਾਵਾਂ ਦੇ ਸੁਮੇਲ ਦਾ ਦਿਨ ਹੈ। ਇਤਿਹਾਸ ਦਾ ਸੰਯੋਗ ਦੇਖੋ ਕਿ ਆਉਣ ਵਾਲੀਆਂ ਚੋਣਾਂ ਦੇ ਸੰਦਰਭ ਵਿਚ ਇਹ ਤਿੰਨੇ ਪ੍ਰਤੀਕ ਇਕ ਹੀ ਦਿਸ਼ਾ ਵਿਚ ਸੰਕੇਤ ਕਰਦੇ ਹਨ। ਇਸ ਲਈ ਅੱਜ ਦੇਸ਼ ਭਰ ਵਿਚ ਸੈਂਕੜੇ ਥਾਵਾਂ ...

ਪੂਰੀ ਖ਼ਬਰ »

ਬੇਰੁਜ਼ਗਾਰੀ ਦੀ ਇੰਤਹਾ

ਕੇਂਦਰ ਅਤੇ ਵੱਖ-ਵੱਖ ਰਾਜਾਂ ਵਿਚ ਬਣਨ ਵਾਲੀਆਂ ਸਰਕਾਰਾਂ ਅਕਸਰ ਇਹ ਦਾਅਵੇ ਕਰਦੀਆਂ ਰਹਿੰਦੀਆਂ ਹਨ ਕਿ ਉਨ੍ਹਾਂ ਨੇ ਹਰ ਪੱਖ ਤੋਂ ਦੇਸ਼ ਦਾ ਬਹੁਤ ਜ਼ਿਆਦਾ ਵਿਕਾਸ ਕੀਤਾ ਹੈ। ਆਪਣੇ ਇਨ੍ਹਾਂ ਦਾਅਵਿਆਂ ਨੂੰ ਸਾਬਤ ਕਰਨ ਲਈ ਉਨ੍ਹਾਂ ਵਲੋਂ ਅੰਕੜੇ ਵੀ ਪੇਸ਼ ਕੀਤੇ ਜਾਂਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX