ਤਾਜਾ ਖ਼ਬਰਾਂ


550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ
. . .  26 minutes ago
ਅੰਮ੍ਰਿਤਸਰ, 12 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਵੱਡੀ ਗਿਣਤੀ 'ਚ ਸਿੱਖ ਸੰਗਤਾਂ ਨਤਮਸਤਕ ਹੋਣ ਪੁੱਜ ਰਹੀਆਂ ਹਨ। ਅੱਜ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  15 minutes ago
ਸੁਲਤਾਨਪੁਰ ਲੋਧੀ, 12 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ)- ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਆਪਣੀ ਧਰਮ ਪਤਨੀ ਸਵਿਤਾ ਕੋਵਿੰਦ...
550ਵੇਂ ਪ੍ਰਕਾਸ਼ ਪੁਰਬ ਮੌਕੇ ਨਵਜੋਤ ਸਿੰਘ ਸਿੱਧੂ ਨੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਟੇਕਿਆ ਮੱਥਾ
. . .  50 minutes ago
ਅੰਮ੍ਰਿਤਸਰ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ ਦੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  53 minutes ago
ਸੁਲਤਾਨਪੁਰ ਲੋਧੀ, 12 ਨਵੰਬਰ (ਕੋਮਲ, ਥਿੰਦ, ਹੈਪੀ, ਲਾਡੀ)- ਰਾਸ਼ਟਰਪਤੀ ਰਾਮਨਾਥ ਕੋਵਿੰਦ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ...
ਡੇਂਗੂ ਕਾਰਨ 25 ਸਾਲਾ ਨੌਜਵਾਨ ਦੀ ਹੋਈ ਮੌਤ
. . .  53 minutes ago
ਸੁਲਤਾਨਵਿੰਡ, 12 ਨਵੰਬਰ (ਗੁਰਨਾਮ ਸਿੰਘ ਬੁੱਟਰ)- ਇਤਿਹਾਸਕ ਪਿੰਡ ਸੁਲਤਾਨਵਿੰਡ ਦੀ ਵਾਰਡ ਨੰਬਰ 35 ਪੱਤੀ ਬਹਿਣੀਵਾਲ ਵਿਖੇ ਡੇਂਗੂ ਕਾਰਨ 25 ਸਾਲਾਂ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ...
ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਮੌਕੇ ਨਿਰਮਲਾ ਸੀਤਾਰਮਨ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਮੱਥਾ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈ 4 ਲੱਖ ਦੇ ਕਰੀਬ ਸੰਗਤ
. . .  about 1 hour ago
ਸੁਲਤਾਨਪੁਰ ਲੋਧੀ, 12 ਨਵੰਬਰ (ਕੋਮਲ, ਥਿੰਦ, ਹੈਪੀ, ਲਾਡੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸਵੇਰ ਤੋਂ ਲੈ ਕੇ ਹੁਣ...
ਸ. ਪ੍ਰਕਾਸ਼ ਸਿੰਘ ਬਾਦਲ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਸੁਲਤਾਨਪੁਰ ਲੋਧੀ, 12 ਨਵੰਬਰ (ਕੋਮਲ, ਥਿੰਦ, ਹੈਪੀ, ਲਾਡੀ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ...
ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਸੁਲਤਾਨਪੁਰ ਲੋਧੀ, 12 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਕੇਂਦਰੀ ਮੰਤਰੀ...
ਰਾਜੋਆਣਾ ਨੂੰ ਵੱਡੀ ਰਾਹਤ, ਸਰਕਾਰ ਨੇ ਉਮਰ ਕੈਦ 'ਚ ਬਦਲੀ ਫਾਂਸੀ ਦੀ ਸਜ਼ਾ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ 'ਚ ਸਜ਼ਾਯਾਫ਼ਤਾ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ...
ਰਾਸ਼ਟਰਪਤੀ ਕੋਵਿੰਦ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਦੀਆਂ ਦਿੱਤੀਆਂ ਵਧਾਈਆਂ
. . .  about 2 hours ago
ਨਵੀਂ ਦਿੱਲੀ, 12 ਨਵੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈਆਂ ਦਿੱਤੀਆਂ ਹਨ। ਰਾਸ਼ਟਰਪਤੀ ਕੋਵਿੰਦ...
ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  about 3 hours ago
ਸ੍ਰੀਨਗਰ, 12 ਨਵੰਬਰ - ਜੰਮੂ ਕਸ਼ਮੀਰ ਸਥਿਤ ਗਾਂਦਰਬਲ ਵਿਖੇ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ ਵਿਚ ਇਕ ਅੱਤਵਾਦੀ ਦੀ ਮੌਤ ਹੋ ਗਈ ਹੈ। ਮੁੱਠਭੇੜ ਜਾਰੀ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਸ੍ਰੀ ਬੇਰ ਸਾਹਿਬ ਹੋਣਗੇ ਨਤਮਸਤਕ
. . .  about 3 hours ago
ਸੁਲਤਾਨਪੁਰ ਲੋਧੀ, 12 ਨਵੰਬਰ (ਜਗਮੋਹਣ ਸਿੰਘ ਥਿੰਦ, ਅਮਰਜੀਤ ਕੋਮਲ, ਹੈਪੀ, ਲਾਡੀ) - ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ 11 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣਗੇ। ਸੁਰੱਖਿਆ ਏਜੰਸੀਆਂ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਵਿਸ਼ੇਸ਼ ਪ੍ਰਬੰਧ ਕੀਤੇ ਗਏ...
ਸੁਲਤਾਨਪੁਰ ਲੋਧੀ ਵਿਖੇ ਸੰਗਤਾਂ ਦਾ ਉਮੜਿਆ ਸੈਲਾਬ
. . .  about 4 hours ago
ਜਲੰਧਰ, 12 ਨਵੰਬਰ - ਅੱਜ ਦੇਸ਼ ਵਿਦੇਸ਼ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਅੱਜ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਲੱਖਾਂ ਦੀ ਗਿਣਤੀ ਵਿਚ ਸੰਗਤ ਪਹੁੰਚ ਰਹੀ ਹੈ ਤੇ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਅਦਾਰਾ ਅਜੀਤ ਵੱਲੋਂ ਸਮੂਹ ਪਾਠਕਾਂ ਤੇ ਦਰਸ਼ਕਾਂ ਨੂੰ ਲੱਖ ਲੱਖ ਵਧਾਈ
. . .  about 4 hours ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਅਦਾਰਾ ਅਜੀਤ ਵੱਲੋਂ ਸਮੂਹ ਪਾਠਕਾਂ ਤੇ ਦਰਸ਼ਕਾਂ ਨੂੰ ਲੱਖ ਲੱਖ...
ਮਹਾਰਾਸ਼ਟਰ : ਰਾਜਪਾਲ ਨੇ ਹੁਣ ਐਨਸੀਪੀ ਨੂੰ ਕੱਲ੍ਹ ਰਾਤ 8.30 ਵਜੇ ਤੱਕ ਦਾ ਸਮਾਂ
. . .  1 day ago
ਬੱਸ ਵੱਲੋਂ ਘੜੁੱਕੇ ਨੂੰ ਟੱਕਰ ਮਾਰਨ 'ਤੇ ਇਕ ਲੜਕੀ ਦੀ ਮੌਤ, 40 ਜ਼ਖ਼ਮੀ
. . .  1 day ago
ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਰਾਤ 9.30 ਵਜੇ ਤੱਕ 15 ਲੱਖ ਦੇ ਕਰੀਬ ਸੰਗਤਾਂ ਨਤਮਸਤਕ
. . .  1 day ago
ਮੁੰਬਈ : ਰਾਜਪਾਲ ਨੂੰ ਮਿਲਣ ਰਾਜ ਭਵਨ ਪੁੱਜੇ ਅਜੀਤ ਪਵਾਰ
. . .  1 day ago
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਕੱਲ੍ਹ ਸੁਲਤਾਨਪੁਰ ਲੋਧੀ ਹੋਣਗੇ ਨਤਮਸਤਕ
. . .  1 day ago
ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਪਾਵਨ ਅਸਥਾਨਾਂ ਨੂੰ ਸੁੰਦਰ ਦੀਪ ਮਾਲਾ ਨਾਲ ਸਜਾਇਆ
. . .  1 day ago
ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਵੱਖ-ਵੱਖ ਫੁੱਲਾਂ ਨਾਲ ਕੀਤੀ ਗਈ ਸਜਾਵਟ
. . .  1 day ago
ਅਸੀ ਸਰਕਾਰ ਬਣਾਉਣ ਲਈ ਤਿਆਰ - ਆਦਿਤਆ ਠਾਕਰੇ
. . .  1 day ago
ਸੜਕ ਹਾਦਸੇ 'ਚ ਫ਼ੌਜ ਦੇ ਜਵਾਨ ਦੀ ਮੌਤ
. . .  1 day ago
ਭੇਦਭਰੀ ਬਿਮਾਰੀ ਦੀ ਲਪੇਟ ਵਿਚ ਆਉਣ ਕਾਰਨ 6 ਦੁਧਾਰੂ ਮੱਝਾਂ ਦੀ ਮੌਤ
. . .  1 day ago
ਦੋ ਕਿੱਲੋ ਸੋਨਾ, 45 ਕਿੱਲੋ ਚਾਂਦੀ ਅਤੇ ਲੱਖਾਂ ਦੀ ਨਗਦੀ ਚੋਰੀ
. . .  1 day ago
ਖੁਈਆ ਸਰਵਰ ਗੋਲੀ ਕਾਂਡ : ਪੁਲਿਸ ਨੇ ਜਾਰੀ ਕੀਤਾ ਨੋਟਿਸ
. . .  1 day ago
ਬਿਜਲੀ ਦੇ ਖੰਭੇ ਨਾਲ ਟਕਰਾਈ ਬੇਕਾਬੂ ਕਾਰ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਪੁੱਜ ਕੇ ਸਮਾਪਤ ਹੋਇਆ ਵਿਸ਼ਾਲ ਨਗਰ ਕੀਰਤਨ
. . .  1 day ago
ਸੋਨੀਆ ਗਾਂਧੀ ਨੇ ਊਧਵ ਠਾਕਰੇ ਨਾਲ ਫੋਨ 'ਤੇ ਕੀਤੀ ਗੱਲਬਾਤ
. . .  1 day ago
ਲਤਾ ਮੰਗੇਸ਼ਕਰ ਹਸਪਤਾਲ 'ਚ ਦਾਖਲ
. . .  1 day ago
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਨਾਇਡੂ ਨੇ ਆਪਣੀ ਰਿਹਾਇਸ਼ 'ਤੇ ਸੱਦੇ ਸਾਰੀਆਂ ਪਾਰਟੀਆਂ ਦੇ ਮੈਂਬਰ
. . .  1 day ago
ਮਮਤਾ ਬੈਨਰਜੀ ਨੇ 'ਬੁਲਬੁਲ' ਨਾਲ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਹਵਾਈ ਸਰਵੇਖਣ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਖੱਟਰ
. . .  1 day ago
ਸੰਜੇ ਰਾਓਤ ਹਸਪਤਾਲ 'ਚ ਦਾਖ਼ਲ
. . .  1 day ago
ਘਰੇਲੂ ਪਰੇਸ਼ਾਨੀ ਦੇ ਚੱਲਦਿਆਂ ਇੱਕ ਵਿਅਕਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਸੁਲਤਾਨਪੁਰ ਲੋਧੀ ਵਿਖੇ ਪੰਜਾਬ ਸਰਕਾਰ ਦੇ ਪੰਡਾਲ 'ਚ ਕਰਾਇਆ ਜਾ ਰਿਹਾ ਹੈ ਵਿਸ਼ਾਲ ਕਵੀ ਦਰਬਾਰ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈ 10 ਲੱਖ ਦੇ ਕਰੀਬ ਸੰਗਤ
. . .  1 day ago
ਕੁਝ ਦੇਰ ਤੱਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚਣਗੇ ਖੱਟਰ
. . .  1 day ago
ਮੋਦੀ ਮੰਤਰੀ ਮੰਡਲ ਤੋਂ ਸ਼ਿਵ ਸੈਨਾ ਨੇਤਾ ਅਰਵਿੰਦ ਸਾਵੰਤ ਨੇ ਦਿੱਤਾ ਅਸਤੀਫ਼ਾ
. . .  1 day ago
ਜਸਟਿਸ ਸੰਜੇ ਕਰੋਲ ਨੇ ਪਟਨਾ ਹਾਈਕੋਰਟ ਦੇ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ
. . .  1 day ago
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ
. . .  about 1 hour ago
ਖੂਹੀਆਂ ਸਰਵਰ 'ਚ ਗੋਲੀ ਲੱਗਣ ਨਾਲ ਸਾਬਕਾ ਸਰਪੰਚ ਦੀ ਮੌਤ, ਦੋ ਗੰਭੀਰ ਜ਼ਖਮੀ
. . .  1 day ago
ਹੈਦਰਾਬਾਦ ਟਰੇਨ ਹਾਦਸਾ : ਪੰਜ ਲੋਕ ਜ਼ਖ਼ਮੀ
. . .  about 1 hour ago
ਵਿਆਹ ਸਮਾਗਮ ਦੌਰਾਨ ਮਾਮੂਲੀ ਤਕਰਾਰ ਨੂੰ ਲੈ ਕੇ ਚੱਲੀ ਗੋਲੀ, ਤਿੰਨ ਜ਼ਖਮੀ
. . .  about 1 hour ago
550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਨਗਰ ਕੀਰਤਨ
. . .  about 1 hour ago
ਮਹਾਰਾਸ਼ਟਰ 'ਚ ਸਰਕਾਰ ਦੇ ਗਠਨ ਨੂੰ ਲੈ ਕੇ ਦਿੱਲੀ 'ਚ ਸ਼ਾਮੀਂ ਚਾਰ ਵਜੇ ਫਿਰ ਹੋਵੇਗੀ ਕਾਂਗਰਸ ਦੀ ਬੈਠਕ
. . .  about 1 hour ago
ਹਾਈਵੇ 'ਤੇ ਹਾਦਸੇ ਦਾ ਸ਼ਿਕਾਰ ਹੋਈ ਬੱਸ, 30 ਯਾਤਰੀ ਜ਼ਖਮੀ
. . .  about 1 hour ago
ਡੇਂਗੂ ਕਾਰਨ ਅਜਨਾਲਾ 'ਚ ਇੱਕ ਹੋਰ ਵਿਅਕਤੀ ਦੀ ਮੌਤ
. . .  5 minutes ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਚੇਤ ਸੰਮਤ 551

ਫਰੀਦਕੋਟ / ਮੁਕਤਸਰ

ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ 'ਚ ਸ਼ਹੀਦੀ ਦਿਵਸ ਮਨਾਇਆ

ਕੋਟਕਪੂਰਾ, 23 ਮਾਰਚ (ਮੋਹਰ ਸਿੰਘ ਗਿੱਲ)-ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸ਼ਹਾਦਤ ਨੂੰ ਸਮਰਪਿਤ ਇਕ ਸਾਹਿਤਕ ਸਮਾਗਮ ਸਥਾਨਕ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ 'ਚ ਕਾਲਜ ਦੀ ਪ੍ਰਬੰਧਕ ਕਮੇਟੀ ਅਤੇ ਸ਼ਹੀਦ ਭਗਤ ਸਿੰਘ ਸਾਹਿਤ ਸਭਾ ਵਲੋਂ ਸਾਂਝੇ ਰੂਪ 'ਚ ਕਰਵਾਇਆ ਗਿਆ | ਸ਼ੁਰੂਆਤ 'ਚ ਸਭਾ ਦੇ ਪ੍ਰਧਾਨ ਸਿਮਰਨਜੀਤ ਸਿੰਘ ਸਿਮਰਾ ਨੇ ਹਾਜ਼ਰੀਨ ਨੂੰ ਜੀ ਆਇਆਂ ਆਖਦਿਆਂ ਭਗਤ ਸਿੰਘ ਦੀ ਅਸਲ ਸੋਚ ਨੂੰ ਅਪਣਾਉਣ ਦਾ ਸੱਦਾ ਦਿੱਤਾ | ਉਪਰੰਤ ਡਾ: ਕੁਲਬੀਰ ਮਲਿਕ ਨੇ ਆਪਣੇ ਸੰਬੋਧਨ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸ਼ਹੀਦ ਭਗਤ ਸਿੰਘ ਦਾ ਕ੍ਰਾਂਤੀਕਾਰੀ ਹੋਣ ਦੇ ਨਾਲ ਨਾਲ ਕਿਤਾਬਾਂ ਨਾਲ ਬਹੁਤ ਪਿਆਰ ਸੀ | ਸਮਾਗਮ ਦੇ ਮੁੱਖ ਵਕਤਾ ਪਿ੍ੰ: (ਡਾ:) ਅੰਮਿ੍ਤਪਾਲ ਕੌਰ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਨੌਜਵਾਨਾਂ ਨੂੰ ਭਗਤ ਸਿੰਘ ਦੇ ਸਮੁੱਚੇ ਜੀਵਨ ਤੋਂ ਪ੍ਰੇਰਨਾ ਲੈ ਕੇ ਸੇਧਮਈ ਜ਼ਿੰਦਗੀ ਜਿਉਣੀ ਚਾਹੀਦੀ ਹੈ | ਇਸ ਸਮੇਂ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ: ਤਨਵੀਰ ਅਲੀ ਖ਼ਾਨ, ਡਾ: ਹਰੀਸ਼ ਸ਼ਰਮਾ, ਡਾ: ਹਰਜਿੰਦਰ ਕੌਰ ਸੰਧੂ, ਪ੍ਰੋ: ਹਰਵੀਨ ਕੌਰ, ਪ੍ਰੋ: ਅਨੀਤਾ ਬੇਦੀ, ਪ੍ਰੋ: ਸ਼ਮਾ, ਪ੍ਰੋ: ਸੁਖਵੀਰ ਕੌਰ, ਪ੍ਰੋ: ਪੂਨਮ ਅਰੋੜਾ, ਪ੍ਰੋ: ਸ਼ਹਿਨਾਜ ਬੇਗ਼ਮ ਅਤੇ ਕਾਲਜ ਸਮੂਹ ਵਿਦਿਆਰਥੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਢਿਲਵਾਂ ਕਲਾਂ 'ਚ ਸ਼ਹੀਦਾਂ ਨੂੰ ਸ਼ਰਧਾਂਜਲੀ
ਕੋਟਕਪੂਰਾ, (ਮੋਹਰ ਸਿੰਘ ਗਿੱਲ)-ਪਿੰਡ ਢਿਲਵਾਂ ਕਲਾਂ ਦੀ ਧਰਮਸ਼ਾਲਾ 'ਚ ਗੁਰੂ ਤੇਗ਼ ਬਹਾਦਰ ਨਗਰ ਦੀ ਪੰਚਾਇਤ ਵਲੋਂ ਸਰਪੰਚ ਰਣਜੀਤ ਕੌਰ ਦੀ ਅਗਵਾਈ 'ਚ ਦੇਸ਼ ਦੇ ਸ਼ਹੀਦਾਂ ਸ: ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਕਰਾਇਆ ਗਿਆ | ਇਸ ਮੌਕੇ ਸ਼ਹੀਦ ਭਗਤ ਸਿੰਘ ਦੀ ਫ਼ੋਟੋ 'ਤੇ ਪਿੰਡ ਵਾਸੀਆਂ ਨੇ ਫੁੱਲ-ਮਲਾਵਾਂ ਪਾ ਕੇ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੀ ਸੋਚ 'ਤੇ ਪਹਿਰਾ ਦੇਣ ਦਾ ਪ੍ਰਣ ਕੀਤਾ | ਦਰਸ਼ਨ ਸਿੰਘ ਫ਼ੌਜੀ, ਪ੍ਰਧਾਨ ਜਸਵੀਰ ਸਿੰਘ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਸਮਾਜਿਕ ਬੁਰਾਈਆਂ ਵਿਰੁੱਧ ਲੜਨਾ, ਕੌਮੀ ਸ਼ਹੀਦਾਂ ਦਾ ਸਨਮਾਨ ਕਰਨਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੈ | ਇਸ ਮੌਕੇ ਪੰਚ ਗੁਰਾ ਸਿੰਘ, ਮਨਜੀਤ ਕੌਰ, ਹਰਵਿੰਦਰ ਕੌਰ, ਪਿੰਦਰਜੀਤ ਕੌਰ ਸਮੇਤ ਪੱਪੀ ਸਿੰਘ ਪ੍ਰਧਾਨ, ਕਾਲਾ ਟੇਲਰ ਅਤੇ ਹੋਰ ਪਤਵੰਤੇ ਵਿਅਕਤੀ ਹਾਜ਼ਰ ਸਨ |
ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ
ਫ਼ਰੀਦਕੋਟ, (ਸਤੀਸ਼ ਬਾਗ਼ੀ)-ਇੰਡੀਅਨ ਫ਼ਰੀਡਮ ਫ਼ਾਈਟਰਜ਼ ਐਾਡ ਮਾਰਟਾਇਰਜ਼ ਫ਼ੈਮਲੀਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾਕਟਰ ਸਤਿੰਦਰ ਪਾਲ ਸਿੰਘ ਦੀ ਸਰਪ੍ਰਸਤੀ ਅਤੇ ਜ਼ਿਲ੍ਹਾ ਪ੍ਰਧਾਨ ਪਿ੍ੰਸੀਪਲ ਸੁਰੇਸ਼ ਅਰੋੜਾ ਦੀ ਅਗਵਾਈ ਹੇਠ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ ਗਿਆ | ਇਸ ਮੌਕੇ ਬੁਸਾਰਿਆਂ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਵਲੋਂ ਦੇਸ਼ ਦੀ ਆਜ਼ਾਦੀ ਲਈ ਪਾਏ ਯੋਗਦਾਨ ਨੂੰ ਯਾਦ ਕੀਤਾ ਅਤੇ ਪਾਰਕ 'ਚ ਲੱਗੇ ਸ਼ਹੀਦ ਭਗਤ ਸਿੰਘ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ ਗਈ | ਇਸ ਮੌਕੇ ਐਸੋਸੀਏਸ਼ਨ ਪੰਜਾਬ ਦੇ ਮੀਤ ਪ੍ਰਧਾਨ ਨਹਿਰੂ ਸਿੰਘ ਬਰਾੜ, ਸੁਰਿੰਦਰ ਸਿੰਘ, ਡਾਕਟਰ ਚੰਦਰ ਸ਼ੇਖਰ ਕੱਕੜ, ਨਰੇਸ਼ ਕੁਮਾਰ ਸ਼ਰਮਾ, ਰਜਿੰਦਰ ਕੁਮਾਰ, ਬਲਜਿੰਦਰ ਕੁਮਾਰ ਗਾਂਧੀ ਅਤੇ ਰਾਣਾ ਆਦਿ ਹਾਜ਼ਰ ਸਨ |
ਫ਼ਰੀਦਕੋਟ ਤੇ ਕੋਟਕਪੂਰਾ ਦੀਆਂ ਸੰਸਥਾਵਾਂ ਨੇ ਸਾਂਝੇ ਤੌਰ 'ਤੇ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ
ਫ਼ਰੀਦਕੋਟ, (ਸਤੀਸ਼ ਬਾਗ਼ੀ)-ਫ਼ਰੀਦਕੋਟ ਅਤੇ ਕੋਟਕਪੂਰਾ ਦੀਆਂ ਵੱਖ ਵੱਖ ਸੰਸਥਾਵਾਂ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਵਸ ਸਾਂਝੇ ਤੌਰ 'ਤੇ ਮਨਾਉਣ ਦੇ ਲਈ ਅੱਜ ਕੋਟਕਪੂਰਾ ਤੋਂ ਫ਼ਰੀਦਕੋਟ ਤੱਕ ਮਾਰਚ ਕੀਤਾ ਗਿਆ, ਜਿਸ ਦੀ ਸਮਾਪਤੀ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਕੀਤੀ ਗਈ | ਇਸ ਮੌਕੇ ਗੁਰਦਿੱਤ ਸਿੰਘ ਸੇਖੋਂ, ਰਾਜਿੰਦਰ ਦਾਸ ਰਿੰਕੂ ਸਮਾਧਾਂ ਵਾਲੇ, ਨਗਰ ਕੌਾਸਲਰ ਵਿਜੈ ਛਾਬੜਾ, ਗੁਰਲਾਲ ਲਾਲੀ ਅਤੇ ਡਾਕਟਰ ਧੁੰਨਾ ਜੀ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਅਤੇ 'ਸ਼ਹੀਦ ਭਗਤ ਸਿੰਘ ਅਮਰ ਰਹੇ' ਦੇ ਨਾਅਰੇ ਲਗਾਏ ਗਏ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਦੇਸ਼ ਭਗਤਾਂ ਨੇ ਅਪਣੀਆਂ ਜਾਨਾਂ ਦੀ ਕੁਰਬਾਨੀ ਦਿੱਤੀ ਹੈ | ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦੇਣ ਦੀ ਲੋੜ ਹੈ | ਇਸ ਮੌਕੇ ਡਾਕਟਰ ਸੁਖਪਾਲ ਸਿੰਘ, ਐਡਵੋਕੇਟ ਗਗਨ ਸੁਖੀਜਾ, ਮਦਨ ਗੋਪਾਲ, ਗੁਰਸੇਵਕ ਸਿੰਘ, ਅਮਨ ਬਰਾੜ, ਗੋਰਾ ਮਚਾਕੀ, ਹਰਜੀਤ ਖਾਲਸਾ, ਹਰਸ਼ਵਿੰਦਰ ਸਿੰਘ ਜੱਸੀ, ਗੁਰਮੁਖ ਸਿੰਘ ਭੁੱਲਰ ਐੱਮ.ਸੀ, ਹਰਵਿੰਦਰ ਬਰਾੜ, ਗੁਰਪ੍ਰੀਤ ਸਿੰਘ, ਸਨੀ ਅਟਵਾਲ, ਸ਼ਮਿੰਦਰ ਕਾਮਰੇਡ, ਕਾਕਾ ਮਿਡੂਮਾਨ, ਜਗਮੀਤ ਮਚਾਕੀ, ਪਾਇਲਟ ਮਚਾਕੀ, ਹਨੀ, ਸਿਮਜੀਤ ਸਿੰਘ ਅਤੇ ਬਾਬਾ ਸ਼੍ਰੀ ਚੰਦ ਸੇਵਾ ਸੁਸਾਇਟੀ ਦੇ ਮੈਂਬਰ ਹਾਜ਼ਰ ਸਨ |
ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ
ਫ਼ਰੀਦਕੋਟ, (ਜਸਵੰਤ ਸਿੰਘ ਪੁਰਬਾ)-ਬਾਬਾ ਬੰਦਾ ਬਹਾਦਰ ਕਾਲਜ ਆਫ਼ ਐਜੂਕੇਸ਼ਨ ਵਿਖੇ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ਬੀ.ਐਡ. ਅਤੇ ਈ.ਟੀ.ਟੀ. ਦੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸਮਰਪਿਤ ਕਵਿਤਾਵਾਂ ਭਾਸ਼ਣ ਅਤੇ ਵਿਚਾਰ ਪੇਸ਼ ਕੀਤੇ ਗਏ | ਇਸ ਦੌਰਾਨ ਕਾਲਜ ਚੇਅਰਮੈਨ ਪੁਨੀਤ ਇੰਦਰ ਬਾਵਾ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਵਰਗੇ ਸੂਰਮਿਆਂ ਨੇ ਆਪਣੇ ਦੇਸ਼ ਦੀ ਅਜ਼ਾਦੀ ਲਈ ਆਪਣੀ ਜਾਨ ਵਾਰ ਕੇ ਸਾਨੂੰ ਅੱਜ ਅਜ਼ਾਦੀ ਮਾਨਣ ਦਾ ਮੌਕਾ ਪ੍ਰਦਾਨ ਕੀਤਾ ਹੈ | ਇਸ ਉਪਰੰਤ ਕਾਲਜ ਡਾਇਰੈਕਟਰ ਸ਼ਾਲਿਨੀ ਬਾਵਾ ਨੇ ਵੀ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਵਰਗੇ ਮਹਾਨ ਕ੍ਰਾਾਤੀਕਾਰੀਆਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਆਪਣਾ ਜੀਵਨ ਸਫ਼ਲ ਬਣਾਉਣ ਦੀ ਪ੍ਰੇਰਨਾ ਦਿੱਤੀ |
ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ
ਫ਼ਰੀਦਕੋਟ, (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਪਿ੍ੰਸੀਪਲ ਸਤਨਾਮ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਐਨ.ਐਸ.ਐਸ. ਵਿਭਾਗ, ਰੈਡ ਰਿਬਨ ਕਲੱਬਾਂ ਅਤੇ ਬਡੀ ਗਰੁੱਪਾਂ ਵਲੋਂ ਸਾਂਝੇ ਤੌਰ 'ਤੇ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ 'ਨੌਜਵਾਨ ਸ਼ਸ਼ਕਤੀਕਰਨ ਦਿਵਸ' ਵਜੋਂ ਮਨਾਇਆ ਗਿਆ | ਇਸ ਮੌਕੇ ਯੂਥ ਕੋਆਰਡੀਨੇਟਰ ਡਾ: ਪਰਮਿੰਦਰ ਸਿੰਘ ਨੇ ਦੱਸਿਆ ਕਿ ਅੱਜ ਦੇਸ਼ ਨੂੰ ਗੁਲਾਮੀ ਤੋਂ ਮੁਕਤ ਕਰਵਾਉਣ ਲਈ ਲੜੇ ਗਏ ਆਜ਼ਾਦੀ ਸੰਗਰਾਮ ਵਿਚ ਆਪਣੀਆਂ ਜਾਨਾਂ ਦੀ ਕੁਰਬਾਨੀ ਦੇਣ ਵਾਲੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ | ਇਸ ਮੌਕੇ ਵਿਦਿਆਰਥੀਆਂ ਤੋਂ ਇਲਾਵਾ ਕਾਲਜ ਦੇ ਪ੍ਰੋ: ਬੂਟਾ ਸਿੰਘ, ਪ੍ਰੋ: ਹਰਪ੍ਰੀਤ ਸਿੰਘ ਸ਼ਫ਼ੀ, ਪ੍ਰੋ: ਰਾਜਵਿੰਦਰ ਕੌਰ, ਡਾ: ਸੁਰਿੰਦਰ ਕੌਰ, ਪ੍ਰੋ: ਮਨਿੰਦਰ ਕੌਰ, ਪ੍ਰੋ: ਅਰਮਿੰਦਰ ਸਿੰਘ, ਪ੍ਰੋ: ਗੁਰਲਾਲ ਸਿੰਘ, ਪ੍ਰੋ: ਨਵਦੀਪ ਸਿੰਘ, ਪ੍ਰੋ: ਭਗਵੰਤ ਸਿੰਘ ਆਦਿ ਵੀ ਹਾਜ਼ਰ ਸਨ |
ਰੋਟਰੀ ਕਲੱਬ ਨੇ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ
ਫ਼ਰੀਦਕੋਟ, (ਸਤੀਸ਼ ਬਾਗ਼ੀ)-ਰੋਟਰੀ ਕਲੱਬ ਦੇ ਪ੍ਰਧਾਨ ਨਵੀਸ਼ ਛਾਬੜਾ ਦੀ ਅਗਵਾਈ ਹੇਠ ਅੱਜ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਵਸ ਸ਼ਰਧਾਪੂਰਵਕ ਮਨਾਇਆ ਗਿਆ, ਜਿਸ ਦੌਰਾਨ ਸ਼ਹੀਦ ਭਗਤ ਸਿੰਘ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ | ਇਸ ਮੌਕੇ ਪ੍ਰਧਾਨ ਨਵੀਸ਼ ਛਾਬੜਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਵਲੋਂ ਨੌਜਵਾਨਾਂ ਨੂੰ ਜਗਾਉਣ ਲਈ ਦਿੱਤੇ ਗਏ ਸੰਦੇਸ਼ ਨੂੰ ਮੁੜ ਜਗਾਉਣ ਦੀ ਜ਼ਰੂਰਤ ਹੈ | ਉਹਨਾਂ ਕਿਹਾ ਕਿ ਦੇਸ਼ ਦੀ ਤਰੱਕੀ 'ਚ ਬਣਦਾ ਯੋਗਦਾਨ ਪਾ ਕੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਵਾਲਾ ਜਮਹੂਰੀ ਤੇ ਸਮਾਜਵਾਦੀ ਭਾਰਤ ਸਿਰਜਨ ਪ੍ਰਤੀ ਇਮਾਨਦਾਰੀ ਅਤੇ ਨੇਕ ਨੀਤੀ ਨਾਲ ਉਪਰਾਲੇ ਕਰਨੇ ਚਾਹੀਦੇ ਹਨ | ਇਸ ਮੌਕੇ ਰੋਟਰੀ ਕਲੱਬ ਦੇ ਸਾਬਕਾ ਗਵਰਨਰ ਐਡਵੋਕੇਟ ਰਮੇਸ਼ ਚੰਦਰ ਜੈਨ, ਦਵਿੰਦਰ ਸਿੰਘ ਪੰਜਾਬ ਮੋਟਰਜ਼, ਇੰਜੀ: ਜੀਤ ਸਿੰਘ, ਨਵਦੀਪ ਗਰਗ, ਪਿ੍ਤਪਾਲ ਸਿੰਘ ਕੋਹਲੀ ਅਤੇ ਪੋ੍ਰਫ਼ੈਸਰ ਨਿਰਮਲ ਕੌਸ਼ਿਕ ਹਾਜ਼ਰ ਸਨ |
ਗੁਰੂ ਨਾਨਕ ਕਾਲੋਨੀ 'ਚ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ
ਫ਼ਰੀਦਕੋਟ, (ਸਤੀਸ਼ ਬਾਗ਼ੀ)-ਦੀ ਗੁਰੂ ਨਾਨਕ ਦੇਵ ਕੋਆਪਰੇਟਿਵ ਹਾਊਸ ਬਿਲਡਿੰਗ ਸੁਸਾਇਟੀ ਦੇ ਪ੍ਰਧਾਨ ਜਸਵਿੰਦਰਜੀਤ ਪਾਲ ਸਿੰਘ ਬਰਾੜ ਦੀ ਅਗਵਾਈ ਹੇਠ ਅੱਜ ਗੁਰੂ ਨਾਨਕ ਕਾਲੋਨੀ ਦੇ ਪਾਰਕ 'ਚ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾਪੂਰਵਕ ਮਨਾਇਆ ਗਿਆ, ਜਿਸ ਦੌਰਾਨ ਸਮੂਹ ਕਾਲੋਨੀ ਨਿਵਾਸੀਆਂ ਨੇ ਸ਼ਹੀਦ ਭਗਤ ਸਿੰਘ ਦੇ ਬੁੱਤ 'ਤੇ ਫੁੱਲ ਮਾਲਾਵਾਂ ਪਾ ਕੇ ਸ਼ਰਧਾਂਜ਼ਲੀ ਭੇਟ ਕੀਤੀ | ਇਸ ਮੌਕੇ ਪ੍ਰਧਾਨ ਜਸਵਿੰਦਰਜੀਤ ਪਾਲ ਸਿੰਘ ਬਰਾੜ ਨੇ ਕਿਹਾ ਕਿ ਸਾਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸੁਪਨਿਆਂ ਦੇ ਭਾਰਤ ਦਾ ਭਾਰਤ ਸਿਰਜਣ ਲਈ ਯੋਗਦਾਨ ਪਾਉਣਾ ਚਾਹੀਦਾ ਹੈ | ਇਸ ਮੌਕੇ ਸਾਬਕਾ ਮੰਤਰੀ ਉਪੇਂਦਰ ਸ਼ਰਮਾ, ਮੀਤ ਪ੍ਰਧਾਨ ਡਿਪਟੀ ਸਿੰਘ ਸੰਧੂ, ਖ਼ਜ਼ਾਨਚੀ ਮੁਕੇਸ਼ ਜੈਨ, ਸਲਾਹਾਕਾਰ ਸਰਬਨ ਸਿੰਘ ਗਿੱਲ, ਸਕੱਤਰ ਬਲਤੇਜ ਸਿੰਘ, ਰਾਜ ਸੰਧੂ, ਰਣਧੀਰ ਸਿੰਘ ਸੰਧੂ, ਡਾਕਟਰ ਚੰਦਰ ਸ਼ੇਖਰ ਕੱਕੜ, ਡਾਕਟਰ ਵਿਸ਼ਵਦੀਪ ਗੋਇਲ, ਹਰਭਜਨ ਸਿੰਘ ਪਟਵਾਰੀ, ਸੁਰਿੰਦਰ ਅਰੋੜਾ, ਰਣਧੀਰ ਸਿੰਘ ਘੁਮਾਣ, ਬਲਵਿੰਦਰ ਸਿੰਘ ਬਿੰਦੀ, ਨਿਰਮਲ ਸਿੰਘ ਗੁੱਲੂ, ਅਮਰਜੀਤ ਸਿੰਘ ਗੌਾਦਾਰਾ, ਰਾਕੇਸ਼ ਗੱਖੜ, ਜਗਦੀਪ ਸਿੰਘ ਕਾਨੂੰਨਗੋ, ਸਤੀਸ਼ ਕੁਮਾਰ ਸਾਹਨੀ, ਰਮੇਸ਼ ਕੁਮਾਰ ਗੋਇਲ ਅਤੇ ਲੈਕਚਰਾਰ ਜਸਬੀਰ ਸਿੰਘ ਬਰਾੜ ਤੋਂ ਇਲਾਵਾ ਹੋਰ ਵੀ ਕਾਲੋਨੀ ਨਿਵਾਸੀ ਹਾਜ਼ਰ ਸਨ |
ਕਿ੍ਸ਼ਨਾ ਵੰਤੀ ਸੇਵਾ ਸੁਸਾਇਟੀ ਨੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਟ ਕੀਤੀ
ਫ਼ਰੀਦਕੋਟ, (ਸਤੀਸ਼ ਬਾਗ਼ੀ)-ਕਿ੍ਸ਼ਨਾ ਵੰਤੀ ਸੇਵਾ ਸੁਸਾਇਟੀ ਦੇ ਪ੍ਰਧਾਨ ਪਿ੍ੰਸੀਪਲ ਸੁਰੇਸ਼ ਅਰੋੜਾ ਦੀ ਅਗਵਾਈ ਹੇਠ ਸਥਾਨਕ ਗੁਰੂ ਨਾਨਕ ਕਾਲੋਨੀ ਵਿਖੇ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ, ਜਿਸ ਦੌਰਾਨ ਸ਼ਹੀਦ ਭਗਤ ਸਿੰਘ ਦੇ ਬੁੱਤ 'ਤੇ ਫੁੱਲ ਮਾਲਾਵਾਂ ਅਰਪਿਤ ਕਰਦਿਆਂ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਯਾਦ ਨੂੰ ਤਾਜ਼ਾ ਕੀਤਾ ਗਿਆ ਅਤੇ ਨੌਜਵਾਨਾਂ ਨੂੰ ਉਨ੍ਹਾਂ ਵਲੋਂ ਦਰਸਾਏ ਗਏ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ | ਇਸ ਮੌਕੇ ਜਸਬੀਰ ਸਿੰਘ ਜੱਸੀ, ਹਰਜੀਤ ਸਿੰਘ, ਜਸਵਿੰਦਰ ਸਿੰਘ ਕੈਂਥ, ਰੁਗਪ੍ਰੀਤ ਸਿੰਘ ਰੰਧਾਵਾ ਅਤੇ ਵਿਨੋਦ ਕੁਮਾਰ ਤੋਂ ਇਲਾਵਾ ਕਾਲੋਨੀ ਨਿਵਾਸੀ ਹਾਜ਼ਰ ਸਨ |
ਸਫ਼ਾਈ ਸੇਵਕ ਯੂਨੀਅਨ ਵਲੋਂ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਟ ਕੀਤੀ
ਫ਼ਰੀਦਕੋਟ, (ਸਤੀਸ਼ ਬਾਗ਼ੀ)-ਸਫ਼ਾਈ ਸੇਵਕ ਯੂਨੀਅਨ ਨੇ ਅੱਜ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਵਲੋਂ ਦੇਸ਼ ਆਜ਼ਾਦ ਕਰਵਾਉਣ ਲਈ ਦਿੱਤੀਆਂ ਗਈਆਂ ਲਾਸਾਨੀ ਸ਼ਹਾਦਤਾਂ ਨੂੰ ਯਾਦ ਕੀਤਾ | ਇਸ ਮੌਕੇ ਕੁਲਦੀਪ ਕੁਮਾਰ, ਅਸ਼ੋਕ ਸਾਰਵਾਨ, ਰਾਮ ਰਮੇਸ਼, ਨੀਨੂੰ, ਕੁਲਦੀਪ ਕਾਂਗੜਾ, ਭੋਲਾ ਰਾਮ ਅਤੇ ਸਤਪਾਲ ਮਿੱਤਲ ਨੇ ਕਿਹਾ ਕਿ ਦੇਸ਼ ਦੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ 'ਤੇ ਪਹਿਰਾ ਦੇਣ ਦੀ ਅਹਿਮ ਲੋੜ ਹੈ ਅਤੇ ਬੁਲਾਰਿਆਂ ਨੇ ਸ਼ਹੀਦਾਂ ਦੇ ਸੁਪਨਿਆਂ ਦਾ ਭਾਰਤ ਸਿਰਜਣ ਲਈ ਸਮਾਜਿਕ ਬੁਰਾਈਆਂ ਅਤੇ ਨਵ ਉਦਾਰਵਾਦੀ ਨੀਤੀਆਂ ਵਿਰੁੱਧ ਲੋਕਾਂ ਨੂੰ ਲਾਮਬੰਦ ਹੋਣ ਦਾ ਸੱਦਾ ਦਿੱਤਾ |

ਜ਼ਿਲ੍ਹਾ ਪ੍ਰੀਸ਼ਦ ਅਧੀਨ ਚੱਲਦੀਆਂ ਡਿਸਪੈਂਸਰੀਆਂ 'ਚ ਦਵਾਈਆਂ ਦੀ ਘਾਟ

ਸਾਦਿਕ, 23 ਮਾਰਚ (ਗੁਰਭੇਜ ਸਿੰਘ ਚੌਹਾਨ)-ਪਿੰਡਾਂ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਸਰਕਾਰ ਨੇ ਜ਼ਿਲ੍ਹਾ ਪ੍ਰੀਸ਼ਦ ਅਧੀਨ ਪਿਛਲੇ ਸਮੇਂ ਦੌਰਾਨ ਡਾਕਟਰਾਂ ਅਤੇ ਲੋੜੀਂਦੇ ਸਟਾਫ਼ ਦੀ ਭਰਤੀ ਕੀਤੀ ਸੀ ਅਤੇ ਪਿੰਡਾਂ 'ਚ ਡਿਸਪੈਂਸਰੀਆਂ ਸ਼ੁਰੂ ਕੀਤੀਆਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਔਰਤ ਦੀ ਮੌਤ

ਕੋਟਕਪੂਰਾ, 23 ਮਾਰਚ (ਮੋਹਰ ਸਿੰਘ ਗਿੱਲ, ਮੇਘਰਾਜ)-ਕਿਸੇ ਧਾਰਮਿਕ ਸਥਾਨ ਤੋਂ ਆਪਣੇ ਪਿੰਡ ਪਰਤ ਰਹੀ ਇਕ ਔਰਤ ਦੀ ਸੜਕ ਹਾਦਸੇ 'ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿ੍ਤਕ ਦੇ ਇਕ ਵਾਰਸ ਦੇ ਬਿਆਨ 'ਤੇ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਕਾਰ ...

ਪੂਰੀ ਖ਼ਬਰ »

ਸ੍ਰੀ ਗਊਸ਼ਾਲਾ ਧਾਮ ਵਿਖੇ ਹੋਲੀ ਦਾ ਤਿਉਹਾਰ ਮਨਾਇਆ

ਕੋਟਕਪੂਰਾ, 23 ਮਾਰਚ (ਮੇਘਰਾਜ)-ਸ੍ਰੀ ਬਾਲਾ ਜੀ ਸੇਵਾ ਮੰਡਲ ਕੋਟਕਪੂਰਾ ਵਲੋਂ ਸ੍ਰੀ ਗਊਸ਼ਾਲਾ ਧਾਮ ਸਿੱਖਾਂਵਾਲਾ ਰੋਡ ਕੋਟਕਪੂਰਾ ਵਿਖੇ ਹੋਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਇਲਾਕਾ ਨਿਵਾਸੀ ਹਾਜ਼ਰ ਸਨ, ਜਿਨ੍ਹਾਂ ਵਲੋਂ ਫੁੱਲਾਂ ...

ਪੂਰੀ ਖ਼ਬਰ »

ਅਚੀਵਰ ਪੁਆਇੰਟ ਸੈਂਟਰ ਕੋਟਕਪੂਰਾ ਦੀ ਵਿਦਿਆਰਥਣ ਨੇ 7.5 ਬੈਂਡ ਪ੍ਰਾਪਤ ਕੀਤੇ

ਫ਼ਰੀਦਕੋਟ, 23 ਮਾਰਚ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਸੈਂਟਰ ਕੋਟਕਪੂਰਾ ਦੀ ਇਕ ਹੋਰ ਵਿਦਿਆਰਥਣ ਲਖਵਿੰਦਰ ਕੌਰ ਨੇ ਆਈਲੈਟਸ ਦੀ ਪ੍ਰੀਖਿਆ 'ਚ ਲਿਸਨਿੰਗ 8.0, ਰੀਡਿੰਗ 8.0, ਰਾਈਟਿੰਗ 7.0, ਸਪੀਕਿੰਗ 7.5 ਅਤੇ ਓਵਰਆਲ 7.5 ਬੈਂਡ ਪ੍ਰਾਪਤ ਕਰਕੇ ਰਿਕਾਰਡ ਕਾਇਮ ਕੀਤਾ | ਇਸ ਤੋਂ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਵਲੋਂ ਐਸ.ਪੀ. ਸਨਮਾਨਿਤ

ਕੋਟਕਪੂਰਾ, 23 ਮਾਰਚ (ਮੇਘਰਾਜ)-ਕੋਟਕਪੂਰਾ ਵਿਖੇ ਤਾਇਨਾਤ ਰਹੇ ਡੀ.ਐਸ.ਪੀ ਮਨਵਿੰਦਰਬੀਰ ਸਿੰਘ ਦੇ ਪਦਉੱਨਤ ਹੋ ਕੇ ਐਸ.ਪੀ ਬਣਨ 'ਤੇ ਸ਼ਹੀਦ ਬਾਬਾ ਦੀਪ ਸਿੰਘ ਚੈਰੀਟੇਬਲ ਸੁਸਾਇਟੀ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜਾ ਤੇ ਸਮੂਹ ਅਹੁਦੇਦਾਰਾਂ ਨੇ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਦੇਸੀ ਨਸਲ ਦੇ ਘੋੜਿਆਂ ਦੇ ਨਸਲੀ ਮੁਕਾਬਲੇ ਕਰਵਾਏ

ਫ਼ਰੀਦਕੋਟ 23, ਮਾਰਚ (ਜਸਵੰਤ ਸਿੰਘ ਪੁਰਬਾ)-ਗੁਰੂ ਗੋਬਿੰਦ ਸਿੰਘ ਹਾਰਸ ਬਰੀਡਰ ਸੁਸਾਇਟੀ ਪੰਜਾਬ ਵੱਲੋਂ ਫ਼ਰੀਦਕੋਟ 'ਚ ਪਹਿਲੀ ਵਾਰ ਘੋੜਿਆਂ ਦੇ ਨਸਲੀ ਮੁਕਾਬਲੇ ਦੇ ਅਖੀਰਲੇ ਦਿਨ ਜੇਤੂ ਘੋੜਾ ਪਾਲਕਾਂ ਨੂੰ ਇਨਾਮਾਂ ਦੀ ਵੰਡ ਕੈਬਨਿਟ ਮੰਤਰੀ ਬਲਵੀਰ ਸਿੰਘ ਸਿੱਧੂ ਨੇ ...

ਪੂਰੀ ਖ਼ਬਰ »

ਕੋਟਕਪੂਰੇ 'ਚ ਹੋਣਗੇ ਪੋ੍ਰਫੈਸ਼ਨਲ ਡਾਂਸ ਮੁਕਾਬਲੇ

ਕੋਟਕਪੂਰਾ, 23 ਮਾਰਚ (ਮੋਹਰ ਸਿੰਘ ਗਿੱਲ)-ਮੋਹਿਤ ਕਾਗੜਾ ਅਤੇ ਰਾਮ ਪਵਾਰ ਵਲੋਂ ਪ੍ਰੋਫੈਸ਼ਨਲ ਡਾਂਸ ਮੁਕਾਬਲੇ ਪੰਜਾਬ ਜੈਮ ਦੇ ਨਾਂਅ ਹੇਠ 29-30-31 ਮਾਰਚ ਨੂੰ ਕੋਟਕਪੂਰਾ ਵਿਖੇ ਕਰਵਾਏ ਜਾ ਰਹੇ ਹਨ, ਜਿਸ 'ਚ ਦਿੱਲੀ, ਕਲਕੱਤਾ ਅਤੇ ਹੋਰ ਸ਼ਹਿਰਾਂ ਤੋਂ ਬੁਲਾਏ ਜੱਜ, ...

ਪੂਰੀ ਖ਼ਬਰ »

ਨੌਜਵਾਨਾਂ ਦੀ ਸੋਚ ਨੂੰ ਉਸਾਰੂ ਵਾਲੇ ਪਾਸੇ ਲਗਾ ਕੇ ਸਮਾਜਿਕ ਬੁਰਾਈਆਂ ਦਾ ਕੀਤਾ ਜਾ ਸਕਦਾ ਹੈ ਖਾਤਮਾ-ਡੀ.ਸੀ.

ਫ਼ਰੀਦਕੋਟ, 23 ਮਾਰਚ (ਜਸਵੰਤ ਸਿੰਘ ਪੁਰਬਾ)-ਨੌਜਵਾਨਾਂ ਦਾ ਜੋਸ਼ ਵਗਦੇ ਦਰਿਆਵਾਂ ਵਰਗਾ ਹੁੰਦਾ ਹੈ ਜੇਕਰ ਉਨ੍ਹਾਂ ਦੀ ਸੋਚ ਨੂੰ ਉਸਾਰੂ ਵਾਲੇ ਪਾਸੇ ਲਗਾਇਆ ਜਾਂਦਾ ਹੈ ਤਾਂ ਸਮਾਜਿਕ ਕੁਰੀਤੀਆਂ ਅਤੇ ਅਲਾਮਤਾਂ ਦਾ ਖ਼ਾਤਮਾ ਕੀਤਾ ਜਾ ਸਕਦਾ ਹੈ | ਇਹ ਪ੍ਰਗਟਾਵਾ ਡਿਪਟੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX