ਤਾਜਾ ਖ਼ਬਰਾਂ


ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਜਲੰਧਰ , 18 ਅਕਤੂਬਰ -ਗੁਰੂ ਨਾਨਕ ਮਿਸ਼ਨ ਹਸਪਤਾਲ ਨਜ਼ਦੀਕ ਇਕ ਪੱਤਰਕਾਰ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ ਤੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ।
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਸਰਬੱਤ ਖ਼ਾਲਸਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪਹਿਲਾਂ ਜ਼ਮਾਨਤ ਦੇਣ ਦੇ ਹੁਕਮਾਂ ਉਪਰੰਤ ਜ਼ਮਾਨਤ ਦੇ ਭਰੇ ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੀ ਗੱਲ ਕਰਦਿਆਂ ਨੈਬ ...
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਬੱਧਨੀ ਕਲਾਂ, 18 ਅਕਤੂਬਰ {ਸੰਜੀਵ ਕੋਛੜ }-ਮੋਗਾ ਬਰਨਾਲਾ ਨੈਸ਼ਨਲ ਹਾਈ ਵੇਅ 'ਤੇ ਪਿੰਡ ਬੋਡੇ ਨਜ਼ਦੀਕ ਸੜਕ ਹਾਦਸੇ 'ਚ ਬੱਸ ਅਤੇ ਕਾਰ ਦੀ ਟੱਕਰ 'ਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਗੰਭੀਰ ਫੱਟੜ ...
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਜਲਾਲਾਬਾਦ, 18 ਅਕਤੂਬਰ (ਪ੍ਰਦੀਪ ਕੁਮਾਰ)- 21 ਤਾਰੀਖ਼ ਨੂੰ ਇਕ ਨਵਾਂ ਮੋੜ ਪੰਜਾਬ ਦੀ ਸਿਆਸਤ 'ਚ ਪੈਣਾ ਹੈ। ਇਹ ਸ਼ਬਦ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਲੋਕ ਸਭਾ ਦੇ ਸਾਂਸਦ ਸੁਖਬੀਰ ਸਿੰਘ...
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਰਾਜਾਸਾਂਸੀ, 18 ਅਕਤੂਬਰ (ਹਰਦੀਪ ਸਿੰਘ ਖੀਵਾ)- ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਐੱਸ.ਐੱਸ.ਪੀ ਵਿਕਰਮ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਅਤੇ ਥਾਣਾ ਕੰਬੋਅ...
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਲਖਨਊ, 18 ਅਕਤੂਬਰ- ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਅੱਜ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਗੋਲੀ ਲਖਨਊ ਸਥਿਤ ਉਨ੍ਹਾਂ...
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  1 day ago
ਇਸਲਾਮਾਬਾਦ, 18 ਅਕਤੂਬਰ- ਆਈ. ਸੀ. ਸੀ. ਵਿਸ਼ਵ ਕੱਪ 2019 ਅਤੇ ਹੁਣ ਸ੍ਰੀਲੰਕਾ ਖ਼ਿਲਾਫ਼ ਘਰ 'ਚ ਟੀ-20 ਲੜੀ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਸਰਫ਼ਰਾਜ਼ ਅਹਿਮਦ...
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 day ago
ਤਰਨਤਾਰਨ, 18 ਅਕਤੂਬਰ (ਵਿਕਾਸ ਮਰਵਾਹਾ)- ਜ਼ਿਲ੍ਹਾ ਤਰਨਤਾਰਨ ਦੀ ਪੁਲਿਸ ਨੇ ਜ਼ਿਲ੍ਹੇ 'ਚ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ...
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  1 day ago
ਅਜਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਖੇਤਰ 'ਚ ਅੱਜ ਸਵੇਰੇ ਹੋਈ ਹਲਕੀ ਬਾਰਸ਼ ਤੋਂ ਬਾਅਦ ਮੁੜ ਅਸਮਾਨ 'ਚ ਛਾਏ ਬੱਦਲਾਂ ...
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  1 day ago
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  1 day ago
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  1 day ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  1 day ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  1 day ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  1 day ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  1 day ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  1 day ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  1 day ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  1 day ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  1 day ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  1 day ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  1 day ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  1 day ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  1 day ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  1 day ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  1 day ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  1 day ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  1 day ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  1 day ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  1 day ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  1 day ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  1 day ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  1 day ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  1 day ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  1 day ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  1 day ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  1 day ago
ਅੱਜ ਦਾ ਵਿਚਾਰ
. . .  1 day ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  2 days ago
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  2 days ago
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  2 days ago
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਚੇਤ ਸੰਮਤ 551

ਪੰਜਾਬ / ਜਨਰਲ

ਮਾਮੂਨ ਕੈਂਟ ਪੁਲਿਸ ਵਲੋਂ 5 ਸ਼ੱਕੀ ਕਸ਼ਮੀਰੀ ਨੌਜਵਾਨ ਹਿਰਾਸਤ 'ਚ

ਪਠਾਨਕੋਟ, 23 ਮਾਰਚ (ਚੌਹਾਨ)-ਥਾਣਾ ਮਾਮੂਨ ਕੈਂਟ ਪਠਾਨਕੋਟ ਪੁਲਿਸ ਨੇ ਮਿਲੀ ਇਤਲਾਹ 'ਤੇ 5 ਕਸ਼ਮੀਰੀ ਨੌਜਵਾਨਾਂ ਨੰੂ ਮਾਮੂਨ ਚੌਕ ਡਲਹੌਜ਼ੀ ਰੋਡ ਤੋਂ ਸ਼ੱਕ ਦੇ ਆਧਾਰ 'ਤੇ ਹਿਰਾਸਤ 'ਚ ਲਿਆ ਹੈ | ਜਾਣਕਾਰੀ ਅਨੁਸਾਰ ਇਹ ਨੌਜਵਾਨ ਚਿੱਟੇ ਰੰਗ ਦੀ ਟਾਟਾ ਸੂਮੋ ਨੰਬਰ ਜੇ.ਕੇ. 13-5832 'ਤੇ ਸਵਾਰ ਹੋ ਕੇ ਡਿਫ਼ੈਂਸ ਰੋਡ ਤੋਂ ਹੁੰਦੇ ਹੋਏ ਮਾਮੂਨ ਚੌਕ ਪੁੱਜੇ ਸਨ | ਇੱਥੇ ਉਨ੍ਹਾਂ ਇਕ ਢਾਬੇ ਤੋਂ ਖਾਣਾ ਖਾਧਾ ਤੇ ਸਥਾਨਕ ਲੋਕਾਂ ਤੋਂ ਟੋਲ ਟੈਕਸ ਬੈਰੀਅਰ, ਪੁਲਿਸ ਸਟੇਸ਼ਨ, ਸ਼ਿਮਲਾ, ਚੰਡੀਗੜ੍ਹ, ਜਲੰਧਰ ਦੀ ਦੂਰੀ ਬਾਰੇ ਪੁੱਛਣਾ ਸ਼ੁਰੂ ਕਰ ਦਿੱਤਾ | ਇਸ 'ਤੇ ਸਥਾਨਕ ਲੋਕਾਂ ਨੰੂ ਸ਼ੱਕ ਹੋਇਆ ਤੇ ਉਨ੍ਹਾਂ ਇਸ ਦੀ ਸੂਚਨਾ ਥਾਣਾ ਮਾਮੂਨ ਨੰੂ ਦਿੱਤੀ | ਪੁਲਿਸ ਨੇ ਮੌਕੇ 'ਤੇ ਪਹੰੁਚ ਕੇ ਪੰਜਾਂ ਜਣਿਆਂ ਨੰੂ ਹਿਰਾਸਤ 'ਚ ਲੈ ਲਿਆ ਤੇ ਮਾਮੂਨ ਥਾਣੇ ਲੈ ਗਈ | ਇਹ ਸੂਚਨਾ ਮਿਲਦਿਆਂ ਹੀ ਖੁਫ਼ੀਆ ਏਜੰਸੀਆਂ 'ਚ ਹਲਚਲ ਮਚ ਗਈ | ਜਾਣਕਾਰੀ ਅਨੁਸਾਰ ਹਿਰਾਸਤ 'ਚ ਲਏ ਨੌਜਵਾਨਾਂ ਦੀ ਪਹਿਚਾਣ ਮੁਦਾਸਿਰ ਰਸ਼ੀਦ ਨਿਵਾਸੀ ਅਨੰਤਨਾਗ, ਨਜ਼ੀਰ ਅਹਿਮਦ ਡਾਰ ਨਿਵਾਸੀ ਪੁਲਵਾਮਾ, ਆਇਆਜ਼ ਫੈਆਜ਼ ਨਿਵਾਸੀ ਪੁਲਵਾਮਾ, ਇਸ਼ਫਾਕ ਅਹਿਮਦ ਨਿਵਾਸੀ ਅਨੰਤਨਾਗ ਤੇ ਪੰਜਮੂਲ ਯੂਸਫ਼ ਨਿਵਾਸੀ ਬਿਜੇਬੇੜਾ ਵਜੋਂ ਹੋਈ ਹੈ | ਇਸ ਸਬੰਧੀ ਜਦੋਂ ਥਾਣਾ ਮਾਮੂਨ ਦੇ ਐਸ.ਐਚ.ਓ. ਹਰਪ੍ਰੀਤ ਕੌਰ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |

ਹੁਣ ਹਰਿਆਣਾ 'ਚ ਸਰੋਂ੍ਹ ਨਹੀਂ ਵੇਚ ਸਕਣਗੇ ਪੰਜਾਬ ਤੇ ਰਾਜਸਥਾਨ ਦੇ ਕਿਸਾਨ

ਭੁਪਿੰਦਰ ਪੰਨੀਵਾਲੀਆ ਸਿਰਸਾ, 23 ਮਾਰਚ -ਹਰਿਆਣਾ 'ਚ ਹੁਣ ਪੰਜਾਬ ਤੇ ਰਾਜਸਥਾਨ ਦੇ ਕਿਸਾਨ ਆਪਣੀ ਜਿਣਸ ਨਹੀਂ ਵੇਚ ਸਕਣਗੇ | ਹਰਿਆਣਾ ਸਰਕਾਰ ਸਿਰਫ਼ ਉਨ੍ਹਾਂ ਕਿਸਾਨਾਂ ਤੋਂ ਹੀ ਘੱਟੋ-ਘੱਟ ਸਮਰਥਨ ਮੁੱਲ 'ਤੇ ਸਰ੍ਹੋਂ ਦੀ ਖ਼ਰੀਦ ਕਰੇਗੀ, ਜਿਹੜੇ ਕਿਸਾਨਾਂ ਨੇ 'ਮੇਰੀ ...

ਪੂਰੀ ਖ਼ਬਰ »

ਲੜਕੀਆਂ ਨੂੰ ਵਿਦੇਸ਼ੀ ਦੱਸ ਕੇ ਅਮੀਰ ਲੜਕਿਆਂ ਨਾਲ ਵਿਆਹ ਕਰਵਾਉਣ ਵਾਲੀ ਔਰਤ ਗਿ੍ਫ਼ਤਾਰ

ਫ਼ਰੀਦਕੋਟ, 23 ਮਾਰਚ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਪੁਲਿਸ ਨੇ ਭਾਰਤੀ ਲੜਕੀਆਂ ਨੂੰ ਹੀ ਵਿਦੇਸ਼ੀ ਲੜਕੀਆਂ ਦੱਸ ਕੇ ਅਤੇ ਉਨ੍ਹਾਂ ਦੇ ਵਿਦੇਸ਼ੀ ਫ਼ਰਜ਼ੀ ਪਾਸਪੋਰਟ ਤਿਆਰ ਕਰਕੇ ਉਨ੍ਹਾਂ ਦੇ ਵਿਆਹ ਅਮੀਰ ਘਰਾਂ ਦੇ ਲੜਕਿਆਂ ਨਾਲ ਕਰਵਾ ਕੇ ਉਨ੍ਹਾਂ ਪਾਸੋਂ ਮੋਟੀਆਂ ...

ਪੂਰੀ ਖ਼ਬਰ »

ਭਾਜਪਾ ਵਲੋਂ ਉਮਾ ਭਾਰਤੀ ਪਾਰਟੀ ਦੀ ਉਪ ਪ੍ਰਧਾਨ ਨਿਯੁਕਤ

ਨਵੀਂ ਦਿੱਲੀ, 23 ਮਾਰਚ (ਏਜੰਸੀ)-ਅੱਜ ਭਾਜਪਾ ਨੇ ਕੇਂਦਰੀ ਮੰਤਰੀ ਉਮਾ ਭਾਰਤੀ ਨੂੰ ਪਾਰਟੀ ਦੀ ਰਾਸ਼ਟਰੀ ਉਪ ਪ੍ਰਧਾਨ ਨਿਯੁਕਤ ਕੀਤਾ | ਦੱਸਣਯੋਗ ਹੈ ਕਿ ਉਮਾ ਭਾਰਤੀ ਲੋਕ ਸਭਾ ਚੋਣਾਂ ਨਹੀਂ ਲੜ ਰਹੀ | ਉਮਾ ਭਾਰਤੀ ਝਾਂਸੀ ਤੋਂ ਭਾਜਪਾ ਦੀ ਸੰਸਦ ਮੈਂਬਰ ਹੈ ਅਤੇ ਉਨ੍ਹਾਂ ...

ਪੂਰੀ ਖ਼ਬਰ »

ਰੈਫ਼ਲਜ਼ ਐਜੂਸਿਟੀ ਵਲੋਂ ਫ਼੍ਰੀ ਮੈਗਾ ਸੈਮੀਨਾਰ 28 ਤੋਂ

ਜਲੰਧਰ, 23 ਮਾਰਚ (ਅ.ਬ.)-ਗੱਲ ਵਿਦੇਸ਼ ਵਿਚ ਪੜ੍ਹਨ ਦੀ ਹੋਵੇ ਜਾਂ ਬਿਜਨਸ ਕਰਨ ਜਾਂ ਸੈਟਲ ਹੋਣ ਦੀ, ਆਪਣੀ ਫਾਈਲ ਅਜਿਹੀ ਕੰਪਨੀ ਤੋਂ ਲਗਵਾਉਣੀ ਚਾਹੀਦੀ ਹੈ, ਜਿਹੜੀ ਇਸ ਕੰਮ ਵਿਚ ਤਜੁਰਬੇਕਾਰ ਤੇ ਪੁਰਾਣੀ ਹੋਵੇ | ਸੈਕਟਰ 34, ਚੰਡੀਗੜ੍ਹ ਵਿਚ ਸਥਿਤ ਰੈਫ਼ਲਜ਼ ਐਜੂਸਿਟੀ ...

ਪੂਰੀ ਖ਼ਬਰ »

ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਕਾਂਗਰਸ ਨੂੰ ਛੱਡ ਸਾਰੀਆਂ ਪਾਰਟੀਆਂ ਨੇ ਐਲਾਨੇ ਉਮੀਦਵਾਰ

ਬੈਜ ਚੌਧਰੀ ਬੀਣੇਵਾਲ, 23 ਮਾਰਚ -ਪੰਜਾਬ 'ਚ ਮਈ ਮਹੀਨੇ 'ਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਲਈ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਚੋਣ ਲੜਨ ਲਈ ਅਕਾਲੀ ਦਲ-ਭਾਜਪਾ ਗੱਠਜੋੜ, ਸੀ.ਪੀ.ਐਮ., ਅਕਾਲੀ ਦਲ (ਟਕਸਾਲੀ), ਆਮ ਆਦਮੀ ਪਾਰਟੀ ਤੇ ਬਹੁਜਨ ਸਮਾਜ ਪਾਰਟੀ ਵਲੋਂ ...

ਪੂਰੀ ਖ਼ਬਰ »

ਸਿੱਖਿਆ ਬੋਰਡ ਵਲੋਂ ਅਣਛਪੇ ਪ੍ਰਸ਼ਨ ਬਦਲੇ ਦਿੱਤੇ ਜਾਣਗੇ ਗ੍ਰੇਸ ਅੰਕ

ਐੱਸ.ਏ.ਐੱਸ. ਨਗਰ, 23 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸ਼ੁੱਕਰਵਾਰ ਮੈਟਿ੍ਕ ਪੱਧਰੀ ਗਣਿਤ ਦੇ ਪੇਪਰ 'ਚ, ਸੀ-ਸੈੱਟ ਵਾਲਾ ਪੇਪਰ ਹੱਲ ਕਰਨ ਵਾਲੇ ਅੰਗਰੇਜ਼ੀ ਮਾਧਿਅਮ ਦੇ ਪ੍ਰੀਖਿਆਰਥੀਆਂ ਨੂੰ ਗ੍ਰੇਸ ਦੇ ਚਾਰ ਅੰਕ ਦੇਣ ਦਾ ਫ਼ੈਸਲਾ ...

ਪੂਰੀ ਖ਼ਬਰ »

ਟਰਾਂਸਪੋਰਟਰਾਂ ਨੇ ਮੱੁਖ ਚੋਣ ਅਧਿਕਾਰੀ ਨੂੰ ਚਿੱਠੀ ਲਿਖ ਕੇ ਵਪਾਰਕ ਵਾਹਨਾਂ ਦਾ ਭਾੜਾ ਵਧਾਉਣ ਦੀ ਕੀਤੀ ਅਪੀਲ

ਲੁਧਿਆਣਾ, 23 ਮਾਰਚ (ਪੁਨੀਤ ਬਾਵਾ)- ਆਲ ਟੈਂਪੂ ਐਾਡ ਮਿੰਨੀ ਟਰੱਕ ਓਪਰੇਟਰ ਯੂਨੀਅਨ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਚਿੱਠੀ ਲਿਖ ਕੇ ਚੋਣਾਂ 'ਚ ਵਰਤੇ ਜਾਣ ਵਾਲੇ ਵਪਾਰਕ ਵਾਹਨਾਂ ਦਾ ਭਾੜਾ ਵਧਾਉਣ ਅਤੇ 1 ਟਨ ਪਾਸ ਟਾਟਾ ਏਸ, ਮਹਿੰਦਰਾ ਜੀਪ, ਟਾਟਾ 407 ਢਾਈ ਟਨ ਪਾਸ ...

ਪੂਰੀ ਖ਼ਬਰ »

ਪੰਜਾਬ 'ਚੋਂ ਡੇਰਾ ਸਿਰਸਾ ਦੇ ਪੈਰ ਵੱਡੇ ਪੱਧਰ 'ਤੇ ਉਖੜੇ

ਸਿਆਸੀ ਮਾਮਲਿਆਂ ਬਾਰੇ ਕਮੇਟੀ ਗੈਰ ਸਰਗਰਮ

ਜਲੰਧਰ, 23 ਮਾਰਚ (ਮੇਜਰ ਸਿੰਘ)-ਮਾਲਵਾ ਖੇਤਰ ਦੇ ਪੰਜ ਜ਼ਿਲਿ੍ਹਆਂ ਸੰਗਰੂਰ, ਮਾਨਸਾ, ਬਠਿੰਡਾ, ਫ਼ਰੀਦਕੋਟ ਤੇ ਮੁਕਤਸਰ 'ਚ ਫੈਲੇ ਡੇਰਾ ਸੱਚਾ ਸੌਦਾ ਸਿਰਸਾ ਦੇ ਪੈਰ ਹੁਣ ਵੱਡੇ ਪੱਧਰ 'ਤੇ ਉਖੜ ਗਏ ਹਨ ਤੇ ਪਿਛਲਾ ਕਰੀਬ ਡੇਢ ਦਹਾਕਾ ਇਸ ਖੇਤਰ ਦੀ ਸਿਆਸਤ 'ਚ ਤਹਿਲਕਾ ...

ਪੂਰੀ ਖ਼ਬਰ »

ਦਿਉਰ ਭਰਜਾਈ ਨੇ ਇਕੱਠੇ ਫਾਹਾ ਲੈ ਕੇ ਖ਼ੁਦਕੁਸ਼ੀ

ਭਗਤਾ ਭਾਈਕਾ/ਭਾਈਰੂਪਾ, 23 ਮਾਰਚ (ਸੁਖਪਾਲ ਸਿੰਘ ਸੋਨੀ/ਵਰਿੰਦਰ ਲੱਕੀ)- ਅੱਜ ਨਜ਼ਦੀਕੀ ਪਿੰਡ ਦਿਆਲਪੁਰਾ ਭਾਈਕਾ ਵਿਖੇ ਦੋ ਬੱਚਿਆਂ ਦੀ ਮਾਂ ਅਤੇ ਇਕ ਨੌਜਵਾਨ ਵਲੋਂ ਦਿਨ-ਦਿਹਾੜੇ ਇਕੱਠਿਆਂ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ | ਪੁਲਿਸ ਸਟੇਸ਼ਨ ਦਿਆਲਪੁਰਾ ...

ਪੂਰੀ ਖ਼ਬਰ »

ਖਟਕੜ ਕਲਾਂ 'ਚ ਵੱਖ-ਵੱਖ ਆਗੂਆਂ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ

ਸ਼ਹੀਦਾਂ ਦੀ ਕੁਰਬਾਨੀ ਸਦਕਾ ਆਜ਼ਾਦੀ ਮਿਲੀ- ਚੰਦੂਮਾਜਰਾ ਬੰਗਾ, ਨਵਾਂਸ਼ਹਿਰ 23 ਮਾਰਚ (ਜਸਬੀਰ ਸਿੰਘ ਨੂਰਪੁਰ/ਗੁਰਬਖ਼ਸ਼ ਸਿੰਘ ਮਹੇ)- ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਵਰਗੇ ਯੋਧਿਆਂ ਦੀਆਂ ਕੁਰਬਾਨੀਆਂ ਸਦਕਾ ਦੇਸ਼ ਨੂੰ ਅੰਗਰੇਜ਼ੀ ਸਾਮਰਾਜ ...

ਪੂਰੀ ਖ਼ਬਰ »

ਸੂਬਾ ਸਰਕਾਰ ਵਲੋਂ 1 ਅਪ੍ਰੈਲ ਤੋਂ ਦਵਾਈਆਂ ਦੇ ਹੋਲਸੇਲ ਸਟੋਰ ਖੋਲ੍ਹਣ 'ਤੇ ਰੋਕ

ਲੁਧਿਆਣਾ, 23 ਮਾਰਚ (ਸਲੇਮਪੁਰੀ)- ਪੰਜਾਬ ਸਰਕਾਰ ਵਲੋਂ ਪੰਜਾਬ 'ਚ ਰਸਾਇਣਿਕ ਨਸ਼ਿਆਂ ਦੀ ਰੋਕਥਾਮ ਨੂੰ ਲੈ ਕੇ ਨਵੀਂ ਦਵਾਈ ਨੀਤੀ ਅਖ਼ਤਿਆਰ ਕੀਤੀ ਹੈ, ਜਿਸ ਤਹਿਤ ਹੁਣ ਸੂਬੇ ਅੰਦਰ ਦਵਾਈਆਂ ਦੀਆਂ ਦੁਕਾਨਾਂ ਅਤੇ ਹੋਲਸੇਲ ਡਰੱਗ ਸਟੋਰ ਖੋਲ੍ਹਣਾ ਬਹੁਤ ਮੁਸ਼ਕਲ ਹੋ ਗਿਆ ...

ਪੂਰੀ ਖ਼ਬਰ »

ਕੈਨੇਡਾ ਸਿੱਖਿਆ ਮੇਲੇ ਦਾ ਆਗਾਜ਼ 29 ਤੋਂ-ਪਿਰਾਮਿਡ

ਜਲੰਧਰ, 23 ਮਾਰਚ (ਅ. ਬ.)-ਕੈਨੇਡਾ ਪੜ੍ਹਾਈ ਦੇ ਪੱਧਰ ਅਤੇ ਮੁਢਲੀਆਂ ਜ਼ਰੂਰਤਾਂ ਨੂੰ ਦੇਖਦੇ ਹੋਏ ਹਰ ਸਾਲ ਦੀ ਤਰਾਂ ਇਸ ਸਾਲ 2019 'ਚ ਭਾਰਤ ਦੀ ਟਾਪ ਵੀਜ਼ਾ ਸਟੂਡੈਂਟ ਵੀਜ਼ਾ ਕੰਸਲਟੈਂਸੀ ਪਿਰਾਮਿਡ ਈ ਸਰਵਿਸਿਜ਼ ਵਲੋਂ ਕੈਨੇਡਾ ਸਿੱਖਿਆ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ...

ਪੂਰੀ ਖ਼ਬਰ »

ਮੱੁਖ ਚੋਣ ਅਫ਼ਸਰ ਵਲੋਂ ਬੈਂਕ ਅਧਿਕਾਰੀਆਂ ਨਾਲ ਮੀਟਿੰਗ

ਚੰਡੀਗੜ੍ਹ, 23 ਮਾਰਚ (ਅਜੀਤ ਬਿਊਰੋ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐੱਸ. ਕਰੁਣਾ ਰਾਜੂ ਵਲੋਂ ਆਪਣੇ ਦਫ਼ਤਰ ਵਿਖੇ ਪੰਜਾਬ ਰਾਜ 'ਚ ਕੰਮ ਕਰ ਰਹੇ ਵੱਖ-ਵੱਖ ਬੈਂਕਾਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਮੁੱਖ ਚੋਣ ਅਫ਼ਸਰ, ...

ਪੂਰੀ ਖ਼ਬਰ »

ਟਕਸਾਲੀ ਅਕਾਲੀ ਦਲ ਦੇ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਦਾ ਐਲਾਨ ਜਲਦ-ਬੱਬੀ ਬਾਦਲ

ਜਗਰਾਉਂ, 23 ਮਾਰਚ (ਜੋਗਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਯੂਥ ਵਿੰਗ ਦੇ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਟਕਸਾਲੀ ਅਕਾਲੀ ਦਲ ਪੰਜਾਬ ਦੇ ਨੌਜਵਾਨਾਂ ਨੂੰ ਪੰਥਕ ਏਜੰਡੇ ਨਾਲ ਜੋੜੇਗਾ ਅਤੇ ...

ਪੂਰੀ ਖ਼ਬਰ »

ਪਾਕਿ 'ਚ ਲਾਂਘੇ ਲਈ ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਉਣ ਦਾ ਮਾਮਲਾ ਭਖਿਆ

ਅੰਮਿ੍ਤਸਰ, 23 ਮਾਰਚ (ਸੁਰਿੰਦਰ ਕੋਛੜ)- ਪਾਕਿਸਤਾਨ ਸਰਕਾਰ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ ਆਪਣੇ ਅਧਿਕਾਰ 'ਚ ਲਈ ਨਾਲ ਲੱਗਦੇ ਪਿੰਡਾਂ ਦੀ ਜ਼ਮੀਨ ਦਾ ਮਾਮਲਾ ਲਗਾਤਾਰ ਜ਼ੋਰ ਫੜਦਾ ਜਾ ਰਿਹਾ ਹੈ | ਮਨੁੱਖੀ ਅਧਿਕਾਰ ਕਮਿਸ਼ਨ ਪਾਕਿਸਤਾਨ ਦਾ ਕਹਿਣਾ ਹੈ ਕਿ ...

ਪੂਰੀ ਖ਼ਬਰ »

ਪਿੰਡ ਅਗਵਾਨ ਵਿਖੇ ਗੁਰਦੁਆਰਾ ਯਾਦਗਾਰ-ਏ-ਸ਼ਹੀਦਾਂ ਦਾ ਨੀਂਹ ਪੱਥਰ ਸਮਾਗਮ 31 ਨੂੰ

ਬਟਾਲਾ, 23 ਮਾਰਚ (ਕਾਹਲੋਂ)-ਫ਼ਖਰ-ਏ-ਕੌਮ ਸ਼ਹੀਦ ਭਾਈ ਸਤਵੰਤ ਸਿੰਘ ਅਗਵਾਨ, ਭਾਈ ਬੇਅੰਤ ਸਿੰਘ ਅਤੇ ਭਾਈ ਕੇਹਰ ਸਿੰਘ ਦੀ ਨਿੱਘੀ ਯਾਦ 'ਚ ਬਣੇ ਗੁਰਦੁਆਰਾ ਯਾਦਗਾਰ-ਏ-ਸ਼ਹੀਦਾਂ ਦੇ ਨਵੇਂ ਦੀਵਾਨ ਹਾਲ ਅਤੇ ਦਰਬਾਰ ਹਾਲ ਦੀ ਉਸਾਰੀ ਦਾ ਨੀਂਹ ਪੱਥਰ 31 ਮਾਰਚ ਦਿਨ ਐਤਵਾਰ ਨੂੰ ...

ਪੂਰੀ ਖ਼ਬਰ »

ਰਾਜ ਬੱਬਰ ਮੁਰਾਦਾਬਾਦ ਦੀ ਜਗ੍ਹਾ ਫ਼ਤਹਿਪੁਰ ਸੀਕਰੀ ਤੋਂ ਲੜਨਗੇ ਚੋਣ

ਲਖਨਊ, 23 ਮਾਰਚ (ਆਈ.ਏ.ਐਨ.ਐਸ.)- ਲੋਕ ਸਭਾ ਚੋਣਾਂ ਲਈ ਕਾਂਗਰਸ ਨੇ 39 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ | ਕਾਂਗਰਸ ਨੇ ਉੱਤਰ ਪ੍ਰਦੇਸ਼ ਤੋਂ ਦੋ ਉਮੀਦਵਾਰਾਂ ਨੂੰ ਬਦਲਿਆ ਹੈ | ਸੂਬਾ ਪ੍ਰਧਾਨ ਰਾਜ ਬੱਬਰ ਹੁਣ ਮੁਰਾਦਾਬਾਦ ਦੀ ਜਗ੍ਹਾ ਫਤਹਿਪੁਰ ਸੀਕਰੀ ਤੋਂ ਚੋਣ ਲੜਨਗੇ | ...

ਪੂਰੀ ਖ਼ਬਰ »

ਪਾਕਿਸਤਾਨ ਦੀ ਜੇਲ੍ਹ 'ਚ ਬੰਦ ਕੈਦੀ ਰਾਮ ਚੰਦ ਦੇ ਵਾਰਸਾਂ ਦੀ ਭਾਲ

ਜਲੰਧਰ, 23 ਮਾਰਚ (ਐੱਮ. ਐੱਸ. ਲੋਹੀਆ)- ਸੈਂਟਰਲ ਜੇਲ੍ਹ, ਲਾਹੌਰ, ਪਾਕਿਸਤਾਨ 'ਚ ਸਾਲ 2017 ਤੋਂ ਬੰਦ ਕੈਦੀ ਰਾਮ ਚੰਦ ਦੀ ਭਾਲ ਲਈ ਪਾਕਿਸਤਾਨ ਸਰਕਾਰ ਵਲੋਂ ਭਾਰਤ ਸਾਰਕਾਰ ਨਾਲ ਸੰਪਰਕ ਕੀਤਾ ਗਿਆ ਗਿਆ ਹੈ | ਕੈਦੀ ਸਬੰਧੀ ਵੇਰਵਾ ਭੇਜਿਆ ਗਿਆ ਹੈ, ਕਿ ਉਹ ਆਪਣੀ ਪਹਿਚਾਣ ਰਾਮ ਚੰਦ ...

ਪੂਰੀ ਖ਼ਬਰ »

ਦਿੱਲੀ ਤੇ ਬੰਗਾਲ 'ਚ ਬਣੇਗੀ ਕਾਂਗਰਸ ਦੀ ਸਰਕਾਰ-ਰਾਹੁਲ

ਕੋਲਕਾਤਾ, 23 ਮਾਰਚ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ 'ਚ ਕਾਂਗਰਸ ਦਾ ਗੜ੍ਹ ਮੰਨੇ ਜਾਂਦੇ ਮਾਲਦਾ ਜ਼ਿਲੇ੍ਹ ਦੇ ਚਾਂਚਲ ਸਥਿਤ ਕਮਲਬਗਾਨ ਮੈਦਾਨ 'ਚ ਰੈਲੀ ਨੂੰ ਸੰਬੋਧਨ ਕਰਦਿਆਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਇਥੋਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਸਿਰਸਾ ਤੋਂ ਲੜ ਸਕਦੈ ਚੋਣ

ਚੰਡੀਗੜ੍ਹ, 23 ਮਾਰਚ (ਐਨ.ਐਸ. ਪਰਵਾਨਾ)-ਜ਼ਿਲ੍ਹਾ ਸਿਰਸਾ ਦੇ ਹਲਕਾ ਕਾਲਾਂਵਾਲੀ (ਰਾਖਵਾਂ) ਤੋਂ ਹਰਿਆਣਾ ਵਿਧਾਨ ਸਭਾ ਦੇ ਅਕਾਲੀ ਮੈਂਬਰ ਬਲਕੋਰ ਸਿੰਘ ਨੇ ਵਿਚਾਰ ਪ੍ਰਗਟ ਕੀਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਲੋਕ ਸਭਾ ਦੀਆਂ ਅਗਲੀਆਂ ਚੋਣਾਂ 'ਚ ਸਿਰਸਾ ਰਾਖਵਾਂ ਹਲਕੇ ...

ਪੂਰੀ ਖ਼ਬਰ »

ਤਿੰਨ ਮਹੀਨਿਆਂ 'ਚ ਸੂਬੇ ਭਰ 'ਚ ਹੋਏ ਸਿਰਫ਼ 33 ਨਕਸ਼ੇ ਪਾਸ

• ਸ਼ਿਵ ਸ਼ਰਮਾ ਜਲੰਧਰ, 23 ਮਾਰਚ- ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਰਾਹਤ ਦੇਣ ਅਤੇ ਜਲਦੀ ਨਕਸ਼ੇ ਪਾਸ ਕਰਨ ਲਈ ਰਾਜ ਭਰ 'ਚ ਹੱਥੀਂ ਨਕਸ਼ੇ ਪਾਸ ਕਰਨ ਦਾ ਕੰਮ ਬੰਦ ਕਰਕੇ ਆਨਲਾਈਨ ਨਕਸ਼ੇ ਜਮ੍ਹਾਂ ਕਰਾਉਣ ਦੀ ਸਹੂਲਤ ਸ਼ੁਰੂ ਕਰਵਾ ਦਿੱਤੀ ਹੈ ਪਰ ਹੇਠਲੇ ਪੱਧਰ 'ਤੇ ...

ਪੂਰੀ ਖ਼ਬਰ »

ਬੈਂਕ ਧੋਖਾਧੜੀ ਮਾਮਲਿਆਂ 'ਚ ਮਦਦ ਲਈ 21 ਦੇਸ਼ਾਂ ਨੂੰ ਐਲ. ਆਰ. ਭੇਜਣ ਦੀ ਮਨਜ਼ੁੂਰੀ

ਨਵੀਂ ਦਿੱਲੀ, 23 ਮਾਰਚ (ਏਜੰਸੀ)-ਦਿੱਲੀ ਦੀ ਇਕ ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਯੂ.ਕੇ. ਅਤੇ ਯੂ.ਏ.ਈ. ਸਮੇਤ 21 ਦੇਸ਼ਾਂ ਨੂੰ ਲਿਖਤੀ ਚਿੱਠੀ ਭੇਜਣ ਦੀ ਮਨਜ਼ੂਰੀ ਦਿੱਤੀ ਹੈ, ਜਿਸ ਵਿਚ ਗੁਜਰਾਤ ਦੇ ਸਟਰਿਲੰਗ ਬਾਇਓਟੈਕ ਲਿਮਟਡ ਨਾਲ ਸਬੰਧਿਤ 8100 ਕਰੋੜ ਰੁਪਏ ...

ਪੂਰੀ ਖ਼ਬਰ »

ਰਾਹੁਲ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀਆਂ

ਨਵੀਂ ਦਿੱਲੀ, 23 ਮਾਰਚ (ਏਜੰਸੀਆਂ)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਸੰਸਦ ਭਵਨ ਦੇ ਅਹਾਤੇ 'ਚ ਸਥਿਤ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਬੁੱਤ 'ਚ ਸ਼ਰਧਾ ਦੇ ਫੁੱਲ ਭੇਟ ਕੀਤੇ | ਉਨ੍ਹਾਂ ਨੇ ਸ਼ਹੀਦੀ ਦਿਵਸ 'ਤੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਯਾਦ ...

ਪੂਰੀ ਖ਼ਬਰ »

ਮਹਿਬੂਬਾ ਮੁਫ਼ਤੀ ਵਲੋਂ ਅਨੰਤਨਾਗ ਲੋਕ ਸਭਾ ਹਲਕੇ ਤੋਂ ਚੋਣ ਲੜਨ ਦਾ ਐਲਾਨ

ਸ੍ਰੀਨਗਰ, 23 ਮਾਰਚ (ਮਨਜੀਤ ਸਿੰਘ)- ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਦੱਖਣੀ ਕਸ਼ਮੀਰ ਦੀ ਅਨੰਤਨਾਗ ਲੋਕ ਸਭਾ ਸੀਟ ਤੋਂ ਲੋਕ ਸਭਾ ਚੋਣ ਲੜਨ ਦਾ ਐਲਾਨ ਕੀਤਾ ਹੈ | ਇਸ ਗੱਲ ਦਾ ਐਲਾਨ ਮਹਿਬੂਬਾ ਮੁਫ਼ਤੀ ਨੇ ਸ੍ਰੀਨਗਰ ਵਿਖੇ ਘਰ ਵਿਖੇ ਕਰਵਾਈ ...

ਪੂਰੀ ਖ਼ਬਰ »

'ਯਾਰਾ ਵੇ' ਸਾਡੇ ਸੁਪਨਿਆਂ ਨੂੰ ਸਾਕਾਰ ਕਰੇਗੀ-ਰਾਕੇਸ਼ ਮਹਿਤਾ

ਜਲੰਧਰ, 23 ਮਾਰਚ (ਅ.ਬ.)- 'ਯਾਰਾ ਵੇ' ਸਾਡੇ ਸੁਪਨਿਆਂ ਨੂੰ ਸਾਕਾਰ ਕਰੇਗੀ | ਇਸ 'ਤੇ ਸਾਡੀ ਸਮੁੱਚੀ ਟੀਮ ਨੇ ਜਿੰਨੀ ਮਿਹਨਤ ਕੀਤੀ ਹੈ, ਉਹ ਕਰਨੀ ਹਰ ਇਕ ਦੇ ਵੱਸ ਦੀ ਗੱਲ ਨਹੀਂ | ਫ਼ਿਲਮ ਜਿੱਥੇ ਦਰਸ਼ਕਾਂ ਨੂੰ ਹਸਾਏਗੀ, ਉੱਥੇ ਅਤੀਤ ਦੇ ਦਰਸ਼ਨ ਵੀ ਕਰਾਏਗੀ | 1947 ਵੇਲ਼ੇ ਜਦੋਂ ...

ਪੂਰੀ ਖ਼ਬਰ »

ਚੀਨ 'ਚ ਬੱਸ ਨੂੰ ਅੱਗ ਲੱਗਣ ਕਾਰਨ 26 ਮੌਤਾਂ

ਬੀਜਿੰਗ, 23 ਮਾਰਚ (ਆਈ. ਏ. ਐਨ. ਐਸ.)-ਚੀਨ ਦੇ ਹੁਨਾਨ ਸੂਬੇ 'ਚ ਸਵਾਰੀਆਂ ਨਾਲ ਭਰੀ ਇਕ ਬੱਸ ਨੂੰ ਅਚਾਨਕ ਅੱਗ ਲੱਗ ਗਈ | ਜਿਸ ਕਾਰਨ 26 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 28 ਹੋਰ ਜ਼ਖ਼ਮੀ ਹੋ ਗਏ | ਖ਼ਬਰਾਂ ਦੀ ਏਜੰਸੀ ਸਿਨਹੂਆ ਅਨੁਸਾਰ ਕਮਿਊਨਿਸਟ ਪਾਰਟੀ ਆਫ਼ ਚੀਨ ਦੀ ਸੂਬਾ ...

ਪੂਰੀ ਖ਼ਬਰ »

ਕਾਂਗਰਸ 'ਚ ਸ਼ਾਮਿਲ ਹੋਈ ਸਪਨਾ ਚੌਧਰੀ

ਨਵੀਂ ਦਿੱਲੀ, 23 ਮਾਰਚ (ਏਜੰਸੀ)-ਹਰਿਆਣਾ ਦੀ ਪ੍ਰਸਿੱਧ ਗਾਇਕਾ, ਡਾਂਸਰ ਅਤੇ ਬਿੱਗ ਬਾਸ ਦਾ ਹਿੱਸਾ ਰਹੀ ਸਪਨਾ ਚੌਧਰੀ ਅੱਜ ਕਾਂਗਰਸ 'ਚ ਸ਼ਾਮਿਲ ਹੋ ਗਈ | ਸਪਨਾ ਚੌਧਰੀ ਉੱਤਰ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜ ਬੱਬਰ ਦੀ ਰਿਹਾਇਸ਼ 'ਤੇ ਪਾਰਟੀ ਦੀ ਸੂਬਾ ਇਕਾਈ ਦੇ ਕਈ ...

ਪੂਰੀ ਖ਼ਬਰ »

ਅਕਾਲੀ ਦਲ ਪਹਿਲੀ ਅਪ੍ਰੈਲ ਤੋਂ ਸ਼ੁਰੂ ਕਰੇਗਾ ਮੈਂਬਰਸ਼ਿਪ ਮੁਹਿੰਮ

ਚੰਡੀਗੜ੍ਹ, 23 ਮਾਰਚ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੱਸਿਆ ਕਿ ਪਾਰਟੀ ਵਲੋਂ ਪਹਿਲੀ ਅਪ੍ਰੈਲ ਤੋਂ ਇਕ ਹਫ਼ਤਾ ਲੰਬੀ ਮੈਂਬਰਸ਼ਿਪ ਮੁਹਿੰਮ ਸ਼ੁਰੂ ਕੀਤੀ ਜਾਵੇਗੀ, ਜਿਸ ਦੌਰਾਨ ਪਾਰਟੀ ਦਫ਼ਤਰ ਦੇ ਅਹੁਦੇਦਾਰ ਰਾਜ ਭਰ ...

ਪੂਰੀ ਖ਼ਬਰ »

ਝੂਠੇ ਵਾਅਦੇ ਕਰ ਕੇ ਸੱਤਾ ਹਾਸਲ ਕਰਨ ਵਾਲਿਆਂ ਨੂੰ ਪੰਜਾਬ ਦੇ ਲੋਕ ਜਵਾਬ ਦੇਣ ਲਈ ਤਿਆਰ-ਸੁਖਬੀਰ

ਸੁਨਾਮ ਊਧਮ ਸਿੰਘ ਵਾਲਾ, 23 ਮਾਰਚ (ਸੱਗੂ, ਭੁੱਲਰ, ਧਾਲੀਵਾਲ)- ਪੰਜਾਬ ਦੀ ਜਨਤਾ ਨਾਲ ਝੂਠੇ ਵਾਅਦੇ ਕਰ ਕੇ ਅਤੇ ਝੂਠੀਆਂ ਕਸਮਾਂ ਖਾ ਕੇ ਸੂਬੇ ਦੀ ਸੱਤਾ ਹਥਿਆਉਣ ਵਾਲੀ ਕਾਂਗਰਸ ਤੋਂ ਸੂਬੇ ਦੀ ਜਨਤਾ ਇਨ੍ਹਾਂ ਲੋਕ ਸਭਾ ਚੋਣਾਂ 'ਚ ਬਦਲਾ ਲੈਣ ਲਈ ਤਿਆਰ ਬੈਠੀ ਹੈ, ਇਹ ਵਿਚਾਰ ...

ਪੂਰੀ ਖ਼ਬਰ »

ਬੱਧਨੀ ਕਲਾਂ 'ਚ ਸੰਤ ਰਾਮਪਾਲ ਸਿੰਘ ਦੇ ਧਾਰਮਿਕ ਦੀਵਾਨ ਅੱਜ

ਬੱਧਨੀ ਕਲਾਂ, 23 ਮਾਰਚ (ਸੰਜੀਵ ਕੋਛੜ)-ਹਰ ਸਾਲ ਦੀ ਤਰਾਂ ਸ੍ਰੀ ਗੁਰੂ ਨਾਨਕ ਦੇਵ ਜੀ ਗੁਰਦੁਆਰਾ ਪ੍ਰਬੰਧਕੀ ਕਮੇਟੀ, ਸਮੂਹ ਕਲੱਬਾਂ, ਨਗਰ ਪੰਚਾਇਤ ਬੱਧਨੀ ਕਲਾਂ, ਪ੍ਰਵਾਸੀ ਭਾਰਤੀ ਵੀਰਾਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਸੰਤ ਰਾਮਪਾਲ ਸਿੰਘ ਪਿੰਡ ਝਾਂਡੇ ...

ਪੂਰੀ ਖ਼ਬਰ »

ਦਰਜਾ ਚਾਰ ਅਸਾਮੀਆਂ ਦੀਆਂ ਚੰਦ ਸੀਟਾਂ ਲਈ ਜੁੜੀ ਹਜ਼ਾਰਾਂ ਦੀ ਭੀੜ

ਫ਼ਾਜ਼ਿਲਕਾ, 23 ਮਾਰਚ (ਦਵਿੰਦਰ ਪਾਲ ਸਿੰਘ)-ਦੇਸ਼ ਅੰਦਰ ਬੇਰੁਜ਼ਗਾਰੀ ਦੀ ਇਤਨੀ ਵੱਡੀ ਮਾਰ ਦਿਨ ਬ ਦਿਨ ਪੈ ਰਹੀ ਹੈ ਕਿ 33 ਦਰਜਾ ਚਾਰ ਮੁਲਾਜ਼ਮਾਂ ਦੀ ਭਰਤੀ ਲਈ ਹਜ਼ਾਰਾਂ ਬੇਰੁਜ਼ਗਾਰਾਂ ਨੇ ਆਪਣੇ ਬਿਨੈ ਪੱਤਰ ਦਿੱਤੇ ਹਨ | ਭਾਵੇਂ ਦਰਜਾ ਚਾਰ ਕਰਮਚਾਰੀ ਦੀ ਭਰਤੀ ਲਈ ...

ਪੂਰੀ ਖ਼ਬਰ »

ਰਿਫਾਈਨਰੀ ਗੇਟ 'ਤੇ ਲਾਸ਼ਾਂ ਰੱਖ ਕੇ ਕੀਤਾ ਧਰਨਾ ਪ੍ਰਦਰਸ਼ਨ

ਘਰੌਾਡਾ, 23 ਮਾਰਚ (ਅਜੀਤ ਬਿਊਰੋ)-ਕੁਤਾਨਾ ਚੌਕ 'ਤੇ ਟੈਂਕਰ ਵਿਚ ਵੈਲਡਿੰਗ ਕਰਦੇ ਸਮੇਂ ਵਿਸਫ਼ੋਟ ਵਿਚ ਪਿਓ-ਪੁੱਤਰ ਦੀ ਮੌਤ ਮਾਮਲੇ ਵਿਚ ਕੁਤਾਨਾ-ਦਦਲਾਨਾ ਤੇ ਹੋਰ ਪਿੰਡਾਂ ਦੇ ਲੋਕਾਂ ਨੇ ਦੁਪਹਿਰ ਸਮੇਂ ਰਿਫਾਈਨਰੀ ਗੇਟ 'ਤੇ ਦੋਵੇਂ ਲਾਸ਼ਾਂ ਰੱਖ ਕੇ ਧਰਨਾ ਪ੍ਰਦਰਸ਼ਨ ...

ਪੂਰੀ ਖ਼ਬਰ »

ਗੂਹਲਾ ਪ੍ਰਸ਼ਾਸਨ ਨੇ ਵਿਵਾਦ ਦਾ ਕਾਰਨ ਬਣੀ ਕੰਧ ਨੂੰ ਪੁੱਟਿਆ

ਗੂਹਲਾ ਚੀਕਾ, 23 ਮਾਰਚ (ਓ.ਪੀ. ਸੈਣੀ)-ਪਿੰਡ ਬਦਸੂਈ ਵਿਖੇ ਮੰਦਰ ਤੇ ਗੁਰਦੁਆਰਾ ਸਾਹਿਬ ਦੇ ਚਲ ਰਹੇ ਜ਼ਮੀਨ ਦੇ ਵਿਵਾਦ ਦਾ ਕਾਰਣ ਬਣੀ ਕੰਧ ਨੂੰ ਅੱਜ ਗੂਹਲਾ ਪ੍ਰਸ਼ਾਸਨ ਨੇ ਭੰਨਵਾ ਦਿੱਤਾ ਹੈ | ਮੌਕੇ 'ਤੇ ਜਾਣਕਾਰੀ ਦਿੰਦੇ ਹੋਏ ਐਸ.ਡੀ.ਐਮ. ਗੂਹਲਾ ਸੰਜੇ ਕੁਮਾਰ ਨੇ ਦੱਸਿਆ ...

ਪੂਰੀ ਖ਼ਬਰ »

ਸਿੱਖ ਪੰਥ ਦੇ ਉੱਘੇ ਕਥਾਵਾਚਕ ਗਿਆਨੀ ਤਰਜੀਤ ਸਿੰਘ ਨਰੂਲਾ ਨਮਿਤ ਅੰਤਿਮ ਅਰਦਾਸ ਹੋਈ

ਕਰਨਾਲ, 23 ਮਾਰਚ (ਗੁਰਮੀਤ ਸਿੰੋਘ ਸੱਗੂ)-ਸਿੱਖ ਪੰਥ ਦੇ ਉੱਘੇ ਕਥਾਵਾਚਕ ਗਿਆਨੀ ਤਰਜੀਤ ਸਿੰਘ ਜੀ ਨਰੂਲਾ ਦੀ ਅੰਤਿਮ ਅਰਦਾਸ ਗੁਰਦੁਆਰਾ ਸ੍ਰ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਕੀਤੀ ਗਈ ਜਿਸ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਤੇ ਪਤਵੰਤਿਆਂ ਨੇ ਹਿੱਸਾ ਲੈ ਕੇ ...

ਪੂਰੀ ਖ਼ਬਰ »

ਕੈਥਲ ਗੁਰਦੁਆਰਾ ਵਿਵਾਦ ਮਾਮਲੇ 'ਚ ਦੋਸ਼ੀਆਂ ਿਖ਼ਲਾਫ ਕੀਤੀ ਜਾਵੇ ਸਖਤ ਕਾਰਵਾਈ-ਸਿਰਸਾ

ਨਵੀਂ ਦਿੱਲੀ, 23 ਮਾਰਚ (ਜਗਤਾਰ ਸਿੰਘ)-ਹਰਿਆਣਾ ਦੇ ਪਿੰਡ ਬਦਸੂਈ ਵਿਖੇ ਗੁਰਦੁਆਰਾ ਸਾਹਿਬ ਸਬੰਧੀ ਹੋਏ ਵਿਵਾਦ ਦਾ ਗੰਭੀਰ ਨੋਟਿਸ ਲੈਂਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ...

ਪੂਰੀ ਖ਼ਬਰ »

ਚਾਰ ਦਿਨਾਂ 'ਚ 2 ਸਕੇ ਭਰਾਵਾਂ ਵਲੋਂ ਖੁਦਕੁਸ਼ੀ

ਨਥਾਣਾ, 23 ਮਾਰਚ (ਗੁਰਦਰਸ਼ਨ ਲੁੱਧੜ)- ਨਗਰ ਨਥਾਣਾ ਦੇ ਵਸਨੀਕ ਦੋ ਸਕੇ ਭਰਾਵਾਂ ਵਲੋਂ ਇਸੇ ਹਫ਼ਤੇ ਚਾਰ ਦਿਨਾਂ ਦੇ ਵਕਫ਼ੇ ਦੌਰਾਨ ਖ਼ੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ | ਜੱਟ ਸਿੱਖ ਭਾਈਚਾਰੇ ਨਾਲ ਸਬੰਧਿਤ ਉਕਤ ਦੋਵੇਂ ਸਕੇ ਭਰਾ ਸੁਰਜੀਤ ਸਿੰਘ (38) ਅਤੇ ...

ਪੂਰੀ ਖ਼ਬਰ »

ਭਾਜਯੁਮੋ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਥਾਨੇਸਰ, 23 ਮਾਰਚ (ਅਜੀਤ ਬਿਊਰੋ)-ਭਾਰਤੀ ਜਨਤਾ ਯੁਵਾ ਮੋਰਚਾ ਨੇ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਬਰਸੀ 'ਤੇ ਉਨ੍ਹਾਂ ਨੂੰ ਯਾਦ ਕੀਤਾ | ਭਾਜਪਾ ਯੁਵਾ ਮੋਰਚਾ ਸੂਬਾਈ ਮੀਡੀਆ ਇੰਚਾਰਜ ਤੇ ਕੁਰੂਕਸ਼ੇਤਰ ਜ਼ਿਲ੍ਹਾ ਇੰਚਾਰਜ ਨਵੀਨ ਬਤਰਾ ਨੇ ਮੁੱਖ ਬੁਲਾਰੇ ਵਜੋਂ ...

ਪੂਰੀ ਖ਼ਬਰ »

ਵੱਖ-ਵੱਖ ਆਗੂਆਂ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ

ਖਹਿਰਾ ਵਲੋਂ ਸੈਂਕੜੇ ਕਾਰਕੁਨਾਂ ਸਮੇਤ ਸ਼ਹੀਦਾਂ ਨੂੰ ਫੁੱਲ ਮਾਲਾਵਾਂ ਭੇਟ ਫ਼ਿਰੋਜ਼ਪੁਰ, 23 ਮਾਰਚ (ਤਪਿੰਦਰ ਸਿੰਘ)- ਪੰਜਾਬ ਏਕਤਾ ਪਾਰਟੀ ਦੇ ਸੈਂਕੜੇ ਕਾਰਕੁਨਾਂ ਦਾ ਕਾਫ਼ਲਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ 'ਚ ਹੁਸੈਨੀਵਾਲਾ ਪਹੁੰਚਿਆ ਅਤੇ ...

ਪੂਰੀ ਖ਼ਬਰ »

ਟਰਾਂਸਪੋਰਟਰਾਂ ਨੇ ਮੱੁਖ ਚੋਣ ਅਧਿਕਾਰੀ ਨੂੰ ਚਿੱਠੀ ਲਿਖ ਕੇ ਵਪਾਰਕ ਵਾਹਨਾਂ ਦਾ ਭਾੜਾ ਵਧਾਉਣ ਦੀ ਕੀਤੀ ਅਪੀਲ

ਲੁਧਿਆਣਾ, 23 ਮਾਰਚ (ਪੁਨੀਤ ਬਾਵਾ)- ਆਲ ਟੈਂਪੂ ਐਾਡ ਮਿੰਨੀ ਟਰੱਕ ਓਪਰੇਟਰ ਯੂਨੀਅਨ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਚਿੱਠੀ ਲਿਖ ਕੇ ਚੋਣਾਂ 'ਚ ਵਰਤੇ ਜਾਣ ਵਾਲੇ ਵਪਾਰਕ ਵਾਹਨਾਂ ਦਾ ਭਾੜਾ ਵਧਾਉਣ ਅਤੇ 1 ਟਨ ਪਾਸ ਟਾਟਾ ਏਸ, ਮਹਿੰਦਰਾ ਜੀਪ, ਟਾਟਾ 407 ਢਾਈ ਟਨ ਪਾਸ ...

ਪੂਰੀ ਖ਼ਬਰ »

ਬਿਹਾਰ 'ਚ ਜੇ.ਡੀ. (ਯੂ) ਨੇਤਾ ਦੀ ਕੁੱਟ-ਕੁੱਟ ਕੇ ਹੱਤਿਆ

ਛਪਰਾ, 23 ਮਾਰਚ (ਯੂ.ਐਨ.ਆਈ.)-ਬਿਹਾਰ ਦੇ ਸਾਰਨ ਜ਼ਿਲ੍ਹੇ 'ਚ ਤਾਰਈਆ ਪੁਲਿਸ ਥਾਣੇ ਅਧੀਨ ਪੈਂਦੇ ਪਿੰਡ ਮੁਕੰਦਪੁਰ 'ਚ ਭੀੜ ਵਲੋਂ ਜੇ.ਡੀ. (ਯੂ) ਦੇ ਇਕ ਨੇਤਾ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ ਜਦ ਕਿ ਉਸ ਦੇ ਦੋ ਬੇਟੇ ਗੰਭੀਰ ਹਾਲਤ 'ਚ ਜ਼ਖ਼ਮੀ ਹਨ | ਪੁਲਿਸ ਨੇ ਦੱਸਿਆ ਕਿ ...

ਪੂਰੀ ਖ਼ਬਰ »

ਦਿਗਵਿਜੇ ਭੁਪਾਲ ਤੇ ਖੜਗੇ ਗੁਲਬਰਗ ਤੋਂ ਲੜਨਗੇ ਚੋਣ

ਨਵੀਂ ਦਿੱਲੀ, 23 ਮਾਰਚ (ਪੀ.ਟੀ.ਆਈ.)-ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਆਪਣੀ ਅੱਠਵੀਂ ਸੂਚੀ ਜਾਰੀ ਕਰਦਿਆਂ 38 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ, ਜਿਸ ਤਹਿਤ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਦਿਗਵਿਜੇ ਸਿੰਘ ਭੁਪਾਲ ਲੋਕ ਸਭਾ ਸੀਟ ਤੋਂ ਜਦਕਿ ਲੋਕ ਸਭਾ 'ਚ ...

ਪੂਰੀ ਖ਼ਬਰ »

ਸੋਪੋਰ ਮੁਕਾਬਲੇ 'ਚ ਮਾਰੇ ਗਏ 2 ਅੱਤਵਾਦੀ ਜੈਸ਼ ਨਾਲ ਸਬੰਧਿਤ

ਸ੍ਰੀਨਗਰ, 23 ਮਾਰਚ (ਮਨਜੀਤ ਸਿੰਘ)- ਉੱਤਰੀ ਕਸ਼ਮੀਰ ਦੇ ਸੋਪੋਰ ਦੇ ਵਾਰਪੋਰਾ ਇਲਾਕੇ 'ਚ 45 ਘੰਟੇ ਚੱਲੇ ਮੁਕਾਬਲੇ 'ਚ ਮਾਰੇ ਗਏ 2 ਅੱਤਵਾਦੀਆਂ ਦੀ ਪਹਿਚਾਣ ਦੱਸਦਿਆਂ ਪੁਲਿਸ ਨੇ ਕਿਹਾ ਕਿ ਇਹ ਦੋਵੇਂ ਜੈਸ਼-ਏ-ਮੁਹੰਮਦ ਨਾਲ ਸਬੰਧਿਤ ਸਨ | ਡੀ.ਆਈ.ਜੀ. ਉੱਤਰੀ ਕਸ਼ਮੀਰ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX