ਤਾਜਾ ਖ਼ਬਰਾਂ


ਮੀਂਹ ਕਾਰਨ ਅੰਮ੍ਰਿਤਸਰ ਦੇ ਮਾਲ ਰੋਡ ਦੀ ਸੜਕ ਦਾ ਇਕ ਹਿੱਸਾ ਹੇਠਾਂ ਧਸਿਆਂ
. . .  9 minutes ago
ਅੰਮ੍ਰਿਤਸਰ, 20 ਜੂਨ (ਹਰਮਿੰਦਰ ਸਿੰਘ)- ਅੰਮ੍ਰਿਤਸਰ ਵਿਚ ਅੱਜ ਪਏ ਕੁੱਝ ਸਮੇਂ ਦੇ ਮੀਂਹ ਕਾਰਨ ਮਾਲ ਰੋਡ ਵਿਖੇ ਪਾਇਆ ਗਿਆ ਸਟੋਰਸ ਸੀਵਰੇਜ ਜਾਮ ਹੋ ਗਿਆ, ਜਿਸ ਕਾਰਨ ਸੜਕ ਦਾ ਵੱਡਾ ਹਿੱਸਾ ਇਕ ਵਾਰ ਫਿਰ ਜ਼ਮੀਨ ਵਿਚ ਧਸ ਗਿਆ। ਜਿਸ ਦੇ ਚੱਲਦਿਆਂ ਮਾਲ ਰੋਡ...
ਵਿਸ਼ਵ ਕੱਪ 2019 : ਆਸਟ੍ਰੇਲੀਆ 6 ਓਵਰਾਂ ਮਗਰੋਂ 31/0 'ਤੇ
. . .  18 minutes ago
ਹਾਰਡ ਕੌਰ ਖਿਲਾਫ ਰਾਜਧ੍ਰੋਹ ਦਾ ਮਾਮਲਾ ਦਰਜ, ਯੋਗੀ ਤੇ ਭਾਗਵਤ ਖਿਲਾਫ ਕੀਤੀ ਸੀ ਟਿੱਪਣੀ
. . .  28 minutes ago
ਵਾਰਾਨਸੀ, 20 ਜੂਨ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਤੇ ਆਰ.ਐਸ.ਐਸ. ਚੀਫ਼ ਮੋਹਨ ਭਾਗਵਤ ਖਿਲਾਫ ਆਪਣੇ ਫੇਸਬੁੱਕ ਪੇਜ 'ਤੇ ਟਿੱਪਣੀ ਕਰਨ 'ਤੇ ਪ੍ਰਸਿੱਧ ਰੈਪਰ ਹਾਰਡ ਕੌਰ ਖਿਲਾਫ ਰਾਜਧ੍ਰੋਹ ਦਾ ਮਾਮਲਾ ਦਰਜ ਕੀਤਾ ਗਿਆ ਹੈ। ਵਾਰਾਨਸੀ ਦੇ ਵਕੀਲ...
ਪਾਰਟੀ ਦਾ ਅਗਲਾ ਪ੍ਰਧਾਨ ਕੌਣ ਹੋਵੇਗਾ ਇਸ ਦਾ ਫੈਸਲਾ ਮੈਂ ਨਹੀਂ ਕਰਾਂਗਾ - ਰਾਹੁਲ ਗਾਂਧੀ
. . .  52 minutes ago
ਨਵੀਂ ਦਿੱਲੀ, 20 ਜੂਨ - ਕਾਂਗਰਸ ਦੇ ਮੌਜੂਦਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਪ੍ਰਕਿਰਿਆ 'ਚ ਉਹ ਸ਼ਾਮਲ ਨਹੀਂ ਹੋਣਗੇ। ਪਿਛਲੇ ਮਹੀਨੇ ਲੋਕ ਸਭਾ ਚੋਣਾਂ 'ਚ ਕਰਾਰੀ ਹਾਰ ਤੋਂ ਬਾਅਦ ਰਾਹੁਲ ਗਾਂਧੀ ਨੇ ਆਪਣੇ ਅਹੁਦੇ ਤੋਂ ਅਸਤੀਫ਼ੇ ਦੀ...
ਵਿਸ਼ਵ ਕੱਪ 2019 : ਆਸਟ੍ਰੇਲੀਆ ਬਨਾਮ ਬੰਗਲਾਦੇਸ਼, ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  59 minutes ago
ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  about 1 hour ago
ਜਾਮਨਗਰ, 20 ਜੂਨ - ਗੁਜਰਾਤ ਦੇ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਜਾਮਨਗਰ ਕੋਰਟ ਨੇ 30 ਸਾਲ ਪਹਿਲਾ ਹਿਰਾਸਤ ਵਿਚ ਹੋਈ ਇਕ ਮੌਤ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਉੱਥੇ ਹੀ ਇਸ ਮਾਮਲੇ ਵਿਚ ਇਕ ਹੋਰ...
ਹਿੰਦ ਪਾਕਿ ਕੌਮੀ ਸਰਹੱਦ ਤੋਂ ਸਾਢੇ 26 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 1 hour ago
ਫ਼ਿਰੋਜ਼ਪੁਰ 20 ਜੂਨ (ਜਸਵਿੰਦਰ ਸਿੰਘ ਸੰਧੂ) - ਨਸ਼ਾ ਤਸਕਰਾਂ ਵੱਲੋਂ ਪਾਕਿਸਤਾਨ ਤੋਂ ਭੇਜੀਆਂ ਗਈਆਂ ਨਸ਼ੇ ਦੀਆਂ ਦੋ ਖੇਪਾਂ ਨੂੰ ਭਾਰਤ ਅੰਦਰ ਦਾਖ਼ਲ ਹੋਣ ਤੋਂ ਅਸਫ਼ਲ ਬਣਾਉਂਦਿਆਂ ਬੀ ਐਸ ਐਫ ਅਤੇ ਪੰਜਾਬ ਪੁਲੀਸ ਨੇ ਸਾਢੇ 26 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਫੜਨ ਵਿਚ...
ਜਲੰਧਰ 'ਚ ਮੀਂਹ ਸਮੇਤ ਹੋਈ ਗੜੇਮਾਰੀ
. . .  about 1 hour ago
ਜਲੰਧਰ, 20 ਜੂਨ - ਅੱਜ ਪੰਜਾਬ ਦੇ ਵੱਖ ਵੱਖ ਇਲਾਕਿਆਂ ਵਿਚ ਭਾਰੀ ਮੀਂਹ ਤੇ ਗੜੇਮਾਰੀ ਹੋਈ ਹੈ। ਜਿਸ ਨਾਲ ਲੋਕਾਂ ਨੂੰ ਪੈ ਰਹੀ ਸਖ਼ਤ ਗਰਮੀ ਤੋਂ ਕੁੱਝ ਰਾਹਤ ਮਿਲੀ ਹੈ। ਉੱਥੇ ਹੀ ਜਲੰਧਰ ਵਿਚ ਵੀ ਮੀਂਹ ਸਮੇਤ ਗੜੇਮਾਰੀ ਹੋਣ ਨਾਲ ਮੌਸਮ ਵਿਚ ਠੰਢਕ ਛਾ ਗਈ ਤੇ ਮੌਸਮ ਸੁਹਾਵਣਾ...
ਲਾਪਤਾ ਹੋਏ ਪਰਿਵਾਰ ਵਿਚੋਂ ਇਕ ਮਹਿਲਾ ਦੀ ਮਿਲੀ ਲਾਸ਼
. . .  about 1 hour ago
ਜਗਦੇਵ ਕਲਾਂ/ਅਜਨਾਲਾ, 20 ਜੂਨ (ਸ਼ਰਨਜੀਤ ਸਿੰਘ/ ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ ਪਿੰਡ ਤੇੜਾਂ ਖ਼ੁਰਦ 'ਚ ਪਰਿਵਾਰ ਗੁੰਮਸ਼ੁਦਗੀ ਮਾਮਲੇ ਵਿਚ ਇਕ ਮਹਿਲਾ ਦੀ ਲਾਸ਼ ਬਰਾਮਦ ਹੋਈ ਹੈ। ਪਿੰਡ ਜਗਦੇਵ ਕਲਾਂ ਕੋਲ ਵਗਦੀ ਨਹਿਰ ਵਿਚੋਂ ਮਹਿਲਾ ਦਵਿੰਦਰ ਕੌਰ ਦੀ...
ਸੜਕ ਦੁਰਘਟਨਾ ਵਿਚ ਔਰਤ ਦੀ ਮੌਤ
. . .  about 1 hour ago
ਜੰਡਿਆਲਾ ਮੰਜਕੀ, 20 ਜੂਨ (ਸੁਰਜੀਤ ਸਿੰਘ ਜੰਡਿਆਲਾ) - ਪੁਲਿਸ ਚੌਕੀ ਜੰਡਿਆਲਾ ਥਾਣਾ ਸਦਰ ਜਲੰਧਰ ਅਧੀਨ ਆਉਂਦੇ ਪਿੰਡ ਕੰਗਣੀਵਾਲ ਵਿਚ ਅੱਜ ਸਵੇਰੇ ਸੜਕ ਦੁਰਘਟਨਾ ਵਿਚ ਇੱਕ ਔਰਤ ਦੀ ਮੌਤ ਹੋ ਗਈ। ਜੰਡਿਆਲਾ ਵੱਲੋਂ ਜਾ ਰਹੇ ਟਰੈਕਟਰ- ਟਰਾਲੀ ਦੀ ਹੁੱਕ...
ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਜਲੰਧਰ ਦੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ
. . .  about 2 hours ago
ਜਲੰਧਰ, 20 ਜੂਨ - ਅੱਜ ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦਾ ਇਕ ਵਫਦ ਡੀ.ਸੀ. ਵਰਿੰਦਰ ਕੁਮਾਰ ਸ਼ਰਮਾ ਨੂੰ ਮਿਲਿਆ। ਵਫਦ ਦਾ ਕਹਿਣਾ ਸੀ ਕਿ ਕਾਂਗਰਸ ਸਰਕਾਰ ਗਰੀਬਾਂ ਨਾਲ ਧੱਕਾ ਕਰ ਰਹੀ ਹੈ ਤੇ ਹਲਕਾ ਇੰਚਾਰਜ ਸਿਰਫ ਕਾਂਗਰਸੀ ਵਰਕਰਾਂ ਦੇ ਹੀ ਨੀਲੇ ਕਾਰਡ...
550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਕੈਪਟਨ ਨੇ ਕੀਤੀ ਪ੍ਰਧਾਨਗੀ
. . .  about 2 hours ago
ਚੰਡੀਗੜ੍ਹ, 20 ਜੂਨ - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਬਣਾਈ ਗਈ ਐਗਜ਼ੀਕਿਊਟਿਵ ਕਮੇਟੀ ਦੀ ਉੱਚ ਪੱਧਰੀ ਮੀਟਿੰਗ ਹੋਈ, ਜਿਸ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨਗੀ ਕੀਤੀ। ਕੈਪਟਨ ਅਮਰਿੰਦਰ ਸਿੰਘ...
ਮੋਦੀ 'ਤੇ ਸਵਾਲ ਖੜੇ ਕਰਨ ਵਾਲਾ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ 30 ਸਾਲ ਪੁਰਾਣੇ ਮਾਮਲੇ 'ਚ ਦੋਸ਼ੀ ਕਰਾਰ
. . .  about 2 hours ago
ਅਹਿਮਦਾਬਾਦ, 20 ਜੂਨ - ਗੁਜਰਾਤ ਦੇ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਜਾਮਨਗਰ ਕੋਰਟ ਨੇ 30 ਸਾਲ ਪਹਿਲਾ ਹਿਰਾਸਤ ਵਿਚ ਹੋਈ ਮੌਤ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੱਤਾ ਹੈ। ਕੋਰਟ ਇਸ ਮਾਮਲੇ ਵਿਚ ਸੰਜੀਵ ਭੱਟ ਨੂੰ ਸਜ਼ਾ ਸੁਣਾਏਗੀ। ਇਸ ਮਾਮਲੇ...
ਜੰਡਿਆਲਾ ਗੁਰੂ ਵਿਖੇ ਹਨੇਰੀ ਉਪਰੰਤ ਹੋਈ ਬਾਰਸ਼
. . .  about 2 hours ago
ਜੰਡਿਆਲਾ ਗੁਰੂ, 20 ਜੂਨ - (ਰਣਜੀਤ ਸਿੰਘ ਜੋਸਨ)- ਅੱਤ ਦੀ ਗਰਮੀ ਤੋਂ ਬਾਅਦ ਅੱਜ ਜੰਡਿਆਲਾ ਗੁਰੂ ਵਿਖੇ ਆਈ ਤੇਜ਼ ਹਨੇਰੀ ਉਪਰੰਤ ਹੋਈ ਬਾਰਸ਼ ਨਾਲ ਸ਼ਹਿਰ ਵਾਸੀਆਂ ਨੂੰ ਕਾਫੀ ਰਾਹਤ...
ਰਾਂਚੀ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣਗੇ ਨਰਿੰਦਰ ਮੋਦੀ
. . .  about 3 hours ago
ਰਾਂਚੀ, 20 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ 21 ਜੂਨ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਝਾਰਖੰਡ ਦੀ ਰਾਜਧਾਨੀ ਰਾਂਚੀ ਸਥਿਤ ਪ੍ਰਭਾਤ ਗਰਾਊਂਡ ਵਿਚ ਸਥਾਨਕ ਲੋਕਾਂ ਨਾਲ 65 ਮਿੰਟ ਦੇ ਕਰੀਬ ਯੋਗਾ ਦੇ ਵੱਖ ਵੱਖ ਆਸਨਾਂ ਦਾ ਪ੍ਰਦਰਸ਼ਨ ਕਰਨਗੇ। ਪ੍ਰਧਾਨ ਮੰਤਰੀ...
ਬਾਰਿਸ਼ ਨੇ ਗੁਰੂ ਨਗਰੀ ਵਿਚ ਮੌਸਮ ਕੀਤਾ ਸੁਹਾਵਣਾ
. . .  about 3 hours ago
ਰੇਲਵੇ ਗੇਟਮੈਨ ਦੀ ਕਵਾਟਰ ਵਿਚੋਂ ਮਿਲੀ ਲਾਸ਼
. . .  about 3 hours ago
ਇਕ ਰਾਸ਼ਟਰ, ਇਕ ਚੋਣ ਸਮੇਂ ਦੀ ਮੰਗ, ਲਗਾਤਾਰ ਚੋਣ ਹੋਣ ਨਾਲ ਵਿਕਾਸ 'ਚ ਪੈਂਦੀ ਹੈ ਰੁਕਾਵਟ - ਰਾਸ਼ਟਰਪਤੀ
. . .  about 3 hours ago
ਏ.ਐਨ 32 ਜਹਾਜ਼ ਹਾਦਸਾ : 6 ਮ੍ਰਿਤਕ ਦੇਹਾਂ ਤੇ 7 ਦੇ ਅਵਸ਼ੇਸ਼ ਬਰਾਮਦ
. . .  about 3 hours ago
ਸਰਜੀਕਲ ਸਟ੍ਰਾਈਕ ਤੇ ਏਅਰ ਸਟ੍ਰਾਈਕ ਕਰਕੇ ਭਾਰਤ ਨੇ ਆਪਣੇ ਇਰਾਦੇ ਪ੍ਰਗਟ ਕੀਤੇ - ਰਾਸ਼ਟਰਪਤੀ
. . .  about 3 hours ago
ਅੱਤਵਾਦ ਖਿਲਾਫ ਪੂਰਾ ਵਿਸ਼ਵ ਭਾਰਤ ਨਾਲ - ਰਾਸ਼ਟਰਪਤੀ
. . .  about 3 hours ago
ਚੰਦਰਯਾਨ 2 ਨੂੰ ਲਾਂਚ ਕਰਨ ਦੀ ਤਿਆਰੀ 'ਚ ਵਿਗਿਆਨੀ - ਰਾਸ਼ਟਰਪਤੀ
. . .  about 3 hours ago
ਕੂੜੇ ਦਾ ਇਸਤੇਮਾਲ ਸੜਕ ਬਣਾਉਣ ਲਈ ਹੋ ਰਿਹਾ ਹੈ - ਰਾਸ਼ਟਰਪਤੀ
. . .  about 4 hours ago
ਜੀ.ਐਸ.ਟੀ. ਨੂੰ ਸਰਲ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ - ਰਾਸ਼ਟਰਪਤੀ
. . .  about 4 hours ago
ਭਾਰਤ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ - ਰਾਸ਼ਟਰਪਤੀ
. . .  about 4 hours ago
ਭਾਰਤ ਸਭ ਤੋਂ ਵੱਧ ਸਟਾਰਟ ਅੱਪ ਵਾਲੇ ਦੇਸ਼ਾਂ ਵਿਚ ਸ਼ਾਮਲ, ਉੱਚ ਸਿੱਖਿਆ 'ਚ ਸੀਟਾਂ ਦੀ ਗਿਣਤੀ ਡੇਢ ਗੁਣਾ ਕੀਤੀ ਜਾਵੇਗੀ - ਰਾਸ਼ਟਰਪਤੀ
. . .  about 4 hours ago
ਤਿੰਨ ਤਲਾਕ, ਹਲਾਲਾ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਦੀ ਲੋੜ - ਰਾਸ਼ਟਰਪਤੀ
. . .  about 4 hours ago
3 ਕਰੋੜ ਦਿਹਾਤੀ ਔਰਤਾਂ ਨੂੰ ਲੋਨ ਦਿੱਤਾ ਗਿਆ - ਰਾਸ਼ਟਰਪਤੀ ਕੋਵਿੰਦ
. . .  about 4 hours ago
ਸਸਤੀ ਦਵਾਈਆਂ ਲਈ 5300 ਜਨ ਔਸ਼ਧੀ ਕੇਂਦਰ ਖੋਲੇ ਗਏ - ਰਾਸ਼ਟਰਪਤੀ ਕੋਵਿੰਦ
. . .  about 4 hours ago
ਆਯੁਸ਼ਮਾਨ ਭਾਰਤ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ - ਰਾਸ਼ਟਰਪਤੀ ਕੋਵਿੰਦ
. . .  about 4 hours ago
ਡੇਅਰੀ ਤੇ ਮੱਛੀ ਪਾਲਣ ਨਾਲ ਕਿਸਾਨਾਂ ਦੀ ਆਮਦਨੀ ਵਧੇਗੀ - ਰਾਸ਼ਟਰਪਤੀ ਕੋਵਿੰਦ
. . .  about 4 hours ago
ਆਉਣ ਵਾਲੀ ਪੀੜੀ ਲਈ ਪਾਣੀ ਬਚਾਉਣਾ ਹੋਵੇਗਾ - ਰਾਸ਼ਟਰਪਤੀ ਕੋਵਿੰਦ
. . .  about 4 hours ago
ਨਵੇਂ ਮੰਤਰਾਲਾ ਨਾਲ ਜਲ ਰਾਖਵੇਂਕਰਨ ਨੂੰ ਪ੍ਰਭਾਵੀ ਬਣਾਇਆ ਜਾਵੇਗਾ - ਰਾਸ਼ਟਰਪਤੀ ਕੋਵਿੰਦ
. . .  about 4 hours ago
3 ਕਰੋੜ ਛੋਟੇ ਦੁਕਾਨਦਾਰਾਂ ਨੂੰ ਮਿਲੇਗਾ ਲਾਭ - ਰਾਸ਼ਟਰਪਤੀ ਕੋਵਿੰਦ
. . .  about 4 hours ago
2022 ਤੱਕ ਨਵੇਂ ਭਾਰਤ ਦੇ ਟੀਚੇ ਨੂੰ ਪੂਰਾ ਕੀਤਾ ਜਾਵੇਗਾ ਤੇ ਲੋਕਾਂ ਨੂੰ ਆਤਮ ਸਨਮਾਨ ਨਾਲ ਜਿਉਣਾ ਸਿਖਾਇਆ ਜਾਵੇਗਾ - ਰਾਸ਼ਟਰਪਤੀ ਕੋਵਿੰਦ
. . .  about 4 hours ago
ਲੋਕ ਸਭਾ ਚੋਣਾਂ 'ਚ 61 ਕਰੋੜ ਤੋਂ ਵੱਧ ਨਾਗਰਿਕਾਂ ਨੇ ਵੋਟ ਪਾ ਕੇ ਬਣਾਇਆ ਨਵਾਂ ਰਿਕਾਰਡ - ਰਾਸ਼ਟਰਪਤੀ
. . .  about 4 hours ago
ਮਾਹੀ ਗਿੱਲ ਸਮੇਤ ਵੈੱਬ ਸੀਰੀਜ਼ ਦੀ ਟੀਮ 'ਤੇ ਹਮਲਾ ਕਰਨ ਦੇ ਮਾਮਲੇ 'ਚ 7 ਗ੍ਰਿਫ਼ਤਾਰ
. . .  about 4 hours ago
ਸੰਸਦ ਨੂੰ ਸੰਬੋਧਨ ਕਰ ਰਹੇ ਹਨ ਰਾਸ਼ਟਰਪਤੀ
. . .  about 4 hours ago
ਸੰਸਦ ਵੱਲ ਰਵਾਨਾ ਹੋਇਆ ਰਾਸ਼ਟਰਪਤੀ ਦਾ ਕਾਫ਼ਲਾ
. . .  about 4 hours ago
ਜੁਝਾਰੂ ਬੰਗਲਾਦੇਸ਼ ਅੱਜ ਆਸਟ੍ਰੇਲੀਆ ਨਾਲ ਕਰੇਗਾ ਮੁਕਾਬਲਾ
. . .  about 5 hours ago
ਰੇਤੇ ਦੇ ਭਰੇ ਟਰਾਲੇ ਨੇ ਦੋ ਉੱਭਰਦੇ ਨੌਜਵਾਨਾਂ ਨੂੰ ਲਿਆ ਆਪਣੀ ਲਪੇਟ 'ਚ, ਦਰਦਨਾਕ ਮੌਤ
. . .  about 5 hours ago
ਦੁਬਈ 'ਚ ਭਾਰਤੀ ਜੌੜੇ ਵੱਲੋਂ ਤਸੀਹੇ ਦੇਣ ਤੇ ਭੁੱਖਾਂ ਰੱਖਣ ਕਾਰਨ ਮਾਂ ਦੀ ਹੋਈ ਮੌਤ
. . .  about 5 hours ago
ਮਹਾਰਾਸ਼ਟਰ 'ਚ ਲੱਗੇ ਭੁਚਾਲ ਦੇ ਝਟਕੇ
. . .  about 6 hours ago
ਨਹਿਰ 'ਚ ਡਿੱਗਿਆ ਵਾਹਨ, 7 ਬੱਚਿਆਂ ਦੀ ਵਹਿ ਜਾਣ ਦਾ ਖ਼ਦਸ਼ਾ
. . .  about 5 hours ago
ਰਾਸ਼ਟਰਪਤੀ ਅੱਜ ਸੰਸਦ 'ਚ ਕਰਨਗੇ ਸੰਬੋਧਨ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : ਨਿਊਜ਼ੀਲੈਂਡ ਨੇ ਦੱਖਣੀ ਅਫ਼ਰੀਕਾ ਨੂੰ 4 ਵਿਕਟਾਂ ਨਾਲ ਹਰਾਇਆ
. . .  about 15 hours ago
ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਦੇ ਪੱਟ 'ਚ ਲੱਗੀ ਗੋਲੀ
. . .  1 day ago
ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਦੱਖਣੀ ਅਫ਼ਰੀਕਾ ਨੇ ਨਿਊਜ਼ੀਲੈਂਡ ਨੂੰ 242 ਦੌੜਾਂ ਦਾ ਦਿੱਤਾ ਟੀਚਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਚੇਤ ਸੰਮਤ 551

ਕਪੂਰਥਲਾ / ਫਗਵਾੜਾ

ਪੰਜਾਬ 'ਚ ਪੀਣ ਵਾਲਾ ਪਾਣੀ ਹਰ ਵਰ੍ਹੇ 25 ਤੋਂ ਲੈ ਕੇ 50 ਸੈਂਟੀਮੀਟਰ ਹੇਠਾਂ ਜਾ ਰਿਹੈ- ਡਾ. ਰਕੇਸ਼ ਰਾਣਾ

ਕਪੂਰਥਲਾ, 22 ਮਾਰਚ (ਅਮਰਜੀਤ ਕੋਮਲ)- ਵੱਧ ਰਹੇ ਸ਼ਹਿਰੀਕਰਨ, ਉਦਯੋਗੀਕਰਨ ਤੇ ਖੇਤੀ ਉਤਪਾਦਾਂ ਨੂੰ ਵਧਾਉਣ ਲਈ ਵਰਤੀਆਂ ਜਾਂਦੀਆਂ ਦਵਾਈਆਂ ਕਾਰਨ ਧਰਤੀ ਦੇ ਉਪਰਲਾ ਤੇ ਹੇਠਲਾ ਪਾਣੀ ਦਿਨ-ਬ-ਦਿਨ ਦੂਸ਼ਿਤ ਹੋ ਰਿਹਾ ਹੈ, ਜੋ ਸਾਡੇ ਪੀਣ ਵਾਲੇ ਪਾਣੀ ਦੀ ਉਪਲਬਧਤਾ 'ਤੇ ਵੀ ਸਿੱਧਾ ਪ੍ਰਭਾਵ ਪਾ ਰਿਹਾ ਹੈ | ਇਹ ਸ਼ਬਦ ਡਾ. ਰਕੇਸ਼ ਰਾਣਾ ਵਿਗਿਆਨੀ ਗਰਾਉਂਡ ਵਾਟਰ ਬੋਰਡ ਨੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਿਚ ਵਿਸ਼ਵ ਜਲ ਦਿਵਸ ਮੌਕੇ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਕਹੇ | ਉਨ੍ਹਾਂ ਕਿਹਾ ਕਿ ਜਨਸੰਖਿਆ ਵਿਚ ਵਾਧੇ ਕਾਰਨ ਘਰੇਲੂ ਕੰਮਾਂ, ਖੇਤੀਬਾੜੀ, ਉਦਯੋਗਾਂ ਤੇ ਬਿਜਲੀ ਦੇ ਉਤਪਾਦਨ ਲਈ ਪਾਣੀ ਦੀ ਵੱਧ ਰਹੀ ਮੰਗ ਕਾਰਨ ਪਾਣੀ ਦੇ ਕੁਦਰਤੀ ਸਰੋਤ ਖ਼ਤਮ ਹੋਣ ਦੇ ਕਾਗਾਰ 'ਤੇ ਹਨ, ਜਿਸ ਬਾਰੇ ਸਾਨੂੰ ਗੰਭੀਰਤਾ ਨਾਲ ਸੋਚਣ ਦੀ ਲੋੜ ਹੈ | ਡਾ. ਰਾਣਾ ਨੇ ਕਿਹਾ ਕਿ 1970 ਵਿਚ ਪੰਜਾਬ ਵਿਚ 1 ਲੱਖ 92 ਹਜ਼ਾਰ ਟਿਊਬਵੈੱਲ ਸਨ ਤੇ 2018 ਤੱਕ ਇਨ੍ਹਾਂ ਦੀ ਗਿਣਤੀ ਵੱਧ ਕੇ 13 ਲੱਖ ਤੋਂ ਉੱਪਰ ਹੋ ਚੁੱਕੀ ਹੈ, ਜਿਸ ਕਾਰਨ ਪੀਣ ਵਾਲੇ ਪਾਣੀ ਦਾ ਪੱਧਰ ਹਰ ਸਾਲ 25 ਤੋਂ ਲੈ ਕੇ 50 ਸੈਂਟੀਮੀਟਰ ਹੇਠਾਂ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਨਾਜ਼ੁਕ ਖੇਤਰਾਂ, ਮੋਗਾ, ਸੰਗਰੂਰ ਤੇ ਪਟਿਆਲਾ ਵਿਚ ਤਾਂ ਪੀਣ ਵਾਲਾ ਪਾਣੀ ਹਰ ਸਾਲ 69 ਤੋਂ ਲੈ ਕੇ 90 ਸੈਂਟੀਮੀਟਰ ਤੱਕ ਡੂੰਘਾ ਹੋ ਰਿਹਾ ਹੈ | ਡਾ. ਰਾਣਾ ਨੇ ਦੱਸਿਆ ਕਿ ਪੰਜਾਬ ਦੇ ਜਲ ਸਰੋਤ ਡਾਇਰੈਕਟੋਰੇਟ ਤੇ ਸੈਂਟਰ ਗਰਾਉਂਡ ਵਾਟਰ ਬੋਰਡ ਭਾਰਤ ਸਰਕਾਰ ਵਲੋਂ 137 ਬਲਾਕਾਂ ਵਿਚੋਂ 105 ਬਲਾਕ ਹੱਦੋਂ ਵੱਧ ਨਾਜ਼ੁਕ, 4 ਨਾਜ਼ੁਕ, 3 ਅਰਧ ਨਾਜ਼ੁਕ ਤੇ 25 ਬਲਾਕਾਂ ਨੂੰ ਖ਼ਤਰੇ ਤੋਂ ਬਾਹਰ ਵਾਲੇ ਇਲਾਕੇ ਵਿਚ ਰੱਖਿਆ ਗਿਆ ਹੈ | ਸਮਾਗਮ ਨੂੰ ਸੰਬੋਧਨ ਕਰਦਿਆਂ ਸਾਇੰਸ ਸਿਟੀ ਦੇ ਡਾਇਰੈਕਟਰ ਡਾ. ਰਜੇਸ਼ ਗਰੋਵਰ ਨੇ ਕਿਹਾ ਕਿ ਭਾਰਤ ਵਿਚ 60 ਕਰੋੜ ਤੋਂ ਵੱਧ ਲੋਕ ਸਾਫ਼ ਸੁਥਰੇ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ | ਉਨ੍ਹਾਂ ਕਿਹਾ ਕਿ 100 ਫ਼ੀਸਦੀ ਪਾਣੀ ਵਿਚੋਂ ਕੇਵਲ 3 ਫ਼ੀਸਦੀ ਪਾਣੀ ਤਾਜ਼ਾ ਹੈ, ਜਿਸ ਵਿਚੋਂ ਬਾਅਦ ਗਲੇਸ਼ੀਅਰ ਹੇਠ ਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਸਾਡੀ ਵਰਤੋਂ ਲਈ ਕੇਵਲ 1 ਫ਼ੀਸਦੀ ਤੋਂ ਵੀ ਘੱਟ ਪਾਣੀ ਹੈ ਤੇ ਪਾਣੀ ਦਾ 75 ਪ੍ਰਤੀਸ਼ਤ ਹਿੱਸਾ ਖਾਰਾ ਸੇਮ ਹੇਠ ਹੈ, ਜੋ ਵਰਤਿਆਂ ਨਹੀਂ ਜਾ ਸਕਦਾ | ਡਾ. ਗਰੋਵਰ ਨੇ ਕਿਹਾ ਕਿ ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਸਾਨੂੰ ਸੁਚੇਤ ਹੋ ਕੇ ਪਾਣੀ ਦੀ ਸੰਭਾਲ ਵੱਲ ਧਿਆਨ ਦੇਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਰੇਨ ਹਾਰਵੈਸਟਿੰਗ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਅਸੀਂ ਜ਼ਮੀਨੀ ਪਾਣੀ ਨੂੰ ਰੀਚਾਰਜ ਵੀ ਕਰ ਸਕਦੇ ਹਾਂ | ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ ਚਿੱਤਰਕਾਰੀ ਤੇ ਵਿਗਿਆਨਕ ਪਲੇਅ ਦੇ ਮੁਕਾਬਲੇ ਕਰਵਾਏ ਗਏ | ਚਿੱਤਰਕਾਰੀ ਦੇ ਮੁਕਾਬਲੇ ਵਿਚ ਐੱਸ. ਪੀ. ਪੀ.ਅੱੈਸ. ਕਾਨਵੈਂਟ ਸਕੂਲ ਬੇਗੋਵਾਲ ਦੀ ਮਨਪ੍ਰੀਤ ਕੌਰ ਪਹਿਲੇ, ਮੰਡੀ ਹਾਰਡੀਗੰਜ ਗਰਲਜ਼ ਹਾਈ ਸਕੂਲ ਦੀ ਪਿ੍ਆ ਦੂਜੇ ਤੇ ਬੀ. ਐੱਸ. ਟੀ. ਸੀਨੀਅਰ ਸੈਕੰਡਰੀ ਸਕੂਲ ਸੂਜੋਕਾਲੀਆ ਨੇ ਤੀਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਵਿਗਿਆਨਕ ਪਲੇਅ ਵਿਚ ਮੰਡੀ ਹਾਰਡੀਗੰਜ ਸਕੂਲ ਪਹਿਲੇ, ਦਇਆ ਨੰਦ ਮਾਡਲ ਸੀਨੀਅਰ ਸੈਕੰਡਰੀ ਸਕੂਲ ਜਲੰਧਰ ਦੂਜੇ ਤੇ ਐੱਸ. ਪੀ. ਪੀ. ਐੱਸ. ਕਾਨਵੈਂਟ ਸਕੂਲ ਬੇਗੋਵਾਲ ਤੀਜੇ ਸਥਾਨ 'ਤੇ ਰਿਹਾ |

ਮਾਡਰਨ ਜੇਲ੍ਹ 'ਚ ਬੰਦ ਗੈਂਗਸਟਰਾਂ ਪਾਸੋਂ ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 22 ਮਾਰਚ (ਸਡਾਨਾ)- ਮਾਡਰਨ ਜੇਲ੍ਹ ਦੇ ਕੈਦੀ ਤੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਤਹਿਤ ਕੋਤਵਾਲੀ ਪੁਲਿਸ ਨੇ ਇਕ ਕੈਦੀ ਤੇ ਇਕ ਹਵਾਲਾਤੀ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਬਹਾਦਰ ਸਿੰਘ ਤੇ ਸਰਬਜੀਤ ਸਿੰਘ ਸਹਾਇਕ ...

ਪੂਰੀ ਖ਼ਬਰ »

ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਗੁਰਦੁਆਰਾ ਬੇਰ ਸਾਹਿਬ ਵਿਖੇ ਨਤਮਸਤਕ

ਸੁਲਤਾਨਪੁਰ ਲੋਧੀ, 22 ਮਾਰਚ (ਨਰੇਸ਼ ਹੈਪੀ, ਥਿੰਦ)- ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਕਪੂਰਥਲਾ ਦਰਬੀਰ ਰਾਜ ਕੌਰ ਆਪਣੇ ਸਟਾਫ਼ ਸਮੇਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਇਸ ਮੌਕੇ ਮੈਨੇਜਰ ਗੁਰਦੁਆਰਾ ...

ਪੂਰੀ ਖ਼ਬਰ »

ਗ਼ਰੀਬ ਨਾਲ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ- ਸਤੀਸ਼ ਨਾਹਰ

ਕਪੂਰਥਲਾ, 22 ਮਾਰਚ (ਚਾਹਲ)- ਗ਼ਰੀਬ ਨਾਲ ਧੱਕਾ ਬਰਦਾਸ਼ਤ ਨਹੀ ਕੀਤਾ ਜਾਵੇਗਾ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਡੈਮੋਕਰੈਟਿਕ ਸਮਾਜ ਪਾਰਟੀ ਦੇ ਜਨਰਲ ਸਕੱਤਰ ਸਤੀਸ਼ ਕੁਮਾਰ ਨਾਹਰ ਨੇ ਆਟੋ ਰਿਕਸ਼ਾ ਯੂਨੀਅਨ ਦੇ ਆਗੂਆਂ ਨੂੰ ਸੰਬੋਧਨ ਕਰਦੇ ਹੋਏ ਕੀਤਾ | ...

ਪੂਰੀ ਖ਼ਬਰ »

ਕਮਰੇ ਦੀ ਛੱਤ ਡਿੱਗਣ ਕਾਰਨ ਪਤੀ ਦੀ ਮੌਤ, ਪਤਨੀ ਜ਼ਖ਼ਮੀ

ਕਪੂਰਥਲਾ, 22 ਮਾਰਚ (ਸਡਾਨਾ)- ਅੱਜ ਸਵੇਰੇ ਤੜਕਸਾਰ ਪਿੰਡ ਬਿਸ਼ਨਪੁਰ ਅਰਾਈਆਂ ਵਿਖੇ ਇਕ ਮਕਾਨ ਦੀ ਛੱਤ ਡਿਗ ਜਾਣ ਕਾਰਨ ਹੇਠਾਂ ਸੁੱਤੇ ਪਤੀ ਪਤਨੀ ਵਿਚੋਂ ਪਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਪਤਨੀ ਨੂੰ ਗੰਭੀਰ ਸੱਟਾਂ ਦੇ ਚੱਲਦਿਆਂ ਸਿਵਲ ਹਸਪਤਾਲ ਵਿਖੇ ਇਲਾਜ ਲਈ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਔਰਤ ਦੀ ਮੌਤ, 6 ਜ਼ਖ਼ਮੀ

ਕਪੂਰਥਲਾ, 22 ਮਾਰਚ (ਸਡਾਨਾ)- ਬੀਤੀ ਦੇਰ ਰਾਤ ਕਪੂਰਥਲਾ-ਸੁਭਾਨਪੁਰ ਰੋਡ 'ਤੇ ਕਾਂਜਲੀ ਤੋਂ ਥੋੜਾ ਅੱਗੇ ਆਵਾਰਾ ਪਸ਼ੂ ਨਾਲ ਟਕਰਾ ਜਾਣ ਕਾਰਨ ਇਕ ਕਾਰ ਪਲਟੀ ਖਾ ਕੇ ਸੜਕ ਤੋਂ ਹੇਠਾਂ ਜਾ ਡਿੱਗੀ, ਜਿਸ ਕਾਰਨ ਇਕ ਔਰਤ ਦੀ ਮੌਤ ਹੋ ਗਈ, ਜਦਕਿ ਬਾਕੀ 6 ਜ਼ਖ਼ਮੀਆਂ ਨੂੰ ਇਲਾਜ ਲਈ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਕੂਲੀ ਵਿਦਿਆਰਥੀ ਦੀ ਮੌਤ, ਤਿੰਨ ਗੰਭੀਰ ਜ਼ਖਮੀ

ਭੁਲੱਥ, 22 ਮਾਰਚ (ਮਨਜੀਤ ਸਿੰਘ ਰਤਨ)- ਇੱਥੋਂ ਨਜ਼ਦੀਕੀ ਪਿੰਡ ਕਮਰਾਏ ਦੇ ਨਜ਼ਦੀਕ ਦੋ ਮੋਟਰਸਾਈਕਲਾਂ ਦੀ ਆਹਮੋ ਸਾਹਮਣੀ ਟੱਕਰ ਦੌਰਾਨ ਇਕ ਸਕੂਲੀ ਵਿਦਿਆਰਥੀ ਦੀ ਮੌਤ ਹੋ ਗਈ ਅਤੇ ਹਾਦਸੇ ਦੌਰਾਨ ਤਿੰਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਸੁਖਚੈਨਆਣਾ ਵਿਖੇ ਦੋ ਦਿਨਾ ਜ਼ਿਲ੍ਹਾ ਪੱਧਰੀ ਯੁਵਕ ਮੇਲਾ ਸ਼ੁਰੂ

ਫਗਵਾੜਾ, 22 ਮਾਰਚ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਦੇ ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਵਿਖੇ ਦੋ ਦਿਨਾਂ ਯੁਵਕ ਮੇਲਾ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਕਪੂਰਥਲਾ ਪ੍ਰੀਤ ਕੋਹਲੀ, ਕਾਲਜ ਕਮੇਟੀ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਪਲਾਹੀ ਤੇ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਜੀਵਨ ਨੂੰ ਸਫ਼ਲ ਬਣਾਉਣ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਅਮਲ ਦੀ ਲੋੜ- ਇੰਜ: ਖਰਬੰਦਾ

ਕਪੂਰਥਲਾ, 22 ਮਾਰਚ (ਅਮਰਜੀਤ ਕੋਮਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਅਮਲ ਕਰਕੇ ਜੀਵਨ ਨੂੰ ਸਫ਼ਲ ਬਣਾਇਆ ਜਾ ਸਕਦਾ ਹੈ | ਇਹ ਸ਼ਬਦ ਇੰਜ: ਡੀ. ਪੀ. ਐੱਸ. ਖਰਬੰਦਾ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਅੱਜ ਪੰਜਾਬ ਸੰਗੀਤ ਨਾਟਕ ਅਕੈਡਮੀ ਵਲੋਂ ਸਾਂਝ ਕਲਾ ਮੰਚ ...

ਪੂਰੀ ਖ਼ਬਰ »

ਨਾਬਾਲਿਗ ਲੜਕੀ ਦੇ ਕਤਲ ਦੇ ਦੋਸ਼ ਹੇਠ ਪੁਲਿਸ ਵਲੋਂ ਦੋ ਦੋਸ਼ੀ ਗਿ੍ਫ਼ਤਾਰ

ਸੁਲਤਾਨਪੁਰ ਲੋਧੀ, 22 ਮਾਰਚ (ਨਰੇਸ਼ ਹੈਪੀ, ਥਿੰਦ)- ਪਿੰਡ ਸੁਲਤਾਨਪੁਰ ਰੂਰਲ ਦੀ ਨਾਬਾਲਿਗ ਦੀ ਕਰੀਬ 20 ਦਿਨ ਪਹਿਲਾਂ ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰਕੇ ਕਤਲ ਕਰਨ ਉਪਰੰਤ ਉਸ ਦੀ ਲਾਸ਼ ਨੂੰ ਬੋਰੀ ਵਿਚ ਪਾ ਕੇ ਪਿੰਡ ਉਗਰਪੁਰ ਥਾਣਾ ਬਿਲਗਾ ਦੇ ਇਕ ਖਾਲੀ ਖੂਹ ਵਿਚ ...

ਪੂਰੀ ਖ਼ਬਰ »

ਗ਼ਲਤ ਦਵਾਈ ਖਾਣ ਨਾਲ ਬਜ਼ੁਰਗ ਦੀ ਮੌਤ

ਫਗਵਾੜਾ, 22 ਮਾਰਚ (ਹਰੀਪਾਲ ਸਿੰਘ)- ਇੱਥੋਂ ਦੇ ਨੇੜਲੇ ਪਿੰਡ ਡੁਮੇਲੀ ਵਿਖੇ 72 ਸਾਲਾ ਇਕ ਬਜ਼ੁਰਗ ਦੀ ਗ਼ਲਤੀ ਨਾਲ ਦਵਾਈ ਖਾ ਲੈਣ ਕਰਕੇ ਮੌਤ ਹੋ ਗਈ ਹੈ | ਮਿ੍ਤਕ ਦੀ ਪਛਾਣ ਤੀਰਥ ਸਿੰਘ ਪੁੱਤਰ ਰਤਨ ਸਿੰਘ ਵਾਸੀ ਡੁਮੇਲੀ ਦੇ ਰੂਪ ਵਿਚ ਹੋਈ ਹੈ | ਮਿ੍ਤਕ ਦੇ ਪੁੱਤਰ ਨੇ ਪੁਲਿਸ ...

ਪੂਰੀ ਖ਼ਬਰ »

ਪੀ. ਏ. ਯੂ. ਦੇ ਖੇਤਰੀ ਖੋਜ ਕੇਂਦਰ ਕਪੂਰਥਲਾ 'ਚ ਕਿਸਾਨਾਂ ਨੂੰ ਗੁੜ ਬਣਾਉਣ ਬਾਰੇ ਦਿੱਤੀ ਜਾਣਕਾਰੀ

ਕਪੂਰਥਲਾ, 22 ਮਾਰਚ (ਵਿ. ਪ੍ਰ.)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਕਪੂਰਥਲਾ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਕਿਸਾਨਾਂ ਨੂੰ ਗੁੜ ਬਣਾਉਣ ਬਾਰੇ ਜਾਣਕਾਰੀ ਦੇਣ ਦੇ ਮਨੋਰਥ ਨਾਲ ਇਕ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਆਰੰਭ ਵਿਚ ਖੇਤਰੀ ...

ਪੂਰੀ ਖ਼ਬਰ »

ਪਾਂਸ਼ਟਾ ਦਾ ਮੰਦਬੁੱਧੀ ਨੌਜਵਾਨ ਸ੍ਰੀ ਦਰਬਾਰ ਸਾਹਿਬ 'ਚ ਗੁੰਮ

ਪਾਂਸ਼ਟਾ, 21 ਮਾਰਚ (ਸਤਵੰਤ ਸਿੰਘ)- ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਦਰਸ਼ਨ ਕਰਨ ਲਈ ਗਏ ਪਾਂਸ਼ਟਾ ਦੇ ਇਕ ਪਰਿਵਾਰ ਨਾਲ ਸਬੰਧਿਤ ਨੌਜਵਾਨ ਬੀਤੀ 17 ਮਾਰਚ ਤੋਂ ਗੁੰਮ ਹੈ ਤੇ ਅਜੇ ਤੱਕ ਪਰਿਵਾਰ ਨੂੰ ਉਸ ਦੀ ਕੋਈ ਉੱਘ-ਸੁੱਘ ਨਹੀਂ ਮਿਲੀ | 24 ਕੁ ਸਾਲ ਦੇ ਗੁੰਮਸ਼ੁਦਾ ...

ਪੂਰੀ ਖ਼ਬਰ »

ਜਸਪ੍ਰੀਤ ਸਿੰਘ ਨਮਿਤ ਅੰਤਿਮ ਅਰਦਾਸ ਕੱਲ੍ਹ

ਹੁਸੈਨਪੁਰ, 22 ਮਾਰਚ (ਸੋਢੀ)- ਬੀਤੇ ਦਿਨੀਂ ਸੜਕ ਹਾਦਸੇ 'ਚ ਗੰਭੀਰ ਰੂਪ 'ਚ ਜ਼ਖਮੀ ਹੋਏ 28 ਸਾਲਾ ਜਸਪ੍ਰੀਤ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਬਿਹਾਰੀਪੁਰ ਦਾ ਮੌਤ ਨਾਲ ਜੱਦੋ ਜਹਿਦ ਕਰਦਿਆਂ ਬੀਤੀ 15 ਮਾਰਚ ਨੂੰ ਦਿਹਾਂਤ ਹੋ ਗਿਆ | ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ...

ਪੂਰੀ ਖ਼ਬਰ »

ਰੋਟਰੀ ਕਲੱਬ ਸੁਲਤਾਨਪੁਰ ਲੋਧੀ ਦੀ ਮੀਟਿੰਗ

ਸੁਲਤਾਨਪੁਰ ਲੋਧੀ, 22 ਮਾਰਚ (ਨਰੇਸ਼ ਹੈਪੀ, ਥਿੰਦ)- ਰੋਟਰੀ ਕਲੱਬ ਸੁਲਤਾਨਪੁਰ ਲੋਧੀ ਦੀ ਇਕ ਮੀਟਿੰਗ ਪ੍ਰਧਾਨ ਰੋਟੇ: ਤੇਜਿੰਦਰ ਸਿੰਘ ਜੋਸਨ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸਾਲ 2019-20 ਦੇ ਪ੍ਰਧਾਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਸਰਬਸੰਮਤੀ ਨਾਲ ਰੋਟੇ: ਮਲਕੀਤ ...

ਪੂਰੀ ਖ਼ਬਰ »

ਫ਼ੌਜੀ ਜਵਾਨ ਨੇ ਐੱਸ. ਐੱਸ. ਪੀ. ਨੂੰ ਲਗਾਈ ਇਨਸਾਫ਼ ਲਈ ਗੁਹਾਰ

ਕਪੂਰਥਲਾ, 22 ਮਾਰਚ (ਸਡਾਨਾ)- ਬੀਤੇ ਕੁੱਝ ਮਹੀਨਿਆਂ ਤੋਂ ਇਕ ਫ਼ੌਜੀ ਜਵਾਨ ਵਲੋਂ ਇਨਸਾਫ਼ ਲਈ ਦਿੱਤੀ ਸ਼ਿਕਾਇਤ 'ਤੇ ਪੁਲਿਸ ਕੋਈ ਗੌਰ ਨਹੀਂ ਕਰ ਰਹੀ, ਜਿਸ ਕਾਰਨ ਹੁਣ ਫ਼ੌਜੀ ਜਵਾਨ ਦੀ ਨੌਕਰੀ 'ਤੇ ਵੀ ਖ਼ਤਰਾ ਬਣ ਗਿਆ ਹੈ | ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਨਾਇਕ ਮੱਖਣ ...

ਪੂਰੀ ਖ਼ਬਰ »

ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਮੀਟਿੰਗ

ਸੁਲਤਾਨਪੁਰ ਲੋਧੀ, 22 ਮਾਰਚ (ਨਰੇਸ਼ ਹੈਪੀ, ਥਿੰਦ)- ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਤਹਿਸੀਲ ਸੁਲਤਾਨਪੁਰ ਲੋਧੀ ਦੀ ਮੀਟਿੰਗ ਸਥਾਨਕ ਯੂਨੀਅਨ ਦਫ਼ਤਰ ਵਿਖੇ ਅਮਰੀਕ ਸਿੰਘ ਮਸੀਤਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂ ਕਾਮਰੇਡ ਬਲਦੇਵ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ

ਨਡਾਲਾ, 22 ਮਾਰਚ (ਮਨਜਿੰਦਰ ਸਿੰਘ ਮਾਨ)- ਖ਼ਾਲਸੇ ਦੇ ਜਨਮ ਦਿਹਾੜੇ ਸਬੰਧੀ ਗੁਰੂ ਅਰਜਨ ਦੇਵ ਜੀ ਸੇਵਾ ਸੁਸਾਇਟੀ ਨਡਾਲਾ ਵਲੋਂ 13ਵਾਂ ਮਹਾਨ ਕੀਰਤਨ ਦਰਬਾਰ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਕਰਵਾਇਆ ਗਿਆ | ਇਸ ਮੌਕੇ ਤਿੰਨ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ...

ਪੂਰੀ ਖ਼ਬਰ »

ਕੈਪੀਟਲ ਬੈਂਕ ਦੀ ਬ੍ਰਾਂਚ ਦਾ ਸਮਰਾ ਵਲੋਂ ਉਦਘਾਟਨ

ਤਲਵੰਡੀ ਚੌਧਰੀਆਂ, 22 ਮਾਰਚ (ਪਰਸਨ ਲਾਲ ਭੋਲਾ)- ਕੈਪੀਟਲ ਸਮਾਲ ਫਾਈਨਾਂਸ ਬੈਂਕ ਦੀ ਤਲਵੰਡੀ ਚੌਧਰੀਆਂ ਕਪੂਰਥਲਾ ਬਰਾਂਚ ਦਾ ਉਦਘਾਟਨ ਅਮਰਜੀਤ ਸਿੰਘ ਸਮਰਾ ਚੇਅਰਮੈਨ ਮਾਰਕਫੈੱਡ ਵਲੋਂ ਅੱਜ ਆਪਣੇ ਕਰ-ਕਮਲਾਂ ਨਾਲ ਕੀਤਾ | ਇਸ ਮੌਕੇੇ ਬੈਂਕ ਦੇ ਮੈਨੇਜਿੰਗ ਡਾਇਰੈਕਟਰ ...

ਪੂਰੀ ਖ਼ਬਰ »

ਪਵਿੱਤਰ ਕਾਲੀ ਵੇਈਾ ਦੇ ਕਿਨਾਰਿਆਂ 'ਤੇ ਪੱਥਰ ਲਗਾਉਣ ਦੀ ਕਾਰ ਸੇਵਾ ਸ਼ੁਰੂ

ਸੁਲਤਾਨਪੁਰ ਲੋਧੀ, 22 ਮਾਰਚ (ਨਰਿੰਦਰ ਸੋਨੀਆ)- ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਪਵਿੱਤਰ ਕਾਲੀ ਵੇਈਾ ਦੇ ਕਿਨਾਰਿਆਂ ਨੂੰ ਪੱਕਾ ਕਰਨ ਲਈ ਪੱਥਰ ਲਗਾਉਣ ਦੀ ਕਾਰ ਸੇਵਾ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ੁਰੂ ਕਰ ਦਿੱਤੀ ਗਈ ...

ਪੂਰੀ ਖ਼ਬਰ »

ਆਵਾਜਾਈ ਨੂੰ ਸੁਚਾਰੂ ਚਲਾਉਣ ਲਈ ਸ਼ਹਿਰ ਨੂੰ ਚਾਰ ਬੀਟਾਂ 'ਚ ਵੰਡਿਆ

ਕਪੂਰਥਲਾ, 22 ਮਾਰਚ (ਸਡਾਨਾ)- ਡੀ. ਐੱਸ. ਪੀ. ਸੰਦੀਪ ਸਿੰਘ ਮੰਡ ਵਲੋਂ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਸ਼ਹਿਰ ਨੂੰ ਚਾਰ ਬੀਟਾਂ ਵਿਚ ਵੰਡਿਆ ਗਿਆ ਹੈ | ਆਪਣੀ-ਆਪਣੀ ਬੀਟ ਦੇ ਇੰਚਾਰਜ ਇਕ ਏ.ਐੱਸ.ਆਈ. ਪੱਧਰ ਦੇ ਕਰਮਚਾਰੀ ਨੂੰ ਤਾਇਨਾਤ ਕੀਤਾ ਗਿਆ ਹੈ, ਜੋ ਕਿ ਟਰੈਫ਼ਿਕ ਸਬੰਧੀ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੇ ਹੱਕ 'ਚ ਚੋਣ ਮੀਟਿੰਗਾਂ 25 ਨੂੰ - ਗੁਰਦੇਵ ਸਿੰਘ

ਕਪੂਰਥਲਾ, 22 ਮਾਰਚ (ਵਿ.ਪ੍ਰ.)- ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਅਕਾਲੀ-ਭਾਜਪਾ ਗੱਠਜੋੜ ਦੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ ਵਿਚ 25 ਮਾਰਚ ਨੂੰ ਸਵੇਰੇ 10 ਵਜੇ ਪਿੰਡ ਦੇਸਲ ਵਿਚ ਚੋਣ ਮੀਟਿੰਗ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੀਸ਼ਦ ਦੇ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥੀਆਂ ਨੂੰ ਸਟੇਸ਼ਨਰੀ, ਸਕੂਲ ਬੈਗ ਤੇ ਬੂਟ ਵੰਡੇ

ਫਗਵਾੜਾ, 22 ਮਾਰਚ (ਤਰਨਜੀਤ ਸਿੰਘ ਕਿੰਨੜਾ)- ਕੇ. ਐੱਲ. ਚਾਂਦ ਵੈੱਲਫੇਅਰ ਟਰੱਸਟ ਯੂ. ਕੇ. ਵਲੋਂ ਹੋਲੀ ਮੁਬਾਰਕ ਮੌਕੇ ਸੂਬਾ ਕੋਆਰਡੀਨੇਟਰ ਰਜਿੰਦਰ ਕੁਮਾਰ ਬੰਟੀ ਦੀ ਅਗਵਾਈ ਹੇਠ ਮੁਹੱਲਾ ਪ੍ਰੇਮਪੁਰਾ ਵਿਖੇ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਟਰੱਸਟ ਦੇ ਸੰਸਥਾਪਕ ਕੇ. ...

ਪੂਰੀ ਖ਼ਬਰ »

ਰਾਜਵੀਰ ਸਿੰਘ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਣੇ

ਕਪੂਰਥਲਾ, 22 ਮਾਰਚ (ਸਡਾਨਾ)- ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗੀਰ ਸਿੰਘ ਵਡਾਲਾ, ਹਲਕਾ ਇੰਚਾਰਜ ਪਰਮਜੀਤ ਸਿੰਘ ਐਡਵੋਕੇਟ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਯੂਥ ਆਗੂ ਰਾਜਵੀਰ ਸਿੰਘ ਵਾਲੀਆ ਨੂੰ ਯੂਥ ਅਕਾਲੀ ਦਲ ਦੀ ਜ਼ਿਲ੍ਹਾ ਇਕਾਈ ਦਾ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਆਰ. ਸੀ. ਐੱਫ. ਵਿਖੇ ਪੂਰਨਮਾਸ਼ੀ ਨੂੰ ਸਮਰਪਿਤ ਸਮਾਗਮ

ਹੁਸੈਨਪੁਰ, 22 ਮਾਰਚ (ਸੋਢੀ)- ਜ਼ਿੰਦਗੀ ਵਿਚ ਆ ਰਹੀਆਂ ਪ੍ਰੇਸ਼ਾਨੀਆਂ ਤੋਂ ਛੁਟਕਾਰਾ ਪਾਉਣ ਲਈ ਸਾਨੂੰ ਸ਼ਾਮ ਸਵੇਰੇ ਗੁਰੂ ਮਹਾਰਾਜ ਜੀ ਦੀ ਪਵਿੱਤਰ ਬਾਣੀ ਦਾ ਸਿਮਰਨ ਕਰਨਾ ਚਾਹੀਦਾ ਹੈ ਤਾਂ ਜੋ ਸਾਡਾ ਮਨੁੱਖਾ ਜੀਵਨ ਸਫ਼ਲ ਹੋ ਸਕੇ | ਇਹ ਸ਼ਬਦ ਗੁਰਦੁਆਰਾ ਸ੍ਰੀ ਗੁਰੂ ...

ਪੂਰੀ ਖ਼ਬਰ »

ਫ਼ੀਲਡ ਆਊਟਰੀਚ ਬਿਊਰੋ ਨੇ ਵੋਟਰ ਜਾਗਰੂਕਤਾ ਸਮਾਗਮ ਕਰਵਾਇਆ

ਕਪੂਰਥਲਾ, 22 ਮਾਰਚ (ਅ. ਬ.)- ਲੋਕ ਸਭਾ ਚੋਣਾਂ ਨੂੰ ਦੇਸ਼ ਦਾ ਮਹਾਂ ਉਤਸਵ ਦਾ ਨਾਅਰਾ ਦਿੰਦਿਆਂ ਫ਼ੀਲਡ ਆਊਟਰੀਚ ਬਿਊਰੋ ਜਲੰਧਰ ਵਲੋਂ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਸਥਾਨਕ ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵਿਮਿਨ ਵਿਖੇ ਭਾਸ਼ਣ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਰਜਿੰਦਰ ਸਿੰਘ ਧੰਜਲ ਯੂਥ ਅਕਾਲੀ ਦਲ ਦੁਆਬਾ ਜ਼ੋਨ ਦੇ ਸੀਨੀਅਰ ਮੀਤ ਪ੍ਰਧਾਨ ਬਣੇ

ਕਪੂਰਥਲਾ, 22 ਮਾਰਚ (ਸਡਾਨਾ)- ਯੂਥ ਅਕਾਲੀ ਦਲ ਸ਼ਹਿਰੀ ਦੇ ਲੰਮਾ ਸਮਾਂ ਪ੍ਰਧਾਨ ਰਹੇ ਕੌਾਸਲਰ ਰਜਿੰਦਰ ਸਿੰਘ ਧੰਜਲ ਨੂੰ ਪਾਰਟੀ ਵਲੋਂ ਯੂਥ ਅਕਾਲੀ ਦਲ ਦੁਆਬਾ ਜ਼ੋਨ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਸਬੰਧੀ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ...

ਪੂਰੀ ਖ਼ਬਰ »

ਸੂਬੇ ਦੇ ਲੋਕ ਚੋਣਾਂ 'ਚ ਕਾਂਗਰਸ ਤੋਂ ਬਦਲਾ ਲੈਣ ਲਈ ਉਤਾਵਲੇ- ਮੰਗਾ

ਫਗਵਾੜਾ, 22 ਮਾਰਚ (ਅਸ਼ੋਕ ਕੁਮਾਰ ਵਾਲੀਆ)- ਸੂਬੇ ਦੀ ਕਾਂਗਰਸ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਕਿਉਂਕਿ ਸਰਕਾਰ ਨੇ ਚੋਣਾਂ ਤੋਂ ਪਹਿਲਾ ਕੀਤੇ ਗਏ ਵਾਅਦੇ ਤਾਂ ਲੋਕਾਂ ਨਾਲ ਕੀ ਪੂਰੇ ਕਰਨੇ ਸਨ ਤੇ ਅਕਾਲੀ-ਭਾਜਪਾ ਗੱਠਜੋੜ ਸਰਕਾਰ ਦੀਆਂ ਲੋਕ ਭਲਾਈ ਸਬੰਧੀ ...

ਪੂਰੀ ਖ਼ਬਰ »

ਰਾਜ ਕੁਮਾਰ ਰਤਨ ਨੂੰ ਸ਼ਰਧਾ ਦੇ ਫੁੱਲ ਭੇਟ

ਭੁਲੱਥ, 22 ਮਾਰਚ (ਮਨਜੀਤ ਸਿੰਘ ਰਤਨ)- ਰਣਜੀਤ ਸਿੰਘ ਰਾਣਾ ਇੰਚਾਰਜ ਹਲਕਾ ਭੁਲੱਥ ਵਲੋਂ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਰਾਜ ਕੁਮਾਰ ਰਤਨ ਦੀ ਅੰਤਿਮ ਅਰਦਾਸ ਵਿਚ ਸ਼ਾਮਿਲ ਹੋ ਕੇ ਉਸ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ ਅਤੇ ਪਰਿਵਾਰ ਨਾਲ ਉਨ੍ਹਾਂ ਦੀ ਬੇਵਕਤੀ ਮੌਤ ਤੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲ ਕੋਚ ਫ਼ੈਕਟਰੀ 'ਚ ਹੋਲੇ-ਮਹੱਲੇ ਨੂੰ ਸਮਰਪਿਤ ਖੇਡਾਂ ਕਰਵਾਈਆਂ

ਹੁਸੈਨਪੁਰ, 22 ਮਾਰਚ (ਸੋਢੀ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲ ਕੋਚ ਫ਼ੈਕਟਰੀ ਵਿਖੇ ਹੋਲੇ ਮਹੱਲੇ ਨੂੰ ਸਮਰਪਿਤ ਖ਼ਾਲਸਾਈ ਖੇਡਾਂ ਕਰਵਾਈਆਂ ਗਈਆਂ | ਇਨ੍ਹਾਂ ਖੇਡਾਂ 'ਚ 5 ਸਾਲ ਤੋਂ ਲੈ ਕੇ 60 ਸਾਲ ਤੱਕ ਦੇ 2000 ਤੋਂ ਵੱਧ ਬੱਚਿਆਂ, ਨੌਜਵਾਨਾਂ ਤੇ ਬਜ਼ੁਰਗਾਂ ਨੇ ...

ਪੂਰੀ ਖ਼ਬਰ »

ਦੰਦੂਪੁਰ ਅਤੇ ਮੁੱਲਾਬਾਹਾ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਏ

ਸੁਲਤਾਨਪੁਰ ਲੋਧੀ, 22 ਮਾਰਚ (ਨਰੇਸ਼ ਹੈਪੀ)-ਸੁਲਤਾਨਪੁਰ ਲੋਧੀ ਦੇ ਐੱਸ. ਡੀ. ਐੱਮ. ਨਵਨੀਤ ਕੌਰ ਬੱਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਬਾਲ ਵਿਕਾਸ ਅਤੇ ਪ੍ਰੋਜੈਕਟ ਅਫਸਰ ਸੁਲਤਾਨਪੁਰ ਲੋਧੀ ਸ੍ਰੀ ਰਾਜੀਵ ਢਾਂਡਾ ਦੀ ਦੇਖ ਰੇਖ ਹੇਠ ਪਿੰਡ ਦੰਦੂਪੁਰ ਅਤੇ ਮੁਲਾਬਾਹਾ ਵਿਖੇ ...

ਪੂਰੀ ਖ਼ਬਰ »

ਗੁਰਦੀਪ ਗਿੱਲ ਦੇ ਕਾਵਿ ਸੰਗ੍ਰਹਿ 'ਛਾਵਾਂ ਮੁਕਰ ਗਈਆਂ' ਦੀ ਘੁੰਡ ਚੁਕਾਈ ਕੱਲ੍ਹ

ਕਪੂਰਥਲਾ, 22 ਮਾਰਚ (ਵਿ.ਪ੍ਰ.)- ਸਿਰਜਣਾ ਕੇਂਦਰ ਵਲੋਂ 24 ਮਾਰਚ ਨੂੰ 10 ਵਜੇ ਸਿਰਜਣਾ ਕੇਂਦਰ ਦੇ ਦਫ਼ਤਰ ਵਿਰਸਾ ਵਿਹਾਰ ਵਿਚ ਉੱਘੇ ਸ਼ਾਇਰ ਗੁਰਦੀਪ ਗਿੱਲ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ 'ਛਾਵਾਂ ਮੁਕਰ ਗਈਆਂ' ਲੋਕ ਅਰਪਿਤ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਜੱਟ ਸਭਾ ਸੁਲਤਾਨਪੁਰ ਲੋਧੀ ਦੀ ਮੀਟਿੰਗ

ਸੁਲਤਾਨਪੁਰ ਲੋਧੀ, 22 ਮਾਰਚ (ਸੋਨੀਆ)- ਜੱਟ ਸਭਾ ਸੁਲਤਾਨਪੁਰ ਲੋਧੀ ਦੀ ਮੀਟਿੰਗ ਭਾਈ ਮਰਦਾਨਾ ਹਾਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸਰਪ੍ਰਸਤ ਸੰਤੋਖ ਸਿੰਘ ਭਾਗੋਰਾਈਆਂ ਤੇ ਮਾਸਟਰ ਸੂਬਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਅਜੀਤ ਸਿੰਘ ਔਜਲਾ ਜਨਰਲ ਸਕੱਤਰ ਨੇ ...

ਪੂਰੀ ਖ਼ਬਰ »

ਵਿਸਾਖੀ ਮੇਲਾ ਕਰਵਾਉਣ ਸਬੰਧੀ ਮੀਟਿੰਗ

ਢਿਲਵਾਂ, 22 ਮਾਰਚ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)– ਬਾਬਾ ਬ੍ਰਹਮ ਦਾਸ ਮੇਲਾ ਪ੍ਰਬੰਧਕ ਕਮੇਟੀ ਢਿਲਵਾਂ ਦੀ ਇਕ ਜ਼ਰੂਰੀ ਮੀਟਿੰਗ ਮੇਲਾ ਕਮੇਟੀ ਦੇ ਪ੍ਰਧਾਨ ਕਰਮਜੀਤ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ...

ਪੂਰੀ ਖ਼ਬਰ »

ਐਲ. ਪੀ. ਯੂ. ਵਿਖੇ ਸੂਫ਼ੀਆਨਾ ਮਹਿਫ਼ਲ 'ਚ ਨੂਰਾਂ ਭੈਣਾਂ ਨੇ ਖੂਬ ਰੰਗ ਬੰਨਿ੍ਹਆ

ਜਲੰਧਰ, 22 ਮਾਰਚ (ਰਣਜੀਤ ਸਿੰਘ ਸੋਢੀ)-ਐਲ. ਪੀ. ਯੂ. ਵਿਖੇ ਸੂਫ਼ੀਆਨਾ ਮਹਿਫ਼ਲ 'ਚ ਮਸ਼ਹੂਰ ਗਾਇਕਾਵਾਂ ਨੂਰਾਂ ਭੈਣਾਂ ਨੇ ਐਲ. ਪੀ. ਯੂ. ਦੇ ਹਜ਼ਾਰਾ ਵਿਦਿਆਰਥੀਆਂ ਨੂੰ ਸੂਫ਼ੀ ਕਲਾਮ ਪੇਸ਼ ਕਰਕੇ ਮੰਤਰ-ਮੁਗਧ ਕਰ ਦਿੱਤਾ | ਉਨ੍ਹਾਂ ਆਪਣੀ ਪੇਸ਼ਕਾਰੀ 'ਅੱਲ੍ਹਾ ਹੂ' ਦੇ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਿਆ ਵਲੋਂ ਦਾਖ਼ਲੇ ਲਈ ਰੋਲ ਨੰਬਰ ਜਾਰੀ

ਸੁਲਤਾਨਪੁਰ ਲੋਧੀ, 22 ਮਾਰਚ (ਥਿੰਦ, ਹੈਪੀ)- ਜਵਾਹਰ ਨਵੋਦਿਆ ਵਿਦਿਆਲਿਆ ਮਸੀਤਾਂ ਵਲੋਂ ਛੇਵੀਂ ਜਮਾਤ ਦੇ ਦਾਖ਼ਲੇ ਲਈ 7 ਅਪ੍ਰੈਲ ਨੂੰ ਲਈ ਜਾ ਰਹੀ ਪ੍ਰਵੇਸ਼ ਪ੍ਰੀਖਿਆ ਲਈ ਰੋਲ ਨੰਬਰ ਜਾਰੀ ਕਰ ਦਿੱਤੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਰਵਿੰਦਰ ਸਿੰਘ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਕਪੂਰਥਲਾ, 22 ਮਾਰਚ (ਸਡਾਨਾ)- ਸੀ. ਆਈ. ਏ. ਸਟਾਫ਼ ਦੇ ਹਵਾਲਦਾਰ ਲਖਵਿੰਦਰ ਸਿੰਘ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਸਟਾਫ਼ ਦੀ ਪੁਲਿਸ ਪਾਰਟੀ ਨੇ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਕਥਿਤ ਦੋਸ਼ੀ ਰਜਿੰਦਰ ਸਿੰਘ ਉਰਫ਼ ...

ਪੂਰੀ ਖ਼ਬਰ »

ਸਵੀਪ ਐਕਟੀਵਿਟੀ ਤਹਿਤ ਵੋਟਰਾਂ ਨੂੰ ਕੀਤਾ ਜਾਗਰੂਕ

ਖਲਵਾੜਾ, 22 ਮਾਰਚ (ਮਨਦੀਪ ਸਿੰਘ ਸੰਧੂ)- ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਉਪ ਮੰਡਲ ਮੈਜਿਸਟ੍ਰੇਟ-ਕਮ-ਚੋਣ ਅਧਿਕਾਰੀ ਜੈ ਇੰਦਰ ਸਿੰਘ ਦੇ ਨਿਰਦੇਸ਼ਾਂ ਅਧੀਨ ਨੋਡਲ ਅਫ਼ਸਰ ਰੋਹਿਤ ਬਾਂਸਲ ਦੀ ਅਗਵਾਈ ਹੇਠ ਪਿੰਡ ਪੱਧਰ 'ਤੇ ਵੋਟਰਾਂ ਨੂੰ ਜਾਗਰੂਕ ਕਰਨ ਦੇ ਮਨੋਰਥ ...

ਪੂਰੀ ਖ਼ਬਰ »

ਕਸ਼ਮੀਰੀ ਲਾਲ ਰਾਸ਼ਟਰੀ ਵਿਕਲਾਂਗ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ

ਸੁਲਤਾਨਪੁਰ ਲੋਧੀ, 22 ਮਾਰਚ (ਸੋਨੀਆ)- ਰਾਸ਼ਟਰੀ ਵਿਕਲਾਂਗ ਪਾਰਟੀ ਪੰਜਾਬ ਦੇ ਪ੍ਰਧਾਨ ਹਰਵਿੰਦਰ ਸਿੰਘ ਮਰਵਾਹਾ, ਲਹਿੰਬਰ ਸਿੰਘ ਤੂਰ ਤੇ ਜਗੀਰ ਸਿੰਘ ਬਾਜਵਾ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਕਸ਼ਮੀਰੀ ਲਾਲ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕਰ ...

ਪੂਰੀ ਖ਼ਬਰ »

ਨੱਥੂਚਾਹਲ ਵਿਖੇ ਗੁਰਮਿਤ ਸਮਾਗਮ ਕਰਵਾਇਆ

ਕਪੂਰਥਲਾ, 22 ਮਾਰਚ (ਇੰਦਰਜੀਤ ਸਿੰਘ ਚਾਹਲ)- ਪਿੰਡ ਨੱਥੂਚਾਹਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਤੇ ਸਿੱਖ ਕੌਮ ਦੇ ਸਮੁੱਚੇ ਸ਼ਹੀਦਾਂ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਨੱਥੂਚਾਹਲ, ਬਾਬਾ ਰਾਮ ਜੋਗੀ ਪੀਰ ਪ੍ਰਬੰਧਕ ...

ਪੂਰੀ ਖ਼ਬਰ »

ਵਿਸ਼ਵ ਸੂਫੀ ਸੰਤ ਸਮਾਜ ਦੀ ਜ਼ਿਲ੍ਹਾ ਇਕਾਈ ਦੀ ਚੋਣ ਹੋਈ

ਕਪੂਰਥਲਾ, 22 ਮਾਰਚ (ਚਾਹਲ)- ਵਿਸ਼ਵ ਸੂਫੀ ਸੰਤ ਸਮਾਜ ਰਜ਼ਿ ਦੀ ਮੀਟਿੰਗ ਸੂਬਾ ਪ੍ਰਧਾਨ ਬਾਬਾ ਦੀਪਕ ਸ਼ਾਹ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬਾਬਾ ਸੋਮਨਾਥ ਕੁਲੇਵਾਲੀ ਸਰਕਾਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਵਿਚ ਸਰਬਸੰਮਤੀ ਨਾਲ ਬਾਬਾ ਸ਼ਿੰਗਾਰੇ ਸ਼ਾਹ ...

ਪੂਰੀ ਖ਼ਬਰ »

ਪਿੰਡ ਫਜ਼ਲਾਬਾਦ 'ਚ ਗੁਰਮਤਿ ਸਮਾਗਮ 23 ਨੂੰ

ਕਪੂਰਥਲਾ, 22 ਮਾਰਚ (ਵਿ.ਪ੍ਰ.)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਜਾ ਮਹਾਨ ਗੁਰਮਤਿ ਸਮਾਗਮ 23 ਮਾਰਚ ਨੂੰ ਗੁਰਦੁਆਰਾ ਸਾਹਿਬ ਭਗਤ ਕਬੀਰ ਪਿੰਡ ਫਜ਼ਲਾਬਾਦ ਵਿਚ ਸ਼ਾਮ 6 ਵਜੇ ਤੋਂ 11 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਕੈਨੇਡਾ ਸਬੰਧੀ ਈਜ਼ਾ ਵੀਜ਼ਾ ਦਾ ਸੈਮੀਨਾਰ ਅੱਜ ਤੇ ਕੱਲ੍ਹ ਜਲੰਧਰ ਦਫਤਰ ਵਿਚ

ਜਲੰਧਰ, 22 ਮਾਰਚ (ਅ. ਬ.)-ਕੈਨੇਡਾ ਦੇ ਸਭ ਤੋਂ ਵੱਧ ਵੀਜ਼ਾ ਲਗਵਾ ਚੁੱਕੀ ਕੰਪਨੀ ਈਜ਼ੀ ਵੀਜ਼ਾ ਦੇ ਬ੍ਰਾਂਚ ਮੈਨੇਜਰ ਨੇ ਕਿਹਾ ਕਿ ਉਹ ਕੰਪਨੀ ਦੇ ਵੀਜ਼ਾ ਮਾਹਿਰ ਨਾਲ ਜਲੰਧਰ ਸ਼ਹਿਰ ਵਿਖੇ ਈਜ਼ੀ ਵੀਜ਼ਾ ਦੇ ਜਲੰਧਰ ਦਫਤਰ ਪਹੁੰਚ ਚੁੱਕੇ ਹਨ, ਜੋ ਕਿ ਸਾਹਮਣੇ ਹੋਟਲ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਮੱਲ੍ਹੀ 'ਤੇ ਨਸ਼ਾ ਤਸਕਰੀ ਕਰਵਾਉਣ ਦਾ ਦੋਸ਼

ਭੋਗਪੁਰ, 22 ਮਾਰਚ (ਕੁਲਦੀਪ ਸਿੰਘ ਪਾਬਲਾ)- ਵਿਧਾਨ ਸਭਾ ਹਲਕਾ ਆਦਮਪੁਰ ਦੇ ਪਿੰਡ ਕਾਲਾ ਬੱਕਰਾ ਦੇ ਵਾਸੀਆਂ ਨੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਆਪਣੇ ਹੀ ਪਿੰਡ ਦੇ ਸਰਪੰਚ ਅਤੇ ਕਾਂਗਰਸ ਕਮੇਟੀ ਬਲਾਕ ਭੋਗਪੁਰ ਦੇ ਪ੍ਰਧਾਨ ਪਰਮਿੰਦਰ ਸਿੰਘ ਮੱਲੀ ਉਪਰ ਨਸ਼ਾ ਤਸਕਰਾਂ ...

ਪੂਰੀ ਖ਼ਬਰ »

ਪਿੰਡ ਤੇਹਿੰਗ ਵਿਖੇ ਛਾਂਦਾਰ ਬੂਟੇ ਲਗਾਏ

ਫਿਲੌਰ, 22 ਮਾਰਚ ( ਸੁਰਜੀਤ ਸਿੰਘ ਬਰਨਾਲਾ )-ਨਜ਼ਦੀਕੀ ਪਿੰਡ ਤੇਹਿੰਗ ਵਿਖੇ ਤੇਹਿੰਗ ਵੈੱਲਫੇਅਰ ਸੁਸਾਇਟੀ ਤੇ ਏਕ ਨੂਰ ਅਕੈਡਮੀ ਦੇ ਸਾਂਝੇ ਉੱਦਮਾਂ ਨਾਲ ਪਿੰਡ 'ਚ ਇਕ ਹਜ਼ਾਰ ਛਾਂਦਾਰ ਬੂਟੇ ਲਗਾਏ ਗਏ | ਬੂਟੇ ਲਗਾਉਣ ਦੀ ਸ਼ੁਰੂਆਤ ਗੁਰੂ ਨਾਨਕ ਦੇਵ ਯੂਨੀਵਰਸਟੀ ਕਾਲਜ ...

ਪੂਰੀ ਖ਼ਬਰ »

ਮੇਰੇ ਵਿਰੁੱਧ ਲਗਾਏ ਦੋਸ਼ ਰਾਜਨੀਤੀ ਤੋਂ ਪ੍ਰੇਰਿਤ: ਮੱਲ੍ਹੀ

ਜਦੋਂ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਸਰਪੰਚ ਗ੍ਰਾਮ ਪੰਚਾਇਤ ਪਿੰਡ ਕਾਲਾ ਬੱਕਰਾ ਪਰਮਿੰਦਰ ਸਿੰਘ ਮੱਲੀ ਦਾ ਪੱਖ ਜਾਣਨ ਲਈ ਉਨ੍ਹਾਂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਮੇਰੇ ਵਿਰੁੱਧ ਲਗਾਏ ਜਾ ਰਹੇ ਸਾਰੇ ਦੋਸ਼ ਰਾਜਨੀਤੀ ਤੋਂ ਪ੍ਰੇਰਿਤ ਹਨ | ਉਨ੍ਹਾਂ ...

ਪੂਰੀ ਖ਼ਬਰ »

ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਜਾਵੇਗਾ: ਡੀ.ਐਸ.ਪੀ.

ਭੋਗਪੁਰ, 22 ਮਾਰਚ (ਕੁਲਦੀਪ ਸਿੰਘ ਪਾਬਲਾ)-ਸਬ ਡਵੀਜਨ ਆਦਮਪੁਰ ਦੇ ਡੀ.ਐਸ.ਪੀ ਮੱਖਣ ਸਿੰਘ ਨੇ ਚੋਣਾਂ ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿੁਲਸ ਥਾਣਾ ਭੋਗਪੁਰ ਵਲੋਂ ਸਮਾਜ ਵਿਰੋਧੀ ਅਨਸਰਾਂ ਅਤੇ ...

ਪੂਰੀ ਖ਼ਬਰ »

ਭਗੌੜਾ ਕਾਬੂ

ਆਦਮਪੁਰ,22ਮਾਰਚ (ਹਰਪ੍ਰੀਤ ਸਿੰਘ)- ਥਾਣਾ ਆਦਮਪੁਰ ਅਧੀਨ ਆਉਂਦੀ ਚੌਾਕੀ ਅਲਾਵਲਪੁਰ ਪੁਲਿਸ ਨੇ ਇਕ ਭਗੌੜੇ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਦਿੰਦੇ ਥਾਣਾ ਮੁਖੀ ਜੀਤ ਸਿੰਘ ਨੇ ਦੱਸਿਆ14- 2-2019 'ਚ ਹੋਏ ਹਾਦਸੇ ਦੇ ਮਾਮਲੇ 'ਚ ਅਦਾਲਤ ਵੱਲੋਂ ਭਗੌੜਾ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਨਕੋਦਰ ਵਿਖੇ ਸਮਾਗਮ

ਨਕੋਦਰ, 22 ਮਾਰਚ (ਗੁਰਵਿੰਦਰ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਨਕੋਦਰ ਵਿਖੇ ਕਿੰਡਰਗਾਰਟਨ ਵਿਚ ਕਾਨਵੋਕੇਸ਼ਨ ਕਰਵਾਈ ਗਈ | ਪ੍ਰੋਗਰਾਮ ਵਿਚ ਸ੍ਰੀਮਤੀ ਸ਼ੁਭੀ ਆਂਗਰਾ ਸੋਨੀ ਈ.ਟੀ.ਓ. ਜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਭ ਤੋਂ ਪਹਿਲਾਂ ਕਿੰਡਰਗਾਰਟਨ ...

ਪੂਰੀ ਖ਼ਬਰ »

ਵਿਆਹੁਤਾ ਨੂੰ ਦਾਜ ਖ਼ਾਤਰ ਤੰਗ ਕਰਨ ਵਾਲੇ ਪਤੀ ਤੇ ਸੱਸ ਿਖ਼ਲਾਫ਼ ਕੇਸ ਦਰਜ

ਫਗਵਾੜਾ, 22 ਮਾਰਚ (ਹਰੀਪਾਲ ਸਿੰਘ)- ਵਿਆਹੁਤਾ ਨੂੰ ਦਾਜ ਦੀ ਖ਼ਾਤਰ ਤੰਗ ਪਰੇਸ਼ਾਨ ਕਰਨ ਵਾਲੇ ਪਤੀ ਤੇ ਸੱਸ ਿਖ਼ਲਾਫ਼ ਥਾਣਾ ਸਤਨਾਮਪੁਰਾ ਪੁਲਿਸ ਨੇ ਕੇਸ ਦਰਜ਼ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸੋਨੀਆ ਪੁੱਤਰੀ ਰਮੇਸ਼ ...

ਪੂਰੀ ਖ਼ਬਰ »

220 ਨਸ਼ੀਲੇ ਕੈਪਸੂਲਾਂ ਸਮੇਤ ਮੋਟਰਸਾਈਕਲ ਸਵਾਰ ਕਾਬੂ

ਜੰਡਿਆਲਾ ਮੰਜਕੀ, 22 ਮਾਰਚ (ਸੁਰਜੀਤ ਸਿੰਘ ਜੰਡਿਆਲਾ)- ਪੁਲਿਸ ਥਾਣਾ ਸਦਰ ਜਲੰਧਰ ਅਧੀਨ ਆਉਂਦੀ ਪੁਲਿਸ ਚੌਕੀ ਜੰਡਿਆਲਾ ਦੀ ਪੁਲਿਸ ਵੱਲੋਂ ਜੰਡਿਆਲਾ-ਜਲੰਧਰ ਸੜਕ 'ਤੇ ਪੈਂਦੇ ਪਿੰਡ ਕੰਗਣੀਵਾਲ 'ਚ 2 ਮੋਟਰਸਾਈਕਲ ਸਵਾਰਾਂ ਨੂੰ 220 ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕੀਤਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX