ਤਾਜਾ ਖ਼ਬਰਾਂ


ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  5 minutes ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  8 minutes ago
ਮੁੰਬਈ, 25 ਮਈ- ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਹ ਆਪਣੀ ਪਤਨੀ ਨਾਲ ਵਿਦੇਸ਼ ਜਾ ਰਹੇ...
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  21 minutes ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ ....
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  44 minutes ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  47 minutes ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  49 minutes ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  51 minutes ago
ਜ਼ੀਰਾ, 25 ਮਈ (ਮਨਜੀਤ ਸਿੰਘ ਢਿੱਲੋਂ)- ਇਕ ਪਾਸੇ ਜਿੱਥੇ ਸਰਕਾਰ ਵਲੋਂ ਨਸ਼ੇ ਨੂੰ ਠੱਲ੍ਹ ਪਾਏ ਜਾਣ ਦੇ ਵੱਡੇ-ਵੱਡੇ ਬਿਆਨ ਦਿੱਤੇ ਜਾ ਰਹੇ ਹਨ, ਉੱਥੇ ਪੰਜਾਬ 'ਚ ਨਸ਼ੇ ਕਾਰਨ ਆਏ ਦਿਨ ਨੌਜਵਾਨਾਂ ਦੀ ਮੌਤਾਂ ਹੋਣੀਆਂ ਜਾਰੀ ਹਨ, ਜੋ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ....
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  about 1 hour ago
ਨਵੀਂ ਦਿੱਲੀ, 25 ਮਈ- ਨਾਗਾਲੈਂਡ ਦੇ ਕੋਹਿਮਾ 'ਚ ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ ਹੋਏ ਹਨ ਜਦਕਿ 4 ਜਵਾਨ ਜ਼ਖਮੀ....
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  about 1 hour ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  about 1 hour ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  about 1 hour ago
ਪਠਾਨਕੋਟ, 25 ਮਈ (ਸੰਧੂ) - ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਬੀਤੇ ਦਿਨ ਪਠਾਨਕੋਟ ਵਿਖੇ ਅਦਾਕਾਰ ਸਾਂਸਦ ਸੰਨੀ ਦਿਓਲ ਵਲੋਂ ਪਠਾਨਕੋਟ ਵਿਖੇ ਵੋਟਰਾਂ ਦਾ ਧੰਨਵਾਦ ਕਰਨ ਲਈ ਕੱਢੇ ਗਏ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਵਲੋਂ ਰੋਡ ਸ਼ੋਅ 'ਚ ਸ਼ਾਮਿਲ ....
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  about 1 hour ago
ਨਵੀਂ ਦਿੱਲੀ, 25 ਮਈ- ਸਰਬ ਸੰਮਤੀ ਨਾਲ ਐਨ.ਡੀ.ਏ. ਦੇ ਨੇਤਾ ਚੁਣੇ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਉਨ੍ਹਾਂ ਤੋਂ ਆਸ਼ੀਰਵਾਦ....
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  about 1 hour ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  about 2 hours ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  about 2 hours ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  about 2 hours ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  about 3 hours ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  about 3 hours ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  about 3 hours ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 4 hours ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  about 4 hours ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  about 4 hours ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  about 4 hours ago
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  1 minute ago
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  about 5 hours ago
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  about 5 hours ago
ਉੱਤਰ ਪ੍ਰਦੇਸ਼ 'ਚ ਚੋਣ ਡਿਊਟੀ 'ਤੇ ਗਏ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ
. . .  about 5 hours ago
16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਰਾਸ਼ਟਰਪਤੀ ਨੇ ਕੀਤੇ ਹਸਤਾਖ਼ਰ
. . .  about 6 hours ago
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਜੇਤੂ ਉਮੀਦਵਾਰਾਂ ਦੀ ਸੂਚੀ
. . .  about 6 hours ago
ਗ਼ਲਤ ਹਨ ਰਾਹੁਲ ਗਾਂਧੀ ਦੇ ਅਸਤੀਫ਼ੇ ਦੀਆਂ ਖ਼ਬਰਾਂ- ਸੁਰਜੇਵਾਲਾ
. . .  about 6 hours ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਮਾਂ ਦਾ ਪੁੱਤ
. . .  about 7 hours ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਵਲੋਂ ਅਸਤੀਫ਼ੇ ਦੀ ਪੇਸ਼ਕਸ਼
. . .  about 7 hours ago
ਡੇਰਾਬੱਸੀ 'ਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  about 7 hours ago
ਉੱਤਰ ਪ੍ਰਦੇਸ਼ 'ਚ ਗੋਲੀਆਂ ਮਾਰ ਕੇ ਤਿੰਨ ਬੱਚਿਆਂ ਦੀ ਹੱਤਿਆ, ਟਿਊਬਵੈੱਲ ਦੀ ਹੌਦੀ 'ਚੋਂ ਮਿਲੀਆਂ ਲਾਸ਼ਾਂ
. . .  about 7 hours ago
ਜੰਮੂ-ਪਠਾਨਕੋਟ ਕੌਮੀ ਹਾਈਵੇਅ ਕਿਨਾਰੇ ਦਰਖ਼ਤ ਨਾਲ ਲਟਕਦੀ ਮਿਲੀ ਵਿਅਕਤੀ ਦੀ ਲਾਸ਼
. . .  about 7 hours ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸ਼ੁਰੂ
. . .  about 8 hours ago
ਤਪਾ ਦੇ ਸਿਵਲ ਹਸਪਤਾਲ 'ਚ ਗੁੰਡਾਗਰਦੀ ਦਾ ਹੋਇਆ ਨੰਗਾ ਨਾਚ, ਕਈ ਜ਼ਖ਼ਮੀ
. . .  about 8 hours ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਸ਼ਾਮਲ ਹੋਣ ਲਈ ਪਾਰਟੀ ਦਫ਼ਤਰ 'ਚ ਪਹੁੰਚੇ ਕੈਪਟਨ
. . .  about 8 hours ago
ਮਾਂ ਤੋਂ ਆਸ਼ੀਰਵਾਦ ਲੈਣ ਲਈ ਕੱਲ੍ਹ ਗੁਜਰਾਤ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  about 9 hours ago
ਅੱਜ ਖਟਕੜ ਕਲਾਂ ਜਾਣਗੇ ਭਗਵੰਤ ਮਾਨ
. . .  about 9 hours ago
ਦਿੱਲੀ 'ਚ ਅੱਜ ਐਨ.ਡੀ.ਏ. ਦੀ ਬੈਠਕ
. . .  about 10 hours ago
ਸੂਰਤ ਅਗਨੀਕਾਂਡ : ਤਿੰਨ ਲੋਕਾਂ 'ਤੇ ਮਾਮਲਾ ਦਰਜ
. . .  about 11 hours ago
ਅੱਜ ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਹਨ ਰਾਹੁਲ ਗਾਂਧੀ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਹਰੀਗੜ੍ਹ ਦੇ 38 ਸਾਲਾ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਖਾੜਕੂ 'ਕੰਤਾ ਵਲੈਤੀਆ' ਗ੍ਰਿਫ਼ਤਾਰ
. . .  3 minutes ago
ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਨੂੰ ਸੌਂਪਿਆ ਅਸਤੀਫ਼ਾ
. . .  16 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 5 ਵੈਸਾਖ ਸੰਮਤ 551

ਮਾਨਸਾ

ਮੌਸਮ ਦੀ ਮਾਰ ਉੱਤੋਂ ਜ਼ੁਲਮੀਂ ਸਰਕਾਰ, ਦੋਵਾਂ ਦੀ ਬਦੌਲਤ ਮੈਂ ਹੋਇਆ ਲਾਚਾਰ-'ਕਿਸਾਨ'

ਮਾਨਸਾ, 17 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲੇ੍ਹ 'ਚ ਪਏ ਮੀਂਹ ਨੇ ਕਿਸਾਨਾਂ ਦੀਆਂ ਚਿੰਤਾਵਾਂ 'ਚ ਵਾਧਾ ਕਰ ਦਿੱਤਾ ਹੈ | ਮੀਂਹ ਕਾਰਨ ਜਿੱਥੇ ਕਣਕ ਦੀ ਕਟਾਈ 'ਚ ਵਿਘਨ ਪੈ ਗਿਆ ਹੈ ਉੱਥੇ ਮੰਡੀਆਂ 'ਚ ਪਈਆਂ ਕਣਕ ਦੀਆਂ ਕੁਝ ਢੇਰੀਆਂ ਵੀ ਭਿੱਜ ਗਈਆਂ ਹਨ | ਕੁਝ ਥਾਵਾਂ 'ਤੇ ਗੜੇ ਪੈਣ ਨਾਲ ਕਣਕ ਦਾ ਭਾਰੀ ਨੁਕਸਾਨ ਹੋ ਗਿਆ ਹੈ | ਹਾਸਲ ਹੋਈ ਜਾਣਕਾਰੀ ਅਨੁਸਾਰ ਸ਼ਿਮਲਾ ਮਿਰਚ ਤੇ ਹੋਰ ਸਬਜ਼ੀਆਂ ਆਦਿ ਵੀ ਪ੍ਰਭਾਵਿਤ ਹੋਈਆਂ ਹਨ | ਕਿਸਾਨਾਂ ਦਾ ਦੱਸਣਾ ਹੈ ਕਿ ਮੀਂਹ ਤੇ ਗੜਿ੍ਹਆ ਕਾਰਨ 4-5 ਕੁਇੰਟਲ ਕਣਕ ਪ੍ਰਤੀ ਏਕੜ ਨੁਕਸਾਨ ਹੋਇਆ ਹੈ | ਕਿਸਾਨ ਆਗੂ ਰਾਮ ਸਿੰਘ ਭੈਣੀਬਾਘਾ ਤੇ ਗੋਰਾ ਸਿੰਘ ਭੈਣੀ ਨੇ ਦੱਸਿਆ ਕਿ ਪਿੰਡ ਭੈਣੀਬਾਘਾ ਵਿਖੇ ਤਾਮਕੋਟ ਵਾਲੇ ਪਾਸੇ ਗੜਿਆਂ ਕਾਰਨ 300 ਏਕੜ ਕਣਕ ਦੀ ਫ਼ਸਲ ਦਾ ਵੱਡਾ ਨੁਕਸਾਨ ਹੋਇਆ ਹੈ, ਜਦਕਿ 25-30 ਏਕੜ ਸ਼ਿਮਲਾ ਮਿਰਚ ਤਾਂ ਨਸ਼ਟ ਹੋ ਗਈ ਹੈ | ਉਨ੍ਹਾਂ ਦੱਸਿਆ ਕਿ ਮੀਂਹ ਕਰ ਕੇ ਕਟਾਈ ਬਿਲਕੁਲ ਰੁਕ ਗਈ ਹੈ ਅਤੇ ਖ਼ਰੀਦ ਕੇਂਦਰਾਂ 'ਚ ਆਈ ਕਣਕ ਵੀ ਭਿੱਜਣ ਕਰ ਕੇ ਕਿਸਾਨ ਖੱਜਲ-ਖੁਆਰ ਹੋਣਗੇ | ਉੱਧਰ ਮੰਡੀ ਬੋਰਡ ਦੇ ਸੂਤਰਾਂ ਅਨੁਸਾਰ ਬੀਤੀ ਰਾਤ ਤੇ ਅੱਜ ਜ਼ਿਲ੍ਹੇ 'ਚ 1750 ਟਨ ਕਣਕ ਦੀ ਹੋਰ ਆਮਦ ਹੋਣ ਕਰ ਕੇ ਕੁੱਲ ਆਮਦ 5412 ਟਨ ਹੋਈ ਹੈ, ਜਿਸ ਵਿਚੋਂ 1590 ਟਨ ਖ਼ਰੀਦੀ ਗਈ ਹੈ | ਇਸੇ ਦੌਰਾਨ 'ਆਪ' ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ |
ਬੀਤੀ ਰਾਤ ਤੋਂ ਹੋ ਰਹੀ ਕਿਣ-ਮਿਣ ਨੇ ਕਣਕ ਦੀ ਵਾਢੀ ਰੋਕੀ
ਭੀਖੀ ਤੋਂ ਬਲਦੇਵ ਸਿੰਘ ਸਿੱਧੂ ਅਨੁਸਾਰ - ਬੀਤੀ ਰਾਤ ਤੋਂ ਰੁਕ-ਰੁਕ ਕੇ ਹੋ ਰਹੀ ਕਿਣ-ਮਿਣ ਨੇ ਕਣਕ ਦੀ ਸ਼ੁਰੂ ਹੋਈ ਵਾਢੀ ਨੂੰ ਰੋਕ ਦਿੱਤਾ ਹੈ | ਕਿਸਾਨਾਂ ਨੇ ਦੱਸਿਆ ਕਿ ਹੱਥੀਂ ਕਣਕ ਦੀ ਵਾਢੀ ਪੂਰੀ ਤਰ੍ਹਾਂ ਸ਼ੁਰੂ ਹੋ ਚੁੱਕੀ ਸੀ ਅਤੇ ਕੰਬਾਈਨ ਨਾਲ ਵਾਢੀ ਨੇ 2-3 ਦਿਨਾਂ 'ਚ ਪੂਰਾ ਜੋਰ ਫੜ ਜਾਣਾ ਸੀ | ਇਸ ਕਿਣ-ਮਿਣ ਨਾਲ ਕਣਕ ਦੀ ਫ਼ਸਲ ਗਿੱਲੀ ਹੋਣ ਕਾਰਨ ਹੁਣ ਵਾਢੀ 2-3 ਦਿਨ ਪਛੜ ਕੇ ਸ਼ੁਰੂ ਹੋਵੇਗੀ ਅਤੇ ਕਣਕ ਦੇ ਝਾੜ 'ਤੇ ਵੀ ਅਸਰ ਪਵੇਗਾ |
ਅਤਲਾ ਖੁਰਦ 'ਚ ਗੜਿਆਂ ਨੇ ਕਣਕ ਧਰਤੀ 'ਤੇ ਵਿਛਾਈ
ਪਿੰਡ ਅਤਲਾ ਖੁਰਦ ਵਿਖੇ ਹੋਈ ਗੜੇਮਾਰੀ ਨੇ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਕੀਤਾ ਹੈ | ਪਿੰਡ ਵਾਸੀ ਕਿਸਾਨਾਂ ਜੱਗਰ ਸਿੰਘ, ਰਾਜਵਿੰਦਰ ਸਿੰਘ, ਸ਼ਿੰਗਾਰਾ ਸਿੰਘ, ਗੁਰਵਿੰਦਰ ਸਿੰਘ ਨੇ ਦੱਸਿਆ ਕਿ ਲਗਪਗ 20, 25 ਮਿੰਟ ਲਗਾਤਾਰ ਗੜੇਮਾਰੀ ਹੁੰਦੀ ਰਹੀ ਤੇ ਗੜਿਆਂ ਨੇ ਧਰਤੀ ਚਿੱਟੀ ਕਰ ਦਿੱਤੀ | ਉਨ੍ਹਾ ਦੱਸਿਆ ਕਿ ਗੜੇਮਾਰੀ ਮਾਰੀ ਕਾਰਨ ਕਣਕ ਦੀ ਫ਼ਸਲ ਧਰਤੀ 'ਤੇ ਵਿਛ ਗਈ ਅਤੇ ਕਣਕ ਦੀਆਂ ਬੱਲੀਆਂ ਵੀ ਗੜਿਆਂ ਨੇ ਤੋੜ ਦਿੱਤੀਆਂ, ਜਿਸ ਕਾਰਨ ਕਣਕ ਦੇ ਝਾੜ 'ਚ ਪ੍ਰਤੀ ਏਕੜ ਲਗਪਗ 10 ਕੁ ਮਣ ਤੱਕ ਦਾ ਨੁਕਸਾਨ ਹੋਇਆ ਹੈ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਤੁਰੰਤ ਗਿਰਦਾਵਰੀ ਕਰਵਾ ਕੇ ਫ਼ਸਲ ਦੇ ਹੋਏ ਨੁਕਸਾਨ ਦਾ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ |
ਮੀਂਹ ਤੇ ਹਨੇਰੀ ਨੇ ਕਿਸਾਨਾਂ ਦੀ ਚਿੰਤਾ ਵਧਾਈ
ਭੀਖੀ ਤੋਂ ਗੁਰਿੰਦਰ ਸਿੰਘ ਔਲਖ ਅਨੁਸਾਰ- ਕਿਸਾਨ ਮੱਘਰ ਸਿੰਘ ਦਿਵਾਨਾ ਨੇ ਦੱਸਿਆ ਕਿ ਤੇਜ ਹਵਾ ਨਾਲ ਬੱਲੀਆਂ ਆਪਸ ਵਿਚ ਟਕਰਾ ਕੇ ਦਾਣੇ ਖਿੰਡ ਜਾਂਦੇ ਹਨ ਤੇ ਮੀਂਹ ਨਾਲ ਵੀ ਫ਼ਸਲ ਦਾ ਨੁਕਸਾਨ ਹੋ ਰਿਹਾ ਹੈ | ਉਨ੍ਹਾਂ ਅੱਗੇ ਦੱਸਿਆ ਕਿ ਕਣਕ ਡਿੱਗਣ ਕਾਰਨ ਕਿਸਾਨਾਂ ਨੂੰ ਕੰਬਾਈਨ ਵਾਲਿਆਂ ਨੂੰ ਪਹਿਲਾਂ ਨਾਲੋਂ ਜ਼ਿਆਦਾ ਪੈਸੇ ਦੇਣੇ ਪੈਣਗੇ | ਜੇ ਆਉਂਦੇ ਦਿਨਾਂ 'ਚ ਅਜਿਹਾ ਰਿਹਾ ਤਾਂ ਕਿਸਾਨਾਂ ਦਾ ਨੁਕਸਾਨ ਹੋਵੇਗਾ |
ਸਰਕਾਰ ਤੁਰੰਤ ਮੁਆਵਜ਼ਾ ਦੇਵੇ- ਵਿਧਾਇਕ ਬੁੱਧ ਰਾਮ
ਬਰੇਟਾ ਤੋਂ ਜੀਵਨ ਸ਼ਰਮਾ ਅਨੁਸਾਰ- ਹਲਕੇ ਅੰਦਰ ਭਾਰੀ ਮੀਂਹ ਹੋਣ ਕਾਰਨ ਨੁਕਸਾਨੀ ਗਈ ਕਣਕ ਦੀ ਫ਼ਸਲ ਤੇ ਚਿੰਤਾ ਪ੍ਰਗਟ ਕਰਦਿਆਂ ਹਲਕਾ ਵਿਧਾਇਕ ਬੁੱਧ ਰਾਮ ਵਲੋਂ ਸਰਕਾਰ ਕੋਲੋਂ ਉਚਿੱਤ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ | ਪਿੰਡ ਖੁਡਾਲ ਕਲਾਂ ਵਿਖੇ ਪੁੱਜੇ ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਬੇਮੌਸਮੀ ਮੀਂਹ ਅਤੇ ਗੜੇਮਾਰੀ ਨੇ ਕਣਕ ਦੀ ਫ਼ਸਲ ਦਾ ਵੱਡਾ ਨੁਕਸਾਨ ਕਰ ਦਿੱਤਾ ਹੈ | ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਮੀਂਹ ਨਾਲ ਨੁਕਸਾਨੀ ਫ਼ਸਲ ਦੀ ਵਿਸ਼ੇਸ਼ ਤੌਰ 'ਤੇ ਗਿਰਦਾਵਰੀ ਕਰਵਾਈ ਜਾਵੇ ਅਤੇ ਕਿਸਾਨਾਂ ਨੂੰ ਉਚਿੱਤ ਮੁਆਵਜ਼ਾ ਦਿੱਤਾ ਜਾਵੇ | ਉਨ੍ਹਾਂ ਸਰਕਾਰ 'ਤੇ ਦੋਸ਼ ਲਗਾਇਆ ਕਿ ਸਰਕਾਰ ਨੇ ਪਿਛਲੇ ਸਾਲ ਨਾਲੋਂ ਵੀ ਖੇਤੀਬਾੜੀ ਲਈ ਬਜਟ ਘੱਟ ਰੱਖਿਆ ਹੈ, ਜਿਸ ਕਰ ਕੇ ਸਿੱਧ ਹੁੰਦਾ ਹੈ ਕਿ ਸਰਕਾਰ ਕਿਸਾਨ ਵਿਰੋਧੀ ਹੈ | ਇਸ ਮੌਕੇ ਆਪ ਦੇ ਆਗੂ ਗੁਰਵਿੰਦਰ ਸਿੰਘ, ਜਸਵੰਤ ਸਿੰਘ, ਰਣਧੀਰ ਸਿੰਘ ਆਦਿ ਮੌਜੂਦ ਸਨ |
ਮੰਡੀਆਂ 'ਚ ਆਈ ਕਣਕ ਭਿੱਜੀ
ਇਲਾਕੇ ਅੰਦਰ ਰਾਤ ਸਮੇਂ ਅਤੇ ਦੁਪਹਿਰ ਵਕਤ ਹੋਈ ਭਰਵੀਂ ਮੀਂਹ ਕਾਰਨ ਕਣਕ ਦੀ ਖੜ੍ਹੀ ਫ਼ਸਲ ਨੂੰ ਵੱਡਾ ਨੁਕਸਾਨ ਪੁੱਜਿਆ ਹੈ | ਇਸ ਤੋਂ ਇਲਾਵਾ ਮੰਡੀਆਂ ਵਿਚ ਆਈ ਵਿਕਣ ਲਈ ਆਈ ਫ਼ਸਲ ਵੀ ਮੀਹ ਨਾਲ ਭਿੱਜ ਗਈ, ਜਿਸ ਦੀ ਖ਼ਰੀਦ ਵਿਚ ਕਿਸਾਨਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ | ਕਿਸਾਨਾਂ ਨੇ ਦੱਸਿਆ ਕਿ ਮੀਂਹ ਕਾਰਨ ਖੇਤਾਂ ਵਿਚ ਖੜ੍ਹੀ ਫ਼ਸਲ ਜਿੱਥੇ ਧਰਤੀ 'ਤੇ ਲੇਟ ਗਈ ਉੱਥੇ ਹੀ ਕਣਕ ਦੀ ਕਟਾਈ ਦਾ ਕੰਮ ਵੀ ਰੁਕ ਗਿਆ ਹੈ | ਇਸ ਮੀਂਹ ਨਾਲ ਕਣਕ ਦੇ ਝਾੜ ਉੱਪਰ ਬਹੁਤ ਮਾੜਾ ਅਸਰ ਪਵੇਗਾ |
ਬੇਮੌਸਮੀ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ
ਝੁਨੀਰ ਤੋਂ ਰਮਨਦੀਪ ਸਿੰਘ ਸੰਧੂ ਅਨੁਸਾਰ- ਝੁਨੀਰ ਇਲਾਕੇ ਦੇ ਦਰਜਨਾਂ ਪਿੰਡਾਂ ਵਿੱਚ ਹੋਈ ਬੇਮੌਸਮੀ ਬਾਰਸ਼ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਹੋਇਆ ਹੈ | ਇਸ ਮੀਂਹ ਨਾਲ ਕਿਸਾਨਾਂ ਦੇ ਸਾਹ ਸੂਤੇ ਗਏ ਹਨ | ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਪ੍ਰਧਾਨ ਮਲਕੀਤ ਸਿੰਘ ਕੋਟ ਧਰਮੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਕੋਟਧਰਮੂ, ਭੰਮੇ ਕਲਾਂ, ਭੰਮੇ ਖ਼ੁਰਦ, ਕੋਰਵਾਲਾ, ਦਾਨੇਵਾਲਾ, ਕਸਬਾ ਝੁਨੀਰ, ਝੇਰਿਆਂਵਾਲੀ, ਦਾਨੇਵਾਲਾ, ਮੋਡਾ, ਮੋਫਰ ਆਦਿ ਵਿਖੇ ਬੇਮੌਸਮੀ ਬਾਰਸ਼ ਝੱਖੜ ਹਨੇਰੀ ਨੇ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਕਰ ਦਿੱਤਾ ਹੈ | ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ |

ਬੋਹਾ ਖੇਤਰ ਵਿਚ ਨਹਿਰੀ ਪਾਣੀ ਦੇ ਵਾਧੇ ਲਈ ਸੰਘਰਸ਼ ਵਿੱਢਣ ਦਾ ਫ਼ੈਸਲਾ

ਬੋਹਾ, 17 ਅਪ੍ਰੈਲ (ਤਾਂਗੜੀ)- ਬੋਹਾ ਨਹਿਰ ਸੰਘਰਸ਼ ਕਮੇਟੀ ਦੇ ਸੱਦੇ 'ਤੇ ਅੱਜ ਇੱਥੋਂ ਦੇ ਗੁਰਦੁਆਰਾ ਗਾਦੜਪੱਤੀ ਸੰਗਤਸਰ ਸਾਹਿਬ ਬੋਹਾ ਵਿਖੇ ਹੋਏ ਬੈਠਕ ਵਿਚ 50 ਦੇ ਕਰੀਬ ਪਿੰਡਾਂ ਤੋਂ ਸੈਂਕੜੇ ਕਿਸਾਨਾਂ ਨੇ ਭਾਗ ਲਿਆ ਅਤੇ ਨਹਿਰੀ ਪਾਣੀ ਦੇ ਵਾਧੇ ਲਈ ਵਾਢੀ ਤੋਂ ਬਾਅਦ ...

ਪੂਰੀ ਖ਼ਬਰ »

ਹਰਸਿਮਰਤ ਕੌਰ ਵਲੋਂ ਕਰਵਾਏ ਵਿਕਾਸ ਸਦਕਾ ਬਠਿੰਡਾ ਹਲਕਾ ਇਕ ਰੋਲ ਮਾਡਲ ਬਣਿਆ-ਸੁਖਬੀਰ

ਬੁਢਲਾਡਾ, 17 ਅਪ੍ਰੈਲ (ਸਵਰਨ ਸਿੰਘ ਰਾਹੀ)-ਲੋਕ ਸਭਾ ਚੋਣਾਂ ਸਬੰਧੀ ਵਰਕਰਾਂ ਨੂੰ ਉਤਸ਼ਾਹਿਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਇੱਥੇ ਸ਼ਹਿਰ ਵਾਸੀਆਂ ਦੀਆਂ ਦੋ ਵੱਖ-ਵੱਖ ਮੀਟਿੰਗਾਂ ਨੂੰ ਸੰਬੋਧਨ ਕੀਤਾ | ਸ਼ਿਵ ਸ਼ਕਤੀ ਭਵਨ ਵਿਖੇ ...

ਪੂਰੀ ਖ਼ਬਰ »

ਸੁਖਪਾਲ ਸਿੰਘ ਖਹਿਰਾ ਅੱਜ ਕੋਟੜਾ ਕਲਾਂ 'ਚ

ਭੀਖੀ, 17 ਅਪ੍ਰੈਲ (ਨਿ.ਪ.ਪ.)- ਪੰਜਾਬੀ ਏਕਤਾ ਪਾਰਟੀ ਦੇ ਐਡਹਾਕ ਪ੍ਰਧਾਨ ਤੇ ਪੰਜਾਬ ਜਮਹੂਰੀ ਗੱਠਜੋੜ ਦੇ ਬਠਿੰਡਾ ਲੋਕ ਸਭਾ ਹਲਕਾ ਤੋਂ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਅੱਜ 18 ਅਪ੍ਰੈਲ ਨੂੰ ਸਵੇਰੇ 10 ਵਜੇ ਪਿੰਡ ਕੋਟੜਾ ਕਲਾਂ ਵਿਖੇ ਮੀਟਿੰਗ ਨੂੰ ਸੰਬੋਧਨ ਕਰਨਗੇ | ਇਹ ...

ਪੂਰੀ ਖ਼ਬਰ »

ਛੱਪੜ ਦੀ ਪੁਟਾਈ ਅਤੇ ਸਫ਼ਾਈ ਕਰਵਾਉਣ ਦੀ ਮੰਗ

ਝੁਨੀਰ, 17 ਅਪੈ੍ਰਲ (ਵਸ਼ਿਸ਼ਟ)- ਪਿੰਡ ਘੁਰਕਣੀ ਦੇ ਸਮਾਜ ਸੇਵੀ ਮਲਕੀਤ ਸਿੰਘ ਸਕੱਤਰ, ਹਰਬੰਸ ਸਿੰਘ ਫ਼ੌਜੀ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਰਾਜ ਸਰਕਾਰ ਤੋਂ ਝੁਨੀਰ ਖੇਤਰ ਦੇ ਗੰਦਗੀ ਦਾ ਭੰਡਾਰ ਬਣੇ ਛੱਪੜਾਂ ਦੀ ਮੀਂਹ ਦੇ ਮੌਸਮ ਤੋਂ ਪਹਿਲਾਂ ਸਫ਼ਾਈ ਕਰਨ ਦੇ ਨਾਲ ਨਾਲ ...

ਪੂਰੀ ਖ਼ਬਰ »

ਟਾਵਰ ਲਾਉਣ ਦੇ ਵਿਰੋਧ ਵਿਚ ਧਰਨਾ 8ਵੇਂ ਦਿਨ ਪਹੁੰਚਿਆ

ਮਾਨਸਾ, 17 ਅਪ੍ਰੈਲ (ਵਿ. ਪ੍ਰਤੀ.)-ਸਥਾਨਕ ਸ਼ਹਿਰ ਦੇ ਵਾਰਡ ਨੰ: 18 ਦੇ ਕੋਲ ਨਿੱਜੀ ਕੰਪਨੀ ਦਾ ਟਾਵਰ ਲਗਾਉਣ ਦੇ ਵਿਰੋਧ ਵਿਚ ਧਰਨਾ 8ਵੇਂ ਦਿਨ ਵਿਚ ਸ਼ਾਮਲ ਹੋ ਗਿਆ | ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਆਗੂ ਨਾਜ਼ਰ ਸਿੰਘ ਿਖ਼ਆਲਾ ਤੇ ਬਚਿੱਤਰ ਸਿੰਘ ...

ਪੂਰੀ ਖ਼ਬਰ »

ਕਿਸਾਨਾਂ ਨੂੰ ਅਜੇ ਤੱਕ ਉਤਪਾਦਨ ਤੇ ਯੰਤਰ ਦਾ ਬੀਜ ਨਹੀਂ ਮਿਲਿਆ

ਝੁਨੀਰ, 17 ਅਪੈ੍ਰਲ (ਵਸ਼ਿਸ਼ਟ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਜਨਰਲ ਸਕੱਤਰ ਹਰਦੇਵ ਸਿੰਘ ਕੋਟਧਰਮੂ, ਬਲਾਕ ਜਨਰਲ ਸਕੱਤਰ ਪਰਮਪ੍ਰੀਤ ਸਿੰਘ ਮਾਖਾ ਨੇ ਦੱਸਿਆ ਕਿ ਖੇਤੀ ਮਾਹਿਰਾਂ ਅਨੁਸਾਰ ਨਰਮੇ ਦੀ ਅਗੇਤੀ ਬਿਜਾਈ 1 ਅਪ੍ਰੈਲ ਤੋਂ ਸ਼ੁਰੂ ਹੋਣੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵਲੋਂ ਵਿਦਿਆਰਥੀਆਂ ਦੇ ਵਜ਼ੀਫ਼ੇ ਅਤੇ ਵਰਦੀਆਂ ਨਾ ਦੇ ਕੇ ਦਲਿਤ ਵਿਰੋਧੀ ਹੋਣ ਦਾ ਸਬੂਤ ਦਿੱਤਾ-ਪਿ੍ੰਸੀਪਲ ਬੁੱਧ ਰਾਮ

ਬੋਹਾ, 17 ਅਪ੍ਰੈਲ (ਤਾਂਗੜੀ)-ਆਮ ਆਦਮੀ ਪਾਰਟੀ ਵਲੋਂ ਬਿਜਲੀ ਅੰਦੋਲਨ ਤਹਿਤ ਪਿੰਡ ਰਿਉਂਦ ਕਲਾਂ, ਰਿਉਂਦ ਖ਼ੁਰਦ, ਜੀਵਨ ਨਗਰ, ਗੰਢੂ ਕਲਾਂ, ਗੰਢੂ ਖ਼ੁਰਦ, ਤਾਲਿਬਵਾਲਾ, ਲੱਖੀਵਾਲਾ ਆਦਿ ਪਿੰਡਾਂ ਵਿਖੇ ਵਿਸ਼ਾਲ ਬੈਠਕਾਂ ਕੀਤੀਆਂ ਗਈਆਂ | ਇਸ ਮੌਕੇ ਐਮ. ਐਲ. ਏ. ਹਲਕਾ ...

ਪੂਰੀ ਖ਼ਬਰ »

ਕਿਸਾਨਾਂ ਅਤੇ ਲੋਕਾਂ ਦੀ ਸਹੂਲਤ ਲਈ ਮਿੰਨੀ ਫਾਇਰਬਿ੍ਗੇਡ ਭੇਟ ਕੀਤੀ

ਭੀਖੀ, 17 ਅਪ੍ਰੈਲ (ਬਲਦੇਵ ਸਿੰਘ ਸਿੱਧੂ)- ਬਾਬਾ ਗੁੱਦੜਸ਼ਾਹ ਕਲੱਬ, ਪ੍ਰਬੰਧਕੀ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਭੀਖੀ ਅਤੇ ਆਸ ਪਾਸ ਦੇ ਪਿੰਡਾਂ ਦੇ ਕਿਸਾਨਾਂ ਲਈ ਫਾਇਰਬਿ੍ਗੇਡ ਮਸ਼ੀਨ ਲਿਆਂਦੀ ਗਈ ਹੈ, ਜਿਸ ਨੂੰ ਨਗਰ ਪੰਚਾਇਤ ਦੇ ਪ੍ਰਧਾਨ ਵਿਨੋਦ ...

ਪੂਰੀ ਖ਼ਬਰ »

ਪਿੰਡਾਂ ਵਾਸੀਆਂ ਵਲੋਂ ਬੰਦ ਪਈਆਂ ਬੱਸਾਂ ਚਲਾਉਣ ਦੀ ਮੰਗ

ਮਾਨਸਾ, 17 ਅਪ੍ਰੈਲ (ਧਾਲੀਵਾਲ)- ਵੱਖ-ਵੱਖ ਪਿੰਡਾਂ ਦੇ ਵਾਸਨੀਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਬੰਦ ਪਈਆਂ ਬੱਸਾਂ ਤੁਰੰਤ ਚਲਾਈਆਂ ਜਾਣ | ਸੰਦੀਪ ਕੌਰ ਸਰਪੰਚ ਚੂਹੜੀਆਂ, ਅੰਮਿ੍ਤਪਾਲ ਕੌਰ ਸਰਪੰਚ ਝੇਰਿਆਂਵਾਲੀ, ਰੂਪ ਕੌਰ ਸਰਪੰਚ ...

ਪੂਰੀ ਖ਼ਬਰ »

ਭਗਵਾਨ ਮਹਾਂਵੀਰ ਸਵਾਮੀ ਨੇ ਔਰਤ ਅਤੇ ਦਲਿਤ ਜਾਤੀ ਨੂੰ ਸਮਾਜ ਵਿਚ ਬਰਾਬਰ ਦਾ ਦਰਜਾ ਪ੍ਰਦਾਨ ਕੀਤਾ-ਨਰੇਸ਼ ਮੁਨੀ

ਸਰਦੂਲਗੜ੍ਹ, 17 ਅਪ੍ਰੈਲ (ਜੀ.ਐਮ.ਅਰੋੜਾ)- ਅਹਿੰਸਾ ਦੇ ਅਵਤਾਰ ਜੈਨ ਧਰਮ ਦੇ 24ਵੇਂ ਤੀਰਥੰਕਰ ਭਗਵਾਨ ਮਹਾਂਵੀਰ ਸਵਾਮੀ ਦੀ ਜੈਅੰਤੀ ਜੈਨ ਸੰਤ ਸੰਘ ਸੰਚਾਲਕ ਗੁਰਦੇਵ ਨਰੇਸ਼ ਮੁਨੀ, ਕੁਸ਼ਲ ਵਕਤਾ ਮੁਕੇਸ਼ ਮੁਨੀ, ਸੇਵਾ ਭਾਵੀ ਨਵਨੀਤ ਮੁਨੀ ਅਤੇ ਸੇਵਾ ਭਾਵੀ ਨਿਪੁੰਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX