ਤਾਜਾ ਖ਼ਬਰਾਂ


ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 minute ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਸਰਹੱਦੀ ਪਿੰਡ ਕੱਕੜ ਦੇ ਰਹਿਣ ਵਾਲੇ ਦੋ ਨਸ਼ਾ ਤਸਕਰਾਂ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  12 minutes ago
ਸ੍ਰੀਨਗਰ, 22 ਅਕਤੂਬਰ- ਜੰਮੂ ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  24 minutes ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ...
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  33 minutes ago
ਨਵੀਂ ਦਿੱਲੀ, 22 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਡਾ ਨੇ ਅੱਜ ਪਾਰਟੀ ਹੈੱਡਕੁਆਟਰ ਵਿਖੇ ਭਾਜਪਾ ਦੇ ਜਨਰਲ ਸਕੱਤਰਾਂ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  53 minutes ago
ਲਾਹੌਰ, 22 ਅਕਤੂਬਰ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ...
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  about 1 hour ago
ਕਾਬੁਲ, 22 ਅਕਤੂਬਰ- ਅਫ਼ਗ਼ਾਨਿਸਤਾਨ ਦੇ ਕੁੰਦੁਜ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਤਾਲਿਵਾਨੀ ਅੱਤਵਾਦੀਆਂ ਦੇ ਹਮਲੇ 'ਚ ਘੱਟੋ-ਘੱਟ 19 ਸੁਰੱਖਿਆ ਅਧਿਕਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ...
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 1 hour ago
ਤਲਵੰਡੀ ਸਾਬੋ, 22 ਅਕਤੂਬਰ (ਰਣਜੀਤ ਸਿੰਘ ਰਾਜੂ) - ਅੱਠਵੇਂ ਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ...
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  about 1 hour ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਪੂਰਬੀ 'ਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਅਤੇ ਉੱਘੇ ਕ੍ਰਿਕਟਰ ਨਵਜੋਤ ਸਿੰਘ ਸਿੱਧੂ...
ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  about 2 hours ago
ਕਾਦੀਆਂ, 22 ਅਕਤੂਬਰ (ਗੁਰਪ੍ਰੀਤ ਸਿੰਘ)-ਅੱਜ ਬਾਅਦ ਦੁਪਹਿਰ ਉਸ ਵੇਲੇ ਕਾਦੀਆਂ ਸ਼ਹਿਰ 'ਚ ਸਨਸਨੀ ਫੈਲ ਗਈ ਜਦੋਂ ਕਾਦੀਆਂ ਦੇ ਮੁਹੱਲਾ ਸਿਵਲ ਲਾਈਨ ਨਜ਼ਦੀਕ ਤਰਖਾਣਾਂ ...
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  about 2 hours ago
ਨਵੀਂ ਦਿੱਲੀ, 22 ਅਕਤੂਬਰ- ਭਾਰਤ ਅਤੇ ਪਾਕਿਸਤਾਨ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ ...
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 2 hours ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ......................
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ
. . .  about 3 hours ago
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ.............
ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਰਾਜਦੂਤਾਂ ਦੇ ਵਫ਼ਦ ਨੇ ਛਕਿਆ ਲੰਗਰ
. . .  about 3 hours ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ...
ਪ੍ਰਧਾਨ ਮੰਤਰੀ ਮੋਦੀ ਨੇ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 22 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ...
ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਰਾਜਦੂਤਾਂ ਦਾ ਵਫ਼ਦ
. . .  about 3 hours ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ ਹੁਣ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਪਹੁੰਚਿਆ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  about 4 hours ago
ਨਾਭਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ ਸ਼ਬਦ ਗੁਰੂ ਯਾਤਰਾ
. . .  about 4 hours ago
ਕੈਨੇਡਾ ਚੋਣਾਂ 2019 : ਕੈਲਗਰੀ ਫੋਰੈਸਟ ਲਾਅਨ ਤੋਂ ਕੰਜ਼ਰਵੇਟਿਵ ਆਗੂ ਜਸਰਾਜ ਸਿੰਘ ਹਲਨ ਜਿੱਤੇ
. . .  about 4 hours ago
ਕੈਨੇਡਾ ਚੋਣਾਂ : ਬਰੈਂਪਟਨ ਈਸਟ ਤੋਂ ਮਨਿੰਦਰ ਸਿੰਘ ਸਿੱਧੂ ਦੀ ਜਿੱਤ
. . .  about 4 hours ago
ਇਸ ਵਾਰ ਕਾਂਗਰਸ ਹੀ ਹਰਿਆਣਾ 'ਚ ਸੱਤਾ 'ਚ ਆਵੇਗੀ : ਕੁਮਾਰੀ ਸ਼ੈਲਜਾ
. . .  about 4 hours ago
ਅੰਮ੍ਰਿਤਸਰ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ ਦਾ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ
. . .  about 5 hours ago
ਸੁਖਪਾਲ ਸਿੰਘ ਖਹਿਰਾ ਨੇ ਆਪਣਾ ਅਸਤੀਫ਼ਾ ਲਿਆ ਵਾਪਸ
. . .  about 5 hours ago
ਕੈਨੇਡਾ 'ਚ ਮੁੜ ਸਰਕਾਰ ਬਣਾਉਣ ਦੀ ਤਿਆਰੀ 'ਚ ਜਸਟਿਨ ਟਰੂਡੋ
. . .  about 5 hours ago
ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  about 4 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  about 5 hours ago
ਕੈਨੇਡਾ ਚੋਣਾਂ 2019 : ਕਿਚਨਰ ਸੈਂਟਰ ਤੋਂ ਲਿਬਰਲ ਆਗੂ ਰਾਜ ਸੈਣੀ ਜਿੱਤੇ
. . .  about 5 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਨਾਰਥ ਤੋਂ ਰੂਬੀ ਸਹੋਤਾ ਨੇ ਰਹੀ ਜੇਤੂ
. . .  about 5 hours ago
ਕੈਨੇਡਾ ਚੋਣਾਂ : ਮੁੜ ਆਪਣੀ ਸੀਟ ਤੋਂ ਜਿੱਤੇ ਜਸਟਿਨ ਟਰੂਡੋ
. . .  about 5 hours ago
ਕੈਨੇਡਾ ਚੋਣਾਂ : ਬਰੈਂਪਟਨ ਸੈਂਟਰ ਤੋਂ ਰਾਮੇਸ਼ ਸੰਘਾ ਜਿੱਤੇ
. . .  about 5 hours ago
ਕੈਨੇਡਾ ਚੋਣਾਂ : ਬਰੈਂਪਟਨ ਸਾਊਥ ਤੋਂ ਲਿਬਰਲ ਆਗੂ ਸੋਨੀਆ ਸਿੱਧੂ ਰਹੇ ਜੇਤੂ
. . .  about 6 hours ago
ਕੈਨੇਡਾ ਚੋਣਾਂ : ਸਰੀ ਨਿਊਟਨ ਤੋਂ ਲਿਬਰਲ ਆਗੂ ਸੁਖ ਧਾਲੀਵਾਲ ਜਿੱਤੇ
. . .  about 6 hours ago
ਕੈਨੇਡਾ ਚੋਣਾਂ : ਵੈਨਕੂਵਰ ਸਾਊਥ ਤੋਂ ਲਿਬਰਲ ਆਗੂ ਹਰਜੀਤ ਸੱਜਣ ਰਹੇ ਜੇਤੂ
. . .  about 6 hours ago
ਕੈਨੇਡਾ ਚੋਣਾਂ : ਐਡਮਿੰਟਨ ਮਿੱਲਵੁੱਡਜ਼ ਤੋਂ ਲਿਬਰਲ ਆਗੂ ਅਮਰਜੀਤ ਸੋਹੀ ਨੂੰ ਹਰਾ ਕੇ ਟਿਮ ਉੱਪਲ ਰਹੇ ਜੇਤੂ
. . .  about 6 hours ago
ਕੈਨੇਡਾ ਚੋਣਾਂ : ਮਿਸੀਸਾਗਾ ਮਾਲਟਨ ਤੋਂ ਜਿੱਤੇ ਲਿਬਲ ਆਗੂ ਨਵਦੀਪ ਸਿੰਘ ਬੈਂਸ
. . .  about 6 hours ago
ਵੱਖ-ਵੱਖ ਦੇਸ਼ਾਂ ਤੋਂ ਅੰਮ੍ਰਿਤਸਰ ਪਹੁੰਚੇ 90 ਰਾਜਦੂਤਾਂ ਦਾ ਬੈਂਡ ਵਾਜਿਆਂ ਨਾਲ ਕੀਤਾ ਗਿਆ ਸਵਾਗਤ
. . .  about 5 hours ago
ਰਾਮਨਾਥ ਕੋਵਿੰਦ ਨੇ ਕੀਤੀ ਨੇਪਾਲ ਦੀ ਰਾਸ਼ਟਰਪਤੀ ਨਾਲ ਮੁਲਾਕਾਤ
. . .  about 6 hours ago
ਕਾਂਗਰਸੀ ਆਗੂ ਵੱਲੋਂ ਮਹਿਲਾ ਡਾਕਟਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਡਾਕਟਰਾਂ ਨੇ ਕੀਤੀ ਹੜਤਾਲ
. . .  about 6 hours ago
ਭਾਰਤ ਨੇ ਦੱਖਣੀ ਅਫ਼ਰੀਕਾ 'ਤੇ 3-0 ਨਾਲ ਕੀਤਾ ਕਲੀਨ ਸਵੀਪ
. . .  about 7 hours ago
ਕੈਨੇਡਾ ਚੋਣਾਂ : ਬ੍ਰਿਟਿਸ਼ ਕੋਲੰਬੀਆ ਦੇ ਬਰਨਬੀ ਦੱਖਣੀ ਹਲਕੇ ਤੋਂ ਜਿੱਤੇ ਐੱਨ. ਡੀ. ਪੀ. ਆਗੂ ਜਗਮੀਤ ਸਿੰਘ
. . .  about 7 hours ago
ਕੈਨੇਡਾ ਚੋਣਾਂ : ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 156 ਸੀਟਾਂ 'ਤੇ ਅੱਗੇ
. . .  about 7 hours ago
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
. . .  about 7 hours ago
ਭਾਰਤ-ਪਾਕਿ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 7 hours ago
ਰਾਜਨਾਥ ਸਿੰਘ ਅੱਜ ਨੇਵੀ ਕਮਾਂਡਰ ਕਾਨਫ਼ਰੰਸ ਨੂੰ ਕਰਨਗੇ ਸੰਬੋਧਨ
. . .  about 8 hours ago
ਹਿੰਦ-ਪਾਕਿ ਹੁਸੈਨੀਵਾਲਾ ਕੌਮੀ ਸਰਹੱਦ 'ਤੇ ਮੁੜ ਉੱਡੇ ਪਾਕਿ ਡਰੋਨ
. . .  about 8 hours ago
ਤਾਮਿਲਨਾਡੂ, ਕੇਰਲ ਤੇ ਕਰਨਾਟਕ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਰੈੱਡ ਅਲਰਟ
. . .  about 8 hours ago
ਬਿਹਾਰ : ਸ਼ੈਲਟਰ ਹੋਮ ਤੋਂ 4 ਲੜਕੀਆਂ ਲਾਪਤਾ
. . .  about 9 hours ago
ਵਿਅਕਤੀ ਵੱਲੋਂ ਪਤਨੀ ਅਤੇ ਬੇਟੇ ਦਾ ਕਤਲ ਕਰਨ ਤੋਂ ਬਾਅਦ ਖ਼ੁਦਕੁਸ਼ੀ
. . .  about 9 hours ago
ਪੀ. ਚਿਦੰਬਰਮ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ ਅੱਜ
. . .  about 9 hours ago
ਨਿਕੋਬਾਰ ਟਾਪੂ 'ਚ ਆਇਆ ਭੂਚਾਲ
. . .  about 9 hours ago
ਸ਼ਬਦ ਗੁਰੂ ਯਾਤਰਾ ਦਾ ਨਾਭਾ ਪਹੁੰਚਣ 'ਤੇ ਸਵਾਗਤ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਵੈਸਾਖ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਗੁਰਦੁਆਰਾ ਸਿੰਘ ਸਭਾ ਛਾਉਣੀ ਨਿਹੰਗ ਸਿੰਘਾਂ
ਹੁਸ਼ਿਆਰਪੁਰ, 14 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)- ਖਾਲਸਾ ਪੰਥ ਦਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਜ਼ਿਲ੍ਹੇ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵੱਖ ਵੱਖ ਥਾਈਾ ਗੁਰਮਤਿ ਸਮਾਗਮ ਕਰਵਾਏ ਗਏ | ਇਸੇ ਤਰ੍ਹਾਂ ਗੁਰਦੁਆਰਾ ਸਿੰਘ ਸਭਾ ਛਾਉਣੀ ਨਿਹੰਗ ਸਿੰਘਾਂ ਬਜਵਾੜਾ 'ਚ ਮੁੱਖ ਸੇਵਾਦਾਰ ਜਥੇਦਾਰ ਬਾਬਾ ਗੁਰਦੇਵ ਸਿੰਘ ਮੁਖੀ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਤਰਨਾ ਦੀ ਦੇਖ ਰੇਖ 'ਚ ਕਰਵਾਏ ਸਮਾਗਮ ਦੌਰਾਨ ਭਾਈ ਕੰਵਰਪਾਲ ਸਿੰਘ, ਭਾਈ ਜਸਵਿੰਦਰ ਸਿੰਘ ਹਜ਼ੂਰੀ ਰਾਗੀ, ਥਿਆੜੇ ਵਾਲੇ, ਬੱਚਿਆਂ ਦੇ ਕਵੀਸ਼ਰੀ ਜਥੇ ਸਮੇਤ ਵੱਖ-ਵੱਖ ਰਾਗੀ ਢਾਡੀ ਜਥਿਆਂ ਨੇ ਸੰਗਤਾਂ ਨੂੰ ਕਥਾ, ਕੀਰਤਨ ਤੇ ਗੁਰਮਤਿ ਵਿਚਾਰਾਂ ਦੁਆਰਾ ਨਿਹਾਲ ਕੀਤਾ | ਇਸ ਮੌਕੇ ਬਾਬਾ ਗਿਆਨ ਸਿੰਘ ਪੱਜੋਦਿਓਤਾ, ਬਲਵੀਰ ਸਿੰਘ, ਜਸਵਿੰਦਰ ਸਿੰਘ, ਬਾਬਾ ਗਗਨਦੀਪ ਸਿੰਘ, ਉਂਕਾਰ ਸਿੰਘ, ਬਾਬਾ ਹਰਭਜਨ ਸਿੰਘ ਬੋਲਾ ਇੰਗਲੈਂਡ, ਬੀਬੀ ਜਸਵੀਰ ਕੌਰ ਬੋਲਾ, ਗਗਨਪ੍ਰੀਤ ਸਿੰਘ, ਕ੍ਰਿਪਾਲ ਸਿੰਘ, ਕੰਵਰਪਾਲ ਸਿੰਘ, ਰਾਜੂ ਸਿੰਘ, ਬਾਬਾ ਕਰਨੈਲ ਸਿੰਘ ਪੱਟੀ, ਬਲਵੀਰ ਸਿੰਘ, ਅਵਤਾਰ ਸਿੰਘ ਧਾਮੀ, ਕਰਨਲ ਜੋਗਿੰਦਰ ਸਿੰਘ, ਹਰਨੇਕ ਸਿੰਘ ਜਲੰਧਰ ਆਦਿ ਹਾਜ਼ਰ ਸਨ |
ਗੁਰਦੁਆਰਾ ਟਿੱਬਾ ਸਾਹਿਬ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)- ਗੁਰਦੁਆਰਾ ਟਿੱਬਾ ਸਾਹਿਬ 'ਚ ਸੰਤ ਬਾਬਾ ਕਰਮਜੀਤ ਸਿੰਘ ਤੇ ਬਾਬਾ ਬਲਵੀਰ ਸਿੰਘ ਦੀ ਅਗਵਾਈ 'ਚ ਕਰਵਾਏ ਗੁਰਮਤਿ ਸਮਾਗਮ ਦੌਰਾਨ ਬੀਬੀ ਰਮਨਦੀਪ ਕੌਰ, ਭਾਈ ਅਮਰਜੀਤ ਸਿੰਘ, ਬਾਬਾ ਬਲਵਿੰਦਰ ਸਿੰਘ ਰੰਧਾਵਾ ਬਰੋਟਾ ਸਮੇਤ ਵੱਖ-ਵੱਖ ਰਾਗੀ ਢਾਡੀ ਤੇ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਮੌਕੇ ਸੰਤ ਕਰਮਜੀਤ ਸਿੰਘ ਤੇ ਸੰਤ ਬਲਵੀਰ ਸਿੰਘ ਨੇ ਵੀ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ |
ਗੁਰਦੁਆਰਾ ਸਿੰਘ ਸਭਾ ਰੇਲਵੇ ਰੋਡ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)- ਗੁਰਦੁਆਰਾ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ 'ਚ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੈਂਬਰ ਸ਼ੋ੍ਰਮਣੀ ਕਮੇਟੀ ਦੀ ਅਗਵਾਈ 'ਚ ਖਾਲਸਾ ਪੰਥ ਦੇ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਸਰਬਜੀਤ ਸਿੰਘ ਹੈਡਗ੍ਰੰਥੀ ਗੁਰਦੁਆਰਾ ਸਾਹਿਬ, ਭਾਈ ਪਰਮਜੀਤ ਸਿੰਘ ਆਖੰਡ ਕੀਰਤਨੀ ਜਥਾ, ਮਾਤਾ ਗੁਜਰੀ ਜੀ ਇਸਤਰੀ ਸਤਿਸੰਗ ਸਭਾ, ਸ੍ਰੀ ਗੁਰੂ ਹਰਿ ਕ੍ਰਿਸ਼ਨ ਪਬਲਿਕ ਸਕੂਲ ਦੇ ਬੱਚੇ, ਭਾਈ ਸਰਬਜੀਤ ਸਿੰਘ ਹੈਡਗ੍ਰੰਥੀ ਗੁਰਦੁਆਰਾ ਸਿੰਘ ਸਭਾ, ਭਾਈ ਅਜੇਪਾਲ ਸਿੰਘ, ਭਾਈ ਰਛਪਾਲ ਸਿੰਘ, ਭਾਈ ਹਰਜਿੰਦਰ ਸਿੰਘ ਆਦਿ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਮੌਕੇ ਅਵਤਾਰ ਸਿੰਘ ਲਾਇਲ ਸੀਨੀ: ਮੀਤ ਪ੍ਰਧਾਨ, ਚਤਰੰਜਨ ਸਿੰਘ ਬਰਾੜ, ਮਾ: ਉਜਾਗਰ ਸਿੰਘ ਲਾਵੀਆ, ਪਿ੍ੰਸੀਪਲ ਪਰਮਜੀਤ ਸਿੰਘ ਮਾਣਕੂ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ਮਿੱਠਾ ਟਿਵਾਣਾ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)- ਡੇਰਾ ਹਰੀ ਭਗਤਪੁਰਾ ਗੁਰਦੁਆਰਾ ਮਿੱਠਾ ਟਿਵਾਣਾ ਹੁਸ਼ਿਆਰਪੁਰ ਵਿਖੇ ਮਹੰਤ ਪਿ੍ਤਪਾਲ ਸਿੰਘ ਤੇ ਸੰਤ ਅਜੀਤ ਸਿੰਘ ਦੀ ਅਗਵਾਈ 'ਚ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸੰਤ ਬਹਾਦਰ ਸਿੰਘ ਕਥਾਵਾਚਕ ਤੇ ਭਾਈ ਇੰਦਰਜੀਤ ਸਿੰਘ ਸੋਹਾਣਾ ਵਾਲੇ, ਭਾਈ ਪਿਆਰਾ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਤਰਨਦੀਪ ਸਿੰਘ ਸਮੇਤ ਵੱਖ-ਵੱਖ ਰਾਗੀ ਢਾਡੀ ਤੇ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ |
ਗੁਰਦੁਆਰਾ ਭਜਨਗੜ੍ਹ
ਮੁਕੇਰੀਆਂ, (ਰਾਮਗੜ੍ਹੀਆ)- ਖਾਲਸਾ ਪੰਥ ਦੀ ਸਾਜਨਾ ਤੇ ਵਿਸਾਖੀ ਮੌਕੇ ਗੁਰਦੁਆਰਾ ਭਜਨਗੜ੍ਹ ਦੇ ਸਰੋਵਰ ਵਿਚ ਵੱਡੀ ਗਿਣਤੀ ਵਿਚ ਦੂਰ-ਦੁਰਾਡੇ ਤੋਂ ਆਈਆਂ ਸੰਗਤਾਂ ਨੇ ਇਸ਼ਨਾਨ ਕੀਤਾ ਤੇ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ | ਇਸੇ ਤਰ੍ਹਾਂ ਪਿੰਡ ਸਿੰਘੋਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਵੀ ਪਾਠ ਦੇ ਭੋਗ ਪਾਏ ਗਏ ਤੇ ਵਿਸਾਖੀ ਦਾ ਦਿਹਾੜਾ ਸ਼ਰਧਾਪੂਰਵਕ ਮਨਾਇਆ ਗਿਆ | ਇਸੇ ਤਰ੍ਹਾਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਸੰਤ ਨਗਰ ਖਿੱਚੀਆਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ ਖ਼ਾਲਸਾ ਪੰਥ ਸਾਜਣਾ ਦਿਵਸ ਬੜੇ ਉਤਸ਼ਾਹ ਤੇ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਅਕਾਲੀ ਆਗੂ ਸਰਬਜੋਤ ਸਿੰਘ ਸਾਬੀ ਨੇ ਪਹਿਲਾ ਤੋਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਦੌਰਾਨ ਹਾਜ਼ਰੀ ਭਰੀ | ਕੀਰਤਨੀਏ ਜਥੇ ਤੇ ਸੇਵਾਦਾਰ ਭਾਈ ਸੁਰਿੰਦਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਕਥਾ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸੰਗਤਾਂ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸਾਏ ਮਾਰਗ ਤੇ ਚੱਲਣ ਲਈ ਪ੍ਰੇਰਿਆ | ਇਸ ਮੌਕੇ ਮਾ: ਗੁਰਦੇਵ ਸਿੰਘ ਨੇ ਆਈਆਂ ਸੰਗਤਾਂ ਨੂੰ ਖ਼ਾਲਸਾ ਪੰਥ ਸਾਜਣਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵਿਸਾਖੀ ਵਾਲੇ ਦਿਨ ਖ਼ਾਲਸਾ ਪੰਥ ਦੀ ਸਥਾਪਨਾ ਕਰਕੇ ਸਾਨੂੰ ਇਕ ਵੱਖਰੀ ਸਿੱਖ ਕੌਮ ਦੀ ਪਹਿਚਾਣ ਦਿੱਤੀ | ਇਸ ਮੌਕੇ ਦੇਵ ਸਿੰਘ, ਕੁਲਵੰਤ ਸਿੰਘ, ਹਰਦੀਪ ਸਿੰਘ,ਮਹਿੰਦਰ ਸਿੰਘ, ਸਤਨਾਮ ਸਿੰਘ, ਹਜ਼ਾਰਾ ਸਿੰਘ, ਗੁਰਜੀਤ ਸਿੰਘ ਭੰਮਰਾ, ਰਾਜਾ, ਬੱਬੂ ਆਦਿ ਹਾਜ਼ਰ ਸਨ |
ਗੁਰਦੁਆਰਾ ਹਰੀਆਂ ਵੇਲਾਂ
ਚੱਬੇਵਾਲ, (ਰਾਜਾ ਸਿੰਘ ਪੱਟੀ, ਸਖੀਆ)- ਮਿਸਲ ਸ਼ਹੀਦਾਂ ਤਰਨਾਂ ਦਲ ਹਰੀਆਂ ਵੇਲਾਂ ਵਲੋਂ ਗੁਰਦੁਆਰਾ ਹਰੀਆਂ ਵੇਲਾਂ ਵਿਖੇ ਕਰਵਾਏ ਗੁਰਮਤਿ ਸਮਾਗਮ ਦੌਰਾਨ ਜਥੇਬੰਦੀ ਦੇ ਮੁਖੀ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਬੀਬੀ ਯਸ਼ਪਾਲ ਕੌਰ ਹਰੀਆਂ ਵੇਲਾਂ, ਭਾਈ ਜੁਝਾਰ ਸਿੰਘ, ਬੀਬੀ ਜੀਵਨਪਾਲ ਕੌਰ ਕੈਨੇਡਾ, ਸ਼੍ਰੋਮਣੀ ਕਮੇਟੀ ਮੈਂਬਰ ਹਰਜਿੰਦਰ ਸਿੰਘ ਧਾਮੀ, ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਚੱਬੇਵਾਲ ਦੀਆਂ ਵਿਦਿਆਰਥਣਾਂ, ਭਾਈ ਸੁੱਖਾ ਸਿੰਘ, ਭਾਈ ਹਰਪ੍ਰੀਤ ਸਿੰਘ, ਪਿ੍ੰਸੀਪਲ ਡਾ. ਅਨੀਤਾ ਸਿੰਘ, ਭਾਈ ਰਵਿੰਦਰ ਸਿੰਘ, ਭਾਈ ਜਗਤਗੁਰੂ ਸਿੰਘ, ਭਾਈ ਨਰਿੰਦਰਪਾਲ ਸਿੰਘ ਸ਼ਾਹਕੋਟ, ਢਾਡੀ ਰਣਜੀਤ ਸਿੰਘ ਮੌੜਮੰਡੀ ਨੇ ਸੰਗਤਾਂ ਨੂੰ ਕਥਾ-ਕੀਰਤਨ, ਢਾਡੀ ਵਾਰਾਂ ਤੇ ਗੁਰਮਤਿ ਵਿਚਾਰਾਂ ਦੁਆਰਾ ਨਿਹਾਲ ਕੀਤਾ | ਇਸ ਮੌਕੇ ਵਿਧਾਇਕ ਡਾ: ਰਾਜ ਕੁਮਾਰ, ਭਾਈ ਨਾਗਰ ਸਿੰਘ, ਭਾਈ ਨੌਰੰਗ ਸਿੰਘ, ਦਲਜੀਤ ਸਿੰਘ ਸਹੋਤਾ, ਭਾਈ ਨਿਰਮਲ ਸਿੰਘ, ਗਿਆਨੀ ਕਰਤਾਰ ਸਿੰਘ, ਨੰਬਰਦਾਰ ਰਣਵੀਰ ਸਿੰਘ, ਸਰਪੰਚ ਹਰਮਿੰਦਰ ਸਿੰਘ ਸੰਧੂ ਆਦਿ ਹਾਜ਼ਰ ਸਨ |
ਨਵਾਂ ਗੁਰਦੁਆਰਾ ਸਾਹਿਬ ਪੱਟੀ
ਚੱਬੇਵਾਲ, (ਰਾਜਾ ਸਿੰਘ ਪੱਟੀ)- ਸਥਾਨਕ ਪ੍ਰਬੰਧਕ ਕਮੇਟੀ ਨਵਾਂ ਗੁਰਦੁਆਰਾ ਸਾਹਿਬ ਪੱਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਰਾਗੀ ਭਾਈ ਹਰਭਜਨ ਸਿੰਘ, ਭਾਈ ਮੇਹਰ ਸਿੰਘ, ਭਾਈ ਰਾਜਾ ਸਿੰਘ ਖਾਲਸਾ ਸਮੇਤ ਪਹੁੰਚੇ ਹੋਰ ਰਾਗੀ ਤੇ ਢਾਡੀ ਜਥਿਆਂ ਨੇ ਸੰਗਤਾਂ ਨੂੰ ਕਥਾ-ਕੀਰਤਨ, ਢਾਡੀ ਵਾਰਾਂ ਤੇ ਗੁਰਮਤਿ ਵਿਚਾਰਾਂ ਦੁਆਰਾ ਨਿਹਾਲ ਕੀਤਾ ਗਿਆ | ਇਸ ਮੌਕੇ ਗਿਆਨੀ ਗੁਰਬਚਨ ਸਿੰਘ, ਰਾਜਾ ਸਿੰਘ ਖਾਲਸਾ, ਮਹਿੰਦਰ ਸਿੰਘ ਬੰਗਾ, ਬਲਬੀਰ ਸਿੰਘ ਜੇ.ਈ., ਅਮਰਜੀਤ ਸਿੰਘ ਗਿੱਲ ਆਦਿ ਹਾਜ਼ਰ ਸਨ |
ਸ੍ਰੀ ਗੁਰੂ ਰਵਿਦਾਸ ਦਾ ਤਪ ਅਸਥਾਨ ਸ੍ਰੀ ਖੁਰਾਲਗੜ੍ਹ
ਬੀਣੇਵਾਲ, (ਬੈਜ ਚੌਧਰੀ)- ਸ੍ਰੀ ਗੁਰੂ ਰਵਿਦਾਸ ਦੇ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਡਾ: ਕੇਵਲ ਸਿੰਘ ਨੇ ਸੰਗਤਾਂ ਨੂੰ ਵਿਸਾਖੀ ਦੇ ਇਤਿਹਾਸ ਸਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਹਾਜ਼ਰ ਹੋਏ | ਇਸ ਮੌਕੇ ਸੂਬਾ ਪ੍ਰਧਾਨ ਬਸਪਾ ਰਛਪਾਲ ਰਾਜੂ, ਐਡਵੋਕੇਟ ਪੰਕਜ ਕ੍ਰਿਪਾਲ, ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਡਾ: ਕੇਵਲ ਸਿੰਘ, ਡਾ: ਕੁਲਵਰਨ ਸਿੰਘ, ਡਾ: ਦਿਲਬਾਗ ਸਿੰਘ, ਧਰਮਪਾਲ ਲਾਡੀ, ਸੁਖਦੇਵ ਸਿੰਘ ਆਦਿ ਹਾਜ਼ਰ ਸਨ |
ਗੁਰਦੁਆਰਾ ਥੜਾ ਸਾਹਿਬ ਪਾਤਸ਼ਾਹੀ 6ਵੀਂ
ਕੋਟਫਤੂਹੀ, (ਅਮਰਜੀਤ ਸਿੰਘ ਰਾਜਾ)- ਗੁਰਦੁਆਰਾ ਥੜਾ ਸਾਹਿਬ ਪਾਤਸ਼ਾਹੀ 6ਵੀਂ ਪਿੰਡ ਗਣੇਸ਼ਪੁਰ ਵਿਖੇ ਭਾਈ ਦਲਜੀਤ ਸਿੰਘ ਖਾਲਸਾ ਭੂੰਨੋ, ਭਾਈ ਰੁਲਦਾ ਸਿੰਘ ਖ਼ਾਲਸਾ, ਕਰਾਵਰ ਵਾਲੀਆਂ ਬੀਬੀਆਂ ਦਾ ਢਾਡੀ ਜਥਾ ਤੇ ਹੋਰ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਤੇ ਗੁਰਇਤਿਹਾਸ ਸਰਵਣ ਕਰਵਾਇਆ | ਇਸ ਮੌਕੇ ਪ੍ਰਧਾਨ ਚੈਨ ਸਿੰਘ, ਹਰਜੀਤ ਸਿੰਘ, ਅਮਰਜੀਤ ਸਿੰਘ, ਗੁਰਮੇਲ ਸਿੰਘ, ਸੁਰਿੰਦਰ ਸਿੰਘ, ਡਾ. ਮੋਹਣ ਸਿੰਘ, ਸੰਤ ਸੁਰਜੀਤ ਸਿੰਘ ਖੇੜਾ, ਪਵਿੱਤਰ ਸਿੰਘ, ਕੁਲਵੰਤ ਸਿੰਘ ਗੋਂਦਪੁਰ, ਗੁਰਪ੍ਰੀਤ ਸਿੰਘ ਭਾਮ ਆਦਿ ਹਾਜ਼ਰ ਸਨ |
ਕੋਟਫਤੂਹੀ, (ਅਮਰਜੀਤ ਸਿੰਘ ਰਾਜਾ)- ਅਸਥਾਨ ਬਾਬਾ ਲੱਖੋ ਪਿੰਡ ਭਾਰਟਾ-ਗਣੇਸ਼ਪੁਰ ਵਿਖੇ ਭਾਈ ਹਰਦੀਪ ਸਿੰਘ, ਢਾਡੀ ਭਾਈ ਉਂਕਾਰ ਸਿੰਘ ਮਾਨ, ਭਾਈ ਹਰਜਿੰਦਰ ਸਿੰਘ ਹੁਸ਼ਿਆਰਪੁਰ, ਕਵੀਸ਼ਰ ਭਾਈ ਜੋਗਾ ਸਿੰਘ ਭਾਗੋਵਾਲੀਆ, ਭਾਈ ਹਰਵਿੰਦਰ ਸਿੰਘ ਭੈਣੀ ਆਦਿ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕਥਾ-ਕੀਰਤਨ ਤੇ ਢਾਡੀ ਵਾਰਾਂ ਸੁਣਾ ਕੇ ਨਿਹਾਲ ਕੀਤਾ | ਇਸ ਮੌਕੇ ਪ੍ਰਧਾਨ ਕਿਸ਼ਨ ਸਿੰਘ, ਜਥੇ. ਇਕਬਾਲ ਸਿੰਘ ਖੇੜਾ, ਲਖਵੀਰ ਸਿੰਘ, ਨਿਰਵੈਰ ਸਿੰਘ, ਅਵਤਾਰ ਸਿੰਘ, ਇਕਬਾਲ ਸਿੰਘ, ਹੈੱਡਗ੍ਰੰਥੀ ਸੋਢੀ ਸਿੰਘ, ਨਰਿੰਦਰ ਸਿੰਘ ਆਦਿ ਹਾਜ਼ਰ ਸਨ |
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜਾਂਗਲੀਆਣਾ
ਕੋਟਫਤੂਹੀ, (ਅਮਰਜੀਤ ਸਿੰਘ ਰਾਜਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਜਾਂਗਲੀਆਣਾ ਵਿਖੇ ਖ਼ਾਲਸਾ ਪੰਥ ਦੇ ਸਿਰਜਣਾ ਦਿਵਸ ਨੂੰ ਸਮਰਪਿਤ ਕਰਵਾਏ 5 ਦਿਨਾਂ ਧਾਰਮਿਕ ਸਮਾਗਮ ਦੇ ਆਖਰੀ ਦਿਨ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਭਾਈ ਗੁਰਲਾਭ ਸਿੰਘ ਖ਼ਾਲਸਾ ਤੇ ਭਾਈ ਦਲਵੀਰ ਸਿੰਘ ਫਤਹਿਗੜ੍ਹ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਕਥਾ ਵਿਚਾਰਾਂ ਰਾਹੀਂ ਸ਼ਬਦ ਗੁਰੂ ਨਾਲ ਜੋੜਿਆ | ਇਸ ਮੌਕੇ ਭਾਈ ਗੁਰਦੇਵ ਸਿੰਘ, ਭਾਈ ਕੁਲਦੀਪ ਸਿੰਘ, ਪਿਆਰਾ ਸਿੰਘ, ਦਿਲਬਾਗ ਸਿੰਘ, ਬਲਜੀਤ ਸਿੰਘ, ਗੁਰਮੀਤ ਕੌਰ, ਪ੍ਰਗਟ ਸਿੰਘ, ਗੁਰਵਿੰਦਰ ਸਿੰਘ ਗੁਰੀ, ਜੁਝਾਰ ਸਿੰਘ, ਮਨਪ੍ਰੀਤ ਸਿੰਘ, ਨਰਿੰਦਰ ਸਿੰਘ ਰਿੰਕੂ ਆਦਿ ਹਾਜ਼ਰ ਸਨ |
ਸ਼ਹੀਦ ਬਾਬਾ ਸਿਧਾਣਾ ਪਿੱਪਲਾਂਵਾਲਾ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)- ਸ਼ਹੀਦ ਬਾਬਾ ਸਿਧਾਣਾ ਪਿੱਪਲਾਂਵਾਲਾ ਨਿਆੜਾ ਰੋਡ ਹੁਸ਼ਿਆਰਪੁਰ ਵਿਖੇ ਸ਼ਹੀਦ ਬਾਬਾ ਸਿਧਾਣਾ ਵੈਲਫੇਅਰ ਸੁਸਾਇਟੀ ਪਿੱਪਲਾਂਵਾਲਾ ਵਲੋਂ ਕਰਵਾਏ ਸਮਾਗਮ ਦੌਰਾਨ ਗਿਆਨੀ ਕਰਮਜੀਤ ਸਿੰਘ ਤੇ ਬੀਬੀ ਗੁਰਦੀਸ਼ ਕੌਰ ਦੇ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ | ਉਪਰੰਤ ਜਸਵੀਰ ਸਿੰਘ ਖਾਲਸਾ ਦੇ ਢਾਡੀ ਜਥੇ ਵਲੋਂ ਸੰਗਤਾਂ ਨੂੰ ਢਾਡੀ ਵਾਰਾਂ ਸਰਵਣ ਕਰਵਾਈਆਂ ਗਈਆਂ | ਇਸ ਮੌਕੇ ਸੁਸਾਇਟੀ ਦੇ ਸਕੱਤਰ ਮਾ: ਸੁਰਿੰਦਰ ਸਿੰਘ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਈ | ਇਸ ਮੌਕੇ ਵਿਧਾਇਕ ਪਵਨ ਕੁਮਾਰ ਆਦੀਆ, ਸਾਬਕਾ ਵਿਧਾਇਕਾ ਬੀਬੀ ਮਹਿੰਦਰ ਕੌਰ ਜੋਸ਼, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੈਂਬਰ ਸ਼ੋ੍ਰਮਣੀ ਕਮੇਟੀ, ਸਾਬਕਾ ਕੇਂਦਰੀ ਰਾਜ ਮੰਤਰੀ ਸੰਤੋਸ਼ ਚੌਧਰੀ, ਨੰਬਰਦਾਰ ਅਵਤਾਰ ਸਿੰਘ, ਰਵਿੰਦਰ ਸਿੰਘ, ਉਂਕਾਰ ਸਿੰਘ ਧਾਮੀ, ਤਜਿੰਦਰ ਸਿੰਘ ਸਾਬੀ, ਹਰਬੰਸ ਸਿੰਘ ਬਿੱਲਾ, ਸੁਖਵਿੰਦਰ ਸਿੰਘ ਫੌਜਾ, ਕੈਪਟਨ ਮਹਿੰਦਰ ਸਿੰਘ ਆਦਿ ਹਾਜ਼ਰ ਸਨ |
ਗੁਰਦੁਆਰਾ ਭਾਈ ਮੰਝ ਸਮਾਧਾ
ਹਰਿਆਣਾ, (ਹਰਮੇਲ ਸਿੰਘ ਖੱਖ)- ਗੁਰਦੁਆਰਾ ਭਾਈ ਮੰਝ ਜੀ ਸਮਾਧਾਂ ਵਿਖੇ ਜਥੇ: ਸੰਤ ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਮਿਸਲ ਸ਼ਹੀਦਾਂ ਹਰੀਆਂ ਵੇਲਾ ਦੀ ਅਗਵਾਈ 'ਚ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ਬਾਬਾ ਰਾਮ ਸਿੰਘ ਸਮਾਧਾਂ ਨੇ ਦੱਸਿਆ ਕਿ ਸਜਾਏ ਧਾਰਮਿਕ ਦੀਵਾਨ ਦੌਰਾਨ ਭਾਈ ਕੁਲਵਿੰਦਰ ਸਿੰਘ ਕੰਗਮਾਈ , ਭਾਈ ਅਮਰੀਕ ਸਿੰਘ ਅੱਭੋਵਾਲ, ਭਾਈ ਪਰਮਜੋਤ ਸਿੰਘ ਹੁਸ਼ਿ:, ਭਾਈ ਹਰਭਜਨ ਸਿੰਘ ਸੋਤਲਾ, ਮਨੀ ਸਿੰਘ ਫਤਹਿਗੜ੍ਹ, ਸੰਤ ਸੁਖਦੇਵ ਸਿੰਘ ਖੋਜਕੀਪੁਰ, ਨਰਿੰਦਰ ਸਿੰਘ, ਬਹਾਦਰ ਸਿੰਘ ਹੁਸ਼ਿ:, ਜਗਮੀਤ ਸਿੰਘ ਚੰਡੀਗੜ੍ਹ ਨੇ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ | ਇਸ ਮੌਕੇ ਡਾ: ਰਾਜ ਕੁਮਾਰ ਵਿਧਾਇਕ ਚੱਬੇਵਾਲ, ਡਾ: ਕੁਲਦੀਪ ਨੰਦਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ, ਬਾਬਾ ਬਲਵੀਰ ਸਿੰਘ ਹਰਿਆਣਾ, ਅਮਰੀਕ ਸਿੰਘ ਕੇਰਾਂ, ਹਰਪ੍ਰੀਤ ਸਿੰਘ ਸ਼ੇਰਪੁਰ, ਗੁਰਸ਼ਰਨ ਸਿੰਘ, ਮਾ: ਸੁੱਚਾ ਸਿੰਘ ਅੱਭੋਵਾਲ, ਜਰਨੈਲ ਸਿੰਘ, ਮੈਨੇ: ਕੁਲਵਿੰਦਰ ਸਿੰਘ, ਸਤਨਾਮ ਸਿੰਘ ਡਡਿਆਣਾ ਕਲਾਂ, ਮਹਿੰਦਰ ਸਿੰਘ, ਰਾਕੇਸ਼ ਸੈਣੀ ਕੰਗਮਾਈ ਆਦਿ ਹਾਜ਼ਰ ਸਨ |
ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਮੰਝਪੁਰ
ਭੰਗਾਲਾ, (ਸਰਵਜੀਤ ਸਿੰਘ)- ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਮੰਝਪੁਰ ਵਿਖੇ ਖ਼ਾਲਸਾ ਸਾਜਨਾ ਦਿਵਸ ਸੰਤ ਹਰਜਿੰਦਰ ਸਿੰਘ ਦੀ ਦੇਖ-ਰੇਖ ਹੇਠ ਮਨਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸੰਤ ਹਰਜਿੰਦਰ ਸਿੰਘ ਮੰਝਪੁਰ ਤੇ ਹੋਰ ਸੰਤ ਮਹਾਂਪੁਰਸ਼ਾਂ ਨੇ ਸੰਗਤਾਂ ਨੂੰ ਸ਼ਬਦ ਕੀਰਤਨ ਤੇ ਕਥਾ ਨਾਲ ਨਿਹਾਲ ਕੀਤਾ | ਇਸ ਮੌਕੇ ਸੰਤ ਅਮਰੀਕ ਸਿੰਘ, ਸੰਤ ਮਹਿੰਦਰ ਸਿੰਘ, ਚੇਅਰਮੈਨ ਜਗਜੀਤ ਸਿੰਘ ਛੰਨੀ ਨੰਦ ਸਿੰਘ, ਡਾਕਟਰ ਹਰਤਰਨਪਾਲ ਸਿੰਘ, ਲਖਵਿੰਦਰ ਸਿੰਘ ਲੱਖੀ ਮੀਰਥਲ, ਸੁਰਜੀਤ ਸਿੰਘ ਭੱਟੀਆਂ ਜੱਟਾਂ, ਜਥੇਦਾਰ ਹਰਬੰਸ ਸਿੰਘ ਮੰਝਪੁਰ ਆਦਿ ਹਾਜ਼ਰ ਸਨ |.
ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ
ਟਾਂਡਾ ਉੜਮੁੜ, (ਭਗਵਾਨ ਸਿੰਘ ਸੈਣੀ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਟਾਹਲੀ ਸਾਹਿਬ ਮੂਨਕਾ ਵਿਖੇ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾ ਵਾਲਿਆਂ ਦੇ ਦਿਸ਼ਾ ਨਿਰਦੇਸ਼ ਤੇ ਭਾਈ ਹਰਪ੍ਰੀਤ ਸਿੰਘ ਦੀ ਅਗਵਾਈ 'ਚ ਵਿਸਾਖੀ ਦਾ ਦਿਹਾੜਾ ਮਨਾਇਆ ਗਿਆ |
ਡੇਰਾ ਬਾਬਾ ਚਰਨਸ਼ਾਹ ਬਹਾਦਰਪੁਰ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)- ਉਦਾਸੀਨ ਆਸ਼ਰਮ ਡੇਰਾ ਬਾਬਾ ਚਰਨਸ਼ਾਹ ਬਹਾਦਰਪੁਰ ਵਿਖੇ ਡੇਰਾ ਮੁਖੀ ਮਹੰਤ ਰਮਿੰਦਰ ਦਾਸ ਦੀ ਅਗਵਾਈ 'ਚ ਵਿਸਾਖੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਆਸ਼ਰਮ ਨੂੰ ਬੜੇ ਹੀ ਸੁਚੱਜੇ ਢੰਗ ਨਾਲ ਸਜਾਇਆ ਗਿਆ ਤੇ ਆਸ਼ਰਮ 'ਚ ਆਸ਼ੀਰਵਾਦ ਪ੍ਰਾਪਤ ਕਰਨ ਲਈ ਸੰਗਤਾਂ ਨੇ ਵੱਡੀ ਗਿਣਤੀ 'ਚ ਹਾਜ਼ਰੀ ਭਰੀ |
ਗੁਰਦੁਆਰਾ ਹਰੀਸਰ ਮੰਨਣਹਾਨਾ
ਕੋਟ ਫ਼ਤੂਹੀ, (ਅਟਵਾਲ)- ਡੇਰਾ ਮੰਨਣਹਾਨਾ ਗੁਰਦੁਆਰਾ ਹਰੀਸਰ ਕੁਟੀਆ ਅਮਰੂਦਾਂ ਵਾਲੀ ਵਿਖੇ ਸੰਤ ਬਾਬਾ ਜਸਵੰਤ ਸਿੰਘ ਦੀ ਸਰਪ੍ਰਸਤੀ ਹੇਠ ਸੰਤ ਬਾਬਾ ਬਲਵੀਰ ਸਿੰਘ ਦੀ ਯਾਦ ਵਿਚ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ, ਜਿਸ ਦੌਰਾਨ ਭਾਈ ਪ੍ਰਦੀਪ ਸਿੰਘ, ਭਾਈ ਸੁਖਦੇਵ ਸਿੰਘ ਨਡਾਲੋਂ ਤੇ ਸੰਤ ਬਾਬਾ ਹਰੀ ਸਿੰਘ ਕੀਰਤਨ ਵਿਦਿਆਲਿਆ ਮੰਨਣਹਾਨਾ ਦੇ ਵਿਦਿਆਰਥੀਆ, ਭਾਈ ਹਰਜਿੰਦਰ ਸਿੰਘ ਮਾਣਕੂ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ | ਇਸ ਮੌਕੇ ਕਿ੍ਪਾਲ ਸਿੰਘ, ਕਾਮਰੇਡ ਬਲਵੀਰ ਸਿੰਘ, ਅਮਰੀਕ ਸਿੰਘ, ਅਵਤਾਰ ਸਿੰਘ ਗਿੱਲ ਹਰਪ੍ਰੀਤ ਸਿੰਘ ਹੈਪੀ ਮਰਵਾਹਾ, ਪਰਮਜੀਤ ਸਿੰਘ ਰੱਕੜ ਆਦਿ ਹਾਜ਼ਰ ਸਨ |
ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ
ਸ਼ਾਮਚੁਰਾਸੀ, (ਗੁਰਮੀਤ ਸਿੰਘ ਖ਼ਾਨਪੁਰੀ)- ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤਲਵੰਡੀ ਅਰਾਈਆਂ ਵਿਖੇ ਭਾਈ ਬਲਵਿੰਦਰ ਸਿੰਘ ਲੁਹਾਰਾ ਸਮੇਤ ਵੱਖ-ਵੱਖ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਮੌਕੇ ਮੁੱਖ ਸੇਵਾਦਾਰ ਸੰਤ ਬਾਬਾ ਹਰਦੇਵ ਸਿੰਘ ਤਲਵੰਡੀ ਅਰਾਈਆਂ, ਮੈਨੇਜਰ ਕਰਨੈਲ ਸਿੰਘ, ਪ੍ਰਭਜੀਤ ਸਿੰਘ ਲੁਧਿਆਣਾ, ਸੁਰਜੀਤ ਸਿੰਘ ਭਟਨੂਰਾ, ਕਿਸ਼ਨ ਸਿੰਘ, ਦਿਲਬਾਗ ਸਿੰਘ, ਹਰਭਜਨ ਸਿੰਘ, ਸੁਖਦੇਵ ਸਿੰਘ, ਕਰਨੈਲ ਸਿੰਘ, ਰੌਣਕ ਸਿੰਘ, ਹਰਭਜਨ ਸਿੰਘ, ਗੁਰਬਚਨ ਸਿੰਘ ਆਦਿ ਹਾਜ਼ਰ ਸਨ |
ਗੜਸ਼ੰਕਰ, (ਸੁਮੇਸ਼ ਬਾਲੀ)- ਸੰਤ ਬਾਬਾ ਚਰਨਸ਼ਾਹ ਦੇ ਅਸਥਾਨ 'ਤੇ ਪਿੰਡ ਇਬਰਾਹੀਮਪੁਰ ਵਿਖੇ ਤੰਬੜ ਸੈਣੀ ਪਰਿਵਾਰ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਬੀਬੀ ਦਵਿੰਦਰ ਕੌਰ, ਹਰਮਿੰਦਰ ਕੌਰ, ਭਜਨ ਕੌਰ, ਸੁਰਿੰਦਰ ਕੌਰ ਤੇ ਹਰਵੇਲ ਸਿੰਘ ਸੈਣੀ ਵਲੋਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ | ਉਪਰੰਤ ਬੀਬੀ ਸਨਮੀਤ ਕੌਰ ਖਾਲਸਾ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ | ਇਸ ਮੌਕੇ ਬਾਬਾ ਸੀਤਲ ਸਿੰਘ, ਜੋਗਿੰਦਰ ਸਿੰਘ, ਬਲਵੀਰ ਸਿੰਘ, ਅਵਤਾਰ ਸਿੰਘ, ਮੋਹਨ ਸਿੰਘ, ਕੁਲਵੰਤ ਸਿੰਘ, ਜਰਨੈਲ ਸਿੰਘ, ਸੇਵਾ ਸਿੰਘ, ਰਘਵੀਰ ਸਿੰਘ ਆਦਿ ਹਾਜ਼ਰ ਸਨ |
ਗੁਰਦੁਆਰਾ ਸੁੱਖ ਸਾਗਰ ਮਿਰਜ਼ਪੁਰ ਜੰਡੇ
ਦਸੂਹਾ, 14 ਅਪ੍ਰੈਲ (ਭੁੱਲਰ)- ਗੁਰਦੁਆਰਾ ਸ੍ਰੀ ਸੁੱਖ ਸਾਗਰ ਮਿਰਜਾਪੁਰ ਜੰਡੇ ਵਿਖੇ ਸਜਾਏ ਦੀਵਾਨ ਦੌਰਾਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕਰਦਿਆਂ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ | ਉਨ੍ਹਾਂ ਨੌਜਵਾਨ ਨੂੰ ਅਪੀਲ ਕੀਤੀ ਕਿ ਉਹ ਸਾਬਤ ਸੂਰਤ ਦਸਤਾਰ ਦੇ ਧਾਰਨੀ ਹੋਣ ਤੇ ਖੰਡੇ ਬਾਟੇ ਦਾ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣਨ | ਇਸ ਮੌਕੇ ਪ੍ਰਸਿੱਧ ਕੀਰਤਨੀ ਜਥੇ ਭਾਈ ਭੁਪਿੰਦਰ ਸਿੰਘ ਬਿਜਲੀ, ਹਰਪ੍ਰੀਤ ਸਿੰਘ ਨੇ ਵੀ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਮੌਕੇ ਐਸ.ਐਚ.ਓ. ਗੰਗਾ ਸਿੰਘ, ਨਿਰਮਲ ਸਿੰਘ ਮੀਆਂ ਦਾ ਪਿੰਡ, ਬਿੱਟੂ ਸਟੂਡੀਓ, ਜਗੀਰ ਸਿੰਘ, ਬਲਜਿੰਦਰ ਸਿੰਘ, ਹਰਪ੍ਰੀਤ ਸਿੰਘ, ਭੁਪਿੰਦਰ ਸਿੰਘ, ਪਰਮਜੀਤ ਸਿੰਘ, ਪਿ੍ਤਪਾਲ ਸਿੰਘ, ਮਨਪ੍ਰੀਤ ਸਿੰਘ, ਗੁਰਮੇਲ ਸਿੰਘ ਆਦਿ ਹਾਜ਼ਰ ਸਨ |
ਗੁਰਦੁਆਰਾ ਰਾਮਪੁਰ ਖੇੜਾ
ਗੜ੍ਹਦੀਵਾਲਾ, (ਚੱਗਰ)- ਗੁਰਦੁਆਰਾ ਰਾਮਪੁਰ ਖੇੜਾ ਵਿਖੇ ਕਰਵਾਏ ਸਮਾਗਮ ਦੌਰਾਨ ਬੀਬੀ ਰਣਜੀਤ ਕੌਰ, ਬੀਬੀ ਬਲਬੀਰ ਕੌਰ, ਭਾਈ ਧਨਵੰਤ ਸਿੰਘ, ਭਾਈ ਹਰਿੰਦਰ ਸਿੰਘ ਆਦਿ ਨੇ ਗੁਰਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ, ਜਦਕਿ ਮੁੱਖ ਸੇਵਾਦਾਰ ਸੰਤ ਸੇਵਾ ਸਿੰਘ ਨੇ ਵਿਸਾਖ ਮਹੀਨੇ ਦੇ ਮੁੱਖ ਵਾਕ ਦੀ ਕਥਾ ਕਰਦਿਆਂ ਖਾਲਸਾ ਪ੍ਰਗਟ ਦਿਵਸ ਬਾਰੇ ਜਾਣਕਾਰੀ ਦਿੱਤੀ |
ਮੁਕੇਰੀਆਂ, (ਸਰਵਜੀਤ ਸਿੰਘ)- ਮੁਕੇਰੀਆਂ ਦੇ ਆਦਰਸ਼ ਨਗਰ ਵਿਖੇ ਪ੍ਰਜਾਪਿਤਾ ਬ੍ਰਹਮ ਕੁਮਾਰੀ ਈਸ਼ਵਰੀਆ ਵਿਸ਼ਵ ਵਿਦਿਆਲਿਆ ਸੰਸਥਾਨ ਵਲੋਂ ਉਸਾਰੇ ਗਏ ਬ੍ਰਹਮ ਕੁਮਾਰੀ ਮੈਡੀਟੇਸ਼ਨ ਸੈਂਟਰ ਵਿਖੇ ਵਿਸਾਖੀ ਦੇ ਸ਼ੁੱਭ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ ਵਿਚ ਬ੍ਰਹਮ ਕੁਮਾਰੀ ਰਾਜ ਜੋਗਨੀ ਗਿਆਨੀ ਦਾਦੀ ਦਸੂਹੇ ਵਾਲੇ ਵਿਸ਼ੇਸ਼ ਤੌਰ ਉਤੇ ਪੁੱਜੇ¢ ਇਸ ਮੌਕੇ ਬ੍ਰਹਮ ਕੁਮਾਰ ਅਮਰੀਕ ਸਿੰਘ, ਜਸਵੀਰ ਸਿੰਘ, ਮੋਹਨ ਸਿੰਘ, ਸ਼ਾਮ ਲਾਲ, ਦਲਵਿੰਦਰ ਸਿੰਘ, ਸੰਜੀਵ ਕੁਮਾਰ, ਤਰਸੇਮ ਰੱਤੀ, ਸੁਰਜੀਤ ਸਿੰਘ ਆਦਿ ਹਾਜ਼ਰ ਸਨ¢
ਡੇਰਾ ਬਾਬਾ ਜਵਾਹਰ ਦਾਸ ਸੂਸਾਂ
ਸ਼ਾਮਚੁਰਾਸੀ, (ਗੁਰਮੀਤ ਸਿੰਘ ਖ਼ਾਨਪੁਰੀ)- ਡੇਰਾ ਬਾਬਾ ਜਵਾਹਰ ਦਾਸ ਬ੍ਰਾਂਚ ਦਮਦਮੀ ਟਕਸਾਲ ਜਥਾ ਭਿੰਡਰਾ ਮਹਿਤਾ ਚੈਰੀਟੇਬਲ ਟਰੱਸਟ ਪਿੰਡ ਸੂਸਾਂ ਵਿਖੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸਜਾਏ ਦੀਵਾਨ ਦੌਰਾਨ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਵਾਲੇ ਮੁਖੀ ਦਮਦਮੀ ਟਕਸਾਲ ਨੇ ਸੰਗਤਾਂ ਨੂੰ ਕਥਾ ਦੀ ਵਿਚਾਰ ਕੀਤੀ | ਭਾਈ ਜੀਵਾ ਸਿੰਘ ਦਮਦਮੀ ਟਕਸਾਲ, ਬਾਬਾ ਤਰਲੋਚਨ ਸਿੰਘ ਦਰਖਤਾਂ ਵਾਲੇ, ਭਾਈ ਹਰਪਾਲ ਸਿੰਘ ਤੇ ਭਾਈ ਜਸਪ੍ਰੀਤ ਸਿੰਘ ਦੇ ਜਥਿਆਂ ਵਲੋਂ ਗੁਰਬਾਣੀ ਦਾ ਰਸ ਭਿਨਾ ਕੀਰਤਨ ਕੀਤਾ ਗਿਆ | ਇਸ ਮੌਕੇ ਹੈਡਗ੍ਰੰਥੀ ਗੁਰਦੇਵ ਸਿੰਘ, ਗਿਆਨੀ ਹਰਵਿੰਦਰ ਸਿੰਘ, ਰਵਿੰਦਰਪਾਲ ਸਿੰਘ ਰਾਜੂ, ਸੁਖਵਿੰਦਰ ਸਿੰਘ, ਹਰਪ੍ਰੀਤ ਸਿੰਘ, ਬਿੰਟੂ ਲੰਬੜ, ਮਨਜਿੰਦਰ ਸਿੰਘ, ਨਸੀਬ ਸਿੰਘ, ਜਸ਼ਨਪ੍ਰੀਤ ਸਿੰਘ, ਹਰਦੇਵ ਸਿੰਘ ਵੀ ਹਾਜ਼ਰ ਸਨ |

ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਵਿਸਾਖੀ ਦਾ ਮੇਲਾ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦਾ ਹੋਇਆ ਸਮਾਪਤ

ਦਸੂਹਾ, 14 ਅਪ੍ਰੈਲ (ਭੁੱਲਰ)- ਮੀਰੀ ਪੀਰੀ ਦੇ ਮਾਲਕ ਤੇ ਬੰਦੀ ਛੋੜ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਇਤਿਹਾਸਿਕ ਸਥਾਨ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਪਿਛਲੇ 3 ਦਿਨਾਂ ਤੋਂ ਲਗਾਤਾਰ ਚੱਲ ਰਿਹਾ ਵਿਸਾਖੀ ਦਾ ਮੇਲਾ ਵਿਸ਼ਵ ਸ਼ਾਂਤੀ, ਏਕਤਾ ਤੇ ਸਰਬੱਤ ...

ਪੂਰੀ ਖ਼ਬਰ »

ਡਾ: ਬੀ. ਆਰ. ਅੰਬੇਡਕਰ ਦਾ ਜਨਮ ਦਿਨ ਮਨਾਇਆ

ਹੁਸ਼ਿਆਰਪੁਰ, 14 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹਾ ਪ੍ਰਸ਼ਾਸ਼ਨ ਹੁਸ਼ਿਆਰਪੁਰ ਵਲੋਂ ਡਾ: ਬੀ. ਆਰ. ਅੰਬੇਡਕਰ ਦਾ ਜਨਮ ਦਿਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਨਾਇਆ ਗਿਆ | ਇਸ ਮੌਕੇ ਐਸ. ਡੀ. ਐਮ. ਅਮਿਤ ਸਰੀਨ ਨੇ ਡਾ: ਭੀਮ ਰਾਓ ਅੰਬੇਡਕਰ ਦੇ ...

ਪੂਰੀ ਖ਼ਬਰ »

ਹਿਮਾਚਲ ਪ੍ਰਦੇਸ਼ 'ਚ ਲੱਗੇ ਸਟੋਨ ਕਰੈਸ਼ਰਾਂ ਦੇ ਮਾਲਕ ਸਥਾਨਕ ਲੋਕਾਂ ਨਾਲ ਕਰ ਰਹੇ ਨੇ ਗੁੰਡਾਗਰਦੀ

ਹਾਜੀਪੁਰ, 14 ਅਪ੍ਰੈਲ (ਰਣਜੀਤ ਸਿੰਘ)- ਅੱਜ-ਕੱਲ੍ਹ ਥਾਣਾ ਹਾਜੀਪੁਰ ਦੀ ਸਰਹੱਦ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਖੇਤਰ 'ਚ ਲੱਗੇ ਸਟੋਨ ਕਰੈਸ਼ਰ ਮਾਲਕਾਂ ਦੀ ਗੁੰਡਾਗਰਦੀ ਦਿਨੋਂ ਦਿਨ ਵਧਦੀ ਜਾ ਰਹੀ ਹੈ | ਇਨ੍ਹਾਂ ਸਟੋਨ ਕਰੈਸ਼ਰ ਮਾਲਕਾਂ ਨੂੰ ਸਬੰਧਿਤ ਥਾਣਿਆਂ ਦੀ ...

ਪੂਰੀ ਖ਼ਬਰ »

ਅਜੈਬ ਸਿੰਘ ਤੇ ਕਿਰਪਾਲ ਸਿੰਘ ਕੇਸ 'ਚੋਂ ਬਰੀ

ਹੁਸ਼ਿਆਰਪੁਰ, 14 ਅਪ੍ਰੈਲ (ਹਰਪ੍ਰੀਤ ਕੌਰ)- ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਜੋਤ ਭੱਟੀ ਦੀ ਅਦਾਲਤ ਨੇ ਪਿੰਡ ਸਤੌਰ ਦੇ ਸਾਬਕਾ ਸਰਪੰਚ ਤੇ ਜ਼ਿਲ੍ਹਾ ਪਰਿਸ਼ਦ ਮੈਂਬਰ ਅਜੈਬ ਸਿੰਘ ਤੇ ਕਿਰਪਾਲ ਸਿੰਘ ਨੂੰ ਛੇੜਛਾੜ ਤੇ ਮਾਰ ਕੁਟਾਈ ਦੇ ਕੇਸ 'ਚੋਂ ਬਰੀ ਕਰ ਦਿੱਤਾ | ਇਨ੍ਹਾਂ ...

ਪੂਰੀ ਖ਼ਬਰ »

ਬਜ਼ੁਰਗ ਕਿਸਾਨ ਨਾਲ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਮਿਆਣੀ, 14 ਅਪ੍ਰੈਲ (ਹਰਜਿੰਦਰ ਸਿੰਘ ਮੁਲਤਾਨੀ)- ਜਲਾਲਪੁਰ ਦੇ ਇਕ ਬਜ਼ੁਰਗ ਕਿਸਾਨ ਨਾਲ ਕੁੱਟਮਾਰ ਕਰਨ ਦੇ ਦੋਸ਼ ਵਿਚ ਮਾੜੀ ਪੰਨਵਾ ਵਾਸੀ ਤਿੰਨ ਭਰਾਵਾਂ ਦੇ ਿਖ਼ਲਾਫ਼ ਟਾਂਡਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਮਾਰਕੁੱਟ ਦੇ ਸ਼ਿਕਾਰ ਹੋਏ 76 ਵਰਿ੍ਹਆਂ ਦੇ ਕਿਸਾਨ ...

ਪੂਰੀ ਖ਼ਬਰ »

ਵਿਕਾਸ ਮੰਚ ਦੇ ਚੇਅਰਮੈਨ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਦਸੂਹਾ, 14 ਅਪ੍ਰੈਲ (ਭੁੱਲਰ)- ਵਿਕਾਸ ਮੰਚ ਦਸੂਹਾ ਦੇ ਚੇਅਰਮੈਨ ਜਗਮੋਹਣ ਸਿੰਘ ਬੱਬੂ ਘੁੰਮਣ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਉਨ੍ਹਾਂ ਨਿਹਾਲਪੁਰ, ਪਿੰਡ ਜੰਡੌਰ, ਹਲੇੜ, ਪੰਨਵਾਂ ਆਦਿ ਦੇ ਲੋਕਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨਾਲ ਸਮੱਸਿਆਵਾਂ ...

ਪੂਰੀ ਖ਼ਬਰ »

ਗਣੇਸ਼ ਕੁਮਾਰ ਰਾਜਾ ਬਣੇ ਓ. ਬੀ. ਸੀ. ਮੋਰਚਾ ਮੰਡਲ ਦੇ ਪ੍ਰਧਾਨ

ਕੋਟਫ਼ਤੂਹੀ, 14 ਅਪ੍ਰੈਲ (ਅਟਵਾਲ)- ਭਾਰਤੀ ਜਨਤਾ ਪਾਰਟੀ ਮੰਡਲ ਕੋਟਫ਼ਤੂਹੀ ਦੀ ਮੀਟਿੰਗ ਸਥਾਨਕ ਅੱਡੇ 'ਚ ਤਰੁਣ ਅਰੋੜਾ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਗੁਲਸ਼ਨ ਰਾਏ ਕੌਸ਼ਲ, ਹਰਪਿੰਦਰ ਸਿੰਘ ਪਿੰਦਾ, ਪ੍ਰਧਾਨ ਸਤਵੀਰ ਸਿੰਘ ਸੱਤਾ, ਓਮ ਪ੍ਰਕਾਸ਼ ...

ਪੂਰੀ ਖ਼ਬਰ »

ਖਾਦ ਪਦਾਰਥਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਜਾਗਰੂਕਤਾ ਕੈਂਪ

ਪੱਸੀ ਕੰਢੀ, 14 ਅਪ੍ਰੈਲ (ਜਗਤਾਰ ਸਿੰਘ ਰਜਪਾਲਮਾ)- ਸੰਘਵਾਲ ਚੌਕ ਵਿਖੇ ਫੂਡ ਸੇਫ਼ਟੀ ਐਾਡ ਸਟੈਂਡਰਡ ਅਥਾਰਿਟੀ ਆਫ਼ ਇੰਡੀਆ ਐਕਟ ਤਹਿਤ ਖਾਣ-ਪੀਣ ਦੀਆਂ ਵਸਤੂਆਂ ਦਾ ਸਟੋਰ ਕਾਰਨ, ਸਾਂਭ ਸੰਭਾਲ ਕਰਨ ਵਾਲਿਆਂ ਨੂੰ ਖਾਦ ਪਦਾਰਥਾਂ ਦੀ ਸੁਰੱਖਿਆ ਯਕੀਨੀ ਬਣਾਉਣ ਤੇ ...

ਪੂਰੀ ਖ਼ਬਰ »

ਡਾ: ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ

ਹੁਸ਼ਿਆਰਪੁਰ, 14 ਅਪ੍ਰੈਲ (ਬਲਜਿੰਦਰਪਾਲ ਸਿੰਘ)- ਡਾ: ਬੀ.ਆਰ. ਬਿ੍ਗੇਡ ਪੰਜਾਬ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: ਬੀ. ਆਰ. ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਸਮਾਗਮ ਸ੍ਰੀ ਗੁਰੂ ਰਵਿਦਾਸ ਮੰਦਰ ਮੁਹੱਲਾ ਜਗੀਰਪੁਰਾ ਵਿਖੇ ਕਰਵਾਇਆ ਗਿਆ | ਇਸ ਮੌਕੇ ਬਿ੍ਗੇਡ ਦੇ ...

ਪੂਰੀ ਖ਼ਬਰ »

ਪਿੰਡ ਟੂਟੋ ਮਜਾਰਾ ਵਿਖੇ ਸੱਭਿਆਚਾਰਕ ਮੇਲਾ

ਮਾਹਿਲਪੁਰ, 14 ਅਪ੍ਰੈਲ (ਰਜਿੰਦਰ ਸਿੰਘ)- ਪਿੰਡ ਟੂਟੋ ਮਜਾਰਾ ਵਿਖੇ ਸ੍ਰੀ ਮਾਈ ਬਾਲੀ ਪ੍ਰਬੰਧਕ ਕਮੇਟੀ ਵਲੋਂ ਸੱਭਿਆਚਾਰਕ ਮੇਲਾ ਕਮੇਟੀ ਪ੍ਰਧਾਨ ਜਗਤਾਰ ਸਿੰਘ ਸਾਬਕਾ ਸਰਪੰਚ ਦੀ ਦੇਖ-ਰੇਖ 'ਚ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਭੁਪਿੰਦਰ ਗਿੱਲ ਤੇ ਜਸਵਿੰਦਰ ਜੀਤੂ ਨੇ ...

ਪੂਰੀ ਖ਼ਬਰ »

ਭਾਰਤੀ ਇਨਕਲਾਬ ਮਾਰਕਸੀ ਪਾਰਟੀ ਵਲੋਂ ਸੈਮੀਨਾਰ

ਹੁਸ਼ਿਆਰਪੁਰ, 14 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਭਾਰਤੀ ਇਨਕਲਾਬ ਮਾਰਕਸੀ ਪਾਰਟੀ ਦੀ ਹੁਸ਼ਿਆਰਪੁਰ ਇਕਾਈ ਨੇ ਮੁਲਾਜ਼ਮ ਭਵਨ ਹੁਸ਼ਿਆਰਪੁਰ ਵਿਖੇ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਮੌਕੇ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਡਾ: ਕਰਮਜੀਤ ਸਿੰਘ, ...

ਪੂਰੀ ਖ਼ਬਰ »

ਸੰਤੋਸ਼ ਚੌਧਰੀ ਦੀ ਨਾਰਾਜ਼ਗੀ ਬਰਕਰਾਰ, ਵਰਕਰਾਂ ਨਾਲ ਬੈਠਕਾਂ ਸ਼ੁਰੂ

ਮੁਕੇਰੀਆਂ, 14 ਅਪ੍ਰੈਲ (ਸਰਵਜੀਤ ਸਿੰਘ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਕਾਂਗਰਸ ਪਾਰਟੀ ਵਲੋਂ ਸਾਬਕਾ ਕੇਂਦਰੀ ਮੰਤਰੀ ਸੰਤੋਸ਼ ਚੌਧਰੀ ਦੀ ਟਿਕਟ ਕੱਟ ਕੇ ਡਾ: ਰਾਜ ਕੁਮਾਰ ਨੂੰ ਟਿਕਟ ਦੇਣ ਤੋਂ ਕਾਂਗਰਸ ਪਾਰਟੀ ਨਾਲ ਨਾਰਾਜ਼ ਚੱਲ ਰਹੀ ਸਾਬਕਾ ਸੰਸਦ ਮੈਂਬਰ ਤੇ ...

ਪੂਰੀ ਖ਼ਬਰ »

ਮਨੀਸ਼ ਤਿਵਾੜੀ ਨੂੰ ਟਿਕਟ ਮਿਲਣਾ ਕਾਂਗਰਸ ਦੀ ਮਨੋਵਿਗਿਆਨਕ ਜਿੱਤ-ਰਸੂਲਪੁਰੀ

ਮਾਹਿਲਪੁਰ, 14 ਅਪ੍ਰੈਲ (ਦੀਪਕ ਅਗਨੀਹੋਤਰੀ)- ਲੋਕ ਸਭਾ ਹਲਕਾ ਆਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਮਿਹਨਤੀ ਤੇ ਇਮਾਨਦਾਰ ਆਗੂ ਮਨੀਸ਼ ਤਿਵਾੜੀ ਨੂੰ ਟਿਕਟ ਦੇ ਕਾਂਗਰਸ ਹਾਈ ਕਮਾਂਡ ਨੇ ਇਹ ਸੀਟ ਪਹਿਲਾਂ ਹੀ ਮਨੋਵਿਗਿਆਨਕ ਢੰਗ ਨਾਲ ਜਿੱਤ ਲਈ ਹੈ | ਇਹ ਵਿਚਾਰ ਕਾਂਗਰਸ ...

ਪੂਰੀ ਖ਼ਬਰ »

ਜ਼ੈਲਦਾਰ ਗੁਰਿੰਦਰ ਸਿੰਘ ਅਕਾਲੀ ਦਲ ਮਾਹਿਲਪੁਰ ਸ਼ਹਿਰੀ ਇਕਾਈ ਦੇ ਪ੍ਰਧਾਨ ਬਣੇ

ਮਾਹਿਲਪੁਰ 14 ਅਪ੍ਰੈਲ (ਦੀਪਕ ਅਗਨੀਹੋਤਰੀ)- ਸ਼ੋ੍ਰਮਣੀ ਅਕਾਲੀ ਦਲ ਦੀ ਮੀਟਿੰਗ ਸਰਕਲ ਪ੍ਰਧਾਨ ਦਇਆ ਸਿੰਘ ਮੇਘੋਵਾਲ ਤੇ ਹਰਪ੍ਰੀਤ ਸਿੰਘ ਬੈਂਸ ਦੀ ਅਗਵਾਈ ਹੇਠ ਹੋਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਵਿਧਾਇਕ ਹਰਿੰਦਰ ...

ਪੂਰੀ ਖ਼ਬਰ »

ਅਫੀਮ ਤੇ ਚੂਰਾ ਪੋਸਤ ਸਮੇਤ ਤਿੰਨ ਕਾਬੂ

ਅੱਡਾ ਸਰਾਂ, ਟਾਂਡਾ, 14 ਅਪ੍ਰੈਲ (ਹਰਜਿੰਦਰ ਸਿੰਘ ਮਸੀਤੀ, ਗੁਰਾਇਆ)- ਟਾਂਡਾ ਪੁਲਿਸ ਵਲੋਂ ਪਿੰਡ ਹੰਬੜਾਂ ਨਜ਼ਦੀਕ ਕੀਤੀ ਨਾਕਾਬੰਦੀ ਦੌਰਾਨ ਟਾਂਡਾ-ਹੁਸ਼ਿਆਰਪੁਰ ਮਾਰਗ 'ਤੇ ਟਰੱਕ ਸਵਾਰਾਂ ਕੋਲੋਂ ਅਫੀਮ ਤੇ ਚੂਰਾ ਪੋਸਤ ਬਰਾਮਦ ਕਰਨ ਦੀ ਖ਼ਬਰ ਹੈ | ਥਾਣਾ ਮੁਖੀ ...

ਪੂਰੀ ਖ਼ਬਰ »

ਪਿੰਡ ਗੌ ਾਸਪੁਰ ਵਿਖੇ ਭਾਜਪਾ ਵਰਕਰਾਂ ਦੀ ਮੀਟਿੰਗ

ਐਮਾਂ ਮਾਂਗਟ, 14 ਅਪ੍ਰੈਲ (ਗੁਰਾਇਆ)- ਪਿੰਡ ਗੌਾਸਪੁਰ ਵਿਖੇ ਭਾਜਵਾ ਵਰਕਰਾਂ ਦੀ ਕੁੰਵਰ ਸੰਗਰਾਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਸਰਬਸੰਮਤੀ ਨਾਲ ਪਿੰਡ ਵਾਸੀਆਂ ਵਲੋਂ ਸ਼ੌਰੀਆ ਚੱਕਰ ਪ੍ਰਾਪਤ ਕੈਪਟਨ ਸ਼ੀਸ਼ਪਾਲ ਸਿੰਘ ਨੂੰ ਪਿੰਡ ਗੌਾਸਪੁਰ ਦਾ ਮਿਸ਼ਨ ...

ਪੂਰੀ ਖ਼ਬਰ »

ਭਗਤ ਧੰਨਾ ਜੱਟ ਦਾ ਕੈਲੰਡਰ ਜਾਰੀ

ਗੜ੍ਹਸ਼ੰਕਰ, 14 ਅਪ੍ਰੈਲ (ਧਾਲੀਵਾਲ)- ਸ਼੍ਰੋਮਣੀ ਭਗਤ ਧੰਨਾ ਜੱਟ ਦਾ ਜਨਮ ਦਿਹਾੜਾ ਮਨਾਉਣ ਸਬੰਧੀ ਪ੍ਰਬੰਧਕਾਂ ਵਲੋਂ ਭਗਤ ਧੰਨਾ ਜੱਟ ਦਾ ਕੈਲੰਡਰ ਜਾਰੀ ਕੀਤਾ ਗਿਆ | ਇਸ ਮੌਕੇ ਪ੍ਰਬੰਧਕ ਹਰਜਿੰਦਰ ਸਿੰਘ ਮਾਹਲ ਦੱਸਿਆ ਨੇ ਦੱਸਿਆ ਕਿ 21 ਅਪ੍ਰੈਲ ਨੂੰ ਨੰਗਲ ਰੋਡ 'ਤੇ ...

ਪੂਰੀ ਖ਼ਬਰ »

ਚੱਬੇਵਾਲ ਕਾਲਜ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ

ਚੱਬੇਵਾਲ, 14 ਅਪ੍ਰੈਲ (ਰਾਜਾ ਸਿੰਘ ਪੱਟੀ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫ਼ਾਰ ਵੁਮੈਨ ਹਰੀਆਂ ਵੇਲਾਂ ਚੱਬੇਵਾਲ ਵਿਖੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਵਾਸਤੇ ਵੋਟਰ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਵਰਕਰਾਂ ਦੀ ਰਾਏਪੁਰ ਵਿਖੇ ਮੀਟਿੰਗ

ਚੌਲਾਂਗ, 14 ਅਪ੍ਰੈਲ (ਸੁਖਦੇਵ ਸਿੰਘ)- ਪਿੰਡ ਰਾਏਪੁਰ ਵਿਖੇ ਸਾਬਕਾ ਸਰਪੰਚ ਭੁਪਿੰਦਰ ਸਿੰਘ ਦੀ ਅਗਵਾਈ ਵਿਚ ਅਕਾਲੀ-ਭਾਜਪਾ ਵਰਕਰਾਂ ਦੀ ਮੀਟਿੰਗ ਹੋਈ, ਜਿਸ ਵਿਚ ਸਾਬਕਾ ਚੇਅਰਮੈਨ ਜ਼ਿਲ੍ਹਾ ਵਿਕਾਸ ਯੋਜਨਾ ਬੋਰਡ ਜਵਾਹਰ ਖ਼ੁਰਾਣਾ ਭਾਜਪਾ ਆਗੂ ਵਿਸ਼ੇਸ਼ ਰੂਪ 'ਚ ...

ਪੂਰੀ ਖ਼ਬਰ »

ਗੌਰਮਿੰਟ ਸੀ. ਐਾਡ ਵੀ. ਟੀਚਰਜ਼ ਯੂਨੀਅਨ ਦੀ ਮੀਟਿੰਗ

ਹੁਸ਼ਿਆਰਪੁਰ, 14 ਅਪ੍ਰੈਲ (ਬਲਜਿੰਦਰਪਾਲ ਸਿੰਘ)- ਗੌਰਮਿੰਟ ਕਲਾਸੀਕਲ ਐਾਡ ਵਰਨੈਕੂਲਰ (ਸੀ.ਐਾਡ ਵੀ.) ਟੀਚਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਤੇ ਸਰਕਲ ਪ੍ਰਧਾਨ ਕਸ਼ਮੀਰ ਸਿੰਘ ਬੂਥਗੜ੍ਹ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਹਰਿਆਣਾ ਕਾਲਜ ਦੇ ਵੱਖ-ਵੱਖ ਨਤੀਜੇ ਸ਼ਾਨਦਾਰ ਰਹੇ

ਹਰਿਆਣਾ, 14 ਅਪ੍ਰੈਲ (ਹਰਮੇਲ ਸਿੰਘ ਖੱਖ)- ਜੀ. ਜੀ. ਡੀ. ਐਸ. ਡੀ. ਕਾਲਜ ਹਰਿਆਣਾ ਦੇ ਨਤੀਜੇ ਸ਼ਾਨਦਾਰ ਰਹੇ | ਬੀ. ਐਸ. ਸੀ. ਸਮੈਸਟਰ ਪਹਿਲਾ ਦੀ ਵਿਦਿਆਰਥਣ ਅਮੀਸ਼ਾ ਸ਼ਰਮਾ ਨੇ 229 ਅੰਕ ਪ੍ਰਾਪਤ ਕਰਕੇ ਪਹਿਲਾ, ਦਵਿੰਦਰਜੀਤ ਸਿੰਘ ਨੇ 221 ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਹਰਮਨ ...

ਪੂਰੀ ਖ਼ਬਰ »

ਕੇ. ਐਮ. ਐਸ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਦਸੂਹਾ, 14 ਅਪ੍ਰੈਲ (ਭੁੱਲਰ)- ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵਲੋਂ ਐਲਾਨੇ ਐੱਮ. ਐੱਸ. ਸੀ. ਆਈ. ਟੀ ਪਹਿਲੇ ਸਮੈਸਟਰ ਦੇ ਨਤੀਜਿਆਂ ਵਿਚ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵਲੋਂ ਸਥਾਪਤ ਕੇ. ਐਮ. ਐਸ. ਕਾਲਜ ਆਫ਼ ਆਈ. ਟੀ. ਐਾਡ ਮੈਨੇਜਮੈਂਟ ...

ਪੂਰੀ ਖ਼ਬਰ »

ਪਿੰਡ ਜਲਾਲਪੁਰ ਵਿਖੇ ਡਾ: ਅੰਬੇਡਕਰ ਦਾ ਜਨਮ ਦਿਨ ਮਨਾਇਆ

ਮਿਆਣੀ , 14 ਅਪ੍ਰੈਲ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਪਿੰਡ ਜਲਾਲਪੁਰ ਦੇ ਭਗਵਾਨ ਵਾਲਮੀਕਿ ਮੰਦਿਰ ਵਿਚ ਕਰਵਾਏ ਸਮਾਗਮ ਦੌਰਾਨ ਭਾਰਤ ਰਤਨ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ ਗਿਆ | ਭਗਵਾਨ ਵਾਲਮੀਕਿ ਫੋਰਸ ਅਮਰੀਕਾ ਦੀ ਟੀਮ ਤੇ ਮੁੱਖ ...

ਪੂਰੀ ਖ਼ਬਰ »

ਜਲਿ੍ਹਆਂ ਵਾਲੇ ਬਾਗ ਦੇ ਸਾਕੇ ਦਾ ਸਿੱਖ ਰਾਜਨੀਤੀ 'ਤੇ ਪ੍ਰਭਾਵ ਵਿਸ਼ੇ 'ਤੇ ਸੈਮੀਨਾਰ

ਹੁਸ਼ਿਆਰਪੁਰ, 14 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)- ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖਾਲਸਾ ਕਾਲਜ ਡੁਮੇਲੀ ਵਿਖੇ ਪਿੰ੍ਰਸੀਪਲ ਡਾ: ਗੁਰਨਾਮ ਸਿੰਘ ਰਸੂਲਪੁਰ ਦੀ ਅਗਵਾਈ 'ਚ 'ਜਲਿ੍ਹਆਂ ਵਾਲੇ ਬਾਗ ਦੇ ਸਾਕੇ ਦਾ ਸਿੱਖ ਰਾਜਨੀਤੀ 'ਤੇ ਪ੍ਰਭਾਵ' ਵਿਸ਼ੇ 'ਤੇ ਇਕ ਰੋਜ਼ਾ ...

ਪੂਰੀ ਖ਼ਬਰ »

ਅੰਬੇਡਕਰ ਜੈਅੰਤੀ ਮੌਕੇ ਚੇਤਨਾ ਰੈਲੀ ਕੱਢੀ

ਦਸੂਹਾ, 14 ਅਪ੍ਰੈਲ (ਭੁੱਲਰ)- ਡਾ: ਬੀ. ਆਰ. ਅੰਬੇਡਕਰ ਦੇ ਜਨਮ ਦਿਨ ਮੌਕੇ ਅੰਬੇਡਕਰ ਮਿਸ਼ਨ ਕਲੱਬ ਪੰਜਾਬ ਦਸੂਹਾ, ਸਮੂਹ ਰਵਿਦਾਸ ਸਭਾਵਾਂ, ਸਮੂਹ ਵਾਲਮੀਕ ਸਭਾਵਾਂ ਤੇ ਸਮੁੱਚੇ ਭਾਈਚਾਰੇ ਵਲੋਂ ਇਕ ਚੇਤਨਾ ਰੈਲੀ ਸ੍ਰੀ ਗੁਰੂ ਰਵਿਦਾਸ ਟੈਂਪਲ ਸੱਚਖੰਡ ਕਿ੍ਸ਼ਨਾ ਕਾਲੋਨੀ ...

ਪੂਰੀ ਖ਼ਬਰ »

ਡਾ: ਭੀਮ ਰਾਓ ਅੰਬਡਕਰ ਦਾ ਜਨਮ ਦਿਨ ਮਨਾਇਆ

ਨਸਰਾਲਾ, 14 ਅਪ੍ਰੈਲ (ਸਤਵੰਤ ਸਿੰਘ ਥਿਆੜਾ)- ਸ੍ਰੀ ਗੁਰੂ ਰਵਿਦਾਸ ਚੈਰੀਟੇਬਲ ਸਭਾ ਵਲੋਂ ਪਿੰਡ ਖਾਨਪੁਰ ਥਿਆੜਾ ਵਿਖੇ ਭਾਰਤ ਰਤਨ ਬਾਬਾ ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਸ਼ਰਧਾ ਭਾਵਨਾ ਦੇ ਨਾਲ ਮਨਾਇਆ ਗਿਆ | ਇਸ ਮੌਕੇ ਡਾ: ਅੰਬੇਡਕਰ ਦੇ ਬੁੱਤ 'ਤੇ ਫੁੱਲ ਮਾਲਾਵਾਂ ...

ਪੂਰੀ ਖ਼ਬਰ »

ਪਿੰਡ ਜਾਂਗਲੀਆਣਾ ਵਿਖੇ ਪਹਿਲੇ ਦਿਨ ਰਾਤਰੀ ਦੇ ਦੀਵਾਨ ਸਜਾਏ

ਕੋਟਫਤੂਹੀ, 14 ਅਪ੍ਰੈਲ (ਅਮਰਜੀਤ ਸਿੰਘ ਰਾਜਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਜਾਂਗਲੀਆਣਾ ਵਿਖੇ ਖ਼ਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਕਰਵਾਏ ਜਾ ਰਹੇ 5 ਦਿਨਾਂ ਧਾਰਮਿਕ ਸਮਾਗਮਾਂ ਦੇ ਪਹਿਲੇ ਦਿਨ ਰਾਤਰੀ ਦੇ ਦੀਵਾਨ ਸਜਾਏ ਗਏ | ਇਸ ਮੌਕੇ ਸ੍ਰੀ ਰਹਿਰਾਸ ...

ਪੂਰੀ ਖ਼ਬਰ »

ਗੁਰਦੁਆਰਾ ਰਾਮਪੁਰ ਖੇੜਾ 'ਚ ਦਸਤਾਰ ਸਜਾਉਣ ਦੇ ਮੁਕਾਬਲੇ

ਗੜ੍ਹਦੀਵਾਲਾ, 14 ਅਪ੍ਰੈਲ (ਚੱਗਰ)- ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਰਾਮਪੁਰ ਖੇੜਾ ਵਿਖੇ ਸੰਤ ਸੇਵਾ ਸਿੰਘ ਦੀ ਅਗਵਾਈ ਵਿਚ ਕਰਵਾਏ ਜਾ ਰਹੇ ਨਾਮ ਅਭਿਆਸ ਕਮਾਈ ਸਮਾਗਮ ਦੌਰਾਨ ਬੱਚਿਆਂ ਨੂੰ ਦਸਤਾਰ ਨਾਲ ਜੋੜਨ ਹਿੱਤ ਦਸਤਾਰ ਸਜਾਉਣ ਦੇ ਮੁਕਾਬਲੇ ...

ਪੂਰੀ ਖ਼ਬਰ »

ਅੱਡਾ ਭਲੋਵਾਲ ਨਜ਼ਦੀਕ ਚੱਲਦੀ ਕਥਾ ਫ਼ੈਕਟਰੀ ਦੇ ਪ੍ਰਦੂਸ਼ਣ ਤੋਂ ਲੋਕ ਪ੍ਰੇਸ਼ਾਨ

ਮੁਕੇਰੀਆਂ, 14 ਅਪ੍ਰੈਲ (ਸ. ਰਿ.)- ਮੁਕੇਰੀਆਂ ਹਾਜੀਪੁਰ ਰੋਡ 'ਤੇ ਸਥਿਤ ਅੱਡਾ ਭਲੋਵਾਲ ਵਿਖੇ ਲੱਗੀ ਇਕ ਕਥਾ ਫ਼ੈਕਟਰੀ ਵਲੋਂ ਕਥਿਤ ਰੂਪ ਵਿਚ ਫੈਲਾਏ ਜਾ ਰਹੇ ਪ੍ਰਦੂਸ਼ਣ ਕਾਰਨ ਨਜ਼ਦੀਕੀ ਪਿੰਡਾਂ ਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਜਿਥੇ ਸਾਹਮਣਾ ਕਰਨਾ ਪੈ ...

ਪੂਰੀ ਖ਼ਬਰ »

35 ਤੋਲੇ ਸੋਨੇ ਤੇ 70 ਤੋਲੇ ਚਾਂਦੀ ਦੇ ਗਹਿਣਿਆਂ ਸਮੇਤ ਡੇਢ ਲੱਖ ਦੀ ਨਕਦੀ ਚੋਰੀ

ਹੁਸ਼ਿਆਰਪੁਰ, 14 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)- ਬੀਤੀ ਰਾਤ ਚੋਰਾਂ ਵਲੋਂ ਘਰ ਦੀ ਕੰਧ ਟੱਪ ਕੇ ਸਥਾਨਕ ਮੁਹੱਲਾ ਟੈਗੋਰ ਨਗਰ 'ਚ ਸਥਿਤ ਇਕ ਘਰ 'ਚੋਂ ਕਰੀਬ 35 ਤੋਲੇ ਸੋਨੇ ਤੇ 70 ਤੋਲੇ ਚਾਂਦੀ ਦੇ ਗਹਿਣਿਆਂ ਸਮੇਤ ਕਰੀਬ ਡੇਢ ਲੱਖ ਰੁਪਏ ਦੀ ਨਕਦੀ ਚੋਰੀ ਕਰਨ ਦੀ ਖ਼ਬਰ ਹੈ | ...

ਪੂਰੀ ਖ਼ਬਰ »

ਤਲਵਾੜਾ ਪੁਲਿਸ ਨਾਬਾਲਗ ਲੜਕੀ ਨੂੰ ਵਰਗਲਾਉਣ ਵਾਲੇ ਦਾ ਤਿੰਨ ਹਫ਼ਤਿਆਂ ਬਾਅਦ ਵੀ ਪਤਾ ਨਾ ਲਗਾ ਸਕੀ

ਤਲਵਾੜਾ, 14 ਅਪ੍ਰੈਲ (ਸੁਰੇਸ਼ ਕੁਮਾਰ)- ਤਲਵਾੜਾ ਥਾਣੇ ਅਧੀਨ ਆਉਂਦੇ ਪਿੰਡ ਹਲੇੜ ਦੀ ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਲੈ ਜਾਣ ਵਾਲੇ ਦਾ ਪੁਲਿਸ ਵਲੋਂ ਕਰੀਬ 3 ਹਫ਼ਤੇ ਬਾਅਦ ਵੀ ਥਹੁ ਪਤਾ ਨਾ ਲਗਾ ਸਕਣ ਕਾਰਨ ਲੜਕੀ ਦੀ ਮਾਤਾ ਨੇ ਦੁਖੀ ਹੋ ਕੇ ਨਹਿਰ ਵਿਚ ਛਾਲ ਮਾਰ ਲੈਣ ਦੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਕਾਬੂ

ਹੁਸ਼ਿਆਰਪੁਰ, 14 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਥਾਣਾ ਮਾਡਲ ਟਾਊਨ ਪੁਲਿਸ ਨੇ ਇਕ ਤਸਕਰ ਨੂੰ ਕਾਬੂ ਕਰਕੇ ਉਸ ਤੋਂ 90 ਹਜ਼ਾਰ ਮਿਲੀਲੀਟਰ ਸ਼ਰਾਬ ਬਰਾਮਦ ਕੀਤੀ ਹੈ | ਥਾਣਾ ਮਾਡਲ ਟਾਊਨ ਦੇ ਇੰਚਾਰਜ ਭਰਤ ਮਸੀਹ ਨੇ ਦੱਸਿਆ ਕਿ ਪੁਲਿਸ ਨੇ ਇਕ ਗੁਪਤ ਸੂਚਨਾ ...

ਪੂਰੀ ਖ਼ਬਰ »

ਮੋਬਾਈਲਾਂ ਦੀ ਦੁਕਾਨ 'ਚ ਚੋਰੀ

ਸਮੁੰਦੜਾ, 14 ਅਪ੍ਰੈਲ (ਤੀਰਥ ਸਿੰਘ ਰੱਕੜ)- ਸਥਾਨਕ ਅੱਡੇ 'ਚ ਸਥਿਤ ਮੋਬਾਈਲਾਂ ਦੀ ਦੁਕਾਨ ਨੂੰ ਚੋਰਾਂ ਵਲੋਂ ਨਿਸ਼ਾਨਾ ਬਣਾ ਕੇ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰ ਲਿਆ | ਜਾਣਕਾਰੀ ਦਿੰਦੇ ਹੋਏ ਬੱਸੀ ਟੈਲੀਕਾਮ ਦੇ ਮਾਲਕ ਬਿ੍ਜ ਭੂਸ਼ਨ ਬੱਸੀ ਪੁੱਤਰ ਰਮੇਸ਼ ਬੱਸੀ ਵਾਸੀ ...

ਪੂਰੀ ਖ਼ਬਰ »

ਇਲਾਕੇ 'ਚ ਮੌਸਮ ਦੇ ਵਿਗੜ ਰਹੇ ਮਿਜਾਜ਼ ਨੇ ਕਿਸਾਨਾਂ ਦੇ ਸਾਹ ਸੂਤੇ

ਹੁਸ਼ਿਆਰਪੁਰ, 14 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)- ਪੰਜਾਬੀ ਦੀ ਕਹਾਵਤ ਹੈ ਕਿ 'ਪੱਕੀ ਕਣਕ 'ਤੇ ਸੋਨੇ ਦੀ ਕਿਣੀ ਵੀ ਨਾ ਪਵੇ' | ਇਹ ਕਹਾਵਤ ਕਿਸਾਨਾਂ 'ਤੇ ਢੁੱਕਦੀ ਹੈ ਜਿਨ੍ਹਾਂ ਨੇ 6 ਮਹੀਨੇ ਦੀ ਸਖ਼ਤ ਮਿਹਨਤ ਤੋਂ ਬਾਅਦ ਪੁੱਤਾਂ ਵਾਂਗ ਕਣਕ ਨੂੰ ਪਾਲ ਕੇ ਇਸ ਮੁਕਾਮ 'ਤੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੀਆਂ ਵਿਦਿਆਰਥਣਾਂ ਮੈਰਿਟ 'ਚ

ਮਾਹਿਲਪੁਰ, 14 ਅਪ੍ਰੈਲ (ਰਜਿੰਦਰ ਸਿੰਘ, ਦੀਪਕ ਅਗਨੀਹੋਤਰੀ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜਿਆਂ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਐਮ. ਐਸ. ਸੀ. ਇੰਸਟਰੂਮੈਂਟੇਸ਼ਨ ਦੇ ਸਮੈਸਟਰ ਪਹਿਲਾ ਅਤੇ ਤੀਜਾ ਦਾ ਨਤੀਜਾ ...

ਪੂਰੀ ਖ਼ਬਰ »

ਚੌਧਰੀ ਨੰਦ ਲਾਲ ਦੇ ਦਿਹਾਂਤ ਨਾਲ ਗੁੱਜਰ ਸਮਾਜ 'ਚ ਸੋਗ ਦੀ ਲਹਿਰ

ਬੀਣੇਵਾਲ, 14 ਅਪ੍ਰੈਲ (ਬੈਜ ਚੌਧਰੀ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਲਾਚੌਰ ਹਲਕੇ ਦੇ ਵਿਧਾਇਕ ਰਹੇ ਚੌਧਰੀ ਨੰਦ ਲਾਲ ਦਾ ਸਵੇਰੇ ਕਰੀਬ 7.30 ਵਜੇ ਮੋਹਾਲੀ ਦੇ ਹਸਪਤਾਲ 'ਚ ਇਲਾਜ ਦੌਰਾਨ ਦਿਹਾਂਤ ਹੋ ਗਿਆ | ਚੌਧਰੀ ਨੰਦ ਲਾਲ ਬਲਾਚੌਰ ਹਲਕੇ ਤੋਂ ਲਗਾਤਾਰ ਚਾਰ ...

ਪੂਰੀ ਖ਼ਬਰ »

ਡਾ: ਅੰਬੇਡਕਰ ਦਾ ਜਨਮ ਦਿਨ ਮਨਾਇਆ

ਨੰਗਲ ਬਿਹਾਲਾਂ, 14 ਅਪ੍ਰੈਲ (ਵਿਨੋਦ ਮਹਾਜਨ)- ਸੰਵਿਧਾਨ ਨਿਰਮਾਤਾ ਤੇ ਭਾਰਤ ਰਤਨ ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮੁਰਾਦਪੁਰ ਅਵਾਣਾਂ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਰਪੰਚ ਮਸਜਿੰਦਰ ਸਿੰਘ ਦੀ ਅਗਵਾਈ ਵਿਚ ਮਨਾਇਆ ਗਿਆ, ਜਦੋਂਕਿ ਪਿੰਡ ਨੰਗਲ ਬਿਹਾਲਾਂ ...

ਪੂਰੀ ਖ਼ਬਰ »

ਸੈਵਨ ਸਾਇਡ ਨਾਇਟ ਫੁੱਟਬਾਲ ਟੂਰਨਾਮੈਂਟ ਦੀ ਜੇਤੂ ਟੀਮ ਦਾ ਸਨਮਾਨ

ਹੁਸ਼ਿਆਰਪੁਰ, 14 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)- ਪਿੰਡ ਬੱਡੋਂ ਵਿਖੇ ਕਰਵਾਏ ਗਏ ਸੈਵਨ ਸਾਇਡ ਨਾਇਟ ਫੱੁਟਬਾਲ ਟੂਰਨਾਮੈਂਟ 'ਚ ਜੇਤੂ ਰਹਿਣ ਵਾਲੀ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਠੱਕਰਵਾਲ ਦੀ ਟੀਮ ਦਾ ਪਿੰਡ ਪਹੁੰਚਣ 'ਤੇ ਕਲੱਬ ਵਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ ਮਾਤਾ ਹਰਬੰਸ ਕੌਰ ਅਧਿਕਾਰਾ

ਸ਼ਾਮਚੁਰਾਸੀ- ਮਾਤਾ ਹਰਬੰਸ ਕੌਰ ਦਾ ਜਨਮ 1930 ਨੂੰ ਪਿਤਾ ਸ: ਪੂਰਨ ਸਿੰਘ ਤੇ ਮਾਤਾ ਬੰਤ ਕੌਰ ਦੀ ਕੁੱਖੋ ਪਿੰਡ ਗੋਂਦਪੁਰ ਵਿਖੇ ਹੋਇਆ | ਆਪ ਨੇ ਆਪਣੀ ਮੁਢਲੀ ਪੜ੍ਹਾਈ ਗੜ੍ਹਦੀਵਾਲਾ ਦੇ ਸਰਕਾਰੀ ਸਕੂਲ ਤੋਂ ਪ੍ਰਾਪਤ ਕੀਤੀ | ਆਪ ਨੂੰ ਆਪਣੇ ਮਾਤਾ-ਪਿਤਾ ਕੋਲੋਂ ਸਿਮਰਨ, ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼- ਮਾਤਾ ਮਹਿੰਦਰ ਕੌਰ

ਹੁਸ਼ਿਆਰਪੁਰ- ਮਾਤਾ ਮਹਿੰਦਰ ਕੌਰ ਦਾ ਜਨਮ 1940 ਨੂੰ ਮਿੰਟਗੁਮਰੀ ਦੇ ਚੱਕ ਨੰ: 68 (ਪਾਕਿਸਤਾਨ) 'ਚ ਪਿਤਾ ਸ: ਮੰਗਲ ਸਿੰਘ ਦੇ ਗ੍ਰਹਿ ਮਾਤਾ ਊਧਮ ਕੌਰ ਦੀ ਕੁੱਖੋਂ ਹੋਇਆ | ਦੇਸ਼ ਦੀ ਵੰਡ ਤੋਂ ਬਾਅਦ ਆਪ ਪਰਿਵਾਰ ਸਮੇਤ ਪਿੰਡ ਚਣਕੋਆ (ਨਵਾਂਸ਼ਹਿਰ) ਵਿਖੇ ਆ ਕੇ ਰਹਿਣ ਲੱਗ ਪਏ | ਆਪ ...

ਪੂਰੀ ਖ਼ਬਰ »

'ਆਪ' ਨੇ ਮਨਾਇਆ ਡਾ: ਅੰਬੇਡਕਰ ਦਾ ਜਨਮ ਦਿਨ

ਹੁਸ਼ਿਆਰਪੁਰ, 14 ਅਪ੍ਰੈਲ (ਬਲਜਿੰਦਰਪਾਲ ਸਿੰਘ)- ਆਮ ਆਦਮੀ ਪਾਰਟੀ ਦੇ ਮਾਡਲ ਟਾਊਨ ਸਥਿਤ ਪਾਰਟੀ ਦਫਤਰ ਵਿਚ ਡਾ: ਭੀਮ ਰਾਓ ਅੰਬੇਦਕਰ ਦਾ ਜਨਮ ਦਿਨ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਉਮੀਦਵਾਰ ਡਾ: ਰਵਜੋਤ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਮੁਹੱਲਾ ਭਗਤ ਨਗਰ 'ਚ ਡਾ: ਅੰਬੇਡਕਰ ਦਾ ਜਨਮ ਦਿਨ ਮਨਾਇਆ

ਹੁਸ਼ਿਆਰਪੁਰ, 14 ਅਪ੍ਰੈਲ (ਬਲਜਿੰਦਰਪਾਲ ਸਿੰਘ)- ਡਾ: ਭੀਮ ਰਾਓ ਅੰਬੇਡਕਰ ਵੈਲਫੇਅਰ ਸੁਸਾਇਟੀ ਵਲੋਂ ਮੁਹੱਲਾ ਭਗਤ ਨਗਰ 'ਚ ਡਾ: ਅੰਬੇਡਕਰ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਡਾ: ਕੁਲਦੀਪ ਨੰਦਾ ਮੁੱਖ ਮਹਿਮਾਨ ਵਜੋਂ ਹਾਜ਼ਰ ...

ਪੂਰੀ ਖ਼ਬਰ »

ਪ੍ਰਾਚੀਨ ਰਾਮ ਲੀਲ੍ਹਾ ਕਮੇਟੀ ਤਲਵਾੜਾ ਵਲੋਂ ਜਾਗਰਣ

ਤਲਵਾੜਾ, 14 ਅਪ੍ਰੈਲ (ਮਹਿਤਾ, ਸੁਰੇਸ਼)- ਪੁਰਾਣਾ ਤਲਵਾੜਾ ਵਿਖੇ ਪ੍ਰਾਚੀਨ ਰਾਮ-ਲੀਲ੍ਹਾ ਕਮੇਟੀ ਵਲੋਂ ਮਹਾਂਮਾਈ ਦਾ ਜਾਗਰਣ ਜੋਗਿੰਦਰਪਾਲ ਛਿੰਦਾ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ 'ਚ ਮੀਨਾਕਸ਼ੀ ਡੋਗਰਾ ਪਤਨੀ ਅਰੁਣ ਡੋਗਰਾ ਵਿਧਾਇਕ ਹਲਕਾ ਦਸੂਹਾ ਨੇ ਉਚੇਚੇ ਤੌਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX