ਤਾਜਾ ਖ਼ਬਰਾਂ


ਪੇਰੂ ਦੇ ਸਾਬਕਾ ਰਾਸ਼ਟਰਪਤੀ ਨੂੰ ਤਿੰਨ ਸਾਲ ਦੀ ਜੇਲ੍ਹ
. . .  9 minutes ago
ਲੀਮਾ, 20 ਅਪ੍ਰੈਲ- ਪੇਰੂ ਦੀ ਇੱਕ ਅਦਾਲਤ ਨੇ ਸਾਬਕਾ ਰਾਸ਼ਟਰਪਤੀ ਪੈਡਰੋ ਪਾਬਲੋ ਕੁਜਿੰਸਕੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਤਿੰਨ ਸਾਲ ਜੇਲ੍ਹ ਦੀ ਸਜ਼ਾ ਸੁਣਾਈ ਹੈ। ਪੇਰੂ ਦੀ ਜੁਡੀਸ਼ੀਅਲ ਅਥਾਰਿਟੀ ਵਲੋਂ ਟਵਿੱਟਰ 'ਤੇ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ। ਜ਼ਿਕਰਯੋਗ ਹੈ...
ਰੰਜਨ ਗੋਗੋਈ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਕੀਤਾ ਇਨਕਾਰ, ਕਿਹਾ- ਨਿਆਂ ਪਾਲਿਕਾ ਦੀ ਸੁਤੰਤਰਤਾ ਖ਼ਤਰੇ 'ਚ
. . .  27 minutes ago
ਨਵੀਂ ਦਿੱਲੀ, 20 ਅਪ੍ਰੈਲ- ਭਾਰਤ ਦੇ ਮੁੱਖ ਜਸਟਿਸ (ਸੀ. ਜੇ. ਆਈ.) ਰੰਜਨ ਗੋਗੋਈ ਨੇ ਖ਼ੁਦ 'ਤੇ ਇੱਕ ਔਰਤ ਵਲੋਂ ਲਾਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਇਨਕਾਰ ਕਰ ਦਿੱਤਾ ਹੈ। ਆਨਲਾਈਨ ਮੀਡੀਆ 'ਚ ਇੱਕ ਔਰਤ ਵਲੋਂ ਕਥਿਤ ਤੌਰ 'ਤੇ ਇਨ੍ਹਾਂ ਦੋਸ਼ਾਂ ਨਾਲ ਜੁੜੀਆਂ ਖ਼ਬਰਾਂ ਤੋਂ...
ਪਾਬੰਦੀ ਹਟਦਿਆਂ ਹੀ ਛਲਕੇ ਆਜ਼ਮ ਦੇ ਹੰਝੂ, ਕਿਹਾ- ਮੇਰੇ ਨਾਲ ਅੱਤਵਾਦੀ ਦੇ ਵਾਂਗ ਹੋ ਰਿਹੈ ਸਲੂਕ
. . .  56 minutes ago
ਨਵੀਂ ਦਿੱਲੀ, 20 ਅਪ੍ਰੈਲ- ਲੋਕ ਸਭਾ ਚੋਣਾਂ 2019 'ਚ ਭਾਜਪਾ ਉਮੀਦਵਾਰ ਜਯਾ ਪ੍ਰਦਾ ਵਿਰੁੱਧ ਇਤਰਾਜ਼ਯੋਗ ਬਿਆਨ ਦੇਣ 'ਤੇ ਚੋਣ ਕਮਿਸ਼ਨ ਵਲੋਂ ਲਾਈ ਪਾਬੰਦੀ ਖ਼ਤਮ ਹੋਣ ਤੋਂ ਬਾਅਦ ਸਮਾਜਵਾਦੀ ਪਾਰਟੀ (ਸਪਾ) ਦੇ ਨੇਤਾ ਆਜ਼ਮ ਖ਼ਾਨ ਲੰਘੇ ਦਿਨ ਇੱਕ ਚੋਣ ਰੈਲੀ...
ਅਕਾਲੀ ਦਲ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ 200 ਪਰਿਵਾਰ
. . .  about 1 hour ago
ਤਪਾ ਮੰਡੀ, 20 ਅਪ੍ਰੈਲ (ਵਿਜੇ ਸ਼ਰਮਾ)- ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ ਅੱਜ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਲੇਬਰ ਯੂਨੀਅਨ ਦੇ 200 ਪਰਿਵਾਰ ਅਕਾਲੀ ਦਲ ਨੂੰ ਛੱਡ ਕੇ ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਪਾਲ ਸਿੰਘ ਦੀ ਅਗਵਾਈ ਹੇਠ...
ਮਾਂ 'ਤੇ ਬੰਦੂਕ ਤਾਣ ਕੇ ਬਦਮਾਸ਼ਾਂ ਨੇ ਧੀ ਨਾਲ ਕੀਤੀ ਛੇੜਛਾੜ, ਵਿਰੋਧ ਕਰਨ 'ਤੇ ਸੁੱਟਿਆ ਤੇਜ਼ਾਬ
. . .  about 1 hour ago
ਪਟਨਾ, 20 ਅਪ੍ਰੈਲ- ਬਿਹਾਰ ਦੇ ਭਾਗਲਪੁਰ ਜ਼ਿਲ੍ਹੇ 'ਚ ਬੀਤੀ ਰਾਤ ਕੁਝ ਬਦਮਾਸ਼ਾਂ ਵਲੋਂ ਇੱਕ ਲੜਕੀ ਨਾਲ ਉਸ ਦੀ ਮਾਂ ਦੇ ਸਾਹਮਣੇ ਨਾ ਸਿਰਫ਼ ਛੇੜਛਾੜ ਕੀਤੀ ਗਈ, ਬਲਕਿ ਇਸ ਦਾ ਵਿਰੋਧ ਕਰਨ 'ਤੇ ਉਨ੍ਹਾਂ ਵਲੋਂ ਲੜਕੀ 'ਤੇ ਤੇਜ਼ਾਬ ਸੁੱਟਿਆ ਗਿਆ। ਘਟਨਾ ਜ਼ਿਲ੍ਹੇ ਦੇ...
ਆਈ. ਐੱਸ. ਮਾਡਿਊਲ ਵਿਰੁੱਧ ਐੱਨ. ਆਈ. ਏ. ਵਲੋਂ ਹੈਦਰਾਬਾਦ ਅਤੇ ਮਹਾਰਾਸ਼ਟਰ 'ਚ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 20 ਅਪ੍ਰੈਲ- ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਅੱਜ ਹੈਦਰਾਬਾਦ ਅਤੇ ਮਹਾਰਾਸ਼ਟਰ 'ਚ ਛਾਪੇਮਾਰੀ ਕਰ ਰਹੀ ਹੈ। ਐੱਨ. ਆਈ. ਏ. ਦੇ ਸੂਤਰਾਂ ਦੇ ਹਵਾਲੇ ਨਾਲ ਪ੍ਰਾਪਤ ਜਾਣਕਾਰੀ ਮੁਤਾਬਕ ਏਜੰਸੀ ਵਲੋਂ ਹੈਦਰਾਬਾਦ 'ਚ ਤਿੰਨ ਥਾਵਾਂ 'ਤੇ ਅਤੇ ਮਹਾਰਾਸ਼ਟਰ ਦੇ...
ਦਿਗਵਿਜੇ ਸਿੰਘ ਅੱਜ ਭਰਨਗੇ ਨਾਮਜ਼ਦਗੀ ਪੱਤਰ
. . .  about 2 hours ago
ਭੋਪਾਲ, 20 ਅਪ੍ਰੈਲ- ਮੱਧ ਪ੍ਰਦੇਸ਼ ਦੇ ਲੋਕ ਸਭਾ ਹਲਕੇ ਭੋਪਾਲ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਦਿਗਵਿਜੇ ਸਿੰਘ ਅੱਜ ਆਪਣਾ ਨਾਮਜ਼ਦਗੀ ਪੱਤਰ ਭਰਨਗੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸਵੇਰੇ ਟਵੀਟ ਕਰਦਿਆਂ ਭੋਪਾਲ ਵਾਸੀਆਂ ਕੋਲੋਂ ਸਮਰਥਨ...
ਰੋਹਿਤ ਸ਼ੇਖਰ ਹੱਤਿਆ ਮਾਮਲੇ 'ਚ ਰੋਹਿਤ ਦੀ ਪਤਨੀ ਕੋਲੋਂ ਕ੍ਰਾਈਮ ਬਰਾਂਚ ਵਲੋਂ ਪੁੱਛਗਿੱਛ
. . .  about 2 hours ago
ਨਵੀਂ ਦਿੱਲੀ, 20 ਅਪ੍ਰੈਲ- ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਦੇ ਮੁੱਖ ਮੰਤਰੀ ਐੱਨ. ਡੀ. ਤਿਵਾੜੀ ਦੇ ਪੁੱਤਰ ਰੋਹਿਤ ਤਿਵਾੜੀ ਦੀ ਮੌਤ ਦੇ ਸਿਲਸਿਲੇ ਦੇ ਦਿੱਲੀ ਪੁਲਿਸ ਦੀ ਕ੍ਰਾਈਮ ਬਰਾਂਚ ਰੋਹਿਤ ਦੀ ਪਤਨੀ ਕੋਲੋਂ ਪੁੱਛਗਿੱਛ ਕਰ ਰਹੀ ਹੈ। ਇਸ ਸਿਲਸਿਲੇ 'ਚ ਕ੍ਰਾਈਮ...
ਸੋਪੋਰ 'ਚ ਇਕ ਅੱਤਵਾਦੀ ਢੇਰ
. . .  about 3 hours ago
ਸ੍ਰੀਨਗਰ, 20 ਅਪ੍ਰੈਲ - ਜੰਮੂ ਕਸ਼ਮੀਰ ਦੇ ਸੋਪੋਰ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਸਨਿੱਚਰਵਾਰ ਤੜਕੇ ਮੁੱਠਭੇੜ ਹੋਈ। ਇਸ ਦੌਰਾਨ ਕਈ ਰਾਊਂਡ ਗੋਲੀਆਂ ਚਲੀਆਂ। ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ। ਇਲਾਕੇ ਨੂੰ ਘੇਰ ਕੇ ਸਰਚ ਅਪਰੇਸ਼ਨ ਚਲਾਇਆ ਜਾ ਰਿਹਾ...
ਰੇਲ ਹਾਦਸਾ : ਰੇਲਵੇ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ, 13 ਟਰੇਨਾਂ ਦਾ ਰੂਟ ਬਦਲਿਆ, 11 ਰੱਦ
. . .  about 4 hours ago
ਕਾਨਪੁਰ, 20 ਅਪ੍ਰੈਲ - ਉਤਰ ਪ੍ਰਦੇਸ਼ ਦੇ ਕਾਨਪੁਰ 'ਚ ਬੀਤੀ ਲੰਘੀ ਰਾਤ ਰੇਲ ਹਾਦਸਾ ਹੋ ਗਿਆ। ਹਾਵੜਾ ਤੋਂ ਨਵੀਂ ਦਿੱਲੀ ਜਾ ਰਹੀ ਪੂਰਬੀ ਐਕਸਪੈੱ੍ਰਸ ਦੇ 12 ਡੱਬੇ ਲੀਹੋਂ ਲੱਥ ਗਏ, ਜਦਕਿ 4 ਡੱਬੇ ਪਲਟ ਗਏ। ਇਸ ਹਾਦਸੇ 'ਚ ਕਰੀਬ 20 ਲੋਕ ਜ਼ਖਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਟਰੇਨ...
ਸੁਰਵੀਨ ਚਾਵਲਾ ਦੇ ਘਰ ਬੱਚੀ ਨੇ ਲਿਆ ਜਨਮ
. . .  about 4 hours ago
ਜਲੰਧਰ, 20 ਅਪ੍ਰੈਲ - ਹਿੰਦੀ ਤੇ ਪੰਜਾਬੀ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਤੇ ਮਾਡਲ ਸੁਰਵੀਨ ਚਾਵਲਾ ਤੇ ਅਕਸ਼ੈ ਠੱਕਰ ਦੇ ਘਰ ਬੱਚੀ ਨੇ ਜਨਮ ਲਿਆ ਹੈ। ਰਿਪੋਰਟਾਂ ਮੁਤਾਬਿਕ ਬੱਚੀ ਦਾ ਨਾਮ ਈਵਾ ਰੱਖਿਆ ਗਿਆ...
ਅੱਜ ਦਾ ਵਿਚਾਰ
. . .  about 4 hours ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 10 ਦੌੜਾਂ ਨਾਲ ਹਰਾਇਆ
. . .  1 day ago
ਪੰਜਾਬੀ ਤੋਂ ਅਣਜਾਣ ਹੋਈ ਕਾਂਗਰਸ ਪਾਰਟੀ
. . .  1 day ago
ਮਲੌਦ, 19 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ: ਅਮਰ ਸਿੰਘ ਦਾ ਭਲਕੇ 20 ਅਪ੍ਰੈਲ ਨੂੰ ਹਲਕਾ ਪਾਇਲ ਦੇ ਵੱਖ ਪਿੰਡਾਂ ਅੰਦਰ ਚੋਣ...
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 214 ਦੌੜਾਂ ਦਾ ਦਿੱਤਾ ਟੀਚਾ
. . .  1 day ago
ਸੁਆਂ ਨਦੀ 'ਚ ਡੁੱਬੇ ਦੋ ਨੌਜਵਾਨਾਂ ਚੋਂ ਇੱਕ ਦੀ ਲਾਸ਼ ਮਿਲੀ
. . .  1 day ago
ਆਈ.ਪੀ.ਐੱਲ - 2019 : ਟਾਸ ਜਿੱਤ ਕੇ ਕੋਲਕਾਤਾ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਪ੍ਰਧਾਨ ਮੰਤਰੀ ਵੱਲੋਂ ਵਪਾਰੀਆਂ ਦੇ ਸੰਮੇਲਨ ਨੂੰ ਸੰਬੋਧਨ
. . .  1 day ago
ਚੋਣ ਕਮਿਸ਼ਨ ਵੱਲੋਂ ਹਿਮਾਚਲ ਭਾਜਪਾ ਪ੍ਰਧਾਨ ਦੇ ਚੋਣ ਪ੍ਰਚਾਰ 'ਤੇ 48 ਘੰਟਿਆਂ ਲਈ ਰੋਕ
. . .  1 day ago
ਪੰਜਾਬ ਏਕਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਗਰੂਰ ਕਾਲਾ ਢਿੱਲੋਂ ਕਾਂਗਰਸ 'ਚ ਸ਼ਾਮਲ
. . .  1 day ago
ਪ੍ਰਿਅੰਕਾ ਗਾਂਧੀ ਵੱਲੋਂ ਕਾਨਪੁਰ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਭਾਜਪਾ ਐਮ.ਪੀ ਰਾਮ ਚਰਿੱਤਰ ਨਿਸ਼ਾਦ ਸਪਾ 'ਚ ਸ਼ਾਮਲ
. . .  1 day ago
ਬਾਦਲਾਂ ਨਾਲ ਨਜਿੱਠਣ ਦੀਆਂ ਪੇਸ਼ਕਸ਼ਾਂ ਕਰਨ ਵਾਲਾ ਬਰਾੜ ਖ਼ੁਦ ਬਾਦਲਾਂ ਦੇ ਪੈਰੀ ਡਿੱਗਿਆ - ਕੈਪਟਨ
. . .  1 day ago
ਲੱਖਾਂ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ ਗਿਆ ਆਬਕਾਰੀ ਵਿਭਾਗ ਦਾ ਈ. ਟੀ. ਓ.
. . .  1 day ago
22 ਅਪ੍ਰੈਲ ਨੂੰ ਸੰਗਰੂਰ ਆਉਣਗੇ ਸੁਖਬੀਰ ਸਿੰਘ ਬਾਦਲ
. . .  1 day ago
ਕਰਜ਼ੇ ਦੇ ਝੰਬੇ ਕਿਸਾਨ ਅਤੇ ਮਜ਼ਦੂਰ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਕਾਂਗਰਸ 'ਚ ਸ਼ਾਮਲ ਹੋਏ ਬੰਗਾ ਹਲਕੇ ਦੇ ਸਾਬਕਾ ਵਿਧਾਇਕ ਚੌਧਰੀ ਮੋਹਨ ਲਾਲ ਤੇ ਠੇਕੇਦਾਰ ਰਾਜਿੰਦਰ ਸਿੰਘ
. . .  1 day ago
ਮੁਹਾਲੀ ਪੁਲਿਸ ਨੇ ਸੁਲਝਾਈ ਪਿੰਡ ਤੋਫਾਂਪੁਰ 'ਚ ਹੋਏ ਅੰਨ੍ਹੇ ਕਤਲ ਦੀ ਗੁੱਥੀ
. . .  1 day ago
ਪਾਕਿਸਤਾਨ ਗਏ ਸਿੱਖ ਜਥੇ ਨੂੰ ਵਿਸ਼ੇਸ਼ ਤੌਰ 'ਤੇ ਦਿਖਾਇਆ ਗਿਆ ਕਰਤਾਰਪੁਰ ਲਾਂਘੇ ਦਾ ਨਿਰਮਾਣ ਕਾਰਜ
. . .  1 day ago
ਐੱਨ. ਡੀ. ਤਿਵਾੜੀ ਦੇ ਬੇਟੇ ਰੋਹਿਤ ਦੀ ਹੋਈ ਸੀ ਗ਼ੈਰ-ਕੁਦਰਤੀ ਮੌਤ, ਪੋਸਟਮਾਰਟਮ ਰਿਪੋਰਟ 'ਚ ਹੋਇਆ ਖ਼ੁਲਾਸਾ
. . .  1 day ago
ਮੋਦੀ ਦੇ ਮੰਤਰੀ ਦਾ ਬਿਆਨ, ਕਿਹਾ- ਭਾਜਪਾ ਵਰਕਰਾਂ 'ਤੇ ਉਂਗਲ ਚੁੱਕੀ ਤਾਂ ਖ਼ੈਰ ਨਹੀਂ
. . .  1 day ago
ਐਨ.ਡੀ. ਤਿਵਾੜੀ ਦੇ ਬੇਟੇ ਰੋਹਿਤ ਦੀ ਮੌਤ ਦਾ ਮਾਮਲਾ ਕ੍ਰਾਇਮ ਬ੍ਰਾਂਚ ਨੂੰ ਸੌਂਪਿਆ ਗਿਆ
. . .  1 day ago
ਪਾਕਿਸਤਾਨ 'ਚ ਯਾਤਰੀ ਬੱਸ ਦੇ ਪਲਟਣ ਕਾਰਨ 8 ਲੋਕਾਂ ਦੀ ਮੌਤ
. . .  1 day ago
ਜਲੰਧਰ : ਇਸ ਕਾਰਨ ਹੋਇਆ ਸੀ ਬਾਲਕ ਨਾਥ ਮੰਦਰ ਦੇ ਪੁਜਾਰੀ ਦਾ ਕਤਲ, ਪੁਲਿਸ ਨੇ ਸੁਲਝਾਈ ਗੁੱਥੀ
. . .  1 day ago
ਦੱਖਣੀ ਅਫ਼ਰੀਕਾ 'ਚ ਚਰਚ ਦੀ ਛੱਤ ਡਿੱਗਣ ਕਾਰਨ 13 ਲੋਕਾਂ ਦੀ ਮੌਤ
. . .  1 day ago
ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਜਗਮੀਤ ਸਿੰਘ ਬਰਾੜ
. . .  1 day ago
ਗੈਸਟ ਹਾਊਸ ਕਾਂਡ ਤੋਂ ਬਾਅਦ ਪਹਿਲੀ ਵਾਰ ਇੱਕੋ ਮੰਚ 'ਤੇ ਨਜ਼ਰ ਆਏ ਮੁਲਾਇਮ ਯਾਦਵ ਅਤੇ ਮਾਇਆਵਤੀ
. . .  1 day ago
ਸ਼ਿਵ ਸੈਨਾ 'ਚ ਸ਼ਾਮਲ ਹੋਈ ਪ੍ਰਿਅੰਕਾ ਚਤੁਰਵੇਦੀ
. . .  1 day ago
ਬਰਾਤੀਆਂ ਨੂੰ ਲਿਜਾ ਰਹੀ ਬੱਸ ਪਲਟੀ, ਸੱਤ ਦੀ ਮੌਤ
. . .  about 1 hour ago
ਮੁੰਬਈ ਹਮਲੇ 'ਚ ਸ਼ਹੀਦ ਹੋਏ ਏ. ਟੀ. ਐੱਸ. ਮੁਖੀ ਹੇਮੰਤ ਕਰਕਰੇ ਨੂੰ ਲੈ ਕੇ ਸਾਧਵੀ ਨੇ ਦਿੱਤਾ ਵਿਵਾਦਤ ਬਿਆਨ
. . .  about 1 hour ago
ਕਾਂਗਰਸ ਨੂੰ ਛੱਡ ਸ਼ਿਵ ਸੈਨਾ ਦਾ 'ਹੱਥ' ਫੜੇਗੀ ਪ੍ਰਿਅੰਕਾ ਚਤੁਰਵੇਦੀ
. . .  about 1 hour ago
ਗੈਸ ਸਲੰਡਰ ਨੂੰ ਲੱਗੀ ਅੱਗ, ਦੁਕਾਨਦਾਰਾਂ ਨੂੰ ਪਈਆਂ ਭਾਜੜਾਂ
. . .  1 day ago
ਪ੍ਰਿਅੰਕਾ ਚਤੁਰਵੇਦੀ ਨੇ ਛੱਡੀ ਕਾਂਗਰਸ
. . .  7 minutes ago
ਪ੍ਰਿਅੰਕਾ ਚਤੁਰਵੇਦੀ ਨੇ ਟਵਿੱਟਰ ਅਕਾਊਂਟ ਤੋਂ ਹਟਾਇਆ ਕਾਂਗਰਸ ਦਾ ਨਾਂ
. . .  19 minutes ago
ਜਗਮੀਤ ਸਿੰਘ ਬਰਾੜ ਦੇ ਘਰ ਪਹੁੰਚੇ ਪ੍ਰਕਾਸ਼ ਸਿੰਘ ਬਾਦਲ
. . .  36 minutes ago
ਏ. ਟੀ. ਐੱਮ. ਅਤੇ ਡਾਕਖ਼ਾਨੇ ਦਾ ਸ਼ਟਰ ਤੋੜ ਕੇ ਲੱਖਾਂ ਰੁਪਏ ਦੀ ਨਕਦੀ ਅਤੇ ਸਮਾਨ ਲੈ ਕੇ ਫ਼ਰਾਰ ਹੋਏ ਲੁਟੇਰੇ
. . .  40 minutes ago
ਵਿਆਹੁਤਾ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  56 minutes ago
ਚੋਣ ਰੈਲੀ ਨੂੰ ਸੰਬੋਧਿਤ ਕਰ ਰਹੇ ਕਾਂਗਰਸ ਨੇਤਾ ਹਾਰਦਿਕ ਪਟੇਲ ਨੂੰ ਵਿਅਕਤੀ ਨੇ ਮਾਰਿਆ ਥੱਪੜ
. . .  26 minutes ago
ਸੈਨੇਟਰੀ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ
. . .  about 1 hour ago
ਮਾਲੀ ਦੇ ਪ੍ਰਧਾਨ ਮੰਤਰੀ ਅਤੇ ਪੂਰੀ ਸਰਕਾਰ ਨੇ ਦਿੱਤਾ ਅਸਤੀਫ਼ਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਚੇਤ ਸੰਮਤ 551
ਿਵਚਾਰ ਪ੍ਰਵਾਹ: ਠੀਕ ਕਦਮ ਚੁੱਕਣ ਨਾਲ ਹੀ ਸਫ਼ਲਤਾ ਮਿਲਦੀ ਹੈ। -ਐਮਰਸਨ

ਮਾਨਸਾ

ਮਾਨਸਾ 'ਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਤੇ ਸਾਥੀਆਂ ਦਾ ਸ਼ਹੀਦੀ ਦਿਹਾੜਾ ਮਨਾਇਆ

ਮਾਨਸਾ, 23 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ)-ਜ਼ਿਲੇ੍ਹ 'ਚ ਵੱਖ-ਵੱਖ ਥਾਵਾਂ 'ਤੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਤੇ ਸਾਥੀਆਂ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਜਿਥੇ ਪ੍ਰਸ਼ਾਸਨ ਵਲੋਂ ਸ਼ਹੀਦ-ਏ-ਆਜ਼ਮ ਦੀ ਸ਼ਹਾਦਤ ਨੂੰ ਸਮਰਪਿਤ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ, ਉਥੇ ਲੋਕਾਂ ਵਲੋਂ ਸ਼ਹੀਦ ਭਗਤ ਸਿੰਘ ਦੇ ਮਿਸ਼ਨ 'ਤੇ ਚੱਲਣ ਦਾ ਪ੍ਰਣ ਲਿਆ ਗਿਆ | ਇਸੇ ਦੌਰਾਨ ਸ਼ਹੀਦ ਭਗਤ ਸਿੰਘ ਕਲਾ ਮੰਚ ਪੰਜਾਬ ਵਲੋਂ ਇਸ ਵਾਰ 3 ਨਵੇਂ ਪੁਰਸਕਾਰ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਗਿਆ | ਪ੍ਰਸ਼ਾਸਨ ਵਲੋਂ ਸ਼ਨੀਵਾਰ ਸ਼੍ਰਮਦਾਨ ਮਿਸ਼ਨ ਦੀ ਸ਼ੁਰੂਆਤ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕੀਤੀ ਗਈ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਿਸ ਅਪਨੀਤ ਰਿਆਤ ਡਿਪਟੀ ਕਮਿਸ਼ਨਰ ਮਾਨਸਾ ਨੇ ਵੱਖ-ਵੱਖ ਵਿਭਾਗਾਂ ਤੋਂ ਆਏ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮਿਲ ਕੇ ਸ਼ਹੀਦ ਭਗਤ ਸਿੰਘ ਦੁਆਰਾ ਦੇਸ਼ ਲਈ ਕੀਤੇ ਬਲੀਦਾਨ ਨੂੰ ਯਾਦ ਕਰਦੇ ਹੋਏ ਸ਼੍ਰਮਦਾਨ ਕਰ, ਸ਼ਹਿਰ ਦੀ ਸ਼ੁੱਧਤਾ ਤੇ ਸਫ਼ਾਈ 'ਚ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਸਹੁੰ ਚੁੱਕੀ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਦੇ ਰੂਪ 'ਚ ਜ਼ਿਲ੍ਹੇ ਦੀ ਸਫ਼ਾਈ ਦਾ ਬੀੜਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੁੱਕਿਆ ਗਿਆ ਹੈ ਜੋ ਕਿ ਅਗਲੇ 6 ਹਫ਼ਤਿਆਂ ਤੱਕ ਜਾਰੀ ਰਹੇਗਾ | ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਬੇਝਿਜਕ ਇਸ ਮਿਸ਼ਨ 'ਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ | ਉਨ੍ਹਾਂ ਨਾਲ ਹੀ ਕਿਹਾ ਕਿ ਹਰ ਨਾਗਰਿਕ ਨੂੰ ਕੂੜਾ ਖੁੱਲੇ੍ਹਆਮ ਸੁੱਟਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ, ਅਜਿਹਾ ਹੋਵੇਗਾ ਤਾਂ ਸਫ਼ਾਈ ਕਰਨ ਦੀ ਲੋੜ ਵੀ ਘੱਟ ਪਵੇਗੀ | ਤੜਕਸਾਰ ਹੀ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੇ ਸਰਕਾਰੀ ਕਰਮਚਾਰੀਆਂ ਨਾਲ ਮਿਲ ਕੇ ਜ਼ਿਲ੍ਹਾ ਕਚਹਿਰੀਆਂ ਤੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ, ਜਿਸ 'ਚ ਡਿਪਟੀ ਕਮਿਸ਼ਨਰ ਰਿਆਤ ਖ਼ੁਦ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਵੱਖ-ਵੱਖ ਅਧਿਕਾਰੀਆਂ ਨੂੰ ਸਫ਼ਾਈ ਲਈ ਸ਼ਹਿਰ ਦੇ ਇਲਾਕਿਆਂ ਦੀ ਵੰਡ ਕੀਤੀ ਗਈ, ਜਿਸ ਤਹਿਤ ਡਿਪਟੀ ਕਮਿਸ਼ਨਰ ਮਿਸ ਅਪਨੀਤ ਰਿਆਤ, ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਮੀਤ ਸਿੰਘ ਸਿੱਧੂ, ਐਸ. ਡੀ. ਐਮ. ਮਾਨਸਾ ਅਭੀਜੀਤ ਕਪਲਿਸ਼, ਐਸ. ਡੀ. ਐਮ. ਸਰਦੂਲਗੜ੍ਹ ਲਤੀਫ਼ ਅਹਿਮਦ, ਐਸ. ਡੀ. ਐਮ. ਬੁਢਲਾਡਾ ਆਦਿੱਤਯ ਢਚਵਾਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਦਿਨੇਸ਼ ਵਸ਼ਿਸ਼ਟ ਤੇ ਸਿਵਲ ਸਰਜਨ ਡਾ: ਲਾਲ ਚੰਦ ਠੁਕਰਾਲ ਨੇ ਖੁਦ ਸ਼ਹਿਰ ਦੀ ਸਫ਼ਾਈ 'ਚ ਆਪਣਾ ਯੋਗਦਾਨ ਪਾਇਆ | ਕੂੜਾ ਇਕੱਠਾ ਕਰਨ ਲਈ ਬੈਗ, ਝਾੜੂ, ਰੇਹੜੀਆਂ, ਟਰਾਲੀਆਂ ਤੇ ਹੋਰ ਲੋੜੀਂਦਾ ਸਾਮਾਨ ਮਿਊਾਸਪਲ ਕੌਾਸਲ ਵਲੋਂ ਮੁਹੱਈਆ ਕਰਵਾਇਆ ਗਿਆ | ਇਸ ਮੌਕੇ ਸਿਵਲ ਸਰਜਨ ਡਾ: ਲਾਲ ਚੰਦ ਠਕਰਾਲ, ਸਹਾਇਕ ਸਿਵਲ ਸਰਜਨ ਡਾ: ਸੁਰਿੰਦਰ ਸਿੰਘ, ਡਾ: ਰਣਜੀਤ ਸਿੰਘ ਰਾਏ, ਸਵੱਛ ਭਾਰਤ ਪ੍ਰੇਰਕ ਆਦਿੱਤਯ ਮਦਾਨ ਆਦਿ ਮੌਜੂਦ ਸਨ |
ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਸ਼ਹੀਦੀ ਦਿਹਾੜਾ ਮਨਾਇਆ
ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਪਿ੍ੰਸੀਪਲ ਜਯੋਤੀ ਪ੍ਰਕਾਸ਼ ਦੀ ਅਗਵਾਈ 'ਚ ਸ਼ਹੀਦੀ ਦਿਹਾੜਾ ਮਨਾਇਆ ਗਿਆ | ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਤੇ ਨੌਜਵਾਨਾਂ 'ਚ ਸਕਾਰਾਤਮਿਕ ਸੋਚ ਪੈਦਾ ਕਰਨ ਦੇ ਉਦੇਸ਼ ਨਾਲ ਚਲਾਏ ਬਡੀ ਪ੍ਰੋਗਰਾਮ ਤਹਿਤ 23 ਮਾਰਚ ਦਾ ਸ਼ਹੀਦੀ ਦਿਹਾੜਾ ਯੁਵਾ ਸ਼ਕਤੀ ਦਿਵਸ ਵਜੋਂ ਮਨਾਇਆ ਗਿਆ | ਕਾਲਜ ਦੀ ਬੀ. ਏ. ਭਾਗ ਦੂਜਾ ਦੀ ਵਿਦਿਆਰਥਣ ਗਗਨਪ੍ਰੀਤ ਕੌਰ, ਬੀ. ਏ. ਭਾਗ ਤੀਜਾ ਦੇ ਵਿਦਿਆਰਥੀ ਜਸਪ੍ਰੀਤ ਸਿੰਘ ਤੇ ਬੀ. ਏ. ਭਾਗ ਪਹਿਲਾ ਦੇ ਵਿਦਿਆਰਥੀ ਜਸਪ੍ਰੀਤ ਸਿੰਘ ਨੇ ਸ਼ਹੀਦ ਭਗਤ ਸਿੰਘ, ਕ੍ਰਾਂਤੀਕਾਰੀ ਰਾਜਗੁਰੂ ਤੇ ਸੁਖਦੇਵ ਸਿੰਘ ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਦੀ ਸ਼ਹਾਦਤ ਨੂੰ ਸਿਜਦਾ ਕੀਤਾ | ਪ੍ਰੋ: ਰਾਵਿੰਦਰ ਸਿੰਘ ਤੇ ਪ੍ਰੋ: ਕੁਲਦੀਪ ਚੌਹਾਨ ਨੇ ਦੇਸ਼ ਭਗਤਾਂ ਦੀ ਵਿਚਾਰਧਾਰਾ 'ਤੇ ਗੱਲ ਕਰਦਿਆਂ ਲੋਕਾਈ ਨੂੰ ਸੱਦਾ ਦਿੱਤਾ ਕਿ ਜੇਕਰ ਹੁਣ ਵੀ ਚੰਗੇ ਸਮਾਜ ਦੀ ਸਿਰਜਣਾ ਲਈ ਸਾਂਝੇ ਯਤਨ ਨਾ ਜੁਟਾਏ ਗਏ ਤਾਂ ਇਸ ਦਾ ਖ਼ਮਿਆਜ਼ਾ ਮੌਜੂਦਾ ਤੇ ਆਉਣ ਵਾਲੀਆਂ ਪੀੜ੍ਹੀਆਂ ਭੁਗਤਣਗੀਆਂ | ਸਮਾਗਮ ਮੌਕੇ ਵਿਚਾਰ ਪੇਸ਼ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ | ਸੰਬੋਧਨ ਤੇ ਸ਼ਾਮਿਲ ਹੋਣ ਵਾਲਿਆਂ 'ਚ ਪ੍ਰੋ: ਸੁਪਨਦੀਪ ਕੌਰ, ਪ੍ਰੋ: ਸੀਮਾ ਜਿੰਦਲ, ਪ੍ਰੋ: ਅੰਬੇਸ਼ ਭਾਰਦਵਾਜ, ਪ੍ਰੋ: ਬਲਜੀਤ ਸਿੰਘ, ਪ੍ਰੋ: ਕੁਲਦੀਪ ਸਿੰਘ ਢਿੱਲੋਂ, ਪ੍ਰੋ: ਹਰਵਿੰਦਰ ਕੌਰ, ਪ੍ਰੋ: ਆਸ਼ੂ ਜਿੰਦਲ, ਪ੍ਰੋ: ਪ੍ਰਤਿਭਾ ਜਿੰਦਲ, ਪ੍ਰੋ: ਸਿੰਪਲ ਬਾਂਸਲ, ਪ੍ਰੋ: ਅਮਨਦੀਪ ਸਿੰਘ ਤੇ ਪ੍ਰੋ: ਜੋਤੀ ਆਦਿ ਸਨ |
ਸ਼ਹੀਦਾਂ ਨੂੰ ਸ਼ਰਧਾਂਜਲੀਆਂ ਅਰਪਿਤ
ਇਨਕਲਾਬੀ ਲੋਕ ਮੋਰਚਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਤੇ ਕ੍ਰਾਂਤੀਕਾਰੀ ਮਜ਼ਦੂਰ ਯੂਨੀਅਨ ਵਲੋਂ ਸਾਂਝੇ ਤੌਰ 'ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਤੇ ਸਾਥੀਆਂ ਨੂੰ ਇਨਕਲਾਬੀ ਸ਼ਰਧਾਂਜਲੀ ਭੇਟ ਕੀਤੀ ਗਈ | ਸਮਾਗਮ ਦੀ ਸ਼ੁਰੂਆਤ ਜਗਸੀਰ ਸਿੰਘ ਮਹਿਰਾਜ ਤੇ ਜਗਦੇਵ ਭੁਪਾਲ ਨੇ ਇਨਕਲਾਬੀ ਗੀਤਾਂ ਨਾਲ ਕੀਤੀ | ਕਿਸਾਨਾਂ ਤੇ ਮਜ਼ਦੂਰਾਂ ਨੇ ਸਮਾਗਮ ਤੋਂ ਬਾਅਦ ਅਰੋੜਵੰਸ਼ ਧਰਮਸ਼ਾਲਾ ਤੋਂ ਸ਼ੁਰੂ ਕਰ ਕੇ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੇ ਬੁੱਤ ਤੱਕ ਇਨਕਲਾਬੀ ਮਾਰਚ ਕੀਤਾ ਤੇ ਕੇਂਦਰ ਤੇ ਸੂਬਾ ਸਰਕਾਰ ਦੇ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਮੰਗ ਕੀਤੀ ਕਿ ਸ਼ਹੀਦਾਂ ਦੇ ਦਰਸਾਏ ਰਾਹ 'ਤੇ ਚੱਲਣ ਵਾਲੀਆਂ ਨੀਤੀਆਂ ਬਣਾਈਆਂ ਜਾਣ | ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸ਼ਹੀਦੀ ਦਿਹਾੜਿਆਂ ਦੀਆਂ ਰੱਦ ਕੀਤੀਆਂ ਛੁੱਟੀਆਂ ਬਹਾਲ ਕੀਤੀਆਂ ਜਾਣ | ਕਾਮਰੇਡ ਭਜਨ ਸਿੰਘ, ਸੁਖਜੀਤ ਸਿੰਘ ਸਮਾਉਂ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਡਾ: ਦਰਸ਼ਨ ਪਾਲ ਤੇ ਕਾਮਰੇਡ ਜੀਤ ਸਿੰਘ ਭੀਖੀ, ਰਾਜ ਸਿੰਘ ਗੋਰਖਨਾਥ, ਗੁਰਦੀਪ ਸਿੰਘ ਮੱਲ ਸਿੰਘ ਵਾਲਾ, ਮੇਜਰ ਸਿੰਘ ਖੋਖਰ ਕਲਾਂ, ਗੁਰਦੇਵ ਸਿੰਘ ਦਲੀਏਵਾਲਾ, ਲਾਭ ਸਿੰਘ, ਬੱਬੂ ਸਿੰਘ ਮਾਨ ਬੀਬੜੀਆਂ, ਜਲੌਰ ਸਿੰਘ, ਤਾਰਾ ਸਿੰਘ ਦੂਲੋਵਾਲ, ਮਾੜਾ ਸਿੰਘ ਖਿਆਲਾ, ਬਹਾਦਰ ਸਿੰਘ ਭੁਪਾਲ ਆਦਿ ਹਾਜ਼ਰ ਸਨ |
ਆਟੋ ਯੂਨੀਅਨ ਨੇ ਸ਼ਹੀਦੀ ਦਿਵਸ ਮਨਾਇਆ
ਸ਼ਹੀਦ ਭਗਤ ਸਿੰਘ ਆਟੋ ਯੂਨੀਅਨ ਮਾਨਸਾ ਵਲੋਂ ਮਹਾਨ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਰੇਲਵੇ ਫਾਟਕ ਤੇ ਟੈਕਸੀ ਸਟੈਂਡ 'ਤੇ ਆਟੋ ਯੂਨੀਅਨ ਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਗਈ | ਯੂਨੀਅਨ ਨੇ ਮੰਗ ਕੀਤੀ ਕਿ ਤਿੰਨਕੋਨੀ 'ਤੇ ਸ਼ਹੀਦ ਭਗਤ ਸਿੰਘ ਦਾ ਬੁੱਤ ਲਗਾਇਆ ਜਾਵੇ | ਇਸ ਮੌਕੇ ਯੂਨੀਅਨ ਪ੍ਰਧਾਨ ਹਬੀਬ ਖਾਨ, ਟੈਕਸੀ ਯੂਨੀਅਨ ਦੇ ਪ੍ਰਧਾਨ ਬਲਕਾਰ ਸਿੰਘ ਲਾਰਾ, ਅਜੈਬ ਸਿੰਘ, ਬਲਵੰਤ ਸਿੰਘ, ਸੋਮ ਵੀਰਾ, ਦਲਵੀਰ ਸਿੰਘ, ਬਾਦਲ ਸਿੰਘ, ਗੋਲੂ ਸਿੰਘ, ਭਗਵੰਤ ਸਿੰਘ, ਸਤਨਾਮ ਸਿੰਘ, ਕੌਰ ਸਿੰਘ, ਚਿਮਨ ਲਾਲ, ਕਾਲਾ ਸਿੰਘ, ਮਿੱਠੂ ਸਿੰਘ ਆਦਿ ਹਾਜ਼ਰ ਸਨ |
ਰਮਦਿੱਤੇ ਵਾਲਾ ਸਕੂਲ 'ਚ ਸ਼ਹੀਦੀ ਦਿਹਾੜਾ ਮਨਾਇਆ
ਸਰਕਾਰੀ ਪ੍ਰਾਇਮਰੀ ਸਕੂਲ ਰਮਦਿੱਤੇ ਵਾਲਾ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਅਧਿਆਪਕ ਇਕਬਾਲ ਸੰਧੂ ਉ ੱਭਾ ਨੇ ਸ਼ਹੀਦਾਂ ਦੀਆਂ ਲਿਖਤਾਂ ਪੜ੍ਹਨ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ | ਉਨ੍ਹਾਂ ਨੇ ਕਿਹਾ ਕਿ ਦੇਸ਼ ਭਗਤਾਂ ਦੀਆਂ ਜੀਵਨੀਆਂ ਨੂੰ ਹਰੇਕ ਜਮਾਤ ਦੀਆਂ ਕਿਤਾਬਾਂ ਦੇ ਪਾਠਕ੍ਰਮ 'ਚ ਸ਼ਾਮਿਲ ਕਰਨਾ ਚਾਹੀਦਾ ਹੈ | ਇਸ ਸਬੰਧੀ ਸ਼ਹੀਦਾਂ ਨਾਲ ਸਬੰਧਤ ਵਿਦਿਆਰਥੀਆਂ ਦੁਆਰਾ ਪੇਂਟਿੰਗ ਵੀ ਕੀਤੀ ਗਈ | ਇਸ ਮੌਕੇ ਅਮਨਦੀਪ ਸਿੰਘ, ਜੋਨੀ ਕੁਮਾਰ, ਵੀਰਪਾਲ ਕੌਰ, ਸਿਮਰਜੀਤ ਕੌਰ, ਜਗਦੀਪ ਸਿੰਘ, ਸਿੱਖਿਆਰਥੀ ਅਧਿਆਪਕ ਗੁਰਬਾਜ਼ ਸਿੰਘ, ਗਗਨਪ੍ਰੀਤ ਕੌਰ, ਚੰਦਨ ਗੋਇਲ ਤੇ ਵਿਦਿਆਰਥੀ ਹਾਜ਼ਰ ਸਨ |
ਗੁਰੂ ਤੇਗ ਬਹਾਦਰ ਕਾਲਜ ਦਲੇਲਵਾਲਾ ਵਿਖੇ ਮੁਕਾਬਲੇ ਕਰਵਾਏ
ਗੁਰੂ ਤੇਗ ਬਹਾਦਰ ਕਾਲਜ ਆਫ਼ ਐਜੂਕੇਸ਼ਨ ਦਲੇਲਵਾਲਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਲੇਖ, ਭਾਸ਼ਣ, ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਇਸ ਮੌਕੇ ਨਸ਼ਾ ਰੋਕੂ ਰੈਲੀ ਕੱਢ ਕੇ ਲੋਕਾਂ ਤੇ ਵਿਦਿਆਰਥੀਆਂ ਨੂੰ ਭਗਤ ਸਿੰਘ ਦੀ ਰਾਹ 'ਤੇ ਚੱਲਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ | ਕਾਲਜ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਮਾਨ, ਅਮਨਦੀਪ ਸਿੰਘ ਮਾਨ, ਚਰਨਜੀਤ ਸਿੰਘ ਚਹਿਲ ਤੇ ਪਿ੍ੰਸੀਪਲ ਡਾ: ਜਗਵਿੰਦਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ |
ਸਾਬਕਾ ਸੈਨਿਕਾਂ ਨੇ ਸ਼ਹੀਦੀ ਦਿਹਾੜਾ ਮਨਾਇਆ
ਜ਼ਿਲੇ੍ਹ ਦੇ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੇ ਸ਼ਹੀਦੇ ਆਜ਼ਮ ਸ: ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਯਾਦ 'ਚ ਸਥਾਨਕ ਦਿ ਰੈਨੇਸਾਂ ਸਕੂਲ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਤੇ ਉਨ੍ਹਾਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਜੀਵਨ ਨਾਲ ਸਬੰਧਤ ਪ੍ਰੋਗਰਾਮ ਪੇਸ਼ ਕੀਤਾ ਗਿਆ | ਇੰਡੀਅਨ ਐਕਸ ਸਰਵਿਸ ਲੀਗ ਪੰਜਾਬ ਦੇ ਪ੍ਰਧਾਨ ਕਰਨਲ ਭਾਗ ਸਿੰਘ ਵਿਸ਼ਿਸ਼ਟ ਸੇਵਾ ਮੈਡਲ ਮੁੱਖ ਮਹਿਮਾਨ ਵਜੋਂ ਪਹੁੰਚੇ ਤੇ ਲੀਗ ਦੀਆਂ ਉਪਲੱਬਧੀਆਂ ਬਾਰੇ ਦੱਸਿਆ | ਸਾਬਕਾ ਸੈਨਿਕਾਂ ਨਾਲ ਸਬੰਧਤ ਹਸਪਤਾਲ ਤੇ ਸੈਨਿਕ ਭਲਾਈ ਦਫ਼ਤਰ ਦੇ ਅਫ਼ਸਰ ਇੰਚਾਰਜ ਨੇ ਇਨ੍ਹਾਂ ਵਲੋਂ ਮਿਲਨ ਵਾਲੀਆਂ ਸਹੂਲਤਾਂ ਬਾਰੇ ਵਿਸਤਾਰ ਨਾਲ ਜਾਣੂ ਕਰਵਾਇਆ | ਗੁਲਨੀਤ ਸਿੰਘ ਖੁਰਾਣਾ ਐਸ. ਐਸ. ਪੀ. ਮਾਨਸਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਤੇ ਪੁਲਿਸ ਮਹਿਕਮੇ ਵਲੋਂ ਹਰ ਪ੍ਰਕਾਰ ਦਾ ਸਹਿਯੋਗ ਦੇਣ ਦਾ ਵਾਅਦਾ ਕੀਤਾ | ਇਸ ਮੌਕੇ ਜ਼ਿਲ੍ਹੇ ਦੇ ਪੁਰਸਕਾਰ ਪ੍ਰਾਪਤ ਸੈਨਿਕਾਂ ਤੇ ਉਨ੍ਹਾਂ ਦੀਆਂ ਵਿਧਵਾਵਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਦੇ ਚੇਅਰਮੈਨ ਡਾ: ਅਵਤਾਰ ਸਿੰਘ ਨੇ ਸਾਬਕਾ ਸੈਨਿਕਾਂ ਨਾਲ ਸਬੰਧਤ ਪੜ੍ਹਨ ਵਾਲੇ ਬੱਚਿਆਂ ਦੀ ਸਕੂਲ ਫ਼ੀਸ ਚ 10 ਫੀਸਦੀ ਛੋਟ ਦੇਣ ਦਾ ਐਲਾਨ ਕੀਤਾ | ਇਸ ਮੌਕੇ ਡਾ: ਜਨਕ ਰਾਜ, ਡਾ: ਲਖਵਿੰਦਰ ਸਿੰਘ ਮੂਸਾ, ਲੀਗ ਦੇ ਜ਼ਿਲ੍ਹਾ ਪ੍ਰਧਾਨ ਹੌਲਦਾਰ ਸੁਖਪਾਲ ਸਿੰਘ, ਉਪ ਪ੍ਰਧਾਨ ਸੂਬੇਦਾਰ ਮੇਜਰ ਦਰਸ਼ਨ ਸਿੰਘ, ਕੈਪਟਨ ਜੀਤ ਸਿੰਘ, ਸੂਬੇਦਾਰ ਬਲਦੇਵ ਸਿੰਘ, ਗੁਰਮੇਲ ਸਿੰਘ, ਜਰਨੈਲ ਸਿੰਘ, ਹੌਲਦਾਰ ਨਛੱਤਰ ਸਿੰਘ, ਰਣਜੀਤ ਸਿੰਘ, ਸੇਵਾ ਸਿੰਘ, ਉਜਾਗਰ ਸਿੰਘ, ਮੇਜਰ ਬਲਦੇਵ ਸਿੰਘ ਕੂਨਰ, ਕੈਪਟਨ ਮਨਜੀਤ ਸਿੰਘ ਅਤੇ ਸੂਬੇਦਾਰ ਮੇਜਰ ਮਹਿੰਦਰ ਸਿੰਘ, ਲੈਫ਼ਟੀਨੈਂਟ ਆਤਮਾ ਸਿੰਘ, ਦਰਸ਼ਨ ਸਿੰਘ ਆਦਿ ਹਾਜ਼ਰ ਸਨ |
ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ
ਸੀ. ਪੀ. ਆਈ. (ਐਮ.ਐਲ.) ਲਿਬਰੇਸ਼ਨ ਵਲੋਂ 23 ਮਾਰਚ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ਸ਼ਹਿਰ 'ਚ ਮੋਟਰਸਾਈਕਲ ਮਾਰਚ ਕੱਢਿਆ ਗਿਆ | ਸੰਬੋਧਨ ਕਰਦਿਆਂ ਸੀ. ਪੀ. ਆਈ. (ਐਮ. ਐਲ.) ਲਿਬਰੇਸ਼ਨ ਦੇ ਕੇਂਦਰੀ ਕਮੇਟੀ ਮੈਂਬਰ ਕਾਮਰੇਡ ਰਾਜਵਿੰਦਰ ਸਿੰਘ ਰਾਣਾ ਤੇ ਸੂਬਾ ਸਕੱਤਰੇਤ ਮੈਂਬਰ ਕਾਮਰੇਡ ਭਗਵੰਤ ਸਿੰਘ ਸਮਾਉਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਤੇ ਉਨ੍ਹਾਂ ਦੇ ਸਾਥੀਆਂ ਨੇ ਮਨੁੱਖਾਂ ਲਈ ਬਿਹਤਰ ਸਮਾਜ ਦਾ ਜੋ ਸੁਪਨਾ ਲਿਆ ਅੱਜ ਉਸ ਨੂੰ ਪੂਰਾ ਕਰਨ ਲਈ ਸਾਨੂੰ ਇਕਜੁੱਟ ਹੋ ਕੇ ਪੂੰਜੀਵਾਦ ਨੂੰ ਜੜ ਤੋਂ ਉਖਾੜ ਸੁੱਟਣ ਦੀ ਲੋੜ ਹੈ | ਲਿਬਰੇਸ਼ਨ ਦੇ ਸੂਬਾ ਕਮੇਟੀ ਮੈਂਬਰ ਗੁਰਜੰਟ ਸਿੰਘ ਮਾਨਸਾ, ਜ਼ਿਲ੍ਹਾ ਸਕੱਤਰ ਗੁਰਮੀਤ ਸਿੰਘ, ਤਹਿਸੀਲ ਸਕੱਤਰ ਗੁਰਸੇਵਕ ਸਿੰਘ ਮਾਨ, ਸੁਖਜੀਤ ਸਿੰਘ ਰਾਮਾਂਨੰਦੀ, ਸ਼ਹਿਰੀ ਸਕੱਤਰ ਵਿੰਦਰ ਅਲਖ, ਇਨਕਲਾਬੀ ਨੌਜਵਾਨ ਸਭਾ ਦੇ ਰਜਿੰਦਰ ਸਿੰਘ ਮਾਨਸਾ, ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ ਦੇ ਅਮਰੀਕ ਸਿੰਘ ਸਮਾਉਂ, ਜੀਤ ਸਿੰਘ ਬੋਹਾ, ਮਜ਼ਦੂਰ ਮੁਕਤੀ ਮੋਰਚਾ ਦੇ ਨਿੱਕਾ ਸਿੰਘ ਬਹਾਦਰਪੁਰ, ਇਸਤਰੀ ਸਭਾ ਦੇ ਨਰਿੰਦਰ ਕੌਰ, ਸਰਬਜੀਤ ਕੌਰ, ਪੰਜਾਬ ਕਿਸਾਨ ਯੂਨੀਅਨ ਦੇ ਹਰਜਿੰਦਰ ਸਿੰਘ ਮਾਨਸ਼ਾਹੀਆ ਆਦਿ ਹਾਜ਼ਰ ਸਨ |
ਖ਼ੂਨਦਾਨ ਕੈਂਪ ਲਗਾਇਆ
ਸ਼ਹੀਦ ਭਗਤ ਸਿੰਘ ਪੈਸਟੀਸਾਈਡ ਯੂਨੀਅਨ ਦਿਹਾਤੀ ਮਾਨਸਾ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ 'ਚ ਸਾਰੇ ਮੈਂਬਰਾਂ ਨੇ ਖ਼ੂਨਦਾਨ ਕੀਤਾ | ਮੁੱਖ ਖੇਤੀਬਾੜੀ ਅਫ਼ਸਰ ਗੁਰਮੇਲ ਸਿੰਘ, ਡਾ: ਡੰੂਗਰ ਸਿੰਘ ਬਰਾੜ, ਖੇਤੀਬਾੜੀ ਵਿਕਾਸ ਅਫ਼ਸਰ ਹਰਵਿੰਦਰ ਸਿੰਘ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਪ੍ਰਧਾਨ ਹਰਤੇਜ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਨਿਰਵੈਰ ਸਿੰਘ ਬੁਰਜ ਹਰੀ, ਜਗਰਾਜ ਸਿੰਘ ਉੱਭਾ, ਬਿੱਟੂ ਜੋਗਾ, ਜਗਦੇਵ ਕੋਟਧਰਮੂ, ਨੀਟਾ ਖਿਆਲਾ, ਪਰਮੋਦ ਉੱਭਾ, ਭਿੰਦਰ ਅਕਲੀਆ, ਜਗਦੀਸ਼ ਤਾਮਕੋਟ, ਜੱਗੀ ਸ਼ਰਮਾ ਆਦਿ ਹਾਜ਼ਰ ਸਨ |
ਮਾਈ ਭਾਗੋ ਡਿਗਰੀ ਕਾਲਜ ਰੱਲਾ ਵਿਖੇ ਚੇਤਨਾ ਰੈਲੀ ਕੱਢੀ
ਜੋਗਾ ਤੋਂ ਮਨਜੀਤ ਸਿੰਘ ਘੜੈਲੀ ਅਨੁਸਾਰ-ਮਾਈ ਭਾਗੋ ਡਿਗਰੀ ਕਾਲਜ (ਲੜਕੀਆਂ) ਰੱਲਾ ਵਿਖੇ ਕਾਲਜ ਦੇ ਬੱਡੀਜ਼ ਗਰੁੱਪਾਂ ਵਲੋਂ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚੇਤਨਾ ਰੈਲੀ ਤੇ ਲੈਕਚਰ ਕਰਵਾਇਆ ਗਿਆ | ਜਾਣਕਾਰੀ ਦਿੰਦਿਆਂ ਕਾਲਜ ਦੇ ਬੱਡੀਜ਼ ਗਰੁੱਪਾਂ ਦੇ ਨੋਡਲ ਅਫ਼ਸਰ ਪ੍ਰੋ: ਰਾਜਵਿੰਦਰ ਸਿੰਘ ਨੇ ਦੱਸਿਆ ਬੱਡੀਜ਼ ਗਰੁੱਪ ਦੇ ਵਲੰਟੀਅਰਾਂ ਵਲੋਂ ਨਸ਼ੇ, ਭਰੂਣ ਹੱਤਿਆ, ਬੇਟੀ ਬਚਾਓ, ਬੇਟੀ ਪੜ੍ਹਾਓ ਤੇ ਦਾਜ ਪ੍ਰਥਾ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ | ਵਲੰਟੀਅਰਾਾ ਨੇ ਸਮਾਜਿਕ ਬੁਰਾਈਆਂ ਿਖ਼ਲਾਫ਼ ਨਾਅਰੇ ਲਗਾਉਂਦਿਆਂ ਹੱਥਾਂ 'ਚ ਤਖ਼ਤੀਆਂ ਫੜ੍ਹ ਕੇ ਸਮਾਜਿਕ ਅਲਾਮਤਾਂ ਨੂੰ ਜੜ੍ਹੋਂ ਪੁੱਟਣ ਦਾ ਹੋਕਾ ਦਿੱਤਾ | ਰੈਲੀ ਕਾਲਜ ਤੋਂ ਸ਼ੁਰੂ ਹੋ ਕੇ ਪਿੰਡ ਰੱਲਾ ਦੇ ਬੱਸ ਅੱਡੇ ਤੋਂ ਲੰਘ ਕੇ ਪਿੰਡ ਦੇ ਵੱਖ-ਵੱਖ ਵਾਰਡਾਂ ਤੋਂ ਹੁੰਦੀ ਹੋਈ ਕਾਲਜ 'ਚ ਆ ਕੇ ਸਮਾਪਤ ਹੋਈ | ਲੈਕਚਰ ਸੈਸ਼ਨ ਦੌਰਾਨ ਬੱਡੀਜ਼ ਨੂੰ ਸੰਬੋਧਨ ਕਰਦਿਆਂ ਪ੍ਰੋ: ਰਾਜਵਿੰਦਰ ਸਿੰਘ ਨੇ ਯੁਵਾ ਵਰਗ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਵਿਚਾਰਧਾਰਾ ਤੋਂ ਸੇਧ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਮਾਜ 'ਚ ਫੈਲੀਆਂ ਕੁਰੀਤੀਆਂ ਨੂੰ ਰੋਕਣ ਲਈ ਯੁਵਾ ਵਰਗ ਅਹਿਮ ਭੂਮਿਕਾ ਨਿਭਾਅ ਸਕਦਾ ਹੈ | ਪ੍ਰੋ: ਗੁਰਵਿੰਦਰ ਸਿੰਘ, ਪ੍ਰੋ: ਕਮਲਦੀਪ ਕੌਰ, ਪ੍ਰੋ: ਰਮਨ ਸ਼ਰਮਾ, ਪ੍ਰੋ. ਮਨਪ੍ਰੀਤ ਕੌਰ ਅਤੇ ਪ੍ਰੋ: ਰਾਜਦੀਪ ਸਿੰਘ ਨੇ ਵੀ ਵਿਦਿਆਰਥਣਾਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਸੰਘਰਸ਼ ਬਾਰੇ ਵਿਸਥਾਰਪੂਰਬਕ ਜਾਣਕਾਰੀ ਦਿੱਤੀ | ਇਸ ਮੌਕੇ ਵਾਈਸ ਪਿ੍ੰਸੀਪਲ ਪ੍ਰੋ: ਰਾਜਦੀਪ ਕੌਰ, ਪ੍ਰੋ: ਜੋਤੀ ਰਾਣੀ, ਪ੍ਰੋ: ਰਮਨਪ੍ਰੀਤ ਕੌਰ, ਪ੍ਰੋ: ਹਰਪ੍ਰੀਤ ਕੌਰ, ਪ੍ਰੋ: ਅਮਨਦੀਪ ਕੌਰ, ਪ੍ਰੋ: ਰਮਨਪ੍ਰੀਤ ਕੌਰ, ਪ੍ਰੋ: ਜਸਪ੍ਰੀਤ ਕੌਰ, ਪ੍ਰੋ: ਹਰਪ੍ਰੀਤ ਕੌਰ, ਪ੍ਰੋ: ਈਨੂੰ ਗੁਪਤਾ, ਸਮੂਹ ਸਟਾਫ਼ ਤੇ ਵਿਦਿਆਰਥਣਾਂ ਵੀ ਹਾਜ਼ਰ ਸਨ ¢
ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜੇ ਮਨਾਇਆ
ਬਰੇਟਾ ਤੋਂ ਰਵਿੰਦਰ ਕੌਰ ਮੰਡੇਰ ਅਨੁਸਾਰ-ਮਾਤਾ ਗੁਰਦੇਵ ਕੌਰ ਮੈਮੋਰੀਅਲ ਐਜੂਕੇਸ਼ਨਲ ਇੰਸਟੀਚਿਊਟ (ਲੜਕੀਆਂ) ਬਰੇਟਾ ਵਿਖੇ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਯੂਥ ਇੰਮਪਾਵਰਮੈਂਟ ਡੇਅ ਵਜੋਂ ਮਨਾਇਆ ਗਿਆ | ਪਿੰ੍ਰਸੀਪਲ ਡਾ: ਦੀਪਕ ਗਿੱਲ ਨੇ ਕਿਹਾ ਕਿ ਮਹਾਨ ਸ਼ਹੀਦ ਸ: ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੇ ਆਜ਼ਾਦੀ ਦੇ ਸੰਘਰਸ਼ 'ਚ ਵੱਡਾ ਯੋਗਦਾਨ ਪਾਇਆ ਜਿਸ ਦਾ ਨਿੱਘ ਅੱਜ ਆਜ਼ਾਦ ਭਾਰਤ ਵਜੋਂ ਮਾਣ ਰਹੇ ਹਾਂ | ਕਾਲਜ ਦੀਆਂ ਵਿਦਿਆਰਥਣਾਂ ਵਲੋਂ ਸ਼ਹੀਦਾਂ ਦੇ ਜੀਵਨ ਬਾਰੇ ਕਵਿਤਾਵਾਂ ਪੇਸ਼ ਕੀਤੀਆ ਗਈਆ | ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਰਿਹਾ |
ਯੂਨੀਵਰਸਿਟੀ ਕਾਲਜ ਬਹਾਦਰਪੁਰ ਵਿਖੇ ਮਨਾਇਆ ਸ਼ਹੀਦੀ ਦਿਵਸ
ਯੂਨੀਵਰਸਿਟੀ ਕਾਲਜ ਬਹਾਦਰਪੁਰ ਵਿਖੇ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ ਗਿਆ | ਪਿ੍ੰਸੀਪਲ ਡਾ: ਬਲਦੇਵ ਦੋਦੜਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ, ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦੇਸ਼ ਦੀ ਆਜ਼ਾਦੀ ਲਈ ਲੇਖੇ ਲਾ ਦਿੱਤੀ | ਇਸ ਮੌਕੇ ਚਰਨਜੀਤ ਸਿੰਘ ਦੇਹਲਾ ਤੇ ਲੈਕਚਰਾਰ ਬਲਕਾਰ ਸਿੰਘ ਨੇ ਵੀ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ | ਸ਼ਹੀਦੀ ਦਿਹਾੜੇ ਮੌਕੇ ਵਿਦਿਆਰਥੀਆਂ ਦੇ ਭਾਸ਼ਣ, ਗੀਤ, ਪ੍ਰਸ਼ਨੋਤਰੀ ਮੁਕਾਬਲੇ ਤੇ ਪੋਸਟਰ ਮੁਕਾਬਲੇ ਕਰਵਾਏ ਗਏ | ਪ੍ਰਸ਼ਨੋਤਰੀ ਮੁਕਾਬਲੇ 'ਚ ਹਰਪਾਲ ਸਿੰਘ ਨੇ ਪਹਿਲਾ ਤੇ ਪੋਸਟਰ ਮੁਕਾਬਲੇ 'ਚ ਹਰਕਰਨ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਵਿਜੈਪਾਲ, ਸਹਾਇਕ ਪ੍ਰੋ: ਜਗਦੀਪ ਸਿੰਘ, ਧਰਮਿੰਦਰ ਸਿੰਘ, ਵਿਕਰਮਜੀਤ ਕੌਰ, ਰੀਤਾ ਰਾਣੀ, ਨੇਹਾ ਰਾਣੀ ਤੇ ਸੁਖਵੀਰ ਕੌਰ ਮੌਜੂਦ ਸਨ |
ਸ਼ਰਦਾਰ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ
ਭੀਖੀ ਤੋਂ ਬਲਦੇਵ ਸਿੰਘ ਸਿੱਧੂ ਅਨੁਸਾਰ-ਸੀ. ਪੀ. ਆਈ. ਆਗੂਆਂ ਵਲੋਂ ਸੀ. ਪੀ. ਆਈ. ਦਫ਼ਤਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਤੇ ਸਾਥੀਆਂ ਨੂੰ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਇਸ ਸਮੇਂ ਸਬ ਡਵੀਜ਼ਨ ਮਾਨਸਾ ਦੇ ਸਕੱਤਰ ਰੂਪ ਸਿੰਘ ਢਿੱਲੋਂ ਨੇ ਕਿਹਾ ਕਿ ਦੇਸ਼ 'ਚ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਲਾਗੂ ਕਰਨ ਲਈ ਸਰਮਾਏਦਾਰੀ, ਅਜਾਰੇਦਾਰੀ ਘਰਾਣਿਆਂ ਦੀ ਪਿੱਠ ਕੇਂਦਰ ਤੇ ਸੂਬਾ ਸਰਕਾਰਾਂ ਵਲੋਂ ਮਾੜੀਆਂ ਨੀਤੀਆਂ ਦੇ ਤਹਿਤ ਭਿ੍ਸ਼ਟਾਚਾਰ, ਬੇਰੁਜ਼ਗਾਰੀ ਤੇ ਭੁੱਖਮਰੀ ਦੇ ਿਖ਼ਲਾਫ਼ ਲੜਨਾ ਸਮੇਂ ਦੀ ਮੁੱਖ ਲੋੜ ਹੈ | ਇਸ ਮੌਕੇ ਮੰਗਤ ਰਾਮ ਭੀਖੀ, ਕੇਵਲ ਸਿੰਘ ਐਮ. ਸੀ. ਕੁਲਦੀਪ ਸਿੰਘ ਸਿੱਧੂ, ਰਣਜੀਤ ਮਿੱਤਲ, ਗੁਰਚਰਨ ਸਿੰਘ, ਲੱਛਾ ਸਿੰਘ, ਜੋਗਿੰਦਰ ਸਿੰਘ ਢਪਾਲੀ ਵਾਲਾ, ਮੁਖਤਿਆਰ ਸਿੰਘ ਵੀ ਹਾਜ਼ਰ ਸਨ |
ਕੌਾਸਲਰ ਨੇ ਵਾਰਡ ਦੀ ਸਫ਼ਾਈ ਮੁਹਿੰਮ ਸ਼ੁਰੂ ਕਰ ਕੇ ਮਨਾਇਆ ਸ਼ਹੀਦੀ ਦਿਹਾੜਾ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ-ਸਥਾਨਕ ਸ਼ਹਿਰ ਦੇ ਵਾਰਡ ਨੰਬਰ 10 ਦੀ ਕੌਾਸਲਰ ਸੁਖਵਿੰਦਰ ਕੌਰ ਸੁੱਖੀ ਵਲੋਂ ਆਪਣੇ ਵਾਰਡ ਅੰਦਰ ਸਫ਼ਾਈ ਮੁਹਿੰਮ ਸ਼ੁਰੂ ਕਰ ਕੇ ਸ਼ਹੀਦੀ ਦਿਵਸ ਮਨਾਇਆ | ਉਨ੍ਹਾਂ ਕਿਹਾ ਕਿ ਆਓ ਇਸ ਦਿਹਾੜੇ 'ਤੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਦਾ ਪ੍ਰਣ ਕਰੀਏ | ਇਸ ਸਫ਼ਾਈ ਮੁਹਿੰਮ ਤਹਿਤ ਸਫ਼ਾਈ ਸੇਵਕ ਵਿਜੈ ਕੁਮਾਰ, ਰਿਸ਼ਵ ਕੁਮਾਰ, ਸੁਮਿਤ ਕੁਮਾਰ, ਜੱਗਾ ਸਿੰਘ, ਸੁਨੀਲ ਰਾਣੀ, ਮਹਿੰਦਰ ਕੁਮਾਰ, ਸ਼ਤੀਸ਼ ਕੁਮਾਰ ਆਦਿ ਨੂੰ ਨਾਲ ਲੈ ਕੇ ਵਾਰਡ ਨੰਬਰ 5 ਤੇ 8 ਦੀਆਂ ਗਲੀਆਂ ਦੀ ਸਫ਼ਾਈ ਵੀ ਕਰਵਾਈ ਗਈ |
ਰੌਇਲ ਕਾਲਜ 'ਚ ਸ਼ਹੀਦੀ ਦਿਹਾੜਾ ਮਨਾਇਆ
ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਮਨਾਏ ਗਏ ਸ਼ਹੀਦੀ ਦਿਹਾੜੇ ਦੌਰਾਨ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਕਵਿਤਾ ਉਚਾਰਨ, ਭਾਸ਼ਣ ਆਦਿ ਪੇਸ਼ ਕੀਤੇ ਗਏ। ਕਾਲਜ ਪ੍ਰਿੰਸੀਪਲ ਕੇ. ਕੇ. ਸ਼ਰਮਾ ਨੇ ਸ਼ਹੀਦਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਕਿਹਾ ਸ਼ਹੀਦ ਭਗਤ ਸਿੰਘ ਦੀ ਸ਼ਖ਼ਸੀਅਤ ਬਹੁਤ ਹੀ ਵਿਲੱਖਣ ਸੀ, ਜਿਨ੍ਹਾਂ ਦੀ ਸੋਚ ਬਹੁਤ ਹੀ ਉਚੀ ਸੀ ਜਿਸ ਤੋਂ ਵਿਦਿਆਰਥੀਆਂ ਨੂੰ ਸੇਧ ਲੈ ਕੇ ਅੱਗੇ ਵਧਣਾ ਚਾਹੀਦਾ ਹੈ।
ਕਾਂਗਰਸੀ ਆਗੂਆਂ ਨੇ ਸ਼ਹੀਦੀ ਦਿਹਾੜਾ ਮਨਾਇਆ
ਬਲਾਕ ਕਾਂਗਰਸ ਕਮੇਟੀ ਬੁਢਲਾਡਾ ਵਲੋਂ ਬਲਾਕ ਪ੍ਰਧਾਨ ਤੀਰਥ ਸਿੰਘ ਸਵੀਟੀ ਦੀ ਅਗਵਾਈ ਹੇਠ ਮਨਾਏ ਸ਼ਹੀਦੀ ਦਿਹਾੜੇ ਮੌਕੇ ਪ੍ਰਦੇਸ਼ ਕਾਂਗਰਸ ਦੇ ਸਕੱਤਰ ਹਰਬੰਸ ਸਿੰਘ ਖਿੱਪਲ, ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਮੈਂਬਰ ਬਿਹਾਰੀ ਸਿੰਘ ਮੰਘਾਣੀਆਂ, ਖੇਮ ਸਿੰਘ ਜਟਾਣਾ, ਮੇਲਾ ਸਿੰਘ, ਅਮਰੀਕ ਭਾਵਾ, ਅਜਮੇਰ ਸਿੰਘ ਗੁਰਨੇ ਖ਼ੁਰਦ, ਤੀਰਥ ਸਿੰਘ ਮੰਦਰਾਂ, ਦਿਲਬਾਗ ਸਿੰਘ ਗੱਗੀ, ਗੁਰਪ੍ਰੀਤ ਵਿਰਕ ਆਦਿ ਆਗੂਆਂ ਨੇ ਕਿਹਾ ਕਿ ਅੱਜ ਅਸੀ ਇਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।
ਸ਼ਹੀਦਾਂ ਦੀ ਯਾਦ 'ਚ ਮੋਮਬੱਤੀ ਮਾਰਚ ਕੱਢਿਆ
ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਬਲੀਦਾਨ ਦਿਵਸ ਮੌਕੇ ਕਾਂਗਰਸ ਦੇ ਹਲਕਾ ਇੰਚਾਰਜ ਰਣਜੀਤ ਕੌਰ ਭੱਟੀ ਦੀ ਅਗਵਾਈ ਹੇਠ ਸ਼ਹਿਰ ਅੰਦਰ ਮੋਮਬੱਤੀ ਮਾਰਚ ਕੱਢਿਆ ਗਿਆ। ਫੁਹਾਰਾ ਚੌਕ ਵਿਖੇ ਜੁੜੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਭੱਟੀ ਨੇ ਕਿਹਾ ਕਿ ਸ਼ਹੀਦ ਦੇਸ਼ ਤੇ ਕੌਮ ਦਾ ਸਰਮਾਇਆ ਹੁੰਦੇ ਹਨ ਤੇ ਸ਼ਹੀਦ ਭਗਤ ਸਿੰਘ ਜਿਹੇ ਸੂਰਬੀਰਾਂ ਦੀਆਂ ਕੁਰਬਾਨੀ ਸਦਕਾ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਇਸ ਮੌਕੇ ਵਪਾਰੀ ਆਗੂ ਗੁਰਿੰਦਰ ਮੋਹਨ, ਰਵਿੰਦਰ ਕੁਮਾਰ ਗੁੱਡੂ, ਮਾ: ਪ੍ਰਕਾਸ਼ ਚੰਦ ਸ਼ਰਮਾ, ਸੁਖਪਾਲ ਸਿੰਘ ਭਾਦੜਾ, ਸਰਪੰਚ ਕਾਲਾ ਸਿੰਘ ਸੈਦੇਵਾਲਾ, ਲਖਵਿੰਦਰ ਸਿੰਘ ਬੱਛੋਆਣਾ, ਪ੍ਰਵੇਸ਼ ਕੁਮਾਰ ਹੈਪੀ ਮਲਹੋਤਰਾ, ਗੁਰਪ੍ਰੀਤ ਸਿੰਘ ਵਿਰਕ, ਹਰਪ੍ਰੀਤ ਸਿੰਘ ਪਿਆਰੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਰਕਰ ਤੇ ਆਗੂ ਮੌਜੂਦ ਸਨ।

 

ਸਕੂਲਾਂ 'ਚ ਬੱਚੇ ਨਹੀਂ ਪਰ ਸਿੱਖਿਆ ਵਿਭਾਗ ਨੇ ਚਾੜ੍ਹੇ ਯੁਵਾ ਸ਼ਕਤੀ ਮਨਾਉਣ ਦੇ ਹੁਕਮ

ਬੋਹਾ, 23 ਮਾਰਚ (ਤਾਂਗੜੀ)-ਅੱਜ ਕੱਲ੍ਹ ਜਦੋਂ ਸਰਕਾਰੀ ਸਕੂਲਾਂ 'ਚ ਬੱਚਿਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਖ਼ਤਮ ਹੋਣ ਕਾਰਨ ਉਹ ਸਕੂਲਾਂ 'ਚ ਨਹੀਂ ਆ ਰਹੇ ਪਰ ਦੂਜੇ ਪਾਸੇ ਵਿਭਾਗ ਵਲੋਂ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਕੂਲਾਂ ਵਿਚ ਸਵੇਰੇ ...

ਪੂਰੀ ਖ਼ਬਰ »

ਪੋਸਤ ਮਿਲਣ ਦੇ ਮਾਮਲੇ 'ਚ ਕਾਲਜ ਪਿ੍ੰਸੀਪਲ ਿਖ਼ਲਾਫ਼ ਮੁਕੱਦਮਾ ਦਰਜ

ਭੀਖੀ, 23 ਮਾਰਚ (ਗੁਰਿੰਦਰ ਸਿੰਘ ਔਲਖ)-ਸਥਾਨਕ ਕਸਬੇ ਦੇ ਨੈਸ਼ਨਲ ਕਾਲਜ ਵਿਖੇ ਬੀਜੇ ਪੋਸਤ ਸਬੰਧੀ ਸੂਚਨਾ ਮਿਲਣ 'ਤੇ ਭੀਖੀ ਪੁਲਿਸ ਵਲੋਂ ਛਾਪੇਮਾਰੀ ਕੀਤੀ ਗਈ | ਇਸ ਦੌਰਾਨ ਕਾਲਜ 'ਚ ਹਰਾ ਪੋਸਤ ਮਿਲਣ 'ਤੇ ਪਿ੍ੰਸੀਪਲ ਸਤਿੰਦਰਪਾਲ ਸਿੰਘ ਿਖ਼ਲਾਫ਼ ਮੁਕੱਦਮਾ ਦਰਜ ਕੀਤਾ | ...

ਪੂਰੀ ਖ਼ਬਰ »

ਚੋਣਾਂ ਨੂੰ ਲੈ ਕੇ ਕੀਤੀ ਸਖ਼ਤ ਨਾਕਾਬੰਦੀ

ਝੁਨੀਰ, 23 ਮਾਰਚ (ਸੰਧੂ)-ਲੋਕ ਸਭਾ ਚੋਣਾਂ ਨੂੰ ਲੈ ਕੇ ਥਾਣਾ ਝੁਨੀਰ ਦੀ ਪੁਲਿਸ ਵਲੋਂ ਹਰਿਆਣਾ ਹੱਦ ਨਾਲ ਲੱਗਦੇ ਪਿੰਡ ਮੋਡਾ, ਮੋਫਰ ਆਦਿ ਵਿਖੇ ਸਖ਼ਤ ਨਾਕਾਬੰਦੀ ਕਰ ਕੇ ਚੈਕਿੰਗ ਕੀਤੀ ਜਾ ਰਹੀ ਹੈ | ਥਾਣਾ ਮੁਖੀ ਹਰਜੀਤ ਸਿੰਘ ਮਾਨ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਨੂੰ ...

ਪੂਰੀ ਖ਼ਬਰ »

ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਫੜੀਆਂ

ਮਾਨਸਾ, 23 ਮਾਰਚ (ਸਟਾਫ਼ ਰਿਪੋਰਟਰ)-ਸਰਦੂਲਗੜ੍ਹ ਪੁਲਿਸ ਨੇ ਘੱਗਰ ਪੁਲ ਦੇ ਨਾਕੇ ਦੌਰਾਨ ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਪੁਲਿਸ ਨੇ ਗੋਪੀ ਸਿੰਘ, ਪ੍ਰੇਮ ਸਿੰਘ ਵਾਸੀ ਬਰਨਾਲਾ ਤੇ ਕੁਲਵੰਤ ਸਿੰਘ ਵਾਸੀ ਮਢਿਆਲਾ (ਮੁੱਲਾਂਪੁਰ) ਕੋਲੋਂ 26000 ...

ਪੂਰੀ ਖ਼ਬਰ »

ਪੰਜਾਬ ਕਿਸਾਨ ਯੂਨੀਅਨ ਵਲੋਂ ਲਗਾਇਆ ਪੱਕਾ ਮੋਰਚਾ ਸਮਾਪਤ

ਮਾਨਸਾ, 23 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ)-ਪੰਜਾਬ ਕਿਸਾਨ ਯੂਨੀਅਨ ਵਲੋਂ 22 ਜਨਵਰੀ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਨਜ਼ਦੀਕ ਖ਼ੁਦਕੁਸ਼ੀ ਪੀੜਤ ਪਰਿਵਾਰਾਂ ਲਈ ਮੁਆਵਜ਼ਾ, ਕਿਸਾਨਾਂ ਦੀ ਕਰਜ਼ਾ ਮੁਆਫ਼ੀ ਤੇ ਹੋਰ ਮੰਗਾਂ ਨੂੰ ਲੈ ਕੇ ਲਗਾਇਆ ਮੋਰਚਾ 2 ਮਹੀਨੇ ਬਾਅਦ ...

ਪੂਰੀ ਖ਼ਬਰ »

ਕੁਰਕੀ ਕਰਨ ਆਏ ਬੰਦੀ ਬਣਾਏ ਕੰਪਨੀ ਅਧਿਕਾਰੀਆਂ ਨੇ ਲਿਖਤੀ ਭਰੋਸਾ ਦੇਣ ਤੋਂ ਬਾਅਦ ਖਹਿੜਾ ਛਡਵਾਇਆ

ਭੀਖੀ, 23 ਮਾਰਚ (ਬਲਦੇਵ ਸਿੰਘ ਸਿੱਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਨੇ ਪਿੰਡ ਹੋਡਲਾ ਕਲਾਂ ਵਿਖੇ ਇਕ ਨਿੱਜੀ ਕੰਪਨੀ ਦੇ ਅਧਿਕਾਰੀਆਂ ਨੂੰ ਉਸ ਘਰ 'ਚ ਹੀ ਬੰਦੀ ਬਣਾ ਲਿਆ, ਜਿਸ ਕਿਸਾਨ ਦੇ ਘਰ ਉਸ ਦੀ ਜ਼ਮੀਨ ਦੀ ਕੁਰਕੀ ਕਰਨ ਆਏ ਸਨ | ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਕਲਾ ਮੰਚ ਪੰਜਾਬ ਵਲੋਂ 3 ਨਵੇਂ ਪੁਰਸਕਾਰ ਸ਼ੁਰੂ ਕਰਨ ਦਾ ਫ਼ੈਸਲਾ

ਮਾਨਸਾ, 23 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ)-ਸ਼ਹੀਦ ਭਗਤ ਸਿੰਘ ਕਲਾ ਮੰਚ ਪੰਜਾਬ ਦੇ ਆਗੂ ਡਾ: ਕੁਲਦੀਪ ਸਿੰਘ ਦੀਪ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਕਲਾ ਮੰਚ ਪੰਜਾਬ ਵਲੋਂ ਮਾਨਸਾ ਵਿਖੇ ਮਨਾਏ ਜਾਣ ਵਾਲੇ ਇਸ ਮੇਲੇ ਦਾ ਨਾਂਅ ਅਜਮੇਰ ਸਿੰਘ ਔਲਖ ਯਾਦਗਾਰੀ ਮੇਲਾ ਕਰ ...

ਪੂਰੀ ਖ਼ਬਰ »

ਥਾਣਾ ਝੁਨੀਰ ਦੇ ਗੇਟ ਅੱਗੇ ਕਿਸਾਨ ਯੂਨੀਅਨ ਨੇ ਲਗਾਇਆ ਧਰਨਾ

ਝੁਨੀਰ, 23 ਮਾਰਚ (ਰਮਨਦੀਪ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਥਾਣਾ ਝੁਨੀਰ ਦੇ ਗੇਟ ਅੱਗੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ | ਰੋਸ ਪ੍ਰਦਰਸ਼ਨ ਬਲਾਕ ਦੇ ਆਗੂ ਗੁਰਮੇਲ ਸਿੰਘ ਸਾਹਨੇਵਾਲੀ ਦੀ ਗਿ੍ਫ਼ਤਾਰੀ ਦੇ ਵਿਰੋਧ 'ਚ ਕੀਤਾ ਗਿਆ | ਜ਼ਿਲ੍ਹਾ ...

ਪੂਰੀ ਖ਼ਬਰ »

ਆਰਥਿਕ ਤੰਗੀ ਕਾਰਨ ਨੌਜਵਾਨ ਵਲੋਂ ਖ਼ੁਦਕੁਸ਼ੀ

ਬਰੇਟਾ, 23 ਮਾਰਚ (ਜੀਵਨ ਸ਼ਰਮਾ/ਰਵਿੰਦਰ ਕੌਰ ਮੰਡੇਰ)-ਇਥੇ ਦੇ ਇਕ ਨੌਜਵਾਨ ਵਲੋਂ ਆਰਥਿਕ ਤੰਗੀ ਦੇ ਚੱਲਦਿਆਂ ਗਲ 'ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਹੈ | ਸਹਾਇਕ ਇੰਸਪੈਕਟਰ ਜਸਵੀਰ ਸਿੰਘ ਨੇ ਦੱਸਿਆ ਕਿ ਬਰੇਟਾ ਦੇ ਸਾਗਰ ਉਰਫ਼ ਸ਼ਿਵ ਰਾਮ (19) ਪੁੱਤਰ ...

ਪੂਰੀ ਖ਼ਬਰ »

ਬਸਪਾ ਵਲੋਂ ਕੱਲ੍ਹ ਦੇ ਰੋਡ ਸ਼ੋਅ 'ਚ ਸ਼ਾਮਿਲ ਹੋਣ ਦਾ ਫ਼ੈਸਲਾ

ਮਾਨਸਾ, 23 ਮਾਰਚ (ਸ. ਰਿ.)-ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਮਾਨਸਾ ਦੇ ਆਗੂਆਂ ਦੀ ਮੀਟਿੰਗ ਸਥਾਨਕ ਸੁਰਗਾਪੁਰੀ ਧਰਮਸ਼ਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ ਕੁਲਾਣਾ ਦੀ ਪ੍ਰਧਾਨਗੀ ਹੇਠ ਹੋਈ | ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ ਆਤਮਾ ਸਿੰਘ ਪਮਾਰ ਨੇ ...

ਪੂਰੀ ਖ਼ਬਰ »

ਪੁੱਤਰ ਦੀ ਖ਼ੁਦਕੁਸ਼ੀ ਲਈ ਜ਼ਿੰਮੇਵਾਰ ਵਿਅਕਤੀਆਂ ਦੀ ਗਿ੍ਫ਼ਤਾਰੀ ਲਈ ਮਾਪਿਆਂ ਤੇ ਸਹਿਯੋਗੀਆਂ ਵਲੋਂ ਐਸ. ਐਸ. ਪੀ. ਦਫ਼ਤਰ ਅੱਗੇ ਹੰਗਾਮਾ

ਮਾਨਸਾ, 23 ਮਾਰਚ (ਸਟਾਫ਼ ਰਿਪੋਰਟਰ)-ਪੁੱਤਰ ਦੀ ਖ਼ੁਦਕੁਸ਼ੀ ਲਈ ਜ਼ਿੰਮੇਵਾਰ ਵਿਅਕਤੀਆਂ ਦੀ ਗਿ੍ਫ਼ਤਾਰੀ ਕਰਵਾਉਣ ਲਈ ਮਾਪਿਆਂ ਤੇ ਉਨ੍ਹਾਂ ਦੇ ਸਹਿਯੋਗੀਆਂ ਵਲੋਂ ਸਥਾਨਕ ਐਸ. ਐਸ. ਪੀ. ਦਫ਼ਤਰ ਅੱਗੇ ਜ਼ੋਰਦਾਰ ਹੰਗਾਮਾ ਕੀਤਾ | ਇਸ ਮੌਕੇ ਉਨ੍ਹਾਂ ਇਕ ਪੁਲਿਸ ਦੇ ਉੱਚ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX