ਤਾਜਾ ਖ਼ਬਰਾਂ


ਤਰਾਲ ਮੁਠਭੇੜ ਖ਼ਤਮ, ਪਰਿਵਾਰ ਦੇ ਹਵਾਲੇ ਕੀਤੀ ਗਈ ਮੂਸਾ ਦੀ ਲਾਸ਼
. . .  0 minutes ago
ਸ੍ਰੀਨਗਰ, 24 ਮਈ- ਵੀਰਵਾਰ ਰਾਤੀਂ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਦੀ ਅੱਤਵਾਦੀਆਂ ਨਾਲ ਸ਼ੁਰੂ ਹੋਈ ਮੁਠਭੇੜ ਕਰੀਬ 12 ਘੰਟਿਆਂ ਬਾਅਦ ਅੱਜ ਸਵੇਰੇ ਖ਼ਤਮ ਹੋ ਗਈ। ਇਸ ਮੁਠਭੇੜ 'ਚ ਦੋ ਅੱਤਵਾਦੀ ਮਾਰੇ ਗਏ, ਜਿਨ੍ਹਾਂ 'ਚ ਅੰਸਾਰ ਗਜਵਾਤ...
ਚੋਣਾਂ ਖ਼ਤਮ ਹੁੰਦਿਆਂ ਹੀ ਮੁਸ਼ਕਲ 'ਚ ਵਾਡਰਾ, ਜ਼ਮਾਨਤ ਰੱਦ ਕਰਾਉਣ ਲਈ ਦਿੱਲੀ ਹਾਈਕੋਰਟ ਪਹੁੰਚਿਆ ਈ. ਡੀ.
. . .  32 minutes ago
ਨਵੀਂ ਦਿੱਲੀ, 24 ਮਈ- ਪੂਰਬੀ ਉੱਤਰ ਪ੍ਰਦੇਸ਼ ਤੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੇ ਪਤੀ ਅਤੇ ਯੂ. ਪੀ. ਏ. ਦੀ ਪ੍ਰਧਾਨ ਸੋਨੀਆ ਗਾਂਧੀ ਦੇ ਜਵਾਈ ਰਾਬਰਟ ਵਾਡਰਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਲੋਕ ਸਭਾ ਚੋਣਾਂ 'ਚ ਮਿਲੀ...
ਮੁਲਾਕਾਤ ਕਰਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  31 minutes ago
ਨਵੀਂ ਦਿੱਲੀ, 24 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨਾਲ ਮੁਲਾਕਾਤ ਕਰਨ ਪਹੁੰਚੇ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਉਨ੍ਹਾਂ ....
ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  43 minutes ago
ਜੰਡਿਆਲਾ ਗੁਰੂ, 24 ਮਈ(ਰਣਜੀਤ ਸਿੰਘ ਜੋਸਨ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਭਾਜਪਾ-ਗੱਠਜੋੜ ਚੋਣ ਲੜ ਚੁੱਕੇ ਬੀਬੀ ਜਗੀਰ ਕੌਰ ਨੇ ਅੱਜ 'ਅਜੀਤ' ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ .....
ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਚੁੱਕੀ ਸਹੁੰ
. . .  54 minutes ago
ਨਵੀਂ ਦਿੱਲੀ, 24 ਮਈ- ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੂੰ ਅੱਜ ਚੀਫ਼ ਜਸਟਿਸ ਰੰਜਨ ਗੋਗੋਈ ਨੇ ਅਹੁਦੇ ਦੀ ਸਹੁੰ ਚੁਕਾਈ। ਜਸਟਿਸ ਬੀ. ਆਰ. ਗਵਈ, ਜਸਟਿਸ ਸੂਰਯਕਾਂਤ, ਜਸਟਿਸ ਅਨਿਰੁੱਧ ਬੋਸ ਅਤੇ ਜਸਟਿਸ ਏ. ਐੱਸ. ਬੋਪੰਨਾ ਦੇ ਸਹੁੰ ਚੁੱਕਣ ਤੋਂ ਬਾਅਦ...
ਲੋਕਾਂ ਦਾ ਧੰਨਵਾਦ ਕਰਨ ਦੇ ਲਈ ਸੰਨੀ ਦਿਓਲ ਵੱਲੋਂ ਪਠਾਨਕੋਟ ਵਿਖੇ ਰੋਡ ਸ਼ੋਅ
. . .  about 1 hour ago
ਪਠਾਨਕੋਟ, 24 ਮਈ (ਧੀਰਜ ਪਸ਼ੋਰੀਆ/ਚੌਹਾਨ/ਸੰਧੂ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਜਿੱਤ ਦਰਜ ਕਰਨ ਵਾਲੇ ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰ ਸੰਨੀ ਦਿਓਲ ਵੱਲੋਂ ਅੱਜ ਪਠਾਨਕੋਟ ਸ਼ਹਿਰ ਵਿਖੇ ਵੋਟਰਾਂ ਦਾ ਧੰਨਵਾਦ ਕਰਨ ਲਈ ਇੱਕ ਰੋਡ ਸ਼ੋਅ ਕੱਢਿਆ ......
ਥਾਣੇਦਾਰ ਕਰਤਾਰ ਸਿੰਘ ਸੈਣੀ ਨਹੀਂ ਰਹੇ
. . .  about 1 hour ago
ਬਲਾਚੌਰ, 24 ਮਈ (ਦੀਦਾਰ ਸਿੰਘ ਬਲਾਚੌਰੀਆ)- ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਅਤੇ ਸੇਵਾਮੁਕਤ ਇੰਸਪੈਕਟਰ ਪੰਜਾਬ ਪੁਲਿਸ ਸ. ਕਰਤਾਰ ਸਿੰਘ ਸੈਣੀ (90) ਰਾਤੀਂ 1 ਵਜੇ ਸਦੀਵੀਂ ਵਿਛੋੜਾ ਦੇ ਗਏ। ਉਨ੍ਹਾਂ ਦੇ ਸਪੁੱਤਰ ਜਸਵਿੰਦਰ ਸਿੰਘ ਐੱਸ. ਡੀ. ਓ. ਟਿਊਬਵੈੱਲ...
ਜ਼ਾਕਿਰ ਮੂਸਾ ਦੇ ਮਾਰੇ ਜਾਣ ਤੋਂ ਬਾਅਦ ਕਸ਼ਮੀਰ 'ਚ ਮੋਬਾਇਲ ਇੰਟਰਨੈੱਟ ਸੇਵਾਵਾਂ ਬੰਦ
. . .  about 1 hour ago
ਸ੍ਰੀਨਗਰ, 24 ਮਈ- ਜੰਮੂ-ਕਸ਼ਮੀਰ ਦੇ ਤਰਾਲ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਅੱਤਵਾਦੀ ਸੰਗਠਨ ਅੰਸਾਰ ਗਜਵਾਤ ਉੱਲ ਹਿੰਦ ਦੇ ਚੀਫ਼ ਜ਼ਾਕਿਰ ਮੂਸਾ ਦੇ ਮਾਰੇ ਜਾਣ ਤੋਂ ਬਾਅਦ ਅੱਜ ਪ੍ਰਸ਼ਾਸਨ ਨੇ ਕਸ਼ਮੀਰ ਘਾਟੀ 'ਚ ਮੋਬਾਇਲ ਇੰਟਰਨੈੱਟ ਸੇਵਾਵਾਂ ਅਸਥਾਈ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  about 1 hour ago
ਚੋਗਾਵਾਂ, 24 ਮਈ (ਗੁਰਬਿੰਦਰ ਸਿੰਘ ਬਾਗੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਸੌੜੀਆਂ ਦੇ ਇੱਕ ਨੌਜਵਾਨ ਦੀ ਨਸ਼ੇ ਦੇ ਓਵਰਡੋਜ਼ ਕਾਰਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮਨਦੀਪ ਸਿੰਘ ਉਰਫ਼ ਮੰਨਾ ਪੁੱਤਰ ਬਖ਼ਤਾਵਰ ਸਿੰਘ ਉਮਰ...
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, ਇੱਕ ਦੀ ਮੌਤ ਅਤੇ 15 ਜ਼ਖ਼ਮੀ
. . .  about 2 hours ago
ਸਮਾਣਾ, 24 ਮਈ- ਅੱਜ ਸਵੇਰੇ ਕਰੀਬ 8.35 ਵਜੇ ਸਮਾਣਾ ਕੋਰਟ ਕੰਪਲੈਕਸ ਨੇੜੇ ਪਾਤਰਾ ਰੋਡ 'ਤੇ ਦੋ ਬੱਸਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ 'ਚ ਇੱਕ ਬੱਸ ਚਾਲਕ ਦੀ ਮੌਤ ਹੋ ਗਈ, ਜਦਕਿ 15 ਲੋਕ ਜ਼ਖ਼ਮੀ ਹੋ ਗਏ। ਟੱਕਰ ਹਰਿਆਣਾ ਰੋਡਵੇਜ਼ ਅਤੇ...
ਮੁਰਲੀ ਮਨੋਹਰ ਜੋਸ਼ੀ ਦੀ ਰਿਹਾਇਸ਼ 'ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 24 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ 'ਚ ਭਾਜਪਾ ਦੀ ਵੱਡੀ ਜਿੱਤ ਤੋਂ ਬਾਅਦ ਸੀਨੀਅਰ ਪਾਰਟੀ ਨੇਤਾ ਮੁਰਲੀ ਮਨੋਹਰ ਜੋਸ਼ੀ ਦੀ ਦਿੱਲੀ ਸਥਿਤ ਰਿਹਾਇਸ਼ 'ਤੇ ਪਹੁੰਚੇ ਹਨ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਦੇ...
ਲਾਲ ਕ੍ਰਿਸ਼ਨ ਅਡਵਾਨੀ ਦੇ ਘਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 2 hours ago
ਨਵੀਂ ਦਿੱਲੀ, 24 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੀਨੀਅਰ ਭਾਜਪਾ ਨੇਤਾ ਐੱਲ. ਕੇ. ਅਡਵਾਨੀ ਦੀ ਦਿੱਲੀ ਸਥਿਤ ਰਿਹਾਇਸ਼ 'ਤੇ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਵੀ ਮੌਜੂਦ ਹਨ। ਅਡਵਾਨੀ ਤੋਂ ਬਾਅਦ ਪ੍ਰਧਾਨ ਮੰਤਰੀ...
ਹਰਸਿਮਰਤ ਬਾਦਲ ਦੀ ਜਿੱਤ ਦੀ ਖ਼ੁਸ਼ੀ ਮਨਾ ਰਹੇ ਅਕਾਲੀ ਵਰਕਰਾਂ ਦੀ ਕਾਂਗਰਸੀ ਵਰਕਰਾਂ ਨਾਲ ਹੋਈ ਲੜਾਈ
. . .  about 2 hours ago
ਤਲਵੰਡੀ ਸਾਬੋ, 24 ਮਈ (ਰਣਜੀਤ ਸਿੰਘ ਰਾਜੂ)- ਨੇੜਲੇ ਪਿੰਡ ਮਲਕਾਣੇ 'ਚ ਬੀਬਾ ਹਰਸਿਮਰਤ ਕੌਰ ਬਾਦਲ ਦੀ ਜਿੱਤ ਦੀ ਖ਼ੁਸ਼ੀ ਮਨਾ ਰਹੇ ਅਕਾਲੀ ਵਰਕਰਾਂ ਦੀ ਕਾਂਗਰਸੀ ਵਰਕਰਾਂ ਨਾਲ ਲੜਾਈ ਦੀ ਖ਼ਬਰ ਸਾਹਮਣੇ ਆਈ ਹੈ। ਉੱਧਰ ਮਾਮਲਾ ਉਦੋਂ ਹੋਰ ਵੱਧ ਗਿਆ...
ਲੋਕਾਂ ਦੇ ਜਨਾਦੇਸ਼ ਦਾ ਸਮਰਥਨ
. . .  about 3 hours ago
ਨਵੀਂ ਦਿੱਲੀ, 24 ਮਈ - ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਦਿਆ ਕਿਹਾ ਕਿ ਉਹ ਲੋਕਾਂ ਦੇ ਜਨਾਦੇਸ਼ ਦਾ ਸਮਰਥਨ ਕਰਦੇ ਹਨ, ਕਿਉਂਕਿ ਲੋਕਾਂ ਦੀ ਆਵਾਜ਼ ਪ੍ਰਮਾਤਮਾ ਦੀ ਆਵਾਜ਼ ਹੁੰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਜਿੱਤ ਲਈ...
ਸਿੱਕਮ ਵਿਧਾਨ ਸਭਾ ਚੋਣਾਂ : 15 ਸੀਟਾਂ 'ਤੇ ਸਿੱਕਮ ਡੈਮੋਕ੍ਰੇਟਿਕ ਫ਼ਰੰਟ ਅਤੇ 17 'ਤੇ ਸਿੱਕਮ ਕ੍ਰਾਂਤੀਕਾਰੀ ਮੋਰਚਾ ਦੀ ਜਿੱਤ
. . .  about 3 hours ago
ਨਵੀਂ ਦਿੱਲੀ, ੨੪ ਮਈ - ਸਿੱਕਮ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ 15 ਸੀਟਾਂ 'ਤੇ 17 'ਤੇ ਸਿੱਕਮ ਡੈਮੋਕ੍ਰੇਟਿਕ ਫ਼ਰੰਟ ਅਤੇ ਸਿੱਕਮ ਕ੍ਰਾਂਤੀਕਾਰੀ ਮੋਰਚਾ ਦੀ ਜਿੱਤ ਹੋਈ...
ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਦੀ ਅਗਾਊਂ ਜ਼ਮਾਨਤ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 3 hours ago
ਅਮੇਠੀ ਵਾਲਿਆ ਲਈ ਨਵੀਂ ਸਵੇਰ - ਸਮ੍ਰਿਤੀ ਈਰਾਨੀ
. . .  about 4 hours ago
ਸੁਪਰੀਮ ਕੋਰਟ 'ਚ 4 ਜੱਜ ਚੁੱਕਣਗੇ ਸਹੁੰ
. . .  about 4 hours ago
ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਮੁਬਾਰਕਬਾਦ
. . .  about 4 hours ago
ਮਾਰਿਆ ਗਿਆ ਖ਼ਤਰਨਾਕ ਅੱਤਵਾਦੀ ਜ਼ਾਕਿਰ ਮੂਸਾ
. . .  about 4 hours ago
ਮੁੰਬਈ ਦੇ ਭਿੰਡੀ ਬਾਜ਼ਾਰ 'ਚ ਲੱਗੀ ਅੱਗ, 2 ਮੌਤਾਂ
. . .  about 5 hours ago
ਕੇਂਦਰੀ ਮੰਤਰੀ ਮੰਡਲ ਦੀ ਬੈਠਕ ਅੱਜ, 16ਵੀਂ ਲੋਕ ਸਭਾ ਭੰਗ ਕਰਨ ਦੀ ਹੋਵੇਗੀ ਸਿਫ਼ਾਰਿਸ਼
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਆਰ.ਐੱਸ.ਐੱਸ ਨੇ ਭਾਜਪਾ ਦੀ ਜਿੱਤ ਦਾ ਕੀਤਾ ਸਵਾਗਤ
. . .  1 day ago
ਵਕੀਲ ਦੇ ਅਗਵਾ ਹੋਏ ਕਲਰਕ ਦਾ ਕਤਲ ਕਰ ਕੇ ਲਾਸ਼ ਨੂੰ ਨਹਿਰ 'ਚ ਸੁੱਟਿਆ
. . .  1 day ago
ਅਸੀ ਸਾਰੇ ਮਿਲ ਕੇ ਬਣਾਵਾਂਗੇ ਮਜ਼ਬੂਤ ਭਾਰਤ - ਮੋਦੀ
. . .  1 day ago
ਵਿਧਾਨ ਸਭਾ ਹਲਕਾ ਡੇਰਾਬੱਸੀ ਤੋਂ ਸੁਰਜੀਤ ਸਿੰਘ ਰੱਖੜਾ ਨੂੰ 17050 ਵੋਟਾਂ ਦੀ ਮਿਲੀ ਲੀਡ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਦੇ ਕੁੱਲ 7,23,522 ਵੋਟਰਾਂ 'ਚੋ ਸੁਖਬੀਰ ਬਾਦਲ ਦੇ ਹੱਕ 'ਚ ਭੁਗਤੇ 3,16,126 ਵੋਟਰ
. . .  1 day ago
50 ਸਾਲਾਂ ਬਾਅਦ ਪੂਰੇ ਬਹੁਮਤ ਨਾਲ ਦੁਬਾਰਾ ਬਣਿਆ ਕੋਈ ਪ੍ਰਧਾਨ ਮੰਤਰੀ- ਅਮਿਤ ਸ਼ਾਹ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਭਾਜਪਾ ਨੂੰ ਇਤਿਹਾਸਿਕ ਜਿੱਤ ਹੋਈ ਪ੍ਰਾਪਤ - ਅਮਿਤ ਸ਼ਾਹ
. . .  1 day ago
ਜਿੱਤ ਤੋਂ ਬਾਅਦ ਭਾਜਪਾ ਦਫ਼ਤਰ 'ਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰ ਰਹੇ ਹਨ ਅਮਿਤ ਸ਼ਾਹ
. . .  1 day ago
ਭਾਜਪਾ ਦੇ ਮੁੱਖ ਦਫ਼ਤਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਕਾਂਗਰਸ ਪਾਰਟੀ ਦੇ ਕੌਮੀ ਅਤੇ ਸੂਬਾ ਪ੍ਰਧਾਨ ਦੀ ਹਾਰ ਕਾਂਗਰਸ ਪਾਰਟੀ ਲਈ ਸ਼ਰਮ ਦੀ ਗੱਲ- ਢਿੱਲੋਂ
. . .  1 day ago
ਗੋਰਖਪੁਰ ਤੋਂ ਭਾਜਪਾ ਉਮੀਦਵਾਰ ਰਵੀ ਕਿਸ਼ਨ 3,01,664 ਵੋਟਾਂ ਨਾਲ ਰਹੇ ਜੇਤੂ
. . .  1 day ago
ਕੈਪਟਨ ਨੇ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਨਾਭਾ ਹਲਕੇ ਤੋਂ ਕਾਂਗਰਸ 14,825 ਵੱਧ ਵੋਟਾਂ ਲੈ ਕੇ ਹਲਕੇ 'ਚੋਂ ਰਹੀ ਮੋਹਰੀ
. . .  1 day ago
ਭਗਵੰਤ ਮਾਨ ਦੀ ਜਿੱਤ ਸੰਗਰੂਰ ਦੇ ਲੋਕਾਂ ਦੀ ਜਿੱਤ - ਚੀਮਾ
. . .  1 day ago
ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਕਰੀਬ 1 ਲੱਖ 3 ਵੋਟਾਂ ਦੇ ਫ਼ਰਕ ਨਾਲ ਰਹੇ ਜੇਤੂ
. . .  1 day ago
ਸੁਖਬੀਰ ਬਾਦਲ 1 ਲੱਖ 98 ਹਜ਼ਾਰ 136 ਵੋਟਾਂ ਨਾਲ ਰਹੇ ਜੇਤੂ
. . .  1 day ago
ਫ਼ਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਦੀ ਜਿੱਤ, ਬੱਸ ਐਲਾਨ ਬਾਕੀ
. . .  1 day ago
ਮੁਹੰਮਦ ਸਦੀਕ ਦੀ ਜਿੱਤ 'ਤੇ ਵਰਕਰਾਂ ਨੇ ਜਸ਼ਨ ਮਨਾਉਂਦਿਆਂ ਇਕ ਦੂਜੇ 'ਤੇ ਰੰਗ ਪਾ ਕੇ ਪਾਏ ਭੰਗੜੇ
. . .  1 day ago
ਵੀਅਤਨਾਮ ਦੇ ਪ੍ਰਧਾਨ ਮੰਤਰੀ ਨੇ ਜਿੱਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤੀ ਵਧਾਈ
. . .  1 day ago
ਜਿੱਤਣ ਤੋਂ ਬਾਅਦ ਵਰਕਰਾਂ ਦਾ ਧੰਨਵਾਦ ਕਰਨ ਫ਼ਾਜ਼ਿਲਕਾ ਪੁੱਜੇ ਸੁਖਬੀਰ ਬਾਦਲ 
. . .  1 day ago
ਆਬੂ ਧਾਬੀ ਦੇ ਕਰਾਊਨ ਪ੍ਰਿੰਸ ਸ਼ੇਖ਼ ਮੁਹੰਮਦ ਬਿਨ ਜਾਵੇਦ ਅਲ ਨਾਹੀਅਨ ਨੇ ਮੋਦੀ ਨੂੰ ਦਿੱਤੀ ਵਧਾਈ
. . .  1 day ago
ਜਨਤਾ ਮਾਲਕ ਹੈ, ਉਸ ਦੇ ਫ਼ੈਸਲੇ ਦਾ ਸਨਮਾਨ - ਰਾਹੁਲ ਗਾਂਧੀ
. . .  1 day ago
ਬ੍ਰਹਮਪੁਰਾ ਬਣੇ ਖਡੂਰ ਸਾਹਿਬ ਤੋਂ ਬਾਦਲਾਂ ਦੀ ਵੱਡੀ ਹਾਰ ਦਾ ਕਾਰਨ
. . .  1 day ago
ਸਿੱਧੂ ਕਾਰਨ ਬਠਿੰਡਾ ਸਮੇਤ ਸ਼ਹਿਰੀ ਇਲਾਕੇ 'ਚ ਪ੍ਰਭਾਵਿਤ ਹੋਈਆਂ ਕਾਂਗਰਸ ਦੀਆਂ ਵੋਟਾਂ - ਕੈਪਟਨ
. . .  1 day ago
ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ 93558 ਵੋਟਾਂ ਨਾਲ ਅੱਗੇ
. . .  1 day ago
ਸ੍ਰੀ ਮੁਕਤਸਰ ਸਾਹਿਬ ਵਿਖੇ ਸੁਖਬੀਰ ਅਤੇ ਹਰਸਿਮਰਤ ਦੀ ਜਿੱਤ 'ਤੇ ਮਨਾਏ ਜਸ਼ਨ
. . .  1 day ago
ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ ਜੇਤੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਚੇਤ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਕਿਸਾਨ ਆਗੂਆਂ ਐੱਚ.ਡੀ.ਐਫ.ਸੀ ਬੈਂਕ ਅੱਗੇ ਧਰਨਾ ਲਗਾ ਕੇ ਮੁਲਾਜ਼ਮ ਅੰਦਰ ਡੱਕੇ

ਮਾਮਲਾ ਕਿਸਾਨ ਦੇ ਲਏ ਖਾਲੀ ਚੈੱਕ ਨਾ ਵਾਪਸ ਕਰਨ ਦਾ

ਮਮਦੋਟ, 25 ਮਾਰਚ (ਜਸਬੀਰ ਸਿੰਘ ਕੰਬੋਜ)- ਬੈਂਕ ਦੇ ਇਕ ਕਰਜ਼ਦਾਰ ਕਿਸਾਨ ਦੇ ਲਏ ਹੋਏ ਖਾਲੀ ਚੈੱਕ ਵਾਪਸ ਨਾ ਕਰਨ 'ਤੇ ਬਾਅਦ ਦੁਪਹਿਰ ਭਾਰਤੀ ਕਿਸਾਨ ਯੂਨੀਅਨ ਡਕੌਾਦਾ ਦੇ ਕੁਝ ਆਗੂਆਂ ਵਲੋਂ ਐੱਚ.ਡੀ.ਐਫ.ਸੀ ਬੈਂਕ ਦੀ ਮਮਦੋਟ ਬਰਾਂਚ ਅੱਗੇ ਕਿਸਾਨ ਦੇ ਹੱਕ ਵਿਚ ਧਰਨਾ ਲਗਾ ਕੇ ਬੈਂਕ ਦੇ ਮੁਲਾਜ਼ਮਾਂ ਨੂੰ ਕਾਫੀ ਦੇਰ ਅੰਦਰ ਰਹਿਣ ਲਈ ਮਜਬੂਰ ਕਰ ਦਿੱਤਾ | ਸੂਚਨਾ ਮਿਲਣ 'ਤੇ ਥਾਣਾ ਮੁਖੀ ਮਮਦੋਟ ਵਲੋਂ ਦਖ਼ਲ ਦੇ ਕੇ ਮਾਮਲਾ ਸੁਲਝਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਮੇਘਾ ਰਾਏ ਉਤਾੜ ਦੇ ਕਿਸਾਨ ਹਰਨੇਕ ਸਿੰਘ ਪੁੱਤਰ ਜੋਗਿੰਦਰ ਸਿੰਘ ਨੇ ਦੱਸਿਆ ਕਿ ਉਸ ਨੇ 2016 ਵਿਚ ਐੱਚ.ਡੀ.ਐਫ.ਸੀ ਬੈਂਕ ਦੀ ਮਮਦੋਟ ਸਥਿਤ ਬਰਾਂਚ ਪਾਸੋਂ ਆਪਣੀ ਜ਼ਮੀਨ 'ਤੇ ਲਿਮਟ ਬਣਵਾਈ ਸੀ ਤੇ ਨਾਲ ਹੀ ਲੋਨ ਵੀ ਲਿਆ ਸੀ | ਕੁਝ ਕਾਰਨਾਂ ਦੇ ਚੱਲਦਿਆਂ ਉਹ ਬੈਂਕ ਦਾ ਡਿਫਾਲਟਰ ਹੋ ਗਿਆ | ਹਰਨੇਕ ਸਿੰਘ ਨੇ ਦੱਸਿਆ ਕਿ ਉਹ ਬੈਂਕ ਦੀਆਂ ਕਿਸ਼ਤਾਂ ਵਾਪਸ ਵੀ ਜਮਾਂ ਕਰਵਾ ਰਿਹਾ ਹੈ ਤੇ ਇਕ ਕਿਸ਼ਤ ਹੀ ਬਕਾਇਆ ਹੈ ਪਰੰਤੂ ਬੈਂਕ ਅਧਿਕਾਰੀ ਸਾਰੀ ਦੀ ਸਾਰੀ ਪੇਮੈਂਟ ਜਮਾਂ ਕਰਾਉਣ ਨੂੰ ਕਹਿ ਰਹੇ ਹਨ | ਉਸ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਯੂਨੀਅਨ ਆਗੂਆਂ ਨਾਲ ਹੋਈ ਗੱਲਬਾਤ ਅਤੇ ਮਾਣਯੋਗ ਹਾਈਕੋਰਟ ਦੇ ਤਾਜ਼ਾ ਫ਼ੈਸਲੇ ਅਨੁਸਾਰ ਬੈਂਕ ਕਿਸਾਨ ਦੇ ਕਰਜ਼ੇ ਦੇ ਇਵਜ਼ ਵਿਚ ਚੈੱਕ ਨਹੀਂ ਰੱਖ ਸਕਦਾ | ਉਸ ਨੇ ਦੱਸਿਆ ਕਿ ਜਦ ਉਸ ਵਲੋਂ ਚੈੱਕ ਵਾਪਸ ਮੰਗੇ ਗਏ ਤਾਂ ਬੈਂਕ ਅਧਿਕਾਰੀ ਟਾਲਮਟੋਲ ਕਰਦੇ ਰਹੇ ਤੇ ਅੱਜ ਜਦ ਯੂਨੀਅਨ ਆਗੂਆਂ ਨੇ ਇਨ੍ਹਾਂ ਖਾਲੀ ਚੈੱਕਾਂ ਸਬੰਧੀ ਬੈਂਕ ਅਧਿਕਾਰੀਆਂ ਨਾਲ ਗੱਲਬਾਤ ਕਰਨੀ ਚਾਹੀ ਤਾਂ ਬੈਂਕ ਅਧਿਕਾਰੀਆਂ ਵਲੋਂ ਕੋਈ ਠੋਸ ਜਵਾਬ ਨਹੀਂ ਦਿੱਤਾ ਗਿਆ | ਬੈਂਕ ਅਧਿਕਾਰੀਆਂ ਵਲੋਂ ਕੋਈ ਢੁਕਵਾਂ ਜਵਾਬ ਨਾ ਦਿੱਤੇ ਜਾਣ 'ਤੇ ਯੂਨੀਅਨ ਆਗੂ ਹਰਨੇਕ ਸਿੰਘ ਮਹਿਮਾ ਅਤੇ ਦਰਸ਼ਨ ਸਿੰਘ ਦੀ ਅਗਵਾਈ ਵਿਚ ਬੈਂਕ ਦੇ ਗੇਟ ਅੱਗੇ ਹੀ ਬੈਠ ਗਏ ਤੇ ਕਿਸਾਨ ਦੇ ਹੱਕ ਵਿਚ ਧਰਨਾ ਲਗਾ ਦਿੱਤਾ | ਕਿਸਾਨ ਆਗੂ ਬੇਸ਼ੱਕ ਗਿਣਤੀ ਵਿਚ 18-20 ਤੋਂ ਵੱਧ ਨਹੀਂ ਸਨ, ਪਰੰਤੂ ਉਨ੍ਹਾਂ ਵਲੋਂ ਧਰਨਾ ਲਗਾ ਕੇ ਬੈਂਕ ਦੇ ਸਾਰੇ ਮੁਲਾਜ਼ਮਾਂ ਨੂੰ ਬੈਂਕ ਦੇ ਅੰਦਰ ਹੀ ਰਹਿਣ 'ਤੇ ਮਜਬੂਰ ਕਰ ਦਿੱਤਾ | ਸੂਚਨਾ ਮਿਲਣ 'ਤੇ ਪੁਲਿਸ ਬਲ ਨਾਲ ਪੁੱਜੇ ਜਤਿੰਦਰ ਸਿੰਘ ਥਾਣਾ ਮੁਖੀ ਮਮਦੋਟ ਨੇ ਕਿਸਾਨ ਆਗੂਆਂ ਨਾਲ ਗੱਲਬਾਤ ਕੀਤੀ ਤੇ ਬੈਂਕ ਦੇ ਮੁਲਾਜ਼ਮਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਉਨ੍ਹਾਂ ਦੀ ਕਿਸਾਨ ਆਗੂਆਂ ਨਾਲ ਵੀ ਗੱਲਬਾਤ ਕਰਵਾਈ ਗਈ, ਜਿਸ ਵਿਚ ਇਹ ਪਾਇਆ ਗਿਆ ਕਿ ਇਹ ਚੈੱਕ ਵਾਪਸ ਕਰਨਾ ਬਰਾਂਚ ਦੇ ਮੈਨੇਜਰ ਦੇ ਅਧਿਕਾਰ ਖੇਤਰ ਵਿਚ ਨਹੀਂ ਆਉਂਦਾ ਹੈ ਤੇ ਇਸ ਦੇ ਸਬੰਧ ਵਿਚ 27 ਮਾਰਚ ਬੁੱਧਵਾਰ ਨੂੰ ਬੈਂਕ ਦੇ ਆਲ੍ਹਾ ਅਧਿਕਾਰੀਆਂ ਅਤੇ ਕਿਸਾਨ ਯੂਨੀਅਨ ਦੀ ਮੀਟਿੰਗ ਜੋ ਕਿ ਇਸੇ ਬਰਾਂਚ ਵਿਚ ਹੋਵੇਗੀ, ਵਿਚ ਹੀ ਇਸ ਸਬੰਧੀ ਫ਼ੈਸਲਾ ਲਿਆ ਜਾ ਸਕੇਗਾ ਜੋ ਦੋਹਾਂ ਧਿਰਾਂ ਨੇ ਪ੍ਰਵਾਨ ਕਰ ਲਿਆ |

ਤਨਖ਼ਾਹਾਂ ਨਾ ਮਿਲਣ ਕਾਰਨ ਪੈਰਾਮੈਡੀਕਲ ਤੇ ਸਿਹਤ ਕਰਮਚਾਰੀਆਂ ਵਲੋਂ ਰੋਸ ਮੁਜ਼ਾਹਰਾ

ਫ਼ਿਰੋਜ਼ਪੁਰ, 25 ਮਾਰਚ (ਤਪਿੰਦਰ ਸਿੰਘ)- ਪੈਰਾਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਇਕ ਹੰਗਾਮੀ ਮੀਟਿੰਗ ਸੂਬਾਈ ਪ੍ਰਧਾਨ ਐਲਵਿਨ ਭੱਟੀ ਸੀਨੀਅਰ ਮੀਤ ਪ੍ਰਧਾਨ, ਰਾਮ ਪ੍ਰਸਾਦ ਜਨਰਲ ਸਕੱਤਰ, ਰੌਬਿਨ ਸੈਮਸਨ, ਖ਼ਜ਼ਾਨਚੀ ਸੁਮਿੱਤ ਗਿੱਲ ਦੀ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਝੋਨਾ ਪਹਿਲੀ ਜੂਨ ਤੋਂ ਲਾਉਣ ਦੀ ਮੰਗ

ਗੋਲੂ ਕਾ ਮੋੜ, 25 ਮਾਰਚ (ਸੁਰਿੰਦਰ ਸਿੰਘ ਲਾਡੀ)- ਕਿਸਾਨ ਸੰਘਰਸ਼ ਕਮੇਟੀ ਜ਼ੋਨ ਗੁਰੂਹਰਸਹਾਏ ਦੇ ਕਿਸਾਨਾਂ ਦੀ ਮੀਟਿੰਗ ਪਿੱਪਲੀ ਚੱਕ ਦੇ ਗੁਰਦੁਆਰਾ ਸਾਹਿਬ ਵਿਖੇ ਧਰਮ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ ¢ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਦੁਕਾਨਦਾਰ ਨੂੰ ਅਣਪਛਾਤੇ ਵਿਅਕਤੀਆਂ ਨੇ ਕੀਤਾ ਜ਼ਖ਼ਮੀ

ਜ਼ੀਰਾ, 25 ਮਾਰਚ (ਮਨਜੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਮੌਜ਼ਦੀਨ ਰੋਡ 'ਤੇ ਗੁਰਦੁਆਰਾ ਬਾਬਾ ਵਿਸ਼ਵਕਰਮਾ ਭਵਨ ਦੇ ਸਾਹਮਣੇ ਸਥਿਤ ਦੁਕਾਨ ਮਾਲਕ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦਾ ਸਮਾਚਾਰ ਹੈ | ਸਿਵਲ ਹਸਪਤਾਲ ਵਿਚ ਜੇਰੇ ਇਲਾਜ ਪੀੜਤ ...

ਪੂਰੀ ਖ਼ਬਰ »

ਕੈਪਟਨ ਤੋਂ ਮੋਬਾਈਲ ਫ਼ੋਨ ਦੀ ਖੋਹ ਕਰਨ ਵਾਲੇ ਕਾਬੂ

ਫ਼ਿਰੋਜ਼ਪੁਰ, 25 ਮਾਰਚ (ਤਪਿੰਦਰ ਸਿੰਘ)- ਭਾਰਤੀ ਫ਼ੌਜ ਦੇ ਇਕ ਕੈਪਟਨ ਤੋਂ ਮੋਬਾਈਲ ਫ਼ੋਨ ਦੀ ਖੋਹ ਕਰਨ ਵਾਲੇ ਲੁਟੇਰੇ ਲੋਕਾਂ ਨੇ ਮੌਕੇ 'ਤੇ ਹੀ ਕਾਬੂ ਕਰ ਲਏ | ਸਿਟੀ ਪੁਲਿਸ ਮੁਤਾਬਿਕ ਫ਼ੌਜ ਦੀ ਗੜ੍ਹਵਾਲ ਰੈਜੀਮੈਂਟ ਦੇ ਸ੍ਰੀ ਦਾਵਾ ਨਾਂਅ ਦਾ ਕੈਪਟਨ ਜਦੋਂ ਆਪਣੀ ਪਤਨੀ ...

ਪੂਰੀ ਖ਼ਬਰ »

87 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ

ਤਲਵੰਡੀ ਭਾਈ, 25 ਮਾਰਚ (ਕੁਲਜਿੰਦਰ ਸਿੰਘ ਗਿੱਲ)- ਐਸ.ਟੀ.ਐਫ. ਰੇਂਜ ਫ਼ਿਰੋਜ਼ਪੁਰ ਦੀ ਪੁਲਿਸ ਪਾਰਟੀ ਵਲੋਂ ਤਲਵੰਡੀ ਭਾਈ 'ਚ ਦੋ ਨੌਜਵਾਨਾਂ ਨੂੰ 87 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜਿਨ੍ਹਾਂ ਿਖ਼ਲਾਫ਼ ਥਾਣਾ ਤਲਵੰਡੀ ਭਾਈ ਵਿਖੇ ਮੁਕੱਦਮਾ ...

ਪੂਰੀ ਖ਼ਬਰ »

27 ਮਾਰਚ ਤੋਂ 20 ਅਪ੍ਰੈਲ ਤੱਕ ਬੰਦ ਰਹਿਣਗੀਆਂ ਇਲਾਕੇ ਦੀਆਂ ਨਹਿਰਾਂ

ਅਬੋਹਰ, 25 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-27 ਮਾਰਚ ਤੋਂ 20 ਅਪ੍ਰੈਲ ਤੱਕ ਇਲਾਕੇ ਭਰ ਦੀਆਂ ਨਹਿਰਾਂ ਸਫ਼ਾਈ ਦੇ ਮੱਦੇਨਜ਼ਰ ਨਹਿਰੀ ਵਿਭਾਗ ਵਲੋਂ ਬੰਦ ਕੀਤੀਆਂ ਜਾ ਰਹੀਆਂ ਹਨ | ਇਸ ਬਾਰੇ ਨਹਿਰੀ ਵਿਭਾਗ ਨੇ ਵਾਟਰ ਸਪਲਾਈ ਵਿਭਾਗ ਨੂੰ ਪੱਤਰ ਭੇਜ ਕੇ ਵਾਟਰ ਵਰਕਸ ਲਈ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਨੂੰ ਕਾਇਮ ਰੱਖਣ ਲਈ ਕਿਸਾਨ ਸਹਿਯੋਗ ਕਰਨ- ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 25 ਮਾਰਚ (ਜਸਵਿੰਦਰ ਸਿੰਘ ਸੰਧੂ)-ਫ਼ਸਲਾਂ ਦੇ ਰਹਿੰਦ-ਖੂੰਹਦ ਨੂੰ ਖੇਤਾਂ 'ਚ ਹੀ ਅੱਗ ਲਗਾਉਣ ਨਾਲ ਪੈਦਾ ਹੰੁਦੇ ਪ੍ਰਦੂਸ਼ਣ ਤੋਂ ਪੈਂਦੇ ਬੁਰੇ ਪ੍ਰਭਾਵਾਂ 'ਤੇ ਚਿੰਤਾ ਜ਼ਾਹਿਰ ਕਰਦਿਆਂ ਡਿਪਟੀ ਕਮਿਸ਼ਨਰ ਚੰਦਰ ਗੈਂਦ ਵਲੋਂ ਖੇਤੀਬਾੜੀ ਅਤੇ ਸਹਿਕਾਰੀ ...

ਪੂਰੀ ਖ਼ਬਰ »

ਏ.ਡੀ.ਸੀ. ਨੇ ਸੰਧੂ ਕੀਤਾ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦਫ਼ਤਰ ਦਾ ਦੌਰਾ

ਫ਼ਿਰੋਜ਼ਪੁਰ, 25 ਮਾਰਚ (ਜਸਵਿੰਦਰ ਸਿੰਘ ਸੰਧੂ)- ਨੌਜਵਾਨ ਵਰਗ ਨੂੰ ਰੁਜ਼ਗਾਰ ਦੇਣ ਲਈ ਅਤੇ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰਪਾਲ ਸਿੰਘ ਸੰਧੂ ਵਲੋਂ ਜ਼ਿਲ੍ਹਾ ਰੁਜ਼ਗਾਰ ਅਤੇ ...

ਪੂਰੀ ਖ਼ਬਰ »

ਰਸੋਈ 'ਚ ਅੱਗ ਲੱਗਣ ਨਾਲ ਬੱਚਾ ਤੇ ਦੋ ਔਰਤਾਂ ਝੁਲਸੀਆਂ

ਅਬੋਹਰ, 25 ਮਾਰਚ (ਕੁਲਦੀਪ ਸਿੰਘ ਸੰਧੂ)-ਸਥਾਨਕ ਗੁਰਦਿਆਲ ਨਗਰ ਵਿਚ ਸਵੇਰੇ ਇਕ ਘਰ ਵਿਚ ਰਸੋਈ ਗੈੱਸ ਲੀਕ ਹੋ ਜਾਣ ਨਾਲ ਅੱਗ ਲੱਗ ਗਈ, ਜਿਸ ਕਾਰਨ ਦੋ ਔਰਤਾਂ ਤੇ ਇਕ ਬੱਚਾ ਬੁਰੀ ਤਰ੍ਹਾਂ ਝੁਲਸ ਗਏ ਜਿਨ੍ਹਾਂ ਨੂੰ ਸਥਾਨਕ ਸਿਵਲ ਹਸਪਤਾਲ ਵਿਚੋਂ ਮੁੱਢਲੀ ਸਹਾਇਤਾ ਦੇਣ ਤੋਂ ...

ਪੂਰੀ ਖ਼ਬਰ »

ਸੈਸ਼ਨ ਕੋਰਟ ਵਲੋਂ ਹੈਰੋਇਨ ਰੱਖਣ ਵਾਲੇ ਇਕ ਵਿਅਕਤੀ ਨੂੰ 4 ਸਾਲ ਦੀ ਸਜ਼ਾ

ਫ਼ਿਰੋਜ਼ਪੁਰ, 25 ਮਾਰਚ (ਰਾਕੇਸ਼ ਚਾਵਲਾ)- ਹੈਰੋਇਨ ਰੱਖਣ ਵਾਲੇ ਇਕ ਵਿਅਕਤੀ ਨੂੰ ਫ਼ਿਰੋਜ਼ਪੁਰ ਦੀ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ 4 ਸਾਲ ਕੈਦ ਦੀ ਸਜਾ ਦਾ ਹੁਕਮ ਦਿੱਤਾ ਹੈ | ਜਾਣਕਾਰੀ ਅਨੁਸਾਰ ਥਾਣਾ ਸਦਰ ਜ਼ੀਰਾ ਦਾ ਏ.ਐਸ.ਆਈ ...

ਪੂਰੀ ਖ਼ਬਰ »

ਫਿਰੋਜ਼ਪੁਰ ਤੋਂ ਕਾਂਗਰਸ ਜੱਟ ਸਿੱਖ ਭਾਈਚਾਰੇ ਨੂੰ ਟਿਕਟ ਦੇਵੇ-ਗੁਰਵਿੰਦਰ ਸਿੰਘ ਛੀਨਾ

ਮੰਡੀ ਅਰਨੀਵਾਲਾ, 25 ਮਾਰਚ (ਨਿਸ਼ਾਨ ਸਿੰਘ ਸੰਧੂ)-ਸੰਸਦੀ ਹਲਕੇ ਫਿਰੋਜ਼ਪੁਰ ਤੋਂ ਕਾਂਗਰਸ ਪਾਰਟੀ ਲਹੌਰੀਏ ਭਾਈਚਾਰੇ ਨੂੰ ਜਾਂ ਫਿਰ ਕਿਸੇ ਜੱਟ ਸਿੱਖ ਬਰਾਦਰੀ ਨੂੰ ਪਾਰਟੀ ਟਿਕਟ ਦੇਵੇ | ਇਸ ਦੀ ਮੰਗ ਪਿੰਡ ਕਮਾਲ ਵਾਲਾ ਦੇ ਸਰਪੰਚ ਅਤੇ ਸੀਨੀਅਰ ਕਾਂਗਰਸੀ ਆਗੂ ...

ਪੂਰੀ ਖ਼ਬਰ »

ਸਵੀਪ ਟੀਮ ਨੇ ਵੋਟਰਾਂ ਨੂੰ ਵੋਟ ਦੇ ਮਹੱਤਵ ਬਾਰੇ ਦਿੱਤੀ ਜਾਣਕਾਰੀ

ਖੂਈਆਂ ਸਰਵਰ, 25 ਮਾਰਚ (ਜਗਜੀਤ ਸਿੰਘ ਧਾਲੀਵਾਲ)-ਦੇਸ਼ ਭਰ 'ਚ ਹੋ ਰਹੀਆਂ ਲੋਕ ਸਭਾ ਚੋਣਾਂ 'ਚ ਹਰ ਵੋਟਰ ਨੂੰ ਦੇਸ਼ 'ਚ ਚੁਣੀ ਜਾਣ ਵਾਲੀ ਨਵੀਂ ਸਰਕਾਰ 'ਚ ਭਾਗੀਦਾਰ ਬਣਾਉਣ ਲਈ ਮੁੱਖ ਚੋਣ ਕਮਿਸ਼ਨ ਵਲੋਂ ਵੱਖ-ਵੱਖ ਟੀਮਾਂ ਬਣਾ ਕੇ ਪੇਂਡੂ ਖੇਤਰਾਂ 'ਚ ਖ਼ਾਸ ਕਰ ਅਨਪੜ੍ਹ ...

ਪੂਰੀ ਖ਼ਬਰ »

ਵੋਟਰ ਜਾਗਰੂਕਤਾ ਕਮੇਟੀ ਦਾ ਗਠਨ

ਮਖੂ, 25 ਮਾਰਚ (ਵਰਿੰਦਰ ਮਨਚੰਦਾ)- ਲੋਕ ਸਭਾ ਦੀਆਂ ਚੋਣਾਂ 'ਚ ਵੋਟਰਾਂ ਨੂੰ ਵੋਟਾਂ ਪਾਉਣ ਲਈ ਜਾਗਰੂਕ ਕਰਨ ਲਈ ਚਲਾਈ ਮੁਹਿੰਮ ਤਹਿਤ ਸੈਕਟਰ ਅਫ਼ਸਰ ਦੀਪਕ ਕੁਮਾਰ ਸੈਕਟਰੀ ਮਾਰਕੀਟ ਕਮੇਟੀ ਮਖੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਮਖੂ ਦੇ ਪਿੰਡ ਅਮੀਵਾਲਾ ਵਿਖੇ ਬੂਥ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਹਲਕੇ ਤੋਂ ਪ੍ਰਮੁੱਖ ਸਿਆਸੀ ਪਾਰਟੀਆਂ ਵਲੋਂ ਉਮੀਦਵਾਰ ਨਾ ਐਲਾਨੇ ਜਾਣ ਕਾਰਨ ਸਰਗਰਮੀਆਂ ਠੰਢੀਆਂ

ਫ਼ਾਜ਼ਿਲਕਾ, 25 ਮਾਰਚ (ਦਵਿੰਦਰ ਪਾਲ ਸਿੰਘ)-ਲੋਕ ਸਭਾ ਚੋਣਾਂ ਨੂੰ ਲੈ ਕੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਪ੍ਰਮੁੱਖ ਸਿਆਸੀ ਪਾਰਟੀਆਂ ਵਲੋਂ ਉਮੀਦਵਾਰ ਦਾ ਐਲਾਨ ਨਾ ਕੀਤੇ ਜਾਣ ਕਾਰਨ ਹਲਕੇ ਭਰ ਵਿਚ ਚੋਣ ਸਰਗਰਮੀਆਂ ਅਜੇ ਭਖੀਆਂ ਨਹੀਂ ਹਨ | ਅਕਾਲੀ ਭਾਜਪਾ ਗੱਠਜੋੜ ...

ਪੂਰੀ ਖ਼ਬਰ »

ਮਹਿੰਦਰ ਸਿੰਘ ਵਿਰਕ ਨੂੰ ਅਕਾਲੀ ਦਲ ਦਾ ਜਥੇਬੰਦਕ ਸਕੱਤਰ ਥਾਪੇ ਜਾਣ 'ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਫ਼ਿਰੋਜ਼ਸ਼ਾਹ, 25 ਮਾਰਚ (ਸਰਬਜੀਤ ਸਿੰਘ ਧਾਲੀਵਾਲ)- ਸ਼ੋ੍ਰਮਣੀ ਅਕਾਲੀ ਦਲ ਵਿਚ ਲੰਬੇ ਸਮੇਂ ਤੋਂ ਸਰਗਰਮ ਭੂਮਿਕਾ ਨਿਭਾਅ ਰਹੇ ਮਹਿੰਦਰ ਸਿੰਘ ਵਿਰਕ, ਜੋ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਵੀ ਰਹਿ ਚੁੱਕੇ ਹਨ, ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ...

ਪੂਰੀ ਖ਼ਬਰ »

ਈ. ਵੀ. ਐੱਮ., ਵੀ.ਵੀ ਪੈਟ ਸਬੰਧੀ ਵੋਟਰ ਜਾਗਰੂਕਤਾ ਕੈਂਪ

ਗੋਲੂ ਕਾ ਮੋੜ, 25 ਮਾਰਚ (ਸੁਰਿੰਦਰ ਸਿੰਘ ਲਾਡੀ)- ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਸੈੱਲ 078 ਗੁਰੂਹਰਸਹਾਏ ਦੀ ਟੀਮ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਯੂਥ ਕਲੱਬ ਪਿੰਡ ਬਹਾਦਰ ਕੇ ਸਬੰਧਿਤ ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਦੀ ਸਹਾਇਤਾ ਨਾਲ ਚੋਣਕਾਰ ...

ਪੂਰੀ ਖ਼ਬਰ »

ਫਿਰੋਜ਼ਪੁਰ ਤੋਂ ਕਾਂਗਰਸ ਜੱਟ ਸਿੱਖ ਭਾਈਚਾਰੇ ਨੂੰ ਟਿਕਟ ਦੇਵੇ-ਗੁਰਵਿੰਦਰ ਸਿੰਘ ਛੀਨਾ

ਮੰਡੀ ਅਰਨੀਵਾਲਾ, 25 ਮਾਰਚ (ਨਿਸ਼ਾਨ ਸਿੰਘ ਸੰਧੂ)-ਸੰਸਦੀ ਹਲਕੇ ਫਿਰੋਜ਼ਪੁਰ ਤੋਂ ਕਾਂਗਰਸ ਪਾਰਟੀ ਲਹੌਰੀਏ ਭਾਈਚਾਰੇ ਨੂੰ ਜਾਂ ਫਿਰ ਕਿਸੇ ਜੱਟ ਸਿੱਖ ਬਰਾਦਰੀ ਨੂੰ ਪਾਰਟੀ ਟਿਕਟ ਦੇਵੇ | ਇਸ ਦੀ ਮੰਗ ਪਿੰਡ ਕਮਾਲ ਵਾਲਾ ਦੇ ਸਰਪੰਚ ਅਤੇ ਸੀਨੀਅਰ ਕਾਂਗਰਸੀ ਆਗੂ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਕਾਮਲਵਾਲਾ ਦੇ ਵਿਦਿਆਰਥੀ ਸਨਮਾਨਿਤ

ਮੱਲਾਂਵਾਲਾ, 25 ਮਾਰਚ (ਗੁਰਦੇਵ ਸਿੰਘ)- ਉੱਘੀ ਸਮਾਜ ਸੇਵੀ ਅਤੇ ਧਾਰਮਿਕ ਜਥੇਬੰਦੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਵਿਦਿਆਰਥੀਆਂ ਵਿਚ ਨੈਤਿਕ ਕਦਰਾਂ-ਕੀਮਤਾਂ ਦੇ ਪ੍ਰਸਾਰ ਲਈ ਲਏ ਜਾਂਦੇ ਨੈਤਿਕ ਸਿੱਖਿਆ ਇਮਤਿਹਾਨ ਵਿਚ ਮੱਲ੍ਹਾਂ ਮਾਰਨ ਵਾਲੇ ਸਰਕਾਰੀ ...

ਪੂਰੀ ਖ਼ਬਰ »

ਤਿਲਕ ਰਾਜ ਆੜ੍ਹਤੀਆ ਕਾਂਗਰਸ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਫ਼ਿਰੋਜ਼ਪੁਰ, 25 ਮਾਰਚ (ਜਸਵਿੰਦਰ ਸਿੰਘ ਸੰਧੂ)- ਕਾਂਗਰਸ ਦੇ ਸੀਨੀਅਰ ਆਗੂ ਤਿਲਕ ਰਾਜ ਆੜ੍ਹਤੀਆ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਫ਼ਿਰੋਜ਼ਪੁਰ ਸ਼ਹਿਰ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਵਡਮੁੱਲੀਆਂ ਸੇਵਾਵਾਂ ਨੂੰ ਦੇਖਦੇ ਹੋਏ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੀ ...

ਪੂਰੀ ਖ਼ਬਰ »

ਦਰਸ਼ਨ ਸਿੰਘ ਸ਼ੇਰਖ਼ਾਂ ਦੇ ਗ੍ਰਹਿ ਵਿਖੇ ਸੁਰਿੰਦਰ ਸਿੰਘ ਬੱਬੂ ਨੇ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ

ਕੁੱਲਗੜ੍ਹੀ, 25 ਮਾਰਚ (ਸੁਖਜਿੰਦਰ ਸਿੰਘ ਸੰਧੂ)-30 ਮਾਰਚ ਫ਼ਿਰੋਜ਼ਪੁਰ ਛਾਉਣੀ ਵਿਖੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਕੀਤੀ ਜਾ ਰਹੀ ਰੈਲੀ ਵਿਚ ਹਲਕਾ ਦਿਹਾਤੀ ਦੇ ਸਮੂਹ ਵਰਕਰਾਂ ਨੂੰ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਕਰਨ ਲਈ ਸੁਰਿੰਦਰ ਸਿੰਘ ਬੱਬੂ ਪ੍ਰਧਾਨ ਯੂਥ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਤੇ ਸਾਮਾਨ ਸਮੇਤ 2 ਕਾਬੂ

ਫ਼ਾਜ਼ਿਲਕਾ, 25 ਮਾਰਚ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਚੋਰੀ ਦੇ ਮਾਮਲੇ ਵਿਚ 2 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਥਾਣਾ ਸਿਟੀ ਦੇ ਸਹਾਇਕ ਥਾਣੇਦਾਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ...

ਪੂਰੀ ਖ਼ਬਰ »

ਸਹੂਲਤਾਂ ਦੇਣ ਲਈ ਚਲਾਏ ਸੇਵਾ ਕੇਂਦਰਾਂ 'ਚ ਸਹੂਲਤਾਂ ਦੀ ਥਾਂ ਹੋ ਰਹੀ ਹੈ ਲੋਕਾਂ ਨਾਲ ਲੁੱਟ

ਸੀਤੋ ਗੁੰਨੋ, 25 ਮਾਰਚ (ਜਸਮੇਲ ਸਿੰਘ ਢਿੱਲੋਂ, ਬਲਜਿੰਦਰ ਸਿੰਘ ਭਿੰਦਾ)-ਸੂਬੇ ਦੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਵਲੋਂ ਚਲਾਏ ਗਏ ਸੇਵਾ ਕੇਂਦਰਾਂ ਵਿਚ ਹੁਣ ਸੇਵਾ ਤੇ ਸਹੂਲਤਾਂ ਦੀ ਬਜਾਇ ਗ਼ਰੀਬਾਂ ਦੀ ਲੁੱਟ ਹੋ ਰਹੀ ਹੈ | ਜਾਣਕਾਰੀ ਅਨੁਸਾਰ ਸੀਤੋ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਹੋਲੇ-ਮਹੱਲੇ ਨੂੰ ਸਮਰਪਿਤ 'ਪੁਰਾਤਨ ਖੇਡ ਮੇਲਾ' ਕਰਵਾਇਆ

ਕੁੱਲਗੜ੍ਹੀ, 25 ਮਾਰਚ (ਸੁਖਜਿੰਦਰ ਸਿੰਘ ਸੰਧੂ)- ਪਿਛਲੇ ਲਗਭਗ ਪੰਜ ਦਹਾਕਿਆਂ ਤੋਂ ਧਾਰਮਿਕ, ਵਿੱਦਿਅਕ, ਸੱਭਿਆਚਾਰਕ ਅਤੇ ਸਮਾਜ ਸੇਵੀ ਕਾਰਜਾਂ ਨੂੰ ਸਮਰਪਿਤ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਦੇ ਖੇਤਰ ਸ਼ੇਰਖਾਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਵਧਾਇਆ ਮਾਣ ਭੱਤਾ ਏਰੀਅਰ ਸਮੇਤ ਦੇਣ ਦੀ ਮੰਗ

ਮਮਦੋਟ, 25 ਮਾਰਚ (ਜਸਬੀਰ ਸਿੰਘ ਕੰਬੋਜ)- ਆਲ ਪੰਜਾਬ ਮੁਲਾਜ਼ਮ ਯੂਨੀਅਨ ਬਲਾਕ ਮਮਦੋਟ ਦੀ ਮੀਟਿੰਗ ਬਲਾਕ ਪ੍ਰਧਾਨ ਪ੍ਰਕਾਸ਼ ਕੌਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵਰਕਰਾਂ ਅਤੇ ਹੈਲਪਰਾਂ ਦੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਕੀਤਾ ਗਿਆ | ਮੀਟਿੰਗ ਵਿਚ ਯੂਨੀਅਨ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਫ਼ਿਰੋਜ਼ਪੁਰ, 25 ਮਾਰਚ (ਤਪਿੰਦਰ ਸਿੰਘ)-ਇੱਥੇ ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਵਲੋਂ ਕੀਤੇ ਹੋਏ ਫ਼ੈਸਲੇ ਮੁਤਾਬਕ ਡਿਪਟੀ ਕਮਿਸ਼ਨਰ ਨੂੰ ਇਕ ਮੰਗ ਪੱਤਰ ਦੇ ਕੇ ਮੰਗ ਕੀਤੀ ਗਈ ਕੇ ਇਸ ਵਾਰੀ ਪੰਜਾਬ ਦੇ ਕਿਸਾਨਾਂ ਨੂੰ ਝੋਨਾ ਇਕ ਜੂਨ ਤੋਂ ਲਗਾਉਣ ਤੋਂ ਨਾ ਰੋਕਿਆ ...

ਪੂਰੀ ਖ਼ਬਰ »

29 ਨੂੰ ਡੀ.ਸੀ ਦਫ਼ਤਰ ਤੋਂ ਸ਼ੁਰੂ ਹੋ ਰਿਹੈ ਜੇਲ੍ਹ ਭਰੋ ਮੋਰਚਾ ਕਿਸਾਨਾਂ ਦੀ ਜਿੱਤ ਤੱਕ ਜਾਰੀ ਰਹੇਗਾ-ਕਿਸਾਨ ਆਗੂ

ਮਮਦੋਟ, 25 ਮਾਰਚ (ਜਸਬੀਰ ਸਿੰਘ ਕੰਬੋਜ, ਸੁਖਦੇਵ ਸਿੰਘ ਸੰਗਮ)- ਕਿਸਾਨ ਮਜ਼ਦੂਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਸਥਾਈ ਹੱਲ ਵਾਸਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਜ਼ੋਨ ਪ੍ਰਧਾਨ ਨਰਿੰਦਰਪਾਲ ਸਿੰਘ ਜਤਾਲਾ ਦੀ ਪ੍ਰਧਾਨਗੀ ਹੇਠ ਦਾਣਾ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਪਬਲਿਕ ਸਕੂਲ ਕੁੱਲਗੜ੍ਹੀ ਦਾ ਸਾਲਾਨਾ ਸਮਾਗਮ

ਕੱੁਲਗੜ੍ਹੀ, 25 ਮਾਰਚ (ਸੁਖਜਿੰਦਰ ਸਿੰਘ ਸੰਧੂ)-ਸ਼ਹੀਦ ਭਗਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁੱਲਗੜ੍ਹੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਸ਼ੁਰੂ ...

ਪੂਰੀ ਖ਼ਬਰ »

ਇਲਾਕੇ ਅੰਦਰ ਹੋ ਰਹੀਆਂ ਚੋਰੀਆਂ ਦਾ ਭਾਰਤੀ ਕਿਸਾਨ ਯੂਨੀਅਨ ਨੇ ਲਿਆ ਨੋਟਿਸ

ਗੁਰੂਹਰਸਹਾਏ, 25 ਮਾਰਚ (ਹਰਚਰਨ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹੀਨਾਵਾਰੀ ਮੀਟਿੰਗ ਸੁਰਜੀਤ ਸਿੰਘ ਪਿੱਪਲੀ ਚੱਕ ਦੀ ਪ੍ਰਧਾਨਗੀ ਹੇਠ ਰੇਲਵੇ ਪਾਰਕ ਗੁਰੂਹਰਸਹਾਏ ਵਿਖੇ ਕੀਤੀ ਗਈ | ਮੀਟਿੰਗ 'ਚ ਬਹੁਤ ਸਾਰੇ ਅਹੁਦੇਦਾਰਾਂ ਤੇ ਕਿਸਾਨਾਂ ਨੇ ...

ਪੂਰੀ ਖ਼ਬਰ »

ਸੋਨੂੰ ਗੁਜਰਾਲ ਸਰਬਸੰਮਤੀ ਨਾਲ ਸੇਵਾ ਭਾਰਤੀ ਦੇ ਪ੍ਰਧਾਨ ਤੇ ਗੁਰਬਖ਼ਸ਼ ਸਿੰਘ ਵਿੱਜ ਜਨਰਲ ਸਕੱਤਰ ਨਿਯੁਕਤ

ਜ਼ੀਰਾ, 25 ਮਾਰਚ (ਮਨਜੀਤ ਸਿੰਘ ਢਿੱਲੋਂ)-ਸਮਾਜਸੇਵੀ ਸੰਸਥਾ ਸੇਵਾ ਭਾਰਤੀ ਸੰਸਥਾ ਜ਼ੀਰਾ ਦੀ ਇਕ ਵਿਸ਼ੇਸ਼ ਮੀਟਿੰਗ ਦਫ਼ਤਰ ਵਿਖੇ ਹੋਈ ਸੋਹਣ ਸਿੰਘ ਸਤੀਜ਼ਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਸਰਬਸੰਮਤੀ ਨਾਲ ਹਾਜ਼ਰ ਸਮੂਹ ਮੈਂਬਰਾਂ ਵਲੋਂ ਸੋਨੂੰ ਗੁਜਰਾਲ ਨੂੰ ...

ਪੂਰੀ ਖ਼ਬਰ »

ਪਿੰਡ ਮਾਛੀਬੁਗਰਾ ਦਾ ਪੁਲਵਾਮਾ ਦੇ ਸ਼ਹੀਦਾਂ ਨੂੰ ਸਮਰਪਿਤ ਪੇਂਡੂ ਖੇਡ ਮੇਲਾ ਸਮਾਪਤ

ਤਲਵੰਡੀ ਭਾਈ, 25 ਮਾਰਚ (ਕੁਲਜਿੰਦਰ ਸਿੰਘ ਗਿੱਲ)- ਸ਼ਹੀਦ ਬਾਬਾ ਵੀਰ ਟੂਰਨਾਮੈਂਟ ਪ੍ਰਬੰਧਕ ਕਮੇਟੀ ਮਾਛੀਬੁਗਰਾ ਵਲੋਂ ਹਰ ਸਾਲ ਦੀ ਤਰ੍ਹਾਂ 95ਵਾਂ ਸ਼ਾਨਦਾਰ ਕਬੱਡੀ ਕੱਪ ਅਤੇ ਪੇਂਡੂ ਖੇਡ ਮੇਲਾ ਕਰਵਾਇਆ ਗਿਆ | ਪੁਲਵਾਮਾ ਵਿਖੇ ਸ਼ਹੀਦ ਹੋਏ ਸੀ.ਆਰ.ਪੀ.ਐਫ. ਜਵਾਨਾਂ ਨੂੰ ...

ਪੂਰੀ ਖ਼ਬਰ »

ਫੂਡ ਸੇਫ਼ਟੀ ਐਕਟ ਸਿਖਲਾਈ ਕੈਂਪ ਅੱਜ

ਮਖੂ, 25 ਮਾਰਚ (ਵਰਿੰਦਰ ਮਨਚੰਦਾ)- ਫੂਡ ਸੇਫ਼ਟੀ ਐਕਟ ਇੰਸਪੈਕਟਰ ਮਨਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਤੰਦਰੁਸਤ ਪੰਜਾਬ ਤੇ ਫੂਡ ਸੇਫ਼ਟੀ ਐਕਟ ਮੁਹਿੰਮ ਤਹਿਤ ਖਾਣ-ਪੀਣ ਵਾਲੀਆਂ ਦੁਕਾਨਾਂ ਤੇ ਡੇਅਰੀਆਂ, ਬੇਕਰੀਆਂ, ਜੂਸ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਪਿੰਡ ਟਿੱਬੀ ਖ਼ੁਰਦ ਵਿਖੇ ਕਰਵਾਏ ਧਾਰਮਿਕ ਸਮਾਗਮ

ਫ਼ਿਰੋਜ਼ਪੁਰ, 25 ਮਾਰਚ (ਜਸਵਿੰਦਰ ਸਿੰਘ ਸੰਧੂ)- ਸਰਬੱਤ ਦੇ ਭਲੇ ਲਈ ਪਿੰਡ ਟਿੱਬੀ ਖ਼ੁਰਦ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਧਾਰਮਿਕ ਸਮਾਗਮ ਕਰਵਾਏ ਗਏ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਨ੍ਹਾਂ ਵਿਚ ਨਾਨਕਸਰ ...

ਪੂਰੀ ਖ਼ਬਰ »

ਗੁਰਭੇਜ ਟਿੱਬੀ ਨੂੰ ਕਾਂਗਰਸ 'ਚ ਵੱਡੀ ਜ਼ਿੰਮੇਵਾਰੀ ਮਿਲਣ 'ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਫ਼ਿਰੋਜ਼ਸ਼ਾਹ, 25 ਮਾਰਚ (ਸਰਬਜੀਤ ਸਿੰਘ ਧਾਲੀਵਾਲ)- ਕਾਂਗਰਸ ਪਾਰਟੀ 'ਚ ਲੰਬੇ ਸਮੇਂ ਤੋਂ ਸਰਗਰਮ ਭੂਮਿਕਾ ਨਿਭਾਅ ਰਹੇ ਪਿੰਡ ਟਿੱਬੀ ਦੇ ਨੌਜਵਾਨ ਆਗੂ ਗੁਰਭੇਜ ਸਿੰਘ ਨੂੰ ਉਸ ਦੀਆਂ ਪਾਰਟੀ ਪ੍ਰਤੀ ਦਿੱਤੀਆਂ ਜਾ ਰਹੀਆਂ ਸੇਵਾਵਾਂ ਨੂੰ ਦੇਖਦਿਆਂ ਪਾਰਟੀ ਦੇ ਕੌਮੀ ...

ਪੂਰੀ ਖ਼ਬਰ »

ਨੌਜਵਾਨ ਕਾਂਗਰਸੀ ਆਗੂ ਗੁਰਭੇਜ ਸਿੰਘ ਟਿੱਬੀ ਕਾਂਗਰਸ ਦੇ ਓ.ਬੀ.ਸੀ. ਵਿਭਾਗ ਦੇ ਜੁਆਇੰਟ ਨੈਸ਼ਨਲ ਕੁਆਰਡੀਨੇਟਰ ਨਿਯੁਕਤ

ਫ਼ਿਰੋਜ਼ਪੁਰ, 25 ਮਾਰਚ (ਜਸਵਿੰਦਰ ਸਿੰਘ ਸੰਧੂ)- ਯੂਥ ਕਾਂਗਰਸ ਅੰਦਰ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਕੌਮੀ ਆਗੂ ਗੁਰਭੇਜ ਸਿੰਘ ਟਿੱਬੀ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਆਲ ਇੰਡੀਆ ਕਾਂਗਰਸ ਕਮੇਟੀ ਦੇ ਓ.ਬੀ.ਸੀ. ਵਿਭਾਗ ਦੇ ਚੇਅਰਮੈਨ ਤਮਰਾਓਧਵਜ ਸਾਹੂ ਗ੍ਰਹਿ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX