ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ 'ਚ ਸੱਤ ਅੱਤਵਾਦੀ ਢੇਰ, ਤਿੰਨ ਪੁਲਿਸ ਕਰਮਚਾਰੀ ਵੀ ਹਲਾਕ
. . .  23 minutes ago
ਕਾਬੁਲ, 26 ਮਈ- ਅਫ਼ਗ਼ਾਨਿਸਤਾਨ ਦੇ ਉੱਤਰੀ ਸੂਬੇ ਕੁੰਦੁਜ 'ਚ ਅੱਜ ਤੜਕੇ ਅੱਤਵਾਦੀਆਂ ਅਤੇ ਪੁਲਿਸ ਕਰਮਚਾਰੀਆਂ ਵਿਚਾਲੇ ਹੋਈ ਮੁਠਭੇੜ ਦੀਆਂ ਦੋ ਘਟਨਾਵਾਂ 'ਚ ਸੱਤ ਅੱਤਵਾਦੀ ਮਾਰੇ ਗਏ, ਜਦਕਿ ਛੇ ਹੋਰ ਜ਼ਖ਼ਮੀ ਹੋ ਗਏ। ਇਸ ਦੌਰਾਨ ਤਿੰਨ ਪੁਲਿਸ ਕਰਮਚਾਰੀ ਵੀ...
ਪਾਕਿਸਤਾਨ ਦੇ ਵਿਦੇਸ਼ ਮੰਤਰੀ ਕੁਰੈਸ਼ੀ ਨੇ ਕਿਹਾ- ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਲਈ ਹਾਂ ਤਿਆਰ
. . .  56 minutes ago
ਇਸਲਾਮਾਬਾਦ, 26 ਮਈ- ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਕਹਿਣਾ ਹੈ ਕਿ ਉਹ ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਕਰਕੇ ਸਾਰੇ ਅਣਸੁਲਝੇ ਮੁੱਦਿਆਂ ਦਾ ਹੱਲ ਕੱਢਣ ਲਈ ਤਿਆਰ ਹਨ। ਉਨ੍ਹਾਂ ਨੇ ਇਹ ਗੱਲ ਲੰਘੇ ਦਿਨ ਮੁਲਤਾਨ 'ਚ...
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਚੌਧਰੀ ਸੰਤੋਖ ਸਿੰਘ
. . .  about 1 hour ago
ਅੰਮ੍ਰਿਤਸਰ, 26 ਮਈ (ਜਸਵੰਤ ਸਿੰਘ ਜੱਸ)- ਲੋਕ ਸਭਾ ਹਲਕੇ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਜਿੱਤਣ ਉਪਰੰਤ ਚੌਧਰੀ ਸੰਤੋਖ ਸਿੰਘ ਅੱਜ ਸ਼ੁਕਰਾਨੇ ਵਜੋਂ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਪੱਤਰਕਾਰਾਂ...
ਟਰੈਕਟਰ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ, ਮੌਤ
. . .  about 1 hour ago
ਬੰਗਾ, 26 ਮਈ (ਜਸਬੀਰ ਸਿੰਘ ਨੂਰਪੁਰ)- ਬੰਗਾ ਦੇ ਮੁਕੰਦਪੁਰ ਰੋਡ 'ਤੇ ਗੁਣਾਚੌਰ ਨੇੜੇ ਅੱਜ ਇੱਕ ਟਰੈਕਟਰ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਕੁਚਲ ਦਿੱਤਾ। ਇਸ ਹਾਦਸੇ 'ਚ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸਰਬਜੀਤ ਸਿੰਘ ਪੁੱਤਰ...
ਫਾਰਚੂਨਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ
. . .  about 1 hour ago
ਖਮਾਣੋਂ, 26 ਮਈ (ਮਨਮੋਹਣ ਸਿੰਘ ਕਲੇਰ)- ਲੁਧਿਆਣਾ-ਖਰੜ ਮੁੱਖ ਮਾਰਗ 'ਤੇ ਪਿੰਡ ਰਾਣਵਾਂ ਨਜ਼ਦੀਕ ਅੱਜ ਇੱਕ ਫਾਰਚੂਨਰ ਕਾਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਹਾਂ...
ਜਗਨਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 26 ਮਈ- ਵਾਈ. ਐੱਸ. ਆਰ. ਸੀ. ਪੀ. ਦੇ ਮੁਖੀ ਜਗਨਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਉਹ ਅੱਜ ਸਵੇਰੇ ਹੀ ਰਾਜਧਾਨੀ ਦਿੱਲੀ ਪਹੁੰਚੇ ਸਨ। ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਵੇਲੇ ਉਨ੍ਹਾਂ ਨਾਲ ਵੀ. ਵਿਜੇ...
ਪੱਛਮੀ ਬੰਗਾਲ 'ਚ ਲੱਗੇ ਭੂਚਾਲ ਦੇ ਝਟਕੇ
. . .  about 2 hours ago
ਕੋਲਕਾਤਾ, 26 ਮਈ- ਪੱਛਮੀ ਬੰਗਾਲ ਦੇ ਬਾਂਕੁੜਾ ਜ਼ਿਲ੍ਹੇ 'ਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.8 ਮਾਪੀ ਗਈ। ਭੂਚਾਲ ਸਵੇਰੇ ਕਰੀਬ 10.39 ਵਜੇ ਆਇਆ ਅਤੇ ਇਸ ਕਾਰਨ ਇੱਥੇ ਕਿਸੇ ਵੀ ਤਰ੍ਹਾਂ ਦੇ...
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਜਿੱਤ ਦੀ ਵਧਾਈ
. . .  about 2 hours ago
ਨਵੀਂ ਦਿੱਲੀ, 26 ਮਈ- ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ ਲੋਕ ਸਭਾ ਚੋਣਾਂ 'ਚ ਭਾਜਪਾ ਦੀ ਸ਼ਾਨਦਾਰ ਜਿੱਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਹੈ। ਕ੍ਰਾਊਨ ਪ੍ਰਿੰਸ ਸਲਮਾਨ ਨੇ ਉਨ੍ਹਾਂ ਨੂੰ ਫੋਨ 'ਤੇ...
ਪ੍ਰਧਾਨ ਮੰਤਰੀ ਮੋਦੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨਾਲ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਗੋਲੀਬਾਰੀ, ਇੱਕ ਨਾਗਰਿਕ ਜ਼ਖ਼ਮੀ
. . .  about 2 hours ago
ਸ੍ਰੀਨਗਰ, 26 ਮਈ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲ. ਓ. ਸੀ.) 'ਤੇ ਪਾਕਿਸਤਾਨੀ ਫੌਜ ਵਲੋਂ ਛੋਟੇ ਹਥਿਆਰਾਂ ਨਾਲ ਕੀਤੀ ਗਈ ਗੋਲੀਬਾਰੀ ਇੱਕ ਸਥਾਨਕ ਲੜਕਾ ਜ਼ਖ਼ਮੀ ਹੋ ਗਿਆ। ਪੁਲਿਸ ਵਲੋਂ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ। ਇੱਕ...
ਨਿਕੋਬਾਰ ਦੀਪ ਸਮੂਹ 'ਚ ਲੱਗੇ ਭੂਚਾਲ ਦੇ ਝਟਕੇ
. . .  about 3 hours ago
ਪੋਰਟ ਬਲੇਅਰ, 26 ਮਈ- ਨਿਕੋਬਾਰ ਦੀਪ ਸਮੂਹ 'ਚ ਅੱਜ ਸਵੇਰੇ ਕਰੀਬ 7.49 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.5 ਮਾਪੀ ਗਈ। ਇਸ ਕਾਰਨ ਇੱਥੇ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ...
ਨਾਈਜੀਰੀਆ 'ਚ ਅੱਤਵਾਦੀ ਹਮਲੇ 'ਚ 25 ਫੌਜੀਆਂ ਦੀ ਮੌਤ
. . .  about 3 hours ago
ਅਬੂਜਾ, 26 ਮਈ- ਨਾਈਜੀਰੀਆ ਦੇ ਪੂਰਬ-ਉੱਤਰ 'ਚ ਬੋਕੋ ਹਰਮ ਅੱਤਵਾਦੀ ਸੰਗਠਨ ਵਲੋਂ ਘਾਤ ਲਗਾ ਕੇ ਕੀਤੇ ਗਏ ਹਮਲੇ 'ਚ ਘੱਟੋ-ਘੱਟ 25 ਫੌਜੀਆਂ ਅਤੇ ਕਈ ਨਾਗਰਿਕਾਂ ਦੀ ਮੌਤ ਹੋ ਗਈ। ਸਥਾਨਕ ਅਧਿਕਾਰੀਆਂ ਮੁਤਾਬਕ ਅੱਤਵਾਦੀਆਂ ਨੇ ਫੌਜੀਆਂ ਅਤੇ...
ਕਮਲਨਾਥ, ਗਹਿਲੋਤ ਤੇ ਚਿਦੰਬਰਮ ਨੇ ਆਪਣੇ ਨਿੱਜੀ ਹਿੱਤ ਪਾਰਟੀ ਤੋਂ ਰੱਖੇ ਉੱਪਰ - ਰਾਹੁਲ ਗਾਂਧੀ
. . .  about 4 hours ago
ਨਵੀਂ ਦਿੱਲੀ, 26 ਮਈ - ਕਾਂਗਰਸ ਵਰਕਿੰਗ ਕਮੇਟੀ ਨੇ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ। ਰਾਹੁਲ ਨੇ ਲੋਕ-ਸਭਾ 'ਚ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਹੁਦੇ ਤੋਂ ਹਟਣ ਦਾ ਪ੍ਰਸਤਾਵ ਦਿੱਤਾ। ਕਾਂਗਰਸ ਦੀ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਨੇ ਸੀਨੀਅਰ ਨੇਤਾਵਾਂ 'ਤੇ ਵੀ ਨਾਰਾਜ਼ਗੀ...
18 ਕਰੋੜ ਦੀ ਹੈਰੋਇਨ ਸਮੇਤ ਦੋ ਕਾਬੂ
. . .  about 5 hours ago
ਲੁਧਿਆਣਾ, 26 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ ਲੁਧਿਆਣਾ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 18 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ, ਜਾਣਕਾਰੀ ਦਿੰਦਿਆਂ ਐਸ.ਟੀ.ਐਫ ਦੇ ਇੰਚਾਰਜ ਇੰਸਪੈਕਟਰ...
ਤ੍ਰਿਪੁਰਾ 'ਚ ਆਇਆ ਹੜ੍ਹ, ਕਈ ਪਰਿਵਾਰ ਹੋਏ ਬੇਘਰ
. . .  about 5 hours ago
ਧਰਮਾਨਗਰ, 26 ਮਈ - ਤ੍ਰਿਪੁਰਾ 'ਚ ਭਾਰੀ ਮੀਂਹ ਦੇ ਚੱਲਦਿਆਂ ਅਚਾਨਕ ਹੜ੍ਹ ਆ ਗਿਆ। ਜਿਸ ਕਾਰਨ ਉਤਰੀ ਤ੍ਰਿਪੁਰਾ, ਉਨਾਕੋਟੀ ਤੇ ਢਾਹਲਾਈ ਜ਼ਿਲ੍ਹਿਆਂ 'ਚ ਇਕ ਹਜ਼ਾਰ ਤੋਂ ਵਧੇਰੇ ਪਰਿਵਾਰ ਪ੍ਰਭਾਵਿਤ ਹੋ ਗਏ ਹਨ। ਐਨ.ਡੀ.ਆਰ.ਐਫ. ਦੀਆਂ ਟੀਮਾਂ ਵਲੋਂ ਬੇਘਰ ਹੋਏ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਭੇਜਿਆ...
ਸਮ੍ਰਿਤੀ ਈਰਾਨੀ ਦੇ ਕਰੀਬੀ ਆਗੂ ਦੀ ਗੋਲੀ ਮਾਰ ਹੱਤਿਆ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  1 day ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  1 day ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  1 day ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  1 day ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  1 day ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  1 day ago
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  about 1 hour ago
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  about 1 hour ago
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਵੈਸਾਖ ਸੰਮਤ 551

ਰੂਪਨਗਰ

ਗ਼ੈਰ-ਕਾਨੰੂਨੀ ਮਾਈਨਿੰਗ ਦੇ ਪੁੱਟੇ ਡੂੰਘੇ ਖੱਡਿਆਂ 'ਚ ਜਾ ਰਹੀਆਂ ਨੇ ਕੀਮਤੀ ਜਾਨਾਂ

ਸੁਖਸਾਲ, 20 ਅਪ੍ਰੈਲ (ਧਰਮ ਪਾਲ)-ਨਿਯਮਾਂ ਤੋਂ ਉਲਟ ਗ਼ੈਰਕਾਨੰੂਨੀ ਹੋ ਰਹੀ ਮਾਈਨਿੰਗ ਦੇ ਖੱਡਿਆਂ ਵਿਚ ਜਾ ਰਹੀਆਂ ਕੀਮਤੀ ਜਾਨਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਹਨ | ਪਿਛਲੇ ਦਿਨ ਪਿੰਡ ਐਲਗਰਾਂ ਕੋਲ ਸਵਾਂ ਨਦੀ ਵਿਚ ਦੋ ਨੌਜਵਾਨਾਂ ਦੀ ਡੁੱਬਣ ਨਾਲ ਮੌਤ ਹੋਣ 'ਤੇ ਲੋਕਾਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਪ੍ਰਤੀ ਭਾਰੀ ਰੋਸ ਵੇਖਣ ਨੂੰ ਮਿਲ ਰਿਹਾ ਹੈ ਕਿਉਂਕਿ ਨੌਜਵਾਨਾਂ ਦੀਆਂ ਲਾਸ਼ਾਂ ਕੱਢਣ ਲਈ ਗੋਤਾਖ਼ੋਰਾਂ ਦੀ ਸਹਾਇਤਾ ਲੈਣ ਦੇ ਬਾਵਜੂਦ ਵੀ ਲਾਸ਼ਾਂ ਕੱਢਣ ਲਈ ਭਾਰੀ ਪ੍ਰੇਸ਼ਾਨੀ ਆਈ ਸੀ, ਜਿਸ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਮਾਫ਼ੀਏ ਵਲੋਂ ਪਾਏ ਖੱਡਿਆਂ ਦੀ ਡੂੰਘਾਈ ਕਿੰਨੀ ਹੋ ਸਕਦੀ ਹੈ | ਦੱਸਣਯੋਗ ਹੈ ਕਿ ਪਹਿਲਾਂ ਵੀ ਸਵਾਂ ਨਦੀ ਅਤੇ ਦਰਿਆ ਸਤਲੁਜ ਵਿਚ ਮਾਈਨਿੰਗ ਮਾਫ਼ੀਆ ਵਲੋਂ ਨਿਯਮਾਂ ਤੋਂ ਉਲਟ ਅੰਨੇ੍ਹਵਾਹ ਡੂੰਘੀ ਕੀਤੀ ਗਈ ਮਾਈਨਿੰਗ ਦੇ ਖੱਡਿਆਂ ਵਿਚ ਕਈ ਕੀਮਤੀ ਜਾਨਾਂ ਜਾ ਚੁੱਕੀਆਂ ਹਨ | ਇੱਥੇ ਖੱਡੇ ਇੰਨੇ ਡੂੰਘੇ ਹਨ ਕਿ ਕੁੱਝ ਸਮਾਂ ਪਹਿਲਾਂ ਸਵਾਂ ਨਦੀ ਦੇ ਖੱਡਿਆਂ ਵਿਚ ਟਿੱਪਰ ਸਮੇਤ ਡਰਾਈਵਰ ਡਿਗ ਗਿਆ ਸੀ ਜਿਸ ਦੀ ਲਾਸ਼ ਅਤੇ ਟਿੱਪਰ ਨੂੰ ਦੂਜੇ ਦਿਨ ਗ਼ੋਤੇਖ਼ੋਰਾਂ ਦੀ ਸਹਾਇਤਾ ਨਾਲ ਬੜੀ ਮਸ਼ੱਕਤ ਨਾਲ ਕੱਢਿਆ ਗਿਆ ਸੀ | ਪਿੰਡ ਬੇਲਾ ਸ਼ਿਵ ਸਿੰਘ ਕੋਲ ਦਰਿਆ ਵਿਚ ਦੋ ਭਰਾਵਾਂ ਦੀ ਜ਼ਿੰਦਗੀ ਵੀ ਇਨ੍ਹਾਂ ਡੂੰਘੇ ਖੱਡਿਆਂ ਭੇਟ ਚੜ੍ਹ ਗਈ ਸੀ | ਕਈ ਹੋਰ ਕੀਮਤੀ ਜਾਨਾਂ ਨਿਯਮਾਂ ਤੋਂ ਉਲਟ ਕੀਤੀ ਮਾਈਨਿੰਗ ਦੀ ਭੇਟ ਚੜ੍ਹ ਚੁੱਕੀਆਂ ਹਨ | ਪਿੰਡ ਭੱਲੜੀ, ਨਾਨਗਰਾਂ, ਭਲਾਣ, ਦਘੋੜ, ਸੂਰੇਵਾਲ, ਭੰਗਲ ਆਦਿ ਦੇ ਵਸਨੀਕਾਂ ਨੇ ਦੱਸਿਆ ਕਿ ਪਹਿਲਾਂ ਅਸੀਂ ਬਿਨਾਂ ਭੈਅ ਸਵਾਂ ਨਦੀ ਦੇ ਆਰ-ਪਾਰ ਪਾਣੀ ਦੇ ਵਿਚੋਂ ਦੀ ਲੰਘ ਕੇ ਰਿਸ਼ਤੇਦਾਰੀਆਂ 'ਚ ਆਉਂਦੇ ਜਾਂਦੇ ਸਨ | ਪਰ ਹੁਣ ਤਾਂ ਸਵਾਂ ਨਦੀ ਵਿਚ ਕੀਤੀ ਗਈ ਅੰਨੇ੍ਹਵਾਹ ਮਾਈਨਿੰਗ ਨੇ ਸਾਡੇ ਰਸਤੇ ਹੀ ਤਬਾਹ ਕਰ ਦਿੱਤੇ ਹੋਏ ਹਨ ਜਿਸ ਕਾਰਨ ਇਹ ਅੰਦਾਜ਼ਾ ਲਾਉਣਾ ਹੀ ਮੁਸ਼ਕਿਲ ਹੈ ਕਿ ਸਵਾਂ ਨਦੀ ਵਿਚ ਕਿੱਥੇ ਕਿੰਨਾ ਪਾਣੀ ਹੈ ਜਿਸ ਕਾਰਨ ਲੋਕ ਸਹਿਮ ਵਿਚ ਹਨ | ਹੋਰ ਤਾਂ ਹੋਰ ਪਿੰਡ ਐਲਗਰਾਂ ਵਿਖੇ ਸਵਾਂ ਨਦੀ 'ਤੇ ਬਣੇ ਵੱਡੇ ਪੁਲ ਦੇ ਨਜ਼ਦੀਕ ਹੀ ਅੰਨੇ੍ਹਵਾਹ ਹੋਈ ਮਾਈਨਿੰਗ ਕਾਰਨ ਕਈ ਜ਼ਿਲਿ੍ਹਆਂ ਨੂੰ ਜੋੜਨ ਵਾਲੇ ਇਸ ਪੁਲ ਦੇ ਕਈ ਪਿੱਲਰ ਕਾਫ਼ੀ ਨੰਗੇ ਹੋ ਗਏ ਹਨ ਜਿਸ ਕਾਰਨ ਪੁਲ 'ਤੇ ਵੀ ਖ਼ਤਰਾ ਮੰਡਰਾ ਰਿਹਾ ਹੈ | ਮਾਈਨਿੰਗ ਕਾਰਨ ਸਥਾਨਕ ਪਿੰਡਾਂ 'ਚ ਧਰਤੀ ਦੇ ਹੇਠਲੇ ਪਾਣੀ ਦਾ ਪੱਧਰ ਘਟਣ ਕਾਰਨ ਕਿਸਾਨਾਂ ਨੂੰ ਮਹਿੰਗੇ ਭਾਅ ਦੇ ਡੂੰਘੇ ਬੋਰ ਕਰਵਾਉਣੇ ਪੈ ਰਹੇ ਹਨ | ਮਾਈਨਿੰਗ ਕਾਰਨ ਸਵਾਂ ਨਦੀ ਦੇ ਪਾਣੀ ਦੇ ਕੁਦਰਤੀ ਵਹਾਅ 'ਚ ਆਏ ਬਦਲਾਅ ਕਾਰਨ ਕੀਮਤੀ ਜ਼ਮੀਨਾਂ ਅਤੇ ਨਦੀ ਦੇ ਨਜ਼ਦੀਕ ਆਬਾਦੀ ਦੇ ਹੜ੍ਹਨ ਦਾ ਖ਼ਤਰਾ ਵੀ ਬਰਕਰਾਰ ਹੈ | ਖੇਤਰ ਦੇ ਮੁਹਤਬਰਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਇੱਥੇ ਨਿਯਮਾਂ ਤੋਂ ਉਲਟ ਹੋ ਰਹੀ ਮਾਈਨਿੰਗ ਬੰਦ ਕਰਵਾ ਕੇ ਲੋਕਾਂ ਨੂੰ ਸਹਿਮ ਦੇ ਮਾਹੌਲ ਵਿਚੋਂ ਕੱਢਿਆ ਜਾਵੇ ਕਿਉਂਕਿ ਜੇਕਰ ਕੋਈ ਗ਼ੈਰਕਾਨੰੂਨੀ ਮਾਈਨਿੰਗ ਬੰਦ ਕਰਵਾਉਣ ਲਈ ਆਵਾਜ਼ ਉਠਾਉਂਦਾ ਹੈ ਤਾਂ ਇਹ ਮਾਫ਼ੀਆ ਉੱਚੀ ਪਹੁੰਚ ਦਾ ਹਵਾਲਾ ਦੇ ਕੇ ਸਥਾਨਕ ਲੋਕਾਂ ਨੂੰ ਘੂਰਦੇ ਵੀ ਹਨ |

ਕੌਮੀ ਰਾਜ ਮਾਰਗ ਰੋਪੜ ਦੇ ਚਮਕੌਰ ਸਾਹਿਬ ਮੋੜ 'ਤੇ ਗੰਭੀਰ ਹਾਦਸਾ

ਰੂਪਨਗਰ, 20 ਅਪ੍ਰੈਲ (ਸਤਨਾਮ ਸਿੰਘ ਸੱਤੀ)-ਕੌਮੀ ਰਾਜ ਮਾਰਗ 'ਤੇ ਸ੍ਰੀ ਭੱਠਾ ਸਾਹਿਬ ਚੌਾਕ ਤੋਂ ਪਹਿਲਾਂ ਸ੍ਰੀ ਚਮਕੌਰ ਸਾਹਿਬ ਦੇ ਖ਼ੂਨੀ ਮੋੜ 'ਤੇ ਅੱਜ ਇਕ ਮੋਟਰਸਾਈਕਲ ਟਰੱਕ ਦੀ ਲਪੇਟ 'ਚ ਆ ਗਿਆ ਜਿਸ ਕਾਰਨ ਮੋਟਰਸਾਈਕਲ 'ਤੇ ਸਵਾਰ ਤਿੰਨ ਜਣੇ ਗੁਰਨਾਮ ਸਿੰਘ ਪੁੱਤਰ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਚੰਨੀ ਵਲੋਂ ਸੱਖੋਮਾਜਰਾ ਵਿਖੇ ਤਿਵਾੜੀ ਦੇ ਹੱਕ ਵਿਚ ਚੋਣ ਮੀਟਿੰਗ

ਮੋਰਿੰਡਾ, 20 ਅਪ੍ਰੈਲ (ਪਿ੍ਤਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਪਿਛਲੇ 10 ਸਾਲਾਂ ਵਿਚ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਨੂੰ ਵਿਕਾਸ ਪੱਖੋਂ ਬਿਲਕੁਲ ਅਣਦੇਖਾ ਕਰਕੇ ਰੱਖਿਆ | ਇਹ ਵਿਚਾਰ ਚਰਨਜੀਤ ਸਿੰਘ ਚੰਨੀ ਕੈਬਨਿਟ ਮੰਤਰੀ ਪੰਜਾਬ ਸਰਕਾਰ ਨੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਸ਼ੇਰਗਿੱਲ ਵਲੋਂ ਚੋਣ ਪ੍ਰਚਾਰ

ਬੇਲਾ, 20 ਅਪ੍ਰੈਲ (ਮਨਜੀਤ ਸਿੰਘ ਸੈਣੀ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਨੇ ਬੇਟ ਇਲਾਕੇ ਦੇ ਵੱਖ-ਵੱਖ ਪਿੰਡਾਂ ਬਹਿਰਾਮਪੁਰ ਬੇਟ, ਫਤਿਹਪੁਰ, ਹਾਫਿਜਾਬਾਦ, ਪਿਰੋਜਪੁਰ, ਜਟਾਣਾ, ਮਾਹਲਾ ਸਮੇਤ ...

ਪੂਰੀ ਖ਼ਬਰ »

ਨਦੀ 'ਚ ਡੁੱਬੇ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ

ਕਾਹਨਪੁਰ ਖੂਹੀ, 20 ਅਪ੍ਰੈਲ (ਗੁਰਬੀਰ ਸਿੰਘ ਵਾਲੀਆ)-ਦੋ ਦਿਨ ਪਹਿਲਾਂ ਪਿੰਡ ਐਲਗਰਾਂ ਲਾਗੇ ਸਵਾਂ ਨਦੀ 'ਚ ਡੁੱਬੇ ਦੋਵੇਂ ਨੌਜਵਾਨਾਂ ਦੀਆਂ ਲਾਸ਼ਾਂ ਬਰਾਮਦ ਹੋ ਗਈਆਂ ਹਨ | ਨਦੀ 'ਚ ਡੁੱਬੇ ਦੋਵੇਂ ਨੌਜਵਾਨਾਂ 'ਚੋਂ 15 ਸਾਲਾ ਸ਼ੋਕੀਨ ਨਾਮਕ ਨੌਜਵਾਨ ਪਾਣੀਪਤ ਤੇ ਸ਼ਿਵਾ ...

ਪੂਰੀ ਖ਼ਬਰ »

ਡਰਾਇੰਗ ਮੁਕਾਬਲੇ 'ਚ ਖ਼ਾਲਸਾ ਸਕੂਲ ਦੀ ਵਿਦਿਆਰਥਣ ਸਨਮਾਨਿਤ

ਰੂਪਨਗਰ, 20 ਅਪ੍ਰੈਲ (ਸ. ਰ)-ਪੁਰਾਤੱਤਵ ਵਿਭਾਗ ਰੋਪੜ ਵਲੋਂ ਸਵੱਛਤਾ ਪੰਦਰਵਾੜਾ ਤਹਿਤ ਡਰਾਇੰਗ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਜਿਸ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੀ ...

ਪੂਰੀ ਖ਼ਬਰ »

ਮਾਮਲਾ ਡੰਗਾ ਲਗਾਉਣ ਲਈ ਦਫ਼ਾ ਅਧੀਨ ਬੰਦ ਪਹਾੜੀ ਦੀ ਪੁਟਾਈ ਦਾ ਨਗਰ ਪੰਚਾਇਤ ਅਤੇ ਠੇਕੇਦਾਰ ਜੰਗਲਾਤ ਵਿਭਾਗ ਨੂੰ ਮਨਜ਼ੂਰੀ ਦੇ ਕਾਗ਼ਜ਼ ਨਹੀਂ ਦਿਖਾ ਸਕਿਆ
ਅਜੇ ਵੀ ਵਿਭਾਗ ਦੇ ਕਬਜ਼ੇ 'ਚ ਹੈ ਫੜੀ ਮਸ਼ੀਨ ਅਤੇ ਟਰੈਕਟਰ ਟਰਾਲੀ

ਕੀਰਤਪੁਰ ਸਾਹਿਬ/ਬੁੰਗਾ ਸਾਹਿਬ, 20 ਅਪ੍ਰੈਲ (ਬੀਰਅੰਮਿ੍ਤਪਾਲ ਸਿੰਘ ਸੰਨੀ, ਸੁਖਚੈਨ ਸਿੰਘ ਰਾਣਾ)-ਜੰਗਲਾਤ ਵਿਭਾਗ ਵਲੋਂ ਪਿਛਲੇ ਦਿਨੀਂ ਨਗਰ ਪੰਚਾਇਤ ਅਧੀਨ ਪੈਂਦੇ ਪਿੰਡ ਭਟੋਲੀ ਵਿਖੇ ਗਲੀ ਦੇ ਨਾਲ ਡੰਗਾ ਲਗਾਉਣ ਲਈ ਦਫ਼ਾ ਅਧੀਨ ਬੰਦ ਪਹਾੜੀ ਦੀ ਪੁਟਾਈ ਕਰਦੀ ਜੋ ਇਕ ...

ਪੂਰੀ ਖ਼ਬਰ »

ਕਾਰ ਅਤੇ ਬੱਸ ਦੀ ਟੱਕਰ 'ਚ ਚਾਰ ਜ਼ਖ਼ਮੀ

ਨੰਗਲ, 20 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਨੰਗਲ ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ (ਐਨ.ਐਚ.) ਉੱਤੇ ਪਿੰਡ ਰਾਏਪੁਰ ਪੱਟੀ ਨੇੜੇ ਬੱਸ ਅਤੇ ਕਾਰ ਦੀ ਜ਼ਬਰਦਸਤ ਟੱਕਰ ਵਿਚ ਔਰਤ ਸਣੇ ਤਿੰਨ ਵਿਅਕਤੀਆਂ ਦੇ ਬੁਰੀ ਤਰ੍ਹਾਂ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ | ਜ਼ਖ਼ਮੀਆਂ ...

ਪੂਰੀ ਖ਼ਬਰ »

ਹੁਣ ਤੱਕ ਭਰਤਗੜ੍ਹ 'ਚ 203 ਕੁਇੰਟਲ ਕਣਕ ਦੀ ਖ਼ਰੀਦ

ਭਰਤਗੜ੍ਹ, 20 ਅਪ੍ਰੈਲ (ਜਸਬੀਰ ਸਿੰਘ ਬਾਵਾ)-ਭਰਤਗੜ੍ਹ-ਪੰਜੇਹਰਾ ਮਾਰਗ 'ਤੇ ਸਥਿਤ ਸਥਾਨਕ ਅਨਾਜ ਮੰਡੀ 'ਚ ਪੰਜਾਬ ਐਗਰੋ ਅਤੇ ਪਨਸਪ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਵਲੋਂ ਇਲਾਕੇ ਦੇ ਕਿਸਾਨਾਂ ਕੋਲੋਂ ਕਰੀਬ 203 ਕੁਇੰਟਲ ਕਣਕ ਦੀ ਫ਼ਸਲ ਖ਼ਰੀਦੀ ਜਾ ਚੁੱਕੀ ਹੈ | ਮਾਰਕੀਟ ...

ਪੂਰੀ ਖ਼ਬਰ »

ਮੋਰਿੰਡਾ ਪੁਲਿਸ ਵਲੋਂ ਦਿਲਬਰ ਸਿੰਘ ਤੇ ਅਣਪਛਾਤੇ 6 ਪੁਲਿਸ ਕਰਮਚਾਰੀਆਂ 'ਤੇ ਮੁਕੱਦਮਾ ਦਰਜ

ਮੋਰਿੰਡਾ, 20 ਅਪ੍ਰੈਲ (ਕੰਗ)-ਬੀਤੀ ਕੱਲ੍ਹ ਮੋਰਿੰਡਾ ਨਜ਼ਦੀਕ ਪਿੰਡ ਮੜੌਲੀ ਖ਼ੁਰਦ ਵਿਚ ਪਿੰਡ ਵਿਚ ਹੋਈ ਪੁਰਾਣੀ ਲੜਾਈ ਦੇ ਮਾਮਲੇ ਦੇ ਸਬੰਧ ਵਿਚ ਮੋਰਿੰਡਾ ਪੁਲਿਸ ਨੇ ਮਹਾਂ ਸਿੰਘ ਦੇ ਘਰ ਉਸ ਦੇ ਪੁੱਤਰ ਨੂੰ ਗਿ੍ਫ਼ਤਾਰ ਕਰਨ ਲਈ ਛਾਪਾ ਮਾਰਿਆ ਸੀ ਜਿਸ ਦੌਰਾਨ ਮਹਾਂ ...

ਪੂਰੀ ਖ਼ਬਰ »

ਰਵਾਇਤੀ ਪਾਰਟੀਆਂ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਲੋਕ ਦੁਖੀ-ਖਹਿਰਾ

ਨੂਰਪੁਰ ਬੇਦੀ, 19 ਅਪ੍ਰੈਲ (ਰਾਜੇਸ਼ ਚੌਧਰੀ ਤਖ਼ਤਗੜ੍ਹ, ਹਰਦੀਪ ਢੀਂਡਸਾ)-ਸਾਡੇ ਗੱਠਜੋੜ ਨੂੰ ਸਮੂਹ ਪੰਜਾਬ 'ਚ ਬਹੁਤ ਵਧੀਆ ਹੁੰਗਾਰਾ ਮਿਲ ਰਿਹਾ ਹੈ ਕਿਉਂਕਿ ਰਵਾਇਤੀ ਪਾਰਟੀਆਂ ਦੀ ਲੋਕ ਵਿਰੋਧੀ ਨੀਤੀਆਂ ਤੋਂ ਆਮ ਲੋਕ ਬਹੁਤ ਪ੍ਰੇਸ਼ਾਨ ਹਨ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਰੁਜ਼ਗਾਰ ਤੇ ਕਰਜ਼ਾ ਮੁਆਫ਼ੀ ਨਾਂਅ 'ਤੇ ਸੱਤਾ ਹਾਸਲ ਕੀਤੀ-ਪ੍ਰੋ: ਚੰਦੂਮਾਜਰਾ

ਨੂਰਪੁਰ ਬੇਦੀ, 20 ਅਪ੍ਰੈਲ (ਵਿੰਦਰਪਾਲ ਝਾਂਡੀਆ)-ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਤੇ ਮੈਂਬਰ ਪਾਰਲੀਮੈਂਟ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ...

ਪੂਰੀ ਖ਼ਬਰ »

ਪੰਜਾਬ ਦੀ ਸੱਤਾ 'ਤੇ ਪਿਛਲੇ ਲੰਬੇ ਸਮੇਂ ਤੋਂ ਮਾਫ਼ੀਆ ਰਾਜ ਦਾ ਬੋਲਬਾਲਾ-ਖਹਿਰਾ

ਪੁਰਖਾਲੀ, 20 ਅਪ੍ਰੈਲ (ਅੰਮਿ੍ਤਪਾਲ ਸਿੰਘ ਬੰਟੀ)-ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਦੀ ਸੱਤਾ 'ਤੇ ਪਿਛਲੇ ਲੰਬੇ ਸਮੇਂ ਤੋਂ ਮਾਫ਼ੀਆ ਰਾਜ ਦਾ ਕਬਜ਼ਾ ਹੈ | ਉਨ੍ਹਾਂ ਕਿਹਾ ਕਿ ਉਹ ਪੰਜਾਬ ਦੀ ਜਨਤਾ ਨੂੰ ਇਸ ਮਾਫ਼ੀਆ ਰਾਜ ਤੋਂ ...

ਪੂਰੀ ਖ਼ਬਰ »

ਟਕਸਾਲੀ ਅਕਾਲੀ ਦਲ ਵਲੋਂ ਬੀਰਦਵਿੰਦਰ ਸਿੰਘ ਦੇ ਹੱਕ 'ਚ ਰੈਲੀ

ਨੂਰਪੁਰ ਬੇਦੀ, 20 ਅਪ੍ਰੈਲ (ਹਰਦੀਪ ਸਿੰਘ ਢੀਂਡਸਾ)-ਟਕਸਾਲੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਤੇ ਬੀਰ ਦਵਿੰਦਰ ਸਿੰਘ ਦੇ ਹੱਕ 'ਚ ਅੱਜ ਨੂਰਪੁਰ ਬੇਦੀ ਵਿਖੇ ਸਵ. ਗਿਆਨ ਸਿੰਘ ਪਟਵਾਰੀ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਤੇ ਆਮ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਪ੍ਰੋ: ਚੰਦੂਮਾਜਰਾ ਦੇ ਹੱਕ ਵਿਚ ਮੀਟਿੰਗਾਂ

ਸ੍ਰੀ ਚਮਕੌਰ ਸਾਹਿਬ, 20 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿਚ ਅੱਜ ਨੇੜੇ ਪਿੰਡ ਭੈਰੋਮਾਜਰਾ ਸਮੇਤ ਦਰਜਨਾਂ ਪਿੰਡਾਂ ਵਿਚ ਐਡਵੋਕੇਟ ...

ਪੂਰੀ ਖ਼ਬਰ »

ਚੰਨੀ ਦੀ ਅਗਵਾਈ ਹੇਠ ਮੋਰਿੰਡਾ ਇਲਾਕੇ ਵਿਚ ਚੁਣਾਵੀ ਮੀਟਿੰਗਾਂ

ਮੋਰਿੰਡਾ, 20 ਅਪ੍ਰੈਲ (ਕੰਗ)-ਅੱਜ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਮੋਰਿੰਡਾ ਬਲਾਕ ਦੇ ਪਿੰਡ ਮਾਨਖੇੜੀ, ਰਾਮਗੜ੍ਹ ਮੰਡਾ, ਕਲਹੇੜੀ, ਦਤਾਰਪੁਰ, ਸ਼ਾਹਪੁਰ, ਤਾਜਪੁਰਾ, ਬਹਿਬਲਪੁਰ, ਕਜੌਲੀ, ਸੰਗਤਪੁਰਾ, ਬੂਥਗੜ੍ਹ, ਬੱਲਾਂ, ਚਲਾਕੀ, ਸੁਰਜੀਤ ਨਗਰ ...

ਪੂਰੀ ਖ਼ਬਰ »

ਦੇਸ ਰਾਜ ਸੈਣੀਮਾਜਰਾ ਦੀ ਅਗਵਾਈ 'ਚ ਮਨੀਸ਼ ਤਿਵਾੜੀ ਦੇ ਹੱਕ 'ਚ ਮੀਟਿੰਗ

ਨੂਰਪੁਰ ਬੇਦੀ, 20 ਅਪ੍ਰੈਲ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ ਤਖਤਗੜ੍ਹ)-ਨੂਰਪੁਰ ਬੇਦੀ ਦੇ ਸਵਰਨ ਪੈਲੇਸ ਵਿਖੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸੀ ...

ਪੂਰੀ ਖ਼ਬਰ »

ਮੁਨੀਸ਼ ਤਿਵਾੜੀ ਅੱਜ ਨੰਗਲ 'ਚ

ਨੰਗਲ, 20 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਕਾਂਗਰਸ ਪਾਰਟੀ ਦੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਮੁਨੀਸ਼ ਤਿਵਾੜੀ ਅੱਜ ਨੰਗਲ ਬਲਾਕ ਕਾਂਗਰਸ ਕਮੇਟੀ ਦਫ਼ਤਰ 48 ਆਈ ਬਲਾਕ ਵਿਖੇ ਦੁਪਹਿਰ 2 ਵਜੇ ਹਲਕਾ ਵਿਧਾਇਕ ਅਤੇ ਸਪੀਕਰ ਪੰਜਾਬ ਰਾਣਾ ਕੇ.ਪੀ. ...

ਪੂਰੀ ਖ਼ਬਰ »

ਵਿਮਲਾ ਚੰਦਨ ਵਿੱਦਿਅਕ ਟਰੱਸਟ ਵਲੋਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਨੂਰਪੁਰ ਬੇਦੀ, 20 ਅਪ੍ਰੈਲ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਵਿਮਲਾ ਚੰਦਨ ਵਿੱਦਿਅਕ ਟਰੱਸਟ ਨਵੀਂ ਦਿੱਲੀ ਵਲੋਂ ਸਰਕਾਰੀ ਹਾਈ ਸਕੂਲ ਭਾਓਵਾਲ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਪ੍ਰਵੀਨ ਚੰਦਨ ਨਵੀਂ ਦਿੱਲੀ ਵਲੋਂ ਆਪਣੀ ਮਾਤਾ ਸਵ. ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਮੋਰਿੰਡਾ ਇਲਾਕੇ ਦੇ ਪਿੰਡਾਂ 'ਚ ਚੁਣਾਵੀ ਮੀਟਿੰਗਾਂ

ਮੋਰਿੰਡਾ, 20 ਅਪ੍ਰੈਲ (ਕੰਗ)-ਅੱਜ ਆਮ ਆਦਮੀ ਪਾਰਟੀ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਦੇ ਹੱਕ ਵਿਚ ਹਲਕਾ ਇੰਚਾਰਜ ਸ੍ਰੀ ਚਮਕੌਰ ਸਾਹਿਬ ਡਾ: ਚਰਨਜੀਤ ਸਿੰਘ ਦੀ ਅਗਵਾਈ ਹੇਠ ਪਿੰਡ ਡੂਮਛੇੜੀ, ਲੁਠੇੜੀ, ਰੁੜਕੀ ਪੁਖਤਾਂ, ਸਮਾਣਾ ਕਲਾਂ, ...

ਪੂਰੀ ਖ਼ਬਰ »

ਡਾ: ਪ੍ਰੇਮ ਦਾਸ ਦੀ ਅਗਵਾਈ ਵਿਚ ਤਿਵਾੜੀ ਦੇ ਹੱਕ ਵਿਚ ਚੋਣ ਪ੍ਰਚਾਰ

ਨੂਰਪੁਰ ਬੇਦੀ, 20 ਅਪ੍ਰੈਲ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ ਤਖਤਗੜ੍ਹ)-ਪੰਚਾਇਤ ਸੰਮਤੀ ਮੈਂਬਰ ਡਾ. ਪ੍ਰੇਮ ਦਾਸ ਅਤੇ ਯੂਥ ਕਾਂਗਰਸੀ ਆਗੂ ਪੰਚ ਨਰਿੰਦਰ ਸੈਣੀ ਬਜਰੂੜ ਦੀ ਅਗਵਾਈ ਵਿਚ ਪਿੰਡ ਬਜਰੂੜ ਵਿਖੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸੀ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ

ਸ੍ਰੀ ਚਮਕੌਰ ਸਾਹਿਬ, 20 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਨੇੜਲੇ ਕਸਬਾ ਸ੍ਰੀ ਝਾੜ ਸਾਹਿਬ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਜਿਸ ਦੀ ਸ਼ਨਾਖ਼ਤ ਨੇੜਲੇ ਪਿੰਡ ਕਮਾਲਪੁਰ ਦੇ ਅਜੈਬ ਸਿੰਘ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਅਜੈਬ ...

ਪੂਰੀ ਖ਼ਬਰ »

ਸਪੀਕਰ ਰਾਣਾ ਕੰਵਰਪਾਲ ਸਿੰਘ ਵਲੋਂ ਸਮੂਹ ਪੁਰੀ ਪਰਿਵਾਰ ਨਾਲ ਦੱੁਖ ਸਾਂਝਾ

ਭਰਤਗੜ੍ਹ, 20 ਅਪ੍ਰੈਲ (ਜਸਬੀਰ ਸਿੰਘ ਬਾਵਾ)-ਭਰਤਗੜ੍ਹ ਦੇ ਸਮਾਜ ਸੇਵੀ ਪੁਰੀ ਪਰਿਵਾਰ 'ਚੋਂ ਹਰੀਸ਼ ਕੁਮਾਰ ਪੁਰੀ, ਜੋ ਕੁਝ ਸਮਾਂ ਬਿਮਾਰ ਰਹਿਣ ਮਗਰੋਂ ਪੀ. ਜੀ. ਆਈ. ਚੰਡੀਗੜ੍ਹ 'ਚ ਸਦੀਵੀ ਵਿਛੋੜਾ ਦੇ ਗਏ ਸਨ, ਦੇ ਸਮੂਹ ਪੁਰੀ ਪਰਿਵਾਰ ਨਾਲ ਉਨ੍ਹਾਂ ਦੇ ਨਿਵਾਸ 'ਤੇ ਪੰਜਾਬ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਦੀ ਅਨਾਜ ਮੰਡੀ ਦੀਆਂ ਸੜਕਾਂ ਦੀ ਹਾਲਤ ਤਰਸਯੋਗ
ਮਾਰਕੀਟ ਫ਼ੀਸ ਤੋਂ ਕਰੋੜਾਂ ਦੀ ਕਮਾਈ ਹੋਣ ਦੇ ਬਾਵਜੂਦ ਹਾਲਾਤ ਬਦਤਰ

ਸ੍ਰੀ ਚਮਕੌਰ ਸਾਹਿਬ, 20 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਦੀ ਅਨਾਜ ਮੰਡੀ ਜੋ ਜ਼ਿਲ੍ਹੇ ਦੀ ਸਭ ਤੋਂ ਵੱਡੀ ਅਨਾਜ ਮੰਡੀ ਮੰਨੀ ਜਾਂਦੀ ਹੈ, ਦੀਆਂ ਸੜਕਾਂ ਦੀ ਬਦਹਾਲ ਹਾਲਤ ਕਾਰਨ ਕਿਸਾਨ ਅਤੇ ਆੜ੍ਹਤੀ ਵਰਗ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਆਗੂਆਂ ਵਲੋਂ ਅਨਾਜ ਮੰਡੀ ਦਾ ਦੌਰਾ

ਸ੍ਰੀ ਚਮਕੌਰ ਸਾਹਿਬ, 20 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਸੂਬਾ ਮੀਤ ਪ੍ਰਧਾਨ ਮੇਹਰ ਸਿੰਘ ਥੇੜ੍ਹੀ ਦੀ ਅਗਵਾਈ ਹੇਠ ਜਥੇਬੰਦੀ ਦੇ ਆਗੂਆਂ ਵਲੋਂ ਅੱਜ ਇੱਥੋਂ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ ਤੇ ਖ਼ਰੀਦ ਪ੍ਰਬੰਧਾਂ ...

ਪੂਰੀ ਖ਼ਬਰ »

ਸਕੂਲ ਸਟਾਫ਼ ਨੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਦਾ ਸਾਮਾਨ ਵੰਡਿਆ

ਘਨੌਲੀ, 20 ਅਪ੍ਰੈਲ (ਜਸਵੀਰ ਸਿੰਘ ਸੈਣੀ)-ਨੇੜਲੇ ਪਿੰਡ ਲੋਹਗੜ੍ਹ ਫਿੱਡੇ ਦੇ ਸਰਕਾਰੀ ਮਿਡਲ ਸਕੂਲ ਦੇ ਸਕੂਲ ਸਟਾਫ਼ ਵਲੋਂ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਜਿੱਥੇ ਪੂਰੀ ਮਿਹਨਤ ਨਾਲ ਪੜ੍ਹਾਈ ਕਰਵਾਈ ਜਾਂਦੀ ਹੈ ਉੱਥੇ ਹੀ ਸਕੂਲ ਸਟਾਫ਼ ਅਵਨਿੰਦਰ ਸਿੰਘ ਕੰਗ, ...

ਪੂਰੀ ਖ਼ਬਰ »

ਪ੍ਰਮਾਤਮਾ ਦਾ ਸਿਮਰਨ, ਧਰਮ ਪ੍ਰਤੀ ਨਿਸ਼ਠਾ ਹੀ ਭਗਵਾਨ ਦੀ ਪ੍ਰਾਪਤੀ ਦੇ ਸਾਧਨ ਹਨ-ਸਵਾਮੀ ਚੇਤਨਾ ਨੰਦ ਭੂਰੀ ਵਾਲੇ

ਨੂਰਪੁਰ ਬੇਦੀ, 20 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਨਾਮ ਸ਼ਬਦ ਤੇ ਪ੍ਰਮਾਤਮਾ ਦਾ ਸਿਮਰਨ ਆਪਣੇ ਧਰਮ ਪ੍ਰਤੀ ਨਿਸ਼ਠਾ, ਚੰਗੇ ਕਰਮ, ਸ਼ਾਂਤੀ ਸੰਤੁਸ਼ਟੀ ਹੀ ਭਗਵਾਨ ਦੀ ਪ੍ਰਾਪਤੀ ਦੇ ਸਭ ਤੋਂ ਵੱਡੇ ਸਾਧਨ ਹਨ | ਇਹ ਅਨਮੋਲ ਪ੍ਰਵਚਨ ਮਹਾਰਾਜ ਭੂਰੀ ਵਾਲਿਆਂ ਦੀ ਗੁਰਗੱਦੀ ...

ਪੂਰੀ ਖ਼ਬਰ »

'ਆਪ' ਦੇ ਉਮੀਦਵਾਰ ਸ਼ੇਰਗਿੱਲ ਨੇ ਚੰਦੂਮਾਜਰਾ ਤੇ ਮਨੀਸ਼ ਤਿਵਾੜੀ 'ਤੇ ਕੀਤੇ ਤਿੱਖੇ ਸ਼ਬਦੀ ਹਮਲੇ

ਐੱਸ. ਏ. ਐੱਸ. ਨਗਰ, 20 ਅਪ੍ਰੈਲ (ਨਰਿੰਦਰ ਸਿੰਘ ਝਾਂਮਪੁਰ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਉਪਰੰਤ ਜਿੱਥੇ ਲੋਕਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ...

ਪੂਰੀ ਖ਼ਬਰ »

ਪਖਾਨੇ 'ਚੋਂ ਖ਼ੂਨ ਆਉਣਾ ਨਜ਼ਰਅੰਦਾਜ਼ ਕਰਨਾ ਖ਼ਤਰਨਾਕ ਹੋ ਸਕਦੈ-ਡਾ: ਸ਼ਰਮਾ

ਰੂਪਨਗਰ, 20 ਅਪ੍ਰੈਲ (ਸ. ਰ)-ਅਰਜੁਨ ਆਯੂਰਵੈਦਿਕ ਹਸਪਤਾਲ ਰੋਪੜ ਦੇ ਮਾਹਿਰ ਡਾ: ਰਾਹੁਲ ਸ਼ਰਮਾ ਨੇ ਪਖਾਨੇ 'ਚੋਂ ਖ਼ੂਨ ਆਉਣ ਨੂੰ ਖ਼ਤਰਨਾਕ ਦੱਸਿਆ ਹੈ ਕਿ ਇਸ ਨੂੰ ਨਜ਼ਰਅੰਦਾਜ ਨਹੀਂ ਕਰਨਾ ਚਾਹੀਦਾ | ਉਨ੍ਹਾਂ ਕਿਹਾ ਕਿ 21ਵੀਂ ਸਦੀ ਵਿਚ ਬਵਾਸੀਰ ਨਾਮਕ ਰੋਗ ਕੈਂਸਰ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX