ਤਾਜਾ ਖ਼ਬਰਾਂ


ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  5 minutes ago
ਨਵੀਂ ਦਿੱਲੀ, 18 ਅਕਤੂਬਰ - ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ ਬੈਂਕ ਦੇ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਕੀਤੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ...
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  13 minutes ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ) - ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ...
ਅੱਜ ਦਾ ਵਿਚਾਰ
. . .  18 minutes ago
ਅੱਜ ਦਾ ਵਿਚਾਰ
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਰਾਤ ਕਰਿਆਨਾ ਯੂਨੀਅਨ ਅਜਨਾਲਾ ਦੇ ਪ੍ਰਧਾਨ ਦੇ ਪੁੱਤਰ ਕੋਲੋਂ ਲੁਟੇਰੇ ਪੈਸਿਆਂ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ । ਇਸ ਸੰਬੰਧੀ ਪ੍ਰਧਾਨ ਨੰਦ ਕਿਸ਼ੋਰ ਦੇ ਪੁੱਤਰ ਰੋਹਿਤ ਕੁਮਾਰ ਭੱਲਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੇਰ...
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਫ਼ਾਜ਼ਿਲਕਾ, 17 ਅਕਤੂਬਰ (ਪ੍ਰਦੀਪ ਕੁਮਾਰ )-ਬੀਤੇ ਦਿਨ ਕਸ਼ਮੀਰ ਵਿਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੇ ਵਾਰਿਸਾਂ ਨੂੰ ਸੂਬਾ ਸਰਕਾਰ ਨੇ 2 ਲੱਖ...
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਅਬੋਹਰ, 17 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ) - ਬੀਤੇ ਕੱਲ੍ਹ ਜੰਮੂ ਕਸ਼ਮੀਰ ਦੇ ਸ਼ੋਪੀਆ ਇਲਾਕੇ ਵਿੱਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਵਪਾਰੀ ਚਰਨਜੀਤ ਸਿੰਘ ਦੀ ਲਾਸ਼ ਦੇਰ ਰਾਤ ਉਨ੍ਹਾਂ ਦੇ ਪਿੰਡ ਸਰਾਭਾ ਨਗਰ...
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਜੈਤੋ, 17 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਸ਼ਹਿਰ ਦੇ ਮੇਨ ਬਾਜਾਰ ਦੇ ਚੌਂਕ ਨੰਬਰ ਇਕ ਵਿਚ ਸਥਿਤ ਸ਼ੀਲੇ ਦੀ ਹੱਟੀ (ਜਿੰਦਲ ਸਿੰਗਾਰ ਸੈਂਟਰ) 'ਤੇ ਰਾਤ....
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਜਲੰਧਰ, 17 ਅਕਤੂਬਰ - ਦੇਸ਼ ਭਰ 'ਚ ਅੱਜ ਕਰਵਾ ਚੌਥ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਹ ਦਿਨ ਸੁਹਾਗਣ ਔਰਤਾਂ ਲਈ ਖ਼ਾਸ ਹੁੰਦਾ ਹੈ। ਦੇਰ ਸ਼ਾਮ ਨੂੰ ਸੁਹਾਗਣਾਂ ਨੇ ਚੰਦਰਮਾ ਨਿਕਲਣ...
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਤਲਵੰਡੀ ਸਾਬੋ 17 ਅਕਤੂਬਰ (ਰਣਜੀਤ ਸਿੰਘ ਰਾਜੂ) ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਕੌਮਾਂਤਰੀ ਨਗਰ...
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਮੁੰਬਈ, 17 ਅਕਤੂਬਰ - ਚੋਣ ਕਮਿਸ਼ਨ ਦੀ ਟੀਮ ਨੇ ਮੁੰਬਈ ਵਿਖੇ ਇੱਕ ਵਿਅਕਤੀ ਤੋਂ 2,90,50000 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਹ ਪੈਸਾ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ...
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  1 day ago
ਮੰਡੀ ਅਰਨੀਵਾਲਾ, 17 (ਪ੍ਰਦੀਪ ਕੁਮਾਰ)- ਪੰਜਾਬ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵਿਚ ਜਲਾਲਾਬਾਦ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ...
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)- ਸਥਾਨਕ ਸ਼ਾਮ ਦੇ ਕਰੀਬ 4 ਕੁ ਵਜੇ ਤਪਾ-ਜੇਠੂਕੇ ਰੇਲਵੇ ਲਾਈਨ ਵਿਚਕਾਰ ਇੱਕ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੇ ਜੰਮੂ ਤਵੀ ਗੱਡੀ...
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਪਹਿਲੀ ਤਸਵੀਰ ...
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਆਈ.ਐਨ.ਐਕਸ ਮੀਡੀਆ ਮਾਮਲੇ 'ਚ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ 24 ਅਕਤੂਬਰ ਤੱਕ ਵਧਾ ਦਿੱਤੀ ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  1 day ago
ਸ੍ਰੀਨਗਰ, 17 ਅਕਤੂਬਰ- ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਤੋਂ ਬਾਅਦ ਊਰੀ ਸ਼ਹਿਰ 'ਚ ਕਈ ਮਕਾਨਾਂ ਨੂੰ ਨੁਕਸਾਨ ਪਹੁੰਚਿਆ ...
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  1 day ago
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  1 day ago
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  1 day ago
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  1 day ago
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  1 day ago
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  1 day ago
ਦਿੱਲੀ 'ਚ 4 ਨਵੰਬਰ ਤੋਂ ਲਾਗੂ ਹੋਵੇਗੀ ਓਡ-ਈਵਨ ਯੋਜਨਾ- ਕੇਜਰੀਵਾਲ
. . .  1 day ago
ਪੀ. ਐੱਮ. ਸੀ. ਖਾਤਾ ਧਾਰਕਾਂ ਨਾਲ ਨਿਆਂ ਕਰੇ ਸਰਕਾਰ- ਮਨਮੋਹਨ ਸਿੰਘ
. . .  1 day ago
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  1 day ago
ਭਾਜਪਾ ਅਰਥ ਵਿਵਸਥਾ ਦੇ 'ਡਬਲ ਇੰਜਣ' 'ਤੇ ਮੰਗਦੀ ਹੈ ਵੋਟ- ਡਾ. ਮਨਮੋਹਨ ਸਿੰਘ
. . .  1 day ago
ਰੇਲੀਗੇਅਰ ਮਾਮਲਾ : ਨਿਆਇਕ ਹਿਰਾਸਤ 'ਚ ਭੇਜੇ ਗਏ ਮਲਵਿੰਦਰ ਅਤੇ ਸ਼ਵਿੰਦਰ
. . .  1 day ago
ਬਾਘਾਪੁਰਾਣਾ : ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਦੋ ਦਿਨਾਂ 'ਕਲਮ ਛੋੜ' ਹੜਤਾਲ ਸ਼ੁਰੂ
. . .  1 day ago
ਹਾਦਸੇ ਤੋਂ ਬਾਅਦ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  1 day ago
ਸੰਦੀਪ ਸੰਧੂ ਦੇ ਹੱਕ 'ਚ ਕੈਪਟਨ ਵਲੋਂ ਰੋਡ ਸ਼ੋਅ
. . .  1 day ago
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮਿਲੇਗਾ ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਦਾ ਇੱਕ ਵਫ਼ਦ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਫਾਰਮ ਜਾਰੀ
. . .  1 day ago
ਭੇਦਭਰੀ ਹਾਲਤ 'ਚ ਵਿਆਹੁਤਾ ਦੀ ਮੌਤ
. . .  1 day ago
ਪੀ. ਐੱਮ. ਸੀ. ਬੈਂਕ : ਪੁਲਿਸ ਹਿਰਾਸਤ 'ਚ ਭੇਜੇ ਗਏ ਸਾਬਕਾ ਨਿਰਦੇਸ਼ਕ ਸੁਰਜੀਤ ਅਰੋੜਾ
. . .  1 day ago
25 ਕਿਲੋ ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ
. . .  1 day ago
ਸਾਊਦੀ ਅਰਬ 'ਚ ਵਾਪਰੇ ਸੜਕ ਹਾਦਸੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ
. . .  1 day ago
ਪਰਾਲੀ ਨੂੰ ਸਾੜਨ 'ਤੇ ਜੇਕਰ ਕੋਈ ਕਿਸਾਨ 'ਤੇ ਮਾਮਲਾ ਦਰਜ ਕਰਨ ਪਹੁੰਚਿਆ ਤਾਂ ਉਸ ਨੂੰ ਬੰਦੀ ਬਣਾ ਲਿਆ ਜਾਵੇਗਾ- ਕਿਸਾਨ ਆਗੂ
. . .  1 day ago
ਜਲਾਲਾਬਾਦ 'ਚ ਗੋਲੀ ਚਲਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਰਿਹਾਅ
. . .  1 day ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦੀ ਗੋਲੀਬਾਰੀ ਕਾਰਨ ਵਪਾਰੀ ਦੀ ਮੌਤ ਤੋਂ ਬਾਅਦ ਅਬੋਹਰ 'ਚ ਸੋਗ ਦੀ ਲਹਿਰ
. . .  1 day ago
ਪਤੀ ਦੀ ਲੰਬੀ ਉਮਰ ਲਈ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  1 day ago
ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ ਸੁਹਾਗਣਾਂ ਦਾ ਤਿਉਹਾਰ ਕਰਵਾ ਚੌਥ
. . .  1 day ago
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਅੱਗ
. . .  about 1 hour ago
ਸਾਊਦੀ ਅਰਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 35 ਲੋਕਾਂ ਦੀ ਮੌਤ
. . .  about 1 hour ago
ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਰਵਾਨਾ ਹੋਏ ਰਾਸ਼ਟਰਪਤੀ ਕੋਵਿੰਦ
. . .  3 minutes ago
ਅੱਜ ਦਾ ਵਿਚਾਰ
. . .  15 minutes ago
ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  2 days ago
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  2 days ago
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 5 ਵੈਸਾਖ ਸੰਮਤ 551

ਰੂਪਨਗਰ

ਬੇਮੌਸਮੀ ਬਰਸਾਤ ਨੇ ਕਿਸਾਨ ਰੁਆਏ ਤੇ ਸ਼ਹਿਰੀ ਵੀ ਕੀਤੇ ਪ੍ਰੇਸ਼ਾਨ

ਰੂਪਨਗਰ, 17 ਅਪ੍ਰੈਲ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)-ਬੇਮੌਸਮੀ ਬਰਸਾਤ ਅਤੇ ਗੜੇਮਾਰੀ ਦੇ ਭੰਨੇ ਕਿਸਾਨਾਂ ਨੂੰ 10-15 ਦਿਨ ਪਹਿਲਾਂ ਹੋਇਆ ਨੁਕਸਾਨ ਤਾਂ ਅਜੇ ਭੁੱਲਿਆ ਨਹੀਂ ਸੀ, ਅੱਜ ਫੇਰ ਹੋਈ ਬੇ ਮੌਸਮੀ ਬਰਸਾਤ ਨੇ ਕਿਸਾਨਾਂ ਦੀਆਂ ਅੱਖਾਂ ਚੋਂ ਹੰਝੂ ਵਹਾ ਦਿੱਤੇ | ਚਿੰਤਾ 'ਚ ਡੁੱਬੇ ਕਿਸਾਨ, ਸੋਨੇ ਵਾਂਗੂ ਪੱਕੀ ਕਣਕ ਦੀ ਖੜ੍ਹੀ ਫ਼ਸਲ ਨੂੰ ਪਾਣੀ 'ਚ ਡੁੱਬੀ ਦੇਖ ਕੇ ਪ੍ਰੇਸ਼ਾਨ ਹੋ ਗਏ ਹਨ | ਅੱਜ ਹੋਈ ਬਰਸਾਤ ਕਾਰਨ ਰੂਪਨਗਰ ਸ਼ਹਿਰ ਦੀਆਂ ਗਲੀਆਂ ਪਾਣੀ ਨਾਲ ਡੁੱਬ ਗਈਆਂ ਇੱਥੋਂ ਤੱਕ ਕਿ ਗਿਆਨੀ ਜ਼ੈਲ ਸਿੰਘ ਨਗਰ 'ਚ ਲੱਗਣ ਵਾਲੀ ਕਿਸਾਨ ਮੰਡੀ 'ਚ ਰੱਖੀ ਸਬਜ਼ੀ ਪਾਣੀ 'ਚ ਡੁੱਬ ਗਈ, ਗਾਂਧੀ ਸਕੂਲ ਦੇ ਸਾਹਮਣੇ ਪਬਲਿਕ ਕਲੋਨੀ, ਚੋਆ ਮੁਹੱਲਾ, ਮਾਧੋਦਾਸ ਕਲੋਨੀ, ਹਰਗੋਬਿੰਦ ਨਗਰ, ਬਸੰਤ ਨਗਰ, ਛੋਟੀ ਹਵੇਲੀ ਦੀ ਨਿਊ ਕਲੋਨੀ ਆਦਿ ਖੇਤਰਾਂ 'ਚ ਪਾਣੀ ਨੇ ਲੋਕਾਂ ਦਾ ਜੀਵਨ ਦੁੱਭਰ ਕਰ ਦਿੱਤਾ | ਵਧੇਰੇ ਸੜਕਾਂ 'ਚ ਸੀਵਰੇਜ ਦਾ ਗੰਦਾ ਪਾਣੀ ਘੁੰਮਦਾ ਰਿਹਾ ਜੋ ਦੁਕਾਨਾਂ ਅਤੇ ਘਰਾਂ 'ਚ ਵੀ ਵੜ ਗਿਆ | ਦੂਜੇ ਪਾਸੇ ਅੱਜ ਬੇਮੌਸਮੀ ਬਰਸਾਤ ਨਾਲ ਕਿਸਾਨਾਂ ਦੀ ਕਣਕ, ਚਾਰੇ ਅਤੇ ਹੋਰ ਫ਼ਸਲਾਂ ਨੂੰ ਵੱਡਾ ਨੁਕਸਾਨ ਪੁੱਜਾ ਹੈ¢ ਕਿਸਾਨ ਭਾਈਚਾਰਾ ਪਰੇਸ਼ਾਨੀ ਦੇ ਆਲਮ 'ਚ ਹੈ¢ ਇਸ ਦੇ ਨਾਲ ਹੀ ਗੋਭੀ ਸਰੋ, ਟਮਾਟਰ, ਸਬਜ਼ੀਆਂ ਤੇ ਹੋਰ ਫ਼ਸਲਾਂ ਖ਼ਰਾਬ ਹੋ ਗਈਆਂ ਹਨ¢ ਇਲਾਕੇ ਦੇ ਪਿੰਡ ਕੋਟਲਾ ਨਿਹੰਗ, ਗਰੇਵਾਲ, ਮਾਜਰੀ ਜੱਟਾਂ, ਅਕਬਰਪੁਰ ਮਗਰੋੜ, ਮਾਣਕਮਾਜਰਾ, ਠੋਣਾ, ਮਲਿਕਪੁਰ, ਲੋਦੀਮਾਜਰਾ, ਨੰਗਲ ਸਰਸਾ, ਦੁਗਰੀ, ਅਹਿਮਦਪੁਰ ਆਦਿ ਪਿੰਡਾਂ 'ਚ ਮੀਂਹ ਨਾਲ ਕਣਕ ਤੇ ਹਰੇ ਚਾਰੇ ਨੂੰ ਨੁਕਸਾਨ ਪੁੱਜਾ ਹੈ¢ ਮਹਿੰਗੇ ਬੀਜ ਦਵਾਈਆਂ ਖਾਦਾਂ 'ਤੇ ਕੀਤੇ ਖ਼ਰਚ ਅਤੇ ਮਿਹਨਤ ਮਿੱਟੀ 'ਚ ਮਿਲ ਗਈ ਹੈ¢ ਉੱਧਰ, ਪਿੰਡ ਕੋਟਲਾ ਨਿਹੰਗ ਦੇ ਕਿਸਾਨ ਜਗਦੀਪ ਸਿੰਘ ਨੇ ਮੀਂਹ ਨਾਲ ਕਣਕ ਦੇ ਖੇਤ 'ਚ ਹੋਏ ਨੁਕਸਾਨ ਦੇ ਬਾਰੇ ਦੱਸਿਆ ਕਿ ਇੱਕ ਤਾਂ ਕੁਦਰਤ ਦੀ ਮਾਰ ਬੇਮੌਸਮੀ ਮੀਂਹ ਨਾਲ ਉਸ ਦਾ ਕਣਕ ਦਾ ਖੇਤ ਖ਼ਰਾਬ ਹੋ ਗਿਆ ਹੈ ਅਤੇ ਦੂਜਾ ਪਿੰਡ ਦਾ ਪੰਚਾਇਤੀ ਪਾਣੀ ਨਾਲੇ ਰਾਹੀਂ ਉਸ ਦੇ ਖੇਤ 'ਚ ਖੁੱਲ੍ਹਾ ਛੱਡਿਆ ਗਿਆ ਹੈ ¢ ਜਿਸ ਨਾਲ ਖੇਤ ਨੂੰ ਲਗਾਤਾਰ ਨੁਕਸਾਨ ਪਹੁੰਚ ਰਿਹਾ ਹੈ ਅਤੇ ਪੱਕੀ ਹੋਈ ਕਣਕ ਖ਼ਰਾਬ ਹੋ ਗਈ ਹੈ ¢ ਕਿਸਾਨ ਜਗਦੀਪ ਸਿੰਘ ਨੇ ਭਰੇ ਮਨ ਨਾਲ ਕਿਹਾ ਕਿ ਪਿੰਡ ਦੀ ਪੰਚਾਇਤ ਵਲੋਂ ਗੰਦੇ ਪਾਣੀ ਦੀ ਨਿਕਾਸੀ ਲਈ ਪਾਣੀ ਉਸ ਦੇ ਖੇਤ 'ਚ ਛੱਡਿਆ ਹੋਇਆ ਹੈ ਅਤੇ ਇੱਕ ਦੋ ਵਾਰ ਐਸ. ਡੀ. ਐਮ. ਰੋਪੜ ਵੀ ਮੌਕੇ ਦਾ ਜਾਇਜ਼ਾ ਲੈ ਕੇ ਗਏ ਹਨ, ਪਰ ਫਿਰ ਵੀ ਪੰਚਾਇਤੀ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਨਹੀਂ ਕੀਤਾ ਹੈ¢ ਉਸ ਨੇ ਦੱਸਿਆ ਕਿ ਪਿੰਡ ਦਾ ਗੰਦਾ ਪਾਣੀ ਖੇਤਾਂ ਨਾਲ ਲੱਗਦੇ ਬਸੰਤ ਨਗਰ ਦੇ ਸੀਵਰੇਜ ਰਾਹੀਂ ਅੱਗੇ ਸਰਹਿੰਦ ਨਹਿਰ 'ਚ ਜਾਣਾ ਹੈ ¢ ਉਨ੍ਹਾਂ ਡੀ. ਸੀ. ਡਾ. ਸੁਮਿਤ ਜਾਰੰਗਲ ਤੋਂ ਮੰਗ ਕੀਤੀ ਕਿ ਉਸ ਦੇ ਖੇਤ ਨੂੰ ਗੰਦੇ ਪਾਣੀ ਤੋਂ ਬਚਾਇਆ ਜਾਵੇ¢ ਇਲਾਕਾ ਸੰਘਰਸ਼ ਕਮੇਟੀ ਸਰਕਲ ਲੋਦੀਮਾਜਰਾ ਦੇ ਪ੍ਰਧਾਨ ਨਿਰਮਲ ਸਿੰਘ ਲੋਦੀਮਾਜਰਾ, ਜਨਰਲ ਸਕੱਤਰ ਰਜਿੰਦਰ ਸਿੰਘ ਰਾਜੂ ਨੇ ਕਿਹਾ ਕਿ ਬੇਮੌਸਮੀ ਮੀਂਹ ਪੈਣ ਨਾਲ ਕਿਸਾਨਾਂ ਦਾ ਲੱਕ ਟੁੱਟ ਗਿਆ ਹੈ | ਜਿਸ ਨਾਲ ਖੇਤਾਂ 'ਚ ਪੱਕਣ ਲਈ ਖੜੀ ਫ਼ਸਲ ਤਬਾਹ ਹੋ ਗਈ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪੀੜਤ ਕਿਸਾਨਾਂ ਦੀ ਬਾਂਹ ਫੜਨੀ ਚਾਹੀਦੀ ਹੈ ਅਤੇ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦਿੱਤਾ ਜਾਵੇ¢
ਬੇ-ਮੌਸਮੀ ਬਰਸਾਤ ਕਾਰਨ ਬਲਾਕ ਦੇ ਕਿਸਾਨਾਂ ਦੇ ਸਾਹ ਸੂਤੇ, ਹਜ਼ਾਰਾ ਏਕੜ ਕਣਕ ਹੋਈ ਤਬਾਹ
ਕਿਸਾਨਾਂ ਵਲੋਂ ਮੁਆਵਜ਼ੇ ਦੀ ਮੰਗ
ਸ੍ਰੀ ਅਨੰਦਪੁਰ ਸਾਹਿਬ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਦੇਰ ਰਾਤ ਬੇਮੌਸਮੀ ਬਰਸਾਤ, ਹਨੇਰੀ ਅਤੇ ਝੱਖੜ ਕਾਰਨ ਬਲਾਕ ਦੇ ਦਰਜਨਾਂ ਪਿੰਡਾ ਦੀ ਲਗਭਗ 5 ਹਜ਼ਾਰ ਏਕੜ ਕਣਕ ਦੀ ਪੱਕੀ ਫ਼ਸਲ ਤਬਾਹੀ ਦੇ ਕੰਢੇ ਆ ਗਈ ਹੈ | ਜਦੋਂ ਕਿ ਕਿਸਾਨਾਂ ਨੇ ਗਿਰਦਾਵਰੀ ਕਰਵਾਕੇ ਮੁਆਵਜ਼ੇ ਦੀ ਮੰਗ ਕੀਤੀ ਹੈ | ਜਾਣਕਾਰੀ ਅਨੁਸਾਰ ਮੌਸਮ ਵਿਚ ਕੁੱਝ ਦਿਨਾਂ ਵਿਚ ਦੂਜੀ ਵਾਰ ਆਏ ਇੱਕ ਦਮ ਬਦਲਾਓ ਕਾਰਨ ਬਲਾਕ ਦੇ ਪਿੰਡ ਅਗੰਮਪੁਰ, ਨਿੱਕੂਵਾਲ, ਲੋਦੀਪੁਰ, ਹਰੀਵਾਲ, ਬੁਰਜ, ਬਣੀ, ਕੋਟਲਾ, ਝਿੰਜੜੀ, ਬੱਢਲ, ਮੀਂਢਵਾ, ਚੰਦਪੁਰ ਬੇਲਾ, ਗੱਜਪੁਰ ਬੇਲਾ, ਜਿੰਦਵੜੀ, ਭਲਾਣ, ਨਾਨਗਰਾ, ਗੋਲਣੀ, ਪਲਾਸੀ, ਪੱਸੀਵਾਲ, ਭਨਾਮ, ਮਜਾਰਾ, ਕੁਲਗਰਾ, ਦਿਆਪੁਰ, ਸਵਾੜਾ, ਖ਼ਾਨਪੁਰ, ਦਸਗਰਾਈ, ਨੰਗਲੀ, ਭਨੂਪਲੀ, ਗੱਗ, ਢੇਰ, ਖਮੇੜਾ, ਸੂਰੇਵਾਲ, ਸੱਧੇਵਾਲ, ਕੀਰਤਪੁਰ ਸਾਹਿਬ, ਨੱਕੀਆਂ, ਲਮਲੈਹੜੀ, ਰਾਮਪੁਰ ਜੱਜਰ ਤੋਂ ਇਲਾਵਾ ਚੰਗਰ ਦੇ ਪਿੰਡ ਥੱਪਲ, ਤਾਰਾਪੁਰ, ਮੋਹੀਵਾਲ, ਕਾਹੀਵਾਲ, ਪਹਾੜਪੁਰ, ਸਮਲਾਹ, ਕਲੋਤਾ, ਸਜਮੌਰ, ਬਰੂਵਾਲ, ਗੰਗੂਵਾਲ, ਲੰਗਮਜਾਰੀ, ਸਿੰਬਰਵਾਲਾ ਆਦਿ ਪਿੰਡਾਂ ਦੀ ਪਹਿਲਾਂ ਹੀ 5 ਹਜ਼ਾਰ ਏਕੜ ਦੀ ਕਰੀਬ ਫ਼ਸਲ ਪੂਰੀ ਤਰ੍ਹਾਂ ਤਬਾਹ ਹੋ ਗਈ ਸੀ ਪ੍ਰੰਤੂ ਹੁਣ ਹੋਈ ਬਰਸਾਤ ਨੇ ਪੱਕੀ ਫ਼ਸਲ ਨੂੰ ਖ਼ਤਮ ਹੋਣ ਦੇ ਕੰਢੇ ਲਿਆਂਦਾ ਹੈ ਅਤੇ ਪੂਰੇ ਬਲਾਕ ਅੰਦਰ ਕਿਸਾਨਾਂ ਵਲੋਂ 30 ਹਜ਼ਾਰ ਏਕੜ ਜ਼ਮੀਨ 'ਤੇ ਕਣਕ ਦੀ ਫ਼ਸਲ ਦੀ ਬਿਜਾਈ ਕੀਤੀ ਹੋਈ ਸੀ ਅਤੇ ਚੰਗਰ ਇਲਾਕੇ ਵਿਚ ਤਾਂ ਇਸ ਸਾਲ ਰੁਕ-ਰੁਕ ਕੇ ਪੈ ਰਹੀ ਬਰਸਾਤ ਕਾਰਨ ਕਣਕ ਦੀ ਬਹੁਤ ਵਧੀਆ ਫ਼ਸਲ ਹੋਈ ਸੀ ਅਤੇ ਹੁਣ ਘੱਟ ਜ਼ਮੀਨ ਵਾਲੇ ਇਨ੍ਹਾਂ ਕਿਸਾਨਾਂ 'ਤੇ ਵੱਡੀ ਮਾਰ ਪੈ ਗਈ ਹੈ | ਇਨ੍ਹਾਂ ਕਿਸਾਨਾਂ ਵਿਚ ਸਾਬਕਾ ਸਰਪੰਚ ਗੁਰਮਿੰਦਰ ਸਿੰਘ ਭੁੱਲਰ, ਹਰਦੀਪ ਸਿੰਘ ਬਵਲੀ, ਸਰਪੰਚ ਜਰਨੈਲ ਸਿੰਘ, ਰਾਮ ਆਸਰਾ ਸਿੰਘ, ਕਰਨੈਲ ਸਿੰਘ ਚੰਦਪੁਰ, ਗੁਲਜ਼ਾਰ ਸਿੰਘ ਗੱਜਪੁਰ, ਗੁਰਬਖ਼ਸ਼ ਸਿੰਘ ਮਝੇੜ, ਹਰਮੇਸ਼ ਸਿੰਘ ਬਰੂਵਾਲ, ਰਜਿੰਦਰ ਸਿੰਘ, ਰਤਨ ਲਾਲ ਸਾਬਕਾ ਸਰਪੰਚ, ਖ਼ੁਸ਼ਹਾਲ ਸਿੰਘ ਬਰੂਵਾਲ, ਸਾਬਕਾ ਸਰਪੰਚ ਮਨਜੀਤ ਸਿੰਘ ਬਾਸੋਵਾਲ ਆਦਿ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਪੈਸ਼ਲ ਗਿਰਦਾਵਰੀ ਕਰਵਾ ਕੇ ਬਣਦਾ ਮੁਆਵਜ਼ਾ ਦਿੱਤਾ ਜਾਵੇ |
ਅਗੰਮਪੁਰ ਮੰਡੀ ਵਿਚ ਆਈ ਕਣਕ ਬਰਸਾਤਾਂ ਕਾਰਨ ਭਿੱਜੀ
ਸ੍ਰੀ ਅਨੰਦਪੁਰ ਸਾਹਿਬ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਇਥੋਂ ਦੀ ਇੱਕੋ-ਇੱਕ ਅਗੰਮਪੁਰ ਅਨਾਜ ਮੰਡੀ ਵਿਚ ਵੀ ਜਿੱਥੇ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ ਉੱਥੇ ਹੀ ਬੇਮੌਸਮੀ ਬਰਸਾਤ ਅਤੇ ਕੱਚੇ ਫੜ ਕਾਰਨ ਕਣਕ ਦੀ ਫ਼ਸਲ ਦਾ ਨੁਕਸਾਨ ਹੋਣ ਦਾ ਡਰ ਸਤਾ ਰਿਹਾ ਹੈ | ਇਸ ਸਬੰਧੀ ਆੜ੍ਹਤੀ ਮੁਕੇਸ਼ ਨੱਢਾ ਨੇ ਦੱਸਿਆ ਕਿ ਬੀਤੇ ਦਿਨ ਤੋਂ 300 ਕੁਇੰਟਲ ਦੇ ਕਰੀਬ ਕਣਕ ਮੰਡੀਆਂ ਵਿਚ ਆ ਚੁੱਕੀ ਹੈ ਭਾਵੇਂ ਕਿ ਇਲਾਕੇ ਅੰਦਰ ਪਿਛੇਤੀ ਫ਼ਸਲ ਦੀ ਬਿਜਾਈ ਹੁੰਦੀ ਹੈ ਪ੍ਰੰਤੂ ਫਿਰ ਵੀ ਪੱਕੀ ਫ਼ਸਲ ਦੀ ਆਮਦ ਹੋਲੀ- ਹੋਲੀ ਸ਼ੁਰੂ ਹੋ ਚੁੱਕੀ ਹੈ | ਦੂਜੇ ਪਾਸੇ ਕਿਸਾਨਾਂ ਦਾ ਕਹਿਣਾ ਹੈ ਕਿ ਲਿਫ਼ਟਿੰਗ ਨਾ ਹੋਣ ਕਰਕੇ ਉਨ੍ਹਾਂ ਨੂੰ ਸਮੱਸਿਆ ਆ ਰਹੀ ਹੈ ਜਦੋਂ ਕਿ ਛੇਤੀ ਤੋਂ ਛੇਤੀ ਲਿਫ਼ਟਿੰਗ ਸ਼ੁਰੂ ਕੀਤੀ ਜਾਵੇ ਤਾਂ ਜੋ ਕਿਸਾਨਾਂ ਦੀ ਫ਼ਸਲ ਦੀ ਖ਼ਰਾਬੀ ਨਾ ਹੋ ਸਕੇ |
ਫ਼ਸਲਾਂ ਦੇ ਖ਼ਰਾਬੇ ਦੀ ਗਿਰਦਾਵਰੀ ਕਰਵਾਉਣ ਦੀ ਮੰਗ
ਸ੍ਰੀ ਅਨੰਦਪੁਰ ਸਾਹਿਬ, (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਬੇਮੌਸਮੀ ਵਰਖਾ, ਹਨੇਰੀ, ਗੜਿਆਂ ਦੇ ਪੈਣ ਕਾਰਨ ਕਣਕ ਦੇ ਨਾਲ-ਨਾਲ ਹੋਰ ਫ਼ਸਲਾਂ ਖ਼ਰਾਬ ਹੋ ਗਈਆਂ ਹਨ | ਜਿਸ ਦੇ ਕਾਰਨ ਕਿਸਾਨੀ ਦਾ ਆਰਥਿਕ ਨੁਕਸਾਨ ਹੋ ਗਿਆ ਹੈ | ਅੱਜ ਇੱਥੇ ਪੈੱ੍ਰਸ ਦੇ ਨਾਂਅ 'ਤੇ ਜਾਰੀ ਬਿਆਨ ਵਿਚ ਪੰਜਾਬ ਕਿਸਾਨ ਸਭਾ ਦੇ ਆਗੂ ਸੁਰਜੀਤ ਸਿੰਘ ਢੇਰ, ਜਸਵੀਰ ਸਿੰਘ ਮਜਾਰਾ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਖ਼ਰਾਬ ਫ਼ਸਲਾਂ ਦੀ ਸਪੈਸ਼ਲ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ | ਇਸ ਆਫ਼ਤ ਕਾਰਨ ਇਲਾਕੇ ਦਾ ਕਿਸਾਨ ਕੱਖੋਂ ਹੋਲਾ ਹੋ ਗਿਆ ਹੈ | ਇਸ ਸਮੇਂ ਫ਼ਸਲ ਪੱਕ ਕੇ ਤਿਆਰ ਸੀ | ਕਿਸਾਨਾਂ ਨੇ ਮਹਿੰਗੇ ਬੀਜ, ਦਵਾਈਆਂ, ਖਾਦਾਂ ਤੇ ਡੀਜ਼ਲ ਫ਼ੂਕ ਕੇ ਫ਼ਸਲ ਤਿਆਰ ਕੀਤੀ ਹੈ | ਕਿਸਾਨ ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਕਿਸਾਨਾਂ ਦੇ ਕਰਜ਼ੇ ਦਾ ਵਿਆਜ ਮੁਆਫ਼ ਕੀਤਾ ਜਾਵੇ ਤੇ ਵਸੂਲੀ ਅੱਗੇ ਪਾਈ ਜਾ ਜਾਵੇ | ਕਿੳਾੁਕਿ ਫ਼ਸਲ ਦੇ ਬਰਬਾਦ ਹੋਣ ਕਰ ਕੇ ਕਿਸਾਨ ਕਰਜ਼ੇ ਦੀ ਅਦਾਇਗੀ ਨਹੀਂ ਕਰਨ ਅਸਮਰਥ ਹੋ ਚੁੱਕਾ ਹੈ | ਆਗੂਆਂ ਨੇ ਜ਼ੋਰਦਾਰ ਮੰਗ ਕੀਤੀ ਕਿ ਫ਼ੌਰੀ ਤੌਰ 'ਤੇ ਸਪੈਸ਼ਲ ਗਿਰਦਾਵਰੀ ਕਰਵਾ ਕੇ ਖ਼ਰਾਬੇ ਦਾ ਮੁਆਵਜ਼ਾ ਦਿੱਤਾ ਜਾਵੇ | ਇਸ ਮੌਕੇ 'ਤੇ ਹਰਜੋਤ ਸਿੰਘ ਦੜੋਲੀ ਤੇ ਚਰਨਜੀਤ ਸਿੰਘ ਵੀ ਹਾਜ਼ਰ ਸਨ |
ਬੇਮੌਸਮੀ ਬਰਸਾਤ ਨੇ ਮੁੜ ਫਿਰ ਵਧਾਈਆਂ ਕਿਸਾਨਾਂ ਦੀਆਂ ਮੁਸ਼ਕਿਲਾਂ
ਨੂਰਪੁਰ ਬੇਦੀ, (ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ ਇਲਾਕੇ 'ਚ ਜਿੱਥੇ ਕੁਝ ਦਿਨ ਪਹਿਲਾਂ ਹੋਈ ਬੇਮੌਸਮੀ ਬਰਸਾਤ ਤੇ ਤੇਜ਼ ਝੱਖੜ ਹਨੇਰੀ ਅਤੇ ਪਈ ਭਾਰੀ ਗੜੇਮਾਰੀ ਨਾਲ ਭਾਰੀ ਤਬਾਹੀ ਕਾਰਨ ਕਿਸਾਨਾਂ ਦੀ ਪੁੱਤ ਵਾਂਗ ਪਾਲੀ ਸੈਂਕੜੇ ਏਕੜ ਐਨ ਪੱਕਣ ਮੌਕੇ 'ਤੇ ਬਰਬਾਦ ਕਰਕੇ ਭਾਰੀ ਨੁਕਸਾਨ ਕਰਾ ਦਿੱਤਾ ਸੀ ਤੇ ਉਨ੍ਹ•ਾਂ ਦੀ ਹੱਡ ਭੰਨਵੀਂ ਮਿਹਨਤ 6 ਮਹੀਨਿਆਂ ਦਾ ਖ਼ੂਨ ਪਸੀਨੇ ਦੀ ਕਮਾਈ ਅਤੇ ਸੁਪਨਿਆਂ 'ਤੇ ਪਾਣੀ ਫੇਰ ਦਿੱਤਾ ਸੀ | ਉੱਥੇ ਅੱਜ ਫਿਰ ਇਲਾਕੇ 'ਚ ਪਈ ਬੇਮੌਸਮੀ ਬਰਸਾਤ ਤੇ ਚੱਲੀ ਤੇਜ਼ ਹਨੇਰੀ ਨਾਲ ਕਿਸਾਨਾਂ ਦੀ ਫ਼ਸਲਾਂ ਨੂੰ ਢਹਿ-ਢੇਰੀ ਕਰ ਦਿੱਤਾ ਹੈ | ਅਤੇ ਮੰਡੀਆਂ 'ਚ ਪਈਆਂ ਫ਼ਸਲਾਂ ਕਾਰਨ ਭਿੱਜਣ ਤੋਂ ਬਚਾਉਣ ਲਈ ਕਿਸਾਨਾਂ ਨੂੰ ਭਾਰੀ ਮੁਸ਼ੱਕਤ ਕਰਨ ਲਈ ਅਤੇ ਮੰਡੀਆਂ 'ਚ ਬੈਠਣ ਲਈ ਮਜ਼ਬੂਰ ਕਰ ਦਿੱਤਾ ਹੈ | ਉੱਥੇ ਇਲਾਕੇ ਦੇ ਵੱਖ-ਵੱਖ ਪਿੰਡਾਂ ਬਾਹਮਣਮਾਜਰਾ, ਘੜੀਸਪੁਰ ਵਿਖੇ ਸੰਪਰਕ ਸੜਕਾਂ 'ਤੇ ਦਰੱਖਤ ਡਿੱਗਣ ਨਾਲ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ ਤੇ ਨਾਲ ਕਈ ਥਾਂਈਾ ਦਰੱਖਤ ਡਿੱਗਣ ਨਾਲ ਕਣਕ ਦੀ ਫ਼ਸਲ ਖ਼ਰਾਬ ਹੋਣ ਕਾਰਨ ਨੁਕਸਾਨ ਹੋ ਗਿਆ ਹੈ | ਜਿੱਥੇ ਇਸ ਸਮੇਂ ਵਾਢੀ ਦਾ ਕੰਮ ਜ਼ੋਰ-ਸ਼ੋਰ ਨਾਲ ਸ਼ੁਰੂ ਹੋ ਗਿਆ ਸੀ ਤੇ ਕੁਦਰਤ ਦੀ ਕਰੋਪੀ ਕਾਰਨ ਕਿਸਾਨਾਂ ਨੂੰ ਫ਼ਸਲ ਵੱਢਣ ਤੇ ਵੇਚਣ ਦੀਆਂ ਹੱਥਾਂ ਪੈਰਾਂ ਦੀਆਂ ਪੈ ਗਈਆਂ ਹਨ ਤੇ ਅੱਜ ਪਈ ਫਿਰ ਬਾਰਿਸ਼ ਨੇ ਕਿਸਾਨਾਂ ਦੀ ਮੁਸ਼ਕਿਲਾਂ 'ਚ ਵਾਧਾ ਅਤੇ ਚਿੰਤਤ ਕਰ ਦਿੱਤਾ ਹੈ |
ਖ਼ਰਾਬ ਮੌਸਮ ਨੇ ਕਿਸਾਨਾਂ ਦੀ ਵਧਾਈ ਚਿੰਤਾ, ਮੰਡੀਆਂ 'ਚ ਕਣਕ ਦੀ ਆਮਦ ਸ਼ੁਰੂ
ਬੁੰਗਾ ਸਾਹਿਬ, (ਸੁਖਚੈਨ ਸਿੰਘ ਰਾਣਾ)-ਕਣਕ ਦੀ ਫ਼ਸਲ ਦੀ ਵਾਢੀ ਸ਼ੁਰੂ ਹੋਣ ਦੇ ਨਾਲ ਹੀ ਮੌਸਮ ਨੇ ਵੀ ਆਪਣਾ ਰੰਗ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ | ਅਸਮਾਨ ਵਿਚ ਬਦਲਾਂ ਦੀਆਂ ਕਾਲੀਆਂ ਘਟਾਵਾਂ ਛਾਈਆਂ ਰਹਿਣ ਕਾਰਨ ਕਿਸਾਨਾਂ ਦੀਆਂ ਨਜ਼ਰਾਂ ਬੀਤੇ ਦੋ-ਤਿੰਨ ਦਿਨ ਤੋਂ ਅਸਮਾਨ ਵਲ ਹੀ ਟਿਕੀਆਂ ਹੋਈਆਂ ਹਨ | ਬੀਤੀ ਰਾਤ ਤੇਜ਼ ਹਨੇਰੀ ਚੱਲਣ ਕਾਰਨ ਬੁੰਗਾ ਸਾਹਿਬ ਅਤੇ ਇਸ ਦੇ ਆਸ ਪਾਸ ਦੇ ਪਿੰਡਾਂ ਵਿਚ ਕਈਆਂ ਥਾਵਾਂ ਦੇ ਕਣਕ ਡਿਗ ਜਾਣ ਕਾਰਨ ਵੀ ਕਿਸਾਨਾਂ ਦੇ ਚਿਹਰੇ ਮਾਯੂਸ ਹੋਏ ਹਨ | ਮੌਸਮ ਵਿਭਾਗ ਵਲੋਂ ਆਉਣ ਵਾਲੇ ਦਿਨਾਂ ਸਬੰਧੀ ਕੀਤੀ ਭਵਿੱਖ ਬਾਣੀ ਵਿਚ ਕਿਸਾਨ ਨੂੰ ਰਾਹਤ ਮਿਲਦੀ ਦਿਖਾਈ ਨਹੀਂ ਦਿੰਦੀ | ਕਿਸਾਨਾਂ ਮੁਤਾਬਿਕ ਜੇਕਰ ਮੌਸਮ ਇਸੇ ਤਰ੍ਹਾਂ ਬਣਿਆ ਰਿਹਾ ਤਾਂ ਆਉਣ ਵਾਲੇ ਦਿਨਾਂ ਵਿਚ ਵਾਢੀਆਂ ਨਾ ਸਿਰਫ਼ ਲੇਟ ਹੋ ਜਾਣਗੀਆਂ ਸਗੋਂ ਇਸ ਨਾਲ ਫ਼ਸਲ ਨੂੰ ਵੀ ਭਾਰੀ ਨੁਕਸਾਨ ਪਹੁੰਚੇਗਾ | ਹਾਲਾਂਕਿ ਕੁਝ ਕਿਸਾਨਾਂ ਵਲੋਂ ਖ਼ਰਾਬ ਮੌਸਮ ਦੇ ਚੱਲਦੇ ਵੀ ਆਪਣੀਆਂ ਫ਼ਸਲਾਂ ਦੀ ਕਟਾਈ ਕਰ ਕੇ ਫ਼ਸਲ ਮੰਡੀ ਵਿਚ ਭੇਜਣੀ ਸ਼ੁਰੂ ਕਰ ਦਿੱਤੀ ਹੈ |
ਮੀਂਹ ਹਨੇਰੀ ਕਾਰਨ ਕਣਕ ਦੀ ਫ਼ਸਲ ਤਬਾਹ, ਕਿਸਾਨਾਂ ਵਲੋਂ ਮੁਆਵਜ਼ੇ ਦੀ ਮੰਗ
ਨੰਗਲ, (ਗੁਰਪ੍ਰੀਤ ਸਿੰਘ ਗਰੇਵਾਲ)-ਬੇਮੌਸਮੇ ਮੀਂਹ ਅਤੇ ਹਨੇਰੀ ਕਾਰਨ ਕਣਕ ਦੀ ਸੋਨੇ ਰੰਗੀ ਫ਼ਸਲ ਮਿੱਟੀ ਹੋ ਗਈ ਹੈ | ਤਲਵਾੜਾ, ਦੇਬੇਟਾ, ਹੰਬੇਵਾਲ, ਨਿੱਕੂ ਨੰਗਲ, ਰਾਏਪੁਰ, ਪੱਟੀ, ਬ੍ਰਹਮਪੁਰ, ਬੰਦਲੈਹੜੀ, ਭਨੂਪਲੀ ਆਦਿ ਪਿੰਡਾਂ 'ਚ ਮੀਂਹ ਨੇ ਕਿਸਾਨਾਂ ਦਾ ਬਹੁਤ ਨੁਕਸਾਨ ਕੀਤਾ ਹੈ | ਪਿੰਡ ਨੰਗਲੀ 'ਚ ਮੀਂਹ ਹਨੇਰੀ ਨੇ ਕਣਕ ਮੁੜ ਕੇ ਮਿੱਟੀ ਕਰ ਦਿੱਤੀ ਹੈ | ਪੀਤਾਂਬਰ ਨੱਡਾ, ਕਮਲੇਸ਼ ਨੱਡਾ, ਰਿਸ਼ਵ ਨੱਡਾ, ਜਗਮੋਹਨ ਨੱਡਾ, ਹਰਵਿੰਦਰ ਸਿੰਘ ਢਾਹੇ, ਹਰਦਿਆਲ ਸਿੰਘ, ਕਾਮਰੇਡ ਸੁਰਜੀਤ ਸਿੰਘ ਢੇਰ ਆਦਿ ਨੇ ਮੰਗ ਕੀਤੀ ਹੈ ਕਿ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ | ਕਾਮਰੇਡ ਰੌਸ਼ਨ ਲਾਲ ਪਿੰਡ ਨੈਲਾ (ਭਾਖੜਾ ਡੈਮ) ਨੇ ਦੱਸਿਆ ਕਿ ਮੀਂਹ ਕਾਰਨ ਕਿਸਾਨਾਂ ਦੀ ਮਿਹਨਤ ਮਿੱਟੀ ਹੋ ਗਈ ਹੈ | ਸਰਪੰਚ ਪਿੰਡ ਤਰਸੂਹ ਕਾਮਰੇਡ ਵਿਜੈ ਸ਼ਰਮਾ ਅਤੇ ਨਾਰੀ ਚੇਤਨਾ ਮੰਚ ਦੀ ਪ੍ਰਧਾਨ ਮੈਡਮ ਕੈਲਾਸ਼ ਠਾਕੁਰ ਨੇ ਕਿਹਾ ਕਿ ਇਸ ਨੀਮ ਪਹਾੜੀ ਿਖ਼ੱਤੇ 'ਚ ਰਾਤਾਂ ਖੇਤਾਂ 'ਚ ਕੱਟ ਕੇ ਕਿਸਾਨਾਂ ਨੇ ਫ਼ਸਲਾਂ ਜੰਗਲੀ ਜਾਨਵਰਾਂ ਤੋਂ ਬਚਾਈਆਂ ਸਨ ਪਰ ਮੀਂਹ ਨੇ ਬਹੁਤ ਨੁਕਸਾਨ ਕੀਤਾ ਹੈ | ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਸੰਜੀਵ ਗੌਤਮ, ਮਨੀ ਮਹੇਸ਼ ਸੀ. ਏ, ਵਿਜੈ ਰਾਣਾ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਛੋਟੇ ਕਿਸਾਨਾਂ ਨੂੰ ਫ਼ਸਲ ਬੀਮਾ ਯੋਜਨਾ ਦੇ ਦਾਇਰੇ 'ਚ ਲਿਆਂਦਾ ਜਾਵੇ |

ਸ਼੍ਰੋ: ਗੁ: ਪ੍ਰ: ਕਮੇਟੀ ਦੇ ਪ੍ਰਬੰਧ ਹੇਠਲੇ 6 ਸਕੂਲਾਂ ਦੇ ਅਧਿਆਪਕਾਂ ਦੀ ਵਰਕਸ਼ਾਪ ਲਗਾਈ

ਸ੍ਰੀ ਅਨੰਦਪੁਰ ਸਾਹਿਬ, 17 ਅਪ੍ਰੈਲ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਭਾਈ ਨੰਦ ਲਾਲ ਪਬਲਿਕ ਸਕੂਲ ਵਿਖੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਸ਼੍ਰੋ: ਗੁ: ਪ੍ਰ: ਕਮੇਟੀ ਦੀ ਰਹਿਨੁਮਾਈ ਹੇਠ 6 ਸਕੂਲਾਂ ਦੀ ਵਿਸ਼ੇਸ਼ ਵਰਕਸ਼ਾਪ ਲਗਾਈ ਗਈ | ਇਸ ਵਰਕਸ਼ਾਪ ਵਿਚ ...

ਪੂਰੀ ਖ਼ਬਰ »

ਰੋਡ ਸ਼ੋਅ ਦੌਰਾਨ ਕੀਮਤੀ ਮੋਬਾਈਲ ਤੇ ਪਰਸ ਚੋਰੀ

ਮੋਰਿੰਡਾ, 17 ਅਪ੍ਰੈਲ (ਪਿ੍ਤਪਾਲ ਸਿੰਘ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਮੋਰਿੰਡਾ ਵਿਖੇ ਰੋਡ ਸ਼ੋਅ ਦੌਰਾਨ ਕਾਂਗਰਸੀ ਆਗੂਆਂ ਦੇ ਮੋਬਾਈਲ ਤੇ ਪਰਸ ਚੋਰੀ ਹੋਣ ਦੇ ਸਮਾਚਾਰ ਹਨ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਟ੍ਰੈਕਟਰ-ਟਰਾਲੀ ਦੀ ਮੋਟਰਸਾਈਕਲ ਨਾਲ ਟੱਕਰ 'ਚ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ

ਰੂਪਨਗਰ, 17 ਅਪ੍ਰੈਲ (ਸਤਨਾਮ ਸਿੰਘ ਸੱਤੀ)-ਘਾੜ ਇਲਾਕੇ ਦੇ ਪਿੰਡ ਮੰਦਵਾੜਾ ਦੇ ਨੇੜੇ ਹੋਏ ਸੜਕ ਹਾਦਸੇ 'ਚ ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿ੍ਤਕ ਦੀ ਪਛਾਣ ਹਰਮਨਪ੍ਰੀਤ ਸਿੰਘ (23) ਸਪੁੱਤਰ ਸੁਰਿੰਦਰ ਸਿੰਘ ਨਿਵਾਸੀ ਪਿੰਡ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਵੱਡੇ ਕਾਫ਼ਲੇ ਸਮੇਤ ਸ਼ਹੀਦਾਂ ਦੀ ਧਰਤੀ ਹੋਏ ਨਤਮਸਤਕ

ਸ੍ਰੀ ਚਮਕੌਰ ਸਾਹਿਬ, 17 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਨੀਸ਼ ਤਿਵਾੜੀ ਨੇ ਅੱਜ ਆਪਣੇ ਸੈਂਕੜੇ ਸਮਰਥਕਾਂ ਨਾਲ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ...

ਪੂਰੀ ਖ਼ਬਰ »

ਅੰਬੂਜਾ ਸੀਮੈਂਟ ਕਰਮਚਾਰੀ ਸੰਘ ਵਲੋਂ ਰੋਸ ਰੈਲੀ

ਘਨੌਲੀ, 17 ਅਪ੍ਰੈਲ (ਜਸਵੀਰ ਸਿੰਘ ਸੈਣੀ)-ਅੰਬੂਜਾ ਸੀਮੈਂਟ ਕਰਮਚਾਰੀ ਸੰਘ ਦੁਆਰਾ ਅੰਬੂਜਾ ਫ਼ੈਕਟਰੀ ਦਬੁਰਜੀ ਦੇ ਗੇਟ ਉੱਤੇ ਕੰਪਨੀ ਪ੍ਰਬੰਧਕਾਂ ਦੀ ਨੀਤੀਆਂ ਤੋਂ ਦੁਖੀ ਹੋ ਕੇ ਮੈਨੇਜਮੈਂਟ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ | ਇਸ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਦੋ ਬੱਚਿਆਂ ਦੀ ਮਾਂ ਪ੍ਰੇਮੀ ਨਾਲ ਫਰਾਰ

ਸੁਖਸਾਲ, 17 ਅਪ੍ਰੈਲ (ਧਰਮ ਪਾਲ)-ਨਜ਼ਦੀਕੀ ਪਿੰਡ ਨਾਨਗਰਾਂ ਵਿਖੇ ਦੋ ਬੱਚਿਆਂ ਦੀ ਮਾਂ ਦਾ ਪ੍ਰੇਮੀ ਨਾਲ ਫਰਾਰ ਹੋਣ ਦਾ ਸਮਾਚਾਰ ਮਿਲਿਆ ਹੈ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੰਦਰ ਵਿਚ ਇਕ ਪੁਜਾਰੀ ਆਪਣੀ ਪਤਨੀ ਨਾਲ ਪਿਛਲੇ ਚਾਰ ਪੰਜ ਸਾਲਾਂ ਤੋਂ ਜ਼ਿੰਦਗੀ ...

ਪੂਰੀ ਖ਼ਬਰ »

ਸਿੱਖ ਰਹਿਤ ਮਰਿਆਦਾ ਅਤੇ ਪੰਥਕ ਪਰੰਪਰਾਵਾਂ ਦੀ ਉਲੰਘਣਾ ਅਤਿ ਨੀਚ ਹਰਕਤ-ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 17 ਅਪ੍ਰੈਲ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਵਿਸਾਖੀ ਦੇ ਇਤਿਹਾਸਕ ਦਿਹਾੜੇ ਮੌਕੇ ਦਿੱਲੀ ਦੇ ਇਕ ਗੁਰਦੁਆਰਾ ਸਾਹਿਬ ਦੇ ਅੰਦਰ ਇਕ ਵਿਅਕਤੀ ਵਲੋਂ ਮਹਿਲਾ ਸੰਸਦ ਮੈਂਬਰ ਮਿਨਾਸ਼ੀ ਲੇਖੀ ਨੂੰ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹਜ਼ੂਰੀ ਅਤੇ ...

ਪੂਰੀ ਖ਼ਬਰ »

ਮਨੀਸ਼ ਤਿਵਾੜੀ ਦਾ ਮੋਰਿੰਡਾ ਪਹੁੰਚਣ 'ਤੇ ਕੈਬਨਿਟ ਮੰਤਰੀ ਚੰਨੀ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵਲੋਂ ਭਰਵਾਂ ਸਵਾਗਤ

ਮੋਰਿੰਡਾ, 17 ਅਪ੍ਰੈਲ (ਪਿ੍ਤਪਾਲ ਸਿੰਘ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਵਲਾੋ ਪਿੰਡ ਘੜੰੂਆਂ ਤੋਂ ਸ੍ਰੀ ਚਮਕੌਰ ਸਾਹਿਬ ਤੱਕ ਕੱਢੇ ਜਾ ਰਹੇ ਵਿਸ਼ਾਲ ਰੋਡ ਸ਼ੋਅ ਦਾ ਮੋਰਿੰਡਾ ਪਹੁੰਚਣ 'ਤੇ ਕੈਬਨਿਟ ਮੰਤਰੀ ...

ਪੂਰੀ ਖ਼ਬਰ »

'ਆਪ' ਦੇ ਬੂਥ ਇੰਚਾਰਜਾਂ ਨਾਲ ਹਲਕਾ ਇੰਚਾਰਜ ਵਲੋਂ ਮੀਟਿੰਗ

ਸ੍ਰੀ ਚਮਕੌਰ ਸਾਹਿਬ, 17 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਹਲਕਾ ਇੰਚਾਰਜ ਡਾ: ਚਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਚੋਣ ਦਫ਼ਤਰ ਵਿਚ ਹੋਈ | ਜਿਸ ਵਿਚ ਹਲਕੇ ਦੇ ਸਮੂਹ ਬੂਥ ਇੰਚਾਰਜਾਂ ਨੂੰ ...

ਪੂਰੀ ਖ਼ਬਰ »

ਮਿੱਤਲ ਜੋੜੀ ਦਾ ਪ੍ਰੋ. ਚੰਦੂਮਾਜਰਾ ਦੀ ਚੋਣ ਮੁਹਿੰਮ ਵਿਚੋਂ ਗ਼ਾਇਬ ਹੋਣਾ ਸਿਆਸੀ ਹਲਕਿਆਂ 'ਚ ਚਰਚਾ ਦਾ ਵਿਸ਼ਾ

ਨੰਗਲ, 17 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ ਭਾਜਪਾ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਚੋਣ ਮੁਹਿੰਮ 'ਚ ਭਾਜਪਾ ਆਗੂ ਪਰਮਿੰਦਰ ਤੇ ਜਤਿੰਦਰ ਦੀ ਜੋੜੀ (ਡਾ. ਪਰਮਿੰਦਰ ਸ਼ਰਮਾ ਸਕੱਤਰ ਪੰਜਾਬ ਭਾਜਪਾ ਅਤੇ ...

ਪੂਰੀ ਖ਼ਬਰ »

ਡਾ: ਚੀਮਾ ਵਲੋਂ ਟਿੱਬਾ ਟੱਪਰੀਆਂ, ਅਬਿਆਣਾ, ਸਰਥਲੀ, ਕਾਂਗੜ, ਟਿੱਬਾ ਨੰਗਲ ਵਿਖੇ ਪ੍ਰੋ: ਚੰਦੂਮਾਜਰਾ ਦੇ ਹੱਕ 'ਚ ਭਰਵੇਂ ਚੋਣ ਜਲਸੇ

ਨੂਰਪੁਰ ਬੇਦੀ, 17 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੋ੍ਰਮਣੀ ਅਕਾਲੀ ਦਲ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਦੀ ਚੋਣ ਮੁਹਿੰਮ ਨੂੰ ਪਾਰਟੀ ਦੇ ਮੁੱਖ ਬੁਲਾਰੇ ਤੇ ਸਾਬਕਾ ਸਿੱਖਿਆ ...

ਪੂਰੀ ਖ਼ਬਰ »

ਈ. ਪੀ. ਐਫ. ਫੈੱਡਰੇਸ਼ਨ ਨੇ ਅਜਮੇਰ ਸਿੰਘ ਅਲੀਪੁਰ ਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਐਲਾਨਿਆ

ਰੂਪਨਗਰ, 17 ਅਪ੍ਰੈਲ (ਮਨਜਿੰਦਰ ਸਿੰਘ ਚੱਕਲ)-ਆਲ ਇੰਡੀਆ ਪਰੋਵੀਡੈਂਟ ਫ਼ੰਡ ਸੇਵਾ ਮੁਕਤ ਪੈਨਸ਼ਨਰਜ਼ ਵਰਕਰਜ਼ ਫੈੱਡਰੇਸ਼ਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਕੌਮੀ ਪ੍ਰਧਾਨ ਕਰਨੈਲ ਸਿੰਘ ਲਖਮੀਪੁਰ ਦੀ ਪ੍ਰਧਾਨਗੀ ਹੇਠ ਰਣਜੀਤ ਬਾਗ਼ ਰੂਪਨਗਰ ਵਿਖੇ ਹੋਈ | ਮੀਟਿੰਗ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਨੌਜਵਾਨਾਂ ਲਈ ਤਰੱਕੀ ਦੇ ਨਵੇਂ ਰਾਹ ਖੋਲ੍ਹੇ-ਪ੍ਰੋ. ਚੰਦੂਮਾਜਰਾ

ਨੂਰਪੁਰ ਬੇਦੀ, 17 ਅਪ੍ਰੈਲ (ਰਾਜੇਸ਼ ਚੌਧਰੀ ਤਖਤਗੜ੍ਹ, ਵਿੰਦਰਪਾਲ ਝਾਂਡੀਆਂ)-ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਪਿੰਡ ਟਿੱਬਾ ਟੱਪਰੀਆਂ ਵਿਖੇ ਚੋਣ ਜਲਸਾ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੋਰਿੰਡਾ ਦੀ ਇਕੱਤਰਤਾ ਹੋਈ

ਮੋਰਿੰਡਾ, 17 ਅਪ੍ਰੈਲ (ਕੰਗ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੋਰਿੰਡਾ ਦੀ ਇਕੱਤਰਤਾ ਬਲਾਕ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਵਿਖੇ ਹੋਈ | ਜਿਸ 'ਚ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਮੁੰਡੀਆਂ ਨੇ ...

ਪੂਰੀ ਖ਼ਬਰ »

ਚੋਣਾਂ ਸਬੰਧੀ ਸਪੀਕਰ ਰਾਣਾ ਵਲੋਂ ਕਾਂਗਰਸੀਆ ਵਰਕਰਾਂ ਨਾਲ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 17 ਅਪ੍ਰੈਲ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਪੰਜਾਬ ਵਿਧਾਨ ਸਭਾ ਦੀ ਸਪੀਕਰ ਚ ਰਾਣਾ ਕੰਵਰਪਾਲ ਸਿੰਘ ਵਲੋਂ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਮੁਨੀਸ਼ ਤਿਵਾੜੀ ਦੇ ਹੱਕ ਵਿਚ ਬਲਾਕ ਕਾਂਗਰਸ ਕਮੇਟੀ ਦੇ ...

ਪੂਰੀ ਖ਼ਬਰ »

ਉਪਮੰਡਲ ਨੰਗਲ 'ਚ ਨਹੀਂ ਮਿਲ ਰਹੇ ਅਸ਼ਟਾਮ ਪੇਪਰ, ਲੋਕ ਹੋ ਰਹੇ ਖੱਜਲ

ਨੰਗਲ, 17 ਅਪ੍ਰੈਲ (ਅਵਤਾਰ ਸਿੰਘ)-ਉਪ ਮੰਡਲ ਨੰਗਲ ਦੇ ਅਧੀਨ ਰਹਿਣ ਵਾਲੇ ਲੋਕਾਂ ਨੂੰ ਅੱਜਕੱਲ੍ਹ ਅਸ਼ਟਾਮ ਪੇਪਰ ਨਾ ਮਿਲਣ ਕਾਰਨ ਬਹੁਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪੱਤਰਕਾਰਾਂ ਨਾਲ ਗੱਲ ਕਰਦੇ ਸੰਦੀਪ, ਮੰਜੁਲ, ਅਸ਼ੋਕ ਅਤੇ ਨਰੇਸ਼ ਕੁਮਾਰ ਆਦਿ ਨੇ ...

ਪੂਰੀ ਖ਼ਬਰ »

ਜਥੇਦਾਰ ਹੀਰਾ ਸਿੰਘ ਗੁੰਬਰ ਨੂੰ ਸ਼ਰਧਾਂਜਲੀਆਂ
ਸਪੀਕਰ ਰਾਣਾ ਕੇ. ਪੀ, ਪ੍ਰੋ: ਚੰਦੂਮਾਜਰਾ, ਡਾ: ਚੀਮਾ, ਲਾਡਲ, ਮਿੱਤਲ ਨੇ ਕੀਤੀ ਸ਼ਿਰਕਤ

ਸ੍ਰੀ ਅਨੰਦਪੁਰ ਸਾਹਿਬ, 17 ਅਪ੍ਰੈਲ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਸਿਆਸੀ ਸਲਾਹਕਾਰ ਅਤੇ ਮੈਂਬਰ ਵਰਕਿੰਗ ਕਮੇਟੀ ਜਥੇਦਾਰ ਹੀਰਾ ਸਿੰਘ ਗੁੰਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਵੱਖ-ਵੱਖ ਸਿਆਸੀ ਅਤੇ ਗ਼ੈਰ ਸਿਆਸੀ ...

ਪੂਰੀ ਖ਼ਬਰ »

ਟਿੱਬਾ ਨੰਗਲ ਕਾਲਜ ਵਿਖੇ ਸ਼ਖ਼ਸੀਅਤ ਉਸਾਰੀ ਲਈ ਸੈਮੀਨਾਰ ਲਗਾਇਆ

ਨੂਰਪੁਰ ਬੇਦੀ, 17 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਜੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾ ਨੰਦ ਭੂਰੀ ਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਵਿਖੇ ਸ਼ਖ਼ਸੀਅਤ ਉਸਾਰੀ ਲਈ ਸੈਮੀਨਾਰ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਦੁਆਬਾ ਜ਼ੋਨ ਦੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਦੀ ਹੋਈ ਇਕੱਤਰਤਾ

ਸ੍ਰੀ ਅਨੰਦਪੁਰ ਸਾਹਿਬ, 17 ਅਪ੍ਰੈਲ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੁਆਬਾ ਜ਼ੋਨ ਦੇ ਗੁਰਦੁਆਰਾ ਸਾਹਿਬਾਨ ਦੀ ਮੀਟਿੰਗ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੁਖਮਿੰਦਰ ਸਿੰਘ ਨਿੱਜੀ ਸਕੱਤਰ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਸ਼੍ਰੋਮਣੀ ਸਾਹਿਤਕਾਰ ਪੋ੍ਰ. ਕਿਰਪਾਲ ਸਿੰਘ ਕਸੇਲ ਦੀਆਂ ਅਸਥੀਆਂ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ

ਕੀਰਤਪੁਰ ਸਾਹਿਬ, 17 ਅਪ੍ਰੈਲ (ਬੀਰ ਅੰਮਿ੍ਤਪਾਲ ਸਿੰਘ ਸੰਨੀ)-ਪੰਜਾਬੀ ਦੇ ਉੱਘੇ ਲੇਖਕ ਤੇ ਸ਼੍ਰੋਮਣੀ ਸਾਹਿੱਤਕਾਰ ਪੋ੍ਰ. ਕਿਰਪਾਲ ਸਿੰਘ ਕਸੇਲ (92) ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ਦੀਆਂ ਅਸਥੀਆਂ ਅੱਜ ਗੁਰਦੁਆਰਾ ਪਾਤਾਲਪੁਰੀ ਸਾਹਿਬ ਕੀਰਤਪੁਰ ...

ਪੂਰੀ ਖ਼ਬਰ »

ਪਰਮ ਸੇਵਾ ਵੈੱਲਫੇਅਰ ਸੁਸਾਇਟੀ ਵਲੋਂ ਕਿਡਨੀ ਦੇ ਇਲਾਜ ਲਈ ਮਰੀਜ਼ ਦੀ ਵਿੱਤੀ ਸਹਾਇਤਾ

ਸ੍ਰੀ ਚਮਕੌਰ ਸਾਹਿਬ, 17 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਪਰਮ ਸੇਵਾ ਵੈੱਲਫੇਅਰ ਸੁਸਾਇਟੀ ਪੰਜਾਬ ਵਲੋੋਂ ਕੁਮਾਰੀ ਚੰਚਲ ਪੁੱਤਰੀ ਸਵ: ਗੋਵਰਧਨ ਪਾਲ ਵਾਸੀ ਸਟੇਡੀਅਮ ਕਲੋਨੀ ਸ੍ਰੀ ਚਮਕੌਰ ਸਾਹਿਬ ਨੂੰ ਕਿਡਨੀਆਂ ਦੇ ਇਲਾਜ ਲਈ 10 ਹਜ਼ਾਰ ਰੁਪਏ ਦੀ ਮਾਲੀ ਮਦਦ ਉਸ ਦੇ ਘਰ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਇਨਜ਼ ਆਈ ਕੇਅਰ ਸੁਸਾਇਟੀ ਵਲੋਂ 22ਵਾਂ ਖ਼ੂਨਦਾਨ ਕੈਂਪ

ਸ੍ਰੀ ਚਮਕੌਰ ਸਾਹਿਬ, 17 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਚ ਅੱਜ ਪਹਿਲੇ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਈਨਜ਼ ਆਈ ਕੇਅਰ ਸੁਸਾਇਟੀ ਵਲੋਂ ਬਾਬਾ ਅਜੀਤ ਸਿੰਘ ਜੁਝਾਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਅਨਾਜ ਮੰਡੀ ਦਾ ਦੌਰਾ

ਪੁਰਖਾਲੀ, 17 ਅਪ੍ਰੈਲ ( ਅੰਮਿ੍ਤਪਾਲ ਸਿੰਘ ਬੰਟੀ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਆਗੂਆਂ ਵਲੋਂ ਅਨਾਜ ਮੰਡੀ ਰਾਮਪੁਰ-ਪੁਰਖਾਲੀ ਦਾ ਦੌਰਾ ਕੀਤਾ ਅਤੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ | ਇਸ ਮੌਕੇ ਇਨ੍ਹਾਂ ਆਗੂਆਂ ਵਲੋਂ ਮੰਡੀ 'ਚ ਹਾਜ਼ਰ ਕਿਸਾਨਾਂ ਨਾਲ ਵੀ ...

ਪੂਰੀ ਖ਼ਬਰ »

ਪ੍ਰੋ: ਚੰਦੂਮਾਜਰਾ ਨੇ ਹਲਕੇ ਦੀ ਇਮਾਨਦਾਰੀ ਨਾਲ ਸੇਵਾ ਕੀਤੀ

ਸ੍ਰੀ ਅਨੰਦਪੁਰ ਸਾਹਿਬ, 17 ਅਪ੍ਰੈਲ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੋ੍ਰਮਣੀ ਅਕਾਲੀ ਦਲ-ਭਾਜਪਾ ਦੇ ਸਾਂਝੇ ਉਮੀਦਵਾਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ 'ਚ ਪਾਰਟੀ ਵਰਕਰਾਂ ਅਤੇ ਆਗੂਆਂ ਵਲੋਂ ਜ਼ੋਰਦਾਰ ...

ਪੂਰੀ ਖ਼ਬਰ »

ਪ੍ਰੋ: ਚੰਦੂਮਾਜਰਾ ਦੀ ਚੋਣ ਮੀਟਿੰਗ 'ਚ ਖ਼ਲਲ ਪਾਉਣ ਵਾਲੇ ਅਖੌਤੀ ਆਗੂ ਿਖ਼ਲਾਫ਼ ਕਾਰਵਾਈ ਕੀਤੀ ਜਾਵੇ-ਭਾਜਪਾ ਆਗੂ

ਸ੍ਰੀ ਅਨੰਦਪੁਰ ਸਾਹਿਬ, 17 ਅਪ੍ਰੈਲ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)-ਇਥੋਂ ਨੇੜਲੇ ਪਿੰਡ ਅਗੰਮਪੁਰ ਵਿਖੇ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਦੀ ਚੋਣ ਮੀਟਿੰਗ 'ਚ ਸ਼ਿਵ ਸੈਨਾ ਦੇ ਅਖੌਤੀ ਆਗੂ ...

ਪੂਰੀ ਖ਼ਬਰ »

ਆਰ. ਜੀ. ਆਈ. ਵਿਖੇ 15ਵੀਂ ਸਪੋਰਟਸ ਮੀਟ ਕਰਵਾਈ
8'ਖੇਡਾਂ ਵਿਚ ਭਾਗ ਲੈਣ ਨਾਲ ਸਰੀਰ ਅਤੇ ਮਨ ਦਾ ਵਿਕਾਸ ਹੁੰਦਾ ਹੈ'-ਡੀ. ਸੀ.

ਰੂਪਨਗਰ, 17 ਅਪ੍ਰੈਲ (ਐਮ.ਐਸ.ਚੱਕਲ)-ਰਿਆਤ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰੈਲਮਾਜਰਾ ਵਿਖੇ 15ਵੀਂ ਸਲਾਨਾ ਸਪੋਰਟਸ ਮੀਟ ਦਾ ਆਯੋਜਨ ਕੀਤਾ ਗਿਆ | ਇਸ ਦਾ ਆਰੰਭ ਵਿਨੇ ਬੁਬਲਾਨੀ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਨੇ ਕੀਤਾ | ਇਸ ਮੌਕੇ ਉਨ੍ਹਾਂ ਇਕੱਠੇ ਹੋਏ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦੇ ਦੂਜੇ ਦਿਨ ਵੱਡੀ ਗਿਣਤੀ ਸੰਗਤ ਸ੍ਰੀ ਅਨੰਦਪੁਰ ਸਾਹਿਬ ਪੁੱਜੀ

ਸ੍ਰੀ ਅਨੰਦਪੁਰ ਸਾਹਿਬ, 17 ਅਪ੍ਰੈਲ (ਨਿੱਕੂਵਾਲ, ਕਰਨੈਲ ਸਿੰਘ)-ਖ਼ਾਲਸਾ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੱਲ ਰਹੇ ਤਿੰਨ ਰੋਜ਼ਾ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੇਲੇ ਦੇ ਦੂਜੇ ਦਿਨ ਵੱਡੀ ਗਿਣਤੀ ਸੰਗਤਾਂ ਟਰੈਕਟਰਾਂ, ਟਰਾਲੀਆਂ ਤੇ ਹੋਰ ਗੱਡੀਆਂ ਰਾਹੀਂ ਗੁਰੂ ...

ਪੂਰੀ ਖ਼ਬਰ »

ਜੰਡ ਸਾਹਿਬ ਸਕੂਲ 'ਚ ਖ਼ਾਲਸਾ ਸਾਜਨਾ ਦਿਵਸ ਮਨਾਇਆ

ਬੇਲਾ, 17 ਅਪ੍ਰੈਲ (ਮਨਜੀਤ ਸਿੰਘ ਸੈਣੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਅਧੀਨ ਚੱਲਦੇ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ (ਰੋਪੜ) ਵਿਖੇ ਪਿ੍ੰਸੀਪਲ ਮੈਡਮ ਸਰਬਜੀਤ ਕੌਰ ਦੀ ਅਗਵਾਈ ਅਤੇ ਗੁਰਮਤਿ ਦੇ ਅਧਿਆਪਕ ਜਰਨੈਲ ਸਿੰਘ, ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਦੌਰਾਨ ਵੋਟ ਪਾਉਣ ਸਬੰਧੀ ਕੀਤਾ ਜਾਗਰੂਕ

ਸ੍ਰੀ ਅਨੰਦਪੁਰ ਸਾਹਿਬ, 17 ਅਪ੍ਰੈਲ (ਕਰਨੈਲ ਸਿੰਘ, ਜੇ. ਐਸ. ਨਿੱਕੁੂਵਾਲ)-ਲੋਕ ਸਭਾ ਚੋਣਾਂ 2019 ਦੌਰਾਨ ਵੋਟਰਾਂ ਨੂੰ ਜਾਗਰੂਕ ਕਰਨ ਤਹਿਤ ਲੋਕ ਸਭਾ ਹਲਕਾ 6-ਸ੍ਰੀ ਅਨੰਦਪੁਰ ਸਾਹਿਬ ਅਧੀਨ ਪੈਂਦੇ 49-ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਸੈਗਮੈਂਟ ਵਿਚ ਸਵੀਪ ਗਤੀਵਿਧੀਆਂ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦੇ ਦੂਜੇ ਦਿਨ ਵੱਡੀ ਗਿਣਤੀ ਸੰਗਤ ਸ੍ਰੀ ਅਨੰਦਪੁਰ ਸਾਹਿਬ ਪੁੱਜੀ

ਖ਼ਾਲਸਾ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੱਲ ਰਹੇ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੇਲੇ ਦੌਰਾਨ ਦੇਰ ਸ਼ਾਮੀ ਸੰਗਤਾਂ ਦਾ ਅਚਾਨਕ ਹੜ੍ਹ ਆ ਗਿਆ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਕਿਲ੍ਹਾ ਅਨੰਦਗੜ੍ਹ ਸਾਹਿਬ ਜਾਣ ਵਾਲੀ ਪੰਜ ਪਿਆਰੇ ਚਾਰ ਸਾਹਿਬਜ਼ਾਦੇ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਇਨਜ਼ ਆਈ ਕੇਅਰ ਸੁਸਾਇਟੀ ਵਲੋਂ ਲਗਾਏ 22ਵੇਂ ਖ਼ੂਨਦਾਨ ਕੈਂਪ ਵਿਚ 113 ਯੂਨਿਟ ਖ਼ੂਨ ਇਕੱਤਰ

ਸ੍ਰੀ ਚਮਕੌਰ ਸਾਹਿਬ, 17 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਚ ਅੱਜ ਪਹਿਲੇ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਈਨਜ਼ ਆਈ ਕੇਅਰ ਸੁਸਾਇਟੀ ਵਲੋਂ ਬਾਬਾ ਅਜੀਤ ਸਿੰਘ ਜੁਝਾਰ ...

ਪੂਰੀ ਖ਼ਬਰ »

ਬਿੱਟੂ ਦੀ ਜਿੱਤ ਲਈ ਸਮਰਥਕ ਸੰਮਤੀ ਮੈਂਬਰ ਵਲੋਂ ਨੈਣਾਂ ਦੇਵੀ ਮੰਦਰ ਦੀ ਪੈਦਲ ਯਾਤਰਾ

ਨੂਰਪੁਰ ਬੇਦੀ, 17 ਅਪ੍ਰੈਲ (ਰਾਜੇਸ਼ ਚੌਧਰੀ ਤਖਤਗੜ੍ਹ•)-ਚੋਣਾਂ ਦੌਰਾਨ ਉਮੀਦਵਾਰਾਂ ਦੇ ਸਮਰਥਕ ਆਪਣੇ-ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਵੱਖ-ਵੱਖ ਤਰ੍ਹ•ਾਂ ਦੇ ਉਪਰਾਲਿਆਂ ਰਾਹੀਂ ਅੱਡੀ ਚੋਟੀ ਦਾ ਜ਼ੋਰ ਲਗਾਉਂਦੇ ਹਨ | ਇਸੀ ਤਰ੍ਹ•ਾਂ ਦੀ ਮਿਸਾਲ ਨੂਰਪੁਰ ਬੇਦੀ ਦੇ ...

ਪੂਰੀ ਖ਼ਬਰ »

ਰਾਮ ਨੌਮੀ ਨੂੰ ਲੈ ਕੇ ਕੱਢੀ ਗਈ ਸ਼ੋਭਾ ਯਾਤਰਾ

ਸ੍ਰੀ ਅਨੰਦਪੁਰ ਸਾਹਿਬ, 17 ਅਪ੍ਰੈਲ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਰਾਮ ਨੌਮੀ ਦੇ ਪਵਿੱਤਰ ਤਿਉਹਾਰ ਨੂੰ ਲੈ ਕੇ ਇਕ ਸ਼ੋਭਾ ਯਾਤਰਾ ਕੱਢੀ ਗਈ ਜੋ ਕਿ ਲਾਲਾ ਤੇਲੂ ਰਾਮ ਦੀ ਸਰਾਂ ਤੋਂ ਸ਼ੁਰੂ ਹੋ ਕੇ ਬਾਜ਼ਾਰਾਂ ਵਿਚੋਂ ਹੁੰਦੀ ਹੋਈ ਮੁੜ ਚੋਈ ਬਾਜ਼ਾਰ ਵਿਖੇ ਸਮਾਪਤ ...

ਪੂਰੀ ਖ਼ਬਰ »

ਡੀ. ਐਸ. ਐਸ. ਦੀ ਜ਼ਿਲ੍ਹਾ ਤੇ ਸ਼ਹਿਰੀ ਇਕਾਈ ਕੀਤੀ ਭੰਗ

ਰੂਪਨਗਰ, 17 ਅਪ੍ਰੈਲ (ਪੱਤਰ ਪ੍ਰੇਰਕ)-ਦਲਿਤ ਸੁਰੱਖਿਆ ਸੈਨਾ ਦੇ ਜ਼ਿਲ੍ਹਾ ਸਿੰਘ ਰਾਸ਼ਟਰੀ ਪ੍ਰਚਾਰ ਮੰਤਰੀ ਵਲੋਂ ਪੈੱ੍ਰਸ ਨੋਟ ਜਾਰੀ ਕਰ ਦੱਸਿਆ ਕਿ ਰਾਸ਼ਟਰੀ ਕੇਂਦਰੀ ਅਧਿਅਕਸ਼ ਸੈਂਟਰ ਬਾਡੀ ਵਲੋਂ ਰੂਪਨਗਰ ਜ਼ਿਲ੍ਹਾ ਇਕਾਈ ਤੇ ਸ਼ਹਿਰੀ ਇਕਾਈ ਤੇ ਸ਼ਹਿਰੀ ਇਕਾਈ ...

ਪੂਰੀ ਖ਼ਬਰ »

ਸ੍ਰੀਮਦ ਭਗਵਤ ਕਥਾ ਦੇ ਮੱਦੇਨਜ਼ਰ ਕਲਸ਼ ਯਾਤਰਾ

ਨੂਰਪੁਰ ਬੇਦੀ, 17 ਅਪ੍ਰੈਲ (ਰਾਜੇਸ਼ ਚੌਧਰੀ ਤਖਤਗੜ੍ਹ•, ਵਿੰਦਰਪਾਲ ਝਾਂਡੀਆਂ)-ਸਮੂਹ ਸੰਗਤਾਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਨੂਰਪੁਰ ਬੇਦੀ ਵਿਖੇ ਕਰਵਾਈ ਸ੍ਰੀਮਦ ਭਗਵਤ ਸਪਤਾਹਿਕ ਕਥਾ ਯੱਗ ਦੇ ਮੱਦੇਨਜ਼ਰ ਵਿਸ਼ਾਲ ਕਲਸ਼ ਯਾਤਰਾ ਕੱਢੀ ਗਈ | ਸਥਾਨਕ ਸ਼ਿਵ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX