ਤਾਜਾ ਖ਼ਬਰਾਂ


ਆਈ.ਪੀ.ਐਲ 2019 : ਬੰਗਲੌਰ ਨੇ ਪੰਜਾਬ ਨੂੰ 17 ਦੌੜਾਂ ਨਾਲ ਹਰਾਇਆ
. . .  1 day ago
ਲੜਕੀ ਨੂੰ ਅਗਵਾ ਕਰ ਸਾੜ ਕੇ ਮਾਰਿਆ, ਪੁਲਿਸ ਵੱਲੋਂ 2 ਲੜਕੇ ਕਾਬੂ
. . .  1 day ago
ਸ਼ੁਤਰਾਣਾ, 24 ਅਪ੍ਰੈਲ (ਬਲਦੇਵ ਸਿੰਘ ਮਹਿਰੋਕ)-ਪਟਿਆਲਾ ਜ਼ਿਲ੍ਹੇ ਦੇ ਪਿੰਡ ਗੁਲਾਹੜ ਵਿਖੇ ਇਕ ਨਾਬਾਲਗ ਲੜਕੀ ਨੂੰ ਪਿੰਡ ਦੇ ਹੀ ਕੁੱਝ ਲੜਕਿਆਂ ਵੱਲੋਂ ਅਗਵਾ ਕਰਕੇ ਉਸ ਨੂੰ ਅੱਗ ਲਗਾ ਕੇ ਸਾੜ ਕੇ ਮਾਰ ਦਿੱਤਾ ਗਿਆ ਹੈ। ਪੁਲਿਸ ...
ਆਈ.ਪੀ.ਐਲ 2019 : ਬੰਗਲੌਰ ਨੇ ਪੰਜਾਬ ਨੂੰ 203 ਦੌੜਾਂ ਦਾ ਦਿੱਤਾ ਟੀਚਾ
. . .  1 day ago
29 ਨੂੰ ਕਰਵਾਉਣਗੇ ਕੈਪਟਨ ਸ਼ੇਰ ਸਿੰਘ ਘੁਬਾਇਆ ਦੇ ਕਾਗ਼ਜ਼ ਦਾਖਲ
. . .  1 day ago
ਜਲਾਲਾਬਾਦ ,24 ਅਪ੍ਰੈਲ (ਹਰਪ੍ਰੀਤ ਸਿੰਘ ਪਰੂਥੀ ) - ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੇ ਨਾਮਜ਼ਦਗੀ ਪੱਤਰ ਭਰਵਾਉਣ ਲਈ ਮੁੱਖ ਮੰਤਰੀ ਕੈਪਟਨ ...
ਆਈ.ਪੀ.ਐਲ 2019 : ਟਾਸ ਜਿੱਤ ਕੇ ਪੰਜਾਬ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਕਾਰ ਵੱਲੋਂ ਟੱਕਰ ਮਾਰੇ ਜਾਣ ਕਾਰਨ ਐਕਟਿਵਾ ਸਵਾਰ ਲੜਕੀ ਦੀ ਮੌਤ
. . .  1 day ago
ਗੜ੍ਹਸ਼ੰਕਰ, 24 ਅਪ੍ਰੈਲ (ਧਾਲੀਵਾਲ) - ਗੜੰਸ਼ਕਰ-ਹੁਸ਼ਿਆਰਪੁਰ ਰੋਡ 'ਤੇ ਪਿੰਡ ਖਾਬੜਾ ਮੋੜ 'ਤੇ ਇੱਕ ਕਾਰ ਵੱਲੋਂ ਐਕਟਿਵਾ ਤੇ ਬੁਲਟ ਨੂੰ ਟੱਕਰ ਮਾਰੇ ਜਾਣ 'ਤੇ ਐਕਟਿਵਾ ਸਵਾਰ...
ਮਦਰਾਸ ਹਾਈਕੋਰਟ ਦੀ ਮਦੁਰਈ ਬੈਂਚ ਨੇ ਟਿਕਟਾਕ 'ਤੇ ਰੋਕ ਹਟਾਈ
. . .  1 day ago
ਚੇਨਈ, 24 ਅਪ੍ਰੈਲ - ਮਦਰਾਸ ਹਾਈਕੋਰਟ ਦੀ ਮਦੁਰਈ ਬੈਂਚ ਨੇ ਟਿਕਟਾਕ ਵੀਡੀਓ ਐਪ 'ਤੇ ਲੱਗੀ ਰੋਕ ਹਟਾ ਦਿੱਤੀ...
ਅੱਗ ਨਾਲ 100 ਤੋਂ 150 ਏਕੜ ਕਣਕ ਸੜ ਕੇ ਸੁਆਹ
. . .  1 day ago
ਗੁਰੂਹਰਸਹਾਏ, ੨੪ ਅਪ੍ਰੈਲ - ਨੇੜਲੇ ਪਿੰਡ ਸਰੂਪੇ ਵਾਲਾ ਵਿਖੇ ਤੇਜ ਹਵਾਵਾਂ ਦੇ ਚੱਲਦਿਆਂ ਬਿਜਲੀ ਦੀਆਂ ਤਾਰਾਂ ਸਪਾਰਕ ਹੋਣ ਕਾਰਨ ਲੱਗੀ ਅੱਗ ਵਿਚ 100 ਤੋਂ 150 ਏਕੜ ਕਣਕ...
ਜ਼ਬਰਦਸਤ ਹਨੇਰੀ ਤੂਫ਼ਾਨ ਨੇ ਕਿਸਾਨਾਂ ਨੂੰ ਪਾਇਆ ਚਿੰਤਾ 'ਚ
. . .  1 day ago
ਬੰਗਾ, 24 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਵੱਖ ਵੱਖ ਇਲਾਕਿਆਂ 'ਚ ਚੱਲ ਰਹੀ ਤੇਜ ਹਨੇਰੀ ਅਤੇ ਝਖੜ ਨੇ ਕਿਸਾਨਾਂ ਨੂੰ ਚਿੰਤਾ 'ਚ ਪਾ ਦਿੱਤਾ ਹੈ। ਹਨੇਰੀ ਕਾਰਨ ਆਵਾਜ਼ਾਈ...
ਸੁਖਬੀਰ ਬਾਦਲ 26 ਨੂੰ ਦਾਖਲ ਕਰਨਗੇ ਨਾਮਜ਼ਦਗੀ
. . .  1 day ago
ਮਮਦੋਟ 24 ਅਪ੍ਰੈਲ (ਸੁਖਦੇਵ ਸਿੰਘ ਸੰਗਮ) - ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ 26 ਅਪ੍ਰੈਲ ਨੂੰ ਆਪਣੇ ਨਾਮਜ਼ਦਗੀ...
ਖਮਾਣੋਂ ਚ ਮੀਹ ਨਾਲ ਗੜੇਮਾਰੀ
. . .  1 day ago
ਖਮਾਣੋਂ, 24 ਅਪ੍ਰੈਲ (ਪਰਮਵੀਰ ਸਿੰਘ) - ਅੱਜ ਸ਼ਾਮ ਤੋਂ ਖਮਾਣੋਂ ਅਤੇ ਨਾਲ ਲਗਦੇ ਪੇਂਡੂ ਖੇਤਰਾਂ 'ਚ ਜ਼ੋਰਦਾਰ ਮੀਂਹ ਨਾਲ ਗੜੇਮਾਰੀ ਹੋ ਰਹੀ ਹੈ। ਹਾਲਾਤ ਇਹ ਹਨ ਕਿ ਵਾਹਨ ਚਾਲਕਾਂ...
ਹਫ਼ਤਾ ਪਹਿਲਾਂ ਪਏ ਮੀਂਹ ਨੇ ਗੁੰਮਟੀ ਖ਼ੁਰਦ ਦੇ ਸਕੂਲ ਦੀ ਪੁਰਾਣੀ ਬਿਲਡਿੰਗ 'ਚ ਪਈਆਂ ਤਰੇੜਾਂ
. . .  1 day ago
ਜੈਤੋ, 24 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਹਫ਼ਤਾ ਪਹਿਲੇ ਪਏ ਮੀਂਹ ਦਾ ਪਾਣੀ ਅੱਜ ਵੀ ਪਿੰਡ ਗੁਮਟੀ ਖ਼ੁਰਦ (ਸੇਵਾ ਵਾਲਾ) ਦੇ 'ਸ਼ਹੀਦ ਨਾਇਬ ਸੂਬੇਦਾਰ ਮੇਜਰ ਸਿੰਘ' ਸਰਕਾਰੀ ਹਾਈ ...
ਬੈਂਸ ਨੇ ਡਿਪਟੀ ਡਾਇਰੈਕਟਰ ਫੈਕਟਰੀ ਨੂੰ ਪੈਸਿਆਂ ਸਮੇਤ ਕੀਤਾ ਕਾਬੂ
. . .  1 day ago
ਲੁਧਿਆਣਾ, 24 ਅਪ੍ਰੈਲ (ਪੁਨੀਤ ਬਾਵਾ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਪੰਜਾਬ ਜਮਹੂਰੀ ਗਠਜੋੜ (ਪੀ. ਡੀ. ਏ.) ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਨੇ ਅੱਜ ਕਿਰਤ ਵਿਭਾਗ ਦੇ ਡਿਪਟੀ ਡਾਇਰੈਕਟਰ ਫੈਕਟਰੀ ਨੂੰ ਇੱਕ ਕਾਰਖ਼ਾਨੇਦਾਰ ਤੋਂ 25 ਹਜ਼ਾਰ ਰੁਪਏ ਲੈਣ...
ਕੈਪਟਨ ਦੇ ਬਗ਼ੈਰ ਹੀ ਮੁਹੰਮਦ ਸਦੀਕ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਫ਼ਰੀਦਕੋਟ, 24 ਅਪ੍ਰੈਲ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਫ਼ਰੀਦਕੋਟ ਤੋਂ ਕਾਂਗਰਸ ਦੇ ਉਮੀਦਵਾਰ ਮੁਹੰਮਦ ਸਦੀਕ ਨੂੰ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਬਗ਼ੈਰ ਹੀ ਨਾਮਜ਼ਦਗੀ ਪੱਤਰ ਭਰਨੇ ਪਏ। ਕੈਪਟਨ ਅਮਰਿੰਦਰ ਸਿੰਘ ਦੇ ਸਮੇਂ ਸਿਰ ਨਾ ਪਹੁੰਚਣ...
ਸ੍ਰੀ ਮੁਕਤਸਰ ਸਾਹਿਬ : ਤੇਜ਼ ਹਵਾਵਾਂ ਨੇ ਫਿਰ ਫ਼ਿਕਰਮੰਦ ਕੀਤੇ ਕਿਸਾਨ
. . .  1 day ago
ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਕੁਝ ਦਿਨ ਤੋਂ ਮੌਸਮ ਦੇ ਸਾਫ਼ ਹੋਣ ਮਗਰੋਂ ਅੱਜ ਫਿਰ ਸ਼ਾਮ ਸਮੇਂ ਤੇਜ਼ ਹਵਾਵਾਂ ਚੱਲਣ ਹੋਣ ਨਾਲ ਕਿਸਾਨ ਚਿੰਤਾ ਵਿਚ ਡੁੱਬ ਗਏ, ਕਿਉਂਕਿ ਕਣਕ ਦੀ ਵਾਢੀ ਦਾ ਕੰਮ ਚੱਲ ਰਿਹਾ ਹੈ। ਮੌਸਮ ਦਾ ਮਿਜ਼ਾਜ...
ਅੱਤਵਾਦੀ ਹਮਲੇ ਤੋਂ ਬਾਅਦ ਸ੍ਰੀਲੰਕਾ ਦੇ ਰਾਸ਼ਟਰਪਤੀ ਨੇ ਰਾਸ਼ਟਰੀ ਸਕੱਤਰ ਅਤੇ ਪੁਲਿਸ ਮੁਖੀ ਤੋਂ ਮੰਗਿਆ ਅਸਤੀਫ਼ਾ
. . .  1 day ago
ਅੱਗ ਲੱਗਣ ਕਾਰਨ ਤਿੰਨ ਕਿਸਾਨਾਂ ਦੀ ਕਣਕ ਫ਼ਸਲ ਸੜ ਕੇ ਹੋਈ ਸੁਆਹ
. . .  1 day ago
'ਆਪ' ਵਲੋਂ ਪੰਜਾਬ 'ਚ ਪਾਰਟੀ ਦੇ ਸੰਗਠਨਾਤਮਕ ਢਾਂਚੇ ਦਾ ਵਿਸਥਾਰ
. . .  1 day ago
ਚੋਣਾਂ ਦੌਰਾਨ ਕਾਂਗਰਸ ਨੂੰ ਜਿਤਾਉਣ 'ਚ ਅਸਫ਼ਲ ਰਹਿਣ ਵਾਲੇ ਮੰਤਰੀਆਂ ਦੀ ਹੋਵੇਗੀ ਕੈਬਨਿਟ ਤੋਂ ਛੁੱਟੀ- ਕੈਪਟਨ
. . .  1 day ago
ਰਾਣਾ ਸੋਢੀ ਦੇ ਘਰ ਪੁੱਜੇ ਸ਼ੇਰ ਸਿੰਘ ਘੁਬਾਇਆ
. . .  1 day ago
ਭਾਰਤ ਸਰਕਾਰ ਨੇ ਕੁਝ ਚੀਨੀ ਵਸਤੂਆਂ 'ਤੇ ਲੱਗੀ ਪਾਬੰਦੀ ਨੂੰ ਅੱਗੇ ਵਧਾਇਆ
. . .  1 day ago
ਡੀ. ਸੀ. ਕੰਪਲੈਕਸ ਮੋਗਾ 'ਚ ਸਥਿਤ ਬੈਂਕ 'ਚੋਂ ਨਕਦੀ ਅਤੇ ਸੋਨਾ ਚੋਰੀ ਕਰਨ ਵਾਲੇ ਆਏ ਪੁਲਿਸ ਦੇ ਅੜਿੱਕੇ
. . .  1 day ago
ਅੱਗ ਲੱਗਣ ਕਾਰਨ 5 ਏਕੜ ਕਣਕ ਦੀ ਫ਼ਸਲ ਸੜੀ
. . .  1 day ago
ਬਰਨਾਲਾ ਦੇ ਪਿੰਡ ਬੀਹਲਾ 'ਚ ਅੱਗ ਲੱਗਣ ਕਾਰਨ ਕਣਕ ਦੀ 100 ਏਕੜ ਫ਼ਸਲ ਸੜੀ
. . .  1 day ago
ਅਣਅਧਿਕਾਰਤ ਉਸਾਰੀ ਢਾਹੁਣ ਗਏ ਇਮਾਰਤੀ ਸ਼ਾਖਾ ਸਟਾਫ਼ 'ਤੇ ਕੋਲੋਨਾਈਜ਼ਰ ਵਲੋਂ ਹਮਲਾ
. . .  1 day ago
ਅੱਗ ਲੱਗਣ ਕਾਰਨ ਪਿੰਡ ਕਲਿਆਣਪੁਰ 'ਚ ਕਣਕ ਦੇ ਕਰੀਬ 12 ਖੇਤ ਸੜ ਕੇ ਹੋਏ ਸੁਆਹ
. . .  1 day ago
ਲਾਟਰੀ ਦੀ ਆੜ 'ਚ ਕੰਮ ਕਰ ਰਹੇ ਸੱਟਾ ਕਾਰੋਬਾਰੀਆਂ 'ਤੇ ਜਲੰਧਰ ਪੁਲਿਸ ਦੀ ਵੱਡੀ ਕਾਰਵਾਈ, 11 ਗ੍ਰਿਫ਼ਤਾਰ
. . .  1 day ago
ਕੇਵਲ ਢਿੱਲੋਂ ਨੇ ਭੱਠਲ ਦੀ ਹਾਜ਼ਰੀ 'ਚ ਭਰਿਆ ਨਾਮਜ਼ਦਗੀ ਪੱਤਰ
. . .  1 day ago
ਕੇਜਰੀਵਾਲ, ਸਿਸੋਦੀਆ ਅਤੇ ਯੋਗੇਂਦਰ ਵਿਰੁੱਧ ਗ਼ੈਰ ਜ਼ਮਾਨਤੀ ਵਾਰੰਟ 'ਤੇ ਲੱਗੀ ਰੋਕ
. . .  1 day ago
ਫ਼ਾਜ਼ਿਲਕਾ : ਕਾਂਗਰਸ ਨੂੰ ਛੱਡ ਅਕਾਲੀ ਦਲ 'ਚ ਸ਼ਾਮਲ ਹੋਏ ਦੇਸ ਰਾਜ ਜੰਡਵਾਲਿਆ
. . .  1 day ago
ਸਚਿਨ ਨੇ ਆਪਣੇ ਪ੍ਰਸ਼ੰਸਕਾਂ ਨਾਲ ਕੀਤੀ ਮੁਲਾਕਾਤ, ਅੱਜ ਮਨਾ ਰਹੇ ਹਨ 46ਵਾਂ ਜਨਮ
. . .  1 day ago
ਭਾਰਤੀਆ ਸ਼ਕਤੀ ਚੇਤਨਾ ਪਾਰਟੀ ਦੇ ਵਿਜੇ ਅਗਰਵਾਲ ਨੇ ਦਾਖ਼ਲ ਕਰਾਇਆ ਨਾਮਜ਼ਦਗੀ ਪੱਤਰ
. . .  1 day ago
5 ਸਾਲਾਂ ਦਾ ਹਿਸਾਬ ਦੇਣ ਦੀ ਬਜਾਏ ਨਹਿਰੂ ਅਤੇ ਇੰਦਰਾ ਦੇ ਬਾਰੇ 'ਚ ਗੱਲ ਕਰਦੇ ਹਨ ਮੋਦੀ- ਪ੍ਰਿਅੰਕਾ
. . .  1 day ago
ਸ੍ਰੀਲੰਕਾ 'ਚ ਹੋਏ ਧਮਾਕਿਆਂ ਦੇ ਸਿਲਸਿਲੇ 'ਚ 18 ਹੋਰ ਸ਼ੱਕੀ ਗ੍ਰਿਫ਼ਤਾਰ
. . .  1 day ago
ਕਣਕ ਦੀ ਖ਼ਰੀਦ ਕਰਨ ਦੇ ਬਾਵਜੂਦ ਵੀ ਬਾਰਦਾਨਾ ਨਾ ਹੋਣ ਕਾਰਨ ਮੰਡੀਆਂ 'ਚ ਰਾਤ ਕੱਟਣ ਲਈ ਮਜਬੂਰ ਕਿਸਾਨ
. . .  1 day ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁੰਦਰ ਜਲੌ ਸਜਾਏ ਗਏ
. . .  1 day ago
ਭਾਜਪਾ ਦੇ ਨਾਰਾਜ਼ ਸੰਸਦ ਮੈਂਬਰ ਉਦਿਤ ਰਾਜ ਨੇ ਫੜਿਆ ਕਾਂਗਰਸ ਦਾ 'ਹੱਥ'
. . .  1 day ago
ਮੋਗਾ ਵਿਖੇ ਘਰ 'ਚੋਂ ਮਿਲੀ ਨੌਜਵਾਨ ਲੜਕੀ ਦੀ ਲਾਸ਼, ਹੱਤਿਆ ਕੀਤੇ ਜਾਣ ਦੀ ਸ਼ੰਕਾ
. . .  1 day ago
ਰੋਹਿਤ ਸ਼ੇਖਰ ਹੱਤਿਆ ਮਾਮਲੇ 'ਚ ਪਤਨੀ ਅਪੂਰਵਾ ਗ੍ਰਿਫ਼ਤਾਰ
. . .  1 day ago
ਤੇਜ਼ ਹਨੇਰੀ ਕਾਰਨ ਬਿਜਲੀ ਦੀਆਂ ਤਾਰਾਂ 'ਚੋਂ ਨਿਕਲੀਆਂ ਚੰਗਿਆੜੀਆਂ, 25 ਏਕੜ ਦੇ ਕਰੀਬ ਕਣਕ ਸੜੀ
. . .  1 day ago
ਨੇਪਾਲ ਦੇ ਕਈ ਇਲਾਕਿਆਂ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਸ੍ਰੀਲੰਕਾ 'ਚ ਬੰਬ ਧਮਾਕਿਆਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 359
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਅਕਸ਼ੈ ਕੁਮਾਰ ਨੇ ਲਈ ਇੰਟਰਵਿਊ
. . .  1 day ago
ਕੈਪਟਨ ਅੱਜ ਪੁੱਜਣਗੇ ਸੰਗਰੂਰ, ਕੇਵਲ ਢਿੱਲੋਂ ਦੇ ਨਾਮਜ਼ਦਗੀ ਕਾਗ਼ਜ਼ ਦਾਖਲ ਕਰਵਾਉਣਗੇ
. . .  1 day ago
ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਅੱਜ 46 ਸਾਲ ਦੇ ਹੋਏ
. . .  1 day ago
ਸਾਢੇ ਬਾਰਾਂ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਤਿੰਨ ਕਾਬੂ
. . .  1 day ago
ਅੱਜ ਦਾ ਵਿਚਾਰ
. . .  1 day ago
ਨਾਕੇ 'ਤੇ ਡਿਊਟੀ ਦੌਰਾਨ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਨਾਲ ਮੌਤ
. . .  2 days ago
ਆਈ.ਪੀ.ਐੱਲ 2019 : ਚੇਨਈ ਨੇ ਹੈਦਰਾਬਾਦ ਨੂੰ 6 ਵਿਕਟਾਂ ਨਾਲ ਹਰਾਇਆ
. . .  2 days ago
'ਟਵਿੱਟਰ 'ਤੇ ਸਾਂਪਲਾ ਨੇ ਆਪਣੇ ਨਾਂ ਅੱਗਿਓਂ 'ਚੌਕੀਦਾਰ' ਹਟਾਇਆ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਚੇਤ ਸੰਮਤ 551
ਿਵਚਾਰ ਪ੍ਰਵਾਹ: ਠੀਕ ਕਦਮ ਚੁੱਕਣ ਨਾਲ ਹੀ ਸਫ਼ਲਤਾ ਮਿਲਦੀ ਹੈ। -ਐਮਰਸਨ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਸ਼ਰਧਾਂਜਲੀਆਂ ਭੇਟ

ਨਵਾਂਸ਼ਹਿਰ, 23 ਮਾਰਚ (ਹਰਮਿੰਦਰ ਸਿੰਘ ਪਿੰਟੂ)- ਅੱਜ ਪ੍ਰਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਰਾਹੋਂ ਰੋਡ ਨਵਾਂਸ਼ਹਿਰ ਦੇ 50 ਦੇ ਕਰੀਬ ਵਿਦਿਆਰਥੀਆਂ ਨੇ ਡਾਇਰੈਕਟਰ ਸੁਖਰਾਜ ਸਿੰਘ ਦੀ ਪ੍ਰੇਰਨਾ ਸਦਕਾ ਅਤੇ ਹਰਪ੍ਰੀਤ ਕੌਰ ਦੀ ਅਗਵਾਈ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਦਾ ਦੌਰਾ ਕੀਤਾ ਅਤੇ ਭਗਤ ਸਿੰਘ ਭਗਤ ਸਿੰਘ, ਰਾਜਗੁਰੂ, ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਮਿਊਜ਼ੀਅਮ ਵੇਖਿਆ | ਇਸ ਮੌਕੇ ਸੁਖਰਾਜ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਆਪਣੇ ਗੌਰਵਮਈ ਇਤਿਹਾਸ ਦਾ ਪਤਾ ਹੋਣਾ ਚਾਹੀਦਾ ਹੈ ਕਿ ਕਿਸ ਤਰ੍ਹਾਂ ਸਾਡੇ ਅਣਖੀ ਯੋਧਿਆਂ ਨੇ ਚੜ੍ਹਦੀ ਉਮਰੇ ਦੇਸ਼ ਦੀ ਆਜ਼ਾਦੀ ਲਈ ਫਾਂਸੀ ਦੇ ਰੱਸੇ ਹੱਸ ਕੇ ਚੁੰਮੇ |
ਬੰਗਾ, 23 ਮਾਰਚ (ਜਸਬੀਰ ਸਿੰਘ ਨੂਰਪੁਰ) - ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਭਰ ਜਵਾਨੀ ਉਮਰੇ ਦੇਸ਼ ਦੀ ਅਣਖ ਦੀ ਰਾਖੀ ਲਈ ਦਿੱਤੀ ਕੁਰਬਾਨੀ ਲਾਸਾਨੀ ਹੈ | ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦੇ ਸੁਫ਼ਨਿਆਂ ਦੇ ਭਾਰਤ ਨੂੰ ਸਿਰਜਣ ਲਈ ਦਿ੍ੜ-ਸੰਕਲਪ ਹੋਣਾ ਲਾਜ਼ਮੀ ਹੈ ਤਾਂ ਹੀ ਅਸੀਂ ਉਨ੍ਹਾਂ ਦੇ ਬਰਾਬਰਤਾ ਦੇ ਉਦੇਸ਼ ਨੂੰ ਸਹੀ ਅਰਥਾਂ 'ਚ ਅਮਲੀ ਰੂਪ ਦੇ ਸਕਦੇ ਹਾਂ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੀ ਪ੍ਰਤਿਮਾ ਅਤੇ ਉਨ੍ਹਾ ਦੇ ਪਿਤਾ ਸ: ਕਿਸ਼ਨ ਸਿੰਘ ਦੇ ਸਮਾਰਕ 'ਤੇ ਸ਼ਰਧਾ ਸੁਮਨ ਭੇਟ ਕਰਨ ਬਾਅਦ, ਉਨ੍ਹਾਂ ਤੇ ਉਨ੍ਹਾਂ ਦੇ ਸਾਥੀਆਂ ਦੀ ਸ਼ਹੀਦੀ ਨੂੰ ਸਮਰਪਿਤ ਪ੍ਰਭਾਵਸ਼ਾਲੀ ਪਰ ਸਾਦਾ ਸਮਾਗਮ 'ਚ ਆਪਣੇ ਸੰਬੋਧਨ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਸਰਦਾਰ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀ ਜਿਸ ਦਿ੍ੜ ਨਿਸ਼ਚੇ ਨੂੰ ਲੈ ਕੇ ਤੁਰੇ ਸਨ, ਉਸ ਦੇ ਨਤੀਜੇ ਦਾ ਅੰਦੇਸ਼ਾ ਉਨ੍ਹਾਂ ਨੂੰ ਪਹਿਲਾਂ ਤੋਂ ਸੀ ਪਰ ਤਾਂ ਵੀ ਦੇਸ਼ ਦੀ ਸੇਵਾ ਕਰਨ ਲਈ ਉਹ ਤਲਵਾਰ ਦੀ ਧਾਰ 'ਤੇ ਚੱਲੇ | ਉਨ੍ਹਾਂ ਦਾ ਤਿਆਗ ਅਤੇ ਬਹਾਦਰੀ ਇਸ ਗੱਲ ਦਾ ਪ੍ਰਤੀਕ ਸੀ ਕਿ ਦੇਸ਼ ਵਾਸੀਆਂ ਦੀ ਆਜ਼ਾਦੀ ਉਨ੍ਹਾਂ ਲਈ ਪਰਿਵਾਰ ਅਤੇ ਸਾਕ-ਸਬੰਧੀਆਂ ਤੋਂ ਵੀ ਉੱਪਰ ਸੀ | ਉਨ੍ਹਾਂ ਆਖਿਆ ਕਿ ਸਾਡਾ ਇਹ ਫ਼ਰਜ਼ ਬਣ ਜਾਂਦਾ ਹੈ ਕਿ ਅਸੀਂ ਦੇਸ਼ ਦੇ ਇਨ੍ਹਾਂ ਮਹਾਨ ਸੂਰਮਿਆਂ ਵਲੋਂ ਲਿਖੀ ਲਹੂ-ਭਿੱਜੀ ਗਾਥਾ ਨੂੰ ਕੇਵਲ ਇਕ ਦਿਨ ਦੇ ਰੂਪ 'ਚ ਮਨਾ ਕੇ ਸੁਰਖੁਰੂ ਹੋਣ ਦੀ ਬਜਾਏ ਤਾ-ਉਮਰ ਆਪਣਾ ਆਦਰਸ਼ ਬਣਾ ਕੇ ਰੱਖੀਏ ਅਤੇ ਉਨ੍ਹਾਂ ਦੀ ਸੋਚ 'ਤੇ ਪਹਿਰਾ ਦਿੰਦੇ ਹੋਏ ਦੇਸ਼ ਦੀ ਸੇਵਾ ਕਰੀਏ | ਉਨ੍ਹਾਂ ਕਿਹਾ ਕਿ ਅਸੀਂ ਜਿਸ ਵੀ ਅਹੁਦੇ 'ਤੇ ਹੋਈਏ, ਸਾਨੂੰ ਪਹਿਲ ਆਪਣੇ ਫ਼ਰਜ਼ਾਂ ਅਤੇ ਜ਼ਿੰਮੇਂਵਾਰੀ ਨੂੰ ਦੇਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਨੌਜਵਾਨ ਸ਼ਹੀਦ ਭਗਤ ਸਿੰਘ ਨੂੰ ਆਪਣਾ ਆਦਰਸ਼ ਮੰਨਦੇ ਹਨ ਤਾਂ ਉਹ ਪੰਜਾਬ ਨਸ਼ੇ ਮੁਕਤ ਕਰਨ ਲਈ ਆਪਣਾ ਯੋਗਦਾਨ ਪਾਉਣ ਨੌਜਵਾਨ ਸ਼ਕਤੀ ਵਿਚ ਅਨੰਤ ਸ਼ਕਤੀ ਹੁੰਦੀ ਹੈ ਤੇ ਉਹ ਇਸ ਤਾਕਤ ਨੂੰ ਇਸ ਦਿਸ਼ਾ ਵੱਲ ਲਾਉਣ | ਇਸ ਮੌਕੇ ਕੈਨੇਡਾ ਤੋਂ ਆਏ ਡਾ: ਸੋਹਣ ਸਿੰਘ ਪਰਮਾਰ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਮਾਤਾ ਪੰਜਾਬ ਮਾਤਾ ਵਿਦਿਆਵਤੀ ਅਤੇ ਭੈਣ ਅਮਰ ਕੌਰ ਨਾਲ 1971 'ਚ ਮਾਤਾ ਵਿਦਿਆਵਤੀ ਦੇ ਪੀ. ਜੀ. ਆਈ ਇਲਾਜ ਦੌਰਾਨ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਅਤੇ ਭੈਣ ਅਮਰ ਕੌਰ ਤੋਂ ਸ਼ਹੀਦ ਭਗਤ ਸਿੰਘ ਦੀ ਜ਼ਿੰਦਗੀ ਬਾਬਤ ਸੁਣੀਆਂ ਗੱਲਾਂ ਸਾਂਝੀਆਂ ਕੀਤੀਆਂ | ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਭਤੀਜੇ ਅਭੇ ਸਿੰਘ ਸੰਧੂ ਦੀ ਬੇਟੀ ਅਨੁਸ਼ਪਿ੍ਆ ਅਤੇ ਉਨ੍ਹਾਂ ਦੇ ਪਤੀ ਪ੍ਰਭਦੀਪ ਸਿੰਘ ਜੋ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰਵਾਏ ਗਏ ਇਸ ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ, ਨੂੰ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਵਲੋਂ ਦੋਸ਼ਾਲੇ ਦੇ ਕੇ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਪੁਰ, ਸ਼ਹੀਦ ਊਧਮ ਸਿੰਘ ਸਕੂਲ ਕੰਗਰੋੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਢਾਲੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬੰਗਾ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤ, ਭਾਸ਼ਨ ਰਾਹੀਂ ਸ਼ਹੀਦ-ਏ-ਆਜ਼ਮ ਦੀ ਜ਼ਿੰਦਗੀ ਦਾ ਬਿਰਤਾਂਤ ਤੇ ਕਵੀਸ਼ਰੀ ਪੇਸ਼ ਕਰਕੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਦਿੱਤੀ ਗਈ | ਇਸ ਮੌਕੇ ਏ. ਡੀ. ਸੀ (ਵਿਕਾਸ) ਸਰਬਜੀਤ ਸਿੰਘ ਵਾਲੀਆ, ਐਸ. ਡੀ. ਐਮ ਬੰਗਾ ਦੀਪ ਸ਼ਿਖਾ ਸ਼ਰਮਾ, ਐਸ. ਡੀ. ਐਮ ਨਵਾਂਸ਼ਹਿਰ ਡਾ: ਵਿਨੀਤ ਕੁਮਾਰ, ਐਸ. ਡੀ. ਐਮ ਬਲਾਚੌਰ ਜਸਵੀਰ ਸਿੰਘ, ਸਹਾਇਕ ਕਮਿਸ਼ਨਰ (ਜ) ਸ਼ਿਵ ਕੁਮਾਰ, ਤਹਿਸੀਲਦਾਰ ਬੰਗਾ ਕੰਵਰ ਨਰਿੰਦਰ ਸਿੰਘ, ਤਹਿਸੀਲਦਾਰ ਨਵਾਂਸ਼ਹਿਰ ਅਰਵਿੰਦ ਪ੍ਰਕਾਸ਼ ਵਰਮਾ, ਡੀ. ਈ. ਓ ਸੈਕੰਡਰੀ ਤੇ ਪ੍ਰਾਇਮਰੀ ਹਰਚਰਨ ਸਿੰਘ ਤੇ ਕੋਮਲ ਚੋਪੜਾ, ਈ. ਓ ਬੰਗਾ ਰਾਜੀਵ ਉਬਰਾਏ, ਡੀ. ਆਰ ਸਹਿਕਾਰੀ ਸਭਾਵਾਂ ਮੋਹਨ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ |
ਨਵਾਂਸ਼ਹਿਰ, 23 ਮਾਰਚ (ਗੁਰਬਖਸ਼ ਸਿੰਘ ਮਹੇ)- ਸਥਾਨਕ 'ਭਗਤ ਸਿੰਘ ਚੌਕ' (ਸਾਹਮਣੇ ਜ਼ਿਲ੍ਹਾ ਸਕੱਤਰੇਤ ਇਮਾਰਤ) ਵਿਖੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਬੁੱਤ ਨੂੰ ਫੁੱਲਾਂ ਦੇ ਹਾਰ ਪਹਿਨਾਉਣ ਉਪਰੰਤ ਅਮਰ ਸ਼ਹੀਦਾਂ ਦੇ ਸਤਿਕਾਰ ਵਿਚ ਉਪਕਾਰ ਕੋਆਰਡੀਨੇਸ਼ਨ ਸੁਸਾਇਟੀ ਦੇ ਮੈਂਬਰਾਂ ਵਲੋਂ ਜ਼ੋਰਦਾਰ ਨਾਅਰੇ ਲਾਏ ਗਏ | ਇਸ ਮੌਕੇ ਜੇ.ਐੱਸ.ਗਿੱਦਾ ਨੇ ਆਖਿਆ ਕਿ ਇਸ ਸਥਾਨ ਨੂੰ 'ਸ: ਭਗਤ ਸਿੰਘ ਚੌਕ' ਵਜੋਂ ਮਾਨਤਾ ਦੇਣੀ ਜ਼ਰੂਰੀ ਹੈ | ਜ਼ਿਲੇ੍ਹ ਦਾ ਨਾਮ 'ਸ਼ਹੀਦ ਭਗਤ ਸਿੰਘ ਨਗਰ' ਨਾਂਅ 'ਤੇ ਹੋਣ ਕਰਕੇ ਪ੍ਰਸ਼ਾਸਨ ਨੂੰ ਇਸ ਸਥਾਨ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ | ਜ਼ਿਕਰਯੋਗ ਹੈ ਕਿ ਇੱਕ ਕਾਰੋਬਾਰੀ ਅਦਾਰੇ ਵੱਲੋਂ ਇਸ ਸਥਾਨ ਦੀ ਦਿੱਖ ਨੂੰ ਸਜਾਇਆ ਗਿਆ ਹੈ ਅਤੇ ਇਹ ਸ਼ਲਾਘਾਯੋਗ ਕਦਮ ਹੈ | ਸ਼ਹਿਰ ਦੀ ਨਗਰ ਕੌਾਸਲ ਅਤੇ ਇਲਾਕੇ ਦੀ ਜਨਤਾ ਇਸ ਸਥਾਨ ਨੂੰ 'ਸ਼ਹੀਦ ਭਗਤ ਸਿੰਘ ਚੌਕ' ਦੇ ਨਾਂਅ ਨਾਲ ਪ੍ਰਸਿੱਧ ਕਰ ਸਕਦੀ ਹੈ | ਯਾਦ ਰਹੇ ਕਿ ਉਪਕਾਰ ਸੁਸਾਇਟੀ ਦੇ ਸਮਾਜ ਸੇਵੀ ਸ਼ਹੀਦ ਏ ਆਜ਼ਮ ਦੇ ਜੀਵਨ ਨਾਲ੍ਹ ਸਬੰਧਤ ਦਿਨਾਂ 'ਤੇ ਇਸ ਦੀ ਸੇਵਾ ਸੰਭਾਲ ਲਈ ਪੁੱਜਦੇ ਹਨ | ਇਸ ਮੌਕੇ ਜੇ.ਐੱਸ.ਗਿੱਦਾ, ਡਾ: ਅਵਤਾਰ ਸਿੰਘ ਦੇਣੋਵਾਲ ਕਲਾਂ, ਪਰਵਿੰਦਰ ਸਿੰਘ ਜੱਸੋਮਜਾਰਾ, ਜੋਗਾ ਸਿੰਘ ਸਾਧੜਾ, ਰਤਨ ਕੁਮਾਰ ਜੈਨ, ਬੀਰਬਲ ਤੱਖੀ, ਰਣਜੀਤ ਕੌਰ, ਕੁਲਵੰਤ ਕੌਰ ਐਮ.ਸੀ, ਰਜਿੰਦਰ ਕੌਰ ਗਿੱਦਾ, ਪਲਵਿੰਦਰ ਕੌਰ ਬਡਵਾਲ, ਹਰਜਿੰਦਰ ਕੌਰ, ਓਮਕਾਰ ਸਿੰਘ ਅਤੇ ਜਗਤਾਰ ਸਿੰਘ ਮਹਿੰਦੀਪੁਰ, ਬਹਾਦਰ ਸਿੰਘ ਸੁੱਜੋਂ, ਸੁਭਾਸ਼ ਅਰੋੜਾ, ਨਿਰਮਲ ਸਿੰਘ ਡੁਲਕੂ ਅਤੇ ਮਲਕੀਅਤ ਸਿੰਘ ਮੁੱਖ ਤੌਰ 'ਤੇ ਹਾਜ਼ਰ ਸਨ |
ਬੰਗਾ, 23 ਮਾਰਚ (ਜਸਬੀਰ ਸਿੰਘ ਨੂਰਪੁਰ, ਸੁਰਿੰਦਰ ਸਿੰਘ ਕਰਮ, ਲਾਲੀ ਬੰਗਾ) - ਲੁਧਿਆਣਾ ਰੇਂਜ ਦੇ ਡੀ. ਆਈ. ਜੀ ਰਣਬੀਰ ਸਿੰਘ ਖਟੜਾ ਵਲੋਂ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ 'ਤੇ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਜ਼ਿਲ੍ਹਾ ਪੁਲਿਸ ਅਧਿਕਾਰੀ ਸ਼ਹੀਦ ਭਗਤ ਸਿੰਘ ਨਗਰ ਸਮੇਤ ਕੌਮੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਉਨ੍ਹਾਂ ਨਾਲ ਐਸ. ਐਸ. ਪੀ ਅਲਕਾ ਮੀਨਾ, ਐਸ. ਪੀ (ਐਚ) ਹਰੀਸ਼ ਦਿਆਮਾ, ਐਸ. ਪੀ (ਡੀ) ਵਜ਼ੀਰ ਸਿੰਘ, ਡੀ. ਐਸ ਪੀ ਬੰਗਾ ਐਨ. ਐਸ ਮਾਹਲ, ਡੀ. ਐਸ. ਪੀ ਨਵਾਂਸ਼ਹਿਰ ਕੈਲਾਸ਼ ਚੰਦਰ, ਡੀ. ਐਸ. ਪੀ ਬਲਾਚੌਰ ਅਰਜੁਨਾ ਐਵਾਰਡੀ ਰਾਜਪਾਲ ਸਿੰਘ ਹੁੰਦਲ, ਜ਼ਿਲ੍ਹਾ ਹੈਡਕੁਆਰਟਰ ਵਿਖੇ ਡਾਇਨਾਤ ਡੀ. ਐਸ. ਪੀਜ਼ ਦੀਪਿਕਾ ਸਿੰਘ, ਪਰਮਜੀਤ ਸਿੰਘ ਤੇ ਹੋਰ ਪੁਲਿਸ ਅਧਿਕਾਰੀ ਸ਼ਾਮਿਲ ਸਨ | ਡੀ. ਆਈ. ਜੀ ਖਟੜਾ ਨੇ ਇਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਆਖਿਆ ਕਿ ਸ. ਭਗਤ ਸਿੰਘ ਜੀ ਦੇ ਵਿਚਾਰ ਜੋ ਅਸੀਂ ਗੈਲਰੀ 'ਚ ਦੇਖ ਕੇ ਆਏ ਹਾਂ, ਉਨ੍ਹਾਂ 'ਚ ਬਰਾਬਰਤਾ ਦੀ ਸਭ ਤੋਂ ਵੱਡੀ ਸੋਚ ਰੱਖੀ ਗਈ ਸੀ, ਉਸ 'ਤੇ ਅੱਜ ਪਹਿਰਾ ਦੇਣ ਦੀ ਵੱਡੀ ਲੋੜ ਹੈ | ਉਨ੍ਹਾਂ ਕਿਹਾ ਕਿ ਉਹ ਸ਼ਹੀਦਾਂ ਵੱਲੋਂ ਸਿਰਜੇ ਬਰਾਬਰਤਾ ਦੇ ਸਮਾਜ ਦੀ ਸਿਰਜਣਾ 'ਚ ਆਪਣੀ ਪੁਲਿਸ ਸਮੇਤ ਅਹਿਦ ਕਰਦੇ ਹਨ ਕਿ ਨਿਆ ਦੇ ਮਾਮਲੇ 'ਚ ਹਰ ਇਕ ਨਾਲ ਇਨਸਾਫ਼ ਕਰੀਏ ਅਤੇ ਖਾਸ ਤੌਰ 'ਤੇ ਕਮਜ਼ੋਰ ਲੋਕਾਂ ਲਈ ਨਿਆਂ ਪ੍ਰਾਪਤੀ ਨੂੰ ਪਹਿਲ ਦਿੱਤੀ ਜਾਵੇ |
ਨਵਾਂਸ਼ਹਿਰ, 23 ਮਾਰਚ (ਗੁਰਬਖਸ਼ ਸਿੰਘ ਮਹੇ)- ਅੱਜ ਆਰ. ਕੇ. ਆਰੀਆ ਕਾਲਜ ਨਵਾਂਸ਼ਹਿਰ ਵਿਚ ਪਿ੍ੰ: ਸੰਜੀਵ ਡਾਵਰ ਦੀ ਅਗਵਾਈ ਵਿਚ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ 88ਵੇਂ ਸ਼ਰਧਾਂਜਲੀ ਦਿਵਸ ਨੂੰ ਯਾਦ ਕੀਤਾ ਗਿਆ | ਇਸ ਮੌਕੇ ਡਾ: ਵਿਨੈ ਸੋਫਿਤ ਨੇ ਵਿਦਿਆਰਥੀਆਂ ਨੂੰ ਭਗਤ ਸਿੰਘ ਦੇ ਜੀਵਨ ਬਾਰੇ ਦੱਸਿਆ | ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਸਾਡਾ ਕਾਲਜ ਸ਼ਹੀਦ ਭਗਤ ਸਿੰਘ ਨਗਰ ਵਿਚ ਸਥਿਤ ਹੈ | ਸ: ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੇ ਦੇਸ਼ ਦੀ ਆਜ਼ਾਦੀ ਲਈ ਅਸੈਂਬਲੀ ਵਿਚ ਬੰਬ ਸੁੱਟ ਕੇ ਗੰੂਗੀ ਬੋਲੀ ਅੰਗਰੇਜ਼ ਸਰਕਾਰ ਨੂੰ ਜਗਾਇਆ ਸੀ | ਉਨ੍ਹਾਂ ਦੀ ਸ਼ਹਾਦਤ ਦੇ ਕਾਰਨ ਹੀ ਅੱਜ ਅਸੀਂ ਆਜ਼ਾਦ ਹਾਂ, ਉਨ੍ਹਾਂ ਦੀ ਸੋਚ ਦੇਸ਼ ਦੇ ਹਰ   ਨੌਜਵਾਨ ਦੇ ਦਿਲ ਵਿਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਦੀ ਹੈ | ਦੇਸ਼ ਦੇ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਭੁਲਾਇਆ ਨਹੀਂ ਜਾ ਸਕਦਾ | ਇਸ ਮੌਕੇ ਸਮੂਹ ਕਾਲਜ ਦੇ ਵਿਦਿਆਰਥੀ ਤੋਂ ਇਲਾਵਾ ਪੋ੍ਰਫ਼ੈਸਰ ਸਾਹਿਬਾਨ-ਡਾ: ਰੇਨੂੰ ਕਾਰਾ, ਡਾ: ਅੰਬਿਕਾ ਗੌੜ, ਪ੍ਰੋ: ਮਿਰਦੁਲਾ ਕਾਲੀਆ, ਡਾ:ਨੀਰਜ ਸੱਦੀ, ਡਾ: ਜਸਪ੍ਰੀਤ ਕੌਰ, ਡਾ: ਵਿਸ਼ਾਲ ਪਾਠਕ, ਪ੍ਰੋ: ਸੁਰਜੀਤ ਕੌਰ, ਪ੍ਰੋ: ਰਜਿੰਦਰ ਗੁਪਤਾ ਆਦਿ ਹਾਜ਼ਰ ਸਨ |
ਸੰਧਵਾਂ, 23 ਮਾਰਚ (ਪ੍ਰੇਮੀ ਸੰਧਵਾਂ) - ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਪਿ੍ੰ: ਮਨੋਹਰ ਲਾਲ ਖਟਕੜ ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ 'ਚ ਮਾਸਟਰ ਭਗਵਾਨ ਦਾਸ ਜੱਸੋਮਜਾਰਾ, ਕੋਚ ਮਦਨ ਲਾਲ ਕਾਲੂਪੁਰ, ਰਾਮ ਪ੍ਰਕਾਸ਼ ਝੰਡੇਰ ਅਤੇ ਸ: ਦਲਜੀਤ ਸਿੰਘ ਢੇਸੀ ਨੇ ਸ਼ਹੀਦ ਭਗਤ ਸਿੰਘ ਦੀ ਤਸਵੀਰ 'ਤੇ ਫੁੱਲ ਮਲਾਵਾਂ ਭੇਟ ਕਰਦਿਆਂ ਕਿਹਾ ਕਿ ਸ਼ਹੀਦ ਕੌਮ ਦਾ ਵਡਮੁੱਲਾ ਸਰਮਾਇਆ ਹੁੰਦੇ ਹਨ ਤੇ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਕਿਉਂਕਿ ਇਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਦੀ ਬਦੌਲਤ ਹੀ ਅੱਜ ਅਸੀਂ ਅਜ਼ਾਦੀ ਦਾ ਨਿੱਘ ਮਾਣਦੇ ਹਾਂ | ਮੈਡਮ ਜਸਵਿੰਦਰ ਕੌਰ ਜਲੰਧਰ, ਪਾਇਲ ਗਿੱਦੜਬਾਹਾ, ਮੈਡਮ ਹਰਵਿੰਦਰ ਬੱਲ ਅਤੇ ਮੈਡਮ ਮਹਿੰਦਰ ਕੌਰ ਨੇ ਵੀ ਸ਼ਹੀਦਾਂ ਨੂੰ ਸ਼ਰਧਾ ਸੰੁਮਨ ਭੇਟ ਕਰਦਿਆਂ ਸ਼ਹੀਦਾਂ ਦੇ ਸੰਘਰਸ਼ਮਈ ਜੀਵਨ 'ਤੇ ਚਾਨਣਾ ਪਾਇਆ | ਇਸ ਮੌਕੇ ਲੈਕ: ਹਰਬੰਸ ਲਾਦੀਆਂ, ਰਵੀ ਬਸਰਾ, ਜਸਵਿੰਦਰ ਸਿੰਘ, ਮੁਕੇਸ਼ ਕੁਮਾਰ, ਚਰਨਜੀਤ ਕੰਗਰੌੜ, ਮੈਡਮ ਪਰਮਿੰਦਰ ਕੌਰ ਝੰਡੇਰ, ਸੁਰਿੰਦਰ ਕੌਰ ਕਾਹਲੋਂ, ਗੁਰਬਖਸ਼ ਕੌਰ, ਜਸਵਿੰਦਰ ਕੌਰ, ਰਮਨਦੀਪ ਕੌਰ, ਮਨਦੀਪ ਕੌਰ, ਨੀਲਮ ਆਦਿ ਹਾਜ਼ਰ ਸਨ |
ਮੁਕੰਦਪੁਰ, 23 ਮਾਰਚ (ਅਮਰੀਕ ਸਿੰਘ ਢੀਂਡਸਾ) - ਗੁਰਦਾਸ ਐਾਟਰਟੇਨਰਜ਼ ਕਲੱਬ ਰਟੈਂਡਾ ਵਲੋਂ ਨਹਿਰੂ ਯੁਵਾ ਕੇਂਾਦਰ ਨਵਾਂਸ਼ਹਿਰ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਟੈਂਡਾ ਵਿਖੇ ਸ਼ਹੀਦ ਭਗਤ ਸਿੰਘ, ਰਾਜ ਗੁਰੂ ਅਤੇ ਸੁਖਦੇਵ ਦੀ ਯਾਦ ਨੂੰ ਸਮਰਪਿਤ ਇਕ ਸਮਾਗਮ ਕਰਵਾਇਆ ਗਿਆ | ਇਸ ਸਮੇਂ ਹਨੂਮਤ ਸੰਸਥਾ ਦੀ ਟੀਮ ਵਲੋਂ ਉਚੇਚੇ ਤੌਰ 'ਤੇ ਭਾਗ ਲਿਆ ਗਿਆ | ਸਕੂਲ ਵਿਦਿਆਰਥੀਆਂ ਤੇ ਨਹਿਰੂ ਯੁਵਾ ਕੇਂਦਰ ਦੇ ਕਲਾਕਾਰਾਂ ਵਲੋਂ ਸ਼ਹੀਦਾਂ ਵਲੋਂ ਕੀਤੇ ਮਹਾਨ ਦੇਸ਼ ਭਗਤੀ ਦੇ ਕਾਰਜਾਂ ਸਬੰਧੀ ਵੱਖ-ਵੱਖ ਵੰਨਗੀਆਂ, ਗੀਤ, ਕਵਿਤਾਵਾਂ, ਨੁੱਕੜ ਨਾਟਕਾਂ ਰਾਂਹੀਂ ਸ਼ਹੀਦਾਂ ਦੀ ਯਾਦ ਤਾਜ਼ਾ ਕੀਤੀ | ਇਸ ਸਮੇ ਸੇਵਾ ਮੁਕਤ ਪਿ੍ੰਸੀਪਲ ਗੁਰਦੀਪ ਸਿੰਘ ਅਤੇ ਕਲੱਬ ਚੇਅਰਮੈਨ ਸ਼ੁਨੀਲ ਕੁਮਾਰ ਨੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਬੰਧੀ ਚਾਨਣਾ ਪਾਉਂਦਿਆਂ ਕਿਹਾ ਕਿ ਅੱਜ ਸ਼ਹੀਦਾਂ ਵਲੋਂ ਦਰਸਾਏ ਮਾਰਗ 'ਤੇ ਚੱਲਣਾ ਬਹੁਤ ਹੀ ਜਰੂਰੀ ਹੈ ਤਾਂ ਹੀ ਸਾਡਾ ਸਮਾਜ ਤੇ ਦੇਸ਼ ਅਸਲ ਵਿਚ ਤਰੱਕੀ ਦੇ ਰਾਹ ਤੁਰ ਸਕਦਾ ਹੈ | ਇਸ ਸਮੇਂ ਹਕੂਮਤ ਭਾਰਤੀ, ਸੁਖਵਿੰਦਰ ਕੁਮਾਰ, ਦੁਰਗਾ ਦਾਸ, ਪਲਵਿੰਦਰ ਕੌਰ, ਰਾਜਵੀਰ ਸਿੰਘ, ਅਮਨਦੀਪ ਸਿੰਘ, ਬਲਵਿੰਦਰ ਨਿਗਾਹ, ਵਿਕਾਸ, ਮਨਦੀਪ ਸਿੰਘ, ਸੁਮਿਤ ਕੁਮਾਰ, ਪਿ੍ੰਸ ਮਹਿਮੀ, ਰਣਦੀਪ ਸਿੰਘ, ਦਵਿੰਦਰ ਸਿੰਘ, ਸਤਵਿੰਦਰ ਸਿੰਘ ਤੇ ਉਂਕਾਰ ਸਿੰਘ ਵੀ ਮੌਜੂਦ ਸਨ |
ਬੰਗਾ, 23 ਮਾਰਚ (ਜਸਬੀਰ ਸਿੰਘ ਨੂਰਪੁਰ) - ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਰੋਟਰੀ ਕਲੱਬ ਬੰਗਾ ਦੇ ਸਹਿਯੋਗ ਨਾਲ ਸ਼ਹੀਦੇ ਆਜ਼ਮ ਸ. ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਜੰਗੇ ਅਜ਼ਾਦੀ ਦੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਖੂਨਦਾਨ ਕੈਂਪ ਪਿੰਡ ਖਟਕੜ ਕਲਾਂ ਵਿਖੇ ਲਗਾਇਆ ਗਿਆ | ਇਸ ਦਾ ਉਦਘਾਟਨ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਾਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਆਪਣੇ ਕਰ ਕਮਲਾਂ ਨਾਲ ਕੀਤਾ | ਇਸ ਮੌਕ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਐਮ.ਪੀ. ਸ੍ਰੀ ਅਨੰਦਪੁਰ ਸਾਹਿਬ, ਡਾ: ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਬੰਗਾ, ਹਰਿੰਦਰਪਾਲ ਸਿੰਘ ਚੰਦੂਮਜਾਰਾ ਵਿਧਾਇਕ, ਬੁੱਧ ਸਿੰਘ ਬਲਾਕੀਪੁਰ ਜ਼ਿਲ੍ਹਾ ਪ੍ਰਦਾਨ, ਜਥੇਦਾਰ ਸਤਨਾਮ ਸਿੰਘ ਲਾਦੀਆਂ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਸੋਹਣ ਲਾਲ ਢੰਡਾ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਾਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਾਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਨਰਿੰਦਰ ਸਿੰਘ ਸ਼ੇਰਗਿੱਲ ਪ੍ਰਬੰਧਕ, ਦਿਲਬਾਗ ਸਿੰਘ ਬਾਗੀ ਪ੍ਰਧਾਨ ਰੋਟਰੀ ਕਲੱਬ ਬੰਗਾ, ਬਾਬਾ ਹਰਮਿੰਦਰ ਸਿੰਘ ਲੱਕੀ ਝੰਡਾ ਜੀ ਵਾਲੇ, ਗੁਰਜੀਤ ਦੁਸਾਂਝ, ਇੰਸਪੈਕਟਰ ਰਾਜ਼ੇਸ਼ ਸ਼ਰਮਾ ਐਸ. ਐਚ. ਓ. ਬਹਿਰਾਮ, ਏ.ਐਸ.ਆਈ. ਵਿਜੇ ਕੁਮਾਰ, ਐਸ. ਆਈ. ਗੁਰਕੀਰਤ ਕੌਰ, ਐਸ.ਆਈ. ਰਮਨਦੀਪ ਕੌਰ, ਐਸ.ਆਈ. ਮਨਪ੍ਰੀਤ ਕੌਰ, ਪਰਮਜੀਤ ਸਿੰਘ ਸੈਕਟਰੀ ਮਾਰਕੀਟ ਕਮੇਟੀ ਨਵਾਂਸ਼ਹਿਰ-ਬੰਗਾ, ਰਾਜ਼ੇਸ਼ ਕੁਮਾਰ ਬਲਾਚੌਰ, ਬਗੀਚਾ ਸਿੰਘ ਰੱਕੜ, ਸੁਰਿੰਦਰਪਾਲ ਸਿੰਘ, ਸ਼ੰਕਰ ਦੁੱਗਲ ਨਵਾਂਸ਼ਹਿਰ, ਸੁਰਿੰਦਰ ਸਿੰਘ ਢੀਂਡਸਾ ਸੈਕਟਰੀ ਰੋਟਰੀ ਕਲੱਬ ਆਦਿ ਹਾਜ਼ਰ ਸਨ | ਇਸ ਖੂਨਦਾਨ ਕੈਂਪ ਵਿਚ ਖੂਨਦਾਨੀਆਂ ਵਾਲੰਟੀਅਰਾਂ ਵਲੋਂ 74 ਯੂਨਿਟ ਖੂਨਦਾਨ ਕੀਤਾ ਗਿਆ |
ਬੰਗਾ, 23 ਮਾਰਚ (ਕਰਮ ਲਧਾਣਾ) - ਸ਼ਹੀਦ ਭਗਤ ਸਿੰਘ ਸ਼ੋਸ਼ਲ ਵੈਲਫੇਅਰ ਐਾਡ ਕਲਚਰਲ ਸੁਸਾਇਟੀ ਪੰਜਾਬ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਹੀਦੀ ਸਮਾਰਕ 'ਤੇ ਸਿਜਦਾ ਕੀਤਾ | ਸੁਸਾਇਟੀ ਦੇ ਪ੍ਰਧਾਨ ਅਮਰਜੀਤ ਸਿੰਘ ਕਰਨਾਣਾ ਦੀ ਅਗਵਾਈ ਵਿਚ ਸ਼ਹੀਦ ਭਗਤ ਸਿੰਘ ਦੇ ਬੁੱਤ ਅਤੇ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਦੇ ਸਮਾਰਕਾਂ 'ਤੇ ਸਿਜਦਾ ਕੀਤਾ ਗਿਆ | ਸਮੂਹ ਅਹੁਦੇਦਾਰ ਅਤੇ ਮੈਂਬਰ ਕਾਫਲੇ ਦੇ ਰੂਪ ਵਿਚ ਸ਼ਹੀਦੀ ਸਮਾਰਕ 'ਤੇ ਪੁੱਜੇ ਅਤੇ ਲੋਕਾਂ ਨੂੰ ਸ਼ਹੀਦਾਂ ਦੇ ਦੱਸੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪ੍ਰਧਾਨ ਕਰਨਾਣਾ ਅਤੇ ਸੁਸਾਇਟੀ ਦੇ ਹੋਰ ਅਹੁਦੇਦਾਰਾਂ ਨੇ ਸ਼ਹੀਦ ਭਗਤ ਸਿੰਘ ਅਤੇ ਉਸਦੇ ਸਾਥੀਆਂ ਨੂੰ ਕੌਮੀ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਕੀਤੀ | ਇਸ ਮੌਕੇ ਜੋਗ ਰਾਜ ਜੋਗੀ, ਰਵੀਜੀਤ ਕਰਵਲ, ਹਰਗੋਪਾਲ ਖੰਨਾ ਸਮੇਤ ਅਨੇਕਾਂ ਨੌਜਵਾਨ ਸੁਸਾਇਟੀ ਦੀ ਅਗਵਾਈ ਵਿਚ ਸ਼ਹੀਦਾਂ ਦੇ ਸਨਮੁੱਖ ਨਤਮਸਤਕ ਹੋਏ |
ਨਵਾਂਸ਼ਹਿਰ, 23 ਮਾਰਚ (ਗੁਰਬਖਸ਼ ਸਿੰਘ ਮਹੇ)- ਅੱਜ ਸਥਾਨਕ ਬਲੱਡ ਬੈਂਕ ਵਿਖੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਨਵਾਂਸ਼ਹਿਰ (ਆਈ.ਐਮ.ਏ) ਵੱਲੋਂ ਬਲੱਡ ਡੋਨਰਜ਼ ਕੌਾਸਲ ਨਵਾਂਸ਼ਹਿਰ ਦੇ ਸਹਿਯੋਗ ਦੇ ਨਾਲ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਵੈ-ਇਛੁੱਕ ਖ਼ੂਨਦਾਨ ਕੈਂਪ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਪ੍ਰਧਾਨ ਡਾ: ਸੁਖਵਿੰਦਰ ਕੌਰ ਨਾਗਰਾ ਅਤੇ ਸਕੱਤਰ ਡਾ: ਗੀਤਾਂਜਲੀ ਸਿੰਘ ਦੀ ਅਗਵਾਈ ਹੇਠ ਲਗਾਇਆ ਗਿਆ | ਇਸ ਮੌਕੇ ਸਮੂਹ ਡਾਕਟਰਾਂ ਵੱਲੋਂ ਸ਼ਹੀਦ ਭਗਤ ਸਿੰਘ ਦੀ ਤਸਵੀਰ 'ਤੇ ਸ਼ਰਧਾ ਦੇ ਫੁੱਲ ਭੇਟ ਕਰਕੇ ਸ਼ਰਧਾਂਜਲੀ ਦਿੱਤੀ ਗਈ | ਕੈਂਪ ਦਾ ਉਦਘਾਟਨ ਸਮੂਹ ਪਤਵੰਤਿਆਂ ਵੱਲੋਂ ਰੀਬਨ ਕੱਟ ਕੇ ਕੀਤਾ ਗਿਆ | ਇਸ ਮੌਕੇ ਡਾ: ਨਾਗਰਾ ਅਤੇ ਡਾ: ਵਰਿੰਦਰ ਪਾਲ ਸਿੰਘ ਨੇ ਕਿਹਾ ਕਿ ਖ਼ੂਨਦਾਨ ਸਭ ਤੋਂ ਵੱਡਾ ਮਹਾਂ ਦਾਨ ਹੈ | ਖ਼ੂਨ ਦੀ ਇਕ ਬੂੰਦ ਕਿਸੇ ਦੀ ਕੀਮਤੀ ਜ਼ਿੰਦਗੀ ਨੂੰ ਬਚਾ ਸਕਦੀ ਹੈ | ਕੈਂਪ ਵਿੱਚ 35 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ | ਉਨ੍ਹਾਂ ਕਿਹਾ ਕਿ ਅਸੀਂ ਅੱਜ ਸ਼ਹੀਦਾਂ ਵੱਲੋਂ ਦੇਸ਼ ਦੀ ਖ਼ਾਤਰ ਦਿੱਤੀਆਂ ਕੁਰਬਾਨੀਆਂ ਸਦਕਾ ਹੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ | ਇਸ ਲਈ ਸਾਨੂੰ ਆਪਣੇ ਸ਼ਹੀਦਾਂ ਨੂੰ ਕਦੀ ਵੀ ਭੁੱਲਣਾ ਨਹੀਂ ਚਾਹੀਦਾ | ਇਸ ਮੌਕੇ ਡਾ: ਵਰਿੰਦਰ ਪਾਲ ਸਿੰਘ, ਡਾ: ਗੀਤਾਂਜਲੀ ਸਿੰਘ, ਡਾ: ਜਗਮੋਹਨ ਪੁਰੀ, ਡਾ: ਨੀਰਜਾ ਪੁਰੀ, ਡਾ: ਨੀਲਮ ਸੈਣੀ, ਡਾ: ਅਮਰਿੰਦਰ ਸੈਣੀ, ਡਾ: ਲਕਸ਼ਿਤਾ ਸੈਣੀ, ਡਾ: ਪਰਮਜੀਤ ਮਾਹੀ, ਡਾ: ਮਨਦੀਪ ਕਮਲ, ਡਾ: ਪਰਮਜੀਤ ਮਾਨ, ਡਾ: ਰਾਜਪਾਲ, ਡਾ: ਜਤਿੰਦਰ ਸੰਧੂ, ਡਾ: ਗੁਰਜੀਤ ਸੰਧੂ, ਡਾ: ਸ਼ਾਲੀਨੀ ਸੂਦਨ ਅਤੇ ਬਲੱਡ ਬੈਂਕ ਨਵਾਂਸ਼ਹਿਰ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ |

ਦੇਸ਼ ਲਈ ਕੁਰਬਾਨ ਹੋਣ ਵਾਲਿਆਂ ਨੂੰ ਸ਼ਹੀਦਾਂ ਦਾ ਦਰਜਾ ਨਾ ਦੇਣਾ ਸ਼ਰਮਨਾਕ-ਬੈਂਸ

ਬੰਗਾ, 23 ਮਾਰਚ (ਜਸਬੀਰ ਸਿੰਘ ਨੂਰਪੁਰ) - ਲੋਕ ਇਨਾਸਫ ਪਾਰਟੀ ਦੇ ਸੂਬਾਈ ਜਨਰਲ ਸਕੱਤਰ ਸ: ਸਿਮਰਜੀਤ ਸਿੰਘ ਬੈਂਸ ਨੇ ਆਖਿਆ ਕਿ ਦੇਸ਼ ਦੀ ਅਜ਼ਾਦੀ ਲਈ ਜਾਨਾਂ ਵਾਰਨ ਵਾਲਿਆਂ ਨੂੰ ਸ਼ਹੀਦਾਂ ਦਾ ਦਰਜਾ ਦਿਵਾਉਣ ਲਈ ਵਿਧਾਇਕ ਅਤੇ ਸੰਸਦ ਮੈਂਬਰ ਅਵਾਜ਼ ਉਠਾਉਣ ਨੂੰ ਆਪਣੀ ...

ਪੂਰੀ ਖ਼ਬਰ »

ਸਾਮਰਾਜ ਦਾ ਵਿਰੋਧ ਕਰਨ ਤੋਂ ਬਿਨਾਂ ਦੇਸ਼ ਭਗਤੀ ਅਰਥਹੀਣ-ਖਟਕੜ

ਨਵਾਂਸ਼ਹਿਰ, 23 ਮਾਰਚ (ਗੁਰਬਖਸ਼ ਸਿੰਘ ਮਹੇ) - ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊਡੈਮੋਕਰੇਸੀ ਵਲੋਂ ਖੜਕਟਕਲਾਂ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਉੱਤੇ ਸਿਆਸੀ ਕਾਨਫਰੰਸ ਕੀਤੀ ਗਈ | ਇਸ ਦੀ ਤਿਆਰੀ ਵਜੋਂ ...

ਪੂਰੀ ਖ਼ਬਰ »

ਗੁਰਮਤਿ ਸਮਾਗਮ 29 ਨੂੰ

ਬੰਗਾ, 23 ਮਾਰਚ (ਕਰਮ ਲਧਾਣਾ) - ਪਿੰਡ ਲਧਾਣਾ ਉੱਚਾ ਦੇ ਗੁਰਦੁਆਰਾ ਦਸ਼ਮੇਸ਼ ਦਰਬਾਰ ਲਧਾਣਾ ਉੱਚਾ ਵਿਖੇ 29 ਮਾਰਚ ਦਿਨ ਸ਼ੁੱਕਰਵਾਰ ਨੂੰ ਗੁਰਮਤਿ ਸਮਾਗਮ ਕਰਾਇਆ ਜਾ ਰਿਹਾ ਹੈ | ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀ ...

ਪੂਰੀ ਖ਼ਬਰ »

ਜਠੇਰਿਆਂ ਦਾ ਮੇਲਾ 4 ਨੂੰ

ਰਾਹੋਂ, 23 ਮਾਰਚ (ਭਾਗੜਾ)- ਸੈਣੀ ਗਿਰਨ ਗੋਤ ਦੇ ਜਠੇਰਿਆਂ ਦਾ ਮੇਲਾ 4 ਅਪ੍ਰੈਲ ਦਿਨ ਵੀਰਵਾਰ ਨੂੰ ਪਿੰਡ ਪੱਲੀਆਂ ਖ਼ੁਰਦ ਵਿਖੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਧਾਰਮਿਕ ਪ੍ਰੋਗਰਾਮ ਉਪਰੰਤ ਜਗਾ 'ਤੇ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ ਜਾਵੇਗੀ | ਇਹ ਜਾਣਕਾਰੀ ਡਾ: ...

ਪੂਰੀ ਖ਼ਬਰ »

ਆਸਟ੍ਰੇਲੀਆ, ਕੈਨੇਡਾ ਤੇ ਹੋਰ ਮੁਲਕਾਂ ਦੇ ਸਟੂਡੈਂਟ ਵੀਜ਼ੇ ਲਈ ਦਾਖਲੇ ਜਾਰੀ-ਅਰੋੜਾ

ਗੜ੍ਹਸ਼ੰਕਰ, 23 ਮਾਰਚ (ਧਾਲੀਵਾਲ)- ਅਰੋੜਾ ਇਮੀਗ੍ਰੇਸ਼ਨ ਐਾਡ ਐਜ਼ੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਦੱਸਿਆ ਕਿ ਕੈਨੇਡਾ, ਆਸਟ੍ਰੇਲੀਆ, ਨਿਊਜ਼ੀਲੈਂਡ, ਯੂ. ਕੇ. ਆਦਿ ਮੁਲਕਾਂ ਦੇ ਸਟੱਡੀ ਵੀਜ਼ੇ ...

ਪੂਰੀ ਖ਼ਬਰ »

ਬੀਰਦਵਿੰਦਰ ਸਿੰਘ ਦੀ ਚੋਣ ਮੁਹਿੰਮ ਸਬੰਧੀ ਪਿੰਡ ਕੁਲਾਮ ਵਿਖੇ ਮੀਟਿੰਗ

ਨਵਾਂਸ਼ਹਿਰ, 23 ਮਾਰਚ (ਗੁਰਬਖਸ਼ ਸਿੰਘ ਮਹੇ)- ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਮੀਤ ਪ੍ਰਧਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ ਨੇ ਪਿੰਡ ਕਲਾਮ ਵਿਖੇ ਐਨ.ਆਰ.ਆਈ ਜਸਵਿੰਦਰ ਸਿੰਘ ਜੱਸ ਬਦੇਸ਼ਾ ਦੇ ਗ੍ਰਹਿ ...

ਪੂਰੀ ਖ਼ਬਰ »

ਹੁਣ ਲੋਕਾਂ ਨੂੰ ਕੁੱਟ ਖਾਣ ਲਈ ਪਟਿਆਲੇ ਜਾਣਾ ਪੈਂਦਾ-ਭਗਵੰਤ ਮਾਨ

ਬੰਗਾ, 23 ਮਾਰਚ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਆਖਿਆ ਕਿ ਲੋਕ ਸਭਾ ਚੋਣਾਂ ਵਿਚ ਲੋਕ ਸ਼ੋ੍ਰਮਣੀ ਅਕਾਲੀ ਦਲ-ਭਾਜਪਾ ਅਤੇ ਕਾਂਗਰਸ ਪਾਰਟੀਆਂ ਕੋਲੋਂ ਬਦਲਾ ਲੈਣ ਲਈ ਉਤਾਵਲੇ ਹਨ | ਭਗਵੰਤ ਮਾਨ ਖਟਕੜ ਕਲਾਂ ...

ਪੂਰੀ ਖ਼ਬਰ »

ਰੀਅਲ ਤੋਂ ਰੀਲ ਤੱਕ ਦਾ ਸਫ਼ਰ ਤੈਅ ਕਰਕੇ ਮਨ ਨੂੰ ਮਿਲਿਆ ਸਕੂਨ-ਸਰਮੀਤ ਬਸਰਾ

ਜਲੰਧਰ, 23 ਮਾਰਚ (ਰਣਜੀਤ ਸਿੰਘ ਸੋਢੀ)-ਦੇਸ਼ ਭਰ 'ਚ 122 ਸਾਲ ਪਹਿਲਾਂ ਸਾਰਾਗੜ੍ਹੀ ਦੀ ਧਰਤੀ 'ਤੇ 21 ਸਿੱਖਾਂ ਤੇ ਹਜ਼ਾਰਾਂ ਅਫਗਾਨੀ ਪਠਾਣਾਂ ਵਿਚਕਾਰ ਹੋਏ ਯੁੱਧ 'ਤੇ ਆਧਾਰਿਤ ਬਣੀ ਫ਼ਿਲਮ 'ਕੇਸਰੀ' 'ਚ ਸਭ ਤੋਂ ਛੋਟੀ ਉਮਰ ਦੇ ਯੋਧੇ ਗੁਰਮੁਖ ਸਿੰਘ ਦਾ ਕਿਰਦਾਰ ਨਿਭਾਉਣ ਵਾਲੇ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਫਿਰਕੂ-ਫਾਸ਼ੀਵਾਦੀਆਂ ਨੂੰ ਹਰਾ ਕੇ ਦੇਸ਼ 'ਚ ਧਰਮ ਨਿਰਪੱਖ ਸਰਕਾਰ ਕਾਇਮ ਕਰਾਂਗੇ-ਸੇਖੋਂ

ਬੰਗਾ, 23 ਮਾਰਚ (ਲਾਲੀ ਬੰਗਾ) - ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਵਸ 'ਤੇ ਵਿਸ਼ਾਲ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਸੂਬਾ ਸਕੱਤਰੇਤ ਸੀ. ਪੀ. ਆਈ. ਐਮ ਪੰਜਾਬ ਨੇ ਕਿਹਾ ਕਿ ਸੀ. ਪੀ. ਆਈ ...

ਪੂਰੀ ਖ਼ਬਰ »

ਅਕਾਲੀ ਆਗੂ ਅਕਾਲੀ ਪਰਿਵਾਰਾਂ ਨੂੰ ਹੀ ਪਾਰਟੀ 'ਚ ਸ਼ਾਮਿਲ ਕਰਕੇ ਝੂਠੀ ਪੈਠ 'ਚ ਰੁੱਝੇ-ਮੰਗੂਪੁਰ

ਚੰਦਿਆਣੀ ਖ਼ੁਰਦ, 23 ਮਾਰਚ (ਰਮਨ ਭਾਟੀਆ)- ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਹਲਕੇ ਅੰਦਰ ਆਪਣੀ ਝੂਠੀ ਪੈਠ ਬਣਾਉਣ ਲਈ ਅਕਾਲੀ ਦਲ ਨਾਲ ਜੁੜੇ ਹੋਏ ਪਰਿਵਾਰਾਂ ਨੂੰ ਮੁੜ ਸਿਰੋਪਾਓ ਦੇ ਕੇ ਅਕਾਲੀ ਦਲ ਵਿਚ ਸ਼ਾਮਿਲ ਕਰਕੇ ਹਲਕੇ ਦੇ ਲੋਕਾਂ ਨੂੰ ਗੁਮਰਾਹ ਕੀਤਾ ਜਾ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ : ਜੀਵਨ ਸਿੰਘ ਰਾਠ ਅਨੋਖਰਵਾਲ (ਕੈਨੇਡਾ)

ਬਹਿਰਾਮ-ਉਘੇ ਸਮਾਜ ਸੇਵਕ, ਪ੍ਰਮੁੱਖ ਸ਼ਖਸ਼ੀਅਤ ਜੀਵਨ ਸਿੰਘ ਰਾਠ ਅਨੋਖਰਵਾਲ ਕੈਨੇਡਾ ਵਿਖੇ ਅਚਾਨਕ ਸਦੀਵੀ ਵਿਛੋੜਾ ਦੇ ਗਏ | ਜੀਵਨ ਸਿੰਘ ਰਾਠ ਦਾ ਜਨਮ ਪਿਤਾ ਲਛਮਣ ਦਾਸ ਦੇ ਗ੍ਰਹਿ ਪਿੰਡ ਅਨੋਖਰਵਾਲ ਵਿਖੇ ਮਾਤਾ ਚੰਨਣ ਕੌਰ ਦੀ ਕੁੱਖੋਂ 3 ਦਸੰਬਰ 1955 ਨੂੰ ਹੋਇਆ | ...

ਪੂਰੀ ਖ਼ਬਰ »

ਨਤੀਜਾ ਰਿਹਾ ਸ਼ਾਨਦਾਰ

ਮੁਕੰਦਪੁਰ, 23 ਮਾਰਚ (ਅਮਰੀਕ ਸਿੰਘ ਢੀਂਡਸਾ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਨਤੀਜ਼ਿਆਂ ਵਿਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦਾ ਬੀ. ਕਾਮ ਸਮੈਸਟਰ ਪੰਜਵਾਂ ਦਾ ਨਤੀਜ਼ਾ 93.33 ਫ਼ੀਸਦੀ ਰਿਹਾ | ਜਸਮਨਪ੍ਰੀਤ ਕੌਰ ...

ਪੂਰੀ ਖ਼ਬਰ »

72 ਸਾਲ ਦੀ ਆਜ਼ਾਦੀ ਵਿਚ ਨੇਤਾਵਾਂ ਨੇ ਦੇਸ਼ ਨੂੰ ਲੁੱਟਣ ਤੇ ਲੋਕਾਂ ਨੂੰ ਕੁੱਟਣ ਦਾ ਕੰਮ ਕੀਤਾ-ਦਾਨਗੜ੍ਹ

ਬੰਗਾ, 23 ਮਾਰਚ (ਕਰਮ ਲਧਾਣਾ) - ਭਾਰਤੀ ਲੋਕ ਸੇਵਾ ਦਲ ਦੇ ਕੌਮੀ ਪ੍ਰਧਾਨ ਮਹਿੰਦਰਪਾਲ ਸਿੰਘ ਦਾਨਗੜ੍ਹ ਨੇ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਦਾ ਭਾਰਤ ਸਿਰਜਣ ਲਈ ...

ਪੂਰੀ ਖ਼ਬਰ »

ਕੰਗਰੌੜ 'ਚ ਰਵਿਦਾਸੀਆ ਧਰਮ ਨੂੰ ਸਮਰਪਿਤ ਸਾਲਾਨਾ ਸਾਮਗਮ ਕਰਵਾਇਆ

ਕਟਾਰੀਆਂ, 23 ਮਾਰਚ (ਨਵਜੋਤ ਸਿੰਘ ਜੱਖੂ) - ਪਿੰਡ ਕੰਗਰੌੜ 'ਚ ਰਵਿਦਾਸੀਆ ਧਰਮ ਨੂੰ ਸਮਰਪਿਤ 12ਵਾਂ ਸਾਲਾਨਾ ਸਮਾਗਮ ਮਾ: ਚਰਨ ਦਾਸ ਅਤੇ ਸਾਮਜ ਸੇਵੀ ਬੀਬੀ ਪਰਮਿੰਦਰ ਕੌਰ ਦੀ ਅਗਵਾਈ 'ਚ ਬਹੁਤ ਹੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਸਮਾਗਮ ਦੌਰਾਨ ਸ੍ਰੀ ਗੁਰੂ ਰਵਿਦਾਸ ਜੀ ...

ਪੂਰੀ ਖ਼ਬਰ »

ਓਲੰਪੀਆਡ ਮੁਕਾਬਲਿਆਂ 'ਚ ਪਹਿਲਾ ਸਥਾਨ ਪ੍ਰਾਪਤ ਕਰ ਕੇ ਬਣਾਈ ਹੈਟਿ੍ਕ

ਰੈਲਮਾਜਰਾ, 23 ਮਾਰਚ (ਸੁਭਾਸ਼ ਟੌਾਸਾ, ਰਾਕੇਸ਼ ਰੋਮੀ)- ਰਿਆਤ ਇੰਟਰਨੈਸ਼ਨਲ ਸਕੂਲ ਰੈਲਮਾਜਰਾ ਦੀ ਵਿਦਿਆਰਥਣ ਚਿਨਮਿਆ ਗੁਪਤਾ ਨੇ ਓਲੰਪੀਆਡ ਮੁਕਾਬਲੇ ਵਿੱਚ ਹਿੱਸਾ ਲੈਂਦੇ ਹੋਏ ਪਹਿਲਾ ਸਥਾਨ ਪ੍ਰਾਪਤ ਕਰਕੇ ਹੈਟਿ੍ਕ ਬਣਾ ਦਿੱਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਵੋਟਾਂ ਬਟੋਰਨ ਦੇ ਮੰਤਵ ਨਾਲ ਖੋਲ੍ਹੇ ਮੁਫ਼ਤ ਦਵਾਈਆਂ ਤੇ ਮੈਡੀਕਲ ਟੈਸਟਾਂ ਦੇ ਸੈਂਟਰਾਂ ਨੂੰ ਲੱਗਾ ਤਾਲਾ

ਔੜ, 23 ਮਾਰਚ (ਜਰਨੈਲ ਸਿੰਘ ਖ਼ੁਰਦ)-ਪੰਜਾਬ ਵਿਧਾਨ ਸਭਾ ਚੋਣਾਂ 2017 ਤੋਂ ਪਹਿਲਾਂ ਬਾਦਲ ਸਰਕਾਰ ਨੇ ਸਿਆਸੀ ਲਾਹਾ ਲੈਣ ਲਈ ਸਮੁੱਚੇ ਪੰਜਾਬ ਦੇ ਸਰਕਾਰੀ ਹਸਪਤਾਲਾਂ, ਡਿਸਪੈਂਸਰੀਆਂ, ਛੋਟੇ ਸਿਹਤ ਕੇਂਦਰਾਂ ਆਦਿ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਖੋਲ੍ਹੇ ਮੁਫ਼ਤ ਸਰਕਾਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX