ਤਾਜਾ ਖ਼ਬਰਾਂ


ਆਈ.ਪੀ.ਐੱਲ : 2019 - ਰੋਮਾਂਚਕ ਮੁਕਾਬਲੇ 'ਚ ਬੈਂਗਲੌਰ ਨੇ ਚੇਨਈ ਨੂੰ 1 ਦੌੜ ਨਾਲ ਹਰਾਇਆ
. . .  1 day ago
ਕੱਲ੍ਹ ਤੋਂ ਅਧਿਆਪਕ ਲਗਾਤਾਰ ਕਰਨਗੇ ਅਰਥੀ ਫ਼ੂਕ ਮੁਜ਼ਾਹਰੇ
. . .  1 day ago
ਸੰਗਰੂਰ, 21 ਅਪ੍ਰੈਲ - (ਧੀਰਜ ਪਿਸ਼ੌਰੀਆ) ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਸਮੇਤ ਕਈ ਮੰਗਾਂ ਨੂੰ ਲੈ ਕੇ ਕੱਲ੍ਹ 22 ਅਪ੍ਰੈਲ ਤੋਂ ਅਧਿਆਪਕ ਪੂਰੇ ਰਾਜ ਵਿਚ ਅਧਿਆਪਕ ਸੰਘਰਸ਼ ਕਮੇਟੀ ਦੀ...
ਮੌਲਵੀ ਉੱਪਰ ਜਾਨਲੇਵਾ ਹਮਲਾ
. . .  1 day ago
ਖੇਮਕਰਨ, 21 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ) - ਸ੍ਰੀਲੰਕਾ ਵਿਖੇ ਸੀਰੀਅਲ ਬੰਬ ਧਮਾਕਿਆਂ ਤੋਂ ਬਾਅਦ ਖੇਮਕਰਨ ਵਿਖੇ ਇੱਕ ਮਸਜਿਦ ਦੇ ਮੌਲਵੀ ਉੱਪਰ ਇੱਕ ਵਿਅਕਤੀ ਨੇ ਤੇਜ਼ਧਾਰ...
ਆਈ.ਪੀ.ਐੱਲ : 2019 - ਬੈਂਗਲੌਰ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਅਗਵਾ ਹੋਏ ਵਪਾਰੀ ਦੀ ਲਾਸ਼ ਬਰਾਮਦ
. . .  1 day ago
ਜਲਾਲਾਬਾਦ, 21 ਅਪ੍ਰੈਲ (ਕਰਨ ਚੁਚਰਾ) - ਵੀਰਵਾਰ ਦੀ ਸ਼ਾਮ ਨੂੰ ਅਗਵਾ ਹੋਏ ਜਲਾਲਾਬਾਦ ਦੇ ਵਪਾਰੀ ਅਤੇ ਮੰਡੀ ਪੰਜੇਕੇ ਵਸਨੀਕ ਸੁਮਨ ਮੁਟਨੇਜਾ ਦੀ ਲਾਸ਼ ਫ਼ਾਜ਼ਿਲਕਾ ਅਤੇ ਅਬੋਹਰ...
ਚੌਧਰੀ ਬੱਗਾ ਦੀ 2 ਸਾਲ ਬਾਅਦ ਅਕਾਲੀ ਦਲ ਵਿਚ ਘਰ ਵਾਪਸੀ
. . .  1 day ago
ਲੁਧਿਆਣਾ, 21 ਅਪ੍ਰੈਲ ( ਪੁਨੀਤ ਬਾਵਾ)2019 ਦੀ ਵਿਧਾਨ ਸਭਾ ਚੋਣ ਦੌਰਾਨ ਅਕਾਲੀ ਦਲ ਤੋਂ ਬਾਗ਼ੀ ਹੋ ਕੇ ਆਜ਼ਾਦ ਵਿਧਾਨ ਸਭਾ ਹਲਕਾ ਉਤਰੀ ਤੋਂ ਚੋਣ ਲੜਨ ਵਾਲੇ ਚੌਧਰੀ ਮਦਨ ਲਾਲ ਬੱਗਾ...
ਬਾਲੀਵੁੱਡ ਅਭਿਨੇਤਰੀ ਕ੍ਰਿਸ਼ਮਾ ਕਪੂਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ
. . .  1 day ago
ਅੰਮ੍ਰਿਤਸਰ, 21 ਅਪ੍ਰੈਲ (ਜਸਵੰਤ ਸਿੰਘ ਜੱਸ) - ਬਾਲੀਵੁੱਡ ਅਭਿਨੇਤਰੀ ਅਤੇ ਕਪੂਰ ਖਾਨਦਾਨ ਦੀ ਬੇਟੀ ਕ੍ਰਿਸ਼ਮਾ ਕਪੂਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ। ਉਹ...
ਹਰਦੀਪ ਸਿੰਘ ਪੁਰੀ ਹੋਣਗੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ
. . .  1 day ago
ਨਵੀਂ ਦਿੱਲੀ, 21 ਅਪ੍ਰੈਲ - ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਲੋਕ ਸਭਾ ਚੋਣਾਂ ਲਈ 7 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ, ਜਿਸ ਵਿਚ ਅੰਮ੍ਰਿਤਸਰ ਲੋਕ-ਸਭਾ ਹਲਕੇ ਤੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ...
ਆਈ.ਪੀ.ਐੱਲ : 2019 - ਟਾਸ ਜਿੱਤ ਕੇ ਚੇਨਈ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐੱਲ : 2019 - ਹੈਦਰਾਬਾਦ ਨੇ ਕੋਲਕਾਤਾ ਨੂੰ 9 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  1 day ago
ਸ੍ਰੀਲੰਕਾ 'ਚ ਧਮਾਕਿਆਂ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ ਹੋਈ 207
. . .  1 day ago
ਕੋਲੰਬੋ, 21 ਅਪ੍ਰੈਲ - ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ...
ਅੱਗ ਲੱਗਣ ਨਾਲ 15 ਏਕੜ ਕਣਕ ਸੜ ਕੇ ਸੁਆਹ
. . .  1 day ago
ਤਲਵੰਡੀ ਭਾਈ, 21 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਵਿਖੇ ਖੇਤਾਂ 'ਚ ਲੱਗੀ ਅੱਗ ਕਾਰਨ 4 ਕਿਸਾਨਾਂ ਦੀ 15 ਏਕੜ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ। ਅੱਗ ਬੁਝਾਉਣ...
13 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ
. . .  1 day ago
ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਅਰੁਣ ਆਹੂਜਾ)- ਨੇੜਲੇ ਪਿੰਡ ਰਾਮਦਾਸ ਨਗਰ 'ਚ 13 ਸਾਲਾ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ਅੱਜ ਸਰਹਿੰਦ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਸਰਹਿੰਦ ਦੇ...
ਅੱਠ ਧਮਾਕਿਆਂ ਕਾਰਨ ਸ੍ਰੀਲੰਕਾ 'ਚ 188 ਲੋਕਾਂ ਦੀ ਮੌਤ, 500 ਤੋਂ ਵੱਧ ਜ਼ਖ਼ਮੀ
. . .  1 day ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ 188 ਲੋਕਾਂ ਦੀ ਮੌਤ ਹੋ ਚੁੱਕੀ ਹੈ। ਧਮਾਕਿਆਂ ਕਾਰਨ 500 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਵੱਖ-ਵੱਖ...
ਵਾਰਾਣਸੀ ਤੋਂ ਮੋਦੀ ਵਿਰੁੱਧ ਚੋਣ ਲੜਨ 'ਤੇ ਪ੍ਰਿਅੰਕਾ ਨੇ ਕਿਹਾ- ਕਾਂਗਰਸ ਪ੍ਰਧਾਨ ਕਹਿਣਗੇ ਤਾਂ ਖ਼ੁਸ਼ੀ ਨਾਲ ਲੜਾਂਗੀ
. . .  1 day ago
ਤਿਰੂਵਨੰਤਪੁਰਮ, 21 ਅਪ੍ਰੈਲ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵਲੋਂ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਵਾਰਾਣਸੀ ਤੋਂ ਚੋਣ ਲੜਨ ਦੀਆਂ ਅਟਕਲਾਂ ਫਿਰ ਤੇਜ਼ ਹੋ ਗਈਆਂ ਹਨ। ਚੋਣ ਪ੍ਰਚਾਰ ਕਰਨ ਲਈ ਕੇਰਲ ਦੇ ਵਾਇਨਾਡ 'ਚ ਪਹੁੰਚੀ ਪ੍ਰਿਅੰਕਾ ਗਾਂਧੀ...
ਅਕਾਲੀ ਦਲ ਨੂੰ ਛੱਡ ਕਾਂਗਰਸ 'ਚ ਸ਼ਾਮਲ ਹੋਏ 50 ਪਰਿਵਾਰ
. . .  1 day ago
ਨਹੀਂ ਰਹੇ ਸਾਬਕਾ ਵਿਧਾਇਕ ਕਰਨੈਲ ਸਿੰਘ ਡੋਡ
. . .  1 day ago
ਪੁਲਿਸ ਨੇ ਬਿਜਲੀ ਟਰਾਂਸਫ਼ਾਰਮਰ ਤੋੜ ਕੇ ਤਾਂਬਾ ਚੋਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਕੀਤਾ ਪਰਦਾਫਾਸ਼
. . .  1 day ago
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਮੰਡੀਆਂ 'ਚ ਰੁਲ ਰਿਹੈ ਅੰਨਦਾਤਾ
. . .  1 day ago
ਆਵਾਰਾ ਕੁੱਤਿਆਂ ਵਲੋਂ ਕੀਤੇ ਹਮਲੇ 'ਚ ਅੱਠ ਸਾਲਾ ਬੱਚਾ ਜ਼ਖ਼ਮੀ
. . .  1 day ago
ਅੱਠ ਧਮਾਕਿਆਂ ਤੋਂ ਬਾਅਦ ਸ੍ਰੀਲੰਕਾ 'ਚ ਲੱਗਾ ਕਰਫ਼ਿਊ, ਸੋਸ਼ਲ ਮੀਡੀਆ 'ਤੇ ਵੀ ਲੱਗੀ ਪਾਬੰਦੀ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹੇ ਦੋ ਬੱਚੇ
. . .  1 day ago
ਸ੍ਰੀਲੰਕਾ 'ਚ ਹੋਇਆ ਅੱਠਵਾਂ ਧਮਾਕਾ
. . .  1 day ago
ਜੇਕਰ ਪਾਕਿਸਤਾਨ ਸਾਡਾ ਪਾਇਲਟ ਵਾਪਸ ਨਾ ਕਰਦਾ ਤਾਂ ਉਹ 'ਕਤਲ ਦੀ ਰਾਤ' ਹੁੰਦੀ- ਮੋਦੀ
. . .  1 day ago
ਗੁਰਦੁਆਰਾ ਕਮੇਟੀ ਦੀ ਚੋਣ ਨੂੰ ਲੈ ਕੇ ਅਕਾਲੀ ਅਤੇ ਕਾਂਗਰਸੀ ਧੜੇ ਵਿਚਕਾਰ ਖ਼ੂਨੀ ਝੜਪ
. . .  1 day ago
ਸ੍ਰੀਲੰਕਾ 'ਚ ਹੋਇਆ ਇੱਕ ਹੋਰ ਧਮਾਕਾ
. . .  1 day ago
ਬਾਬਰੀ ਢਾਂਚਾ ਸੁੱਟਣ ਦੇ ਬਿਆਨ 'ਤੇ ਸਾਧਵੀ ਪ੍ਰਗਿਆ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ
. . .  1 day ago
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ 156 ਲੋਕਾਂ ਦੀ ਗਈ ਜਾਨ, ਮ੍ਰਿਤਕਾਂ 'ਚ 35 ਵਿਦੇਸ਼ੀ ਵੀ ਸ਼ਾਮਲ
. . .  1 day ago
ਹਰਿਆਣਾ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ 'ਆਪ' ਨੇ ਕੀਤਾ ਉਮੀਦਵਾਰਾਂ ਦਾ ਐਲਾਨ
. . .  1 day ago
ਸ੍ਰੀਲੰਕਾ 'ਚ ਹੋਏ ਧਮਾਕਿਆਂ ਤੋਂ ਬਾਅਦ ਸੁਸ਼ਮਾ ਸਵਰਾਜ ਨੇ ਭਾਰਤੀਆਂ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਿਖੇਧੀ
. . .  1 day ago
ਘਰ 'ਚ ਗੋਲੀ ਲੱਗਣ ਕਾਰਨ ਸਹਾਇਕ ਥਾਣੇਦਾਰ ਦੀ ਮੌਤ
. . .  1 day ago
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
'ਸ਼ਬਦ ਗੁਰੂ ਯਾਤਰਾ' ਦਾ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਪੁੱਜਣ 'ਤੇ ਮਜੀਠੀਆ ਅਤੇ ਸੰਗਤਾਂ ਵਲੋਂ ਸਵਾਗਤ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 129
. . .  1 day ago
ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਚਾਲਕ ਦੀ ਮੌਤ
. . .  1 day ago
ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਜਥਾ ਭਾਰਤ ਪਰਤਿਆ
. . .  1 day ago
ਸ੍ਰੀਲੰਕਾ ਧਮਾਕੇ : ਕੋਲੰਬੋ 'ਚ ਭਾਰਤੀ ਹਾਈ ਕਮਿਸ਼ਨਰ ਨਾਲ ਲਗਾਤਾਰ ਸੰਪਰਕ 'ਚ ਹਾਂ- ਸੁਸ਼ਮਾ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ ਕਾਰਨ 49 ਲੋਕਾਂ ਦੀ ਮੌਤ, 300 ਤੋਂ ਵੱਧ ਜ਼ਖ਼ਮੀ
. . .  1 day ago
ਈਸਟਰ ਮੌਕੇ ਸ੍ਰੀਲੰਕਾ 'ਚ ਲੜੀਵਾਰ ਧਮਾਕੇ, ਚਰਚਾਂ ਅਤੇ ਹੋਟਲਾਂ ਨੂੰ ਬਣਾਇਆ ਗਿਆ ਨਿਸ਼ਾਨਾ
. . .  1 day ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਦੋ ਨਕਸਲੀ ਢੇਰ
. . .  1 day ago
ਨਾਨਕੇ ਪਿੰਡ ਆਏ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮਿਲੀ ਲਾਸ਼
. . .  1 day ago
ਰੈਲੀ ਦੌਰਾਨ ਮਾਇਆਵਤੀ ਨੇ ਸਮਾਜਵਾਦੀ ਪਾਰਟੀ ਦੇ ਵਰਕਰਾਂ ਨੂੰ ਦਿੱਤੀ ਨਸੀਹਤ
. . .  1 day ago
ਅਸਲੀ ਪੱਪੂ ਕੌਣ ਸਾਬਤ ਹੋ ਰਿਹਾ ਹੈ - ਸ਼ਤਰੂਘਣ ਸਿਨਹਾ ਦਾ ਮੋਦੀ 'ਤੇ ਹਮਲਾ
. . .  1 day ago
ਬੱਸ ਟਰੱਕ ਵਿਚਾਲੇ ਟੱਕਰ ਵਿਚ 7 ਮੌਤਾਂ, 34 ਜ਼ਖਮੀ
. . .  1 day ago
ਅੱਜ ਦਾ ਵਿਚਾਰ
. . .  1 day ago
ਆਈ. ਪੀ. ਐੱਲ. 2019 : ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ
. . .  2 days ago
ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  2 days ago
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  2 days ago
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਚੇਤ ਸੰਮਤ 551
ਿਵਚਾਰ ਪ੍ਰਵਾਹ: ਠੀਕ ਕਦਮ ਚੁੱਕਣ ਨਾਲ ਹੀ ਸਫ਼ਲਤਾ ਮਿਲਦੀ ਹੈ। -ਐਮਰਸਨ

ਫ਼ਤਹਿਗੜ੍ਹ ਸਾਹਿਬ

ਵੱਖ-ਵੱਖ ਥਾਈਾ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਵਸ ਮਨਾਇਆ

ਮੰਡੀ ਗੋਬਿੰਦਗੜ੍ਹ, 23 ਮਾਰਚ (ਭੂਸ਼ਨ ਸੂਦ)-ਨਿਸ਼ਕਾਮ ਕੀਰਤਨ ਸੇਵਾ ਸੁਸਾਇਟੀ ਮੰਡੀ ਗੋਬਿੰਦਗੜ੍ਹ ਵਲੋਂ ਹਰ ਸਾਲ ਦੀ ਤਰ੍ਹਾਂ ਸਹੀਦ-ਏੇ-ਆਜ਼ਮ ਸ਼ਹੀਦ ਭਗਤ ਸਿੰਘ, ਰਾਜ ਗੁਰੂ ਅਤੇ ਸੁਖਦੇਵ ਦੇ 88ਵੇਂ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸੁਸਾਇਟੀ ਦੇ ਸਥਾਨਕ ਬਰਾਂਚ ਦਫ਼ਤਰ ਨੇੜੇ ਇਕ ਸਮਾਗਮ ਕੀਤਾ ਗਿਆ | ਇਸ ਮੌਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਸੁਸਾਇਟੀ ਦੇ ਅਹੁਦੇਦਾਰ ਅਤੇ ਮੈਂਬਰਾਂ ਨੇ ਸ਼ਿਰਕਤ ਕੀਤੀ | ਸੁਸਾਇਟੀ ਪ੍ਰਧਾਨ ਕਰਮਜੀਤ ਸਿੰਘ ਬਿੱਟੂ ਅਤੇ ਮੀਤ ਪ੍ਰਧਾਨ ਰਵਿੰਦਰ ਸਿੰਘ ਰਵੀ ਨੇ ਕਿਹਾ ਕਿ ਸਾਨੂੰ ਦੇਸ਼ ਕੌਮ ਦੇ ਮਹਾਨ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖਦੇ ਹੋਏ ਉਨ੍ਹਾਂ ਦੇ ਪਾਏ ਹੋਏ ਪੂਰਨਿਆਂ ਤੇ ਚੱਲਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਆਪਣੀਆਂ ਜਾਨਾਂ ਵਾਰ ਕੇ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਆਪਣੇ ਆਲੇ-ਦੁਆਲੇ ਫੈਲੀਆਂ ਸਮਾਜਿਕ ਕੁਰੀਤੀਆਂ ਜਿਵੇਂ ਕਿ ਨਸ਼ੇ, ਭਰੂਣ ਹੱਤਿਆ ਅਤੇ ਦਾਜ ਪ੍ਰਥਾ ਆਦਿ ਸਮਾਜਿਕ ਬੁਰਾਈਆਂ ਖ਼ਤਮ ਕਰਨ ਲਈ ਯਤਨ ਕਰੀਏ ਤਾਂ ਜੋ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਦੇ ਹੋਏ ਵਧੀਆ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਕਰਮਜੀਤ ਸਿੰਘ ਬਿੱਟੂ, ਮੀਤ ਪ੍ਰਧਾਨ ਰਵਿੰਦਰ ਸਿੰਘ ਰਵੀ, ਜੁਆਇੰਟ ਸੈਕਟਰੀ ਮਨਜੀਤ ਸਿੰਘ, ਮੈਂਬਰ ਡਾ. ਯਸਪਾਲ ਸਿੰਘ, ਬਹਾਦਰ ਸਿੰਘ, ਕਮਲਜੀਤ ਸਿੰਘ, ਕ੍ਰਿਸ਼ਨ ਗਰਗ, ਕਮਲੇਸ਼ ਕੁਮਾਰ, ਪੰਡਿਤ ਰਾਮ ਕਰਨ ਸ਼ਰਮਾ, ਅੰਮਿ੍ਤਪਾਲ ਸਿੰਘ, ਸੁਖਦੇਵ ਸਿੰਘ, ਜਗਦੇਵ ਸਿੰਘ, ਰਜਿੰਦਰ ਕਪਲਿਸ਼ ਅਤੇ ਜੈ ਕਿਸ਼ਨ ਸ਼ਰਮਾ ਆਦਿ ਹਾਜ਼ਰ ਸਨ |
ਖਮਾਣੋਂ ਵਿਖੇ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ
ਖਮਾਣੋਂ, (ਜੋਗਿੰਦਰ ਪਾਲ)-ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਵਸ ਸੁਰਿੰਦਰ ਸਿੰਘ ਰਾਮਗੜ ਜ਼ਿਲ੍ਹਾ ਮੀਤ ਪ੍ਰਧਾਨ ਕਾਂਗਰਸ ਕਮੇਟੀ ਦੇ ਦਫ਼ਤਰ ਵਿਖੇ ਸ਼ਰਧਾ ਨਾਲ ਮਨਾਇਆ ਗਿਆ | ਸ਼ਹੀਦੀ ਦਿਵਸ ਮੌਕੇ ਕਾਂਗਰਸੀ ਆਗੂਆਂ ਵਲੋਂ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਅਤੇ ਕਿਹਾ ਕਿ ਸਾਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਭੁੱਲਣਾਂ ਨਹੀਂ ਚਾਹੀਦਾ | ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਸੋਚ ਉੱਤੇ ਪਹਿਰਾ ਦੇਣਾ ਚਾਹੀਦਾ ਹੈ ਅਤੇ ਸ਼ਹੀਦਾਂ ਦੇ ਦਰਸਾਏ ਮਾਰਗ 'ਤੇ ਚੱਲ ਕੇ ਦੇਸ਼ ਦੀ ਸੇਵਾ ਵਿਚ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ | ਇਸ ਮੌਕੇ ਡਾ. ਅਮਰਜੀਤ ਸੋਹਲ ਪ੍ਰਧਾਨ ਬਲਾਕ ਕਾਂਗਰਸ ਖਮਾਣੋਂ, ਸੁਰਿੰਦਰ ਸਿੰਘ ਰਾਮਗੜ ਜਿਲਾ ਮੀਤ ਪ੍ਰਧਾਨ ਕਾਂਗਰਸ ਕਮੇਟੀ , ਜ਼ਿਲ੍ਹਾ ਮੀਤ ਪ੍ਰਧਾਨ ਸਰਬਜੀਤ ਸਿੰਘ ਜੀਤੀ ਮੈਂਬਰ ਬਲਾਕ ਸੰਮਤੀ ਖਮਾਣੋਂ, ਨੰਬਰਦਾਰ ਨੱਥੂ ਰਾਮ ਨੰਗਲਾਂ, ਮਨੀ ਤਿਵਾੜੀ, ਸੁਖਵਿੰਦਰ ਸਿੰਘ ਨਿੱਕੂ, ਅਮਿਤ ਕੁਮਾਰ ਗਾਬਾ, ਨਰਿੰਦਰ ਕੁਮਾਰ ਵਿੱਕੀ, ਭਜਨ ਸਿੰਘ ਖਮਾਣੋਂ, ਸੁਖਵਿੰਦਰ ਸਿੰਘ ਗੋਲੂ ਤੇ ਰਿੰਕੂ ਸਿੰਘ ਵੀ ਹਾਜ਼ਰ ਸਨ |
ਮੰਡੀ ਗੋਬਿੰਦਗੜ੍ਹ 'ਚ ਵੱਖ-ਵੱਖ ਸੰਸਥਾਵਾਂ ਵਲੋਂ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ
ਮੰਡੀ ਗੋਬਿੰਦਗੜ੍ਹ, (ਮੁਕੇਸ਼ ਘਈ)-ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਸੰਸਥਾਵਾਂ ਵਲੋਂ ਸ਼ਰਧਾਂਜਲੀ ਸਮਾਗਮ ਕਰਵਾਏ ਗਏ | ਇਸੇ ਤਰ੍ਹਾਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਅਰਵਿੰਦ ਸਿੰਗਲਾ ਦੀ ਅਗਵਾਈ ਹੇਠ ਸਥਾਨਕ ਜੀ.ਟੀ. ਰੋਡ ਸਰਹਿੰਦ ਸਾਈਡ ਸਥਿਤ ਕਾਂਗਰਸ ਦਫ਼ਤਰ ਵਿਖੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਹਰਿੰਦਰ ਸਿੰਘ ਭਾਂਬਰੀ ਨੇ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਸ਼ਹੀਦਾਂ ਦੇ ਦੱਸੇ ਗਏ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਲਾਲ ਸਿੰਘ ਲਾਲੀ, ਕ੍ਰਿਸ਼ਨ ਗੁਪਤਾ, ਰਾਜੇਸ਼ ਗੋਤਮ, ਰਾਜੇਸ਼ ਭਾਟੀਆ, ਨਰਿੰਦਰ ਸ਼ਾਰਦਾ, ਹਰਚੰਦ ਸਿੰਘ, ਜਗਦੇਵ ਸਿੰਘ, ਅਨਿਲ ਸਿੰਗਲਾ, ਰਵੀ ਵਰਮਾ, ਬੰਟੀ, ਜਗਦੀਪ ਸਿੰਘ, ਬਲੀਹਾਰ ਸਿੰਘ ਨੇ ਵੀ ਸ਼ਰਧਾਂਜਲੀ ਭੇਟ ਕੀਤੀ | ਇਸ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਕਲੱਬ, ਮਾਡਲ ਟਾਊਨ ਵਿਖੇ ਪ੍ਰਧਾਨ ਰਜਿੰਦਰ ਬਿੱਟੂ ਦੀ ਪ੍ਰਧਾਨਗੀ ਹੇਠ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਜਿਸ ਵਿਚ ਵੱਡੀ ਗਿਣਤੀ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਮਾਸਟਰ ਜਰਨੈਲ ਸਿੰਘ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜਰਨੈਲ ਸਿੰਘ ਰੰਧਾਵਾ, ਕਲੱਬ ਦੇ ਮੀਤ ਪ੍ਰਧਾਨ ਅਵਤਾਰ ਸਿੰਘ ਤਾਰੀ, ਸਕੱਤਰ ਬਲਵਿੰਦਰ ਸਿੰਘ ਸਰੋਆ, ਮਨੋਜ ਕੁਮਾਰ ਮੋਜੀ, ਅਮਿੱਤ ਜੈ ਚੰਦ ਸ਼ਰਮਾ ਯੂਥ ਲੀਡਰ, ਹਰਜਿੰਦਰ ਸਿੰਘ ਰਾਜੂ ਕੌਾਸਲਰ, ਡਾ. ਬਖ਼ਸ਼ੀਸ਼ ਸਿੰਘ ਸੁੱਖੀ, ਆਨੰਦ ਪਨੇਸਰ, ਅਮਰੀਕ ਸਿੰਘ ਮੰਡੇਰ, ਸਚਿਨ ਵਰਮਾ, ਰਵੀ ਕੁਮਾਰ, ਮੋਂਟੂ ਸ਼ਰਮਾ, ਦੀਪੂ ਪਠਾਨੀਆ, ਦਿਲਪਿਆਰ ਰਾਜੂ, ਦਿਲਸ਼ਾਦ ਭਾਂਬਰੀ, ਸ਼ਮਸ਼ੇਰ ਮਲਿਕ, ਅਮਰਜੀਤ ਸਿੰਘ ਭੋਲਾ ਨੇ ਵਿਸ਼ੇਸ਼ ਤੋਰ ਤੇ ਸ਼ਾਮਿਲ ਹੋ ਕੇ ਸ਼ਹੀਦ ਭਗਤ ਸਿੰਘ ਨੰੂ ਸ਼ਰਧਾ ਦੇ ਫੁੱਲ ਭੇਂਟ ਕੀਤੇ | ਮਨੁੱਖੀ ਅਧਿਕਾਰ ਮੰਚ ਪੰਜਾਬ ਇੰਡੀਆ ਵਲੋਂ ਸਥਾਨਕ ਸਰਹਿੰਦ ਸਾਈਡ ਸਥਿਤ ਗੁਰਦੀਪ ਸਿੰਘ ਮਦਨ ਦੀ ਅਗਵਾਈ ਹੇਠ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਜਿਸ ਵਿਚ ਮੰਚ ਦੇ ਕੌਮੀ ਪ੍ਰਧਾਨ ਡਾ. ਜਸਵੰਤ ਸਿੰਘ ਖੇੜਾ, ਕੌਮੀ ਚੇਅਰਮੈਨ ਅਡਵਾਇਜਰੀ ਕਮੇਟੀ ਰਘਵੀਰ ਸਿੰਘ ਬਡਲਾ, ਕੁਲਵੰਤ ਸਿੰਘ ਲੁਹਾਰ ਮਾਜਰਾ ਪ੍ਰਧਾਨ ਯੂਥ ਵਿੰਗ ਪੰਜਾਬ, ਅਨਿਲ ਸਿੰਗਲਾ ਮੀਤ ਚੇਅਰਮੈਨ ਇੰਡੀਆ, ਦਰਸ਼ਨ ਸਿੰਘ ਮੀਤ ਪ੍ਰਧਾਨ ਪੰਜਾਬ, ਸਵਰਨਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ ਪੰਜਾਬ, ਹਰਭਜਨ ਸਿੰਘ ਜੱਲੋਵਾਲ ਮੀਤ ਪ੍ਰਧਾਨ ਪੰਜਾਬ, ਕ੍ਰਿਸ਼ਨ ਕੁਮਾਰ ਮੀਤ ਪ੍ਰਧਾਨ ਯੂਥ ਵਿੰਗ ਪੰਜਾਬ, ਗੌਰਵ ਕੌਸ਼ਲ, ਬਲਜੀਤ ਸਿੰਘ, ਰਾਮ ਸਿੰਘ ਸਲਾਣੀ, ਕਰਨੈਲ ਸਿੰਘ ਸਲਾਣੀ, ਰਣਜੀਤ ਸਿੰਘ, ਵਿਕਰਮ ਸਿੰਘ, ਮਲਕੀਤ ਸਿੰਘ ਅਰੋੜਾ, ਦਰਸ਼ਨ ਸਿੰਘ ਖੰਨਾ, ਆਰ.ਪੀ ਸ਼ਾਰਦਾ, ਰਾਜੇਸ਼ ਕੁਮਾਰ, ਗੁਰਮੀਤ ਸਿੰਘ ਭੜੀ, ਵਿੱਕੀ ਅਮਲੋਹ, ਹਰਵਿੰਦਰ ਸਿੰਘ ਨੇ ਵੀ ਸ਼ਹੀਦ ਭਗਤ ਸਿੰਘ ਨੰੂ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਆਪਣੇ ਵਿਚਾਰ ਪੇਸ਼ ਕੀਤੇ |

ਫ਼ਤਹਿਗੜ੍ਹ ਸਾਹਿਬ ਪੁਲਿਸ ਨੇ 49-49 ਗਰਾਮ ਹੈਰੋਇਨ ਸਮੇਤ ਦੋ ਵਿਅਕਤੀ ਕੀਤੇ ਕਾਬੂ

ਫ਼ਤਹਿਗੜ੍ਹ ਸਾਹਿਬ, 23 ਮਾਰਚ (ਭੂਸ਼ਨ ਸੂਦ)-ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ਵਲੋਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਫ਼ਤਹਿਗੜ੍ਹ ਸਾਹਿਬ ਪੁਲਿਸ ਨੂੰ ਉਸ ਸਮੇਂ ਵੱਡੀ ਪ੍ਰਾਪਤੀ ਹੋਈ ਜਦੋਂ ਟੀ-ਪੁਆਇੰਟ ਤਲਾਣੀਆਂ ...

ਪੂਰੀ ਖ਼ਬਰ »

ਸਕੂਟਰ ਸਵਾਰ ਕੁੜੀ ਡਿੱਗ ਕੇ ਹਾਦਸੇ ਦੀ ਸ਼ਿਕਾਰ ਹੋਈ

ਬਸੀ ਪਠਾਣਾ, 23 ਮਾਰਚ (ਗੁਰਬਚਨ ਸਿੰਘ ਰੁਪਾਲ)-ਮੁਰੰਮਤ ਨਾ ਹੋਣ ਕਾਰਨ ਬਰਸਾਤ ਵਿਚ ਥਾਂ-ਥਾਂ ਤੋਂ ਟੁੱਟ ਚੁੱਕੀ ਸੰਤ ਨਾਮਦੇਵ ਰੋਡ ਉੱਤੇ ਪਏ ਡੂੰਘੇ ਟੋਏ ਵਿਚ ਬੀਤੀ ਸ਼ਾਮ ਡਿਗ ਕੇ ਇਕ ਮੁਟਿਆਰ ਹਾਦਸੇ ਦਾ ਸ਼ਿਕਾਰ ਹੋ ਗਈ ਜਿਸ ਦੇ ਸਿੱਟੇ ਵਜੋਂ ਉਸ ਦਾ ਦੰਦ ਟੁੱਟ ਗਿਆ¢ ...

ਪੂਰੀ ਖ਼ਬਰ »

ਖਮਾਣੋਂ ਵਿਖੇ ਖ਼ੰੂਖ਼ਾਰ ਕੁੱਤਿਆਂ ਨੇ ਦੋ ਕੱਟੀਆਂ ਨੂੰ ਬਣਾਇਆ ਨਿਸ਼ਾਨਾ

ਖਮਾਣੋਂ, 23 ਮਾਰਚ (ਜੋਗਿੰਦਰ ਪਾਲ)-ਖਮਾਣੋਂ ਮੇਲੇ ਵਾਲੀ ਵਿਖੇ ਖ਼ੰੂਖ਼ਾਰ ਕੁੱਤਿਆਂ ਨੇ ਅੱਧੀ ਰਾਤ ਇਕ ਕਿਸਾਨ ਦੇ ਘਰ ਬਣੇ ਮੱਝਾਂ ਦੇ ਵਾੜੇ ਵਿਚ ਦੋ ਕੱਟੀਆਂ 'ਤੇ ਹਮਲਾ ਕਰ ਕੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਰਜਿੰਦਰ ...

ਪੂਰੀ ਖ਼ਬਰ »

ਦੁਬਈ 'ਚ ਸਪੈਸ਼ਲ ਬੱਚਿਆਂ ਦੀਆਂ ਖੇਡਾਂ 'ਚ ਅਮਨਜੋਤ ਨੇ ਤਿੰਨ ਸੋਨ ਤੇ ਇਕ ਚਾਂਦੀ ਦਾ ਤਗਮਾ ਜਿੱਤਿਆ

ਅਮਲੋਹ, 23 ਮਾਰਚ (ਸੂਦ)-ਅਬੂਧਾਬੀ ਦੁਬਈ ਵਿਚ ਹੋਈਆਂ ਸਪੈਸ਼ਲ ਬੱਚਿਆਂ ਦੀਆਂ ਉਲੰਪਿਕ ਖੇਡਾਂ ਵਿਚ ਅਮਨਜੋਤ ਸਿੰਘ ਸਰਕਾਰੀ ਸੈਕੰਡਰੀ ਸਕੂਲ ਤੰਦਾ ਬੱਧਾ ਦੇ ਵਿਦਿਆਰਥੀ ਨੇ ਪਾਵਰ ਲਿਫ਼ਟਿੰਗ ਵਿਚ ਤਿੰਨ ਸੋਨ ਅਤੇ ਇਕ ਚਾਂਦੀ ਦਾ ਤਗਮਾ ਜਿੱਤ ਕੇ ਇਲਾਕੇ ਦਾ ਨਾਮ ਰੌਸ਼ਨ ...

ਪੂਰੀ ਖ਼ਬਰ »

ਪੁਲਿਸ ਵਲੋਂ 5 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

ਮੰਡੀ ਗੋਬਿੰਦਗੜ੍ਹ, 23 ਮਾਰਚ (ਮੁਕੇਸ਼ ਘਈ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੀ ਪੁਲਿਸ ਨੇ ਸਥਾਨਕ ਬਸ ਅੱਡੇ ਅੰਦਰ ਬਣੀ ਇਕ ਦੁਕਾਨ ਅੰਦਰੋਂ ਦੋ ਨੌਜਵਾਨਾਂ ਨੂੰ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਸਹਾਇਕ ...

ਪੂਰੀ ਖ਼ਬਰ »

ਰੈਲੀ ਤੋਂ ਰਾਏਪੁਰ ਨੂੰ ਜਾਂਦੀ ਸੜਕ ਦੀ ਮੁਰੰਮਤ ਕਰਵਾਉਣ ਦੀ ਮੰਗ

ਫ਼ਤਹਿਗੜ੍ਹ ਸਾਹਿਬ, 23 ਮਾਰਚ (ਰਾਜਿੰਦਰ ਸਿੰਘ)-ਨਗਰ ਨਿਵਾਸੀ ਪਿੰਡ ਰੈਲੀ ਇੰਦਰਪਾਲ ਸਿੰਘ, ਬਚਨ ਸਿੰਘ ਨੰਬਰਦਾਰ, ਬਹਾਦਰ ਸਿੰਘ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਿੰਡ ਰੈਲੀ ਤੋਂ ਰਾਏਪੁਰ ਨੂੰ ਜਾਂਦੀ ਸੜਕ ਦੀ ਮੁਰੰਮਤ ਕਰਵਾ ਕੇ ਪ੍ਰੀਮਿਕਸ ਪਾਇਆ ਜਾਵੇ | ...

ਪੂਰੀ ਖ਼ਬਰ »

ਆਮ ਇਜਲਾਸ ਵਿਚ ਗੁਰਦੁਆਰਾ ਸਾਹਿਬ ਦੀ ਲੋਕਲ ਕਮੇਟੀ ਦੀ ਚੋਣ

ਅਮਲੋਹ, 23 ਮਾਰਚ (ਕੁਲਦੀਪ ਸ਼ਾਰਦਾ)-ਗੁਰਦੁਆਰਾ ਸਾਹਿਬ ਸਿੰਘ ਸਭਾ ਪਿੰਡ ਕਲਾਲਮਾਜਰਾ ਵਿਖੇ ਪੁਲਿਸ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਦੀ ਹਾਜ਼ਰੀ 'ਚ ਆਮ ਇਜਲਾਸ ਬੁਲਾ ਕੇ ਪਿੰਡ ਦੀ ਪੁਰਾਣੀ ਕਮੇਟੀ ਨੂੰ ਭੰਗ ਕਰਕੇ ...

ਪੂਰੀ ਖ਼ਬਰ »

ਪਵਿੱਤਰ ਚਰਨ ਛੋਹ ਗੁਰਮਤਿ ਸਮਾਗਮ 'ਚ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਲਵਾਈ ਹਾਜ਼ਰੀ

ਮੰਡੀ ਗੋਬਿੰਦਗੜ੍ਹ, 23 ਮਾਰਚ (ਬਲਜਿੰਦਰ ਸਿੰਘ)-ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮੁਹੱਲਾ ਗੁਰੂ ਕੀ ਨਗਰੀ ਮੰਡੀ ਗੋਬਿੰਦਗੜ੍ਹ ਵਿਚ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਆਮਦ ਨੂੰ ਲੈ ਕੇ ਮੀਰੀ ਪੀਰੀ ਆਗਮਨ ਗੁਰਪੁਰਬ ...

ਪੂਰੀ ਖ਼ਬਰ »

ਸਮਸ਼ਪੁਰ 'ਚ ਛਿੰਝ ਅੱਜ

ਅਮਲੋਹ, 23 ਮਾਰਚ (ਸੂਦ, ਸਾਰਦਾ)-ਪਿੰਡ ਸ਼ਮਸਪੁਰ ਵਿਚ 24 ਮਾਰਚ ਨੂੰ ਭਾਰੀ ਛਿੰਝ ਹੋ ਰਹੀ ਹੈ | ਪਿੰਡ ਵਾਸੀਆਂ ਨੇ ਦੱਸਿਆ ਕਿ ਇਹ ਛਿੰਝ ਹਰ ਤਿੰਨ ਸਾਲਾ ਪਿੱਛੋਂ ਸਮੂਹ ਨਗਰ ਨਿਵਾਸੀਆਂ ਵਲੋਂ ਘੋਲ ਕਮੇਟੀ ਅਤੇ ਨਗਰ ਪੰਚਾਇਤ ਦੀ ਅਗਵਾਈ ਵਿਚ ਕਰਵਾਈ ਜਾਂਦੀ ਹੈ ਜਿਸ ਵਿਚ ...

ਪੂਰੀ ਖ਼ਬਰ »

ਡਡਹੇੜੀ 'ਚ ਮਨਾਇਆ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ

ਮੰਡੀ ਗੋਬਿੰਦਗੜ੍ਹ, 23 ਮਾਰਚ (ਬਲਜਿੰਦਰ ਸਿੰਘ)-ਮਹਾਰਾਜਾ ਰਣਜੀਤ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ ਅਤੇ ਗ੍ਰਾਮ ਪੰਚਾਇਤ ਡਡਹੇੜੀ ਵਲੋਂ ਪਿੰਡ ਦੀ ਸੱਥ ਵਿਚ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਵਰਕਰ ਮਿਲਣੀ ਦੌਰਾਨ ਦਰਬਾਰਾ ਸਿੰਘ ਗੁਰੂ ਤੇ ਚੀਮਾ ਨੇ ਖੋਲ੍ਹੀ ਕਾਂਗਰਸ ਸਰਕਾਰ ਦੀ ਪੋਲ

ਨੋਗਾਵਾਂ/ਬਸੀ ਪਠਾਣਾਂ, 23 ਮਾਰਚ (ਰਵਿੰਦਰ ਮੌਦਗਿਲ, ਐਚ. ਐਸ. ਗੌਤਮ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼ੁਰੂ ਕੀਤੀ ਲੜੀ ਤਹਿਤ ਦਰਬਾਰਾ ਸਿੰਘ ਗੁਰੂ ਹਲਕਾ ਇੰਚਾਰਜ ਅਤੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਕੌਮੀ ਮੀਤ ਪ੍ਰਧਾਨ ਵਲੋਂ ਬਸੀ ...

ਪੂਰੀ ਖ਼ਬਰ »

ਗੈਸਟ ਅਧਿਆਪਕ ਸਰਕਾਰ ਿਖ਼ਲਾਫ਼ ਸੰਘਰਸ਼ ਵਿੱਢਣ ਦੇ ਰੌਾਅ 'ਚ

ਅਮਲੋਹ/ਸਲਾਣਾ , 23 ਮਾਰਚ (ਰਾਮ ਸ਼ਰਨ ਸੂਦ, ਗੁਰਚਰਨ ਸਿੰਘ ਜੰਜੂਆ)-ਸਰਕਾਰੀ ਕਾਲਜ ਗੈਸਟ ਅਧਿਆਪਕਾਂ ਦੀ ਇਕ ਸਾਂਝੀ ਮੀਟਿੰਗ ਗੁਰੂ ਨਾਨਕ ਦੇਵ ਸਰਕਾਰੀ ਕਾਲਜ ਪਿੰਡ ਰੋਡੇ ਮੋਗਾ ਵਿਖੇ ਹੋਈ ਜਿਸ 'ਚ ਤਕਰੀਬਨ ਇਕ ਦਰਜਨ ਸਰਕਾਰੀ ਕਾਲਜਾਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ...

ਪੂਰੀ ਖ਼ਬਰ »

ਖੇੜੀ ਨੋਧ ਸਿੰਘ 'ਚ ਚੀਮਾ ਤੇ ਸੋਢੀ ਦਾ ਸਨਮਾਨ

ਸੰਘੋਲ, 23 ਮਾਰਚ (ਹਰਜੀਤ ਸਿੰਘ ਮਾਵੀ)-ਇੱਥੋਂ ਨੇੜਲੇ ਕਸਬਾ ਖੇੜੀ ਨੌਧ ਸਿੰਘ ਵਿਚ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਨਵੇਂ ਨਿਯੁਕਤ ਕੀਤੇ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਜਗਦੀਪ ਸਿੰਘ ਚੀਮਾ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਫ਼ਤਹਿਗੜ੍ਹ ਸਾਹਿਬ ਵਰਿੰਦਰ ਸਿੰਘ ਸੋਢੀ ...

ਪੂਰੀ ਖ਼ਬਰ »

ਕੰਪਿਊਟਰ ਫੈਕਲਟੀ ਐਸੋਸੀਏਸ਼ਨ ਵਲੋਂ ਪਿ੍ੰਸੀਪਲਾਂ ਦੀ ਭਰਤੀ ਦੇ ਇਸ਼ਤਿਹਾਰ ਵਿਚ ਸੋਧ ਦੀ ਮੰਗ

ਫ਼ਤਹਿਗੜ੍ਹ ਸਾਹਿਬ, 23 ਮਾਰਚ (ਰਾਜਿੰਦਰ ਸਿੰਘ)-ਸਿੱਖਿਆ ਵਿਭਾਗ ਪੰਜਾਬ ਵਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਰਾਹੀਂ ਪਿ੍ੰਸੀਪਲ ਦੀ ਸਿੱਧੀ ਭਰਤੀ ਲਈ ਦਿੱਤੇ ਗਏ ਇਸ਼ਤਿਹਾਰ ਵਿਚ ਯੋਗਤਾਵਾਂ ਦੀ ਸੋਧ ਕਰਨ ਦੀ ਮੰਗ ਨੂੰ ਲੈ ਕੇ ਕੰਪਿਊਟਰ ਫੈਕਲਟੀ ਐਸੋਸੀਏਸ਼ਨ ਵਲੋਂ ...

ਪੂਰੀ ਖ਼ਬਰ »

ਬਾਬਾ ਰਣਜੀਤ ਸਿੰਘ ਵਲੋਂ ਖਟਕੜ ਕਲਾਂ ਲਈ ਲੰਗਰਾਂ ਦੀ ਸੇਵਾ

ਸੰਘੋਲ, 23 ਮਾਰਚ (ਹਰਜੀਤ ਸਿੰਘ ਮਾਵੀ)-ਇੱਥੋਂ ਨੇੜਲੇ ਪਿੰਡ ਬਾਠਾਂ ਕਲਾਂ ਦੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਰਣਜੀਤ ਸਿੰਘ (ਲੰਗਰਾਂ ਵਾਲੇ) ਵਲੋਂ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਲਈ ਲੰਗਰਾਂ ਦੀ ਸੇਵਾ ਦਾ ਵਿਸ਼ੇਸ਼ ਪ੍ਰਬੰਧ ...

ਪੂਰੀ ਖ਼ਬਰ »

ਗਮਾਡਾ ਵਲੋਂ ਖਮਾਣੋਂ ਦੇ 2 ਮੈਰਿਜ ਪੈਲੇਸ ਸੀਲ

ਖਮਾਣੋਂ, 23 ਮਾਰਚ (ਮਨਮੋਹਣ ਸਿੰਘ ਕਲੇਰ)-ਗਮਾਡਾ ਦੇ ਐੱਸ. ਡੀ. ਓ. ਹਰਮਿੰਦਰ ਸਿੰਘ ਵਲੋਂ ਕਾਰਵਾਈ ਕਰਦੇ ਹੋਏ ਖਮਾਣੋਂ ਦੇ ਦੋ ਮੈਰਿਜ ਪੈਲੇਸ ਲਿੱਲੀ ਰਿਜ਼ੋਰਟਸ ਜਟਾਣਾ ਨੀਵਾਂ ਅਤੇ ਅਮਰ ਪੈਲੇਸ ਖਮਾਣੋਂ ਨੂੰ ਵਿਭਾਗੀ ਕਾਗ਼ਜ਼ੀ ਤਰੁੱਟੀਆਂ ਦੇ ਚੱਲਦਿਆਂ ਸੀਲ ਕੀਤਾ ਹੈ ...

ਪੂਰੀ ਖ਼ਬਰ »

ਪ੍ਰਾਚੀਨ ਮੰਦਰ ਸ੍ਰੀ ਸ਼ਿਵ ਦਵਾਲਾ ਸਰਹਿੰਦ ਸ਼ਹਿਰ ਵਿਖੇ ਲੰਗਰ ਲਗਾਇਆ

ਫ਼ਤਹਿਗੜ੍ਹ ਸਾਹਿਬ, 23 ਮਾਰਚ (ਭੂਸ਼ਨ ਸੂਦ)-ਪ੍ਰਾਚੀਨ ਮੰਦਰ ਸ੍ਰੀ ਸ਼ਿਵ ਦਵਾਲਾ ਸਰਹਿੰਦ ਸ਼ਹਿਰ ਵਿਖੇ ਹੋਲੀ ਦਾ ਤਿਉਹਾਰ ਕਥਾ ਕੀਰਤਨ ਕਰਕੇ ਅਤੇ ਪੂਰੀ-ਛੋਲਿਆਂ, ਗੋਲ-ਗੱਪਿਆਂ ਦਾ ਲੰਗਰ ਲਗਾ ਕੇ ਮਨਾਇਆ ਗਿਆ | ਇਸ ਮੌਕੇ ਪੰਡਿਤ ਕੈਲਾਸ਼ ਵਿਆਸ ਨੇ ਕਿਹਾ ਕਿ ਪ੍ਰਭੂ ਦੀ ...

ਪੂਰੀ ਖ਼ਬਰ »

ਘਟੀਆ ਸਮੱਗਰੀ ਦੀ ਵਰਤੋਂ ਕਾਰਨ ਸੜਕਾਂ 2 ਮਹੀਨੇ ਬਾਅਦ ਹੀ ਟੁੱਟਣੀਆਂ ਸ਼ੁਰੂ- ਭੁੱਟਾ

ਫ਼ਤਹਿਗੜ੍ਹ ਸਾਹਿਬ, 23 ਮਾਰਚ (ਭੂਸ਼ਨ ਸੂਦ)-ਸੜਕਾਂ 'ਤੇ ਸਮੱਗਰੀ ਦੀ ਕਥਿਤ ਸਹੀ ਮਿਕਦਾਰ ਨਾ ਪਾਉਣ ਕਰਕੇ 2 ਮਹੀਨੇ ਪਹਿਲਾਂ ਬਣੀਆਂ ਸੜਕਾਂ ਟੁੱਟਣੀਆਂ ਸ਼ੁਰੂ ਹੋ ਗਈਆਂ ਹਨ | ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸ਼ਹਾਦਤ ਤੋਂ ਯੂਥ ਨੂੰ ਸੇਧ ਲੈਣ ਦੀ ਲੋੜ-ਰਾਜੂ ਖੰਨਾ

ਅਮਲੋਹ, 23 ਮਾਰਚ (ਸੂਦ)-ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀ ਦਿੰਦੇ ਹੋਏ ਯੂਥ ਅਕਾਲੀ ਦਲ ਦੇ ਪ੍ਰਧਾਨ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਅੱਜ ਦੇ ਦਿਨ ਦੇਸ਼ ਦੇ ਮਹਾਨ ਜੋਧਿਆਂ ਨੇ ...

ਪੂਰੀ ਖ਼ਬਰ »

ਸਮਾਜ ਸੇਵਾ ਨੂੰ ਸਮਰਪਿਤ ਹਨ ਖਮਾਣੋਂ ਦੇ ਸੇਵਾ ਮੁਕਤ ਪਿ੍ੰਸੀਪਲ ਸੁਭਾਸ਼ ਜੈਨ

ਖਮਾਣੋਂ, 23 ਮਾਰਚ (ਮਨਮੋਹਣ ਸਿੰਘ ਕਲੇਰ)-ਸੁਭਾਸ਼ ਜੈਨ ਜਿਹੜੇ ਕੇ ਆਪਣੀ ਉੱਚ ਯੋਗਤਾ ਐਮ.ਐਸ.ਸੀ. ਕੈਮਿਸਟਰੀ ਕਰਨ ਤੋਂ ਬਾਅਦ ਲੰਮਾ ਸਮਾਂ ਅਧਿਐਨ ਦੇ ਕਿੱਤੇ 'ਚ ਰਹੇ ਅਤੇ ਉਪਰੰਤ ਰਿਟਾਇਰ ਹੋਣ ਤੋਂ ਕਈ ਸਾਲਾਂ ਬਾਅਦ ਉਨ੍ਹਾਂ ਸਮਾਜ ਦੀ ਸੇਵਾ ਨੂੰ ਸਮਰਪਿਤ ਅੱਖਾਂ ਦੀ ...

ਪੂਰੀ ਖ਼ਬਰ »

ਕਲਗ਼ੀਧਰ ਨੈਸ਼ਨਲ ਸਕੂਲ ਮੂੰਗੋ ਵਿਚ ਗਰੈਜੂਏਸ਼ਨ ਦਿਵਸ ਮਨਾਇਆ

ਭਾਦਸੋਂ, 23 ਮਾਰਚ (ਪਰਦੀਪ ਦੰਦਰਾਲਾ)-ਕਲਗ਼ੀਧਰ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਮੂੰਗੋ ਵਿਚ ਗਰੈਜੂਏਸ਼ਨ ਦਿਵਸ ਮਨਾਇਆ ਗਿਆ | ਜਿੱਥੇ ਪੜ੍ਹਾਈ ਦਾ ਇਕ ਪੜਾਅ ਪੂਰਾ ਕਰਕੇ ਦੂਜੇ ਪੜਾਅ ਵਿਚ ਦਾਖਲ ਹੋਏ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਉੱਥੇ ਪੈਂਟਾਸੋਫਿਟ ...

ਪੂਰੀ ਖ਼ਬਰ »

ਪਾਈਨ ਗਰੋਵ ਕਾਲਜ ਆਫ਼ ਐਜੂਕੇਸ਼ਨ ਵਿਖੇ ਪੰਜਵੀਂ ਕਾਨਵੋਕੇਸ਼ਨ ਕਰਵਾਈ

ਨੋਗਾਵਾਂ, 23 ਮਾਰਚ (ਰਵਿੰਦਰ ਮੌਦਗਿਲ)-ਪਾਈਨ ਗਰੋਵ ਕਾਲਜ ਆਫ਼ ਐਜੂਕੇਸ਼ਨ, ਬਸੀ ਪਠਾਣਾ ਵਿਖੇ ਬੀ.ਐਡ ਅਤੇ ਐਮ.ਏ. (ਐਜੂਕੇਸ਼ਨ) ਕੋਰਸ ਦੀ ਪੰਜਵੀਂ ਕਨਵੋਕੇਸ਼ਨ ਕਰਵਾਈ ਗਈ | ਸਮਾਗਮ ਵਿਚ ਡਾ: ਆਰ.ਕੇ. ਕੋਹਲੀ, ਉਪ ਕੁਲਪਤੀ ਆਫ਼ ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ (ਬਠਿੰਡਾ), ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਬੂਟੇ ਲਗਾਏ

ਜਖ਼ਵਾਲੀ, 23 ਮਾਰਚ (ਨਿਰਭੈ ਸਿੰਘ)-ਦੇਸ਼ ਭਗਤ ਨੌਜਵਾਨ ਵੈਲਫੇਅਰ ਐਾਡ ਸਪੋਰਟਸ ਕਲੱਬ ਪਿੰਡ ਰੁੜਕੀ ਵਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਬੂਟੇ ਲਗਾਏ ਗਏ | ਇਸ ਮੌਕੇ ਕਲੱਬ ਪ੍ਰਧਾਨ ਹਰਵਿੰਦਰ ਸਿੰਘ ਰੁੜਕੀ, ਸਾਬਕਾ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਹਵਾਰਾ ਕਲਾਂ ਨੂੰ ਵਾਟਰ ਕੂਲਰ ਦਾਨ ਵਜੋਂ ਦਿੱਤਾ

ਖਮਾਣੋਂ, 23 ਮਾਰਚ (ਮਨਮੋਹਣ ਸਿੰਘ ਕਲੇਰ)-ਸਰਕਾਰੀ ਐਲੀਮੈਂਟਰੀ ਸਕੂਲ ਹਵਾਰਾ ਕਲਾਂ ਨੂੰ ਪਿੰਡ ਨਿਵਾਸੀ ਅੰਮਿ੍ਤਪਾਲ ਸਿੰਘ ਭੰਗੂ ਵਲੋਂ ਆਪਣੇ ਪਿਤਾ ਸਵ: ਰਛਪਾਲ ਸਿੰਘ ਦੀ ਯਾਦ ਨੂੰ ਸਮਰਪਿਤ ਇਕ ਵਾਟਰ ਕੂਲਰ ਦਾਨ ਵਜੋਂ ਸਕੂਲ ਸਟਾਫ਼ ਦੇ ਸਪੁਰਦ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX