ਤਾਜਾ ਖ਼ਬਰਾਂ


ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਨ ਲਈ ਸਿੱਖਿਆ ਵਿਭਾਗ ਕਰ ਰਿਹਾ ਟਾਲ-ਮਟੋਲ
. . .  51 minutes ago
ਮਲੌਦ, 22 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸਿੱਖਿਆ ਵਿਭਾਗ ਦੁਆਰਾ 2011 ਵਿਚ ਸ਼ੁਰੂ ਕੀਤੇ ਅਧਿਆਪਕ ਰਾਜ ਯੋਗਤਾ ਟੈਸਟ-2 ਵਿਚ ਬੈਠਣ ਵਾਲੇ ਬੇਰੁਜ਼ਗਾਰਾਂ ਵਲੋਂ ਕੁਝ ਪ੍ਰਸ਼ਨਾਂ ਸਬੰਧੀ ਪੰਜਾਬ ਹਰਿਆਣਾ ...
ਕੱਲ੍ਹ ਗੁਰਦਾਸਪੁਰ ਪਹੁੰਚਣਗੇ ਸੰਨੀ ਦਿਓਲ
. . .  about 1 hour ago
ਰਾਜਾਸਾਂਸੀ, 22 ਮਈ (ਹੇਰ,ਖੀਵਾ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ, ਜੋ ਕਿ ਪੰਜਾਬ ਦੇ ਸੱਤਵੇਂ ਅਤੇ ਅਖੀਰੀ ਪੜਾਅ ਤਹਿਤ ਆਪਣਾ ਚੋਣ ਪ੍ਰਚਾਰ ਕਰਨ ਅਤੇ ਵੱਖ-ਵੱਖ ਥਾਵਾਂ 'ਤੇ ਵੋਟਾਂ ਪੋਲ ਕਰਵਾਉਣ ਦਾ ...
ਸੜਕ ਹਾਦਸੇ 'ਚ ਇੰਜੀਨੀਅਰਿੰਗ ਕਰ ਰਹੇ ਵਿਦਿਆਰਥੀ ਦੀ ਮੌਤ
. . .  about 2 hours ago
ਪਠਾਨਕੋਟ, 22 ਮਈ (ਸੰਧੂ)- ਪਠਾਨਕੋਟ-ਜਲੰਧਰ ਕੌਮੀ ਸ਼ਾਹ ਮਾਰਗ ਤੇ ਸਥਿਤ ਪਿੰਡ ਤਲਵਾੜਾ ਜੱਟਾ ਦੇ ਨੇੜੇ ਤੇਜ ਰਫ਼ਤਾਰ ਟਰੱਕ ਦੀ ਚਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ ਤੇ ਦੂਜਾ ਗੰਭੀਰ ਤੌਰ 'ਤੇ ਜ਼ਖਮੀ ਹੋ ....
ਵੜਿੰਗ ਖਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ਸਬੰਧੀ ਵੀਡੀਓ ਵਾਇਰਲ ਕਰਨ 'ਤੇ ਸ਼ਨੀ ਢਿੱਲੋਂ ਖਿਲਾਫ਼ ਪਰਚਾ ਦਰਜ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਗਿੱਦੜਬਾਹਾ ਹਲਕੇ ਦੇ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਛੋਟੇ ਭਰਾ ਅਤੇ ਅਕਾਲੀ ਆਗੂ ਸੰਦੀਪ ਸਿੰਘ ਸ਼ਨੀ ਢਿੱਲੋਂ ਵੱਲੋਂ ਪਿਛਲੇ ਦਿਨੀਂ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ....
ਪਿੰਡ ਸ਼ਹੂਰਾ ਵਿਖੇ 72 ਫ਼ੀਸਦੀ ਹੋਈ ਵੋਟਿੰਗ
. . .  about 3 hours ago
ਬੱਚੀ ਵਿੰਡ, 22 ਮਈ (ਬਲਦੇਵ ਸਿੰਘ ਕੰਬੋ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਸ਼ਹੂਰਾ ਵਿਖੇ ਬੂਥ ਨੰਬਰ 123 ਦੀ ਚੋਣ ਰੱਦ ਹੋ ਗਈ ਸੀ ਅੱਜ ਮੁੜ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸੰਪੰਨ ਹੋ ਗਿਆ। ਇਸ ਸਬੰਧੀ ਜਾਣਕਾਰੀ ...
ਰਾਫੇਲ ਡੀਲ: ਫਰਾਂਸ 'ਚ ਭਾਰਤੀ ਟੀਮ ਦੇ ਠਿਕਾਣਿਆਂ 'ਤੇ ਘੁਸਪੈਠ ਦੀ ਕੋਸ਼ਿਸ਼
. . .  about 3 hours ago
ਨਵੀਂ ਦਿੱਲੀ, 22 ਮਈ- ਲੋਕ ਸਭਾ ਚੋਣਾਂ ਦੇ ਦੌਰਾਨ ਹੀ ਰਾਫੇਲ ਮੁੱਦਾ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਫਰਾਂਸ 'ਚ ਕੁੱਝ ਅਣਪਛਾਤੇ ਤੱਤਾਂ ਵੱਲੋਂ ਭਾਰਤੀ ਰਾਫੇਲ ਪ੍ਰਾਜੈਕਟ ਟੀਮ 'ਚ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ ....
ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਗ੍ਰਹਿ ਮੰਤਰਾਲਾ ਵੱਲੋਂ ਅਲਰਟ- ਦੰਗੇ ਭੜਕਣ ਦਾ ਡਰ
. . .  about 3 hours ago
ਨਵੀਂ ਦਿੱਲੀ, 22 ਮਈ - ਗ੍ਰਹਿ ਮੰਤਰਾਲਾ ਨੇ ਦੇਸ਼ ਦੇ ਸਾਰੇ ਰਾਜਾਂ ਦੇ ਮੁੱਖ ਸਕੱਤਰਾਂ ਤੇ ਡੀ.ਜੀ.ਪੀ. ਨੂੰ ਅਲਰਟ ਕੀਤਾ ਹੈ ਕਿ 23 ਮਈ ਨੂੰ ਗਿਣਤੀ ਵਾਲੇ ਦਿਨ ਦੇਸ਼ ਦੇ ਵੱਖ ਵੱਖ ਰਾਜਾਂ ਵਿਚ ਦੰਗੇ ਭੜਕ ਸਕਦੇ ਹਨ। ਗ੍ਰਹਿ ਮੰਤਰਾਲਾ ਨੇ ਰਾਜਾਂ ਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ 'ਚ ਕਾਨੂੰਨ...
ਧਰਮਿੰਦਰ ਨੇ ਸੁਨੀਲ ਜਾਖੜ ਦੇ ਨਾਲ ਪੁਰਾਣੇ ਰਿਸ਼ਤੇ ਬਰਕਰਾਰ ਰੱਖਣ ਲਈ ਟਵੀਟ ਰਾਹੀਂ ਭੇਜਿਆ ਪਿਆਰ ਭਰਿਆ ਸੰਦੇਸ਼
. . .  1 minute ago
ਪਠਾਨਕੋਟ, 22 ਮਈ (ਸੰਧੂ) - ਸੂਬੇ ਦੀ ਸਭ ਤੋਂ ਜ਼ਿਆਦਾ ਹਾਟ ਸੀਟ ਮੰਨੀ ਜਾ ਰਹੀ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਸੀਟ 'ਤੇ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਸਿਨੇ ਸਟਾਰ ਸੰਨੀ ਦਿਓਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦਰਮਿਆਨ...
ਭਿਆਨਕ ਸੜਕ ਹਾਦਸੇ ਵਿਚ 2 ਵਿਅਕਤੀਆਂ ਦੀ ਦਰਦਨਾਕ ਮੌਤ
. . .  about 4 hours ago
ਰੁੜਕੀ ਕਲਾਂ 22 ਮਈ (ਜਤਿੰਦਰ ਮੰਨਵੀ) - ਆਏ ਦਿਨ ਸੜਕੀ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ ਜਿਸ ਕਰ ਕੇ ਇਨਸਾਨੀ ਜਾਨਾਂ ਤੇਜ਼ੀ ਨਾਲ ਜਾ ਰਹੀਆਂ ਹਨ ਭਾਵੇਂ ਕਿ ਪੁਲਿਸ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਲੋਕਾਂ ਨੂੰ ਸੜਕੀ ਹਾਦਸਿਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਪਰ...
ਨਜਾਇਜ਼ ਸਬੰਧ ਬਣਾਉਣ ਤੋਂ ਰੋਕਣ 'ਤੇ ਕਤਲ
. . .  about 4 hours ago
ਫ਼ਾਜ਼ਿਲਕਾ, 22 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਦੇ ਪਿੰਡ ਖੁਈ ਖੇੜਾ ਵਿਚ ਪਤਨੀ ਨਾਲ ਨਜਾਇਜ਼ ਸਬੰਧ ਬਣਾਉਣ ਤੋਂ ਰੋਕਣ 'ਤੇ ਨੌਜਵਾਨ ਵੱਲੋਂ ਪਤੀ ਦਾ ਕਤਲ ਕਰ ਦਿੱਤੇ ਜਾਨ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਨੀਲ ਕੁਮਾਰ ਵਾਸੀ ਪਿੰਡ ਖੁਈ ਖੇੜਾ ਦਾ...
ਇੰਡੋਨੇਸ਼ੀਆ 'ਚ ਚੋਣ ਨਤੀਜਿਆਂ ਤੋਂ ਬਾਅਦ ਹੋਈ ਝੜਪ 'ਚ 6 ਮੌਤਾਂ, 200 ਜ਼ਖਮੀ
. . .  about 4 hours ago
ਜਕਾਰਤਾ, 22 ਮਈ- ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ 'ਚ ਰਾਸ਼ਟਰਪਤੀ ਚੋਣ ਨਤੀਜਿਆਂ ਕਿ ਬਾਅਦ ਹੋਏ ਵਿਰੋਧ ਪ੍ਰਦਰਸ਼ਨਾਂ 'ਚ 6 ਲੋਕਾਂ ਦੀ ਮੌਤ ਹੋ ਗਈ ਜਦਕਿ 200 ਲੋਕ ਜ਼ਖਮੀ ਹੋਏ ਹਨ। ਇੰਡੋਨੇਸ਼ੀਆ ਡੈਮੋਕ੍ਰੇਟਿਕ ਪਾਰਟੀ ਆਫ਼ ਸਟ੍ਰਗਲ ਦੇ ਮੈਂਬਰ ਜੋਕੋ ....
ਅਰੁਣਾਚਲ ਪ੍ਰਦੇਸ਼ ਵਿਚ ਵੱਡੇ ਪੱਧਰ 'ਤੇ ਫ਼ੌਜੀ ਛਾਪੇਮਾਰੀ- ਕਿਰੇਨ ਰਿਜੀਜੂ
. . .  about 4 hours ago
ਨਵੀਂ ਦਿੱਲੀ, 22 ਮਈ - ਕੇਂਦਰੀ ਮੰਤਰੀ ਕਿਰੇਨ ਰਿਜੀਜੂ ਨੇ ਅੱਜ ਬੁੱਧਵਾਰ ਕਿਹਾ ਕਿ ਅਰੁਣਾਚਲ ਪ੍ਰਦੇਸ਼ ਵਿਚ ਅੱਤਵਾਦੀਆਂ ਖਿਲਾਫ ਵੱਡੇ ਪੱਧਰ 'ਤੇ ਫੌਜ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਥਾਨਕ ਸਮੂਹ ਵਿਦਰੋਹੀ ਕਾਰਵਾਈਆਂ ਵਿਚ ਸ਼ਾਮਲ ਹੋਣ ਤੇ ਅੱਤਵਾਦੀਆਂ...
ਇਕ ਕੁਇੰਟਲ ਚੂਰਾ ਪੋਸਤ ਤੇ ਅਫ਼ੀਮ ਸਮੇਤ ਦੋ ਕਾਬੂ
. . .  about 5 hours ago
ਜਲੰਧਰ, 22 ਮਈ - ਥਾਣਾ ਮਕਸੂਦਾਂ ਦੀ ਪੁਲਿਸ ਨੇ ਅਮਾਨਤਪੁਰ ਨੇੜੇ ਕੀਤੀ ਗਈ ਨਾਕੇਬੰਦੀ ਦੌਰਾਨ 2 ਕਿੱਲੋ 550 ਗਰਾਮ ਅਫ਼ੀਮ ਤੇ ਇਕ ਕੁਇੰਟਲ ਡੋਡੇ ਚੂਰਾ ਪੋਸਤ ਸਮੇਤ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ...
ਰਾਫੇਲ ਸੌਦਾ: ਪ੍ਰਸ਼ਾਂਤ ਭੂਸ਼ਨ ਅਤੇ ਹੋਰ ਪਟੀਸ਼ਨਰਾਂ ਨੇ ਸੁਪਰੀਮ ਕੋਰਟ 'ਚ ਰੱਖਿਆ ਆਪਣਾ ਪੱਖ
. . .  about 5 hours ago
ਨਵੀਂ ਦਿੱਲੀ, 22 ਮਈ- ਰਾਫੇਲ ਸੌਦੇ ਦੀ ਮੁੜ ਵਿਚਾਰ ਪਟੀਸ਼ਨ 'ਚ ਸੁਪਰੀਮ ਕੋਰਟ ਸੁਣਵਾਈ ਕਰ ਰਿਹਾ ਹੈ। ਅਦਾਲਤ ਦੀ ਬੈਂਚ ਦੇ ਸਾਹਮਣੇ ਅੱਜ ਪਟੀਸ਼ਨਰ ਪ੍ਰਸ਼ਾਂਤ ਭੂਸ਼ਨ ਅਤੇ ਹੋਰ ਨੇ ਲਿਖਤੀ ਰੂਪ 'ਚ ਆਪਣਾ ਪੱਖ ਰੱਖਿਆ ਹੈ। ਇਸ ਤੋਂ ਪਹਿਲਾਂ ਅਦਾਲਤ....
ਕੁਲਗਾਮ ਮੁੱਠਭੇੜ 'ਚ ਮਾਰੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ- ਡੀ.ਜੀ.ਆਈ
. . .  about 5 hours ago
ਸ੍ਰੀਨਗਰ, 22 ਮਈ- ਦੱਖਣੀ ਕਸ਼ਮੀਰ ਦੇ ਡੀ.ਜੀ.ਆਈ. ਅਤੁੱਲ ਕੁਮਾਰ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਲਗਾਮ ਮੁੱਠਭੇੜ 'ਚ 2 ਅੱਤਵਾਦੀ ਢੇਰ ਹੋਏ ਹਨ ਜਿਨ੍ਹਾਂ ਦੀ ਪਹਿਚਾਣ ਸ਼ੋਪੀਆ ਵਾਸੀ ਜ਼ਾਹਿਦ ਮਾਂਟੂ ਅਤੇ ਕੁਲਗਾਮ ਦੇ ਇਰਫਾਨ ਅਹਿਮਦ ਦੇ ਰੂਪ 'ਚ ....
ਕੋਹਲੀ ਇਕੱਲੇ ਵਿਸ਼ਵ ਕੱਪ ਨਹੀਂ ਜਿਤਵਾ ਸਕਦੇ - ਤੇਂਦੁਲਕਰ
. . .  about 5 hours ago
ਸੁਪਰੀਮ ਕੋਰਟ ਨੇ ਭਾਜਪਾ ਉਮੀਦਵਾਰ ਦੀ ਗ੍ਰਿਫ਼ਤਾਰੀ 'ਤੇ 28 ਮਈ ਤੱਕ ਲਗਾਈ ਰੋਕ
. . .  about 6 hours ago
ਔਜਲਾ ਨੇ ਪੋਲਿੰਗ ਬੂਥ ਦਾ ਲਿਆ ਜਾਇਜ਼ਾ
. . .  about 6 hours ago
ਕੰਟਰੋਲ ਰੇਖਾ ਨੇੜੇ ਕੋਈ ਆਈ.ਈ.ਡੀ. ਧਮਾਕਾ ਨਹੀਂ ਹੋਇਆ - ਫੌਜ
. . .  about 6 hours ago
ਅਫ਼ਗ਼ਾਨਿਸਤਾਨ 'ਚ 16 ਅੱਤਵਾਦੀ ਹਵਾਈ ਹਮਲੇ 'ਚ ਢੇਰ
. . .  about 7 hours ago
ਡਰਨ ਦੀ ਲੋੜ ਨਹੀਂ, ਚੁਕੰਨੇ ਰਹੋ, ਮਿਹਨਤ ਬੇਕਾਰ ਨਹੀਂ ਜਾਵੇਗੀ - ਰਾਹੁਲ ਗਾਂਧੀ ਨੇ ਵਰਕਰਾਂ ਨੂੰ ਕਿਹਾ
. . .  about 7 hours ago
ਵਿਰੋਧੀ ਧਿਰ ਵੱਲੋਂ ਕੀਤੀ ਗਈ ਵੀ.ਵੀ.ਪੈਟ ਮਿਲਾਣ ਦੀ ਮੰਗ ਚੋਣ ਕਮਿਸ਼ਨ ਵੱਲੋਂ ਖ਼ਾਰਜ
. . .  about 7 hours ago
ਬੀਬੀ ਲਖਵਿੰਦਰ ਕੌਰ ਗਰਚਾ ਮੁੜ ਕਾਂਗਰਸ ਵਿਚ ਸ਼ਾਮਲ
. . .  about 8 hours ago
ਧਮਾਕਾ ਹੋਣ ਕਾਰਨ ਇਕ ਜਵਾਨ ਸ਼ਹੀਦ ਤੇ 7 ਹੋਰ ਜ਼ਖਮੀ
. . .  about 8 hours ago
ਧਰਨੇ ਵਿਚ ਸ਼ਾਮਲ ਹੋਏ ਸੁਖਪਾਲ ਖਹਿਰਾ, ਬੀਬੀ ਖਾਲੜਾ ਸਮੇਤ ਵੱਖ ਵੱਖ ਆਗੂ
. . .  about 8 hours ago
ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਕੰਮਕਾਜ ਰੱਖਿਆ ਠੱਪ
. . .  about 9 hours ago
ਕਾਂਗਰਸੀ ਆਗੂ ਨੇ ਸੁਪਰੀਮ ਕੋਰਟ 'ਤੇ ਦਿੱਤਾ ਵਿਵਾਦਗ੍ਰਸਤ ਬਿਆਨ
. . .  about 9 hours ago
ਭਿਆਨਕ ਸੜਕ ਹਾਦਸੇ 'ਚ 5 ਜੀਆਂ ਦੀ ਮੌਤ
. . .  about 9 hours ago
ਭਾਰਤੀ ਕ੍ਰਿਕਟ ਟੀਮ ਵਿਸ਼ਵ ਕੱਪ 2019 ਵਿਚ ਹਿੱਸਾ ਲੈਣ ਲਈ ਹੋਈ ਰਵਾਨਾ
. . .  about 10 hours ago
ਟਿਕ ਟਾਕ 'ਤੇ 5 ਲੱਖ ਪ੍ਰਸੰਸਕਾਂ ਵਾਲੇ ਸ਼ਖ਼ਸ ਦਾ ਗੋਲੀਆਂ ਮਾਰ ਕੇ ਕਤਲ
. . .  about 10 hours ago
ਮੇਰਠ ਵਿਚ ਐਸ.ਪੀ. ਬਸਪਾ ਵਰਕਰ ਸਟਰਾਂਗ ਰੂਮ ਦੀ ਦੂਰਬੀਨਾਂ ਤੇ ਕੈਮਰਿਆਂ ਨਾਲ ਕਰ ਰਹੇ ਹਨ ਨਿਗਰਾਨੀ
. . .  about 10 hours ago
ਬੱਚੀ ਵਿੰਡ ਦੇ ਪਿੰਡ ਸ਼ਹੂਰਾ ਵਿਖੇ ਹੁਣ ਤੱਕ 25 ਫੀਸਦੀ ਪੋਲਿੰਗ ਹੋ ਚੁੱਕੀ ਹੈ
. . .  about 11 hours ago
ਐਨ.ਸੀ.ਪੀ ਆਗੂ ਜੈਦੱਤ ਕਾਸ਼ੀਨਗਰ ਅੱਜ ਹੋਣਗੇ ਸ਼ਿਵਸੈਨਾ 'ਚ ਸ਼ਾਮਲ
. . .  about 11 hours ago
ਸੀ.ਆਰ.ਪੀ.ਐਫ ਬੰਕਰ 'ਤੇ ਗਰਨੇਡ ਹਮਲਾ
. . .  about 11 hours ago
ਸਰੀਆ : ਬਾਗ਼ੀਆਂ ਦੇ ਜਵਾਬੀ ਹਮਲੇ 'ਚ ਦਰਜਨਾਂ ਮੌਤਾਂ
. . .  about 12 hours ago
ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ
. . .  about 12 hours ago
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  1 minute ago
ਇਸਰੋ ਵੱਲੋਂ ਭਾਰਤੀ ਪ੍ਰਿਥਵੀ ਨਿਗਰਾਨੀ ਉਪਗ੍ਰਹਿ ਸਫਲਤਾਪੂਰਵਕ ਲਾਂਚ
. . .  about 13 hours ago
ਪਿੰਡ ਸ਼ਹੂਰਾਂ 'ਚ ਵੋਟਾਂ ਪਾਉਣ ਦਾ ਕੰਮ ਸ਼ੁਰੂ
. . .  about 13 hours ago
ਮੁੰਬਈ : ਪੱਛਮੀ ਰੇਲਵੇ ਲਾਈਨ 'ਤੇ ਸਿਗਨਲ ਫ਼ੇਲ੍ਹ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਦਰਿਆ ਰਾਵੀ 'ਚ ਨਹਾਉਣ ਗਏ 3 ਨੌਜਵਾਨਾਂ 'ਚੋਂ ਇਕ ਰੁੜ੍ਹਿਆ 2 ਨੂੰ ਪਿੰਡ ਵਾਸੀਆਂ ਬਚਾਇਆ
. . .  38 minutes ago
ਬੱਚੀ ਵਿੰਡ, ਪਿੰਡ ਸ਼ਹੂਰਾ ਵਿਖੇ ਚੋਣ ਰੱਦ ਹੋਣ ਕਰਕੇ ਰਾਜਨੀਤਿਕ ਪਾਰਾ ਮੁੜ ਗਰਮਾਇਆ , ਵੋਟਾਂ ਕੱਲ੍ਹ
. . .  57 minutes ago
ਦਰਸ਼ਨ ਕਰੋ ਜੀ , ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਤੋ ਭਾਰਤ ਵੱਲ ਬਣਾਏ ਜਾ ਰਹੇ ਲਾਂਘੇ ਦੀਆਂ ਤਾਜ਼ਾ ਤਸਵੀਰਾਂ ਰਾਹੀਂ
. . .  about 1 hour ago
ਦੁਬਈ ਤੋਂ ਪੁੱਜੇ ਦੋ ਸਕੇ ਭਰਾ ਯਾਤਰੀਆਂ ਕੋਲੋਂ ਕਰੀਬ ਸਾਢੇ 11ਲੱਖ ਦਾ ਸੋਨਾ ਬਰਾਮਦ
. . .  1 day ago
ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ 'ਛੜਾ' ਦਾ ਟਰੇਲਰ ਰਿਲੀਜ਼
. . .  1 day ago
ਦਿੱਲੀ 'ਚ ਕੇਂਦਰੀ ਕੈਬਨਿਟ ਦੀ ਬੈਠਕ ਜਾਰੀ
. . .  1 day ago
ਬਾਘਾਪੁਰਾਣਾ : ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਡੀ. ਐੱਸ. ਪੀ. ਦਫ਼ਤਰ ਦਾ ਘਿਰਾਓ ਜਾਰੀ
. . .  1 day ago
ਹਾਈਕੋਰਟ ਦੀ ਧਮਕੀ ਦੇ ਕੇ ਕਿਸਾਨਾਂ 'ਤੇ ਬਿੱਲ ਥੋਪਣਾ ਚਾਹੁੰਦਾ ਹੈ ਬਿਜਲੀ ਵਿਭਾਗ- ਅਜਮੇਰ ਲੱਖੋਵਾਲ
. . .  1 day ago
ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ ਪਹੁੰਚੇ ਕਈ ਕੇਂਦਰੀ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਵੈਸਾਖ ਸੰਮਤ 551

ਫਰੀਦਕੋਟ / ਮੁਕਤਸਰ

ਬਦਤਰ ਹੋਈ ਬਿਜਲੀ ਮਹਿਕਮੇ ਦੀ ਹਾਲਤ-2 ਤਿਹਾਈ ਅਸਾਮੀਆਂ ਖਾਲੀ

ਮਲੋਟ, 21 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਸਰਕਾਰ ਕੋਲੋਂ ਬਿਜਲੀ ਸਰਪਲੱਸ ਹੈ, ਪ੍ਰੰਤੂ ਮਲੋਟ ਵਾਸੀਆਂ ਲਈ ਇਸ ਦਾ ਕੋਈ ਲਾਭ ਨਹੀਂ, ਕਿਉਂਕਿ ਬਿਜਲੀ ਦੇ ਰੱਖ ਰਖਾਅ ਲਈ ਮਹਿਕਮੇ ਕੋਲ ਲੋੜੀਂਦਾ ਅਮਲਾ ਨਹੀਂ ਹੈ | ਬਦ ਤੋਂ ਬਦਤਰ ਹੋਏ ਹਾਲਾਤ ਕਾਰਨ ਬਿਜਲੀ ਦੀਆਂ ਦਿਨੋਂ ਦਿਨ ਵੱਧ ਰਹੀਆਂ ਸਮੱਸਿਆਵਾਂ ਕਾਰਨ ਸ਼ਹਿਰ ਵਾਸੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਦੋਂ ਵੀ ਬਿਜਲੀ ਕਰਮਚਾਰੀਆਂ ਨੂੰ ਇਸ ਸਬੰਧੀ ਪੁੱਛਿਆ ਜਾਂਦਾ ਹੈ ਤਾਂ ਉਨ੍ਹਾਂ ਵਲੋਂ ਸਟਾਫ਼ ਦੀ ਕਮੀ ਦਾ ਹਵਾਲਾ ਦਿੱਤਾ ਜਾਂਦਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਵਿਚ ਚੱਲ ਰਹੇ ਲਗਪਗ 32 ਹਜ਼ਾਰ ਕੁਨੈਕਸ਼ਨਾਂ ਪਿੱਛੇ 12 ਜੇ.ਈ. ਚਾਹੀਦੇ ਹਨ, ਉੱਥੇ ਕੇਵਲ 2 ਹੀ ਤਾਇਨਾਤ ਹਨ | ਮਹਿਕਮੇ ਦੇ ਨਿਯਮ ਅਨੁਸਾਰ 1500 ਕੁਨੈਕਸ਼ਨਾਂ ਪਿੱਛੇ 1 ਜੇ.ਈ. ਚਾਹੀਦਾ ਹੈ, ਪਰ 10 ਗੁਣਾ ਜ਼ਿਆਦਾ ਬੋਝ ਪਾ ਕੇ ਕੇਵਲ 2 ਹੀ ਜੇ.ਈ. ਕੰਮ ਕਰ ਰਹੇ ਹਨ | ਇਸ ਤਰ੍ਹਾਂ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਐਸ.ਡੀ.ਓ. ਅਤੇ ਲਾਈਨਮੈਨ ਤਬਦੀਲ ਕਰ ਦਿੱਤੇ ਗਏ, ਜਿਨ੍ਹਾਂ ਦੇ ਸਥਾਨ 'ਤੇ ਕੋਈ ਨਿਯੁਕਤੀ ਨਹੀਂ ਹੋਈ | ਸਹਾਇਕ ਲਾਈਨਮੈਨ ਅਤੇ ਲਾਈਨਮੈਨ ਦੀਆਂ 179 ਆਸਾਮੀਆਂ ਹਨ, ਪ੍ਰੰਤੂ 16 ਕਰਮਚਾਰੀ ਹੀ ਕੰਮ ਕਰ ਰਹੇ ਹਨ | ਦਫ਼ਤਰ 'ਚ ਐਲ.ਡੀ.ਸੀ., ਆਰ.ਏ. ਨਹੀਂ ਹੈ, ਜਿਸ ਕਾਰਨ ਸਟਾਫ਼ ਦੀ ਕਮੀ ਕਾਰਨ ਰਹਿੰਦੇ ਕਰਮਚਾਰੀਆਂ ਵਲੋਂ ਬਿੱਲ ਠੀਕ ਕਰਵਾਉਣ ਤੇ ਹੋਰ ਕੰਮਾਂ ਨੂੰ ਕਰਵਾਉਣ ਲਈ ਭਿ੍ਸ਼ਟਾਚਾਰ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ | ਗਰਮੀਆਂ ਸ਼ੁਰੂ ਹੁੰਦਿਆਂ ਹੀ ਬਿਜਲੀ ਦੀਆਂ ਸ਼ਿਕਾਇਤਾਂ ਵਿਚ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ, ਜਿਸ ਕਾਰਨ ਸ਼ਹਿਰ ਵਿਚ ਚੱਲਦੀਆਂ 12 ਲਾਈਨਾਂ ਵਿਚੋਂ 3-4 ਤਾਂ ਬੰਦ ਹੀ ਰਹਿੰਦੀਆਂ ਹਨ | ਜਦੋਂ ਇਕ ਠੀਕ ਹੁੰਦੀ ਹੈ ਤਾਂ ਦੂਸਰੀ ਬੰਦ ਹੋ ਜਾਂਦੀ ਹੈ, ਜਿਸ ਕਾਰਨ ਸ਼ਹਿਰ ਵਾਸੀਆਂ ਵਿਚ ਬਿਜਲੀ ਮਹਿਕਮੇ ਪ੍ਰਤੀ ਰੋਸ ਵੱਧਦਾ ਜਾ ਰਿਹਾ ਹੈ | ਠੇਕੇ 'ਤੇ ਕੰਮ ਕਰਦੇ ਸ਼ਿਕਾਇਤ ਘਰ ਦੇ ਕਰਮਚਾਰੀ ਵੀ ਸਟਾਫ਼ ਦੀ ਕਮੀ ਕਾਰਨ ਜੂਝ ਰਹੇ ਹਨ | ਜਿੱਥੇ ਲਗਭਗ 28 ਲਾਈਨਮੈਨ ਚਾਹੀਦੇ ਹਨ, ਉੱਥੇ ਠੇਕੇਦਾਰ ਵਲੋਂ ਕੇਵਲ 12 ਲਾਈਨਮੈਨ ਹੀ ਮੁਹੱਈਆ ਕਰਵਾਏ ਗਏ ਹਨ | ਇਸ ਸਬੰਧੀ ਜਦੋਂ ਚੀਫ਼ ਇੰਜੀਨੀਅਰ ਐਮ.ਕੇ ਬਾਂਸਲ ਨਾਲ ਗੱਲ ਕੀਤੀ ਤਾਂ ਉਨ੍ਹਾਂ ਮੰਨਿਆ ਕਿ ਸਟਾਫ਼ ਦੀ ਕਮੀ ਹੈ ਤੇ ਸਮੇਂ ਸਮੇਂ 'ਤੇ ਇਸ ਬਾਰੇ ਉੱਚ ਅਧਿਕਾਰੀਆਂ ਨੂੰ ਜਾਣੂੰ ਕਰਵਾਇਆ ਜਾਂਦਾ ਹੈ | ਜਦੋਂ ਇਸ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨਾਲ ਸੰਪਰਕ ਕੀਤਾ ਤਾਂ ਚੋਣਾਂ 'ਚ ਰੁੱਝੇ ਹੋਣ ਕਰਕੇ ਉਨ੍ਹਾਂ ਨਾਲ ਗੱਲ ਨਹੀਂ ਹੋ ਸਕੀ | ਇਸ ਸਬੰਧੀ ਜਦੋਂ ਚੇਅਰਮੈਨ ਬਲਦੇਵ ਸਿੰਘ ਸਰਾਂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਮੰਨਿਆ ਕਿ ਸਟਾਫ਼ ਦੀ ਕੁਝ ਕਮੀ ਹੈ, ਪ੍ਰੰਤੂ ਇਸ ਲਈ ਉਪਰਾਲੇ ਜਾਰੀ ਹਨ |

ਭਾਕਿਯੂ ਆਗੂਆਂ 'ਤੇ ਦਰਜ ਮਾਮਲਾ ਰੱਦ ਕਰਨ ਦੀ ਮੰਗ

ਜੈਤੋ, 21 ਅਪ੍ਰੈਲ (ਭੋਲਾ ਸ਼ਰਮਾ, ਗੁਰਚਰਨ ਸਿੰਘ ਗਾਬੜੀਆ)-ਭਾਕਿਯੂ (ਸਿੱਧੂਪੁਰ) ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲਾ, ਮੀਤ ਪ੍ਰਧਾਨ ਗੁਰਾਂਦਿੱਤਾ ਸਿੰਘ ਨੰਬਰਦਾਰ, ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪਈਆਂ ਵਾਲਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਇੰਦਰਜੀਤ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਤੋਂ ਸ਼ਹਿਰ ਵਾਸੀ ਡਾਢੇ ਪ੍ਰੇਸ਼ਾਨ

ਜੈਤੋ, 21 ਅਪ੍ਰੈਲ (ਭੋਲਾ ਸ਼ਰਮਾ)-ਜੈਤੋ ਸ਼ਹਿਰ ਦੀਆਂ ਸੜਕਾਂ, ਬਾਜ਼ਾਰਾਂ, ਗਲੀਆਂ ਅਤੇ ਜਨਤਕ ਥਾਵਾਂ 'ਤੇ ਵੱਡੀ ਗਿਣਤੀ 'ਚ ਫਿਰਦੇ ਆਵਾਰਾ ਪਸ਼ੂਆਂ ਨੇ ਲੋਕਾਂ ਦਾ ਜੀਣਾ ਹਰਾਮ ਕੀਤਾ ਹੋਇਆ ਹੈ | ਸ਼ਹਿਰ 'ਚ ਥਾਂ-ਥਾਂ ਭਿੜ ਰਹੇ ਢੱਠੇ ਵਾਹਨ ਚਾਲਕਾਂ ਲਈ ਪ੍ਰੇਸ਼ਾਨੀਆਂ ...

ਪੂਰੀ ਖ਼ਬਰ »

ਆੜ੍ਹਤ ਦੀ ਦੁਕਾਨ 'ਚੋਂ ਨਕਦੀ ਉਡਾਈ-ਦੋਸ਼ੀ ਗਿ੍ਫ਼ਤਾਰ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਹਰਮਹਿੰਦਰ ਪਾਲ)-ਥਾਣਾ ਸਿਟੀ ਪੁਲਿਸ ਨੰੂ ਦਿੱਤੀ ਸ਼ਿਕਾਇਤ 'ਚ ਪਿੰਡ ਚੜ੍ਹੇਵਣ ਵਾਸੀ ਕੌਰ ਸਿੰਘ ਨੇ ਦੋਸ਼ ਲਗਾਇਆ ਕਿ ਉਸ ਦੀ ਅਨਾਜ ਮੰਡੀ 'ਚ ਆੜ੍ਹਤ ਦੀ ਦੁਕਾਨ ਹੈ | ਉਸਦੇ ਕੋਲ ਦਵਿੰਦਰ ਕੁਮਾਰ ਵਾਸੀ ਜੋਗੀਆਂਵਾਲੀ ਗਲੀ (ਜਲਾਲਾਬਾਦ ...

ਪੂਰੀ ਖ਼ਬਰ »

20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ, ਦੋਸ਼ੀ ਫਰਾਰ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਹਰਮਹਿੰਦਰ ਪਾਲ)-ਥਾਣਾ ਸਦਰ ਪੁਲਿਸ ਨੇ ਗਸ਼ਤ ਦੌਰਾਨ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ ਜਦਕਿ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ | ਥਾਣਾ ਸਦਰ ਦੇ ਏ.ਐਸ.ਆਈ. ਜੱਜ ਸਿੰਘ ਨੇ ਮੁਖ਼ਬਰੀ 'ਤੇ ਕਾਰਵਾਈ ਕਰਦੇ ਹੋਏ ਪਿੰਡ ਉਦੇਕਰਨ ...

ਪੂਰੀ ਖ਼ਬਰ »

ਬਰੀਵਾਲਾ ਦੀ ਨਹਿਰੂ ਬਸਤੀ 'ਚ ਖੜ੍ਹਾ ਪਾਣੀ ਬਣਿਆ ਪੇ੍ਰਸ਼ਾਨੀ

ਮੰਡੀ ਬਰੀਵਾਲਾ, 21 ਅਪ੍ਰੈਲ (ਨਿਰਭੋਲ ਸਿੰਘ)-ਬਰੀਵਾਲਾ ਦੀ ਨਹਿਰੂ ਬਸਤੀ ਵਿਚ ਬਾਰਸ਼ ਦਾ ਖੜ੍ਹਾ ਪਾਣੀ ਲੋਕਾਂ ਲਈ ਪੇ੍ਰਸ਼ਾਨੀਆਂ ਦਾ ਸਬੱਬ ਬਣਿਆ ਹੋਇਆ ਹੈ | ਪਾਣੀ ਖੜ੍ਹਨ ਨਾਲ ਲੋਕਾਂ ਦਾ ਲੰਘਣਾ ਟੱਪਣਾ ਕਾਫ਼ੀ ਮੁਸ਼ਕਿਲ ਹੋ ਰਿਹਾ ਹੈ | ਇਸ ਤੋਂ ਇਲਾਵਾ ਇਸ ਪਾਣੀ ਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, ਰੁਪਾਣਾ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਜਗਜੀਤ ਸਿੰਘ)-ਬੀਤੀ ਰਾਤ ਤਕਰੀਬਨ 1 ਵਜੇ ਅਣਪਛਾਤੇ ਵਾਹਨ ਦੀ ਫੇਟ ਵੱਜਣ ਨਾਲ ਮਜ਼ਦੂਰ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਰਾਹੁਲ ਕੁਮਾਰ (21) ਪੁੱਤਰ ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ ਵੱਖ ਹੁਕਮ ਜਾਰੀ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡਾ: ਰਿਚਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਨਿਰਦੇਸ਼ ਦਿੱਤੇ ਹਨ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ...

ਪੂਰੀ ਖ਼ਬਰ »

ਅੱਠ ਘੰਟੇ ਸ਼ਾਹਰਾਹ ਜਾਮ ਰੱਖਣ ਤੋਂ ਬਾਅਦ ਕਿਸਾਨਾਂ ਵਲੋਂ ਧਰਨਾ ਸਮਾਪਤ

ਗਿੱਦੜਬਾਹਾ, 21 ਅਪ੍ਰੈਲ (ਬਲਦੇਵ ਸਿੰਘ ਘੱਟੋਂ)-ਬੀਤੇ ਦਿਨ ਗਿੱਦੜਬਾਹਾ ਦੀ ਅਨਾਜ ਮੰਡੀ ਵਿਚ ਕਿਸਾਨਾਂ ਨੂੰ ਆਪਣੀ ਕਣਕ ਦੀ ਫ਼ਸਲ ਨਾ ਲਾਹੁਣ ਦਿੱਤੇ ਜਾਣ ਦੇ ਰੋਸ ਵਜੋਂ ਕਿਸਾਨਾਂ ਵਲੋਂ ਬਠਿੰਡਾ-ਮਲੋਟ ਰਾਸ਼ਟਰੀ ਸ਼ਾਹ ਮਾਰਗ ਨੰਬਰ 15 ਤੇ ਭਾਰੂ ਚੌਾਕ ਵਿਖੇ ਆਪਣੀਆਂ ...

ਪੂਰੀ ਖ਼ਬਰ »

ਟਰਾਂਸਫ਼ਾਰਮਰ 'ਚੋਂ ਤਾਂਬਾ ਚੋਰੀ ਕਰਨ ਵਾਲੇ 12 ਮੈਂਬਰੀ ਅੰਤਰਰਾਜੀ ਗਰੋਹ ਦਾ ਪਰਦਾਫ਼ਾਸ਼

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਕਿਸਾਨਾਂ ਦੇ ਖੇਤਾਂ 'ਚੋਂ ਬਿਜਲੀ ਟਰਾਂਸਫਾਰਮਰਾਂ ਨੰੂ ਤੋੜ ਕੇ ਤਾਂਬਾ ਚੋਰੀ ਕਰਨ ਵਾਲੇ 12 ਮੈਂਬਰੀ ਅੰਤਰਰਾਜੀ ਗਰੋਹ ਦਾ ਪਰਦਾਫਾਸ਼ ਕੀਤਾ ਹੈ | ਇਸ ਸਬੰਧੀ ਥਾਣਾ ਸਦਰ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਦੀ ਮੀਟਿੰਗ

ਫ਼ਰੀਦਕੋਟ, 21 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਪੰਜਾਬੀ ਸਾਹਿਤ ਸਭਾ ਫ਼ਰੀਦਕੋਟ ਦੀ ਵਿਸ਼ੇਸ਼ ਮੀਟਿੰਗ ਪਿ੍ੰ: ਸ਼ਾਮ ਸੁੰਦਰ ਕਾਲੜਾ ਦੀ ਪ੍ਰਧਾਨਗੀ ਵਿਚ ਗੁਰੂ ਨਾਨਕ ਅਕੈਡਮੀ ਵਿਖੇ ਹੋਈ, ਜਿਸ ਵਿਚ ਲਗਪਗ ਇਕ ਦਰਜਨ ਸਾਹਿਤਕਾਰਾਂ ਨੇ ਭਾਗ ਲਿਆ | ਪੰਜਾਬੀ ਦੇ ਬਜ਼ੁਰਗ ...

ਪੂਰੀ ਖ਼ਬਰ »

ਰਾਜੀਵ ਮਿੱਤਲ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਕੁਆਰਡੀਨੇਟਰ ਨਿਯੁਕਤ

ਗਿੱਦੜਬਾਹਾ, 21 ਅਪ੍ਰੈਲ (ਬਲਦੇਵ ਸਿੰਘ ਘੱਟੋਂ, ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਰਾਜੀਵ ਮਿੱਤਲ ਗਿੱਦੜਬਾਹਾ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਫ਼ਰੀਦਕੋਟ ਲੋਕ ਸਭਾ ਹਲਕੇ ਅਧੀਨ ਆਉਂਦੇ ਵਿਧਾਨ ...

ਪੂਰੀ ਖ਼ਬਰ »

ਅਕਾਲੀ ਦਲ ਦੇ ਨਵਨਿਯੁਕਤ ਅਹੁਦੇਦਾਰਾਂ ਦਾ ਮੂੰਹ ਮਿੱਠਾ ਕਰਵਾਇਆ

ਲੰਬੀ, 21 ਅਪ੍ਰੈਲ (ਮੇਵਾ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਲੰਬੀ ਦੇ ਪਿੰਡ ਰੋੜਾਂਵਾਲੀ ਤੋਂ ਪੱਪਾ ਸਿੰਘ ਨੂੰ ਬਲਾਕ ਲੰਬੀ ਦੇ ਐਸ.ਸੀ. ਵਿੰਗ ਦਾ ਕਮੇਟੀ ਮੈਂਬਰ ਅਤੇ ਕਾਲਾ ਰਾਮ ਰੋੜਾਂਵਾਲੀ ਨੂੰ ਐਸ.ਸੀ. ਵਿੰਗ ਬਲਾਕ ਦਾ ਜੂਨੀਅਰ ਮੀਤ ਪ੍ਰਧਾਨ ਬਣਾਉਣ ਤੇ ...

ਪੂਰੀ ਖ਼ਬਰ »

ਰਾਜਾ ਵੜਿੰਗ ਨੂੰ ਬਠਿੰਡਾ ਤੋਂ ਟਿਕਟ ਮਿਲਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਦੋਦਾ, 21 ਅਪ੍ਰੈਲ (ਰਵੀਪਾਲ)-ਹਲਕਾ ਗਿੱਦੜਬਾਹਾ ਦੇ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪਾਰਟੀ ਵਲੋਂ ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰ ਐਲਾਨੇ ਜਾਣ 'ਤੇ ਗਿੱਦੜਬਾਹਾ ਹਲਕੇ ਦੇ ਕਾਂਗਰਸੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਹੈ | ਪੰਜਾਬ ਕਾਂਗਰਸ ...

ਪੂਰੀ ਖ਼ਬਰ »

ਕੋਟਭਾਈ ਵਲੋਂ ਫੂਲੇਵਾਲਾ 'ਚ ਵਰਕਰਾਂ ਨਾਲ ਮੀਟਿੰਗ

ਰੁਪਾਣਾ, 21 ਅਪ੍ਰੈਲ (ਜਗਜੀਤ ਸਿੰਘ)-ਲੋਕ ਸਭਾ ਦੀਆਂ ਚੋਣਾਂ ਸਬੰਧੀ ਹਲਕਾ ਮਲੋਟ ਦੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਨੇ ਅੱਜ ਪਿੰਡ ਫੂਲੇਵਾਲਾ ਦੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਵਰਕਰਾਂ ਨਾਲ ਮੀਟਿੰਗ ਕੀਤੀ, ਜਿਸ ਦੌਰਾਨ ਲੋਕ ਸਭਾ ਦੀਆਂ ਚੋਣਾਂ ਸਬੰਧੀ ...

ਪੂਰੀ ਖ਼ਬਰ »

ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਰਾਜਾ ਵੜਿੰਗ ਵਲੋਂ ਵਰਕਰਾਂ ਨਾਲ ਮੁਲਾਕਾਤ

ਲੰਬੀ, 21 ਅਪ੍ਰੈਲ (ਮੇਵਾ ਸਿੰਘ, ਸ਼ਿਵਰਾਜ ਸਿੰਘ ਬਰਾੜ)-ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸ ਵਲੋਂ ਐਲਾਨੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ਗਿੱਦੜਬਾਹਾ ਆਪਣੀ ਸ਼ੁਰੂਆਤ ਚੋਣ ਮੁਹਿੰਮ ਦੌਰਾਨ ਪੰਜਾਬ ਦੇ ਸਾਬਕਾ ਸਿੰਚਾਈ ਮੰਤਰੀ ਸ: ਗੁਰਨਾਮ ਸਿੰਘ ...

ਪੂਰੀ ਖ਼ਬਰ »

ਘੁਬਾਇਆ ਨੂੰ ਕਾਂਗਰਸ ਵਲੋਂ ਲੋਕ ਸਭਾ ਟਿਕਟ ਦੇਣ ਦਾ ਸਵਾਗਤ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਸ਼ੇਰਬਾਜ ਸਿੰਘ ਭੁੱਲਰ ਨੇ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਨੂੰ ਕਾਂਗਰਸ ਵਲੋਂ ਟਿਕਟ ਦੇਣ ਦਾ ਸਵਾਗਤ ਕੀਤਾ ਹੈ | ਉਨ੍ਹਾਂ ਕਿਹਾ ਕਿ ਸ: ਘੁਬਾਇਆ ...

ਪੂਰੀ ਖ਼ਬਰ »

ਟਕਸਾਲੀ ਕਾਂਗਰਸੀਆਂ ਵਲੋਂ ਬਗ਼ਾਵਤੀ ਸੁਰਾਂ ਤੇਜ਼

ਮਲੋਟ, 21 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਪਿੰਡ ਦਾਨੇਵਾਲਾ ਵਿਖੇ ਕਾਂਗਰਸੀ ਆਗੂ ਹਰਦਮ ਸਿੰਘ ਦੇ ਘਰ ਇਕੱਠੇ ਹੋਏ ਟਕਸਾਲੀ ਬਾਗ਼ੀ ਕਾਂਗਰਸੀ ਆਗੂ ਗੁਰਬਖਸ਼ ਸਿੰਘ, ਬਲਰਾਜ ਸਿੰਘ ਖੂੰਨਣ ਕਲਾਂ ਸਾਬਕਾ ਚੇਅਰਮੈਨ, ਜੋਗਿੰਦਰ ਸਿੰਘ ਰੱਥੜੀਆਂ ਚੇਅਰਮੈਨ, ਯੂਥ ਕਾਂਗਰਸੀ ...

ਪੂਰੀ ਖ਼ਬਰ »

ਰਾਜਾ ਵੜਿੰਗ ਨੂੰ ਬਠਿੰਡਾ ਤੋਂ ਟਿਕਟ ਮਿਲਣ 'ਤੇ ਯੂਥ ਕਾਂਗਰਸ ਨੇ ਲੱਡੂ ਵੰਡੇ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਹਲਕਾ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕਾਂਗਰਸ ਹਾਈਕਮਾਂਡ ਵਲੋਂ ਲੋਕ ਸਭਾ ਚੋਣਾਂ ਵਿਚ ਬਠਿੰਡਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਯੂਥ ਕਾਂਗਰਸੀ ਆਗੂਆਂ ...

ਪੂਰੀ ਖ਼ਬਰ »

ਡਾ: ਜਾਗੀਰ ਸਿੰਘ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਨਿਯੁਕਤ

ਫ਼ਰੀਦਕੋਟ, 21 ਅਪ੍ਰੈਲ (ਸਤੀਸ਼ ਬਾਗ਼ੀ)-ਡਾ: ਜਾਗੀਰ ਸਿੰਘ ਸੂਬਾ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਨੇ ਅੱਜ ਦੱਸਿਆ ਕਿ ਕਾਂਗਰਸ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਪੰਜਾਬ ਭਰ ਦੇ ਸੀਨੀਅਰ ਕਾਂਗਰਸੀ ਆਗੂਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ, ਜਿਸ ਤਹਿਤ ਉਨ੍ਹਾਂ ਦੀ ...

ਪੂਰੀ ਖ਼ਬਰ »

ਮੁਹੰਮਦ ਸਦੀਕ ਦੇ ਹੱਕ 'ਚ ਚੋਣ ਜਲਸਾ

ਬਾਜਾਖਾਨਾ, 21 ਅਪ੍ਰੈਲ (ਜੀਵਨ ਗਰਗ)-ਨੇੜਲੇ ਪਿੰਡ ਝੱਖੜਵਾਲਾ ਵਿਖੇ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਉਮੀਦਵਾਰ ਮੁਹੰਮਦ ਸਦੀਕ ਦੇ ਹੱਕ 'ਚ ਚੋਣ ਜਲਸਾ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਸੂਰਜ ਭਾਰਦਵਾਜ ਨੇ ਕਿਹਾ ਕਿ ਕੇਂਦਰ 'ਚ ਕਾਂਗਰਸ ...

ਪੂਰੀ ਖ਼ਬਰ »

ਪੰਜਾਬੀ ਲੋਕ ਸਭਾ ਦੀਆਂ ਸਾਰੀਆਂ ਸੀਟਾਂ ਜਿਤਾ ਕੇ ਕੈਪਟਨ ਦੇ ਹੱਥ ਮਜ਼ਬੂਤ ਕਰਨਗੇ-ਸੰਨੀ ਬਰਾੜ

ਬਾਜਾਖਾਨਾ, 21 ਅਪ੍ਰੈਲ (ਜੀਵਨ ਗਰਗ)-ਕੇਂਦਰ 'ਚ ਆਉਣ ਵਾਲੀ ਸਰਕਾਰ ਕਾਂਗਰਸ ਦੀ ਹੋਵੇਗੀ ਅਤੇ ਪੰਜਾਬੀ ਲੋਕ ਸਭਾ ਦੀਆਂ ਸਾਰੀਆਂ ਸੀਟਾਂ ਜਿੱਤਾ ਕੇ ਕੈਪਟਨ ਅਮਰਿੰਦਰ ਸਿੰਘ ਦੇ ਹੱਥ ਮਜ਼ਬੂਤ ਕਰਨਗੇ | ਇਹ ਪ੍ਰਗਟਾਵਾ ਸੰਦੀਪ ਸਿੰਘ ਸੰਨੀ ਬਰਾੜ ਨੇ ਨਿਆਮੀਵਾਲਾ ਵਿਖੇ ...

ਪੂਰੀ ਖ਼ਬਰ »

ਮੁਹੰਮਦ ਸਦੀਕ ਦੀ ਚੋਣ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ-ਭਾਰਦਵਾਜ

ਬਾਜਾਖਾਨਾ, 21 ਅਪ੍ਰੈਲ (ਜਗਦੀਪ ਸਿੰਘ ਗਿੱਲ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਨਾਬ ਮੁਹੰਮਦ ਸਦੀਕ ਦੀ ਚੋਣ ਮੁਹਿੰਮ ਨੂੰ ਭਰਵਾਂ ਹੰੁਗਾਰਾਂ ਮਿਲ ਰਿਹਾ ਹੈ | ਇਸ ਲਈ ਉਨ੍ਹਾਂ ਦੀ ਜਿੱਤ ਯਕੀਨੀ ਹੈ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ...

ਪੂਰੀ ਖ਼ਬਰ »

ਜਗਮੀਤ ਸਿੰਘ ਬਰਾੜ ਦੀ ਨਿਯੁਕਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਜੈਤੋ, 21 ਅਪ੍ਰੈਲ (ਭੋਲਾ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ ਦੀ ਖ਼ਬਰ ਸੁਣਦਿਆਂ ਹੀ ਜੈਤੋ ਇਲਾਕੇ ਦੇ ਅਕਾਲੀ ਆਗੂਆਂ ਤੇ ਵਰਕਰਾਂ ਵਿਚ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਨੇ ਕਣਕ ਦੀ ਖ਼ਰੀਦ ਦਾ ਕੰਮ ਸ਼ੁਰੂ ਕਰਵਾਇਆ

ਸਾਦਿਕ, 21 ਅਪ੍ਰੈਲ (ਆਰ.ਐਸ.ਧੰੁਨਾ)-ਅਨਾਜ ਮੰਡੀ ਸਾਦਿਕ ਵਿਖੇ ਨਾਇਬ ਤਹਿਸੀਲਦਾਰ ਲਵਪ੍ਰੀਤ ਕੌਰ ਨੇ ਕਣਕ ਦੀ ਸਰਕਾਰੀ ਖ਼ਰੀਦ ਦਾ ਕੰਮ ਫੀਤਾ ਕੱਟ ਕੇ ਸ਼ੁਰੂ ਕਰਵਾਇਆ | ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਨਹੀਂ ਆਉਣ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਦੇ ਦਰਸ਼ਨਾਂ ਲਈ ਸਾਦਿਕ ਤੋਂ ਮੁਫ਼ਤ ਬੱਸ ਯਾਤਰਾ ਸ਼ੁਰੂ

ਸਾਦਿਕ, 21 ਅਪ੍ਰੈਲ (ਆਰ.ਐਸ.ਧੰੁਨਾ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਅਸਥਾਨ ਟਿੱਲਾ ਬਾਬਾ ਸ਼ੇਖ ਫਰੀਦ ਜੀ ਵਲੋਂ ਸ਼ਰਧਾਲੂਆਂ ਨੂੰ ਇਤਿਹਾਸਿਕ ਧਰਤੀ ਸੁਲਤਾਨਪੁਰ ਲੋਧੀ ਦੇ ਦਰਸ਼ਨ ਕਰਵਾਉਣ ਲਈ ...

ਪੂਰੀ ਖ਼ਬਰ »

ਦਸਮੇਸ਼ ਡੈਂਟਲ ਕਾਲਜ 'ਚ ਸਵੀਪ ਤਹਿਤ ਸੀ-ਵਿਜਿਲ ਐਪ ਦੀ ਜਾਣਕਾਰੀ ਦਿੱਤੀ

ਫ਼ਰੀਦਕੋਟ, 21 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਚੋਣਕਾਰ ਅਫ਼ਸਰ ਕੁਮਾਰ ਸੌਰਭ ਰਾਜ ਦੀ ਸਰਪ੍ਰਸਤੀ ਅਤੇ ਪਰਮਜੀਤ ਕੌਰ ਏ.ਡੀ.ਸੀ. (ਵਿਕਾਸ), ਪਰਮਦੀਪ ਸਿੰਘ ਐਸ.ਡੀ.ਐਮ. ਫ਼ਰੀਦਕੋਟ ਦੀ ਅਗਵਾਈ 'ਚ ਸਵੀਪ ਤਹਿਤ ਅੱਜ ਨੌਜਵਾਨਾਂ ਨੂੰ ਜਾਗਰੂਕ ਕਰਨ ਵਾਸਤੇ ਇਕ ਸਮਾਗਮ ...

ਪੂਰੀ ਖ਼ਬਰ »

ਸਹਾਰਾ ਸੁਸਾਇਟੀ ਵਲੋਂ ਲਾਵਾਰਸ ਮਿ੍ਤਕਾਂ ਦੀਆਂ ਅਸਥੀਆਂ ਜਲ ਪ੍ਰਵਾਹ

ਫ਼ਰੀਦਕੋਟ, 21 ਅਪ੍ਰੈਲ (ਸਤੀਸ਼ ਬਾਗ਼ੀ)-ਸਥਾਨਕ ਸਹਾਰਾ ਸਰਵਿਸ ਸੁਸਾਇਟੀ ਵਲੋਂ ਪਿਛਲੇ ਸਾਲ ਦੇ ਦੌਰਾਨ ਜਿਨ੍ਹਾਂ 57 ਨਾਮਾਲੂਮ ਲਾਵਾਰਿਸ ਲਾਸ਼ਾਂ ਦੇ ਸਸਕਾਰ ਕੀਤੇ ਗਏ ਸਨ, ਉਨ੍ਹਾਂ ਦੀਆਂ ਅਸਥੀਆਂ ਨੂੰ ਵੱਖ ਵੱਖ ਧਾਰਮਿਕ, ਸਮਾਜਿਕ ਅਤੇ ਵਪਾਰਿਕ ਅਦਾਰਿਆਂ ਦੇ ...

ਪੂਰੀ ਖ਼ਬਰ »

ਸੀਵਰੇਜ ਵਰਕਰਾਂ ਦੀਆਂ ਮੰਗਾਂ ਮੰਨਣ ਦੇ ਬਾਵਜੂਦ ਨਹੀਂ ਕੀਤੀਆਂ ਲਾਗੂ-ਯੂਨੀਅਨ

ਫ਼ਰੀਦਕੋਟ, 21 ਅਪ੍ਰੈਲ (ਸਤੀਸ਼ ਬਾਗ਼ੀ)-ਸੀਵਰੇਜ ਵਰਕਰ ਯੂਨੀਅਨ ਦੀ ਮੀਟਿੰਗ ਅੱਜ ਪ੍ਰਧਾਨ ਅਮੀ ਚੰਦ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜਥੇਬੰਦੀ ਦੇ ਜਨਰਲ ਸਕੱਤਰ ਅਰਜਨ ਪ੍ਰਤਾਪ ਨੇ ਸ਼ਿਰਕਤ ਕੀਤੀ | ਉਨ੍ਹਾਂ ਕਿਹਾ ਕਿ ਬੀਤੀ 18 ਫ਼ਰਵਰੀ ਨੂੰ ਜਥੇਬੰਦੀ ਦੀ ਮੀਟਿੰਗ ...

ਪੂਰੀ ਖ਼ਬਰ »

ਕਰਨੈਲ ਸਿੰਘ ਡੋਡ ਦੇ ਅਕਾਲ ਚਲਾਣਾ ਕਰ ਜਾਣ 'ਤੇ ਬਾਬਾ ਫ਼ਰੀਦ ਵਿੱਦਿਅਕ ਸੰਸਥਾਵਾਂ 'ਚ ਅੱਜ ਛੁੱਟੀ

ਫ਼ਰੀਦਕੋਟ, 21 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਾਬਕਾ ਵਿਧਾਇਕ ਫ਼ਰੀਦਕੋਟ ਅਤੇ ਦਸਮੇਸ਼ ਸੰਸਥਾਵਾਂ ਫ਼ਰੀਦਕੋਟ ਦੇ ਚੇਅਰਮੈਨ ਸ: ਕਰਨੈਲ ਸਿੰਘ ਡੋਡ ਦੇ ਅਕਾਲ ਚਲਾਣਾ ਕਰ ਜਾਣ 'ਤੇ ਜਾਣਕਾਰੀ ਦਿੰਦੇ ਹੋਏ ਸੰਸਥਾਵਾਂ ਦੇ ਸੇਵਾਦਾਰ ਮਹੀਪ ਇੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰੋਟਰੀ ਕਲੱਬ ਫ਼ਰੀਦਕੋਟ ਨੇ ਆਪਣਾ 40ਵਾਂ ਸਥਾਪਨਾ ਦਿਵਸ ਮਨਾਇਆ

ਫ਼ਰੀਦਕੋਟ, 21 ਅਪ੍ਰੈਲ (ਸਤੀਸ਼ ਬਾਗ਼ੀ)-ਸਥਾਨਕ ਅਫ਼ਸਰ ਕਲੱਬ ਵਿਖੇ ਰੋਟਰੀ ਕਲੱਬ ਫ਼ਰੀਦਕੋਟ ਨੇ ਆਪਣਾ 40ਵਾਂ ਸਥਾਪਨਾ ਦਿਵਸ ਮਨਾਇਆ | ਇਸ ਮੌਕੇ ਚਾਰਟਰ ਮੈਂਬਰ ਐਡਵੋਕੇਟ ਆਰ.ਸੀ. ਜੈਨ ਨੇ ਕਲੱਬ ਦੇ ਜਨਮ ਤੋਂ ਲੈ ਕੇ ਅੱਜ ਤੱਕ ਕਲੱਬ ਦੀ ਦਾਸਤਾਨ ਨੂੰ ਬਿਆਨ ਕਰਦਿਆਂ ...

ਪੂਰੀ ਖ਼ਬਰ »

ਮਾਤਾ ਨਿਰਮਲ ਕੌਰ ਮਾਂਗਟ ਨਮਿਤ ਪਾਠ ਦੇ ਭੋਗ ਪਾਏ

ਫ਼ਰੀਦਕੋਟ, 21 ਅਪ੍ਰੈਲ (ਸਤੀਸ਼ ਬਾਗ਼ੀ)-ਸਵ: ਨਿਰਮਲ ਕੌਰ ਮਾਂਗਟ ਪਤਨੀ ਗੁਰਪ੍ਰੀਤ ਸਿੰਘ ਮਾਂਗਟ ਸਕੱਤਰ ਮਾਰਕੀਟ ਕਮੇਟੀ ਦੀ ਆਤਮਿਕ ਸ਼ਾਂਤੀ ਲਈ ਅੱਜ ਸਥਾਨਕ ਗੁਰਦੁਆਰਾ ਮਾਈ ਗੋਦੜੀ ਸਾਹਿਬ, ਕੋਟਕਪੂਰਾ ਰੋਡ, ਫ਼ਰੀਦਕੋਟ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ | ਇਸ ...

ਪੂਰੀ ਖ਼ਬਰ »

ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਲਾਨ ਕੱਟੇ

ਕੋਟਕਪੂਰਾ, 21 ਅਪ੍ਰੈਲ (ਮੇਘਰਾਜ, ਮੋਹਰ ਗਿੱਲ)-ਆਵਾਜਾਈ ਪੁਲਿਸ ਕੋਟਕਪੂਰਾ ਵੱਲੋਂ ਸ਼ਹਿਰੀ ਥਾਣਾ ਮੁਖੀ ਇੰਸਪੈਕਟਰ ਸੰਜੀਵ ਕੁਮਾਰ ਦੀ ਅਗਵਾਈ 'ਚ ਸ਼ਹਿਰੀ ਇਲਾਕੇ 'ਚ ਆਵਾਜਾਈ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਣ ਕੱਟੇ ਗਏ ਤੇ ਬਿਨਾਂ ਕਾਗ਼ਜ਼ਾਂ ਤੋਂ ...

ਪੂਰੀ ਖ਼ਬਰ »

ਡਾ: ਅੰਬੇਡਕਰ ਦੀ ਵਿਚਾਰਧਾਰਾ ਵਾਲੇ ਉਮੀਦਵਾਰ ਦੀ ਮਦਦ ਕੀਤੀ ਜਾਵੇਗੀ-ਆਰ. ਪੀ. ਆਈ

ਫ਼ਰੀਦਕੋਟ, 21 ਅਪ੍ਰੈਲ (ਸਤੀਸ਼ ਬਾਗ਼ੀ)-ਰੀਪਬਲਿਕ ਪਾਰਟੀ ਆਫ਼ ਇੰਡੀਆ (ਆਰ.ਪੀ.ਆਈ.) ਦੀ ਮੀਟਿੰਗ ਬੂਟਾ ਸਿੰਘ ਗੋਲੇਵਾਲੀਆ ਦੀ ਪ੍ਰਧਾਨਗੀ ਹੇਠ ਹੋਈ | ਜਿਸ ਪਾਰਟੀ ਆਗੂਆਂ ਦੀਵਾਨ ਸਿੰਘ ਕੰਡਿਆਰਾ, ਸਰਪਰਸਤ ਬਲਵਿੰਦਰ ਸਿੰਘ, ਪਿਆਰਾ ਸਿੰਘ, ਬਲਵਿੰਦਰ ਕੌਰ ਮੜ੍ਹਾਕ, ਮੱਖਣ ...

ਪੂਰੀ ਖ਼ਬਰ »

ਸਾਦਿਕ ਮੰਡੀ 'ਚ ਕਣਕ ਦੀ ਖ਼ਰੀਦ ਦਾ ਕੰਮ ਸ਼ੁਰੂ-ਕਿਸਾਨ ਨਾਖੁਸ਼

ਸਾਦਿਕ, 21 ਅਪ੍ਰੈਲ (ਗੁਰਭੇਜ ਸਿੰਘ ਚੌਹਾਨ)-ਕੱਲ੍ਹ ਅਨਾਜ ਮੰਡੀ ਸਾਦਿਕ ਵਿਚ ਮਾਰਕੀਟ ਕਮੇਟੀ, ਆੜ੍ਹਤੀਆਂ ਅਤੇ ਏਜੰਸੀਆਂ ਨੇ ਮਿਲ ਕੇ ਖ਼ਰੀਦ ਦੀ ਸ਼ੁਰੂਆਤ ਦਾ ਰਸਮੀ ਉਦਘਾਟਨ ਕੀਤਾ ਅਤੇ ਸਿਰਫ 1200 ਗੱਟਾ ਖ਼ਰੀਦ ਕੀਤੀ, ਜਦਕਿ ਮੰਡੀ ਵਿਚ ਹਜ਼ਾਰਾਂ ਗੱਟੇ ਕਣਕ ਪਹੁੰਚ ...

ਪੂਰੀ ਖ਼ਬਰ »

ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਅੱਜ

ਫ਼ਰੀਦਕੋਟ, 21 ਅਪ੍ਰੈਲ (ਸਤੀਸ਼ ਬਾਗ਼ੀ)-ਰੋਟਰੀ ਕਲੱਬ ਦੇ ਪ੍ਰਧਾਨ ਨਵੀਸ਼ ਛਾਬੜਾ ਅਤੇ ਸਕੱਤਰ ਪ੍ਰਵੇਸ਼ ਰਿਹਾਨ ਨੇ ਦੱਸਿਆ ਕਿ ਵਿੱਦਿਆ ਦੇ ਖੇਤਰ ਵਿਚ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ 22 ਅਪ੍ਰੈਲ ਨੂੰ ਸਵੇਰੇ 9:15 ਵਜੇ ਹਰਿੰਦਰਾ ਸਰਕਾਰੀ ਮਿਡਲ ...

ਪੂਰੀ ਖ਼ਬਰ »

ਦਬੜ੍ਹੀਖਾਨਾ 'ਚ ਰਵਾਇਤੀ ਬੂਟੇ ਲਾਉਣ ਦੀ ਸ਼ੁਰੂਆਤ

ਬਾਜਾਖਾਨਾ, 21 ਅਪ੍ਰੈਲ (ਜੀਵਨ ਗਰਗ)-ਵਾਤਾਵਰਣ ਪ੍ਰੇਮੀ ਅਤੇ ਪਿੰਡ ਮੱਲਣ ਵਿਖੇ ਵਾਤਾਵਰਨ ਸੰਭਾਲ ਟੀਮ ਦੇ ਮੋਢੀ ਬੇਨਜ਼ੀਰ ਸਿੰਘ ਬਰਾੜ ਬਿੱਟੂ ਮੱਲਣ ਵਲੋਂ ਅੱਜ ਪਿੰਡ ਗੋਬਿੰਦਗੜ੍ਹ (ਦਬੜ੍ਹੀਖਾਨਾ) ਦੀ ਸ਼ਹੀਦ ਭਗਤ ਸਿੰਘ ਲਾਇਬ੍ਰੇਰੀ ਵਿਖੇ ਰਵਾਇਤੀ ਬੂਟੇ ਲਾਉਣ ਦੀ ...

ਪੂਰੀ ਖ਼ਬਰ »

ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ 'ਚ ਦਾਖਲ ਕਰਵਾਉਣ-ਡੀ.ਈ.ਓ.

ਫ਼ਰੀਦਕੋਟ, 21 ਅਪੈ੍ਰਲ (ਜਸਵੰਤ ਸਿੰਘ ਪੁਰਬਾ)-ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਮੈਰੀਟੋਰੀਅਸ ਸਕੂਲਾਂ 'ਚ ਦਾਖ਼ਲੇ ਲਈ ਪ੍ਰੀਖਿਆ ਦੇਣ ਆਏ ਬੱਚਿਆਂ ਦੇ ਮਾਪਿਆਂ ਨੂੰ ਸਕੂਲ ਦੇ ਹਾਲ 'ਚ ਸੰਬੋਧਨ ਕਰਦਿਆਂ ਬਲਜੀਤ ਕੌਰ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਜੈਤੋ ਮੰਡੀ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ

ਜੈਤੋ, 21 ਅਪ੍ਰੈਲ (ਭੋਲਾ ਸ਼ਰਮਾ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਕੁਮਾਰ ਸੌਰਵ ਰਾਜ ਨੇ ਅੱਜ ਜੈਤੋ ਦੀ ਦਾਣਾ ਮੰਡੀ ਦੇ ਖਰੀਦ ਕੇਂਦਰ 'ਚ ਕਣਕ ਦੀ ਸਰਕਾਰੀ ਖ਼ਰੀਦ ਦਾ ਰਸਮੀਂ ਉਦਘਾਟਨ ਕੀਤਾ | ਆੜ੍ਹਤੀਏ ਮੈਂ: ਐਸ.ਕੇ. ਐਾਡ ਸੰਨਜ਼ ਜੈਤੋ 'ਤੇ ਆਈ ਕਣਕ ਦੀ ਪਹਿਲੀ ਖਰੀਦੀ ਗਈ ...

ਪੂਰੀ ਖ਼ਬਰ »

ਰਿਸ਼ੀ ਸਕੂਲ ਦੇ ਵਿਦਿਆਰਥੀਆਂ ਦੀਆਂ ਇਮਤਿਹਾਨ 'ਚ ਸ਼ਾਨਦਾਰ ਪ੍ਰਾਪਤੀਆਂ

ਪੰਜਗਰਾੲੀਂ ਕਲਾਂ, 21 ਅਪ੍ਰੈਲ (ਸੁਖਮੰਦਰ ਸਿੰਘ ਬਰਾੜ)-ਸਤਿਨਾਮ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਵਲੋਂ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਅੰਦਰ ਨੈਤਿਕ ਕਦਰਾਂ ਕੀਮਤਾਂ ਪੈਦਾ ਕਰਨ ਲਈ ਜ਼ਿਲ੍ਹੇ ਭਰ ਦੇ ਸਕੂਲਾਂ ਅੰਦਰ ਹਰ ਸਾਲ ਦੀ ਤਰ੍ਹਾਂ ਕਰਵਾਈ ਗਈ ਪ੍ਰੀਖਿਆ ...

ਪੂਰੀ ਖ਼ਬਰ »

ਲਖਵੀਰ ਸਿੰਘ 'ਮੱਲ੍ਹੀ' ਮੱਤਾ ਫਿਰ ਬਣੇ ਕੱਚਾ ਆੜ੍ਹਤੀਆ ਐਸੋਸੀਏਸ਼ਨ ਜੈਤੋ ਦੇ ਪ੍ਰਧਾਨ

ਜੈਤੋ, 21 ਅਪ੍ਰੈਲ (ਭੋਲਾ ਸ਼ਰਮਾ)-ਕੱਚਾ ਆੜ੍ਹਤੀਆ ਐਸੋਸੀਏਸ਼ਨ ਜੈਤੋ ਦੀ ਇਕ ਅਹਿਮ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਲਖਵੀਰ ਸਿੰਘ 'ਮੱਲ੍ਹੀ' ਮੱਤਾ ਦੀ ਪ੍ਰਧਾਨਗੀ ਹੇਠ ਸਥਾਨਕ ਪੰਚਾਇਤੀ ਗਊਸ਼ਾਲਾ ਵਿਖੇ ਹੋਈ | ਮੀਟਿੰਗ 'ਚ ਆੜ੍ਹਤੀਆਂ ਨੂੰ ਆ ਰਹੀਆਂ ਦਰਪੇਸ਼ ...

ਪੂਰੀ ਖ਼ਬਰ »

ਮਾਤਾ ਸੁਚਿਆਰ ਕੌਰ ਨਮਿਤ ਪਾਠ ਦੇ ਭੋਗ ਪਾਏ

ਫ਼ਰੀਦਕੋਟ, 21 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਬਾਬਾ ਅਵਤਾਰ ਸਿੰਘ ਸਾਧਾਂਵਾਲਾ ਦੇ ਦਾਦੀ ਜੀ ਸਵ. ਮਾਤਾ ਸੁਚਿਆਰ ਕੌਰ ਪਤਨੀ ਸਵ. ਗੁਰਦੀਪ ਸਿੰਘ ਦੀ ਆਤਮਿਕ ਸ਼ਾਂਤੀ ਲਈ ਅੱਜ ਸਥਾਨਕ ਗੁਰਦੁਆਰਾ ਸਾਹਿਬ, ਪਿੰਡ ਸਾਧਾਂਵਾਲਾ ਫ਼ਰੀਦਕੋਟ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਸਬੰਧੀ ਕਾਂਗਰਸ ਵਲੋਂ ਕੋਟਕਪੂਰਾ 'ਚ ਭਰਵੀਂ ਮੀਟਿੰਗ

ਕੋਟਕਪੂਰਾ, 21 ਅਪ੍ਰੈਲ (ਮੇਘਰਾਜ)-ਅੱਜ ਸਥਾਨਕ ਅਰੋੜਬੰਸ ਸਭਾ ਵਿਖੇ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਸਬੰਧੀ ਕਾਂਗਰਸ ਪਾਰਟੀ ਵਲੋਂ ਭਰਵੀਂ ਮੀਟਿੰਗ ਕੀਤੀ ਗਈ ਜਿਸ ਨੂੰ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਸਾਬਕਾ ਮੰਤਰੀ ਉਪਿੰਦਰ ਸ਼ਰਮਾ, ਮੁੱਖ ਮੰਤਰੀ ...

ਪੂਰੀ ਖ਼ਬਰ »

ਵੱਖ ਵੱਖ ਪਿੰਡਾਂ 'ਚ 10 ਟਰਾਂਸਫਾਰਮਰਾਂ ਦਾ ਤੇਲ ਚੋਰੀ

ਕੋਟਕਪੂਰਾ, 21 ਅਪ੍ਰੈਲ (ਮੇਘਰਾਜ)-ਬੀਤੇ ਰਾਤ ਪਿੰਡ ਢਾਬ ਗੁਰੂ ਕੀ, ਬਾਹਮਣਵਾਲਾ, ਕੋਠੇ ਬੁੱਕਣ ਸਿੰਘ ਨਗਰ ਅਤੇ ਕੁਝ ਹੋਰ ਪਿੰਡਾਂ ਦੇ ਕਿਸਾਨਾਂ ਦੇ ਖੇਤਾਂ ਚੋਂ ਰਾਤ ਸਮੇਂ ਮੋਟਰਾਂ ਵਾਲੇ 10 ਟਰਾਂਸਫਾਰਮਰਾਂ ਚੋਂ ਤੇਲ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ...

ਪੂਰੀ ਖ਼ਬਰ »

ਲਾਲਾ ਵਲੈਤੀ ਰਾਮ ਟਰੱਸਟ ਵਲੋਂ ਸ਼ਕਤੀ ਸਥੱਲ ਮਾਂ ਦੁਰਗਾ ਮੰਦਰ ਦੇ ਨਿਰਮਾਣ ਦਾ ਉਦਘਾਟਨ

ਕੋਟਕਪੂਰਾ, 21 ਅਪ੍ਰੈਲ (ਮੇਘਰਾਜ, ਮੋਹਰ ਗਿੱਲ)-ਲਾਲਾ ਵਲੈਤੀ ਰਾਮ ਟਰੱਸਟ ਵਲੋਂ ਟਰੱਸਟ ਦੇ ਕੈਂਪਸ ਵਿਚ ਸ਼ਕਤੀ ਸਥੱਲ ਮਾਂ ਦੁਰਗਾ ਮੰਦਰ ਦੇ ਨਿਰਮਾਣ ਕਾਰਜ ਦਾ ਉਦਘਾਟਨ ਸ੍ਰੀ ਸ੍ਰੀ 1008 ਸਵਾਮੀ ਹਰੀ ਗਿਰੀ ਜੀ ਵਲੋਂ ਸੀਨੀਅਰ ਕਾਂਗਰਸੀ ਆਗੂ ਭਾਈ ਰਾਹੁਲ ਸਿੰਘ ਸਿੱਧੂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX