ਤਾਜਾ ਖ਼ਬਰਾਂ


ਸੀ.ਏ.ਏ ਲਾਗੂ ਕਰਨ 'ਤੇ ਧੰਨਵਾਦ ਲਈ ਭਾਜਪਾ ਹੈੱਡਕੁਆਟਰ ਪਹੁੰਚੇ ਹਰਿਆਣਾ ਤੇ ਦਿੱਲੀ ਦੇ ਪਾਕਿਸਤਾਨੀ ਸ਼ਰਨਾਰਥੀ
. . .  23 minutes ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਤੇ ਹਰਿਆਣਾ 'ਚ ਰਹਿ ਰਹੇ ਪਾਕਿਸਤਾਨੀ ਸ਼ਰਨਾਰਥੀ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ...
ਸ਼੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ ਪੰਚਮੀ ਦਾ ਪਵਿੱਤਰ ਦਿਹਾੜਾ- ਭਾਈ ਲੌਂਗੋਵਾਲ
. . .  14 minutes ago
ਲੌਂਗੋਵਾਲ, 18 ਜਨਵਰੀ (ਸ.ਸ.ਖੰਨਾ ) ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜਨਮ ਅਸਥਾਨ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਅੱਜ ਅਜੀਤ ਨਾਲ ਗੱਲਬਾਤ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਗੁਰਦੁਆਰਾ...
ਸੜਕ ਹਾਦਸੇ 'ਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ
. . .  14 minutes ago
ਮੁੰਬਈ, 18 ਜਨਵਰੀ - ਮੁੰਬਈ-ਪੁਣੇ ਐਕਸਪ੍ਰੈੱਸ ਵੇਅ 'ਤੇ ਹੋਏ ਕਾਰ ਹਾਦਸੇ ਵਿਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ ਹੋ...
ਪ੍ਰਧਾਨ ਮੰਤਰੀ ਅਤੇ ਸੋਨੀਆ ਗਾਂਧੀ ਨੇ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  35 minutes ago
ਨਵੀਂ ਦਿੱਲੀ, 18 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਸਾਬਕਾ ਸੰਸਦ ਮੈਂਬਰ ਅਤੇ ਪੰਜਾਬ ਕੇਸਰੀ ਦਿੱਲੀ ਦੇ ਮੁੱਖ ਸੰਪਾਦਕ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਟਵੀਟ ਵਿਚ ਪ੍ਰਧਾਨ ਮੰਤਰੀ...
ਵਿਰਾਸਤੀ ਮਾਰਗ 'ਤੇ ਬੁੱਤ ਤੋੜਨ ਦੇ ਮਾਮਲੇ ਦਾ 9ਵਾਂ ਦੋਸ਼ੀ ਵੀ ਮੋਹਾਲੀ ਤੋਂ ਗ੍ਰਿਫ਼ਤਾਰ
. . .  54 minutes ago
ਅੰਮ੍ਰਿਤਸਰ, 18 ਜਨਵਰੀ (ਰਾਜੇਸ਼ ਕੁਮਾਰ) - ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਵਿਰਾਸਤੀ ਮਾਰਗ 'ਤੇ ਸਥਾਪਤ ਕੀਤੇ ਗਿੱਧੇ ਭੰਗੜੇ ਵਾਲੇ ਸਭਿਆਚਾਰਕ ਬੁੱਤਾਂ ਨੂੰ ਤੋੜਨ ਦੇ ਮਾਮਲੇ ਦਾ 9ਵਾਂ ਦੋਸ਼ੀ...
ਜੰਮੂ-ਕਸ਼ਮੀਰ 'ਚ ਰਹੱਸਮਈ ਬਿਮਾਰੀ ਕਾਰਨ 10 ਬੱਚਿਆਂ ਦੀ ਮੌਤ
. . .  about 1 hour ago
ਊਧਮਪੁਰ, 18 ਜਨਵਰੀ- ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ 'ਚ ਇੱਕ ਰਹੱਸਮਈ ਬਿਮਾਰੀ ਕਾਰਨ ਘੱਟੋ-ਘੱਟ 10 ਬੱਚਿਆਂ ਦੀ ਮੌਤ ਹੋ ਗਈ, ਜਦਕਿ 6 ਹੋਰ ਗੰਭੀਰ ਰੂਪ ਨਾਲ ਬਿਮਾਰ ਹਨ। ਇਸ ਸੰਬੰਧੀ ਅੱਜ ਇੱਕ...
19 ਜਨਵਰੀ ਨੂੰ ਵੀ ਖੁੱਲ੍ਹਾ ਰਹੇਗਾ ਸ਼ਿਰਡੀ ਸਾਂਈ ਮੰਦਰ
. . .  about 1 hour ago
ਮੁੰਬਈ, 18 ਜਨਵਰੀ - ਸ਼ਿਰਡੀ ਸਾਂਈ ਮੰਦਰ ਦੇ ਮੁੱਖ ਕਾਰਜਕਾਰੀ ਅਧਿਕਾਰੀ ਦੀਪਕ ਮੁਗਲੀਕਰ ਨੇ ਕਿਹਾ ਕਿ ਮੀਡੀਆ 'ਚ ਕੁੱਝ ਖ਼ਬਰਾਂ ਸਾਹਮਣੇ ਆਈਆਂ ਹਨ ਕਿ ਸਾਂਈ ਮੰਦਰ 19 ਜਨਵਰੀ...
ਤ੍ਰਿਵੇਂਦਰ ਰਾਵਤ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 18 ਜਨਵਰੀ - ਉੱਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਅੱਜ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...
ਸਿਰਫ਼ ਸੱਤਾ ਹਾਸਲ ਕਰਨ ਦੀ ਸੋਚ ਤਕ ਸੀਮਤ ਹੋ ਕੇ ਰਹਿ ਗਈ ਹੈ ਅਕਾਲੀ ਲੀਡਰਸ਼ਿਪ - ਪਰਮਿੰਦਰ ਢੀਂਡਸਾ
. . .  about 1 hour ago
ਨਵੀਂ ਦਿੱਲੀ, 18 ਜਨਵਰੀ (ਜਗਤਾਰ ਸਿੰਘ) - ਦਿੱਲੀ ਵਿਖੇ ਅਕਾਲੀ ਪਰਿਵਾਰਾਂ ਦੇ ਪ੍ਰੋਗਰਾਮ ਸਫਰ-ਏ-ਅਕਾਲੀ ਲਹਿਰ ਦੌਰਾਨ ਆਪਣੇ ਸੰਬੋਧਨ ਵਿਚ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ...
ਹਥਿਆਰਬੰਦ ਲੁਟੇਰਿਆਂ ਵੱਲੋਂ ਬੈਂਕ 'ਚੋਂ 5 ਲੱਖ ਦੀ ਲੁੱਟ
. . .  about 1 hour ago
ਜੰਡਿਆਲਾ ਗੁਰੂ/ਬੰਡਾਲਾ, 18 ਜਨਵਰੀ (ਰਣਜੀਤ ਸਿੰਘ ਜੋਸਨ, ਅੰਗਰੇਜ਼ ਸਿੰਘ ਹੁੰਦਲ) -ਪੁਲਿਸ ਥਾਣਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਬੰਡਾਲਾ ਦੀ ਐੱਚ. ਡੀ.ਐਫ.ਸੀ. ਬੈਂਕ ਚੋਂ ਅਣਪਛਾਤੇ ਹਥਿਆਰਬੰਦ ਲੁਟੇਰਿਆਂ...
ਸਾਲ 2013 ਦੇ ਗੁੜੀਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋ ਦੋਸ਼ੀ ਕਰਾਰ
. . .  about 1 hour ago
ਨਵੀਂ ਦਿੱਲੀ, 18 ਜਨਵਰੀ- ਦਿੱਲੀ ਦੇ ਗੁੜੀਆ ਜਬਰ ਜਨਾਹ ਮਾਮਲੇ 'ਚ ਦਿੱਲੀ ਦੀ ਇੱਕ ਅਦਾਲਤ ਨੇ ਪ੍ਰਦੀਪ ਅਤੇ ਮਨੋਜ ਸ਼ਾਹ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਪਾਕਸੋ, ਅਗਵਾਕਾਰੀ...
ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਵਰ੍ਹੇ ਨੂੰ ਲੈ ਕੇ 'ਸਫ਼ਰ-ਏ-ਅਕਾਲੀ ਲਹਿਰ' ਪ੍ਰੋਗਰਾਮ ਸ਼ੁਰੂ
. . .  about 1 hour ago
ਨਵੀਂ ਦਿੱਲੀ, 18 ਜਨਵਰੀ (ਜਗਤਾਰ ਸਿੰਘ) - ਦਿੱਲੀ ਦੇ ਸਮੂਹ ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਵਰ੍ਹੇ ਨੂੰ ਲੈ ਕੇ 'ਸਫ਼ਰ-ਏ-ਅਕਾਲੀ ਲਹਿਰ'...
ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ
. . .  about 1 hour ago
ਸੰਗਤ ਮੰਡੀ, 18 ਜਨਵਰੀ (ਦੀਪਕ ਕੁਮਾਰ) - ਸੰਗਤ ਮੰਡੀ 'ਚ ਬੀਤੀ ਰਾਤ 21 ਸਾਲਾ ਨੌਜਵਾਨ ਦੀ ਬਿਜਲੀ ਦੀਆਂ ਹਾਈਵੋਲਟੇਜ ਤਾਰਾਂ ਦੀ ਲਪੇਟ ਵਿਚ ਆਉਣ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ...
ਉਤਰਾਖੰਡ ਦੇ ਮੁੱਖ ਮੰਤਰੀ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 18 ਜਨਵਰੀ- ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਵਲੋਂ ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਰਾਵਤ ਨੇ ਰੱਖਿਆ ਮੰਤਰੀ ਨੂੰ...
ਕਿੱਨੌਰ : ਢਿਗਾਂ ਡਿੱਗਣ ਕਾਰਨ ਨੈਸ਼ਨਲ ਹਾਈਵੇ ਬੰਦ
. . .  about 2 hours ago
ਜੰਮੂ, 18 ਜਨਵਰੀ - ਜੰਮੂ ਕਸ਼ਮੀਰ ਦੇ ਕਿਨੌਰ ਜ਼ਿਲ੍ਹੇ ਦੀ ਸਬ ਡਿਵੀਜ਼ਨ ਪੂਹ 'ਚ ਢਿਗਾਂ ਡਿੱਗਣ ਕਾਰਨ ਪੰਗੀ ਨਾਲਾ ਨੈਸ਼ਨਲ ਹਾਈਵੇ-5 ਬੰਦ ਹੋ ਗਿਆ। ਪ੍ਰਸ਼ਾਸਨ ਵੱਲੋਂ ਢਿਗਾਂ ਹਟਾਉਣ...
ਪ੍ਰਗਿਆ ਠਾਕੁਰ ਨੂੰ ਸ਼ੱਕੀ ਚਿੱਠੀ ਭੇਜਣ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  about 2 hours ago
ਵਿਅਕਤੀ ਦਾ ਕੁੱਟ ਕੁੱਟ ਕੇ ਬੇਰਹਿਮੀ ਨਾਲ ਕਤਲ, ਉਪਰੰਤ ਹੋਈ ਗੋਲੀਬਾਰੀ 'ਚ 2 ਜ਼ਖਮੀ
. . .  about 2 hours ago
ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 20 ਜਨਵਰੀ ਨੂੰ ਹੋਵੇਗੀ ਸੁਣਵਾਈ
. . .  about 2 hours ago
ਸੀ.ਏ.ਏ ਅਤੇ ਐਨ.ਆਰ.ਸੀ ਨੂੰ ਲੈ ਕੇ ਇੱਕ ਮੰਚ 'ਤੇ ਆਉਣ ਸਾਰੀਆਂ ਵਿਰੋਧੀ ਪਾਰਟੀਆਂ - ਚਿਦੰਬਰਮ
. . .  about 2 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  about 2 hours ago
ਢੀਂਡਸਾ ਸਾਹਿਬ ਨੂੰ ਮੇਰਾ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨਾ ਬਿਲਕੁਲ ਵੀ ਪਸੰਦ ਨਹੀਂ - ਭਾਈ ਲੌਂਗੋਵਾਲ
. . .  about 2 hours ago
ਰਾਹੁਲ ਗਾਂਧੀ ਨੇ ਪਿਊਸ਼ ਗੋਇਲ ਅਤੇ ਹਰਸਿਮਰਤ ਬਾਦਲ ਨੂੰ ਲਿਖੀ ਚਿੱਠੀ
. . .  about 2 hours ago
ਜੰਮੂ ਕਸ਼ਮੀਰ 'ਚ ਵੁਆਇਸ ਅਤੇ ਐੱਸ.ਐਮ.ਐੱਸ ਸੇਵਾਵਾਂ ਹੋਣਗੀਆਂ ਬਹਾਲ - ਪ੍ਰਿੰਸੀਪਲ ਸਕੱਤਰ
. . .  about 2 hours ago
ਕਰਿਆਨੇ ਦਾ ਸਮਾਨ ਵੇਚ ਕੇ ਮੋਟਰਸਾਈਕਲਾਂ 'ਤੇ ਆ ਰਹੇ ਨੌਜਵਾਨਾਂ ਨੂੰ ਟਰੱਕ ਨੇ ਮਾਰੀ ਟੱਕਰ, ਦੋਹਾਂ ਦੀ ਮੌਤ
. . .  about 3 hours ago
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੌਮ ਨੂੰ ਅਗਵਾਈ ਦੇਣ ਦੀ ਅਪੀਲ
. . .  about 3 hours ago
ਪੁੱਛਗਿੱਛ ਲਈ ਡੀ. ਐੱਸ. ਪੀ. ਦਵਿੰਦਰ ਸਿੰਘ ਨੂੰ ਦਿੱਲੀ ਲਿਆਏਗੀ ਐੱਨ. ਆਈ. ਏ.
. . .  about 3 hours ago
ਨਾਗਰਿਕਤਾ ਕਾਨੂੰਨ ਨੂੰ ਪੰਜਾਬ 'ਚ ਲਾਗੂ ਕਰਾਉਣ ਲਈ ਅੰਮ੍ਰਿਤਸਰ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 4 hours ago
ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਹਾਈਵੇਅ 'ਤੇ ਪਲਟੀ ਕਾਰ, ਤਿੰਨ ਜ਼ਖ਼ਮੀ
. . .  about 4 hours ago
ਸਾਨੀਆ ਮਿਰਜ਼ਾ ਦਾ ਧਮਾਕਾ, ਮਾਂ ਬਣਨ ਤੋਂ ਬਾਅਦ ਜਿੱਤਿਆ ਪਹਿਲਾ ਖ਼ਿਤਾਬ
. . .  about 4 hours ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਰੱਖੇ ਗਏ ਚਾਰ ਹੋਰ ਨੇਤਾ ਰਿਹਾਅ
. . .  about 4 hours ago
ਸਾਬਕਾ ਸੰਸਦ ਮੈਂਬਰ ਅਸ਼ਵਨੀ ਚੋਪੜਾ ਦਾ ਦੇਹਾਂਤ
. . .  about 5 hours ago
ਸਾਵਰਕਰ ਨੂੰ ਲੈ ਕੇ ਸੰਜੇ ਰਾਓਤ ਨੇ ਫਿਰ ਦਿੱਤਾ ਵਿਵਾਦਿਤ ਬਿਆਨ, ਕਿਹਾ- ਵਿਰੋਧ ਕਰਨ ਵਾਲਿਆਂ ਨੂੰ ਭੇਜੋ ਜੇਲ੍ਹ
. . .  about 5 hours ago
ਸੰਘਣੀ ਧੁੰਦ ਕਾਰਨ ਰੁਕੀ ਲੁਧਿਆਣੇ ਦੀ ਰਫ਼ਤਾਰ
. . .  about 5 hours ago
ਚੰਦਰਸ਼ੇਖਰ ਆਜ਼ਾਦ ਦੀ ਜ਼ਮਾਨਤ ਸੋਧ ਦਾ ਮਾਮਲਾ 21 ਜਨਵਰੀ ਤੱਕ ਲਈ ਮੁਲਤਵੀ
. . .  about 5 hours ago
ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਬਾਹਰ ਕਾਂਗਰਸੀ ਵਰਕਰਾਂ ਦਾ ਵਿਰੋਧ-ਪ੍ਰਦਰਸ਼ਨ
. . .  about 6 hours ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਮਾਮਲੇ ਦੀ ਐੱਨ. ਆਈ. ਏ. ਕਰੇਗੀ ਜਾਂਚ
. . .  about 6 hours ago
ਸੰਘਣੀ ਧੁੰਦ ਅਤੇ ਠੰਢ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 6 hours ago
ਪਾਕਿਸਤਾਨ 'ਚ ਹਿੰਦੂ ਲੜਕੀਆਂ ਦੀ ਅਗਵਾਕਾਰੀ 'ਤੇ ਭਾਰਤ ਨੇ ਜਤਾਇਆ ਵਿਰੋਧ, ਪਾਕਿ ਹਾਈ ਕਮਿਸ਼ਨ ਦਾ ਅਧਿਕਾਰੀ ਤਲਬ
. . .  about 7 hours ago
ਮਥੁਰਾ 'ਚ ਨਾਬਾਲਗ ਲੜਕੀ ਨਾਲ ਜਬਰ ਜਨਾਹ
. . .  about 7 hours ago
ਦਿੱਲੀ ਬਾਰ ਕੌਂਸਲ ਨੇ ਨਿਰਭਿਆ ਮਾਮਲੇ 'ਚ ਦੋਸ਼ੀਆਂ ਦੇ ਵਕੀਲ ਏ.ਪੀ ਸਿੰਘ ਨੂੰ ਜਾਰੀ ਕੀਤਾ ਨੋਟਿਸ
. . .  about 8 hours ago
ਲਖਨਊ ਦੇ ਘੰਟਾ ਘਰ ਨੇੜੇ ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ ਵਿਰੁੱਧ ਪ੍ਰਦਰਸ਼ਨ ਜਾਰੀ
. . .  about 8 hours ago
ਜਬਰ ਜਨਾਹ ਦੇ ਦੋਸ਼ੀਆਂ ਨੇ ਪੀੜਤ ਦੀ ਮਾਂ ਨੂੰ ਕੁੱਟ-ਕੁੱਟ ਕੇ ਉਤਾਰਿਆਂ ਮੌਤ ਦੇ ਘਾਟ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਟਾਂਗਰਾ ਨੇੜੇ 2 ਗੱਡੀਆਂ ਦੀ ਟੱਕਰ 'ਚ 2 ਦੀ ਮੌਤ
. . .  1 day ago
ਸਾਬਕਾ ਕੈਬਨਿਟ ਮੰਤਰੀ ਰਣੀਕੇ ਦੀ ਅਗਵਾਈ 'ਚ ਅਕਾਲੀ ਵਰਕਰਾਂ ਵੱਲੋਂ ਥਾਣਾ ਕੰਬੋਅ ਮੂਹਰੇ ਧਰਨਾ
. . .  1 day ago
ਰਾਜਕੋਟ ਦੂਸਰਾ ਵਨਡੇ : ਭਾਰਤ ਨੇ ਆਸਟਰੇਲੀਆ ਨੂੰ 36 ਦੌੜਾਂ ਨਾਲ ਹਰਾਇਆ
. . .  1 day ago
ਮੋਟਰਸਾਈਕਲ ਤੇ ਇਨੋਵਾ ਕਾਰ ਦੀ ਆਹਮੋ-ਸਾਹਮਣੀ ਟੱਕਰ 'ਚ 1 ਦੀ ਮੌਤ
. . .  1 day ago
ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਪੁਲਿਸ ਚੌਕੀ ਇੰਚਾਰਜ ਸਮੇਤ ਤਿੰਨ ਮੁਲਾਜ਼ਮਾਂ ਨਾਲ ਕੀਤੀ ਕੁੱਟਮਾਰ
. . .  1 day ago
ਰਾਜਕੋਟ ਦੂਸਰਾ ਵਨਡੇ : 16 ਓਵਰਾਂ ਮਗਰੋਂ ਆਸਟਰੇਲੀਆ 86/2 'ਤੇ , ਟੀਚਾ 341 ਦੌੜਾਂ ਦਾ
. . .  1 day ago
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੇ ਰੋਸ ਵਜੋਂ ਸ਼ੁਤਰਾਣਾ ਸਕੂਲ ਅੱਗੇ ਵਿਦਿਆਰਥੀਆਂ ਨੇ ਲਾਇਆ ਧਰਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਜੇਠ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਚੋਣ ਤਿਆਰੀਆਂ ਦੇ ਜਾਇਜ਼ੇ ਲਈ ਅਧਿਕਾਰੀਆਂ ਨਾਲ ਬੈਠਕ

ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਨੇ ਲੋਕ ਸਭਾ ਚੋਣਾਂ 2019 ਲਈ 19 ਮਈ ਨੂੰ ਹੋਣ ਵਾਲੀਆਂ ਵੋਟਾਂ ਸਬੰਧੀ ਚੱਲ ਰਹੀਆਂ ਤਿਆਰੀਆਂ ਦੇ ਜਾਇਜ਼ੇ ਲਈ ਇੱਥੇ ਅਧਿਕਾਰੀਆਂ ਨਾਲ ਬੈਠਕ ਕੀਤੀ | ਇਸ ਮੌਕੇ ਉਨ੍ਹਾਂ ਨੇ ਸਾਰੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਕਿਹਾ ਕਿ ਸਾਰੇ ਲੋੜੀਂਦੇ ਪ੍ਰਬੰਧ ਸਮਾਂ ਰਹਿੰਦੇ ਕਰ ਲਏ ਜਾਣ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਮੱਤਦਾਨ ਲਈ ਪੋਿਲੰਗ ਕੇਂਦਰਾਂ 'ਤੇ ਆਉਣ ਵਾਲੇ ਵੋਟਰਾਂ ਨੂੰ ਕੋਈ ਦਿੱਕਤ ਨਾ ਆਵੇ | ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ 'ਤੇ ਅਪਾਹਜ, ਬਿਮਾਰ ਅਤੇ ਬਿਰਧ ਵੋਟਰਾਂ ਨੂੰ ਵੀਲ੍ਹ ਚੇਅਰ ਦੀ ਸਹੂਲਤ ਵੀ ਮਿਲੇਗੀ | ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਪੋਿਲੰਗ ਬੂਥਾਂ ਤੇ ਮਾਇਕ੍ਰੋ ਅਬਜਰਵਰਾਂ ਰਾਹੀਂ ਚੋਣ ਕਮਿਸ਼ਨ ਵਲੋਂ ਨਿਗਰਾਨੀ ਕੀਤੀ ਜਾਵੇਗੀ, ਜਦਕਿ ਜ਼ਿਲ੍ਹੇ ਦੇ 351 ਪੋਲਿੰਗ ਬੂਥਾਂ ਤੋਂ ਵੇਬ ਕਾਸਟਿੰਗ ਹੋਵੇਗੀ | ਇਸ ਤੋਂ ਬਿਨਾਂ ਵੋਟਿੰਗ ਮਸ਼ੀਨਾਂ ਦੀ ਆਵਾਜਾਈ ਲਈ ਵਰਤੇ ਜਾਣ ਵਾਲੇ ਸਾਰੇ ਵਾਹਨ ਜੀ.ਪੀ.ਐਸ. ਯੁਕਤ ਹੋਣਗੇ ਤੇ ਉਨ੍ਹਾਂ ਦੇ ਰੂਟ ਦੀ ਆਨਲਾਈਨ ਮੋਨਿਟਰਿੰਗ ਹੋਵੇਗੀ | ਉਨ੍ਹਾਂ ਨੇ ਸਿਹਤ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਵੋਟਾਂ ਵਾਲੇ ਦਿਨ ਉਨ੍ਹਾਂ ਦੀਆਂ ਐਾਬੂਲੈਂਸ ਤਿਆਰ ਰਹਿਣ ਤੇ ਮੈਡੀਕਲ ਟੀਮਾਂ ਵੀ ਹਸਪਤਾਲਾਂ ਵਿਚ ਹਾਜ਼ਰ ਰਹਿਣ | ਇਸ ਤੋਂ ਬਿਨਾਂ ਪੁਲਿਸ ਅਤੇ ਕੇਂਦਰੀ ਰਿਜ਼ਰਵ ਫੋਰਸ ਦੇ ਜਵਾਨਾਂ ਵਲੋਂ ਫਲੈਗ ਮਾਰਚ ਵੀ ਕੀਤਾ ਜਾਵੇਗਾ | ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਚੋਣ ਕਮਿਸ਼ਨ ਵਲੋਂ ਵੋਟਰਾਂ ਦੀ ਸੁਰੱਖਿਆ ਲਈ ਪੂਰੇ ਇੰਤਜ਼ਾਮ ਕੀਤੇ ਗਏ ਹਨ ਤੇ ਹਰੇਕ ਵੋਟਰ ਬਿਨਾਂ ਕਿਸੇ ਡਰ ਲਾਲਚ ਜਾਂ ਭੈਅ ਦੇ ਆਪਣੇ ਵੋਟ ਹੱਕ ਦਾ ਇਸਤੇਮਾਲ ਜ਼ਰੂਰ ਕਰੇ | ਬੈਠਕ ਵਿਚ ਏ.ਡੀ.ਸੀ. ਵਿਕਾਸ ਐਚ.ਐਸ. ਸਰਾਂ, ਏ.ਡੀ.ਸੀ. ਜਨਰਲ ਡਾ: ਰਿਚਾ, ਐਸ.ਡੀ.ਐਮ. ਗੋਪਾਲ ਸਿੰਘ, ਰਣਦੀਪ ਸਿੰਘ ਹੀਰ, ਓਮ ਪ੍ਰਕਾਸ਼, ਸਹਾਇਕ ਕਮਿਸ਼ਨਰ ਜਨਰਲ ਸ੍ਰੀਮਤੀ ਵੀਰਪਾਲ ਕੌਰ, ਐਸ.ਪੀ. ਗੁਰਮੇਲ ਸਿੰਘ ਧਾਲੀਵਾਲ, ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਹਾਜ਼ਰ ਸਨ |

ਅਸਮਾਨੀ ਬਿਜਲੀ ਡਿਗਣ ਨਾਲ ਅਮਰੀਕਨ ਗਾਂ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ)-ਬੀਤੀ ਰਾਤ ਇਲਾਕੇ ਵਿਚ ਆਏ ਤੇਜ਼ ਝੱਖੜ ਤੇ ਬਾਰਸ਼ ਸਮੇਂ ਪਿੰਡ ਥਾਂਦੇਵਾਲਾ ਵਿਖੇ ਅਸਮਾਨੀ ਬਿਜਲੀ ਡਿੱਗਣ ਨਾਲ ਇਕ ਅਮਰੀਕਨ ਗਊ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਮਨਜੀਤ ਸਿੰਘ ਪੁੱਤਰ ਤੇਜ ਸਿੰਘ ...

ਪੂਰੀ ਖ਼ਬਰ »

ਦੋਦਾ 'ਚ ਪੁਲਿਸ ਵਲੋਂ ਕੱਢਿਆ ਫ਼ਲੈਗ ਮਾਰਚ

ਦੋਦਾ, 14 ਮਈ (ਰਵੀਪਾਲ)-19 ਮਈ ਨੂੰ ਪੰਜਾਬ 'ਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲੀਸ ਵਲੋਂ ਹਲਕੇ ਅੰਦਰ ਚੌਕਸੀ ਵਧਾ ਦਿੱਤੀ ਗਈ ਹੈ, ਇਸੇ ਤਹਿਤ ਥਾਣਾ ਕੋਟ ਭਾਈ ਦੇ ਮੁੱਖ ਅਫ਼ਸਰ ਅੰਗਰੇਜ਼ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਨੇ ਨਗਰ ਦੋਦਾ ਅੰਦਰ ਫਲੈਗ ...

ਪੂਰੀ ਖ਼ਬਰ »

ਹਨੇਰੀ ਤੋਂ 24 ਘੰਟਿਆਂ ਬਾਅਦ ਵੀ ਮਲੋਟ ਰੋਡ 'ਤੇ ਬਿਜਲੀ ਸਪਲਾਈ ਬਹਾਲ ਨਹੀਂ ਹੋ ਸਕੀ

ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ)-ਬੀਤੀ ਸ਼ਾਮ ਕਰੀਬ 7 ਵਜੇ ਤੇਜ ਹਨੇਰੀ ਤੇ ਝੱਖੜ ਕਾਰਨ ਮਲੋਟ ਰੋਡ 'ਤੇ ਸਿੰਘ ਹੋਟਲ ਨੇੜੇ ਟਰਾਂਸਫਾਰਮਰ ਵਿਚ ਖਰਾਬੀ ਕਾਰਨ ਬਿਜਲੀ ਸਪਲਾਈ ਠੱਪ ਹੋ ਗਈ, ਜੋ ਅਗਲੇ ਦਿਨ ਸ਼ਾਮ 8 ਵਜੇ ਤੱਕ ਵੀ ਬਹਾਲ ਨਹੀਂ ਹੋਈ ਸੀ | ਲੋਕਾਂ ...

ਪੂਰੀ ਖ਼ਬਰ »

ਗਿੱਦੜਬਾਹਾ ਪੁਲਿਸ ਨੇ ਸ਼ਹਿਰ 'ਚ ਕੱਢਿਆ ਫਲੈਗ ਮਾਰਚ

ਗਿੱਦੜਬਾਹਾ, 14 ਮਈ (ਬਲਦੇਵ ਸਿੰਘ ਘੱਟੋਂ)-ਆਉਣ ਵਾਲੀ 19 ਮਈ ਨੂੰ ਪੰਜਾਬ ਵਿਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਵਲੋਂ ਹਲਕੇ ਅੰਦਰ ਚੌਕਸੀ ਵਧਾ ਦਿੱਤੀ ਗਈ ਹੈ | ਇਸੇ ਤਹਿਤ ਥਾਣਾ ਗਿੱਦੜਬਾਹਾ ਥਾਣੇ ਦੇ ਮੁੱਖ ਅਫ਼ਸਰ ਹਰਪ੍ਰੀਤ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਦਾਣਾ ਮੰਡੀ ਵਿਚ ਕਣਕ ਦੀ ਲਿਫ਼ਟਿੰਗ ਬਦਤਰ, ਭਿ੍ਸ਼ਟਾਚਾਰ ਵਧਿਆ

ਮਲੋਟ, 14 ਮਈ (ਗੁਰਮੀਤ ਸਿੰਘ ਮੱਕੜ)-ਸਥਾਨਕ ਦਾਣਾ ਮੰਡੀ ਵਿਖੇ ਕਣਕ ਦੀ ਲਿਫ਼ਟਿੰਗ ਦੀ ਸਥਿਤੀ ਬਦ ਤੋਂ ਬਦਤਰ ਹੋ ਗਈ ਹੈ | ਕੋਈ ਵੀ ਜ਼ਿੰਮੇਵਾਰ ਅਧਿਕਾਰੀ ਜਵਾਬਦੇਹ ਨਾ ਹੋਣ ਕਾਰਨ ਲਿਫ਼ਟਿੰਗ ਦੇ ਠੇਕੇਦਾਰ ਦੀਆਂ ਮਨਮਾਨੀਆਂ ਅੱਗੇ ਸਥਾਨਕ ਆੜ੍ਹਤੀਏ ਕੁੱਝ ਲੈਣ ਦੇਣ ...

ਪੂਰੀ ਖ਼ਬਰ »

ਟੀਚਰ ਯੂਨੀਅਨ ਦੇ ਵਫ਼ਦ ਨੇ ਮੰਗਾਂ ਨੂੰ ਲੈ ਕੇ ਮਨਪ੍ਰੀਤ ਸਿੰਘ ਬਾਦਲ ਨੂੰ ਸੌ ਾਪਿਆ ਮੰਗ ਪੱਤਰ

ਮਲੋਟ, 14 ਮਈ (ਗੁਰਮੀਤ ਸਿੰਘ ਮੱਕੜ)-ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਵਫ਼ਦ ਵਲੋਂ ਸੂਬਾ ਪ੍ਰਧਾਨ ਡਾ. ਬ੍ਰਹਮਵੇਦ ਸ਼ਰਮਾ ਦੀ ਅਗਵਾਈ ਹੇਠ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਮੰਗ ਪੱਤਰ ਸੌਾਪਿਆ ਗਿਆ | ਪ੍ਰੋ. ...

ਪੂਰੀ ਖ਼ਬਰ »

ਸਪੀਡ ਪੋਸਟ ਬਣੀ ਸਲੋ ਪੋਸਟ, ਕੱਛੂਕੁੰਮੇ ਦੀ ਚਾਲ ਨਾਲ ਆਪਣੀ ਮੰਜ਼ਿਲ 'ਤੇ ਪੁੱਜਦੇ ਹਨ ਪੱਤਰ

ਮਲੋਟ, 14 ਮਈ (ਗੁਰਮੀਤ ਸਿੰਘ ਮੱਕੜ)-ਕੇਂਦਰ ਸਰਕਾਰ ਦੇ ਮਹਿਕਮੇ ਡਾਕ ਵਿਭਾਗ ਦਾ ਰੱਬ ਹੀ ਰਾਖਾ ਹੈ | ਇਸ ਵਿਭਾਗ ਵਲੋਂ ਪੱਤਰ ਨੂੰ ਜਲਦੀ ਪਹੁੰਚਾਉਣ ਲਈ ਸੇਵਾ ਸਪੀਡ ਪੋਸਟ ਚਲਾਈ ਜਾਂਦੀ ਹੈ, ਜਿਸਦਾ ਮਤਲਬ ਹੈ ਕਿ ਤੇਜ਼ੀ ਨਾਲ ਪੱਤਰ ਆਪਣੀ ਮੰਜ਼ਿਲ 'ਤੇ ਪਹੁੰਚੇ, ਪ੍ਰੰਤੂ ...

ਪੂਰੀ ਖ਼ਬਰ »

ਵੱਖ-ਵੱਖ ਪਾਰਟੀਆਂ ਛੱਡ ਕੇ ਕਈ ਪਰਿਵਾਰ ਅਕਾਲੀ ਦਲ ਵਿਚ ਸ਼ਾਮਿਲ

ਗਿੱਦੜਬਾਹਾ, 14 ਮਈ (ਬਲਦੇਵ ਸਿੰਘ ਘੱਟੋਂ)-ਹਲਕਾ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ ਵਿਚ ਅਤੇ ਯੂਥ ਅਕਾਲੀ ਦਲ ਗਿੱਦੜਬਾਹਾ ਦੇ ਪ੍ਰਧਾਨ ਸ਼ਮਿੰਦਰ ਸਿੰਘ ਕੋਟਲੀ ਤੇ ਗੁਰਦੀਪ ਸਿੰਘ ਸਾਬਕਾ ਸਰਪੰਚ ਕੋਟਲੀ ਦੀ ਪੇ੍ਰਰਨਾ ਸਦਕਾ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਸਰਕਾਰ 'ਚ ਹੋਇਆ ਪੰਜਾਬ ਦਾ ਵਿਕਾਸ-ਕੋਟਭਾਈ

ਗਿੱਦੜਬਾਹਾ, 14 ਮਈ (ਪਰਮਜੀਤ ਸਿੰਘ ਥੇੜ੍ਹੀ)-ਮਲੋਟ ਦੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਦੀ ਅਗਵਾਈ ਵਿਚ ਲੋਕ ਸਭਾ ਹਲਕਾ ਫ਼ਿਰੋਜਪੁਰ ਤੋਂ ਅਕਾਲੀ-ਭਾਜਪਾ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੇ ਹੱਕ ਵਿਚ ਪਿੰਡ ਫ਼ਕਰਸਰ ਵਿਖੇ ਚੋਣ ਮੀਟਿੰਗ ਕੀਤੀ ਗਈ | ਇਸ ਸਮੇਂ ...

ਪੂਰੀ ਖ਼ਬਰ »

ਪ੍ਰੋ: ਸਾਧੂ ਸਿੰਘ ਵਲੋਂ ਚੋਣ ਪ੍ਰਚਾਰ ਲਈ ਪਿੰਡਾਂ ਦਾ ਤੂਫ਼ਾਨੀ ਦੌਰਾ

ਦੋਦਾ, 14 ਮਈ (ਰਵੀਪਾਲ)-ਫ਼ਰੀਦਕੋਟ ਰਾਖਵੇਂ ਲੋਕ ਸਭਾ ਹਲਕੇ ਤੋਂ ਆਮ ਪਾਰਟੀ ਦੇ ਉਮੀਦਵਾਰ ਪ੍ਰੋ: ਸਾਧੂ ਸਿੰਘ ਵਲੋਂ ਚੋਣ ਪ੍ਰਚਾਰ ਤੇਜ਼ ਕਰਦੇ ਹਲਕੇ ਦੇ ਪਿੰਡਾਂ ਦਾ ਤੂਫਾਨੀ ਦੌਰਾ ਕੀਤਾ | ਉਨ੍ਹਾਂ ਦੋਦਾ, ਕਾਉਣੀ, ਸੁਖਣਾ ਅਬਲੂ, ਗਿਲਜੇਵਾਲਾ, ਚੱਕ ਗਿਲਜੇਵਾਲਾ, ...

ਪੂਰੀ ਖ਼ਬਰ »

ਪਿੰਡ ਭੂੰਦੜ ਵਿਖੇ ਗੁਲਜ਼ਾਰ ਸਿੰਘ ਰਣੀਕੇ ਤੇ ਡਿੰਪੀ ਢਿੱਲੋਂ ਨੂੰ ਲੱਡੂਆਂ ਨਾਲ ਤੋਲਿਆ

ਗਿੱਦੜਬਾਹਾ, 14 ਮਈ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਹਲਕਾ ਮੇਰਾ ਆਪਣਾ ਪਰਿਵਾਰ ਹੈ, ਇਸ ਲਈ ਹਲਕੇ ਦੇ ਲੋਕਾਂ ਦੀ ਸੇਵਾ ਕਰਨੀ ਹੀ ਮੇਰਾ ਮੁੱਖ ਮਕਸਦ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ 'ਤੇ ਹਲਕੇ ਦੇ ਮੁੱਖ ਸੇਵਾਦਾਰ ਹਰਦੀਪ ਸਿੰਘ ਡਿੰਪੀ ...

ਪੂਰੀ ਖ਼ਬਰ »

ਸ਼ੇਰ ਸਿੰਘ ਘੁਬਾਇਆ ਦੇ ਹੱਕ 'ਚ ਮੀਟਿੰਗ ਕੀਤੀ

ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ)-ਫ਼ਿਰੋਜ਼ਪੁਰ ਹਲਕਾ ਤੋਂ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੇ ਹੱਕ ਵਿਚ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਸਦੇ ਤਹਿਤ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਵਲੋਂ ਵਾਰਡ ...

ਪੂਰੀ ਖ਼ਬਰ »

ਪਿੰਡ ਜੰਡਵਾਲਾ ਦੇ 40 ਪਰਿਵਾਰ ਕਾਂਗਰਸ ਨੂੰ ਛੱਡ ਕੇ ਅਕਾਲੀ ਦਲ ਵਿਚ ਸ਼ਾਮਿਲ

ਮਲੋਟ, 14 ਮਈ (ਗੁਰਮੀਤ ਸਿੰਘ ਮੱਕੜ)-ਸਥਾਨਕ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਨੂੰ ਉਦੋਂ ਭਾਰੀ ਬਲ ਮਿਲਿਆ, ਜਦੋਂ ਪਿੰਡ ਜੰਡਵਾਲਾ ਦੇ ਲਗਪਗ 40 ਪਰਿਵਾਰ ਕਾਂਗਰਸ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਅਤੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਦੀ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਨੇ ਸੁਖਬੀਰ ਸਿੰਘ ਬਾਦਲ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਲੰਬੀ, 14 ਮਈ (ਮੇਵਾ ਸਿੰਘ)-ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਨੇ ਪਿੰਡ ਅਬੁੱਲ ਖੁਰਾਣਾ ਵਿਖੇ ਅਕਾਲੀ-ਭਾਜਪਾ ਦੇ ਹਲਕਾ ਫ਼ਿਰੋਜਪੁਰ ਤੋਂ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੇ ਹੱਕ ਵਿਚ ਵੋਟਰਾਂ ਨੂੰ 19 ਮਈ ਵਾਲੇ ਦਿਨ ਤੱਕੜੀ ਦੇ ਚੋਣ ਨਿਸ਼ਾਨ 'ਤੇ ਵੱਧ ਤੋਂ ਵੱਧ ...

ਪੂਰੀ ਖ਼ਬਰ »

ਪਿੰਡ ਕੰਦੂਖੇੜਾ ਵਿਖੇ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਚੋਣ ਜਲਸੇ

ਲੰਬੀ, 14 ਮਈ (ਮੇਵਾ ਸਿੰਘ)-ਹਲਕਾ ਲੰਬੀ ਦੇ ਪਿੰਡ ਕੰਦੂਖੇੜਾ ਵਿਖੇ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਬਠਿੰਡਾ ਲੋਕ ਸਭਾ ਹਲਕਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅਕਾਲੀ-ਭਾਜਪਾ ਦੀ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਤੇ ਸਿਆਸੀ ...

ਪੂਰੀ ਖ਼ਬਰ »

ਕਰਾਈਵਾਲਾ ਦੇ ਬਾਵਰੀਆ ਸਿੱਖ ਸਮਾਜ ਦੇ ਕਈ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਗਿੱਦੜਬਾਹਾ, 14 ਮਈ (ਬਲਦੇਵ ਸਿੰਘ ਘੱਟੋਂ)-ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਪਿੰਡ ਕਰਾਈ ਵਾਲਾ ਵਿਖੇ ਹਲਕੇ ਦੇ ਮੁੱਖ ਸੇਵਾਦਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ ਵਿਚ ਬਾਵਰੀਆ ਸਿੱਖ ਸਮਾਜ ਦੇ ਕਈ ਪਰਿਵਾਰਾਂ ਨੇ ਕਾਂਗਰਸ ਨੂੰ ਅਲਵਿਦਾ ਆਖਦਿਆਂ ਸ਼੍ਰੋਮਣੀ ...

ਪੂਰੀ ਖ਼ਬਰ »

'ਆਪ' ਦੇ ਆਈ.ਟੀ. ਵਿੰਗ ਦੇ ਜ਼ਿਲ੍ਹਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ

ਲੰਬੀ, 14ਮਈ (ਸ਼ਿਵਰਾਜ ਸਿੰਘ ਬਰਾੜ)-'ਆਪ' ਦੇ ਆਈ.ਟੀ.ਵਿੰਗ ਦੇ ਜਿਲ੍ਹਾ ਇੰਚਾਰਜ ਸ੍ਰੀ ਲਖਵੀਰ ਸਿੰਘ ਲੱਕੀ ਕੁਲਾਰ ਨੇ ਆਪਣੇ ਸਾਥੀਆਂ ਸਮੇਤ ਬੂਟਾ ਸਿੰਘ ਸਾਬਕਾ ਸਰਪੰਚ ਪਿੰਡ ਮਹਿਣਾ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ ...

ਪੂਰੀ ਖ਼ਬਰ »

ਪਿੰਡ ਜਵਾਹਰੇ ਵਾਲਾ ਵਿਖੇ ਦਰਜਨਾਂ ਪਰਿਵਾਰ ਕਾਂਗਰਸ 'ਚ ਸ਼ਾਮਿਲ

ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ)-ਪਿੰਡ ਜਵਾਹਰੇਵਾਲਾ ਵਿਖੇ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਆ ਕੇ ਦਰਜਨ ਦੇ ਕਰੀਬ ਪਰਿਵਾਰ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ ਅਤੇ ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ ਦੀ ਹਾਜ਼ਰੀ ਵਿਚ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੇ ਹੱਕ 'ਚ ਚੋਣ ਜਲਸਾ

ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਦਾਣਾ ਮੰਡੀ ਵਿਖੇ ਕੱਚਾ ਆੜ੍ਹਤੀਆ ਐਸੋਸੀਏਸ਼ਨ ਵਲੋਂ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਦਵਿੰਦਰ ਸਿੰਘ ...

ਪੂਰੀ ਖ਼ਬਰ »

ਮੰਨਤ ਫਾਊਾਡੇਸ਼ਨ ਨੇ ਰੇਹੜੀ ਵਾਲਿਆਂ ਦੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਸ੍ਰੀ ਮੁਕਤਸਰ ਸਾਹਿਬ, 14 ਮਈ (ਹਰਮਹਿੰਦਰ ਪਾਲ)-ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਸਟੇਸ਼ਨਰੀ ਵੰਡਣ ਦੇ ਨਾਲ-ਨਾਲ ਹੁਣ ਮੰਨਤ ਫਾਊਾਡੇਸ਼ਨ ਵਲੋਂ ਲੋੜਵੰਦ ਬੱਚਿਆਂ ਨੂੰ ਘਰੋਂ-ਘਰੀਂ ਜਾ ਕੇ ਵੀ ਸਟੇਸ਼ਨਰੀ ਵੰਡੀ ਜਾ ਰਹੀ ਹੈ, ਜਿਸ ਤਹਿਤ ਮੰਨਤ ਫਾਊਾਡੇਸ਼ਨ ਦੇ ਪ੍ਰਧਾਨ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ ਗਿੱਦੜਬਾਹਾ ਵਿਖੇ 'ਵਿਸ਼ਵ ਨਰਸ ਦਿਵਸ' ਮਨਾਇਆ

ਗਿੱਦੜਬਾਹਾ, 14 ਮਈ (ਬਲਦੇਵ ਸਿੰਘ ਘੱਟੋਂ)-ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ ਗਿੱਦੜਬਾਹਾ ਵਿਖੇ 'ਵਿਸ਼ਵ ਨਰਸ ਦਿਵਸ' ਮਨਾਇਆ ਗਿਆ | ਇਸ ਮੌਕੇ ਇੰਸਟੀਚਿਊਟ ਦੇ ਪਿ੍ੰਸੀਪਲ ਮੈਡਮ ਮਨਜਿੰਦਰ ਕੌਰ ਨੇ ਕਿਹਾ ਕਿ ਨਰਸਿੰਗ ਦਾ ਕਿੱਤਾ ਜਿੱਥੇ ਸਾਡੇ ਲਈ ਰੋਜ਼ਗਾਰ ਦਾ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਮਲੇਰੀਆ ਤੇ ਡੇਂਗੂ ਦੇ ਬਚਾਓ ਸਬੰਧੀ ਦਿੱਤੀ ਜਾਣਕਾਰੀ

ਮਲੋਟ, 14 ਮਈ (ਗੁਰਮੀਤ ਸਿੰਘ ਮੱਕੜ)-ਐਸ.ਐਮ.ਓ. ਡਾ: ਜਾਗਿ੍ਤੀ ਚੰਦਰ ਸੀ.ਐਚ.ਸੀ. ਆਲਮਵਾਲਾ ਤੇ ਜ਼ਿਲ੍ਹਾ ਐਪੀਡੈਮਾਲੋਜਿਸਟ ਡਾ: ਵਿਕਰਮ ਅਸੀਜਾ ਦੀ ਅਗਵਾਈ ਵਿਚ ਹੈਲਥ ਇੰਸਪੈਕਟਰ ਬਲਜੀਤ ਸਿੰਘ ਅਤੇ ਸੁਖਮੰਦਰ ਸਿੰਘ ਵਲੋਂ ਪਿੰਡ ਆਲਮਵਾਲਾ ਦੇ ਜੇ.ਐਸ. ਮੈਮੋਰੀਅਲ ਸਕੂਲ ਦੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੀ ਚੋਣ ਡਿਊਟੀ ਲਈ ਮਾਣ-ਭੱਤਾ ਦਿੱਤਾ ਜਾਵੇ-ਅੰਮਿ੍ਤਪਾਲ ਕੌਰ

ਗਿੱਦੜਬਾਹਾ, 14 ਮਈ (ਬਲਦੇਵ ਸਿੰਘ ਘੱਟੋਂ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਜ਼ਿਲ੍ਹਾ ਪ੍ਰਧਾਨ ਅੰਮਿ੍ਤਪਾਲ ਕੌਰ ਚਹਿਲ ਨੇ ਬਿਆਨ ਜਾਰੀ ਕਰਦਿਆਂ ਮੁੱਖ ਚੋਣ ਕਮਿਸ਼ਨ ਪੰਜਾਬ ਤੋਂ ਮੰਗ ਕੀਤੀ ਹੈ ਕਿ ਆਂਗਣਵਾੜੀ ਵਰਕਰਾਂ-ਹੈਲਪਰਾਂ ਨੂੰ ਵੀ ਦੂਜੇ ...

ਪੂਰੀ ਖ਼ਬਰ »

ਮਿਊਜ਼ਿਕ ਅਕੈਡਮੀ ਤੇ ਸਟੂਡੀਓ ਦਾ ਸ਼ੁੱਭ ਆਰੰਭ ਹੋਇਆ

ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਐੱਸ.ਬੀ.ਡੀ. ਮਾਲ ਕੋਟਕਪੂਰਾ ਰੋਡ ਵਿਖੇ ਜ਼ਿਲ੍ਹੇ ਦੀ ਪਹਿਲੀ ਮਿਊਜ਼ਿਕ ਅਕੈਡਮੀ ਅਤੇ ਸਟੂਡੀਓ ਦਾ ਸ਼ੁੱਭ ਆਰੰਭ ਹੋਇਆ ਹੈ, ਜਿਸਦਾ ਨਾਂਅ ਦ ਕਰੀਏਟਿਵ ਕ੍ਰੇਟਸ ਸਟੂਡੀਓ ਰੱਖਿਆ ਗਿਆ ਹੈ, ਜਿਸਦਾ ਉਦਘਾਟਨ ...

ਪੂਰੀ ਖ਼ਬਰ »

ਇੰਪੀਰੀਅਲ ਪਬਲਿਕ ਸਕੂਲ 'ਚ ਮਾਂ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ)-ਇੰਪੀਰੀਅਲ ਪਲਬਿਕ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਂ ਦਿਵਸ ਮਨਾਇਆ ਗਿਆ, ਜਿਸ ਵਿਚ ਬੱਚਿਆਂ ਨੇ ਨਾਚ, ਗੀਤ, ਸੰਗੀਤ ਅਤੇ ਨਾਟਕ ਪੇਸ਼ ਕੀਤੇ | ਇਸ ਸਮਾਗਮ ਵਿਚ ਸ਼ਾਮਿਲ ਘਰ ਬੈਠੀਆਂ ਮਾਵਾਂ ਨੂੰ ਆਪਣਾ ਹੁਨਰ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਕਰਮਪੱਟੀ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਹਾਈ ਸਕੂਲ ਕਰਮਪੱਟੀ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਕੂਲ ਦੇ 10ਵੀਂ ਕਲਾਸ ਦੇ 14 ਬੱਚਿਆਂ ਵਿਚੋਂ ਸਾਰੇ ਬੱਚੇ ਵਧੀਆ ਅੰਕ ਲੈ ਕੇ ਪ੍ਰਾਪਤ ਹੋਏ ਅਤੇ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਵਿਦਿਆਰਥਣ ਪੂਜਾ ਕੌਰ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਸੈਮੀਨਾਰ ਲਗਾਇਆ

ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਸਾਂਝੇ ਉੱਦਮਾਂ ਨਾਲ 9ਵੀਂ ਜਮਾਤ ਤੋਂ 12ਵੀਂ ਕਲਾਸ ਦੇ ਬੱਚਿਆਂ ਨੂੰ ਕੈਂਸਰ ਸਬੰਧੀ ਜਾਗਰੂਕ ਕੀਤਾ ਗਿਆ | ਇਸ ਤਹਿਤ ਡਾ: ਜਪਨੀਤ ਕੌਰ ਟਿਵਾਣਾ ਮੈਡੀਕਲ ...

ਪੂਰੀ ਖ਼ਬਰ »

ਪਿੰਡ ਰਹੂੜਿਆਂਵਾਲੀ ਦੀ ਗ੍ਰਾਮ ਪੰਚਾਇਤ ਕਾਂਗਰਸ ਵਿਚ ਸ਼ਾਮਿਲ

ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ)-ਪਿੰਡ ਰਹੂੜਿਆਂਵਾਲੀ ਵਿਖੇ ਅਕਾਲੀ ਦਲ ਨੂੰ ਉਸ ਸਮੇਂ ਝਟਕਾ ਲੱਗਿਆ ਜਦੋਂ ਸਰਪੰਚ ਬੋਹੜ ਸਿੰਘ ਜਟਾਣਾ ਬੱਲਮਗੜ੍ਹ ਦੀ ਪ੍ਰੇਰਨਾ ਸਦਕਾ ਮਨਮੋਹਨ ਸਿੰਘ ਹੇਅਰ ਸਰਪੰਚ, ਕਾਮਰੇਡ ਮਹਿੰਦਰ ਸਿੰਘ, ਅਮਨਦੀਪ ਸਿੰਘ, ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੇ ਹੱਕ ਵਿਚ 9 ਪਿੰਡਾਂ ਵਿਚ ਚੋਣ ਜਲਸੇ

ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ)-ਫਿਰੋਜ਼ਪੁਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੇ ਹੱਕ ਵਿਚ ਅੱਜ ਪਿੰਡ ਗੁਲਾਬੇਵਾਲਾ, ਖੱਪਿਆਂਵਾਲੀ, ਝੁੱਗੇ ਰਣਜੀਤਗੜ੍ਹ, ਰਣਜੀਤਗੜ੍ਹ, ਨੂਰਪੁਰ ਕ੍ਰਿਪਾਲਕੇ, ਮਾਂਗਟਕੇਰ, ਢਾਣੀ ...

ਪੂਰੀ ਖ਼ਬਰ »

ਮੱਲਣ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਦੋਦਾ, 14 ਮਈ (ਰਵੀਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਲਣ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਪਿੰ੍ਰਸੀਪਲ ਜਗਦੀਸ਼ ਰਾਏ ਨੇ ਦੱਸਿਆ ਕਿ ਮੱਲਣ ਸਕੂਲ ਦੇ 34 ਵਿਦਿਆਰਥੀਆਂ ਨੇ ਸਫ਼ਲਤਾ ਹਾਸਲ ਕੀਤੀ | ਉਨ੍ਹਾਂ ...

ਪੂਰੀ ਖ਼ਬਰ »

ਸੈਕਰਡ ਹਾਰਟ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਅਥਲੈਟਿਕਸ ਦੇ 30 ਮੈਡਲਾਂ ਸਮੇਤ ਵੱਖ-ਵੱਖ ਇਨਾਮ ਜਿੱਤੇ

ਮਲੋਟ, 14 ਮਈ (ਪਾਟਿਲ)-ਸ੍ਰੀ ਮੁਕਤਸਰ ਸਾਹਿਬ ਜ਼ੋਨਲ ਵਿਚ ਏ.ਐਸ.ਆਈ. ਐਸ.ਸੀ. ਦੇ ਬੀਤੇ ਦਿਨਾਂ ਵਿਚ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਦੌਰਾਨ ਸੈਕਰਡ ਹਾਰਟ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਕਈ ਇਨਾਮ ਜਿੱਤੇ | ਸਕੂਲ ਦੇ ਪਿ੍ੰਸੀਪਲ ਫਾਦਰ ਬੈਨੀ ਥਾਮਸ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅੰਮਿ੍ਤ ਪਬਲਿਕ ਸਕੂਲ ਭਲਾਈਆਣਾ ਦਾ ਨਤੀਜਾ ਸ਼ਾਨਦਾਰ ਰਿਹਾ

ਦੋਦਾ, 14 ਮਈ (ਰਵੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਜਾਰੀ ਕੀਤੇ ਗਏ 12ਵੀਂ ਜਮਾਤ ਦੇ ਨਤੀਜੇ 'ਚ ਅੰਮਿ੍ਤ ਪਬਲਿਕ ਸਕੂਲ ਪਿੰਡ ਭਲਾਈਆਣਾ ਦਾ ਨਤੀਜਾ 100 ਫ਼ੀਸਦੀ ਰਿਹਾ | ਪਿ੍ੰਸੀਪਲ ਜਗਜੀਤ ਕੌਰ ਨੇ ਦੱਸਿਆ ਕਿ ਸਕੂਲ 'ਚੋਂ ਪ੍ਰਦੀਪ ਕੌਰ ਨੇ 393, ਹਰਮੀਤ ਕੌਰ ਨੇ ...

ਪੂਰੀ ਖ਼ਬਰ »

ਮਾਤਾ ਗੁਜਰੀ ਪਬਲਿਕ ਸਕੂਲ ਦੇ ਬਾਲ ਸਕੇਟਿੰਗ ਹਾਕੀ ਖਿਡਾਰੀਆਂ ਦੀ ਵਰਲਡ ਕੱਪ ਲਈ ਚੋਣ ਹੋਈ

ਮੰਡੀ ਲੱਖੇਵਾਲੀ, 14 ਮਈ (ਮਿਲਖ ਰਾਜ)-ਮਾਤਾ ਗੁਜਰੀ ਪਬਲਿਕ ਸਕੂਲ ਦੇ ਖਿਡਾਰੀ ਆਪਣੀ ਪ੍ਰਤਿਭਾ ਸਦਕਾ ਵਰਲਡ ਕੱਪ ਵਿਚ ਆਪਣਾ ਸਥਾਨ ਬਣਾ ਚੁੱਕੇ ਹਨ | ਪਿਛਲੇ ਦਿਨੀਂ ਇੰਡੀਅਨ ਬਾਲ ਹਾਕੀ ਫੈਡਰੇਸ਼ਨ ਵਲੋਂ ਕਰਵਾਈ ਗਈ ਖੇਡ ਵਿਚ ਇਸ ਸਕੂਲ ਦੇ ਤਿੰਨ ਖਿਡਾਰੀਆਂ ਨੇ ਨੈਸ਼ਨਲ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਅੱਵਲ ਰਹਿਣ ਵਾਲੀ ਰੁਪਾਲੀ ਬਣਨਾ ਚਾਹੁੰਦੀ ਹੈ ਪ੍ਰੋਫ਼ੈਸਰ

ਮਲੋਟ, 14 ਮਈ (ਗੁਰਮੀਤ ਸਿੰਘ ਮੱਕੜ)-ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਜੀ.ਟੀ.ਬੀ ਸਕੂਲ ਦੀ ਵਿਦਿਆਰਥਣ ਰੁਪਾਲੀ ਪੁੱਤਰੀ ਵਿਨੋਦ ਕੁਮਾਰ ਮਿਗਲਾਣੀ ਨੇ 450 'ਚੋਂ 430 ਅੰਕਾਂ ਨਾਲ 95.56 ਫ਼ੀਸਦੀ ਅੰਕ ਲੈ ਕੇ ਕਾਮਰਸ ...

ਪੂਰੀ ਖ਼ਬਰ »

ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਨੇ ਮਾਂ ਦਿਵਸ 'ਤੇ ਬੂਟੇ ਲਗਾਏ

ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ)-ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਵਲੋਂ ਸ੍ਰੀ ਮੁਕਤਸਰ ਸਾਹਿਬ ਆਸ਼ਰਮ ਵਿਖੇ ਮਾਂ ਦਿਵਸ ਮੌਕੇ ਬੂਟੇ ਲਗਾਏ ਗਏ | ਇਸ ਮੌਕੇ ਸਾਧਵੀ ਸੁਮਨ ਭਾਰਤੀ ਨੇ ਦੱਸਿਆ ਕਿ ਆਦਿ ਕਾਲ ਤੋਂ ਮਨੁੱਖ ਆਪਣੀਆਂ ਜ਼ਰੂਰਤਾਂ ਨੂੰ ...

ਪੂਰੀ ਖ਼ਬਰ »

ਸ਼ਿਵਾਲਿਕ ਗਰੁੱਪ ਆਫ਼ ਸਕੂਲ ਨੇ ਮਾਂ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ)-ਸ਼ਿਵਾਲਿਕ ਗਰੁੱਪ ਆਫ ਸਕੂਲ ਨਾਲ ਸਬੰਧਿਤ ਸਾਰੀਆਂ ਸੰਸਥਾਵਾਂ ਵਿਚ ਮਾਂ ਦਿਵਸ ਮਨਾਇਆ ਗਿਆ, ਜਿਸ ਅਧੀਨ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਸਾਰੀਆਂ ਕਲਾਸਾਂ ਦੇ ਵਿਦਿਆਰਥੀਆਂ ਵਿਚ ਕਾਰਡ ਮੇਕਿੰਗ ਮੁਕਾਬਲਾ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਦਿੱਤੀ ਇਫ਼ਤਾਰ ਪਾਰਟੀ

ਮਲੋਟ, 14 ਮਈ (ਗੁਰਮੀਤ ਸਿੰਘ ਮੱਕੜ)-ਰਮਜ਼ਾਨ ਦੇ ਪਵਿੱਤਰ ਦਿਨਾਂ ਨੂੰ ਦੇਖਦੇ ਹੋਏ ਮੁਸਲਿਮ ਭਾਈਚਾਰੇ ਦੇ ਲੋਕਾਂ ਵਲੋਂ ਰੋਜ਼ੇ ਰੱਖੇ ਜਾ ਰਹੇ ਹਨ, ਇਸ ਕੜੀ ਤਹਿਤ ਆਸ਼ੂਤੋਸ਼ ਝਾਅ ਅਤੇ ਜਗਤਾਰ ਸਿੰਘ ਬਰਾੜ ਦੇ ਵਲੋਂ ਮੁਸਲਿਮ ਭਾਈਚਾਰੇ ਦੇ ਲੋਕਾਂ ਲਈ ਇਫ਼ਤਾਰ ਪਾਰਟੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX