ਤਾਜਾ ਖ਼ਬਰਾਂ


ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਏਥੇ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ...
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਮਈ (ਅਰੁਣ ਅਹੂਜਾ)- ਸਥਾਨਕ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਇਕ ਜੀਅ ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ...
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਗੋਨਿਆਣਾ, 25 ਮਈ (ਬਰਾੜ ਆਰ. ਸਿੰਘ)- ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਬਲਾਹੜ ਵਿੰਝੂ ਅੰਦਰ ਛੱਪੜ ਦੀ ਚੱਲ ਰਹੀ ਖ਼ੁਦਾਈ ਦੌਰਾਨ ਇਸ ਦੀ ਤਹਿ ਥੱਲਿਓਂ ਤਕਰੀਬਨ 500 ਚੱਲੇ ਅਤੇ ਕੁੱਝ ...
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਮੁੰਬਈ, 25 ਮਈ- ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਹ ਆਪਣੀ ਪਤਨੀ ਨਾਲ ਵਿਦੇਸ਼ ਜਾ ਰਹੇ...
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ ....
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਜ਼ੀਰਾ, 25 ਮਈ (ਮਨਜੀਤ ਸਿੰਘ ਢਿੱਲੋਂ)- ਇਕ ਪਾਸੇ ਜਿੱਥੇ ਸਰਕਾਰ ਵਲੋਂ ਨਸ਼ੇ ਨੂੰ ਠੱਲ੍ਹ ਪਾਏ ਜਾਣ ਦੇ ਵੱਡੇ-ਵੱਡੇ ਬਿਆਨ ਦਿੱਤੇ ਜਾ ਰਹੇ ਹਨ, ਉੱਥੇ ਪੰਜਾਬ 'ਚ ਨਸ਼ੇ ਕਾਰਨ ਆਏ ਦਿਨ ਨੌਜਵਾਨਾਂ ਦੀ ਮੌਤਾਂ ਹੋਣੀਆਂ ਜਾਰੀ ਹਨ, ਜੋ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ....
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
ਨਵੀਂ ਦਿੱਲੀ, 25 ਮਈ- ਨਾਗਾਲੈਂਡ ਦੇ ਕੋਹਿਮਾ 'ਚ ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ ਹੋਏ ਹਨ ਜਦਕਿ 4 ਜਵਾਨ ਜ਼ਖਮੀ....
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  1 day ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  1 day ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  1 day ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  1 day ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  1 day ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  1 day ago
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  1 day ago
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  1 day ago
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  1 day ago
ਉੱਤਰ ਪ੍ਰਦੇਸ਼ 'ਚ ਚੋਣ ਡਿਊਟੀ 'ਤੇ ਗਏ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ
. . .  1 day ago
16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਰਾਸ਼ਟਰਪਤੀ ਨੇ ਕੀਤੇ ਹਸਤਾਖ਼ਰ
. . .  1 day ago
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਜੇਤੂ ਉਮੀਦਵਾਰਾਂ ਦੀ ਸੂਚੀ
. . .  1 day ago
ਗ਼ਲਤ ਹਨ ਰਾਹੁਲ ਗਾਂਧੀ ਦੇ ਅਸਤੀਫ਼ੇ ਦੀਆਂ ਖ਼ਬਰਾਂ- ਸੁਰਜੇਵਾਲਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਮਾਂ ਦਾ ਪੁੱਤ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਵਲੋਂ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਡੇਰਾਬੱਸੀ 'ਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  1 day ago
ਉੱਤਰ ਪ੍ਰਦੇਸ਼ 'ਚ ਗੋਲੀਆਂ ਮਾਰ ਕੇ ਤਿੰਨ ਬੱਚਿਆਂ ਦੀ ਹੱਤਿਆ, ਟਿਊਬਵੈੱਲ ਦੀ ਹੌਦੀ 'ਚੋਂ ਮਿਲੀਆਂ ਲਾਸ਼ਾਂ
. . .  1 day ago
ਜੰਮੂ-ਪਠਾਨਕੋਟ ਕੌਮੀ ਹਾਈਵੇਅ ਕਿਨਾਰੇ ਦਰਖ਼ਤ ਨਾਲ ਲਟਕਦੀ ਮਿਲੀ ਵਿਅਕਤੀ ਦੀ ਲਾਸ਼
. . .  1 day ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸ਼ੁਰੂ
. . .  1 day ago
ਤਪਾ ਦੇ ਸਿਵਲ ਹਸਪਤਾਲ 'ਚ ਗੁੰਡਾਗਰਦੀ ਦਾ ਹੋਇਆ ਨੰਗਾ ਨਾਚ, ਕਈ ਜ਼ਖ਼ਮੀ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਸ਼ਾਮਲ ਹੋਣ ਲਈ ਪਾਰਟੀ ਦਫ਼ਤਰ 'ਚ ਪਹੁੰਚੇ ਕੈਪਟਨ
. . .  1 day ago
ਮਾਂ ਤੋਂ ਆਸ਼ੀਰਵਾਦ ਲੈਣ ਲਈ ਕੱਲ੍ਹ ਗੁਜਰਾਤ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਅੱਜ ਖਟਕੜ ਕਲਾਂ ਜਾਣਗੇ ਭਗਵੰਤ ਮਾਨ
. . .  1 day ago
ਦਿੱਲੀ 'ਚ ਅੱਜ ਐਨ.ਡੀ.ਏ. ਦੀ ਬੈਠਕ
. . .  1 day ago
ਸੂਰਤ ਅਗਨੀਕਾਂਡ : ਤਿੰਨ ਲੋਕਾਂ 'ਤੇ ਮਾਮਲਾ ਦਰਜ
. . .  about 1 hour ago
ਅੱਜ ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਹਨ ਰਾਹੁਲ ਗਾਂਧੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਵੈਸਾਖ ਸੰਮਤ 551

ਸੰਪਾਦਕੀ

ਕਿਸਾਨਾਂ ਨੂੰ ਕੇਸਰ ਦੀ ਖੇਤੀ ਪ੍ਰਤੀ ਸੁਚੇਤ ਹੋਣ ਦੀ ਲੋੜ

ਪੰਜਾਬ ਵਿਚ ਕਿਸਾਨਾਂ ਵਲੋਂ ਮੁੱਖ ਤੌਰ 'ਤੇ ਕਣਕ, ਝੋਨਾ, ਕਮਾਦ, ਕਪਾਹ ਅਤੇ ਮੱਕੀ ਦੀ ਕਾਸ਼ਤ ਕੀਤੀ ਜਾਂਦੀ ਹੈ। ਰਕਬੇ ਦੇ ਹਿਸਾਬ ਨਾਲ ਕਣਕ 34 ਲੱਖ 80 ਹਜ਼ਾਰ ਹੈਕਟੇਅਰ ਅਤੇ ਝੋਨਾ ਤਕਰੀਬਨ 29 ਲੱਖ ਹੈਕਟੇਅਰ ਰਕਬੇ ਵਿਚ ਕਾਸ਼ਤ ਕੀਤੀ ਜਾਂਦੀ ਹੈ। ਪਿਛਲੇ ਕੁਝ ਸਮੇਂ ਤੋਂ ਖੇਤੀ ਲਾਗਤ ਖਰਚੇ ਵਧਣ ਕਾਰਨ ਕਣਕ-ਝੋਨੇ ਦੇ ਫ਼ਸਲੀ ਚੱਕਰ ਤੋਂ ਸ਼ੁੱਧ ਆਮਦਨ ਘਟੀ ਹੈ, ਜੋ ਇਕ ਪਰਿਵਾਰ ਲਈ ਚੰਗਾ ਜੀਵਨ ਨਿਰਬਾਹ ਕਰਨ ਲਈ ਕਾਫੀ ਨਹੀਂ ਹੈ। ਪੰਜਾਬ ਵਿਚ ਛੋਟੇ ਅਤੇ ਸੀਮਾਂਤ ਕਿਸਾਨ ਜੋਤਾਂ ਦੀ ਗਿਣਤੀ 3,59,000 ਹੈ, ਜਿਨ੍ਹਾਂ ਕੋਲ 1-2 ਹੈਕਟੇਅਰ ਤੱਕ ਹੀ ਮਾਲਕੀ ਜ਼ਮੀਨ ਹੈ। ਨੈਸ਼ਨਲ ਸੈਂਪਲ ਸਰਵੇਖਣ ਸੰਗਠਨ ਦੇ ਅੰਕੜਿਆਂ ਅਨੁਸਾਰ ਪੰਜਾਬ ਵਿਚ ਕਿਸਾਨੀ ਪਰਿਵਾਰ ਦੀ ਔਸਤਨ ਆਮਦਨ 18,059 ਰੁਪਏ ਪ੍ਰਤੀ ਮਹੀਨਾ ਹੈ, ਜਦ ਕਿ ਦੇਸ਼ ਵਿਚ ਇਹ ਆਮਦਨ 6426 ਰੁਪਏ ਪ੍ਰਤੀ ਮਹੀਨਾ ਹੈ। ਖੇਤੀ ਲਾਗਤ ਖਰਚੇ ਵਧਣ ਕਾਰਨ ਖੇਤੀ ਕਿੱਤੇ ਤੋਂ ਸ਼ੁੱਧ ਲਾਭ ਘਟ ਰਿਹਾ ਹੈ। ਅੱਜ ਉਸੇ ਕਿਸਾਨ ਨੂੰ ਖੁਸ਼ਹਾਲ ਕਹਿ ਸਕਦੇ ਹਾਂ, ਜਿਸ ਦੇ ਪਰਿਵਾਰ ਦਾ ਕੋਈ ਮੈਂਬਰ ਜਾਂ ਤਾਂ ਨੌਕਰੀ ਕਰਦਾ ਹੈ ਜਾਂ ਸਹਾਇਕ ਕਿੱਤੇ ਤੋਂ ਆਮਦਨ ਪ੍ਰਾਪਤ ਕਰਦਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅੰਕੜਿਆਂ ਅਨੁਸਾਰ ਖੇਤੀ ਤੋਂ ਸ਼ੁੱਧ ਆਮਦਨ ਘਟਣ ਅਤੇ ਹੋਰ ਕਈ ਕਾਰਨਾਂ ਕਾਰਨ ਪੰਜਾਬ ਵਿਚ ਤਕਰੀਬਨ 500 ਕਿਸਾਨ ਹਰ ਸਾਲ ਆਤਮ-ਹੱਤਿਆ ਕਰ ਰਹੇ ਹਨ। ਪੰਜਾਬ ਦਾ ਕਿਸਾਨ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿਚੋਂ ਨਿਕਲਣ ਦਾ ਹਰ ਸੰਭਵ ਯਤਨ ਕਰ ਰਿਹਾ ਹੈ ਪਰ ਬਦਲਵੀਆਂ ਫ਼ਸਲਾਂ ਦਾ ਢੁਕਵਾਂ ਮੰਡੀਕਰਨ ਨਾ ਹੋਣ ਕਾਰਨ ਖੇਤੀ ਵਿਭਿੰਨਤਾ ਵਿਚ ਬਹੁਤੀ ਕਾਮਯਾਬੀ ਨਹੀਂ ਮਿਲ ਰਹੀ। ਪੰਜਾਬ ਦੇ ਕਿਸਾਨ ਦੀ ਇਸੇ ਮਜਬੂਰੀ ਦਾ ਫਾਇਦਾ ਉਠਾਉਂਦਿਆਂ ਸਮੇਂ-ਸਮੇਂ 'ਤੇ ਕੁਝ ਨਿੱਜੀ ਅਦਾਰਿਆਂ ਵਲੋਂ ਸਬਜ਼ਬਾਗ ਦਿਖਾ ਕੇ ਕਿਸਾਨਾਂ ਦਾ ਆਰਥਿਕ ਸ਼ੋਸ਼ਣ ਕੀਤਾ ਜਾਂਦਾ ਹੈ। ਪਿਛਲੇ ਸਮੇਂ ਦੌਰਾਨ ਨਿੱਜੀ ਅਦਾਰਿਆਂ ਵਲੋਂ ਸਟੀਵੀਆ, ਚੰਦਨ, ਐਲੋਵੀਰਾ, ਗਵਾਰਾ, ਸਫੈਦ ਮੂਸਲੀ ਅਤੇ ਈਮੋ (ਸ਼ਤਰਮੁਰਗ) ਪਾਲਣ ਬਾਰੇ ਕਿਸਾਨਾਂ ਨੂੰ ਗੁੰਮਰਾਹ ਕਰਕੇ ਲੁੱਟਿਆ ਜਾ ਚੁੱਕਾ ਹੈ। ਇਸੇ ਤਰ੍ਹਾਂ ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ 'ਤੇ ਕੁਝ ਕਿਸਾਨਾਂ ਅਤੇ ਨਿੱਜੀ ਅਦਾਰਿਆਂ ਵਲੋਂ ਕਸੁੰਬੜੇ ਦੀ ਖੇਤੀ ਕਰਕੇ ਕੇਸਰ ਦੇ ਨਾਂਅ 'ਤੇ ਕਿਸਾਨਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ, ਜਿਸ ਤੋਂ ਸੁਚੇਤ ਹੋਣ ਦੀ ਜ਼ਰੂਰਤ ਹੈ।
ਭਾਰਤ ਵਿਚ ਕੇਸਰ ਦੀ ਖੇਤੀ ਮੁੱਖ ਤੌਰ 'ਤੇ ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਦੇ ਕੁਝ ਇਲਾਕਿਆਂ ਵਿਚ ਕੀਤੀ ਜਾਂਦੀ ਹੈ। ਇਸ ਦੀ ਸਫ਼ਲਤਾਪੂਰਵਕ ਖੇਤੀ ਲਈ ਗਰਮੀਆਂ ਵਿਚ ਗਰਮ ਅਤੇ ਸੁੱਕਾ ਮੌਸਮ ਚਾਹੀਦਾ ਹੈ, ਜਦ ਕਿ ਸਰਦੀਆਂ ਵਿਚ ਕੜਾਕੇ ਦੀ ਠੰਢ ਦੀ ਜ਼ਰੂਰਤ ਪੈਂਦੀ ਹੈ। ਕੇਸਰ ਨੂੰ ਅੰਗਰੇਜ਼ੀ ਵਿਚ 'ਸੈਫਰੋਨ' ਕਹਿੰਦੇ ਹਨ ਅਤੇ ਇਸ ਦੀ ਬਿਜਾਈ ਗੰਢੀਆਂ ਤੋਂ ਕੀਤੀ ਜਾਂਦੀ ਹੈ। ਕੇਸਰ ਦੀ ਖੇਤੀ ਸਮੁੰਦਰੀ ਤਲ ਤੋਂ 2000 ਮੀਟਰ ਦੀ ਉਚਾਈ 'ਤੇ ਕੀਤੀ ਜਾ ਸਕਦੀ ਹੈ ਅਤੇ ਪੌਦਿਆਂ ਦੇ ਚੰਗੇ ਵਿਕਾਸ ਲਈ ਘੱਟੋ-ਘੱਟ 12 ਘੰਟੇ ਸੂਰਜ ਦੀ ਰੌਸ਼ਨੀ ਚਾਹੀਦੀ ਹੈ। ਭਾਰਤ ਵਿਚ ਕੇਸਰ ਦੀ ਬਿਜਾਈ ਜੂਨ-ਜੁਲਾਈ ਮਹੀਨੇ ਵਿਚ ਕੀਤੀ ਜਾਂਦੀ ਹੈ ਅਤੇ ਅਕਤੂਬਰ ਮਹੀਨੇ ਦੌਰਾਨ ਫੁੱਲ ਆਉਣੇ ਸ਼ਰੂ ਹੋ ਜਾਂਦੇ ਹਨ। ਇਸ ਦੀ ਵਰਤੋਂ ਆਮ ਕਰਕੇ ਗਠੀਆ, ਮਿਹਦੇ, ਬੁਖਾਰ ਅਤੇ ਮਰਦਾਨਾ ਬਿਮਾਰੀਆਂ ਲਈ ਦੇਸੀ ਦਵਾਈਆਂ ਅਤੇ ਮਠਿਆਈਆਂ ਬਣਾਉਣ ਵਿਚ ਕੀਤੀ ਜਾਂਦੀ ਹੈ। ਕੇਸਰ ਦੀ ਕਟਾਈ ਦਾ ਕੰਮ ਬਹੁਤ ਔਖਾ ਅਤੇ ਵਧੇਰੇ ਮਜ਼ਦੂਰੀ ਵਾਲਾ ਹੁੰਦਾ ਹੈ, ਜਿਸ ਕਾਰਨ ਕੇਸਰ ਦੀ ਕੀਮਤ ਬਹੁਤ ਹੁੰਦੀ ਹੈ। ਕੇਸਰ ਦੇ ਫੁੱਲਾਂ ਦੀ ਤੁੜਾਈ ਸਵੇਰੇ ਸੂਰਜ ਚੜ੍ਹਨ ਤੋਂ ਲੈ ਕੇ ਸਵੇਰੇ 10 ਵਜੇ ਤੱਕ ਹੀ ਕੀਤੀ ਜਾ ਸਕਦੀ ਹੈ। ਕੇਸਰ ਦੇ ਫੁੱਲਾਂ ਦਾ ਸਟਿਗਮਾ ਹਿੱਸਾ ਅੱਡ ਕਰ ਲਿਆ ਜਾਂਦਾ ਹੈ, ਜੋ ਸੰਤਰੀ ਤੋਂ ਲਾਲ ਕੇਸਰੀ ਰੰਗ ਦਾ ਹੁੰਦਾ ਹੈ। ਜਿਸ ਨੂੰ ਸੂਰਜੀ ਰੌਸ਼ਨੀ ਵਿਚ ਪੰਜ ਦਿਨ ਤੱਕ ਸੁਕਾ ਕੇ ਹਵਾ ਬੰਦ ਡੱਬਿਆਂ ਵਿਚ ਬੰਦ ਕਰ ਲਿਆ ਜਾਂਦਾ ਹੈ। ਕੇਸਰ ਦੀ ਬਾਜ਼ਾਰੀ ਕੀਮਤ ਤਕਰੀਬਨ 75,000 ਤੋਂ 1,20,000 ਰੁਪਏ ਪ੍ਰਤੀ ਕਿਲੋ ਹੈ।
ਦੂਜੇ ਪਾਸੇ ਕਸੁੰਬੜੇ ਦੀ ਗੱਲ ਕਰੀਏ ਤਾਂ ਇਹ ਤੇਲ ਬੀਜ ਫ਼ਸਲਾਂ ਦੀ ਸ਼੍ਰੇਣੀ ਵਿਚ ਆਉਂਦੀ ਹੈ। ਕਸੁੰਬੜੇ ਦੀਆਂ ਡੂੰਘੀਆਂ ਜੜ੍ਹਾਂ ਹੋਣ ਕਾਰਨ, ਇਸ ਦੀ ਖੇਤੀ ਬਰਾਨੀ ਇਲਾਕਿਆਂ ਵਿਚ ਸਫ਼ਲਤਾ-ਪੂਰਵਕ ਕੀਤੀ ਜਾ ਸਕਦੀ ਹੈ, ਜਿਸ ਨੂੰ ਖੁਸ਼ਕ ਅਤੇ ਠੰਢਾ ਜਲਵਾਯੂ ਚਾਹੀਦਾ ਹੈ। ਕਸੁੰਬੜੇ ਦੇ ਬੀਜਾਂ ਵਿਚ 24-36 ਫ਼ੀਸਦੀ ਤੇਲ ਦੀ ਮਾਤਰਾ ਹੁੰਦੀ ਹੈ ਅਤੇ ਇਸ ਤੇਲ ਵਿਚ 94 ਫ਼ੀਸਦੀ ਅਨਸੈਚੂਰੇਟਿਡ ਫੈਟੀ ਐਸਿਡ ਅਤੇ 74 ਫ਼ੀਸਦੀ ਲਿਨੋਲਿਕ ਏਸਿਡ ਹੋਣ ਕਾਰਨ ਇਹ ਦਿਲ ਦੇ ਮਰੀਜ਼ਾਂ ਲਈ ਬਹੁਤ ਚੰਗਾ ਹੁੰਦਾ ਹੈ। ਪਹਿਲਾਂ ਕਸੁੰਬੜੇ ਦੇ ਫੁੱਲਾਂ ਦੀਆਂ ਪੱਤੀਆਂ ਨੂੰ ਕੱਪੜਾ ਮਿੱਲਾਂ ਵਿੱਚ ਰੰਗਾਈ ਲਈ ਵਰਤਿਆ ਜਾਂਦਾ ਸੀ, ਪ੍ਰੰਤੂ ਹੁਣ ਇਨ੍ਹਾਂ ਪੱਤੀਆਂ ਦੀ ਵਰਤੋਂ ਭੋਜਨ ਅਤੇ ਦਵਾਈਆਂ ਨੂੰ ਰੰਗ ਦੇਣ ਲਈ ਕੀਤੀ ਜਾਂਦੀ ਹੈ। ਕਸੁੰਬੜੇ ਦੀ ਵਰਤੋਂ ਪਸ਼ੂਆਂ ਦੀ ਖੁਰਾਕ ਦੇ ਤੌਰ 'ਤੇ ਵੀ ਕੀਤੀ ਜਾਂਦੀ ਹੈ। ਕਸੁੰਬੜੇ ਦੀ ਬਿਜਾਈ ਅਕਤੂਬਰ ਵਿਚ ਕਣਕ ਦੀ ਬਿਜਾਈ ਦੇ ਨਾਲ ਹੀ ਕੀਤੀ ਜਾਂਦੀ ਹੈ ਅਤੇ ਪੈਦਾਵਾਰ ਪ੍ਰਤੀ ਏਕੜ 5-6 ਕੁਇੰਟਲ ਮਿਲਦੀ ਹੈ। ਇਕ ਏਕੜ ਦੀ ਬਿਜਾਈ ਲਈ 4 ਕਿਲੋ ਬੀਜ ਦੀ ਜ਼ਰੂਰਤ ਪੈਂਦੀ ਹੈ। ਭਾਰਤ ਸਰਕਾਰ ਵਲੋਂ ਕਸੁੰਬੜੇ ਦੀ ਘੱਟੋ-ਘੱਟ ਖਰੀਦ ਕੀਮਤ 4100 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤੀ ਗਈ ਹੈ।
ਸੋ, ਕਿਸਾਨ ਵੀਰੋ ਕਸੁੰਬੜੇ ਅਤੇ ਕੇਸਰ ਵਿਚ ਬਹੁਤ ਫਰਕ ਹੈ। ਕਿਸੇ ਦੇ ਕਹਿਣ 'ਤੇ ਆਪਣਾ ਆਰਥਿਕ ਨੁਕਸਾਨ ਨਾ ਕਰਵਾਓ। ਕਿਸੇ ਵੀ ਨਵੀਂ ਫ਼ਸਲ ਦੀ ਕਾਸ਼ਤ ਕਰਨ ਤੋਂ ਪਹਿਲਾਂ ਇਹ ਜ਼ਰੂਰ ਵਿਚਾਰ ਕਰ ਲੈਣੀ ਚਾਹੀਦੀ ਹੈ ਕਿ ਨਵੀਂ ਫ਼ਸਲ ਦੀ ਕਾਸ਼ਤ ਲਈ ਪੰਜਾਬ ਦਾ ਜਲਵਾਯੂ ਢੁਕਵਾਂ ਹੈ ਜਾਂ ਨਹੀਂ, ਮੰਡੀਕਰਨ ਕਿਥੇ ਅਤੇ ਕਿਸ ਤਰ੍ਹਾਂ ਕਰਾਂਗੇ, ਇਸ ਤੋਂ ਇਲਾਵਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਜਾਂ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਖੇਤੀ ਮਾਹਿਰਾਂ ਤੋਂ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ, ਤਾਂ ਜੋ ਬਾਅਦ ਵਿਚ ਪਛਤਾਵਾ ਨਾ ਹੋਵੇ।


-ਖੇਤੀਬਾੜੀ ਅਫ਼ਸਰ, ਪਠਾਨਕੋਟ
ਮੋ: 94630-71919

ਵਿਸ਼ਵ ਮਲੇਰੀਆ ਦਿਨ 'ਤੇ ਵਿਸ਼ੇਸ਼

ਸਿਹਤਮੰਦ ਸਮਾਜ ਦੀ ਸਿਰਜਣਾ ਲਈ ਜਾਗਰੂਕਤਾ ਜ਼ਰੂਰੀ

ਵਿਸ਼ਵ ਸਿਹਤ ਸੰਗਠਨ ਦੇ ਅੰਕੜਿਆਂ ਅਨੁਸਾਰ ਦੁਨੀਆ ਵਿਚ ਹਰ ਸਾਲ ਤਕਰੀਬਨ 50 ਕਰੋੜ ਲੋਕ ਮਲੇਰੀਆ ਤੋਂ ਪੀੜਤ ਹੁੰਦੇ ਹਨ, ਜਿਨ੍ਹਾਂ ਵਿਚੋਂ ਤਕਰੀਬਨ 27 ਲੱਖ ਰੋਗੀਆਂ ਦੀ ਮੌਤ ਹੋ ਜਾਂਦੀ ਹੈ ਅਤੇ ਇਨ੍ਹਾਂ ਮਰਨ ਵਾਲਿਆਂ ਵਿਚ ਪੰਜ ਸਾਲ ਤੋਂ ਘੱਟ ਉਮਰ ਵਾਲੇ ਬੱਚਿਆਂ ਦੀ ...

ਪੂਰੀ ਖ਼ਬਰ »

ਰੁਜ਼ਗਾਰ ਦੇ ਵਸੀਲੇ ਪੈਦਾ ਕਰਨ 'ਚ ਅਸਮਰੱਥ ਰਹੀ ਉੱਚ ਵਿਕਾਸ ਦਰ

ਬੀਤੇ ਦੋ-ਦਹਾਕਿਆਂ ਤੋਂ ਭਾਰਤੀ ਹਾਕਮ ਧਿਰਾਂ ਨੂੰ ਉੱਚ ਵਿਕਾਸ ਦਰ ਜਾਂ ਕੁੱਲ ਘਰੇਲੂ ਉਤਪਾਦਨ ਦੀ ਵਾਧਾ ਦਰ ਦਾ ਡਰ ਹੋਇਆ ਪਿਆ ਹੈ। ਜਦੋਂ ਹਰ ਤਿੰਨ ਮਹੀਨੇ ਬਾਅਦ ਇਸ ਦਰ ਦੇ ਅੰਕੜੇ ਜਾਰੀ ਹੁੰਦੇ ਹਨ ਤਾਂ ਜੇਕਰ ਵਿਕਾਸ ਦਰ ਵਧੀ ਹੋਵੇ ਤਾਂ ਹਾਕਮ ਆਪਣੀ ਪਿੱਠ ...

ਪੂਰੀ ਖ਼ਬਰ »

ਅੱਤਵਾਦ ਦਾ ਵਧਦਾ ਪ੍ਰਭਾਵ

ਪਿਛਲੇ ਦਿਨੀਂ ਸ੍ਰੀਲੰਕਾ ਵਿਚ ਜੋ ਖ਼ੂਨੀ ਘਟਨਾਕ੍ਰਮ ਵਾਪਰਿਆ, ਉਸ ਨਾਲ ਭਾਰਤ ਵਿਚ ਚਿੰਤਾ ਪੈਦਾ ਹੋਣੀ ਕੁਦਰਤੀ ਹੈ। ਸ੍ਰੀਲੰਕਾ ਨਾਲ ਵੀ ਚੀਨ, ਪਾਕਿਸਤਾਨ ਅਤੇ ਯੂਰਪ ਦੇ ਹੋਰ ਦੇਸ਼ਾਂ ਦੇ ਚੰਗੇ ਸਬੰਧ ਬਣੇ ਹੋਏ ਹਨ ਪਰ ਭਾਰਤ ਨਾਲ ਇਸ ਗੁਆਂਢੀ ਮੁਲਕ ਦੇ ਚਿਰਾਂ ਪੁਰਾਣੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX