ਤਾਜਾ ਖ਼ਬਰਾਂ


ਸ੍ਰੀਲੰਕਾ ਧਮਾਕਾ : ਕੋਲੰਬੋ 'ਚ ਕਰਫ਼ਿਊ ਲਾਉਣ ਦੇ ਹੁਕਮ
. . .  14 minutes ago
ਕੋਲੰਬੋ, 22 ਅਪ੍ਰੈਲ- ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਤੋਂ ਬਾਅਦ ਰਾਜਧਾਨੀ ਕੋਲੰਬੋ 'ਚ ਰਾਤੀਂ 8 ਵਜੇ ਤੋਂ ਲੈ ਕੇ ਸਵੇਰੇ 4 ਵਜੇ ਤੱਕ ਕਰਫ਼ਿਊ ਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਦੱਸ ਦਈਏ ਕਿ ਸਭ ਤੋਂ ਵੱਧ ਧਮਾਕੇ ਕੋਲੰਬੋ 'ਚ ਹੋਏ ਸਨ ਅਤੇ ਅੱਜ ਵੀ...
ਅਕਾਲੀ ਦਲ ਭਲਕੇ ਕਰੇਗਾ ਬਠਿੰਡਾ ਅਤੇ ਫ਼ਿਰੋਜ਼ਪੁਰ ਤੋਂ ਉਮੀਦਵਾਰਾਂ ਦਾ ਐਲਾਨ
. . .  25 minutes ago
ਸੰਗਰੂਰ, 22 ਅਪ੍ਰੈਲ (ਦਮਨਜੀਤ, ਬਿੱਟਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਬਠਿੰਡਾ ਅਤੇ ਫ਼ਿਰੋਜ਼ਪੁਰ ਸੀਟਾਂ 'ਤੇ ਅਕਾਲੀ ਉਮੀਦਵਾਰਾਂ ਦਾ ਐਲਾਨ ਕੱਲ੍ਹ ਸਵੇਰੇ ਕਰ ਦਿੱਤਾ ਜਾਵੇਗਾ। ਸੰਗਰੂਰ ਦੇ ਅਕਲੀ ਵਰਕਰਾਂ ਨੂੰ ਮਿਲਣ ....
ਚੱਲਦੀ ਗੱਡੀ 'ਚ ਅਚਾਨਕ ਲੱਗੀ ਅੱਗ, ਵਾਲ-ਵਾਲ ਬਚਿਆ ਬਜ਼ੁਰਗ ਜੋੜਾ
. . .  34 minutes ago
ਚੰਡੀਗੜ੍ਹ, 22 ਅਪ੍ਰੈਲ- ਚੰਡੀਗੜ੍ਹ ਦੇ ਸੈਕਟਰ 7-8 ਦੇ ਚੌਕ 'ਚ ਅੱਜ ਇੱਕ ਚੱਲਦੀ ਗੱਡੀ 'ਚ ਅਚਾਲਕ ਅੱਗ ਲੱਗ ਗਈ। ਇਸ ਹਾਦਸੇ 'ਚ ਕਾਰ ਸਵਾਰ ਬਜ਼ੁਰਗ ਜੋੜਾ ਵਾਲ-ਵਾਲ ਬਚ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਗੱਡੀ 'ਚੋਂ ਪਹਿਲਾਂ ਅਚਾਨਕ ਧੂੰਆ ਨਿਕਲਣ...
ਪਟਿਆਲਾ 'ਚ ਵਾਹਨ ਚੋਰੀ ਕਰਨ ਵਾਲਾ ਆਇਆ ਪੁਲਿਸ ਅੜਿੱਕੇ
. . .  40 minutes ago
ਪਟਿਆਲਾ, 22 ਅਪ੍ਰੈਲ (ਅਮਨ)- ਇੱਥੇ ਅੱਜ ਪਟਿਆਲਾ ਪੁਲਿਸ ਨੇ ਸ਼ਹਿਰ ਅੰਦਰੋਂ ਵਾਹਨ ਚੋਰੀ ਕਰ ਕੇ ਮਲੇਰਕੋਟਲਾ ਅਤੇ ਆਲੇ-ਦੁਆਲੇ ਵੇਚਣ ਵਾਲੇ ਨੂੰ ਗ੍ਰਿਫ਼ਤਾਰ ਕਰ ਕੇ 52 ਵਾਹਨ ਬਰਾਮਦ ਕਰਨ 'ਚ ਸਫਲਤਾ ਪ੍ਰਾਪਤ ਹੋਈ ਹੈ। ਜ਼ਿਕਰਯੋਗ ਹੈ ਕਿ ਉਕਤ ਦੋਸ਼ੀ ਦੀ ....
ਭਾਜਪਾ ਨੂੰ ਲੱਗਾ ਵੱਡਾ ਝਟਕਾ : ਸੁਰੇਸ਼ ਚੰਦੇਲ ਕਾਂਗਰਸ 'ਚ ਹੋਏ ਸ਼ਾਮਲ
. . .  50 minutes ago
ਨਵੀਂ ਦਿੱਲੀ, 22 ਅਪ੍ਰੈਲ- ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਲੋਕ ਸਭਾ ਹਲਕੇ ਤੋਂ ਤਿੰਨ ਬਾਰ ਸੰਸਦ ਮੈਂਬਰ ਰਹੇ ਭਾਜਪਾ ਆਗੂ ਸੁਰੇਸ਼ ਚੰਦੇਲ ਦਿੱਲੀ 'ਚ ਰਾਹੁਲ ਗਾਂਧੀ ਦੀ ਮੌਜੂਦਗੀ 'ਚ ਕਾਂਗਰਸ 'ਚ ਸ਼ਾਮਲ ਹੋ ਗਏ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਕਾਂਗਰਸ ਪ੍ਰਦੇਸ਼ ਪ੍ਰਧਾਨ ....
ਟਿਕ ਟਾਕ ਮਾਮਲੇ 'ਤੇ 24 ਅਪ੍ਰੈਲ ਤੱਕ ਮਦਰਾਸ ਹਾਈਕੋਰਟ ਕਰੇ ਵਿਚਾਰ- ਸੁਪਰੀਮ ਕੋਰਟ
. . .  about 1 hour ago
ਨਵੀਂ ਦਿੱਲੀ, 22 ਅਪ੍ਰੈਲ - ਭਾਰਤ 'ਚ ਟਿਕ-ਟਾਕ ਐਪ 'ਤੇ ਬੈਨ ਦੇ ਮਾਮਲੇ 'ਚ ਕੰਪਨੀ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਸੋਮਵਾਰ ਨੂੰ ਇਸ ਮਾਮਲੇ 'ਤੇ ਹੋਈ ਸੁਣਵਾਈ ਦੇ ਦੌਰਾਨ ਕੰਪਨੀ ਨੇ ਕੋਰਟ 'ਚ ਕਿਹਾ ਹੈ ਕਿ ਮਦਰਾਸ ਹਾਈਕੋਰਟ ਨੇ ਬਿਨਾਂ ਸਾਡਾ ਪੱਖ ..../
ਕੈਪਟਨ ਅਤੇ ਕੇ.ਪੀ. ਦੀ ਹਾਜ਼ਰੀ 'ਚ ਚੌਧਰੀ ਸੰਤੋਖ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ
. . .  56 minutes ago
ਜਲੰਧਰ, 22 ਅਪ੍ਰੈਲ (ਚਿਰਾਗ਼)- ਲੋਕ ਸਭਾ ਚੋਣਾਂ ਦੇ ਚੱਲਦਿਆਂ ਜਲੰਧਰ ਵਿਖੇ ਅੱਜ ਕਾਂਗਰਸੀ ਉਮੀਦਵਾਰ ਚੌਧਰੀ ਸੰਤੋਖ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰ ਭਰੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮਹਿੰਦਰ ਸਿੰਘ ....
ਸੜਕ 'ਤੇ ਪਲਟਿਆ ਟਰੈਕਟਰ-ਟਰਾਲੀ, ਆਵਾਜਾਈ ਹੋਈ ਠੱਪ
. . .  about 1 hour ago
ਗੁਰੂਹਰਸਹਾਏ , 22 ਅਪ੍ਰੈਲ(ਹਰਚਰਨ ਸਿੰਘ ਸੰਧੂ)- ਫ਼ਿਰੋਜ਼ਪੁਰ ਜਲਾਲਾਬਾਦ ਸੜਕ 'ਤੇ ਸਥਿਤ ਗੁਰਦੁਆਰਾ ਸਾਹਿਬ ਦੇ ਨੇੜੇ ਦੋ ਟਰੈਕਟਰ - ਟਰਾਲੀਆਂ ਦੇ ਅਚਾਨਕ ਪਲਟ ਜਾਣ ਕਾਰਨ ਆਵਾਜਾਈ ਠੱਪ ਹੋ ਗਈ। ਇਹ ਦੋਵੇਂ ਟਰੈਕਟਰ ਟਰਾਲੀ 'ਤੇ ਫ਼ਿਰੋਜ਼ਪੁਰ ਤੋਂ ਬਰਾਦਾ ....
ਦਿੱਲੀ 'ਚ ਮਨੋਜ ਤਿਵਾੜੀ ਨੇ ਕੀਤਾ ਰੋਡ ਸ਼ੋਅ
. . .  about 1 hour ago
ਨਵੀਂ ਦਿੱਲੀ, 22 ਅਪ੍ਰੈਲ- ਉੱਤਰ ਪੂਰਬੀ ਦਿੱਲੀ ਤੋਂ ਭਾਜਪਾ ਦੇ ਉਮੀਦਵਾਰ ਮਨੋਜ ਤਿਵਾੜੀ ਵੱਲੋਂ ਦਿੱਲੀ 'ਚ ਰੋਡ ਸ਼ੋਅ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਕੇਂਦਰੀ ਮੰਤਰੀ ਵਿਜੇ ਗੋਇਲ ਅਤੇ ਅਦਾਕਾਰਾ ਸਪਨਾ ਚੌਧਰੀ ਵੀ ਮੌਜੂਦ.....
ਮੋਗਾ ਦੇ ਪ੍ਰਬੰਧਕੀ ਕੰਪਲੈਕਸ ਅੰਦਰ ਬਣੀ ਬੈਂਕ 'ਚੋਂ ਲੱਖਾਂ ਦੀ ਨਗਦੀ ਸਮੇਤ ਸੋਨਾ ਚੋਰੀ
. . .  about 2 hours ago
ਮੋਗਾ, 22 ਅਪ੍ਰੈਲ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਬੀਤੀ ਰਾਤ ਅਣਪਛਾਤੇ ਚੋਰਾਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਦਰ ਬਣੀ ਬੈਂਕ ਆਫ਼ ਇੰਡੀਆ 'ਚੋਂ ਚੋਰਾਂ ਵੱਲੋਂ ਕੈਸ਼ ਵਾਲੀ ਸੇਫ਼ ਖੋਲ੍ਹ ਕੇ ਉਸ 'ਚੋਂ 17.65 ਹਜ਼ਾਰ ਰੁਪਏ ਚੋਰੀ ਕੀਤੇ ਜਾਣ ਦੀ ਖ਼ਬਰ ਹੈ। ਇਸ ਦੇ ....
ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਕੇ.ਪੀ ਨੂੰ ਮਨਾਉਣ ਪੁੱਜੇ ਕੈਪਟਨ ਅਮਰਿੰਦਰ ਸਿੰਘ
. . .  about 2 hours ago
ਜਲੰਧਰ, 22 ਅਪ੍ਰੈਲ - ਲੋਕ ਸਭਾ ਚੋਣਾਂ ਲਈ ਜਲੰਧਰ ਹਲਕੇ ਤੋਂ ਕਾਂਗਰਸ ਵੱਲੋਂ ਟਿਕਟ ਨਾ ਦਿੱਤੇ ਜਾਣ ਕਾਰਨ ਨਾਰਾਜ਼ ਚੱਲ ਰਹੇ ਪਾਰਟੀ ਆਗੂ ਮਹਿੰਦਰ ਸਿੰਘ ਕੇ. ਪੀ. ਨੂੰ ਮਨਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ...
ਨਾਮਜ਼ਦਗੀਆਂ ਨੂੰ ਲੈ ਕੇ ਪੁਲਿਸ ਨੇ ਵਧਾਈ ਚੌਕਸੀ
. . .  about 2 hours ago
ਸੰਗਰੂਰ, 22 ਅਪ੍ਰੈਲ (ਦਮਨਜੀਤ ਸਿੰਘ)- ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਅੰਦਰ ਅੱਜ ਨਾਮਜ਼ਦਗੀਆਂ ਦੇ ਪਹਿਲੇ ਦਿਨ ਸੰਗਰੂਰ ਵਿਖੇ ਭਾਵੇਂ ਹਾਲੇ ਤੱਕ ਕਿਸੇ ਵੀ ਉਮੀਦਵਾਰ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਇਆ ਗਿਆ ਪਰ ਜ਼ਿਲ੍ਹਾ ਪੁਲਿਸ ਵੱਲੋਂ ...
'ਪੀ.ਐਮ ਨਰਿੰਦਰ ਮੋਦੀ' ਦੀ ਰਿਲੀਜ਼ 'ਤੇ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਦਿੱਤੀ ਰਿਪੋਰਟ
. . .  about 2 hours ago
ਨਵੀਂ ਦਿੱਲੀ, 22 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਬਣੀ ਫ਼ਿਲਮ 'ਪੀ.ਐਮ ਨਰਿੰਦਰ ਮੋਦੀ' ਦੀ ਰਿਲੀਜ਼ 'ਤੇ ਅੱਜ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ 'ਚ ਰਿਪੋਰਟ ਪੇਸ਼ ਕੀਤੀ ਹੈ। ਇਸ ਮਾਮਲੇ 'ਤੇ ਅਗਲੀ ਸੁਣਵਾਈ ਸੁਪਰੀਮ ਕੋਰਟ 'ਚ 26 ਅਪ੍ਰੈਲ ਨੂੰ....
ਕਰਾਚੀ ਜੇਲ੍ਹ ਤੋਂ ਲਾਹੌਰ ਪਹੁੰਚੇ ਰਿਹਾਅ ਕੀਤੇ ਮਛੇਰੇ, ਬਾਅਦ ਦੁਪਹਿਰ ਭਾਰਤ ਪਹੁੰਚਣ ਦੀ ਸੰਭਾਵਨਾ
. . .  about 3 hours ago
ਅੰਮ੍ਰਿਤਸਰ, 22 ਅਪ੍ਰੈਲ (ਸੁਰਿੰਦਰ ਕੋਛੜ)- ਪਾਕਿਸਤਾਨ ਵੱਲੋਂ ਮਨੁੱਖਤਾ ਦੇ ਆਧਾਰ 'ਤੇ ਆਪਣੀ ਸਜ਼ਾ ਪੂਰੀ ਕਰ ਚੁਕੇ 360 ਭਾਰਤੀ ਕੈਦੀਆਂ ਨੂੰ ਰਿਹਾਅ ਕਰਨ ਦੇ ਕੀਤੇ ਐਲਾਨ ਦੇ ਚੱਲਦਿਆਂ ਬੀਤੇ ਦਿਨ 100 ਹੋਰ ਭਾਰਤੀ ਮਛੇਰੇ ਰਿਹਾਅ ਕੀਤੇ ਗਏ। ਇਨ੍ਹਾਂ ਮਛੇਰਿਆਂ ਨੂੰ ....
ਕਾਂਗਰਸ ਵੱਲੋਂ ਦਿੱਲੀ ਦੀਆਂ 6 ਸੀਟਾਂ ਦੇ ਲਈ ਉਮੀਦਵਾਰਾਂ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 22 ਅਪ੍ਰੈਲ- ਦਿੱਲੀ ਦੇ ਲਈ ਕਾਂਗਰਸ ਵੱਲੋਂ ਅੱਜ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ 'ਚ ਦਿੱਲੀ ਦੀਆਂ ਛੇ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਸ ਸੂਚੀ 'ਚ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ .....
ਪੂਰੇ ਪੰਜਾਬ 'ਚ ਅੱਜ ਅਧਿਆਪਕ ਕਰਨਗੇ ਅਰਥੀ ਫੂਕ ਮੁਜ਼ਾਹਰੇ
. . .  about 3 hours ago
ਕਾਂਗਰਸ ਤੋਂ ਨਾਰਾਜ਼ ਸ.ਧੀਮਾਨ ਨਾਲ ਕੇਵਲ ਢਿੱਲੋਂ ਨੇ ਬੰਦ ਕਮਰਾ ਕੀਤੀ ਮੀਟਿੰਗ
. . .  about 3 hours ago
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਹੁਣ ਤੱਕ 24 ਸ਼ੱਕੀ ਵਿਅਕਤੀ ਗ੍ਰਿਫ਼ਤਾਰ
. . .  about 4 hours ago
ਜਲਾਲਾਬਾਦ ਤੋਂ ਅਗਵਾ ਅਤੇ ਕਤਲ ਹੋਏ ਵਪਾਰੀ ਸੁਮਨ ਮੁਟਨੇਜਾ ਦੇ ਅਗਵਾਕਾਰ ਕਾਬੂ
. . .  about 4 hours ago
ਗ੍ਰੰਥੀ ਸਿੰਘ ਵਲੋਂ ਟਰੇਨ ਹੇਠਾਂ ਆ ਕੇ ਖ਼ੁਦਕੁਸ਼ੀ
. . .  about 4 hours ago
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 290
. . .  about 4 hours ago
ਨਾਰਾਜ਼ ਕਾਂਗਰਸੀ ਆਗੂ ਕੇ. ਪੀ. ਨੂੰ ਮਨਾਉਣ ਲਈ ਅੱਜ ਉਨ੍ਹਾਂ ਦੇ ਘਰ ਆਉਣਗੇ ਕੈਪਟਨ
. . .  about 5 hours ago
ਸ੍ਰੀਲੰਕਾ 'ਚ ਕੋਲੰਬੋ ਹਵਾਈ ਅੱਡੇ ਦੇ ਨੇੜੇ ਮਿਲਿਆ ਜਿੰਦਾ ਬੰਬ
. . .  about 5 hours ago
ਅੱਜ ਸੰਗਰੂਰ ਆਉਣਗੇ ਸੁਖਬੀਰ ਬਾਦਲ
. . .  1 minute ago
ਲੋਕ ਸਭਾ ਚੋਣਾਂ ਲਈ ਪੰਜਾਬ 'ਚ ਅੱਜ ਤੋਂ ਸ਼ੁਰੂ ਹੋਵੇਗਾ ਨਾਮਜ਼ਦਗੀਆਂ ਦਾ ਦੌਰ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਆਈ.ਪੀ.ਐੱਲ : 2019 - ਰੋਮਾਂਚਕ ਮੁਕਾਬਲੇ 'ਚ ਬੈਂਗਲੌਰ ਨੇ ਚੇਨਈ ਨੂੰ 1 ਦੌੜ ਨਾਲ ਹਰਾਇਆ
. . .  1 day ago
ਕੱਲ੍ਹ ਤੋਂ ਅਧਿਆਪਕ ਲਗਾਤਾਰ ਕਰਨਗੇ ਅਰਥੀ ਫ਼ੂਕ ਮੁਜ਼ਾਹਰੇ
. . .  1 day ago
ਮੌਲਵੀ ਉੱਪਰ ਜਾਨਲੇਵਾ ਹਮਲਾ
. . .  1 day ago
ਆਈ.ਪੀ.ਐੱਲ : 2019 - ਬੈਂਗਲੌਰ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਅਗਵਾ ਹੋਏ ਵਪਾਰੀ ਦੀ ਲਾਸ਼ ਬਰਾਮਦ
. . .  1 day ago
ਚੌਧਰੀ ਬੱਗਾ ਦੀ 2 ਸਾਲ ਬਾਅਦ ਅਕਾਲੀ ਦਲ ਵਿਚ ਘਰ ਵਾਪਸੀ
. . .  1 day ago
ਬਾਲੀਵੁੱਡ ਅਭਿਨੇਤਰੀ ਕ੍ਰਿਸ਼ਮਾ ਕਪੂਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ
. . .  1 day ago
ਹਰਦੀਪ ਸਿੰਘ ਪੁਰੀ ਹੋਣਗੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ
. . .  1 day ago
ਆਈ.ਪੀ.ਐੱਲ : 2019 - ਟਾਸ ਜਿੱਤ ਕੇ ਚੇਨਈ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐੱਲ : 2019 - ਹੈਦਰਾਬਾਦ ਨੇ ਕੋਲਕਾਤਾ ਨੂੰ 9 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  1 day ago
ਸ੍ਰੀਲੰਕਾ 'ਚ ਧਮਾਕਿਆਂ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ ਹੋਈ 207
. . .  1 day ago
ਅੱਗ ਲੱਗਣ ਨਾਲ 15 ਏਕੜ ਕਣਕ ਸੜ ਕੇ ਸੁਆਹ
. . .  1 day ago
13 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ
. . .  1 day ago
ਅੱਠ ਧਮਾਕਿਆਂ ਕਾਰਨ ਸ੍ਰੀਲੰਕਾ 'ਚ 188 ਲੋਕਾਂ ਦੀ ਮੌਤ, 500 ਤੋਂ ਵੱਧ ਜ਼ਖ਼ਮੀ
. . .  1 day ago
ਵਾਰਾਣਸੀ ਤੋਂ ਮੋਦੀ ਵਿਰੁੱਧ ਚੋਣ ਲੜਨ 'ਤੇ ਪ੍ਰਿਅੰਕਾ ਨੇ ਕਿਹਾ- ਕਾਂਗਰਸ ਪ੍ਰਧਾਨ ਕਹਿਣਗੇ ਤਾਂ ਖ਼ੁਸ਼ੀ ਨਾਲ ਲੜਾਂਗੀ
. . .  1 day ago
ਅਕਾਲੀ ਦਲ ਨੂੰ ਛੱਡ ਕਾਂਗਰਸ 'ਚ ਸ਼ਾਮਲ ਹੋਏ 50 ਪਰਿਵਾਰ
. . .  1 day ago
ਨਹੀਂ ਰਹੇ ਸਾਬਕਾ ਵਿਧਾਇਕ ਕਰਨੈਲ ਸਿੰਘ ਡੋਡ
. . .  1 day ago
ਪੁਲਿਸ ਨੇ ਬਿਜਲੀ ਟਰਾਂਸਫ਼ਾਰਮਰ ਤੋੜ ਕੇ ਤਾਂਬਾ ਚੋਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਕੀਤਾ ਪਰਦਾਫਾਸ਼
. . .  1 day ago
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਮੰਡੀਆਂ 'ਚ ਰੁਲ ਰਿਹੈ ਅੰਨਦਾਤਾ
. . .  1 day ago
ਆਵਾਰਾ ਕੁੱਤਿਆਂ ਵਲੋਂ ਕੀਤੇ ਹਮਲੇ 'ਚ ਅੱਠ ਸਾਲਾ ਬੱਚਾ ਜ਼ਖ਼ਮੀ
. . .  1 day ago
ਅੱਠ ਧਮਾਕਿਆਂ ਤੋਂ ਬਾਅਦ ਸ੍ਰੀਲੰਕਾ 'ਚ ਲੱਗਾ ਕਰਫ਼ਿਊ, ਸੋਸ਼ਲ ਮੀਡੀਆ 'ਤੇ ਵੀ ਲੱਗੀ ਪਾਬੰਦੀ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹੇ ਦੋ ਬੱਚੇ
. . .  about 1 hour ago
ਸ੍ਰੀਲੰਕਾ 'ਚ ਹੋਇਆ ਅੱਠਵਾਂ ਧਮਾਕਾ
. . .  about 1 hour ago
ਜੇਕਰ ਪਾਕਿਸਤਾਨ ਸਾਡਾ ਪਾਇਲਟ ਵਾਪਸ ਨਾ ਕਰਦਾ ਤਾਂ ਉਹ 'ਕਤਲ ਦੀ ਰਾਤ' ਹੁੰਦੀ- ਮੋਦੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਚੇਤ ਸੰਮਤ 551
ਿਵਚਾਰ ਪ੍ਰਵਾਹ: ਠੀਕ ਕਦਮ ਚੁੱਕਣ ਨਾਲ ਹੀ ਸਫ਼ਲਤਾ ਮਿਲਦੀ ਹੈ। -ਐਮਰਸਨ

ਮੁਕਤਸਰ ਸਾਹਿਬ

ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 23 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼ਹੀਦ ਭਗਤ ਸਿੰਘ ਕਲੱਬ ਸ੍ਰੀ ਮੁਕਤਸਰ ਸਾਹਿਬ ਵਲੋਂ ਸਥਾਨਕ ਜਲਾਲਾਬਾਦ-ਟਿੱਬੀ ਸਾਹਿਬ ਰੋਡ ਸਥਿਤ ਚੌਾਕ ਵਿਖੇ ਬਣੀ ਸ਼ਹੀਦੀ ਯਾਦਗਾਰ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਵਸ ਮਨਾਇਆ ਗਿਆ | ਇਸ ਮੌਕੇ ਕਲੱਬ ਦੇ ਅਹੁਦੇਦਾਰਾਂ, ਮੈਂਬਰਾਂ ਤੋਂ ਇਲਾਵਾ ਖੇਤ ਮਜ਼ਦੂਰਾਂ, ਬਿਜਲੀ ਮੁਲਾਜ਼ਮਾਂ ਅਤੇ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਪਹੰੁਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ 'ਇਨਕਲਾਬ ਜ਼ਿੰਦਾਬਾਦ' ਦੇ ਨਾਅਰੇ ਲਗਾਏ | ਇਸ ਤੋਂ ਇਲਾਵਾ ਭਾਜਪਾ ਆਗੂਆਂ ਨੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਕਲੱਬ ਪ੍ਰਧਾਨ ਸੰਜੇ ਵਾਲੀਆ ਨੇ ਕਿਹਾ ਕਿ ਨੌਜਵਾਨਾਂ ਨੂੰ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ | ਇਸ ਮੌਕੇ ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਦੇ ਆਗੂ ਸਿਕੰਦਰ ਨਾਥ, ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਦੇ ਪ੍ਰਧਾਨ ਬਲਦੇਵ ਸਿੰਘ, ਬਲਜੀਤ ਸਿੰਘ, ਸ਼ਮਸ਼ੇਰ ਸਿੰਘ, ਦ ਕਲਾਸ ਫ਼ਾਰ ਯੂਨੀਅਨ ਦੇ ਆਗੂ ਹਰਭਗਵਾਨ ਸਿੰਘ, ਐਡਵੋਕੇਟ ਅਸ਼ੋਕ ਗਿਰਧਰ, ਕੁਲਵੰਤ ਸਿੰਘ ਬਰਾੜ, ਗੁਰਮੀਤ ਸਿੰਘ, ਡਾ: ਤਰਲੋਕ ਸਿੰਘ, ਟੀ.ਐਸ.ਯੂ. ਦੇ ਪਾਲਾ ਸਿੰਘ, ਰਾਮਦਾਸ ਸਿੰਘ, ਜੰਗੀਰ ਸਿੰਘ, ਲਾਈਨਮੈਨ ਬਸੰਤ ਸਿੰਘ, ਲਾਲਾ ਰਾਮ, ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਕ੍ਰਿਸ਼ਨ ਕੁਮਾਰ ਸ਼ੰਮੀ ਤੇਰ੍ਹੀਆ, ਸੇਵਾਮੁਕਤ ਡੀ.ਈ.ਓ. ਅਮੀ ਚੰਦ, ਰਾਮਾ ਕ੍ਰਿਸ਼ਨ ਸਕੂਲ ਦੇ ਪਿ੍ੰਸੀਪਲ ਚਰਨਜੀਤ ਸ਼ਰਮਾ, ਰਾਮਦਾਸ, ਹਰਪ੍ਰੀਤ ਕੌਰ ਅਤੇ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਹੀਦਾਂ ਨੂੰ ਯਾਦ ਕੀਤਾ | ਭਾਜਪਾ ਵਲੋਂ ਕਰਵਾਏ ਗਏ ਸਮਾਗਮ ਦੌਰਾਨ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਅਤੇ ਮੰਡਲ ਪ੍ਰਧਾਨ ਤਰਸੇਮ ਗੋਇਲ ਦੀ ਅਗਵਾਈ 'ਚ ਵੱਖ-ਵੱਖ ਆਗੂਆਂ ਅਤੇ ਵਰਕਰਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਸੂਬਾ ਕਾਰਜਕਾਰਨੀ ਮੈਂਬਰ ਅਸ਼ਵਨੀ ਗਿਰਧਰ, ਸਾਬਕਾ ਮੰਡਲ ਪ੍ਰਧਾਨ ਸੰਦੀਪ ਗਿਰਧਰ, ਭਾਜਪਾ ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਉਰਮਿਲਾ ਦੇਵੀ, ਵਿਜੇ ਮਿੱਤਲ, ਕੁਲਦੀਪ ਗੋਇਲ, ਅੰਗਰੇਜ਼ ਸਿੰਘ, ਰਾਜੀਵ ਦਾਬੜਾ, ਰਵਿੰਦਰ ਕਟਾਰੀਆ, ਭੰਵਰ ਲਾਲ, ਅਨੁਰਾਗ ਸ਼ਰਮਾ, ਅੰਮਿ੍ਤ ਲਾਲ ਖੁਰਾਣਾ, ਅਸ਼ੋਕ ਤਾਇਲ, ਸ਼ਿਵਨੰਦਨ ਕਟਾਰੀਆ ਬਿੰਦੂ, ਰਵੀ ਕੁਮਾਰ, ਸੁਨੀਲ ਗੁੰਬਰ, ਵਿਵੇਕ ਗਿਰਧਰ, ਜਗਦੀਸ਼ ਜੋਸ਼ੀ, ਪ੍ਰਦੀਪ ਜੈਨ, ਸੂਰਜ ਗਰਗ, ਅਜੇ ਆਦਿ ਹਾਜ਼ਰ ਸਨ |
ਸ਼ਹੀਦੀ ਦਿਵਸ ਮਨਾਇਆ
ਸ੍ਰੀ ਮੁਕਤਸਰ ਸਾਹਿਬ, (ਰਣਜੀਤ ਸਿੰਘ ਢਿੱਲੋਂ)-ਔਰਤ ਅਤੇ ਬੱਚਾ ਭਲਾਈ ਸੰਸਥਾ ਪੰਜਾਬ ਵਲੋਂ ਅੱਜ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਵਸ ਸੰਸਥਾ ਦੇ ਚੇਅਰਪਰਸਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਵਾਲਾ ਸਮਾਜ ਸਿਰਜਣ ਲਈ ਸਾਨੂੰ ਸਭ ਨੂੰ ਇਕੱਠੇ ਹੋਣ ਦੀ ਲੋੜ ਹੈ | ਉਨ੍ਹਾਂ ਮੌਕੇ ਸੰਸਥਾ ਦੀਆਂ ਮੈਂਬਰ ਔਰਤਾਂ ਨੇ ਸ਼ਹੀਦ ਭਗਤ ਸਿੰਘ ਦੀ ਤਸਵੀਰ 'ਤੇ ਫੁੱਲ ਮਾਲਾਵਾਂ ਅਰਪਿਤ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਸਰਬਜੀਤ ਕੌਰ ਚੱਕ ਕਾਲਾ ਸਿੰਘ ਵਾਲਾ, ਦਵਿੰਦਰ ਕੌਰ ਰੱਤੇਵਾਲਾ, ਪਰਮਜੀਤ ਕੌਰ ਜਵਾਹਰੇਵਾਲਾ, ਹਰਪ੍ਰੀਤ ਕੌਰ ਬਧਾਈ, ਸ਼ੁਭਪ੍ਰਬਾ ਫ਼ੱਤਣਵਾਲਾ, ਗੁਰਮੀਤ ਕੌਰ ਸੋਹਣੇਵਾਲਾ, ਬਲਵਿੰਦਰ ਕੌਰ ਚੱਕ ਅਟਾਰੀ ਅਤੇ ਸੁਖਵਿੰਦਰ ਕੌਰ ਚੱਕ ਬਧਾਈ ਆਦਿ ਹਾਜ਼ਰ ਸਨ |
ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ
ਸ੍ਰੀ ਮੁਕਤਸਰ ਸਾਹਿਬ, (ਰਣਜੀਤ ਸਿੰਘ ਢਿੱਲੋਂ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਸ੍ਰੀ ਮੁਕਤਸਰ ਸਾਹਿਬ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਭਾਰਤ ਨੂੰ ਸ਼ਹੀਦਾਂ ਦੇ ਸੁਪਨਿਆਂ ਵਾਲਾ ਦੇਸ਼ ਬਣਾਇਆ ਜਾਵੇ ਅਤੇ ਦੇਸ਼ 'ਚੋਂ ਗ਼ਰੀਬੀ ਦਾ ਖ਼ਾਤਮਾ ਕੀਤਾ ਜਾਵੇ | ਇਸ ਮੌਕੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਬਲਾਕ ਪ੍ਰਧਾਨ ਡਾ: ਬਲਵਿੰਦਰ ਸਿੰਘ ਨਿੱਕਾ, ਪ੍ਰੈਸ ਸੈਕਟਰੀ ਰਸ਼ਪਾਲ ਸਿੰਘ, ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ, ਜ਼ਿਲ੍ਹਾ ਚੇਅਰਮੈਨ ਡਾ: ਜਗਸੀਰ ਸਿੰਘ, ਡਾ: ਅਕੁੰਰ ਕਪੂਰ, ਡਾ: ਕ੍ਰਿਸ਼ਨ ਕੁਮਾਰ, ਡਾ: ਸੁਭਾਸ਼ ਕੁਮਾਰ, ਕੁਲਵੰਤ ਸਿੰਘ ਪੀ.ਆਰ.ਓ., ਪੀ.ਆਰ.ਓ. ਜਸਕਰਨ ਸਿੰਘ ਜੱਸੀ ਆਦਿ ਹਾਜ਼ਰ ਸਨ |
ਸ਼ਹੀਦ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦੇਣ ਅਤੇ ਜ਼ਿੰਮੇਵਾਰ ਵੋਟਰ ਬਣਨ ਦਾ ਸੱਦਾ
*ਸਰਕਾਰੀ ਕਾਲਜ 'ਚ ਵਿਦਿਆਰਥੀਆਂ ਨੇ ਵੋਟ ਪਾਉਣ ਪ੍ਰਣ ਲਿਆ
ਸ੍ਰੀ ਮੁਕਤਸਰ ਸਾਹਿਬ, (ਰਣਜੀਤ ਸਿੰਘ ਢਿੱਲੋਂ)- ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਨਹਿਰੂ ਯੁਵਾ ਕੇਂਦਰ ਤੇ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਯੁਵਾ ਸਸ਼ਕਤੀਕਰਨ ਦਿਵਸ ਵਜੋਂ ਮਨਾਏ ਸ਼ਹੀਦੀ ਦਿਹਾੜੇ ਮੌਕੇ ਬੁਲਾਰਿਆਂ ਨੇ ਕਾਲਜ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦੇਣ ਲਈ ਚੰਗਾ ਸਾਹਿਤ ਪੜ੍ਹਨ ਅਤੇ ਜ਼ਿੰਮੇਵਾਰ ਵੋਟਰ ਬਣਨ ਦੀ ਅਪੀਲ ਕੀਤੀ | ਇਸ ਮੌਕੇ ਚੋਣ ਕਮਿਸ਼ਨ ਵਲੋਂ ਵੋਟਰ ਜਾਗਰੂਕਤਾ ਲਈ ਚਲਾਈ ਮੁਹਿੰਮ ਸਵੀਪ ਦੇ ਜ਼ਿਲ੍ਹਾ ਕੋਆਰਡੀਨੇਟਰ ਸ੍ਰੀ ਰਾਜ ਕੁਮਾਰ ਨੇ ਕਿਹਾ ਕਿ ਨੌਜਵਾਨ ਜਾਗਰੂਕ ਹੋ ਕੇ ਵੋਟ ਦਾ ਇਸਤੇਮਾਲ ਕਰਨ ਕਿਉਂਕਿ ਜ਼ਿੰਮੇਵਾਰ ਵੋਟਰ ਬਣਨਾ ਵੀ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਹੈ | ਉਨ੍ਹਾਂ ਸਮਾਗਮ ਵਿਚ ਮੌਜੂਦ ਸਾਰੇ ਵੋਟਰਾਂ ਨੂੰ ਵੋਟ ਪਾਉਣ ਦਾ ਸੰਕਲਪ ਦਿਵਾਇਆ | ਇਸ ਮੌਕੇ ਕਾਲਜ ਵਿਦਿਆਰਥੀ ਮਨਪ੍ਰੀਤ ਕੌਰ, ਰਾਜਵਿੰਦਰ ਸਿੰਘ ਤੇ ਮਨਪ੍ਰੀਤ ਕੌਰ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਤਰ੍ਹਾਂ ਕਿਤਾਬਾਂ ਪੜ੍ਹ ਕੇ ਉਸ ਦੀ ਵਿਚਾਰਧਾਰਾ ਨੂੰ ਸਮਝਣਾ ਜ਼ਰੂਰੀ ਹੈ | ਇਸ ਮੌਕੇ ਏ.ਐਸ.ਆਈ. ਗੁਰਜੰਟ ਸਿੰਘ, ਏ.ਐਸ.ਆਈ. ਕਾਸਮ ਅਲੀ, ਏ.ਐਸ.ਆਈ. ਗੁਰਾਦਿੱਤਾ ਸਿੰਘ, ਹੈਡ ਕਾਂਸਟੇਬਲ ਨਾਇਬ ਸਿੰਘ ਨੂਰੀ ਤੇ ਕਾਂਸਟੇਬਲ ਸਮਨਦੀਪ (ਮਾਈਕਲ) ਨੇ ਵੱਖ-ਵੱਖ ਮੁੱਦਿਆਂ 'ਤੇ ਗੱਲ ਕਰਦੇ ਹੋਏ ਨੌਜਵਾਨਾਂ ਨੂੰ ਚੰਗੀਆਂ ਕਿਤਾਬਾਂ ਦੇ ਲੜ ਲੱਗਣ ਲਈ ਆਖਿਆ | ਸਮਨ ਮਾਈਕਲ ਨੇ ਕਿਹਾ ਕਿ ਹਥਿਆਰਾਂ, ਨਸ਼ਿਆਂ ਤੇ ਗੁੰਡਾਗਰਦੀ ਵਾਲੇ ਗੀਤ ਸੁਣਨੇ ਬੰਦ ਕਰਨਾ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਹੋਵੇਗੀ | ਇਸ ਮੌਕੇ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਦੀ ਕਾਊਾਸਲਰ ਲਖਵੀਰ ਕੌਰ ਨੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ | ਇਸ ਮੌਕੇ ਨਹਿਰੂ ਯੁਵਾ ਕੇਂਦਰ ਦੇ ਸਵਰਨਜੀਤ ਸਿੰਘ ਨੇ ਵੀ ਸੰਬੋਧਨ ਕੀਤਾ | ਅਖੀਰ 'ਚ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਅਕਬੀਰ ਕੌਰ ਨੇ ਨਹਿਰੂ ਯੁਵਾ ਕੇਂਦਰ, ਜ਼ਿਲ੍ਹਾ ਪ੍ਰਸ਼ਾਸਨ ਤੇ ਸਵੀਪ ਟੀਮ ਦਾ ਧੰਨਵਾਦ ਕੀਤਾ | ਇਸ ਮੌਕੇ ਸਵੀਪ ਟੀਮ 'ਚੋਂ ਰਮਨਦੀਪ ਸਿੰਘ ਤੋਂ ਇਲਾਵਾ ਕਾਲਜ ਸਟਾਫ਼ 'ਚੋਂ ਮੈਡਮ ਆਸ਼ਾ, ਗੁਰਮੀਤ ਕੌਰ, ਕੰਵਲਪ੍ਰੀਤ ਕੌਰ, ਜਗਜੋਤ ਕੌਰ, ਅਮਨਦੀਪ ਕੌਰ ਤੇ ਰਿਤੂ ਗਰਗ ਹਾਜ਼ਰ ਸਨ |
ਸ਼ਹੀਦਾਂ ਦੀ ਸੋਚ 'ਤੇ ਪਹਿਰਾ ਦੇਣਾ ਸਭ ਦਾ ਫ਼ਰਜ਼-ਹਨੀ ਫ਼ੱਤਣਵਾਲਾ
ਸ੍ਰੀ ਮੁਕਤਸਰ ਸਾਹਿਬ, (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਟਿੱਬੀ ਸਾਹਿਬ ਰੋਡ ਸਥਿਤ ਸ਼ਹੀਦ ਭਗਤ ਸਿੰਘ ਚੌਾਕ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਅਤੇ ਕਾਂਗਰਸੀ ਸਾਥੀਆਂ ਵਲੋਂ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਦਾ ਸ਼ਹੀਦੀ ਦਿਵਸ ਮਨਾਇਆ ਗਿਆ | ਇਸ ਮੌਕੇ ਉਨ੍ਹਾਂ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਬੁੱਤਾਂ 'ਤੇ ਹਾਰ ਪਾ ਕੇ ਅਤੇ ਗੁਲਾਬ ਦੇ ਫੁੱਲ ਅਰਪਣ ਕਰਦਿਆਂ 'ਇਨਕਲਾਬ ਜ਼ਿੰਦਾਬਾਦ' ਅਤੇ 'ਵੰਦੇ ਮਾਤਰਮ' ਦੇ ਨਾਅਰੇ ਲਗਾਏ ਗਏ | ਸ: ਫ਼ੱਤਣਵਾਲਾ ਨੇ ਕਿਹਾ ਕਿ ਸ਼ਹੀਦਾਂ ਦੀ ਸੋਚ 'ਤੇ ਪਹਿਰਾ ਦੇਣਾ ਸਾਡਾ ਸਭ ਦਾ ਫ਼ਰਜ਼ ਹੈ | ਇਸ ਮੌਕੇ ਕਰਮਜੀਤ ਸਿੰਘ ਕਰਮਾ, ਇਕਬਾਲ ਸਿੰਘ ਸੰਗੂਧੌਣ, ਰੌਬੀ ਬਰਾੜ, ਮੁਕੇਸ਼ ਕੁਮਾਰ, ਪਾਰਸ ਲੂਨਾ, ਸ਼ਮਸ਼ੇਰ ਸਿੰਘ, ਅਜੈ ਬਰਾੜ, ਪਰਮਜੀਤ ਸਿੰਘ, ਅੰਗਰੇਜ਼ ਸਿੰਘ, ਗੁਰਜੈਪਾਲ ਸਿੰਘ ਬਰਾੜ, ਸ਼ਮਿੰਦਰ ਸਿੰਘ, ਪ੍ਰੀਤਪਾਲ ਸਿੰਘ ਅਤੇ ਹਰਜਿੰਦਰ ਸਿੰਘ ਆਦਿ ਹਾਜ਼ਰ ਸਨ |
ਕਾਂਗਰਸ ਸੇਵਾ ਦਲ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ
ਮਲੋਟ, (ਗੁਰਮੀਤ ਸਿੰਘ ਮੱਕੜ)-ਕਾਂਗਰਸ ਸੇਵਾ ਦਲ ਯੂਥ ਬਿ੍ਗੇਡ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ 88ਵਾਂ ਸ਼ਹੀਦੀ ਦਿਵਸ ਬਹੁਤ ਸ਼ਰਧਾ ਅਤੇ ਉਤਸ਼ਾਹ ਦੇ ਨਾਲ ਕਾਂਗਰਸ ਸੇਵਾ ਦਲ ਜ਼ਿਲ੍ਹਾ ਪ੍ਰਧਾਨ ਓਮ ਪ੍ਰਕਾਸ਼ ਖਿੱਚੀ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਥ ਬਿ੍ਗੇਡ ਆਗੂ ਮਲਕੀਤ ਸਿੰਘ ਨੇ ਦੱਸਿਆ ਕਿ ਇਸ ਮੌਕੇ ਪਹੁੰਚੇ ਕਾਂਗਰਸ ਸੇਵਾ ਦਲ ਚੀਫ਼ ਆਰਗੇਨਾਈਜ਼ਰ ਓਮ ਪ੍ਰਕਾਸ਼ ਖਿੱਚੀ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਸ਼ਰਧਾਂਜਲੀ ਸਮਾਗਮ ਦੀ ਸ਼ੁਰੂਆਤ ਕੀਤੀ | ਇਸ ਮੌਕੇ ਸ੍ਰੀ ਖਿੱਚੀ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਤੋਂ ਸੇਧ ਲੈਣ ਚਾਹੀਦੀ ਹੈ | ਇਸ ਮੌਕੇ ਕਮਲਦੀਪ ਖਿੱਚੀ, ਮਲਕੀਤ ਸਿੰਘ, ਬਲਜੀਤ ਸਿੰਘ, ਹਰਦੀਪ ਸਿੰਘ, ਕਿ੍ਸ਼ਨ ਕੁਮਾਰ, ਭਾਗੀ ਰਾਮ, ਵਿੱਕੀ ਬਾਂਸਲ, ਰਾਜਿੰਦਰ ਸਿੰਘ, ਹਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਬਲਦੇਵ ਸਿੰਘ, ਕਰਨਦੀਪ ਸਿੰਘ, ਅਕਾਸ਼ਦੀਪ, ਦੀਪਕ, ਗੁਰਸਾਹਿਬ ਸਿੰਘ, ਗੁਲਰਾਜ ਸਿੰਘ ਅਤੇ ਸੰਜੋਗ ਕੁਮਾਰ ਆਦਿ ਹਾਜ਼ਰ ਸਨ |
ਸੇਂਟ ਸਹਾਰਾ ਇੰਸਟੀਚਿਊਟ ਆਫ਼ ਨਰਸਿੰਗ 'ਚ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ
ਸ੍ਰੀ ਮੁਕਤਸਰ ਸਾਹਿਬ, (ਰਣਜੀਤ ਸਿੰਘ ਢਿੱਲੋਂ)-ਸਥਾਨਕ ਸੇਂਟ ਸਹਾਰਾ ਇੰਸਟੀਚਿਊਟ ਆਫ਼ ਨਰਸਿੰਗ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀਆਂ ਗਈਆਂ | ਇਸ ਮੌਕੇ ਡਾ: ਨਰੇਸ਼ ਪਰੂਥੀ ਚੇਅਰਮੈਨ ਸੇਂਟ ਸਹਾਰਾ ਗਰੁੱਪ ਆਫ਼ ਇੰਸਟੀਚਿਊਟ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਜੇਕਰ ਨੌਜਵਾਨ ਪੀੜ੍ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਦੇਣਾ ਚਾਹੁੰਦੀ ਹੈ, ਤਾਂ ਸਾਨੂੰ ਸ਼ਹੀਦਾਂ ਦੇ ਸੁਪਨੇ ਨੂੰ ਸਾਕਾਰ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ | ਇਸ ਮੌਕੇ ਡਾ: ਨਰੇਸ਼ ਪਰੂਥੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਸਮਾਗਮ ਦੀ ਪ੍ਰਧਾਨਗੀ ਡਾ: ਮਿਹੀਕਾ ਪਰੂਥੀ ਅਤੇ ਪਿ੍ੰਸੀਪਲ ਕੁਲਵਿੰਦਰ ਕੌਰ ਵਲੋਂ ਕੀਤੀ ਗਈ | ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਏਕਤਾ, ਸਮਿਤਾ, ਗਗਨਪ੍ਰੀਤ ਕੌਰ, ਪਵਨਦੀਪ ਕੌਰ, ਰਮਨਦੀਪ ਕੌਰ, ਹਰਕੀਰਤ ਕੌਰ (ਜੀ.ਐਨ.ਐਮ.) ਅਤੇ ਰਮਨਪ੍ਰੀਤ ਕੌਰ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਸਬੰਧੀ ਗੀਤ, ਕਵਿਤਾ ਤੇ ਭਾਸ਼ਣ ਪੇਸ਼ ਕੀਤਾ | ਇਸ ਤੋਂ ਇਲਾਵਾ ਸਿਮਰਨਜੀਤ ਕੌਰ, ਸੱਚਵੀਰ ਕੌਰ, ਮਨਪ੍ਰੀਤ ਕੌਰ, ਗਗਨਦੀਪ ਕੌਰ, ਮਨਜੋਤ ਕੌਰ, ਸੁਖਮਨਦੀਪ ਕੌਰ, ਕੋਮਲਜੀਤ ਕੌਰ, ਗੁਰਪ੍ਰੀਤ ਕੌਰ ਨੇ ਸ਼ਹੀਦ ਭਗਤ ਸਿੰਘ ਦੀ ਜੀਵਨੀ ਸਬੰਧੀ ਕੋਰੀਓਗ੍ਰਾਫੀ ਪੇਸ਼ ਕੀਤੀ | ਅੰਤ ਵਿਚ ਪਿ੍੍ਰੰਸੀਪਲ ਕੁਲਵਿੰਦਰ ਕੌਰ ਵਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ |
ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਵਸ ਮਨਾਇਆ
ਸ੍ਰੀ ਮੁਕਤਸਰ ਸਾਹਿਬ, (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਪ੍ਰਾਇਮਰੀ ਸਕੂਲ ਅਮਨਗੜ੍ਹ ਦੇ ਅਧਿਆਪਕ ਲਖਵਿੰਦਰ ਸਿੰਘ, ਸਰਬਨ ਸਿੰਘ, ਕਾਲਾ ਤੇ ਬਲਾਕ ਪ੍ਰੈਸ ਸਕੱਤਰ ਮਲਕੀਅਤ ਸਿੰਘ ਥਾਂਦੇਵਾਲਾ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਵਸ ਮਨਾਇਆ ਗਿਆ, ਜਿਸ 'ਚ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਤੇ ਵਿਦਿਆਰਥੀਆਂ ਨੇ ਹਿੱਸਾ ਲਿਆ | ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਦੋਦਾ ਦੇ ਪ੍ਰਧਾਨ ਅਜੈਬ ਸਿੰਘ ਨੇ ਕਿਹਾ ਕਿ ਸਕੂਲ 'ਚ ਲੱਗੇ ਸ਼ਹੀਦਾਂ ਦੇ ਬੁੱਤ ਤੇ ਫੁੱਲਾਂ ਦੇ ਹਾਰ ਪਾ ਕੇ ਉਨ੍ਹਾਂ ਵਲੋਂ ਪਾਏ ਪੂਰਨਿਆਂ 'ਤੇ ਚੱਲਣ ਦਾ ਪ੍ਰਣ ਲਿਆ ਗਿਆ ਅਤੇ 13 ਅਪ੍ਰੈਲ ਨੂੰ ਸਾਕਾ ਜਲਿ੍ਹਆਂਵਾਲਾ ਬਾਗ਼ ਦੀ 100ਵੀਂ ਵਰ੍ਹੇਗੰਢ ਮਨਾਉਣ ਲਈ ਅੰਮਿ੍ਤਸਰ ਵਿਖੇ ਹੁੰਮ-ਹੁੰਮਾ ਕੇ ਪਹੰੁਚਣ ਦੀ ਅਪੀਲ ਕੀਤੀ | ਇਸ ਮੌਕੇ ਕਿਸਾਨ ਆਗੂ ਪੂਰਨ ਸਿੰਘ ਦੋਦਾ, ਗੁਰਭਗਤ ਸਿੰਘ ਭਲਾਈਆਣਾ, ਹਰਬੰਸ ਸਿੰਘ ਕੋਟਲੀ ਅਬਲੂ, ਹਰਪਾਲ ਸਿੰਘ ਧੂਲਕੋਟ, ਜੋਗਿੰਦਰ ਸਿੰਘ ਬੁੱਟਰ ਸ਼ਰੀਂਹ, ਲੋਕ ਮੋਰਚਾ ਦੇ ਜ਼ਿਲ੍ਹਾ ਕਮੇਟੀ ਮੈਂਬਰ ਪਿਆਰਾ ਲਾਲ, ਪੰਚ ਸਰਬਨ ਸਿੰਘ, ਚੜ੍ਹਤ ਸਿੰਘ ਤੋਂ ਇਲਾਵਾ ਪਿੰਡ ਵਾਸੀ ਵੱਡੀ ਗਿਣਤੀ 'ਚ ਹਾਜ਼ਰ ਸਨ |
ਭਾਜਪਾ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ
ਮਲੋਟ, (ਗੁਰਮੀਤ ਸਿੰਘ ਮੱਕੜ)-ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਦੇ ਸਬੰਧੀ ਭਾਜਪਾ ਵਲੋਂ ਮੰਡਲ ਪ੍ਰਧਾਨ ਸੋਮਨਾਥ ਕਾਲੜਾ ਦੀ ਅਗਵਾਈ 'ਚ ਸ਼ਹੀਦਾਂ ਦੀ ਯਾਦ 'ਚ ਇਕ ਸ਼ਰਧਾਂਜਲੀ ਸਮਾਗਮ ਭਾਜਪਾ ਦਫ਼ਤਰ ਵਿਖੇ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਸੋਮਨਾਥ ਕਾਲੜਾ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਦਾ ਦੇਸ਼ ਦੀ ਆਜ਼ਾਦੀ ਵਿਚ ਬਹੁਤ ਵੱਡਾ ਯੋਗਦਾਨ ਹੈ, ਜਿਸ ਨੂੰ ਦੇਸ਼ ਵਾਸੀ ਕਦੇ ਵੀ ਭੁਲਾ ਨਹੀਂ ਸਕਦੇ | ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਭਗਤ ਸਿੰਘ ਦੀ ਸੋਚ ਨੂੰ ਅਪਣਾਵੇ | ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਦਾ ਭਾਰਤ ਸਿਰਜਣਾ ਹੀ ਸ਼ਹੀਦਾਂ ਲਈ ਸਭ ਤੋਂ ਵੱਡੀ ਸ਼ਰਧਾਂਜਲੀ ਹੋਵੇਗੀ | ਇਸ ਮੌਕੇ ਓਮ ਪ੍ਰਕਾਸ਼ ਮਿੱਢਾ, ਗੁਰਸੇਵਕ ਸੇਖੋਂ, ਮਨੋਹਰ ਲਾਲ ਨਾਗਪਾਲ, ਜਸਕਰਨ ਸਿੰਘ, ਗੁਲਸ਼ਨ ਕਾਠਪਾਲ, ਅਮਰ ਲਾਲ ਪਾਹਵਾ, ਵੇਦ ਚੁਚਰਾ, ਕੇਸ਼ਵ ਸਿਡਾਨਾ, ਚਰਨਜੀਤ ਬਰਾੜ, ਪ੍ਰਵੀਨ ਮਦਾਨ, ਹਰਸ਼ਰਨ ਸਿੰਘ ਸ਼ੈਰੀ, ਸੰਦੀਪ ਪਸਰੀਚਾ, ਟੈਨੀ ਨਗਰ ਕੌਾਸਲਰ, ਡਾ: ਜਗਦੀਸ਼ ਸ਼ਰਮਾ, ਬ੍ਰਹਮ ਪ੍ਰਕਾਸ਼, ਅਮਨ ਮਿੱਡਾ, ਅਸ਼ੋਕ ਮੱਕੜ, ਹਿਮਾਂਸ਼ੂ ਗਰਗ, ਅਮਰਨਾਥ ਗਿਰਧਰ, ਸੁਭਾਸ਼ ਗੂੰਬਰ, ਧਰਮਪਾਲ ਅਤੇ ਕੇਵਲ ਗੋਇਲ ਆਦਿ ਸਮੇਤ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ |

ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਮੰਡੀ ਬਰੀਵਾਲਾ, 23 ਮਾਰਚ (ਨਿਰਭੋਲ ਸਿੰਘ)-ਬਰੀਵਾਲਾ 'ਚ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਸਮੇਂ ਗੁਰਭੇਜ ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਕੀਤੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਉਨ੍ਹਾਂ ਕਿਹਾ ਸਾਨੂੰ ਸ਼ਹੀਦ ਭਗਤ ...

ਪੂਰੀ ਖ਼ਬਰ »

ਗੁਰੂਸਰ ਯੋਧੇਕਾ ਤੋਂ ਸੁਲਤਾਨਪੁਰ ਲੋਧੀ ਲਈ 8 ਨੂੰ ਹੋਵੇਗਾ ਰਵਾਨਾ ਵਿਸ਼ਾਲ ਨਗਰ ਕੀਰਤਨ

ਮਲੋਟ, 23 ਮਾਰਚ (ਪਾਟਿਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਪਿੰਡ ਗੁਰੂਸਰ ਯੋਧੇਕਾ ਤੋਂ ਸੁਲਤਾਨਪੁਰ ਲੋਧੀ ਲਈ 8 ਅਪ੍ਰੈਲ ਨੂੰ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਮਿਸ਼ਨ ਅਤੇ ਸੰਤ ਬਾਬਾ ਕਰਤਾਰ ਸਿੰਘ ਗੁਰੂਸਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਮਲੋਟ, 23 ਮਾਰਚ (ਗੁਰਮੀਤ ਸਿੰਘ ਮੱਕੜ)-ਬੀਤੀ ਸ਼ਾਮ ਫ਼ਾਜ਼ਿਲਕਾ ਚੌਾਕ 'ਚ ਮੋਟਰਸਾਈਕਲ ਅਤੇ ਕਾਰ ਦੀ ਸਿੱਧੀ ਟੱਕਰ 'ਚ ਇਕ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਇਕ ਸਿਲਵਰ ਰੰਗ ਦੀ ਵੈਗਨਰ ਕਾਰ ਜੋ ਮਲੋਟ ਵਾਲੇ ਪਾਸਿਓਾ ਆ ਰਹੀ ਸੀ ਅਤੇ ਮੋਟਰਸਾਈਕਲ 'ਤੇ ਸਵਾਰ ...

ਪੂਰੀ ਖ਼ਬਰ »

ਨੈਸ਼ਨਲ ਅਧਿਕਾਰ ਇਨਸਾਫ਼ ਪਾਰਟੀ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 23 ਮਾਰਚ (ਰਣਜੀਤ ਸਿੰਘ ਢਿੱਲੋਂ)-ਨੈਸ਼ਨਲ ਅਧਿਕਾਰ ਇਨਸਾਫ਼ ਪਾਰਟੀ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਪਾਰਟੀ ਦੇ ਦਫ਼ਤਰ 'ਚ ਹੋਈ, ਜਿਸ 'ਚ 2019 ਦੀਆਂ ਲੋਕ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ, ਇਸ ਮੀਟਿੰਗ 'ਚ ਪਾਰਟੀ ਪ੍ਰਧਾਨ ਬਲਕਾਰ ...

ਪੂਰੀ ਖ਼ਬਰ »

ਮੈਡੀ ਲਾਈਫ਼ ਆਯੁਰਵੈਦਿਕ ਵਲੋਂ ਮਰੀਜ਼ਾਂ ਦੀ ਜਾਂਚ 25 ਤੇ 26 ਨੂੰ

ਸ੍ਰੀ ਮੁਕਤਸਰ ਸਾਹਿਬ, 23 ਮਾਰਚ (ਰਣਜੀਤ ਸਿੰਘ ਢਿੱਲੋਂ)-ਮੈਡੀ ਲਾਈਫ਼ ਆਯੁਰਵੈਦਿਕ ਕਲੀਨਿਕ ਅਬੋਹਰ ਬਾਈਪਾਸ ਰੋਡ ਸਾਹਮਣੇ ਪਟਿਆਲਾ ਦੰਦਾਂ ਦਾ ਹਸਪਤਾਲ ਮਾਨਸਾ ਕਾਲੋਨੀ ਨੇੜੇ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਵਿਖੇ 25 ਅਤੇ 26 ਮਾਰਚ ਨੂੰ ਮਰੀਜ਼ਾਂ ਦੀ ਵਿਸ਼ੇਸ਼ ...

ਪੂਰੀ ਖ਼ਬਰ »

ਰੁਪਾਣਾ ਵਿਖੇ 5 ਰੋਜ਼ਾ ਕ੍ਰਿਕਟ ਟੂਰਨਾਮੈਂਟ ਸ਼ੁਰੂ

ਰੁਪਾਣਾ, 23 ਮਾਰਚ (ਜਗਜੀਤ ਸਿੰਘ)-ਪਿੰਡ ਰੁਪਾਣਾ ਦੇ ਕ੍ਰਿਕਟ ਖਿਡਾਰੀਆਂ ਵਲੋਂ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ 5 ਰੋਜ਼ਾ 26ਵਾਂ ਕ੍ਰਿਕਟ ਟੂਰਨਾਮੈਂਟ ਸਕੂਲ ਦੇ ਖੇਡ ਮੈਦਾਨ 'ਚ ਸ਼ੁਰੂ ਕਰਵਾਇਆ ਗਿਆ | ਇਸ ਟੂਰਨਾਮੈਂਟ ਦਾ ਉਦਘਾਟਨ ਬਲਾਕ ਸੰਮਤੀ ...

ਪੂਰੀ ਖ਼ਬਰ »

ਹਿਮਾਂਸ਼ੂ ਨੇ 86 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ ਪ੍ਰਾਪਤ ਕੀਤਾ

ਮਲੋਟ, 23 ਮਾਰਚ (ਗੁਰਮੀਤ ਸਿੰਘ ਮੱਕੜ)-ਪਿੰਡ ਰੱਥੜੀਆਂ ਦੇ ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਅੱਠਵੀਂ ਜਮਾਤ ਦੇ 2018-19 ਐਲਾਨੇ ਗਏ ਨਤੀਜੇ 'ਚ ਵਿਦਿਆਰਥੀ ਹਿਮਾਂਸ਼ੂ ਪੁੱਤਰ ਭੂਰਾ ਰਾਮ ਨੇ 86 ਫ਼ੀਸਦੀ ਅੰਕ ਪ੍ਰਾਪਤ ਕਰਕੇ ...

ਪੂਰੀ ਖ਼ਬਰ »

ਪੋਸਤ ਦੀ ਖੇਤੀ ਕਰਨ ਵਾਲਾ ਕਾਬੂ

ਮਲੋਟ, 23 ਮਾਰਚ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਦਰ ਪੁਲਿਸ ਵਲੋਂ ਖੇਤ 'ਚ ਬੀਜੀ ਹੋਈ ਡੋਡਿਆਂ ਦੀ ਫ਼ਸਲ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ | ਐਸ.ਪੀ. ਇਕਬਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਜਸਵਿੰਦਰ ਸਿੰਘ ਉਰਫ਼ ਗੁਰਸੇਮ ਸਿੰਘ ...

ਪੂਰੀ ਖ਼ਬਰ »

ਮੁਕਤਸਰ ਵਿਕਾਸ ਮਿਸ਼ਨ ਦਾ ਵਫ਼ਦ ਐਸ.ਡੀ.ਐਮ. ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 23 ਮਾਰਚ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦਾ ਵਫ਼ਦ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਦੀ ਅਗਵਾਈ 'ਚ ਐਸ.ਡੀ.ਐਮ. ਰਣਬੀਰ ਸਿੰਘ ਰਾਣਾ ਨੂੰ ਮਿਲਿਆ ਅਤੇ ਇਥੇ ਅਹੁਦਾ ਸੰਭਾਲਣ 'ਤੇ ਵਧਾਈ ਦਿੰਦਿਆਂ ਸਨਮਾਨਿਤ ...

ਪੂਰੀ ਖ਼ਬਰ »

ਬਾਦਲ ਵਲੋਂ ਸਾਬਕਾ ਸਰਪੰਚ ਦੀ ਮੌਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ

ਦੋਦਾ, 23 ਮਾਰਚ (ਰਵੀਪਾਲ)-ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪੰਜਾਬ ਸ: ਪ੍ਰਕਾਸ਼ ਸਿੰਘ ਬਾਦਲ ਨੇ ਹਲਕੇ ਦੇ ਪਿੰਡ ਕੋਟਲੀ ਦੇ ਕੋਠੇ ਚੱਕ ਢਾਬਾਂ ਵਿਖੇ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਟਕਸਾਲੀ ਆਗੂ ਅਤੇ ਸਾਬਕਾ ਸਰਪੰਚ ਹਰਯੋਧ ਸਿੰਘ ਦੇ ...

ਪੂਰੀ ਖ਼ਬਰ »

ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਪਿੰਡ ਛੱਤਿਆਣਾ 'ਚ ਪਹੁੰਚੇ

ਗਿੱਦੜਬਾਹਾ, 23 ਮਾਰਚ (ਬਲਦੇਵ ਸਿੰਘ ਘੱਟੋਂ)-ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅੱਜ ਆਪਣੇ ਪੁਰਾਣੇ ਸਾਥੀ ਸਵ: ਗੁਰਚਰਨ ਸਿੰਘ ਸਾਬਕਾ ਸਰਪੰਚ ਛੱਤਿਆਣਾ ਦੀ ਪੋਤਰੀ ਅਤੇ ਜਸਵੀਰ ਸਿੰਘ ਸੰਧੂ ਦੀ ਪੁੱਤਰੀ ਡਾ: ਮਨਜੋਤ ...

ਪੂਰੀ ਖ਼ਬਰ »

ਐਸ.ਸੀ. ਅਤੇ ਬੀ.ਸੀ. ਭਾਈਚਾਰੇ ਦੇ ਆਗੂਆਂ ਵਲੋਂ ਹਲਕੇ ਦੇ ਪਿੰਡਾਂ 'ਚ ਮੀਟਿੰਗਾਂ

ਲੰਬੀ, 23 ਮਾਰਚ (ਸ਼ਿਵਰਾਜ ਸਿੰਘ ਬਰਾੜ)-ਐਸ.ਸੀ. ਅਤੇ ਬੀ.ਸੀ. ਭਾਈਚਾਰੇ ਦੇ ਆਗੂ ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਚੋਣ ਪ੍ਰਚਾਰ 'ਚ ਡਟ ਗਏ ਹਨ ਅਤੇ ਪਿੰਡਾਂ 'ਚ 100 ਮੈਂਬਰੀ ਕਮੇਟੀਆਂ ਦਾ ਗਠਨ ਕਰਨਾ ਸ਼ੁਰੂ ਕਰ ਦਿੱਤਾ ਹੈ | ਐਸ.ਸੀ. ਵਿੰਗ ਹਲਕਾ ਲੰਬੀ ਦੇ ਪ੍ਰਧਾਨ ਅੰਗਰੇਜ਼ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX