ਤਾਜਾ ਖ਼ਬਰਾਂ


ਸੀ.ਏ.ਏ ਲਾਗੂ ਕਰਨ 'ਤੇ ਧੰਨਵਾਦ ਲਈ ਭਾਜਪਾ ਹੈੱਡਕੁਆਟਰ ਪਹੁੰਚੇ ਹਰਿਆਣਾ ਤੇ ਦਿੱਲੀ ਦੇ ਪਾਕਿਸਤਾਨੀ ਸ਼ਰਨਾਰਥੀ
. . .  22 minutes ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਤੇ ਹਰਿਆਣਾ 'ਚ ਰਹਿ ਰਹੇ ਪਾਕਿਸਤਾਨੀ ਸ਼ਰਨਾਰਥੀ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ...
ਸ਼੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ ਪੰਚਮੀ ਦਾ ਪਵਿੱਤਰ ਦਿਹਾੜਾ- ਭਾਈ ਲੌਂਗੋਵਾਲ
. . .  13 minutes ago
ਲੌਂਗੋਵਾਲ, 18 ਜਨਵਰੀ (ਸ.ਸ.ਖੰਨਾ ) ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜਨਮ ਅਸਥਾਨ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਅੱਜ ਅਜੀਤ ਨਾਲ ਗੱਲਬਾਤ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਗੁਰਦੁਆਰਾ...
ਸੜਕ ਹਾਦਸੇ 'ਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ
. . .  13 minutes ago
ਮੁੰਬਈ, 18 ਜਨਵਰੀ - ਮੁੰਬਈ-ਪੁਣੇ ਐਕਸਪ੍ਰੈੱਸ ਵੇਅ 'ਤੇ ਹੋਏ ਕਾਰ ਹਾਦਸੇ ਵਿਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ ਹੋ...
ਪ੍ਰਧਾਨ ਮੰਤਰੀ ਅਤੇ ਸੋਨੀਆ ਗਾਂਧੀ ਨੇ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  34 minutes ago
ਨਵੀਂ ਦਿੱਲੀ, 18 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਸਾਬਕਾ ਸੰਸਦ ਮੈਂਬਰ ਅਤੇ ਪੰਜਾਬ ਕੇਸਰੀ ਦਿੱਲੀ ਦੇ ਮੁੱਖ ਸੰਪਾਦਕ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਟਵੀਟ ਵਿਚ ਪ੍ਰਧਾਨ ਮੰਤਰੀ...
ਵਿਰਾਸਤੀ ਮਾਰਗ 'ਤੇ ਬੁੱਤ ਤੋੜਨ ਦੇ ਮਾਮਲੇ ਦਾ 9ਵਾਂ ਦੋਸ਼ੀ ਵੀ ਮੋਹਾਲੀ ਤੋਂ ਗ੍ਰਿਫ਼ਤਾਰ
. . .  53 minutes ago
ਅੰਮ੍ਰਿਤਸਰ, 18 ਜਨਵਰੀ (ਰਾਜੇਸ਼ ਕੁਮਾਰ) - ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਵਿਰਾਸਤੀ ਮਾਰਗ 'ਤੇ ਸਥਾਪਤ ਕੀਤੇ ਗਿੱਧੇ ਭੰਗੜੇ ਵਾਲੇ ਸਭਿਆਚਾਰਕ ਬੁੱਤਾਂ ਨੂੰ ਤੋੜਨ ਦੇ ਮਾਮਲੇ ਦਾ 9ਵਾਂ ਦੋਸ਼ੀ...
ਜੰਮੂ-ਕਸ਼ਮੀਰ 'ਚ ਰਹੱਸਮਈ ਬਿਮਾਰੀ ਕਾਰਨ 10 ਬੱਚਿਆਂ ਦੀ ਮੌਤ
. . .  about 1 hour ago
ਊਧਮਪੁਰ, 18 ਜਨਵਰੀ- ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ 'ਚ ਇੱਕ ਰਹੱਸਮਈ ਬਿਮਾਰੀ ਕਾਰਨ ਘੱਟੋ-ਘੱਟ 10 ਬੱਚਿਆਂ ਦੀ ਮੌਤ ਹੋ ਗਈ, ਜਦਕਿ 6 ਹੋਰ ਗੰਭੀਰ ਰੂਪ ਨਾਲ ਬਿਮਾਰ ਹਨ। ਇਸ ਸੰਬੰਧੀ ਅੱਜ ਇੱਕ...
19 ਜਨਵਰੀ ਨੂੰ ਵੀ ਖੁੱਲ੍ਹਾ ਰਹੇਗਾ ਸ਼ਿਰਡੀ ਸਾਂਈ ਮੰਦਰ
. . .  about 1 hour ago
ਮੁੰਬਈ, 18 ਜਨਵਰੀ - ਸ਼ਿਰਡੀ ਸਾਂਈ ਮੰਦਰ ਦੇ ਮੁੱਖ ਕਾਰਜਕਾਰੀ ਅਧਿਕਾਰੀ ਦੀਪਕ ਮੁਗਲੀਕਰ ਨੇ ਕਿਹਾ ਕਿ ਮੀਡੀਆ 'ਚ ਕੁੱਝ ਖ਼ਬਰਾਂ ਸਾਹਮਣੇ ਆਈਆਂ ਹਨ ਕਿ ਸਾਂਈ ਮੰਦਰ 19 ਜਨਵਰੀ...
ਤ੍ਰਿਵੇਂਦਰ ਰਾਵਤ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 18 ਜਨਵਰੀ - ਉੱਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਅੱਜ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...
ਸਿਰਫ਼ ਸੱਤਾ ਹਾਸਲ ਕਰਨ ਦੀ ਸੋਚ ਤਕ ਸੀਮਤ ਹੋ ਕੇ ਰਹਿ ਗਈ ਹੈ ਅਕਾਲੀ ਲੀਡਰਸ਼ਿਪ - ਪਰਮਿੰਦਰ ਢੀਂਡਸਾ
. . .  about 1 hour ago
ਨਵੀਂ ਦਿੱਲੀ, 18 ਜਨਵਰੀ (ਜਗਤਾਰ ਸਿੰਘ) - ਦਿੱਲੀ ਵਿਖੇ ਅਕਾਲੀ ਪਰਿਵਾਰਾਂ ਦੇ ਪ੍ਰੋਗਰਾਮ ਸਫਰ-ਏ-ਅਕਾਲੀ ਲਹਿਰ ਦੌਰਾਨ ਆਪਣੇ ਸੰਬੋਧਨ ਵਿਚ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ...
ਹਥਿਆਰਬੰਦ ਲੁਟੇਰਿਆਂ ਵੱਲੋਂ ਬੈਂਕ 'ਚੋਂ 5 ਲੱਖ ਦੀ ਲੁੱਟ
. . .  about 1 hour ago
ਜੰਡਿਆਲਾ ਗੁਰੂ/ਬੰਡਾਲਾ, 18 ਜਨਵਰੀ (ਰਣਜੀਤ ਸਿੰਘ ਜੋਸਨ, ਅੰਗਰੇਜ਼ ਸਿੰਘ ਹੁੰਦਲ) -ਪੁਲਿਸ ਥਾਣਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਬੰਡਾਲਾ ਦੀ ਐੱਚ. ਡੀ.ਐਫ.ਸੀ. ਬੈਂਕ ਚੋਂ ਅਣਪਛਾਤੇ ਹਥਿਆਰਬੰਦ ਲੁਟੇਰਿਆਂ...
ਸਾਲ 2013 ਦੇ ਗੁੜੀਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋ ਦੋਸ਼ੀ ਕਰਾਰ
. . .  about 1 hour ago
ਨਵੀਂ ਦਿੱਲੀ, 18 ਜਨਵਰੀ- ਦਿੱਲੀ ਦੇ ਗੁੜੀਆ ਜਬਰ ਜਨਾਹ ਮਾਮਲੇ 'ਚ ਦਿੱਲੀ ਦੀ ਇੱਕ ਅਦਾਲਤ ਨੇ ਪ੍ਰਦੀਪ ਅਤੇ ਮਨੋਜ ਸ਼ਾਹ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਪਾਕਸੋ, ਅਗਵਾਕਾਰੀ...
ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਵਰ੍ਹੇ ਨੂੰ ਲੈ ਕੇ 'ਸਫ਼ਰ-ਏ-ਅਕਾਲੀ ਲਹਿਰ' ਪ੍ਰੋਗਰਾਮ ਸ਼ੁਰੂ
. . .  about 1 hour ago
ਨਵੀਂ ਦਿੱਲੀ, 18 ਜਨਵਰੀ (ਜਗਤਾਰ ਸਿੰਘ) - ਦਿੱਲੀ ਦੇ ਸਮੂਹ ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਵਰ੍ਹੇ ਨੂੰ ਲੈ ਕੇ 'ਸਫ਼ਰ-ਏ-ਅਕਾਲੀ ਲਹਿਰ'...
ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ
. . .  about 1 hour ago
ਸੰਗਤ ਮੰਡੀ, 18 ਜਨਵਰੀ (ਦੀਪਕ ਕੁਮਾਰ) - ਸੰਗਤ ਮੰਡੀ 'ਚ ਬੀਤੀ ਰਾਤ 21 ਸਾਲਾ ਨੌਜਵਾਨ ਦੀ ਬਿਜਲੀ ਦੀਆਂ ਹਾਈਵੋਲਟੇਜ ਤਾਰਾਂ ਦੀ ਲਪੇਟ ਵਿਚ ਆਉਣ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ...
ਉਤਰਾਖੰਡ ਦੇ ਮੁੱਖ ਮੰਤਰੀ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ
. . .  1 minute ago
ਨਵੀਂ ਦਿੱਲੀ, 18 ਜਨਵਰੀ- ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਵਲੋਂ ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਰਾਵਤ ਨੇ ਰੱਖਿਆ ਮੰਤਰੀ ਨੂੰ...
ਕਿੱਨੌਰ : ਢਿਗਾਂ ਡਿੱਗਣ ਕਾਰਨ ਨੈਸ਼ਨਲ ਹਾਈਵੇ ਬੰਦ
. . .  about 2 hours ago
ਜੰਮੂ, 18 ਜਨਵਰੀ - ਜੰਮੂ ਕਸ਼ਮੀਰ ਦੇ ਕਿਨੌਰ ਜ਼ਿਲ੍ਹੇ ਦੀ ਸਬ ਡਿਵੀਜ਼ਨ ਪੂਹ 'ਚ ਢਿਗਾਂ ਡਿੱਗਣ ਕਾਰਨ ਪੰਗੀ ਨਾਲਾ ਨੈਸ਼ਨਲ ਹਾਈਵੇ-5 ਬੰਦ ਹੋ ਗਿਆ। ਪ੍ਰਸ਼ਾਸਨ ਵੱਲੋਂ ਢਿਗਾਂ ਹਟਾਉਣ...
ਪ੍ਰਗਿਆ ਠਾਕੁਰ ਨੂੰ ਸ਼ੱਕੀ ਚਿੱਠੀ ਭੇਜਣ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  about 2 hours ago
ਵਿਅਕਤੀ ਦਾ ਕੁੱਟ ਕੁੱਟ ਕੇ ਬੇਰਹਿਮੀ ਨਾਲ ਕਤਲ, ਉਪਰੰਤ ਹੋਈ ਗੋਲੀਬਾਰੀ 'ਚ 2 ਜ਼ਖਮੀ
. . .  about 2 hours ago
ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 20 ਜਨਵਰੀ ਨੂੰ ਹੋਵੇਗੀ ਸੁਣਵਾਈ
. . .  about 2 hours ago
ਸੀ.ਏ.ਏ ਅਤੇ ਐਨ.ਆਰ.ਸੀ ਨੂੰ ਲੈ ਕੇ ਇੱਕ ਮੰਚ 'ਤੇ ਆਉਣ ਸਾਰੀਆਂ ਵਿਰੋਧੀ ਪਾਰਟੀਆਂ - ਚਿਦੰਬਰਮ
. . .  about 2 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  about 2 hours ago
ਢੀਂਡਸਾ ਸਾਹਿਬ ਨੂੰ ਮੇਰਾ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨਾ ਬਿਲਕੁਲ ਵੀ ਪਸੰਦ ਨਹੀਂ - ਭਾਈ ਲੌਂਗੋਵਾਲ
. . .  about 2 hours ago
ਰਾਹੁਲ ਗਾਂਧੀ ਨੇ ਪਿਊਸ਼ ਗੋਇਲ ਅਤੇ ਹਰਸਿਮਰਤ ਬਾਦਲ ਨੂੰ ਲਿਖੀ ਚਿੱਠੀ
. . .  about 2 hours ago
ਜੰਮੂ ਕਸ਼ਮੀਰ 'ਚ ਵੁਆਇਸ ਅਤੇ ਐੱਸ.ਐਮ.ਐੱਸ ਸੇਵਾਵਾਂ ਹੋਣਗੀਆਂ ਬਹਾਲ - ਪ੍ਰਿੰਸੀਪਲ ਸਕੱਤਰ
. . .  about 2 hours ago
ਕਰਿਆਨੇ ਦਾ ਸਮਾਨ ਵੇਚ ਕੇ ਮੋਟਰਸਾਈਕਲਾਂ 'ਤੇ ਆ ਰਹੇ ਨੌਜਵਾਨਾਂ ਨੂੰ ਟਰੱਕ ਨੇ ਮਾਰੀ ਟੱਕਰ, ਦੋਹਾਂ ਦੀ ਮੌਤ
. . .  about 3 hours ago
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੌਮ ਨੂੰ ਅਗਵਾਈ ਦੇਣ ਦੀ ਅਪੀਲ
. . .  about 3 hours ago
ਪੁੱਛਗਿੱਛ ਲਈ ਡੀ. ਐੱਸ. ਪੀ. ਦਵਿੰਦਰ ਸਿੰਘ ਨੂੰ ਦਿੱਲੀ ਲਿਆਏਗੀ ਐੱਨ. ਆਈ. ਏ.
. . .  about 3 hours ago
ਨਾਗਰਿਕਤਾ ਕਾਨੂੰਨ ਨੂੰ ਪੰਜਾਬ 'ਚ ਲਾਗੂ ਕਰਾਉਣ ਲਈ ਅੰਮ੍ਰਿਤਸਰ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 4 hours ago
ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਹਾਈਵੇਅ 'ਤੇ ਪਲਟੀ ਕਾਰ, ਤਿੰਨ ਜ਼ਖ਼ਮੀ
. . .  about 4 hours ago
ਸਾਨੀਆ ਮਿਰਜ਼ਾ ਦਾ ਧਮਾਕਾ, ਮਾਂ ਬਣਨ ਤੋਂ ਬਾਅਦ ਜਿੱਤਿਆ ਪਹਿਲਾ ਖ਼ਿਤਾਬ
. . .  about 4 hours ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਰੱਖੇ ਗਏ ਚਾਰ ਹੋਰ ਨੇਤਾ ਰਿਹਾਅ
. . .  about 4 hours ago
ਸਾਬਕਾ ਸੰਸਦ ਮੈਂਬਰ ਅਸ਼ਵਨੀ ਚੋਪੜਾ ਦਾ ਦੇਹਾਂਤ
. . .  about 4 hours ago
ਸਾਵਰਕਰ ਨੂੰ ਲੈ ਕੇ ਸੰਜੇ ਰਾਓਤ ਨੇ ਫਿਰ ਦਿੱਤਾ ਵਿਵਾਦਿਤ ਬਿਆਨ, ਕਿਹਾ- ਵਿਰੋਧ ਕਰਨ ਵਾਲਿਆਂ ਨੂੰ ਭੇਜੋ ਜੇਲ੍ਹ
. . .  about 5 hours ago
ਸੰਘਣੀ ਧੁੰਦ ਕਾਰਨ ਰੁਕੀ ਲੁਧਿਆਣੇ ਦੀ ਰਫ਼ਤਾਰ
. . .  about 5 hours ago
ਚੰਦਰਸ਼ੇਖਰ ਆਜ਼ਾਦ ਦੀ ਜ਼ਮਾਨਤ ਸੋਧ ਦਾ ਮਾਮਲਾ 21 ਜਨਵਰੀ ਤੱਕ ਲਈ ਮੁਲਤਵੀ
. . .  about 5 hours ago
ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਬਾਹਰ ਕਾਂਗਰਸੀ ਵਰਕਰਾਂ ਦਾ ਵਿਰੋਧ-ਪ੍ਰਦਰਸ਼ਨ
. . .  about 6 hours ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਮਾਮਲੇ ਦੀ ਐੱਨ. ਆਈ. ਏ. ਕਰੇਗੀ ਜਾਂਚ
. . .  about 6 hours ago
ਸੰਘਣੀ ਧੁੰਦ ਅਤੇ ਠੰਢ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 6 hours ago
ਪਾਕਿਸਤਾਨ 'ਚ ਹਿੰਦੂ ਲੜਕੀਆਂ ਦੀ ਅਗਵਾਕਾਰੀ 'ਤੇ ਭਾਰਤ ਨੇ ਜਤਾਇਆ ਵਿਰੋਧ, ਪਾਕਿ ਹਾਈ ਕਮਿਸ਼ਨ ਦਾ ਅਧਿਕਾਰੀ ਤਲਬ
. . .  about 7 hours ago
ਮਥੁਰਾ 'ਚ ਨਾਬਾਲਗ ਲੜਕੀ ਨਾਲ ਜਬਰ ਜਨਾਹ
. . .  about 7 hours ago
ਦਿੱਲੀ ਬਾਰ ਕੌਂਸਲ ਨੇ ਨਿਰਭਿਆ ਮਾਮਲੇ 'ਚ ਦੋਸ਼ੀਆਂ ਦੇ ਵਕੀਲ ਏ.ਪੀ ਸਿੰਘ ਨੂੰ ਜਾਰੀ ਕੀਤਾ ਨੋਟਿਸ
. . .  about 8 hours ago
ਲਖਨਊ ਦੇ ਘੰਟਾ ਘਰ ਨੇੜੇ ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ ਵਿਰੁੱਧ ਪ੍ਰਦਰਸ਼ਨ ਜਾਰੀ
. . .  about 8 hours ago
ਜਬਰ ਜਨਾਹ ਦੇ ਦੋਸ਼ੀਆਂ ਨੇ ਪੀੜਤ ਦੀ ਮਾਂ ਨੂੰ ਕੁੱਟ-ਕੁੱਟ ਕੇ ਉਤਾਰਿਆਂ ਮੌਤ ਦੇ ਘਾਟ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਟਾਂਗਰਾ ਨੇੜੇ 2 ਗੱਡੀਆਂ ਦੀ ਟੱਕਰ 'ਚ 2 ਦੀ ਮੌਤ
. . .  1 day ago
ਸਾਬਕਾ ਕੈਬਨਿਟ ਮੰਤਰੀ ਰਣੀਕੇ ਦੀ ਅਗਵਾਈ 'ਚ ਅਕਾਲੀ ਵਰਕਰਾਂ ਵੱਲੋਂ ਥਾਣਾ ਕੰਬੋਅ ਮੂਹਰੇ ਧਰਨਾ
. . .  1 day ago
ਰਾਜਕੋਟ ਦੂਸਰਾ ਵਨਡੇ : ਭਾਰਤ ਨੇ ਆਸਟਰੇਲੀਆ ਨੂੰ 36 ਦੌੜਾਂ ਨਾਲ ਹਰਾਇਆ
. . .  1 day ago
ਮੋਟਰਸਾਈਕਲ ਤੇ ਇਨੋਵਾ ਕਾਰ ਦੀ ਆਹਮੋ-ਸਾਹਮਣੀ ਟੱਕਰ 'ਚ 1 ਦੀ ਮੌਤ
. . .  1 day ago
ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਪੁਲਿਸ ਚੌਕੀ ਇੰਚਾਰਜ ਸਮੇਤ ਤਿੰਨ ਮੁਲਾਜ਼ਮਾਂ ਨਾਲ ਕੀਤੀ ਕੁੱਟਮਾਰ
. . .  1 day ago
ਰਾਜਕੋਟ ਦੂਸਰਾ ਵਨਡੇ : 16 ਓਵਰਾਂ ਮਗਰੋਂ ਆਸਟਰੇਲੀਆ 86/2 'ਤੇ , ਟੀਚਾ 341 ਦੌੜਾਂ ਦਾ
. . .  1 day ago
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੇ ਰੋਸ ਵਜੋਂ ਸ਼ੁਤਰਾਣਾ ਸਕੂਲ ਅੱਗੇ ਵਿਦਿਆਰਥੀਆਂ ਨੇ ਲਾਇਆ ਧਰਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਜੇਠ ਸੰਮਤ 551

ਕਪੂਰਥਲਾ / ਫਗਵਾੜਾ

ਚੌਕਸੀ ਵਿਭਾਗ ਵਲੋਂ ਰਿਸ਼ਵਤ ਲੈਂਦਾ ਫਾਇਰ ਸਟੇਸ਼ਨ ਅਫ਼ਸਰ ਗਿ੍ਫ਼ਤਾਰ

ਕਪੂਰਥਲਾ, 14 ਮਈ (ਸਡਾਨਾ)- ਚੌਕਸੀ ਵਿਭਾਗ ਦੀ ਟੀਮ ਨੇ ਕਪੂਰਥਲਾ ਵਿਖੇ ਤਾਇਨਾਤ ਫਾਇਰ ਸਟੇਸ਼ਨ ਦੇ ਅਫ਼ਸਰ ਅਜੇ ਗੋਇਲ ਨੂੰ ਐੱਨ.ਓ.ਸੀ. ਦੇਣ ਦੇ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਵਿਜੀਲੈਂਸ ਜਲੰਧਰ ਰੇਂਜ ਦਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਹਰਮਨ ਵਾਲੀਆ ਪੁੱਤਰ ਰਜਿੰਦਰ ਵਾਲੀਆ ਵਾਸੀ ਮਨਸੂਰਵਾਲ ਦੋਨਾ ਨੇ ਡੀ.ਐੱਸ.ਪੀ. ਵਿਜੀਲੈਂਸ ਬਿਊਰੋ ਯੂਨਿਟ ਕਪੂਰਥਲਾ ਕਰਮਵੀਰ ਸਿੰਘ ਚਾਹਲ ਨੂੰ ਸ਼ਿਕਾਇਤ ਦਿੱਤੀ ਕਿ ਅਜੈ ਗੋਇਲ ਫਾਇਰ ਸਟੇਸ਼ਨ ਅਫ਼ਸਰ ਉਸ ਪਾਸੋਂ ਪੈਟਰੋਲ ਪੰਪ ਲਈ ਐੱਨ.ਓ.ਸੀ. ਦੇਣ ਬਦਲੇ 10 ਹਜ਼ਾਰ ਰੁਪਏ ਦੀ ਮੰਗ ਕਰ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਅਨੁਸਾਰ ਉਸ ਨੇ 11 ਦਸੰਬਰ 2018 ਨੂੰ ਇੰਡੀਅਨ ਆਇਲ ਕੰਪਨੀ ਦਾ ਪੰਪ ਔਜਲਾ ਰੋਡ ਮਨਸੂਰਵਾਲ ਦੋਨਾ ਲਈ ਆਨਲਾਈਨ ਅਪਲਾਈ ਕੀਤਾ ਸੀ, ਜਿਸ ਸਬੰਧੀ ਉਸ ਨੂੰ ਕੰਪਨੀ ਵਲੋਂ ਇਕ ਪੱਤਰ ਜਾਰੀ ਕੀਤਾ ਗਿਆ | ਸ਼ਿਕਾਇਤਕਰਤਾ ਅਨੁਸਾਰ ਪੰਪ ਦੀ ਐੱਨ.ਓ.ਸੀ. ਲੈਣ ਸਬੰਧੀ ਉਸ ਨੇ ਬੀਤੀ 18 ਮਾਰਚ ਨੂੰ ਅਪਲਾਈ ਕੀਤਾ, ਜਿਸ ਦੀ ਇਕ ਕਾਪੀ ਫਾਇਰ ਸਟੇਸ਼ਨ ਅਫ਼ਸਰ ਫਾਇਰ ਬਿ੍ਗੇਡ ਕਪੂਰਥਲਾ ਨੂੰ ਪੁੱਜ ਗਈ, ਜਿਸ 'ਤੇ ਅਪ੍ਰੈਲ ਮਹੀਨੇ ਵਿਚ ਅਜੈ ਗੋਇਲ ਫਾਇਰ ਸਟੇਸ਼ਨ ਅਫ਼ਸਰ ਨੇ ਪੰਪ ਵਾਲੀ ਜਗ੍ਹਾ 'ਤੇ ਮੌਕਾ ਦੇਖਿਆ ਤੇ ਸ਼ਿਕਾਇਤਕਰਤਾ ਨੂੰ ਕਿਹਾ ਕਿ ਪੰਪ ਦੀ ਜਗ੍ਹਾ ਦੇ ਸਾਹਮਣੇ ਸੜਕ ਉਪਰੋਂ ਬਿਜਲੀ ਦੀਆਂ ਤਾਰਾਂ ਲੰਘ ਰਹੀਆਂ ਹਨ | ਇਸ ਸਬੰਧੀ ਉਸ ਨੇ ਤਾਰਾਂ ਨੂੰ ਉੱਚਾ ਕਰਵਾਉਣ ਬਾਰੇ ਸਵੈ ਘੋਸ਼ਣਾ ਪੱਤਰ ਦੇਣ ਲਈ ਕਿਹਾ, ਜਿਸ 'ਤੇ ਸ਼ਿਕਾਇਤਕਰਤਾ ਨੇ ਉਸ ਨੂੰ ਹੱਥ ਲਿਖ਼ਤ ਸਵੈ ਘੋਸ਼ਣਾ ਪੱਤਰ ਦੇ ਦਿੱਤਾ | ਅਜੈ ਗੋਇਲ ਨੇ ਸ਼ਿਕਾਇਤਕਰਤਾ ਨੂੰ ਕਿਹਾ ਕਿ ਦਫ਼ਤਰ ਵਿਚੋਂ ਸਰਕਾਰੀ ਫ਼ੀਸ 1 ਹਜ਼ਾਰ ਰੁਪਏ ਦੀ ਰਸੀਦ ਕਟਵਾ ਲਓ, ਜੋ ਕਿ ਸ਼ਿਕਾਇਤਕਰਤਾ ਨੇ ਕਟਵਾ ਲਈ | ਜਦੋਂ ਦੋ-ਤਿੰਨ ਦਿਨ ਬਾਅਦ ਅਜੈ ਗੋਇਲ ਨੂੰ ਅੱੈਨ.ਓ.ਸੀ. ਜਾਰੀ ਕਰਨ ਸਬੰਧੀ ਵਾਰ-ਵਾਰ ਮਿਲ ਕੇ ਪੁੱਛਿਆ ਗਿਆ ਤਾਂ ਉਹ ਲਾਅਰੇ ਲਗਾਉਂਦਾ ਰਿਹਾ ਤੇ ਉਸ ਨੇ ਐੱਨ.ਓ.ਸੀ. ਜਾਰੀ ਕਰਨ ਸਬੰਧੀ ਫ਼ੋਨ 'ਤੇ ਗੱਲਬਾਤ ਕੀਤੀ ਤੇ 10 ਹਜ਼ਾਰ ਰੁਪਏ ਦੀ ਕਥਿਤ ਤੌਰ 'ਤੇ ਰਿਸ਼ਵਤ ਦੀ ਮੰਗ ਕੀਤੀ | ਐੱਸ.ਐੱਸ.ਪੀ. ਵਿਜੀਲੈਂਸ ਨੇ ਦੱਸਿਆ ਕਿ ਹਰਮਨ ਵਾਲੀਆ ਦੀ ਸ਼ਿਕਾਇਤ 'ਤੇ ਡੀ.ਐੱਸ.ਪੀ. ਕਰਮਵੀਰ ਸਿੰਘ ਚਾਹਲ, ਇੰਸਪੈਕਟਰ ਲਖਵਿੰਦਰ ਸਿੰਘ, ਏ.ਐੱਸ.ਆਈ. ਗੁਰਿੰਦਰ ਸਿੰਘ, ਏ.ਐੱਸ.ਆਈ. ਸੁਖਚੈਨ ਸਿੰਘ, ਹਵਾਲਦਾਰ ਹਰੀਸ਼ ਕੁਮਾਰ, ਪਰਮਜੀਤ ਸਿੰਘ, ਕੁਲਵਿੰਦਰ ਸਿੰਘ, ਸਿਪਾਹੀ ਰਵਿੰਦਰ ਕੁਮਾਰ, ਪਰਮਜੀਤ ਕੌਰ, ਹਰਪ੍ਰੀਤ ਕੌਰ, ਸੰਜੀਵ ਕੁਮਾਰ 'ਤੇ ਆਧਾਰਿਤ ਟੀਮ ਦੇ ਨਾਲ ਸਰਕਾਰੀ ਗਵਾਹ ਡਾ. ਲਖਵਿੰਦਰ ਸਿੰਘ ਵੈਟਰਨਰੀ ਅਫ਼ਸਰ, ਡਾ. ਜਸਵਿੰਦਰਪਾਲ ਸਿਵਲ ਹਸਪਤਾਲ ਤੇ ਅਸ਼ੋਕ ਕੁਮਾਰ ਆਬਕਾਰੀ ਅਧਿਕਾਰੀ ਨੂੰ ਨਾਲ ਲੈ ਕੇ ਟਰੈਪ ਲਗਾਇਆ ਗਿਆ, ਜਿਸ 'ਤੇ ਹਰਮਨ ਵਾਲੀਆ ਪਾਸੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਅਜੈ ਗੋਇਲ ਨੂੰ ਰੰਗੇ ਹੱਥੀ ਗਿ੍ਫ਼ਤਾਰ ਕੀਤਾ ਗਿਆ ਤੇ ਉਸ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ |

ਗਲੀ 'ਚ ਖੜ੍ਹਾ ਮੋਟਰਸਾਈਕਲ ਚੋਰੀ

ਨਡਾਲਾ, 14 ਮਈ (ਮਾਨ)- ਨੰਗਲ ਲੁਬਾਣਾ ਤੋਂ ਪਿੰਡ ਜੱਗ ਬਹਿਲੋਲਪੁਰ ਵਾਸੀ ਨੌਜਵਾਨ ਦਾ ਚੋਰਾਂ ਨੇ ਰਾਤ ਸਮੇਂ ਮੋਟਰਸਾਈਕਲ ਚੋਰੀ ਕਰ ਲਿਆ | ਇਸ ਸਬੰਧੀ ਪੁੱਤਰ ਲੱਖਾ ਰਾਮ ਵਾਸੀ ਜੱਗ ਬਹਿਲੋਲਪੁਰ ਨੇ ਦੱਸਿਆ ਕਿ ਉਸ ਨੇ ਪਿੰਡ ਨੰਗਲ ਲੁਬਾਣਾ ਵਿਖੇ ਕਿਸੇ ਵਿਆਹ ਸਮਾਗਮ ਵਿਚ ...

ਪੂਰੀ ਖ਼ਬਰ »

ਜ਼ਹਿਰੀਲਾ ਪਦਾਰਥ ਨਿਗਲਣ ਨਾਲ ਵਿਅਕਤੀ ਦੀ ਮੌਤ

ਫਗਵਾੜਾ, 14 ਮਈ (ਵਿਸ਼ੇਸ਼ ਪ੍ਰਤੀਨਿਧ)- ਭੇਦਭਰੀ ਹਾਲਤ ਵਿਚ ਇਕ ਵਿਅਕਤੀ ਵਲੋਂ ਜ਼ਹਿਰੀਲਾ ਪਦਾਰਥ ਨਿਗਲਣ ਕਰਕੇ ਉਸਦੀ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਨਰੇਸ਼ ਕੁਮਾਰ ਪੁੱਤਰ ਪ੍ਰੇਮ ਪਾਲ ਵਾਸੀ ਫਗਵਾੜਾ ਦੇ ਰੂਪ ਵਿਚ ਹੋਈ ਹੈ | ਪੁਲਿਸ ਨੇ ਇਸ ਸਬੰਧੀ ਬਣਦੀ ਕਾਰਵਾਈ ਕਰ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

ਕਾਲਾ ਸੰਘਿਆਂ, 14 ਮਈ (ਬਲਜੀਤ ਸਿੰਘ ਸੰਘਾ)- ਇੱਥੋਂ ਨਜ਼ਦੀਕੀ ਪਿੰਡ ਸੁੰਨੜਵਾਲਾ ਜ਼ਿਲ੍ਹਾ ਕਪੂਰਥਲਾ ਵਿਖੇ ਇਕ ਨੌਜਵਾਨ ਦੀ ਬੋਰ ਵਿਚੋਂ ਮੋਟਰ ਕੱਢਦੇ ਸਮੇਂ ਕਰੰਟ ਲੱਗਣ ਨਾਲ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਤਰਲੋਕ ...

ਪੂਰੀ ਖ਼ਬਰ »

ਜਦੋਂ ਫਰੀਜਰ 'ਚ ਰੱਖੀ ਮਿ੍ਤਕ ਦੇਹ 5 ਘੰਟੇ ਬਾਅਦ ਜਿਊਾਦੀ ਪਾਈ ਗਈ

ਕਾਲਾ ਸੰਘਿਆਂ, 14 ਮਈ (ਬਲਜੀਤ ਸਿੰਘ ਸੰਘਾ)- ਸਥਾਨਕ ਕਸਬੇ 'ਚ ਬਾਬਾ ਨੰਦ ਚੰਦ ਮਿ੍ਤਕ ਦੇਹ ਸੰਭਾਲ ਘਰ ਵਿਖੇ ਰੱਖੀ ਮਿ੍ਤਕ ਦੇਹ 5 ਘੰਟੇ ਬਾਅਦ ਜਿਊਦੀ ਪਾਈ ਜਾਣ ਦਾ ਸਨਸਨੀਖੇਦ ਸਮਾਚਾਰ ਮਿਲਿਆ ਹੈ | ਸਥਾਨਕ ਪੁਲਿਸ ਚੌਾਕੀ ਦੇ ਇੰਚਾਰਜ ਠਾਕੁਰ ਸਿੰਘ ਏ. ਐੱਸ. ਆਈ. ਤੇ ਬਾਬਾ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ ਔਰਤ ਹਵਾਲਾਤੀਆਂ ਤੇ ਕੈਦੀਆਂ ਦੀ ਮੁਲਾਕਾਤ ਨਿਯਮਾਂ ਅਨੁਸਾਰ ਕਰਵਾਈ ਜਾਵੇ-ਕਿਸ਼ੋਰ ਕੁਮਾਰ

ਕਪੂਰਥਲਾ, 14 ਮਈ (ਅਮਰਜੀਤ ਕੋਮਲ)- ਕੇਂਦਰੀ ਜੇਲ੍ਹ 'ਚ ਬੰਦ ਔਰਤ ਹਵਾਲਾਤੀਆਂ ਤੇ ਕੈਦੀਆਂ ਦੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਨਿਯਮਾਂ ਅਨੁਸਾਰ ਮੁਲਾਕਾਤ ਕਰਵਾਈ ਜਾਵੇ | ਇਹ ਗੱਲ ਕਿਸ਼ੋਰ ਕੁਮਾਰ ਜ਼ਿਲ੍ਹਾ ਤੇ ਸੈਸ਼ਨ ਜੱਜ ਕਪੂਰਥਲਾ ਨੇ ਅੱਜ ਕੇਂਦਰੀ ਜੇਲ੍ਹ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਡਡਵਿੰਡੀ, 14 ਮਈ (ਪ. ਪ.)- ਪੁਲਿਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਉਸ ਵੇਲੇ ਸਫ਼ਲਤਾ ਮਿਲੀ ਜਦੋਂ ਸੁਲਤਾਨਪੁਰ ਲੋਧੀ ਪੁਲਿਸ ਨੇ ਇਕ ਵਿਅਕਤੀ ਨੂੰ 260 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗਿ੍ਫ਼ਤਾਰ ਕਰ ਲਿਆ | ਥਾਣਾ ਸੁਲਤਾਨਪੁਰ ਲੋਧੀ ਪੁਲਿਸ ਦੇ ਮੁਖੀ ...

ਪੂਰੀ ਖ਼ਬਰ »

ਮੰਡ ਖੇਤਰ ਦੇ ਮੰਡਕੁਲਾ 'ਚ ਨਾੜ ਨੂੰ ਲੱਗੀ ਭਿਆਨਕ ਅੱਗ

ਬੇਗੋਵਾਲ, 14 ਮਈ (ਸੁਖਜਿੰਦਰ ਸਿੰਘ)- ਬੀਤੀ ਰਾਤ ਚੱਲੀ ਤੇਜ਼ ਹਨੇ੍ਹਰੀ ਨੇ ਕਿਸਾਨਾਂ ਵਲੋਂ ਲਗਾਈ ਨਾੜ ਨੂੰ ਅੱਗ ਦੀ ਲਪੇਟ ਵਿਚ ਮੰਡ ਖੇਤਰ ਦੇ ਮੰਡਕੁਲਾ ਪਿੰਡ ਦੇ ਬਾਹਰ ਖੇਤਾਂ ਵਿਚ 10 ਗੁੱਜਰਾਂ ਦੇ ਘਰ ਆਉਣ ਨਾਲ ਉਨ੍ਹਾਂ ਦੇ ਘਰ ਜਿੱਥੇ ਬਿਲਕੁਲ ਸੜ ਕੇ ਸੁਆਹ ਹੋ ਗਏ, ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਹੋਟਲਾਂ ਤੇ ਸਾਈਬਰ ਕੈਫੇ ਸਬੰਧੀ ਵੱਖ-ਵੱਖ ਹੁਕਮ ਜਾਰੀ

ਕਪੂਰਥਲਾ, 14 ਮਈ (ਅ. ਬ.)- ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਇੰਜ: ਡੀ.ਪੀ.ਐਸ. ਖਰਬੰਦਾ ਨੇ ਇਕ ਹੁਕਮ ਜਾਰੀ ਕਰਕੇ ਜ਼ਿਲ੍ਹੇ ਵਿਚ ਪੈਂਦੇ ਸਮੂਹ ਸਾਈਬਰ ਕੈਫ਼ੇ/ਐੱਸ.ਟੀ.ਡੀ.ਪੀ.ਸੀ.ਓ./ਹੋਟਲ ਮਾਲਕਾਂ ਲਈ ਵੱਖ-ਵੱਖ ਹੁਕਮ ਜਾਰੀ ਕਰਦਿਆਂ ਕਿਹਾ ਕਿ ਉਹ ਆਪਣੇ ਅਦਾਰਿਆਂ ਵਿਚ ...

ਪੂਰੀ ਖ਼ਬਰ »

ਫਗਵਾੜਾ 'ਚ ਅੱਧੀ ਦਰਜਨ ਪਰਿਵਾਰ ਬਸਪਾ ਨੂੰ ਛੱਡ ਕੇ ਕਾਂਗਰਸ ਵਿਚ ਸ਼ਾਮਿਲ

ਫਗਵਾੜਾ, 14 ਮਈ (ਤਰਨਜੀਤ ਸਿੰਘ ਕਿੰਨੜਾ)- ਲੋਕ ਸਭਾ ਚੋਣਾਂ ਲਈ 19 ਮਈ ਨੂੰ ਹੋਣ ਵਾਲੀ ਵੋਟਿੰਗ ਤੋਂ ਠੀਕ ਪਹਿਲਾਂ ਕਾਂਗਰਸ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਡਾ. ਅੰਬੇਡਕਰ ਚੌਕ ਹਦੀਆਬਾਦ ਦੇ ਵਸਨੀਕ ਕਰੀਬ ਅੱਧੀ ਦਰਜਨ ਪਰਿਵਾਰਾਂ ਦੇ ਦਰਜਨਾਂ ਮੈਂਬਰਾਂ ਨੇ ...

ਪੂਰੀ ਖ਼ਬਰ »

'ਆਪ' ਦੇ ਇਕ ਦਰਜਨ ਤੋ ਵੱਧ ਪਰਿਵਾਰ ਹੋਏ ਅਕਾਲੀ-ਭਾਜਪਾ 'ਚ ਸ਼ਾਮਿਲ

ਫਗਵਾੜਾ, 14 ਮਈ (ਅਸ਼ੋਕ ਕੁਮਾਰ ਵਾਲੀਆ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਸੋਮ ਪ੍ਰਕਾਸ਼ ਕੈਂਥ ਦੀ ਚੋਣ ਮੁਹਿੰਮ ਨੂੰ ਉਦੋਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਕੌਾਸਲਰ ਪਰਮਜੀਤ ਕੌਰ ਕੰਬੋਜ ਤੇ ਰਾਜ ਕੁਮਾਰ ਗੁਪਤਾ ਦੀ ਅਗਵਾਈ ...

ਪੂਰੀ ਖ਼ਬਰ »

ਲੋਕ ਮੁੜ ਅਕਾਲੀ-ਭਾਜਪਾ ਗੱਠਜੋੜ ਨੂੰ ਲੋਕ ਸਭਾ ਚੋਣਾਂ 'ਚ ਫ਼ਤਵਾ ਦੇਣ- ਸੋਮ ਪ੍ਰਕਾਸ਼ ਕੈਂਥ

ਪਾਂਸ਼ਟਾ, 14 ਮਈ (ਸਤਵੰਤ ਸਿੰਘ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੋਮ ਪ੍ਰਕਾਸ਼ ਕੈਂਥ ਵਲੋਂ ਦਾਣਾ ਮੰਡੀ ਪਾਂਸ਼ਟਾ ਵਿਚ ਇਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਇਲਾਕੇ ਵਿਚ ਵੱਡੇ ਉਦਯੋਗ ਲਿਆਉਣ ਦੇ ਨਾਲ-ਨਾਲ ਸਰਬਪੱਖੀ ...

ਪੂਰੀ ਖ਼ਬਰ »

ਸਭਾ ਚੋਣਾਂ ਮਗਰੋਂ ਕਾਂਗਰਸ ਦਾ ਸਫ਼ਾਇਆ ਹੋ ਜਾਵੇਗਾ- ਬੀਬੀ ਜਗੀਰ ਕੌਰ

ਸੁਲਤਾਨਪੁਰ ਲੋਧੀ, 14 ਮਈ (ਨਰੇਸ਼ ਹੈਪੀ)- ਲੋਕ ਸਭਾ ਚੋਣਾਂ ਮਗਰੋਂ ਪੰਜਾਬ ਹੀ ਨਹੀਂ ਸਗੋਂ ਪੂਰੇ ਦੇਸ਼ ਅੰਦਰੋਂ ਕਾਂਗਰਸ ਪਾਰਟੀ ਦਾ ਪੂਰੀ ਤਰ੍ਹਾਂ ਸਫ਼ਾਇਆ ਹੋ ਜਾਵੇਗਾ | ਇਹ ਦਾਅਵਾ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਬੀਬੀ ਜਗੀਰ ...

ਪੂਰੀ ਖ਼ਬਰ »

ਡਾ. ਰਾਜ ਕੁਮਾਰ ਚੱਬੇਵਾਲ ਨੂੰ ਭਾਰੀ ਬਹੁਮਤ ਨਾਲ ਜਿਤਾਵਾਂਗੇ- ਚੀਮਾ

ਢਿਲਵਾਂ, 14 ਮਈ (ਸੁਖੀਜਾ, ਪ੍ਰਵੀਨ)- 'ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪਿਛਲੇ ਸਮੇਂ ਦੌਰਾਨ ਪਿੰਡਾਂ/ਸ਼ਹਿਰਾਂ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੇ ਪੰਜਾਬ ਨੂੰ ਨੰਬਰ ਇਕ ਸੂਬਾ ਬਣਾ ਦਿੱਤਾ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਡਾ. ਉਪਿੰਦਰਜੀਤ ਕੌਰ ਵਲੋਂ ਅਹਿਮਦਪੁਰ ਵਿਖੇ ਚੋਣ ਮੀਟਿੰਗ

ਡਡਵਿੰਡੀ, 14 ਮਈ (ਪ. ਪ.)- ਡਾ. ਉਪਿੰਦਰਜੀਤ ਕੌਰ ਸਾਬਕਾ ਵਿੱਤ ਮੰਤਰੀ ਪੰਜਾਬ ਨੇ ਚੋਣ ਮੁਹਿੰਮ ਨੂੰ ਹੋਰ ਤੇਜ ਕਰਦਿਆਂ ਹਲਕੇ ਦੇ ਪਿੰਡ ਅਹਿਮਦਪੁਰ ਵਿਖੇ ਗੁਰਵਿੰਦਰ ਸਿੰਘ, ਆਜ਼ਾਦ ਸਿੰਘ ਅਤੇ ਗੁਰਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਵਿਸ਼ਾਲ ਚੋਣ ਮੀਟਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਸਤਿਗੁਰੂ ਗਿਆਨ ਨਾਥ ਧਰਮ ਪ੍ਰਚਾਰ ਕਮੇਟੀ ਵਲੋਂ ਬੀਬੀ ਖਾਲੜਾ ਦੀ ਹਮਾਇਤ

ਢੱਤੂਢੀਂਗਾ, 14 ਮਈ (ਬਲਜੀਤ ਸਿੰਘ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਪੀ.ਡੀ.ਏ. ਦੇ ਸਾਂਝੇ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੀ ਚੋਣ ਮੁਹਿੰਮ ਨੂੰ ਉਸ ਵਕਤ ਹੁੰਗਾਰਾ ਮਿਲਿਆ ਜਦੋਂ ਸਤਿਗੁਰੂ ਗਿਆਨ ਨਾਥ ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਂ ਨੇ ਉਨ੍ਹਾਂ ਦਾ ਸਮਰਥਨ ...

ਪੂਰੀ ਖ਼ਬਰ »

ਡਾ. ਰਵਜੋਤ ਨੂੰ ਵੱਡੀ ਲੀਡ ਨਾਲ ਜਿੱਤਾਵਾਂਗੇ- ਸੀਤਲ ਪਲਾਹੀ

ਫਗਵਾੜਾ, 14 ਮਈ (ਅਸ਼ੋਕ ਕੁਮਾਰ ਵਾਲੀਆ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਰਵਜੋਤ ਸਿੰਘ ਦੀ ਚੋਣ ਮੁਹਿੰਮ ਨੂੰ ਫਗਵਾੜਾ ਸ਼ਹਿਰ ਸਮੇਤ ਪਿੰਡਾਂ ਵਿਚ ਵੀ ਮਿਲ ਰਹੇ ਭਰਵੇਂ ਹੁੰਗਾਰੇ ਤੋਂ ਹੁਣ ਸਾਫ਼ ਜ਼ਾਹਿਰ ਹੋ ਗਿਆ ਹੈ ਕਿ ਡਾ. ...

ਪੂਰੀ ਖ਼ਬਰ »

ਬਿਹਾਰੀਪੁਰ ਵਿਖੇ ਬੀਬੀ ਜਗੀਰ ਕੌਰ ਦੇ ਹੱਕ 'ਚ ਚੋਣ ਮੀਟਿੰਗ

ਕਪੂਰਥਲਾ, 14 ਮਈ (ਸਡਾਨਾ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ-ਭਾਜਪਾ ਗੱਠਜੋੜ ਦੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ ਵਿਚ ਪਿੰਡ ਬਿਹਾਰੀਪੁਰ ਵਿਖੇ ਚੋਣ ਮੀਟਿੰਗ ਕੀਤੀ ਗਈ | ਇਸ ਮੌਕੇ ਹਲਕਾ ਇੰਚਾਰਜ ਪਰਮਜੀਤ ਸਿੰਘ ਐਡਵੋਕੇਟ, ਯੂਥ ਅਕਾਲੀ ਦਲ ਦਿਹਾਤੀ ਦੇ ...

ਪੂਰੀ ਖ਼ਬਰ »

ਸੁਖਜੀਵਨ ਬਲਾਕ ਢਿਲਵਾਂ ਦੇ ਯੂਥ ਪ੍ਰਧਾਨ ਨਿਯੁਕਤ

ਭੰਡਾਲ ਬੇਟ, 14 ਮਈ (ਜੋਗਿੰਦਰ ਸਿੰਘ ਜਾਤੀਕੇ)- ਯੂਥ ਕਿਸੇ ਵੀ ਪਾਰਟੀ ਲਈ ਰੀੜ੍ਹ ਦੀ ਹੱਡੀ ਦਾ ਕੰਮ ਕਰਦਾ ਹੈ ਤੇ ਯੂਥ ਦਾ ਮਜ਼ਬੂਤ ਹੋਣਾ ਪਾਰਟੀ ਲਈ ਲਾਹੇਵੰਦ ਸਾਬਤ ਹੁੰਦਾ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਭੁਲੱਥ ਦੇ ਇੰਚਾਰਜ ਰਣਜੀਤ ਸਿੰਘ ਰਾਣਾ ਨੇ ਹਲਕੇ ...

ਪੂਰੀ ਖ਼ਬਰ »

ਸੋਮ ਪ੍ਰਕਾਸ਼ ਦੇ ਹੱਕ 'ਚ 10 ਪਿੰਡਾਂ ਦੀ ਭਰਵੀਂ ਚੋਣ ਰੈਲੀ

ਖਲਵਾੜਾ, 14 ਮਈ (ਮਨਦੀਪ ਸਿੰਘ ਸੰਧੂ)- ਲੋਕ ਸਭਾ ਚੋਣਾਂ ਲਈ ਹੁਸ਼ਿਆਰਪੁਰ ਹਲਕੇ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਸੋਮ ਪ੍ਰਕਾਸ਼ ਦੇ ਹੱਕ 'ਚ ਪਿੰਡ ਢੱਕ ਪੰਡੋਰੀ ਵਿਖੇ ਸਾਬਕਾ ਸਰਪੰਚ ਵਿਜੇ ਕੁਮਾਰ ਦੀ ਅਗਵਾਈ ਹੇਠ 10 ਪਿੰਡਾਂ ਦੀ ਇਕੱਠੀ ਚੋਣ ਰੈਲੀ ਹੋਈ, ਜਿਸ ...

ਪੂਰੀ ਖ਼ਬਰ »

ਇੰਡੀਅਨ ਐਕਸ ਸਰਵਿਸ ਲੀਗ ਦੀ ਮੀਟਿੰਗ ਅੱਜ

ਭੁਲੱਥ, 14 ਮਈ (ਮਨਜੀਤ ਸਿੰਘ ਰਤਨ)- ਇੰਡੀਅਨ ਐਕਸ ਸਰਵਿਸ ਲੀਗ ਬਲਾਕ ਭੁਲੱਥ ਦੀ ਮੀਟਿੰਗ ਅੱਜ ਦਿਨ 15 ਮਈ ਨੂੰ ਗੁਰਦੁਆਰਾ ਸੁੱਖ ਸਾਗਰ ਰਾਜਪੁਰ (ਭੁਲੱਥ) ਵਿਖੇ ਸਵੇਰੇ 10 ਵਜੇ ਹੋ ਰਹੀ ਹੈ | ਇਸ ਸਬੰਧੀ ਜਾਣਕਾਰੀ ਹਕੂਮਤ ਸਿੰਘ ਕਮਰਾਏ ਨੇ ਦਿੱਤੀ ਤੇ ਉਨ੍ਹਾਂ ਕਿਹਾ ਕਿ ਸਾਰੇ ...

ਪੂਰੀ ਖ਼ਬਰ »

ਲੋਕ ਸੇਵਾ 'ਚ ਮੈਂ ਹਮੇਸ਼ਾ ਹੀ ਹਾਜ਼ਰ ਹਾਂ- ਸੋਮ ਪ੍ਰਕਾਸ਼ ਕੈਂਥ

ਫਗਵਾੜਾ/ਰਿਹਾਣਾ ਜੱਟਾਂ, 14 ਮਈ (ਅਸ਼ੋਕ ਕੁਮਾਰ ਵਾਲੀਆ, ਹਰਜੀਤ ਸਿੰਘ ਜੁਨੇਜਾ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਅਕਾਲੀ-ਭਾਜਪਾ ਟਿਕਟ 'ਤੇ ਚੋਣ ਲੜ ਰਹੇ ਵਿਧਾਇਕ ਸੋਮ ਪ੍ਰਕਾਸ਼ ਕੈਂਥ ਦੇ ਹੱਕ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇ. ਸਰਵਣ ਸਿੰਘ ...

ਪੂਰੀ ਖ਼ਬਰ »

ਲੁੱਟ-ਖੋਹ ਕਰਨ ਵਾਲੇ ਨੌਜਵਾਨਾਂ ਦਾ ਪੁਲਿਸ ਰਿਮਾਂਡ ਕੀਤਾ ਹਾਸਲ

ਫਗਵਾੜਾ, 14 ਮਈ (ਹਰੀਪਾਲ ਸਿੰਘ)- ਸਥਾਨਕ ਖੇੜਾ ਰੋਡ ਰੇਲਵੇ ਫਾਟਕ ਦੇ ਨੇੜੇ ਇਕ ਲੜਕੀ ਦਾ ਪਰਸ ਖੋਹਣ ਦੇ ਮਾਮਲੇ ਵਿਚ ਗਿ੍ਫ਼ਤਾਰ ਕੀਤੇ ਨੌਜਵਾਨਾਂ ਦਾ ਅਦਾਲਤ ਤੋਂ ਪੁਲਿਸ ਰਿਮਾਂਡ ਹਾਸਲ ਕੀਤਾ ਹੈ | ਜੀ.ਆਰ.ਪੀ. ਦੇ ਇੰਚਾਰਜ ਗੁਰਭੇਜ ਸਿੰਘ ਨੇ ਦੱਸਿਆ ਕੇ ਖੇੜਾ ਰੋਡ ...

ਪੂਰੀ ਖ਼ਬਰ »

ਅੰਗਰੇਜ਼ੀ ਤੇ ਸਮਾਜਿਕ ਸਿੱਖਿਆ ਵਿਸ਼ੇ ਦੇ ਅਧਿਆਪਕਾਂ ਦਾ ਦੋ ਰੋਜ਼ਾ ਸੈਮੀਨਾਰ ਲਗਾਇਆ

ਮਲਸੀਆਂ , 14 ਮਈ (ਸੁਖਦੀਪ ਸਿੰਘ)- Tਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰਾਜੈਕਟ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਲਸੀਆਂ (ਲੜਕੇ) ਵਿਖੇ ਪਿ੍ੰਸੀਪਲ ਲਵਲੀਨ ਵਰਮਾ ਦੀ ਅਗਵਾਈ 'ਚ ਬਲਾਕ ਸ਼ਾਹਕੋਟ-1, ਸ਼ਾਹਕੋਟ-2, ਲੋਹੀਆਂ ਖਾਸ ਅਤੇ ਨਕੋਦਰ-1 ਦੇ ਮਿਡਲ ਸਕੂਲਾਂ ਦੇ ...

ਪੂਰੀ ਖ਼ਬਰ »

ਸੰਤੋਖ ਸਿੰਘ ਚੌਧਰੀ ਦੇ ਹੱਕ 'ਚ ਜਗਬੀਰ ਸਿੰਘ ਬਰਾੜ ਵਲੋਂ ਪਿੰਡਾਂ 'ਚ ਮੀਟਿੰਗਾਂ

ਨੂਰਮਹਿਲ, 14 ਮਈ (ਗੁਰਦੀਪ ਸਿੰਘ ਲਾਲੀ) ਨੂਰਮਹਿਲ ਦੇ ਲਾਗਲੇ ਪਿੰਡ ਭੰਡਾਲ ਹਿੰਮਤ-ਭੰਡਾਲ ਬੂਟਾ , ਰਾਮ ਪੁਰ , ਹਰਦੋਸ਼ੇਖਾਂ , ਸੰਘੇ ਜਗੀਰ , ਸੰਘੇ ਖਾਲਸਾ, ਪੰਡੋਰੀ ਜਗੀਰ , ਉੱਪਲ ਖਾਲਸਾ, ਉੱਪਲ ਜਗੀਰ, ਭੰਗਾਲਾ, ਬਤੂਰਾ , ਭੱਲੋਵਾਲ , ਡੱਲਾ , ਸ਼ਾਦੀਪੁਰ ਆਦਿ 'ਚ ਸਾਬਕਾ ...

ਪੂਰੀ ਖ਼ਬਰ »

ਡੰਪ ਨੂੰ ਲੱਗੀ ਅੱਗ, ਨਗਰ ਕੌਾਸਲ ਕਰਮਚਾਰੀਆਂ ਨੇ ਫਾਇਰ ਬਿ੍ਗੇਡ ਦੇ ਸਹਿਯੋਗ ਨਾਲ ਬੁਝਾਈ

ਭੋਗਪੁਰ, 14 ਮਈ (ਕਮਲਜੀਤ ਸਿੰਘ ਡੱਲੀ)- ਨਗਰ ਕੌਾਸਲ ਭੋਗਪੁਰ ਦੀ ਡੰਪ ਸਾਈਟ 'ਤੇ ਕਿਸੇ ਅਣਜਾਣ ਵਿਅਕਤੀ ਵਲੋਂ ਕਾਫ਼ੀ ਸਮੇਂ ਤੋਂ ਸੁੱਟੇ ਗਏ ਕੂੜੇ ਨੂੰ ਅੱਗ ਲਗਾ ਦਿੱਤੀ ਗਈ | ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਵੀ ਦੱਸਿਆ ਜਾ ਰਿਹਾ ਹੈ | ਜਿਸ ਦੀ ਖਬਰ ਨਗਰ ਕੌਾਸਲ ...

ਪੂਰੀ ਖ਼ਬਰ »

ਮਾਂ ਦਿਵਸ ਮਨਾਇਆ

ਫਗਵਾੜਾ, 14 ਮਈ (ਕਿੰਨੜਾ)- ਸਥਾਨਕ ਲਾਰਡ ਮਹਾਂਵੀਰ ਜੈਨ ਪਬਲਿਕ ਸਕੂਲ ਵਿਖੇ ਮਾਂ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਕੂਲ ਸਟਾਫ਼, ਵਿਦਿਆਰਥੀਆਂ ਤੇ ਉਨ੍ਹਾਂ ਦੀਆਂ ਮਾਂਵਾਂ ਨੇ ਹਿੱਸਾ ਲਿਆ | ਬੱਚਿਆਂ ਨੇ ਮਾਂ ਵਿਸ਼ੇ 'ਤੇ ਗੀਤ, ਕਵਿਤਾ, ਭਾਸ਼ਣ, ਡਾਂਸ ਆਦਿ ...

ਪੂਰੀ ਖ਼ਬਰ »

ਅਕਾਲੀ ਦਲ ਦੇ ਜ਼ਿਲ੍ਹਾ ਜਥੇਬੰਦਕ ਢਾਂਚੇ ਦਾ ਐਲਾਨ

ਡਡਵਿੰਡੀ, 14 ਮਈ (ਬਲਬੀਰ ਸੰਧਾ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਜ਼ਿਲ੍ਹਾ ਕਪੂਰਥਲਾ ਦੇ ਜਥੇਬੰਧਕ ਢਾਂਚੇ 'ਚ ਵਿਸਥਾਰ ਕਰਦਿਆਂ ਡਾ. ਉਪਿੰਦਰਜੀਤ ਕੌਰ ਸਾਬਕਾ ਵਿੱਤ ਮੰਤਰੀ ਅਤੇ ਕੌਰ ਕਮੇਟੀ ਮੈਂਬਰ ਨੇ ਨੌਜਵਾਨ ਆਗੂਆਂ ਸੁਖਦੇਵ ਸਿੰਘ ਮੁਹੱਬਲੀਪੁਰ ਨੂੰ ਸੀਨੀਅਰ ਮੀਤ ...

ਪੂਰੀ ਖ਼ਬਰ »

ਕ੍ਰਾਇਸਟ ਕਿੰਗ ਸਕੂਲ ਵਿਖੇ ਨਵੇਂ ਫ਼ਾਦਰ ਦੇ ਅਹੁਦਾ ਸੰਭਾਲਿਆ

ਕਪੂਰਥਲਾ, 14 ਮਈ (ਸਡਾਨਾ)- ਕ੍ਰਾਇਸਟ ਕਿੰਗ ਕਾਨਵੈਂਟ ਜੂਨੀਅਰ ਸਕੂਲ ਵਿਖੇ ਸਕੂਲ ਦੇ ਡਾਇਰੈਕਟਰ ਫਾਦਰ ਜੋਸ ਸਬੈਸਟੀਅਨ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ ਤੇ ਨਵੇਂ ਡਾਇਰੈਕਟਰ ਫਾਦਰ ਜੋਸ ਐਡੀਕਿਊਨਿਥ ਦਾ ਅਹੁਦਾ ਸੰਭਾਲਣ 'ਤੇ ਸਵਾਗਤ ਕੀਤਾ ਗਿਆ | ਇਸ ਮੌਕੇ ਫਾਦਰ ਜੋਸ ...

ਪੂਰੀ ਖ਼ਬਰ »

ਅੰਗਹੀਣ ਦਾ ਸਰਟੀਫ਼ਿਕੇਟ ਨਾ ਮਿਲਣ ਦੇ ਬਾਵਜੂਦ ਵੀ ਮੈਂ ਆਪਣੀ ਵੋਟ ਪਵਾਂਗਾ- ਮਰਵਾਹਾ

ਸੁਲਤਾਨਪੁਰ ਲੋਧੀ, 14 ਮਈ (ਨਰੇਸ਼ ਹੈਪੀ)- ਰਾਸ਼ਟਰੀ ਵਿਕਲਾਂਗ ਪਾਰਟੀ ਦੇ ਪੰਜਾਬ ਪ੍ਰਧਾਨ ਹਰਵਿੰਦਰ ਸਿੰਘ ਮਰਵਾਹਾ ਨੇ ਇਕ ਬਿਆਨ ਰਾਹੀ ਕਿਹਾ ਕਿ ਹੁਣ ਫਰਵਰੀ ਮਹੀਨੇ ਵਿਚ ਪਹਿਲੇ ਅੰਗਹੀਣ ਦੇ ਬਣੇ ਸਰਟੀਫਿਕੇਟ ਵਿਚ ਮਗਰੋਂ ਲੱਗੀ ਸੱਟ ਦੀ ਪ੍ਰਤੀਸ਼ਤ ਨੂੰ ਦਰਜ ਨਹੀਂ ...

ਪੂਰੀ ਖ਼ਬਰ »

ਬਿ੍ਟਿਸ਼ ਵਿਕਟੋਰੀਆ ਸਕੂਲ ਵਿਖੇ ਟੈਲੇਂਟ ਹੰਟ ਸਮਾਗਮ ਕਰਵਾਇਆ

ਸੁਲਤਾਨਪੁਰ ਲੋਧੀ, 14 ਮਈ (ਨਰੇਸ਼ ਹੈਪੀ, ਥਿੰਦ)- ਬਿ੍ਟਿਸ਼ ਵਿਕਟੋਰੀਆ ਸਕੂਲ ਸੁਲਤਾਨਪੁਰ ਲੋਧੀ ਵਿਖੇ ਟੈਲੇਂਟ ਹੰਟ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਆਈਟਮਾਂ ਪੇਸ਼ ਕਰਕੇ ਆਪਣੀ ਪ੍ਰਤਿਭਾ ਦਾ ਨਮੂਨਾ ਪੇਸ਼ ਕੀਤਾ | ਇਸ ਮੌਕੇ ਬੱਚਿਆਂ ਨੇ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕ ਯੂਨੀਅਨ ਦਾ ਵਫ਼ਦ ਸਿੱਖਿਆ ਸਕੱਤਰ ਨੂੰ ਮਿਲਿਆ

ਕਪੂਰਥਲਾ, 14 ਮਈ (ਵਿ. ਪ੍ਰ.)- ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦਾ ਇਕ ਸੂਬਾ ਪੱਧਰੀ ਵਫ਼ਦ ਸੂਬਾਈ ਪ੍ਰਧਾਨ ਗੁਰਵਿੰਦਰ ਸਿੰਘ, ਜਨਰਲ ਸਕੱਤਰ ਅਰੁਣਦੀਪ ਸਿੰਘ ਸੈਦਪੁਰ, ਰਵਿੰਦਰ ਸਿੰਘ ਮੰਡੇਰ, ਅਨਿਲ ਐਰੀ ਤੇ ਗੁਰਵਿੰਦਰ ਮੋਹਾਲੀ ਦੀ ਅਗਵਾਈ ਵਿਚ ਪੰਜਾਬ ਦੇ ਸਿੱਖਿਆ ...

ਪੂਰੀ ਖ਼ਬਰ »

ਕੈਪ. ਅਮਰਿੰਦਰ ਸਿੰਘ ਦੇ ਮਿਸ਼ਨ 13 ਨੂੰ ਪੰਜਾਬ 'ਚ ਵੱਡੀ ਸਫ਼ਲਤਾ ਮਿਲੇਗੀ- ਪੋ੍ਰ. ਚਰਨ ਸਿੰਘ

ਸੁਲਤਾਨਪੁਰ ਲੋਧੀ, 14 ਮਈ (ਪ. ਪ.)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਲੋਕ ਸਭਾ ਚੋਣਾਂ ਲਈ ਨਿਸ਼ਚਿਤ ਕੀਤੇ ਗਏ ਮਿਸ਼ਨ 13 ਨੂੰ ਪੰਜਾਬ ਅੰਦਰ ਵੱਡੀ ਸਫ਼ਲਤਾ ਮਿਲੇਗੀ ਤੇ ਸਾਰੇ ਕਾਂਗਰਸੀ ਉਮੀਦਵਾਰ ਜਿੱਤ ਪ੍ਰਾਪਤ ਕਰਨਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ...

ਪੂਰੀ ਖ਼ਬਰ »

ਰਘੁਬੀਰ ਨੰਨੜਾ ਅਰਬਨ ਐਵੀਨਿਊ ਸੁਸਾਇਟੀ ਦੇ ਪ੍ਰਧਾਨ ਬਣੇ

ਫਗਵਾੜਾ, 14 ਮਈ (ਅਸ਼ੋਕ ਕੁਮਾਰ ਵਾਲੀਆ)- ਅਰਬਨ ਐਵੀਨਿਊ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਫਗਵਾੜਾ ਦੇ ਇਕ ਨਿੱਜੀ ਹੋਟਲ ਵਿਖੇ ਪ੍ਰਧਾਨ ਹਰੀਸ਼ ਦੁੱਗਲ ਦੀ ਪ੍ਰਧਾਨਗੀ ਵਿਚ ਹੋਈ, ਜਿਸ ਵਿਚ ਸਰਬਸੰਮਤੀ ਨਾਲ 2019-20 ਲਈ ਰਘੁਬੀਰ ਸਿੰਘ ਨੰਨੜਾ ਨੂੰ ਪ੍ਰਧਾਨ, ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਪੈਰਾ ਮਿਲਟਰੀ ਫੋਰਸ ਤੇ ਪੁਲਿਸ ਨੇ ਕੱਢਿਆ ਫਲੈਗ ਮਾਰਚ

ਕਪੂਰਥਲਾ, 14 ਮਈ (ਸਡਾਨਾ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਦੀ ਮਜ਼ਬੂਤੀ ਨੂੰ ਲੈ ਕੇ ਕਪੂਰਥਲਾ ਵਿਖੇ ਪੈਰਾ ਮਿਲਟਰੀ ਫੋਰਸ ਦੀਆਂ ਦੋ ਕੰਪਨੀਆਂ ਪਹੁੰਚ ਗਈਆਂ ਹਨ | ਇਸ ਸਬੰਧੀ ਅੱਜ ਡੀ.ਐੱਸ.ਪੀ. ਸਬ ਡਵੀਜ਼ਨ ਹਰਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਐਲ.ਪੀ.ਯੂ. ਦੇ ਵਿਦਿਆਰਥੀਆਂ ਨੇ 'ਦਾਦਾ ਸਾਹਿਬ ਫਾਲਕੇ' ਫ਼ਿਲਮ ਫੈਸਟੀਵਲ ਐਵਾਰਡ ਜਿੱਤਿਆ

ਜਲੰਧਰ, 14 ਮਈ (ਰਣਜੀਤ ਸਿੰਘ ਸੋਢੀ)-ਭਾਰਤ ਦੇ ਪ੍ਰਸਿੱਧੀ ਪ੍ਰਾਪਤ ਸਾਲਾਨਾ 9ਵੇਂ ਦਾਦਾ ਸਾਹਿਬ ਫਾਲਕੇ ਫ਼ਿਲਮ ਫ਼ੈਸਟੀਵਲ 2019 'ਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਮਨੋਰੰਜਨ ਤੇ ਪੇ੍ਰਰਨਾ ਭਰਪੂਰ ਸਿਨੇਮਾ ਦੇ ਪ੍ਰਤੀ ਪੇਸ਼ ਕੀਤੀ ਗਈ ਲਘੂ ਫਿਲਮ ...

ਪੂਰੀ ਖ਼ਬਰ »

ਮੱਕੜ ਦੇ ਗ੍ਰਹਿ ਵਿਖੇ ਅਟਵਾਲ ਦੇ ਹੱਕ 'ਚ ਹੋਇਆ ਭਰਵਾਂ ਇੱਕਠ

ਜਲੰਧਰ ਛਾਉਣੀ, 14 ਮਈ (ਪਵਨ ਖਰਬੰਦਾ)-ਜਲੰਧਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਸਾਂਝੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਦੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ...

ਪੂਰੀ ਖ਼ਬਰ »

ਫਲੈਟ ਨਾ ਮਿਲਣ 'ਤੇ 15 ਹੋਰ ਅਲਾਟੀ ਅਦਾਲਤ 'ਚ ਜਾਣ ਲਈ ਤਿਆਰ

ਜਲੰਧਰ, 14 ਮਈ (ਸ਼ਿਵ)- ਬੀਬੀ ਭਾਨੀ ਕੰਪਲੈਕਸ ਅਤੇ ਇੰਦਰਾਪੁਰਮ 'ਚ ਅਲਾਟੀਆਂ ਨੂੰ ਸਹੂਲਤਾਂ ਉਪਲਬਧ ਨਾ ਕਰਵਾ ਕੇ ਫਲੈਟ ਦੇਣ 'ਚ ਅਸਫਲ ਰਹਿਣ 'ਤੇ ਜਲੰਧਰ ਇੰਪਰੂਵਮੈਂਟ ਟਰੱਸਟ ਦੇ ਅਫ਼ਸਰਾਂ ਦੀ ਪ੍ਰੇਸ਼ਾਨੀ ਇਕ ਵਾਰ ਫਿਰ ਵਧਣ ਜਾ ਰਹੀ ਹੈ ਕਿਉਂਕਿ ਬੀਬੀ ਭਾਨੀ ਕੰਪਲੈਕਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਜ਼ਖਮੀ

ਕਾਲਾ ਸੰਘਿਆਂ, 14 ਮਈ (ਬਲਜੀਤ ਸਿੰਘ ਸੰਘਾ)- ਸਥਾਨਕ ਗ਼ਦਰੀ ਬਾਬਾ ਹਰਨਾਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਛੇਵੀਂ ਜਮਾਤ ਦੇ ਸੁਹੇਲ ਨਾਮੀ ਵਿਦਿਆਰਥੀ ਦੇ ਸੜਕ ਹਾਦਸੇ ਵਿਚ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਹਸਪਤਾਲ ਪੁੱਜ ਕੇ ਇਕੱਤਰ ਕੀਤੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਜ਼ਿਲ੍ਹਾ 321-ਡੀ ਦੀ ਨਵੀਂ ਕਾਰਜਕਾਰਨੀ ਦਾ ਐਲਾਨ

ਜਲੰਧਰ, 14 ਮਈ (ਰਣਜੀਤ ਸਿੰਘ ਸੋਢੀ)-ਲਾਇਨਜ ਕਲੱਬ ਜ਼ਿਲ੍ਹਾ 321-ਡੀ ਦੇ ਸਾਰੇ ਕਲੱਬ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਮਾਣ ਮਹਿਸੂਸ ਕੀਤਾ ਕਿ ਸਾਲ 2019-20 ਦੇ ਨਵੇਂ ਗਵਰਨਰ ਲਾਇਨ ਗੁਰਮੀਤ ਸਿੰਘ ਮਕੱੜ ਸਾਰਿਆਂ ਨੂੰ ਮਿਲੇ | ਉਨ੍ਹਾਂ ਦੇ ਨਾਲ ਨਵੇਂ ਚੁਣੇ ਗਏ ਅਹੁਦੇਦਾਰ ਡੀ. ...

ਪੂਰੀ ਖ਼ਬਰ »

ਦੀ ਹੋਲਸੇਲ ਜਨਰਲ ਮਰਚੈਂਟ ਐਸੋਸੀਏਸ਼ਨ ਦੀ ਮੀਟਿੰਗ

ਜਲੰਧਰ, 14 ਮਈ (ਸ਼ਿਵ)- ਦੀ ਹੋਲਸੇਲ ਜਨਰਲ ਮਰਚੈਂਟ ਐਸੋਸੀਏਸ਼ਨ ਦੀ ਚੇਅਰਮੈਨ ਤਰਸੇਮ ਕੁਮਾਰ ਜੈਨ, ਪ੍ਰਧਾਨ ਰਾਜੇਸ਼ ਕਪੂਰ ਦੀ ਪ੍ਰਧਾਨਗੀ 'ਚ ਕੀਤੀ ਗਈ ਮੀਟਿੰਗ ਵਿਚ ਵਪਾਰੀਆਂ ਨੇ ਰਾਜ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਬਿੱਲਾਂ ਦੇ ਉੱਪਰ ਐੱਚ. ਐੱਸ. ਐਨ. ਕੋਡ ਲਿਖਣ ...

ਪੂਰੀ ਖ਼ਬਰ »

ਖੜ੍ਹੇ ਟਰਾਲੇ 'ਚ ਵੱਜੀ ਜੀਪ, 2 ਜ਼ਖਮੀ

ਗੁਰਾਇਆ,14ਮਈ (ਬਲਵਿੰਦਰ ਸਿੰਘ)-ਇੱਥੇ ਹਾਈਵੇ 'ਤੇ ਸਵੇਰੇ 6.30 ਵਜੇ ਵਾਪਰੇ ਹਾਦਸੇ 'ਚ 2 ਨੌਜਵਾਨਜ਼ਖਮੀ ਹੋ ਗਏ | ਜਾਣਕਾਰੀ ਮੁਤਾਬਿਕ ਖ਼ਰਾਬ ਟਰਾਲਾ ਨੰਬਰ ਪੀ ਬੀ 08 ਏ ਜੈਡ 9823 ਹਾਈਵੇ ਪੁਲ 'ਤੇ ਖੜ੍ਹਾ ਸੀ ਕਿ ਕਰਨਾਲ ਤੋਂ ਕਪੂਰਥਲਾ ਜਾ ਰਹੀ ਜੀਪ ਪਿੱਛੇ ਤੋਂ ਟਰਾਲੇ 'ਚ ਆ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਦਾ ਨਤੀਜਾ ਰਿਹਾ ਸ਼ਾਨਦਾਰ

ਕੰਨਿਆ ਸਕੂਲ ਕਪੂਰਥਲਾ ਦਾ 12ਵੀਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਕਪੂਰਥਲਾ, 14 ਮਈ (ਵਿ. ਪ੍ਰ.)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਪੂਰਥਲਾ ਦਾ ਸਾਇੰਸ ਤੇ ਕਾਮਰਸ ਗਰੁੱਪ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਸਕੂਲ ਦੇ ਪਿ੍ੰਸੀਪਲ ਨਵਚੇਤਨ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸ਼ਤਾਬਗੜ੍ਹ 'ਚ ਸਤਾਈਏ ਨੂੰ ਸਮਰਪਿਤ ਦੀਵਾਨ ਸਜਾਏ

ਲੋਹੀਆਂ ਖਾਸ, 14 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸੰਤ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ਼ਤਾਬਗੜ੍ਹ ਵਿਖੇ ਕਰਵਾਏ ਗਏ ਸ਼ਹੀਦੀ ਜੋੜ ਮੇਲੇ 'ਸਤਾਈਏ' ਨੂੰ ਸਮਰਪਿਤ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ...

ਪੂਰੀ ਖ਼ਬਰ »

ਨਗਰ ਕੌਾਸਲ ਪ੍ਰਧਾਨ ਨੂੰ ਅਹੁਦੇ ਤੋਂ ਹਟਾਇਆ ਜਾਵੇ- ਦੂਲੋਵਾਲ

ਸੁਲਤਾਨਪੁਰ ਲੋਧੀ, 14 ਮਈ (ਪ. ਪ.)- ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਦੂਲੋਵਾਲ ਨੇ ਇਕ ਪ੍ਰੈੱਸ ਕਾਨਫਰੰਸ ਰਾਹੀਂ ਨਗਰ ਕੌਾਸਲ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਦੀ ਵਾਇਰਲ ਹੋਈ ਇਕ ਵੀਡਿਓ ਦੀ ਨਿੰਦਾ ਕਰਦਿਆਂ ਹਲਕਾ ਵਿਧਾਇਕ ਪਾਸੋਂ ਮੰਗ ਕੀਤੀ ਕਿ ...

ਪੂਰੀ ਖ਼ਬਰ »

ਮਾਸਿਕ ਸਫ਼ਾਈ ਅਭਿਆਨ ਚਲਾਇਆ

ਫਗਵਾੜਾ, 13 ਮਈ (ਤਰਨਜੀਤ ਸਿੰਘ ਕਿੰਨੜਾ)- ਸਾਬਕਾ ਪ੍ਰਧਾਨ ਨਗਰ ਕੌਾਸਲ ਫਗਵਾੜਾ ਮਲਕੀਅਤ ਸਿੰਘ ਰਘਬੋਤਰਾ ਦੀ ਅਗਵਾਈ ਹੇਠ ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ 70ਵਾਂ ਮਾਸਿਕ ਸਫ਼ਾਈ ਅਭਿਆਨ ਚਲਾਇਆ ਗਿਆ | ਵਾਰਡ ਨੰ.-37 ਦੇ ਵਾਸੀਆਂ ਵਲੋਂ ਨਗਰ ਨਿਗਮ ਦੇ ਸਫ਼ਾਈ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੀ ਅਨੁਸ਼ਾਸਨੀ ਕਮੇਟੀ ਦੀ ਚੋਣ

ਕਪੂਰਥਲਾ, 14 ਮਈ (ਵਿ. ਪ੍ਰ.)- ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਆਰ. ਸੀ. ਐੱਫ. ਵਿਚ ਸਕੂਲ ਦੀ ਸਾਲ 2019-20 ਲਈ ਅਨੁਸ਼ਾਸਨੀ ਟੀਮ ਦੀ ਹੋਈ ਚੋਣ ਦੌਰਾਨ ਕਰਨਵੀਰ ਸਿੰਘ ਹੈੱਡ ਬੁਆਏ ਤੇ ਯਾਸਿਕਾ ਨੂੰ ਸਕੂਲ ਦੀ ਹੈੱਡ ਗਰਲ ਚੁਣਿਆ ਗਿਆ | ਪਿ੍ੰ. ਪ੍ਰਭਦੀਪ ਕੌਰ ਮੌਾਗਾ ਦੀ ...

ਪੂਰੀ ਖ਼ਬਰ »

ਰਾਇਲ ਟਰੈਵਲਜ਼ ਵਲੋਂ ਯੂ. ਕੇ 'ਚ ਪੜ੍ਹਾਈ ਕਰਨ ਦੇ ਚਾਹਵਾਨਾਂ ਲਈ ਵੀਜ਼ਾ ਸੈਮੀਨਾਰ 16 ਨੂੰ

ਸੁਲਤਾਨਪੁਰ ਲੋਧੀ, 14 ਮਈ (ਥਿੰਦ)- ਵੀਜ਼ਾ ਖੇਤਰ ਵਿਚ ਪਿਛਲੇ 20 ਸਾਲਾ ਤੋਂ ਸ਼ਾਨਦਾਰ ਤਜਰਬਾ ਰੱਖਣ ਵਾਲੇ ਰਾਇਲ ਟਰੈਵਲਜ਼ ਵਲੋਂ ਇੰਗਲੈਂਡ ਵਿਚ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਵਿਸ਼ੇਸ਼ ਵੀਜ਼ਾ ਸੈਮੀਨਾਰ 16 ਮਈ ਨੂੰ ਡਿਫੈਂਸ ਕਾਲੋਨੀ ਜਲੰਧਰ ਵਿਖੇ ...

ਪੂਰੀ ਖ਼ਬਰ »

ਵਿਧਾਇਕ ਵਡਾਲਾ ਨੇ ਪਿੰਡਾਂ 'ਚ ਭਰਵੀਆਂ ਮੀਟਿੰਗਾਂ ਨੂੰ ਕੀਤਾ ਸੰਬੋਧਨ

ਨਕੋਦਰ, 14 ਮਈ (ਗੁਰਵਿੰਦਰ ਸਿੰਘ)-ਲੋਕ ਸਭਾ ਹਲਕਾ ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਡਾ: ਚਰਨਜੀਤ ਸਿੰਘ ਅਟਵਾਲ ਦੇ ਹੱਕ 'ਚ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਤੇ ਹਲਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਵਲੋਂ ...

ਪੂਰੀ ਖ਼ਬਰ »

ਚੌਧਰੀ ਸੰਤੋਖ ਸਿੰਘ ਨੂੰ 40 ਦੇ ਕਰੀਬ ਪਿੰਡਾਂ 'ਚ ਮਿਲਿਆ ਭਰਵਾਂ ਹੁੰਗਾਰਾ

ਫਿਲੌਰ, 14 ਮਈ ( ਸੁਰਜੀਤ ਸਿੰਘ ਬਰਨਾਲਾ)-ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚੌਧਰੀ ਸੰਤੋਖ ਸਿੰਘ ਦੀ ਚੋਣ ਮੁਹਿੰਮ ਨੂੰ 40 ਦੇ ਕਰੀਬ ਪਿੰਡਾਂ 'ਚ ਭਰਵਾ ਹੁੰਗਾਰਾ ਮਿਲ ਰਿਹਾ ਹੈ | ਚੋਣ ਮੁਹਿੰਮ ਦੌਰਾਨ ਚੌਧਰੀ ਵਿਕਰਮਜੀਤ ਸਿੰਘ ਜਨਰਲ ਸਕੱਤਰ ਕਾਂਗਰਸ ...

ਪੂਰੀ ਖ਼ਬਰ »

ਚੌਧਰੀ ਸੰਤੋਖ ਸਿੰਘ ਦੇ ਹੱਕ 'ਚ ਘਰ ਘਰ ਚੋਣ ਪ੍ਰਚਾਰ

ਗੁਰਾਇਆ, 14 ਮਈ (ਬਲਵਿੰਦਰ ਸਿੰਘ)-ਚੌਧਰੀ ਸੰਤੋਖ ਸਿੰਘ ਉਮੀਦਵਾਰ ਕਾਂਗਰਸ ਪਾਰਟੀ ਹਲਕਾ ਲੋਕ ਸਭਾ ਜਲੰਧਰ ਦੇ ਹੱਕ 'ਚ ਮਹਿਲਾ ਵਿੰਗ ਕਾਂਗਰਸ ਨੇ ਘਰ ਘਰ ਵੋਟਰਾਂ ਨਾਲ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ | ਸੁਖਵੰਤ ਕੌਰ ਰੱਤੂ ਅੱਟਾ ਨੇ ਪਾਰਟੀ ਵਰਕਰਾਂ ਨਾਲ ਪਿੰਡ ਵਿਰਕ ...

ਪੂਰੀ ਖ਼ਬਰ »

ਪੀ. ਡੀ. ਏ. ਉਮੀਦਵਾਰ ਬਲਵਿੰਦਰ ਕੁਮਾਰ ਦੇ ਹੱਕ 'ਚ ਭਰਵਾਂ ਰੋਡ ਸ਼ੋਅ

ਮਹਿਤਪੁਰ, 14 ਮਈ ( ਰੰਧਾਵਾ ) ਲੋਕ ਸਭਾ ਹਲਕਾ ਜਲੰਧਰ ( ਰਾਖਵਾਂ ) ਤੋਂ ਪੀ ਡੀ ਏ ਵਲੋਂ ਬਸਪਾ ਦੇ ਉਮੀਦਵਾਰ ਬਲਵਿੰਦਰ ਕੁਮਾਰ ਦੀ ਚੋਣ ਮੁਹਿੰਮ ਨੂੰ ਗਰਮਾਉਣ ਲਈ ਮਹਿਤਪੁਰ ਵਿਖੇ ਰੋਡ ਸ਼ੋਅ ਕੱਢਿਆ ਗਿਆ ਜਿਸ 'ਚ ਭਾਰੀ ਗਿਣਤੀ 'ਚ ਉਨ੍ਹਾਂ ਦੇ ਸਮਰਥਕਾਂ ਨੇ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਛੇ ਮਾਰਗੀ ਸੜਕ 'ਚ ਪਏ ਟੋਏ ਕਾਰਨ ਵਾਪਰ ਸਕਦਾ ਵੱਡਾ ਹਾਦਸਾ

ਫਿਲੌਰ, 14 ਮਈ ( ਸੁਰਜੀਤ ਸਿੰਘ ਬਰਨਾਲਾ )-ਸਤਲੁਜ ਪੁਲ 'ਤੇ ਸਥਿਤ ਟੋਲ ਪਲਾਜ਼ਾ ਜਿੱਥੇ ਰੋਜ਼ਾਨਾ ਲੱਖਾ ਰੁਪਏ ਵਾਹਨਾਂ ਵਾਲਿਆਂ ਨੂੰ ਵਧੀਆ ਸੜਕ ਸਹੂਲਤਾਂ ਦੇਣ ਲਈ ਵਸੂਲੇ ਜਾਂਦੇ ਹਨ | ਪਰ ਉਕਤ ਟੋਲ ਪਲਾਜ਼ਾ ਕੰਪਨੀ ਵਾਹਨਾਂ ਵਾਲਿਆਂ ਨੂੰ ਸਹੂਲਤਾਂ ਪ੍ਰਦਾਨ ਕਰ ਰਹੀ ...

ਪੂਰੀ ਖ਼ਬਰ »

ਨਕੋਦਰ ਦੇ ਨੂਰਮਹਿਲ ਦੇ ਪਿੰਡਾਂ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੀਤਾ ਫਲੈਗ ਮਾਰਚ

ਨਕੋਦਰ, 14 ਮਈ (ਗੁਰਵਿੰਦਰ ਸਿੰਘ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਬ ਡਵੀਜ਼ਨ ਪੁਲਿਸ ਨੇ ਨਕੋਦਰ ਅਤੇ ਨੂਰਮਹਿਲ ਦੇ ਪਿੰਡਾਂ 'ਚ ਪੰਜਾਬ ਪੁਲਿਸ ਵਲੋਂ ਫਲੈਗ ਮਾਰਚ ਲੋਕਾਂ ਦੀ ਸੁਰੱਖਿਆ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਕੱਢਿਆ ਗਿਆ | ਫਲੈਗ ਮਾਰਚ 'ਚ ਏ. ਸੀ. ਪੀ. ਵਤਸਲਾ ...

ਪੂਰੀ ਖ਼ਬਰ »

ਆਰੀਆ ਨਗਰ ਵਿਖੇ ਕਾਂਗਰਸ ਦੀ ਚੋਣ ਮੀਟਿੰਗ ਨੇ ਰੈਲੀ ਦਾ ਰੂਪ ਧਾਰਿਆ

ਕਰਤਾਰਪੁਰ, 14 ਮਈ (ਜਸਵੰਤ ਵਰਮਾ, ਧੀਰਪੁਰ)-ਵਿਧਾਇਕ ਚੌਧਰੀ ਸੁਰਿੰਦਰ ਸਿੰਘ ਵਲੋਂ ਆਰੀਆ ਨਗਰ ਕਰਤਾਰਪੁਰ ਵਿਖੇ ਚੌਧਰੀ ਸੰਤੋਖ ਸਿੰਘ ਦੇ ਹੱਕ 'ਚ ਕੀਤੀ ਚੋਣ ਮੀਟਿੰਗ ਰੈਲੀ ਦਾ ਰੂਪ ਧਾਰ ਗਈ | ਇਸ ਮੌਕੇ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਦੀ ਭਾਜਪਾ ...

ਪੂਰੀ ਖ਼ਬਰ »

ਲੋਕ ਇਸ ਵਾਰ ਮੋਦੀ ਸਰਕਾਰ ਨੂੰ ਸਬਕ ਸਿਖਾਉਣਗੇ-ਵਿਧਾਇਕ ਸ਼ੇਰੋਵਾਲੀਆ

ਸ਼ਾਹਕੋਟ, 14 ਮਈ (ਦਲਜੀਤ ਸਿੰਘ ਸਚਦੇਵਾ)- ਚੌਧਰੀ ਸੰਤੋਖ ਸਿੰਘ ਦੇ ਹੱਕ 'ਚ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਲੋਂ ਸ਼ਾਹਕੋਟ ਦੇ ਵਾਰਡ ਨੰਬਰ 11 'ਚ ਭਰਵੀਂ ਚੋਣ ਮੀਟਿੰਗ ਕੀਤੀ ਗਈ | ਮੀਟਿੰਗ 'ਚ ਸਤੀਸ਼ ਰਿਹਾਨ ਪ੍ਰਧਾਨ ਨਗਰ ਪੰਚਾਇਤ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਨੇ ਮਾਰਕੀਟ ਕਮੇਟੀ ਸ਼ਾਹਕੋਟ ਵਿਖੇ ਦਿੱਤਾ ਮੰਗ-ਪੱਤਰ

ਸ਼ਾਹਕੋਟ, 14 ਮਈ (ਸੁਖਦੀਪ ਸਿੰਘ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਬਲਾਕ ਲੋਹੀਆਂ ਖਾਸ (ਜਲੰਧਰ) ਦੇ ਇਕ ਵਫ਼ਦ ਵੱਲੋਂ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਅਲੀਵਾਲ ਦੀ ਅਗਵਾਈ 'ਚ ਮਾਰਕੀਟ ਕਮੇਟੀ ਦਫ਼ਤਰ ਸ਼ਾਹਕੋਟ ਵਿਖੇ ਮੰਡੀ ਸੁਪਰਵਾਈਜ਼ਰ ਸੁਰਜੀਤ ਸਿੰਘ ਨਾਲ ਮੀਟਿੰਗ ...

ਪੂਰੀ ਖ਼ਬਰ »

ਆੜ੍ਹਤੀਆਂ ਵੱਲੋਂ ਐੱਸ.ਡੀ.ਐੱਮ. ਨੂੰ ਮੰਗ-ਪੱਤਰ

ਸ਼ਾਹਕੋਟ, 14 ਮਈ (ਸੁਖਦੀਪ ਸਿੰਘ)- ਸ਼ਾਹਕੋਟ ਦੀਆਂ ਮੰਡੀਆਂ ਲਸੂੜੀ ਤੇ ਪੂਨੀਆਂ 'ਚ ਕਣਕ ਦੀਆਂ ਬੋਰੀਆਂ ਨਾ ਚੁੱਕਣ ਦੇ ਰੋਸ ਵਜੋਂ ਆੜ੍ਹਤੀਆਂ ਵੱਲੋਂ ਐਸ.ਡੀ.ਐਮ. ਸ਼ਾਹਕੋਟ ਡਾ. ਚਾਰੂਮਿਤਾ ਨੂੰ ਇੱਕ ਮੰਗ-ਪੱਤਰ ਦਿੱਤਾ ਗਿਆ | ਇਸ ਮੌਕੇ ਲਸੂੜੀ ਮੰਡੀ ਦੇ ਆੜ੍ਹਤੀਆਂ ਨੇ ...

ਪੂਰੀ ਖ਼ਬਰ »

ਲੋਹੀਆਂ 'ਚ ਡਾ. ਅਟਵਾਲ ਦੀ ਚੋਣ ਮੁਹਿੰਮ ਹੁਣ ਹਰ ਘਰ 'ਚ ਪੁੱਜੇਗੀ-ਜਥੇ: ਖਾਲਸਾ

ਲੋਹੀਆਂ ਖਾਸ, 14 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ)-ਭਾਵੇਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਡਾ. ਚਰਨਜੀਤ ਸਿੰਘ ਅਟਵਾਲ ਦੀ ਚੋਣ ਮੁਹਿੰਮ ਪਹਿਲਾਂ ਹੀ ਬੜੇ ਜੋਰਸ਼ੋਰ ਨਾਲ ਚਲ ਰਹੀ ਹੈ, ਪਰ ਹੁਣ ਲੋਹੀਆਂ 'ਚ ਇਹ ਚੋਣ ਮੁਹਿੰਮ ਹਰ ਘਰ ਤੱਕ ਪੁੱਜੇਗੀ, ...

ਪੂਰੀ ਖ਼ਬਰ »

ਸੰਦੀਪ ਸਿੰਘ ਸਰਪੰਚ ਬੜਾ ਪਿੰਡ ਨੂੰ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਬੜਾ ਪਿੰਡ, 14 ਮਈ (ਚਾਵਲਾ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੁਆਬਾ ਜ਼ੋਨ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੌਮੀ ਯੂਥ ਅਕਾਲੀ ਵਿੰਗ ਦੇ ਇੰਚਾਰਜ ਬਿਕਰਮ ਸਿੰਘ ਮਜੀਠੀਆ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਬੜਾ ਪਿੰਡ ਦੇ ਸਰਪੰਚ ਸੰਦੀਪ ...

ਪੂਰੀ ਖ਼ਬਰ »

ਵਿਮੁਕਤ ਬਾਜ਼ੀਗਰ ਬਰਾਦਰੀ ਵਲੋਂ ਚਰਨਜੀਤ ਸਿੰਘ ਅਟਵਾਲ ਦੇ ਹੱਕ 'ਚ ਮੀਟਿੰਗ

ਆਦਮਪੁਰ, 14 ਮਈ (ਹਰਪ੍ਰੀਤ ਸਿੰਘ)- ਲੋਕ ਸਭਾ ਹਲਕਾ ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਦੇ ਹੱਕ 'ਚ ਵਿਮੁਕਤ ਜਾਤੀ ਬਾਜੀਗਰ ਬਰਾਦਰੀ ਵੱਲੋਂ ਹਲਕਾ ਵਿਧਾਇਕ ਪਵਨ ਕੁਮਾਰ ਟੀਨੂੰ ਦੀ ਅਗਵਾਈ ਹੇਠ ਪਾਰਟੀ ਦਫਤਰ ...

ਪੂਰੀ ਖ਼ਬਰ »

ਬਲਿਹਾਰ ਮੁਠੱਡਾ ਅਕਾਲੀ ਦਲ ਛੱਡ ਕੇ ਬਸਪਾ 'ਚ ਸ਼ਾਮਿਲ

ਫਿਲੌਰ, 14 ਮਈ ( ਸੁਰਜੀਤ ਸਿੰਘ ਬਰਨਾਲਾ )-ਸ਼ੋ੍ਰਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਫਿਲੌਰ ਐੱਸ ਸੀ ਵਿੰਗ ਦੇ ਪ੍ਰਧਾਨ ਬਲਿਹਾਰ ਮੁਠੱਡਾ ਪਾਰਟੀ ਛੱਡ ਕੇ ਬਹੁਜਨ ਸਮਾਜ ਪਾਰਟੀ ਚ ਸ਼ਾਮਿਲ ਹੋ ਗਏ | ਜਿਨ੍ਹਾਂ ਨੂੰ ਸੂਬਾ ਪ੍ਰਧਾਨ ਰਛਪਾਲ ਰਾਜੂ ਨੇ ਪਾਰਟੀ 'ਚ ਸ਼ਾਮਲ ਕਰਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX