ਤਾਜਾ ਖ਼ਬਰਾਂ


ਅਮੇਠੀ ਵਾਲਿਆ ਲਈ ਨਵੀਂ ਸਵੇਰ - ਸਮ੍ਰਿਤੀ ਈਰਾਨੀ
. . .  26 minutes ago
ਅਮੇਠੀ, 24 ਮਈ - ਲੋਕ ਸਭਾ ਚੋਣਾਂ 'ਚ ਅਮੇਠੀ ਲੋਕ ਸਭਾ ਹਲਕੇ ਤੋਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਹਰਾਉਣ ਤੋਂ ਬਾਅਦ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਇਹ ਅਮੇਠੀ ਦੇ ਲੋਕਾਂ ਲਈ...
ਸੁਪਰੀਮ ਕੋਰਟ 'ਚ 4 ਜੱਜ ਚੁੱਕਣਗੇ ਸਹੁੰ
. . .  29 minutes ago
ਨਵੀਂ ਦਿੱਲੀ, 24 ਮਈ - ਸੁਪਰੀਮ ਕੋਰਟ 'ਚ ਅੱਜ ਸਵੇਰੇ 10.30 ਵਜੇ 4 ਜੱਜ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਸੁਪਰੀਮ ਕੋਰਟ 'ਚ ਜੱਜਾਂ ਦੀ ਸੰਖਿਆ 31 ਹੋ ਜਾਵੇਗੀ ਤੇ ਸੁਪਰੀਮ ਕੋਰਟ...
ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਮੁਬਾਰਕਬਾਦ
. . .  52 minutes ago
ਨਵੀਂ ਦਿੱਲੀ, 24 ਮਈ - ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਲੋਕ ਸਭਾ ਚੋਣਾਂ 'ਚ ਜਿੱਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੁਬਾਰਕਬਾਦ ਦਿੱਤੀ ਹੈ ਤੇ ਕਿਹਾ ਕਿ ਉਹ ਕੈਨੇਡੀਅਨ...
ਮਾਰਿਆ ਗਿਆ ਖ਼ਤਰਨਾਕ ਅੱਤਵਾਦੀ ਜ਼ਾਕਿਰ ਮੂਸਾ
. . .  58 minutes ago
ਸ੍ਰੀਨਗਰ, 24 ਮਈ - ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਨਾਲ ਮੁੱਠਭੇੜ ਦੌਰਾਨ ਅਨਸਰ-ਗਜ਼ਵਤ-ਉੱਲ-ਹਿੰਦ ਦਾ ਕਮਾਂਡਰ ਜ਼ਾਕਿਰ ਮੂਸਾ ਢੇਰ ਹੋ ਗਿਆ, ਜਿਸ ਦੀ ਲਾਸ਼ ਬਰਾਮਦ ਕਰ ਲਈ ਗਈ ਹੈ। ਸੁਰੱਖਿਆ...
ਮੁੰਬਈ ਦੇ ਭਿੰਡੀ ਬਾਜ਼ਾਰ 'ਚ ਲੱਗੀ ਅੱਗ, 2 ਮੌਤਾਂ
. . .  about 1 hour ago
ਮੁੰਬਈ, 24 ਮਈ - ਮੁੰਬਈ ਦੇ ਭਿੰਡੀ ਬਾਜ਼ਾਰ ਵਿਚ ਬੀਤੀ ਦੇਰ ਰਾਤ ਲੱਗੀ ਅੱਗ ਕਾਰਨ 2 ਲੋਕਾਂ ਦੀ ਮੌਤ ਹੋ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਨੇ ਮੌਕੇ 'ਤੇ ਪਹੁੰਚ ਕੇ ਅੱਗ...
ਕੇਂਦਰੀ ਮੰਤਰੀ ਮੰਡਲ ਦੀ ਬੈਠਕ ਅੱਜ, 16ਵੀਂ ਲੋਕ ਸਭਾ ਭੰਗ ਕਰਨ ਦੀ ਹੋਵੇਗੀ ਸਿਫ਼ਾਰਿਸ਼
. . .  about 1 hour ago
ਨਵੀਂ ਦਿੱਲੀ, 24 ਮਈ - ਕੇਂਦਰੀ ਮੰਤਰੀ ਮੰਡਲ ਦੀ ਬੈਠਕ ਅੱਜ ਹੋਵੇਗੀ, ਜਿਸ ਵਿਚ 16ਵੀਂ ਲੋਕ ਸਭਾ ਭੰਗ ਕਰਨ ਦੀ ਸਿਫ਼ਾਰਿਸ਼ ਕੀਤੀ...
ਅੱਜ ਦਾ ਵਿਚਾਰ
. . .  about 1 hour ago
ਆਰ.ਐੱਸ.ਐੱਸ ਨੇ ਭਾਜਪਾ ਦੀ ਜਿੱਤ ਦਾ ਕੀਤਾ ਸਵਾਗਤ
. . .  1 day ago
ਨਵੀਂ ਦਿੱਲੀ, 23 ਮਈ - ਆਰ.ਐੱਸ.ਐੱਸ ਨੇ ਭਾਜਪਾ ਦੀ ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਦਾ ਸਵਾਗਤ ਕਰਦਿਆ ਇਸ ਨੂੰ ਕੌਮੀ ਤਾਕਤਾਂ ਦੀ ਜਿੱਤ...
ਵਕੀਲ ਦੇ ਅਗਵਾ ਹੋਏ ਕਲਰਕ ਦਾ ਕਤਲ ਕਰ ਕੇ ਲਾਸ਼ ਨੂੰ ਨਹਿਰ 'ਚ ਸੁੱਟਿਆ
. . .  1 day ago
ਤਰਨ ਤਾਰਨ, 23 ਮਈ (ਹਰਿੰਦਰ ਸਿੰਘ) — ਬੀਤੇ ਦਿਨ ਤੋਂ ਅਗਵਾ ਹੋਏ ਤਰਨ ਤਾਰਨ ਦੇ ਇਕ ਨਾਮੀ ਵਕੀਲ ਦੇ ਕਲਰਕ ਦਾ ਕਤਲ ਕਰ ਕੇ ਉਸ ਨੂੰ ਨਹਿਰ ਵਿਚ ਸੁੱਟ ਦਿੱਤਾ ਗਿਆ। ਪੁਲਿਸ ਨੇ ਕਲਰਕ ਦੀ ਲਾਸ਼ ਸਥਾਨਕ ਰਸੂਲਪੁਰ ਨਹਿਰ 'ਚੋਂ ਬਰਾਮਦ ਕਰ ਕੇ ਅਣਪਛਾਤੇ ਵਿਅਕਤੀਆਂ...
ਅਸੀ ਸਾਰੇ ਮਿਲ ਕੇ ਬਣਾਵਾਂਗੇ ਮਜ਼ਬੂਤ ਭਾਰਤ - ਮੋਦੀ
. . .  1 day ago
ਨਵੀਂ ਦਿੱਲੀ, 23 ਮਈ - ਲੋਕ ਸਭਾ ਚੋਣਾਂ 'ਚ ਭਾਜਪਾ ਨੂੰ ਮਿਲੀ ਸ਼ਾਨਦਾਰ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਹੈੱਡਕੁਆਟਰ ਵਿਖੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆ...
ਵਿਧਾਨ ਸਭਾ ਹਲਕਾ ਡੇਰਾਬੱਸੀ ਤੋਂ ਸੁਰਜੀਤ ਸਿੰਘ ਰੱਖੜਾ ਨੂੰ 17050 ਵੋਟਾਂ ਦੀ ਮਿਲੀ ਲੀਡ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਦੇ ਕੁੱਲ 7,23,522 ਵੋਟਰਾਂ 'ਚੋ ਸੁਖਬੀਰ ਬਾਦਲ ਦੇ ਹੱਕ 'ਚ ਭੁਗਤੇ 3,16,126 ਵੋਟਰ
. . .  1 day ago
ਫ਼ਾਜ਼ਿਲਕਾ, 23 ਮਈ (ਪ੍ਰਦੀਪ ਕੁਮਾਰ) - ਲੋਕ ਸਭਾ ਹਲਕਾ ਫ਼ਿਰੋਜ਼ਪੁਰ ਅਧੀਨ ਪੈਂਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਚਾਰ ਵਿਧਾਨ ਸਭਾ ਹਲਕਿਆਂ ਫ਼ਾਜ਼ਿਲਕਾ, ਜਲਾਲਾਬਾਦ, ਅਬੋਹਰ ਅਤੇ ਬੱਲੂਆਣਾ ਲਈ ਫ਼ਾਜ਼ਿਲਕਾ ਵਿਖੇ ਬਣਾਏ ਗਏ ਦੋ ਗਿਣਤੀ ਕੇਂਦਰਾਂ 'ਚ ਅੱਜ ਗਿਣਤੀ .....
50 ਸਾਲਾਂ ਬਾਅਦ ਪੂਰੇ ਬਹੁਮਤ ਨਾਲ ਦੁਬਾਰਾ ਬਣਿਆ ਕੋਈ ਪ੍ਰਧਾਨ ਮੰਤਰੀ- ਅਮਿਤ ਸ਼ਾਹ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਭਾਜਪਾ ਨੂੰ ਇਤਿਹਾਸਿਕ ਜਿੱਤ ਹੋਈ ਪ੍ਰਾਪਤ - ਅਮਿਤ ਸ਼ਾਹ
. . .  1 day ago
ਜਿੱਤ ਤੋਂ ਬਾਅਦ ਭਾਜਪਾ ਦਫ਼ਤਰ 'ਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰ ਰਹੇ ਹਨ ਅਮਿਤ ਸ਼ਾਹ
. . .  1 day ago
ਭਾਜਪਾ ਦੇ ਮੁੱਖ ਦਫ਼ਤਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਕਾਂਗਰਸ ਪਾਰਟੀ ਦੇ ਕੌਮੀ ਅਤੇ ਸੂਬਾ ਪ੍ਰਧਾਨ ਦੀ ਹਾਰ ਕਾਂਗਰਸ ਪਾਰਟੀ ਲਈ ਸ਼ਰਮ ਦੀ ਗੱਲ- ਢਿੱਲੋਂ
. . .  1 day ago
ਗੋਰਖਪੁਰ ਤੋਂ ਭਾਜਪਾ ਉਮੀਦਵਾਰ ਰਵੀ ਕਿਸ਼ਨ 3,01,664 ਵੋਟਾਂ ਨਾਲ ਰਹੇ ਜੇਤੂ
. . .  1 day ago
ਕੈਪਟਨ ਨੇ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਨਾਭਾ ਹਲਕੇ ਤੋਂ ਕਾਂਗਰਸ 14,825 ਵੱਧ ਵੋਟਾਂ ਲੈ ਕੇ ਹਲਕੇ 'ਚੋਂ ਰਹੀ ਮੋਹਰੀ
. . .  1 day ago
ਭਗਵੰਤ ਮਾਨ ਦੀ ਜਿੱਤ ਸੰਗਰੂਰ ਦੇ ਲੋਕਾਂ ਦੀ ਜਿੱਤ - ਚੀਮਾ
. . .  1 day ago
ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਕਰੀਬ 1 ਲੱਖ 3 ਵੋਟਾਂ ਦੇ ਫ਼ਰਕ ਨਾਲ ਰਹੇ ਜੇਤੂ
. . .  1 day ago
ਸੁਖਬੀਰ ਬਾਦਲ 1 ਲੱਖ 98 ਹਜ਼ਾਰ 136 ਵੋਟਾਂ ਨਾਲ ਰਹੇ ਜੇਤੂ
. . .  1 day ago
ਫ਼ਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਦੀ ਜਿੱਤ, ਬੱਸ ਐਲਾਨ ਬਾਕੀ
. . .  1 day ago
ਮੁਹੰਮਦ ਸਦੀਕ ਦੀ ਜਿੱਤ 'ਤੇ ਵਰਕਰਾਂ ਨੇ ਜਸ਼ਨ ਮਨਾਉਂਦਿਆਂ ਇਕ ਦੂਜੇ 'ਤੇ ਰੰਗ ਪਾ ਕੇ ਪਾਏ ਭੰਗੜੇ
. . .  1 day ago
ਵੀਅਤਨਾਮ ਦੇ ਪ੍ਰਧਾਨ ਮੰਤਰੀ ਨੇ ਜਿੱਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤੀ ਵਧਾਈ
. . .  1 day ago
ਜਿੱਤਣ ਤੋਂ ਬਾਅਦ ਵਰਕਰਾਂ ਦਾ ਧੰਨਵਾਦ ਕਰਨ ਫ਼ਾਜ਼ਿਲਕਾ ਪੁੱਜੇ ਸੁਖਬੀਰ ਬਾਦਲ 
. . .  1 day ago
ਆਬੂ ਧਾਬੀ ਦੇ ਕਰਾਊਨ ਪ੍ਰਿੰਸ ਸ਼ੇਖ਼ ਮੁਹੰਮਦ ਬਿਨ ਜਾਵੇਦ ਅਲ ਨਾਹੀਅਨ ਨੇ ਮੋਦੀ ਨੂੰ ਦਿੱਤੀ ਵਧਾਈ
. . .  1 day ago
ਜਨਤਾ ਮਾਲਕ ਹੈ, ਉਸ ਦੇ ਫ਼ੈਸਲੇ ਦਾ ਸਨਮਾਨ - ਰਾਹੁਲ ਗਾਂਧੀ
. . .  1 day ago
ਬ੍ਰਹਮਪੁਰਾ ਬਣੇ ਖਡੂਰ ਸਾਹਿਬ ਤੋਂ ਬਾਦਲਾਂ ਦੀ ਵੱਡੀ ਹਾਰ ਦਾ ਕਾਰਨ
. . .  1 day ago
ਸਿੱਧੂ ਕਾਰਨ ਬਠਿੰਡਾ ਸਮੇਤ ਸ਼ਹਿਰੀ ਇਲਾਕੇ 'ਚ ਪ੍ਰਭਾਵਿਤ ਹੋਈਆਂ ਕਾਂਗਰਸ ਦੀਆਂ ਵੋਟਾਂ - ਕੈਪਟਨ
. . .  1 day ago
ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ 93558 ਵੋਟਾਂ ਨਾਲ ਅੱਗੇ
. . .  1 day ago
ਸ੍ਰੀ ਮੁਕਤਸਰ ਸਾਹਿਬ ਵਿਖੇ ਸੁਖਬੀਰ ਅਤੇ ਹਰਸਿਮਰਤ ਦੀ ਜਿੱਤ 'ਤੇ ਮਨਾਏ ਜਸ਼ਨ
. . .  1 day ago
ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ ਜੇਤੂ
. . .  1 day ago
ਬੰਗਾ ਦੇ 12ਵੇਂ ਗੇੜ 'ਚ ਵੀ ਲਗਾਤਾਰ ਬਸਪਾ ਦੇ ਸੋਢੀ ਬਿਕਰਮ ਸਿੰਘ ਅੱਗੇ
. . .  1 day ago
ਇਮਰਾਨ ਖ਼ਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਿੱਤ ਲਈ ਦਿੱਤੀ ਵਧਾਈ
. . .  1 day ago
ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਜਿੱਤ 'ਤੇ ਪ੍ਰਧਾਨ ਮੰਤਰੀ ਮੋਦੀ ਨੂੰ ਭੇਜਿਆ ਵਧਾਈ ਸੰਦੇਸ਼
. . .  1 day ago
ਭਾਰਤੀ ਜਨਤਾ ਪਾਰਟੀ ਦੀ ਹੂੰਝਾ ਫੇਰ ਜਿੱਤ ਦੀ ਖ਼ੁਸ਼ੀ ਵਿਚ ਭਾਜਪਾਈਆਂ ਨੇ ਲੱਡੂ ਵੰਡੇ
. . .  1 day ago
10ਵੇਂ ਰਾਊਂਡ 'ਚ ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ 79314 ਨਾਲ ਅੱਗੇ
. . .  1 day ago
ਸੰਗਰੂਰ ਤੋਂ 'ਆਪ' ਉਮੀਦਵਾਰ ਭਗਵੰਤ ਮਾਨ ਜੇਤੂ
. . .  1 day ago
ਭਾਰਤੀ ਜਨਤਾ ਪਾਰਟੀ ਦੀ ਹੂੰਝਾ ਫੇਰ ਜਿੱਤ ਦੀ ਖ਼ੁਸ਼ੀ ਵਿਚ ਭਾਜਪਾਈਆਂ ਨੇ ਲੱਡੂ ਵੰਡੇ
. . .  1 day ago
ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ 16839 ਵੋਟਾਂ ਨਾਲ ਅੱਗੇ
. . .  1 day ago
ਸੰਨੀ ਦਿਓਲ 77,657 ਵੋਟਾਂ ਨਾਲ ਗੁਰਦਾਸਪੁਰ ਤੋਂ ਰਹੇ ਜੇਤੂ
. . .  1 day ago
ਫ਼ਿਰੋਜ਼ਪੁਰ 'ਚ ਸੁਖਬੀਰ ਸਿੰਘ ਬਾਦਲ 198136 ਵੋਟਾਂ ਨਾਲ ਅੱਗੇ
. . .  1 day ago
ਅੰਮ੍ਰਿਤਸਰ ਪੱਛਮੀ ਤੋਂ ਗੁਰਜੀਤ ਸਿੰਘ ਔਜਲਾ 15,889 ਵੋਟਾਂ ਨਾਲ ਰਹੇ ਜੇਤੂ
. . .  1 day ago
ਫ਼ਰੀਦਕੋਟ 'ਚ ਕਾਂਗਰਸ 83,249 ਵੋਟਾਂ ਨਾਲ ਅੱਗੇ
. . .  1 day ago
ਪੁਰੀ ਨੇ ਗੁਰਜੀਤ ਸਿੰਘ ਔਜਲਾ ਨੂੰ ਜਿੱਤ ਦੀ ਦਿੱਤੀ ਵਧਾਈ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਬਾਦਲ ਅਤੇ ਬੱਦਲ ਇਕੱਠੇ ਗਰਜੇ
. . .  1 day ago
ਸ੍ਰੀ ਮੁਕਤਸਰ ਸਾਹਿਬ: ਬਾਦਲ ਪਰਿਵਾਰ ਵੱਲੋਂ ਵੋਟਰਾਂ ਦਾ ਧੰਨਵਾਦ
. . .  1 day ago
ਸੰਨੀ ਦਿਓਲ ਦੀ ਜਿੱਤ ਨੂੰ ਲੈ ਕੇ ਜੱਦੀ ਪਿੰਡ ਡਾਂਗੋਂ 'ਚ ਖ਼ੁਸ਼ੀ ਦਾ ਮਾਹੌਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਵੈਸਾਖ ਸੰਮਤ 551

ਲੁਧਿਆਣਾ

ਘੰਟਾ ਘਰ ਦੇ ਆਸਪਾਸ ਨਾਜਾਇਜ਼ ਕਬਜ਼ਿਆਂ ਦੀ ਭਰਮਾਰ

ਲੁਧਿਆਣਾ, 21 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਹੋਏ ਨਾਜਾਇਜ਼ ਕਬਜ਼ਿਆਂ ਸਮੇਤ ਸ਼ਹਿਰ ਦੇ ਪ੍ਰਸਿੱਧ ਤੇ ਅੰਦਰੂਨੀ ਹਿੱਸੇ ਵਿਚ ਸਥਿਤ ਘੰਟਾ ਘਰ ਚੌਕ ਦੇ ਆਸਪਾਸ ਵੀ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਹੈ, ਜਿਸ ਦੇ ਚਲਦਿਆਂ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਉਨ੍ਹਾਂ ਦੇ ਸਮੇਂ ਦੀ ਬਰਬਾਦੀ ਵੀ ਹੁੰਦੀ ਹੈ | ਭਾਵੇਂ ਕਿ ਨਗਰ ਨਿਗਮ ਦੀ ਤਹਿਬਜ਼ਾਰੀ ਸ਼ਾਖਾ ਵਲੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਕਾਰਵਾਈਆਂ ਕੀਤੀਆਂ ਜਾਂਦੀਆਂ ਹਨ ਤੇ ਨਾਜਾਇਜ਼ ਕਬਜ਼ਾਧਾਰੀਆਂ ਦਾ ਸਮਾਨ ਆਦਿ ਵੀ ਕਬਜ਼ੇ ਵਿਚ ਲਿਆ ਜਾਂਦਾ ਹੈ ਤੇ ਇਹ ਸਮੱਸਿਆ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਹੀ ਤੇ ਇਕ ਤਰ੍ਹਾਂ ਨਾਲ ਹੋਰ ਗੰਭੀਰ ਹੁੰਦੀ ਜਾ ਰਹੀ ਹੈ | ਸ਼ਹਿਰ ਦੇ ਅੰਦਰੂਨੀ ਹਿੱਸੇ 'ਚ ਹੀ ਜ਼ਿਆਦਾਤਰ ਵਪਾਰਕ ਅਦਾਰੇ ਤੇ ਬਜ਼ਾਰ ਸਥਿਤ ਹਨ, ਜਿੱਥੇ ਰੋਜ਼ਾਨਾ ਹੀ ਵੱਡੀ ਗਿਣਤੀ 'ਚ ਲੋਕਾਂ ਦਾ ਆਉਣਾ ਜਾਣਾ ਲੱਗਾ ਰਹਿੰਦਾ ਹੈ ਤੇ ਇੱਥੇ ਅਕਸਰ ਹੀ ਕਾਫ਼ੀ ਭੀੜ ਭਾੜ ਰਹਿੰਦੀ ਹੈ | ਇਨ੍ਹਾਂ ਇਲਾਕਿਆਂ 'ਚ ਤੇ ਸੜਕਾਂ ਉੱਪਰ ਹੋਏ ਨਾਜਾਇਜ਼ ਕਬਜ਼ੇ ਰਾਹਗੀਰਾਂ ਲਈ ਮੁਸ਼ਕਿਲਾਂ ਖੜ੍ਹੀਆਂ ਕਰ ਰਹੇ ਹਨ | ਹੈਰਾਨੀ ਤਾਂ ਇਸ ਗੱਲ ਦੀ ਹੈ ਕਿ ਨੇੜੇ ਹੀ ਨਗਰ ਨਿਗਮ ਦਾ ਮੁੱਖ ਦਫ਼ਤਰ ਹੈ ਤੇ ਹਰ ਰੋਜ਼ ਇਨ੍ਹਾਂ ਰਸਤਿਆਂ ਤੋਂ ਅਧਿਕਾਰੀਆਂ ਦਾ ਆਉਣਾ ਜਾਣਾ ਲੱਗਾ ਰਹਿੰਦਾ ਹੈ, ਪਰ ਇਸ ਦੇ ਬਾਵਜੂਦ ਨਾਜਾਇਜ਼ ਕਬਜ਼ੇ ਹਟਾਉਣ ਲਈ ਕੋਈ ਠੋਸ ਕਾਰਵਾਈਆਂ ਨਾ ਹੋਣਾ ਆਪਣੇ ਆਪ ਵਿਚ ਬੜਾ ਹੀ ਹੈਰਾਨੀਜਨਕ ਹੈ | ਇਸ ਦਾ ਖਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈਂਦਾ ਹੈ ਤੇ ਉਨ੍ਹਾਂ ਵਲੋਂ ਨਾਜਾਇਜ਼ ਕਬਜ਼ਿਆਂ ਖਿਲਾਫ਼ ਠੋਸ ਕਾਰਵਾਈਆਂ ਨਾ ਕਰਨ ਕਾਰਨ ਨਗਰ ਨਿਗਮ ਦਾ ਵਿਰੋਧ ਵੀ ਕੀਤਾ ਜਾਂਦਾ ਹੈ ਅਤੇ ਮੰਗ ਕੀਤੀ ਜਾਂਦੀ ਹੈ ਕਿ ਇਨ੍ਹਾਂ ਨਾਜਾਇਜ਼ ਕਬਜ਼ਿਆਂ ਖਿਲਾਫ਼ ਠੋਸ ਕਾਰਵਾਈਆਂ ਕੀਤੀਆਂ ਜਾਣ ਤਾਂ ਜੋ ਲੋਕਾਂ ਨੂੰ ਇਸ ਸਮੱਸਿਆ ਤੋਂ ਰਾਹਤ ਮਿਲ ਸਕੇ ਤੇ ਉਨ੍ਹਾਂ ਦੇ ਸਮੇਂ ਦੀ ਵੀ ਬੱਚਤ ਹੋਵੇ | ਜਦ ਇਸ ਸਬੰਧ ਵਿਚ ਤਹਿਬਜ਼ਾਰੀ ਸ਼ਾਖਾ ਦੇ ਇਕ ਅਧਿਕਾਰੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਨਾਜਾਇਜ਼ ਕਬਜ਼ੇ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਨਾਜਾਇਜ਼ ਕਬਜ਼ੇ ਹਟਾਉਣ ਲਈ ਲਗਾਤਾਰ ਕਾਰਵਾਈਆਂ ਕੀਤੀਆਂ ਜਾਂਦੀਆਂ ਹਨ | ਉਨ੍ਹਾਂ ਕਿਹਾ ਕਿ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਜਲਦ ਹੀ ਘੰਟਾ ਘਰ ਦੇ ਇਲਾਕੇ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਜਾਵੇਗਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਾਜਾਇਜ਼ ਕਬਜ਼ੇ ਨਾ ਕਰਨ, ਕਿਉਂਕਿ ਨਜਾਇਜ਼ ਕਬਜ਼ੇ ਕਰਨਾ ਪੂਰੀ ਤਰ੍ਹਾਂ ਨਿਯਮਾਂ ਦੀ ਉਲੰਘਣਾ ਹੈ |

ਮੋਟਰਸਾਈਕਲ ਸਵਾਰ ਔਰਤ ਤੋਂ ਪਰਸ ਖੋਹ ਕੇ ਫ਼ਰਾਰ

ਲੁਧਿਆਣਾ, 21 ਅਪ੍ਰੈਲ (ਪੁਨੀਤ ਬਾਵਾ)-ਥਾਣਾ ਹੈਬੋਵਾਲ ਅਧੀਨ ਪੈਂਦੇ ਚੂਹੜਪੁਰ ਰੋਡ ਹੈਬੋਵਾਲ ਵਿਖੇ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਆਈ ਇਕ ਔਰਤ ਤੋਂ ਮੋਟਰਸਾਈਕਲ ਸਵਾਰ 4 ਵਿਅਕਤੀਆਂ ਵਲੋਂ ਪਰਸ ਖੋਹ ਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਜਸਟਿਸ ਗੁਪਤਾ ਵਲੋਂ ਕੋਰਟ ਕੰਪਲੈਕਸ 'ਚ ਨਵੀਂ ਬਣ ਰਹੀ ਇਮਾਰਤ ਦਾ ਨਿਰੀਖਣ

ਲੁਧਿਆਣਾ, 21 ਅਪ੍ਰੈਲ (ਪੁਨੀਤ ਬਾਵਾ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਰਾਜਨ ਗੁਪਤਾ ਨੇ ਕੋਰਟ ਕੰਪਲੈਕਸ ਲੁਧਿਆਣਾ 'ਚ ਬਣ ਰਹੀ ਨਵੀਂ ਇਮਾਰਤ ਦਾ ਨਿਰੀਖਣ ਕੀਤਾ ਤੇ ਆਪਣੇ ਵਲੋਂ ਕੁਝ ਸੁਝਾਅ ਵੀ ਦਿੱਤੇ | ਜਸਟਿਸ ਗੁਪਤਾ ਦੇ ਨਾਲ ਜ਼ਿਲ੍ਹਾ ਤੇ ਸੈਸ਼ਨ ਜੱਜ ...

ਪੂਰੀ ਖ਼ਬਰ »

ਪ੍ਰਾਪਰਟੀ ਡੀਲਰ ਦਾ ਧੰਦਾ ਬੰਦ ਹੋਣ 'ਤੇ ਨਸ਼ਾ ਤਸਕਰ ਬਣੇ ਵਿਅਕਤੀ ਤੋਂ 25 ਗ੍ਰਾਮ ਹੈਰੋਇਨ ਬਰਾਮਦ

ਲੁਧਿਆਣਾ, 21 ਅਪ੍ਰੈਲ (ਪੁਨੀਤ ਬਾਵਾ)-ਐਾਟੀ ਨਾਰਕੋਟਿਕਸ ਸੈੱਲ ਲੁਧਿਆਣਾ ਦੀ ਪੁਲਿਸ ਵਲੋਂ ਨਾਕੇ ਦੌਰਾਨ ਬੱਸ ਸਟੈਂਡ ਲੁਧਿਆਣਾ ਤੋਂ ਇਕ ਵਿਅਕਤੀ ਨੂੰ 25 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਪੁਲਿਸ ਨੇ ਕਥਿਤ ਦੋਸ਼ੀ ਖਿਲਾਫ਼ ਥਾਣਾ ਡਵੀਜ਼ਨ ਨੰਬਰ 5 ਵਿਖੇ ...

ਪੂਰੀ ਖ਼ਬਰ »

ਨਸ਼ੇ ਵੇਚਣ ਦਾ ਧੰਦਾ ਕਰਨ ਵਾਲਾ ਵਿਅਕਤੀ ਅਫ਼ੀਮ ਸਮੇਤ ਕਾਬੂ

ਲੁਧਿਆਣਾ, 21 ਅਪ੍ਰੈਲ (ਪੁਨੀਤ ਬਾਵਾ)-ਪੁਲਿਸ ਨੇ ਨਸ਼ੇ ਵੇਚਣ ਦਾ ਧੰਦਾ ਕਰਨ ਵਾਲੇ ਇਕ ਵਿਅਕਤੀ ਨੂੰ 600 ਗ੍ਰਾਮ ਅਫੀਮ ਸਮੇਤ ਕਾਬੂ ਕੀਤਾ ਹੈ ਤੇ ਉਸ ਪਾਸੋਂ ਅਫੀਮ ਦੀ ਸਪਲਾਈ ਚੇਨ ਤੇ ਹੋਰ ਸਾਥੀਆਂ ਬਾਰੇ ਪੁਲਿਸ ਪੁੱਛ-ਗਿੱਛ ਕਰ ਰਹੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਨਸ਼ਾ ਤਸਕਰੀ ਦਾ ਧੰਦਾ ਕਰਨ ਵਾਲੀ ਔਰਤ ਹੈਰੋਇਨ ਸਮੇਤ ਕਾਬੂ

ਲੁਧਿਆਣਾ, 21 ਅਪ੍ਰੈਲ (ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਬਣਾਈ ਗਈ ਵਿਸ਼ੇਸ਼ ਟਾਸਕ ਫੋਰਸ ਵਲੋਂ ਸ਼ੇਰਪੁਰ ਕਲਾਂ ਵਾਲੇ ਪਾਸੇ ਇਕ ਐਕਟਿਵਾ 'ਤੇ ਸਵਾਰ ਹੋ ਕੇ ਹੈਰੋਇਨ ਦੀ ਸਪਲਾਈ ਦੇਣ ਲਈ ਜਾ ਰਹੀ ਇਕ ਔਰਤ ਨੂੰ 50 ਗ੍ਰਾਮ ਹੈਰੋਇਨ ਸਮੇਤ ਕਾਬੂ ...

ਪੂਰੀ ਖ਼ਬਰ »

ਸ਼ਰਾਬ ਸਮੇਤ ਕਾਰ ਸਵਾਰ ਕਾਬੂ

ਲੁਧਿਆਣਾ, 21 ਅਪ੍ਰੈਲ (ਪੁਨੀਤ ਬਾਵਾ)-ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਕਾਰ ਸਵਾਰ ਵਿਅਕਤੀ ਨੂੰ 48 ਬੋਤਲਾਂ ਸ਼ਰਾਬ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੂੰ ਕਿਸੇ ਮੁਖਬਰ ਨੇ ਇਤਲਾਹ ਦਿੱਤੀ ਕਿ ...

ਪੂਰੀ ਖ਼ਬਰ »

ਵਿਧਾਇਕ ਢਿੱਲੋਂ ਦੀ ਅਗਵਾਈ 'ਚ ਗੁਰੂ ਦੇ ਹੱਕ 'ਚ ਭਰਵੀਆਂ ਚੋਣ ਮੀਟਿੰਗਾਂ

ਲੁਧਿਆਣਾ, 21 ਅਪ੍ਰੈਲ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਦੀ ਅਗਵਾਈ 'ਚ ਲੁਧਿਆਣਾ ਦੇ ਨਾਲ ਲੱਗਦੇ ਪਿੰਡਾਂ 'ਚ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਅਕਾਲੀ-ਭਾਜਪਾ ...

ਪੂਰੀ ਖ਼ਬਰ »

-ਲੋਕ ਸਭਾ ਚੋਣਾਂ 2019-
ਜ਼ਿਲ੍ਹਾ ਲੁਧਿਆਣਾ ਦੇ 14 ਵਿਧਾਨ ਸਭਾ ਹਲਕਿਆਂ 'ਚ ਚੋਣ ਅਮਲ 'ਚ ਲੱਗੇ ਮੁਲਾਜ਼ਮਾਂ ਦੀ ਰਿਹਰਸਲ

ਲੁਧਿਆਣਾ, 21 ਅਪ੍ਰੈਲ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ ਅੰਦਰ 14 ਵਿਧਾਨ ਸਭਾ ਹਲਕੇ ਹਨ, ਜਿੰਨ੍ਹਾਂ 'ਚੋਂ 9 ਹਲਕੇ ਲੋਕ ਸਭਾ ਹਲਕਾ ਲੁਧਿਆਣਾ ਤੇ 5 ਵਿਧਾਨ ਸਭਾ ਹਲਕਾ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ 'ਚ ਪੈਂਦੇ ਹਨ | ਜ਼ਿਲ੍ਹੇ ਦੇ 2746 ਪੋਿਲੰਗ ਸਟੇਸ਼ਨਾਂ 'ਤੇ 3300 ...

ਪੂਰੀ ਖ਼ਬਰ »

ਟੂਰ ਤੇ ਟਰੈਵਲ ਦਾ ਕੰਮ ਕਰਨ ਵਾਲੇ ਵਿਅਕਤੀ ਦੀ ਕੁੱਟਮਾਰ

ਲੁਧਿਆਣਾ, 21 ਅਪ੍ਰੈਲ (ਪੁਨੀਤ ਬਾਵਾ)-ਟੂਰ ਐਾਡ ਟਰੈਵਲ ਦਾ ਕੰਮ ਕਰਨ ਵਾਲੇ ਵਿਅਕਤੀ ਦੀ ਆਪਣੇ ਸਾਥੀਆਂ ਨਾਲ ਮਿਲ ਕੇ ਕੁੱਟਮਾਰ ਕਰਨ ਵਾਲੇ ਵਿਅਕਤੀ ਖਿਲਾਫ਼ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਪਰ ਹਾਲੇ ਤੱਕ ਪੁਲਿਸ ਵਲੋਂ ਕਥਿਤ ਦੋਸ਼ੀਆਂ ਨੂੰ ਕਾਬੂ ਨਹੀਂ ਕੀਤਾ ਗਿਆ | ...

ਪੂਰੀ ਖ਼ਬਰ »

ਮੋਦੀ ਦੇ ਰਾਜ 'ਚ 377 ਰੁਪਏ ਵਾਲਾ ਗੈਸ ਸਿਲੰਡਰ ਹੋਇਆ 900 ਰੁਪਏ ਦਾ-ਬਾਵਾ

ਲੁਧਿਆਣਾ, 21 ਅਪ੍ਰੈਲ (ਬੀ.ਐਸ.ਬਰਾੜ)-ਲੋਕ ਸਭਾ ਚੋਣਾਂ ਅੰਦਰ ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਹੱਕ 'ਚ ਨੁਕੜ ਮੀਟਿੰਗ 'ਚ ਬੋਲਦੇ ਸੀਨੀਅਰ ਕਾਂਗਰਸੀ ਆਗੂ ਕਿ੍ਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਗੁਜਰਾਤ ਸੂਬੇ ਅੰਦਰ ਪੰਜਾਬੀ ਕਿਸਾਨਾਂ ਨੂੰ ਉਜਾੜਨ ...

ਪੂਰੀ ਖ਼ਬਰ »

ਗਰੇਵਾਲ ਦੇ ਹੱਕ 'ਚ ਮੀਟਿੰਗ

ਡਾਬਾ/ਲੁਹਾਰਾ, 21 ਅਪੈ੍ਰਲ (ਕੁਲਵੰਤ ਸਿੰਘ ਸੱਪਲ)-ਸ਼ਿਮਲਾਪੁਰੀ ਵਿਖੇ ਸ਼੍ਰੋਮਣੀ ਅਕਾਲੀ ਦਲ ਐਸ.ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਕੁਲਦੀਪ ਸਿੰਘ ਖਾਲਸਾ ਦੀ ਅਗਵਾਈ ਹੇਠ ਇਕ ਮੀਟਿੰਗ ਹੋਈ ਜੋ ਕਿ ਵਿਸ਼ਾਲ ਰੈਲੀ ਦਾ ਰੂਪ ਧਾਰ ਗਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਬਿੱਟੂ ਵਲੋਂ ਮੀਟਿੰਗਾਂ ਦਾ ਦੌਰ ਜਾਰੀ

ਲੁਧਿਆਣਾ, 21 ਅਪ੍ਰੈਲ (ਕਵਿਤਾ ਖੁੱਲਰ)- ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਵਲੋਂ ਆਪਣੇ ਸਿਆਸੀ ਰੁਝੇਵੇਂ ਹੋਣ ਦੇ ਬਾਵਜੂਦ ਵੀ ਲੁਧਿਆਣੇ ਸ਼ਹਿਰ ਦੇ ਧਾਰਮਿਕ, ਸਮਾਜਿਕ ਤੇ ਖੁਸ਼ੀ, ਗਮੀ ਦੇ ਅਨੇਕਾਂ ਸਮਾਗਮਾਂ ਦੌਰਾਨ ਸ਼ਿਰਕਤ ਕੀਤੀ ਗਈ, ਜਿਸ ਦੌਰਾਨ ਪ੍ਰਭੂ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਨੇ ਸੰਭਾਲੀ ਗਰੇਵਾਲ ਦੀ ਚੋਣ ਮੁਹਿੰਮ ਦੀ ਕਮਾਂਡ

ਲੁਧਿਆਣਾ, 21 ਅਪ੍ਰੈਲ (ਕਵਿਤਾ ਖੁੱਲਰ, ਪੁਨੀਤ ਬਾਵਾ)-ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਦੀ ਹਮਾਇਤ ਲਈ ਵਿਸ਼ਾਲ ਮੀਟਿੰਗ ਯੂਥ ਅਕਾਲੀ ਦਲ ਵਲੋਂ ਹਲਕਾ ਆਤਮ ਨਗਰ ਦੇ ਵਾਰਡ ਨੰਬਰ 44 'ਚ ਕੀਤੀ ਗਈ | ਮੀਟਿੰਗ ਯੂਥ ਅਕਾਲੀ ਦਲ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਗਰੇਵਾਲ ਦੇ ਹੱਕ 'ਚ ਠਾਕੁਰ, ਕਮਲ ਵਲੋਂ ਚੋਣ ਮੀਟਿੰਗ

ਲੁਧਿਆਣਾ, 21 ਅਪ੍ਰੈਲ (ਪੁਨੀਤ ਬਾਵਾ)-ਭਾਜਪਾ ਯੁਵਾ ਮੋਰਚਾ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਮੈਂਬਰ ਲੋਕ ਸਭਾ ਅਨੁਰਾਗ ਠਾਕੁਰ ਤੇ ਕੈਬਨਿਟ ਮੰਤਰੀ ਹਿਮਾਚਲ ਪ੍ਰੇਦਸ਼ ਵਰਿੰਦਰ ਕਮਲ ਨੇ ਦਾਅਵਾ ਕੀਤਾ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਪੰਜਾਬ 'ਚ ਰਹਿੰਦੇ ਹਿਮਾਚਲ ...

ਪੂਰੀ ਖ਼ਬਰ »

ਬੈਂਸ ਦੇ ਹੱਕ 'ਚ ਭਰਵੀਆਂ ਚੋਣ ਮੀਟਿੰਗਾਂ

ਲੁਧਿਆਣਾ, 21 ਅਪ੍ਰੈਲ (ਪੁਨੀਤ ਬਾਵਾ)-ਪੰਜਾਬ ਜਮਹੂਰੀ ਗਠਜੋੜ ਦੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਉਮੀਦਵਾਰ ਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਹੱਕ 'ਚ ਅੱਜ ਵਿਧਾਨ ਸਭਾ ਹਲਕਾ ਆਤਮ ਨਗਰ ਦੇ ਦੁੱਗਰੀ ਤੇ ਐਲ.ਆਈ.ਜੀ. ਫਲੈਟਾਂ ਵਿਖੇ ਭਰਵੀਆਂ ਚੋਣ ...

ਪੂਰੀ ਖ਼ਬਰ »

ਸਰਬ ਧਰਮ ਆਪਸੀ ਵਾਰਤਾਲਾਪ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਈਏ-ਮਿਨਹਾਸ

ਲੁਧਿਆਣਾ, 21 ਅਪੈਲ (ਕਵਿਤਾ ਖੁੱਲਰ)-ਅਮਰੀਕਾ ਦੇ ਸਭ ਤੋਂ ਪਹਿਲੇ ਸੂਬੇ ਡੈਲਵੇਅਰ 'ਚ ਲੰਬੇ ਸਮੇਂ ਤੋਂ ਵਸਦੇ ਸੋਫਟਵੇਅਰ ਇੰਜੀਨੀਅਰ, ਮੀਰੀ ਪੀਰੀ ਮੈਗਜ਼ੀਨ ਦੇ ਸਾਬਕਾ ਸੰਪਾਦਕ ਤੇ ਸਿੱਖ ਚਿੰਤਨ ਦੇ ਗੰਭੀਰ ਪੇਸ਼ਕਾਰ ਇੰਜ: ਚਰਨਜੀਤ ਸਿੰਘ ਮਿਨਹਾਸ ਨੇ ਲੁਧਿਆਣਾ 'ਚ ਇਕ ...

ਪੂਰੀ ਖ਼ਬਰ »

ਲੁਧਿਆਣਾ ਸਟੀਲ ਟਰੇਡਰਜ਼ ਐਸੋਸੀਏਸ਼ਨ ਦੀ ਮੀਟਿੰਗ 'ਚ ਕਾਰੋਬਾਰੀਆਂ ਤੇ ਵਪਾਰੀਆਂ ਨੂੰ ਨੋਟਾ ਦਾ ਬਟਨ ਦਬਾਉਣ ਦੀ ਅਪੀਲ

ਲੁਧਿਆਣਾ, 21 ਅਪ੍ਰੈਲ (ਪੁਨੀਤ ਬਾਵਾ)-ਲੁਧਿਅਣਾ ਸਟੀਲ ਟਰੇਡਰਜ਼ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਰਵਿੰਦਰਪਾਲ ਸਿੰਘ ਮਿੰਕਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਵਪਾਰੀ ਵਰਗ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਅਤੇ ਮੰਗਾਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ | ਜਿਸ ...

ਪੂਰੀ ਖ਼ਬਰ »

ਗਰੇਵਾਲ ਦੇ ਹੱਕ 'ਚ ਚੋਣ ਮੀਟਿੰਗ

ਹੰਬੜਾਂ, 21 ਅਪ੍ਰੈਲ (ਜਗਦੀਸ਼ ਸਿੰਘ ਗਿੱਲ)-ਹਲਕਾ ਦਾਖਾ ਦੇ ਪਿੰਡ ਬਸੈਮੀਂ ਵਿਖੇ ਸਾਬਕਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਅਗਵਾਈ ਹੇਠ ਅਕਾਲੀ ਆਗੂ ਗੁਰਬਚਨ ਸਿੰਘ ਬੀਰਮੀ, ਮਲਕੀਤ ਸਿੰਘ ਬਸੈਮੀ ਤੇ ਯੂਥ ਆਗੂ ਗਗਨਦੀਪ ਸਿੰਘ ਬਸੈਮੀ ਦੇ ਸਹਿਯੋਗ ਨਾਲ ਸ਼੍ਰੋਮਣੀ ...

ਪੂਰੀ ਖ਼ਬਰ »

2 ਸਾਲ ਬਾਅਦ ਸੁਖਬੀਰ ਨੇ ਅਕਾਲੀ ਦਲ 'ਚ ਚੌਧਰੀ ਮਦਨ ਲਾਲ ਬੱਗਾ ਦੀ ਕਰਵਾਈ ਘਰ ਵਾਪਸੀ

ਲੁਧਿਆਣਾ, 21 ਅਪ੍ਰੈਲ (ਪੁਨੀਤ ਬਾਵਾ)-ਅਕਾਲੀ ਜਥਾ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਤੇ ਪੰਜਾਬ ਟਰੇਡਰਜ਼ ਬੋਰਡ ਦੇ ਸਾਬਕਾ ਉਪ ਚੇਅਰਮੈਨ ਚੌਧਰੀ ਮਦਨ ਲਾਲ ਬੱਗਾ ਦੀ ਆਖਰ 2 ਸਾਲਾਂ ਦੀ ਲੰਬੀ ਉਡੀਕ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ...

ਪੂਰੀ ਖ਼ਬਰ »

ਇਨਸਾਨ ਆਪਣੇ ਗਲਤ ਕਰਮਾਂ ਕਰਕੇ ਖੁਦ ਨੂੰ ਮੁਸੀਬਤ 'ਚ ਪਾ ਲੈਂਦਾ-ਸ਼ਾਹੀ ਇਮਾਮ

ਲੁਧਿਆਣਾ, 21 ਅਪ੍ਰੈਲ (ਬੀ.ਐਸ.ਬਰਾੜ)-ਦੀਨੀ ਮਰਕਜ਼ ਜ਼ਾਮਾ ਮਸਜ਼ਿਦ ਵਿਖੇ ਸ਼ਬ-ਏ-ਬਰਾਤ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ¢ ਜਿਸਦੀ ਪ੍ਰਧਾਨਗੀ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਹਬੀਬ-ਉਰ-ਰਹਿਮਾਨ ਸਾਨੀ ਲੁਧਿਆਣਵੀ ਨੇ ਕੀਤੀ | ਇਸ ਮੌਕੇ ਨਾਇਬ ਸ਼ਾਹੀ ਇਮਾਮ ...

ਪੂਰੀ ਖ਼ਬਰ »

ਧਰਤੀ ਨੂੰ ਸੁਰੱਖਿਅਤ ਰੱਖਣ ਸਬੰਧੀ ਰੈਲੀ

ਫੁੱਲਾਂਵਾਲ, 21 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਠੱਕਰਵਾਲ ਸਥਿਤ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸਕੈਂਡਰੀ ਸਕੂਲ ਵਲੋਂ 'ਧਰਤੀ ਨੂੰ ਸੁਰੱਖਿਅਤ' ਰੱਖਣ ਸਬੰਧੀ ਰੈਲੀ ਕੱਢੀ ਗਈ¢ ਰੈਲੀ ਪਿੰਡ ਲਲਤੋਂ ਤੋਂ ਸ਼ੁਰੂ ਕੀਤੀ ਗਈ, ਜਿਸ 'ਚ ਸਕੂਲ ਦੇ ਸੱਤਵੀਂ ਤੇ ...

ਪੂਰੀ ਖ਼ਬਰ »

ਕਮਲਾ ਰਾਣੀ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ

ਲੁਧਿਆਣਾ, 21 ਅਪ੍ਰੈਲ (ਪੁਨੀਤ ਬਾਵਾ)-ਯੂਨਾਈਟਿਡ ਸਾਈਕਲ ਐਾਡ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ ਦੇ ਵਿੱਤ ਸਕੱਤਰ ਤੇ ਹੋਲਸੇਲ ਸਾਈਕਲ ਡੀਲਰਸ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਅੱਛਰੂ ਰਾਮ ਗੁਪਤਾ ਦੀ ਪਤੀ ਕਮਲਾ ਰਾਣੀ ਦਾ 10 ਅਪ੍ਰੈਲ ਨੂੰ ਦਿਹਾਂਤ ਹੋ ਗਿਆ ...

ਪੂਰੀ ਖ਼ਬਰ »

ਜਗਰੂਪ ਚਾਨਾ ਅਕਾਲੀ ਦਲ ਬੀ.ਸੀ. ਵਿੰਗ ਦੇ ਵਾਰਡ ਨੰਬਰ 33 ਦੇ ਪ੍ਰਧਾਨ ਨਿਯੁਕਤ

ਡਾਬਾ/ਲੁਹਾਰਾ, 21 ਅਪ੍ਰੈਲ (ਕੁਲਵੰਤ ਸਿੰਘ ਸੱਪਲ)-ਸ਼੍ਰੋਮਣੀ ਅਕਾਲੀ ਦਲ ਬੀ.ਸੀ ਵਿੰਗ ਦੇ ਕੌਮੀ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਕਿਹਾ ਹੈ ਕਿ ਅਕਾਲੀ ਦਲ ਇਕੋ ਇਕ ਅਜਿਹੀ ਪਾਰਟੀ ਹੈ, ਜੋ ਜ਼ਮੀਨੀ ਪੱਧਰ 'ਤੇ ਕੰਮ ਕਰ ਰਹੇ ਵਰਕਰਾਂ ਨੂੰ ਮਾਨ ਸਨਮਾਨ ਦੇ ਕੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 12 ਲੱਖ ਰੁਪਏ ਠੱਗਣ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਲੁਧਿਆਣਾ, 21 ਅਪ੍ਰੈਲ (ਪੁਨੀਤ ਬਾਵਾ)-ਥਾਣਾ ਸਦਰ ਦੀ ਪੁਲਿਸ ਨੇ ਹਰਪਾਲ ਸਿੰਘ ਪੁੱਤਰ ਬਿੱਕਰ ਸਿੰਘ ਵਾਸੀ ਪਿੰਡ ਜੜਤੋਲੀ, ਸਦਰ ਲੁਧਿਆਣਾ ਦੀ ਸ਼ਿਕਾਇਤ 'ਤੇ ਅਮਨਪ੍ਰੀਤ ਕੌਰ ਪੁੱਤਰ ਰੁਪਿੰਦਰ ਸਿੰਘ ਵਾਸੀ ਹਰਨਾਪੁਰਾ, ਸੋਹਣ ਸਿੰਘ ਨੰਬਰਦਾਰ ਪੁੱਤਰ ਮੁਖਤਿਆਰ ਸਿੰਘ ...

ਪੂਰੀ ਖ਼ਬਰ »

ਜਵੱਦੀ ਟਕਸਾਲ ਵਿਖੇ ਹਫ਼ਤਾਵਾਰੀ ਨਾਮ ਅਭਿਆਸ ਸਮਾਗਮ

ਲੁਧਿਆਣਾ, 21 ਅਪ੍ਰੈਲ (ਕਵਿਤਾ ਖੁੱਲਰ)-ਜਵੱਦੀ ਟਕਸਾਲ ਵਿਖੇ ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਂਦਿਆਂ ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਤੇ ਸ਼੍ਰੋਮਣੀ ਸੇਵਾ ਰਤਨ ਗੁਰਪੁਰਵਾਸੀ ਸੰਤ ਬਾਬਾ ਸੁਚਾ ਸਿੰਘ ਜੀ ...

ਪੂਰੀ ਖ਼ਬਰ »

ਅੰਗਹੀਣਾਂ ਨੂੰ ਮੁਫ਼ਤ ਬਨਾਉਟੀ ਅੰਗ ਪ੍ਰਦਾਨ

ਲੁਧਿਆਣਾ, 21 ਅਪ੍ਰੈਲ (ਸਲੇਮਪੁਰੀ)-ਭਾਰਤ ਵਿਕਾਸ ਪ੍ਰੀਸ਼ਦ ਚੈਰੀਟੇਬਲ ਟਰੱਸਟ ਪੰਜਾਬ ਵਲੋਂ ਲਾਇਨਜ਼ ਕਲੱਬ ਲੁਧਿਆਣਾ ਦੇ ਸਹਿਯੋਗ ਨਾਲ ਅੰਗਹੀਣਾਂ ਨੂੰ ਬਣਾਉਟੀ ਅੰਗ ਦਾਨ ਕਰਨ ਲਈ ਦਿਵਿਆਂਗ ਸਹਾਇਤਾ ਕੇਂਦਰ, ਮਹਾਂਰਿਸ਼ੀ ਵਾਲਮੀਕਿ ਨਗਰ ਵਿਖੇ ਮੁਫ਼ਤ ਕੈਂਪ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੱਗਿਆ ਪੇਂਡੂ ਕਿਰਤੀਆਂ ਬਾਜ਼ਾਰ

ਲੁਧਿਆਣਾ, 21 ਅਪ੍ਰੈਲ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਏ ਗਏ ਪੰਜਵੇਂ ਪੇਂਡੂ ਕਿਰਤੀਆਂ ਬਾਜ਼ਾਰ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ | ਬਾਜ਼ਾਰ ਵਿਚ ਸਵੈ ਸਹਾਇਤਾ ਸਮੂਹਾਂ ਵਲੋਂ ਲਾਲ, ਪੀਲੇ ਤੇ ਨੀਲੇ ਰੰਗ ਦੀਆਂ ਕਨੋਪੀਆਂ ਲਗਾ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਦੀ ਮੀਟਿੰਗ

ਡਾਬਾ/ਲੁਹਾਰਾ, 21 ਅਪੈ੍ਰਲ (ਕੁਲਵੰਤ ਸਿੰਘ ਸੱਪਲ)-ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਵਿਧਾਇਕ ਸਿਮਰਜੀਤ ਸਿੰਘ ਬੈਂਸ ਜਿਹੜੇ ਕਿ ਗਰੀਬਾਂ ਦੇ ਹਮਦਰਦ ਹਨ, ਇਸ ਵਾਰ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਕੇ ਲੋਕ ਸਭਾ ਵਿਚ ਪਹੁੰਚਣਗੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਦੀਆਂ ਜ਼ਮਾਨਤਾਂ ਜ਼ਬਤ ਕਰਵਾਉਣਗੇ- ਬੈਂਸ

ਲੁਧਿਆਣਾ, 21 ਅਪਰੈਲ (ਪੁਨੀਤ ਬਾਵਾ)-ਪੰਜਾਬ ਜਮਹੂਰੀ ਗਠਜੋੜ ਦੇ ਸਾਂਝੇ ਉਮੀਦਵਾਰ ਤੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੇ ਹੱਕ 'ਚ ਵਾਰਡ ਨੰਬਰ 50 ਦੇ ਕੌਾਸਲਰ ਸਵਰਨਦੀਪ ਸਿੰਘ ਚਾਹਲ ਦੀ ਅਗਵਾਈ ਹੇਠ ਢੋਲੇਵਾਲ ਵਿਖੇ ਭਰਵੀਂ ਮੀਟਿੰਗ ਕੀਤੀ ਗਈ, ...

ਪੂਰੀ ਖ਼ਬਰ »

ਮੰਡੀਆਂ 'ਚ ਕਣਕ ਆਉਣੀ ਸ਼ੁਰੂ

ਲੁਧਿਆਣਾ, 21 ਅਪ੍ਰੈਲ (ਬੀ.ਐਸ.ਬਰਾੜ)-ਪੰਜਾਬ ਸਰਕਾਰ ਵਲੋਂ ਇਸ ਵਾਰ ਕਣਕ ਦੀ ਸਰਕਾਰੀ ਖਰੀਦ ਪਹਿਲੀ ਅਪ੍ਰੈਲ ਤੋਂ ਸ਼ੁਰੂ ਕਰਕੇ ਨਾਲ ਹੀ ਸਬੰਧਤ ਅਧਿਕਾਰੀਆਂ ਨੂੰ ਸਾਰੇ ਪ੍ਰਬੰਧ ਮੁਕੰਮਲ ਕਰਨ ਦੇ ਆਦੇਸ਼ ਦੇ ਦਿੱਤੇ ਸਨ | ਪਰ ਇਸ ਵਾਰ ਮੌਸਮ ਲਗਾਤਾਰ ਠੰਢਾ ਰਹਿਣ ਕਾਰਨ ...

ਪੂਰੀ ਖ਼ਬਰ »

ਭਗਤ ਧੰਨਾ ਜੀ ਦਾ ਜਨਮ ਦਿਹਾੜਾ ਮਨਾਇਆ

ਇਯਾਲੀ/ਥਰੀਕੇ, 21 ਅਪ੍ਰੈਲ (ਰਾਜ ਜੋਸ਼ੀ)-ਗੁਰਦੁਆਰਾ ਸ੍ਰੀ ਅਤਰਸਰ ਸਾਹਿਬ ਪਿੰਡ ਥਰੀਕੇ ਵਿਖੇ ਪ੍ਰਬੰਧਕ ਕਮੇਟੀ ਵਲੋਂ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ¢ ਪਰਸੋਂ ਤੋਂ ਆਰੰਭ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ...

ਪੂਰੀ ਖ਼ਬਰ »

ਵਿਰਦੀ ਵਲੋਂ ਬੈਂਸ ਦੀ ਹਮਾਇਤ ਦਾ ਐਲਾਨ

ਲਾਡੋਵਾਲ, 21 ਅਪ੍ਰੈਲ (ਬਲਬੀਰ ਸਿੰਘ ਰਾਣਾ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਪਿੰਡ ਰੱਜੋਵਾਲ ਦੇ ਅਕਾਲੀ ਦਲ ਦੇ ਸਾਬਕਾ ਬਲਾਕ ਸੰਮਤੀ ਮੈਂਬਰ ਤੇ ਸਾਬਕਾ ਸਰਪੰਚ ਮੋਹਣ ਵਿਰਦੀ ਨੇ ਅਕਾਲੀ ਦਲ ਦੀ ਮੱੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਕੇ ਲੋਕ ਇਨਸਾਫ ਪਾਰਟੀ ...

ਪੂਰੀ ਖ਼ਬਰ »

ਹੀਰੋ ਸੰਤੋਸ਼ ਟਰਾਫੀ ਫੁੱਟਬਾਲ: ਸਰਵਿਸਿਜ਼ ਨੇ ਪੰਜਾਬ ਨੂੰ 1-0 ਨਾਲ ਹਰਾਇਆ

ਲੁਧਿਆਣਾ, 21 ਅਪ੍ਰੈਲ (ਪਰਮੇਸ਼ਰ ਸਿੰਘ)- 'ਹੀਰੋ' ਸੰਤੋਸ਼ ਟਰਾਫੀ ਲਈ 73ਵੇਂ ਕੌਮੀ ਫੁੱਟਬਾਲ ਚੈਂਪੀਅਨਸ਼ਿਪ ਦੇ ਫਾਈਨਲ ਮੈਚ 'ਚ ਬਹੁਤ ਹੀ ਫਸਵੇਂ ਮੁਕਾਬਲੇ ਤੋਂ ਬਾਅਦ ਸਰਵਿਸਜ਼ ਦੀ ਟੀਮ ਨੇ ਪੰਜਾਬ ਨੂੰ 1-0 ਨਾਲ ਹਰਾ ਕੇ ਕੌਮੀ ਚੈਂਪੀਅਨ ਬਣਨ ਦਾ ਖਿਤਾਬ ਹਾਸਲ ਕੀਤਾ | ...

ਪੂਰੀ ਖ਼ਬਰ »

ਬਿੱਟੂ ਦੇ ਹੱਕ 'ਚ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਡੇਹਲੋਂ, 21 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਹੱਕ 'ਚ ਵੱਖ-ਵੱਖ ਪਿੰਡਾਂ ਅੰਦਰ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ | ਪਿੰਡ ਸਰੀਂਹ ਵਿਖੇ ਮੀਟਿੰਗ ਦੌਰਾਨ ਪੰਜਾਬ ਕਾਂਗਰਸ ਸਕੱਤਰ ...

ਪੂਰੀ ਖ਼ਬਰ »

ਸਕੂਲ ਇਮਾਰਤ ਵਿਸਥਾਰ ਨੂੰ ਲੈ ਕੇ ਢੰਡਾਰੀ ਵਾਸੀਆਂ ਦਾ ਇਕੱਠ

ਢੰਡਾਰੀ ਕਲਾਂ, 21 ਅਪ੍ਰੈਲ (ਪਰਮਜੀਤ ਸਿੰਘ ਮਠਾੜੂ)-ਵਾਰਡ ਨੰ: 28 ਸਰਕਾਰੀ ਸਮਾਰਟ ਹਾਈ ਸਕੂਲ ਦੀ ਇਮਾਰਤ ਵਿਸਥਾਰ ਨੂੰ ਲੈ ਕੇ ਇਕ ਭਾਰੀ ਇਕੱਠ ਗੁਰੂ ਰਵਿਦਾਸ ਧਰਮਸ਼ਾਲਾ 'ਚ ਹੋਇਆ¢ ਇਕੱਠ ਦੀ ਅਗਵਾਈ ਪ੍ਰਧਾਨ ਸੁਰਜੀਤ ਸਿੰਘ ਨੇ ਕੀਤੀ¢ ਸਮੂਹ ਇਲਾਕਾ ਨਿਵਾਸਿਆਂ ਨੇ ਇਕਮਤ ...

ਪੂਰੀ ਖ਼ਬਰ »

ਲੁਧਿਆਣਾ ਭਲਾਈ ਮੰਚ ਵਲੋਂ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ

ਲੁਧਿਆਣਾ, 21 ਅਪ੍ਰੈਲ (ਕਵਿਤਾ ਖੁੱਲਰ)-ਲੁਧਿਆਣਾ ਭਲਾਈ ਮੰਚ ਵਲੋਂ ਸਵ: ਮੱਘਰ ਸਿੰਘ ਕੈੜਾ ਦੀ ਯਾਦ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਮੰਚ ਦੇ ਪ੍ਰਧਾਨ ਕਿ੍ਸ਼ਨ ਕੁਮਾਰ ਰਾਜੂ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਿਰਮਲ ਸਿੰਘ ਕੈੜਾ ਦੀ ਦੇਖ ਰੇਖ ਹੇਠ ਗੁਰੂ ...

ਪੂਰੀ ਖ਼ਬਰ »

ਕਿਸਾਨ ਸਿਖਲਾਈ ਕੈਂਪ ਲਗਾਇਆ

ਲਾਡੋਵਾਲ, 21 ਅਪ੍ਰੈਲ (ਬਲਬੀਰ ਸਿੰਘ ਰਾਣਾ)-ਮੁੱਖ ਖੇਤੀਬਾੜੀ ਅਫ਼ਸਰ ਜ਼ਿਲ੍ਹਾ ਲੁਧਿਆਣਾ ਡਾ.ਬਲਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਡਾ.ਜਤਿੰਦਰਪਾਲ ਸਿੰਘ ਖੇਤੀਬਾੜੀ ਅਫ਼ਸਰ ਬਲਾਕ ਮਾਂਗਟ ਦੀ ਯੋਗ ਅਗਵਾਈ ਹੇਠ ਪਿੰਡ ਖਹਿਰਾ ਬੇਟ ਵਿਖੇ ਸਾਉਣੀ ਦੀਆਂ ਫਸਲਾਂ ...

ਪੂਰੀ ਖ਼ਬਰ »

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਕੀਰਤਨ ਸਮਾਗਮ

ਲੁਧਿਆਣਾ, 21 ਅਪ੍ਰੈਲ (ਕਵਿਤਾ ਖੁੱਲਰ)-ਗੁਰਬਾਣੀ ਸਿੱਖੀ ਜੀਵਨ ਜਾਂਚ ਦਾ ਮੂਲ ਸਰੋਤ ਹੈ, ਜਿਸ 'ਚੋਂ ਸਿੱਖੀ, ਸਿੱਖੀ ਸਿਧਾਂਤਾਂ ਤੇ ਸਿੱਖੀ ਪਿਆਰ ਦਾ ਜਨਮ ਹੁੰਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰੂ ਘਰ ਦੇ ਪ੍ਰਸਿੱਧ ਕੀਰਤਨੀਏ ਭਾਈ ਤਾਰਬਲਬੀਰ ਸਿੰਘ ਹਜ਼ੂਰੀ ...

ਪੂਰੀ ਖ਼ਬਰ »

ਅਵਾਰਾ ਕੁੱਤਿਆਂ ਕਾਰਨ ਲੋਕਾਂ 'ਚ ਦਹਿਸ਼ਤ ਦਾ ਮਾਹੌਲ

ਲੁਧਿਆਣਾ, 21 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਘੁੰਮ ਰਹੇ ਅਵਾਰਾ ਕੁੱਤਿਆਂ ਕਾਰਨ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਤੇ ਅਵਾਰਾ ਕੁੱਤੇ ਲੋਕਾਂ ਨੂੰ ਨੁਕਸਾਨ ਵੀ ਪਹੁੰਚਾ ਰਹੇ ਹਨ | ਭਾਵੇਂ ਕਿ ਨਗਰ ਨਿਗਮ ਪ੍ਰਸ਼ਾਸਨ ...

ਪੂਰੀ ਖ਼ਬਰ »

ਲਿੱਪ ਯੂਥ ਵਿੰਗ ਵਾਰਡ ਨੰਬਰ 44 ਦਾ ਪਾਰਸ ਨਾਰੰਗ ਨੂੰ ਪ੍ਰਧਾਨ ਥਾਪਿਆ

ਲੁਧਿਆਣਾ, 21 ਅਪ੍ਰੈਲ (ਪੁਨੀਤ ਬਾਵਾ)-ਪੰਜਾਬ ਜਮਹੂਰੀ ਗਠਜੋੜ ਦੇ ਸਾਂਝੇ ਉਮੀਦਵਾਰ ਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਹੱਕ 'ਚ ਦੁੱਗਰੀ ਨੇੜੇ ਵਾਰਡ ਨੰਬਰ 44 ਵਿਖੇ ਪਾਰਟੀ ਦੇ ਜਨਰਲ ਸਕੱਤਰ ਹਰਪਾਲ ਸਿੰਘ ਕੋਹਲੀ ਦੀ ਅਗਵਾਈ 'ਚ ...

ਪੂਰੀ ਖ਼ਬਰ »

ਸੀਸੂ ਵਿਖੇ ਇਕ ਦਿਨਾ ਸਿਖ਼ਲਾਈ ਸਮਾਗਮ

ਲੁਧਿਆਣਾ, 21 ਅਪ੍ਰੈਲ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਲੋਂ ਸਨਅਤਕਾਰਾਂ ਨੂੰ ਸਮੇਂ ਦੇ ਹਾਣੀ ਬਣਾਉਣ ਤੇ ਅਤਿ ਆਧੁਨਿਕ ਸਹੂਲਤਾਂ ਦੇ ਨਾਲ ਲੈਸ ਕਰਨ ਦੇ ਮਕਸਦ ਨਾਲ ਸ਼ਾਨਦਾਰ ਪ੍ਰਬੰਧਕ ਬਣਨ ਸਬੰਧੀ ਇਕ ਦਿਨਾਂ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਨੂੰ ਹੀ ਅਕਾਲੀ ਦੱਸ ਕੇ ਪਾਰਟੀ ਵਿਚ ਸ਼ਾਮਿਲ ਕੀਤਾ ਜਾ ਰਿਹਾ ਹੈ

ਲੁਧਿਆਣਾ, 21 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦਿਹਾਤੀ ਦੇ ਪ੍ਰਧਾਨ ਦਰਸ਼ਨ ਸਿੰਘ ਸ਼ਿਵਾਲਿਕ ਨੇ ਕਿਹਾ ਹੈ ਕਿ ਕਾਂਗਰਸੀ ਵਰਕਰਾਂ ਨੂੰ ਅਕਾਲੀ ਦੱਸ ਕੇ ਪਾਰਟੀ ਵਿਚ ਸ਼ਾਮਿਲ ਕਰਕੇ ਕਾਂਗਰਸੀ ਆਗੂਆਂ ਵਲੋਂ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਬਿੱਟੂ ਦਾ ਤੀਸਰੀ ਵਾਰ ਐਮ.ਪੀ ਬਣਨਾ ਤਹਿ-ਵੈਦ, ਮਾਛੀਵਾੜਾ, ਹੰਬੜਾਂ

ਹੰਬੜਾਂ, 21 ਅਪ੍ਰੈਲ (ਜਗਦੀਸ਼ ਸਿੰਘ ਗਿੱਲ)-ਕਾਂਗਰਸ ਪਾਰਟੀ ਨੂੰ ਲੋਕਾਂ ਤੋਂ ਮਿਲ ਰਹੇ ਸਹਿਯੋਗ ਸਦਕਾ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਤੀਸਰੀ ਵਾਰ ਐਮ.ਪੀ ਬਣਨਗੇ, ਜੋ ਹਲਕੇ ਦੇ ਸਹਿਯੋਗ ਨਾਲ ਬਿਲਕੁਲ ਤੈਅ ਹੋ ਚੁੱਕਾ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਸੜਕਾਂ 'ਤੇ ਘੁੰਮਦੇ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇ-ਗੁਰਮੀਤ ਸਿੰਘ

ਲੁਧਿਆਣਾ, 21 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦੀਆਂ ਸੜਕਾਂ ਉੱਪਰ ਘੁੰਮਦੇ ਆਵਾਰਾ ਪਸ਼ੂਆਂ ਕਾਰਨ ਹੋਏ ਹਾਦਸਿਆਂ 'ਚ ਅਨੇਕਾਂ ਲੋਕ ਜ਼ਖ਼ਮੀ ਹੋ ਚੁੱਕੇ ਹਨ, ਪਰ ਅਜਿਹਾ ਲੱਗਦਾ ਹੈ ਕਿ ਜਿਵੇਂ ਸਬੰਧਿਤ ਵਿਭਾਗ ਕੁੰਭਕਰਨੀ ਨੀਂਦ ਸੁੱਤਾ ...

ਪੂਰੀ ਖ਼ਬਰ »

ਦਿਲ ਤੇ ਪਿੱਤਾ ਆਮ ਵਿਅਕਤੀ ਨਾਲੋਂ ਉਲਟ ਪਾਸੇ ਹੋਣ ਦੇ ਬਾਵਜੂਦ ਡਾਕਟਰਾਂ ਨੇ ਕੀਤਾ ਸਫ਼ਲ ਅਪ੍ਰੇਸ਼ਨ

ਲੁਧਿਆਣਾ, 21 ਅਪ੍ਰੈਲ (ਸਲੇਮਪੁਰੀ)-ਸਿੱਧਵਾਂ ਨਹਿਰ ਸਥਿਤ ਮਲਟੀ ਸੁਪਰਸਪੈਸ਼ਲਿਟੀ ਪੰਚਮ ਹਸਪਤਾਲ ਦੇ ਦੂਰਬੀਨ ਸਰਜਰੀ ਦੇ ਮਾਹਿਰ ਡਾਕਟਰਾਂ ਦੀ ਟੀਮ ਨੇ ਇਕ ਅਜਿਹੇ ਮਰੀਜ਼ ਦੀ ਸਰਜਰੀ ਕਰਕੇ ਉਸ ਨੂੰ ਨਵੀਂ ਜਿੰਦਗੀ ਦਿੱਤੀ ਹੈ ਜਿਸ ਦਾ ਆਮ ਵਿਅਕਤੀਆਂ ਨਾਲੋਂ ਬਿਲਕੁਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX