ਤਾਜਾ ਖ਼ਬਰਾਂ


ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  9 minutes ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  12 minutes ago
ਮੁੰਬਈ, 25 ਮਈ- ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਹ ਆਪਣੀ ਪਤਨੀ ਨਾਲ ਵਿਦੇਸ਼ ਜਾ ਰਹੇ...
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  25 minutes ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ ....
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  48 minutes ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  51 minutes ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  53 minutes ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  55 minutes ago
ਜ਼ੀਰਾ, 25 ਮਈ (ਮਨਜੀਤ ਸਿੰਘ ਢਿੱਲੋਂ)- ਇਕ ਪਾਸੇ ਜਿੱਥੇ ਸਰਕਾਰ ਵਲੋਂ ਨਸ਼ੇ ਨੂੰ ਠੱਲ੍ਹ ਪਾਏ ਜਾਣ ਦੇ ਵੱਡੇ-ਵੱਡੇ ਬਿਆਨ ਦਿੱਤੇ ਜਾ ਰਹੇ ਹਨ, ਉੱਥੇ ਪੰਜਾਬ 'ਚ ਨਸ਼ੇ ਕਾਰਨ ਆਏ ਦਿਨ ਨੌਜਵਾਨਾਂ ਦੀ ਮੌਤਾਂ ਹੋਣੀਆਂ ਜਾਰੀ ਹਨ, ਜੋ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ....
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  about 1 hour ago
ਨਵੀਂ ਦਿੱਲੀ, 25 ਮਈ- ਨਾਗਾਲੈਂਡ ਦੇ ਕੋਹਿਮਾ 'ਚ ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ ਹੋਏ ਹਨ ਜਦਕਿ 4 ਜਵਾਨ ਜ਼ਖਮੀ....
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  about 1 hour ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  about 1 hour ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  about 1 hour ago
ਪਠਾਨਕੋਟ, 25 ਮਈ (ਸੰਧੂ) - ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਬੀਤੇ ਦਿਨ ਪਠਾਨਕੋਟ ਵਿਖੇ ਅਦਾਕਾਰ ਸਾਂਸਦ ਸੰਨੀ ਦਿਓਲ ਵਲੋਂ ਪਠਾਨਕੋਟ ਵਿਖੇ ਵੋਟਰਾਂ ਦਾ ਧੰਨਵਾਦ ਕਰਨ ਲਈ ਕੱਢੇ ਗਏ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਵਲੋਂ ਰੋਡ ਸ਼ੋਅ 'ਚ ਸ਼ਾਮਿਲ ....
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  about 1 hour ago
ਨਵੀਂ ਦਿੱਲੀ, 25 ਮਈ- ਸਰਬ ਸੰਮਤੀ ਨਾਲ ਐਨ.ਡੀ.ਏ. ਦੇ ਨੇਤਾ ਚੁਣੇ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਉਨ੍ਹਾਂ ਤੋਂ ਆਸ਼ੀਰਵਾਦ....
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  about 1 hour ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  about 2 hours ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  about 2 hours ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  about 2 hours ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  about 3 hours ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  about 3 hours ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  about 3 hours ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 4 hours ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  about 4 hours ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  about 4 hours ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  about 4 hours ago
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  about 5 hours ago
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  about 5 hours ago
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  about 5 hours ago
ਉੱਤਰ ਪ੍ਰਦੇਸ਼ 'ਚ ਚੋਣ ਡਿਊਟੀ 'ਤੇ ਗਏ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ
. . .  about 5 hours ago
16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਰਾਸ਼ਟਰਪਤੀ ਨੇ ਕੀਤੇ ਹਸਤਾਖ਼ਰ
. . .  about 6 hours ago
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਜੇਤੂ ਉਮੀਦਵਾਰਾਂ ਦੀ ਸੂਚੀ
. . .  about 6 hours ago
ਗ਼ਲਤ ਹਨ ਰਾਹੁਲ ਗਾਂਧੀ ਦੇ ਅਸਤੀਫ਼ੇ ਦੀਆਂ ਖ਼ਬਰਾਂ- ਸੁਰਜੇਵਾਲਾ
. . .  about 6 hours ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਮਾਂ ਦਾ ਪੁੱਤ
. . .  about 7 hours ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਵਲੋਂ ਅਸਤੀਫ਼ੇ ਦੀ ਪੇਸ਼ਕਸ਼
. . .  about 7 hours ago
ਡੇਰਾਬੱਸੀ 'ਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  about 7 hours ago
ਉੱਤਰ ਪ੍ਰਦੇਸ਼ 'ਚ ਗੋਲੀਆਂ ਮਾਰ ਕੇ ਤਿੰਨ ਬੱਚਿਆਂ ਦੀ ਹੱਤਿਆ, ਟਿਊਬਵੈੱਲ ਦੀ ਹੌਦੀ 'ਚੋਂ ਮਿਲੀਆਂ ਲਾਸ਼ਾਂ
. . .  about 7 hours ago
ਜੰਮੂ-ਪਠਾਨਕੋਟ ਕੌਮੀ ਹਾਈਵੇਅ ਕਿਨਾਰੇ ਦਰਖ਼ਤ ਨਾਲ ਲਟਕਦੀ ਮਿਲੀ ਵਿਅਕਤੀ ਦੀ ਲਾਸ਼
. . .  about 7 hours ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸ਼ੁਰੂ
. . .  about 8 hours ago
ਤਪਾ ਦੇ ਸਿਵਲ ਹਸਪਤਾਲ 'ਚ ਗੁੰਡਾਗਰਦੀ ਦਾ ਹੋਇਆ ਨੰਗਾ ਨਾਚ, ਕਈ ਜ਼ਖ਼ਮੀ
. . .  about 8 hours ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਸ਼ਾਮਲ ਹੋਣ ਲਈ ਪਾਰਟੀ ਦਫ਼ਤਰ 'ਚ ਪਹੁੰਚੇ ਕੈਪਟਨ
. . .  about 9 hours ago
ਮਾਂ ਤੋਂ ਆਸ਼ੀਰਵਾਦ ਲੈਣ ਲਈ ਕੱਲ੍ਹ ਗੁਜਰਾਤ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  about 9 hours ago
ਅੱਜ ਖਟਕੜ ਕਲਾਂ ਜਾਣਗੇ ਭਗਵੰਤ ਮਾਨ
. . .  about 9 hours ago
ਦਿੱਲੀ 'ਚ ਅੱਜ ਐਨ.ਡੀ.ਏ. ਦੀ ਬੈਠਕ
. . .  about 10 hours ago
ਸੂਰਤ ਅਗਨੀਕਾਂਡ : ਤਿੰਨ ਲੋਕਾਂ 'ਤੇ ਮਾਮਲਾ ਦਰਜ
. . .  about 11 hours ago
ਅੱਜ ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਹਨ ਰਾਹੁਲ ਗਾਂਧੀ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਹਰੀਗੜ੍ਹ ਦੇ 38 ਸਾਲਾ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਖਾੜਕੂ 'ਕੰਤਾ ਵਲੈਤੀਆ' ਗ੍ਰਿਫ਼ਤਾਰ
. . .  7 minutes ago
ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਨੂੰ ਸੌਂਪਿਆ ਅਸਤੀਫ਼ਾ
. . .  20 minutes ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਵੈਸਾਖ ਸੰਮਤ 551

ਜਲੰਧਰ

ਸ਼ਹਿਨਾਈ ਪੈਲੇਸ ਕੋਲ ਠੇਕਾ ਖੁੱਲ੍ਹਣ 'ਤੇ ਭੜਕੇ ਲੋਕ

ਜਲੰਧਰ, 20 ਅਪ੍ਰੈਲ (ਸ਼ਿਵ)- ਐਕਸਾਈਜ਼ ਵਿਭਾਗ ਵਲੋਂ ਸ਼ਰਾਬ ਠੇਕੇ ਖੋਲ੍ਹਣ ਦੀ ਨੀਤੀ ਨਾਲ ਲੋਕਾਂ 'ਚ ਰੋਸ ਵੱਧ ਰਿਹਾ ਹੈ ਕਿਉਂਕਿ ਐਕਸਾਈਜ਼ ਵਿਭਾਗ ਨੇ ਆਪਣੇ ਠੇਕੇ ਤਾਂ ਵੇਚ ਲਏ ਹਨ ਪਰ ਅਜੇ ਤੱਕ ਇਹ ਤੈਅ ਨਹੀਂ ਕਰ ਸਕਿਆ ਹੈ ਕਿ ਉਸ ਨੇ ਠੇਕੇ ਕਿਸ ਜਗ੍ਹਾ 'ਤੇ ਖੋਲ੍ਹਣੇ ਹਨ | ਠੇਕੇ ਸਕੂਲ, ਕਾਲਜਾਂ ਨੇੜੇ, ਮੁਹੱਲਿਆਂ 'ਚ ਖੋਲ੍ਹੇ ਜਾ ਰਹੇ ਹਨ ਜਿਸ ਕਰਕੇ ਰੋਜ਼ਾਨਾ ਇਸ ਨੂੰ ਲੈ ਕੇ ਵਿਵਾਦ ਖੜ੍ਹੇ ਹੋ ਰਹੇ ਹਨ | ਸ਼ਹਿਨਾਈ ਪੈਲੇਸ ਦੇ ਸਾਹਮਣੇ ਹੁਣ ਠੇਕਾ ਖੁੱਲ੍ਹਣ ਕਰਕੇ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਟੈਗੋਰ ਨਗਰ, ਦਿਓਲ ਨਗਰ, ਅਸ਼ੋਕ ਨਗਰ ਦੀਆਂ ਔਰਤਾਂ ਤੇ ਬੱਚਿਆਂ 'ਚ ਇਸ ਨੂੰ ਲੈ ਕੇ ਕਾਫ਼ੀ ਡਰ ਪਾਇਆ ਜਾ ਰਿਹਾ ਹੈ ਕਿ ਸਕੂਲਾਂ, ਧਾਰਮਿਕ ਸਥਾਨਾਂ ਦੇ ਲਾਗੇ ਠੇਕਾ ਕਿਉਂ ਖੁੱਲ੍ਹ ਗਿਆ ਹੈ | ਲੋਕਾਂ ਨੇ ਇਕੱਠੇ ਹੋ ਕੇ ਮੇਅਰ ਜਗਦੀਸ਼ ਰਾਜਾ ਨੂੰ ਵੀ ਮੰਗ ਪੱਤਰ ਦਿੱਤਾ ਤੇ ਮੰਗ ਕੀਤੀ ਕਿ ਇਹ ਠੇਕਾ ਬੰਦ ਕਰਵਾਇਆ ਜਾਵੇ | ਮੇਅਰ ਨੇ ਭਰੋਸਾ ਦਿੱਤਾ ਕਿ ਇਹ ਠੇਕਾ ਬੰਦ ਕਰਵਾਇਆ ਜਾਵੇਗਾ | ਲੋਕਾਂ ਨੇ ਇਕ ਮੰਗ ਪੱਤਰ ਪੁਲਿਸ ਕਮਿਸ਼ਨਰ ਨੂੰ ਵੀ ਸੌਾਪਿਆ ਹੈ ਤੇ ਠੇਕਾ ਬੰਦ ਕਰਨ ਦੀ ਕਾਰਵਾਈ ਜਲਦੀ ਕਰਨ ਲਈ ਕਿਹਾ ਹੈ | ਲੋਕਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਠੇਕਾ ਬੰਦ ਨਾ ਕੀਤਾ ਗਿਆ ਤਾਂ ਉਹ ਇਸ ਦੇ ਿਖ਼ਲਾਫ਼ ਪ੍ਰਦਰਸ਼ਨ ਕਰਨਗੇ ਤੇ ਇਸ ਦੀ ਸਾਰੀ ਜ਼ਿੰਮੇਵਾਰੀ ਵਿਭਾਗ ਦੀ ਹੋਵੇਗੀ | ਲੋਕਾਂ ਨੇ ਡੀ. ਸੀ. ਵਰਿੰਦਰ ਕੁਮਾਰ ਸ਼ਰਮਾ ਨੂੰ ਵੀ ਇਸ ਠੇਕੇ ਨੂੰ ਬੰਦ ਕਰਨ ਨੂੰ ਲੈ ਕੇ ਮੰਗ ਪੱਤਰ ਭਿਜਵਾਇਆ ਹੈ | ਇਸ ਮੌਕੇ ਟੈਗੋਰ ਨਗਰ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਰਾਕੇਸ਼ ਚੌਹਾਨ, ਇੰਦਰਪਾਲ ਸਿੰਘ, ਅਨੁਜ ਮਹਿਤਾ ਐਡਵੋਕੇਟ, ਰਣਜੀਤ ਸਿੰਘ, ਅਨਿਲ ਕੁਮਾਰ, ਗਗਨਦੀਪ, ਇਕਬਾਲ ਸਿੰਘ ਨਿੱਝਰ, ਗੁਰਪ੍ਰੀਤ ਸਿੰਘ ਸੰਧੂ, ਕੇ. ਕੇ. ਗਾਂਧੀ, ਰਾਜੇਸ਼ ਦੂਆ, ਪ੍ਰਵੀਨ, ਵੇਦ ਪ੍ਰਕਾਸ਼ ਅਰੋੜਾ, ਬਲਵਿੰਦਰ, ਵਿਕਾਸ ਛਾਬੜਾ ਤੇ ਹੋਰ ਹਾਜ਼ਰ ਸਨ |

ਪ੍ਰਸਿੱਧ ਸੰਗੀਤਕਾਰ ਪੰਡਿਤ ਬਲਵੰਤ ਰਾਏ ਜਸਵਾਲ ਦੀ ਯਾਦ 'ਚ ਸੰਗੀਤ ਸਮਾਗਮ ਅੱਜ

ਜਲੰਧਰ, 20 ਅਪ੍ਰੈਲ (ਅ.ਬ.)-ਪਾਰਸ ਕਲਾ ਮੰਚ ਜਲੰਧਰ ਵਲੋਂ ਹਰ ਸਾਲ ਪੰਜਾਬ ਦੇ ਪ੍ਰਸਿੱਧ ਸੰਗੀਤਕਾਰ ਪੰਡਿਤ ਬਲਵੰਤ ਰਾਏ ਜਸਵਾਲ ਦੀ ਯਾਦ ਨੂੰ ਸਮਰਪਿਤ ਸਮਾਰੋਹ ਕਰਵਾਇਆ ਜਾਂਦਾ ਹੈ | ਇਸ ਸਾਲ ਵੀ ਇਹ ਸਮਾਗਮ 21 ਅਪ੍ਰੈਲ ਦਿਨ ਐਤਵਾਰ ਨੂੰ ਸ਼ਾਮ 4 ਵਜੇ ਤੋਂ 9 ਵਜੇ ਤੱਕ ਕੇ.ਐੱਲ. ...

ਪੂਰੀ ਖ਼ਬਰ »

ਟ੍ਰੈਵਲ ਏਜੰਟੀ ਕਰਨ ਵਾਲੇ ਪੁਲਿਸ ਮੁਲਾਜ਼ਮ ਦਾ 2 ਦਿਨ ਦਾ ਹੋਰ ਰਿਮਾਂਡ

ਐੱਮ. ਐੱਸ. ਲੋਹੀਆ ਜਲੰਧਰ, 20 ਅਪ੍ਰੈਲ - ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੋਕਾਂ ਕੋਲੋਂ ਲੱਖਾਂ ਦੀਆਂ ਠੱਗੀਆਂ ਮਾਰਨ ਵਾਲੇ ਗਿ੍ਫ਼ਤਾਰ ਕੀਤੇ ਪੰਜਾਬ ਪੁਲਿਸ ਦੇ ਸਿਪਾਹੀ ਬਿਕਰਮਪਾਲ ਸਿੰਘ (28) ਪੁੱਤਰ ਸਵ. ਧਰਮ ਪਾਲ ਵਾਸੀ ਪਿੰਡ ਨੰਗਲ ਖੁਰਦ, ਭੋਗਪੁਰ, ਜਲੰਧਰ ਦਾ ਅੱਜ ...

ਪੂਰੀ ਖ਼ਬਰ »

ਦੋਸ਼ੀਆਂ ਿਖ਼ਲਾਫ਼ ਪੁਲਿਸ ਨਹੀਂ ਕਰ ਰਹੀ ਬਣਦੀ ਕਾਰਵਾਈ

ਜਲੰਧਰ, 20 ਅਪ੍ਰੈਲ (ਐੱਮ. ਐੱਸ. ਲੋਹੀਆ) - ਪਿੰਡ ਉੱਧੋਵਾਲ, ਮਹਿਤਪੁਰ, ਜਲੰਧਰ ਦੀ ਰਹਿਣ ਵਾਲੀ ਸੰਦੀਪ ਕੌਰ ਪਤਨੀ ਸਰਬਜੀਤ ਸਿੰਘ ਨੇ ਦੋਸ਼ ਲਗਾਏ ਹਨ ਕਿ ਉਸ ਦੇ ਅਪਾਹਜ ਪਤੀ ਅਤੇ ਉਸ ਨਾਲ ਕੁੱਟਮਾਰ ਕਰਨ ਵਾਲੇ ਪਿੰਡ ਦੇ ਕੁਝ ਵਿਅਕਤੀਆਂ ਿਖ਼ਲਾਫ਼ ਸ਼ਿਕਾਇਤ ਦਿੱਤੇ ਜਾਣ ...

ਪੂਰੀ ਖ਼ਬਰ »

32 ਬੋਰ ਦੀ ਪਿਸਤੌਲ ਤੇ 5 ਜ਼ਿੰਦਾ ਰੌਦ ਸਮੇਤ ਦੋ ਕਾਬੂ

ਮਕਸੂਦਾਂ, 20 ਅਪ੍ਰੈਲ (ਲਖਵਿੰਦਰ ਪਾਠਕ)-ਥਾਣਾ ਮਕਸੂਦਾਂ ਦੀ ਮੰਡ ਚੌਾਕੀ ਪੁਲਿਸ ਵਲੋਂ ਦੋ ਦੋਸ਼ੀਆਂ ਨੂੰ ਨਾਜਾਇਜ਼ 32 ਬੋਰ ਦੀ ਪਿਸਤੌਲ ਤੇ 5 ਜਿੰਦਾ ਰੌਾਦ ਦੇ ਨਾਲ ਕਾਬੂ ਕੀਤਾ ਗਿਆ ਹੈ | ਕਾਬੂ ਕੀਤੇ ਦੋਸ਼ੀਆਂ ਦੀ ਪਛਾਣ ਰਵੀਸ਼ੇਰ ਸਿੰਘ ਉਰਫ਼ ਰਵੀ ਪੁੱਤਰ ਹੀਰਾ ਸਿੰਘ ...

ਪੂਰੀ ਖ਼ਬਰ »

ਡੀ.ਸੀ. ਵਲੋਂ ਕਣਕ ਦੇ ਖ਼ਰੀਦ ਪ੍ਰਬੰਧਾਂ ਸਬੰਧੀ ਨਵੀਂ ਦਾਣਾ ਮੰਡੀ ਦਾ ਦੌਰਾ

ਜਲੰਧਰ, 20 ਅਪ੍ਰੈਲ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀ ਸਹੂਲਤ ਲਈ ਚਲਦੇ ਸ਼ੀਜਨ 'ਚ ਕਣਕ ਦੀ ਨਿਰਵਿਘਨ ਖਰੀਦ ਲਈ ਵਚਨਬੱਧ ਹੈ | ਡਿਪਟੀ ਕਮਿਸ਼ਨਰ ਨੇ ਨਵੀਂ ਦਾਣਾ ਮੰਡੀ ਵਿਖੇ ਕਣਕ ਦੀ ...

ਪੂਰੀ ਖ਼ਬਰ »

ਸ਼ਹਿਰ 'ਚ ਕੱਛੂਆ ਚਾਲ ਚੱਲ ਰਹੀ ਹੈ ਸੀਵਰਾਂ ਦੀ ਸਫ਼ਾਈ

ਸ਼ਿਵ ਸ਼ਰਮਾ ਜਲੰਧਰ, 20 ਅਪ੍ਰੈਲ- ਆਦਰਸ਼ ਚੋਣ ਜ਼ਾਬਤੇ ਤੋਂ ਬਾਅਦ ਨਿਗਮ ਪ੍ਰਸ਼ਾਸਨ ਜਲਦੀ ਹੀ ਗਲੀਆਂ ਦੇ ਸੀਵਰਾਂ ਦੀ ਸਫ਼ਾਈ ਲਈ ਛੋਟੀਆਂ ਸੁਪਰ ਸੱਕਸ਼ਨ ਮਸ਼ੀਨਾਂ ਲੈਣ ਦੀ ਤਿਆਰੀ ਕਰ ਸਕਦਾ ਹੈ ਕਿਉਂਕਿ ਹੁਣ ਤੱਕ ਨਿੱਜੀ ਕੰਪਨੀਆਂ ਵਲੋਂ ਸੀਵਰਾਂ ਦੀ ਸਫ਼ਾਈ ਲਈ ...

ਪੂਰੀ ਖ਼ਬਰ »

ਉਮੀਦਵਾਰਾਂ ਨੂੰ ਨਾਮਜ਼ਦਗੀ ਫਾਰਮ ਅਤੇ ਵੋਟਰ ਸੂਚੀ ਮੁਹੱਈਆ ਕਰਵਾਉਣ ਲਈ ਅੱਜ ਖੁੱਲ੍ਹਾ ਰਹੇਗਾ ਚੋਣ ਦਫ਼ਤਰ

ਜਲੰਧਰ, 20 ਅਪ੍ਰੈਲ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਲੋਕ ਸਭਾ ਚੋਣਾਂ 2019 ਦੇ ਮੱਦੇਨਜ਼ਰ ਉਮੀਦਵਾਰਾਂ ਨੂੰ ਆਪਣੇ ਨਾਮਜ਼ਦਗੀ ਪੱਤਰ ਭਰਨ ਲਈ ਨਾਮਜ਼ਦ ਫਾਰਮ ਅਤੇ ਤਸਦੀਕਸ਼ੁਦਾ ਵੋਟਰ ਸੂਚੀ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ ...

ਪੂਰੀ ਖ਼ਬਰ »

ਮਲਸੀਆਂ ਵਿਖੇ ਭੇਦਭਰੀ ਹਾਲਤ'ਚ ਨੌਜਵਾਨ ਦੀ ਮੌਤ

ਮਲਸੀਆਂ/ਸ਼ਾਹਕੋਟ, 20 ਅਪ੍ਰੈਲ (ਸੁਖਦੀਪ ਸਿੰਘ)-ਮਲਸੀਆਂ ਵਿਖੇ ਅੱਜ ਭੇਦਭਰੀ ਹਾਲਤ 'ਚ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਹੈ | ਘਟਨਾ ਬਾਰੇ ਪਤਾ ਲੱਗਾ ਕਿ ਅਜੈ (19) ਪੁੱਤਰ ਸੋਢੀ ਰਾਮ ਵਾਸੀ ਪੱਤੀ ਆਕਲਪੁਰ (ਮਲਸੀਆਂ) ਦਾ ਚਚੇਰਾ ਭਰਾ ਸਨੀ ਉਸਨੂੰ ਗੰਭੀਰ ਹਾਲਤ 'ਚ ਅੱਜ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਚੌਧਰੀ ਸੰਤੋਖ ਸਿੰਘ ਵਲੋਂ ਜਲੰਧਰ (ਪੱਛਮੀ) ਹਲਕੇ ਤੋਂ ਪ੍ਰਚਾਰ ਮੁਹਿੰਮ ਸ਼ੁਰੂ

ਜਲੰਧਰ, 20 ਅਪ੍ਰੈਲ (ਮੇਜਰ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿਚ ਸੋਮਵਾਰ ਨੂੰ (22 ਅਪ੍ਰੈਲ) ਆਪਣਾ ਨਾਮਜ਼ਦਗੀ ਕਾਗਜ਼ ਭਰਨ ਵਾਲੇ ਕਾਂਗਰਸ ਉਮੀਦਵਾਰ ਚੌਧਰੀ ਸੰਤੋਖ ਸਿੰਘ ਨੇ ਅੱਜ ਆਪਣੀ ਸਿਆਸੀ ਮੁਹਿੰਮ ਦੀ ਸ਼ੁਰੂਆਤ ਜਲੰਧਰ ਪੱਛਮੀ ਤੋਂ ਕੀਤੀ ...

ਪੂਰੀ ਖ਼ਬਰ »

ਪੰਜਾਬ ਸਟੇਟ ਚੈੱਸ ਚੈਂਪੀਅਨਸ਼ਿਪ ਜਲੰਧਰ ਵਿਖੇ ਸ਼ੁਰੂ

ਜਲੰਧਰ, 20 ਅਪ੍ਰੈਲ (ਜਤਿੰਦਰ ਸਾਬੀ)-ਪੰਜਾਬ ਰਾਜ ਸ਼ਤਰੰਜ ਚੈਂਪੀਅਨਸ਼ਿਪ ਜੋ ਜ਼ਿਲ੍ਹਾ ਜਲੰਧਰ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ ਹੈ ਅੱਜ ਤੋਂ ਡਰੀਮ ਚੈੱਸ ਅਕੈਡਮੀ ਬਬਰੀਕ ਚੌਾਕ ਜਲੰਧਰ ਵਿਖੇ ਸ਼ੁਰੂ ਹੋਈ | ਇਸ ਚੈਂਪੀਅਨਸ਼ਿਪ'ਚ ਅੰਡਰ 7 ਸਾਲ ਤੇ 15 ਸਾਲ ਲੜਕੇ ਤੇ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਦੇ ਲਾਂਘੇ ਦੀ ਅਰਦਾਸ ਲਈ ਅੱਜ ਰਵਾਨਾ ਹੋਵੇਗਾ ਜਥਾ -ਖਹਿਰਾ

ਸ਼ਾਹਕੋਟ, 20 ਅਪ੍ਰੈਲ (ਸੁਖਦੀਪ ਸਿੰਘ)- ਗੁਰਦੁਆਰਾ ਕਰਤਾਰਪੁਰ ਸਾਹਿਬ (ਰਾਵੀ) ਦਰਸ਼ਨ ਅਭਿਲਾਸ਼ੀ ਸੰਸਥਾ ਵੱਲੋਂ 21 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸ਼ਾਹਕੋਟ ਤੋਂ ਸੰਸਥਾ ਦੇ ਮੈਂਬਰ ਗੁਰਨਾਮ ਸਿੰਘ ਖਹਿਰਾ ਦੀ ਅਗਵਾਈ 'ਚ ਕਰਤਾਰਪੁਰ ਸਾਹਿਬ ਦਾ ...

ਪੂਰੀ ਖ਼ਬਰ »

3 ਲੁਟੇਰੇ ਸਾਮਾਨ ਸਮੇਤ ਕਾਬੂ

ਗੁਰਾਇਆ, 20 ਅਪ੍ਰੈਲ ( ਬਲਵਿੰਦਰ ਸਿੰਘ )-ਥਾਣਾ ਮੁਖੀ ਗੁਰਾਇਆ ਇੰਸਪੈਕਟਰ ਲਖਵੀਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ. ਐੱਸ. ਆਈ. ਹਰਪਾਲ ਸਿੰਘ ਨੇ ਲੁੱਟ ਖੋਹ ਦੇ ਮਾਮਲੇ ਨੂੰ ਹੱਲ ਕਰਨ 'ਚ ਵੱਡੀ ਸਫਲਤਾ ਹਾਸਲ ਕੀਤੀ ਹੈ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਚੌਧਰੀ ਸੰਤੋਖ ਸਿੰਘ ਸ਼ਾਹਕੋਟ ਤੋਂ ਵੱਡੀ ਲੀਡ ਨਾਲ ਜਿੱਤਣਗੇ -ਸ਼ੇਰੋਵਾਲੀਆ

ਮਹਿਤਪੁਰ, 20 ਅਪ੍ਰੈਲ ( ਰੰਧਾਵਾ )-ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚੌਧਰੀ ਸੰਤੋਖ ਸਿੰਘ ਵੱਡੇ ਫ਼ਰਕ ਨਾਲ ਜਿੱਤਣਗੇ | ਇਹ ਪ੍ਰਗਟਾਵਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਸਰਕਲ ਮਹਿਤਪੁਰ ਦੇ ਪਿੰਡਾਂ ਦੇ ਦੌਰੇ ਸਮੇਂ ਪਿੰਡ ਆਦਰਾਮਾਨ ...

ਪੂਰੀ ਖ਼ਬਰ »

ਵਾਲੀਆ ਦੀ ਅਗਵਾਈ ਹੇਠ ਅਟਵਾਲ ਦੇ ਹੱਕ 'ਚ ਭਰਵੀਂ ਮੀਟਿੰਗ

ਜਲੰਧਰ, 20 ਅਪ੍ਰੈਲ (ਜਸਪਾਲ ਸਿੰਘ)-ਵਿਧਾਨ ਸਭਾ ਹਲਕਾ ਜਲੰਧਰ ਛਾਉਣੀ ਤੋਂ ਚੋਣ ਲੜ ਚੁੱਕੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐੱਚ. ਐੱਸ. ਵਾਲੀਆ ਦੀ ਅਗਵਾਈ ਹੇਠ ਲੋਕ ਸਭਾ ਉਮੀਦਵਾਰ ਡਾ. ਚਰਨਜੀਤ ਸਿੰਘ ਅਟਵਾਲ ਦੇ ਹੱਕ 'ਚ ਇੱਕ ਭਰਵੀਂ ਮੀਟਿੰਗ ਹੋਈ ਜਿਸ ਨੂੰ ...

ਪੂਰੀ ਖ਼ਬਰ »

ਤੇਜਿੰਦਰ ਨਿੱਝਰ ਤੇ ਪੱਪੂ ਗਾਖਲ ਵਲੋਂ ਅਟਵਾਲ ਦੇ ਹੱਕ 'ਚ ਵਿਸ਼ਾਲ ਮੀਟਿੰਗ

ਲਾਂਬੜਾ, 20 ਅਪ੍ਰੈਲ (ਕੁਲਜੀਤ ਸਿੰਘ ਸੰਧੂ)-ਜਲੰਧਰ ਲੋਕ ਸਭਾ ਹਲਕਾ ਤੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਸਾਂਝੇ ਉਮੀਦਵਾਰ ਸ: ਚਰਨਜੀਤ ਸਿੰਘ ਅਟਵਾਲ ਦੇ ਹੱਕ 'ਚ ਅੱਜ ਤੇਜਿੰਦਰ ਸਿੰਘ ਨਿੱਝਰ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਦਿਹਾਤੀ ਤੇ ਅਕਾਲੀ ਆਗੂ ਜਸਵੰਤ ਸਿੰਘ ...

ਪੂਰੀ ਖ਼ਬਰ »

ਚੌਧਰੀ ਸੰਤੋਖ ਸਿੰਘ ਨੂੰ ਪਿੰਡਾਂ 'ਚ ਮਿਲ ਰਿਹਾ ਭਰਵਾਂ ਹੁੰਗਾਰਾ

ਫਿਲੌਰ, 20 ਅਪ੍ਰੈਲ( ਸੁਰਜੀਤ ਸਿੰਘ ਬਰਨਾਲਾ )-ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚੌਧਰੀ ਸੰਤੋਖ ਸਿੰਘ ਵਲ਼ੋਂ ਪਿੰਡਾਂ ਦਾ ਤੂਫ਼ਾਨੀ ਦੌਰਾ ਕੀਤਾ ਗਿਆ | ਜਿਸ ਦੌਰਾਨ ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਨੇ 10 ਸਾਲ ਕੁੱਝ ਨਹੀਂ ਕੀਤਾ ਤੇ ਲੋਕਾਂ ...

ਪੂਰੀ ਖ਼ਬਰ »

ਦੇਸ਼ ਦੀ ਜਨਤਾ ਨਰਿੰਦਰ ਮੋਦੀ ਨੂੰ ਮੁੜ ਪ੍ਰਧਾਨ ਮੰਤਰੀ ਦੇਖਣਾ ਚਾਹੁੰਦੀ ਹੈ-ਅਟਵਾਲ

ਮਕਸੂਦਾਂ, 20 ਅਪ੍ਰੈਲ (ਲਖਵਿੰਦਰ ਪਾਠਕ)-ਦੇਸ਼ ਦੇ ਵੋਟਰ ਨੂੰ ਆਪਣੀ ਵੋਟ ਦਾ ਇਸਤੇਮਾਲ ਇਨਸਾਨ ਦੀ ਸੋਚ, ਕਾਬਲੀਅਤ ਤੇ ਸੂਝ-ਬੂਝ ਦੇਖ ਕੇ ਹੀ ਕਰਨਾ ਚਾਹੀਦੀ ਹੈ | ਅੱਜ ਦੇਸ਼ ਦੀ ਜਨਤਾ ਨਰਿੰਦਰ ਮੋਦੀ ਵਰਗੇ ਦੇਸ਼ ਭਗਤ ਆਗੂ ਨੂੰ ਮੁੜ ਪ੍ਰਧਾਨ ਮੰਤਰੀ ਦੇਖਣਾ ਚਾਹੰੁਦੀ ...

ਪੂਰੀ ਖ਼ਬਰ »

ਸਟੇਟ ਪਬਲਿਕ ਸਕੂਲ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ

ਜਲੰਧਰ, 20 ਅਪ੍ਰੈਲ (ਰਣਜੀਤ ਸਿੰਘ ਸੋਢੀ)-ਸਟੇਟ ਪਬਲਿਕ ਸਕੂਲ ਜਲੰਧਰ ਕੈਂਟ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ, ਜਿਸ 'ਚ ਚਾਰਾਂ ਸਦਨ ਦੇ ਦੋ ਦੋ ਵਿਦਿਆਰਥੀਆਂ ਨੇ ਵਿਸ਼ਵ ਵਿਰਾਸਤ ਦਿਵਸ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ | ਇਸ ਪੇਸ਼ਕਸ਼ 'ਚ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਜਲਦੀ ਦੂਰ ਕੀਤੀਆਂ ਜਾਣ ਬਿਜਲੀ ਸ਼ਿਕਾਇਤਾਂ

ਜਲੰਧਰ, 20 ਅਪ੍ਰੈਲ (ਸ਼ਿਵ)- ਚੈਂਬਰ ਆਫ਼ ਨਾਰਦਰਨ ਵੈੱਲਫੇਅਰ ਸੁਸਾਇਟੀ ਵਲੋਂ ਸੱਦੀ ਇਕ ਮੀਟਿੰਗ 'ਚ ਸਨਅਤਕਾਰਾਂ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਪਾਵਰਕਾਮ ਦੇ ਉੱਤਰੀ ਜ਼ੋਨ ਦੇ ਚੀਫ਼ ਇੰਜੀ. ਕੇ. ਪੀ. ਐੱਸ. ਸੇਖੋਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਦੱਸਦਿਆਂ ਕਿਹਾ ...

ਪੂਰੀ ਖ਼ਬਰ »

ਜੱਟ ਸਿੱਖ ਕੌ ਾਸਲ ਵਲੋਂ ਸਕੂਲੀ ਵਿਦਿਆਰਥੀਆਂ ਦੀ ਆਰਥਿਕ ਮਦਦ

ਜਲੰਧਰ, 20 ਅਪ੍ਰੈਲ (ਜਸਪਾਲ ਸਿੰਘ)-ਜੱਟ ਸਿੱਖ ਕੌਾਸਲ ਪਿਛਲੇ ਲੰਬੇ ਸਮੇਂ ਤੋਂ ਲੋੜਵੰਦ ਤੇ ਹੋਣਹਾਰ ਵਿਦਿਆਰਥੀਆਂ ਦੀ ਆਰਥਿਕ ਮਦਦ ਕਰਦੀ ਆ ਰਹੀ ਹੈ ਤੇ ਇਸ ਵਿੱਦਿਅਕ ਵਰ੍ਹੇ 'ਚ ਵੀ ਜੱਟ ਸਿੱਖ ਕੌਾਸਲ ਵਲੋਂ ਲੋੜਵੰਦ ਤੇ ਹੋਣਹਾਰ ਵਿਦਿਆਰਥੀਆਂ ਦੀ ਆਰਥਿਕ ਮਦਦ ਕੀਤੀ ਜਾ ...

ਪੂਰੀ ਖ਼ਬਰ »

ਜਲੰਧਰ ਅਦਾਲਤਨਾਮਾ ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ 10 ਸਾਲ ਦੀ ਕੈਦ

ਜਲੰਧਰ, 20 ਅਪ੍ਰੈਲ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪਰਮਿੰਦਰ ਸਿੰਘ ਗਰੇਵਾਲ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਕੁਲਵੰਤ ਸਿੰਘ ਪੁੱਤਰ ਬੀਰਬਲ ਵਾਸੀ ਵਡਾਲਾ ਕਾਲੋਨੀ, ਜਲੰਧਰ ਨੂੰ 10 ਸਾਲ ਦੀ ਕੈਦ ਅਤੇ ਇਕ ਲੱਖ ...

ਪੂਰੀ ਖ਼ਬਰ »

ਹੋਟਲ ਉਦਯੋਗ ਦੇ ਮਾਹਿਰਾਂ ਨੇ ਐਲ. ਪੀ. ਯੂ. ਵਿਖੇ ਕੀਤਾ ਅੰਤਰਰਾਸ਼ਟਰੀ ਸੰਮੇਲਨ

ਜਲੰਧਰ, 20 ਅਪ੍ਰੈਲ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸਕੂਲ ਆਫ਼ ਹੋਟਲ ਮੈਨੇਜਮੈਂਟ ਤੇ ਟੂਰਿਜ਼ਮ ਅਤੇ ਡਵੀਜ਼ਨ ਆਫ਼ ਕੈਰੀਅਰ ਸਰਵਿਸਿਜ਼ ਵਲੋਂ ਐਲ. ਪੀ. ਯੂ. 'ਚ ਪਹਿਲੀ ਵਾਰ ਵਿਸ਼ਾਲ ਗਲੋਬਲ ਹੋਟਲ ਇੰਡਸਟਰੀ ਪ੍ਰਤੀ ਐੱਚ. ਆਰ. ਸੰਮੇਲਨ ...

ਪੂਰੀ ਖ਼ਬਰ »

74ਵਾਂ ਸਥਾਪਨਾ ਦਿਵਸ ਮਨਾਇਆ

ਜਲੰਧਰ, 20 ਅਪ੍ਰੈਲ (ਸ਼ਿਵ)- ਆਲ ਇੰਡੀਆ ਬੈਂਕ ਇੰਪਲਾਈਜ਼ ਐਸੋਸੀਏਸ਼ਨ ਦੀ ਜਥੇਬੰਦੀ ਦੇ ਪੰਜਾਬ ਯੂਨਿਟ ਨੇ ਆਪਣਾ 74ਵਾਂ ਸਥਾਪਨਾ ਦਿਵਸ ਮਨਾਇਆ | ਇਸ ਮੌਕੇ ਸਕੱਤਰ ਅੰਮਿ੍ਤ ਲਾਲ ਸਮੇਤ ਕਈ ਆਗੂ ਸ਼ਾਮਿਲ ਸਨ | ਇਸ ਮੌਕੇ ਬੁਲਾਰਿਆਂ ਨੇ ਇਕਜੁੱਟ ਹੋ ਕੇ ਮੁਲਾਜ਼ਮਾਂ ਦੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਫਿਲੌਰ, 20 ਅਪ੍ਰੈਲ (ਇੰਦਰਜੀਤ ਚੰਦੜ੍ਹ) - ਫਿਲੌਰ ਦੇ ਸਤਲੁਜ ਦਰਿਆ ਨਜ਼ਦੀਕ ਹਾਈਟੈਕ ਨਾਕੇ 'ਤੇ ਏ.ਐਸ.ਆਈ ਰਵਿੰਦਰ ਸਿੰਘ ਵਲੋਂ ਕੀਤੀ ਜਾ ਰਹੀ ਸਪੈਸ਼ਲ ਚੈਕਿਗ ਦੌਰਾਨ 1 ਵਿਅਕਤੀ ਨੂੰ 1680 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਜੇਕਰ ਮੱਕੜ ਸਾਲਸ ਦੇ ਫ਼ੈਸਲੇ ਨੂੰ ਨਹੀਂ ਮੰਨਦਾ ਤਾਂ ਅਸੀਂ ਪਾਰਟੀ ਦੇ ਪ੍ਰਚਾਰ ਲਈ ਨਹੀਂ ਤੁਰਾਂਗੇ -ਢੇਸੀ ਪਰਿਵਾਰ

ਫਗਵਾੜਾ, 20 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)- ਢੇਸੀ ਪਰਿਵਾਰ ਲੋਕ ਸਭਾ ਹਲਕਾ ਜਲੰਧਰ, ਹੁਸ਼ਿਆਰਪੁਰ ਅਤੇ ਆਨੰਦਪੁਰ ਸਾਹਿਬ ਵਿਚ ਆਪਣਾ ਵਧੀਆ ਰੁਤਬਾ ਰੱਖਣ ਵਾਲਾ ਪਰਿਵਾਰ ਹੈ ਅਤੇ ਇਸ ਪਰਿਵਾਰ ਦੇ ਹੱਕ ਲਈ ਅੱਜ ਢੇਸੀ ਪਰਿਵਾਰ ਦੇ ਗ੍ਰਹਿ ਫਗਵਾੜਾ ਵਿਖੇ ਵੱਖ ਵੱਖ ...

ਪੂਰੀ ਖ਼ਬਰ »

8 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਆਦਮਪੁਰ,20 ਅਪ੍ਰੈਲ (ਹਰਪ੍ਰੀਤ ਸਿੰਘ, ਰਮਨ ਦਵੇਸਰ)- ਥਾਣਾ ਆਦਮਪੁਰ ਪੁਲਿਸ ਵਲੋਂ 8 ਗ੍ਰਾਮ ਹੈਰੋਇਨ ਸਮੇਤ ਇਕ ਵਿਆਕਤੀ ਨੂੰ ਗਿ੍ਫਤਾਰ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ ਸਰਬਜੀਤ ਸਿੰਘ ਮੱਲੀ ਆਦਮਪੁਰ ਨੇ ਦੱਸਿਆ ਕਿ ਐਸ.ਆਈ ਪ੍ਰਦੀਪ ਕੁਮਾਰ ਸਮੇਤ ...

ਪੂਰੀ ਖ਼ਬਰ »

ਕਿੱਕ ਬਾਕਸਿੰਗ ਇੰਟਰਨੈਸ਼ਨਲ ਚੈਂਪੀਅਨਸ਼ਿਪ 'ਚੋਂ ਪੰਜਾਬ ਦੀ ਟੀਮ ਨੇ ਜਿੱਤੇ 4 ਸੋਨ ਤਗਮੇ

ਸ਼ਾਹਕੋਟ, 20 ਅਪ੍ਰੈਲ (ਦਲਜੀਤ ਸਚਦੇਵਾ)- ਬੀਤੇ ਦਿਨੀਂ ਚੰਡੀਗੜ੍ਹ ਵਿਖੇ ਕਰਵਾਈ ਗਈ ਸਵਾਤੇ ਕਿੱਕ ਬਾਕਸਿੰਗ ਇੰਟਰਨੈਸ਼ਨਲ ਚੈਂਪੀਅਨਸ਼ਿਪ 'ਚੋਂ ਪੰਜਾਬ ਦੀ ਟੀਮ ਦੇ 4 ਖਿਡਾਰੀਆਂ ਨੇ ਸੋਨ ਤਗਮੇ ਜਿੱਤੇ ਹਨ ਤੇ ਇਨ੍ਹਾਂ ਖਿਡਾਰੀਆਂ ਦਾ ਸ਼ਾਹਕੋਟ ਪੁੱਜਣ 'ਤੇ ਭਰਵਾਂ ...

ਪੂਰੀ ਖ਼ਬਰ »

ਦੋ ਕਾਰਾਂ ਦੀ ਟੱਕਰ 'ਚ 4 ਜ਼ਖ਼ਮੀ

ਫਿਲੌਰ, 20 ਅਪ੍ਰੈਲ (ਸੁਰਜੀਤ ਸਿੰਘ ਬਰਨਾਲਾ )-ਫਿਲੌਰ ਨਜ਼ਦੀਕ ਪੈਪਸੀ ਕੋਲਡ ਡਰਿੰਕ ਫ਼ੈਕਟਰੀ ਸਾਹਮਣੇ 2 ਕਾਰਾਂ ਦੀ ਟੱਕਰ ਹੋਣ ਨਾਲ 4 ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖਬਰ ਹੈ | ਜਾਣਕਾਰੀ ਦਿੰਦੇ ਹੋਏ ਹਾਈਵੇ ਪੈਟਰੋਲੀਅਮ ਨੰਬਰ 14 ਦੇ ਏ ਐੱਸ ਆਈ ਰਮੇਸ਼ ਕੁਮਾਰ ਤੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਫਿਲੌਰ, 20 ਅਪ੍ਰੈਲ (ਇੰਦਰਜੀਤ ਚੰਦੜ੍ਹ) - ਫਿਲੌਰ ਦੇ ਸਤਲੁਜ ਦਰਿਆ ਨਜ਼ਦੀਕ ਹਾਈਟੈਕ ਨਾਕੇ 'ਤੇ ਏ.ਐਸ.ਆਈ ਰਵਿੰਦਰ ਸਿੰਘ ਵਲੋਂ ਕੀਤੀ ਜਾ ਰਹੀ ਸਪੈਸ਼ਲ ਚੈਕਿਗ ਦੌਰਾਨ 1 ਵਿਅਕਤੀ ਨੂੰ 1680 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਕਰ ਤੇ ਆਬਕਾਰੀ ਪੁਲਿਸ ਵਲੋਂ 10800 ਲੀਟਰ ਲਾਹਣ ਬਰਾਮਦ

ਬਿਲਗਾ, 20 ਅਪ੍ਰੈਲ (ਰਾਜਿੰਦਰ ਸਿੰਘ ਬਿਲਗਾ)-ਅੱਜ ਕਰ ਤੇ ਆਬਕਾਰੀ ਪੁਲਿਸ ਜਲੰਧਰ ਵੱਲੋਂ ਥਾਣਾ ਬਿਲਗਾ ਅਧੀਨ ਪਿੰਡ ਭੋਡੇ, ਬੁਰਜ ਹਸਨ, ਸੰਗੋਵਾਲ ਨੇੜੇ ਬੰਨ੍ਹ ਸਤਲੁਜ ਦਰਿਆ ਅੰਦਰ 10800 ਲੀਟਰ ਲਾਹਣ ਨਸ਼ਟ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਕਰ ਤੇ ਅਬਕਾਰੀ ਅਫ਼ਸਰ ...

ਪੂਰੀ ਖ਼ਬਰ »

ਸਕੂਲ ਪਿ੍ੰਸੀਪਲ 'ਤੇ ਜਾਨਲੇਵਾ ਹਮਲਾ

ਸ਼ਾਹਕੋਟ, 20 ਅਪ੍ਰੈਲ (ਸੁਖਦੀਪ ਸਿੰਘ)- ਸ਼ਾਹਕੋਟ ਦੇ ਨਜ਼ਦੀਕੀ ਪਿੰਡ ਨੰਗਲ ਅੰਬੀਆਂ ਵਿਖੇ ਇਕ ਨਿੱਜੀ ਸਕੂਲ ਦੇ ਪਿ੍ੰਸੀਪਲ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਜਾਨਲੇਵਾ ਹਮਲਾ ਕਰਕੇ ਗੰਭੀਰ ਜ਼ਖਮੀ ਕਰਨ ਦਾ ਸਮਾਚਾਰ ਹੈ | ਸ਼ਾਹਕੋਟ ਦੇ ਸਰਕਾਰੀ ਹਸਪਤਾਲ ਵਿਖੇ ਜ਼ੇਰੇ ...

ਪੂਰੀ ਖ਼ਬਰ »

ਕੋਟਲੀ ਗਾਜਰਾਂ ਵਿਖੇ ਤਕਰਾਰ ਦੌਰਾਨ ਦੋਵਾਂ ਧਿਰਾਂ ਦੇ 2 ਨੌਜਵਾਨ ਜ਼ਖ਼ਮੀ

ਮਲਸੀਆਂ/ਸ਼ਾਹਕੋਟ, 20 ਅਪ੍ਰੈਲ (ਸੁਖਦੀਪ ਸਿੰਘ)-ਮਲਸੀਆਂ ਚੌਾਕੀ ਅਧੀਨ ਪੈਂਦੇ ਪਿੰਡ ਕੋਟਲੀ ਗਾਜਰਾਂ ਵਿਖੇ ਬੀਤੀ ਰਾਤ ਨੌਜਵਾਨਾਂ ਦੀ ਆਪਸੀ ਰੰਜਿਸ਼ ਨੂੰ ਲੈ ਕੇ ਹੋਏ ਤਕਰਾਰ ਤੋਂ ਬਾਅਦ 2 ਨੌਜਵਾਨਾਂ ਦੇ ਜ਼ਖਮੀ ਹੋਣ ਦੀ ਖਬਰ ਹੈ | ਸ਼ਾਹਕੋਟ ਦੇ ਸਰਕਾਰੀ ਹਸਪਤਾਲ ...

ਪੂਰੀ ਖ਼ਬਰ »

ਪਿੰਡ ਗੇਹਲਣ ਵਿਖੇ ਚੱਲੀ ਗੋਲੀ ਸਬੰਧੀ ਪੁਲਿਸ ਵਲੋਂ 2 ਨੌਜਵਾਨਾਂ ਖਿਲਾਫ਼ ਮਾਮਲਾ ਦਰਜ

ਸ਼ਾਹਕੋਟ, 20 ਅਪ੍ਰੈਲ (ਸੁਖਦੀਪ ਸਿੰਘ) ਸ਼ਾਹਕੋਟ ਦੇ ਪਿੰਡ ਤਲਵੰਡੀ ਸੰਘੇੜਾ ਦੀ ਪੁਲਿਸ ਚੌਾਕੀ ਅਧੀਨ ਪੈਂਦੇ ਪਿੰਡ ਗੇਹਲਣ ਵਿਖੇ ਬੀਤੀ 13 ਅਪ੍ਰੈਲ ਨੂੰ ਗੋਲੀ ਚੱਲਣ ਨਾਲ ਇਕ ਨੌਜਵਾਨ ਜ਼ਖਮੀ ਹੋ ਗਿਆ ਸੀ, ਜਿਸਦੇ ਸਬੰਧ 'ਚ ਸ਼ਾਹਕੋਟ ਪੁਲਿਸ ਨੇ ਦੋ ਨੌਜਵਾਨਾਂ ਖਿਲਾਫ਼ ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਜ਼ਬਰਦਸਤ ਟੱਕਰ ਦੌਰਾਨ 2 ਔਰਤਾਂ ਸਮੇਤ 4 ਜ਼ਖ਼ਮੀ

ਸ਼ਾਹਕੋਟ, 20 ਅਪ੍ਰੈਲ (ਸੁਖਦੀਪ ਸਿੰਘ) ਅੱਜ ਸਵੇਰੇ ਨਜ਼ਦੀਕੀ ਪਿੰਡ ਕੋਹਾੜ ਖੁਰਦ ਵਿਖੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਭਿਆਨਕ ਟੱਕਰ ਹੋ ਗਈ, ਜਿਸ ਦੌਰਾਨ ਦੋ ਔਰਤਾਂ ਸਮੇਤ ਚਾਰ ਵਿਅਕਤੀ ਗੰਭੀਰ ਜ਼ਖਮੀ ਹੋ ਗਏ | ਜਾਣਕਾਰੀ ਅਨੁਸਾਰ ਮਹਿੰਦਰ ਸਿੰਘ ਪੁੱਤਰ ਸੋਹਣ ...

ਪੂਰੀ ਖ਼ਬਰ »

ਅੰਬੇਡਕਰ ਸੈਨਾ ਪੰਜਾਬ ਵਲੋਂ ਮਿਸ਼ਨ ਅੰਬੇਡਕਰ ਜਾਗਰੂਕਤਾ ਰੈਲੀ ਅੱਜ

ਫਿਲੌਰ, 20 ਅਪ੍ਰੈਲ (ਬੀ. ਐਸ. ਕੈਨੇਡੀ)-ਅੰਬੇਡਕਰ ਸੈਨਾ ਪੰਜਾਬ ਵਲੋਂ ਮਿਸ਼ਨ ਅੰਬੇਡਕਰ ਜਾਗਰੂਕਤਾ ਰੈਲੀ 21 ਅਪ੍ਰੈਲ ਨੂੰ ਕੱਢੀ ਜਾ ਰਹੀ ਹੈ, ਜੋ ਕਿ ਫਿਲੌਰ ਤੋਂ ਹੁੰਦੀ ਹੋਈ ਭਾਗਸਿੰਘਪੁਰ, ਸੁਲਤਾਨਪੁਰ, ਮੰਡੀ, ਅੱਪਰਾ, ਮੁਕੰਦਪੁਰ, ਬੰਗਾ, ਗੜ੍ਹਸ਼ੰਕਰ ਤੋਂ ਹੁੰਦੀ ਹੋਈ ...

ਪੂਰੀ ਖ਼ਬਰ »

ਆਲ ਕੇਡਰ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ

ਭੋਗਪੁਰ, 20 ਅਪ੍ਰੈਲ (ਡੱਲੀ)-ਆਲ ਕੇਡਰ ਪੈਨਸ਼ਨਰਜ਼ ਐਸੋਸੀਏਸ਼ਨ ਭੋਗਪੁਰ ਮੰਡਲ ਦੀ ਹੰਗਾਮੀ ਮੀਟਿੰਗ ਸਾਥੀ ਗੁਰਸ਼ਰਨ ਸਿੰਘ ਭੱਟੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵਿਚਾਰ ਕੀਤਾ ਗਿਆ ਕਿ ਜੋ ਟਾਂਡੇ ਸਬ-ਡਵੀਜ਼ਨਾਂ ਵਿਚੋਂ ਬਿਜਲੀ ਕਰਮਚਾਰੀਆਂ ਦੀਆਂ ਸਿਆਸੀ ਤੌਰ ...

ਪੂਰੀ ਖ਼ਬਰ »

ਨਕੋਦਰ ਥਾਣੇ ਅੱਗੇ ਲਗਾਇਆ ਧਰਨਾ ਪੁਲਿਸ ਨੇ ਕੀਤਾ ਮੁਕੱਦਮਾ ਦਰਜ

ਨਕੋਦਰ, 20 ਅਪ੍ਰੈਲ (ਗੁਰਵਿੰਦਰ ਸਿੰਘ)-ਸ਼ੁੱਕਰਵਾਰ ਨੂੰ ਨਕੋਦਰ ਥਾਣੇ 'ਚ ਦੋ ਧਿਰਾਂ 'ਚ ਰਾਜ਼ੀਨਾਵਾਂ ਹੋਣ ਤੋਂ ਬਾਅਦ ਚੱਲੀਆਂ ਇੱਟਾਂ ਤੋਂ ਬਾਅਦ ਸਨਿਚਰਵਾਰ ਨੂੰ ਇਕ ਧਿਰ ਦੇ ਪੱਖ 'ਚ ਲੁੱਟ-ਖੋਹ ਦੀ ਘਟਨਾ ਤੇ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਧਰਨਾ ਲਗਾਇਆ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX