ਤਾਜਾ ਖ਼ਬਰਾਂ


ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  1 day ago
ਲੋਹਟਬੱਦੀ, 27 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਪਿੰਡ ਡਾਂਗੋ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋਈ ਮਿੰਨੀ ਬੱਸ ਪਲਟ ਗਈ।ਜਿਸ ਨਾਲ ਪਿੰਡ ਡਾਂਗੋ ਨਿਵਾਸੀ ਨੌਜਵਾਨ ਜਸਵਿੰਦਰ ਸਿੰਘ ਬੁਰੀ ਤਰ੍ਹਾਂ ਬੱਸ ਹੇਠ ਦੱਬਿਆ ਗਿਆ ਜਿਸ ਨੂੰ ...
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  1 day ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  1 day ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  1 day ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  1 day ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  1 day ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  1 day ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  1 day ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  1 day ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  1 day ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  1 day ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  1 day ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  1 day ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  1 day ago
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  1 day ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  1 day ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  1 day ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  1 day ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  1 day ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  1 day ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  1 day ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  1 day ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  1 day ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  1 day ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  1 day ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  1 day ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  1 day ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  1 day ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  1 day ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  1 day ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  1 day ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  1 day ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  1 day ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  1 day ago
ਅੱਜ ਦਾ ਵਿਚਾਰ
. . .  1 day ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 1 hour ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  2 days ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  2 days ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  2 days ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  2 days ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  2 days ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  2 days ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  2 days ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  2 days ago
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਵੈਸਾਖ ਸੰਮਤ 551

ਸੰਗਰੂਰ

ਅਕਾਲੀ ਦਲ ਦਾ ਪ੍ਰਧਾਨ ਅਕਾਲ ਤਖ਼ਤ ਦੇ ਜਥੇਦਾਰ ਨੂੰ ਘਰ ਬੁਲਾ ਕੇ ਜਾਰੀ ਕਰਵਾਉਂਦਾ ਹੈ ਚਿੱਠੀਆਂ-ਕੈਪਟਨ

ਸੰਗਰੂਰ, 24 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ, ਅਮਨਦੀਪ ਸਿੰਘ ਬਿੱਟਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਦੇ ਅਜਿਹੀ ਰਾਜਸੀ ਜਮਾਤ ਸੀ ਜੋ ਹਰ ਸੰਘਰਸ਼ 'ਚ ਮੋਹਰੀ ਹੋ ਕੇ ਹੱਕ-ਸੱਚ ਦੀ ਲੜਾਈ ਲੜਦੀ ਸੀ ਪਰ ਅਜੋਕੇ ਸਮੇਂ ਇਸ ਪਾਰਟੀ ਦਾ ਪ੍ਰਧਾਨ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੰੂ ਆਪਣੇ ਘਰ ਬੁਲਾ ਕੇ ਚਿੱਠੀਆਂ ਲਿਖਵਾਉਂਦਾ ਰਿਹਾ ਹੈ, ਜੋ ਇਸ ਪਾਰਟੀ ਦੇ ਇਤਿਹਾਸ ਨੰੂ ਕਲੰਕਿਤ ਕਰ ਰਿਹਾ ਹੈ | ਅੱਜ ਇੱਥੇ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣ ਤੋਂ ਪਹਿਲਾਂ ਇਕ ਭਰਵੇਂ ਇਕੱਠ ਨੰੂ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਜੋਕੇ ਅਕਾਲੀਆਂ ਨੇ ਗੁਰੂ ਕਾ ਮੋਰਚਾ, ਜੈਤੋਂ ਦਾ ਮੋਰਚਾ, ਨਨਕਾਣਾ ਸਾਹਿਬ ਦਾ ਮੋਰਚਾ ਪੂਰੀ ਤਰ੍ਹਾਂ ਵਿਸਾਰ ਦਿੱਤਾ ਹੈ | ਆਪਣੇ ਬਚਪਨ ਦੀਆਂ ਯਾਦਾਂ ਸੰਗਰੂਰ ਜ਼ਿਲ੍ਹੇ ਦੇ ਪਿੰਡ ਚੂਲੜ ਜੋ ਮੁੱਖ ਮੰਤਰੀ ਦਾ ਨਾਨਕਾ ਪਿੰਡ ਵੀ ਹੈ, ਦਾ ਬਿਰਤਾਂਤ ਕਰਦਿਆਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਨਾਨਾ ਹਰਚੰਦ ਸਿੰਘ ਜੇਜੀ ਕੋਲ ਬਾਬਾ ਨਿਰੰਜਨ ਸਿੰਘ ਅਤੇ ਬਾਬਾ ਇੰਦਰ ਸਿੰਘ ਰਹਿੰਦੇ ਸਨ ਜਿਨ੍ਹਾਂ 'ਚੋਂ ਇਕ ਦੀ ਲੱਤ ਮੋਰਚਿਆਂ ਦੌਰਾਨ ਤੇ ਦੂਜੇ ਦਾ ਘਰ, ਜਾਇਦਾਦ ਵੀ ਤਬਾਹ ਹੋ ਗਈ ਸੀ, ਨੇ ਅਕਾਲੀ ਦਲ ਲਈ ਆਪਣੇ ਅਸੂਲ ਕਦੇ ਨਹੀਂ ਤਿਆਗੇ ਸਨ | ਸੁਖਬੀਰ ਸਿੰਘ ਬਾਦਲ ਨੰੂ ਹੰਕਾਰੀ ਪੁਰਸ਼ ਕਰਾਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪਤਨੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਦੀ ਮੋਦੀ ਸਰਕਾਰ ਦੌਰਾਨ ਵਜ਼ੀਰ ਹੁੰਦਿਆਂ ਵੀ ਪੰਜਾਬ ਦੇ ਹਿੱਤਾਂ ਲਈ ਕਦੇ ਮੰੂਹ ਨਹੀਂ ਖੋਲਿ੍ਹਆ | ਉਨ੍ਹਾਂ ਕਿਹਾ ਕਿ ਕਾਂਗਰਸ ਇਕ ਧਰਮ ਨਿਰਪੱਖ ਪਾਰਟੀ ਹੈ ਪਰ ਉਹ ਸਿੱਖ ਹੋਣ ਦੇ ਨਾਤੇ ਬਾਦਲਾਂ ਨੰੂ ਗੁਰੂ ਘਰਾਂ ਦੇ ਪ੍ਰਬੰਧਾਂ ਤੋਂ ਬਾਹਰ ਕਰਨ ਲਈ ਅਸੂਲ ਪਸੰਦ ਸਿੱਖਾਂ ਦਾ ਸਾਥ ਜ਼ਰੂਰ ਦੇਣਗੇ | ਕੇਂਦਰ ਦੀ ਮੋਦੀ ਸਰਕਾਰ ਨੰੂ ਵੀ ਕਰੜੇ ਹੱਥੀਂ ਲੈਂਦਿਆਂ ਉਨ੍ਹਾਂ ਕਿਹਾ ਕਿ ਜੀ. ਐਸ. ਟੀ., ਨੋਟਬੰਦੀ ਨੇ ਦੇਸ਼ ਦੀ ਆਰਥਿਕਤਾ ਨੰੂ ਤਬਾਹ ਕਰ ਦਿੱਤਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਰਾਜ ਦੀਆਂ 13 ਸੀਟਾਂ 'ਤੇ ਕਾਂਗਰਸ ਸ਼ਾਨਦਾਰ ਜਿੱਤ ਦਰਜ ਕਰੇਗੀ |
ਸਤਿੰਦਰ ਸੱਤੀ ਦੇ ਕੀਤੇ ਮੰਚ ਸੰਚਾਲਨ ਦੌਰਾਨ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਨੇ ਕਿਹਾ ਕਿ ਅੱਜ 'ਆਪ' ਅਤੇ ਅਕਾਲੀ ਦਲ ਪਾਟੋਧਾੜ ਦੇ ਸ਼ਿਕਾਰ ਹੋਏ ਪਏ ਹਨ |
ਉਨ੍ਹਾਂ ਸੱਦਾ ਦਿੱਤਾ ਕਿ ਕੇਵਲ ਸਿੰਘ ਢਿੱਲੋਂ ਨੰੂ ਇੰਨੀ ਵੱਡੀ ਗਿਣਤੀ 'ਚ ਵੋਟ ਪਾਓ ਕਿ ਹਿੰਦੁਸਤਾਨ 'ਚ ਉਨ੍ਹਾਂ ਦੀ ਜਿੱਤ ਇਤਿਹਾਸਕ ਜਿੱਤ ਬਣ ਜਾਏ |
ਇਸ ਮੌਕੇ ਇਕੱਤਰਤਾ ਨੰੂ ਸੰਬੋਧਨ ਕਰਦਿਆਂ ਕਾਂਗਰਸ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਜੇ ਉਹ ਸੰਗਰੂਰ ਹਲਕੇ ਤੋਂ ਚੋਣ ਜਿੱਤਦੇ ਹਨ ਤਾਂ ਇੱਥੇ ਯੂਨੀਵਰਸਿਟੀ ਦੇ ਨਾਲ-ਨਾਲ ਕਾਰਖ਼ਾਨਾ ਜੋ ਕਿ 4 ਤੋਂ 5 ਲੱਖ ਲੋਕਾਂ ਨੰੂ ਰੁਜ਼ਗਾਰ ਮੁਹੱਈਆ ਕਰਵਾ ਸਕੇਗਾ ਦੀ ਸਥਾਪਨਾ ਕਰਵਾਉਣਗੇ | ਇਕੱਤਰਤਾ ਨੰੂ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਵੀ ਸੰਬੋਧਨ ਕੀਤਾ ਅਤੇ ਅੰਤ 'ਚ ਕੈਬਨਿਟ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਨੇ ਧੰਨਵਾਦ ਵੀ ਕੀਤਾ | ਇਸ ਮੌਕੇ ਵਿਧਾਇਕ ਦਲਵੀਰ ਸਿੰਘ ਗੋਲਡੀ, ਮੱਖਣ ਸ਼ਰਮਾ ਬਰਨਾਲਾ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਰਜਿੰਦਰ ਸਿੰਘ ਰਾਜਾ ਬੀਰ ਕਲਾਂ, ਬੀਬੀ ਦਾਮਨ ਥਿੰਦ ਬਾਜਵਾ, ਨਿਰਮਲ ਸਿੰਘ ਨਿੰਮਾ, ਮਾਸਟਰ ਅਜੈਬ ਸਿੰਘ ਰਟੋਲ, ਬੀਬੀ ਮਨਜੀਤ ਕੌਰ ਢਿੱਲੋਂ, ਕਰਨ ਢਿੱਲੋਂ, ਬੀਬੀ ਸੁਰਿੰਦਰ ਕੌਰ ਬਾਲੀਆ, ਬੀਬੀ ਗੀਤਾ ਸ਼ਰਮਾ, ਸੁਭਾਸ਼ ਗਰੋਵਰ, ਬਲਵੰਤ ਸਿੰਘ ਸ਼ੇਰਗਿੱਲ, ਹਰਵਿੰਦਰ ਸਿੰਘ ਸੇਖੋਂ, ਸਨਮੁੱਖ ਸਿੰਘ ਮੋਖਾ, ਨਵਦੀਪ ਸਿੰਘ ਮੋਖਾ, ਲਾਲੀ ਕਾਂਝਲਾ, ਬੀਬੀ ਹਰਚੰਦ ਕੌਰ ਘਨੌਰੀ, ਮੱਖਣ ਸ਼ਰਮਾ ਬਰਨਾਲਾ, ਮਾਈ ਰੂਪ ਕੌਰ ਬਾਗੜੀਆਂ, ਘਨਸਿਆਮ ਕਾਂਸਲ, ਹਰਿੰਦਰ ਸਿੰਘ ਲਖਮੀਰਵਾਲਾ ਵੀ ਸਟੇਜ 'ਤੇ ਹਾਜ਼ਰ ਸਨ | ਇਕੱਠ 'ਚ ਵੱਡੇ ਜਥਿਆਂ ਨਾਲ ਪੁੱਜੇ ਆਗੂਆਂ 'ਚ ਮਹਿਲਾ ਆਗੂ ਬੀਬੀ ਬਲਵੀਰ ਕੌਰ ਸੈਣੀ, ਸਤੀਸ਼ ਕਾਂਸਲ, ਨੱਥੂ ਲਾਲ ਢੀਂਗਰਾ, ਪਰਮਿੰਦਰ ਸ਼ਰਮਾ, ਸੰਜੇ ਬਾਂਸਲ, ਸੈਬੀ ਕਾਂਝਲਾ, ਮਿੱਠੂ ਲੱਡਾ, ਚਮਕੌਰ ਜੱਸੀ ਕਰਤਾਰਪੁਰਾ, ਮਹੇਸ਼ ਕੁਮਾਰ ਮੇਸੀ, ਹਰਬੰਸ ਲਾਲ, ਬਿੰਦਰ ਕੁਮਾਰ, ਨਵੀਨ ਕੁਮਾਰ ਬੱਗਾ, ਕੌਾਸਲਰ ਨਛੱਤਰ ਸਿੰਘ ਦੇ ਨਾਂਅ ਮੁੱਖ ਹਨ |
<br/>

 

ਭੱਠਲ ਤੇ ਸਿੰਗਲਾ ਦੀ ਹਾਜ਼ਰੀ 'ਚ ਢਿੱਲੋਂ ਨੇ ਕੀਤਾ ਨਾਮਜ਼ਦਗੀ ਪੱਤਰ ਦਾਖ਼ਲ

ਸੰਗਰੂਰ, 24 ਅਪ੍ਰੈਲ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਵਲੋਂ ਅੱਜ ਡਿਪਟੀ ਕਮਿਸ਼ਨਰ ਸੰਗਰੂਰ ਕਮ ਜ਼ਿਲ੍ਹਾ ਚੋਣ ਅਫ਼ਸਰ ਘਣਸ਼ਿਆਮ ਥੋਰੀ ਕੋਲ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਇਆ ...

ਪੂਰੀ ਖ਼ਬਰ »

ਮੰਡੀਆਂ 'ਚ ਕਣਕ ਦੀ ਆਮਦ ਹੋਈ ਤੇਜ਼, ਜ਼ਿਆਦਾ ਨਮੀਂ ਬਣੀ ਕਿਸਾਨਾਂ ਲਈ ਸਿਰਦਰਦੀ ਮੰਡੀਆਂ 'ਚ ਰਾਤਾਂ ਕੱਟਣ ਲਈ ਮਜ਼ਬੂਰ ਕਿਸਾਨ

ਧੂਰੀ, 24 ਅਪ੍ਰੈਲ (ਭੁੱਲਰ)-ਦੇਸ਼ ਦਾ ਅੰਨਦਾਤਾ ਕੁਦਰਤੀ ਕਰੋਪੀ ਤੇ ਸਰਕਾਰੀ ਮਾਪਦੰਡਾਂ ਅੱਗੇ ਬੇਵੱਸ ਸਾਬਤ ਹੁੰਦਾ ਰਿਹਾ ਹੈ | ਚੋਣਾਂ ਸਮੇਂ ਦੇਸ਼ ਦੇ ਵੱਡੇ-ਵੱਡੇ ਸਿਆਸਤਦਾਨ ਤੇ ਉਮੀਦਵਾਰ ਆਪਣੀਆਂ ਵੱਡੀਆਂ ਗੱਡੀਆਂ 'ਚ ਬੈਠ ਕੇ ਮੀਡੀਆ ਅੱਗੇ ਵੱਡੇ-ਵੱਡੇ ਦਾਅਵੇ ...

ਪੂਰੀ ਖ਼ਬਰ »

ਵਿਜੇ ਅਗਰਵਾਲ ਨੇ ਦਾਖ਼ਲ ਕਰਵਾਇਆ ਨਾਮਜ਼ਦਗੀ ਕਾਗ਼ਜ਼

ਸੰਗਰੂਰ, 24 ਅਪ੍ਰੈਲ (ਧੀਰਜ ਪਸ਼ੌਰੀਆ)-ਭਾਰਤੀਆ ਸ਼ਕਤੀ ਚੇਤਨਾ ਪਾਰਟੀ ਦੇ ਉਮੀਦਵਾਰ ਵਿਜੇ ਅਗਰਵਾਲ ਐਡਵੋਕੇਟ ਨੇ ਅੱਜ ਸੰਗਰੂਰ ਲੋਕ ਸਭਾ ਹਲਕੇ ਲਈ ਆਪਣੇ ਨਾਮਜ਼ਦਗੀ ਕਾਗ਼ਜ ਦਾਖਲ ਕਰਵਾਇਆ | ਢੋਲ ਢਮੱਕੇ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਪੁੱਜੇ ਵਿਜੇ ...

ਪੂਰੀ ਖ਼ਬਰ »

ਕਾਮਰੇਡ ਭੀਖੀ ਨੇ ਭਰਿਆ ਨਾਮਜ਼ਦਗੀ ਕਾਗਜ਼

ਸੰਗਰੂਰ, 24 ਅਪ੍ਰੈਲ (ਅਮਨਦੀਪ ਸਿੰਘ ਬਿੱਟਾ)-ਖੱਬੇ ਪੱਖੀ ਇਨਕਲਾਬੀ ਪਾਰਟੀ ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਦੇ ਉਮੀਦਵਾਰ ਕਾਮਰੇਡ ਗੁਰਨਾਮ ਸਿੰਘ ਭੀਖੀ ਨੇ ਆਪਣੇ ਸਮਰਥਕਾਂ ਸਮੇਤ ਲੋਕ ਸਭਾ ਹਲਕਾ ਸੰਗਰੂਰ ਤੋਂ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ | ਇਸ ਮੌਕੇ ...

ਪੂਰੀ ਖ਼ਬਰ »

ਬਿਜਲੀ ਸਪਾਰਕ ਨਾਲ ਇਕ ਪਰਿਵਾਰ ਦੇ 8 ਕਿੱਲੇ ਕਣਕ ਤੇ ਕਈ ਕਿਸਾਨਾਂ ਦਾ ਨਾੜ ਸੜ ਕੇ ਸੁਆਹ ਬਿਜਲੀ ਵਿਭਾਗ ਨੂੰ ਸੂਚਿਤ ਕਰਨ ਦੇ ਬਾਵਜੂਦ ਨਹੀਂ ਕੀਤੀਆਂ ਤਾਰਾਂ ਉੱਚੀਆਂ

ਮੂਣਕ, 24 ਅਪ੍ਰੈਲ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ)-ਬਿਜਲੀ ਦੀਆਂ ਤਾਰਾਂ 'ਚ ਸਪਾਰਕ ਹੋਣ ਕਾਰਨ ਚਿੰਗਾਰੀ ਭੜਕਣ ਕਾਰਨ ਇਕ ਪਰਿਵਾਰ ਦੀ ਕਰੀਬ 8 ਕਿੱਲੇ ਖੜ੍ਹੀ ਕਣਕ ਤੇ ਕੁਝ ਕਿਸਾਨਾਂ ਦਾ ਕਰੀਬ 46 ਕਿਲੇ ਨਾੜ ਸੜ ਕੇ ਸੁਆਹ ਹੋ ਗਿਆ | ਪਿੰਡ ਵਾਸੀਆਂ ਨੇ ਬੜੀ ਮੁਸ਼ਕਿਲ ...

ਪੂਰੀ ਖ਼ਬਰ »

ਨਾਮਜ਼ਦਗੀ ਕਾਗਜ਼ਾਂ ਦੇ ਚੱਕਰ 'ਚ ਲੋਕਾਂ ਨੂੰ ਝੱਲਣੀਆਂ ਪਈਆਂ ਪ੍ਰੇਸ਼ਾਨੀਆਂ

ਸੰਗਰੂਰ, 24 ਅਪ੍ਰੈਲ (ਦਮਨਜੀਤ ਸਿੰਘ)-ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦਾ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੈਣ ਵਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਫੇਰੀ ਕਾਰਨ ਲੋਕਾਂ ਨੂੰ ...

ਪੂਰੀ ਖ਼ਬਰ »

ਕੈਪਟਨ ਨੇ ਕਣਕ ਦੀ ਖਰੀਦ ਚੈੱਕ ਕੀਤੀ

ਮਸਤੂਆਣਾ ਸਾਹਿਬ, 24 ਅਪ੍ਰੈਲ (ਦਮਦਮੀ)-ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਿੱਥੇ ਲੋਕ ਸਭਾ ਸੰਗਰੂਰ ਤੋਂ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਕਾਗ਼ਜ਼ ਭਰਵਾਏ, ਉੱਥੇ ਫਰੀਦਕੋਟ ਜਾਂਦੇ ਸਮੇਂ ਰਸਤੇ 'ਚ ਪਿੰਡ ਬਹਾਦਰਪੁਰ ਵਿਖੇ ਖਰੀਦ ਕੇਂਦਰ ਵਿਖੇ 20 ...

ਪੂਰੀ ਖ਼ਬਰ »

ਰਿਸ਼ਤੇਦਾਰਾਂ ਨਾਲ ਪੈਸਿਆਂ ਦੀ ਠੱਗੀ ਮਾਰਨ 'ਤੇ ਧੋਖਾਧੜੀ ਦਾ ਮੁਕੱਦਮਾ ਦਰਜ

ਭਦੌੜ, 24 ਅਪ੍ਰੈਲ (ਵਿਨੋਦ ਕਲਸੀ, ਰਜਿੰਦਰ ਬੱਤਾ)-ਆਪਣੇ ਹੀ ਰਿਸ਼ਤੇਦਾਰਾਂ ਨਾਲ ਪੈਸਿਆਂ ਦੀ ਠੱਗੀ ਮਾਰਨ ਦੇ ਸਬੰਧ 'ਚ ਭਦੌੜ ਪੁਲਿਸ ਨੇ ਦਰਖ਼ਾਸਤ ਦੀ ਪੜਤਾਲ ਉਪਰੰਤ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਪੀੜਤ ਵਿਅਕਤੀ ਬਲਰਾਜ ਸਿੰਘ ...

ਪੂਰੀ ਖ਼ਬਰ »

ਸਮੈਕ ਰੱਖਣ ਦੇ ਦੋਸ਼ਾਂ 'ਚ ਜੁਰਮਾਨਾ

ਸੰਗਰੂਰ, 24 ਅਪ੍ਰੈਲ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਸ਼ਾਮ ਲਾਲ ਦੀ ਅਦਾਲਤ ਨੇ ਸਮੈਕ ਰੱਖਣ ਦੇ ਦੋਸ਼ਾਂ 'ਚ ਨਿਰਮਲ ਸਿੰਘ ਨਿੰਮਾ ਵਾਸੀ ਦੁੱਗਾਂ ਨੰੂ ਕੱਟੀ ਕਟਾਈ ਕੈਦ ਅਤੇ ਪੰਜ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਲੌਾਗੋਵਾਲ ਵਿਖੇ 15 ...

ਪੂਰੀ ਖ਼ਬਰ »

ਹੋਰਨਾਂ ਪਾਰਟੀਆਂ ਦੇ ਕਈ ਆਗੂ ਕਾਂਗਰਸ 'ਚ ਸ਼ਾਮਿਲ

ਸੰਗਰੂਰ, 24 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ, ਅਮਨਦੀਪ ਸਿੰਘ ਬਿੱਟਾ)-ਕੈਪਟਨ ਅਮਰਿੰਦਰ ਸਿੰਘ ਦੀ ਸੰਗਰੂਰ ਫੇਰੀ ਦੌਰਾਨ ਅੱਜ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂਆਂ ਨੇ ਉਨ੍ਹਾਂ ਦੀ ਹਾਜ਼ਰੀ 'ਚ ਸਟੇਜ ਤੋਂ ਕਾਂਗਰਸ ਪਾਰਟੀ 'ਚ ਸ਼ਾਮਲ ਹੋਣ ਦਾ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਵਲੋਂ ਕਰਵਾਏ ਵਿਕਾਸ ਕਾਰਜ ਆਪਣੇ-ਆਪ ਵਿਚ ਵੱਡੀ ਮਿਸਾਲ-ਬੀਬੀ ਪਵਿੱਤ ਕੌਰ

ਮਹਿਲ ਕਲਾਂ, 24 ਅਪ੍ਰੈਲ (ਅਵਤਾਰ ਸਿੰਘ ਅਣਖੀ)-ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੇ ਹੱਕ 'ਚ ਉਨ੍ਹਾਂ ਦੀ ਸਪੁੱਤਰੀ ਪਵਿੱਤ ਕੌਰ ਨੇ ਹਲਕੇ ਦੇ ਪਿੰਡ ਸਹਿਜੜਾ , ਛੀਨੀਵਾਲ ਕਲਾਂ, ਮੂੰਮ ਆਦਿ ਵਿਖੇ ਚੋਣ ...

ਪੂਰੀ ਖ਼ਬਰ »

ਬੀਬਾ ਢੀਂਡਸਾ ਨੇ ਪਤੀ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਸੁਨਾਮ ਊਧਮ ਸਿੰਘ ਵਾਲਾ, 24 ਅਪ੍ਰੈਲ (ਭੁੱਲਰ, ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਕੋਰ ਕਮੇਟੀ ਮੈਂਬਰ ਬੀਬੀ ਗਗਨਦੀਪ ਕੌਰ ਢੀਂਡਸਾ ਨੇ ਅੱਜ ਸੁਨਾਮ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਆਪਣੇ ਪਤੀ ਤੇ ਸੰਗਰੂਰ ਲੋਕ ਸਭਾ ਹਲਕੇ ਤੋਂ ਅਕਾਲੀ-ਭਾਜਪਾ ਗਠਜੋੜ ...

ਪੂਰੀ ਖ਼ਬਰ »

ਗਗਨਦੀਪ ਕੌਰ ਢੀਂਡਸਾ ਨੇ ਆਪਣੇ ਪਤੀ ਹੱਕ 'ਚ ਕੀਤੀ ਮੀਟਿੰਗ

ਤਪਾ ਮੰਡੀ, 24 ਅਪ੍ਰੈਲ (ਵਿਜੇ ਸ਼ਰਮਾ)-ਬੀਬੀ ਗਗਨਦੀਪ ਕੌਰ ਢੀਂਡਸਾ ਨੇ ਆਪਣੇ ਪਤੀ ਲੋਕ ਸਭਾ ਹਲਕਾ ਸੰਗਰੂਰ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੇ ਹੱਕ 'ਚ ਤਪਾ ਸ਼ਹਿਰ ਦੇ ਵਰਕਰਾਂ/ ਆਗੂਆਂ ਨਾਲ ਇੰਚਾਰਜ ਸਤਨਾਮ ਸਿੰਘ ਰਾਹੀ ਦੀ ਅਗਵਾਈ ...

ਪੂਰੀ ਖ਼ਬਰ »

ਭਗਵੰਤ ਮਾਨ ਨੇ ਅੱਧੀ ਦਰਜਨ ਪਿੰਡਾਂ 'ਚ ਕੀਤੀਆਂ ਚੋਣ ਰੈਲੀਆਂ

ਸ਼ਹਿਣਾ, 24 ਅਪ੍ਰੈਲ (ਸੁਰੇਸ਼ ਗੋਗੀ)-ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਵਲੋਂ ਪਿੰਡ ਸੁਖਪੁਰਾ ਮੌੜ, ਮੌੜ ਨਾਭਾ, ਦੱੁਲਮਸਰ, ਮੌੜ ਮਕਸੂਥਾ ਆਦਿ ਪਿੰਡਾਂ ਵਿਚ ਕੀਤੀਆਂ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ 'ਚੋਂ ਵਿਜੈ ਮਾਲਿਆ ਤੇ ਨੀਰਵ ਮੋਦੀ ...

ਪੂਰੀ ਖ਼ਬਰ »

ਲੋਕਾਂ ਵਲੋਂ ਢੀਂਡਸਾ ਦਾ ਸਨਮਾਨ ਹੀ ਜਿੱਤ ਦਾ ਪ੍ਰਮਾਣ-ਹਰੀ ਸਿੰਘ

ਧੂਰੀ, 24 ਅਪ੍ਰੈਲ (ਸੁਖਵੰਤ ਸਿੰਘ ਭੁੱਲਰ)-ਲੋਕ ਸਭਾ ਹਲਕਾ ਸੰਗਰੂਰ ਤੋਂ ਅਕਾਲੀ ਦਲ (ਬ) ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੀ ਪਤਨੀ ਬੀਬੀ ਗਗਨਦੀਪ ਕੌਰ ਢੀਂਡਸਾ ਦਾ ਪਿੰਡ ਕੌਲਸੇੜੀ ਅਤੇ ਕੰਧਾਰਗੜ੍ਹ ਪਹੁੰਚਣ 'ਤੇ ਪਾਰਟੀ ਮੈਂਬਰਾਂ ਵਲੋਂ ਨਿੱਘਾ ਸਵਾਗਤ ਕੀਤਾ ...

ਪੂਰੀ ਖ਼ਬਰ »

ਸ਼੍ਰੋ.ਅ. ਦਲ (ਅ) ਨੇ ਮੈਨੀਫੈਸਟੋ ਸਬੰਧੀ ਜਾਣਕਾਰੀ ਦਿੱਤੀ

ਧੂਰੀ, 24 ਅਪ੍ਰੈਲ (ਭੁੱਲਰ)-ਸ਼੍ਰੋ.ਅ. ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਦੇ ਸਮਰਥਨ 'ਚ ਚੋਣ ਪ੍ਰਚਾਰ ਸਮੇਂ ਸ. ਮਾਨ ਦੇ ਭਾਣਜੇ ਦਲੀਪ ਸਿੰਘ ਤੇ ਦੋਹਤੇ ਤੇਗ ਸਿੰਘ ਤੇ ਬੇਬਾਨ ਸਿੰਘ ਨੇ ਪਾਰਟੀ ਦੇ ਚੋਣ ਮੈਨੀਫੈਸਟੋ ਸਬੰਧੀ ...

ਪੂਰੀ ਖ਼ਬਰ »

ਮਾਨ ਨੇ ਵਕੀਲਾਂ ਨਾਲ ਕੀਤੀ ਚੋਣ ਮੀਟਿੰਗ

ਮੂਨਕ, 24 ਅਪੈ੍ਰਲ (ਗਮਦੂਰ ਧਾਲੀਵਾਲ)-ਲੋਕ ਸਭਾ ਸੰਗਰੂਰ ਤੋਂ ਅਕਾਲੀ ਦਲ (ਅ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਬਾਰ ਐਸੋਸੀਏਸ਼ਨ ਮੂਨਕ ਵਿਖੇ ਸਮੂਹ ਵਕੀਲ ਭਾਈਚਾਰੇ ਨਾਲ ਵਿਚਾਰ ਸਾਂਝੇ ਕੀਤੇ | ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਇਲਾਕਾ ਪਹਿਲਾ ਪਟਿਆਲਾ ਲੋਕ ਸਭਾ 'ਚ ...

ਪੂਰੀ ਖ਼ਬਰ »

ਢੀਂਡਸਾ ਦੇ ਹੱਕ 'ਚ ਨੌਜਵਾਨਾਂ ਨੇ ਕੱਢੀ ਰੈਲੀ

ਧਰਮਗੜ੍ਹ, 24 ਅਪ੍ਰੈਲ (ਗੁਰਜੀਤ ਸਿੰਘ ਚਹਿਲ)-ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਹਰਪਾਲ ਸਿੰਘ ਖਡਿਆਲ ਤੇ ਡਾਇਰੈਕਟਰ ਰੂਪ ਸਿੰਘ ਲਾਟਕ ਧਰਮਗੜ੍ਹ ਦੀ ਅਗਵਾਈ ਹੇਠ ਨੌਜਵਾਨਾਂ ਵਲੋਂ ਵੱਖ-ਵੱਖ ਪਿੰਡਾਂ 'ਚ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਸਾਂਝੇ ਉਮੀਦਵਾਰ ਪਰਮਿੰਦਰ ...

ਪੂਰੀ ਖ਼ਬਰ »

ਜੱਸੀ ਜਸਰਾਜ ਵਲੋਂ ਹਲਕਾ ਦਿੜ੍ਹਬਾ ਦੇ ਵੱਖ-ਵੱਖ ਪਿੰਡਾਂ 'ਚ ਚੋਣ ਪ੍ਰਚਾਰ

ਧਰਮਗੜ੍ਹ, 24 ਅਪ੍ਰੈਲ (ਗੁਰਜੀਤ ਸਿੰਘ ਚਹਿਲ)-ਪੰਜਾਬ ਜਮਹੂਰੀਅਤ ਗਠਜੋੜ ਦੇ ਹਲਕਾ ਸੰਗਰੂਰ ਤੋਂ ਉਮੀਦਵਾਰ ਜੱਸੀ ਜਸਰਾਜ ਨੇ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਵੱਖ-ਵੱਖ ਪਿੰਡਾਂ ਧਰਮਗੜ੍ਹ, ਡਸਕਾ, ਗਿਦੜਿਆਣੀ, ਗੰਢੂਆਂ ਤੇ ਭੈਣੀ ਆਦਿ ਪਿੰਡਾਂ 'ਚ ਚੋਣ ਪ੍ਰਚਾਰ ਕੀਤਾ | ...

ਪੂਰੀ ਖ਼ਬਰ »

ਹਲਕੇ ਦੇ ਚਹੁ-ਪੱਖੀ ਵਿਕਾਸ ਲਈ ਢੀਂਡਸਾ ਨੂੰ ਲੋਕ ਸਭਾ ਭੇਜੋ-ਗਗਨਦੀਪ ਕੌਰ ਢੀਂਡਸਾ

ਮਾਲੇਰਕੋਟਲਾ, 24 ਅਪ੍ਰੈਲ (ਹਨੀਫ਼ ਥਿੰਦ)-ਹਲਕੇ ਦੇ ਚਹੁੰ-ਪੱਖੀ ਵਿਕਾਸ ਲਈ ਤੁਸੀਂ ਸ਼੍ਰੋਮਣੀ ਅਕਾਲੀ ਦਲ ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਪਾਰਲੀਮੈਂਟ ਵਿਚ ਭੇਜੋ | ਇਹ ਪ੍ਰਗਟਾਵਾ ਗਗਨਦੀਪ ਕੌਰ ਢੀਂਡਸਾ ਨੇ ਭਾਜਪਾ ਇੰਡਸਟਰੀ ਸੈੱਲ ਦੇ ...

ਪੂਰੀ ਖ਼ਬਰ »

ਅਹਿਮਦਗੜ੍ਹ ਸ਼ਹਿਰੀ ਤੇ ਦਿਹਾਤੀ ਕਾਂਗਰਸੀ ਵਰਕਰਾਂ ਦੀ ਚੋਣ ਸਬੰਧੀ ਮੀਟਿੰਗ

ਅਹਿਮਦਗੜ੍ਹ, 24 ਅਪ੍ਰੈਲ (ਪੁਰੀ)-ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਕਾਂਗਰਸ ਉਮੀਦਵਾਰ ਡਾ. ਅਮਰ ਸਿੰਘ ਬੋਪਾਰਾਏ ਵਲੋਂ ਕੱਲ੍ਹ ਹਲਕਾ ਅਮਰਗੜ੍ਹ 'ਚ ਚੋਣ ਮੁਹਿੰਮ ਦੀ ਸ਼ੁਰੂਆਤ ਦੇ ਬਾਅਦ ਚੋਣ ਸਰਗਰਮੀਆਂ ਭੱਖ ਗਈਆਂ | ਅੱਜ ਕਾਂਗਰਸ ਦਫ਼ਤਰ ਵਿਖੇ ਸ਼ਹਿਰੀ ਅਤੇ ...

ਪੂਰੀ ਖ਼ਬਰ »

ਢੀਂਡਸਾ ਦੇ ਹੱਕ 'ਚ ਟਰੱਕ ਯੂਨੀਅਨ 'ਚ ਚੋਣ ਪ੍ਰਚਾਰ

ਭਵਾਨੀਗੜ੍ਹ, 24 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ)-ਵਿਧਾਨ ਸਭਾ 'ਚ ਹਾਰੇ ਹੋਏ ਆਗੂਆਂ ਨੂੰ ਲੋਕ ਸਭਾ 'ਚ ਟਿਕਟ ਮਿਲਣ 'ਤੇ ਲੋਕ ਮੂੰਹ ਨਹੀਂ ਲਾਉਣਗੇ, ਇਹ ਵਿਚਾਰ ਸਾਬਕਾ ਮੁੱਖ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਨੇ ਸਥਾਨਕ ਟਰੱਕ ਯੂਨੀਅਨ ਵਿਖੇ ਲੋਕ ਸਭਾ ਚੋਣਾਂ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਲੌਾਗੋਵਾਲ, 24 ਅਪ੍ਰੈਲ (ਸ.ਸ ਖੰਨਾ)-ਸਥਾਨਕ ਗੁਰਦੁਆਰਾ ਕੈਬੋਵਾਲ ਸਾਹਿਬ ਰੋਡ 'ਤੇ ਸਥਿਤ ਗੋਬਿੰਦ ਵਿਹਾਰ ਵਿਖੇ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਾਗੋਵਾਲ ਦੇ ਨਾਲ ਰਹੇ ਉਨ੍ਹਾਂ ਦੇ ਸਾਥੀ ਮਿਸਤਰੀ ਸੁਖਦੇਵ ਸਿੰਘ ਨਵੇਂ ਬਣਾਏ ਘਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਕਾਲਜ ਦਾ ਸਾਲਾਨਾ ਇਨਾਮ ਵੰਡ ਸਮਾਗਮ

ਸੁਨਾਮ ਊਧਮ ਸਿੰਘ ਵਾਲਾ, 24 ਅਪ੍ਰੈਲ (ਭੁੱਲਰ, ਧਾਲੀਵਾਲ)-ਸਥਾਨਕ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਵਲੋਂ ਪਿ੍ੰਸੀਪਲ ਡਾ. ਸੁਖਬੀਰ ਸਿੰਘ ਥਿੰਦ ਦੀ ਅਗਵਾਈ 'ਚ ਆਪਣਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ 'ਚ ਮੁੱਖ ਮਹਿਮਾਨ ਵਜੋਂ ਪੰਜਾਬੀ ਯੂਨੀਵਰਸਿਟੀ ...

ਪੂਰੀ ਖ਼ਬਰ »

ਚੋਣਾਂ ਦੌਰਾਨ ਨਸ਼ਾ ਵਰਤਾਉਣ ਦੀ ਕੀਤੀ ਗ਼ਲਤੀ ਪੰਜਾਬ ਨੂੰ ਬਰਬਾਦੀ ਵੱਲ ਲਿਜਾ ਰਹੀ ਹੈ-ਮਾਨ

ਭਵਾਨੀਗੜ੍ਹ, 24 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ)-ਚੋਣਾਂ ਦੌਰਾਨ ਨਸ਼ਾ ਵਰਤਾਉਣ ਦੀ ਚੋਣ ਲੜ ਰਹੇ ਆਗੂਆਂ ਵਲੋਂ ਕੀਤੀ ਗ਼ਲਤੀ ਪੰਜਾਬ ਨੂੰ ਬਰਬਾਦੀ ਵੱਲ ਲਿਜਾ ਰਹੀ ਹੈ, ਇਹ ਵਿਚਾਰ ਸਾਇੰਟੇਫ਼ਿਕ ਅਵੇਅਰਨੈੱਸ ਐਾਡ ਸੋਸ਼ਲ ਵੈਲਫ਼ੇਅਰ ਫੋਰਮ ਦੇ ਆਗੂ ਡਾ. ਅਮਰਜੀਤ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟੱਲੇਵਾਲ ਵਿਖੇ ਲੇਖ ਮੁਕਾਬਲੇ ਕਰਵਾਏ

ਟੱਲੇਵਾਲ, 24 ਅਪ੍ਰੈਲ (ਸੋਨੀ ਚੀਮਾ)-ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜਵੰਤ ਕੌਰ ਦੀ ਅਗਵਾਈ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟੱਲੇਵਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੰੂ ...

ਪੂਰੀ ਖ਼ਬਰ »

ਪਿੰਡ ਰਾਮਪੁਰ ਛੰਨਾ ਵਿਖੇ ਧਾਰਮਿਕ ਸਮਾਗਮ ਕਰਵਾਇਆ

ਅਮਰਗੜ੍ਹ, 24 ਅਪ੍ਰੈਲ (ਸੁਖਜਿੰਦਰ ਸਿੰਘ ਝੱਲ) -ਸ਼੍ਰੋਮਣੀ ਭਗਤ ਧੰਨਾ ਦੇ ਜਨਮ ਦਿਹਾੜੇ ਦੇ ਸਬੰਧ 'ਚ ਗੁ: ਸਾਹਿਬ ਪਿੰਡ ਰਾਮਪੁਰ ਛੰਨਾ (ਨੇੜੇ ਬਾਗੜੀਆਂ) ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਭੋਗ ਉਪਰੰਤ ਪ੍ਰਸਿੱਧ ਕਥਾਵਾਚਕ ...

ਪੂਰੀ ਖ਼ਬਰ »

ਕਰਜ਼ੇ ਦੀ ਵਸੂਲੀ ਨੂੰ ਲੈ ਕੇ ਬੈਂਕ ਅਧਿਕਾਰੀ ਕਿਸਾਨਾਂ ਨੂੰ ਕਰ ਰਹੇ ਨੇ ਜਲੀਲ-ਕਿਸਾਨ ਆਗੂ

ਸੁਨਾਮ ਊਧਮ ਸਿੰਘ ਵਾਲਾ, 24 ਅਪ੍ਰੈਲ (ਭੁੱਲਰ, ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਹੋਈ | ਕਿਸਾਨ ਆਗੂ ਸੁਖਪਾਲ ਸਿੰਘ ਮਾਣਕ, ਰਾਮਸ਼ਰਨ ਸਿੰਘ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੀ ਤਸ਼ਕਰੀ ਦੇ ਦੋਸ਼ਾਂ 'ਚੋਂ 2 ਔਰਤਾਂ ਬਰੀ

ਸੰਗਰੂਰ, 24 ਅਪ੍ਰੈਲ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੀ ਤਸ਼ਕਰੀ ਦੇ ਦੋਸ਼ਾਂ 'ਚੋਂ ਦੋ ਔਰਤਾਂ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ, ਅਮਨਦੀਪ ਸਿੰਘ ਗਰੇਵਾਲ ...

ਪੂਰੀ ਖ਼ਬਰ »

ਊਰਜਾ ਦੀ ਸੰਭਾਲ ਵਿਸ਼ੇ 'ਤੇ ਰੈਲੀ ਕੱਢੀ

ਸੰਗਰੂਰ, 24 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ)-ਸੰਗਰੂਰ ਦੇ ਅਕਾਲ ਡਿਗਰੀ ਕਾਲਜ 'ਚ ਐੱਨ.ਸੀ.ਸੀ ਕੈਡਿਟਸ ਵਲੋਂ ਊਰਜਾ ਦੀ ਸੰਭਾਲ ਵਿਸ਼ੇ 'ਤੇ ਰੈਲੀ ਕੱਢੀ ਗਈ ਅਤੇ ਚਾਰਟ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਸੁਖਮੀਨ ਸਿੱਧੂ, ਐੱਨ.ਸੀ.ਸੀ ...

ਪੂਰੀ ਖ਼ਬਰ »

ਪਿੰਡ ਬੀਬੜ ਤੇ ਮਾਝੀ ਦੇ ਵੱਡੀ ਗਿਣਤੀ 'ਚ ਕਿਸਾਨਾਂ ਦੀ ਸੈਂਕੜੇ ਏਕੜ ਕਣਕ ਦੀ ਫ਼ਸਲ ਤੇ ਨਾੜ ਸੜੀ

ਨਦਾਮਪੁਰ, ਚੰਨੋਂ, 24 ਅਪ੍ਰੈਲ (ਹਰਜੀਤ ਸਿੰਘ ਨਿਰਮਾਣ)-ਨਦਾਮਪੁਰ ਨੇੜਲੇ ਪਿੰਡ ਬੀਬੜ ਵਿਖੇ ਅੱਜ ਖੇਤਾਂ ਵਿਚ ਅੱਗ ਲੱਗ ਜਾਣ ਕਾਰਨ ਵਾਪਰੀ ਘਟਨਾ ਨਾਲ ਬੀਬੜ ਅਤੇ ਮਾਂਝੀ ਦੇ ਵੱਡੀ ਗਿਣਤੀ ਵਿਚ ਕਿਸਾਨਾਂ ਦੀ ਸੈਂਕੜੇ ਏਕੜ ਕਣਕ ਦੀ ਫ਼ਸਲ ਅਤੇ ਨਾੜ ਸੜ ਕੇ ਸੁਆਹ ਹੋ ਜਾਣ ...

ਪੂਰੀ ਖ਼ਬਰ »

ਪਰਮਜੀਤ ਕੌਰ ਗਰੇਵਾਲ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਸੰਦੌੜ, 24 ਅਪ੍ਰੈਲ (ਗੁਰਪ੍ਰੀਤ ਸਿੰਘ ਚੀਮਾ)-ਸ਼ੋ੍ਰਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਜ਼ਿਲ੍ਹਾ ਸੰਗਰੂਰ ਦੇ ਸੀਨੀਅਰ ਮੀਤ ਪ੍ਰਧਾਨ ਸਿਮਰ ਮਾਨ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਸੱਸ ਪਰਮਜੀਤ ਕੌਰ ਗਰੇਵਾਲ ਪਤਨੀ ਗੁਰਦੀਪ ਸਿੰਘ ਗਰੇਵਾਲ ਵਾਸੀ ...

ਪੂਰੀ ਖ਼ਬਰ »

'ਛੁਰੀਆਂ ਵਰਗੇ ਬੋਲ' ਕਿਤਾਬ ਲੋਕ ਅਰਪਣ

ਧਰਮਗੜ੍ਹ, 24 ਅਪ੍ਰੈਲ (ਗੁਰਜੀਤ ਸਿੰਘ ਚਹਿਲ)-ਕੇ.ਸੀ.ਟੀ. ਕਾਲਜ ਆਫ਼ ਇੰਜੀਨੀਅਰਿੰਗ ਅਤੇ ਤਕਨਾਲੋਜੀ ਫਤਹਿਗੜ੍ਹ ਵਿਖੇ ਪ੍ਰਸਿੱਧ ਲੇਖਕ ਅਤੇ ਗੀਤਕਾਰ ਰਾਮਫਲ ਰਾਜਲਹੇੜੀ ਵਲੋਂ ਲਿਖੀ ਕਿਤਾਬ 'ਛੁਰੀਆਂ ਵਰਗੇ ਬੋਲ' ਲੋਕ ਅਰਪਣ ਕੀਤੀ ਗਈ | ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ...

ਪੂਰੀ ਖ਼ਬਰ »

ਕਾਂਗਰਸ ਦੇ ਚੋਣ ਦਫ਼ਤਰ ਦਾ ਉਦਘਾਟਨ, ਐਡਵੋਕੇਟ ਕਾਂਸਲ ਇੰਚਾਰਜ ਨਿਯੁਕਤ

ਸੰਗਰੂਰ, 24 ਅਪ੍ਰੈਲ (ਅਮਨਦੀਪ ਸਿੰਘ ਬਿੱਟਾ)-ਲੋਕ ਸਭਾ ਹਲਕਾ ਸੰਗਰੂਰ ਤੋਂ ਚੋਣ ਲੜ ਰਹੇ ਕਾਂਗਰਸ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਦਫ਼ਤਰ ਦਾ ਉਦਘਾਟਨ ਕੌਲਾ ਪਾਰਕ ਸੰਗਰੂਰ ਵਿਖੇ ਕੀਤਾ ਗਿਆ | ਇਸ ਦਫ਼ਤਰ ਦਾ ਇੰਚਾਰਜ ਬਾਰ ਕੌਾਸਲ ਦੇ ਸਾਬਕਾ ਪ੍ਰਧਾਨ ਐਡਵੋਕੇਟ ...

ਪੂਰੀ ਖ਼ਬਰ »

ਕਾਂਗਰਸ ਦੀ ਸੰਗਰੂਰ ਰੈਲੀ 'ਚ ਵੱਡਾ ਕਾਫਲਾ ਸ਼ਾਮਿਲ ਹੋਇਆ

ਚੋਟੀਆਂ, 24 ਅਪ੍ਰੈਲ (ਪ੍ਰਵੀਨ ਖੋਖਰ)-ਬਲਾਕ ਕਾਂਗਰਸ ਕਮੇਟੀ ਲਹਿਰਾਗਾਗਾ ਦਿਹਾਤੀ ਦੇ ਪ੍ਰਧਾਨ ਰਵਿੰਦਰ ਕੁਮਾਰ ਰਿੰਕੂ ਗੁਰਨੇ ਤੇ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਪ੍ਰੇਮ ਪਾਲ ਅਲੀਸ਼ੇਰ ਨੇ ਇੱਥੇ ਦੱਸਿਆ ਕਿ ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ...

ਪੂਰੀ ਖ਼ਬਰ »

ਪਾਇਓਨੀਅਰ ਇੰਮੀਗ੍ਰੇਸ਼ਨ ਵਲੋਂ ਫ਼੍ਰੀ ਸੈਮੀਨਾਰ ਬਰਨਾਲਾ, ਬਠਿੰਡਾ, ਪਟਿਆਲਾ 'ਚ

ਸੰਗਰੂਰ, 24 ਅਪ੍ਰੈਲ (ਅ.ਬ.)-ਬਹੁਤ ਸਾਰੀਆਂ ਇੰਮੀਗ੍ਰੇਸ਼ਨ ਕੰਪਨੀਆਂ ਲੋਕਾਂ ਨੂੰ ਵਿਦੇਸ਼ਾਂ ਵਿਚ ਪੜ੍ਹਾਈ ਜਾਂ ਕੰਮ ਕਰਨ ਲਈ ਭੇਜਣ ਵਾਸਤੇ ਕੰਮ ਕਰ ਰਹੀਆਂ ਹਨ, ਪਰ ਇਨ੍ਹਾਂ ਵਿਚੋਂ ਕੁਝ ਹੀ ਹਨ ਜੋ ਪੱਕੇ ਅਤੇ ਸਹੀ ਤੌਰ 'ਤੇ ਇਸ ਖੇਤਰ ਵਿਚ ਪੈਰ ਜਮਾ ਚੁੱਕੀਆਂ ਹਨ | ...

ਪੂਰੀ ਖ਼ਬਰ »

ਅਚਾਨਕ ਲੱਗੀ ਅੱਗ ਨਾਲ 300 ਵਿੱਘੇ ਤੋਂ ਵੱਧ ਕਣਕ ਦੀ ਫ਼ਸਲ ਤਬਾਹ

ਮਲੇਰਕੋਟਲਾ, 24 ਅਪ੍ਰੈਲ (ਕੁਠਾਲਾ)-ਅੱਜ ਬਾਅਦ ਦੁਪਹਿਰ ਕਰੀਬ ਡੇਢ ਵਜੇ ਨੇੜਲੇ ਪਿੰਡ ਰੁੜਕਾ ਅਤੇ ਭੁਦਨ ਦੇ ਖੇਤਾਂ 'ਚ ਲੱਗੀ ਅਚਾਨਕ ਅੱਗ ਨਾਲ ਇੱਕ ਦਰਜਨ ਤੋਂ ਵੱਧ ਕਿਸਾਨਾਂ ਦੀ 300 ਵਿੱਘੇ ਤੋਂ ਵੱਧ ਕਣਕ ਦੀ ਖੜ੍ਹੀ ਫ਼ਸਲ ਸੜ ਕੇ ਸੁਆਹ ਹੋ ਗਈ | ਅੱਗ ਲੱਗਣ ਦੇ ਕਾਰਨਾਂ ਦਾ ...

ਪੂਰੀ ਖ਼ਬਰ »

ਐਸ. ਡੀ. ਐਮ. ਧੂਰੀ ਵਲੋਂ ਮੰਡੀ ਪ੍ਰਬੰਧਾਂ ਦਾ ਜਾਇਜ਼ਾ ਢਿੱਲੀ ਖ਼ਰੀਦ ਤੋਂ ਕਿਸਾਨ ਪ੍ਰੇਸ਼ਾਨ

ਧੂਰੀ, 24 ਅਪ੍ਰੈਲ (ਭੁੱਲਰ, ਸੰਜੇ ਲਹਿਰੀ ਅਤੇ ਦੀਪਕ)-ਕਣਕ ਦੇ ਸੀਜ਼ਨ ਦੌਰਾਨ ਅਨਾਜ ਮੰਡੀਆਂ 'ਚ ਕਣਕ ਦੀ ਫ਼ਸਲ ਦੀ ਆਮਦ ਦੇ ਮੱਦੇਨਜ਼ਰ ਐਸ.ਡੀ.ਐਮ. ਧੂਰੀ ਸਤਵੰਤ ਸਿੰਘ ਤੇ ਤਹਿਸੀਲਦਾਰ ਹਰਮਿੰਦਰ ਸਿੰਘ ਵਲੋਂ ਮੰਡੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਤੇ ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਆਂਗਨਵਾੜੀ ਮੁਲਾਜ਼ਮਾਂ ਨੇ ਸੰਘਰਸ਼ ਦੀ ਦਿੱਤੀ ਚਿਤਾਵਨੀ

ਸੰਗਰੂਰ, 24 ਅਪ੍ਰੈਲ (ਅਮਨਦੀਪ ਸਿੰਘ ਬਿੱਟਾ)-ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਜ਼ਿਲ੍ਹਾ ਪ੍ਰਧਾਨ ਗੁਰਮੇਲ ਕੌਰ ਬਿਜੋਕੀ, ਜ਼ਿਲ੍ਹਾ ਜਨਰਲ ਸਕੱਤਰ ਸਿੰਦਰ ਕੌਰ ਬੜੀ ਨੇ ਦੱਸਿਆ ਕਿ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦਾ ਇੱਕ ਵਫ਼ਦ ਕੌਮੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX