ਤਾਜਾ ਖ਼ਬਰਾਂ


ਨੂਰਪੁਰ ਬੇਦੀ ਦੇ ਜੰਗਲਾਂ ਵਿਚ ਖ਼ੈਰ ਮਾਫ਼ੀਆ ਹੋਇਆ ਸਰਗਰਮ
. . .  1 day ago
ਨੂਰਪੁਰ ਬੇਦੀ ,22 ਅਪ੍ਰੈਲ (ਢੀਂਡਸਾ,ਚੌਧਰੀ ) -ਨੂਰਪੁਰ ਬੇਦੀ ਇਲਾਕੇ ਵਿਚ ਫੈਲੀਆਂ ਸ਼ਿਵਾਲਕ ਦੀਆਂ ਪਹਾੜੀਆਂ ਵਿਚ ਵੀ ਖੈਰ ਮਾਫ਼ੀਆ ਵੱਲੋਂ ਆਪਣੇ ਪੈਰ ਪਸਾਰ ਲਏ ਗਏ ਹਨ ।ਖੈਰ ਮਾਫ਼ੀਆ ਵੱਲੋਂ ਇਲਾਕੇ ...
ਆਈ.ਪੀ.ਐੱਲ 2019 : ਦਿੱਲੀ ਨੇ ਰਾਜਸਥਾਨ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪਿੰਡ ਰਾਣੀਪੁਰ 'ਚ ਸ਼ਰੇਆਮ ਹੋ ਰਹੀ ਗ਼ੈਰਕਾਨੂੰਨੀ ਰੇਤ ਦੀ ਪੁਟਾਈ
. . .  1 day ago
ਫਗਵਾੜਾ ,22 ਅਪ੍ਰੈਲ [ਅਸ਼ੋਕ ਵਾਲੀਆ }- ਫਗਵਾੜਾ ਬਲਾਕ ਦੇ ਪਿੰਡ ਰਾਣੀਪੁਰ 'ਚ 3 ਪੰਚਾਇਤਾਂ ਦੇ ਕਹਿਣ ਦੇ ਬਾਵਜੂਦ ਰਾਤ ਵੇਲੇ ਸ਼ਰੇਆਮ ਰੇਤ ਦੀ ਪੁਟਾਈ ਹੁੰਦੀ ਹੈ। ਪਿੰਡ ਵਾਸੀਆ'' ਵੱਲੋਂ ਟਿਪਰਾਂ ਦੀ ਹਵਾ ਵੀ ਕੱਢੀ...
ਚਾਰ ਏਕੜ ਦੇ ਕਰੀਬ ਕਣਕ ਸੜ ਕੇ ਸੁਆਹ ਹੋਈ
. . .  1 day ago
ਦੋਰਾਹਾ, 22 (ਜਸਵੀਰ ਝੱਜ)- ਦੋਰਾਹਾ ਨੇੜਲੇ ਪਿੰਡ ਲੰਢਾ ਵਿਖੇ ਕਰੀਬ ਚਾਰ ਏਕੜ ਕਣਕ ਦੇ ਸੜ ਕੇ ਸੁਆਹ ਹੋਣ ਦਾ ਸਮਾਚਾਰ ਹੈ। ਦੇਰ ਸ਼ਾਮ ਕਰੀਬ ਅੱਠ ਕ ਵਜੇ ਦੀਪ ਨਗਰ ਪੁਲ਼ ਵਾਲ਼ੇ ...
ਆਈ.ਪੀ.ਐੱਲ 2019 : ਰਾਜਸਥਾਨ ਨੇ ਦਿੱਲੀ ਨੂੰ 192 ਦੌੜਾਂ ਦਾ ਦਿੱਤਾ ਟੀਚਾ
. . .  1 day ago
ਖੰਨਾ ਦੇ ਸਭ ਤੋਂ ਵੱਡੇ ਮਲਟੀ ਸ਼ੋਅ ਰੂਮ 'ਚ ਲੱਗੀ ਅੱਗ
. . .  1 day ago
ਖੰਨਾ 22 ਅਪ੍ਰੈਲ ,{ਹਰਜਿੰਦਰ ਸਿੰਘ ਲਾਲ} -ਖੰਨਾ ਦੇ ਹੁਕਮ ਚੰਦ ਸੂਦ ਐਂਡ ਸੰਨਜ਼ 'ਚ ਭਿਆਨਕ ਅੱਗ ਲੱਗ ਗਈ ਜਿਸ ਨੂੰ ਬੁਝਾਉਣ ਲਈ ਕਈ ਗਡੀਆ ਨੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ।ਇਸ ਮੌਕੇ 'ਤੇ ਲੱਖਾਂ ਦਾ ਨੁਕਸਾਨ ...
ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਨਹੀ ਰਹੇ
. . .  1 day ago
ਪਾਤੜਾਂ ,22 ਅਪ੍ਰੈਲ (ਗੁਰਵਿੰਦਰ ਸਿੰਘ ਬੱਤਰਾ) -ਪੰਜਾਬ ਦੇ ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਦਾ ਅੱਜ ਸ਼ਾਮ ਪੰਜ ਵਜੇ ਦੇਹਾਂਤ ਹੋ ਗਿਆ । ਉਹ ਪਿਛਲੇ ਕਾਫੀ ਲੰਬੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ ...
ਸੇਮ ਨਾਲੇ 'ਚ ਰੁੜ੍ਹੇ ਦੋ ਬੱਚਿਆਂ 'ਚੋਂ ਇਕ ਦੀ ਲਾਸ਼ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪਿੰਡ ਮਦਰੱਸਾ ਵਿਖੇ ਨਹਾਉਣ ਸਮੇਂ ਸੇਮ ਨਾਲੇ ਵਿਚ ਰੁੜ੍ਹੇ ਦੋ ਬੱਚਿਆਂ ਵਿਚੋਂ ਅਜੇ ਸਿੰਘ (13) ਦੀ ਲਾਸ਼ ਘਟਨਾ ਸਥਾਨ ਤੋਂ ਇਕ ਕਿੱਲੋਮੀਟਰ ਦੂਰ...
ਨੂਰਪੁਰ ਬੇਦੀ ਦੇ ਜੰਗਲਾਂ ਵਿਚ ਖ਼ੈਰ ਮਾਫ਼ੀਆ ਹੋਇਆ ਸਰਗਰਮ
. . .  1 day ago
ਨੂਰਪੁਰ ਬੇਦੀ ,22 ਅਪ੍ਰੈਲ (ਢੀਂਡਸਾ,ਚੌਧਰੀ ) -ਨੂਰਪੁਰ ਬੇਦੀ ਇਲਾਕੇ ਵਿਚ ਫੈਲੀਆਂ ਸ਼ਿਵਾਲਕ ਦੀਆਂ ਪਹਾੜੀਆਂ ਵਿਚ ਵੀ ਖੈਰ ਮਾਫ਼ੀਆ ਵੱਲੋਂ ਆਪਣੇ ਪੈਰ ਪਸਾਰ ਲਏ ਗਏ ਹਨ ।ਖੈਰ ਮਾਫ਼ੀਆ ...
ਟਰੈਕਟਰ ਪਲਟਣ ਨਾਲ ਨੌਜਵਾਨ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਲੱਖੇਵਾਲੀ ਤੋਂ ਭਾਗਸਰ ਰੋਡ ਤੇ ਟਰੈਕਟਰ ਅਤੇ ਤੂੜੀ ਵਾਲੀ ਟਰਾਲੀ ਪਲਟਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ...
2 ਬੱਸਾਂ ਦੀ ਰੇਸ ਨੇ ਲਈ ਰੇਹੜੀ ਚਾਲਕ ਦੀ ਜਾਨ, 15 ਸਵਾਰੀਆਂ ਜ਼ਖਮੀ
. . .  1 day ago
ਜਲੰਧਰ, 22 ਅਪ੍ਰੈਲ - ਜਲੰਧਰ-ਫਗਵਾੜਾ ਨੈਸ਼ਨਲ ਹਾਈਵੇ 'ਤੇ ਨਿੱਜੀ ਕੰਪਨੀਆਂ ਦੀਆਂ ਤੇਜ ਰਫ਼ਤਾਰ 2 ਬੱਸਾਂ ਆਪਸ ਵਿਚ ਰੇਸ ਲਗਾਉਂਦੇ ਹੋਏ ਇਸ ਤਰਾਂ ਬੇਕਾਬੂ ਹੋ ਗਈਆਂ ਕਿ ਪਰਾਗਪੁਰ ਨੇੜੇ ਇੱਕ...
ਆਈ.ਪੀ.ਐੱਲ 2019 : ਟਾਸ ਜਿੱਤ ਕੇ ਰਾਜਸਥਾਨ ਵੱਲੋਂ ਦਿੱਲੀ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਮੁੱਖ ਮੰਤਰੀ ਨੇ ਕਣਕ ਖ਼ਰੀਦ ਮਾਪਦੰਡਾਂ 'ਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
. . .  1 day ago
ਚੰਡੀਗੜ੍ਹ, 22 ਅਪ੍ਰੈਲ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਬੇਮੌਸਮੀ ਬਰਸਾਤ ਦੇ ਚੱਲਦਿਆਂ ਕਣਕ ਖ਼ਰੀਦ ਦੇ ਮਾਪਦੰਡਾਂ ਵਿਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ...
ਅੱਗ ਨਾਲ 100 ਏਕੜ ਕਣਕ ਤੇ ਨਾੜ ਸੜ ਕੇ ਸੁਆਹ
. . .  1 day ago
ਹੰਡਿਆਇਆ, 22 ਅਪ੍ਰੈਲ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਨੇੜਲੇ ਪਿੰਡ ਖੁੱਡੀ ਕਲਾਂ ਵਿਖੇ ਕਣਕ ਅਤੇ ਨਾੜ ਨੂੰ ਅੱਗ ਲੱਗ ਜਾਣ ਕਾਰਨ ਲਗਭਗ 100 ਏਕੜ ਸੜ ਕੇ ਸੁਆਹ...
ਸੁਰੱਖਿਆ ਬਲਾਂ ਨੇ 2 ਸ਼ੱਕੀ ਕੀਤੇ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 22 ਅਪ੍ਰੈਲ - ਸੁਰੱਖਿਆ ਬਲਾਂ ਨੇ ਬਾਰਾਮੂਲਾ ਜ਼ਿਲ੍ਹੇ 'ਚ ਵਾਹਨਾਂ ਦੀ ਚੈਕਿੰਗ ਦੌਰਾਨ 2 ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ...
ਪੰਕਜਾ ਮੁੰਡੇ ਦਾ ਰਾਹੁਲ ਗਾਂਧੀ ਨੂੰ ਲੈ ਕੇ ਵਿਵਾਦਿਤ ਬਿਆਨ
. . .  1 day ago
ਇਸ ਸਾਲ ਜੰਮੂ ਕਸ਼ਮੀਰ 'ਚ ਮਾਰੇ ਗਏ 66 ਅੱਤਵਾਦੀ - ਸੂਤਰ
. . .  1 day ago
ਕਾਂਗਰਸ ਨੇ ਉਤਰ ਪ੍ਰਦੇਸ਼ ਦੇ ਲਈ 3 ਉਮੀਦਵਾਰਾਂ ਦਾ ਕੀਤਾ ਐਲਾਨ
. . .  1 day ago
ਸ੍ਰੀਲੰਕਾ : ਕੋਲੰਬੋ 'ਚ ਚਰਚ ਦੇ ਨੇੜੇ ਬੰਬ ਨੂੰ ਨਕਾਰਾ ਕਰਦੇ ਸਮੇਂ ਹੋਇਆ ਧਮਾਕਾ
. . .  1 day ago
ਕਣਕ ਦੀ ਖ਼ਰੀਦ ਨਾ ਹੋਣ ਕਾਰਨ ਲਹਿਰਾ-ਸੁਨਾਮ ਮੁੱਖ ਰੋਡ ਜਾਮ
. . .  1 day ago
ਚੋਣ ਕਮਿਸ਼ਨ ਬੀ.ਜੇ.ਪੀ., ਕਾਂਗਰਸ ਅਤੇ ਅਕਾਲੀ ਦਲ(ਬ) ਦੇ ਚੋਣ ਨਿਸ਼ਾਨ ਕਰੇ ਰੱਦ : ਮਾਨ
. . .  1 day ago
ਤਲਵੰਡੀ ਭਾਈ ਤੋਂ ਰੋਡ ਸ਼ੋਅ ਦੇ ਰੂਪ 'ਚ ਘੁਬਾਇਆ ਨੇ ਆਰੰਭ ਕੀਤਾ ਚੋਣ ਪ੍ਰਚਾਰ
. . .  1 day ago
ਸਾਈਕਲ 'ਤੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਆਇਆ ਭਾਰਤੀ ਲੋਕ ਸੇਵਾ ਦਲ ਦਾ ਉਮੀਦਵਾਰ
. . .  1 day ago
ਕੋਲੰਬੋ ਦੇ ਬੱਸ ਸਟੈਂਡ ਤੋਂ ਪੁਲਿਸ ਨੇ ਬਰਾਮਦ ਕੀਤੇ 87 ਬੰਬ
. . .  1 day ago
ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਅਧਿਆਪਕ ਦੀ ਮੌਤ
. . .  1 day ago
ਅਗਸਤਾ ਵੈਸਟਲੈਂਡ ਮਾਮਲਾ : ਅਦਾਲਤ ਨੇ ਸੀ.ਬੀ.ਆਈ ਅਤੇ ਮਿਸ਼ੇਲ ਦੇ ਵਕੀਲ ਨੂੰ ਜਵਾਬ ਦਾਖਲ ਕਰਨ ਦਾ ਦਿੱਤਾ ਸਮਾਂ
. . .  1 day ago
ਅਸੀਂ ਸ਼ਬਦ ਗੁਰੂ ਦੇ ਦੋਖੀਆਂ ਤੋਂ ਵੋਟ ਨਹੀਂ ਮੰਗਣੀ- ਗਿਆਸਪੁਰਾ
. . .  1 day ago
ਫਿਲੀਪੀਨਜ਼ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਝਟਕਾ, ਪਿੰਡ ਸੁੱਖੇਵਾਲ ਦੀ ਪੂਰੀ ਪੰਚਾਇਤ ਕਾਂਗਰਸ 'ਚ ਹੋਈ ਸ਼ਾਮਿਲ
. . .  1 day ago
ਮਨੋਜ ਤਿਵਾੜੀ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਜ਼ਖਮੀ
. . .  1 day ago
ਸ੍ਰੀਲੰਕਾ 'ਚ ਅੱਜ ਅੱਧੀ ਰਾਤ ਤੋਂ ਲਾਗੂ ਹੋਵੇਗੀ ਐਮਰਜੈਂਸੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਅੱਗ ਲੱਗਣ ਕਾਰਨ 75 ਏਕੜ ਕਣਕ ਸੜ ਕੇ ਹੋਈ ਸੁਆਹ
. . .  1 day ago
ਪ੍ਰਗਿਆ ਠਾਕੁਰ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਬੇਮੌਸਮੀ ਬਾਰਸ਼ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਲਈ 'ਆਪ' ਆਗੂਆਂ ਨੇ ਡੀ.ਸੀ ਨੂੰ ਸੌਂਪਿਆ ਮੰਗ ਪੱਤਰ
. . .  1 day ago
ਸ੍ਰੀਲੰਕਾ ਧਮਾਕਾ : ਕੋਲੰਬੋ 'ਚ ਕਰਫ਼ਿਊ ਲਾਉਣ ਦੇ ਹੁਕਮ
. . .  1 day ago
ਅਕਾਲੀ ਦਲ ਭਲਕੇ ਕਰੇਗਾ ਬਠਿੰਡਾ ਅਤੇ ਫ਼ਿਰੋਜ਼ਪੁਰ ਤੋਂ ਉਮੀਦਵਾਰਾਂ ਦਾ ਐਲਾਨ
. . .  1 day ago
ਚੱਲਦੀ ਗੱਡੀ 'ਚ ਅਚਾਨਕ ਲੱਗੀ ਅੱਗ, ਵਾਲ-ਵਾਲ ਬਚਿਆ ਬਜ਼ੁਰਗ ਜੋੜਾ
. . .  1 day ago
ਪਟਿਆਲਾ 'ਚ ਵਾਹਨ ਚੋਰੀ ਕਰਨ ਵਾਲਾ ਆਇਆ ਪੁਲਿਸ ਅੜਿੱਕੇ
. . .  1 day ago
ਭਾਜਪਾ ਨੂੰ ਲੱਗਾ ਵੱਡਾ ਝਟਕਾ : ਸੁਰੇਸ਼ ਚੰਦੇਲ ਕਾਂਗਰਸ 'ਚ ਹੋਏ ਸ਼ਾਮਲ
. . .  1 day ago
ਟਿਕ ਟਾਕ ਮਾਮਲੇ 'ਤੇ 24 ਅਪ੍ਰੈਲ ਤੱਕ ਮਦਰਾਸ ਹਾਈਕੋਰਟ ਕਰੇ ਵਿਚਾਰ- ਸੁਪਰੀਮ ਕੋਰਟ
. . .  1 day ago
ਕੈਪਟਨ ਅਤੇ ਕੇ.ਪੀ. ਦੀ ਹਾਜ਼ਰੀ 'ਚ ਚੌਧਰੀ ਸੰਤੋਖ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਸੜਕ 'ਤੇ ਪਲਟਿਆ ਟਰੈਕਟਰ-ਟਰਾਲੀ, ਆਵਾਜਾਈ ਹੋਈ ਠੱਪ
. . .  1 day ago
ਦਿੱਲੀ 'ਚ ਮਨੋਜ ਤਿਵਾੜੀ ਨੇ ਕੀਤਾ ਰੋਡ ਸ਼ੋਅ
. . .  1 day ago
ਮੋਗਾ ਦੇ ਪ੍ਰਬੰਧਕੀ ਕੰਪਲੈਕਸ ਅੰਦਰ ਬਣੀ ਬੈਂਕ 'ਚੋਂ ਲੱਖਾਂ ਦੀ ਨਗਦੀ ਸਮੇਤ ਸੋਨਾ ਚੋਰੀ
. . .  1 day ago
ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਕੇ.ਪੀ ਨੂੰ ਮਨਾਉਣ ਪੁੱਜੇ ਕੈਪਟਨ ਅਮਰਿੰਦਰ ਸਿੰਘ
. . .  1 day ago
ਨਾਮਜ਼ਦਗੀਆਂ ਨੂੰ ਲੈ ਕੇ ਪੁਲਿਸ ਨੇ ਵਧਾਈ ਚੌਕਸੀ
. . .  1 day ago
'ਪੀ.ਐਮ ਨਰਿੰਦਰ ਮੋਦੀ' ਦੀ ਰਿਲੀਜ਼ 'ਤੇ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਦਿੱਤੀ ਰਿਪੋਰਟ
. . .  1 day ago
ਕਰਾਚੀ ਜੇਲ੍ਹ ਤੋਂ ਲਾਹੌਰ ਪਹੁੰਚੇ ਰਿਹਾਅ ਕੀਤੇ ਮਛੇਰੇ, ਬਾਅਦ ਦੁਪਹਿਰ ਭਾਰਤ ਪਹੁੰਚਣ ਦੀ ਸੰਭਾਵਨਾ
. . .  1 day ago
ਗੁਰੂਹਰਸਹਾਏ : ਵਪਾਰੀ ਸੁਮਨ ਮੁਟਨੇਜਾ ਦੀ ਲਾਸ਼ ਮਿਲਣ ਕਾਰਨ ਬਾਜ਼ਾਰ ਬੰਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਚੇਤ ਸੰਮਤ 551
ਿਵਚਾਰ ਪ੍ਰਵਾਹ: ਠੀਕ ਕਦਮ ਚੁੱਕਣ ਨਾਲ ਹੀ ਸਫ਼ਲਤਾ ਮਿਲਦੀ ਹੈ। -ਐਮਰਸਨ

ਲੁਧਿਆਣਾ

ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਮਹਾਂਨਗਰ 'ਚ ਵੱਖ-ਵੱਖ ਥਾੲੀਂ ਸ਼ਰਧਾਂਜਲੀ ਸਮਾਗਮ

ਲੁਧਿਆਣਾ, 23 ਮਾਰਚ (ਪੁਨੀਤ ਬਾਵਾ/ਕਵਿਤਾ ਖੁੱਲਰ)-ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਂਨਗਰ ਵਿੱਚ ਕਈ ਥਾਂਈ ਸ਼ਰਧਾਂਜਲੀ ਸਮਾਗਮ ਕਰਵਾਏ ਗਏ | ਸਮਾਗਮਾਂ ਦੌਰਾਨ ਆਗੂਆਂ ਨੇ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਦੇ ਲਈ ਯਤਨ ਕਰਨ ਦੀ ਅਪੀਲ ਕੀਤੀ |
ਸ਼ਹਿਰੀ ਪ੍ਰਧਾਨ ਸ਼ਰਮਾ ਦੀ ਅਗਵਾਈ 'ਚ ਕਾਂਗਰਸ ਭਵਨ ਤੋਂ ਸ਼ਹੀਦੀ ਸਮਾਰਕ ਤੱਕ ਪੈਦਲ ਮਾਰਚ ਕੱਢਿਆ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿੱਚ ਅੱਜ ਕਾਂਗਰਸੀਆਂ ਨੇ ਕਾਂਗਰਸ ਭਵਨ ਘੰਟਾ ਘਰ ਤੋਂ ਸ਼ਹੀਦੀ ਸਮਾਰਕ ਜਗਰਾਉਂ ਪੁੱਲ ਤੱਕ ਪੈਦਲ ਮਾਰਚ ਕੱਢਣ ਤੋਂ ਬਾਅਦ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਬੁੱਤਾਂ 'ਤੇ ਫੁੱਲਾਂ ਦੇ ਹਾਰ ਪਾ ਕੇ ਸ਼ਰਧਾਂਜਲੀ ਭੇਂਟ ਕੀਤੀ | ਸ਼ਹੀਦਾਂ ਨੂੰ ਵਿਧਾਇਕ ਰਾਕੇਸ਼ ਪਾਂਡੇ,ਵਿਧਾਇਕ ਸੁਰਿੰਦਰ ਡਾਬਰ,ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਕੇ.ਕੇ. ਬਾਵਾ, ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਲੀਨਾ ਟਪਾਰੀਆ, ਸਕੱਤਰ ਕੁੱਲ ਹਿੰਦ ਕਾਂਗਰਸ ਸੇਵਾ ਦਲ ਤੋਂ ਸੁਸ਼ੀਲ ਪਰਾਸ਼ਰ, ਪੰਜਾਬ ਕਾਂਗਰਸ ਦੇ ਸਕੱਤਰ ਕੁਲਵੰਤ ਸਿੰਘ ਸਿੱਧੂ ਨੇ ਵੀ ਸ਼ਰਧਾਂਜਲੀ ਭੇਂਟ ਕੀਤੀ | ਇਸ ਮੌਕੇ ਬਲਾਕ ਪ੍ਰਧਾਨ ਜਰਨੈਲ ਸਿੰਘ ਸ਼ਿਮਲਾਪੁਰੀ, ਗੁਰਮੁੱਖ ਸਿੰਘ ਮਿੱਠੂ, ਅਨਿਲ ਮਲਹੋਤਰਾ, ਵਿਪਨ ਅਰੋੜਾ, ਅਨਿਲ ਪਾਰਤੀ, ਅਸ਼ੋਕ ਪੋਪਲੇ, ਰਾਜੀਵ ਝੱਮਟ, ਬਲਵਿੰਦਰ ਸਿੰਘ ਸੰਧੂ, ਵਿਪਨ ਵਿਨਾਇਕ, ਹਰਬੰਸ ਲਾਲ ਪਨੇਸਰ, ਸੰਜੇ ਸ਼ਰਮਾ, ਅਹਿਮਦ ਅਲੀਗੁੱਡੂ, ਵਿੱਕੀ ਡਾਬਰ, ਬੀ.ਕੇ. ਅਰੋੜਾ, ਵਿਨੋਦ ਭਾਰਤੀ, ਗੁਰਪ੍ਰੀਤ ਸਿੰਘ ਸਿੱਧੂ, ਰਾਜੂ ਕਨੋਜੀਆ, ਅਸ਼ੋਕ ਸੂਦ, ਨਾਨਕ ਚੰਦ, ਸ਼ੀਸ਼ ਪਾਲ, ਧਰਮਵੀਰ ਗੋਇਲ, ਧਰਮਿੰਦਰ ਵਰਮਾ, ਮਨੀਸ਼ ਕਪੂਰ, ਕੇ.ਕੇ. ਸੂਰੀ, ਵਿੱਕੀ ਅਰੋੜਾ, ਮਨੀਸ਼ਾ ਕਪੂਰ, ਅਮਰਜੀਤ ਕੌਰ, ਕਿਰਪਾਲ ਸਿੰਘ, ਚੰਦਰ ਸ਼ੇਖਰ ਸਹੋਤਾ, ਜੈ ਨਰਾਇਣ, ਸੁਰਿੰਦਰ ਕੌਰ ਵਾਵਾ, ਜੋਤੀ ਮੇਹਤਾ, ਸਵੀਟੀ ਬਾਂਸਲ, ਰੰਮੀ ਮੂਮ, ਸੰਜੂ ਸਚਦੇਵਾ, ਵਿਨੇ ਵਰਮਾ, ਤਿਲਕ ਰਾਜ ਆਦਿ ਹਾਜ਼ਰ ਸਨ |
ਅਜਾਦੀ ਦੀ ਲੜਾਈ ਦੇ ਸ਼ਹੀਦ ਦੇਸ਼ ਦਾ ਅਨਮੋਲ ਸਰਮਾਇਆ-ਯੂਥ ਅਕਾਲੀ ਦਲ
ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ, ਮੀਤਪਾਲ ਸਿੰਘ ਦੁੱਗਰੀ, ਤਨਵੀਰ ਸਿੰਘ ਧਾਲੀਵਾਲ, ਪ੍ਰਭਜੋਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਸਥਾਨਕ ਆਰਤੀ ਚੌਾਕ ਵਿਖੇ ਇਕਤਰ ਹੋਏ ਸੈਂਕੜੇ ਯੂਥ ਆਗੂਆਂ ਤੇ ਵਰਕਰਾਂ ਨੇ ਮਨੁੱਖੀ ਕਤਾਰ ਬਣਾਕੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਤਰਜ ਤੇ ਦੇਸ਼ ਲਈ ਮਰ ਮਿਟਣ ਦਾ ਸੰਕਲਪ ਕੀਤਾ ¢ ਨੌਜਵਾਨ ਵਰਗ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਜਾਣੂ ਕਰਵਾਉਂਦੇ ਹੋਏ ਉਕਤ ਆਗੂਆਂ ਨੇ ਕਿਹਾ ਕਿ ਅਜਾਦੀ ਦੀ ਲੜਾਈ ਦੇ ਸ਼ਹੀਦ ਦੇਸ਼ ਦਾ ਅਨਮੋਲ ਸਰਮਾਇਆ ਅਤੇ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਸ੍ਰੋਤ ਹਨ ¢ ਇਸ ਮੌਕੇ ਦੀਪੂ ਘਈ, ਗਗਨ ਗਿਆਸਪੁਰਾ, ਜਤਿੰਦਰ ਖਾਲਸਾ, ਰਮਨ ਬੈਂਸ, ਗੁਰਪ੍ਰੀਤ ਸਿੰਘ ਆਲਮਗੀਰ, ਜਸ਼ਨ ਡੰਗ, ਦੀਪ, ਸੰਨੀ, ਪਿ੍ੰਸ ਭੱਟੀ, ਮਨਿੰਦਰ ਲਾਡੀ, ਰਾਜਾ ਕੰਗ, ਪਿ੍ੰਸ ਕੰਗ, ਅਰਵਿੰਦਰ ਸਿੰਘ ਰਿੰਕੂ, ਸਾਹਿਬ ਚਾਵਲਾ, ਕੰਵਲਪ੍ਰੀਤ ਕੇ.ਪੀ,ਗੁਰਜੀਤ ਛਾਬੜ, ਅਮਨਿੰਦਰਪਾਲ ਸਿੰਘ, ਦਲਜੀਤ ਗਿੱਲ, ਅਮਰਜੋਤ ਸਿੰਘ, ਈਸ਼ਾਨ ਸ਼ਰਮਾ, ਨਿਰਭੈ ਸਿੰਘ ਅਤੇ ਸੰਨੀ ਬੇਦੀ ਆਦਿ ਹਾਜ਼ਰ ਸਨ |
ਨੌਘਰਾਂ ਮੁਹੱਲਾ ਵਿਖੇ ਮਹਿਲਾ ਮਹਿਲਾ ਕਾਂਗਰਸ ਵਲੋਂ ਪ੍ਰਧਾਨ ਟਪਾਰੀਆ ਦੀ ਅਗਵਾਈ 'ਚ ਸ਼ਹੀਦੀ ਸਮਾਗਮ
ਮਹਿਲਾ ਕਾਂਗਰਸ ਲੁਧਿਆਣਾ ਸ਼ਹਿਰੀ ਵੱਲੋਂ ਵੀ ਸ਼ਹੀਦੀ ਦਿਹਾੜੇ 'ਤੇ ਜਗਰਾਉਂ ਪੁੱਲ ਸਥਿਤ ਸ਼ਹੀਦੀ ਸਮਾਰਕ ਅਤੇ ਨੌਘਰਾ ਸਥਿਤ ਸ਼ਹੀਦ ਸੁਖਦੇਵ ਥਾਪਰ ਦੇ ਜਨਮ ਸਥਾਨ 'ਤੇ ਫੱੁਲਾਂ ਦੇ ਹਾਰ ਪਾ ਕੇ ਸ਼ਰਧਾਂਜਲੀ ਭੇਂਟ ਕੀਤੀ | ਸ੍ਰੀਮਤੀ ਟਪਾਰੀਆ ਨੇ ਕਿਹਾ ਕਿ ਭਾਰਤ ਮਾਂ ਦੇ ਮਹਾਨ ਸਪੁੱਤਰਾਂ ਨੇ ਸ਼ਹਦਾਤ ਦੇ ਕੇ ਅੰਗਰੇਜ਼ੀ ਹਕੂਮਤ ਦੀ ਗੁਲਾਮੀ ਦੀਆਂ ਜੰਜੀਰਾਂ ਵਿਚ ਜਕੜੀ ਭਾਰਤ ਭੂਮੀ ਨੂੰ ਆਜ਼ਾਦ ਕਰਵਾਉਣ ਦੀ ਮਜਬੂਤ ਨੀਂਹ ਰੱਖੀ ¢ ਇਸ ਮੌਕੇ ਅਲਕਾ ਮਲਹੌਤਰਾ, ਗੁਰਪ੍ਰੀਤ ਸਿੱਧੂ, ਸੁਸ਼ਮਾ ਪੁਰੀ, ਨੀਰੂ ਸ਼ਰਮਾ, ਰੰਮੀ ਮੋਮ, ਕੁਲਦੀਪ ਕੌਰ, ਸੋਨੀਆ ਕੱਕੜ, ਅਮਰਜੀਤ ਰਾਣੀ, ਦਲਜੀਤ ਕੌਰ, ਕਿਰਨਜੀਤ ਕੌਰ, ਮਨੀਸ਼ਾ ਕਪੂਰ, ਅਰਵਿੰਦਰ ਚੱਢਾ, ਜੋਤੀ ਮਹਿਤਾ, ਡਾ: ਇੰਦੂ, ਮੋਨਿਕਾ ਮਰਵਾਹਾ, ਅੰਜੂ ਗਿੱਲ, ਸਵੀਟੀ ਬਾਂਸਲ, ਰਾਜ ਰਾਣੀ, ਪਵਨ ਸ਼ਰਮਾ, ਸੰਤੋਸ਼ ਰਾਣੀ ਆਦਿ ਹਾਜ਼ਰ ਸਨ | ਸਲੂਜਾ ਦੀ ਅਗਵਾਈ ਹੇਠ ਸ਼ਹੀਦਾਂ ਨੂੰ ਭੇਟ ਕੀਤਾ ਸ਼ਰਧਾ ਤੇ ਸਤਿਕਾਰ
ਅਜ਼ਾਦੀ ਦੇ ਪਰਵਾਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਥਾਪਰ ਨੂੰ ਜਤਿੰਦਰਪਾਲ ਸਿੰਘ ਸਲੂਜਾ ਪ੍ਰਧਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਕੀਟ ਐਸੋਸੀਏਸ਼ਨ ਦੀ ਅਗਵਾਈ ਵਿਚ ਗਿੱਲ ਰੋਡ ਵਿਖੇ ਸ਼ਹੀਦ-ਏ-ਆਜਮ ਭਗਤ ਸਿੰਘ ਦੀ ਤਸਵੀਰ ਤੇ ਫੁੱਲ ਭੇਟ ਕਰਕੇ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਗਿਆ | ਇਸ ਮੌਕੇ ਤਰਨਜੀਤ ਸਿੰਘ ਖੁਰਾਣਾ, ਜਤਿੰਦਰ ਸਿੰਘ ਬੌਬੀ, ਜਰਨੈਲ ਸਿੰਘ ਬੰਟੂ, ਅਸ਼ਵਨੀ ਮਲਹੋਤਰਾ, ਦਮਨਦੀਪ ਸਿੰਘ ਸਲੂਜਾ, ਰਮੇਸ਼ ਕੁਮਾਰ ਮੇਸ਼ੀ, ਸੁਰਜੀਤ ਸਿੰਘ ਮਠਾੜੂ, ਪਿ੍ਤਪਾਲ ਸਿੰਘ ਡੰਗ, ਹਰਕਮਲ ਸਿੰਘ, ਸ਼ੁਸੀਲ ਵਿੱਜ, ਰਜਿੰਦਰਪਾਲ ਸਿੰਘ ਮਠਾੜੂ, ਗੁਰਮੀਤ ਸਿੰਘ ਗਰੇਵਾਲ, ਸਤਨਾਮ ਸਿੰਘ ਜੱਸਲ, ਬਾਬੂ ਰਾਮਨਾਥ, ਕੰਵਲਜੀਤ ਗਾਬਾ, ਹਰੀਸ਼ ਕਾਲੜਾ, ਰਕੇਸ਼ ਕੁਮਾਰ ਕਾਲੜਾ, ਸੁਰਿੰਦਰ ਕੁਮਾਰ, ਵਿੱਕੀ ਸ਼ਰੀਨ, ਧਰੂਵ ਮਲਹੋਤਰਾ, ਜਸਵਿੰਦਰ ਸਿੰਘ ਲਾਡੀ, ਰਜਿੰਦਰ ਸਿੰਘ ਡੰਗ, ਸਰਬਜੀਤ ਸਿੰਘ ਖਾਲਸਾ ਵੀ ਹਾਜ਼ਰ ਸਨ |
ਸ਼ੋ੍ਰਮਣੀ ਅਕਾਲੀ ਦਲ ਹਲਕਾ ਵੈਸਟ ਵਲੋਂ ਸ਼ਰਧਾਂਜਲੀਆਂ ਭੇਂਟ
ਸ਼ੋ੍ਰਮਣੀ ਅਕਾਲੀ ਦਲ ਹਲਕਾ ਵੈਸਟ ਵਲੋਂ ਜਥੇਦਾਰ ਗੁਰਿੰਦਰਪਾਲ ਸਿੰਘ ਪੱਪੂ ਦੀ ਅਗਵਾਈ ਵਿਚ ਅੱਜ ਸ਼ਹੀਦੀ ਦਿਵਸ ਮੌਕੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ ਅਤੇ ਸ਼ਹੀਦਾਂ ਨੂੰ ਫੁੱਲ ਮਲਾਵਾਂ ਭੇਟ ਕੀਤੀਆਂ ਗਈਆਂ | ਇਸ ਮੌਕੇ ਗੁਰਿੰਦਰਪਾਲ ਸਿੰਘ ਪੱਪੂ ਨੇ ਕਿਹਾ ਕਿ ਉਨ੍ਹਾਂ ਵਲੋਂ ਦਿੱਤੀਆਂ ਸ਼ਹੀਦੀਆਂ ਕਾਰਨ ਹੀ ਅਸੀਂ ਅੱਜ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ | ਇਸ ਮੌਕੇ ਡਾ: ਬਲਵਿੰਦਰ ਸਿੰਘ ਵਾਲੀਆ, ਗੁਲਵੰਤ ਸਿੰਘ ਭਾਂਬੀ, ਗੁਰਚਰਨ ਸਿੰਘ ਵਿੰਟਾ, ਅਰਵਿੰਦਰ ਸਿੰਘ ਦੂਆ, ਪਰਮਿੰਦਰ ਸਿੰਘ ਖਾਲਸਾ, ਵਿਨੋਦ ਕੁਮਾਰ ਪਾਹਵਾ, ਠੇਕੇਦਾਰ ਗੁਰਚਰਨ ਸਿੰਘ, ਰਵਿੰਦਰ ਕੋਸ਼ਕ ਹੈਪੀ, ਬੰਤਾ ਸਿੰਘ ਮਾਨ, ਇੰਸਪੈਕਟਰ ਸ਼ਕਤੀ ਸਿੰਘ, ਹਰਵਿੰਦਰ ਸਿੰਘ ਰਾਜੂ, ਨਗਿੰਦਰ ਸਿੰਘ, ਰਾਜਿੰਦਰ ਸਿੰਘ, ਬਲਬੀਰ ਸਿੰਘ ਰਾਜੋਆਣਾ, ਪ੍ਰਮੋਦ ਕੁਮਾਰ ਬਹਿਲ ਗੁਰਬਚਨ ਸਿੰਘ ਸੁਨੇਤ ਆਦਿ ਹਾਜ਼ਰ ਸਨ |
ਸ਼ਹੀਦ ਭਗਤ ਸਿੰਘ ਟਾਈਗਰ ਫੋਰਸ ਨੇ ਸਕੂਟਰ, ਮੋਟਰਸਾਈਕਲ ਅਤੇ ਕਾਰ ਰੈਲੀ ਕੱਢ ਕੇ ਸ਼ਰਧਾਂਜਲੀ ਭੇਂਟ
ਸ਼ਹੀਦ ਭਗਤ ਸਿੰਘ ਟਾਈਗਰ ਫੋਰਸ ਨੇ ਸਕੂਟਰ-ਮੋਟਰਸਾਈਕਲ-ਕਾਰ ਰੈਲੀ ਕਰਕੇ ਜਗਰਾਉਂ ਪੁੱਲ ਸਥਿਤ ਸ਼ਹੀਦੀ ਸਮਾਰਕ 'ਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਬੁੱਤਾਂ ਉਪਰ ਫੱੁਲਾਂ ਦੇ ਹਾਰ ਅਰਪਿਤ ਕਰਕੇ ਪ੍ਰਣਾਮ ਕੀਤਾ ¢ ਸ਼ਹੀਦ ਭਗਤ ਸਿੰਘ ਟਾਈਗਰ ਫੋਰਸ ਪ੍ਰਧਾਨ ਰਵਨੀਤ ਸਰਾਂ ਦੀ ਅਗਵਾਈ ਹੇਠ ਚੰਡੀਗੜ ਰੋਡ ਸਥਿਤ ਸੈਕਟਰ-32 ਤੋਂ ਸ਼ੁਰੂ ਹੋਈ ਰੈਲੀ ਨੂੰ ਨੌਜਵਾਨ ਸਮਾਜ ਸੇਵਕ ਅਤੇ ਹਸਰਤ ਫਾਉਂਡੇਸ਼ਨ ਦੇ ਪ੍ਰਧਾਨ ਜਾਵੇਦ ਮਾਂਗਟ ਮੋਨੰੂ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਅਤੇ ਝੰਡੀ ਦਿਖਾ ਕੇ ਰੈਲੀ ਨੂੰ ਰਵਾਨਾ ਕੀਤਾ ¢ ਜਾਵੇਦ ਮਾਂਗਟ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਯਾਦ ਕਰਦੇ ਹੋਏ ਕਿਹਾ ਕਿ ਸ਼ਹੀਦਾਂ ਦੀ ਸ਼ਹਾਦਤ ਨੇ ਸਾਨੂੰ ਆਜ਼ਾਦ ਭਾਰਤ ਦੀ ਧਰਤੀ 'ਤੇ ਮਾਣ ਨਾਲ ਸਿਰ ਚੁੱਕਕੇ ਚੱਲਣ ਦਾ ਮੌਕਾ ਪ੍ਰਦਾਨ ਕੀਤਾ ¢ ਇਸ ਮੌਕੇ ਰਾਜਵੀਰ ਸਿੰਘ, ਸਿਮਰਨ ਓਬਰਾਏ, ਚਰਨਪ੍ਰੀਤ ਢੀਂਡਸਾ, ਸ਼ੁਭਮ ਲੁਧਿਆਣਾ, ਵਿਵੇਕ ਕੁਮਾਰ, ਮਨੀਸ਼ ਚੋਪੜਾ, ਬਿੱਲਾ ਆਦਿ ਹਾਜ਼ਰ ਸਨ |
ਸ਼ਹੀਦਾਂ ਦੀ ਯਾਦ ਵਿੱਚ ਸਿੱਧੂ ਦੀ ਅਗਵਾਈ 'ਚ ਵਾਰਡ ਨੰਬਰ 45 'ਚ ਲੰਗਰ ਲਗਾਇਆ
ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਤੇ ਵਿਧਾਨਸਭਾ ਆਤਮ ਨਗਰ ਦੇ ਵਾਰਡ 45 ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਕੁਲਵੰਤ ਸਿੱਧੂ ਦੀ ਅਗਵਾਈ ਹੇਠ ਕਾਂਗਰਸੀਆਂ ਨੇ ਲੰਗਰ ਲਗਾਕੇ ਸ਼ਹੀਦਾਂ ਦੀ ਸ਼ਹਾਦਤ ਨੂੰ ਪ੍ਰਣਾਮ ਕੀਤਾ ¢ ਸ. ਸਿੱਧੂ ਨੇ ਕਿਹਾ ਕਿ ਸਾਨੂੰ ਸ਼ਹੀਦਾਂ ਦੇ ਸੁਪਨੇ ਪੂਰੇ ਕਰਨ ਲਈ ਉਨ੍ਹਾਂ ਦੀ ਸੋਚ ਨੂੰ ਅਪਣਾਉਣਾ ਚਾਹੀਦਾ ਹੈ | ਇਸ ਮੌਕੇ ਜ਼ਿਲ੍ਹਾ ਕਾਂਗਰਸ ਦੇ ਸਕੱਤਰ ਜਨਰਲ ਹਰਮੀਤ ਸਿੰਘ ਭੋਲ਼ਾ, ਰਵੀ ਕੁਮਾਰ, ਵਿਸ਼ਾਲ, ਵਿਕਰਮ, ਨਰਿੰਦਰ, ਰਾਜਵਿੰਦਰ, ਮੋਹਣ, ਰਾਜ ਕੁਮਾਰ, ਲੱਕੀ ਹਾਜ਼ਰ ਸਨ |
ਸ਼ਹੀਦ ਭਗਤ ਸਿੰਘ ਮਾਰਨਿੰਗ ਵਾਕਰਜ਼ ਕਲੱਬ ਨੇ ਲੰਗਰ ਲਗਾਇਆ
ਸ਼ਹੀਦੀ ਦਿਹਾੜੇ ਮੌਕੇ ਸ਼ਹੀਦ ਭਗਤ ਸਿੰਘ ਮਾਰਨਿੰਗ ਵਾਕਰਜ਼ ਕਲੱਬ, ਪੱਖੋਵਾਲ ਰੋਡ ਵਲੋਂ ਲੰਗਰ ਲਗਾਇਆ ਗਿਆ | ਇਸ ਮੌਕੇ ਕਲੱਬ ਦੇ ਪ੍ਰਧਾਨ ਇੰਦਰਜੀਤ ਸਿੰਘ ਰਾਏਪੁਰ ਅਤੇ ਜਨਰਲ ਸਕੱਤਰ ਮਨਿੰਦਰ ਥਿੰਦ ਨੇ ਕਿਹਾ ਕਿ ਸਾਨੂੰ ਸ਼ਹੀਦਾਂ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਲੋੜ ਹੈ | ਇਸ ਮੌਕੇ ਕੌਾਸਲਰ ਦਿਲਰਾਜ ਸਿੰਘ, ਰਾਜੂ ਰੁਦਰਾ, ਮੁਕੇਸ਼ ਸਾਹਨੀ, ਦਿਨੇਸ਼ ਮਹਾਜਨ, ਕੁਲਦੀਪ ਸਿੰਘ, ਮਨਦੀਪ ਰਾਣਾ, ਬਲਵਿੰਦਰ ਕਿੰਗ, ਸੰਨੀ ਦਾਦ, ਅਮਰਜੀਤ ਸਿੰਘ, ਮਨਦੀਪ ਹਾਟਰ, ਸ਼ਿਵਮ ਅਰੋੜਾ, ਨਰਿੰਦਰ ਲਾਂਬਾ, ਮਨਜੀਤ ਲਾਂਬਾ, ਡਾ: ਅਮਨ, ਰੋਮਨ ਮੌਦਗਿੱਲ, ਅਮਿਤ ਵਸ਼ਿਸ਼ਟ ਆਦਿ ਹਾਜ਼ਰ ਸਨ |
ਐਸ.ਬੀ.ਐਸ ਨਗਰ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਵਲੋਂ ਸਮਾਗਮ
ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ ਭਗਤ ਸਿਘ ਨਗਰ, ਬਲਾਕ ਈ ਵਿਖੇ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਕਲੋਨੀ ਵਾਸੀਆਂ ਵਲੋਂ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ | ਇਸ ਮੌਕੇ ਪ੍ਰਧਾਨ ਜਸਪਾਲ ਸਿੰਘ ਟੱਕਰ, ਅਰਵਿੰਦ ਸ਼ਰਮਾ ਨੇ ਕਿਹਾ ਕਿ ਜਲਦ ਹੀ ਕਲੋਨੀ ਦੇ ਮੇਨ ਪਾਰਕ ਵਿਚ ਸ਼ਹੀਦ ਭਗਤ ਸਿੰਘ ਦਾ ਬੁੱਤ ਸਥਾਪਿਤ ਕੀਤਾ ਜਾਵੇਗਾ | ਇਸ ਮੌਕੇ ਜੀ.ਪਾਲ ਚੱਢਾ, ਬੁਆ ਦਾਸ ਸ਼ਰਮਾ, ਨਿਰਮਲ ਭਾਟੀਆ, ਪ੍ਰੇਮ ਚੰਦ ਜੋਸ਼ੀ, ਇੰਜੀ: ਸੁਰਜੀਤ ਸਿੰਘ, ਅਤੁਲ ਸ਼ਰਮਾ ਆਦਿ ਹਾਜ਼ਰ ਸਨ |

ਚੋਰੀ ਦੀ ਕੋਸ਼ਿਸ਼ ਕਰਨ ਸਮੇਂ 25 ਸਾਲਾ ਨੌਜਵਾਨ ਦੀ ਕਰੰਟ ਦੇ ਲਪੇਟ 'ਚ ਆਉਣ ਕਾਰਨ ਮੌਤ

ਲੁਧਿਆਣਾ, 23 ਮਾਰਚ (ਅਮਰੀਕ ਸਿੰਘ ਬੱਤਰਾ)-ਸਥਾਨਕ ਡਾਬਾ ਇਲਾਕੇ 'ਚ ਸ਼ਨੀਵਾਰ ਸਵੇਰੇ ਇਕ ਆਟੋ ਸਪੇਅਰਜ਼ ਪਾਰਟਸ ਦੀ ਦੁਕਾਨ 'ਤੇ ਕਥਿਤ ਤੌਰ 'ਤੇ ਚੋਰੀ ਕਰਨ ਦੀ ਕੋਸ਼ਿਸ਼ ਕਰਦੇ ਹੋਏ 25 ਸਾਲਾ ਨੌਜਵਾਨ ਦੀ ਬਿਜਲੀ ਦੀਆਂ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਮੌਤ ਹੋ ਜਾਣ ਦਾ ...

ਪੂਰੀ ਖ਼ਬਰ »

ਗੁਰਦੁਆਰਾ ਦਮਦਮਾ ਸਾਹਿਬ ਪਿੰਡ ਲਾਦੀਆਂ ਖੁਰਦ ਵਿਖੇ ਸਾਲਾਨਾ ਜੋੜ ਮੇਲਾ ਅੱਜ

ਲਾਡੋਵਾਲ, 23 ਮਾਰਚ (ਬਲਬੀਰ ਸਿੰਘ ਰਾਣਾ)-ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਅਤੇ ਸਮੂਹ ਸ਼ਹੀਦ ਸਿੰਘਾਂ ਦੀ ਮਿੱਠੀ ਅਤੇ ਨਿੱਘੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ 24 ਮਾਰਚ ਦਿਨ ਐਤਵਾਰ ਨੂੰ ਗੁਰਦੁਆਰਾ ਦਮਦਮਾ ਸਾਹਿਬ (ਛੇਵੀਂ ਪਾਤਸ਼ਾਹੀ) ...

ਪੂਰੀ ਖ਼ਬਰ »

ਖਜ਼ਾਨਾ ਮੰਤਰੀ ਦੇ ਹਲਕੇ ਬਠਿੰਡਾ ਵਿਚ 26 ਨੂੰ ਮੁਲਾਜ਼ਮ ਕਰਨਗੇ ਵਿਸ਼ਾਲ ਰੈਲੀ ਅਤੇ ਝੰਡਾ ਮਾਰਚ-ਪ.ਸ.ਸ.ਫ.

ਲੁਧਿਆਣਾ, 23 ਮਾਰਚ (ਸਲੇਮਪੁਰੀ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ, ਵਿੱਤ ਸਕੱਤਰ ਮਨਜੀਤ ਸਿੰਘ ਸੈਣੀ, ਮੁੱਖ ਸਲਾਹਕਾਰ ਅਤੇ ਮੁਲਾਜ਼ਮ ਸੰਘਰਸ਼ ਕਮੇਟੀ ਦੇ ਸੂਬਾ ਕਨਵੀਨਰ ਵੇਦ ...

ਪੂਰੀ ਖ਼ਬਰ »

ਟਰੱਕ-ਐਕਟਿਵਾ ਦੀ ਟੱਕਰ 'ਚ ਮਾਂ ਦੀ ਮੌਤ, ਧੀ ਜ਼ਖ਼ਮੀ

ਹੰਬੜਾਂ, 23 ਮਾਰਚ (ਜਗਦੀਸ਼ ਸਿੰਘ ਗਿੱਲ)-ਹੰਬੜਾਂ-ਲੁਧਿਆਣਾ ਸੜਕ 'ਤੇ ਪ੍ਰਤਾਪ ਸਿੰਘ ਵਾਲਾ ਵਿਖੇ ਰਾਧਾ ਸੁਆਮੀ ਸਤਿਸੰਗ ਘਰ ਦੇ ਸਾਹਮਣੇ ਇੱਕ ਤੇਜ ਰਫ਼ਤਾਰ ਟਰੱਕ ਅਤੇ ਐਕਟਿਵਾ ਵਿਚਾਲੇ ਹੋਈ ਟੱਕਰ ਵਿਚ ਇਕ ਔਰਤ ਦੀ ਮੌਤ ਅਤੇ ਦੂਸਰੀ ਦੇ ਗੰਭੀਰ ਜ਼ਖਮੀਂ ਹੋਣ ਦਾ ...

ਪੂਰੀ ਖ਼ਬਰ »

ਹਸਪਤਾਲ ਦੇ ਟੈਕਨੀਸ਼ੀਅਨ ਨੇ ਕੀਤੀ ਘਿਨੌਣੀ ਹਰਕਤ

ਔਰਤ ਮਰੀਜ਼ਾਂ ਦੀ ਬਣਾਈ ਵੀਡੀਓ, ਪੁਲਿਸ ਨੇ ਮੁਲਜ਼ਮ ਨੂੰ ਕੀਤਾ ਕਾਬੂ ਲੁਧਿਆਣਾ, 23 ਮਾਰਚ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੇ ਇਕ ਪ੍ਰਮੁੱਖ ਹਸਪਤਾਲ ਦੇ ਟੈਕਨੀਸ਼ੀਅਨ ਵਲੋਂ ਆਪ੍ਰੇਸ਼ਨ ਤੋਂ ਬਾਅਦ ਰਿਕਵਰੀ ਰੂਮ ਵਿਚ ਦਾਖ਼ਲ ਮਰੀਜ਼ਾਂ ਦੀਆਂ ਇਤਰਾਜਯੋਗ ਵੀਡੀਓ ...

ਪੂਰੀ ਖ਼ਬਰ »

ਕੋਠੀ ਅੰਦਰੋਂ ਸਾਮਾਨ ਚੋਰੀ ਕਰਨ ਵਾਲੀਆਂ ਔਰਤਾਂ ਗਿ੍ਫ਼ਤਾਰ

ਲੁਧਿਆਣਾ, 23 ਮਾਰਚ (ਅਮਰੀਕ ਸਿੰਘ ਬੱਤਰਾ)-ਥਾਣਾ ਡਵੀਜਨ ਨੰਬਰ 5 ਦੀ ਪੁਲਿਸ ਨੇ ਅਰੁਨ ਧੀਮਾਨ ਪੁੱਤਰ ਸਤਪਾਲ ਧੀਮਾਨ ਦੀ ਸ਼ਿਕਾਇਤ 'ਤੇ ਕਵਿਤਾ, ਸੀਮਾ, ਬਿਮਲਾ, ਪੰਮੀ ਅਤੇ ਗਰੀਬਣੀ ਵਾਸੀ ਮੁਲਾਂਪੁਰ ਿਖ਼ਲਾਫ਼ ਧਾਰਾ 454/380 ਆਈ.ਪੀ.ਸੀ. ਅਧੀਨ ਕੇਸ ਦਰਜ ਕਰਕੇ ਗਿ੍ਫ਼ਤਾਰ ...

ਪੂਰੀ ਖ਼ਬਰ »

29ਵੇਂ ਅੰਤਰਰਾਸ਼ਟਰੀ ਮਹਾਂਪਵਿੱਤਰ ਸਮਾਗਮ 'ਚ ਸੰਗਤਾਂ ਨੇ ਭਾਰੀ ਗਿਣਤੀ 'ਚ ਕੀਤੀ ਸ਼ਮੂਲੀਅਤ

ਲੁਧਿਆਣਾ, 23 ਮਾਰਚ (ਅਮਰੀਕ ਸਿੰਘ ਬੱਤਰਾ)-ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਪੁਰਬ ਨੂੰ ਸਮਰਪਿਤ ਅਤੇ ਬਾਬਾ ਨੰਦ ਸਿੰਘ, ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੀ ਪਵਿੱਤਰ ਯਾਦ ਵਿਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ...

ਪੂਰੀ ਖ਼ਬਰ »

ਸਰਕਾਰੀ ਕਾਲਜ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਨਕਲਾਬੀ ਪੰਜਾਬੀ ਕਵੀ ਦਰਬਾਰ ਕਰਵਾਇਆ

ਲੁਧਿਆਣਾ, 23 ਮਾਰਚ (ਪੁਨੀਤ ਬਾਵਾ)-ਸਰਕਾਰੀ ਕਾਲਜ ਲੜਕਿਆਂ ਵਿਖੇ ਅੱਜ ਸ਼ਹੀਦ ਭਗਤ ਸਿੰਘ, ਰਾਜਗੁੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਨਕਲਾਬੀ ਕਵੀ ਦਰਬਾਰ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਪੰਜਾਬ ਸਾਹਿਤ ਅਕਾਡਮੀ ਦੇ ਸਾਬਕਾ ਪ੍ਰਧਾਨ ਤੇ ...

ਪੂਰੀ ਖ਼ਬਰ »

1965 ਦੀ ਪਾਕਿਸਤਾਨ ਜੰਗ ਵਿਚ ਹਿੱਸਾ ਲੈਣ ਵਾਲੇ ਮੇਜਰ ਐਚ.ਐਸ. ਭਿੰਡਰ ਅਤੇ ਉੱਘੇ ਸਮਾਜ ਸੇਵੀ ਐਸ.ਕੇ. ਗੁਪਤਾ ਦਾ ਸਨਮਾਨ

ਲੁਧਿਆਣਾ, 23 ਮਾਰਚ (ਕਵਿਤਾ ਖੁੱਲਰ)-ਲੁਧਿਆਣਾ ਫਸਟ ਕਲੱਬ ਵਲੋਂ ਇਕ ਵਿਸ਼ੇਸ਼ ਸਮਾਗਮ ਦੌਰਾਨ 1965 ਵਿੱਚ ਪਾਕਿਸਤਾਨ ਅਤੇ ਭਾਰਤ ਦੀ ਜੰਗ ਵਿੱਚ ਹਿੱਸਾ ਲੈ ਕੇ ਵਿਰੋਧੀਆਂ ਦੇ ਦੰਦ ਖੱਟੇ ਕਰਨ ਵਾਲੇ ਮੇਜਰ ਐਚ.ਐਸ ਭਿੰਡਰ ਅਤੇ ਉੱਘੇ ਸਮਾਜਸੇਵੀ ਐਸ.ਕੇ ਗੁਪਤਾ ਦਾ ਲੁਧਿਆਣਾ ...

ਪੂਰੀ ਖ਼ਬਰ »

ਭਾਵਾਧਸ ਵਲੋਂ ਪ੍ਰਥਮ ਬ੍ਰਹਮਲੀਨ ਦਿਵਸ 5 ਅਪ੍ਰੈਲ ਨੂੰ ਜਲੰਧਰ ਵਿਖੇ ਮਨਾਇਆ ਜਾਵੇਗਾ-ਵਿਜੈ ਦਾਨਵ

ਲੁਧਿਆਣਾ, 23 ਮਾਰਚ (ਕਵਿਤਾ ਖੁੱਲਰ)-ਭਾਰਤੀਆ ਵਾਲਮੀਕਿ ਧਰਮ ਸਮਾਜ ਭਾਵਾਧਸ ਦੀ ਇਕ ਮੀਟਿੰਗ ਸੰਸਥਾ ਦੇ ਰਾਸ਼ਟਰੀ ਮੁੱਖ ਸੰਚਾਲਕ ਵਿਜੈ ਦਾਨਵ ਦੀ ਅਗਵਾਈ ਵਿਚ ਭਾਵਾਧਸ ਦੇ ਕੇਂਦਰੀ ਮੁੱਖ ਦਫ਼ਤਰ ਸਥਾਨਕ ਨਗਰ ਨਿਗਮ ਜੋਨ ਏ ਵਿਖੇ ਹੋਈ | ਮੀਟਿੰਗ ਵਿਚ ਭਾਵਾਧਸ ਵਲੋਂ ...

ਪੂਰੀ ਖ਼ਬਰ »

ਬੈਂਸ ਨੇ ਲਾਡੋਵਾਲ ਟੋਲ ਪਲਾਜ਼ਾ 'ਤੇ ਫਿਲੌਰ ਤੱਕ ਲੱਗਿਆ ਜਾਮ ਖੁਦ ਖੁਲ੍ਹਵਾਇਆ

ਕਾਨੂੰਨ ਅਨੁਸਾਰ ਤਿੰਨ ਮਿੰਟ ਤੋਂ ਵੱਧ ਨਹੀਂ ਰੋਕ ਸਕਦੇ ਟੋਲ ਪਲਾਜ਼ਾ-ਬੈਂਸ ਲੁਧਿਆਣਾ, 23 ਮਾਰਚ (ਪਰਮੇਸ਼ਰ ਸਿੰਘ)- ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਲਾਡੋਵਾਲ ਟੋਲ ਪਲਾਜ਼ਾ 'ਤੇ ...

ਪੂਰੀ ਖ਼ਬਰ »

ਸ਼ਹੀਦ ਸੁਖਦੇਵ ਥਾਪਰ ਦੇ ਜੱਦੀ ਘਰ ਨੂੰ ਸਿੱਧਾ ਰਾਸਤਾ ਦੇਣ ਦੀ ਮੰਗ ਨੂੰ ਲੈ ਕੇ ਮੇਅਰ ਨੇ ਭੁੱਖ ਹੜਤਾਲ ਖ਼ਤਮ ਕਰਵਾਈ

ਲੁਧਿਆਣਾ, 23 ਮਾਰਚ (ਪੁਨੀਤ ਬਾਵਾ)-ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ 'ਤੇ ਅੱਜ ਸ਼ਹੀਦ ਸੁਖਦੇਵ ਥਾਪਰ ਯਾਦਗਾਰੀ ਟਰੱਸਟ ਵੱਲੋਂ ਸ਼ਹੀਦ ਦੇ ਨੌਘਰਾ ਵਿਖੇ ਸਥਿਤ ਜੱਦੀ ਘਰ ਵਿਖੇ ਹਵਨ ਕਰਵਾ ਕੇ ਸ਼ਰਧਾਂਜਲੀ ਭੇਂਟ ਕੀਤੀ ਅਤੇ ਸ਼ਹੀਦ ਦੇ ਘਰ ...

ਪੂਰੀ ਖ਼ਬਰ »

ਸਰਕਾਰ ਵਲੋਂ ਗੰਨੇ ਦਾ ਬਕਾਇਆ ਖਾਤਿਆਂ 'ਚ ਨਾ ਪਾਉਣ 'ਤੇ ਦੇਵਾਂਗੇ ਧਰਨੇ-ਲੱਖੋਵਾਲ

ਲਧਿਆਣਾ, 23 ਮਾਰਚ (ਬੀ.ਐਸ.ਬਰਾੜ)-ਭਾਰਤੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਪਿਛਲੇ ਸਾਲ ਵੇਚੇ ਗੰਨੇ ਦੀ ਰਕਮ ਅਜੇ ਤੱਕ ਨਹੀਂ ਮਿਲੀ | ਪੰਜਾਬ 'ਚ 80 ਕਰੋੜ ਦੇ ਕਰੀਬ ਸਹਿਕਾਰੀ ਮਿੱਲਾਂ ਵੱਲ ਤੇ 150 ਕਰੋੜ ਰੁਪਏ ...

ਪੂਰੀ ਖ਼ਬਰ »

ਪੰਜਾਬ ਸਿੰਜਾਈ ਵਿਭਾਗ ਪੈਨਸ਼ਨਰਜ਼ ਜਥੇਬੰਦੀ ਦੀ ਮੀਟਿੰਗ ਹੋਈ

ਲੁਧਿਆਣਾ, 23 ਮਾਰਚ (ਸਲੇਮਪੁਰੀ)-ਪੈਨਸ਼ਨਰਜ਼ ਭਵਨ ਲੁਧਿਆਣਾ ਵਿਖੇ ਪੰਜਾਬ ਸਿੰਜਾਈ ਵਿਭਾਗ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਦਲੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਜਥੇਬੰਦੀ ਦੇ ਵੱਖ-ਵੱਖ ਆਗੂਆਂ ਨੇ ਪੰਜਾਬ ਸਰਕਾਰ ਤੋਂ ...

ਪੂਰੀ ਖ਼ਬਰ »

ਲੋਕ ਸਭਾ ਹਲਕਾ ਲੁਧਿਆਣਾ 'ਚ ਚਾਰ ਕੋਨਾ ਮੁਕਾਬਲਾ ਹੋਣ ਦੇ ਬਣਨ ਲੱਗੇ ਆਸਾਰ

ਲੁਧਿਆਣਾ, 23 ਮਾਰਚ (ਪੁਨੀਤ ਬਾਵਾ)-ਲੋਕ ਸਭਾ ਚੋਣਾਂ 2014 ਵਿੱਚ ਲੁਧਿਆਣਾ ਲੋਕ ਸਭਾ ਸੀਟ 'ਤੇ ਭਾਵੇਂ 23 ਉਮੀਦਵਾਰ ਚੋਣ ਮੈਦਾਨ ਵਿੱਚ ਨਿਤਰੇ ਸਨ, ਪਰ ਮੁੱਖ ਮੁਕਾਬਲਾ ਕਾਂਗਰਸ, ਅਕਾਲੀ ਦਲ, ਆਪ ਤੇ ਲੋਕ ਇਨਸਾਫ਼ ਪਾਰਟੀ ਦਰਮਿਆਨ ਹੋਇਆ ਸੀ ਅਤੇ ਇਸ ਵਾਰ ਵੀ ਚਾਰ ਧਿਰਾਂ ਹੀ ਚੋਣ ...

ਪੂਰੀ ਖ਼ਬਰ »

ਨਵਦੀਪ ਸਿੰਘ ਗਿੱਲ ਦੀ ਪੁਸਤਕ 'ਨੌਲੱਖਾ ਬਾਗ਼' ਡਾ: ਐੱਸ. ਪੀ. ਸਿੰਘ ਤੇ ਹੋਰ ਲੇਖਕਾਂ ਵਲੋਂ ਲੋਕ ਅਰਪਣ

ਲੁਧਿਆਣਾ, 23 ਮਾਰਚ (ਅਮਰੀਕ ਸਿੰਘ ਬੱਤਰਾ)-ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਦੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਲੋਕ ਵਿਰਾਸਤ ਅਕਾਡਮੀ ਵਲੋਂ ਜੀ.ਜੀ.ਐਨ ਖਾਲਸਾ ਕਾਲਜ ਲੁਧਿਆਣਾ ਵਿਖੇ ਕਰਵਾਏ ਸਮਾਗਮ ਵਿਚ ਪੰਜਾਬ ਸਰਕਾਰ ਦੇ ਸੂਚਨਾ ਤੇ ਲੋਕ ਸੰਪਰਕ ਅਫ਼ਸਰ ਅਤੇ ...

ਪੂਰੀ ਖ਼ਬਰ »

ਪ੍ਰਸ਼ਾਸਨਿਕ ਅਧਿਕਾਰੀ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣਾ ਭੁੱਲੇ

ਲੁਧਿਆਣਾ, 23 ਮਾਰਚ (ਪੁਨੀਤ ਬਾਵਾ)-ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ 'ਤੇ ਭਾਵੇਂ ਅੱਜ ਮਹਾਂਨਗਰ ਲੁਧਿਆਣਾ ਵਿੱਚ ਵੱਖ-ਵੱਖ ਰਾਜਨੀਤਕ ਪਾਰਟੀਆਂ ਤੇ ਹੋਰ ਜਥੇਬੰਦੀਆਂ ਵੱਲੋਂ ਕਈ ਸਮਾਗਮ ਕਰਵਾਏ ਗਏ, ਪਰ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ...

ਪੂਰੀ ਖ਼ਬਰ »

ਅੰਬੇਡਕਰ ਕਾਲੋਨੀ ਵਾਸੀ 28 ਸਾਲਾ ਨੌਜਵਾਨ ਦੀ ਲਾਢੋਵਾਲ ਤੋਂ ਬਰਾਮਦ ਹੋਈ ਲਾਸ਼

ਲੁਧਿਆਣਾ, 23 ਮਾਰਚ (ਅਮਰੀਕ ਸਿੰਘ ਬੱਤਰਾ)-ਪੁਲਿਸ ਥਾਣਾ ਲਾਢੋਵਾਲ ਅਧੀਨ ਪੈਂਦੇ ਪਿੰਡ ਬੱਗਾ ਕਲਾਂ ਦੇ ਖੇਤਾਂ ਵਿਚੋਂ ਸ਼ਨੀਵਾਰ ਸਵੇਰੇ ਬਰਾਮਦ ਹੋਈ ਲਾਸ਼ ਦੀ ਪਹਿਚਾਣ ਜਰੀ ਲਾਲ ਮੰਡਲ (28) ਵਜੋਂ ਹੋਈ ਹੈ ਜੋ ਥਾਣਾ ਮਾਡਲ ਟਾਊਨ ਲੁਧਿਆਣਾ ਤਹਿਤ ਪੈਂਦੀ ਅੰਬੇਦਕਰ ...

ਪੂਰੀ ਖ਼ਬਰ »

ਫ਼ਿਕੋ ਦਾ 14 ਮੈਂਬਰੀ ਉੱਚ ਪੱਧਰੀ ਵਫ਼ਦ ਤਾਈਪਾਈ ਸਾਈਕਲ ਪ੍ਰਦਰਸ਼ਨੀ 'ਚ ਭੇਜਣ ਦਾ ਫ਼ੈਸਲਾ

ਲੁਧਿਆਣਾ, 23 ਮਾਰਚ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਦਾ 14 ਮੈਂਬਰੀ ਵਫ਼ਦ ਤਾਇਵਾਨ ਪਿਵਖੇ 27 ਮਾਰਚ ਤੋਂ ਸ਼ੁਰੂ ਹੋਣ ਵਾਲੀ ਤਾਈਪਾਈ ਸਾਈਕਲ ਪ੍ਰਦਰਸ਼ਨੀ 2019 ਵਿਚ ਭੇਜਣ ਦਾ ਫ਼ੈਸਲਾ ਕੀਤਾ ਗਿਆ ਹੈ | ਇਹ ਵਫ਼ਦ ...

ਪੂਰੀ ਖ਼ਬਰ »

ਸ: ਬਰਾੜ ਵਲੋਂ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ-ਨੂਰਜੋਤ ਮੱਕੜ

ਲੁਧਿਆਣਾ, 23 ਮਾਰਚ (ਕਵਿਤਾ ਖੁੱਲਰ)-ਐਸ.ਓ.ਆਈ ਦੇ ਕੌਮੀ ਪ੍ਰਧਾਨ ਪਰਮਿੰਦਰ ਸਿੰਘ ਬਰਾੜ ਨਾਲ ਨੂਰਜੋਤ ਸਿੰਘ ਮੱਕੜ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਵਲੋਂ ਵਿਸ਼ੇਸ਼ ਮੁਲਾਕਾਤ ਕੀਤੀ ਗਈ | ਇਸ ਮੌਕੇ ਨੂਰਜੋਤ ਮੱਕੜ ਨੇ ਜਿੱਥੇ ਕਾਂਗਰਸ ਸਰਕਾਰ ਬਣਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX