ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ 'ਚ ਸੱਤ ਅੱਤਵਾਦੀ ਢੇਰ, ਤਿੰਨ ਪੁਲਿਸ ਕਰਮਚਾਰੀ ਵੀ ਹਲਾਕ
. . .  23 minutes ago
ਕਾਬੁਲ, 26 ਮਈ- ਅਫ਼ਗ਼ਾਨਿਸਤਾਨ ਦੇ ਉੱਤਰੀ ਸੂਬੇ ਕੁੰਦੁਜ 'ਚ ਅੱਜ ਤੜਕੇ ਅੱਤਵਾਦੀਆਂ ਅਤੇ ਪੁਲਿਸ ਕਰਮਚਾਰੀਆਂ ਵਿਚਾਲੇ ਹੋਈ ਮੁਠਭੇੜ ਦੀਆਂ ਦੋ ਘਟਨਾਵਾਂ 'ਚ ਸੱਤ ਅੱਤਵਾਦੀ ਮਾਰੇ ਗਏ, ਜਦਕਿ ਛੇ ਹੋਰ ਜ਼ਖ਼ਮੀ ਹੋ ਗਏ। ਇਸ ਦੌਰਾਨ ਤਿੰਨ ਪੁਲਿਸ ਕਰਮਚਾਰੀ ਵੀ...
ਪਾਕਿਸਤਾਨ ਦੇ ਵਿਦੇਸ਼ ਮੰਤਰੀ ਕੁਰੈਸ਼ੀ ਨੇ ਕਿਹਾ- ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਲਈ ਹਾਂ ਤਿਆਰ
. . .  56 minutes ago
ਇਸਲਾਮਾਬਾਦ, 26 ਮਈ- ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਕਹਿਣਾ ਹੈ ਕਿ ਉਹ ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਕਰਕੇ ਸਾਰੇ ਅਣਸੁਲਝੇ ਮੁੱਦਿਆਂ ਦਾ ਹੱਲ ਕੱਢਣ ਲਈ ਤਿਆਰ ਹਨ। ਉਨ੍ਹਾਂ ਨੇ ਇਹ ਗੱਲ ਲੰਘੇ ਦਿਨ ਮੁਲਤਾਨ 'ਚ...
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਚੌਧਰੀ ਸੰਤੋਖ ਸਿੰਘ
. . .  about 1 hour ago
ਅੰਮ੍ਰਿਤਸਰ, 26 ਮਈ (ਜਸਵੰਤ ਸਿੰਘ ਜੱਸ)- ਲੋਕ ਸਭਾ ਹਲਕੇ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਜਿੱਤਣ ਉਪਰੰਤ ਚੌਧਰੀ ਸੰਤੋਖ ਸਿੰਘ ਅੱਜ ਸ਼ੁਕਰਾਨੇ ਵਜੋਂ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਪੱਤਰਕਾਰਾਂ...
ਟਰੈਕਟਰ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ, ਮੌਤ
. . .  about 1 hour ago
ਬੰਗਾ, 26 ਮਈ (ਜਸਬੀਰ ਸਿੰਘ ਨੂਰਪੁਰ)- ਬੰਗਾ ਦੇ ਮੁਕੰਦਪੁਰ ਰੋਡ 'ਤੇ ਗੁਣਾਚੌਰ ਨੇੜੇ ਅੱਜ ਇੱਕ ਟਰੈਕਟਰ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਕੁਚਲ ਦਿੱਤਾ। ਇਸ ਹਾਦਸੇ 'ਚ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸਰਬਜੀਤ ਸਿੰਘ ਪੁੱਤਰ...
ਫਾਰਚੂਨਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ
. . .  about 1 hour ago
ਖਮਾਣੋਂ, 26 ਮਈ (ਮਨਮੋਹਣ ਸਿੰਘ ਕਲੇਰ)- ਲੁਧਿਆਣਾ-ਖਰੜ ਮੁੱਖ ਮਾਰਗ 'ਤੇ ਪਿੰਡ ਰਾਣਵਾਂ ਨਜ਼ਦੀਕ ਅੱਜ ਇੱਕ ਫਾਰਚੂਨਰ ਕਾਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਹਾਂ...
ਜਗਨਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 26 ਮਈ- ਵਾਈ. ਐੱਸ. ਆਰ. ਸੀ. ਪੀ. ਦੇ ਮੁਖੀ ਜਗਨਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਉਹ ਅੱਜ ਸਵੇਰੇ ਹੀ ਰਾਜਧਾਨੀ ਦਿੱਲੀ ਪਹੁੰਚੇ ਸਨ। ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਵੇਲੇ ਉਨ੍ਹਾਂ ਨਾਲ ਵੀ. ਵਿਜੇ...
ਪੱਛਮੀ ਬੰਗਾਲ 'ਚ ਲੱਗੇ ਭੂਚਾਲ ਦੇ ਝਟਕੇ
. . .  about 2 hours ago
ਕੋਲਕਾਤਾ, 26 ਮਈ- ਪੱਛਮੀ ਬੰਗਾਲ ਦੇ ਬਾਂਕੁੜਾ ਜ਼ਿਲ੍ਹੇ 'ਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.8 ਮਾਪੀ ਗਈ। ਭੂਚਾਲ ਸਵੇਰੇ ਕਰੀਬ 10.39 ਵਜੇ ਆਇਆ ਅਤੇ ਇਸ ਕਾਰਨ ਇੱਥੇ ਕਿਸੇ ਵੀ ਤਰ੍ਹਾਂ ਦੇ...
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਜਿੱਤ ਦੀ ਵਧਾਈ
. . .  about 2 hours ago
ਨਵੀਂ ਦਿੱਲੀ, 26 ਮਈ- ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ ਲੋਕ ਸਭਾ ਚੋਣਾਂ 'ਚ ਭਾਜਪਾ ਦੀ ਸ਼ਾਨਦਾਰ ਜਿੱਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਹੈ। ਕ੍ਰਾਊਨ ਪ੍ਰਿੰਸ ਸਲਮਾਨ ਨੇ ਉਨ੍ਹਾਂ ਨੂੰ ਫੋਨ 'ਤੇ...
ਪ੍ਰਧਾਨ ਮੰਤਰੀ ਮੋਦੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨਾਲ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਗੋਲੀਬਾਰੀ, ਇੱਕ ਨਾਗਰਿਕ ਜ਼ਖ਼ਮੀ
. . .  about 2 hours ago
ਸ੍ਰੀਨਗਰ, 26 ਮਈ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲ. ਓ. ਸੀ.) 'ਤੇ ਪਾਕਿਸਤਾਨੀ ਫੌਜ ਵਲੋਂ ਛੋਟੇ ਹਥਿਆਰਾਂ ਨਾਲ ਕੀਤੀ ਗਈ ਗੋਲੀਬਾਰੀ ਇੱਕ ਸਥਾਨਕ ਲੜਕਾ ਜ਼ਖ਼ਮੀ ਹੋ ਗਿਆ। ਪੁਲਿਸ ਵਲੋਂ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ। ਇੱਕ...
ਨਿਕੋਬਾਰ ਦੀਪ ਸਮੂਹ 'ਚ ਲੱਗੇ ਭੂਚਾਲ ਦੇ ਝਟਕੇ
. . .  about 3 hours ago
ਪੋਰਟ ਬਲੇਅਰ, 26 ਮਈ- ਨਿਕੋਬਾਰ ਦੀਪ ਸਮੂਹ 'ਚ ਅੱਜ ਸਵੇਰੇ ਕਰੀਬ 7.49 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.5 ਮਾਪੀ ਗਈ। ਇਸ ਕਾਰਨ ਇੱਥੇ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ...
ਨਾਈਜੀਰੀਆ 'ਚ ਅੱਤਵਾਦੀ ਹਮਲੇ 'ਚ 25 ਫੌਜੀਆਂ ਦੀ ਮੌਤ
. . .  about 3 hours ago
ਅਬੂਜਾ, 26 ਮਈ- ਨਾਈਜੀਰੀਆ ਦੇ ਪੂਰਬ-ਉੱਤਰ 'ਚ ਬੋਕੋ ਹਰਮ ਅੱਤਵਾਦੀ ਸੰਗਠਨ ਵਲੋਂ ਘਾਤ ਲਗਾ ਕੇ ਕੀਤੇ ਗਏ ਹਮਲੇ 'ਚ ਘੱਟੋ-ਘੱਟ 25 ਫੌਜੀਆਂ ਅਤੇ ਕਈ ਨਾਗਰਿਕਾਂ ਦੀ ਮੌਤ ਹੋ ਗਈ। ਸਥਾਨਕ ਅਧਿਕਾਰੀਆਂ ਮੁਤਾਬਕ ਅੱਤਵਾਦੀਆਂ ਨੇ ਫੌਜੀਆਂ ਅਤੇ...
ਕਮਲਨਾਥ, ਗਹਿਲੋਤ ਤੇ ਚਿਦੰਬਰਮ ਨੇ ਆਪਣੇ ਨਿੱਜੀ ਹਿੱਤ ਪਾਰਟੀ ਤੋਂ ਰੱਖੇ ਉੱਪਰ - ਰਾਹੁਲ ਗਾਂਧੀ
. . .  about 4 hours ago
ਨਵੀਂ ਦਿੱਲੀ, 26 ਮਈ - ਕਾਂਗਰਸ ਵਰਕਿੰਗ ਕਮੇਟੀ ਨੇ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ। ਰਾਹੁਲ ਨੇ ਲੋਕ-ਸਭਾ 'ਚ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਹੁਦੇ ਤੋਂ ਹਟਣ ਦਾ ਪ੍ਰਸਤਾਵ ਦਿੱਤਾ। ਕਾਂਗਰਸ ਦੀ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਨੇ ਸੀਨੀਅਰ ਨੇਤਾਵਾਂ 'ਤੇ ਵੀ ਨਾਰਾਜ਼ਗੀ...
18 ਕਰੋੜ ਦੀ ਹੈਰੋਇਨ ਸਮੇਤ ਦੋ ਕਾਬੂ
. . .  about 5 hours ago
ਲੁਧਿਆਣਾ, 26 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ ਲੁਧਿਆਣਾ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 18 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ, ਜਾਣਕਾਰੀ ਦਿੰਦਿਆਂ ਐਸ.ਟੀ.ਐਫ ਦੇ ਇੰਚਾਰਜ ਇੰਸਪੈਕਟਰ...
ਤ੍ਰਿਪੁਰਾ 'ਚ ਆਇਆ ਹੜ੍ਹ, ਕਈ ਪਰਿਵਾਰ ਹੋਏ ਬੇਘਰ
. . .  about 5 hours ago
ਧਰਮਾਨਗਰ, 26 ਮਈ - ਤ੍ਰਿਪੁਰਾ 'ਚ ਭਾਰੀ ਮੀਂਹ ਦੇ ਚੱਲਦਿਆਂ ਅਚਾਨਕ ਹੜ੍ਹ ਆ ਗਿਆ। ਜਿਸ ਕਾਰਨ ਉਤਰੀ ਤ੍ਰਿਪੁਰਾ, ਉਨਾਕੋਟੀ ਤੇ ਢਾਹਲਾਈ ਜ਼ਿਲ੍ਹਿਆਂ 'ਚ ਇਕ ਹਜ਼ਾਰ ਤੋਂ ਵਧੇਰੇ ਪਰਿਵਾਰ ਪ੍ਰਭਾਵਿਤ ਹੋ ਗਏ ਹਨ। ਐਨ.ਡੀ.ਆਰ.ਐਫ. ਦੀਆਂ ਟੀਮਾਂ ਵਲੋਂ ਬੇਘਰ ਹੋਏ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਭੇਜਿਆ...
ਸਮ੍ਰਿਤੀ ਈਰਾਨੀ ਦੇ ਕਰੀਬੀ ਆਗੂ ਦੀ ਗੋਲੀ ਮਾਰ ਹੱਤਿਆ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  1 day ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  1 day ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  1 day ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  1 day ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  1 day ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  1 day ago
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  about 1 hour ago
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  about 1 hour ago
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਵੈਸਾਖ ਸੰਮਤ 551

ਪੰਜਾਬ / ਜਨਰਲ

ਲਾਹੌਰ 'ਚ ਜਲਿ੍ਹਆਂਵਾਲਾ ਬਾਗ਼ ਸਾਕੇ ਬਾਰੇ ਪ੍ਰਦਰਸ਼ਨੀ ਲਗਾਈ

ਅੰਮਿ੍ਤਸਰ, 20 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪੰਜਾਬ ਆਰਕਾਈਵ ਅਤੇ ਲਾਇਬ੍ਰੇਰੀ ਵਿਭਾਗ ਵਲੋਂ ਜਲਿ੍ਹਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਨਾਲ ਸਬੰਧਿਤ ਗੁਪਤ ਦਸਤਾਵੇਜ਼ਾਂ 'ਤੇ ਆਧਾਰਿਤ 'ਜਲਿ੍ਹਆਂਵਾਲਾ ਬਾਗ਼ ਸਾਕੇ ਦੇ 100 ਸਾਲ ਅਤੇ ਪੰਜਾਬ 'ਚ ਮਾਰਸ਼ਲ ਲਾਅ' ਵਿਸ਼ੇ 'ਤੇ ਅੱਜ ਸ਼ਾਮ ਲਾਹੌਰ ਦੀ ਮਾਲ ਰੋਡ 'ਤੇ ਸਥਿਤ ਸਿਟੀ ਹੈਰੀਟੇਜ ਮਿਊਜ਼ੀਅਮ (ਪੁਰਾਣੀ ਟੋਲਿਨਟਨ ਮਾਰਕੀਟ) 'ਚ ਪ੍ਰਦਰਸ਼ਨੀ ਲਗਾਈ ਗਈ | ਜਿਸ ਦਾ ਉਦਘਾਟਨ ਪੰਜਾਬ ਸਰਕਾਰ ਦੇ ਪੁਰਾਤੱਤਵ ਵਿਭਾਗ ਦੇ ਸਕੱਤਰ ਤਾਹਿਰ ਯੂਸੁਫ਼ ਨੇ ਕੀਤਾ | ਇਸ ਮੌਕੇ ਪੁਰਾਤੱਤਵ ਵਿਭਾਗ ਦੇ ਡਿਪਟੀ ਡਾਇਰੈਕਟਰ ਮੁਹੰਮਦ ਆਰਫੀਨ ਅਵਾਨ ਅਤੇ ਭਗਤ ਸਿੰਘ ਮੈਮੋਰੀਅਲ ਫਾਊਾਡੇਸ਼ਨ ਪਾਕਿਸਤਾਨ ਦੇ ਚੇਅਰਮੈਨ ਇਤਿਆਜ ਰਾਸ਼ਿਦ ਕੁਰੈਸ਼ੀ ਵੀ ਹਾਜ਼ਰ ਸਨ | ਇਸ ਮੌਕੇ ਤਾਹਿਰ ਯੂਸੁਫ਼ ਨੇ ਦਾਅਵਾ ਕੀਤਾ ਕਿ ਜਲਿ੍ਹਆਂਵਾਲਾ ਬਾਗ਼ ਸਾਕੇ ਦੇ ਬਾਅਦ ਪੰਜਾਬ ਅਤੇ ਵਿਸ਼ੇਸ਼ ਤੌਰ 'ਤੇ ਲਾਹੌਰ ਤੇ ਅੰਮਿ੍ਤਸਰ 'ਚ ਪੈਦਾ ਹੋਏ ਹਾਲਾਤ ਸਬੰਧੀ ਜਿੰਨੇ੍ਹ ਦਸਤਾਵੇਜ਼ ਪਾਕਿਸਤਾਨ ਕੋਲ ਹਨ, ਉਨ੍ਹੇ ਭਾਰਤ ਦੇ ਪੁਰਾਤੱਤਵ ਵਿਭਾਗ ਦੇ ਕੋਲ ਨਹੀਂ ਹਨ | ਲਾਹੌਰ ਤੋਂ ਇਸ ਸਬੰਧੀ ਫ਼ੋਨ 'ਤੇ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਕੁਰੈਸ਼ੀ ਨੇ ਦੱਸਿਆ ਕਿ ਖ਼ੂਨੀ ਸਾਕੇ ਦੀ ਸ਼ਤਾਬਦੀ ਮੌਕੇ 'ਸਿਕਰੇਟ' ਨਾਮੀ ਕਿਤਾਬਚਾ ਵੀ ਜਾਰੀ ਕੀਤਾ ਗਿਆ, ਜਿਸ ਵਿਚ ਪ੍ਰਦਰਸ਼ਨੀ 'ਚ ਸ਼ਾਮਿਲ ਕੀਤੇ 200 ਤੋਂ ਵਧੇਰੇ ਦਸਤਾਵੇਜਾਂ ਬਾਰੇ ਸੰਖੇਪ ਜਾਣਕਾਰੀ ਦਿੱਤੀ ਗਈ | ਇਹ ਪ੍ਰਦਰਸ਼ਨੀ ਡਾਇਰੈਕਟਰ ਪੰਜਾਬ ਆਰਕਾਈਵ ਅੱਬਾਸ ਚੁਗਤਾਈ, ਡਾ: ਕੰਵਲ ਖ਼ਾਲਿਦ ਅਤੇ ਮੁਹੰਮਦ ਆਦਲ ਵਲੋਂ ਸਾਂਝ ਤੌਰ 'ਤੇ ਲਗਾਈ ਗਈ | ਪ੍ਰਦਰਸ਼ਨੀ 'ਚ 50 ਤੋਂ ਵਧੇਰੇ ਅੰਗਰੇਜ਼ ਅਧਿਕਾਰੀਆਂ ਵਲੋਂ ਭੇਜੀਆਂ ਅਤੇ ਪ੍ਰਾਪਤ ਕੀਤੀਆਂ ਉਹ ਟੈਲੀਗ੍ਰਾਮ ਵੀ ਸ਼ਾਮਿਲ ਹਨ, ਜਿਨ੍ਹਾਂ ਦੇ ਚੱਲਦਿਆਂ ਉਸ ਮੌਕੇ ਅੰਮਿ੍ਤਸਰ, ਲਾਹੌਰ, ਲਾਇਲਪੁਰ (ਫੈਸਲਾਬਾਦ) ਅਤੇ ਗੁਜਰਾਂਵਾਲਾ ਸ਼ਹਿਰਾਂ 'ਚ ਬਣੇ ਹਾਲਾਤ ਨੂੰ ਆਸਾਨੀ ਨਾਲ ਸਮਝਿਆ ਜਾ ਸਕਦਾ ਹੈ | ਇਨ੍ਹਾਂ ਦਸਤਾਵੇਜਾਂ 'ਚ ਅੰਗਰੇਜ਼ ਅਧਿਕਾਰੀਆਂ ਵਲੋਂ ਤਿਆਰ ਕੀਤੀ ਉਹ ਰਿਪੋਰਟ ਵੀ ਸ਼ਾਮਿਲ ਹੈ ਜਿਸ 'ਚ ਸਪੱਸ਼ਟ ਤੌਰ 'ਤੇ ਲਿਖਿਆ ਹੈ ਕਿ ਜਲਿ੍ਹਆਂਵਾਲਾ ਬਾਗ ਸਾਕੇ ਦੇ ਅਗਲੇ ਦਿਨ 14 ਅਪ੍ਰੈਲ ਨੂੰ ਹਵਾਈ ਜਹਾਜ਼ ਨੰ. 4491 ਰਾਹੀਂ ਸਕਵਾਰਡਨ ਨੰ. 31 ਦੇ ਪਾਇਲਟ ਕੈਪਟਨ ਕਾਰਬੇਰੀ ਦੁਆਰਾ ਦੁਪਹਿਰ 2.20 ਵਜੇ ਲਾਹੌਰ ਤੋਂ ਉਡਾਣ ਭਰੀ ਗਈ ਅਤੇ ਗੁੱਜਰਾਂਵਾਲਾ ਦੇ ਨਜ਼ਦੀਕ ਪਿੰਡਾਂ 'ਤੇ 6-7 ਬੰਬ ਸੁੱਟੇ ਗਏ ਅਤੇ ਨਿਰਦੋਸ਼ ਲੋਕਾਂ 'ਤੇ ਮਸ਼ੀਨਗੰਨ ਨਾਲ 200 ਤੋਂ ਵਧੇਰੇ ਗੋਲੀਆਂ ਚਲਾਈਆਂ ਗਈਆਂ | ਦਸਤਾਵੇਜਾਂ 'ਚ 15 ਅਪ੍ਰੈਲ ਨੂੰ ਅੰਮਿ੍ਤਸਰ 'ਚ ਲਾਗੂ ਕੀਤੇ ਮਾਰਸ਼ਲ ਲਾਅ ਦੇ ਵੱਖ-ਵੱਖ ਹੁਕਮ, ਲਾਹੌਰ ਦੇ ਦਿਆਲ ਸਿੰਘ ਮਜੀਠੀਆ ਕਾਲਜ, ਕਿੰਗ ਐਡਵਰਡ ਮੈਡੀਕਲ ਕਾਲਜ, ਸਨਾਤਨ ਧਰਮ ਕਾਲਜ ਅਤੇ ਡੀ. ਏ. ਵੀ. ਕਾਲਜ ਦੇ ਵਿਦਿਆਰਥੀਆਂ ਨੂੰ ਦਿਨ 'ਚ ਚਾਰ ਵਾਰ ਹਾਜ਼ਰੀ ਲਗਾਉਣ ਦੇ ਜਾਰੀ ਕੀਤੇ ਹੁਕਮ ਅਤੇ ਅੰਮਿ੍ਤਸਰ ਤੇ ਗੁਜਰਾਂਵਾਲਾ ਦੇ ਮਿ੍ਤਕਾਂ ਦੇ ਪਰਿਵਾਰਾਂ ਨੂੰ ਦਿੱਤੇ ਮੁਆਵਜ਼ੇ ਬਾਰੇ ਦਸਤਾਵੇਜ਼ ਵੀ ਸ਼ਾਮਿਲ ਹਨ | ਇਕ ਦਸਤਾਵੇਜ਼ ਇਹ ਵੀ ਪੁਸ਼ਟੀ ਕਰ ਰਿਹਾ ਹੈ ਕਿ 3 ਸਤੰਬਰ, 1919 ਨੂੰ ਅੰਮਿ੍ਤਸਰ ਦੇ ਡਿਪਟੀ ਕਮਿਸ਼ਨਰ ਵਲੋਂ ਜਾਰੀ ਕੀਤੀ ਰਿਪੋਰਟ 'ਚ 291 ਲੋਕਾਂ ਦੇ ਜਲਿ੍ਹਆਂਵਾਲਾ ਬਾਗ਼ 'ਚ ਮਾਰੇ ਜਾਣ ਦੀ ਪੁਸ਼ਟੀ ਕੀਤੀ ਗਈ ਸੀ | ਦੱਸਿਆ ਜਾ ਰਿਹਾ ਹੈ ਕਿ ਇਹ ਪ੍ਰਦਰਸ਼ਨੀ 26 ਅਪ੍ਰੈਲ ਨੂੰ ਵੀ ਲਗਾਈ ਜਾਵੇਗੀ |

ਕਾਰਗਿਲ ਯੁੱਧ ਨੂੰ ਸਮਰਪਿਤ ਵਾਰ ਮੈਮੋਰੀਅਲ ਦੀ 8ਵੀਂ ਗੈਲਰੀ ਤਿਆਰ

ਅੰਮਿ੍ਤਸਰ, 20 ਅਪ੍ਰੈਲ (ਸੁਰਿੰਦਰ ਕੋਛੜ)-ਅੰਮਿ੍ਤਸਰ ਤੋਂ ਅਟਾਰੀ-ਵਾਹਗਾ ਸਰਹੱਦ ਨੂੰ ਜਾਂਦੀ ਸੜਕ 'ਤੇ ਸ਼ਾਮ ਸਿੰਘ ਅਟਾਰੀਵਾਲਾ ਚੌਕ 'ਚ ਉਸਾਰੇ ਗਏ 'ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਤੇ ਮਿਊਜ਼ੀਅਮ' ਦੀ ਕਾਰਗਿਲ ਜੰਗ 'ਚ ਸ਼ਹੀਦ ਹੋਏ ਫ਼ੌਜੀਆਂ ਨੂੰ ਸਮਰਪਿਤ 8 ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਨਾਕਸ ਕਾਰਗੁਜ਼ਾਰੀ ਤੋਂ ਲੋਕ ਦੁਖੀ- ਗੜ੍ਹਦੀਵਾਲਾ

ਜਲੰਧਰ, 20 ਅਪ੍ਰੈਲ (ਅ. ਬ.)-ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਅਤੇ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਗੜ੍ਹਦੀਵਾਲਾ ਨੇ ਕਿਹਾ ਕਿ ਲੋਕ ਸਭਾ ਚੋਣਾਂ 'ਚ ਅਕਾਲੀ ਦਲ ਦੇ ਸਾਰੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ। ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਕਾਂਗਰਸ ਦੇ ਸਾਬਕਾ ਆਗੂ ਗੁਰਵਿੰਦਰ ਸਿੰਘ ਬਾਲੀ ਅਕਾਲੀ ਦਲ 'ਚ ਸ਼ਾਮਿਲ

ਪੰਚਕੂਲਾ, 20 ਅਪ੍ਰੈਲ (ਸੁਰਿੰਦਰ)- ਸ਼੍ਰੋਮਣੀ ਅਕਾਲੀ ਦਲ ਨੰੂ ਅੱਜ ਅਨੰਦਪੁਰ ਸਾਹਿਬ ਹਲਕੇ ਅੰਦਰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਕਾਂਗਰਸ ਪਾਰਟੀ ਦੇ ਸਾਬਕਾ ਆਗੂ ਅਤੇ ਬੁਲਾਰੇ ਗੁਰਵਿੰਦਰ ਸਿੰਘ ਬਾਲੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਦੀ ਮੌਜੂਦਗੀ 'ਚ ...

ਪੂਰੀ ਖ਼ਬਰ »

ਕਾਂਗਰਸ ਪਾਰਟੀ 'ਚ ਧੋਖੇਬਾਜ਼ਾਂ ਤੇ ਨਕਾਰੇ ਹੋਏ ਲੋਕਾਂ ਦੀ ਹੀ ਪੁੱਛ ਪ੍ਰਤੀਤ-ਬਾਲੀ

ਐੱਸ.ਏ.ਐੱਸ. ਨਗਰ, 20 ਅਪ੍ਰੈਲ (ਕੇ.ਐੱਸ. ਰਾਣਾ)-ਲੋਕ ਸਭਾ ਚੋਣਾਂ ਦੇ ਲਈ ਕਾਂਗਰਸ ਪਾਰਟੀ ਵਲੋਂ ਦਿੱਤੀਆਂ ਗਈਆਂ ਟਿਕਟਾਂ 'ਚ ਟਕਸਾਲੀ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਦਰਕਿਨਾਰ ਕਰਕੇ ਪਹਿਲਾਂ ਹਾਰੇ ਹੋਏ ਉਮੀਦਵਾਰਾਂ ਨੂੰ ਜਾਂ ਫਿਰ ਵਪਾਰੀ ਕਿਸਮ ਦੇ ਲੋਕਾਂ ਨੂੰ ...

ਪੂਰੀ ਖ਼ਬਰ »

ਘਰ ਬੁਲਾ ਕੇ ਕੀਤਾ ਪ੍ਰੇਮੀ ਦਾ ਕਤਲ

ਸਮਰਾਲਾ, 20 ਅਪ੍ਰੈਲ (ਬਲਜੀਤ ਸਿੰਘ ਬਘੌਰ)-ਬੀਤੀ ਰਾਤ ਪਿੰਡ ਕਕਰਾਲਾ ਖ਼ੁਰਦ ਦੇ ਨਿਵਾਸੀ ਗੁਰਜੰਟ ਸਿੰਘ (50) ਨੂੰ ਪਿੰਡ ਕੋਟਾਲਾ 'ਚ ਉਸ ਸਮੇਂ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤੇ ਜਾਣ ਦੀ ਖ਼ਬਰ ਹੈ, ਜਦੋਂ ਉਹ ਕਥਿਤ ਰੂਪ 'ਚ ਕੋਟਾਲਾ ਪਿੰਡ ਦੇ ਨਿਵਾਸੀ ਅਵਤਾਰ ...

ਪੂਰੀ ਖ਼ਬਰ »

ਨਾਬਾਲਗ ਬੱਚੀ ਨਾਲ ਜਬਰ ਜਨਾਹ ਮਾਮਲੇ 'ਚ ਨੌਜਵਾਨ ਨੂੰ 10 ਸਾਲ ਕੈਦ

ਅੰਮਿ੍ਤਸਰ, 20 ਅਪ੍ਰੈਲ (ਰੇਸ਼ਮ ਸਿੰਘ)¸7 ਵਰਿ੍ਹਆਂ ਦੀ ਨਾਬਾਲਗ ਬੱਚੀ ਨਾਲ ਗੁਆਂਢ ਰਹਿੰਦੇ ਲੜਕੇ ਵਲੋਂ ਜਬਰ ਜਨਾਹ ਦੇ ਮਾਮਲੇ 'ਚ ਅੱਜ ਇੱਥੇ ਵਧੀਕ ਜ਼ਿਲ੍ਹਾ ਸ਼ੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਦੀ ਅਦਾਲਤ ਵਲੋਂ 10 ਸਾਲ ਦੀ ਕੈਦ ਤੇ 20 ਹਜ਼ਾਰ ਰੁਪਏ ਜੁਰਮਾਨੇ ਦੀ ...

ਪੂਰੀ ਖ਼ਬਰ »

18 ਲੱਖ 63 ਹਜ਼ਾਰ ਦੀ ਨਕਦੀ ਬਰਾਮਦ

ਜਲੰਧਰ, 20 ਅਪ੍ਰੈਲ (ਐੱਮ. ਐੱਸ. ਲੋਹੀਆ)- ਆਉਂਦੀਆਂ ਲੋਕ ਸਭਾ ਚੋਣਾ ਦੇ ਮੱਦੇਨਜ਼ਰ ਸ਼ਹਿਰ 'ਚ ਲਗਾਏ ਗਏ ਵਿਸ਼ੇਸ਼ ਨਾਕਿਆਂ ਦੌਰਾਨ ਸਕਾਈਲਾਰਕ ਚੌਕ 'ਚ ਲੱਗੇ ਨਾਕੇ 'ਤੇ ਇਕ ਕਾਰ 'ਚੋਂ 18 ਲੱਖ, 63 ਹਜ਼ਾਰ ਇਕ ਸੌ ਰੁਪਏ ਬਰਾਮਦ ਹੋਏ ਹਨ, ਜੋ ਪੁਲਿਸ ਨੇ ਅਗਲੇਰੀ ਕਾਰਵਾਈ ਲਈ ਜ਼ਬਤ ...

ਪੂਰੀ ਖ਼ਬਰ »

ਆਈ.ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਵਾਪਸੀ ਦੀ ਮੰਗ ਨੂੰ ਲੈ ਪੰਥਕ ਜਥੇਬੰਦੀਆਂ ਵਲੋਂ ਚੋਣ ਕਮਿਸ਼ਨ ਨੂੰ ਮੰਗ ਪੱਤਰ

ਚੰਡੀਗੜ੍ਹ, 20 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਬਰਗਾੜੀ ਅਤੇ ਬਹਿਬਲ ਕਲਾਂ ਮਾਮਲਿਆਂ ਦੀ ਜਾਂਚ ਲਈ ਬਣਾਈ ਐੱਸ.ਆਈ.ਟੀ. 'ਚ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਵਾਪਸੀ ਦੀ ਮੰਗ ਨੂੰ ਲੈ ਕੇ ਪੰਥਕ ਜਥੇਬੰਦੀਆਂ ਦੇ ਆਗੂ ਅੱਜ ਚੰਡੀਗੜ੍ਹ ਪਹੁੰਚੇ | ਉਨ੍ਹਾਂ ...

ਪੂਰੀ ਖ਼ਬਰ »

ਕੈਪਟਨ ਅੱਜ ਟਵਿੱਟਰ 'ਤੇ ਦੇਣਗੇ ਲੋਕਾਂ ਦੇ ਸਵਾਲਾਂ ਦਾ ਜਵਾਬ

ਚੰਡੀਗੜ੍ਹ, 20 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਲੋਕ ਸਭਾ ਚੋਣਾਂ ਦੇ ਚੱਲਦੇ ਵੋਟਰਾਂ ਤੱਕ ਪਹੁੰਚ ਬਣਾਉਣ ਲਈ ਜਿੱਥੇ ਹਰੇਕ ਸਿਆਸੀ ਪਾਰਟੀ ਆਪੋ ਆਪਣੇ ਤਰੀਕਿਆਂ ਨਾਲ ਕੰਮ ਕਰ ਰਹੀ ਹੈ ਉੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਦੇ ਲੋਕਾਂ ਨਾਲ ਰਾਬਤਾ ...

ਪੂਰੀ ਖ਼ਬਰ »

ਜੱਸੀ ਕਤਲ ਮਾਮਲੇ 'ਚ ਹੁਣ ਸੰਗਰੂਰ ਦੀ ਸੈਸ਼ਨ ਅਦਾਲਤ 'ਚ ਹੋਵੇਗੀ ਸੁਣਵਾਈ

ਸੰਗਰੂਰ, 20 ਅਪ੍ਰੈਲ (ਧੀਰਜ ਪਸ਼ੌਰੀਆ)- 19 ਸਾਲ ਪਹਿਲਾਂ ਪੰਜਾਬ ਮੂਲ ਦੀ ਕੈਨੇਡੀਅਨ ਲੜਕੀ ਜਸਵਿੰਦਰ ਕੌਰ ਜੱਸੀ ਵਲੋਂ ਪੰਜਾਬ 'ਚ ਆ ਕੇ ਕਰਵਾਏ ਪ੍ਰੇਮ ਵਿਆਹ ਤੋਂ ਖ਼ਫ਼ਾ ਮਾਪਿਆਂ ਵਲੋਂ ਕਰਵਾਏ ਉਸ ਦੇ ਕਤਲ ਸਬੰਧੀ ਅਮਰਗੜ੍ਹ ਪੁਲਿਸ ਥਾਣੇ 'ਚ ਦਰਜ ਮਾਮਲੇ ਦੀ ਸੁਣਵਾਈ ...

ਪੂਰੀ ਖ਼ਬਰ »

ਬਹਿਬਲ ਕਲਾਂ ਕਾਂਡ ਦੋਸ਼-ਪੱਤਰਾਂ 'ਚ ਊਣਤਾਈਆਂ ਦੂਰ ਕਰਨ 'ਚ ਜੁਟੀ ਜਾਂਚ ਟੀਮ

ਫ਼ਰੀਦਕੋਟ, 20 ਅਪ੍ਰੈਲ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਬਹਿਬਲ ਕਲਾਂ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵਲੋਂ ਇਸ ਮਾਮਲੇ 'ਚ ਦੋਸ਼-ਪੱਤਰ ਅਦਾਲਤ 'ਚ ਪੇਸ਼ ਕਰਨ ਲਈ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ | ਕਿਉਂਕਿ 27 ਅਪ੍ਰੈਲ ਤੋਂ ਪਹਿਲਾਂ ਇਹ ...

ਪੂਰੀ ਖ਼ਬਰ »

ਪੰਜਾਬੀ ਡਰਾਈਵਰ ਤੇ ਕਲੀਨਰ ਨਾਲ ਦੁਰਵਿਹਾਰ ਕਰਨ ਵਾਲੇ ਯੂ.ਪੀ. ਦੇ ਦੋ ਫਾਇਰਮੈਨ ਮੁਅੱਤਲ

ਜਲੰਧਰ, 20 ਅਪ੍ਰੈਲ (ਸ਼ਿਵ)- ਕਾਂਗਰਸ ਦੇ ਆਗੂ ਸੰਜੇ ਸਹਿਗਲ ਵਲੋਂ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਉੱਤਰ ਪ੍ਰਦੇਸ਼ ਪੁਲਿਸ ਨੇ ਮੇਰਠ ਫਾਇਰ ਬਿ੍ਗੇਡ ਦੇ ਉਨ੍ਹਾਂ ਦੋ ਫਾਇਰਮੈਨਾਂ ਨੂੰ ਮੁਅੱਤਲ ਕਰ ਦਿੱਤਾ ਹੈ ਜਿਨ੍ਹਾਂ ਨੇ ਕੁਝ ਦਿਨ ਪਹਿਲਾਂ ਹੀ ਉੱਤਰ ਪ੍ਰਦੇਸ਼ ਦੇ ...

ਪੂਰੀ ਖ਼ਬਰ »

ਝਾਰਖੰਡ 'ਚ 2 ਕੁਇੰਟਲ ਵਿਸਫੋਟਕ ਸਮੱਗਰੀ ਜ਼ਬਤ ਕੀਤੀ

ਪਾਕੁਰ (ਝਾਰਖੰਡ), 20 ਅਪ੍ਰੈਲ (ਏਜੰਸੀ) ਪੁਲਿਸ ਨੇ ਅੱਜ ਝਾਰਖੰਡ ਦੇ ਪਾਕੁਰ ਜ਼ਿਲ੍ਹੇ 'ਚ ਇਕ ਟਰੱਕ 'ਚੋਂ 2 ਕੁਇੰਟਲ ਤੋਂ ਵੱਧ ਅਮੋਨੀਅਮ ਨਾਈਟ੍ਰੇਟ, ਵਿਸਫੋਟਕ ਸਮੱਗਰੀ ਜ਼ਬਤ ਕੀਤੀ ਹੈ | ਵਿਸਫੋਟਕ ਸਮੱਗਰੀ ਨੂੰ 46 ਬੋਰੀਆਂ 'ਚ ਪਾ ਕੇ ਟਰੱਕ 'ਚ ਲੱਕੜ ਹੇਠ ਲੁਕਾਇਆ ਹੋਇਆ ਸੀ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਮੈਂਬਰ ਸ਼ਤਾਬਦੀ ਸਮਾਗਮਾਂ ਨਾਲੋਂ ਚੋਣ ਰੈਲੀਆਂ ਨੂੰ ਦੇ ਰਹੇ ਹਨ ਤਰਜੀਹ

ਅੰਮਿ੍ਤਸਰ, 20 ਅਪ੍ਰੈਲ (ਜਸਵੰਤ ਸਿੰਘ ਜੱਸ)¸ਸਿੱਖ ਪੰਥ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਇਸ ਸਾਲ ਨਵੰਬਰ 'ਚ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ ਤੇ ਇਸ ਸਬੰਧੀ ਸ਼ੋ੍ਰਮਣੀ ਕਮੇਟੀ ਵਲੋਂ ਬੀਤੇ ਵਰ੍ਹੇ ਨਵੰਬਰ ਤੋਂ ਹੀ ਸਿੱਖ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਇਕ ਪੋਿਲੰਗ ਬੂਥ 'ਤੇ 10 ਫ਼ੀਸਦੀ ਜਾਅਲੀ ਵੋਟਾਂ ਪੈਣ 'ਤੇ ਮਤਦਾਨ ਹੋਵੇਗਾ ਰੱਦ

ਲੁਧਿਆਣਾ, 20 ਅਪ੍ਰੈਲ (ਪੁਨੀਤ ਬਾਵਾ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜੇਕਰ ਇਕ ਪੋਿਲੰਗ ਬੂਥ 'ਤੇ 10 ਫ਼ੀਸਦੀ ਜਾਅਲੀ ਵੋਟਾਂ ਪੈ ਜਾਂਦੀਆਂ ਹਨ, ਤਾਂ ਉਸ ਪੋਿਲੰਗ ਬੂਥ ਦਾ ਮਤਦਾਨ ਰੱਦ ਕਰ ਦਿੱਤਾ ਜਾਵੇਗਾ ਅਤੇ ਉਸ ਬੂਥ 'ਤੇ ਦੁਬਾਰਾ ਵੋਟਾਂ ਪੈਣਗੀਆਂ | ...

ਪੂਰੀ ਖ਼ਬਰ »

ਸੁਖਬੀਰ ਦਾ ਫ਼ਿਰੋਜ਼ਪੁਰ ਤੋਂ ਚੋਣ ਲੜਨਾ ਤੈਅ

ਅਬੋਹਰ, 20 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦਾ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਚੋਣ ਲੜਨਾ ਲਗਭਗ ਤੈਅ ਹੋ ਗਿਆ ਹੈ | ਹਾਲਾਂਕਿ ਇਸ ਸਬੰਧੀ ਰਸਮੀ ਤੌਰ 'ਤੇ ਭਾਵੇਂ ਐਲਾਨ ਨਹੀਂ ਹੋਇਆ ਪਰ ਉਨ੍ਹਾਂ ਦੇ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਪਾਰਟੀ ਵਲੋਂ 7 ਉਮੀਦਵਾਰਾਂ ਦਾ ਐਲਾਨ

ਜਲੰਧਰ, 20 ਅਪ੍ਰੈਲ (ਮੇਜਰ ਸਿੰਘ)-ਡੈਮੋਕੇ੍ਰਟਿਕ ਪਾਰਟੀ ਆਫ਼ ਇੰਡੀਆ (ਅੰਬੇਡਕਰ) ਨੇ ਲੋਕ ਸਭਾ ਚੋਣਾਂ ਲਈ 7 ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਹੈ | ਡੀ. ਪੀ. ਆਈ. (ਅੰਬੇਡਕਰ) ਦੇ ਪ੍ਰਧਾਨ ਸ੍ਰੀ ਪ੍ਰਸ਼ੋਤਮ ਚੱਢਾ ਨੇ ਦੱਸਿਆ ਕਿ ਚੋਣ ਮੁਹਿੰਮ ਚਲਾਉਣ ਲਈ ਵਿਜੇ ...

ਪੂਰੀ ਖ਼ਬਰ »

ਭਾਕਪਾ ਤੇ ਮਾਕਪਾ 'ਚ ਤਰੇੜਾਂ, ਦੋਹਾਂ ਪਾਰਟੀਆਂ ਦੀ ਵੱਖਰੀ ਬੋਲੀ

ਚੰਡੀਗੜ੍ਹ, 20 ਅਪ੍ਰੈਲ (ਐਨ.ਐਸ.ਪਰਵਾਨਾ)-ਪੰਜਾਬ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ 2 ਖੱਬੀਆਂ ਪਾਰਟੀਆਂ ਭਾਕਪਾ ਤੇ ਮਾਕਪਾ ਵਿਚ ਤਰੇੜਾਂ ਪੈ ਗਈਆਂ ਲੱਗਦੀਆਂ ਹਨ | ਜਿੱਥੇ ਮਾਰਕਸੀ ਪਾਰਟੀ ਨੇ ਇਹ ਸਟੈਂਡ ਲਿਆ ਹੈ ਕਿ ਪੰਜਾਬ ਵਿਚ 'ਆਪ' ਤੋਂ ਬਾਗ਼ੀ ਹੋਏ ਸੁਖਪਾਲ ਸਿੰਘ ...

ਪੂਰੀ ਖ਼ਬਰ »

ਅਮੇਠੀ ਤੋਂ ਆਜ਼ਾਦ ਉਮੀਦਵਾਰ ਨੇ ਰਾਹੁਲ ਦੀ ਨਾਗਰਿਕਤਾ 'ਤੇ ਖੜ੍ਹੇ ਕੀਤੇ ਸਵਾਲ

ਅਮੇਠੀ/ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਉੱਤਰ ਪ੍ਰਦੇਸ਼ ਦੀ ਅਮੇਠੀ ਲੋਕ ਸਭਾ ਸੀਟ ਤੋਂ ਕਾਂਗਰਸ ਮੁਖੀ ਰਾਹੁਲ ਗਾਂਧੀ ਦੀ ਨਾਮਜ਼ਦਗੀ ਵਿਵਾਦਾਂ ਵਿਚ ਘਿਰ ਗਈ ਹੈ | ਅਮੇਠੀ ਤੋਂ ਆਜ਼ਾਦ ਉਮੀਦਵਾਰ ਧਰੁਵਲਾਲ ਦਾ ਦੋਸ਼ ਹੈ ਕਿ ਇਕ ਕੰਪਨੀ ਨੂੰ ਰਜਿਸਟਡ ਕਰਵਾਉਣ ਸਮੇਂ ...

ਪੂਰੀ ਖ਼ਬਰ »

ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ

ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਵਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਡੈਮੋਕ੍ਰੇਟਿਕ ਅਲਾਇੰਸ ਫਰੰਟ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਆਪਣਾ ...

ਪੂਰੀ ਖ਼ਬਰ »

ਤੇਜ ਬਹਾਦੁਰ ਵਾਰਾਨਸੀ ਤੋਂ 24 ਨੂੰ ਭਰੇਗਾ ਨਾਮਜ਼ਦਗੀ

ਵਾਰਾਨਸੀ, 20 ਅਪ੍ਰੈਲ (ਏਜੰਸੀ)-2017 ਵਿਚ ਬੀ. ਐਸ. ਐਫ. ਦਾ ਜਵਾਨ ਤੇਜ ਬਹਾਦੁਰ ਉਸ ਸਮੇਂ ਸੁਰਖੀਆਂ 'ਚ ਆਇਆ ਸੀ ਜਦੋਂ ਉਸ ਵਲੋਂ ਸਰਹੱਦ 'ਤੇ ਤਾਇਨਾਤ ਜਵਾਨਾਂ ਲਈ ਖਰਾਬ ਖਾਣੇ ਸਬੰਧੀ ਵੀਡੀਓ ਸੋਸ਼ਲ ਮੀਡੀਆ 'ਤੇ ਪਾਉਣ ਦੇ ਬਾਅਦ ਹੜਕੰਪ ਮਚ ਗਿਆ ਸੀ | ਹਰਿਆਣਾ ਦੇ ਨਿਵਾਸੀ ਅਤੇ ...

ਪੂਰੀ ਖ਼ਬਰ »

ਆਰ. ਟੀ. ਆਈ. ਤਹਿਤ ਮੰਗੀ ਪੁਲਵਾਮਾ ਹਮਲੇ ਦੀ ਜਾਣਕਾਰੀ

ਸਿਰਸਾ, 20 ਅਪ੍ਰੈਲ (ਭੂਪਿੰਦਰ ਪੰਨੀਵਾਲੀਆ)- ਇਥੋਂ ਦੇ ਇਕ ਆਰ. ਟੀ. ਆਈ. ਕਾਰਕੁੰਨ ਨੇ ਪ੍ਰਧਾਨ ਮੰਤਰੀ ਦੇ ਦਫ਼ਤਰ ਤੋਂ ਪੁਲਵਾਮਾ ਹਮਲੇ ਦੇ ਮਾਮਲੇ ਵਿਚ ਆਰ. ਟੀ. ਆਈ. ਦੇ ਤਹਿਤ ਜਾਣਕਾਰੀ ਮੰਗੀ ਹੈ | ਆਰ. ਟੀ. ਆਈ. ਕਾਰਕੁਨ ਪਵਨ ਪਾਰਿਕ ਐਡਵੋਕੇਟ ਵਲੋਂ ਆਰ. ਟੀ. ਆਈ. ਦੇ ਤਹਿਤ ...

ਪੂਰੀ ਖ਼ਬਰ »

ਸਲੋਗਨ ਰਾਈਟਿੰਗ 'ਚ ਗਰਿਮਾ ਤੇ ਪੋਸਟਰ ਮੇਕਿੰਗ 'ਚ ਖੁਸ਼ਪ੍ਰੀਤ ਰਹੀ ਅੱਵਲ

ਸ਼ਾਹਾਬਾਦ ਮਾਰਕੰਡਾ, 20 ਅਪ੍ਰੈਲ (ਅ.ਬ.)-ਆਰੀਆ ਗਰਲਜ਼ ਸੀ. ਸੈ. ਸਕੂਲ ਵਿਚ ਭਾਰਤ ਵਿਕਾਸ ਪ੍ਰੀਸ਼ਦ ਦੀ ਮਹਿਲਾ ਸੈੱਲ ਵਲੋਂ ਸਲੋਗਨ ਰਾਈਟਿੰਗ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ, ਜਿਸ 'ਚ ਪ੍ਰਤੀਭਾਗੀਆਂ ਨੂੰ ਮਹਿਲਾ ਸਸ਼ਕਤੀਕਰਨ ਅਤੇ ਕੰਨਿਆ ਭਰੂਣ ਹੱਤਿਆ ...

ਪੂਰੀ ਖ਼ਬਰ »

ਪੰਜਾਬੀ ਭਵਨ ਲੁਧਿਆਣਾ ਵਿਖੇ ਸੁਖਮਿੰਦਰ ਰਾਮਪੁਰੀ ਨਾਲ ਰੂਬਰੂ ਸਮਾਗਮ

ਲੁਧਿਆਣਾ, 20 ਅਪ੍ਰੈਲ (ਕਵਿਤਾ ਖੁੱਲਰ)-ਪੰਜਾਬੀ ਸਾਹਿਤ ਅਕਾਡਮੀ ਵਲੋਂ ਪੰਜਾਬੀ ਭਵਨ ਲੁਧਿਆਣਾ ਵਿਖੇ ਕੈਨੇਡਾ ਵੱਸਦੇ ਪ੍ਰਸਿੱਧ ਗੀਤਕਾਰ ਸੁਖਮਿੰਦਰ ਰਾਮਪੁਰੀ ਨਾਲ ਰੂਬਰੂ ਸਮਾਗਮ ਦਾ ਆਯੋਜਨ ਕੀਤਾ ਗਿਆ | ਸਮਾਗਮ ਦੇ ਪ੍ਰਧਾਨਗੀ ਮੰਡਲ 'ਚ ਸੁਖਮਿੰਦਰ ਰਾਮਪੁਰੀ, ...

ਪੂਰੀ ਖ਼ਬਰ »

ਵਧੀਆ ਘਰ ਮੁਹੱਈਆ ਕਰਵਾਉਣ ਵਜੋਂ ਜਾਣੀ ਜਾਂਦੀ ਹੈ ਡਿਫ਼ੈਸ ਐਾਡ ਸਰਵਿਸਿਜ਼ ਪਰਸਨਲ ਹਾਊਸਿੰਗ ਸੁਸਾਇਟੀ

ਜਲੰਧਰ, 20 ਅਪ੍ਰੈਲ (ਅ.ਬ)- ਡਿਫੈਂਸ ਐਾਡ ਸਰਵਸਿਸ ਪਰਸਨਲ ਹਾਊਸਿੰਗ ਸੁਸਾਇਟੀ ਹਰ ਇਕ ਲਈ ਵਧੀਆ ਘਰ ਮੁਹੱਈਆ ਕਰਵਾਉਣ ਦੇ ਲਈ ਬਣੀ ਹੋਈ ਹੈ | ਥੋੜ੍ਹੇ ਜਿਹੇ ਲੋਕਾਂ ਵਲੋਂ ਲਗਜ਼ਰੀ ਸਮਰੱਥਾ ਵਾਲਾ ਵਧੀਆ ਘਰ ਇਸ ਸਮੇਂ 'ਚ ਜੋ ਲੋਕ ਚਾਹੁੰਦੇ ਹਨ ਕਿ ਉਨ੍ਹਾਂ ਕੋਲ ਆਪਣਾ ਖ਼ੁਦ ...

ਪੂਰੀ ਖ਼ਬਰ »

ਬਰਾੜ ਦਾ ਅਕਾਲੀ ਦਲ 'ਚ ਸ਼ਾਮਿਲ ਹੋਣਾ ਨਿੱਜੀ ਫ਼ੈਸਲਾ-ਸਾਥੀ

ਚੰਡੀਗੜ੍ਹ, 20 ਅਪ੍ਰੈਲ (ਐਨ.ਐਸ.ਪਰਵਾਨਾ)- ਪੁਰਾਣੇ ਸੋਸ਼ਲਿਸਟ ਆਗੂ ਸਾਥੀ ਵਿਜੈ ਕੁਮਾਰ ਨੇ ਵਿਚਾਰ ਪ੍ਰਗਟ ਕੀਤਾ ਹੈ ਕਿ ਜਗਮੀਤ ਸਿੰਘ ਬਰਾੜ ਨੇ ਸੈਕੂਲਰ ਪਾਰਟੀਆਂ ਦੀ ਬਜਾਏ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਕੇ ਗ਼ਲਤੀ ਕੀਤੀ ਹੈ ਤੇ ਇਹ ਉਨ੍ਹਾਂ ਦਾ ਨਿੱਜੀ ...

ਪੂਰੀ ਖ਼ਬਰ »

ਸਾਬਕਾ ਡਿਪਟੀ ਏ.ਜੀ. ਸੁਖਰਾਜ ਸਿੰਘ ਬਰਾੜ ਦੀ ਮਾਤਾ ਦਾ ਦਿਹਾਂਤ

ਚੰਡੀਗੜ੍ਹ, 20 ਅਪ੍ਰੈਲ (ਬਰਾੜ)- ਹਰਿਆਣਾ ਦੇ ਸਾਬਕਾ ਡਿਪਟੀ ਐਡਵੋਕੇਟ ਜਨਰਲ ਸੁਖਰਾਜ ਸਿੰਘ ਬਰਾੜ ਦੀ ਮਾਤਾ ਸਰਦਾਰਨੀ ਹਰਬੰਸ ਕੌਰ ਦਾ ਦਿਹਾਂਤ ਹੋਣ 'ਤੇ ਹਾਈਕੋਰਟ ਦੇ ਪ੍ਰਮੁੱਖ ਵਕੀਲਾਂ ਅਤੇ ਸਮਾਜਿਕ ਸੰਗਠਨਾਂ ਨੇ ਪਰਿਵਾਰ ਨਾਲ ਦੁੱਖ ਜਿਤਾਇਆ ਹੈ | ਮਾਤਾ ਵੀਰਵਾਰ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਮੌਕੇ ਲਾਹੌਰ 'ਚ ਖੋਲਿ੍ਹਆ ਜਾਵੇਗਾ ਗੁਰਮੁਖੀ ਸਕੂਲ-ਸਿੱਖਿਆ ਮੰਤਰੀ

ਅੰਮਿ੍ਤਸਰ, 20 ਅਪ੍ਰੈਲ (ਸੁਰਿੰਦਰ ਕੋਛੜ)¸ਪਾਕਿਸਤਾਨ 'ਚ ਨਵੰਬਰ ਮਹੀਨੇ ਮਨਾਏ ਜਾ ਰਹੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਲਾਹੌਰ 'ਚ ਸਿੱਖ ਬੱਚਿਆਂ ਲਈ ਪਹਿਲਾਂ ਗੁਰਮੁਖੀ ਸਕੂਲ ਖੋਲਿ੍ਹਆ ਜਾਵੇਗਾ | ਇਹ ਐਲਾਨ ਅੱਜ ਦੁਪਿਹਰ ਲਾਹੌਰ ਦੀ ਦਿਆਲ ਸਿੰਘ ...

ਪੂਰੀ ਖ਼ਬਰ »

ਸੰਨੀ ਦਿਉਲ ਨੂੰ ਭਾਜਪਾ ਵਲੋਂ ਅੰਮਿ੍ਤਸਰ ਤੋਂ ਚੋਣ ਲੜਾਉਣ ਦੀ ਚਰਚਾ ਜ਼ੋਰਾਂ 'ਤੇ

ਅੰਮਿ੍ਤਸਰ, 20 ਅਪ੍ਰੈਲ (ਜਸਵੰਤ ਸਿੰਘ ਜੱਸ)-ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਪੰਜਾਬ ਦੀਆਂ ਤਿੰਨ ਲੋਕ ਸਭਾ ਸੀਟਾਂ ਅੰਮਿ੍ਤਸਰ, ਹੁਸ਼ਿਆਰਪੁਰ ਤੇ ਗੁਰਦਾਸਪੁਰ ਤੋਂ ਭਾਵੇਂ ਅਜੇ ਤੱਕ ਕੋਈ ਉਮੀਦਵਾਰ ਨਹੀਂ ਐਲਾਨਿਆ ਪਰ ਅੰਮਿ੍ਤਸਰ ਤੋਂ ਰੋਜ਼ ਕਿਸੇ ਨਾ ਕਿਸੇ ...

ਪੂਰੀ ਖ਼ਬਰ »

ਲਾਹੌਰ 'ਚ 14 ਸਾਲਾ ਲੜਕੀ ਦਾ ਕਰਵਾਇਆ ਧਰਮ ਪਰਿਵਰਤਨ

ਅੰਮਿ੍ਤਸਰ, 20 ਅਪ੍ਰੈਲ (ਸੁਰਿੰਦਰ ਕੋਛੜ)¸ਪਾਕਿਸਤਾਨ ਦੇ ਸ਼ਹਿਰ ਲਾਹੌਰ ਦੀ ਆਬਾਦੀ ਸ਼ਾਹਦਰਾ 'ਚ ਮਸੀਹੀ ਭਾਈਚਾਰੇ ਦੀ 14 ਸਾਲਾਂ ਰੀਸ਼ਾ, ਪੁੱਤਰੀ ਅਬੀਲ ਕੇਸਰ ਨੂੰ ਅਗਵਾ ਕਰਕੇ ਧਰਮ ਪਰਿਵਰਤਨ ਕਰਵਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਮਾਮਲੇ ਦੀ ਪੈਰਵੀ ਕਰ ਰਹੇ ...

ਪੂਰੀ ਖ਼ਬਰ »

ਚੋਣ ਕਮਿਸ਼ਨ ਵਲੋਂ ਮਾਲਦਾ ਪੁਲਿਸ ਮੁਖੀ ਦੇ ਤਬਾਦਲੇ ਦੇ ਹੁਕਮ

ਨਵੀਂ ਦਿੱਲੀ, 20 ਅਪ੍ਰੈਲ (ਪੀ.ਟੀ.ਆਈ.)- ਚੋਣ ਕਮਿਸ਼ਨ ਨੇ ਸਨਿੱਚਰਵਾਰ ਨੂੰ ਪੱਛਮੀ ਬੰਗਾਲ ਸੂਬੇ 'ਚ 23 ਅਪ੍ਰੈਲ ਨੂੰ ਹੋ ਰਹੀਆਂ ਚੋਣਾਂ ਤੋਂ ਕੁਝ ਦਿਨ ਪਹਿਲਾਂ ਮਾਲਦਾ ਪੁਲਿਸ ਮੁਖੀ ਦੇ ਤਬਾਦਲੇ ਦੇ ਹੁਕਮ ਦਿੱਤੇ ਹਨ | ਚੋਣ ਕਮਿਸ਼ਨ ਨੇ ਸੂਬਾ ਸਰਕਾਰ ਨੂੰ ਅਰਨਬ ਘੋਸ਼ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਕਾਂਗਰਸ ਦੀਆਂ ਬੈਠਕਾਂ ਦਾ ਦੌਰ ਜਾਰੀ

ਚੰਡੀਗੜ੍ਹ, 20 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਸਾਰੀਆਂ ਸਿਆਸੀ ਪਾਰਟੀਆਂ ਆਪੋ ਆਪਣੇ ਤਰੀਕੇ ਲੋਕ ਰਾਬਤਾ ਬਣਾਉਣ 'ਚ ਲੱਗੇ ਹਨ | ਉੱਧਰ ਚੋਣਾਂ ਸਬੰਧੀ ਰਣਨੀਤੀ ਬਣਾਉਣ ਲਈ ਪੰਜਾਬ ਕਾਂਗਰਸ ਦੇ ਆਗੂਆਂ ਦੀਆਂ ਬੈਠਕਾਂ ਦਾ ਦੌਰ ਵੀ ...

ਪੂਰੀ ਖ਼ਬਰ »

ਧਾਰਮਿਕ ਯਾਤਰਾ ਨੂੰ ਵਪਾਰਕ ਬਣਾਉਣ ਵਾਲਿਆਂ ਵਿਰੁੱਧ ਵਰਤੀ ਜਾਵੇਗੀ ਸਖ਼ਤੀ-ਕਸਟਮ ਕਮਿਸ਼ਨਰ

ਅੰਮਿ੍ਤਸਰ, 20 ਅਪ੍ਰੈਲ (ਸੁਰਿੰਦਰ ਕੋਛੜ)¸ਗੁਰਪੁਰਬਾਂ ਤੇ ਹੋਰਨਾਂ ਧਾਰਮਿਕ ਦਿਹਾੜਿਆਂ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ 'ਤੇ ਆਉਣ-ਜਾਣ ਵੇਲੇ ਬੇਹਿਸਾਬ ਖ਼ਰੀਦਦਾਰੀ ਕਰਨ ਵਾਲੇ ਯਾਤਰੂਆਂ ਵਿਰੁੱਧ ਕਸਟਮ ਵਿਭਾਗ ਨੇ ਹਰ ਪ੍ਰਕਾਰ ਦੀ ਸਖ਼ਤੀ ਵਰਤੇ ਜਾਣ ...

ਪੂਰੀ ਖ਼ਬਰ »

ਨਾਬਾਲਗ ਧੀ ਨਾਲ ਜਬਰ ਜਨਾਹ ਕਰਨ ਵਾਲੇ ਕਲਯੁੱਗੀ ਪਿਤਾ ਨੂੰ ਉਮਰ ਕੈਦ

ਗੁਰਦਾਸਪੁਰ, 20 ਅਪ੍ਰੈਲ (ਗੁਰਪ੍ਰਤਾਪ ਸਿੰਘ)-ਨਾਬਾਲਗ ਧੀ ਨਾਲ ਜਬਰ ਜਨਾਹ ਕਰਨ ਵਾਲੇ ਇਕ ਕਲਯੁੱਗੀ ਪਿਤਾ ਨੰੂ ਅਦਾਲਤ ਵਲੋਂ ਅੱਜ ਉਮਰ ਕੈਦ ਅਤੇ 50 ਹਜ਼ਾਰ ਰੁਪਏ ਜੁਰਮਾਨੇ ਦੀ ਸੁਜਾ ਸੁਣਾਈ ਗਈ | ਰਜਨੀ ਬਾਲਾ ਪਤਨੀ ਸੰਦੀਪ ਸ਼ਰਮਾ ਵਾਸੀ ਕਾਦੀਆਂ ਵਲੋਂ 9 ਜੁਲਾਈ 2018 ਨੰੂ ...

ਪੂਰੀ ਖ਼ਬਰ »

ਡਾ. ਰਾਮਾ ਨੇ ਬਿਨਾਂ ਆਪੇ੍ਰਸ਼ਨ ਚੂਲੇ ਠੀਕ ਕਰ ਕੇ ਦੁੱਖਾਂ ਤੋਂ ਛੁਟਕਾਰਾ ਦਿਵਾਇਆ-ਹਰਜਿੰਦਰ ਕੌਰ

ਫਿਲੌਰ, 20 ਅਪ੍ਰੈਲ (ਸੁਰਜੀਤ ਸਿੰਘ ਬਰਨਾਲਾ)-ਹਰਜਿੰਦਰ ਕੌਰ ਪੁੱਤਰੀ ਮੋਹਨ ਸਿੰਘ ਵਾਸੀ ਪਿੰਡ ਸ਼ੇਖ਼ੂਪੁਰਾ ਨਸੀਰਾਬਾਦ ਫਗਵਾੜਾ ਨੇ ਦੱਸਿਆ ਕਿ ਜਦੋਂ ਇਕ ਦਿਨ ਮੈਂ ਕਾਲਜ ਜਾ ਰਹੀ ਸੀ ਤਾਂ ਮੇਰਾ ਪੈਰ ਤਿਲਕ ਗਿਆ, ਜਿਸ ਨਾਲ ਮੈਂ ਬਹੁਤ ਜ਼ੋਰ ਨਾਲ ਹੇਠਾਂ ਡਿੱਗੀ | ਉਸ ...

ਪੂਰੀ ਖ਼ਬਰ »

ਸਰੋਂ ਦੀ ਫ਼ਸਲ ਦੀ ਖ਼ਰੀਦ ਲਈ 4 ਮਈ ਤੱਕ ਦਾ ਸ਼ੈਡਿਊਲ ਜਾਰੀ

ਕੁਰੂਕਸ਼ੇਤਰ, 20 ਅਪ੍ਰੈਲ (ਅ.ਬ.)-ਡੀ. ਸੀ. ਡਾ. ਐੱਸ. ਐੱਸ. ਫੁਲੀਆ ਨੇ ਕਿਹਾ ਕਿ ਹੈਫੇਡ ਵਲੋਂ ਲਾਡਵਾ ਦਾਣਾ ਮੰਡੀ 'ਚ ਸਰੋਂ ਫ਼ਸਲ ਦੀ ਖ਼ਰੀਦ ਦਾ ਕੰਮ ਸੁਚੱਜੇ ਤੌਰ 'ਤੇ ਚੱਲ ਰਿਹਾ ਹੈ, ਇਸ ਲਈ ਕਿਸਾਨਾਂ ਦੀ ਸਹੂਲਤ ਲਈ ਬਕਾਇਦਾ ਪਿੰਡ ਮੁਤਾਬਿਕ ਸ਼ੈਡਿਊਲ ਜਾਰੀ ਕੀਤਾ ਜਾਂਦਾ ...

ਪੂਰੀ ਖ਼ਬਰ »

ਨੌਜਵਾਨ ਵਲੋਂ ਫਾਹਾ ਲੈ ਕੇ ਖੁਦਕੁਸ਼ੀ

ਕਰਨਾਲ, 20 ਅਪ੍ਰੈਲ (ਗੁਰਮੀਤ ਸਿੰੋਘ ਸੱਗੂ)-ਸੈਕਟਰ-6 ਸਥਿਤ ਹੁੱਡਾ ਪਾਰਕ ਵਿਖੇ ਇਕ ਨੌਜਵਾਨ ਨੇ ਦਿਨ-ਦਿਹਾੜੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ | ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਮਿ੍ਤਕ ਕਰਨਾਟਕ ਦਾ ਵਾਸੀ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਲਈ ਹੁਣ ਤੱਕ 9 ਉਮੀਦਵਾਰਾਂ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ

ਕੁਰੂਕਸ਼ੇਤਰ, 20 ਅਪ੍ਰੈਲ (ਅ.ਬ.)-ਜ਼ਿਲ੍ਹਾ ਚੋਣ ਅਧਿਕਾਰੀ ਅਤੇ ਡੀ.ਸੀ. ਡਾ. ਐੱਸ. ਐੱਸ. ਫੁਲੀਆ ਨੇ ਕਿਹਾ ਕਿ ਲੋਕ ਸਭਾ ਆਮ ਚੋਣਾਂ 2019 ਲਈ ਕੁਰੂਕਸ਼ੇਤਰ ਲੋਕ ਸਭਾ ਖੇਤਰ ਤੋਂ ਹੁਣ ਤੱਕ 9 ਉਮੀਦਵਾਰਾਂ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ, ਇਨ੍ਹਾਂ 'ਚੋਂ 5 ਨਾਮਜ਼ਦਗੀ ...

ਪੂਰੀ ਖ਼ਬਰ »

ਸਕੂਲ ਵਿਖੇ ਸਵਾਲ-ਜਵਾਬ ਮੁਕਾਬਲੇ ਕਰਵਾਏ

ਟੋਹਾਣਾ, 20 ਅਪ੍ਰੈਲ (ਗੁਰਦੀਪ ਸਿੰਘ ਭੱਟੀ)- ਸ਼ਹਿਰ ਦੀ ਤਹਿਸੀਲ ਰੋਡ 'ਤੇ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਜਮਾਤ 6ਵੀਂ ਤੋਂ 8ਵੀਂ ਤੱਕ ਦੇ ਵਿਦਆਰਥੀਆਂ ਵਿਚਾਲੇ ਸਵਾਲ-ਜਵਾਬ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਦੀ ਪ੍ਰਧਾਨਗੀ ਅਧਿਆਪਕ ਵਿਨੋਦ ਸਿੱਲਾ ਨੇ ...

ਪੂਰੀ ਖ਼ਬਰ »

ਨਰਿੰਦਰ ਮੋਦੀ ਵਰਗੇ ਪ੍ਰਧਾਨ ਮੰਤਰੀ ਪਹਿਲਾਂ ਆਏ ਹੁੰਦੇ ਤਾਂ ਅੱਜ ਦੇਸ਼ ਦੀ ਤਸਵੀਰ ਵੱਖਰੀ ਹੁੰਦੀ-ਸੰਦੀਪ ਓਾਕਾਰ

ਪਿਹੋਵਾ, 20 ਅਪ੍ਰੈਲ (ਅ.ਬ.)-ਕੁਰੂਕਸ਼ੇਤਰ ਲੋਕ ਸਭਾ ਸੀਟ ਤੋਂ ਪਾਜਪਾ ਉਮੀਦਵਾਰ ਨਾਇਬ ਸਿੰਘ ਸੈਣੀ ਦੀ ਨਾਮਜ਼ਦਗੀ ਪ੍ਰਕਿਰਿਆ ਨੂੰ ਸਮਰਥਨ ਦੇਣ ਲਈ ਭਾਜਪਾ ਯੁਵਾ ਆਗੂ ਸਵਾਮੀ ਸੰਦੀਪ ਓਾਕਾਰ ਆਪਣੇ ਸੈਂਕੜੇ ਸਮਰਥਕਾਂ ਅਤੇ ਗੱਡੀਆਂ ਦੇ ਕਾਫ਼ਲੇ ਦੇ ਨਾਲ ਕੁਰੂਕਸ਼ੇਤਰ ...

ਪੂਰੀ ਖ਼ਬਰ »

ਚੋਣਾਂ 'ਚ ਇਕ-ਇਕ ਵੋਟ ਕੀਮਤੀ-ਨਿਤੀਸੈਨ ਭਾਟੀਆ

ਨੀਲੋਖੇੜੀ, 20 ਅਪ੍ਰੈਲ (ਆਹੂਜਾ)- ਭਾਜਪਾ ਦੇ ਸੀਨੀਅਰ ਆਗੂ ਅਤੇ ਪਾਣੀਪਤ ਨਗਰਪਾਲਿਕਾ ਦੇ ਸਾਬਕਾ ਚੇਅਰਮੈਨ ਰਹੇ ਨਿਤੀ ਸੈਨ ਭਾਟੀਆ ਅਤੇ ਕਮਲ ਭਾਟੀਆ ਦਾ ਕਿਸਾਨ ਬਸਤੀ ਪਹੁੰਚਣ 'ਤੇ ਨਗਰਪਾਲਿਕਾ ਦੀ ਪ੍ਰਧਾਨਗੀ ਸਨਮੀਤ ਕੌਰ ਆਹੂਜਾ ਦੇ ਪ੍ਰਤੀਨਿਧੀ ਸਤਨਾਮ ਸਿੰਘ ...

ਪੂਰੀ ਖ਼ਬਰ »

ਭਗਵਾਨ ਸ੍ਰੀਰਾਮ ਦੇ ਕੰਮਾਂ ਨੂੰ ਸੰਵਾਰਦੇ ਹਨ ਹਨੂੰਮਾਨ-ਪਵਨ ਕੌਸ਼ਿਕ

ਸ਼ਾਹਾਬਾਦ ਮਾਰਕੰਡਾ, 20 ਅਪ੍ਰੈਲ (ਅ.ਬ.)-ਸ੍ਰੀ ਬੈਕੁੰਠਪੁਰੀ ਹਨੁਮਾਨ ਮੰਦਿਰ 'ਚ ਹੋਏ 34ਵੇਂ ਸਾਲਾਨਾ ਧਾਰਮਿਕ ਸੰਮੇਲਨ ਅਤੇ ਦਿਵਿਆ ਸ੍ਰੀਰਾਮ ਕਥਾਅੰਮਿ੍ਤ 'ਚ ਵਰਿੰਦਾਵਨ ਧਾਮ ਤੋਂ ਪੁੱਜੇ ਕਥਾ ਵਿਆਸ ਪਵਨ ਕੌਸ਼ਿਕ ਨੇ ਸ਼ਰਧਾਲੂਆਂ 'ਤੇ ਗਿਆਨ ਵਰਖਾ ਕਰਦੇ ਹੋਏ ਦੱਸਿਆ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦਾ ਤਸਕਰ ਡੇਢ ਕਰੋੜ ਰੁਪਏ ਦੀ ਹੈਰੋਇਨ ਸਮੇਤ ਕਾਬੂ

ਲੁਧਿਆਣਾ, 20 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ਼ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜੇ 'ਚੋਂ ਡੇਢ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸੈਨਾ ਦਾ ਸਿਆਸੀਕਰਨ ਕਰਨਾ ਚਾਹੁੰਦੇ ਹਨ ਮੋਦੀ- ਤੰਵਰ

ਸਿਰਸਾ, 20 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)-ਹਰਿਆਣਾ ਕਾਂਗਰਸ ਦੇ ਸੂਬਾਈ ਪ੍ਰਧਾਨ ਅਤੇ ਸਿਰਸਾ ਲੋਕ ਸਭਾ ਹਲਕੇ (ਰਾਖਵੇਂ) ਤੋਂ ਕਾਂਗਰਸ ਦੇ ਉਮੀਦਵਾਰ ਅਸ਼ੋਕ ਤੰਵਰ ਨੇ ਭਾਜਪਾ 'ਤੇ ਸੈਨਾ ਦਾ ਸਿਆਸੀਕਰਨ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਏਅਰ ਸਰਜੀਕਲ ਸਟ੍ਰਾਈਕ ...

ਪੂਰੀ ਖ਼ਬਰ »

ਭਾਜਪਾ ਸਰਕਾਰ ਦਾ ਧੀ ਬਚਾਓ ਧੀ ਪੜ੍ਹਾਓ ਦਾ ਨਾਅਰਾ ਫੇਲ੍ਹ-ਕੁਮਾਰੀ ਸ਼ੈਲਜਾ

ਜਗਾਧਰੀ 20 ਅਪ੍ਰੈਲ (ਜਗਜੀਤ ਸਿੰਘ)- ਭਾਜਪਾ ਸਰਕਾਰ ਦਾ ਬੇਟੀ ਬਚਾਓ ਬੇਟੀ ਪੜ੍ਹਾਓ ਦਾ ਨਾਅਰਾ ਹੁਣ ਬੇਟੀਆਂ ਲਈ ਹੀ ਮੁਸੀਬਤ ਬਣ ਚੁੱਕਾ ਹੈ ਕਿਉਂਕਿ ਮੌਜੂਦਾ ਸਰਕਾਰ ਬੇਟੀਆਂ ਦੀ ਸੁਰੱਖਿਆ ਕਰਨ 'ਚ ਪੂਰੀ ਤਰ੍ਹਾਂ ਨਾਕਾਮ ਸਾਬਿਤ ਹੋ ਚੁੱਕੀ ਹੈ | ਉੱਥੇ ਹੀ ਮੌਜੂਦਾ ...

ਪੂਰੀ ਖ਼ਬਰ »

ਸਰਕਾਰੀ ਅਤੇ ਨਿੱਜੀ ਬੱਸ ਸਰਵਿਸ ਪ੍ਰੋਵਾਈਡਰਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ ਦੀ ਹਦਾਇਤ

ਚੰਡੀਗੜ੍ਹ, 20 ਅਪ੍ਰੈਲ (ਅਜੀਤ ਬਿਊਰੋ)- ਮੁੱਖ ਚੋਣ ਅਫ਼ਸਰ ਪੰਜਾਬ ਡਾ. ਐੱਸ ਕਰੁਣਾ ਰਾਜੂ ਨੇ ਪ੍ਰਮੁੱਖ ਸਕੱਤਰ ਟਰਾਂਸਪੋਰਟ ਪੰਜਾਬ ਸਰਕਾਰ ਨੂੰ ਸਰਕਾਰੀ ਅਤੇ ਨਿੱਜੀ ਬੱਸ ਸਰਵਿਸ ਪ੍ਰੋਵਾਈਡਰਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਪਾਲਨਾ ਹਿਤ ਐਡਵਾਈਜ਼ਰੀ ਜਾਰੀ ਕਰਨ ...

ਪੂਰੀ ਖ਼ਬਰ »

ਚੋਣ ਅਫ਼ਸਰ ਨੇ ਪ੍ਰਮੁੱਖ ਸਕੱਤਰ ਟਰਾਂਸਪੋਰਟ ਨੂੰ ਲਿਖਿਆ ਪੱਤਰ ਸਰਕਾਰੀ ਅਤੇ ਨਿੱਜੀ ਬੱਸ ਸਰਵਿਸ ਪ੍ਰੋਵਾਈਡਰਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ ਦੀ ਹਦਾਇਤ

ਚੰਡੀਗੜ੍ਹ, 20 ਅਪ੍ਰੈਲ (ਅਜੀਤ ਬਿਊਰੋ)- ਮੁੱਖ ਚੋਣ ਅਫ਼ਸਰ ਪੰਜਾਬ ਡਾ. ਐੱਸ ਕਰੁਣਾ ਰਾਜੂ ਨੇ ਪ੍ਰਮੁੱਖ ਸਕੱਤਰ ਟਰਾਂਸਪੋਰਟ ਪੰਜਾਬ ਸਰਕਾਰ ਨੂੰ ਸਰਕਾਰੀ ਅਤੇ ਨਿੱਜੀ ਬੱਸ ਸਰਵਿਸ ਪ੍ਰੋਵਾਈਡਰਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਪਾਲਨਾ ਹਿਤ ਐਡਵਾਈਜ਼ਰੀ ਜਾਰੀ ਕਰਨ ...

ਪੂਰੀ ਖ਼ਬਰ »

ਐਨ.ਆਈ.ਏ. ਵਲੋਂ ਹੈਦਰਾਬਾਦ ਤੇ ਵਰਧਾ 'ਚ ਆਈ. ਐਸ. ਨਾਲ ਸਬੰਧਿਤ ਲੋਕਾਂ 'ਤੇ ਛਾਪੇ, 4 ਸ਼ੱਕੀ ਕਾਬੂ

ਹੈਦਰਾਬਾਦ/ਨਾਗਪੁਰ, 20 ਅਪ੍ਰੈਲ (ਏਜੰਸੀ)-ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਅੱਜ ਸਨਿਚਰਵਾਰ ਨੂੰ ਅੱਤਵਾਦੀ ਸੰਗਠਨ ਆਈ.ਐਸ. ਮਡਿਊਲ ਮਾਮਲੇ ਨਾਲ ਜੁੜੇ ਲੋਕਾਂ ਖਿਲਾਫ਼ ਮਿਲੀਆਂ ਤਾਜ਼ਾ ਜਾਣਕਾਰੀਆਂ ਨੂੰ ਲੈ ਕੇ ਹੈਦਰਾਬਾਦ 'ਚ ਤਿੰਨ ਥਾਵਾਂ ਤੇ ਮਹਾਰਾਸ਼ਟਰ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX