ਤਾਜਾ ਖ਼ਬਰਾਂ


ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਏਥੇ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ...
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਮਈ (ਅਰੁਣ ਅਹੂਜਾ)- ਸਥਾਨਕ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਇਕ ਜੀਅ ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ...
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਗੋਨਿਆਣਾ, 25 ਮਈ (ਬਰਾੜ ਆਰ. ਸਿੰਘ)- ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਬਲਾਹੜ ਵਿੰਝੂ ਅੰਦਰ ਛੱਪੜ ਦੀ ਚੱਲ ਰਹੀ ਖ਼ੁਦਾਈ ਦੌਰਾਨ ਇਸ ਦੀ ਤਹਿ ਥੱਲਿਓਂ ਤਕਰੀਬਨ 500 ਚੱਲੇ ਅਤੇ ਕੁੱਝ ...
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਮੁੰਬਈ, 25 ਮਈ- ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਹ ਆਪਣੀ ਪਤਨੀ ਨਾਲ ਵਿਦੇਸ਼ ਜਾ ਰਹੇ...
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ ....
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਜ਼ੀਰਾ, 25 ਮਈ (ਮਨਜੀਤ ਸਿੰਘ ਢਿੱਲੋਂ)- ਇਕ ਪਾਸੇ ਜਿੱਥੇ ਸਰਕਾਰ ਵਲੋਂ ਨਸ਼ੇ ਨੂੰ ਠੱਲ੍ਹ ਪਾਏ ਜਾਣ ਦੇ ਵੱਡੇ-ਵੱਡੇ ਬਿਆਨ ਦਿੱਤੇ ਜਾ ਰਹੇ ਹਨ, ਉੱਥੇ ਪੰਜਾਬ 'ਚ ਨਸ਼ੇ ਕਾਰਨ ਆਏ ਦਿਨ ਨੌਜਵਾਨਾਂ ਦੀ ਮੌਤਾਂ ਹੋਣੀਆਂ ਜਾਰੀ ਹਨ, ਜੋ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ....
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
ਨਵੀਂ ਦਿੱਲੀ, 25 ਮਈ- ਨਾਗਾਲੈਂਡ ਦੇ ਕੋਹਿਮਾ 'ਚ ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ ਹੋਏ ਹਨ ਜਦਕਿ 4 ਜਵਾਨ ਜ਼ਖਮੀ....
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  1 day ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  1 day ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  1 day ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  1 day ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  1 day ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  1 day ago
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  1 day ago
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  1 day ago
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  1 day ago
ਉੱਤਰ ਪ੍ਰਦੇਸ਼ 'ਚ ਚੋਣ ਡਿਊਟੀ 'ਤੇ ਗਏ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ
. . .  1 day ago
16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਰਾਸ਼ਟਰਪਤੀ ਨੇ ਕੀਤੇ ਹਸਤਾਖ਼ਰ
. . .  1 day ago
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਜੇਤੂ ਉਮੀਦਵਾਰਾਂ ਦੀ ਸੂਚੀ
. . .  1 day ago
ਗ਼ਲਤ ਹਨ ਰਾਹੁਲ ਗਾਂਧੀ ਦੇ ਅਸਤੀਫ਼ੇ ਦੀਆਂ ਖ਼ਬਰਾਂ- ਸੁਰਜੇਵਾਲਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਮਾਂ ਦਾ ਪੁੱਤ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਵਲੋਂ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਡੇਰਾਬੱਸੀ 'ਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  1 day ago
ਉੱਤਰ ਪ੍ਰਦੇਸ਼ 'ਚ ਗੋਲੀਆਂ ਮਾਰ ਕੇ ਤਿੰਨ ਬੱਚਿਆਂ ਦੀ ਹੱਤਿਆ, ਟਿਊਬਵੈੱਲ ਦੀ ਹੌਦੀ 'ਚੋਂ ਮਿਲੀਆਂ ਲਾਸ਼ਾਂ
. . .  1 day ago
ਜੰਮੂ-ਪਠਾਨਕੋਟ ਕੌਮੀ ਹਾਈਵੇਅ ਕਿਨਾਰੇ ਦਰਖ਼ਤ ਨਾਲ ਲਟਕਦੀ ਮਿਲੀ ਵਿਅਕਤੀ ਦੀ ਲਾਸ਼
. . .  1 day ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸ਼ੁਰੂ
. . .  1 day ago
ਤਪਾ ਦੇ ਸਿਵਲ ਹਸਪਤਾਲ 'ਚ ਗੁੰਡਾਗਰਦੀ ਦਾ ਹੋਇਆ ਨੰਗਾ ਨਾਚ, ਕਈ ਜ਼ਖ਼ਮੀ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਸ਼ਾਮਲ ਹੋਣ ਲਈ ਪਾਰਟੀ ਦਫ਼ਤਰ 'ਚ ਪਹੁੰਚੇ ਕੈਪਟਨ
. . .  1 day ago
ਮਾਂ ਤੋਂ ਆਸ਼ੀਰਵਾਦ ਲੈਣ ਲਈ ਕੱਲ੍ਹ ਗੁਜਰਾਤ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਅੱਜ ਖਟਕੜ ਕਲਾਂ ਜਾਣਗੇ ਭਗਵੰਤ ਮਾਨ
. . .  1 day ago
ਦਿੱਲੀ 'ਚ ਅੱਜ ਐਨ.ਡੀ.ਏ. ਦੀ ਬੈਠਕ
. . .  1 day ago
ਸੂਰਤ ਅਗਨੀਕਾਂਡ : ਤਿੰਨ ਲੋਕਾਂ 'ਤੇ ਮਾਮਲਾ ਦਰਜ
. . .  1 day ago
ਅੱਜ ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਹਨ ਰਾਹੁਲ ਗਾਂਧੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਵੈਸਾਖ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

70 ਕਿੱਲੋ ਡੋਡੇ, ਹੈਰੋਇਨ ਤੇ ਦੇਸੀ ਪਿਸਤੌਲ ਸਮੇਤ 3 ਕਾਬੂ

ਨਵਾਂਸ਼ਹਿਰ, 21 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਪੁਲਿਸ ਮੁਖੀ ਦੀ ਸਿੱਧੀ ਦੇਖ-ਰੇਖ ਹੇਠ ਚੱਲਦੇ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਅਜੀਤਪਾਲ ਸਿੰਘ ਦੀ ਅਗਵਾਈ 'ਚ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਤਿੰਨ ਕਥਿਤ ਦੋਸ਼ੀਆਂ ਨੂੰ ਡੋਡੇ ਚੂਰਾ ਪੋਸਤ, ਹੈਰੋਇਨ ਅਤੇ ਇਕ ਪਿਸਤੌਲ ਸਮੇਤ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਇਸ ਮਾਮਲੇ ਨੂੰ ਲੈ ਕੇ ਅੱਜ ਸੀ.ਆਈ.ਏ. ਸਟਾਫ਼ ਨਵਾਂਸ਼ਹਿਰ ਵਿਖੇ ਡੀ.ਐੱਸ.ਪੀ. (ਮੇਜਰ ਕ੍ਰਾਈਮ) ਸ਼ਹੀਦ ਭਗਤ ਸਿੰਘ ਨਗਰ ਸ੍ਰੀ ਪਰਮਜੀਤ ਸਿੰਘ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ | ਉਨ੍ਹਾਂ ਦੱਸਿਆ ਕਿ ਸੀ.ਆਈ.ਏ.ਪੁਲਿਸ ਵਲੋਂ ਬੀਤੀ ਰਾਤ ਤੋਂ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ 'ਚ ਤਿੰਨ ਅਪਰਾਧਿਕ ਮਾਮਲੇ ਦਰਜ ਕਰਵਾਏ ਗਏ ਹਨ | ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦਾ ਸਫ਼ਾਇਆ ਕਰਨ ਲਈ ਪੂਰੀ ਵਚਨਬੱਧਤਾ ਨਾਲ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ ਅਤੇ ਜ਼ਿਲ੍ਹੇ ਅੰਦਰ ਨਾਕਾਬੰਦੀਆਂ ਅਤੇ ਗਸ਼ਤ ਦੇ ਹੁਕਮ ਲਗਾਤਾਰ ਜਾਰੀ ਹਨ | ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਏ.ਐੱਸ.ਆਈ. ਜਸਵੀਰ ਸਿੰਘ ਸੀ.ਆਈ.ਏ. ਸਟਾਫ਼ ਪਿੰਡ ਕਮਾਲਪੁਰ ਦੇ ਗੇਟ ਨਜ਼ਦੀਕ ਮੌਜੂਦ ਸਨ ਜਿੱਥੇ ਸ਼ੱਕ ਦੀ ਬਿਨਾਹ 'ਤੇ ਜਸਵੀਰ ਸਿੰਘ ਨੇ ਤਲਵਿੰਦਰ ਸਿੰਘ ਉਰਫ਼ ਬਿੰਦਰ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਬੂਲੇਵਾਲ ਨੂੰ ਕਾਬੂ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਜਸਵੀਰ ਸਿੰਘ ਵਲੋਂ ਇਤਲਾਹ ਦੇਣ ਤੇ ਸੀ.ਆਈ.ਏ. ਦੇ ਥਾਣੇਦਾਰ ਜਰਨੈਲ ਸਿੰਘ ਉਕਤ ਸਥਾਨ 'ਤੇ ਪਹੁੰਚੇ ਜਿਨ੍ਹਾਂ ਡੀ.ਐੱਸ.ਪੀ. ਬਲਾਚੌਰ ਰਾਜਪਾਲ ਸਿੰਘ ਨੂੰ ਉਕਤ ਸਥਾਨ 'ਤੇ ਬੁਲਾਇਆ ਅਤੇ ਉਨ੍ਹਾਂ ਦੀ ਹਾਜ਼ਰੀ 'ਚ ਲਈ ਤਲਾਸ਼ੀ ਦੌਰਾਨ ਤਲਵਿੰਦਰ ਸਿੰਘ ਪਾਸੋਂ 260 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਅਤੇ ਥਾਣਾ ਕਾਠਗੜ੍ਹ ਵਿਖੇ ਮੁਕੱਦਮਾ ਨੰਬਰ 38 ਦਰਜ ਕਰਵਾਇਆ ਗਿਆ | ਉਨ੍ਹਾਂ ਦੱਸਿਆ ਕਿ ਏ.ਐੱਸ.ਆਈ. ਜਸਵੀਰ ਸਿੰਘ ਸੀ.ਆਈ.ਏ.ਸਟਾਫ਼ ਨਵਾਂਸ਼ਹਿਰ ਨੇ ਬੀਤੀ ਰਾਤ ਟਾਟਾ 407 ਗੱਡੀ ਨੰਬਰ ਪੀ.ਬੀ.07 ਐਮ 7565 ਨੂੰ ਰੋਕ ਕੇ ਉਸ ਦੇ ਡਰਾਈਵਰ ਰਣਜੀਤ ਸਿੰਘ ਪੁੱਤਰ ਚੈਂਚਲ ਸਿੰਘ ਵਾਸੀ ਪਿੰਡ ਕੌਲਗੜ੍ਹ ਨੂੰ ਕਾਬੂ ਕੀਤਾ | ਉਨ੍ਹਾਂ ਦੱਸਿਆ ਕਿ ਜਸਵੀਰ ਸਿੰਘ ਦੀ ਇਤਲਾਹ 'ਤੇ ਸੀ.ਆਈ.ਏ. ਦੇ ਥਾਣੇਦਾਰ ਪਰਸ਼ੋਤਮ ਲਾਲ ਮੌਕਾ ਪਰ ਪੁੱਜੇ ਤੇ ਉਨ੍ਹਾਂ ਨੂੰ ਵੀ ਬੁਲਾਇਆ ਗਿਆ | ਉਨ੍ਹਾਂ ਦੱਸਿਆ ਕਿ ਗੱਡੀ ਦੀ ਤਲਾਸ਼ੀ ਕਰਨ 'ਤੇ ਉਸ ਵਿਚੋਂ 70 ਕਿੱਲੋ ਡੋਡੇ ਚੂਰਾ ਪੋਸਤ ਬਰਾਮਦ ਕੀਤਾ ਗਿਆ ਅਤੇ ਥਾਣਾ ਸਦਰ ਨਵਾਂਸ਼ਹਿਰ ਵਿਖੇ ਉਕਤ ਕਥਿਤ ਦੋਸ਼ੀ ਦੇ ਵਿਰੁੱਧ ਮੁਕੱਦਮਾ ਨੰਬਰ 40 ਦਰਜ ਰਜਿਸਟਰ ਕਰਕੇ ਉਸ ਨੂੰ ਗਿ੍ਫ਼ਤਾਰ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਇਸੇ ਤਰਾਂ ਏ.ਐੱਸ.ਆਈ. ਸਤਨਾਮ ਸਿੰਘ ਸੀ.ਆਈ.ਏ. ਸਟਾਫ਼ ਵਲੋਂ ਪਿੰਡ ਭੰਗਲ ਕਲਾਂ ਦੇ ਗੇਟ ਲਾਗਿਓਾ ਸੰਦੀਪ ਸਿੰਘ ਉਰਫ਼ ਸੈਂਡੀ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਭਾਰਸਿੰਘਪੁਰ ਤਹਿਸੀਲ ਫਿਲੌਰ ਜ਼ਿਲ੍ਹਾ ਜਲੰਧਰ ਨੂੰ ਸ਼ੱਕ ਦੀ ਬਿਨਾਹ 'ਤੇ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ ਇੱਕ ਦੇਸੀ ਪਿਸਤੌਲ 315 ਬੋਰ ਸਮੇਤ 1 ਜ਼ਿੰਦਾ ਰੌਾਦ 315 ਬੋਰ ਬਰਾਮਦ ਕੀਤਾ ਗਿਆ | ਇਸ 'ਤੇ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਮੁਕੱਦਮਾ ਨੰਬਰ 60 ਅਧੀਨ ਧਾਰਾ 25/54/59 ਅਸਲਾ ਐਕਟ ਦਰਜ ਰਜਿਸਟਰ ਕਰਕੇ ਉਕਤ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਗਿਆ |

'ਸਫ਼ਰ-ਏ-ਸ਼ਹਾਦਤ' ਤਹਿਤ ਬੰਗਾ ਵਿਖੇ ਮਹਾਨ ਧਾਰਮਿਕ ਸਮਾਗਮ ਕਰਵਾਇਆ

ਬੰਗਾ, 21 ਅਪ੍ਰੈਲ (ਲਾਲੀ ਬੰਗਾ)- ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 'ਸਫ਼ਰ-ਏ-ਸ਼ਹਾਦਤ' ਸਮਾਗਮ ਇਤਿਹਾਸਿਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਜੀਂਦੋਵਾਲ ਬੰਗਾ ਵਿਖੇ ਇਲਾਕਾ ਨਿਵਾਸੀ ...

ਪੂਰੀ ਖ਼ਬਰ »

ਡਾ: ਬੀ. ਆਰ ਅੰਬੇਡਕਰ ਦੇ ਜਨਮ ਦਿਵਸ ਸਬੰਧੀ ਸਮਾਗਮ ਕਰਵਾਇਆ

ਚੰਦਿਆਣੀ ਖ਼ੁਰਦ, 21 ਅਪ੍ਰੈਲ (ਰਮਨ ਭਾਟੀਆ)- ਭਾਰਤ ਦੇ ਸੰਵਿਧਾਨ ਨਿਰਮਾਤਾ ਡਾ.ਬੀ.ਆਰ ਅੰਬੇਡਕਰ ਦੇ ਜਨਮ ਦਿਵਸ ਸਬੰਧੀ ਪਿੰਡ ਟੱਪਰੀਆਂ ਖ਼ੁਰਦ ਵਾਸੀਆਂ ਵਲੋਂ ਸਾਲਾਨਾ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਸਵੇਰੇ ਬਾਬਾ ਸਾਹਿਬ ਨੂੰ ਫ਼ੁੱਲ ਮਾਲਾਵਾਂ ਭੇਟ ਕੀਤੀਆਂ ...

ਪੂਰੀ ਖ਼ਬਰ »

ਗੁੱਡ ਫ੍ਰਾਈਡੇ ਤੇ ਈਸਟਰ ਦੀ ਵਿਸ਼ਾਲ ਸ਼ੋਭਾ ਯਾਤਰਾ ਅੱਜ

ਨਵਾਂਸ਼ਹਿਰ, 21 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਪਾਸਟਰ ਐਸੋਸੀਏਸ਼ਨ ਨਵਾਂਸ਼ਹਿਰ ਦੀ ਮੀਟਿੰਗ ਪੀਪਲ ਆਫ਼ ਗੋਡ ਚਰਚ ਮੁਹੱਲਾ ਸਲੋਹ ਵਿਖੇ ਸ਼ੋਭਾ ਯਾਤਰਾ ਕਮੇਟੀ ਦੀ ਅਗਵਾਈ ਹੇਠ ਹੋਈ | ਕਿ੍ਸਚੀਅਨ ਨੈਸ਼ਨਲ ਫ਼ਰੰਟ ਦੇ ਰਾਸ਼ਟਰੀ ਪ੍ਰਧਾਨ ਲਾਰੈਂਸ ਚੌਧਰੀ ਮੁੱਖ ...

ਪੂਰੀ ਖ਼ਬਰ »

ਪੱਦੀ ਮਟ ਵਾਲੀ 'ਚ ਡਾ: ਅੰਬੇਡਕਰ ਦੇ ਜਨਮ ਦਿਵਸ 'ਤੇ ਸਮਾਗਮ

ਬੰਗਾ, 21 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)- ਪਿੰਡ ਪੱਦੀ ਮਟ ਵਾਲੀ ਵਿਖੇ ਡਾ: ਅੰਬੇਡਕਰ ਸਾਹਿਬ ਦੇ ਜਨਮ ਨੂੰ ਸਮਰਿਪਤ ਨੌਜਵਾਨ ਸਭਾ ਪੱਦੀ ਮੱਟ ਵਾਲੀ ਵਲੋਂ ਸਮਾਗਮ ਕਰਵਾਇਆ ਗਿਆ ਜਿਸ ਵਿਚ ਵਿਸ਼ੇਸ਼ ਤੌਰ 'ਤੇ ਅੰਬੇਡਕਰ ਸੈਨਾ ਮੂਲ ਨਿਵਾਸੀ ਪੰਜਾਬ ਦੇ ਪ੍ਰਧਾਨ ਹਰਭਜਨ ...

ਪੂਰੀ ਖ਼ਬਰ »

ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਖ਼ੂਨਦਾਨ ਕੈਂਪ ਦੌਰਾਨ 53 ਵਲੰਟੀਅਰਾਂ ਨੇ ਦਿੱਤਾ ਖ਼ੂਨ

ਔੜ/ਝਿੰਗੜਾਂ, 21 ਅਪ੍ਰੈਲ (ਕੁਲਦੀਪ ਸਿੰਘ ਝਿੰਗੜ)-ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ-ਕਲੇਰਾਂ ਵਲੋਂ ਪਿੰਡ ਝਿੰਗੜਾਂ ਵਿਖੇ ਯੂਥ ਵੈੱਲਫੇਅਰ ਸੁਸਾਇਟੀ ਝਿੰਗੜਾਂ ਦੇ ਸਹਿਯੋਗ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਪਹਿਲਾ ਸਵੈ ਇੱਛਕ ...

ਪੂਰੀ ਖ਼ਬਰ »

ਦੋ ਕਾਰਾਂ ਦੀ ਟੱਕਰ 'ਚ ਤਿੰਨ ਗੰਭੀਰ ਜ਼ਖ਼ਮੀ

ਰੈਲਮਾਜਰਾ, 21 ਅਪ੍ਰੈਲ (ਰਾਕੇਸ਼ ਰੋਮੀ)- ਰੋਪੜ ਬਲਾਚੌਰ ਰਾਜ ਮਾਰਗ 'ਤੇ ਪਿੰਡ ਮੁੱਤੋਂ ਨਜ਼ਦੀਕ ਦੋ ਕਾਰਾਂ ਦੀ ਸਿੱਧੀ ਟੱਕਰ ਹੋਣ ਕਾਰਨ ਤਿੰਨ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਇਕ ਅਲਟੋ ਕਾਰ ਪੀ.ਬੀ.-26ਐਫ. 7539 ਜੋ ਬਲਾਚੌਰ ਤੋਂ ਚੰਡੀਗੜ੍ਹ ਜਾ ਰਹੀ ਸੀ ...

ਪੂਰੀ ਖ਼ਬਰ »

ਰੇਤ ਮਾਫ਼ੀਆ ਨੂੰ ਕੁਦਰਤੀ ਜ਼ਖੀਰੇ ਨਹੀਂ ਲੁੱਟਣ ਦਿਆਂਗੇ-ਰੌੜੀ, ਰਾਣਾ

ਕਾਠਗੜ੍ਹ, 21 ਅਪ੍ਰੈਲ (ਬਲਦੇਵ ਸਿੰਘ ਪਨੇਸਰ)- ਕਾਠਗੜ੍ਹ ਖੇਤਰ ਦੇ ਆਲੇ-ਦੁਆਲੇ ਦੀਆਂ ਖੱਡਾਂ ਵਿਚੋਂ ਰਾਤ ਸਮੇਂ ਰੇਤੇ ਨਾਲ ਭਰੇ ਜਾ ਰਹੇ ਟਿੱਪਰ ਜੋ ਬੇਖ਼ੌਫ ਹੋ ਕੇ ਤੇਜ਼ ਰਫ਼ਤਾਰ ਨਾਲ ਕਸਬੇ ਜਾਂ ਪਿੰਡਾਂ ਵਿਚੋਂ ਲੰਘਦੇ ਹਨ ਉਹ ਜਿੱਥੇ ਸੜਕਾਂ ਨੂੰ ਭਾਰੀ ਨੁਕਸਾਨ ...

ਪੂਰੀ ਖ਼ਬਰ »

ਕਣਕ ਮੰਡੀਆਂ 'ਚ ਹਾਜ਼ਰ ਖ਼ਰੀਦ ਏਜੰਸੀਆਂ ਗੈਰ-ਹਾਜ਼ਰ

ਮਜਾਰੀ/ਸਾਹਿਬਾ, 21 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)-ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ ਪਹਿਲੀ ਅਪ੍ਰੈਲ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੋਇਆ ਹੈ ਪਰ ਬੇ-ਮੌਸਮੀ ਬਾਰਿਸ਼ ਕਾਰਨ ਕਣਕ ਦੀ ਵਾਢੀ 'ਚ ਕੁਝ ਦਿਨ ਦੀ ਦੇਰੀ ਹੋਣ ਕਾਰਨ ਮੰਡੀਆਂ ਵਿਚ ਫਿਰ ਵੀ ਕਣਕ ਇਕ ...

ਪੂਰੀ ਖ਼ਬਰ »

ਇਲਾਕੇ ਅੰਦਰ ਬੈਟਰੀ ਚੋਰ ਗਰੋਹ ਪੂਰੀ ਤਰ੍ਹਾਂ ਸਰਗਰਮ ਇਕੋ ਰਾਤ ਵੱਖ-ਵੱਖ ਵਾਹਨਾਂ ਦੀਆਂ 8 ਬੈਟਰੀਆਂ ਉਡਾਈਆਂ

ਭੱਦੀ, 21 ਅਪ੍ਰੈਲ (ਨਰੇਸ਼ ਧੌਲ)-ਇਲਾਕੇ ਅੰਦਰ ਜਿੱਥੇ ਪਹਿਲਾਂ ਵੀ ਕਈ ਵਾਹਨਾਂ ਤੋਂ ਬੈਟਰੀਆਂ ਚੋਰੀ ਹੋ ਚੁੱਕੀਆਂ ਹਨ, ਉੱਥੇ ਹੁਣ ਬੀਤੀ ਰਾਤ ਇਕੋ ਥਾਂ ਖੜ੍ਹੇ ਵੱਖ-ਵੱਖ ਵਾਹਨਾਂ ਦੀਆਂ 8 ਬੈਟਰੀਆਂ ਚੋਰੀ ਕਰ ਕੇ ਬੈਟਰੀ ਚੋਰ ਗਰੋਹ ਪੂਰੀ ਤਰਾਂ ਸਰਗਰਮ ਹੋਇਆ ਜਾਪਦਾ ਹੈ | ...

ਪੂਰੀ ਖ਼ਬਰ »

ਫ਼ੌਜ ਦੀ ਭਰਤੀ ਦਾ ਪ੍ਰੀ-ਰਿਕਰੂਟਮੈਂਟ ਰੈਲੀ ਦਾ ਟਰਾਇਲ 23 ਤੇ 25 ਨੂੰ

ਨੰਗਲ, 21 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)- ਸੀ-ਪਾਈਟ ਕੈਂਪ, ਨਵਾਂ ਨੰਗਲ ਦੇ ਕੈਂਪ ਕਮਾਡੈਂਟ ਨਵਰਾਜ ਦੇਵ ਸਿੰਘ ਬੈਂਸ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੀ ਤਹਿਸੀਲ ਗੜ੍ਹਸ਼ੰਕਰ, ਦਸੂਹਾ ਅਤੇ ਨਵਾਂਸ਼ਹਿਰ ਜ਼ਿਲੇ੍ਹ ਦੀ ਤਹਿਸੀਲ ਬਲਾਚੌਰ ਦੀ ਫ਼ੌਜ ਦੀ ਭਰਤੀ ਜੋ ...

ਪੂਰੀ ਖ਼ਬਰ »

ਅਵਤਾਰ ਸਿੰਘ ਤਾਰੀ 25 ਨੂੰ ਕਰਨਗੇ ਨਾਮਜ਼ਦਗੀ ਕਾਗ਼ਜ਼ ਦਾਖ਼ਲ

ਜਾਡਲਾ, 21 ਅਪ੍ਰੈਲ (ਬਲਦੇਵ ਸਿੰਘ ਬੱਲੀ)- ਅੱਜ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ ਲੈਨਿਨਵਾਦੀ) ਨਿਊਡੈਮੋਕਰੈਸੀ ਵਲੋਂ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਪਾਰਟੀ ਉਮੀਦਵਾਰ ਕਾਮਰੇਡ ਅਵਤਾਰ ਸਿੰਘ ਤਾਰੀ ਕਾਠਗੜ੍ਹ ਦੀ ਚੋਣ ਮੁਹਿੰਮ ਸਬੰਧੀ ਇਕ ...

ਪੂਰੀ ਖ਼ਬਰ »

ਚੰਦੂਮਾਜਰਾ ਨੇ ਪਟਿਆਲਾ ਲੋਕ ਸਭਾ ਹਲਕੇ 'ਚ ਪੈਂਦੇ ਸਨੌਰ ਵਿਧਾਨ ਸਭਾ ਹਲਕੇ ਨੂੰ ਐਮ. ਪੀ. ਕੋਟਾ ਟਰਾਂਸਫ਼ਰ ਕਰਕੇ ਗ਼ਲਤ ਕੀਤਾ - ਮਨੀਸ਼ ਤਿਵਾੜੀ

ਬਲਾਚੌਰ, 21 ਅਪ੍ਰੈਲ (ਗੁਰਦੇਵ ਸਿੰਘ ਗਹੂੰਣ)-ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਕਿਹਾ ਕਿ ਮੌਜੂਦਾ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਪਣੇ ਲੜਕੇ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਦੀ ਸੀਟ ਕਾਂਗਰਸ ਸ਼ਾਨ ਨਾਲ ਜਿੱਤੇਗੀ- ਵਰਿੰਦਰ ਸਿੰਘ

ਕਟਾਰੀਆਂ, 21 ਅਪ੍ਰੈਲ (ਨਵਜੋਤ ਸਿੰਘ ਜੱਖੂ)- ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਮੁਨੀਸ਼ ਤਿਵਾੜੀ ਪਾਰਟੀ ਵਰਕਰਾਂ ਦੇ ਸਹਿਯੋਗ ਨਾਲ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਕਟਾਰੀਆਂ ਦੇ ਨੰਬਰਦਾਰ ਅਤੇ ਬਲਾਕ ਬੰਗਾ ...

ਪੂਰੀ ਖ਼ਬਰ »

ਕੈਪਟਨ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਨਾਕਾਮ-ਖਹਿਰਾ

ਕਟਾਰੀਆਂ, 21 ਅਪ੍ਰੈਲ (ਨਵਜੋਤ ਸਿੰਘ ਜੱਖੂ)- ਸ੍ਰੀ ਅਨੰਦਪੁਰ ਸਾਹਿਬ ਤੋਂ ਬਸਪਾ ਅਤੇ ਪੰਜਾਬ ਜਮਹੂਰੀ ਗਠਜੋੜ ਦੇ ਸਾਂਝੇ ਉਮੀਦਵਾਰ ਸੋਢੀ ਬਿਕਰਮ ਸਿੰਘ ਦੇ ਹੱਕ 'ਚ ਪਿੰਡ ਲਾਦੀਆਂ ਵਿਖੇ ਪੰਜਾਬ ਏਕਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਲਵੰਤ ਸਿੰਘ ਲਾਦੀਆਂ ਦੇ ਗ੍ਰਹਿ ...

ਪੂਰੀ ਖ਼ਬਰ »

ਬੱਬੀ ਬਾਦਲ ਨੇ ਉਂਕਾਰ ਸਿੰਘ ਕਾਰੀ ਜ਼ਿਲ੍ਹਾ ਤੇ ਮਨਦੀਪ ਸਿੰਘ ਬੰਗਾ ਸਰਕਲ ਪ੍ਰਧਾਨ ਬਣਾਏ

ਬੰਗਾ, 21 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)- ਟਕਸਾਲੀ ਅਕਾਲੀ ਦਲ ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਬੰਗਾ ਵਿਖੇ ਯੂਥ ਵਿੰਗ ਦੀ ਮੀਟਿੰਗ ਦੌਰਾਨ ਉਂਕਾਰ ਸਿੰਘ ਕਾਰੀ ਝਿੱਕਾ ਨੂੰ ਯੂਥ ਵਿੰਗ ਸ਼ਹਿਰੀ ਦਾ ਜਿਲ੍ਹਾ ਪ੍ਰਧਾਨ, ਮਨਦੀਪ ਸਿੰਘ ...

ਪੂਰੀ ਖ਼ਬਰ »

ਕਾਂਗਰਸ ਤੇ ਅਕਾਲੀ ਦਲ ਨੇ ਪੰਜਾਬ ਦਾ ਕੁਝ ਨਹੀਂ ਸੰਵਾਰਿਆ- ਬੀਰ ਦਵਿੰਦਰ ਸਿੰਘ

ਬੰਗਾ, 21 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)- ਕਾਂਗਰਸ ਅਤੇ ਅਕਾਲੀ ਦਲ ਪੰਜਾਬ 'ਤੇ ਲੰਬਾ ਸਮਾਂ ਕਾਬਜ਼ ਰਹੇ ਪਰ ਇਨ੍ਹਾਂ ਨੇ ਪੰਜਾਬ ਦੇ ਹਿੱਤਾਂ ਲਈ ਕੁਝ ਨਹੀਂ ਕੀਤਾ | ਇਹ ਪ੍ਰਗਟਾਵਾ ਬੀਰ ਦਵਿੰਦਰ ਸਿੰਘ ਉਮੀਦਵਾਰ ਟਕਸਾਲੀ ਅਕਾਲੀ ਦਲ ਹਲਕਾ ਸ੍ਰੀ ਅਨੰਦਪੁਰ ਸਾਹਿਬ ਨੇ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਤੇ ਕਾਂਗਰਸ ਪਾਰਟੀ ਨੂੰ ਵੋਟਾਂ ਮੰਗਣ ਦਾ ਕੋਈ ਹੱਕ ਨਹੀਂ-ਰੌੜੀ, ਮਝੋਟ

ਭੱਦੀ, 21 ਅਪ੍ਰੈਲ (ਨਰੇਸ਼ ਧੌਲ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸੀ.ਪੀ.ਆਈ. (ਐਮ) ਦੇ ਉਮੀਦਵਾਰ ਕਾਮਰੇਡ ਰਘੂਨਾਥ ਸਿੰਘ ਦੇ ਹੱਕ ਵਿਚ ਇਲਾਕੇ ਦੇ ਵੱਖ-ਵੱਖ ਪਿੰਡਾਂ ਅੰਦਰ ਚੋਣ ਪ੍ਰਚਾਰ ਕਰਦਿਆਂ ਕੰਢੀ ਸੰਘਰਸ਼ ਕਮੇਟੀ ਦੇ ਸੂਬਾਈ ਆਗੂ ਸ: ਮਹਾਂ ਸਿੰਘ ਰੌੜੀ ...

ਪੂਰੀ ਖ਼ਬਰ »

ਹਲਕੇ ਦੀ ਨੁਮਾਇੰਦਗੀ ਕਰਦਿਆਂ ਵਿਕਾਸ ਦੇ ਅਨੇਕਾਂ ਕਾਰਜ ਕਰਵਾਏ - ਚੰਦੂਮਾਜਰਾ

ਬਲਾਚੌਰ, 21 ਅਪ੍ਰੈਲ (ਗੁਰਦੇਵ ਸਿੰਘ ਗਹੂੰਣ)- ਕਾਂਗਰਸ ਪਾਰਟੀ ਨੇ ਪੰਜਾਬ ਵਿਚ ਮਾਰਚ 2017 ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵੇਲੇ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਵਿਚੋਂ ਇਕ ਵੀ ਵਾਅਦਾ ਪੂਰਾ ਨਾ ਕਰਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ, ਜਿਸ ...

ਪੂਰੀ ਖ਼ਬਰ »

ਕੰਗਰੌੜ 'ਚ ਹਰਿੰਦਰਪਾਲ ਸਿੰਘ ਚੰਦੂ ਮਾਜਰਾ ਵਲੋਂ ਚੋਣ ਪ੍ਰਚਾਰ ਤੇਜ਼

ਕਟਾਰੀਆਂ, 21 ਅਪ੍ਰੈਲ (ਨਵਜੋਤ ਸਿੰਘ ਜੱਖੂ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਸੀਟ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿਚ ਉਨ੍ਹਾਂ ਦੇ ਪੁੱਤਰ ਹਰਿੰਦਰਪਾਲ ਸਿੰਘ ਚੰਦੂਮਾਜਰਾ, ਹਲਕਾ ਵਿਧਾਇਕ ਡਾ: ਸੁਖਵਿੰਦਰ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ- ਡਾ: ਸੁੱਖੀ

ਬੰਗਾ, 21 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)- ਕੈਪਟਨ ਸਰਕਾਰ ਸਭ ਤੋਂ ਨਿਕੰਮੀ ਸਰਕਾਰ ਸਾਬਿਤ ਹੋਈ ਜਿਸ ਨੇ ਲੋਕਾਂ ਨਾਲ ਕੀਤੇ ਵਾਅਦੇ ਦੋ ਸਾਲ ਬਾਅਦ ਵੀ ਪੂਰੇ ਨਹੀਂ ਕੀਤੇ | ਇਹ ਪ੍ਰਗਟਾਵਾ ਡਾ: ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਹਲਕਾ ਬੰਗਾ ਨੇ ਪ੍ਰੋ: ਪ੍ਰੇਮ ਸਿੰਘ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੀ ਜ਼ਿਲ੍ਹਾ ਜਥੇਬੰਦੀ ਦਾ ਵਿਸਥਾਰ ਅੱਜ - ਲੱਕੀ

ਨਵਾਂਸ਼ਹਿਰ, 21 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦੀ ਜ਼ਿਲ੍ਹਾ ਜਥੇਬੰਦੀ ਦਾ ਵਿਸਥਾਰ 22 ਅਪ੍ਰੈਲ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਕੁਲਜੀਤ ਸਿੰਘ ਲੱਕੀ ਦੀ ਸਰਪ੍ਰਸਤੀ 'ਚ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਹਰਿੰਦਰਪਾਲ ਸਿੰਘ ਚੰਦੂਮਾਜਰਾ ਵਲੋਂ ਅਕਾਲੀ ਭਾਜਪਾ ਵਰਕਰਾਂ ਨਾਲ ਮੀਟਿੰਗ

ਨਵਾਂਸ਼ਹਿਰ, 21 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਲੋਕ ਸਭਾ ਚੋਣਾਂ ਸਬੰਧੀ, ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਅਕਾਲੀ ਦਲ ਅਤੇ ਭਾਜਪਾ ਦੇ ਆਗੂਆਂ ਨਾਲ ਇਥੇ ਮੀਟਿੰਗ ਕੀਤੀ | ਇਸ ਮੌਕੇ ਅਕਾਲੀ ਦਲ ਅਤੇ ਭਾਜਪਾ ਦੇ ਵਰਕਰਾਂ ਨਾਲ ਸ੍ਰੀ ਅਨੰਦਪੁਰ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਵਿਦਿਆਰਥੀਆਂ ਦੇ ਲੇਖ ਰਚਨਾ ਮੁਕਾਬਲੇ ਕਰਵਾਏ

ਨਵਾਂਸ਼ਹਿਰ, 21 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ)-ਯੂ.ਕੇ.ਮਾਡਲ ਸਕੂਲ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਪਿ੍ੰਸੀਪਲ ਕੁਲਦੀਪ ਕੌਰ ਅਤੇ ਚੇਅਰਮੈਨ ਉਜਾਗਰ ਸਿੰਘ ਦੀ ਪ੍ਰਧਾਨਗੀ ਹੇਠ ਬਡੀ ਪ੍ਰੋਗਰਾਮ ਤਹਿਤ ਸਕੂਲੀ ਵਿਦਿਆਰਥੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵ ...

ਪੂਰੀ ਖ਼ਬਰ »

ਉਸਮਾਨਪੁਰ ਵਿਖੇ ਡਾ: ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ

ਉਸਮਾਨਪੁਰ, 21 ਅਪ੍ਰੈਲ (ਮਝੂਰ)-ਗੁਰਦੁਆਰਾ ਸ੍ਰੀ ਰਵਿਦਾਸ ਜੀ ਵਿਖੇ ਡਾ ਅੰਬੇਡਕਰ ਮਿਸ਼ਨ ਕੱਲਬ ਉਸਮਾਨਪੁਰ ਵਲੋਂ ਡਾ: ਬੀ. ਆਰ. ਅੰਬੇਡਕਰ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਦਿਨੇਸ਼ ਕੁਮਾਰ, ਜਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਗੜ੍ਹਪਧਾਣਾ 'ਚ ਟ੍ਰੈਫਿਕ ਨਿਯਮਾਂ ਸਬੰਧੀ ਸੈਮੀਨਾਰ

ਔੜ, 21 ਅਪ੍ਰੈਲ (ਜਰਨੈਲ ਸਿੰਘ ਖ਼ੁਰਦ)-ਪੁਲਿਸ ਸਾਂਝ ਕੇਂਦਰ ਔੜ ਦੇ ਇੰਚਾਰਜ ਕੁਲਦੀਪ ਰਾਜ ਏ.ਐੱਸ.ਆਈ.ਵਲੋਂ ਸਰਕਾਰੀ ਹਾਈ ਸਕੂਲ ਗੜ੍ਹਪਧਾਣਾ ਵਿਖੇ ਸਕੂਲੀ ਬੱਚਿਆਂ ਨੰੂ ਸੜਕ ਸੁਰੱਖਿਆ ਨਿਯਮਾਂ ਤੇ ਔਰਤਾਂ ਦੀ ਸੁਰੱਖਿਆ ਸਬੰਧੀ ਸ਼ਕਤੀ ਐਪ ਬਾਰੇ ਜਾਣਕਾਰੀ ਦੇਣ ਸਬੰਧੀ ...

ਪੂਰੀ ਖ਼ਬਰ »

ਵਿਦਿਆਰਥੀਆਂ ਦਾ ਵਿੱਦਿਅਕ ਟੂਰ ਲਗਾਇਆ

ਰੈਲਮਾਜਰਾ, 21 ਅਪ੍ਰੈਲ (ਰਾਕੇਸ਼ ਰੋਮੀ, ਸੁਭਾਸ਼ ਟੌਾਸਾ)-ਰਿਆਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੈਲਮਾਜਰਾ ਦੀ ਪਿ੍ੰਸੀਪਲ ਡਾ: ਪੱਲਵੀ ਪੰਡਤ ਨੇ ਦੱਸਿਆ ਕਿ 11 ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਨੂੰ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਲੈ ਜਾ ਕੇ ਗੁਰੂ ਸਾਹਿਬਾਨਾਂ ਦੇ ...

ਪੂਰੀ ਖ਼ਬਰ »

ਚੌਧਰੀ ਨੰਦ ਲਾਲ ਦੇ ਪਰਿਵਾਰ ਨਾਲ ਵੱਖ-ਵੱਖ ਆਗੂਆਂ ਕੀਤਾ ਦੁੱਖ ਸਾਂਝਾ

ਮਜਾਰੀ/ਸਾਹਿਬਾ, 21 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)-ਚੌਧਰੀ ਨੰਦ ਲਾਲ ਦੇ ਅਕਾਲ ਚਲਾਣੇ 'ਤੇ ਇਲਾਕੇ ਦੇ ਵੱਖ-ਵੱਖ ਆਗੂਆਂ ਨੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ | ਇਨ੍ਹਾਂ ਆਗੂਆਂ ਵਿਚ ਪੰਜਾਬ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਆਰੰਭ

ਨਵਾਂਸ਼ਹਿਰ, 21 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ)-ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ, ਸ੍ਰੀ ਗੁਰੂ ਅੰਗਦ ਦੇਵ ਜੀ, ਸ੍ਰੀ ਗੁਰੂ ਅਰਜਨ ਦੇਵ ਜੀ, ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭ ਗੁਰਮਤਿ ਸਮਾਗਮਾਂ ਦੀ ...

ਪੂਰੀ ਖ਼ਬਰ »

ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਮੌਕੇ ਸਬ-ਸੈਂਟਰ ਨੂੰ ਦਵਾਈਆਂ ਭੇਟ

ਨਵਾਂਸ਼ਹਿਰ, 21 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ)-ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੇ 128ਵੇਂ ਜਨਮ ਦਿਨ ਨੂੰ ਸਮਰਪਿਤ ਗਰਾਮ ਪੰਚਾਇਤ ਲੰਗੜੋਆ ਵਲੋਂ ਸਰਪੰਚ ਗੁਰਦੇਵ ਸਿੰਘ ਅਤੇ ਸਾਬਕਾ ਸਰਪੰਚ ਸੁਰਿੰਦਰ ਝੱਲੀ ਵਲੋਂ ਸਬ ਸੈਂਟਰ ਲੰਗੜੋਆ ਦੀ ਡਾਕਟਰ ਮੋਨਿਕਾ ਨੂੰ ...

ਪੂਰੀ ਖ਼ਬਰ »

ਅਮਨ ਅਰੋੜਾ ਅੰਤਰ ਰਾਸ਼ਟਰੀ ਗੋਲਡਨ ਵੋਮੈਨ ਐਵਾਰਡ 2019 ਨਾਲ ਸਨਮਾਨਿਤ

ਬੰਗਾ, 21 ਅਪ੍ਰੈਲ (ਲਾਲੀ ਬੰਗਾ)- ਮਿਸਜ਼ ਇੰਟਰ ਨੈਸ਼ਨਲ ਪੰਜਾਬਣ ਦਾ ਐਵਾਰਡ ਪ੍ਰਾਪਤ ਕਰ ਚੁੱਕੀ ਸਮਾਜ ਸੇਵਾ, ਔਰਤਾਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਸੁੰਦਰਤਾ ਮੁਕਾਬਲਿਆਂ ਵਿਚ ਵਿਸ਼ੇਸ਼ ਨਾਮਣਾ ਖੱਟ ਚੁੱਕੀ ਬੰਗਾ ਸ਼ਹਿਰ ਦੀ ਮਾਣਮੱਤੀ ਸ਼ਖ਼ਸ਼ੀਅਤ ਅਮਨ ਅਰੋੜਾ ...

ਪੂਰੀ ਖ਼ਬਰ »

ਗੁੱਲਪੁਰ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਮਜਾਰੀ/ਸਾਹਿਬਾ, 21 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)-ਸ਼ਹੀਦ ਸਿਪਾਹੀ ਬਲਜਿੰਦਰ ਸਿੰਘ ਛੋਕਰ ਸਰਕਾਰੀ ਪ੍ਰਾਇਮਰੀ ਸਕੂਲ ਗੁੱਲਪੁਰ ਵਿਖੇ ਪਿੰਡ ਦੇ ਪਤਵੰਤਿਆਂ ਅਤੇ ਸਕੂਲ ਮੈਨੇਜਮੈਂਟ ਕਮੇਟੀ ਵਲੋਂ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਪਿੰਡ ...

ਪੂਰੀ ਖ਼ਬਰ »

ਚੱਕ ਗੁਰੂ ਵਾਸੀਆਂ ਡਾ: ਅੰਬੇਡਕਰ ਦਾ ਜਨਮ ਦਿਨ ਧੂਮਧਾਮ ਨਾਲ ਮਨਾਇਆ

ਸਮੁੰਦੜਾ, 21 ਅਪ੍ਰੈਲ (ਤੀਰਥ ਸਿੰਘ ਰੱਕੜ)-ਪਿੰਡ ਚੱਕ ਗੁਰੂ ਵਿਖੇ ਪਿੰਡ ਵਾਸੀਆਂ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦਾ 128ਵਾਂ ਜਨਮ ਦਿਨ ਬੜੀ ਹੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮਾਨਵਤਾ ਕਲਾ ਮੰਚ ਨਗਰ ਦੀ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਐਨ. ਆਰ. ਆਈ ਭਰਾਵਾਂ ਵਲੋਂ ਸਕੂਲ ਨੂੰ 1 ਲੱਖ ਦੀ ਰਾਸ਼ੀ ਭੇਟ

ਮੱਲਪੁਰ ਅੜਕਾਂ, 21 ਅਪ੍ਰੈਲ (ਮਨਜੀਤ ਸਿੰਘ ਜੱਬੋਵਾਲ) - ਪਿੰਡ ਮੂਸਾਪੁਰ ਦੇ ਸਰਕਾਰੀ ਸਕੂਲ ਨੂੰ ਸੁਰਿੰਦਰ ਸਿੰਘ ਇੰਗਲੈਂਡ ਤੇ ਲਖਣ ਸਿੰਘ ਇੰਗਲੈਂਡ ਵਲੋਂ ਸਕੂਲ ਦੇ ਵਿਕਾਸ ਕਾਰਜਾਂ ਲਈ 50-50 ਹਜ਼ਾਰ ਦੀ ਰਾਸ਼ੀ ਭੇਟ ਕੀਤੀ ਗਈ | ਸਮੂਹ ਸਕੂਲ ਸਟਾਫ਼ ਵਲੋਂ ਇਨ੍ਹਾਂ ਐਨ. ਆਰ. ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚ ਅੱਵਲ ਵਿਦਿਆਰਥੀਆਂ ਦਾ ਸਨਮਾਨ

ਬੰਗਾ, 21 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਲਈ ਜਾਂਦੀ ਵਰ੍ਹੇਵਾਰ ਧਾਰਮਿਕ ਪ੍ਰੀਖਿਆ ਵਿਚੋਂ ਮੈਰਿਟ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਸਕੂਲ ਦੇ ...

ਪੂਰੀ ਖ਼ਬਰ »

ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ 'ਚ ਅੰਤਰਰਾਸ਼ਟਰੀ ਧਰਤੀ ਦਿਵਸ 'ਤੇ ਸਮਾਗਮ

ਬੰਗਾ, 21 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ 'ਚ 'ਇੰਟਰਨੈਸ਼ਨਲ ਧਰਤੀ ਦਿਵਸ' 'ਤੇ ਸਮਾਗਮ ਕਰਵਾਇਆ ਗਿਆ | ਜਿਸ ਵਿਚ ਬੱਚਿਆਂ ਨੇ ਸਿੱਖਿਆਦਾਇਕ ਨੁੱਕੜ ਨਾਟਕ ਦੇ ਦੁਆਰਾ ਲਿਫਾਫੇ ਦਾ ਪ੍ਰਯੋਗ ਨਾ ਕਰਨ, ਧਰਤੀ, ਪਾਣੀ, ਰੁੱਖਾਂ ਅਤੇ ਜੰਗਲਾਂ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਵਲੋਂ ਜੱਸੋਮਜਾਰਾ ਵਿਖੇ ਮੈਡੀਕਲ ਕੈਂਪ

ਬਹਿਰਾਮ, 21 ਅਪ੍ਰੈਲ (ਨਛੱਤਰ ਸਿੰਘ ਬਹਿਰਾਮ) - ਜੱਸੋਮਜਾਰਾ ਵਿਖੇ ਪ੍ਰਵਾਸੀ ਭਾਰਤੀ ਬੀਬੀ ਮਨਜੀਤ ਕੌਰ ਗਿੱਲ ਵਲੋਂ ਸੇਵਾ ਦੀ ਭਾਵਨਾ ਨਾਲ ਮੈਡੀਕਲ ਕੈਂਪ ਲਗਾਇਆ ਗਿਆ | ਜਿਸ ਵਿਚ ਹਾਰਟ ਲਿਪਟ ਟੈਸਟ, ਸ਼ੂਗਰ, ਥਾਈਰਾਇਡ, ਯੂਰਿਕ ਐਸਿਡ ਆਦਿ ਦੇ ਟੈਸਟ ਕੀਤੇ ਗਏ | ਉਨ੍ਹਾਂ ...

ਪੂਰੀ ਖ਼ਬਰ »

ਬਹਿਰਾਮ ਟਰੱਸਟ ਵਲੋਂ ਚੱਕ ਗੁਰੂ ਸਕੂਲ ਦੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਬਹਿਰਾਮ, 20 ਅਪੈ੍ਰਲ (ਨਛੱਤਰ ਸਿੰਘ ਬਹਿਰਾਮ) - ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ ਸਰਕਲ ਬਹਿਰਾਮ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਚੱਕ ਗੁਰੂ ਵਿਖੇ ਸਕੂਲ ਦੇ ਬੱਚਿਆਂ ਨੂੰ ਸ਼ਟੇਸ਼ਨਰੀ ਵੰਡੀ | ਸਮਾਜ ਸੇਵਕ ਕਿਸ਼ੋਰੀ ਲਾਲ ਨੇ ਜਿਥੇ ਟਰੱਸਟ ਮੈਂਬਰਾਂ ਦਾ ...

ਪੂਰੀ ਖ਼ਬਰ »

ਹਰਸਿਮਰਨਜੀਤ ਕੌਰ ਘਟਾਰੋਂ ਕਾਲਜ 'ਚੋਂ ਅੱਵਲ

ਸਾਹਲੋਂ, 21 ਅਪ੍ਰੈਲ (ਜਰਨੈਲ ਸਿੰਘ ਨਿੱਘ੍ਹਾ)- ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੁਆਰਾ ਹਾਲ ਵਿਚ ਐਲਾਨੇ ਗਏ ਜਰਨਲਿਜ਼ਮ ਐਾਡ ਮਾਸਮਿਊਨੀਕੇਸ਼ਨ ਦੇ ਪਹਿਲੇ ਸਮੈਸਟਰ ਦੇ ਨਤੀਜਿਆਂ 'ਚੋਂ ਹਰਸਿਮਰਨਜੀਤ ਕੌਰ ਪੁੱਤਰੀ ਅਵਤਾਰ ਸਿੰਘ ਵਾਸੀ ਘਟਾਰੋਂ ...

ਪੂਰੀ ਖ਼ਬਰ »

ਭੰਗਲ ਖੁਰਦ ਸਕੂਲ ਨੂੰ ਟਰਾਂਸਪੋਰਟ ਲਈ ਇਕ ਲੱਖ ਰੁਪਏ ਦੀ ਰਾਸ਼ੀ ਭੇਟ

ਮੱਲਪੁਰ ਅੜਕਾਂ, 21 ਅਪ੍ਰੈਲ (ਮਨਜੀਤ ਸਿੰਘ ਜੱਬੋਵਾਲ)- ਸਰਕਾਰੀ ਮਿਡਲ ਸਕੂਲ ਭੰਗਲ ਖੁਰਦ ਵਿਖੇ ਇਕ ਸਾਦਾ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਦਾਨੀ ਸੱਜਣ ਸੇਮ ਸਿੰਘ ਭੰਗਲ ਅਤੇ ਜਗੀਰ ਕੌਰ ਭੰਗਲ ਇੰਗਲੈਂਡ ਨਿਵਾਸੀ ਵਲੋਂ ਭੰਗਲ ਖੁਰਦ ਸਕੂਲ ਵਿਚ ਬਾਹਰਲੇ ਪਿੰਡਾਂ ਤੋਂ ...

ਪੂਰੀ ਖ਼ਬਰ »

ਕਰਨਾਣਾ ਸਕੂਲ ਦੇ ਸਟਾਫ਼ ਵਲੋਂ ਬੱਚਿਆਂ ਦਾ ਸਨਮਾਨ

ਬੰਗਾ, 21 ਅਪ੍ਰੈਲ (ਕਰਮ ਲਧਾਣਾ)-ਪਿੰਡ ਕਰਨਾਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਦੇ ਸਮੂਹ ਸਟਾਫ਼ ਮੈਂਬਰਾਂ ਵਲੋਂ ਛੇਵੀਂ ਜਮਾਤ ਵਿਚ ਦਾਖਲ ਹੋਏ ਬੱਚਿਆਂ ਨੂੰ ਉਤਸ਼ਾਹਿਤ ਕਰਨ ਹਿੱਤ ਸਕੂਲ ਬੈਗ ਅਤੇ ਪੈੱਨ ਭੇਟ ਕਰਕੇ ਉਨਾਂ ਦਾ ਸਵਾਗਤ ਕੀਤਾ ਗਿਆ | ...

ਪੂਰੀ ਖ਼ਬਰ »

ਡੀ. ਟੀ. ਐਫ ਦੇ ਜ਼ਿਲ੍ਹਾ ਡੈਲੀਗੇਟ ਇਜਲਾਸ 'ਚ ਨਵੀਂ ਕਮੇਟੀ ਦੀ ਚੋਣ

ਨਵਾਂਸ਼ਹਿਰ, 21 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਅੱਜ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਜ਼ਿਲ੍ਹਾ ਡੈਲੀਗੇਟ ਇਜਲਾਸ ਜੇ. ਐੱਸ. ਐਫ. ਐੱਚ. ਖ਼ਾਲਸਾ ਸਕੂਲ ਨਵਾਂਸ਼ਹਿਰ ਵਿਖੇ ਕਰਵਾਇਆ ਗਿਆ | ਜਿਸ ਵਿਚ ਜ਼ਿਲ੍ਹਾ ਕਮੇਟੀ ਦੀ ਚੋਣ ਕੀਤੀ ...

ਪੂਰੀ ਖ਼ਬਰ »

ਭੂਰੀਵਾਲੇ ਗੁਰਗੱਦੀ ਪਰੰਪਰਾ ਦੇ ਸੇਵਾਦਾਰਾਂ ਵਲੋਂ ਧਾਮ ਪੋਜੇਵਾਲ 'ਚ ਇਕੱਤਰਤਾ

ਪੋਜੇਵਾਲ ਸਰਾਂ, 21 ਅਪ੍ਰੈਲ (ਨਵਾਂਗਰਾਈਾ)- ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੇ ਤੀਜੇ ਗੱਦੀਨਸ਼ੀਨ ਬ੍ਰਹਮਲੀਨ ਸਤਿਗੁਰੂ ਬ੍ਰਹਮਾ ਨੰਦ ਮਹਾਰਾਜ ਭੂਰੀਵਾਲਿਆਂ ਦੇ ਨਿਰਵਾਣ ਦਿਵਸ ਨੂੰ ਸਮਰਪਿਤ ਸ੍ਰੀ ਬ੍ਰਹਮ ਸਰੂਪ ਧਾਮ ਪੋਜੇਵਾਲ ...

ਪੂਰੀ ਖ਼ਬਰ »

ਪ੍ਰੇਮ ਸਿੰਘ ਚੰਦੂਮਾਜਰਾ ਸ਼ਾਨ ਨਾਲ ਜਿੱਤ ਹਾਸਲ ਕਰਨਗੇ-ਮਿੰਟੂ ਜਾਡਲਾ

ਨਵਾਂਸ਼ਹਿਰ, 21 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨੌਜਵਾਨ ਆਗੂ ਨੰਬਰਦਾਰ ਐਨ. ਆਰ. ਆਈ. ਸੁਖਵਿੰਦਰ ਸਿੰਘ ਮਿੰਟੂ ਜਾਡਲਾ ਨੇ ਦੱਸਿਆ ਕਿ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ...

ਪੂਰੀ ਖ਼ਬਰ »

ਆਈਲਟਸ ਦੇ 6 ਬੈਂਡ ਨਾ ਆਉਣ 'ਤੇ ਪੂਰੀ ਫੀਸ ਮੁਆਫ਼ ਕੀਤੀ ਜਾਵੇਗੀ- ਏ. ਕੇ. ਅਰੋੜਾ

ਗੜ੍ਹਸ਼ੰਕਰ, 21 ਅਪ੍ਰੈਲ (ਧਾਲੀਵਾਲ)- ਯੂਨੀਕ ਐਜ਼ੂਕੇਸ਼ਨ ਅਬਰੌਡ ਨੇੜੇ ਬੱਸ ਸਟੈਂਡ ਨਵਾਂਸ਼ਹਿਰ ਦੇ ਮੈਨੇਜਿੰਗ ਡਾਇਰੈਕਟਰ ਏ. ਕੇ. ਅਰੋੜਾ ਨੇ ਕਿਹਾ ਕਿ ਕੰਪਨੀ ਦਫ਼ਤਰ ਵਿਖੇ ਆਈਲਟਸ ਦੀਆਂ ਫੁੱਲ ਬੈਚ ਕਲਾਸਾਂ ਚੱਲ ਰਹੀਆਂ ਹਨ | ਉਨ੍ਹਾਂ ਕਿਹਾ ਕਿ ਆਸਟ੍ਰੇਲੀਆ ਤੋਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX