ਤਾਜਾ ਖ਼ਬਰਾਂ


ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  about 2 hours ago
ਚੰਡੀਗੜ੍ਹ ,20 ਅਪ੍ਰੈਲ -ਕਾਂਗਰਸ ਪਾਰਟੀ ਵੱਲੋਂ ਅੱਜ ਪੰਜਾਬ ਦੇ ਦੋ ਲੋਕ ਸਭਾ ਹਲਕਿਆਂ ਦੇ ਉਮੀਦਵਾਰਾਂ ਦੀ ਸੂਚੀ ਅਨੁਸਾਰ ਕੁੱਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਕਾਂਗਰਸ ਚ ਸ਼ਾਮਲ ਹੋਏ ਸੰਸਦ ਮੈਂਬਰ ਸ਼ੇਰ ਸਿੰਘ ...
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  about 2 hours ago
ਗੁਰੂ ਹਰਸਹਾਏ ,20 ਅਪ੍ਰੈਲ - [ਹਰਚਰਨ ਸਿੰਘ ਸੰਧੂ } -ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋੲ ੇਸ਼ੇਰ ਸਿੰਘ ਘੁਬਾਇਆ ਨੂੰ ਕਾਂਗਰਸ ਨੇ ਟਿਕਟ ਦੇ ਕੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ ...
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  about 2 hours ago
ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਪ੍ਰਦੀਪ ਕੁਮਾਰ ਸਭਰਵਾਲ ਵੱਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਡੈਮੋਕਰੈਟਿਕ ਅਲਾਇੰਸ ਫ਼ਰੰਟ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ...
ਆਈ. ਪੀ. ਐੱਲ. 2019 :ਦਿੱਲੀ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ
. . .  about 2 hours ago
ਆਈ. ਪੀ. ਐੱਲ. 2019 : ਰਾਜਸਥਾਨ ਨੇ ਮੁੰਬਈ ਨੂੰ 5 ਵਿਕਟਾਂ ਨਾਲ ਹਰਾਇਆ
. . .  about 3 hours ago
ਆਦੇਸ਼ ਕੈਰੋਂ ਨੇ ਖੇਮਕਰਨ ਹਲਕੇ ਅੰਦਰ ਨਾਰਾਜ਼ ਅਕਾਲੀਆਂ ਨੂੰ ਮਨਾਉਣ ਦੀ ਸ਼ੁਰੂ ਕੀਤੀ ਮੁਹਿੰਮ
. . .  about 3 hours ago
ਖੇਮਕਰਨ, 20 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਅੱਜ ਵਿਧਾਨ ਸਭਾ...
ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਢਾਡੀ ਦੀ ਮੌਤ
. . .  about 3 hours ago
ਲੌਂਗੋਵਾਲ, 20 ਅਪ੍ਰੈਲ (ਵਿਨੋਦ)- ਪਿੰਡ ਸਾਹੋ ਕੇ ਵਿਖੇ ਬੀਤੀ ਰਾਤ ਇੱਕ ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਪੰਥ ਪ੍ਰਸਿੱਧ ਢਾਡੀ ਸੁਰਜੀਤ ਸਿੰਘ ਸਾਜਨ (55 ਸਾਲ) ਦੀ ਮੌਤ ਹੋ ਗਈ ਹੈ। ਮਿਲੇ ਵੇਰਵਿਆਂ ਮੁਤਾਬਕ ਢਾਡੀ ...
ਕਾਰ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਟਕਰਾਈ ਤਿੰਨ ਫੱਟੜ
. . .  about 3 hours ago
ਜੈਤੋ, 20 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ-ਰੋੜੀਕਪੂਰਾ-ਰਾਮੇਆਣਾ ਰੋਡ ਦੀ ਖਸਤਾ ਹਾਲਤ ਕਾਰਨ ਕਾਰ ਚਾਲਕ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਜਾ ਟਕਰਾਉਣ 'ਤੇ ਤਿੰਨ ਵਿਅਕਤੀਆਂ ...
ਕਰਜ਼ੇ ਤੋਂ ਪ੍ਰੇਸ਼ਾਨ ਪੰਜ ਧੀਆਂ ਦੇ ਬਾਪ ਵੱਲੋਂ ਖ਼ੁਦਕੁਸ਼ੀ
. . .  about 4 hours ago
ਜੋਗਾ, 20 ਅਪ੍ਰੈਲ (ਬਲਜੀਤ ਸਿੰਘ ਅਕਲੀਆ )- ਮਾਨਸਾ ਜ਼ਿਲ੍ਹੇ ਦੇ ਪਿੰਡ ਅਤਲਾ ਕਲਾਂ ਵਿਖੇ ਇਕ ਕਾਰੀਗਰ ਜੋ ਕਿ ਪੰਜ ਧੀਆਂ ਦਾ ਬਾਪ ਸੀ, ਵਲੋਂ ਖੁਦਕਸ਼ੀ ਕਰ ਲੈਣ ਦੀ ਖਬਰ ਹੈ l ਜਾਣਕਾਰੀ ਅਨੁਸਾਰ ਬਲਵੀਰ...
ਆਈ. ਪੀ. ਐੱਲ. 2019 : ਮੁੰਬਈ ਨੇ ਰਾਜਸਥਾਨ ਨੂੰ ਜਿੱਤ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  about 3 hours ago
ਸਕੂਲ ਦੀ ਬੱਸ 'ਚੋਂ ਮਿਲਿਆ ਚੂਰਾ ਪੋਸਤ
. . .  about 5 hours ago
ਪਠਾਨਕੋਟ, 20 ਅਪ੍ਰੈਲ (ਚੌਹਾਨ)- ਮਾਮੂਨ ਮਿਲਟਰੀ ਸਟੇਸ਼ਨ ਦੇ ਅੰਦਰ ਸਕੂਲ ਦੀ ਇੱਕ ਬੱਸ 'ਚੋਂ ਅੱਜ ਫੌਜ ਵਲੋਂ ਚੂਰਾ ਪੋਸਤ ਬਰਾਮਦ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਨਿੱਜੀ ਸਕੂਲ ਦੀ ਇਹ ਬੱਸ ਸਕੂਲੀ ਬੱਚਿਆਂ ਨੂੰ ਮਿਲਟਰੀ ਸਟੇਸ਼ਨ ਦੇ ਅੰਦਰ ਸਥਿਤ...
ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਹਰਮੇਲ ਟੌਹੜਾ
. . .  about 5 hours ago
ਪਟਿਆਲਾ, 20 ਅਪ੍ਰੈਲ (ਅਮਨਦੀਪ ਸਿੰਘ)- ਅੱਜ ਹਰਮੇਲ ਸਿੰਘ ਟੌਹੜਾ ਅਤੇ ਉਨ੍ਹਾਂ ਦਾ ਸਮੁੱਚਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਚ ਸ਼ਾਮਲ ਹੋ ਗਿਆ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਗੁਰਵਿੰਦਰ ਸਿੰਘ ਬਾਵਾ ਮੈਂਬਰ ਸ਼੍ਰੋਮਣੀ ਕਮੇਟੀ ਦੀ...
ਸ਼ਹੀਦ ਹੇਮੰਤ ਕਰਕਰੇ ਵਿਰੁੱਧ ਬਿਆਨ ਦੇਣ 'ਤੇ ਚੋਣ ਕਮਿਸ਼ਨ ਨੇ ਸਾਧਵੀ ਪ੍ਰਗਿਆ ਨੂੰ ਭੇਜਿਆ ਨੋਟਿਸ
. . .  about 5 hours ago
ਭੋਪਾਲ, 20 ਅਪ੍ਰੈਲ- ਮੱਧ ਪ੍ਰਦੇਸ਼ ਦੇ ਲੋਕ ਸਭਾ ਹਲਕੇ ਭੋਪਾਲ ਤੋਂ ਭਾਜਪਾ ਦੀ ਉਮੀਦਵਾਰ ਸਾਧਵੀ ਪ੍ਰਗਿਆ ਸਿੰਘ ਠਾਕੁਰ ਨੂੰ ਮੁੰਬਈ ਏ. ਟੀ. ਐੱਸ. ਦੇ ਮੁਖੀ ਰਹੇ ਸ਼ਹੀਦ ਹੇਮੰਤ ਕਰਕਰੇ ਵਿਰੁੱਧ ਦਿੱਤੇ ਬਿਆਨ 'ਤੇ ਚੋਣ ਕਮਿਸ਼ਨ ਨੇ ਨੋਟਿਸ ਜਾਰੀ ਕੀਤਾ ਹੈ। ਚੋਣ ਕਮਿਸ਼ਨ ਵਲੋਂ...
ਹਥਿਆਰਬੰਦ ਲੁਟੇਰਿਆਂ ਨੇ ਬੈਂਕ 'ਚੋਂ ਦਿਨ-ਦਿਹਾੜੇ ਲੁੱਟੀ ਲੱਖਾਂ ਦੀ ਨਕਦੀ
. . .  about 5 hours ago
ਸਮਾਣਾ, 20 ਅਪ੍ਰੈਲ (ਸਾਹਿਬ ਸਿੰਘ)- ਸਮਾਣਾ (ਪਟਿਆਲਾ) ਦੇ ਪਿੰਡ ਬੰਮਣਾ ਵਿਖੇ ਸਥਿਤ ਓ. ਬੀ. ਸੀ. ਬੈਂਕ ਦੀ ਇੱਕ ਸ਼ਾਖਾ 'ਚੋਂ ਅੱਜ ਦਿਨ-ਦਿਹਾੜੇ ਹਥਿਆਰਬੰਦ ਲੁਟੇਰਿਆਂ ਨੇ ਡਾਕਾ ਮਾਰ ਸੱਤ ਲੱਖ ਰੁਪਏ ਤੋਂ ਵੱਧ ਦੀ ਰਕਮ ਲੁੱਟ ਲਈ। ਘਟਨਾ ਜਾਣਕਾਰੀ ਮਿਲਣ ਤੋਂ...
ਆਈ. ਪੀ. ਐੱਲ. 2019 : 10 ਓਵਰਾਂ ਤੋਂ ਬਾਅਦ ਮੁੰਬਈ ਇੰਡੀਅਨਜ਼ 81/1
. . .  about 3 hours ago
ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  about 6 hours ago
ਮੁਹੰਮਦ ਸਦੀਕ ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ, ਨੋਟਿਸ ਜਾਰੀ
. . .  1 minute ago
ਜਯੋਤਿਰਾਦਿਤਿਆ ਸਿੰਧੀਆ ਨੇ ਭਰਿਆ ਨਾਮਜ਼ਦਗੀ ਪੱਤਰ
. . .  about 6 hours ago
ਅੰਮ੍ਰਿਤਸਰ : ਓਠੀਆ ਦੀ ਮੰਡੀ 'ਚ ਕਣਕ ਦੀ ਆਮਦ ਸ਼ੁਰੂ
. . .  about 7 hours ago
ਆਈ. ਪੀ. ਐੱਲ. 12 : ਰਾਜਸਥਾਨ ਨੇ ਜਿੱਤੀ ਟਾਸ, ਮੁੰਬਈ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 7 hours ago
ਹਰਿਆਣਾ 'ਚ ਵੀ ਕਾਂਗਰਸ ਵਲੋਂ ਕੀਤੀ 'ਨਾਂਹ' ਤੋਂ ਬਾਅਦ ਸਿਰਫ਼ ਦਿੱਲੀ 'ਚ ਗਠਜੋੜ ਲਈ ਤਿਆਰ ਨਹੀਂ 'ਆਪ'- ਸਿਸੋਦੀਆ
. . .  about 7 hours ago
ਕਾਂਗਰਸ 'ਚ ਸ਼ਾਮਲ ਹੋਏ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਗਜੀਤ ਕੰਗ
. . .  about 7 hours ago
ਸਮਾਜਵਾਦੀ ਪਾਰਟੀ ਵਲੋਂ ਫੂਲਪੁਰ ਅਤੇ ਇਲਾਹਾਬਾਦ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  about 7 hours ago
ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਗਈ ਵਿਸ਼ੇਸ਼ ਬੈਠਕ
. . .  about 8 hours ago
ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਹੋਏ ਨਤਮਸਤਕ ਜਗਮੀਤ ਸਿੰਘ ਬਰਾੜ
. . .  about 8 hours ago
ਜਲੰਧਰ 'ਚ ਪੁਲਿਸ ਨੇ ਕੋਰੀਅਰ ਕੰਪਨੀ ਦੇ ਮੁਲਾਜ਼ਮ ਕੋਲੋਂ ਫੜੀ ਲੱਖਾਂ ਦੀ ਨਕਦੀ
. . .  about 8 hours ago
ਓਡੀਸ਼ਾ : ਬੀਜੂ ਜਨਤਾ ਦਲ ਦੇ ਵਿਧਾਇਕ ਵੇਦ ਪ੍ਰਕਾਸ਼ ਦਾ ਦੇਹਾਂਤ
. . .  about 8 hours ago
ਅਫ਼ਗ਼ਾਨਿਸਤਾਨ 'ਚ 10 ਅੱਤਵਾਦੀ ਢੇਰ, 8 ਗ੍ਰਿਫ਼ਤਾਰ
. . .  about 9 hours ago
ਔਰਤਾਂ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ 'ਚ ਪੰਡਯਾ ਅਤੇ ਰਾਹੁਲ 'ਤੇ ਲੱਗਾ 20-20 ਲੱਖ ਰੁਪਏ ਦਾ ਜੁਰਮਾਨਾ
. . .  about 9 hours ago
ਜਗਮੀਤ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  about 9 hours ago
ਪੇਰੂ ਦੇ ਸਾਬਕਾ ਰਾਸ਼ਟਰਪਤੀ ਨੂੰ ਤਿੰਨ ਸਾਲ ਦੀ ਜੇਲ੍ਹ
. . .  about 10 hours ago
ਰੰਜਨ ਗੋਗੋਈ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਕੀਤਾ ਇਨਕਾਰ, ਕਿਹਾ- ਨਿਆਂ ਪਾਲਿਕਾ ਦੀ ਸੁਤੰਤਰਤਾ ਖ਼ਤਰੇ 'ਚ
. . .  about 10 hours ago
ਪਾਬੰਦੀ ਹਟਦਿਆਂ ਹੀ ਛਲਕੇ ਆਜ਼ਮ ਦੇ ਹੰਝੂ, ਕਿਹਾ- ਮੇਰੇ ਨਾਲ ਅੱਤਵਾਦੀ ਦੇ ਵਾਂਗ ਹੋ ਰਿਹੈ ਸਲੂਕ
. . .  about 10 hours ago
ਅਕਾਲੀ ਦਲ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ 200 ਪਰਿਵਾਰ
. . .  about 11 hours ago
ਮਾਂ 'ਤੇ ਬੰਦੂਕ ਤਾਣ ਕੇ ਬਦਮਾਸ਼ਾਂ ਨੇ ਧੀ ਨਾਲ ਕੀਤੀ ਛੇੜਛਾੜ, ਵਿਰੋਧ ਕਰਨ 'ਤੇ ਸੁੱਟਿਆ ਤੇਜ਼ਾਬ
. . .  about 11 hours ago
ਆਈ. ਐੱਸ. ਮਾਡਿਊਲ ਵਿਰੁੱਧ ਐੱਨ. ਆਈ. ਏ. ਵਲੋਂ ਹੈਦਰਾਬਾਦ ਅਤੇ ਮਹਾਰਾਸ਼ਟਰ 'ਚ ਛਾਪੇਮਾਰੀ
. . .  about 11 hours ago
ਦਿਗਵਿਜੇ ਸਿੰਘ ਅੱਜ ਭਰਨਗੇ ਨਾਮਜ਼ਦਗੀ ਪੱਤਰ
. . .  about 12 hours ago
ਰੋਹਿਤ ਸ਼ੇਖਰ ਹੱਤਿਆ ਮਾਮਲੇ 'ਚ ਰੋਹਿਤ ਦੀ ਪਤਨੀ ਕੋਲੋਂ ਕ੍ਰਾਈਮ ਬਰਾਂਚ ਵਲੋਂ ਪੁੱਛਗਿੱਛ
. . .  about 12 hours ago
ਸੋਪੋਰ 'ਚ ਇਕ ਅੱਤਵਾਦੀ ਢੇਰ
. . .  about 13 hours ago
ਰੇਲ ਹਾਦਸਾ : ਰੇਲਵੇ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ, 13 ਟਰੇਨਾਂ ਦਾ ਰੂਟ ਬਦਲਿਆ, 11 ਰੱਦ
. . .  about 14 hours ago
ਸੁਰਵੀਨ ਚਾਵਲਾ ਦੇ ਘਰ ਬੱਚੀ ਨੇ ਲਿਆ ਜਨਮ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 10 ਦੌੜਾਂ ਨਾਲ ਹਰਾਇਆ
. . .  about 1 hour ago
ਪੰਜਾਬੀ ਤੋਂ ਅਣਜਾਣ ਹੋਈ ਕਾਂਗਰਸ ਪਾਰਟੀ
. . .  36 minutes ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 214 ਦੌੜਾਂ ਦਾ ਦਿੱਤਾ ਟੀਚਾ
. . .  about 1 hour ago
ਸੁਆਂ ਨਦੀ 'ਚ ਡੁੱਬੇ ਦੋ ਨੌਜਵਾਨਾਂ ਚੋਂ ਇੱਕ ਦੀ ਲਾਸ਼ ਮਿਲੀ
. . .  1 day ago
ਆਈ.ਪੀ.ਐੱਲ - 2019 : ਟਾਸ ਜਿੱਤ ਕੇ ਕੋਲਕਾਤਾ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਪ੍ਰਧਾਨ ਮੰਤਰੀ ਵੱਲੋਂ ਵਪਾਰੀਆਂ ਦੇ ਸੰਮੇਲਨ ਨੂੰ ਸੰਬੋਧਨ
. . .  1 day ago
ਚੋਣ ਕਮਿਸ਼ਨ ਵੱਲੋਂ ਹਿਮਾਚਲ ਭਾਜਪਾ ਪ੍ਰਧਾਨ ਦੇ ਚੋਣ ਪ੍ਰਚਾਰ 'ਤੇ 48 ਘੰਟਿਆਂ ਲਈ ਰੋਕ
. . .  1 day ago
ਪੰਜਾਬ ਏਕਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਗਰੂਰ ਕਾਲਾ ਢਿੱਲੋਂ ਕਾਂਗਰਸ 'ਚ ਸ਼ਾਮਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਵੈਸਾਖ ਸੰਮਤ 551
ਿਵਚਾਰ ਪ੍ਰਵਾਹ: ਕੁਦਰਤ ਨਾਲ ਸਬੰਧ ਜੋੜਨ ਤੋਂ ਬਿਨਾਂ ਕੋਈ ਸਿੱਖਿਆ ਪੂਰੀ ਨਹੀਂ ਹੁੰਦੀ। -ਰਬਿੰਦਰ ਨਾਥ ਟੈਗੋਰ

ਜਗਰਾਓਂ

ਖ਼ਾਲਸਾ ਸਾਜਨਾ ਦਿਵਸ ਮੌਕੇ ਜਗਰਾਉਂ 'ਚ ਧਾਰਮਿਕ ਸਮਾਗਮ ਕਰਵਾਏ

ਜਗਰਾਉਂ, 14 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਅੰਮਿ੍ਤ ਰੂਪ ਰੂਹਾਨੀਅਤ ਦੇ ਸਮੁੰਦਰ ਦੀ ਸਿਰਜਣਾ ਕੀਤੀ, ਜਿਸ ਪ੍ਰਾਣੀ ਨੇ ਵੀ ਇਸ ਅੰਮਿ੍ਤ ਛਕਿਆ, ਉਹ ਹਰ ਤਰ੍ਹਾਂ ਦੇ ਸੰਸਾਰੀ ਰਿਸ਼ਤੇ ਨੂੰ ਤਿਆਗ ਕੇ ਕਾਦਰ ਦੀ ਕੁਦਰਤ ਦਾ ਪੁੱਤਰ ਬਣ ਗਿਆ | ਉਸ ਨੇ ਨਿੱਜ ਲਈ ਨਹੀਂ ਬਲਕਿ ਪੂਰੀ ਲੋਕਾਈ ਦੀ ਚੜ੍ਹਦੀ ਕਲਾ ਲਈ ਜਿਉਣ ਦੀ ਜਾਚ ਸਿੱਖ ਲਈ | ਅੱਜ ਮਨੁੱਖ ਜੋ ਨਿੱਜੀ ਮੁਫ਼ਾਦਾਂ ਲਈ ਪੂਰੀ ਕਾਇਨਾਤ ਨੂੰ ਤਬਾਹ ਕਰਨ ਲਈ ਤੁਲਿਆ ਹੋਇਆ ਹੈ, ਦੀ ਸੋਚ ਨੂੰ ਇਸ ਇਲਾਹੀ ਅੰਮਿ੍ਤ ਦੇ ਧਾਰਨੀ ਹੀ ਮੋੜ ਸਕਦੇ ਹਨ | ਆਓ ਸੰਸਾਰ ਦੀ ਸੁੱਖ-ਸ਼ਾਂਤੀ ਲਈ ਆਇਦ ਕਰੀਏ ਕਿ ਦਸ ਗੁਰੂ ਸਾਹਿਬਾਨ ਦੀਆਂ ਪ੍ਰਚਾਰੀਆਂ ਜਾ ਰਹੀਆਂ ਸਾਖੀਆਂ ਨੂੰ ਨਹੀਂ, ਬਲਕਿ ਅਸਲੀ ਫ਼ਲਸਫ਼ੇ ਨੂੰ ਘਰ-ਘਰ ਪਹੁੰਚਾਇਆ ਜਾਵੇਗਾ | ਇਹ ਵਿਚਾਰ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਇਲਾਕੇ ਦੇ ਗੁਰਦੁਆਰਾ ਸਾਹਿਬਾਨ ਵਿਖੇ ਕਰਵਾਏ ਸਮਾਗਮਾਂ ਮੌਕੇ ਵੱਖ-ਵੱਖ ਬੁਲਾਰਿਆਂ ਨੇ ਪ੍ਰਗਟਾਏ | ਇਸ ਪਵਿੱਤਰ ਦਿਹਾੜੇ ਮੌਕੇ ਅਰੰਭ ਕਰਵਾਏ ਅਖੰਡ ਪਾਠਾਂ ਦੇ ਭੋਗ ਪਾਉਣ ਉਪਰੰਤ ਦੀਵਾਨ ਸਜਾਏ ਗਏ | ਇੱਥੇ ਸੰਗਤਾਂ ਨੇ ਮੱਥਾ ਟੇਕਿਆ, ਕੀਰਤਨੀ ਜਥਿਆਂ, ਗੁਰਬਾਣੀ, ਢਾਡੀ ਤੇ ਕਵੀਸ਼ਰੀ ਜਥਿਆਂ ਤੋਂ ਗੁਰੂ ਇਤਿਹਾਸ ਸੁਣਿਆ ਅਤੇ ਪਵਿੱਤਰ ਸਰੋਵਰਾਂ ਵਿਚ ਇਸ਼ਨਾਨ ਕਰਕੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ | ਗੁਰਦੁਆਰਾ ਸਿੰਘ ਸਭਾ ਤਹਿਸੀਲ ਰੋਡ, ਗੁਰਦੁਆਰਾ ਮਾਤਾ ਸਾਹਿਬ ਕੌਰ ਹੀਰਾ ਬਾਗ, ਗੁਰਦੁਆਰਾ ਗੁਰੂ ਨਾਨਕਪੁਰਾ ਮੋਰੀ ਗੇਟ, ਗੁਰਦੁਆਰਾ ਭਜਨਗੜ੍ਹ ਸਾਹਿਬ, ਗੁਰਦੁਆਰਾ ਭਗਤ ਰਵਿਦਾਸ ਕੱਚਾ ਕਿੱਲਾ, ਗੁਰਦੁਆਰਾ ਬਾਬਾ ਜੀਵਨ ਸਿੰਘ ਕੱਚਾ ਮਲਕ ਰੋਡ, ਗੁਰਦੁਆਰਾ ਗੁਰੂ ਰਾਮ ਦਾਸ ਅਗਵਾੜ ਗੁਜ਼ਰਾਂ, ਗੁਰਦੁਆਰਾ ਦਸ਼ਮੇਸ਼ ਨਗਰ, ਗੁਰਦੁਆਰਾ ਭਹੋਈ ਸਾਹਿਬ ਅਗਵਾੜ ਲੋਪੋ, ਗੁਰਦੁਆਰਾ ਅਗਵਾੜ ਡਾਲਾ ਆਦਿ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀਆਂ ਨੇ ਅਰੰਭ ਕਰਵਾਏ ਅਖੰਡ ਪਾਠਾਂ ਦੇ ਭੋਗ ਪਾਉਣ ਉਪਰੰਤ ਦੀਵਾਨ ਸਜਾਏ ਗਏ | ਇੱਥੇ ਪ੍ਰਚਾਰਕਾਂ ਨੇ ਸੰਗਤਾਂ ਨੂੰ ਜਿੱਥੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਦੀ ਵਧਾਈ ਦਿੱਤੀ, ਉੱਥੇ ਬਾਣੀ ਤੇ ਬਾਣੇ ਦਾ ਧਾਰਨੀ ਹੋਣ ਲਈ ਵੀ ਆਖਿਆ ਗਿਆ |
ਗੁਰਦੁਆਰਾ ਨਾਨਕਸਰ ਤੇਰਾਂ ਮੰਜ਼ਿਲਾ ਪਿੰਡ ਝੋਰੜਾਂ ਵਿਖੇ ਸਮਾਗਮ
ਜਗਰਾਉਂ/ਹਠੂਰ, (ਹਰਵਿੰਦਰ ਸਿੰਘ ਖ਼ਾਲਸਾ, ਜਸਵਿੰਦਰ ਸਿੰਘ ਛਿੰਦਾ)-ਗੁਰਦੁਆਰਾ ਤੇਰਾਂ ਮੰਜ਼ਿਲਾਂ ਨਾਨਕਸਰ ਪਿੰਡ ਝੋਰੜਾਂ ਵਿਖੇ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਦੀ ਦੇਖਰੇਖ ਹੇਠ ਵਿਸਾਖੀ ਦਾ ਪਵਿੱਤਰ ਦਿਹਾੜਾ ਮਨਾਇਆ ਗਿਆ, ਜਿਸ ਦੌਰਾਨ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਦੀਵਾਨ ਸਜਾਏ ਗਏ, ਜਿਸ ਵਿਚ ਸੰਤ-ਮਹਾਂਪੁਰਖਾਂ ਨੇ ਪ੍ਰਵਚਨ ਅਤੇ ਕੀਰਤਨੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ | ਇਸ ਤੋਂ ਇਲਾਵਾ ਗਤਕੇ ਦੇ ਮੁਕਾਬਲੇ ਵੀ ਕਰਵਾਏ ਗਏ | ਸੰਬੋਧਨ ਕਰਦਿਆਂ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਨੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ | ਸਮਾਗਮ ਵਿਚ ਭਾਈ ਬੱਗਾ ਸਿੰਘ, ਭਾਈ ਗੋਰਾ ਸਿੰਘ, ਭਾਈ ਸਤਪਾਲ ਸਿੰਘ ਆਦਿ ਜਥਿਆਂ ਨੇ ਕੀਰਤਨ ਕੀਤਾ | ਗਤਕੇ ਵਿਚ ਹਿੱਸਾ ਲੈਣ ਵਾਲੀਆਂ ਟੀਮਾਂ ਨੂੰ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਨੇ ਸਨਮਾਨਿਤ ਕੀਤਾ | ਇਸ ਮੌਕੇ ਬਾਬਾ ਕਰਨੈਲ ਸਿੰਘ ਝੋਰੜਾਂ, ਬਾਬਾ ਮੇਹਰ ਸਿੰਘ ਨਾਨਕਸਰ, ਭਾਈਗ ਹਰਬੰਸ ਸਿਾੰਘ ਸੈਕਟਰੀ, ਭਾਈ ਜਸਵਿੰਦਰ ਸਿੰਘ ਬਿੰਦੀ, ਭਾਈ ਗੇਜਾ ਸਿੰਘ, ਹਰਪ੍ਰੀਤ ਸਿੰਘ, ਤਰਸੇਮ ਸਿੰਘ, ਹਰਜਿੰਦਰ ਸਿੰਘ, ਜਸਵੰਤ ਸਿੰਘ ਝੋਰੜਾਂ, ਮਨਦੀਪ ਸਿੰਘ, ਨਿਰਭੈ ਸਿੰਘ, ਝਲਮਲ ਸਿੰਘ, ਬਿੰਦਰ ਸਿੰਘ, ਜੱਸਾ ਸਿੰਘ ਆਦਿ ਹਾਜ਼ਰ ਸਨ |
ਗੁਰਦੁਆਰਾ ਝਿੜੀ ਸਾਹਿਬ ਸਵੱਦੀ ਕਲਾਂ 'ਚ ਸਮਾਗਮ
ਚੌਾਕੀਮਾਨ, (ਤੇਜਿੰਦਰ ਸਿੰਘ ਚੱਢਾ)- ਸੰਤ ਬਾਬਾ ਚਰਨ ਦਾਸ ਦੇ ਤਪ ਸਥਾਨ ਗੁਰਦੁਆਰਾ ਝਿੜੀ ਸਾਹਿਬ ਪਿੰਡ ਸਵੱਦੀ ਕਲਾਂ ਵਿਖੇ ਖ਼ਾਲਸਾ ਪੰਥ ਦਾ ਸਾਜਨਾ ਦਿਵਸ ਤੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ, ਜਿਸ ਦੌਰਾਨ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਸਜਾਏ ਦੀਵਾਨਾਂ ਵਿਚ ਗਿਆਨੀ ਸਰਬਜੀਤ ਸਿੰਘ ਭਰੋਵਾਲ ਠਾਠ ਵਾਲੇ, ਗੁਰਦੁਆਰਾ ਝਿੜੀ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਤਰਸੇਮ ਸਿੰਘ ਸਵੱਦੀ, ਭਾਈ ਪਿਆਰਾ ਸਿੰਘ ਸਿਰਥਲੇ ਵਾਲੇ ਤੇ ਭਾਈ ਰਾਵਿੰਦਰ ਸਿੰਘ ਜੋਨੀ ਦੇ ਜਥੇ ਨੇ ਕੀਰਤਨ ਕੀਤਾ | ਇਸ ਮੌਕੇ ਭਾਈ ਗੁਰਮੇਲ ਸਿੰਘ ਰਸੂਲਪੁਰ ਵਾਲੇ, ਭਾਈ ਜਗਦੀਪ ਸਿੰਘ ਜਲਾਲਦੀਵਾਲ ਵਾਲੇ ਤੇ ਬੀਬੀ ਵੀਰਪਾਲ ਕੌਰ ਸਮਾਲਸਰ ਵਾਲੇ ਢਾਡੀ ਜਥੇ ਨੇ ਵੀ ਹਾਜ਼ਰੀ ਭਰੀ | ਇਸ ਦੌਰਾਨ ਦਸਤਾਰ ਮੁਕਾਬਲੇ ਵੀ ਕਰਵਾਏ ਗਏ | ਇਸ ਮੌਕੇ ਮਾਸਟਰ ਅਵਤਾਰ ਸਿੰਘ ਬਿੱਲੂ ਵਲੈਤੀਆ, ਜਗਦੇਵ ਸਿੰਘ, ਲਖਵੀਰ ਸਿੰਘ, ਸੁਖਬੀਰ ਸਿੰਘ, ਰਣਜੀਤ ਸਿੰਘ ਤੇ ਗੁਲਜਾਰ ਸਿੰਘ ਦੀ ਅਗਵਾਈ ਵਿਚ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਨੇ ਜੇਤੂਆਂ ਨੂੰ ਨਕਦ ਰਾਸ਼ੀ ਤੇ ਹਿੱਸਾ ਲੈਣ ਵਾਲੇ ਸਾਰੇ ਨੌਜਵਾਨਾਂ ਦੀ ਹੌਾਸਲਾ ਅਫ਼ਜਾਈ ਕੀਤੀ | ਇਸ ਮੌਕੇ ਸਾਬਕਾ ਪ੍ਰਧਾਨ ਗੁਰਸੇਵਕ ਸਿੰਘ ਸੋਨੀ, ਮਨਜੀਤ ਸਿੰਘ ਜੇ.ਈ, ਸਾਬਕਾ ਪੰਚ ਰਣਜੀਤ ਸਿੰਘ ਤੂਰ, ਮਾ: ਹਰਪਾਲ ਸਿੰਘ, ਹਰਮਿੰਦਰਪਾਲ ਸਿੰਘ ਬਿੱਟੂ ਤੇ ਹੋਰ ਸੰਗਤਾਂ ਹਾਜ਼ਰ ਸਨ |
-ਗੁ: ਦੂਖ ਨਿਵਾਰਨ ਸਾਹਿਬ ਪਿੰਡ ਸੋਹੀਆਂ 'ਚ ਸਮਾਗਮ
ਚੌਾਕੀਮਾਨ, (ਤੇਜਿੰਦਰ ਸਿੰਘ ਚੱਢਾ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ ਕੈਂਬਸਰ ਪਾਤਸ਼ਾਹੀ ਛੇਵੀਂ ਪਿੰਡ ਸੋਹੀਆਂ ਵਿਖੇ ਖ਼ਾਲਸਾ ਪੰਥ ਦਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਸਜਾਏ ਦੀਵਾਨਾਂ ਵਿਚ ਰਾਗੀ ਹਰਚਰਨ ਸਿੰਘ ਮੁੱਲਾਂਪੁਰ ਵਾਲੇ, ਕਥਾ ਵਾਚਕ ਬਾਬਾ ਗੁਰਚਰਨ ਸਿੰਘ ਤੇ ਭਾਈ ਨਾਜਰ ਸਿੰਘ ਕਲਿਆਣ ਦੇ ਕਵੀਸਰੀ ਜਥੇ ਨੇ ਗੁਰੂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਦੌਰਾਨ ਦਸਤਾਰ ਮੁਕਾਬਲੇ ਵੀ ਕਰਵਾਏ ਗਏ, ਜਿਸ 'ਚ ਗੁਰਸੇਵਕ ਸਿੰਘ, ਤਰਨਜੀਤ ਸਿੰਘ ਤੇ ਹਰਪ੍ਰੀਤ ਸਿੰਘ ਨੇ ਜੱਜ ਦੀ ਭੂਮਿਕਾ ਨਿਭਾਈ | ਸਾਬਕਾ ਸਰਪੰਚ ਸੁਖਦੇਵ ਸਿੰਘ ਸੋਹੀਆਂ, ਹਰਨੇਕ ਸਿੰਘ ਬੜਿੰਗ, ਖਜ਼ਾਨਚੀ ਹਰਨੇਕ ਸਿੰਘ, ਸੁਖਮਿੰਦਰ ਸਿੰਘ ਕਾਕਾ ਸੋਹੀਆਂ, ਦਲਜੀਤ ਸਿੰਘ ਸੋਨੂੰ, ਜਗਤਾਰ ਸਿੰਘ ਕੁਲਾਰ ਤੇ ਗਿਆਨੀ ਬਲਰਾਜ ਸਿੰਘ ਦੀ ਅਗਵਾਈ ਵਿਚ ਗੁਰਦੁਆਰਾ ਪ੍ਰਬੰਧਕੀ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਨੇ ਜੇਤੂਆਂ ਨੂੰ ਨਕਦ ਰਾਸ਼ੀ ਅਤੇ ਹਿੱਸਾ ਲੈਣ ਵਾਲੇ ਨੌਜਵਾਨਾਂ ਨੂੰ ਤਗਮਿਆਂ ਨਾਲ ਸਨਮਾਨਿਤ ਕੀਤਾ | ਇਸ ਮੌਕੇ ਅੰਮਿ੍ਤ ਛੱਕਣ ਵਾਲੇ ਪ੍ਰਾਣੀਆਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਧਾਈ ਦਿੱਤੀ | ਇਸ ਮੌਕੇ ਕੁਲਵੰਤ ਸਿੰਘ, ਜਸਵਿੰਦਰਪਾਲ ਸਿੰਘ ਘੀਟਾ, ਜਗਮੋਹਨ ਸਿੰਘ, ਸਾਧੂ ਸਿੰਘ, ਜਸਵੰਤ ਸਿੰਘ, ਚਰਨ ਸਿੰਘ, ਹਰਪਾਲ ਸਿੰਘ, ਚਰਨਕਮਲ ਸਿੰਘ ਸੋਹੀਆਂ ਤੇ ਹੋਰ ਸੰਗਤਾਂ ਹਾਜ਼ਰ ਸਨ |
ਹੰਬੜਾਂ, (ਜਗਦੀਸ਼ ਸਿੰਘ ਗਿੱਲ)-ਖ਼ਾਲਸਾ ਪੰਥ ਦੀ ਸਾਜਨਾ ਦਿਵਸ 'ਤੇ ਕਸਬਾ ਹੰਬੜਾਂ ਦੇ ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ
ਅਖੰਡ ਪਾਠ ਦੇ ਭੋਗ ਪਾਏ ਗਏ। ਭਾਈ ਪਰਮਿੰਦਰ ਸਿੰਘ ਗੌਂਸਪੁਰ, ਭਾਈ ਪਿੰਦਰਪਾਲ ਸਿੰਘ ਅਤੇ ਭਾਈ ਬਲਦੇਵ ਸਿੰਘ ਦੇ ਜਥੇ ਨੇ ਕੀਰਤਨ ਕੀਤਾ। ਪ੍ਰਸਿੱਧ ਕਥਾਵਾਚਕ ਭਾਈ ਜਰਨੈਲ ਸਿੰਘ ਭੈਣੀ ਨੇ ਸੰਗਤਾਂ ਨਾਲ ਕਥਾ-ਵਿਚਾਰਾਂ ਰਾਹੀਂ ਸਾਂਝ ਪਾਈ। ਇਸ ਮੌਕੇ ਸੂਬਾ ਸਕੱਤਰ ਕਾਂਗਰਸ ਮਨਜੀਤ ਸਿੰਘ ਹੰਬੜਾਂ, ਸਰਪੰਚ ਰਣਜੋਧ ਸਿੰਘ ਜੱਗਾ, ਗੁਰਦੁਆਰਾ ਕਮੇਟੀ ਪ੍ਰਧਾਨ ਸੁਖਵਿੰਦਰ ਸਿੰਘ ਚੀਮਾਂ, ਸੀ.ਮੀਤ ਪ੍ਰਧਾਨ ਤੇਜਾ ਸਿੰਘ ਗਿੱਲ, ਜਗਤਾਰ ਸਿੰਘ ਕੈਲੇ, ਮਨਜੀਤ ਸਿੰਘ ਭੈਰੋਂਮੁੰਨਾਂ, ਪੰਚ ਰਣਜੀਤ ਸਿੰਘ ਚੀਮਾਂ, ਬੀਬੀ ਜਸਵੰਤ ਕੌਰ ਭੰਦੋਲ, ਲਖਵੀਰ ਕੌਰ ਗਰੇਵਾਲ ਕੈਨੇਡਾ, ਪੰਚ ਸੁਖਵਿੰਦਰ ਕੌਰ ਧਾਲੀਵਾਲ, ਪੰਚ ਗੁਰਜੀਤ ਕੌਰ ਗਰੇਵਾਲ, ਪੰਚ ਕੁਲਦੀਪ ਕੌਰ, ਪੰਚ ਸਵਰਨ ਕੌਰ, ਮੋਹਣ ਸਿੰਘ ਪ੍ਰਧਾਨ, ਗੁਰਦੀਪ ਸਿੰਘ ਸਿਡਾਨਾ, ਕੇਹਰ ਸਿੰਘ ਰਾਊਵਾਲ, ਅਜੀਤ ਸਿੰਘ ਢਿੱਲੋਂ, ਸੂਬਾ ਸਿੰਘ ਬਾਠ, ਬਲਵਿੰਦਰ ਸਿੰਘ ਫ਼ੌਜੀ, ਗੁਰਬਖਸ਼ ਸਿੰਘ ਬਾਠ, ਹਰਬਿੰਦਰ ਸਿੰਘ ਤੂਰ, ਭੁਪਿੰਦਰ ਸਿੰਘ ਕਾਲਾ, ਗਿਆਨੀ ਹਰਦੀਪ ਸਿੰਘ, ਅੰਮ੍ਰਿਤਪਾਲ ਸਿੰਘ ਬਾਠ, ਪ੍ਰਮਿੰਦਰ ਸਿੰਘ ਸਿਡਾਨਾਂ, ਜਸਮੀਤ ਸਿੰਘ ਰਾਜੂ ਆਦਿ ਸ਼ਾਮਿਲ ਹੋਏ।
ਤਾਜਪੁਰ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ
ਰਾਏਕੋਟ, (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਸਾਹਿਬ ਖੰਗੂੜਾ ਪੱਤੀ ਪਿੰਡ ਤਾਜਪੁਰ ਵਿਖੇ ਵਿਸਾਖੀ ਦਾ ਪਵਿੱਤਰ ਦਿਹਾੜਾ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਕਮੇਟੀ ਪ੍ਰਧਾਨ ਜਗਦੇਵ ਸਿੰਘ ਖੰਗੂੜਾ ਨੇ ਦੱਸਿਆ ਕਿ ਵਿਸਾਖੀ ਦੇ ਦਿਹਾੜੇ 'ਤੇ ਧਾਰਮਿਕ ਸਮਾਗਮ ਦੌਰਾਨ ਕਥਾ ਕੀਰਤਨ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਐਨ.ਆਰ.ਆਈ ਨਰਿੰਦਰ ਸਿੰਘ ਯੂ.ਕੇ. ਵਲੋਂ ਸਮੁੱਚੇ ਪਿੰਡ ਵਿਚ ਸੋਲਰ ਲਾਇਟਾਂ ਲਗਾਉਣ 'ਤੇ ਗੁਰਦੁਆਰਾ ਕਮੇਟੀ, ਗ੍ਰਾਂਮ ਪੰਚਾਇਤ ਅਤੇ ਨਗਰ ਨਿਵਾਸੀਆਂ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਾਬਾ ਗੁਰਬਖ਼ਸ਼ ਸਿੰਘ, ਸਰਪੰਚ ਅਵਤਾਰ ਸਿੰਘ, ਜਸਮੇਲ ਸਿੰਘ, ਜੋਰਾ ਸਿੰਘ, ਤੋਤਾ ਸਿੰਘ, ਮੋਹਨ ਸਿੰਘ, ਹਰਪ੍ਰੀਤ ਸਿੰਘ, ਜਗਜੀਤ ਸਿੰਘ, ਨੰਬਰਦਾਰ ਅਵਤਾਰ ਸਿੰਘ, ਅਜੀਤ ਸਿੰਘ, ਦਵਿੰਦਰ ਸਿੰਘ, ਸੋਹਣ ਸਿੰਘ, ਗੁਰਚਰਨ ਸਿੰਘ, ਕੈਪਟਨ ਬਲਜਿੰਦਰ ਸਿੰਘ, ਅਮਨਦੀਪ ਸਿੰਘ, ਡਾ: ਗੁਰਨਾਮ ਸਿੰਘ ਖੰਗੂੜਾ ਆਦਿ ਹਾਜ਼ਰ ਸਨ।
ਰਸੂਲਪੁਰ 'ਚ ਵਿਸਾਖੀ ਮੌਕੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ
ਹਠੂਰ, (ਜਸਵਿੰਦਰ ਸਿੰਘ ਛਿੰਦਾ)-ਪਿੰਡ ਰਸੂਲਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ ਦੀ ਅਗਵਾਈ ਹੇਠ ਬੱਚਿਆਂ ਦੇ ਧਾਰਮਿਕ ਮੁਕਾਬਲੇ ਅਤੇ ਸਨਮਾਨ ਸਮਾਗਮ ਕਰਵਾਇਆ ਗਿਆ। ਜਿਸ ਵਿਚ ਪੀ.ਏ.ਸੀ. ਦੇ ਮੈਂਬਰ ਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਹਰਸੁਰਿੰਦਰ ਸਿੰਘ ਗਿੱਲ ਵਿਸ਼ੇਸ਼ ਤੌਰ 'ਤੇ ਪੁੱਜੇ। ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕੇ ਗੁਰਬਾਣੀ ਕੰਠ, ਲੰਮੇ ਕੇਸ ਅਤੇ ਦਸਤਾਰ ਮੁਕਾਬਲਿਆਂ ਵਿਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸੇ ਤਰ੍ਹਾਂ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਪੜ੍ਹਾਈ ਵਿਚ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਵੀ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵੀਰ ਸਿੰਘ, ਗੁਰਦਿਆਲ ਸਿੰਘ, ਬਾਲੀ ਸਿੰਘ, ਅਵਤਾਰ ਸਿੰਘ ਯੂ.ਐਸ.ਏ, ਕੇਵਲ ਸਿੰਘ, ਸੁਖਦੀਪ ਸਿੰਘ, ਮੁਖਤਿਆਰ ਸਿੰਘ, ਨਿਰਮਲ ਸਿੰਘ ਹਾਜ਼ਰ ਸਨ।
ਗੋਬਿੰਦਪੁਰਾ ਮਾਈ ਦਾ ਵਿਖੇ ਖ਼ਾਲਸਾ ਸਾਜਨਾ ਦਿਵਸ
ਜਗਰਾਉਂ,(ਹਰਵਿੰਦਰ ਸਿੰਘ ਖ਼ਾਲਸਾ)-ਸਥਾਨਕ ਗੁਰਦੁਆਰਾ ਗੋਬਿੰਦਪੁਰਾ ਮਾਈ ਦਾ (ਜਗਰਾਉਂ) ਵਿਖੇ ਖਾਲਸਾ ਪੰਥ ਦਾ ਸਿਰਜਣਾ ਦਿਵਸ ਤੇ ਵਿਸਾਖੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ। ਸਮਾਗਮ ਮੌਕੇ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਦੀਵਾਨ ਸਜਾਏ ਗਏ, ਜਿਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕ ਭਾਈ ਜਸਪਾਲ ਸਿੰਘ ਨੇ ਕਥਾ ਕਰਦਿਆਂ ਸੰਗਤਾਂ ਨੂੰ ਗੁਰ-ਇਤਿਹਾਸ ਸਵਰਣ ਕਰਵਾਇਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਪ੍ਰਤਾਪ ਸਿੰਘ ਨੇ ਆਈ ਸੰਗਤਾਂ ਨੂੰ ਸੰਬੋਧਨ ਕਰਦਿਆਂ ਇਸ ਦਿਨ ਦੀ ਮੁਬਾਰਕਬਾਦ ਦਿੱਤੀ ਤੇ ਕਿਹਾ ਕਿ ਦਸਵੇਂ ਪਾਤਸ਼ਾਹ ਨੇ 1699 ਈ: ਵਿਚ ਤਲਵਾਰ ਦੀ ਧਾਰ 'ਚੋਂ ਖ਼ਾਲਸਾ ਸਾਜਿਆ ਤੇ ਜਬਰ-ਜ਼ੁਲਮ ਖ਼ਿਲਾਫ਼ ਡਟਣ ਤੇ ਮਜ਼ਲੂਮਾਂ ਦੀ ਰਾਖੀ ਕਰਨ ਲਈ ਕਿਹਾ। ਦਸਮੇਸ਼ ਸੇਵਾ ਸੁਸਾਇਟੀ ਦੇ ਚੇਅਰਮੈਨ ਇਕਬਾਲ ਸਿੰਘ ਨਾਗੀ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਪ੍ਰਬੰਧਕੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਦਾ ਲੰਗਰ ਹਾਲ ਦੀ ਉਸਾਰੀ 'ਚ ਅਹਿਮ ਯੋਗਦਾਨ ਪਾਉਣ ਵਾਲੇ ਸ: ਗੋਬਿੰਦ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ। ਸੰਗਤਾਂ ਲਈ ਅੱਜ ਦੇ ਲੰਗਰ ਦੀ ਸੇਵਾ ਵੀ ਸ: ਗੋਬਿੰਦ ਸਿੰਘ ਦੇ ਪਰਿਵਾਰ ਵਲੋਂ ਕੀਤੀ ਗਈ। ਇਸ ਦੌਰਾਨ ਪਹੁੰਚੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਜਗਰਾਜ ਸਿੰਘ ਢਿੱਲੋਂ, ਗੁਰਮੀਤ ਸਿੰਘ ਮੀਤਾ, ਗੁਰਵਿੰਦਰ ਸਿੰਘ ਸਾਹਨੀ, ਪ੍ਰਿਤਪਾਲ ਸਿੰਘ ਲੱਕੀ, ਇਕਬਾਲ ਸਿੰਘ ਮਿੱਠੂ ਆਦਿ ਹਾਜ਼ਰ ਸਨ।
ਈਸੇਵਾਲ 'ਚ ਵਿਸਾਖੀ ਮੌਕੇ ਕੀਰਤਨ ਦਰਬਾਰ ਕਰਵਾਇਆ
ਮੁੱਲਾਂਪੁਰ-ਦਾਖਾ, (ਨਿਰਮਲ ਸਿੰਘ ਧਾਲੀਵਾਲ)-ਗੁਰਦੁਆਰਾ ਸਾਹਿਬ ਪਿੰਡ ਈਸੇਵਾਲ (ਲੁਧਿ:) ਵਿਖੇ ਵਿਸਾਖੀ ਦੇ ਦਿਹਾੜੇ ਅਤੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਧਾਰਮਿਕ ਪ੍ਰੋਗਰਾਮ ਵਿਚ ਬੱਚਿਆਂ ਵਲੋਂ ਕੀਰਤਨ ਕੀਤਾ ਗਿਆ। ਵੱਖੋ-ਵੱਖ ਕੀਰਤਨੀਏ ਜਥਿਆਂ ਵਲੋਂ ਸ਼ਬਦ ਕੀਰਤਨ ਦੇ ਵਿਖਿਆਨ ਤੋਂ ਬਾਅਦ ਖ਼ਾਲਸਾ ਸਾਜਨਾ ਦਿਵਸ ਸਮਾਰੋਹ ਸਮੇਂ ਸੰਗਤ ਨੂੰ ਸੰਬੋਧਨ ਹੁੰਦਿਆਂ ਗੁਰਦੁਆਰਾ ਸਾਹਿਬ ਈਸੇਵਾਲ ਦੇ ਪ੍ਰਬੰਧਕੀ ਪ੍ਰਧਾਨ ਬਲਜਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਹਰ ਇਕ ਗੁਰਸਿੱਖ ਲਈ ਬਾਣੀ ਅਤੇ ਬਾਣੇ ਦਾ ਧਾਰਨੀ ਹੋਣਾ ਜ਼ਰੂਰੀ ਹੈ। ਗੁਰਦੁਆਰਾ ਸਾਹਿਬ ਈਸੇਵਾਲ ਵਿਖੇ ਸੰਗੀਤ ਅਧਿਆਪਕ ਜੋਰਾਵਰ ਸਿੰਘ, ਸਮਾਜ ਸੇਵੀ ਕੁਲਦੀਪ ਸਿੰਘ ਰਾਜੂ ਜਿਊਲਰ, ਭਾਈ ਗੁਰਿੰਦਰ ਸਿੰਘ, ਕੁਲਦੀਪ ਸਿੰਘ, ਸਰਪੰਚ ਹਰਿੰਦਰ ਸਿੰਘ, ਡਾ: ਸੁਖਪਾਲ ਸਿੰਘ ਸੇਖੋਂ, ਜਗਦੇਵ ਸਿੰਘ ਜੱਗਾ ਵਲੋਂ ਖ਼ਾਲਸਾ ਪੰਥ ਦੀ ਸਿਰਜਣਾ ਵਾਲੇ ਇਤਿਹਾਸਿਕ ਪੁਰਬ ਵਿਸਾਖੀ ਦੀ ਵਧਾਈ ਦਿੰਦਿਆਂ ਕੀਰਤਨ ਦਰਬਾਰ ਵਿਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ।
ਗੁ: ਟਾਹਲੀਆਣਾ ਸਾਹਿਬ ਵਿਖੇ ਸਮਾਗਮ
ਰਾਏਕੋਟ, (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ ਦਸਵੀਂ ਰਾਏਕੋਟ ਵਿਖੇ ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਤੇ ਹਜ਼ੂਰੀ ਰਾਗੀ ਜਥੇ ਨੇ ਕਥਾ-ਕੀਰਤਨ ਕੀਤਾ। ਇਸ ਮੌਕੇ ਭਾਈ ਕਰਨੈਲ ਸਿੰਘ ਛਾਪਾ, ਭਾਈ ਮਨਪ੍ਰੀਤ ਸਿੰਘ ਅਕਾਲਗੜ੍ਹ, ਭਾਈ ਅਜਮੇਰ ਸਿੰਘ ਕਾਲਸਾਂ ਆਦਿ ਢਾਡੀ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਵਿਸਾਖੀ ਦੇ ਦਿਹਾੜੇ ਸਬੰਧੀ ਪ੍ਰਸੰਗ ਸੁਣਾਏ। ਇਸ ਮੌਕੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਅੰਤ੍ਰਿਗ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਵੀ ਸੰਗਤਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਢਾਡੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੈਨੇਜਰ ਕੰਵਲਜੀਤ ਸਿੰਘ ਗਿੱਲ, ਗੁਰਚੀਨ ਸਿੰਘ ਰੱਤੋਵਾਲ ਪ੍ਰਧਾਨ ਸਰਕਲ ਸੁਧਾਰ, ਪਰਮਿੰਦਰ ਸਿੰਘ ਖੰਗੂੜਾ, ਹੈੱਡ ਗ੍ਰੰਥੀ ਨਾਜਰ ਸਿੰਘ, ਭਾਈ ਹਰਦੀਪ ਸਿੰਘ, ਹਰਵਿੰਦਰ ਸਿੰਘ ਭੂੰਦੜੀ, ਗੁਰਜੀਤ ਸਿੰਘ ਆਦਿ ਹਾਜ਼ਰ ਸਨ।

ਬੈਂਕ ਨਾਲ ਠੱਗੀ ਦੇ ਮਾਮਲੇ 'ਚ ਤਿੰਨਾਂ ਿਖ਼ਲਾਫ਼ ਮਾਮਲਾ ਦਰਜ

ਜਗਰਾਉਂ, 14 ਅਪ੍ਰੈਲ (ਅਜੀਤ ਸਿੰਘ ਅਖਾੜਾ)-ਜਗਰਾਉਂ ਦੀ ਇਲਾਹਾਬਾਦ ਬੈਂਕ 'ਚ ਜਾਅਲੀ ਐਨ.ਓ.ਸੀ ਤਿਆਰ ਕਰਵਾ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਇਲਾਹਾਬਾਦ ਬੈਂਕ ਮੈਨੇਜ਼ਰ ਹਰੀ ਮੋਹਣ ਨੇ ਪੁਲਿਸ ਨੂੰ ਬਿਆਨਾਂ 'ਚ ਦੱਸਿਆ ...

ਪੂਰੀ ਖ਼ਬਰ »

ਗੁਰੂ ਵਲੋਂ ਦੋਰਾਹਾ ਇਲਾਕੇ ਦੇ ਪਿੰਡਾਂ 'ਚ ਚੋਣ ਪ੍ਰਚਾਰ

ਦੋਰਾਹਾ, 14 ਅਪੈ੍ਰਲ (ਮਨਜੀਤ ਸਿੰਘ ਗਿੱਲ)-ਲੋਕ ਸਭਾ ਚੋਣਾਂ ਲਈ ਹਲਕਾ ਫ਼ਤਹਿਗੜ੍ਹ ਸਾਹਿਬ ਤੋ ਸ਼੍ਰੋਮਣੀ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਵਲੋਂ ਅੱਜ ਦੋਰਾਹਾ ਇਲਾਕੇ ਦੇ ਪਿੰਡਾਂ 'ਚ ਚੋਣ ਪ੍ਰਚਾਰ ਕੀਤਾ ਗਿਆ | ਗੁਰੂ ਨੇ ਅਕਾਲੀ ਦਲ ਦੇ ਹਲਕਾ ...

ਪੂਰੀ ਖ਼ਬਰ »

ਮੇਰੇ ਿਖ਼ਲਾਫ਼ ਸੋਸ਼ਲ ਮੀਡੀਆ 'ਤੇ ਪ੍ਰਚਾਰ ਬੇਬੁਨਿਆਦ-ਦਾਖਾ

ਦੋਰਾਹਾ, 14 ਅਪ੍ਰੈਲ (ਮਨਜੀਤ ਸਿੰਘ ਗਿੱਲ)-ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨੇ ਸੋਸ਼ਲ ਮੀਡੀਆ 'ਤੇ ਉਨ੍ਹਾਂ ਿਖ਼ਲਾਫ਼ ਵਾਇਰਲ ਹੋ ਰਹੀਆਂ ਖ਼ਬਰਾਂ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਕਿਹਾ ਕਿ ਉਹ ਬਿਲਕੁਲ ਝੂਠਾ ਪ੍ਰਚਾਰ ਹੈ ਕਿਉਂਕਿ ਉਹ ਕਾਂਗਰਸ ਦੀ ਮਜ਼ਬੂਤੀ ਲਈ ...

ਪੂਰੀ ਖ਼ਬਰ »

ਕੰਵਰਦੀਪ ਸਿੰਘ ਜੱਗੀ ਸੀਨੀਅਰ ਮੀਤ ਪ੍ਰਧਾਨ ਥਾਪੇ

ਦੋਰਾਹਾ, 14 ਅਪ੍ਰੈਲ (ਮਨਜੀਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੂਥ ਅਕਾਲੀ ਦਲ ਮਾਲਵਾ ਜ਼ੋਨ ਨੰ: 3 ਦੇ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਵਿਦਿਆਰਥੀ ਜਥੇਬੰਦੀ ਐੱਸ. ਓ. ...

ਪੂਰੀ ਖ਼ਬਰ »

ਹਰਜੋਤ ਸਿੰਘ ਮਾਂਗਟ ਯੂਥ ਅਕਾਲੀ ਦਲ ਮਾਲਵਾ ਜ਼ੋਨ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਮਾਛੀਵਾੜਾ ਸਾਹਿਬ, 14 ਅਪ੍ਰੈਲ (ਸੁਖਵੰਤ ਸਿੰਘ ਗਿੱਲ)-ਬਲਾਕ ਮਾਛੀਵਾੜਾ ਦੇ ਸੰਮਤੀ ਮੈਂਬਰ ਹਰਜੋਤ ਸਿੰਘ ਮਾਂਗਟ ਨੂੰ ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਮਾਲਵਾ ਜ਼ੋਨ-3 ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕਰਨ ਨਾਲ ਹਲਕੇ ਦੇ ਨੌਜਵਾਨਾਂ ਵਿਚ ਵੱਡਾ ਉਤਸ਼ਾਹ ਪਾਇਆ ਜਾ ...

ਪੂਰੀ ਖ਼ਬਰ »

ਮਹੇਸ਼ਇੰਦਰ ਗਰੇਵਾਲ ਨੂੰ ਟਿਕਟ ਮਿਲਣ 'ਤੇ ਪਾਇਲ ਦੇ ਸਮਰਥਕ ਬਾਗ਼ੋ-ਬਾਗ਼

ਮਲੌਦ, 14 ਅਪ੍ਰੈਲ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਿਆਸੀ ਸਲਾਹਕਾਰ ਅਤੇ ਵਰਕਰਾਂ ਨਾਲ ਚਟਾਨ ਵਾਂਗ ਖੜ੍ਹਨ ਵਾਲੇ ਝੁਜਾਰੂ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਲੋਕ ਸਭਾ ਹਲਕਾ ਲੁਧਿਆਣਾ ਤੋਂ ...

ਪੂਰੀ ਖ਼ਬਰ »

ਗੁ: ਸਿੱਧਸਰ ਡੇਰਾ ਸਾਹਿਬ ਵਿਖੇ ਦਰਸ਼ਨੀ ਡਿਊੜੀ ਦੀ ਨੀਂਹ ਰੱਖੀ

ਰਾਏਕੋਟ, 14 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਸਿੱਧਸਰ ਡੇਰਾ ਸਾਹਿਬ ਪਿੰਡ ਭੈਣੀ ਬੜਿੰਗਾ ਵਿਖੇ ਦਰਸ਼ਨੀ ਡਿਊੜੀ ਦੀ ਨੀਂਹ ਦੀ ਇੱਟ ਪੰਜ ਪਿਆਰਿਆਂ ਨੇ ਲਗਾਈ | ਇਸ ਮੌਕੇ ਗੁਰਦੁਆਰਾ ਕਮੇਟੀ ਪ੍ਰਧਾਨ ਤੇਜਾ ਸਿੰਘ, ਮੀਤ ਪ੍ਰਧਾਨ ਕਮਲਜੀਤ ਸਿੰਘ, ਖਜ਼ਾਨਚੀ ...

ਪੂਰੀ ਖ਼ਬਰ »

ਲੋਹਟਬੱਦੀ ਵਿਖੇ ਡਾ: ਅਮਰ ਸਿੰਘ ਬੋਪਾਰਾਏ ਨੂੰ ਲੱਡੂਆਂ ਨਾਲ ਤੋਲਿਆ

ਲੋਹਟਬੱਦੀ, 14 ਅਪ੍ਰੈਲ (ਕੁਲਵਿੰਦਰ ਸਿੰਘ ਡਾਂਗੋਂ)-ਲੋਕ ਸਭਾ ਚੋਣਾਂ ਲਈ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਅਮਰ ਸਿੰਘ ਬੋਪਾਰਾਏ ਵਲੋਂ ਵੱਖ-ਵੱਖ ਪਿੰਡਾਂ ਅੰਦਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਇਸ ਦੇ ਚਲਦਿਆਂ ਪਿੰਡ ਲੋਹਟਬੱਦੀ ਵਿਖੇ ਚੌਧਰੀ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਨੇ ਡਾ: ਅੰਬੇਡਕਰ ਦਾ ਜਨਮ ਦਿਵਸ ਮਨਾਇਆ

ਰਾਏਕੋਟ, 14 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਦਿੱਤੇ ਕੱੁਲ ਹਿੰਦ ਦੇ ਸੱਦੇ 'ਤੇ ਰਾਏਕੋਟ ਵਿਖੇ ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮਨਾਇਆ ਗਿਆ | ਇਸ ਮੌਕੇ ਪਾਰਟੀ ਦੇ ਸੂਬਾਈ ਆਗੂ ਕਾਮਰੇਡ ਪ੍ਰੋ: ਜੈਪਾਲ ਸਿੰਘ ਨੇ ਡਾ: ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ ਸ਼ਤਾਬਦੀ ਨੂੰ ਸਮਰਪਿਤ ਧਾਰਮਿਕ ਸਮਾਗਮ

ਮੁੱਲਾਂਪੁਰ-ਦਾਖਾ/ਗੁਰੂਸਰ ਸੁਧਾਰ, 14 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਭਾਈ ਘਨੱਈਆ ਜੀ ਸੇਵਾ ਸੁਸਾਇਟੀ ਰੱਤੋਵਾਲ ਵਲੋਂ ਗੁਰਦੁਆਰਾ ਸਿੰਘ ਸਭਾ ਪ੍ਰਬੰਧਕੀ ਕਮੇਟੀ ਅਤੇ ਨਗਰ ਦੇ ਸਹਿਯੋਗ ਨਾਲ ਜਲਿ੍ਹਆਂਵਾਲਾ ਬਾਗ ਕਤਲੇਆਮ ਦੇ ਸ਼ਤਾਬਦੀ ਸਮਾਰੋਹ ਨੂੰ ਸਮਰਪਿਤ ...

ਪੂਰੀ ਖ਼ਬਰ »

ਸਵੱਦੀ ਕਲਾਂ ਵਿਖੇ ਲਗਾਇਆ ਤੀਜਾ ਖ਼ੂਨਦਾਨ ਕੈਂਪ

ਚੌਾਕੀਮਾਨ, 14 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਪਿੰਡ ਸਵੱਦੀ ਕਲਾਂ ਵਿਖੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਤੇ ਵਿਸਾਖੀ ਦਾ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਨੌਜਵਾਨਾਂ ਤੇ ਸਮੂਹ ਨਗਰ ਨਿਵਾਸੀਆਂ ਪਿੰਡ ਸਵੱਦੀ ਕਲਾਂ ਵਲੋਂ ਤੀਜਾ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਰਿਮਟ ਵਲੋਂ ਡਾ: ਅੰਬੇਡਕਰ ਜੈਅੰਤੀ ਨੂੰ ਸਮਰਪਿਤ ਕਾਨੂੰਨੀ ਜਾਗਰੂਕਤਾ ਕੈਂਪ

ਹੰਬੜਾਂ, 14 ਅਪ੍ਰੈਲ (ਜਗਦੀਸ਼ ਸਿੰਘ ਗਿੱਲ)-ਕਸਬਾ ਹੰਬੜਾਂ ਦੇ ਚੜ੍ਹਦੀ ਕਲਾ ਗੁਰਦੁਆਰਾ ਸਾਹਿਬ ਵਿਖੇ ਰਿਮਟ ਸਕੂਲ ਆਫ ਲੀਗਲ ਸਟਡੀਜ਼ ਵਲੋਂ ਡਾ: ਭੀਮ ਰਾਓ ਅੰਬੇਡਕਰ ਦੀ ਜੈਅੰਤੀ ਨੂੰ ਸਮਰਪਿਤ ਮੁਫ਼ਤ ਕਾਨੂੰਨੀ ਜਾਗਰੂਕਤਾ ਕੈਂਪ ਰਿਮਟ ਯੂਨੀਵਰਸਟੀ ਦੇ ਵਾਈਸ ...

ਪੂਰੀ ਖ਼ਬਰ »

ਸੁਧਾਰ 'ਚ ਖ਼ਾਲਸਾ ਸਾਜਨਾ ਦਿਵਸ ਮੌਕੇ ਦਸਤਾਰਬੰਦੀ ਮੁਕਾਬਲੇ ਕਰਵਾਏ

ਗੁਰੂਸਰ ਸੁਧਾਰ, 14 ਅਪ੍ਰੈਲ (ਜਸਵਿੰਦਰ ਸਿੰਘ ਗਰੇਵਾਲ)-ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਗੁਰੂਸਰ ਸੁਧਾਰ ਵਿਖੇ ਖ਼ਾਲਸਾ ਸਾਜਨਾ ਦਿਵਸ ਮੌਕੇ ਢਾਡੀ ਦਰਬਾਰ ਤੇ ਦਸਤਾਰਬੰਦੀ ਮੁਕਾਬਲੇ ਕਰਵਾਏ ਗਏ | ਇਸ ਦੌਰਾਨ ਅਖੰਡ ਪਾਠ ਦੇ ਭੋਗ ਪਾਏ ਗਏ | ਉਪਰੰਤ ਵਿਰਸਾ ...

ਪੂਰੀ ਖ਼ਬਰ »

ਧਾਰਮਿਕ ਦਿਹਾੜਿਆਂ ਮੌਕੇ ਸਮਾਜਿਕ ਕਾਰਜ ਵੀ ਹੋਣ-ਗੁਰਪ੍ਰੀਤ ਸਿੰਘ

ਗੁਰਦੁਆਰਾ ਭਜਨਗੜ੍ਹ ਜਗਰਾਉਂ ਵਿਖੇ ਨਵੇਂ ਜੋੜਿਆਂ ਨੂੰ ਅਸ਼ੀਰਵਾਦ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਤੇ ਹੋਰ | ਤਸਵੀਰ: ਭੁਪਿੰਦਰ ਸਿੰਘ ਮੁਰਲੀ ਜਗਰਾਉਂ, 14 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਭਜਨਗੜ੍ਹ ਸਾਹਿਬ ਜਗਰਾਉਂ ਦੀ ...

ਪੂਰੀ ਖ਼ਬਰ »

ਕੌਮਾਂਤਰੀ ਸਿਹਤ ਦਿਵਸ ਦੇ ਸਬੰਧ 'ਚ ਵਿਸ਼ੇਸ਼ ਸੈਮੀਨਾਰ

ਰਾਏਕੋਟ, 14 ਅਪ੍ਰੈਲ (ਸੁਸ਼ੀਲ)-ਕੌਮਾਂਤਰੀ ਸਿਹਤ ਦਿਵਸ ਦੇ ਸਬੰਧ 'ਚ ਅੱਜ ਸਥਾਨਕ ਡਾ. ਰਮੇਸ਼ ਸੁਪਰਸਪੈਸ਼ਲਿਟੀ ਆਈ ਕੇਅਰ ਸੈਂਟਰ 'ਚ ਇਕ ਵਿਸ਼ੇਸ਼ ਸੈਮੀਨਾਰ ਅਤੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਡਾ. ਰਮੇਸ਼ (ਮੰਸੂਰਾਂ ਵਾਲੇ) ਦੀ ਅਗਵਾਈ 'ਚ ਲਗਾਇਆ ਗਿਆ | ਸੈਮੀਨਾਰ ਨੂੰ ...

ਪੂਰੀ ਖ਼ਬਰ »

ਲੜਕੀ ਨਾਲ ਛੇੜਛਾੜ ਤੇ ਕੁੱਟਮਾਰ ਕਰਨ 'ਤੇ ਤਿੰਨਾਂ ਿਖ਼ਲਾਫ਼ ਮਾਮਲਾ ਦਰਜ

ਜਗਰਾਉਂ, 14 ਅਪ੍ਰੈਲ (ਅਜੀਤ ਸਿੰਘ ਅਖਾੜਾ)-ਨਜ਼ਦੀਕੀ ਪਿੰਡ ਚੌਾਕੀਮਾਨ ਵਿਖੇ ਇਕ ਲੜਕੀ ਨਾਲ ਛੇੜਛਾੜ ਕਰਨ 'ਤੇ ਤਿੰਨ ਨੌਜਵਾਨਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸੀਮਾ ਰਾਣੀ (ਕਾਲਪਨਿਕ ਨਾਂਅ) ਨੇ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ 'ਚ ਦੱਸਿਆ ...

ਪੂਰੀ ਖ਼ਬਰ »

ਲੋਹਟਬੱਦੀ 'ਚ ਪੰਥ ਮਾਤਾ ਸਾਹਿਬ ਕੌਰ ਯਾਦਗਾਰੀ ਲੰਗਰ ਹਾਲ ਸੰਗਤਾਂ ਨੂੰ ਸਮਰਪਿਤ

ਲੋਹਟਬੱਦੀ, 14 ਅਪ੍ਰੈਲ (ਕੁਲਵਿੰਦਰ ਸਿੰਘ ਡਾਂਗੋਂ)-ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲੇ, ਸੰਤ ਬਾਬਾ ਧਿਆਨ ਸਿੰਘ ਅਤੇ ਸੰਤ ਬਾਬਾ ਚੰਨਣ ਸਿੰਘ ਲੋਹਟਬੱਦੀ (ਸੰਪਰਦਾਇ ਸ੍ਰੀ ਮੁਕਤਸਰ ਸਾਹਿਬ ਵਾਲਿਆਂ) ਦੇ ਤਪ ਸਥਾਨ ਗੁਰਦੁਆਰਾ ਬਾਬਾ ਬੁੱਢਾ ਸਰ ਸਾਹਿਬ ...

ਪੂਰੀ ਖ਼ਬਰ »

ਪਿੰਡ ਬੁਰਜ ਹਰੀ ਸਿੰਘ ਵਿਖੇ ਖੂਨਦਾਨ ਕੈਂਪ ਲਗਾਇਆ

ਰਾਏਕੋਟ, 14 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਪਿੰਡ ਬੁਰਜ ਹਰੀ ਸਿੰਘ ਵਿਖੇ ਸਿਵਲ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਵਿਸਾਖੀ ਦੇ ਦਿਹਾੜੇ 'ਤੇ ਸਾਹਿਬਜਾਦਾ ਅਜੀਤ ਸਿੰਘ ਯੂਥ ਸਪੋਰਟਸ ਕਲੱਬ ਵਲੋਂ ਖੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਕਲੱਬ ...

ਪੂਰੀ ਖ਼ਬਰ »

ਵਿਸਾਖੀ ਮੌਕੇ ਥਰੀਕੇ ਦੇ ਨੌਜਵਾਨਾਂ ਨੇ ਖੂਨਦਾਨ ਕੈਂਪ ਲਗਾਇਆ

ਇਯਾਲੀ/ਥਰੀਕੇ, 14 ਅਪ੍ਰੈਲ (ਰਾਜ ਜੋਸ਼ੀ)-ਖਾਲਸਾ ਪੰਥ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਥਰੀਕੇ ਪਿੰਡ ਦੇ ਨੌਜਵਾਨ ਸਭਾ ਵਲੋਂ ਪਿੰਡ ਦੇ ਗੁਰਦੁਆਰਾ ਸ੍ਰੀ ਅਤਰਸਰ ਸਾਹਿਬ ਵਿਖੇ ਇਕ ਵਿਸ਼ੇਸ਼ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ਸਥਾਨਿਕ ਫਿਰੋਜ਼ਪੁਰ ਰੋਡ ਸਥਿਤ ਸ੍ਰੀ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਮੌਕੇ ਜਗਰਾਉਂ 'ਚ ਧਾਰਮਿਕ ਸਮਾਗਮ ਕਰਵਾਏ

ਅਖੰਡ ਪਾਠ ਦੇ ਭੋਗ ਪਾਏ ਗਏ | ਭਾਈ ਪਰਮਿੰਦਰ ਸਿੰਘ ਗੌਾਸਪੁਰ, ਭਾਈ ਪਿੰਦਰਪਾਲ ਸਿੰਘ ਅਤੇ ਭਾਈ ਬਲਦੇਵ ਸਿੰਘ ਦੇ ਜਥੇ ਨੇ ਕੀਰਤਨ ਕੀਤਾ | ਪ੍ਰਸਿੱਧ ਕਥਾਵਾਚਕ ਭਾਈ ਜਰਨੈਲ ਸਿੰਘ ਭੈਣੀ ਨੇ ਸੰਗਤਾਂ ਨਾਲ ਕਥਾ-ਵਿਚਾਰਾਂ ਰਾਹੀਂ ਸਾਂਝ ਪਾਈ | ਇਸ ਮੌਕੇ ਸੂਬਾ ਸਕੱਤਰ ...

ਪੂਰੀ ਖ਼ਬਰ »

ਪਿੰਡ ਰੂਮੀ 'ਚ ਨੌਜਵਾਨ ਦੇ ਕਤਲ ਮਾਮਲੇ 'ਚ ਮੌਜੂਦਾ ਕਾਂਗਰਸੀ ਸਰਪੰਚ ਸਮੇਤ 8 ਿਖ਼ਲਾਫ਼ ਮਾਮਲਾ ਦਰਜ

ਜਗਰਾਉਂ, 14 ਅਪ੍ਰੈਲ (ਜੋਗਿੰਦਰ ਸਿੰਘ, ਅਜੀਤ ਸਿੰਘ ਅਖਾੜਾ)-ਨਜ਼ਦੀਕੀ ਪਿੰਡ ਰੂਮੀ ਵਿਖੇ ਪਿੰਡ ਦੇ ਸਰਪੰਚ ਸਮੇਤ ਹੋਰ ਵਿਅਕਤੀਆਂ ਵਲੋਂ ਪਿੰਡ ਦੇ ਹੀ ਇਕ ਨੌਜਵਾਨ ਦਾ ਕਤਲ ਕਰ ਦੇਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦਿਆਂ ਮਿ੍ਤਕ ਨੌਜਵਾਨ ਦੇ ਪਿਤਾ ਜਗਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਹਲਕਾ ਲੁਧਿਆਣਾ ਦੇ ਉਮੀਦਵਾਰ 'ਤੇ ਰੇਤਾ ਠੇਕੇਦਾਰਾਂ ਵਲੋਂ ਤੰਗ-ਪ੍ਰੇਸ਼ਾਨ ਕਰਨ ਦਾ ਦੋਸ਼

ਭੂੰਦੜੀ, 14 ਅਪ੍ਰੈਲ (ਕੁਲਦੀਪ ਸਿੰਘ ਮਾਨ)-ਰੇਤੇ ਦੀ ਖੱਡ ਦੇ ਠੇਕੇਦਾਰ ਨੇ ਲੁਧਿਆਣਾ ਦੇ ਇਕ ਵਿਧਾਇਕ ਅਤੇ ਉਮੀਦਵਾਰ ਵਲੋਂ ਨਾਜਾਇਜ਼ ਤੰਗ-ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ | ਸ਼ਿਕਾਇਤਕਰਤਾ ਠੇਕੇਦਾਰ ਨੇ ਮੁੱਖ ਚੋਣ ਕਮਿਸ਼ਨ ਪੰਜਾਬ ਅਤੇ ਉੱਚ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਪਿੰਡ ਖੁਰਸ਼ੈਦਪੁਰਾ ਵਿਖੇ ਗਰਭਵਤੀ ਔਰਤਾਂ ਦਾ ਸਨਮਾਨ

ਸਿੱਧਵਾਂ ਬੇਟ, 14 ਅਪੈ੍ਰਲ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਖੁਰਸ਼ੈਦਪੁਰਾ ਵਿਖੇ ਆਂਗਣਵਾੜੀ ਵਿਭਾਗ ਵਲੋਂ ਸੀ. ਡੀ. ਪੀ. ਓ. ਕੁਲਵਿੰਦਰ ਜੋਸੀ (ਵਾਧੂ ਚਾਰਜ) ਦੀ ਅਗਵਾਈ ਹੇਠ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਗਰਭਵਤੀ ਔਰਤਾਂ ਦਾ ਸਨਮਾਨ ਕੀਤਾ ਗਿਆ | ...

ਪੂਰੀ ਖ਼ਬਰ »

ਮਾਸਟਰ ਜਸਵੰਤ ਸਿੰਘ ਨਹੀਂ ਰਹੇ

ਸਿੱਧਵਾਂ ਬੇਟ, 14 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਮਹਿਕਮਾ ਪਾਵਰਕਾਮ ਵਿਚ ਸੇਵਾ ਨਿਭਾਅ ਰਹੇ ਅਤੇ ਟੀ.ਐਸ.ਯੂ. ਦੇ ਸਰਗਰਮ ਆਗੂ ਹਰਪ੍ਰੀਤ ਸਿੰਘ ਅਤੇ ਹਰਮੇਲ ਸਿੰਘ ਦੇ ਪਿਤਾ ਸੇਵਾ-ਮੁਕਤ ਅਧਿਆਪਕ ਜਸਵੰਤ ਸਿੰਘ (82) ਪੁੱਤਰ ਸਵ: ਚੰਨਣ ਸਿੰਘ ਦਾ ਬਿਮਾਰੀ ਦੌਰਾਨ ...

ਪੂਰੀ ਖ਼ਬਰ »

ਬੀ.ਬੀ.ਐਸ.ਬੀ. ਕਾਨਵੈਂਟ ਸਕੂਲ ਚਕਰ 'ਚ ਵਿਸਾਖੀ ਸਮਾਗਮ

ਹਠੂਰ, 14 ਅਪ੍ਰੈਲ (ਜਸਵਿੰਦਰ ਸਿੰਘ ਛਿੰਦਾ)-ਬੀ.ਬੀ.ਐਸ.ਬੀ. ਕਾਨਵੈਂਟ ਸਕੂਲ ਚਕਰ ਵਿਖੇ ਚੇਅਰਮੈਨ ਸਤੀਸ਼ ਕਾਲੜਾ ਦੀ ਅਗਵਾਈ ਹੇਠ ਵਿਸਾਖੀ ਦਾ ਦਿਹਾੜਾ ਉਤਸ਼ਾਹ ਨਾਲ ਮਨਾਇਆ, ਜਿਸ ਵਿਚ ਸਕੂਲ ਦੇ ਨਰਸਰੀ ਜਮਾਤ ਤੋਂ ਲੈ ਕੇ ਯੂ.ਕੇ.ਜੀ. ਜਮਾਤ ਤੱਕ ਬੱਚੇ ਪੰਜਾਬੀ ਸੱਭਿਆਚਾਰ ...

ਪੂਰੀ ਖ਼ਬਰ »

ਪ੍ਰੇਮ ਨਗਰ ਦੇ ਨਿਵਾਸੀਆਂ ਵਲੋਂ ਈ.ਓ. ਨੂੰ ਮੰਗ ਪੱਤਰ

ਰਾਏਕੋਟ, 14 ਅਪ੍ਰੈਲ (ਸੁਸ਼ੀਲ)-ਸ਼ਹਿਰ ਦੇ ਮੁਹੱਲਾ ਪ੍ਰੇਮ ਨਗਰ ਦੇ ਵਸਨੀਕਾਂ ਲਈ ਮੁਹੱਲੇ ਨੇੜੇ ਬਣਿਆ ਗੰਦੇ ਪਾਣੀ ਦਾ ਛੱਪੜ ਪ੍ਰੇਸ਼ਾਨੀਆਂ ਦਾ ਸਬੱਬ ਬਣ ਚੁੱਕਾ ਹੈ, ਜਿਸ ਕਾਰਨ ਬੀਤੇ ਬਾਰਿਸ਼ਾਂ ਦੇ ਮੌਸਮ 'ਚ ਮੁਹੱਲਾ ਨਿਵਾਸੀਆਂ ਦੇ ਘਰਾਂ 'ਚ ਹੜਾਂ ਦਾ ਪਾਣੀ ਆ ਜਾਣ ...

ਪੂਰੀ ਖ਼ਬਰ »

ਰਤਨ ਕੋਆ: ਸੁਸਾਇਟੀ 'ਚ ਸੁਖਮਨੀ ਸਾਹਿਬ ਦੇ ਭੋਗ ਪਾਏ

ਜੋਧਾਂ, 14 ਅਪ੍ਰੈਲ (ਗੁਰਵਿੰਦਰ ਸਿੰਘ ਹੈਪੀ)- ਰਤਨ-ਛੋਕਰ ਕੋਆ: ਸੁਸਾਇਟੀ ਪਿੰਡ ਰਤਨ ਵਿਖੇ ਸੁਸਾਇਟੀ ਦੇ ਪ੍ਰਧਾਨ ਅਜਮੇਰ ਸਿੰਘ ਰਤਨ ਸਮੂਹ ਕਮੇਟੀ ਮੈਂਬਰ ਅਤੇ ਕਿਸਾਨਾਂ ਦੇ ਸਹਿਯੋਗ ਨਾਲ ਪੁਰਾਣੀ ਬਿਲਡਿੰਗ ਦਾ ਨਵੀਂਨੀਕਰਨ ਕਰਕੇ ਲੈਂਟਰ ਪਾਇਆ ਅਤੇ ਸੁਸਾਇਟੀ ਦੇ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਪਬਲਿਕ ਸਕੂਲ 'ਚ ਵਿਸਾਖੀ ਮਨਾਈ

ਚੌਾਕੀਮਾਨ, 14 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਇਲਾਕੇ ਦੀ ਸਿਰਮੌਰ ਵਿਦਿਅਕ ਸੰਸਥਾ ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ 'ਚ ਵਿਸਾਖੀ ਦਾ ਤਿਉਹਾਰ ਪਿ੍ੰ: ਪਵਨ ਸੂਦ ਦੀ ਅਗਵਾਈ ਹੇਠ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

ਜੀ.ਐਚ.ਜੀ. ਖ਼ਾਲਸਾ ਕਾਲਜ ਗੁਰੂਸਰ ਸੁਧਾਰ 'ਚ ਇਨਾਮ ਵੰਡ ਸਮਾਗਮ

ਗੁਰੂਸਰ ਸੁਧਾਰ, 14 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਜੀ.ਐਚ.ਜੀ. ਖ਼ਾਲਸਾ ਕਾਲਜ ਗੁਰੂਸਰ ਸੁਧਾਰ ਦੇ ਕਰਵਾਏ ਗਏ ਸਾਲਾਨਾ ਇਨਾਮ ਵੰਡ ਸਮਾਗਮ ਦੌਰਾਨ ਉੱਤਰ-ਪੱਛਮ ਰਿਜਨ ਦੇ ਡਾਇਰੈਕਟਰ ਜਨਰਲ ਆਮਦਨ ਕਰ ਵਿਭਾਗ ਡਾ: ਪੁਸ਼ਪਿੰਦਰ ਸਿੰਘ ਪੁੰਨਿਹਾ ਮੁੱਖ ਮਹਿਮਾਨ ...

ਪੂਰੀ ਖ਼ਬਰ »

ਸਵਾਮੀ ਰੂਪ ਚੰਦ ਜੈਨ ਸਕੂਲ 'ਚ ਵਿਸਾਖੀ ਮੌਕੇ ਮੁਕਾਬਲੇ ਕਰਵਾਏ

ਜਗਰਾਉਂ, 14 ਅਪ੍ਰੈਲ (ਜੋਗਿੰਦਰ ਸਿੰਘ)-ਸਵਾਮੀ ਰੂਪ ਚੰਦ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਚ ਵਿਸਾਖੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਹੋਇਆਂ ਪਿ੍ੰ: ਰਾਜਪਾਲ ਕੌਰ ਤੇ ਸਮੂਹ ਸਟਾਫ਼ ਵਲੋਂ ਸਕੂਲ ਵਿਚ ਆਰਟ ਐਾਡ ਕਰਾਫ਼ਟ ਮੁਕਾਬਲੇ ਕਰਵਾਏ ਗਏ, ਜਿਸ ਵਿਚ ਛੇਵੀਂ, ...

ਪੂਰੀ ਖ਼ਬਰ »

ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ 'ਚ ਵਿਸਾਖੀ ਮਨਾਈ

ਰਾਏਕੋਟ, 14 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਰਾਏਕੋਟ ਵਿਖੇ ਸੰਸਥਾ ਦੇ ਚੇਅਰਮੈਨ ਪਵਨਦੀਪ ਸਿੰਘ ਢਿੱਲੋਂ ਦੀ ਦੇਖ-ਰੇਖ ਹੇਠ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸਮੇਂ ਜਲਿ੍ਹਆਂਵਾਲਾ ਬਾਗ ਦੇ ਖੂਨੀ ਸਾਕੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX