ਤਾਜਾ ਖ਼ਬਰਾਂ


ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਰਾਤ ਕਰਿਆਨਾ ਯੂਨੀਅਨ ਅਜਨਾਲਾ ਦੇ ਪ੍ਰਧਾਨ ਦੇ ਪੁੱਤਰ ਕੋਲੋਂ ਲੁਟੇਰੇ ਪੈਸਿਆਂ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ । ਇਸ ਸੰਬੰਧੀ ਪ੍ਰਧਾਨ ਨੰਦ ਕਿਸ਼ੋਰ ਦੇ ਪੁੱਤਰ ਰੋਹਿਤ ਕੁਮਾਰ ਭੱਲਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੇਰ...
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਫ਼ਾਜ਼ਿਲਕਾ, 17 ਅਕਤੂਬਰ (ਪ੍ਰਦੀਪ ਕੁਮਾਰ )-ਬੀਤੇ ਦਿਨ ਕਸ਼ਮੀਰ ਵਿਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੇ ਵਾਰਿਸਾਂ ਨੂੰ ਸੂਬਾ ਸਰਕਾਰ ਨੇ 2 ਲੱਖ...
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਅਬੋਹਰ, 17 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ) - ਬੀਤੇ ਕੱਲ੍ਹ ਜੰਮੂ ਕਸ਼ਮੀਰ ਦੇ ਸ਼ੋਪੀਆ ਇਲਾਕੇ ਵਿੱਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਵਪਾਰੀ ਚਰਨਜੀਤ ਸਿੰਘ ਦੀ ਲਾਸ਼ ਦੇਰ ਰਾਤ ਉਨ੍ਹਾਂ ਦੇ ਪਿੰਡ ਸਰਾਭਾ ਨਗਰ...
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਜੈਤੋ, 17 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਸ਼ਹਿਰ ਦੇ ਮੇਨ ਬਾਜਾਰ ਦੇ ਚੌਂਕ ਨੰਬਰ ਇਕ ਵਿਚ ਸਥਿਤ ਸ਼ੀਲੇ ਦੀ ਹੱਟੀ (ਜਿੰਦਲ ਸਿੰਗਾਰ ਸੈਂਟਰ) 'ਤੇ ਰਾਤ....
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਜਲੰਧਰ, 17 ਅਕਤੂਬਰ - ਦੇਸ਼ ਭਰ 'ਚ ਅੱਜ ਕਰਵਾ ਚੌਥ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਹ ਦਿਨ ਸੁਹਾਗਣ ਔਰਤਾਂ ਲਈ ਖ਼ਾਸ ਹੁੰਦਾ ਹੈ। ਦੇਰ ਸ਼ਾਮ ਨੂੰ ਸੁਹਾਗਣਾਂ ਨੇ ਚੰਦਰਮਾ ਨਿਕਲਣ...
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਤਲਵੰਡੀ ਸਾਬੋ 17 ਅਕਤੂਬਰ (ਰਣਜੀਤ ਸਿੰਘ ਰਾਜੂ) ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਕੌਮਾਂਤਰੀ ਨਗਰ...
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਮੁੰਬਈ, 17 ਅਕਤੂਬਰ - ਚੋਣ ਕਮਿਸ਼ਨ ਦੀ ਟੀਮ ਨੇ ਮੁੰਬਈ ਵਿਖੇ ਇੱਕ ਵਿਅਕਤੀ ਤੋਂ 2,90,50000 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਹ ਪੈਸਾ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ...
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  1 day ago
ਮੰਡੀ ਅਰਨੀਵਾਲਾ, 17 (ਪ੍ਰਦੀਪ ਕੁਮਾਰ)- ਪੰਜਾਬ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵਿਚ ਜਲਾਲਾਬਾਦ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ...
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)- ਸਥਾਨਕ ਸ਼ਾਮ ਦੇ ਕਰੀਬ 4 ਕੁ ਵਜੇ ਤਪਾ-ਜੇਠੂਕੇ ਰੇਲਵੇ ਲਾਈਨ ਵਿਚਕਾਰ ਇੱਕ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੇ ਜੰਮੂ ਤਵੀ ਗੱਡੀ...
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਪਹਿਲੀ ਤਸਵੀਰ ...
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਆਈ.ਐਨ.ਐਕਸ ਮੀਡੀਆ ਮਾਮਲੇ 'ਚ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ 24 ਅਕਤੂਬਰ ਤੱਕ ਵਧਾ ਦਿੱਤੀ ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  1 day ago
ਸ੍ਰੀਨਗਰ, 17 ਅਕਤੂਬਰ- ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਤੋਂ ਬਾਅਦ ਊਰੀ ਸ਼ਹਿਰ 'ਚ ਕਈ ਮਕਾਨਾਂ ਨੂੰ ਨੁਕਸਾਨ ਪਹੁੰਚਿਆ ...
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  1 day ago
ਫ਼ਿਰੋਜ਼ਪੁਰ 17 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਬੀ.ਐੱਸ.ਐਫ ਅਤੇ ਸੀ.ਆਈ ਸਟਾਫ਼ ਮੋਗਾ ਪੁਲਿਸ ਵੱਲੋਂ ਚਲਾਏ ਗਏ ਸਾਂਝੇ ਖੋਜ ਅਭਿਆਨ ਦੌਰਾਨ ਹਿੰਦ -ਪਾਕਿ ਸਰਹੱਦ 'ਤੇ ਪੈਂਦੀ ਚੈੱਕ ਪੋਸਟ ...
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  1 day ago
ਸ਼ਿਮਲਾ, 17 ਅਕਤੂਬਰ - ਮੌਸਮ ਵਿਭਾਗ ਵੱਲੋਂ ਇਹ ਚਿਤਾਵਨੀ ਦਿੱਤੀ ਗਈ ਹੈ ਕਿ ਹਿਮਾਚਲ ਦੇ ਕਾਂਗੜਾ, ਚੰਬਾ, ਮੰਡੀ, ਕੁੱਲੂ, ਹਮੀਰਪੁਰ, ਬਿਲਾਸਪੁਰ ਅਤੇ ਸ਼ਿਮਲਾ...
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਰਾਮ ਤੀਰਥ , 17 ਅਕਤੂਬਰ (ਧਰਵਿੰਦਰ ਸਿੰਘ ਔਲਖ) - ਅੱਜ ਅੱਡਾ ਕੋਟਲਾ ਡੂੰਮ ਵਿਖੇ ਇੱਕ ਤੇਜ਼ ਰਫ਼ਤਾਰ ਕਾਰ ਵੱਲੋਂ ਸਾਈਡ ਮਾਰਨ ਕਰ ਕੇ ਇੱਕ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ...
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  1 day ago
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  1 day ago
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  1 day ago
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  1 day ago
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  1 day ago
ਦਿੱਲੀ 'ਚ 4 ਨਵੰਬਰ ਤੋਂ ਲਾਗੂ ਹੋਵੇਗੀ ਓਡ-ਈਵਨ ਯੋਜਨਾ- ਕੇਜਰੀਵਾਲ
. . .  1 day ago
ਪੀ. ਐੱਮ. ਸੀ. ਖਾਤਾ ਧਾਰਕਾਂ ਨਾਲ ਨਿਆਂ ਕਰੇ ਸਰਕਾਰ- ਮਨਮੋਹਨ ਸਿੰਘ
. . .  1 day ago
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  1 day ago
ਭਾਜਪਾ ਅਰਥ ਵਿਵਸਥਾ ਦੇ 'ਡਬਲ ਇੰਜਣ' 'ਤੇ ਮੰਗਦੀ ਹੈ ਵੋਟ- ਡਾ. ਮਨਮੋਹਨ ਸਿੰਘ
. . .  1 day ago
ਰੇਲੀਗੇਅਰ ਮਾਮਲਾ : ਨਿਆਇਕ ਹਿਰਾਸਤ 'ਚ ਭੇਜੇ ਗਏ ਮਲਵਿੰਦਰ ਅਤੇ ਸ਼ਵਿੰਦਰ
. . .  1 day ago
ਬਾਘਾਪੁਰਾਣਾ : ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਦੋ ਦਿਨਾਂ 'ਕਲਮ ਛੋੜ' ਹੜਤਾਲ ਸ਼ੁਰੂ
. . .  1 day ago
ਹਾਦਸੇ ਤੋਂ ਬਾਅਦ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  1 day ago
ਸੰਦੀਪ ਸੰਧੂ ਦੇ ਹੱਕ 'ਚ ਕੈਪਟਨ ਵਲੋਂ ਰੋਡ ਸ਼ੋਅ
. . .  1 day ago
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮਿਲੇਗਾ ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਦਾ ਇੱਕ ਵਫ਼ਦ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਫਾਰਮ ਜਾਰੀ
. . .  1 day ago
ਭੇਦਭਰੀ ਹਾਲਤ 'ਚ ਵਿਆਹੁਤਾ ਦੀ ਮੌਤ
. . .  1 day ago
ਪੀ. ਐੱਮ. ਸੀ. ਬੈਂਕ : ਪੁਲਿਸ ਹਿਰਾਸਤ 'ਚ ਭੇਜੇ ਗਏ ਸਾਬਕਾ ਨਿਰਦੇਸ਼ਕ ਸੁਰਜੀਤ ਅਰੋੜਾ
. . .  1 day ago
25 ਕਿਲੋ ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ
. . .  1 day ago
ਸਾਊਦੀ ਅਰਬ 'ਚ ਵਾਪਰੇ ਸੜਕ ਹਾਦਸੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ
. . .  1 day ago
ਪਰਾਲੀ ਨੂੰ ਸਾੜਨ 'ਤੇ ਜੇਕਰ ਕੋਈ ਕਿਸਾਨ 'ਤੇ ਮਾਮਲਾ ਦਰਜ ਕਰਨ ਪਹੁੰਚਿਆ ਤਾਂ ਉਸ ਨੂੰ ਬੰਦੀ ਬਣਾ ਲਿਆ ਜਾਵੇਗਾ- ਕਿਸਾਨ ਆਗੂ
. . .  1 day ago
ਜਲਾਲਾਬਾਦ 'ਚ ਗੋਲੀ ਚਲਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਰਿਹਾਅ
. . .  1 day ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦੀ ਗੋਲੀਬਾਰੀ ਕਾਰਨ ਵਪਾਰੀ ਦੀ ਮੌਤ ਤੋਂ ਬਾਅਦ ਅਬੋਹਰ 'ਚ ਸੋਗ ਦੀ ਲਹਿਰ
. . .  1 day ago
ਪਤੀ ਦੀ ਲੰਬੀ ਉਮਰ ਲਈ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  1 day ago
ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ ਸੁਹਾਗਣਾਂ ਦਾ ਤਿਉਹਾਰ ਕਰਵਾ ਚੌਥ
. . .  1 day ago
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਅੱਗ
. . .  about 1 hour ago
ਸਾਊਦੀ ਅਰਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 35 ਲੋਕਾਂ ਦੀ ਮੌਤ
. . .  about 1 hour ago
ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਰਵਾਨਾ ਹੋਏ ਰਾਸ਼ਟਰਪਤੀ ਕੋਵਿੰਦ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  2 days ago
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  2 days ago
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  2 days ago
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  2 days ago
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  2 days ago
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 5 ਵੈਸਾਖ ਸੰਮਤ 551

ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਤੀਜੇ ਦਿਨ ਵੀ ਬਾਰਿਸ਼ ਹੋਈ-ਫ਼ਸਲ ਦਾ ਭਾਰੀ ਨੁਕਸਾਨ

ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਤੀਜੇ ਦਿਨ ਵੀ ਬਾਅਦ ਦੁਪਹਿਰ ਅਸਮਾਨ 'ਚ ਕਾਲੇ ਬੱਦਲ ਛਾ ਗਏ ਅਤੇ ਬਾਰਿਸ਼ ਸ਼ੁਰੂ ਹੋ ਗਈ | ਬੀਤੀ ਰਾਤ ਵੀ ਲਗਾਤਾਰ ਮੀਂਹ ਪੈਂਦਾ ਰਿਹਾ, ਜਿਸ ਕਾਰਨ ਕਣਕ ਦੀ ਪੱਕੀ ਫ਼ਸਲ ਦਾ ਕਾਫ਼ੀ ਨੁਕਸਾਨ ਹੋਇਆ | ਜ਼ਿਲ੍ਹੇ ਦੇ ਕੁਝ ਪਿੰਡਾਂ ਵਿਚ ਹਲਕੀ ਗੜ੍ਹੇਮਾਰੀ ਹੋਣ ਦਾ ਸਮਾਚਾਰ ਵੀ ਹੈ | ਇਸ ਵਾਰ ਮੌਸਮ ਠੰਢਾ ਰਹਿਣ ਕਾਰਨ ਕਣਕ ਦੀ ਬੰਪਰ ਫ਼ਸਲ ਹੋਣ ਦੀ ਆਸ ਸੀ, ਪ੍ਰੰਤੂ ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਨੂੰ ਚਿੰਤਾ ਵਿਚ ਡੁਬੋ ਦਿੱਤਾ | ਹਨੇਰੀ ਕਾਰਨ ਕਈ ਪਿੰਡਾਂ ਵਿਚ ਕਣਕ ਦੀ ਫ਼ਸਲ ਡਿਗ ਪਈ | ਕਣਕ ਦੀ ਵਢਾਈ ਦਾ ਕੰਮ ਵੀ ਬਾਰਿਸ਼ ਕਾਰਨ ਲੇਟ ਹੋ ਗਿਆ | ਅੱਜ ਸ਼ਾਮ ਨੂੰ ਵੀ ਅਸਮਾਨ ਵਿਚ ਕਾਲੇ ਬੱਦਲ ਦੇ ਨਾਲ-ਨਾਲ ਕਿਣ-ਮਿਣ ਹੋ ਰਹੀ ਸੀ | ਲਗਾਤਾਰ ਮੌਸਮ ਖ਼ਰਾਬੀ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ | ਫ਼ਿਕਰਮੰਦ ਕਿਸਾਨ ਰੱਬ ਅੱਗੇ ਚੰਗੇ ਦਿਨ ਲਾਉਣ ਦੀਆਂ ਅਰਜੋਈਆਂ ਕਰ ਰਹੇ ਹਨ |
ਰਾਤ ਭਰ ਤੋਂ ਪੈ ਰਹੇ ਮੀਂਹ ਨਾਲ ਕਿਸਾਨ ਪ੍ਰੇਸ਼ਾਨ
ਦੋਦਾ, (ਰਵੀਪਾਲ)- ਰਾਤ ਭਰ ਤੋ ਪੈ ਰਹੇ ਬੇਮੌਸਮੇ ਮੀਂਹ ਨਾਲ ਕਣਕ ਦਾ ਭਾਰੀ ਨੁਕਸਾਨ ਅਤੇ ਕਣਕ ਦੀ ਵਾਢੀ ਲਈ ਪਈ ਵੱਡੀ ਰੁਕਾਵਟ ਨਾਲ ਕਿਸਾਨ ਮਜ਼ਦੂਰਾਂ ਦੇ ਚਿਹਰਿਆਂ 'ਤੇ ਮਾਯੂਸੀ ਛਾਈ ਹੋਈ ਹੈ | ਮੌਸਮ ਦੀ ਖ਼ਰਾਬੀ ਨਾਲ ਰਾਤ ਭਰ ਤੋਂ ਰੁਕ-ਰੁਕ ਪੈ ਰਹੇ ਮੀਂਹ ਕਰਕੇ ਅੱਜ ਹਾੜੀ ਦੀ ਫ਼ਸਲ ਕੱਟਣ ਤੋਂ ਬੈਠੇ ਕਿਸਾਨ-ਮਜ਼ਦੂਰਾਂ ਦੇ ਚਿਹਰੇ ਤੋਂ ਰੌਣਕਾਂ ਗ਼ਾਇਬ ਹੋ ਜਾਣ ਕਰਕੇ ਪ੍ਰੇਸ਼ਾਨ ਹਨ | ਕਿਸਾਨਾਂ ਨੇ ਕਿਹਾ ਕਿ ਪੁੱਤਾਂ ਵਾਂਗ ਪਾਲੀ ਫ਼ਸਲ ਜਦ ਘਰ ਆਉਣ ਦਾ ਸਮਾਂ ਆਇਆਂ ਤਾਂ ਹੁਣ ਕੁਦਰਤ ਵਲੋਂ ਮੀਂਹ ਰੂਪੀ ਕਰੋਪੀ ਆ ਗਈ | ਪਿੰਡ ਕਾਉਣੀ ਦੇ ਸਫਲ ਕਿਸਾਨ ਅੰਗਰੇਜ਼ ਸਿੰਘ ਨੰਬਰਦਾਰ ਨੇ ਦੱਸਿਆਂ ਕਿ ਅੱਜ ਦੇਰ ਸਾਮ ਮੀਂਹ 'ਚ ਗੜੇਮਾਰੀ ਵੀ ਹੋਈ, ਪਰ ਕਣਕ ਦੇ ਨੁਕਸਾਨ ਤੋਂ ਬੱਚਤ ਹੋ ਗਈ | ਉਨ੍ਹਾਂ ਦੱਸਿਆ ਕਿ ਮੀਂਹ ਦੀ ਲੱਗੀ ਝੜੀ ਕਰਕੇ ਖੇਤ 'ਚ ਕੰਬਾਈਨ ਦਾ ਵੀ ਚੱਲਣਾ ਮੁਸ਼ਕਿਲ ਹੋ ਗਿਆ ਹੈ ਅਤੇ ਤੂੜੀ ਦਾ ਵੀ ਵੱਡਾ ਨੁਕਸਾਨ ਹੋਵੇਗਾ | ਕੁਲਵੰਤ ਸਿੰਘ ਕਾਉਣੀ ਨੇ ਦੱਸਿਆਂ ਕਿ ਪਿਛੇਤਰੀ ਕਣਕ ਜ਼ਿਆਦਾ ਡਿੱਗਣ ਨਾਲ ਕਣਕ ਦਾ ਝਾੜ ਘਟਣ ਤੋਂ ਇਲਾਵਾ ਮਜ਼ਦੂਰੀ ਵੀ ਵੱਧ ਲੱਗੇਗੀ |
ਕਣਕ ਦਾ ਭਾਰੀ ਨੁਕਸਾਨ ਹੋਣ ਦਾ ਅਨੁਮਾਨ
ਲੰਬੀ, (ਮੇਵਾ ਸਿੰਘ)-ਬੀਤੇ 2 ਦਿਨਾਂ ਤੋਂ ਇਲਾਕਾ ਮਲੋਟ ਤੇ ਲੰਬੀ ਹਲਕੇ ਅੰਦਰ ਦੁਪਹਿਰ ਤੋਂ ਬਾਅਦ ਪੈਣ ਵਾਲੀ ਬੇਮੌਸਮੀ ਬਰਸਾਤ ਅਤੇ ਤੇਜ਼ ਹਵਾਵਾਂ ਨਾਲ ਪੱਕ ਚੁੱਕੀ ਹਾੜੀ ਦੀ ਫ਼ਸਲ ਕਣਕ ਨੂੰ ਭਾਰੀ ਨੁਕਸਾਨ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਬਲਾਕ ਲੰਬੀ ਦੇ ਪਿੰਡ ਮਾਹੂਆਣਾ, ਤੱਪਾਖੇੜਾ, ਫਤਿਹਪੁਰ ਮਨੀਆਂ, ਅਰਨੀਵਾਲਾ ਵਜ਼ੀਰਾ, ਲੰਬੀ ਅਤੇ ਖੁੱਡੀਆਂ ਦੇ ਕਈ ਕਿਸਾਨਾਂ ਸੱਤਪਾਲ ਸਿੰਘ, ਇਕਬਾਲ ਸਿੰਘ, ਜਸਵੀਰ ਸਿੰਘ, ਬਲਵਿੰਦਰ ਸਿੰਘ, ਕੁਲਦੀਪ ਸਿੰਘ, ਮਨਪ੍ਰੀਤ ਸਿੰਘ, ਜਗਮੀਤ ਸਿੰਘ ਆਦਿ ਨੇ ਦੱਸਿਆ ਕਿ ਇਸ ਬੇਮੌਸਮੀ ਬਾਰਿਸ਼ ਅਤੇ ਤੇਜ਼ ਹਵਾਵਾਂ ਨਾਲ ਕਣਕ ਦੀ ਫ਼ਸਲ ਧਰਤੀ 'ਤੇ ਵਿਛ ਗਈ ਹੈ ਤੇ ਬਾਰਸ਼ ਦਾ ਪਾਣੀ ਖੇਤਾਂ ਵਿਚ ਭਰ ਗਿਆ ਹੈ | ਹਲਕਾ ਲੰਬੀ ਅੰਦਰ ਅਜੇ ਵੀ ਕਾਫ਼ੀ ਸਾਰੇ ਪਿੰਡਾਂ ਵਿਚ ਸੇਮ ਹੋਣ ਕਾਰਨ ਖੇਤਾਂ ਵਿਚ ਖੜਨ ਵਾਲੇ ਬਰਸਾਤ ਦੇ ਪਾਣੀ ਦੇ ਛੇਤੀ ਸੁੱਕਣ ਦੇ ਅਸਾਰ ਨਹੀਂ ਹਨ, ਜਿਸ ਕਰਕੇ ਪਾਣੀ ਵਿਚ ਡੁੱਬੇ ਕਣਕ ਦੇ ਸਿੱਟੇ ਗਲਣ ਨਾਲ ਕਣਕ ਦੀ ਫ਼ਸਲ ਕਈ ਪਿੰਡਾਂ ਵਿਚ ਖ਼ਤਮ ਹੋਣ ਦੇ ਕਿਨਾਰੇ ਪਹੁੰਚ ਸਕਦੀ ਹੈ | ਉਕਤ ਪਿੰਡਾਂ ਦੇ ਕਿਸਾਨਾਂ ਨੇ ਕਿਹਾ ਕਿ ਕਿਸਾਨ ਤਾਂ ਪਹਿਲਾਂ ਹੀ ਆਰਥਿਕਤਾ ਦੀ ਭਾਰੀ ਮਾਰ ਹੇਠ ਹਨ, ਉੱਤੋਂ ਕੁਦਰਤੀ ਆਫ਼ਤ ਨਾਲ ਉਨ੍ਹਾਂ ਦੀ ਆਰਥਿਕ ਸਥਿਤੀ ਹੋਰ ਵੀ ਖ਼ਰਾਬ ਹੋਵੇਗੀ | ਇਸ ਲਈ ਉਹ ਸਾਰੇ ਕਿਸਾਨ ਸਰਕਾਰ ਤੋਂ ਮੰਗ ਕਰਦੇ ਹਨ ਕਿ ਸਰਕਾਰ ਤਰਸ ਦੇ ਆਧਾਰ ਤੇ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ, ਤਾਂ ਜੋ ਕਿਸਾਨ ਨੁੰੂ ਕੁਝ ਰਾਹਤ ਹਾਸਲ ਹੋ ਸਕੇ |
ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਦੇ ਸਾਹ ਸੂਤੇ
ਗਿੱਦੜਬਾਹਾ, (ਬਲਦੇਵ ਸਿੰਘ ਘੱਟੋਂ)-ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਹੋਈ ਅਤੇ ਵਾਢੀ ਲਈ ਤਿਆਰ ਖੜ੍ਹੀ ਕਣਕ ਮੌਸਮ ਦੀ ਖ਼ਰਾਬੀ ਕਾਰਨ ਖ਼ਰਾਬ ਹੋਣ ਦਾ ਖ਼ਤਰਾ ਬਣਿਆ ਹੋਇਆ ਹੈ | ਬੀਤੇ ਤਿੰਨ ਦਿਨਾਂ ਤੋਂ ਖ਼ਰਾਬ ਮੌਸਮ ਕਾਰਨ ਕਿਸਾਨਾਂ ਦੇ ਸਾਹ ਸੂਤੇ ਹੋਏ ਹਨ | ਅੱਜ ਸ਼ਾਮ ਨੂੰ ਗਿੱਦੜਬਾਹਾ ਅਤੇ ਆਸ-ਪਾਸ ਦੇ ਇਲਾਕਿਆਂ 'ਚ ਹੋਈ ਭਰਵੀਂ ਬਾਰਸ਼ ਨੇ ਕਿਸਾਨਾਂ ਨੂੰ ਹੋਰ ਵੀ ਚਿੰਤਾ ਵਿਚ ਡੋਬ ਦਿੱਤਾ | ਕਿਸਾਨ ਇਕਬਾਲ ਸਿੰਘ, ਗੁਰਮੀਤ ਸਿੰਘ, ਨਛੱਤਰ ਸਿੰਘ, ਬੋਘਾ ਸਿੰਘ, ਲਖਵੀਰ ਸਿੰਘ ਆਦਿ ਨੇ ਦੱਸਿਆ ਕਿ ਕਣਕ ਨੂੰ ਪਾਲਣ ਲਈ ਬਣੀ ਸਖ਼ਤ ਮਿਹਨਤ ਕਰਨੀ ਪਈ ਸੀ ਤਾਂ ਕਿ ਝਾੜ ਵੱਧ ਤੋਂ ਵੱਧ ਲਿਆ ਜਾ ਸਕੇ | ਕਿਸਾਨਾਂ ਨੇ ਦੱਸਿਆ ਕਿ ਖੇਤਾਂ ਵਿਚ ਕਣਕ ਵੀ ਚੰਗੀ ਖੜੀ ਸੀ, ਪਰ ਹੁਣ ਬੇਮੌਸਮੀ ਬਾਰਿਸ਼ ਅਤੇ ਤੇਜ਼ ਹਨੇਰੀ ਨੇ ਕਣਕ ਜ਼ਮੀਨ ਤੇ ਵਿਛਾ ਦਿੱਤਾ ਹੈ ਜਿਸ ਕਾਰਨ ਕਿਸਾਨਾਂ ਨੂੰ ਕਣਕ ਦੀ ਵਾਢੀ ਕਰਨ ਵਿਚ ਮੁਸ਼ਕਲ ਆਵੇਗੀ | ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਹੁਣ ਵੀ ਮੌਸਮ ਸਾਫ਼ ਹੋ ਜਾਵੇ ਤਾਂ ਵੀ ਜਿੱਥੇ ਕਣਕ ਦਾ ਝਾੜ ਘਟੇਗਾ, ਉੱਥੇ ਹੀ ਕਣਕ ਵੀ ਕਟਾਈ ਵੀ ਮਹਿੰਗੀ ਪਵੇਗੀ ਅਤੇ ਪਸ਼ੂਆਂ ਦੇ ਲਈ ਤੂੜੀ ਵੀ ਚੰਗੀ ਨਹੀਂ ਬਣੇਗੀ |
ਕਿਸਾਨ ਆਗੂਆਂ ਵਲੋਂ ਮੁਆਵਜ਼ੇ ਦੀ ਮੰਗ
ਮੰਡੀ ਬਰੀਵਾਲਾ, (ਨਿਰਭੋਲ ਸਿੰਘ)-ਤੇਜ਼ ਹਨੇਰੀ ਅਤੇ ਮੀਂਹ ਕਾਰਨ ਪੱਕੀ ਹੋਈ ਕਣਕ ਦਾ ਨੁਕਸਾਨ ਹੋ ਗਿਆ ਹੈ | ਤੇਜ਼ ਹਨੇਰੀ ਕਾਰਨ ਕਣਕ ਦੀ ਫ਼ਸਲ ਧਰਤੀ 'ਤੇ ਵਿਛ ਗਈ ਹੈ ਅਤੇ ਮੀਂਹ ਕਾਰਨ ਪੱਕੀ ਹੋਈ ਕਣਕ ਦਾ ਨੁਕਸਾਨ ਹੋ ਗਿਆ | ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਪੁੱਤਾਂ ਵਾਂਗੂ ਪਾਲੀ ਹੋਈ ਫ਼ਸਲ ਦਾ ਕਾਫ਼ੀ ਨੁਕਸਾਨ ਹੋਇਆ ਹੈ ਅਤੇ ਕਣਕ ਦਾ ਝਾੜ ਕਾਫ਼ੀ ਘਟਣ ਦੀ ਸੰਭਾਵਨਾ ਹੈ | ਕਣਕ ਤੋਂ ਇਲਾਵਾ ਹਰੇ ਚਾਰੇ ਵੀ ਨੁਕਸਾਨ ਹੋ ਗਿਆ ਹੈ | ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਬਰੀਵਾਲਾ ਦੇ ਪ੍ਰਧਾਨ ਅਵਤਾਰ ਸਿੰਘ ਵੱਟੁੂ ਅਤੇ ਜਨਰਲ ਸਕੱਤਰ ਦਲਜੀਤ ਸਿੰਘ ਰੰਧਾਵਾ ਨੇ ਕੁਦਰਤੀ ਕਰੋਪੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਦੀ ਹਾਲਤ ਤਾਂ ਪਹਿਲਾਂ ਹੀ ਪਤਲੀ ਹੈ ਅਤੇ ਹੁਣ ਕੁਦਰਤੀ ਕਰੋਪੀ ਕਾਰਨ ਕਿਸਾਨਾਂ ਦਾ ਆਰਥਿਕ ਤੌਰ ਤੇ ਕਾਫ਼ੀ ਨੁਕਸਾਨ ਹੋਇਆ ਹੈ |
ਕਣਕ ਦੀ ਪੱਕੀ ਫ਼ਸਲ ਦਾ ਨੁਕਸਾਨ ਵੇਖ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
ਸ੍ਰੀ ਮੁਕਤਸਰ ਸਾਹਿਬ, ਰੁਪਾਣਾ 17 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਜਗਜੀਤ ਸਿੰਘ)-ਪਿੰਡ ਭੰਗਚੜ੍ਹੀ ਵਿਖੇ ਇਕ ਕਿਸਾਨ ਦੀ ਬੇਮੌਸਮੀ ਬਾਰਿਸ਼ ਨਾਲ ਕਣਕ ਦੀ ਪੱਕੀ ਫ਼ਸਲ ਦੇ ਹੋਏ ਨੁਕਸਾਨ ਕਾਰਨ ਸਦਮੇ ਕਰਕੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਗੁਰਚਰਨ ਸਿੰਘ (65) ਪੁੱਤਰ ਪਾਲਾ ਸਿੰਘ ਤੇਜ਼ ਹਨੇਰੀ ਅਤੇ ਬਾਰਿਸ਼ ਕਾਰਨ ਹੋ ਰਹੀ ਫ਼ਸਲ ਦੇ ਨੁਕਸਾਨ ਤੋਂ ਚਿੰਤਾ 'ਚ ਸੀ | ਅੱਜ ਜਦੋਂ ਉਹ ਖੇਤ ਗੇੜਾ ਮਾਰ ਕੇ ਵਾਪਸ ਆਇਆ ਤਾਂ ਸਦਮੇ ਕਾਰਨ ਉਸ ਨੂੰ ਅਚਾਨਕ ਦਿਲ ਦਾ ਦੌਰਾ ਪਿਆ, ਜੋ ਜਾਨਲੇਵਾ ਸਾਬਿਤ ਹੋਇਆ | ਮਿ੍ਤਕ ਕਿਸਾਨ ਦੇ ਸਿਰ ਕਰੀਬ 3 ਲੱਖ ਰੁਪਏ ਦਾ ਕਰਜ਼ਾ ਸੀ | ਮਿ੍ਤਕ ਦੇ ਸਪੁੱਤਰ ਗੁਰਮੀਤ ਸਿੰਘ ਨੇ ਦੱਸਿਆ ਕਿ ਗੁਰਚਰਨ ਸਿੰਘ ਦਾ ਅੰਤਿਮ ਸਸਕਾਰ 18 ਅਪ੍ਰੈਲ ਨੂੰ ਸਵੇਰੇ 10 ਵਜੇ ਪਿੰਡ ਭੰਗਚੜ੍ਹੀ ਵਿਖੇ ਹੋਵੇਗਾ |

ਬਾਰਿਸ਼ ਕਾਰਨ ਸ਼ਹਿਰ ਨੇ ਝੀਲ ਦਾ ਰੂਪ ਧਾਰਿਆ

ਮਲੋਟ, 17 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਬੀਤੀ ਰਾਤ ਤੋਂ ਪੈ ਰਹੀ ਰੁਕ-ਰੁਕ ਬਾਰਿਸ਼ ਅਤੇ ਗੜ੍ਹੇਮਾਰੀ ਨੇ ਜਿੱਥੇ ਫ਼ਸਲਾਂ ਦਾ ਭਾਰੀ ਨੁਕਸਾਨ ਕੀਤਾ, ਉੱਥੇ ਹੀ ਬਾਰਿਸ਼ ਦੇ ਪਾਣੀ ਨਾਲ ਸ਼ਹਿਰ ਵਾਸੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਬੀਤੀ ਰਾਤ ਤੋਂ ...

ਪੂਰੀ ਖ਼ਬਰ »

ਜਲ ਘਰਾਂ ਤੋਂ ਪਾਣੀ ਦੀ ਸਪਲਾਈ ਬੰਦ ਹੋਣ ਕਾਰਨ ਲੋਕਾਂ ਵਿਚ ਹਾਹਾਕਾਰ

ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪਿਛਲੇ ਲੰਬੇ ਸਮੇਂ ਤੋਂ ਰਜਬਾਹਿਆਂ ਵਿਚ ਬੰਦੀ ਕਾਰਨ ਜਲ ਘਰ ਵੀ ਪਿਆਸੇ ਹੋ ਗਏ ਹਨ, ਕਿਉਂਕਿ ਪਾਣੀ ਦੀ ਸਪਲਾਈ ਠੱਪ ਪਈ ਹੈ | ਲੋਕਾਂ ਨੂੰ ਦੂਰ-ਦੁਰਾਡਿਆਂ ਤੋਂ ਪਾਣੀ ਲਿਆ ਕੇ ਵਰਤਣਾ ਪੈ ਰਿਹਾ ਹੈ | ਸ਼ਹਿਰ ਵਿਚ ...

ਪੂਰੀ ਖ਼ਬਰ »

ਉਪਿੰਦਰ ਸਿੰਘ ਪੱਪੂ ਵਿਰਕ ਸਿੱਖ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਬਣੇ

ਮਲੋਟ, 17 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਮਾਨਵਤਾ ਦੀ ਭਲਾਈ ਲਈ ਨਵੀਂ ਬਣਾਈ ਗਈ ਸੰਸਥਾ ਸਿੱਖ ਵੈੱਲਫੇਅਰ ਸੁਸਾਇਟੀ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ | ਸੰਸਥਾ ਦੀ ਚੋਣ ਦੌਰਾਨ ਉਪਿੰਦਰ ਸਿੰਘ ਪੱਪੂ ਵਿਰਕ ਨੂੰ ਪ੍ਰਧਾਨ, ਮੁਖਤਿਆਰ ਸਿੰਘ ਯੂਕੋ ਬੈਂਕ ...

ਪੂਰੀ ਖ਼ਬਰ »

ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਵਿਖੇ ਅੰਮਿ੍ਤ ਸੰਚਾਰ ਕਰਵਾਇਆ

ਮਲੋਟ, 17 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਪਿੰਡ ਦਾਨੇਵਾਲਾ ਦੇ ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਵਿਖੇ ਅੰਮਿ੍ਤ ਸੰਚਾਰ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਗੁਰਦੁਆਰਾ ਬਾਬਾ ਸ਼ਹੀਦ ਸਿੰਘਾਂ ਪਿੰਡ ਮਲੋਟ ਤੋਂ ਪੁੱਜੇ ਪੰਜ ਪਿਆਰਿਆਂ ਨੇ 31 ਪ੍ਰਾਣੀਆਂ ਨੂੰ ਅੰਮਿ੍ਤ ...

ਪੂਰੀ ਖ਼ਬਰ »

ਇੰਟਰਨੈਸ਼ਨਲ ਲਾਇਨਜ਼ ਕਲੱਬ ਜ਼ਿਲ੍ਹਾ 321 ਐਫ ਦੀ ਜ਼ਿਲ੍ਹਾ ਪੀ.ਆਰ.ਓ. ਕਾਨਫ਼ਰੰਸ ਸਮਾਪਤ

ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਇੰਟਰਨੈਸ਼ਨਲ ਐਸੋਸੀਏਸ਼ਨ ਲਾਇਨਜ਼ ਕਲੱਬ ਜ਼ਿਲ੍ਹਾ 321 ਐਫ ਦੇ ਜ਼ਿਲ੍ਹਾ ਪੀ.ਆਰ.ਓ. ਮਨਜਿੰਦਰ ਸਿੰਘ ਕੜਵਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੀ.ਆਰ.ਓ. ਕਾਨਫ਼ਰੰਸ ਮਨਮੋਹਨ 2019 ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਅਸਲ੍ਹਾ ਜਮ੍ਹਾਂ ਨਾ ਕਰਵਾਉਣ ਵਾਲਿਆਂ ਿਖ਼ਲਾਫ਼ ਹੋਵੇਗੀ ਸਖ਼ਤ ਕਾਰਵਾਈ-ਥਾਣਾ ਮੁਖੀ

ਮੰਡੀ ਲੱਖੇਵਾਲੀ, 17 ਅਪ੍ਰੈਲ (ਮਿਲਖ ਰਾਜ)-ਪੁਲਿਸ ਥਾਣਾ ਲੱਖੇਵਾਲੀ ਦੀ ਥਾਣਾ ਮੁਖੀ ਬੇਅੰਤ ਕੌਰ ਨੇ ਥਾਣੇ ਦੀ ਹਦੂਦ ਅਧੀਨ ਪੈਂਦੇ ਪਿੰਡਾਂ ਦੇ ਅਸਲਾ ਧਾਰਕਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਰਕਾਰ ਦੀਆਂ ਹਦਾਇਤਾਂ 'ਤੇ ਆਪਣਾ ਅਸਲਾ ...

ਪੂਰੀ ਖ਼ਬਰ »

ਪ੍ਰੀਜ਼ਾਈਡਿੰਗ ਅਫ਼ਸਰਾਂ ਨੂੰ ਈ. ਵੀ. ਐਮ./ ਵੀ. ਵੀ. ਪੈਟ ਦੀ ਵਿਸ਼ੇਸ਼ ਸਿਖਲਾਈ ਦਿੱਤੀ

ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਐਮ.ਕੇ. ਅਰਾਵਿੰਦ ਕੁਮਾਰ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਹਾਇਕ ਰਿਟਰਨਿੰਗ ਅਫ਼ਸਰ ਕਮ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਰਣਦੀਪ ਸਿੰਘ ਦੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਸਰਕਲ ਬਰੀਵਾਲਾ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ

ਮੰਡੀ ਬਰੀਵਾਲਾ, 17 ਅਪ੍ਰੈਲ (ਨਿਰਭੋਲ ਸਿੰਘ)-ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ, ਕੌਮੀ ਜਥੇਬੰਦਕ ਸਕੱਤਰ ਮਨਜਿੰਦਰ ਸਿੰਘ ਬਿੱਟੂ ਨੇ ਸਰਕਲ ਬਰੀਵਾਲਾ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ ਕਰਦਿਆਂ ਮਾਸਟਰ ...

ਪੂਰੀ ਖ਼ਬਰ »

ਵਿਕਾਸ ਨਾ ਹੋਣ ਕਾਰਨ ਮੁਹੱਲਾ ਵਾਸੀਆਂ ਵਲੋਂ ਚੋਣਾਂ ਦਾ ਬਾਈਕਾਟ

ਮਲੋਟ, 17 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਸਥਾਨਕ ਬਾਬਾ ਜੀਵਨ ਸਿੰਘ ਨਗਰ ਦੇ ਵਾਸੀਆਂ ਨੇ ਮੁਹੱਲੇ 'ਚ ਕੋਈ ਵੀ ਵਿਕਾਸ ਕਾਰਜ ਨਾ ਹੋਣ ਕਾਰਨ ਚੋਣਾਂ ਦਾ ਬਾਈਕਾਟ ਕਰਦਿਆਂ ਕਾਲੀਆਂ ਝੰਡੀਆਂ ਲੈ ਕੇ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਮੁਹੱਲਾ ਵਾਸੀ ਭਾਈ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਦੀ ਮੀਟਿੰਗ ਹੋਈ

ਬਰਗਾੜੀ, 17 ਅਪ੍ਰੈਲ (ਲਖਵਿੰਦਰ ਸ਼ਰਮਾ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸਰਬਜੀਤ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਕਾਂਗਰਸੀ ਵਰਕਰਾਂ ਦੀ ਮੀਟਿੰਗ ਹੋਈ | ਜਿਸ ਵਿਚ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ...

ਪੂਰੀ ਖ਼ਬਰ »

ਰਣੀਕੇ ਦੇ ਹੱਕ 'ਚ ਬੀਬੀ ਭੋਲੂਵਾਲਾ ਵਲੋਂ ਨੁੱਕੜ ਮੀਟਿੰਗਾਂ

ਸਾਦਿਕ, 17 ਅਪ੍ਰੈਲ (ਆਰ.ਐਸ.ਧੰੁਨਾ)-ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਵਲੋਂ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਦੇ ਹੱਕ 'ਚ ਵੱਖ ਵੱਖ ਪਿੰਡਾਂ ਵਿਚ ਬੀਬੀਆਂ ਨਾਲ ਨੁੱਕੜ ਮੀਟਿੰਗਾਂ ...

ਪੂਰੀ ਖ਼ਬਰ »

ਬੰਟੀ ਰੋਮਾਣਾ ਵਲੋਂ ਰਣੀਕੇ ਦੇ ਹੱਕ 'ਚ ਚੋਣ ਪ੍ਰਚਾਰ

ਸਾਦਿਕ, 17 ਅਪ੍ਰੈਲ (ਆਰ.ਐਸ. ਧੰੁਨਾ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਦੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਮਾਰਕੀਟ ਕਮੇਟੀ ਸਾਦਿਕ ਦੇ ਸਾਬਕਾ ਚੇਅਰਮੈਨ ਬਲਜਿੰਦਰ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ ...

ਪੂਰੀ ਖ਼ਬਰ »

ਚੋਣ ਪ੍ਰਚਾਰ ਤਹਿਤ ਕਾਂਗਰਸੀ ਆਗੂਆਂ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ

ਪੰਜਗਰਾਈ ਕਲਾਂ, 17 ਅਪ੍ਰੈਲ (ਕੁਲਦੀਪ ਸਿੰਘ ਗੋਂਦਾਰਾ)-ਲੋਕ ਸਭਾ ਹਲਕਾ ਫ਼ਰੀਦਕੋਟ ਤੋ ਕਾਂਗਰਸ ਪਾਰਟੀ ਦੇ ਉਮੀਦਵਾਰ ਮਹੁੰਮਦ ਸਦੀਕ ਦੀ ਚੋਣ ਮੁਹਿੰਮ ਨੂੰ ਤੇਜ਼ ਕਰਨ ਲਈ ਉਨ੍ਹਾਂ ਦੇ ਨਜ਼ਦੀਕੀ ਕਾਂਗਰਸੀ ਆਗੂ ਸੂਰਜ ਭਾਰਤਵਾਜ ਵਲੋਂ ਹਲਕੇ ਦੇ ਪਿੰਡ ਪੰਜਗਰਾਈਾ ...

ਪੂਰੀ ਖ਼ਬਰ »

ਪੰਜਾਬ ਦੀਆਂ ਸਾਰੀਆਂ 13 ਸੀਟਾਂ 'ਤੇ 'ਆਪ' ਜਿੱਤ ਪ੍ਰਾਪਤ ਕਰੇਗੀ-ਭਗਵੰਤ ਮਾਨ

ਬਾਜਾਖਾਨਾ, 17 ਅਪ੍ਰੈਲ (ਜਗਦੀਪ ਸਿੰਘ ਗਿੱਲ)-ਪੰਜਾਬ ਦੀਆਂ ਸਾਰੀਆਂ ਦੀਆਂ ਸਾਰੀਆਂ 13 ਸੀਟਾਂ 'ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਿੱਤ ਪ੍ਰਾਪਤ ਕਰਨਗੇ | ਇਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕਸਬਾ ਬਾਜਾਖਾਨਾ ਵਿਖੇ ...

ਪੂਰੀ ਖ਼ਬਰ »

ਚੋਣ ਪ੍ਰਚਾਰ ਕਰਨ ਲਈ ਵਰਕਰ ਕਮੇਟੀਆਂ ਬਣਾਈਆਂ

ਲੰਬੀ, 17 ਅਪ੍ਰੈਲ (ਮੇਵਾ ਸਿੰਘ)-ਲੋਕ ਸਭਾ ਹਲਕਾ ਬਠਿੰਡਾ ਤੋਂ ਅਕਾਲੀ ਦਲ (ਬ) ਨੇ ਭਾਵੇਂ ਅਜੇ ਕੋਈ ਉਮੀਦਵਾਰ ਤਾਂ ਖੜ੍ਹਾ ਨਹੀਂ ਕੀਤਾ, ਪ੍ਰੰਤੂ ਪਾਰਟੀ ਵਲੋਂ ਹਲਕਾ ਲੰਬੀ ਵਿਚ ਇਕ ਤਰ੍ਹਾਂ ਨਾਲ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਪੂਰੇ ਜੋਬਨ 'ਤੇ ਚੱਲ ਰਹੀਆਂ ਹਨ | ਇਸੇ ...

ਪੂਰੀ ਖ਼ਬਰ »

ਬਿਨਾਂ ਉਮੀਦਵਾਰਾਂ ਤੋਂ ਅਕਾਲੀ-ਕਾਂਗਰਸੀ ਵਰਕਰ ਮੀਟਿੰਗਾਂ 'ਚ ਮਸ਼ਰੂਫ਼

ਮੰਡੀ ਲੱਖੇਵਾਲੀ, 17 ਅਪ੍ਰੈਲ (ਰੁਪਿੰਦਰ ਸਿੰਘ ਸੇਖੋਂ)-ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਐਤਕੀਂ ਪਹਿਲੀ ਵਾਰ ਬਿਨਾਂ ਉਮੀਦਵਾਰਾਂ ਤੋਂ ਅਕਾਲੀ ਦਲ ਅਤੇ ਕਾਂਗਰਸ ਪਾਰਟੀਆਂ ਦੇ ਲੀਡਰ, ਵਿਧਾਇਕ ਜਾਂ ਹਲਕਾ ਇੰਚਾਰਜ ਵਰਕਰ ਮੀਟਿੰਗਾਂ ਕਰਕੇ ਚੋਣ ਮਾਹੌਲ ਦਾ ਮੈਦਾਨ ...

ਪੂਰੀ ਖ਼ਬਰ »

ਮੁਹੰਮਦ ਸਦੀਕ ਨੇ ਗਿੱਦੜਬਾਹਾ 'ਚ ਕੀਤਾ ਚੋਣ ਪ੍ਰਚਾਰ

ਗਿੱਦੜਬਾਹਾ, 17 ਅਪ੍ਰੈਲ (ਬਲਦੇਵ ਸਿੰਘ ਘੱਟੋਂ)-ਫ਼ਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਆਪਣੇ ਚੋਣ ਪ੍ਰਚਾਰ ਲਈ ਬੀਤੀ ਦੇਰ ਸ਼ਾਮ ਗਿੱਦੜਬਾਹਾ ਦੇ ਠਾਕੁਰ ਮੁਹੱਲੇ ਵਿਚ ਚੋਣ ਜਲਸੇ ਨੂੰ ਸੰਬੋਧਨ ਕਰਨ ਪਹੰੁਚੇ | ਇਸ ਦੌਰਾਨ ਉਨ੍ਹਾਂ ਆਪਣੇ ਸੰਬੋਧਨ 'ਚ ...

ਪੂਰੀ ਖ਼ਬਰ »

ਪ੍ਰਕਾਸ਼ ਸਿੰਘ ਬਾਦਲ ਦੀ ਹਾਜ਼ਰੀ 'ਚ ਦਰਜਨ ਤੋਂ ਵੱਧ ਕਾਂਗਰਸੀ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਲੰਬੀ, 17 ਅਪ੍ਰੈਲ (ਸ਼ਿਵਰਾਜ ਸਿੰਘ ਬਰਾੜ)-ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਕਿ ਜਦੋਂ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਦੀ ਹਾਜ਼ਰੀ ਵਿਚ ਉਨ੍ਹਾਂ ਦੇ ਗ੍ਰਹਿ ਪਿੰਡ ਬਾਦਲ ਵਿਖੇ ਸਾਬਕਾ ਚੇਅਰਮੈਨ ਗੁਰਬਖਸ਼ੀਸ਼ ਸਿੰਘ ਵਿੱਕੀ ...

ਪੂਰੀ ਖ਼ਬਰ »

'ਬੀੜ' ਸੁਸਾਇਟੀ ਦੁਆਰੇਆਣਾ ਵਲੋਂ 'ਰੁੱਖ ਲਾਓ-ਧਰਤੀ ਬਚਾਓ ਦੇ ਦੂਜੇ ਪੜਾਅ ਦੀ ਸ਼ੁਰੂਆਤ

ਫ਼ਰੀਦਕੋਟ, 17 ਅਪ੍ਰੈਲ (ਹਰਮਿੰਦਰ ਸਿੰਘ ਮਿੰਦਾ)-ਬਰਡਜ਼ ਇਨਵਾਇਰਨਮੈਂਟ ਐਾਡ ਅਰਥ ਰਿਵਾਈਵਿੰਗ ਹੈਂਡ ਸੁਸਾਇਟੀ 'ਬੀੜ' ਦੁਆਰੇਆਣਾ ਦੁਆਰਾ ਪਿੰਡ ਨੂੰ ਹਰਿਆ ਭਰਿਆ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਲਈ 'ਰੁੱਖ ਲਗਾਓ ਧਰਤੀ ਬਚਾਓ' ਮੁਹਿੰਮ ਦੇ ਦੂਜੇ ਪੜ•ਾਅ ਤਹਿਤ ...

ਪੂਰੀ ਖ਼ਬਰ »

ਕੋਟਕਪੂਰਾ 'ਚ ਭਰਵੀਂ ਬਾਰਿਸ਼ ਨੇ ਕਿਸਾਨਾਂ ਦੇ ਸਾਹ ਸੁਕਾਏ-ਫ਼ਸਲ ਵਾਢੀ ਲਈ ਤਿਆਰ

ਕੋਟਕਪੂਰਾ, 17 ਅਪ੍ਰੈਲ (ਮੇਘਰਾਜ)-ਬੀਤੇ 2 ਦਿਨਾਂ ਤੋਂ ਪੈ ਰਹੀ ਬੇਮੌਸਮੀ ਬਾਰਸ਼ ਕਾਰਨ ਕਿਸਾਨ ਕਾਫ਼ੀ ਚਿੰਤਤ ਦਿਖਾਈ ਦੇ ਰਹੇ ਹਨ | ਕਣਕ ਦੀ ਫ਼ਸਲ ਪੂਰੀ ਤਰ੍ਹਾਂ ਪੱਕ ਕੇ ਤਿਆਰ ਖੜ੍ਹੀ ਹੈ ਅਤੇ ਕਈ ਕਿਸਾਨਾਂ ਨੇ ਤਾਂ ਵਾਢੀ ਵੀ ਸ਼ੁਰੂ ਕਰ ਦਿੱਤੀ ਸੀ | ਕੋਟਕਪੂਰੇ ਦੀ ...

ਪੂਰੀ ਖ਼ਬਰ »

ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪੇ੍ਰਰਿਤ ਕੀਤਾ

ਕੋਟਕਪੂਰਾ, 17 ਅਪ੍ਰੈਲ (ਮੋਹਰ ਸਿੰਘ ਗਿੱਲ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਵੀਪ ਪ੍ਰੋਗਰਾਮ ਤਹਿਤ ਜਰਨੈਲ ਸਿੰਘ ਨੋਡਲ ਅਫ਼ਸਰ ਦੀ ਅਗਵਾਈ 'ਚ ਈ.ਵੀ.ਐਮ. ਮਾਸਟਰ ਟੇ੍ਰਨਰ ਸੰਦੀਪ ਸਿੰਘ, ਕਪਿਲ ਕੁਮਾਰ ਅਤੇ ਮਾਸਟਰ ਰਵਿੰਦਰ ਸਿੰਘ ਦੀ ਟੀਮ ਵਲੋਂ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਮੌਕੇ ਕੀਤੀ ਮਦਦ

ਕੋਟਕਪੂਰਾ, 17 ਅਪੈ੍ਰਲ (ਮੋਹਰ ਸਿੰਘ ਗਿੱਲ)-ਸਮਾਜ ਸੇਵੀ ਸੰਸਥਾ ਆਰ.ਟੀ.ਆਈ ਐਾਡ ਹਿਊਮਨ ਰਾਈਟਸ ਵੈਲਫੇਅਰ ਸੁਸਾਇਟੀ ਦੀ ਟੀਮ ਨੇ ਇਕ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਮੌਕੇ ਲੋੜੀਂਦਾ ਸਮਾਨ ਦੇ ਕੇ ਮਦਦ ਕੀਤੀ | ਸੁਸਾਇਟੀ ਦੇ ਰਾਸ਼ਟਰੀ ਚੇਅਰਮੈਨ ਸੁਨੀਸ਼ ਨਾਰੰਗ ...

ਪੂਰੀ ਖ਼ਬਰ »

ਚੋਣ ਅਮਲੇ ਨੂੰ ਦਿੱਤੀ ਸਿਖਲਾਈ

ਮਲੋਟ, 17 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਅਮਲੇ ਨੂੰ ਸਿਖਲਾਈ ਦਿੱਤੀ ਗਈ | ਜ਼ਿਲ੍ਹਾ ਚੋਣ ਅਫ਼ਸਰ ਐਮ.ਕੇ. ਅਰਾਵਿੰਦ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਗੋਪਾਲ ਸਿੰਘ ਦੀ ਅਗਵਾਈ ਹੇਠ ਵਾਰਡ ਨੰ: 19 ਵਿਚ ...

ਪੂਰੀ ਖ਼ਬਰ »

ਡਾ: ਧਾਲੀਵਾਲ ਲਾਇਨਜ਼ ਕਲੱਬ ਬਰਗਾੜੀ ਅਨਮੋਲ ਦੇ ਬਣੇ ਪ੍ਰਧਾਨ

ਬਰਗਾੜੀ, 17 ਅਪ੍ਰੈਲ (ਲਖਵਿੰਦਰ ਸ਼ਰਮਾ)-ਲਾਇਨਜ਼ ਕਲੱਬ ਬਰਗਾੜੀ ਦੀ ਅਹਿਮ ਮੀਟਿੰਗ ਕਲੱਬ ਦੇ ਪ੍ਰਧਾਨ ਲਾਇਨ ਡਾ: ਹਰਮੀਤ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਮੂਹ ਅਹੁਦੇਦਾਰਾਂ, ਮੈਂਬਰਾਂ ਨੇ ਭਾਗ ਲਿਆ | ਕਲੱਬ ਪ੍ਰਧਾਨ ਡਾ: ਹਰਮੀਤ ਸਿੰਘ ਢਿੱਲੋਂ ਨੇ ਕਲੱਬ ...

ਪੂਰੀ ਖ਼ਬਰ »

ਤੂਫ਼ਾਨ ਵਰਗੀ ਸਥਿਤੀ ਬਣਨ ਦੇ ਮੱਦੇਨਜ਼ਰ ਵਿਭਾਗਾਂ ਨੂੰ ਹਦਾਇਤਾਂ

ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਮੌਸਮ ਵਿਭਾਗ ਵਲੋਂ ਆਉਣ ਵਾਲੇ 48 ਘੰਟਿਆਂ ਦੌਰਾਨ ਉੱਤਰੀ ਪੰਜਾਬ ਵਿਚ 100 ਕਿੱਲੋਮੀਟਰ ਤੋਂ ਵੱਧ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਨਾਲ ਤੁੂਫ਼ਾਨ ਵਰਗੀ ਸਥਿਤੀ ਬਣ ਸਕਣ ਦੀ ਭਵਿੱਖਬਾਣੀ ਕੀਤੀ ਗਈ ਹੈ | ਇਸ ਨੂੰ ...

ਪੂਰੀ ਖ਼ਬਰ »

ਵੱਖ-ਵੱਖ ਪਾਰਟੀਆਂ ਛੱਡ ਕੇ ਦਰਜਨ ਪਰਿਵਾਰ ਕਾਂਗਰਸ 'ਚ ਸ਼ਾਮਿਲ

ਦੋਦਾ, 17 ਅਪੈ੍ਰਲ (ਰਵੀਪਾਲ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਹੰੁਗਾਰਾ ਮਿਲਿਆ, ਜਦ ਪਿੰਡ ਕੁਰਾਈਵਾਲਾ ਦੇ ਦਰਜਨ ਪਰਿਵਾਰਾਂ ਨੇ ਵੱਖ-ਵੱਖ ਪਾਰਟੀਆਂ ਛੱਡ ਕੇ ਹਲਕਾ ਵਿਧਾਇਕ ਅਮਰਿੰਦਰ ...

ਪੂਰੀ ਖ਼ਬਰ »

ਰਜਬਾਹੇ ਦੀ ਸਫ਼ਾਈ ਕਰਕੇ ਸੜਕ 'ਤੇ ਸੁੱਟੀ ਜਾ ਰਹੀ ਹੈ ਮਿੱਟੀ

ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਥਾਨਕ ਰਜਬਾਹੇ ਦੀ ਸਬੰਧਿਤ ਵਿਭਾਗ ਵਲੋਂ ਜੇ.ਸੀ.ਬੀ. ਮਸ਼ੀਨ ਨਾਲ ਸਫ਼ਾਈ ਕਰਵਾਈ ਜਾ ਰਹੀ ਹੈ, ਪਰ ਵਿਚੋਂ ਕੱਢੀ ਜਾ ਰਹੀ ਗਾਰ ਅਤੇ ਮਿੱਟੀ ਸੜਕ 'ਤੇ ਹੀ ਸੁੱਟੀ ਜਾ ਰਹੀ ਹੈ | ਸਥਾਨਕ ਟਿੱਬੀ ਸਾਹਿਬ ਰੋਡ ਤੋਂ ...

ਪੂਰੀ ਖ਼ਬਰ »

ਸੁਖਬੀਰ ਦੀ ਬਰੀਵਾਲਾ ਫੇਰੀ ਨੂੰ ਲੈ ਕੇ ਬਿੱਟੂ ਵਲੋਂ ਵਰਕਰਾਂ ਨਾਲ ਮੀਟਿੰਗਾਂ

ਮੰਡੀ ਬਰੀਵਾਲਾ 17 ਅਪ੍ਰੈਲ (ਨਿਰਭੋਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਬਰੀਵਾਲਾ 'ਚ 19 ਅਪ੍ਰੈਲ ਨੂੰ ਪਾਰਟੀ ਵਰਕਰਾਂ ਨਾਲ ਮੀਟਿੰਗ ਦੀ ਸਫ਼ਲਤਾ ਲਈ ਮਨਜਿੰਦਰ ਸਿੰਘ ਬਿੱਟੂ ਕੌਮੀ ਜਥੇਬੰਦਕ ਸਕੱਤਰ ਅਤੇ ਸਾਬਕਾ ਚੇਅਰਮੈਨ ਮਾਰਕਿਟ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ ਮੁਫ਼ਤ ਸਿਲਾਈ ਸੈਂਟਰ ਦੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਵਿਸ਼ਵ ਪ੍ਰਸਿੱਧ ਸਮਾਜ ਸੇਵੀ ਅਤੇ ਉੱਘੇ ਉਦਯੋਗਪਤੀ ਡਾ: ਐਸ.ਪੀ. ਸਿੰਘ ਉਬਰਾਏ ਦੀ ਅਗਵਾਈ ਵਿਚ ਸਮਾਜ ਭਲਾਈ ਦੇ ਅਨੇਕਾਂ ਕੰਮ ਕੀਤੇ ਜਾ ਰਹੇ ਹਨ, ਜਿਸ ਤਹਿਤ ਅੱਜ ਟਰੱਸਟ ਦੀ ਸ੍ਰੀ ਮੁਕਤਸਰ ਸਾਹਿਬ ਇਕਾਈ ਦੇ ...

ਪੂਰੀ ਖ਼ਬਰ »

ਕੋਟਭਾਈ ਵਲੋਂ ਅਕਾਲੀ ਦਲ ਦੇ ਵਰਕਰਾਂ ਨਾਲ ਮੀਟਿੰਗ

ਰੁਪਾਣਾ, 17 ਅਪ੍ਰੈਲ (ਜਗਜੀਤ ਸਿੰਘ)-ਹਲਕਾ ਮਲੋਟ ਦੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਵਲੋਂ ਲੋਕ ਸਭਾ ਦੀਆਂ ਚੋਣਾਂ ਸਬੰਧੀ ਹਲਕੇ ਅਧੀਨ ਪੈਂਦੇ ਪਿੰਡਾਂ ਦਾ ਦੌਰਾ ਸ਼ੁਰੂ ਕੀਤਾ ਹੋਇਆ ਹੈ | ਇਸ ਤਹਿਤ ਅੱਜ ਹਲਕੇ ਅਧੀਨ ਪੈਂਦੇ ਪਿੰਡ ਸੋਥਾ ਦਾ ਦੌਰਾ ਕੀਤਾ ਅਤੇ ...

ਪੂਰੀ ਖ਼ਬਰ »

ਡੇਰਾ ਸਿੱਧ ਬਾਬਾ ਗੰਗਾ ਰਾਮ ਜੀ ਵਿਖੇ ਧਾਰਮਿਕ ਸਮਾਗਮ

ਗਿੱਦੜਬਾਹਾ, 17 ਅਪ੍ਰੈਲ (ਬਲਦੇਵ ਸਿੰਘ ਘੱਟੋਂ)-ਸਥਾਨਕ ਡੇਰਾ ਸਿੱਧ ਬਾਬਾ ਗੰਗਾ ਰਾਮ ਜੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਇਲਾਕੇ ਦੀ ਸੁੱਖ-ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਬਾਬਾ ਗੰਗਾ ਰਾਮ ਮਹਿਲਾ ਸਤਿਸੰਗ ਮੰਡਲ ਵਲੋਂ ਸ੍ਰੀ ਰਾਮ ਚਰਿੱਤ ਮਾਨਸ ਦੇ ਪਾਠ ਦੇ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ ਦੇ ਛੱਪੜਾਂ ਵਿਚ ਗੰਬੂਜੀਆਂ ਮੱਛੀਆਂ ਛੱਡੀਆਂ

ਗਿੱਦੜਬਾਹਾ, 17 ਅਪ੍ਰੈਲ (ਬਲਦੇਵ ਸਿੰਘ ਘੱਟੋਂ)-ਨੈਸ਼ਨਲ ਵੈਕਟਰ ਬੋਰਡ ਡਿਜੀਜ਼ ਕੰਟਰੋਲ ਪ੍ਰੋਗਰਾਮ ਤਹਿਤ ਮਲੇਰੀਆ, ਡੇਂਗੂ, ਚਿਕਨਗੁਨੀਆ ਵਰਗੀਆਂ ਭਿਆਨਕ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵਲੋਂ ਅਗਾਊਾ ਪ੍ਰਬੰਧ ਕਰਦਿਆਂ ਵੱਖ-ਵੱਖ ਪਿੰਡਾਂ ਦੇ ...

ਪੂਰੀ ਖ਼ਬਰ »

ਅਸਲ੍ਹਾ ਨਾ ਜਮ੍ਹਾਂ ਕਰਵਾਉਣ ਵਾਲਿਆਂ ਵਿਰੁੱਧ ਹੋਵੇਗੀ ਕਾਰਵਾਈ-ਐਸ.ਪੀ.

ਮਲੋਟ, 17 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿਯਮਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ ਹੈ | ਇਸ ਤਹਿਤ ਪੁਲਿਸ ਕਪਤਾਨ ਇਕਬਾਲ ਸਿੰਘ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਵਿਖੇ ਡਿਗਰੀ ਵੰਡ ਸਮਾਗਮ

ਮਲੋਟ, 17 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਸਥਾਨਕ ਡੀ.ਏ.ਵੀ. ਕਾਲਜ ਵਿਖੇ ਪਿ੍ੰਸੀਪਲ ਡਾ: ਸੁਭਾਸ਼ ਚਾਵਲਾ ਦੀ ਅਗਵਾਈ ਹੇਠ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਦੇ ਮੁੱਖ ਮਹਿਮਾਨ ਰਾਜੇਸ਼ ਸ਼ਿਰਾਨ ਅਤੇ ਸ੍ਰੀਮਤੀ ਕਾਂਤਾ ਸ਼ਿਰਾਨ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ...

ਪੂਰੀ ਖ਼ਬਰ »

ਦੇਸ਼ ਭਗਤ ਗਲੋਬਲ ਸਕੂਲ 'ਚ ਕਹਾਣੀ ਤੇ ਭਾਸ਼ਣ ਮੁਕਾਬਲੇ

ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਦੇਸ਼ ਭਗਤ ਗਲੋਬਲ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਕਹਾਣੀ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਬੱਚਿਆਂ ਅੰਦਰ ਆਤਮਵਿਸ਼ਵਾਸ 'ਚ ਵਾਧਾ ਕਰਨਾ ਸੀ | ਬੱਚਿਆਂ ਨੇ ...

ਪੂਰੀ ਖ਼ਬਰ »

ਰਾਸ਼ਟਰੀ ਯੁਵਾ ਯੋਜਨਾ ਇਕਾਈ ਦੇ ਅਹੁਦੇਦਾਰਾਂ ਦੀ ਚੋਣ

ਮਲੋਟ, 17 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਰਾਸ਼ਟਰੀ ਯੁਵਾ ਯੋਜਨਾ ਇਕਾਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਇਕ ਅਹਿਮ ਮੀਟਿੰਗ ਸਥਾਨਕ ਗੌਰਮਿੰਟ ਟੀਚਰਜ਼ ਯੂਨੀਅਨ ਦਫ਼ਤਰ ਵਿਖੇ ਹੋਈ | ਮੀਟਿੰਗ ਦੌਰਾਨ ਇਕਾਈ ਦੇ ਸਮੂਹ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਹਲਕੇ ਦਰਜੇ ਦੀਆਂ ਵਰਦੀਆਂ ਵੰਡਣ ਦੀ ਨਿਖੇਧੀ

ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਗ਼ਰੀਬ ਵਿਦਿਆਰਥੀਆਂ ਨਾਲ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਵਲੋਂ ਵਰਦੀਆਂ ਦੇਣ ਦੇ ਨਾਂਅ ਹੇਠ ਕੋਝਾ ਮਜ਼ਾਕ ਕੀਤਾ ਜਾ ਰਿਹਾ ਹੈ | ਪ੍ਰਾਪਤ ...

ਪੂਰੀ ਖ਼ਬਰ »

ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ

ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਬਾਬਾ ਸਾਹਿਬ ਚੇਤਨਾ ਮਿਸ਼ਨ ਸ੍ਰੀ ਮੁਕਤਸਰ ਸਾਹਿਬ ਵਲੋਂ ਮੁਹੱਲਾ ਵਾਸੀਆਂ ਦੇ ਸਹਿਯੋਗ ਨਾਲ ਭਾਰਤ ਰਤਨ ਸੰਵਿਧਾਨ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਜੀ ਦੀ 128ਵਾਂ ਜਨਮ ਦਿਨ ਸ੍ਰੀ ਮੁਕਤਸਰ ਸਾਹਿਬ ਵਿਖੇ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਖ਼ੂਨਦਾਨ ਕੈਂਪ

ਮਲੋਟ, 17 ਅਪ੍ਰੈਲ (ਪਾਟਿਲ)-ਨਹਿਰੂ ਯੁਵਾ ਕੇਂਦਰ ਵਲੋਂ ਸਰਬਜੀਤ ਸਿੰਘ ਬੇਦੀ ਜ਼ਿਲ੍ਹਾ ਯੂਥ ਕੋਆਰਡੀਨੇਟਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪ੍ਰੋਗਰਾਮ ਕੋਆਰਡੀਨੇਟਰ ਸਵਰਨਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਡਾ: ਭੀਮ ਰਾਓ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ (ਪੰਜਾਬ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਹੋਈ, ਜਿਸ ਵਿਚ ਪਿਛਲੇ ਦਿਨੀਂ ਸਿਵਲ ਸਰਜਨ ਦਫ਼ਤਰ ਵਿਚ ਜਥੇਬੰਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX