ਤਾਜਾ ਖ਼ਬਰਾਂ


ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  8 minutes ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਸਰਹੱਦੀ ਪਿੰਡ ਕੱਕੜ ਦੇ ਰਹਿਣ ਵਾਲੇ ਦੋ ਨਸ਼ਾ ਤਸਕਰਾਂ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  19 minutes ago
ਸ੍ਰੀਨਗਰ, 22 ਅਕਤੂਬਰ- ਜੰਮੂ ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  31 minutes ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ...
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  40 minutes ago
ਨਵੀਂ ਦਿੱਲੀ, 22 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਡਾ ਨੇ ਅੱਜ ਪਾਰਟੀ ਹੈੱਡਕੁਆਟਰ ਵਿਖੇ ਭਾਜਪਾ ਦੇ ਜਨਰਲ ਸਕੱਤਰਾਂ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  about 1 hour ago
ਲਾਹੌਰ, 22 ਅਕਤੂਬਰ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ...
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  about 1 hour ago
ਕਾਬੁਲ, 22 ਅਕਤੂਬਰ- ਅਫ਼ਗ਼ਾਨਿਸਤਾਨ ਦੇ ਕੁੰਦੁਜ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਤਾਲਿਵਾਨੀ ਅੱਤਵਾਦੀਆਂ ਦੇ ਹਮਲੇ 'ਚ ਘੱਟੋ-ਘੱਟ 19 ਸੁਰੱਖਿਆ ਅਧਿਕਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ...
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 1 hour ago
ਤਲਵੰਡੀ ਸਾਬੋ, 22 ਅਕਤੂਬਰ (ਰਣਜੀਤ ਸਿੰਘ ਰਾਜੂ) - ਅੱਠਵੇਂ ਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ...
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  about 1 hour ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਪੂਰਬੀ 'ਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਅਤੇ ਉੱਘੇ ਕ੍ਰਿਕਟਰ ਨਵਜੋਤ ਸਿੰਘ ਸਿੱਧੂ...
ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  about 2 hours ago
ਕਾਦੀਆਂ, 22 ਅਕਤੂਬਰ (ਗੁਰਪ੍ਰੀਤ ਸਿੰਘ)-ਅੱਜ ਬਾਅਦ ਦੁਪਹਿਰ ਉਸ ਵੇਲੇ ਕਾਦੀਆਂ ਸ਼ਹਿਰ 'ਚ ਸਨਸਨੀ ਫੈਲ ਗਈ ਜਦੋਂ ਕਾਦੀਆਂ ਦੇ ਮੁਹੱਲਾ ਸਿਵਲ ਲਾਈਨ ਨਜ਼ਦੀਕ ਤਰਖਾਣਾਂ ...
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  about 2 hours ago
ਨਵੀਂ ਦਿੱਲੀ, 22 ਅਕਤੂਬਰ- ਭਾਰਤ ਅਤੇ ਪਾਕਿਸਤਾਨ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ ...
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 2 hours ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ......................
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ
. . .  about 3 hours ago
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ.............
ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਰਾਜਦੂਤਾਂ ਦੇ ਵਫ਼ਦ ਨੇ ਛਕਿਆ ਲੰਗਰ
. . .  about 3 hours ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ...
ਪ੍ਰਧਾਨ ਮੰਤਰੀ ਮੋਦੀ ਨੇ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 22 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ...
ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਰਾਜਦੂਤਾਂ ਦਾ ਵਫ਼ਦ
. . .  about 4 hours ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ ਹੁਣ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਪਹੁੰਚਿਆ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  about 4 hours ago
ਨਾਭਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ ਸ਼ਬਦ ਗੁਰੂ ਯਾਤਰਾ
. . .  about 4 hours ago
ਕੈਨੇਡਾ ਚੋਣਾਂ 2019 : ਕੈਲਗਰੀ ਫੋਰੈਸਟ ਲਾਅਨ ਤੋਂ ਕੰਜ਼ਰਵੇਟਿਵ ਆਗੂ ਜਸਰਾਜ ਸਿੰਘ ਹਲਨ ਜਿੱਤੇ
. . .  about 4 hours ago
ਕੈਨੇਡਾ ਚੋਣਾਂ : ਬਰੈਂਪਟਨ ਈਸਟ ਤੋਂ ਮਨਿੰਦਰ ਸਿੰਘ ਸਿੱਧੂ ਦੀ ਜਿੱਤ
. . .  about 4 hours ago
ਇਸ ਵਾਰ ਕਾਂਗਰਸ ਹੀ ਹਰਿਆਣਾ 'ਚ ਸੱਤਾ 'ਚ ਆਵੇਗੀ : ਕੁਮਾਰੀ ਸ਼ੈਲਜਾ
. . .  about 4 hours ago
ਅੰਮ੍ਰਿਤਸਰ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ ਦਾ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ
. . .  about 5 hours ago
ਸੁਖਪਾਲ ਸਿੰਘ ਖਹਿਰਾ ਨੇ ਆਪਣਾ ਅਸਤੀਫ਼ਾ ਲਿਆ ਵਾਪਸ
. . .  about 5 hours ago
ਕੈਨੇਡਾ 'ਚ ਮੁੜ ਸਰਕਾਰ ਬਣਾਉਣ ਦੀ ਤਿਆਰੀ 'ਚ ਜਸਟਿਨ ਟਰੂਡੋ
. . .  about 5 hours ago
ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  about 4 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  about 6 hours ago
ਕੈਨੇਡਾ ਚੋਣਾਂ 2019 : ਕਿਚਨਰ ਸੈਂਟਰ ਤੋਂ ਲਿਬਰਲ ਆਗੂ ਰਾਜ ਸੈਣੀ ਜਿੱਤੇ
. . .  about 6 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਨਾਰਥ ਤੋਂ ਰੂਬੀ ਸਹੋਤਾ ਨੇ ਰਹੀ ਜੇਤੂ
. . .  1 minute ago
ਕੈਨੇਡਾ ਚੋਣਾਂ : ਮੁੜ ਆਪਣੀ ਸੀਟ ਤੋਂ ਜਿੱਤੇ ਜਸਟਿਨ ਟਰੂਡੋ
. . .  about 6 hours ago
ਕੈਨੇਡਾ ਚੋਣਾਂ : ਬਰੈਂਪਟਨ ਸੈਂਟਰ ਤੋਂ ਰਾਮੇਸ਼ ਸੰਘਾ ਜਿੱਤੇ
. . .  about 6 hours ago
ਕੈਨੇਡਾ ਚੋਣਾਂ : ਬਰੈਂਪਟਨ ਸਾਊਥ ਤੋਂ ਲਿਬਰਲ ਆਗੂ ਸੋਨੀਆ ਸਿੱਧੂ ਰਹੇ ਜੇਤੂ
. . .  about 6 hours ago
ਕੈਨੇਡਾ ਚੋਣਾਂ : ਸਰੀ ਨਿਊਟਨ ਤੋਂ ਲਿਬਰਲ ਆਗੂ ਸੁਖ ਧਾਲੀਵਾਲ ਜਿੱਤੇ
. . .  about 6 hours ago
ਕੈਨੇਡਾ ਚੋਣਾਂ : ਵੈਨਕੂਵਰ ਸਾਊਥ ਤੋਂ ਲਿਬਰਲ ਆਗੂ ਹਰਜੀਤ ਸੱਜਣ ਰਹੇ ਜੇਤੂ
. . .  about 6 hours ago
ਕੈਨੇਡਾ ਚੋਣਾਂ : ਐਡਮਿੰਟਨ ਮਿੱਲਵੁੱਡਜ਼ ਤੋਂ ਲਿਬਰਲ ਆਗੂ ਅਮਰਜੀਤ ਸੋਹੀ ਨੂੰ ਹਰਾ ਕੇ ਟਿਮ ਉੱਪਲ ਰਹੇ ਜੇਤੂ
. . .  about 6 hours ago
ਕੈਨੇਡਾ ਚੋਣਾਂ : ਮਿਸੀਸਾਗਾ ਮਾਲਟਨ ਤੋਂ ਜਿੱਤੇ ਲਿਬਲ ਆਗੂ ਨਵਦੀਪ ਸਿੰਘ ਬੈਂਸ
. . .  about 6 hours ago
ਵੱਖ-ਵੱਖ ਦੇਸ਼ਾਂ ਤੋਂ ਅੰਮ੍ਰਿਤਸਰ ਪਹੁੰਚੇ 90 ਰਾਜਦੂਤਾਂ ਦਾ ਬੈਂਡ ਵਾਜਿਆਂ ਨਾਲ ਕੀਤਾ ਗਿਆ ਸਵਾਗਤ
. . .  about 5 hours ago
ਰਾਮਨਾਥ ਕੋਵਿੰਦ ਨੇ ਕੀਤੀ ਨੇਪਾਲ ਦੀ ਰਾਸ਼ਟਰਪਤੀ ਨਾਲ ਮੁਲਾਕਾਤ
. . .  about 6 hours ago
ਕਾਂਗਰਸੀ ਆਗੂ ਵੱਲੋਂ ਮਹਿਲਾ ਡਾਕਟਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਡਾਕਟਰਾਂ ਨੇ ਕੀਤੀ ਹੜਤਾਲ
. . .  about 6 hours ago
ਭਾਰਤ ਨੇ ਦੱਖਣੀ ਅਫ਼ਰੀਕਾ 'ਤੇ 3-0 ਨਾਲ ਕੀਤਾ ਕਲੀਨ ਸਵੀਪ
. . .  about 7 hours ago
ਕੈਨੇਡਾ ਚੋਣਾਂ : ਬ੍ਰਿਟਿਸ਼ ਕੋਲੰਬੀਆ ਦੇ ਬਰਨਬੀ ਦੱਖਣੀ ਹਲਕੇ ਤੋਂ ਜਿੱਤੇ ਐੱਨ. ਡੀ. ਪੀ. ਆਗੂ ਜਗਮੀਤ ਸਿੰਘ
. . .  about 7 hours ago
ਕੈਨੇਡਾ ਚੋਣਾਂ : ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 156 ਸੀਟਾਂ 'ਤੇ ਅੱਗੇ
. . .  about 7 hours ago
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
. . .  about 7 hours ago
ਭਾਰਤ-ਪਾਕਿ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 7 hours ago
ਰਾਜਨਾਥ ਸਿੰਘ ਅੱਜ ਨੇਵੀ ਕਮਾਂਡਰ ਕਾਨਫ਼ਰੰਸ ਨੂੰ ਕਰਨਗੇ ਸੰਬੋਧਨ
. . .  about 8 hours ago
ਹਿੰਦ-ਪਾਕਿ ਹੁਸੈਨੀਵਾਲਾ ਕੌਮੀ ਸਰਹੱਦ 'ਤੇ ਮੁੜ ਉੱਡੇ ਪਾਕਿ ਡਰੋਨ
. . .  about 8 hours ago
ਤਾਮਿਲਨਾਡੂ, ਕੇਰਲ ਤੇ ਕਰਨਾਟਕ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਰੈੱਡ ਅਲਰਟ
. . .  about 9 hours ago
ਬਿਹਾਰ : ਸ਼ੈਲਟਰ ਹੋਮ ਤੋਂ 4 ਲੜਕੀਆਂ ਲਾਪਤਾ
. . .  about 9 hours ago
ਵਿਅਕਤੀ ਵੱਲੋਂ ਪਤਨੀ ਅਤੇ ਬੇਟੇ ਦਾ ਕਤਲ ਕਰਨ ਤੋਂ ਬਾਅਦ ਖ਼ੁਦਕੁਸ਼ੀ
. . .  about 9 hours ago
ਪੀ. ਚਿਦੰਬਰਮ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ ਅੱਜ
. . .  about 9 hours ago
ਨਿਕੋਬਾਰ ਟਾਪੂ 'ਚ ਆਇਆ ਭੂਚਾਲ
. . .  about 9 hours ago
ਸ਼ਬਦ ਗੁਰੂ ਯਾਤਰਾ ਦਾ ਨਾਭਾ ਪਹੁੰਚਣ 'ਤੇ ਸਵਾਗਤ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਵੈਸਾਖ ਸੰਮਤ 551

ਜਲੰਧਰ

ਖ਼ਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਗੁਰਦੁਆਰਿਆਂ 'ਚ ਚੱਲੇ ਗੁਰਬਾਣੀ ਦੇ ਪ੍ਰਵਾਹ

ਜਲੰਧਰ, 14 ਅਪ੍ਰੈਲ (ਹਰਵਿੰਦਰ ਸਿੰਘ ਫੁੱਲ)- ਖ਼ਾਲਸਾ ਪੰਥ ਦਾ ਸਾਜਨਾ ਦਿਹਾੜਾ ਤੇ ਵਿਸਾਖੀ ਪੁਰਬ ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ 'ਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਗੁਰਦੁਆਰਿਆਂ 'ਚ ਅੱਜ ਸਵੇਰੇ ਅਖੰਡ ਪਾਠ ਦੇ ਭੋਗ ਉਪਰੰਤ ਸਜਾਏ ਗਏ ਦੀਵਾਨਾਂ 'ਚ ਰਾਗੀ, ਢਾਡੀ ਜਥਿਆਂ ਤੋਂ ਇਲਾਵਾ ਕਥਾਵਾਚਕਾਂ ਨੇ ਖਾਲਸੇ ਦੇ ਸ਼ਾਨਾਮੱਤੀ ਇਤਿਹਾਸ ਤੇ ਵੈਸਾਖ ਦੀ ਸੰਗਰਾਂਦ ਦੇ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ |
ਗੁਰਦੁਆਰਾ ਸੈਂਟਰਲ ਟਾਊਨ ਵਿਖੇ :
ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੈਂਟਰਲ ਟਾਊਨ ਵਿਖੇ ਖਾਲਸੇ ਦਾ ਸਾਜਨਾ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਦੀਵਾਨਾਂ 'ਚ ਰਾਗੀ ਸਿੰਘਾਂ ਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ ਤੇ ਕਥਾ ਵਾਚਕਾਂ ਨੇ ਗੁਰਮਤਿ ਵਿਚਾਰਾਂ ਦੁਆਰਾ ਖ਼ਾਲਸਾ ਪੰਥ ਦੇ ਇਤਿਹਾਸ ਬਾਰੇ ਸੰਗਤ ਨੂੰ ਜਾਣੂ ਕਰਵਾਇਆ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਈਸ਼ਰ ਸਿੰਘ, ਜਨਰਲ ਸਕੱਤਰ ਪਰਮਿੰਦਰ ਸਿੰਘ, ਜਤਿੰਦਰ ਸਿੰਘ ਖ਼ਾਲਸਾ ਖਜ਼ਾਨਚੀ, ਗੁਰਚਰਨ ਸਿੰਘ ਬਾਗਾਂ ਵਾਲੇ ਚੇਅਰਮੈਨ, ਬਲਜੀਤ ਸਿੰਘ ਸੇਠੀ, ਚਰਨਜੀਤ ਸਿੰਘ ਡੀ.ਸੀ. ਟਾਇਰ, ਰਜਿੰਦਰ ਸਿੰਘ ਬੇਦੀ, ਹਰਪਾਲ ਸਿੰਘ ਭਾਰਜ, ਜਸਵਿੰਦਰ ਸਿੰਘ, ਗੁਰਮਿੰਦਰ ਸਿੰਘ ਗੋਮਾ, ਮਨਿੰਦਰਪਾਲ ਸਿੰਘ ਮਨੀ, ਬਲਬੀਰ ਸਿੰਘ, ਸਰਬਜੀਤ ਸਿੰਘ, ਹਰਜਿੰਦਰ ਸਿੰਘ, ਸੁਖਦੇਵ ਸਿੰਘ ਸਹਿਗਲ, ਬਲਦੇਵ ਸਿੰਘ ਕੁੰਦੀ ਐਡਵੋਕੇਟ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕੇ ਦੀ ਸੰਗਤ ਨੇ ਸ਼ਿਰਕਤ ਕੀਤੀ |
ਗੁਰਦੁਆਰਾ ਆਦਰਸ਼ ਨਗਰ ਵਿਖੇ :
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਦਰਸ਼ ਨਗਰ ਵਿਖੇ ਖਾਲਸੇ ਦਾ ਸਾਜਨਾ ਦਿਵਸ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮਾਂ 'ਚ ਹੋਰਨਾਂ ਤੋਂ ਇਲਾਵਾ ਭਾਈ ਰਵਿੰਦਰ ਸਿੰਘ ਦਿੱਲੀ ਵਾਲੇ, ਭਾਈ ਹਰਕ੍ਰਿਸ਼ਨ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਹਿਬ ਅੰਮਿ੍ਤਸਰ) ਦੇ ਰਾਗੀ ਜਥੇ ਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ | ਭਾਈ ਗੁਰਮੀਤ ਸਿੰਘ ਤੇ ਭਾਈ ਜਸਪਾਲ ਸਿੰਘ ਨੇ ਕਥਾ ਵਿਚਾਰਾਂ ਦੁਆਰਾ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਵਾਇਆ | ਸਮਾਗਮ ਵਿਚ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ, ਬਿਕਰਮਜੀਤ ਸਿੰਘ ਚੌਧਰੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਰਬਜੀਤ ਸਿੰਘ ਰਾਜਪਾਲ, ਕੁਲਵਿੰਦਰ ਸਿੰਘ ਥਿਆੜਾ, ਗੁਰਮੀਤ ਸਿੰਘ ਬਸਰਾ, ਗੁਰਦੁਆਰਾ ਡਿਸਪੈਂਸਰੀ ਦੇ ਚੇਅਰਮੈਨ ਹਰਜਿੰਦਰ ਸਿੰਘ ਲਾਡਾ, ਬਰਿੰਦਰ ਸਿੰਘ ਸਾਹਨੀ, ਸਰਦੂਲ ਸਿੰਘ ਕਾਹਲੋਂ, ਮਨਜੀਤ ਸਿੰਘ ਮੱਕੜ, ਅਮਰਜੀਤ ਸਿੰਘ ਬਸਰਾ, ਮਨਜੀਤ ਸਿੰਘ ਬਿੰਦਰਾਂ, ਪ੍ਰਭੂ ਸਿੰਘ, ਹਰਜਿੰਦਰ ਸਿੰਘ ਠੇਕੇਦਾਰ, ਕੁਲਵੀਰ ਸਿੰਘ ਪੇਲੀਆ, ਨਰਜੀਤ ਬਾਘਾ, ਸਤਨਾਮ ਸਿੰਘ, ਰਛਪਾਲ ਕੌਰ, ਬਲਵਿੰਦਰ ਕੌਰ ਲਾਡਾ (ਕੌਾਸਲਰ), ਸੁਰਿੰਦਰ ਕੌਰ ਨਰੂਲਾ, ਮਨਜੀਤ ਸਿੰਘ ਪੇਲੀਆ, ਸੁਰਿੰਦਰ ਕੌਰ ਨਰੂਲਾ, ਮਨਜੀਤ ਕੌਰ ਪਰੂਥੀ, ਕਮਲਜੀਤ ਕੌਰ, ਸੁਰਿੰਦਰ ਕੌਰ ਨਰੂਲਾ, ਰਛਪਾਲ ਕੌਰ ਥਿਆੜਾ, ਗੁਰਵਿੰਦਰ ਕੌਰ ਗੂਬੰਰ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ਅਰਬਨ ਅਸਟੇਟ-2 ਵਿਖੇ :
ਗੁਰਦੁਆਰਾ ਅਰਬਨ ਅਸਟੇਟ-2 ਵਿਖੇ ਕਰਵਾਏ ਗਏ ਸਮਾਗਮ 'ਚ ਭਾਈ ਗੁਰਵਿੰਦਰਪਾਲ ਸਿੰਘ (ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ) ਤੇ ਭਾਈ ਭੁਪਿੰਦਰ ਸਿੰਘ ਖ਼ਾਲਸਾ ਦੇ ਰਾਗੀ ਜਥੇ ਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਸਜੀਤ ਸਿੰਘ ਰਾਏ, ਜਨਰਲ ਸਕੱਤਰ ਹਰਜਿੰਦਰ ਸਿੰਘ ਰੰਧਾਵਾ, ਜਸਵੀਰ ਸਿੰਘ ਜੰਡੂ, ਬਲਬੀਰ ਸਿੰਘ ਕਰੀਰੀ, ਮੋਹਣ ਸਿੰਘ ਸੰਘਾ, ਬਲਬੀਰ ਸਿੰਘ ਪੇਲੀਆ, ਹਰਜੀਤ ਸਿੰਘ, ਬਲਬੀਰ ਸਿੰਘ ਕੰਗ, ਅਮਰਜੀਤ ਸਿੰਘ ਸਚਦੇਵਾ ਤੋਂ ਇਲਾਵਾ ਵੱਡੀ ਗਿਣਤੀ ਇਲਾਕੇ ਦੀ ਸੰਗਤ ਨੇ ਹਾਜ਼ਰੀ ਭਰੀ |
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਵਿਖੇ :
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਵਿਖੇ ਵੀ ਖ਼ਾਲਸਾ ਪੰਥ ਦਾ ਸਾਜਨਾ ਦਿਵਸ ਬੜੀ ਸ਼ਰਧਾ ਭਵਾਨਾ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ 'ਚ ਭਾਈ ਤਜਿੰਦਰ ਸਿੰਘ, ਭਾਈ ਜਗਦੀਪ ਸਿੰਘ ਰਾਜੇਵਾਲ, ਇਸਤਰੀ ਸਤਿਸੰਗ ਸਭਾ ਤੋਂ ਇਲਾਵਾ ਭਾਈ ਮਨਪ੍ਰੀਤ ਸਿੰਘ ਕਾਨਪੁਰੀ, ਕਥਾਵਾਚਕ ਡਾ. ਜਸਪਾਲ ਸਿੰਘ, ਭਾਈ ਗੁਰਜੰਟ ਸਿੰਘ ਨੇ ਕਥਾ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਬਖਸ਼ ਸਿੰਘ ਜੁਨੇਜਾ, ਮਨਜੀਤ ਸਿੰਘ, ਸੁਖਦੇਵ ਸਿੰਘ, ਸੁਰਿੰਦਰ ਸਿੰਘ, ਬੰਨੀ ਚਾਵਲਾ, ਅਮਰਜੀਤ ਸਿੰਘ, ਮੋਨੂੰ, ਵਿਸ਼ਾਲ ਤੋਂ ਇਲਾਵਾ ਵੱਡੀ ਗਿਣਤੀ ਸੰਗਤ ਨੇ ਸ਼ਿਰਕਤ ਕੀਤੀ |
ਗੁਰਦੁਆਰਾ ਦਸਮੇਸ਼ ਨਗਰ ਵਿਖੇ
ਗੁਰਦੁਆਰਾ ਸ੍ਰੀ ਗੁਰੂ ਸਿਘ ਸਭਾ ਦਸਮੇਸ਼ ਨਗਰ ਵਿਖੇ ਵੀ ਖਾਲਸਾ ਪੰਥ ਦਾ ਜਨਮ ਦਿਹਾੜਾ ਬੜਾ ਉਤਸ਼ਾਹ ਪੁਰਬਕ ਮਨਾਇਆ ਗਿਆ | ਸਮਾਗਮ 'ਚ ਭਾਈ ਹਰਮੀਤ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ ਅਤੇ ਭਾਈ ਗੁਰਵਿੰਦਰ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਸਮਾਗਮ ਵਿਚ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸ੍ਰੀ ਵਡਾਲਾ ਨੇ ਆਪਣੇ ਸੰਬੋਧਨ 'ਚ ਪਾਕਿਸਤਾਨ ਵਿਖੇ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹੇ ਜਾਣ ਲਈ ਧੁੱਸੀ ਬੰਨ੍ਹ 'ਤੇ 21 ਅਪ੍ਰ੍ਰੈਲ ਨੂੰ ਕਰਵਾਏ ਜਾ ਰਹੇ ਸਮਾਗਮਾਂ 'ਚ ਪਹੁੰਚਣ ਦੀ ਅਪੀਲ ਕੀਤੀ | ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਪ੍ਰਮਿੰਦਰਰ ਸਿੰਘ ਦਸਮੇਸ਼ ਨਗਰ ਵਲੋਂ ਨਿਭਾਈ ਗਈ | ਇਸ ਮੌਕੇ ਪਰਮਜੀਤ ਸਿਘ, ਬਲਵਿੰਦਰ ਸਿੰਘ, ਮਹਿੰਦਰ ਸਿੰਘ, ਜੁਗਿੰਦਰ ਸਿੰਘ, ਰਵਿੰਦਰ ਸਿੰਘ, ਕਰਮਜੀਤ ਸਿੰਘ, ਮਲਕੀਤ ਸਿੰਘ, ਪਿ੍ਤਪਾਲ ਸਿੰਘ, ਨਰਿੰਦਰ ਕੁਮਾਰ, ਜਸਵੀਰ ਸਿੰਘ, ਸਵਰਨ ਸਿੰਘ, ਨਰਿੰਦਰ ਸਿੰਘ, ਵਰਿੰਦਰ ਸਿੰਘ ਅਤੇ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਜਲੰਧਰ, (ਹਰਵਿੰਦਰ ਸਿੰਘ ਫੁੱਲ)-ਗੁ: ਬਾਬਾ ਜੀਵਨ ਸਿੰਘ ਗੜ੍ਹਾ, ਜਲੰਧਰ ਵਿਖੇ ਖ਼ਾਲਸੇ ਦਾ ਜਨਮ ਦਿਹਾੜਾ ਵਿਸਾਖੀ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਭਾਈ ਗੁਰਮੇਲ ਸਿੰਘ, ਭਾਈ ਬਲਜੀਤ ਸਿੰਘ ਅਤੇ ਭਾਈ ਕੁਲਦੀਪ ਸਿੰਘ ਦੇ ਜਥਿਆਂ ਨੇ ਕੀਰਤਨ ਕੀਤਾ | ਭੁਪਿੰਦਰਪਾਲ ਸਿੰਘ ਖਾਲਸਾ, ਪ੍ਰਧਾਨ ਨੇ ਸਾਰੀਆਂ ਸੰਗਤਾਂ ਨੂੰ ਖ਼ਾਲਸੇ ਦੇ ਜਨਮ ਦਿਵਸ ਦੀ ਵਧਾਈ ਦਿੱਤੀ ਅਤੇ 123 ਲੋੜਵੰਦ ਬੀਬੀਆਂ ਨੂੰ ਸੂਟ ਵੰਡੇ ਗਏ | ਇਸ ਮੌਕੇ ਜਸਬੀਰ ਸਿੰਘ ਧੀਰਜ, ਬਲਵਿੰਦਰ ਸਿੰਘ, ਕੈਪਟਨ ਗੁਰਬਖਸ਼ ਸਿੰਘ, ਡਾ: ਬਰਜਿੰਦਰ ਸਿੰਘ ਬਰਾੜ, ਡਾ: ਜਗਜੀਤ ਕੌਰ ਬਜਾਜ, ਸ: ਰਜਿੰਦਰ ਸਿੰਘ ਬਰਾੜ, ਡਾ: ਪਿ੍ਤਪਾਲ ਸਿੰਘ, ਐਮ. ਪੀ. ਸਿੰਘ, ਭਗਤ ਪ੍ਰਸ਼ੋਤਮ ਲਾਲ, ਦਵਿੰਦਰ ਸਿੰਘ, ਹਰਵਿੰਦਰ ਸਿੰਘ, ਸੁਰਜੀਤ ਸਿੰਘ, ਜੋਗਿੰਦਰ ਕੌਰ, ਰਾਜ ਕੌਰ, ਰਣਜੀਤ ਸਿੰਘ, ਸਤਵੰਤ ਕੌਰ, ਹਰਵਿੰਦਰ ਸਿੰਘ ਭਾਟੀਆ ਅਤੇ ਜਸਵੰਤ ਕੌਰ ਆਦਿ ਧਾਰਮਿਕ ਆਗੂਆਂ ਨੇ ਸ਼ਿਰਕਤ ਕੀਤੀ |
ਗੁ: ਯਾਦਗਾਰ ਬੀਬਾ ਨਿਰੰਜਣ ਕੌਰ ਬਸ਼ੀਰਪੁਰਾ ਵਿਖੇ ਕਰਵਾਇਆ ਗੁਰਮਤਿ ਸਮਾਗਮ
ਚੁਗਿੱਟੀ/ਜੰਡੂਸਿੰਘਾ, 14 ਅਪ੍ਰੈਲ (ਨਰਿੰਦਰ ਲਾਗੂ)-ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਦੇ ਪਾਵਨ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਗੁ: ਯਾਦਗਾਰ ਬੀਬਾ ਨਿਰੰਜਣ ਕੌਰ ਬਸ਼ੀਰਪੁਰਾ ਵਿਖੇ ਸਮੂਹ ਸੰਗਤਾਂ ਵਲੋਂ ਉਕਤ ਗੁਰੂ ਘਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਜਸਵਿੰਦਰ ਸਿੰਘ ਦੀ ਦੇਖ-ਰੇਖ ਹੇਠ ਬੜੀ ਸ਼ਰਧਾ ਨਾਲ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜੇ ਦੀਵਾਨ ਦੌਰਾਨ ਬਾਬਾ ਗੁਰਜਿੰਦਰ ਸਿੰਘ, ਭਾਈ ਅਜਮੇਰ ਸਿੰਘ ਤੇ ਬੀਬਾ ਨਿਰੰਜਣ ਕੌਰ ਇਸਤਰੀ ਸਭਾ ਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਸੰਤ ਬਾਬਾ ਜਸਵਿੰਦਰ ਸਿੰਘ ਨੇ ਸੰਗਤਾਂ ਨਾਲ ਅਨਮੋਲ ਪ੍ਰਵਚਨਾਂ ਦੀ ਸਾਂਝ ਪਾਉਂਦੇ ਹੋਏ ਆਖਿਆ ਕਿ ਜਨਮ-ਮਰਨ ਦੇ ਚੱਕਰ ਤੋਂ ਬਚਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਿਆ ਜਾਵੇ | ਅੰਮਿ੍ਤ ਛਕ ਕੇ ਗੁਰੂ ਵਾਲੇ ਬਣਨ ਨਾਲ ਰੱਬ ਦੇ ਘਰ ਤੱਕ ਪਹੁੰਚਣਾ ਸੌਖਾ ਹੁੰਦਾ ਹੈ | ਵੰਡ ਛਕਣ ਦੀ ਆਦਤ ਵੀ ਪਾਉਣੀ ਚਾਹੀਦੀ ਹੈ | ਸਮਾਪਤੀ 'ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਪਹੁੰਚੀਆਂ ਸੰਗਤਾਂ 'ਚ ਹਰਚਰਨ ਸਿੰਘ, ਕੁਲਦੀਪ ਸਿੰਘ ਨੰਦੀ, ਰਣਜੀਤ ਸਿੰਘ, ਸਤਨਾਮ ਸਿੰਘ ਗੁਗਨਾਨੀ, ਨਿਰੰਜਣ ਸਿੰਘ ਕਿੰਨੜਾ, ਬਲਵਿੰਦਰ ਸਿੰਘ, ਗੁਰਕੀਰਤਨ ਸਿੰਘ, ਹਰਅੰਮਿ੍ਤ ਸਿੰਘ, ਕੈਪਟਨ ਤਰਸੇਮ ਸਿੰਘ, ਨਰਿੰਦਰ ਸਿੰਘ, ਬਲਜੀਤ ਸਿੰਘ ਖੁਰਦਪੁਰ, ਚਰਨਜੀਤ ਸਿੰਘ ਸੋਨੂੰ, ਕਿਸ਼ਨ ਲਾਲ ਪੱਪੂ, ਸੁਖਮਨਦੀਪ ਸਿੰਘ, ਵਿਨੈ ਸ਼ਰਮਾ, ਸੁਰਜੀਤ ਸਿੰਘ ਪੱਪੂ ਤੇ ਰੌਕੀ ਆਦਿ ਸ਼ਾਮਿਲ ਸਨ |
ਅੱਜ ਗੁਰਦੁਆਰਾ ਸ੍ਰੀ ਗੁਰੂੁ ਸਿੰਘ ਸਭਾ ਮਾਡਲ ਟਾਊਨ ਜਲੰਧਰ ਵਿਖੇ ਵਿਸ਼ੇਸ਼ ਦੀਵਾਨ ਸ਼ਰਧਾ ਤੇ ਸਤਿਕਾਰ ਨਾਲ ਸਜਾਏ ਗਏ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਜੀਤ ਸਿੰਘ ਸੇਠੀ ਨੇ ਦੱਸਿਆ ਕਿ ਇਸ ਮੌਕੇ ਭਾਈ ਉਂਕਾਰ ਸਿੰਘ ਊਨੇ ਵਾਲੇ, ਭਾਈ ਬ੍ਰਹਮਜੋਤ ਸਿੰਘ ਗੋਪਾਲ ਨਗਰ ਵਾਲੇ, ਭਾਈ ਨਵਨੀਤ ਸਿੰਘ, ਭਾਈ ਅਰਵਿੰਦਰ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਸ੍ਰੀ ਗੁਰੂੁ ਸਿੰਘ ਸਭਾ ਮਾਡਲ ਟਾਊਨ ਤੇ ਗੁਰੂ ਅਮਰ ਦਾਸ ਪਬਲਿਕ ਸਕੂਲ ਦੇ ਬੱਚਿਆਂ ਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਸਮੇਂ ਗਿਆਨੀ ਅਜੀਤ ਸਿੰਘ ਰਤਨ ਤੇ ਬੀਬੀ ਜਸਜੀਤ ਕੌਰ ਨੇ ਖਾਲਸਾ ਪੰਥ ਦੇ ਸਾਜਨਾ ਦਿਵਸ 'ਤੇ ਵਿਸਥਾਰ ਸਹਿਤ ਚਾਨਣਾ ਪਾਇਆ | ਇਸ ਸਮੇਂ ਵਿਧਾਇਕ ਸ਼ੁਸ਼ੀਲ ਰਿੰਕੂ, ਸਰਬਜੀਤ ਸਿੰਘ ਮੱਕੜ ਸਾਬਕਾ ਵਿਧਾਇਕ, ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਨੇ ਵਿਸ਼ੇਸ਼ ਤੌਰ 'ਤੇ ਗੁਰੂ ਘਰ ਵਿਚ ਹਾਜ਼ਰੀ ਭਰੀ | ਇਸ ਮੌਕੇ ਮੋਹਿੰਦਰਜੀਤ ਸਿੰਘ, ਕੰਵਲਜੀਤ ਸਿੰਘ ਕੋਛੜ, ਸੁਰਜੀਤ ਸਿੰਘ ਅਰੋੜਾ, ਕੁਲਤਾਰਨ ਸਿੰਘ ਅਨੰਦ, ਤੇਜਦੀਪ ਸਿੰਘ ਸੇਠੀ, ਗਗਨਦੀਪ ਸਿੰਘ ਸੇਠੀ, ਡਾਇਰੈਕਟਰ ਪਿ੍ੰਸੀਪਲ ਹਰਮਿੰਦਰਜੀਤ ਕੌਰ ਚਾਵਲਾ, ਪਿ੍ੰਸੀਪਲ ਨਵਨੀਤ ਕੌਰ ਕੁਕਰੇਜ਼ਾ, ਸਕੂਲ ਸਟਾਫ਼ ਤੇ ਸ਼ਹਿਰ ਦੀਆਂ ਪ੍ਰੱਮੁਖ ਹਸਤੀਆਂ ਨੇ ਸੰਗਤਾਂ ਵਿਚ ਹਾਜ਼ਰੀ ਭਰੀ |
ਗੁ: ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਜ਼-1 ਵਿਖੇ
ਗੁ: ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਜ਼-1 ਜਲੰਧਰ ਵਿਖੇ ਖ਼ਾਲਸੇ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਭਾਈ ਰਣਜੀਤ ਸਿੰਘ, ਭਾਈ ਨਿਸ਼ਾਨ ਸਿੰਘ ਤੇ ਗੁਰਮਤਿ ਮਿਸ਼ਨਰੀ ਕਾਲਜ ਚੌਾਤਾ ਕਲਾਂ ਰੋਪੜ ਦੇ ਪਿ੍ੰ: ਮਨਿੰਦਰ ਸਿੰਘ ਨੇ ਕਥਾ ਰਾਹੀਂ ਤੇ ਭਾਈ ਜਸਵਿੰਦਰ ਸਿੰਘ ਆਜ਼ਿਜ਼, ਭਾਈ ਸੂਰਤਾ ਸਿੰਘ ਗੋਇੰਦਵਾਲ ਤੇ ਭਾਈ ਭੁਪਿੰਦਰ ਸਿੰਘ ਲੁਧਿਆਣਾ ਦੇ ਜਥਿਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਪ੍ਰਧਾਨ ਭਾਗ ਸਿੰਘ, ਸਕੱਤਰ ਮਹਿੰਦਰ ਸਿੰਘ, ਕਰਨਲ ਤੇਜਾ ਸਿੰਘ, ਕੈਪਟਨ ਪੀ. ਐਸ. ਭੱਲਾ, ਨਰਿੰਦਰਪਾਲ ਸਿੰਘ, ਜਸਬੀਰ ਸਿੰਘ ਰਾਣਾ, ਰਜਿੰਦਰ ਸਿੰਘ ਭਾਟੀਆ, ਬਲਵੰਤ ਸਿੰਘ ਮਠਾਰੂ, ਐਮ. ਪੀ. ਸਿੰਘ, ਦਰਸ਼ਨ ਸਿੰਘ, ਕੁਲਵੰਤ ਸਿੰਘ ਪੰਨੂੰ, ਰਵਿੰਦਰ ਸਿੰਘ ਤੇ ਗੁਰਮੇਲ ਸਿੰਘ ਨੇ ਸਮਾਗਮ ਨੂੰ ਨੇਪਰੇ ਚਾੜ੍ਹਨ ਵਿਚ ਵਿਸ਼ੇਸ਼ ਯੋਗਦਾਨ ਪਾਇਆ |
ਗੁੁਰਦੁਆਰਾ ਭਾਈ ਬੰਨੋ ਸਾਹਿਬ ਵਿਖੇ
ਗੁਰਦੁਆਰਾ ਭਾਈ ਬੰਨੋ ਸਾਹਿਬ ਵਿਖੇ ਅੱਜ ਖ਼ਾਲਸੇ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸ: ਪ੍ਰੀਤਮ ਸਿੰਘ ਅਤੇ ਬੀਬੀ ਅੰਮਿ੍ਤਪਾਲ ਕੌਰ ਨੇ ਗੁਰਬਾਣੀ ਦੇ ਚਾਨਣ ਵਿਚ ਇਸ ਦਿਹਾੜੇ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ | ਭਾਈ ਕੁਲਜੀਤ ਸਿੰਘ ਅਤੇ ਸਮਰਵੀਰ ਸਿੰਘ ਦੇ ਰਾਗੀ ਜਥਿਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਤੇਗਾ ਸਿੰਘ ਬੱਲ ਪ੍ਰਧਾਨ ਗੁ: ਕਮੇਟੀ ਨੇ ਆਪਣੇ ਵਿਚਾਰਾਂ ਰਾਹੀਂ ਵਿਸਾਖੀ ਦਿਹਾੜੇ ਅਤੇ ਭਾਈ ਬੰਨੋ ਦੇ ਆਦਰਸ਼ ਜੀਵਨ ਅਤੇ ਘਰ ਘਰ ਧਰਮਸ਼ਾਲਾ ਦੇ ਸੰਕਲਪ ਬਾਰੇ ਚਾਨਣਾ ਪਾਇਆ | ਇਸ ਮੌਕੇ ਤਜਿੰਦਰ ਸਿੰਘ ਭਾਟੀਆ ਚੇਅਰਮੈਨ, ਹਰਭਜਨ ਸਿੰਘ ਜਨਰਲ ਸਕੱਤਰ, ਪ੍ਰੀਤਮ ਸਿੰਘ, ਬੀਬੀ ਅੰਮਿ੍ਤਪਾਲ ਕੌਰ, ਜੋਗਿੰਦਰ ਸਿੰਘ ਮੱਲੀ, ਬਲਬੀਰ ਸਿੰਘ ਰਿਟਾਇਰਡ ਆਈ. ਜੀ., ਗੁਰਪ੍ਰਤਾਪ ਸਿੰਘ ਪੰਨੂੰ ਆਦਿ ਨੇ ਸਮਾਗਮ ਵਿਚ ਸ਼ਮੂਲੀਅਤ ਕੀਤੀ |

10 ਗ੍ਰਾਮ ਹੈਰੋਇਨ ਸਮੇਤ ਮਹਿਲਾ ਕਾਬੂ

ਨਕੋਦਰ, 14 ਅਪ੍ਰੈਲ (ਗੁਰਵਿੰਦਰ ਸਿੰਘ)-ਥਾਣਾ ਸਿਟੀ ਪੁਲਿਸ ਨੇ ਗਸ਼ਤ ਦੌਰਾਨ ਏ. ਐਸ. ਆਈ. ਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਮਹਿਲਾ ਇੰਦਰਜੀਤ ਕੌਰ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਮੁਕੱਦਮਾ ਦਰਜ ਕਰ ਦਿੱਤਾ | ਥਾਣਾ ਸਿਟੀ ਮੁਖੀ ਬਲਵਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਜਮਸ਼ੇਰ 'ਚ ਡੇਅਰੀ ਮਾਲਕਾਂ ਦੀ ਮੀਟਿੰਗ ਕੱਲ੍ਹ

ਜਲੰਧਰ, 14 ਅਪ੍ਰੈਲ (ਜਸਪਾਲ ਸਿੰਘ)- ਡੇਅਰੀ ਮਾਲਕਾਂ ਦੀ ਇਕ ਅਹਿਮ ਮੀਟਿੰਗ 16 ਅਪ੍ਰੈਲ ਨੂੰ ਜਮਸ਼ੇਰ ਡੇਅਰੀ ਕੰਪਲੈਕਸ ਵਿਖੇ 2. 30 ਵਜੇ ਹੋ ਰਹੀ ਹੈ | ਖਾਲਸਾ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਸੰਧੂ ਅਤੇ ਰਾਧੇ ਸ਼ਿਆਮ ਨੇ ਦੱਸਿਆ ਕਿ ਮੀਟਿੰਗ 'ਚ ਡੇਅਰੀ ...

ਪੂਰੀ ਖ਼ਬਰ »

ਟੀਨੂੰ ਦੀ ਅਗਵਾਈ ਹੇਠ ਅਟਵਾਲ ਦੇ ਹੱਕ 'ਚ ਭਰਵੀਂ ਮੀਟਿੰਗ

ਜਲੰਧਰ, 14 ਅਪ੍ਰੈਲ (ਜਸਪਾਲ ਸਿੰਘ)- ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਡਾ. ਚਰਨਜੀਤ ਸਿੰਘ ਅਟਵਾਲ ਦੇ ਹੱਕ 'ਚ ਇਕ ਭਰਵੀਂ ਮੀਟਿੰਗ ਪਿੰਡ ਤੱਲ੍ਹਣ ਵਿਖੇ ਹਲਕਾ ਵਿਧਾਇਕ ਪਵਨ ਟੀਨੂੰ ਦੀ ਅਗਵਾਈ ਹੇਠ ਹੋਈ | ਇਸ ਤੋਂ ਪਹਿਲਾਂ ਡਾ: ਚਰਨਜੀਤ ਸਿੰਘ ਅਟਵਾਲ ਗੁਰਦੁਆਰਾ ...

ਪੂਰੀ ਖ਼ਬਰ »

ਰਾਏਪੁਰ ਨੇ ਪੰਜ ਪਿੰਡਾਂ ਦਾ ਇਕੱਠ ਕਰ ਕੇ ਦਿਖਾਈ ਆਪਣੀ ਤਾਕਤ

ਜਲੰਧਰ, 14 ਅਪ੍ਰੈਲ (ਸਟਾਫ ਰਿਪੋਰਟਰ)- ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਅੱਜ 5 ਪਿੰਡਾਂ ਦਾ ਇਕੱਠ ਕਰਕੇ ਆਪਣੀ ਤਾਕਤ ਪਾਰਟੀ ਹਾਈਕਮਾਨ ਨੂੰ ਦਿਖਾਈ ਹੈ | ਆਪਣੀ ...

ਪੂਰੀ ਖ਼ਬਰ »

ਸ਼ਾਹਕੋਟ ਤੋਂ ਵੱਡੀ ਲੀਡ ਨਾਲ ਜਿੱਤਣਗੇ ਕਾਾਗਰਸੀ ਉਮੀਦਵਾਰ ਚੌਧਰੀ-ਲਾਡੀ ਸ਼ੇਰੋਵਾਲੀਆ

ਮਹਿਤਪੁਰ, 14 ਅਪ੍ਰੈਲ (ਮਨਜਿੰਦਰ ਸਿੰਘ ਥਿੰਦ )-ਲੋਕ ਸਭਾ ਚੋਣਾਾ ਦੇ ਸਬੰਧ 'ਚ ਮਹਿਤਪੁਰ ਦਾਣਾ ਮੰਡੀ ਵਿੱਚ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਅਗਵਾਈ 'ਚ ਉਮੀਦਵਾਰ ਚੌਧਰੀ ਸੰਤੋਖ ਸਿੰਘ ਦੀ ਮੌਜੂਦਗੀ 'ਚ ਮਹਿਤਪੁਰ ਬਲਾਕ ਦੇ ਵਰਕਰਾਾ ਨਾਲ ਅਹਿਮ ...

ਪੂਰੀ ਖ਼ਬਰ »

ਚੌਧਰੀ ਸੰਤੋਖ ਸਿੰਘ ਦੇ ਹੱਕ 'ਚ ਪਿੰਡ- ਪਿੰਡ ਮੀਟਿੰਗਾਂ ਦਾ ਸਿਲਸਿਲਾ ਤੇਜ਼

ਗੁਰਾਇਆ, ਰੁੜਕਾ ਕਲਾਂ 14 ਅਪ੍ਰੈਲ (ਬਲਵਿੰਦਰ ਸਿੰਘ, ਦਵਿੰਦਰ ਸਿੰਘ ਖ਼ਾਲਸਾ)-ਚੌਧਰੀ ਸੰਤੋਖ ਸਿੰਘ ਉਮੀਦਵਾਰ ਕਾਂਗਰਸ ਪਾਰਟੀ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼ ਕਰਦੇ ਹੋਏ ਅੱਜ ਚੌਧਰੀ ਵਿਕਰਮਜੀਤ ਸਿੰਘ ਇੰਚਾਰਜ ਹਲਕਾ ਫਿਲੌਰ ਨੇ ਬੁੰਡਾਲਾ, ਕਾਹਨਾ ਢੇਸੀਆਂ, ...

ਪੂਰੀ ਖ਼ਬਰ »

ਨਗਰ ਨਿਗਮ ਤੋਂ ਭੰਗ ਹੋਣ ਲੱਗਾ ਕੰਪਨੀਆਂ ਦਾ ਮੋਹ

ਸ਼ਿਵ ਸ਼ਰਮਾ ਜਲੰਧਰ, 14 ਅਪ੍ਰੈਲ - 274 ਕਰੋੜ ਦੇ ਐਲ. ਈ. ਡੀ. ਅਤੇ ਕਰੋੜਾਂ ਦੇ ਸਵੀਪਿੰਗ ਮਸ਼ੀਨ ਸਮੇਤ ਕਈ ਪ੍ਰਾਜੈਕਟਾਂ ਦੇ ਬੰਦ ਹੋਣ ਤੋਂ ਬਾਅਦ ਕੰਪਨੀਆਂ ਦਾ ਨਗਰ ਨਿਗਮ ਤੋਂ ਮੋਹ ਭੰਗ ਹੋ ਰਿਹਾ ਹੈ ਜਿਸ ਕਰਕੇ ਹੁਣ ਕਈ ਕੰਪਨੀਆਂ ਨਿਗਮ ਨਾਲ ਕੰਮ ਕਰਨ ਬਾਰੇ ਪਹਿਲਾਂ ...

ਪੂਰੀ ਖ਼ਬਰ »

ਕਰੋਲ ਬਾਗ਼ ਵਿਖੇ ਲਗਾਏ ਜਾ ਰਹੇ ਮੋਬਾਈਲ ਟਾਵਰ ਦਾ ਲੋਕਾਂ ਵਲੋਂ ਵਿਰੋਧ

ਚੁਗਿੱਟੀ/ਜੰਡੂਸਿੰਘਾ, 14 ਅਪ੍ਰੈਲ (ਨਰਿੰਦਰ ਲਾਗੂ)-ਸਥਾਨਕ ਕਰੋਲ ਬਾਗ ਵਿਖੇ ਇਕ ਮੋਬਾਈਲ ਕੰਪਨੀ ਵਲੋਂ ਲਗਾਏ ਜਾ ਰਹੇ ਮੋਬਾਈਲ ਟਾਵਰ ਦਾ ਵਿਰੋਧ ਕਰਦੇ ਹੋਏ ਕੰਪਨੀ ਦੇ ਨੁਮਾਇੰਦਿਆਂ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ ਤੇ ਚਿਤਾਵਨੀ ਦਿੱਤੀ ਕਿ ਜੇਕਰ ਉਕਤ ਖੇਤਰ 'ਚ ...

ਪੂਰੀ ਖ਼ਬਰ »

ਛਾਉਣੀ 'ਚ ਅਟਵਾਲ ਦੇ ਹੱਕ 'ਚ ਹੋਇਆ ਭਰਵਾਂ ਇੱਕਠ

ਜਲੰਧਰ ਛਾਉਣੀ, 14 ਅਪ੍ਰੈਲ (ਪਵਨ ਖਰਬੰਦਾ)-ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਜਲੰਧਰ ਲੋਕ ਸਭਾ ਹਲਕੇ ਤੋਂ ਸਾਂਝੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਦੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਅੱਜ ਜਲੰਧਰ ਛਾਉਣੀ ਵਿਖੇ ...

ਪੂਰੀ ਖ਼ਬਰ »

ਡਾ: ਅੰਬੇਡਕਰ ਦਾ ਜਨਮ ਦਿਵਸ ਮਨਾਇਆ

ਨਕੋਦਰ, 14 ਅਪ੍ਰੈਲ (ਭੁਪਿੰਦਰ ਅਜੀਤ ਸਿੰਘ)-ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦਾ 128ਵਾਂ ਜਨਮ ਦਿਹਾੜਾ ਭਾਰਤੀਆ ਐਸ. ਸੀ./ਬੀ. ਸੀ. ਤੇ ਹੋਰ ਕੈਟਾਗਰੀਜ਼ ਵਲੋਂ ਦਵਿੰਦਰ ਕੁਮਾਰ ਕਲੇਰ ਚੇਅਰਮੈਨ ਪੰਜਾਬ ਦੀ ਅਗਵਾਈ ਹੇਠ ਚੇਤਨਾ ਮਾਰਚ ...

ਪੂਰੀ ਖ਼ਬਰ »

ਨਿਰਮਲ ਕੁਟੀਆ ਜੌਹਲਾਂ ਵਿਖੇ ਖ਼ਾਲਸਾ ਸਾਜਨਾ ਦਿਵਸ ਅਤੇ ਸੰਗਰਾਂਦ ਦਾ ਦਿਹਾੜਾ ਸ਼ਰਧਾ ਪੂਰਵਕ ਮਨਾਇਆ

ਚੁੱਗਿਟੀ/ਜੰਡੂ ਸਿੰਘਾ, 14 ਅਪ੍ਰੈਲ(ਨਰਿੰਦਰ ਲਾਗੂ)- ਜਲੰਧਰ ਤੋਂ ਹੁਸ਼ਿਆਰਪੁਰ ਮੁਖ ਸੜਕ ਮਾਰਗ 'ਤੇ ਸਥਿਤ ਗੁਰਦੁਆਰਾ ਸੰਤ ਬਾਬਾ ਬਸੰਤ ਸਿੰਘ ਜੀ ਨਿਰਮਲ ਕੁਟੀਆ ਜੌਹਲਾਂ ਵਿਖੇ ਖ਼ਾਲਸਾ ਸਾਜਨਾ ਦਿਵਸ, ਸੰਗਰਾਂਦ ਅਤੇ ਵਿਸਾਖੀ ਦਾ ਤਿਉਹਾਰ ਸਮੂਹ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਅੱਜ ਆਉਣਗੇ ਜਲੰਧਰ-ਮੱਕੜ

ਜਲੰਧਰ, 14 ਅਪ੍ਰੈਲ (ਮੇਜਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ 15 ਅਪ੍ਰੈਲ ਨੂੰ ਬੂਟਾ ਮੰਡੀ ਜਲੰਧਰ ਨੇੜਲੀ ਚਾਰਾ ਮੰਡੀ ਵਿਖੇ ਦੁਪਹਿਰ 12 ਵਜੇ ਡਾ: ਬੀ.ਆਰ. ਅੰਬੈਡਕਰ ਜੇੈਅੰਤੀ ਦੇ ਸਬੰਧ 'ਚ ਹੋ ਰਹੀ ਰੈਲੀ ਨੂੰ ਸੰਬੋਧਨ ਕਰਨਗੇ | ਜਲੰਧਰ ...

ਪੂਰੀ ਖ਼ਬਰ »

ਬਿਕਰਮ ਸਿੰਘ ਇੰਪਲਾਈਜ਼ ਫੈੱਡਰੇਸ਼ਨ ਕਰਤਾਰਪੁਰ ਮੰਡਲ ਦੇ ਪ੍ਰਧਾਨ ਬਣੇ

ਕਰਤਾਰਪੁਰ, 14 ਅਪ੍ਰੈਲ (ਜਸਵੰਤ ਵਰਮਾ)-ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਪਾਵਰਕਾਮ ਕਰਤਾਰਪੁਰ ਮੰਡਲ ਦੀ ਮੀਟਿੰਗ ਸੁਖਦੇਵ ਸਿੰਘ ਖਹਿਰਾ ਸਰਕਲ ਪ੍ਰਧਾਨ ਕਪੂਰਥਲਾ ਅਤੇ ਆਰਗੇਨਾਈਜ਼ਰ ਸੁਰਜੀਤ ਸਿੰਘ ਵਾਲੀਆ ਦੀ ਦੇਖ-ਰੇਖ ਹੇਠ ਹੋਈ | ਮੀਟਿੰਗ ਵਿਚ ਬਿਕਰਮ ਸਿੰਘ ਨੂੰ ...

ਪੂਰੀ ਖ਼ਬਰ »

ਲੋੜਵੰਦਾਂ ਦੀ ਸਹਾਇਤਾ ਕਰਨਾ ਉੱਤਮ ਕਾਰਜ-ਸੁਰਿੰਦਰ ਸਿੰਘ ਕੈਰੋਂ

ਚੁਗਿੱਟੀ/ਜੰਡੂਸਿੰਘਾ, 14 ਅਪ੍ਰੈਲ (ਨਰਿੰਦਰ ਲਾਗੂ)-ਲੋੜਵੰਦਾਂ ਨੂੰ ਮੁਫ਼ਤ ਰਾਸ਼ਨ ਭੇਟ ਕਰਨ ਦੇ ਸ਼ੁਰੂ ਕੀਤੇ ਆਪਣੇ ਸਿਲਸਿਲੇ ਤਹਿਤ ਅੱਜ ਸੇਵਾ ਦਲ ਸਮਾਜ ਭਲਾਈ ਸੰਗਠਨ ਦੇ ਸਮੂਹ ਮੈਂਬਰਾਂ ਵਲੋਂ ਪ੍ਰਧਾਨ ਸੁਰਿੰਦਰ ਸਿੰਘ ਕੈਰੋਂ ਦੀ ਅਗਵਾਈ 'ਚ 50 ਤੋਂ ਵੱਧ ...

ਪੂਰੀ ਖ਼ਬਰ »

ਗੁ: ਪਾਤਸ਼ਾਹੀ ਛੇਵੀਂ ਲੰਮਾ ਪਿੰਡ ਵਿਖੇ ਗੁਰਮਤਿ ਸਮਾਗਮ ਅੱਜ

ਚੁਗਿੱਟੀ/ਜੰਡੂਸਿੰਘਾ, 14 ਅਪ੍ਰੈਲ (ਨਰਿੰਦਰ ਲਾਗੂ)-ਗੁ: ਪਾਤਸ਼ਾਹੀ ਛੇਵੀਂ ਲੰਮਾ ਪਿੰਡ ਦੇ 26ਵੇਂ ਸਥਾਪਨਾ ਦਿਵਸ ਅਤੇ ਖ਼ਾਲਸੇ ਦੇ ਸਾਜਨਾ ਦਿਵਸ ਵਿਸਾਖੀ ਦੇ ਸਬੰਧ 'ਚ ਵਿਸ਼ੇਸ਼ ਗੁਰਮਤਿ ਸਮਾਗਮ 15 ਅਪ੍ਰੈਲ ਨੂੰ ਕਰਵਾਇਆ ਜਾਵੇਗਾ | ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਸੰਡੇ ਬਾਜ਼ਾਰ ਲੱਗਣ ਕਾਰਨ ਪ੍ਰੇਸ਼ਾਨ ਹੋ ਰਹੇ ਨੇ ਲੋਕ

ਜਲੰਧਰ, 14 ਅਪ੍ਰੈਲ (ਸ਼ਿਵ)- ਪਰਚੀਆਂ ਕੱਟਣ ਤੋਂ ਬਾਅਦ ਨਿਗਮ ਪ੍ਰਸ਼ਾਸਨ ਨੇ ਵੀ ਸੰਡੇ ਬਾਜ਼ਾਰ ਤੋਂ ਚੁੱਪੀ ਧਾਰ ਲਈ ਹੈ | ਸੰਡੇ ਬਾਜ਼ਾਰ ਵਿਚ ਫੜੀਆਂ ਇਹ ਕਹਿ ਕੇ ਲਗਾਉਣ ਦੀ ਮਨਜ਼ੂਰੀ ਦਿੱਤੀ ਗਈ ਸੀ ਕਿ ਬਾਜ਼ਾਰ ਵਿਚ ਲੋਕਾਂ ਦੇ ਲੰਘਣ ਲਈ ਜਗ੍ਹਾ ਰਹੇਗੀ ਪਰ ਐਤਵਾਰ ਨੂੰ ...

ਪੂਰੀ ਖ਼ਬਰ »

ਧਰੁਵ ਪਾਂਡਵ ਕਿ੍ਕਟ ਟਰਾਫ਼ੀ 'ਚ ਮੋਹਾਲੀ ਨੇ 364 ਦੌੜਾਂ ਬਣਾਈਆਂ

ਜਲੰਧਰ, 14 ਅਪ੍ਰੈਲ (ਜਤਿੰਦਰ ਸਾਬੀ) - ਬਰਲਟਨ ਪਾਰਕ ਕ੍ਰਿਕਟ ਸਟੇਡੀਅਮ 'ਚ ਖੇਡੇ ਜਾ ਰਹੇ ਧਰੁਵ ਪਾਂਡਵ ਕ੍ਰਿਕਟ ਟਰਾਫ਼ੀ ਅੰਡਰ 19 ਸਾਲ ਵਰਗ ਦੇ ਖੇਡੇ ਜਾ ਰਹੇ ਮੈਚ ਵਿਚ ਮੋਹਾਲੀ ਦੀ ਟੀਮ ਨੇ 95 ਓਵਰਾਂ ਦੇ ਵਿਚ 9 ਵਿਕਟਾਂ ਗੁਆ ਕੇ 364 ਦੌੜਾਂ ਬਣਾਈਆਂ ਤੇ ਇਸ ਵਿਚ ਆਂਸ਼ੂਲ ...

ਪੂਰੀ ਖ਼ਬਰ »

ਅੰਤਰ ਕਾਲਜ ਫ਼ੈਸਨ ਸ਼ੋਅ 'ਚ ਕੇ. ਐਮ. ਵੀ. ਕਾਲਜ ਨੇ ਓਵਰਆਲ ਟਰਾਫ਼ੀ 'ਤੇ ਕੀਤਾ ਕਬਜ਼ਾ

ਜਲੰਧਰ, 14 ਅਪ੍ਰੈਲ (ਰਣਜੀਤ ਸਿੰਘ ਸੋਢੀ)- ਸੀ. ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਮਕਸੂਦਾਂ ਕੈਂਪਸ ਵਿਖੇ ਇੰਡੋ-ਵੈਸਟਰਨ ਥੀਮ ਤੇ ਇੰਟਰ ਕਾਲਜ ਫ਼ੈਸ਼ਨ ਸ਼ੋਅ 'ਨਵਿਆ ਕਿ੍ਤੀ' ਕਰਵਾਇਆ ਗਿਆ | ਇਸ ਮੁਕਾਬਲੇ 'ਚ ਕੇ.ਐਮ.ਵੀ. ਕਾਲਜ, ਆਨੰਦ ਕਾਲਜ ਕਪੂਰਥਲਾ, ਸਨਰਾਈਜ਼ ...

ਪੂਰੀ ਖ਼ਬਰ »

ਲੰਮਾ ਪਿੰਡ ਖ਼ੇਤਰ 'ਚ ਥਾਂ-ਥਾਂ ਲੱਗੇ ਕੂੜੇ ਦੇ ਢੇਰ

ਚੁਗਿੱਟੀ/ਜੰਡੂਸਿੰਘਾ, 14 ਅਪ੍ਰੈਲ (ਨਰਿੰਦਰ ਲਾਗੂ)-ਸਥਾਨਕ ਲੰਮਾ ਪਿੰਡ ਖ਼ੇਤਰ 'ਚ ਥਾਂ-ਥਾਂ ਲੱਗੇ ਕੂੜੇ ਦੇ ਢੇਰ ਤੋਂ ਅੱਕੇ ਲੋਕਾਂ ਵਲੋਂ ਨਗਰ ਨਿਗਮ ਦੇ ਸਬੰਧਿਤ ਅਧਿਕਾਰੀਆਂ ਖਿਲਾਫ਼ ਰੋਸ ਜ਼ਾਹਰ ਕੀਤਾ ਗਿਆ ਤੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਅਕਾਲੀ ਆਗੂ ...

ਪੂਰੀ ਖ਼ਬਰ »

ਪੈਦਲ ਸੜਕ ਪਾਰ ਕਰ ਰਹੀਆਂ ਦੋ ਬੱਚੀਆਂ ਨੂੰ ਕਾਰ ਨੇ ਕੁਚਲਿਆ

ਮਕਸੂਦਾਂ, 14 ਅਪ੍ਰੈਲ (ਲਖਵਿੰਦਰ ਪਾਠਕ)- ਅੱਜ ਸ਼ਾਮ ਬੇਅੰਤ ਸਿੰਘ ਪਾਰਕ ਨੇੜੇ ਪੈਦਲ ਸੜਕ ਪਾਰ ਕਰ ਰਹੀਆਂ ਦੋ ਬੱਚਿਆਂ ਨੂੰ ਤੇਜ਼ ਰਫ਼ਤਾਰ ਕਾਰ ਨੇ ਬੁਰੀ ਤਰ੍ਹਾਂ ਕੁਚਲ ਦਿੱਤਾ ਜਿਸ ਨਾਲ ਇਕ ਬੱਚੀ ਦੀ ਇਲਾਜ ਦੌਰਾਨ ਮੌਤ ਹੋ ਗਈ ਜਦ ਕਿ ਇਕ ਬੱਚੀ ਦਾ ਨਿੱਜੀ ਹਸਪਤਾਲ 'ਚ ...

ਪੂਰੀ ਖ਼ਬਰ »

2 ਵੱਖ-ਵੱਖ ਮਾਮਲਿਆਂ 'ਚ 8 ਲੱਖ ਰੁਪਏ ਦੀ ਰਾਸ਼ੀ ਜ਼ਬਤ

ਭੋਗਪੁਰ, 14 ਅਪ੍ਰੈਲ (ਕੁਲਦੀਪ ਸਿੰਘ ਪਾਬਲਾ)- ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਚੋਣ ਕਮਿਸ਼ਨ ਵਲੋਂ ਨਗਦ ਰਾਸ਼ੀ ਕੂਰੀ ਕਰਨ ਦੀ ਤਹਿ ਕੀਤੀ ਗਈ ਸੀਮਾਂ ਤੋਂ ਵੱਧ ਪੈਸੇ ਕੋਲ ਲਿਜਾਣ ਦੇ ਦੋਸ਼ ਵਿੱਚ ਪੁਲਿਸ ਥਾਣਾ ਭੋਗਪੁਰ ਦੀ ਹੱਦ ਅੰਦਰ ਪੈਂਦੇ ਕੁਰੇਸ਼ੀਆਂ ਨਾਕੇ ...

ਪੂਰੀ ਖ਼ਬਰ »

ਅਪਾਹਜ ਆਸ਼ਰਮ 'ਚ ਲਗਾਇਆ ਕੈਂਪ

ਜਲੰਧਰ, 14 ਅਪ੍ਰੈਲ (ਸ਼ਿਵ)- ਅਪਾਹਜ ਆਸ਼ਰਮ ਵਿਚ ਸਵਰਗੀ ਗੁਰਬਚਨ ਸਿੰਘ ਸਾਹਨੀ ਦੀ ਯਾਦ ਵਿਚ ਲਾਲਾ ਰਾਮ ਕਿਸ਼ੋਰ ਕਪੂਰ ਵਿਕਲਾਂਗ ਸਹਿਤ ਟਰੱਸਟ ਵਲੋਂ ਇਕ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਐੱਸ. ਡੀ.ਐਮ. ਪਰਮਵੀਰ ਸਿੰਘ ਵਲੋਂ ਕੀਤਾ ਗਿਆ | ...

ਪੂਰੀ ਖ਼ਬਰ »

ਕਿਸਾਨਾਂ ਨੇ ਕਿਹਾ ਰਾਤ ਨੂੰ ਬਿਜਲੀ ਦਿੱਤੀ ਜਾਵੇ ਤਾਂ ਬਚਣਗੀਆਂ ਫ਼ਸਲਾਂ

ਜਲੰਧਰ, 14 ਅਪ੍ਰੈਲ (ਸ਼ਿਵ)- ਕਣਕ ਦੀ ਕਟਾਈ ਵੇਲੇ ਅੱਗਾਂ ਤੋਂ ਬਚਾਅ ਲਈ ਪਾਵਰ ਕਾਮ ਦੇ ਚੀਫ਼ ਇੰਜੀਨੀਅਰ ਕੇ. ਪੀ. ਐੱਸ. ਸੇਖੋਂ ਨਾਲ ਹੋਈ ਮੀਟਿੰਗ 'ਚ ਕਿਸਾਨਾਂ ਨੇ ਮੰਗ ਕੀਤੀ ਕਿ ਜੇਕਰ ਪਾਵਰਕਾਮ ਕਟਾਈ ਵੇਲੇ ਦਿਨ ਦੀ ਜਗ੍ਹਾ ਰਾਤ ਨੂੰ ਵੀ ਬਿਜਲੀ ਦਿੰਦਾ ਹੈ ਤਾਂ ਫਸਲਾਂ ...

ਪੂਰੀ ਖ਼ਬਰ »

ਸੈਨਾ ਗੇਟ ਦੇ ਸਾਹਮਣੇ ਬਣੀ ਸੜਕ-ਡਾਇਵਰਟ ਖ਼ਤਮ

ਜਲੰਧਰ ਛਾਉਣੀ, 14 ਅਪ੍ਰੈਲ (ਪਵਨ ਖਰਬੰਦਾ)-ਰਾਮਾ ਮੰਡੀ ਤੋਂ ਪੀ.ਏ.ਪੀ. ਚੌਾਕ ਵੱਲ ਨੂੰ ਆਉਂਦੇ ਹੋਏ ਭੂਰ ਮੰਡੀ ਦੇ ਬਿਲਕੁਲ ਸਾਹਮਣੇ ਸੈਨਾ ਗੈਟ ਦੇ ਬਾਹਰ ਬਣੇ ਹੋਏ ਡਾਇਵਰਟ (ਮੋੜ) ਨੂੰ ਅੱਜ ਫਲਾਈ ਓਵਰ ਬਣਾਉਣ ਵਾਲੀ ਕੰਪਨੀ ਵਲੋਂ ਸਿੱਧਾ ਕਰ ਦਿੱਤਾ ਗਿਆ ਹੈ ਤੇ ਇਸ 'ਤੇ ...

ਪੂਰੀ ਖ਼ਬਰ »

ਰਾਮਾ ਮੰਡੀ ਚੌਕ ਨੇੜੇ ਬੋਤਲਾਂ ਨਾਲ ਭਰਿਆ ਟਰੱਕ ਪਲਟਿਆ

ਜਲੰਧਰ ਛਾਉਣੀ, 14 ਅਪ੍ਰੈਲ (ਪਵਨ ਖਰਬੰਦਾ)- ਰਾਮਾ ਮੰਡੀ ਚੌਾਕ ਨੇੜੇ ਅੱਜ ਸਵੇਰ ਸਮੇਂ ਕੋਲਡ ਡਿ੍ੰਕ ਦੀਆਂ ਬੋਤਲਾਂ ਨਾਲ ਭਰਿਆ ਹੋਇਆ ਇਕ ਟਰੱਕ ਪਲਟ ਗਿਆ ਜਿਸ ਦੌਰਾਨ ਗੱਡੀ ਦਾ ਚਾਲਕ ਮਾਮੂਲੀ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਅੱਜ ਸਵੇਰ ਸਮੇਂ ਚਾਲਕ ਹਰੀਸ਼ ਚੰਦ ...

ਪੂਰੀ ਖ਼ਬਰ »

ਡੀ.ਸੀ.ਪੀ. ਵਲੋਂ ਬਿਨਾਂ ਸ਼ਨਾਖਤ ਦੇ ਯਾਤਰੀਆਂ ਨੂੰ ਹੋਟਲ ਅਤੇ ਸਰਾਵਾਂ 'ਚ ਠਹਿਰਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ

ਜਲੰਧਰ, 14 ਅਪੈ੍ਰਲ (ਐੱਮ.ਐੱਸ. ਲੋਹੀਆ) - ਡਿਪਟੀ ਕਮਿਸ਼ਨਰ ਪੁਲਿਸ (ਡੀ.ਸੀ.ਪੀ.) ਜਲੰਧਰ ਪਰਮਬੀਰ ਸਿੰਘ ਪਰਮਾਰ ਨੇ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਹੋਟਲ/ਗੈਸਟ ਹਾਊਸ ਤੇ ਸਰਾਵਾਂ ਆਦਿ ਦੇ ਮਾਲਕ/ਪ੍ਰਬੰਧਕ ਕਿਸੇ ਵੀ ਵਿਅਕਤੀ/ਯਾਤਰੀ ਨੂੰ ਉਸ ਦੀ ਸ਼ਨਾਖਤ ਕੀਤੇ ਬਗੈਰ ...

ਪੂਰੀ ਖ਼ਬਰ »

ਵਿਸਾਖੀ ਦਾ ਤਿਉਹਾਰ ਮਨਾਇਆ

ਜਲੰਧਰ ਛਾਉਣੀ, 14 ਅਪ੍ਰੈਲ (ਪਵਨ ਖਰਬੰਦਾ)-ਗੁਰੂ ਅੰਗਦ ਦੇਵ ਪਬਲਿਕ ਸਕੂਲ ਰਾਮਾ ਮੰਡੀ ਵਿਖੇ ਵਿਸਾਖੀ ਦਾ ਤਿਉਹਾਰ ਬੱਚਿਆਂ ਤੇ ਸਟਾਫ਼ ਮੈਂਬਰਾਂ ਵਲੋਂ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ | ਵਿਦਿਆਰਥੀਆਂ ਵਲੋਂ ਭਾਸ਼ਣ, ਗੀਤ, ...

ਪੂਰੀ ਖ਼ਬਰ »

ਨਵਯੁਗ ਊਰਜਾ ਗਰੁੱਪ ਨੇ ਜਲਿ੍ਹਆਂਵਾਲਾ ਬਾਗ਼ ਸਾਕੇ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਕਰਵਾਇਆ

ਸ਼ਾਹਕੋਟ, 14 ਅਪ੍ਰੈਲ (ਦਲਜੀਤ ਸਚਦੇਵਾ)- ਸ੍ਰੀ ਸ੍ਰੀ ਨਵਯੁਗ ਊਰਜਾ ਗਰੁੱਪ ਸ਼ਾਹਕੋਟ ਵਲੋਂ ਜਲਿ੍ਹਆਂਵਾਲਾ ਬਾਗ਼ ਸਾਕੇ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਗਰੁੱਪ ਦੇ ਸਰਪ੍ਰਸਤ ਮਨਜੀਤ ਕੁਮਾਰ ਦੇਦ ਤੇ ਗੌਰਵ ਮੈਸਨ ਦੀ ਅਗਵਾਈ ਹੇਠ ਮਾਨਵ ਕਲਿਆਣ ਗਊਧਾਮ ਨਵਾਂ ...

ਪੂਰੀ ਖ਼ਬਰ »

ਦੁਸਾਂਝ ਕਲਾਾ ਦੇ ਅੱਡੇ ਕੋਲੋਂ ਲੰਘਦੀ ਨਹਿਰ ਦੀ ਬਦਬੂ ਕਾਰਨ ਲੋਕ ਪ੍ਰੇਸ਼ਾਨ

ਦੁਸਾਂਝ ਕਲਾਂ, 14 ਅਪ੍ਰੈਲ (ਰਾਮ ਪ੍ਰਕਾਸ਼ ਟੋਨੀ) - ਦੁਆਬੇ ਦੀ ਜਿੰਦ-ਜਾਨ ਕਹੀ ਜਾਣ ਵਾਲੀ ਬਿਸਤ-ਦੁਆਬ ਨਹਿਰ ਜੋ ਰੋਪੜ ਹੈਂਡਵਰਕਸ 'ਚੋਂ ਨਿਕਲ ਦੀ ਨਹਿਰ ਦੀ ਸਹਾਇਕ ਨਹਿਰ ਜੋਂ ਦੁਸਾਂਝ ਕਲਾਂ ਦੇ ਅੱਡੇ ਕੋਲੋਂ ਲੰਘਦੀ ਨਹਿਰ ਦਾ ਬਹੁਤ ਬੁਰਾ ਹਾਲ ਹੈ | ਜੋਗਿੰਦਰ ਰਾਮ ...

ਪੂਰੀ ਖ਼ਬਰ »

ਗੁਰਦੁਆਰਾ ਬਾਉਲੀ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ

ਫਿਲੌਰ, 14 ਅਪ੍ਰੈਲ (ਸੁਰਜੀਤ ਸਿੰਘ ਬਰਨਾਲਾ)- ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ ਗਿਆ | ਇਸ ਮੌਕੇ ਢਾਡੀ ਅਤੇ ਰਾਗੀ ਜਥਿਆਂ ਵਲ਼ੋਂ ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਆ ਗਿਆ | ਇਸ ਮੌਕੇ ਜਸਵੀਰ ਸਿੰਘ ਫਿਲੌਰ ...

ਪੂਰੀ ਖ਼ਬਰ »

ਬਿਲਗਾ 'ਚ ਡਾ: ਭੀਮ ਰਾਓ ਅੰਬੇਡਕਰ ਦਾ 128 ਵਾਂ ਜਨਮ ਦਿਵਸ ਮਨਾਇਆ

ਬਿਲਗਾ, 14 ਅਪ੍ਰੈਲ (ਰਾਜਿੰਦਰ ਸਿੰਘ ਬਿਲਗਾ)- ਅੱਜ ਇੱਥੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਮਹਾਨ ਸਮਾਜ ਸੁਧਾਰਕ ਭਾਰਤ ਰਤਨ ਡਾਕਟਰ ਭੀਮ ਰਾਓ ਅੰਬੇਡਕਰ ਦਾ 128 ਵਾਂ ਜਨਮ ਦਿਵਸ ਮਨਾਇਆ ਗਿਆ ਜਿਸ ਦੇ ਸਬੰਧ 'ਚ ਮਹੱਲਾ ਪੱਤੀ ਬੱਗਾ 'ਚ ਸਥਿਤ ਡਾਕਟਰ ਭੀਮ ਰਾਓ ਅੰਬੇਡਕਰ ਦੇ ...

ਪੂਰੀ ਖ਼ਬਰ »

ਡਰੋਲੀ ਕਲਾਂ 'ਚ ਖਾਲਸਾ ਸਾਜਨਾ ਦਿਵਸ 'ਤੇ ਦੋ ਦਿਨਾ ਸਮਾਗਮ

ਡਰੋਲੀ ਕਲਾਂ, 14 ਅਪ੍ਰੈਲ (ਸੰਤੋਖ ਸਿੰਘ) - ਸਥਾਨਕ ਪਿੰਡ ਗੁਰਦੁਆਰਾ ਸ਼ਹੀਦ ਬਾਬਾ ਮਤੀ ਡਰੋਲੀ ਕਲਾਂ ਵਿਖੇ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਿਹਾੜੇ ਨੂੰ ਸਮਰਪਿਤ ਦੋ ਦਿਨਾਂ ਸਮਾਗਮ ਕਰਵਾਇਆ ਗਿਆ | ਬਾਬਾ ਦਿਲਾਵਰ ਸਿੰਘ ਬ੍ਰਹਮਜੀ ਦੀ ਪ੍ਰੇਰਣਾ ਸਦਕਾ ਪਹਿਲੇ ਦਿਨ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੁਕਾਨ 'ਚੋਂ ਬਰਾਮਦ

ਕਿਸ਼ਨਗੜ੍ਹ, 14 ਅਪ੍ਰੈਲ (ਲਖਵਿੰਦਰ ਸਿੰਘ ਲੱਕੀ)-ਕਿਸ਼ਨਗੜ੍ਹ ਪੁਲਿਸ ਅਮਲੇ ਵਲੋਂ ਇਕ ਦੁਕਾਨ 'ਤੇ ਛਾਪੇਮਾਰੀ ਕਰ ਕੇ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦਾ ਸਮਾਚਾਰ ਹੈ | ਕਿਸ਼ਨਗੜ੍ਹ ਪੁਲਿਸ ਚੌਕੀ ਇੰਚਾਰਜ ਬਲਵੀਰ ਸਿੰਘ ਬੁੱਟਰ ਏ.ਐੱਸ.ਆਈ. ਨੇ ਦੱਸਿਆ ਕਿ ਉਨ੍ਹਾਂ ਨੂੰ ...

ਪੂਰੀ ਖ਼ਬਰ »

ਗੋਲੀ ਚੱਲਣ ਨਾਲ ਇਕ ਵਿਅਕਤੀ ਗੰਭੀਰ ਜ਼ਖ਼ਮੀ

ਨੂਰਮਹਿਲ, 14 ਅਪ੍ਰੈਲ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਦੇ ਨੇੜੇ ਬੀਤੀ ਰਾਤ ਗੋਲੀ ਚੱਲਣ ਨਾਲ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਜਾਂਚ ਅਧਿਕਾਰੀ ਏ. ਐਸ. ਆਈ. ਬਲਰਾਜ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਵਿਅਕਤੀ ਦੀ ਪਛਾਣ ਪਵਨ ਕੁਮਾਰ ਉਰਫ਼ ਮਟਰ ਵਾਸੀ ...

ਪੂਰੀ ਖ਼ਬਰ »

ਡਾ: ਅੰਬੇਡਕਰ ਦੇ ਜਨਮ ਦਿਵਸ ਸਬੰਧੀ ਸਮਾਗਮ 'ਚ ਭੋਗਪੁਰ ਤੋਂ 20 ਬੱਸਾਂ ਦਾ ਕਾਫਲਾ ਹੋਵੇਗਾ ਸ਼ਾਮਿਲ: ਖਰਲ ਕਲਾਂ

ਭੋਗਪੁਰ, 14 ਅਪ੍ਰੈਲ (ਕੁਲਦੀਪ ਸਿੰਘ ਪਾਬਲਾ)- ਡਾ: ਭੀਮ ਰਾਓ ਅੰਬੇਡਕਰ ਦੇ 128ਵੇਂ ਜਨਮ ਦਿਵਸ ਦੇ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪੱਧਰ 'ਤੇ ਬੂਟਾ ਮੰਡੀ ਜਲੰਧਰ ਵਿਖੇ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮ ਵਿੱਚ ਭੋਗਪੁਰ ਤੋਂ 20 ਬੱਸਾਂ ਵਿੱਚ ਅਕਾਲੀ ...

ਪੂਰੀ ਖ਼ਬਰ »

ਵਿਸਾਖੀ ਮੌਕੇ ਲੜੋਆ 'ਚ ਸਮਾਗਮ

ਭੋਗਪੁਰ, 14 ਅਪ੍ਰੈਲ (ਅ.ਬ.)- ਨਜ਼ਦੀਕੀ ਪਿੰਡ ਲੜੋਆ ਦੇ ਗੁਰਦੁਆਰਾ ਲਹਿੰਦੀ ਪੱਤੀ ਵਿਖੇ ਵਿਸਾਖੀ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਸਰਵਨ ਸਿੰਘ ਪ੍ਰਦੇਸੀ ਦੇ ਕੀਰਤਨੀ ਜਥੇ ਨੇ ਕੀਰਤਨ ਕੀਤਾ | ਅੰਤ ਵਿਚ ਮਾਸਟਰ ਗੁਰਚਰਨ ਸਿੰਘ ਨੇ ਪਾਠੀ ਸਿੰਘਾਂ, ਕੀਰਤਨੀ ਜਥੇ ਤੇ ...

ਪੂਰੀ ਖ਼ਬਰ »

ਮਹਿਤਪੁਰ 'ਚ ਵਿਸਾਖੀ ਸ਼ਰਧਾ ਨਾਲ ਮਨਾਈ

ਮਹਿਤਪੁਰ, 14 ਅਪ੍ਰੈਲ (ਰੰਧਾਵਾ) - ਕਸਬਾ ਮਹਿਤਪੁਰ ਦੇ ਗੁਰਦੁਆਰਾ ਸਿੰਘ ਸਭਾ (ਭਾਈ ਜਵਾਹਰ ਸਿੰਘ) ਵਿਖੇ ਵਿਸਾਖੀ ਅਰਥਾਤ ਖ਼ਾਲਸਾ ਸਾਜਨਾ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਢਾਡੀ ਗਿਆਨੀ ਜਸਵਿੰਦਰ ਸਿੰਘ ਬਾਜਵਾ ਕਲਾਂ ਦੇ ...

ਪੂਰੀ ਖ਼ਬਰ »

2 ਵੱਖ-ਵੱਖ ਮਾਮਲਿਆਂ 'ਚ 8 ਲੱਖ ਰੁਪਏ ਦੀ ਰਾਸ਼ੀ ਜ਼ਬਤ

ਭੋਗਪੁਰ, 14 ਅਪ੍ਰੈਲ (ਕੁਲਦੀਪ ਸਿੰਘ ਪਾਬਲਾ)- ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਚੋਣ ਕਮਿਸ਼ਨ ਵਲੋਂ ਨਗਦ ਰਾਸ਼ੀ ਕੂਰੀ ਕਰਨ ਦੀ ਤਹਿ ਕੀਤੀ ਗਈ ਸੀਮਾਂ ਤੋਂ ਵੱਧ ਪੈਸੇ ਕੋਲ ਲਿਜਾਣ ਦੇ ਦੋਸ਼ ਵਿੱਚ ਪੁਲਿਸ ਥਾਣਾ ਭੋਗਪੁਰ ਦੀ ਹੱਦ ਅੰਦਰ ਪੈਂਦੇ ਕੁਰੇਸ਼ੀਆਂ ਨਾਕੇ ...

ਪੂਰੀ ਖ਼ਬਰ »

ਮਹਿਤਪੁਰ ਦੀ ਵਿਸਾਖੀ ਪੁਰਾਤਨ ਢੰਗ ਨਾਲ ਮਨਾਈ

ਮਹਿਤਪੁਰ, 14 ਅਪ੍ਰੈਲ (ਰੰਧਾਵਾ) - ਮਹਿਤਪੁਰ ਵਿਖੇ ਵਿਸਾਖੀ ਦਾ ਇਤਿਹਾਸਕ ਦਿਹਾੜਾ ਬਾਬਾ ਰਾਮ ਮਾਲੋ ਦੇ ਸਥਾਨ 'ਤੇ ਰਿਵਾਇਤੀ ਅਤੇ ਪੁਰਾਤਨ ਢੰਗ ਨਾਲ ਮਨਾਇਆ ਗਿਆ | ਗੱਦੀ ਨਸ਼ੀਨ ਮਹੰਤ ਆਦਰਸ਼ ਕੁਮਾਰ ਨੇ ਬਾਬਾ ਜੀ ਦੇ ਸਥਾਨ 'ਤੇ ਝੰਡਾ ਸਵੇਰੇ 8 ਵਜ ਸੰਗਤਾਂ ਦੀ ਹਾਜ਼ਰੀ ...

ਪੂਰੀ ਖ਼ਬਰ »

ਵਿਸਾਖੀ 'ਤੇ ਆਕਸਫੋਰਡ ਹਸਪਤਾਲ ਵਲੋਂ ਮੁਫ਼ਤ ਮੈਡੀਕਲ ਕੈਂਪ

ਕਰਤਾਰਪੁਰ, 14 ਅਪ੍ਰੈਲ (ਜਸਵੰਤ ਵਰਮਾ)-ਖ਼ਾਲਸੇ ਦੇ ਸਿਰਜਣਾ ਦਿਵਸ, ਵਿਸਾਖੀ ਮੌਕੇ ਆਕਸਫੋਰਡ ਹਸਪਤਾਲ ਜਲੰਧਰ ਵਲੋਂ ਸਥਾਨਕ ਗੁਰਦੁਆਰਾ ਗੰਗਸਰ ਸਾਹਿਬ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਕੈਂਪ ਵਿਚ ਡਾ: ਗੁਰਬੀਰ ਸਿੰਘ ਗਿੱਲ, ਡਾ: ਰਾਹੁਲ ਪਰਵਾਨਾ, ਡਾ: ...

ਪੂਰੀ ਖ਼ਬਰ »

ਭੋਗਪੁਰ 'ਚ ਕਿਸਾਨ ਮੇਲਾ ਅੱਜ

ਭੋਗਪੁਰ, 14 ਅਪ੍ਰੈਲ (ਕਮਲਜੀਤ ਸਿੰਘ ਡੱਲੀ)- ਸਮੂਹ ਆੜ੍ਹਤੀ ਐਸੋਸੀਏਸ਼ਨ ਭੋਗਪੁਰ ਵਲੋਂ ਅੱਜ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ | ਆੜ੍ਹਤੀ ਐਸੋਸੀਏਸ਼ਨ ਭੋਗਪੁਰ ਦੇ ਪ੍ਰਧਾਨ ਰਾਜ ਕੁਮਾਰ ਰਾਜਾ ਨੇ ਦੱਸਿਆ ਕਿ ਇਸ ਮੌਕੇ ਪੂਸਾ ਯੂਨੀਵਰਸਟੀ ਦਿੱਲੀ ਵਲੋਂ ਬਾਸਮਤੀ ਦੀਆਂ ...

ਪੂਰੀ ਖ਼ਬਰ »

ਭਾਰਤ ਰਤਨ ਬਾਬਾ ਸਾਹਿਬ ਡਾ: ਅੰਬੇਡਕਰ ਨੂੰ ਸ਼ਰਧਾਂਜਲੀ ਭੇਟ

ਕਰਤਾਰਪੁਰ, 14 ਅਪ੍ਰੈਲ (ਜਸਵੰਤ ਵਰਮਾ)-ਭਾਰਤ ਰਤਨ ਡਾ: ਭੀਮ ਰਾਓ ਅੰਬੇਡਕਰ ਦੇ 128ਵੇਂ ਜਨਮ ਦਿਵਸ 'ਤੇ ਗਾਇਕ ਬਬਰੀਕ ਖੋਸਲਾ ਨੇ ਗੀਤਾਂ ਰਾਹੀਂ ਬਾਬਾ ਸਾਹਿਬ ਨੂੰ ਯਾਦ ਕੀਤਾ | ਜੈ ਭੀਮ ਵੈੱਲਫੇਅਰ ਸੁਸਾਇਟੀ ਵਲੋਂ ਕਰਵਾਏ ਇਸ ਸਮਾਗਮ ਵਿਚ ਵਿਧਾਇਕ ਚੌਧਰੀ ਸੁਰਿੰਦਰ ਸਿੰਘ, ...

ਪੂਰੀ ਖ਼ਬਰ »

ਕਿਸਾਨ ਟਰਾਂਸਫਾਰਮਰਾਂ ਦੇ ਨੇੜੇ ਕਣਕ ਦੀ ਕਟਾਈ ਸਭ ਤੋਂ ਪਹਿਲ ਕਰਨ-ਐੱਸ.ਡੀ.ਓ

ਸ਼ਾਹਕੋਟ, 14 ਅਪ੍ਰੈਲ (ਦਲਜੀਤ ਸਚਦੇਵਾ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨਕੋਦਰ (ਸਿਟੀ) ਦੇ ਸੀਨੀਅਰ ਐਕਸੀਅਨ ਜਸਪ੍ਰੀਤ ਸਿੰਘ ਦੀਆਂ ਹਦਾਇਤਾਂ 'ਤੇ ਪਾਵਰ ਕਾਰਪੋਰੇਸ਼ਨ ਸ਼ਾਹਕੋਟ ਦੇ ਅਧਿਕਾਰੀ ਤੇ ਮੁਲਾਜ਼ਮਾਂ ਵਲੋਂ ਪਿੰਡਾਂ 'ਚ ਕਿਸਾਨਾਂ ਨਾਲ ਸੰਪਰਕ ਕਰਕੇ ਕਣਕ ...

ਪੂਰੀ ਖ਼ਬਰ »

5 ਕਿੱਲੋ ਚੂਰਾ ਪੋਸਤ ਸਮੇਤ 1 ਵਿਅਕਤੀ ਕਾਬੂ

ਭੋਗਪੁਰ, 14 ਅਪ੍ਰੈਲ (ਕੁਲਦੀਪ ਸਿੰਘ ਪਾਬਲਾ)- ਭੋਗਪੁਰ ਪੁਲਸ ਵਲੋਂ ਅੱਜ 5 ਕਿੱਲੋਂ ਚੂਰਾ ਪੋਸਤ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਗਈ ਹੈ ਜਿਸ ਦੀ ਪਹਿਚਾਣ ਬਲਵੀਰ ਸਿੰਘ ਵਾਸੀ ਰਾਓਵਾਲੀ ਥਾਣਾ ਮਕਸੂਦਾ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX