ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ 'ਚ ਸੱਤ ਅੱਤਵਾਦੀ ਢੇਰ, ਤਿੰਨ ਪੁਲਿਸ ਕਰਮਚਾਰੀ ਵੀ ਹਲਾਕ
. . .  16 minutes ago
ਕਾਬੁਲ, 26 ਮਈ- ਅਫ਼ਗ਼ਾਨਿਸਤਾਨ ਦੇ ਉੱਤਰੀ ਸੂਬੇ ਕੁੰਦੁਜ 'ਚ ਅੱਜ ਤੜਕੇ ਅੱਤਵਾਦੀਆਂ ਅਤੇ ਪੁਲਿਸ ਕਰਮਚਾਰੀਆਂ ਵਿਚਾਲੇ ਹੋਈ ਮੁਠਭੇੜ ਦੀਆਂ ਦੋ ਘਟਨਾਵਾਂ 'ਚ ਸੱਤ ਅੱਤਵਾਦੀ ਮਾਰੇ ਗਏ, ਜਦਕਿ ਛੇ ਹੋਰ ਜ਼ਖ਼ਮੀ ਹੋ ਗਏ। ਇਸ ਦੌਰਾਨ ਤਿੰਨ ਪੁਲਿਸ ਕਰਮਚਾਰੀ ਵੀ...
ਪਾਕਿਸਤਾਨ ਦੇ ਵਿਦੇਸ਼ ਮੰਤਰੀ ਕੁਰੈਸ਼ੀ ਨੇ ਕਿਹਾ- ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਲਈ ਹਾਂ ਤਿਆਰ
. . .  49 minutes ago
ਇਸਲਾਮਾਬਾਦ, 26 ਮਈ- ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਕਹਿਣਾ ਹੈ ਕਿ ਉਹ ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਕਰਕੇ ਸਾਰੇ ਅਣਸੁਲਝੇ ਮੁੱਦਿਆਂ ਦਾ ਹੱਲ ਕੱਢਣ ਲਈ ਤਿਆਰ ਹਨ। ਉਨ੍ਹਾਂ ਨੇ ਇਹ ਗੱਲ ਲੰਘੇ ਦਿਨ ਮੁਲਤਾਨ 'ਚ...
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਚੌਧਰੀ ਸੰਤੋਖ ਸਿੰਘ
. . .  about 1 hour ago
ਅੰਮ੍ਰਿਤਸਰ, 26 ਮਈ (ਜਸਵੰਤ ਸਿੰਘ ਜੱਸ)- ਲੋਕ ਸਭਾ ਹਲਕੇ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਜਿੱਤਣ ਉਪਰੰਤ ਚੌਧਰੀ ਸੰਤੋਖ ਸਿੰਘ ਅੱਜ ਸ਼ੁਕਰਾਨੇ ਵਜੋਂ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਪੱਤਰਕਾਰਾਂ...
ਟਰੈਕਟਰ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ, ਮੌਤ
. . .  about 1 hour ago
ਬੰਗਾ, 26 ਮਈ (ਜਸਬੀਰ ਸਿੰਘ ਨੂਰਪੁਰ)- ਬੰਗਾ ਦੇ ਮੁਕੰਦਪੁਰ ਰੋਡ 'ਤੇ ਗੁਣਾਚੌਰ ਨੇੜੇ ਅੱਜ ਇੱਕ ਟਰੈਕਟਰ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਕੁਚਲ ਦਿੱਤਾ। ਇਸ ਹਾਦਸੇ 'ਚ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸਰਬਜੀਤ ਸਿੰਘ ਪੁੱਤਰ...
ਫਾਰਚੂਨਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ
. . .  about 1 hour ago
ਖਮਾਣੋਂ, 26 ਮਈ (ਮਨਮੋਹਣ ਸਿੰਘ ਕਲੇਰ)- ਲੁਧਿਆਣਾ-ਖਰੜ ਮੁੱਖ ਮਾਰਗ 'ਤੇ ਪਿੰਡ ਰਾਣਵਾਂ ਨਜ਼ਦੀਕ ਅੱਜ ਇੱਕ ਫਾਰਚੂਨਰ ਕਾਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਹਾਂ...
ਜਗਨਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 26 ਮਈ- ਵਾਈ. ਐੱਸ. ਆਰ. ਸੀ. ਪੀ. ਦੇ ਮੁਖੀ ਜਗਨਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਉਹ ਅੱਜ ਸਵੇਰੇ ਹੀ ਰਾਜਧਾਨੀ ਦਿੱਲੀ ਪਹੁੰਚੇ ਸਨ। ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਵੇਲੇ ਉਨ੍ਹਾਂ ਨਾਲ ਵੀ. ਵਿਜੇ...
ਪੱਛਮੀ ਬੰਗਾਲ 'ਚ ਲੱਗੇ ਭੂਚਾਲ ਦੇ ਝਟਕੇ
. . .  1 minute ago
ਕੋਲਕਾਤਾ, 26 ਮਈ- ਪੱਛਮੀ ਬੰਗਾਲ ਦੇ ਬਾਂਕੁੜਾ ਜ਼ਿਲ੍ਹੇ 'ਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.8 ਮਾਪੀ ਗਈ। ਭੂਚਾਲ ਸਵੇਰੇ ਕਰੀਬ 10.39 ਵਜੇ ਆਇਆ ਅਤੇ ਇਸ ਕਾਰਨ ਇੱਥੇ ਕਿਸੇ ਵੀ ਤਰ੍ਹਾਂ ਦੇ...
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਜਿੱਤ ਦੀ ਵਧਾਈ
. . .  about 2 hours ago
ਨਵੀਂ ਦਿੱਲੀ, 26 ਮਈ- ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ ਲੋਕ ਸਭਾ ਚੋਣਾਂ 'ਚ ਭਾਜਪਾ ਦੀ ਸ਼ਾਨਦਾਰ ਜਿੱਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਹੈ। ਕ੍ਰਾਊਨ ਪ੍ਰਿੰਸ ਸਲਮਾਨ ਨੇ ਉਨ੍ਹਾਂ ਨੂੰ ਫੋਨ 'ਤੇ...
ਪ੍ਰਧਾਨ ਮੰਤਰੀ ਮੋਦੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨਾਲ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਗੋਲੀਬਾਰੀ, ਇੱਕ ਨਾਗਰਿਕ ਜ਼ਖ਼ਮੀ
. . .  about 2 hours ago
ਸ੍ਰੀਨਗਰ, 26 ਮਈ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲ. ਓ. ਸੀ.) 'ਤੇ ਪਾਕਿਸਤਾਨੀ ਫੌਜ ਵਲੋਂ ਛੋਟੇ ਹਥਿਆਰਾਂ ਨਾਲ ਕੀਤੀ ਗਈ ਗੋਲੀਬਾਰੀ ਇੱਕ ਸਥਾਨਕ ਲੜਕਾ ਜ਼ਖ਼ਮੀ ਹੋ ਗਿਆ। ਪੁਲਿਸ ਵਲੋਂ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ। ਇੱਕ...
ਨਿਕੋਬਾਰ ਦੀਪ ਸਮੂਹ 'ਚ ਲੱਗੇ ਭੂਚਾਲ ਦੇ ਝਟਕੇ
. . .  about 2 hours ago
ਪੋਰਟ ਬਲੇਅਰ, 26 ਮਈ- ਨਿਕੋਬਾਰ ਦੀਪ ਸਮੂਹ 'ਚ ਅੱਜ ਸਵੇਰੇ ਕਰੀਬ 7.49 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.5 ਮਾਪੀ ਗਈ। ਇਸ ਕਾਰਨ ਇੱਥੇ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ...
ਨਾਈਜੀਰੀਆ 'ਚ ਅੱਤਵਾਦੀ ਹਮਲੇ 'ਚ 25 ਫੌਜੀਆਂ ਦੀ ਮੌਤ
. . .  about 3 hours ago
ਅਬੂਜਾ, 26 ਮਈ- ਨਾਈਜੀਰੀਆ ਦੇ ਪੂਰਬ-ਉੱਤਰ 'ਚ ਬੋਕੋ ਹਰਮ ਅੱਤਵਾਦੀ ਸੰਗਠਨ ਵਲੋਂ ਘਾਤ ਲਗਾ ਕੇ ਕੀਤੇ ਗਏ ਹਮਲੇ 'ਚ ਘੱਟੋ-ਘੱਟ 25 ਫੌਜੀਆਂ ਅਤੇ ਕਈ ਨਾਗਰਿਕਾਂ ਦੀ ਮੌਤ ਹੋ ਗਈ। ਸਥਾਨਕ ਅਧਿਕਾਰੀਆਂ ਮੁਤਾਬਕ ਅੱਤਵਾਦੀਆਂ ਨੇ ਫੌਜੀਆਂ ਅਤੇ...
ਕਮਲਨਾਥ, ਗਹਿਲੋਤ ਤੇ ਚਿਦੰਬਰਮ ਨੇ ਆਪਣੇ ਨਿੱਜੀ ਹਿੱਤ ਪਾਰਟੀ ਤੋਂ ਰੱਖੇ ਉੱਪਰ - ਰਾਹੁਲ ਗਾਂਧੀ
. . .  about 4 hours ago
ਨਵੀਂ ਦਿੱਲੀ, 26 ਮਈ - ਕਾਂਗਰਸ ਵਰਕਿੰਗ ਕਮੇਟੀ ਨੇ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ। ਰਾਹੁਲ ਨੇ ਲੋਕ-ਸਭਾ 'ਚ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਹੁਦੇ ਤੋਂ ਹਟਣ ਦਾ ਪ੍ਰਸਤਾਵ ਦਿੱਤਾ। ਕਾਂਗਰਸ ਦੀ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਨੇ ਸੀਨੀਅਰ ਨੇਤਾਵਾਂ 'ਤੇ ਵੀ ਨਾਰਾਜ਼ਗੀ...
18 ਕਰੋੜ ਦੀ ਹੈਰੋਇਨ ਸਮੇਤ ਦੋ ਕਾਬੂ
. . .  about 4 hours ago
ਲੁਧਿਆਣਾ, 26 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ ਲੁਧਿਆਣਾ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 18 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ, ਜਾਣਕਾਰੀ ਦਿੰਦਿਆਂ ਐਸ.ਟੀ.ਐਫ ਦੇ ਇੰਚਾਰਜ ਇੰਸਪੈਕਟਰ...
ਤ੍ਰਿਪੁਰਾ 'ਚ ਆਇਆ ਹੜ੍ਹ, ਕਈ ਪਰਿਵਾਰ ਹੋਏ ਬੇਘਰ
. . .  about 5 hours ago
ਧਰਮਾਨਗਰ, 26 ਮਈ - ਤ੍ਰਿਪੁਰਾ 'ਚ ਭਾਰੀ ਮੀਂਹ ਦੇ ਚੱਲਦਿਆਂ ਅਚਾਨਕ ਹੜ੍ਹ ਆ ਗਿਆ। ਜਿਸ ਕਾਰਨ ਉਤਰੀ ਤ੍ਰਿਪੁਰਾ, ਉਨਾਕੋਟੀ ਤੇ ਢਾਹਲਾਈ ਜ਼ਿਲ੍ਹਿਆਂ 'ਚ ਇਕ ਹਜ਼ਾਰ ਤੋਂ ਵਧੇਰੇ ਪਰਿਵਾਰ ਪ੍ਰਭਾਵਿਤ ਹੋ ਗਏ ਹਨ। ਐਨ.ਡੀ.ਆਰ.ਐਫ. ਦੀਆਂ ਟੀਮਾਂ ਵਲੋਂ ਬੇਘਰ ਹੋਏ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਭੇਜਿਆ...
ਸਮ੍ਰਿਤੀ ਈਰਾਨੀ ਦੇ ਕਰੀਬੀ ਆਗੂ ਦੀ ਗੋਲੀ ਮਾਰ ਹੱਤਿਆ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  1 day ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  1 day ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  1 day ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  1 day ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  1 day ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  1 day ago
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  1 day ago
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  about 1 hour ago
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਵੈਸਾਖ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਗੰਗ ਕੈਨਾਲ ਨਹਿਰ 'ਚੋਂ ਮਿਲੀ ਕਾਰ ਜਲਾਲਾਬਾਦ ਤੋਂ ਅਗਵਾ ਕੀਤੇ ਅਭਿਨੰਦਨ ਮੁਟਨੇਜਾ ਦੀ

ਮੰਡੀ ਰੋੜਾਂਵਾਲੀ, 20 ਅਪ੍ਰੈਲ (ਮਨਜੀਤ ਸਿੰਘ ਬਰਾੜ)-ਬੀਤੀ ਕੱਲ ਸ਼ਾਮ ਪਿੰਡ ਖੁੜੰਜ ਦੇ ਨਾਲ ਦੀ ਲੰਘਦੀ ਗੰਗ ਕੈਨਾਲ ਨਹਿਰ ਵਿਚ ਇਕ ਕਾਰ ਡਿਗ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸਦੀ ਦੇਰ ਰਾਤ ਤੱਕ ਭਾਲ ਕਰਨ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਗੰਗ ਕੈਨਾਲ ਨਹਿਰ ਵਿਚ ਹੋਣ ਦੀ ਪੁਸ਼ਟੀ ਕੀਤੀ ਸੀ, ਪ੍ਰੰਤੂ ਹਨੇਰਾ ਹੋਣ ਕਾਰਨ ਕਾਰ ਨੂੰ ਸਵੇਰੇ ਕੱਢਣ ਲਈ ਕੰਮ ਰੋਕ ਦਿੱਤਾ ਗਿਆ ਤੇ ਅੱਜ ਬਾਅਦ ਦੁਪਹਿਰ ਉਕਤ ਕਾਰ ਨੂੰ ਬਾਹਰ ਕੱਢਿਆ ਗਿਆ | ਗੰਗ ਕੈਨਾਲ ਨਹਿਰ ਵਿਚੋਂ ਕਾਰ ਬਾਹਰ ਕੱਢਣ 'ਤੇ ਪਤਾ ਚੱਲਿਆ ਹੈ ਕਿ ਆਈ ਟਵੰਟੀ ਕਾਰ ਜਿਸ ਦੀਆਂ ਦੋਨੋਂ ਨੰਬਰ ਪਲੇਟਾਂ ਟੁੱਟੀਆਂ ਹੋਈਆਂ ਸਨ ਨੂੰ ਕਿਸੇ ਨੇ ਜਾਣ ਬੁੱਝ ਕੇ ਸ਼ੀਸ਼ੇ ਤੇ ਡਿੱਗੀ ਨੂੰ ਖ਼ੋਲ ਕੇ ਸੁੱਟਿਆ ਗਿਆ ਹੈ, ਜਿਸ ਜਗ੍ਹਾ ਤੋਂ ਕਾਰ ਨੂੰ ਸੁੱਟਿਆ ਗਿਆ ਹੈ ਉਸ ਜਗ੍ਹਾ 'ਤੇ ਹੱਥਾਂ ਨਾਲ ਮਿੱਟੀ ਪੁੱਟੀ ਹੋਣ ਦੇ ਨਿਸ਼ਾਨ ਵੀ ਸਾਫ ਦਿਖਾਈ ਦੇ ਰਹੇ ਸਨ | ਇਹ ਕਾਰ ਦੋ ਦਿਨ ਪਹਿਲਾਂ ਜਲਾਲਾਬਾਦ ਦੇ ਨਜ਼ਦੀਕ ਇਕ ਪੈਸਟੀਸਾਈਡ ਦਾ ਕੰਮ ਕਰਦੇ ਅਗਵਾ ਹੋਏ ਅਭਿਨੰਦਨ ਮੁਟਨੇਜਾ ਪੁੱਤਰ ਸੁਮਨ ਮੁਟਨੇਜਾ ਦੀ ਦੱਸੀ ਜਾ ਰਹੀ ਹੈ, ਜਿਸ ਦੀ ਪੁਸ਼ਟੀ ਵਾਰਸਾਂ ਵਲੋਂ ਕੀਤੀ ਗਈ ਹੈ | ਉਕਤ ਕਾਰ ਵਿਚੋਂ ਕਾਰ ਚਾਲਕ ਜਾ ਕਿਸੇ ਹੋਰ ਦੀ ਕੋਈ ਲਾਸ਼ ਨਹੀਂ ਮਿਲੀ | ਮੌਕੇ 'ਤੇ ਮੌਜੂਦ ਐਸ.ਪੀ. ਰਣਬੀਰ ਸਿੰਘ ਤੇ ਡੀ.ਐਸ.ਪੀ. ਜਲਾਲਾਬਾਦ ਅਮਰਜੀਤ ਸਿੰਘ ਨੇ ਦੱਸਿਆ ਕਿ ਉਕਤ ਅਗਵਾ ਹੋਏ ਅਭਿਨੰਦਨ ਮੁਟਨੇਜਾ ਦੀ ਪੁਲਿਸ ਵਲੋਂ ਹਰ ਜਗ੍ਹਾ 'ਤੇ ਭਾਲ ਕੀਤੀ ਜਾ ਰਹੀ ਹੈ ਤੇ ਇਹ ਮਾਮਲਾ ਬਹੁਤ ਜਲਦ ਇਕ ਦੋ ਦਿਨ ਵਿਚ ਸੁਲਝਾ ਲਿਆ ਜਾਵੇਗਾ | ਬੀਤੀ ਕੱਲ ਸ਼ਾਮ ਤੋਂ ਕਾਰ ਦੀ ਭਾਲ ਕਰਨ ਸਮੇਂ ਐਸ.ਐਚ.ਓ. ਵੈਰੋ ਕਾ ਮੰਗਲ ਸਿੰਘ, ਐਸ.ਐਚ.ਓ. ਅਰਨੀਵਾਲਾ ਜਤਿੰਦਰ ਸਿੰਘ, ਏ.ਐਸ.ਆਈ. ਲੱਧੂਵਾਲਾ ਉਤਾੜ ਬਲਕਾਰ ਸਿੰਘ, ਏ.ਐਸ.ਆਈ. ਮੰਡੀ ਰੋੜਾਂਵਾਲੀ ਪ੍ਰਗਟ ਸਿੰਘ ਆਦਿ ਪੁਲਿਸ ਮੁਲਾਜ਼ਮ ਮੌਕੇ 'ਤੇ ਮੌਜੂਦ ਸਨ | ਇਸ ਮੌਕੇ ਸੀਨੀਅਰ ਯੂਥ ਅਕਾਲੀ ਆਗੂ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਵਾਈਸ ਚੇਅਰਮੈਨ ਜੈਸਰਤ ਸਿੰਘ ਸੰਧੂ ਖੁੜੰਜ, ਸਾਬਕਾ ਸਰਪੰਚ ਰਾਜਪ੍ਰੀਤ ਸਿੰਘ, ਰੇਸ਼ਮ ਸਿੰਘ ਗਿੱਲ, ਮੌਜੂਦਾ ਸਰਪੰਚ ਅਮਰਿੰਦਰ ਸਿੰਘ ਆਦਿ ਪਿੰਡ ਵਾਸੀਆਂ ਤੇ ਆਸ-ਪਾਸ ਦੇ ਲੋਕ ਵਲੋਂ ਕੀਤਾ ਗਿਆ | ਮੌਕੇ 'ਤੇ ਮੌਜੂਦ ਕੁੱਝ ਲੋਕਾਂ ਤੋਂ ਇਹ ਵੀ ਪਤਾ ਚੱਲਿਆ ਹੈ ਕਿ ਉਕਤ ਅਗਵਾ ਹੋਇਆ ਵਿਅਕਤੀ ਅਭਿਨੰਦਨ ਮੁਟਨੇਜਾ ਗੰਗਾਨਗਰ ਤੋਂ ਸਹੀ ਸਲਾਮਤ ਮਿਲ ਗਿਆ ਹੈ |

ਤੇਜ਼ਧਾਰ ਹਥਿਆਰਾਂ ਨਾਲ ਪੈਟਰੋਲ ਪੰਪ ਦੇ ਕਰਿੰਦਿਆਂ ਨੂੰ ਕੀਤਾ ਜ਼ਖ਼ਮੀ

ਜ਼ੀਰਾ, 20 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)-ਜ਼ੀਰਾ ਬਲਾਕ ਦੇ ਪਿੰਡ ਸੇਖਵਾਂ ਵਿਖੇ ਸਥਿਤ ਐੱਚ.ਪੀ. ਕੰਪਨੀ ਦੇ ਪੈਟਰੋਲ ਪੰਪ 'ਤੇ ਤੇਲ ਪਵਾਉਣ ਆਏ ਮੋਟਰਸਾਈਕਲ ਸਵਾਰ 4 ਵਿਅਕਤੀਆਂ ਨੇ ਪੈਸੇ ਮੰਗਣ 'ਤੇ ਤੇਜ਼ਧਾਰ ਹਥਿਆਰਾਂ ਨਾਲ 2 ਕਰਿੰਦਿਆਂ ਨੂੰ ਗੰਭੀਰ ਜ਼ਖ਼ਮੀ ਕਰ ...

ਪੂਰੀ ਖ਼ਬਰ »

ਪਿੰਡ ਸੋਢੇਵਾਲਾ ਦੇ 12 ਪਰਿਵਾਰ ਤੱਕੜੀ 'ਚ ਤੁਲੇ

ਫ਼ਿਰੋਜ਼ਪੁਰ, 20 ਅਪ੍ਰੈਲ (ਤਪਿੰਦਰ ਸਿੰਘ)-ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਮਹਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ 12 ਪਰਿਵਾਰ ਕਾਂਗਰਸ ਛੱਡ ਕੇ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਪਾਰਟੀ 'ਚ ਸ਼ਾਮਿਲ ਪਰਿਵਾਰ ਅਮਰੀਕ ਸਿੰਘ, ਅਜੀਤ, ਬਾਰੂ, ਸਾਗਰ, ਬਲਵਿੰਦਰ ਸਿੰਘ, ...

ਪੂਰੀ ਖ਼ਬਰ »

ਅਦਾਲਤ ਵਿਚ ਹਾਜ਼ਰ ਨਾ ਹੋਣ ਵਾਲੇ ਪੰਜ ਵਿਅਕਤੀਆਂ ਿਖ਼ਲਾਫ਼ ਮਾਮਲੇ ਦਰਜ

ਅਬੋਹਰ, 20 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਮਾਣਯੋਗ ਜੱਜ ਦਲੀਪ ਕੁਮਾਰ ਦੀ ਅਦਾਲਤ ਵਲੋਂ ਵਾਰ-ਵਾਰ ਤਲਬ ਕਰਨ 'ਤੇ ਹਾਜ਼ਰ ਨਾ ਹੋਣ ਵਾਲੇ ਪੰਜ ਵਿਅਕਤੀਆਂ ਿਖ਼ਲਾਫ਼ ਰੀਡਰ ਦੀਪਕ ਕੁਮਾਰ ਦੇ ਬਿਆਨਾਂ 'ਤੇ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ | ਪ੍ਰਾਪਤ ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਸਕੱਤਰ ਜਲਾਲਾਬਾਦ ਵਲੋਂ ਖ਼ਰੀਦ ਏਜੰਸੀਆਂ ਦੇ ਇੰਸਪੈਕਟਰਾਂ ਨਾਲ ਮੀਟਿੰਗ

ਜਲਾਲਾਬਾਦ, 20 ਅਪ੍ਰੈਲ (ਜਤਿੰਦਰ ਪਾਲ ਸਿੰਘ)-ਮਾਰਕੀਟ ਕਮੇਟੀ ਜਲਾਲਾਬਾਦ ਦੇ ਸਕੱਤਰ ਬਲਜਿੰਦਰ ਸਿੰਘ ਵਲੋਂ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਇੰਸਪੈਕਟਰਾਂ ਨਾਲ ਮੀਟਿੰਗ ਕਰਕੇ ਮੌਕੇ ਤੇ ਹੀ ਉਨ੍ਹਾਂ ਨੂੰ ਫੜ੍ਹਾਾ ਦੀ ਵੰਡ ਕੀਤੀ | ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਕਣਕ ...

ਪੂਰੀ ਖ਼ਬਰ »

ਮੇਘ ਸਮਾਜ ਸੰਘ ਵਲੋਂ ਲੋਕ ਸਭਾ ਚੋਣਾਂ ਲਈ ਅਕਾਲੀ ਦਲ ਨੂੰ ਦਿੱਤਾ ਸਮਰਥਨ

ਅਬੋਹਰ, 20 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਮੇਘ ਸਮਾਜ ਸੰਘ ਪੰਜਾਬ ਨੇ ਲੋਕ ਸਭਾ ਚੋਣਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਨੂੰ ਆਪਣਾ ਸਮਰਥਨ ਦੇ ਦਿੱਤਾ ਹੈ | ਇਹ ਜਾਣਕਾਰੀ ਦਿੰਦਿਆਂ ਮੇਘ ਸਮਾਜ ਸੰਘ ਦੇ ਸਰਪ੍ਰਸਤ ਹਰਬੰਸ ਕੁਮਾਰ, ਕਾਰਜਕਾਰੀ ਸੂਬਾ ਪ੍ਰਧਾਨ ਓਮ ਪ੍ਰਕਾਸ਼ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ 23 ਨੂੰ ਆਉਣਗੇ ਅਬੋਹਰ ਹਲਕੇ 'ਚ ਅਕਾਲੀ-ਭਾਜਪਾ ਆਗੂਆਂ ਨੇ ਮੀਟਿੰਗ ਕੀਤੀ

ਅਬੋਹਰ, 20 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਅਕਾਲੀ ਦਲ (ਬ) ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਪਾਰਟੀ ਦੇ ਸੰਭਾਵਿਤ ਉਮੀਦਵਾਰ ਸੁਖਬੀਰ ਸਿੰਘ ਬਾਦਲ 23 ਅਪ੍ਰੈਲ ਨੂੰ ਹਲਕਾ ਅਬੋਹਰ ਵਿਚ ਵੱਖ-ਵੱਖ ਥਾਵਾਂ 'ਤੇ ਵਰਕਰ ਮੀਟਿੰਗਾਂ ਕਰਨਗੇ | ਇਨ੍ਹਾਂ ...

ਪੂਰੀ ਖ਼ਬਰ »

'ਆਪ' ਉਮੀਦਵਾਰ ਦੀ ਮਾਤਾ ਤੇ ਪਤਨੀ ਨੇ ਕੀਤਾ ਚੋਣ ਪ੍ਰਚਾਰ, ਘਰ-ਘਰ ਜਾ ਕੇ ਮੰਗੀਆਂ ਵੋਟਾਂ

ਤਲਵੰਡੀ ਭਾਈ, 20 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)-ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਜਿੰਦਰ ਸਿੰਘ ਕਾਕਾ ਸਰਾਂ ਦੀ ਚੋਣ ਮੁਹਿੰਮ ਨੂੰ ਭਖਾਉਂਦਿਆਂ ਉਨ੍ਹਾਂ ਦੀ ਮਾਤਾ ਮਲਕੀਤ ਕੌਰ ਤੇ ਪਤਨੀ ਸੁਖਵੰਤ ਕੌਰ ਸਰਾਂ ਵਲੋਂ ਘਰ-ਘਰ ਜਾ ਕੇ ...

ਪੂਰੀ ਖ਼ਬਰ »

ਸੁਖਬੀਰ ਦੇ ਦੌਰੇ ਨੂੰ ਲੈ ਕੇ ਸਵਨਾ ਨੇ ਵਿੱਢੀਆਾ ਤਿਆਰੀਆਂ

ਫ਼ਾਜ਼ਿਲਕਾ, 20 ਅਪ੍ਰੈਲ (ਦਵਿੰਦਰ ਪਾਲ ਸਿੰਘ)-ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ 24 ਅਪ੍ਰੈਲ ਨੂੰ ਫਾਜ਼ਿਲਕਾ ਵਿਧਾਨ ਸਭਾ ਹਲਕੇ ਦਾ ਦੌਰਾ ਕੀਤਾ ਜਾਵੇਗਾ, ਇਹ ਜਾਣਕਾਰੀ ਸੀਨੀਅਰ ਅਕਾਲੀ ਆਗੂ ਨਰਿੰਦਰਪਾਲ ਸਿੰਘ ...

ਪੂਰੀ ਖ਼ਬਰ »

ਪੀ.ਡੀ.ਏ. ਉਮੀਦਵਾਰ ਕਾਮਰੇਡ ਹੰਸ ਰਾਜ ਗੋਲਡਨ ਦੇ ਦਫ਼ਤਰ ਦਾ ਉਦਘਾਟਨ

ਫ਼ਾਜ਼ਿਲਕਾ, 20 ਅਪ੍ਰੈਲ (ਦਵਿੰਦਰ ਪਾਲ ਸਿੰਘ)-ਪੰਜਾਬ ਜਮਹੂਰੀ ਗੱਠਜੋੜ ਪੀ.ਡੀ.ਏ. ਵਲੋਂ ਸੀ.ਪੀ.ਆਈ. ਦੇ ਐਲਾਨੇ ਗਏ ਉਮੀਦਵਾਰ ਕਾਮਰੇਡ ਹੰਸ ਰਾਜ ਗੋਲਡਨ ਦੇ ਚੋਣ ਦਫ਼ਤਰ ਦਾ ਸਥਾਨਕ ਮਲੋਟ ਚੌਕ ਵਿਖੇ ਉਦਘਾਟਨ ਕੀਤਾ ਗਿਆ | ਇਸ ਚੋਣ ਦਫ਼ਤਰ ਦਾ ਉਦਘਾਟਨ ਪੀ.ਡੀ.ਏ. ਦੇ ...

ਪੂਰੀ ਖ਼ਬਰ »

ਬਲਵੀਰ ਸਿੰਘ ਲੋਹਗੜ੍ਹ ਨੇ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਟਿਕਟ ਦੀ ਕੀਤੀ ਮੰਗ

ਕੁੱਲਗੜ੍ਹੀ, 20 ਅਪ੍ਰੈਲ (ਸੁਖਜਿੰਦਰ ਸਿੰਘ ਸੰਧੂ)-ਅਕਾਲੀ ਦਲ ਅੰਮਿ੍ਤਸਰ ਦੇ ਕਿਸਾਨ ਸੈੱਲ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜਨਰਲ ਸਕੱਤਰ ਬਲਵੀਰ ਸਿੰਘ ਲੋਹਗੜ੍ਹ ਨੇ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਤੋਂ ਹਲਕਾ ਫ਼ਿਰੋਜ਼ਪੁਰ ਤੋਂ ਲੋਕ ਸਭਾ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਨਾਹਰ ਨੇ ਕੀਤਾ ਕਾਂਗਰਸ ਵਰਕਰਾਂ ਨੂੰ ਲਾਮਬੰਦ

ਫ਼ਿਰੋਜ਼ਪੁਰ, 20 ਅਪ੍ਰੈਲ (ਤਪਿੰਦਰ ਸਿੰਘ)- ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਪਾਰਟੀ ਵਰਕਰਾਂ ਨੂੰ ਲਾਮਬੰਦ ਕੀਤਾ ਗਿਆ | ਕਾਂਗਰਸ ਭਵਨ ਵਿਖੇ ਪਾਰਟੀ ਦੇ ਪ੍ਰਧਾਨ ਗੁਰਚਰਨ ਸਿੰਘ ...

ਪੂਰੀ ਖ਼ਬਰ »

ਅਕਾਲੀ ਦਲ ਛੇਵੀਂ ਵਾਰ ਵੀ ਲੋਕ ਸਭਾ ਹਲਕੇ ਤੋਂ ਜਿੱਤ ਦਾ ਝੰਡਾ ਗੱਡੇਗੀ-ਗੁਰਪ੍ਰੀਤ

ਫ਼ਿਰੋਜ਼ਪੁਰ, 20 ਅਪ੍ਰੈਲ (ਤਪਿੰਦਰ ਸਿੰਘ)-ਜੇਕਰ ਅਕਾਲੀ ਦਲ ਦੇ ਸੁਪਰੀਮੋ ਸੁਖਬੀਰ ਸਿੰਘ ਬਾਦਲ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਖ਼ੁਦ ਚੋਣ ਲੜਦੇ ਹਨ ਤਾਂ ਜਿੱਥੇ ਫ਼ਿਰੋਜ਼ਪੁਰੀਆਂ ਲਈ ਮਾਣ ਵਾਲੀ ਗੱਲ ਹੋਵੇਗੀ, ਉੱਥੇ ਹਲਕੇ ਦੇ ਲੋਕ ਵੱਡੀ ਲੀਡ ਨਾਲ ਉਨ੍ਹਾਂ ਨੂੰ ...

ਪੂਰੀ ਖ਼ਬਰ »

ਸਰਹੱਦੀ ਖੇਤਰ 'ਚ ਗੜੇਮਾਰੀ ਨਾਲ ਖ਼ਰਾਬ ਹੋਈਆਂ ਫ਼ਸਲਾਂ ਦਾ ਕਾਂਗਰਸ ਪ੍ਰਧਾਨ ਨੇ ਲਿਆ ਜਾਇਜ਼ਾ

ਫ਼ਿਰੋਜ਼ਪੁਰ, 20 ਅਪ੍ਰੈਲ (ਤਪਿੰਦਰ ਸਿੰਘ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਰਹੱਦੀ ਖੇਤਰ ਦੇ ਪਿੰਡਾਂ 'ਚ ਗੜੇਮਾਰ ਨਾਲ ਖ਼ਰਾਬ ਹੋਈਆਂ ਫ਼ਸਲਾਂ ਦਾ ਜਾਇਜ਼ਾ ਲੈਣ ਲਈ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਨਾਹਰ ਨੇ ਪਿੰਡ ਕੁੰਢੇ, ਮਧਰੇ, ਮਾਛੀਵਾੜਾ, ਇਸਮਾਈਲ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌਾਸਲ ਸਰਕਾਰੀ ਸਕੂਲ ਰਟੌਲ ਰੋਹੀ ਵਿਖੇ ਵਿਰਾਸਤ ਦਿਵਸ ਮਨਾਇਆ

ਜ਼ੀਰਾ, 20 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)-ਨੇੜਲੇ ਪਿੰਡ ਰਟੌਲ ਰੋਹੀ ਵਿਖੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਵਿਸ਼ਵ ਵਿਰਾਸਤ ਦਿਵਸ ਮਨਾਉਣ ਸਬੰਧੀ ਇਕ ਸਮਾਗਮ ਕਰਵਾਇਆ ਗਿਆ, ਜਿਸ ਸੀਨੀਅਰ ਸਿਟੀਜ਼ਨ ਕੌਾਸਲ ਜ਼ੀਰਾ ਦੇ ਆਗੂ ਲੈਕਚਰਾਰ ਨਰਿੰਦਰ ਸਿੰਘ, ...

ਪੂਰੀ ਖ਼ਬਰ »

ਲਿਟਲ ਫਲਾਵਰ ਸਕੂਲ 'ਚ ਗੁੱਡ ਫਰਾਈ-ਡੇ ਦਿਵਸ ਮਨਾਇਆ

ਮੁੱਦਕੀ, 20 ਅਪ੍ਰੈਲ (ਭੁਪਿੰਦਰ ਸਿੰਘ)-ਸਥਾਨਕ ਕਸਬੇ ਵਿਚ ਮਨਾਏ ਗਏ ਗੁੱਡ ਫਰਾਈ-ਡੇ ਮੌਕੇ ਫਾਦਰ ਰੌਬਿਨ ਦੀ ਅਗਵਾਈ ਵਿਚ ਸੈਂਟ ਜੋਸਿਫ਼ ਕੈਥੋਲਿਕ ਚਰਚ ਦੇ ਮਸੀਹ ਭਾਈਚਾਰੇ ਦੇ ਲੋਕਾਂ ਨੇ ਸਲੀਬ ਯਾਤਰਾ ਵਿਚ ਸ਼ਮੂਲੀਅਤ ਕੀਤੀ | ਇਹ ਸਲੀਬ ਯਾਤਰਾ ਲਿਟਲ ਫਲਾਵਰ ਕਾਨਵੈਂਟ ...

ਪੂਰੀ ਖ਼ਬਰ »

ਆਪਸੀ ਸਾਂਝ ਨਾਲ ਮਹੀਨਾਵਾਰ ਲੋਕ ਅਦਾਲਤਾਂ 'ਚ 79 ਲੱਖ ਰੁਪਏ ਦੇ ਐਵਾਰਡ ਪਾਸ-ਪਰਮਿੰਦਰਪਾਲ ਸਿੰਘ

ਫ਼ਿਰੋਜ਼ਪੁਰ, 20 ਅਪ੍ਰੈਲ (ਰਾਕੇਸ਼ ਚਾਵਲਾ)-ਪੰਜਾਬ ਕਾਨੂੰਨੀ ਸੇਵਾਵਾਂ ਦੇ ਨਿਰਦੇਸ਼ ਅਧੀਨ ਅੱਜ ਮਹੀਨੇਵਾਰ ਲੋਕ ਅਦਾਲਤ ਮੌਕੇ ਫ਼ਿਰੋਜ਼ਪੁਰ ਵਿਖੇ 11 ਤੇ ਗੁਰੂਹਰਸਹਾਏ ਤੇ ਜ਼ੀਰਾ ਵਿਖੇ 2-2 ਬੈਚਾਂ (ਕੁੱਲ 15) ਦਾ ਗਠਨ ਕੀਤਾ ਗਿਆ | ਗਠਿਤ ਬੈਚਾਂ ਵਿਚ ਜ਼ਿਲ੍ਹਾ ਤੇ ...

ਪੂਰੀ ਖ਼ਬਰ »

ਘਰ ਬਾਹਰੋਂ ਸਵਿਫ਼ਟ ਕਾਰ ਚੋਰੀ

ਫ਼ਿਰੋਜ਼ਪੁਰ, 20 ਅਪ੍ਰੈਲ (ਤਪਿੰਦਰ ਸਿੰਘ)-ਦਰਮਿਆਨੀ ਰਾਤ ਨੂੰ ਫ਼ਿਰੋਜ਼ਪੁਰ ਸ਼ਹਿਰ ਸਥਿਤ ਗੁਰੂ ਰਾਮਦਾਸ ਨਗਰ ਤੋਂ ਘਰ ਬਾਹਰ ਖੜੀ ਸਵਿਫ਼ਟ ਕਾਰ ਨੰਬਰ ਡੀ.ਐਲ. 9 ਸੀ. ਕਿਊ ਐਸ- 2556 ਕੋਈ ਚੋਰੀ ਕਰਕੇ ਲੈ ਗਿਆ | ਕਾਰ ਦੇ ਮਾਲਕ ਬਲਜੀਤ ਸਿੰਘ ਪੁੱਤਰ ਗੁਰਮੁਖ ਸਿੰਘ ਦੀ ...

ਪੂਰੀ ਖ਼ਬਰ »

ਜਦੋਂ ਕਿਰਨਜੀਤ ਕੌਰ ਲਈ ਮਸੀਹਾ ਬਣ ਬਹੁੜਿਆ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ

ਫ਼ਿਰੋਜ਼ਸ਼ਾਹ, 20 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ)-ਭਾਵੇਂ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੇ ਵਿਵਹਾਰ ਤੋਂ ਅਧਿਆਪਕ ਯੂਨੀਅਨ ਵਲੋਂ ਨਾਖ਼ੁਸ਼ੀ ਦਾ ਇਜ਼ਹਾਰ ਕਰਨ ਦੀਆਂ ਖ਼ਬਰਾਂ ਪ੍ਰਕਾਸ਼ਿਤ ਹੁੰਦੀਆਂ ਰਹਿੰਦੀਆਂ ਹਨ ਤੇ ਸਿੱਖਿਆ ਵਿਭਾਗ ਦੇ ਕੁਝ ਅਧਿਕਾਰੀ ਵੀ ...

ਪੂਰੀ ਖ਼ਬਰ »

ਜੋਧਪੁਰ ਤੋਂ ਚਪਾਤੀ ਸੜਕ ਬਣਾਉਣ ਦੀ ਮੰਗ

ਮਮਦੋਟ, 20 ਅਪ੍ਰੈਲ (ਸੁਖਦੇਵ ਸਿੰਘ ਸੰਗਮ)-ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਪੇਂਡੂ ਖੇਤਰਾਂ ਦੇ ਵਿਕਾਸ ਦੇ ਦਾਅਵਿਆਂ ਦੇ ਉਲਟ ਮਮਦੋਟ ਬਲਾਕ ਦੀਆਂ ਬਹੁਤੀਆਂ ਸੜਕਾਂ ਮੁਰੰਮਤ ਖੁਣੋਂ ਆਪਣੀ ਹਾਲਤ 'ਤੇ ਹੰਝੂ ਵਹਾ ਰਹੀਆਂ ਹਨ | ਬੇਸ਼ੱਕ ਸਰਕਾਰ ਵਲੋਂ ਲਗਾਤਾਰ ਪੇਂਡੂ ...

ਪੂਰੀ ਖ਼ਬਰ »

ਚੋਰੀ ਦੇ ਜ਼ੇਵਰ ਰੱਖਣ ਵਾਲੇ ਇਕ ਵਿਅਕਤੀ ਨੂੰ 2 ਸਾਲ ਕੈਦ

ਫ਼ਿਰੋਜ਼ਪੁਰ, 20 ਅਪ੍ਰੈਲ (ਰਾਕੇਸ਼ ਚਾਵਲਾ)-ਚੋਰੀ ਦੇ ਜ਼ੇਵਰ ਰੱਖਣ ਵਾਲੇ ਇਕ ਵਿਅਕਤੀ ਨੂੰ ਫ਼ਿਰੋਜ਼ਪੁਰ ਦੀ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ 2 ਸਾਲ ਕੈਦ ਦੀ ਸਜਾ ਸੁਣਾਈ ਹੈ | ਜਾਣਕਾਰੀ ਅਨੁਸਾਰ ਥਾਣਾ ਸਿਟੀ ਫ਼ਿਰੋਜ਼ਪੁਰ ਦੇ ...

ਪੂਰੀ ਖ਼ਬਰ »

ਸ੍ਰੀ ਹਨੂੰਮਾਨ ਦਾ ਜਨਮ ਦਿਵਸ ਸ਼ਰਧਾ ਨਾਲ ਮਨਾਇਆ

ਜ਼ੀਰਾ, 20 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)-ਸ੍ਰੀ ਸ਼ਿਵ ਆਸ਼ਰਮ ਗੁੱਗਾ ਮੰਦਿਰ ਪ੍ਰਬੰਧਕ ਕਮੇਟੀ ਜ਼ੀਰਾ ਵਲੋਂ ਸ਼ਰਧਾ ਨਾਲ ਮਨਾਇਆ ਗਿਆ | ਇਸ ਸਬੰਧੀ ਪ੍ਰਧਾਨ ਸੁਭਾਸ਼ ਗੁਪਤਾ ਦੀ ਦੇਖ-ਰੇਖ 'ਚ ਸ਼ਹਿਰ ਦੀਆਂ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਕਰਵਾਏ ...

ਪੂਰੀ ਖ਼ਬਰ »

ਵਿਜ਼ਡਮ ਸਕੂਲ ਵਿਚ 'ਹਰਿਆਲੀ ਦਿਵਸ' ਮਨਾਇਆ

ਮੁੱਦਕੀ, 20 ਅਪ੍ਰੈਲ (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੀ ਵਿੱਦਿਅਕ ਸੰਸਥਾ ਵਿਜ਼ਡਮ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ 'ਹਰਿਆਲੀ ਦਿਵਸ' ਮਨਾਇਆ ਗਿਆ, ਜਿਸ ਵਿਚ ਕਰੈੱਚ ਤੋਂ ਲੈ ਕੇ ਮਾਊਾਟ-3 ਤੱਕ ਦੇ ਬੱਚਿਆਂ ਨੇ ਭਾਗ ਲਿਆ | ਸਾਰੇ ਬੱਚਿਆਂ ਨੇ ਹਰੇ ਰੰਗ ਦੇ ਕੱਪੜੇ ਪਾ ਕੇ ਤੇ ...

ਪੂਰੀ ਖ਼ਬਰ »

3 ਦਿਨ ਪਹਿਲਾਂ ਚੋਰੀ ਹੋਈ ਵਰਨਾ ਗੱਡੀ ਦਾ ਨਹੀਂ ਮਿਲਿਆ ਕੋਈ ਸੁਰਾਗ, ਪੁਲਿਸ ਦੇ ਹੱਥ ਖਾਲੀ

ਪੰਜੇ ਕੇ ਉਤਾੜ, 20 ਅਪ੍ਰੈਲ (ਹਰਮੀਤ ਪਾਲ ਵਿਨਾਇਕ)-ਬੀਤੇ ਦਿਨੀਂ ਮੰਡੀ ਪੰਜੇ ਕੇ ਉਤਾੜ ਦੇ ਇਕ ਵਿਅਕਤੀ ਦੀ ਵਰਨਾ ਗੱਡੀ ਪਿੰਡ ਲੱਖੋ ਕੇ ਬਹਿਰਾਮ ਦੇ ਕੋਲ ਬਣੇ ਏ.ਆਰ. ਰਿਜ਼ੋਰਟਸ ਦੇ ਬਾਹਰ ਤੋਂ ਚੋਰੀ ਹੋ ਗਈ | ਇਸ ਸਬੰਧੀ ਗੱਡੀ ਦੇ ਮਾਲਕ ਰਵਿੰਦਰ ਕੁਮਾਰ ਉਰਫ਼ ਰਮਨ ਬੱਤਰਾ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਕਿਤਾਬਾਂ ਵੰਡੀਆਂ

ਲੱਖੋ ਕੇ ਬਹਿਰਾਮ, 20 ਅਪੈ੍ਰਲ (ਰਾਜਿੰਦਰ ਸਿੰਘ ਹਾਂਡਾ)- ਪੰਜਾਬ ਸਰਕਾਰ ਅਤੇ ਸਿੱਖਿਆਂ ਵਿਭਾਗ ਵਲੋਂ ਸਰਕਾਰੀ ਸਕੂਲਾਂ ਵਿਚ ਅੰਗਰੇਜ਼ੀ ਮੀਡੀਅਮ ਵਿਚ ਪੜ੍ਹਾਈ ਕਰਵਾਉਣ ਲਈ ਅਪਣਾਈ ਗਈ ਨੀਤੀ ਨੂੰ ਪੂਰਨ ਤੌਰ 'ਤੇ ਲਾਗੂ ਕਰਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖੋ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX