ਤਾਜਾ ਖ਼ਬਰਾਂ


ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  5 minutes ago
ਨਵੀਂ ਦਿੱਲੀ, 18 ਅਕਤੂਬਰ - ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ ਬੈਂਕ ਦੇ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਕੀਤੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ...
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  13 minutes ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ) - ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ...
ਅੱਜ ਦਾ ਵਿਚਾਰ
. . .  18 minutes ago
ਅੱਜ ਦਾ ਵਿਚਾਰ
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਰਾਤ ਕਰਿਆਨਾ ਯੂਨੀਅਨ ਅਜਨਾਲਾ ਦੇ ਪ੍ਰਧਾਨ ਦੇ ਪੁੱਤਰ ਕੋਲੋਂ ਲੁਟੇਰੇ ਪੈਸਿਆਂ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ । ਇਸ ਸੰਬੰਧੀ ਪ੍ਰਧਾਨ ਨੰਦ ਕਿਸ਼ੋਰ ਦੇ ਪੁੱਤਰ ਰੋਹਿਤ ਕੁਮਾਰ ਭੱਲਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੇਰ...
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਫ਼ਾਜ਼ਿਲਕਾ, 17 ਅਕਤੂਬਰ (ਪ੍ਰਦੀਪ ਕੁਮਾਰ )-ਬੀਤੇ ਦਿਨ ਕਸ਼ਮੀਰ ਵਿਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੇ ਵਾਰਿਸਾਂ ਨੂੰ ਸੂਬਾ ਸਰਕਾਰ ਨੇ 2 ਲੱਖ...
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਅਬੋਹਰ, 17 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ) - ਬੀਤੇ ਕੱਲ੍ਹ ਜੰਮੂ ਕਸ਼ਮੀਰ ਦੇ ਸ਼ੋਪੀਆ ਇਲਾਕੇ ਵਿੱਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਵਪਾਰੀ ਚਰਨਜੀਤ ਸਿੰਘ ਦੀ ਲਾਸ਼ ਦੇਰ ਰਾਤ ਉਨ੍ਹਾਂ ਦੇ ਪਿੰਡ ਸਰਾਭਾ ਨਗਰ...
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਜੈਤੋ, 17 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਸ਼ਹਿਰ ਦੇ ਮੇਨ ਬਾਜਾਰ ਦੇ ਚੌਂਕ ਨੰਬਰ ਇਕ ਵਿਚ ਸਥਿਤ ਸ਼ੀਲੇ ਦੀ ਹੱਟੀ (ਜਿੰਦਲ ਸਿੰਗਾਰ ਸੈਂਟਰ) 'ਤੇ ਰਾਤ....
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਜਲੰਧਰ, 17 ਅਕਤੂਬਰ - ਦੇਸ਼ ਭਰ 'ਚ ਅੱਜ ਕਰਵਾ ਚੌਥ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਹ ਦਿਨ ਸੁਹਾਗਣ ਔਰਤਾਂ ਲਈ ਖ਼ਾਸ ਹੁੰਦਾ ਹੈ। ਦੇਰ ਸ਼ਾਮ ਨੂੰ ਸੁਹਾਗਣਾਂ ਨੇ ਚੰਦਰਮਾ ਨਿਕਲਣ...
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਤਲਵੰਡੀ ਸਾਬੋ 17 ਅਕਤੂਬਰ (ਰਣਜੀਤ ਸਿੰਘ ਰਾਜੂ) ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਕੌਮਾਂਤਰੀ ਨਗਰ...
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਮੁੰਬਈ, 17 ਅਕਤੂਬਰ - ਚੋਣ ਕਮਿਸ਼ਨ ਦੀ ਟੀਮ ਨੇ ਮੁੰਬਈ ਵਿਖੇ ਇੱਕ ਵਿਅਕਤੀ ਤੋਂ 2,90,50000 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਹ ਪੈਸਾ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ...
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  1 day ago
ਮੰਡੀ ਅਰਨੀਵਾਲਾ, 17 (ਪ੍ਰਦੀਪ ਕੁਮਾਰ)- ਪੰਜਾਬ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵਿਚ ਜਲਾਲਾਬਾਦ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ...
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)- ਸਥਾਨਕ ਸ਼ਾਮ ਦੇ ਕਰੀਬ 4 ਕੁ ਵਜੇ ਤਪਾ-ਜੇਠੂਕੇ ਰੇਲਵੇ ਲਾਈਨ ਵਿਚਕਾਰ ਇੱਕ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੇ ਜੰਮੂ ਤਵੀ ਗੱਡੀ...
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਪਹਿਲੀ ਤਸਵੀਰ ...
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਆਈ.ਐਨ.ਐਕਸ ਮੀਡੀਆ ਮਾਮਲੇ 'ਚ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ 24 ਅਕਤੂਬਰ ਤੱਕ ਵਧਾ ਦਿੱਤੀ ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  1 day ago
ਸ੍ਰੀਨਗਰ, 17 ਅਕਤੂਬਰ- ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਤੋਂ ਬਾਅਦ ਊਰੀ ਸ਼ਹਿਰ 'ਚ ਕਈ ਮਕਾਨਾਂ ਨੂੰ ਨੁਕਸਾਨ ਪਹੁੰਚਿਆ ...
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  1 day ago
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  1 day ago
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  1 day ago
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  1 day ago
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  1 day ago
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  1 day ago
ਦਿੱਲੀ 'ਚ 4 ਨਵੰਬਰ ਤੋਂ ਲਾਗੂ ਹੋਵੇਗੀ ਓਡ-ਈਵਨ ਯੋਜਨਾ- ਕੇਜਰੀਵਾਲ
. . .  1 day ago
ਪੀ. ਐੱਮ. ਸੀ. ਖਾਤਾ ਧਾਰਕਾਂ ਨਾਲ ਨਿਆਂ ਕਰੇ ਸਰਕਾਰ- ਮਨਮੋਹਨ ਸਿੰਘ
. . .  1 day ago
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  1 day ago
ਭਾਜਪਾ ਅਰਥ ਵਿਵਸਥਾ ਦੇ 'ਡਬਲ ਇੰਜਣ' 'ਤੇ ਮੰਗਦੀ ਹੈ ਵੋਟ- ਡਾ. ਮਨਮੋਹਨ ਸਿੰਘ
. . .  1 day ago
ਰੇਲੀਗੇਅਰ ਮਾਮਲਾ : ਨਿਆਇਕ ਹਿਰਾਸਤ 'ਚ ਭੇਜੇ ਗਏ ਮਲਵਿੰਦਰ ਅਤੇ ਸ਼ਵਿੰਦਰ
. . .  1 day ago
ਬਾਘਾਪੁਰਾਣਾ : ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਦੋ ਦਿਨਾਂ 'ਕਲਮ ਛੋੜ' ਹੜਤਾਲ ਸ਼ੁਰੂ
. . .  1 day ago
ਹਾਦਸੇ ਤੋਂ ਬਾਅਦ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  1 day ago
ਸੰਦੀਪ ਸੰਧੂ ਦੇ ਹੱਕ 'ਚ ਕੈਪਟਨ ਵਲੋਂ ਰੋਡ ਸ਼ੋਅ
. . .  1 day ago
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮਿਲੇਗਾ ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਦਾ ਇੱਕ ਵਫ਼ਦ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਫਾਰਮ ਜਾਰੀ
. . .  1 day ago
ਭੇਦਭਰੀ ਹਾਲਤ 'ਚ ਵਿਆਹੁਤਾ ਦੀ ਮੌਤ
. . .  1 day ago
ਪੀ. ਐੱਮ. ਸੀ. ਬੈਂਕ : ਪੁਲਿਸ ਹਿਰਾਸਤ 'ਚ ਭੇਜੇ ਗਏ ਸਾਬਕਾ ਨਿਰਦੇਸ਼ਕ ਸੁਰਜੀਤ ਅਰੋੜਾ
. . .  1 day ago
25 ਕਿਲੋ ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ
. . .  1 day ago
ਸਾਊਦੀ ਅਰਬ 'ਚ ਵਾਪਰੇ ਸੜਕ ਹਾਦਸੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ
. . .  1 day ago
ਪਰਾਲੀ ਨੂੰ ਸਾੜਨ 'ਤੇ ਜੇਕਰ ਕੋਈ ਕਿਸਾਨ 'ਤੇ ਮਾਮਲਾ ਦਰਜ ਕਰਨ ਪਹੁੰਚਿਆ ਤਾਂ ਉਸ ਨੂੰ ਬੰਦੀ ਬਣਾ ਲਿਆ ਜਾਵੇਗਾ- ਕਿਸਾਨ ਆਗੂ
. . .  1 day ago
ਜਲਾਲਾਬਾਦ 'ਚ ਗੋਲੀ ਚਲਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਰਿਹਾਅ
. . .  1 day ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦੀ ਗੋਲੀਬਾਰੀ ਕਾਰਨ ਵਪਾਰੀ ਦੀ ਮੌਤ ਤੋਂ ਬਾਅਦ ਅਬੋਹਰ 'ਚ ਸੋਗ ਦੀ ਲਹਿਰ
. . .  1 day ago
ਪਤੀ ਦੀ ਲੰਬੀ ਉਮਰ ਲਈ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  1 day ago
ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ ਸੁਹਾਗਣਾਂ ਦਾ ਤਿਉਹਾਰ ਕਰਵਾ ਚੌਥ
. . .  1 day ago
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਅੱਗ
. . .  about 1 hour ago
ਸਾਊਦੀ ਅਰਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 35 ਲੋਕਾਂ ਦੀ ਮੌਤ
. . .  about 1 hour ago
ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਰਵਾਨਾ ਹੋਏ ਰਾਸ਼ਟਰਪਤੀ ਕੋਵਿੰਦ
. . .  3 minutes ago
ਅੱਜ ਦਾ ਵਿਚਾਰ
. . .  15 minutes ago
ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  2 days ago
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  2 days ago
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 5 ਵੈਸਾਖ ਸੰਮਤ 551

ਪੰਜਾਬ / ਜਨਰਲ

ਚੋਣ ਕਮਿਸ਼ਨ ਵਲੋਂ ਅੰਮਿ੍ਤਸਰ ਦਿਹਾਤੀ ਦਾ ਜ਼ਿਲ੍ਹਾ ਪੁਲਿਸ ਮੁਖੀ ਤਬਦੀਲ

ਚੰਡੀਗੜ੍ਹ, 17 ਅਪ੍ਰੈਲ (ਬਿਊਰੋ ਚੀਫ਼)-ਚੋਣ ਕਮਿਸ਼ਨ ਵਲੋਂ ਅੰਮਿ੍ਤਸਰ ਦਿਹਾਤੀ ਦੇ ਮੌਜੂਦਾ ਜ਼ਿਲ੍ਹਾ ਪੁਲਿਸ ਮੁਖੀ ਪਰਮਪਾਲ ਸਿੰਘ ਨੂੰ ਤਬਦੀਲ ਕਰਨ ਦਾ ਫ਼ੈਸਲਾ ਲਿਆ ਗਿਆ ਹੈ ਅਤੇ ਉਨ੍ਹਾਂ ਦੀ ਥਾਂ 'ਤੇ ਤੇਲੰਗਾਨਾ ਕਾਡਰ ਦੇ ਪੁਲਿਸ ਅਧਿਕਾਰੀ ਵਿਕਰਮਜੀਤ ਦੁੱਗਲ ਆਈ.ਪੀ.ਐਸ. ਨੂੰ ਅੰਮਿ੍ਤਸਰ ਦਿਹਾਤੀ ਦਾ ਨਵਾਂ ਪੁਲਿਸ ਮੁਖੀ ਲਗਾਇਆ ਗਿਆ ਹੈ | ਕਮਿਸ਼ਨ ਵਲੋਂ ਹਾਲਾਂਕਿ ਇਸ ਤਬਾਦਲੇ ਦਾ ਕੋਈ ਕਾਰਨ ਆਪਣੇ ਹੁਕਮਾਂ ਵਿਚ ਨਹੀਂ ਦਰਸਾਇਆ ਗਿਆ | ਲੇਕਿਨ ਪਤਾ ਲੱਗਾ ਹੈ ਕਿ ਮੌਜੂਦਾ ਪੁਲਿਸ ਮੁਖੀ ਪਰਮਪਾਲ ਸਿੰਘ ਸਬੰਧੀ ਕਮਿਸ਼ਨ ਨੂੰ ਇਸ ਮੰਤਵ ਦੀ ਸ਼ਿਕਾਇਤ ਪ੍ਰਾਪਤ ਹੋਈ ਸੀ | ਉਕਤ ਪੁਲਿਸ ਅਧਿਕਾਰੀ ਦੀ ਡਿਗਰੀ ਜਾਂਚ ਅਧੀਨ ਹੈ ਅਤੇ ਇਸ ਡਿਗਰੀ ਦੇ ਸੂਬੇ ਵਿਚ ਮਾਨਤਾ ਪ੍ਰਾਪਤ ਨਾ ਹੋਣ ਦੇ ਵੀ ਦੋਸ਼ ਹਨ | ਇਸੇ ਤਰ੍ਹਾਂ ਪਤਾ ਲੱਗਾ ਹੈ ਕਿ ਜਲੰਧਰ ਤੋਂ ਖੰਨਾ ਪੁਲਿਸ ਵਲੋਂ ਗ਼ਾਇਬ ਕੀਤੀ ਗਈ 6.66 ਕਰੋੜ ਦੀ ਰਾਸ਼ੀ ਸਬੰਧੀ ਵੀ ਰਾਜ ਦੇ ਮੁੱਖ ਚੋਣ ਅਧਿਕਾਰੀ ਵਲੋਂ ਆਖ਼ਰਕਾਰ ਕੋਈ 3 ਹਫ਼ਤੇ ਬਾਅਦ ਇਸ ਘਟਨਾ ਸਬੰਧੀ ਚੋਣ ਕਮਿਸ਼ਨ ਨੂੰ ਇਸ ਮਾਮਲੇ ਵਿਚ ਰਾਜ ਸਰਕਾਰ ਵਲੋਂ ਬਣਾਏ ਜਾਂਚ ਅਧਿਕਾਰੀ ਦੀ ਰਿਪੋਰਟ ਭੇਜਣ ਦਾ ਫ਼ੈਸਲਾ ਲਿਆ ਗਿਆ ਹੈ | ਲੇਕਿਨ ਦਿਲਚਸਪ ਗੱਲ ਇਹ ਹੈ ਕਿ ਇਸ ਰਿਪੋਰਟ ਵਿਚ ਖੰਨਾ ਪੁਲਿਸ ਵਲੋਂ ਜਲੰਧਰ ਪੁਲਿਸ ਦੇ ਖੇਤਰ ਵਿਚ ਅਣਅਧਿਕਾਰਤ ਤੌਰ 'ਤੇ ਕਾਰਵਾਈ ਕੀਤੇ ਜਾਣ ਦੇ ਇਤਰਾਜ਼ਾਂ ਨੂੰ ਮੁੱਦਾ ਨਹੀਂ ਬਣਾਇਆ ਗਿਆ ਹੈ ਅਤੇ ਨਾ ਹੀ ਇਸ ਸਬੰਧੀ ਕੋਈ ਇਤਰਾਜ਼ ਉਠਾਇਆ ਗਿਆ ਹੈ ਕਿ ਜਲੰਧਰ ਤੋਂ ਕਬਜ਼ੇ ਵਿਚ ਲਈ ਰਾਸ਼ੀ ਨੂੰ ਖੰਨਾ ਪੁਲਿਸ ਵਲੋਂ ਦੋਰਾਹਾ ਦੇ ਨਾਕੇ 'ਤੇ ਕਬਜ਼ੇ ਵਿਚ ਲਏ ਜਾਣ ਦਾ ਨਾਟਕ ਕਿਉਂ ਰਚਿਆ ਗਿਆ | ਚੋਣ ਕਮਿਸ਼ਨ ਇਸ ਮੁੱਦੇ 'ਤੇ ਕੀ ਸਟੈਂਡ ਲੈਂਦਾ ਹੈ ਇਸ ਸਬੰਧੀ ਸਥਿਤੀ ਆਉਂਦੇ 2-3 ਦਿਨਾਂ ਦੌਰਾਨ ਸਪੱਸ਼ਟ ਹੋ ਸਕੇਗੀ | ਇਸੇ ਦੌਰਾਨ ਚੋਣ ਕਮਿਸ਼ਨ ਵਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ ਮਨਿਸਟੀਰੀਅਲ ਕਾਡਰ ਦੀਆਂ ਕੁਝ ਤਬਦੀਲੀਆਂ ਅਮਲ ਹੇਠ ਲਿਆਉਣ ਦੀ ਇਜਾਜ਼ਤ ਦੇ ਦਿੱਤੀ ਹੈ | ਸਿਹਤ ਵਿਭਾਗ ਨੂੰ ਵੀ ਦਵਾਈਆਂ ਅਤੇ ਹਸਪਤਾਲਾਂ ਦੀਆਂ ਮਸ਼ੀਨਾਂ ਤੋਂ ਇਲਾਵਾ ਹੋਰ ਜ਼ਰੂਰੀ ਵਸਤਾਂ ਦੀ ਖ਼ਰੀਦ ਜਾਰੀ ਰੱਖਣ ਦੀ ਵੀ ਇਜਾਜ਼ਤ ਦੇ ਦਿੱਤੀ ਹੈ | ਚੋਣ ਕਮਿਸ਼ਨ ਵਲੋਂ ਰਾਸ਼ਟਰੀ ਮੁੱਖ ਮਾਰਗਾਂ 'ਤੇ ਚੱਲ ਰਹੇ ਕੰਮਾਂ ਨੂੰ ਜਾਰੀ ਰੱਖਣ ਲਈ ਜ਼ਮੀਨਾਂ ਦੀ ਪ੍ਰਾਪਤੀ ਟੈਂਡਰ ਜਾਰੀ ਕਰਨ ਅਤੇ ਦਰੱਖਤਾਂ ਦੀ ਕਟਾਈ ਲਈ ਜੰਗਲਾਤ ਦੀ ਮਨਜ਼ੂਰੀ ਜਾਰੀ ਕਰਨ ਲਈ ਵੀ ਇਜਾਜ਼ਤ ਦੇਣ ਦਾ ਫ਼ੈਸਲਾ ਕੀਤਾ ਹੈ |
ਮਜੀਠੀਆ ਦੀ ਸ਼ਿਕਾਇਤ 'ਤੇ ਹੋਈ ਕਾਰਵਾਈ
ਅੰਮਿ੍ਤਸਰ (ਰੇਸ਼ਮ ਸਿੰਘ)-ਸੂਤਰਾਂ ਦੇ ਹਵਾਲੇ ਨਾਲ ਮਿਲੀ ਜਾਣਕਾਰੀ ਅਨੁਸਾਰ ਅੰਮਿ੍ਤਸਰ ਦਿਹਾਤੀ ਦੇ ਜ਼ਿਲ੍ਹਾ ਮੁਖੀ ਪਰਮਪਾਲ ਸਿੰਘ ਦੀ ਬਦਲੀ ਬਿਕਰਮ ਸਿੰਘ ਮਜੀਠੀਆ ਦੀ ਸ਼ਿਕਾਇਤ 'ਤੇ ਚੋਣ ਕਮਿਸ਼ਨ ਵਲੋਂ ਕੀਤੀ ਗਈ ਹੈ | ਮੁੱਖ ਚੋਣ ਕਮਿਸ਼ਨਰ ਕੋਲ ਅਕਾਲੀ ਦਲ ਵਲੋਂ ਕੀਤੀ ਸ਼ਿਕਾਇਤ 'ਚ ਕਿਹਾ ਗਿਆ ਕਿ ਉਕਤ ਅਧਿਕਾਰੀ ਲੰਮੇ ਸਮੇਂ ਤੋਂ ਅੰਮਿ੍ਤਸਰ ਸ਼ਹਿਰੀ 'ਚ ਬਤੌਰ ਡੀ. ਸੀ. ਪੀ. ਤੇ ਬਾਅਦ 'ਚ ਦਿਹਾਤੀ ਦਾ ਜ਼ਿਲ੍ਹਾ ਪੁਲਿਸ ਮੁਖੀ ਲੱਗਾ ਹੋਇਆ ਹੈ ਅਤੇ ਲੰਮੇਂ ਸਮੇਂ ਦੇ ਕਾਰਜਕਾਲ ਕਾਰਨ ਲੋਕ ਸਭਾ ਚੋਣਾਂ 'ਚ ਅਕਾਲੀ ਦਲ ਤੇ ਭਾਜਪਾ ਨਾਲ ਪੱਖਪਾਤ ਹੋਣ ਦੀ ਸੰਭਾਵਨਾ ਹੈ | ਜਿਸ ਦਾ ਲਾਭ ਹੁਕਮਰਾਨ ਕਾਂਗਰਸ ਨੂੰ ਹੋ ਸਕਦਾ ਹੈ | ਦੱਸਣਯੋਗ ਹੈ ਕਿ ਪਰਮਪਾਲ ਸਿੰਘ ਦਾ ਨਾਂਅ ਕਿਸੇ ਵੇਲੇ ਅਕਾਲੀ ਦਲ ਨਾਲ ਵੀ ਜੁੜਦਾ ਰਿਹਾ ਹੈ ਅਤੇ ਉਹ ਅਕਾਲੀ ਦਲ ਦੀ ਸਰਕਾਰ 'ਚ ਇਥੇ ਏ. ਡੀ. ਸੀ. ਪੀ. ਤੋਂ ਤਰੱਕੀ ਪਾ ਕੇ ਡੀ. ਸੀ. ਪੀ. ਬਣੇ ਸਨ | ਜਿਨ੍ਹਾਂ ਦੀ ਅਕਾਲੀ ਦਲ ਦੇ ਆਗੂਆਂ 'ਚ ਵੀ ਚੰਗੀ ਪੈਂਠ ਬਣੀ ਹੋਈ ਸੀ ਜਦੋਂ ਕਿ ਕਾਂਗਰਸ ਸਰਕਾਰ ਬਣਨ 'ਤੇ ਉਹ ਪਹਿਲੀ ਕਤਾਰ 'ਚ ਜ਼ਿਲ੍ਹਾ ਪੁਲਿਸ ਮੁਖੀ ਲੱਗਣ ਵਾਲੇ ਪਹਿਲੇ ਅਧਿਕਾਰੀ ਵੀ ਸਨ |

ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਬਣਨ ਵਾਲੀ ਚੈੱਕ ਪੋਸਟ ਦਾ ਬੋਰਡ ਲਾਇਆ

ਬਟਾਲਾ, 17 ਅਪ੍ਰੈਲ (ਕਾਹਲੋਂ)-ਕਸਬਾ ਡੇਰਾ ਬਾਬਾ ਨਾਨਕ ਨਾਲ ਲਗਦੀ ਭਾਰਤ-ਪਾਕਿ ਕੌਮਾਂਤਰੀ ਸਰਹੱਦ ਜਿੱਥੇ ਕਰਤਾਰਪੁਰ ਸਾਹਿਬ ਲਾਂਘੇ ਲਈ ਸੰਗਤ ਦੀ ਸਹੂਲਤ ਲਈ ਭਾਰਤ ਸਰਕਾਰ ਦੇ ਜ਼ਮੀਨੀ ਬੰਦਰਗਾਹ ਮੰਤਰਾਲੇ, ਗ੍ਰਹਿ ਵਿਭਾਗ ਵਲੋਂ ਸਾਂਝੀ ਚੈੱਕ ਪੋਸਟ ਬਣਾਈ ਜਾਣੀ ਹੈ, ...

ਪੂਰੀ ਖ਼ਬਰ »

ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

ਭੂੰਦੜੀ, 17 ਅਪ੍ਰੈਲ (ਕੁਲਦੀਪ ਸਿੰਘ ਮਾਨ)-ਸਥਾਨਕ ਕਸਬੇ 'ਚ ਚਿੱਟੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਦਿੰਦਿਆਂ ਡਾਕਟਰ ਪਰਮਜੀਤ ਸਿੰਘ ਸਮਰਾ ਨੇ ਦੱਸਿਆ ਕਿ ਮੇਰੇ ਕੋਲ ਨੌਜਵਾਨ ਨੂੰ ਸਵੇਰੇ 8 ਵਜੇ ਲੈ ਕੇ ਆਏ ਸਨ, ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ

ਛਾਜਲੀ, 17 ਅਪ੍ਰੈਲ (ਕੁਲਦੀਪ ਸ਼ਰਮਾ)-ਪਿੰਡ ਛਾਜਲੀ (ਸੰਗਰੂਰ) ਦੇ ਵਿਚਕਾਰ ਬਣੇ ਇਕ ਧਾਰਮਿਕ ਡੇਰੇ ਦੇ ਧੂਣਾ ਸਾਹਿਬ 'ਚ 11 ਸਾਲ ਦੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਕੀਤੇ ਜਾਣ ਦੀ ਖ਼ਬਰ ਹੈ ਜਿਸ ਸਬੰਧੀ ਥਾਣਾ ਛਾਜਲੀ 'ਚ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਇਸ ਸਬੰਧੀ ਥਾਣਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਭਗਵਾਨ ਮਹਾਵੀਰ ਨੂੰ ਹਮੇਸ਼ਾ ਸਰਬਉੱਚ ਸਤਿਕਾਰ ਭੇਟ ਕਰਦੀ ਹੈ

ਚੰਡੀਗੜ੍ਹ, 17 ਅਪ੍ਰੈਲ (ਅਜੀਤ ਬਿਊਰੋ)-ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਵਲੋਂ ਭਗਵਾਨ ਮਹਾਵੀਰ ਜੈਅੰਤੀ ਮੌਕੇ ਜਾਰੀ ਸਰਕਾਰੀ ਇਸ਼ਤਿਹਾਰ 'ਚ ਪ੍ਰਕਾਸ਼ਿਤ ਹੋਈ ਭਗਵਾਨ ਮਹਾਵੀਰ ਸਵਾਮੀ ਦੀ ਤਸਵੀਰ ਬਾਰੇ ਕੁਝ ਲੋਕਾਂ ਦੇ ਸਵਾਲ ਪ੍ਰਾਪਤ ਹੋਏ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਬਾਲੀਵੁੱਡ ਅਦਾਕਾਰਾ ਵਿੱਦਿਆ ਬਾਲਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਅੰਮਿ੍ਤਸਰ, 17 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਬਾਲੀਵੁੱਡ ਅਭਿਨੇਤਰੀ ਵਿੱਦਿਆ ਬਾਲਨ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਇਲਾਹੀ ਬਾਣੀ ਦੇ ਰਸ ਭਿੰਨੇ ਕੀਰਤਨ ਦਾ ਅਨੰਦ ਮਾਣਿਆ | ਇਸ ਦੌਰਾਨ ਸੂਚਨਾ ਕੇਂਦਰ 'ਚ ਸੂਚਨਾ ਅਧਿਕਾਰੀ ਸਰਬਜੀਤ ...

ਪੂਰੀ ਖ਼ਬਰ »

ਪਤਨੀ ਦੀ ਹੱਤਿਆ ਪਿੱਛੋਂ ਖ਼ੁਦਕੁਸ਼ੀ ਦੀ ਕੋਸ਼ਿਸ਼

ਸ੍ਰੀ ਅਨੰਦਪੁਰ ਸਾਹਿਬ, 17 ਅਪ੍ਰੈਲ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਪਿੰਡ ਝਿੰਜੜੀ ਦੇ ਰਹਿਣ ਵਾਲੇ ਇਕ ਵਿਅਕਤੀ ਵਲੋਂ ਤੜਕਸਾਰ ਆਪਣੀ ਪਤਨੀ ਦੀ ਗਲ਼ਾ ਘੁੱਟ ਕੇ ਹੱਤਿਆ ਕਰਨ ਉਪਰੰਤ ਕਿਸੇ ਤੇਜ਼ਧਾਰ ਹਥਿਆਰ ਨਾਲ ਆਪਣੇ ਆਪ ਨੂੰ ਵੀ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ...

ਪੂਰੀ ਖ਼ਬਰ »

ਕੇਜਰੀਵਾਲ ਤੇ ਮਾਇਆਵਤੀ ਪੰਜਾਬ 'ਚ ਚੋਣ ਰੈਲੀਆਂ ਨੂੰ ਕਰਨਗੇ ਸੰਬੋਧਨ

ਚੰਡੀਗੜ੍ਹ, 17 ਅਪ੍ਰੈਲ (ਐਨ. ਐਸ. ਪਰਵਾਨਾ)-ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਲੋਕ ਸਭਾ ਦੀਆਂ ਚੋਣਾਂ 'ਚ ਆਪੋ-ਆਪਣੇ ਪਾਰਟੀ ਉਮੀਦਵਾਰਾਂ ਦੀ ਮਦਦ ਲਈ ਮਈ ਮਹੀਨੇ ਪੰਜਾਬ ...

ਪੂਰੀ ਖ਼ਬਰ »

ਇਮਰਾਨ ਦਾ ਬਿਆਨ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼- ਮੋਦੀ

ਨਵੀਂ ਦਿੱਲੀ, 17 ਅਪ੍ਰੈਲ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਪਾਕਿਸਤਾਨੀ ਹਮਰੁਤਬਾ ਇਮਰਾਨ ਖ਼ਾਨ ਦੇ ਭਾਜਪਾ ਦੀ ਜਿੱਤ ਵਾਲੇ ਦਾਅਵੇ 'ਤੇ ਪਲਟ ਵਾਰ ਕਰਦਿਆ ਕਿਹਾ ਕਿ ਇਹ ਬਿਆਨ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਹੈ | ਪਾਕਿ ਪ੍ਰਧਾਨ ਮੰਤਰੀ ਨੇ ...

ਪੂਰੀ ਖ਼ਬਰ »

ਪੈਰਾਸ਼ੂਟ ਰਾਹੀਂ ਉਤਾਰੇ 40 ਫ਼ੀਸਦੀ ਉਮੀਦਵਾਰ

• ਬਲਵਿੰਦਰ ਸਿੰਘ ਭੁੱਲਰ ਅਮਰਗੜ੍ਹ, 17 ਅਪ੍ਰੈਲ P ਲੋਕ ਸਭਾ ਚੋਣਾਂ ਲਈ ਪੰਜਾਬ ਦੀਆਂ ਕਈ ਰਾਜਨੀਤਕ ਪਾਰਟੀਆਂ ਦੇ ਸਥਾਨਕ ਆਗੂ ਬਹੁਤ ਦੁਖੀ ਹਨ ਕਿਉਂਕਿ ਆਪੋ ਆਪਣੇ ਲੋਕ ਸਭਾ ਹਲਕਿਆਂ 'ਚ ਉਹ ਪਾਰਟੀ ਲਈ ਪਿਛਲੇ ਲੰਮੇ ਸਮੇਂ ਤੋਂ ਸਰਗਰਮੀਆਂ ਤਾਂ ਖ਼ੁਦ ਦੇ ਬਲਬੂਤੇ 'ਤੇ ...

ਪੂਰੀ ਖ਼ਬਰ »

ਇਨੈਲੋ ਵਲੋਂ 6 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਚੰਡੀਗੜ੍ਹ, 17 ਅਪ੍ਰੈਲ (ਐਨ.ਐਸ. ਪਰਵਾਨਾ)-ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਨੇ ਹਰਿਆਣਾ 'ਚੋਂ ਲੋਕ ਸਭਾ ਦੀਆਂ 10 ਸੀਟਾਂ 'ਚੋਂ 6 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ, ਜਦੋਂਕਿ ਬਾਕੀ ਦੇ 4 ਉਮੀਦਵਾਰ ਦੋ ਦਿਨਾਂ ਤੱਕ ਐਲਾਨ ਦਿੱਤੇ ਜਾਣਗੇ | ਇਨ੍ਹਾਂ ਦੀ ...

ਪੂਰੀ ਖ਼ਬਰ »

ਚੋਣ ਕਮਿਸ਼ਨ ਵਲੋਂ ਛੱਤੀਸਗੜ੍ਹ ਦੇ ਮੰਤਰੀ ਨੂੰ ਨੋਟਿਸ

ਨਵੀਂ ਦਿੱਲੀ, 17 ਅਪ੍ਰੈਲ (ਏਜੰਸੀ)-ਵੱਖ-ਵੱਖ ਆਗੂਆਂ ਵਲੋਂ ਦਿੱਤੇ ਜਾ ਰਹੇ ਵਿਵਾਦਤ ਬਿਆਨਾਂ 'ਤੇ ਚੋਣ ਕਮਿਸ਼ਨ ਲਗਾਤਾਰ ਸਖ਼ਤੀ ਦਿਖਾ ਰਿਹਾ ਹੈ | ਚੋਣ ਕਮਿਸ਼ਨ ਨੇ ਹੁਣ ਛੱਤੀਸਗੜ੍ਹ ਦੇ ਮੰਤਰੀ ਨੂੰ ਨੋਟਿਸ ਭੇਜ ਕੇ ਤਿੰਨ ਦਿਨਾਂ ਦੇ ਅੰਦਰ ਜਵਾਬ ਦੇਣ ਲਈ ਕਿਹਾ ਹੈ | ...

ਪੂਰੀ ਖ਼ਬਰ »

ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਨੇ ਆਸਟ੍ਰੇਲੀਆ ਦੇ 3 ਸਟੱਡੀ ਵੀਜ਼ੇ ਲਗਵਾਏ

ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਕਪੂਰਾ ਰੋਡ ਸਥਿਤ ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਸ੍ਰੀ ਮੁਕਤਸਰ ਸਾਹਿਬ ਨੇ ਆਸਟੇ੍ਰਲੀਆ ਦੇ 3 ਸਟੱਡੀ ਵੀਜ਼ੇ ਲਗਵਾਏ ਹਨ | ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਲਖਵਿੰਦਰ ...

ਪੂਰੀ ਖ਼ਬਰ »

ਮਜੀਠੀਆ ਦੀ ਸ਼ਿਕਾਇਤ 'ਤੇ ਅੰਮਿ੍ਤਸਰ ਦਾ ਜ਼ਿਲ੍ਹਾ ਪੁਲਿਸ ਮੁਖੀ ਬਦਲਿਆ

ਅੰਮਿ੍ਤਸਰ, 17 ਅਪ੍ਰੈਲ (ਰੇਸ਼ਮ ਸਿੰਘ)-ਅੰਮਿ੍ਤਸਰ ਦੇ ਚਰਚਿਤ ਜ਼ਿਲ੍ਹਾ ਪੁਲਿਸ ਮੁਖੀ ਪਰਮਪਾਲ ਸਿੰਘ ਦਾ ਅੱਜ ਚੋਣ ਕਮਿਸ਼ਨ ਵਲੋਂ ਤੁਰੰਤ ਪ੍ਰਭਾਵ ਨਾਲ ਤਬਾਦਲਾ ਕੀਤੇ ਜਾਣ ਉਪਰੰਤ ਉਨ੍ਹਾਂ ਦੀ ਥਾਂ 'ਤੇ ਆਈ. ਪੀ. ਐਸ. ਅਧਿਕਾਰੀ ਵਿਕਰਮ ਜੀਤ ਦੁੱਗਲ (ਤੇਲੰਗਾਨਾ ਕਾਡਰ 2007) ...

ਪੂਰੀ ਖ਼ਬਰ »

ਹਰਿੰਦਰ ਸਿੰਘ ਰਣੀਆਂ ਤੇ ਗੁਰਮੇਲ ਸਿੰਘ ਸੰਗਤਪੁਰਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮੀਤ ਪ੍ਰਧਾਨ ਨਿਯੁਕਤ

ਮੋਗਾ, 17 ਅਪ੍ਰੈਲ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਲਈ ਆਪਣੀਆਂ ਬੇਦਾਗ਼ ਸੇਵਾਵਾਂ ਨਿਭਾ ਰਹੇ ਟਕਸਾਲੀ ਅਕਾਲੀ ਆਗੂ ਮੈਂਬਰ ਕੋਰ ਕਮੇਟੀ ਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਹਰਿੰਦਰ ਸਿੰਘ ਰਣੀਆ ਨੂੰ ਸ਼੍ਰੋਮਣੀ ...

ਪੂਰੀ ਖ਼ਬਰ »

ਵੋਟ ਨਹੀਂ ਪਾਉਣੀ ਬੇਸ਼ੱਕ ਨਾ ਪਾਓ, ਕਾਲੀਆਂ ਝੰਡੀਆਂ ਦਿਖਾਉਣ ਦਾ ਕੀ ਮਤਲਬ-ਬਾਦਲ

ਮੰਡੀ ਕਿੱਲਿਆਂਵਾਲੀ, 17 ਅਪ੍ਰੈਲ (ਇਕਬਾਲ ਸਿੰਘ ਸ਼ਾਂਤ)-ਫ਼ਰੀਦਕੋਟ ਲੋਕ ਸਭਾ ਖੇਤਰ ਦੇ ਪਿੰਡ ਕੋਟ ਸੁਖੀਆ 'ਚ ਅਕਾਲੀ-ਭਾਜਪਾ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਨੂੰ ਕਾਲੀਆਂ ਝੰਡੀਆਂ ਵਿਖਾਉਣ ਤੋਂ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਕਾਫ਼ੀ ਖ਼ਫ਼ਾ ਹਨ | ...

ਪੂਰੀ ਖ਼ਬਰ »

ਆਈ.ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਬਦਲਣ ਦੇ ਵਿਰੋਧ 'ਚ ਬਰਗਾੜੀ ਮੋਰਚਾ ਵਲੋਂ 20 ਨੂੰ ਧਰਨੇ ਦਾ ਐਲਾਨ

ਬਰਨਾਲਾ, 17 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰਨ ਲਈ ਪੰਜਾਬ ਸਰਕਾਰ ਵਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੇ ਮੈਂਬਰ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ...

ਪੂਰੀ ਖ਼ਬਰ »

ਮੀਂਹ ਤੇ ਤੂਫ਼ਾਨ ਪ੍ਰਭਾਵਿਤ ਖੇਤਰਾਂ ਦੇ ਹਾਲਾਤ 'ਤੇ ਕੇਂਦਰ ਦੀ ਡੂੰਘੀ ਨਜ਼ਰ-ਰਾਜਨਾਥ ਸਿੰਘ

ਨਵੀਂ ਦਿੱਲੀ, 17 ਅਪ੍ਰੈਲ (ਏਜੰਸੀਆਂ)-ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਮੀਂਹ ਅਤੇ ਤੂਫ਼ਾਨ ਨਾਲ ਪ੍ਰਭਾਵਿਤ ਰਾਜਾਂ ਨੂੰ ਹਰ ਸੰਭਵ ਮਦਦ ਦੇਣ ਲਈ ਤਿਆਰ ਹੈ | ਰਾਜਨਾਥ ਸਿੰਘ ਨੇ ਕਿਹਾ ਕਿ ਗ੍ਰਹਿ ਮੰਤਰਾਲਾ ਸਾਰੇ ਪ੍ਰਭਾਵਿਤ ...

ਪੂਰੀ ਖ਼ਬਰ »

ਝੋਨੇ ਦੀਆਂ ਨਵੀਆਂ ਕਿਸਮਾਂ ਬੀ.ਆਰ-141 ਅਤੇ ਬੀ. ਆਰ-105 ਵਧੇਰੇ ਲਾਹੇਵੰਦ

ਲੁਧਿਆਣਾ, 17 ਅਪ੍ਰੈਲ (ਭੁਪਿੰਦਰ ਸਿੰਘ ਬਸਰਾ)-ਕਿਸਾਨ ਭਰਾਵਾਂ ਨੂੰ ਬੀਜ ਦਾ ਨਿਰੀਖਣ ਕਰਕੇ ਹੀ ਬੀਜਣਾ ਚਾਹੀਦਾ, ਕਿਉਂਕਿ ਉੱਚ ਗੁਣਵੱਤਾ ਸਾਫ਼-ਸੁਥਰਾ, ਰੋਗ ਰਹਿਤ ਬੀਜ ਹੀ ਚੰਗਾ ਝਾੜ ਦੇ ਸਕਦਾ ਹੈ | ਇਹ ਪ੍ਰਗਟਾਵਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਬੀਜ ...

ਪੂਰੀ ਖ਼ਬਰ »

ਬਿਜਲੀ ਕਾਮੇ 11 ਮਈ ਨੂੰ ਬਠਿੰਡਾ 'ਚ ਕਰਨਗੇ ਸਰਕਾਰ ਿਖ਼ਲਾਫ਼ ਪ੍ਰਦਰਸ਼ਨ

ਬਟਾਲਾ, 17 ਅਪ੍ਰੈਲ (ਕਾਹਲੋਂ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ 'ਚ ਕੰਮ ਕਰਦੀਆਂ ਮੁਲਾਜ਼ਮ ਜਥੇਬੰਦੀਆਂ ਵਿਚ ਉਸ ਸਮੇਂ ਭਾਰੀ ਉਥਲ-ਪੁਥਲ ਹੋਈ ਜਦੋਂ ਖੰਨਾ ਸਰਕਲ 'ਚ ਪੈਂਦੀਆਂ ਵੱਖ-ਵੱਖ ਸਬ-ਡਵੀਜ਼ਨਾਂ, ਡਵੀਜ਼ਨਾਂ ਤੇ ਸਰਕਲ ਦਫ਼ਤਰਾਂ ਵਿਚ 12 ਸਬ-ਡਵੀਜ਼ਨ ਪ੍ਰਧਾਨਾਂ ਤੇ ...

ਪੂਰੀ ਖ਼ਬਰ »

ਕਲਗੀਧਰ ਆਈ. ਟੀ. ਆਈ. ਦੇ ਐਮ. ਡੀ. ਪਰਮਾਰ ਦਾ ਦਿਹਾਂਤ

ਮਾਹਿਲਪੁਰ, 17 ਅਪ੍ਰੈਲ (ਰਜਿੰਦਰ ਸਿੰਘ)-ਮਾਹਿਲਪੁਰ 'ਚ ਚੱਲ ਰਹੇ ਕਲਗੀਧਰ ਆਈ.ਟੀ.ਆਈ. ਦੇ ਐਮ. ਡੀ. ਮਨੋਹਰ ਸਿੰਘ ਪਰਮਾਰ (80) ਦਾ ਬੀਤੀ ਰਾਤ ਦਿਹਾਂਤ ਹੋ ਗਿਆ, ਜਿਨ੍ਹਾਂ ਦਾ ਅੰਤਿਮ ਸੰਸਕਾਰ ਆਈ. ਟੀ. ਆਈ. ਮਾਹਿਲਪੁਰ ਵਿਖੇ ਹੀ ਕੀਤਾ ਗਿਆ | ਇਸ ਮੌਕੇ ਇਲਾਕੇ ਦੀਆਂ ਪ੍ਰਮੁੱਖ ...

ਪੂਰੀ ਖ਼ਬਰ »

ਤੂਫ਼ਾਨ ਦੇ ਮੁਆਵਜ਼ੇ ਦੇ ਵਿਵਾਦ 'ਤੇ ਸ਼ਬਦੀ ਜੰਗ

ਨਵੀਂ ਦਿੱਲੀ, 17 ਅਪ੍ਰੈਲ (ਉਪਮਾ ਡਾਗਾ ਪਾਰਥ)-ਮੰਗਲਵਾਰ ਰਾਤ ਨੂੰ ਅਚਾਨਕ ਆਏ ਹਨੇਰੀ ਤੂਫਾਨ 'ਚ 35 ਲੋਕਾਂ ਦੀ ਮੌਤ 'ਤੇ ਕੇਂਦਰ ਵਲੋਂ ਕੀਤੇ ਮੁਆਵਜ਼ੇ ਦੇ ਐਲਾਨ ਤੋਂ ਬਾਅਦ ਕਾਂਗਰਸ ਅਤੇ ਭਾਜਪਾ ਦਰਮਿਆਨ ਸ਼ਬਦੀ ਜੰਗ ਛਿੜ ਗਈ | ਵਿਵਾਦ ਦੀ ਸ਼ੁਰੂਆਤ ਉਸ ਵੇਲੇ ਹੋਈ ਜਦ ...

ਪੂਰੀ ਖ਼ਬਰ »

ਬੇਮੌਸਮੀ ਬਾਰਿਸ਼ ਅਤੇ ਤੂਫ਼ਾਨ 'ਤੇ ਰਾਜਨੀਤੀ ਨਾ ਖੇਡੀ ਜਾਵੇ- ਮੋਦੀ

ਹਿੰਮਤਨਗਰ (ਗੁਜਰਾਤ), 17 ਅਪ੍ਰੈਲ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਨੀਤਕ ਪਾਰਟੀਆਂ ਨੂੰ ਬੇਮੌਸਮੀ ਬਾਰਿਸ਼ ਤੇ ਤੂਫ਼ਾਨ ਜਿਸ 'ਚ ਗੁਜਰਾਤ ਸਮੇਤ 4 ਸੂਬਿਆਂ 'ਚ ਕਰੀਬ 50 ਮੌਤਾਂ ਹੋਣ ਦਾ ਦਾਅਵਾ ਹੈ, 'ਤੇ ਰਾਜਨੀਤੀ ਨਾ ਖੇਡਣ ਲਈ ਕਿਹਾ | ਉਨ੍ਹਾਂ ਕਿਹਾ ਕਿ ਇਸ ...

ਪੂਰੀ ਖ਼ਬਰ »

ਸੁਪਰੀਮ ਕੋਰਟ 'ਚ ਰਾਜਨੀਤਕ ਪਾਰਟੀਆਂ ਦੇ ਕਰਜ਼ ਮੁਆਫ਼ੀ ਵਾਅਦਿਆਂ 'ਤੇ ਰੋਕ ਲਗਾਉਣ ਲਈ ਪਟੀਸ਼ਨ ਦਾਇਰ

ਨਵੀਂ ਦਿੱਲੀ, 17 ਅਪ੍ਰੈਲ (ਏਜੰਸੀ)-ਸੁਪਰੀਮ ਕੋਰਟ 'ਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ ਜਿਸ 'ਚ ਰਾਜਨੀਤਕ ਪਾਰਟੀਆਂ ਦੇ ਕਰਜ਼ ਮੁਆਫ਼ੀ ਅਤੇ ਹੋਰ ਆਰਥਿਕ ਸਕੀਮਾਂ ਸਬੰਧੀ ਚੋਣ ਵਾਅਦਿਆਂ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ | ਇਸ ਪਟੀਸ਼ਨ 'ਚ ਇਹ ਵੀ ਕਿਹਾ ਗਿਆ ਹੈ ਕਿ ...

ਪੂਰੀ ਖ਼ਬਰ »

ਮੋਦੀ ਉਪਨਾਮ 'ਤੇ ਵਿਅੰਗ ਕੱਸਣ ਲਈ ਰਾਹੁਲ ਗਾਂਧੀ ਿਖ਼ਲਾਫ਼ ਸ਼ਿਕਾਇਤ ਦਰਜ

ਨਵੀਂ ਦਿੱਲੀ, 17 ਅਪ੍ਰੈਲ (ਏਜੰਸੀ)- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਿਖ਼ਲਾਫ਼ ਬੁਲੰਦਸ਼ਹਿਰ ਅਦਾਲਤ 'ਚ 'ਮੋਦੀ' ਉਪਨਾਮ ਨੂੰ 'ਚੋਰਾਂ' ਨਾਲ ਜੋੜੇ ਕੇ ਵਿਅੰਗ ਕੱਸਣ 'ਤੇ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਗਈ ਹੈ | ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਦੇ ਰਹਿਣ ਵਾਲੇ ...

ਪੂਰੀ ਖ਼ਬਰ »

'ਆਪ' ਵਲੋਂ ਬਰਨਾਲਾ ਦੇ ਡੀ.ਐਸ.ਪੀ. ਦੀ ਚੋਣ ਕਮਿਸ਼ਨ ਕੋਲ ਸ਼ਿਕਾਇਤ

ਚੰਡੀਗੜ੍ਹ, 17 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਆਮ ਆਦਮੀ ਪਾਰਟੀ ਨੇ ਸੂਬੇ ਦੇ ਮੁੱਖ ਚੋਣ ਅਧਿਕਾਰੀ ਐਸ. ਕਰੁਣਾ ਰਾਜੂ ਕੋਲ ਬਰਨਾਲਾ ਸਿਟੀ ਦੇ ਡੀ.ਐਸ.ਪੀ. ਰਾਜੇਸ਼ ਛਿੱਬਰ ਦੀ ਸ਼ਿਕਾਇਤ ਕਰਕੇ ਉਸ ਦਾ ਤੁਰੰਤ ਤਬਾਦਲਾ ਕਰਨ ਦੀ ਮੰਗ ਕੀਤੀ ਹੈ¢ ਪਾਰਟੀ ਦੇ ਬੁਲਾਰੇ ਤੇ ...

ਪੂਰੀ ਖ਼ਬਰ »

ਪਾਕਿ ਗਏ ਜਥੇ ਨੇ ਗੁਰਦੁਆਰਾ ਸੱਚਾ ਸੌਦਾ ਦੇ ਕੀਤੇ ਦਰਸ਼ਨ

ਅੰਮਿ੍ਤਸਰ, 17 ਅਪ੍ਰੈਲ (ਸੁਰਿੰਦਰ ਕੋਛੜ)-ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਪਹੁੰਚੇ ਸਿੱਖ ਯਾਤਰੂਆਂ ਨੇ ਅੱਜ ਫਾਰੂਖਾਬਾਦ ਸਥਿਤ ਗੁਰਦੁਆਰਾ ਸੱਚਾ ਸੌਦਾ ਸਾਹਿਬ ਦੇ ਦਰਸ਼ਨ ਕੀਤੇ | ਯਾਤਰੂਆਂ ਨੂੰ ਸਵੇਰੇ ਗੁਰਦੁਆਰਾ ਜਨਮ ਅਸਥਾਨ ਸ੍ਰੀ ...

ਪੂਰੀ ਖ਼ਬਰ »

ਬਵਾਸੀਰ, ਭਗੰਦਰ ਦੇ ਲੇਜ਼ਰ ਨਾਲ ਆਪ੍ਰੇਸ਼ਨ ਦੇ ਰਿਆਇਤੀ ਕੈਂਪ ਲਈ ਰਜਿਸਟ੍ਰੇਸ਼ਨ 22 ਤੱਕ

ਜਲੰਧਰ, 17 ਅਪ੍ਰੈਲ (ਐੱਮ. ਐੱਸ. ਲੋਹੀਆ)-ਕਰਨ ਹਸਪਤਾਲ ਨੇੜੇ ਜੈਨ ਭਵਨ, ਕਪੂਰਥਲਾ ਰੋਡ, ਜਲੰਧਰ 'ਚ ਬਵਾਸੀਰ, ਭਗੰਦਰ ਅਤੇ ਲੱਤਾਂ 'ਚ ਖ਼ੂਨ ਦੀਆਂ ਨਾੜਾਂ ਦੇ ਫੁੱਲਣ ਦੇ ਲੇਜ਼ਰ ਕਿਰਨਾਂ ਨਾਲ ਆਪ੍ਰੇਸ਼ਨ ਦਾ ਬੇਹੱਦ ਰਿਆਇਤੀ ਦਰਾਂ 'ਤੇ ਕੈਂਪ ਲਗਾਇਆ ਜਾ ਰਿਹਾ ਹੈ | ਇਸ ਬਾਰੇ ...

ਪੂਰੀ ਖ਼ਬਰ »

ਲੋਕ ਸਭਾ ਮੈਂਬਰ ਔਜਲਾ ਦੇ ਨਜ਼ਦੀਕੀ ਤੋਂ ਗੈਂਗਸਟਰ ਸ਼ੁਭਮ ਦਾ ਨਾਂਅ ਲੈ ਕੇ ਮੰਗੀ 35 ਲੱਖ ਦੀ ਫ਼ਿਰੌਤੀ

ਅੰਮਿ੍ਤਸਰ, 17 ਅਪ੍ਰੈਲ (ਰੇਸ਼ਮ ਸਿੰਘ)-ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਨਜ਼ਦੀਕੀ ਕਾਂਗਰਸੀ ਆਗੂ ਤੋਂ ਗੈਂਗਸਟਰ ਸ਼ੁਭਮ ਦਾ ਨਾਂਅ ਲੈ ਕੇ 35 ਲੱਖ ਰੁਪਏ ਦੀ ਫ਼ਿਰੌਤੀ ਮੰਗੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਉਪਰੰਤ ਪੁਲਿਸ ਨੇ ਕਾਰਵਾਈ ਕਰਦਿਆਂ 2 ...

ਪੂਰੀ ਖ਼ਬਰ »

ਪੁਰਾਣੇ ਵਾਹਨਾਂ 'ਤੇ ਉੱਚ ਸੁਰੱਖਿਆ ਵਾਲੀਆਂ ਨੰਬਰ ਪਲੇਟਾਂ ਲਗਾਉਣ ਦੀ ਨੀਤੀ ਨਾ ਬਣਨ ਦਾ ਲੋਕ ਭੁਗਤ ਰਹੇ ਖਮਿਆਜ਼ਾ

ਲੁਧਿਆਣਾ, 17 ਅਪ੍ਰੈਲ (ਪੁਨੀਤ ਬਾਵਾ)-ਪੰਜਾਬ ਦੇ ਹੋਰਨਾਂ ਸ਼ਹਿਰਾਂ ਵਾਂਗ ਸਨਅਤੀ ਰਾਜਧਾਨੀ ਲੁਧਿਆਣਾ ਵਿਖੇ ਏਗਰੋਸ ਇੰਪੈਕਟ ਇੰਡੀਆ ਪ੍ਰਾਈਵੇਟ ਲਿਮਟਿਡ ਵਲੋਂ ਨਵੇਂ ਵਾਹਨਾਂ 'ਤੇ ਉੱਚ ਸੁਰੱਖਿਆ ਵਾਲੀਆਂ ਨੰਬਰ ਪਲੇਟਾਂ ਲਗਾਉਣ ਦਾ ਕੰਮ 11 ਮਾਰਚ ਤੋਂ ਸ਼ੁਰੂ ਕਰ ...

ਪੂਰੀ ਖ਼ਬਰ »

ਪਾਕਿਸਤਾਨ ਤੋਂ ਆਈ ਮਾਲ ਗੱਡੀ 'ਚੋਂ 1.25 ਕਿੱਲੋ ਹੈਰੋਇਨ ਫੜੀ

ਜਲੰਧਰ, 17 ਅਪ੍ਰੈਲ (ਸ਼ਿਵ)-ਪਾਕਿਸਤਾਨ ਤੋਂ ਅਜੇ ਵੀ ਤਸਕਰੀ ਕਰਕੇ ਨਸ਼ੇ ਲਿਆਉਣ ਦਾ ਕੰਮ ਤੇਜ਼ੀ ਨਾਲ ਜਾਰੀ ਹੈ | ਰੇਲਵੇ ਦੀ ਜੀ. ਆਰ. ਪੀ. ਪੁਲਿਸ ਨੇ ਇਸ ਤਸਕਰੀ ਦਾ ਖ਼ੁਲਾਸਾ ਕਰਦਿਆਂ ਪਾਕਿਸਤਾਨ ਤੋਂ ਆਈ ਮਾਲ ਗੱਡੀ 'ਚੋਂ ਕਰੀਬ ਸਵਾ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ | ...

ਪੂਰੀ ਖ਼ਬਰ »

ਦੁਸ਼ਿਅੰਤ ਹਿਸਾਰ ਤੋਂ ਜਜਪਾ ਤੇ 'ਆਪ' ਦਾ ਹੋਵੇਗਾ ਉਮੀਦਵਾਰ

ਚੰਡੀਗੜ੍ਹ, 17 ਅਪ੍ਰੈਲ (ਐਨ.ਐਸ. ਪਰਵਾਨਾ)-ਜਨ ਨਾਇਕ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਜੈ ਸਿੰਘ ਚੌਟਾਲਾ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦਾ ਪੁੱਤਰ ਦੁਸ਼ਅੰਤ ਚੌਟਾਲਾ ਫਿਰ ਤੋਂ ਹਿਸਾਰ ਲੋਕ ਸਭਾ ਹਲਕੇ ਤੋਂ 'ਆਪ' ਤੇ 'ਜਜਪਾ' ਗਠਜੋੜ ਦੇ ਸਾਂਝੇ ਉਮੀਦਵਾਰ ਹੋਣਗੇ | ਇਸ ਬਾਰੇ ...

ਪੂਰੀ ਖ਼ਬਰ »

ਵਿਸ਼ਵ ਭਰ ਦੀਆਂ ਸਿੱਖ ਜਥੇਬੰਦੀਆਂ ਤੇ ਸੰਗਤ ਨਾਲ ਤਾਲਮੇਲ ਲਈ '12 ਮੈਂਬਰੀ ਕੋਆਰਡੀਨੇਸ਼ਨ ਕਮੇਟੀ' ਦਾ ਗਠਨ

ਅੰਮਿ੍ਤਸਰ, 17 ਅਪ੍ਰੈਲ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਭਵਿੱਖ 'ਚ ਵਿਸ਼ਵ ਦੀਆਂ ਸਿੱਖ ਜਥੇਬੰਦੀਆਂ ਤੇ ਸਿੱਖ ਸੰਗਤ ਨਾਲ ਤਾਲਮੇਲ ਬਣਾਈ ਰੱਖਣ ਲਈ ਵੱਖ-ਵੱਖ ਸਿੱਖ ਜਥੇਬੰਦੀਆਂ 'ਤੇ ਆਧਾਰਿਤ 12 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦਾ ਗਠਨ ਕੀਤਾ ਗਿਆ ...

ਪੂਰੀ ਖ਼ਬਰ »

ਪੰਜਾਬ 'ਚ ਲੱਖਾਂ ਐਨ.ਆਰ.ਆਈ. ਪਰ ਵੋਟਾਂ ਸਿਰਫ਼ 393

ਚੰਡੀਗੜ੍ਹ, 17 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਭਾਰਤੀ ਚੋਣ ਕਮਿਸ਼ਨ ਨੇ ਇਸ ਲੋਕ ਸਭਾ ਚੋਣ 'ਚ ਪ੍ਰਵਾਸੀ ਭਾਰਤੀ ਵੋਟਰਾਂ ਲਈ ਆਨ-ਲਾਈਨ ਵੋਟ ਪਾਉਣ ਦਾ ਅਧਿਕਾਰ ਦੇਣ ਦੀ ਯੋਜਨਾ ਬਣਾਈ ਸੀ ਪਰ ਇਹ ਯੋਜਨਾ ਸਿਰੇ ਨਹੀਂ ਚੜ੍ਹ ਸਕੀ | ਜਾਣਕਾਰਾਂ ਅਨੁਸਾਰ ਇਹ ਯੋਜਨਾ ਇਸ ਲਈ ...

ਪੂਰੀ ਖ਼ਬਰ »

ਵੋਟ ਨਹੀਂ ਪਾਉਣੀ ਬੇਸ਼ੱਕ ਨਾ ਪਾਓ, ਕਾਲੀਆਂ ਝੰਡੀਆਂ ਦਿਖਾਉਣ ਦਾ ਕੀ ਮਤਲਬ-ਬਾਦਲ

ਮੰਡੀ ਕਿੱਲਿਆਂਵਾਲੀ, 17 ਅਪ੍ਰੈਲ (ਇਕਬਾਲ ਸਿੰਘ ਸ਼ਾਂਤ)-ਫ਼ਰੀਦਕੋਟ ਲੋਕ ਸਭਾ ਖੇਤਰ ਦੇ ਪਿੰਡ ਕੋਟ ਸੁਖੀਆ 'ਚ ਅਕਾਲੀ-ਭਾਜਪਾ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਨੂੰ ਕਾਲੀਆਂ ਝੰਡੀਆਂ ਵਿਖਾਉਣ ਤੋਂ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਕਾਫ਼ੀ ਖ਼ਫ਼ਾ ਹਨ | ...

ਪੂਰੀ ਖ਼ਬਰ »

ਹਰਿਆਣਾ 'ਚ ਤਿੰਨ ਰੈਲੀਆਂ ਕਰਨਗੇ ਪ੍ਰਧਾਨ ਮੰਤਰੀ

ਚੰਡੀਗੜ੍ਹ, 17 ਅਪ੍ਰੈਲ (ਰਾਮ ਸਿੰਘ ਬਰਾੜ)-ਹਰਿਆਣਾ 'ਚ ਭਾਜਪਾ ਦੇ ਸਾਰੇ ਉਮੀਦਵਾਰਾਂ ਦਾ ਐਲਾਨ ਹੋਣ ਦੇ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਦੇ ਦੌਰੇ ਅਤੇ ਉਮੀਦਵਾਰਾਂ ਦੀ ਨਾਮਜ਼ਦਗੀ ਸਬੰਧੀ ਪ੍ਰੋਗਰਾਮ ਤੈਅ ਕਰ ਦਿੱਤਾ ਹੈ ਕਿ ...

ਪੂਰੀ ਖ਼ਬਰ »

21 ਤੱਕ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਤੇਜ਼ ਹਨੇਰੀ ਤੇ ਗੜੇਮਾਰੀ ਦਾ ਖਦਸ਼ਾ

ਅੰਮਿ੍ਤਸਰ, 17 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਭਾਰਤੀ ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅਗਲੇ ਕੁਝ ਦਿਨਾਂ ਤੱਕ ਮੌਸਮ ਖ਼ਰਾਬ ਰਹਿ ਸਕਦਾ ਹੈ, ਜਿਸ 'ਚ ਤੇਜ਼ ਹਵਾ ਤੇ ਮੀਂਹ ਦੇ ਨਾਲ-ਨਾਲ ਗੜ੍ਹੇਮਾਰੀ ਦੀ ਸੰਭਾਵਨਾ ਵੀ ਹੈ | ਇਸ ਹਾਲਾਤ ਨੂੰ ਧਿਆਨ 'ਚ ...

ਪੂਰੀ ਖ਼ਬਰ »

ਭਾਜਪਾ ਨੇ 3 ਲੋਕ ਸਭਾ ਹਲਕਿਆਂ ਦਾ ਅੰਮਿ੍ਤਸਰ 'ਚ ਖੋਲਿ੍ਹਆ ਮੁੱਖ ਚੋਣ ਦਫ਼ਤਰ

ਅੰਮਿ੍ਤਸਰ, 17 ਅਪ੍ਰੈਲ (ਹਰਮਿੰਦਰ ਸਿੰਘ)-ਭਾਜਪਾ ਵਲੋਂ ਲੋਕ ਸਭਾ ਚੋਣਾਂ ਲਈ ਪੰਜਾਬ 'ਚ ਆਪਣੇ ਤਿੰਨ ਹਲਕਿਆਂ ਲਈ ਉਮੀਦਵਾਰਾਂ ਦਾ ਐਲਾਨ ਤਾਂ ਅਜੇ ਕੀਤਾ ਨਹੀਂ ਗਿਆ ਪਰ ਪਾਰਟੀ ਵਲੋਂ ਆਪਣੇ ਤਿੰਨੇ ਸੰਸਦੀ ਹਲਕਿਆਂ ਅੰਮਿ੍ਤਸਰ, ਗੁਰਦਾਸਪੁਰ ਤੇ ਹੁਸ਼ਿਆਰਪੁਰ ਦਾ ਮੁੱਖ ...

ਪੂਰੀ ਖ਼ਬਰ »

ਟੈਸਟ ਜਨਰੇਟਰ ਰਾਹੀਂ ਚੰਗੇ ਨਤੀਜੇ ਤੇ ਸਿੱਖਣ ਦੇ ਵਧੇਰੇ ਮੌਕੇ-ਬੈਟਰਥਿੰਕ

ਲੁਧਿਆਣਾ, 17 ਅਪੈ©ਲ (ਭੁਪਿੰਦਰ ਸਿੰਘ ਬਸਰਾ)-ਅੰਗਰੇਜ਼ੀ ਦੀ ਪ੍ਰੀਖਿਆ ਆਈਲੈਟਸ ਰੋਚਕ ਵੀ ਹੋ ਸਕਦੀ ਹੈ, ਜੀ ਹਾਂ ਹੁਣ ਵਿਦਿਆਰਥੀ ਬੈਟਰਥਿੰਕ ਐਪ ਜ਼ਰੀਏ ਆਪਣੇ ਫਾਈਨਲ ਟੈਸਟ ਦੀ ਤਿਆਰੀ ਬਹੁਤ ਮਜ਼ੇ ਨਾਲ ਕਰ ਸਕਦੇ ਹਨ | ਇਹ ਪ੍ਰਗਟਾਵਾ ਬੈਟਰਥਿੰਕ ਦੇ ਬੁਲਾਰੇ ਨੇ ...

ਪੂਰੀ ਖ਼ਬਰ »

ਜਬਰ ਜਨਾਹ ਮਾਮਲੇ 'ਚ ਕਾਰਵਾਈ ਨਾ ਕਰਨ ਵਾਲਾ ਮੁਅੱਤਲ ਥਾਣਾ ਮੁਖੀ ਪਹਿਲਾਂ ਵੀ ਰਹਿ ਚੁੱਕੈ ਵਿਵਾਦਾਂ 'ਚ

ਐੱਸ.ਏ.ਐੱਸ. ਨਗਰ, 17 ਅਪ੍ਰੈਲ (ਜਸਬੀਰ ਸਿੰਘ ਜੱਸੀ)-ਲੜਕੀ ਨਾਲ ਜਬਰ-ਜਨਾਹ ਦੇ ਮਾਮਲੇ 'ਚ ਕਾਰਵਾਈ ਨਾ ਕਰਨ ਅਤੇ ਉਕਤ ਮਾਮਲੇ ਦੀ ਜਾਣਕਾਰੀ ਉੱਚ ਅਧਿਕਾਰੀਆਂ ਨੂੰ ਨਾ ਦੇਣ ਦੇ ਦੋਸ਼ ਹੇਠ ਮੁਅੱਤਲ ਕੀਤਾ ਗਿਆ ਥਾਣਾ ਮੁਖੀ ਪਹਿਲਾਂ ਵੀ ਵਿਵਾਦਾਂ 'ਚ ਰਹਿ ਚੁੱਕਾ ਹੈ | ...

ਪੂਰੀ ਖ਼ਬਰ »

ਪਾਕਿਸਤਾਨ 'ਚ ਭਾਰੀ ਬਾਰਿਸ਼-49 ਮੌਤਾਂ

ਇਸਲਾਮਾਬਾਦ, 17 ਅਪ੍ਰੈਲ (ਸ਼ਿਨਹੂਆ)-ਪਾਕਿਸਤਾਨ 'ਚ ਤੇਜ਼ ਬਾਰਿਸ਼ ਅਤੇ ਹੜ੍ਹਾਂ ਕਾਰਨ 49 ਲੋਕਾਂ ਦੀ ਮੌਤ ਹੋ ਗਈ ਅਤੇ 176 ਹੋਰ ਜ਼ਖ਼ਮੀ ਹੋ ਗਏ | ਪਿਛਲੇ ਤਿੰਨ ਦਿਨਾਂ ਤੋਂ ਜਾਰੀ ਬਾਰਿਸ਼ ਕਾਰਨ 117 ਘਰ ਵੀ ਨੁਕਸਾਨੇ ਗਏ | ਖ਼ੈਬਰ ਪਖ਼ਤੂਨਖ਼ਵਾ 'ਚ ਸਭ ਤੋਂ ਵੱਧ 18 ਲੋਕਾਂ ਦੀ ...

ਪੂਰੀ ਖ਼ਬਰ »

ਯੂ.ਕੇ. ਦੀ ਅਦਾਲਤ ਵਲੋਂ ਵਿਜੇ ਮਾਲਿਆ ਨੂੰ ਇਕ ਹੋਰ ਝਟਕਾ

ਲੰਡਨ, 17 ਅਪ੍ਰੈਲ (ਏਜੰਸੀ)-ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਨੂੰ ਬੁੱਧਵਾਰ ਨੂੰ ਯੂ.ਕੇ. ਦੀ ਅਦਾਲਤ ਤੋਂ ਇਕ ਹੋਰ ਝਟਕਾ ਲੱਗਾ ਹੈ | ਯੂ.ਕੇ. ਦੀ ਹਾਈਕੋਰਟ ਨੇ ਲੰਡਨ 'ਚ ਬੈਂਕ ਦੇ ਆਪਣੇ ਇਕ ਖ਼ਾਤੇ 'ਚ ਜਮ੍ਹਾਂ ਧਨ ਨਾਲ ਸਬੰਧਿਤ ਆਦੇਸ਼ ਨੂੰ ਰੱਦ ਕਰਨ ਦੀ ਉਸ ਦੀ ਅਰਜ਼ੀ ਨੂੰ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਦੇ ਹੈਲੀਕਾਪਟਰ ਦੀ ਤਲਾਸ਼ੀ ਲੈਣ ਵਾਲਾ ਅਧਿਕਾਰੀ ਮੁਅੱਤਲ

ਭੁਬਨੇਸ਼ਵਰ, 17 ਅਪ੍ਰੈਲ (ਪੀ.ਟੀ.ਆਈ.)-ਚੋਣ ਕਮਿਸ਼ਨ ਨੇ ਓਡੀਸ਼ਾ 'ਚ ਜਨਰਲ ਅਬਜ਼ਰਵਰ ਵਜੋਂ ਤਾਇਨਾਤ ਅਧਿਕਾਰੀ, ਜਿਸ ਨੇ ਸੰਭਲਪੁਰ 'ਚ ਪ੍ਰਧਾਨ ਮੰਤਰੀ ਦੇ ਹੈਲੀਕਾਪਟਰ ਦੀ ਤਲਾਸ਼ੀ ਲਈ ਸੀ, ਨੂੰ ਡਿਊਟੀ 'ਚ ਲਾਪਰਵਾਹੀ ਵਰਤਣ ਦੇ ਦੋਸ਼ 'ਚ ਮੁਅੱਤਲ ਕਰ ਦਿੱਤਾ ਹੈ | ਚੋਣ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ 20 ਤਾਲਿਬਾਨ ਅੱਤਵਾਦੀ ਹਲਾਕ

ਕਾਬੁਲ, 17 ਅਪ੍ਰੈਲ (ਏਜੰਸੀ)- ਅਫਗਾਨਿਸਤਾਨ ਦੇ ਗਜ਼ਨੀ ਸੂਬੇ 'ਚ ਸੁਰੱਖਿਆ ਬਲਾਂ ਵਲੋਂ ਕੀਤੀ ਕਾਰਵਾਈ 'ਚ ਪਿਛਲੇ 24 ਘੰਟਿਆਂ ਦੌਰਾਨ 20 ਤਾਲਿਬਾਨ ਅੱਤਵਾਦੀ ਮਾਰੇ ਗਏ ਅਤੇ 21 ਪਿੰਡ ਮੁੜ ਸਰਕਾਰੀ ਪ੍ਰਸ਼ਾਸਨ ਦੇ ਕਬਜ਼ੇ 'ਚ ਆ ਗਏ ਹਨ, ਜਿਨ੍ਹਾਂ 'ਤੇ ਤਾਲਿਬਾਨ ਲੜਾਕਿਆਂ ਨੇ ...

ਪੂਰੀ ਖ਼ਬਰ »

ਮੋਦੀ ਉਪਨਾਮ 'ਤੇ ਵਿਅੰਗ ਕੱਸਣ ਲਈ ਰਾਹੁਲ ਗਾਂਧੀ ਿਖ਼ਲਾਫ਼ ਸ਼ਿਕਾਇਤ ਦਰਜ

ਨਵੀਂ ਦਿੱਲੀ, 17 ਅਪ੍ਰੈਲ (ਏਜੰਸੀ)- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਿਖ਼ਲਾਫ਼ ਬੁਲੰਦਸ਼ਹਿਰ ਅਦਾਲਤ 'ਚ 'ਮੋਦੀ' ਉਪਨਾਮ ਨੂੰ 'ਚੋਰਾਂ' ਨਾਲ ਜੋੜੇ ਕੇ ਵਿਅੰਗ ਕੱਸਣ 'ਤੇ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਗਈ ਹੈ | ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਦੇ ਰਹਿਣ ਵਾਲੇ ...

ਪੂਰੀ ਖ਼ਬਰ »

ਸੁਪਰੀਮ ਕੋਰਟ 'ਚ ਰਾਜਨੀਤਕ ਪਾਰਟੀਆਂ ਦੇ ਕਰਜ਼ ਮੁਆਫ਼ੀ ਵਾਅਦਿਆਂ 'ਤੇ ਰੋਕ ਲਗਾਉਣ ਲਈ ਪਟੀਸ਼ਨ ਦਾਇਰ

ਨਵੀਂ ਦਿੱਲੀ, 17 ਅਪ੍ਰੈਲ (ਏਜੰਸੀ)-ਸੁਪਰੀਮ ਕੋਰਟ 'ਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ ਜਿਸ 'ਚ ਰਾਜਨੀਤਕ ਪਾਰਟੀਆਂ ਦੇ ਕਰਜ਼ ਮੁਆਫ਼ੀ ਅਤੇ ਹੋਰ ਆਰਥਿਕ ਸਕੀਮਾਂ ਸਬੰਧੀ ਚੋਣ ਵਾਅਦਿਆਂ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ | ਇਸ ਪਟੀਸ਼ਨ 'ਚ ਇਹ ਵੀ ਕਿਹਾ ਗਿਆ ਹੈ ਕਿ ...

ਪੂਰੀ ਖ਼ਬਰ »

ਕੋਵਿੰਦ ਆਪਣੀ ਜਾਤੀ ਕਾਰਨ ਬਣੇ ਸਨ ਰਾਸ਼ਟਰਪਤੀ-ਗਹਿਲੋਤ

ਜੈਪੁਰ, 17 ਅਪ੍ਰੈਲ (ਏਜੰਸੀ)- ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਅੱਜ ਦੱਸਿਆ ਕਿ ਰਾਮਨਾਥ ਕੋਵਿੰਦ ਨੂੰ ਭਾਰਤ ਦਾ ਰਾਸ਼ਟਰਪਤੀ ਉਨ੍ਹਾਂ ਦੀ ਜਾਤੀ ਕਾਰਨ ਬਣਾਇਆ ਗਿਆ ਸੀ ਤਾਂ ਜੋ 2017 ਦੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਜਿੱਤਣ ਲਈ ਦਲਿਤ ਭਾਈਚਾਰੇ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX