ਤਾਜਾ ਖ਼ਬਰਾਂ


ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਨਵੇਂ ਵਿਭਾਗ 'ਚ ਹੋਈ ਨਿਯੁਕਤੀ
. . .  7 minutes ago
ਚੰਡੀਗੜ੍ਹ, 27 ਮਈ- ਪੰਜਾਬ ਸਰਕਾਰ ਨੇ ਅੱਜ ਆਈ.ਪੀ.ਐਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਤਬਾਦਲੇ ਅਤੇ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਹਨ। ਇੱਥੇ ਜਾਰੀ ਇੱਕ ਬਿਆਨ 'ਚ ਸਰਕਾਰ ਨੇ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਸੰਗਠਿਤ ਅਪਰਾਧ ਕੰਟਰੋਲ ....
ਮੈਨੂੰ ਸਿਆਸੀ ਤੌਰ 'ਤੇ ਖ਼ਤਮ ਕਰਨ ਦੀ ਕੀਤੀ ਜਾ ਰਹੀ ਹੈ ਸਾਜ਼ਿਸ਼- ਜੀ. ਕੇ.
. . .  33 minutes ago
ਨਵੀਂ ਦਿੱਲੀ, 27 ਮਈ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ 'ਚੋਂ ਬਾਹਰ ਕੱਢੇ ਜਾਣ ਦੀਆਂ ਖ਼ਬਰਾਂ ਦੇ ਚੱਲਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਕਿਹਾ ਕਿ ਉਨ੍ਹਾਂ ਨੂੰ ਸਿਆਸੀ ਤੌਰ 'ਤੇ ਖ਼ਤਮ ਕਰਨ ਦੀ...
ਦੁੱਖ ਵੰਡਾਉਣ ਲਈ ਅਜੇ ਦੇਵਗਨ ਦੇ ਘਰ ਪਹੁੰਚੇ ਸ਼ਾਹਰੁਖ਼ ਅਤੇ ਸੰਨੀ ਦਿਓਲ ਸਮੇਤ ਕਈ ਬਾਲੀਵੁੱਡ ਸਿਤਾਰੇ
. . .  54 minutes ago
ਮੁੰਬਈ, 27 ਮਈ- ਬਾਲੀਵੁੱਡ ਦੇ ਮਸ਼ਹੂਰ ਸਟੰਟ ਕੋਰੀਓਗ੍ਰਾਫ਼ਰ ਅਤੇ ਬਾਲੀਵੁੱਡ ਅਦਾਕਾਰ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਅੱਜ ਦੇਹਾਂਤ ਹੋ ਗਿਆ। ਜਾਣਕਾਰੀ ਮੁਤਾਬਕ ਉਨ੍ਹਾਂ ਦੀ ਸਿਹਤ ਖ਼ਰਾਬ ਸੀ ਅਤੇ ਉਨ੍ਹਾਂ ਨੂੰ ਮੁੰਬਈ ਦੇ ਇੱਕ ਹਸਪਤਾਲ 'ਚ ਦਾਖ਼ਲ...
ਵਿਸ਼ਵ ਦੀ ਤੀਜੀ ਆਰਥਿਕ ਸ਼ਕਤੀ ਬਣਨ ਲਈ ਕਰਾਂਗੇ ਕੰਮ- ਮੋਦੀ
. . .  about 1 hour ago
ਲਖਨਊ, 27 ਮਈ- ਲੋਕ ਸਭਾ ਚੋਣਾਂ 'ਚ ਭਾਜਪਾ ਦੀ ਭਾਰੀ ਬਹੁਮਤ ਨਾਲ ਮਿਲੀ ਜਿੱਤ ਨੂੰ 'ਵੋਟ ਬੈਂਕ ਦੀ ਰਾਜਨੀਤੀ' ਦੇ ਵਿਨਾਸ਼ ਦੀ ਸ਼ੁਰੂਆਤ ਕਰਾਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਭਾਰਤ ਨੂੰ ਦੁਨੀਆ ਦੀ ਤੀਜੀ ਵੱਡੀ ਅਰਥ ਵਿਵਸਥਾ...
ਲੁੱਕ ਆਊਟ ਨੋਟਿਸ ਜਾਰੀ ਕੀਤੇ ਜਾਣ ਦੇ ਬਾਵਜੂਦ ਸੀ.ਬੀ.ਆਈ ਸਾਹਮਣੇ ਪੇਸ਼ ਨਹੀਂ ਹੋਏ ਰਾਜੀਵ ਕੁਮਾਰ
. . .  about 1 hour ago
ਨਵੀਂ ਦਿੱਲੀ, 27 ਮਈ- ਸੀ.ਬੀ.ਆਈ. ਵੱਲੋਂ ਐਤਵਾਰ ਨੂੰ ਆਈ.ਪੀ.ਐੱਸ.ਅਧਿਕਾਰੀ ਅਤੇ ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਨੂੰ ਸ਼ਾਰਦਾ ਚਿੱਟ ਫ਼ੰਡ ਘੋਟਾਲਾ ਮਾਮਲੇ 'ਚ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਨੋਟਿਸ ਦੇ ਜਾਰੀ ਕੀਤੇ .....
ਕਰਤਾਰਪੁਰ ਲਾਂਘੇ ਸੰਬੰਧੀ ਹੋਈ ਬੈਠਕ 'ਚ ਭਾਰਤ ਵਲੋਂ ਰੱਖੀ ਪੁਲ ਬਣਾਉਣ ਦੀ ਮੰਗ ਨੂੰ ਪਾਕਿ ਨੇ ਠੁਕਰਾਇਆ
. . .  about 1 hour ago
ਬਟਾਲਾ, 27 ਮਈ (ਕਾਹਲੋਂ)- ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਅੱਜ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਦੀ ਜ਼ੀਰੋ ਲਾਈਨ 'ਤੇ ਪਾਕਿਸਤਾਨ ਅਤੇ ਭਾਰਤ ਦੇ ਤਕਨੀਕੀ ਅਧਿਕਾਰੀਆਂ ਦੀ ਹੋਈ ਬੈਠਕ ਬੇਸਿੱਟਾ ਰਹੀ। ਇਸ ਬੈਠਕ 'ਚ ਭਾਰਤੀ ਅਧਿਕਾਰੀਆਂ ਵਲੋਂ...
ਪੰਜਾਬ ਸਰਕਾਰ ਜਸਪਾਲ ਸਿੰਘ ਕਤਲ ਕਾਂਡ ਦੀ ਜਾਂਚ ਸੀ.ਬੀ.ਆਈ ਨੂੰ ਸੌਂਪੇ - ਅਮਨ ਅਰੋੜਾ
. . .  about 2 hours ago
ਫ਼ਰੀਦਕੋਟ, 27 ਮਈ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਪੁਲਿਸ ਹਿਰਾਸਤ 'ਚ ਹੋਈ ਨੌਜਵਾਨ ਜਸਪਾਲ ਸਿੰਘ ਦੀ ਮੌਤ ਦੀ ਜਾਂਚ, ਲਾਸ਼ ਦੀ ਬਰਾਮਦਗੀ ਤੇ ਦੋਸ਼ੀ ਪੁਲਿਸ ਵਾਲਿਆਂ ਨੂੰ ਸਜਾ ਦਿਵਾਉਣ ਲਈ ਐਕਸ਼ਨ ਕਮੇਟੀ ਦੀ ਅਗਵਾਈ 'ਚ ਜ਼ਿਲ੍ਹਾ ਪੁਲਿਸ ਮੁਖੀ ਦੇ ....
ਲੁਧਿਆਣਾ 'ਚ ਸਾਈਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  about 2 hours ago
ਲੁਧਿਆਣਾ, 27 ਮਈ- ਪੰਜਾਬ ਦੇ ਲੁਧਿਆਣਾ 'ਚ ਇੱਕ ਸਾਈਕਲ ਫ਼ੈਕਟਰੀ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੇ ਅੱਗ ਬੁਝਾਊ ਦਸਤਿਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ.....
ਸਿੱਧੂ ਪੰਜਾਬ ਦੇ ਨਹੀਂ, ਬਲਕਿ ਪੂਰੇ ਦੇਸ਼ ਦੇ ਨੇਤਾ ਹਨ- ਬ੍ਰਹਮਪੁਰਾ
. . .  about 2 hours ago
ਜਲੰਧਰ, 27 ਮਈ (ਚਿਰਾਗ)- ਜਲੰਧਰ ਦੇ ਸਰਕਟ ਹਾਊਸ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਸਾਫ਼ ਅਕਸ ਵਾਲੇ ਨੇਤਾ...
ਗੁਆਂਢੀ ਨੌਜਵਾਨ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਵੱਢੇ ਲੜਕੀ ਦੇ ਹੱਥ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 27 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸਰਾਏਨਾਗਾ ਵਿਖੇ ਇੱਕ ਗੁਆਂਢੀ ਨੌਜਵਾਨ ਲੜਕੀ ਦੇ ਘਰ ਕੰਧ ਟੱਪ ਕੇ ਦਾਖਲ ਹੋਇਆ ਅਤੇ ਘਰ ਵਿਚ ਕੱਪੜੇ ਪ੍ਰੈੱਸ ਕਰ ਰਹੀ ਲੜਕੀ 'ਤੇ ਤੇਜ਼ਧਾਰ ਹਥਿਆਰ ਨਾਲ ...
ਪਠਾਨਕੋਟ ਸਿਟੀ ਰੇਲਵੇ ਸਟੇਸ਼ਨ ਤੋਂ ਹੈਰੋਇਨ ਸਣੇ ਇੱਕ ਵਿਅਕਤੀ ਕਾਬੂ
. . .  about 2 hours ago
ਪਠਾਨਕੋਟ, 27 ਮਈ (ਸੰਧੂ)- ਪਠਾਨਕੋਟ ਕੈਂਟ ਰੇਲਵੇ ਸਟੇਸ਼ਨ ਤੋਂ ਜੀ. ਆਰ. ਪੀ. ਪੁਲਿਸ ਵਲੋਂ 150 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਵਲੋਂ ਕਾਬੂ ਕੀਤੇ ਗਏ ਨੌਜਵਾਨ ਦੀ ਪਹਿਚਾਣ ਸ਼ੁਭੰਮ ਗੁਪਤਾ ਪੁੱਤਰ ਅਰਵਿੰਦ ਗੁਪਤਾ ਨਿਵਾਸੀ...
ਨਹੀਂ ਰਹੇ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ
. . .  about 2 hours ago
ਮੁੰਬਈ, 27 ਮਈ- ਬਾਲੀਵੁੱਡ ਅਦਾਕਾਰ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਅੱਜ ਦੇਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਸਿਹਤ ਪਿਛਲੇ ਕਾਫ਼ੀ ਸਮੇਂ ਤੋਂ ਖ਼ਰਾਬ ਸੀ, ਜਿਸ ਕਾਰਨ ਉਨ੍ਹਾਂ ਨੂੰ ਮੁੰਬਈ ਦੇ ਇੱਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਸੀ...
ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਦੇਹਾਂਤ
. . .  about 3 hours ago
ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਦੇਹਾਂਤ....................................
ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਰਾਬਰਟ ਵਾਡਰਾ ਨੂੰ ਭੇਜਿਆ ਨੋਟਿਸ
. . .  about 3 hours ago
ਨਵੀਂ ਦਿੱਲੀ, 27 ਮਈ- ਦਿੱਲੀ ਹਾਈਕੋਰਟ ਨੇ ਮਨੀ ਲਾਂਡਰਿੰਗ ਮਾਮਲੇ 'ਚ ਪ੍ਰਿਅੰਕਾ ਗਾਂਧੀ ਦੇ ਪਤੀ ਤੇ ਕਾਰੋਬਾਰੀ ਰਾਬਰਟ ਵਾਡਰਾ ਅਤੇ ਉਨ੍ਹਾਂ ਦੇ ਕਰੀਬੀ ਮਨੋਜ ਅਰੋੜਾ ਨੂੰ ਨੋਟਿਸ ਜਾਰੀ ਕੀਤੇ ਹਨ। ਅਦਾਲਤ ਨੇ ਇਹ ਨੋਟਿਸ ਈ. ਡੀ. (ਇਨਫੋਰਸਮੈਂਟ ਡਾਇਰੈਕਟੋਰੇਟ) ਦੀ...
ਜੰਮੂ-ਕਸ਼ਮੀਰ 'ਚ ਫੌਜ ਨੇ ਨਕਾਰਾ ਕੀਤਾ ਆਈ. ਈ. ਡੀ., ਟਲਿਆ ਵੱਡਾ ਹਾਦਸਾ
. . .  about 4 hours ago
ਸ੍ਰੀਨਗਰ, 27 ਮਈ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਜੰਮੂ-ਪੁੰਛ ਕੌਮੀ ਹਾਈਵੇਅ 'ਤੇ ਫੌਜ ਨੇ ਅੱਜ ਅਤਿ ਆਧੁਨਿਕ ਵਿਸਫੋਟਕ ਉਪਕਰਨ (ਆਈ. ਈ. ਡੀ.) ਨੂੰ ਨਕਾਰਾ ਕੀਤਾ ਹੈ। ਅਧਿਕਾਰਕ ਸੂਤਰਾਂ ਨੇ ਕਿਹਾ ਕਿ ਚਿੰਗੁਸ ਦੇ ਕੱਲਾਰ ਪਿੰਡ 'ਚ ਅੱਜ ਸਵੇਰੇ ਫੌਜ ਨੂੰ ਗਸ਼ਤ...
ਵਿਕਾਸ ਕਾਰਜਾਂ ਦੀ ਸਮੀਖਿਆ ਲਈ ਕੇਜਰੀਵਾਲ ਵੱਲੋਂ ਕੈਬਨਿਟ ਨਾਲ ਬੈਠਕ
. . .  about 4 hours ago
ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਹਾਈ ਕਮਾਂਡ ਨੂੰ ਭੇਜਿਆ ਅਸਤੀਫ਼ਾ
. . .  1 minute ago
ਯੂਰਪੀਅਨ ਸੰਸਦੀ ਚੋਣਾਂ 'ਚ ਪੰਜਾਬੀ ਮੂਲ ਦੀ ਨੀਨਾ ਗਿੱਲ ਨੇ ਮੁੜ ਜਿੱਤ ਦਰਜ ਕੀਤੀ
. . .  about 4 hours ago
ਆਈ.ਐਸ.ਆਈ. ਨੇ ਪਠਾਨਕੋਟ ਰੇਲਵੇ ਸਟੇਸ਼ਨ ਉਡਾਉਣ ਦੀ ਦਿੱਤੀ ਧਮਕੀ
. . .  about 4 hours ago
ਯੂਰਪੀਅਨ ਸੰਸਦੀ ਚੋਣਾਂ 'ਚ ਸੱਤਾਧਾਰੀ ਪਾਰਟੀ ਦਾ ਸਭ ਤੋਂ ਮਾੜਾ ਪ੍ਰਦਰਸ਼ਨ, ਸਿਰਫ਼ 3 ਸੀਟਾਂ ਮਿਲੀਆਂ
. . .  about 5 hours ago
ਚੀਨ 'ਚ ਫ਼ੈਕਟਰੀ ਦੀ ਛੱਤ ਡਿੱਗਣ ਕਾਰਨ ਦੋ ਮੌਤਾਂ, 15 ਜ਼ਖਮੀ
. . .  about 5 hours ago
ਡੇਰਾ ਬਾਬਾ ਨਾਨਕ ਸਰਹੱਦ 'ਤੇ ਭਾਰਤ-ਪਾਕਿਸਤਾਨ ਅਧਿਕਾਰੀਆਂ ਦੀ ਬੈਠਕ ਸ਼ੁਰੂ
. . .  about 5 hours ago
ਪੀ. ਐੱਸ. ਗੋਲੇ ਨੇ ਸਿੱਕਮ ਦੇ ਮੁੱਖ ਮੰਤਰੀ ਦੇ ਰੂਪ 'ਚ ਚੁੱਕੀ ਸਹੁੰ
. . .  about 5 hours ago
ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਗੁਰਪੁਰਬ ਦੇ ਸੰਬੰਧ 'ਚ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਜਾਏ ਗਏ ਸੁੰਦਰ ਜਲੋ
. . .  about 6 hours ago
7-8 ਜੂਨ ਨੂੰ ਮਾਲਦੀਵ ਜਾ ਸਕਦੇ ਹਨ ਪ੍ਰਧਾਨ ਮੰਤਰੀ ਮੋਦੀ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੇ ਕਾਸ਼ੀ ਵਿਸ਼ਵਨਾਥ ਮੰਦਰ 'ਚ ਕੀਤੀ ਪੂਜਾ
. . .  about 6 hours ago
ਜੰਮੂ-ਸ੍ਰੀਨਗਰ ਕੌਮੀ ਹਾਈਵੇਅ ਆਵਾਜਾਈ ਲਈ ਬਹਾਲ
. . .  about 6 hours ago
ਰੂਸ 'ਚ ਲੱਗੇ ਭੂਚਾਲ ਦੇ ਝਟਕੇ
. . .  about 7 hours ago
ਜਪਾਨ ਦੇ ਸਮਰਾਟ ਨਾਰੂਹਿਤੋ ਨੂੰ ਮਿਲਣ ਵਾਲੀ ਪਹਿਲੇ ਵਿਦੇਸ਼ੀ ਨੇਤਾ ਬਣੇ ਟਰੰਪ
. . .  about 7 hours ago
ਅਫ਼ਗ਼ਾਨਿਸਤਾਨ : ਆਈ.ਈ.ਡੀ ਧਮਾਕੇ 'ਚ 10 ਲੋਕ ਜ਼ਖਮੀ
. . .  about 7 hours ago
ਪ੍ਰਧਾਨ ਮੰਤਰੀ ਪਹੁੰਚੇ ਵਾਰਾਨਸੀ
. . .  about 7 hours ago
25 ਕਰੋੜ ਦੀ ਹੈਰੋਇਨ ਸਮੇਤ ਤਿੰਨ ਵਿਦੇਸ਼ੀ ਗ੍ਰਿਫ਼ਤਾਰ
. . .  about 7 hours ago
ਮਨੀ ਲਾਂਡ੍ਰਿੰਗ ਮਾਮਲੇ 'ਚ ਰਾਬਰਟ ਵਾਡਰਾ ਦੀ ਅਗਾਊਂ ਜ਼ਮਾਨਤ ਖ਼ਿਲਾਫ਼ ਸੁਣਵਾਈ ਅੱਜ
. . .  about 8 hours ago
ਸੜਕ ਹਾਦਸੇ 'ਚ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ
. . .  about 8 hours ago
ਪੱਛਮੀ ਬੰਗਾਲ 'ਚ ਭਾਜਪਾ ਵਰਕਰ ਦੀ ਹੱਤਿਆ
. . .  about 8 hours ago
ਸ਼ਾਰਦਾ ਚਿੱਟਫੰਡ ਮਾਮਲੇ 'ਚ ਸੀ.ਬੀ.ਆਈ ਅੱਜ ਕਰੇਗੀ ਰਾਜੀਵ ਕੁਮਾਰ ਤੋਂ ਪੁੱਛਗਿੱਛ
. . .  about 9 hours ago
ਪ੍ਰਧਾਨ ਮੰਤਰੀ ਵੱਲੋਂ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਸ਼ਰਧਾਂਜਲੀ
. . .  about 9 hours ago
ਪ੍ਰਧਾਨ ਮੰਤਰੀ ਅੱਜ ਜਾਣਗੇ ਵਾਰਾਨਸੀ
. . .  about 9 hours ago
ਸੋਨੀਆ, ਰਾਹੁਲ, ਮਨਮੋਹਨ ਨੇ ਪੰਡਿਤ ਨਹਿਰੂ ਨੂੰ ਬਰਸੀ 'ਤੇ ਦਿੱਤੀ ਸ਼ਰਧਾਂਜਲੀ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਨੂੰ ਨੋਟਿਸ
. . .  1 day ago
ਸੜਕ ਹਾਦਸੇ ਦੌਰਾਨ ਮੋਟਰ ਸਾਈਕਲ ਸਵਾਰ ਨੌਜ਼ਵਾਨ ਦੀ ਮੌਤ
. . .  1 day ago
ਤਿੰਨ ਸਾਲਾਂ ਬਾਲੜੀ ਨਾਲ ਜਬਰ ਜਨਾਹ
. . .  1 day ago
ਸੀ.ਬੀ.ਆਈ. ਵੱਲੋਂ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੂਰਤ ਅਗਨੀਕਾਂਡ 'ਤੇ ਦੁੱਖ ਦਾ ਕੀਤਾ ਪ੍ਰਗਟਾਵਾ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਭਾਜਪਾ ਵਿਧਾਇਕ ਦੀ ਹੱਤਿਆ ਦਾ ਦੋਸ਼ੀ ਨਕਸਲੀ ਮੁੱਠਭੇੜ 'ਚ ਢੇਰ
. . .  1 day ago
ਵਿਸ਼ਵ ਫੁੱਟਬਾਲ ਚੈਂਪੀਅਨਸ਼ਿਪ 'ਚ ਭਾਰਤੀ ਟੀਮ ਵੱਲੋਂ ਖੇਡੇਗਾ ਦਾਤੇਵਾਸ ਦਾ ਨੌਜਵਾਨ
. . .  1 day ago
ਪੁਲਿਸ ਨੇ ਚੋਰੀ ਦੇ ਮੋਬਾਈਲਾਂ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ
. . .  about 1 hour ago
ਗੁਜਰਾਤ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਜੇਠ ਸੰਮਤ 551
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਫ਼ਤਹਿਗੜ੍ਹ ਸਾਹਿਬ

ਦੇਸ਼ ਦੀ ਸੁਰੱਖਿਆ ਲਈ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਬਣਾਉਣਾ ਜ਼ਰੂਰੀ-ਮਨੋਹਰ ਖੱਟਰ

ਅਮਲੋਹ, 15 ਮਈ (ਕੁਲਦੀਪ ਸ਼ਾਰਦਾ)-ਦੇਸ਼ ਨੂੰ ਸੁਰੱਖਿਅਤ ਰੱਖਣ ਲਈ ਨਰਿੰਦਰ ਮੋਦੀ ਦੀ ਸਰਕਾਰ ਬਣਨੀ ਅਤਿ ਜ਼ਰੂਰੀ ਹੈ ਕਿਉਂਕਿ ਜੇਕਰ ਵਿਰੋਧੀ ਤਾਕਤਾਂ ਨਾਲ ਲੜਨ ਦੀ ਤਾਕਤ ਕੋਈ ਰੱਖਦਾ ਹੈ ਤਾਂ ਉਹ ਸਿਰਫ਼ ਤੇ ਸਿਰਫ਼ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਹੈ ਜਿਸ ਨੇ ਪਿਛਲੇ ਸਮੇਂ ਦੇਸ਼ ਦੀ ਸੁਰੱਖਿਆ ਲਈ ਕਈ ਕਰੜੇ ਕਦਮ ਚੁੱਕੇ ਹਨ | ਇਸ ਗੱਲ ਦਾ ਪ੍ਰਗਟਾਵਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੇ ਹੱਕ ਵਿਚ ਸੁਰਜੀਤ ਬੈਕੁੰਟ ਹਾਲ ਸਲਾਣੀ ਅਮਲੋਹ ਵਿਖੇ ਉਦਯੋਗਪਤੀਆਂ ਤੇ ਵਪਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਸ੍ਰੀ ਖੱਟਰ ਨੇ ਕਿਹਾ ਕਿ ਦੇਸ਼ ਉੱਪਰ 70 ਸਾਲ ਰਾਜ ਕਰਨ ਵਾਲੀ ਕਾਂਗਰਸ ਅੱਜ ਦੇਸ਼ ਵਿਚ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ | ਸ੍ਰੀ ਖੱਟਰ ਨੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਨੂੰ ਵੱਡੀ ਗਿਣਤੀ ਵਿਚ ਵੋਟਾਂ ਪਾਕੇ ਜਿਤਾਉਣ ਦੀ ਅਪੀਲ ਵੀ ਕੀਤੀ | ਇਸ ਮੀਟਿੰਗ ਨੂੰ ਜ਼ਿਲ੍ਹਾ ਜਥੇ. ਸਵਰਨ ਸਿੰਘ ਚਨਾਰਥਲ, ਉਮੀਦਵਾਰ ਦਰਬਾਰਾ ਸਿੰਘ ਗੁਰੂ, ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਕੁਮਾਰ ਗਰਗ, ਬ੍ਰਾਹਮਣ ਸਭਾ ਦੇ ਸੂਬਾ ਪ੍ਰਧਾਨ ਦੇਵੀ ਦਿਆਲ ਪ੍ਰਾਸ਼ਰ, ਚੇਅਰਮੈਨ ਦਰਸ਼ਨ ਸਿੰਘ ਬੱਬੀ ਤੇ ਭਾਜਪਾ ਦੇ ਸਤੀਸ਼ ਕੁਮਾਰ ਉੱਪਲ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਕੁਮਾਰ ਗਰਗ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿਚ ਸਮੁੱਚੀ ਹਲਕੇ ਦੀ ਲੀਡਰਸ਼ਿਪ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਤੇ ਸੀਨੀਅਰ ਆਗੂ ਰਣਧੀਰ ਸਿੰਘ ਭਾਂਬਰੀ, ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਵਿੱਕੀ ਮਿੱਤਲ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਰਾਏ, ਜਤਿੰਦਰ ਸਿੰਘ ਧਾਲੀਵਾਲ, ਕੌਸ਼ਲ ਮਿਸ਼ਰਾ, ਰੇਸ਼ਮ ਸਿੰਘ ਵਿਰਕ, ਨਾਜ਼ਰ ਸਿੰਘ, ਸ਼ਰਧਾ ਸਿੰਘ ਛੰਨਾ, ਕੁਲਦੀਪ ਸਿੰਘ ਮੁੱਢੜੀਆਂ, ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ, ਜਰਨੈਲ ਸਿੰਘ ਮਾਜਰੀ, ਹਰਬੰਸ ਸਿੰਘ ਬਡਾਲੀ, ਹਰਿੰਦਰ ਸਿੰਘ ਦੀਵਾ, ਵਿੱਕੀ ਚਾਹਲ, ਗੁਰਮਨ ਢੀਂਡਸਾ, ਗੋਰਾ ਅਜਨਾਲੀ, ਗੁਰਦੀਪ ਸਿੰਘ ਮੰਡੋਫਲ, ਰਾਜੀਵ ਵਰਮਾ, ਸਵਰਨ ਸਿੰਘ ਸੋਨੀ, ਬੀਬੀ ਰਾਜ ਕੌਰ, ਬੀਬੀ ਹਰਜੀਤ ਕੋਰ ਰਾਣੀ, ਬੀਬੀ ਪਰਮਜੀਤ ਕੌਰ ਕੁੰਭ, ਬੀਬੀ ਚਰਨਜੀਤ ਕੌਰ, ਬੰਟੀ ਜੱਸੜਾ, ਮੰਡਲ ਪ੍ਰਧਾਨ ਪੁਨੀਤ ਗੋਇਲ, ਮੰਡਲ ਪ੍ਰਧਾਨ ਵਿਨੋਦ ਕੁਮਾਰ ਮਿੱਤਲ, ਰਾਕੇਸ਼ ਕੁਮਾਰ ਬਬਲੀ, ਸੁਖਚੈਨ ਸਿੰਘ ਦੀਵਾ, ਰਾਜਨ ਕੱਕੜ, ਰਾਕੇਸ਼ ਕੁਮਾਰ ਗੁਪਤਾ, ਬਲਵਿੰਦਰ ਸਿੰਘ ਡਡਹੇੜੀ, ਗੁਰਦੀਪ ਸਿੰਘ ਲਾਡੀ, ਜਗਰੂਪ ਸਿੰਘ ਜੱਸੜਾ, ਛੱਜੂ ਸਿੰਘ, ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਸੁੱਖੀ, ਕੁਲਵਿੰਦਰ ਸਿੰਘ ਸਲਾਣੀ, ਧਰਮਪਾਲ ਰਾਓ, ਰਾਜਪਾਲ ਗਰਗ, ਲਾਲ ਚੰਦ ਜਿੰਦਲ, ਸ਼ਸ਼ੀ ਭੂਸ਼ਨ ਗੁਪਤਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਉਦਯੋਗਪਤੀ ਤੇ ਵਪਾਰੀ ਹਾਜ਼ਰ ਸਨ |

ਅੰਬੇਡਕਰਾਇਟ ਪਾਰਟੀ ਆਫ਼ ਇੰਡੀਆ ਵਲੋਂ ਫ਼ਤਹਿਗੜ੍ਹ ਸਾਹਿਬ ਲੋਕ ਸਭਾ ਲਈ ਐਲਾਨੇ ਉਮੀਦਵਾਰ ਐਡਵੋਕੇਟ ਰਾਮ ਸਿੰਘ ਰੈਸਲ ਨਾਲ ਵਿਸ਼ੇਸ਼ ਮੁਲਾਕਾਤ

ਫ਼ਤਹਿਗੜ੍ਹ ਸਾਹਿਬ, 15 ਮਈ (ਭੂਸ਼ਨ ਸੂਦ)-ਅੰਬੇਦਕਰਾਇਟ ਵਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਲਈ ਐਲਾਨੇ ਉਮੀਦਵਾਰ ਐਡਵੋਕੇਟ ਰਾਮ ਸਿੰਘ ਰੈਸਲ ਨਾਲ 'ਅਜੀਤ ਉਪ ਦਫ਼ਤਰ ਫ਼ਤਹਿਗੜ੍ਹ ਸਾਹਿਬ' ਵਿਖੇ ਹੋਈ ਵਿਸ਼ੇਸ਼ ਭੇਟ ਵਾਰਤਾ ਦੇ ਕੁਝ ਅੰਸ਼: ਸਵਾਲ : ਤੁਹਾਡਾ ...

ਪੂਰੀ ਖ਼ਬਰ »

ਬਜ਼ੁਰਗ ਔਰਤ ਦੀ ਸ਼ਿਕਾਇਤ 'ਤੇ ਪੁੱਤਰ ਅਤੇ ਨੂੰ ਹ ਿਖ਼ਲਾਫ਼ ਮੁਕੱਦਮਾ ਦਰਜ

ਫ਼ਤਹਿਗੜ੍ਹ ਸਾਹਿਬ, 15 ਮਈ (ਅਰੁਣ ਆਹੂਜਾ, ਮਨਪ੍ਰੀਤ ਸਿੰਘ)-ਇਕ ਬਜ਼ੁਰਗ ਔਰਤ ਵਲੋਂ ਦਿੱਤੀ ਸ਼ਿਕਾਇਤ ਉਪਰੰਤ ਸਰਹਿੰਦ ਪੁਲਿਸ ਚੌਕੀ ਦੀ ਪੁਲਿਸ ਵਲੋਂ ਕੀਤੀ ਜਾਾਚ ਉਪਰੰਤ ਉਕਤ ਬਜ਼ੁਰਗ ਔਰਤ ਦੇ ਲੜਕੇ ਅਤੇ ਉਸ ਦੀ ਨੂੰਹ ਿਖ਼ਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਸੁਧਾਰ ਕਮੇਟੀ ਵਲੋਂ ਮੰਡੋਫਲ ਸਕੂਲ ਦਾ ਸਾਲਾਨਾ ਨਿਰੀਖਣ

ਫ਼ਤਹਿਗੜ੍ਹ ਸਾਹਿਬ, 15 ਮਈ (ਰਾਜਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਸੁਧਾਰ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਪਿ੍ੰਸੀਪਲ ਜਸਬੀਰ ਸਿੰਘ ਤੇ ਉਨ੍ਹਾਂ ਦੀ ਟੀਮ ਵਲੋਂ ਅੱਜ ਸਰਕਾਰੀ ਮਿਡਲ ਸਕੂਲ ਮੰਡੋਫਲ ਦਾ ਸਾਲਾਨਾ ਨਿਰੀਖਣ ਕੀਤਾ ਗਿਆ | ਸੁਧਾਰ ਕਮੇਟੀ ਵਲੋਂ ਮਿਡ ...

ਪੂਰੀ ਖ਼ਬਰ »

ਗੁਰੂ ਦੇ ਵਿਖਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ-ਡਾ. ਸਿਕੰਦਰ

ਫ਼ਤਹਿਗੜ੍ਹ ਸਾਹਿਬ, 15 ਮਈ (ਰਾਜਿੰਦਰ ਸਿੰਘ)-ਸਾਨੰੂ ਗੁਰੂ ਦੇ ਵਿਖਾਏ ਮਾਰਗ 'ਤੇ ਚੱਲਦੇ ਹੋਏ ਆਪਣਾ ਜੀਵਨ ਸਫਲ ਕਰਨਾ ਚਾਹੀਦਾ ਹੈ ਤਾਂ ਹੀ ਸਾਡਾ ਇਸ ਸੰਸਾਰ ਵਿਚ ਆਉਣਾ ਸਫਲ ਹੋਵੇਗਾ | ਇਹ ਗੱਲ ਮਹੰਤ ਡਾ. ਸਿਕੰਦਰ ਸਿੰਘ ਨੇ ਅੱਜ ਜੇਠ ਦੀ ਸੰਗਰਾਂਦ ਮੌਕੇ ਡੇਰਾ ਬਾਬਾ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਪੰਜਾਬ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੰੂ ਦਿੱਤਾ ਪ੍ਰਸੰਸਾ ਪੱਤਰ

ਫ਼ਤਹਿਗੜ੍ਹ ਸਾਹਿਬ, 15 ਮਈ (ਰਾਜਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਰਮਜੀਤ ਕੌਰ ਸਿੱਧੂ ਨੰੂ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੰੂ ਪੰਜਾਬ ਵਿਚ ਤੀਸਰੇ ਸਥਾਨ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਪ੍ਰਵਾਸੀ ਵਿਅਕਤੀ ਦੀ ਮੌਤ

ਫ਼ਤਹਿਗੜ੍ਹ ਸਾਹਿਬ, 15 ਮਈ (ਅਰੁਣ ਆਹੂਜਾ)-ਸਰਹਿੰਦ ਰੇਲਵੇ ਸਟੇਸ਼ਨ ਵਿਖੇ ਇਕ ਪ੍ਰਵਾਸੀ ਵਿਅਕਤੀ ਦੀ ਇਕ ਰੇਲ ਗੱਡੀ ਦੀ ਚਪੇਟ ਵਿਚ ਆਉਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਸਬੰਧਿਤ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ...

ਪੂਰੀ ਖ਼ਬਰ »

ਵਿਧਾਇਕ ਰਣਦੀਪ ਸਿੰਘ ਨੇ ਬਾਜ਼ੀਗਰ ਬਸਤੀ ਸਲਾਣੀ 'ਚ ਕੀਤਾ ਚੋਣ ਪ੍ਰਚਾਰ

ਸਲਾਣਾ, 15 ਮਈ (ਗੁਰਚਰਨ ਸਿੰਘ ਜੰਜੂਆ)-ਅਮਲੋਹ ਹਲਕੇ ਦੇ ਵਿਧਾਇਕ ਰਣਦੀਪ ਸਿੰਘ ਨੇ ਪਿੰਡ ਸਲਾਣੀ ਦੀ ਬਾਜ਼ੀਗਰ ਬਸਤੀ ਵਿਚ ਜਾ ਕੇ ਲੋਕਾਂ ਨੂੰ ਕਾਂਗਰਸ ਉਮੀਦਵਾਰ ਡਾ. ਅਮਰ ਸਿੰਘ ਨੂੰ ਭਾਰੀ ਬਹੁਮਤ ਨਾਲ ਕਾਮਯਾਬ ਕਰਨ ਦੀ ਅਪੀਲ ਕੀਤੀ | ਉਸ ਨੇ ਲੋਕਾਂ ਨੂੰ ਭਰੋਸਾ ਦਿੱਤਾ ...

ਪੂਰੀ ਖ਼ਬਰ »

ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਮੀਤ ਪ੍ਰਧਾਨ ਲਖਵੀਰ ਕੌਰ ਕਾਂਗਰਸ 'ਚ ਸ਼ਾਮਿਲ

ਅਮਲੋਹ, 15 ਮਈ (ਕੁਲਦੀਪ ਸ਼ਾਰਦਾ)-ਕਾਂਗਰਸ ਪਾਰਟੀ ਦੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਡਾ. ਅਮਰ ਸਿੰਘ ਦੀ ਚੋਣ ਮੁਹਿੰਮ ਨੂੰ ਹੋਰ ਬਲ ਮਿਲਿਆ ਜਦੋਂ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਮੀਤ ਪ੍ਰਧਾਨ ਲਖਵੀਰ ਕੌਰ ਨੇ ਮਹਿਲਾ ਕਾਂਗਰਸ ਦੀ ਜ਼ਿਲ੍ਹਾ ...

ਪੂਰੀ ਖ਼ਬਰ »

ਆਪ ਨੂੰ ਝਟਕਾ ਕਈ ਪਰਿਵਾਰ ਰਾਜੂ ਖੰਨਾ ਦੀ ਅਗਵਾਈ 'ਚ ਅਕਾਲੀ ਦਲ 'ਚ ਸ਼ਾਮਿਲ

ਅਮਲੋਹ, 15 ਮਈ (ਸੂਦ)-ਅਕਾਲੀ ਦਲ ਦੀ ਚੋਣ ਮੁਹਿੰਮ ਨੂੰ ਅੱਜ ਇੱਥੇ ਹੋਰ ਬਲ ਮਿਲਿਆ ਜਦੋਂ 3 ਦਰਜਨ ਦੇ ਕਰੀਬ ਪਰਿਵਾਰਾਂ ਨੇ ਇੱਥੇ ਵਾਰਡ ਨੰਬਰ 1 ਵਿਚ ਯੂਥ ਅਕਾਲੀ ਦਲ ਮਾਲਵਾ ਜ਼ੋਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨੂੰ ਛੱਡ ਕੇ ...

ਪੂਰੀ ਖ਼ਬਰ »

ਕਾਂਗਰਸ ਉਮੀਦਵਾਰ ਦੇ ਹੱਕ 'ਚ ਸ਼ਹਿਰਾਂ ਤੇ ਪਿੰਡਾਂ 'ਚ ਪ੍ਰਚਾਰ ਜਾਰੀ-ਰਣਦੀਪ, ਭਾਂਬਰੀ

ਅਮਲੋਹ, 15 ਮਈ (ਸੂਦ)-ਅਮਲੋਹ ਹਲਕੇ ਦੇ ਵਿਧਾਇਕ ਰਣਦੀਪ ਸਿੰਘ, ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਹਰਿੰਦਰ ਸਿੰਘ ਭਾਂਬਰੀ ਅਤੇ ਪ੍ਰਦੇਸ਼ ਕਾਂਗਰਸ ਦੇ ਸਕੱਤਰ ਸੰਦੀਪ ਸਿੰਘ ਬੱਲ ਨੇ ਦੱਸਿਆ ਕਿ ਕਾਂਗਰਸ ਉਮੀਦਵਾਰ ਡਾ. ਅਮਰ ਸਿੰਘ ਨੂੰ ਭਾਰੀ ਬਹੁਮਤ ਨਾਲ ਕਾਮਯਾਬ ...

ਪੂਰੀ ਖ਼ਬਰ »

ਭਾਜਪਾ ਨੇ 5 ਸਾਲ ਦੌਰਾਨ ਦੇਸ਼ ਨੂੰ ਤਬਾਹੀ ਕੰਢੇ ਖੜ੍ਹਾ ਕੀਤਾ-ਡਾ. ਅਮਰ ਸਿੰਘ, ਰਣਦੀਪ

ਅਮਲੋਹ, 15 ਮਈ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਕਾਂਗਰਸ ਪਾਰਟੀ ਦੇ ਫ਼ਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ਉਮੀਦਵਾਰ ਡਾ. ਅਮਰ ਸਿੰਘ ਦੇ ਹੱਕ ਵਿਚ ਅੱਜ ਇੱਥੇ ਸਮਾਜ ਸੇਵਕ ਡਾ. ਕਰਨੈਲ ਸਿੰਘ ਦੇ ਨਿਵਾਸ ਉੱਪਰ ਸਵੇਰ ਦੇ ਨਾਸ਼ਤੇ ਸਮੇਂ ਹੋਈ ਇਕ ਪ੍ਰਭਾਵਸ਼ਾਲੀ ...

ਪੂਰੀ ਖ਼ਬਰ »

ਕਾਂਗਰਸ ਉਮੀਦਵਾਰ ਡਾ. ਅਮਰ ਸਿੰਘ ਦੀ ਮੁਹਿੰਮ ਨੂੰ ਘਰ-ਘਰ ਪਹੁੰਚਾਇਆ ਜਾਵੇਗਾ-ਬੱਲ, ਨਰੈਣਗੜ੍ਹ

ਅਮਲੋਹ, 15 ਮਈ (ਕੁਲਦੀਪ ਸ਼ਾਰਦਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਸੰਦੀਪ ਸਿੰਘ ਬੱਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜੋਗਿੰਦਰ ਸਿੰਘ ਨਰੈਣਗੜ੍ਹ, ਡਾ. ਕਰਨੈਲ ਸਿੰਘ, ਬਲਾਕ ਕਾਂਗਰਸ ਅਮਲੋਹ ਦੇ ਪ੍ਰਧਾਨ ਜਗਵੀਰ ਸਿੰਘ ਸਲਾਣਾ, ਕਰਮ ਸਿੰਘ ਸਰਪੰਚ ਭਾਂਬਰੀ, ਮਾਸਟਰ ...

ਪੂਰੀ ਖ਼ਬਰ »

ਭਾਜਪਾ ਨੇ 5 ਸਾਲ ਦੌਰਾਨ ਦੇਸ਼ ਨੂੰ ਤਬਾਹੀ ਕੰਢੇ ਖੜ੍ਹਾ ਕੀਤਾ-ਡਾ. ਅਮਰ ਸਿੰਘ, ਰਣਦੀਪ

ਅਮਲੋਹ, 15 ਮਈ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਕਾਂਗਰਸ ਪਾਰਟੀ ਦੇ ਫ਼ਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ਉਮੀਦਵਾਰ ਡਾ. ਅਮਰ ਸਿੰਘ ਦੇ ਹੱਕ ਵਿਚ ਅੱਜ ਇੱਥੇ ਸਮਾਜ ਸੇਵਕ ਡਾ. ਕਰਨੈਲ ਸਿੰਘ ਦੇ ਨਿਵਾਸ ਉੱਪਰ ਸਵੇਰ ਦੇ ਨਾਸ਼ਤੇ ਸਮੇਂ ਹੋਈ ਇਕ ਪ੍ਰਭਾਵਸ਼ਾਲੀ ...

ਪੂਰੀ ਖ਼ਬਰ »

ਖਮਾਣੋਂ ਦੀ ਸੀਨੀਅਰ ਅਕਾਲੀ ਲੀਡਰਸ਼ਿਪ ਵਲੋਂ ਵੱਖ-ਵੱਖ ਵਾਰਡਾਂ ਵਿਖੇ ਕੀਤਾ ਚੋਣ ਪ੍ਰਚਾਰ

ਖਮਾਣੋਂ, 15 ਮਈ (ਜੋਗਿੰਦਰ ਪਾਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਸਰਕਲ ਖਮਾਣੋਂ ਦੀ ਅਕਾਲੀ ਲੀਡਰਸ਼ਿਪ ਵਲੋਂ ਇੱਥੋਂ ਦੇ ਵਾਰਡ ਨੰਬਰ 3 ਅਤੇ 7 ਵਿਖੇ ਘਰ-ਘਰ ਜਾ ਕੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ -ਭਾਜਪਾ ਗੱਠਜੋੜ ਦੇ ਸਾਾਝੇ ਉਮੀਦਵਾਰ ...

ਪੂਰੀ ਖ਼ਬਰ »

ਰੁੱਸੇ ਅਕਾਲੀਆਂ ਨੂੰ ਨਾ ਮਨਾਉਣਾ ਪਾਰਟੀ ਉਮੀਦਵਾਰ ਲਈ ਬਣ ਸਕਦਾ ਗਲੇ ਦੀ ਹੱਡੀ

ਅਮਲੋਹ, 15 ਮਈ (ਕੁਲਦੀਪ ਸ਼ਾਰਦਾ)-ਲੋਕ ਸਭਾ ਦੀਆਂ ਚੋਣਾਂ ਵਿਚ ਜਿੱਤ ਪ੍ਰਾਪਤ ਕਰਨ ਲਈ ਹਰ ਪਾਰਟੀ ਵਲੋਂ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ ਅਤੇ ਪਾਰਟੀ ਦੇ ਰੁੱਸੇ ਵਰਕਰਾਂ ਨੂੰ ਮਨਾ ਕੇ ਚੋਣ ਮੁਹਿੰਮ ਵਿਚ ਤੋਰਿਆ ਜਾ ਰਿਹਾ ਹੈ ਅਤੇ ਦੂਸਰੀਆਂ ਪਾਰਟੀਆਂ ਦੇ ...

ਪੂਰੀ ਖ਼ਬਰ »

ਮੀਟਿੰਗ ਦੌਰਾਨ ਪੋਲਿੰਗ ਬੂਥ ਵਰਕਰਾਂ ਨੂੰ ਡਿਊਟੀ ਸਾਵਧਾਨੀ ਨਾਲ ਕਰਨ ਦੀ ਹਦਾਇਤ

ਨੋਗਾਵਾਂ, 15 ਮਈ (ਰਵਿੰਦਰ ਮੌਦਗਿਲ)-ਸ਼ੋ੍ਰਮਣੀ ਅਕਾਲੀ ਦਲ ਦੀ ਮੀਟਿੰਗ ਚੋਣ ਦਫ਼ਤਰ ਬਸੀ ਪਠਾਣਾਂ ਵਿਖੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸਵਰਨ ਸਿੰਘ ਚਨਾਰਥਲ ਦੀ ਅਗਵਾਈ ਹੇਠ ਹੋਈ | ਉਨ੍ਹਾਂ ਪੋਿਲੰਗ ਬੂਥ ਵਰਕਰਾਂ ਨੂੰ ਡਿਊਟੀ ਸਾਵਧਾਨੀ ਤੇ ਇਮਾਨਦਾਰੀ ਨਾਲ ਕਰਨ ਦੀ ...

ਪੂਰੀ ਖ਼ਬਰ »

ਹਲਕਾ ਫ਼ਤਹਿਗੜ੍ਹ ਸਾਹਿਬ ਦਾ ਵਿਕਾਸ ਕੇਵਲ ਕਾਂਗਰਸ ਸਰਕਾਰ ਨੇ ਕਰਵਾਇਆ-ਡਾ. ਅਮਰ ਸਿੰਘ

ਫ਼ਤਹਿਗੜ੍ਹ ਸਾਹਿਬ, 15 ਮਈ (ਭੂਸ਼ਨ ਸੂਦ)-ਫ਼ਤਹਿਗੜ੍ਹ ਸਾਹਿਬ ਦੇ ਵਿਕਾਸ ਲਈ ਜੇ ਕਿਸੇ ਸਰਕਾਰ ਨੇ ਕੰਮ ਕੀਤਾ ਹੈ ਤਾਂ ਉਹ ਕੇਵਲ ਕਾਂਗਰਸ ਸਰਕਾਰ ਹੀ ਹੈ ਜਦੋਂਕਿ ਆਪਣੇ ਆਪ ਨੂੰ ਪੰਥ ਹਿਤੈਸ਼ੀ ਅਖਵਾਉਣ ਵਾਲੀ ਅਕਾਲੀ ਦਲ ਅਤੇ ਭਾਜਪਾ ਸਰਕਾਰ ਨੇ ਕਦੇ ਵੀ ਇਸ ਇਤਿਹਾਸਕ ...

ਪੂਰੀ ਖ਼ਬਰ »

ਐਕਸਟਰਾ ਮਾਰਕਸ ਵਲੋਂ ਰਿਮਟ ਕੈਂਪਸ 'ਚ ਰੁਜ਼ਗਾਰ ਮੇਲਾ ਲਗਾਇਆ

ਫ਼ਤਹਿਗੜ੍ਹ ਸਾਹਿਬ, 15 ਮਈ (ਭੂਸ਼ਨ ਸੂਦ)-ਐਕਸਟਰਾ ਮਾਰਕਸ਼ ਵਲੋਂ ਰਿਮਟ ਯੂਨੀਵਰਸਿਟੀ ਵਿਚ ਰੁਜ਼ਗਾਰ ਮੇਲਾ ਲਗਾਇਆ ਗਿਆ ਜਿਸ ਵਿਚ ਪੰਜਾਬੀ ਯੂਨੀਵਰਸਿਟੀ, ਪੀ.ਸੀ.ਟੀ.ਈ. ਕਾਲਜ ਲੁਧਿਆਣਾ ਆਦਿ ਬਾਬਾ ਜੈ ਪ੍ਰਕਾਸ਼ ਮੁਕੰਦ ਲਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ...

ਪੂਰੀ ਖ਼ਬਰ »

ਕੋਟਲਾ ਬਜਵਾੜਾ ਦੀ ਸੁਨੀਤਾ ਕੌਰ ਬੀ.ਐੱਡ ਦੀ ਪ੍ਰੀਖਿਆ 'ਚ ਰਹੀ ਅੱਵਲ

ਫ਼ਤਹਿਗੜ੍ਹ ਸਾਹਿਬ, 15 ਮਈ (ਭੂਸ਼ਨ ਸੂਦ)-ਇਸ ਜ਼ਿਲ੍ਹੇ ਦੇ ਪਿੰਡ ਕੋਟਲਾ ਬਜਵਾੜਾ ਦੀ ਸੁਨੀਤਾ ਕੌਰ ਨੇ ਬੀ.ਐਡ ਦੀ ਪ੍ਰੀਖਿਆ ਵਿਚ ਪਹਿਲਾ ਸਥਾਨ ਹਾਸਲ ਕਰਕੇ ਆਪਣੇ ਮਾਪਿਆਂ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਨੀਤਾ ਨੇ ਦੱਸਿਆ ...

ਪੂਰੀ ਖ਼ਬਰ »

ਵਿਦਿਆਰਥੀ ਸੰਗਠਨ ਨੇ ਕੁਲਦੀਪ ਸਿੰਘ ਨੂੰ ਫ਼ਤਹਿਗੜ੍ਹ ਸਾਹਿਬ ਦਾ ਇੰਚਾਰਜ ਲਗਾਇਆ

ਫ਼ਤਹਿਗੜ੍ਹ ਸਾਹਿਬ, 15 ਮਈ (ਭੂਸ਼ਨ ਸੂਦ)-ਵਿਦਿਆਰਥੀ ਸੰਗਠਨ ਪੀ. ਪੀ. ਐੱਸ. ਓ. (ਰਜਿ.) ਵਲੋਂ ਕੁਲਦੀਪ ਸਿੰਘ ਨੂੰ ਫ਼ਤਹਿਗੜ੍ਹ ਸਾਹਿਬ ਦਾ ਇੰਚਾਰਜ ਲਗਾਇਆ ਗਿਆ | ਬਰਨਾਲੇ ਜ਼ਿਲੇ੍ਹ ਨਾਲ ਸਬੰਧਿਤ ਇਹ ਵਿਦਿਆਰਥੀ ਕਾਫ਼ੀ ਸਮੇਂ ਤੋਂ ਸੰਘਰਸ਼ ਨਾਲ ਜੁੜਿਆ ਹੋਇਆ ਹੈ | ਇਸ ...

ਪੂਰੀ ਖ਼ਬਰ »

ਸੈਂਟਰਲ ਵਾਲਮੀਕਿ ਸਭਾ ਦੀ ਮੀਟਿੰਗ ਹੋਈ

ਅਮਲੋਹ/ਸਲਾਣਾ, 15 ਮਈ (ਰਾਮ ਸ਼ਰਨ ਸੂਦ, ਗੁਰਚਰਨ ਸਿੰਘ ਜੰਜੂਆ)-ਸੈਂਟਰਲ ਵਾਲਮੀਕਿ ਸਭਾ ਇੰਡੀਆ ਦੇ ਸਬ-ਆਫ਼ਿਸ ਅਮਲੋਹ ਵਿਖੇ ਜ਼ਿਲ੍ਹਾ ਪ੍ਰਧਾਨ ਜਗਰੂਪ ਸਿੰਘ ਸ਼ਮਸਪੁਰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਇਸ ਮੀਟਿੰਗ ਵਿਚ ਸਭਾ ਦੇ ਕੌਮੀ ਚੇਅਰਮੈਨ ਗੇਜਾ ਰਾਮ ...

ਪੂਰੀ ਖ਼ਬਰ »

ਬਸੀ ਪਠਾਣਾਂ 'ਚ ਪੋਸ਼ਣ ਮੁਹਿੰਮ ਤਹਿਤ ਸਲੱਮ ਏਰੀਏ ਦੀ ਸਫ਼ਾਈ ਦਾ ਕੰਮ ਸ਼ੁਰੂ

ਬਸੀ ਪਠਾਣਾਂ, 15 ਮਈ (ਗੁਰਬਚਨ ਸਿੰਘ ਰੁਪਾਲ, ਗੌਤਮ)-8 ਮਾਰਚ 2018 ਤੋਂ ਮੁਲਕ ਦੇ 235 ਜ਼ਿਲਿ੍ਹਆਂ ਵਿਚ ਚਲਾਈ ਜਾ ਰਹੀ ਪੋਸ਼ਣ ਮੁਹਿੰਮ ਦਾ ਵਿਸਤਾਰ ਕਰਕੇ ਇਸ ਨੂੰ ਸਵੱਛ ਭਾਰਤ ਅਭਿਆਨ ਨਾਲ ਜੋੜ ਕੇ ਸਫ਼ਾਈ ਦੀ ਮਹੱਤਤਾ ਤੋਂ ਦੇਸ਼ ਵਾਸੀਆਂ ਨੂੰ ਜਾਣੂ ਕਰਵਾਉਣ ਲਈ ਕੀਤੇ ਜਾ ਰਹੇ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਨੂੰ ਮੁੱਖ ਰੱਖ ਕੇ ਦਸਤਾਰਬੰਦੀ ਮੁਕਾਬਲੇ ਕਰਵਾਏ

ਫ਼ਤਹਿਗੜ੍ਹ ਸਾਹਿਬ, 15 ਮਈ (ਅਰੁਣ ਆਹੂਜਾ)-ਖ਼ਾਲਸਾ ਸਾਜਨਾ ਦਿਵਸ ਨੂੰ ਮੁੱਖ ਰੱਖ ਕੇ ਯੂਥ ਕਲੱਬ ਪਿੰਡ ਥਾਬਲਾਂ ਵਲੋਂ ਪਹਿਲਾ ਦਸਤਾਰਬੰਦੀ ਮੁਕਾਬਲਾ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ, ਜਿਸ ਵਿਚ ਨੌਜਵਾਨਾਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ¢ ਇਸ ...

ਪੂਰੀ ਖ਼ਬਰ »

ਭਗਵਤੀ ਮਾਂ ਦਾ ਜਾਗਰਣ ਕਰਵਾਇਆ

ਖਮਾਣੋਂ, 15 ਮਈ (ਮਨਮੋਹਣ ਸਿੰਘ ਕਲੇਰ)-ਪਿੰਡ ਖੇੜੀ ਨੌਧ ਸਿੰਘ ਵਿਖੇ ਰਾਇਲ ਕਲੱਬ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਹਿਲਾ ਭਗਵਤੀ ਮਾਂ ਦਾ ਜਾਗਰਣ ਕਰਵਾਇਆ ਗਿਆ | ਇਸ ਮੌਕੇ ਜੋਤੀ ਪ੍ਰਚੰਡ ਕਰਨ ਦੀ ਰਸਮ ਵਰਿੰਦਰਪਾਲ ਸਿੰਘ ਵਿੰਕੀ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ...

ਪੂਰੀ ਖ਼ਬਰ »

ਅੰਗਰੇਜ਼ੀ ਤੇ ਐਸ.ਐਸ. ਅਧਿਆਪਕਾਂ ਦਾ 2 ਰੋਜ਼ਾ ਸੈਮੀਨਾਰ ਕਰਵਾਇਆ

ਫ਼ਤਹਿਗੜ੍ਹ ਸਾਹਿਬ, 15 ਮਈ (ਰਾਜਿੰਦਰ ਸਿੰਘ)-ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਰਮਜੀਤ ਕੌਰ ਸਿੱਧੂ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਵਤਾਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ...

ਪੂਰੀ ਖ਼ਬਰ »

ਕਾਂਗਰਸ ਨੂੰ ਝਟਕਾ ਰਵਿੰਦਰ ਸਿੰਘ ਸਾਥੀਆਂ ਸਮੇਤ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ

ਨੌਗਾਵਾਂ, 15 ਮਈ (ਰਵਿੰਦਰ ਮੌਦਗਿਲ)-ਬਸੀ ਪਠਾਣਾਂ ਦੇ ਮੁਹੱਲਾ ਜੜਖੇਲਾਂ ਵਿਖੇ ਮਲਕੀਤ ਸਿੰਘ ਮਠਾੜੂ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਦੀ ਅਗਵਾਈ ਹੇਠ ਹੋਈ ਨੁੱਕੜ ਚੋਣ ਮੀਟਿੰਗ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੀ ਚੋਣ ਮੁਹਿੰਮ ਨੂੰ ਚੰਗਾ ਹੁਲਾਰਾ ਮਿਲਿਆ | ਜਿਸ ਵਿਚ ...

ਪੂਰੀ ਖ਼ਬਰ »

ਮਾਸਟਰ ਹਰਮੇਲ ਸਿੰਘ ਨਮਿਤ ਪਾਠ ਦਾ ਭੋਗ 17 ਮਈ ਨੂੰ

ਖਮਾਣੋਂ, 15 ਮਈ (ਜੋਗਿੰਦਰ ਪਾਲ)-ਨਜ਼ਦੀਕੀ ਪਿੰਡ ਭੜੀ ਦੇ ਵਸਨੀਕ ਮਾਸਟਰ ਹਰਮੇਲ ਸਿੰਘ ਦਾ ਮਿਤੀ 10 ਮਈ ਨੂੰ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੇ ਇਸ ਅਚਾਨਕ ਅਕਾਲ ਚਲਾਣੇ ਉੱਤੇ ਇਲਾਕੇ ਦੀਆਂ ਰਾਜਸੀ, ਸਮਾਜਿਕ, ਧਾਰਮਿਕ ਜਥੇਬੰਦੀਆਂ ਦੇ ਆਗੂਆਂ ...

ਪੂਰੀ ਖ਼ਬਰ »

ਇੰਡੀਅਨ ਫਾਰਮਰ ਐਸੋਸੀਏਸ਼ਨ ਵਲੋਂ ਕਾਂਗਰਸੀ ਉਮੀਦਵਾਰਾਂ ਦੀ ਹਮਾਇਤ ਦਾ ਐਲਾਨ

ਬਸੀ ਪਠਾਣਾਂ, 15 ਮਈ (ਗੁਰਬਚਨ ਸਿੰਘ ਰੁਪਾਲ)-ਇੰਡੀਅਨ ਫਾਰਮਰ ਐਸੋਸੀਏਸ਼ਨ ਪੰਜਾਬ ਇਕਾਈ ਦੇ ਪ੍ਰਧਾਨ ਬਲਦੇਵ ਸਿੰਘ ਦਮਹੇੜੀ ਨੇ ਅੱਜ ਇੱਥੇ ਜਾਰੀ ਇਕ ਪੈੱ੍ਰਸ ਬਿਆਨ ਵਿਚ ਐਲਾਨ ਕੀਤਾ ਹੈ ਕਿ ਬੀਤੇ 5 ਸਾਲਾਂ ਦੌਰਾਨ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ...

ਪੂਰੀ ਖ਼ਬਰ »

ਰਾਜਪੁਰੇ ਨੂੰ ਪੰਜਾਬ ਦਾ ਸਭ ਤੋ ਸੁੰਦਰ ਹਲਕੇ ਵਜੋਂ ਵਿਕਸਤ ਕਰਨਾ ਮੇਰਾ ਡਰੀਮ-ਕੰਬੋਜ

ਬਨੂੜ, 15 ਮਈ (ਭੁਪਿੰਦਰ ਸਿੰਘ)-ਹਲਕਾ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਸ਼ਹਿਰ ਬਨੂੜ ਸਮੇਤ ਦਰਜਨਾਂ ਪਿੰਡਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਾਜਪੁਰੇ ਨੂੰ ਪੰਜਾਬ ਦਾ ਸਭ ਤੋ ਸੁੰਦਰ ਹਲਕੇ ਵਜੋਂ ਵਿਕਸਤ ਕਰਨਾ ਮੇਰਾ ਡਰੀਮ ...

ਪੂਰੀ ਖ਼ਬਰ »

ਚੈਨੀ ਝਪਟਣ ਦਾ ਮਾਮਲਾ 2 ਦਿਨ 'ਚ ਸੁਲਝਾਉਦਿਆ 3 ਔਰਤਾਂ ਸਮੇਤ 4 'ਤੇ ਮੁਕੱਦਮਾ ਦਰਜ

ਫ਼ਤਹਿਗੜ੍ਹ ਸਾਹਿਬ, 15 ਮਈ (ਮਨਪ੍ਰੀਤ ਸਿੰਘ)-ਥਾਣਾ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਚੈਨੀ ਝਪਟਣ ਦਾ ਮਾਮਲਾ ਦੋ ਦਿਨ ਵਿਚ ਸੁਲਝਾ ਕੇ ਤਿੰਨ ਔਰਤਾਂ ਸਮੇਤ ਇਕ ਵਿਅਕਤੀ ਤੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਨੌਜਵਾਨ ਅਕਾਲੀ ਵਰਕਰ ਹੈਪੀ ਯੂਥ ਅਕਾਲੀ ਦਲ ਜਥੇਬੰਦਕ ਸਕੱਤਰ ਨਿਯੁਕਤ

ਖਮਾਣੋਂ, 15 ਮਈ (ਮਨਮੋਹਣ ਸਿੰਘ ਕਲੇਰ)-ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਸਰਕਲ ਖਮਾਣੋਂ ਦੇ ਸਰਗਰਮ ਨੌਜਵਾਨ ਅਕਾਲੀ ਆਗੂ ਹਰਪ੍ਰੀਤ ਸਿੰਘ ਹੈਪੀ ਨੂੰ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਹਿਲਾਦ ਸਿੰਘ ਨੇ ਉਨ੍ਹਾਂ ਦੀਆਂ ਪਾਰਟੀ ...

ਪੂਰੀ ਖ਼ਬਰ »

ਗ੍ਰਹਿਸਤ ਜੀਵਨ ਤੋਂ ਭੱਜੇ ਵਿਅਕਤੀ ਦੇ ਹੱਥ 'ਚ ਦੇਸ਼ ਸੁਰੱਖਿਅਤ ਨਹੀਂ ਹੋ ਸਕਦਾ-ਵਿਧਾਇਕ ਰਣਦੀਪ ਸਿੰਘ

ਮੰਡੀ ਗੋਬਿੰਦਗੜ੍ਹ, 15 ਮਈ (ਬਲਜਿੰਦਰ ਸਿੰਘ)-ਜਿਹੜਾ ਵਿਅਕਤੀ ਆਪਣੇ ਗ੍ਰਹਿਸਤ ਜੀਵਨ ਦੀ ਜ਼ਿੰਮੇਵਾਰੀ ਨੂੰ ਨਹੀਂ ਨਿਭਾ ਸਕਿਆ ਅਤੇ ਆਪਣੇ ਬਜ਼ੁਰਗ ਮਾਤਾ-ਪਿਤਾ ਦੇ ਬੁਢਾਪੇ ਦਾ ਸਹਾਰਾ ਬਣਨ ਤੋਂ ਭੱਜ ਗਿਆ ਹੋਵੇ | ਉਹ ਵਿਅਕਤੀ ਕਦੇ ਵੀ ਕਿਸੇ ਦਾ ਕੁਝ ਨਹੀਂ ਸਵਾਰ ਸਕਦਾ | ...

ਪੂਰੀ ਖ਼ਬਰ »

ਨੋਟਬੰਦੀ ਕਾਰਨ ਆਮ ਲੋਕਾਂ ਨੰੂ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ-ਵਿਧਾਇਕ ਰਣਦੀਪ ਸਿੰਘ

ਮੰਡੀ ਗੋਬਿੰਦਗੜ੍ਹ, 15 ਮਈ (ਮੁਕੇਸ਼ ਘਈ)-ਹਲਕਾ ਵਿਧਾਇਕ ਰਣਦੀਪ ਸਿੰਘ ਨਾਭਾ ਦੀ ਰਹਿਨੁਮਾਈ ਹੇਠ ਨੇੜਲੇ ਪਿੰਡ ਜੱਸੜ੍ਹਾਂ ਵਿਖੇ ਅੱਜ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਅਮਰ ਸਿੰਘ ਦੇ ਹੱਕ ਵਿਚ ਆਮ ਨਾਗਰਿਕਾਂ ਨਾਲ ਰੱਖੀ ...

ਪੂਰੀ ਖ਼ਬਰ »

ਡਾ. ਅਮਰ ਸਿੰਘ ਦੀ ਜਿੱਤ ਯਕੀਨੀ ਬਣਾਉਣ ਲਈ ਕਾਂਗਰਸੀ ਵਰਕਰਾਂ ਵਲੋਂ ਚੋਣ ਪ੍ਰਚਾਰ ਜਾਰੀ

ਖਮਾਣੋਂ, 15 ਮਈ (ਜੋਗਿੰਦਰ ਪਾਲ)-ਮਨਪ੍ਰੀਤ ਕੌਰ ਬਰਮ ਪਿ੍ਆ ਯੂਥ ਜ਼ਿਲ੍ਹਾ ਇੰਚਾਰਜ ਅਤੇ ਯੂਥ ਕਾਂਗਰਸੀ ਵਰਕਰਾਂ ਵਲੋਂ ਬਲਾਕ ਖਮਾਣੋਂ ਦੇ ਪਿੰਡਾਂ ਵਿਚ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਅਮਰ ਸਿੰਘ ਦੇ ਹੱਕ ਵਿਚ ਵੱਖ-ਵੱਖ ...

ਪੂਰੀ ਖ਼ਬਰ »

ਟਕਸਾਲੀ ਕਾਂਗਰਸੀ ਇੰਦਰਜੀਤ ਸਿੰਘ ਵਲੋਂ ਸਾਥੀਆਂ ਸਮੇਤ ਡਾ. ਅਮਰ ਸਿੰਘ ਦੀ ਹਿਮਾਇਤ ਦਾ ਐਲਾਨ

ਮੰਡੀ ਗੋਬਿੰਦਗੜ੍ਹ, 15 ਮਈ (ਮੁਕੇਸ਼ ਘਈ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਅਮਰ ਸਿੰਘ ਦੀ ਚੋਣ ਮੁਹਿੰਮ ਨੰੂ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਟਕਸਾਲੀ ਕਾਂਗਰਸੀ ਇੰਦਰਜੀਤ ਸਿੰਘ (ਜੋਲੀ ਬਾਜਵਾ) ਨੇ ਆਪਣੇ ਸਮਰਥਕਾਂ ...

ਪੂਰੀ ਖ਼ਬਰ »

ਕੌਾਸਲਰ ਰਜਿੰਦਰ ਕੁਮਾਰ ਟੀਟੂ ਵਲੋਂ ਦਰਬਾਰਾ ਸਿੰਘ ਗੁਰੂ ਦੇ ਹੱਕ 'ਚ ਚੋਣ ਰੈਲੀ

ਮੰਡੀ ਗੋਬਿੰਦਗੜ੍ਹ, 15 ਮਈ (ਮੁਕੇਸ਼ ਘਈ)-ਅਕਾਲੀ-ਭਾਜਪਾ ਗੱਠਜੋੜ ਦੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸਾਂਝੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਨੂੰ ਵੱਡੀ ਜਿੱਤ ਦਰਜ ਕਰਵਾਉਣ ਲਈ ਕੌਾਸਲਰ ਰਜਿੰਦਰ ਕੁਮਾਰ ਟੀਟੂ ਵਲੋਂ ਆਪਣੇ ਵਾਰਡ ਵਿਚ ਭਾਰੀ ਚੋਣ ਜਲਸਾ ...

ਪੂਰੀ ਖ਼ਬਰ »

ਸੰਗਰਾਂਦ ਮੌਕੇ ਬਾਬਾ ਮੋਤੀ ਰਾਮ ਮਹਿਰਾ ਖ਼ੂਨਦਾਨ ਸੁਸਾਇਟੀ ਨੇ ਲਗਾਇਆ ਖ਼ੂਨਦਾਨ ਕੈਂਪ

ਫ਼ਤਹਿਗੜ੍ਹ ਸਾਹਿਬ, 15 ਮਈ (ਭੂਸ਼ਨ ਸੂਦ)-ਜੇਠ ਮਹੀਨੇ ਦੀ ਸੰਗਰਾਂਦ ਮੌਕੇ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਚ ਬਾਬਾ ਮੋਤੀ ਰਾਮ ਮਹਿਰਾ ਖ਼ੂਨ ਦਾਨ ਸੁਸਾਇਟੀ (ਰਜਿ.) ਫ਼ਤਹਿਗੜ੍ਹ ਸਾਹਿਬ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਸ਼੍ਰੋਮਣੀ ...

ਪੂਰੀ ਖ਼ਬਰ »

ਸੰਤ ਬਾਬਾ ਸੁਖਦਰਸ਼ਨ ਸਿੰਘ ਗੋਪਾਲੋਂ ਵਾਲਿਆਂ ਦੀ 35ਵੀਂ ਬਰਸੀ 28 ਨੂੰ ਗੰਢੂਆਂ ਵਿਖੇ

ਫ਼ਤਹਿਗੜ੍ਹ ਸਾਹਿਬ, 15 ਮਈ (ਭੂਸ਼ਨ ਸੂਦ)-ਬ੍ਰਹਮ ਗਿਆਨੀ ਸੰਤ ਬਾਬਾ ਰਾਮ ਸਿੰਘ ਗੰਢੂਆਂ ਵਾਲਿਆਂ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਅਤੇ ਸੱਚਖੰਡ ਵਾਸੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੀ ਅਪਾਰ ਕਿਰਪਾ ਨਾਲ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ...

ਪੂਰੀ ਖ਼ਬਰ »

ਲੈਬ ਐਸੋਸੀਏਸ਼ਨ ਅਮਲੋਹ ਨੇ ਗ਼ਰੀਬ ਨੂੰ ਇਲਾਜ ਲਈ ਦਿੱਤੀ ਸਹਾਇਤਾ ਰਾਸ਼ੀ

ਅਮਲੋਹ, 15 ਮਈ (ਸੂਦ)-ਅਮਲੋਹ ਸ਼ਹਿਰ ਦੇ ਵਾਰਡ ਨੰਬਰ 7 ਵਿਖੇ 28 ਸਾਲਾ ਮੱਖਣ ਰਾਮ ਨਾਮ ਦਾ ਵਿਅਕਤੀ ਕਾਫ਼ੀ ਲੰਮੇ ਸਮੇਂ ਤੋਂ ਰੀੜ੍ਹ ਦੀ ਹੱਡੀ ਵਿਚ ਤਕਲੀਫ਼ ਹੋਣ ਕਾਰਨ ਮੰਜੇ ਉੱਪਰ ਹੀ ਦਿਨ ਕੱਟੀ ਕਰ ਰਿਹਾ ਸੀ ਅਤੇ ਘਰ ਦੀ ਗ਼ਰੀਬੀ ਕਾਰਨ ਇਹ ਵਿਅਕਤੀ ਆਪਣਾ ਇਲਾਜ ਨਹੀਂ ...

ਪੂਰੀ ਖ਼ਬਰ »

ਸੜਕ ਦਾ ਕੰਮ ਅਧਵਾਟੇ ਛੱਡਣ 'ਤੇ ਠੇਕੇਦਾਰ ਿਖ਼ਲਾਫ਼ ਐਸ. ਡੀ. ਐਮ. ਖਮਾਣੋਂ ਨੂੰ ਦਿੱਤੀ ਸ਼ਿਕਾਇਤ

ਖਮਾਣੋਂ, 15 ਮਈ (ਜੋਗਿੰਦਰ ਪਾਲ)-ਖਮਾਣੋਂ ਵਿਖੇ ਬਦੇਸ਼ਾਂ ਰੋਡ ਉੱਤੇ ਇੰਟਰਲਾਕਿੰਗ ਬਣਨ ਵਾਲੀ ਸੜਕ ਦਾ ਚੱਲ ਰਿਹਾ ਕੰਮ ਸਬੰਧਿਤ ਠੇਕੇਦਾਰ ਵਲੋਂ ਅਧਵਾਟੇ ਛੱਡ ਦਿੱਤੇ ਜਾਣ ਕਾਰਨ ਬਦੇਸ਼ਾਂ ਰੋਡ ਖਮਾਣੋਂ ਦੇ ਵਸਨੀਕਾਂ ਅਤੇ ਹੋਰ ਲੋਕਾਂ ਵਿਚ ਰੋਸ ਦੀ ਲਹਿਰ ਹੈ | ਵਾਰਡ ...

ਪੂਰੀ ਖ਼ਬਰ »

ਸਾਬਕਾ ਸੈਨਿਕ ਵੈੱਲਫ਼ੇਅਰ ਐਸੋਸੀਏਸ਼ਨ ਵਲੋਂ ਡਾ. ਅਮਰ ਸਿੰਘ ਨੂੰ ਦਿੱਤਾ ਮੰਗ ਪੱਤਰ

ਅਮਲੋਹ, 15 ਮਈ (ਸੂਦ)-ਦੀ ਐਕਸ ਸਰਵਿਸਮੈਨ ਵੈੱਲਫੇਅਰ ਐਸੋਸੀਏਸ਼ਨ ਰਜਿ. ਅਮਲੋਹ ਵਲੋਂ ਅੱਜ ਕਾਂਗਰਸ ਪਾਰਟੀ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਡਾ. ਅਮਰ ਸਿੰਘ ਨੂੰ ਇੱਥੇ ਇਕ ਮੰਗ ਪੱਤਰ ਦਿੱਤਾ ਗਿਆ ਜਿਸ ਵਿਚ ਉਨ੍ਹਾਂ ਸਾਬਕਾ ਸੈਨਿਕਾਂ ਵਲੋਂ ਸਵਾਗਤ ਕਰਦੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਵਾਹਨ ਤੇ ਘਰਾਂ 'ਚ ਚੋਰੀ ਹੋਣ ਦਾ ਸਿਲਸਿਲਾ ਜਾਰੀ

ਪਟਿਆਲਾ, 15 ਮਈ (ਮਨਦੀਪ ਸਿੰਘ ਖਰੋੜ)-ਸਥਾਨਕ ਪੁਲਿਸ ਵਲੋਂ ਵਾਹਨ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਨ ਦੇ ਬਾਵਜੂਦ ਵੀ ਜ਼ਿਲੇ੍ਹ 'ਚ ਵਾਹਨ ਅਤੇ ਘਰਾਂ 'ਚ ਚੋਰੀਆਂ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇਸ ਦਾ ਸਬੂਤ ਸ਼ਹਿਰ ਤੇ ਆਲ਼ੇ-ਦੁਆਲੇ ਦੇ ਇਲਾਕਿਆਂ 'ਚ ਅਕਸਰ ...

ਪੂਰੀ ਖ਼ਬਰ »

ਅਕਾਲੀ ਆਗੂਆਂ ਵਲੋਂ ਕੈਪਟਨ ਕੰਵਲਜੀਤ ਸਿੰਘ ਦੀ ਪੁੱਤਰੀ ਤੇ ਪਤਨੀ ਦਾ ਅਕਾਲੀ ਦਲ ਵਿਚ ਸ਼ਾਮਿਲ ਹੋਣ 'ਤੇ ਸਵਾਗਤ

ਬਨੂੜ, 15 ਮਈ (ਭੁਪਿੰਦਰ ਸਿੰਘ)-ਬਨੂੜ ਖੇਤਰ ਦੇ ਅਕਾਲੀ ਆਗੂਆਂ ਸਾਧੂ ਸਿੰਘ ਖਲੌਰ, ਜਸਵਿੰਦਰ ਸਿੰਘ ਜੱਸੀ, ਜਗਤਾਰ ਸਿੰਘ ਕਨੌੜ, ਜਸਵੀਰ ਸਿੰਘ ਜੱਸਾ, ਜਸਵੰਤ ਸਿੰਘ ਹੁਲਕਾ, ਜਤਿੰਦਰ ਸਿੰਘ ਰੋਮੀ ਨੇ ਇਕ ਬਿਆਨ ਰਾਹੀਂ ਸਵਰਗੀ ਕੈਪਟਨ ਕੰਵਲਜੀਤ ਸਿੰਘ ਦੀ ਧਰਮਪਤਨੀ ਬੀਬੀ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ ਉੱਤੇ ਪੁਲਿਸ ਵਲੋਂ ਦੋ ਵਿਅਕਤੀ ਿਖ਼ਲਾਫ਼ ਧੋਖਾਧੜੀ ਦਾ ਮੁਕੱਦਮਾ ਦਰਜ

ਬਨੂੜ, 15 ਮਈ (ਭੁਪਿੰਦਰ ਸਿੰਘ)-ਬਨੂੜ ਪੁਲਿਸ ਨੇ ਦੋ ਵਿਅਕਤੀ ਿਖ਼ਲਾਫ਼ ਵਿਦੇਸ਼ ਭੇਜਣ ਦੇ ਨਾਂਅ ਉੱਤੇ ਧੋਖਾਧੜੀ ਦੀ ਧਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ | ਸ਼ਿਕਾਇਤ ਦੇ ਹਵਾਲੇ ਨਾਲ ਥਾਣਾ ਮੁਖੀ ਨਿਰਮਲ ਸਿੰਘ ਨੇ ਦੱਸਿਆ ਕਿ ਗੱਜੂ ਖੇੜ੍ਹਾ ਦੇ ਵਸਨੀਕ ਦਲਜੀਤ ਸਿੰਘ ...

ਪੂਰੀ ਖ਼ਬਰ »

ਸਮਝੌਤੇ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲਿਆਂ ਿਖ਼ਲਾਫ਼ ਕੇਸ ਦਰਜ

ਪਟਿਆਲਾ, 15 ਮਈ (ਮਨਦੀਪ ਸਿੰਘ ਖਰੋੜ)-ਦੋ ਧਿਰਾ ਦਾ ਜ਼ਮੀਨ ਸਬੰਧੀ ਕੇਸ ਮਾਣਯੋਗ ਅਦਾਲਤ 'ਚ ਬਕਾਇਆ ਸੀ ਤੇ ਦੋਵਾਂ ਧਿਰਾਂ ਨੇ ਸਮਝੌਤੇ ਦੌਰਾਨ ਕੇਸ ਵਾਪਸ ਲੈਣੇ ਸੀ, ਪਰ ਨਰਪਿੰਦਰਪਾਲ ਸਿੰਘ ਵਾਸੀ ਮੰਸੂਰੀ ਅਤੇ ਨਿਸ਼ਾਨ ਸਿੰਘ ਵਾਸੀ ਚੰਡੀਗੜ੍ਹ ਨੇ ਸਮਝੌਤੇ ਦੀਆਂ ...

ਪੂਰੀ ਖ਼ਬਰ »

ਬਾਬਾ ਹਰਦੇਵ ਸਿੰਘ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ

ਸਮਾਣਾ, 15 ਮਈ (ਪ੍ਰੀਤਮ ਸਿੰਘ ਨਾਗੀ)-ਸੰਤ ਨਿਰੰਕਾਰੀ ਸਤਿਸੰਗ ਭਵਨ ਸਮਾਣਾ ਵਿਖੇ ਨਿਰੰਕਾਰੀ ਮਿਸ਼ਨ ਨੇ ਪ੍ਰਚਾਰਕ ਸੰਤ ਸ੍ਰੀ ਵਿਜੈ ਧੀਰ ਪਟਿਆਲਾ ਵਾਲਿਆਂ ਦੀ ਅਗਵਾਈ ਹੇਠ ਬਾਬਾ ਹਰਦੇਵ ਸਿੰਘ ਮਹਾਰਾਜ ਦੀ ਯਾਦ ਵਿਚ ਸਮਰਪਣ ਦਿਵਸ ਮਨਾਇਆ ਗਿਆ | ਜਿਸ ਵਿਚ ਵੱਡੀ ਗਿਣਤੀ ...

ਪੂਰੀ ਖ਼ਬਰ »

ਨਰਿੰਦਰ ਮੋਦੀ ਵੱਡੇ-ਵੱਡੇ ਜੁਮਲੇ ਛੱਡਦੇ ਰਹੇ ਹਨ-ਡਾ. ਬੋਪਾਰਾਏ, ਨਾਗਰਾ

ਫ਼ਤਹਿਗੜ੍ਹ ਸਾਹਿਬ/ਜਖ਼ਵਾਲੀ, 15 ਮਈ (ਭੂਸ਼ਨ ਸੂਦ, ਨਿਰਭੈ ਸਿੰਘ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਅਮਰ ਸਿੰਘ ਬੋਪਾਰਾਏ ਨੇ ਪਿੰਡ ਰੁੜਕੀ ਵਿਖੇ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਚੋਣ ਪ੍ਰਚਾਰ ਕੀਤਾ | ...

ਪੂਰੀ ਖ਼ਬਰ »

ਅਕਾਲੀ ਉਮੀਦਵਾਰ ਦਰਬਾਰਾ ਸਿੰਘ ਗੁਰੂ ਵਲੋਂ ਵੱਖ-ਵੱਖ ਪਿੰਡਾਂ ਵਿਚ ਚੋਣ ਪ੍ਰਚਾਰ ਜਲਸੇ

ਚੁੰਨ੍ਹੀ, 15 ਮਈ (ਗੁਰਪ੍ਰੀਤ ਸਿੰਘ ਬਿਲਿੰਗ)-ਸ਼੍ਰੋਮਣੀ ਅਕਾਲੀ ਦਲ, ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਵਲੋਂ ਵੱਖ-ਵੱਖ ਪਿੰਡਾਂ ਵਿਚ ਚੋਣ ਪ੍ਰਚਾਰ ਜਲਸੇ ਕੀਤੇ ਗਏ ਅਤੇ ਗੱਠਜੋੜ ਦੇ ਦੂਰ-ਦਰਸ਼ੀ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ ਗਈ | ...

ਪੂਰੀ ਖ਼ਬਰ »

ਸਮਾਜ ਸੇਵਕ ਭੂਸ਼ਨ ਕੁਮਾਰ ਨੇ ਸੈਂਸੀ ਵਿਹੜਾ ਸਕੂਲ ਨੰੂ ਤਿੰਨ ਪੱਖੇ ਦਿੱਤੇ ਦਾਨ

ਅਮਲੋਹ, 15 ਮਈ (ਸੂਦ)-ਸਰਕਾਰੀ ਐਲੀਮੈਂਟਰੀ ਸਕੂਲ ਸੈਂਸੀ ਵਿਹੜਾ ਨੂੰ ਸਮਾਜ ਸੇਵਕ ਭੂਸ਼ਨ ਕੁਮਾਰ ਵਲੋਂ 3 ਛੱਤ ਵਾਲੇ ਪੱਖੇ ਦਾਨ ਕੀਤੇ ਗਏ | ਇਸ ਉਪਰਾਲੇ ਦੀ ਸਕੂਲ ਸਟਾਫ਼ ਨੇ ਸ਼ਲਾਘਾ ਕੀਤੀ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਮਾਜ ਸੇਵਕ ਭੂਸ਼ਨ ਕੁਮਾਰ ਨੇ ਕਿਹਾ ਕਿ ...

ਪੂਰੀ ਖ਼ਬਰ »

ਇਫਕੋ ਨੇ ਸੇਲਜ਼ ਪੁਆਇੰਟ ਪਰਸਨਲ ਸਿਖਲਾਈ ਪ੍ਰੋਗਰਾਮ ਕਰਵਾਇਆ

ਫ਼ਤਹਿਗੜ੍ਹ ਸਾਹਿਬ, 15 ਮਈ (ਭੂਸ਼ਨ ਸੂਦ)-ਦੇਸ਼ ਦੀ ਸਭ ਤੋਂ ਵੱਡੀ ਖਾਦ ਸੰਸਥਾ ਇਫਕੋ ਵਲੋਂ ਸਰਹਿੰਦ ਵਿਖੇ ਸੇਲਜ਼ ਪੁਆਇੰਟ ਪਰਸਨਲ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਗੁਰਪ੍ਰੀਤ ਸਿੰਘ ਜ਼ਿਲ੍ਹਾ ਰਜਿਸਟਰਾਰ ਸਹਿਕਾਰੀ ਸਭਾਵਾਂ ਫ਼ਤਹਿਗੜ੍ਹ ਸਾਹਿਬ ਨੇ ...

ਪੂਰੀ ਖ਼ਬਰ »

ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਜ਼ਰੂਰੀ-ਡਾ. ਜਗਦੀਸ਼ ਸਿੰਘ

ਫ਼ਤਹਿਗੜ੍ਹ ਸਾਹਿਬ, 15 ਮਈ (ਭੂਸ਼ਨ ਸੂਦ)-ਸਿਵਲ ਸਰਜਨ ਡਾ. ਐਨ.ਕੇ. ਅਗਰਵਾਲ ਅਤੇ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਡਾ. ਪੂਨਮ ਵਸ਼ਿਸ਼ਟ ਦੀ ਅਗਵਾਈ ਹੇਠ ਜ਼ਿਲੇ੍ਹ ਵਿਚ ਵੱਖ-ਵੱਖ ਸਥਾਨਾਂ ਤੇ ਯੋਗਾ ਕੈਂਪ ਲਗਾਏ ਜਾ ਰਹੇ ਹਨ ਜਿਸ ਤਹਿਤ ਅੱਜ ਮੁੜ-ਵਸੇਬਾ ਕੇਂਦਰ ...

ਪੂਰੀ ਖ਼ਬਰ »

ਕੰਨਿਆ ਸਕੂਲ ਸਰਹਿੰਦ ਮੰਡੀ ਮਾਸ ਕਾਊਾਸਿਲੰਗ ਪ੍ਰੋਗਰਾਮ ਕਰਵਾਇਆ

ਫ਼ਤਹਿਗੜ੍ਹ ਸਾਹਿਬ, 15 ਮਈ (ਮਨਪ੍ਰੀਤ ਸਿੰਘ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਮੰਡੀ ਵਿਖੇ ਪਿੰ੍ਰਸੀਪਲ ਤੇਜਿੰਦਰ ਸਿੰਘ ਦੀ ਅਗਵਾਈ ਹੇਠ ਮਾਸ ਕਾਊਾਸਿਲੰਗ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿਚ ਗੁਰਜੋਤ ਸਿੰਘ ਪੰਜਾਬ ਨੈਸ਼ਨਲ ਬੈਂਕ, ਡਾ. ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਮਾਤਾ ਸੁੰਦਰੀ ਸਕੂਲ ਦੇ ਵਿਦਿਆਰਥੀਆਂ ਦਾ ਕੀਤਾ ਸਨਮਾਨ

ਫ਼ਤਹਿਗੜ੍ਹ ਸਾਹਿਬ, 15 ਮਈ (ਭੂਸ਼ਨ ਸੂਦ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਦੇ ਨਤੀਜਿਆਂ ਵਿਚ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵਲੋਂ ਚਲਾਏ ਜਾ ਰਹੇ ਮਾਤਾ ਸੁੰਦਰੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਅੱਤੇਵਾਲੀ ਦਾ ਨਤੀਜਾ 100 ਫ਼ੀਸਦੀ ਰਿਹਾ | ...

ਪੂਰੀ ਖ਼ਬਰ »

ਪਿੰਡ ਤਰਖਾਣ ਮਾਜਰਾ ਵਿਖੇ ਮਿੱਟੀ ਪਰਖ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਫ਼ਤਹਿਗੜ੍ਹ ਸਾਹਿਬ, 15 ਮਈ (ਭੂਸ਼ਨ ਸੂਦ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਸਰਹਿੰਦ ਬਲਾਕ ਦੇ ਪਿੰਡ ਤਰਖਾਣ ਮਾਜਰਾ ਵਿਖੇ ਮਿੱਟੀ ਦੀ ਪਰਖ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਇਲਾਕੇ ਵੱਡੀ ਗਿਣਤੀ 'ਚ ਕਿਸਾਨਾਂ ...

ਪੂਰੀ ਖ਼ਬਰ »

ਕਾਂਗਰਸ ਤੇ ਅਕਾਲੀ-ਭਾਜਪਾ ਸਰਕਾਰਾਂ ਨੇ ਜਨਤਾ ਨੂੰ ਦੋਵੇਂ ਹੱਥੀਂ ਲੁੱਟਿਆ-ਬੰਨੀ ਦੂਲੋ

ਅਮਲੋਹ, 15 ਮਈ (ਕੁਲਦੀਪ ਸ਼ਾਰਦਾ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਨਦੀਪ ਸਿੰਘ ਬੰਨੀ ਦੂਲੋ ਨੇ ਹਲਕੇ ਵਿਚ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਉੱਤੇ ਲੰਮਾ ਸਮਾਂ ਰਾਜ ਕਰਨ ਵਾਲੀ ਕਾਂਗਰਸ ਅਤੇ ਅਕਾਲੀ-ਭਾਜਪਾ ...

ਪੂਰੀ ਖ਼ਬਰ »

ਮੋਦੀ ਅਤੇ ਕੈਪਟਨ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋਇਆ-ਦਰਸ਼ਨ ਚੀਮਾ

ਅਮਲੋਹ, 15 ਮਈ (ਸੂਦ)-ਹਲਕਾ ਅਮਲੋਹ ਦੇ ਵੱਖ-ਵੱਖ ਪਿੰਡਾਂ ਵਿਚ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਪੰਜਾਬ ਡੈਮੋਕਰੈਟਿਕ ਅਲਾਇੰਸ ਦੇ ਉਮੀਦਵਾਰ ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਦੇ ਹੱਕ ਵਿਚ ਪੰਜਾਬ ਏਕਤਾ ਪਾਰਟੀ ਅਮਲੋਹ ਹਲਕੇ ਦੇ ਇੰਚਾਰਜ ਦਰਸ਼ਨ ਸਿੰਘ ਚੀਮਾ ...

ਪੂਰੀ ਖ਼ਬਰ »

ਸਾਬਕਾ ਮੰਤਰੀ ਡਾ. ਹਰਬੰਸ ਲਾਲ ਦਾ ਕੀਤਾ ਸਨਮਾਨ

ਫ਼ਤਹਿਗੜ੍ਹ ਸਾਹਿਬ, 15 ਮਈ (ਭੂਸ਼ਨ ਸੂਦ)-ਹਾਅ ਦਾ ਨਾਅਰਾ ਚੇਤਨਾ ਮੰਚ ਪੰਜਾਬ ਦੇ ਉਪ ਪ੍ਰਧਾਨ ਡਾ. ਪ੍ਰਦੂਮਣ ਸਿੰਘ ਅਤੇ ਦਲਿਤ ਆਗੂ ਚੂਹੜ ਸਿੰਘ ਦੀ ਅਗਵਾਈ ਵਿਚ ਪੰਜਾਬ ਦੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਦਾ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ਉਪਰੰਤ ਸਨਮਾਨ ...

ਪੂਰੀ ਖ਼ਬਰ »

ਰਾਹੁਲ ਦੀ ਖੰਨਾ ਰੈਲੀ ਨੇ ਡਾ. ਅਮਰ ਸਿੰਘ ਦੀ ਚੋਣ ਮੁਹਿੰਮ ਕੀਤੀ ਹੋਰ ਤੇਜ਼

ਫ਼ਤਹਿਗੜ੍ਹ ਸਾਹਿਬ, 15 ਮਈ (ਅਰੁਣ ਆਹੂਜਾ)-ਕੁਲ ਹਿੰਦ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਦੀ ਖੰਨਾ ਫੇਰੀ ਤੋਂ ਬਾਅਦ ਕਾਂਗਰਸੀ ਵਿਧਾਇਕ ਅਤੇ ਹਲਕਾ ਇੰਚਾਰਜ ਪਾਰਟੀ ਉਮੀਦਵਾਰ ਨੂੰ ਕਾਮਯਾਬ ਕਰਨ ਲਈ ਪੱਬਾਂ ਭਾਰ ਹੋ ਗਏ ਹਨ ਅਤੇ ਕੁਝ ਹਲਕਿਆਂ ਵਿਚ ਨਾਰਾਜ਼ ਬੈਠੇ ...

ਪੂਰੀ ਖ਼ਬਰ »

ਰਾਹੁਲ ਗਾਂਧੀ ਦੀ ਅਗਵਾਈ 'ਚ ਲੋਕ ਕਾਂਗਰਸ ਸਰਕਾਰ ਬਣਾਉਣ ਲਈ ਉਤਾਵਲੇ-ਡਾ. ਅਮਰ ਸਿੰਘ

ਖਮਾਣੋਂ, 15 ਮਈ (ਜੋਗਿੰਦਰ ਪਾਲ)-ਲੋਕ ਸਭਾ ਹਲਕਾ ਫ਼ਤਹਿਗੜ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਅਮਰ ਸਿੰਘ ਅਤੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੂੰ ਬਲਾਕ ਖਮਾਣੋਂ ਦੀ ਸਮੂਹ ਲੀਡਰਸ਼ਿਪ ਵਲੋਂ ਸਿਰੋਪਾਉ ਸਾਹਿਬ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX