ਤਾਜਾ ਖ਼ਬਰਾਂ


ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 minute ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਸਰਹੱਦੀ ਪਿੰਡ ਕੱਕੜ ਦੇ ਰਹਿਣ ਵਾਲੇ ਦੋ ਨਸ਼ਾ ਤਸਕਰਾਂ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  11 minutes ago
ਸ੍ਰੀਨਗਰ, 22 ਅਕਤੂਬਰ- ਜੰਮੂ ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  23 minutes ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ...
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  32 minutes ago
ਨਵੀਂ ਦਿੱਲੀ, 22 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਡਾ ਨੇ ਅੱਜ ਪਾਰਟੀ ਹੈੱਡਕੁਆਟਰ ਵਿਖੇ ਭਾਜਪਾ ਦੇ ਜਨਰਲ ਸਕੱਤਰਾਂ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  52 minutes ago
ਲਾਹੌਰ, 22 ਅਕਤੂਬਰ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ...
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  about 1 hour ago
ਕਾਬੁਲ, 22 ਅਕਤੂਬਰ- ਅਫ਼ਗ਼ਾਨਿਸਤਾਨ ਦੇ ਕੁੰਦੁਜ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਤਾਲਿਵਾਨੀ ਅੱਤਵਾਦੀਆਂ ਦੇ ਹਮਲੇ 'ਚ ਘੱਟੋ-ਘੱਟ 19 ਸੁਰੱਖਿਆ ਅਧਿਕਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ...
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 1 hour ago
ਤਲਵੰਡੀ ਸਾਬੋ, 22 ਅਕਤੂਬਰ (ਰਣਜੀਤ ਸਿੰਘ ਰਾਜੂ) - ਅੱਠਵੇਂ ਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ...
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  about 1 hour ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਪੂਰਬੀ 'ਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਅਤੇ ਉੱਘੇ ਕ੍ਰਿਕਟਰ ਨਵਜੋਤ ਸਿੰਘ ਸਿੱਧੂ...
ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  about 2 hours ago
ਕਾਦੀਆਂ, 22 ਅਕਤੂਬਰ (ਗੁਰਪ੍ਰੀਤ ਸਿੰਘ)-ਅੱਜ ਬਾਅਦ ਦੁਪਹਿਰ ਉਸ ਵੇਲੇ ਕਾਦੀਆਂ ਸ਼ਹਿਰ 'ਚ ਸਨਸਨੀ ਫੈਲ ਗਈ ਜਦੋਂ ਕਾਦੀਆਂ ਦੇ ਮੁਹੱਲਾ ਸਿਵਲ ਲਾਈਨ ਨਜ਼ਦੀਕ ਤਰਖਾਣਾਂ ...
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  about 2 hours ago
ਨਵੀਂ ਦਿੱਲੀ, 22 ਅਕਤੂਬਰ- ਭਾਰਤ ਅਤੇ ਪਾਕਿਸਤਾਨ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ ...
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 2 hours ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ......................
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ
. . .  about 3 hours ago
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ.............
ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਰਾਜਦੂਤਾਂ ਦੇ ਵਫ਼ਦ ਨੇ ਛਕਿਆ ਲੰਗਰ
. . .  about 3 hours ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ...
ਪ੍ਰਧਾਨ ਮੰਤਰੀ ਮੋਦੀ ਨੇ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 22 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ...
ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਰਾਜਦੂਤਾਂ ਦਾ ਵਫ਼ਦ
. . .  about 3 hours ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ ਹੁਣ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਪਹੁੰਚਿਆ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  about 4 hours ago
ਨਾਭਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ ਸ਼ਬਦ ਗੁਰੂ ਯਾਤਰਾ
. . .  about 4 hours ago
ਕੈਨੇਡਾ ਚੋਣਾਂ 2019 : ਕੈਲਗਰੀ ਫੋਰੈਸਟ ਲਾਅਨ ਤੋਂ ਕੰਜ਼ਰਵੇਟਿਵ ਆਗੂ ਜਸਰਾਜ ਸਿੰਘ ਹਲਨ ਜਿੱਤੇ
. . .  about 4 hours ago
ਕੈਨੇਡਾ ਚੋਣਾਂ : ਬਰੈਂਪਟਨ ਈਸਟ ਤੋਂ ਮਨਿੰਦਰ ਸਿੰਘ ਸਿੱਧੂ ਦੀ ਜਿੱਤ
. . .  about 4 hours ago
ਇਸ ਵਾਰ ਕਾਂਗਰਸ ਹੀ ਹਰਿਆਣਾ 'ਚ ਸੱਤਾ 'ਚ ਆਵੇਗੀ : ਕੁਮਾਰੀ ਸ਼ੈਲਜਾ
. . .  about 4 hours ago
ਅੰਮ੍ਰਿਤਸਰ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ ਦਾ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ
. . .  about 4 hours ago
ਸੁਖਪਾਲ ਸਿੰਘ ਖਹਿਰਾ ਨੇ ਆਪਣਾ ਅਸਤੀਫ਼ਾ ਲਿਆ ਵਾਪਸ
. . .  about 5 hours ago
ਕੈਨੇਡਾ 'ਚ ਮੁੜ ਸਰਕਾਰ ਬਣਾਉਣ ਦੀ ਤਿਆਰੀ 'ਚ ਜਸਟਿਨ ਟਰੂਡੋ
. . .  about 5 hours ago
ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  about 4 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  about 5 hours ago
ਕੈਨੇਡਾ ਚੋਣਾਂ 2019 : ਕਿਚਨਰ ਸੈਂਟਰ ਤੋਂ ਲਿਬਰਲ ਆਗੂ ਰਾਜ ਸੈਣੀ ਜਿੱਤੇ
. . .  about 5 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਨਾਰਥ ਤੋਂ ਰੂਬੀ ਸਹੋਤਾ ਨੇ ਰਹੀ ਜੇਤੂ
. . .  about 5 hours ago
ਕੈਨੇਡਾ ਚੋਣਾਂ : ਮੁੜ ਆਪਣੀ ਸੀਟ ਤੋਂ ਜਿੱਤੇ ਜਸਟਿਨ ਟਰੂਡੋ
. . .  about 5 hours ago
ਕੈਨੇਡਾ ਚੋਣਾਂ : ਬਰੈਂਪਟਨ ਸੈਂਟਰ ਤੋਂ ਰਾਮੇਸ਼ ਸੰਘਾ ਜਿੱਤੇ
. . .  about 5 hours ago
ਕੈਨੇਡਾ ਚੋਣਾਂ : ਬਰੈਂਪਟਨ ਸਾਊਥ ਤੋਂ ਲਿਬਰਲ ਆਗੂ ਸੋਨੀਆ ਸਿੱਧੂ ਰਹੇ ਜੇਤੂ
. . .  about 6 hours ago
ਕੈਨੇਡਾ ਚੋਣਾਂ : ਸਰੀ ਨਿਊਟਨ ਤੋਂ ਲਿਬਰਲ ਆਗੂ ਸੁਖ ਧਾਲੀਵਾਲ ਜਿੱਤੇ
. . .  about 6 hours ago
ਕੈਨੇਡਾ ਚੋਣਾਂ : ਵੈਨਕੂਵਰ ਸਾਊਥ ਤੋਂ ਲਿਬਰਲ ਆਗੂ ਹਰਜੀਤ ਸੱਜਣ ਰਹੇ ਜੇਤੂ
. . .  about 6 hours ago
ਕੈਨੇਡਾ ਚੋਣਾਂ : ਐਡਮਿੰਟਨ ਮਿੱਲਵੁੱਡਜ਼ ਤੋਂ ਲਿਬਰਲ ਆਗੂ ਅਮਰਜੀਤ ਸੋਹੀ ਨੂੰ ਹਰਾ ਕੇ ਟਿਮ ਉੱਪਲ ਰਹੇ ਜੇਤੂ
. . .  about 6 hours ago
ਕੈਨੇਡਾ ਚੋਣਾਂ : ਮਿਸੀਸਾਗਾ ਮਾਲਟਨ ਤੋਂ ਜਿੱਤੇ ਲਿਬਲ ਆਗੂ ਨਵਦੀਪ ਸਿੰਘ ਬੈਂਸ
. . .  about 6 hours ago
ਵੱਖ-ਵੱਖ ਦੇਸ਼ਾਂ ਤੋਂ ਅੰਮ੍ਰਿਤਸਰ ਪਹੁੰਚੇ 90 ਰਾਜਦੂਤਾਂ ਦਾ ਬੈਂਡ ਵਾਜਿਆਂ ਨਾਲ ਕੀਤਾ ਗਿਆ ਸਵਾਗਤ
. . .  about 5 hours ago
ਰਾਮਨਾਥ ਕੋਵਿੰਦ ਨੇ ਕੀਤੀ ਨੇਪਾਲ ਦੀ ਰਾਸ਼ਟਰਪਤੀ ਨਾਲ ਮੁਲਾਕਾਤ
. . .  about 6 hours ago
ਕਾਂਗਰਸੀ ਆਗੂ ਵੱਲੋਂ ਮਹਿਲਾ ਡਾਕਟਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਡਾਕਟਰਾਂ ਨੇ ਕੀਤੀ ਹੜਤਾਲ
. . .  about 6 hours ago
ਭਾਰਤ ਨੇ ਦੱਖਣੀ ਅਫ਼ਰੀਕਾ 'ਤੇ 3-0 ਨਾਲ ਕੀਤਾ ਕਲੀਨ ਸਵੀਪ
. . .  about 7 hours ago
ਕੈਨੇਡਾ ਚੋਣਾਂ : ਬ੍ਰਿਟਿਸ਼ ਕੋਲੰਬੀਆ ਦੇ ਬਰਨਬੀ ਦੱਖਣੀ ਹਲਕੇ ਤੋਂ ਜਿੱਤੇ ਐੱਨ. ਡੀ. ਪੀ. ਆਗੂ ਜਗਮੀਤ ਸਿੰਘ
. . .  about 7 hours ago
ਕੈਨੇਡਾ ਚੋਣਾਂ : ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 156 ਸੀਟਾਂ 'ਤੇ ਅੱਗੇ
. . .  about 7 hours ago
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
. . .  about 6 hours ago
ਭਾਰਤ-ਪਾਕਿ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 7 hours ago
ਰਾਜਨਾਥ ਸਿੰਘ ਅੱਜ ਨੇਵੀ ਕਮਾਂਡਰ ਕਾਨਫ਼ਰੰਸ ਨੂੰ ਕਰਨਗੇ ਸੰਬੋਧਨ
. . .  about 8 hours ago
ਹਿੰਦ-ਪਾਕਿ ਹੁਸੈਨੀਵਾਲਾ ਕੌਮੀ ਸਰਹੱਦ 'ਤੇ ਮੁੜ ਉੱਡੇ ਪਾਕਿ ਡਰੋਨ
. . .  about 8 hours ago
ਤਾਮਿਲਨਾਡੂ, ਕੇਰਲ ਤੇ ਕਰਨਾਟਕ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਰੈੱਡ ਅਲਰਟ
. . .  about 8 hours ago
ਬਿਹਾਰ : ਸ਼ੈਲਟਰ ਹੋਮ ਤੋਂ 4 ਲੜਕੀਆਂ ਲਾਪਤਾ
. . .  about 8 hours ago
ਵਿਅਕਤੀ ਵੱਲੋਂ ਪਤਨੀ ਅਤੇ ਬੇਟੇ ਦਾ ਕਤਲ ਕਰਨ ਤੋਂ ਬਾਅਦ ਖ਼ੁਦਕੁਸ਼ੀ
. . .  about 9 hours ago
ਪੀ. ਚਿਦੰਬਰਮ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ ਅੱਜ
. . .  about 9 hours ago
ਨਿਕੋਬਾਰ ਟਾਪੂ 'ਚ ਆਇਆ ਭੂਚਾਲ
. . .  about 9 hours ago
ਸ਼ਬਦ ਗੁਰੂ ਯਾਤਰਾ ਦਾ ਨਾਭਾ ਪਹੁੰਚਣ 'ਤੇ ਸਵਾਗਤ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਵੈਸਾਖ ਸੰਮਤ 551

ਤਰਨਤਾਰਨ

ਵੱਖ-ਵੱਖ ਥਾਈਾ ਵਿਸਾਖੀ ਦਾ ਦਿਹਾੜਾ ਉਤਸ਼ਾਹ ਨਾਲ ਮਨਾਇਆ

ਤਰਨ ਤਾਰਨ, 14 ਅਪ੍ਰੈਲ (ਹਰਿੰਦਰ ਸਿੰਘ)¸ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਸੰਗਰਾਦ ਅਤੇ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦਾ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮੈਨੇਜਰ ਕੁਲਦੀਪ ਸਿੰਘ ਕੈਰੋਵਾਲ ਦੇ ਯੋਗ ਪ੍ਰਬੰਧਾਂ ਹੇਠ ਮਨਾਇਆ ਗਿਆ | ਇਸ ਮੌਕੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤੇ ਅਤੇ ਸ੍ਰੀ ਦਰਬਾਰ ਸਾਹਿਬ ਅੰਦਰ ਨਤਮਸਤਕ ਹੋ ਕੇ ਮਨ ਬਿਰਤੀ ਇਕਾਗਰ ਕਰਕੇ ਗੁਰਬਾਣੀ ਕੀਰਤਨ ਸਰਵਣ ਕੀਤਾ | ਹਜ਼ੂਰੀ ਰਾਗੀ ਜਥਿਆਂ ਵਲੋਂ ਸਾਰਾ ਦਿਨ ਗੁਰਬਾਣੀ ਦੇ ਰਸਭਿੰਨੇ ਸਬਦ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਖਾਲਸਾ ਸਾਜਨਾ ਦਿਵਸ ਦੇ ਦਿਹਾੜੇ ਸਬੰਧੀ ਵਿਚ ਸਵੇਰੇ 7:00 ਵਜੇ ਸੁਨਹਿਰੀ ਪਾਲਕੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸ਼ੋਭਿਤ ਕਰਕੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਪ੍ਰਕਾਰਮਾ ਵਿਚ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਸਮਾਪਤੀ ਉਪਰੰਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਭਾਈ ਰਣਜੀਤ ਸਿੰਘ ਚੰਡੀਗੜ੍ਹ ਦੇ ਰਾਗੀ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ ਅਤੇ ਭਾਈ ਗੁਰਜੰਟ ਸਿੰਘ ਹੈੱਡ ਗ੍ਰੰਥੀ ਵਲੋਂ 320ਵੇਂ ਖਾਲਸਾ ਸਾਜਨਾ ਦਿਵਸ ਦੀ ਮਹੱਤਤਾ ਸਬੰਧੀ ਸੰਗਤਾ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਉਪਰੰਤ ਸਾਰਾ ਦਿਨ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸ੍ਰੀ ਗੁਰੂ ਅਰਜਨ ਦੇਵ ਜੀ ਕੀਰਤਨੀ ਜਥਾ, ਬਾਬਾ ਬੁੱਢਾ ਜੀ ਕੀਰਤਨੀ ਜੱਥਾ, ਭਾਈ ਨਿਰਵੈਲ ਸਿੰਘ ਜੋੜ ਸਿੰਘ ਵਾਲਾ, ਭਾਈ ਗੁਰਚਰਨ ਸਿੰਘ ਚੰਨ ਧਾਰੀਵਾਲ ਕਵੀਸ਼ਰੀ ਜਥਾ ਅਤੇ ਹਜੂਰੀ ਰਾਗੀ ਜਥਿਆਂ ਵਲੋਂ ਸੰਗਤਾਂ ਨੂੰ ਸਾਰਾ ਦਿਨ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਮੌਕੇ ਹੋਏ ਮਹਾਨ ਅੰਮਿ੍ਤ ਸੰਚਾਰ ਸਮੇ 71 ਪ੍ਰਾਣੀਆਂ ਨੇ ਅੰਮਿ੍ਤ ਦੀ ਦਾਤ ਪ੍ਰਾਪਤ ਕਰਕੇ ਗੁਰਸਿੱਖੀ ਜੀਵਨ ਵਿਚ ਪ੍ਰਵੇਸ਼ ਕੀਤਾ | ਇਸ ਮੌਕੇ ਭਾਈ ਗੁਰਜੰਟ ਸਿੰਘ ਹੈੱਡ ਗ੍ਰੰਥੀ ਵਲੋਂ ਸਮੁੱਚੇ ਸਿੱਖ ਪੰਥ ਨੂੰ ਖਾਲਸਾ ਸਾਜਨਾ ਦਿਵਸ ਲੱਖ ਲੱਖ ਵਧਾਈ ਦਿੱਤੀ ਅਤੇ ਸੰਗਤਾਂ ਨੂੰ ਅੰਮਿ੍ਤ ਦੀ ਦਾਤ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ | ਇਸ ਸਮੇ ਕੁਲਦੀਪ ਸਿੰਘ ਕੈਰੋਵਾਲ ਮੈਨੇਜਰ, ਨਿਰਮਲ ਸਿੰਘ ਮੀਤ ਮੈਨੇਜਰ, ਸਮਸ਼ੇਰ ਸਿੰਘ ਮੀਤ ਮੈਨੇਜਰ, ਗੁਰਭਾਗ ਸਿੰਘ ਗੁਰਦੁਆਰਾ ਇੰਸਪੈਕਟਰ, ਭਾਈ ਗੁਰਜੰਟ ਸਿੰਘ ਹੈੱਡ ਗ੍ਰੰਥੀ, ਸੁਰਿੰਦਰ ਸਿੰਘ ਉਬੋਕੇ, ਬਲਵਿੰਦਰ ਸਿੰਘ ਖਜ਼ਾਨਚੀ, ਲਵਪ੍ਰੀਤ ਸਿੰਘ ਮੁਰਾਦਪੁਰਾ, ਰੇਸ਼ਮ ਸਿੰਘ, ਬਲਜਿੰਦਰ ਸਿੰਘ, ਰਣਜੀਤ ਸਿੰਘ, ਭਾਈ ਸੁਖਦੇਵ ਸਿੰਘ, ਗੁਰਦੇਵ ਸਿੰਘ ਗ੍ਰੰਥੀ, ਬਲਜਿੰਦਰ ਸਿੰਘ ਖਾਰਾ, ਬਲਦੇਵ ਸਿੰਘ ਕਲਰਕ, ਗੁਰਮੇਜ ਸਿੰਘ, ਦਿਲਬਾਗ ਸਿੰਘ, ਗੁਰਨਿਸ਼ਾਨ ਸਿੰਘ, ਗੁਰਪ੍ਰੀਤ ਸਿੰਘ, ਕਰਮਜੀਤ ਸਿੰਘ, ਦਿਲਬਾਗ ਸਿੰਘ, ਨਿਸ਼ਾਨ ਸਿੰਘ ਆਦਿ ਸਮੇਤ ਸਮੁੱਚਾ ਸਟਾਫ, ਸੰਗਤਾਂ ਅਤੇ ਕਲਗੀਧਰ ਸੇਵਕ ਜਥੇ ਦੇ ਸੇਵਾਦਾਰ ਹਾਜ਼ਰ ਸਨ |
ਮਮਤਾ ਨਿਕੇਤਨ ਸਕੂਲ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ
ਤਰਨ ਤਾਰਨ, (ਲਾਲੀ ਕੈਰੋਂ)- ਮਮਤਾ ਨਿਕੇਤਨ ਸਕੂਲ ਤਰਨ ਤਾਰਨ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੁਆਰਾ ਕਵਿਤਾਵਾਂ, ਭਾਸ਼ਣ ਤੇ ਗੀਤ ਆਦਿ ਪੇਸ਼ ਕੀਤੇ ਗਏ | ਦਸਵੀਂ ਜਮਾਤ ਦੇ ਸੁਖਰਾਜਦੀਪ ਸਿੰਘ ਦੁਆਰਾ ਵਿਸਾਖੀ ਦੇ ਤਿਓਹਾਰ ਨਾਲ ਸਬੰਧਤ ਪੰਜਾਬੀ ਗੀਤ ਆਈ ਵਿਸਾਖੀ ਸੋਹਣਿਆ, ਛੇਵੀਂ ਜਮਾਤ ਦੇ ਯੁਵਰਾਜ ਸਿੰਘ ਤੇ ਸੁਖਦੀਪ ਸਿੰਘ ਦੁਆਰਾ ਸਹਿਗਾਨ ਚੱਲ ਮੇਲੇ ਨੂੰ ਚੱਲੀਏ ਪੇਸ਼ ਕੀਤਾ ਗਿਆ | ਇਸ ਤੋਂ ਇਲਾਵਾ ਵਿਦਿਆਰਥੀਆਂ ਦੁਆਰਾ ਪੰਜਾਬ ਦਾ ਪ੍ਰਸਿੱਧ ਲੋਕ ਨਾਚ ਗਿੱਧਾ ਅਤੇ ਭੰਗੜਾ ਵੀ ਪੇਸ਼ ਕੀਤਾ ਗਿਆ | ਇਸ ਮੌਕੇ ਜਗਜੀਤ ਕੌਰ ਦੁਆਰਾ ਇਸ ਤਿਓਹਾਰ ਦੇ ਇਤਿਹਾਸਕ ਪਿਛੋਕੜ 'ਤੇ ਚਾਨਣਾ ਪਾਇਆ ਗਿਆ | ਇਸ ਮੌਕੇ ਪਿ੍ੰ. ਗੁਰਚਰਨ ਕੌਰ ਨੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਤਿਓਹਾਰ ਦੀ ਮੁਬਾਰਕਬਾਦ ਦਿੱਤੀ ਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ |
ਦਸਮੇਸ਼ ਸਕੂਲ ਹਰੀਕੇ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ
ਹਰੀਕੇ ਪੱਤਣ, (ਸੰਜੀਵ ਕੁੰਦਰਾ)- ਦਸਮੇਸ਼ ਪਬਲਿਕ ਸਕੂਲ ਹਰੀਕੇ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਖ਼ਾਲਸਾ ਪੰਥ ਸਾਜਨਾ ਦਿਵਸ ਨੂੰ ਸਮਰਪਿਤ ਕਵੀਸ਼ਰੀ, ਕਵਿਤਾ ਅਤੇ ਕੁਇੱਜ ਮੁਕਾਬਲੇ ਕਰਵਾਏ ਗਏ ਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਸਕੂਲ ਪਿ੍ੰ. ਸ਼ਰਨਜੀਤ ਕੌਰ ਨੇ ਖ਼ਾਲਸਾ ਪੰਥ ਸਾਜਨਾ ਦਿਵਸ ਦੀ ਬੱਚਿਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਦਵਿੰਦਰ ਸਿੰਘ, ਅਮਰਜੀਤ ਕੌਰ, ਸਨੀਆ ਰਾਣੀ, ਅਮਨਦੀਪ ਕੌਰ, ਵੀਰਪਾਲ ਕੌਰ, ਮੋਨਿਕਾ, ਜੋਤੀ ਰਾਣੀ, ਮਮਤਾ ਰਾਣੀ, ਅੰਮਿ੍ਤਪਾਲ ਕੌਰ, ਪ੍ਰਭਦੀਪ ਕੌਰ, ਨੀਤੂ ਸ਼ਰਮਾ ਤੇ ਸ਼ਰਨਜੀਤ ਆਦਿ ਹਾਜ਼ਰ ਸਨ |
ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ
ਹਰੀਕੇ ਪੱਤਣ, (ਸੰਜੀਵ ਕੁੰਦਰਾ)-ਸਥਾਨਕ ਕਸਬੇ ਦੇ ਗੁਰਦੁਆਰਾ ਚਰਨ ਕੰਵਲ ਸਾਹਿਬ ਪਾਤਸ਼ਾਹੀ ਦੂਸਰੀ ਅਤੇ ਛੇੇਵੀਂ ਵਿਖੇ ਖ਼ਾਲਸਾ ਪੰਥ ਦਾ ਸਾਜਨਾ ਦਿਵਸ (ਵਿਸਾਖੀ) ਦਾ ਦਿਹਾੜਾ ਮਨਾਇਆ ਗਿਆ | ਇਹ ਸਮਾਗਮ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਦੀ ਅਗਵਾਈ ਹੇਠ ਕਰਵਾਏ ਗਏ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਖੁੱਲ੍ਹੇ ਪੰਡਾਲਾਂ ਵਿਚ ਧਾਰਮਿਕ ਦੀਵਾਨ ਸਜਾਏ ਗਏ, ਜਿੰਨਾਂ ਵਿਚ ਭਾਈ ਕੁਲਵੰਤ ਸਿੰਘ ਬੂਹ, ਬੀਬੀ ਮਨਪ੍ਰੀਤ ਕੌਰ, ਭਾਈ ਰੂਪ ਸਿੰਘ ਬੂਹ, ਭਾਈ ਨਿਸ਼ਾਨ ਸਿੰਘ ਅਤੇ ਭਾਈ ਨਿਰਵੈਰ ਸਿੰਘ ਦੇ ਜਥਿਆਂ ਨੇ ਸੰਗਤ ਨੂੰ ਸਿੱਖ ਇਤਿਹਾਸ ਤੋਂ ਜਾਣੂੰ ਕਰਵਾਇਆ | ਸਮਾਗਮ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਸਟੇਜ ਸਕੱਤਰ ਦੀ ਸੇਵਾ ਜਥੇ. ਪ੍ਰਤਾਪ ਸਿੰਘ ਕੋਟਬੁੱਢਾ ਨੇ ਨਿਭਾਈ | ਇਸ ਮੌਕੇ ਭਾਈ ਮਿਲਖਾ ਸਿੰਘ, ਬਾਬਾ ਰਾਮ ਸਿੰਘ, ਬਾਬਾ ਚਾਂਦੀ, ਬਲਵੰਤ ਸਿੰਘ ਪੰਨੂੰ, ਬਾਬਾ ਨਿਹਾਲ ਸਿੰਘ, ਨਰਿੰਦਰ ਸਿੰਘ, ਅਮਰੀਕ ਸਿੰਘ, ਜੋਗਿੰਦਰ ਸਿੰਘ, ਹਰਜਿੰਦਰ ਸਿੰਘ ਨੰਬਰਦਾਰ ਆਦਿ ਹਾਜ਼ਰ ਸਨ |
ਖ਼ਾਲਸਾ ਪੰਥ ਦਾ ਸਾਜਨਾ ਦਿਵਸ ਮਨਾਇਆ
ਸੁਰ ਸਿੰਘ, (ਧਰਮਜੀਤ ਸਿੰਘ)- ਸਥਾਨਕ ਗੁਰਦੁਆਰਾ ਭਾਈ ਪੁਰਖ ਪਦਾਰਥ ਜੀ ਵਿਖੇ ਖ਼ਾਲਸਾ ਪੰਥ ਦਾ ਸਾਜਨਾ ਦਿਵਸ ਤੇ ਵਿਸਾਖੀ ਦਾ ਤਿਉਹਾਰ ਸਮੂਹ ਨਗਰ ਨਿਵਾਸੀ ਸੰਗਤਾਂ ਵਲੋਂ 'ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਜੀ' ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਦੀ ਅਗਵਾਈ 'ਚ ਸ਼ਰਧਾ ਸਹਿਤ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਸਜੇ ਦੀਵਾਨਾਂ ਦੌਰਾਨ ਭਾਈ ਅਮਰਜੀਤ ਸਿੰਘ ਸੁਰ ਸਿੰਘ ਤੇ ਭਾਈ ਪ੍ਰਮਜੀਤ ਸਿੰਘ ਪੰਮਾ ਨੇ ਸੰਗਤਾਂ ਨੂੰ ਸ਼ਬਦ-ਗੁਰੂ ਨਾਲ ਜੋੜਿਆ | ਭਾਈ ਪ੍ਰਤਾਪ ਸਿੰਘ ਛੰਨਾ ਦੇ ਰਾਗੀ ਜਥੇ ਨੇ ਮਨੋਹਰ ਕੀਰਤਨ ਕੀਤਾ | ਢਾਡੀ ਜਥਾ ਗਿ. ਸੰਤ ਸਿੰਘ ਪਾਰਸ ਤੇ ਬੱਦੋਵਾਲ ਵਾਲੀਆਂ ਬੀਬੀਆਂ ਦੇ ਢਾਡੀ ਜਥੇ ਨੇ ਇਤਿਹਾਸਕ ਸੂਰਮਈ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਦੀਵਾਨ ਦੀ ਸਮਾਪਤੀ ਉਪਰੰਤ ਅਰਸ਼ ਚੋਹਲਾ ਤੇ ਤਾਬਾ ਸੁਰ ਸਿੰਘ ਦੀਆਂ ਕਬੱਡੀ ਟੀਮਾਂ ਦਰਮਿਆਨ ਰੌਚਿਕ ਮੈਚ ਵੀ ਕਰਵਾਇਆ ਗਿਆ | ਇਸ ਮੌਕੇ ਬਾਬਾ ਚਰਨਜੀਤ ਸਿੰਘ ਸੁਰ ਸਿੰਘ, ਰਛਪਾਲ ਸਿੰਘ ਸ਼ੇਰਾ, ਨਿਰਵੈਲ ਸਿੰਘ ਲਾਡੀ, ਜਥੇ: ਹਰਦਿਆਲ ਸਿੰਘ ਸੁਰ ਸਿੰਘ, ਰਣਜੀਤ ਸਿੰਘ ਲਾਲੀ, ਕਰਮਜੀਤ ਸਿੰਘ ਕਾਲੀਆ, ਹਰਜਿੰਦਰ ਸਿੰਘ ਜਿੰਦਰ, ਜਥੇਦਾਰ ਲਖਵਿੰਦਰ ਸਿੰਘ, ਸੁਖਦੇਵ ਸਿੰਘ ਢਿੱਲੋਂ, ਅਵਤਾਰ ਸਿੰਘ, ਗੁਰਪਾਲ ਸਿੰਘ, ਕੈਪ: ਮੁਖਤਿਆਰ ਸਿੰਘ, ਗੁਰਨੈਬ ਸਿੰਘ, ਹਰਜੀਤ ਸਿੰਘ ਸਮੁੰਦਰੀ, ਡਾ: ਅਮਰਜੀਤ ਸਿੰਘ, ਗੁਰਅਜਮੇਰ ਸਿੰਘ ਸੇਖੋ ਤੇ ਹੋਰ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮਨਾਇਆ
ਪੱਟੀ, (ਅਵਤਾਰ ਸਿੰਘ ਖਹਿਰਾ)- ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਭਗਵਾਨ ਵਾਲਮੀਕਿ ਕੇਂਦਰੀ ਮੰਦਰ ਪੱਟੀ ਵਿਖੇ ਮਨਾਇਆ ਗਿਆ | ਇਸ ਮੌਕੇ ਲਾਲ ਸਿੰਘ ਸੁਲਤਾਨੀ ਫਿਰੋਜ਼ਪੁਰ ਤੋਂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਸਰਪੰਚ ਬਲਦੇਵ ਸਿੰਘ ਨੇ ਦੱਸਿਆ ਕਿ ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਬਾਬਾ ਸਾਹਿਬ ਵਲੋਂ ਦੇਸ਼ ਤੇ ਕੌਮ ਲਈ ਕੀਤੇ ਸੰਘਰਸ਼ 'ਤੇ ਚਾਨਣਾ ਪਾਇਆ | ਉਨ੍ਹਾਂ ਦੱਸਿਆ ਕਿ ਡਾ. ਅੰਬੇਡਕਰ ਸਾਹਿਬ ਨੇ ਦੱਬੇ ਕੁਚਲੇ ਵਰਗ ਤੇ ਇਸਤਰੀਆਂ ਨਾਲ ਹੁੰਦੀਆਂ ਧੱਕੇਸ਼ਾਹੀਆਂ ਖਿਲਾਫ਼ ਤਗੜਾ ਸੰਘਰਸ਼ ਵਿੱਢਿਆ ਤੇ ਉਨ੍ਹਾਂ ਨੂੰ ਹੱਕਾਂ ਬਾਰੇ ਜਾਗਰੂਕ ਕੀਤਾ | ਬਾਬਾ ਸਾਹਿਬ ਅਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਮੰਤਰੀ ਸਨ | ਬਾਬਾ ਸਾਹਿਬ ਦਾ ਇਹ ਮੰਨਣਾ ਸੀ ਕਿ ਸਾਰੇ ਮਨੁੱਖ ਬਰਾਬਰ ਹਨ ਅਤੇ ਸਾਰਿਆਂ ਨੂੰ ਬਰਾਬਰ ਹੱਕ ਮਿਲਣੇ ਚਾਹੀਦੇ ਹਨ | ਇਸ ਕੰਮ ਲਈ ਬਾਬਾ ਸਾਹਿਬ ਨੇ ਸਾਰੀ ਉਮਰ ਸੰਘਰਸ਼ ਕੀਤਾ | ਇਸ ਤੋਂ ਇਲਾਵਾ ਮੂਲ ਨਿਵਾਸੀ ਵੈਲਫੇਅਰ ਸੁਸਾਇਟੀ ਬਾਹਮਣੀਵਾਲਾ, ਡਾ. ਭੀਮ ਰਾਓ ਅੰਬੇਡਕਰ ਸੰਵਿਧਾਨ ਬਚਾਓ ਸੰਘਰਸ਼ ਮੋਰਚਾ ਤੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਧਰਮ ਪ੍ਰਚਾਰ ਮਿਸ਼ਨ ਦੇ ਸਹਿਯੋਗ ਨਾਲ ਪਿੰਡ ਬਾਹਮਣੀਵਾਲਾ ਤੋਂ ਚੇਤਨਾ ਮਾਰਚ ਕੱਢਿਆ ਗਿਆ ਜੋ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਭਗਵਾਨ ਵਾਲਮੀਕਿ ਕੇਂਦਰੀ ਮੰਦਰ ਪੱਟੀ ਵਿਖੇ ਸਮਾਗਮ ਵਿਚ ਸ਼ਾਮਲ ਹੋਇਆ ਅਤੇ ਬਾਅਦ ਵਿਚ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਵਾਪਸ ਪਿੰਡ ਬਾਹਮਣੀਵਾਲਾ ਵਿਖੇ ਸਮਾਪਤ ਹੋਇਆ | ਇਸ ਮੌਕੇ ਡਾ. ਨਿਰਮਲ ਸਿੰਘ ਪੱਟੀ, ਕਾ. ਧਰਮ ਸਿੰਘ, ਸ਼ਕਤੀ ਸੰਧੂਤ, ਡਾ. ਕ੍ਰਿਸ਼ਨ, ਲਖਵਿੰਦਰ ਸਿੰਘ ਸਰਪੰਚ ਤੁੰਗ, ਨਰਿੰਦਰ ਕੌਰ, ਕਸ਼ਮੀਰ ਸਿੰਘ ਸਰਪੰਚ ਉਸਮਾਂ, ਜਸਬੀਰ ਸਿੰਘ ਸਰਪੰਚ ਆਸਲ, ਜਗਤਾਰ ਸਿੰਘ, ਹਰਭਜਨ ਸਿੰਘ, ਸੁਖਦੇਵ ਸਿੰਘ, ਕਾਮਰੇਡ ਮਹਿੰਦਰ ਸਿੰਘ, ਗੁਰਦੀਪ ਨਾਥ, ਸਰਪੰਚ ਨਿਰਮਲ ਸਿੰਘ, ਸਵਰਨ ਸਿੰਘ, ਗੁਰਦੇਵ ਸਿੰਘ ਬਾਹਮਣੀਵਾਲਾ, ਬਚਨ ਸਿੰਘ ਪੱਟੀ, ਸੁਖਦੇਵ ਸਿੰਘ, ਇਕਬਾਲ ਸਿੰਘ, ਬਾਬਾ ਸੁਖਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ |
ਲੋਟਸ ਵੈਲੀ ਸਕੂਲ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ
ਫਤਿਆਬਾਦ, (ਧੂੰਦਾ)- ਇਲਾਕੇ ਦੀ ਨਾਮਵਰ ਸੰਸਥਾ ਲੋਟਸ ਵੈਲੀ ਸੀਨੀਅਰ ਸਕੂਲ ਕੋਟ ਮੁਹੰਮਦ ਖਾਂ ਦੇ ਵਿਹੜੇ ਵਿਚ ਸਕੂਲ ਦੇ ਡਾਇਰੈਕਟਰ ਸਰਵਜੀਤ ਸਿੰਘ ਗਿੱਲ ਅਤੇ ਪਿ੍ੰਸੀਪਲ ਮੈਡਮ ਜਤਿੰਦਰ ਕੌਰ ਦੀ ਅਗਵਾਈ ਹੇਠ ਵਿਸਾਖੀ ਦਾ ਦਿਹਾੜਾ ਮਨਾਇਆ ਗਿਆ ਜਿਸ ਦੀ ਸ਼ਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ | ਇਸ ਮੌਕੇ ਪੰਜਾਬ ਦਾ ਲੋਕ ਨਾਚ ਗਿੱਧਾ ਪੇਸ਼ ਕੀਤਾ ਗਿਆ | ਇਸ ਮੇਲੇ ਦੀ ਸੱਭਿਆਚਾਰਕ, ਧਾਰਮਿਕ ਅਤੇ ਇਤਿਹਾਸਕ ਮਹੱਤਤਾ ਨੂੰ ਵਿਦਿਆਰਥਣਾਂ ਨੇ ਪ੍ਰਭਾਵਸ਼ਾਲੀ ਭਾਸ਼ਣ ਦੇ ਕੇ ਦਰਸਾਇਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਸਰਵਜੀਤ ਸਿੰਘ ਗਿੱਲ ਤੇ ਪਿ੍ੰਸੀ: ਮੈਡਮ ਜਤਿੰਦਰ ਕੌਰ ਨੇ ਵਿਸਾਖੀ ਮੇਲੇ ਦੀ ਵਧਾਈ ਦਿੰਦਿਆਂ ਹਮੇਸ਼ਾਂ ਆਪਣੇ ਸੱਭਿਆਚਾਰ ਨਾਲ ਜੁੜੇ ਰਹਿਣ ਦੀ ਪ੍ਰੇਰਨਾ ਦਿੱਤੀ |
ਅਮਰਪੁਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ
ਗੋਇੰਦਵਾਲ ਸਾਹਿਬ, (ਵਰਿੰਦਰ ਸਿੰਘ ਰੰਧਾਵਾ)- ਵਿਦਿਅਕ ਸੰਸਥਾ ਅਮਰਪੁਰੀ ਸੀਨੀਅਰ ਸੈਕਡੰਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਵਿਸਾਖੀ ਦੇ ਤਿਉਹਾਰ ਮੌਕੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਵਿਦਿਆਰਥੀਆਂ ਵਲੋਂ ਸਮਾਗਮ ਦੀ ਸ਼ੁਰੂਆਤ ਸ਼ਬਦ ਨਾਲ ਕੀਤੀ ਗਈ | ਉਪਰੰਤ ਵਿਦਿਆਰਥੀਆਂ ਵਲੋਂ ਗੀਤ ਅਤੇ ਕਵਿਤਾ ਸੁਣਾਈਆਂ ਗਈਆਂ | ਵਿਦਿਆਰਥਣਾਂ ਨੇ ਗਿੱਧਾ ਤੇ ਭੰਗੜਾ ਪਾ ਕੇ ਮਨਪ੍ਰਚਾਵਾ ਕੀਤਾ | ਇਸ ਮੌਕੇ ਪਿ੍ੰਸੀਪਲ ਮੈਡਮ ਅਨੁਰਾਧਾ ਚੰਦੇਲ ਤੇ ਹੋਰ ਸਟਾਫ਼ ਹਾਜ਼ਰ ਸੀ |
ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਮਨਾਇਆ ਗਿਆ ਵਿਸਾਖੀ ਦਾ ਤਿਓਹਾਰ
ਗੋਇੰਦਵਾਲ ਸਾਹਿਬ, (ਵਰਿੰਦਰ ਸਿੰਘ ਰੰਧਾਵਾ)¸ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਬੜੀ ਹੀ ਧੰੂਮਧਾਮ ਨਾਲ ਵਿਸਾਖੀ ਦਾ ਤਿਓਹਾਰ ਮਨਾਇਆ ਗਿਆ, ਜਿਸ ਦਾ ਮਕਸਦ ਵਿਦਿਆਰਥੀਆਂ ਨੂੰ ਵਿਸਾਖੀ ਦੇ ਇਤਿਹਾਸ ਤੋਂ ਜਾਣੂ ਕਰਵਾਉਣਾ ਸੀ | ਇਸ ਮੌਕੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਵਿਸਾਖੀ ਨਾਲ ਸੰਬੰਧਤ ਡਾਂਸ, ਭੰਗੜਾ, ਕਵਿਤਾਵਾਂ, ਭਾਸ਼ਣ ਆਦਿ ਪੇਸ਼ ਕੀਤਾ ਗਿਆ | ਇਸ ਮੌਕੇ ਰਾਹੀਂ ਵਿਦਿਆਰਥੀਆਂ ਨੂੰ ਵਿਸਾਖੀ ਦਾ ਇਤਿਹਾਸ ਦਿਖਾਇਆ ਗਿਆ ਤਾਂ ਜੋ ਬੱਚੇ ਇਸ ਨੂੰ ਚੰਗੀ ਤਰ੍ਹਾਂ ਸਮਝ ਸਕਣ | ਵਿਸਾਖੀ ਦੀ ਰੌਣਕ ਨੂੰ ਵਧਾਉਣ ਲਈ ਪਹਿਲੀ ਜਮਾਤ ਦੇ ਵਿਦਿਆਰਥੀਆਂ ਵਿਚ 'ਨਿੱਕਾ ਗੱਭਰੂ' ਅਤੇ 'ਨਿੱਕੀ ਮੁਟਿਆਰ' ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਜੇਤੂ ਰਹੇ ਫਤਿਹਦੀਪ ਸਿੰਘ ਨੂੰ 'ਨਿੱਕਾ ਗੱਭਰੂ' ਅਤੇ ਸੇਜਲ ਕੌਰ ਨੂੰ 'ਨਿੱਕੀ ਮੁਟਿਆਰ' ਦਾ ਖਿਤਾਬ ਦਿੱਤਾ ਗਿਆ | ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਭੰਗੜਾ ਪਾ ਕੇ ਵਿਸਾਖੀ ਦੀ ਖ਼ੁਸ਼ੀ ਜ਼ਾਹਰ ਕੀਤੀ ਗਈ | ਸੰਸਥਾ ਦੇ ਡਾਇਰੈਕਟਰ ਜਤਿੰਦਰਪਾਲ ਸਿੰਘ ਰੰਧਾਵਾ ਅਤੇ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਮਨੀਸ਼ਾ ਸੂਦ ਨੇ ਸਾਰਿਆਂ ਨੂੰ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ ਤੇ ਜ਼ੁਲਮ ਦੇ ਵਿਰੁੱਧ ਲੜ ਕੇ ਸੱਚਾਈ ਦੇ ਰਸਤੇ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ |
ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਜੀ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ
* ਅੰਮਿ੍ਤ ਛੱਕ ਕੇ 150 ਪ੍ਰਾਣੀ ਗੁਰੂ ਵਾਲੇ ਬਣੇ
ਝਬਾਲ, (ਸਰਬਜੀਤ ਸਿੰਘ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਹੈੱਡ ਗ੍ਰੰਥੀ ਤੇ ਪੂਰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਤੱਪ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਵਿਸਾਖ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਤੇ ਖਾਲਸਾ ਪੰਥ ਦਾ ਸਾਜਨਾ ਦਿਵਸ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਸਦਕਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਸਮੇਂ ਵੱਡੀ ਗਿਣਤੀ 'ਚ ਪੁੱਜੀਆਂ ਸੰਗਤਾਂ ਨੇ ਪਵਿੱਤਰ ਸਰੋਵਰ 'ਚ ਇਸ਼ਨਾਨ ਕਰਕੇ ਗੁਰਦੁਆਰਾ ਸਾਹਿਬ ਜੀ ਵਿਖੇ ਮੱਥਾ ਟੇਕਿਆ | ਇਸ ਮੌਕੇ ਭਾਈ ਸੁਖਵੰਤ ਸਿੰਘ ਵਲੋਂ ਕਥਾ ਕਰਕੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ ਗਿਆ | ਦੀਵਾਨ ਹਾਲ 'ਚ ਸਜਾਏ ਗਏ ਧਾਰਮਿਕ ਦੀਵਾਨ 'ਚ ਵੀ ਪੁੱਜੇ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਘਰ ਦਾ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਇਸ ਸਮੇਂ ਹਰ ਸੰਗਰਾਂਦ ਦੀ ਤਰ੍ਹਾਂ ਕਰਵਾਏ ਗਏ ਅੰਮਿ੍ਤ ਸੰਚਾਰ ਦੌਰਾਨ 150 ਦੇ ਕਰੀਬ ਪ੍ਰਾਣੀਆਂ ਨੇ ਪੰਜ ਪਿਆਰਿਆਂ ਪਾਸੋਂ ਅੰਮਿ੍ਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣੇ | ਇਸ ਸਮੇਂ ਮੈਨੇਜਰ ਜਗਜੀਤ ਸਿੰਘ ਸਾਂਘਣਾ ਨੇ ਵਿਸਾਖ ਦੇ ਪਵਿੱਤਰ ਦਿਹਾੜੇ ਦੀ ਸੰਗਤਾਂ ਨੂੰ ਵਧਾਈ ਦਿੱਤੀ | ਇਸ ਮੌਕੇ ਤਲਵਿੰਦਰ ਸਿੰਘ ਰੈਸ਼ੀਆਣਾ, ਗੁਰਜੀਤ ਸਿੰਘ ਪੰਜਵੜ, ਕਸ਼ਮੀਰ ਸਿੰਘ ਭੁੱਚਰ, ਨਿਸ਼ਾਨ ਸਿੰਘ ਦੋਦੇ ਤੇ ਹੋਰ ਹਾਜ਼ਰ ਸਨ |
ਫੋਰ ਐੱਸ. ਸਕੂਲ ਬੂਹ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ
ਹਰੀਕੇ ਪੱਤਣ, (ਸੰਜੀਵ ਕੁੰਦਰਾ)- ਫੋਰ ਐੱਸ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੂਹ ਹਰੀਕੇ ਵਿਖੇ ਖ਼ਾਲਸਾ ਪੰਥ ਦਾ ਸਾਜਨਾ ਦਿਵਸ ਵਿਸਾਖੀ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਉਪਰੰਤ ਰਾਗੀ ਭਾਈ ਜੋਗਿੰਦਰ ਸਿੰਘ ਦੇ ਜਥੇ ਨੇ ਬਾਣੀ ਦਾ ਮਨੋਹਰ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਸਕੂਲ ਦੇ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਸਕੂਲ ਦੀ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਕੀਤੀ ਗਈ | ਇਸ ਮੌਕੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ ਤੇ ਸ੍ਰੀ ਗੁਰੂ ਗੋਇੰਦ ਸਿੰਘ ਜੀ ਦੇ ਜੀਵਨ ਸਬੰਧੀ ਪ੍ਰਸ਼ਨ ਪੁੱਛੇ ਗਏ | ਇਸ ਮੌਕੇ ਮਨਬੀਰ ਸਿੰਘ ਨੇ ਖ਼ਾਲਸੇ ਦੇ ਮਹੱਤਵ ਸਬੰਧੀ ਬੱਚਿਆਂ ਨੂੰ ਜਾਣਕਾਰੀ ਦਿੱਤੀ | ਸਕੂਲ ਪਿੰ੍ਰਸੀ: ਸੰਦੀਪ ਕੌਰ ਨੇ ਜਲਿ੍ਹਆਂਵਾਲੇ ਬਾਗ਼ ਦੇ ਖ਼ੂਨੀ ਸਾਕੇ ਬਾਰੇ ਜਾਣਕਾਰੀ ਦਿੱਤੀ ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ | ਇਸ ਮੌਕੇ ਸਕੂਲ ਦੇ ਐੱਮ.ਡੀ. ਸਤੀਸ਼ ਕੁਮਾਰ, ਗੁਰਿੰਦਰਬੀਰ ਸਿੰਘ, ਪਿ੍ੰਸੀ: ਸੰਦੀਪ ਕੌਰ ਤੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ |

ਇਤਿਹਾਸਕ ਦਰਸ਼ਨੀ ਡਿਓੜੀ ਨੂੰ ਢਾਹੇ ਜਾਣ ਦੇ ਵਿਰੋਧ 'ਚ ਲੱਗਾ ਸ਼ਾਂਤਮਈ ਰੋਸ ਧਰਨਾ 14ਵੇਂ ਦਿਨ ਵਿਚ ਦਾਖ਼ਲ

ਤਰਨ ਤਾਰਨ, 14 ਅਪ੍ਰੈਲ (ਹਰਿੰਦਰ ਸਿੰਘ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਅਸਥਾਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ ਪੁਰਾਤਨ ਦਰਸ਼ਨੀ ਡਿਓੜੀ ਨੂੰ ਢਾਹੁਣ ਵਾਲੇ ਬਾਬਾ ਜਗਤਾਰ ਸਿੰਘ ਕਾਰ ਸੇਵਾ ਵਾਲੇ ਤੇ ਸ਼ਾਜਿਸ਼ਕਰਤਾ, ਜਿਸ ਵਿਚ ਗੁਰਬਚਨ ਸਿੰਘ ...

ਪੂਰੀ ਖ਼ਬਰ »

ਡਾ. ਬੀ. ਆਰ. ਅੰਬੇਡਕਰ ਦੇ ਜਨਮ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ

ਤਰਨ ਤਾਰਨ, 14 ਅਪ੍ਰੈਲ (ਹਰਿੰਦਰ ਸਿੰਘ)- ਜ਼ਿਲ੍ਹਾ ਪ੍ਰਸਾਸ਼ਨ ਵਲੋਂ ਅੱਜ ਸਾਡੇ ਸੰਵਿਧਾਨ ਦੇ ਨਿਰਮਾਤਾ, ਭਾਰਤ ਰਤਨ ਡਾ. ਬੀ. ਆਰ. ਅੰਬੇਡਕਰ ਦੇ ਜਨਮ ਦਿਨ ਮੌਕੇ ਇਕ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਚ ਕਬਵਾਇਆ ਗਿਆ | ਇਸ ਮੌਕੇ ਵਧੀਕ ...

ਪੂਰੀ ਖ਼ਬਰ »

ਰੁਪਿੰਦਰ ਬ੍ਰਹਮਪੁਰਾ ਵਲੋਂ ਨਵੇਂ ਯੂਨਿਟ ਦਾ ਗਠਨ

ਫਤਿਆਬਾਦ, 14 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)- ਪਿੰਡ ਜੋਹਲ ਢਾਏ ਵਾਲਾ ਵਿਖੇ ਪਾਲ ਸਿੰਘ ਸਰਪੰਚ ਦੇ ਗ੍ਰਹਿ ਬੀਬੀ ਜਗੀਰ ਕੌਰ ਦੇ ਹੱਕ ਵਿਚ ਚੋਣ ਪ੍ਰਚਾਰ ਦੌਰਾਨ ਰੁਪਿੰਦਰ ਕੌਰ ਬ੍ਰਹਮਪੁਰਾ ਜ਼ਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ ਤਰਨ ਤਾਰਨ ਨੇ ਪਿੰਡ ਦੀਆਂ ਔਰਤਾਂ ...

ਪੂਰੀ ਖ਼ਬਰ »

ਡਿੰਪਾ ਦੇ ਹੱਕ 'ਚ ਭਾਰੀ ਇਕੱਤਰਤਾ

ਖਡੂਰ ਸਾਹਿਬ, 14 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)- ਸਾਬਕਾ ਕੈਬਨਿਟ ਮੰਤਰੀ ਸਵ. ਮਾਸਟਰ ਜਗੀਰ ਸਿੰਘ ਖਡੂਰ ਸਾਹਿਬ ਦੇ ਗ੍ਰਹਿ ਵਿਖੇ ਉਨ੍ਹਾਂ ਦੇ ਸਪੁੱਤਰ ਗੁਰਦੇਵ ਸਿੰਘ ਬਿੱਟੂ ਮੈਂਬਰ ਪੀ.ਪੀ.ਸੀ.ਸੀ. ਦੀ ਅਗਵਾਈ ਹੇਠ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ...

ਪੂਰੀ ਖ਼ਬਰ »

ਜੀਜੇ, ਸਾਲੇ ਨੇ ਮਿਲ ਸ਼੍ਰੋਮਣੀ ਅਕਾਲੀ ਦਲ ਨੂੰ ਬਣਾਇਆ ਪ੍ਰਾਈਵੇਟ ਲਿਮਟਡ ਕੰਪਨੀ- ਜਥੇ. ਬ੍ਰਹਮਪੁਰਾ

ਖਡੂਰ ਸਾਹਿਬ, 14 ਅਪ੍ਰੈਲ (ਮਾਨ ਸਿੰਘ)- ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਨੇ ਖਡੂਰ ਸਾਹਿਬ ਵਿਖੇ ਸੀਨੀਅਰ ਟਕਸਾਲੀ ਆਗੂ ਰਣਜੀਤ ਸਿੰਘ ਪੱਪੂ ਦੇ ਗ੍ਰਹਿ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਤੇ ਬਾਦਲਾਂ 'ਤੇ ...

ਪੂਰੀ ਖ਼ਬਰ »

ਡਿੰਪਾ ਵਲੋਂ ਕਾਂਗਰਸੀ ਆਗੂਆਂ ਨਾਲ ਮੀਟਿੰਗ

ਮੀਆਂਵਿੰਡ, 14 ਅਪ੍ਰੈਲ (ਗੁਰਪ੍ਰਤਾਪ ਸਿੰਘ ਸੰਧੂ)- ਹਲਕਾ ਬਾਬਾ ਬਕਾਲਾ ਸਾਹਿਬ ਦੇ ਕਾਂਗਰਸੀ ਆਗੂਆਂ ਨਾਲ ਮੀਟਿੰਗ ਕਰਨ ਸਮੇਂ ਡਿੰਪਾ ਨੇ ਜੂਥ ਕਾਂਗਰਸੀ ਆਗੂ ਗੁਰਸਿਮਰਤ ਸਿੰਘ ਸਿੰਮੀ ਸਰਲੀ ਤੇ ਰਾਣੂ ਬਦੇਸ਼ਾ ਨੂੰ ਥਾਪੜਾ ਦਿੰਦਿਆਂ ਕਿਹਾ ਆਪਣੇ ਨਜ਼ਦੀਕੀ ਪਿੰਡਾਂ ...

ਪੂਰੀ ਖ਼ਬਰ »

ਜਹਾਂਗੀਰ ਤੇ ਮੇਘ ਸਿੰਘ ਨੇ ਬੀਬੀ ਜਗੀਰ ਕੌਰ ਦੀ ਚੋਣ ਮੁਹਿੰਮ ਨੂੰ ਭਖਾਇਆ

ਫਤਿਆਬਾਦ, 14 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)- ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਦਲਬੀਰ ਸਿੰਘ ਜਹਾਂਗੀਰ ਤੇ ਪਾਰਟੀ ਦੇ ਪ੍ਰੈੱਸ ਸਕੱਤਰ ਜਥੇਦਾਰ ਮੇਘ ਸਿੰਘ ਨੇ ਹਲਕਾ ਖਡੂਰ ਸਾਹਿਬ ਤੋਂ ਲੋਕ ਸਭਾ ਦੀ ਉਮੀਦਵਾਰ ਬੀਬੀ ਜਗੀਰ ਕੌਰ ਦੀ ਚੋਣ ਮੁਹਿੰਮ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਦੇ ਅਸ਼ੀਰਵਾਦ ਨਾਲ ਕੁਲਬੀਰ ਸਿੰਘ ਜੀਰਾ ਤੇ ਇੰਦਰਜੀਤ ਸਿੰਘ ਜੀਰਾ ਡਿੰਪਾ ਦੀ ਚੋਣ ਮੁਹਿੰਮ 'ਚ ਕੁੱਦੇ

ਤਰਨ ਤਾਰਨ, 14 ਅਪ੍ਰੈਲ (ਹਰਿੰਦਰ ਸਿੰਘ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੀ ਅੰਮਿ੍ਤਸਰ ਫੇਰੀ ਦੌਰਾਨ ਹਲਕਾ ਖਡੂਰ ਸਾਹਿਬ ਤੋਂ ਲੋਕ ਸਭਾ ਦੀ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੀ ਚੋਣ ਮੁਹਿੰਮ ਨੂੰ ਤੇਜ ਕਰਦਿਆਂ ਤੇ ਉਨ੍ਹਾ ਨੂੰ ...

ਪੂਰੀ ਖ਼ਬਰ »

ਪਿੰਡ ਦੁਲਚੀਪੁਰ ਤੇ ਘਸੀਟਪੁਰ ਦੇ ਮੁਹਤਬਰਾਂ ਨਾਲ ਬ੍ਰਹਮਪੁਰਾ ਵਲੋਂ ਮੀਟਿੰਗ

ਖਡੂਰ ਸਾਹਿਬ, 14 ਅਪ੍ਰੈਲ (ਮਾਨ ਸਿੰਘ)- ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਦੁਲਚੀਪੁਰ ਤੇ ਘਸੀਟਪੁਰ ਦੇ ਮੁਹਤਬਰਾਂ ਨਾਲ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਨੇ ਲੋਕ ਹਲਭਾ ਹਲਕਾ ਖਡੂਰ ਸਾਹਿਬ ਤੋਂ ਪਾਰਟੀ ...

ਪੂਰੀ ਖ਼ਬਰ »

ਪਿੰਡ ਚੱਕ ਮਹਿਰ ਵਿਖੇ ਬੀਬੀ ਜਗੀਰ ਕੌਰ ਦੇ ਹੱਕ 'ਚ ਮੀਟਿੰਗ

ਫਤਿਆਬਾਦ, 14 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)- ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਚੋਣ ਪ੍ਰਚਾਰ ਦੌਰਾਨ ਪਿੰਡ ਚੱਕ ਮਹਿਰ ਵਿਖੇ ਜਸਵਿੰਦਰ ਸਿੰਘ ਸ਼ਾਹ ਦੇ ਗ੍ਰਹਿ ਵਿਖੇ ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੀਤ ਪ੍ਰਧਾਨ ਰਮਨਦੀਪ ...

ਪੂਰੀ ਖ਼ਬਰ »

ਹਲਕਾ ਖਡੂਰ ਸਾਹਿਬ ਤੋਂ ਪੀ.ਡੀ.ਏ. ਦਾ ਉਮੀਦਵਾਰ ਭਾਰੀ ਜਿੱਤ ਪ੍ਰਾਪਤ ਕਰੇਗਾ¸ਕਾ: ਦਦੇਹਰ

ਤਰਨ ਤਾਰਨ, 14 ਅਪ੍ਰੈਲ (ਲਾਲੀ ਕੈਰੋਂ)- ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਕਮੇਟੀ ਦੇ ਸਕੱਤਰ ਕਾਮਰੇਡ ਬਲਵਿੰਦਰ ਸਿੰਘ ਨੇ ਦੱਸਿਆ ਕਿ ਬਾਹਰਲੇ ਸੂਬਿਆਂ ਵਿਚ ਭਾਰਤੀ ਜਨਤਾ ਪਾਰਟੀ ਮੰਦਰ ਦੇ ਨਾਂਅ ਉਪਰ ਭੜਕਾਉ ਭਾਸ਼ਨ ਦੇ ਕੇ ਪੂਰੇ ਭਾਰਤ ਦਾ ਮਾਹੌਲ ...

ਪੂਰੀ ਖ਼ਬਰ »

ਪਿੰਡ ਪੱਧਰੀ ਵਿਖੇ ਬੀਬੀ ਜਗੀਰ ਕੌਰ ਦੇ ਹੱਕ ਵਿਚ ਸਾਬਕਾ ਵਿਧਾਇਕ ਸੰਧੂ ਵਲੋਂ ਵਿਸ਼ਾਲ ਚੋਣ ਮੀਟਿੰਗ

ਸਰਾਏਾ ਅਮਾਨਤ ਖਾਂ, 14 ਅਪ੍ਰੈਲ (ਨਰਿੰਦਰ ਸਿੰਘ ਦੋਦੇ)- ਤਰਨ ਤਾਰਨ ਦੇ ਸਾਬਕਾ ਵਿਧਾਇਕ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਹਰਮੀਤ ਸਿੰਘ ਸੰਧੂ ਵਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ ਵਿਚ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੇ ਹੱਕ 'ਚ ਪਿੰਡ ਨਾਰਲੀ ਵਿਖੇ ਇਕੱਤਰਤਾ

ਖਾਲੜਾ, 14 ਅਪ੍ਰੈਲ (ਜੱਜਪਾਲ ਸਿੰਘ)- ਲੋਕ ਸਭਾ ਚੋਣਾਂ ਲਈ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਸਰਹੱਦੀ ਪਿੰਡ ਨਾਰਲੀ ਵਿਖੇ ਸਰਪੰਚ ਰਣਜੀਤ ਸਿੰਘ ਦੇ ਗ੍ਰਹਿ ਵਿਖੇ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸਾਬਕਾ ਅਕਾਲੀ ...

ਪੂਰੀ ਖ਼ਬਰ »

ਪ੍ਰੋ. ਵਲਟੋਹਾ ਵਲੋਂ ਬੀਬੀ ਜਗੀਰ ਕੌਰ ਦੇ ਹੱਕ 'ਚ ਮੀਟਿੰਗਾਂ

ਅਮਰਕੋਟ, 14 ਅਪ੍ਰੈਲ (ਭੱਟੀ)- ਅਕਾਲੀ-ਭਾਜਪਾ ਸਮੇਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਜੋ ਸਹੂਲਤਾਂ ਪੰਜਾਬ ਦੇ ਸਾਰੇ ਵਰਗਾਂ ਨੂੰ ਦਿੱਤੀਆਂ ਸਨ, ਕਾਂਗਰਸ ਸਰਕਾਰ ਨੇ ਉਹ ਵੀ ਬੰਦ ਕਰਵਾ ਦਿੱਤੀਆਂ | ਕੈਪਟਨ ਸਰਕਾਰ ਨੇ ਆਪਣੇ ਚੋਣ ਵਾਅਦੇ ਮੁਤਾਬਿਕ ਤਾਂ ਇਕ ...

ਪੂਰੀ ਖ਼ਬਰ »

ਪਿੰਡ ਝੁਗੀਆਂ ਕਾਲੂ ਦੇ ਕਾਂਗਰਸੀ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਅਮਰਕੋਟ, 14 ਅਪ੍ਰੈਲ (ਭੱਟੀ)- ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਝੁਗੀਆਂ ਕਾਲੂ ਵਿਖੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਬੀਬੀ ਜਗੀਰ ਕੌਰ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਾਰੀ ਬਲ ਮਿਲਿਆ, ਜਦੋਂ ਦਰਜਨ ਕਰੀਬ ਟਕਸਾਲੀ ਕਾਂਗਰਸੀ ਪਰਿਵਾਰਾਂ ਨੇ ਸਾਬਕਾ ...

ਪੂਰੀ ਖ਼ਬਰ »

ਮੋਦੀ ਸਰਕਾਰ 'ਚ ਲੋਕਾਂ ਨੂੰ ਗੁੰਮਰਾਹ ਕਰਦਿਆਂ ਮੰਤਰੀਆਂ ਦੀਆਂ ਡਿਗਰੀਆਂ ਵੀ ਬਦਲ ਜਾਂਦੀਆਂ ਹਨ- ਵਿਧਾਇਕ ਗਿੱਲ

ਪੱਟੀ, 14 ਅਪ੍ਰੈਲ (ਕੁਲਵਿੰਦਰਪਾਲ ਸਿੰਘ ਕਾਲੇਕੇ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਵਲੋਂ ਪੱਟੀ ਸ਼ਹਿਰ ਦੀ ਵਾਰਡ ਨੰ.-14 ਪੱਟੀ ਦੇ ਵਾਸੀਆਂ ਨਾਲ ਸਤਨਾਮ ਸਿੰਘ ਸੇਖੋਂ ਦੇ ਗ੍ਰਹਿ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਡਿੰਪਾ ਵੱਡੀ ਲੀਡ ਨਾਲ ਜਿੱਤ ਕੇ ਸੁਖਬੀਰ ਤੇ ਖਹਿਰੇ ਦਾ ਘਮੰਡ ਤੋੜ ਦੇਣਗੇ- ਵਿਧਾਇਕ ਭਲਾਈਪੁਰ

ਮੀਆਂਵਿੰਡ, 14 ਅਪ੍ਰੈਲ (ਗੁਰਪ੍ਰਤਾਪ ਸਿੰਘ ਸੰਧੂ)- ਜਸਬੀਰ ਸਿੰਘ ਡਿੰਪਾ ਦੇ ਹੱਕ 'ਚ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਲੋਂ ਹਲਕੇ ਵਿਚ ਚੋਣ ਪ੍ਰਚਾਰ ਦੀ ਕੋਈ ਕਸਰ ਨਹੀ ਛੱਡੀ ਜਾ ਰਹੀ, ਜਿਸ ਦੇ ਚਲਦਿਆਂ ਵਿਧਾਇਕ ਭਲਾਈਪੁਰ ਨੇ ਡਿੰਪਾ ਦੇ ਹੱਕ ਵਿਚ ਚੋਣ ਮੀਟਿੰਗ ਸਮੇਂ ...

ਪੂਰੀ ਖ਼ਬਰ »

ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਜਨਰਲ ਜੇ. ਜੇ. ਸਿੰਘ ਦੇ ਹੱਕ 'ਚ ਚੋਣ ਮੀਟਿੰਗ

ਚੋਹਲਾ ਸਾਹਿਬ, 14 ਅਪ੍ਰੈਲ (ਬਲਵਿੰਦਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਦੇ ਉਮੀਦਵਾਰ ਜਨਰਲ ਜੇ. ਜੇ. ਸਿੰਘ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਮੈਂਬਰ ਪਾਰਲੀਮੈਂਟ ਤੇ ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਸਮੁੱਚੇ ...

ਪੂਰੀ ਖ਼ਬਰ »

ਪੁਲਿਸ ਵਲੋਂ ਭਗੌੜਾ ਕਾਬੂ

ਤਰਨ ਤਾਰਨ, 14 ਅਪ੍ਰੈਲ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਗਏ ਇਕ ਭਗੌੜੇ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ ਕੁਲਦੀਪ ਸਿੰਘ ਚਾਹਲ ਨੇ ਜਾਣਕਾਰੀ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ 25 ਨੂੰ ਦੇਣਗੇ ਜਾਖੜ ਿਖ਼ਲਾਫ਼ ਧਰਨਾ-ਖੰਨਾ

ਗੁਰਦਾਸਪੁਰ, 14 ਅਪ੍ਰੈਲ (ਗੁਰਪ੍ਰਤਾਪ ਸਿੰਘ)-ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫਾਰਮ ਪੰਜਾਬ ਦੀ ਮੀਟਿੰਗ ਕੁਲਦੀਪ ਸਿੰਘ ਖੰਨਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਦੀ ਕਾਰਵਾਈ ਪ੍ਰੈਸ ਨੰੂ ਜਾਰੀ ਕਰਦਿਆਂ ਖੰਨਾ ਨੇ ਦੱਸਿਆ ਕਿ ਸੁਨੀਲ ਜਾਖੜ ਜੋ ਦੂਸਰੀ ਵਾਰ ਹਲਕਾ ...

ਪੂਰੀ ਖ਼ਬਰ »

ਨਾਕਾਬੰਦੀ ਦੌਰਾਨ ਮੋਟਰਸਾਈਕਲ ਚੋਰ ਕਾਬੂ

ਤਰਨ ਤਾਰਨ, 14 ਅਪ੍ਰੈਲ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਮੋਟਰਸਾਈਕਲ ਚੋਰ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ. ਐੱਸ. ਪੀ. ਕੁਲਦੀਪ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਗੁਰਦੁਆਰਾ ਤਪ ਅਸਥਾਨ ਭਗਤ ਜੱਲ੍ਹਣ ਦਾਸ ਵਿਖੇ ਵਿਸਾਖੀ ਦਿਹਾੜੇ 'ਤੇ ਹਜ਼ਾਰਾਂ ਸੰਗਤਾਂ ਤੇ ਸਿਆਸੀ ਆਗੂਆਂ ਨੇ ਮੱਥਾ ਟੇਕਿਆ

ਸਰਾਏਾ ਅਮਾਨਤ ਖਾਂ, 14 ਅਪ੍ਰੈਲ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਨੌਸ਼ਿਹਰਾ ਢਾਲਾ ਵਿਖੇ ਗੁਰਦੁਆਰਾ ਤਪ ਅਸਥਾਨ ਭਗਤ ਜੱਲ੍ਹਣ ਦਾਸ ਵਿਖੇ ਹਰ ਸਾਲ ਮਨਾਏ ਜਾਂਦੇ ਦੋ ਰੋਜ਼ਾ ਵਿਸਾਖੀ ਮੇਲੇ ਦੇ ਪਹਿਲੇ ਦਿਨ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਅਤੇ ਇਲਾਕੇ ਦੇ ...

ਪੂਰੀ ਖ਼ਬਰ »

ਗੁਰਦੁਆਰਾ ਤਪ ਅਸਥਾਨ ਭਗਤ ਜੱਲ੍ਹਣ ਦਾਸ ਵਿਖੇ ਵਿਸਾਖੀ ਦਿਹਾੜੇ 'ਤੇ ਹਜ਼ਾਰਾਂ ਸੰਗਤਾਂ ਤੇ ਸਿਆਸੀ ਆਗੂਆਂ ਨੇ ਮੱਥਾ ਟੇਕਿਆ

ਸਰਾਏਾ ਅਮਾਨਤ ਖਾਂ, 14 ਅਪ੍ਰੈਲ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਨੌਸ਼ਿਹਰਾ ਢਾਲਾ ਵਿਖੇ ਗੁਰਦੁਆਰਾ ਤਪ ਅਸਥਾਨ ਭਗਤ ਜੱਲ੍ਹਣ ਦਾਸ ਵਿਖੇ ਹਰ ਸਾਲ ਮਨਾਏ ਜਾਂਦੇ ਦੋ ਰੋਜ਼ਾ ਵਿਸਾਖੀ ਮੇਲੇ ਦੇ ਪਹਿਲੇ ਦਿਨ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਅਤੇ ਇਲਾਕੇ ਦੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਵਾਲਾ ਇਕ ਕਾਬੂ

ਤਰਨ ਤਾਰਨ, 14 ਅਪ੍ਰੈਲ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਵਾਲੇ 2 ਔਰਤਾਂ ਸਮੇਤ ਪੰਜ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਇਕ ਵਿਅਕਤੀ ਨੂੰ ਕਾਬੂ ਕਰ ਲਿਆ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੀਆਂ ਗੋਲੀਆਂ ਸਮੇਤ ਚਾਰ ਕਾਬੂ

ਤਰਨ ਤਾਰਨ, 14 ਅਪ੍ਰੈਲ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਦੀ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਚਾਰ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਹੈਰੋਇਨ, ਨਸ਼ੀਲੀਆਂ ਗੋਲੀਆਂ ਬਰਾਮਦ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ...

ਪੂਰੀ ਖ਼ਬਰ »

ਕਣਕ ਦੀ ਫਸਲ ਨੂੰ ਸੜਨ ਤੋਂ ਰੋਕਣ ਲਈ ਕਿਸਾਨ ਵੀਰ ਧਿਆਨ ਦੇਣ- ਐਕਸੀਅਨ

ਝਬਾਲ, 14 ਅਪ੍ਰੈਲ (ਸਰਬਜੀਤ ਸਿੰਘ)-ਕਿਸਾਨਾਂ ਦੇ ਖ਼ੇਤਾਂ 'ਚ ਸੋਨੇ ਵਰਗੀ ਕਣਕ ਦੀ ਫ਼ਸਲ ਦਾ ਜਿਥੇ ਹਰ ਸਾਲ ਅੱਗ ਲੱਗਣ ਦੀਆਂ ਘਟਨਾਵਾਂ ਕਰਕੇ ਹੁੰਦਾ ਨੁਕਸਾਨ ਇਸ ਵਾਰ ਰੋਕਣ ਲਈ ਕਿਸਾਨ ਵੀਰ ਆਪ ਵੀ ਧਿਆਨ ਦੇ ਕੇ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਾ ਰੱਖਣ ਲਈ ਯਤਨਸ਼ੀਲ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਇਆ

ਤਰਨ ਤਾਰਨ, 14 ਅਪ੍ਰੈਲ (ਪਰਮਜੀਤ ਜੋਸ਼ੀ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਘਰੋਂ ਭਜਾਉਣ ਦੇ ਦੋਸ਼ ਹੇਠ ਇਕ ਵਿਅਕਤੀ ਤੋਂ ਇਲਾਵਾ ਇਸ ਕੰਮ ਵਿਚ ਉਸ ਦਾ ਸਾਥ ਦੇਣ ਦੇ ਦੋਸ਼ ਹੇਠ ਇਕ ਔਰਤ ਸਮੇਤ 2 ਹੋਰ ਵਿਅਕਤੀਆਂ ਖਿਲਾਫ਼ ਕੇਸ ਦਰਜ ...

ਪੂਰੀ ਖ਼ਬਰ »

ਭਾਰਤ-ਪਾਕਿਸਤਾਨ ਸਰਹੱਦ ਤੋਂ 2 ਤਸਕਰ ਗਿ੍ਫ਼ਤਾਰ

ਤਰਨ ਤਾਰਨ, 14 ਅਪ੍ਰੈਲ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਭਾਰਤ-ਪਾਕਿਸਤਾਨ ਸਰਹੱਦ 'ਤੇ ਤੈਨਾਤ ਬੀ.ਐੱਸ.ਐੱਫ. ਵਲੋਂ ਹੈਰੋਇਨ ਤੇ ਅਸਲੇ ਦੀ ਸਮਗਲਿੰਗ ਕਰਨ ਵਾਲੇ 2 ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ...

ਪੂਰੀ ਖ਼ਬਰ »

ਮਜੀਠੀਆ ਵਲੋਂ ਬਾਹਰੇ ਦੇ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਭਲਕੇ

ਸ਼ਾਹਬਾਜ਼ਪੁਰ, 14 ਅਪ੍ਰੈਲ (ਪਰਦੀਪ ਬੇਗੇਪੁਰ)- ਸ਼ਾਹਬਾਜ਼ਪੁਰ ਦੇ ਨੇੜਲੇ ਪਿੰਡਾਂ (ਬਾਹਰੇ) ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ 16 ਅਪ੍ਰੈਲ ਦਿਨ ਮੰਗਲਵਾਰ ਨੂੰ ਸਰਦਾਰ ਪੈਲੇਸ ਸ਼ਾਹਬਾਜ਼ਪੁਰ ਵਿਖੇ 2:30 ਵਜੇ ਹੋ ਰਹੀ ਹੈ ਜਿਸ ਵਿਚ ਸਾਬਕਾ ਕੈਬਨਿਟ ਮੰਤਰੀ ਬਿਕਰਮ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ ਗੋਲੀ ਕਾਂਡ ਬਾਰੇ ਇੰਗਲੈਂਡ ਨੇ ਸ਼ਰਮ ਮਨਾਈ

ਤਰਨਤਾਰਨ, 14 ਅਪ੍ਰੈਲ (ਹਰਿੰਦਰ ਸਿੰਘ)- ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਆਗੂਆਂ ਵਿਰਸਾ ਸਿੰਘ ਬਹਿਲਾ ਮੀਤ ਪ੍ਰਧਾਨ, ਗੁਰਦੇਵ ਸਿੰਘ, ਕਿਰਪਾਲ ਸਿੰਘ ਰੰਧਾਵਾ, ਪਰਵੀਨ ਕੁਮਾਰ, ਹਰਮਨਬੀਰ ਸਿੰਘ ਸਰਹਾਲੀ ਨੇ ਕਿਹਾ ਕਿ ਵਿਸਾਖੀ ਵਾਲੇ ...

ਪੂਰੀ ਖ਼ਬਰ »

ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ

ਤਰਨ ਤਾਰਨ, 14 ਅਪ੍ਰੈਲ (ਹਰਿੰਦਰ ਸਿੰਘ)- ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਗਾਂਧੀ ਪਾਰਕ ਵਿਖੇ ਮੁਖਤਾਰ ਸਿੰਘ ਮੱਲਾ, ਬਲਦੇਵ ਸਿੰਘ ਭੈਲ, ਸਾਥੀ ਸੁਲੱਖਣ ਸਿੰਘ ਤੁੜ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ | ਇਸ ਮੌਕੇ ਇਕੱਤਰ ਲੋਕਾਂ ਨੂੰ ਭਾਰਤੀ ਇਨਕਲਾਬੀ ਮਾਰਕਸਵਾਦੀ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ (ਸਮਰਾ) ਗਰੁੱਪ ਦਾ ਵਫ਼ਦ ਡਿੰਪਾ ਤੇ ਭਲਾਈਪੁਰ ਨੂੰ ਮਿਲਿਆ

ਖਡੂਰ ਸਾਹਿਬ, 14 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)- ਪੰਜਾਬ ਨੰਬਰਦਾਰ ਯੂਨੀਅਨ ਸਮਰਾ ਗਰੁੱਪ ਦੇ ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਬੋਦੇਵਾਲ ਦੀ ਅਗਵਾਈ ਹੇਠ ਨੰਬਰਦਾਰਾਂ ਦਾ ਇਕ ਵਫ਼ਦ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਤੇ ਹਲਕਾ ...

ਪੂਰੀ ਖ਼ਬਰ »

ਚੋਹਲਾ ਸਾਹਿਬ ਵਿਖੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਧਾਰਮਿਕ ਸਮਾਗਮ ਕਰਵਾਏ

ਚੋਹਲਾ ਸਾਹਿਬ, 14 ਅਪ੍ਰੈਲ (ਬਲਵਿੰਦਰ ਸਿੰਘ)- ਇਤਿਹਾਸਕ ਕਸਬਾ ਚੋਹਲਾ ਸਾਹਿਬ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਵਿਖੇ ਖ਼ਾਲਸਾ ਪੰਥ ਦਾ ਸਾਜਨਾ ਦਿਵਸ (ਵਿਸਾਖੀ) ਮਨਾਇਆ ...

ਪੂਰੀ ਖ਼ਬਰ »

ਵੱਡੀ ਗਿਣਤੀ 'ਚ ਸੰਗਤਾਂ ਨੇ ਭਰੀਆਂ ਹਾਜ਼ਰੀਆਂ
ਚੋਹਲਾ ਸਾਹਿਬ ਵਿਖੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਧਾਰਮਿਕ ਸਮਾਗਮ ਕਰਵਾਏ

ਚੋਹਲਾ ਸਾਹਿਬ, 14 ਅਪ੍ਰੈਲ (ਬਲਵਿੰਦਰ ਸਿੰਘ)- ਇਤਿਹਾਸਕ ਕਸਬਾ ਚੋਹਲਾ ਸਾਹਿਬ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਵਿਖੇ ਖ਼ਾਲਸਾ ਪੰਥ ਦਾ ਸਾਜਨਾ ਦਿਵਸ (ਵਿਸਾਖੀ) ਮਨਾਇਆ ...

ਪੂਰੀ ਖ਼ਬਰ »

ਸ਼ੋਭਾ ਯਾਤਰਾ ਸਜਾਈ

ਖਾਲੜਾ, 14 ਅਪ੍ਰੈਲ (ਜੱਜਪਾਲ ਸਿੰਘ)- ਵੈਸ਼ਨੋ ਮੰਦਰ ਡੱਲ ਵਿਖੇ ਮਨਾਏ ਜਾ ਰਹੇ ਨੌਮੀ ਜਾਗਰਣ ਮੇਲੇ ਸਬੰਧੀ ਕਰੀਬ 10 ਦਿਨ ਪਹਿਲਾਂ ਖਾਲੜਾ ਵਿਖੇ ਲਗਾਏ ਝੰਡੇ ਨੂੰ ਡੱਲ ਲਿਜਾਣ ਲਈ ਸ਼ੋਭਾ ਯਾਤਰਾ ਸਜਾਈ ਗਈ, ਜੋ ਸ਼ਿਵ ਮੰਦਰ ਖਾਲੜਾ ਤੋਂ ਸ਼ੁਰੂ ਹੋ ਕੇ ਪਿੰਡ ਦੋਦੇ, ਕਲਸੀਆਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ 16 ਦੀ ਮੀਟਿੰਗ ਨੂੰ ਸਾਬਕਾ ਕੈਬਨਿਟ ਮੰਤਰੀ ਮਜੀਠੀਆ ਸੰਬੋਧਨ ਕਰਨਗੇ¸ਭਰੋਵਾਲ

ਤਰਨ ਤਾਰਨ, 14 ਅਪ੍ਰੈਲ (ਹਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਜਗੀਰ ਕੌਰ ਦੀ ਚੋਣ ਮੁਹਿੰਮ ਨੂੰ ਸਿਖਰਾਂ 'ਤੇ ਲਿਜਾਣ ਲਈ ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਗੋਇੰਦਵਾਲ ਸਾਹਿਬ ਜ਼ੋਨ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪੱਟੀ ਵਿਚ ਖ਼ਾਲਸਾ ਸਾਜਨਾ ਦਿਵਸ 'ਤੇ ਵਿਸ਼ਵ ਦਸਤਾਰ ਦਿਵਸ ਮਨਾਇਆ

ਪੱਟੀ, 14 ਅਪ੍ਰੈਲ (ਕੁਲਵਿੰਦਰਪਾਲ ਸਿੰਘ ਕਾਲੇਕੇ)¸ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਵਿਖੇ ਵਿਸ਼ਵ ਦਸਤਾਰ ਦਿਵਸ ਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕੀਤਾ ਗਿਆ, ਜਿਸ ਦੀ ਆਰੰਭਤਾ ਜਪੁਜੀ ਸਾਹਿਬ ਦੇ ਪਾਠ ਨਾਲ ...

ਪੂਰੀ ਖ਼ਬਰ »

ਬੱਚਿਆਂ 'ਚ ਜ਼ਿਆਦਾ ਰੋਣ ਦੇ ਕਈ ਕਾਰਨ ਹੋ ਸਕਦੇ ਹਨ- ਡਾ: ਸੁਪਿ੍ਯਾ

ਤਰਨਤਾਰਨ, 14 ਅਪ੍ਰੈਲ (ਹਰਿੰਦਰ ਸਿੰਘ)- ਬੱਚਿਆਂ ਦੇ ਰੋਗਾਂ ਨੂੰ ਲਾਪ੍ਰਵਾਹੀ ਨਾਲ ਨਹੀਂ ਲੈਣਾ ਚਾਹੀਦਾ ਕਿਉਂਕਿ ਅਗਰ ਬਿਮਾਰੀ ਗੰਭੀਰ ਬਣ ਜਾਵੇ ਤਾਂ ਇਸਦੇ ਗੰਭੀਰ ਨਤੀਜੇ ਨਿਕਲਦੇ ਹਨ | ਇਹ ਜਾਣਕਾਰੀ ਬੱਚਿਆਂ ਦੇ ਸਪੈਸਲਿਸ਼ਟ ਡਾ: ਸੁਪਿ੍ਯਾ ਰੰਧਾਵਾ ਨੇ ਡਾ: ਰੰਧਾਵਾ ...

ਪੂਰੀ ਖ਼ਬਰ »

ਛੱਪੜ 'ਚ ਡੁੱਬਣ ਨਾਲ ਮੱਝ ਮਰੀ, ਪਰਿਵਾਰ ਵਲੋਂ ਮੁਆਵਜ਼ੇ ਦੀ ਗੁਹਾਰ

ਖਾਲੜਾ, 14 ਅਪ੍ਰੈਲ (ਜੱਜਪਾਲ ਸਿੰਘ)- ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਸਿਧਵਾਂ ਵਿਖੇ ਛੱਪੜ ਵਿਚ ਬੂਟੀ ਥੱਲੇ ਆ ਕੇ ਮਹਿੰਗੇ ਭਾਅ ਦੀ ਮੱਝ ਦੇ ਮਰ ਜਾਣ ਦੀ ਖ਼ਬਰ ਹੈ | ਸਵਿੰਦਰ ਕੌਰ ਪਤਨੀ ਜੱਸਾ ਸਿੰਘ ਵਾਸੀ ਸਿਧਵਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਇਕ ਦਿਨ ...

ਪੂਰੀ ਖ਼ਬਰ »

ਜਗਤਪੁਰਾ ਵਿਖੇ ਪੁੱਜੇ ਤੇਜਧਾਰ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਪਾਈ ਦਹਿਸ਼ਤ

ਝਬਾਲ, 14 ਅਪ੍ਰੈਲ (ਸਰਬਜੀਤ ਸਿੰਘ)- ਥਾਣਾ ਝਬਾਲ ਅਧੀਨ ਪੈਂਦੇ ਪਿੰਡ ਜਗਤਪੁਰਾ ਵਿਖੇ ਅੱਜ ਉਸ ਵੇਲੇ ਸਥਿਤੀ ਤਨਾਅਪੂਰਨ ਬਣ ਗਈ, ਜਦੋਂ ਕੁਝ ਪਿੰਡ ਵਾਸੀਆਂ ਵਲੋਂ ਹੀ ਬਾਹਰੋਂ ਤੇਜਧਾਰ ਹਥਿਆਰਾਂ ਨਾਲ ਲੈਸ ਅਣਪਛਾਤੇ ਲੋਕਾਂ ਨੂੰ ਪਿੰਡ ਬੁਲਾ ਕੇ ਦਹਿਸ਼ਤ ਪਾਉਣ ਦੀ ...

ਪੂਰੀ ਖ਼ਬਰ »

ਪੰਚਾਇਤ ਨੇ ਕੀਤੀ ਪਿੰਡ 'ਚ ਪੁਲਿਸ ਚੌਾਕੀ ਬਣਾਉਣ ਦੀ ਮੰਗ
ਜਗਤਪੁਰਾ ਵਿਖੇ ਪੁੱਜੇ ਤੇਜਧਾਰ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਪਾਈ ਦਹਿਸ਼ਤ

ਝਬਾਲ, 14 ਅਪ੍ਰੈਲ (ਸਰਬਜੀਤ ਸਿੰਘ)- ਥਾਣਾ ਝਬਾਲ ਅਧੀਨ ਪੈਂਦੇ ਪਿੰਡ ਜਗਤਪੁਰਾ ਵਿਖੇ ਅੱਜ ਉਸ ਵੇਲੇ ਸਥਿਤੀ ਤਨਾਅਪੂਰਨ ਬਣ ਗਈ, ਜਦੋਂ ਕੁਝ ਪਿੰਡ ਵਾਸੀਆਂ ਵਲੋਂ ਹੀ ਬਾਹਰੋਂ ਤੇਜਧਾਰ ਹਥਿਆਰਾਂ ਨਾਲ ਲੈਸ ਅਣਪਛਾਤੇ ਲੋਕਾਂ ਨੂੰ ਪਿੰਡ ਬੁਲਾ ਕੇ ਦਹਿਸ਼ਤ ਪਾਉਣ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX