ਤਾਜਾ ਖ਼ਬਰਾਂ


ਭਾਰਤ ਨੇ ਅਮਰੀਕਾ ਦਾ ਭਾਰੀ ਨੁਕਸਾਨ ਕੀਤਾ - ਟਰੰਪ
. . .  7 minutes ago
ਵਾਸ਼ਿੰਗਟਨ, 21 ਫਰਵਰੀ - ਭਾਰਤ ਦੌਰੇ 'ਤੇ ਆ ਰਹੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ਿਕਾਇਤ ਕਰਦੇ ਹੋਏ ਕਿਹਾ ਕਿ ਭਾਰਤ ਨੇ ਕਈ ਸਾਲਾਂ ਤੱਕ ਉੱਚ ਪੱਧਰੀ ਟੈਰਿਫ਼ ਲਗਾ ਕੇ ਵਪਾਰ ਵਿਚ ਅਮਰੀਕਾ ਨੂੰ ਭਾਰੀ ਨੁਕਸਾਨ...
ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ 4 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 132 ਦੌੜਾਂ
. . .  27 minutes ago
ਮਹਿਲਾ ਟੀ20 ਵਿਸ਼ਵ ਕੱਪ : 14 ਓਵਰਾਂ ਮਗਰੋਂ ਭਾਰਤ 89/3
. . .  54 minutes ago
ਭਾਜਪਾ ਨੇ ਓਵੈਸੀ ਦੀ ਨੀਅਤ 'ਚ ਦੱਸੀ ਖੋਟ
. . .  about 1 hour ago
ਨਵੀਂ ਦਿੱਲੀ, 21 ਫਰਵਰੀ - ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਨੇ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ ਖਿਲਾਫ ਵਿਰੋਧ ਪ੍ਰਦਰਸ਼ਨ ਦੌਰਾਨ ਘ੍ਰਿਣਾ ਦੀ ਸਿਆਸਤ ਹੋ ਰਹੀ ਹੈ। ਪਾਤਰਾ ਅਸਦੁਦੀਨ ਓਵੈਸੀ ਦੇ ਮੰਚ 'ਤੇ ਲੱਗੇ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਦਾ ਜ਼ਿਕਰ ਕਰਦੇ...
ਇਵਾਂਕਾ ਟਰੰਪ ਦੇ ਵੀ ਆਪਣੇ ਰਾਸ਼ਟਰਪਤੀ ਪਿਤਾ ਨਾਲ ਭਾਰਤ ਦੌਰੇ 'ਤੇ ਆਉਣ ਦੀ ਸੰਭਾਵਨਾ
. . .  about 1 hour ago
ਨਵੀਂ ਦਿੱਲੀ, 21 ਫਰਵਰੀ - 24 ਫਰਵਰੀ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਭਾਰਤ ਦੇ ਦੌਰੇ 'ਤੇ ਆ ਰਹੇ ਹਨ। ਸੂਤਰਾਂ ਅਨੁਸਾਰ ਡੋਨਾਲਡ ਟਰੰਪ ਦੀ ਬੇਟੀ ਇਵਾਂਕਾ ਟਰੰਪ ਵੀ ਉੱਚ ਪੱਧਰੀ ਵਫਦ 'ਚ ਸ਼ਾਮਲ ਹੋ...
ਗੋਲੀਆਂ ਮਾਰ ਕੇ ਕਤਲ ਕੀਤੇ ਨੌਜਵਾਨ ਦੇ ਮਾਮਲੇ 'ਚ ਹੋ ਰਹੀ ਹੈ ਬਰੀਕੀ ਨਾਲ ਜਾਂਚ
. . .  about 1 hour ago
ਫਿਲੌਰ, 21 ਫਰਵਰੀ (ਇੰਦਰਜੀਤ ਚੰਦੜ੍ਹ) - ਬੀਤੀ ਰਾਤ 8 ਵਜੇ ਦੇ ਕਰੀਬ ਨਜ਼ਦੀਕੀ ਗੰਨਾ ਪਿੰਡ ਵਿਖੇ ਸਲੂਨ 'ਤੇ ਕੰਮ ਕਰਨ ਵਾਲੇ ਇਕ 24 ਸਾਲਾ ਨੌਜਵਾਨ ਰਾਮ ਪਾਲ ਪੁੱਤਰ ਦੇਵ ਰਾਜ ਵਾਸੀ ਹਰੀਪੁਰ ਖਾਲਸਾ ਦਾ ਕੁੱਝ ਅਣਪਛਾਤੇ ਦਹਿਸ਼ਤਗਰਦਾਂ ਵੱਲੋਂ ਗੋਲੀਆਂ ਮਾਰ ਕੇ ਕਤਲ...
ਤਰਨ ਤਾਰਨ ਵਿਖੇ ਅਕਾਲੀ ਦਲ ਟਕਸਾਲੀ ਦੀ ਵਿਸ਼ਾਲ ਰੈਲੀ ਸ਼ੁਰੂ
. . .  about 1 hour ago
ਤਰਨ ਤਾਰਨ, 21 ਫਰਵਰੀ (ਹਰਿੰਦਰ ਸਿੰਘ) - ਤਰਨ ਤਾਰਨ ਵਿਖੇ ਅਕਾਲੀ ਦਲ ਟਕਸਾਲੀ ਦੀ ਵਿਸ਼ਾਲ ਰੈਲੀ ਸ਼ੁਰੂ ਹੋ ਗਈ ਹੈ। ਇਸ ਰੈਲੀ ਵਿਚ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਸੁਖਦੇਵ ਸਿੰਘ ਢੀਂਡਸਾ, ਸੇਖਵਾਂ ਤੇ ਰਵੀਇੰਦਰ ਸਿੰਘ ਸਮੇਤ ਕਈ ਟਕਸਾਲੀ...
ਮਹਿਲਾ ਵਿਸ਼ਵ ਟੀ20 ਕੱਪ : ਆਸਟ੍ਰੇਲੀਆ ਨੇ ਜਿੱਤਿਆ ਟਾਸ, ਭਾਰਤ ਕਰੇਗਾ ਪਹਿਲਾ ਬੱਲੇਬਾਜ਼ੀ
. . .  about 1 hour ago
ਨਵ ਵਿਆਹੁਤਾ ਲੜਕੀ ਦੀ ਭੇਦਭਰੇ ਹਲਾਤਾਂ 'ਚ ਮੌਤ
. . .  about 2 hours ago
ਫ਼ਾਜ਼ਿਲਕਾ, 21 ਫਰਵਰੀ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਦੇ ਪਿੰਡ ਪੂਰਨ ਪੱਟੀ ਵਿਚ ਕੁੱਝ ਮਹੀਨੇ ਪਹਿਲਾਂ ਵਿਆਹੀ ਇਕ ਲੜਕੀ ਦੀ ਭੇਦਭਰੇ ਹਾਲਤਾਂ ਵਿਚ ਮੌਤ ਹੋ ਜਾਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਲੜਕੀ ਦੇ ਮਾਪਿਆਂ ਅਤੇ ਰਿਸ਼ਤੇਦਾਰਾਂ ਨੇ ਸਹੁਰਾ ਪਰਿਵਾਰ 'ਤੇ ਲੜਕੀ...
ਸ਼ਿਲਪਾ ਸ਼ੈਟੀ ਬਣੀ ਮਾਂ, ਬੇਟੀ ਨੇ ਲਿਆ ਜਨਮ
. . .  about 2 hours ago
ਮੁੰਬਈ, 21 ਫਰਵਰੀ - ਬਾਲੀਵੁੱਡ ਦੀ ਉੱਘੀ ਅਦਾਕਾਰਾ ਸ਼ਿਲਪਾ ਸ਼ੈਟੀ ਕੁੰਦਰਾ ਦੇ ਘਰ ਤੋਂ ਖ਼ੁਸ਼ੀ ਦੀ ਖ਼ਬਰ ਆਈ ਹੈ। ਅਦਾਕਾਰਾ ਦੂਸਰੀ ਵਾਰ ਮਾਂ ਬਣੀ ਹੈ। ਸੋਸ਼ਲ ਮੀਡੀਆ 'ਤੇ ਉਨ੍ਹਾਂ ਨੇ ਬੇਟੀ ਦੀ ਪਹਿਲੀ ਫ਼ੋਟੋ ਸ਼ੇਅਰ ਕੀਤੀ ਹੈ। ਸ਼ਿਲਪਾ ਨੇ...
ਸ੍ਰੀ ਮੁਕਤਸਰ ਸਾਹਿਬ: ਨੌਜਵਾਨ ਔਰਤ ਵਲੋਂ ਖ਼ੁਦਕੁਸ਼ੀ
. . .  about 2 hours ago
ਸ੍ਰੀ ਮੁਕਤਸਰ ਸਾਹਿਬ/ਦੋਦਾ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਰਵੀਪਾਲ)-ਪਿੰਡ ਸੁਖਨਾ ਅਬਲੂ ਵਿਖੇ ਇਕ ਨੌਜਵਾਨ ਔਰਤ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਦੀਪ ਕੌਰ (36) ਪਤਨੀ ਦਰਸ਼ਨ ਸਿੰਘ ਦੀ ਲਾਸ਼ ਕਮਰੇ...
ਸੁਖਬੀਰ ਬਾਦਲ ਨੇ ਅਕਾਲੀ ਦਲ ਦਾ ਕੀਤਾ ਸੱਤਿਆਨਾਸ - ਢੀਂਡਸਾ
. . .  about 3 hours ago
ਅੰਮ੍ਰਿਤਸਰ, 21 ਫ਼ਰਵਰੀ (ਜਸਵੰਤ ਸਿੰਘ ਜੱਸ) - ਸੀਨੀਅਰ ਅਕਾਲੀ ਆਗੂ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ। ਦਰਸ਼ਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਢੀਂਡਸਾ ਨੇ ਕਿਹਾ ਕਿ ਉਹ ਅਕਾਲੀ...
ਸਪਿਨਰ ਪ੍ਰਗਿਆਨ ਓਝਾ ਨੇ ਕ੍ਰਿਕਟ ਤੋਂ ਲਿਆ ਸੰਨਿਆਸ
. . .  about 3 hours ago
ਨਵੀਂ ਦਿੱਲੀ, 21 ਫਰਵਰੀ- ਖੱਬੇ ਹੱਥ ਦੇ ਸਪਿਨਰ ਪ੍ਰਗਿਆਨ ਓਝਾ ਨੇ ਕ੍ਰਿਕਟ ਦੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ...
ਮੁੱਖ ਮੰਤਰੀ ਦੇ ਸ਼ਹਿਰ ਵਿਚ ਧੜੱਲੇ ਨਾਲ ਚੱਲ ਰਿਹਾ ਜੂਆ ਦਾ ਕਾਰੋਬਾਰ
. . .  about 3 hours ago
ਪਟਿਆਲਾ, 21 ਫਰਵਰੀ (ਅਮਨਦੀਪ ਸਿੰਘ)- ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ 'ਚ ਧੜੱਲੇ ਨਾਲ ਜੂਏ ਦਾ ਕੰਮ ਚੱਲ ਰਿਹਾ ਹੈ ਪਰ ਹੈਰਾਨੀ ਦੀ ਗੱਲ ਉਦੋਂ ਹੋਈ ਜਦੋਂ ਸਿਵਲ ਲਾਈਨ ਥਾਣੇ ਦੇ ਬਾਹਰ ਹੀ,,
ਓਵੈਸੀ ਦਾ ਰੈਲੀ 'ਚ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਗਾਉਣ ਵਾਲੀ ਲੜਕੀ ਖ਼ਿਲਾਫ਼ ਮਾਮਲਾ ਦਰਜ
. . .  about 3 hours ago
ਨਵੀਂ ਦਿੱਲੀ, 21 ਫਰਵਰੀ- ਏ.ਆਈ.ਐਮ.ਆਈ.ਐਮ ਦੇ ਮੁਖੀ ਅਸਦੁਦੀਨ ਓਵੈਸੀ ਦੀ ਅਗਵਾਈ ਹੇਠ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ 'ਚ ਇਕ ਰੈਲੀ ਕੱਢੀ ...
ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਕਰਵਾਇਆ ਗਿਆ ਗੁਰਮਤਿ ਸਮਾਗਮ
. . .  about 3 hours ago
ਕਈ ਪਿੰਡਾਂ 'ਚ ਹੋਈ ਭਾਰੀ ਗੜ੍ਹੇਮਾਰੀ ਕਾਰਨ ਕਣਕ ਦਾ ਨੁਕਸਾਨ
. . .  about 4 hours ago
ਭਾਰਤ ਦੌਰੇ 'ਤੇ ਆ ਰਹੇ ਟਰੰਪ ਦਾ ਦਾਅਵਾ, ਮੋਟੇਰਾ ਸਟੇਡੀਅਮ ਜਾਂਦੇ ਸਮੇਂ 1 ਕਰੋੜ ਲੋਕ ਉਨ੍ਹਾਂ ਦਾ ਕਰਨਗੇ ਸਵਾਗਤ
. . .  about 4 hours ago
ਮੋਟੇਰਾ ਸਟੇਡੀਅਮ 'ਚ ਜ਼ੋਰਾਂ 'ਤੇ ਚੱਲ ਰਹੀਆਂ ਹਨ 'ਨਮਸਤੇ ਟਰੰਪ' ਪ੍ਰੋਗਰਾਮ ਦੀਆਂ ਤਿਆਰੀਆਂ
. . .  about 4 hours ago
ਟਰੰਪ ਦੀ ਕੌਮੀ ਸੁਰੱਖਿਆ ਸਲਾਹਕਾਰ ਵਿਕਟੋਰੀਆ ਕੋਟਸ ਦੇਣਗੇ ਅਸਤੀਫ਼ਾ
. . .  about 4 hours ago
ਅਧਿਆਪਕ ਦਲ ਦੀ ਸੂਬਾ ਪੱਧਰੀ ਬੈਠਕ ਅੱਜ ਲੁਧਿਆਣਾ 'ਚ
. . .  about 5 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 2236
. . .  about 5 hours ago
ਕਾਰ ਦੇ ਝੀਲ 'ਚ ਡਿੱਗਣ ਕਾਰਨ 3 ਮੌਤਾਂ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਚਾਹ ਤੱਕ ਭਾਰਤ 122/5
. . .  about 6 hours ago
ਸ੍ਰੀ ਮੁਕਤਸਰ ਸਾਹਿਬ ਵਿਚ ਤੇਜ਼ ਝੱਖੜ ਅਤੇ ਗੜੇਮਾਰੀ
. . .  about 6 hours ago
ਅੱਜ ਮਨਾਇਆ ਜਾ ਰਿਹਾ ਹੈ ਮਹਾਂਸ਼ਿਵਰਤਾਰੀ ਦਾ ਪਾਵਨ ਦਿਹਾੜਾ
. . .  about 6 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 52 ਹੋਰ ਕੇਸਾਂ ਦੀ ਪੁਸ਼ਟੀ
. . .  about 6 hours ago
ਸ਼ਿਮਲਾ ਦੇ ਮੰਢੋਲ 'ਚ ਹੋਈ ਤਾਜ਼ਾ ਬਰਫਬਾਰੀ
. . .  1 minute ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਭਾਰਤ 111/5
. . .  about 7 hours ago
ਐੱਫ.ਏ.ਟੀ.ਐੱਫ) ਦਾ ਪੂਰਾ ਸੈਸ਼ਨ ਅੱਜ ਪੈਰਿਸ 'ਚ
. . .  about 7 hours ago
ਕੌਮਾਂਤਰੀ ਮਾਂ ਬੋਲੀ ਦਿਵਸ 'ਤੇ ਅਦਾਰਾ ਅਜੀਤ ਵੱਲੋਂ ਸ਼ੁੱਭਕਾਮਨਾਵਾਂ
. . .  about 6 hours ago
ਅੱਜ ਦਾ ਵਿਚਾਰ
. . .  about 7 hours ago
ਕਰੰਟ ਲੱਗਣ ਨਾਲ ਇਕ ਵਿਅਕਤੀ ਦੀ ਮੌਤ
. . .  1 day ago
ਹੋਲੇ ਮਹੱਲੇ ਦੇ ਸੁਚਾਰੂ ਪ੍ਰਬੰਧਾਂ ਲਈ ਡੀ ਸੀ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੀਟਿੰਗ
. . .  1 day ago
15 ਕਰੋੜ 100 ਕਰੋੜ 'ਤੇ ਭਾਰੀ - ਓਵੈਸੀ ਦੀ ਪਾਰਟੀ ਦੇ ਨੇਤਾ ਦਾ ਵਿਵਾਦਗ੍ਰਸਤ ਬਿਆਨ
. . .  1 day ago
ਭਾਜਪਾ ਪ੍ਰਧਾਨ ਜੇ.ਪੀ ਨੱਢਾ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  1 day ago
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਨਾਜਾਇਜ਼ ਇਮਾਰਤਾਂ ਢਾਈਆਂ
. . .  1 day ago
ਨਾਬਾਲਗ ਵਿਦਿਆਰਥਣ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਦੋਸ਼ੀ ਨੂੰ 20 ਸਾਲ ਦੀ ਕੈਦ
. . .  1 day ago
23 ਦੀ ਸੰਗਰੂਰ ਰੈਲੀ ਐਸ.ਜੀ.ਪੀ.ਸੀ ਦਾ ਮੁੱਢ ਬੱਨੇਗੀ- ਢੀਂਡਸਾ
. . .  1 day ago
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨਾਲ ਨਾਰਾਜ਼ ਹੋਈ ਵਾਰਤਾਕਾਰ ਸਾਧਨਾ ਰਾਮਚੰਦਰਨ
. . .  1 day ago
ਸ਼ਾਹੀਨ ਬਾਗ ਫਿਰ ਪਹੁੰਚੇ ਵਾਰਤਾਕਾਰ, ਮੀਡੀਆ ਦੀ ਮੌਜੂਦਗੀ 'ਤੇ ਜਤਾਇਆ ਇਤਰਾਜ਼
. . .  1 day ago
ਖਿਡਾਰੀ ਨੇ ਪਤਨੀ ਤੇ ਤਿੰਨ ਬੱਚਿਆਂ ਨੂੰ ਕਾਰ 'ਚ ਬੰਦ ਕਰ ਜਿੰਦਾ ਸਾੜਿਆ, ਫਿਰ ਕੀਤੀ ਖ਼ੁਦਕੁਸ਼ੀ
. . .  1 day ago
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸੋਮਵਾਰ ਤੱਕ ਲਈ ਮੁਲਤਵੀ
. . .  1 day ago
ਰਾਜਸਥਾਨ 'ਚ ਚੋਰੀ ਦੇ ਦੋਸ਼ 'ਚ ਦੋ ਭਰਾਵਾਂ ਦੀ ਵਹਿਸ਼ੀ ਢੰਗ ਨਾਲ ਕੁੱਟਮਾਰ - ਰਾਹੁਲ ਗਾਂਧੀ ਨੇ ਗਹਿਲੋਤ ਸਰਕਾਰ ਤੋਂ ਜਲਦ ਕਾਰਵਾਈ ਦੀ ਕੀਤੀ ਮੰਗ
. . .  1 day ago
ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਫਿਰ ਸ਼ਾਹੀਨ ਬਾਗ ਪਹੁੰਚੇ ਵਾਰਤਾਕਾਰ
. . .  about 1 hour ago
ਲੌਂਗੋਵਾਲ ਵੈਨ ਹਾਦਸਾ : ਸਿੱਖਿਆ ਮੰਤਰੀ ਨੂੰ ਨੈਤਿਕਤਾ ਕਬੂਲਦੇ ਹੋਏ ਤੁਰੰਤ ਦੇਣਾ ਚਾਹੀਦਾ ਅਸਤੀਫ਼ਾ - ਬੈਂਸ
. . .  about 1 hour ago
ਮੀਂਹ ਕਾਰਨ ਮੌਸਮ ਦਾ ਬਦਲਿਆ ਮਿਜ਼ਾਜ
. . .  about 1 hour ago
ਨਿਰਭੈਆ ਦੇ ਦੋਸ਼ੀ ਨੇ ਆਪਣੇ ਆਪ ਨੂੰ ਮਾਨਸਿਕ ਤੌਰ 'ਤੇ ਦੱਸਿਆ ਬਿਮਾਰ
. . .  about 1 hour ago
ਭੋਪਾਲ ਵਿਚ ਪਲਟੀ ਕਿਸ਼ਤੀ, ਡੀ.ਜੀ.ਪੀ. ਦੀ ਪਤਨੀ ਸਮੇਤ ਸਵਾਰ ਸਨ ਕਈ ਅਧਿਕਾਰੀ, ਬਚਾਅ
. . .  14 minutes ago
ਨਿਰਭੈਆ ਦੇ ਦੋਸ਼ੀ ਫਾਂਸੀ ਤੋਂ ਬਚਣ ਲਈ ਆਪਣਾ ਰਹੇ ਹਨ ਹਰ ਹੱਥਕੰਡੇ, ਹੁਣ ਪੁੱਜੇ ਚੋਣ ਕਮਿਸ਼ਨ
. . .  54 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਵੈਸਾਖ ਸੰਮਤ 551

ਸੰਪਾਦਕੀ

ਖ਼ਤਰਨਾਕ ਪੱਧਰ 'ਤੇ ਪਹੁੰਚਿਆ ਪ੍ਰਦੂਸ਼ਣ

ਪ੍ਰਦੂਸ਼ਣ ਦਾ ਲੇਖਾ-ਜੋਖਾ ਕਰਨ ਵਾਲੀ ਦਿੱਲੀ ਦੀ ਇਕ ਵੱਡੀ ਸੰਸਥਾ ਨੇ ਵਿਸ਼ਵ ਪੱਧਰ 'ਤੇ ਫੈਲੇ ਪ੍ਰਦੂਸ਼ਣ ਸਬੰਧੀ ਇਕ ਰਿਪੋਰਟ ਜਾਰੀ ਕੀਤੀ ਹੈ। ਜਿਸ ਨੂੰ ਪੜ੍ਹ-ਸੁਣ ਕੇ ਦੇਸ਼ ਦੀਆਂ ਰਾਜਨੀਤਕ ਅਤੇ ਸਮਾਜਿਕ ਸੰਸਥਾਵਾਂ ਦੀਆਂ ਅੱਖਾਂ ਜ਼ਰੂਰ ਖੁੱਲ੍ਹ ਜਾਣੀਆਂ ਚਾਹੀਦੀਆਂ ਹਨ। ਇਸ ਸੰਸਥਾ ਦੀ ਤਾਜ਼ਾ ਰਿਪੋਰਟ ਅਨੁਸਾਰ ਵਿਸ਼ਵ ਦੇ 15 ਪ੍ਰਦੂਸ਼ਿਤ ਸ਼ਹਿਰਾਂ ਵਿਚੋਂ 14 ਭਾਰਤ ਦੇ ਹਨ ਅਤੇ ਇਨ੍ਹਾਂ 14 ਸ਼ਹਿਰਾਂ ਵਿਚ ਪੰਜਾਬ ਦਾ ਪਟਿਆਲਾ ਵੀ ਸ਼ਾਮਿਲ ਹੈ। ਇਸ ਰਿਪੋਰਟ ਵਿਚ ਸਿਤਮ-ਜ਼ਰੀਫੀ ਜਿਹੀ ਗੱਲ ਇਹ ਹੈ ਕਿ ਦੇਸ਼ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਵਿਚੋਂ ਵਾਰਾਨਸੀ ਪਹਿਲੀ ਕਤਾਰ ਵਿਚ ਆਉਂਦਾ ਹੈ। ਹਾਲਾਂਕਿ ਵਾਰਾਨਸੀ ਉਹ ਸ਼ਹਿਰ ਹੈ ਜੋ ਦੇਸ਼ ਦੀ ਰਾਜਨੀਤੀ, ਸਮਾਜਿਕਤਾ ਅਤੇ ਧਾਰਮਿਕਤਾ ਵਿਚ ਬੇਹੱਦ ਅਹਿਮ ਸਥਾਨ ਰੱਖਦਾ ਹੈ। ਸਿਆਸਤ ਦੀ ਗੱਲ ਕੀਤੀ ਜਾਵੇ ਤਾਂ ਵਾਰਾਨਸੀ ਪਿਛਲੇ 5 ਸਾਲਾਂ ਤੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੋਕ ਸਭਾ ਪ੍ਰਤੀਨਿਧਤਾ ਵਾਲਾ ਸ਼ਹਿਰ ਹੈ ਅਤੇ ਲੰਘੇ 100 ਸਾਲ ਦੇ ਇਤਿਹਾਸ ਵਿਚ ਦਬੰਗਤਾ ਵਾਲੀ ਰਾਜਨੀਤੀ ਦਾ ਕੇਂਦਰ ਰਿਹਾ ਹੈ। ਧਾਰਮਿਕ ਤੌਰ 'ਤੇ ਇਸ ਸ਼ਹਿਰ ਦਾ ਮਹੱਤਵ ਪੂਰੇ ਵਿਸ਼ਵ ਵਿਚ ਪ੍ਰਸਿੱਧ ਹੈ। ਇਸੇ ਲਈ ਵਿਸ਼ਵ ਪੱਧਰ ਦੀ ਰਿਪੋਰਟ ਵਿਚ ਇਸ ਸ਼ਹਿਰ ਦਾ ਅਹਿਮ ਜ਼ਿਕਰ ਹੋਇਆ ਹੈ।
ਇਸ ਰਿਪੋਰਟ ਵਿਚ ਉੱਤਰ ਪ੍ਰਦੇਸ਼ ਦੇ 4 ਸ਼ਹਿਰਾਂ ਦੇ ਨਾਂਅ ਹਨ, ਜਿਨ੍ਹਾਂ ਵਿਚ ਕਾਨਪੁਰ ਪੂਰੇ ਵਿਸ਼ਵ ਦੀ ਸੂਚੀ ਵਿਚ ਪਹਿਲੇ ਸਥਾਨ 'ਤੇ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਦੇ ਪ੍ਰਦੂਸ਼ਣ ਸਬੰਧੀ ਪਹਿਲਾਂ ਵੀ ਕਈ ਵਾਰ ਖਤਰੇ ਦੀ ਘੰਟੀ ਵਜਾਈ ਜਾ ਚੁੱਕੀ ਹੈ। ਇਸ ਦੇ ਬਾਵਜੂਦ ਨਾ ਤਾਂ ਕਦੇ ਦਿੱਲੀ ਦੀ ਸਥਿਤੀ ਵਿਚ ਸੁਧਾਰ ਆਇਆ ਹੈ, ਨਾ ਹੀ ਕਦੇ ਸਰਕਾਰ ਅਤੇ ਪ੍ਰਸ਼ਾਸਨ ਕਿਸੇ ਸਥਾਈ ਹੱਲ ਨਾਲ ਸਾਹਮਣੇ ਹਨ। ਦਿੱਲੀ ਦੇ ਪ੍ਰਦੂਸ਼ਣ ਲਈ ਜਿਹੜੇ ਕਾਰਨਾਂ ਨੂੰ ਜ਼ਿੰਮੇਵਾਰ ਮੰਨਿਆ ਜਾਂਦਾ ਹੈ, ਉਨ੍ਹਾਂ ਵਿਚੋਂ ਇਕ 'ਤੇ ਵੀ ਲੰਘੇ ਸਮੇਂ ਵਿਚ ਰੋਕ ਨਹੀਂ ਲਗਾਈ ਜਾ ਸਕੀ। ਇਹੋ ਸਥਿਤੀ ਦੇਸ਼ ਦੇ ਹੋਰਾਂ ਮਹਾਂਨਗਰਾਂ ਸਬੰਧੀ ਮੰਨੀ ਜਾ ਸਕਦੀ ਹੈ। ਰਿਪੋਰਟ ਨੇ ਇਸ ਭਿਆਨਕ ਅਤੇ ਖ਼ਤਰਨਾਕ ਹੱਦ ਤੱਕ ਪਹੁੰਚ ਚੁੱਕੀ ਸਥਿਤੀ ਲਈ ਜਿਹੜੇ ਕਾਰਨਾਂ ਦਾ ਜ਼ਿਕਰ ਕੀਤਾ ਹੈ, ਉਨ੍ਹਾਂ ਵਿਚ ਨਾਜਾਇਜ਼ ਉਸਾਰੀ, ਵਧਦੀ ਹੋਈ ਆਬਾਦੀ ਅਤੇ ਹਵਾ ਵਿਚ ਘੁਲਣ ਵਾਲੇ ਜ਼ਹਿਰੀਲੇ ਧੂੰਏਂ ਨੂੰ ਪ੍ਰਮੁੱਖਤਾ ਨਾਲ ਲਿਆ ਗਿਆ ਹੈ। ਵੱਡਾ ਦੁਖਾਂਤ ਇਹ ਹੈ ਕਿ ਇਨ੍ਹਾਂ ਵਿਚੋਂ ਕਿਸੇ ਵੀ ਇਕ ਕਾਰਨ ਦੇ ਹੱਲ ਲਈ ਸਬੰਧੀ ਪਿਛਲੇ ਕਈ ਸਾਲਾਂ ਤੋਂ ਕੋਈ ਵੀ ਪ੍ਰਭਾਵੀ ਵਿਵਸਥਾ ਹੋਂਦ ਵਿਚ ਨਹੀਂ ਲਿਆਂਦੀ ਗਈ। ਇਸ ਰਿਪੋਰਟ ਵਿਚ ਇਹ ਵੀ ਕਿਹਾ ਗਿਆ ਹੈ ਕਿ ਲੰਘੇ 5 ਸਾਲਾਂ ਵਿਚ ਪ੍ਰਦੂਸ਼ਣ ਦੇ ਪੱਧਰ 'ਤੇ ਸਥਿਤੀ ਲਗਾਤਾਰ ਗੰਭੀਰ ਹੋਈ ਹੈ ਅਤੇ ਇਸ ਸਬੰਧੀ ਰਾਜਨੀਤਕ ਆਗੂਆਂ ਨੇ ਆਪਣੀ ਜ਼ਿੰਮੇਵਾਰੀ ਨੂੰ ਅੱਖੋਂ-ਪਰੋਖੇ ਕਰਦੇ ਹੋਏ ਇਸ ਵਿਸ਼ੇ 'ਤੇ ਚੁੱਪ ਰਹਿਣਾ ਹੀ ਠੀਕ ਸਮਝਿਆ ਹੈ। ਇਸ ਸਥਿਤੀ ਨੇ ਪ੍ਰਸ਼ਾਸਨਿਕ ਪੱਧਰ ਦੀ ਸਰਗਰਮੀ ਨੂੰ ਵੀ ਨਾਂਹਪੱਖੀ ਢੰਗ ਨਾਲ ਪ੍ਰਭਾਵਿਤ ਕੀਤਾ ਹੈ। ਦੇਸ਼ ਵਿਚ ਉਂਜ ਤਾਂ ਸਾਰੇ ਹੀ ਪੱਧਰਾਂ 'ਤੇ ਪ੍ਰਦੂਸ਼ਣ ਦੀ ਸਥਿਤੀ ਗੰਭੀਰ ਹੈ ਪਰ ਹਵਾ ਪ੍ਰਦੂਸ਼ਣ ਸਬੰਧੀ ਤਾਂ ਖਤਰੇ ਦੀ ਘੰਟੀ ਦੀ ਆਵਾਜ਼ ਲਗਾਤਾਰ ਬੁਲੰਦ ਹੁੰਦੀ ਗਈ ਹੈ। ਅਜਿਹੀ ਹੀ ਇਕ ਹੋਰ ਰਿਪੋਰਟ ਦੇ ਅਨੁਸਾਰ ਭਾਰਤ ਵਿਚ ਹਵਾ ਪ੍ਰਦੂਸ਼ਣ ਨਾਲ ਪ੍ਰਭਾਵਿਤ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋਇਆ ਹੈ। ਸਾਲ 2017 ਵਿਚ ਦੇਸ਼ ਵਿਚ ਹਵਾ ਪ੍ਰਦੂਸ਼ਣ ਕਾਰਨ 12 ਲੱਖ ਦੇ ਕਰੀਬ ਲੋਕਾਂ ਦੀ ਮੌਤ ਹੋ ਗਈ। ਇਸ ਰਿਪੋਰਟ ਦੇ ਅਨੁਸਾਰ ਸਾਲ 2017 ਵਿਚ ਵਿਸ਼ਵ ਪੱਧਰ 'ਤੇ ਹਵਾ ਪ੍ਰਦੂਸ਼ਣ ਨਾਲ ਪੈਦਾ ਹੋਣ ਵਾਲੀਆਂ ਬਿਮਾਰੀਆਂ ਕਾਰਨ ਹੋਈਆਂ ਕਰੀਬ 50 ਲੱਖ ਮੌਤਾਂ ਵਿਚੋਂ ਅੱਧੀ ਗਿਣਤੀ ਚੀਨ ਅਤੇ ਭਾਰਤ ਦੀ ਹੈ। ਰਿਪੋਰਟ ਅਨੁਸਾਰ ਚੀਨ ਵਿਚ ਪ੍ਰਦੂਸ਼ਣ ਦੀ ਸਮੱਸਿਆ ਓਨੀ ਹੀ ਗੰਭੀਰ ਹੈ ਜਿੰਨੀ ਭਾਰਤ ਵਿਚ। ਚੀਨ ਦੇ ਕਈ ਵੱਡੇ ਸ਼ਹਿਰ ਵੀ ਪ੍ਰਦੂਸ਼ਣ ਦੀ ਭਿਆਨਕ ਮਾਰ ਝਲ ਰਹੇ ਹਨ।
ਬਿਨਾਂ ਸ਼ੱਕ ਇਹ ਸਥਿਤੀ ਅਤੇ ਰਿਪੋਰਟ ਦੇ ਅੰਕੜੇ ਗੰਭੀਰ ਅਤੇ ਭਿਆਨਕ ਹਨ। ਭਾਰਤ ਦੇ ਜ਼ਿਆਦਾਤਰ ਸ਼ਹਿਰਾਂ ਵਿਚ ਆਮ ਲੋਕ ਅਜਿਹੇ ਪ੍ਰਦੂਸ਼ਿਤ ਵਾਤਾਵਰਨ ਵਿਚ ਜੀਵਨ ਬਤੀਤ ਕਰਨ ਲਈ ਮਜਬੂਰ ਹਨ। ਬਿਨਾਂ ਸ਼ੱਕ ਆਮ ਲੋਕਾਂ ਦੀ ਇਸ ਮਜਬੂਰੀ ਦੇ ਪਿੱਛੇ ਪ੍ਰਸ਼ਾਸਨਿਕ-ਤੰਤਰ ਦੀ ਕੁਤਾਹੀ ਅਤੇ ਰਾਜਨੀਤਕ ਪੱਧਰ 'ਤੇ ਇੱਛਾਸ਼ਕਤੀ ਦੀ ਘਾਟ ਜ਼ਿੰਮੇਵਾਰ ਹਨ। ਦੇਸ਼ ਦੇ ਹਰ ਵੱਡੇ ਸ਼ਹਿਰ ਵਿਚ ਗ਼ੈਰ-ਕਾਨੂੰਨੀ ਉਸਾਰੀਆਂ ਜਾਰੀ ਹਨ ਅਤੇ ਉਦਯੋਗਿਕ ਵਿਸਥਾਰ ਵਿਚ ਨਾ ਤਾਂ ਕੋਈ ਯੋਜਨਾਬੰਦੀ ਹੈ ਅਤੇ ਨਾ ਹੀ ਕੋਈ ਸੁਰੱਖਿਆ ਅਪਣਾਈ ਜਾਂਦੀ ਹੈ। ਇਸ ਖ਼ਤਰਨਾਕ ਸਥਿਤੀ ਵਿਚ ਕਿਸੇ ਵੀ ਤਰ੍ਹਾਂ ਦੇ ਸੁਧਾਰ ਜਾਂ ਪ੍ਰਬੰਧਾਂ ਦੀ ਉਮੀਦ ਨੇੜ-ਭਵਿੱਖ ਵਿਚ ਦਿਖਾਈ ਨਹੀਂ ਦਿੰਦੀ। ਅਸੀਂ ਸਮਝਦੇ ਹਾਂ ਕਿ ਜੇਕਰ ਸੁਚੱਜੀ ਯੋਜਨਾ ਅਤੇ ਜ਼ਰੂਰੀ ਪ੍ਰਬੰਧਾਂ ਨਾਲ ਸਮੂਹਿਕ ਯਤਨ ਨਾ ਕੀਤੇ ਗਏ ਤਾਂ ਬਿਨਾਂ ਸ਼ੱਕ ਆਉਣ ਵਾਲੇ ਕੁਝ ਹੀ ਸਮੇਂ ਵਿਚ ਇਹ ਧਰਤੀ ਜ਼ਿੰਦਗੀ ਬਸਰ ਕਰਨ ਦੇ ਅਨੁਕੂਲ ਨਹੀਂ ਰਹੇਗੀ। *

ਚੋਣਾਵੀ ਬਾਂਡ 'ਤੇ ਸਰਬਉੱਚ ਅਦਾਲਤ ਦਾ ਫ਼ੈਸਲਾ

ਕੀ ਧਨਤੰਤਰ ਦੇ ਚੁੰਗਲ ਵਿਚੋਂ ਨਿਕਲ ਸਕੇਗਾ ਸਾਡਾ ਲੋਕਤੰਤਰ?

ਚੋਣਾਵੀ ਬਾਂਡ 'ਤੇ ਸਰਬਉੱਚ ਅਦਾਲਤ ਦਾ ਫ਼ੈਸਲਾ ਆ ਗਿਆ ਹੈ। ਇਹ ਫ਼ੈਸਲਾ ਸਵਾਗਤਯੋਗ ਹੈ ਪਰ ਇਸ ਨਾਲ ਇਸ ਗੱਲ ਸਬੰਧੀ ਪੂਰੀ ਤਸੱਲੀ ਨਹੀਂ ਮਿਲਦੀ ਕਿ ਧਨਤੰਤਰ ਦੇ ਚੁੰਗਲ ਵਿਚ ਫਸਿਆ ਸਾਡਾ ਲੋਕਤੰਤਰ ਇਸ ਤੋਂ ਪੂਰੀ ਤਰ੍ਹਾਂ ਬਾਹਰ ਆ ਜਾਵੇਗਾ। ਇਹ ਫ਼ੈਸਲਾ ਮੋਦੀ ਸਰਕਾਰ ਦੀ ...

ਪੂਰੀ ਖ਼ਬਰ »

ਆਲੋਚਨਾ ਤੋਂ ਬਾਅਦ ਚੋਣ ਕਮਿਸ਼ਨ ਹੋਇਆ ਚੌਕਸ

ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਦੀਆਂ ਵੋਟਾਂ ਪੈਣ ਤੋਂ ਇਕ ਦਿਨ ਪਹਿਲਾਂ ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ 'ਤੇ ਬਣੀ ਫ਼ਿਲਮ 'ਤੇ ਪਾਬੰਦੀ ਲਗਾ ਦਿੱਤੀ। ਕੁਝ ਦਿਨ ਪਹਿਲਾਂ ਮਾਣਯੋਗ ਅਦਾਲਤ ਨੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਕਿਹਾ ਸੀ ...

ਪੂਰੀ ਖ਼ਬਰ »

ਪੰਜਾਬੀ ਕਵਿਤਾ ਵਿਚ ਜਲ੍ਹਿਆਂਵਾਲੇ ਬਾਗ਼ ਦਾ ਸਾਕਾ-2

(ਕੱਲ੍ਹ ਤੋਂ ਅੱਗੇ) ਇਕ ਹੋਰ ਕਵੀ ਰਾਮ ਸਿੰਘ 'ਭੌਰ' ਨੇ ਡਾਇਰ ਨੂੰ ਸੰਬੋਧਿਤ ਹੁੰਦਿਆਂ ਲਿਖਿਆ: ਤੇਰੇ ਘਰ ਲਗੇ ਤੂੰ ਵੀ ਦੇਖੇਂ! ਜ਼ਾਲਮ, ਜਿਹਾ ਅਸਾਂ ਨੂੰ ਹੋਇਓਂ ਸਤਾਨ ਦੇ ਵਿਚ। ਬੇੜੀ ਗਰਕ ਹੋਸੀ ਤੇਰੀ ਜ਼ਾਲਮਾਂ ਓਏ, ਥੜਥੱਲ ਪੈਸੀ ਡਾਇਰਸਤਾਨ ਦੇ ਵਿਚ। ਜਨਰਲ ਡਾਇਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX