ਤਾਜਾ ਖ਼ਬਰਾਂ


ਪੰਜਾਬ ਸਰਕਾਰ ਦੇ ਮੰਤਰੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪੀ ਕੈਪਟਨ ਵਲੋਂ ਲਿਖੀ ਚਿੱਠੀ
. . .  10 minutes ago
ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ ਤੇ ਚਰਨਜੀਤ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਐੱਸ.ਐੱਸ.ਪੀ ਦਫ਼ਤਰ ਦੇ ਬਾਹਰੋਂ ਮਿਲੀ ਇੱਕ ਅਧਖੜ ਉਮਰੇ ਵਿਅਕਤੀ ਦੀ ਲਾਸ਼
. . .  48 minutes ago
ਫ਼ਿਰੋਜ਼ਪੁਰ 15 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਸੀਨੀਅਰ ਕਪਤਾਨ ਪੁਲਿਸ ਫ਼ਿਰੋਜ਼ਪੁਰ ਦੇ ਦਫ਼ਤਰ ਦੇ ਨਜ਼ਦੀਕ ਇੱਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲੀ ਹੈ। ਜਿਸ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ । ਉਕਤ ਲਾਸ਼ ਨੂੰ ਅੱਜ ਕੁੱਝ ਲੋਕਾਂ...
ਭਾਰਤੀ ਖੇਤਰ 'ਚ ਬੀਤੀ ਰਾਤ ਮੁੜ ਦਾਖਲ ਹੋਇਆ ਡਰੋਨ
. . .  about 1 hour ago
ਫ਼ਿਰੋਜ਼ਪੁਰ 15 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਪਾਕਿਸਤਾਨ ਵਾਲੇ ਪਾਸਿਉਂ ਡਰੋਨ ਮੁੜ ਭਾਰਤੀ ਖੇਤਰ ਚ ਬੀਤੀ ਰਾਤ ਦਾਖਲ ਹੋਣ ਦੀ ਖ਼ਬਰ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਹਿੰਦ ਪਾਕਿ ਹੁਸੈਨੀ ਵਾਲਾ ਕੌਮੀ ਸਰਹੱਦ ਦੇ ਖੇਤਰ 'ਚ ਬੀ.ਓ.ਪੀ. ਐਚ. ਟਾਵਰ ਲਾਗਿਓਂ ਡਰੋਨ ਪਿੰਡ ਭੱਖੜਾ...
ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਪੁੱਜੇ ਕੈਪਟਨ ਦੇ ਦੋ ਮੰਤਰੀ
. . .  about 1 hour ago
ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ) - ਅੱਜ ਪੰਜਾਬ ਸਰਕਾਰ ਦੇ ਦੋ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਲਈ ਅਕਾਲ ਤਖਤ ਸਕੱਤਰੇਤ ਵਿਖੇ ਪਹੁੰਚੇ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੋਵੇਂ ਮੰਤਰੀ ਜੋ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ...
ਉਤਰ ਪ੍ਰਦੇਸ਼ ਪੁਲਿਸ ਨੇ ਇਕ ਝਟਕੇ 'ਚ ਬੇਰੁਜ਼ਗਾਰ ਕੀਤੇ 25 ਹਜ਼ਾਰ ਹੋਮਗਾਰਡ ਜਵਾਨ
. . .  about 1 hour ago
ਲਖਨਊ, 15 ਅਕਤੂਬਰ - ਪਿਛਲੇ ਦਿਨੀਂ ਸੁਪਰੀਮ ਕੋਰਟ ਨੇ ਯੂ.ਪੀ. ਦੇ ਹੋਮਗਾਰਡਜ਼ ਦੀਆਂ ਤਨਖ਼ਾਹ ਨੂੰ ਲੈ ਕੇ ਇਕ ਆਦੇਸ਼ ਦਿੱਤਾ ਸੀ। ਆਪਣੇ ਇਸ ਆਦੇਸ਼ ਵਿਚ ਸੁਪਰੀਮ ਕੋਰਟ ਨੇ ਹੋਮਗਾਰਡ ਦੇ ਜਵਾਨਾਂ ਦੀ ਰੋਜ਼ਾਨਾ ਦਿਹਾੜੀ ਯੂ.ਪੀ. ਪੁਲਿਸ ਦੇ ਸਿਪਾਹੀ ਦੇ ਬਰਾਬਰ ਦੇਣ ਨੂੰ ਕਿਹਾ ਸੀ। ਇਸ ਆਦੇਸ਼ ਤੋਂ ਬਾਅਦ ਹੋਮਗਾਰਡ ਦੇ ਜਵਾਨਾਂ ਨੂੰ ਵੱਡੀ ਰਾਹਤ...
ਐਫ.ਏ.ਟੀ.ਐਫ. ਦੀ ਬੈਠਕ 'ਚ ਪਾਕਿਸਤਾਨ ਮੁਸ਼ਕਿਲ 'ਚ, ਦੋਸਤ ਦੇਸ਼ਾਂ ਨੇ ਨਹੀਂ ਦਿੱਤਾ ਸਾਥ
. . .  about 2 hours ago
ਪੈਰਿਸ, 15 ਅਕਤੂਬਰ - ਕੰਗਾਲੀ ਦੀ ਕਗਾਰ 'ਤੇ ਖੜੇ ਪਾਕਿਸਤਾਨ ਦੀਆਂ ਮੁਸ਼ਕਲਾਂ ਵੱਧ ਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਟੇਰਰ ਫੰਡਿੰਗ ਰੋਕਣ 'ਚ ਨਾਕਾਮ ਰਹਿਣ 'ਤੇ ਪਾਕਿਸਤਾਨ ਨੂੰ ਫਾਈਨੈਂਸ਼ੀਅਲ ਐਕਸ਼ਨ ਟਾਸਕ ਫੋਰਸ ਦੀ ਸਮੀਖਿਆ ਮੀਟਿੰਗ ਵਿਚ ਕਰਾਰਾ ਝਟਕਾ ਲੱਗਾ ਹੈ। ਸੋਮਵਾਰ ਦੀ ਮੀਟਿੰਗ...
ਅੱਜ ਦਾ ਵਿਚਾਰ
. . .  about 2 hours ago
ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਜ਼ੀਰਕਪੁਰ, 14 ਅਕਤੂਬਰ, {ਹੈਪੀ ਪੰਡਵਾਲਾ }-ਬਿਸ਼ਨਪੁਰਾ ਖੇਤਰ 'ਚ ਇਕ ਨਿੱਜੀ ਸਕੂਲ ਬੱਸ ਦੀ ਲਪੇਟ ਵਿਚ ਆਉਣ ਨਾਲ ਡੇਢ ਸਾਲਾ ਦੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਪਿਅੰਸ਼ ਪੁੱਤਰ ਸੰਜੈ ਕੁਮਾਰ ਵਾਸੀ ਬਿਸ਼ਨਪੁਰਾ ਵਜੋਂ ...
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  1 day ago
ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼ ਕਰ ਕੇ ਕਰੋੜ ਰੁਪਏ ਤੋਂ ਵਧੇਰੇ ਮੁੱਲ ਦੀਆਂ ਡੁਪਲੀਕੇਟ ਬੈਟਰੀਆਂ ਬਰਾਮਦ ਕੀਤੀਆਂ ...
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  1 day ago
ਬਠਿੰਡਾ 14 ਅਕਤੂਬਰ - ਬਠਿੰਡਾ ਵਿਚ ਨਾਬਾਲਗ ਲੜਕੀ ਦਾ ਵਿਆਹ ਹੋਇਆ ਹੈ ।ਲੜਕੀ ਦੀ ਜਨਮ ਤਰੀਕ 13.1.2003 ਦੱਸੀ ਜਾ ਰਹੀ ਹੈ । ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਬਿਆਨ ਕਲਮਬੰਦ ...
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  1 day ago
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ...
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ...
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ...
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ...
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਅੰਤਰਿਮ ਖਰੜਾ ਭੇਜ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਆਈ.ਐਨ.ਐਕਸ ਮੀਡੀਆ ਮਾਮਲਾ : ਚਿਦੰਬਰਮ ਦੀ ਗ੍ਰਿਫ਼ਤਾਰੀ ਦੀ ਮੰਗ ਵਾਲੀ ਪਟੀਸ਼ਨ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ
. . .  1 day ago
ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਰਤ ਭੂਸ਼ਨ ਆਸ਼ੂ ਨੇ ਦਿੱਤਾ ਇਹ ਬਿਆਨ
. . .  1 day ago
ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  1 day ago
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  1 day ago
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  1 day ago
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  1 day ago
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  1 day ago
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  1 day ago
ਤਾਮਿਲਨਾਡੂ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ ਅੱਗ
. . .  1 day ago
ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਰੰਗ-ਰੋਗਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
. . .  1 day ago
ਦਰਬਾਰ-ਏ-ਖਾਲਸਾ ਨੇ ਕੋਟਕਪੂਰੇ 'ਚ ਮਨਾਇਆ ਲਾਹਨਤ ਦਿਹਾੜਾ
. . .  1 day ago
ਅਣਮਿਥੇ ਸਮੇਂ ਦੇ ਲਈ ਹੜਤਾਲ 'ਤੇ ਗਏ ਹਿੰਦੁਸਤਾਨ ਐਰੋਨੀਟਿਕਸ ਲਿਮਟਿਡ ਦੇ ਕਰਮਚਾਰੀ
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
. . .  1 day ago
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਬੀ. ਸੀ. ਸੀ. ਆਈ. ਦੇ ਦਫ਼ਤਰ 'ਚ ਪਹੁੰਚੇ ਸੌਰਵ ਗਾਂਗੁਲੀ
. . .  1 day ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਪਹਿਲੀ ਨੇਤਰਹੀਣ ਆਈ.ਏ.ਐੱਸ ਅਧਿਕਾਰੀ ਨੇ ਸਬ-ਕਲੈਕਟਰ ਵਜੋਂ ਸੰਭਾਲਿਆ ਅਹੁਦਾ
. . .  1 day ago
ਐੱਨ. ਐੱਸ. ਏ. ਡੋਭਾਲ ਨੇ ਕਿਹਾ- ਐੱਫ. ਏ. ਟੀ. ਐੱਫ. ਦੇ ਦਬਾਅ 'ਚ ਪਾਕਿਸਤਾਨ
. . .  1 day ago
ਜਾਪਾਨ 'ਚ 'ਹੇਜਬੀਸ' ਤੂਫ਼ਾਨ ਕਾਰਨ ਮਰਨ ਵਾਲਿਆਂ ਦਾ ਗਿਣਤੀ ਵੱਧ ਕੇ ਹੋਈ 39
. . .  1 day ago
ਪੀ.ਐਮ.ਸੀ ਬੈਂਕ ਘੋਟਾਲਾ : 16 ਅਕਤੂਬਰ ਤੱਕ ਵਧਾਈ ਗਈ ਤਿੰਨ ਦੋਸ਼ੀਆਂ ਦੀ ਪੁਲਿਸ ਹਿਰਾਸਤ
. . .  1 day ago
ਜੰਮੂ-ਕਸ਼ਮੀਰ 'ਚ ਫੜੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ
. . .  1 day ago
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
. . .  1 day ago
ਕਾਂਗਰਸੀ ਨੇਤਾ ਡੀ.ਕੇ. ਸ਼ਿਵਕੁਮਾਰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਮੰਗਲਵਾਰ ਤੱਕ ਦੇ ਲਈ ਮੁਲਤਵੀ
. . .  1 day ago
ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜਾਂ ਜਾਇਜ਼ਾ ਲੈਣ ਵਾਸਤੇ ਡੇਰਾ ਬਾਬਾ ਨਾਨਕ ਪੁਜੀ ਕੇਂਦਰੀ ਟੀਮ
. . .  1 day ago
ਕਸ਼ਮੀਰ 'ਚ ਸ਼ੁਰੂ ਹੋਈ ਮੋਬਾਇਲ ਪੋਸਟ ਪੇਡ ਸੇਵਾ
. . .  1 day ago
17 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇਗਾ ਕੌਮਾਂਤਰੀ ਨਗਰ ਕੀਰਤਨ
. . .  1 day ago
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਦਿੱਲੀ 'ਚ ਐੱਨ. ਆਈ. ਏ. ਦੀ ਨੈਸ਼ਨਲ ਕਾਨਫ਼ਰੰਸ ਜਾਰੀ
. . .  about 1 hour ago
ਮਹਿਲਾ ਮਰੀਜ਼ ਨਾਲ ਜਬਰ ਜਨਾਹ ਅਤੇ ਬਲੈਕਮੇਲ ਕਰਨ ਦੇ ਦੋਸ਼ 'ਚ ਡਾਕਟਰ ਗ੍ਰਿਫ਼ਤਾਰ
. . .  7 minutes ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਚੇਤ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀਆਂ ਭੇਟ

ਨਸ਼ਿਆਂ ਿਖ਼ਲਾਫ਼ ਤੇ ਵੋਟਰ ਜਾਗਰੂਕਤਾ ਮੋਟਰਸਾਈਕਲ ਰੈਲੀ ਕੱਢੀ
ਹੁਸ਼ਿਆਰਪੁਰ, 23 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ 'ਤੇ ਵਿਧਾਨ ਸਭਾ ਹਲਕਾ-43 ਹੁਸ਼ਿਆਰਪੁਰ ਵਲੋਂ ਨਸ਼ਿਆਂ ਿਖ਼ਲਾਫ਼ ਅਤੇ ਵੋਟਰ ਜਾਗਰੂਕਤਾ ਲਈ ਮੋਟਰਸਾਈਕਲ ਰੈਲੀ ਕੱਢੀ ਗਈ | ਇਸ ਜਾਗਰੂਕਤਾ ਰੈਲੀ ਨੂੰ ਐਸ.ਡੀ.ਐਮ. ਅਮਿਤ ਸਰੀਨ ਨੇ ਰਵਾਨਾ ਕੀਤਾ | ਇਸ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਵੋਟ ਪਾਉਣ ਦੀ ਸਹੁੰ ਵੀ ਚੁਕਾਈ ਗਈ | ਇਸ ਤੋਂ ਪਹਿਲਾਂ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਵੀ ਭੇਂਟ ਕੀਤੇ ਗਏ | ਸਵੀਪ ਪ੍ਰੋਜੈਕਟ ਤਹਿਤ ਕੱਢੀ ਗਈ ਜਾਗਰੂਕਤਾ ਮੋਟਰਸਾਈਕਲ ਰੈਲੀ ਨੂੰ ਸੰਬੋਧਨ ਕਰਦਿਆਂ ਅਮਿਤ ਸਰੀਨ ਨੇ ਕਿਹਾ ਕਿ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਈਸ਼ਾ ਕਾਲੀਆ ਦੀ ਅਗਵਾਈ ਵਿਚ ਨੌਜਵਾਨਾਂ ਨੂੰ ਨਸ਼ਿਆਂ ਿਖ਼ਲਾਫ਼, ਵੋਟ ਬਣਾਉਣ ਅਤੇ ਵੋਟ ਪਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਚੋਣ ਇਕ ਮੌਕਾ ਹੁੰਦਾ ਹੈ, ਜਦ ਦੇਸ਼ ਦੇ ਨਾਗਰਿਕ ਆਪਣੀ ਪਸੰਦ ਦੀ ਸਰਕਾਰ ਚੁਣਦੇ ਹਨ | ਇਸ ਲਈ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹਰ ਨੌਜਵਾਨ ਨੂੰ ਬਿਨਾਂ ਕਿਸੇ ਡਰ, ਭੈਅ ਤੇ ਲਾਲਚ ਦੇ ਵੋਟ ਜ਼ਰੂਰ ਪਾਉਣੀ ਚਾਹੀਦੀ ਹੈ | ਇਸ ਮੌਕੇ ਸਹਾਇਕ ਲੋਕ ਸੰਪਰਕ ਅਫ਼ਸਰ ਲੋਕੇਸ਼ ਕੁਮਾਰ, ਤਹਿਸੀਲਦਾਰ ਹਰਵਿੰਦਰ ਸਿੰਘ, ਨਾਇਬ ਤਹਿਸੀਲਦਾਰ ਮਨਦੀਪ ਸਿੰਘ, ਐਸ.ਡੀ.ਓ. ਮਨੋਜ ਕੁਮਾਰ, ਪਿੰ੍ਰਸੀਪਲ ਅਸ਼ਵਨੀ ਦੱਤਾ, ਲੈਕਚਰਾਰ ਸੰਦੀਪ ਸੂਦ, ਚੰਦਰ ਪ੍ਰਕਾਸ਼ ਸੈਣੀ, ਆਯੂਸ਼ ਸ਼ਰਮਾ, ਕਰਵਟ ਏਕ ਬਦਲਾਵ ਐਨ.ਜੀ.ਓਜ਼ ਆਦਿ ਹਾਜ਼ਰ ਸਨ |
ਟੀਚਰਜ਼ ਵੈੱਲਫੇਅਰ ਫੋਰਮ ਵਲੋਂ ਸਮਾਜ ਸੇਵੀ ਸ਼ਖ਼ਸੀਅਤਾਂ ਦਾ ਸਨਮਾਨ
ਮੁਕੇਰੀਆਂ, (ਸਟਾਫ਼ ਰਿਪੋਰਟਰ)- ਟੀਚਰਜ਼ ਵੈੱਲਫੇਅਰ ਫੋਰਮ ਮੁਕੇਰੀਆਂ ਦੇ ਸਾਥੀਆਂ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਮੁਕੇਰੀਆਂ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਦੋਖੁੰਦਪੁਰ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤਾਂ 'ਤੇ ਕੋਰੀਓਗ੍ਰਾਫੀ ਦੀ ਪੇਸ਼ਕਾਰੀ ਕੀਤੀ ਗਈ | ਸਰਕਾਰੀ ਐਲੀਮੈਂਟਰੀ ਸਕੂਲ ਖੜਕ ਬਲੜਾ ਦੇ ਵਿਦਿਆਰਥੀਆਂ ਨੇ ਵੀ ਨਾਟਕ ਪੇਸ਼ ਕੀਤਾ | ਮੰਚ ਦੇ ਪ੍ਰਧਾਨ ਰਿਸ਼ਵ ਦੇਵ ਨੇ ਵੱਡੀ ਗਿਣਤੀ ਵਿਚ ਹਾਜ਼ਰ ਵਿਦਿਆਰਥੀਆਂ, ਨੌਜਵਾਨਾਂ ਨੂੰ ਸ਼ਹੀਦਾਂ ਦੇ ਜੀਵਨ ਤੋਂ ਸੇਧ ਲੈਣ ਲਈ ਪ੍ਰੇਰਿਤ ਕੀਤਾ | ਸ਼ਰਧਾਂਜਲੀ ਸਮਾਗਮ ਵਿਚ ਮੁਕੇਰੀਆਂ ਤੇ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਸਮਾਜ ਸੇਵੀ ਅਤੇ ਇਨਕਲਾਬੀ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪੱਤਰਕਾਰ ਭਾਈਚਾਰੇ ਵਲੋਂ ਨਿਰੰਕਾਰ ਸਿੰਘ ਰਾਮਗੜ੍ਹੀਆ, ਵਿਜੇ ਨਾਗਲਾ, ਸਮਾਜ ਸੇਵੀ ਮਾਸਟਰ ਵਿਨੋਦ ਸ਼ਰਮਾ, ਮਾਸਟਰ ਸ਼ਵਿੰਦਰ ਸਿੰਘ, ਜਥੇਦਾਰ ਸੰਤੋਖ ਸਿੰਘ ਡਾਲੋਵਾਲ, ਨੀਲਮ ਕੁਮਾਰੀ ਜੰਡਵਾਲ, ਅਧਿਆਪਕਾਂ ਵਿਚੋਂ ਪਿ੍ੰਸੀਪਲ ਅਮਨਦੀਪ ਸ਼ਰਮਾ, ਦੀਪਕ ਸ਼ਰਮਾ, ਪਿ੍ੰਸੀਪਲ ਸੋਨਿਕਾ, ਰਾਜੇਸ਼ਵਰ ਸਿੰਘ, ਗੁਰਮੀਤ ਹਿਯਾਤਪੁਰੀ, ਕਰਨ ਠਾਕੁਰ ਹਰਦੋਖੁੰਦਪੁਬ ਦਾ ਸਮਾਜ ਸੇਵਾ ਦੇ ਖੇਤਰ ਵਿਚ ਅਹਿਮ ਯੋਗਦਾਨ ਪਾਉਣ ਲਈ ਤੇ ਆਪਣੇ ਕਿੱਤੇ ਵਿਚ ਇਮਾਨਦਾਰੀ ਨਾਲ ਵਧੀਆ ਸੇਵਾਵਾਂ ਨਿਭਾਉਣ ਲਈ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਮਾਸਟਰ ਜੋਧ ਸਿੰਘ ਨੇ ਆਪਣੇ ਸੰਦੇਸ਼ ਵਿਚ ਨੌਜਵਾਨਾਂ ਤੇ ਵਿਦਿਆਰਥੀਆਂ ਨੂੰ ਇਨਕਲਾਬ ਦੇ ਫ਼ਲਸਫ਼ੇ ਤੋਂ ਜਾਣੂੰ ਕਰਵਾਇਆ | ਮੰਚ ਸੰਯੋਜਕ ਮਾਸਟਰ ਰਜੇਸ਼ ਕੁਮਾਰ ਨੇ ਆਏ ਹੋਏ ਇਨਕਲਾਬੀਆਂ ਦਾ ਧੰਨਵਾਦ ਕੀਤਾ | ਇਸ ਮੌਕੇ ਮੰਚ ਦੇ ਸਾਥੀ ਅਧਿਆਪਕ ਜਸਵੰਤ ਸਿੰਘ, ਪਰਸ ਰਾਮ, ਮਖਰੇਸ ਕੁਮਾਰ, ਗੁਰਨਾਮ ਸਿੰਘ, ਰਾਕੇਸ਼ ਕੁਮਾਰ, ਰਾਮ ਲੁਭਾਇਆ, ਪਰਜੇਸ਼ ਕੁਮਾਰ, ਡਾ. ਨਰੇਸ਼ ਸਿੰਘ, ਮਾਸਟਰ ਸਤੀਸ਼ ਕੁਮਾਰ, ਸੁਲੱਖਣ ਸਿੰਘ ਜੱਗੀ ਆਦਿ ਹਾਜ਼ਰ ਸਨ |
ਘੋਗਰਾ, (ਆਰ. ਐਸ. ਸਲਾਰੀਆ)- ਬਲੱਡ ਡੋਨਰ ਸੇਵਰ ਸੁਸਾਇਟੀ ਦਸੂਹਾ ਤੇ ਰਾਫਾ ਕੇਅਰ ਹਸਪਤਾਲ ਘੋਗਰਾ ਦੇ ਸਹਿਯੋਗ ਨਾਲ ਸ਼ਹੀਦ ਸਤਨਾਮ ਸਿੰਘ ਸਪੋਰਟਸ ਕਲੱਬ ਸੱਗਰਾਂ ਵਿਖੇ ਪਹਿਲਾ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਪੁਸ਼ਵਿੰਦਰ ਸਿੰਘ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਦੀ ਯਾਦ ਨੂੰ ਤਾਜ਼ਾ ਕਰਦਿਆਂ ਪਹਿਲਾ ਖ਼ੂਨਦਾਨ ਕੈਂਪ ਲਗਾਇਆ ਗਿਆ ਤੇ 40 ਯੂਨਿਟ ਖ਼ੂਨਦਾਨ ਕੀਤਾ ਗਿਆ | ਇਸ ਮੌਕੇ ਸਰਪੰਚ ਪ੍ਰਵੀਨ ਕੌਰ, ਮਨਜੀਤ ਸਿੰਘ, ਮਹਿੰਦਰ ਸਿੰਘ, ਬਲਵਿੰਦਰ ਸਿੰਘ ਬੇਦੀ, ਤਰਲੋਕ ਸਿੰਘ, ਪਵਨ ਕੁਮਾਰ, ਤੀਰਥ ਸਿੰਘ, ਜੇ. ਡੀ. ਕੁਲਾਰ, ਜਸਦੀਪ ਸਿੰਘ, ਜਸਦੀਪ ਸਿੰਘ ਤੇ ਹੋਰ ਸੁਸਾਇਟੀ ਮੈਂਬਰ ਹਾਜ਼ਰ ਸਨ |
ਆਮ ਆਦਮੀ ਪਾਰਟੀ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)- ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਆਮ ਆਦਮੀ ਪਾਰਟੀ ਦੇ ਮਾਡਲ ਟਾਊਨ ਦਫ਼ਤਰ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਉਮੀਦਵਾਰ ਡਾ: ਰਵਜੋਤ ਸਿੰਘ ਦੀ ਅਗਵਾਈ ਹੇਠ ਉਨ੍ਹਾਂ ਦੀ ਤਸਵੀਰ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਪਾਬਲਾ, ਹਲਕਾ ਇੰਚਾਰਜ ਸੰਦੀਪ ਸੈਣੀ, ਸ਼ਹਿਰੀ ਪ੍ਰਧਾਨ ਅਜੇ ਵਰਮਾ, ਜਸਵੀਰ ਪਰਮਾਰ, ਜਸਪਾਲ ਚੇਚੀ, ਸਤਵੰਤ ਸਿਆਣ, ਸੰਤੋਸ਼ ਕੌਰ, ਦਲੀਪ ਓਹਰੀ, ਵਿਨੋਦ ਸ਼ਰਮਾ, ਨਰੇਸ਼, ਬਲਜੀਤ ਢੱਡਾ, ਹਰਦੀਪ ਸਿੰਘ ਆਦਿ ਹਾਜ਼ਰ ਸਨ |
ਸ਼ਹੀਦ ਭਗਤ ਸਿੰਘ ਦੇ ਬਲੀਦਾਨ ਤੋਂ ਨੌਜਵਾਨ ਲੈਣ ਪ੍ਰੇਰਨਾ-ਸਾਂਪਲਾ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)- ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸ਼ਹੀਦ ਸੁਖਦੇਵ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਸ਼ਹੀਦ ਭਗਤ ਸਿੰਘ ਚੌਕ ਹੁਸ਼ਿਆਰਪੁਰ ਵਿਖੇ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਵਲੋਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ਵਿਜੇ ਸਾਂਪਲਾ ਨੇ ਕਿਹਾ ਕਿ ਸਾਨੂੰ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਉਨ੍ਹਾਂ ਵਲੋਂ ਦੱਸੇ ਹੋਏ ਰਸਤੇ 'ਤੇ ਚੱਲਣਾ ਚਾਹੀਦਾ ਹੈ | ਇਸ ਮੌਕੇ ਸੰਜੀਵ ਤਲਵਾੜ, ਭਾਰਤ ਭੂਸ਼ਨ ਸ਼ਰਮਾ, ਅਸ਼ੋਕ ਮਹਿਰਾ, ਦੀਪਕ ਸੱਭਰਵਾਲ, ਸੁਖਬੀਰ ਸਿੰਘ, ਨਰਿੰਦਰ ਸਿੰਘ ਮਲਹੋਤਰਾ, ਰਾਕੇਸ਼ ਬਿੱਲਾ, ਰਾਜੇਸ਼ ਸ਼ਰਮਾ, ਸੰਦੀਪ ਸੈਣੀ, ਬਿ੍ਜ ਲਾਲ ਆਦਿ ਹਾਜ਼ਰ ਸਨ |
ਜ਼ਿਲ੍ਹਾ ਭਾਜਪਾ ਮਹਿਲਾ ਮੋਰਚਾ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਕੌਾਸਲਰ ਮੀਨੂੰ ਸੇਠੀ ਦੀ ਅਗਵਾਈ 'ਚ ਵਾਰਡ ਨੰ: 13 'ਚ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਕੌਾਸਲਰ ਮੀਨੂੰ ਸੇਠੀ, ਹਰਦਿਆਲ ਸਿੰਘ, ਪ੍ਰੋ: ਵਿਜੇ ਕੁਮਾਰ, ਚੰਚਲਾ ਦੇਵੀ, ਸੁਸ਼ਮਾ ਦੇਵੀ, ਕਮਲੇਸ਼ ਰਾਣੀ, ਗੁਰਦੇਵ ਕੌਰ, ਮਹਿੰਦਰ ਕੌਰ, ਕੁਸੁਮ ਲਤਾ, ਕਮਲੇਸ਼ ਰਾਣੀ, ਕਮਲੇਸ਼ ਤਲਵਾੜ, ਸੁਰਿੰਦਰ ਸੈਣੀ, ਤਿ੍ਪਤਾ ਭਾਟੀਆ, ਪਲਵਿੰਦਰ ਸੈਣੀ, ਵਿਜੇ ਲਕਸ਼ਮੀ, ਸਵਿਤਾ, ਸਾਕਸ਼ੀ, ਸਨੇਹ ਲਤਾ, ਰਕਸ਼ਾ ਸ਼ਰਮਾ ਆਦਿ ਹਾਜ਼ਰ ਸਨ |
ਗੜ੍ਹਸ਼ੰਕਰ, (ਧਾਲੀਵਾਲ)- ਸ਼ਹੀਦ ਭਗਤ ਸਿੰਘ ਦੇ ਨਾਨਕੇ ਪਿੰਡ ਮੋਰਾਂਵਾਲੀ ਵਿਖੇ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਸਮੂਹ ਨਗਰ ਨਿਵਾਸੀਆਂ ਤੇ ਪ੍ਰਵਾਸੀ ਭਾਰਤੀਆਂ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਮਾਤਾ ਵਿਦਿਆਵਤੀ ਸਮਾਰਕ ਵਿਖੇ ਕਰਵਾਏ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਇੰਟਰਨੈਸ਼ਨਲ ਢਾਡੀ ਗਿਆਨੀ ਤਰਸੇਮ ਸਿੰਘ ਮੋਰਾਂਵਾਲੀ ਦੇ ਜਥੇ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਸਬੰਧੀ ਢਾਡੀ ਵਾਰਾਂ ਪੇਸ਼ ਕਰਕੇ ਜਿਥੇ ਸੰਗਤਾਂ ਵਿਚ ਜੋਸ਼ ਭਰਿਆ, ਉਥੇ ਸ਼ਹੀਦ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ | ਇਸ ਮੌਕੇ ਗਾਇਕ ਸਨੀ, ਨਿੰਦਰ ਤੇ ਵਿੱਕੀ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਪੋ੍ਰਗਰਾਮ ਵਿਚ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ, ਨਗਰ ਨਿਵਾਸੀਆਂ ਤੇ ਉਚੇਚੇ ਤੌਰ 'ਤੇ ਪਹੁੰਚੇ ਐੱਨ. ਆਰ. ਆਈਜ਼ ਵਲੋਂ ਸ਼ਰਧਾਂਜਲੀ ਭੇਟ ਕੀਤੀ ਗਈ |
ਜ਼ਿਲ੍ਹਾ ਕਾਂਗਰਸ ਕਮੇਟੀ ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਡਾ: ਕੁਲਦੀਪ ਨੰਦਾ ਵਲੋਂ ਸਥਾਨਕ ਸ਼ਹੀਦ ਭਗਤ ਸਿੰਘ ਚੌਕ 'ਚ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ਰਜਨੀਸ਼ ਟੰਡਨ, ਅਸ਼ੋਕ ਮਹਿਰਾ ਤੇ ਭਾਰਤ ਭੂਸ਼ਣ ਵਰਮਾ ਆਦਿ ਵੀ ਹਾਜ਼ਰ ਸਨ |
ਪੰਜਾਬ ਰੋਡਵੇਜ਼ ਡੀਪੂ ਹੁਸ਼ਿਆਰਪੁਰ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਰੋਡਵੇਜ਼ ਡੀਪੂ ਹੁਸ਼ਿਆਰਪੁਰ ਦੇ ਗੇਟ ਅੱਗੇ ਰੋਡਵੇਜ਼ ਮੁਲਾਜ਼ਮਾਂ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਗੇਟ ਰੈਲੀ ਕੀਤੀ ਗਈ | ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਰਾਜਿੰਦਰ ਸਿੰਘ, ਕਸ਼ਮੀਰ ਸਿੰਘ, ਅਮਰਜੀਤ ਸਿੰਘ, ਸੁਰਿੰਦਰ ਸਿੰਘ ਮੱਲ੍ਹੀ, ਸਕੱਤਰ ਕੁਲਦੀਪ ਸਿੰਘ, ਦਵਿੰਦਰ ਸਿੰਘ, ਕੁਲਵੰਤ ਸਿੰਘ, ਕਰਮਜੀਤ ਸਿੰਘ ਆਦਿ ਹਾਜ਼ਰ ਸਨ |
ਸੰਤ ਬਾਬਾ ਆਤਮਾ ਸਿੰਘ ਸਪੋਰਟਸ ਕਲੱਬ ਬੋਹਣ
ਚੱਬੇਵਾਲ, (ਸਖ਼ੀਆ)- ਸੰਤ ਬਾਬਾ ਆਤਮਾ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ ਬੋਹਣ ਵਲੋਂ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਨ ਨੂੰ ਪਿੰਡ ਦੀਆਂ ਖ਼ਾਸ ਥਾਵਾਂ ਦੀ ਸਾਫ-ਸਫਾਈ ਦੇ ਅਤੇ ਹੋਰ ਸਾਂਝੇ ਕਾਰਜ ਕਰਕੇ ਮਨਾਇਆ ਗਿਆ | ਇਸ ਮੌਕੇ ਪ੍ਰਧਾਨ ਵਿਕਰਮ ਸੈਣੀ, ਹਰਦੀਪ ਸਿੰਘ ਲੌਾਗੀਆ, ਨੰਬਰਦਾਰ ਰਣਬੀਰ ਸਿੰਘ, ਹਰਦੀਪ ਸਿੰਘ ਲੌਾਗੀਆ ਪੰਚ, ਹਰਪ੍ਰੀਤ ਭਾਟੀਆ ਪੰਚ, ਹਰਜੋਤ ਸਿੰਘ, ਦਲਜੀਤ ਸਿੰਘ ਗੱਗੀ, ਗੁਰਚਰਨ ਸਿੰਘ ਮਿੰਟੂ, ਨਿੰਦਰਪਾਲ, ਗੁਰਜੀਤ ਸਿੰਘ, ਮਨਦੀਪ ਸਿੰਘ ਆਦਿ ਹਾਜ਼ਰ ਸਨ |
ਚੱਬੇਵਾਲ ਵਿਖੇ ਖ਼ੂਨਦਾਨ ਕੈਂਪ ਲਗਾਇਆ
ਚੱਬੇਵਾਲ, (ਸਖ਼ੀਆ)- ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਨ 'ਤੇ ਕਮਿਊਨਿਟੀ ਸੈਂਟਰ ਅੱਡਾ ਚੱਬੇਵਾਲ ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਚੱਬੇਵਾਲ ਵਲੋਂ ਪ੍ਰਧਾਨ ਉਂਕਾਰ ਸਿੰਘ ਥਿਆੜਾ ਦੀ ਅਗਵਾਈ ਹੇਠ 11ਵਾਂ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਡਾ: ਚੰਦਰ ਸ਼ੇਖਰ ਭਾਟੀਆ ਐਮ. ਡੀ. ਅਮਰੀਕਾ, ਡਾ: ਸੰਦੀਪ ਖਰਬੰਦਾ ਐਸ.ਐਮ.ਓ. ਅਤੇ ਸਰਪੰਚ ਹਰਮਿੰਦਰ ਸਿੰਘ ਸੰਧੂ ਚੱਬੇਵਾਲ ਨੇ ਖ਼ੂਨ ਦਾਨੀਆਂ ਦੀ ਹੌਸਲਾ ਅਫ਼ਜਾਈ ਕਰਕੇ ਕੀਤਾ | ਇਸ ਮੌਕੇ ਸਿਵਲ ਹਸਪਤਾਲ ਹੁਸ਼ਿਆਰਪੁਰ ਤੋਂ ਆਈ ਬਲੱਡ ਬੈਂਕ ਦੀ ਟੀਮ ਡਾ: ਅਮਰਜੀਤ ਲਾਲ ਬੀ.ਟੀ.ਓ., ਹਰਜੀਤ ਸਿੰਘ ਐਸ. ਐਲ. ਟੀ., ਸੁਰਿੰਦਰ ਕੁਮਾਰ, ਸ਼ਰਨਜੀਤ ਕੌਰ ਅਤੇ ਕਮਲਜੀਤ ਕੌਰ ਸਟਾਫ਼ ਨਰਸ ਨੇ ਸਮੁੱਚੇ ਕਾਰਜ ਨੂੰ ਨੇਪਰੇ ਚੜ੍ਹਾਉਂਦਿਆਂ 39 ਯੂਨਿਟ ਖ਼ੂਨਦਾਨ ਪ੍ਰਾਪਤ ਕੀਤਾ | ਇਸ ਮੌਕੇ ਡਾ: ਭਾਟੀਆ ਅਤੇ ਖਰਬੰਦਾ ਨੇ ਕਿਹਾ ਕਿ ਖ਼ੂਨ ਦਾਨ ਕਰਨ ਨਾਲ ਇਕ ਤਾਂ ਆਦਮੀ ਦੀ ਆਪਣੀ ਸਿਹਤ ਵੀ ਠੀਕ ਰਹਿੰਦੀ ਹੈ ਅਤੇ ਦੂਜਾ ਇਹ ਜਦੋਂ ਕਿਸੇ ਲੋੜਵੰਦ ਦੇ ਕੰਮ ਆਉਂਦਾ ਹੈ ਤਾਂ ਉਸ ਨੂੰ ਨਵਾਂ ਜੀਵਨ ਮਿਲਦਾ ਹੈ | ਇਸ ਮੌਕੇ ਜਗਜੀਤ ਸਿੰਘ ਗਿੱਲ, ਡਾ: ਆਰ. ਆਰ. ਭਾਟੀਆ, ਸਰਪੰਚ ਸ਼ਿੰਦਰਪਾਲ ਪੱਟੀ, ਰਵਿੰਦਰਪਾਲ ਸੰਘ ਰਾਏ, ਸੰਦੀਪ ਸ਼ਰਮਾ, ਪਰਮਜੀਤ ਬਾਹੋਵਾਲ, ਸਤਪਾਲ ਚੱਬੇਵਾਲ ਪੰਚ, ਖੜਕ ਸਿੰਘ ਪੰਚ, ਇਕਬਾਲ ਸਿੰਘ ਬਾਲੀ, ਸ਼ਿਵਰੰਜਨ ਸਿੰਘ ਸਾਬਕਾ ਸਰਪੰਚ ਆਦਿ ਹਾਜ਼ਰ ਸਨ |
ਬੁੱਧੀਜੀਵੀ ਨਸ਼ਾ ਰੋਕੂ ਪ੍ਰਚਾਰ ਕਮੇਟੀ ਪੰਜਾਬ
ਮੁਕੇਰੀਆਂ, (ਸਰਵਜੀਤ ਸਿੰਘ)- ਬੁੱਧੀਜੀਵੀ ਨਸ਼ਾ ਰੋਕੂ ਪ੍ਰਚਾਰ ਕਮੇਟੀ ਪੰਜਾਬ ਵਲੋਂ ਰੰਧਾਵਾ ਕਾਲੋਨੀ ਮੁਕੇਰੀਆਂ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਰਧਾਂਜਲੀ ਭੇਟ ਕਰਨ ਲਈ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਸਾਹਿਬ ਰੰਧਾਵਾ ਕਾਲੋਨੀ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਸ਼ਹੀਦਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ ਗਏ | ਇਸ ਮੌਕੇ ਪ੍ਰੋ. ਜੀ.ਐੱਸ. ਮੁਲਤਾਨੀ, ਚੇਅਰਮੈਨ ਸੁਰਜੀਤ ਸਿੰਘ ਭੱਟੀਆਂ ਜੱਟਾਂ, ਐਡਵੋਕੇਟ ਭੁਪਿੰਦਰ ਸਿੰਘ ਘੁੰਮਣ ਦਸੂਹਾ, ਬਲਦੇਵ ਸਿੰਘ ਸਰਕਲ ਪ੍ਰਧਾਨ ਬੀ. ਸੀ. ਸੈੱਲ, ਸਤਨਾਮ ਸਿੰਘ ਧਨੋਆ, ਡੀ.ਕੇ. ਮਹਿਤਾ, ਬਾਬਾ ਮੋਹਨ ਸਿੰਘ ਸਿੰਘ ਟਾਂਡਾ ਰਾਮ ਸਹਾਏ, ਡਾ. ਬਲਵਿੰਦਰ ਸਿੰਘ, ਪ੍ਰੋ. ਗੁਰਮੀਤ ਸਰਾਂ, ਓਾਕਾਰ ਸਿੰਘ ਪੁਰਾਣਾ ਭੰਗਾਲਾ, ਹਰਭਜਨ ਸਿੰਘ ਪ੍ਰਧਾਨ ਸਿੱਖ ਵੈੱਲਫੇਅਰ ਸੁਸਾਇਟੀ, ਭੁਪਿੰਦਰ ਸਿੰਘ ਪਿੰਕੀ, ਪ੍ਰਧਾਨ ਨਰਿੰਦਰ ਸਿੰਘ ਮੁਲਤਾਨੀ, ਐੱਸ.ਡੀ.ਓ. ਹਰਦਿੱਤ ਸਿੰਘ, ਨਿਰਭੈ ਸਿੰਘ ਪ੍ਰਧਾਨ ਸੇਵਾ ਸੁਸਾਇਟੀ ਗੋਲੜਾ ਆਦਿ ਹਾਜ਼ਰ ਸਨ |
ਗੜ੍ਹਸ਼ੰਕਰ ਵਿਖੇ ਖ਼ੂਨਦਾਨ ਕੈਂਪ
ਗੜ੍ਹਸ਼ੰਕਰ, (ਧਾਲੀਵਾਲ)- ਉਪਕਾਰ ਐਜੂਕੇਸ਼ਨ ਐਾਡ ਚੈਰੀਟੇਬਲ ਟਰੱਸਟ ਗੜ੍ਹਸ਼ੰਕਰ ਵਲੋਂ ਬੰਗਾ ਰੋਡ 'ਤੇ ਡਬਲ ਐੱਸ ਪਿੰ੍ਰਟਿੰਗ ਪ੍ਰੈੱਸ ਨਜ਼ਦੀਕ ਸ਼ਹੀਦ ਭਗਤ ਸਿੰਘ ਤੇ ਪੁਲਵਾਮਾਂ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਮੁੱਖ ਮਹਿਮਾਨ ਭਾਰਤੀ ਫ਼ੌਜ ਦੇ ਲੈਫ਼ਟੀਨੈਂਟ ਕੰਵਰ ਗੌਰਵ ਸਿੰਘ ਨੇ ਰੀਬਨ ਕੱਟ ਕੇ ਕੀਤਾ | ਕੈਂਪ ਦੌਰਾਨ ਲੈਫ਼ਟੀਨੈਂਟ ਕੰਵਰ ਗੌਰਵ ਸਿੰਘ ਅਤੇ ਸਮਾਜ ਸੇਵੀ ਕਾਮਰੇਡ ਦਰਸ਼ਨ ਸਿੰਘ ਮੱਟੂ ਨੇ ਸ਼ਹੀਦਾਂ ਦੀ ਯਾਦ 'ਚ ਲਗਾਏ ਖ਼ੂਨਦਾਨ ਕੈਂਪ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਸ਼ਹੀਦਾਂ ਨੂੰ ਇਹ ਅਸਲ ਮਾਇਨਿਆਂ ਵਿਚ ਸੱਚੀ ਸ਼ਰਧਾਂਜਲੀ ਹੈ | ਕੈਂਪ ਦੌਰਾਨ ਵੱਖ-ਵੱਖ ਥਾਵਾਂ ਤੋਂ ਪਹੁੰਚੇ 100 ਨੌਜਵਾਨਾਂ ਤੇ ਵਿਅਕਤੀਆਂ ਨੇ ਖ਼ੂਨਦਾਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਪ੍ਰਬੰਧਕ ਭੁਪਿੰਦਰ ਸਿੰਘ ਚੌਹੜਾ, ਦਿਨੇਸ਼ ਸਿੰਘ, ਰਾਕੇਸ਼ ਕੁਮਾਰ, ਲਖਵੀਰ ਸਿੰਘ ਰਾਣਾ, ਕਾਮਰੇਡ ਦਰਸ਼ਨ ਸਿੰਘ ਮੱਟੂ, ਮਹੀਪਾਲ ਸਿੰਘ, ਟਿੰਕੂ ਨੰਬਰਦਾਰ, ਸੋਨੀ ਲੁਧਿਆਣਾ, ਕਸ਼ਮੀਰ ਸਿੰਘ ਭੱਜਲ, ਏ.ਐੱਸ.ਆਈ. ਗੁਰਨੇਕ ਸਿੰਘ, ਦੀਪਾ ਗੜ੍ਹਸ਼ੰਕਰ, ਕੰਵਰ ਉਂਕਾਰ ਸਿੰਘ ਨੇ ਯੋਗਦਾਨ ਪਾਇਆ | ਬਲੱਡ ਡੋਨਰਜ਼ ਕੌਾਸਲ ਨਵਾਂਸ਼ਹਿਰ ਦੇ ਬਲੱਡ ਬੈਂਕ ਤੋਂ ਕੌਾਸਲ ਦੇ 352ਵੇਂ ਖ਼ੂਨਦਾਨ ਕੈਂਪ ਮੌਕੇ ਪ੍ਰਧਾਨ ਪੀ.ਆਰ. ਕਾਲੀਆ, ਜੇ.ਐੱਸ. ਗਿੱਧਾ, ਜੋਗਾ ਸਿੰਘ ਸਾਧੜਾ, ਡਾ. ਅਜੇ ਬੱਗਾ, ਮੈਨੇਜਰ ਓ.ਪੀ. ਸ਼ਰਮਾ, ਮਲਕੀਤ ਸਿੰਘ ਸੜੋਆ, ਜਸਵਿੰਦਰ ਸਿੰਘ, ਪਿ੍ਅੰਕਾ, ਦੇਸ ਰਾਜ ਬਾਲੀ ਆਦਿ ਹਾਜ਼ਰ ਸਨ |
ਵੁੱਡਬਰੀ ਵਰਲਡ ਸਕੂਲ ਮੁਕੇਰੀਆਂ
ਮੁਕੇਰੀਆਂ, (ਰਾਮਗੜ੍ਹੀਆ)- ਵੁੱਡਬਰੀ ਵਰਲਡ ਸਕੂਲ ਵਿਚ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਉਨ੍ਹਾਂ ਨੂੰ ਭਾਰਤ ਦੇ ਇਤਿਹਾਸ ਤੇ ਸੱਭਿਆਚਾਰ ਤੋਂ ਜਾਗਰੂਕ ਕਰਵਾਇਆ ਗਿਆ | ਇਸ ਮੌਕੇ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੇ ਜੀਵਨ ਤੇ ਸ਼ਹੀਦੀ ਸਬੰਧੀ ਦੱਸਦੇ ਹੋਏ ਇਨ੍ਹਾਂ ਮਹਾਨ ਵੀਰਾਂ ਦੇ ਜੀਵਨ ਦੀਆਂ ਘਟਨਾਵਾਂ ਨੂੰ ਪੇਸ਼ ਕੀਤਾ ਤੇ ਨਾਲ ਹੀ ਇੰਨਕਲਾਬ ਜਿੰਦਾਬਾਦ ਦੇ ਨਾਅਰੇ ਲਗਾਏ ਗਏ | ਇਸ ਦੌਰਾਨ ਵਿਦਿਆਰਥੀਆਂ ਨੇ ਦੇਸ਼ ਦੇ ਮਾਨ-ਸਨਮਾਨ ਤੇ ਵੀਰ ਸੈਨਿਕ ਬਣਨ ਸਬੰਧੀ ਸੰਕਲਪ ਕੀਤਾ |
ਰੇਲਵੇ ਮੰਡੀ ਸਕੂਲ ਹੁਸ਼ਿਆਰਪੁਰ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)- ਸਰਕਾਰੀ ਕੰਨਿਆਂ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਪਿ੍ੰ: ਲਲਿਤਾ ਰਾਣੀ ਦੀ ਅਗਵਾਈ 'ਚ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਮਨਾਇਆ ਗਿਆ | ਪਿ੍ੰ: ਲਲਿਤਾ ਰਾਣੀ ਨੇ ਕਿਹਾ ਕਿ ਸਾਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਉਣਾ ਨਹੀਂ ਚਾਹੀਦਾ, ਕਿਉਂਕਿ ਸ਼ਹੀਦਾਂ ਸਦਕਾ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ | ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ, ਸਮਾਜਿਕ ਕੁਰੀਤੀਆਂ ਤੋਂ ਦੂਰ ਰਹਿ ਕੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਚਾਹੀਦਾ ਹੈ | ਇਸ ਮੌਕੇ ਅਨੂ ਨੰਦ, ਅਨੀਤਾ ਚਾਵਲਾ, ਸ਼ਾਲੂ, ਰਜਨੀ ਨਾਹਰ ਆਦਿ ਹਾਜ਼ਰ ਸਨ |
ਦਸੂਹਾ, (ਭੁੱਲਰ)- ਪਿੰਡ ਬੋਦਲ ਵਿਖੇ ਬੀਬੀ ਗੁਰਦੀਪ ਕੌਰ ਸਰਕਲ ਪ੍ਰਧਾਨ ਇਸਤਰੀ ਵਿੰਗ ਸ਼੍ਰੋਮਣੀ ਅਕਾਲੀ ਦਲ, ਹਰਪਾਲ ਸਿੰਘ ਬਿੱਟਾ ਪ੍ਰਧਾਨ ਸ਼ਹੀਦ ਭਗਤ ਸਿੰਘ ਕਲੱਬ, ਮਨਦੀਪ ਸਿੰਘ ਢੀਂਡਸਾ ਪ੍ਰਧਾਨ ਮੀਰੀ ਪੀਰੀ ਕਲੱਬ, ਅਵਤਾਰ ਸਿੰਘ, ਗੁਰਮੀਤ ਸਿੰਘ ਆਦਿ ਨੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਦਿਆਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ | ਇਸ ਮੌਕੇ ਸਤਨਾਮ ਸਿੰਘ, ਹਰਬਖ਼ਸ਼ ਸਿੰਘ, ਟੋਨੀ ਭੁੱਲਰ, ਪਰਮਿੰਦਰ ਸਿੰਘ ਢੀਂਡਸਾ, ਹਰਜਿੰਦਰ ਸਿੰਘ, ਗੁਰਮੁਖ ਸਿੰਘ, ਅਮਰਜੀਤ ਸਿੰਘ, ਸੁਰਜੀਤ ਸਿੰਘ, ਦਰਸ਼ਨ ਸਿੰਘ ਆਦਿ ਹਾਜ਼ਰ ਸਨ |
ਸ਼੍ਰੋਮਣੀ ਸ੍ਰੀ ਰਵਿਦਾਸ ਸਭਾ
ਚੱਬੇਵਾਲ, (ਰਾਜਾ ਸਿੰਘ ਪੱਟੀ)- ਸ਼੍ਰੋਮਣੀ ਸ੍ਰੀ ਰਵਿਦਾਸ ਸਭਾ ਜ਼ਿਲ੍ਹਾ ਹੁਸ਼ਿਆਰਪੁਰ ਦੇ ਅਹੁਦੇਦਾਰਾਂ ਵਲੋਂ ਸਭਾ ਦੇ ਜ਼ਿਲ੍ਹਾ ਪ੍ਰਧਾਨ ਸਤਪਾਲ ਸਿੰਘ ਚੱਬੇਵਾਲ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਅੱਜ ਉਨ੍ਹਾਂ ਦਾ ਸ਼ਹੀਦੀ ਦਿਹਾੜਾ ਪਿੰਡ ਬਜਰਾਵਰ ਵਿਖੇ ਮਨਾਇਆ ਗਿਆ | ਇਸ ਮੌਕੇ ਰਾਮ ਕਿਸ਼ਨ ਬਜਰੌਰ, ਰੇਸ਼ਮ ਸਿੰਘ ਖਨੂਰ, ਡਾ. ਬਿ੍ਜ ਲਾਲ ਬੋਹਣ, ਡਾ. ਸੁਖਦੇਵ ਬਿਹਾਲਾ, ਅਵਤਾਰ ਸਿੰਘ ਸੰਧੂ, ਗਿਆਨ ਚੰਦ ਡੱਬੇਵਾਲ, ਸੁੱਚਾ ਸਿੰਘ, ਰਾਮ ਕਿਸ਼ਨ ਚੱਬੇਵਾਲ, ਸਰਬਜੀਤ ਸਿੰਘ, ਨਰੈਣ ਸਿੰਘ, ਉਂਕਾਰ ਸਿੰਘ, ਜਸਪ੍ਰੀਤ ਸਿੰਘ, ਦੇਵ ਰਾਜ, ਤੀਰਥ ਰਾਮ ਆਦਿ ਹਾਜ਼ਰ ਸਨ |

ਬਲਰਾਜ ਚੌਹਾਨ ਨੇ ਦਿੱਤੀ ਸ਼ਹੀਦਾਂ ਨੂੰ ਸ਼ਰਧਾਂਜਲੀ

ਹੁਸ਼ਿਆਰਪੁਰ, (ਨਰਿੰਦਰ ਸਿੰਘ ਬੱਡਲਾ)- ਬਠਿੰਡਾ ਰੈਂਡਨਰਜ਼ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ 208 ਕਿਲੋਮੀਟਰ ਸਾਈਕਲ ਰੇਸ ਕਰਵਾਈ ਗਈ | ਇਸ ਰੇਸ 'ਚ ਹੁਸ਼ਿਆਰਪੁਰ ਤੋਂ ਉਘੇ ਸਾਈਕਲਿਸਟ ਬਲਰਾਜ ਸਿੰਘ ਚੌਹਾਨ ਨੇ ਭਾਗ ਲਿਆ ਅਤੇ ...

ਪੂਰੀ ਖ਼ਬਰ »

ਪਾਰਟੀ ਹਾਈ ਕਮਾਂਡ ਨੇ ਨਵੀਆਂ ਨਿਯੁਕਤੀਆਂ ਕਰਕੇ ਪਾਰਟੀ ਅੰਦਰ ਨਵੀਂ ਰੂਹ ਫੂਕੀ-ਐਡਵੋਕੇਟ ਸਿੱਧੂ

ਤਲਵਾੜਾ, 23 ਮਾਰਚ (ਸੁਰੇਸ਼ ਕੁਮਾਰ)- ਪਿੰਡ ਬੇੜਿੰਗ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਆਗੂਆਂ ਨੂੰ ਸਨਮਾਨਿਤ ਕਰਨ ਲਈ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਲੀਗਲ ਵਿੰਗ ਦੇ ਜ਼ਿਲ੍ਹਾ ਸਕੱਤਰ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ...

ਪੂਰੀ ਖ਼ਬਰ »

ਐੱਮ.ਜੀ.ਆਈ. ਕਾਨਵੈਂਟ ਸਕੂਲ 'ਚ ਸ਼ਹੀਦ ਦਿਵਸ ਮਨਾਇਆ

ਦਸੂਹਾ, (ਭੁੱਲਰ)- ਐਮ. ਜੀ. ਆਈ. ਕਾਨਵੈਂਟ ਸਕੂਲ ਵਿਖੇ ਡਾਇਰੈਕਟਰ ਰਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੀ ਤਸਵੀਰ 'ਤੇ ਫ਼ੁਲ ਮਲਾਵਾਂ ਭੇਟ ਕੀਤੀਆਂ ਗਈਆਂ | ਅਧਿਆਪਕਾ ਕਮਲਜੀਤ ਕੌਰ ਨੇ ਸ਼ਹੀਦ ਭਗਤ ਸਿੰਘ ਦੀ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਪੰਜਾਬ ਵਲੋਂ ਅਧਿਆਪਕਾ ਜਸਪ੍ਰੀਤ ਕੌਰ ਦਾ ਸਨਮਾਨ

ਹੁਸ਼ਿਆਰਪੁਰ, 23 ਮਾਰਚ (ਬਲਜਿੰਦਰਪਾਲ ਸਿੰਘ)- ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੌਹਾਲ ਦੀ ਸਾਇੰਸ ਅਧਿਆਪਕਾ ਜਸਪ੍ਰੀਤ ਕੌਰ ਨੂੰ ਸਾਲ 2017-18 ਸੈਸ਼ਨ ਦੌਰਾਨ 10ਵੀਂ ਜਮਾਤ ਦੀ ਪ੍ਰੀਖਿਆ ਦੌਰਾਨ ਸਾਇੰਸ ਵਿਸ਼ੇ ਦਾ 100 ਫ਼ੀਸਦੀ ਨਤੀਜਾ ...

ਪੂਰੀ ਖ਼ਬਰ »

ਸਰਵਹਿਤਕਾਰੀ ਸਿੱਖਿਆ ਸੁਸਾਇਟੀ ਵਲੋਂ ਅਧਿਆਪਕ ਡਾ: ਅਰਮਨਪ੍ਰੀਤ ਸਿੰਘ ਦਾ ਸਨਮਾਨ

ਅੱਡਾ ਸਰਾਂ, 23 ਮਾਰਚ (ਹਰਜਿੰਦਰ ਸਿੰਘ ਮਸੀਤੀ)- ਸਰਵਹਿੱਤਕਾਰੀ ਸਿੱਖਿਆ ਸੁਸਾਇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਸਟੇਟ ਪੁਰਸਕਾਰ ਜੇਤੂ ਅਧਿਆਪਕ ਡਾ: ਅਰਮਨਪ੍ਰੀਤ ਸਿੰਘ ਕੰਧਾਲਾ ਜੱਟਾਂ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਵਲੋਂ ਗੁਰੂ ਨਾਨਕ ਬਿਰਧ ਆਸ਼ਰਮ ਲਈ 2 ਲੱਖ ਦੀ ਰਾਸ਼ੀ ਭੇਟ

ਅੱਡਾ ਸਰਾਂ, 23 ਮਾਰਚ (ਹਰਜਿੰਦਰ ਸਿੰਘ ਮਸੀਤੀ)- ਪਿੰਡ ਦੇਹਰੀਵਾਲ ਵਿਖੇ ਸਮਾਜ ਸੇਵੀ ਪ੍ਰਵਾਸੀ ਭਾਰਤੀ ਜਵਾਹਰ ਸਿੰਘ ਪੱਡਾ ਵਲੋਂ ਇਲਾਕੇ ਦੇ ਬਜ਼ੁਰਗਾਂ ਲਈ ਬਣਾਏ ਜਾ ਰਹੇ ਸ੍ਰੀ ਗੁਰੂ ਨਾਨਕ ਬਿਰਧ ਆਸ਼ਰਮ ਲਈ ਪ੍ਰਵਾਸੀ ਭਾਰਤੀ ਸੁਰਜਿੰਦਰ ਸਿੰਘ ਦੂੜਾ ਨੇ 2 ਲੱਖ ਰੁਪਏ ...

ਪੂਰੀ ਖ਼ਬਰ »

ਪਿੰਡ ਹਿੰਮਤਪੁਰ ਵਿਖੇ ਕੀਰਤਨ ਦਰਬਾਰ ਅੱਜ

ਐਮਾਂ ਮਾਂਗਟ, 23 ਮਾਰਚ (ਗੁਰਾਇਆ)- ਸਮੂਹ ਸਾਧ ਸੰਗਤ ਪਿੰਡ ਹਿੰਮਤਪੁਰ ਵਲੋਂ ਜੁਗੋ-ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛੇਵਾਂ ਕੀਰਤਨ ਦਰਬਾਰ 24 ਮਾਰਚ ਨੂੰ ਪਿੰਡ ...

ਪੂਰੀ ਖ਼ਬਰ »

ਕੋਹਿਨੂਰ ਇੰਟਰਨੈਸ਼ਨਲ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਮੁਕੇਰੀਆਂ, 23 ਮਾਰਚ (ਸਰਵਜੀਤ ਸਿੰਘ)- ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖ਼ੂਹ ਵਿਖੇ ਪਿ੍ੰਸੀਪਲ ਹਰਪ੍ਰੀਤ ਪੰਧੇਰ ਦੀ ਅਗਵਾਈ ਹੇਠ ਸਾਲਾਨਾ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ, ਜਿਸ ਦੌਰਾਨ ਉਨ੍ਹਾਂ ਦੱਸਿਆ ਕਿ ਪਹਿਲੀ ਜਮਾਤ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦਾ ...

ਪੂਰੀ ਖ਼ਬਰ »

ਆਸਟ੍ਰੇਲੀਆ, ਕੈਨੇਡਾ ਤੇ ਹੋਰ ਮੁਲਕਾਂ ਦੇ ਸਟੂਡੈਂਟ ਵੀਜ਼ੇ ਲਈ ਦਾਖ਼ਲੇ ਜਾਰੀ-ਅਰੋੜਾ

ਗੜ੍ਹਸ਼ੰਕਰ, 23 ਮਾਰਚ (ਧਾਲੀਵਾਲ)- ਅਰੋੜਾ ਇਮੀਗ੍ਰੇਸ਼ਨ ਐਾਡ ਐਜ਼ੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ ਗੜ੍ਹਸ਼ੰਕਰ ਦੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਦੱਸਿਆ ਕਿ ਕੈਨੇਡਾ, ਆਸਟ੍ਰੇਲੀਆ, ਨਿਊਜ਼ੀਲੈਂਡ, ਯੂ. ਕੇ. ਆਦਿ ਮੁਲਕਾਂ ਦੇ ਸਟੱਡੀ ਵੀਜ਼ੇ ...

ਪੂਰੀ ਖ਼ਬਰ »

ਲੁੱਟ ਖੋਹ ਕਰਨ ਵਾਲਿਆਂ ਤੋਂ 8 ਤੋਲੇ ਸੋਨਾ ਬਰਾਮਦ

ਹੁਸ਼ਿਆਰਪੁਰ, 23 ਮਾਰਚ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਪੁਲਿਸ ਮੁਖੀ ਜੇ. ਇਲਨਚੇਲੀਅਨ ਦੀਆਂ ਹਦਾਇਤਾਂ ਅਨੁਸਾਰ ਥਾਣਾ ਸਿਟੀ ਪੁਲਿਸ ਵਲੋਂ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਸ਼ੁਰੂ ਕੀਤੀ ਮੁਹਿੰਮ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਪੁਲਿਸ ਨੇ ਲੁੱਟ ...

ਪੂਰੀ ਖ਼ਬਰ »

ਭਗੌੜਾ ਵਿਅਕਤੀ ਗਿ੍ਫ਼ਤਾਰ

ਟਾਂਡਾ ਉੜਮੁੜ, 23 ਮਾਰਚ (ਭਗਵਾਨ ਸਿੰਘ ਸੈਣੀ)- ਟਾਂਡਾ ਪੁਲਿਸ ਵਲੋਂ ਅਦਾਲਤ ਦੇ ਭਗੌੜਾ ਕਰਾਰ ਦਿੱਤੇ ਗਏ ਇਕ ਵਿਅਕਤੀ ਨੂੰ ਕਾਬੂ ਕਰ ਲੈਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਰਣਬੀਰ ਸਿੰਘ ਰੌਬਿਨ ਪੁੱਤਰ ਸਤਵੰਤ ਸਿੰਘ ਵਾਸੀ ਜੈਦਾ ਥਾਣਾ ਬੇਗੋਵਾਲ ਜ਼ਿਲ੍ਹਾ ਕਪੂਰਥਲਾ ...

ਪੂਰੀ ਖ਼ਬਰ »

ਕਾਹਨ ਸਿੰਘ ਪੰਨੂ ਵਲੋਂ ਵਾਟਰ ਟਰੀਟਮੈਂਟ ਪਲਾਂਟ ਦਾ ਉਦਘਾਟਨ

ਬੁੱਲ੍ਹੋਵਾਲ, 23 ਮਾਰਚ (ਜਸਵੰਤ ਸਿੰਘ)- ਅੰਤਰਰਾਸ਼ਟਰੀ ਐਵਾਰਡ ਜੇਤੂ ਦੀ ਲਾਂਬੜਾ ਕਾਂਗੜੀ ਮਲਟੀਪਰਪਜ਼ ਸਹਿਕਾਰੀ ਸੇਵਾ ਸੁਸਾਇਟੀ ਵਲੋਂ ਲਗਾਏ ਗਏ ਵਾਟਰ ਟਰੀਟਮੈਂਟ ਪਲਾਂਟ ਤੇ ਡੀਜ਼ਲ ਪੰਪ ਦਾ ਉਦਘਾਟਨ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ ਕਾਹਨ ਸਿੰਘ ਪੰਨੂ ਆਈ. ਏ. ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਨੌਜਵਾਨ ਦੀ ਮੌਤ

ਹੁਸ਼ਿਆਰਪੁਰ, 23 ਮਾਰਚ (ਬਲਜਿੰਦਰਪਾਲ ਸਿੰਘ)- ਦੋ ਸਾਲ ਪਹਿਲਾਂ ਸੜਕ ਹਾਦਸੇ 'ਚ ਜ਼ਖ਼ਮੀ ਹੋਏ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਿੰਡ ਸਤੌਰ ਦਾ ਵਾਸੀ ਸੰਦੀਪ ਪੁੱਤਰ ਇਕਵਿੰਦਰ ਸਿੰਘ ਕਰੀਬ 2 ਸਾਲ ਪਹਿਲਾਂ ਸੜਕ ਹਾਦਸੇ 'ਚ ਜ਼ਖ਼ਮੀ ਹੋ ਗਿਆ ਸੀ | ਦੱਸਿਆ ਜਾਂਦਾ ...

ਪੂਰੀ ਖ਼ਬਰ »

ਆਂਗਣਵਾੜੀ ਕੇਂਦਰ 'ਚੋਂ ਅਨਾਜ ਤੇ ਹੋਰ ਸਾਮਾਨ ਚੋਰੀ

ਹੁਸ਼ਿਆਰਪੁਰ, 23 ਮਾਰਚ (ਬਲਜਿੰਦਰਪਾਲ ਸਿੰਘ)- ਅਣਪਛਾਤੇ ਚੋਰਾਂ ਵਲੋਂ ਆਂਗਣਵਾੜੀ ਸੈਂਟਰ 'ਚੋਂ ਅਨਾਜ ਤੇ ਕੀਮਤੀ ਸਾਮਾਨ ਚੋਰੀ ਕਰ ਲੈਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਥਾਣਾ ਚੱਬੇਵਾਲ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਅਨੀਤਾ ਦੇਵੀ ਨੇ ਦੱਸਿਆ ਕਿ ਉਹ ਪਿੰਡ ...

ਪੂਰੀ ਖ਼ਬਰ »

ਰੀਅਲ ਤੋਂ ਰੀਲ ਤੱਕ ਦਾ ਸਫ਼ਰ ਤੈਅ ਕਰਕੇ ਮਨ ਨੂੰ ਮਿਲਿਆ ਸਕੂਨ-ਸਰਮੀਤ ਬਸਰਾ

ਜਲੰਧਰ, 23 ਮਾਰਚ (ਰਣਜੀਤ ਸਿੰਘ ਸੋਢੀ)-ਦੇਸ਼ ਭਰ 'ਚ 122 ਸਾਲ ਪਹਿਲਾਂ ਸਾਰਾਗੜ੍ਹੀ ਦੀ ਧਰਤੀ 'ਤੇ 21 ਸਿੱਖਾਂ ਤੇ ਹਜ਼ਾਰਾਂ ਅਫਗਾਨੀ ਪਠਾਣਾਂ ਵਿਚਕਾਰ ਹੋਏ ਯੁੱਧ 'ਤੇ ਆਧਾਰਿਤ ਬਣੀ ਫ਼ਿਲਮ 'ਕੇਸਰੀ' 'ਚ ਸਭ ਤੋਂ ਛੋਟੀ ਉਮਰ ਦੇ ਯੋਧੇ ਗੁਰਮੁਖ ਸਿੰਘ ਦਾ ਕਿਰਦਾਰ ਨਿਭਾਉਣ ਵਾਲੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX