ਤਾਜਾ ਖ਼ਬਰਾਂ


ਗੁਰ ਹਰਸਹਾਏ ਬਲਾਕ 'ਚ 40 ਫ਼ੀਸਦੀ ਰਕਬੇ ਹੇਠ ਹੋਵੇਗੀ ਝੋਨੇ ਦੀ ਸਿੱਧੀ ਬਿਜਾਈ
. . .  1 minute ago
ਗੁਰੂ ਹਰਸਹਾਏ, 26 ਮਈ (ਹਰਚਰਨ ਸਿੰਘ ਸੰਧੂ)- ਕੋਰੋਨਾ ਮਹਾਂਮਾਰੀ ਦੇ ਸੰਕਟ ਦੌਰਾਨ ਪ੍ਰਵਾਸੀ ਮਜ਼ਦੂਰਾਂ ਦੀ ਘਾਟ ਨੂੰ ...
ਗੁਰਦੁਆਰਾ ਗੁਰੂ ਅਰਜੁਨ ਦੇਵ ਜੀ 'ਤੇ ਹਮਲੇ ਦੀ ਜਥੇਦਾਰ ਅਕਾਲ ਤਖ਼ਤ ਵੱਲੋਂ ਨਿੰਦਾ
. . .  9 minutes ago
ਤਲਵੰਡੀ ਸਾਬੋ, 26 ਮਈ (ਰਣਜੀਤ ਸਿੰਘ ਰਾਜੂ)- ਬੀਤੇ ਦਿਨ ਇੰਗਲੈਂਡ ਦੇ ਸ਼ਹਿਰ ਡਰਬੀ ਦੇ ਗੁਰਦੁਆਰਾ ਗੁਰੂ ਅਰਜੁਨ ਦੇਵ ਜੀ...
ਛੱਤੀਸਗੜ੍ਹ ਨਾਲ ਸਬੰਧਿਤ ਪ੍ਰਵਾਸੀ ਮਜ਼ਦੂਰ ਅੰਮ੍ਰਿਤਸਰ ਰੇਲਵੇ ਸਟੇਸ਼ਨ ਲਈ ਰਵਾਨਾ
. . .  25 minutes ago
ਬਲਾਚੌਰ, 26 ਮਈ (ਦੀਦਾਰ ਸਿੰਘ ਬਲਾਚੌਰੀਆ) -ਜਿਨ੍ਹਾਂ ਪ੍ਰਸ਼ਾਸਨ ਦੀਆਂ ਹਦਾਇਤਾਂ ਅਨੁਸਾਰ ਬਲਾਚੌਰ ਪ੍ਰਸ਼ਾਸਨ ਵੱਲੋਂ ਛੱਤੀਸਗੜ੍ਹ ..
ਅੱਗ ਲੱਗਣ ਕਾਰਨ ਸਵਿਫ਼ਟ ਕਾਰ ਸੜ ਕੇ ਹੋਈ ਸਵਾਹ
. . .  about 1 hour ago
ਨੱਥੂਵਾਲਾ ਗਰਬੀ, 26 ਮਈ (ਸਾਧੂ ਰਾਮ ਲੰਗੇਆਣਾ) - ਬੀਤੀ ਰਾਤ ਮੁਦਕੀ ਬਾਘਾਪੁਰਾਣਾ ਰੋਡ ਨੈਸ਼ਨਲ ਹਾਈਵੇ ਰੋਡ...
ਗੁਰੂ ਅਰਜਨ ਦੇਵ ਜੀ ਸ਼ਹੀਦੀ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਹੋਈਆਂ ਨਤਮਸਤਕ
. . .  about 1 hour ago
ਅੰਮ੍ਰਿਤਸਰ, 26 ਮਈ (ਰਾਜੇਸ਼ ਕੁਮਾਰ ਸੰਧੂ)- ਪੰਜਵੀ ਪਾਤਸ਼ਾਹੀ ਗੁਰੂ ਅਰਜਨ ਦੇਵ ਜੀ ਸ਼ਹੀਦੀ ਪੂਰਬ ਮੌਕੇ ਸੱਚਖੰਡ ...
ਪੁਣਛ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 1 hour ago
ਸ੍ਰੀਨਗਰ, 26 ਮਈ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਬਾਲਾਕੋਟ ਸੈਕਟਰ 'ਚ ਸਰਹੱਦ 'ਤੇ ਅੱਜ ਪਾਕਿਸਤਾਨ,...
ਚੰਡੀਗੜ੍ਹ 'ਚ ਡੇਢ ਸਾਲਾ ਬੱਚੇ ਸਮੇਤ ਦੋ ਵਿਅਕਤੀਆਂ ਨੂੰ ਹੋਇਆ ਕੋਰੋਨਾ
. . .  about 1 hour ago
ਚੰਡੀਗੜ੍ਹ, 26 ਮਈ(ਮਨਜੋਤ ਸਿੰਘ)- ਚੰਡੀਗੜ੍ਹ ਦੀ ਬਾਪੂ ਧਾਮ ਕਾਲੋਨੀ 'ਚ ਡੇਢ ਸਾਲਾ ਬੱਚੇ ਸਮੇਤ ਦੋ ਵਿਅਕਤੀ...
ਦਿੱਲੀ ਦੇ ਤੁਗਲਕਾਬਾਦ 'ਚ ਅੱਗ ਲੱਗਣ ਕਾਰਨ ਕਈ ਝੁੱਗੀਆਂ ਸੜ ਕੇ ਹੋਈਆਂ ਸੁਆਹ
. . .  about 1 hour ago
ਨਵੀਂ ਦਿੱਲੀ, 26 ਮਈ- ਦਿੱਲੀ ਦੇ ਤੁਗਲਕਾਬਾਦ 'ਚ ਬੀਤੀ ਰਾਤ ਭਿਆਨਕ ਅੱਗ ਲੱਗਣ ਕਾਰਨ ਕਈ ਝੁੱਗੀਆਂ ਸੜ ਕੇ ਸੁਆਹ ਹੋ ...
ਅਮਰੀਕਾ 'ਚ ਕੋਰੋਨਾ ਵਾਇਰਸ ਕਾਰਨ 98 ਹਜ਼ਾਰ ਤੋਂ ਵੱਧ ਲੋਕਾਂ ਦੀ ਹੋਈ ਮੌਤ
. . .  about 2 hours ago
ਵਾਸ਼ਿੰਗਟਨ, 26 ਮਈ- ਦੁਨੀਆ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਅਮਰੀਕਾ 'ਚ ਕੋਰੋਨਾ...
ਅੱਜ ਦਾ ਵਿਚਾਰ
. . .  about 2 hours ago
ਜਲੰਧਰ 'ਚ ਅੱਜ ਕੁੱਲ 16 ਮਰੀਜ਼ ਮਿਲੇ ਕੋਰੋਨਾ ਪਾਜ਼ੀਟਿਵ
. . .  1 day ago
ਜਲੰਧਰ, 25 ਮਈ (ਐੱਮ. ਐੱਸ. ਲੋਹੀਆ) - ਜਲੰਧਰ 'ਚ ਕੋਵਿਡ-19 (ਕੋਰੋਨਾ) ਵਾਇਰਸ ਤੋਂ ਪੀੜਤ 16 ਹੋਰ ਮਰੀਜ਼ਾਂ ਦੇ ਮਿਲਣ ਨਾਲ ਗਿਣਤੀ ਵੱਧ ਕੇ 238 ਹੋ ਗਈ ਹੈ। ਇਨ੍ਹਾਂ 'ਚ ਸਿਵਲ ਹਸਪਤਾਲ ਦੇ ...
ਕੋਰੋਨਾ ਵਾਇਰਸ ਨੇ ਮੁੜ ਦਿੱਤੀ ਦਸਤਕ ਇਕ ਮਰੀਜ਼ ਆਇਆ ਪਾਜ਼ੀਟਿਵ
. . .  1 day ago
ਨਵਾਂਸ਼ਹਿਰ, 25 ਮਈ (ਗੁਰਬਖ਼ਸ਼ ਸਿੰਘ ਮਹੇ)-ਅੱਜ ਦੋ ਮਰੀਜ਼ਾਂ ਦੇ ਠੀਕ ਹੋ ਕੇ ਘਰ ਜਾਣ ਕਾਰਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਹਾਲੇ ਸ਼ਾਮ ਸਮੇਂ ਹੀ ਕੋਰੋਨਾ ਮੁਕਤ ਹੋਇਆ ਸੀ ਕਿ ਦੇਰ ਸ਼ਾਮ ...
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸੰਗਤ ਆਪਣੇ ਘਰ 'ਚ ਸੁਖਮਨੀ ਸਾਹਿਬ ਦੇ ਪਾਠ ਕਰਨ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
. . .  1 day ago
ਸ੍ਰੀ ਅੰਮ੍ਰਿਤਸਰ , 25 ਮਈ (ਰਾਜੇਸ਼ ਕੁਮਾਰ ਸੰਧੂ) - ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਿਆਨ ਜਾਰੀ ਕਰਦਿਆਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਸੰਸਾਰ ਭਰ ਵਿਚ ਫੈਲੀ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸਰਕਾਰ ਵੱਲੋਂ ...
ਕਰੀਬ 51 ਦਿਨ ਬਾਅਦ ਫ਼ਰੀਦਕੋਟ ਜ਼ਿਲ੍ਹਾ ਹੋਇਆ ਕੋਰੋਨਾ ਮੁਕਤ
. . .  1 day ago
ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ) - ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਆਈਸੋਲੇਸ਼ਨ ਵਾਰਡ ਵਿਚੋਂ ਅੱਜ ਬਾਕੀ ਦੇ ਰਹਿੰਦੇ 10 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਸਿਹਤਮੰਦ ਹੋਣ ਮਗਰੋਂ ਛੁੱਟੀ ਦਿੱਤੀ ਗਈ ਹੈ। ਇਹ ਲੋਕ ਹਜ਼ੂਰ ਸਾਹਿਬ ਨਾਂਦੇੜ ਤੋਂ ਪਰਤੇ ਸ਼ਰਧਾਲੂ ਜਿਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ..,.
ਪਠਾਨਕੋਟ 'ਚ ਕੋਰੋਨਾ ਦੇ 5 ਨਵੇਂ ਮਾਮਲਿਆਂ ਦੀ ਪੁਸ਼ਟੀ
. . .  1 day ago
ਪਠਾਨਕੋਟ, 25 ਮਈ (ਸੰਧੂ) - ਪਠਾਨਕੋਟ 'ਚ ਕੋਰੋਨਾ ਵਾਇਰਸ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਐੱਸ.ਐਮ.ਓ ਡਾ. ਭੁਪਿੰਦਰ ਸਿੰਘ ਨੇ...
ਪੰਜਾਬ ਸਰਕਾਰ ਵੱਲੋਂ 45 ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 25 ਮਈ (ਵਿਕਰਮਜੀਤ ਮਾਨ) - ਪੰਜਾਬ ਸਰਕਾਰ ਵੱਲੋਂ 45 ਆਈ.ਪੀ.ਐੱਸ ਤੇ ਪੀ.ਪੀ.ਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਐਲ.ਪੀ.ਯੂ ਦੇ ਚਾਂਸਲਰ ਸਬੰਧੀ ਗਲਤ ਖ਼ਬਰ ਲਾਉਣ ਵਾਲੇ ਵੈੱਬ ਪੋਰਟਲ ਸੰਚਾਲਕ ਖ਼ਿਲਾਫ਼ ਕੇਸ ਦਰਜ
. . .  1 day ago
ਫਗਵਾੜਾ, 25 ਮਈ (ਹਰੀਪਾਲ ਸਿੰਘ ) - ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਨੂੰ ਕੋਰੋਨਾ ਹੋਣ ਸਬੰਧੀ ਝੂਠੀ ਖ਼ਬਰ ਵੈੱਬ ਪੋਰਟਲ 'ਤੇ ਚਲਾਉਣ ਵਾਲੇ ਵੈੱਬ ਪੋਰਟਲ ਦੇ ਸੰਚਾਲਕ ਵਿਨੋਦ ਸ਼ਰਮਾ ਵਾਸੀ ਥਾਣੇਦਾਰ ਮੁਹੱਲਾ ਫਗਵਾੜਾ ਦੇ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ...
ਰਾਜਪੁਰਾ 'ਚ ਕੋਰੋਨਾ ਪਾਜ਼ੀਟਿਵ ਕੇਸ ਆਇਆ ਸਾਹਮਣੇ
. . .  1 day ago
ਰਾਜਪੁਰਾ, 25 ਮਈ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿੱਚ ਅੱਜ ਇਕ ਔਰਤ ਦੀ ਕੋਰੋਨਾ ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ ।ਇਹ ਔਰਤ ਕਾਲਕਾ ਰੋਡ ਗਰਗ ਕਲੋਨੀ ਦੀ ਵਸਨੀਕ ਹੈ ਜੋ ਕਿ ਦਿੱਲੀ ਰਹਿ ਕੇ ਆਈ ਹੈ ।ਇਹ ਜਾਣਕਾਰੀ ਸੀ.ਐਮ.ਓ ਡਾ. ਹਰੀਸ਼ ਮਲਹੋਤਰਾ...
ਸੁਖਪਾਲ ਖਹਿਰਾ ਜਲੰਧਰ 'ਚ ਗ੍ਰਿਫ਼ਤਾਰ
. . .  1 day ago
ਜਲੰਧਰ, 25 ਮਈ (ਚਿਰਾਗ਼ ਸ਼ਰਮਾ) - ਕਬੱਡੀ ਖਿਡਾਰੀ ਅਰਵਿੰਦਰ ਪਹਿਲਵਾਨ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬੀ ਏਕਤਾ ਪਾਰਟੀ ਦੇ ਪ੍ਰਮੁੱਖ ਸੁਖਪਾਲ ਸਿੰਘ ਖਹਿਰਾ ਅੱਜ ਜਲੰਧਰ 'ਚ ਦੇਸ਼ ਭਗਤ ਹਾਲ ਤੋਂ ਕੈਂਡਲ ਮਾਰਚ ਕੱਢਣ ਜਾ ਰਹੇ ਸਨ ਕਿ ਪੁਲਿਸ ਨੇ ਉਸ ਤੋਂ ਪਹਿਲਾ ਹੀ ਖਹਿਰਾ...
ਪ੍ਰਵਾਸੀ ਕਾਮਿਆਂ ਨੂੰ ਲੈ ਕੇ ਅੰਮ੍ਰਿਤਸਰ ਤੋਂ 28ਵੀਂ ਰੇਲਗੱਡੀ ਰਵਾਨਾ
. . .  1 day ago
ਅੰਮ੍ਰਿਤਸਰ, 25 ਮਈ (ਰਾਜੇਸ਼ ਕੁਮਾਰ) - ਪ੍ਰਵਾਸੀ ਕਾਮਿਆਂ ਨੂੰ ਲੈ ਕੇ ਅੱਜ ਅੰਮ੍ਰਿਤਸਰ ਤੋਂ 28ਵੀਂ ਰੇਲਗੱਡੀ ਬਿਹਾਰ ਲਈ ਰਵਾਨਾ ਹੋਈ। ਇਸ ਰੇਲਗੱਡੀ 'ਚ ਅੰਮ੍ਰਿਤਸਰ ਜ਼ਿਲ੍ਹੇ 'ਚੋਂ 897, ਗੁਰਦਾਸਪੁਰ...
ਅੰਮ੍ਰਿਤਸਰ 'ਚ ਕੋਰੋਨਾ ਦੇ 8 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 25 ਮਈ (ਸੁਰਿੰਦਰਪਾਲ ਸਿੰਘ ਵਰਪਾਲ/ਰੇਸ਼ਮ ਸਿੰਘ/ਰਾਜੇਸ਼ ਸ਼ਰਮਾ) - ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦੇ ਅੱਜ 8 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਜ਼ਿਲ੍ਹੇ 'ਚ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 335 ਹੋ ਗਈ ਹੈ। ਹੁਣ ਤੱਕ 301 ਮਰੀਜ਼ ਡਿਸਚਾਰਜ...
ਪਰਾਲੀ ਦੀਆਂ ਗੰਢਾ ਨੂੰ ਲੱਗੀ ਭਿਆਨਕ ਅੱਗ
. . .  1 day ago
ਫ਼ਾਜ਼ਿਲਕਾ, 25 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਅਬੋਹਰ ਰੋਡ 'ਤੇ ਪਿੰਡ ਬੰਨਵਾਲਾ ਹਨਵੰਤਾ ਨੇੜੇ ਰੱਖੀਆਂ ਪਰਾਲੀ ਦੀਆਂ ਗੰਢਾਂ ਨੂੰ ਭਿਆਨਕ ਅੱਗ ਲੱਗ ਗਈ, ਜਿਸ ਤੇ ਕਾਬੂ ਪਾਉਣ ਲਈ ਫ਼ਾਜ਼ਿਲਕਾ, ਅਬੋਹਰ, ਮਲੋਟ ਆਦਿ ਸ਼ਹਿਰ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪੁੱਜੀਆਂ। ਮਿਲੀ ਜਾਣਕਾਰੀ ਅਨੁਸਾਰ ਨੈਸ਼ਨਲ ਹਾਈਵੇ 10 'ਤੇ ਸਥਿਤ ਪਿੰਡ ਬੰਨਵਾਲਾ ਹਨਵੰਤਾ ਦੇ ਨੇੜੇ ਕਿਸੇ ਵਿਅਕਤੀ ਵਲ਼ੋਂ ਵੱਡੀ ਮਾਤਰਾ ਵਿਚ ਪਰਾਲੀ ਦੀਆਂ ਗੰਢਾਂ ਸਟੋਰ ਕੀਤੀਆਂ ਹੋਇਆ ਸਨ ਅਤੇ ਉਸ ਵਿਚੋਂ ਰਾਜਸਥਾਨ ਦਾ ਇਕ ਟਰੱਕ ਪਰਾਲੀ ਦੀਆਂ ਗੰਢਾ ਨੂੰ ਲੱਦ ਰਿਹਾ ਸੀ ਕਿ ਅਚਾਨਕ...
ਇੰਗਲੈਂਡ 'ਚ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼, ਦੋਸ਼ੀ ਕਾਬੂ
. . .  1 day ago
ਲੈਸਟਰ (ਯੂ.ਕੇ), 25 ਮਈ (ਸੁਖਜਿੰਦਰ ਸਿੰਘ ਢੱਡੇ) - ਇੰਗਲੈਂਡ ਦੇ ਸ਼ਹਿਰ ਡਰਬੀ ਦੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਵਿਖੇ ਅੱਜ ਸਵੇਰੇ 5.30 ਵਜੇ ਇਕ ਸ਼ਰਾਰਤੀ ਅਨਸਰ ਵੱਲੋਂ ਕੰਧ ਟੱਪ ਕੇ ਗੁਰਦੁਆਰਾ ਸਾਹਿਬ ਚ ਦਾਖਲ ਹੋ ਕੇ ਗੁਰੂ ਘਰ ਦੇ ਕੱਚ ਦੇ ਦਰਵਾਜ਼ਿਆਂ ਦੀ ਭੰਨਤੋੜ ਕਰ ਕੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ। ਪਰੰਤੂ ਸਵੇਰ ਦਾ ਸਮਾਂ ਹੋਣ ਕਾਰਨ ਗੁਰੂ ਘਰ ਵਿੱਚ ਦੋ ਪਾਠੀ ਸਿੰਘ ਮੌਜੂਦ ਹੋਣ ਕਰ ਕੇ ਹਮਲਾਵਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੱਕ ਨਹੀਂ ਪਹੁੰਚ ਸਕਿਆ, ਜਿਸ ਕਰ ਕੇ ਕੋਈ ਵੀ ਅਣਸੁਖਾਵੀਂ ਘਟਨਾ ਹੋਣ ਤੋਂ ਬਚਾਅ ਹੋ ਗਿਆ। ਗੁਰਦੁਆਰਾ ਸਾਹਿਬ...
ਹੁਸ਼ਿਆਰਪੁਰ ਤੋਂ ਚੱਲੀ ਪਹਿਲੀ ਸ਼ਰੱਮਿਕ ਐਕਸਪ੍ਰੈੱਸ, 1600 ਯਾਤਰੀ ਬਿਹਾਰ ਲਈ ਰਵਾਨਾ
. . .  1 day ago
ਹੁਸ਼ਿਆਰਪੁਰ, 25 ਮਈ (ਬਲਜਿੰਦਰਪਾਲ ਸਿੰਘ)- ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼-ਵਿਆਪੀ ਲਾਕਡਾਊਨ ਕਾਰਨ ਹੋਰਨਾਂ ਰਾਜਾਂ ਦੇ ਚਾਹਵਾਨ ਵਸਨੀਕਾਂ ਨੂੰ ਆਪਣੇ ਘਰ ਵਾਪਸ ਭੇਜਣ ਲਈ...
ਐੱਸ. ਏ. ਐੱਸ. ਨਗਰ 'ਚ ਕੋਰੋਨਾ ਦੀ ਮੁੜ ਦਸਤਕ
. . .  1 day ago
ਐੱਸ ਏ ਐੱਸ ਨਗਰ, 25 ਮਈ (ਕੇ. ਐੱਸ .ਰਾਣਾ)- ਕੋਰੋਨਾ ਤੋਂ ਮੁਕਤ ਹੋਏ ਜ਼ਿਲ੍ਹਾ ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਇੱਕ ਵਾਰ ਫਿਰ ਜਣੇਪੇ ਦੌਰਾਨ ਮਹਿਲਾ ਨੂੰ ਕੋਰੋਨਾ ਪੀੜਤ ਪਾਏ ਜਾਣ 'ਤੇ ਸਿਹਤ ਵਿਭਾਗ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਚੇਤ ਸੰਮਤ 551

ਸੰਗਰੂਰ

ਮਿ੍ਤਕ ਦਲਿਤ ਨੌਜਵਾਨ ਦੇ ਮੁਕੱਦਮੇ 'ਚ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਨੂੰ ਲੈ ਕੇ ਰੋਸ ਧਰਨਾ

ਧੂਰੀ, 25 ਮਾਰਚ (ਭੁੱਲਰ, ਲਹਿਰੀ)-ਪਿੰਡ ਬਮਾਲ ਦੇ ਦਲਿਤ ਪਰਿਵਾਰ ਵਲੋਂ ਉਨ੍ਹਾਂ ਦੇ ਖ਼ੁਦਕੁਸ਼ੀ ਕਰ ਚੁੱਕੇ ਨੌਜਵਾਨ ਲੜਕੇ ਲਵਪ੍ਰੀਤ ਸਿੰਘ (23 ਸਾਲ) ਦੀ ਖ਼ੁਦਕੁਸ਼ੀ ਸਬੰਧੀ ਪੁਲਿਸ ਵਲੋਂ ਦਰਜ ਕੀਤੇ ਮੁਕੱਦਮੇ 'ਚ ਸਬੰਧਿਤ 4 ਦੋਸ਼ੀ ਵਿਅਕਤੀਆਂ 'ਚੋਂ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਥਾਣਾ ਸਦਰ ਧੂਰੀ ਅੱਗੇ ਰੋਸ ਧਰਨਾ ਲਗਾਇਆ ਗਿਆ | ਇਸ ਮਾਮਲੇ ਸਬੰਧੀ ਬਸਪਾ ਆਗੂਆਂ ਤੋਂ ਇਲਾਵਾ ਪਿੰਡ ਬਮਾਲ ਤੋਂ ਮਿ੍ਤਕ ਲਵਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਵਲੋਂ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਕੇ ਇਨਸਾਫ਼ ਦੇਣ ਦੀ ਮੰਗ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਮਿ੍ਤਕ ਨੌਜਵਾਨ ਦੇ ਪਿਤਾ ਜਗਤਾਰ ਸਿੰਘ ਤੇ ਪਰਿਵਾਰਕ ਕਰੀਬੀਆਂ ਨੇ ਪੁਲਿਸ ਦੀ ਢਿੱਲਮੱਠ ਵਾਲੀ ਕਾਰਵਾਈ 'ਤੇ ਰੋਸ ਪ੍ਰਗਟ ਕਰਦੇ ਦੱਸਿਆ ਕਿ ਕਰੀਬ 1 ਮਹੀਨਾ ਪਹਿਲਾਂ ਉਨ੍ਹਾਂ ਦੇ ਲੜਕੇ ਲਵਪ੍ਰੀਤ ਸਿੰਘ ਵਲੋਂ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਸੀ ਜਿਸ 'ਤੇ ਲਵਪ੍ਰੀਤ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਸਬੰਧੀ ਥਾਣਾ ਸਦਰ ਧੂਰੀ 'ਚ ਵੱਖੋ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ ਪਰ ਇਸ ਮਾਮਲੇ ਨਾਲ ਸਬੰਧਿਤ 4 ਦੋਸ਼ੀ ਵਿਅਕਤੀਆਂ 'ਚੋਂ 2 ਵਿਅਕਤੀ ਰਾਜੂ ਸਿੰਘ ਸਰਪੰਚ ਤੇ ਉਸ ਦਾ ਪਿਤਾ ਤਾਰਾ ਸਿੰਘ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਨਹੀਂ ਕੀਤਾ ਗਿਆ ਅਤੇ ਅੱਜ ਉਨ੍ਹਾਂ ਦੇ ਨੌਜਵਾਨ ਲੜਕੇ ਲਵਪ੍ਰੀਤ ਦੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਆਗੂਆਂ ਸਮੇਤ ਰੋਸ ਧਰਨਾ ਲਗਾਇਆ ਗਿਆ ਹੈ | ਇਸ ਮੌਕੇ ਇਸ ਰੋਸ ਧਰਨੇ ਸਮੇਂ ਬਸਪਾ ਆਗੂਆਂ 'ਚ ਡਾ: ਮੱਖਣ ਸਿੰਘ, ਚਮਕੌਰ ਸਿੰਘ ਬੀਰ, ਜੋਗਿੰਦਰ ਸਿੰਘ ਖਾਲਸਾ, ਦਰਸ਼ਨ ਸਿੰਘ ਝਲੂਰ, ਅਮਰੀਕ ਸਿੰਘ ਕਾਲਾ, ਪਵਿੱਤਰ ਸਿੰਘ, ਰਣਧੀਰ ਸਿੰਘ, ਨਿੱਕਾ ਸਿੰਘ ਹਸਨਪੁਰ, ਪਿਆਰਾ ਸਿੰਘ ਹਸਨਪੁਰ ਸਮੇਤ ਅਨੇਕਾਂ ਬਸਪਾ ਆਗੂਆਂ ਦੀ ਅਗਵਾਈ ਹੇਠ ਲਗਾਏ ਰੋਸ ਧਰਨੇ 'ਚ ਥਾਣਾ ਸਦਰ ਧੂਰੀ ਮੁਖੀ ਵਲੋਂ ਇਸ ਮਾਮਲੇ ਦੀ ਤਫਤੀਸ ਕਰ ਕੇ ਅਗਲੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਜਾਣ 'ਤੇ ਧਰਨਾ ਸਮਾਪਤ ਕੀਤਾ ਗਿਆ |

ਦੁਕਾਨਦਾਰ ਦੀ ਮਨਮਰਜ਼ੀ ਹੋਈ ਭਾਰੂ, ਦੁਕਾਨ ਦਾ ਪੱਧਰ ਉੱਚਾ ਚੁੱਕਣ ਉਪਰੰਤ ਬਗੈਰ ਪ੍ਰਵਾਨਗੀ ਤੋਂ ਚੁਬਾਰੇ ਦੀ ਵੀ ਸ਼ੁਰੂ ਕੀਤੀ ਉਸਾਰੀ ਛੁੱਟੀ ਵਾਲੇ ਦਿਨ ਅਧਿਕਾਰੀ ਨੇ ਕੀਤੀ ਕਾਰਵਾਈ

ਸੰਗਰੂਰ, 25 ਮਾਰਚ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸੰਗਰੂਰ ਦੇ ਵਿਕਾਸ ਕਾਰਜਾਂ 'ਚ ਮੋਹਰੀ ਤਸਵੀਰ ਪੇਸ਼ ਕਰਦੀ ਇੱਥੋਂ ਦੀ ਕੌਲਾ ਪਾਰਕ ਮਾਰਕੀਟ ਜਿਸ ਨੂੰ ਕੁਝ ਸਾਲ ਪਹਿਲਾਂ ਇੰਪਰੂਵਮੈਂਟ ਟਰੱਸਟ ਵਲੋਂ ਕੱਟਿਆ ਗਿਆ ਸੀ, ਵਿਚਲੀ ਇਕ ਚਿਕਨ ਸੌਪ ਹੈਪੀ ਫਰੌਜਨ ...

ਪੂਰੀ ਖ਼ਬਰ »

ਮਾਾ ਬੋਲੀ ਪੰਜਾਬੀ ਦੇ ਪ੍ਰਚਾਰ-ਪ੍ਰਸਾਰ ਲਈ ਸਾਹਿਤ ਸਭਾਵਾਂ ਦੀ ਭੂਮਿਕਾ ਅਹਿਮ-ਡਾ. ਸਰਬਜੀਤ ਕੌਰ ਸੋਹਲ

ਸੰਗਰੂਰ, 25 ਮਾਰਚ (ਸੁਖਵਿੰਦਰ ਸਿੰਘ ਫੁੱਲ)-ਮਾਲਵਾ ਲਿਖਾਰੀ ਸਭਾ ਸੰਗਰੂਰ ਵਲੋਂ ਈਟਿੰਗ ਮਾਲ ਸੰਗਰੂਰ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਪੰਜਵੇਂ ਸਾਲਾਨਾ ਸਮਾਗਮ 'ਚ ਆਪਣੇ ਪ੍ਰਧਾਨਗੀ ਭਾਸ਼ਣ 'ਚ ਬੋਲਦਿਆਂ ਪੰਜਾਬ ...

ਪੂਰੀ ਖ਼ਬਰ »

ਕਤਲ ਦੇ ਮਾਮਲੇ 'ਚੋਂ 4 ਬਰੀ ਮਨੀਕਰਨ ਯਾਤਰਾ 'ਤੇ ਗਏ ਜਸਵਿੰਦਰ ਸਿੰਘ ਦੀ ਹੋਈ ਸੀ ਮੌਤ

ਸੰਗਰੂਰ, 25 ਮਾਰਚ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਸੁਮਿਤ ਘਈ ਦੀ ਅਦਾਲਤ ਨੇ ਇਕ ਕਤਲ ਦੇ ਮਾਮਲੇ 'ਚੋਂ ਚਾਰ ਲੜਕਿਆਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਅਸ਼ਵਨੀ ਚੌਧਰੀ ਤੇ ਅਜਾਇਬ ਸਿੰਘ ਸਰਾਓ ਨੇ ਦੱਸਿਆ ਕਿ ਪੁਲਿਸ ਥਾਣਾ ਸ਼ੇਰਪੁਰ ਵਿਖੇ 14 ...

ਪੂਰੀ ਖ਼ਬਰ »

ਧਰਨੇ, ਰੈਲੀਆਂ ਆਦਿ ਲਈ ਪ੍ਰਵਾਨਗੀ ਲੈਣੀ ਜ਼ਰੂਰੀ

ਸੰਗਰੂਰ, 25 ਮਾਰਚ (ਚੌਧਰੀ ਨੰਦ ਲਾਲ ਗਾਂਧੀ)-ਜ਼ਿਲ੍ਹਾ ਮੈਜਿਸਟਰੇਟ ਸ੍ਰੀ ਘਨਸ਼ਿਆਮ ਥੋਰੀ ਨੇ ਜ਼ਿਲ੍ਹਾ ਸੰਗਰੂਰ 'ਚ ਧਰਨੇ, ਰੈਲੀਆਂ, ਰੋਸ ਮਾਰਚ, ਧਾਰਮਿਕ ਪ੍ਰੋਗਰਾਮ, ਸੱਭਿਆਚਾਰਕ ਪ੍ਰੋਗਰਾਮ ਅਤੇ ਮੇਲਿਆਂ ਆਦਿ ਦੌਰਾਨ ਪ੍ਰਬੰਧਕਾਂ ਵਲੋਂ ਮੁਕੰਮਲ ਪ੍ਰਬੰਧ ਨਾ ਕਰਨ ...

ਪੂਰੀ ਖ਼ਬਰ »

ਪਿੰਡ ਭੜੀ ਮਾਨਸਾ ਬਣੇਗਾ ਜ਼ਿਲ੍ਹਾ ਸੰਗਰੂਰ ਦਾ ਪਹਿਲਾ ਡਿਜੀਟਲ ਪਿੰਡ

ਅਮਰਗੜ੍ਹ, 25 ਮਾਰਚ (ਬਲਵਿੰਦਰ ਸਿੰਘ ਭੁੱਲਰ)-ਭਾਰਤ ਸਰਕਾਰ ਵਲੋਂ ਦੇਸ਼ ਭਰ 'ਚ ਚਲਾਏ ਜਾ ਰਹੇ ਕੌਮਨ ਸਰਵਿਸ ਸੈਂਟਰਾਂ ਨੂੰ ਡਿਜੀਟਲ ਪਿੰਡਾਂ 'ਚ ਤਬਦੀਲ ਕਰ ਰਹੀ ਹੈ ਜਿਸ 'ਚ ਇੱਕ ਜ਼ਿਲੇ੍ਹ 'ਚੋਂ ਸਿਰਫ ਇੱਕ ਪਿੰਡ ਹੀ ਚੁਣਿਆ ਜਾਂਦਾ ਹੈ | ਵਿਧਾਨ ਸਭਾ ਹਲਕਾ ਅਮਰਗੜ੍ਹ ਦਾ ...

ਪੂਰੀ ਖ਼ਬਰ »

ਚੈੱਕ ਬਾਊਾਸ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 25 ਮਾਰਚ (ਧੀਰਜ ਪਸ਼ੌਰੀਆ)-ਚੀਫ ਜੁਡੀਸ਼ੀਅਲ ਮੈਜਿਸਟਰੇਟ ਦੀਪਿਕਾ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਚੈੱਕ ਬਾਊਾਸ ਦੇ ਦੋਸ਼ਾਂ 'ਚੋਂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਮਹੇਸ਼ ਸਤੀਜਾ ਨੇ ਦੱਸਿਆ ਕਿ ਸੁਰਿੰਦਰ ਸਿੰਘ ਸੋਢੀ ਵਾਸੀ ਸੰਗਰੂਰ ...

ਪੂਰੀ ਖ਼ਬਰ »

ਚੋਰੀਆਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 3 ਨੌਜਵਾਨ ਕਾਬੂ

ਸੰਦੌੜ, 25 ਮਾਰਚ (ਗੁਰਪ੍ਰੀਤ ਸਿੰਘ ਚੀਮਾ)-ਇਲਾਕੇ ਵਿਚ ਚੋਰੀ ਦੀਆਂ ਵੱਧ ਰਹੀਆਂ ਘਟਨਾਵਾਂ 'ਦੀ ਪੈੜ ਦੱਬਦਿਆਂ ਸੰਦੌੜ ਪੁਲਿਸ ਨੇ ਤਿੰਨ ਜਣਿਆਂ ਨੂੰ ਚੋਰੀ ਦੇ ਸਾਮਾਨ ਸਮੇਤ ਕਾਬੂ ਕੀਤਾ ਹੈ | ਫੜੇ ਗਏ ਵਿਅਕਤੀਆਂ ਦੇ ਕੋਲੋਂ ਦੋ ਮੋਟਰਸਾਈਕਲ ਅਤੇ ਦੋ ਐਲ.ਸੀ.ਡੀ. ਬਰਾਮਦ ...

ਪੂਰੀ ਖ਼ਬਰ »

ਵੱਖ-ਵੱਖ ਧਾਰਮਿਕ ਸਥਾਨਾਂ ਦਾ ਵਿੱਦਿਅਕ ਟੂਰ ਲਗਾਇਆ

ਲਹਿਰਾਗਾਗਾ, 25 ਮਾਰਚ (ਸੂਰਜ ਭਾਨ ਗੋਇਲ)-ਸਾਂਈ ਇੰਸਟੀਚਿਊਟ ਚੰਗਾਲੀਵਾਲਾ ਦੇ ਵਿਦਿਆਰਥੀਆਂ ਨੇ ਇਤਿਹਾਸਕ ਤੇ ਵਿੱਦਿਅਕ ਟੂਰ ਆਗਰਾ, ਮਥੂਰਾ, ਫਤਿਹਪੁਰ ਸੀਕਰੀ ਤੇ ਦਿੱਲੀ ਦਾ ਟੂਰ ਲਗਾਇਆ | ਇਸ ਟੂਰ ਨੂੰ ਨੈਸ਼ਨਲ ਐਵਾਰਡੀ ਅਧਿਆਪਕਾ ਪਿੰ੍ਰਸੀਪਲ ਸ੍ਰੀ ਸਾਂਈ ...

ਪੂਰੀ ਖ਼ਬਰ »

ਖਿਡਾਰਨਾਂ ਨੂੰ ਘਿਓ ਵੰਡਿਆ

ਕੌਹਰੀਆ, 25 ਮਾਰਚ (ਮਾਲਵਿੰਦਰ ਸਿੰਘ ਸਿੱਧੂ)-ਭਾਈ ਗੁਰਜੀਤ ਸਿੰਘ ਹਰੀਗੜ੍ਹ ਵਾਲਿਆਂ ਦੀ ਅਗਵਾਈ 'ਚ ਚੱਲ ਰਹੀ ਗੁਰੂ ਨਾਨਕ ਮਿਸ਼ਨ ਵੈੱਲਫੇਅਰ ਸੁਸਾਇਟੀ ਪਿੰਡ ਹਰੀਗੜ੍ਹ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਦੀਹਰੀ ਰਾਏਧਰਾਨਾ ਦੀਆਂ ਬਲਾਕ ਪੱਧਰੀ ਖੇਡਾਂ 'ਚ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਲੇਖ ਤੇ ਭਾਸ਼ਣ ਮੁਕਾਬਲੇ ਕਰਵਾਏ

ਸੁਨਾਮ ਊਧਮ ਸਿੰਘ ਵਾਲਾ, 25 ਮਾਰਚ (ਧਾਲੀਵਾਲ, ਭੁੱਲਰ)-ਸਥਾਨਕ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਵਿਖੇ ਪਿ੍ੰਸੀਪਲ ਡਾ.ਸੁਖਬੀਰ ਸਿੰਘ ਥਿੰਦ ਦੀ ਅਗਵਾਈ 'ਚ ਵਿਦਿਆਰਥੀਆਂ ਦੇ ਅੰਗਰੇਜ਼ੀ ਭਾਸ਼ਾ 'ਚ ਲੇਖ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਲੇਖ ਮੁਕਾਬਲੇ 'ਚ ਵਿਦਿਆਰਥੀ ...

ਪੂਰੀ ਖ਼ਬਰ »

ਸਮਾਜ ਦੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਬੁੱਧੀਜੀਵੀਆਂ ਦੀ ਮੀਟਿੰਗ

ਸੰਦੌੜ, 25 ਮਾਰਚ (ਗੁਰਪ੍ਰੀਤ ਸਿੰਘ ਚੀਮਾ) -ਸਮਾਜ ਵਿਚ ਦਰਪੇਸ਼ ਆਉਂਦੀਆਂ ਮੁਸ਼ਕਿਲਾਂ ਅਤੇ ਇਨ੍ਹਾਂ ਦੇ ਸਾਰਥਿਕ ਹੱਲ ਪ੍ਰਤੀ ਚਿੰਤਤ ਇਲਾਕੇ ਦੇ ਬੁੱਧੀਜੀਵੀਆਂ ਅਤੇ ਪਤਵੰਤਿਆਂ ਨੇ ਇਕ ਮੀਟਿੰਗ ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਵਿਖੇ ਕੀਤੀ | ਮੀਟਿੰਗ ...

ਪੂਰੀ ਖ਼ਬਰ »

ਸੰਦੀਪ ਦੀਪੂ ਬਣੇ ਦੂਸਰੀ ਵਾਰ ਗ਼ਰੀਬ ਪਰਿਵਾਰ ਫ਼ੰਡ ਸੰਸਥਾ ਦੇ ਪ੍ਰਧਾਨ

ਲਹਿਰਾਗਾਗਾ, 25 ਮਾਰਚ (ਅਸ਼ੋਕ ਗਰਗ)-ਸਮਾਜ ਸੇਵੀ ਸੰਸਥਾ ਗ਼ਰੀਬ ਪਰਿਵਾਰ ਫ਼ੰਡ ਲਹਿਰਾਗਾਗਾ ਦੀ ਚੋਣ ਬੈਠਕ ਚੋਣ ਅਬਜ਼ਰਵਰ ਰਾਜ ਕੁਮਾਰ ਗਰਗ ਤੇ ਮਾਸਟਰ ਨਵਨੀਤ ਸਿੰਗਲਾ ਦੀ ਦੇਖ-ਰੇਖ ਵਿਚ ਜੀ. ਪੀ. ਐਫ. ਧਰਮਸ਼ਾਲਾ ਵਿਖੇ ਹੋਈ | ਸਾਲ 2019-20 ਲਈ ਨਵੀਂ ਕਮੇਟੀ ਦੀ ਚੋਣ ਕੀਤੀ ਗਈ ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਸੈਮੀਨਾਰ ਕਰਵਾਇਆ

ਲਹਿਰਾਗਾਗਾ 25 ਮਾਰਚ (ਸੂਰਜ ਭਾਨ ਗੋਇਲ)-ਗੁਰੂ ਤੇਗ਼ ਬਹਾਦਰ ਕਾਲਜ ਫ਼ਾਰ ਵੁਮੈਨ ਲਹਿਲ ਖ਼ੁਰਦ ਵਿਖੇ ਪਿ੍ੰਸੀਪਲ ਰੀਤੂ ਗੋਇਲ ਦੀ ਅਗਵਾਈ 'ਚ ਸੋਸ਼ਲ ਮੀਡੀਆ 'ਤੇ ਸੈਮੀਨਾਰ ਕਰਵਾਇਆ ਗਿਆ | ਇਸ ਵਿਚ ਬੀਬੀ ਰਾਜਿੰਦਰ ਕੌਰ ਭੱਠਲ ਦੇ ਮੀਡੀਆ ਸਲਾਹਕਾਰ ਸਨਮੀਕ ਸਿੰਘ ਹੈਨਰੀ, ...

ਪੂਰੀ ਖ਼ਬਰ »

ਹੌਲੇ ਮਹੱਲੇ ਨੂੰ ਛਿੱਝ ਦਿਵਸ ਵਜੋਂ ਮਨਾਇਆ

ਸੰਗਰੂਰ, 25 ਮਾਰਚ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਗੁਰਦੁਆਰਾ ਸਾਹਿਬ ਸੰਤਪੁਰਾ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵਲੋਂ ਹਰ ਸਾਲ ਦੀ ਤਰ੍ਹਾਂ ਹੋਲੇ ਮੁਹੱਲੇ ਨੂੰ ਛਿੰਝ ਦਿਵਸ ਵਜੋਂ ਮਨਾਇਆ ਗਿਆ | ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਤਰਕਸ਼ੀਲ ਨਾਟਕ ਮੇਲਾ ਕਰਵਾਇਆ

ਅਮਰਗੜ੍ਹ, 25 ਮਾਰਚ (ਸੁਖਜਿੰਦਰ ਸਿੰਘ ਝੱਲ)-ਵਿਗਿਆਨ ਅਤੇ ਵੈੱਲਫੇਅਰ ਕਲੱਬ ਅਮਰਗੜ੍ਹ ਹਰ ਸਾਲ ਦੀ ਤਰ੍ਹਾਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸਮਰਪਿਤ ਤਰਕਸ਼ੀਲ ਨਾਟਕ ਮੇਲਾ ਮਹਾਰਾਜਾ ਪੈਲੇਸ ਅਮਰਗੜ੍ਹ ਵਿਖੇ ਕਰਵਾਇਆ ਗਿਆ ਜਿਸ ਦਾ ਉਦਘਾਟਨ ਐਡਵੋਕੇਟ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX