ਤਾਜਾ ਖ਼ਬਰਾਂ


ਸ੍ਰੀਲੰਕਾ ਧਮਾਕਾ : ਕੋਲੰਬੋ 'ਚ ਕਰਫ਼ਿਊ ਲਾਉਣ ਦੇ ਹੁਕਮ
. . .  1 minute ago
ਕੋਲੰਬੋ, 22 ਅਪ੍ਰੈਲ- ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਤੋਂ ਰਾਜਧਾਨੀ ਕੋਲੰਬੋ 'ਚ ਰਾਤੀਂ 8 ਵਜੇ ਤੋਂ ਲੈ ਕੇ ਸਵੇਰੇ 4 ਵਜੇ ਤੱਕ ਕਰਫ਼ਿਊ ਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਦੱਸ ਦਈਏ ਕਿ ਸਭ ਤੋਂ ਵੱਧ ਧਮਾਕੇ ਕੋਲੰਬੋ 'ਚ ਹੋਏ ਸਨ ਅਤੇ ਅੱਜ ਵੀ...
ਅਕਾਲੀ ਦਲ ਭਲਕੇ ਕਰੇਗਾ ਬਠਿੰਡਾ ਅਤੇ ਫ਼ਿਰੋਜ਼ਪੁਰ ਤੋਂ ਉਮੀਦਵਾਰਾਂ ਦਾ ਐਲਾਨ
. . .  11 minutes ago
ਸੰਗਰੂਰ, 22 ਅਪ੍ਰੈਲ (ਦਮਨਜੀਤ, ਬਿੱਟਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਬਠਿੰਡਾ ਅਤੇ ਫ਼ਿਰੋਜ਼ਪੁਰ ਸੀਟਾਂ 'ਤੇ ਅਕਾਲੀ ਉਮੀਦਵਾਰਾਂ ਦਾ ਐਲਾਨ ਕੱਲ੍ਹ ਸਵੇਰੇ ਕਰ ਦਿੱਤਾ ਜਾਵੇਗਾ। ਸੰਗਰੂਰ ਦੇ ਅਕਲੀ ਵਰਕਰਾਂ ਨੂੰ ਮਿਲਣ ....
ਚੱਲਦੀ ਗੱਡੀ 'ਚ ਅਚਾਨਕ ਲੱਗੀ ਅੱਗ, ਵਾਲ-ਵਾਲ ਬਚਿਆ ਬਜ਼ੁਰਗ ਜੋੜਾ
. . .  20 minutes ago
ਚੰਡੀਗੜ੍ਹ, 22 ਅਪ੍ਰੈਲ- ਚੰਡੀਗੜ੍ਹ ਦੇ ਸੈਕਟਰ 7-8 ਦੇ ਚੌਕ 'ਚ ਅੱਜ ਇੱਕ ਚੱਲਦੀ ਗੱਡੀ 'ਚ ਅਚਾਲਕ ਅੱਗ ਲੱਗ ਗਈ। ਇਸ ਹਾਦਸੇ 'ਚ ਕਾਰ ਸਵਾਰ ਬਜ਼ੁਰਗ ਜੋੜਾ ਵਾਲ-ਵਾਲ ਬਚ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਗੱਡੀ 'ਚੋਂ ਪਹਿਲਾਂ ਅਚਾਨਕ ਧੂੰਆ ਨਿਕਲਣ...
ਪਟਿਆਲਾ 'ਚ ਵਾਹਨ ਚੋਰੀ ਕਰਨ ਵਾਲਾ ਆਇਆ ਪੁਲਿਸ ਅੜਿੱਕੇ
. . .  26 minutes ago
ਪਟਿਆਲਾ, 22 ਅਪ੍ਰੈਲ (ਅਮਨ)- ਇੱਥੇ ਅੱਜ ਪਟਿਆਲਾ ਪੁਲਿਸ ਨੇ ਸ਼ਹਿਰ ਅੰਦਰੋਂ ਵਾਹਨ ਚੋਰੀ ਕਰ ਕੇ ਮਲੇਰਕੋਟਲਾ ਅਤੇ ਆਲੇ-ਦੁਆਲੇ ਵੇਚਣ ਵਾਲੇ ਨੂੰ ਗ੍ਰਿਫ਼ਤਾਰ ਕਰ ਕੇ 52 ਵਾਹਨ ਬਰਾਮਦ ਕਰਨ 'ਚ ਸਫਲਤਾ ਪ੍ਰਾਪਤ ਹੋਈ ਹੈ। ਜ਼ਿਕਰਯੋਗ ਹੈ ਕਿ ਉਕਤ ਦੋਸ਼ੀ ਦੀ ....
ਭਾਜਪਾ ਨੂੰ ਲੱਗਾ ਵੱਡਾ ਝਟਕਾ : ਸੁਰੇਸ਼ ਚੰਦੇਲ ਕਾਂਗਰਸ 'ਚ ਹੋਏ ਸ਼ਾਮਲ
. . .  36 minutes ago
ਨਵੀਂ ਦਿੱਲੀ, 22 ਅਪ੍ਰੈਲ- ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਲੋਕ ਸਭਾ ਹਲਕੇ ਤੋਂ ਤਿੰਨ ਬਾਰ ਸੰਸਦ ਮੈਂਬਰ ਰਹੇ ਭਾਜਪਾ ਆਗੂ ਸੁਰੇਸ਼ ਚੰਦੇਲ ਦਿੱਲੀ 'ਚ ਰਾਹੁਲ ਗਾਂਧੀ ਦੀ ਮੌਜੂਦਗੀ 'ਚ ਕਾਂਗਰਸ 'ਚ ਸ਼ਾਮਲ ਹੋ ਗਏ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਕਾਂਗਰਸ ਪ੍ਰਦੇਸ਼ ਪ੍ਰਧਾਨ ....
ਟਿਕ ਟਾਕ ਮਾਮਲੇ 'ਤੇ 24 ਅਪ੍ਰੈਲ ਤੱਕ ਮਦਰਾਸ ਹਾਈਕੋਰਟ ਕਰੇ ਵਿਚਾਰ- ਸੁਪਰੀਮ ਕੋਰਟ
. . .  51 minutes ago
ਨਵੀਂ ਦਿੱਲੀ, 22 ਅਪ੍ਰੈਲ - ਭਾਰਤ 'ਚ ਟਿਕ-ਟਾਕ ਐਪ 'ਤੇ ਬੈਨ ਦੇ ਮਾਮਲੇ 'ਚ ਕੰਪਨੀ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਸੋਮਵਾਰ ਨੂੰ ਇਸ ਮਾਮਲੇ 'ਤੇ ਹੋਈ ਸੁਣਵਾਈ ਦੇ ਦੌਰਾਨ ਕੰਪਨੀ ਨੇ ਕੋਰਟ 'ਚ ਕਿਹਾ ਹੈ ਕਿ ਮਦਰਾਸ ਹਾਈਕੋਰਟ ਨੇ ਬਿਨਾਂ ਸਾਡਾ ਪੱਖ ..../
ਕੈਪਟਨ ਅਤੇ ਕੇ.ਪੀ. ਦੀ ਹਾਜ਼ਰੀ 'ਚ ਚੌਧਰੀ ਸੰਤੋਖ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ
. . .  42 minutes ago
ਜਲੰਧਰ, 22 ਅਪ੍ਰੈਲ (ਚਿਰਾਗ਼)- ਲੋਕ ਸਭਾ ਚੋਣਾਂ ਦੇ ਚੱਲਦਿਆਂ ਜਲੰਧਰ ਵਿਖੇ ਅੱਜ ਕਾਂਗਰਸੀ ਉਮੀਦਵਾਰ ਚੌਧਰੀ ਸੰਤੋਖ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰ ਭਰੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮਹਿੰਦਰ ਸਿੰਘ ....
ਸੜਕ 'ਤੇ ਪਲਟਿਆ ਟਰੈਕਟਰ-ਟਰਾਲੀ, ਆਵਾਜਾਈ ਹੋਈ ਠੱਪ
. . .  about 1 hour ago
ਗੁਰੂਹਰਸਹਾਏ , 22 ਅਪ੍ਰੈਲ(ਹਰਚਰਨ ਸਿੰਘ ਸੰਧੂ)- ਫ਼ਿਰੋਜ਼ਪੁਰ ਜਲਾਲਾਬਾਦ ਸੜਕ 'ਤੇ ਸਥਿਤ ਗੁਰਦੁਆਰਾ ਸਾਹਿਬ ਦੇ ਨੇੜੇ ਦੋ ਟਰੈਕਟਰ - ਟਰਾਲੀਆਂ ਦੇ ਅਚਾਨਕ ਪਲਟ ਜਾਣ ਕਾਰਨ ਆਵਾਜਾਈ ਠੱਪ ਹੋ ਗਈ। ਇਹ ਦੋਵੇਂ ਟਰੈਕਟਰ ਟਰਾਲੀ 'ਤੇ ਫ਼ਿਰੋਜ਼ਪੁਰ ਤੋਂ ਬਰਾਦਾ ....
ਦਿੱਲੀ 'ਚ ਮਨੋਜ ਤਿਵਾੜੀ ਨੇ ਕੀਤਾ ਰੋਡ ਸ਼ੋਅ
. . .  about 1 hour ago
ਨਵੀਂ ਦਿੱਲੀ, 22 ਅਪ੍ਰੈਲ- ਉੱਤਰ ਪੂਰਬੀ ਦਿੱਲੀ ਤੋਂ ਭਾਜਪਾ ਦੇ ਉਮੀਦਵਾਰ ਮਨੋਜ ਤਿਵਾੜੀ ਵੱਲੋਂ ਦਿੱਲੀ 'ਚ ਰੋਡ ਸ਼ੋਅ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਕੇਂਦਰੀ ਮੰਤਰੀ ਵਿਜੇ ਗੋਇਲ ਅਤੇ ਅਦਾਕਾਰਾ ਸਪਨਾ ਚੌਧਰੀ ਵੀ ਮੌਜੂਦ.....
ਮੋਗਾ ਦੇ ਪ੍ਰਬੰਧਕੀ ਕੰਪਲੈਕਸ ਅੰਦਰ ਬਣੀ ਬੈਂਕ 'ਚੋਂ ਲੱਖਾਂ ਦੀ ਨਗਦੀ ਸਮੇਤ ਸੋਨਾ ਚੋਰੀ
. . .  about 1 hour ago
ਮੋਗਾ, 22 ਅਪ੍ਰੈਲ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਬੀਤੀ ਰਾਤ ਅਣਪਛਾਤੇ ਚੋਰਾਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਦਰ ਬਣੀ ਬੈਂਕ ਆਫ਼ ਇੰਡੀਆ 'ਚੋਂ ਚੋਰਾਂ ਵੱਲੋਂ ਕੈਸ਼ ਵਾਲੀ ਸੇਫ਼ ਖੋਲ੍ਹ ਕੇ ਉਸ 'ਚੋਂ 17.65 ਹਜ਼ਾਰ ਰੁਪਏ ਚੋਰੀ ਕੀਤੇ ਜਾਣ ਦੀ ਖ਼ਬਰ ਹੈ। ਇਸ ਦੇ ....
ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਕੇ.ਪੀ ਨੂੰ ਮਨਾਉਣ ਪੁੱਜੇ ਕੈਪਟਨ ਅਮਰਿੰਦਰ ਸਿੰਘ
. . .  about 2 hours ago
ਜਲੰਧਰ, 22 ਅਪ੍ਰੈਲ - ਲੋਕ ਸਭਾ ਚੋਣਾਂ ਲਈ ਜਲੰਧਰ ਹਲਕੇ ਤੋਂ ਕਾਂਗਰਸ ਵੱਲੋਂ ਟਿਕਟ ਨਾ ਦਿੱਤੇ ਜਾਣ ਕਾਰਨ ਨਾਰਾਜ਼ ਚੱਲ ਰਹੇ ਪਾਰਟੀ ਆਗੂ ਮਹਿੰਦਰ ਸਿੰਘ ਕੇ. ਪੀ. ਨੂੰ ਮਨਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ...
ਨਾਮਜ਼ਦਗੀਆਂ ਨੂੰ ਲੈ ਕੇ ਪੁਲਿਸ ਨੇ ਵਧਾਈ ਚੌਕਸੀ
. . .  about 2 hours ago
ਸੰਗਰੂਰ, 22 ਅਪ੍ਰੈਲ (ਦਮਨਜੀਤ ਸਿੰਘ)- ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਅੰਦਰ ਅੱਜ ਨਾਮਜ਼ਦਗੀਆਂ ਦੇ ਪਹਿਲੇ ਦਿਨ ਸੰਗਰੂਰ ਵਿਖੇ ਭਾਵੇਂ ਹਾਲੇ ਤੱਕ ਕਿਸੇ ਵੀ ਉਮੀਦਵਾਰ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਇਆ ਗਿਆ ਪਰ ਜ਼ਿਲ੍ਹਾ ਪੁਲਿਸ ਵੱਲੋਂ ...
'ਪੀ.ਐਮ ਨਰਿੰਦਰ ਮੋਦੀ' ਦੀ ਰਿਲੀਜ਼ 'ਤੇ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਦਿੱਤੀ ਰਿਪੋਰਟ
. . .  about 2 hours ago
ਨਵੀਂ ਦਿੱਲੀ, 22 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਬਣੀ ਫ਼ਿਲਮ 'ਪੀ.ਐਮ ਨਰਿੰਦਰ ਮੋਦੀ' ਦੀ ਰਿਲੀਜ਼ 'ਤੇ ਅੱਜ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ 'ਚ ਰਿਪੋਰਟ ਪੇਸ਼ ਕੀਤੀ ਹੈ। ਇਸ ਮਾਮਲੇ 'ਤੇ ਅਗਲੀ ਸੁਣਵਾਈ ਸੁਪਰੀਮ ਕੋਰਟ 'ਚ 26 ਅਪ੍ਰੈਲ ਨੂੰ....
ਕਰਾਚੀ ਜੇਲ੍ਹ ਤੋਂ ਲਾਹੌਰ ਪਹੁੰਚੇ ਰਿਹਾਅ ਕੀਤੇ ਮਛੇਰੇ, ਬਾਅਦ ਦੁਪਹਿਰ ਭਾਰਤ ਪਹੁੰਚਣ ਦੀ ਸੰਭਾਵਨਾ
. . .  about 2 hours ago
ਅੰਮ੍ਰਿਤਸਰ, 22 ਅਪ੍ਰੈਲ (ਸੁਰਿੰਦਰ ਕੋਛੜ)- ਪਾਕਿਸਤਾਨ ਵੱਲੋਂ ਮਨੁੱਖਤਾ ਦੇ ਆਧਾਰ 'ਤੇ ਆਪਣੀ ਸਜ਼ਾ ਪੂਰੀ ਕਰ ਚੁਕੇ 360 ਭਾਰਤੀ ਕੈਦੀਆਂ ਨੂੰ ਰਿਹਾਅ ਕਰਨ ਦੇ ਕੀਤੇ ਐਲਾਨ ਦੇ ਚੱਲਦਿਆਂ ਬੀਤੇ ਦਿਨ 100 ਹੋਰ ਭਾਰਤੀ ਮਛੇਰੇ ਰਿਹਾਅ ਕੀਤੇ ਗਏ। ਇਨ੍ਹਾਂ ਮਛੇਰਿਆਂ ਨੂੰ ....
ਕਾਂਗਰਸ ਵੱਲੋਂ ਦਿੱਲੀ ਦੀਆਂ 6 ਸੀਟਾਂ ਦੇ ਲਈ ਉਮੀਦਵਾਰਾਂ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 22 ਅਪ੍ਰੈਲ- ਦਿੱਲੀ ਦੇ ਲਈ ਕਾਂਗਰਸ ਵੱਲੋਂ ਅੱਜ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ 'ਚ ਦਿੱਲੀ ਦੀਆਂ ਛੇ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਸ ਸੂਚੀ 'ਚ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ .....
ਪੂਰੇ ਪੰਜਾਬ 'ਚ ਅੱਜ ਅਧਿਆਪਕ ਕਰਨਗੇ ਅਰਥੀ ਫੂਕ ਮੁਜ਼ਾਹਰੇ
. . .  about 3 hours ago
ਕਾਂਗਰਸ ਤੋਂ ਨਾਰਾਜ਼ ਸ.ਧੀਮਾਨ ਨਾਲ ਕੇਵਲ ਢਿੱਲੋਂ ਨੇ ਬੰਦ ਕਮਰਾ ਕੀਤੀ ਮੀਟਿੰਗ
. . .  about 3 hours ago
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਹੁਣ ਤੱਕ 24 ਸ਼ੱਕੀ ਵਿਅਕਤੀ ਗ੍ਰਿਫ਼ਤਾਰ
. . .  about 3 hours ago
ਜਲਾਲਾਬਾਦ ਤੋਂ ਅਗਵਾ ਅਤੇ ਕਤਲ ਹੋਏ ਵਪਾਰੀ ਸੁਮਨ ਮੁਟਨੇਜਾ ਦੇ ਅਗਵਾਕਾਰ ਕਾਬੂ
. . .  about 4 hours ago
ਗ੍ਰੰਥੀ ਸਿੰਘ ਵਲੋਂ ਟਰੇਨ ਹੇਠਾਂ ਆ ਕੇ ਖ਼ੁਦਕੁਸ਼ੀ
. . .  about 4 hours ago
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 290
. . .  about 4 hours ago
ਨਾਰਾਜ਼ ਕਾਂਗਰਸੀ ਆਗੂ ਕੇ. ਪੀ. ਨੂੰ ਮਨਾਉਣ ਲਈ ਅੱਜ ਉਨ੍ਹਾਂ ਦੇ ਘਰ ਆਉਣਗੇ ਕੈਪਟਨ
. . .  about 5 hours ago
ਸ੍ਰੀਲੰਕਾ 'ਚ ਕੋਲੰਬੋ ਹਵਾਈ ਅੱਡੇ ਦੇ ਨੇੜੇ ਮਿਲਿਆ ਜਿੰਦਾ ਬੰਬ
. . .  about 5 hours ago
ਅੱਜ ਸੰਗਰੂਰ ਆਉਣਗੇ ਸੁਖਬੀਰ ਬਾਦਲ
. . .  about 1 hour ago
ਲੋਕ ਸਭਾ ਚੋਣਾਂ ਲਈ ਪੰਜਾਬ 'ਚ ਅੱਜ ਤੋਂ ਸ਼ੁਰੂ ਹੋਵੇਗਾ ਨਾਮਜ਼ਦਗੀਆਂ ਦਾ ਦੌਰ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਆਈ.ਪੀ.ਐੱਲ : 2019 - ਰੋਮਾਂਚਕ ਮੁਕਾਬਲੇ 'ਚ ਬੈਂਗਲੌਰ ਨੇ ਚੇਨਈ ਨੂੰ 1 ਦੌੜ ਨਾਲ ਹਰਾਇਆ
. . .  1 day ago
ਕੱਲ੍ਹ ਤੋਂ ਅਧਿਆਪਕ ਲਗਾਤਾਰ ਕਰਨਗੇ ਅਰਥੀ ਫ਼ੂਕ ਮੁਜ਼ਾਹਰੇ
. . .  1 day ago
ਮੌਲਵੀ ਉੱਪਰ ਜਾਨਲੇਵਾ ਹਮਲਾ
. . .  1 day ago
ਆਈ.ਪੀ.ਐੱਲ : 2019 - ਬੈਂਗਲੌਰ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਅਗਵਾ ਹੋਏ ਵਪਾਰੀ ਦੀ ਲਾਸ਼ ਬਰਾਮਦ
. . .  1 day ago
ਚੌਧਰੀ ਬੱਗਾ ਦੀ 2 ਸਾਲ ਬਾਅਦ ਅਕਾਲੀ ਦਲ ਵਿਚ ਘਰ ਵਾਪਸੀ
. . .  1 day ago
ਬਾਲੀਵੁੱਡ ਅਭਿਨੇਤਰੀ ਕ੍ਰਿਸ਼ਮਾ ਕਪੂਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ
. . .  1 day ago
ਹਰਦੀਪ ਸਿੰਘ ਪੁਰੀ ਹੋਣਗੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ
. . .  1 day ago
ਆਈ.ਪੀ.ਐੱਲ : 2019 - ਟਾਸ ਜਿੱਤ ਕੇ ਚੇਨਈ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐੱਲ : 2019 - ਹੈਦਰਾਬਾਦ ਨੇ ਕੋਲਕਾਤਾ ਨੂੰ 9 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  1 day ago
ਸ੍ਰੀਲੰਕਾ 'ਚ ਧਮਾਕਿਆਂ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ ਹੋਈ 207
. . .  1 day ago
ਅੱਗ ਲੱਗਣ ਨਾਲ 15 ਏਕੜ ਕਣਕ ਸੜ ਕੇ ਸੁਆਹ
. . .  1 day ago
13 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ
. . .  1 day ago
ਅੱਠ ਧਮਾਕਿਆਂ ਕਾਰਨ ਸ੍ਰੀਲੰਕਾ 'ਚ 188 ਲੋਕਾਂ ਦੀ ਮੌਤ, 500 ਤੋਂ ਵੱਧ ਜ਼ਖ਼ਮੀ
. . .  1 day ago
ਵਾਰਾਣਸੀ ਤੋਂ ਮੋਦੀ ਵਿਰੁੱਧ ਚੋਣ ਲੜਨ 'ਤੇ ਪ੍ਰਿਅੰਕਾ ਨੇ ਕਿਹਾ- ਕਾਂਗਰਸ ਪ੍ਰਧਾਨ ਕਹਿਣਗੇ ਤਾਂ ਖ਼ੁਸ਼ੀ ਨਾਲ ਲੜਾਂਗੀ
. . .  1 day ago
ਅਕਾਲੀ ਦਲ ਨੂੰ ਛੱਡ ਕਾਂਗਰਸ 'ਚ ਸ਼ਾਮਲ ਹੋਏ 50 ਪਰਿਵਾਰ
. . .  1 day ago
ਨਹੀਂ ਰਹੇ ਸਾਬਕਾ ਵਿਧਾਇਕ ਕਰਨੈਲ ਸਿੰਘ ਡੋਡ
. . .  1 day ago
ਪੁਲਿਸ ਨੇ ਬਿਜਲੀ ਟਰਾਂਸਫ਼ਾਰਮਰ ਤੋੜ ਕੇ ਤਾਂਬਾ ਚੋਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਕੀਤਾ ਪਰਦਾਫਾਸ਼
. . .  1 day ago
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਮੰਡੀਆਂ 'ਚ ਰੁਲ ਰਿਹੈ ਅੰਨਦਾਤਾ
. . .  1 day ago
ਆਵਾਰਾ ਕੁੱਤਿਆਂ ਵਲੋਂ ਕੀਤੇ ਹਮਲੇ 'ਚ ਅੱਠ ਸਾਲਾ ਬੱਚਾ ਜ਼ਖ਼ਮੀ
. . .  1 day ago
ਅੱਠ ਧਮਾਕਿਆਂ ਤੋਂ ਬਾਅਦ ਸ੍ਰੀਲੰਕਾ 'ਚ ਲੱਗਾ ਕਰਫ਼ਿਊ, ਸੋਸ਼ਲ ਮੀਡੀਆ 'ਤੇ ਵੀ ਲੱਗੀ ਪਾਬੰਦੀ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹੇ ਦੋ ਬੱਚੇ
. . .  about 1 hour ago
ਸ੍ਰੀਲੰਕਾ 'ਚ ਹੋਇਆ ਅੱਠਵਾਂ ਧਮਾਕਾ
. . .  about 1 hour ago
ਜੇਕਰ ਪਾਕਿਸਤਾਨ ਸਾਡਾ ਪਾਇਲਟ ਵਾਪਸ ਨਾ ਕਰਦਾ ਤਾਂ ਉਹ 'ਕਤਲ ਦੀ ਰਾਤ' ਹੁੰਦੀ- ਮੋਦੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਚੇਤ ਸੰਮਤ 551
ਿਵਚਾਰ ਪ੍ਰਵਾਹ: ਠੀਕ ਕਦਮ ਚੁੱਕਣ ਨਾਲ ਹੀ ਸਫ਼ਲਤਾ ਮਿਲਦੀ ਹੈ। -ਐਮਰਸਨ

ਜਗਰਾਓਂ

ਜੰਗੇ-ਏ-ਆਜ਼ਾਦੀ ਦੇ ਮਹਾਨ ਸ਼ਹੀਦਾਂ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀਆਂ

ਜਗਰਾਉਂ, 23 ਮਾਰਚ (ਜੋਗਿੰਦਰ ਸਿੰਘ)- ਜੰਗੇ-ਏ-ਆਜ਼ਾਦੀ ਦੇ ਮਹਾਨ ਸ਼ਹੀਦਾਂ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਯਾਦ 'ਚ ਅੱਜ ਇੱਥੇ ਝਾਂਸੀ ਰਾਣੀ ਚੌਕ ਵਿਖੇ ਕਰਵਾਏ ਗਏ ਸਮਾਗਮ ਮੌਕੇ ਕਾਂਗਰਸ ਦੇ ਓ.ਬੀ.ਸੀ. ਸੈੱਲ ਦੇ ਮੀਤ ਚੇਅਰਮੈਨ ਸ੍ਰੀ ਸੰਦੀਪ ਕੁਮਾਰ ਟਿੰਕਾ ਨੇ ਕਿਹਾ ਕਿ ਅੱਜ ਅਸੀਂ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਕਰਕੇ ਹੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ | ਉਨ੍ਹਾਂ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਨੂੰ ਯਾਦ ਕਰਦਿਆਂ ਇਹ ਵੀ ਕਿਹਾ ਕਿ ਭਾਵੇਂ ਸ਼ਹੀਦਾਂ ਵਲੋਂ ਜੋ ਸੁਪਨੇ ਸਜਾਏ ਗਏ ਸਨ, ਉਹ ਪੂਰੇ ਨਹੀਂ ਹੋਏ, ਪਰ ਉਨ੍ਹਾਂ ਮਹਾਨ ਯੋਧਿਆਂ ਦੀ ਯਾਦ ਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਲੜਾਈ ਅੱਜ ਵੀ ਜਾਰੀ ਹੈ | ਸ੍ਰੀ ਟਿੰਕਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਤੇ ਉਸ ਦੇ ਸਾਥੀ ਉਹ ਮਹਾਨ ਯੋਧੇ ਸਨ, ਜੋ ਅੱਜ ਵੀ ਨੌਜਵਾਨਾਂ ਦੇ ਦਿਲਾਂ 'ਤੇ ਰਾਜ ਕਰਦੇ ਹਨ ਤੇ ਉਨ੍ਹਾਂ ਦੀ ਇਨਕਲਾਬੀ ਸੋਚ ਨੂੰ ਸਮੁੱਚਾ ਦੇਸ਼ ਸਲਾਮ ਕਰ ਰਿਹਾ ਹੈ | ਇਸ ਮੌਕੇ ਸ੍ਰੀ ਟਿੰਕਾ ਤੇ ਸਾਥੀਆਂ ਵਲੋਂ ਸ਼ਹੀਦ ਦੀ ਤਸਵੀਰ 'ਤੇ ਫੁੱਲ-ਮਲਾਵਾਂ ਵੀ ਪਾਈਆਂ | ਇਸ ਮੌਕੇ ਬਲਵੀਰ ਸਿੰਘ ਨੱਥੋਵਾਲ, ਬਲਾਕ ਸੰਮਤੀ ਮੈਂਬਰ ਭਵਨਜੀਤ ਸਿੰਘ ਕਮਾਲਪੁਰਾ, ਸਾਬਕਾ ਪ੍ਰਧਾਨ ਨਰੇਸ਼ ਕੁਮਾਰ ਘੈਂਟ, ਕੁਲਵਿੰਦਰ ਸਿੰਘ, ਸੁਖਦੇਵ ਸਿੰਘ ਗਰੇਵਾਲ, ਦਰਸ਼ਨ ਸਿੰਘ ਦੇਹੜਕਾ, ਜਰਨੈਲ ਸਿੰਘ ਲੋਹਟ, ਜਗਰੂਪ ਸਿੰਘ ਹੈਪੀ, ਗਗਨਜੀਤ ਸਿੰਘ ਗੋਗੀ ਮਾਣੂੰਕੇ ਆਦਿ ਹਾਜ਼ਰ ਸਨ |
ਟਰੱਕ ਯੂਨੀਅਨ ਜਗਰਾਉਂ ਵਿਖੇ ਸ਼ਹੀਦਾਂ ਦੀ ਯਾਦ 'ਚ ਸਮਾਗਮ
ਜਗਰਾਉਂ, (ਗੁਰਦੀਪ ਸਿੰਘ ਮਲਕ)- ਸੂਬੇ ਦੀ ਸਭ ਤੋਂ ਵੱਡੀ ਟਰੱਕ ਯੂਨੀਅਨ ਜਗਰਾਉਂ 'ਚ ਦੇਸ਼ ਦੀ ਆਜ਼ਾਦੀ ਦੇ ਮਹਾਨ ਨਾਇਕ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਸਬੰਧੀ ਯੂਨੀਅਨ ਦੇ ਪ੍ਰਧਾਨ ਗੁਰਬਿੰਦਰ ਸਿੰਘ ਬਿੰਦਰ ਮਨੀਲਾ ਦੀ ਅਗਵਾਈ ਹੇਠ ਹੋਏ ਸਾਦੇ ਸਮਾਗਮ ਦੌਰਾਨ 23 ਮਾਰਚ ਦੇ ਸ਼ਹੀਦਾਂ ਦੀਆਂ ਤਸਵੀਰਾਂ 'ਤੇ ਫੁੱਲ-ਮਾਲਾਵਾਂ ਭੇਟ ਕੀਤੀਆਂ ਗਈਆਂ | ਪ੍ਰਧਾਨ ਬਿੰਦਰ ਮਨੀਲਾ ਨੇ ਕਿਹਾ ਕਿ ਸਰਦਾਰ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਆਪਣੀਆਂ ਕੀਮਤੀ ਜਾਨਾਂ ਵਾਰ ਕੇ ਦੇਸ਼ ਵਾਸੀਆਂ ਨੂੰ ਗੁਲਾਮੀ ਦੀਆਂ ਜੰਜ਼ੀਰਾਂ 'ਚੋਂ ਆਜ਼ਾਦ ਕਰਵਾਇਆ, ਜਿਨ੍ਹਾਂ ਦਾ ਕਰਜ਼ ਅਸੀਂ ਰਹਿੰਦੀ ਦੁਨੀਆਂ ਤੱਕ ਨਹੀਂ ਮੋੜ ਸਕਦੇ, ਪਰ ਅਫ਼ਸੋਸ ਅੱਜ ਆਜ਼ਾਦ ਦੇਸ਼ ਦੀ ਸੱਤਾ ਦਾ ਆਨੰਦ ਮਾਣਨ ਵਾਲੇ ਰਾਜਸੀ ਆਗੂ ਸ਼ਹੀਦਾਂ ਨੂੰ ਯਾਦ ਕਰਨਾ ਵੀ ਭੁੱਲ ਚੁੱਕੇ ਹਨ | ਇਸ ਮੌਕੇ ਪ੍ਰਸਿੱਧ ਲੋਕ ਗਾਇਕ ਸ਼ੰਮਾ ਜਗਰਾਉਂ ਨੇ ਸ਼ਹੀਦਾਂ ਦੀ ਕੁਰਬਾਨੀ ਨਾਲ ਸਬੰਧਿਤ ਦੇਸ਼ ਭਗਤੀ ਦੇ ਗੀਤਾਂ ਦੀ ਪੇਸ਼ਕਾਰੀ ਕੀਤੀ | ਇਸ ਮੌਕੇ ਸ਼ਹੀਦ ਭਗਤ ਸਿੰਘ ਬਿ੍ਗੇਡ ਦੇ ਪ੍ਰਧਾਨ ਕੇਵਲ ਸਿੰਘ ਜਨੇਤਪੁਰਾ, ਕੁਲਵੰਤ ਸਿੰਘ ਛੱਜਾਵਾਲ, ਵਕੀਲ ਮਹਿੰਦਰ ਸਿੰਘ ਕਾਉਂਕੇ, ਸੁਲਤਾਨ ਸਿੰਘ ਮੰਨੂ, ਜਰਨੈਲ ਸਿੰਘ ਸਵੱਦੀ, ਜਸਪ੍ਰੀਤ ਜੱਸਾ ਕੰਡਾ, ਕਿਸ਼ਨ ਕੁਮਾਰ, ਪਿਆਰਾ ਸਿੰਘ, ਜਗਤਾਰ ਸਿੰਘ ਹਾਂਸ, ਕਮਲਜੀਤ ਸਿੰਘ ਘੋਗਾ, ਪ੍ਰੇਮ ਸਿੰਘ ਸੋਹੀਆਂ ਸਮੇਤ ਵੱਡੀ ਗਿਣਤੀ 'ਚ ਟਰੱਕ ਆਪ੍ਰੇਟਰ ਤੇ ਡਰਾਈਵਰ ਹਾਜ਼ਰ ਸਨ |
ਸਰਾਭਾ ਸਕੂਲ 'ਚ ਸ਼ਹੀਦੀ ਦਿਹਾੜਾ ਮਨਾਇਆ
ਪੱਖੋਵਾਲ/ਸਰਾਭਾ, (ਕਿਰਨਜੀਤ ਕੌਰ ਗਰੇਵਾਲ)- ਸਥਾਨਕ ਸ਼ਹੀਦ ਕਰਤਾਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਾਭਾ ਵਿਖੇ ਅੱਜ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਬਲਦੇਵ ਸਿੰਘ ਤੇ ਲੈਕਚਰਾਰ ਜਸਵੀਰ ਸਿੰਘ ਅਕਾਲਗੜ੍ਹ ਨੇ ਕਿਹਾ ਕਿ ਸ਼ਹੀਦ ਦੇਸ਼ ਕੌਮ ਦਾ ਸਰਮਾਇਆ ਹੁੰਦੇ ਹਨ, ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਯਾਦ ਰੱਖਦੀਆਂ ਹਨ, ਉਹ ਸਦਾ ਚੜ੍ਹਦੀ ਕਲਾ 'ਚ ਰਹਿੰਦੀਆਂ ਹਨ | ਇਸ ਮੌਕੇ ਉਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਇਨ੍ਹਾਂ ਸ਼ਹੀਦਾਂ ਦੇ ਜੀਵਨ ਤੋਂ ਸੇਧ ਲੈ ਕੇ ਦੇਸ਼ ਕੌਮ ਦੀ ਸੇਵਾ ਕਰਨ ਦੀ ਅਪੀਲ ਕੀਤੀ | ਇਸ ਮੌਕੇ ਕੁਲਵਿੰਦਰ ਕੌਰ, ਰੁਪਿੰਦਰ ਕੌਰ, ਅਮਨਪੀਤ ਕੌਰ, ਅਨੁਰਾਧਾ, ਸੁਰਿੰਦਰ ਕੌਰ, ਮਨਜੀਤ ਕੌਰ, ਸਤਵੀਰ ਕੌਰ, ਤਰਲੋਚਨ ਸਿੰਘ, ਜਗਜੀਤ ਸਿੰਘ, ਹਰਜਿੰਦਰ ਸਿੰਘ, ਕਰਮਜੀਤ ਸਿੰਘ, ਕੁਲਦੀਪ ਸਿੰਘ, ਵਿਕਾਸ ਕੁਮਾਰ, ਲਵਪ੍ਰੀਤ ਸਿੰਘ, ਜੀਵਨ ਕੁਮਾਰ, ਪ੍ਰਦੀਪ ਸਿੰਘ ਆਦਿ ਹਾਜ਼ਰ ਸਨ |
ਬਲੌਜ਼ਮ ਕਾਨਵੈਂਟ ਸਕੂਲ 'ਚ ਸ਼ਹੀਦਾਂ ਨੂੰ ਸ਼ਰਧਾਂਜਲੀਆਂ
ਜਗਰਾਉਂ, (ਜੋਗਿੰਦਰ ਸਿੰਘ)- ਬਲੌਜ਼ਮ ਕਾਨਵੈਂਟ ਸਕੂਲ ਜਗਰਾਉਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸਾਰਿਆਂ ਹੀ ਬੱਚਿਆਂ ਨੂੰ ਇਸ ਬਾਰੇ ਵਿਸਥਾਰ ਨਾਲ ਦੱਸਿਆ ਗਿਆ | ਬੱਚਿਆਂ ਵਲੋਂ ਵੀ ਉਨ੍ਹਾਂ ਨੂੰ ਯਾਦ ਕਰਦਿਆਂ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨਾਲ ਸਬੰਧਿਤ ਲੇਖ, ਸਲੋਗਨ ਅਤੇ ਤਸਵੀਰਾਂ ਬਣਾਈਆਂ ਗਈਆਂ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਡਾ. ਅਮਰਜੀਤ ਕੌਰ ਨਾਜ਼ ਨੇ ਉਨ੍ਹਾਂ ਸ਼ਹੀਦਾਂ ਨੂੰ ਪ੍ਰਣਾਮ ਕਰਦੇ ਹੋਏ ਕਿਹਾ ਕਿ ਅਸੀਂ ਅੱਜ ਅਜ਼ਾਦੀ ਦਾ ਜੋ ਨਿੱਘ ਮਾਣ ਰਹੇ ਹਾਂ, ਉਹ ਬਹਾਦਰ ਯੋਧਿਆਂ ਦੀਆਂ ਕੁਰਬਾਨੀਆਂ ਸਦਕਾ ਹੀ ਸੰਭਵ ਹੋਇਆ ਹੈ | ਬੱਚਿਆਂ ਨੂੰ ਇਹਨਾਂ ਦਿਹਾੜਿਆਂ ਬਾਰੇ ਜਾਣੂ ਕਰਵਾਉਣਾ ਸਾਰੇ ਹੀ ਵਿੱਦਿਅਕ ਅਦਾਰਿਆਂ ਦਾ ਫਰਜ਼ ਬਣਦਾ ਹੈ, ਜਿਸ ਨਾਲ ਬੱਚੇ ਆਪਣੀ ਵਿਰਾਸਤ ਦੀਆਂ ਜੜ੍ਹਾਂ ਨੂੰ ਮਜ਼ਬੂਤ ਬਣਾਈ ਰੱਖਦੇ ਹਨ | ਇਸ ਮੌਕੇ ਸਕੂਲ ਦੇ ਐਮ.ਡੀ. ਮੇਜਰ ਸਿੰਘ ਜੌਹਲ ਨੇ ਕਿਹਾ ਕਿ ਅੱਜ ਦੇ ਬੱਚਿਆਂ ਨੂੰ ਸ਼ਹੀਦਾਂ ਦੇ ਪਾਏ ਹੋਏ ਪੂਰਨਿਆਂ 'ਤੇ ਚੱਲਣਾ ਚਾਹੀਦਾ ਹੈ ਤੇ ਉਨ੍ਹਾਂ ਦੇ ਦੇਖੇ ਸੁਪਨੇ ਸਾਕਾਰ ਕਰਨੇ ਚਾਹੀਦੇ ਹਨ |
ਭਾਜਪਾ ਵਰਕਰਾਂ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ
ਰਾਏਕੋਟ, (ਸੁਸ਼ੀਲ)- ਭਾਜਪਾ ਦੀ ਸਥਾਨਕ ਇਕਾਈ ਵਲੋਂ ਅੱਜ ਇੱਥੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਸਬੰਧ 'ਚ ਪ੍ਰਧਾਨ ਦੀਪਕ ਬਾਂਸਲ ਦੀ ਅਗਵਾਈ 'ਚ ਇਕੱਠੇ ਹੋਏ ਭਾਜਪਾ ਵਰਕਰਾਂ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਤਸਵੀਰ 'ਤੇ ਫੁੱਲ ਭੇਟ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਮੰਡਲ ਪ੍ਰਧਾਨ ਦੀਪਕ ਬਾਂਸਲ ਅਤੇ ਨਗਰ ਕੌਾਸਲ ਪ੍ਰਧਾਨ ਸਲਿਲ ਜੈਨ ਨੇ ਕਿਹਾ ਕਿ ਅੱਜ ਅਸੀਂ ਜੋ ਆਜ਼ਾਦੀ ਦਾ ਨਿੱਘ ਮਾਣ ਰਹੇਂ ਹਾਂ, ਉਹ ਆਜ਼ਾਦੀ ਵੱਡੇ ਸੰਘਰਸ਼ ਤੋਂ ਬਾਅਦ ਪ੍ਰਾਪਤ ਹੋਈ ਹੈ | ਉਨ੍ਹਾਂ ਕਿਹਾ ਕਿ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਵਰਗੇ ਮਹਾਨ ਯੋਧਿਆਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਉਨ੍ਹਾਂ ਕਿਹਾ ਕਿ ਅੱਜ ਦੇ ਨੌਜਵਾਨਾਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਸੇਧ ਲੈ ਕੇ ਦੇਸ਼ ਭਗਤੀ ਦੇ ਰਸਤੇ 'ਤੇ ਚੱਲਣ ਦੀ ਲੋੜ ਹੈ | ਇਸ ਮੌਕੇ ਕੌਾਸਲਰ ਵੀਨਾ ਜੈਨ, ਮਨੋਜ ਜੈਨ, ਕਪਿਲ ਗਰਗ, ਸੁਸ਼ਮਾ ਜੈਨ, ਊਸ਼ਾ ਪਾਸੀ, ਅਸ਼ੋਕ ਕਨੌਜੀਆ, ਸਤਨਾਮ ਸਿਬੀਆ, ਕਮਲ ਵਰਮਾਂ, ਸੰਜੂ ਜੈਨ, ਰਾਜ ਕੁਮਾਰ, ਮਹਿੰਦਰਪਾਲ ਜੈਨ ਤੋਂ ਇਲਾਵਾ ਹੋਰ ਹਾਜ਼ਰ ਸਨ |
ਲੁਧਿਆਣਾ ਦਿਹਾਤੀ ਮਹਿਲਾ ਕਾਂਗਰਸ ਵਲੋਂ ਸ਼ਰਧਾਂਜਲੀ
ਮੁੱਲਾਂਪੁਰ-ਦਾਖਾ, (ਨਿਰਮਲ ਸਿੰਘ ਧਾਲੀਵਾਲ)- ਦੇਸ਼ ਭਗਤੀ ਨਾਲ ਰਾਜਸੀ ਸੂਝ ਰੱਖਣ ਅਤੇ ਦੁਨੀਆਂ ਭਰ ਦੀ ਪੀੜਤ ਜਨਤਾ ਦਾ ਦਰਦ ਸਮਝਣ ਵਾਲੇ ਸ਼ਹੀਦ ਭਗਤ ਸਿੰਘ ਦੇ ਫ਼ਲਸਫ਼ੇ ਨੂੰ ਜਾਣਨ ਦੀ ਲੋੜ ਹੈ, ਨਿਵੇਕਲੀ ਵਿਚਾਰਧਾਰਾ ਹੋਣ ਕਰਕੇ ਭਗਤ ਸਿੰਘ ਅੱਜ ਵੀ ਸਾਡੇ ਦਿਲ ਵਿਚ ਜ਼ਿੰਦਾ ਹੈ | ਇਹ ਪ੍ਰਗਟਾਵਾ ਮਹਿਲਾ ਕਾਂਗਰਸ ਲੁਧਿਆਣਾ ਦਿਹਾਤੀ ਪ੍ਰਧਾਨ ਗੁਰਦੀਪ ਕੌਰ ਵਲੋਂ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕੀਤਾ | ਮਹਿਲਾ ਕਾਂਗਰਸ ਬਲਾਕ ਸੁਧਾਰ ਪ੍ਰਧਾਨ ਸਰਬਜੀਤ ਕੌਰ ਨਾਹਰ ਨੇ ਕਿਹਾ ਕਿ ਅੱਜ ਇਨ੍ਹਾਂ ਸ਼ਹੀਦਾਂ ਦੀਆਂ ਸਿਖਿਆਵਾਂ 'ਤੇ ਚੱਲਣ ਦੀ ਲੋੜ ਹੈ | ਇਸ ਸਮੇਂ ਜ਼ਿਲ੍ਹਾ ਮੀਤ ਪ੍ਰਧਾਨ ਜਸਵੀਰ ਕੌਰ ਸੱਗੂ, ਜ਼ਿਲ੍ਹਾ ਜਨ: ਸੈਕਟਰੀ ਹਰਵਿੰਦਰ ਕੌਰ ਜੜਤੌਲੀ, ਹਰਜੀਤ ਕੌਰ ਗਰਚਾ, ਆਸਾ ਕੈਂਥ, ਕਮਲਜੀਤ ਕੌਰ ਰੰਧਾਵਾ, ਪਿੰਕੀ ਟੰਡਨ, ਆਸ਼ਾ ਰਾਣੀ ਡੇਹਲੋਂ, ਕਿਰਨਵੀਰ ਕੌਰ ਢਿੱਲੋਂ, ਡਾ: ਹਰਿੰਦਰ ਕੌਰ ਜਗਰਾਉਂ, ਸਵਰਨ ਕੌਰ ਜਮਾਲਪੁਰ, ਮਨਜਿੰਦਰ ਕੌਰ, ਸ਼ਿੰਦਰ ਕੌਰ ਮੋਰਕਰੀਮਾ, ਅਨਵਰ ਬੀਬੀ, ਰਾਜਵਿੰਦਰ ਕੌਰ, ਸੁਖਵਿੰਦਰ ਕੌਰ, ਪਰਮਜੀਤ ਕੌਰ, ਪਲਵਿੰਦਰ ਕੌਰ, ਸਰਬਜੀਤ ਕੌਰ ਮਲਕ, ਹੋਰਨਾਂ ਰਲ ਕੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ, ਭਾਰਤ ਦੇ ਸੁਤੰਤਰਤਾ ਸੰਗ੍ਰਾਮ ਦੇ ਨਾਇਕਾਂ ਨੂੰ ਸ਼ਰਧਾਂਜਲੀ ਦਿੱਤੀ |
'ਆਪ' ਵਲੋਂ ਸ਼ਹੀਦਾਂ ਦੀ ਯਾਦ 'ਚ ਸਮਾਗਮ
ਜਗਰਾਉਂ - ਅੱਜ ਦੇਰ ਸ਼ਾਮ ਆਮ ਆਦਮੀ ਪਾਰਟੀ ਵਲੋਂ ਵੀ ਸਥਾਨਕ ਝਾਂਸੀ ਰਾਣੀ ਚੌਕ 'ਚ ਇਕ ਸਮਾਗਮ ਕਰਕੇ ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਪੁੱਜੀ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ 'ਆਪ' ਨੂੰ ਸ਼ਹੀਦਾਂ ਦੇ ਸੁਪਨਿਆਂ ਨਾਲ ਜੁੜੀ ਪਾਰਟੀ ਕਰਾਰ ਦਿੱਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੂਰੇ ਦੇਸ਼ 'ਚ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਲੜਾਈ ਲੜ ਰਹੀ ਹੈ | ਉਨ੍ਹਾਂ ਇਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ | ਇਸ ਮੌਕੇ 'ਆਪ' ਆਗੂ ਕੁਲਦੀਪ ਸਿੰਘ ਢਿੱਲੋਂ, ਰਾਜਾ ਕੋਹਲੀ, ਕੁਲਵਿੰਦਰ ਸਿੰਘ ਸਹਿਜਲ, ਕੁਲਦੀਪ ਸਿੰਘ ਘਾਗੂ, ਸਿੰਦਰਪਾਲ ਸਿੰਘ ਜਗਰਾਉਂ ਆਦਿ ਹਾਜ਼ਰ ਸਨ |

ਲੜਾਈ ਝਗੜੇ 'ਚ ਪਿਓ-ਧੀ ਜ਼ਖਮੀ

ਖੰਨਾ, 23 ਮਾਰਚ (ਦਵਿੰਦਰ ਸਿੰਘ ਗੋਗੀ) - ਇਕ ਝਗੜੇ ਵਿਚ ਪਿਓ-ਧੀ ਦੋਵਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਸਿਵਲ ਹਸਪਤਾਲ ਖੰਨਾ ਵਿਚ ਇਲਾਜ ਅਧੀਨ ਹਰਬੰਸ ਸਿੰਘ ਪਿੰਡ ਚਕੋਹੀ ਦੇ ਨਿਵਾਸੀ ਨੇ ਦੱਸਿਆ ਉਨ੍ਹਾਂ ਦੇ ਗੁਆਂਢ ਵਿਚ ਰਹਿੰਦੇ ਬੂਟਾ ਅਤੇ ਲਾਡੀ ਜੋ ਪਹਿਲਾਂ ਵੀ ...

ਪੂਰੀ ਖ਼ਬਰ »

ਸੱਪ ਦੇ ਡੰਗਣ ਕਾਰਨ 45 ਸਾਲਾ ਵਿਅਕਤੀ ਦੀ ਮੌਤ

ਸਿੱਧਵਾਂ ਬੇਟ, 23 ਮਾਰਚ (ਜਸਵੰਤ ਸਿੰਘ ਸਲੇਮਪੁਰੀ)- ਬੀਤੇ ਦਿਨੀ ਬੇਟ ਇਲਾਕੇ ਦੇ ਖੇਤਾਂ ਵਿਚ ਕੰਮ ਕਰ ਰਹੇ ਇਕ 45 ਸਾਲਾ ਵਿਅਕਤੀ ਦੀ ਜ਼ਹਿਰੀਲੇ ਸੱਪ ਦੇ ਡੰਗਣ ਕਾਰਨ ਮੌਤ ਹੋ ਗਈ | ਮਿਲੀ ਜਾਣਕਾਰੀ ਅਨੁਸਾਰ ਸੁਰਜਨ ਸਿੰਘ ਪੁੱਤਰ ਅਮਰ ਸਿੰਘ ਵਾਸੀ ਅਮਰ ਸਿੰਘ ਵਾਲੀਆਂ ...

ਪੂਰੀ ਖ਼ਬਰ »

ਚੱਲਦੇ ਮੋਟਰਸਾਈਕਲ ਨੂੰ ਲੱਗੀ ਅੱਗ

ਖੰਨਾ, 23 ਮਾਰਚ (ਹਰਜਿੰਦਰ ਸਿੰਘ ਲਾਲ) - ਜੀ. ਟੀ. ਰੋਡ 'ਤੇ ਸਥਾਨਕ ਗੈਬ ਦੀ ਪੁਲੀ ਨੇੜੇ ਦੇਰ ਰਾਤ ਇਕ ਚੱਲਦੇ ਮੋਟਰਸਾਈਕਲ ਨੂੰ ਅੱਗ ਲੱਗ ਗਈ | ਮੋਟਰਸਾਈਕਲ 'ਤੇ ਸਵਾਰ ਦੋਵੇਂ ਨੌਜਵਾਨ ਛਾਲ ਮਾਰ ਕੇ ਬਚ ਗਏ | ਇਸ ਮੋਟਰਸਾਈਕਲ ਚਾਲਕ ਮੁਖ਼ਤਿਆਰ ਸਿੰਘ ਵਾਸੀ ਨਜ਼ਦੀਕ ਜੀਤਾ ...

ਪੂਰੀ ਖ਼ਬਰ »

ਭਾਈ ਦਾਨ ਸਿੰਘ ਸਕੂਲ ਮਾਣੂੰਕੇ 'ਚ ਇਨਾਮ ਵੰਡ ਸਮਾਗਮ

ਹਠੂਰ, 23 ਮਾਰਚ (ਜਸਵਿੰਦਰ ਸਿੰਘ ਛਿੰਦਾ)- ਭਾਈ ਦਾਨ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਣੂੰਕੇ ਦਾ 37ਵਾਂ ਇਨਾਮ ਵੰਡ ਤੇ ਸੱਭਿਆਚਾਰਕ ਸਮਾਗਮ ਡਾਇਰੈਕਟਰ ਗੁਰਮੁਖ ਸਿੰਘ ਸੰਧੂ ਦੀ ਅਗਵਾਈ ਤੇ ਪਿ੍ੰ: ਸੁਰਿੰਦਰ ਕੌਰ ਬੱਸੀਆਂ ਦੀ ਦੇਖ-ਰੇਖ ਹੇਠ ਸਕੂਲ ਦੇ ਵਿਸ਼ਾਲ ...

ਪੂਰੀ ਖ਼ਬਰ »

ਭਾਈ ਗਰੇਵਾਲ ਨੇ ਸ਼ੋ੍ਰਮਣੀ ਕਮੇਟੀ ਵਲੋਂ ਆਈ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ

ਜਗਰਾਉਂ, 23 ਮਾਰਚ (ਜੋਗਿੰਦਰ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਭੇਜੀ ਜਾਂਦੀ ਸਹਾਇਤਾ ਰਾਸ਼ੀ ਦੇ ਚੈੱਕ ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਅਮਨਦੀਪ ਕੌਰ ਵਾਸੀ ਕੱਚਾ ਮਲਕ ਰੋਡ, ਗੁਰਚਰਨ ਕੌਰ ਪਿੰਡ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਤੇ ਸਾਥੀਆਂ ਦੀ ਯਾਦ 'ਚ ਜਗਰਾਉਂ 'ਚ ਕਾਨਫਰੰਸ ਤੇ ਮਾਰਚ

ਜਗਰਾਉਂ, 23 ਮਾਰਚ (ਜੋਗਿੰਦਰ ਸਿੰਘ)- 23 ਮਾਰਚ ਦੇ ਸ਼ਹੀਦਾਂ ਦੀ ਯਾਦ 'ਚ ਇਨਕਲਾਬੀ ਕੇਂਦਰ ਪੰਜਾਬ ਤੇ ਸੀ.ਪੀ.ਆਈ ਮ:ਲ: (ਨਿਊ ਡੈਮੋਕਰੋਸੀ) ਵਲੋਂ ਸਥਾਨਕ ਕਮੇਟੀ ਪਾਰਕ ਵਿਖੇ ਸ਼ਰਧਾਂਜਲੀ ਸਮਾਗਮ ਕੀਤਾ ਗਿਆ | ਇਲਾਕੇ ਭਰ 'ਚੋਂ ਪੁੱਜੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ...

ਪੂਰੀ ਖ਼ਬਰ »

ਸੋਨ ਤਗਮਾ ਜੇਤੂ ਸ਼ਾਮਲੀ ਸ਼ਰਮਾ ਦਾ ਰਾਏਕੋਟ ਪੁੱਜਣ 'ਤੇ ਸ਼ਾਨਦਾਰ ਸਵਾਗਤ

ਰਾਏਕੋਟ, 23 ਮਾਰਚ (ਸੁਸ਼ੀਲ)- ਆਬੂ-ਧਾਬੀ ਵਿਖੇ ਸਮਾਪਤ ਹੋਈਆਂ ਸਪੈਸ਼ਲ ਉਲੰਪਿਕਸ ਵਰਲਡ ਗੇਮਜ਼ ਵਿਚ ਸੋਨਾ ਤਗਮਾ ਹਾਸਲ ਕਰਕੇ ਦੇਸ਼ ਅਤੇ ਇਲਾਕੇ ਦਾ ਨਾਂਅ ਰੌਸ਼ਨ ਕਰਨ ਵਾਲੀ ਸ਼ਹਿਰ ਦੇ ਏਕ ਨਈ ਉਮੀਦ ਸਕੂਲ ਦੀ ਵਿਦਿਆਰਥਣ ਸ਼ਾਮਲੀ ਸ਼ਰਮਾ ਦਾ ਅੱਜ ਰਾਏਕੋਟ ਪੁੱਜਣ 'ਤੇ ...

ਪੂਰੀ ਖ਼ਬਰ »

ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲੇ 'ਨਵਾਬ ਕਪੂਰ ਸਿੰਘ ਜਥੇਦਾਰ ਬੁੱਢਾ ਦਲ' ਪੁਰਸਕਾਰ ਨਾਲ ਸਨਮਾਨਿਤ

ਜਗਰਾਉਂ, 23 ਮਾਰਚ (ਹਰਵਿੰਦਰ ਸਿੰਘ ਖ਼ਾਲਸਾ)- ਹੋਲੇ ਮਹੱਲੇ ਮੌਕੇ ਬੁੱਢਾ ਦਲ ਵਲੋਂ ਗੁਰਦੁਆਰਾ ਗੁਰੂ ਕਾ ਬਾਗ ਛਾਉਣੀ ਅਨੰਦਪੁਰ ਵਿਖੇ ਸਮਾਗਮ ਕਰਵਾਇਆ, ਜਿਸ 'ਚ ਇਸ ਵਰ੍ਹੇ 'ਸਿੰਘ ਸਾਹਿਬ ਨਵਾਬ ਕਪੂਰ ਸਿੰਘ ਬੁੱਢਾ ਦਲ ਯਾਦਗਰੀ ਐਵਾਰਡ' ਨਾਲ ਨਾਨਕਸਰ ਸੰਪਰਦਾਇ ਦੇ ...

ਪੂਰੀ ਖ਼ਬਰ »

ਜੀ.ਐੱਚ.ਜੀ. ਇੰਸਟੀਚਿਊਟ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਕੱਢੀ ਰੈਲੀ

ਚੌਾਕੀਮਾਨ, 23 ਮਾਰਚ (ਤੇਜਿੰਦਰ ਸਿੰਘ ਚੱਢਾ)- ਜੀ.ਐੱਚ.ਜੀ. ਇੰਸਟੀਚਿਊਟ ਆਫ਼ ਲਾਅ ਫਾਰ ਵਿਮੈਨ ਸਿੱਧਵਾਂ ਖੁਰਦ ਦੀਆਂ ਵਿਦਿਆਰਥਣਾਂ ਵਲੋਂ ਪਿੰਡ ਸਿੱਧਵਾਂ ਖੁਰਦ ਵਿਖੇ ਮੁਫ਼ਤ ਕਾਨੂੰਨੀ ਸਹਾਇਤਾਂ ਸਬੰਧੀ ਰੈਲੀ ਕੱਢੀ ਗਈ | ਇਸ ਮੌਕੇ ਪਿੰਡ ਦੀ ਪੰਚਾਇਤ ਤੇ ਨਗਰ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਲੁਧਿਆਣਾ ਆਂਸਲ ਪਲਾਜ਼ਾ ਬ੍ਰਾਂਚ ਰਾਹੀਂ ਕੈਨੇਡਾ ਵੀਜ਼ਾ ਮਿਲਿਆ

ਮੁੱਲਾਂਪੁਰ-ਦਾਖਾ, 23 ਮਾਰਚ (ਨਿਰਮਲ ਸਿੰਘ ਧਾਲੀਵਾਲ)- ਗੁਰਮਿਲਾਪ ਸਿੰਘ ਡੱਲਾ ਦੇ ਮੈਕਰੋ ਗਲੋਬਲ ਮੋਗਾ ਗਰੁੱਪ ਆਫ਼ ਇੰਸਟੀਚਊਟ ਬ੍ਰਾਂਚ ਲੁਧਿਆਣਾ ਆਂਸਲ ਪਲਾਜ਼ਾ ਅੰਦਰ ਜਿਥੇ ਚੰਗੇ ਆਈਲੈਟਸ ਟ੍ਰੇਨਰ ਵਿਦਿਆਰਥੀਆਂ ਨੂੰ ਆਈਲੈਟਸ ਦੀ ਤਿਆਰੀ ਕਰਵਾ ਰਹੇ ਹਨ, ਉੱਥੇ ...

ਪੂਰੀ ਖ਼ਬਰ »

ਨਾਰੀ ਸ਼ਕਤੀ ਪੰਜਾਬ ਮਹਿਲਾ ਮੰਡਲ ਬੇਬੇ ਨਾਨਕੀ ਭਲਾਈ ਟਰੱਸਟ ਵਲੋਂ ਨਵੀਆਂ ਨਿਯੁਕਤੀਆਂ

ਚੌਾਕੀਮਾਨ, 23 ਮਾਰਚ (ਤੇਜਿੰਦਰ ਸਿੰਘ ਚੱਢਾ)- ਨਾਰੀ ਸ਼ਕਤੀ ਪੰਜਾਬ ਮਹਿਲਾ ਮੰਡਲ ਬੇਬੇ ਨਾਨਕੀ ਭਲਾਈ ਟਰੱਸਟ (ਰਜਿ:) ਵਲੋਂ ਪੰਜਾਬ ਪੱਧਰ 'ਤੇ ਟਰੱਸਟ ਦਾ ਵਿਸਥਾਰ ਕਰਦੇ ਹੋਏ ਨਵੀਆਂ ਨਿਯੁਕਤੀਆਂ ਚੇਅਰਮੈਨ ਕਰਮਜੀਤ ਕੌਰ ਛੰਦੜਾ ਤੇ ਪ੍ਰਧਾਨ ਇੰਦਰਜੀਤ ਕੌਰ ਉਬਰਾਏ ਦੀ ...

ਪੂਰੀ ਖ਼ਬਰ »

ਬਾਬਾ ਸਰਦਾਰਾ ਸਿੰਘ ਮਾਨ ਤੇ ਗਿਆਨੀ ਨਿਹਾਲ ਸਿੰਘ ਦੀ ਬਰਸੀ 'ਤੇ ਵਿਸ਼ਾਲ ਨਗਰ ਕੀਰਤਨ

ਰਾਏਕੋਟ, 23 ਮਾਰਚ (ਬਲਵਿੰਦਰ ਸਿੰਘ ਲਿੱਤਰ)- ਬਾਬਾ ਸਰਦਾਰਾ ਸਿੰਘ ਮਾਨ ਤੇ ਗਿਆਨੀ ਨਿਹਾਲ ਸਿੰਘ ਦੀ ਬਰਸੀ 'ਤੇ ਅੰਦਰਲਾ ਗੁਰਦੁਆਰਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਜਾਇਆ ਗਿਆ | ਇਸ ਮੌਕੇ ਸਰਪੰਚ ਜਗਜੀਤ ਸਿੰਘ ਜੱਗਾ ...

ਪੂਰੀ ਖ਼ਬਰ »

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਜ਼ਮੀਨ ਐਕਵਾਇਰ ਕਰਨ ਦੀ ਪ੍ਰਕਿਰਿਆ ਸ਼ੁਰੂ

ਗੁਰੂਸਰ ਸੁਧਾਰ, 23 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਹਲਵਾਰਾ ਵਿਚ ਬਣਨ ਵਾਲੇ ਸਿਵਲ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਗਲਾਡਾ ਅਤੇ ਮਾਲ ਮਹਿਕਮਾ ਵਲੋਂ ਨਾਲ ਲੱਗਦੇ ਪਿੰਡ ਐਤੀਆਣਾ ਦੀ 168 ਏਕੜ ਜ਼ਮੀਨ ਦੀ ਚੋਣ ਲਰਨ ਲਈ ਕਾਰਵਾਈ ਸ਼ੁਰੂ ਕੀਤੀ ਗਈ ਹੈ ਤਾਂ ਕਿ ਹਵਾਈ ਅੱਡੇ ...

ਪੂਰੀ ਖ਼ਬਰ »

ਮੋਟਰਸਾਈਕਲ ਸਮੇਤ ਦੋ ਝਪਟਮਾਰ ਕਾਬੂ

ਜਗਰਾਉਂ, 23 ਮਾਰਚ (ਅਜੀਤ ਸਿੰਘ ਅਖਾੜਾ)- ਜਗਰਾਉਂ ਪੁਲਿਸ ਚੌਾਕੀ ਦੇ ਮੁਲਾਜ਼ਮਾਂ ਵੱਲੋਂ ਦੋਂ ਝਪਟਮਾਰਾਂ ਨੂੰ ਕਾਬੂ ਕੀਤਾ ਗਿਆ | ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਸ਼ੈਲਜਾ ਗੋਇਲ ਪਤਨੀ ਸੁਨੀਲ ਅਗਰਵਾਲ ਵਾਸੀ ਹੀਰਾ ਬਾਗ ਤੋਂ ਦੋ ਮੋਟਰਸਾਈਕਲ ਸਵਾਰਾਂ ਨੇ ਝਪਟਮਾਰ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚੋਂ ਮਿਡ-ਡੇ ਮੀਲ ਦਾ ਰਾਸ਼ਨ ਤੇ ਹੋਰ ਕੀਮਤੀ ਸਾਮਾਨ ਚੋਰੀ

ਸਿੱਧਵਾਂ ਬੇਟ, 23 ਮਾਰਚ (ਜਸਵੰਤ ਸਿੰਘ ਸਲੇਮਪੁਰੀ)- ਬੀਤੀ ਰਾਤ ਸਥਾਨਕ ਕਸਬੇ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚੋਂ ਪਲਟੀਨਾ ਮੋਟਰਸਾਈਕਲ 'ਤੇ ਆਏ ਤਿੰਨ ਚੋਰਾਂ ਨੇ ਕਮਰਿਆਂ ਦੇ ਜਿੰਦਰੇ ਤੋੜ ਕੇ ਕਰੀਬ ਬੱਚਿਆਂ ਲਈ ਰੱਖਿਆ ਹੋਇਆ ਮਿਡ-ਡੇ-ਮੀਲ ਦਾ ਰਾਸ਼ਨ, ਇਕ ਕੰਪਿਊਟਰ ...

ਪੂਰੀ ਖ਼ਬਰ »

ਟਰੱਕ ਤੇ ਐਕਟਿਵਾ ਦੀ ਟੱਕਰ 'ਚ ਮਾਂ ਦੀ ਮੌਤ, ਧੀ ਜ਼ਖ਼ਮੀ

ਹੰਬੜਾਂ, 23 ਮਾਰਚ (ਜਗਦੀਸ਼ ਸਿੰਘ ਗਿੱਲ)- ਹੰਬੜਾਂ-ਲੁਧਿਆਣਾ ਸੜਕ 'ਤੇ ਪ੍ਰਤਾਪ ਸਿੰਘ ਵਾਲਾ ਵਿਖੇ ਰਾਧਾ ਸੁਆਮੀ ਸਤਿਸੰਗ ਘਰ ਦੇ ਸਾਹਮਣੇ ਇਕ ਤੇਜ਼ ਰਫ਼ਤਾਰ ਟਰੱਕ ਅਤੇ ਐਕਟਿਵਾ ਵਿਚ ਹੋਈ ਟੱਕਰ ਦੌਰਾਨ ਇਕ ਔਰਤ ਦੀ ਮੌਤ ਅਤੇ ਦੂਸਰੀ ਗੰਭੀਰ ਹੋਣ ਦਾ ਸਮਾਚਾਰ ਹੈ | ...

ਪੂਰੀ ਖ਼ਬਰ »

ਹੰਬੜਾਂ 'ਚ ਅਖ਼ਬਾਰ ਵੰਡ ਰਹੇ ਹਾਕਰ ਦੇ ਮੋਟਰਸਾਈਕਲ ਨੂੰ ਲੱਗੀ ਅੱਗ

ਹੰਬੜਾਂ, 23 ਮਾਰਚ (ਜਗਦੀਸ਼ ਸਿੰਘ ਗਿੱਲ)- ਕਸਬਾ ਹੰਬੜਾਂ ਵਿਖੇ ਅੱਜ ਸਵੇਰ ਸਮੇਂ ਹਾਕਰ ਦਰਸ਼ਨ ਸਿੰਘ ਫ਼ੌਜੀ ਵਾਸੀ ਚੰਗਣਾਂ ਦੇ ਮੋਟਰਸਾਈਕਲ ਜਿਸ 'ਤੇ ਉਹ ਅਖ਼ਬਾਰਾਂ ਵੰਡ ਰਿਹਾ ਸੀ, ਨੂੰ ਪੁਲਿਸ ਚੌਕੀ ਹੰਬੜਾਂ ਨੇੜੇ ਅਚਾਨਕ ਅੱਗ ਲੱਗ ਗਈ | ਹਾਕਰ ਦਰਸ਼ਨ ਸਿੰਘ ਨੇ ...

ਪੂਰੀ ਖ਼ਬਰ »

ਹਾਦਸੇ ਦੌਰਾਨ ਜ਼ਖ਼ਮੀ ਹੋਈ ਲੜਕੀ ਦੀ ਮੌਤ

ਮਿ੍ਤਕ ਸੰਗੀਤਾ ਸਿੱਧਵਾਂ ਬੇਟ, 23 ਮਾਰਚ (ਜਸਵੰਤ ਸਿੰਘ ਸਲੇਮਪੁਰੀ)- ਲੰਘੀ 18 ਮਾਰਚ ਨੂੰ ਸਿੱਧਵਾਂ ਬੇਟ-ਜਗਰਾਉਂ ਮਾਰਗ 'ਤੇ ਹਾਦਸੇ ਦਾ ਸ਼ਿਕਾਰ ਹੋਈ ਕਰੀਬ 19 ਸਾਲਾ ਲੜਕੀ ਦੀ ਬੀਤੇ ਦਿਨੀ ਚੰਡੀਗੜ੍ਹ ਦੇ ਪੀ.ਜੀ.ਆਈ. ਹਸਪਤਾਲ 'ਚ ਮੌਤ ਹੋ ਗਈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX